ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

(ਲੜੀਵਾਰ)

(ਅੰਗ ੧੦੦੧  -  ੧੧੦੦)

Sri Guru Granth Sahib Jee

(Ladivaar - Continuous)

(Ang 1001 - 1100)

Instructions/User Manual
1. Hover/Mouse Up over word to Know correct Pad-Ched
2. Use Arrow Keys ← → or Space Key to Change the Angs

(Ladivaar.com)

Powered By

Reveal.js

ਅਗਨਿ ਸੰਗਿ ਲੈ ਜਾਰਿਓ ॥੧॥ ਮੂੜੇ ਤੈ ਮਨ ਤੇ ਰਾਮੁ ਬਿਸਾਰਿਓ ॥ ਲੂਣੁ ਖਾਇ ਕਰਹਿ ਹਰਾਮਖੋਰੀ ਪੇਖਤ ਨੈਨ

ਬਿਦਾਰਿਓ ॥੧॥ ਰਹਾਉ ॥ ਅਸਾਧ ਰੋਗੁ ਉਪਜਿਓ ਤਨ ਭੀਤਰਿ ਟਰਤ ਨ ਕਾਹੂ ਟਾਰਿਓ ॥ ਪ੍ਰਭ ਬਿਸਰਤ ਮਹਾ

ਦੁਖੁ ਪਾਇਓ ਇਹੁ ਨਾਨਕ ਤਤੁ ਬੀਚਾਰਿਓ ॥੨॥੮॥ ਮਾਰੂ ਮਹਲਾ ੫ ॥ ਚਰਨ ਕਮਲ ਪ੍ਰਭ ਰਾਖੇ ਚੀਤਿ ॥ ਹਰਿ

ਗੁਣ ਗਾਵਹ ਨੀਤਾ ਨੀਤ ॥ ਤਿਸੁ ਬਿਨੁ ਦੂਜਾ ਅਵਰੁ ਨ ਕੋਊ ॥ ਆਦਿ ਮਧਿ ਅੰਤਿ ਹੈ ਸੋਊ ॥੧॥ ਸੰਤਨ ਕੀ

ਓਟ ਆਪੇ ਆਪਿ ॥੧॥ ਰਹਾਉ ॥ ਜਾ ਕੈ ਵਸਿ ਹੈ ਸਗਲ ਸੰਸਾਰੁ ॥ ਆਪੇ ਆਪਿ ਆਪਿ ਨਿਰੰਕਾਰੁ ॥ ਨਾਨਕ

ਗਹਿਓ ਸਾਚਾ ਸੋਇ ॥ ਸੁਖੁ ਪਾਇਆ ਫਿਰਿ ਦੂਖੁ ਨ ਹੋਇ ॥੨॥੯॥

ਮਾਰੂ ਮਹਲਾ ੫ ਘਰੁ ੩      ੴ ਸਤਿਗੁਰ ਪ੍ਰਸਾਦਿ ॥

ਪ੍ਰਾਨ ਸੁਖਦਾਤਾ ਜੀਅ ਸੁਖਦਾਤਾ ਤੁਮ ਕਾਹੇ ਬਿਸਾਰਿਓ ਅਗਿਆਨਥ ॥ ਹੋਛਾ ਮਦੁ ਚਾਖਿ ਹੋਏ ਤੁਮ ਬਾਵਰ

ਦੁਲਭ ਜਨਮੁ ਅਕਾਰਥ ॥੧॥ ਰੇ ਨਰ ਐਸੀ ਕਰਹਿ ਇਆਨਥ ॥ ਤਜਿ ਸਾਰੰਗਧਰ ਭ੍ਰਮਿ ਤੂ ਭੂਲਾ ਮੋਹਿ ਲਪਟਿਓ

ਦਾਸੀ ਸੰਗਿ ਸਾਨਥ ॥੧॥ ਰਹਾਉ ॥ ਧਰਣੀਧਰੁ ਤਿਆਗਿ ਨੀਚ ਕੁਲ ਸੇਵਹਿ ਹਉ ਹਉ ਕਰਤ ਬਿਹਾਵਥ ॥

ਫੋਕਟ ਕਰਮ ਕਰਹਿ ਅਗਿਆਨੀ ਮਨਮੁਖਿ ਅੰਧ ਕਹਾਵਥ ॥੨॥ ਸਤਿ ਹੋਤਾ ਅਸਤਿ ਕਰਿ ਮਾਨਿਆ ਜੋ ਬਿਨਸਤ

ਸੋ ਨਿਹਚਲੁ ਜਾਨਥ ॥ ਪਰ ਕੀ ਕਉ ਅਪਨੀ ਕਰਿ ਪਕਰੀ ਐਸੇ ਭੂਲ ਭੁਲਾਨਥ ॥੩॥ ਖਤ੍ਰੀ ਬ੍ਰਾਹਮਣ ਸੂਦ

ਵੈਸ ਸਭ ਏਕੈ ਨਾਮਿ ਤਰਾਨਥ ॥ ਗੁਰੁ ਨਾਨਕੁ ਉਪਦੇਸੁ ਕਹਤੁ ਹੈ ਜੋ ਸੁਨੈ ਸੋ ਪਾਰਿ ਪਰਾਨਥ ॥੪॥੧॥੧੦॥

ਮਾਰੂ ਮਹਲਾ ੫ ॥ ਗੁਪਤੁ ਕਰਤਾ ਸੰਗਿ ਸੋ ਪ੍ਰਭੁ ਡਹਕਾਵਏ ਮਨੁਖਾਇ ॥ ਬਿਸਾਰਿ ਹਰਿ ਜੀਉ ਬਿਖੈ ਭੋਗਹਿ ਤਪਤ

ਥੰਮ ਗਲਿ ਲਾਇ ॥੧॥ ਰੇ ਨਰ ਕਾਇ ਪਰ ਗ੍ਰਿਹਿ ਜਾਇ ॥ ਕੁਚਲ ਕਠੋਰ ਕਾਮਿ ਗਰਧਭ ਤੁਮ ਨਹੀ ਸੁਨਿਓ

ਧਰਮ ਰਾਇ ॥੧॥ ਰਹਾਉ ॥ ਬਿਕਾਰ ਪਾਥਰ ਗਲਹਿ ਬਾਧੇ ਨਿੰਦ ਪੋਟ ਸਿਰਾਇ ॥ ਮਹਾ ਸਾਗਰੁ ਸਮੁਦੁ ਲੰਘਨਾ

ਪਾਰਿ ਨ ਪਰਨਾ ਜਾਇ ॥੨॥ ਕਾਮਿ ਕ੍ਰੋਧਿ ਲੋਭਿ ਮੋਹਿ ਬਿਆਪਿਓ ਨੇਤ੍ਰ ਰਖੇ ਫਿਰਾਇ ॥ ਸੀਸੁ ਉਠਾਵਨ ਨ ਕਬਹੂ

ਮਿਲਈ ਮਹਾ ਦੁਤਰ ਮਾਇ ॥੩॥ ਸੂਰੁ ਮੁਕਤਾ ਸਸੀ ਮੁਕਤਾ ਬ੍ਰਹਮ ਗਿਆਨੀ ਅਲਿਪਾਇ ॥ ਸੁਭਾਵਤ ਜੈਸੇ ਬੈਸੰਤਰ

ਅਲਿਪਤ ਸਦਾ ਨਿਰਮਲਾਇ ॥੪॥ ਜਿਸੁ ਕਰਮੁ ਖੁਲਿਆ ਤਿਸੁ ਲਹਿਆ ਪੜਦਾ ਜਿਨਿ ਗੁਰ ਪਹਿ ਮੰਨਿਆ

ਸੁਭਾਇ ॥ ਗੁਰਿ ਮੰਤ੍ਰੁ ਅਵਖਧੁ ਨਾਮੁ ਦੀਨਾ ਜਨ ਨਾਨਕ ਸੰਕਟ ਜੋਨਿ ਨ ਪਾਇ ॥੫॥੨॥ ਰੇ ਨਰ ਇਨ ਬਿਧਿ

ਪਾਰਿ ਪਰਾਇ ॥ ਧਿਆਇ ਹਰਿ ਜੀਉ ਹੋਇ ਮਿਰਤਕੁ ਤਿਆਗਿ ਦੂਜਾ ਭਾਉ ॥ ਰਹਾਉ ਦੂਜਾ ॥੨॥੧੧॥

ਮਾਰੂ ਮਹਲਾ ੫ ॥ ਬਾਹਰਿ ਢੂਢਨ ਤੇ ਛੂਟਿ ਪਰੇ ਗੁਰਿ ਘਰ ਹੀ ਮਾਹਿ ਦਿਖਾਇਆ ਥਾ ॥ ਅਨਭਉ ਅਚਰਜ ਰੂਪੁ

ਪ੍ਰਭ ਪੇਖਿਆ ਮੇਰਾ ਮਨੁ ਛੋਡਿ ਨ ਕਤਹੂ ਜਾਇਆ ਥਾ ॥੧॥ ਮਾਨਕੁ ਪਾਇਓ ਰੇ ਪਾਇਓ ਹਰਿ ਪੂਰਾ ਪਾਇਆ ਥਾ

॥ ਮੋਲਿ ਅਮੋਲੁ ਨ ਪਾਇਆ ਜਾਈ ਕਰਿ ਕਿਰਪਾ ਗੁਰੂ ਦਿਵਾਇਆ ਥਾ ॥੧॥ ਰਹਾਉ ॥ ਅਦਿਸਟੁ ਅਗੋਚਰੁ

ਪਾਰਬ੍ਰਹਮੁ ਮਿਲਿ ਸਾਧੂ ਅਕਥੁ ਕਥਾਇਆ ਥਾ ॥ ਅਨਹਦ ਸਬਦੁ ਦਸਮ ਦੁਆਰਿ ਵਜਿਓ ਤਹ ਅੰਮ੍ਰਿਤ ਨਾਮੁ

ਚੁਆਇਆ ਥਾ ॥੨॥ ਤੋਟਿ ਨਾਹੀ ਮਨਿ ਤ੍ਰਿਸਨਾ ਬੂਝੀ ਅਖੁਟ ਭੰਡਾਰ ਸਮਾਇਆ ਥਾ ॥ ਚਰਣ ਚਰਣ ਚਰਣ

ਗੁਰ ਸੇਵੇ ਅਘੜੁ ਘੜਿਓ ਰਸੁ ਪਾਇਆ ਥਾ ॥੩॥ ਸਹਜੇ ਆਵਾ ਸਹਜੇ ਜਾਵਾ ਸਹਜੇ ਮਨੁ ਖੇਲਾਇਆ ਥਾ ॥

ਕਹੁ ਨਾਨਕ ਭਰਮੁ ਗੁਰਿ ਖੋਇਆ ਤਾ ਹਰਿ ਮਹਲੀ ਮਹਲੁ ਪਾਇਆ ਥਾ ॥੪॥੩॥੧੨॥ ਮਾਰੂ ਮਹਲਾ ੫ ॥

ਜਿਸਹਿ ਸਾਜਿ ਨਿਵਾਜਿਆ ਤਿਸਹਿ ਸਿਉ ਰੁਚ ਨਾਹਿ ॥ ਆਨ ਰੂਤੀ ਆਨ ਬੋਈਐ ਫਲੁ ਨ ਫੂਲੈ ਤਾਹਿ ॥੧॥

ਰੇ ਮਨ ਵਤ੍ਰ ਬੀਜਣ ਨਾਉ ॥ ਬੋਇ ਖੇਤੀ ਲਾਇ ਮਨੂਆ ਭਲੋ ਸਮਉ ਸੁਆਉ ॥੧॥ ਰਹਾਉ ॥ ਖੋਇ ਖਹੜਾ

ਭਰਮੁ ਮਨ ਕਾ ਸਤਿਗੁਰ ਸਰਣੀ ਜਾਇ ॥ ਕਰਮੁ ਜਿਸ ਕਉ ਧੁਰਹੁ ਲਿਖਿਆ ਸੋਈ ਕਾਰ ਕਮਾਇ ॥੨॥ ਭਾਉ

ਲਾਗਾ ਗੋਬਿਦ ਸਿਉ ਘਾਲ ਪਾਈ ਥਾਇ ॥ ਖੇਤਿ ਮੇਰੈ ਜੰਮਿਆ ਨਿਖੁਟਿ ਨ ਕਬਹੂ ਜਾਇ ॥੩॥ ਪਾਇਆ

ਅਮੋਲੁ ਪਦਾਰਥੋ ਛੋਡਿ ਨ ਕਤਹੂ ਜਾਇ ॥ ਕਹੁ ਨਾਨਕ ਸੁਖੁ ਪਾਇਆ ਤ੍ਰਿਪਤਿ ਰਹੇ ਆਘਾਇ ॥੪॥੪॥੧੩॥

ਮਾਰੂ ਮਹਲਾ ੫ ॥ ਫੂਟੋ ਆਂਡਾ ਭਰਮ ਕਾ ਮਨਹਿ ਭਇਓ ਪਰਗਾਸੁ ॥ ਕਾਟੀ ਬੇਰੀ ਪਗਹ ਤੇ ਗੁਰਿ ਕੀਨੀ ਬੰਦਿ

ਖਲਾਸੁ ॥੧॥ ਆਵਣ ਜਾਣੁ ਰਹਿਓ ॥ ਤਪਤ ਕੜਾਹਾ ਬੁਝਿ ਗਇਆ ਗੁਰਿ ਸੀਤਲ ਨਾਮੁ ਦੀਓ ॥੧॥ ਰਹਾਉ ॥

ਜਬ ਤੇ ਸਾਧੂ ਸੰਗੁ ਭਇਆ ਤਉ ਛੋਡਿ ਗਏ ਨਿਗਹਾਰ ॥ ਜਿਸ ਕੀ ਅਟਕ ਤਿਸ ਤੇ ਛੁਟੀ ਤਉ ਕਹਾ ਕਰੈ ਕੋਟਵਾਰ

॥੨॥ ਚੂਕਾ ਭਾਰਾ ਕਰਮ ਕਾ ਹੋਏ ਨਿਹਕਰਮਾ ॥ ਸਾਗਰ ਤੇ ਕੰਢੈ ਚੜੇ ਗੁਰਿ ਕੀਨੇ ਧਰਮਾ ॥੩॥ ਸਚੁ ਥਾਨੁ ਸਚੁ

ਬੈਠਕਾ ਸਚੁ ਸੁਆਉ ਬਣਾਇਆ ॥ ਸਚੁ ਪੂੰਜੀ ਸਚੁ ਵਖਰੋ ਨਾਨਕ ਘਰਿ ਪਾਇਆ ॥੪॥੫॥੧੪॥ ਮਾਰੂ ਮਹਲਾ ੫ ॥

ਬੇਦੁ ਪੁਕਾਰੈ ਮੁਖ ਤੇ ਪੰਡਤ ਕਾਮਾਮਨ ਕਾ ਮਾਠਾ ॥ ਮੋਨੀ ਹੋਇ ਬੈਠਾ ਇਕਾਂਤੀ ਹਿਰਦੈ ਕਲਪਨ ਗਾਠਾ ॥ ਹੋਇ

ਉਦਾਸੀ ਗ੍ਰਿਹੁ ਤਜਿ ਚਲਿਓ ਛੁਟਕੈ ਨਾਹੀ ਨਾਠਾ ॥੧॥ ਜੀਅ ਕੀ ਕੈ ਪਹਿ ਬਾਤ ਕਹਾ ॥ ਆਪਿ ਮੁਕਤੁ ਮੋ ਕਉ

ਪ੍ਰਭੁ ਮੇਲੇ ਐਸੋ ਕਹਾ ਲਹਾ ॥੧॥ ਰਹਾਉ ॥ ਤਪਸੀ ਕਰਿ ਕੈ ਦੇਹੀ ਸਾਧੀ ਮਨੂਆ ਦਹ ਦਿਸ ਧਾਨਾ ॥ ਬ੍ਰਹਮਚਾਰਿ

ਬ੍ਰਹਮਚਜੁ ਕੀਨਾ ਹਿਰਦੈ ਭਇਆ ਗੁਮਾਨਾ ॥ ਸੰਨਿਆਸੀ ਹੋਇ ਕੈ ਤੀਰਥਿ ਭ੍ਰਮਿਓ ਉਸੁ ਮਹਿ ਕ੍ਰੋਧੁ ਬਿਗਾਨਾ ॥੨॥

ਘੂੰਘਰ ਬਾਧਿ ਭਏ ਰਾਮਦਾਸਾ ਰੋਟੀਅਨ ਕੇ ਓਪਾਵਾ ॥ ਬਰਤ ਨੇਮ ਕਰਮ ਖਟ ਕੀਨੇ ਬਾਹਰਿ ਭੇਖ ਦਿਖਾਵਾ ॥ ਗੀਤ

ਨਾਦ ਮੁਖਿ ਰਾਗ ਅਲਾਪੇ ਮਨਿ ਨਹੀ ਹਰਿ ਹਰਿ ਗਾਵਾ ॥੩॥ ਹਰਖ ਸੋਗ ਲੋਭ ਮੋਹ ਰਹਤ ਹਹਿ ਨਿਰਮਲ ਹਰਿ ਕੇ

ਸੰਤਾ ॥ ਤਿਨ ਕੀ ਧੂੜਿ ਪਾਏ ਮਨੁ ਮੇਰਾ ਜਾ ਦਇਆ ਕਰੇ ਭਗਵੰਤਾ ॥ ਕਹੁ ਨਾਨਕ ਗੁਰੁ ਪੂਰਾ ਮਿਲਿਆ ਤਾਂ

ਉਤਰੀ ਮਨ ਕੀ ਚਿੰਤਾ ॥੪॥ ਮੇਰਾ ਅੰਤਰਜਾਮੀ ਹਰਿ ਰਾਇਆ ॥ ਸਭੁ ਕਿਛੁ ਜਾਣੈ ਮੇਰੇ ਜੀਅ ਕਾ ਪ੍ਰੀਤਮੁ ਬਿਸਰਿ

ਗਏ ਬਕਬਾਇਆ ॥੧॥ ਰਹਾਉ ਦੂਜਾ ॥੬॥੧੫॥ ਮਾਰੂ ਮਹਲਾ ੫ ॥ ਕੋਟਿ ਲਾਖ ਸਰਬ ਕੋ ਰਾਜਾ ਜਿਸੁ ਹਿਰਦੈ

ਨਾਮੁ ਤੁਮਾਰਾ ॥ ਜਾ ਕਉ ਨਾਮੁ ਨ ਦੀਆ ਮੇਰੈ ਸਤਿਗੁਰਿ ਸੇ ਮਰਿ ਜਨਮਹਿ ਗਾਵਾਰਾ ॥੧॥ ਮੇਰੇ ਸਤਿਗੁਰ ਹੀ

ਪਤਿ ਰਾਖੁ ॥ ਚੀਤਿ ਆਵਹਿ ਤਬ ਹੀ ਪਤਿ ਪੂਰੀ ਬਿਸਰਤ ਰਲੀਐ ਖਾਕੁ ॥੧॥ ਰਹਾਉ ॥ ਰੂਪ ਰੰਗ ਖੁਸੀਆ

ਮਨ ਭੋਗਣ ਤੇ ਤੇ ਛਿਦ੍ਰ ਵਿਕਾਰਾ ॥ ਹਰਿ ਕਾ ਨਾਮੁ ਨਿਧਾਨੁ ਕਲਿਆਣਾ ਸੂਖ ਸਹਜੁ ਇਹੁ ਸਾਰਾ ॥੨॥

ਮਾਇਆ ਰੰਗ ਬਿਰੰਗ ਖਿਨੈ ਮਹਿ ਜਿਉ ਬਾਦਰ ਕੀ ਛਾਇਆ ॥ ਸੇ ਲਾਲ ਭਏ ਗੂੜੈ ਰੰਗਿ ਰਾਤੇ ਜਿਨ ਗੁਰ ਮਿਲਿ

ਹਰਿ ਹਰਿ ਗਾਇਆ ॥੩॥ ਊਚ ਮੂਚ ਅਪਾਰ ਸੁਆਮੀ ਅਗਮ ਦਰਬਾਰਾ ॥ ਨਾਮੋ ਵਡਿਆਈ ਸੋਭਾ ਨਾਨਕ

ਖਸਮੁ ਪਿਆਰਾ ॥੪॥੭॥੧੬॥

ਮਾਰੂ ਮਹਲਾ ੫ ਘਰੁ ੪      ੴ ਸਤਿਗੁਰ ਪ੍ਰਸਾਦਿ ॥

ਓਅੰਕਾਰਿ ਉਤਪਾਤੀ ॥ ਕੀਆ ਦਿਨਸੁ ਸਭ ਰਾਤੀ ॥ ਵਣੁ ਤ੍ਰਿਣੁ ਤ੍ਰਿਭਵਣ ਪਾਣੀ ॥ ਚਾਰਿ ਬੇਦ ਚਾਰੇ ਖਾਣੀ ॥

ਖੰਡ ਦੀਪ ਸਭਿ ਲੋਆ ॥ ਏਕ ਕਵਾਵੈ ਤੇ ਸਭਿ ਹੋਆ ॥੧॥ ਕਰਣੈਹਾਰਾ ਬੂਝਹੁ ਰੇ ॥ ਸਤਿਗੁਰੁ ਮਿਲੈ ਤ ਸੂਝੈ ਰੇ

॥੧॥ ਰਹਾਉ ॥ ਤ੍ਰੈ ਗੁਣ ਕੀਆ ਪਸਾਰਾ ॥ ਨਰਕ ਸੁਰਗ ਅਵਤਾਰਾ ॥ ਹਉਮੈ ਆਵੈ ਜਾਈ ॥ ਮਨੁ ਟਿਕਣੁ ਨ

ਪਾਵੈ ਰਾਈ ॥ ਬਾਝੁ ਗੁਰੂ ਗੁਬਾਰਾ ॥ ਮਿਲਿ ਸਤਿਗੁਰ ਨਿਸਤਾਰਾ ॥੨॥ ਹਉ ਹਉ ਕਰਮ ਕਮਾਣੇ ॥ ਤੇ ਤੇ ਬੰਧ

ਗਲਾਣੇ ॥ ਮੇਰੀ ਮੇਰੀ ਧਾਰੀ ॥ ਓਹਾ ਪੈਰਿ ਲੋਹਾਰੀ ॥ ਸੋ ਗੁਰ ਮਿਲਿ ਏਕੁ ਪਛਾਣੈ ॥ ਜਿਸੁ ਹੋਵੈ ਭਾਗੁ ਮਥਾਣੈ

॥੩॥ ਸੋ ਮਿਲਿਆ ਜਿ ਹਰਿ ਮਨਿ ਭਾਇਆ ॥ ਸੋ ਭੂਲਾ ਜਿ ਪ੍ਰਭੂ ਭੁਲਾਇਆ ॥ ਨਹ ਆਪਹੁ ਮੂਰਖੁ ਗਿਆਨੀ ॥

ਜਿ ਕਰਾਵੈ ਸੁ ਨਾਮੁ ਵਖਾਨੀ ॥ ਤੇਰਾ ਅੰਤੁ ਨ ਪਾਰਾਵਾਰਾ ॥ ਜਨ ਨਾਨਕ ਸਦ ਬਲਿਹਾਰਾ ॥੪॥੧॥੧੭॥

ਮਾਰੂ ਮਹਲਾ ੫ ॥ ਮੋਹਨੀ ਮੋਹਿ ਲੀਏ ਤ੍ਰੈ ਗੁਨੀਆ ॥ ਲੋਭਿ ਵਿਆਪੀ ਝੂਠੀ ਦੁਨੀਆ ॥ ਮੇਰੀ ਮੇਰੀ ਕਰਿ ਕੈ ਸੰਚੀ

ਅੰਤ ਕੀ ਬਾਰ ਸਗਲ ਲੇ ਛਲੀਆ ॥੧॥ ਨਿਰਭਉ ਨਿਰੰਕਾਰੁ ਦਇਅਲੀਆ ॥ ਜੀਅ ਜੰਤ ਸਗਲੇ ਪ੍ਰਤਿਪਲੀਆ

॥੧॥ ਰਹਾਉ ॥ ਏਕੈ ਸ੍ਰਮੁ ਕਰਿ ਗਾਡੀ ਗਡਹੈ ॥ ਏਕਹਿ ਸੁਪਨੈ ਦਾਮੁ ਨ ਛਡਹੈ ॥ ਰਾਜੁ ਕਮਾਇ ਕਰੀ ਜਿਨਿ

ਥੈਲੀ ਤਾ ਕੈ ਸੰਗਿ ਨ ਚੰਚਲਿ ਚਲੀਆ ॥੨॥ ਏਕਹਿ ਪ੍ਰਾਣ ਪਿੰਡ ਤੇ ਪਿਆਰੀ ॥ ਏਕ ਸੰਚੀ ਤਜਿ ਬਾਪ ਮਹਤਾਰੀ

॥ ਸੁਤ ਮੀਤ ਭ੍ਰਾਤ ਤੇ ਗੁਹਜੀ ਤਾ ਕੈ ਨਿਕਟਿ ਨ ਹੋਈ ਖਲੀਆ ॥੩॥ ਹੋਇ ਅਉਧੂਤ ਬੈਠੇ ਲਾਇ ਤਾਰੀ ॥ ਜੋਗੀ

ਜਤੀ ਪੰਡਿਤ ਬੀਚਾਰੀ ॥ ਗ੍ਰਿਹਿ ਮੜੀ ਮਸਾਣੀ ਬਨ ਮਹਿ ਬਸਤੇ ਊਠਿ ਤਿਨਾ ਕੈ ਲਾਗੀ ਪਲੀਆ ॥੪॥ ਕਾਟੇ

ਬੰਧਨ ਠਾਕੁਰਿ ਜਾ ਕੇ ॥ ਹਰਿ ਹਰਿ ਨਾਮੁ ਬਸਿਓ ਜੀਅ ਤਾ ਕੈ ॥ ਸਾਧਸੰਗਿ ਭਏ ਜਨ ਮੁਕਤੇ ਗਤਿ ਪਾਈ ਨਾਨਕ

ਨਦਰਿ ਨਿਹਲੀਆ ॥੫॥੨॥੧੮॥ ਮਾਰੂ ਮਹਲਾ ੫ ॥ ਸਿਮਰਹੁ ਏਕੁ ਨਿਰੰਜਨ ਸੋਊ ॥ ਜਾ ਤੇ ਬਿਰਥਾ ਜਾਤ ਨ

ਕੋਊ ॥ ਮਾਤ ਗਰਭ ਮਹਿ ਜਿਨਿ ਪ੍ਰਤਿਪਾਰਿਆ ॥ ਜੀਉ ਪਿੰਡੁ ਦੇ ਸਾਜਿ ਸਵਾਰਿਆ ॥ ਸੋਈ ਬਿਧਾਤਾ ਖਿਨੁ ਖਿਨੁ

ਜਪੀਐ ॥ ਜਿਸੁ ਸਿਮਰਤ ਅਵਗੁਣ ਸਭਿ ਢਕੀਐ ॥ ਚਰਣ ਕਮਲ ਉਰ ਅੰਤਰਿ ਧਾਰਹੁ ॥ ਬਿਖਿਆ ਬਨ ਤੇ ਜੀਉ

ਉਧਾਰਹੁ ॥ ਕਰਣ ਪਲਾਹ ਮਿਟਹਿ ਬਿਲਲਾਟਾ ॥ ਜਪਿ ਗੋਵਿਦ ਭਰਮੁ ਭਉ ਫਾਟਾ ॥ ਸਾਧਸੰਗਿ ਵਿਰਲਾ ਕੋ ਪਾਏ

॥ ਨਾਨਕੁ ਤਾ ਕੈ ਬਲਿ ਬਲਿ ਜਾਏ ॥੧॥ ਰਾਮ ਨਾਮੁ ਮਨਿ ਤਨਿ ਆਧਾਰਾ ॥ ਜੋ ਸਿਮਰੈ ਤਿਸ ਕਾ ਨਿਸਤਾਰਾ

॥੧॥ ਰਹਾਉ ॥ ਮਿਥਿਆ ਵਸਤੁ ਸਤਿ ਕਰਿ ਮਾਨੀ ॥ ਹਿਤੁ ਲਾਇਓ ਸਠ ਮੂੜ ਅਗਿਆਨੀ ॥ ਕਾਮ ਕ੍ਰੋਧ ਲੋਭ

ਮਦ ਮਾਤਾ ॥ ਕਉਡੀ ਬਦਲੈ ਜਨਮੁ ਗਵਾਤਾ ॥ ਅਪਨਾ ਛੋਡਿ ਪਰਾਇਐ ਰਾਤਾ ॥ ਮਾਇਆ ਮਦ ਮਨ ਤਨ ਸੰਗਿ

ਜਾਤਾ ॥ ਤ੍ਰਿਸਨ ਨ ਬੂਝੈ ਕਰਤ ਕਲੋਲਾ ॥ ਊਣੀ ਆਸ ਮਿਥਿਆ ਸਭਿ ਬੋਲਾ ॥ ਆਵਤ ਇਕੇਲਾ ਜਾਤ ਇਕੇਲਾ ॥

ਹਮ ਤੁਮ ਸੰਗਿ ਝੂਠੇ ਸਭਿ ਬੋਲਾ ॥ ਪਾਇ ਠਗਉਰੀ ਆਪਿ ਭੁਲਾਇਓ ॥ ਨਾਨਕ ਕਿਰਤੁ ਨ ਜਾਇ ਮਿਟਾਇਓ

॥੨॥ ਪਸੁ ਪੰਖੀ ਭੂਤ ਅਰੁ ਪ੍ਰੇਤਾ ॥ ਬਹੁ ਬਿਧਿ ਜੋਨੀ ਫਿਰਤ ਅਨੇਤਾ ॥ ਜਹ ਜਾਨੋ ਤਹ ਰਹਨੁ ਨ ਪਾਵੈ ॥ ਥਾਨ

ਬਿਹੂਨ ਉਠਿ ਉਠਿ ਫਿਰਿ ਧਾਵੈ ॥ ਮਨਿ ਤਨਿ ਬਾਸਨਾ ਬਹੁਤੁ ਬਿਸਥਾਰਾ ॥ ਅਹੰਮੇਵ ਮੂਠੋ ਬੇਚਾਰਾ ॥ ਅਨਿਕ

ਦੋਖ ਅਰੁ ਬਹੁਤੁ ਸਜਾਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਪ੍ਰਭ ਬਿਸਰਤ ਨਰਕ ਮਹਿ ਪਾਇਆ ॥ ਤਹ ਮਾਤ

ਨ ਬੰਧੁ ਨ ਮੀਤ ਨ ਜਾਇਆ ॥ ਜਿਸ ਕਉ ਹੋਤ ਕ੍ਰਿਪਾਲ ਸੁਆਮੀ ॥ ਸੋ ਜਨੁ ਨਾਨਕ ਪਾਰਗਰਾਮੀ ॥੩॥ ਭ੍ਰਮਤ

ਭ੍ਰਮਤ ਪ੍ਰਭ ਸਰਨੀ ਆਇਆ ॥ ਦੀਨਾ ਨਾਥ ਜਗਤ ਪਿਤ ਮਾਇਆ ॥ ਪ੍ਰਭ ਦਇਆਲ ਦੁਖ ਦਰਦ ਬਿਦਾਰਣ ॥

ਜਿਸੁ ਭਾਵੈ ਤਿਸ ਹੀ ਨਿਸਤਾਰਣ ॥ ਅੰਧ ਕੂਪ ਤੇ ਕਾਢਨਹਾਰਾ ॥ ਪ੍ਰੇਮ ਭਗਤਿ ਹੋਵਤ ਨਿਸਤਾਰਾ ॥ ਸਾਧ ਰੂਪ

ਅਪਨਾ ਤਨੁ ਧਾਰਿਆ ॥ ਮਹਾ ਅਗਨਿ ਤੇ ਆਪਿ ਉਬਾਰਿਆ ॥ ਜਪ ਤਪ ਸੰਜਮ ਇਸ ਤੇ ਕਿਛੁ ਨਾਹੀ ॥ ਆਦਿ

ਅੰਤਿ ਪ੍ਰਭ ਅਗਮ ਅਗਾਹੀ ॥ ਨਾਮੁ ਦੇਹਿ ਮਾਗੈ ਦਾਸੁ ਤੇਰਾ ॥ ਹਰਿ ਜੀਵਨ ਪਦੁ ਨਾਨਕ ਪ੍ਰਭੁ ਮੇਰਾ ॥੪॥੩॥੧੯॥

ਮਾਰੂ ਮਹਲਾ ੫ ॥ ਕਤ ਕਉ ਡਹਕਾਵਹੁ ਲੋਗਾ ਮੋਹਨ ਦੀਨ ਕਿਰਪਾਈ ॥੧॥ ਐਸੀ ਜਾਨਿ ਪਾਈ ॥ ਸਰਣਿ ਸੂਰੋ

ਗੁਰ ਦਾਤਾ ਰਾਖੈ ਆਪਿ ਵਡਾਈ ॥੧॥ ਰਹਾਉ ॥ ਭਗਤਾ ਕਾ ਆਗਿਆਕਾਰੀ ਸਦਾ ਸਦਾ ਸੁਖਦਾਈ ॥੨॥

ਅਪਨੇ ਕਉ ਕਿਰਪਾ ਕਰੀਅਹੁ ਇਕੁ ਨਾਮੁ ਧਿਆਈ ॥੩॥ ਨਾਨਕੁ ਦੀਨੁ ਨਾਮੁ ਮਾਗੈ ਦੁਤੀਆ ਭਰਮੁ ਚੁਕਾਈ

॥੪॥੪॥੨੦॥ ਮਾਰੂ ਮਹਲਾ ੫ ॥ ਮੇਰਾ ਠਾਕੁਰੁ ਅਤਿ ਭਾਰਾ ॥ ਮੋਹਿ ਸੇਵਕੁ ਬੇਚਾਰਾ ॥੧॥ ਮੋਹਨੁ ਲਾਲੁ ਮੇਰਾ

ਪ੍ਰੀਤਮ ਮਨ ਪ੍ਰਾਨਾ ॥ ਮੋ ਕਉ ਦੇਹੁ ਦਾਨਾ ॥੧॥ ਰਹਾਉ ॥ ਸਗਲੇ ਮੈ ਦੇਖੇ ਜੋਈ ॥ ਬੀਜਉ ਅਵਰੁ ਨ ਕੋਈ

॥੨॥ ਜੀਅਨ ਪ੍ਰਤਿਪਾਲਿ ਸਮਾਹੈ ॥ ਹੈ ਹੋਸੀ ਆਹੇ ॥੩॥ ਦਇਆ ਮੋਹਿ ਕੀਜੈ ਦੇਵਾ ॥ ਨਾਨਕ ਲਾਗੋ ਸੇਵਾ

॥੪॥੫॥੨੧॥ ਮਾਰੂ ਮਹਲਾ ੫ ॥ ਪਤਿਤ ਉਧਾਰਨ ਤਾਰਨ ਬਲਿ ਬਲਿ ਬਲੇ ਬਲਿ ਜਾਈਐ ॥ ਐਸਾ ਕੋਈ

ਭੇਟੈ ਸੰਤੁ ਜਿਤੁ ਹਰਿ ਹਰੇ ਹਰਿ ਧਿਆਈਐ ॥੧॥ ਮੋ ਕਉ ਕੋਇ ਨ ਜਾਨਤ ਕਹੀਅਤ ਦਾਸੁ ਤੁਮਾਰਾ ॥ ਏਹਾ ਓਟ

ਆਧਾਰਾ ॥੧॥ ਰਹਾਉ ॥ ਸਰਬ ਧਾਰਨ ਪ੍ਰਤਿਪਾਰਨ ਇਕ ਬਿਨਉ ਦੀਨਾ ॥ ਤੁਮਰੀ ਬਿਧਿ ਤੁਮ ਹੀ ਜਾਨਹੁ ਤੁਮ

ਜਲ ਹਮ ਮੀਨਾ ॥੨॥ ਪੂਰਨ ਬਿਸਥੀਰਨ ਸੁਆਮੀ ਆਹਿ ਆਇਓ ਪਾਛੈ ॥ ਸਗਲੋ ਭੂ ਮੰਡਲ ਖੰਡਲ ਪ੍ਰਭ

ਤੁਮ ਹੀ ਆਛੈ ॥੩॥ ਅਟਲ ਅਖਇਓ ਦੇਵਾ ਮੋਹਨ ਅਲਖ ਅਪਾਰਾ ॥ ਦਾਨੁ ਪਾਵਉ ਸੰਤਾ ਸੰਗੁ ਨਾਨਕ ਰੇਨੁ

ਦਾਸਾਰਾ ॥੪॥੬॥੨੨॥ ਮਾਰੂ ਮਹਲਾ ੫ ॥ ਤ੍ਰਿਪਤਿ ਆਘਾਏ ਸੰਤਾ ॥ ਗੁਰ ਜਾਨੇ ਜਿਨ ਮੰਤਾ ॥ ਤਾ ਕੀ ਕਿਛੁ

ਕਹਨੁ ਨ ਜਾਈ ॥ ਜਾ ਕਉ ਨਾਮ ਬਡਾਈ ॥੧॥ ਲਾਲੁ ਅਮੋਲਾ ਲਾਲੋ ॥ ਅਗਹ ਅਤੋਲਾ ਨਾਮੋ ॥੧॥

ਰਹਾਉ ॥ ਅਵਿਗਤ ਸਿਉ ਮਾਨਿਆ ਮਾਨੋ ॥ ਗੁਰਮੁਖਿ ਤਤੁ ਗਿਆਨੋ ॥ ਪੇਖਤ ਸਗਲ ਧਿਆਨੋ ॥ ਤਜਿਓ

ਮਨ ਤੇ ਅਭਿਮਾਨੋ ॥੨॥ ਨਿਹਚਲੁ ਤਿਨ ਕਾ ਠਾਣਾ ॥ ਗੁਰ ਤੇ ਮਹਲੁ ਪਛਾਣਾ ॥ ਅਨਦਿਨੁ ਗੁਰ ਮਿਲਿ ਜਾਗੇ

॥ ਹਰਿ ਕੀ ਸੇਵਾ ਲਾਗੇ ॥੩॥ ਪੂਰਨ ਤ੍ਰਿਪਤਿ ਅਘਾਏ ॥ ਸਹਜ ਸਮਾਧਿ ਸੁਭਾਏ ॥ ਹਰਿ ਭੰਡਾਰੁ ਹਾਥਿ

ਆਇਆ ॥ ਨਾਨਕ ਗੁਰ ਤੇ ਪਾਇਆ ॥੪॥੭॥੨੩॥

ਮਾਰੂ ਮਹਲਾ ੫ ਘਰੁ ੬ ਦੁਪਦੇ      ੴ ਸਤਿਗੁਰ ਪ੍ਰਸਾਦਿ ॥

ਛੋਡਿ ਸਗਲ ਸਿਆਣਪਾ ਮਿਲਿ ਸਾਧ ਤਿਆਗਿ ਗੁਮਾਨੁ ॥ ਅਵਰੁ ਸਭੁ ਕਿਛੁ ਮਿਥਿਆ ਰਸਨਾ ਰਾਮ ਰਾਮ

ਵਖਾਨੁ ॥੧॥ ਮੇਰੇ ਮਨ ਕਰਨ ਸੁਣਿ ਹਰਿ ਨਾਮੁ ॥ ਮਿਟਹਿ ਅਘ ਤੇਰੇ ਜਨਮ ਜਨਮ ਕੇ ਕਵਨੁ ਬਪੁਰੋ ਜਾਮੁ ॥੧॥

ਰਹਾਉ ॥ ਦੂਖ ਦੀਨ ਨ ਭਉ ਬਿਆਪੈ ਮਿਲੈ ਸੁਖ ਬਿਸ੍ਰਾਮੁ ॥ ਗੁਰ ਪ੍ਰਸਾਦਿ ਨਾਨਕੁ ਬਖਾਨੈ ਹਰਿ ਭਜਨੁ ਤਤੁ

ਗਿਆਨੁ ॥੨॥੧॥੨੪॥ ਮਾਰੂ ਮਹਲਾ ੫ ॥ ਜਿਨੀ ਨਾਮੁ ਵਿਸਾਰਿਆ ਸੇ ਹੋਤ ਦੇਖੇ ਖੇਹ ॥ ਪੁਤ੍ਰ ਮਿਤ੍ਰ ਬਿਲਾਸ

ਬਨਿਤਾ ਤੂਟਤੇ ਏ ਨੇਹ ॥੧॥ ਮੇਰੇ ਮਨ ਨਾਮੁ ਨਿਤ ਨਿਤ ਲੇਹ ॥ ਜਲਤ ਨਾਹੀ ਅਗਨਿ ਸਾਗਰ ਸੂਖੁ ਮਨਿ ਤਨਿ

ਦੇਹ ॥੧॥ ਰਹਾਉ ॥ ਬਿਰਖ ਛਾਇਆ ਜੈਸੇ ਬਿਨਸਤ ਪਵਨ ਝੂਲਤ ਮੇਹ ॥ ਹਰਿ ਭਗਤਿ ਦ੍ਰਿੜੁ ਮਿਲੁ ਸਾਧ

ਨਾਨਕ ਤੇਰੈ ਕਾਮਿ ਆਵਤ ਏਹ ॥੨॥੨॥੨੫॥ ਮਾਰੂ ਮਹਲਾ ੫ ॥ ਪੁਰਖੁ ਪੂਰਨ ਸੁਖਹ ਦਾਤਾ ਸੰਗਿ ਬਸਤੋ

ਨੀਤ ॥ ਮਰੈ ਨ ਆਵੈ ਨ ਜਾਇ ਬਿਨਸੈ ਬਿਆਪਤ ਉਸਨ ਨ ਸੀਤ ॥੧॥ ਮੇਰੇ ਮਨ ਨਾਮ ਸਿਉ ਕਰਿ ਪ੍ਰੀਤਿ ॥

ਚੇਤਿ ਮਨ ਮਹਿ ਹਰਿ ਹਰਿ ਨਿਧਾਨਾ ਏਹ ਨਿਰਮਲ ਰੀਤਿ ॥੧॥ ਰਹਾਉ ॥ ਕ੍ਰਿਪਾਲ ਦਇਆਲ ਗੋਪਾਲ

ਗੋਬਿਦ ਜੋ ਜਪੈ ਤਿਸੁ ਸੀਧਿ ॥ ਨਵਲ ਨਵਤਨ ਚਤੁਰ ਸੁੰਦਰ ਮਨੁ ਨਾਨਕ ਤਿਸੁ ਸੰਗਿ ਬੀਧਿ ॥੨॥੩॥੨੬॥

ਮਾਰੂ ਮਹਲਾ ੫ ॥ ਚਲਤ ਬੈਸਤ ਸੋਵਤ ਜਾਗਤ ਗੁਰ ਮੰਤ੍ਰੁ ਰਿਦੈ ਚਿਤਾਰਿ ॥ ਚਰਣ ਸਰਣ ਭਜੁ ਸੰਗਿ ਸਾਧੂ

ਭਵ ਸਾਗਰ ਉਤਰਹਿ ਪਾਰਿ ॥੧॥ ਮੇਰੇ ਮਨ ਨਾਮੁ ਹਿਰਦੈ ਧਾਰਿ ॥ ਕਰਿ ਪ੍ਰੀਤਿ ਮਨੁ ਤਨੁ ਲਾਇ ਹਰਿ

ਸਿਉ ਅਵਰ ਸਗਲ ਵਿਸਾਰਿ ॥੧॥ ਰਹਾਉ ॥ ਜੀਉ ਮਨੁ ਤਨੁ ਪ੍ਰਾਣ ਪ੍ਰਭ ਕੇ ਤੂ ਆਪਨ ਆਪੁ ਨਿਵਾਰਿ ॥

ਗੋਵਿਦ ਭਜੁ ਸਭਿ ਸੁਆਰਥ ਪੂਰੇ ਨਾਨਕ ਕਬਹੁ ਨ ਹਾਰਿ ॥੨॥੪॥੨੭॥ ਮਾਰੂ ਮਹਲਾ ੫ ॥ ਤਜਿ ਆਪੁ

ਬਿਨਸੀ ਤਾਪੁ ਰੇਣ ਸਾਧੂ ਥੀਉ ॥ ਤਿਸਹਿ ਪਰਾਪਤਿ ਨਾਮੁ ਤੇਰਾ ਕਰਿ ਕ੍ਰਿਪਾ ਜਿਸੁ ਦੀਉ ॥੧॥ ਮੇਰੇ ਮਨ

ਨਾਮੁ ਅੰਮ੍ਰਿਤੁ ਪੀਉ ॥ ਆਨ ਸਾਦ ਬਿਸਾਰਿ ਹੋਛੇ ਅਮਰੁ ਜੁਗੁ ਜੁਗੁ ਜੀਉ ॥੧॥ ਰਹਾਉ ॥ ਨਾਮੁ ਇਕ ਰਸ

ਰੰਗ ਨਾਮਾ ਨਾਮਿ ਲਾਗੀ ਲੀਉ ॥ ਮੀਤੁ ਸਾਜਨੁ ਸਖਾ ਬੰਧਪੁ ਹਰਿ ਏਕੁ ਨਾਨਕ ਕੀਉ ॥੨॥੫॥੨੮॥

ਮਾਰੂ ਮਹਲਾ ੫ ॥ ਪ੍ਰਤਿਪਾਲਿ ਮਾਤਾ ਉਦਰਿ ਰਾਖੈ ਲਗਨਿ ਦੇਤ ਨ ਸੇਕ ॥ ਸੋਈ ਸੁਆਮੀ ਈਹਾ ਰਾਖੈ ਬੂਝੁ ਬੁਧਿ

ਬਿਬੇਕ ॥੧॥ ਮੇਰੇ ਮਨ ਨਾਮ ਕੀ ਕਰਿ ਟੇਕ ॥ ਤਿਸਹਿ ਬੂਝੁ ਜਿਨਿ ਤੂ ਕੀਆ ਪ੍ਰਭੁ ਕਰਣ ਕਾਰਣ ਏਕ

॥੧॥ ਰਹਾਉ ॥ ਚੇਤਿ ਮਨ ਮਹਿ ਤਜਿ ਸਿਆਣਪ ਛੋਡਿ ਸਗਲੇ ਭੇਖ ॥ ਸਿਮਰਿ ਹਰਿ ਹਰਿ ਸਦਾ ਨਾਨਕ ਤਰੇ

ਕਈ ਅਨੇਕ ॥੨॥੬॥੨੯॥ ਮਾਰੂ ਮਹਲਾ ੫ ॥ ਪਤਿਤ ਪਾਵਨ ਨਾਮੁ ਜਾ ਕੋ ਅਨਾਥ ਕੋ ਹੈ ਨਾਥੁ ॥ ਮਹਾ

ਭਉਜਲ ਮਾਹਿ ਤੁਲਹੋ ਜਾ ਕੋ ਲਿਖਿਓ ਮਾਥ ॥੧॥ ਡੂਬੇ ਨਾਮ ਬਿਨੁ ਘਨ ਸਾਥ ॥ ਕਰਣ ਕਾਰਣੁ ਚਿਤਿ ਨ

ਆਵੈ ਦੇ ਕਰਿ ਰਾਖੈ ਹਾਥ ॥੧॥ ਰਹਾਉ ॥ ਸਾਧਸੰਗਤਿ ਗੁਣ ਉਚਾਰਣ ਹਰਿ ਨਾਮ ਅੰਮ੍ਰਿਤ ਪਾਥ ॥ ਕਰਹੁ

ਕ੍ਰਿਪਾ ਮੁਰਾਰਿ ਮਾਧਉ ਸੁਣਿ ਨਾਨਕ ਜੀਵੈ ਗਾਥ ॥੨॥੭॥੩੦॥

ਮਾਰੂ ਅੰਜੁਲੀ ਮਹਲਾ ੫ ਘਰੁ ੭      ੴ ਸਤਿਗੁਰ ਪ੍ਰਸਾਦਿ ॥

ਸੰਜੋਗੁ ਵਿਜੋਗੁ ਧੁਰਹੁ ਹੀ ਹੂਆ ॥ ਪੰਚ ਧਾਤੁ ਕਰਿ ਪੁਤਲਾ ਕੀਆ ॥ ਸਾਹੈ ਕੈ ਫੁਰਮਾਇਅੜੈ ਜੀ ਦੇਹੀ ਵਿਚਿ ਜੀਉ

ਆਇ ਪਇਆ ॥੧॥ ਜਿਥੈ ਅਗਨਿ ਭਖੈ ਭੜਹਾਰੇ ॥ ਊਰਧ ਮੁਖ ਮਹਾ ਗੁਬਾਰੇ ॥ ਸਾਸਿ ਸਾਸਿ ਸਮਾਲੇ ਸੋਈ

ਓਥੈ ਖਸਮਿ ਛਡਾਇ ਲਇਆ ॥੨॥ ਵਿਚਹੁ ਗਰਭੈ ਨਿਕਲਿ ਆਇਆ ॥ ਖਸਮੁ ਵਿਸਾਰਿ ਦੁਨੀ ਚਿਤੁ

ਲਾਇਆ ॥ ਆਵੈ ਜਾਇ ਭਵਾਈਐ ਜੋਨੀ ਰਹਣੁ ਨ ਕਿਤਹੀ ਥਾਇ ਭਇਆ ॥੩॥ ਮਿਹਰਵਾਨਿ ਰਖਿ

ਲਇਅਨੁ ਆਪੇ ॥ ਜੀਅ ਜੰਤ ਸਭਿ ਤਿਸ ਕੇ ਥਾਪੇ ॥ ਜਨਮੁ ਪਦਾਰਥੁ ਜਿਣਿ ਚਲਿਆ ਨਾਨਕ ਆਇਆ ਸੋ

ਪਰਵਾਣੁ ਥਿਆ ॥੪॥੧॥੩੧॥ ਮਾਰੂ ਮਹਲਾ ੫ ॥ ਵੈਦੋ ਨ ਵਾਈ ਭੈਣੋ ਨ ਭਾਈ ਏਕੋ ਸਹਾਈ ਰਾਮੁ ਹੇ ॥੧॥

ਕੀਤਾ ਜਿਸੋ ਹੋਵੈ ਪਾਪਾਂ ਮਲੋ ਧੋਵੈ ਸੋ ਸਿਮਰਹੁ ਪਰਧਾਨੁ ਹੇ ॥੨॥ ਘਟਿ ਘਟੇ ਵਾਸੀ ਸਰਬ ਨਿਵਾਸੀ ਅਸਥਿਰੁ

ਜਾ ਕਾ ਥਾਨੁ ਹੇ ॥੩॥ ਆਵੈ ਨ ਜਾਵੈ ਸੰਗੇ ਸਮਾਵੈ ਪੂਰਨ ਜਾ ਕਾ ਕਾਮੁ ਹੇ ॥੪॥ ਭਗਤ ਜਨਾ ਕਾ ਰਾਖਣਹਾਰਾ ॥

ਸੰਤ ਜੀਵਹਿ ਜਪਿ ਪ੍ਰਾਨ ਅਧਾਰਾ ॥ ਕਰਨ ਕਾਰਨ ਸਮਰਥੁ ਸੁਆਮੀ ਨਾਨਕੁ ਤਿਸੁ ਕੁਰਬਾਨੁ ਹੇ ॥੫॥੨॥੩੨॥

ੴ ਸਤਿਗੁਰ ਪ੍ਰਸਾਦਿ ॥ ਮਾਰੂ ਮਹਲਾ ੯ ॥ ਹਰਿ ਕੋ ਨਾਮੁ ਸਦਾ ਸੁਖਦਾਈ ॥ ਜਾ ਕਉ ਸਿਮਰਿ ਅਜਾਮਲੁ

ਉਧਰਿਓ ਗਨਿਕਾ ਹੂ ਗਤਿ ਪਾਈ ॥੧॥ ਰਹਾਉ ॥ ਪੰਚਾਲੀ ਕਉ ਰਾਜ ਸਭਾ ਮਹਿ ਰਾਮ ਨਾਮ ਸੁਧਿ ਆਈ ॥ ਤਾ ਕੋ

ਦੂਖੁ ਹਰਿਓ ਕਰੁਣਾ ਮੈ ਅਪਨੀ ਪੈਜ ਬਢਾਈ ॥੧॥ ਜਿਹ ਨਰ ਜਸੁ ਕਿਰਪਾ ਨਿਧਿ ਗਾਇਓ ਤਾ ਕਉ ਭਇਓ

ਸਹਾਈ ॥ ਕਹੁ ਨਾਨਕ ਮੈ ਇਹੀ ਭਰੋਸੈ ਗਹੀ ਆਨਿ ਸਰਨਾਈ ॥੨॥੧॥ ਮਾਰੂ ਮਹਲਾ ੯ ॥ ਅਬ ਮੈ ਕਹਾ ਕਰਉ

ਰੀ ਮਾਈ ॥ ਸਗਲ ਜਨਮੁ ਬਿਖਿਅਨ ਸਿਉ ਖੋਇਆ ਸਿਮਰਿਓ ਨਾਹਿ ਕਨਾੑਈ ॥੧॥ ਰਹਾਉ ॥ ਕਾਲ ਫਾਸ ਜਬ

ਗਰ ਮਹਿ ਮੇਲੀ ਤਿਹ ਸੁਧਿ ਸਭ ਬਿਸਰਾਈ ॥ ਰਾਮ ਨਾਮ ਬਿਨੁ ਯਾ ਸੰਕਟ ਮਹਿ ਕੋ ਅਬ ਹੋਤ ਸਹਾਈ ॥੧॥ ਜੋ ਸੰਪਤਿ

ਅਪਨੀ ਕਰਿ ਮਾਨੀ ਛਿਨ ਮਹਿ ਭਈ ਪਰਾਈ ॥ ਕਹੁ ਨਾਨਕ ਯਹ ਸੋਚ ਰਹੀ ਮਨਿ ਹਰਿ ਜਸੁ ਕਬਹੂ ਨ ਗਾਈ

॥੨॥੨॥ ਮਾਰੂ ਮਹਲਾ ੯ ॥ ਮਾਈ ਮੈ ਮਨ ਕੋ ਮਾਨੁ ਨ ਤਿਆਗਿਓ ॥ ਮਾਇਆ ਕੇ ਮਦਿ ਜਨਮੁ ਸਿਰਾਇਓ ਰਾਮ

ਭਜਨਿ ਨਹੀ ਲਾਗਿਓ ॥੧॥ ਰਹਾਉ ॥ ਜਮ ਕੋ ਡੰਡੁ ਪਰਿਓ ਸਿਰ ਊਪਰਿ ਤਬ ਸੋਵਤ ਤੈ ਜਾਗਿਓ ॥ ਕਹਾ ਹੋਤ

ਅਬ ਕੈ ਪਛੁਤਾਏ ਛੂਟਤ ਨਾਹਿਨ ਭਾਗਿਓ ॥੧॥ ਇਹ ਚਿੰਤਾ ਉਪਜੀ ਘਟ ਮਹਿ ਜਬ ਗੁਰ ਚਰਨਨ ਅਨੁਰਾਗਿਓ

॥ ਸੁਫਲੁ ਜਨਮੁ ਨਾਨਕ ਤਬ ਹੂਆ ਜਉ ਪ੍ਰਭ ਜਸ ਮਹਿ ਪਾਗਿਓ ॥੨॥੩॥

ਮਾਰੂ ਅਸਟਪਦੀਆ ਮਹਲਾ ੧ ਘਰੁ ੧      ੴ ਸਤਿਗੁਰ ਪ੍ਰਸਾਦਿ ॥

ਬੇਦ ਪੁਰਾਣ ਕਥੇ ਸੁਣੇ ਹਾਰੇ ਮੁਨੀ ਅਨੇਕਾ ॥ ਅਠਸਠਿ ਤੀਰਥ ਬਹੁ ਘਣਾ ਭ੍ਰਮਿ ਥਾਕੇ ਭੇਖਾ ॥ ਸਾਚੋ ਸਾਹਿਬੁ

ਨਿਰਮਲੋ ਮਨਿ ਮਾਨੈ ਏਕਾ ॥੧॥ ਤੂ ਅਜਰਾਵਰੁ ਅਮਰੁ ਤੂ ਸਭ ਚਾਲਣਹਾਰੀ ॥ ਨਾਮੁ ਰਸਾਇਣੁ ਭਾਇ ਲੈ

ਪਰਹਰਿ ਦੁਖੁ ਭਾਰੀ ॥੧॥ ਰਹਾਉ ॥ ਹਰਿ ਪੜੀਐ ਹਰਿ ਬੁਝੀਐ ਗੁਰਮਤੀ ਨਾਮਿ ਉਧਾਰਾ ॥ ਗੁਰਿ ਪੂਰੈ ਪੂਰੀ ਮਤਿ

ਹੈ ਪੂਰੈ ਸਬਦਿ ਬੀਚਾਰਾ ॥ ਅਠਸਠਿ ਤੀਰਥ ਹਰਿ ਨਾਮੁ ਹੈ ਕਿਲਵਿਖ ਕਾਟਣਹਾਰਾ ॥੨॥ ਜਲੁ ਬਿਲੋਵੈ ਜਲੁ

ਮਥੈ ਤਤੁ ਲੋੜੈ ਅੰਧੁ ਅਗਿਆਨਾ ॥ ਗੁਰਮਤੀ ਦਧਿ ਮਥੀਐ ਅੰਮ੍ਰਿਤੁ ਪਾਈਐ ਨਾਮੁ ਨਿਧਾਨਾ ॥ ਮਨਮੁਖ ਤਤੁ ਨ

ਜਾਣਨੀ ਪਸੂ ਮਾਹਿ ਸਮਾਨਾ ॥੩॥ ਹਉਮੈ ਮੇਰਾ ਮਰੀ ਮਰੁ ਮਰਿ ਜੰਮੈ ਵਾਰੋ ਵਾਰ ॥ ਗੁਰ ਕੈ ਸਬਦੇ ਜੇ ਮਰੈ ਫਿਰਿ

ਮਰੈ ਨ ਦੂਜੀ ਵਾਰ ॥ ਗੁਰਮਤੀ ਜਗਜੀਵਨੁ ਮਨਿ ਵਸੈ ਸਭਿ ਕੁਲ ਉਧਾਰਣਹਾਰ ॥੪॥ ਸਚਾ ਵਖਰੁ ਨਾਮੁ ਹੈ ਸਚਾ

ਵਾਪਾਰਾ ॥ ਲਾਹਾ ਨਾਮੁ ਸੰਸਾਰਿ ਹੈ ਗੁਰਮਤੀ ਵੀਚਾਰਾ ॥ ਦੂਜੈ ਭਾਇ ਕਾਰ ਕਮਾਵਣੀ ਨਿਤ ਤੋਟਾ ਸੈਸਾਰਾ ॥੫॥

ਸਾਚੀ ਸੰਗਤਿ ਥਾਨੁ ਸਚੁ ਸਚੇ ਘਰ ਬਾਰਾ ॥ ਸਚਾ ਭੋਜਨੁ ਭਾਉ ਸਚੁ ਸਚੁ ਨਾਮੁ ਅਧਾਰਾ ॥ ਸਚੀ ਬਾਣੀ ਸੰਤੋਖਿਆ

ਸਚਾ ਸਬਦੁ ਵੀਚਾਰਾ ॥੬॥ ਰਸ ਭੋਗਣ ਪਾਤਿਸਾਹੀਆ ਦੁਖ ਸੁਖ ਸੰਘਾਰਾ ॥ ਮੋਟਾ ਨਾਉ ਧਰਾਈਐ ਗਲਿ

ਅਉਗਣ ਭਾਰਾ ॥ ਮਾਣਸ ਦਾਤਿ ਨ ਹੋਵਈ ਤੂ ਦਾਤਾ ਸਾਰਾ ॥੭॥ ਅਗਮ ਅਗੋਚਰੁ ਤੂ ਧਣੀ ਅਵਿਗਤੁ

ਅਪਾਰਾ ॥ ਗੁਰ ਸਬਦੀ ਦਰੁ ਜੋਈਐ ਮੁਕਤੇ ਭੰਡਾਰਾ ॥ ਨਾਨਕ ਮੇਲੁ ਨ ਚੂਕਈ ਸਾਚੇ ਵਾਪਾਰਾ ॥੮॥੧॥

ਮਾਰੂ ਮਹਲਾ ੧ ॥ ਬਿਖੁ ਬੋਹਿਥਾ ਲਾਦਿਆ ਦੀਆ ਸਮੁੰਦ ਮੰਝਾਰਿ ॥ ਕੰਧੀ ਦਿਸਿ ਨ ਆਵਈ ਨਾ ਉਰਵਾਰੁ ਨ

ਪਾਰੁ ॥ ਵੰਝੀ ਹਾਥਿ ਨ ਖੇਵਟੂ ਜਲੁ ਸਾਗਰੁ ਅਸਰਾਲੁ ॥੧॥ ਬਾਬਾ ਜਗੁ ਫਾਥਾ ਮਹਾ ਜਾਲਿ ॥ ਗੁਰ ਪਰਸਾਦੀ

ਉਬਰੇ ਸਚਾ ਨਾਮੁ ਸਮਾਲਿ ॥੧॥ ਰਹਾਉ ॥ ਸਤਿਗੁਰੂ ਹੈ ਬੋਹਿਥਾ ਸਬਦਿ ਲੰਘਾਵਣਹਾਰੁ ॥ ਤਿਥੈ ਪਵਣੁ ਨ

ਪਾਵਕੋ ਨਾ ਜਲੁ ਨਾ ਆਕਾਰੁ ॥ ਤਿਥੈ ਸਚਾ ਸਚਿ ਨਾਇ ਭਵਜਲ ਤਾਰਣਹਾਰੁ ॥੨॥ ਗੁਰਮੁਖਿ ਲੰਘੇ ਸੇ ਪਾਰਿ

ਪਏ ਸਚੇ ਸਿਉ ਲਿਵ ਲਾਇ ॥ ਆਵਾ ਗਉਣੁ ਨਿਵਾਰਿਆ ਜੋਤੀ ਜੋਤਿ ਮਿਲਾਇ ॥ ਗੁਰਮਤੀ ਸਹਜੁ ਊਪਜੈ ਸਚੇ

ਰਹੈ ਸਮਾਇ ॥੩॥ ਸਪੁ ਪਿੜਾਈ ਪਾਈਐ ਬਿਖੁ ਅੰਤਰਿ ਮਨਿ ਰੋਸੁ ॥ ਪੂਰਬਿ ਲਿਖਿਆ ਪਾਈਐ ਕਿਸ ਨੋ ਦੀਜੈ

ਦੋਸੁ ॥ ਗੁਰਮੁਖਿ ਗਾਰੜੁ ਜੇ ਸੁਣੇ ਮੰਨੇ ਨਾਉ ਸੰਤੋਸੁ ॥੪॥ ਮਾਗਰਮਛੁ ਫਹਾਈਐ ਕੁੰਡੀ ਜਾਲੁ ਵਤਾਇ ॥ ਦੁਰਮਤਿ

ਫਾਥਾ ਫਾਹੀਐ ਫਿਰਿ ਫਿਰਿ ਪਛੋਤਾਇ ॥ ਜੰਮਣ ਮਰਣੁ ਨ ਸੁਝਈ ਕਿਰਤੁ ਨ ਮੇਟਿਆ ਜਾਇ ॥੫॥ ਹਉਮੈ ਬਿਖੁ

ਪਾਇ ਜਗਤੁ ਉਪਾਇਆ ਸਬਦੁ ਵਸੈ ਬਿਖੁ ਜਾਇ ॥ ਜਰਾ ਜੋਹਿ ਨ ਸਕਈ ਸਚਿ ਰਹੈ ਲਿਵ ਲਾਇ ॥ ਜੀਵਨ

ਮੁਕਤੁ ਸੋ ਆਖੀਐ ਜਿਸੁ ਵਿਚਹੁ ਹਉਮੈ ਜਾਇ ॥੬॥ ਧੰਧੈ ਧਾਵਤ ਜਗੁ ਬਾਧਿਆ ਨਾ ਬੂਝੈ ਵੀਚਾਰੁ ॥ ਜੰਮਣ

ਮਰਣੁ ਵਿਸਾਰਿਆ ਮਨਮੁਖ ਮੁਗਧੁ ਗਵਾਰੁ ॥ ਗੁਰਿ ਰਾਖੇ ਸੇ ਉਬਰੇ ਸਚਾ ਸਬਦੁ ਵੀਚਾਰਿ ॥੭॥ ਸੂਹਟੁ ਪਿੰਜਰਿ

ਪ੍ਰੇਮ ਕੈ ਬੋਲੈ ਬੋਲਣਹਾਰੁ ॥ ਸਚੁ ਚੁਗੈ ਅੰਮ੍ਰਿਤੁ ਪੀਐ ਉਡੈ ਤ ਏਕਾ ਵਾਰ ॥ ਗੁਰਿ ਮਿਲਿਐ ਖਸਮੁ ਪਛਾਣੀਐ ਕਹੁ

ਨਾਨਕ ਮੋਖ ਦੁਆਰੁ ॥੮॥੨॥ ਮਾਰੂ ਮਹਲਾ ੧ ॥ ਸਬਦਿ ਮਰੈ ਤਾ ਮਾਰਿ ਮਰੁ ਭਾਗੋ ਕਿਸੁ ਪਹਿ ਜਾਉ ॥ ਜਿਸ ਕੈ

ਡਰਿ ਭੈ ਭਾਗੀਐ ਅੰਮ੍ਰਿਤੁ ਤਾ ਕੋ ਨਾਉ ॥ ਮਾਰਹਿ ਰਾਖਹਿ ਏਕੁ ਤੂ ਬੀਜਉ ਨਾਹੀ ਥਾਉ ॥੧॥ ਬਾਬਾ ਮੈ ਕੁਚੀਲੁ

ਕਾਚਉ ਮਤਿਹੀਨ ॥ ਨਾਮ ਬਿਨਾ ਕੋ ਕਛੁ ਨਹੀ ਗੁਰਿ ਪੂਰੈ ਪੂਰੀ ਮਤਿ ਕੀਨ ॥੧॥ ਰਹਾਉ ॥ ਅਵਗਣਿ ਸੁਭਰ

ਗੁਣ ਨਹੀ ਬਿਨੁ ਗੁਣ ਕਿਉ ਘਰਿ ਜਾਉ ॥ ਸਹਜਿ ਸਬਦਿ ਸੁਖੁ ਊਪਜੈ ਬਿਨੁ ਭਾਗਾ ਧਨੁ ਨਾਹਿ ॥ ਜਿਨ ਕੈ ਨਾਮੁ ਨ

ਮਨਿ ਵਸੈ ਸੇ ਬਾਧੇ ਦੂਖ ਸਹਾਹਿ ॥੨॥ ਜਿਨੀ ਨਾਮੁ ਵਿਸਾਰਿਆ ਸੇ ਕਿਤੁ ਆਏ ਸੰਸਾਰਿ ॥ ਆਗੈ ਪਾਛੈ ਸੁਖੁ

ਨਹੀ ਗਾਡੇ ਲਾਦੇ ਛਾਰੁ ॥ ਵਿਛੁੜਿਆ ਮੇਲਾ ਨਹੀ ਦੂਖੁ ਘਣੋ ਜਮ ਦੁਆਰਿ ॥੩॥ ਅਗੈ ਕਿਆ ਜਾਣਾ ਨਾਹਿ ਮੈ

ਭੂਲੇ ਤੂ ਸਮਝਾਇ ॥ ਭੂਲੇ ਮਾਰਗੁ ਜੋ ਦਸੇ ਤਿਸ ਕੈ ਲਾਗਉ ਪਾਇ ॥ ਗੁਰ ਬਿਨੁ ਦਾਤਾ ਕੋ ਨਹੀ ਕੀਮਤਿ ਕਹਣੁ ਨ

ਜਾਇ ॥੪॥ ਸਾਜਨੁ ਦੇਖਾ ਤਾ ਗਲਿ ਮਿਲਾ ਸਾਚੁ ਪਠਾਇਓ ਲੇਖੁ ॥ ਮੁਖਿ ਧਿਮਾਣੈ ਧਨ ਖੜੀ ਗੁਰਮੁਖਿ ਆਖੀ

ਦੇਖੁ ॥ ਤੁਧੁ ਭਾਵੈ ਤੂ ਮਨਿ ਵਸਹਿ ਨਦਰੀ ਕਰਮਿ ਵਿਸੇਖੁ ॥੫॥ ਭੂਖ ਪਿਆਸੋ ਜੇ ਭਵੈ ਕਿਆ ਤਿਸੁ ਮਾਗਉ ਦੇਇ ॥

ਬੀਜਉ ਸੂਝੈ ਕੋ ਨਹੀ ਮਨਿ ਤਨਿ ਪੂਰਨੁ ਦੇਇ ॥ ਜਿਨਿ ਕੀਆ ਤਿਨਿ ਦੇਖਿਆ ਆਪਿ ਵਡਾਈ ਦੇਇ ॥੬॥ ਨਗਰੀ

ਨਾਇਕੁ ਨਵਤਨੋ ਬਾਲਕੁ ਲੀਲ ਅਨੂਪੁ ॥ ਨਾਰਿ ਨ ਪੁਰਖੁ ਨ ਪੰਖਣੂ ਸਾਚਉ ਚਤੁਰੁ ਸਰੂਪੁ ॥ ਜੋ ਤਿਸੁ ਭਾਵੈ ਸੋ

ਥੀਐ ਤੂ ਦੀਪਕੁ ਤੂ ਧੂਪੁ ॥੭॥ ਗੀਤ ਸਾਦ ਚਾਖੇ ਸੁਣੇ ਬਾਦ ਸਾਦ ਤਨਿ ਰੋਗੁ ॥ ਸਚੁ ਭਾਵੈ ਸਾਚਉ ਚਵੈ ਛੂਟੈ ਸੋਗ

ਵਿਜੋਗੁ ॥ ਨਾਨਕ ਨਾਮੁ ਨ ਵੀਸਰੈ ਜੋ ਤਿਸੁ ਭਾਵੈ ਸੁ ਹੋਗੁ ॥੮॥੩॥ ਮਾਰੂ ਮਹਲਾ ੧ ॥ ਸਾਚੀ ਕਾਰ ਕਮਾਵਣੀ

ਹੋਰਿ ਲਾਲਚ ਬਾਦਿ ॥ ਇਹੁ ਮਨੁ ਸਾਚੈ ਮੋਹਿਆ ਜਿਹਵਾ ਸਚਿ ਸਾਦਿ ॥ ਬਿਨੁ ਨਾਵੈ ਕੋ ਰਸੁ ਨਹੀ ਹੋਰਿ ਚਲਹਿ

ਬਿਖੁ ਲਾਦਿ ॥੧॥ ਐਸਾ ਲਾਲਾ ਮੇਰੇ ਲਾਲ ਕੋ ਸੁਣਿ ਖਸਮ ਹਮਾਰੇ ॥ ਜਿਉ ਫੁਰਮਾਵਹਿ ਤਿਉ ਚਲਾ ਸਚੁ ਲਾਲ

ਪਿਆਰੇ ॥੧॥ ਰਹਾਉ ॥ ਅਨਦਿਨੁ ਲਾਲੇ ਚਾਕਰੀ ਗੋਲੇ ਸਿਰਿ ਮੀਰਾ ॥ ਗੁਰ ਬਚਨੀ ਮਨੁ ਵੇਚਿਆ ਸਬਦਿ ਮਨੁ

ਧੀਰਾ ॥ ਗੁਰ ਪੂਰੇ ਸਾਬਾਸਿ ਹੈ ਕਾਟੈ ਮਨ ਪੀਰਾ ॥੨॥ ਲਾਲਾ ਗੋਲਾ ਧਣੀ ਕੋ ਕਿਆ ਕਹਉ ਵਡਿਆਈਐ ॥

ਭਾਣੈ ਬਖਸੇ ਪੂਰਾ ਧਣੀ ਸਚੁ ਕਾਰ ਕਮਾਈਐ ॥ ਵਿਛੁੜਿਆ ਕਉ ਮੇਲਿ ਲਏ ਗੁਰ ਕਉ ਬਲਿ ਜਾਈਐ ॥੩॥

ਲਾਲੇ ਗੋਲੇ ਮਤਿ ਖਰੀ ਗੁਰ ਕੀ ਮਤਿ ਨੀਕੀ ॥ ਸਾਚੀ ਸੁਰਤਿ ਸੁਹਾਵਣੀ ਮਨਮੁਖ ਮਤਿ ਫੀਕੀ ॥ ਮਨੁ ਤਨੁ ਤੇਰਾ

ਤੂ ਪ੍ਰਭੂ ਸਚੁ ਧੀਰਕ ਧੁਰ ਕੀ ॥੪॥ ਸਾਚੈ ਬੈਸਣੁ ਉਠਣਾ ਸਚੁ ਭੋਜਨੁ ਭਾਖਿਆ ॥ ਚਿਤਿ ਸਚੈ ਵਿਤੋ ਸਚਾ ਸਾਚਾ

ਰਸੁ ਚਾਖਿਆ ॥ ਸਾਚੈ ਘਰਿ ਸਾਚੈ ਰਖੇ ਗੁਰ ਬਚਨਿ ਸੁਭਾਖਿਆ ॥੫॥ ਮਨਮੁਖ ਕਉ ਆਲਸੁ ਘਣੋ ਫਾਥੇ ਓਜਾੜੀ

॥ ਫਾਥਾ ਚੁਗੈ ਨਿਤ ਚੋਗੜੀ ਲਗਿ ਬੰਧੁ ਵਿਗਾੜੀ ॥ ਗੁਰ ਪਰਸਾਦੀ ਮੁਕਤੁ ਹੋਇ ਸਾਚੇ ਨਿਜ ਤਾੜੀ ॥੬॥ ਅਨਹਤਿ

ਲਾਲਾ ਬੇਧਿਆ ਪ੍ਰਭ ਹੇਤਿ ਪਿਆਰੀ ॥ ਬਿਨੁ ਸਾਚੇ ਜੀਉ ਜਲਿ ਬਲਉ ਝੂਠੇ ਵੇਕਾਰੀ ॥ ਬਾਦਿ ਕਾਰਾ ਸਭਿ ਛੋਡੀਆ

ਸਾਚੀ ਤਰੁ ਤਾਰੀ ॥੭॥ ਜਿਨੀ ਨਾਮੁ ਵਿਸਾਰਿਆ ਤਿਨਾ ਠਉਰ ਨ ਠਾਉ ॥ ਲਾਲੈ ਲਾਲਚੁ ਤਿਆਗਿਆ ਪਾਇਆ

ਹਰਿ ਨਾਉ ॥ ਤੂ ਬਖਸਹਿ ਤਾ ਮੇਲਿ ਲੈਹਿ ਨਾਨਕ ਬਲਿ ਜਾਉ ॥੮॥੪॥ ਮਾਰੂ ਮਹਲਾ ੧ ॥ ਲਾਲੈ ਗਾਰਬੁ

ਛੋਡਿਆ ਗੁਰ ਕੈ ਭੈ ਸਹਜਿ ਸੁਭਾਈ ॥ ਲਾਲੈ ਖਸਮੁ ਪਛਾਣਿਆ ਵਡੀ ਵਡਿਆਈ ॥ ਖਸਮਿ ਮਿਲਿਐ ਸੁਖੁ

ਪਾਇਆ ਕੀਮਤਿ ਕਹਣੁ ਨ ਜਾਈ ॥੧॥ ਲਾਲਾ ਗੋਲਾ ਖਸਮ ਕਾ ਖਸਮੈ ਵਡਿਆਈ ॥ ਗੁਰ ਪਰਸਾਦੀ ਉਬਰੇ

ਹਰਿ ਕੀ ਸਰਣਾਈ ॥੧॥ ਰਹਾਉ ॥ ਲਾਲੇ ਨੋ ਸਿਰਿ ਕਾਰ ਹੈ ਧੁਰਿ ਖਸਮਿ ਫੁਰਮਾਈ ॥ ਲਾਲੈ ਹੁਕਮੁ ਪਛਾਣਿਆ

ਸਦਾ ਰਹੈ ਰਜਾਈ ॥ ਆਪੇ ਮੀਰਾ ਬਖਸਿ ਲਏ ਵਡੀ ਵਡਿਆਈ ॥੨॥ ਆਪਿ ਸਚਾ ਸਭੁ ਸਚੁ ਹੈ ਗੁਰ ਸਬਦਿ

ਬੁਝਾਈ ॥ ਤੇਰੀ ਸੇਵਾ ਸੋ ਕਰੇ ਜਿਸ ਨੋ ਲੈਹਿ ਤੂ ਲਾਈ ॥ ਬਿਨੁ ਸੇਵਾ ਕਿਨੈ ਨ ਪਾਇਆ ਦੂਜੈ ਭਰਮਿ ਖੁਆਈ

॥੩॥ ਸੋ ਕਿਉ ਮਨਹੁ ਵਿਸਾਰੀਐ ਨਿਤ ਦੇਵੈ ਚੜੈ ਸਵਾਇਆ ॥ ਜੀਉ ਪਿੰਡੁ ਸਭੁ ਤਿਸ ਦਾ ਸਾਹੁ ਤਿਨੈ ਵਿਚਿ

ਪਾਇਆ ॥ ਜਾ ਕ੍ਰਿਪਾ ਕਰੇ ਤਾ ਸੇਵੀਐ ਸੇਵਿ ਸਚਿ ਸਮਾਇਆ ॥੪॥ ਲਾਲਾ ਸੋ ਜੀਵਤੁ ਮਰੈ ਮਰਿ ਵਿਚਹੁ ਆਪੁ

ਗਵਾਏ ॥ ਬੰਧਨ ਤੂਟਹਿ ਮੁਕਤਿ ਹੋਇ ਤ੍ਰਿਸਨਾ ਅਗਨਿ ਬੁਝਾਏ ॥ ਸਭ ਮਹਿ ਨਾਮੁ ਨਿਧਾਨੁ ਹੈ ਗੁਰਮੁਖਿ ਕੋ ਪਾਏ

॥੫॥ ਲਾਲੇ ਵਿਚਿ ਗੁਣੁ ਕਿਛੁ ਨਹੀ ਲਾਲਾ ਅਵਗਣਿਆਰੁ ॥ ਤੁਧੁ ਜੇਵਡੁ ਦਾਤਾ ਕੋ ਨਹੀ ਤੂ ਬਖਸਣਹਾਰੁ ॥

ਤੇਰਾ ਹੁਕਮੁ ਲਾਲਾ ਮੰਨੇ ਏਹ ਕਰਣੀ ਸਾਰੁ ॥੬॥ ਗੁਰੁ ਸਾਗਰੁ ਅੰਮ੍ਰਿਤ ਸਰੁ ਜੋ ਇਛੇ ਸੋ ਫਲੁ ਪਾਏ ॥ ਨਾਮੁ

ਪਦਾਰਥੁ ਅਮਰੁ ਹੈ ਹਿਰਦੈ ਮੰਨਿ ਵਸਾਏ ॥ ਗੁਰ ਸੇਵਾ ਸਦਾ ਸੁਖੁ ਹੈ ਜਿਸ ਨੋ ਹੁਕਮੁ ਮਨਾਏ ॥੭॥ ਸੁਇਨਾ ਰੁਪਾ

ਸਭ ਧਾਤੁ ਹੈ ਮਾਟੀ ਰਲਿ ਜਾਈ ॥ ਬਿਨੁ ਨਾਵੈ ਨਾਲਿ ਨ ਚਲਈ ਸਤਿਗੁਰਿ ਬੂਝ ਬੁਝਾਈ ॥ ਨਾਨਕ ਨਾਮਿ ਰਤੇ ਸੇ

ਨਿਰਮਲੇ ਸਾਚੈ ਰਹੇ ਸਮਾਈ ॥੮॥੫॥ ਮਾਰੂ ਮਹਲਾ ੧ ॥ ਹੁਕਮੁ ਭਇਆ ਰਹਣਾ ਨਹੀ ਧੁਰਿ ਫਾਟੇ ਚੀਰੈ ॥ ਏਹੁ

ਮਨੁ ਅਵਗਣਿ ਬਾਧਿਆ ਸਹੁ ਦੇਹ ਸਰੀਰੈ ॥ ਪੂਰੈ ਗੁਰਿ ਬਖਸਾਈਅਹਿ ਸਭਿ ਗੁਨਹ ਫਕੀਰੈ ॥੧॥ ਕਿਉ ਰਹੀਐ

ਉਠਿ ਚਲਣਾ ਬੁਝੁ ਸਬਦ ਬੀਚਾਰਾ ॥ ਜਿਸੁ ਤੂ ਮੇਲਹਿ ਸੋ ਮਿਲੈ ਧੁਰਿ ਹੁਕਮੁ ਅਪਾਰਾ ॥੧॥ ਰਹਾਉ ॥ ਜਿਉ ਤੂ

ਰਾਖਹਿ ਤਿਉ ਰਹਾ ਜੋ ਦੇਹਿ ਸੁ ਖਾਉ ॥ ਜਿਉ ਤੂ ਚਲਾਵਹਿ ਤਿਉ ਚਲਾ ਮੁਖਿ ਅੰਮ੍ਰਿਤ ਨਾਉ ॥ ਮੇਰੇ ਠਾਕੁਰ ਹਥਿ

ਵਡਿਆਈਆ ਮੇਲਹਿ ਮਨਿ ਚਾਉ ॥੨॥ ਕੀਤਾ ਕਿਆ ਸਾਲਾਹੀਐ ਕਰਿ ਦੇਖੈ ਸੋਈ ॥ ਜਿਨਿ ਕੀਆ ਸੋ ਮਨਿ ਵਸੈ

ਮੈ ਅਵਰੁ ਨ ਕੋਈ ॥ ਸੋ ਸਾਚਾ ਸਾਲਾਹੀਐ ਸਾਚੀ ਪਤਿ ਹੋਈ ॥੩॥ ਪੰਡਿਤੁ ਪੜਿ ਨ ਪਹੁਚਈ ਬਹੁ ਆਲ ਜੰਜਾਲਾ ॥

ਪਾਪ ਪੁੰਨ ਦੁਇ ਸੰਗਮੇ ਖੁਧਿਆ ਜਮਕਾਲਾ ॥ ਵਿਛੋੜਾ ਭਉ ਵੀਸਰੈ ਪੂਰਾ ਰਖਵਾਲਾ ॥੪॥ ਜਿਨ ਕੀ ਲੇਖੈ ਪਤਿ ਪਵੈ

ਸੇ ਪੂਰੇ ਭਾਈ ॥ ਪੂਰੇ ਪੂਰੀ ਮਤਿ ਹੈ ਸਚੀ ਵਡਿਆਈ ॥ ਦੇਦੇ ਤੋਟਿ ਨ ਆਵਈ ਲੈ ਲੈ ਥਕਿ ਪਾਈ ॥੫॥ ਖਾਰ ਸਮੁਦ੍ਰੁ

ਢੰਢੋਲੀਐ ਇਕੁ ਮਣੀਆ ਪਾਵੈ ॥ ਦੁਇ ਦਿਨ ਚਾਰਿ ਸੁਹਾਵਣਾ ਮਾਟੀ ਤਿਸੁ ਖਾਵੈ ॥ ਗੁਰੁ ਸਾਗਰੁ ਸਤਿ

ਸੇਵੀਐ ਦੇ ਤੋਟਿ ਨ ਆਵੈ ॥੬॥ ਮੇਰੇ ਪ੍ਰਭ ਭਾਵਨਿ ਸੇ ਊਜਲੇ ਸਭ ਮੈਲੁ ਭਰੀਜੈ ॥ ਮੈਲਾ ਊਜਲੁ ਤਾ ਥੀਐ ਪਾਰਸ

ਸੰਗਿ ਭੀਜੈ ॥ ਵੰਨੀ ਸਾਚੇ ਲਾਲ ਕੀ ਕਿਨਿ ਕੀਮਤਿ ਕੀਜੈ ॥੭॥ ਭੇਖੀ ਹਾਥ ਨ ਲਭਈ ਤੀਰਥਿ ਨਹੀ ਦਾਨੇ ॥ ਪੂਛਉ

ਬੇਦ ਪੜੰਤਿਆ ਮੂਠੀ ਵਿਣੁ ਮਾਨੇ ॥ ਨਾਨਕ ਕੀਮਤਿ ਸੋ ਕਰੇ ਪੂਰਾ ਗੁਰੁ ਗਿਆਨੇ ॥੮॥੬॥ ਮਾਰੂ ਮਹਲਾ ੧ ॥

ਮਨਮੁਖੁ ਲਹਰਿ ਘਰੁ ਤਜਿ ਵਿਗੂਚੈ ਅਵਰਾ ਕੇ ਘਰ ਹੇਰੈ ॥ ਗ੍ਰਿਹ ਧਰਮੁ ਗਵਾਏ ਸਤਿਗੁਰੁ ਨ ਭੇਟੈ ਦੁਰਮਤਿ

ਘੂਮਨ ਘੇਰੈ ॥ ਦਿਸੰਤਰੁ ਭਵੈ ਪਾਠ ਪੜਿ ਥਾਕਾ ਤ੍ਰਿਸਨਾ ਹੋਇ ਵਧੇਰੈ ॥ ਕਾਚੀ ਪਿੰਡੀ ਸਬਦੁ ਨ ਚੀਨੈ ਉਦਰੁ ਭਰੈ

ਜੈਸੇ ਢੋਰੈ ॥੧॥ ਬਾਬਾ ਐਸੀ ਰਵਤ ਰਵੈ ਸੰਨਿਆਸੀ ॥ ਗੁਰ ਕੈ ਸਬਦਿ ਏਕ ਲਿਵ ਲਾਗੀ ਤੇਰੈ ਨਾਮਿ ਰਤੇ

ਤ੍ਰਿਪਤਾਸੀ ॥੧॥ ਰਹਾਉ ॥ ਘੋਲੀ ਗੇਰੂ ਰੰਗੁ ਚੜਾਇਆ ਵਸਤ੍ਰ ਭੇਖ ਭੇਖਾਰੀ ॥ ਕਾਪੜ ਫਾਰਿ ਬਨਾਈ ਖਿੰਥਾ

ਝੋਲੀ ਮਾਇਆਧਾਰੀ ॥ ਘਰਿ ਘਰਿ ਮਾਗੈ ਜਗੁ ਪਰਬੋਧੈ ਮਨਿ ਅੰਧੈ ਪਤਿ ਹਾਰੀ ॥ ਭਰਮਿ ਭੁਲਾਣਾ ਸਬਦੁ ਨ ਚੀਨੈ

ਜੂਐ ਬਾਜੀ ਹਾਰੀ ॥੨॥ ਅੰਤਰਿ ਅਗਨਿ ਨ ਗੁਰ ਬਿਨੁ ਬੂਝੈ ਬਾਹਰਿ ਪੂਅਰ ਤਾਪੈ ॥ ਗੁਰ ਸੇਵਾ ਬਿਨੁ ਭਗਤਿ ਨ

ਹੋਵੀ ਕਿਉ ਕਰਿ ਚੀਨਸਿ ਆਪੈ ॥ ਨਿੰਦਾ ਕਰਿ ਕਰਿ ਨਰਕ ਨਿਵਾਸੀ ਅੰਤਰਿ ਆਤਮ ਜਾਪੈ ॥ ਅਠਸਠਿ ਤੀਰਥ

ਭਰਮਿ ਵਿਗੂਚਹਿ ਕਿਉ ਮਲੁ ਧੋਪੈ ਪਾਪੈ ॥੩॥ ਛਾਣੀ ਖਾਕੁ ਬਿਭੂਤ ਚੜਾਈ ਮਾਇਆ ਕਾ ਮਗੁ ਜੋਹੈ ॥ ਅੰਤਰਿ

ਬਾਹਰਿ ਏਕੁ ਨ ਜਾਣੈ ਸਾਚੁ ਕਹੇ ਤੇ ਛੋਹੈ ॥ ਪਾਠੁ ਪੜੈ ਮੁਖਿ ਝੂਠੋ ਬੋਲੈ ਨਿਗੁਰੇ ਕੀ ਮਤਿ ਓਹੈ ॥ ਨਾਮੁ ਨ ਜਪਈ

ਕਿਉ ਸੁਖੁ ਪਾਵੈ ਬਿਨੁ ਨਾਵੈ ਕਿਉ ਸੋਹੈ ॥੪॥ ਮੂੰਡੁ ਮੁਡਾਇ ਜਟਾ ਸਿਖ ਬਾਧੀ ਮੋਨਿ ਰਹੈ ਅਭਿਮਾਨਾ ॥ ਮਨੂਆ

ਡੋਲੈ ਦਹ ਦਿਸ ਧਾਵੈ ਬਿਨੁ ਰਤ ਆਤਮ ਗਿਆਨਾ ॥ ਅੰਮ੍ਰਿਤੁ ਛੋਡਿ ਮਹਾ ਬਿਖੁ ਪੀਵੈ ਮਾਇਆ ਕਾ ਦੇਵਾਨਾ ॥

ਕਿਰਤੁ ਨ ਮਿਟਈ ਹੁਕਮੁ ਨ ਬੂਝੈ ਪਸੂਆ ਮਾਹਿ ਸਮਾਨਾ ॥੫॥ ਹਾਥ ਕਮੰਡਲੁ ਕਾਪੜੀਆ ਮਨਿ ਤ੍ਰਿਸਨਾ ਉਪਜੀ

ਭਾਰੀ ॥ ਇਸਤ੍ਰੀ ਤਜਿ ਕਰਿ ਕਾਮਿ ਵਿਆਪਿਆ ਚਿਤੁ ਲਾਇਆ ਪਰ ਨਾਰੀ ॥ ਸਿਖ ਕਰੇ ਕਰਿ ਸਬਦੁ ਨ ਚੀਨੈ

ਲੰਪਟੁ ਹੈ ਬਾਜਾਰੀ ॥ ਅੰਤਰਿ ਬਿਖੁ ਬਾਹਰਿ ਨਿਭਰਾਤੀ ਤਾ ਜਮੁ ਕਰੇ ਖੁਆਰੀ ॥੬॥ ਸੋ ਸੰਨਿਆਸੀ ਜੋ ਸਤਿਗੁਰ

ਸੇਵੈ ਵਿਚਹੁ ਆਪੁ ਗਵਾਏ ॥ ਛਾਦਨ ਭੋਜਨ ਕੀ ਆਸ ਨ ਕਰਈ ਅਚਿੰਤੁ ਮਿਲੈ ਸੋ ਪਾਏ ॥ ਬਕੈ ਨ ਬੋਲੈ ਖਿਮਾ ਧਨੁ

ਸੰਗ੍ਰਹੈ ਤਾਮਸੁ ਨਾਮਿ ਜਲਾਏ ॥ ਧਨੁ ਗਿਰਹੀ ਸੰਨਿਆਸੀ ਜੋਗੀ ਜਿ ਹਰਿ ਚਰਣੀ ਚਿਤੁ ਲਾਏ ॥੭॥ ਆਸ

ਨਿਰਾਸ ਰਹੈ ਸੰਨਿਆਸੀ ਏਕਸੁ ਸਿਉ ਲਿਵ ਲਾਏ ॥ ਹਰਿ ਰਸੁ ਪੀਵੈ ਤਾ ਸਾਤਿ ਆਵੈ ਨਿਜ ਘਰਿ ਤਾੜੀ ਲਾਏ ॥

ਮਨੂਆ ਨ ਡੋਲੈ ਗੁਰਮੁਖਿ ਬੂਝੈ ਧਾਵਤੁ ਵਰਜਿ ਰਹਾਏ ॥ ਗ੍ਰਿਹੁ ਸਰੀਰੁ ਗੁਰਮਤੀ ਖੋਜੇ ਨਾਮੁ ਪਦਾਰਥੁ ਪਾਏ ॥੮॥

ਬ੍ਰਹਮਾ ਬਿਸਨੁ ਮਹੇਸੁ ਸਰੇਸਟ ਨਾਮਿ ਰਤੇ ਵੀਚਾਰੀ ॥ ਖਾਣੀ ਬਾਣੀ ਗਗਨ ਪਤਾਲੀ ਜੰਤਾ ਜੋਤਿ ਤੁਮਾਰੀ ॥ ਸਭਿ

ਸੁਖ ਮੁਕਤਿ ਨਾਮ ਧੁਨਿ ਬਾਣੀ ਸਚੁ ਨਾਮੁ ਉਰ ਧਾਰੀ ॥ ਨਾਮ ਬਿਨਾ ਨਹੀ ਛੂਟਸਿ ਨਾਨਕ ਸਾਚੀ ਤਰੁ ਤੂ ਤਾਰੀ

॥੯॥੭॥ ਮਾਰੂ ਮਹਲਾ ੧ ॥ ਮਾਤ ਪਿਤਾ ਸੰਜੋਗਿ ਉਪਾਏ ਰਕਤੁ ਬਿੰਦੁ ਮਿਲਿ ਪਿੰਡੁ ਕਰੇ ॥ ਅੰਤਰਿ ਗਰਭ ਉਰਧਿ

ਲਿਵ ਲਾਗੀ ਸੋ ਪ੍ਰਭੁ ਸਾਰੇ ਦਾਤਿ ਕਰੇ ॥੧॥ ਸੰਸਾਰੁ ਭਵਜਲੁ ਕਿਉ ਤਰੈ ॥ ਗੁਰਮੁਖਿ ਨਾਮੁ ਨਿਰੰਜਨੁ ਪਾਈਐ

ਅਫਰਿਓ ਭਾਰੁ ਅਫਾਰੁ ਟਰੈ ॥੧॥ ਰਹਾਉ ॥ ਤੇ ਗੁਣ ਵਿਸਰਿ ਗਏ ਅਪਰਾਧੀ ਮੈ ਬਉਰਾ ਕਿਆ ਕਰਉ ਹਰੇ ॥

ਤੂ ਦਾਤਾ ਦਇਆਲੁ ਸਭੈ ਸਿਰਿ ਅਹਿਨਿਸਿ ਦਾਤਿ ਸਮਾਰਿ ਕਰੇ ॥੨॥ ਚਾਰਿ ਪਦਾਰਥ ਲੈ ਜਗਿ ਜਨਮਿਆ

ਸਿਵ ਸਕਤੀ ਘਰਿ ਵਾਸੁ ਧਰੇ ॥ ਲਾਗੀ ਭੂਖ ਮਾਇਆ ਮਗੁ ਜੋਹੈ ਮੁਕਤਿ ਪਦਾਰਥੁ ਮੋਹਿ ਖਰੇ ॥੩॥ ਕਰਣ ਪਲਾਵ

ਕਰੇ ਨਹੀ ਪਾਵੈ ਇਤ ਉਤ ਢੂਢਤ ਥਾਕਿ ਪਰੇ ॥ ਕਾਮਿ ਕ੍ਰੋਧਿ ਅਹੰਕਾਰਿ ਵਿਆਪੇ ਕੂੜ ਕੁਟੰਬ ਸਿਉ ਪ੍ਰੀਤਿ ਕਰੇ

॥੪॥ ਖਾਵੈ ਭੋਗੈ ਸੁਣਿ ਸੁਣਿ ਦੇਖੈ ਪਹਿਰਿ ਦਿਖਾਵੈ ਕਾਲ ਘਰੇ ॥ ਬਿਨੁ ਗੁਰ ਸਬਦ ਨ ਆਪੁ ਪਛਾਣੈ ਬਿਨੁ

ਹਰਿ ਨਾਮ ਨ ਕਾਲੁ ਟਰੇ ॥੫॥ ਜੇਤਾ ਮੋਹੁ ਹਉਮੈ ਕਰਿ ਭੂਲੇ ਮੇਰੀ ਮੇਰੀ ਕਰਤੇ ਛੀਨਿ ਖਰੇ ॥ ਤਨੁ ਧਨੁ ਬਿਨਸੈ

ਸਹਸੈ ਸਹਸਾ ਫਿਰਿ ਪਛੁਤਾਵੈ ਮੁਖਿ ਧੂਰਿ ਪਰੇ ॥੬॥ ਬਿਰਧਿ ਭਇਆ ਜੋਬਨੁ ਤਨੁ ਖਿਸਿਆ ਕਫੁ ਕੰਠੁ ਬਿਰੂਧੋ

ਨੈਨਹੁ ਨੀਰੁ ਢਰੇ ॥ ਚਰਣ ਰਹੇ ਕਰ ਕੰਪਣ ਲਾਗੇ ਸਾਕਤ ਰਾਮੁ ਨ ਰਿਦੈ ਹਰੇ ॥੭॥ ਸੁਰਤਿ ਗਈ ਕਾਲੀ ਹੂ

ਧਉਲੇ ਕਿਸੈ ਨ ਭਾਵੈ ਰਖਿਓ ਘਰੇ ॥ ਬਿਸਰਤ ਨਾਮ ਐਸੇ ਦੋਖ ਲਾਗਹਿ ਜਮੁ ਮਾਰਿ ਸਮਾਰੇ ਨਰਕਿ ਖਰੇ ॥੮॥

ਪੂਰਬ ਜਨਮ ਕੋ ਲੇਖੁ ਨ ਮਿਟਈ ਜਨਮਿ ਮਰੈ ਕਾ ਕਉ ਦੋਸੁ ਧਰੇ ॥ ਬਿਨੁ ਗੁਰ ਬਾਦਿ ਜੀਵਣੁ ਹੋਰੁ ਮਰਣਾ ਬਿਨੁ

ਗੁਰ ਸਬਦੈ ਜਨਮੁ ਜਰੇ ॥੯॥ ਖੁਸੀ ਖੁਆਰ ਭਏ ਰਸ ਭੋਗਣ ਫੋਕਟ ਕਰਮ ਵਿਕਾਰ ਕਰੇ ॥ ਨਾਮੁ ਬਿਸਾਰਿ ਲੋਭਿ

ਮੂਲੁ ਖੋਇਓ ਸਿਰਿ ਧਰਮ ਰਾਇ ਕਾ ਡੰਡੁ ਪਰੇ ॥੧੦॥ ਗੁਰਮੁਖਿ ਰਾਮ ਨਾਮ ਗੁਣ ਗਾਵਹਿ ਜਾ ਕਉ ਹਰਿ ਪ੍ਰਭੁ

ਨਦਰਿ ਕਰੇ ॥ ਤੇ ਨਿਰਮਲ ਪੁਰਖ ਅਪਰੰਪਰ ਪੂਰੇ ਤੇ ਜਗ ਮਹਿ ਗੁਰ ਗੋਵਿੰਦ ਹਰੇ ॥੧੧॥ ਹਰਿ ਸਿਮਰਹੁ

ਗੁਰ ਬਚਨ ਸਮਾਰਹੁ ਸੰਗਤਿ ਹਰਿ ਜਨ ਭਾਉ ਕਰੇ ॥ ਹਰਿ ਜਨ ਗੁਰੁ ਪਰਧਾਨੁ ਦੁਆਰੈ ਨਾਨਕ ਤਿਨ ਜਨ ਕੀ

ਰੇਣੁ ਹਰੇ ॥੧੨॥੮॥

ੴ ਸਤਿਗੁਰ ਪ੍ਰਸਾਦਿ ॥

ਮਾਰੂ ਕਾਫੀ ਮਹਲਾ ੧ ਘਰੁ ੨ ॥ ਆਵਉ ਵੰਞਉ ਡੁੰਮਣੀ ਕਿਤੀ ਮਿਤ੍ਰ ਕਰੇਉ ॥ ਸਾ ਧਨ ਢੋਈ ਨ ਲਹੈ ਵਾਢੀ

ਕਿਉ ਧੀਰੇਉ ॥੧॥ ਮੈਡਾ ਮਨੁ ਰਤਾ ਆਪਨੜੇ ਪਿਰ ਨਾਲਿ ॥ ਹਉ ਘੋਲਿ ਘੁਮਾਈ ਖੰਨੀਐ ਕੀਤੀ ਹਿਕ ਭੋਰੀ

ਨਦਰਿ ਨਿਹਾਲਿ ॥੧॥ ਰਹਾਉ ॥ ਪੇਈਅੜੈ ਡੋਹਾਗਣੀ ਸਾਹੁਰੜੈ ਕਿਉ ਜਾਉ ॥ ਮੈ ਗਲਿ ਅਉਗਣ ਮੁਠੜੀ ਬਿਨੁ

ਪਿਰ ਝੂਰਿ ਮਰਾਉ ॥੨॥ ਪੇਈਅੜੈ ਪਿਰੁ ਸੰਮਲਾ ਸਾਹੁਰੜੈ ਘਰਿ ਵਾਸੁ ॥ ਸੁਖਿ ਸਵੰਧਿ ਸੋਹਾਗਣੀ ਪਿਰੁ ਪਾਇਆ

ਗੁਣਤਾਸੁ ॥੩॥ ਲੇਫੁ ਨਿਹਾਲੀ ਪਟ ਕੀ ਕਾਪੜੁ ਅੰਗਿ ਬਣਾਇ ॥ ਪਿਰੁ ਮੁਤੀ ਡੋਹਾਗਣੀ ਤਿਨ ਡੁਖੀ ਰੈਣਿ

ਵਿਹਾਇ ॥੪॥ ਕਿਤੀ ਚਖਉ ਸਾਡੜੇ ਕਿਤੀ ਵੇਸ ਕਰੇਉ ॥ ਪਿਰ ਬਿਨੁ ਜੋਬਨੁ ਬਾਦਿ ਗਇਅਮੁ ਵਾਢੀ ਝੂਰੇਦੀ

ਝੂਰੇਉ ॥੫॥ ਸਚੇ ਸੰਦਾ ਸਦੜਾ ਸੁਣੀਐ ਗੁਰ ਵੀਚਾਰਿ ॥ ਸਚੇ ਸਚਾ ਬੈਹਣਾ ਨਦਰੀ ਨਦਰਿ ਪਿਆਰਿ ॥੬॥

ਗਿਆਨੀ ਅੰਜਨੁ ਸਚ ਕਾ ਡੇਖੈ ਡੇਖਣਹਾਰੁ ॥ ਗੁਰਮੁਖਿ ਬੂਝੈ ਜਾਣੀਐ ਹਉਮੈ ਗਰਬੁ ਨਿਵਾਰਿ ॥੭॥ ਤਉ ਭਾਵਨਿ

ਤਉ ਜੇਹੀਆ ਮੂ ਜੇਹੀਆ ਕਿਤੀਆਹ ॥ ਨਾਨਕ ਨਾਹੁ ਨ ਵੀਛੁੜੈ ਤਿਨ ਸਚੈ ਰਤੜੀਆਹ ॥੮॥੧॥੯॥

ਮਾਰੂ ਮਹਲਾ ੧ ॥ ਨਾ ਭੈਣਾ ਭਰਜਾਈਆ ਨਾ ਸੇ ਸਸੁੜੀਆਹ ॥ ਸਚਾ ਸਾਕੁ ਨ ਤੁਟਈ ਗੁਰੁ ਮੇਲੇ ਸਹੀਆਹ

॥੧॥ ਬਲਿਹਾਰੀ ਗੁਰ ਆਪਣੇ ਸਦ ਬਲਿਹਾਰੈ ਜਾਉ ॥ ਗੁਰ ਬਿਨੁ ਏਤਾ ਭਵਿ ਥਕੀ ਗੁਰਿ ਪਿਰੁ ਮੇਲਿਮੁ ਦਿਤਮੁ

ਮਿਲਾਇ ॥੧॥ ਰਹਾਉ ॥ ਫੁਫੀ ਨਾਨੀ ਮਾਸੀਆ ਦੇਰ ਜੇਠਾਨੜੀਆਹ ॥ ਆਵਨਿ ਵੰਞਨਿ ਨਾ ਰਹਨਿ ਪੂਰ ਭਰੇ

ਪਹੀਆਹ ॥੨॥ ਮਾਮੇ ਤੈ ਮਾਮਾਣੀਆ ਭਾਇਰ ਬਾਪ ਨ ਮਾਉ ॥ ਸਾਥ ਲਡੇ ਤਿਨ ਨਾਠੀਆ ਭੀੜ ਘਣੀ

ਦਰੀਆਉ ॥੩॥ ਸਾਚਉ ਰੰਗਿ ਰੰਗਾਵਲੋ ਸਖੀ ਹਮਾਰੋ ਕੰਤੁ ॥ ਸਚਿ ਵਿਛੋੜਾ ਨਾ ਥੀਐ ਸੋ ਸਹੁ ਰੰਗਿ ਰਵੰਤੁ

॥੪॥ ਸਭੇ ਰੁਤੀ ਚੰਗੀਆ ਜਿਤੁ ਸਚੇ ਸਿਉ ਨੇਹੁ ॥ ਸਾ ਧਨ ਕੰਤੁ ਪਛਾਣਿਆ ਸੁਖਿ ਸੁਤੀ ਨਿਸਿ ਡੇਹੁ ॥੫॥

ਪਤਣਿ ਕੂਕੇ ਪਾਤਣੀ ਵੰਞਹੁ ਧ੍ਰੁਕਿ ਵਿਲਾੜਿ ॥ ਪਾਰਿ ਪਵੰਦੜੇ ਡਿਠੁ ਮੈ ਸਤਿਗੁਰ ਬੋਹਿਥਿ ਚਾੜਿ ॥੬॥ ਹਿਕਨੀ

ਲਦਿਆ ਹਿਕਿ ਲਦਿ ਗਏ ਹਿਕਿ ਭਾਰੇ ਭਰ ਨਾਲਿ ॥ ਜਿਨੀ ਸਚੁ ਵਣੰਜਿਆ ਸੇ ਸਚੇ ਪ੍ਰਭ ਨਾਲਿ ॥੭॥ ਨਾ

ਹਮ ਚੰਗੇ ਆਖੀਅਹ ਬੁਰਾ ਨ ਦਿਸੈ ਕੋਇ ॥ ਨਾਨਕ ਹਉਮੈ ਮਾਰੀਐ ਸਚੇ ਜੇਹੜਾ ਸੋਇ ॥੮॥੨॥੧੦॥

ਮਾਰੂ ਮਹਲਾ ੧ ॥ ਨਾ ਜਾਣਾ ਮੂਰਖੁ ਹੈ ਕੋਈ ਨਾ ਜਾਣਾ ਸਿਆਣਾ ॥ ਸਦਾ ਸਾਹਿਬ ਕੈ ਰੰਗੇ ਰਾਤਾ ਅਨਦਿਨੁ

ਨਾਮੁ ਵਖਾਣਾ ॥੧॥ ਬਾਬਾ ਮੂਰਖੁ ਹਾ ਨਾਵੈ ਬਲਿ ਜਾਉ ॥ ਤੂ ਕਰਤਾ ਤੂ ਦਾਨਾ ਬੀਨਾ ਤੇਰੈ ਨਾਮਿ ਤਰਾਉ

॥੧॥ ਰਹਾਉ ॥ ਮੂਰਖੁ ਸਿਆਣਾ ਏਕੁ ਹੈ ਏਕ ਜੋਤਿ ਦੁਇ ਨਾਉ ॥ ਮੂਰਖਾ ਸਿਰਿ ਮੂਰਖੁ ਹੈ ਜਿ ਮੰਨੇ ਨਾਹੀ ਨਾਉ

॥੨॥ ਗੁਰ ਦੁਆਰੈ ਨਾਉ ਪਾਈਐ ਬਿਨੁ ਸਤਿਗੁਰ ਪਲੈ ਨ ਪਾਇ ॥ ਸਤਿਗੁਰ ਕੈ ਭਾਣੈ ਮਨਿ ਵਸੈ ਤਾ ਅਹਿਨਿਸਿ

ਰਹੈ ਲਿਵ ਲਾਇ ॥੩॥ ਰਾਜੰ ਰੰਗੰ ਰੂਪੰ ਮਾਲੰ ਜੋਬਨੁ ਤੇ ਜੂਆਰੀ ॥ ਹੁਕਮੀ ਬਾਧੇ ਪਾਸੈ ਖੇਲਹਿ ਚਉਪੜਿ ਏਕਾ

ਸਾਰੀ ॥੪॥ ਜਗਿ ਚਤੁਰੁ ਸਿਆਣਾ ਭਰਮਿ ਭੁਲਾਣਾ ਨਾਉ ਪੰਡਿਤ ਪੜਹਿ ਗਾਵਾਰੀ ॥ ਨਾਉ ਵਿਸਾਰਹਿ

ਬੇਦੁ ਸਮਾਲਹਿ ਬਿਖੁ ਭੂਲੇ ਲੇਖਾਰੀ ॥੫॥ ਕਲਰ ਖੇਤੀ ਤਰਵਰ ਕੰਠੇ ਬਾਗਾ ਪਹਿਰਹਿ ਕਜਲੁ ਝਰੈ ॥ ਏਹੁ

ਸੰਸਾਰੁ ਤਿਸੈ ਕੀ ਕੋਠੀ ਜੋ ਪੈਸੈ ਸੋ ਗਰਬਿ ਜਰੈ ॥੬॥ ਰਯਤਿ ਰਾਜੇ ਕਹਾ ਸਬਾਏ ਦੁਹੁ ਅੰਤਰਿ ਸੋ ਜਾਸੀ ॥ ਕਹਤ

ਨਾਨਕੁ ਗੁਰ ਸਚੇ ਕੀ ਪਉੜੀ ਰਹਸੀ ਅਲਖੁ ਨਿਵਾਸੀ ॥੭॥੩॥੧੧॥

ਮਾਰੂ ਮਹਲਾ ੩ ਘਰੁ ੫ ਅਸਟਪਦੀ      ੴ ਸਤਿਗੁਰ ਪ੍ਰਸਾਦਿ ॥

ਜਿਸ ਨੋ ਪ੍ਰੇਮੁ ਮੰਨਿ ਵਸਾਏ ॥ ਸਾਚੈ ਸਬਦਿ ਸਹਜਿ ਸੁਭਾਏ ॥ ਏਹਾ ਵੇਦਨ ਸੋਈ ਜਾਣੈ ਅਵਰੁ ਕਿ ਜਾਣੈ

ਕਾਰੀ ਜੀਉ ॥੧॥ ਆਪੇ ਮੇਲੇ ਆਪਿ ਮਿਲਾਏ ॥ ਆਪਣਾ ਪਿਆਰੁ ਆਪੇ ਲਾਏ ॥ ਪ੍ਰੇਮ ਕੀ ਸਾਰ ਸੋਈ

ਜਾਣੈ ਜਿਸ ਨੋ ਨਦਰਿ ਤੁਮਾਰੀ ਜੀਉ ॥੧॥ ਰਹਾਉ ॥ ਦਿਬ ਦ੍ਰਿਸਟਿ ਜਾਗੈ ਭਰਮੁ ਚੁਕਾਏ ॥ ਗੁਰ ਪਰਸਾਦਿ

ਪਰਮ ਪਦੁ ਪਾਏ ॥ ਸੋ ਜੋਗੀ ਇਹ ਜੁਗਤਿ ਪਛਾਣੈ ਗੁਰ ਕੈ ਸਬਦਿ ਬੀਚਾਰੀ ਜੀਉ ॥੨॥ ਸੰਜੋਗੀ ਧਨ ਪਿਰ

ਮੇਲਾ ਹੋਵੈ ॥ ਗੁਰਮਤਿ ਵਿਚਹੁ ਦੁਰਮਤਿ ਖੋਵੈ ॥ ਰੰਗ ਸਿਉ ਨਿਤ ਰਲੀਆ ਮਾਣੈ ਅਪਣੇ ਕੰਤ ਪਿਆਰੀ

ਜੀਉ ॥੩॥ ਸਤਿਗੁਰ ਬਾਝਹੁ ਵੈਦੁ ਨ ਕੋਈ ॥ ਆਪੇ ਆਪਿ ਨਿਰੰਜਨੁ ਸੋਈ ॥ ਸਤਿਗੁਰ ਮਿਲਿਐ ਮਰੈ

ਮੰਦਾ ਹੋਵੈ ਗਿਆਨ ਬੀਚਾਰੀ ਜੀਉ ॥੪॥ ਏਹੁ ਸਬਦੁ ਸਾਰੁ ਜਿਸ ਨੋ ਲਾਏ ॥ ਗੁਰਮੁਖਿ ਤ੍ਰਿਸਨਾ ਭੁਖ

ਗਵਾਏ ॥ ਆਪਣ ਲੀਆ ਕਿਛੂ ਨ ਪਾਈਐ ਕਰਿ ਕਿਰਪਾ ਕਲ ਧਾਰੀ ਜੀਉ ॥੫॥ ਅਗਮ ਨਿਗਮੁ

ਸਤਿਗੁਰੂ ਦਿਖਾਇਆ ॥ ਕਰਿ ਕਿਰਪਾ ਅਪਨੈ ਘਰਿ ਆਇਆ ॥ ਅੰਜਨ ਮਾਹਿ ਨਿਰੰਜਨੁ ਜਾਤਾ ਜਿਨ ਕਉ

ਨਦਰਿ ਤੁਮਾਰੀ ਜੀਉ ॥੬॥ ਗੁਰਮੁਖਿ ਹੋਵੈ ਸੋ ਤਤੁ ਪਾਏ ॥ ਆਪਣਾ ਆਪੁ ਵਿਚਹੁ ਗਵਾਏ ॥ ਸਤਿਗੁਰ

ਬਾਝਹੁ ਸਭੁ ਧੰਧੁ ਕਮਾਵੈ ਵੇਖਹੁ ਮਨਿ ਵੀਚਾਰੀ ਜੀਉ ॥੭॥ ਇਕਿ ਭ੍ਰਮਿ ਭੂਲੇ ਫਿਰਹਿ ਅਹੰਕਾਰੀ ॥ ਇਕਨਾ

ਗੁਰਮੁਖਿ ਹਉਮੈ ਮਾਰੀ ॥ ਸਚੈ ਸਬਦਿ ਰਤੇ ਬੈਰਾਗੀ ਹੋਰਿ ਭਰਮਿ ਭੁਲੇ ਗਾਵਾਰੀ ਜੀਉ ॥੮॥ ਗੁਰਮੁਖਿ

ਜਿਨੀ ਨਾਮੁ ਨ ਪਾਇਆ ॥ ਮਨਮੁਖਿ ਬਿਰਥਾ ਜਨਮੁ ਗਵਾਇਆ ॥ ਅਗੈ ਵਿਣੁ ਨਾਵੈ ਕੋ ਬੇਲੀ ਨਾਹੀ ਬੂਝੈ

ਗੁਰ ਬੀਚਾਰੀ ਜੀਉ ॥੯॥ ਅੰਮ੍ਰਿਤ ਨਾਮੁ ਸਦਾ ਸੁਖਦਾਤਾ ॥ ਗੁਰਿ ਪੂਰੈ ਜੁਗ ਚਾਰੇ ਜਾਤਾ ॥ ਜਿਸੁ ਤੂ

ਦੇਵਹਿ ਸੋਈ ਪਾਏ ਨਾਨਕ ਤਤੁ ਬੀਚਾਰੀ ਜੀਉ ॥੧੦॥੧॥

ਮਾਰੂ ਮਹਲਾ ੫ ਘਰੁ ੩ ਅਸਟਪਦੀਆ      ੴ ਸਤਿਗੁਰ ਪ੍ਰਸਾਦਿ ॥

ਲਖ ਚਉਰਾਸੀਹ ਭ੍ਰਮਤੇ ਭ੍ਰਮਤੇ ਦੁਲਭ ਜਨਮੁ ਅਬ ਪਾਇਓ ॥੧॥ ਰੇ ਮੂੜੇ ਤੂ ਹੋਛੈ ਰਸਿ ਲਪਟਾਇਓ ॥ ਅੰਮ੍ਰਿਤੁ

ਸੰਗਿ ਬਸਤੁ ਹੈ ਤੇਰੈ ਬਿਖਿਆ ਸਿਉ ਉਰਝਾਇਓ ॥੧॥ ਰਹਾਉ ॥ ਰਤਨ ਜਵੇਹਰ ਬਨਜਨਿ ਆਇਓ ਕਾਲਰੁ

ਲਾਦਿ ਚਲਾਇਓ ॥੨॥ ਜਿਹ ਘਰ ਮਹਿ ਤੁਧੁ ਰਹਨਾ ਬਸਨਾ ਸੋ ਘਰੁ ਚੀਤਿ ਨ ਆਇਓ ॥੩॥ ਅਟਲ ਅਖੰਡ

ਪ੍ਰਾਣ ਸੁਖਦਾਈ ਇਕ ਨਿਮਖ ਨਹੀ ਤੁਝੁ ਗਾਇਓ ॥੪॥ ਜਹਾ ਜਾਣਾ ਸੋ ਥਾਨੁ ਵਿਸਾਰਿਓ ਇਕ ਨਿਮਖ ਨਹੀ ਮਨੁ

ਲਾਇਓ ॥੫॥ ਪੁਤ੍ਰ ਕਲਤ੍ਰ ਗ੍ਰਿਹ ਦੇਖਿ ਸਮਗ੍ਰੀ ਇਸ ਹੀ ਮਹਿ ਉਰਝਾਇਓ ॥੬॥ ਜਿਤੁ ਕੋ ਲਾਇਓ ਤਿਤ ਹੀ

ਲਾਗਾ ਤੈਸੇ ਕਰਮ ਕਮਾਇਓ ॥੭॥ ਜਉ ਭਇਓ ਕ੍ਰਿਪਾਲੁ ਤਾ ਸਾਧਸੰਗੁ ਪਾਇਆ ਜਨ ਨਾਨਕ ਬ੍ਰਹਮੁ ਧਿਆਇਓ

॥੮॥੧॥ ਮਾਰੂ ਮਹਲਾ ੫ ॥ ਕਰਿ ਅਨੁਗ੍ਰਹੁ ਰਾਖਿ ਲੀਨੋ ਭਇਓ ਸਾਧੂ ਸੰਗੁ ॥ ਹਰਿ ਨਾਮ ਰਸੁ ਰਸਨਾ ਉਚਾਰੈ

ਮਿਸਟ ਗੂੜਾ ਰੰਗੁ ॥੧॥ ਮੇਰੇ ਮਾਨ ਕੋ ਅਸਥਾਨੁ ॥ ਮੀਤ ਸਾਜਨ ਸਖਾ ਬੰਧਪੁ ਅੰਤਰਜਾਮੀ ਜਾਨੁ ॥੧॥ ਰਹਾਉ ॥

ਸੰਸਾਰ ਸਾਗਰੁ ਜਿਨਿ ਉਪਾਇਓ ਸਰਣਿ ਪ੍ਰਭ ਕੀ ਗਹੀ ॥ ਗੁਰ ਪ੍ਰਸਾਦੀ ਪ੍ਰਭੁ ਅਰਾਧੇ ਜਮਕੰਕਰੁ ਕਿਛੁ ਨ ਕਹੀ

॥੨॥ ਮੋਖ ਮੁਕਤਿ ਦੁਆਰਿ ਜਾ ਕੈ ਸੰਤ ਰਿਦਾ ਭੰਡਾਰੁ ॥ ਜੀਅ ਜੁਗਤਿ ਸੁਜਾਣੁ ਸੁਆਮੀ ਸਦਾ ਰਾਖਣਹਾਰੁ ॥੩॥

ਦੂਖ ਦਰਦ ਕਲੇਸ ਬਿਨਸਹਿ ਜਿਸੁ ਬਸੈ ਮਨ ਮਾਹਿ ॥ ਮਿਰਤੁ ਨਰਕੁ ਅਸਥਾਨ ਬਿਖੜੇ ਬਿਖੁ ਨ ਪੋਹੈ ਤਾਹਿ ॥੪॥

ਰਿਧਿ ਸਿਧਿ ਨਵ ਨਿਧਿ ਜਾ ਕੈ ਅੰਮ੍ਰਿਤਾ ਪਰਵਾਹ ॥ ਆਦਿ ਅੰਤੇ ਮਧਿ ਪੂਰਨ ਊਚ ਅਗਮ ਅਗਾਹ ॥੫॥ ਸਿਧ

ਸਾਧਿਕ ਦੇਵ ਮੁਨਿ ਜਨ ਬੇਦ ਕਰਹਿ ਉਚਾਰੁ ॥ ਸਿਮਰਿ ਸੁਆਮੀ ਸੁਖ ਸਹਜਿ ਭੁੰਚਹਿ ਨਹੀ ਅੰਤੁ ਪਾਰਾਵਾਰੁ ॥੬॥

ਅਨਿਕ ਪ੍ਰਾਛਤ ਮਿਟਹਿ ਖਿਨ ਮਹਿ ਰਿਦੈ ਜਪਿ ਭਗਵਾਨ ॥ ਪਾਵਨਾ ਤੇ ਮਹਾ ਪਾਵਨ ਕੋਟਿ ਦਾਨ ਇਸਨਾਨ

॥੭॥ ਬਲ ਬੁਧਿ ਸੁਧਿ ਪਰਾਣ ਸਰਬਸੁ ਸੰਤਨਾ ਕੀ ਰਾਸਿ ॥ ਬਿਸਰੁ ਨਾਹੀ ਨਿਮਖ ਮਨ ਤੇ ਨਾਨਕ ਕੀ ਅਰਦਾਸਿ

॥੮॥੨॥ ਮਾਰੂ ਮਹਲਾ ੫ ॥ ਸਸਤ੍ਰਿ ਤੀਖਣਿ ਕਾਟਿ ਡਾਰਿਓ ਮਨਿ ਨ ਕੀਨੋ ਰੋਸੁ ॥ ਕਾਜੁ ਉਆ ਕੋ ਲੇ ਸਵਾਰਿਓ

ਤਿਲੁ ਨ ਦੀਨੋ ਦੋਸੁ ॥੧॥ ਮਨ ਮੇਰੇ ਰਾਮ ਰਉ ਨਿਤ ਨੀਤਿ ॥ ਦਇਆਲ ਦੇਵ ਕ੍ਰਿਪਾਲ ਗੋਬਿੰਦ ਸੁਨਿ ਸੰਤਨਾ

ਕੀ ਰੀਤਿ ॥੧॥ ਰਹਾਉ ॥ ਚਰਣ ਤਲੈ ਉਗਾਹਿ ਬੈਸਿਓ ਸ੍ਰਮੁ ਨ ਰਹਿਓ ਸਰੀਰਿ ॥ ਮਹਾ ਸਾਗਰੁ ਨਹ ਵਿਆਪੈ

ਖਿਨਹਿ ਉਤਰਿਓ ਤੀਰਿ ॥੨॥ ਚੰਦਨ ਅਗਰ ਕਪੂਰ ਲੇਪਨ ਤਿਸੁ ਸੰਗੇ ਨਹੀ ਪ੍ਰੀਤਿ ॥ ਬਿਸਟਾ ਮੂਤ੍ਰ ਖੋਦਿ ਤਿਲੁ

ਤਿਲੁ ਮਨਿ ਨ ਮਨੀ ਬਿਪਰੀਤਿ ॥੩॥ ਊਚ ਨੀਚ ਬਿਕਾਰ ਸੁਕ੍ਰਿਤ ਸੰਲਗਨ ਸਭ ਸੁਖ ਛਤ੍ਰ ॥ ਮਿਤ੍ਰ ਸਤ੍ਰੁ ਨ ਕਛੂ

ਜਾਨੈ ਸਰਬ ਜੀਅ ਸਮਤ ॥੪॥ ਕਰਿ ਪ੍ਰਗਾਸੁ ਪ੍ਰਚੰਡ ਪ੍ਰਗਟਿਓ ਅੰਧਕਾਰ ਬਿਨਾਸ ॥ ਪਵਿਤ੍ਰ ਅਪਵਿਤ੍ਰਹ ਕਿਰਣ

ਲਾਗੇ ਮਨਿ ਨ ਭਇਓ ਬਿਖਾਦੁ ॥੫॥ ਸੀਤ ਮੰਦ ਸੁਗੰਧ ਚਲਿਓ ਸਰਬ ਥਾਨ ਸਮਾਨ ॥ ਜਹਾ ਸਾ ਕਿਛੁ

ਤਹਾ ਲਾਗਿਓ ਤਿਲੁ ਨ ਸੰਕਾ ਮਾਨ ॥੬॥ ਸੁਭਾਇ ਅਭਾਇ ਜੁ ਨਿਕਟਿ ਆਵੈ ਸੀਤੁ ਤਾ ਕਾ ਜਾਇ ॥ ਆਪ

ਪਰ ਕਾ ਕਛੁ ਨ ਜਾਣੈ ਸਦਾ ਸਹਜਿ ਸੁਭਾਇ ॥੭॥ ਚਰਣ ਸਰਣ ਸਨਾਥ ਇਹੁ ਮਨੁ ਰੰਗਿ ਰਾਤੇ ਲਾਲ ॥

ਗੋਪਾਲ ਗੁਣ ਨਿਤ ਗਾਉ ਨਾਨਕ ਭਏ ਪ੍ਰਭ ਕਿਰਪਾਲ ॥੮॥੩॥

ਮਾਰੂ ਮਹਲਾ ੫ ਘਰੁ ੪ ਅਸਟਪਦੀਆ      ੴ ਸਤਿਗੁਰ ਪ੍ਰਸਾਦਿ ॥

ਚਾਦਨਾ ਚਾਦਨੁ ਆਂਗਨਿ ਪ੍ਰਭ ਜੀਉ ਅੰਤਰਿ ਚਾਦਨਾ ॥੧॥ ਆਰਾਧਨਾ ਅਰਾਧਨੁ ਨੀਕਾ ਹਰਿ ਹਰਿ ਨਾਮੁ

ਅਰਾਧਨਾ ॥੨॥ ਤਿਆਗਨਾ ਤਿਆਗਨੁ ਨੀਕਾ ਕਾਮੁ ਕ੍ਰੋਧੁ ਲੋਭੁ ਤਿਆਗਨਾ ॥੩॥ ਮਾਗਨਾ ਮਾਗਨੁ ਨੀਕਾ ਹਰਿ

ਜਸੁ ਗੁਰ ਤੇ ਮਾਗਨਾ ॥੪॥ ਜਾਗਨਾ ਜਾਗਨੁ ਨੀਕਾ ਹਰਿ ਕੀਰਤਨ ਮਹਿ ਜਾਗਨਾ ॥੫॥ ਲਾਗਨਾ ਲਾਗਨੁ ਨੀਕਾ

ਗੁਰ ਚਰਣੀ ਮਨੁ ਲਾਗਨਾ ॥੬॥ ਇਹ ਬਿਧਿ ਤਿਸਹਿ ਪਰਾਪਤੇ ਜਾ ਕੈ ਮਸਤਕਿ ਭਾਗਨਾ ॥੭॥ ਕਹੁ ਨਾਨਕ ਤਿਸੁ

ਸਭੁ ਕਿਛੁ ਨੀਕਾ ਜੋ ਪ੍ਰਭ ਕੀ ਸਰਨਾਗਨਾ ॥੮॥੧॥੪॥ ਮਾਰੂ ਮਹਲਾ ੫ ॥ ਆਉ ਜੀ ਤੂ ਆਉ ਹਮਾਰੈ ਹਰਿ ਜਸੁ

ਸ੍ਰਵਨ ਸੁਨਾਵਨਾ ॥੧॥ ਰਹਾਉ ॥ ਤੁਧੁ ਆਵਤ ਮੇਰਾ ਮਨੁ ਤਨੁ ਹਰਿਆ ਹਰਿ ਜਸੁ ਤੁਮ ਸੰਗਿ ਗਾਵਨਾ ॥੧॥ ਸੰਤ

ਕ੍ਰਿਪਾ ਤੇ ਹਿਰਦੈ ਵਾਸੈ ਦੂਜਾ ਭਾਉ ਮਿਟਾਵਨਾ ॥੨॥ ਭਗਤ ਦਇਆ ਤੇ ਬੁਧਿ ਪਰਗਾਸੈ ਦੁਰਮਤਿ ਦੂਖ ਤਜਾਵਨਾ

॥੩॥ ਦਰਸਨੁ ਭੇਟਤ ਹੋਤ ਪੁਨੀਤਾ ਪੁਨਰਪਿ ਗਰਭਿ ਨ ਪਾਵਨਾ ॥੪॥ ਨਉ ਨਿਧਿ ਰਿਧਿ ਸਿਧਿ ਪਾਈ ਜੋ ਤੁਮਰੈ

ਮਨਿ ਭਾਵਨਾ ॥੫॥ ਸੰਤ ਬਿਨਾ ਮੈ ਥਾਉ ਨ ਕੋਈ ਅਵਰ ਨ ਸੂਝੈ ਜਾਵਨਾ ॥੬॥ ਮੋਹਿ ਨਿਰਗੁਨ ਕਉ ਕੋਇ ਨ ਰਾਖੈ

ਸੰਤਾ ਸੰਗਿ ਸਮਾਵਨਾ ॥੭॥ ਕਹੁ ਨਾਨਕ ਗੁਰਿ ਚਲਤੁ ਦਿਖਾਇਆ ਮਨ ਮਧੇ ਹਰਿ ਹਰਿ ਰਾਵਨਾ ॥੮॥੨॥੫॥

ਮਾਰੂ ਮਹਲਾ ੫ ॥ ਜੀਵਨਾ ਸਫਲ ਜੀਵਨ ਸੁਨਿ ਹਰਿ ਜਪਿ ਜਪਿ ਸਦ ਜੀਵਨਾ ॥੧॥ ਰਹਾਉ ॥ ਪੀਵਨਾ ਜਿਤੁ

ਮਨੁ ਆਘਾਵੈ ਨਾਮੁ ਅੰਮ੍ਰਿਤ ਰਸੁ ਪੀਵਨਾ ॥੧॥ ਖਾਵਨਾ ਜਿਤੁ ਭੂਖ ਨ ਲਾਗੈ ਸੰਤੋਖਿ ਸਦਾ ਤ੍ਰਿਪਤੀਵਨਾ ॥੨॥

ਪੈਨਣਾ ਰਖੁ ਪਤਿ ਪਰਮੇਸੁਰ ਫਿਰਿ ਨਾਗੇ ਨਹੀ ਥੀਵਨਾ ॥੩॥ ਭੋਗਨਾ ਮਨ ਮਧੇ ਹਰਿ ਰਸੁ ਸੰਤਸੰਗਤਿ ਮਹਿ

ਲੀਵਨਾ ॥੪॥ ਬਿਨੁ ਤਾਗੇ ਬਿਨੁ ਸੂਈ ਆਨੀ ਮਨੁ ਹਰਿ ਭਗਤੀ ਸੰਗਿ ਸੀਵਨਾ ॥੫॥ ਮਾਤਿਆ ਹਰਿ ਰਸ ਮਹਿ

ਰਾਤੇ ਤਿਸੁ ਬਹੁੜਿ ਨ ਕਬਹੂ ਅਉਖੀਵਨਾ ॥੬॥ ਮਿਲਿਓ ਤਿਸੁ ਸਰਬ ਨਿਧਾਨਾ ਪ੍ਰਭਿ ਕ੍ਰਿਪਾਲਿ ਜਿਸੁ ਦੀਵਨਾ

॥੭॥ ਸੁਖੁ ਨਾਨਕ ਸੰਤਨ ਕੀ ਸੇਵਾ ਚਰਣ ਸੰਤ ਧੋਇ ਪੀਵਨਾ ॥੮॥੩॥੬॥

ਮਾਰੂ ਮਹਲਾ ੫ ਘਰੁ ੮ ਅੰਜੁਲੀਆ      ੴ ਸਤਿਗੁਰ ਪ੍ਰਸਾਦਿ ॥

ਜਿਸੁ ਗ੍ਰਿਹਿ ਬਹੁਤੁ ਤਿਸੈ ਗ੍ਰਿਹਿ ਚਿੰਤਾ ॥ ਜਿਸੁ ਗ੍ਰਿਹਿ ਥੋਰੀ ਸੁ ਫਿਰੈ ਭ੍ਰਮੰਤਾ ॥ ਦੁਹੂ ਬਿਵਸਥਾ ਤੇ ਜੋ ਮੁਕਤਾ ਸੋਈ

ਸੁਹੇਲਾ ਭਾਲੀਐ ॥੧॥ ਗ੍ਰਿਹ ਰਾਜ ਮਹਿ ਨਰਕੁ ਉਦਾਸ ਕਰੋਧਾ ॥ ਬਹੁ ਬਿਧਿ ਬੇਦ ਪਾਠ ਸਭਿ ਸੋਧਾ ॥ ਦੇਹੀ

ਮਹਿ ਜੋ ਰਹੈ ਅਲਿਪਤਾ ਤਿਸੁ ਜਨ ਕੀ ਪੂਰਨ ਘਾਲੀਐ ॥੨॥ ਜਾਗਤ ਸੂਤਾ ਭਰਮਿ ਵਿਗੂਤਾ ॥ ਬਿਨੁ ਗੁਰ ਮੁਕਤਿ

ਨ ਹੋਈਐ ਮੀਤਾ ॥ ਸਾਧਸੰਗਿ ਤੁਟਹਿ ਹਉ ਬੰਧਨ ਏਕੋ ਏਕੁ ਨਿਹਾਲੀਐ ॥੩॥ ਕਰਮ ਕਰੈ ਤ ਬੰਧਾ ਨਹ ਕਰੈ ਤ

ਨਿੰਦਾ ॥ ਮੋਹ ਮਗਨ ਮਨੁ ਵਿਆਪਿਆ ਚਿੰਦਾ ॥ ਗੁਰ ਪ੍ਰਸਾਦਿ ਸੁਖੁ ਦੁਖੁ ਸਮ ਜਾਣੈ ਘਟਿ ਘਟਿ ਰਾਮੁ ਹਿਆਲੀਐ

॥੪॥ ਸੰਸਾਰੈ ਮਹਿ ਸਹਸਾ ਬਿਆਪੈ ॥ ਅਕਥ ਕਥਾ ਅਗੋਚਰ ਨਹੀ ਜਾਪੈ ॥ ਜਿਸਹਿ ਬੁਝਾਏ ਸੋਈ ਬੂਝੈ ਓਹੁ

ਬਾਲਕ ਵਾਗੀ ਪਾਲੀਐ ॥੫॥ ਛੋਡਿ ਬਹੈ ਤਉ ਛੂਟੈ ਨਾਹੀ ॥ ਜਉ ਸੰਚੈ ਤਉ ਭਉ ਮਨ ਮਾਹੀ ॥ ਇਸ ਹੀ ਮਹਿ

ਜਿਸ ਕੀ ਪਤਿ ਰਾਖੈ ਤਿਸੁ ਸਾਧੂ ਚਉਰੁ ਢਾਲੀਐ ॥੬॥ ਜੋ ਸੂਰਾ ਤਿਸ ਹੀ ਹੋਇ ਮਰਣਾ ॥ ਜੋ ਭਾਗੈ ਤਿਸੁ ਜੋਨੀ

ਫਿਰਣਾ ॥ ਜੋ ਵਰਤਾਏ ਸੋਈ ਭਲ ਮਾਨੈ ਬੁਝਿ ਹੁਕਮੈ ਦੁਰਮਤਿ ਜਾਲੀਐ ॥੭॥ ਜਿਤੁ ਜਿਤੁ ਲਾਵਹਿ ਤਿਤੁ ਤਿਤੁ

ਲਗਨਾ ॥ ਕਰਿ ਕਰਿ ਵੇਖੈ ਅਪਣੇ ਜਚਨਾ ॥ ਨਾਨਕ ਕੇ ਪੂਰਨ ਸੁਖਦਾਤੇ ਤੂ ਦੇਹਿ ਤ ਨਾਮੁ ਸਮਾਲੀਐ ॥੮॥੧॥੭॥

ਮਾਰੂ ਮਹਲਾ ੫ ॥ ਬਿਰਖੈ ਹੇਠਿ ਸਭਿ ਜੰਤ ਇਕਠੇ ॥ ਇਕਿ ਤਤੇ ਇਕਿ ਬੋਲਨਿ ਮਿਠੇ ॥ ਅਸਤੁ ਉਦੋਤੁ ਭਇਆ

ਉਠਿ ਚਲੇ ਜਿਉ ਜਿਉ ਅਉਧ ਵਿਹਾਣੀਆ ॥੧॥ ਪਾਪ ਕਰੇਦੜ ਸਰਪਰ ਮੁਠੇ ॥ ਅਜਰਾਈਲਿ ਫੜੇ ਫੜਿ ਕੁਠੇ ॥

ਦੋਜਕਿ ਪਾਏ ਸਿਰਜਣਹਾਰੈ ਲੇਖਾ ਮੰਗੈ ਬਾਣੀਆ ॥੨॥ ਸੰਗਿ ਨ ਕੋਈ ਭਈਆ ਬੇਬਾ ॥ ਮਾਲੁ ਜੋਬਨੁ

ਧਨੁ ਛੋਡਿ ਵਞੇਸਾ ॥ ਕਰਣ ਕਰੀਮ ਨ ਜਾਤੋ ਕਰਤਾ ਤਿਲ ਪੀੜੇ ਜਿਉ ਘਾਣੀਆ ॥੩॥ ਖੁਸਿ ਖੁਸਿ ਲੈਦਾ

ਵਸਤੁ ਪਰਾਈ ॥ ਵੇਖੈ ਸੁਣੇ ਤੇਰੈ ਨਾਲਿ ਖੁਦਾਈ ॥ ਦੁਨੀਆ ਲਬਿ ਪਇਆ ਖਾਤ ਅੰਦਰਿ ਅਗਲੀ ਗਲ ਨ

ਜਾਣੀਆ ॥੪॥ ਜਮਿ ਜਮਿ ਮਰੈ ਮਰੈ ਫਿਰਿ ਜੰਮੈ ॥ ਬਹੁਤੁ ਸਜਾਇ ਪਇਆ ਦੇਸਿ ਲੰਮੈ ॥ ਜਿਨਿ ਕੀਤਾ ਤਿਸੈ

ਨ ਜਾਣੀ ਅੰਧਾ ਤਾ ਦੁਖੁ ਸਹੈ ਪਰਾਣੀਆ ॥੫॥ ਖਾਲਕ ਥਾਵਹੁ ਭੁਲਾ ਮੁਠਾ ॥ ਦੁਨੀਆ ਖੇਲੁ ਬੁਰਾ ਰੁਠ

ਤੁਠਾ ॥ ਸਿਦਕੁ ਸਬੂਰੀ ਸੰਤੁ ਨ ਮਿਲਿਓ ਵਤੈ ਆਪਣ ਭਾਣੀਆ ॥੬॥ ਮਉਲਾ ਖੇਲ ਕਰੇ ਸਭਿ ਆਪੇ ॥

ਇਕਿ ਕਢੇ ਇਕਿ ਲਹਰਿ ਵਿਆਪੇ ॥ ਜਿਉ ਨਚਾਏ ਤਿਉ ਤਿਉ ਨਚਨਿ ਸਿਰਿ ਸਿਰਿ ਕਿਰਤ ਵਿਹਾਣੀਆ ॥

੭॥ ਮਿਹਰ ਕਰੇ ਤਾ ਖਸਮੁ ਧਿਆਈ ॥ ਸੰਤਾ ਸੰਗਤਿ ਨਰਕਿ ਨ ਪਾਈ ॥ ਅੰਮ੍ਰਿਤ ਨਾਮ ਦਾਨੁ ਨਾਨਕ ਕਉ

ਗੁਣ ਗੀਤਾ ਨਿਤ ਵਖਾਣੀਆ ॥੮॥੨॥੮॥੧੨॥੨੦॥

ਮਾਰੂ ਸੋਲਹੇ ਮਹਲਾ ੧      ੴ ਸਤਿਗੁਰ ਪ੍ਰਸਾਦਿ ॥

ਸਾਚਾ ਸਚੁ ਸੋਈ ਅਵਰੁ ਨ ਕੋਈ ॥ ਜਿਨਿ ਸਿਰਜੀ ਤਿਨ ਹੀ ਫੁਨਿ ਗੋਈ ॥ ਜਿਉ ਭਾਵੈ ਤਿਉ ਰਾਖਹੁ ਰਹਣਾ

ਤੁਮ ਸਿਉ ਕਿਆ ਮੁਕਰਾਈ ਹੇ ॥੧॥ ਆਪਿ ਉਪਾਏ ਆਪਿ ਖਪਾਏ ॥ ਆਪੇ ਸਿਰਿ ਸਿਰਿ ਧੰਧੈ ਲਾਏ ॥ ਆਪੇ

ਵੀਚਾਰੀ ਗੁਣਕਾਰੀ ਆਪੇ ਮਾਰਗਿ ਲਾਈ ਹੇ ॥੨॥ ਆਪੇ ਦਾਨਾ ਆਪੇ ਬੀਨਾ ॥ ਆਪੇ ਆਪੁ ਉਪਾਇ ਪਤੀਨਾ

॥ ਆਪੇ ਪਉਣੁ ਪਾਣੀ ਬੈਸੰਤਰੁ ਆਪੇ ਮੇਲਿ ਮਿਲਾਈ ਹੇ ॥੩॥ ਆਪੇ ਸਸਿ ਸੂਰਾ ਪੂਰੋ ਪੂਰਾ ॥ ਆਪੇ ਗਿਆਨਿ

ਧਿਆਨਿ ਗੁਰੁ ਸੂਰਾ ॥ ਕਾਲੁ ਜਾਲੁ ਜਮੁ ਜੋਹਿ ਨ ਸਾਕੈ ਸਾਚੇ ਸਿਉ ਲਿਵ ਲਾਈ ਹੇ ॥੪॥ ਆਪੇ ਪੁਰਖੁ ਆਪੇ ਹੀ

ਨਾਰੀ ॥ ਆਪੇ ਪਾਸਾ ਆਪੇ ਸਾਰੀ ॥ ਆਪੇ ਪਿੜ ਬਾਧੀ ਜਗੁ ਖੇਲੈ ਆਪੇ ਕੀਮਤਿ ਪਾਈ ਹੇ ॥੫॥ ਆਪੇ ਭਵਰੁ

ਫੁਲੁ ਫਲੁ ਤਰਵਰੁ ॥ ਆਪੇ ਜਲੁ ਥਲੁ ਸਾਗਰੁ ਸਰਵਰੁ ॥ ਆਪੇ ਮਛੁ ਕਛੁ ਕਰਣੀਕਰੁ ਤੇਰਾ ਰੂਪੁ ਨ ਲਖਣਾ

ਜਾਈ ਹੇ ॥੬॥ ਆਪੇ ਦਿਨਸੁ ਆਪੇ ਹੀ ਰੈਣੀ ॥ ਆਪਿ ਪਤੀਜੈ ਗੁਰ ਕੀ ਬੈਣੀ ॥ ਆਦਿ ਜੁਗਾਦਿ ਅਨਾਹਦਿ

ਅਨਦਿਨੁ ਘਟਿ ਘਟਿ ਸਬਦੁ ਰਜਾਈ ਹੇ ॥੭॥ ਆਪੇ ਰਤਨੁ ਅਨੂਪੁ ਅਮੋਲੋ ॥ ਆਪੇ ਪਰਖੇ ਪੂਰਾ ਤੋਲੋ ॥

ਆਪੇ ਕਿਸ ਹੀ ਕਸਿ ਬਖਸੇ ਆਪੇ ਦੇ ਲੈ ਭਾਈ ਹੇ ॥੮॥ ਆਪੇ ਧਨਖੁ ਆਪੇ ਸਰਬਾਣਾ ॥ ਆਪੇ ਸੁਘੜੁ ਸਰੂਪੁ

ਸਿਆਣਾ ॥ ਕਹਤਾ ਬਕਤਾ ਸੁਣਤਾ ਸੋਈ ਆਪੇ ਬਣਤ ਬਣਾਈ ਹੇ ॥੯॥ ਪਉਣੁ ਗੁਰੂ ਪਾਣੀ ਪਿਤ ਜਾਤਾ ॥ ਉਦਰ

ਸੰਜੋਗੀ ਧਰਤੀ ਮਾਤਾ ॥ ਰੈਣਿ ਦਿਨਸੁ ਦੁਇ ਦਾਈ ਦਾਇਆ ਜਗੁ ਖੇਲੈ ਖੇਲਾਈ ਹੇ ॥੧੦॥ ਆਪੇ ਮਛੁਲੀ ਆਪੇ

ਜਾਲਾ ॥ ਆਪੇ ਗਊ ਆਪੇ ਰਖਵਾਲਾ ॥ ਸਰਬ ਜੀਆ ਜਗਿ ਜੋਤਿ ਤੁਮਾਰੀ ਜੈਸੀ ਪ੍ਰਭਿ ਫੁਰਮਾਈ ਹੇ ॥੧੧॥ ਆਪੇ

ਜੋਗੀ ਆਪੇ ਭੋਗੀ ॥ ਆਪੇ ਰਸੀਆ ਪਰਮ ਸੰਜੋਗੀ ॥ ਆਪੇ ਵੇਬਾਣੀ ਨਿਰੰਕਾਰੀ ਨਿਰਭਉ ਤਾੜੀ ਲਾਈ ਹੇ ॥੧੨॥

ਖਾਣੀ ਬਾਣੀ ਤੁਝਹਿ ਸਮਾਣੀ ॥ ਜੋ ਦੀਸੈ ਸਭ ਆਵਣ ਜਾਣੀ ॥ ਸੇਈ ਸਾਹ ਸਚੇ ਵਾਪਾਰੀ ਸਤਿਗੁਰਿ ਬੂਝ ਬੁਝਾਈ

ਹੇ ॥੧੩॥ ਸਬਦੁ ਬੁਝਾਏ ਸਤਿਗੁਰੁ ਪੂਰਾ ॥ ਸਰਬ ਕਲਾ ਸਾਚੇ ਭਰਪੂਰਾ ॥ ਅਫਰਿਓ ਵੇਪਰਵਾਹੁ ਸਦਾ ਤੂ ਨਾ ਤਿਸੁ

ਤਿਲੁ ਨ ਤਮਾਈ ਹੇ ॥੧੪॥ ਕਾਲੁ ਬਿਕਾਲੁ ਭਏ ਦੇਵਾਨੇ ॥ ਸਬਦੁ ਸਹਜ ਰਸੁ ਅੰਤਰਿ ਮਾਨੇ ॥ ਆਪੇ ਮੁਕਤਿ

ਤ੍ਰਿਪਤਿ ਵਰਦਾਤਾ ਭਗਤਿ ਭਾਇ ਮਨਿ ਭਾਈ ਹੇ ॥੧੫॥ ਆਪਿ ਨਿਰਾਲਮੁ ਗੁਰ ਗਮ ਗਿਆਨਾ ॥ ਜੋ ਦੀਸੈ ਤੁਝ

ਮਾਹਿ ਸਮਾਨਾ ॥ ਨਾਨਕੁ ਨੀਚੁ ਭਿਖਿਆ ਦਰਿ ਜਾਚੈ ਮੈ ਦੀਜੈ ਨਾਮੁ ਵਡਾਈ ਹੇ ॥੧੬॥੧॥ ਮਾਰੂ ਮਹਲਾ ੧ ॥

ਆਪੇ ਧਰਤੀ ਧਉਲੁ ਅਕਾਸੰ ॥ ਆਪੇ ਸਾਚੇ ਗੁਣ ਪਰਗਾਸੰ ॥ ਜਤੀ ਸਤੀ ਸੰਤੋਖੀ ਆਪੇ ਆਪੇ ਕਾਰ ਕਮਾਈ ਹੇ

॥੧॥ ਜਿਸੁ ਕਰਣਾ ਸੋ ਕਰਿ ਕਰਿ ਵੇਖੈ ॥ ਕੋਇ ਨ ਮੇਟੈ ਸਾਚੇ ਲੇਖੈ ॥ ਆਪੇ ਕਰੇ ਕਰਾਏ ਆਪੇ ਆਪੇ ਦੇ ਵਡਿਆਈ

ਹੇ ॥੨॥ ਪੰਚ ਚੋਰ ਚੰਚਲ ਚਿਤੁ ਚਾਲਹਿ ॥ ਪਰ ਘਰ ਜੋਹਹਿ ਘਰੁ ਨਹੀ ਭਾਲਹਿ ॥ ਕਾਇਆ ਨਗਰੁ ਢਹੈ ਢਹਿ

ਢੇਰੀ ਬਿਨੁ ਸਬਦੈ ਪਤਿ ਜਾਈ ਹੇ ॥੩॥ ਗੁਰ ਤੇ ਬੂਝੈ ਤ੍ਰਿਭਵਣੁ ਸੂਝੈ ॥ ਮਨਸਾ ਮਾਰਿ ਮਨੈ ਸਿਉ ਲੂਝੈ ॥ ਜੋ ਤੁਧੁ

ਸੇਵਹਿ ਸੇ ਤੁਧ ਹੀ ਜੇਹੇ ਨਿਰਭਉ ਬਾਲ ਸਖਾਈ ਹੇ ॥੪॥ ਆਪੇ ਸੁਰਗੁ ਮਛੁ ਪਇਆਲਾ ॥ ਆਪੇ ਜੋਤਿ ਸਰੂਪੀ

ਬਾਲਾ ॥ ਜਟਾ ਬਿਕਟ ਬਿਕਰਾਲ ਸਰੂਪੀ ਰੂਪੁ ਨ ਰੇਖਿਆ ਕਾਈ ਹੇ ॥੫॥ ਬੇਦ ਕਤੇਬੀ ਭੇਦੁ ਨ ਜਾਤਾ ॥ ਨਾ ਤਿਸੁ

ਮਾਤ ਪਿਤਾ ਸੁਤ ਭ੍ਰਾਤਾ ॥ ਸਗਲੇ ਸੈਲ ਉਪਾਇ ਸਮਾਏ ਅਲਖੁ ਨ ਲਖਣਾ ਜਾਈ ਹੇ ॥੬॥ ਕਰਿ ਕਰਿ ਥਾਕੀ

ਮੀਤ ਘਨੇਰੇ ॥ ਕੋਇ ਨ ਕਾਟੈ ਅਵਗੁਣ ਮੇਰੇ ॥ ਸੁਰਿ ਨਰ ਨਾਥੁ ਸਾਹਿਬੁ ਸਭਨਾ ਸਿਰਿ ਭਾਇ ਮਿਲੈ ਭਉ ਜਾਈ

ਹੇ ॥੭॥ ਭੂਲੇ ਚੂਕੇ ਮਾਰਗਿ ਪਾਵਹਿ ॥ ਆਪਿ ਭੁਲਾਇ ਤੂਹੈ ਸਮਝਾਵਹਿ ॥ ਬਿਨੁ ਨਾਵੈ ਮੈ ਅਵਰੁ ਨ ਦੀਸੈ

ਨਾਵਹੁ ਗਤਿ ਮਿਤਿ ਪਾਈ ਹੇ ॥੮॥ ਗੰਗਾ ਜਮੁਨਾ ਕੇਲ ਕੇਦਾਰਾ ॥ ਕਾਸੀ ਕਾਂਤੀ ਪੁਰੀ ਦੁਆਰਾ ॥ ਗੰਗਾ ਸਾਗਰੁ

ਬੇਣੀ ਸੰਗਮੁ ਅਠਸਠਿ ਅੰਕਿ ਸਮਾਈ ਹੇ ॥੯॥ ਆਪੇ ਸਿਧ ਸਾਧਿਕੁ ਵੀਚਾਰੀ ॥ ਆਪੇ ਰਾਜਨੁ ਪੰਚਾ ਕਾਰੀ ॥

ਤਖਤਿ ਬਹੈ ਅਦਲੀ ਪ੍ਰਭੁ ਆਪੇ ਭਰਮੁ ਭੇਦੁ ਭਉ ਜਾਈ ਹੇ ॥੧੦॥ ਆਪੇ ਕਾਜੀ ਆਪੇ ਮੁਲਾ ॥ ਆਪਿ ਅਭੁਲੁ

ਨ ਕਬਹੂ ਭੁਲਾ ॥ ਆਪੇ ਮਿਹਰ ਦਇਆਪਤਿ ਦਾਤਾ ਨਾ ਕਿਸੈ ਕੋ ਬੈਰਾਈ ਹੇ ॥੧੧॥ ਜਿਸੁ ਬਖਸੇ ਤਿਸੁ ਦੇ

ਵਡਿਆਈ ॥ ਸਭਸੈ ਦਾਤਾ ਤਿਲੁ ਨ ਤਮਾਈ ॥ ਭਰਪੁਰਿ ਧਾਰਿ ਰਹਿਆ ਨਿਹਕੇਵਲੁ ਗੁਪਤੁ ਪ੍ਰਗਟੁ ਸਭ ਠਾਈ

ਹੇ ॥੧੨॥ ਕਿਆ ਸਾਲਾਹੀ ਅਗਮ ਅਪਾਰੈ ॥ ਸਾਚੇ ਸਿਰਜਣਹਾਰ ਮੁਰਾਰੈ ॥ ਜਿਸ ਨੋ ਨਦਰਿ ਕਰੇ ਤਿਸੁ ਮੇਲੇ

ਮੇਲਿ ਮਿਲੈ ਮੇਲਾਈ ਹੇ ॥੧੩॥ ਬ੍ਰਹਮਾ ਬਿਸਨੁ ਮਹੇਸੁ ਦੁਆਰੈ ॥ ਊਭੇ ਸੇਵਹਿ ਅਲਖ ਅਪਾਰੈ ॥ ਹੋਰ ਕੇਤੀ ਦਰਿ

ਦੀਸੈ ਬਿਲਲਾਦੀ ਮੈ ਗਣਤ ਨ ਆਵੈ ਕਾਈ ਹੇ ॥੧੪॥ ਸਾਚੀ ਕੀਰਤਿ ਸਾਚੀ ਬਾਣੀ ॥ ਹੋਰ ਨ ਦੀਸੈ ਬੇਦ ਪੁਰਾਣੀ

॥ ਪੂੰਜੀ ਸਾਚੁ ਸਚੇ ਗੁਣ ਗਾਵਾ ਮੈ ਧਰ ਹੋਰ ਨ ਕਾਈ ਹੇ ॥੧੫॥ ਜੁਗੁ ਜੁਗੁ ਸਾਚਾ ਹੈ ਭੀ ਹੋਸੀ ॥ ਕਉਣੁ ਨ ਮੂਆ

ਕਉਣੁ ਨ ਮਰਸੀ ॥ ਨਾਨਕੁ ਨੀਚੁ ਕਹੈ ਬੇਨੰਤੀ ਦਰਿ ਦੇਖਹੁ ਲਿਵ ਲਾਈ ਹੇ ॥੧੬॥੨॥ ਮਾਰੂ ਮਹਲਾ ੧ ॥

ਦੂਜੀ ਦੁਰਮਤਿ ਅੰਨੀ ਬੋਲੀ ॥ ਕਾਮ ਕ੍ਰੋਧ ਕੀ ਕਚੀ ਚੋਲੀ ॥ ਘਰਿ ਵਰੁ ਸਹਜੁ ਨ ਜਾਣੈ ਛੋਹਰਿ ਬਿਨੁ ਪਿਰ ਨੀਦ ਨ

ਪਾਈ ਹੇ ॥੧॥ ਅੰਤਰਿ ਅਗਨਿ ਜਲੈ ਭੜਕਾਰੇ ॥ ਮਨਮੁਖੁ ਤਕੇ ਕੁੰਡਾ ਚਾਰੇ ॥ ਬਿਨੁ ਸਤਿਗੁਰ ਸੇਵੇ ਕਿਉ ਸੁਖੁ

ਪਾਈਐ ਸਾਚੇ ਹਾਥਿ ਵਡਾਈ ਹੇ ॥੨॥ ਕਾਮੁ ਕ੍ਰੋਧੁ ਅਹੰਕਾਰੁ ਨਿਵਾਰੇ ॥ ਤਸਕਰ ਪੰਚ ਸਬਦਿ ਸੰਘਾਰੇ ॥ ਗਿਆਨ

ਖੜਗੁ ਲੈ ਮਨ ਸਿਉ ਲੂਝੈ ਮਨਸਾ ਮਨਹਿ ਸਮਾਈ ਹੇ ॥੩॥ ਮਾ ਕੀ ਰਕਤੁ ਪਿਤਾ ਬਿਦੁ ਧਾਰਾ ॥ ਮੂਰਤਿ ਸੂਰਤਿ

ਕਰਿ ਆਪਾਰਾ ॥ ਜੋਤਿ ਦਾਤਿ ਜੇਤੀ ਸਭ ਤੇਰੀ ਤੂ ਕਰਤਾ ਸਭ ਠਾਈ ਹੇ ॥੪॥ ਤੁਝ ਹੀ ਕੀਆ ਜੰਮਣ ਮਰਣਾ ॥

ਗੁਰ ਤੇ ਸਮਝ ਪੜੀ ਕਿਆ ਡਰਣਾ ॥ ਤੂ ਦਇਆਲੁ ਦਇਆ ਕਰਿ ਦੇਖਹਿ ਦੁਖੁ ਦਰਦੁ ਸਰੀਰਹੁ ਜਾਈ ਹੇ ॥੫॥

ਨਿਜ ਘਰਿ ਬੈਸਿ ਰਹੇ ਭਉ ਖਾਇਆ ॥ ਧਾਵਤ ਰਾਖੇ ਠਾਕਿ ਰਹਾਇਆ ॥ ਕਮਲ ਬਿਗਾਸ ਹਰੇ ਸਰ ਸੁਭਰ ਆਤਮ

ਰਾਮੁ ਸਖਾਈ ਹੇ ॥੬॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਕਿਉ ਰਹੀਐ ਚਲਣਾ ਪਰਥਾਏ ॥ ਸਚਾ ਅਮਰੁ

ਸਚੇ ਅਮਰਾ ਪੁਰਿ ਸੋ ਸਚੁ ਮਿਲੈ ਵਡਾਈ ਹੇ ॥੭॥ ਆਪਿ ਉਪਾਇਆ ਜਗਤੁ ਸਬਾਇਆ ॥ ਜਿਨਿ ਸਿਰਿਆ

ਤਿਨਿ ਧੰਧੈ ਲਾਇਆ ॥ ਸਚੈ ਊਪਰਿ ਅਵਰ ਨ ਦੀਸੈ ਸਾਚੇ ਕੀਮਤਿ ਪਾਈ ਹੇ ॥੮॥ ਐਥੈ ਗੋਇਲੜਾ ਦਿਨ ਚਾਰੇ

॥ ਖੇਲੁ ਤਮਾਸਾ ਧੁੰਧੂਕਾਰੇ ॥ ਬਾਜੀ ਖੇਲਿ ਗਏ ਬਾਜੀਗਰ ਜਿਉ ਨਿਸਿ ਸੁਪਨੈ ਭਖਲਾਈ ਹੇ ॥੯॥ ਤਿਨ ਕਉ

ਤਖਤਿ ਮਿਲੀ ਵਡਿਆਈ ॥ ਨਿਰਭਉ ਮਨਿ ਵਸਿਆ ਲਿਵ ਲਾਈ ॥ ਖੰਡੀ ਬ੍ਰਹਮੰਡੀ ਪਾਤਾਲੀ ਪੁਰੀਈ ਤ੍ਰਿਭਵਣ

ਤਾੜੀ ਲਾਈ ਹੇ ॥੧੦॥ ਸਾਚੀ ਨਗਰੀ ਤਖਤੁ ਸਚਾਵਾ ॥ ਗੁਰਮੁਖਿ ਸਾਚੁ ਮਿਲੈ ਸੁਖੁ ਪਾਵਾ ॥ ਸਾਚੇ ਸਾਚੈ ਤਖਤਿ

ਵਡਾਈ ਹਉਮੈ ਗਣਤ ਗਵਾਈ ਹੇ ॥੧੧॥ ਗਣਤ ਗਣੀਐ ਸਹਸਾ ਜੀਐ ॥ ਕਿਉ ਸੁਖੁ ਪਾਵੈ ਦੂਐ ਤੀਐ ॥

ਨਿਰਮਲੁ ਏਕੁ ਨਿਰੰਜਨੁ ਦਾਤਾ ਗੁਰ ਪੂਰੇ ਤੇ ਪਤਿ ਪਾਈ ਹੇ ॥੧੨॥ ਜੁਗਿ ਜੁਗਿ ਵਿਰਲੀ ਗੁਰਮੁਖਿ ਜਾਤਾ ॥ ਸਾਚਾ

ਰਵਿ ਰਹਿਆ ਮਨੁ ਰਾਤਾ ॥ ਤਿਸ ਕੀ ਓਟ ਗਹੀ ਸੁਖੁ ਪਾਇਆ ਮਨਿ ਤਨਿ ਮੈਲੁ ਨ ਕਾਈ ਹੇ ॥੧੩॥ ਜੀਭ

ਰਸਾਇਣਿ ਸਾਚੈ ਰਾਤੀ ॥ ਹਰਿ ਪ੍ਰਭੁ ਸੰਗੀ ਭਉ ਨ ਭਰਾਤੀ ॥ ਸ੍ਰਵਣ ਸ੍ਰੋਤ ਰਜੇ ਗੁਰਬਾਣੀ ਜੋਤੀ ਜੋਤਿ ਮਿਲਾਈ

ਹੇ ॥੧੪॥ ਰਖਿ ਰਖਿ ਪੈਰ ਧਰੇ ਪਉ ਧਰਣਾ ॥ ਜਤ ਕਤ ਦੇਖਉ ਤੇਰੀ ਸਰਣਾ ॥ ਦੁਖੁ ਸੁਖੁ ਦੇਹਿ ਤੂਹੈ ਮਨਿ ਭਾਵਹਿ

ਤੁਝ ਹੀ ਸਿਉ ਬਣਿ ਆਈ ਹੇ ॥੧੫॥ ਅੰਤ ਕਾਲਿ ਕੋ ਬੇਲੀ ਨਾਹੀ ॥ ਗੁਰਮੁਖਿ ਜਾਤਾ ਤੁਧੁ ਸਾਲਾਹੀ ॥ ਨਾਨਕ

ਨਾਮਿ ਰਤੇ ਬੈਰਾਗੀ ਨਿਜ ਘਰਿ ਤਾੜੀ ਲਾਈ ਹੇ ॥੧੬॥੩॥ ਮਾਰੂ ਮਹਲਾ ੧ ॥ ਆਦਿ ਜੁਗਾਦੀ ਅਪਰ ਅਪਾਰੇ ॥

ਆਦਿ ਨਿਰੰਜਨ ਖਸਮ ਹਮਾਰੇ ॥ ਸਾਚੇ ਜੋਗ ਜੁਗਤਿ ਵੀਚਾਰੀ ਸਾਚੇ ਤਾੜੀ ਲਾਈ ਹੇ ॥੧॥ ਕੇਤੜਿਆ ਜੁਗ

ਧੁੰਧੂਕਾਰੈ ॥ ਤਾੜੀ ਲਾਈ ਸਿਰਜਣਹਾਰੈ ॥ ਸਚੁ ਨਾਮੁ ਸਚੀ ਵਡਿਆਈ ਸਾਚੈ ਤਖਤਿ ਵਡਾਈ ਹੇ ॥੨॥ ਸਤਜੁਗਿ

ਸਤੁ ਸੰਤੋਖੁ ਸਰੀਰਾ ॥ ਸਤਿ ਸਤਿ ਵਰਤੈ ਗਹਿਰ ਗੰਭੀਰਾ ॥ ਸਚਾ ਸਾਹਿਬੁ ਸਚੁ ਪਰਖੈ ਸਾਚੈ ਹੁਕਮਿ ਚਲਾਈ ਹੇ

॥੩॥ ਸਤ ਸੰਤੋਖੀ ਸਤਿਗੁਰੁ ਪੂਰਾ ॥ ਗੁਰ ਕਾ ਸਬਦੁ ਮਨੇ ਸੋ ਸੂਰਾ ॥ ਸਾਚੀ ਦਰਗਹ ਸਾਚੁ ਨਿਵਾਸਾ ਮਾਨੈ ਹੁਕਮੁ

ਰਜਾਈ ਹੇ ॥੪॥ ਸਤਜੁਗਿ ਸਾਚੁ ਕਹੈ ਸਭੁ ਕੋਈ ॥ ਸਚਿ ਵਰਤੈ ਸਾਚਾ ਸੋਈ ॥ ਮਨਿ ਮੁਖਿ ਸਾਚੁ ਭਰਮ ਭਉ ਭੰਜਨੁ

ਗੁਰਮੁਖਿ ਸਾਚੁ ਸਖਾਈ ਹੇ ॥੫॥ ਤ੍ਰੇਤੈ ਧਰਮ ਕਲਾ ਇਕ ਚੂਕੀ ॥ ਤੀਨਿ ਚਰਣ ਇਕ ਦੁਬਿਧਾ ਸੂਕੀ ॥ ਗੁਰਮੁਖਿ

ਹੋਵੈ ਸੁ ਸਾਚੁ ਵਖਾਣੈ ਮਨਮੁਖਿ ਪਚੈ ਅਵਾਈ ਹੇ ॥੬॥ ਮਨਮੁਖਿ ਕਦੇ ਨ ਦਰਗਹ ਸੀਝੈ ॥ ਬਿਨੁ ਸਬਦੈ ਕਿਉ

ਅੰਤਰੁ ਰੀਝੈ ॥ ਬਾਧੇ ਆਵਹਿ ਬਾਧੇ ਜਾਵਹਿ ਸੋਝੀ ਬੂਝ ਨ ਕਾਈ ਹੇ ॥੭॥ ਦਇਆ ਦੁਆਪੁਰਿ ਅਧੀ ਹੋਈ ॥

ਗੁਰਮੁਖਿ ਵਿਰਲਾ ਚੀਨੈ ਕੋਈ ॥ ਦੁਇ ਪਗ ਧਰਮੁ ਧਰੇ ਧਰਣੀਧਰ ਗੁਰਮੁਖਿ ਸਾਚੁ ਤਿਥਾਈ ਹੇ ॥੮॥ ਰਾਜੇ ਧਰਮੁ

ਕਰਹਿ ਪਰਥਾਏ ॥ ਆਸਾ ਬੰਧੇ ਦਾਨੁ ਕਰਾਏ ॥ ਰਾਮ ਨਾਮ ਬਿਨੁ ਮੁਕਤਿ ਨ ਹੋਈ ਥਾਕੇ ਕਰਮ ਕਮਾਈ ਹੇ ॥੯॥

ਕਰਮ ਧਰਮ ਕਰਿ ਮੁਕਤਿ ਮੰਗਾਹੀ ॥ ਮੁਕਤਿ ਪਦਾਰਥੁ ਸਬਦਿ ਸਲਾਹੀ ॥ ਬਿਨੁ ਗੁਰ ਸਬਦੈ ਮੁਕਤਿ ਨ ਹੋਈ

ਪਰਪੰਚੁ ਕਰਿ ਭਰਮਾਈ ਹੇ ॥੧੦॥ ਮਾਇਆ ਮਮਤਾ ਛੋਡੀ ਨ ਜਾਈ ॥ ਸੇ ਛੂਟੇ ਸਚੁ ਕਾਰ ਕਮਾਈ ॥ ਅਹਿਨਿਸਿ

ਭਗਤਿ ਰਤੇ ਵੀਚਾਰੀ ਠਾਕੁਰ ਸਿਉ ਬਣਿ ਆਈ ਹੇ ॥੧੧॥ ਇਕਿ ਜਪ ਤਪ ਕਰਿ ਕਰਿ ਤੀਰਥ ਨਾਵਹਿ ॥ ਜਿਉ

ਤੁਧੁ ਭਾਵੈ ਤਿਵੈ ਚਲਾਵਹਿ ॥ ਹਠਿ ਨਿਗ੍ਰਹਿ ਅਪਤੀਜੁ ਨ ਭੀਜੈ ਬਿਨੁ ਹਰਿ ਗੁਰ ਕਿਨਿ ਪਤਿ ਪਾਈ ਹੇ ॥੧੨॥

ਕਲੀ ਕਾਲ ਮਹਿ ਇਕ ਕਲ ਰਾਖੀ ॥ ਬਿਨੁ ਗੁਰ ਪੂਰੇ ਕਿਨੈ ਨ ਭਾਖੀ ॥ ਮਨਮੁਖਿ ਕੂੜੁ ਵਰਤੈ ਵਰਤਾਰਾ ਬਿਨੁ

ਸਤਿਗੁਰ ਭਰਮੁ ਨ ਜਾਈ ਹੇ ॥੧੩॥ ਸਤਿਗੁਰੁ ਵੇਪਰਵਾਹੁ ਸਿਰੰਦਾ ॥ ਨਾ ਜਮ ਕਾਣਿ ਨ ਛੰਦਾ ਬੰਦਾ ॥ ਜੋ ਤਿਸੁ

ਸੇਵੇ ਸੋ ਅਬਿਨਾਸੀ ਨਾ ਤਿਸੁ ਕਾਲੁ ਸੰਤਾਈ ਹੇ ॥੧੪॥ ਗੁਰ ਮਹਿ ਆਪੁ ਰਖਿਆ ਕਰਤਾਰੇ ॥ ਗੁਰਮੁਖਿ ਕੋਟਿ

ਅਸੰਖ ਉਧਾਰੇ ॥ ਸਰਬ ਜੀਆ ਜਗਜੀਵਨੁ ਦਾਤਾ ਨਿਰਭਉ ਮੈਲੁ ਨ ਕਾਈ ਹੇ ॥੧੫॥ ਸਗਲੇ ਜਾਚਹਿ ਗੁਰ

ਭੰਡਾਰੀ ॥ ਆਪਿ ਨਿਰੰਜਨੁ ਅਲਖ ਅਪਾਰੀ ॥ ਨਾਨਕੁ ਸਾਚੁ ਕਹੈ ਪ੍ਰਭ ਜਾਚੈ ਮੈ ਦੀਜੈ ਸਾਚੁ ਰਜਾਈ ਹੇ ॥੧੬॥

੪॥ ਮਾਰੂ ਮਹਲਾ ੧ ॥ ਸਾਚੈ ਮੇਲੇ ਸਬਦਿ ਮਿਲਾਏ ॥ ਜਾ ਤਿਸੁ ਭਾਣਾ ਸਹਜਿ ਸਮਾਏ ॥ ਤ੍ਰਿਭਵਣ ਜੋਤਿ ਧਰੀ

ਪਰਮੇਸਰਿ ਅਵਰੁ ਨ ਦੂਜਾ ਭਾਈ ਹੇ ॥੧॥ ਜਿਸ ਕੇ ਚਾਕਰ ਤਿਸ ਕੀ ਸੇਵਾ ॥ ਸਬਦਿ ਪਤੀਜੈ ਅਲਖ ਅਭੇਵਾ ॥

ਭਗਤਾ ਕਾ ਗੁਣਕਾਰੀ ਕਰਤਾ ਬਖਸਿ ਲਏ ਵਡਿਆਈ ਹੇ ॥੨॥ ਦੇਦੇ ਤੋਟਿ ਨ ਆਵੈ ਸਾਚੇ ॥ ਲੈ ਲੈ ਮੁਕਰਿ ਪਉਦੇ

ਕਾਚੇ ॥ ਮੂਲੁ ਨ ਬੂਝਹਿ ਸਾਚਿ ਨ ਰੀਝਹਿ ਦੂਜੈ ਭਰਮਿ ਭੁਲਾਈ ਹੇ ॥੩॥ ਗੁਰਮੁਖਿ ਜਾਗਿ ਰਹੇ ਦਿਨ ਰਾਤੀ ॥ ਸਾਚੇ

ਕੀ ਲਿਵ ਗੁਰਮਤਿ ਜਾਤੀ ॥ ਮਨਮੁਖ ਸੋਇ ਰਹੇ ਸੇ ਲੂਟੇ ਗੁਰਮੁਖਿ ਸਾਬਤੁ ਭਾਈ ਹੇ ॥੪॥ ਕੂੜੇ ਆਵੈ ਕੂੜੇ ਜਾਵੈ ॥

ਕੂੜੇ ਰਾਤੀ ਕੂੜੁ ਕਮਾਵੈ ॥ ਸਬਦਿ ਮਿਲੇ ਸੇ ਦਰਗਹ ਪੈਧੇ ਗੁਰਮੁਖਿ ਸੁਰਤਿ ਸਮਾਈ ਹੇ ॥੫॥ ਕੂੜਿ ਮੁਠੀ ਠਗੀ

ਠਗਵਾੜੀ ॥ ਜਿਉ ਵਾੜੀ ਓਜਾੜਿ ਉਜਾੜੀ ॥ ਨਾਮ ਬਿਨਾ ਕਿਛੁ ਸਾਦਿ ਨ ਲਾਗੈ ਹਰਿ ਬਿਸਰਿਐ ਦੁਖੁ ਪਾਈ ਹੇ

॥੬॥ ਭੋਜਨੁ ਸਾਚੁ ਮਿਲੈ ਆਘਾਈ ॥ ਨਾਮ ਰਤਨੁ ਸਾਚੀ ਵਡਿਆਈ ॥ ਚੀਨੈ ਆਪੁ ਪਛਾਣੈ ਸੋਈ ਜੋਤੀ ਜੋਤਿ

ਮਿਲਾਈ ਹੇ ॥੭॥ ਨਾਵਹੁ ਭੁਲੀ ਚੋਟਾ ਖਾਏ ॥ ਬਹੁਤੁ ਸਿਆਣਪ ਭਰਮੁ ਨ ਜਾਏ ॥ ਪਚਿ ਪਚਿ ਮੁਏ ਅਚੇਤ ਨ

ਚੇਤਹਿ ਅਜਗਰਿ ਭਾਰਿ ਲਦਾਈ ਹੇ ॥੮॥ ਬਿਨੁ ਬਾਦ ਬਿਰੋਧਹਿ ਕੋਈ ਨਾਹੀ ॥ ਮੈ ਦੇਖਾਲਿਹੁ ਤਿਸੁ ਸਾਲਾਹੀ ॥

ਮਨੁ ਤਨੁ ਅਰਪਿ ਮਿਲੈ ਜਗਜੀਵਨੁ ਹਰਿ ਸਿਉ ਬਣਤ ਬਣਾਈ ਹੇ ॥੯॥ ਪ੍ਰਭ ਕੀ ਗਤਿ ਮਿਤਿ ਕੋਇ ਨ ਪਾਵੈ ॥

ਜੇ ਕੋ ਵਡਾ ਕਹਾਇ ਵਡਾਈ ਖਾਵੈ ॥ ਸਾਚੇ ਸਾਹਿਬ ਤੋਟਿ ਨ ਦਾਤੀ ਸਗਲੀ ਤਿਨਹਿ ਉਪਾਈ ਹੇ ॥੧੦॥ ਵਡੀ

ਵਡਿਆਈ ਵੇਪਰਵਾਹੇ ॥ ਆਪਿ ਉਪਾਏ ਦਾਨੁ ਸਮਾਹੇ ॥ ਆਪਿ ਦਇਆਲੁ ਦੂਰਿ ਨਹੀ ਦਾਤਾ ਮਿਲਿਆ ਸਹਜਿ

ਰਜਾਈ ਹੇ ॥੧੧॥ ਇਕਿ ਸੋਗੀ ਇਕਿ ਰੋਗਿ ਵਿਆਪੇ ॥ ਜੋ ਕਿਛੁ ਕਰੇ ਸੁ ਆਪੇ ਆਪੇ ॥ ਭਗਤਿ ਭਾਉ ਗੁਰ ਕੀ

ਮਤਿ ਪੂਰੀ ਅਨਹਦਿ ਸਬਦਿ ਲਖਾਈ ਹੇ ॥੧੨॥ ਇਕਿ ਨਾਗੇ ਭੂਖੇ ਭਵਹਿ ਭਵਾਏ ॥ ਇਕਿ ਹਠੁ ਕਰਿ ਮਰਹਿ

ਨ ਕੀਮਤਿ ਪਾਏ ॥ ਗਤਿ ਅਵਿਗਤ ਕੀ ਸਾਰ ਨ ਜਾਣੈ ਬੂਝੈ ਸਬਦੁ ਕਮਾਈ ਹੇ ॥੧੩॥ ਇਕਿ ਤੀਰਥਿ ਨਾਵਹਿ

ਅੰਨੁ ਨ ਖਾਵਹਿ ॥ ਇਕਿ ਅਗਨਿ ਜਲਾਵਹਿ ਦੇਹ ਖਪਾਵਹਿ ॥ ਰਾਮ ਨਾਮ ਬਿਨੁ ਮੁਕਤਿ ਨ ਹੋਈ ਕਿਤੁ ਬਿਧਿ

ਪਾਰਿ ਲੰਘਾਈ ਹੇ ॥੧੪॥ ਗੁਰਮਤਿ ਛੋਡਹਿ ਉਝੜਿ ਜਾਈ ॥ ਮਨਮੁਖਿ ਰਾਮੁ ਨ ਜਪੈ ਅਵਾਈ ॥ ਪਚਿ ਪਚਿ

ਬੂਡਹਿ ਕੂੜੁ ਕਮਾਵਹਿ ਕੂੜਿ ਕਾਲੁ ਬੈਰਾਈ ਹੇ ॥੧੫॥ ਹੁਕਮੇ ਆਵੈ ਹੁਕਮੇ ਜਾਵੈ ॥ ਬੂਝੈ ਹੁਕਮੁ ਸੋ ਸਾਚਿ ਸਮਾਵੈ

॥ ਨਾਨਕ ਸਾਚੁ ਮਿਲੈ ਮਨਿ ਭਾਵੈ ਗੁਰਮੁਖਿ ਕਾਰ ਕਮਾਈ ਹੇ ॥੧੬॥੫॥ ਮਾਰੂ ਮਹਲਾ ੧ ॥ ਆਪੇ ਕਰਤਾ ਪੁਰਖੁ

ਬਿਧਾਤਾ ॥ ਜਿਨਿ ਆਪੇ ਆਪਿ ਉਪਾਇ ਪਛਾਤਾ ॥ ਆਪੇ ਸਤਿਗੁਰੁ ਆਪੇ ਸੇਵਕੁ ਆਪੇ ਸ੍ਰਿਸਟਿ ਉਪਾਈ ਹੇ ॥੧॥

ਆਪੇ ਨੇੜੈ ਨਾਹੀ ਦੂਰੇ ॥ ਬੂਝਹਿ ਗੁਰਮੁਖਿ ਸੇ ਜਨ ਪੂਰੇ ॥ ਤਿਨ ਕੀ ਸੰਗਤਿ ਅਹਿਨਿਸਿ ਲਾਹਾ ਗੁਰ ਸੰਗਤਿ ਏਹ

ਵਡਾਈ ਹੇ ॥੨॥ ਜੁਗਿ ਜੁਗਿ ਸੰਤ ਭਲੇ ਪ੍ਰਭ ਤੇਰੇ ॥ ਹਰਿ ਗੁਣ ਗਾਵਹਿ ਰਸਨ ਰਸੇਰੇ ॥ ਉਸਤਤਿ ਕਰਹਿ ਪਰਹਰਿ

ਦੁਖੁ ਦਾਲਦੁ ਜਿਨ ਨਾਹੀ ਚਿੰਤ ਪਰਾਈ ਹੇ ॥੩॥ ਓਇ ਜਾਗਤ ਰਹਹਿ ਨ ਸੂਤੇ ਦੀਸਹਿ ॥ ਸੰਗਤਿ ਕੁਲ ਤਾਰੇ ਸਾਚੁ

ਪਰੀਸਹਿ ॥ ਕਲਿਮਲ ਮੈਲੁ ਨਾਹੀ ਤੇ ਨਿਰਮਲ ਓਇ ਰਹਹਿ ਭਗਤਿ ਲਿਵ ਲਾਈ ਹੇ ॥੪॥ ਬੂਝਹੁ ਹਰਿ ਜਨ

ਸਤਿਗੁਰ ਬਾਣੀ ॥ ਏਹੁ ਜੋਬਨੁ ਸਾਸੁ ਹੈ ਦੇਹ ਪੁਰਾਣੀ ॥ ਆਜੁ ਕਾਲਿ ਮਰਿ ਜਾਈਐ ਪ੍ਰਾਣੀ ਹਰਿ ਜਪੁ ਜਪਿ ਰਿਦੈ

ਧਿਆਈ ਹੇ ॥੫॥ ਛੋਡਹੁ ਪ੍ਰਾਣੀ ਕੂੜ ਕਬਾੜਾ ॥ ਕੂੜੁ ਮਾਰੇ ਕਾਲੁ ਉਛਾਹਾੜਾ ॥ ਸਾਕਤ ਕੂੜਿ ਪਚਹਿ ਮਨਿ ਹਉਮੈ

ਦੁਹੁ ਮਾਰਗਿ ਪਚੈ ਪਚਾਈ ਹੇ ॥੬॥ ਛੋਡਿਹੁ ਨਿੰਦਾ ਤਾਤਿ ਪਰਾਈ ॥ ਪੜਿ ਪੜਿ ਦਝਹਿ ਸਾਤਿ ਨ ਆਈ ॥ ਮਿਲਿ

ਸਤਸੰਗਤਿ ਨਾਮੁ ਸਲਾਹਹੁ ਆਤਮ ਰਾਮੁ ਸਖਾਈ ਹੇ ॥੭॥ ਛੋਡਹੁ ਕਾਮ ਕ੍ਰੋਧੁ ਬੁਰਿਆਈ ॥ ਹਉਮੈ ਧੰਧੁ ਛੋਡਹੁ

ਲੰਪਟਾਈ ॥ ਸਤਿਗੁਰ ਸਰਣਿ ਪਰਹੁ ਤਾ ਉਬਰਹੁ ਇਉ ਤਰੀਐ ਭਵਜਲੁ ਭਾਈ ਹੇ ॥੮॥ ਆਗੈ ਬਿਮਲ ਨਦੀ

ਅਗਨਿ ਬਿਖੁ ਝੇਲਾ ॥ ਤਿਥੈ ਅਵਰੁ ਨ ਕੋਈ ਜੀਉ ਇਕੇਲਾ ॥ ਭੜ ਭੜ ਅਗਨਿ ਸਾਗਰੁ ਦੇ ਲਹਰੀ ਪੜਿ ਦਝਹਿ

ਮਨਮੁਖ ਤਾਈ ਹੇ ॥੯॥ ਗੁਰ ਪਹਿ ਮੁਕਤਿ ਦਾਨੁ ਦੇ ਭਾਣੈ ॥ ਜਿਨਿ ਪਾਇਆ ਸੋਈ ਬਿਧਿ ਜਾਣੈ ॥ ਜਿਨ ਪਾਇਆ

ਤਿਨ ਪੂਛਹੁ ਭਾਈ ਸੁਖੁ ਸਤਿਗੁਰ ਸੇਵ ਕਮਾਈ ਹੇ ॥੧੦॥ ਗੁਰ ਬਿਨੁ ਉਰਝਿ ਮਰਹਿ ਬੇਕਾਰਾ ॥ ਜਮੁ ਸਿਰਿ ਮਾਰੇ

ਕਰੇ ਖੁਆਰਾ ॥ ਬਾਧੇ ਮੁਕਤਿ ਨਾਹੀ ਨਰ ਨਿੰਦਕ ਡੂਬਹਿ ਨਿੰਦ ਪਰਾਈ ਹੇ ॥੧੧॥ ਬੋਲਹੁ ਸਾਚੁ ਪਛਾਣਹੁ ਅੰਦਰਿ

॥ ਦੂਰਿ ਨਾਹੀ ਦੇਖਹੁ ਕਰਿ ਨੰਦਰਿ ॥ ਬਿਘਨੁ ਨਾਹੀ ਗੁਰਮੁਖਿ ਤਰੁ ਤਾਰੀ ਇਉ ਭਵਜਲੁ ਪਾਰਿ ਲੰਘਾਈ ਹੇ ॥

੧੨॥ ਦੇਹੀ ਅੰਦਰਿ ਨਾਮੁ ਨਿਵਾਸੀ ॥ ਆਪੇ ਕਰਤਾ ਹੈ ਅਬਿਨਾਸੀ ॥ ਨਾ ਜੀਉ ਮਰੈ ਨ ਮਾਰਿਆ ਜਾਈ ਕਰਿ

ਦੇਖੈ ਸਬਦਿ ਰਜਾਈ ਹੇ ॥੧੩॥ ਓਹੁ ਨਿਰਮਲੁ ਹੈ ਨਾਹੀ ਅੰਧਿਆਰਾ ॥ ਓਹੁ ਆਪੇ ਤਖਤਿ ਬਹੈ ਸਚਿਆਰਾ ॥

ਸਾਕਤ ਕੂੜੇ ਬੰਧਿ ਭਵਾਈਅਹਿ ਮਰਿ ਜਨਮਹਿ ਆਈ ਜਾਈ ਹੇ ॥੧੪॥ ਗੁਰ ਕੇ ਸੇਵਕ ਸਤਿਗੁਰ ਪਿਆਰੇ ॥

ਓਇ ਬੈਸਹਿ ਤਖਤਿ ਸੁ ਸਬਦੁ ਵੀਚਾਰੇ ॥ ਤਤੁ ਲਹਹਿ ਅੰਤਰਗਤਿ ਜਾਣਹਿ ਸਤਸੰਗਤਿ ਸਾਚੁ ਵਡਾਈ ਹੇ

॥੧੫॥ ਆਪਿ ਤਰੈ ਜਨੁ ਪਿਤਰਾ ਤਾਰੇ ॥ ਸੰਗਤਿ ਮੁਕਤਿ ਸੁ ਪਾਰਿ ਉਤਾਰੇ ॥ ਨਾਨਕੁ ਤਿਸ ਕਾ ਲਾਲਾ ਗੋਲਾ

ਜਿਨਿ ਗੁਰਮੁਖਿ ਹਰਿ ਲਿਵ ਲਾਈ ਹੇ ॥੧੬॥੬॥ ਮਾਰੂ ਮਹਲਾ ੧ ॥ ਕੇਤੇ ਜੁਗ ਵਰਤੇ ਗੁਬਾਰੈ ॥ ਤਾੜੀ ਲਾਈ

ਅਪਰ ਅਪਾਰੈ ॥ ਧੁੰਧੂਕਾਰਿ ਨਿਰਾਲਮੁ ਬੈਠਾ ਨਾ ਤਦਿ ਧੰਧੁ ਪਸਾਰਾ ਹੇ ॥੧॥ ਜੁਗ ਛਤੀਹ ਤਿਨੈ ਵਰਤਾਏ ॥

ਜਿਉ ਤਿਸੁ ਭਾਣਾ ਤਿਵੈ ਚਲਾਏ ॥ ਤਿਸਹਿ ਸਰੀਕੁ ਨ ਦੀਸੈ ਕੋਈ ਆਪੇ ਅਪਰ ਅਪਾਰਾ ਹੇ ॥੨॥ ਗੁਪਤੇ ਬੂਝਹੁ

ਜੁਗ ਚਤੁਆਰੇ ॥ ਘਟਿ ਘਟਿ ਵਰਤੈ ਉਦਰ ਮਝਾਰੇ ॥ ਜੁਗੁ ਜੁਗੁ ਏਕਾ ਏਕੀ ਵਰਤੈ ਕੋਈ ਬੂਝੈ ਗੁਰ ਵੀਚਾਰਾ ਹੇ

॥੩॥ ਬਿੰਦੁ ਰਕਤੁ ਮਿਲਿ ਪਿੰਡੁ ਸਰੀਆ ॥ ਪਉਣੁ ਪਾਣੀ ਅਗਨੀ ਮਿਲਿ ਜੀਆ ॥ ਆਪੇ ਚੋਜ ਕਰੇ ਰੰਗ ਮਹਲੀ

ਹੋਰ ਮਾਇਆ ਮੋਹ ਪਸਾਰਾ ਹੇ ॥੪॥ ਗਰਭ ਕੁੰਡਲ ਮਹਿ ਉਰਧ ਧਿਆਨੀ ॥ ਆਪੇ ਜਾਣੈ ਅੰਤਰਜਾਮੀ ॥ ਸਾਸਿ

ਸਾਸਿ ਸਚੁ ਨਾਮੁ ਸਮਾਲੇ ਅੰਤਰਿ ਉਦਰ ਮਝਾਰਾ ਹੇ ॥੫॥ ਚਾਰਿ ਪਦਾਰਥ ਲੈ ਜਗਿ ਆਇਆ ॥ ਸਿਵ ਸਕਤੀ

ਘਰਿ ਵਾਸਾ ਪਾਇਆ ॥ ਏਕੁ ਵਿਸਾਰੇ ਤਾ ਪਿੜ ਹਾਰੇ ਅੰਧੁਲੈ ਨਾਮੁ ਵਿਸਾਰਾ ਹੇ ॥੬॥ ਬਾਲਕੁ ਮਰੈ ਬਾਲਕ ਕੀ

ਲੀਲਾ ॥ ਕਹਿ ਕਹਿ ਰੋਵਹਿ ਬਾਲੁ ਰੰਗੀਲਾ ॥ ਜਿਸ ਕਾ ਸਾ ਸੋ ਤਿਨ ਹੀ ਲੀਆ ਭੂਲਾ ਰੋਵਣਹਾਰਾ ਹੇ ॥੭॥ ਭਰਿ

ਜੋਬਨਿ ਮਰਿ ਜਾਹਿ ਕਿ ਕੀਜੈ ॥ ਮੇਰਾ ਮੇਰਾ ਕਰਿ ਰੋਵੀਜੈ ॥ ਮਾਇਆ ਕਾਰਣਿ ਰੋਇ ਵਿਗੂਚਹਿ ਧ੍ਰਿਗੁ ਜੀਵਣੁ

ਸੰਸਾਰਾ ਹੇ ॥੮॥ ਕਾਲੀ ਹੂ ਫੁਨਿ ਧਉਲੇ ਆਏ ॥ ਵਿਣੁ ਨਾਵੈ ਗਥੁ ਗਇਆ ਗਵਾਏ ॥ ਦੁਰਮਤਿ ਅੰਧੁਲਾ ਬਿਨਸਿ

ਬਿਨਾਸੈ ਮੂਠੇ ਰੋਇ ਪੂਕਾਰਾ ਹੇ ॥੯॥ ਆਪੁ ਵੀਚਾਰਿ ਨ ਰੋਵੈ ਕੋਈ ॥ ਸਤਿਗੁਰੁ ਮਿਲੈ ਤ ਸੋਝੀ ਹੋਈ ॥ ਬਿਨੁ ਗੁਰ

ਬਜਰ ਕਪਾਟ ਨ ਖੂਲਹਿ ਸਬਦਿ ਮਿਲੈ ਨਿਸਤਾਰਾ ਹੇ ॥੧੦॥ ਬਿਰਧਿ ਭਇਆ ਤਨੁ ਛੀਜੈ ਦੇਹੀ ॥ ਰਾਮੁ ਨ ਜਪਈ

ਅੰਤਿ ਸਨੇਹੀ ॥ ਨਾਮੁ ਵਿਸਾਰਿ ਚਲੈ ਮੁਹਿ ਕਾਲੈ ਦਰਗਹ ਝੂਠੁ ਖੁਆਰਾ ਹੇ ॥੧੧॥ ਨਾਮੁ ਵਿਸਾਰਿ ਚਲੈ

ਕੂੜਿਆਰੋ ॥ ਆਵਤ ਜਾਤ ਪੜੈ ਸਿਰਿ ਛਾਰੋ ॥ ਸਾਹੁਰੜੈ ਘਰਿ ਵਾਸੁ ਨ ਪਾਏ ਪੇਈਅੜੈ ਸਿਰਿ ਮਾਰਾ ਹੇ ॥੧੨॥

ਖਾਜੈ ਪੈਝੈ ਰਲੀ ਕਰੀਜੈ ॥ ਬਿਨੁ ਅਭ ਭਗਤੀ ਬਾਦਿ ਮਰੀਜੈ ॥ ਸਰ ਅਪਸਰ ਕੀ ਸਾਰ ਨ ਜਾਣੈ ਜਮੁ ਮਾਰੇ ਕਿਆ

ਚਾਰਾ ਹੇ ॥੧੩॥ ਪਰਵਿਰਤੀ ਨਰਵਿਰਤਿ ਪਛਾਣੈ ॥ ਗੁਰ ਕੈ ਸੰਗਿ ਸਬਦਿ ਘਰੁ ਜਾਣੈ ॥ ਕਿਸ ਹੀ ਮੰਦਾ ਆਖਿ

ਨ ਚਲੈ ਸਚਿ ਖਰਾ ਸਚਿਆਰਾ ਹੇ ॥੧੪॥ ਸਾਚ ਬਿਨਾ ਦਰਿ ਸਿਝੈ ਨ ਕੋਈ ॥ ਸਾਚ ਸਬਦਿ ਪੈਝੈ ਪਤਿ ਹੋਈ ॥

ਆਪੇ ਬਖਸਿ ਲਏ ਤਿਸੁ ਭਾਵੈ ਹਉਮੈ ਗਰਬੁ ਨਿਵਾਰਾ ਹੇ ॥੧੫॥ ਗੁਰ ਕਿਰਪਾ ਤੇ ਹੁਕਮੁ ਪਛਾਣੈ ॥ ਜੁਗਹ

ਜੁਗੰਤਰ ਕੀ ਬਿਧਿ ਜਾਣੈ ॥ ਨਾਨਕ ਨਾਮੁ ਜਪਹੁ ਤਰੁ ਤਾਰੀ ਸਚੁ ਤਾਰੇ ਤਾਰਣਹਾਰਾ ਹੇ ॥੧੬॥੧॥੭॥

ਮਾਰੂ ਮਹਲਾ ੧ ॥ ਹਰਿ ਸਾ ਮੀਤੁ ਨਾਹੀ ਮੈ ਕੋਈ ॥ ਜਿਨਿ ਤਨੁ ਮਨੁ ਦੀਆ ਸੁਰਤਿ ਸਮੋਈ ॥ ਸਰਬ ਜੀਆ

ਪ੍ਰਤਿਪਾਲਿ ਸਮਾਲੇ ਸੋ ਅੰਤਰਿ ਦਾਨਾ ਬੀਨਾ ਹੇ ॥੧॥ ਗੁਰੁ ਸਰਵਰੁ ਹਮ ਹੰਸ ਪਿਆਰੇ ॥ ਸਾਗਰ ਮਹਿ ਰਤਨ

ਲਾਲ ਬਹੁ ਸਾਰੇ ॥ ਮੋਤੀ ਮਾਣਕ ਹੀਰਾ ਹਰਿ ਜਸੁ ਗਾਵਤ ਮਨੁ ਤਨੁ ਭੀਨਾ ਹੇ ॥੨॥ ਹਰਿ ਅਗਮ ਅਗਾਹੁ

ਅਗਾਧਿ ਨਿਰਾਲਾ ॥ ਹਰਿ ਅੰਤੁ ਨ ਪਾਈਐ ਗੁਰ ਗੋਪਾਲਾ ॥ ਸਤਿਗੁਰ ਮਤਿ ਤਾਰੇ ਤਾਰਣਹਾਰਾ ਮੇਲਿ ਲਏ ਰੰਗਿ

ਲੀਨਾ ਹੇ ॥੩॥ ਸਤਿਗੁਰ ਬਾਝਹੁ ਮੁਕਤਿ ਕਿਨੇਹੀ ॥ ਓਹੁ ਆਦਿ ਜੁਗਾਦੀ ਰਾਮ ਸਨੇਹੀ ॥ ਦਰਗਹ ਮੁਕਤਿ ਕਰੇ

ਕਰਿ ਕਿਰਪਾ ਬਖਸੇ ਅਵਗੁਣ ਕੀਨਾ ਹੇ ॥੪॥ ਸਤਿਗੁਰੁ ਦਾਤਾ ਮੁਕਤਿ ਕਰਾਏ ॥ ਸਭਿ ਰੋਗ ਗਵਾਏ ਅੰਮ੍ਰਿਤ

ਰਸੁ ਪਾਏ ॥ ਜਮੁ ਜਾਗਾਤਿ ਨਾਹੀ ਕਰੁ ਲਾਗੈ ਜਿਸੁ ਅਗਨਿ ਬੁਝੀ ਠਰੁ ਸੀਨਾ ਹੇ ॥੫॥ ਕਾਇਆ ਹੰਸ ਪ੍ਰੀਤਿ ਬਹੁ

ਧਾਰੀ ॥ ਓਹੁ ਜੋਗੀ ਪੁਰਖੁ ਓਹ ਸੁੰਦਰਿ ਨਾਰੀ ॥ ਅਹਿਨਿਸਿ ਭੋਗੈ ਚੋਜ ਬਿਨੋਦੀ ਉਠਿ ਚਲਤੈ ਮਤਾ ਨ ਕੀਨਾ ਹੇ

॥੬॥ ਸ੍ਰਿਸਟਿ ਉਪਾਇ ਰਹੇ ਪ੍ਰਭ ਛਾਜੈ ॥ ਪਉਣ ਪਾਣੀ ਬੈਸੰਤਰੁ ਗਾਜੈ ॥ ਮਨੂਆ ਡੋਲੈ ਦੂਤ ਸੰਗਤਿ ਮਿਲਿ ਸੋ

ਪਾਏ ਜੋ ਕਿਛੁ ਕੀਨਾ ਹੇ ॥੭॥ ਨਾਮੁ ਵਿਸਾਰਿ ਦੋਖ ਦੁਖ ਸਹੀਐ ॥ ਹੁਕਮੁ ਭਇਆ ਚਲਣਾ ਕਿਉ ਰਹੀਐ ॥ ਨਰਕ

ਕੂਪ ਮਹਿ ਗੋਤੇ ਖਾਵੈ ਜਿਉ ਜਲ ਤੇ ਬਾਹਰਿ ਮੀਨਾ ਹੇ ॥੮॥ ਚਉਰਾਸੀਹ ਨਰਕ ਸਾਕਤੁ ਭੋਗਾਈਐ ॥ ਜੈਸਾ ਕੀਚੈ

ਤੈਸੋ ਪਾਈਐ ॥ ਸਤਿਗੁਰ ਬਾਝਹੁ ਮੁਕਤਿ ਨ ਹੋਈ ਕਿਰਤਿ ਬਾਧਾ ਗ੍ਰਸਿ ਦੀਨਾ ਹੇ ॥੯॥ ਖੰਡੇ ਧਾਰ ਗਲੀ ਅਤਿ

ਭੀੜੀ ॥ ਲੇਖਾ ਲੀਜੈ ਤਿਲ ਜਿਉ ਪੀੜੀ ॥ ਮਾਤ ਪਿਤਾ ਕਲਤ੍ਰ ਸੁਤ ਬੇਲੀ ਨਾਹੀ ਬਿਨੁ ਹਰਿ ਰਸ ਮੁਕਤਿ ਨ ਕੀਨਾ

ਹੇ ॥੧੦॥ ਮੀਤ ਸਖੇ ਕੇਤੇ ਜਗ ਮਾਹੀ ॥ ਬਿਨੁ ਗੁਰ ਪਰਮੇਸਰ ਕੋਈ ਨਾਹੀ ॥ ਗੁਰ ਕੀ ਸੇਵਾ ਮੁਕਤਿ ਪਰਾਇਣਿ

ਅਨਦਿਨੁ ਕੀਰਤਨੁ ਕੀਨਾ ਹੇ ॥੧੧॥ ਕੂੜੁ ਛੋਡਿ ਸਾਚੇ ਕਉ ਧਾਵਹੁ ॥ ਜੋ ਇਛਹੁ ਸੋਈ ਫਲੁ ਪਾਵਹੁ ॥ ਸਾਚ

ਵਖਰ ਕੇ ਵਾਪਾਰੀ ਵਿਰਲੇ ਲੈ ਲਾਹਾ ਸਉਦਾ ਕੀਨਾ ਹੇ ॥੧੨॥ ਹਰਿ ਹਰਿ ਨਾਮੁ ਵਖਰੁ ਲੈ ਚਲਹੁ ॥ ਦਰਸਨੁ

ਪਾਵਹੁ ਸਹਜਿ ਮਹਲਹੁ ॥ ਗੁਰਮੁਖਿ ਖੋਜਿ ਲਹਹਿ ਜਨ ਪੂਰੇ ਇਉ ਸਮਦਰਸੀ ਚੀਨਾ ਹੇ ॥੧੩॥ ਪ੍ਰਭ ਬੇਅੰਤ

ਗੁਰਮਤਿ ਕੋ ਪਾਵਹਿ ॥ ਗੁਰ ਕੈ ਸਬਦਿ ਮਨ ਕਉ ਸਮਝਾਵਹਿ ॥ ਸਤਿਗੁਰ ਕੀ ਬਾਣੀ ਸਤਿ ਸਤਿ ਕਰਿ ਮਾਨਹੁ

ਇਉ ਆਤਮ ਰਾਮੈ ਲੀਨਾ ਹੇ ॥੧੪॥ ਨਾਰਦ ਸਾਰਦ ਸੇਵਕ ਤੇਰੇ ॥ ਤ੍ਰਿਭਵਣਿ ਸੇਵਕ ਵਡਹੁ ਵਡੇਰੇ ॥ ਸਭ ਤੇਰੀ

ਕੁਦਰਤਿ ਤੂ ਸਿਰਿ ਸਿਰਿ ਦਾਤਾ ਸਭੁ ਤੇਰੋ ਕਾਰਣੁ ਕੀਨਾ ਹੇ ॥੧੫॥ ਇਕਿ ਦਰਿ ਸੇਵਹਿ ਦਰਦੁ ਵਞਾਏ ॥ ਓਇ

ਦਰਗਹ ਪੈਧੇ ਸਤਿਗੁਰੂ ਛਡਾਏ ॥ ਹਉਮੈ ਬੰਧਨ ਸਤਿਗੁਰਿ ਤੋੜੇ ਚਿਤੁ ਚੰਚਲੁ ਚਲਣਿ ਨ ਦੀਨਾ ਹੇ ॥੧੬॥

ਸਤਿਗੁਰ ਮਿਲਹੁ ਚੀਨਹੁ ਬਿਧਿ ਸਾਈ ॥ ਜਿਤੁ ਪ੍ਰਭੁ ਪਾਵਹੁ ਗਣਤ ਨ ਕਾਈ ॥ ਹਉਮੈ ਮਾਰਿ ਕਰਹੁ ਗੁਰ ਸੇਵਾ

ਜਨ ਨਾਨਕ ਹਰਿ ਰੰਗਿ ਭੀਨਾ ਹੇ ॥੧੭॥੨॥੮॥ ਮਾਰੂ ਮਹਲਾ ੧ ॥ ਅਸੁਰ ਸਘਾਰਣ ਰਾਮੁ ਹਮਾਰਾ ॥ ਘਟਿ

ਘਟਿ ਰਮਈਆ ਰਾਮੁ ਪਿਆਰਾ ॥ ਨਾਲੇ ਅਲਖੁ ਨ ਲਖੀਐ ਮੂਲੇ ਗੁਰਮੁਖਿ ਲਿਖੁ ਵੀਚਾਰਾ ਹੇ ॥੧॥ ਗੁਰਮੁਖਿ

ਸਾਧੂ ਸਰਣਿ ਤੁਮਾਰੀ ॥ ਕਰਿ ਕਿਰਪਾ ਪ੍ਰਭਿ ਪਾਰਿ ਉਤਾਰੀ ॥ ਅਗਨਿ ਪਾਣੀ ਸਾਗਰੁ ਅਤਿ ਗਹਰਾ ਗੁਰੁ ਸਤਿਗੁਰੁ

ਪਾਰਿ ਉਤਾਰਾ ਹੇ ॥੨॥ ਮਨਮੁਖ ਅੰਧੁਲੇ ਸੋਝੀ ਨਾਹੀ ॥ ਆਵਹਿ ਜਾਹਿ ਮਰਹਿ ਮਰਿ ਜਾਹੀ ॥ ਪੂਰਬਿ ਲਿਖਿਆ

ਲੇਖੁ ਨ ਮਿਟਈ ਜਮ ਦਰਿ ਅੰਧੁ ਖੁਆਰਾ ਹੇ ॥੩॥ ਇਕਿ ਆਵਹਿ ਜਾਵਹਿ ਘਰਿ ਵਾਸੁ ਨ ਪਾਵਹਿ ॥ ਕਿਰਤ ਕੇ

ਬਾਧੇ ਪਾਪ ਕਮਾਵਹਿ ॥ ਅੰਧੁਲੇ ਸੋਝੀ ਬੂਝ ਨ ਕਾਈ ਲੋਭੁ ਬੁਰਾ ਅਹੰਕਾਰਾ ਹੇ ॥੪॥ ਪਿਰ ਬਿਨੁ ਕਿਆ ਤਿਸੁ ਧਨ

ਸੀਗਾਰਾ ॥ ਪਰ ਪਿਰ ਰਾਤੀ ਖਸਮੁ ਵਿਸਾਰਾ ॥ ਜਿਉ ਬੇਸੁਆ ਪੂਤ ਬਾਪੁ ਕੋ ਕਹੀਐ ਤਿਉ ਫੋਕਟ ਕਾਰ ਵਿਕਾਰਾ

ਹੇ ॥੫॥ ਪ੍ਰੇਤ ਪਿੰਜਰ ਮਹਿ ਦੂਖ ਘਨੇਰੇ ॥ ਨਰਕਿ ਪਚਹਿ ਅਗਿਆਨ ਅੰਧੇਰੇ ॥ ਧਰਮ ਰਾਇ ਕੀ ਬਾਕੀ ਲੀਜੈ

ਜਿਨਿ ਹਰਿ ਕਾ ਨਾਮੁ ਵਿਸਾਰਾ ਹੇ ॥੬॥ ਸੂਰਜੁ ਤਪੈ ਅਗਨਿ ਬਿਖੁ ਝਾਲਾ ॥ ਅਪਤੁ ਪਸੂ ਮਨਮੁਖੁ ਬੇਤਾਲਾ ॥

ਆਸਾ ਮਨਸਾ ਕੂੜੁ ਕਮਾਵਹਿ ਰੋਗੁ ਬੁਰਾ ਬੁਰਿਆਰਾ ਹੇ ॥੭॥ ਮਸਤਕਿ ਭਾਰੁ ਕਲਰ ਸਿਰਿ ਭਾਰਾ ॥ ਕਿਉ ਕਰਿ

ਭਵਜਲੁ ਲੰਘਸਿ ਪਾਰਾ ॥ ਸਤਿਗੁਰੁ ਬੋਹਿਥੁ ਆਦਿ ਜੁਗਾਦੀ ਰਾਮ ਨਾਮਿ ਨਿਸਤਾਰਾ ਹੇ ॥੮॥ ਪੁਤ੍ਰ ਕਲਤ੍ਰ ਜਗਿ

ਹੇਤੁ ਪਿਆਰਾ ॥ ਮਾਇਆ ਮੋਹੁ ਪਸਰਿਆ ਪਾਸਾਰਾ ॥ ਜਮ ਕੇ ਫਾਹੇ ਸਤਿਗੁਰਿ ਤੋੜੇ ਗੁਰਮੁਖਿ ਤਤੁ ਬੀਚਾਰਾ ਹੇ

॥੯॥ ਕੂੜਿ ਮੁਠੀ ਚਾਲੈ ਬਹੁ ਰਾਹੀ ॥ ਮਨਮੁਖੁ ਦਾਝੈ ਪੜਿ ਪੜਿ ਭਾਹੀ ॥ ਅੰਮ੍ਰਿਤ ਨਾਮੁ ਗੁਰੂ ਵਡ ਦਾਣਾ ਨਾਮੁ

ਜਪਹੁ ਸੁਖ ਸਾਰਾ ਹੇ ॥੧੦॥ ਸਤਿਗੁਰੁ ਤੁਠਾ ਸਚੁ ਦ੍ਰਿੜਾਏ ॥ ਸਭਿ ਦੁਖ ਮੇਟੇ ਮਾਰਗਿ ਪਾਏ ॥ ਕੰਡਾ ਪਾਇ ਨ

ਗਡਈ ਮੂਲੇ ਜਿਸੁ ਸਤਿਗੁਰੁ ਰਾਖਣਹਾਰਾ ਹੇ ॥੧੧॥ ਖੇਹੂ ਖੇਹ ਰਲੈ ਤਨੁ ਛੀਜੈ ॥ ਮਨਮੁਖੁ ਪਾਥਰੁ ਸੈਲੁ ਨ ਭੀਜੈ ॥

ਕਰਣ ਪਲਾਵ ਕਰੇ ਬਹੁਤੇਰੇ ਨਰਕਿ ਸੁਰਗਿ ਅਵਤਾਰਾ ਹੇ ॥੧੨॥ ਮਾਇਆ ਬਿਖੁ ਭੁਇਅੰਗਮ ਨਾਲੇ ॥ ਇਨਿ

ਦੁਬਿਧਾ ਘਰ ਬਹੁਤੇ ਗਾਲੇ ॥ ਸਤਿਗੁਰ ਬਾਝਹੁ ਪ੍ਰੀਤਿ ਨ ਉਪਜੈ ਭਗਤਿ ਰਤੇ ਪਤੀਆਰਾ ਹੇ ॥੧੩॥ ਸਾਕਤ

ਮਾਇਆ ਕਉ ਬਹੁ ਧਾਵਹਿ ॥ ਨਾਮੁ ਵਿਸਾਰਿ ਕਹਾ ਸੁਖੁ ਪਾਵਹਿ ॥ ਤ੍ਰਿਹੁ ਗੁਣ ਅੰਤਰਿ ਖਪਹਿ ਖਪਾਵਹਿ ਨਾਹੀ

ਪਾਰਿ ਉਤਾਰਾ ਹੇ ॥੧੪॥ ਕੂਕਰ ਸੂਕਰ ਕਹੀਅਹਿ ਕੂੜਿਆਰਾ ॥ ਭਉਕਿ ਮਰਹਿ ਭਉ ਭਉ ਭਉ ਹਾਰਾ ॥

ਮਨਿ ਤਨਿ ਝੂਠੇ ਕੂੜੁ ਕਮਾਵਹਿ ਦੁਰਮਤਿ ਦਰਗਹ ਹਾਰਾ ਹੇ ॥੧੫॥ ਸਤਿਗੁਰੁ ਮਿਲੈ ਤ ਮਨੂਆ ਟੇਕੈ ॥

ਰਾਮ ਨਾਮੁ ਦੇ ਸਰਣਿ ਪਰੇਕੈ ॥ ਹਰਿ ਧਨੁ ਨਾਮੁ ਅਮੋਲਕੁ ਦੇਵੈ ਹਰਿ ਜਸੁ ਦਰਗਹ ਪਿਆਰਾ ਹੇ ॥੧੬॥

ਰਾਮ ਨਾਮੁ ਸਾਧੂ ਸਰਣਾਈ ॥ ਸਤਿਗੁਰ ਬਚਨੀ ਗਤਿ ਮਿਤਿ ਪਾਈ ॥ ਨਾਨਕ ਹਰਿ ਜਪਿ ਹਰਿ ਮਨ ਮੇਰੇ ਹਰਿ ਮੇਲੇ

ਮੇਲਣਹਾਰਾ ਹੇ ॥੧੭॥੩॥੯॥ ਮਾਰੂ ਮਹਲਾ ੧ ॥ ਘਰਿ ਰਹੁ ਰੇ ਮਨ ਮੁਗਧ ਇਆਨੇ ॥ ਰਾਮੁ ਜਪਹੁ ਅੰਤਰਗਤਿ

ਧਿਆਨੇ ॥ ਲਾਲਚ ਛੋਡਿ ਰਚਹੁ ਅਪਰੰਪਰਿ ਇਉ ਪਾਵਹੁ ਮੁਕਤਿ ਦੁਆਰਾ ਹੇ ॥੧॥ ਜਿਸੁ ਬਿਸਰਿਐ ਜਮੁ ਜੋਹਣਿ

ਲਾਗੈ ॥ ਸਭਿ ਸੁਖ ਜਾਹਿ ਦੁਖਾ ਫੁਨਿ ਆਗੈ ॥ ਰਾਮ ਨਾਮੁ ਜਪਿ ਗੁਰਮੁਖਿ ਜੀਅੜੇ ਏਹੁ ਪਰਮ ਤਤੁ ਵੀਚਾਰਾ ਹੇ

॥੨॥ ਹਰਿ ਹਰਿ ਨਾਮੁ ਜਪਹੁ ਰਸੁ ਮੀਠਾ ॥ ਗੁਰਮੁਖਿ ਹਰਿ ਰਸੁ ਅੰਤਰਿ ਡੀਠਾ ॥ ਅਹਿਨਿਸਿ ਰਾਮ ਰਹਹੁ ਰੰਗਿ

ਰਾਤੇ ਏਹੁ ਜਪੁ ਤਪੁ ਸੰਜਮੁ ਸਾਰਾ ਹੇ ॥੩॥ ਰਾਮ ਨਾਮੁ ਗੁਰ ਬਚਨੀ ਬੋਲਹੁ ॥ ਸੰਤ ਸਭਾ ਮਹਿ ਇਹੁ ਰਸੁ ਟੋਲਹੁ ॥

ਗੁਰਮਤਿ ਖੋਜਿ ਲਹਹੁ ਘਰੁ ਅਪਨਾ ਬਹੁੜਿ ਨ ਗਰਭ ਮਝਾਰਾ ਹੇ ॥੪॥ ਸਚੁ ਤੀਰਥਿ ਨਾਵਹੁ ਹਰਿ ਗੁਣ ਗਾਵਹੁ ॥

ਤਤੁ ਵੀਚਾਰਹੁ ਹਰਿ ਲਿਵ ਲਾਵਹੁ ॥ ਅੰਤ ਕਾਲਿ ਜਮੁ ਜੋਹਿ ਨ ਸਾਕੈ ਹਰਿ ਬੋਲਹੁ ਰਾਮੁ ਪਿਆਰਾ ਹੇ ॥੫॥ ਸਤਿਗੁਰੁ

ਪੁਰਖੁ ਦਾਤਾ ਵਡ ਦਾਣਾ ॥ ਜਿਸੁ ਅੰਤਰਿ ਸਾਚੁ ਸੁ ਸਬਦਿ ਸਮਾਣਾ ॥ ਜਿਸ ਕਉ ਸਤਿਗੁਰੁ ਮੇਲਿ ਮਿਲਾਏ ਤਿਸੁ

ਚੂਕਾ ਜਮ ਭੈ ਭਾਰਾ ਹੇ ॥੬॥ ਪੰਚ ਤਤੁ ਮਿਲਿ ਕਾਇਆ ਕੀਨੀ ॥ ਤਿਸ ਮਹਿ ਰਾਮ ਰਤਨੁ ਲੈ ਚੀਨੀ ॥ ਆਤਮ ਰਾਮੁ

ਰਾਮੁ ਹੈ ਆਤਮ ਹਰਿ ਪਾਈਐ ਸਬਦਿ ਵੀਚਾਰਾ ਹੇ ॥੭॥ ਸਤ ਸੰਤੋਖਿ ਰਹਹੁ ਜਨ ਭਾਈ ॥ ਖਿਮਾ ਗਹਹੁ ਸਤਿਗੁਰ

ਸਰਣਾਈ ॥ ਆਤਮੁ ਚੀਨਿ ਪਰਾਤਮੁ ਚੀਨਹੁ ਗੁਰ ਸੰਗਤਿ ਇਹੁ ਨਿਸਤਾਰਾ ਹੇ ॥੮॥ ਸਾਕਤ ਕੂੜ ਕਪਟ ਮਹਿ ਟੇਕਾ

॥ ਅਹਿਨਿਸਿ ਨਿੰਦਾ ਕਰਹਿ ਅਨੇਕਾ ॥ ਬਿਨੁ ਸਿਮਰਨ ਆਵਹਿ ਫੁਨਿ ਜਾਵਹਿ ਗ੍ਰਭ ਜੋਨੀ ਨਰਕ ਮਝਾਰਾ ਹੇ ॥੯॥

ਸਾਕਤ ਜਮ ਕੀ ਕਾਣਿ ਨ ਚੂਕੈ ॥ ਜਮ ਕਾ ਡੰਡੁ ਨ ਕਬਹੂ ਮੂਕੈ ॥ ਬਾਕੀ ਧਰਮ ਰਾਇ ਕੀ ਲੀਜੈ ਸਿਰਿ ਅਫਰਿਓ ਭਾਰੁ

ਅਫਾਰਾ ਹੇ ॥੧੦॥ ਬਿਨੁ ਗੁਰ ਸਾਕਤੁ ਕਹਹੁ ਕੋ ਤਰਿਆ ॥ ਹਉਮੈ ਕਰਤਾ ਭਵਜਲਿ ਪਰਿਆ ॥ ਬਿਨੁ ਗੁਰ

ਪਾਰੁ ਨ ਪਾਵੈ ਕੋਈ ਹਰਿ ਜਪੀਐ ਪਾਰਿ ਉਤਾਰਾ ਹੇ ॥੧੧॥ ਗੁਰ ਕੀ ਦਾਤਿ ਨ ਮੇਟੈ ਕੋਈ ॥ ਜਿਸੁ ਬਖਸੇ ਤਿਸੁ

ਤਾਰੇ ਸੋਈ ॥ ਜਨਮ ਮਰਣ ਦੁਖੁ ਨੇੜਿ ਨ ਆਵੈ ਮਨਿ ਸੋ ਪ੍ਰਭੁ ਅਪਰ ਅਪਾਰਾ ਹੇ ॥੧੨॥ ਗੁਰ ਤੇ ਭੂਲੇ ਆਵਹੁ

ਜਾਵਹੁ ॥ ਜਨਮਿ ਮਰਹੁ ਫੁਨਿ ਪਾਪ ਕਮਾਵਹੁ ॥ ਸਾਕਤ ਮੂੜ ਅਚੇਤ ਨ ਚੇਤਹਿ ਦੁਖੁ ਲਾਗੈ ਤਾ ਰਾਮੁ ਪੁਕਾਰਾ

ਹੇ ॥੧੩॥ ਸੁਖੁ ਦੁਖੁ ਪੁਰਬ ਜਨਮ ਕੇ ਕੀਏ ॥ ਸੋ ਜਾਣੈ ਜਿਨਿ ਦਾਤੈ ਦੀਏ ॥ ਕਿਸ ਕਉ ਦੋਸੁ ਦੇਹਿ ਤੂ ਪ੍ਰਾਣੀ

ਸਹੁ ਅਪਣਾ ਕੀਆ ਕਰਾਰਾ ਹੇ ॥੧੪॥ ਹਉਮੈ ਮਮਤਾ ਕਰਦਾ ਆਇਆ ॥ ਆਸਾ ਮਨਸਾ ਬੰਧਿ ਚਲਾਇਆ ॥

ਮੇਰੀ ਮੇਰੀ ਕਰਤ ਕਿਆ ਲੇ ਚਾਲੇ ਬਿਖੁ ਲਾਦੇ ਛਾਰ ਬਿਕਾਰਾ ਹੇ ॥੧੫॥ ਹਰਿ ਕੀ ਭਗਤਿ ਕਰਹੁ ਜਨ ਭਾਈ ॥

ਅਕਥੁ ਕਥਹੁ ਮਨੁ ਮਨਹਿ ਸਮਾਈ ॥ ਉਠਿ ਚਲਤਾ ਠਾਕਿ ਰਖਹੁ ਘਰਿ ਅਪੁਨੈ ਦੁਖੁ ਕਾਟੇ ਕਾਟਣਹਾਰਾ ਹੇ

॥੧੬॥ ਹਰਿ ਗੁਰ ਪੂਰੇ ਕੀ ਓਟ ਪਰਾਤੀ ॥ ਗੁਰਮੁਖਿ ਹਰਿ ਲਿਵ ਗੁਰਮੁਖਿ ਜਾਤੀ ॥ ਨਾਨਕ ਰਾਮ ਨਾਮਿ ਮਤਿ

ਊਤਮ ਹਰਿ ਬਖਸੇ ਪਾਰਿ ਉਤਾਰਾ ਹੇ ॥੧੭॥੪॥੧੦॥ ਮਾਰੂ ਮਹਲਾ ੧ ॥ ਸਰਣਿ ਪਰੇ ਗੁਰਦੇਵ ਤੁਮਾਰੀ ॥

ਤੂ ਸਮਰਥੁ ਦਇਆਲੁ ਮੁਰਾਰੀ ॥ ਤੇਰੇ ਚੋਜ ਨ ਜਾਣੈ ਕੋਈ ਤੂ ਪੂਰਾ ਪੁਰਖੁ ਬਿਧਾਤਾ ਹੇ ॥੧॥ ਤੂ ਆਦਿ ਜੁਗਾਦਿ

ਕਰਹਿ ਪ੍ਰਤਿਪਾਲਾ ॥ ਘਟਿ ਘਟਿ ਰੂਪੁ ਅਨੂਪੁ ਦਇਆਲਾ ॥ ਜਿਉ ਤੁਧੁ ਭਾਵੈ ਤਿਵੈ ਚਲਾਵਹਿ ਸਭੁ ਤੇਰੋ ਕੀਆ

ਕਮਾਤਾ ਹੇ ॥੨॥ ਅੰਤਰਿ ਜੋਤਿ ਭਲੀ ਜਗਜੀਵਨ ॥ ਸਭਿ ਘਟ ਭੋਗੈ ਹਰਿ ਰਸੁ ਪੀਵਨ ॥ ਆਪੇ ਲੇਵੈ ਆਪੇ ਦੇਵੈ

ਤਿਹੁ ਲੋਈ ਜਗਤ ਪਿਤ ਦਾਤਾ ਹੇ ॥੩॥ ਜਗਤੁ ਉਪਾਇ ਖੇਲੁ ਰਚਾਇਆ ॥ ਪਵਣੈ ਪਾਣੀ ਅਗਨੀ ਜੀਉ ਪਾਇਆ

॥ ਦੇਹੀ ਨਗਰੀ ਨਉ ਦਰਵਾਜੇ ਸੋ ਦਸਵਾ ਗੁਪਤੁ ਰਹਾਤਾ ਹੇ ॥੪॥ ਚਾਰਿ ਨਦੀ ਅਗਨੀ ਅਸਰਾਲਾ ॥ ਕੋਈ

ਗੁਰਮੁਖਿ ਬੂਝੈ ਸਬਦਿ ਨਿਰਾਲਾ ॥ ਸਾਕਤ ਦੁਰਮਤਿ ਡੂਬਹਿ ਦਾਝਹਿ ਗੁਰਿ ਰਾਖੇ ਹਰਿ ਲਿਵ ਰਾਤਾ ਹੇ ॥੫॥ ਅਪੁ

ਤੇਜੁ ਵਾਇ ਪ੍ਰਿਥਮੀ ਆਕਾਸਾ ॥ ਤਿਨ ਮਹਿ ਪੰਚ ਤਤੁ ਘਰਿ ਵਾਸਾ ॥ ਸਤਿਗੁਰ ਸਬਦਿ ਰਹਹਿ ਰੰਗਿ ਰਾਤਾ ਤਜਿ

ਮਾਇਆ ਹਉਮੈ ਭ੍ਰਾਤਾ ਹੇ ॥੬॥ ਇਹੁ ਮਨੁ ਭੀਜੈ ਸਬਦਿ ਪਤੀਜੈ ॥ ਬਿਨੁ ਨਾਵੈ ਕਿਆ ਟੇਕ ਟਿਕੀਜੈ ॥ ਅੰਤਰਿ ਚੋਰੁ

ਮੁਹੈ ਘਰੁ ਮੰਦਰੁ ਇਨਿ ਸਾਕਤਿ ਦੂਤੁ ਨ ਜਾਤਾ ਹੇ ॥੭॥ ਦੁੰਦਰ ਦੂਤ ਭੂਤ ਭੀਹਾਲੇ ॥ ਖਿੰਚੋਤਾਣਿ ਕਰਹਿ ਬੇਤਾਲੇ ॥

ਸਬਦ ਸੁਰਤਿ ਬਿਨੁ ਆਵੈ ਜਾਵੈ ਪਤਿ ਖੋਈ ਆਵਤ ਜਾਤਾ ਹੇ ॥੮॥ ਕੂੜੁ ਕਲਰੁ ਤਨੁ ਭਸਮੈ ਢੇਰੀ ॥ ਬਿਨੁ ਨਾਵੈ

ਕੈਸੀ ਪਤਿ ਤੇਰੀ ॥ ਬਾਧੇ ਮੁਕਤਿ ਨਾਹੀ ਜੁਗ ਚਾਰੇ ਜਮਕੰਕਰਿ ਕਾਲਿ ਪਰਾਤਾ ਹੇ ॥੯॥ ਜਮ ਦਰਿ ਬਾਧੇ ਮਿਲਹਿ

ਸਜਾਈ ॥ ਤਿਸੁ ਅਪਰਾਧੀ ਗਤਿ ਨਹੀ ਕਾਈ ॥ ਕਰਣ ਪਲਾਵ ਕਰੇ ਬਿਲਲਾਵੈ ਜਿਉ ਕੁੰਡੀ ਮੀਨੁ ਪਰਾਤਾ ਹੇ ॥੧੦॥

ਸਾਕਤੁ ਫਾਸੀ ਪੜੈ ਇਕੇਲਾ ॥ ਜਮ ਵਸਿ ਕੀਆ ਅੰਧੁ ਦੁਹੇਲਾ ॥ ਰਾਮ ਨਾਮ ਬਿਨੁ ਮੁਕਤਿ ਨ ਸੂਝੈ ਆਜੁ ਕਾਲਿ ਪਚਿ

ਜਾਤਾ ਹੇ ॥੧੧॥ ਸਤਿਗੁਰ ਬਾਝੁ ਨ ਬੇਲੀ ਕੋਈ ॥ ਐਥੈ ਓਥੈ ਰਾਖਾ ਪ੍ਰਭੁ ਸੋਈ ॥ ਰਾਮ ਨਾਮੁ ਦੇਵੈ ਕਰਿ ਕਿਰਪਾ

ਇਉ ਸਲਲੈ ਸਲਲ ਮਿਲਾਤਾ ਹੇ ॥੧੨॥ ਭੂਲੇ ਸਿਖ ਗੁਰੂ ਸਮਝਾਏ ॥ ਉਝੜਿ ਜਾਦੇ ਮਾਰਗਿ ਪਾਏ ॥ ਤਿਸੁ ਗੁਰ

ਸੇਵਿ ਸਦਾ ਦਿਨੁ ਰਾਤੀ ਦੁਖ ਭੰਜਨ ਸੰਗਿ ਸਖਾਤਾ ਹੇ ॥੧੩॥ ਗੁਰ ਕੀ ਭਗਤਿ ਕਰਹਿ ਕਿਆ ਪ੍ਰਾਣੀ ॥ ਬ੍ਰਹਮੈ

ਇੰਦ੍ਰਿ ਮਹੇਸਿ ਨ ਜਾਣੀ ॥ ਸਤਿਗੁਰੁ ਅਲਖੁ ਕਹਹੁ ਕਿਉ ਲਖੀਐ ਜਿਸੁ ਬਖਸੇ ਤਿਸਹਿ ਪਛਾਤਾ ਹੇ ॥੧੪॥

ਅੰਤਰਿ ਪ੍ਰੇਮੁ ਪਰਾਪਤਿ ਦਰਸਨੁ ॥ ਗੁਰਬਾਣੀ ਸਿਉ ਪ੍ਰੀਤਿ ਸੁ ਪਰਸਨੁ ॥ ਅਹਿਨਿਸਿ ਨਿਰਮਲ ਜੋਤਿ ਸਬਾਈ

ਘਟਿ ਦੀਪਕੁ ਗੁਰਮੁਖਿ ਜਾਤਾ ਹੇ ॥੧੫॥ ਭੋਜਨ ਗਿਆਨੁ ਮਹਾ ਰਸੁ ਮੀਠਾ ॥ ਜਿਨਿ ਚਾਖਿਆ ਤਿਨਿ ਦਰਸਨੁ

ਡੀਠਾ ॥ ਦਰਸਨੁ ਦੇਖਿ ਮਿਲੇ ਬੈਰਾਗੀ ਮਨੁ ਮਨਸਾ ਮਾਰਿ ਸਮਾਤਾ ਹੇ ॥੧੬॥ ਸਤਿਗੁਰੁ ਸੇਵਹਿ ਸੇ ਪਰਧਾਨਾ ॥

ਤਿਨ ਘਟ ਘਟ ਅੰਤਰਿ ਬ੍ਰਹਮੁ ਪਛਾਨਾ ॥ ਨਾਨਕ ਹਰਿ ਜਸੁ ਹਰਿ ਜਨ ਕੀ ਸੰਗਤਿ ਦੀਜੈ ਜਿਨ ਸਤਿਗੁਰੁ ਹਰਿ

ਪ੍ਰਭੁ ਜਾਤਾ ਹੇ ॥੧੭॥੫॥੧੧॥ ਮਾਰੂ ਮਹਲਾ ੧ ॥ ਸਾਚੇ ਸਾਹਿਬ ਸਿਰਜਣਹਾਰੇ ॥ ਜਿਨਿ ਧਰ ਚਕ੍ਰ ਧਰੇ ਵੀਚਾਰੇ

॥ ਆਪੇ ਕਰਤਾ ਕਰਿ ਕਰਿ ਵੇਖੈ ਸਾਚਾ ਵੇਪਰਵਾਹਾ ਹੇ ॥੧॥ ਵੇਕੀ ਵੇਕੀ ਜੰਤ ਉਪਾਏ ॥ ਦੁਇ ਪੰਦੀ ਦੁਇ ਰਾਹ

ਚਲਾਏ ॥ ਗੁਰ ਪੂਰੇ ਵਿਣੁ ਮੁਕਤਿ ਨ ਹੋਈ ਸਚੁ ਨਾਮੁ ਜਪਿ ਲਾਹਾ ਹੇ ॥੨॥ ਪੜਹਿ ਮਨਮੁਖ ਪਰੁ ਬਿਧਿ ਨਹੀ

ਜਾਨਾ ॥ ਨਾਮੁ ਨ ਬੂਝਹਿ ਭਰਮਿ ਭੁਲਾਨਾ ॥ ਲੈ ਕੈ ਵਢੀ ਦੇਨਿ ਉਗਾਹੀ ਦੁਰਮਤਿ ਕਾ ਗਲਿ ਫਾਹਾ ਹੇ ॥੩॥

ਸਿਮ੍ਰਿਤਿ ਸਾਸਤ੍ਰ ਪੜਹਿ ਪੁਰਾਣਾ ॥ ਵਾਦੁ ਵਖਾਣਹਿ ਤਤੁ ਨ ਜਾਣਾ ॥ ਵਿਣੁ ਗੁਰ ਪੂਰੇ ਤਤੁ ਨ ਪਾਈਐ ਸਚ ਸੂਚੇ

ਸਚੁ ਰਾਹਾ ਹੇ ॥੪॥ ਸਭ ਸਾਲਾਹੇ ਸੁਣਿ ਸੁਣਿ ਆਖੈ ॥ ਆਪੇ ਦਾਨਾ ਸਚੁ ਪਰਾਖੈ ॥ ਜਿਨ ਕਉ ਨਦਰਿ ਕਰੇ ਪ੍ਰਭੁ

ਅਪਨੀ ਗੁਰਮੁਖਿ ਸਬਦੁ ਸਲਾਹਾ ਹੇ ॥੫॥ ਸੁਣਿ ਸੁਣਿ ਆਖੈ ਕੇਤੀ ਬਾਣੀ ॥ ਸੁਣਿ ਕਹੀਐ ਕੋ ਅੰਤੁ ਨ ਜਾਣੀ ॥

ਜਾ ਕਉ ਅਲਖੁ ਲਖਾਏ ਆਪੇ ਅਕਥ ਕਥਾ ਬੁਧਿ ਤਾਹਾ ਹੇ ॥੬॥ ਜਨਮੇ ਕਉ ਵਾਜਹਿ ਵਾਧਾਏ ॥ ਸੋਹਿਲੜੇ

ਅਗਿਆਨੀ ਗਾਏ ॥ ਜੋ ਜਨਮੈ ਤਿਸੁ ਸਰਪਰ ਮਰਣਾ ਕਿਰਤੁ ਪਇਆ ਸਿਰਿ ਸਾਹਾ ਹੇ ॥੭॥ ਸੰਜੋਗੁ ਵਿਜੋਗੁ ਮੇਰੈ

ਪ੍ਰਭਿ ਕੀਏ ॥ ਸ੍ਰਿਸਟਿ ਉਪਾਇ ਦੁਖਾ ਸੁਖ ਦੀਏ ॥ ਦੁਖ ਸੁਖ ਹੀ ਤੇ ਭਏ ਨਿਰਾਲੇ ਗੁਰਮੁਖਿ ਸੀਲੁ ਸਨਾਹਾ ਹੇ

॥੮॥ ਨੀਕੇ ਸਾਚੇ ਕੇ ਵਾਪਾਰੀ ॥ ਸਚੁ ਸਉਦਾ ਲੈ ਗੁਰ ਵੀਚਾਰੀ ॥ ਸਚਾ ਵਖਰੁ ਜਿਸੁ ਧਨੁ ਪਲੈ ਸਬਦਿ ਸਚੈ

ਓਮਾਹਾ ਹੇ ॥੯॥ ਕਾਚੀ ਸਉਦੀ ਤੋਟਾ ਆਵੈ ॥ ਗੁਰਮੁਖਿ ਵਣਜੁ ਕਰੇ ਪ੍ਰਭ ਭਾਵੈ ॥ ਪੂੰਜੀ ਸਾਬਤੁ ਰਾਸਿ ਸਲਾਮਤਿ

ਚੂਕਾ ਜਮ ਕਾ ਫਾਹਾ ਹੇ ॥੧੦॥ ਸਭੁ ਕੋ ਬੋਲੈ ਆਪਣ ਭਾਣੈ ॥ ਮਨਮੁਖੁ ਦੂਜੈ ਬੋਲਿ ਨ ਜਾਣੈ ॥ ਅੰਧੁਲੇ ਕੀ ਮਤਿ

ਅੰਧਲੀ ਬੋਲੀ ਆਇ ਗਇਆ ਦੁਖੁ ਤਾਹਾ ਹੇ ॥੧੧॥ ਦੁਖ ਮਹਿ ਜਨਮੈ ਦੁਖ ਮਹਿ ਮਰਣਾ ॥ ਦੂਖੁ ਨ ਮਿਟੈ ਬਿਨੁ

ਗੁਰ ਕੀ ਸਰਣਾ ॥ ਦੂਖੀ ਉਪਜੈ ਦੂਖੀ ਬਿਨਸੈ ਕਿਆ ਲੈ ਆਇਆ ਕਿਆ ਲੈ ਜਾਹਾ ਹੇ ॥੧੨॥ ਸਚੀ ਕਰਣੀ ਗੁਰ

ਕੀ ਸਿਰਕਾਰਾ ॥ ਆਵਣੁ ਜਾਣੁ ਨਹੀ ਜਮ ਧਾਰਾ ॥ ਡਾਲ ਛੋਡਿ ਤਤੁ ਮੂਲੁ ਪਰਾਤਾ ਮਨਿ ਸਾਚਾ ਓਮਾਹਾ ਹੇ ॥੧੩॥

ਹਰਿ ਕੇ ਲੋਗ ਨਹੀ ਜਮੁ ਮਾਰੈ ॥ ਨਾ ਦੁਖੁ ਦੇਖਹਿ ਪੰਥਿ ਕਰਾਰੈ ॥ ਰਾਮ ਨਾਮੁ ਘਟ ਅੰਤਰਿ ਪੂਜਾ ਅਵਰੁ ਨ ਦੂਜਾ

ਕਾਹਾ ਹੇ ॥੧੪॥ ਓੜੁ ਨ ਕਥਨੈ ਸਿਫਤਿ ਸਜਾਈ ॥ ਜਿਉ ਤੁਧੁ ਭਾਵਹਿ ਰਹਹਿ ਰਜਾਈ ॥ ਦਰਗਹ ਪੈਧੇ ਜਾਨਿ

ਸੁਹੇਲੇ ਹੁਕਮਿ ਸਚੇ ਪਾਤਿਸਾਹਾ ਹੇ ॥੧੫॥ ਕਿਆ ਕਹੀਐ ਗੁਣ ਕਥਹਿ ਘਨੇਰੇ ॥ ਅੰਤੁ ਨ ਪਾਵਹਿ ਵਡੇ ਵਡੇਰੇ ॥

ਨਾਨਕ ਸਾਚੁ ਮਿਲੈ ਪਤਿ ਰਾਖਹੁ ਤੂ ਸਿਰਿ ਸਾਹਾ ਪਾਤਿਸਾਹਾ ਹੇ ॥੧੬॥੬॥੧੨॥ ਮਾਰੂ ਮਹਲਾ ੧ ਦਖਣੀ ॥

ਕਾਇਆ ਨਗਰੁ ਨਗਰ ਗੜ ਅੰਦਰਿ ॥ ਸਾਚਾ ਵਾਸਾ ਪੁਰਿ ਗਗਨੰਦਰਿ ॥ ਅਸਥਿਰੁ ਥਾਨੁ ਸਦਾ ਨਿਰਮਾਇਲੁ

ਆਪੇ ਆਪੁ ਉਪਾਇਦਾ ॥੧॥ ਅੰਦਰਿ ਕੋਟ ਛਜੇ ਹਟਨਾਲੇ ॥ ਆਪੇ ਲੇਵੈ ਵਸਤੁ ਸਮਾਲੇ ॥ ਬਜਰ ਕਪਾਟ ਜੜੇ ਜੜਿ

ਜਾਣੈ ਗੁਰ ਸਬਦੀ ਖੋਲਾਇਦਾ ॥੨॥ ਭੀਤਰਿ ਕੋਟ ਗੁਫਾ ਘਰ ਜਾਈ ॥ ਨਉ ਘਰ ਥਾਪੇ ਹੁਕਮਿ ਰਜਾਈ ॥ ਦਸਵੈ

ਪੁਰਖੁ ਅਲੇਖੁ ਅਪਾਰੀ ਆਪੇ ਅਲਖੁ ਲਖਾਇਦਾ ॥੩॥ ਪਉਣ ਪਾਣੀ ਅਗਨੀ ਇਕ ਵਾਸਾ ॥ ਆਪੇ ਕੀਤੋ ਖੇਲੁ

ਤਮਾਸਾ ॥ ਬਲਦੀ ਜਲਿ ਨਿਵਰੈ ਕਿਰਪਾ ਤੇ ਆਪੇ ਜਲ ਨਿਧਿ ਪਾਇਦਾ ॥੪॥ ਧਰਤਿ ਉਪਾਇ ਧਰੀ ਧਰਮ ਸਾਲਾ

॥ ਉਤਪਤਿ ਪਰਲਉ ਆਪਿ ਨਿਰਾਲਾ ॥ ਪਵਣੈ ਖੇਲੁ ਕੀਆ ਸਭ ਥਾਈ ਕਲਾ ਖਿੰਚਿ ਢਾਹਾਇਦਾ ॥੫॥ ਭਾਰ

ਅਠਾਰਹ ਮਾਲਣਿ ਤੇਰੀ ॥ ਚਉਰੁ ਢੁਲੈ ਪਵਣੈ ਲੈ ਫੇਰੀ ॥ ਚੰਦੁ ਸੂਰਜੁ ਦੁਇ ਦੀਪਕ ਰਾਖੇ ਸਸਿ ਘਰਿ ਸੂਰੁ

ਸਮਾਇਦਾ ॥੬॥ ਪੰਖੀ ਪੰਚ ਉਡਰਿ ਨਹੀ ਧਾਵਹਿ ॥ ਸਫਲਿਓ ਬਿਰਖੁ ਅੰਮ੍ਰਿਤ ਫਲੁ ਪਾਵਹਿ ॥ ਗੁਰਮੁਖਿ

ਸਹਜਿ ਰਵੈ ਗੁਣ ਗਾਵੈ ਹਰਿ ਰਸੁ ਚੋਗ ਚੁਗਾਇਦਾ ॥੭॥ ਝਿਲਮਿਲਿ ਝਿਲਕੈ ਚੰਦੁ ਨ ਤਾਰਾ ॥ ਸੂਰਜ ਕਿਰਣਿ

ਨ ਬਿਜੁਲਿ ਗੈਣਾਰਾ ॥ ਅਕਥੀ ਕਥਉ ਚਿਹਨੁ ਨਹੀ ਕੋਈ ਪੂਰਿ ਰਹਿਆ ਮਨਿ ਭਾਇਦਾ ॥੮॥ ਪਸਰੀ ਕਿਰਣਿ

ਜੋਤਿ ਉਜਿਆਲਾ ॥ ਕਰਿ ਕਰਿ ਦੇਖੈ ਆਪਿ ਦਇਆਲਾ ॥ ਅਨਹਦ ਰੁਣ ਝੁਣਕਾਰੁ ਸਦਾ ਧੁਨਿ ਨਿਰਭਉ ਕੈ ਘਰਿ

ਵਾਇਦਾ ॥੯॥ ਅਨਹਦੁ ਵਾਜੈ ਭ੍ਰਮੁ ਭਉ ਭਾਜੈ ॥ ਸਗਲ ਬਿਆਪਿ ਰਹਿਆ ਪ੍ਰਭੁ ਛਾਜੈ ॥ ਸਭ ਤੇਰੀ ਤੂ ਗੁਰਮੁਖਿ

ਜਾਤਾ ਦਰਿ ਸੋਹੈ ਗੁਣ ਗਾਇਦਾ ॥੧੦॥ ਆਦਿ ਨਿਰੰਜਨੁ ਨਿਰਮਲੁ ਸੋਈ ॥ ਅਵਰੁ ਨ ਜਾਣਾ ਦੂਜਾ ਕੋਈ ॥

ਏਕੰਕਾਰੁ ਵਸੈ ਮਨਿ ਭਾਵੈ ਹਉਮੈ ਗਰਬੁ ਗਵਾਇਦਾ ॥੧੧॥ ਅੰਮ੍ਰਿਤੁ ਪੀਆ ਸਤਿਗੁਰਿ ਦੀਆ ॥ ਅਵਰੁ ਨ ਜਾਣਾ

ਦੂਆ ਤੀਆ ॥ ਏਕੋ ਏਕੁ ਸੁ ਅਪਰ ਪਰੰਪਰੁ ਪਰਖਿ ਖਜਾਨੈ ਪਾਇਦਾ ॥੧੨॥ ਗਿਆਨੁ ਧਿਆਨੁ ਸਚੁ ਗਹਿਰ

ਗੰਭੀਰਾ ॥ ਕੋਇ ਨ ਜਾਣੈ ਤੇਰਾ ਚੀਰਾ ॥ ਜੇਤੀ ਹੈ ਤੇਤੀ ਤੁਧੁ ਜਾਚੈ ਕਰਮਿ ਮਿਲੈ ਸੋ ਪਾਇਦਾ ॥੧੩॥ ਕਰਮੁ ਧਰਮੁ

ਸਚੁ ਹਾਥਿ ਤੁਮਾਰੈ ॥ ਵੇਪਰਵਾਹ ਅਖੁਟ ਭੰਡਾਰੈ ॥ ਤੂ ਦਇਆਲੁ ਕਿਰਪਾਲੁ ਸਦਾ ਪ੍ਰਭੁ ਆਪੇ ਮੇਲਿ ਮਿਲਾਇਦਾ

॥੧੪॥ ਆਪੇ ਦੇਖਿ ਦਿਖਾਵੈ ਆਪੇ ॥ ਆਪੇ ਥਾਪਿ ਉਥਾਪੇ ਆਪੇ ॥ ਆਪੇ ਜੋੜਿ ਵਿਛੋੜੇ ਕਰਤਾ ਆਪੇ ਮਾਰਿ

ਜੀਵਾਇਦਾ ॥੧੫॥ ਜੇਤੀ ਹੈ ਤੇਤੀ ਤੁਧੁ ਅੰਦਰਿ ॥ ਦੇਖਹਿ ਆਪਿ ਬੈਸਿ ਬਿਜ ਮੰਦਰਿ ॥ ਨਾਨਕੁ ਸਾਚੁ ਕਹੈ ਬੇਨੰਤੀ

ਹਰਿ ਦਰਸਨਿ ਸੁਖੁ ਪਾਇਦਾ ॥੧੬॥੧॥੧੩॥ ਮਾਰੂ ਮਹਲਾ ੧ ॥ ਦਰਸਨੁ ਪਾਵਾ ਜੇ ਤੁਧੁ ਭਾਵਾ ॥ ਭਾਇ ਭਗਤਿ

ਸਾਚੇ ਗੁਣ ਗਾਵਾ ॥ ਤੁਧੁ ਭਾਣੇ ਤੂ ਭਾਵਹਿ ਕਰਤੇ ਆਪੇ ਰਸਨ ਰਸਾਇਦਾ ॥੧॥ ਸੋਹਨਿ ਭਗਤ ਪ੍ਰਭੂ ਦਰਬਾਰੇ ॥

ਮੁਕਤੁ ਭਏ ਹਰਿ ਦਾਸ ਤੁਮਾਰੇ ॥ ਆਪੁ ਗਵਾਇ ਤੇਰੈ ਰੰਗਿ ਰਾਤੇ ਅਨਦਿਨੁ ਨਾਮੁ ਧਿਆਇਦਾ ॥੨॥ ਈਸਰੁ

ਬ੍ਰਹਮਾ ਦੇਵੀ ਦੇਵਾ ॥ ਇੰਦ੍ਰ ਤਪੇ ਮੁਨਿ ਤੇਰੀ ਸੇਵਾ ॥ ਜਤੀ ਸਤੀ ਕੇਤੇ ਬਨਵਾਸੀ ਅੰਤੁ ਨ ਕੋਈ ਪਾਇਦਾ ॥੩॥

ਵਿਣੁ ਜਾਣਾਏ ਕੋਇ ਨ ਜਾਣੈ ॥ ਜੋ ਕਿਛੁ ਕਰੇ ਸੁ ਆਪਣ ਭਾਣੈ ॥ ਲਖ ਚਉਰਾਸੀਹ ਜੀਅ ਉਪਾਏ ਭਾਣੈ ਸਾਹ

ਲਵਾਇਦਾ ॥੪॥ ਜੋ ਤਿਸੁ ਭਾਵੈ ਸੋ ਨਿਹਚਉ ਹੋਵੈ ॥ ਮਨਮੁਖੁ ਆਪੁ ਗਣਾਏ ਰੋਵੈ ॥ ਨਾਵਹੁ ਭੁਲਾ ਠਉਰ ਨ ਪਾਏ

ਆਇ ਜਾਇ ਦੁਖੁ ਪਾਇਦਾ ॥੫॥ ਨਿਰਮਲ ਕਾਇਆ ਊਜਲ ਹੰਸਾ ॥ ਤਿਸੁ ਵਿਚਿ ਨਾਮੁ ਨਿਰੰਜਨ ਅੰਸਾ ॥

ਸਗਲੇ ਦੂਖ ਅੰਮ੍ਰਿਤੁ ਕਰਿ ਪੀਵੈ ਬਾਹੁੜਿ ਦੂਖੁ ਨ ਪਾਇਦਾ ॥੬॥ ਬਹੁ ਸਾਦਹੁ ਦੂਖੁ ਪਰਾਪਤਿ ਹੋਵੈ ॥ ਭੋਗਹੁ ਰੋਗ

ਸੁ ਅੰਤਿ ਵਿਗੋਵੈ ॥ ਹਰਖਹੁ ਸੋਗੁ ਨ ਮਿਟਈ ਕਬਹੂ ਵਿਣੁ ਭਾਣੇ ਭਰਮਾਇਦਾ ॥੭॥ ਗਿਆਨ ਵਿਹੂਣੀ ਭਵੈ

ਸਬਾਈ ॥ ਸਾਚਾ ਰਵਿ ਰਹਿਆ ਲਿਵ ਲਾਈ ॥ ਨਿਰਭਉ ਸਬਦੁ ਗੁਰੂ ਸਚੁ ਜਾਤਾ ਜੋਤੀ ਜੋਤਿ ਮਿਲਾਇਦਾ ॥੮॥

ਅਟਲੁ ਅਡੋਲੁ ਅਤੋਲੁ ਮੁਰਾਰੇ ॥ ਖਿਨ ਮਹਿ ਢਾਹਿ ਫੇਰਿ ਉਸਾਰੇ ॥ ਰੂਪੁ ਨ ਰੇਖਿਆ ਮਿਤਿ ਨਹੀ ਕੀਮਤਿ ਸਬਦਿ

ਭੇਦਿ ਪਤੀਆਇਦਾ ॥੯॥ ਹਮ ਦਾਸਨ ਕੇ ਦਾਸ ਪਿਆਰੇ ॥ ਸਾਧਿਕ ਸਾਚ ਭਲੇ ਵੀਚਾਰੇ ॥ ਮੰਨੇ ਨਾਉ ਸੋਈ

ਜਿਣਿ ਜਾਸੀ ਆਪੇ ਸਾਚੁ ਦ੍ਰਿੜਾਇਦਾ ॥੧੦॥ ਪਲੈ ਸਾਚੁ ਸਚੇ ਸਚਿਆਰਾ ॥ ਸਾਚੇ ਭਾਵੈ ਸਬਦੁ ਪਿਆਰਾ ॥

ਤ੍ਰਿਭਵਣਿ ਸਾਚੁ ਕਲਾ ਧਰਿ ਥਾਪੀ ਸਾਚੇ ਹੀ ਪਤੀਆਇਦਾ ॥੧੧॥ ਵਡਾ ਵਡਾ ਆਖੈ ਸਭੁ ਕੋਈ ॥ ਗੁਰ ਬਿਨੁ

ਸੋਝੀ ਕਿਨੈ ਨ ਹੋਈ ॥ ਸਾਚਿ ਮਿਲੈ ਸੋ ਸਾਚੇ ਭਾਏ ਨਾ ਵੀਛੁੜਿ ਦੁਖੁ ਪਾਇਦਾ ॥੧੨॥ ਧੁਰਹੁ ਵਿਛੁੰਨੇ ਧਾਹੀ ਰੁੰਨੇ

॥ ਮਰਿ ਮਰਿ ਜਨਮਹਿ ਮੁਹਲਤਿ ਪੁੰਨੇ ॥ ਜਿਸੁ ਬਖਸੇ ਤਿਸੁ ਦੇ ਵਡਿਆਈ ਮੇਲਿ ਨ ਪਛੋਤਾਇਦਾ ॥੧੩॥ ਆਪੇ

ਕਰਤਾ ਆਪੇ ਭੁਗਤਾ ॥ ਆਪੇ ਤ੍ਰਿਪਤਾ ਆਪੇ ਮੁਕਤਾ ॥ ਆਪੇ ਮੁਕਤਿ ਦਾਨੁ ਮੁਕਤੀਸਰੁ ਮਮਤਾ ਮੋਹੁ ਚੁਕਾਇਦਾ

॥੧੪॥ ਦਾਨਾ ਕੈ ਸਿਰਿ ਦਾਨੁ ਵੀਚਾਰਾ ॥ ਕਰਣ ਕਾਰਣ ਸਮਰਥੁ ਅਪਾਰਾ ॥ ਕਰਿ ਕਰਿ ਵੇਖੈ ਕੀਤਾ ਅਪਣਾ

ਕਰਣੀ ਕਾਰ ਕਰਾਇਦਾ ॥੧੫॥ ਸੇ ਗੁਣ ਗਾਵਹਿ ਸਾਚੇ ਭਾਵਹਿ ॥ ਤੁਝ ਤੇ ਉਪਜਹਿ ਤੁਝ ਮਾਹਿ ਸਮਾਵਹਿ ॥

ਨਾਨਕੁ ਸਾਚੁ ਕਹੈ ਬੇਨੰਤੀ ਮਿਲਿ ਸਾਚੇ ਸੁਖੁ ਪਾਇਦਾ ॥੧੬॥੨॥੧੪॥ ਮਾਰੂ ਮਹਲਾ ੧ ॥ ਅਰਬਦ ਨਰਬਦ

ਧੁੰਧੂਕਾਰਾ ॥ ਧਰਣਿ ਨ ਗਗਨਾ ਹੁਕਮੁ ਅਪਾਰਾ ॥ ਨਾ ਦਿਨੁ ਰੈਨਿ ਨ ਚੰਦੁ ਨ ਸੂਰਜੁ ਸੁੰਨ ਸਮਾਧਿ ਲਗਾਇਦਾ

॥੧॥ ਖਾਣੀ ਨ ਬਾਣੀ ਪਉਣ ਨ ਪਾਣੀ ॥ ਓਪਤਿ ਖਪਤਿ ਨ ਆਵਣ ਜਾਣੀ ॥ ਖੰਡ ਪਤਾਲ ਸਪਤ ਨਹੀ ਸਾਗਰ

ਨਦੀ ਨ ਨੀਰੁ ਵਹਾਇਦਾ ॥੨॥ ਨਾ ਤਦਿ ਸੁਰਗੁ ਮਛੁ ਪਇਆਲਾ ॥ ਦੋਜਕੁ ਭਿਸਤੁ ਨਹੀ ਖੈ ਕਾਲਾ ॥ ਨਰਕੁ

ਸੁਰਗੁ ਨਹੀ ਜੰਮਣੁ ਮਰਣਾ ਨਾ ਕੋ ਆਇ ਨ ਜਾਇਦਾ ॥੩॥ ਬ੍ਰਹਮਾ ਬਿਸਨੁ ਮਹੇਸੁ ਨ ਕੋਈ ॥ ਅਵਰੁ ਨ ਦੀਸੈ

ਏਕੋ ਸੋਈ ॥ ਨਾਰਿ ਪੁਰਖੁ ਨਹੀ ਜਾਤਿ ਨ ਜਨਮਾ ਨਾ ਕੋ ਦੁਖੁ ਸੁਖੁ ਪਾਇਦਾ ॥੪॥ ਨਾ ਤਦਿ ਜਤੀ ਸਤੀ ਬਨਵਾਸੀ

॥ ਨਾ ਤਦਿ ਸਿਧ ਸਾਧਿਕ ਸੁਖਵਾਸੀ ॥ ਜੋਗੀ ਜੰਗਮ ਭੇਖੁ ਨ ਕੋਈ ਨਾ ਕੋ ਨਾਥੁ ਕਹਾਇਦਾ ॥੫॥ ਜਪ ਤਪ ਸੰਜਮ

ਨਾ ਬ੍ਰਤ ਪੂਜਾ ॥ ਨਾ ਕੋ ਆਖਿ ਵਖਾਣੈ ਦੂਜਾ ॥ ਆਪੇ ਆਪਿ ਉਪਾਇ ਵਿਗਸੈ ਆਪੇ ਕੀਮਤਿ ਪਾਇਦਾ ॥੬॥ ਨਾ

ਸੁਚਿ ਸੰਜਮੁ ਤੁਲਸੀ ਮਾਲਾ ॥ ਗੋਪੀ ਕਾਨੁ ਨ ਗਊ ਗੁੋਆਲਾ ॥ ਤੰਤੁ ਮੰਤੁ ਪਾਖੰਡੁ ਨ ਕੋਈ ਨਾ ਕੋ ਵੰਸੁ ਵਜਾਇਦਾ

॥੭॥ ਕਰਮ ਧਰਮ ਨਹੀ ਮਾਇਆ ਮਾਖੀ ॥ ਜਾਤਿ ਜਨਮੁ ਨਹੀ ਦੀਸੈ ਆਖੀ ॥ ਮਮਤਾ ਜਾਲੁ ਕਾਲੁ ਨਹੀ ਮਾਥੈ

ਨਾ ਕੋ ਕਿਸੈ ਧਿਆਇਦਾ ॥੮॥ ਨਿੰਦੁ ਬਿੰਦੁ ਨਹੀ ਜੀਉ ਨ ਜਿੰਦੋ ॥ ਨਾ ਤਦਿ ਗੋਰਖੁ ਨਾ ਮਾਛਿੰਦੋ ॥ ਨਾ ਤਦਿ

ਗਿਆਨੁ ਧਿਆਨੁ ਕੁਲ ਓਪਤਿ ਨਾ ਕੋ ਗਣਤ ਗਣਾਇਦਾ ॥੯॥ ਵਰਨ ਭੇਖ ਨਹੀ ਬ੍ਰਹਮਣ ਖਤ੍ਰੀ ॥ ਦੇਉ ਨ

ਦੇਹੁਰਾ ਗਊ ਗਾਇਤ੍ਰੀ ॥ ਹੋਮ ਜਗ ਨਹੀ ਤੀਰਥਿ ਨਾਵਣੁ ਨਾ ਕੋ ਪੂਜਾ ਲਾਇਦਾ ॥੧੦॥ ਨਾ ਕੋ ਮੁਲਾ ਨਾ ਕੋ

ਕਾਜੀ ॥ ਨਾ ਕੋ ਸੇਖੁ ਮਸਾਇਕੁ ਹਾਜੀ ॥ ਰਈਅਤਿ ਰਾਉ ਨ ਹਉਮੈ ਦੁਨੀਆ ਨਾ ਕੋ ਕਹਣੁ ਕਹਾਇਦਾ ॥੧੧॥

ਭਾਉ ਨ ਭਗਤੀ ਨਾ ਸਿਵ ਸਕਤੀ ॥ ਸਾਜਨੁ ਮੀਤੁ ਬਿੰਦੁ ਨਹੀ ਰਕਤੀ ॥ ਆਪੇ ਸਾਹੁ ਆਪੇ ਵਣਜਾਰਾ ਸਾਚੇ ਏਹੋ

ਭਾਇਦਾ ॥੧੨॥ ਬੇਦ ਕਤੇਬ ਨ ਸਿੰਮ੍ਰਿਤਿ ਸਾਸਤ ॥ ਪਾਠ ਪੁਰਾਣ ਉਦੈ ਨਹੀ ਆਸਤ ॥ ਕਹਤਾ ਬਕਤਾ ਆਪਿ

ਅਗੋਚਰੁ ਆਪੇ ਅਲਖੁ ਲਖਾਇਦਾ ॥੧੩॥ ਜਾ ਤਿਸੁ ਭਾਣਾ ਤਾ ਜਗਤੁ ਉਪਾਇਆ ॥ ਬਾਝੁ ਕਲਾ ਆਡਾਣੁ

ਰਹਾਇਆ ॥ ਬ੍ਰਹਮਾ ਬਿਸਨੁ ਮਹੇਸੁ ਉਪਾਏ ਮਾਇਆ ਮੋਹੁ ਵਧਾਇਦਾ ॥੧੪॥ ਵਿਰਲੇ ਕਉ ਗੁਰਿ ਸਬਦੁ

ਸੁਣਾਇਆ ॥ ਕਰਿ ਕਰਿ ਦੇਖੈ ਹੁਕਮੁ ਸਬਾਇਆ ॥ ਖੰਡ ਬ੍ਰਹਮੰਡ ਪਾਤਾਲ ਅਰੰਭੇ ਗੁਪਤਹੁ ਪਰਗਟੀ ਆਇਦਾ

॥੧੫॥ ਤਾ ਕਾ ਅੰਤੁ ਨ ਜਾਣੈ ਕੋਈ ॥ ਪੂਰੇ ਗੁਰ ਤੇ ਸੋਝੀ ਹੋਈ ॥ ਨਾਨਕ ਸਾਚਿ ਰਤੇ ਬਿਸਮਾਦੀ ਬਿਸਮ ਭਏ ਗੁਣ

ਗਾਇਦਾ ॥੧੬॥੩॥੧੫॥ ਮਾਰੂ ਮਹਲਾ ੧ ॥ ਆਪੇ ਆਪੁ ਉਪਾਇ ਨਿਰਾਲਾ ॥ ਸਾਚਾ ਥਾਨੁ ਕੀਓ ਦਇਆਲਾ

॥ ਪਉਣ ਪਾਣੀ ਅਗਨੀ ਕਾ ਬੰਧਨੁ ਕਾਇਆ ਕੋਟੁ ਰਚਾਇਦਾ ॥੧॥ ਨਉ ਘਰ ਥਾਪੇ ਥਾਪਣਹਾਰੈ ॥ ਦਸਵੈ ਵਾਸਾ

ਅਲਖ ਅਪਾਰੈ ॥ ਸਾਇਰ ਸਪਤ ਭਰੇ ਜਲਿ ਨਿਰਮਲਿ ਗੁਰਮੁਖਿ ਮੈਲੁ ਨ ਲਾਇਦਾ ॥੨॥ ਰਵਿ ਸਸਿ ਦੀਪਕ ਜੋਤਿ

ਸਬਾਈ ॥ ਆਪੇ ਕਰਿ ਵੇਖੈ ਵਡਿਆਈ ॥ ਜੋਤਿ ਸਰੂਪ ਸਦਾ ਸੁਖਦਾਤਾ ਸਚੇ ਸੋਭਾ ਪਾਇਦਾ ॥੩॥ ਗੜ ਮਹਿ

ਹਾਟ ਪਟਣ ਵਾਪਾਰਾ ॥ ਪੂਰੈ ਤੋਲਿ ਤੋਲੈ ਵਣਜਾਰਾ ॥ ਆਪੇ ਰਤਨੁ ਵਿਸਾਹੇ ਲੇਵੈ ਆਪੇ ਕੀਮਤਿ ਪਾਇਦਾ ॥੪॥

ਕੀਮਤਿ ਪਾਈ ਪਾਵਣਹਾਰੈ ॥ ਵੇਪਰਵਾਹ ਪੂਰੇ ਭੰਡਾਰੈ ॥ ਸਰਬ ਕਲਾ ਲੇ ਆਪੇ ਰਹਿਆ ਗੁਰਮੁਖਿ ਕਿਸੈ ਬੁਝਾਇਦਾ

॥੫॥ ਨਦਰਿ ਕਰੇ ਪੂਰਾ ਗੁਰੁ ਭੇਟੈ ॥ ਜਮ ਜੰਦਾਰੁ ਨ ਮਾਰੈ ਫੇਟੈ ॥ ਜਿਉ ਜਲ ਅੰਤਰਿ ਕਮਲੁ ਬਿਗਾਸੀ ਆਪੇ

ਬਿਗਸਿ ਧਿਆਇਦਾ ॥੬॥ ਆਪੇ ਵਰਖੈ ਅੰਮ੍ਰਿਤ ਧਾਰਾ ॥ ਰਤਨ ਜਵੇਹਰ ਲਾਲ ਅਪਾਰਾ ॥ ਸਤਿਗੁਰੁ ਮਿਲੈ

ਤ ਪੂਰਾ ਪਾਈਐ ਪ੍ਰੇਮ ਪਦਾਰਥੁ ਪਾਇਦਾ ॥੭॥ ਪ੍ਰੇਮ ਪਦਾਰਥੁ ਲਹੈ ਅਮੋਲੋ ॥ ਕਬ ਹੀ ਨ ਘਾਟਸਿ ਪੂਰਾ

ਤੋਲੋ ॥ ਸਚੇ ਕਾ ਵਾਪਾਰੀ ਹੋਵੈ ਸਚੋ ਸਉਦਾ ਪਾਇਦਾ ॥੮॥ ਸਚਾ ਸਉਦਾ ਵਿਰਲਾ ਕੋ ਪਾਏ ॥ ਪੂਰਾ ਸਤਿਗੁਰੁ

ਮਿਲੈ ਮਿਲਾਏ ॥ ਗੁਰਮੁਖਿ ਹੋਇ ਸੁ ਹੁਕਮੁ ਪਛਾਣੈ ਮਾਨੈ ਹੁਕਮੁ ਸਮਾਇਦਾ ॥੯॥ ਹੁਕਮੇ ਆਇਆ ਹੁਕਮਿ

ਸਮਾਇਆ ॥ ਹੁਕਮੇ ਦੀਸੈ ਜਗਤੁ ਉਪਾਇਆ ॥ ਹੁਕਮੇ ਸੁਰਗੁ ਮਛੁ ਪਇਆਲਾ ਹੁਕਮੇ ਕਲਾ ਰਹਾਇਦਾ ॥੧੦॥

ਹੁਕਮੇ ਧਰਤੀ ਧਉਲ ਸਿਰਿ ਭਾਰੰ ॥ ਹੁਕਮੇ ਪਉਣ ਪਾਣੀ ਗੈਣਾਰੰ ॥ ਹੁਕਮੇ ਸਿਵ ਸਕਤੀ ਘਰਿ ਵਾਸਾ ਹੁਕਮੇ ਖੇਲ

ਖੇਲਾਇਦਾ ॥੧੧॥ ਹੁਕਮੇ ਆਡਾਣੇ ਆਗਾਸੀ ॥ ਹੁਕਮੇ ਜਲ ਥਲ ਤ੍ਰਿਭਵਣ ਵਾਸੀ ॥ ਹੁਕਮੇ ਸਾਸ ਗਿਰਾਸ

ਸਦਾ ਫੁਨਿ ਹੁਕਮੇ ਦੇਖਿ ਦਿਖਾਇਦਾ ॥੧੨॥ ਹੁਕਮਿ ਉਪਾਏ ਦਸ ਅਉਤਾਰਾ ॥ ਦੇਵ ਦਾਨਵ ਅਗਣਤ ਅਪਾਰਾ

॥ ਮਾਨੈ ਹੁਕਮੁ ਸੁ ਦਰਗਹ ਪੈਝੈ ਸਾਚਿ ਮਿਲਾਇ ਸਮਾਇਦਾ ॥੧੩॥ ਹੁਕਮੇ ਜੁਗ ਛਤੀਹ ਗੁਦਾਰੇ ॥ ਹੁਕਮੇ ਸਿਧ

ਸਾਧਿਕ ਵੀਚਾਰੇ ॥ ਆਪਿ ਨਾਥੁ ਨਥੀਂ ਸਭ ਜਾ ਕੀ ਬਖਸੇ ਮੁਕਤਿ ਕਰਾਇਦਾ ॥੧੪॥ ਕਾਇਆ ਕੋਟੁ ਗੜੈ ਮਹਿ

ਰਾਜਾ ॥ ਨੇਬ ਖਵਾਸ ਭਲਾ ਦਰਵਾਜਾ ॥ ਮਿਥਿਆ ਲੋਭੁ ਨਾਹੀ ਘਰਿ ਵਾਸਾ ਲਬਿ ਪਾਪਿ ਪਛੁਤਾਇਦਾ ॥੧੫॥

ਸਤੁ ਸੰਤੋਖੁ ਨਗਰ ਮਹਿ ਕਾਰੀ ॥ ਜਤੁ ਸਤੁ ਸੰਜਮੁ ਸਰਣਿ ਮੁਰਾਰੀ ॥ ਨਾਨਕ ਸਹਜਿ ਮਿਲੈ ਜਗਜੀਵਨੁ ਗੁਰ ਸਬਦੀ

ਪਤਿ ਪਾਇਦਾ ॥੧੬॥੪॥੧੬॥ ਮਾਰੂ ਮਹਲਾ ੧ ॥ ਸੁੰਨ ਕਲਾ ਅਪਰੰਪਰਿ ਧਾਰੀ ॥ ਆਪਿ ਨਿਰਾਲਮੁ ਅਪਰ

ਅਪਾਰੀ ॥ ਆਪੇ ਕੁਦਰਤਿ ਕਰਿ ਕਰਿ ਦੇਖੈ ਸੁੰਨਹੁ ਸੁੰਨੁ ਉਪਾਇਦਾ ॥੧॥ ਪਉਣੁ ਪਾਣੀ ਸੁੰਨੈ ਤੇ ਸਾਜੇ ॥ ਸ੍ਰਿਸਟਿ

ਉਪਾਇ ਕਾਇਆ ਗੜ ਰਾਜੇ ॥ ਅਗਨਿ ਪਾਣੀ ਜੀਉ ਜੋਤਿ ਤੁਮਾਰੀ ਸੁੰਨੇ ਕਲਾ ਰਹਾਇਦਾ ॥੨॥ ਸੁੰਨਹੁ ਬ੍ਰਹਮਾ

ਬਿਸਨੁ ਮਹੇਸੁ ਉਪਾਏ ॥ ਸੁੰਨੇ ਵਰਤੇ ਜੁਗ ਸਬਾਏ ॥ ਇਸੁ ਪਦ ਵੀਚਾਰੇ ਸੋ ਜਨੁ ਪੂਰਾ ਤਿਸੁ ਮਿਲੀਐ ਭਰਮੁ

ਚੁਕਾਇਦਾ ॥੩॥ ਸੁੰਨਹੁ ਸਪਤ ਸਰੋਵਰ ਥਾਪੇ ॥ ਜਿਨਿ ਸਾਜੇ ਵੀਚਾਰੇ ਆਪੇ ॥ ਤਿਤੁ ਸਤ ਸਰਿ ਮਨੂਆ ਗੁਰਮੁਖਿ

ਨਾਵੈ ਫਿਰਿ ਬਾਹੁੜਿ ਜੋਨਿ ਨ ਪਾਇਦਾ ॥੪॥ ਸੁੰਨਹੁ ਚੰਦੁ ਸੂਰਜੁ ਗੈਣਾਰੇ ॥ ਤਿਸ ਕੀ ਜੋਤਿ ਤ੍ਰਿਭਵਣ ਸਾਰੇ ॥

ਸੁੰਨੇ ਅਲਖ ਅਪਾਰ ਨਿਰਾਲਮੁ ਸੁੰਨੇ ਤਾੜੀ ਲਾਇਦਾ ॥੫॥ ਸੁੰਨਹੁ ਧਰਤਿ ਅਕਾਸੁ ਉਪਾਏ ॥ ਬਿਨੁ ਥੰਮਾ ਰਾਖੇ

ਸਚੁ ਕਲ ਪਾਏ ॥ ਤ੍ਰਿਭਵਣ ਸਾਜਿ ਮੇਖੁਲੀ ਮਾਇਆ ਆਪਿ ਉਪਾਇ ਖਪਾਇਦਾ ॥੬॥ ਸੁੰਨਹੁ ਖਾਣੀ ਸੁੰਨਹੁ ਬਾਣੀ

॥ ਸੁੰਨਹੁ ਉਪਜੀ ਸੁੰਨਿ ਸਮਾਣੀ ॥ ਉਤਭੁਜੁ ਚਲਤੁ ਕੀਆ ਸਿਰਿ ਕਰਤੈ ਬਿਸਮਾਦੁ ਸਬਦਿ ਦੇਖਾਇਦਾ ॥੭॥

ਸੁੰਨਹੁ ਰਾਤਿ ਦਿਨਸੁ ਦੁਇ ਕੀਏ ॥ ਓਪਤਿ ਖਪਤਿ ਸੁਖਾ ਦੁਖ ਦੀਏ ॥ ਸੁਖ ਦੁਖ ਹੀ ਤੇ ਅਮਰੁ ਅਤੀਤਾ ਗੁਰਮੁਖਿ

ਨਿਜ ਘਰੁ ਪਾਇਦਾ ॥੮॥ ਸਾਮ ਵੇਦੁ ਰਿਗੁ ਜੁਜਰੁ ਅਥਰਬਣੁ ॥ ਬ੍ਰਹਮੇ ਮੁਖਿ ਮਾਇਆ ਹੈ ਤ੍ਰੈ ਗੁਣ ॥ ਤਾ ਕੀ

ਕੀਮਤਿ ਕਹਿ ਨ ਸਕੈ ਕੋ ਤਿਉ ਬੋਲੇ ਜਿਉ ਬੋਲਾਇਦਾ ॥੯॥ ਸੁੰਨਹੁ ਸਪਤ ਪਾਤਾਲ ਉਪਾਏ ॥ ਸੁੰਨਹੁ ਭਵਣ

ਰਖੇ ਲਿਵ ਲਾਏ ॥ ਆਪੇ ਕਾਰਣੁ ਕੀਆ ਅਪਰੰਪਰਿ ਸਭੁ ਤੇਰੋ ਕੀਆ ਕਮਾਇਦਾ ॥੧੦॥ ਰਜ ਤਮ ਸਤ ਕਲ ਤੇਰੀ

ਛਾਇਆ ॥ ਜਨਮ ਮਰਣ ਹਉਮੈ ਦੁਖੁ ਪਾਇਆ ॥ ਜਿਸ ਨੋ ਕ੍ਰਿਪਾ ਕਰੇ ਹਰਿ ਗੁਰਮੁਖਿ ਗੁਣਿ ਚਉਥੈ ਮੁਕਤਿ

ਕਰਾਇਦਾ ॥੧੧॥ ਸੁੰਨਹੁ ਉਪਜੇ ਦਸ ਅਵਤਾਰਾ ॥ ਸ੍ਰਿਸਟਿ ਉਪਾਇ ਕੀਆ ਪਾਸਾਰਾ ॥ ਦੇਵ ਦਾਨਵ ਗਣ

ਗੰਧਰਬ ਸਾਜੇ ਸਭਿ ਲਿਖਿਆ ਕਰਮ ਕਮਾਇਦਾ ॥੧੨॥ ਗੁਰਮੁਖਿ ਸਮਝੈ ਰੋਗੁ ਨ ਹੋਈ ॥ ਇਹ ਗੁਰ ਕੀ ਪਉੜੀ

ਜਾਣੈ ਜਨੁ ਕੋਈ ॥ ਜੁਗਹ ਜੁਗੰਤਰਿ ਮੁਕਤਿ ਪਰਾਇਣ ਸੋ ਮੁਕਤਿ ਭਇਆ ਪਤਿ ਪਾਇਦਾ ॥੧੩॥ ਪੰਚ ਤਤੁ ਸੁੰਨਹੁ

ਪਰਗਾਸਾ ॥ ਦੇਹ ਸੰਜੋਗੀ ਕਰਮ ਅਭਿਆਸਾ ॥ ਬੁਰਾ ਭਲਾ ਦੁਇ ਮਸਤਕਿ ਲੀਖੇ ਪਾਪੁ ਪੁੰਨੁ ਬੀਜਾਇਦਾ ॥੧੪॥

ਊਤਮ ਸਤਿਗੁਰ ਪੁਰਖ ਨਿਰਾਲੇ ॥ ਸਬਦਿ ਰਤੇ ਹਰਿ ਰਸਿ ਮਤਵਾਲੇ ॥ ਰਿਧਿ ਬੁਧਿ ਸਿਧਿ ਗਿਆਨੁ ਗੁਰੂ ਤੇ

ਪਾਈਐ ਪੂਰੈ ਭਾਗਿ ਮਿਲਾਇਦਾ ॥੧੫॥ ਇਸੁ ਮਨ ਮਾਇਆ ਕਉ ਨੇਹੁ ਘਨੇਰਾ ॥ ਕੋਈ ਬੂਝਹੁ ਗਿਆਨੀ ਕਰਹੁ

ਨਿਬੇਰਾ ॥ ਆਸਾ ਮਨਸਾ ਹਉਮੈ ਸਹਸਾ ਨਰੁ ਲੋਭੀ ਕੂੜੁ ਕਮਾਇਦਾ ॥੧੬॥ ਸਤਿਗੁਰ ਤੇ ਪਾਏ ਵੀਚਾਰਾ ॥ ਸੁੰਨ

ਸਮਾਧਿ ਸਚੇ ਘਰ ਬਾਰਾ ॥ ਨਾਨਕ ਨਿਰਮਲ ਨਾਦੁ ਸਬਦ ਧੁਨਿ ਸਚੁ ਰਾਮੈ ਨਾਮਿ ਸਮਾਇਦਾ ॥੧੭॥੫॥੧੭॥

ਮਾਰੂ ਮਹਲਾ ੧ ॥ ਜਹ ਦੇਖਾ ਤਹ ਦੀਨ ਦਇਆਲਾ ॥ ਆਇ ਨ ਜਾਈ ਪ੍ਰਭੁ ਕਿਰਪਾਲਾ ॥ ਜੀਆ ਅੰਦਰਿ ਜੁਗਤਿ

ਸਮਾਈ ਰਹਿਓ ਨਿਰਾਲਮੁ ਰਾਇਆ ॥੧॥ ਜਗੁ ਤਿਸ ਕੀ ਛਾਇਆ ਜਿਸੁ ਬਾਪੁ ਨ ਮਾਇਆ ॥ ਨਾ ਤਿਸੁ ਭੈਣ ਨ

ਭਰਾਉ ਕਮਾਇਆ ॥ ਨਾ ਤਿਸੁ ਓਪਤਿ ਖਪਤਿ ਕੁਲ ਜਾਤੀ ਓਹੁ ਅਜਰਾਵਰੁ ਮਨਿ ਭਾਇਆ ॥੨॥ ਤੂ ਅਕਾਲ

ਪੁਰਖੁ ਨਾਹੀ ਸਿਰਿ ਕਾਲਾ ॥ ਤੂ ਪੁਰਖੁ ਅਲੇਖ ਅਗੰਮ ਨਿਰਾਲਾ ॥ ਸਤ ਸੰਤੋਖਿ ਸਬਦਿ ਅਤਿ ਸੀਤਲੁ ਸਹਜ

ਭਾਇ ਲਿਵ ਲਾਇਆ ॥੩॥ ਤ੍ਰੈ ਵਰਤਾਇ ਚਉਥੈ ਘਰਿ ਵਾਸਾ ॥ ਕਾਲ ਬਿਕਾਲ ਕੀਏ ਇਕ ਗ੍ਰਾਸਾ ॥ ਨਿਰਮਲ

ਜੋਤਿ ਸਰਬ ਜਗਜੀਵਨੁ ਗੁਰਿ ਅਨਹਦ ਸਬਦਿ ਦਿਖਾਇਆ ॥੪॥ ਊਤਮ ਜਨ ਸੰਤ ਭਲੇ ਹਰਿ ਪਿਆਰੇ ॥

ਹਰਿ ਰਸ ਮਾਤੇ ਪਾਰਿ ਉਤਾਰੇ ॥ ਨਾਨਕ ਰੇਣ ਸੰਤ ਜਨ ਸੰਗਤਿ ਹਰਿ ਗੁਰ ਪਰਸਾਦੀ ਪਾਇਆ ॥੫॥ ਤੂ ਅੰਤਰਜਾਮੀ

ਜੀਅ ਸਭਿ ਤੇਰੇ ॥ ਤੂ ਦਾਤਾ ਹਮ ਸੇਵਕ ਤੇਰੇ ॥ ਅੰਮ੍ਰਿਤ ਨਾਮੁ ਕ੍ਰਿਪਾ ਕਰਿ ਦੀਜੈ ਗੁਰਿ ਗਿਆਨ ਰਤਨੁ ਦੀਪਾਇਆ

॥੬॥ ਪੰਚ ਤਤੁ ਮਿਲਿ ਇਹੁ ਤਨੁ ਕੀਆ ॥ ਆਤਮ ਰਾਮ ਪਾਏ ਸੁਖੁ ਥੀਆ ॥ ਕਰਮ ਕਰਤੂਤਿ ਅੰਮ੍ਰਿਤ ਫਲੁ ਲਾਗਾ

ਹਰਿ ਨਾਮ ਰਤਨੁ ਮਨਿ ਪਾਇਆ ॥੭॥ ਨਾ ਤਿਸੁ ਭੂਖ ਪਿਆਸ ਮਨੁ ਮਾਨਿਆ ॥ ਸਰਬ ਨਿਰੰਜਨੁ ਘਟਿ ਘਟਿ

ਜਾਨਿਆ ॥ ਅੰਮ੍ਰਿਤ ਰਸਿ ਰਾਤਾ ਕੇਵਲ ਬੈਰਾਗੀ ਗੁਰਮਤਿ ਭਾਇ ਸੁਭਾਇਆ ॥੮॥ ਅਧਿਆਤਮ ਕਰਮ ਕਰੇ

ਦਿਨੁ ਰਾਤੀ ॥ ਨਿਰਮਲ ਜੋਤਿ ਨਿਰੰਤਰਿ ਜਾਤੀ ॥ ਸਬਦੁ ਰਸਾਲੁ ਰਸਨ ਰਸਿ ਰਸਨਾ ਬੇਣੁ ਰਸਾਲੁ ਵਜਾਇਆ

॥੯॥ ਬੇਣੁ ਰਸਾਲ ਵਜਾਵੈ ਸੋਈ ॥ ਜਾ ਕੀ ਤ੍ਰਿਭਵਣ ਸੋਝੀ ਹੋਈ ॥ ਨਾਨਕ ਬੂਝਹੁ ਇਹ ਬਿਧਿ ਗੁਰਮਤਿ ਹਰਿ

ਰਾਮ ਨਾਮਿ ਲਿਵ ਲਾਇਆ ॥੧੦॥ ਐਸੇ ਜਨ ਵਿਰਲੇ ਸੰਸਾਰੇ ॥ ਗੁਰ ਸਬਦੁ ਵੀਚਾਰਹਿ ਰਹਹਿ ਨਿਰਾਰੇ ॥

ਆਪਿ ਤਰਹਿ ਸੰਗਤਿ ਕੁਲ ਤਾਰਹਿ ਤਿਨ ਸਫਲ ਜਨਮੁ ਜਗਿ ਆਇਆ ॥੧੧॥ ਘਰੁ ਦਰੁ ਮੰਦਰੁ ਜਾਣੈ ਸੋਈ

॥ ਜਿਸੁ ਪੂਰੇ ਗੁਰ ਤੇ ਸੋਝੀ ਹੋਈ ॥ ਕਾਇਆ ਗੜ ਮਹਲ ਮਹਲੀ ਪ੍ਰਭੁ ਸਾਚਾ ਸਚੁ ਸਾਚਾ ਤਖਤੁ ਰਚਾਇਆ

॥੧੨॥ ਚਤੁਰ ਦਸ ਹਾਟ ਦੀਵੇ ਦੁਇ ਸਾਖੀ ॥ ਸੇਵਕ ਪੰਚ ਨਾਹੀ ਬਿਖੁ ਚਾਖੀ ॥ ਅੰਤਰਿ ਵਸਤੁ ਅਨੂਪ ਨਿਰਮੋਲਕ

ਗੁਰਿ ਮਿਲਿਐ ਹਰਿ ਧਨੁ ਪਾਇਆ ॥੧੩॥ ਤਖਤਿ ਬਹੈ ਤਖਤੈ ਕੀ ਲਾਇਕ ॥ ਪੰਚ ਸਮਾਏ ਗੁਰਮਤਿ ਪਾਇਕ ॥

ਆਦਿ ਜੁਗਾਦੀ ਹੈ ਭੀ ਹੋਸੀ ਸਹਸਾ ਭਰਮੁ ਚੁਕਾਇਆ ॥੧੪॥ ਤਖਤਿ ਸਲਾਮੁ ਹੋਵੈ ਦਿਨੁ ਰਾਤੀ ॥ ਇਹੁ ਸਾਚੁ

ਵਡਾਈ ਗੁਰਮਤਿ ਲਿਵ ਜਾਤੀ ॥ ਨਾਨਕ ਰਾਮੁ ਜਪਹੁ ਤਰੁ ਤਾਰੀ ਹਰਿ ਅੰਤਿ ਸਖਾਈ ਪਾਇਆ ॥੧੫॥੧॥੧੮॥

ਮਾਰੂ ਮਹਲਾ ੧ ॥ ਹਰਿ ਧਨੁ ਸੰਚਹੁ ਰੇ ਜਨ ਭਾਈ ॥ ਸਤਿਗੁਰ ਸੇਵਿ ਰਹਹੁ ਸਰਣਾਈ ॥ ਤਸਕਰੁ ਚੋਰੁ ਨ ਲਾਗੈ

ਤਾ ਕਉ ਧੁਨਿ ਉਪਜੈ ਸਬਦਿ ਜਗਾਇਆ ॥੧॥ ਤੂ ਏਕੰਕਾਰੁ ਨਿਰਾਲਮੁ ਰਾਜਾ ॥ ਤੂ ਆਪਿ ਸਵਾਰਹਿ ਜਨ ਕੇ

ਕਾਜਾ ॥ ਅਮਰੁ ਅਡੋਲੁ ਅਪਾਰੁ ਅਮੋਲਕੁ ਹਰਿ ਅਸਥਿਰ ਥਾਨਿ ਸੁਹਾਇਆ ॥੨॥ ਦੇਹੀ ਨਗਰੀ ਊਤਮ ਥਾਨਾ ॥

ਪੰਚ ਲੋਕ ਵਸਹਿ ਪਰਧਾਨਾ ॥ ਊਪਰਿ ਏਕੰਕਾਰੁ ਨਿਰਾਲਮੁ ਸੁੰਨ ਸਮਾਧਿ ਲਗਾਇਆ ॥੩॥ ਦੇਹੀ ਨਗਰੀ ਨਉ

ਦਰਵਾਜੇ ॥ ਸਿਰਿ ਸਿਰਿ ਕਰਣੈਹਾਰੈ ਸਾਜੇ ॥ ਦਸਵੈ ਪੁਰਖੁ ਅਤੀਤੁ ਨਿਰਾਲਾ ਆਪੇ ਅਲਖੁ ਲਖਾਇਆ ॥੪॥

ਪੁਰਖੁ ਅਲੇਖੁ ਸਚੇ ਦੀਵਾਨਾ ॥ ਹੁਕਮਿ ਚਲਾਏ ਸਚੁ ਨੀਸਾਨਾ ॥ ਨਾਨਕ ਖੋਜਿ ਲਹਹੁ ਘਰੁ ਅਪਨਾ ਹਰਿ

ਆਤਮ ਰਾਮ ਨਾਮੁ ਪਾਇਆ ॥੫॥ ਸਰਬ ਨਿਰੰਜਨ ਪੁਰਖੁ ਸੁਜਾਨਾ ॥ ਅਦਲੁ ਕਰੇ ਗੁਰ ਗਿਆਨ ਸਮਾਨਾ ॥

ਕਾਮੁ ਕ੍ਰੋਧੁ ਲੈ ਗਰਦਨਿ ਮਾਰੇ ਹਉਮੈ ਲੋਭੁ ਚੁਕਾਇਆ ॥੬॥ ਸਚੈ ਥਾਨਿ ਵਸੈ ਨਿਰੰਕਾਰਾ ॥ ਆਪਿ ਪਛਾਣੈ ਸਬਦੁ

ਵੀਚਾਰਾ ॥ ਸਚੈ ਮਹਲਿ ਨਿਵਾਸੁ ਨਿਰੰਤਰਿ ਆਵਣ ਜਾਣੁ ਚੁਕਾਇਆ ॥੭॥ ਨਾ ਮਨੁ ਚਲੈ ਨ ਪਉਣੁ ਉਡਾਵੈ ॥

ਜੋਗੀ ਸਬਦੁ ਅਨਾਹਦੁ ਵਾਵੈ ॥ ਪੰਚ ਸਬਦ ਝੁਣਕਾਰੁ ਨਿਰਾਲਮੁ ਪ੍ਰਭਿ ਆਪੇ ਵਾਇ ਸੁਣਾਇਆ ॥੮॥ ਭਉ ਬੈਰਾਗਾ

ਸਹਜਿ ਸਮਾਤਾ ॥ ਹਉਮੈ ਤਿਆਗੀ ਅਨਹਦਿ ਰਾਤਾ ॥ ਅੰਜਨੁ ਸਾਰਿ ਨਿਰੰਜਨੁ ਜਾਣੈ ਸਰਬ ਨਿਰੰਜਨੁ ਰਾਇਆ

॥੯॥ ਦੁਖ ਭੈ ਭੰਜਨੁ ਪ੍ਰਭੁ ਅਬਿਨਾਸੀ ॥ ਰੋਗ ਕਟੇ ਕਾਟੀ ਜਮ ਫਾਸੀ ॥ ਨਾਨਕ ਹਰਿ ਪ੍ਰਭੁ ਸੋ ਭਉ ਭੰਜਨੁ ਗੁਰਿ

ਮਿਲਿਐ ਹਰਿ ਪ੍ਰਭੁ ਪਾਇਆ ॥੧੦॥ ਕਾਲੈ ਕਵਲੁ ਨਿਰੰਜਨੁ ਜਾਣੈ ॥ ਬੂਝੈ ਕਰਮੁ ਸੁ ਸਬਦੁ ਪਛਾਣੈ ॥ ਆਪੇ

ਜਾਣੈ ਆਪਿ ਪਛਾਣੈ ਸਭੁ ਤਿਸ ਕਾ ਚੋਜੁ ਸਬਾਇਆ ॥੧੧॥ ਆਪੇ ਸਾਹੁ ਆਪੇ ਵਣਜਾਰਾ ॥ ਆਪੇ ਪਰਖੇ

ਪਰਖਣਹਾਰਾ ॥ ਆਪੇ ਕਸਿ ਕਸਵਟੀ ਲਾਏ ਆਪੇ ਕੀਮਤਿ ਪਾਇਆ ॥੧੨॥ ਆਪਿ ਦਇਆਲਿ ਦਇਆ ਪ੍ਰਭਿ

ਧਾਰੀ ॥ ਘਟਿ ਘਟਿ ਰਵਿ ਰਹਿਆ ਬਨਵਾਰੀ ॥ ਪੁਰਖੁ ਅਤੀਤੁ ਵਸੈ ਨਿਹਕੇਵਲੁ ਗੁਰ ਪੁਰਖੈ ਪੁਰਖੁ ਮਿਲਾਇਆ

॥੧੩॥ ਪ੍ਰਭੁ ਦਾਨਾ ਬੀਨਾ ਗਰਬੁ ਗਵਾਏ ॥ ਦੂਜਾ ਮੇਟੈ ਏਕੁ ਦਿਖਾਏ ॥ ਆਸਾ ਮਾਹਿ ਨਿਰਾਲਮੁ ਜੋਨੀ ਅਕੁਲ

ਨਿਰੰਜਨੁ ਗਾਇਆ ॥੧੪॥ ਹਉਮੈ ਮੇਟਿ ਸਬਦਿ ਸੁਖੁ ਹੋਈ ॥ ਆਪੁ ਵੀਚਾਰੇ ਗਿਆਨੀ ਸੋਈ ॥ ਨਾਨਕ ਹਰਿ ਜਸੁ

ਹਰਿ ਗੁਣ ਲਾਹਾ ਸਤਸੰਗਤਿ ਸਚੁ ਫਲੁ ਪਾਇਆ ॥੧੫॥੨॥੧੯॥ ਮਾਰੂ ਮਹਲਾ ੧ ॥ ਸਚੁ ਕਹਹੁ ਸਚੈ ਘਰਿ

ਰਹਣਾ ॥ ਜੀਵਤ ਮਰਹੁ ਭਵਜਲੁ ਜਗੁ ਤਰਣਾ ॥ ਗੁਰੁ ਬੋਹਿਥੁ ਗੁਰੁ ਬੇੜੀ ਤੁਲਹਾ ਮਨ ਹਰਿ ਜਪਿ ਪਾਰਿ ਲੰਘਾਇਆ

॥੧॥ ਹਉਮੈ ਮਮਤਾ ਲੋਭ ਬਿਨਾਸਨੁ ॥ ਨਉ ਦਰ ਮੁਕਤੇ ਦਸਵੈ ਆਸਨੁ ॥ ਊਪਰਿ ਪਰੈ ਪਰੈ ਅਪਰੰਪਰੁ ਜਿਨਿ

ਆਪੇ ਆਪੁ ਉਪਾਇਆ ॥੨॥ ਗੁਰਮਤਿ ਲੇਵਹੁ ਹਰਿ ਲਿਵ ਤਰੀਐ ॥ ਅਕਲੁ ਗਾਇ ਜਮ ਤੇ ਕਿਆ ਡਰੀਐ ॥

ਜਤ ਜਤ ਦੇਖਉ ਤਤ ਤਤ ਤੁਮ ਹੀ ਅਵਰੁ ਨ ਦੁਤੀਆ ਗਾਇਆ ॥੩॥ ਸਚੁ ਹਰਿ ਨਾਮੁ ਸਚੁ ਹੈ ਸਰਣਾ ॥ ਸਚੁ

ਗੁਰ ਸਬਦੁ ਜਿਤੈ ਲਗਿ ਤਰਣਾ ॥ ਅਕਥੁ ਕਥੈ ਦੇਖੈ ਅਪਰੰਪਰੁ ਫੁਨਿ ਗਰਭਿ ਨ ਜੋਨੀ ਜਾਇਆ ॥੪॥ ਸਚ ਬਿਨੁ

ਸਤੁ ਸੰਤੋਖੁ ਨ ਪਾਵੈ ॥ ਬਿਨੁ ਗੁਰ ਮੁਕਤਿ ਨ ਆਵੈ ਜਾਵੈ ॥ ਮੂਲ ਮੰਤ੍ਰੁ ਹਰਿ ਨਾਮੁ ਰਸਾਇਣੁ ਕਹੁ ਨਾਨਕ ਪੂਰਾ

ਪਾਇਆ ॥੫॥ ਸਚ ਬਿਨੁ ਭਵਜਲੁ ਜਾਇ ਨ ਤਰਿਆ ॥ ਏਹੁ ਸਮੁੰਦੁ ਅਥਾਹੁ ਮਹਾ ਬਿਖੁ ਭਰਿਆ ॥ ਰਹੈ ਅਤੀਤੁ

ਗੁਰਮਤਿ ਲੇ ਊਪਰਿ ਹਰਿ ਨਿਰਭਉ ਕੈ ਘਰਿ ਪਾਇਆ ॥੬॥ ਝੂਠੀ ਜਗ ਹਿਤ ਕੀ ਚਤੁਰਾਈ ॥ ਬਿਲਮ ਨ ਲਾਗੈ

ਆਵੈ ਜਾਈ ॥ ਨਾਮੁ ਵਿਸਾਰਿ ਚਲਹਿ ਅਭਿਮਾਨੀ ਉਪਜੈ ਬਿਨਸਿ ਖਪਾਇਆ ॥੭॥ ਉਪਜਹਿ ਬਿਨਸਹਿ ਬੰਧਨ

ਬੰਧੇ ॥ ਹਉਮੈ ਮਾਇਆ ਕੇ ਗਲਿ ਫੰਧੇ ॥ ਜਿਸੁ ਰਾਮ ਨਾਮੁ ਨਾਹੀ ਮਤਿ ਗੁਰਮਤਿ ਸੋ ਜਮ ਪੁਰਿ ਬੰਧਿ ਚਲਾਇਆ

॥੮॥ ਗੁਰ ਬਿਨੁ ਮੋਖ ਮੁਕਤਿ ਕਿਉ ਪਾਈਐ ॥ ਬਿਨੁ ਗੁਰ ਰਾਮ ਨਾਮੁ ਕਿਉ ਧਿਆਈਐ ॥ ਗੁਰਮਤਿ ਲੇਹੁ ਤਰਹੁ

ਭਵ ਦੁਤਰੁ ਮੁਕਤਿ ਭਏ ਸੁਖੁ ਪਾਇਆ ॥੯॥ ਗੁਰਮਤਿ ਕ੍ਰਿਸਨਿ ਗੋਵਰਧਨ ਧਾਰੇ ॥ ਗੁਰਮਤਿ ਸਾਇਰਿ ਪਾਹਣ

ਤਾਰੇ ॥ ਗੁਰਮਤਿ ਲੇਹੁ ਪਰਮ ਪਦੁ ਪਾਈਐ ਨਾਨਕ ਗੁਰਿ ਭਰਮੁ ਚੁਕਾਇਆ ॥੧੦॥ ਗੁਰਮਤਿ ਲੇਹੁ ਤਰਹੁ ਸਚੁ

ਤਾਰੀ ॥ ਆਤਮ ਚੀਨਹੁ ਰਿਦੈ ਮੁਰਾਰੀ ॥ ਜਮ ਕੇ ਫਾਹੇ ਕਾਟਹਿ ਹਰਿ ਜਪਿ ਅਕੁਲ ਨਿਰੰਜਨੁ ਪਾਇਆ ॥੧੧॥

ਗੁਰਮਤਿ ਪੰਚ ਸਖੇ ਗੁਰ ਭਾਈ ॥ ਗੁਰਮਤਿ ਅਗਨਿ ਨਿਵਾਰਿ ਸਮਾਈ ॥ ਮਨਿ ਮੁਖਿ ਨਾਮੁ ਜਪਹੁ ਜਗਜੀਵਨ

ਰਿਦ ਅੰਤਰਿ ਅਲਖੁ ਲਖਾਇਆ ॥੧੨॥ ਗੁਰਮੁਖਿ ਬੂਝੈ ਸਬਦਿ ਪਤੀਜੈ ॥ ਉਸਤਤਿ ਨਿੰਦਾ ਕਿਸ ਕੀ ਕੀਜੈ ॥

ਚੀਨਹੁ ਆਪੁ ਜਪਹੁ ਜਗਦੀਸਰੁ ਹਰਿ ਜਗੰਨਾਥੁ ਮਨਿ ਭਾਇਆ ॥੧੩॥ ਜੋ ਬ੍ਰਹਮੰਡਿ ਖੰਡਿ ਸੋ ਜਾਣਹੁ ॥

ਗੁਰਮੁਖਿ ਬੂਝਹੁ ਸਬਦਿ ਪਛਾਣਹੁ ॥ ਘਟਿ ਘਟਿ ਭੋਗੇ ਭੋਗਣਹਾਰਾ ਰਹੈ ਅਤੀਤੁ ਸਬਾਇਆ ॥੧੪॥ ਗੁਰਮਤਿ

ਬੋਲਹੁ ਹਰਿ ਜਸੁ ਸੂਚਾ ॥ ਗੁਰਮਤਿ ਆਖੀ ਦੇਖਹੁ ਊਚਾ ॥ ਸ੍ਰਵਣੀ ਨਾਮੁ ਸੁਣੈ ਹਰਿ ਬਾਣੀ ਨਾਨਕ ਹਰਿ ਰੰਗਿ

ਰੰਗਾਇਆ ॥੧੫॥੩॥੨੦॥ ਮਾਰੂ ਮਹਲਾ ੧ ॥ ਕਾਮੁ ਕ੍ਰੋਧੁ ਪਰਹਰੁ ਪਰ ਨਿੰਦਾ ॥ ਲਬੁ ਲੋਭੁ ਤਜਿ ਹੋਹੁ ਨਿਚਿੰਦਾ

॥ ਭ੍ਰਮ ਕਾ ਸੰਗਲੁ ਤੋੜਿ ਨਿਰਾਲਾ ਹਰਿ ਅੰਤਰਿ ਹਰਿ ਰਸੁ ਪਾਇਆ ॥੧॥ ਨਿਸਿ ਦਾਮਨਿ ਜਿਉ ਚਮਕਿ

ਚੰਦਾਇਣੁ ਦੇਖੈ ॥ ਅਹਿਨਿਸਿ ਜੋਤਿ ਨਿਰੰਤਰਿ ਪੇਖੈ ॥ ਆਨੰਦ ਰੂਪੁ ਅਨੂਪੁ ਸਰੂਪਾ ਗੁਰਿ ਪੂਰੈ ਦੇਖਾਇਆ ॥੨॥

ਸਤਿਗੁਰ ਮਿਲਹੁ ਆਪੇ ਪ੍ਰਭੁ ਤਾਰੇ ॥ ਸਸਿ ਘਰਿ ਸੂਰੁ ਦੀਪਕੁ ਗੈਣਾਰੇ ॥ ਦੇਖਿ ਅਦਿਸਟੁ ਰਹਹੁ ਲਿਵ ਲਾਗੀ

ਸਭੁ ਤ੍ਰਿਭਵਣਿ ਬ੍ਰਹਮੁ ਸਬਾਇਆ ॥੩॥ ਅੰਮ੍ਰਿਤ ਰਸੁ ਪਾਏ ਤ੍ਰਿਸਨਾ ਭਉ ਜਾਏ ॥ ਅਨਭਉ ਪਦੁ ਪਾਵੈ ਆਪੁ

ਗਵਾਏ ॥ ਊਚੀ ਪਦਵੀ ਊਚੋ ਊਚਾ ਨਿਰਮਲ ਸਬਦੁ ਕਮਾਇਆ ॥੪॥ ਅਦ੍ਰਿਸਟ ਅਗੋਚਰੁ ਨਾਮੁ ਅਪਾਰਾ ॥

ਅਤਿ ਰਸੁ ਮੀਠਾ ਨਾਮੁ ਪਿਆਰਾ ॥ ਨਾਨਕ ਕਉ ਜੁਗਿ ਜੁਗਿ ਹਰਿ ਜਸੁ ਦੀਜੈ ਹਰਿ ਜਪੀਐ ਅੰਤੁ ਨ ਪਾਇਆ

॥੫॥ ਅੰਤਰਿ ਨਾਮੁ ਪਰਾਪਤਿ ਹੀਰਾ ॥ ਹਰਿ ਜਪਤੇ ਮਨੁ ਮਨ ਤੇ ਧੀਰਾ ॥ ਦੁਘਟ ਘਟ ਭਉ ਭੰਜਨੁ ਪਾਈਐ

ਬਾਹੁੜਿ ਜਨਮਿ ਨ ਜਾਇਆ ॥੬॥ ਭਗਤਿ ਹੇਤਿ ਗੁਰ ਸਬਦਿ ਤਰੰਗਾ ॥ ਹਰਿ ਜਸੁ ਨਾਮੁ ਪਦਾਰਥੁ ਮੰਗਾ ॥

ਹਰਿ ਭਾਵੈ ਗੁਰ ਮੇਲਿ ਮਿਲਾਏ ਹਰਿ ਤਾਰੇ ਜਗਤੁ ਸਬਾਇਆ ॥੭॥ ਜਿਨਿ ਜਪੁ ਜਪਿਓ ਸਤਿਗੁਰ ਮਤਿ ਵਾ ਕੇ ॥

ਜਮਕੰਕਰ ਕਾਲੁ ਸੇਵਕ ਪਗ ਤਾ ਕੇ ॥ ਊਤਮ ਸੰਗਤਿ ਗਤਿ ਮਿਤਿ ਊਤਮ ਜਗੁ ਭਉਜਲੁ ਪਾਰਿ ਤਰਾਇਆ ॥੮॥

ਇਹੁ ਭਵਜਲੁ ਜਗਤੁ ਸਬਦਿ ਗੁਰ ਤਰੀਐ ॥ ਅੰਤਰ ਕੀ ਦੁਬਿਧਾ ਅੰਤਰਿ ਜਰੀਐ ॥ ਪੰਚ ਬਾਣ ਲੇ ਜਮ ਕਉ ਮਾਰੈ

ਗਗਨੰਤਰਿ ਧਣਖੁ ਚੜਾਇਆ ॥੯॥ ਸਾਕਤ ਨਰਿ ਸਬਦ ਸੁਰਤਿ ਕਿਉ ਪਾਈਐ ॥ ਸਬਦੁ ਸੁਰਤਿ ਬਿਨੁ

ਆਈਐ ਜਾਈਐ ॥ ਨਾਨਕ ਗੁਰਮੁਖਿ ਮੁਕਤਿ ਪਰਾਇਣੁ ਹਰਿ ਪੂਰੈ ਭਾਗਿ ਮਿਲਾਇਆ ॥੧੦॥ ਨਿਰਭਉ

ਸਤਿਗੁਰੁ ਹੈ ਰਖਵਾਲਾ ॥ ਭਗਤਿ ਪਰਾਪਤਿ ਗੁਰ ਗੋਪਾਲਾ ॥ ਧੁਨਿ ਅਨੰਦ ਅਨਾਹਦੁ ਵਾਜੈ ਗੁਰ ਸਬਦਿ ਨਿਰੰਜਨੁ

ਪਾਇਆ ॥੧੧॥ ਨਿਰਭਉ ਸੋ ਸਿਰਿ ਨਾਹੀ ਲੇਖਾ ॥ ਆਪਿ ਅਲੇਖੁ ਕੁਦਰਤਿ ਹੈ ਦੇਖਾ ॥ ਆਪਿ ਅਤੀਤੁ ਅਜੋਨੀ

ਸੰਭਉ ਨਾਨਕ ਗੁਰਮਤਿ ਸੋ ਪਾਇਆ ॥੧੨॥ ਅੰਤਰ ਕੀ ਗਤਿ ਸਤਿਗੁਰੁ ਜਾਣੈ ॥ ਸੋ ਨਿਰਭਉ ਗੁਰ ਸਬਦਿ

ਪਛਾਣੈ ॥ ਅੰਤਰੁ ਦੇਖਿ ਨਿਰੰਤਰਿ ਬੂਝੈ ਅਨਤ ਨ ਮਨੁ ਡੋਲਾਇਆ ॥੧੩॥ ਨਿਰਭਉ ਸੋ ਅਭ ਅੰਤਰਿ ਵਸਿਆ ॥

ਅਹਿਨਿਸਿ ਨਾਮਿ ਨਿਰੰਜਨ ਰਸਿਆ ॥ ਨਾਨਕ ਹਰਿ ਜਸੁ ਸੰਗਤਿ ਪਾਈਐ ਹਰਿ ਸਹਜੇ ਸਹਜਿ ਮਿਲਾਇਆ

॥੧੪॥ ਅੰਤਰਿ ਬਾਹਰਿ ਸੋ ਪ੍ਰਭੁ ਜਾਣੈ ॥ ਰਹੈ ਅਲਿਪਤੁ ਚਲਤੇ ਘਰਿ ਆਣੈ ॥ ਊਪਰਿ ਆਦਿ ਸਰਬ ਤਿਹੁ

ਲੋਈ ਸਚੁ ਨਾਨਕ ਅੰਮ੍ਰਿਤ ਰਸੁ ਪਾਇਆ ॥੧੫॥੪॥੨੧॥ ਮਾਰੂ ਮਹਲਾ ੧ ॥ ਕੁਦਰਤਿ ਕਰਨੈਹਾਰ ਅਪਾਰਾ

॥ ਕੀਤੇ ਕਾ ਨਾਹੀ ਕਿਹੁ ਚਾਰਾ ॥ ਜੀਅ ਉਪਾਇ ਰਿਜਕੁ ਦੇ ਆਪੇ ਸਿਰਿ ਸਿਰਿ ਹੁਕਮੁ ਚਲਾਇਆ ॥੧॥ ਹੁਕਮੁ

ਚਲਾਇ ਰਹਿਆ ਭਰਪੂਰੇ ॥ ਕਿਸੁ ਨੇੜੈ ਕਿਸੁ ਆਖਾਂ ਦੂਰੇ ॥ ਗੁਪਤ ਪ੍ਰਗਟ ਹਰਿ ਘਟਿ ਘਟਿ ਦੇਖਹੁ ਵਰਤੈ ਤਾਕੁ

ਸਬਾਇਆ ॥੨॥ ਜਿਸ ਕਉ ਮੇਲੇ ਸੁਰਤਿ ਸਮਾਏ ॥ ਗੁਰ ਸਬਦੀ ਹਰਿ ਨਾਮੁ ਧਿਆਏ ॥ ਆਨਦ ਰੂਪ ਅਨੂਪ

ਅਗੋਚਰ ਗੁਰ ਮਿਲਿਐ ਭਰਮੁ ਜਾਇਆ ॥੩॥ ਮਨ ਤਨ ਧਨ ਤੇ ਨਾਮੁ ਪਿਆਰਾ ॥ ਅੰਤਿ ਸਖਾਈ ਚਲਣਵਾਰਾ ॥

ਮੋਹ ਪਸਾਰ ਨਹੀ ਸੰਗਿ ਬੇਲੀ ਬਿਨੁ ਹਰਿ ਗੁਰ ਕਿਨਿ ਸੁਖੁ ਪਾਇਆ ॥੪॥ ਜਿਸ ਕਉ ਨਦਰਿ ਕਰੇ ਗੁਰੁ ਪੂਰਾ

॥ ਸਬਦਿ ਮਿਲਾਏ ਗੁਰਮਤਿ ਸੂਰਾ ॥ ਨਾਨਕ ਗੁਰ ਕੇ ਚਰਨ ਸਰੇਵਹੁ ਜਿਨਿ ਭੂਲਾ ਮਾਰਗਿ ਪਾਇਆ ॥੫॥

ਸੰਤ ਜਨਾਂ ਹਰਿ ਧਨੁ ਜਸੁ ਪਿਆਰਾ ॥ ਗੁਰਮਤਿ ਪਾਇਆ ਨਾਮੁ ਤੁਮਾਰਾ ॥ ਜਾਚਿਕੁ ਸੇਵ ਕਰੇ ਦਰਿ ਹਰਿ ਕੈ ਹਰਿ

ਦਰਗਹ ਜਸੁ ਗਾਇਆ ॥੬॥ ਸਤਿਗੁਰੁ ਮਿਲੈ ਤ ਮਹਲਿ ਬੁਲਾਏ ॥ ਸਾਚੀ ਦਰਗਹ ਗਤਿ ਪਤਿ ਪਾਏ ॥ ਸਾਕਤ

ਠਉਰ ਨਾਹੀ ਹਰਿ ਮੰਦਰ ਜਨਮ ਮਰੈ ਦੁਖੁ ਪਾਇਆ ॥੭॥ ਸੇਵਹੁ ਸਤਿਗੁਰ ਸਮੁੰਦੁ ਅਥਾਹਾ ॥ ਪਾਵਹੁ ਨਾਮੁ ਰਤਨੁ

ਧਨੁ ਲਾਹਾ ॥ ਬਿਖਿਆ ਮਲੁ ਜਾਇ ਅੰਮ੍ਰਿਤ ਸਰਿ ਨਾਵਹੁ ਗੁਰ ਸਰ ਸੰਤੋਖੁ ਪਾਇਆ ॥੮॥ ਸਤਿਗੁਰ ਸੇਵਹੁ ਸੰਕ

ਨ ਕੀਜੈ ॥ ਆਸਾ ਮਾਹਿ ਨਿਰਾਸੁ ਰਹੀਜੈ ॥ ਸੰਸਾ ਦੂਖ ਬਿਨਾਸਨੁ ਸੇਵਹੁ ਫਿਰਿ ਬਾਹੁੜਿ ਰੋਗੁ ਨ ਲਾਇਆ ॥੯॥

ਸਾਚੇ ਭਾਵੈ ਤਿਸੁ ਵਡੀਆਏ ॥ ਕਉਨੁ ਸੁ ਦੂਜਾ ਤਿਸੁ ਸਮਝਾਏ ॥ ਹਰਿ ਗੁਰ ਮੂਰਤਿ ਏਕਾ ਵਰਤੈ ਨਾਨਕ ਹਰਿ ਗੁਰ

ਭਾਇਆ ॥੧੦॥ ਵਾਚਹਿ ਪੁਸਤਕ ਵੇਦ ਪੁਰਾਨਾਂ ॥ ਇਕ ਬਹਿ ਸੁਨਹਿ ਸੁਨਾਵਹਿ ਕਾਨਾਂ ॥ ਅਜਗਰ ਕਪਟੁ

ਕਹਹੁ ਕਿਉ ਖੁਲੈੑ ਬਿਨੁ ਸਤਿਗੁਰ ਤਤੁ ਨ ਪਾਇਆ ॥੧੧॥ ਕਰਹਿ ਬਿਭੂਤਿ ਲਗਾਵਹਿ ਭਸਮੈ ॥ ਅੰਤਰਿ ਕ੍ਰੋਧੁ

ਚੰਡਾਲੁ ਸੁ ਹਉਮੈ ॥ ਪਾਖੰਡ ਕੀਨੇ ਜੋਗੁ ਨ ਪਾਈਐ ਬਿਨੁ ਸਤਿਗੁਰ ਅਲਖੁ ਨ ਪਾਇਆ ॥੧੨॥ ਤੀਰਥ ਵਰਤ

ਨੇਮ ਕਰਹਿ ਉਦਿਆਨਾ ॥ ਜਤੁ ਸਤੁ ਸੰਜਮੁ ਕਥਹਿ ਗਿਆਨਾ ॥ ਰਾਮ ਨਾਮ ਬਿਨੁ ਕਿਉ ਸੁਖੁ ਪਾਈਐ ਬਿਨੁ

ਸਤਿਗੁਰ ਭਰਮੁ ਨ ਜਾਇਆ ॥੧੩॥ ਨਿਉਲੀ ਕਰਮ ਭੁਇਅੰਗਮ ਭਾਠੀ ॥ ਰੇਚਕ ਕੁੰਭਕ ਪੂਰਕ ਮਨ ਹਾਠੀ ॥

ਪਾਖੰਡ ਧਰਮੁ ਪ੍ਰੀਤਿ ਨਹੀ ਹਰਿ ਸਉ ਗੁਰ ਸਬਦ ਮਹਾ ਰਸੁ ਪਾਇਆ ॥੧੪॥ ਕੁਦਰਤਿ ਦੇਖਿ ਰਹੇ ਮਨੁ

ਮਾਨਿਆ ॥ ਗੁਰ ਸਬਦੀ ਸਭੁ ਬ੍ਰਹਮੁ ਪਛਾਨਿਆ ॥ ਨਾਨਕ ਆਤਮ ਰਾਮੁ ਸਬਾਇਆ ਗੁਰ ਸਤਿਗੁਰ ਅਲਖੁ

ਲਖਾਇਆ ॥੧੫॥੫॥੨੨॥

ਮਾਰੂ ਸੋਲਹੇ ਮਹਲਾ ੩      ੴ ਸਤਿਗੁਰ ਪ੍ਰਸਾਦਿ ॥

ਹੁਕਮੀ ਸਹਜੇ ਸ੍ਰਿਸਟਿ ਉਪਾਈ ॥ ਕਰਿ ਕਰਿ ਵੇਖੈ ਅਪਣੀ ਵਡਿਆਈ ॥ ਆਪੇ ਕਰੇ ਕਰਾਏ ਆਪੇ ਹੁਕਮੇ

ਰਹਿਆ ਸਮਾਈ ਹੇ ॥੧॥ ਮਾਇਆ ਮੋਹੁ ਜਗਤੁ ਗੁਬਾਰਾ ॥ ਗੁਰਮੁਖਿ ਬੂਝੈ ਕੋ ਵੀਚਾਰਾ ॥ ਆਪੇ ਨਦਰਿ ਕਰੇ

ਸੋ ਪਾਏ ਆਪੇ ਮੇਲਿ ਮਿਲਾਈ ਹੇ ॥੨॥ ਆਪੇ ਮੇਲੇ ਦੇ ਵਡਿਆਈ ॥ ਗੁਰ ਪਰਸਾਦੀ ਕੀਮਤਿ ਪਾਈ ॥ ਮਨਮੁਖਿ

ਬਹੁਤੁ ਫਿਰੈ ਬਿਲਲਾਦੀ ਦੂਜੈ ਭਾਇ ਖੁਆਈ ਹੇ ॥੩॥ ਹਉਮੈ ਮਾਇਆ ਵਿਚੇ ਪਾਈ ॥ ਮਨਮੁਖ ਭੂਲੇ ਪਤਿ

ਗਵਾਈ ॥ ਗੁਰਮੁਖਿ ਹੋਵੈ ਸੋ ਨਾਇ ਰਾਚੈ ਸਾਚੈ ਰਹਿਆ ਸਮਾਈ ਹੇ ॥੪॥ ਗੁਰ ਤੇ ਗਿਆਨੁ ਨਾਮ ਰਤਨੁ

ਪਾਇਆ ॥ ਮਨਸਾ ਮਾਰਿ ਮਨ ਮਾਹਿ ਸਮਾਇਆ ॥ ਆਪੇ ਖੇਲ ਕਰੇ ਸਭਿ ਕਰਤਾ ਆਪੇ ਦੇਇ ਬੁਝਾਈ ਹੇ ॥੫॥

ਸਤਿਗੁਰੁ ਸੇਵੇ ਆਪੁ ਗਵਾਏ ॥ ਮਿਲਿ ਪ੍ਰੀਤਮ ਸਬਦਿ ਸੁਖੁ ਪਾਏ ॥ ਅੰਤਰਿ ਪਿਆਰੁ ਭਗਤੀ ਰਾਤਾ ਸਹਜਿ ਮਤੇ

ਬਣਿ ਆਈ ਹੇ ॥੬॥ ਦੂਖ ਨਿਵਾਰਣੁ ਗੁਰ ਤੇ ਜਾਤਾ ॥ ਆਪਿ ਮਿਲਿਆ ਜਗਜੀਵਨੁ ਦਾਤਾ ॥ ਜਿਸ ਨੋ ਲਾਏ ਸੋਈ

ਬੂਝੈ ਭਉ ਭਰਮੁ ਸਰੀਰਹੁ ਜਾਈ ਹੇ ॥੭॥ ਆਪੇ ਗੁਰਮੁਖਿ ਆਪੇ ਦੇਵੈ ॥ ਸਚੈ ਸਬਦਿ ਸਤਿਗੁਰੁ ਸੇਵੈ ॥ ਜਰਾ ਜਮੁ

ਤਿਸੁ ਜੋਹਿ ਨ ਸਾਕੈ ਸਾਚੇ ਸਿਉ ਬਣਿ ਆਈ ਹੇ ॥੮॥ ਤ੍ਰਿਸਨਾ ਅਗਨਿ ਜਲੈ ਸੰਸਾਰਾ ॥ ਜਲਿ ਜਲਿ ਖਪੈ ਬਹੁਤੁ

ਵਿਕਾਰਾ ॥ ਮਨਮੁਖੁ ਠਉਰ ਨ ਪਾਏ ਕਬਹੂ ਸਤਿਗੁਰ ਬੂਝ ਬੁਝਾਈ ਹੇ ॥੯॥ ਸਤਿਗੁਰੁ ਸੇਵਨਿ ਸੇ ਵਡਭਾਗੀ ॥

ਸਾਚੈ ਨਾਮਿ ਸਦਾ ਲਿਵ ਲਾਗੀ ॥ ਅੰਤਰਿ ਨਾਮੁ ਰਵਿਆ ਨਿਹਕੇਵਲੁ ਤ੍ਰਿਸਨਾ ਸਬਦਿ ਬੁਝਾਈ ਹੇ ॥੧੦॥ ਸਚਾ

ਸਬਦੁ ਸਚੀ ਹੈ ਬਾਣੀ ॥ ਗੁਰਮੁਖਿ ਵਿਰਲੈ ਕਿਨੈ ਪਛਾਣੀ ॥ ਸਚੇ ਸਬਦਿ ਰਤੇ ਬੈਰਾਗੀ ਆਵਣੁ ਜਾਣੁ ਰਹਾਈ ਹੇ

॥੧੧॥ ਸਬਦੁ ਬੁਝੈ ਸੋ ਮੈਲੁ ਚੁਕਾਏ ॥ ਨਿਰਮਲ ਨਾਮੁ ਵਸੈ ਮਨਿ ਆਏ ॥ ਸਤਿਗੁਰੁ ਅਪਣਾ ਸਦ ਹੀ ਸੇਵਹਿ

ਹਉਮੈ ਵਿਚਹੁ ਜਾਈ ਹੇ ॥੧੨॥ ਗੁਰ ਤੇ ਬੂਝੈ ਤਾ ਦਰੁ ਸੂਝੈ ॥ ਨਾਮ ਵਿਹੂਣਾ ਕਥਿ ਕਥਿ ਲੂਝੈ ॥ ਸਤਿਗੁਰ ਸੇਵੇ

ਕੀ ਵਡਿਆਈ ਤ੍ਰਿਸਨਾ ਭੂਖ ਗਵਾਈ ਹੇ ॥੧੩॥ ਆਪੇ ਆਪਿ ਮਿਲੈ ਤਾ ਬੂਝੈ ॥ ਗਿਆਨ ਵਿਹੂਣਾ ਕਿਛੂ ਨ

ਸੂਝੈ ॥ ਗੁਰ ਕੀ ਦਾਤਿ ਸਦਾ ਮਨ ਅੰਤਰਿ ਬਾਣੀ ਸਬਦਿ ਵਜਾਈ ਹੇ ॥੧੪॥ ਜੋ ਧੁਰਿ ਲਿਖਿਆ ਸੁ ਕਰਮ

ਕਮਾਇਆ ॥ ਕੋਇ ਨ ਮੇਟੈ ਧੁਰਿ ਫੁਰਮਾਇਆ ॥ ਸਤਸੰਗਤਿ ਮਹਿ ਤਿਨ ਹੀ ਵਾਸਾ ਜਿਨ ਕਉ ਧੁਰਿ ਲਿਖਿ ਪਾਈ

ਹੇ ॥੧੫॥ ਅਪਣੀ ਨਦਰਿ ਕਰੇ ਸੋ ਪਾਏ ॥ ਸਚੈ ਸਬਦਿ ਤਾੜੀ ਚਿਤੁ ਲਾਏ ॥ ਨਾਨਕ ਦਾਸੁ ਕਹੈ ਬੇਨੰਤੀ

ਭੀਖਿਆ ਨਾਮੁ ਦਰਿ ਪਾਈ ਹੇ ॥੧੬॥੧॥ ਮਾਰੂ ਮਹਲਾ ੩ ॥ ਏਕੋ ਏਕੁ ਵਰਤੈ ਸਭੁ ਸੋਈ ॥ ਗੁਰਮੁਖਿ

ਵਿਰਲਾ ਬੂਝੈ ਕੋਈ ॥ ਏਕੋ ਰਵਿ ਰਹਿਆ ਸਭ ਅੰਤਰਿ ਤਿਸੁ ਬਿਨੁ ਅਵਰੁ ਨ ਕੋਈ ਹੇ ॥੧॥ ਲਖ ਚਉਰਾਸੀਹ

ਜੀਅ ਉਪਾਏ ॥ ਗਿਆਨੀ ਧਿਆਨੀ ਆਖਿ ਸੁਣਾਏ ॥ ਸਭਨਾ ਰਿਜਕੁ ਸਮਾਹੇ ਆਪੇ ਕੀਮਤਿ ਹੋਰ ਨ ਹੋਈ ਹੇ

॥੨॥ ਮਾਇਆ ਮੋਹੁ ਅੰਧੁ ਅੰਧਾਰਾ ॥ ਹਉਮੈ ਮੇਰਾ ਪਸਰਿਆ ਪਾਸਾਰਾ ॥ ਅਨਦਿਨੁ ਜਲਤ ਰਹੈ ਦਿਨੁ ਰਾਤੀ

ਗੁਰ ਬਿਨੁ ਸਾਂਤਿ ਨ ਹੋਈ ਹੇ ॥੩॥ ਆਪੇ ਜੋੜਿ ਵਿਛੋੜੇ ਆਪੇ ॥ ਆਪੇ ਥਾਪਿ ਉਥਾਪੇ ਆਪੇ ॥ ਸਚਾ ਹੁਕਮੁ ਸਚਾ

ਪਾਸਾਰਾ ਹੋਰਨਿ ਹੁਕਮੁ ਨ ਹੋਈ ਹੇ ॥੪॥ ਆਪੇ ਲਾਇ ਲਏ ਸੋ ਲਾਗੈ ॥ ਗੁਰ ਪਰਸਾਦੀ ਜਮ ਕਾ ਭਉ ਭਾਗੈ ॥

ਅੰਤਰਿ ਸਬਦੁ ਸਦਾ ਸੁਖਦਾਤਾ ਗੁਰਮੁਖਿ ਬੂਝੈ ਕੋਈ ਹੇ ॥੫॥ ਆਪੇ ਮੇਲੇ ਮੇਲਿ ਮਿਲਾਏ ॥ ਪੁਰਬਿ ਲਿਖਿਆ

ਸੋ ਮੇਟਣਾ ਨ ਜਾਏ ॥ ਅਨਦਿਨੁ ਭਗਤਿ ਕਰੇ ਦਿਨੁ ਰਾਤੀ ਗੁਰਮੁਖਿ ਸੇਵਾ ਹੋਈ ਹੇ ॥੬॥ ਸਤਿਗੁਰੁ ਸੇਵਿ ਸਦਾ

ਸੁਖੁ ਜਾਤਾ ॥ ਆਪੇ ਆਇ ਮਿਲਿਆ ਸਭਨਾ ਕਾ ਦਾਤਾ ॥ ਹਉਮੈ ਮਾਰਿ ਤ੍ਰਿਸਨਾ ਅਗਨਿ ਨਿਵਾਰੀ ਸਬਦੁ ਚੀਨਿ

ਸੁਖੁ ਹੋਈ ਹੇ ॥੭॥ ਕਾਇਆ ਕੁਟੰਬੁ ਮੋਹੁ ਨ ਬੂਝੈ ॥ ਗੁਰਮੁਖਿ ਹੋਵੈ ਤ ਆਖੀ ਸੂਝੈ ॥ ਅਨਦਿਨੁ ਨਾਮੁ ਰਵੈ ਦਿਨੁ

ਰਾਤੀ ਮਿਲਿ ਪ੍ਰੀਤਮ ਸੁਖੁ ਹੋਈ ਹੇ ॥੮॥ ਮਨਮੁਖ ਧਾਤੁ ਦੂਜੈ ਹੈ ਲਾਗਾ ॥ ਜਨਮਤ ਕੀ ਨ ਮੂਓ ਆਭਾਗਾ ॥

ਆਵਤ ਜਾਤ ਬਿਰਥਾ ਜਨਮੁ ਗਵਾਇਆ ਬਿਨੁ ਗੁਰ ਮੁਕਤਿ ਨ ਹੋਈ ਹੇ ॥੯॥ ਕਾਇਆ ਕੁਸੁਧ ਹਉਮੈ ਮਲੁ

ਲਾਈ ॥ ਜੇ ਸਉ ਧੋਵਹਿ ਤਾ ਮੈਲੁ ਨ ਜਾਈ ॥ ਸਬਦਿ ਧੋਪੈ ਤਾ ਹਛੀ ਹੋਵੈ ਫਿਰਿ ਮੈਲੀ ਮੂਲਿ ਨ ਹੋਈ ਹੇ ॥੧੦॥

ਪੰਚ ਦੂਤ ਕਾਇਆ ਸੰਘਾਰਹਿ ॥ ਮਰਿ ਮਰਿ ਜੰਮਹਿ ਸਬਦੁ ਨ ਵੀਚਾਰਹਿ ॥ ਅੰਤਰਿ ਮਾਇਆ ਮੋਹ ਗੁਬਾਰਾ ਜਿਉ

ਸੁਪਨੈ ਸੁਧਿ ਨ ਹੋਈ ਹੇ ॥੧੧॥ ਇਕਿ ਪੰਚਾ ਮਾਰਿ ਸਬਦਿ ਹੈ ਲਾਗੇ ॥ ਸਤਿਗੁਰੁ ਆਇ ਮਿਲਿਆ ਵਡਭਾਗੇ ॥

ਅੰਤਰਿ ਸਾਚੁ ਰਵਹਿ ਰੰਗਿ ਰਾਤੇ ਸਹਜਿ ਸਮਾਵੈ ਸੋਈ ਹੇ ॥੧੨॥ ਗੁਰ ਕੀ ਚਾਲ ਗੁਰੂ ਤੇ ਜਾਪੈ ॥ ਪੂਰਾ ਸੇਵਕੁ

ਸਬਦਿ ਸਿਞਾਪੈ ॥ ਸਦਾ ਸਬਦੁ ਰਵੈ ਘਟ ਅੰਤਰਿ ਰਸਨਾ ਰਸੁ ਚਾਖੈ ਸਚੁ ਸੋਈ ਹੇ ॥੧੩॥ ਹਉਮੈ ਮਾਰੇ ਸਬਦਿ

ਨਿਵਾਰੇ ॥ ਹਰਿ ਕਾ ਨਾਮੁ ਰਖੈ ਉਰਿ ਧਾਰੇ ॥ ਏਕਸੁ ਬਿਨੁ ਹਉ ਹੋਰੁ ਨ ਜਾਣਾ ਸਹਜੇ ਹੋਇ ਸੁ ਹੋਈ ਹੇ ॥੧੪॥

ਬਿਨੁ ਸਤਿਗੁਰ ਸਹਜੁ ਕਿਨੈ ਨਹੀ ਪਾਇਆ ॥ ਗੁਰਮੁਖਿ ਬੂਝੈ ਸਚਿ ਸਮਾਇਆ ॥ ਸਚਾ ਸੇਵਿ ਸਬਦਿ ਸਚ ਰਾਤੇ

ਹਉਮੈ ਸਬਦੇ ਖੋਈ ਹੇ ॥੧੫॥ ਆਪੇ ਗੁਣਦਾਤਾ ਬੀਚਾਰੀ ॥ ਗੁਰਮੁਖਿ ਦੇਵਹਿ ਪਕੀ ਸਾਰੀ ॥ ਨਾਨਕ ਨਾਮਿ

ਸਮਾਵਹਿ ਸਾਚੈ ਸਾਚੇ ਤੇ ਪਤਿ ਹੋਈ ਹੇ ॥੧੬॥੨॥ ਮਾਰੂ ਮਹਲਾ ੩ ॥ ਜਗਜੀਵਨੁ ਸਾਚਾ ਏਕੋ ਦਾਤਾ ॥ ਗੁਰ

ਸੇਵਾ ਤੇ ਸਬਦਿ ਪਛਾਤਾ ॥ ਏਕੋ ਅਮਰੁ ਏਕਾ ਪਤਿਸਾਹੀ ਜੁਗੁ ਜੁਗੁ ਸਿਰਿ ਕਾਰ ਬਣਾਈ ਹੇ ॥੧॥ ਸੋ ਜਨੁ ਨਿਰਮਲੁ

ਜਿਨਿ ਆਪੁ ਪਛਾਤਾ ॥ ਆਪੇ ਆਇ ਮਿਲਿਆ ਸੁਖਦਾਤਾ ॥ ਰਸਨਾ ਸਬਦਿ ਰਤੀ ਗੁਣ ਗਾਵੈ ਦਰਿ ਸਾਚੈ ਪਤਿ

ਪਾਈ ਹੇ ॥੨॥ ਗੁਰਮੁਖਿ ਨਾਮਿ ਮਿਲੈ ਵਡਿਆਈ ॥ ਮਨਮੁਖਿ ਨਿੰਦਕਿ ਪਤਿ ਗਵਾਈ ॥ ਨਾਮਿ ਰਤੇ ਪਰਮ ਹੰਸ

ਬੈਰਾਗੀ ਨਿਜ ਘਰਿ ਤਾੜੀ ਲਾਈ ਹੇ ॥੩॥ ਸਬਦਿ ਮਰੈ ਸੋਈ ਜਨੁ ਪੂਰਾ ॥ ਸਤਿਗੁਰੁ ਆਖਿ ਸੁਣਾਏ ਸੂਰਾ ॥

ਕਾਇਆ ਅੰਦਰਿ ਅੰਮ੍ਰਿਤ ਸਰੁ ਸਾਚਾ ਮਨੁ ਪੀਵੈ ਭਾਇ ਸੁਭਾਈ ਹੇ ॥੪॥ ਪੜਿ ਪੰਡਿਤੁ ਅਵਰਾ ਸਮਝਾਏ ॥ ਘਰ

ਜਲਤੇ ਕੀ ਖਬਰਿ ਨ ਪਾਏ ॥ ਬਿਨੁ ਸਤਿਗੁਰ ਸੇਵੇ ਨਾਮੁ ਨ ਪਾਈਐ ਪੜਿ ਥਾਕੇ ਸਾਂਤਿ ਨ ਆਈ ਹੇ ॥੫॥ ਇਕਿ

ਭਸਮ ਲਗਾਇ ਫਿਰਹਿ ਭੇਖਧਾਰੀ ॥ ਬਿਨੁ ਸਬਦੈ ਹਉਮੈ ਕਿਨਿ ਮਾਰੀ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ

ਭਰਮਿ ਭੇਖਿ ਭਰਮਾਈ ਹੇ ॥੬॥ ਇਕਿ ਗ੍ਰਿਹ ਕੁਟੰਬ ਮਹਿ ਸਦਾ ਉਦਾਸੀ ॥ ਸਬਦਿ ਮੁਏ ਹਰਿ ਨਾਮਿ ਨਿਵਾਸੀ ॥

ਅਨਦਿਨੁ ਸਦਾ ਰਹਹਿ ਰੰਗਿ ਰਾਤੇ ਭੈ ਭਾਇ ਭਗਤਿ ਚਿਤੁ ਲਾਈ ਹੇ ॥੭॥ ਮਨਮੁਖੁ ਨਿੰਦਾ ਕਰਿ ਕਰਿ ਵਿਗੁਤਾ ॥

ਅੰਤਰਿ ਲੋਭੁ ਭਉਕੈ ਜਿਸੁ ਕੁਤਾ ॥ ਜਮਕਾਲੁ ਤਿਸੁ ਕਦੇ ਨ ਛੋਡੈ ਅੰਤਿ ਗਇਆ ਪਛੁਤਾਈ ਹੇ ॥੮॥ ਸਚੈ ਸਬਦਿ

ਸਚੀ ਪਤਿ ਹੋਈ ॥ ਬਿਨੁ ਨਾਵੈ ਮੁਕਤਿ ਨ ਪਾਵੈ ਕੋਈ ॥ ਬਿਨੁ ਸਤਿਗੁਰ ਕੋ ਨਾਉ ਨ ਪਾਏ ਪ੍ਰਭਿ ਐਸੀ ਬਣਤ

ਬਣਾਈ ਹੇ ॥੯॥ ਇਕਿ ਸਿਧ ਸਾਧਿਕ ਬਹੁਤੁ ਵੀਚਾਰੀ ॥ ਇਕਿ ਅਹਿਨਿਸਿ ਨਾਮਿ ਰਤੇ ਨਿਰੰਕਾਰੀ ॥ ਜਿਸ ਨੋ

ਆਪਿ ਮਿਲਾਏ ਸੋ ਬੂਝੈ ਭਗਤਿ ਭਾਇ ਭਉ ਜਾਈ ਹੇ ॥੧੦॥ ਇਸਨਾਨੁ ਦਾਨੁ ਕਰਹਿ ਨਹੀ ਬੂਝਹਿ ॥ ਇਕਿ

ਮਨੂਆ ਮਾਰਿ ਮਨੈ ਸਿਉ ਲੂਝਹਿ ॥ ਸਾਚੈ ਸਬਦਿ ਰਤੇ ਇਕ ਰੰਗੀ ਸਾਚੈ ਸਬਦਿ ਮਿਲਾਈ ਹੇ ॥੧੧॥ ਆਪੇ

ਸਿਰਜੇ ਦੇ ਵਡਿਆਈ ॥ ਆਪੇ ਭਾਣੈ ਦੇਇ ਮਿਲਾਈ ॥ ਆਪੇ ਨਦਰਿ ਕਰੇ ਮਨਿ ਵਸਿਆ ਮੇਰੈ ਪ੍ਰਭਿ ਇਉ

ਫੁਰਮਾਈ ਹੇ ॥੧੨॥ ਸਤਿਗੁਰੁ ਸੇਵਹਿ ਸੇ ਜਨ ਸਾਚੇ ॥ ਮਨਮੁਖ ਸੇਵਿ ਨ ਜਾਣਨਿ ਕਾਚੇ ॥ ਆਪੇ ਕਰਤਾ ਕਰਿ

ਕਰਿ ਵੇਖੈ ਜਿਉ ਭਾਵੈ ਤਿਉ ਲਾਈ ਹੇ ॥੧੩॥ ਜੁਗਿ ਜੁਗਿ ਸਾਚਾ ਏਕੋ ਦਾਤਾ ॥ ਪੂਰੈ ਭਾਗਿ ਗੁਰ ਸਬਦੁ ਪਛਾਤਾ

॥ ਸਬਦਿ ਮਿਲੇ ਸੇ ਵਿਛੁੜੇ ਨਾਹੀ ਨਦਰੀ ਸਹਜਿ ਮਿਲਾਈ ਹੇ ॥੧੪॥ ਹਉਮੈ ਮਾਇਆ ਮੈਲੁ ਕਮਾਇਆ ॥

ਮਰਿ ਮਰਿ ਜੰਮਹਿ ਦੂਜਾ ਭਾਇਆ ॥ ਬਿਨੁ ਸਤਿਗੁਰ ਸੇਵੇ ਮੁਕਤਿ ਨ ਹੋਈ ਮਨਿ ਦੇਖਹੁ ਲਿਵ ਲਾਈ ਹੇ ॥੧੫॥

ਜੋ ਤਿਸੁ ਭਾਵੈ ਸੋਈ ਕਰਸੀ ॥ ਆਪਹੁ ਹੋਆ ਨਾ ਕਿਛੁ ਹੋਸੀ ॥ ਨਾਨਕ ਨਾਮੁ ਮਿਲੈ ਵਡਿਆਈ ਦਰਿ ਸਾਚੈ ਪਤਿ

ਪਾਈ ਹੇ ॥੧੬॥੩॥ ਮਾਰੂ ਮਹਲਾ ੩ ॥ ਜੋ ਆਇਆ ਸੋ ਸਭੁ ਕੋ ਜਾਸੀ ॥ ਦੂਜੈ ਭਾਇ ਬਾਧਾ ਜਮ ਫਾਸੀ ॥

ਸਤਿਗੁਰਿ ਰਾਖੇ ਸੇ ਜਨ ਉਬਰੇ ਸਾਚੇ ਸਾਚਿ ਸਮਾਈ ਹੇ ॥੧॥ ਆਪੇ ਕਰਤਾ ਕਰਿ ਕਰਿ ਵੇਖੈ ॥ ਜਿਸ ਨੋ ਨਦਰਿ

ਕਰੇ ਸੋਈ ਜਨੁ ਲੇਖੈ ॥ ਗੁਰਮੁਖਿ ਗਿਆਨੁ ਤਿਸੁ ਸਭੁ ਕਿਛੁ ਸੂਝੈ ਅਗਿਆਨੀ ਅੰਧੁ ਕਮਾਈ ਹੇ ॥੨॥ ਮਨਮੁਖ

ਸਹਸਾ ਬੂਝ ਨ ਪਾਈ ॥ ਮਰਿ ਮਰਿ ਜੰਮੈ ਜਨਮੁ ਗਵਾਈ ॥ ਗੁਰਮੁਖਿ ਨਾਮਿ ਰਤੇ ਸੁਖੁ ਪਾਇਆ ਸਹਜੇ ਸਾਚਿ

ਸਮਾਈ ਹੇ ॥੩॥ ਧੰਧੈ ਧਾਵਤ ਮਨੁ ਭਇਆ ਮਨੂਰਾ ॥ ਫਿਰਿ ਹੋਵੈ ਕੰਚਨੁ ਭੇਟੈ ਗੁਰੁ ਪੂਰਾ ॥ ਆਪੇ ਬਖਸਿ ਲਏ

ਸੁਖੁ ਪਾਏ ਪੂਰੈ ਸਬਦਿ ਮਿਲਾਈ ਹੇ ॥੪॥ ਦੁਰਮਤਿ ਝੂਠੀ ਬੁਰੀ ਬੁਰਿਆਰਿ ॥ ਅਉਗਣਿਆਰੀ ਅਉਗਣਿਆਰਿ

॥ ਕਚੀ ਮਤਿ ਫੀਕਾ ਮੁਖਿ ਬੋਲੈ ਦੁਰਮਤਿ ਨਾਮੁ ਨ ਪਾਈ ਹੇ ॥੫॥ ਅਉਗਣਿਆਰੀ ਕੰਤ ਨ ਭਾਵੈ ॥ ਮਨ ਕੀ ਜੂਠੀ

ਜੂਠੁ ਕਮਾਵੈ ॥ ਪਿਰ ਕਾ ਸਾਉ ਨ ਜਾਣੈ ਮੂਰਖਿ ਬਿਨੁ ਗੁਰ ਬੂਝ ਨ ਪਾਈ ਹੇ ॥੬॥ ਦੁਰਮਤਿ ਖੋਟੀ ਖੋਟੁ ਕਮਾਵੈ ॥

ਸੀਗਾਰੁ ਕਰੇ ਪਿਰ ਖਸਮ ਨ ਭਾਵੈ ॥ ਗੁਣਵੰਤੀ ਸਦਾ ਪਿਰੁ ਰਾਵੈ ਸਤਿਗੁਰਿ ਮੇਲਿ ਮਿਲਾਈ ਹੇ ॥੭॥ ਆਪੇ

ਹੁਕਮੁ ਕਰੇ ਸਭੁ ਵੇਖੈ ॥ ਇਕਨਾ ਬਖਸਿ ਲਏ ਧੁਰਿ ਲੇਖੈ ॥ ਅਨਦਿਨੁ ਨਾਮਿ ਰਤੇ ਸਚੁ ਪਾਇਆ ਆਪੇ ਮੇਲਿ

ਮਿਲਾਈ ਹੇ ॥੮॥ ਹਉਮੈ ਧਾਤੁ ਮੋਹ ਰਸਿ ਲਾਈ ॥ ਗੁਰਮੁਖਿ ਲਿਵ ਸਾਚੀ ਸਹਜਿ ਸਮਾਈ ॥ ਆਪੇ ਮੇਲੈ ਆਪੇ

ਕਰਿ ਵੇਖੈ ਬਿਨੁ ਸਤਿਗੁਰ ਬੂਝ ਨ ਪਾਈ ਹੇ ॥੯॥ ਇਕਿ ਸਬਦੁ ਵੀਚਾਰਿ ਸਦਾ ਜਨ ਜਾਗੇ ॥ ਇਕਿ ਮਾਇਆ ਮੋਹਿ

ਸੋਇ ਰਹੇ ਅਭਾਗੇ ॥ ਆਪੇ ਕਰੇ ਕਰਾਏ ਆਪੇ ਹੋਰੁ ਕਰਣਾ ਕਿਛੂ ਨ ਜਾਈ ਹੇ ॥੧੦॥ ਕਾਲੁ ਮਾਰਿ ਗੁਰ ਸਬਦਿ

ਨਿਵਾਰੇ ॥ ਹਰਿ ਕਾ ਨਾਮੁ ਰਖੈ ਉਰ ਧਾਰੇ ॥ ਸਤਿਗੁਰ ਸੇਵਾ ਤੇ ਸੁਖੁ ਪਾਇਆ ਹਰਿ ਕੈ ਨਾਮਿ ਸਮਾਈ ਹੇ ॥੧੧॥

ਦੂਜੈ ਭਾਇ ਫਿਰੈ ਦੇਵਾਨੀ ॥ ਮਾਇਆ ਮੋਹਿ ਦੁਖ ਮਾਹਿ ਸਮਾਨੀ ॥ ਬਹੁਤੇ ਭੇਖ ਕਰੈ ਨਹ ਪਾਏ ਬਿਨੁ ਸਤਿਗੁਰ ਸੁਖੁ

ਨ ਪਾਈ ਹੇ ॥੧੨॥ ਕਿਸ ਨੋ ਕਹੀਐ ਜਾ ਆਪਿ ਕਰਾਏ ॥ ਜਿਤੁ ਭਾਵੈ ਤਿਤੁ ਰਾਹਿ ਚਲਾਏ ॥ ਆਪੇ ਮਿਹਰਵਾਨੁ

ਸੁਖਦਾਤਾ ਜਿਉ ਭਾਵੈ ਤਿਵੈ ਚਲਾਈ ਹੇ ॥੧੩॥ ਆਪੇ ਕਰਤਾ ਆਪੇ ਭੁਗਤਾ ॥ ਆਪੇ ਸੰਜਮੁ ਆਪੇ ਜੁਗਤਾ ॥ ਆਪੇ

ਨਿਰਮਲੁ ਮਿਹਰਵਾਨੁ ਮਧੁਸੂਦਨੁ ਜਿਸ ਦਾ ਹੁਕਮੁ ਨ ਮੇਟਿਆ ਜਾਈ ਹੇ ॥੧੪॥ ਸੇ ਵਡਭਾਗੀ ਜਿਨੀ ਏਕੋ ਜਾਤਾ

॥ ਘਟਿ ਘਟਿ ਵਸਿ ਰਹਿਆ ਜਗਜੀਵਨੁ ਦਾਤਾ ॥ ਇਕ ਥੈ ਗੁਪਤੁ ਪਰਗਟੁ ਹੈ ਆਪੇ ਗੁਰਮੁਖਿ ਭ੍ਰਮੁ ਭਉ ਜਾਈ ਹੇ

॥੧੫॥ ਗੁਰਮੁਖਿ ਹਰਿ ਜੀਉ ਏਕੋ ਜਾਤਾ ॥ ਅੰਤਰਿ ਨਾਮੁ ਸਬਦਿ ਪਛਾਤਾ ॥ ਜਿਸੁ ਤੂ ਦੇਹਿ ਸੋਈ ਜਨੁ ਪਾਏ

ਨਾਨਕ ਨਾਮਿ ਵਡਾਈ ਹੇ ॥੧੬॥੪॥ ਮਾਰੂ ਮਹਲਾ ੩ ॥ ਸਚੁ ਸਾਲਾਹੀ ਗਹਿਰ ਗੰਭੀਰੈ ॥ ਸਭੁ ਜਗੁ ਹੈ ਤਿਸ

ਹੀ ਕੈ ਚੀਰੈ ॥ ਸਭਿ ਘਟ ਭੋਗਵੈ ਸਦਾ ਦਿਨੁ ਰਾਤੀ ਆਪੇ ਸੂਖ ਨਿਵਾਸੀ ਹੇ ॥੧॥ ਸਚਾ ਸਾਹਿਬੁ ਸਚੀ ਨਾਈ ॥

ਗੁਰ ਪਰਸਾਦੀ ਮੰਨਿ ਵਸਾਈ ॥ ਆਪੇ ਆਇ ਵਸਿਆ ਘਟ ਅੰਤਰਿ ਤੂਟੀ ਜਮ ਕੀ ਫਾਸੀ ਹੇ ॥੨॥ ਕਿਸੁ ਸੇਵੀ ਤੈ

ਕਿਸੁ ਸਾਲਾਹੀ ॥ ਸਤਿਗੁਰੁ ਸੇਵੀ ਸਬਦਿ ਸਾਲਾਹੀ ॥ ਸਚੈ ਸਬਦਿ ਸਦਾ ਮਤਿ ਊਤਮ ਅੰਤਰਿ ਕਮਲੁ ਪ੍ਰਗਾਸੀ ਹੇ

॥੩॥ ਦੇਹੀ ਕਾਚੀ ਕਾਗਦ ਮਿਕਦਾਰਾ ॥ ਬੂੰਦ ਪਵੈ ਬਿਨਸੈ ਢਹਤ ਨ ਲਾਗੈ ਬਾਰਾ ॥ ਕੰਚਨ ਕਾਇਆ ਗੁਰਮੁਖਿ

ਬੂਝੈ ਜਿਸੁ ਅੰਤਰਿ ਨਾਮੁ ਨਿਵਾਸੀ ਹੇ ॥੪॥ ਸਚਾ ਚਉਕਾ ਸੁਰਤਿ ਕੀ ਕਾਰਾ ॥ ਹਰਿ ਨਾਮੁ ਭੋਜਨੁ ਸਚੁ ਆਧਾਰਾ ॥

ਸਦਾ ਤ੍ਰਿਪਤਿ ਪਵਿਤ੍ਰੁ ਹੈ ਪਾਵਨੁ ਜਿਤੁ ਘਟਿ ਹਰਿ ਨਾਮੁ ਨਿਵਾਸੀ ਹੇ ॥੫॥ ਹਉ ਤਿਨ ਬਲਿਹਾਰੀ ਜੋ ਸਾਚੈ ਲਾਗੇ

॥ ਹਰਿ ਗੁਣ ਗਾਵਹਿ ਅਨਦਿਨੁ ਜਾਗੇ ॥ ਸਾਚਾ ਸੂਖੁ ਸਦਾ ਤਿਨ ਅੰਤਰਿ ਰਸਨਾ ਹਰਿ ਰਸਿ ਰਾਸੀ ਹੇ ॥੬॥ ਹਰਿ

ਨਾਮੁ ਚੇਤਾ ਅਵਰੁ ਨ ਪੂਜਾ ॥ ਏਕੋ ਸੇਵੀ ਅਵਰੁ ਨ ਦੂਜਾ ॥ ਪੂਰੈ ਗੁਰਿ ਸਭੁ ਸਚੁ ਦਿਖਾਇਆ ਸਚੈ ਨਾਮਿ ਨਿਵਾਸੀ

ਹੇ ॥੭॥ ਭ੍ਰਮਿ ਭ੍ਰਮਿ ਜੋਨੀ ਫਿਰਿ ਫਿਰਿ ਆਇਆ ॥ ਆਪਿ ਭੂਲਾ ਜਾ ਖਸਮਿ ਭੁਲਾਇਆ ॥ ਹਰਿ ਜੀਉ ਮਿਲੈ ਤਾ

ਗੁਰਮੁਖਿ ਬੂਝੈ ਚੀਨੈ ਸਬਦੁ ਅਬਿਨਾਸੀ ਹੇ ॥੮॥ ਕਾਮਿ ਕ੍ਰੋਧਿ ਭਰੇ ਹਮ ਅਪਰਾਧੀ ॥ ਕਿਆ ਮੁਹੁ ਲੈ ਬੋਲਹ ਨਾ

ਹਮ ਗੁਣ ਨ ਸੇਵਾ ਸਾਧੀ ॥ ਡੁਬਦੇ ਪਾਥਰ ਮੇਲਿ ਲੈਹੁ ਤੁਮ ਆਪੇ ਸਾਚੁ ਨਾਮੁ ਅਬਿਨਾਸੀ ਹੇ ॥੯॥ ਨਾ ਕੋਈ ਕਰੇ

ਨ ਕਰਣੈ ਜੋਗਾ ॥ ਆਪੇ ਕਰਹਿ ਕਰਾਵਹਿ ਸੁ ਹੋਇਗਾ ॥ ਆਪੇ ਬਖਸਿ ਲੈਹਿ ਸੁਖੁ ਪਾਏ ਸਦ ਹੀ ਨਾਮਿ ਨਿਵਾਸੀ ਹੇ

॥੧੦॥ ਇਹੁ ਤਨੁ ਧਰਤੀ ਸਬਦੁ ਬੀਜਿ ਅਪਾਰਾ ॥ ਹਰਿ ਸਾਚੇ ਸੇਤੀ ਵਣਜੁ ਵਾਪਾਰਾ ॥ ਸਚੁ ਧਨੁ ਜੰਮਿਆ ਤੋਟਿ ਨ

ਆਵੈ ਅੰਤਰਿ ਨਾਮੁ ਨਿਵਾਸੀ ਹੇ ॥੧੧॥ ਹਰਿ ਜੀਉ ਅਵਗਣਿਆਰੇ ਨੋ ਗੁਣੁ ਕੀਜੈ ॥ ਆਪੇ ਬਖਸਿ ਲੈਹਿ ਨਾਮੁ ਦੀਜੈ

॥ ਗੁਰਮੁਖਿ ਹੋਵੈ ਸੋ ਪਤਿ ਪਾਏ ਇਕਤੁ ਨਾਮਿ ਨਿਵਾਸੀ ਹੇ ॥੧੨॥ ਅੰਤਰਿ ਹਰਿ ਧਨੁ ਸਮਝ ਨ ਹੋਈ ॥ ਗੁਰ

ਪਰਸਾਦੀ ਬੂਝੈ ਕੋਈ ॥ ਗੁਰਮੁਖਿ ਹੋਵੈ ਸੋ ਧਨੁ ਪਾਏ ਸਦ ਹੀ ਨਾਮਿ ਨਿਵਾਸੀ ਹੇ ॥੧੩॥ ਅਨਲ ਵਾਉ ਭਰਮਿ

ਭੁਲਾਈ ॥ ਮਾਇਆ ਮੋਹਿ ਸੁਧਿ ਨ ਕਾਈ ॥ ਮਨਮੁਖ ਅੰਧੇ ਕਿਛੂ ਨ ਸੂਝੈ ਗੁਰਮਤਿ ਨਾਮੁ ਪ੍ਰਗਾਸੀ ਹੇ ॥੧੪॥

ਮਨਮੁਖ ਹਉਮੈ ਮਾਇਆ ਸੂਤੇ ॥ ਅਪਣਾ ਘਰੁ ਨ ਸਮਾਲਹਿ ਅੰਤਿ ਵਿਗੂਤੇ ॥ ਪਰ ਨਿੰਦਾ ਕਰਹਿ ਬਹੁ ਚਿੰਤਾ ਜਾਲੈ

ਦੁਖੇ ਦੁਖਿ ਨਿਵਾਸੀ ਹੇ ॥੧੫॥ ਆਪੇ ਕਰਤੈ ਕਾਰ ਕਰਾਈ ॥ ਆਪੇ ਗੁਰਮੁਖਿ ਦੇਇ ਬੁਝਾਈ ॥ ਨਾਨਕ ਨਾਮਿ

ਰਤੇ ਮਨੁ ਨਿਰਮਲੁ ਨਾਮੇ ਨਾਮਿ ਨਿਵਾਸੀ ਹੇ ॥੧੬॥੫॥ ਮਾਰੂ ਮਹਲਾ ੩ ॥ ਏਕੋ ਸੇਵੀ ਸਦਾ ਥਿਰੁ ਸਾਚਾ ॥

ਦੂਜੈ ਲਾਗਾ ਸਭੁ ਜਗੁ ਕਾਚਾ ॥ ਗੁਰਮਤੀ ਸਦਾ ਸਚੁ ਸਾਲਾਹੀ ਸਾਚੇ ਹੀ ਸਾਚਿ ਪਤੀਜੈ ਹੇ ॥੧॥ ਤੇਰੇ ਗੁਣ ਬਹੁਤੇ

ਮੈ ਏਕੁ ਨ ਜਾਤਾ ॥ ਆਪੇ ਲਾਇ ਲਏ ਜਗਜੀਵਨੁ ਦਾਤਾ ॥ ਆਪੇ ਬਖਸੇ ਦੇ ਵਡਿਆਈ ਗੁਰਮਤਿ ਇਹੁ ਮਨੁ ਭੀਜੈ

ਹੇ ॥੨॥ ਮਾਇਆ ਲਹਰਿ ਸਬਦਿ ਨਿਵਾਰੀ ॥ ਇਹੁ ਮਨੁ ਨਿਰਮਲੁ ਹਉਮੈ ਮਾਰੀ ॥ ਸਹਜੇ ਗੁਣ ਗਾਵੈ ਰੰਗਿ

ਰਾਤਾ ਰਸਨਾ ਰਾਮੁ ਰਵੀਜੈ ਹੇ ॥੩॥ ਮੇਰੀ ਮੇਰੀ ਕਰਤ ਵਿਹਾਣੀ ॥ ਮਨਮੁਖਿ ਨ ਬੂਝੈ ਫਿਰੈ ਇਆਣੀ ॥ ਜਮਕਾਲੁ

ਘੜੀ ਮੁਹਤੁ ਨਿਹਾਲੇ ਅਨਦਿਨੁ ਆਰਜਾ ਛੀਜੈ ਹੇ ॥੪॥ ਅੰਤਰਿ ਲੋਭੁ ਕਰੈ ਨਹੀ ਬੂਝੈ ॥ ਸਿਰ ਊਪਰਿ ਜਮਕਾਲੁ ਨ

ਸੂਝੈ ॥ ਐਥੈ ਕਮਾਣਾ ਸੁ ਅਗੈ ਆਇਆ ਅੰਤਕਾਲਿ ਕਿਆ ਕੀਜੈ ਹੇ ॥੫॥ ਜੋ ਸਚਿ ਲਾਗੇ ਤਿਨ ਸਾਚੀ ਸੋਇ ॥

ਦੂਜੈ ਲਾਗੇ ਮਨਮੁਖਿ ਰੋਇ ॥ ਦੁਹਾ ਸਿਰਿਆ ਕਾ ਖਸਮੁ ਹੈ ਆਪੇ ਆਪੇ ਗੁਣ ਮਹਿ ਭੀਜੈ ਹੇ ॥੬॥ ਗੁਰ ਕੈ ਸਬਦਿ

ਸਦਾ ਜਨੁ ਸੋਹੈ ॥ ਨਾਮ ਰਸਾਇਣਿ ਇਹੁ ਮਨੁ ਮੋਹੈ ॥ ਮਾਇਆ ਮੋਹ ਮੈਲੁ ਪਤੰਗੁ ਨ ਲਾਗੈ ਗੁਰਮਤੀ ਹਰਿ ਨਾਮਿ

ਭੀਜੈ ਹੇ ॥੭॥ ਸਭਨਾ ਵਿਚਿ ਵਰਤੈ ਇਕੁ ਸੋਈ ॥ ਗੁਰ ਪਰਸਾਦੀ ਪਰਗਟੁ ਹੋਈ ॥ ਹਉਮੈ ਮਾਰਿ ਸਦਾ ਸੁਖੁ

ਪਾਇਆ ਨਾਇ ਸਾਚੈ ਅੰਮ੍ਰਿਤੁ ਪੀਜੈ ਹੇ ॥੮॥ ਕਿਲਬਿਖ ਦੂਖ ਨਿਵਾਰਣਹਾਰਾ ॥ ਗੁਰਮੁਖਿ ਸੇਵਿਆ ਸਬਦਿ

ਵੀਚਾਰਾ ॥ ਸਭੁ ਕਿਛੁ ਆਪੇ ਆਪਿ ਵਰਤੈ ਗੁਰਮੁਖਿ ਤਨੁ ਮਨੁ ਭੀਜੈ ਹੇ ॥੯॥ ਮਾਇਆ ਅਗਨਿ ਜਲੈ ਸੰਸਾਰੇ ॥

ਗੁਰਮੁਖਿ ਨਿਵਾਰੈ ਸਬਦਿ ਵੀਚਾਰੇ ॥ ਅੰਤਰਿ ਸਾਂਤਿ ਸਦਾ ਸੁਖੁ ਪਾਇਆ ਗੁਰਮਤੀ ਨਾਮੁ ਲੀਜੈ ਹੇ ॥੧੦॥ ਇੰਦ੍ਰ

ਇੰਦ੍ਰਾਸਣਿ ਬੈਠੇ ਜਮ ਕਾ ਭਉ ਪਾਵਹਿ ॥ ਜਮੁ ਨ ਛੋਡੈ ਬਹੁ ਕਰਮ ਕਮਾਵਹਿ ॥ ਸਤਿਗੁਰੁ ਭੇਟੈ ਤਾ ਮੁਕਤਿ ਪਾਈਐ

ਹਰਿ ਹਰਿ ਰਸਨਾ ਪੀਜੈ ਹੇ ॥੧੧॥ ਮਨਮੁਖਿ ਅੰਤਰਿ ਭਗਤਿ ਨ ਹੋਈ ॥ ਗੁਰਮੁਖਿ ਭਗਤਿ ਸਾਂਤਿ ਸੁਖੁ ਹੋਈ ॥

ਪਵਿਤ੍ਰ ਪਾਵਨ ਸਦਾ ਹੈ ਬਾਣੀ ਗੁਰਮਤਿ ਅੰਤਰੁ ਭੀਜੈ ਹੇ ॥੧੨॥ ਬ੍ਰਹਮਾ ਬਿਸਨੁ ਮਹੇਸੁ ਵੀਚਾਰੀ ॥ ਤ੍ਰੈ ਗੁਣ

ਬਧਕ ਮੁਕਤਿ ਨਿਰਾਰੀ ॥ ਗੁਰਮੁਖਿ ਗਿਆਨੁ ਏਕੋ ਹੈ ਜਾਤਾ ਅਨਦਿਨੁ ਨਾਮੁ ਰਵੀਜੈ ਹੇ ॥੧੩॥ ਬੇਦ ਪੜਹਿ

ਹਰਿ ਨਾਮੁ ਨ ਬੂਝਹਿ ॥ ਮਾਇਆ ਕਾਰਣਿ ਪੜਿ ਪੜਿ ਲੂਝਹਿ ॥ ਅੰਤਰਿ ਮੈਲੁ ਅਗਿਆਨੀ ਅੰਧਾ ਕਿਉ ਕਰਿ

ਦੁਤਰੁ ਤਰੀਜੈ ਹੇ ॥੧੪॥ ਬੇਦ ਬਾਦ ਸਭਿ ਆਖਿ ਵਖਾਣਹਿ ॥ ਨ ਅੰਤਰੁ ਭੀਜੈ ਨ ਸਬਦੁ ਪਛਾਣਹਿ ॥ ਪੁੰਨੁ ਪਾਪੁ

ਸਭੁ ਬੇਦਿ ਦ੍ਰਿੜਾਇਆ ਗੁਰਮੁਖਿ ਅੰਮ੍ਰਿਤੁ ਪੀਜੈ ਹੇ ॥੧੫॥ ਆਪੇ ਸਾਚਾ ਏਕੋ ਸੋਈ ॥ ਤਿਸੁ ਬਿਨੁ ਦੂਜਾ ਅਵਰੁ ਨ

ਕੋਈ ॥ ਨਾਨਕ ਨਾਮਿ ਰਤੇ ਮਨੁ ਸਾਚਾ ਸਚੋ ਸਚੁ ਰਵੀਜੈ ਹੇ ॥੧੬॥੬॥ ਮਾਰੂ ਮਹਲਾ ੩ ॥ ਸਚੈ ਸਚਾ ਤਖਤੁ

ਰਚਾਇਆ ॥ ਨਿਜ ਘਰਿ ਵਸਿਆ ਤਿਥੈ ਮੋਹੁ ਨ ਮਾਇਆ ॥ ਸਦ ਹੀ ਸਾਚੁ ਵਸਿਆ ਘਟ ਅੰਤਰਿ ਗੁਰਮੁਖਿ ਕਰਣੀ

ਸਾਰੀ ਹੇ ॥੧॥ ਸਚਾ ਸਉਦਾ ਸਚੁ ਵਾਪਾਰਾ ॥ ਨ ਤਿਥੈ ਭਰਮੁ ਨ ਦੂਜਾ ਪਸਾਰਾ ॥ ਸਚਾ ਧਨੁ ਖਟਿਆ ਕਦੇ ਤੋਟਿ

ਨ ਆਵੈ ਬੂਝੈ ਕੋ ਵੀਚਾਰੀ ਹੇ ॥੨॥ ਸਚੈ ਲਾਏ ਸੇ ਜਨ ਲਾਗੇ ॥ ਅੰਤਰਿ ਸਬਦੁ ਮਸਤਕਿ ਵਡਭਾਗੇ ॥ ਸਚੈ

ਸਬਦਿ ਸਦਾ ਗੁਣ ਗਾਵਹਿ ਸਬਦਿ ਰਤੇ ਵੀਚਾਰੀ ਹੇ ॥੩॥ ਸਚੋ ਸਚਾ ਸਚੁ ਸਾਲਾਹੀ ॥ ਏਕੋ ਵੇਖਾ ਦੂਜਾ ਨਾਹੀ

॥ ਗੁਰਮਤਿ ਊਚੋ ਊਚੀ ਪਉੜੀ ਗਿਆਨਿ ਰਤਨਿ ਹਉਮੈ ਮਾਰੀ ਹੇ ॥੪॥ ਮਾਇਆ ਮੋਹੁ ਸਬਦਿ ਜਲਾਇਆ ॥

ਸਚੁ ਮਨਿ ਵਸਿਆ ਜਾ ਤੁਧੁ ਭਾਇਆ ॥ ਸਚੇ ਕੀ ਸਭ ਸਚੀ ਕਰਣੀ ਹਉਮੈ ਤਿਖਾ ਨਿਵਾਰੀ ਹੇ ॥੫॥ ਮਾਇਆ

ਮੋਹੁ ਸਭੁ ਆਪੇ ਕੀਨਾ ॥ ਗੁਰਮੁਖਿ ਵਿਰਲੈ ਕਿਨ ਹੀ ਚੀਨਾ ॥ ਗੁਰਮੁਖਿ ਹੋਵੈ ਸੁ ਸਚੁ ਕਮਾਵੈ ਸਾਚੀ ਕਰਣੀ ਸਾਰੀ

ਹੇ ॥੬॥ ਕਾਰ ਕਮਾਈ ਜੋ ਮੇਰੇ ਪ੍ਰਭ ਭਾਈ ॥ ਹਉਮੈ ਤ੍ਰਿਸਨਾ ਸਬਦਿ ਬੁਝਾਈ ॥ ਗੁਰਮਤਿ ਸਦ ਹੀ ਅੰਤਰੁ ਸੀਤਲੁ

ਹਉਮੈ ਮਾਰਿ ਨਿਵਾਰੀ ਹੇ ॥੭॥ ਸਚਿ ਲਗੇ ਤਿਨ ਸਭੁ ਕਿਛੁ ਭਾਵੈ ॥ ਸਚੈ ਸਬਦੇ ਸਚਿ ਸੁਹਾਵੈ ॥ ਐਥੈ ਸਾਚੇ ਸੇ

ਦਰਿ ਸਾਚੇ ਨਦਰੀ ਨਦਰਿ ਸਵਾਰੀ ਹੇ ॥੮॥ ਬਿਨੁ ਸਾਚੇ ਜੋ ਦੂਜੈ ਲਾਇਆ ॥ ਮਾਇਆ ਮੋਹ ਦੁਖ ਸਬਾਇਆ ॥

ਬਿਨੁ ਗੁਰ ਦੁਖੁ ਸੁਖੁ ਜਾਪੈ ਨਾਹੀ ਮਾਇਆ ਮੋਹ ਦੁਖੁ ਭਾਰੀ ਹੇ ॥੯॥ ਸਾਚਾ ਸਬਦੁ ਜਿਨਾ ਮਨਿ ਭਾਇਆ ॥ ਪੂਰਬਿ

ਲਿਖਿਆ ਤਿਨੀ ਕਮਾਇਆ ॥ ਸਚੋ ਸੇਵਹਿ ਸਚੁ ਧਿਆਵਹਿ ਸਚਿ ਰਤੇ ਵੀਚਾਰੀ ਹੇ ॥੧੦॥ ਗੁਰ ਕੀ ਸੇਵਾ ਮੀਠੀ

ਲਾਗੀ ॥ ਅਨਦਿਨੁ ਸੂਖ ਸਹਜ ਸਮਾਧੀ ॥ ਹਰਿ ਹਰਿ ਕਰਤਿਆ ਮਨੁ ਨਿਰਮਲੁ ਹੋਆ ਗੁਰ ਕੀ ਸੇਵ ਪਿਆਰੀ ਹੇ

॥੧੧॥ ਸੇ ਜਨ ਸੁਖੀਏ ਸਤਿਗੁਰਿ ਸਚੇ ਲਾਏ ॥ ਆਪੇ ਭਾਣੇ ਆਪਿ ਮਿਲਾਏ ॥ ਸਤਿਗੁਰਿ ਰਾਖੇ ਸੇ ਜਨ ਉਬਰੇ

ਹੋਰ ਮਾਇਆ ਮੋਹ ਖੁਆਰੀ ਹੇ ॥੧੨॥ ਗੁਰਮੁਖਿ ਸਾਚਾ ਸਬਦਿ ਪਛਾਤਾ ॥ ਨਾ ਤਿਸੁ ਕੁਟੰਬੁ ਨਾ ਤਿਸੁ ਮਾਤਾ ॥ ਏਕੋ

ਏਕੁ ਰਵਿਆ ਸਭ ਅੰਤਰਿ ਸਭਨਾ ਜੀਆ ਕਾ ਆਧਾਰੀ ਹੇ ॥੧੩॥ ਹਉਮੈ ਮੇਰਾ ਦੂਜਾ ਭਾਇਆ ॥ ਕਿਛੁ ਨ ਚਲੈ ਧੁਰਿ

ਖਸਮਿ ਲਿਖਿ ਪਾਇਆ ॥ ਗੁਰ ਸਾਚੇ ਤੇ ਸਾਚੁ ਕਮਾਵਹਿ ਸਾਚੈ ਦੂਖ ਨਿਵਾਰੀ ਹੇ ॥੧੪॥ ਜਾ ਤੂ ਦੇਹਿ ਸਦਾ ਸੁਖੁ

ਪਾਏ ॥ ਸਾਚੈ ਸਬਦੇ ਸਾਚੁ ਕਮਾਏ ॥ ਅੰਦਰੁ ਸਾਚਾ ਮਨੁ ਤਨੁ ਸਾਚਾ ਭਗਤਿ ਭਰੇ ਭੰਡਾਰੀ ਹੇ ॥੧੫॥ ਆਪੇ ਵੇਖੈ

ਹੁਕਮਿ ਚਲਾਏ ॥ ਅਪਣਾ ਭਾਣਾ ਆਪਿ ਕਰਾਏ ॥ ਨਾਨਕ ਨਾਮਿ ਰਤੇ ਬੈਰਾਗੀ ਮਨੁ ਤਨੁ ਰਸਨਾ ਨਾਮਿ ਸਵਾਰੀ

ਹੇ ॥੧੬॥੭॥ ਮਾਰੂ ਮਹਲਾ ੩ ॥ ਆਪੇ ਆਪੁ ਉਪਾਇ ਉਪੰਨਾ ॥ ਸਭ ਮਹਿ ਵਰਤੈ ਏਕੁ ਪਰਛੰਨਾ ॥ ਸਭਨਾ

ਸਾਰ ਕਰੇ ਜਗਜੀਵਨੁ ਜਿਨਿ ਅਪਣਾ ਆਪੁ ਪਛਾਤਾ ਹੇ ॥੧॥ ਜਿਨਿ ਬ੍ਰਹਮਾ ਬਿਸਨੁ ਮਹੇਸੁ ਉਪਾਏ ॥ ਸਿਰਿ

ਸਿਰਿ ਧੰਧੈ ਆਪੇ ਲਾਏ ॥ ਜਿਸੁ ਭਾਵੈ ਤਿਸੁ ਆਪੇ ਮੇਲੇ ਜਿਨਿ ਗੁਰਮੁਖਿ ਏਕੋ ਜਾਤਾ ਹੇ ॥੨॥ ਆਵਾ ਗਉਣੁ ਹੈ

ਸੰਸਾਰਾ ॥ ਮਾਇਆ ਮੋਹੁ ਬਹੁ ਚਿਤੈ ਬਿਕਾਰਾ ॥ ਥਿਰੁ ਸਾਚਾ ਸਾਲਾਹੀ ਸਦ ਹੀ ਜਿਨਿ ਗੁਰ ਕਾ ਸਬਦੁ ਪਛਾਤਾ ਹੇ

॥੩॥ ਇਕਿ ਮੂਲਿ ਲਗੇ ਓਨੀ ਸੁਖੁ ਪਾਇਆ ॥ ਡਾਲੀ ਲਾਗੇ ਤਿਨੀ ਜਨਮੁ ਗਵਾਇਆ ॥ ਅੰਮ੍ਰਿਤ ਫਲ ਤਿਨ

ਜਨ ਕਉ ਲਾਗੇ ਜੋ ਬੋਲਹਿ ਅੰਮ੍ਰਿਤ ਬਾਤਾ ਹੇ ॥੪॥ ਹਮ ਗੁਣ ਨਾਹੀ ਕਿਆ ਬੋਲਹ ਬੋਲ ॥ ਤੂ ਸਭਨਾ ਦੇਖਹਿ

ਤੋਲਹਿ ਤੋਲ ॥ ਜਿਉ ਭਾਵੈ ਤਿਉ ਰਾਖਹਿ ਰਹਣਾ ਗੁਰਮੁਖਿ ਏਕੋ ਜਾਤਾ ਹੇ ॥੫॥ ਜਾ ਤੁਧੁ ਭਾਣਾ ਤਾ ਸਚੀ ਕਾਰੈ

ਲਾਏ ॥ ਅਵਗਣ ਛੋਡਿ ਗੁਣ ਮਾਹਿ ਸਮਾਏ ॥ ਗੁਣ ਮਹਿ ਏਕੋ ਨਿਰਮਲੁ ਸਾਚਾ ਗੁਰ ਕੈ ਸਬਦਿ ਪਛਾਤਾ ਹੇ ॥੬॥

ਜਹ ਦੇਖਾ ਤਹ ਏਕੋ ਸੋਈ ॥ ਦੂਜੀ ਦੁਰਮਤਿ ਸਬਦੇ ਖੋਈ ॥ ਏਕਸੁ ਮਹਿ ਪ੍ਰਭੁ ਏਕੁ ਸਮਾਣਾ ਅਪਣੈ ਰੰਗਿ ਸਦ

ਰਾਤਾ ਹੇ ॥੭॥ ਕਾਇਆ ਕਮਲੁ ਹੈ ਕੁਮਲਾਣਾ ॥ ਮਨਮੁਖੁ ਸਬਦੁ ਨ ਬੁਝੈ ਇਆਣਾ ॥ ਗੁਰ ਪਰਸਾਦੀ ਕਾਇਆ

ਖੋਜੇ ਪਾਏ ਜਗਜੀਵਨੁ ਦਾਤਾ ਹੇ ॥੮॥ ਕੋਟ ਗਹੀ ਕੇ ਪਾਪ ਨਿਵਾਰੇ ॥ ਸਦਾ ਹਰਿ ਜੀਉ ਰਾਖੈ ਉਰ ਧਾਰੇ ॥ ਜੋ ਇਛੇ

ਸੋਈ ਫਲੁ ਪਾਏ ਜਿਉ ਰੰਗੁ ਮਜੀਠੈ ਰਾਤਾ ਹੇ ॥੯॥ ਮਨਮੁਖੁ ਗਿਆਨੁ ਕਥੇ ਨ ਹੋਈ ॥ ਫਿਰਿ ਫਿਰਿ ਆਵੈ ਠਉਰ

ਨ ਕੋਈ ॥ ਗੁਰਮੁਖਿ ਗਿਆਨੁ ਸਦਾ ਸਾਲਾਹੇ ਜੁਗਿ ਜੁਗਿ ਏਕੋ ਜਾਤਾ ਹੇ ॥੧੦॥ ਮਨਮੁਖੁ ਕਾਰ ਕਰੇ ਸਭਿ ਦੁਖ

ਸਬਾਏ ॥ ਅੰਤਰਿ ਸਬਦੁ ਨਾਹੀ ਕਿਉ ਦਰਿ ਜਾਏ ॥ ਗੁਰਮੁਖਿ ਸਬਦੁ ਵਸੈ ਮਨਿ ਸਾਚਾ ਸਦ ਸੇਵੇ ਸੁਖਦਾਤਾ ਹੇ

॥੧੧॥ ਜਹ ਦੇਖਾ ਤੂ ਸਭਨੀ ਥਾਈ ॥ ਪੂਰੈ ਗੁਰਿ ਸਭ ਸੋਝੀ ਪਾਈ ॥ ਨਾਮੋ ਨਾਮੁ ਧਿਆਈਐ ਸਦਾ ਸਦ ਇਹੁ ਮਨੁ

ਨਾਮੇ ਰਾਤਾ ਹੇ ॥੧੨॥ ਨਾਮੇ ਰਾਤਾ ਪਵਿਤੁ ਸਰੀਰਾ ॥ ਬਿਨੁ ਨਾਵੈ ਡੂਬਿ ਮੁਏ ਬਿਨੁ ਨੀਰਾ ॥ ਆਵਹਿ ਜਾਵਹਿ ਨਾਮੁ

ਨਹੀ ਬੂਝਹਿ ਇਕਨਾ ਗੁਰਮੁਖਿ ਸਬਦੁ ਪਛਾਤਾ ਹੇ ॥੧੩॥ ਪੂਰੈ ਸਤਿਗੁਰਿ ਬੂਝ ਬੁਝਾਈ ॥ ਵਿਣੁ ਨਾਵੈ ਮੁਕਤਿ

ਕਿਨੈ ਨ ਪਾਈ ॥ ਨਾਮੇ ਨਾਮਿ ਮਿਲੈ ਵਡਿਆਈ ਸਹਜਿ ਰਹੈ ਰੰਗਿ ਰਾਤਾ ਹੇ ॥੧੪॥ ਕਾਇਆ ਨਗਰੁ ਢਹੈ ਢਹਿ

ਢੇਰੀ ॥ ਬਿਨੁ ਸਬਦੈ ਚੂਕੈ ਨਹੀ ਫੇਰੀ ॥ ਸਾਚੁ ਸਲਾਹੇ ਸਾਚਿ ਸਮਾਵੈ ਜਿਨਿ ਗੁਰਮੁਖਿ ਏਕੋ ਜਾਤਾ ਹੇ ॥੧੫॥

ਜਿਸ ਨੋ ਨਦਰਿ ਕਰੇ ਸੋ ਪਾਏ ॥ ਸਾਚਾ ਸਬਦੁ ਵਸੈ ਮਨਿ ਆਏ ॥ ਨਾਨਕ ਨਾਮਿ ਰਤੇ ਨਿਰੰਕਾਰੀ ਦਰਿ ਸਾਚੈ ਸਾਚੁ

ਪਛਾਤਾ ਹੇ ॥੧੬॥੮॥ ਮਾਰੂ ਸੋਲਹੇ ੩ ॥ ਆਪੇ ਕਰਤਾ ਸਭੁ ਜਿਸੁ ਕਰਣਾ ॥ ਜੀਅ ਜੰਤ ਸਭਿ ਤੇਰੀ ਸਰਣਾ ॥

ਆਪੇ ਗੁਪਤੁ ਵਰਤੈ ਸਭ ਅੰਤਰਿ ਗੁਰ ਕੈ ਸਬਦਿ ਪਛਾਤਾ ਹੇ ॥੧॥ ਹਰਿ ਕੇ ਭਗਤਿ ਭਰੇ ਭੰਡਾਰਾ ॥ ਆਪੇ ਬਖਸੇ

ਸਬਦਿ ਵੀਚਾਰਾ ॥ ਜੋ ਤੁਧੁ ਭਾਵੈ ਸੋਈ ਕਰਸਹਿ ਸਚੇ ਸਿਉ ਮਨੁ ਰਾਤਾ ਹੇ ॥੨॥ ਆਪੇ ਹੀਰਾ ਰਤਨੁ ਅਮੋਲੋ ॥ ਆਪੇ

ਨਦਰੀ ਤੋਲੇ ਤੋਲੋ ॥ ਜੀਅ ਜੰਤ ਸਭਿ ਸਰਣਿ ਤੁਮਾਰੀ ਕਰਿ ਕਿਰਪਾ ਆਪਿ ਪਛਾਤਾ ਹੇ ॥੩॥ ਜਿਸ ਨੋ ਨਦਰਿ ਹੋਵੈ

ਧੁਰਿ ਤੇਰੀ ॥ ਮਰੈ ਨ ਜੰਮੈ ਚੂਕੈ ਫੇਰੀ ॥ ਸਾਚੇ ਗੁਣ ਗਾਵੈ ਦਿਨੁ ਰਾਤੀ ਜੁਗਿ ਜੁਗਿ ਏਕੋ ਜਾਤਾ ਹੇ ॥੪॥ ਮਾਇਆ ਮੋਹਿ

ਸਭੁ ਜਗਤੁ ਉਪਾਇਆ ॥ ਬ੍ਰਹਮਾ ਬਿਸਨੁ ਦੇਵ ਸਬਾਇਆ ॥ ਜੋ ਤੁਧੁ ਭਾਣੇ ਸੇ ਨਾਮਿ ਲਾਗੇ ਗਿਆਨ ਮਤੀ ਪਛਾਤਾ

ਹੇ ॥੫॥ ਪਾਪ ਪੁੰਨ ਵਰਤੈ ਸੰਸਾਰਾ ॥ ਹਰਖੁ ਸੋਗੁ ਸਭੁ ਦੁਖੁ ਹੈ ਭਾਰਾ ॥ ਗੁਰਮੁਖਿ ਹੋਵੈ ਸੋ ਸੁਖੁ ਪਾਏ ਜਿਨਿ ਗੁਰਮੁਖਿ

ਨਾਮੁ ਪਛਾਤਾ ਹੇ ॥੬॥ ਕਿਰਤੁ ਨ ਕੋਈ ਮੇਟਣਹਾਰਾ ॥ ਗੁਰ ਕੈ ਸਬਦੇ ਮੋਖ ਦੁਆਰਾ ॥ ਪੂਰਬਿ ਲਿਖਿਆ ਸੋ ਫਲੁ

ਪਾਇਆ ਜਿਨਿ ਆਪੁ ਮਾਰਿ ਪਛਾਤਾ ਹੇ ॥੭॥ ਮਾਇਆ ਮੋਹਿ ਹਰਿ ਸਿਉ ਚਿਤੁ ਨ ਲਾਗੈ ॥ ਦੂਜੈ ਭਾਇ ਘਣਾ

ਦੁਖੁ ਆਗੈ ॥ ਮਨਮੁਖ ਭਰਮਿ ਭੁਲੇ ਭੇਖਧਾਰੀ ਅੰਤ ਕਾਲਿ ਪਛੁਤਾਤਾ ਹੇ ॥੮॥ ਹਰਿ ਕੈ ਭਾਣੈ ਹਰਿ ਗੁਣ

ਗਾਏ ॥ ਸਭਿ ਕਿਲਬਿਖ ਕਾਟੇ ਦੂਖ ਸਬਾਏ ॥ ਹਰਿ ਨਿਰਮਲੁ ਨਿਰਮਲ ਹੈ ਬਾਣੀ ਹਰਿ ਸੇਤੀ ਮਨੁ ਰਾਤਾ ਹੇ

॥੯॥ ਜਿਸ ਨੋ ਨਦਰਿ ਕਰੇ ਸੋ ਗੁਣ ਨਿਧਿ ਪਾਏ ॥ ਹਉਮੈ ਮੇਰਾ ਠਾਕਿ ਰਹਾਏ ॥ ਗੁਣ ਅਵਗਣ ਕਾ ਏਕੋ ਦਾਤਾ

ਗੁਰਮੁਖਿ ਵਿਰਲੀ ਜਾਤਾ ਹੇ ॥੧੦॥ ਮੇਰਾ ਪ੍ਰਭੁ ਨਿਰਮਲੁ ਅਤਿ ਅਪਾਰਾ ॥ ਆਪੇ ਮੇਲੈ ਗੁਰ ਸਬਦਿ

ਵੀਚਾਰਾ ॥ ਆਪੇ ਬਖਸੇ ਸਚੁ ਦ੍ਰਿੜਾਏ ਮਨੁ ਤਨੁ ਸਾਚੈ ਰਾਤਾ ਹੇ ॥੧੧॥ ਮਨੁ ਤਨੁ ਮੈਲਾ ਵਿਚਿ ਜੋਤਿ ਅਪਾਰਾ ॥

ਗੁਰਮਤਿ ਬੂਝੈ ਕਰਿ ਵੀਚਾਰਾ ॥ ਹਉਮੈ ਮਾਰਿ ਸਦਾ ਮਨੁ ਨਿਰਮਲੁ ਰਸਨਾ ਸੇਵਿ ਸੁਖਦਾਤਾ ਹੇ ॥੧੨॥ ਗੜ

ਕਾਇਆ ਅੰਦਰਿ ਬਹੁ ਹਟ ਬਾਜਾਰਾ ॥ ਤਿਸੁ ਵਿਚਿ ਨਾਮੁ ਹੈ ਅਤਿ ਅਪਾਰਾ ॥ ਗੁਰ ਕੈ ਸਬਦਿ ਸਦਾ ਦਰਿ ਸੋਹੈ

ਹਉਮੈ ਮਾਰਿ ਪਛਾਤਾ ਹੇ ॥੧੩॥ ਰਤਨੁ ਅਮੋਲਕੁ ਅਗਮ ਅਪਾਰਾ ॥ ਕੀਮਤਿ ਕਵਣੁ ਕਰੇ ਵੇਚਾਰਾ ॥ ਗੁਰ ਕੈ

ਸਬਦੇ ਤੋਲਿ ਤੋਲਾਏ ਅੰਤਰਿ ਸਬਦਿ ਪਛਾਤਾ ਹੇ ॥੧੪॥ ਸਿਮ੍ਰਿਤਿ ਸਾਸਤ੍ਰ ਬਹੁਤੁ ਬਿਸਥਾਰਾ ॥ ਮਾਇਆ ਮੋਹੁ

ਪਸਰਿਆ ਪਾਸਾਰਾ ॥ ਮੂਰਖ ਪੜਹਿ ਸਬਦੁ ਨ ਬੂਝਹਿ ਗੁਰਮੁਖਿ ਵਿਰਲੈ ਜਾਤਾ ਹੇ ॥੧੫॥ ਆਪੇ ਕਰਤਾ ਕਰੇ

ਕਰਾਏ ॥ ਸਚੀ ਬਾਣੀ ਸਚੁ ਦ੍ਰਿੜਾਏ ॥ ਨਾਨਕ ਨਾਮੁ ਮਿਲੈ ਵਡਿਆਈ ਜੁਗਿ ਜੁਗਿ ਏਕੋ ਜਾਤਾ ਹੇ ॥੧੬॥੯॥

ਮਾਰੂ ਮਹਲਾ ੩ ॥ ਸੋ ਸਚੁ ਸੇਵਿਹੁ ਸਿਰਜਣਹਾਰਾ ॥ ਸਬਦੇ ਦੂਖ ਨਿਵਾਰਣਹਾਰਾ ॥ ਅਗਮੁ ਅਗੋਚਰੁ ਕੀਮਤਿ

ਨਹੀ ਪਾਈ ਆਪੇ ਅਗਮ ਅਥਾਹਾ ਹੇ ॥੧॥ ਆਪੇ ਸਚਾ ਸਚੁ ਵਰਤਾਏ ॥ ਇਕਿ ਜਨ ਸਾਚੈ ਆਪੇ ਲਾਏ ॥ ਸਾਚੋ

ਸੇਵਹਿ ਸਾਚੁ ਕਮਾਵਹਿ ਨਾਮੇ ਸਚਿ ਸਮਾਹਾ ਹੇ ॥੨॥ ਧੁਰਿ ਭਗਤਾ ਮੇਲੇ ਆਪਿ ਮਿਲਾਏ ॥ ਸਚੀ ਭਗਤੀ ਆਪੇ

ਲਾਏ ॥ ਸਾਚੀ ਬਾਣੀ ਸਦਾ ਗੁਣ ਗਾਵੈ ਇਸੁ ਜਨਮੈ ਕਾ ਲਾਹਾ ਹੇ ॥੩॥ ਗੁਰਮੁਖਿ ਵਣਜੁ ਕਰਹਿ ਪਰੁ ਆਪੁ

ਪਛਾਣਹਿ ॥ ਏਕਸ ਬਿਨੁ ਕੋ ਅਵਰੁ ਨ ਜਾਣਹਿ ॥ ਸਚਾ ਸਾਹੁ ਸਚੇ ਵਣਜਾਰੇ ਪੂੰਜੀ ਨਾਮੁ ਵਿਸਾਹਾ ਹੇ ॥੪॥ ਆਪੇ

ਸਾਜੇ ਸ੍ਰਿਸਟਿ ਉਪਾਏ ॥ ਵਿਰਲੇ ਕਉ ਗੁਰ ਸਬਦੁ ਬੁਝਾਏ ॥ ਸਤਿਗੁਰੁ ਸੇਵਹਿ ਸੇ ਜਨ ਸਾਚੇ ਕਾਟੇ ਜਮ ਕਾ ਫਾਹਾ ਹੇ

॥੫॥ ਭੰਨੈ ਘੜੇ ਸਵਾਰੇ ਸਾਜੇ ॥ ਮਾਇਆ ਮੋਹਿ ਦੂਜੈ ਜੰਤ ਪਾਜੇ ॥ ਮਨਮੁਖ ਫਿਰਹਿ ਸਦਾ ਅੰਧੁ ਕਮਾਵਹਿ ਜਮ ਕਾ

ਜੇਵੜਾ ਗਲਿ ਫਾਹਾ ਹੇ ॥੬॥ ਆਪੇ ਬਖਸੇ ਗੁਰ ਸੇਵਾ ਲਾਏ ॥ ਗੁਰਮਤੀ ਨਾਮੁ ਮੰਨਿ ਵਸਾਏ ॥ ਅਨਦਿਨੁ ਨਾਮੁ

ਧਿਆਏ ਸਾਚਾ ਇਸੁ ਜਗ ਮਹਿ ਨਾਮੋ ਲਾਹਾ ਹੇ ॥੭॥ ਆਪੇ ਸਚਾ ਸਚੀ ਨਾਈ ॥ ਗੁਰਮੁਖਿ ਦੇਵੈ ਮੰਨਿ ਵਸਾਈ ॥

ਜਿਨ ਮਨਿ ਵਸਿਆ ਸੇ ਜਨ ਸੋਹਹਿ ਤਿਨ ਸਿਰਿ ਚੂਕਾ ਕਾਹਾ ਹੇ ॥੮॥ ਅਗਮ ਅਗੋਚਰੁ ਕੀਮਤਿ ਨਹੀ ਪਾਈ ॥

ਗੁਰ ਪਰਸਾਦੀ ਮੰਨਿ ਵਸਾਈ ॥ ਸਦਾ ਸਬਦਿ ਸਾਲਾਹੀ ਗੁਣਦਾਤਾ ਲੇਖਾ ਕੋਇ ਨ ਮੰਗੈ ਤਾਹਾ ਹੇ ॥੯॥ ਬ੍ਰਹਮਾ

ਬਿਸਨੁ ਰੁਦ੍ਰੁ ਤਿਸ ਕੀ ਸੇਵਾ ॥ ਅੰਤੁ ਨ ਪਾਵਹਿ ਅਲਖ ਅਭੇਵਾ ॥ ਜਿਨ ਕਉ ਨਦਰਿ ਕਰਹਿ ਤੂ ਅਪਣੀ ਗੁਰਮੁਖਿ

ਅਲਖੁ ਲਖਾਹਾ ਹੇ ॥੧੦॥ ਪੂਰੈ ਸਤਿਗੁਰਿ ਸੋਝੀ ਪਾਈ ॥ ਏਕੋ ਨਾਮੁ ਮੰਨਿ ਵਸਾਈ ॥ ਨਾਮੁ ਜਪੀ ਤੈ ਨਾਮੁ ਧਿਆਈ

ਮਹਲੁ ਪਾਇ ਗੁਣ ਗਾਹਾ ਹੇ ॥੧੧॥ ਸੇਵਕ ਸੇਵਹਿ ਮੰਨਿ ਹੁਕਮੁ ਅਪਾਰਾ ॥ ਮਨਮੁਖ ਹੁਕਮੁ ਨ ਜਾਣਹਿ ਸਾਰਾ ॥

ਹੁਕਮੇ ਮੰਨੇ ਹੁਕਮੇ ਵਡਿਆਈ ਹੁਕਮੇ ਵੇਪਰਵਾਹਾ ਹੇ ॥੧੨॥ ਗੁਰ ਪਰਸਾਦੀ ਹੁਕਮੁ ਪਛਾਣੈ ॥ ਧਾਵਤੁ ਰਾਖੈ ਇਕਤੁ

ਘਰਿ ਆਣੈ ॥ ਨਾਮੇ ਰਾਤਾ ਸਦਾ ਬੈਰਾਗੀ ਨਾਮੁ ਰਤਨੁ ਮਨਿ ਤਾਹਾ ਹੇ ॥੧੩॥ ਸਭ ਜਗ ਮਹਿ ਵਰਤੈ ਏਕੋ ਸੋਈ ॥

ਗੁਰ ਪਰਸਾਦੀ ਪਰਗਟੁ ਹੋਈ ॥ ਸਬਦੁ ਸਲਾਹਹਿ ਸੇ ਜਨ ਨਿਰਮਲ ਨਿਜ ਘਰਿ ਵਾਸਾ ਤਾਹਾ ਹੇ ॥੧੪॥ ਸਦਾ

ਭਗਤ ਤੇਰੀ ਸਰਣਾਈ ॥ ਅਗਮ ਅਗੋਚਰ ਕੀਮਤਿ ਨਹੀ ਪਾਈ ॥ ਜਿਉ ਤੁਧੁ ਭਾਵਹਿ ਤਿਉ ਤੂ ਰਾਖਹਿ ਗੁਰਮੁਖਿ

ਨਾਮੁ ਧਿਆਹਾ ਹੇ ॥੧੫॥ ਸਦਾ ਸਦਾ ਤੇਰੇ ਗੁਣ ਗਾਵਾ ॥ ਸਚੇ ਸਾਹਿਬ ਤੇਰੈ ਮਨਿ ਭਾਵਾ ॥ ਨਾਨਕੁ ਸਾਚੁ ਕਹੈ

ਬੇਨੰਤੀ ਸਚੁ ਦੇਵਹੁ ਸਚਿ ਸਮਾਹਾ ਹੇ ॥੧੬॥੧॥੧੦॥ ਮਾਰੂ ਮਹਲਾ ੩ ॥ ਸਤਿਗੁਰੁ ਸੇਵਨਿ ਸੇ ਵਡਭਾਗੀ ॥

ਅਨਦਿਨੁ ਸਾਚਿ ਨਾਮਿ ਲਿਵ ਲਾਗੀ ॥ ਸਦਾ ਸੁਖਦਾਤਾ ਰਵਿਆ ਘਟ ਅੰਤਰਿ ਸਬਦਿ ਸਚੈ ਓਮਾਹਾ ਹੇ ॥੧॥

ਨਦਰਿ ਕਰੇ ਤਾ ਗੁਰੂ ਮਿਲਾਏ ॥ ਹਰਿ ਕਾ ਨਾਮੁ ਮੰਨਿ ਵਸਾਏ ॥ ਹਰਿ ਮਨਿ ਵਸਿਆ ਸਦਾ ਸੁਖਦਾਤਾ ਸਬਦੇ ਮਨਿ

ਓਮਾਹਾ ਹੇ ॥੨॥ ਕ੍ਰਿਪਾ ਕਰੇ ਤਾ ਮੇਲਿ ਮਿਲਾਏ ॥ ਹਉਮੈ ਮਮਤਾ ਸਬਦਿ ਜਲਾਏ ॥ ਸਦਾ ਮੁਕਤੁ ਰਹੈ ਇਕ ਰੰਗੀ

ਨਾਹੀ ਕਿਸੈ ਨਾਲਿ ਕਾਹਾ ਹੇ ॥੩॥ ਬਿਨੁ ਸਤਿਗੁਰ ਸੇਵੇ ਘੋਰ ਅੰਧਾਰਾ ॥ ਬਿਨੁ ਸਬਦੈ ਕੋਇ ਨ ਪਾਵੈ ਪਾਰਾ ॥ ਜੋ

ਸਬਦਿ ਰਾਤੇ ਮਹਾ ਬੈਰਾਗੀ ਸੋ ਸਚੁ ਸਬਦੇ ਲਾਹਾ ਹੇ ॥੪॥ ਦੁਖੁ ਸੁਖੁ ਕਰਤੈ ਧੁਰਿ ਲਿਖਿ ਪਾਇਆ ॥ ਦੂਜਾ ਭਾਉ

ਆਪਿ ਵਰਤਾਇਆ ॥ ਗੁਰਮੁਖਿ ਹੋਵੈ ਸੁ ਅਲਿਪਤੋ ਵਰਤੈ ਮਨਮੁਖ ਕਾ ਕਿਆ ਵੇਸਾਹਾ ਹੇ ॥੫॥ ਸੇ ਮਨਮੁਖ ਜੋ

ਸਬਦੁ ਨ ਪਛਾਣਹਿ ॥ ਗੁਰ ਕੇ ਭੈ ਕੀ ਸਾਰ ਨ ਜਾਣਹਿ ॥ ਭੈ ਬਿਨੁ ਕਿਉ ਨਿਰਭਉ ਸਚੁ ਪਾਈਐ ਜਮੁ ਕਾਢਿ

ਲਏਗਾ ਸਾਹਾ ਹੇ ॥੬॥ ਅਫਰਿਓ ਜਮੁ ਮਾਰਿਆ ਨ ਜਾਈ ॥ ਗੁਰ ਕੈ ਸਬਦੇ ਨੇੜਿ ਨ ਆਈ ॥ ਸਬਦੁ ਸੁਣੇ ਤਾ

ਦੂਰਹੁ ਭਾਗੈ ਮਤੁ ਮਾਰੇ ਹਰਿ ਜੀਉ ਵੇਪਰਵਾਹਾ ਹੇ ॥੭॥ ਹਰਿ ਜੀਉ ਕੀ ਹੈ ਸਭ ਸਿਰਕਾਰਾ ॥ ਏਹੁ ਜਮੁ ਕਿਆ ਕਰੇ

ਵਿਚਾਰਾ ॥ ਹੁਕਮੀ ਬੰਦਾ ਹੁਕਮੁ ਕਮਾਵੈ ਹੁਕਮੇ ਕਢਦਾ ਸਾਹਾ ਹੇ ॥੮॥ ਗੁਰਮੁਖਿ ਸਾਚੈ ਕੀਆ ਅਕਾਰਾ ॥

ਗੁਰਮੁਖਿ ਪਸਰਿਆ ਸਭੁ ਪਾਸਾਰਾ ॥ ਗੁਰਮੁਖਿ ਹੋਵੈ ਸੋ ਸਚੁ ਬੂਝੈ ਸਬਦਿ ਸਚੈ ਸੁਖੁ ਤਾਹਾ ਹੇ ॥੯॥ ਗੁਰਮੁਖਿ ਜਾਤਾ

ਕਰਮਿ ਬਿਧਾਤਾ ॥ ਜੁਗ ਚਾਰੇ ਗੁਰ ਸਬਦਿ ਪਛਾਤਾ ॥ ਗੁਰਮੁਖਿ ਮਰੈ ਨ ਜਨਮੈ ਗੁਰਮੁਖਿ ਗੁਰਮੁਖਿ ਸਬਦਿ

ਸਮਾਹਾ ਹੇ ॥੧੦॥ ਗੁਰਮੁਖਿ ਨਾਮਿ ਸਬਦਿ ਸਾਲਾਹੇ ॥ ਅਗਮ ਅਗੋਚਰ ਵੇਪਰਵਾਹੇ ॥ ਏਕ ਨਾਮਿ ਜੁਗ ਚਾਰਿ

ਉਧਾਰੇ ਸਬਦੇ ਨਾਮ ਵਿਸਾਹਾ ਹੇ ॥੧੧॥ ਗੁਰਮੁਖਿ ਸਾਂਤਿ ਸਦਾ ਸੁਖੁ ਪਾਏ ॥ ਗੁਰਮੁਖਿ ਹਿਰਦੈ ਨਾਮੁ ਵਸਾਏ ॥

ਗੁਰਮੁਖਿ ਹੋਵੈ ਸੋ ਨਾਮੁ ਬੂਝੈ ਕਾਟੇ ਦੁਰਮਤਿ ਫਾਹਾ ਹੇ ॥੧੨॥ ਗੁਰਮੁਖਿ ਉਪਜੈ ਸਾਚਿ ਸਮਾਵੈ ॥ ਨਾ ਮਰਿ ਜੰਮੈ

ਨ ਜੂਨੀ ਪਾਵੈ ॥ ਗੁਰਮੁਖਿ ਸਦਾ ਰਹਹਿ ਰੰਗਿ ਰਾਤੇ ਅਨਦਿਨੁ ਲੈਦੇ ਲਾਹਾ ਹੇ ॥੧੩॥ ਗੁਰਮੁਖਿ ਭਗਤ ਸੋਹਹਿ

ਦਰਬਾਰੇ ॥ ਸਚੀ ਬਾਣੀ ਸਬਦਿ ਸਵਾਰੇ ॥ ਅਨਦਿਨੁ ਗੁਣ ਗਾਵੈ ਦਿਨੁ ਰਾਤੀ ਸਹਜ ਸੇਤੀ ਘਰਿ ਜਾਹਾ ਹੇ ॥੧੪॥

ਸਤਿਗੁਰੁ ਪੂਰਾ ਸਬਦੁ ਸੁਣਾਏ ॥ ਅਨਦਿਨੁ ਭਗਤਿ ਕਰਹੁ ਲਿਵ ਲਾਏ ॥ ਹਰਿ ਗੁਣ ਗਾਵਹਿ ਸਦ ਹੀ ਨਿਰਮਲ

ਨਿਰਮਲ ਗੁਣ ਪਾਤਿਸਾਹਾ ਹੇ ॥੧੫॥ ਗੁਣ ਕਾ ਦਾਤਾ ਸਚਾ ਸੋਈ ॥ ਗੁਰਮੁਖਿ ਵਿਰਲਾ ਬੂਝੈ ਕੋਈ ॥ ਨਾਨਕ ਜਨੁ

ਨਾਮੁ ਸਲਾਹੇ ਬਿਗਸੈ ਸੋ ਨਾਮੁ ਬੇਪਰਵਾਹਾ ਹੇ ॥੧੬॥੨॥੧੧॥ ਮਾਰੂ ਮਹਲਾ ੩ ॥ ਹਰਿ ਜੀਉ ਸੇਵਿਹੁ ਅਗਮ

ਅਪਾਰਾ ॥ ਤਿਸ ਦਾ ਅੰਤੁ ਨ ਪਾਈਐ ਪਾਰਾਵਾਰਾ ॥ ਗੁਰ ਪਰਸਾਦਿ ਰਵਿਆ ਘਟ ਅੰਤਰਿ ਤਿਤੁ ਘਟਿ ਮਤਿ ਅਗਾਹਾ

ਹੇ ॥੧॥ ਸਭ ਮਹਿ ਵਰਤੈ ਏਕੋ ਸੋਈ ॥ ਗੁਰ ਪਰਸਾਦੀ ਪਰਗਟੁ ਹੋਈ ॥ ਸਭਨਾ ਪ੍ਰਤਿਪਾਲ ਕਰੇ ਜਗਜੀਵਨੁ

ਦੇਦਾ ਰਿਜਕੁ ਸੰਬਾਹਾ ਹੇ ॥੨॥ ਪੂਰੈ ਸਤਿਗੁਰਿ ਬੂਝਿ ਬੁਝਾਇਆ ॥ ਹੁਕਮੇ ਹੀ ਸਭੁ ਜਗਤੁ ਉਪਾਇਆ ॥ ਹੁਕਮੁ

ਮੰਨੇ ਸੋਈ ਸੁਖੁ ਪਾਏ ਹੁਕਮੁ ਸਿਰਿ ਸਾਹਾ ਪਾਤਿਸਾਹਾ ਹੇ ॥੩॥ ਸਚਾ ਸਤਿਗੁਰੁ ਸਬਦੁ ਅਪਾਰਾ ॥ ਤਿਸ ਦੈ ਸਬਦਿ

ਨਿਸਤਰੈ ਸੰਸਾਰਾ ॥ ਆਪੇ ਕਰਤਾ ਕਰਿ ਕਰਿ ਵੇਖੈ ਦੇਦਾ ਸਾਸ ਗਿਰਾਹਾ ਹੇ ॥੪॥ ਕੋਟਿ ਮਧੇ ਕਿਸਹਿ ਬੁਝਾਏ ॥ ਗੁਰ

ਕੈ ਸਬਦਿ ਰਤੇ ਰੰਗੁ ਲਾਏ ॥ ਹਰਿ ਸਾਲਾਹਹਿ ਸਦਾ ਸੁਖਦਾਤਾ ਹਰਿ ਬਖਸੇ ਭਗਤਿ ਸਲਾਹਾ ਹੇ ॥੫॥ ਸਤਿਗੁਰੁ

ਸੇਵਹਿ ਸੇ ਜਨ ਸਾਚੇ ॥ ਜੋ ਮਰਿ ਜੰਮਹਿ ਕਾਚਨਿ ਕਾਚੇ ॥ ਅਗਮ ਅਗੋਚਰੁ ਵੇਪਰਵਾਹਾ ਭਗਤਿ ਵਛਲੁ ਅਥਾਹਾ ਹੇ

॥੬॥ ਸਤਿਗੁਰੁ ਪੂਰਾ ਸਾਚੁ ਦ੍ਰਿੜਾਏ ॥ ਸਚੈ ਸਬਦਿ ਸਦਾ ਗੁਣ ਗਾਏ ॥ ਗੁਣਦਾਤਾ ਵਰਤੈ ਸਭ ਅੰਤਰਿ ਸਿਰਿ

ਸਿਰਿ ਲਿਖਦਾ ਸਾਹਾ ਹੇ ॥੭॥ ਸਦਾ ਹਦੂਰਿ ਗੁਰਮੁਖਿ ਜਾਪੈ ॥ ਸਬਦੇ ਸੇਵੈ ਸੋ ਜਨੁ ਧ੍ਰਾਪੈ ॥ ਅਨਦਿਨੁ ਸੇਵਹਿ ਸਚੀ

ਬਾਣੀ ਸਬਦਿ ਸਚੈ ਓਮਾਹਾ ਹੇ ॥੮॥ ਅਗਿਆਨੀ ਅੰਧਾ ਬਹੁ ਕਰਮ ਦ੍ਰਿੜਾਏ ॥ ਮਨਹਠਿ ਕਰਮ ਫਿਰਿ ਜੋਨੀ

ਪਾਏ ॥ ਬਿਖਿਆ ਕਾਰਣਿ ਲਬੁ ਲੋਭੁ ਕਮਾਵਹਿ ਦੁਰਮਤਿ ਕਾ ਦੋਰਾਹਾ ਹੇ ॥੯॥ ਪੂਰਾ ਸਤਿਗੁਰੁ ਭਗਤਿ ਦ੍ਰਿੜਾਏ

॥ ਗੁਰ ਕੈ ਸਬਦਿ ਹਰਿ ਨਾਮਿ ਚਿਤੁ ਲਾਏ ॥ ਮਨਿ ਤਨਿ ਹਰਿ ਰਵਿਆ ਘਟ ਅੰਤਰਿ ਮਨਿ ਭੀਨੈ ਭਗਤਿ ਸਲਾਹਾ

ਹੇ ॥੧੦॥ ਮੇਰਾ ਪ੍ਰਭੁ ਸਾਚਾ ਅਸੁਰ ਸੰਘਾਰਣੁ ॥ ਗੁਰ ਕੈ ਸਬਦਿ ਭਗਤਿ ਨਿਸਤਾਰਣੁ ॥ ਮੇਰਾ ਪ੍ਰਭੁ ਸਾਚਾ ਸਦ ਹੀ

ਸਾਚਾ ਸਿਰਿ ਸਾਹਾ ਪਾਤਿਸਾਹਾ ਹੇ ॥੧੧॥ ਸੇ ਭਗਤ ਸਚੇ ਤੇਰੈ ਮਨਿ ਭਾਏ ॥ ਦਰਿ ਕੀਰਤਨੁ ਕਰਹਿ ਗੁਰ ਸਬਦਿ

ਸੁਹਾਏ ॥ ਸਾਚੀ ਬਾਣੀ ਅਨਦਿਨੁ ਗਾਵਹਿ ਨਿਰਧਨ ਕਾ ਨਾਮੁ ਵੇਸਾਹਾ ਹੇ ॥੧੨॥ ਜਿਨ ਆਪੇ ਮੇਲਿ ਵਿਛੋੜਹਿ

ਨਾਹੀ ॥ ਗੁਰ ਕੈ ਸਬਦਿ ਸਦਾ ਸਾਲਾਹੀ ॥ ਸਭਨਾ ਸਿਰਿ ਤੂ ਏਕੋ ਸਾਹਿਬੁ ਸਬਦੇ ਨਾਮੁ ਸਲਾਹਾ ਹੇ ॥੧੩॥ ਬਿਨੁ

ਸਬਦੈ ਤੁਧੁਨੋ ਕੋਈ ਨ ਜਾਣੀ ॥ ਤੁਧੁ ਆਪੇ ਕਥੀ ਅਕਥ ਕਹਾਣੀ ॥ ਆਪੇ ਸਬਦੁ ਸਦਾ ਗੁਰੁ ਦਾਤਾ ਹਰਿ ਨਾਮੁ

ਜਪਿ ਸੰਬਾਹਾ ਹੇ ॥੧੪॥ ਤੂ ਆਪੇ ਕਰਤਾ ਸਿਰਜਣਹਾਰਾ ॥ ਤੇਰਾ ਲਿਖਿਆ ਕੋਇ ਨ ਮੇਟਣਹਾਰਾ ॥ ਗੁਰਮੁਖਿ

ਨਾਮੁ ਦੇਵਹਿ ਤੂ ਆਪੇ ਸਹਸਾ ਗਣਤ ਨ ਤਾਹਾ ਹੇ ॥੧੫॥ ਭਗਤ ਸਚੇ ਤੇਰੈ ਦਰਵਾਰੇ ॥ ਸਬਦੇ ਸੇਵਨਿ ਭਾਇ

ਪਿਆਰੇ ॥ ਨਾਨਕ ਨਾਮਿ ਰਤੇ ਬੈਰਾਗੀ ਨਾਮੇ ਕਾਰਜੁ ਸੋਹਾ ਹੇ ॥੧੬॥੩॥੧੨॥ ਮਾਰੂ ਮਹਲਾ ੩ ॥ ਮੇਰੈ ਪ੍ਰਭਿ

ਸਾਚੈ ਇਕੁ ਖੇਲੁ ਰਚਾਇਆ ॥ ਕੋਇ ਨ ਕਿਸ ਹੀ ਜੇਹਾ ਉਪਾਇਆ ॥ ਆਪੇ ਫਰਕੁ ਕਰੇ ਵੇਖਿ ਵਿਗਸੈ ਸਭਿ ਰਸ

ਦੇਹੀ ਮਾਹਾ ਹੇ ॥੧॥ ਵਾਜੈ ਪਉਣੁ ਤੈ ਆਪਿ ਵਜਾਏ ॥ ਸਿਵ ਸਕਤੀ ਦੇਹੀ ਮਹਿ ਪਾਏ ॥ ਗੁਰ ਪਰਸਾਦੀ ਉਲਟੀ

ਹੋਵੈ ਗਿਆਨ ਰਤਨੁ ਸਬਦੁ ਤਾਹਾ ਹੇ ॥੨॥ ਅੰਧੇਰਾ ਚਾਨਣੁ ਆਪੇ ਕੀਆ ॥ ਏਕੋ ਵਰਤੈ ਅਵਰੁ ਨ ਬੀਆ ॥

ਗੁਰ ਪਰਸਾਦੀ ਆਪੁ ਪਛਾਣੈ ਕਮਲੁ ਬਿਗਸੈ ਬੁਧਿ ਤਾਹਾ ਹੇ ॥੩॥ ਅਪਣੀ ਗਹਣ ਗਤਿ ਆਪੇ ਜਾਣੈ ॥ ਹੋਰੁ

ਲੋਕੁ ਸੁਣਿ ਸੁਣਿ ਆਖਿ ਵਖਾਣੈ ॥ ਗਿਆਨੀ ਹੋਵੈ ਸੁ ਗੁਰਮੁਖਿ ਬੂਝੈ ਸਾਚੀ ਸਿਫਤਿ ਸਲਾਹਾ ਹੇ ॥੪॥

ਦੇਹੀ ਅੰਦਰਿ ਵਸਤੁ ਅਪਾਰਾ ॥ ਆਪੇ ਕਪਟ ਖੁਲਾਵਣਹਾਰਾ ॥ ਗੁਰਮੁਖਿ ਸਹਜੇ ਅੰਮ੍ਰਿਤੁ ਪੀਵੈ ਤ੍ਰਿਸਨਾ

ਅਗਨਿ ਬੁਝਾਹਾ ਹੇ ॥੫॥ ਸਭਿ ਰਸ ਦੇਹੀ ਅੰਦਰਿ ਪਾਏ ॥ ਵਿਰਲੇ ਕਉ ਗੁਰੁ ਸਬਦੁ ਬੁਝਾਏ ॥ ਅੰਦਰੁ ਖੋਜੇ

ਸਬਦੁ ਸਾਲਾਹੇ ਬਾਹਰਿ ਕਾਹੇ ਜਾਹਾ ਹੇ ॥੬॥ ਵਿਣੁ ਚਾਖੇ ਸਾਦੁ ਕਿਸੈ ਨ ਆਇਆ ॥ ਗੁਰ ਕੈ ਸਬਦਿ ਅੰਮ੍ਰਿਤੁ

ਪੀਆਇਆ ॥ ਅੰਮ੍ਰਿਤੁ ਪੀ ਅਮਰਾ ਪਦੁ ਹੋਏ ਗੁਰ ਕੈ ਸਬਦਿ ਰਸੁ ਤਾਹਾ ਹੇ ॥੭॥ ਆਪੁ ਪਛਾਣੈ ਸੋ ਸਭਿ

ਗੁਣ ਜਾਣੈ ॥ ਗੁਰ ਕੈ ਸਬਦਿ ਹਰਿ ਨਾਮੁ ਵਖਾਣੈ ॥ ਅਨਦਿਨੁ ਨਾਮਿ ਰਤਾ ਦਿਨੁ ਰਾਤੀ ਮਾਇਆ ਮੋਹੁ

ਚੁਕਾਹਾ ਹੇ ॥੮॥ ਗੁਰ ਸੇਵਾ ਤੇ ਸਭੁ ਕਿਛੁ ਪਾਏ ॥ ਹਉਮੈ ਮੇਰਾ ਆਪੁ ਗਵਾਏ ॥ ਆਪੇ ਕ੍ਰਿਪਾ ਕਰੇ ਸੁਖਦਾਤਾ ਗੁਰ

ਕੈ ਸਬਦੇ ਸੋਹਾ ਹੇ ॥੯॥ ਗੁਰ ਕਾ ਸਬਦੁ ਅੰਮ੍ਰਿਤ ਹੈ ਬਾਣੀ ॥ ਅਨਦਿਨੁ ਹਰਿ ਕਾ ਨਾਮੁ ਵਖਾਣੀ ॥ ਹਰਿ ਹਰਿ ਸਚਾ

ਵਸੈ ਘਟ ਅੰਤਰਿ ਸੋ ਘਟੁ ਨਿਰਮਲੁ ਤਾਹਾ ਹੇ ॥੧੦॥ ਸੇਵਕ ਸੇਵਹਿ ਸਬਦਿ ਸਲਾਹਹਿ ॥ ਸਦਾ ਰੰਗਿ ਰਾਤੇ ਹਰਿ

ਗੁਣ ਗਾਵਹਿ ॥ ਆਪੇ ਬਖਸੇ ਸਬਦਿ ਮਿਲਾਏ ਪਰਮਲ ਵਾਸੁ ਮਨਿ ਤਾਹਾ ਹੇ ॥੧੧॥ ਸਬਦੇ ਅਕਥੁ ਕਥੇ ਸਾਲਾਹੇ

॥ ਮੇਰੇ ਪ੍ਰਭ ਸਾਚੇ ਵੇਪਰਵਾਹੇ ॥ ਆਪੇ ਗੁਣਦਾਤਾ ਸਬਦਿ ਮਿਲਾਏ ਸਬਦੈ ਕਾ ਰਸੁ ਤਾਹਾ ਹੇ ॥੧੨॥ ਮਨਮੁਖੁ ਭੂਲਾ

ਠਉਰ ਨ ਪਾਏ ॥ ਜੋ ਧੁਰਿ ਲਿਖਿਆ ਸੁ ਕਰਮ ਕਮਾਏ ॥ ਬਿਖਿਆ ਰਾਤੇ ਬਿਖਿਆ ਖੋਜੈ ਮਰਿ ਜਨਮੈ ਦੁਖੁ ਤਾਹਾ ਹੇ

॥੧੩॥ ਆਪੇ ਆਪਿ ਆਪਿ ਸਾਲਾਹੇ ॥ ਤੇਰੇ ਗੁਣ ਪ੍ਰਭ ਤੁਝ ਹੀ ਮਾਹੇ ॥ ਤੂ ਆਪਿ ਸਚਾ ਤੇਰੀ ਬਾਣੀ ਸਚੀ ਆਪੇ

ਅਲਖੁ ਅਥਾਹਾ ਹੇ ॥੧੪॥ ਬਿਨੁ ਗੁਰ ਦਾਤੇ ਕੋਇ ਨ ਪਾਏ ॥ ਲਖ ਕੋਟੀ ਜੇ ਕਰਮ ਕਮਾਏ ॥ ਗੁਰ ਕਿਰਪਾ ਤੇ

ਘਟ ਅੰਤਰਿ ਵਸਿਆ ਸਬਦੇ ਸਚੁ ਸਾਲਾਹਾ ਹੇ ॥੧੫॥ ਸੇ ਜਨ ਮਿਲੇ ਧੁਰਿ ਆਪਿ ਮਿਲਾਏ ॥ ਸਾਚੀ ਬਾਣੀ ਸਬਦਿ

ਸੁਹਾਏ ॥ ਨਾਨਕ ਜਨੁ ਗੁਣ ਗਾਵੈ ਨਿਤ ਸਾਚੇ ਗੁਣ ਗਾਵਹ ਗੁਣੀ ਸਮਾਹਾ ਹੇ ॥੧੬॥੪॥੧੩॥ ਮਾਰੂ ਮਹਲਾ ੩ ॥

ਨਿਹਚਲੁ ਏਕੁ ਸਦਾ ਸਚੁ ਸੋਈ ॥ ਪੂਰੇ ਗੁਰ ਤੇ ਸੋਝੀ ਹੋਈ ॥ ਹਰਿ ਰਸਿ ਭੀਨੇ ਸਦਾ ਧਿਆਇਨਿ ਗੁਰਮਤਿ ਸੀਲੁ

ਸੰਨਾਹਾ ਹੇ ॥੧॥ ਅੰਦਰਿ ਰੰਗੁ ਸਦਾ ਸਚਿਆਰਾ ॥ ਗੁਰ ਕੈ ਸਬਦਿ ਹਰਿ ਨਾਮਿ ਪਿਆਰਾ ॥ ਨਉ ਨਿਧਿ ਨਾਮੁ

ਵਸਿਆ ਘਟ ਅੰਤਰਿ ਛੋਡਿਆ ਮਾਇਆ ਕਾ ਲਾਹਾ ਹੇ ॥੨॥ ਰਈਅਤਿ ਰਾਜੇ ਦੁਰਮਤਿ ਦੋਈ ॥ ਬਿਨੁ ਸਤਿਗੁਰ

ਸੇਵੇ ਏਕੁ ਨ ਹੋਈ ॥ ਏਕੁ ਧਿਆਇਨਿ ਸਦਾ ਸੁਖੁ ਪਾਇਨਿ ਨਿਹਚਲੁ ਰਾਜੁ ਤਿਨਾਹਾ ਹੇ ॥੩॥ ਆਵਣੁ ਜਾਣਾ ਰਖੈ

ਨ ਕੋਈ ॥ ਜੰਮਣੁ ਮਰਣੁ ਤਿਸੈ ਤੇ ਹੋਈ ॥ ਗੁਰਮੁਖਿ ਸਾਚਾ ਸਦਾ ਧਿਆਵਹੁ ਗਤਿ ਮੁਕਤਿ ਤਿਸੈ ਤੇ ਪਾਹਾ ਹੇ ॥੪॥

ਸਚੁ ਸੰਜਮੁ ਸਤਿਗੁਰੂ ਦੁਆਰੈ ॥ ਹਉਮੈ ਕ੍ਰੋਧੁ ਸਬਦਿ ਨਿਵਾਰੈ ॥ ਸਤਿਗੁਰੁ ਸੇਵਿ ਸਦਾ ਸੁਖੁ ਪਾਈਐ ਸੀਲੁ ਸੰਤੋਖੁ

ਸਭੁ ਤਾਹਾ ਹੇ ॥੫॥ ਹਉਮੈ ਮੋਹੁ ਉਪਜੈ ਸੰਸਾਰਾ ॥ ਸਭੁ ਜਗੁ ਬਿਨਸੈ ਨਾਮੁ ਵਿਸਾਰਾ ॥ ਬਿਨੁ ਸਤਿਗੁਰ ਸੇਵੇ

ਨਾਮੁ ਨ ਪਾਈਐ ਨਾਮੁ ਸਚਾ ਜਗਿ ਲਾਹਾ ਹੇ ॥੬॥ ਸਚਾ ਅਮਰੁ ਸਬਦਿ ਸੁਹਾਇਆ ॥ ਪੰਚ ਸਬਦ ਮਿਲਿ

ਵਾਜਾ ਵਾਇਆ ॥ ਸਦਾ ਕਾਰਜੁ ਸਚਿ ਨਾਮਿ ਸੁਹੇਲਾ ਬਿਨੁ ਸਬਦੈ ਕਾਰਜੁ ਕੇਹਾ ਹੇ ॥੭॥ ਖਿਨ ਮਹਿ ਹਸੈ ਖਿਨ

ਮਹਿ ਰੋਵੈ ॥ ਦੂਜੀ ਦੁਰਮਤਿ ਕਾਰਜੁ ਨ ਹੋਵੈ ॥ ਸੰਜੋਗੁ ਵਿਜੋਗੁ ਕਰਤੈ ਲਿਖਿ ਪਾਏ ਕਿਰਤੁ ਨ ਚਲੈ ਚਲਾਹਾ ਹੇ ॥੮॥

ਜੀਵਨ ਮੁਕਤਿ ਗੁਰ ਸਬਦੁ ਕਮਾਏ ॥ ਹਰਿ ਸਿਉ ਸਦ ਹੀ ਰਹੈ ਸਮਾਏ ॥ ਗੁਰ ਕਿਰਪਾ ਤੇ ਮਿਲੈ ਵਡਿਆਈ ਹਉਮੈ

ਰੋਗੁ ਨ ਤਾਹਾ ਹੇ ॥੯॥ ਰਸ ਕਸ ਖਾਏ ਪਿੰਡੁ ਵਧਾਏ ॥ ਭੇਖ ਕਰੈ ਗੁਰ ਸਬਦੁ ਨ ਕਮਾਏ ॥ ਅੰਤਰਿ ਰੋਗੁ ਮਹਾ ਦੁਖੁ

ਭਾਰੀ ਬਿਸਟਾ ਮਾਹਿ ਸਮਾਹਾ ਹੇ ॥੧੦॥ ਬੇਦ ਪੜਹਿ ਪੜਿ ਬਾਦੁ ਵਖਾਣਹਿ ॥ ਘਟ ਮਹਿ ਬ੍ਰਹਮੁ ਤਿਸੁ ਸਬਦਿ ਨ

ਪਛਾਣਹਿ ॥ ਗੁਰਮੁਖਿ ਹੋਵੈ ਸੁ ਤਤੁ ਬਿਲੋਵੈ ਰਸਨਾ ਹਰਿ ਰਸੁ ਤਾਹਾ ਹੇ ॥੧੧॥ ਘਰਿ ਵਥੁ ਛੋਡਹਿ ਬਾਹਰਿ

ਧਾਵਹਿ ॥ ਮਨਮੁਖ ਅੰਧੇ ਸਾਦੁ ਨ ਪਾਵਹਿ ॥ ਅਨ ਰਸ ਰਾਤੀ ਰਸਨਾ ਫੀਕੀ ਬੋਲੇ ਹਰਿ ਰਸੁ ਮੂਲਿ ਨ ਤਾਹਾ ਹੇ

॥੧੨॥ ਮਨਮੁਖ ਦੇਹੀ ਭਰਮੁ ਭਤਾਰੋ ॥ ਦੁਰਮਤਿ ਮਰੈ ਨਿਤ ਹੋਇ ਖੁਆਰੋ ॥ ਕਾਮਿ ਕ੍ਰੋਧਿ ਮਨੁ ਦੂਜੈ ਲਾਇਆ

ਸੁਪਨੈ ਸੁਖੁ ਨ ਤਾਹਾ ਹੇ ॥੧੩॥ ਕੰਚਨ ਦੇਹੀ ਸਬਦੁ ਭਤਾਰੋ ॥ ਅਨਦਿਨੁ ਭੋਗ ਭੋਗੇ ਹਰਿ ਸਿਉ ਪਿਆਰੋ ॥

ਮਹਲਾ ਅੰਦਰਿ ਗੈਰ ਮਹਲੁ ਪਾਏ ਭਾਣਾ ਬੁਝਿ ਸਮਾਹਾ ਹੇ ॥੧੪॥ ਆਪੇ ਦੇਵੈ ਦੇਵਣਹਾਰਾ ॥ ਤਿਸੁ ਆਗੈ ਨਹੀ

ਕਿਸੈ ਕਾ ਚਾਰਾ ॥ ਆਪੇ ਬਖਸੇ ਸਬਦਿ ਮਿਲਾਏ ਤਿਸ ਦਾ ਸਬਦੁ ਅਥਾਹਾ ਹੇ ॥੧੫॥ ਜੀਉ ਪਿੰਡੁ ਸਭੁ ਹੈ ਤਿਸੁ

ਕੇਰਾ ॥ ਸਚਾ ਸਾਹਿਬੁ ਠਾਕੁਰੁ ਮੇਰਾ ॥ ਨਾਨਕ ਗੁਰਬਾਣੀ ਹਰਿ ਪਾਇਆ ਹਰਿ ਜਪੁ ਜਾਪਿ ਸਮਾਹਾ ਹੇ ॥੧੬॥੫॥

੧੪॥ ਮਾਰੂ ਮਹਲਾ ੩ ॥ ਗੁਰਮੁਖਿ ਨਾਦ ਬੇਦ ਬੀਚਾਰੁ ॥ ਗੁਰਮੁਖਿ ਗਿਆਨੁ ਧਿਆਨੁ ਆਪਾਰੁ ॥ ਗੁਰਮੁਖਿ ਕਾਰ

ਕਰੇ ਪ੍ਰਭ ਭਾਵੈ ਗੁਰਮੁਖਿ ਪੂਰਾ ਪਾਇਦਾ ॥੧॥ ਗੁਰਮੁਖਿ ਮਨੂਆ ਉਲਟਿ ਪਰਾਵੈ ॥ ਗੁਰਮੁਖਿ ਬਾਣੀ ਨਾਦੁ ਵਜਾਵੈ

॥ ਗੁਰਮੁਖਿ ਸਚਿ ਰਤੇ ਬੈਰਾਗੀ ਨਿਜ ਘਰਿ ਵਾਸਾ ਪਾਇਦਾ ॥੨॥ ਗੁਰ ਕੀ ਸਾਖੀ ਅੰਮ੍ਰਿਤ ਭਾਖੀ ॥ ਸਚੈ ਸਬਦੇ

ਸਚੁ ਸੁਭਾਖੀ ॥ ਸਦਾ ਸਚਿ ਰੰਗਿ ਰਾਤਾ ਮਨੁ ਮੇਰਾ ਸਚੇ ਸਚਿ ਸਮਾਇਦਾ ॥੩॥ ਗੁਰਮੁਖਿ ਮਨੁ ਨਿਰਮਲੁ

ਸਤ ਸਰਿ ਨਾਵੈ ॥ ਮੈਲੁ ਨ ਲਾਗੈ ਸਚਿ ਸਮਾਵੈ ॥ ਸਚੋ ਸਚੁ ਕਮਾਵੈ ਸਦ ਹੀ ਸਚੀ ਭਗਤਿ ਦ੍ਰਿੜਾਇਦਾ ॥੪॥

ਗੁਰਮੁਖਿ ਸਚੁ ਬੈਣੀ ਗੁਰਮੁਖਿ ਸਚੁ ਨੈਣੀ ॥ ਗੁਰਮੁਖਿ ਸਚੁ ਕਮਾਵੈ ਕਰਣੀ ॥ ਸਦ ਹੀ ਸਚੁ ਕਹੈ ਦਿਨੁ ਰਾਤੀ ਅਵਰਾ

ਸਚੁ ਕਹਾਇਦਾ ॥੫॥ ਗੁਰਮੁਖਿ ਸਚੀ ਊਤਮ ਬਾਣੀ ॥ ਗੁਰਮੁਖਿ ਸਚੋ ਸਚੁ ਵਖਾਣੀ ॥ ਗੁਰਮੁਖਿ ਸਦ ਸੇਵਹਿ

ਸਚੋ ਸਚਾ ਗੁਰਮੁਖਿ ਸਬਦੁ ਸੁਣਾਇਦਾ ॥੬॥ ਗੁਰਮੁਖਿ ਹੋਵੈ ਸੁ ਸੋਝੀ ਪਾਏ ॥ ਹਉਮੈ ਮਾਇਆ ਭਰਮੁ ਗਵਾਏ

॥ ਗੁਰ ਕੀ ਪਉੜੀ ਊਤਮ ਊਚੀ ਦਰਿ ਸਚੈ ਹਰਿ ਗੁਣ ਗਾਇਦਾ ॥੭॥ ਗੁਰਮੁਖਿ ਸਚੁ ਸੰਜਮੁ ਕਰਣੀ ਸਾਰੁ ॥ ਗੁਰਮੁਖਿ

ਪਾਏ ਮੋਖ ਦੁਆਰੁ ॥ ਭਾਇ ਭਗਤਿ ਸਦਾ ਰੰਗਿ ਰਾਤਾ ਆਪੁ ਗਵਾਇ ਸਮਾਇਦਾ ॥੮॥ ਗੁਰਮੁਖਿ ਹੋਵੈ ਮਨੁ ਖੋਜਿ

ਸੁਣਾਏ ॥ ਸਚੈ ਨਾਮਿ ਸਦਾ ਲਿਵ ਲਾਏ ॥ ਜੋ ਤਿਸੁ ਭਾਵੈ ਸੋਈ ਕਰਸੀ ਜੋ ਸਚੇ ਮਨਿ ਭਾਇਦਾ ॥੯॥ ਜਾ ਤਿਸੁ

ਭਾਵੈ ਸਤਿਗੁਰੂ ਮਿਲਾਏ ॥ ਜਾ ਤਿਸੁ ਭਾਵੈ ਤਾ ਮੰਨਿ ਵਸਾਏ ॥ ਆਪਣੈ ਭਾਣੈ ਸਦਾ ਰੰਗਿ ਰਾਤਾ ਭਾਣੈ ਮੰਨਿ

ਵਸਾਇਦਾ ॥੧੦॥ ਮਨਹਠਿ ਕਰਮ ਕਰੇ ਸੋ ਛੀਜੈ ॥ ਬਹੁਤੇ ਭੇਖ ਕਰੇ ਨਹੀ ਭੀਜੈ ॥ ਬਿਖਿਆ ਰਾਤੇ ਦੁਖੁ ਕਮਾਵਹਿ

ਦੁਖੇ ਦੁਖਿ ਸਮਾਇਦਾ ॥੧੧॥ ਗੁਰਮੁਖਿ ਹੋਵੈ ਸੁ ਸੁਖੁ ਕਮਾਏ ॥ ਮਰਣ ਜੀਵਣ ਕੀ ਸੋਝੀ ਪਾਏ ॥ ਮਰਣੁ ਜੀਵਣੁ ਜੋ

ਸਮ ਕਰਿ ਜਾਣੈ ਸੋ ਮੇਰੇ ਪ੍ਰਭ ਭਾਇਦਾ ॥੧੨॥ ਗੁਰਮੁਖਿ ਮਰਹਿ ਸੁ ਹਹਿ ਪਰਵਾਣੁ ॥ ਆਵਣ ਜਾਣਾ ਸਬਦੁ

ਪਛਾਣੁ ॥ ਮਰੈ ਨ ਜੰਮੈ ਨਾ ਦੁਖੁ ਪਾਏ ਮਨ ਹੀ ਮਨਹਿ ਸਮਾਇਦਾ ॥੧੩॥ ਸੇ ਵਡਭਾਗੀ ਜਿਨੀ ਸਤਿਗੁਰੁ ਪਾਇਆ

॥ ਹਉਮੈ ਵਿਚਹੁ ਮੋਹੁ ਚੁਕਾਇਆ ॥ ਮਨੁ ਨਿਰਮਲੁ ਫਿਰਿ ਮੈਲੁ ਨ ਲਾਗੈ ਦਰਿ ਸਚੈ ਸੋਭਾ ਪਾਇਦਾ ॥੧੪॥ ਆਪੇ

ਕਰੇ ਕਰਾਏ ਆਪੇ ॥ ਆਪੇ ਵੇਖੈ ਥਾਪਿ ਉਥਾਪੇ ॥ ਗੁਰਮੁਖਿ ਸੇਵਾ ਮੇਰੇ ਪ੍ਰਭ ਭਾਵੈ ਸਚੁ ਸੁਣਿ ਲੇਖੈ ਪਾਇਦਾ ॥੧੫॥

ਗੁਰਮੁਖਿ ਸਚੋ ਸਚੁ ਕਮਾਵੈ ॥ ਗੁਰਮੁਖਿ ਨਿਰਮਲੁ ਮੈਲੁ ਨ ਲਾਵੈ ॥ ਨਾਨਕ ਨਾਮਿ ਰਤੇ ਵੀਚਾਰੀ ਨਾਮੇ ਨਾਮਿ

ਸਮਾਇਦਾ ॥੧੬॥੧॥੧੫॥ ਮਾਰੂ ਮਹਲਾ ੩ ॥ ਆਪੇ ਸ੍ਰਿਸਟਿ ਹੁਕਮਿ ਸਭ ਸਾਜੀ ॥ ਆਪੇ ਥਾਪਿ ਉਥਾਪਿ

ਨਿਵਾਜੀ ॥ ਆਪੇ ਨਿਆਉ ਕਰੇ ਸਭੁ ਸਾਚਾ ਸਾਚੇ ਸਾਚਿ ਮਿਲਾਇਦਾ ॥੧॥ ਕਾਇਆ ਕੋਟੁ ਹੈ ਆਕਾਰਾ ॥

ਮਾਇਆ ਮੋਹੁ ਪਸਰਿਆ ਪਾਸਾਰਾ ॥ ਬਿਨੁ ਸਬਦੈ ਭਸਮੈ ਕੀ ਢੇਰੀ ਖੇਹੂ ਖੇਹ ਰਲਾਇਦਾ ॥੨॥ ਕਾਇਆ ਕੰਚਨ ਕੋਟੁ

ਅਪਾਰਾ ॥ ਜਿਸੁ ਵਿਚਿ ਰਵਿਆ ਸਬਦੁ ਅਪਾਰਾ ॥ ਗੁਰਮੁਖਿ ਗਾਵੈ ਸਦਾ ਗੁਣ ਸਾਚੇ ਮਿਲਿ ਪ੍ਰੀਤਮ ਸੁਖੁ ਪਾਇਦਾ

॥੩॥ ਕਾਇਆ ਹਰਿ ਮੰਦਰੁ ਹਰਿ ਆਪਿ ਸਵਾਰੇ ॥ ਤਿਸੁ ਵਿਚਿ ਹਰਿ ਜੀਉ ਵਸੈ ਮੁਰਾਰੇ ॥ ਗੁਰ ਕੈ ਸਬਦਿ

ਵਣਜਨਿ ਵਾਪਾਰੀ ਨਦਰੀ ਆਪਿ ਮਿਲਾਇਦਾ ॥੪॥ ਸੋ ਸੂਚਾ ਜਿ ਕਰੋਧੁ ਨਿਵਾਰੇ ॥ ਸਬਦੇ ਬੂਝੈ ਆਪੁ ਸਵਾਰੇ ॥

ਆਪੇ ਕਰੇ ਕਰਾਏ ਕਰਤਾ ਆਪੇ ਮੰਨਿ ਵਸਾਇਦਾ ॥੫॥ ਨਿਰਮਲ ਭਗਤਿ ਹੈ ਨਿਰਾਲੀ ॥ ਮਨੁ ਤਨੁ ਧੋਵਹਿ

ਸਬਦਿ ਵੀਚਾਰੀ ॥ ਅਨਦਿਨੁ ਸਦਾ ਰਹੈ ਰੰਗਿ ਰਾਤਾ ਕਰਿ ਕਿਰਪਾ ਭਗਤਿ ਕਰਾਇਦਾ ॥੬॥ ਇਸੁ ਮਨ ਮੰਦਰ

ਮਹਿ ਮਨੂਆ ਧਾਵੈ ॥ ਸੁਖੁ ਪਲਰਿ ਤਿਆਗਿ ਮਹਾ ਦੁਖੁ ਪਾਵੈ ॥ ਬਿਨੁ ਸਤਿਗੁਰ ਭੇਟੇ ਠਉਰ ਨ ਪਾਵੈ ਆਪੇ ਖੇਲੁ

ਕਰਾਇਦਾ ॥੭॥ ਆਪਿ ਅਪਰੰਪਰੁ ਆਪਿ ਵੀਚਾਰੀ ॥ ਆਪੇ ਮੇਲੇ ਕਰਣੀ ਸਾਰੀ ॥ ਕਿਆ ਕੋ ਕਾਰ ਕਰੇ

ਵੇਚਾਰਾ ਆਪੇ ਬਖਸਿ ਮਿਲਾਇਦਾ ॥੮॥ ਆਪੇ ਸਤਿਗੁਰੁ ਮੇਲੇ ਪੂਰਾ ॥ ਸਚੈ ਸਬਦਿ ਮਹਾਬਲ ਸੂਰਾ ॥ ਆਪੇ

ਮੇਲੇ ਦੇ ਵਡਿਆਈ ਸਚੇ ਸਿਉ ਚਿਤੁ ਲਾਇਦਾ ॥੯॥ ਘਰ ਹੀ ਅੰਦਰਿ ਸਾਚਾ ਸੋਈ ॥ ਗੁਰਮੁਖਿ ਵਿਰਲਾ ਬੂਝੈ

ਕੋਈ ॥ ਨਾਮੁ ਨਿਧਾਨੁ ਵਸਿਆ ਘਟ ਅੰਤਰਿ ਰਸਨਾ ਨਾਮੁ ਧਿਆਇਦਾ ॥੧੦॥ ਦਿਸੰਤਰੁ ਭਵੈ ਅੰਤਰੁ ਨਹੀ

ਭਾਲੇ ॥ ਮਾਇਆ ਮੋਹਿ ਬਧਾ ਜਮਕਾਲੇ ॥ ਜਮ ਕੀ ਫਾਸੀ ਕਬਹੂ ਨ ਤੂਟੈ ਦੂਜੈ ਭਾਇ ਭਰਮਾਇਦਾ ॥੧੧॥

ਜਪੁ ਤਪੁ ਸੰਜਮੁ ਹੋਰੁ ਕੋਈ ਨਾਹੀ ॥ ਜਬ ਲਗੁ ਗੁਰ ਕਾ ਸਬਦੁ ਨ ਕਮਾਹੀ ॥ ਗੁਰ ਕੈ ਸਬਦਿ ਮਿਲਿਆ ਸਚੁ

ਪਾਇਆ ਸਚੇ ਸਚਿ ਸਮਾਇਦਾ ॥੧੨॥ ਕਾਮ ਕਰੋਧੁ ਸਬਲ ਸੰਸਾਰਾ ॥ ਬਹੁ ਕਰਮ ਕਮਾਵਹਿ ਸਭੁ ਦੁਖ ਕਾ

ਪਸਾਰਾ ॥ ਸਤਿਗੁਰ ਸੇਵਹਿ ਸੇ ਸੁਖੁ ਪਾਵਹਿ ਸਚੈ ਸਬਦਿ ਮਿਲਾਇਦਾ ॥੧੩॥ ਪਉਣੁ ਪਾਣੀ ਹੈ ਬੈਸੰਤਰੁ ॥

ਮਾਇਆ ਮੋਹੁ ਵਰਤੈ ਸਭ ਅੰਤਰਿ ॥ ਜਿਨਿ ਕੀਤੇ ਜਾ ਤਿਸੈ ਪਛਾਣਹਿ ਮਾਇਆ ਮੋਹੁ ਚੁਕਾਇਦਾ ॥੧੪॥

ਇਕਿ ਮਾਇਆ ਮੋਹਿ ਗਰਬਿ ਵਿਆਪੇ ॥ ਹਉਮੈ ਹੋਇ ਰਹੇ ਹੈ ਆਪੇ ॥ ਜਮਕਾਲੈ ਕੀ ਖਬਰਿ ਨ ਪਾਈ ਅੰਤਿ

ਗਇਆ ਪਛੁਤਾਇਦਾ ॥੧੫॥ ਜਿਨਿ ਉਪਾਏ ਸੋ ਬਿਧਿ ਜਾਣੈ ॥ ਗੁਰਮੁਖਿ ਦੇਵੈ ਸਬਦੁ ਪਛਾਣੈ ॥ ਨਾਨਕ ਦਾਸੁ

ਕਹੈ ਬੇਨੰਤੀ ਸਚਿ ਨਾਮਿ ਚਿਤੁ ਲਾਇਦਾ ॥੧੬॥੨॥੧੬॥ ਮਾਰੂ ਮਹਲਾ ੩ ॥ ਆਦਿ ਜੁਗਾਦਿ ਦਇਆਪਤਿ

ਦਾਤਾ ॥ ਪੂਰੇ ਗੁਰ ਕੈ ਸਬਦਿ ਪਛਾਤਾ ॥ ਤੁਧੁਨੋ ਸੇਵਹਿ ਸੇ ਤੁਝਹਿ ਸਮਾਵਹਿ ਤੂ ਆਪੇ ਮੇਲਿ ਮਿਲਾਇਦਾ

॥੧॥ ਅਗਮ ਅਗੋਚਰੁ ਕੀਮਤਿ ਨਹੀ ਪਾਈ ॥ ਜੀਅ ਜੰਤ ਤੇਰੀ ਸਰਣਾਈ ॥ ਜਿਉ ਤੁਧੁ ਭਾਵੈ ਤਿਵੈ ਚਲਾਵਹਿ

ਤੂ ਆਪੇ ਮਾਰਗਿ ਪਾਇਦਾ ॥੨॥ ਹੈ ਭੀ ਸਾਚਾ ਹੋਸੀ ਸੋਈ ॥ ਆਪੇ ਸਾਜੇ ਅਵਰੁ ਨ ਕੋਈ ॥ ਸਭਨਾ ਸਾਰ

ਕਰੇ ਸੁਖਦਾਤਾ ਆਪੇ ਰਿਜਕੁ ਪਹੁਚਾਇਦਾ ॥੩॥ ਅਗਮ ਅਗੋਚਰੁ ਅਲਖ ਅਪਾਰਾ ॥ ਕੋਇ ਨ ਜਾਣੈ ਤੇਰਾ

ਪਰਵਾਰਾ ॥ ਆਪਣਾ ਆਪੁ ਪਛਾਣਹਿ ਆਪੇ ਗੁਰਮਤੀ ਆਪਿ ਬੁਝਾਇਦਾ ॥੪॥ ਪਾਤਾਲ ਪੁਰੀਆ ਲੋਅ

ਆਕਾਰਾ ॥ ਤਿਸੁ ਵਿਚਿ ਵਰਤੈ ਹੁਕਮੁ ਕਰਾਰਾ ॥ ਹੁਕਮੇ ਸਾਜੇ ਹੁਕਮੇ ਢਾਹੇ ਹੁਕਮੇ ਮੇਲਿ ਮਿਲਾਇਦਾ ॥੫॥

ਹੁਕਮੈ ਬੂਝੈ ਸੁ ਹੁਕਮੁ ਸਲਾਹੇ ॥ ਅਗਮ ਅਗੋਚਰ ਵੇਪਰਵਾਹੇ ॥ ਜੇਹੀ ਮਤਿ ਦੇਹਿ ਸੋ ਹੋਵੈ ਤੂ ਆਪੇ ਸਬਦਿ ਬੁਝਾਇਦਾ

॥੬॥ ਅਨਦਿਨੁ ਆਰਜਾ ਛਿਜਦੀ ਜਾਏ ॥ ਰੈਣਿ ਦਿਨਸੁ ਦੁਇ ਸਾਖੀ ਆਏ ॥ ਮਨਮੁਖੁ ਅੰਧੁ ਨ ਚੇਤੈ ਮੂੜਾ ਸਿਰ

ਊਪਰਿ ਕਾਲੁ ਰੂਆਇਦਾ ॥੭॥ ਮਨੁ ਤਨੁ ਸੀਤਲੁ ਗੁਰ ਚਰਣੀ ਲਾਗਾ ॥ ਅੰਤਰਿ ਭਰਮੁ ਗਇਆ ਭਉ ਭਾਗਾ ॥

ਸਦਾ ਅਨੰਦੁ ਸਚੇ ਗੁਣ ਗਾਵਹਿ ਸਚੁ ਬਾਣੀ ਬੋਲਾਇਦਾ ॥੮॥ ਜਿਨਿ ਤੂ ਜਾਤਾ ਕਰਮ ਬਿਧਾਤਾ ॥ ਪੂਰੈ ਭਾਗਿ

ਗੁਰ ਸਬਦਿ ਪਛਾਤਾ ॥ ਜਤਿ ਪਤਿ ਸਚੁ ਸਚਾ ਸਚੁ ਸੋਈ ਹਉਮੈ ਮਾਰਿ ਮਿਲਾਇਦਾ ॥੯॥ ਮਨੁ ਕਠੋਰੁ ਦੂਜੈ ਭਾਇ

ਲਾਗਾ ॥ ਭਰਮੇ ਭੂਲਾ ਫਿਰੈ ਅਭਾਗਾ ॥ ਕਰਮੁ ਹੋਵੈ ਤਾ ਸਤਿਗੁਰੁ ਸੇਵੇ ਸਹਜੇ ਹੀ ਸੁਖੁ ਪਾਇਦਾ ॥੧੦॥ ਲਖ

ਚਉਰਾਸੀਹ ਆਪਿ ਉਪਾਏ ॥ ਮਾਨਸ ਜਨਮਿ ਗੁਰ ਭਗਤਿ ਦ੍ਰਿੜਾਏ ॥ ਬਿਨੁ ਭਗਤੀ ਬਿਸਟਾ ਵਿਚਿ ਵਾਸਾ ਬਿਸਟਾ

ਵਿਚਿ ਫਿਰਿ ਪਾਇਦਾ ॥੧੧॥ ਕਰਮੁ ਹੋਵੈ ਗੁਰੁ ਭਗਤਿ ਦ੍ਰਿੜਾਏ ॥ ਵਿਣੁ ਕਰਮਾ ਕਿਉ ਪਾਇਆ ਜਾਏ ॥ ਆਪੇ

ਕਰੇ ਕਰਾਏ ਕਰਤਾ ਜਿਉ ਭਾਵੈ ਤਿਵੈ ਚਲਾਇਦਾ ॥੧੨॥ ਸਿਮ੍ਰਿਤਿ ਸਾਸਤ ਅੰਤੁ ਨ ਜਾਣੈ ॥ ਮੂਰਖੁ ਅੰਧਾ ਤਤੁ ਨ

ਪਛਾਣੈ ॥ ਆਪੇ ਕਰੇ ਕਰਾਏ ਕਰਤਾ ਆਪੇ ਭਰਮਿ ਭੁਲਾਇਦਾ ॥੧੩॥ ਸਭੁ ਕਿਛੁ ਆਪੇ ਆਪਿ ਕਰਾਏ ॥

ਆਪੇ ਸਿਰਿ ਸਿਰਿ ਧੰਧੈ ਲਾਏ ॥ ਆਪੇ ਥਾਪਿ ਉਥਾਪੇ ਵੇਖੈ ਗੁਰਮੁਖਿ ਆਪਿ ਬੁਝਾਇਦਾ ॥੧੪॥ ਸਚਾ ਸਾਹਿਬੁ

ਗਹਿਰ ਗੰਭੀਰਾ ॥ ਸਦਾ ਸਲਾਹੀ ਤਾ ਮਨੁ ਧੀਰਾ ॥ ਅਗਮ ਅਗੋਚਰੁ ਕੀਮਤਿ ਨਹੀ ਪਾਈ ਗੁਰਮੁਖਿ ਮੰਨਿ

ਵਸਾਇਦਾ ॥੧੫॥ ਆਪਿ ਨਿਰਾਲਮੁ ਹੋਰ ਧੰਧੈ ਲੋਈ ॥ ਗੁਰ ਪਰਸਾਦੀ ਬੂਝੈ ਕੋਈ ॥ ਨਾਨਕ ਨਾਮੁ ਵਸੈ ਘਟ

ਅੰਤਰਿ ਗੁਰਮਤੀ ਮੇਲਿ ਮਿਲਾਇਦਾ ॥੧੬॥੩॥੧੭॥ ਮਾਰੂ ਮਹਲਾ ੩ ॥ ਜੁਗ ਛਤੀਹ ਕੀਓ ਗੁਬਾਰਾ ॥ ਤੂ ਆਪੇ

ਜਾਣਹਿ ਸਿਰਜਣਹਾਰਾ ॥ ਹੋਰ ਕਿਆ ਕੋ ਕਹੈ ਕਿ ਆਖਿ ਵਖਾਣੈ ਤੂ ਆਪੇ ਕੀਮਤਿ ਪਾਇਦਾ ॥੧॥ ਓਅੰਕਾਰਿ ਸਭ

ਸ੍ਰਿਸਟਿ ਉਪਾਈ ॥ ਸਭੁ ਖੇਲੁ ਤਮਾਸਾ ਤੇਰੀ ਵਡਿਆਈ ॥ ਆਪੇ ਵੇਕ ਕਰੇ ਸਭਿ ਸਾਚਾ ਆਪੇ ਭੰਨਿ ਘੜਾਇਦਾ

॥੨॥ ਬਾਜੀਗਰਿ ਇਕ ਬਾਜੀ ਪਾਈ ॥ ਪੂਰੇ ਗੁਰ ਤੇ ਨਦਰੀ ਆਈ ॥ ਸਦਾ ਅਲਿਪਤੁ ਰਹੈ ਗੁਰ ਸਬਦੀ ਸਾਚੇ ਸਿਉ

ਚਿਤੁ ਲਾਇਦਾ ॥੩॥ ਬਾਜਹਿ ਬਾਜੇ ਧੁਨਿ ਆਕਾਰਾ ॥ ਆਪਿ ਵਜਾਏ ਵਜਾਵਣਹਾਰਾ ॥ ਘਟਿ ਘਟਿ ਪਉਣੁ ਵਹੈ

ਇਕ ਰੰਗੀ ਮਿਲਿ ਪਵਣੈ ਸਭ ਵਜਾਇਦਾ ॥੪॥ ਕਰਤਾ ਕਰੇ ਸੁ ਨਿਹਚਉ ਹੋਵੈ ॥ ਗੁਰ ਕੈ ਸਬਦੇ ਹਉਮੈ ਖੋਵੈ ॥

ਗੁਰ ਪਰਸਾਦੀ ਕਿਸੈ ਦੇ ਵਡਿਆਈ ਨਾਮੋ ਨਾਮੁ ਧਿਆਇਦਾ ॥੫॥ ਗੁਰ ਸੇਵੇ ਜੇਵਡੁ ਹੋਰੁ ਲਾਹਾ ਨਾਹੀ ॥ ਨਾਮੁ

ਮੰਨਿ ਵਸੈ ਨਾਮੋ ਸਾਲਾਹੀ ॥ ਨਾਮੋ ਨਾਮੁ ਸਦਾ ਸੁਖਦਾਤਾ ਨਾਮੋ ਲਾਹਾ ਪਾਇਦਾ ॥੬॥ ਬਿਨੁ ਨਾਵੈ ਸਭ ਦੁਖੁ

ਸੰਸਾਰਾ ॥ ਬਹੁ ਕਰਮ ਕਮਾਵਹਿ ਵਧਹਿ ਵਿਕਾਰਾ ॥ ਨਾਮੁ ਨ ਸੇਵਹਿ ਕਿਉ ਸੁਖੁ ਪਾਈਐ ਬਿਨੁ ਨਾਵੈ ਦੁਖੁ

ਪਾਇਦਾ ॥੭॥ ਆਪਿ ਕਰੇ ਤੈ ਆਪਿ ਕਰਾਏ ॥ ਗੁਰ ਪਰਸਾਦੀ ਕਿਸੈ ਬੁਝਾਏ ॥ ਗੁਰਮੁਖਿ ਹੋਵਹਿ ਸੇ ਬੰਧਨ ਤੋੜਹਿ

ਮੁਕਤੀ ਕੈ ਘਰਿ ਪਾਇਦਾ ॥੮॥ ਗਣਤ ਗਣੈ ਸੋ ਜਲੈ ਸੰਸਾਰਾ ॥ ਸਹਸਾ ਮੂਲਿ ਨ ਚੁਕੈ ਵਿਕਾਰਾ ॥ ਗੁਰਮੁਖਿ ਹੋਵੈ

ਸੁ ਗਣਤ ਚੁਕਾਏ ਸਚੇ ਸਚਿ ਸਮਾਇਦਾ ॥੯॥ ਜੇ ਸਚੁ ਦੇਇ ਤ ਪਾਏ ਕੋਈ ॥ ਗੁਰ ਪਰਸਾਦੀ ਪਰਗਟੁ ਹੋਈ ॥

ਸਚੁ ਨਾਮੁ ਸਾਲਾਹੇ ਰੰਗਿ ਰਾਤਾ ਗੁਰ ਕਿਰਪਾ ਤੇ ਸੁਖੁ ਪਾਇਦਾ ॥੧੦॥ ਜਪੁ ਤਪੁ ਸੰਜਮੁ ਨਾਮੁ ਪਿਆਰਾ ॥

ਕਿਲਵਿਖ ਕਾਟੇ ਕਾਟਣਹਾਰਾ ॥ ਹਰਿ ਕੈ ਨਾਮਿ ਤਨੁ ਮਨੁ ਸੀਤਲੁ ਹੋਆ ਸਹਜੇ ਸਹਜਿ ਸਮਾਇਦਾ ॥੧੧॥

ਅੰਤਰਿ ਲੋਭੁ ਮਨਿ ਮੈਲੈ ਮਲੁ ਲਾਏ ॥ ਮੈਲੇ ਕਰਮ ਕਰੇ ਦੁਖੁ ਪਾਏ ॥ ਕੂੜੋ ਕੂੜੁ ਕਰੇ ਵਾਪਾਰਾ ਕੂੜੁ ਬੋਲਿ ਦੁਖੁ

ਪਾਇਦਾ ॥੧੨॥ ਨਿਰਮਲ ਬਾਣੀ ਕੋ ਮੰਨਿ ਵਸਾਏ ॥ ਗੁਰ ਪਰਸਾਦੀ ਸਹਸਾ ਜਾਏ ॥ ਗੁਰ ਕੈ ਭਾਣੈ ਚਲੈ ਦਿਨੁ

ਰਾਤੀ ਨਾਮੁ ਚੇਤਿ ਸੁਖੁ ਪਾਇਦਾ ॥੧੩॥ ਆਪਿ ਸਿਰੰਦਾ ਸਚਾ ਸੋਈ ॥ ਆਪਿ ਉਪਾਇ ਖਪਾਏ ਸੋਈ ॥ ਗੁਰਮੁਖਿ

ਹੋਵੈ ਸੁ ਸਦਾ ਸਲਾਹੇ ਮਿਲਿ ਸਾਚੇ ਸੁਖੁ ਪਾਇਦਾ ॥੧੪॥ ਅਨੇਕ ਜਤਨ ਕਰੇ ਇੰਦ੍ਰੀ ਵਸਿ ਨ ਹੋਈ ॥ ਕਾਮਿ ਕਰੋਧਿ

ਜਲੈ ਸਭੁ ਕੋਈ ॥ ਸਤਿਗੁਰ ਸੇਵੇ ਮਨੁ ਵਸਿ ਆਵੈ ਮਨ ਮਾਰੇ ਮਨਹਿ ਸਮਾਇਦਾ ॥੧੫॥ ਮੇਰਾ ਤੇਰਾ ਤੁਧੁ ਆਪੇ

ਕੀਆ ॥ ਸਭਿ ਤੇਰੇ ਜੰਤ ਤੇਰੇ ਸਭਿ ਜੀਆ ॥ ਨਾਨਕ ਨਾਮੁ ਸਮਾਲਿ ਸਦਾ ਤੂ ਗੁਰਮਤੀ ਮੰਨਿ ਵਸਾਇਦਾ

॥੧੬॥੪॥੧੮॥ ਮਾਰੂ ਮਹਲਾ ੩ ॥ ਹਰਿ ਜੀਉ ਦਾਤਾ ਅਗਮ ਅਥਾਹਾ ॥ ਓਸੁ ਤਿਲੁ ਨ ਤਮਾਇ ਵੇਪਰਵਾਹਾ ॥

ਤਿਸ ਨੋ ਅਪੜਿ ਨ ਸਕੈ ਕੋਈ ਆਪੇ ਮੇਲਿ ਮਿਲਾਇਦਾ ॥੧॥ ਜੋ ਕਿਛੁ ਕਰੈ ਸੁ ਨਿਹਚਉ ਹੋਈ ॥ ਤਿਸੁ ਬਿਨੁ

ਦਾਤਾ ਅਵਰੁ ਨ ਕੋਈ ॥ ਜਿਸ ਨੋ ਨਾਮ ਦਾਨੁ ਕਰੇ ਸੋ ਪਾਏ ਗੁਰ ਸਬਦੀ ਮੇਲਾਇਦਾ ॥੨॥ ਚਉਦਹ

ਭਵਣ ਤੇਰੇ ਹਟਨਾਲੇ ॥ ਸਤਿਗੁਰਿ ਦਿਖਾਏ ਅੰਤਰਿ ਨਾਲੇ ॥ ਨਾਵੈ ਕਾ ਵਾਪਾਰੀ ਹੋਵੈ ਗੁਰ ਸਬਦੀ ਕੋ

ਪਾਇਦਾ ॥੩॥ ਸਤਿਗੁਰਿ ਸੇਵਿਐ ਸਹਜ ਅਨੰਦਾ ॥ ਹਿਰਦੈ ਆਇ ਵੁਠਾ ਗੋਵਿੰਦਾ ॥ ਸਹਜੇ ਭਗਤਿ ਕਰੇ

ਦਿਨੁ ਰਾਤੀ ਆਪੇ ਭਗਤਿ ਕਰਾਇਦਾ ॥੪॥ ਸਤਿਗੁਰ ਤੇ ਵਿਛੁੜੇ ਤਿਨੀ ਦੁਖੁ ਪਾਇਆ ॥ ਅਨਦਿਨੁ ਮਾਰੀਅਹਿ

ਦੁਖੁ ਸਬਾਇਆ ॥ ਮਥੇ ਕਾਲੇ ਮਹਲੁ ਨ ਪਾਵਹਿ ਦੁਖ ਹੀ ਵਿਚਿ ਦੁਖੁ ਪਾਇਦਾ ॥੫॥ ਸਤਿਗੁਰੁ ਸੇਵਹਿ ਸੇ

ਵਡਭਾਗੀ ॥ ਸਹਜ ਭਾਇ ਸਚੀ ਲਿਵ ਲਾਗੀ ॥ ਸਚੋ ਸਚੁ ਕਮਾਵਹਿ ਸਦ ਹੀ ਸਚੈ ਮੇਲਿ ਮਿਲਾਇਦਾ ॥੬॥ ਜਿਸ ਨੋ

ਸਚਾ ਦੇਇ ਸੁ ਪਾਏ ॥ ਅੰਤਰਿ ਸਾਚੁ ਭਰਮੁ ਚੁਕਾਏ ॥ ਸਚੁ ਸਚੈ ਕਾ ਆਪੇ ਦਾਤਾ ਜਿਸੁ ਦੇਵੈ ਸੋ ਸਚੁ ਪਾਇਦਾ ॥੭॥

ਆਪੇ ਕਰਤਾ ਸਭਨਾ ਕਾ ਸੋਈ ॥ ਜਿਸ ਨੋ ਆਪਿ ਬੁਝਾਏ ਬੂਝੈ ਕੋਈ ॥ ਆਪੇ ਬਖਸੇ ਦੇ ਵਡਿਆਈ ਆਪੇ ਮੇਲਿ

ਮਿਲਾਇਦਾ ॥੮॥ ਹਉਮੈ ਕਰਦਿਆ ਜਨਮੁ ਗਵਾਇਆ ॥ ਆਗੈ ਮੋਹੁ ਨ ਚੂਕੈ ਮਾਇਆ ॥ ਅਗੈ ਜਮਕਾਲੁ ਲੇਖਾ

ਲੇਵੈ ਜਿਉ ਤਿਲ ਘਾਣੀ ਪੀੜਾਇਦਾ ॥੯॥ ਪੂਰੈ ਭਾਗਿ ਗੁਰ ਸੇਵਾ ਹੋਈ ॥ ਨਦਰਿ ਕਰੇ ਤਾ ਸੇਵੇ ਕੋਈ ॥ ਜਮਕਾਲੁ

ਤਿਸੁ ਨੇੜਿ ਨ ਆਵੈ ਮਹਲਿ ਸਚੈ ਸੁਖੁ ਪਾਇਦਾ ॥੧੦॥ ਤਿਨ ਸੁਖੁ ਪਾਇਆ ਜੋ ਤੁਧੁ ਭਾਏ ॥ ਪੂਰੈ ਭਾਗਿ ਗੁਰ ਸੇਵਾ

ਲਾਏ ॥ ਤੇਰੈ ਹਥਿ ਹੈ ਸਭ ਵਡਿਆਈ ਜਿਸੁ ਦੇਵਹਿ ਸੋ ਪਾਇਦਾ ॥੧੧॥ ਅੰਦਰਿ ਪਰਗਾਸੁ ਗੁਰੂ ਤੇ ਪਾਏ ॥ ਨਾਮੁ

ਪਦਾਰਥੁ ਮੰਨਿ ਵਸਾਏ ॥ ਗਿਆਨ ਰਤਨੁ ਸਦਾ ਘਟਿ ਚਾਨਣੁ ਅਗਿਆਨ ਅੰਧੇਰੁ ਗਵਾਇਦਾ ॥੧੨॥

ਅਗਿਆਨੀ ਅੰਧੇ ਦੂਜੈ ਲਾਗੇ ॥ ਬਿਨੁ ਪਾਣੀ ਡੁਬਿ ਮੂਏ ਅਭਾਗੇ ॥ ਚਲਦਿਆ ਘਰੁ ਦਰੁ ਨਦਰਿ ਨ ਆਵੈ ਜਮ

ਦਰਿ ਬਾਧਾ ਦੁਖੁ ਪਾਇਦਾ ॥੧੩॥ ਬਿਨੁ ਸਤਿਗੁਰ ਸੇਵੇ ਮੁਕਤਿ ਨ ਹੋਈ ॥ ਗਿਆਨੀ ਧਿਆਨੀ ਪੂਛਹੁ ਕੋਈ ॥

ਸਤਿਗੁਰੁ ਸੇਵੇ ਤਿਸੁ ਮਿਲੈ ਵਡਿਆਈ ਦਰਿ ਸਚੈ ਸੋਭਾ ਪਾਇਦਾ ॥੧੪॥ ਸਤਿਗੁਰ ਨੋ ਸੇਵੇ ਤਿਸੁ ਆਪਿ ਮਿਲਾਏ

॥ ਮਮਤਾ ਕਾਟਿ ਸਚਿ ਲਿਵ ਲਾਏ ॥ ਸਦਾ ਸਚੁ ਵਣਜਹਿ ਵਾਪਾਰੀ ਨਾਮੋ ਲਾਹਾ ਪਾਇਦਾ ॥੧੫॥ ਆਪੇ ਕਰੇ

ਕਰਾਏ ਕਰਤਾ ॥ ਸਬਦਿ ਮਰੈ ਸੋਈ ਜਨੁ ਮੁਕਤਾ ॥ ਨਾਨਕ ਨਾਮੁ ਵਸੈ ਮਨ ਅੰਤਰਿ ਨਾਮੋ ਨਾਮੁ ਧਿਆਇਦਾ

॥੧੬॥੫॥੧੯॥ ਮਾਰੂ ਮਹਲਾ ੩ ॥ ਜੋ ਤੁਧੁ ਕਰਣਾ ਸੋ ਕਰਿ ਪਾਇਆ ॥ ਭਾਣੇ ਵਿਚਿ ਕੋ ਵਿਰਲਾ ਆਇਆ

॥ ਭਾਣਾ ਮੰਨੇ ਸੋ ਸੁਖੁ ਪਾਏ ਭਾਣੇ ਵਿਚਿ ਸੁਖੁ ਪਾਇਦਾ ॥੧॥ ਗੁਰਮੁਖਿ ਤੇਰਾ ਭਾਣਾ ਭਾਵੈ ॥ ਸਹਜੇ ਹੀ ਸੁਖੁ ਸਚੁ

ਕਮਾਵੈ ॥ ਭਾਣੇ ਨੋ ਲੋਚੈ ਬਹੁਤੇਰੀ ਆਪਣਾ ਭਾਣਾ ਆਪਿ ਮਨਾਇਦਾ ॥੨॥ ਤੇਰਾ ਭਾਣਾ ਮੰਨੇ ਸੁ ਮਿਲੈ ਤੁਧੁ

ਆਏ ॥ ਜਿਸੁ ਭਾਣਾ ਭਾਵੈ ਸੋ ਤੁਝਹਿ ਸਮਾਏ ॥ ਭਾਣੇ ਵਿਚਿ ਵਡੀ ਵਡਿਆਈ ਭਾਣਾ ਕਿਸਹਿ ਕਰਾਇਦਾ ॥੩॥

ਜਾ ਤਿਸੁ ਭਾਵੈ ਤਾ ਗੁਰੂ ਮਿਲਾਏ ॥ ਗੁਰਮੁਖਿ ਨਾਮੁ ਪਦਾਰਥੁ ਪਾਏ ॥ ਤੁਧੁ ਆਪਣੈ ਭਾਣੈ ਸਭ ਸ੍ਰਿਸਟਿ ਉਪਾਈ

ਜਿਸ ਨੋ ਭਾਣਾ ਦੇਹਿ ਤਿਸੁ ਭਾਇਦਾ ॥੪॥ ਮਨਮੁਖੁ ਅੰਧੁ ਕਰੇ ਚਤੁਰਾਈ ॥ ਭਾਣਾ ਨ ਮੰਨੇ ਬਹੁਤੁ ਦੁਖੁ ਪਾਈ ॥

ਭਰਮੇ ਭੂਲਾ ਆਵੈ ਜਾਏ ਘਰੁ ਮਹਲੁ ਨ ਕਬਹੂ ਪਾਇਦਾ ॥੫॥ ਸਤਿਗੁਰੁ ਮੇਲੇ ਦੇ ਵਡਿਆਈ ॥ ਸਤਿਗੁਰ ਕੀ ਸੇਵਾ

ਧੁਰਿ ਫੁਰਮਾਈ ॥ ਸਤਿਗੁਰ ਸੇਵੇ ਤਾ ਨਾਮੁ ਪਾਏ ਨਾਮੇ ਹੀ ਸੁਖੁ ਪਾਇਦਾ ॥੬॥ ਸਭ ਨਾਵਹੁ ਉਪਜੈ ਨਾਵਹੁ ਛੀਜੈ

॥ ਗੁਰ ਕਿਰਪਾ ਤੇ ਮਨੁ ਤਨੁ ਭੀਜੈ ॥ ਰਸਨਾ ਨਾਮੁ ਧਿਆਏ ਰਸਿ ਭੀਜੈ ਰਸ ਹੀ ਤੇ ਰਸੁ ਪਾਇਦਾ ॥੭॥ ਮਹਲੈ

ਅੰਦਰਿ ਮਹਲੁ ਕੋ ਪਾਏ ॥ ਗੁਰ ਕੈ ਸਬਦਿ ਸਚਿ ਚਿਤੁ ਲਾਏ ॥ ਜਿਸ ਨੋ ਸਚੁ ਦੇਇ ਸੋਈ ਸਚੁ ਪਾਏ ਸਚੇ ਸਚਿ

ਮਿਲਾਇਦਾ ॥੮॥ ਨਾਮੁ ਵਿਸਾਰਿ ਮਨਿ ਤਨਿ ਦੁਖੁ ਪਾਇਆ ॥ ਮਾਇਆ ਮੋਹੁ ਸਭੁ ਰੋਗੁ ਕਮਾਇਆ ॥ ਬਿਨੁ ਨਾਵੈ

ਮਨੁ ਤਨੁ ਹੈ ਕੁਸਟੀ ਨਰਕੇ ਵਾਸਾ ਪਾਇਦਾ ॥੯॥ ਨਾਮਿ ਰਤੇ ਤਿਨ ਨਿਰਮਲ ਦੇਹਾ ॥ ਨਿਰਮਲ ਹੰਸਾ ਸਦਾ ਸੁਖੁ

ਨੇਹਾ ॥ ਨਾਮੁ ਸਲਾਹਿ ਸਦਾ ਸੁਖੁ ਪਾਇਆ ਨਿਜ ਘਰਿ ਵਾਸਾ ਪਾਇਦਾ ॥੧੦॥ ਸਭੁ ਕੋ ਵਣਜੁ ਕਰੇ ਵਾਪਾਰਾ ॥

ਵਿਣੁ ਨਾਵੈ ਸਭੁ ਤੋਟਾ ਸੰਸਾਰਾ ॥ ਨਾਗੋ ਆਇਆ ਨਾਗੋ ਜਾਸੀ ਵਿਣੁ ਨਾਵੈ ਦੁਖੁ ਪਾਇਦਾ ॥੧੧॥ ਜਿਸ ਨੋ ਨਾਮੁ

ਦੇਇ ਸੋ ਪਾਏ ॥ ਗੁਰ ਕੈ ਸਬਦਿ ਹਰਿ ਮੰਨਿ ਵਸਾਏ ॥ ਗੁਰ ਕਿਰਪਾ ਤੇ ਨਾਮੁ ਵਸਿਆ ਘਟ ਅੰਤਰਿ ਨਾਮੋ ਨਾਮੁ

ਧਿਆਇਦਾ ॥੧੨॥ ਨਾਵੈ ਨੋ ਲੋਚੈ ਜੇਤੀ ਸਭ ਆਈ ॥ ਨਾਉ ਤਿਨਾ ਮਿਲੈ ਧੁਰਿ ਪੁਰਬਿ ਕਮਾਈ ॥ ਜਿਨੀ ਨਾਉ

ਪਾਇਆ ਸੇ ਵਡਭਾਗੀ ਗੁਰ ਕੈ ਸਬਦਿ ਮਿਲਾਇਦਾ ॥੧੩॥ ਕਾਇਆ ਕੋਟੁ ਅਤਿ ਅਪਾਰਾ ॥ ਤਿਸੁ ਵਿਚਿ ਬਹਿ

ਪ੍ਰਭੁ ਕਰੇ ਵੀਚਾਰਾ ॥ ਸਚਾ ਨਿਆਉ ਸਚੋ ਵਾਪਾਰਾ ਨਿਹਚਲੁ ਵਾਸਾ ਪਾਇਦਾ ॥੧੪॥ ਅੰਤਰ ਘਰ ਬੰਕੇ ਥਾਨੁ

ਸੁਹਾਇਆ ॥ ਗੁਰਮੁਖਿ ਵਿਰਲੈ ਕਿਨੈ ਥਾਨੁ ਪਾਇਆ ॥ ਇਤੁ ਸਾਥਿ ਨਿਬਹੈ ਸਾਲਾਹੇ ਸਚੇ ਹਰਿ ਸਚਾ ਮੰਨਿ

ਵਸਾਇਦਾ ॥੧੫॥ ਮੇਰੈ ਕਰਤੈ ਇਕ ਬਣਤ ਬਣਾਈ ॥ ਇਸੁ ਦੇਹੀ ਵਿਚਿ ਸਭ ਵਥੁ ਪਾਈ ॥ ਨਾਨਕ ਨਾਮੁ

ਵਣਜਹਿ ਰੰਗਿ ਰਾਤੇ ਗੁਰਮੁਖਿ ਕੋ ਨਾਮੁ ਪਾਇਦਾ ॥੧੬॥੬॥੨੦॥ ਮਾਰੂ ਮਹਲਾ ੩ ॥ ਕਾਇਆ ਕੰਚਨੁ ਸਬਦੁ

ਵੀਚਾਰਾ ॥ ਤਿਥੈ ਹਰਿ ਵਸੈ ਜਿਸ ਦਾ ਅੰਤੁ ਨ ਪਾਰਾਵਾਰਾ ॥ ਅਨਦਿਨੁ ਹਰਿ ਸੇਵਿਹੁ ਸਚੀ ਬਾਣੀ ਹਰਿ ਜੀਉ

ਸਬਦਿ ਮਿਲਾਇਦਾ ॥੧॥ ਹਰਿ ਚੇਤਹਿ ਤਿਨ ਬਲਿਹਾਰੈ ਜਾਉ ॥ ਗੁਰ ਕੈ ਸਬਦਿ ਤਿਨ ਮੇਲਿ ਮਿਲਾਉ ॥

ਤਿਨ ਕੀ ਧੂਰਿ ਲਾਈ ਮੁਖਿ ਮਸਤਕਿ ਸਤਸੰਗਤਿ ਬਹਿ ਗੁਣ ਗਾਇਦਾ ॥੨॥ ਹਰਿ ਕੇ ਗੁਣ ਗਾਵਾ ਜੇ ਹਰਿ ਪ੍ਰਭ

ਭਾਵਾ ॥ ਅੰਤਰਿ ਹਰਿ ਨਾਮੁ ਸਬਦਿ ਸੁਹਾਵਾ ॥ ਗੁਰਬਾਣੀ ਚਹੁ ਕੁੰਡੀ ਸੁਣੀਐ ਸਾਚੈ ਨਾਮਿ ਸਮਾਇਦਾ ॥੩॥ ਸੋ

ਜਨੁ ਸਾਚਾ ਜਿ ਅੰਤਰੁ ਭਾਲੇ ॥ ਗੁਰ ਕੈ ਸਬਦਿ ਹਰਿ ਨਦਰਿ ਨਿਹਾਲੇ ॥ ਗਿਆਨ ਅੰਜਨੁ ਪਾਏ ਗੁਰ ਸਬਦੀ ਨਦਰੀ

ਨਦਰਿ ਮਿਲਾਇਦਾ ॥੪॥ ਵਡੈ ਭਾਗਿ ਇਹੁ ਸਰੀਰੁ ਪਾਇਆ ॥ ਮਾਣਸ ਜਨਮਿ ਸਬਦਿ ਚਿਤੁ ਲਾਇਆ ॥ ਬਿਨੁ

ਸਬਦੈ ਸਭੁ ਅੰਧ ਅੰਧੇਰਾ ਗੁਰਮੁਖਿ ਕਿਸਹਿ ਬੁਝਾਇਦਾ ॥੫॥ ਇਕਿ ਕਿਤੁ ਆਏ ਜਨਮੁ ਗਵਾਏ ॥ ਮਨਮੁਖ ਲਾਗੇ

ਦੂਜੈ ਭਾਏ ॥ ਏਹ ਵੇਲਾ ਫਿਰਿ ਹਾਥਿ ਨ ਆਵੈ ਪਗਿ ਖਿਸਿਐ ਪਛੁਤਾਇਦਾ ॥੬॥ ਗੁਰ ਕੈ ਸਬਦਿ ਪਵਿਤ੍ਰੁ ਸਰੀਰਾ

॥ ਤਿਸੁ ਵਿਚਿ ਵਸੈ ਸਚੁ ਗੁਣੀ ਗਹੀਰਾ ॥ ਸਚੋ ਸਚੁ ਵੇਖੈ ਸਭ ਥਾਈ ਸਚੁ ਸੁਣਿ ਮੰਨਿ ਵਸਾਇਦਾ ॥੭॥ ਹਉਮੈ

ਗਣਤ ਗੁਰ ਸਬਦਿ ਨਿਵਾਰੇ ॥ ਹਰਿ ਜੀਉ ਹਿਰਦੈ ਰਖਹੁ ਉਰ ਧਾਰੇ ॥ ਗੁਰ ਕੈ ਸਬਦਿ ਸਦਾ ਸਾਲਾਹੇ ਮਿਲਿ ਸਾਚੇ

ਸੁਖੁ ਪਾਇਦਾ ॥੮॥ ਸੋ ਚੇਤੇ ਜਿਸੁ ਆਪਿ ਚੇਤਾਏ ॥ ਗੁਰ ਕੈ ਸਬਦਿ ਵਸੈ ਮਨਿ ਆਏ ॥ ਆਪੇ ਵੇਖੈ ਆਪੇ ਬੂਝੈ ਆਪੈ

ਆਪੁ ਸਮਾਇਦਾ ॥੯॥ ਜਿਨਿ ਮਨ ਵਿਚਿ ਵਥੁ ਪਾਈ ਸੋਈ ਜਾਣੈ ॥ ਗੁਰ ਕੈ ਸਬਦੇ ਆਪੁ ਪਛਾਣੈ ॥ ਆਪੁ ਪਛਾਣੈ

ਸੋਈ ਜਨੁ ਨਿਰਮਲੁ ਬਾਣੀ ਸਬਦੁ ਸੁਣਾਇਦਾ ॥੧੦॥ ਏਹ ਕਾਇਆ ਪਵਿਤੁ ਹੈ ਸਰੀਰੁ ॥ ਗੁਰ ਸਬਦੀ ਚੇਤੈ

ਗੁਣੀ ਗਹੀਰੁ ॥ ਅਨਦਿਨੁ ਗੁਣ ਗਾਵੈ ਰੰਗਿ ਰਾਤਾ ਗੁਣ ਕਹਿ ਗੁਣੀ ਸਮਾਇਦਾ ॥੧੧॥ ਏਹੁ ਸਰੀਰੁ ਸਭ ਮੂਲੁ

ਹੈ ਮਾਇਆ ॥ ਦੂਜੈ ਭਾਇ ਭਰਮਿ ਭੁਲਾਇਆ ॥ ਹਰਿ ਨ ਚੇਤੈ ਸਦਾ ਦੁਖੁ ਪਾਏ ਬਿਨੁ ਹਰਿ ਚੇਤੇ ਦੁਖੁ ਪਾਇਦਾ

॥੧੨॥ ਜਿ ਸਤਿਗੁਰੁ ਸੇਵੇ ਸੋ ਪਰਵਾਣੁ ॥ ਕਾਇਆ ਹੰਸੁ ਨਿਰਮਲੁ ਦਰਿ ਸਚੈ ਜਾਣੁ ॥ ਹਰਿ ਸੇਵੇ ਹਰਿ ਮੰਨਿ

ਵਸਾਏ ਸੋਹੈ ਹਰਿ ਗੁਣ ਗਾਇਦਾ ॥੧੩॥ ਬਿਨੁ ਭਾਗਾ ਗੁਰੁ ਸੇਵਿਆ ਨ ਜਾਇ ॥ ਮਨਮੁਖ ਭੂਲੇ ਮੁਏ ਬਿਲਲਾਇ

॥ ਜਿਨ ਕਉ ਨਦਰਿ ਹੋਵੈ ਗੁਰ ਕੇਰੀ ਹਰਿ ਜੀਉ ਆਪਿ ਮਿਲਾਇਦਾ ॥੧੪॥ ਕਾਇਆ ਕੋਟੁ ਪਕੇ ਹਟਨਾਲੇ ॥

ਗੁਰਮੁਖਿ ਲੇਵੈ ਵਸਤੁ ਸਮਾਲੇ ॥ ਹਰਿ ਕਾ ਨਾਮੁ ਧਿਆਇ ਦਿਨੁ ਰਾਤੀ ਊਤਮ ਪਦਵੀ ਪਾਇਦਾ ॥੧੫॥ ਆਪੇ

ਸਚਾ ਹੈ ਸੁਖਦਾਤਾ ॥ ਪੂਰੇ ਗੁਰ ਕੈ ਸਬਦਿ ਪਛਾਤਾ ॥ ਨਾਨਕ ਨਾਮੁ ਸਲਾਹੇ ਸਾਚਾ ਪੂਰੈ ਭਾਗਿ ਕੋ ਪਾਇਦਾ

॥੧੬॥੭॥੨੧॥ ਮਾਰੂ ਮਹਲਾ ੩ ॥ ਨਿਰੰਕਾਰਿ ਆਕਾਰੁ ਉਪਾਇਆ ॥ ਮਾਇਆ ਮੋਹੁ ਹੁਕਮਿ ਬਣਾਇਆ ॥

ਆਪੇ ਖੇਲ ਕਰੇ ਸਭਿ ਕਰਤਾ ਸੁਣਿ ਸਾਚਾ ਮੰਨਿ ਵਸਾਇਦਾ ॥੧॥ ਮਾਇਆ ਮਾਈ ਤ੍ਰੈ ਗੁਣ ਪਰਸੂਤਿ ਜਮਾਇਆ ॥

ਚਾਰੇ ਬੇਦ ਬ੍ਰਹਮੇ ਨੋ ਫੁਰਮਾਇਆ ॥ ਵਰ੍ਹੇ ਮਾਹ ਵਾਰ ਥਿਤੀ ਕਰਿ ਇਸੁ ਜਗ ਮਹਿ ਸੋਝੀ ਪਾਇਦਾ ॥੨॥ ਗੁਰ ਸੇਵਾ

ਤੇ ਕਰਣੀ ਸਾਰ ॥ ਰਾਮ ਨਾਮੁ ਰਾਖਹੁ ਉਰਿ ਧਾਰ ॥ ਗੁਰਬਾਣੀ ਵਰਤੀ ਜਗ ਅੰਤਰਿ ਇਸੁ ਬਾਣੀ ਤੇ ਹਰਿ ਨਾਮੁ

ਪਾਇਦਾ ॥੩॥ ਵੇਦੁ ਪੜੈ ਅਨਦਿਨੁ ਵਾਦ ਸਮਾਲੇ ॥ ਨਾਮੁ ਨ ਚੇਤੈ ਬਧਾ ਜਮਕਾਲੇ ॥ ਦੂਜੈ ਭਾਇ ਸਦਾ ਦੁਖੁ ਪਾਏ

ਤ੍ਰੈ ਗੁਣ ਭਰਮਿ ਭੁਲਾਇਦਾ ॥੪॥ ਗੁਰਮੁਖਿ ਏਕਸੁ ਸਿਉ ਲਿਵ ਲਾਏ ॥ ਤ੍ਰਿਬਿਧਿ ਮਨਸਾ ਮਨਹਿ ਸਮਾਏ ॥ ਸਾਚੈ

ਸਬਦਿ ਸਦਾ ਹੈ ਮੁਕਤਾ ਮਾਇਆ ਮੋਹੁ ਚੁਕਾਇਦਾ ॥੫॥ ਜੋ ਧੁਰਿ ਰਾਤੇ ਸੇ ਹੁਣਿ ਰਾਤੇ ॥ ਗੁਰ ਪਰਸਾਦੀ ਸਹਜੇ

ਮਾਤੇ ॥ ਸਤਿਗੁਰੁ ਸੇਵਿ ਸਦਾ ਪ੍ਰਭੁ ਪਾਇਆ ਆਪੈ ਆਪੁ ਮਿਲਾਇਦਾ ॥੬॥ ਮਾਇਆ ਮੋਹਿ ਭਰਮਿ ਨ ਪਾਏ ॥

ਦੂਜੈ ਭਾਇ ਲਗਾ ਦੁਖੁ ਪਾਏ ॥ ਸੂਹਾ ਰੰਗੁ ਦਿਨ ਥੋੜੇ ਹੋਵੈ ਇਸੁ ਜਾਦੇ ਬਿਲਮ ਨ ਲਾਇਦਾ ॥੭॥ ਏਹੁ ਮਨੁ ਭੈ ਭਾਇ

ਰੰਗਾਏ ॥ ਇਤੁ ਰੰਗਿ ਸਾਚੇ ਮਾਹਿ ਸਮਾਏ ॥ ਪੂਰੈ ਭਾਗਿ ਕੋ ਇਹੁ ਰੰਗੁ ਪਾਏ ਗੁਰਮਤੀ ਰੰਗੁ ਚੜਾਇਦਾ ॥੮॥

ਮਨਮੁਖੁ ਬਹੁਤੁ ਕਰੇ ਅਭਿਮਾਨੁ ॥ ਦਰਗਹ ਕਬ ਹੀ ਨ ਪਾਵੈ ਮਾਨੁ ॥ ਦੂਜੈ ਲਾਗੇ ਜਨਮੁ ਗਵਾਇਆ ਬਿਨੁ ਬੂਝੇ ਦੁਖੁ

ਪਾਇਦਾ ॥੯॥ ਮੇਰੈ ਪ੍ਰਭਿ ਅੰਦਰਿ ਆਪੁ ਲੁਕਾਇਆ ॥ ਗੁਰ ਪਰਸਾਦੀ ਹਰਿ ਮਿਲੈ ਮਿਲਾਇਆ ॥ ਸਚਾ ਪ੍ਰਭੁ

ਸਚਾ ਵਾਪਾਰਾ ਨਾਮੁ ਅਮੋਲਕੁ ਪਾਇਦਾ ॥੧੦॥ ਇਸੁ ਕਾਇਆ ਕੀ ਕੀਮਤਿ ਕਿਨੈ ਨ ਪਾਈ ॥ ਮੇਰੈ ਠਾਕੁਰਿ ਇਹ

ਬਣਤ ਬਣਾਈ ॥ ਗੁਰਮੁਖਿ ਹੋਵੈ ਸੁ ਕਾਇਆ ਸੋਧੈ ਆਪਹਿ ਆਪੁ ਮਿਲਾਇਦਾ ॥੧੧॥ ਕਾਇਆ ਵਿਚਿ ਤੋਟਾ

ਕਾਇਆ ਵਿਚਿ ਲਾਹਾ ॥ ਗੁਰਮੁਖਿ ਖੋਜੇ ਵੇਪਰਵਾਹਾ ॥ ਗੁਰਮੁਖਿ ਵਣਜਿ ਸਦਾ ਸੁਖੁ ਪਾਏ ਸਹਜੇ ਸਹਜਿ

ਮਿਲਾਇਦਾ ॥੧੨॥ ਸਚਾ ਮਹਲੁ ਸਚੇ ਭੰਡਾਰਾ ॥ ਆਪੇ ਦੇਵੈ ਦੇਵਣਹਾਰਾ ॥ ਗੁਰਮੁਖਿ ਸਾਲਾਹੇ ਸੁਖਦਾਤੇ ਮਨਿ

ਮੇਲੇ ਕੀਮਤਿ ਪਾਇਦਾ ॥੧੩॥ ਕਾਇਆ ਵਿਚਿ ਵਸਤੁ ਕੀਮਤਿ ਨਹੀ ਪਾਈ ॥ ਗੁਰਮੁਖਿ ਆਪੇ ਦੇ ਵਡਿਆਈ ॥

ਜਿਸ ਦਾ ਹਟੁ ਸੋਈ ਵਥੁ ਜਾਣੈ ਗੁਰਮੁਖਿ ਦੇਇ ਨ ਪਛੋਤਾਇਦਾ ॥੧੪॥ ਹਰਿ ਜੀਉ ਸਭ ਮਹਿ ਰਹਿਆ

ਸਮਾਈ ॥ ਗੁਰ ਪਰਸਾਦੀ ਪਾਇਆ ਜਾਈ ॥ ਆਪੇ ਮੇਲਿ ਮਿਲਾਏ ਆਪੇ ਸਬਦੇ ਸਹਜਿ ਸਮਾਇਦਾ ॥੧੫॥

ਆਪੇ ਸਚਾ ਸਬਦਿ ਮਿਲਾਏ ॥ ਸਬਦੇ ਵਿਚਹੁ ਭਰਮੁ ਚੁਕਾਏ ॥ ਨਾਨਕ ਨਾਮਿ ਮਿਲੈ ਵਡਿਆਈ ਨਾਮੇ ਹੀ ਸੁਖੁ

ਪਾਇਦਾ ॥੧੬॥੮॥੨੨॥ ਮਾਰੂ ਮਹਲਾ ੩ ॥ ਅਗਮ ਅਗੋਚਰ ਵੇਪਰਵਾਹੇ ॥ ਆਪੇ ਮਿਹਰਵਾਨ ਅਗਮ ਅਥਾਹੇ ॥

ਅਪੜਿ ਕੋਇ ਨ ਸਕੈ ਤਿਸ ਨੋ ਗੁਰ ਸਬਦੀ ਮੇਲਾਇਆ ॥੧॥ ਤੁਧੁਨੋ ਸੇਵਹਿ ਜੋ ਤੁਧੁ ਭਾਵਹਿ ॥ ਗੁਰ ਕੈ ਸਬਦੇ

ਸਚਿ ਸਮਾਵਹਿ ॥ ਅਨਦਿਨੁ ਗੁਣ ਰਵਹਿ ਦਿਨੁ ਰਾਤੀ ਰਸਨਾ ਹਰਿ ਰਸੁ ਭਾਇਆ ॥੨॥ ਸਬਦਿ ਮਰਹਿ ਸੇ ਮਰਣੁ

ਸਵਾਰਹਿ ॥ ਹਰਿ ਕੇ ਗੁਣ ਹਿਰਦੈ ਉਰ ਧਾਰਹਿ ॥ ਜਨਮੁ ਸਫਲੁ ਹਰਿ ਚਰਣੀ ਲਾਗੇ ਦੂਜਾ ਭਾਉ ਚੁਕਾਇਆ ॥੩॥

ਹਰਿ ਜੀਉ ਮੇਲੇ ਆਪਿ ਮਿਲਾਏ ॥ ਗੁਰ ਕੈ ਸਬਦੇ ਆਪੁ ਗਵਾਏ ॥ ਅਨਦਿਨੁ ਸਦਾ ਹਰਿ ਭਗਤੀ ਰਾਤੇ ਇਸੁ ਜਗ

ਮਹਿ ਲਾਹਾ ਪਾਇਆ ॥੪॥ ਤੇਰੇ ਗੁਣ ਕਹਾ ਮੈ ਕਹਣੁ ਨ ਜਾਈ ॥ ਅੰਤੁ ਨ ਪਾਰਾ ਕੀਮਤਿ ਨਹੀ ਪਾਈ ॥ ਆਪੇ

ਦਇਆ ਕਰੇ ਸੁਖਦਾਤਾ ਗੁਣ ਮਹਿ ਗੁਣੀ ਸਮਾਇਆ ॥੫॥ ਇਸੁ ਜਗ ਮਹਿ ਮੋਹੁ ਹੈ ਪਾਸਾਰਾ ॥ ਮਨਮੁਖੁ

ਅਗਿਆਨੀ ਅੰਧੁ ਅੰਧਾਰਾ ॥ ਧੰਧੈ ਧਾਵਤੁ ਜਨਮੁ ਗਵਾਇਆ ਬਿਨੁ ਨਾਵੈ ਦੁਖੁ ਪਾਇਆ ॥੬॥ ਕਰਮੁ ਹੋਵੈ ਤਾ

ਸਤਿਗੁਰੁ ਪਾਏ ॥ ਹਉਮੈ ਮੈਲੁ ਸਬਦਿ ਜਲਾਏ ॥ ਮਨੁ ਨਿਰਮਲੁ ਗਿਆਨੁ ਰਤਨੁ ਚਾਨਣੁ ਅਗਿਆਨੁ ਅੰਧੇਰੁ

ਗਵਾਇਆ ॥੭॥ ਤੇਰੇ ਨਾਮ ਅਨੇਕ ਕੀਮਤਿ ਨਹੀ ਪਾਈ ॥ ਸਚੁ ਨਾਮੁ ਹਰਿ ਹਿਰਦੈ ਵਸਾਈ ॥ ਕੀਮਤਿ ਕਉਣੁ

ਕਰੇ ਪ੍ਰਭ ਤੇਰੀ ਤੂ ਆਪੇ ਸਹਜਿ ਸਮਾਇਆ ॥੮॥ ਨਾਮੁ ਅਮੋਲਕੁ ਅਗਮ ਅਪਾਰਾ ॥ ਨਾ ਕੋ ਹੋਆ ਤੋਲਣਹਾਰਾ ॥

ਆਪੇ ਤੋਲੇ ਤੋਲਿ ਤੋਲਾਏ ਗੁਰ ਸਬਦੀ ਮੇਲਿ ਤੋਲਾਇਆ ॥੯॥ ਸੇਵਕ ਸੇਵਹਿ ਕਰਹਿ ਅਰਦਾਸਿ ॥ ਤੂ ਆਪੇ

ਮੇਲਿ ਬਹਾਲਹਿ ਪਾਸਿ ॥ ਸਭਨਾ ਜੀਆ ਕਾ ਸੁਖਦਾਤਾ ਪੂਰੈ ਕਰਮਿ ਧਿਆਇਆ ॥੧੦॥ ਜਤੁ ਸਤੁ ਸੰਜਮੁ ਜਿ

ਸਚੁ ਕਮਾਵੈ ॥ ਇਹੁ ਮਨੁ ਨਿਰਮਲੁ ਜਿ ਹਰਿ ਗੁਣ ਗਾਵੈ ॥ ਇਸੁ ਬਿਖੁ ਮਹਿ ਅੰਮ੍ਰਿਤੁ ਪਰਾਪਤਿ ਹੋਵੈ ਹਰਿ ਜੀਉ

ਮੇਰੇ ਭਾਇਆ ॥੧੧॥ ਜਿਸ ਨੋ ਬੁਝਾਏ ਸੋਈ ਬੂਝੈ ॥ ਹਰਿ ਗੁਣ ਗਾਵੈ ਅੰਦਰੁ ਸੂਝੈ ॥ ਹਉਮੈ ਮੇਰਾ ਠਾਕਿ ਰਹਾਏ

ਸਹਜੇ ਹੀ ਸਚੁ ਪਾਇਆ ॥੧੨॥ ਬਿਨੁ ਕਰਮਾ ਹੋਰ ਫਿਰੈ ਘਨੇਰੀ ॥ ਮਰਿ ਮਰਿ ਜੰਮੈ ਚੁਕੈ ਨ ਫੇਰੀ ॥ ਬਿਖੁ ਕਾ ਰਾਤਾ

ਬਿਖੁ ਕਮਾਵੈ ਸੁਖੁ ਨ ਕਬਹੂ ਪਾਇਆ ॥੧੩॥ ਬਹੁਤੇ ਭੇਖ ਕਰੇ ਭੇਖਧਾਰੀ ॥ ਬਿਨੁ ਸਬਦੈ ਹਉਮੈ ਕਿਨੈ ਨ ਮਾਰੀ ॥

ਜੀਵਤੁ ਮਰੈ ਤਾ ਮੁਕਤਿ ਪਾਏ ਸਚੈ ਨਾਇ ਸਮਾਇਆ ॥੧੪॥ ਅਗਿਆਨੁ ਤ੍ਰਿਸਨਾ ਇਸੁ ਤਨਹਿ ਜਲਾਏ ॥

ਤਿਸ ਦੀ ਬੂਝੈ ਜਿ ਗੁਰ ਸਬਦੁ ਕਮਾਏ ॥ ਤਨੁ ਮਨੁ ਸੀਤਲੁ ਕ੍ਰੋਧੁ ਨਿਵਾਰੇ ਹਉਮੈ ਮਾਰਿ ਸਮਾਇਆ ॥੧੫॥ ਸਚਾ

ਸਾਹਿਬੁ ਸਚੀ ਵਡਿਆਈ ॥ ਗੁਰ ਪਰਸਾਦੀ ਵਿਰਲੈ ਪਾਈ ॥ ਨਾਨਕੁ ਏਕ ਕਹੈ ਬੇਨੰਤੀ ਨਾਮੇ ਨਾਮਿ ਸਮਾਇਆ

॥੧੬॥੧॥੨੩॥ ਮਾਰੂ ਮਹਲਾ ੩ ॥ ਨਦਰੀ ਭਗਤਾ ਲੈਹੁ ਮਿਲਾਏ ॥ ਭਗਤ ਸਲਾਹਨਿ ਸਦਾ ਲਿਵ ਲਾਏ ॥

ਤਉ ਸਰਣਾਈ ਉਬਰਹਿ ਕਰਤੇ ਆਪੇ ਮੇਲਿ ਮਿਲਾਇਆ ॥੧॥ ਪੂਰੈ ਸਬਦਿ ਭਗਤਿ ਸੁਹਾਈ ॥ ਅੰਤਰਿ ਸੁਖੁ

ਤੇਰੈ ਮਨਿ ਭਾਈ ॥ ਮਨੁ ਤਨੁ ਸਚੀ ਭਗਤੀ ਰਾਤਾ ਸਚੇ ਸਿਉ ਚਿਤੁ ਲਾਇਆ ॥੨॥ ਹਉਮੈ ਵਿਚਿ ਸਦ ਜਲੈ

ਸਰੀਰਾ ॥ ਕਰਮੁ ਹੋਵੈ ਭੇਟੇ ਗੁਰੁ ਪੂਰਾ ॥ ਅੰਤਰਿ ਅਗਿਆਨੁ ਸਬਦਿ ਬੁਝਾਏ ਸਤਿਗੁਰ ਤੇ ਸੁਖੁ ਪਾਇਆ ॥੩॥

ਮਨਮੁਖੁ ਅੰਧਾ ਅੰਧੁ ਕਮਾਏ ॥ ਬਹੁ ਸੰਕਟ ਜੋਨੀ ਭਰਮਾਏ ॥ ਜਮ ਕਾ ਜੇਵੜਾ ਕਦੇ ਨ ਕਾਟੈ ਅੰਤੇ ਬਹੁ ਦੁਖੁ

ਪਾਇਆ ॥੪॥ ਆਵਣ ਜਾਣਾ ਸਬਦਿ ਨਿਵਾਰੇ ॥ ਸਚੁ ਨਾਮੁ ਰਖੈ ਉਰ ਧਾਰੇ ॥ ਗੁਰ ਕੈ ਸਬਦਿ ਮਰੈ ਮਨੁ ਮਾਰੇ

ਹਉਮੈ ਜਾਇ ਸਮਾਇਆ ॥੫॥ ਆਵਣ ਜਾਣੈ ਪਰਜ ਵਿਗੋਈ ॥ ਬਿਨੁ ਸਤਿਗੁਰ ਥਿਰੁ ਕੋਇ ਨ ਹੋਈ ॥ ਅੰਤਰਿ

ਜੋਤਿ ਸਬਦਿ ਸੁਖੁ ਵਸਿਆ ਜੋਤੀ ਜੋਤਿ ਮਿਲਾਇਆ ॥੬॥ ਪੰਚ ਦੂਤ ਚਿਤਵਹਿ ਵਿਕਾਰਾ ॥ ਮਾਇਆ ਮੋਹ ਕਾ ਏਹੁ

ਪਸਾਰਾ ॥ ਸਤਿਗੁਰੁ ਸੇਵੇ ਤਾ ਮੁਕਤੁ ਹੋਵੈ ਪੰਚ ਦੂਤ ਵਸਿ ਆਇਆ ॥੭॥ ਬਾਝੁ ਗੁਰੂ ਹੈ ਮੋਹੁ ਗੁਬਾਰਾ ॥ ਫਿਰਿ

ਫਿਰਿ ਡੁਬੈ ਵਾਰੋ ਵਾਰਾ ॥ ਸਤਿਗੁਰ ਭੇਟੇ ਸਚੁ ਦ੍ਰਿੜਾਏ ਸਚੁ ਨਾਮੁ ਮਨਿ ਭਾਇਆ ॥੮॥ ਸਾਚਾ ਦਰੁ ਸਾਚਾ

ਦਰਵਾਰਾ ॥ ਸਚੇ ਸੇਵਹਿ ਸਬਦਿ ਪਿਆਰਾ ॥ ਸਚੀ ਧੁਨਿ ਸਚੇ ਗੁਣ ਗਾਵਾ ਸਚੇ ਮਾਹਿ ਸਮਾਇਆ ॥੯॥ ਘਰੈ

ਅੰਦਰਿ ਕੋ ਘਰੁ ਪਾਏ ॥ ਗੁਰ ਕੈ ਸਬਦੇ ਸਹਜਿ ਸੁਭਾਏ ॥ ਓਥੈ ਸੋਗੁ ਵਿਜੋਗੁ ਨ ਵਿਆਪੈ ਸਹਜੇ ਸਹਜਿ ਸਮਾਇਆ

॥੧੦॥ ਦੂਜੈ ਭਾਇ ਦੁਸਟਾ ਕਾ ਵਾਸਾ ॥ ਭਉਦੇ ਫਿਰਹਿ ਬਹੁ ਮੋਹ ਪਿਆਸਾ ॥ ਕੁਸੰਗਤਿ ਬਹਹਿ ਸਦਾ ਦੁਖੁ ਪਾਵਹਿ

ਦੁਖੋ ਦੁਖੁ ਕਮਾਇਆ ॥੧੧॥ ਸਤਿਗੁਰ ਬਾਝਹੁ ਸੰਗਤਿ ਨ ਹੋਈ ॥ ਬਿਨੁ ਸਬਦੇ ਪਾਰੁ ਨ ਪਾਏ ਕੋਈ ॥ ਸਹਜੇ

ਗੁਣ ਰਵਹਿ ਦਿਨੁ ਰਾਤੀ ਜੋਤੀ ਜੋਤਿ ਮਿਲਾਇਆ ॥੧੨॥ ਕਾਇਆ ਬਿਰਖੁ ਪੰਖੀ ਵਿਚਿ ਵਾਸਾ ॥ ਅੰਮ੍ਰਿਤੁ ਚੁਗਹਿ

ਗੁਰ ਸਬਦਿ ਨਿਵਾਸਾ ॥ ਉਡਹਿ ਨ ਮੂਲੇ ਨ ਆਵਹਿ ਨ ਜਾਹੀ ਨਿਜ ਘਰਿ ਵਾਸਾ ਪਾਇਆ ॥੧੩॥ ਕਾਇਆ

ਸੋਧਹਿ ਸਬਦੁ ਵੀਚਾਰਹਿ ॥ ਮੋਹ ਠਗਉਰੀ ਭਰਮੁ ਨਿਵਾਰਹਿ ॥ ਆਪੇ ਕ੍ਰਿਪਾ ਕਰੇ ਸੁਖਦਾਤਾ ਆਪੇ ਮੇਲਿ

ਮਿਲਾਇਆ ॥੧੪॥ ਸਦ ਹੀ ਨੇੜੈ ਦੂਰਿ ਨ ਜਾਣਹੁ ॥ ਗੁਰ ਕੈ ਸਬਦਿ ਨਜੀਕਿ ਪਛਾਣਹੁ ॥ ਬਿਗਸੈ ਕਮਲੁ ਕਿਰਣਿ

ਪਰਗਾਸੈ ਪਰਗਟੁ ਕਰਿ ਦੇਖਾਇਆ ॥੧੫॥ ਆਪੇ ਕਰਤਾ ਸਚਾ ਸੋਈ ॥ ਆਪੇ ਮਾਰਿ ਜੀਵਾਲੇ ਅਵਰੁ ਨ ਕੋਈ ॥

ਨਾਨਕ ਨਾਮੁ ਮਿਲੈ ਵਡਿਆਈ ਆਪੁ ਗਵਾਇ ਸੁਖੁ ਪਾਇਆ ॥੧੬॥੨॥੨੪॥

ਮਾਰੂ ਸੋਲਹੇ ਮਹਲਾ ੪      ੴ ਸਤਿਗੁਰ ਪ੍ਰਸਾਦਿ ॥

ਸਚਾ ਆਪਿ ਸਵਾਰਣਹਾਰਾ ॥ ਅਵਰ ਨ ਸੂਝਸਿ ਬੀਜੀ ਕਾਰਾ ॥ ਗੁਰਮੁਖਿ ਸਚੁ ਵਸੈ ਘਟ ਅੰਤਰਿ ਸਹਜੇ ਸਚਿ

ਸਮਾਈ ਹੇ ॥੧॥ ਸਭਨਾ ਸਚੁ ਵਸੈ ਮਨ ਮਾਹੀ ॥ ਗੁਰ ਪਰਸਾਦੀ ਸਹਜਿ ਸਮਾਹੀ ॥ ਗੁਰੁ ਗੁਰੁ ਕਰਤ ਸਦਾ ਸੁਖੁ

ਪਾਇਆ ਗੁਰ ਚਰਣੀ ਚਿਤੁ ਲਾਈ ਹੇ ॥੨॥ ਸਤਿਗੁਰੁ ਹੈ ਗਿਆਨੁ ਸਤਿਗੁਰੁ ਹੈ ਪੂਜਾ ॥ ਸਤਿਗੁਰੁ ਸੇਵੀ ਅਵਰੁ

ਨ ਦੂਜਾ ॥ ਸਤਿਗੁਰ ਤੇ ਨਾਮੁ ਰਤਨ ਧਨੁ ਪਾਇਆ ਸਤਿਗੁਰ ਕੀ ਸੇਵਾ ਭਾਈ ਹੇ ॥੩॥ ਬਿਨੁ ਸਤਿਗੁਰ ਜੋ ਦੂਜੈ

ਲਾਗੇ ॥ ਆਵਹਿ ਜਾਹਿ ਭ੍ਰਮਿ ਮਰਹਿ ਅਭਾਗੇ ॥ ਨਾਨਕ ਤਿਨ ਕੀ ਫਿਰਿ ਗਤਿ ਹੋਵੈ ਜਿ ਗੁਰਮੁਖਿ ਰਹਹਿ ਸਰਣਾਈ

ਹੇ ॥੪॥ ਗੁਰਮੁਖਿ ਪ੍ਰੀਤਿ ਸਦਾ ਹੈ ਸਾਚੀ ॥ ਸਤਿਗੁਰ ਤੇ ਮਾਗਉ ਨਾਮੁ ਅਜਾਚੀ ॥ ਹੋਹੁ ਦਇਆਲੁ ਕ੍ਰਿਪਾ ਕਰਿ

ਹਰਿ ਜੀਉ ਰਖਿ ਲੇਵਹੁ ਗੁਰ ਸਰਣਾਈ ਹੇ ॥੫॥ ਅੰਮ੍ਰਿਤ ਰਸੁ ਸਤਿਗੁਰੂ ਚੁਆਇਆ ॥ ਦਸਵੈ ਦੁਆਰਿ ਪ੍ਰਗਟੁ

ਹੋਇ ਆਇਆ ॥ ਤਹ ਅਨਹਦ ਸਬਦ ਵਜਹਿ ਧੁਨਿ ਬਾਣੀ ਸਹਜੇ ਸਹਜਿ ਸਮਾਈ ਹੇ ॥੬॥ ਜਿਨ ਕਉ ਕਰਤੈ

ਧੁਰਿ ਲਿਖਿ ਪਾਈ ॥ ਅਨਦਿਨੁ ਗੁਰੁ ਗੁਰੁ ਕਰਤ ਵਿਹਾਈ ॥ ਬਿਨੁ ਸਤਿਗੁਰ ਕੋ ਸੀਝੈ ਨਾਹੀ ਗੁਰ ਚਰਣੀ ਚਿਤੁ

ਲਾਈ ਹੇ ॥੭॥ ਜਿਸੁ ਭਾਵੈ ਤਿਸੁ ਆਪੇ ਦੇਇ ॥ ਗੁਰਮੁਖਿ ਨਾਮੁ ਪਦਾਰਥੁ ਲੇਇ ॥ ਆਪੇ ਕ੍ਰਿਪਾ ਕਰੇ ਨਾਮੁ ਦੇਵੈ

ਨਾਨਕ ਨਾਮਿ ਸਮਾਈ ਹੇ ॥੮॥ ਗਿਆਨ ਰਤਨੁ ਮਨਿ ਪਰਗਟੁ ਭਇਆ ॥ ਨਾਮੁ ਪਦਾਰਥੁ ਸਹਜੇ ਲਇਆ ॥

ਏਹ ਵਡਿਆਈ ਗੁਰ ਤੇ ਪਾਈ ਸਤਿਗੁਰ ਕਉ ਸਦ ਬਲਿ ਜਾਈ ਹੇ ॥੯॥ ਪ੍ਰਗਟਿਆ ਸੂਰੁ ਨਿਸਿ ਮਿਟਿਆ

ਅੰਧਿਆਰਾ ॥ ਅਗਿਆਨੁ ਮਿਟਿਆ ਗੁਰ ਰਤਨਿ ਅਪਾਰਾ ॥ ਸਤਿਗੁਰ ਗਿਆਨੁ ਰਤਨੁ ਅਤਿ ਭਾਰੀ ਕਰਮਿ ਮਿਲੈ

ਸੁਖੁ ਪਾਈ ਹੇ ॥੧੦॥ ਗੁਰਮੁਖਿ ਨਾਮੁ ਪ੍ਰਗਟੀ ਹੈ ਸੋਇ ॥ ਚਹੁ ਜੁਗਿ ਨਿਰਮਲੁ ਹਛਾ ਲੋਇ ॥ ਨਾਮੇ ਨਾਮਿ ਰਤੇ

ਸੁਖੁ ਪਾਇਆ ਨਾਮਿ ਰਹਿਆ ਲਿਵ ਲਾਈ ਹੇ ॥੧੧॥ ਗੁਰਮੁਖਿ ਨਾਮੁ ਪਰਾਪਤਿ ਹੋਵੈ ॥ ਸਹਜੇ ਜਾਗੈ ਸਹਜੇ

ਸੋਵੈ ॥ ਗੁਰਮੁਖਿ ਨਾਮਿ ਸਮਾਇ ਸਮਾਵੈ ਨਾਨਕ ਨਾਮੁ ਧਿਆਈ ਹੇ ॥੧੨॥ ਭਗਤਾ ਮੁਖਿ ਅੰਮ੍ਰਿਤ ਹੈ ਬਾਣੀ ॥

ਗੁਰਮੁਖਿ ਹਰਿ ਨਾਮੁ ਆਖਿ ਵਖਾਣੀ ॥ ਹਰਿ ਹਰਿ ਕਰਤ ਸਦਾ ਮਨੁ ਬਿਗਸੈ ਹਰਿ ਚਰਣੀ ਮਨੁ ਲਾਈ ਹੇ ॥੧੩॥

ਹਮ ਮੂਰਖ ਅਗਿਆਨ ਗਿਆਨੁ ਕਿਛੁ ਨਾਹੀ ॥ ਸਤਿਗੁਰ ਤੇ ਸਮਝ ਪੜੀ ਮਨ ਮਾਹੀ ॥ ਹੋਹੁ ਦਇਆਲੁ ਕ੍ਰਿਪਾ

ਕਰਿ ਹਰਿ ਜੀਉ ਸਤਿਗੁਰ ਕੀ ਸੇਵਾ ਲਾਈ ਹੇ ॥੧੪॥ ਜਿਨਿ ਸਤਿਗੁਰੁ ਜਾਤਾ ਤਿਨਿ ਏਕੁ ਪਛਾਤਾ ॥ ਸਰਬੇ ਰਵਿ

ਰਹਿਆ ਸੁਖਦਾਤਾ ॥ ਆਤਮੁ ਚੀਨਿ ਪਰਮ ਪਦੁ ਪਾਇਆ ਸੇਵਾ ਸੁਰਤਿ ਸਮਾਈ ਹੇ ॥੧੫॥ ਜਿਨ ਕਉ ਆਦਿ

ਮਿਲੀ ਵਡਿਆਈ ॥ ਸਤਿਗੁਰੁ ਮਨਿ ਵਸਿਆ ਲਿਵ ਲਾਈ ॥ ਆਪਿ ਮਿਲਿਆ ਜਗਜੀਵਨੁ ਦਾਤਾ ਨਾਨਕ ਅੰਕਿ

ਸਮਾਈ ਹੇ ॥੧੬॥੧॥ ਮਾਰੂ ਮਹਲਾ ੪ ॥ ਹਰਿ ਅਗਮ ਅਗੋਚਰੁ ਸਦਾ ਅਬਿਨਾਸੀ ॥ ਸਰਬੇ ਰਵਿ ਰਹਿਆ ਘਟ

ਵਾਸੀ ॥ ਤਿਸੁ ਬਿਨੁ ਅਵਰੁ ਨ ਕੋਈ ਦਾਤਾ ਹਰਿ ਤਿਸਹਿ ਸਰੇਵਹੁ ਪ੍ਰਾਣੀ ਹੇ ॥੧॥ ਜਾ ਕਉ ਰਾਖੈ ਹਰਿ ਰਾਖਣਹਾਰਾ

॥ ਤਾ ਕਉ ਕੋਇ ਨ ਸਾਕਸਿ ਮਾਰਾ ॥ ਸੋ ਐਸਾ ਹਰਿ ਸੇਵਹੁ ਸੰਤਹੁ ਜਾ ਕੀ ਊਤਮ ਬਾਣੀ ਹੇ ॥੨॥ ਜਾ ਜਾਪੈ ਕਿਛੁ

ਕਿਥਾਊ ਨਾਹੀ ॥ ਤਾ ਕਰਤਾ ਭਰਪੂਰਿ ਸਮਾਹੀ ॥ ਸੂਕੇ ਤੇ ਫੁਨਿ ਹਰਿਆ ਕੀਤੋਨੁ ਹਰਿ ਧਿਆਵਹੁ ਚੋਜ ਵਿਡਾਣੀ ਹੇ

॥੩॥ ਜੋ ਜੀਆ ਕੀ ਵੇਦਨ ਜਾਣੈ ॥ ਤਿਸੁ ਸਾਹਿਬ ਕੈ ਹਉ ਕੁਰਬਾਣੈ ॥ ਤਿਸੁ ਆਗੈ ਜਨ ਕਰਿ ਬੇਨੰਤੀ ਜੋ ਸਰਬ

ਸੁਖਾ ਕਾ ਦਾਣੀ ਹੇ ॥੪॥ ਜੋ ਜੀਐ ਕੀ ਸਾਰ ਨ ਜਾਣੈ ॥ ਤਿਸੁ ਸਿਉ ਕਿਛੁ ਨ ਕਹੀਐ ਅਜਾਣੈ ॥ ਮੂਰਖ ਸਿਉ ਨਹ

ਲੂਝੁ ਪਰਾਣੀ ਹਰਿ ਜਪੀਐ ਪਦੁ ਨਿਰਬਾਣੀ ਹੇ ॥੫॥ ਨਾ ਕਰਿ ਚਿੰਤ ਚਿੰਤਾ ਹੈ ਕਰਤੇ ॥ ਹਰਿ ਦੇਵੈ ਜਲਿ ਥਲਿ

ਜੰਤਾ ਸਭਤੈ ॥ ਅਚਿੰਤ ਦਾਨੁ ਦੇਇ ਪ੍ਰਭੁ ਮੇਰਾ ਵਿਚਿ ਪਾਥਰ ਕੀਟ ਪਖਾਣੀ ਹੇ ॥੬॥ ਨਾ ਕਰਿ ਆਸ ਮੀਤ ਸੁਤ

ਭਾਈ ॥ ਨਾ ਕਰਿ ਆਸ ਕਿਸੈ ਸਾਹ ਬਿਉਹਾਰ ਕੀ ਪਰਾਈ ॥ ਬਿਨੁ ਹਰਿ ਨਾਵੈ ਕੋ ਬੇਲੀ ਨਾਹੀ ਹਰਿ ਜਪੀਐ

ਸਾਰੰਗਪਾਣੀ ਹੇ ॥੭॥ ਅਨਦਿਨੁ ਨਾਮੁ ਜਪਹੁ ਬਨਵਾਰੀ ॥ ਸਭ ਆਸਾ ਮਨਸਾ ਪੂਰੈ ਥਾਰੀ ॥ ਜਨ ਨਾਨਕ ਨਾਮੁ

ਜਪਹੁ ਭਵ ਖੰਡਨੁ ਸੁਖਿ ਸਹਜੇ ਰੈਣਿ ਵਿਹਾਣੀ ਹੇ ॥੮॥ ਜਿਨਿ ਹਰਿ ਸੇਵਿਆ ਤਿਨਿ ਸੁਖੁ ਪਾਇਆ ॥ ਸਹਜੇ ਹੀ

ਹਰਿ ਨਾਮਿ ਸਮਾਇਆ ॥ ਜੋ ਸਰਣਿ ਪਰੈ ਤਿਸ ਕੀ ਪਤਿ ਰਾਖੈ ਜਾਇ ਪੂਛਹੁ ਵੇਦ ਪੁਰਾਣੀ ਹੇ ॥੯॥ ਜਿਸੁ ਹਰਿ

ਸੇਵਾ ਲਾਏ ਸੋਈ ਜਨੁ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਵਿਚੇ ਗ੍ਰਿਹ ਸਦਾ ਰਹੈ ਉਦਾਸੀ ਜਿਉ ਕਮਲੁ

ਰਹੈ ਵਿਚਿ ਪਾਣੀ ਹੇ ॥੧੦॥ ਵਿਚਿ ਹਉਮੈ ਸੇਵਾ ਥਾਇ ਨ ਪਾਏ ॥ ਜਨਮਿ ਮਰੈ ਫਿਰਿ ਆਵੈ ਜਾਏ ॥ ਸੋ ਤਪੁ ਪੂਰਾ

ਸਾਈ ਸੇਵਾ ਜੋ ਹਰਿ ਮੇਰੇ ਮਨਿ ਭਾਣੀ ਹੇ ॥੧੧॥ ਹਉ ਕਿਆ ਗੁਣ ਤੇਰੇ ਆਖਾ ਸੁਆਮੀ ॥ ਤੂ ਸਰਬ ਜੀਆ ਕਾ

ਅੰਤਰਜਾਮੀ ॥ ਹਉ ਮਾਗਉ ਦਾਨੁ ਤੁਝੈ ਪਹਿ ਕਰਤੇ ਹਰਿ ਅਨਦਿਨੁ ਨਾਮੁ ਵਖਾਣੀ ਹੇ ॥੧੨॥ ਕਿਸ ਹੀ ਜੋਰੁ ਅਹੰਕਾਰ

ਬੋਲਣ ਕਾ ॥ ਕਿਸ ਹੀ ਜੋਰੁ ਦੀਬਾਨ ਮਾਇਆ ਕਾ ॥ ਮੈ ਹਰਿ ਬਿਨੁ ਟੇਕ ਧਰ ਅਵਰ ਨ ਕਾਈ ਤੂ ਕਰਤੇ ਰਾਖੁ ਮੈ

ਨਿਮਾਣੀ ਹੇ ॥੧੩॥ ਨਿਮਾਣੇ ਮਾਣੁ ਕਰਹਿ ਤੁਧੁ ਭਾਵੈ ॥ ਹੋਰ ਕੇਤੀ ਝਖਿ ਝਖਿ ਆਵੈ ਜਾਵੈ ॥ ਜਿਨ ਕਾ ਪਖੁ ਕਰਹਿ

ਤੂ ਸੁਆਮੀ ਤਿਨ ਕੀ ਊਪਰਿ ਗਲ ਤੁਧੁ ਆਣੀ ਹੇ ॥੧੪॥ ਹਰਿ ਹਰਿ ਨਾਮੁ ਜਿਨੀ ਸਦਾ ਧਿਆਇਆ ॥ ਤਿਨੀ

ਗੁਰ ਪਰਸਾਦਿ ਪਰਮ ਪਦੁ ਪਾਇਆ ॥ ਜਿਨਿ ਹਰਿ ਸੇਵਿਆ ਤਿਨਿ ਸੁਖੁ ਪਾਇਆ ਬਿਨੁ ਸੇਵਾ ਪਛੋਤਾਣੀ ਹੇ

॥੧੫॥ ਤੂ ਸਭ ਮਹਿ ਵਰਤਹਿ ਹਰਿ ਜਗੰਨਾਥੁ ॥ ਸੋ ਹਰਿ ਜਪੈ ਜਿਸੁ ਗੁਰ ਮਸਤਕਿ ਹਾਥੁ ॥ ਹਰਿ ਕੀ ਸਰਣਿ

ਪਇਆ ਹਰਿ ਜਾਪੀ ਜਨੁ ਨਾਨਕੁ ਦਾਸੁ ਦਸਾਣੀ ਹੇ ॥੧੬॥੨॥

ਮਾਰੂ ਸੋਲਹੇ ਮਹਲਾ ੫      ੴ ਸਤਿਗੁਰ ਪ੍ਰਸਾਦਿ ॥

ਕਲਾ ਉਪਾਇ ਧਰੀ ਜਿਨਿ ਧਰਣਾ ॥ ਗਗਨੁ ਰਹਾਇਆ ਹੁਕਮੇ ਚਰਣਾ ॥ ਅਗਨਿ ਉਪਾਇ ਈਧਨ ਮਹਿ ਬਾਧੀ ਸੋ

ਪ੍ਰਭੁ ਰਾਖੈ ਭਾਈ ਹੇ ॥੧॥ ਜੀਅ ਜੰਤ ਕਉ ਰਿਜਕੁ ਸੰਬਾਹੇ ॥ ਕਰਣ ਕਾਰਣ ਸਮਰਥ ਆਪਾਹੇ ॥ ਖਿਨ ਮਹਿ ਥਾਪਿ

ਉਥਾਪਨਹਾਰਾ ਸੋਈ ਤੇਰਾ ਸਹਾਈ ਹੇ ॥੨॥ ਮਾਤ ਗਰਭ ਮਹਿ ਜਿਨਿ ਪ੍ਰਤਿਪਾਲਿਆ ॥ ਸਾਸਿ ਗ੍ਰਾਸਿ ਹੋਇ ਸੰਗਿ

ਸਮਾਲਿਆ ॥ ਸਦਾ ਸਦਾ ਜਪੀਐ ਸੋ ਪ੍ਰੀਤਮੁ ਵਡੀ ਜਿਸੁ ਵਡਿਆਈ ਹੇ ॥੩॥ ਸੁਲਤਾਨ ਖਾਨ ਕਰੇ ਖਿਨ ਕੀਰੇ

॥ ਗਰੀਬ ਨਿਵਾਜਿ ਕਰੇ ਪ੍ਰਭੁ ਮੀਰੇ ॥ ਗਰਬ ਨਿਵਾਰਣ ਸਰਬ ਸਧਾਰਣ ਕਿਛੁ ਕੀਮਤਿ ਕਹੀ ਨ ਜਾਈ ਹੇ ॥੪॥

ਸੋ ਪਤਿਵੰਤਾ ਸੋ ਧਨਵੰਤਾ ॥ ਜਿਸੁ ਮਨਿ ਵਸਿਆ ਹਰਿ ਭਗਵੰਤਾ ॥ ਮਾਤ ਪਿਤਾ ਸੁਤ ਬੰਧਪ ਭਾਈ ਜਿਨਿ ਇਹ

ਸ੍ਰਿਸਟਿ ਉਪਾਈ ਹੇ ॥੫॥ ਪ੍ਰਭ ਆਏ ਸਰਣਾ ਭਉ ਨਹੀ ਕਰਣਾ ॥ ਸਾਧਸੰਗਤਿ ਨਿਹਚਉ ਹੈ ਤਰਣਾ ॥ ਮਨ ਬਚ

ਕਰਮ ਅਰਾਧੇ ਕਰਤਾ ਤਿਸੁ ਨਾਹੀ ਕਦੇ ਸਜਾਈ ਹੇ ॥੬॥ ਗੁਣ ਨਿਧਾਨ ਮਨ ਤਨ ਮਹਿ ਰਵਿਆ ॥ ਜਨਮ ਮਰਣ

ਕੀ ਜੋਨਿ ਨ ਭਵਿਆ ॥ ਦੂਖ ਬਿਨਾਸ ਕੀਆ ਸੁਖਿ ਡੇਰਾ ਜਾ ਤ੍ਰਿਪਤਿ ਰਹੇ ਆਘਾਈ ਹੇ ॥੭॥ ਮੀਤੁ ਹਮਾਰਾ ਸੋਈ

ਸੁਆਮੀ ॥ ਥਾਨ ਥਨੰਤਰਿ ਅੰਤਰਜਾਮੀ ॥ ਸਿਮਰਿ ਸਿਮਰਿ ਪੂਰਨ ਪਰਮੇਸੁਰ ਚਿੰਤਾ ਗਣਤ ਮਿਟਾਈ ਹੇ ॥੮॥

ਹਰਿ ਕਾ ਨਾਮੁ ਕੋਟਿ ਲਖ ਬਾਹਾ ॥ ਹਰਿ ਜਸੁ ਕੀਰਤਨੁ ਸੰਗਿ ਧਨੁ ਤਾਹਾ ॥ ਗਿਆਨ ਖੜਗੁ ਕਰਿ ਕਿਰਪਾ ਦੀਨਾ

ਦੂਤ ਮਾਰੇ ਕਰਿ ਧਾਈ ਹੇ ॥੯॥ ਹਰਿ ਕਾ ਜਾਪੁ ਜਪਹੁ ਜਪੁ ਜਪਨੇ ॥ ਜੀਤਿ ਆਵਹੁ ਵਸਹੁ ਘਰਿ ਅਪਨੇ ॥ ਲਖ

ਚਉਰਾਸੀਹ ਨਰਕ ਨ ਦੇਖਹੁ ਰਸਕਿ ਰਸਕਿ ਗੁਣ ਗਾਈ ਹੇ ॥੧੦॥ ਖੰਡ ਬ੍ਰਹਮੰਡ ਉਧਾਰਣਹਾਰਾ ॥ ਊਚ ਅਥਾਹ

ਅਗੰਮ ਅਪਾਰਾ ॥ ਜਿਸ ਨੋ ਕ੍ਰਿਪਾ ਕਰੇ ਪ੍ਰਭੁ ਅਪਨੀ ਸੋ ਜਨੁ ਤਿਸਹਿ ਧਿਆਈ ਹੇ ॥੧੧॥ ਬੰਧਨ ਤੋੜਿ ਲੀਏ ਪ੍ਰਭਿ

ਮੋਲੇ ॥ ਕਰਿ ਕਿਰਪਾ ਕੀਨੇ ਘਰ ਗੋਲੇ ॥ ਅਨਹਦ ਰੁਣ ਝੁਣਕਾਰੁ ਸਹਜ ਧੁਨਿ ਸਾਚੀ ਕਾਰ ਕਮਾਈ ਹੇ ॥੧੨॥

ਮਨਿ ਪਰਤੀਤਿ ਬਨੀ ਪ੍ਰਭ ਤੇਰੀ ॥ ਬਿਨਸਿ ਗਈ ਹਉਮੈ ਮਤਿ ਮੇਰੀ ॥ ਅੰਗੀਕਾਰੁ ਕੀਆ ਪ੍ਰਭਿ ਅਪਨੈ ਜਗ ਮਹਿ

ਸੋਭ ਸੁਹਾਈ ਹੇ ॥੧੩॥ ਜੈ ਜੈ ਕਾਰੁ ਜਪਹੁ ਜਗਦੀਸੈ ॥ ਬਲਿ ਬਲਿ ਜਾਈ ਪ੍ਰਭ ਅਪੁਨੇ ਈਸੈ ॥ ਤਿਸੁ ਬਿਨੁ ਦੂਜਾ

ਅਵਰੁ ਨ ਦੀਸੈ ਏਕਾ ਜਗਤਿ ਸਬਾਈ ਹੇ ॥੧੪॥ ਸਤਿ ਸਤਿ ਸਤਿ ਪ੍ਰਭੁ ਜਾਤਾ ॥ ਗੁਰ ਪਰਸਾਦਿ ਸਦਾ ਮਨੁ

ਰਾਤਾ ॥ ਸਿਮਰਿ ਸਿਮਰਿ ਜੀਵਹਿ ਜਨ ਤੇਰੇ ਏਕੰਕਾਰਿ ਸਮਾਈ ਹੇ ॥੧੫॥ ਭਗਤ ਜਨਾ ਕਾ ਪ੍ਰੀਤਮੁ ਪਿਆਰਾ ॥

ਸਭੈ ਉਧਾਰਣੁ ਖਸਮੁ ਹਮਾਰਾ ॥ ਸਿਮਰਿ ਨਾਮੁ ਪੁੰਨੀ ਸਭ ਇਛਾ ਜਨ ਨਾਨਕ ਪੈਜ ਰਖਾਈ ਹੇ ॥੧੬॥੧॥

ਮਾਰੂ ਸੋਲਹੇ ਮਹਲਾ ੫      ੴ ਸਤਿਗੁਰ ਪ੍ਰਸਾਦਿ ॥

ਸੰਗੀ ਜੋਗੀ ਨਾਰਿ ਲਪਟਾਣੀ ॥ ਉਰਝਿ ਰਹੀ ਰੰਗ ਰਸ ਮਾਣੀ ॥ ਕਿਰਤ ਸੰਜੋਗੀ ਭਏ ਇਕਤ੍ਰਾ ਕਰਤੇ ਭੋਗ

ਬਿਲਾਸਾ ਹੇ ॥੧॥ ਜੋ ਪਿਰੁ ਕਰੈ ਸੁ ਧਨ ਤਤੁ ਮਾਨੈ ॥ ਪਿਰੁ ਧਨਹਿ ਸੀਗਾਰਿ ਰਖੈ ਸੰਗਾਨੈ ॥ ਮਿਲਿ ਏਕਤ੍ਰ ਵਸਹਿ

ਦਿਨੁ ਰਾਤੀ ਪ੍ਰਿਉ ਦੇ ਧਨਹਿ ਦਿਲਾਸਾ ਹੇ ॥੨॥ ਧਨ ਮਾਗੈ ਪ੍ਰਿਉ ਬਹੁ ਬਿਧਿ ਧਾਵੈ ॥ ਜੋ ਪਾਵੈ ਸੋ ਆਣਿ ਦਿਖਾਵੈ

॥ ਏਕ ਵਸਤੁ ਕਉ ਪਹੁਚਿ ਨ ਸਾਕੈ ਧਨ ਰਹਤੀ ਭੂਖ ਪਿਆਸਾ ਹੇ ॥੩॥ ਧਨ ਕਰੈ ਬਿਨਉ ਦੋਊ ਕਰ ਜੋਰੈ ॥ ਪ੍ਰਿਅ

ਪਰਦੇਸਿ ਨ ਜਾਹੁ ਵਸਹੁ ਘਰਿ ਮੋਰੈ ॥ ਐਸਾ ਬਣਜੁ ਕਰਹੁ ਗ੍ਰਿਹ ਭੀਤਰਿ ਜਿਤੁ ਉਤਰੈ ਭੂਖ ਪਿਆਸਾ ਹੇ ॥੪॥

ਸਗਲੇ ਕਰਮ ਧਰਮ ਜੁਗ ਸਾਧਾ ॥ ਬਿਨੁ ਹਰਿ ਰਸ ਸੁਖੁ ਤਿਲੁ ਨਹੀ ਲਾਧਾ ॥ ਭਈ ਕ੍ਰਿਪਾ ਨਾਨਕ ਸਤਸੰਗੇ ਤਉ

ਧਨ ਪਿਰ ਅਨੰਦ ਉਲਾਸਾ ਹੇ ॥੫॥ ਧਨ ਅੰਧੀ ਪਿਰੁ ਚਪਲੁ ਸਿਆਨਾ ॥ ਪੰਚ ਤਤੁ ਕਾ ਰਚਨੁ ਰਚਾਨਾ ॥ ਜਿਸੁ

ਵਖਰ ਕਉ ਤੁਮ ਆਏ ਹਹੁ ਸੋ ਪਾਇਓ ਸਤਿਗੁਰ ਪਾਸਾ ਹੇ ॥੬॥ ਧਨ ਕਹੈ ਤੂ ਵਸੁ ਮੈ ਨਾਲੇ ॥ ਪ੍ਰਿਅ ਸੁਖਵਾਸੀ

ਬਾਲ ਗੁਪਾਲੇ ॥ ਤੁਝੈ ਬਿਨਾ ਹਉ ਕਿਤ ਹੀ ਨ ਲੇਖੈ ਵਚਨੁ ਦੇਹਿ ਛੋਡਿ ਨ ਜਾਸਾ ਹੇ ॥੭॥ ਪਿਰਿ ਕਹਿਆ ਹਉ

ਹੁਕਮੀ ਬੰਦਾ ॥ ਓਹੁ ਭਾਰੋ ਠਾਕੁਰੁ ਜਿਸੁ ਕਾਣਿ ਨ ਛੰਦਾ ॥ ਜਿਚਰੁ ਰਾਖੈ ਤਿਚਰੁ ਤੁਮ ਸੰਗਿ ਰਹਣਾ ਜਾ ਸਦੇ ਤ

ਊਠਿ ਸਿਧਾਸਾ ਹੇ ॥੮॥ ਜਉ ਪ੍ਰਿਅ ਬਚਨ ਕਹੇ ਧਨ ਸਾਚੇ ॥ ਧਨ ਕਛੂ ਨ ਸਮਝੈ ਚੰਚਲਿ ਕਾਚੇ ॥ ਬਹੁਰਿ ਬਹੁਰਿ

ਪਿਰ ਹੀ ਸੰਗੁ ਮਾਗੈ ਓਹੁ ਬਾਤ ਜਾਨੈ ਕਰਿ ਹਾਸਾ ਹੇ ॥੯॥ ਆਈ ਆਗਿਆ ਪਿਰਹੁ ਬੁਲਾਇਆ ॥ ਨਾ ਧਨ ਪੁਛੀ

ਨ ਮਤਾ ਪਕਾਇਆ ॥ ਊਠਿ ਸਿਧਾਇਓ ਛੂਟਰਿ ਮਾਟੀ ਦੇਖੁ ਨਾਨਕ ਮਿਥਨ ਮੋਹਾਸਾ ਹੇ ॥੧੦॥ ਰੇ ਮਨ ਲੋਭੀ

ਸੁਣਿ ਮਨ ਮੇਰੇ ॥ ਸਤਿਗੁਰੁ ਸੇਵਿ ਦਿਨੁ ਰਾਤਿ ਸਦੇਰੇ ॥ ਬਿਨੁ ਸਤਿਗੁਰ ਪਚਿ ਮੂਏ ਸਾਕਤ ਨਿਗੁਰੇ ਗਲਿ ਜਮ

ਫਾਸਾ ਹੇ ॥੧੧॥ ਮਨਮੁਖਿ ਆਵੈ ਮਨਮੁਖਿ ਜਾਵੈ ॥ ਮਨਮੁਖਿ ਫਿਰਿ ਫਿਰਿ ਚੋਟਾ ਖਾਵੈ ॥ ਜਿਤਨੇ ਨਰਕ ਸੇ

ਮਨਮੁਖਿ ਭੋਗੈ ਗੁਰਮੁਖਿ ਲੇਪੁ ਨ ਮਾਸਾ ਹੇ ॥੧੨॥ ਗੁਰਮੁਖਿ ਸੋਇ ਜਿ ਹਰਿ ਜੀਉ ਭਾਇਆ ॥ ਤਿਸੁ ਕਉਣੁ

ਮਿਟਾਵੈ ਜਿ ਪ੍ਰਭਿ ਪਹਿਰਾਇਆ ॥ ਸਦਾ ਅਨੰਦੁ ਕਰੇ ਆਨੰਦੀ ਜਿਸੁ ਸਿਰਪਾਉ ਪਇਆ ਗਲਿ ਖਾਸਾ ਹੇ ॥੧੩॥

ਹਉ ਬਲਿਹਾਰੀ ਸਤਿਗੁਰ ਪੂਰੇ ॥ ਸਰਣਿ ਕੇ ਦਾਤੇ ਬਚਨ ਕੇ ਸੂਰੇ ॥ ਐਸਾ ਪ੍ਰਭੁ ਮਿਲਿਆ ਸੁਖਦਾਤਾ ਵਿਛੁੜਿ ਨ

ਕਤ ਹੀ ਜਾਸਾ ਹੇ ॥੧੪॥ ਗੁਣ ਨਿਧਾਨ ਕਿਛੁ ਕੀਮ ਨ ਪਾਈ ॥ ਘਟਿ ਘਟਿ ਪੂਰਿ ਰਹਿਓ ਸਭ ਠਾਈ ॥ ਨਾਨਕ

ਸਰਣਿ ਦੀਨ ਦੁਖ ਭੰਜਨ ਹਉ ਰੇਣ ਤੇਰੇ ਜੋ ਦਾਸਾ ਹੇ ॥੧੫॥੧॥੨॥

ਮਾਰੂ ਸੋਲਹੇ ਮਹਲਾ ੫      ੴ ਸਤਿਗੁਰ ਪ੍ਰਸਾਦਿ ॥

ਕਰੈ ਅਨੰਦੁ ਅਨੰਦੀ ਮੇਰਾ ॥ ਘਟਿ ਘਟਿ ਪੂਰਨੁ ਸਿਰ ਸਿਰਹਿ ਨਿਬੇਰਾ ॥ ਸਿਰਿ ਸਾਹਾ ਕੈ ਸਚਾ ਸਾਹਿਬੁ ਅਵਰੁ

ਨਾਹੀ ਕੋ ਦੂਜਾ ਹੇ ॥੧॥ ਹਰਖਵੰਤ ਆਨੰਤ ਦਇਆਲਾ ॥ ਪ੍ਰਗਟਿ ਰਹਿਓ ਪ੍ਰਭੁ ਸਰਬ ਉਜਾਲਾ ॥ ਰੂਪ ਕਰੇ ਕਰਿ

ਵੇਖੈ ਵਿਗਸੈ ਆਪੇ ਹੀ ਆਪਿ ਪੂਜਾ ਹੇ ॥੨॥ ਆਪੇ ਕੁਦਰਤਿ ਕਰੇ ਵੀਚਾਰਾ ॥ ਆਪੇ ਹੀ ਸਚੁ ਕਰੇ ਪਸਾਰਾ ॥ ਆਪੇ

ਖੇਲ ਖਿਲਾਵੈ ਦਿਨੁ ਰਾਤੀ ਆਪੇ ਸੁਣਿ ਸੁਣਿ ਭੀਜਾ ਹੇ ॥੩॥ ਸਾਚਾ ਤਖਤੁ ਸਚੀ ਪਾਤਿਸਾਹੀ ॥ ਸਚੁ ਖਜੀਨਾ

ਸਾਚਾ ਸਾਹੀ ॥ ਆਪੇ ਸਚੁ ਧਾਰਿਓ ਸਭੁ ਸਾਚਾ ਸਚੇ ਸਚਿ ਵਰਤੀਜਾ ਹੇ ॥੪॥ ਸਚੁ ਤਪਾਵਸੁ ਸਚੇ ਕੇਰਾ ॥ ਸਾਚਾ

ਥਾਨੁ ਸਦਾ ਪ੍ਰਭ ਤੇਰਾ ॥ ਸਚੀ ਕੁਦਰਤਿ ਸਚੀ ਬਾਣੀ ਸਚੁ ਸਾਹਿਬ ਸੁਖੁ ਕੀਜਾ ਹੇ ॥੫॥ ਏਕੋ ਆਪਿ ਤੂਹੈ ਵਡ ਰਾਜਾ

॥ ਹੁਕਮਿ ਸਚੇ ਕੈ ਪੂਰੇ ਕਾਜਾ ॥ ਅੰਤਰਿ ਬਾਹਰਿ ਸਭੁ ਕਿਛੁ ਜਾਣੈ ਆਪੇ ਹੀ ਆਪਿ ਪਤੀਜਾ ਹੇ ॥੬॥ ਤੂ ਵਡ

ਰਸੀਆ ਤੂ ਵਡ ਭੋਗੀ ॥ ਤੂ ਨਿਰਬਾਣੁ ਤੂਹੈ ਹੀ ਜੋਗੀ ॥ ਸਰਬ ਸੂਖ ਸਹਜ ਘਰਿ ਤੇਰੈ ਅਮਿਉ ਤੇਰੀ ਦ੍ਰਿਸਟੀਜਾ ਹੇ

॥੭॥ ਤੇਰੀ ਦਾਤਿ ਤੁਝੈ ਤੇ ਹੋਵੈ ॥ ਦੇਹਿ ਦਾਨੁ ਸਭਸੈ ਜੰਤ ਲੋਐ ॥ ਤੋਟਿ ਨ ਆਵੈ ਪੂਰ ਭੰਡਾਰੈ ਤ੍ਰਿਪਤਿ ਰਹੇ ਆਘੀਜਾ

ਹੇ ॥੮॥ ਜਾਚਹਿ ਸਿਧ ਸਾਧਿਕ ਬਨਵਾਸੀ ॥ ਜਾਚਹਿ ਜਤੀ ਸਤੀ ਸੁਖਵਾਸੀ ॥ ਇਕੁ ਦਾਤਾਰੁ ਸਗਲ ਹੈ ਜਾਚਿਕ

ਦੇਹਿ ਦਾਨੁ ਸ੍ਰਿਸਟੀਜਾ ਹੇ ॥੯॥ ਕਰਹਿ ਭਗਤਿ ਅਰੁ ਰੰਗ ਅਪਾਰਾ ॥ ਖਿਨ ਮਹਿ ਥਾਪਿ ਉਥਾਪਨਹਾਰਾ ॥ ਭਾਰੋ

ਤੋਲੁ ਬੇਅੰਤ ਸੁਆਮੀ ਹੁਕਮੁ ਮੰਨਿ ਭਗਤੀਜਾ ਹੇ ॥੧੦॥ ਜਿਸੁ ਦੇਹਿ ਦਰਸੁ ਸੋਈ ਤੁਧੁ ਜਾਣੈ ॥ ਓਹੁ ਗੁਰ ਕੈ

ਸਬਦਿ ਸਦਾ ਰੰਗ ਮਾਣੈ ॥ ਚਤੁਰੁ ਸਰੂਪੁ ਸਿਆਣਾ ਸੋਈ ਜੋ ਮਨਿ ਤੇਰੈ ਭਾਵੀਜਾ ਹੇ ॥੧੧॥ ਜਿਸੁ ਚੀਤਿ ਆਵਹਿ

ਸੋ ਵੇਪਰਵਾਹਾ ॥ ਜਿਸੁ ਚੀਤਿ ਆਵਹਿ ਸੋ ਸਾਚਾ ਸਾਹਾ ॥ ਜਿਸੁ ਚੀਤਿ ਆਵਹਿ ਤਿਸੁ ਭਉ ਕੇਹਾ ਅਵਰੁ ਕਹਾ ਕਿਛੁ

ਕੀਜਾ ਹੇ ॥੧੨॥ ਤ੍ਰਿਸਨਾ ਬੂਝੀ ਅੰਤਰੁ ਠੰਢਾ ॥ ਗੁਰਿ ਪੂਰੈ ਲੈ ਤੂਟਾ ਗੰਢਾ ॥ ਸੁਰਤਿ ਸਬਦੁ ਰਿਦ ਅੰਤਰਿ ਜਾਗੀ

ਅਮਿਉ ਝੋਲਿ ਝੋਲਿ ਪੀਜਾ ਹੇ ॥੧੩॥ ਮਰੈ ਨਾਹੀ ਸਦ ਸਦ ਹੀ ਜੀਵੈ ॥ ਅਮਰੁ ਭਇਆ ਅਬਿਨਾਸੀ ਥੀਵੈ ॥ ਨਾ

ਕੋ ਆਵੈ ਨਾ ਕੋ ਜਾਵੈ ਗੁਰਿ ਦੂਰਿ ਕੀਆ ਭਰਮੀਜਾ ਹੇ ॥੧੪॥ ਪੂਰੇ ਗੁਰ ਕੀ ਪੂਰੀ ਬਾਣੀ ॥ ਪੂਰੈ ਲਾਗਾ ਪੂਰੇ

ਮਾਹਿ ਸਮਾਣੀ ॥ ਚੜੈ ਸਵਾਇਆ ਨਿਤ ਨਿਤ ਰੰਗਾ ਘਟੈ ਨਾਹੀ ਤੋਲੀਜਾ ਹੇ ॥੧੫॥ ਬਾਰਹਾ ਕੰਚਨੁ ਸੁਧੁ

ਕਰਾਇਆ ॥ ਨਦਰਿ ਸਰਾਫ ਵੰਨੀ ਸਚੜਾਇਆ ॥ ਪਰਖਿ ਖਜਾਨੈ ਪਾਇਆ ਸਰਾਫੀ ਫਿਰਿ ਨਾਹੀ ਤਾਈਜਾ ਹੇ

॥੧੬॥ ਅੰਮ੍ਰਿਤ ਨਾਮੁ ਤੁਮਾਰਾ ਸੁਆਮੀ ॥ ਨਾਨਕ ਦਾਸ ਸਦਾ ਕੁਰਬਾਨੀ ॥ ਸੰਤਸੰਗਿ ਮਹਾ ਸੁਖੁ ਪਾਇਆ

ਦੇਖਿ ਦਰਸਨੁ ਇਹੁ ਮਨੁ ਭੀਜਾ ਹੇ ॥੧੭॥੧॥੩॥

ਮਾਰੂ ਮਹਲਾ ੫ ਸੋਲਹੇ      ੴ ਸਤਿਗੁਰ ਪ੍ਰਸਾਦਿ ॥

ਗੁਰੁ ਗੋਪਾਲੁ ਗੁਰੁ ਗੋਵਿੰਦਾ ॥ ਗੁਰੁ ਦਇਆਲੁ ਸਦਾ ਬਖਸਿੰਦਾ ॥ ਗੁਰੁ ਸਾਸਤ ਸਿਮ੍ਰਿਤਿ ਖਟੁ ਕਰਮਾ ਗੁਰੁ ਪਵਿਤ੍ਰੁ

ਅਸਥਾਨਾ ਹੇ ॥੧॥ ਗੁਰੁ ਸਿਮਰਤ ਸਭਿ ਕਿਲਵਿਖ ਨਾਸਹਿ ॥ ਗੁਰੁ ਸਿਮਰਤ ਜਮ ਸੰਗਿ ਨ ਫਾਸਹਿ ॥ ਗੁਰੁ

ਸਿਮਰਤ ਮਨੁ ਨਿਰਮਲੁ ਹੋਵੈ ਗੁਰੁ ਕਾਟੇ ਅਪਮਾਨਾ ਹੇ ॥੨॥ ਗੁਰ ਕਾ ਸੇਵਕੁ ਨਰਕਿ ਨ ਜਾਏ ॥ ਗੁਰ ਕਾ ਸੇਵਕੁ

ਪਾਰਬ੍ਰਹਮੁ ਧਿਆਏ ॥ ਗੁਰ ਕਾ ਸੇਵਕੁ ਸਾਧਸੰਗੁ ਪਾਏ ਗੁਰੁ ਕਰਦਾ ਨਿਤ ਜੀਅ ਦਾਨਾ ਹੇ ॥੩॥ ਗੁਰ ਦੁਆਰੈ

ਹਰਿ ਕੀਰਤਨੁ ਸੁਣੀਐ ॥ ਸਤਿਗੁਰੁ ਭੇਟਿ ਹਰਿ ਜਸੁ ਮੁਖਿ ਭਣੀਐ ॥ ਕਲਿ ਕਲੇਸ ਮਿਟਾਏ ਸਤਿਗੁਰੁ ਹਰਿ ਦਰਗਹ

ਦੇਵੈ ਮਾਨਾਂ ਹੇ ॥੪॥ ਅਗਮੁ ਅਗੋਚਰੁ ਗੁਰੂ ਦਿਖਾਇਆ ॥ ਭੂਲਾ ਮਾਰਗਿ ਸਤਿਗੁਰਿ ਪਾਇਆ ॥ ਗੁਰ ਸੇਵਕ

ਕਉ ਬਿਘਨੁ ਨ ਭਗਤੀ ਹਰਿ ਪੂਰ ਦ੍ਰਿੜਾੑਇਆ ਗਿਆਨਾਂ ਹੇ ॥੫॥ ਗੁਰਿ ਦ੍ਰਿਸਟਾਇਆ ਸਭਨੀ ਠਾਂਈ ॥ ਜਲਿ

ਥਲਿ ਪੂਰਿ ਰਹਿਆ ਗੋਸਾਈ ॥ ਊਚ ਊਨ ਸਭ ਏਕ ਸਮਾਨਾਂ ਮਨਿ ਲਾਗਾ ਸਹਜਿ ਧਿਆਨਾ ਹੇ ॥੬॥ ਗੁਰਿ

ਮਿਲਿਐ ਸਭ ਤ੍ਰਿਸਨ ਬੁਝਾਈ ॥ ਗੁਰਿ ਮਿਲਿਐ ਨਹ ਜੋਹੈ ਮਾਈ ॥ ਸਤੁ ਸੰਤੋਖੁ ਦੀਆ ਗੁਰਿ ਪੂਰੈ ਨਾਮੁ ਅੰਮ੍ਰਿਤੁ

ਪੀ ਪਾਨਾਂ ਹੇ ॥੭॥ ਗੁਰ ਕੀ ਬਾਣੀ ਸਭ ਮਾਹਿ ਸਮਾਣੀ ॥ ਆਪਿ ਸੁਣੀ ਤੈ ਆਪਿ ਵਖਾਣੀ ॥ ਜਿਨਿ ਜਿਨਿ ਜਪੀ

ਤੇਈ ਸਭਿ ਨਿਸਤ੍ਰੇ ਤਿਨ ਪਾਇਆ ਨਿਹਚਲ ਥਾਨਾਂ ਹੇ ॥੮॥ ਸਤਿਗੁਰ ਕੀ ਮਹਿਮਾ ਸਤਿਗੁਰੁ ਜਾਣੈ ॥ ਜੋ ਕਿਛੁ ਕਰੇ

ਸੁ ਆਪਣ ਭਾਣੈ ॥ ਸਾਧੂ ਧੂਰਿ ਜਾਚਹਿ ਜਨ ਤੇਰੇ ਨਾਨਕ ਸਦ ਕੁਰਬਾਨਾਂ ਹੇ ॥੯॥੧॥੪॥

ਮਾਰੂ ਸੋਲਹੇ ਮਹਲਾ ੫      ੴ ਸਤਿਗੁਰ ਪ੍ਰਸਾਦਿ ॥

ਆਦਿ ਨਿਰੰਜਨੁ ਪ੍ਰਭੁ ਨਿਰੰਕਾਰਾ ॥ ਸਭ ਮਹਿ ਵਰਤੈ ਆਪਿ ਨਿਰਾਰਾ ॥ ਵਰਨੁ ਜਾਤਿ ਚਿਹਨੁ ਨਹੀ ਕੋਈ ਸਭ

ਹੁਕਮੇ ਸ੍ਰਿਸਟਿ ਉਪਾਇਦਾ ॥੧॥ ਲਖ ਚਉਰਾਸੀਹ ਜੋਨਿ ਸਬਾਈ ॥ ਮਾਣਸ ਕਉ ਪ੍ਰਭਿ ਦੀਈ ਵਡਿਆਈ ॥

ਇਸੁ ਪਉੜੀ ਤੇ ਜੋ ਨਰੁ ਚੂਕੈ ਸੋ ਆਇ ਜਾਇ ਦੁਖੁ ਪਾਇਦਾ ॥੨॥ ਕੀਤਾ ਹੋਵੈ ਤਿਸੁ ਕਿਆ ਕਹੀਐ ॥ ਗੁਰਮੁਖਿ

ਨਾਮੁ ਪਦਾਰਥੁ ਲਹੀਐ ॥ ਜਿਸੁ ਆਪਿ ਭੁਲਾਏ ਸੋਈ ਭੂਲੈ ਸੋ ਬੂਝੈ ਜਿਸਹਿ ਬੁਝਾਇਦਾ ॥੩॥ ਹਰਖ ਸੋਗ ਕਾ

ਨਗਰੁ ਇਹੁ ਕੀਆ ॥ ਸੇ ਉਬਰੇ ਜੋ ਸਤਿਗੁਰ ਸਰਣੀਆ ॥ ਤ੍ਰਿਹਾ ਗੁਣਾ ਤੇ ਰਹੈ ਨਿਰਾਰਾ ਸੋ ਗੁਰਮੁਖਿ ਸੋਭਾ

ਪਾਇਦਾ ॥੪॥ ਅਨਿਕ ਕਰਮ ਕੀਏ ਬਹੁਤੇਰੇ ॥ ਜੋ ਕੀਜੈ ਸੋ ਬੰਧਨੁ ਪੈਰੇ ॥ ਕੁਰੁਤਾ ਬੀਜੁ ਬੀਜੇ ਨਹੀ ਜੰਮੈ ਸਭੁ

ਲਾਹਾ ਮੂਲੁ ਗਵਾਇਦਾ ॥੫॥ ਕਲਜੁਗ ਮਹਿ ਕੀਰਤਨੁ ਪਰਧਾਨਾ ॥ ਗੁਰਮੁਖਿ ਜਪੀਐ ਲਾਇ ਧਿਆਨਾ ॥

ਆਪਿ ਤਰੈ ਸਗਲੇ ਕੁਲ ਤਾਰੇ ਹਰਿ ਦਰਗਹ ਪਤਿ ਸਿਉ ਜਾਇਦਾ ॥੬॥ ਖੰਡ ਪਤਾਲ ਦੀਪ ਸਭਿ ਲੋਆ ॥ ਸਭਿ

ਕਾਲੈ ਵਸਿ ਆਪਿ ਪ੍ਰਭਿ ਕੀਆ ॥ ਨਿਹਚਲੁ ਏਕੁ ਆਪਿ ਅਬਿਨਾਸੀ ਸੋ ਨਿਹਚਲੁ ਜੋ ਤਿਸਹਿ ਧਿਆਇਦਾ

॥੭॥ ਹਰਿ ਕਾ ਸੇਵਕੁ ਸੋ ਹਰਿ ਜੇਹਾ ॥ ਭੇਦੁ ਨ ਜਾਣਹੁ ਮਾਣਸ ਦੇਹਾ ॥ ਜਿਉ ਜਲ ਤਰੰਗ ਉਠਹਿ ਬਹੁ ਭਾਤੀ

ਫਿਰਿ ਸਲਲੈ ਸਲਲ ਸਮਾਇਦਾ ॥੮॥ ਇਕੁ ਜਾਚਿਕੁ ਮੰਗੈ ਦਾਨੁ ਦੁਆਰੈ ॥ ਜਾ ਪ੍ਰਭ ਭਾਵੈ ਤਾ ਕਿਰਪਾ ਧਾਰੈ

॥ ਦੇਹੁ ਦਰਸੁ ਜਿਤੁ ਮਨੁ ਤ੍ਰਿਪਤਾਸੈ ਹਰਿ ਕੀਰਤਨਿ ਮਨੁ ਠਹਰਾਇਦਾ ॥੯॥ ਰੂੜੋ ਠਾਕੁਰੁ ਕਿਤੈ ਵਸਿ ਨ ਆਵੈ ॥

ਹਰਿ ਸੋ ਕਿਛੁ ਕਰੇ ਜਿ ਹਰਿ ਕਿਆ ਸੰਤਾ ਭਾਵੈ ॥ ਕੀਤਾ ਲੋੜਨਿ ਸੋਈ ਕਰਾਇਨਿ ਦਰਿ ਫੇਰੁ ਨ ਕੋਈ

ਪਾਇਦਾ ॥੧੦॥ ਜਿਥੈ ਅਉਘਟੁ ਆਇ ਬਨਤੁ ਹੈ ਪ੍ਰਾਣੀ ॥ ਤਿਥੈ ਹਰਿ ਧਿਆਈਐ ਸਾਰਿੰਗਪਾਣੀ ॥

ਜਿਥੈ ਪੁਤ੍ਰੁ ਕਲਤ੍ਰੁ ਨ ਬੇਲੀ ਕੋਈ ਤਿਥੈ ਹਰਿ ਆਪਿ ਛਡਾਇਦਾ ॥੧੧॥ ਵਡਾ ਸਾਹਿਬੁ ਅਗਮ ਅਥਾਹਾ ॥

ਕਿਉ ਮਿਲੀਐ ਪ੍ਰਭ ਵੇਪਰਵਾਹਾ ॥ ਕਾਟਿ ਸਿਲਕ ਜਿਸੁ ਮਾਰਗਿ ਪਾਏ ਸੋ ਵਿਚਿ ਸੰਗਤਿ ਵਾਸਾ ਪਾਇਦਾ

॥੧੨॥ ਹੁਕਮੁ ਬੂਝੈ ਸੋ ਸੇਵਕੁ ਕਹੀਐ ॥ ਬੁਰਾ ਭਲਾ ਦੁਇ ਸਮਸਰਿ ਸਹੀਐ ॥ ਹਉਮੈ ਜਾਇ ਤ ਏਕੋ ਬੂਝੈ

ਸੋ ਗੁਰਮੁਖਿ ਸਹਜਿ ਸਮਾਇਦਾ ॥੧੩॥ ਹਰਿ ਕੇ ਭਗਤ ਸਦਾ ਸੁਖਵਾਸੀ ॥ ਬਾਲ ਸੁਭਾਇ ਅਤੀਤ ਉਦਾਸੀ ॥

ਅਨਿਕ ਰੰਗ ਕਰਹਿ ਬਹੁ ਭਾਤੀ ਜਿਉ ਪਿਤਾ ਪੂਤੁ ਲਾਡਾਇਦਾ ॥੧੪॥ ਅਗਮ ਅਗੋਚਰੁ ਕੀਮਤਿ ਨਹੀ ਪਾਈ

॥ ਤਾ ਮਿਲੀਐ ਜਾ ਲਏ ਮਿਲਾਈ ॥ ਗੁਰਮੁਖਿ ਪ੍ਰਗਟੁ ਭਇਆ ਤਿਨ ਜਨ ਕਉ ਜਿਨ ਧੁਰਿ ਮਸਤਕਿ ਲੇਖੁ

ਲਿਖਾਇਦਾ ॥੧੫॥ ਤੂ ਆਪੇ ਕਰਤਾ ਕਾਰਣ ਕਰਣਾ ॥ ਸ੍ਰਿਸਟਿ ਉਪਾਇ ਧਰੀ ਸਭ ਧਰਣਾ ॥ ਜਨ ਨਾਨਕੁ

ਸਰਣਿ ਪਇਆ ਹਰਿ ਦੁਆਰੈ ਹਰਿ ਭਾਵੈ ਲਾਜ ਰਖਾਇਦਾ ॥੧੬॥੧॥੫॥

ਮਾਰੂ ਸੋਲਹੇ ਮਹਲਾ ੫      ੴ ਸਤਿਗੁਰ ਪ੍ਰਸਾਦਿ ॥

ਜੋ ਦੀਸੈ ਸੋ ਏਕੋ ਤੂਹੈ ॥ ਬਾਣੀ ਤੇਰੀ ਸ੍ਰਵਣਿ ਸੁਣੀਐ ॥ ਦੂਜੀ ਅਵਰ ਨ ਜਾਪਸਿ ਕਾਈ ਸਗਲ ਤੁਮਾਰੀ ਧਾਰਣਾ

॥੧॥ ਆਪਿ ਚਿਤਾਰੇ ਅਪਣਾ ਕੀਆ ॥ ਆਪੇ ਆਪਿ ਆਪਿ ਪ੍ਰਭੁ ਥੀਆ ॥ ਆਪਿ ਉਪਾਇ ਰਚਿਓਨੁ

ਪਸਾਰਾ ਆਪੇ ਘਟਿ ਘਟਿ ਸਾਰਣਾ ॥੨॥ ਇਕਿ ਉਪਾਏ ਵਡ ਦਰਵਾਰੀ ॥ ਇਕਿ ਉਦਾਸੀ ਇਕਿ ਘਰ ਬਾਰੀ ॥

ਇਕਿ ਭੂਖੇ ਇਕਿ ਤ੍ਰਿਪਤਿ ਅਘਾਏ ਸਭਸੈ ਤੇਰਾ ਪਾਰਣਾ ॥੩॥ ਆਪੇ ਸਤਿ ਸਤਿ ਸਤਿ ਸਾਚਾ ॥ ਓਤਿ ਪੋਤਿ ਭਗਤਨ

ਸੰਗਿ ਰਾਚਾ ॥ ਆਪੇ ਗੁਪਤੁ ਆਪੇ ਹੈ ਪਰਗਟੁ ਅਪਣਾ ਆਪੁ ਪਸਾਰਣਾ ॥੪॥ ਸਦਾ ਸਦਾ ਸਦ ਹੋਵਣਹਾਰਾ ॥

ਊਚਾ ਅਗਮੁ ਅਥਾਹੁ ਅਪਾਰਾ ॥ ਊਣੇ ਭਰੇ ਭਰੇ ਭਰਿ ਊਣੇ ਏਹਿ ਚਲਤ ਸੁਆਮੀ ਕੇ ਕਾਰਣਾ ॥੫॥ ਮੁਖਿ ਸਾਲਾਹੀ

ਸਚੇ ਸਾਹਾ ॥ ਨੈਣੀ ਪੇਖਾ ਅਗਮ ਅਥਾਹਾ ॥ ਕਰਨੀ ਸੁਣਿ ਸੁਣਿ ਮਨੁ ਤਨੁ ਹਰਿਆ ਮੇਰੇ ਸਾਹਿਬ ਸਗਲ ਉਧਾਰਣਾ

॥੬॥ ਕਰਿ ਕਰਿ ਵੇਖਹਿ ਕੀਤਾ ਅਪਣਾ ॥ ਜੀਅ ਜੰਤ ਸੋਈ ਹੈ ਜਪਣਾ ॥ ਅਪਣੀ ਕੁਦਰਤਿ ਆਪੇ ਜਾਣੈ ਨਦਰੀ

ਨਦਰਿ ਨਿਹਾਲਣਾ ॥੭॥ ਸੰਤ ਸਭਾ ਜਹ ਬੈਸਹਿ ਪ੍ਰਭ ਪਾਸੇ ॥ ਅਨੰਦ ਮੰਗਲ ਹਰਿ ਚਲਤ ਤਮਾਸੇ ॥ ਗੁਣ ਗਾਵਹਿ

ਅਨਹਦ ਧੁਨਿ ਬਾਣੀ ਤਹ ਨਾਨਕ ਦਾਸੁ ਚਿਤਾਰਣਾ ॥੮॥ ਆਵਣੁ ਜਾਣਾ ਸਭੁ ਚਲਤੁ ਤੁਮਾਰਾ ॥ ਕਰਿ ਕਰਿ

ਦੇਖੈ ਖੇਲੁ ਅਪਾਰਾ ॥ ਆਪਿ ਉਪਾਏ ਉਪਾਵਣਹਾਰਾ ਅਪਣਾ ਕੀਆ ਪਾਲਣਾ ॥੯॥ ਸੁਣਿ ਸੁਣਿ ਜੀਵਾ ਸੋਇ

ਤੁਮਾਰੀ ॥ ਸਦਾ ਸਦਾ ਜਾਈ ਬਲਿਹਾਰੀ ॥ ਦੁਇ ਕਰ ਜੋੜਿ ਸਿਮਰਉ ਦਿਨੁ ਰਾਤੀ ਮੇਰੇ ਸੁਆਮੀ ਅਗਮ ਅਪਾਰਣਾ

॥੧੦॥ ਤੁਧੁ ਬਿਨੁ ਦੂਜੇ ਕਿਸੁ ਸਾਲਾਹੀ ॥ ਏਕੋ ਏਕੁ ਜਪੀ ਮਨ ਮਾਹੀ ॥ ਹੁਕਮੁ ਬੂਝਿ ਜਨ ਭਏ ਨਿਹਾਲਾ ਇਹ

ਭਗਤਾ ਕੀ ਘਾਲਣਾ ॥੧੧॥ ਗੁਰ ਉਪਦੇਸਿ ਜਪੀਐ ਮਨਿ ਸਾਚਾ ॥ ਗੁਰ ਉਪਦੇਸਿ ਰਾਮ ਰੰਗਿ ਰਾਚਾ ॥ ਗੁਰ

ਉਪਦੇਸਿ ਤੁਟਹਿ ਸਭਿ ਬੰਧਨ ਇਹੁ ਭਰਮੁ ਮੋਹੁ ਪਰਜਾਲਣਾ ॥੧੨॥ ਜਹ ਰਾਖੈ ਸੋਈ ਸੁਖ ਥਾਨਾ ॥ ਸਹਜੇ ਹੋਇ

ਸੋਈ ਭਲ ਮਾਨਾ ॥ ਬਿਨਸੇ ਬੈਰ ਨਾਹੀ ਕੋ ਬੈਰੀ ਸਭੁ ਏਕੋ ਹੈ ਭਾਲਣਾ ॥੧੩॥ ਡਰ ਚੂਕੇ ਬਿਨਸੇ ਅੰਧਿਆਰੇ ॥

ਪ੍ਰਗਟ ਭਏ ਪ੍ਰਭ ਪੁਰਖ ਨਿਰਾਰੇ ॥ ਆਪੁ ਛੋਡਿ ਪਏ ਸਰਣਾਈ ਜਿਸ ਕਾ ਸਾ ਤਿਸੁ ਘਾਲਣਾ ॥੧੪॥ ਐਸਾ ਕੋ

ਵਡਭਾਗੀ ਆਇਆ ॥ ਆਠ ਪਹਰ ਜਿਨਿ ਖਸਮੁ ਧਿਆਇਆ ॥ ਤਿਸੁ ਜਨ ਕੈ ਸੰਗਿ ਤਰੈ ਸਭੁ ਕੋਈ ਸੋ ਪਰਵਾਰ

ਸਧਾਰਣਾ ॥੧੫॥ ਇਹ ਬਖਸੀਸ ਖਸਮ ਤੇ ਪਾਵਾ ॥ ਆਠ ਪਹਰ ਕਰ ਜੋੜਿ ਧਿਆਵਾ ॥ ਨਾਮੁ ਜਪੀ ਨਾਮਿ

ਸਹਜਿ ਸਮਾਵਾ ਨਾਮੁ ਨਾਨਕ ਮਿਲੈ ਉਚਾਰਣਾ ॥੧੬॥੧॥੬॥ ਮਾਰੂ ਮਹਲਾ ੫ ॥ ਸੂਰਤਿ ਦੇਖਿ ਨ ਭੂਲੁ

ਗਵਾਰਾ ॥ ਮਿਥਨ ਮੋਹਾਰਾ ਝੂਠੁ ਪਸਾਰਾ ॥ ਜਗ ਮਹਿ ਕੋਈ ਰਹਣੁ ਨ ਪਾਏ ਨਿਹਚਲੁ ਏਕੁ ਨਾਰਾਇਣਾ ॥੧॥

ਗੁਰ ਪੂਰੇ ਕੀ ਪਉ ਸਰਣਾਈ ॥ ਮੋਹੁ ਸੋਗੁ ਸਭੁ ਭਰਮੁ ਮਿਟਾਈ ॥ ਏਕੋ ਮੰਤ੍ਰੁ ਦ੍ਰਿੜਾਏ ਅਉਖਧੁ ਸਚੁ ਨਾਮੁ ਰਿਦ

ਗਾਇਣਾ ॥੨॥ ਜਿਸੁ ਨਾਮੈ ਕਉ ਤਰਸਹਿ ਬਹੁ ਦੇਵਾ ॥ ਸਗਲ ਭਗਤ ਜਾ ਕੀ ਕਰਦੇ ਸੇਵਾ ॥ ਅਨਾਥਾ ਨਾਥੁ

ਦੀਨ ਦੁਖ ਭੰਜਨੁ ਸੋ ਗੁਰ ਪੂਰੇ ਤੇ ਪਾਇਣਾ ॥੩॥ ਹੋਰੁ ਦੁਆਰਾ ਕੋਇ ਨ ਸੂਝੈ ॥ ਤ੍ਰਿਭਵਣ ਧਾਵੈ ਤਾ ਕਿਛੂ ਨ ਬੂਝੈ ॥

ਸਤਿਗੁਰੁ ਸਾਹੁ ਭੰਡਾਰੁ ਨਾਮੁ ਜਿਸੁ ਇਹੁ ਰਤਨੁ ਤਿਸੈ ਤੇ ਪਾਇਣਾ ॥੪॥ ਜਾ ਕੀ ਧੂਰਿ ਕਰੇ ਪੁਨੀਤਾ ॥ ਸੁਰਿ ਨਰ

ਦੇਵ ਨ ਪਾਵਹਿ ਮੀਤਾ ॥ ਸਤਿ ਪੁਰਖੁ ਸਤਿਗੁਰੁ ਪਰਮੇਸਰੁ ਜਿਸੁ ਭੇਟਤ ਪਾਰਿ ਪਰਾਇਣਾ ॥੫॥ ਪਾਰਜਾਤੁ ਲੋੜਹਿ

ਮਨ ਪਿਆਰੇ ॥ ਕਾਮਧੇਨੁ ਸੋਹੀ ਦਰਬਾਰੇ ॥ ਤ੍ਰਿਪਤਿ ਸੰਤੋਖੁ ਸੇਵਾ ਗੁਰ ਪੂਰੇ ਨਾਮੁ ਕਮਾਇ ਰਸਾਇਣਾ ॥੬॥ ਗੁਰ

ਕੈ ਸਬਦਿ ਮਰਹਿ ਪੰਚ ਧਾਤੂ ॥ ਭੈ ਪਾਰਬ੍ਰਹਮ ਹੋਵਹਿ ਨਿਰਮਲਾ ਤੂ ॥ ਪਾਰਸੁ ਜਬ ਭੇਟੈ ਗੁਰੁ ਪੂਰਾ ਤਾ ਪਾਰਸੁ

ਪਰਸਿ ਦਿਖਾਇਣਾ ॥੭॥ ਕਈ ਬੈਕੁੰਠ ਨਾਹੀ ਲਵੈ ਲਾਗੇ ॥ ਮੁਕਤਿ ਬਪੁੜੀ ਭੀ ਗਿਆਨੀ ਤਿਆਗੇ ॥ ਏਕੰਕਾਰੁ

ਸਤਿਗੁਰ ਤੇ ਪਾਈਐ ਹਉ ਬਲਿ ਬਲਿ ਗੁਰ ਦਰਸਾਇਣਾ ॥੮॥ ਗੁਰ ਕੀ ਸੇਵ ਨ ਜਾਣੈ ਕੋਈ ॥ ਗੁਰੁ ਪਾਰਬ੍ਰਹਮੁ

ਅਗੋਚਰੁ ਸੋਈ ॥ ਜਿਸ ਨੋ ਲਾਇ ਲਏ ਸੋ ਸੇਵਕੁ ਜਿਸੁ ਵਡਭਾਗ ਮਥਾਇਣਾ ॥੯॥ ਗੁਰ ਕੀ ਮਹਿਮਾ ਬੇਦ ਨ

ਜਾਣਹਿ ॥ ਤੁਛ ਮਾਤ ਸੁਣਿ ਸੁਣਿ ਵਖਾਣਹਿ ॥ ਪਾਰਬ੍ਰਹਮ ਅਪਰੰਪਰ ਸਤਿਗੁਰ ਜਿਸੁ ਸਿਮਰਤ ਮਨੁ ਸੀਤਲਾਇਣਾ

॥੧੦॥ ਜਾ ਕੀ ਸੋਇ ਸੁਣੀ ਮਨੁ ਜੀਵੈ ॥ ਰਿਦੈ ਵਸੈ ਤਾ ਠੰਢਾ ਥੀਵੈ ॥ ਗੁਰੁ ਮੁਖਹੁ ਅਲਾਏ ਤਾ ਸੋਭਾ ਪਾਏ ਤਿਸੁ

ਜਮ ਕੈ ਪੰਥਿ ਨ ਪਾਇਣਾ ॥੧੧॥ ਸੰਤਨ ਕੀ ਸਰਣਾਈ ਪੜਿਆ ॥ ਜੀਉ ਪ੍ਰਾਣ ਧਨੁ ਆਗੈ ਧਰਿਆ ॥ ਸੇਵਾ

ਸੁਰਤਿ ਨ ਜਾਣਾ ਕਾਈ ਤੁਮ ਕਰਹੁ ਦਇਆ ਕਿਰਮਾਇਣਾ ॥੧੨॥ ਨਿਰਗੁਣ ਕਉ ਸੰਗਿ ਲੇਹੁ ਰਲਾਏ ॥ ਕਰਿ

ਕਿਰਪਾ ਮੋਹਿ ਟਹਲੈ ਲਾਏ ॥ ਪਖਾ ਫੇਰਉ ਪੀਸਉ ਸੰਤ ਆਗੈ ਚਰਣ ਧੋਇ ਸੁਖੁ ਪਾਇਣਾ ॥੧੩॥ ਬਹੁਤੁ ਦੁਆਰੇ

ਭ੍ਰਮਿ ਭ੍ਰਮਿ ਆਇਆ ॥ ਤੁਮਰੀ ਕ੍ਰਿਪਾ ਤੇ ਤੁਮ ਸਰਣਾਇਆ ॥ ਸਦਾ ਸਦਾ ਸੰਤਹ ਸੰਗਿ ਰਾਖਹੁ ਏਹੁ ਨਾਮ ਦਾਨੁ

ਦੇਵਾਇਣਾ ॥੧੪॥ ਭਏ ਕ੍ਰਿਪਾਲ ਗੁਸਾਈ ਮੇਰੇ ॥ ਦਰਸਨੁ ਪਾਇਆ ਸਤਿਗੁਰ ਪੂਰੇ ॥ ਸੂਖ ਸਹਜ ਸਦਾ ਆਨੰਦਾ

ਨਾਨਕ ਦਾਸ ਦਸਾਇਣਾ ॥੧੫॥੨॥੭॥

ਮਾਰੂ ਸੋਲਹੇ ਮਹਲਾ ੫      ੴ ਸਤਿਗੁਰ ਪ੍ਰਸਾਦਿ ॥

ਸਿਮਰੈ ਧਰਤੀ ਅਰੁ ਆਕਾਸਾ ॥ ਸਿਮਰਹਿ ਚੰਦ ਸੂਰਜ ਗੁਣਤਾਸਾ ॥ ਪਉਣ ਪਾਣੀ ਬੈਸੰਤਰ ਸਿਮਰਹਿ ਸਿਮਰੈ

ਸਗਲ ਉਪਾਰਜਨਾ ॥੧॥ ਸਿਮਰਹਿ ਖੰਡ ਦੀਪ ਸਭਿ ਲੋਆ ॥ ਸਿਮਰਹਿ ਪਾਤਾਲ ਪੁਰੀਆ ਸਚੁ ਸੋਆ ॥

ਸਿਮਰਹਿ ਖਾਣੀ ਸਿਮਰਹਿ ਬਾਣੀ ਸਿਮਰਹਿ ਸਗਲੇ ਹਰਿ ਜਨਾ ॥੨॥ ਸਿਮਰਹਿ ਬ੍ਰਹਮੇ ਬਿਸਨ ਮਹੇਸਾ ॥

ਸਿਮਰਹਿ ਦੇਵਤੇ ਕੋੜਿ ਤੇਤੀਸਾ ॥ ਸਿਮਰਹਿ ਜਖੵਿ ਦੈਤ ਸਭਿ ਸਿਮਰਹਿ ਅਗਨਤੁ ਨ ਜਾਈ ਜਸੁ ਗਨਾ ॥੩॥

ਸਿਮਰਹਿ ਪਸੁ ਪੰਖੀ ਸਭਿ ਭੂਤਾ ॥ ਸਿਮਰਹਿ ਬਨ ਪਰਬਤ ਅਉਧੂਤਾ ॥ ਲਤਾ ਬਲੀ ਸਾਖ ਸਭ ਸਿਮਰਹਿ ਰਵਿ

ਰਹਿਆ ਸੁਆਮੀ ਸਭ ਮਨਾ ॥੪॥ ਸਿਮਰਹਿ ਥੂਲ ਸੂਖਮ ਸਭਿ ਜੰਤਾ ॥ ਸਿਮਰਹਿ ਸਿਧ ਸਾਧਿਕ ਹਰਿ ਮੰਤਾ ॥

ਗੁਪਤ ਪ੍ਰਗਟ ਸਿਮਰਹਿ ਪ੍ਰਭ ਮੇਰੇ ਸਗਲ ਭਵਨ ਕਾ ਪ੍ਰਭ ਧਨਾ ॥੫॥ ਸਿਮਰਹਿ ਨਰ ਨਾਰੀ ਆਸਰਮਾ ॥ ਸਿਮਰਹਿ

ਜਾਤਿ ਜੋਤਿ ਸਭਿ ਵਰਨਾ ॥ ਸਿਮਰਹਿ ਗੁਣੀ ਚਤੁਰ ਸਭਿ ਬੇਤੇ ਸਿਮਰਹਿ ਰੈਣੀ ਅਰੁ ਦਿਨਾ ॥੬॥ ਸਿਮਰਹਿ

ਘੜੀ ਮੂਰਤ ਪਲ ਨਿਮਖਾ ॥ ਸਿਮਰੈ ਕਾਲੁ ਅਕਾਲੁ ਸੁਚਿ ਸੋਚਾ ॥ ਸਿਮਰਹਿ ਸਉਣ ਸਾਸਤ੍ਰ ਸੰਜੋਗਾ ਅਲਖੁ ਨ

ਲਖੀਐ ਇਕੁ ਖਿਨਾ ॥੭॥ ਕਰਨ ਕਰਾਵਨਹਾਰ ਸੁਆਮੀ ॥ ਸਗਲ ਘਟਾ ਕੇ ਅੰਤਰਜਾਮੀ ॥ ਕਰਿ ਕਿਰਪਾ ਜਿਸੁ

ਭਗਤੀ ਲਾਵਹੁ ਜਨਮੁ ਪਦਾਰਥੁ ਸੋ ਜਿਨਾ ॥੮॥ ਜਾ ਕੈ ਮਨਿ ਵੂਠਾ ਪ੍ਰਭੁ ਅਪਨਾ ॥ ਪੂਰੈ ਕਰਮਿ ਗੁਰ ਕਾ ਜਪੁ

ਜਪਨਾ ॥ ਸਰਬ ਨਿਰੰਤਰਿ ਸੋ ਪ੍ਰਭੁ ਜਾਤਾ ਬਹੁੜਿ ਨ ਜੋਨੀ ਭਰਮਿ ਰੁਨਾ ॥੯॥ ਗੁਰ ਕਾ ਸਬਦੁ ਵਸੈ ਮਨਿ ਜਾ ਕੈ

॥ ਦੂਖੁ ਦਰਦੁ ਭ੍ਰਮੁ ਤਾ ਕਾ ਭਾਗੈ ॥ ਸੂਖ ਸਹਜ ਆਨੰਦ ਨਾਮ ਰਸੁ ਅਨਹਦ ਬਾਣੀ ਸਹਜ ਧੁਨਾ ॥੧੦॥

ਸੋ ਧਨਵੰਤਾ ਜਿਨਿ ਪ੍ਰਭੁ ਧਿਆਇਆ ॥ ਸੋ ਪਤਿਵੰਤਾ ਜਿਨਿ ਸਾਧਸੰਗੁ ਪਾਇਆ ॥ ਪਾਰਬ੍ਰਹਮੁ ਜਾ ਕੈ ਮਨਿ ਵੂਠਾ

ਸੋ ਪੂਰ ਕਰੰਮਾ ਨਾ ਛਿਨਾ ॥੧੧॥ ਜਲਿ ਥਲਿ ਮਹੀਅਲਿ ਸੁਆਮੀ ਸੋਈ ॥ ਅਵਰੁ ਨ ਕਹੀਐ ਦੂਜਾ ਕੋਈ ॥

ਗੁਰ ਗਿਆਨ ਅੰਜਨਿ ਕਾਟਿਓ ਭ੍ਰਮੁ ਸਗਲਾ ਅਵਰੁ ਨ ਦੀਸੈ ਏਕ ਬਿਨਾ ॥੧੨॥ ਊਚੇ ਤੇ ਊਚਾ ਦਰਬਾਰਾ ॥

ਕਹਣੁ ਨ ਜਾਈ ਅੰਤੁ ਨ ਪਾਰਾ ॥ ਗਹਿਰ ਗੰਭੀਰ ਅਥਾਹ ਸੁਆਮੀ ਅਤੁਲੁ ਨ ਜਾਈ ਕਿਆ ਮਿਨਾ ॥੧੩॥ ਤੂ

ਕਰਤਾ ਤੇਰਾ ਸਭੁ ਕੀਆ ॥ ਤੁਝੁ ਬਿਨੁ ਅਵਰੁ ਨ ਕੋਈ ਬੀਆ ॥ ਆਦਿ ਮਧਿ ਅੰਤਿ ਪ੍ਰਭੁ ਤੂਹੈ ਸਗਲ ਪਸਾਰਾ

ਤੁਮ ਤਨਾ ॥੧੪॥ ਜਮਦੂਤੁ ਤਿਸੁ ਨਿਕਟਿ ਨ ਆਵੈ ॥ ਸਾਧਸੰਗਿ ਹਰਿ ਕੀਰਤਨੁ ਗਾਵੈ ॥ ਸਗਲ ਮਨੋਰਥ

ਤਾ ਕੇ ਪੂਰਨ ਜੋ ਸ੍ਰਵਣੀ ਪ੍ਰਭ ਕਾ ਜਸੁ ਸੁਨਾ ॥੧੫॥ ਤੂ ਸਭਨਾ ਕਾ ਸਭੁ ਕੋ ਤੇਰਾ ॥ ਸਾਚੇ ਸਾਹਿਬ ਗਹਿਰ ਗੰਭੀਰਾ

॥ ਕਹੁ ਨਾਨਕ ਸੇਈ ਜਨ ਊਤਮ ਜੋ ਭਾਵਹਿ ਸੁਆਮੀ ਤੁਮ ਮਨਾ ॥੧੬॥੧॥੮॥ ਮਾਰੂ ਮਹਲਾ ੫ ॥ ਪ੍ਰਭ

ਸਮਰਥ ਸਰਬ ਸੁਖ ਦਾਨਾ ॥ ਸਿਮਰਉ ਨਾਮੁ ਹੋਹੁ ਮਿਹਰਵਾਨਾ ॥ ਹਰਿ ਦਾਤਾ ਜੀਅ ਜੰਤ ਭੇਖਾਰੀ ਜਨੁ ਬਾਂਛੈ

ਜਾਚੰਗਨਾ ॥੧॥ ਮਾਗਉ ਜਨ ਧੂਰਿ ਪਰਮ ਗਤਿ ਪਾਵਉ ॥ ਜਨਮ ਜਨਮ ਕੀ ਮੈਲੁ ਮਿਟਾਵਉ ॥ ਦੀਰਘ ਰੋਗ

ਮਿਟਹਿ ਹਰਿ ਅਉਖਧਿ ਹਰਿ ਨਿਰਮਲਿ ਰਾਪੈ ਮੰਗਨਾ ॥੨॥ ਸ੍ਰਵਣੀ ਸੁਣਉ ਬਿਮਲ ਜਸੁ ਸੁਆਮੀ ॥ ਏਕਾ ਓਟ

ਤਜਉ ਬਿਖੁ ਕਾਮੀ ॥ ਨਿਵਿ ਨਿਵਿ ਪਾਇ ਲਗਉ ਦਾਸ ਤੇਰੇ ਕਰਿ ਸੁਕ੍ਰਿਤੁ ਨਾਹੀ ਸੰਗਨਾ ॥੩॥ ਰਸਨਾ ਗੁਣ

ਗਾਵੈ ਹਰਿ ਤੇਰੇ ॥ ਮਿਟਹਿ ਕਮਾਤੇ ਅਵਗੁਣ ਮੇਰੇ ॥ ਸਿਮਰਿ ਸਿਮਰਿ ਸੁਆਮੀ ਮਨੁ ਜੀਵੈ ਪੰਚ ਦੂਤ ਤਜਿ

ਤੰਗਨਾ ॥੪॥ ਚਰਨ ਕਮਲ ਜਪਿ ਬੋਹਿਥਿ ਚਰੀਐ ॥ ਸੰਤਸੰਗਿ ਮਿਲਿ ਸਾਗਰੁ ਤਰੀਐ ॥ ਅਰਚਾ ਬੰਦਨ

ਹਰਿ ਸਮਤ ਨਿਵਾਸੀ ਬਾਹੁੜਿ ਜੋਨਿ ਨ ਨੰਗਨਾ ॥੫॥ ਦਾਸ ਦਾਸਨ ਕੋ ਕਰਿ ਲੇਹੁ ਗੁੋਪਾਲਾ ॥ ਕ੍ਰਿਪਾ ਨਿਧਾਨ

ਦੀਨ ਦਇਆਲਾ ॥ ਸਖਾ ਸਹਾਈ ਪੂਰਨ ਪਰਮੇਸੁਰ ਮਿਲੁ ਕਦੇ ਨ ਹੋਵੀ ਭੰਗਨਾ ॥੬॥ ਮਨੁ ਤਨੁ ਅਰਪਿ ਧਰੀ

ਹਰਿ ਆਗੈ ॥ ਜਨਮ ਜਨਮ ਕਾ ਸੋਇਆ ਜਾਗੈ ॥ ਜਿਸ ਕਾ ਸਾ ਸੋਈ ਪ੍ਰਤਿਪਾਲਕੁ ਹਤਿ ਤਿਆਗੀ ਹਉਮੈ ਹੰਤਨਾ

॥੭॥ ਜਲਿ ਥਲਿ ਪੂਰਨ ਅੰਤਰਜਾਮੀ ॥ ਘਟਿ ਘਟਿ ਰਵਿਆ ਅਛਲ ਸੁਆਮੀ ॥ ਭਰਮ ਭੀਤਿ ਖੋਈ ਗੁਰਿ ਪੂਰੈ

ਏਕੁ ਰਵਿਆ ਸਰਬੰਗਨਾ ॥੮॥ ਜਤ ਕਤ ਪੇਖਉ ਪ੍ਰਭ ਸੁਖ ਸਾਗਰ ॥ ਹਰਿ ਤੋਟਿ ਭੰਡਾਰ ਨਾਹੀ ਰਤਨਾਗਰ ॥

ਅਗਹ ਅਗਾਹ ਕਿਛੁ ਮਿਤਿ ਨਹੀ ਪਾਈਐ ਸੋ ਬੂਝੈ ਜਿਸੁ ਕਿਰਪੰਗਨਾ ॥੯॥ ਛਾਤੀ ਸੀਤਲ ਮਨੁ ਤਨੁ ਠੰਢਾ

॥ ਜਨਮ ਮਰਣ ਕੀ ਮਿਟਵੀ ਡੰਝਾ ॥ ਕਰੁ ਗਹਿ ਕਾਢਿ ਲੀਏ ਪ੍ਰਭਿ ਅਪੁਨੈ ਅਮਿਓ ਧਾਰਿ ਦ੍ਰਿਸਟੰਗਨਾ ॥੧੦॥

ਏਕੋ ਏਕੁ ਰਵਿਆ ਸਭ ਠਾਈ ॥ ਤਿਸੁ ਬਿਨੁ ਦੂਜਾ ਕੋਈ ਨਾਹੀ ॥ ਆਦਿ ਮਧਿ ਅੰਤਿ ਪ੍ਰਭੁ ਰਵਿਆ ਤ੍ਰਿਸਨ ਬੁਝੀ

ਭਰਮੰਗਨਾ ॥੧੧॥ ਗੁਰੁ ਪਰਮੇਸਰੁ ਗੁਰੁ ਗੋਬਿੰਦੁ ॥ ਗੁਰੁ ਕਰਤਾ ਗੁਰੁ ਸਦ ਬਖਸੰਦੁ ॥ ਗੁਰ ਜਪੁ ਜਾਪਿ

ਜਪਤ ਫਲੁ ਪਾਇਆ ਗਿਆਨ ਦੀਪਕੁ ਸੰਤ ਸੰਗਨਾ ॥੧੨॥ ਜੋ ਪੇਖਾ ਸੋ ਸਭੁ ਕਿਛੁ ਸੁਆਮੀ ॥ ਜੋ ਸੁਨਣਾ ਸੋ

ਪ੍ਰਭ ਕੀ ਬਾਨੀ ॥ ਜੋ ਕੀਨੋ ਸੋ ਤੁਮਹਿ ਕਰਾਇਓ ਸਰਣਿ ਸਹਾਈ ਸੰਤਹ ਤਨਾ ॥੧੩॥ ਜਾਚਕੁ ਜਾਚੈ ਤੁਮਹਿ ਅਰਾਧੈ

॥ ਪਤਿਤ ਪਾਵਨ ਪੂਰਨ ਪ੍ਰਭ ਸਾਧੈ ॥ ਏਕੋ ਦਾਨੁ ਸਰਬ ਸੁਖ ਗੁਣ ਨਿਧਿ ਆਨ ਮੰਗਨ ਨਿਹਕਿੰਚਨਾ ॥੧੪॥

ਕਾਇਆ ਪਾਤ੍ਰੁ ਪ੍ਰਭੁ ਕਰਣੈਹਾਰਾ ॥ ਲਗੀ ਲਾਗਿ ਸੰਤ ਸੰਗਾਰਾ ॥ ਨਿਰਮਲ ਸੋਇ ਬਣੀ ਹਰਿ ਬਾਣੀ ਮਨੁ ਨਾਮਿ

ਮਜੀਠੈ ਰੰਗਨਾ ॥੧੫॥ ਸੋਲਹ ਕਲਾ ਸੰਪੂਰਨ ਫਲਿਆ ॥ ਅਨਤ ਕਲਾ ਹੋਇ ਠਾਕੁਰੁ ਚੜਿਆ ॥ ਅਨਦ ਬਿਨੋਦ

ਹਰਿ ਨਾਮਿ ਸੁਖ ਨਾਨਕ ਅੰਮ੍ਰਿਤ ਰਸੁ ਹਰਿ ਭੁੰਚਨਾ ॥੧੬॥੨॥੯॥

ਮਾਰੂ ਸੋਲਹੇ ਮਹਲਾ ੫      ੴ ਸਤਿਗੁਰ ਪ੍ਰਸਾਦਿ ॥

ਤੂ ਸਾਹਿਬੁ ਹਉ ਸੇਵਕੁ ਕੀਤਾ ॥ ਜੀਉ ਪਿੰਡੁ ਸਭੁ ਤੇਰਾ ਦੀਤਾ ॥ ਕਰਨ ਕਰਾਵਨ ਸਭੁ ਤੂਹੈ ਤੂਹੈ ਹੈ ਨਾਹੀ ਕਿਛੁ

ਅਸਾੜਾ ॥੧॥ ਤੁਮਹਿ ਪਠਾਏ ਤਾ ਜਗ ਮਹਿ ਆਏ ॥ ਜੋ ਤੁਧੁ ਭਾਣਾ ਸੇ ਕਰਮ ਕਮਾਏ ॥ ਤੁਝ ਤੇ ਬਾਹਰਿ ਕਿਛੂ ਨ

ਹੋਆ ਤਾ ਭੀ ਨਾਹੀ ਕਿਛੁ ਕਾੜਾ ॥੨॥ ਊਹਾ ਹੁਕਮੁ ਤੁਮਾਰਾ ਸੁਣੀਐ ॥ ਈਹਾ ਹਰਿ ਜਸੁ ਤੇਰਾ ਭਣੀਐ ॥ ਆਪੇ

ਲੇਖ ਅਲੇਖੈ ਆਪੇ ਤੁਮ ਸਿਉ ਨਾਹੀ ਕਿਛੁ ਝਾੜਾ ॥੩॥ ਤੂ ਪਿਤਾ ਸਭਿ ਬਾਰਿਕ ਥਾਰੇ ॥ ਜਿਉ ਖੇਲਾਵਹਿ ਤਿਉ

ਖੇਲਣਹਾਰੇ ॥ ਉਝੜ ਮਾਰਗੁ ਸਭੁ ਤੁਮ ਹੀ ਕੀਨਾ ਚਲੈ ਨਾਹੀ ਕੋ ਵੇਪਾੜਾ ॥੪॥ ਇਕਿ ਬੈਸਾਇ ਰਖੇ ਗ੍ਰਿਹ ਅੰਤਰਿ

॥ ਇਕਿ ਪਠਾਏ ਦੇਸ ਦਿਸੰਤਰਿ ॥ ਇਕ ਹੀ ਕਉ ਘਾਸੁ ਇਕ ਹੀ ਕਉ ਰਾਜਾ ਇਨ ਮਹਿ ਕਹੀਐ ਕਿਆ ਕੂੜਾ

॥੫॥ ਕਵਨ ਸੁ ਮੁਕਤੀ ਕਵਨ ਸੁ ਨਰਕਾ ॥ ਕਵਨੁ ਸੈਸਾਰੀ ਕਵਨੁ ਸੁ ਭਗਤਾ ॥ ਕਵਨ ਸੁ ਦਾਨਾ ਕਵਨੁ ਸੁ ਹੋਛਾ

ਕਵਨ ਸੁ ਸੁਰਤਾ ਕਵਨੁ ਜੜਾ ॥੬॥ ਹੁਕਮੇ ਮੁਕਤੀ ਹੁਕਮੇ ਨਰਕਾ ॥ ਹੁਕਮਿ ਸੈਸਾਰੀ ਹੁਕਮੇ ਭਗਤਾ ॥ ਹੁਕਮੇ

ਹੋਛਾ ਹੁਕਮੇ ਦਾਨਾ ਦੂਜਾ ਨਾਹੀ ਅਵਰੁ ਧੜਾ ॥੭॥ ਸਾਗਰੁ ਕੀਨਾ ਅਤਿ ਤੁਮ ਭਾਰਾ ॥ ਇਕਿ ਖੜੇ ਰਸਾਤਲਿ ਕਰਿ

ਮਨਮੁਖ ਗਾਵਾਰਾ ॥ ਇਕਨਾ ਪਾਰਿ ਲੰਘਾਵਹਿ ਆਪੇ ਸਤਿਗੁਰੁ ਜਿਨ ਕਾ ਸਚੁ ਬੇੜਾ ॥੮॥ ਕਉਤਕੁ ਕਾਲੁ ਇਹੁ

ਹੁਕਮਿ ਪਠਾਇਆ ॥ ਜੀਅ ਜੰਤ ਓਪਾਇ ਸਮਾਇਆ ॥ ਵੇਖੈ ਵਿਗਸੈ ਸਭਿ ਰੰਗ ਮਾਣੇ ਰਚਨੁ ਕੀਨਾ ਇਕੁ

ਆਖਾੜਾ ॥੯॥ ਵਡਾ ਸਾਹਿਬੁ ਵਡੀ ਨਾਈ ॥ ਵਡ ਦਾਤਾਰੁ ਵਡੀ ਜਿਸੁ ਜਾਈ ॥ ਅਗਮ ਅਗੋਚਰੁ ਬੇਅੰਤ ਅਤੋਲਾ ਹੈ

ਨਾਹੀ ਕਿਛੁ ਆਹਾੜਾ ॥੧੦॥ ਕੀਮਤਿ ਕੋਇ ਨ ਜਾਣੈ ਦੂਜਾ ॥ ਆਪੇ ਆਪਿ ਨਿਰੰਜਨ ਪੂਜਾ ॥ ਆਪਿ ਸੁ ਗਿਆਨੀ

ਆਪਿ ਧਿਆਨੀ ਆਪਿ ਸਤਵੰਤਾ ਅਤਿ ਗਾੜਾ ॥੧੧॥ ਕੇਤੜਿਆ ਦਿਨ ਗੁਪਤੁ ਕਹਾਇਆ ॥ ਕੇਤੜਿਆ ਦਿਨ

ਸੁੰਨਿ ਸਮਾਇਆ ॥ ਕੇਤੜਿਆ ਦਿਨ ਧੁੰਧੂਕਾਰਾ ਆਪੇ ਕਰਤਾ ਪਰਗਟੜਾ ॥੧੨॥ ਆਪੇ ਸਕਤੀ ਸਬਲੁ

ਕਹਾਇਆ ॥ ਆਪੇ ਸੂਰਾ ਅਮਰੁ ਚਲਾਇਆ ॥ ਆਪੇ ਸਿਵ ਵਰਤਾਈਅਨੁ ਅੰਤਰਿ ਆਪੇ ਸੀਤਲੁ ਠਾਰੁ ਗੜਾ

॥੧੩॥ ਜਿਸਹਿ ਨਿਵਾਜੇ ਗੁਰਮੁਖਿ ਸਾਜੇ ॥ ਨਾਮੁ ਵਸੈ ਤਿਸੁ ਅਨਹਦ ਵਾਜੇ ॥ ਤਿਸ ਹੀ ਸੁਖੁ ਤਿਸ ਹੀ ਠਕੁਰਾਈ

ਤਿਸਹਿ ਨ ਆਵੈ ਜਮੁ ਨੇੜਾ ॥੧੪॥ ਕੀਮਤਿ ਕਾਗਦ ਕਹੀ ਨ ਜਾਈ ॥ ਕਹੁ ਨਾਨਕ ਬੇਅੰਤ ਗੁਸਾਈ ॥ ਆਦਿ

ਮਧਿ ਅੰਤਿ ਪ੍ਰਭੁ ਸੋਈ ਹਾਥਿ ਤਿਸੈ ਕੈ ਨੇਬੇੜਾ ॥੧੫॥ ਤਿਸਹਿ ਸਰੀਕੁ ਨਾਹੀ ਰੇ ਕੋਈ ॥ ਕਿਸ ਹੀ ਬੁਤੈ ਜਬਾਬੁ

ਨ ਹੋਈ ॥ ਨਾਨਕ ਕਾ ਪ੍ਰਭੁ ਆਪੇ ਆਪੇ ਕਰਿ ਕਰਿ ਵੇਖੈ ਚੋਜ ਖੜਾ ॥੧੬॥੧॥੧੦॥ ਮਾਰੂ ਮਹਲਾ ੫ ॥

ਅਚੁਤ ਪਾਰਬ੍ਰਹਮ ਪਰਮੇਸੁਰ ਅੰਤਰਜਾਮੀ ॥ ਮਧੁਸੂਦਨ ਦਾਮੋਦਰ ਸੁਆਮੀ ॥ ਰਿਖੀਕੇਸ ਗੋਵਰਧਨ ਧਾਰੀ ਮੁਰਲੀ

ਮਨੋਹਰ ਹਰਿ ਰੰਗਾ ॥੧॥ ਮੋਹਨ ਮਾਧਵ ਕ੍ਰਿਸ˜ ਮੁਰਾਰੇ ॥ ਜਗਦੀਸੁਰ ਹਰਿ ਜੀਉ ਅਸੁਰ ਸੰਘਾਰੇ ॥ ਜਗਜੀਵਨ

ਅਬਿਨਾਸੀ ਠਾਕੁਰ ਘਟ ਘਟ ਵਾਸੀ ਹੈ ਸੰਗਾ ॥੨॥ ਧਰਣੀਧਰ ਈਸ ਨਰਸਿੰਘ ਨਾਰਾਇਣ ॥ ਦਾੜਾ ਅਗ੍ਰੇ

ਪ੍ਰਿਥਮਿ ਧਰਾਇਣ ॥ ਬਾਵਨ ਰੂਪੁ ਕੀਆ ਤੁਧੁ ਕਰਤੇ ਸਭ ਹੀ ਸੇਤੀ ਹੈ ਚੰਗਾ ॥੩॥ ਸ੍ਰੀ ਰਾਮਚੰਦ ਜਿਸੁ ਰੂਪੁ ਨ

ਰੇਖਿਆ ॥ ਬਨਵਾਲੀ ਚਕ੍ਰਪਾਣਿ ਦਰਸਿ ਅਨੂਪਿਆ ॥ ਸਹਸ ਨੇਤ੍ਰ ਮੂਰਤਿ ਹੈ ਸਹਸਾ ਇਕੁ ਦਾਤਾ ਸਭ ਹੈ ਮੰਗਾ

॥੪॥ ਭਗਤਿ ਵਛਲੁ ਅਨਾਥਹ ਨਾਥੇ ॥ ਗੋਪੀ ਨਾਥੁ ਸਗਲ ਹੈ ਸਾਥੇ ॥ ਬਾਸੁਦੇਵ ਨਿਰੰਜਨ ਦਾਤੇ ਬਰਨਿ ਨ

ਸਾਕਉ ਗੁਣ ਅੰਗਾ ॥੫॥ ਮੁਕੰਦ ਮਨੋਹਰ ਲਖਮੀ ਨਾਰਾਇਣ ॥ ਦ੍ਰੋਪਤੀ ਲਜਾ ਨਿਵਾਰਿ ਉਧਾਰਣ ॥ ਕਮਲਾਕੰਤ

ਕਰਹਿ ਕੰਤੂਹਲ ਅਨਦ ਬਿਨੋਦੀ ਨਿਹਸੰਗਾ ॥੬॥ ਅਮੋਘ ਦਰਸਨ ਆਜੂਨੀ ਸੰਭਉ ॥ ਅਕਾਲ ਮੂਰਤਿ ਜਿਸੁ ਕਦੇ

ਨਾਹੀ ਖਉ ॥ ਅਬਿਨਾਸੀ ਅਬਿਗਤ ਅਗੋਚਰ ਸਭੁ ਕਿਛੁ ਤੁਝ ਹੀ ਹੈ ਲਗਾ ॥੭॥ ਸ੍ਰੀਰੰਗ ਬੈਕੁੰਠ ਕੇ ਵਾਸੀ ॥

ਮਛੁ ਕਛੁ ਕੂਰਮੁ ਆਗਿਆ ਅਉਤਰਾਸੀ ॥ ਕੇਸਵ ਚਲਤ ਕਰਹਿ ਨਿਰਾਲੇ ਕੀਤਾ ਲੋੜਹਿ ਸੋ ਹੋਇਗਾ ॥੮॥

ਨਿਰਾਹਾਰੀ ਨਿਰਵੈਰੁ ਸਮਾਇਆ ॥ ਧਾਰਿ ਖੇਲੁ ਚਤੁਰਭੁਜੁ ਕਹਾਇਆ ॥ ਸਾਵਲ ਸੁੰਦਰ ਰੂਪ ਬਣਾਵਹਿ ਬੇਣੁ ਸੁਨਤ

ਸਭ ਮੋਹੈਗਾ ॥੯॥ ਬਨਮਾਲਾ ਬਿਭੂਖਨ ਕਮਲ ਨੈਨ ॥ ਸੁੰਦਰ ਕੁੰਡਲ ਮੁਕਟ ਬੈਨ ॥ ਸੰਖ ਚਕ੍ਰ ਗਦਾ ਹੈ ਧਾਰੀ

ਮਹਾ ਸਾਰਥੀ ਸਤਸੰਗਾ ॥੧੦॥ ਪੀਤ ਪੀਤੰਬਰ ਤ੍ਰਿਭਵਣ ਧਣੀ ॥ ਜਗੰਨਾਥੁ ਗੋਪਾਲੁ ਮੁਖਿ ਭਣੀ ॥ ਸਾਰਿੰਗਧਰ

ਭਗਵਾਨ ਬੀਠੁਲਾ ਮੈ ਗਣਤ ਨ ਆਵੈ ਸਰਬੰਗਾ ॥੧੧॥ ਨਿਹਕੰਟਕੁ ਨਿਹਕੇਵਲੁ ਕਹੀਐ ॥ ਧਨੰਜੈ ਜਲਿ ਥਲਿ ਹੈ

ਮਹੀਐ ॥ ਮਿਰਤ ਲੋਕ ਪਇਆਲ ਸਮੀਪਤ ਅਸਥਿਰ ਥਾਨੁ ਜਿਸੁ ਹੈ ਅਭਗਾ ॥੧੨॥ ਪਤਿਤ ਪਾਵਨ ਦੁਖ ਭੈ ਭੰਜਨੁ

॥ ਅਹੰਕਾਰ ਨਿਵਾਰਣੁ ਹੈ ਭਵ ਖੰਡਨੁ ॥ ਭਗਤੀ ਤੋਖਿਤ ਦੀਨ ਕ੍ਰਿਪਾਲਾ ਗੁਣੇ ਨ ਕਿਤ ਹੀ ਹੈ ਭਿਗਾ ॥੧੩॥

ਨਿਰੰਕਾਰੁ ਅਛਲ ਅਡੋਲੋ ॥ ਜੋਤਿ ਸਰੂਪੀ ਸਭੁ ਜਗੁ ਮਉਲੋ ॥ ਸੋ ਮਿਲੈ ਜਿਸੁ ਆਪਿ ਮਿਲਾਏ ਆਪਹੁ ਕੋਇ ਨ

ਪਾਵੈਗਾ ॥੧੪॥ ਆਪੇ ਗੋਪੀ ਆਪੇ ਕਾਨਾ ॥ ਆਪੇ ਗਊ ਚਰਾਵੈ ਬਾਨਾ ॥ ਆਪਿ ਉਪਾਵਹਿ ਆਪਿ ਖਪਾਵਹਿ

ਤੁਧੁ ਲੇਪੁ ਨਹੀ ਇਕੁ ਤਿਲੁ ਰੰਗਾ ॥੧੫॥ ਏਕ ਜੀਹ ਗੁਣ ਕਵਨ ਬਖਾਨੈ ॥ ਸਹਸ ਫਨੀ ਸੇਖ ਅੰਤੁ ਨ ਜਾਨੈ ॥

ਨਵਤਨ ਨਾਮ ਜਪੈ ਦਿਨੁ ਰਾਤੀ ਇਕੁ ਗੁਣੁ ਨਾਹੀ ਪ੍ਰਭ ਕਹਿ ਸੰਗਾ ॥੧੬॥ ਓਟ ਗਹੀ ਜਗਤ ਪਿਤ ਸਰਣਾਇਆ

॥ ਭੈ ਭਇਆਨਕ ਜਮਦੂਤ ਦੁਤਰ ਹੈ ਮਾਇਆ ॥ ਹੋਹੁ ਕ੍ਰਿਪਾਲ ਇਛਾ ਕਰਿ ਰਾਖਹੁ ਸਾਧ ਸੰਤਨ ਕੈ ਸੰਗਿ ਸੰਗਾ

॥੧੭॥ ਦ੍ਰਿਸਟਿਮਾਨ ਹੈ ਸਗਲ ਮਿਥੇਨਾ ॥ ਇਕੁ ਮਾਗਉ ਦਾਨੁ ਗੋਬਿਦ ਸੰਤ ਰੇਨਾ ॥ ਮਸਤਕਿ ਲਾਇ ਪਰਮ ਪਦੁ

ਪਾਵਉ ਜਿਸੁ ਪ੍ਰਾਪਤਿ ਸੋ ਪਾਵੈਗਾ ॥੧੮॥ ਜਿਨ ਕਉ ਕ੍ਰਿਪਾ ਕਰੀ ਸੁਖਦਾਤੇ ॥ ਤਿਨ ਸਾਧੂ ਚਰਣ ਲੈ ਰਿਦੈ

ਪਰਾਤੇ ॥ ਸਗਲ ਨਾਮ ਨਿਧਾਨੁ ਤਿਨ ਪਾਇਆ ਅਨਹਦ ਸਬਦ ਮਨਿ ਵਾਜੰਗਾ ॥੧੯॥ ਕਿਰਤਮ ਨਾਮ ਕਥੇ

ਤੇਰੇ ਜਿਹਬਾ ॥ ਸਤਿ ਨਾਮੁ ਤੇਰਾ ਪਰਾ ਪੂਰਬਲਾ ॥ ਕਹੁ ਨਾਨਕ ਭਗਤ ਪਏ ਸਰਣਾਈ ਦੇਹੁ ਦਰਸੁ ਮਨਿ ਰੰਗੁ

ਲਗਾ ॥੨੦॥ ਤੇਰੀ ਗਤਿ ਮਿਤਿ ਤੂਹੈ ਜਾਣਹਿ ॥ ਤੂ ਆਪੇ ਕਥਹਿ ਤੈ ਆਪਿ ਵਖਾਣਹਿ ॥ ਨਾਨਕ ਦਾਸੁ ਦਾਸਨ

ਕੋ ਕਰੀਅਹੁ ਹਰਿ ਭਾਵੈ ਦਾਸਾ ਰਾਖੁ ਸੰਗਾ ॥੨੧॥੨॥੧੧॥ ਮਾਰੂ ਮਹਲਾ ੫ ॥ ਅਲਹ ਅਗਮ ਖੁਦਾਈ ਬੰਦੇ ॥

ਛੋਡਿ ਖਿਆਲ ਦੁਨੀਆ ਕੇ ਧੰਧੇ ॥ ਹੋਇ ਪੈ ਖਾਕ ਫਕੀਰ ਮੁਸਾਫਰੁ ਇਹੁ ਦਰਵੇਸੁ ਕਬੂਲੁ ਦਰਾ ॥੧॥ ਸਚੁ

ਨਿਵਾਜ ਯਕੀਨ ਮੁਸਲਾ ॥ ਮਨਸਾ ਮਾਰਿ ਨਿਵਾਰਿਹੁ ਆਸਾ ॥ ਦੇਹ ਮਸੀਤਿ ਮਨੁ ਮਉਲਾਣਾ ਕਲਮ ਖੁਦਾਈ

ਪਾਕੁ ਖਰਾ ॥੨॥ ਸਰਾ ਸਰੀਅਤਿ ਲੇ ਕੰਮਾਵਹੁ ॥ ਤਰੀਕਤਿ ਤਰਕ ਖੋਜਿ ਟੋਲਾਵਹੁ ॥ ਮਾਰਫਤਿ ਮਨੁ ਮਾਰਹੁ

ਅਬਦਾਲਾ ਮਿਲਹੁ ਹਕੀਕਤਿ ਜਿਤੁ ਫਿਰਿ ਨ ਮਰਾ ॥੩॥ ਕੁਰਾਣੁ ਕਤੇਬ ਦਿਲ ਮਾਹਿ ਕਮਾਹੀ ॥ ਦਸ ਅਉਰਾਤ

ਰਖਹੁ ਬਦ ਰਾਹੀ ॥ ਪੰਚ ਮਰਦ ਸਿਦਕਿ ਲੇ ਬਾਧਹੁ ਖੈਰਿ ਸਬੂਰੀ ਕਬੂਲ ਪਰਾ ॥੪॥ ਮਕਾ ਮਿਹਰ ਰੋਜਾ ਪੈ ਖਾਕਾ

॥ ਭਿਸਤੁ ਪੀਰ ਲਫਜ ਕਮਾਇ ਅੰਦਾਜਾ ॥ ਹੂਰ ਨੂਰ ਮੁਸਕੁ ਖੁਦਾਇਆ ਬੰਦਗੀ ਅਲਹ ਆਲਾ ਹੁਜਰਾ ॥੫॥

ਸਚੁ ਕਮਾਵੈ ਸੋਈ ਕਾਜੀ ॥ ਜੋ ਦਿਲੁ ਸੋਧੈ ਸੋਈ ਹਾਜੀ ॥ ਸੋ ਮੁਲਾ ਮਲਊਨ ਨਿਵਾਰੈ ਸੋ ਦਰਵੇਸੁ ਜਿਸੁ

ਸਿਫਤਿ ਧਰਾ ॥੬॥ ਸਭੇ ਵਖਤ ਸਭੇ ਕਰਿ ਵੇਲਾ ॥ ਖਾਲਕੁ ਯਾਦਿ ਦਿਲੈ ਮਹਿ ਮਉਲਾ ॥ ਤਸਬੀ ਯਾਦਿ ਕਰਹੁ

ਦਸ ਮਰਦਨੁ ਸੁੰਨਤਿ ਸੀਲੁ ਬੰਧਾਨਿ ਬਰਾ ॥੭॥ ਦਿਲ ਮਹਿ ਜਾਨਹੁ ਸਭ ਫਿਲਹਾਲਾ ॥ ਖਿਲਖਾਨਾ ਬਿਰਾਦਰ

ਹਮੂ ਜੰਜਾਲਾ ॥ ਮੀਰ ਮਲਕ ਉਮਰੇ ਫਾਨਾਇਆ ਏਕ ਮੁਕਾਮ ਖੁਦਾਇ ਦਰਾ ॥੮॥ ਅਵਲਿ ਸਿਫਤਿ ਦੂਜੀ

ਸਾਬੂਰੀ ॥ ਤੀਜੈ ਹਲੇਮੀ ਚਉਥੈ ਖੈਰੀ ॥ ਪੰਜਵੈ ਪੰਜੇ ਇਕਤੁ ਮੁਕਾਮੈ ਏਹਿ ਪੰਜਿ ਵਖਤ ਤੇਰੇ ਅਪਰਪਰਾ ॥੯॥

ਸਗਲੀ ਜਾਨਿ ਕਰਹੁ ਮਉਦੀਫਾ ॥ ਬਦ ਅਮਲ ਛੋਡਿ ਕਰਹੁ ਹਥਿ ਕੂਜਾ ॥ ਖੁਦਾਇ ਏਕੁ ਬੁਝਿ ਦੇਵਹੁ ਬਾਂਗਾਂ

ਬੁਰਗੂ ਬਰਖੁਰਦਾਰ ਖਰਾ ॥੧੦॥ ਹਕੁ ਹਲਾਲੁ ਬਖੋਰਹੁ ਖਾਣਾ ॥ ਦਿਲ ਦਰੀਆਉ ਧੋਵਹੁ ਮੈਲਾਣਾ ॥ ਪੀਰੁ

ਪਛਾਣੈ ਭਿਸਤੀ ਸੋਈ ਅਜਰਾਈਲੁ ਨ ਦੋਜ ਠਰਾ ॥੧੧॥ ਕਾਇਆ ਕਿਰਦਾਰ ਅਉਰਤ ਯਕੀਨਾ ॥ ਰੰਗ ਤਮਾਸੇ

ਮਾਣਿ ਹਕੀਨਾ ॥ ਨਾਪਾਕ ਪਾਕੁ ਕਰਿ ਹਦੂਰਿ ਹਦੀਸਾ ਸਾਬਤ ਸੂਰਤਿ ਦਸਤਾਰ ਸਿਰਾ ॥੧੨॥ ਮੁਸਲਮਾਣੁ

ਮੋਮ ਦਿਲਿ ਹੋਵੈ ॥ ਅੰਤਰ ਕੀ ਮਲੁ ਦਿਲ ਤੇ ਧੋਵੈ ॥ ਦੁਨੀਆ ਰੰਗ ਨ ਆਵੈ ਨੇੜੈ ਜਿਉ ਕੁਸਮ ਪਾਟੁ ਘਿਉ

ਪਾਕੁ ਹਰਾ ॥੧੩॥ ਜਾ ਕਉ ਮਿਹਰ ਮਿਹਰ ਮਿਹਰਵਾਨਾ ॥ ਸੋਈ ਮਰਦੁ ਮਰਦੁ ਮਰਦਾਨਾ ॥ ਸੋਈ ਸੇਖੁ ਮਸਾਇਕੁ

ਹਾਜੀ ਸੋ ਬੰਦਾ ਜਿਸੁ ਨਜਰਿ ਨਰਾ ॥੧੪॥ ਕੁਦਰਤਿ ਕਾਦਰ ਕਰਣ ਕਰੀਮਾ ॥ ਸਿਫਤਿ ਮੁਹਬਤਿ ਅਥਾਹ

ਰਹੀਮਾ ॥ ਹਕੁ ਹੁਕਮੁ ਸਚੁ ਖੁਦਾਇਆ ਬੁਝਿ ਨਾਨਕ ਬੰਦਿ ਖਲਾਸ ਤਰਾ ॥੧੫॥੩॥੧੨॥ ਮਾਰੂ ਮਹਲਾ ੫ ॥

ਪਾਰਬ੍ਰਹਮ ਸਭ ਊਚ ਬਿਰਾਜੇ ॥ ਆਪੇ ਥਾਪਿ ਉਥਾਪੇ ਸਾਜੇ ॥ ਪ੍ਰਭ ਕੀ ਸਰਣਿ ਗਹਤ ਸੁਖੁ ਪਾਈਐ ਕਿਛੁ ਭਉ ਨ

ਵਿਆਪੈ ਬਾਲ ਕਾ ॥੧॥ ਗਰਭ ਅਗਨਿ ਮਹਿ ਜਿਨਹਿ ਉਬਾਰਿਆ ॥ ਰਕਤ ਕਿਰਮ ਮਹਿ ਨਹੀ ਸੰਘਾਰਿਆ ॥

ਅਪਨਾ ਸਿਮਰਨੁ ਦੇ ਪ੍ਰਤਿਪਾਲਿਆ ਓਹੁ ਸਗਲ ਘਟਾ ਕਾ ਮਾਲਕਾ ॥੨॥ ਚਰਣ ਕਮਲ ਸਰਣਾਈ ਆਇਆ ॥

ਸਾਧਸੰਗਿ ਹੈ ਹਰਿ ਜਸੁ ਗਾਇਆ ॥ ਜਨਮ ਮਰਣ ਸਭਿ ਦੂਖ ਨਿਵਾਰੇ ਜਪਿ ਹਰਿ ਹਰਿ ਭਉ ਨਹੀ ਕਾਲ ਕਾ ॥੩॥

ਸਮਰਥ ਅਕਥ ਅਗੋਚਰ ਦੇਵਾ ॥ ਜੀਅ ਜੰਤ ਸਭਿ ਤਾ ਕੀ ਸੇਵਾ ॥ ਅੰਡਜ ਜੇਰਜ ਸੇਤਜ ਉਤਭੁਜ ਬਹੁ ਪਰਕਾਰੀ

ਪਾਲਕਾ ॥੪॥ ਤਿਸਹਿ ਪਰਾਪਤਿ ਹੋਇ ਨਿਧਾਨਾ ॥ ਰਾਮ ਨਾਮ ਰਸੁ ਅੰਤਰਿ ਮਾਨਾ ॥ ਕਰੁ ਗਹਿ ਲੀਨੇ ਅੰਧ ਕੂਪ

ਤੇ ਵਿਰਲੇ ਕੇਈ ਸਾਲਕਾ ॥੫॥ ਆਦਿ ਅੰਤਿ ਮਧਿ ਪ੍ਰਭੁ ਸੋਈ ॥ ਆਪੇ ਕਰਤਾ ਕਰੇ ਸੁ ਹੋਈ ॥ ਭ੍ਰਮੁ ਭਉ

ਮਿਟਿਆ ਸਾਧਸੰਗ ਤੇ ਦਾਲਿਦ ਨ ਕੋਈ ਘਾਲਕਾ ॥੬॥ ਊਤਮ ਬਾਣੀ ਗਾਉ ਗੁੋਪਾਲਾ ॥ ਸਾਧਸੰਗਤਿ ਕੀ

ਮੰਗਹੁ ਰਵਾਲਾ ॥ ਬਾਸਨ ਮੇਟਿ ਨਿਬਾਸਨ ਹੋਈਐ ਕਲਮਲ ਸਗਲੇ ਜਾਲਕਾ ॥੭॥ ਸੰਤਾ ਕੀ ਇਹ ਰੀਤਿ

ਨਿਰਾਲੀ ॥ ਪਾਰਬ੍ਰਹਮੁ ਕਰਿ ਦੇਖਹਿ ਨਾਲੀ ॥ ਸਾਸਿ ਸਾਸਿ ਆਰਾਧਨਿ ਹਰਿ ਹਰਿ ਕਿਉ ਸਿਮਰਤ ਕੀਜੈ ਆਲਕਾ

॥੮॥ ਜਹ ਦੇਖਾ ਤਹ ਅੰਤਰਜਾਮੀ ॥ ਨਿਮਖ ਨ ਵਿਸਰਹੁ ਪ੍ਰਭ ਮੇਰੇ ਸੁਆਮੀ ॥ ਸਿਮਰਿ ਸਿਮਰਿ ਜੀਵਹਿ ਤੇਰੇ

ਦਾਸਾ ਬਨਿ ਜਲਿ ਪੂਰਨ ਥਾਲਕਾ ॥੯॥ ਤਤੀ ਵਾਉ ਨ ਤਾ ਕਉ ਲਾਗੈ ॥ ਸਿਮਰਤ ਨਾਮੁ ਅਨਦਿਨੁ ਜਾਗੈ ॥

ਅਨਦ ਬਿਨੋਦ ਕਰੇ ਹਰਿ ਸਿਮਰਨੁ ਤਿਸੁ ਮਾਇਆ ਸੰਗਿ ਨ ਤਾਲਕਾ ॥੧੦॥ ਰੋਗ ਸੋਗ ਦੂਖ ਤਿਸੁ ਨਾਹੀ ॥

ਸਾਧਸੰਗਿ ਹਰਿ ਕੀਰਤਨੁ ਗਾਹੀ ॥ ਆਪਣਾ ਨਾਮੁ ਦੇਹਿ ਪ੍ਰਭ ਪ੍ਰੀਤਮ ਸੁਣਿ ਬੇਨੰਤੀ ਖਾਲਕਾ ॥੧੧॥ ਨਾਮ

ਰਤਨੁ ਤੇਰਾ ਹੈ ਪਿਆਰੇ ॥ ਰੰਗਿ ਰਤੇ ਤੇਰੈ ਦਾਸ ਅਪਾਰੇ ॥ ਤੇਰੈ ਰੰਗਿ ਰਤੇ ਤੁਧੁ ਜੇਹੇ ਵਿਰਲੇ ਕੇਈ ਭਾਲਕਾ

॥੧੨॥ ਤਿਨ ਕੀ ਧੂੜਿ ਮਾਂਗੈ ਮਨੁ ਮੇਰਾ ॥ ਜਿਨ ਵਿਸਰਹਿ ਨਾਹੀ ਕਾਹੂ ਬੇਰਾ ॥ ਤਿਨ ਕੈ ਸੰਗਿ ਪਰਮ ਪਦੁ

ਪਾਈ ਸਦਾ ਸੰਗੀ ਹਰਿ ਨਾਲਕਾ ॥੧੩॥ ਸਾਜਨੁ ਮੀਤੁ ਪਿਆਰਾ ਸੋਈ ॥ ਏਕੁ ਦ੍ਰਿੜਾਏ ਦੁਰਮਤਿ ਖੋਈ ॥

ਕਾਮੁ ਕ੍ਰੋਧੁ ਅਹੰਕਾਰੁ ਤਜਾਏ ਤਿਸੁ ਜਨ ਕਉ ਉਪਦੇਸੁ ਨਿਰਮਾਲਕਾ ॥੧੪॥ ਤੁਧੁ ਵਿਣੁ ਨਾਹੀ ਕੋਈ ਮੇਰਾ ॥

ਗੁਰਿ ਪਕੜਾਏ ਪ੍ਰਭ ਕੇ ਪੈਰਾ ॥ ਹਉ ਬਲਿਹਾਰੀ ਸਤਿਗੁਰ ਪੂਰੇ ਜਿਨਿ ਖੰਡਿਆ ਭਰਮੁ ਅਨਾਲਕਾ ॥੧੫॥

ਸਾਸਿ ਸਾਸਿ ਪ੍ਰਭੁ ਬਿਸਰੈ ਨਾਹੀ ॥ ਆਠ ਪਹਰ ਹਰਿ ਹਰਿ ਕਉ ਧਿਆਈ ॥ ਨਾਨਕ ਸੰਤ ਤੇਰੈ ਰੰਗਿ ਰਾਤੇ

ਤੂ ਸਮਰਥੁ ਵਡਾਲਕਾ ॥੧੬॥੪॥੧੩॥

ਮਾਰੂ ਮਹਲਾ ੫      ੴ ਸਤਿਗੁਰ ਪ੍ਰਸਾਦਿ ॥

ਚਰਨ ਕਮਲ ਹਿਰਦੈ ਨਿਤ ਧਾਰੀ ॥ ਗੁਰੁ ਪੂਰਾ ਖਿਨੁ ਖਿਨੁ ਨਮਸਕਾਰੀ ॥ ਤਨੁ ਮਨੁ ਅਰਪਿ ਧਰੀ ਸਭੁ ਆਗੈ ਜਗ

ਮਹਿ ਨਾਮੁ ਸੁਹਾਵਣਾ ॥੧॥ ਸੋ ਠਾਕੁਰੁ ਕਿਉ ਮਨਹੁ ਵਿਸਾਰੇ ॥ ਜੀਉ ਪਿੰਡੁ ਦੇ ਸਾਜਿ ਸਵਾਰੇ ॥ ਸਾਸਿ ਗਰਾਸਿ

ਸਮਾਲੇ ਕਰਤਾ ਕੀਤਾ ਅਪਣਾ ਪਾਵਣਾ ॥੨॥ ਜਾ ਤੇ ਬਿਰਥਾ ਕੋਊ ਨਾਹੀ ॥ ਆਠ ਪਹਰ ਹਰਿ ਰਖੁ ਮਨ ਮਾਹੀ ॥

ਸਾਧਸੰਗਿ ਭਜੁ ਅਚੁਤ ਸੁਆਮੀ ਦਰਗਹ ਸੋਭਾ ਪਾਵਣਾ ॥੩॥ ਚਾਰਿ ਪਦਾਰਥ ਅਸਟ ਦਸਾ ਸਿਧਿ ॥ ਨਾਮੁ

ਨਿਧਾਨੁ ਸਹਜ ਸੁਖ ਨਉ ਨਿਧਿ ॥ ਸਰਬ ਕਲਿਆਣ ਜੇ ਮਨ ਮਹਿ ਚਾਹਹਿ ਮਿਲਿ ਸਾਧੂ ਸੁਆਮੀ ਰਾਵਣਾ ॥੪॥

ਸਾਸਤ ਸਿੰਮ੍ਰਿਤਿ ਬੇਦ ਵਖਾਣੀ ॥ ਜਨਮੁ ਪਦਾਰਥੁ ਜੀਤੁ ਪਰਾਣੀ ॥ ਕਾਮੁ ਕ੍ਰੋਧੁ ਨਿੰਦਾ ਪਰਹਰੀਐ ਹਰਿ ਰਸਨਾ

ਨਾਨਕ ਗਾਵਣਾ ॥੫॥ ਜਿਸੁ ਰੂਪੁ ਨ ਰੇਖਿਆ ਕੁਲੁ ਨਹੀ ਜਾਤੀ ॥ ਪੂਰਨ ਪੂਰਿ ਰਹਿਆ ਦਿਨੁ ਰਾਤੀ ॥ ਜੋ ਜੋ ਜਪੈ

ਸੋਈ ਵਡਭਾਗੀ ਬਹੁੜਿ ਨ ਜੋਨੀ ਪਾਵਣਾ ॥੬॥ ਜਿਸ ਨੋ ਬਿਸਰੈ ਪੁਰਖੁ ਬਿਧਾਤਾ ॥ ਜਲਤਾ ਫਿਰੈ ਰਹੈ ਨਿਤ

ਤਾਤਾ ॥ ਅਕਿਰਤਘਣੈ ਕਉ ਰਖੈ ਨ ਕੋਈ ਨਰਕ ਘੋਰ ਮਹਿ ਪਾਵਣਾ ॥੭॥ ਜੀਉ ਪ੍ਰਾਣ ਤਨੁ ਧਨੁ ਜਿਨਿ

ਸਾਜਿਆ ॥ ਮਾਤ ਗਰਭ ਮਹਿ ਰਾਖਿ ਨਿਵਾਜਿਆ ॥ ਤਿਸ ਸਿਉ ਪ੍ਰੀਤਿ ਛਾਡਿ ਅਨ ਰਾਤਾ ਕਾਹੂ ਸਿਰੈ ਨ ਲਾਵਣਾ

॥੮॥ ਧਾਰਿ ਅਨੁਗ੍ਰਹੁ ਸੁਆਮੀ ਮੇਰੇ ॥ ਘਟਿ ਘਟਿ ਵਸਹਿ ਸਭਨ ਕੈ ਨੇਰੇ ॥ ਹਾਥਿ ਹਮਾਰੈ ਕਛੂਐ ਨਾਹੀ

ਜਿਸੁ ਜਣਾਇਹਿ ਤਿਸੈ ਜਣਾਵਣਾ ॥੯॥ ਜਾ ਕੈ ਮਸਤਕਿ ਧੁਰਿ ਲਿਖਿ ਪਾਇਆ ॥ ਤਿਸ ਹੀ ਪੁਰਖ ਨ ਵਿਆਪੈ

ਮਾਇਆ ॥ ਨਾਨਕ ਦਾਸ ਸਦਾ ਸਰਣਾਈ ਦੂਸਰ ਲਵੈ ਨ ਲਾਵਣਾ ॥੧੦॥ ਆਗਿਆ ਦੂਖ ਸੂਖ ਸਭਿ ਕੀਨੇ

॥ ਅੰਮ੍ਰਿਤ ਨਾਮੁ ਬਿਰਲੈ ਹੀ ਚੀਨੇ ॥ ਤਾ ਕੀ ਕੀਮਤਿ ਕਹਣੁ ਨ ਜਾਈ ਜਤ ਕਤ ਓਹੀ ਸਮਾਵਣਾ ॥੧੧॥

ਸੋਈ ਭਗਤੁ ਸੋਈ ਵਡ ਦਾਤਾ ॥ ਸੋਈ ਪੂਰਨ ਪੁਰਖੁ ਬਿਧਾਤਾ ॥ ਬਾਲ ਸਹਾਈ ਸੋਈ ਤੇਰਾ ਜੋ ਤੇਰੈ ਮਨਿ

ਭਾਵਣਾ ॥੧੨॥ ਮਿਰਤੁ ਦੂਖ ਸੂਖ ਲਿਖਿ ਪਾਏ ॥ ਤਿਲੁ ਨਹੀ ਬਧਹਿ ਘਟਹਿ ਨ ਘਟਾਏ ॥ ਸੋਈ ਹੋਇ ਜਿ

ਕਰਤੇ ਭਾਵੈ ਕਹਿ ਕੈ ਆਪੁ ਵਞਾਵਣਾ ॥੧੩॥ ਅੰਧ ਕੂਪ ਤੇ ਸੇਈ ਕਾਢੇ ॥ ਜਨਮ ਜਨਮ ਕੇ ਟੂਟੇ ਗਾਂਢੇ ॥

ਕਿਰਪਾ ਧਾਰਿ ਰਖੇ ਕਰਿ ਅਪੁਨੇ ਮਿਲਿ ਸਾਧੂ ਗੋਬਿੰਦੁ ਧਿਆਵਣਾ ॥੧੪॥ ਤੇਰੀ ਕੀਮਤਿ ਕਹਣੁ ਨ ਜਾਈ ॥

ਅਚਰਜ ਰੂਪੁ ਵਡੀ ਵਡਿਆਈ ॥ ਭਗਤਿ ਦਾਨੁ ਮੰਗੈ ਜਨੁ ਤੇਰਾ ਨਾਨਕ ਬਲਿ ਬਲਿ ਜਾਵਣਾ ॥੧੫॥੧॥

੧੪॥੨੨॥੨੪॥੨॥੧੪॥੬੨॥

ਮਾਰੂ ਵਾਰ ਮਹਲਾ ੩      ੴ ਸਤਿਗੁਰ ਪ੍ਰਸਾਦਿ ॥      ਸਲੋਕੁ ਮਃ ੧ ॥

ਵਿਣੁ ਗਾਹਕ ਗੁਣੁ ਵੇਚੀਐ ਤਉ ਗੁਣੁ ਸਹਘੋ ਜਾਇ ॥ ਗੁਣ ਕਾ ਗਾਹਕੁ ਜੇ ਮਿਲੈ ਤਉ ਗੁਣੁ ਲਾਖ ਵਿਕਾਇ ॥

ਗੁਣ ਤੇ ਗੁਣ ਮਿਲਿ ਪਾਈਐ ਜੇ ਸਤਿਗੁਰ ਮਾਹਿ ਸਮਾਇ ॥ ਮੁੋਲਿ ਅਮੁੋਲੁ ਨ ਪਾਈਐ ਵਣਜਿ ਨ ਲੀਜੈ ਹਾਟਿ ॥

ਨਾਨਕ ਪੂਰਾ ਤੋਲੁ ਹੈ ਕਬਹੁ ਨ ਹੋਵੈ ਘਾਟਿ ॥੧॥ ਮਃ ੪ ॥ ਨਾਮ ਵਿਹੂਣੇ ਭਰਮਸਹਿ ਆਵਹਿ ਜਾਵਹਿ ਨੀਤ ॥

ਇਕਿ ਬਾਂਧੇ ਇਕਿ ਢੀਲਿਆ ਇਕਿ ਸੁਖੀਏ ਹਰਿ ਪ੍ਰੀਤਿ ॥ ਨਾਨਕ ਸਚਾ ਮੰਨਿ ਲੈ ਸਚੁ ਕਰਣੀ ਸਚੁ ਰੀਤਿ ॥੨॥

ਪਉੜੀ ॥ ਗੁਰ ਤੇ ਗਿਆਨੁ ਪਾਇਆ ਅਤਿ ਖੜਗੁ ਕਰਾਰਾ ॥ ਦੂਜਾ ਭ੍ਰਮੁ ਗੜੁ ਕਟਿਆ ਮੋਹੁ ਲੋਭੁ ਅਹੰਕਾਰਾ ॥

ਹਰਿ ਕਾ ਨਾਮੁ ਮਨਿ ਵਸਿਆ ਗੁਰ ਸਬਦਿ ਵੀਚਾਰਾ ॥ ਸਚ ਸੰਜਮਿ ਮਤਿ ਊਤਮਾ ਹਰਿ ਲਗਾ ਪਿਆਰਾ ॥ ਸਭੁ

ਸਚੋ ਸਚੁ ਵਰਤਦਾ ਸਚੁ ਸਿਰਜਣਹਾਰਾ ॥੧॥ ਸਲੋਕੁ ਮਃ ੩ ॥ ਕੇਦਾਰਾ ਰਾਗਾ ਵਿਚਿ ਜਾਣੀਐ ਭਾਈ ਸਬਦੇ

ਕਰੇ ਪਿਆਰੁ ॥ ਸਤਸੰਗਤਿ ਸਿਉ ਮਿਲਦੋ ਰਹੈ ਸਚੇ ਧਰੇ ਪਿਆਰੁ ॥ ਵਿਚਹੁ ਮਲੁ ਕਟੇ ਆਪਣੀ ਕੁਲਾ ਕਾ ਕਰੇ

ਉਧਾਰੁ ॥ ਗੁਣਾ ਕੀ ਰਾਸਿ ਸੰਗ੍ਰਹੈ ਅਵਗਣ ਕਢੈ ਵਿਡਾਰਿ ॥ ਨਾਨਕ ਮਿਲਿਆ ਸੋ ਜਾਣੀਐ ਗੁਰੂ ਨ ਛੋਡੈ ਆਪਣਾ

ਦੂਜੈ ਨ ਧਰੇ ਪਿਆਰੁ ॥੧॥ ਮਃ ੪ ॥ ਸਾਗਰੁ ਦੇਖਉ ਡਰਿ ਮਰਉ ਭੈ ਤੇਰੈ ਡਰੁ ਨਾਹਿ ॥ ਗੁਰ ਕੈ ਸਬਦਿ ਸੰਤੋਖੀਆ

ਨਾਨਕ ਬਿਗਸਾ ਨਾਇ ॥੨॥ ਮਃ ੪ ॥ ਚੜਿ ਬੋਹਿਥੈ ਚਾਲਸਉ ਸਾਗਰੁ ਲਹਰੀ ਦੇਇ ॥ ਠਾਕ ਨ ਸਚੈ ਬੋਹਿਥੈ

ਜੇ ਗੁਰੁ ਧੀਰਕ ਦੇਇ ॥ ਤਿਤੁ ਦਰਿ ਜਾਇ ਉਤਾਰੀਆ ਗੁਰੁ ਦਿਸੈ ਸਾਵਧਾਨੁ ॥ ਨਾਨਕ ਨਦਰੀ ਪਾਈਐ ਦਰਗਹ

ਚਲੈ ਮਾਨੁ ॥੩॥ ਪਉੜੀ ॥ ਨਿਹਕੰਟਕ ਰਾਜੁ ਭੁੰਚਿ ਤੂ ਗੁਰਮੁਖਿ ਸਚੁ ਕਮਾਈ ॥ ਸਚੈ ਤਖਤਿ ਬੈਠਾ ਨਿਆਉ

ਕਰਿ ਸਤਸੰਗਤਿ ਮੇਲਿ ਮਿਲਾਈ ॥ ਸਚਾ ਉਪਦੇਸੁ ਹਰਿ ਜਾਪਣਾ ਹਰਿ ਸਿਉ ਬਣਿ ਆਈ ॥ ਐਥੈ ਸੁਖਦਾਤਾ

ਮਨਿ ਵਸੈ ਅੰਤਿ ਹੋਇ ਸਖਾਈ ॥ ਹਰਿ ਸਿਉ ਪ੍ਰੀਤਿ ਊਪਜੀ ਗੁਰਿ ਸੋਝੀ ਪਾਈ ॥੨॥ ਸਲੋਕੁ ਮਃ ੧ ॥ ਭੂਲੀ ਭੂਲੀ

ਮੈ ਫਿਰੀ ਪਾਧਰੁ ਕਹੈ ਨ ਕੋਇ ॥ ਪੂਛਹੁ ਜਾਇ ਸਿਆਣਿਆ ਦੁਖੁ ਕਾਟੈ ਮੇਰਾ ਕੋਇ ॥ ਸਤਿਗੁਰੁ ਸਾਚਾ ਮਨਿ ਵਸੈ

ਸਾਜਨੁ ਉਤ ਹੀ ਠਾਇ ॥ ਨਾਨਕ ਮਨੁ ਤ੍ਰਿਪਤਾਸੀਐ ਸਿਫਤੀ ਸਾਚੈ ਨਾਇ ॥੧॥ ਮਃ ੩ ॥ ਆਪੇ ਕਰਣੀ ਕਾਰ

ਆਪਿ ਆਪੇ ਕਰੇ ਰਜਾਇ ॥ ਆਪੇ ਕਿਸ ਹੀ ਬਖਸਿ ਲਏ ਆਪੇ ਕਾਰ ਕਮਾਇ ॥ ਨਾਨਕ ਚਾਨਣੁ ਗੁਰ ਮਿਲੇ ਦੁਖ

ਬਿਖੁ ਜਾਲੀ ਨਾਇ ॥੨॥ ਪਉੜੀ ॥ ਮਾਇਆ ਵੇਖਿ ਨ ਭੁਲੁ ਤੂ ਮਨਮੁਖ ਮੂਰਖਾ ॥ ਚਲਦਿਆ ਨਾਲਿ ਨ ਚਲਈ

ਸਭੁ ਝੂਠੁ ਦਰਬੁ ਲਖਾ ॥ ਅਗਿਆਨੀ ਅੰਧੁ ਨ ਬੂਝਈ ਸਿਰ ਊਪਰਿ ਜਮ ਖੜਗੁ ਕਲਖਾ ॥ ਗੁਰ ਪਰਸਾਦੀ ਉਬਰੇ

ਜਿਨ ਹਰਿ ਰਸੁ ਚਖਾ ॥ ਆਪਿ ਕਰਾਏ ਕਰੇ ਆਪਿ ਆਪੇ ਹਰਿ ਰਖਾ ॥੩॥ ਸਲੋਕੁ ਮਃ ੩ ॥ ਜਿਨਾ ਗੁਰੁ ਨਹੀ

ਭੇਟਿਆ ਭੈ ਕੀ ਨਾਹੀ ਬਿੰਦ ॥ ਆਵਣੁ ਜਾਵਣੁ ਦੁਖੁ ਘਣਾ ਕਦੇ ਨ ਚੂਕੈ ਚਿੰਦ ॥ ਕਾਪੜ ਜਿਵੈ ਪਛੋੜੀਐ ਘੜੀ

ਮੁਹਤ ਘੜੀਆਲੁ ॥ ਨਾਨਕ ਸਚੇ ਨਾਮ ਬਿਨੁ ਸਿਰਹੁ ਨ ਚੁਕੈ ਜੰਜਾਲੁ ॥੧॥ ਮਃ ੩ ॥ ਤ੍ਰਿਭਵਣ ਢੂਢੀ ਸਜਣਾ

ਹਉਮੈ ਬੁਰੀ ਜਗਤਿ ॥ ਨਾ ਝੁਰੁ ਹੀਅੜੇ ਸਚੁ ਚਉ ਨਾਨਕ ਸਚੋ ਸਚੁ ॥੨॥ ਪਉੜੀ ॥ ਗੁਰਮੁਖਿ ਆਪੇ

ਬਖਸਿਓਨੁ ਹਰਿ ਨਾਮਿ ਸਮਾਣੇ ॥ ਆਪੇ ਭਗਤੀ ਲਾਇਓਨੁ ਗੁਰ ਸਬਦਿ ਨੀਸਾਣੇ ॥ ਸਨਮੁਖ ਸਦਾ ਸੋਹਣੇ

ਸਚੈ ਦਰਿ ਜਾਣੇ ॥ ਐਥੈ ਓਥੈ ਮੁਕਤਿ ਹੈ ਜਿਨ ਰਾਮ ਪਛਾਣੇ ॥ ਧੰਨੁ ਧੰਨੁ ਸੇ ਜਨ ਜਿਨ ਹਰਿ ਸੇਵਿਆ ਤਿਨ ਹਉ

ਕੁਰਬਾਣੇ ॥੪॥ ਸਲੋਕੁ ਮਃ ੧ ॥ ਮਹਲ ਕੁਚਜੀ ਮੜਵੜੀ ਕਾਲੀ ਮਨਹੁ ਕਸੁਧ ॥ ਜੇ ਗੁਣ ਹੋਵਨਿ ਤਾ ਪਿਰੁ

ਰਵੈ ਨਾਨਕ ਅਵਗੁਣ ਮੁੰਧ ॥੧॥ ਮਃ ੧ ॥ ਸਾਚੁ ਸੀਲ ਸਚੁ ਸੰਜਮੀ ਸਾ ਪੂਰੀ ਪਰਵਾਰਿ ॥ ਨਾਨਕ ਅਹਿਨਿਸਿ

ਸਦਾ ਭਲੀ ਪਿਰ ਕੈ ਹੇਤਿ ਪਿਆਰਿ ॥੨॥ ਪਉੜੀ ॥ ਆਪਣਾ ਆਪੁ ਪਛਾਣਿਆ ਨਾਮੁ ਨਿਧਾਨੁ ਪਾਇਆ ॥

ਕਿਰਪਾ ਕਰਿ ਕੈ ਆਪਣੀ ਗੁਰ ਸਬਦਿ ਮਿਲਾਇਆ ॥ ਗੁਰ ਕੀ ਬਾਣੀ ਨਿਰਮਲੀ ਹਰਿ ਰਸੁ ਪੀਆਇਆ ॥

ਹਰਿ ਰਸੁ ਜਿਨੀ ਚਾਖਿਆ ਅਨ ਰਸ ਠਾਕਿ ਰਹਾਇਆ ॥ ਹਰਿ ਰਸੁ ਪੀ ਸਦਾ ਤ੍ਰਿਪਤਿ ਭਏ ਫਿਰਿ ਤ੍ਰਿਸਨਾ ਭੁਖ

ਗਵਾਇਆ ॥੫॥ ਸਲੋਕੁ ਮਃ ੩ ॥ ਪਿਰ ਖੁਸੀਏ ਧਨ ਰਾਵੀਏ ਧਨ ਉਰਿ ਨਾਮੁ ਸੀਗਾਰੁ ॥ ਨਾਨਕ ਧਨ

ਆਗੈ ਖੜੀ ਸੋਭਾਵੰਤੀ ਨਾਰਿ ॥੧॥ ਮਃ ੧ ॥ ਸਸੁਰੈ ਪੇਈਐ ਕੰਤ ਕੀ ਕੰਤੁ ਅਗੰਮੁ ਅਥਾਹੁ ॥ ਨਾਨਕ ਧੰਨੁ

ਸੁੋਹਾਗਣੀ ਜੋ ਭਾਵਹਿ ਵੇਪਰਵਾਹ ॥੨॥ ਪਉੜੀ ॥ ਤਖਤਿ ਰਾਜਾ ਸੋ ਬਹੈ ਜਿ ਤਖਤੈ ਲਾਇਕ ਹੋਈ ॥ ਜਿਨੀ

ਸਚੁ ਪਛਾਣਿਆ ਸਚੁ ਰਾਜੇ ਸੇਈ ॥ ਏਹਿ ਭੂਪਤਿ ਰਾਜੇ ਨ ਆਖੀਅਹਿ ਦੂਜੈ ਭਾਇ ਦੁਖੁ ਹੋਈ ॥ ਕੀਤਾ ਕਿਆ

ਸਾਲਾਹੀਐ ਜਿਸੁ ਜਾਦੇ ਬਿਲਮ ਨ ਹੋਈ ॥ ਨਿਹਚਲੁ ਸਚਾ ਏਕੁ ਹੈ ਗੁਰਮੁਖਿ ਬੂਝੈ ਸੁ ਨਿਹਚਲੁ ਹੋਈ ॥੬॥

ਸਲੋਕੁ ਮਃ ੩ ॥ ਸਭਨਾ ਕਾ ਪਿਰੁ ਏਕੁ ਹੈ ਪਿਰ ਬਿਨੁ ਖਾਲੀ ਨਾਹਿ ॥ ਨਾਨਕ ਸੇ ਸੋਹਾਗਣੀ ਜਿ ਸਤਿਗੁਰ ਮਾਹਿ

ਸਮਾਹਿ ॥੧॥ ਮਃ ੩ ॥ ਮਨ ਕੇ ਅਧਿਕ ਤਰੰਗ ਕਿਉ ਦਰਿ ਸਾਹਿਬ ਛੁਟੀਐ ॥ ਜੇ ਰਾਚੈ ਸਚ ਰੰਗਿ ਗੂੜੈ ਰੰਗਿ

ਅਪਾਰ ਕੈ ॥ ਨਾਨਕ ਗੁਰ ਪਰਸਾਦੀ ਛੁਟੀਐ ਜੇ ਚਿਤੁ ਲਗੈ ਸਚਿ ॥੨॥ ਪਉੜੀ ॥ ਹਰਿ ਕਾ ਨਾਮੁ ਅਮੋਲੁ ਹੈ

ਕਿਉ ਕੀਮਤਿ ਕੀਜੈ ॥ ਆਪੇ ਸ੍ਰਿਸਟਿ ਸਭ ਸਾਜੀਅਨੁ ਆਪੇ ਵਰਤੀਜੈ ॥ ਗੁਰਮੁਖਿ ਸਦਾ ਸਲਾਹੀਐ ਸਚੁ

ਕੀਮਤਿ ਕੀਜੈ ॥ ਗੁਰ ਸਬਦੀ ਕਮਲੁ ਬਿਗਾਸਿਆ ਇਵ ਹਰਿ ਰਸੁ ਪੀਜੈ ॥ ਆਵਣ ਜਾਣਾ ਠਾਕਿਆ ਸੁਖਿ ਸਹਜਿ

ਸਵੀਜੈ ॥੭॥ ਸਲੋਕੁ ਮਃ ੧ ॥ ਨਾ ਮੈਲਾ ਨਾ ਧੁੰਧਲਾ ਨਾ ਭਗਵਾ ਨਾ ਕਚੁ ॥ ਨਾਨਕ ਲਾਲੋ ਲਾਲੁ ਹੈ ਸਚੈ ਰਤਾ

ਸਚੁ ॥੧॥ ਮਃ ੩ ॥ ਸਹਜਿ ਵਣਸਪਤਿ ਫੁਲੁ ਫਲੁ ਭਵਰੁ ਵਸੈ ਭੈ ਖੰਡਿ ॥ ਨਾਨਕ ਤਰਵਰੁ ਏਕੁ ਹੈ ਏਕੋ ਫੁਲੁ

ਭਿਰੰਗੁ ॥੨॥ ਪਉੜੀ ॥ ਜੋ ਜਨ ਲੂਝਹਿ ਮਨੈ ਸਿਉ ਸੇ ਸੂਰੇ ਪਰਧਾਨਾ ॥ ਹਰਿ ਸੇਤੀ ਸਦਾ ਮਿਲਿ ਰਹੇ ਜਿਨੀ ਆਪੁ

ਪਛਾਨਾ ॥ ਗਿਆਨੀਆ ਕਾ ਇਹੁ ਮਹਤੁ ਹੈ ਮਨ ਮਾਹਿ ਸਮਾਨਾ ॥ ਹਰਿ ਜੀਉ ਕਾ ਮਹਲੁ ਪਾਇਆ ਸਚੁ ਲਾਇ

ਧਿਆਨਾ ॥ ਜਿਨ ਗੁਰ ਪਰਸਾਦੀ ਮਨੁ ਜੀਤਿਆ ਜਗੁ ਤਿਨਹਿ ਜਿਤਾਨਾ ॥੮॥ ਸਲੋਕੁ ਮਃ ੩ ॥ ਜੋਗੀ ਹੋਵਾ ਜਗਿ

ਭਵਾ ਘਰਿ ਘਰਿ ਭੀਖਿਆ ਲੇਉ ॥ ਦਰਗਹ ਲੇਖਾ ਮੰਗੀਐ ਕਿਸੁ ਕਿਸੁ ਉਤਰੁ ਦੇਉ ॥ ਭਿਖਿਆ ਨਾਮੁ ਸੰਤੋਖੁ ਮੜੀ

ਸਦਾ ਸਚੁ ਹੈ ਨਾਲਿ ॥ ਭੇਖੀ ਹਾਥ ਨ ਲਧੀਆ ਸਭ ਬਧੀ ਜਮਕਾਲਿ ॥ ਨਾਨਕ ਗਲਾ ਝੂਠੀਆ ਸਚਾ ਨਾਮੁ

ਸਮਾਲਿ ॥੧॥ ਮਃ ੩ ॥ ਜਿਤੁ ਦਰਿ ਲੇਖਾ ਮੰਗੀਐ ਸੋ ਦਰੁ ਸੇਵਿਹੁ ਨ ਕੋਇ ॥ ਐਸਾ ਸਤਿਗੁਰੁ ਲੋੜਿ ਲਹੁ ਜਿਸੁ

ਜੇਵਡੁ ਅਵਰੁ ਨ ਕੋਇ ॥ ਤਿਸੁ ਸਰਣਾਈ ਛੂਟੀਐ ਲੇਖਾ ਮੰਗੈ ਨ ਕੋਇ ॥ ਸਚੁ ਦ੍ਰਿੜਾਏ ਸਚੁ ਦ੍ਰਿੜੁ ਸਚਾ ਓਹੁ

ਸਬਦੁ ਦੇਇ ॥ ਹਿਰਦੈ ਜਿਸ ਦੈ ਸਚੁ ਹੈ ਤਨੁ ਮਨੁ ਭੀ ਸਚਾ ਹੋਇ ॥ ਨਾਨਕ ਸਚੈ ਹੁਕਮਿ ਮੰਨਿਐ ਸਚੀ ਵਡਿਆਈ

ਦੇਇ ॥ ਸਚੇ ਮਾਹਿ ਸਮਾਵਸੀ ਜਿਸ ਨੋ ਨਦਰਿ ਕਰੇਇ ॥੨॥ ਪਉੜੀ ॥ ਸੂਰੇ ਏਹਿ ਨ ਆਖੀਅਹਿ ਅਹੰਕਾਰਿ

ਮਰਹਿ ਦੁਖੁ ਪਾਵਹਿ ॥ ਅੰਧੇ ਆਪੁ ਨ ਪਛਾਣਨੀ ਦੂਜੈ ਪਚਿ ਜਾਵਹਿ ॥ ਅਤਿ ਕਰੋਧ ਸਿਉ ਲੂਝਦੇ ਅਗੈ ਪਿਛੈ ਦੁਖੁ

ਪਾਵਹਿ ॥ ਹਰਿ ਜੀਉ ਅਹੰਕਾਰੁ ਨ ਭਾਵਈ ਵੇਦ ਕੂਕਿ ਸੁਣਾਵਹਿ ॥ ਅਹੰਕਾਰਿ ਮੁਏ ਸੇ ਵਿਗਤੀ ਗਏ ਮਰਿ ਜਨਮਹਿ

ਫਿਰਿ ਆਵਹਿ ॥੯॥ ਸਲੋਕੁ ਮਃ ੩ ॥ ਕਾਗਉ ਹੋਇ ਨ ਊਜਲਾ ਲੋਹੇ ਨਾਵ ਨ ਪਾਰੁ ॥ ਪਿਰਮ ਪਦਾਰਥੁ ਮੰਨਿ ਲੈ

ਧੰਨੁ ਸਵਾਰਣਹਾਰੁ ॥ ਹੁਕਮੁ ਪਛਾਣੈ ਊਜਲਾ ਸਿਰਿ ਕਾਸਟ ਲੋਹਾ ਪਾਰਿ ॥ ਤ੍ਰਿਸਨਾ ਛੋਡੈ ਭੈ ਵਸੈ ਨਾਨਕ ਕਰਣੀ

ਸਾਰੁ ॥੧॥ ਮਃ ੩ ॥ ਮਾਰੂ ਮਾਰਣ ਜੋ ਗਏ ਮਾਰਿ ਨ ਸਕਹਿ ਗਵਾਰ ॥ ਨਾਨਕ ਜੇ ਇਹੁ ਮਾਰੀਐ ਗੁਰ ਸਬਦੀ

ਵੀਚਾਰਿ ॥ ਏਹੁ ਮਨੁ ਮਾਰਿਆ ਨਾ ਮਰੈ ਜੇ ਲੋਚੈ ਸਭੁ ਕੋਇ ॥ ਨਾਨਕ ਮਨ ਹੀ ਕਉ ਮਨੁ ਮਾਰਸੀ ਜੇ ਸਤਿਗੁਰੁ ਭੇਟੈ

ਸੋਇ ॥੨॥ ਪਉੜੀ ॥ ਦੋਵੈ ਤਰਫਾ ਉਪਾਈਓਨੁ ਵਿਚਿ ਸਕਤਿ ਸਿਵ ਵਾਸਾ ॥ ਸਕਤੀ ਕਿਨੈ ਨ ਪਾਇਓ ਫਿਰਿ

ਜਨਮਿ ਬਿਨਾਸਾ ॥ ਗੁਰਿ ਸੇਵਿਐ ਸਾਤਿ ਪਾਈਐ ਜਪਿ ਸਾਸ ਗਿਰਾਸਾ ॥ ਸਿਮ੍ਰਿਤਿ ਸਾਸਤ ਸੋਧਿ ਦੇਖੁ ਊਤਮ ਹਰਿ

ਦਾਸਾ ॥ ਨਾਨਕ ਨਾਮ ਬਿਨਾ ਕੋ ਥਿਰੁ ਨਹੀ ਨਾਮੇ ਬਲਿ ਜਾਸਾ ॥੧੦॥ ਸਲੋਕੁ ਮਃ ੩ ॥ ਹੋਵਾ ਪੰਡਿਤੁ ਜੋਤਕੀ

ਵੇਦ ਪੜਾ ਮੁਖਿ ਚਾਰਿ ॥ ਨਵ ਖੰਡ ਮਧੇ ਪੂਜੀਆ ਅਪਣੈ ਚਜਿ ਵੀਚਾਰਿ ॥ ਮਤੁ ਸਚਾ ਅਖਰੁ ਭੁਲਿ ਜਾਇ ਚਉਕੈ

ਭਿਟੈ ਨ ਕੋਇ ॥ ਝੂਠੇ ਚਉਕੇ ਨਾਨਕਾ ਸਚਾ ਏਕੋ ਸੋਇ ॥੧॥ ਮਃ ੩ ॥ ਆਪਿ ਉਪਾਏ ਕਰੇ ਆਪਿ ਆਪੇ ਨਦਰਿ

ਕਰੇਇ ॥ ਆਪੇ ਦੇ ਵਡਿਆਈਆ ਕਹੁ ਨਾਨਕ ਸਚਾ ਸੋਇ ॥੨॥ ਪਉੜੀ ॥ ਕੰਟਕੁ ਕਾਲੁ ਏਕੁ ਹੈ ਹੋਰੁ ਕੰਟਕੁ ਨ

ਸੂਝੈ ॥ ਅਫਰਿਓ ਜਗ ਮਹਿ ਵਰਤਦਾ ਪਾਪੀ ਸਿਉ ਲੂਝੈ ॥ ਗੁਰ ਸਬਦੀ ਹਰਿ ਭੇਦੀਐ ਹਰਿ ਜਪਿ ਹਰਿ ਬੂਝੈ ॥ ਸੋ

ਹਰਿ ਸਰਣਾਈ ਛੁਟੀਐ ਜੋ ਮਨ ਸਿਉ ਜੂਝੈ ॥ ਮਨਿ ਵੀਚਾਰਿ ਹਰਿ ਜਪੁ ਕਰੇ ਹਰਿ ਦਰਗਹ ਸੀਝੈ ॥੧੧॥

ਸਲੋਕੁ ਮਃ ੧ ॥ ਹੁਕਮਿ ਰਜਾਈ ਸਾਖਤੀ ਦਰਗਹ ਸਚੁ ਕਬੂਲੁ ॥ ਸਾਹਿਬੁ ਲੇਖਾ ਮੰਗਸੀ ਦੁਨੀਆ ਦੇਖਿ ਨ ਭੂਲੁ ॥

ਦਿਲ ਦਰਵਾਨੀ ਜੋ ਕਰੇ ਦਰਵੇਸੀ ਦਿਲੁ ਰਾਸਿ ॥ ਇਸਕ ਮੁਹਬਤਿ ਨਾਨਕਾ ਲੇਖਾ ਕਰਤੇ ਪਾਸਿ ॥੧॥ ਮਃ ੧ ॥

ਅਲਗਉ ਜੋਇ ਮਧੂਕੜਉ ਸਾਰੰਗਪਾਣਿ ਸਬਾਇ ॥ ਹੀਰੈ ਹੀਰਾ ਬੇਧਿਆ ਨਾਨਕ ਕੰਠਿ ਸੁਭਾਇ ॥੨॥ ਪਉੜੀ ॥

ਮਨਮੁਖ ਕਾਲੁ ਵਿਆਪਦਾ ਮੋਹਿ ਮਾਇਆ ਲਾਗੇ ॥ ਖਿਨ ਮਹਿ ਮਾਰਿ ਪਛਾੜਸੀ ਭਾਇ ਦੂਜੈ ਠਾਗੇ ॥ ਫਿਰਿ ਵੇਲਾ

ਹਥਿ ਨ ਆਵਈ ਜਮ ਕਾ ਡੰਡੁ ਲਾਗੇ ॥ ਤਿਨ ਜਮ ਡੰਡੁ ਨ ਲਗਈ ਜੋ ਹਰਿ ਲਿਵ ਜਾਗੇ ॥ ਸਭ ਤੇਰੀ ਤੁਧੁ ਛਡਾਵਣੀ

ਸਭ ਤੁਧੈ ਲਾਗੇ ॥੧੨॥ ਸਲੋਕੁ ਮਃ ੧ ॥ ਸਰਬੇ ਜੋਇ ਅਗਛਮੀ ਦੂਖੁ ਘਨੇਰੋ ਆਥਿ ॥ ਕਾਲਰੁ ਲਾਦਸਿ ਸਰੁ

ਲਾਘਣਉ ਲਾਭੁ ਨ ਪੂੰਜੀ ਸਾਥਿ ॥੧॥ ਮਃ ੧ ॥ ਪੂੰਜੀ ਸਾਚਉ ਨਾਮੁ ਤੂ ਅਖੁਟਉ ਦਰਬੁ ਅਪਾਰੁ ॥ ਨਾਨਕ ਵਖਰੁ

ਨਿਰਮਲਉ ਧੰਨੁ ਸਾਹੁ ਵਾਪਾਰੁ ॥੨॥ ਮਃ ੧ ॥ ਪੂਰਬ ਪ੍ਰੀਤਿ ਪਿਰਾਣਿ ਲੈ ਮੋਟਉ ਠਾਕੁਰੁ ਮਾਣਿ ॥ ਮਾਥੈ ਊਭੈ ਜਮੁ

ਮਾਰਸੀ ਨਾਨਕ ਮੇਲਣੁ ਨਾਮਿ ॥੩॥ ਪਉੜੀ ॥ ਆਪੇ ਪਿੰਡੁ ਸਵਾਰਿਓਨੁ ਵਿਚਿ ਨਵ ਨਿਧਿ ਨਾਮੁ ॥ ਇਕਿ ਆਪੇ

ਭਰਮਿ ਭੁਲਾਇਅਨੁ ਤਿਨ ਨਿਹਫਲ ਕਾਮੁ ॥ ਇਕਨੀ ਗੁਰਮੁਖਿ ਬੁਝਿਆ ਹਰਿ ਆਤਮ ਰਾਮੁ ॥ ਇਕਨੀ ਸੁਣਿ ਕੈ

ਮੰਨਿਆ ਹਰਿ ਊਤਮ ਕਾਮੁ ॥ ਅੰਤਰਿ ਹਰਿ ਰੰਗੁ ਉਪਜਿਆ ਗਾਇਆ ਹਰਿ ਗੁਣ ਨਾਮੁ ॥੧੩॥ ਸਲੋਕੁ ਮਃ ੧ ॥

ਭੋਲਤਣਿ ਭੈ ਮਨਿ ਵਸੈ ਹੇਕੈ ਪਾਧਰ ਹੀਡੁ ॥ ਅਤਿ ਡਾਹਪਣਿ ਦੁਖੁ ਘਣੋ ਤੀਨੇ ਥਾਵ ਭਰੀਡੁ ॥੧॥ ਮਃ ੧ ॥ ਮਾਂਦਲੁ

ਬੇਦਿ ਸਿ ਬਾਜਣੋ ਘਣੋ ਧੜੀਐ ਜੋਇ ॥ ਨਾਨਕ ਨਾਮੁ ਸਮਾਲਿ ਤੂ ਬੀਜਉ ਅਵਰੁ ਨ ਕੋਇ ॥੨॥ ਮਃ ੧ ॥ ਸਾਗਰੁ

ਗੁਣੀ ਅਥਾਹੁ ਕਿਨਿ ਹਾਥਾਲਾ ਦੇਖੀਐ ॥ ਵਡਾ ਵੇਪਰਵਾਹੁ ਸਤਿਗੁਰੁ ਮਿਲੈ ਤ ਪਾਰਿ ਪਵਾ ॥ ਮਝ ਭਰਿ ਦੁਖ ਬਦੁਖ

॥ ਨਾਨਕ ਸਚੇ ਨਾਮ ਬਿਨੁ ਕਿਸੈ ਨ ਲਥੀ ਭੁਖ ॥੩॥ ਪਉੜੀ ॥ ਜਿਨੀ ਅੰਦਰੁ ਭਾਲਿਆ ਗੁਰ ਸਬਦਿ ਸੁਹਾਵੈ ॥

ਜੋ ਇਛਨਿ ਸੋ ਪਾਇਦੇ ਹਰਿ ਨਾਮੁ ਧਿਆਵੈ ॥ ਜਿਸ ਨੋ ਕ੍ਰਿਪਾ ਕਰੇ ਤਿਸੁ ਗੁਰੁ ਮਿਲੈ ਸੋ ਹਰਿ ਗੁਣ ਗਾਵੈ ॥

ਧਰਮ ਰਾਇ ਤਿਨ ਕਾ ਮਿਤੁ ਹੈ ਜਮ ਮਗਿ ਨ ਪਾਵੈ ॥ ਹਰਿ ਨਾਮੁ ਧਿਆਵਹਿ ਦਿਨਸੁ ਰਾਤਿ ਹਰਿ ਨਾਮਿ ਸਮਾਵੈ

॥੧੪॥ ਸਲੋਕੁ ਮਃ ੧ ॥ ਸੁਣੀਐ ਏਕੁ ਵਖਾਣੀਐ ਸੁਰਗਿ ਮਿਰਤਿ ਪਇਆਲਿ ॥ ਹੁਕਮੁ ਨ ਜਾਈ ਮੇਟਿਆ ਜੋ

ਲਿਖਿਆ ਸੋ ਨਾਲਿ ॥ ਕਉਣੁ ਮੂਆ ਕਉਣੁ ਮਾਰਸੀ ਕਉਣੁ ਆਵੈ ਕਉਣੁ ਜਾਇ ॥ ਕਉਣੁ ਰਹਸੀ ਨਾਨਕਾ ਕਿਸ ਕੀ

ਸੁਰਤਿ ਸਮਾਇ ॥੧॥ ਮਃ ੧ ॥ ਹਉ ਮੁਆ ਮੈ ਮਾਰਿਆ ਪਉਣੁ ਵਹੈ ਦਰੀਆਉ ॥ ਤ੍ਰਿਸਨਾ ਥਕੀ ਨਾਨਕਾ ਜਾ ਮਨੁ

ਰਤਾ ਨਾਇ ॥ ਲੋਇਣ ਰਤੇ ਲੋਇਣੀ ਕੰਨੀ ਸੁਰਤਿ ਸਮਾਇ ॥ ਜੀਭ ਰਸਾਇਣਿ ਚੂਨੜੀ ਰਤੀ ਲਾਲ ਲਵਾਇ ॥

ਅੰਦਰੁ ਮੁਸਕਿ ਝਕੋਲਿਆ ਕੀਮਤਿ ਕਹੀ ਨ ਜਾਇ ॥੨॥ ਪਉੜੀ ॥ ਇਸੁ ਜੁਗ ਮਹਿ ਨਾਮੁ ਨਿਧਾਨੁ ਹੈ ਨਾਮੋ ਨਾਲਿ

ਚਲੈ ॥ ਏਹੁ ਅਖੁਟੁ ਕਦੇ ਨ ਨਿਖੁਟਈ ਖਾਇ ਖਰਚਿਉ ਪਲੈ ॥ ਹਰਿ ਜਨ ਨੇੜਿ ਨ ਆਵਈ ਜਮਕੰਕਰ ਜਮਕਲੈ ॥

ਸੇ ਸਾਹ ਸਚੇ ਵਣਜਾਰਿਆ ਜਿਨ ਹਰਿ ਧਨੁ ਪਲੈ ॥ ਹਰਿ ਕਿਰਪਾ ਤੇ ਹਰਿ ਪਾਈਐ ਜਾ ਆਪਿ ਹਰਿ ਘਲੈ ॥੧੫॥

ਸਲੋਕੁ ਮਃ ੩ ॥ ਮਨਮੁਖ ਵਾਪਾਰੈ ਸਾਰ ਨ ਜਾਣਨੀ ਬਿਖੁ ਵਿਹਾਝਹਿ ਬਿਖੁ ਸੰਗ੍ਰਹਹਿ ਬਿਖ ਸਿਉ ਧਰਹਿ ਪਿਆਰੁ

॥ ਬਾਹਰਹੁ ਪੰਡਿਤ ਸਦਾਇਦੇ ਮਨਹੁ ਮੂਰਖ ਗਾਵਾਰ ॥ ਹਰਿ ਸਿਉ ਚਿਤੁ ਨ ਲਾਇਨੀ ਵਾਦੀ ਧਰਨਿ ਪਿਆਰੁ ॥

ਵਾਦਾ ਕੀਆ ਕਰਨਿ ਕਹਾਣੀਆ ਕੂੜੁ ਬੋਲਿ ਕਰਹਿ ਆਹਾਰੁ ॥ ਜਗ ਮਹਿ ਰਾਮ ਨਾਮੁ ਹਰਿ ਨਿਰਮਲਾ ਹੋਰੁ ਮੈਲਾ

ਸਭੁ ਆਕਾਰੁ ॥ ਨਾਨਕ ਨਾਮੁ ਨ ਚੇਤਨੀ ਹੋਇ ਮੈਲੇ ਮਰਹਿ ਗਵਾਰ ॥੧॥ ਮਃ ੩ ॥ ਦੁਖੁ ਲਗਾ ਬਿਨੁ ਸੇਵਿਐ

ਹੁਕਮੁ ਮੰਨੇ ਦੁਖੁ ਜਾਇ ॥ ਆਪੇ ਦਾਤਾ ਸੁਖੈ ਦਾ ਆਪੇ ਦੇਇ ਸਜਾਇ ॥ ਨਾਨਕ ਏਵੈ ਜਾਣੀਐ ਸਭੁ ਕਿਛੁ ਤਿਸੈ

ਰਜਾਇ ॥੨॥ ਪਉੜੀ ॥ ਹਰਿ ਨਾਮ ਬਿਨਾ ਜਗਤੁ ਹੈ ਨਿਰਧਨੁ ਬਿਨੁ ਨਾਵੈ ਤ੍ਰਿਪਤਿ ਨਾਹੀ ॥ ਦੂਜੈ ਭਰਮਿ ਭੁਲਾਇਆ

ਹਉਮੈ ਦੁਖੁ ਪਾਹੀ ॥ ਬਿਨੁ ਕਰਮਾ ਕਿਛੂ ਨ ਪਾਈਐ ਜੇ ਬਹੁਤੁ ਲੋਚਾਹੀ ॥ ਆਵੈ ਜਾਇ ਜੰਮੈ ਮਰੈ ਗੁਰ ਸਬਦਿ

ਛੁਟਾਹੀ ॥ ਆਪਿ ਕਰੈ ਕਿਸੁ ਆਖੀਐ ਦੂਜਾ ਕੋ ਨਾਹੀ ॥੧੬॥ ਸਲੋਕੁ ਮਃ ੩ ॥ ਇਸੁ ਜਗ ਮਹਿ ਸੰਤੀ ਧਨੁ ਖਟਿਆ

ਜਿਨਾ ਸਤਿਗੁਰੁ ਮਿਲਿਆ ਪ੍ਰਭੁ ਆਇ ॥ ਸਤਿਗੁਰਿ ਸਚੁ ਦ੍ਰਿੜਾਇਆ ਇਸੁ ਧਨ ਕੀ ਕੀਮਤਿ ਕਹੀ ਨ ਜਾਇ ॥

ਇਤੁ ਧਨਿ ਪਾਇਐ ਭੁਖ ਲਥੀ ਸੁਖੁ ਵਸਿਆ ਮਨਿ ਆਇ ॥ ਜਿੰਨਾੑ ਕਉ ਧੁਰਿ ਲਿਖਿਆ ਤਿਨੀ ਪਾਇਆ ਆਇ ॥

ਮਨਮੁਖੁ ਜਗਤੁ ਨਿਰਧਨੁ ਹੈ ਮਾਇਆ ਨੋ ਬਿਲਲਾਇ ॥ ਅਨਦਿਨੁ ਫਿਰਦਾ ਸਦਾ ਰਹੈ ਭੁਖ ਨ ਕਦੇ ਜਾਇ ॥ ਸਾਂਤਿ

ਨ ਕਦੇ ਆਵਈ ਨਹ ਸੁਖੁ ਵਸੈ ਮਨਿ ਆਇ ॥ ਸਦਾ ਚਿੰਤ ਚਿਤਵਦਾ ਰਹੈ ਸਹਸਾ ਕਦੇ ਨ ਜਾਇ ॥ ਨਾਨਕ ਵਿਣੁ

ਸਤਿਗੁਰ ਮਤਿ ਭਵੀ ਸਤਿਗੁਰ ਨੋ ਮਿਲੈ ਤਾ ਸਬਦੁ ਕਮਾਇ ॥ ਸਦਾ ਸਦਾ ਸੁਖ ਮਹਿ ਰਹੈ ਸਚੇ ਮਾਹਿ ਸਮਾਇ

॥੧॥ ਮਃ ੩ ॥ ਜਿਨਿ ਉਪਾਈ ਮੇਦਨੀ ਸੋਈ ਸਾਰ ਕਰੇਇ ॥ ਏਕੋ ਸਿਮਰਹੁ ਭਾਇਰਹੁ ਤਿਸੁ ਬਿਨੁ ਅਵਰੁ ਨ ਕੋਇ

॥ ਖਾਣਾ ਸਬਦੁ ਚੰਗਿਆਈਆ ਜਿਤੁ ਖਾਧੈ ਸਦਾ ਤ੍ਰਿਪਤਿ ਹੋਇ ॥ ਪੈਨਣੁ ਸਿਫਤਿ ਸਨਾਇ ਹੈ ਸਦਾ ਸਦਾ ਓਹੁ

ਊਜਲਾ ਮੈਲਾ ਕਦੇ ਨ ਹੋਇ ॥ ਸਹਜੇ ਸਚੁ ਧਨੁ ਖਟਿਆ ਥੋੜਾ ਕਦੇ ਨ ਹੋਇ ॥ ਦੇਹੀ ਨੋ ਸਬਦੁ ਸੀਗਾਰੁ ਹੈ ਜਿਤੁ

ਸਦਾ ਸਦਾ ਸੁਖੁ ਹੋਇ ॥ ਨਾਨਕ ਗੁਰਮੁਖਿ ਬੁਝੀਐ ਜਿਸ ਨੋ ਆਪਿ ਵਿਖਾਲੇ ਸੋਇ ॥੨॥ ਪਉੜੀ ॥ ਅੰਤਰਿ ਜਪੁ

ਤਪੁ ਸੰਜਮੋ ਗੁਰ ਸਬਦੀ ਜਾਪੈ ॥ ਹਰਿ ਹਰਿ ਨਾਮੁ ਧਿਆਈਐ ਹਉਮੈ ਅਗਿਆਨੁ ਗਵਾਪੈ ॥ ਅੰਦਰੁ ਅੰਮ੍ਰਿਤਿ

ਭਰਪੂਰੁ ਹੈ ਚਾਖਿਆ ਸਾਦੁ ਜਾਪੈ ॥ ਜਿਨ ਚਾਖਿਆ ਸੇ ਨਿਰਭਉ ਭਏ ਸੇ ਹਰਿ ਰਸਿ ਧ੍ਰਾਪੈ ॥ ਹਰਿ ਕਿਰਪਾ ਧਾਰਿ

ਪੀਆਇਆ ਫਿਰਿ ਕਾਲੁ ਨ ਵਿਆਪੈ ॥੧੭॥ ਸਲੋਕੁ ਮਃ ੩ ॥ ਲੋਕੁ ਅਵਗਣਾ ਕੀ ਬੰਨੈੑ ਗੰਠੜੀ ਗੁਣ ਨ ਵਿਹਾਝੈ

ਕੋਇ ॥ ਗੁਣ ਕਾ ਗਾਹਕੁ ਨਾਨਕਾ ਵਿਰਲਾ ਕੋਈ ਹੋਇ ॥ ਗੁਰ ਪਰਸਾਦੀ ਗੁਣ ਪਾਈਅਨਿੑ ਜਿਸ ਨੋ ਨਦਰਿ ਕਰੇਇ

॥੧॥ ਮਃ ੩ ॥ ਗੁਣ ਅਵਗੁਣ ਸਮਾਨਿ ਹਹਿ ਜਿ ਆਪਿ ਕੀਤੇ ਕਰਤਾਰਿ ॥ ਨਾਨਕ ਹੁਕਮਿ ਮੰਨਿਐ ਸੁਖੁ ਪਾਈਐ

ਗੁਰ ਸਬਦੀ ਵੀਚਾਰਿ ॥੨॥ ਪਉੜੀ ॥ ਅੰਦਰਿ ਰਾਜਾ ਤਖਤੁ ਹੈ ਆਪੇ ਕਰੇ ਨਿਆਉ ॥ ਗੁਰ ਸਬਦੀ ਦਰੁ ਜਾਣੀਐ

ਅੰਦਰਿ ਮਹਲੁ ਅਸਰਾਉ ॥ ਖਰੇ ਪਰਖਿ ਖਜਾਨੈ ਪਾਈਅਨਿ ਖੋਟਿਆ ਨਾਹੀ ਥਾਉ ॥ ਸਭੁ ਸਚੋ ਸਚੁ ਵਰਤਦਾ

ਸਦਾ ਸਚੁ ਨਿਆਉ ॥ ਅੰਮ੍ਰਿਤ ਕਾ ਰਸੁ ਆਇਆ ਮਨਿ ਵਸਿਆ ਨਾਉ ॥੧੮॥ ਸਲੋਕ ਮਃ ੧ ॥ ਹਉ ਮੈ ਕਰੀ

ਤਾਂ ਤੂ ਨਾਹੀ ਤੂ ਹੋਵਹਿ ਹਉ ਨਾਹਿ ॥ ਬੂਝਹੁ ਗਿਆਨੀ ਬੂਝਣਾ ਏਹ ਅਕਥ ਕਥਾ ਮਨ ਮਾਹਿ ॥ ਬਿਨੁ ਗੁਰ ਤਤੁ ਨ

ਪਾਈਐ ਅਲਖੁ ਵਸੈ ਸਭ ਮਾਹਿ ॥ ਸਤਿਗੁਰੁ ਮਿਲੈ ਤ ਜਾਣੀਐ ਜਾਂ ਸਬਦੁ ਵਸੈ ਮਨ ਮਾਹਿ ॥ ਆਪੁ ਗਇਆ ਭ੍ਰਮੁ

ਭਉ ਗਇਆ ਜਨਮ ਮਰਨ ਦੁਖ ਜਾਹਿ ॥ ਗੁਰਮਤਿ ਅਲਖੁ ਲਖਾਈਐ ਊਤਮ ਮਤਿ ਤਰਾਹਿ ॥ ਨਾਨਕ ਸੋਹੰ

ਹੰਸਾ ਜਪੁ ਜਾਪਹੁ ਤ੍ਰਿਭਵਣ ਤਿਸੈ ਸਮਾਹਿ ॥੧॥ ਮਃ ੩ ॥ ਮਨੁ ਮਾਣਕੁ ਜਿਨਿ ਪਰਖਿਆ ਗੁਰ ਸਬਦੀ ਵੀਚਾਰਿ ॥

ਸੇ ਜਨ ਵਿਰਲੇ ਜਾਣੀਅਹਿ ਕਲਜੁਗ ਵਿਚਿ ਸੰਸਾਰਿ ॥ ਆਪੈ ਨੋ ਆਪੁ ਮਿਲਿ ਰਹਿਆ ਹਉਮੈ ਦੁਬਿਧਾ ਮਾਰਿ ॥

ਨਾਨਕ ਨਾਮਿ ਰਤੇ ਦੁਤਰੁ ਤਰੇ ਭਉਜਲੁ ਬਿਖਮੁ ਸੰਸਾਰੁ ॥੨॥ ਪਉੜੀ ॥ ਮਨਮੁਖ ਅੰਦਰੁ ਨ ਭਾਲਨੀ ਮੁਠੇ

ਅਹੰਮਤੇ ॥ ਚਾਰੇ ਕੁੰਡਾਂ ਭਵਿ ਥਕੇ ਅੰਦਰਿ ਤਿਖ ਤਤੇ ॥ ਸਿੰਮ੍ਰਿਤਿ ਸਾਸਤ ਨ ਸੋਧਨੀ ਮਨਮੁਖ ਵਿਗੁਤੇ ॥ ਬਿਨੁ ਗੁਰ

ਕਿਨੈ ਨ ਪਾਇਓ ਹਰਿ ਨਾਮੁ ਹਰਿ ਸਤੇ ॥ ਤਤੁ ਗਿਆਨੁ ਵੀਚਾਰਿਆ ਹਰਿ ਜਪਿ ਹਰਿ ਗਤੇ ॥੧੯॥ ਸਲੋਕ ਮਃ ੨ ॥

ਆਪੇ ਜਾਣੈ ਕਰੇ ਆਪਿ ਆਪੇ ਆਣੈ ਰਾਸਿ ॥ ਤਿਸੈ ਅਗੈ ਨਾਨਕਾ ਖਲਿਇ ਕੀਚੈ ਅਰਦਾਸਿ ॥੧॥ ਮਃ ੧ ॥ ਜਿਨਿ

ਕੀਆ ਤਿਨਿ ਦੇਖਿਆ ਆਪੇ ਜਾਣੈ ਸੋਇ ॥ ਕਿਸ ਨੋ ਕਹੀਐ ਨਾਨਕਾ ਜਾ ਘਰਿ ਵਰਤੈ ਸਭੁ ਕੋਇ ॥੨॥ ਪਉੜੀ ॥

ਸਭੇ ਥੋਕ ਵਿਸਾਰਿ ਇਕੋ ਮਿਤੁ ਕਰਿ ॥ ਮਨੁ ਤਨੁ ਹੋਇ ਨਿਹਾਲੁ ਪਾਪਾ ਦਹੈ ਹਰਿ ॥ ਆਵਣ ਜਾਣਾ ਚੁਕੈ ਜਨਮਿ ਨ

ਜਾਹਿ ਮਰਿ ॥ ਸਚੁ ਨਾਮੁ ਆਧਾਰੁ ਸੋਗਿ ਨ ਮੋਹਿ ਜਰਿ ॥ ਨਾਨਕ ਨਾਮੁ ਨਿਧਾਨੁ ਮਨ ਮਹਿ ਸੰਜਿ ਧਰਿ ॥੨੦॥

ਸਲੋਕ ਮਃ ੫ ॥ ਮਾਇਆ ਮਨਹੁ ਨ ਵੀਸਰੈ ਮਾਂਗੈ ਦੰਮਾ ਦੰਮ ॥ ਸੋ ਪ੍ਰਭੁ ਚਿਤਿ ਨ ਆਵਈ ਨਾਨਕ ਨਹੀ ਕਰੰਮ

॥੧॥ ਮਃ ੫ ॥ ਮਾਇਆ ਸਾਥਿ ਨ ਚਲਈ ਕਿਆ ਲਪਟਾਵਹਿ ਅੰਧ ॥ ਗੁਰ ਕੇ ਚਰਣ ਧਿਆਇ ਤੂ ਤੂਟਹਿ

ਮਾਇਆ ਬੰਧ ॥੨॥ ਪਉੜੀ ॥ ਭਾਣੈ ਹੁਕਮੁ ਮਨਾਇਓਨੁ ਭਾਣੈ ਸੁਖੁ ਪਾਇਆ ॥ ਭਾਣੈ ਸਤਿਗੁਰੁ ਮੇਲਿਓਨੁ ਭਾਣੈ

ਸਚੁ ਧਿਆਇਆ ॥ ਭਾਣੇ ਜੇਵਡ ਹੋਰ ਦਾਤਿ ਨਾਹੀ ਸਚੁ ਆਖਿ ਸੁਣਾਇਆ ॥ ਜਿਨ ਕਉ ਪੂਰਬਿ ਲਿਖਿਆ ਤਿਨ

ਸਚੁ ਕਮਾਇਆ ॥ ਨਾਨਕ ਤਿਸੁ ਸਰਣਾਗਤੀ ਜਿਨਿ ਜਗਤੁ ਉਪਾਇਆ ॥੨੧॥ ਸਲੋਕ ਮਃ ੩ ॥ ਜਿਨ ਕਉ ਅੰਦਰਿ

ਗਿਆਨੁ ਨਹੀ ਭੈ ਕੀ ਨਾਹੀ ਬਿੰਦ ॥ ਨਾਨਕ ਮੁਇਆ ਕਾ ਕਿਆ ਮਾਰਣਾ ਜਿ ਆਪਿ ਮਾਰੇ ਗੋਵਿੰਦ ॥੧॥ ਮਃ ੩ ॥

ਮਨ ਕੀ ਪਤ੍ਰੀ ਵਾਚਣੀ ਸੁਖੀ ਹੂ ਸੁਖੁ ਸਾਰੁ ॥ ਸੋ ਬ੍ਰਾਹਮਣੁ ਭਲਾ ਆਖੀਐ ਜਿ ਬੂਝੈ ਬ੍ਰਹਮੁ ਬੀਚਾਰੁ ॥ ਹਰਿ ਸਾਲਾਹੇ

ਹਰਿ ਪੜੈ ਗੁਰ ਕੈ ਸਬਦਿ ਵੀਚਾਰਿ ॥ ਆਇਆ ਓਹੁ ਪਰਵਾਣੁ ਹੈ ਜਿ ਕੁਲ ਕਾ ਕਰੇ ਉਧਾਰੁ ॥ ਅਗੈ ਜਾਤਿ ਨ ਪੁਛੀਐ

ਕਰਣੀ ਸਬਦੁ ਹੈ ਸਾਰੁ ॥ ਹੋਰੁ ਕੂੜੁ ਪੜਣਾ ਕੂੜੁ ਕਮਾਵਣਾ ਬਿਖਿਆ ਨਾਲਿ ਪਿਆਰੁ ॥ ਅੰਦਰਿ ਸੁਖੁ ਨ ਹੋਵਈ

ਮਨਮੁਖ ਜਨਮੁ ਖੁਆਰੁ ॥ ਨਾਨਕ ਨਾਮਿ ਰਤੇ ਸੇ ਉਬਰੇ ਗੁਰ ਕੈ ਹੇਤਿ ਅਪਾਰਿ ॥੨॥ ਪਉੜੀ ॥ ਆਪੇ ਕਰਿ ਕਰਿ

ਵੇਖਦਾ ਆਪੇ ਸਭੁ ਸਚਾ ॥ ਜੋ ਹੁਕਮੁ ਨ ਬੂਝੈ ਖਸਮ ਕਾ ਸੋਈ ਨਰੁ ਕਚਾ ॥ ਜਿਤੁ ਭਾਵੈ ਤਿਤੁ ਲਾਇਦਾ ਗੁਰਮੁਖਿ ਹਰਿ

ਸਚਾ ॥ ਸਭਨਾ ਕਾ ਸਾਹਿਬੁ ਏਕੁ ਹੈ ਗੁਰ ਸਬਦੀ ਰਚਾ ॥ ਗੁਰਮੁਖਿ ਸਦਾ ਸਲਾਹੀਐ ਸਭਿ ਤਿਸ ਦੇ ਜਚਾ ॥ ਜਿਉ

ਨਾਨਕ ਆਪਿ ਨਚਾਇਦਾ ਤਿਵ ਹੀ ਕੋ ਨਚਾ ॥੨੨॥੧॥ ਸੁਧੁ ॥

ਮਾਰੂ ਵਾਰ ਮਹਲਾ ੫ ਡਖਣੇ ਮਃ ੫      ੴ ਸਤਿਗੁਰ ਪ੍ਰਸਾਦਿ ॥

ਤੂ ਚਉ ਸਜਣ ਮੈਡਿਆ ਡੇਈ ਸਿਸੁ ਉਤਾਰਿ ॥ ਨੈਣ ਮਹਿੰਜੇ ਤਰਸਦੇ ਕਦਿ ਪਸੀ ਦੀਦਾਰੁ ॥੧॥ ਮਃ ੫ ॥ ਨੀਹੁ

ਮਹਿੰਜਾ ਤਊ ਨਾਲਿ ਬਿਆ ਨੇਹ ਕੂੜਾਵੇ ਡੇਖੁ ॥ ਕਪੜ ਭੋਗ ਡਰਾਵਣੇ ਜਿਚਰੁ ਪਿਰੀ ਨ ਡੇਖੁ ॥੨॥ ਮਃ ੫ ॥

ਉਠੀ ਝਾਲੂ ਕੰਤੜੇ ਹਉ ਪਸੀ ਤਉ ਦੀਦਾਰੁ ॥ ਕਾਜਲੁ ਹਾਰ ਤਮੋਲ ਰਸੁ ਬਿਨੁ ਪਸੇ ਹਭਿ ਰਸ ਛਾਰੁ ॥੩॥ ਪਉੜੀ ॥

ਤੂ ਸਚਾ ਸਾਹਿਬੁ ਸਚੁ ਸਚੁ ਸਭੁ ਧਾਰਿਆ ॥ ਗੁਰਮੁਖਿ ਕੀਤੋ ਥਾਟੁ ਸਿਰਜਿ ਸੰਸਾਰਿਆ ॥ ਹਰਿ ਆਗਿਆ ਹੋਏ ਬੇਦ

ਪਾਪੁ ਪੁੰਨੁ ਵੀਚਾਰਿਆ ॥ ਬ੍ਰਹਮਾ ਬਿਸਨੁ ਮਹੇਸੁ ਤ੍ਰੈ ਗੁਣ ਬਿਸਥਾਰਿਆ ॥ ਨਵ ਖੰਡ ਪ੍ਰਿਥਮੀ ਸਾਜਿ ਹਰਿ ਰੰਗ

ਸਵਾਰਿਆ ॥ ਵੇਕੀ ਜੰਤ ਉਪਾਇ ਅੰਤਰਿ ਕਲ ਧਾਰਿਆ ॥ ਤੇਰਾ ਅੰਤੁ ਨ ਜਾਣੈ ਕੋਇ ਸਚੁ ਸਿਰਜਣਹਾਰਿਆ ॥ ਤੂ

ਜਾਣਹਿ ਸਭ ਬਿਧਿ ਆਪਿ ਗੁਰਮੁਖਿ ਨਿਸਤਾਰਿਆ ॥੧॥ ਡਖਣੇ ਮਃ ੫ ॥ ਜੇ ਤੂ ਮਿਤ੍ਰੁ ਅਸਾਡੜਾ ਹਿਕ ਭੋਰੀ ਨਾ

ਵੇਛੋੜਿ ॥ ਜੀਉ ਮਹਿੰਜਾ ਤਉ ਮੋਹਿਆ ਕਦਿ ਪਸੀ ਜਾਨੀ ਤੋਹਿ ॥੧॥ ਮਃ ੫ ॥ ਦੁਰਜਨ ਤੂ ਜਲੁ ਭਾਹੜੀ

ਵਿਛੋੜੇ ਮਰਿ ਜਾਹਿ ॥ ਕੰਤਾ ਤੂ ਸਉ ਸੇਜੜੀ ਮੈਡਾ ਹਭੋ ਦੁਖੁ ਉਲਾਹਿ ॥੨॥ ਮਃ ੫ ॥ ਦੁਰਜਨੁ ਦੂਜਾ ਭਾਉ

ਹੈ ਵੇਛੋੜਾ ਹਉਮੈ ਰੋਗੁ ॥ ਸਜਣੁ ਸਚਾ ਪਾਤਿਸਾਹੁ ਜਿਸੁ ਮਿਲਿ ਕੀਚੈ ਭੋਗੁ ॥੩॥ ਪਉੜੀ ॥ ਤੂ ਅਗਮ

ਦਇਆਲੁ ਬੇਅੰਤੁ ਤੇਰੀ ਕੀਮਤਿ ਕਹੈ ਕਉਣੁ ॥ ਤੁਧੁ ਸਿਰਜਿਆ ਸਭੁ ਸੰਸਾਰੁ ਤੂ ਨਾਇਕੁ ਸਗਲ ਭਉਣ ॥

ਤੇਰੀ ਕੁਦਰਤਿ ਕੋਇ ਨ ਜਾਣੈ ਮੇਰੇ ਠਾਕੁਰ ਸਗਲ ਰਉਣ ॥ ਤੁਧੁ ਅਪੜਿ ਕੋਇ ਨ ਸਕੈ ਤੂ ਅਬਿਨਾਸੀ ਜਗ

ਉਧਰਣ ॥ ਤੁਧੁ ਥਾਪੇ ਚਾਰੇ ਜੁਗ ਤੂ ਕਰਤਾ ਸਗਲ ਧਰਣ ॥ ਤੁਧੁ ਆਵਣ ਜਾਣਾ ਕੀਆ ਤੁਧੁ ਲੇਪੁ ਨ ਲਗੈ ਤ੍ਰਿਣ

॥ ਜਿਸੁ ਹੋਵਹਿ ਆਪਿ ਦਇਆਲੁ ਤਿਸੁ ਲਾਵਹਿ ਸਤਿਗੁਰ ਚਰਣ ॥ ਤੂ ਹੋਰਤੁ ਉਪਾਇ ਨ ਲਭਹੀ ਅਬਿਨਾਸੀ

ਸ੍ਰਿਸਟਿ ਕਰਣ ॥੨॥ ਡਖਣੇ ਮਃ ੫ ॥ ਜੇ ਤੂ ਵਤਹਿ ਅੰਙਣੇ ਹਭ ਧਰਤਿ ਸੁਹਾਵੀ ਹੋਇ ॥ ਹਿਕਸੁ ਕੰਤੈ ਬਾਹਰੀ

ਮੈਡੀ ਵਾਤ ਨ ਪੁਛੈ ਕੋਇ ॥੧॥ ਮਃ ੫ ॥ ਹਭੇ ਟੋਲ ਸੁਹਾਵਣੇ ਸਹੁ ਬੈਠਾ ਅੰਙਣੁ ਮਲਿ ॥ ਪਹੀ ਨ ਵੰਞੈ ਬਿਰਥੜਾ

ਜੋ ਘਰਿ ਆਵੈ ਚਲਿ ॥੨॥ ਮਃ ੫ ॥ ਸੇਜ ਵਿਛਾਈ ਕੰਤ ਕੂ ਕੀਆ ਹਭੁ ਸੀਗਾਰੁ ॥ ਇਤੀ ਮੰਝਿ ਨ ਸਮਾਵਈ ਜੇ

ਗਲਿ ਪਹਿਰਾ ਹਾਰੁ ॥੩॥ ਪਉੜੀ ॥ ਤੂ ਪਾਰਬ੍ਰਹਮੁ ਪਰਮੇਸਰੁ ਜੋਨਿ ਨ ਆਵਹੀ ॥ ਤੂ ਹੁਕਮੀ ਸਾਜਹਿ ਸ੍ਰਿਸਟਿ

ਸਾਜਿ ਸਮਾਵਹੀ ॥ ਤੇਰਾ ਰੂਪੁ ਨ ਜਾਈ ਲਖਿਆ ਕਿਉ ਤੁਝਹਿ ਧਿਆਵਹੀ ॥ ਤੂ ਸਭ ਮਹਿ ਵਰਤਹਿ ਆਪਿ ਕੁਦਰਤਿ

ਦੇਖਾਵਹੀ ॥ ਤੇਰੀ ਭਗਤਿ ਭਰੇ ਭੰਡਾਰ ਤੋਟਿ ਨ ਆਵਹੀ ॥ ਏਹਿ ਰਤਨ ਜਵੇਹਰ ਲਾਲ ਕੀਮ ਨ ਪਾਵਹੀ ॥ ਜਿਸੁ

ਹੋਵਹਿ ਆਪਿ ਦਇਆਲੁ ਤਿਸੁ ਸਤਿਗੁਰ ਸੇਵਾ ਲਾਵਹੀ ॥ ਤਿਸੁ ਕਦੇ ਨ ਆਵੈ ਤੋਟਿ ਜੋ ਹਰਿ ਗੁਣ ਗਾਵਹੀ ॥੩॥

ਡਖਣੇ ਮਃ ੫ ॥ ਜਾ ਮੂ ਪਸੀ ਹਠ ਮੈ ਪਿਰੀ ਮਹਿਜੈ ਨਾਲਿ ॥ ਹਭੇ ਡੁਖ ਉਲਾਹਿਅਮੁ ਨਾਨਕ ਨਦਰਿ ਨਿਹਾਲਿ ॥੧॥

ਮਃ ੫ ॥ ਨਾਨਕ ਬੈਠਾ ਭਖੇ ਵਾਉ ਲੰਮੇ ਸੇਵਹਿ ਦਰੁ ਖੜਾ ॥ ਪਿਰੀਏ ਤੂ ਜਾਣੁ ਮਹਿਜਾ ਸਾਉ ਜੋਈ ਸਾਈ ਮੁਹੁ ਖੜਾ

॥੨॥ ਮਃ ੫ ॥ ਕਿਆ ਗਾਲਾਇਓ ਭੂਛ ਪਰ ਵੇਲਿ ਨ ਜੋਹੇ ਕੰਤ ਤੂ ॥ ਨਾਨਕ ਫੁਲਾ ਸੰਦੀ ਵਾੜਿ ਖਿੜਿਆ ਹਭੁ

ਸੰਸਾਰੁ ਜਿਉ ॥੩॥ ਪਉੜੀ ॥ ਸੁਘੜੁ ਸੁਜਾਣੁ ਸਰੂਪੁ ਤੂ ਸਭ ਮਹਿ ਵਰਤੰਤਾ ॥ ਤੂ ਆਪੇ ਠਾਕੁਰੁ ਸੇਵਕੋ ਆਪੇ

ਪੂਜੰਤਾ ॥ ਦਾਨਾ ਬੀਨਾ ਆਪਿ ਤੂ ਆਪੇ ਸਤਵੰਤਾ ॥ ਜਤੀ ਸਤੀ ਪ੍ਰਭੁ ਨਿਰਮਲਾ ਮੇਰੇ ਹਰਿ ਭਗਵੰਤਾ ॥ ਸਭੁ ਬ੍ਰਹਮ

ਪਸਾਰੁ ਪਸਾਰਿਓ ਆਪੇ ਖੇਲੰਤਾ ॥ ਇਹੁ ਆਵਾ ਗਵਣੁ ਰਚਾਇਓ ਕਰਿ ਚੋਜ ਦੇਖੰਤਾ ॥ ਤਿਸੁ ਬਾਹੁੜਿ ਗਰਭਿ ਨ

ਪਾਵਹੀ ਜਿਸੁ ਦੇਵਹਿ ਗੁਰ ਮੰਤਾ ॥ ਜਿਉ ਆਪਿ ਚਲਾਵਹਿ ਤਿਉ ਚਲਦੇ ਕਿਛੁ ਵਸਿ ਨ ਜੰਤਾ ॥੪॥ ਡਖਣੇ

ਮਃ ੫ ॥ ਕੁਰੀਏ ਕੁਰੀਏ ਵੈਦਿਆ ਤਲਿ ਗਾੜਾ ਮਹਰੇਰੁ ॥ ਵੇਖੇ ਛਿਟੜਿ ਥੀਵਦੋ ਜਾਮਿ ਖਿਸੰਦੋ ਪੇਰੁ ॥੧॥

ਮਃ ੫ ॥ ਸਚੁ ਜਾਣੈ ਕਚੁ ਵੈਦਿਓ ਤੂ ਆਘੂ ਆਘੇ ਸਲਵੇ ॥ ਨਾਨਕ ਆਤਸੜੀ ਮੰਝਿ ਨੈਣੂ ਬਿਆ ਢਲਿ ਪਬਣਿ

ਜਿਉ ਜੁੰਮਿਓ ॥੨॥ ਮਃ ੫ ॥ ਭੋਰੇ ਭੋਰੇ ਰੂਹੜੇ ਸੇਵੇਦੇ ਆਲਕੁ ॥ ਮੁਦਤਿ ਪਈ ਚਿਰਾਣੀਆ ਫਿਰਿ ਕਡੂ ਆਵੈ

ਰੁਤਿ ॥੩॥ ਪਉੜੀ ॥ ਤੁਧੁ ਰੂਪੁ ਨ ਰੇਖਿਆ ਜਾਤਿ ਤੂ ਵਰਨਾ ਬਾਹਰਾ ॥ ਏ ਮਾਣਸ ਜਾਣਹਿ ਦੂਰਿ ਤੂ ਵਰਤਹਿ

ਜਾਹਰਾ ॥ ਤੂ ਸਭਿ ਘਟ ਭੋਗਹਿ ਆਪਿ ਤੁਧੁ ਲੇਪੁ ਨ ਲਾਹਰਾ ॥ ਤੂ ਪੁਰਖੁ ਅਨੰਦੀ ਅਨੰਤ ਸਭ ਜੋਤਿ ਸਮਾਹਰਾ ॥

ਤੂ ਸਭ ਦੇਵਾ ਮਹਿ ਦੇਵ ਬਿਧਾਤੇ ਨਰਹਰਾ ॥ ਕਿਆ ਆਰਾਧੇ ਜਿਹਵਾ ਇਕ ਤੂ ਅਬਿਨਾਸੀ ਅਪਰਪਰਾ ॥ ਜਿਸੁ

ਮੇਲਹਿ ਸਤਿਗੁਰੁ ਆਪਿ ਤਿਸ ਕੇ ਸਭਿ ਕੁਲ ਤਰਾ ॥ ਸੇਵਕ ਸਭਿ ਕਰਦੇ ਸੇਵ ਦਰਿ ਨਾਨਕੁ ਜਨੁ ਤੇਰਾ ॥੫॥

ਡਖਣੇ ਮਃ ੫ ॥ ਗਹਡੜੜਾ ਤ੍ਰਿਣਿ ਛਾਇਆ ਗਾਫਲ ਜਲਿਓਹੁ ਭਾਹਿ ॥ ਜਿਨਾ ਭਾਗ ਮਥਾਹੜੈ ਤਿਨ ਉਸਤਾਦ

ਪਨਾਹਿ ॥੧॥ ਮਃ ੫ ॥ ਨਾਨਕ ਪੀਠਾ ਪਕਾ ਸਾਜਿਆ ਧਰਿਆ ਆਣਿ ਮਉਜੂਦੁ ॥ ਬਾਝਹੁ ਸਤਿਗੁਰ ਆਪਣੇ

ਬੈਠਾ ਝਾਕੁ ਦਰੂਦ ॥੨॥ ਮਃ ੫ ॥ ਨਾਨਕ ਭੁਸਰੀਆ ਪਕਾਈਆ ਪਾਈਆ ਥਾਲੈ ਮਾਹਿ ॥ ਜਿਨੀ ਗੁਰੂ ਮਨਾਇਆ

ਰਜਿ ਰਜਿ ਸੇਈ ਖਾਹਿ ॥੩॥ ਪਉੜੀ ॥ ਤੁਧੁ ਜਗ ਮਹਿ ਖੇਲੁ ਰਚਾਇਆ ਵਿਚਿ ਹਉਮੈ ਪਾਈਆ ॥ ਏਕੁ ਮੰਦਰੁ

ਪੰਚ ਚੋਰ ਹਹਿ ਨਿਤ ਕਰਹਿ ਬੁਰਿਆਈਆ ॥ ਦਸ ਨਾਰੀ ਇਕੁ ਪੁਰਖੁ ਕਰਿ ਦਸੇ ਸਾਦਿ ਲੁੋਭਾਈਆ ॥ ਏਨਿ

ਮਾਇਆ ਮੋਹਣੀ ਮੋਹੀਆ ਨਿਤ ਫਿਰਹਿ ਭਰਮਾਈਆ ॥ ਹਾਠਾ ਦੋਵੈ ਕੀਤੀਓ ਸਿਵ ਸਕਤਿ ਵਰਤਾਈਆ ॥ ਸਿਵ

ਅਗੈ ਸਕਤੀ ਹਾਰਿਆ ਏਵੈ ਹਰਿ ਭਾਈਆ ॥ ਇਕਿ ਵਿਚਹੁ ਹੀ ਤੁਧੁ ਰਖਿਆ ਜੋ ਸਤਸੰਗਿ ਮਿਲਾਈਆ ॥ ਜਲ

ਵਿਚਹੁ ਬਿੰਬੁ ਉਠਾਲਿਓ ਜਲ ਮਾਹਿ ਸਮਾਈਆ ॥੬॥ ਡਖਣੇ ਮਃ ੫ ॥ ਆਗਾਹਾ ਕੂ ਤ੍ਰਾਘਿ ਪਿਛਾ ਫੇਰਿ ਨ

ਮੁਹਡੜਾ ॥ ਨਾਨਕ ਸਿਝਿ ਇਵੇਹਾ ਵਾਰ ਬਹੁੜਿ ਨ ਹੋਵੀ ਜਨਮੜਾ ॥੧॥ ਮਃ ੫ ॥ ਸਜਣੁ ਮੈਡਾ ਚਾਈਆ ਹਭ

ਕਹੀ ਦਾ ਮਿਤੁ ॥ ਹਭੇ ਜਾਣਨਿ ਆਪਣਾ ਕਹੀ ਨ ਠਾਹੇ ਚਿਤੁ ॥੨॥ ਮਃ ੫ ॥ ਗੁਝੜਾ ਲਧਮੁ ਲਾਲੁ ਮਥੈ ਹੀ ਪਰਗਟੁ

ਥਿਆ ॥ ਸੋਈ ਸੁਹਾਵਾ ਥਾਨੁ ਜਿਥੈ ਪਿਰੀਏ ਨਾਨਕ ਜੀ ਤੂ ਵੁਠਿਆ ॥੩॥ ਪਉੜੀ ॥ ਜਾ ਤੂ ਮੇਰੈ ਵਲਿ ਹੈ ਤਾ ਕਿਆ

ਮੁਹਛੰਦਾ ॥ ਤੁਧੁ ਸਭੁ ਕਿਛੁ ਮੈਨੋ ਸਉਪਿਆ ਜਾ ਤੇਰਾ ਬੰਦਾ ॥ ਲਖਮੀ ਤੋਟਿ ਨ ਆਵਈ ਖਾਇ ਖਰਚਿ ਰਹੰਦਾ

॥ ਲਖ ਚਉਰਾਸੀਹ ਮੇਦਨੀ ਸਭ ਸੇਵ ਕਰੰਦਾ ॥ ਏਹ ਵੈਰੀ ਮਿਤ੍ਰ ਸਭਿ ਕੀਤਿਆ ਨਹ ਮੰਗਹਿ ਮੰਦਾ ॥ ਲੇਖਾ

ਕੋਇ ਨ ਪੁਛਈ ਜਾ ਹਰਿ ਬਖਸੰਦਾ ॥ ਅਨੰਦੁ ਭਇਆ ਸੁਖੁ ਪਾਇਆ ਮਿਲਿ ਗੁਰ ਗੋਵਿੰਦਾ ॥ ਸਭੇ ਕਾਜ

ਸਵਾਰਿਐ ਜਾ ਤੁਧੁ ਭਾਵੰਦਾ ॥੭॥ ਡਖਣੇ ਮਃ ੫ ॥ ਡੇਖਣ ਕੂ ਮੁਸਤਾਕੁ ਮੁਖੁ ਕਿਜੇਹਾ ਤਉ ਧਣੀ ॥ ਫਿਰਦਾ

ਕਿਤੈ ਹਾਲਿ ਜਾ ਡਿਠਮੁ ਤਾ ਮਨੁ ਧ੍ਰਾਪਿਆ ॥੧॥ ਮਃ ੫ ॥ ਦੁਖੀਆ ਦਰਦ ਘਣੇ ਵੇਦਨ ਜਾਣੇ ਤੂ ਧਣੀ ॥ ਜਾਣਾ

ਲਖ ਭਵੇ ਪਿਰੀ ਡਿਖੰਦੋ ਤਾ ਜੀਵਸਾ ॥੨॥ ਮਃ ੫ ॥ ਢਹਦੀ ਜਾਇ ਕਰਾਰਿ ਵਹਣਿ ਵਹੰਦੇ ਮੈ ਡਿਠਿਆ ॥ ਸੇਈ

ਰਹੇ ਅਮਾਣ ਜਿਨਾ ਸਤਿਗੁਰੁ ਭੇਟਿਆ ॥੩॥ ਪਉੜੀ ॥ ਜਿਸੁ ਜਨ ਤੇਰੀ ਭੁਖ ਹੈ ਤਿਸੁ ਦੁਖੁ ਨ ਵਿਆਪੈ ॥ ਜਿਨਿ ਜਨਿ

ਗੁਰਮੁਖਿ ਬੁਝਿਆ ਸੁ ਚਹੁ ਕੁੰਡੀ ਜਾਪੈ ॥ ਜੋ ਨਰੁ ਉਸ ਕੀ ਸਰਣੀ ਪਰੈ ਤਿਸੁ ਕੰਬਹਿ ਪਾਪੈ ॥ ਜਨਮ ਜਨਮ ਕੀ ਮਲੁ

ਉਤਰੈ ਗੁਰ ਧੂੜੀ ਨਾਪੈ ॥ ਜਿਨਿ ਹਰਿ ਭਾਣਾ ਮੰਨਿਆ ਤਿਸੁ ਸੋਗੁ ਨ ਸੰਤਾਪੈ ॥ ਹਰਿ ਜੀਉ ਤੂ ਸਭਨਾ ਕਾ ਮਿਤੁ ਹੈ

ਸਭਿ ਜਾਣਹਿ ਆਪੈ ॥ ਐਸੀ ਸੋਭਾ ਜਨੈ ਕੀ ਜੇਵਡੁ ਹਰਿ ਪਰਤਾਪੈ ॥ ਸਭ ਅੰਤਰਿ ਜਨ ਵਰਤਾਇਆ ਹਰਿ ਜਨ ਤੇ

ਜਾਪੈ ॥੮॥ ਡਖਣੇ ਮਃ ੫ ॥ ਜਿਨਾ ਪਿਛੈ ਹਉ ਗਈ ਸੇ ਮੈ ਪਿਛੈ ਭੀ ਰਵਿਆਸੁ ॥ ਜਿਨਾ ਕੀ ਮੈ ਆਸੜੀ ਤਿਨਾ

ਮਹਿਜੀ ਆਸ ॥੧॥ ਮਃ ੫ ॥ ਗਿਲੀ ਗਿਲੀ ਰੋਡੜੀ ਭਉਦੀ ਭਵਿ ਭਵਿ ਆਇ ॥ ਜੋ ਬੈਠੇ ਸੇ ਫਾਥਿਆ ਉਬਰੇ

ਭਾਗ ਮਥਾਇ ॥੨॥ ਮਃ ੫ ॥ ਡਿਠਾ ਹਭ ਮਝਾਹਿ ਖਾਲੀ ਕੋਇ ਨ ਜਾਣੀਐ ॥ ਤੈ ਸਖੀ ਭਾਗ ਮਥਾਹਿ ਜਿਨੀ ਮੇਰਾ

ਸਜਣੁ ਰਾਵਿਆ ॥੩॥ ਪਉੜੀ ॥ ਹਉ ਢਾਢੀ ਦਰਿ ਗੁਣ ਗਾਵਦਾ ਜੇ ਹਰਿ ਪ੍ਰਭ ਭਾਵੈ ॥ ਪ੍ਰਭੁ ਮੇਰਾ ਥਿਰ ਥਾਵਰੀ

ਹੋਰ ਆਵੈ ਜਾਵੈ ॥ ਸੋ ਮੰਗਾ ਦਾਨੁ ਗੁੋਸਾਈਆ ਜਿਤੁ ਭੁਖ ਲਹਿ ਜਾਵੈ ॥ ਪ੍ਰਭ ਜੀਉ ਦੇਵਹੁ ਦਰਸਨੁ ਆਪਣਾ ਜਿਤੁ

ਢਾਢੀ ਤ੍ਰਿਪਤਾਵੈ ॥ ਅਰਦਾਸਿ ਸੁਣੀ ਦਾਤਾਰਿ ਪ੍ਰਭਿ ਢਾਢੀ ਕਉ ਮਹਲਿ ਬੁਲਾਵੈ ॥ ਪ੍ਰਭ ਦੇਖਦਿਆ ਦੁਖ ਭੁਖ ਗਈ

ਢਾਢੀ ਕਉ ਮੰਗਣੁ ਚਿਤਿ ਨ ਆਵੈ ॥ ਸਭੇ ਇਛਾ ਪੂਰੀਆ ਲਗਿ ਪ੍ਰਭ ਕੈ ਪਾਵੈ ॥ ਹਉ ਨਿਰਗੁਣੁ ਢਾਢੀ ਬਖਸਿਓਨੁ

ਪ੍ਰਭਿ ਪੁਰਖਿ ਵੇਦਾਵੈ ॥੯॥ ਡਖਣੇ ਮਃ ੫ ॥ ਜਾ ਛੁਟੇ ਤਾ ਖਾਕੁ ਤੂ ਸੁੰਞੀ ਕੰਤੁ ਨ ਜਾਣਹੀ ॥ ਦੁਰਜਨ ਸੇਤੀ ਨੇਹੁ ਤੂ ਕੈ

ਗੁਣਿ ਹਰਿ ਰੰਗੁ ਮਾਣਹੀ ॥੧॥ ਮਃ ੫ ॥ ਨਾਨਕ ਜਿਸੁ ਬਿਨੁ ਘੜੀ ਨ ਜੀਵਣਾ ਵਿਸਰੇ ਸਰੈ ਨ ਬਿੰਦ ॥ ਤਿਸੁ

ਸਿਉ ਕਿਉ ਮਨ ਰੂਸੀਐ ਜਿਸਹਿ ਹਮਾਰੀ ਚਿੰਦ ॥੨॥ ਮਃ ੫ ॥ ਰਤੇ ਰੰਗਿ ਪਾਰਬ੍ਰਹਮ ਕੈ ਮਨੁ ਤਨੁ ਅਤਿ ਗੁਲਾਲੁ

॥ ਨਾਨਕ ਵਿਣੁ ਨਾਵੈ ਆਲੂਦਿਆ ਜਿਤੀ ਹੋਰੁ ਖਿਆਲੁ ॥੩॥ ਪਵੜੀ ॥ ਹਰਿ ਜੀਉ ਜਾ ਤੂ ਮੇਰਾ ਮਿਤ੍ਰੁ ਹੈ ਤਾ

ਕਿਆ ਮੈ ਕਾੜਾ ॥ ਜਿਨੀ ਠਗੀ ਜਗੁ ਠਗਿਆ ਸੇ ਤੁਧੁ ਮਾਰਿ ਨਿਵਾੜਾ ॥ ਗੁਰਿ ਭਉਜਲੁ ਪਾਰਿ ਲੰਘਾਇਆ ਜਿਤਾ

ਪਾਵਾੜਾ ॥ ਗੁਰਮਤੀ ਸਭਿ ਰਸ ਭੋਗਦਾ ਵਡਾ ਆਖਾੜਾ ॥ ਸਭਿ ਇੰਦ੍ਰੀਆ ਵਸਿ ਕਰਿ ਦਿਤੀਓ ਸਤਵੰਤਾ ਸਾੜਾ ॥

ਜਿਤੁ ਲਾਈਅਨਿ ਤਿਤੈ ਲਗਦੀਆ ਨਹ ਖਿੰਜੋਤਾੜਾ ॥ ਜੋ ਇਛੀ ਸੋ ਫਲੁ ਪਾਇਦਾ ਗੁਰਿ ਅੰਦਰਿ ਵਾੜਾ ॥ ਗੁਰੁ

ਨਾਨਕੁ ਤੁਠਾ ਭਾਇਰਹੁ ਹਰਿ ਵਸਦਾ ਨੇੜਾ ॥੧੦॥ ਡਖਣੇ ਮਃ ੫ ॥ ਜਾ ਮੂੰ ਆਵਹਿ ਚਿਤਿ ਤੂ ਤਾ ਹਭੇ ਸੁਖ ਲਹਾਉ

॥ ਨਾਨਕ ਮਨ ਹੀ ਮੰਝਿ ਰੰਗਾਵਲਾ ਪਿਰੀ ਤਹਿਜਾ ਨਾਉ ॥੧॥ ਮਃ ੫ ॥ ਕਪੜ ਭੋਗ ਵਿਕਾਰ ਏ ਹਭੇ ਹੀ ਛਾਰ ॥

ਖਾਕੁ ਲੁੋੜੇਦਾ ਤੰਨਿ ਖੇ ਜੋ ਰਤੇ ਦੀਦਾਰ ॥੨॥ ਮਃ ੫ ॥ ਕਿਆ ਤਕਹਿ ਬਿਆ ਪਾਸ ਕਰਿ ਹੀਅੜੇ ਹਿਕੁ ਅਧਾਰੁ ॥

ਥੀਉ ਸੰਤਨ ਕੀ ਰੇਣੁ ਜਿਤੁ ਲਭੀ ਸੁਖ ਦਾਤਾਰੁ ॥੩॥ ਪਉੜੀ ॥ ਵਿਣੁ ਕਰਮਾ ਹਰਿ ਜੀਉ ਨ ਪਾਈਐ ਬਿਨੁ ਸਤਿਗੁਰ

ਮਨੂਆ ਨ ਲਗੈ ॥ ਧਰਮੁ ਧੀਰਾ ਕਲਿ ਅੰਦਰੇ ਇਹੁ ਪਾਪੀ ਮੂਲਿ ਨ ਤਗੈ ॥ ਅਹਿ ਕਰੁ ਕਰੇ ਸੁ ਅਹਿ ਕਰੁ ਪਾਏ ਇਕ

ਘੜੀ ਮੁਹਤੁ ਨ ਲਗੈ ॥ ਚਾਰੇ ਜੁਗ ਮੈ ਸੋਧਿਆ ਵਿਣੁ ਸੰਗਤਿ ਅਹੰਕਾਰੁ ਨ ਭਗੈ ॥ ਹਉਮੈ ਮੂਲਿ ਨ ਛੁਟਈ ਵਿਣੁ

ਸਾਧੂ ਸਤਸੰਗੈ ॥ ਤਿਚਰੁ ਥਾਹ ਨ ਪਾਵਈ ਜਿਚਰੁ ਸਾਹਿਬ ਸਿਉ ਮਨ ਭੰਗੈ ॥ ਜਿਨਿ ਜਨਿ ਗੁਰਮੁਖਿ ਸੇਵਿਆ ਤਿਸੁ

ਘਰਿ ਦੀਬਾਣੁ ਅਭਗੈ ॥ ਹਰਿ ਕਿਰਪਾ ਤੇ ਸੁਖੁ ਪਾਇਆ ਗੁਰ ਸਤਿਗੁਰ ਚਰਣੀ ਲਗੈ ॥੧੧॥ ਡਖਣੇ ਮਃ ੫ ॥

ਲੋੜੀਦੋ ਹਭ ਜਾਇ ਸੋ ਮੀਰਾ ਮੀਰੰਨ ਸਿਰਿ ॥ ਹਠ ਮੰਝਾਹੂ ਸੋ ਧਣੀ ਚਉਦੋ ਮੁਖਿ ਅਲਾਇ ॥੧॥ ਮਃ ੫ ॥ ਮਾਣਿਕੂ

ਮੋਹਿ ਮਾਉ ਡਿੰਨਾ ਧਣੀ ਅਪਾਹਿ ॥ ਹਿਆਉ ਮਹਿਜਾ ਠੰਢੜਾ ਮੁਖਹੁ ਸਚੁ ਅਲਾਇ ॥੨॥ ਮਃ ੫ ॥ ਮੂ ਥੀਆਊ

ਸੇਜ ਨੈਣਾ ਪਿਰੀ ਵਿਛਾਵਣਾ ॥ ਜੇ ਡੇਖੈ ਹਿਕ ਵਾਰ ਤਾ ਸੁਖ ਕੀਮਾ ਹੂ ਬਾਹਰੇ ॥੩॥ ਪਉੜੀ ॥ ਮਨੁ ਲੋਚੈ ਹਰਿ ਮਿਲਣ

ਕਉ ਕਿਉ ਦਰਸਨੁ ਪਾਈਆ ॥ ਮੈ ਲਖ ਵਿੜਤੇ ਸਾਹਿਬਾ ਜੇ ਬਿੰਦ ਬੁੋਲਾਈਆ ॥ ਮੈ ਚਾਰੇ ਕੁੰਡਾ ਭਾਲੀਆ ਤੁਧੁ

ਜੇਵਡੁ ਨ ਸਾਈਆ ॥ ਮੈ ਦਸਿਹੁ ਮਾਰਗੁ ਸੰਤਹੋ ਕਿਉ ਪ੍ਰਭੂ ਮਿਲਾਈਆ ॥ ਮਨੁ ਅਰਪਿਹੁ ਹਉਮੈ ਤਜਹੁ ਇਤੁ

ਪੰਥਿ ਜੁਲਾਈਆ ॥ ਨਿਤ ਸੇਵਿਹੁ ਸਾਹਿਬੁ ਆਪਣਾ ਸਤਸੰਗਿ ਮਿਲਾਈਆ ॥ ਸਭੇ ਆਸਾ ਪੂਰੀਆ ਗੁਰ ਮਹਲਿ

ਬੁਲਾਈਆ ॥ ਤੁਧੁ ਜੇਵਡੁ ਹੋਰੁ ਨ ਸੁਝਈ ਮੇਰੇ ਮਿਤ੍ਰ ਗੁੋਸਾਈਆ ॥੧੨॥ ਡਖਣੇ ਮਃ ੫ ॥ ਮੂ ਥੀਆਊ ਤਖਤੁ ਪਿਰੀ

ਮਹਿੰਜੇ ਪਾਤਿਸਾਹ ॥ ਪਾਵ ਮਿਲਾਵੇ ਕੋਲਿ ਕਵਲ ਜਿਵੈ ਬਿਗਸਾਵਦੋ ॥੧॥ ਮਃ ੫ ॥ ਪਿਰੀਆ ਸੰਦੜੀ ਭੁਖ ਮੂ ਲਾਵਣ

ਥੀ ਵਿਥਰਾ ॥ ਜਾਣੁ ਮਿਠਾਈ ਇਖ ਬੇਈ ਪੀੜੇ ਨਾ ਹੁਟੈ ॥੨॥ ਮਃ ੫ ॥ ਠਗਾ ਨੀਹੁ ਮਤ੍ਰੋੜਿ ਜਾਣੁ ਗੰਧ੍ਰਬਾ ਨਗਰੀ

॥ ਸੁਖ ਘਟਾਊ ਡੂਇ ਇਸੁ ਪੰਧਾਣੂ ਘਰ ਘਣੇ ॥੩॥ ਪਉੜੀ ॥ ਅਕਲ ਕਲਾ ਨਹ ਪਾਈਐ ਪ੍ਰਭੁ ਅਲਖ ਅਲੇਖੰ ॥

ਖਟੁ ਦਰਸਨ ਭ੍ਰਮਤੇ ਫਿਰਹਿ ਨਹ ਮਿਲੀਐ ਭੇਖੰ ॥ ਵਰਤ ਕਰਹਿ ਚੰਦ੍ਰਾਇਣਾ ਸੇ ਕਿਤੈ ਨ ਲੇਖੰ ॥ ਬੇਦ ਪੜਹਿ

ਸੰਪੂਰਨਾ ਤਤੁ ਸਾਰ ਨ ਪੇਖੰ ॥ ਤਿਲਕੁ ਕਢਹਿ ਇਸਨਾਨੁ ਕਰਿ ਅੰਤਰਿ ਕਾਲੇਖੰ ॥ ਭੇਖੀ ਪ੍ਰਭੂ ਨ ਲਭਈ ਵਿਣੁ ਸਚੀ

ਸਿਖੰ ॥ ਭੂਲਾ ਮਾਰਗਿ ਸੋ ਪਵੈ ਜਿਸੁ ਧੁਰਿ ਮਸਤਕਿ ਲੇਖੰ ॥ ਤਿਨਿ ਜਨਮੁ ਸਵਾਰਿਆ ਆਪਣਾ ਜਿਨਿ ਗੁਰੁ ਅਖੀ

ਦੇਖੰ ॥੧੩॥ ਡਖਣੇ ਮਃ ੫ ॥ ਸੋ ਨਿਵਾਹੂ ਗਡਿ ਜੋ ਚਲਾਊ ਨ ਥੀਐ ॥ ਕਾਰ ਕੂੜਾਵੀ ਛਡਿ ਸੰਮਲੁ ਸਚੁ ਧਣੀ ॥੧॥

ਮਃ ੫ ॥ ਹਭ ਸਮਾਣੀ ਜੋਤਿ ਜਿਉ ਜਲ ਘਟਾਊ ਚੰਦ੍ਰਮਾ ॥ ਪਰਗਟੁ ਥੀਆ ਆਪਿ ਨਾਨਕ ਮਸਤਕਿ ਲਿਖਿਆ

॥੨॥ ਮਃ ੫ ॥ ਮੁਖ ਸੁਹਾਵੇ ਨਾਮੁ ਚਉ ਆਠ ਪਹਰ ਗੁਣ ਗਾਉ ॥ ਨਾਨਕ ਦਰਗਹ ਮੰਨੀਅਹਿ ਮਿਲੀ ਨਿਥਾਵੇ

ਥਾਉ ॥੩॥ ਪਉੜੀ ॥ ਬਾਹਰ ਭੇਖਿ ਨ ਪਾਈਐ ਪ੍ਰਭੁ ਅੰਤਰਜਾਮੀ ॥ ਇਕਸੁ ਹਰਿ ਜੀਉ ਬਾਹਰੀ ਸਭ ਫਿਰੈ

ਨਿਕਾਮੀ ॥ ਮਨੁ ਰਤਾ ਕੁਟੰਬ ਸਿਉ ਨਿਤ ਗਰਬਿ ਫਿਰਾਮੀ ॥ ਫਿਰਹਿ ਗੁਮਾਨੀ ਜਗ ਮਹਿ ਕਿਆ ਗਰਬਹਿ ਦਾਮੀ

॥ ਚਲਦਿਆ ਨਾਲਿ ਨ ਚਲਈ ਖਿਨ ਜਾਇ ਬਿਲਾਮੀ ॥ ਬਿਚਰਦੇ ਫਿਰਹਿ ਸੰਸਾਰ ਮਹਿ ਹਰਿ ਜੀ ਹੁਕਾਮੀ ॥

ਕਰਮੁ ਖੁਲਾ ਗੁਰੁ ਪਾਇਆ ਹਰਿ ਮਿਲਿਆ ਸੁਆਮੀ ॥ ਜੋ ਜਨੁ ਹਰਿ ਕਾ ਸੇਵਕੋ ਹਰਿ ਤਿਸ ਕੀ ਕਾਮੀ ॥੧੪॥

ਡਖਣੇ ਮਃ ੫ ॥ ਮੁਖਹੁ ਅਲਾਏ ਹਭ ਮਰਣੁ ਪਛਾਣੰਦੋ ਕੋਇ ॥ ਨਾਨਕ ਤਿਨਾ ਖਾਕੁ ਜਿਨਾ ਯਕੀਨਾ ਹਿਕ ਸਿਉ

॥੧॥ ਮਃ ੫ ॥ ਜਾਣੁ ਵਸੰਦੋ ਮੰਝਿ ਪਛਾਣੂ ਕੋ ਹੇਕੜੋ ॥ ਤੈ ਤਨਿ ਪੜਦਾ ਨਾਹਿ ਨਾਨਕ ਜੈ ਗੁਰੁ ਭੇਟਿਆ ॥੨॥

ਮਃ ੫ ॥ ਮਤੜੀ ਕਾਂਢਕੁ ਆਹ ਪਾਵ ਧੋਵੰਦੋ ਪੀਵਸਾ ॥ ਮੂ ਤਨਿ ਪ੍ਰੇਮੁ ਅਥਾਹ ਪਸਣ ਕੂ ਸਚਾ ਧਣੀ ॥੩॥ ਪਉੜੀ ॥

ਨਿਰਭਉ ਨਾਮੁ ਵਿਸਾਰਿਆ ਨਾਲਿ ਮਾਇਆ ਰਚਾ ॥ ਆਵੈ ਜਾਇ ਭਵਾਈਐ ਬਹੁ ਜੋਨੀ ਨਚਾ ॥ ਬਚਨੁ ਕਰੇ ਤੈ

ਖਿਸਕਿ ਜਾਇ ਬੋਲੇ ਸਭੁ ਕਚਾ ॥ ਅੰਦਰਹੁ ਥੋਥਾ ਕੂੜਿਆਰੁ ਕੂੜੀ ਸਭ ਖਚਾ ॥ ਵੈਰੁ ਕਰੇ ਨਿਰਵੈਰ ਨਾਲਿ ਝੂਠੇ

ਲਾਲਚਾ ॥ ਮਾਰਿਆ ਸਚੈ ਪਾਤਿਸਾਹਿ ਵੇਖਿ ਧੁਰਿ ਕਰਮਚਾ ॥ ਜਮਦੂਤੀ ਹੈ ਹੇਰਿਆ ਦੁਖ ਹੀ ਮਹਿ ਪਚਾ ॥ ਹੋਆ

ਤਪਾਵਸੁ ਧਰਮ ਕਾ ਨਾਨਕ ਦਰਿ ਸਚਾ ॥੧੫॥ ਡਖਣੇ ਮਃ ੫ ॥ ਪਰਭਾਤੇ ਪ੍ਰਭ ਨਾਮੁ ਜਪਿ ਗੁਰ ਕੇ ਚਰਣ ਧਿਆਇ

॥ ਜਨਮ ਮਰਣ ਮਲੁ ਉਤਰੈ ਸਚੇ ਕੇ ਗੁਣ ਗਾਇ ॥੧॥ ਮਃ ੫ ॥ ਦੇਹ ਅੰਧਾਰੀ ਅੰਧੁ ਸੁੰਞੀ ਨਾਮ ਵਿਹੂਣੀਆ ॥

ਨਾਨਕ ਸਫਲ ਜਨੰਮੁ ਜੈ ਘਟਿ ਵੁਠਾ ਸਚੁ ਧਣੀ ॥੨॥ ਮਃ ੫ ॥ ਲੋਇਣ ਲੋਈ ਡਿਠ ਪਿਆਸ ਨ ਬੁਝੈ ਮੂ ਘਣੀ ॥

ਨਾਨਕ ਸੇ ਅਖੜੀਆ ਬਿਅੰਨਿ ਜਿਨੀ ਡਿਸੰਦੋ ਮਾ ਪਿਰੀ ॥੩॥ ਪਉੜੀ ॥ ਜਿਨਿ ਜਨਿ ਗੁਰਮੁਖਿ ਸੇਵਿਆ ਤਿਨਿ

ਸਭਿ ਸੁਖ ਪਾਈ ॥ ਓਹੁ ਆਪਿ ਤਰਿਆ ਕੁਟੰਬ ਸਿਉ ਸਭੁ ਜਗਤੁ ਤਰਾਈ ॥ ਓਨਿ ਹਰਿ ਨਾਮਾ ਧਨੁ ਸੰਚਿਆ ਸਭ

ਤਿਖਾ ਬੁਝਾਈ ॥ ਓਨਿ ਛਡੇ ਲਾਲਚ ਦੁਨੀ ਕੇ ਅੰਤਰਿ ਲਿਵ ਲਾਈ ॥ ਓਸੁ ਸਦਾ ਸਦਾ ਘਰਿ ਅਨੰਦੁ ਹੈ ਹਰਿ ਸਖਾ

ਸਹਾਈ ॥ ਓਨਿ ਵੈਰੀ ਮਿਤ੍ਰ ਸਮ ਕੀਤਿਆ ਸਭ ਨਾਲਿ ਸੁਭਾਈ ॥ ਹੋਆ ਓਹੀ ਅਲੁ ਜਗ ਮਹਿ ਗੁਰ ਗਿਆਨੁ

ਜਪਾਈ ॥ ਪੂਰਬਿ ਲਿਖਿਆ ਪਾਇਆ ਹਰਿ ਸਿਉ ਬਣਿ ਆਈ ॥੧੬॥ ਡਖਣੇ ਮਃ ੫ ॥ ਸਚੁ ਸੁਹਾਵਾ ਕਾਢੀਐ ਕੂੜੈ

ਕੂੜੀ ਸੋਇ ॥ ਨਾਨਕ ਵਿਰਲੇ ਜਾਣੀਅਹਿ ਜਿਨ ਸਚੁ ਪਲੈ ਹੋਇ ॥੧॥ ਮਃ ੫ ॥ ਸਜਣ ਮੁਖੁ ਅਨੂਪੁ ਅਠੇ ਪਹਰ

ਨਿਹਾਲਸਾ ॥ ਸੁਤੜੀ ਸੋ ਸਹੁ ਡਿਠੁ ਤੈ ਸੁਪਨੇ ਹਉ ਖੰਨੀਐ ॥੨॥ ਮਃ ੫ ॥ ਸਜਣ ਸਚੁ ਪਰਖਿ ਮੁਖਿ ਅਲਾਵਣੁ

ਥੋਥਰਾ ॥ ਮੰਨ ਮਝਾਹੂ ਲਖਿ ਤੁਧਹੁ ਦੂਰਿ ਨ ਸੁ ਪਿਰੀ ॥੩॥ ਪਉੜੀ ॥ ਧਰਤਿ ਆਕਾਸੁ ਪਾਤਾਲੁ ਹੈ ਚੰਦੁ ਸੂਰੁ

ਬਿਨਾਸੀ ॥ ਬਾਦਿਸਾਹ ਸਾਹ ਉਮਰਾਵ ਖਾਨ ਢਾਹਿ ਡੇਰੇ ਜਾਸੀ ॥ ਰੰਗ ਤੁੰਗ ਗਰੀਬ ਮਸਤ ਸਭੁ ਲੋਕੁ ਸਿਧਾਸੀ ॥

ਕਾਜੀ ਸੇਖ ਮਸਾਇਕਾ ਸਭੇ ਉਠਿ ਜਾਸੀ ॥ ਪੀਰ ਪੈਕਾਬਰ ਅਉਲੀਏ ਕੋ ਥਿਰੁ ਨ ਰਹਾਸੀ ॥ ਰੋਜਾ ਬਾਗ ਨਿਵਾਜ

ਕਤੇਬ ਵਿਣੁ ਬੁਝੇ ਸਭ ਜਾਸੀ ॥ ਲਖ ਚਉਰਾਸੀਹ ਮੇਦਨੀ ਸਭ ਆਵੈ ਜਾਸੀ ॥ ਨਿਹਚਲੁ ਸਚੁ ਖੁਦਾਇ ਏਕੁ ਖੁਦਾਇ

ਬੰਦਾ ਅਬਿਨਾਸੀ ॥੧੭॥ ਡਖਣੇ ਮਃ ੫ ॥ ਡਿਠੀ ਹਭ ਢੰਢੋਲਿ ਹਿਕਸੁ ਬਾਝੁ ਨ ਕੋਇ ॥ ਆਉ ਸਜਣ ਤੂ ਮੁਖਿ

ਲਗੁ ਮੇਰਾ ਤਨੁ ਮਨੁ ਠੰਢਾ ਹੋਇ ॥੧॥ ਮਃ ੫ ॥ ਆਸਕੁ ਆਸਾ ਬਾਹਰਾ ਮੂ ਮਨਿ ਵਡੀ ਆਸ ॥ ਆਸ ਨਿਰਾਸਾ

ਹਿਕੁ ਤੂ ਹਉ ਬਲਿ ਬਲਿ ਬਲਿ ਗਈਆਸ ॥੨॥ ਮਃ ੫ ॥ ਵਿਛੋੜਾ ਸੁਣੇ ਡੁਖੁ ਵਿਣੁ ਡਿਠੇ ਮਰਿਓਦਿ ॥ ਬਾਝੁ

ਪਿਆਰੇ ਆਪਣੇ ਬਿਰਹੀ ਨਾ ਧੀਰੋਦਿ ॥੩॥ ਪਉੜੀ ॥ ਤਟ ਤੀਰਥ ਦੇਵ ਦੇਵਾਲਿਆ ਕੇਦਾਰੁ ਮਥੁਰਾ ਕਾਸੀ ॥ ਕੋਟਿ

ਤੇਤੀਸਾ ਦੇਵਤੇ ਸਣੁ ਇੰਦ੍ਰੈ ਜਾਸੀ ॥ ਸਿਮ੍ਰਿਤਿ ਸਾਸਤ੍ਰ ਬੇਦ ਚਾਰਿ ਖਟੁ ਦਰਸ ਸਮਾਸੀ ॥ ਪੋਥੀ ਪੰਡਿਤ ਗੀਤ ਕਵਿਤ

ਕਵਤੇ ਭੀ ਜਾਸੀ ॥ ਜਤੀ ਸਤੀ ਸੰਨਿਆਸੀਆ ਸਭਿ ਕਾਲੈ ਵਾਸੀ ॥ ਮੁਨਿ ਜੋਗੀ ਦਿਗੰਬਰਾ ਜਮੈ ਸਣੁ ਜਾਸੀ ॥

ਜੋ ਦੀਸੈ ਸੋ ਵਿਣਸਣਾ ਸਭ ਬਿਨਸਿ ਬਿਨਾਸੀ ॥ ਥਿਰੁ ਪਾਰਬ੍ਰਹਮੁ ਪਰਮੇਸਰੋ ਸੇਵਕੁ ਥਿਰੁ ਹੋਸੀ ॥੧੮॥ ਸਲੋਕ

ਡਖਣੇ ਮਃ ੫ ॥ ਸੈ ਨੰਗੇ ਨਹ ਨੰਗ ਭੁਖੇ ਲਖ ਨ ਭੁਖਿਆ ॥ ਡੁਖੇ ਕੋੜਿ ਨ ਡੁਖ ਨਾਨਕ ਪਿਰੀ ਪਿਖੰਦੋ ਸੁਭ ਦਿਸਟਿ