ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

(ਲੜੀਵਾਰ)

(ਅੰਗ ੧੧੦੧  -  ੧੨੦੦)

Sri Guru Granth Sahib Jee

(Ladivaar - Continuous)

(Ang 1101 - 1200)

Instructions/User Manual
1. Hover/Mouse Up over word to Know correct Pad-Ched
2. Use Arrow Keys ← → or Space Key to Change the Angs

(Ladivaar.com)

Powered By

Reveal.js

॥੧॥ ਮਃ ੫ ॥ ਸੁਖ ਸਮੂਹਾ ਭੋਗ ਭੂਮਿ ਸਬਾਈ ਕੋ ਧਣੀ ॥ ਨਾਨਕ ਹਭੋ ਰੋਗੁ ਮਿਰਤਕ ਨਾਮ ਵਿਹੂਣਿਆ ॥੨॥

ਮਃ ੫ ॥ ਹਿਕਸ ਕੂੰ ਤੂ ਆਹਿ ਪਛਾਣੂ ਭੀ ਹਿਕੁ ਕਰਿ ॥ ਨਾਨਕ ਆਸੜੀ ਨਿਬਾਹਿ ਮਾਨੁਖ ਪਰਥਾਈ ਲਜੀਵਦੋ

॥੩॥ ਪਉੜੀ ॥ ਨਿਹਚਲੁ ਏਕੁ ਨਰਾਇਣੋ ਹਰਿ ਅਗਮ ਅਗਾਧਾ ॥ ਨਿਹਚਲੁ ਨਾਮੁ ਨਿਧਾਨੁ ਹੈ ਜਿਸੁ ਸਿਮਰਤ

ਹਰਿ ਲਾਧਾ ॥ ਨਿਹਚਲੁ ਕੀਰਤਨੁ ਗੁਣ ਗੋਬਿੰਦ ਗੁਰਮੁਖਿ ਗਾਵਾਧਾ ॥ ਸਚੁ ਧਰਮੁ ਤਪੁ ਨਿਹਚਲੋ ਦਿਨੁ ਰੈਨਿ

ਅਰਾਧਾ ॥ ਦਇਆ ਧਰਮੁ ਤਪੁ ਨਿਹਚਲੋ ਜਿਸੁ ਕਰਮਿ ਲਿਖਾਧਾ ॥ ਨਿਹਚਲੁ ਮਸਤਕਿ ਲੇਖੁ ਲਿਖਿਆ ਸੋ ਟਲੈ

ਨ ਟਲਾਧਾ ॥ ਨਿਹਚਲ ਸੰਗਤਿ ਸਾਧ ਜਨ ਬਚਨ ਨਿਹਚਲੁ ਗੁਰ ਸਾਧਾ ॥ ਜਿਨ ਕਉ ਪੂਰਬਿ ਲਿਖਿਆ ਤਿਨ

ਸਦਾ ਸਦਾ ਆਰਾਧਾ ॥੧੯॥ ਸਲੋਕ ਡਖਣੇ ਮਃ ੫ ॥ ਜੋ ਡੁਬੰਦੋ ਆਪਿ ਸੋ ਤਰਾਏ ਕਿਨੑ ਖੇ ॥ ਤਾਰੇਦੜੋ ਭੀ ਤਾਰਿ

ਨਾਨਕ ਪਿਰ ਸਿਉ ਰਤਿਆ ॥੧॥ ਮਃ ੫ ॥ ਜਿਥੈ ਕੋਇ ਕਥੰਨਿ ਨਾਉ ਸੁਣੰਦੋ ਮਾ ਪਿਰੀ ॥ ਮੂੰ ਜੁਲਾਊਂ ਤਥਿ

ਨਾਨਕ ਪਿਰੀ ਪਸੰਦੋ ਹਰਿਓ ਥੀਓਸਿ ॥੨॥ ਮਃ ੫ ॥ ਮੇਰੀ ਮੇਰੀ ਕਿਆ ਕਰਹਿ ਪੁਤ੍ਰ ਕਲਤ੍ਰ ਸਨੇਹ ॥ ਨਾਨਕ

ਨਾਮ ਵਿਹੂਣੀਆ ਨਿਮੁਣੀਆਦੀ ਦੇਹ ॥੩॥ ਪਉੜੀ ॥ ਨੈਨੀ ਦੇਖਉ ਗੁਰ ਦਰਸਨੋ ਗੁਰ ਚਰਣੀ ਮਥਾ ॥ ਪੈਰੀ

ਮਾਰਗਿ ਗੁਰ ਚਲਦਾ ਪਖਾ ਫੇਰੀ ਹਥਾ ॥ ਅਕਾਲ ਮੂਰਤਿ ਰਿਦੈ ਧਿਆਇਦਾ ਦਿਨੁ ਰੈਨਿ ਜਪੰਥਾ ॥ ਮੈ ਛਡਿਆ

ਸਗਲ ਅਪਾਇਣੋ ਭਰਵਾਸੈ ਗੁਰ ਸਮਰਥਾ ॥ ਗੁਰਿ ਬਖਸਿਆ ਨਾਮੁ ਨਿਧਾਨੁ ਸਭੋ ਦੁਖੁ ਲਥਾ ॥ ਭੋਗਹੁ ਭੁੰਚਹੁ

ਭਾਈਹੋ ਪਲੈ ਨਾਮੁ ਅਗਥਾ ॥ ਨਾਮੁ ਦਾਨੁ ਇਸਨਾਨੁ ਦਿੜੁ ਸਦਾ ਕਰਹੁ ਗੁਰ ਕਥਾ ॥ ਸਹਜੁ ਭਇਆ ਪ੍ਰਭੁ ਪਾਇਆ

ਜਮ ਕਾ ਭਉ ਲਥਾ ॥੨੦॥ ਸਲੋਕ ਡਖਣੇ ਮਃ ੫ ॥ ਲਗੜੀਆ ਪਿਰੀਅੰਨਿ ਪੇਖੰਦੀਆ ਨਾ ਤਿਪੀਆ ॥ ਹਭ

ਮਝਾਹੂ ਸੋ ਧਣੀ ਬਿਆ ਨ ਡਿਠੋ ਕੋਇ ॥੧॥ ਮਃ ੫ ॥ ਕਥੜੀਆ ਸੰਤਾਹ ਤੇ ਸੁਖਾਊ ਪੰਧੀਆ ॥ ਨਾਨਕ ਲਧੜੀਆ

ਤਿੰਨਾਹ ਜਿਨਾ ਭਾਗੁ ਮਥਾਹੜੈ ॥੨॥ ਮਃ ੫ ॥ ਡੂੰਗਰਿ ਜਲਾ ਥਲਾ ਭੂਮਿ ਬਨਾ ਫਲ ਕੰਦਰਾ ॥ ਪਾਤਾਲਾ ਆਕਾਸ

ਪੂਰਨੁ ਹਭ ਘਟਾ ॥ ਨਾਨਕ ਪੇਖਿ ਜੀਓ ਇਕਤੁ ਸੂਤਿ ਪਰੋਤੀਆ ॥੩॥ ਪਉੜੀ ॥ ਹਰਿ ਜੀ ਮਾਤਾ ਹਰਿ ਜੀ ਪਿਤਾ

ਹਰਿ ਜੀਉ ਪ੍ਰਤਿਪਾਲਕ ॥ ਹਰਿ ਜੀ ਮੇਰੀ ਸਾਰ ਕਰੇ ਹਮ ਹਰਿ ਕੇ ਬਾਲਕ ॥ ਸਹਜੇ ਸਹਜਿ ਖਿਲਾਇਦਾ ਨਹੀ

ਕਰਦਾ ਆਲਕ ॥ ਅਉਗਣੁ ਕੋ ਨ ਚਿਤਾਰਦਾ ਗਲ ਸੇਤੀ ਲਾਇਕ ॥ ਮੁਹਿ ਮੰਗਾਂ ਸੋਈ ਦੇਵਦਾ ਹਰਿ ਪਿਤਾ

ਸੁਖਦਾਇਕ ॥ ਗਿਆਨੁ ਰਾਸਿ ਨਾਮੁ ਧਨੁ ਸਉਪਿਓਨੁ ਇਸੁ ਸਉਦੇ ਲਾਇਕ ॥ ਸਾਝੀ ਗੁਰ ਨਾਲਿ ਬਹਾਲਿਆ ਸਰਬ

ਸੁਖ ਪਾਇਕ ॥ ਮੈ ਨਾਲਹੁ ਕਦੇ ਨ ਵਿਛੁੜੈ ਹਰਿ ਪਿਤਾ ਸਭਨਾ ਗਲਾ ਲਾਇਕ ॥੨੧॥ ਸਲੋਕ ਡਖਣੇ ਮਃ ੫ ॥

ਨਾਨਕ ਕਚੜਿਆ ਸਿਉ ਤੋੜਿ ਢੂਢਿ ਸਜਣ ਸੰਤ ਪਕਿਆ ॥ ਓਇ ਜੀਵੰਦੇ ਵਿਛੁੜਹਿ ਓਇ ਮੁਇਆ ਨ ਜਾਹੀ ਛੋੜਿ

॥੧॥ ਮਃ ੫ ॥ ਨਾਨਕ ਬਿਜੁਲੀਆ ਚਮਕੰਨਿ ਘੁਰਨਿੑ ਘਟਾ ਅਤਿ ਕਾਲੀਆ ॥ ਬਰਸਨਿ ਮੇਘ ਅਪਾਰ ਨਾਨਕ

ਸੰਗਮਿ ਪਿਰੀ ਸੁਹੰਦੀਆ ॥੨॥ ਮਃ ੫ ॥ ਜਲ ਥਲ ਨੀਰਿ ਭਰੇ ਸੀਤਲ ਪਵਣ ਝੁਲਾਰਦੇ ॥ ਸੇਜੜੀਆ ਸੋਇੰਨ ਹੀਰੇ

ਲਾਲ ਜੜੰਦੀਆ ॥ ਸੁਭਰ ਕਪੜ ਭੋਗ ਨਾਨਕ ਪਿਰੀ ਵਿਹੂਣੀ ਤਤੀਆ ॥੩॥ ਪਉੜੀ ॥ ਕਾਰਣੁ ਕਰਤੈ ਜੋ ਕੀਆ

ਸੋਈ ਹੈ ਕਰਣਾ ॥ ਜੇ ਸਉ ਧਾਵਹਿ ਪ੍ਰਾਣੀਆ ਪਾਵਹਿ ਧੁਰਿ ਲਹਣਾ ॥ ਬਿਨੁ ਕਰਮਾ ਕਿਛੂ ਨ ਲਭਈ ਜੇ ਫਿਰਹਿ ਸਭ

ਧਰਣਾ ॥ ਗੁਰ ਮਿਲਿ ਭਉ ਗੋਵਿੰਦ ਕਾ ਭੈ ਡਰੁ ਦੂਰਿ ਕਰਣਾ ॥ ਭੈ ਤੇ ਬੈਰਾਗੁ ਊਪਜੈ ਹਰਿ ਖੋਜਤ ਫਿਰਣਾ ॥ ਖੋਜਤ

ਖੋਜਤ ਸਹਜੁ ਉਪਜਿਆ ਫਿਰਿ ਜਨਮਿ ਨ ਮਰਣਾ ॥ ਹਿਆਇ ਕਮਾਇ ਧਿਆਇਆ ਪਾਇਆ ਸਾਧ ਸਰਣਾ ॥

ਬੋਹਿਥੁ ਨਾਨਕ ਦੇਉ ਗੁਰੁ ਜਿਸੁ ਹਰਿ ਚੜਾਏ ਤਿਸੁ ਭਉਜਲੁ ਤਰਣਾ ॥੨੨॥ ਸਲੋਕ ਮਃ ੫ ॥ ਪਹਿਲਾ ਮਰਣੁ

ਕਬੂਲਿ ਜੀਵਣ ਕੀ ਛਡਿ ਆਸ ॥ ਹੋਹੁ ਸਭਨਾ ਕੀ ਰੇਣੁਕਾ ਤਉ ਆਉ ਹਮਾਰੈ ਪਾਸਿ ॥੧॥ ਮਃ ੫ ॥ ਮੁਆ ਜੀਵੰਦਾ

ਪੇਖੁ ਜੀਵੰਦੇ ਮਰਿ ਜਾਨਿ ॥ ਜਿਨਾੑ ਮੁਹਬਤਿ ਇਕ ਸਿਉ ਤੇ ਮਾਣਸ ਪਰਧਾਨ ॥੨॥ ਮਃ ੫ ॥ ਜਿਸੁ ਮਨਿ ਵਸੈ

ਪਾਰਬ੍ਰਹਮੁ ਨਿਕਟਿ ਨ ਆਵੈ ਪੀਰ ॥ ਭੁਖ ਤਿਖ ਤਿਸੁ ਨ ਵਿਆਪਈ ਜਮੁ ਨਹੀ ਆਵੈ ਨੀਰ ॥੩॥ ਪਉੜੀ ॥ ਕੀਮਤਿ

ਕਹਣੁ ਨ ਜਾਈਐ ਸਚੁ ਸਾਹ ਅਡੋਲੈ ॥ ਸਿਧ ਸਾਧਿਕ ਗਿਆਨੀ ਧਿਆਨੀਆ ਕਉਣੁ ਤੁਧੁਨੋ ਤੋਲੈ ॥ ਭੰਨਣ ਘੜਣ

ਸਮਰਥੁ ਹੈ ਓਪਤਿ ਸਭ ਪਰਲੈ ॥ ਕਰਣ ਕਾਰਣ ਸਮਰਥੁ ਹੈ ਘਟਿ ਘਟਿ ਸਭ ਬੋਲੈ ॥ ਰਿਜਕੁ ਸਮਾਹੇ ਸਭਸੈ ਕਿਆ

ਮਾਣਸੁ ਡੋਲੈ ॥ ਗਹਿਰ ਗਭੀਰੁ ਅਥਾਹੁ ਤੂ ਗੁਣ ਗਿਆਨ ਅਮੋਲੈ ॥ ਸੋਈ ਕੰਮੁ ਕਮਾਵਣਾ ਕੀਆ ਧੁਰਿ ਮਉਲੈ ॥

ਤੁਧਹੁ ਬਾਹਰਿ ਕਿਛੁ ਨਹੀ ਨਾਨਕੁ ਗੁਣ ਬੋਲੈ ॥੨੩॥੧॥੨॥

ਰਾਗੁ ਮਾਰੂ ਬਾਣੀ ਕਬੀਰ ਜੀਉ ਕੀ      ੴ ਸਤਿਗੁਰ ਪ੍ਰਸਾਦਿ ॥

ਪਡੀਆ ਕਵਨ ਕੁਮਤਿ ਤੁਮ ਲਾਗੇ ॥ ਬੂਡਹੁਗੇ ਪਰਵਾਰ ਸਕਲ ਸਿਉ ਰਾਮੁ ਨ ਜਪਹੁ ਅਭਾਗੇ ॥੧॥ ਰਹਾਉ ॥ ਬੇਦ

ਪੁਰਾਨ ਪੜੇ ਕਾ ਕਿਆ ਗੁਨੁ ਖਰ ਚੰਦਨ ਜਸ ਭਾਰਾ ॥ ਰਾਮ ਨਾਮ ਕੀ ਗਤਿ ਨਹੀ ਜਾਨੀ ਕੈਸੇ ਉਤਰਸਿ ਪਾਰਾ

॥੧॥ ਜੀਅ ਬਧਹੁ ਸੁ ਧਰਮੁ ਕਰਿ ਥਾਪਹੁ ਅਧਰਮੁ ਕਹਹੁ ਕਤ ਭਾਈ ॥ ਆਪਸ ਕਉ ਮੁਨਿਵਰ ਕਰਿ ਥਾਪਹੁ ਕਾ

ਕਉ ਕਹਹੁ ਕਸਾਈ ॥੨॥ ਮਨ ਕੇ ਅੰਧੇ ਆਪਿ ਨ ਬੂਝਹੁ ਕਾਹਿ ਬੁਝਾਵਹੁ ਭਾਈ ॥ ਮਾਇਆ ਕਾਰਨ ਬਿਦਿਆ

ਬੇਚਹੁ ਜਨਮੁ ਅਬਿਰਥਾ ਜਾਈ ॥੩॥ ਨਾਰਦ ਬਚਨ ਬਿਆਸੁ ਕਹਤ ਹੈ ਸੁਕ ਕਉ ਪੂਛਹੁ ਜਾਈ ॥ ਕਹਿ ਕਬੀਰ

ਰਾਮੈ ਰਮਿ ਛੂਟਹੁ ਨਾਹਿ ਤ ਬੂਡੇ ਭਾਈ ॥੪॥੧॥ ਬਨਹਿ ਬਸੇ ਕਿਉ ਪਾਈਐ ਜਉ ਲਉ ਮਨਹੁ ਨ ਤਜਹਿ ਬਿਕਾਰ

॥ ਜਿਹ ਘਰੁ ਬਨੁ ਸਮਸਰਿ ਕੀਆ ਤੇ ਪੂਰੇ ਸੰਸਾਰ ॥੧॥ ਸਾਰ ਸੁਖੁ ਪਾਈਐ ਰਾਮਾ ॥ ਰੰਗਿ ਰਵਹੁ ਆਤਮੈ ਰਾਮ

॥੧॥ ਰਹਾਉ ॥ ਜਟਾ ਭਸਮ ਲੇਪਨ ਕੀਆ ਕਹਾ ਗੁਫਾ ਮਹਿ ਬਾਸੁ ॥ ਮਨੁ ਜੀਤੇ ਜਗੁ ਜੀਤਿਆ ਜਾਂ ਤੇ ਬਿਖਿਆ ਤੇ

ਹੋਇ ਉਦਾਸੁ ॥੨॥ ਅੰਜਨੁ ਦੇਇ ਸਭੈ ਕੋਈ ਟੁਕੁ ਚਾਹਨ ਮਾਹਿ ਬਿਡਾਨੁ ॥ ਗਿਆਨ ਅੰਜਨੁ ਜਿਹ ਪਾਇਆ ਤੇ

ਲੋਇਨ ਪਰਵਾਨੁ ॥੩॥ ਕਹਿ ਕਬੀਰ ਅਬ ਜਾਨਿਆ ਗੁਰਿ ਗਿਆਨੁ ਦੀਆ ਸਮਝਾਇ ॥ ਅੰਤਰਗਤਿ ਹਰਿ ਭੇਟਿਆ

ਅਬ ਮੇਰਾ ਮਨੁ ਕਤਹੂ ਨ ਜਾਇ ॥੪॥੨॥ ਰਿਧਿ ਸਿਧਿ ਜਾ ਕਉ ਫੁਰੀ ਤਬ ਕਾਹੂ ਸਿਉ ਕਿਆ ਕਾਜ ॥ ਤੇਰੇ ਕਹਨੇ

ਕੀ ਗਤਿ ਕਿਆ ਕਹਉ ਮੈ ਬੋਲਤ ਹੀ ਬਡ ਲਾਜ ॥੧॥ ਰਾਮੁ ਜਿਹ ਪਾਇਆ ਰਾਮ ॥ ਤੇ ਭਵਹਿ ਨ ਬਾਰੈ ਬਾਰ ॥੧॥

ਰਹਾਉ ॥ ਝੂਠਾ ਜਗੁ ਡਹਕੈ ਘਨਾ ਦਿਨ ਦੁਇ ਬਰਤਨ ਕੀ ਆਸ ॥ ਰਾਮ ਉਦਕੁ ਜਿਹ ਜਨ ਪੀਆ ਤਿਹਿ ਬਹੁਰਿ ਨ

ਭਈ ਪਿਆਸ ॥੨॥ ਗੁਰ ਪ੍ਰਸਾਦਿ ਜਿਹ ਬੂਝਿਆ ਆਸਾ ਤੇ ਭਇਆ ਨਿਰਾਸੁ ॥ ਸਭੁ ਸਚੁ ਨਦਰੀ ਆਇਆ ਜਉ

ਆਤਮ ਭਇਆ ਉਦਾਸੁ ॥੩॥ ਰਾਮ ਨਾਮ ਰਸੁ ਚਾਖਿਆ ਹਰਿ ਨਾਮਾ ਹਰ ਤਾਰਿ ॥ ਕਹੁ ਕਬੀਰ ਕੰਚਨੁ ਭਇਆ

ਭ੍ਰਮੁ ਗਇਆ ਸਮੁਦ੍ਰੈ ਪਾਰਿ ॥੪॥੩॥ ਉਦਕ ਸਮੁੰਦ ਸਲਲ ਕੀ ਸਾਖਿਆ ਨਦੀ ਤਰੰਗ ਸਮਾਵਹਿਗੇ ॥ ਸੁੰਨਹਿ

ਸੁੰਨੁ ਮਿਲਿਆ ਸਮਦਰਸੀ ਪਵਨ ਰੂਪ ਹੋਇ ਜਾਵਹਿਗੇ ॥੧॥ ਬਹੁਰਿ ਹਮ ਕਾਹੇ ਆਵਹਿਗੇ ॥ ਆਵਨ ਜਾਨਾ ਹੁਕਮੁ

ਤਿਸੈ ਕਾ ਹੁਕਮੈ ਬੁਝਿ ਸਮਾਵਹਿਗੇ ॥੧॥ ਰਹਾਉ ॥ ਜਬ ਚੂਕੈ ਪੰਚ ਧਾਤੁ ਕੀ ਰਚਨਾ ਐਸੇ ਭਰਮੁ ਚੁਕਾਵਹਿਗੇ ॥

ਦਰਸਨੁ ਛੋਡਿ ਭਏ ਸਮਦਰਸੀ ਏਕੋ ਨਾਮੁ ਧਿਆਵਹਿਗੇ ॥੨॥ ਜਿਤ ਹਮ ਲਾਏ ਤਿਤ ਹੀ ਲਾਗੇ ਤੈਸੇ ਕਰਮ

ਕਮਾਵਹਿਗੇ ॥ ਹਰਿ ਜੀ ਕ੍ਰਿਪਾ ਕਰੇ ਜਉ ਅਪਨੀ ਤੌ ਗੁਰ ਕੇ ਸਬਦਿ ਸਮਾਵਹਿਗੇ ॥੩॥ ਜੀਵਤ ਮਰਹੁ ਮਰਹੁ

ਫੁਨਿ ਜੀਵਹੁ ਪੁਨਰਪਿ ਜਨਮੁ ਨ ਹੋਈ ॥ ਕਹੁ ਕਬੀਰ ਜੋ ਨਾਮਿ ਸਮਾਨੇ ਸੁੰਨ ਰਹਿਆ ਲਿਵ ਸੋਈ ॥੪॥੪॥ ਜਉ

ਤੁਮੑ ਮੋ ਕਉ ਦੂਰਿ ਕਰਤ ਹਉ ਤਉ ਤੁਮ ਮੁਕਤਿ ਬਤਾਵਹੁ ॥ ਏਕ ਅਨੇਕ ਹੋਇ ਰਹਿਓ ਸਗਲ ਮਹਿ ਅਬ ਕੈਸੇ

ਭਰਮਾਵਹੁ ॥੧॥ ਰਾਮ ਮੋ ਕਉ ਤਾਰਿ ਕਹਾਂ ਲੈ ਜਈ ਹੈ ॥ ਸੋਧਉ ਮੁਕਤਿ ਕਹਾ ਦੇਉ ਕੈਸੀ ਕਰਿ ਪ੍ਰਸਾਦੁ ਮੋਹਿ

ਪਾਈ ਹੈ ॥੧॥ ਰਹਾਉ ॥ ਤਾਰਨ ਤਰਨੁ ਤਬੈ ਲਗੁ ਕਹੀਐ ਜਬ ਲਗੁ ਤਤੁ ਨ ਜਾਨਿਆ ॥ ਅਬ ਤਉ ਬਿਮਲ ਭਏ

ਘਟ ਹੀ ਮਹਿ ਕਹਿ ਕਬੀਰ ਮਨੁ ਮਾਨਿਆ ॥੨॥੫॥ ਜਿਨਿ ਗੜ ਕੋਟ ਕੀਏ ਕੰਚਨ ਕੇ ਛੋਡਿ ਗਇਆ ਸੋ ਰਾਵਨੁ

॥੧॥ ਕਾਹੇ ਕੀਜਤੁ ਹੈ ਮਨਿ ਭਾਵਨੁ ॥ ਜਬ ਜਮੁ ਆਇ ਕੇਸ ਤੇ ਪਕਰੈ ਤਹ ਹਰਿ ਕੋ ਨਾਮੁ ਛਡਾਵਨ ॥੧॥

ਰਹਾਉ ॥ ਕਾਲੁ ਅਕਾਲੁ ਖਸਮ ਕਾ ਕੀਨਾੑ ਇਹੁ ਪਰਪੰਚੁ ਬਧਾਵਨੁ ॥ ਕਹਿ ਕਬੀਰ ਤੇ ਅੰਤੇ ਮੁਕਤੇ ਜਿਨੑ ਹਿਰਦੈ

ਰਾਮ ਰਸਾਇਨੁ ॥੨॥੬॥ ਦੇਹੀ ਗਾਵਾ ਜੀਉ ਧਰ ਮਹਤਉ ਬਸਹਿ ਪੰਚ ਕਿਰਸਾਨਾ ॥ ਨੈਨੂ ਨਕਟੂ ਸ੍ਰਵਨੂ ਰਸਪਤਿ

ਇੰਦ੍ਰੀ ਕਹਿਆ ਨ ਮਾਨਾ ॥੧॥ ਬਾਬਾ ਅਬ ਨ ਬਸਉ ਇਹ ਗਾਉ ॥ ਘਰੀ ਘਰੀ ਕਾ ਲੇਖਾ ਮਾਗੈ ਕਾਇਥੁ ਚੇਤੂ

ਨਾਉ ॥੧॥ ਰਹਾਉ ॥ ਧਰਮ ਰਾਇ ਜਬ ਲੇਖਾ ਮਾਗੈ ਬਾਕੀ ਨਿਕਸੀ ਭਾਰੀ ॥ ਪੰਚ ਕ੍ਰਿਸਾਨਵਾ ਭਾਗਿ ਗਏ ਲੈ

ਬਾਧਿਓ ਜੀਉ ਦਰਬਾਰੀ ॥੨॥ ਕਹੈ ਕਬੀਰੁ ਸੁਨਹੁ ਰੇ ਸੰਤਹੁ ਖੇਤ ਹੀ ਕਰਹੁ ਨਿਬੇਰਾ ॥ ਅਬ ਕੀ ਬਾਰ ਬਖਸਿ

ਬੰਦੇ ਕਉ ਬਹੁਰਿ ਨ ਭਉਜਲਿ ਫੇਰਾ ॥੩॥੭॥

ਰਾਗੁ ਮਾਰੂ ਬਾਣੀ ਕਬੀਰ ਜੀਉ ਕੀ      ੴ ਸਤਿਗੁਰ ਪ੍ਰਸਾਦਿ ॥

ਅਨਭਉ ਕਿਨੈ ਨ ਦੇਖਿਆ ਬੈਰਾਗੀਅੜੇ ॥ ਬਿਨੁ ਭੈ ਅਨਭਉ ਹੋਇ ਵਣਾਹੰਬੈ ॥੧॥ ਸਹੁ ਹਦੂਰਿ ਦੇਖੈ ਤਾਂ ਭਉ

ਪਵੈ ਬੈਰਾਗੀਅੜੇ ॥ ਹੁਕਮੈ ਬੂਝੈ ਤ ਨਿਰਭਉ ਹੋਇ ਵਣਾਹੰਬੈ ॥੨॥ ਹਰਿ ਪਾਖੰਡੁ ਨ ਕੀਜਈ ਬੈਰਾਗੀਅੜੇ ॥ ਪਾਖੰਡਿ

ਰਤਾ ਸਭੁ ਲੋਕੁ ਵਣਾਹੰਬੈ ॥੩॥ ਤ੍ਰਿਸਨਾ ਪਾਸੁ ਨ ਛੋਡਈ ਬੈਰਾਗੀਅੜੇ ॥ ਮਮਤਾ ਜਾਲਿਆ ਪਿੰਡੁ ਵਣਾਹੰਬੈ

॥੪॥ ਚਿੰਤਾ ਜਾਲਿ ਤਨੁ ਜਾਲਿਆ ਬੈਰਾਗੀਅੜੇ ॥ ਜੇ ਮਨੁ ਮਿਰਤਕੁ ਹੋਇ ਵਣਾਹੰਬੈ ॥੫॥ ਸਤਿਗੁਰ ਬਿਨੁ

ਬੈਰਾਗੁ ਨ ਹੋਵਈ ਬੈਰਾਗੀਅੜੇ ॥ ਜੇ ਲੋਚੈ ਸਭੁ ਕੋਇ ਵਣਾਹੰਬੈ ॥੬॥ ਕਰਮੁ ਹੋਵੈ ਸਤਿਗੁਰੁ ਮਿਲੈ ਬੈਰਾਗੀਅੜੇ

॥ ਸਹਜੇ ਪਾਵੈ ਸੋਇ ਵਣਾਹੰਬੈ ॥੭॥ ਕਹੁ ਕਬੀਰ ਇਕ ਬੇਨਤੀ ਬੈਰਾਗੀਅੜੇ ॥ ਮੋ ਕਉ ਭਉਜਲੁ ਪਾਰਿ

ਉਤਾਰਿ ਵਣਾਹੰਬੈ ॥੮॥੧॥੮॥ ਰਾਜਨ ਕਉਨੁ ਤੁਮਾਰੈ ਆਵੈ ॥ ਐਸੋ ਭਾਉ ਬਿਦਰ ਕੋ ਦੇਖਿਓ ਓਹੁ ਗਰੀਬੁ ਮੋਹਿ

ਭਾਵੈ ॥੧॥ ਰਹਾਉ ॥ ਹਸਤੀ ਦੇਖਿ ਭਰਮ ਤੇ ਭੂਲਾ ਸ੍ਰੀ ਭਗਵਾਨੁ ਨ ਜਾਨਿਆ ॥ ਤੁਮਰੋ ਦੂਧੁ ਬਿਦਰ ਕੋ ਪਾਨੑੋ

ਅੰਮ੍ਰਿਤੁ ਕਰਿ ਮੈ ਮਾਨਿਆ ॥੧॥ ਖੀਰ ਸਮਾਨਿ ਸਾਗੁ ਮੈ ਪਾਇਆ ਗੁਨ ਗਾਵਤ ਰੈਨਿ ਬਿਹਾਨੀ ॥ ਕਬੀਰ ਕੋ

ਠਾਕੁਰੁ ਅਨਦ ਬਿਨੋਦੀ ਜਾਤਿ ਨ ਕਾਹੂ ਕੀ ਮਾਨੀ ॥੨॥੯॥ ਸਲੋਕ ਕਬੀਰ ॥ ਗਗਨ ਦਮਾਮਾ ਬਾਜਿਓ ਪਰਿਓ

ਨੀਸਾਨੈ ਘਾਉ ॥ ਖੇਤੁ ਜੁ ਮਾਂਡਿਓ ਸੂਰਮਾ ਅਬ ਜੂਝਨ ਕੋ ਦਾਉ ॥੧॥ ਸੂਰਾ ਸੋ ਪਹਿਚਾਨੀਐ ਜੁ ਲਰੈ ਦੀਨ ਕੇ

ਹੇਤ ॥ ਪੁਰਜਾ ਪੁਰਜਾ ਕਟਿ ਮਰੈ ਕਬਹੂ ਨ ਛਾਡੈ ਖੇਤੁ ॥੨॥੨॥

ਕਬੀਰ ਕਾ ਸਬਦੁ ਰਾਗੁ ਮਾਰੂ ਬਾਣੀ ਨਾਮਦੇਉ ਜੀ ਕੀ      ੴ ਸਤਿਗੁਰ ਪ੍ਰਸਾਦਿ ॥

ਚਾਰਿ ਮੁਕਤਿ ਚਾਰੈ ਸਿਧਿ ਮਿਲਿ ਕੈ ਦੂਲਹ ਪ੍ਰਭ ਕੀ ਸਰਨਿ ਪਰਿਓ ॥ ਮੁਕਤਿ ਭਇਓ ਚਉਹੂੰ ਜੁਗ ਜਾਨਿਓ

ਜਸੁ ਕੀਰਤਿ ਮਾਥੈ ਛਤ੍ਰੁ ਧਰਿਓ ॥੧॥ ਰਾਜਾ ਰਾਮ ਜਪਤ ਕੋ ਕੋ ਨ ਤਰਿਓ ॥ ਗੁਰ ਉਪਦੇਸਿ ਸਾਧ ਕੀ

ਸੰਗਤਿ ਭਗਤੁ ਭਗਤੁ ਤਾ ਕੋ ਨਾਮੁ ਪਰਿਓ ॥੧॥ ਰਹਾਉ ॥ ਸੰਖ ਚਕ੍ਰ ਮਾਲਾ ਤਿਲਕੁ ਬਿਰਾਜਿਤ ਦੇਖਿ

ਪ੍ਰਤਾਪੁ ਜਮੁ ਡਰਿਓ ॥ ਨਿਰਭਉ ਭਏ ਰਾਮ ਬਲ ਗਰਜਿਤ ਜਨਮ ਮਰਨ ਸੰਤਾਪ ਹਿਰਿਓ ॥੨॥ ਅੰਬਰੀਕ

ਕਉ ਦੀਓ ਅਭੈ ਪਦੁ ਰਾਜੁ ਭਭੀਖਨ ਅਧਿਕ ਕਰਿਓ ॥ ਨਉ ਨਿਧਿ ਠਾਕੁਰਿ ਦਈ ਸੁਦਾਮੈ ਧ੍ਰੂਅ ਅਟਲੁ ਅਜਹੂ

ਨ ਟਰਿਓ ॥੩॥ ਭਗਤ ਹੇਤਿ ਮਾਰਿਓ ਹਰਨਾਖਸੁ ਨਰਸਿੰਘ ਰੂਪ ਹੋਇ ਦੇਹ ਧਰਿਓ ॥ ਨਾਮਾ ਕਹੈ ਭਗਤਿ

ਬਸਿ ਕੇਸਵ ਅਜਹੂੰ ਬਲਿ ਕੇ ਦੁਆਰ ਖਰੋ ॥੪॥੧॥ ਮਾਰੂ ਕਬੀਰ ਜੀਉ ॥ ਦੀਨੁ ਬਿਸਾਰਿਓ ਰੇ ਦਿਵਾਨੇ ਦੀਨੁ

ਬਿਸਾਰਿਓ ਰੇ ॥ ਪੇਟੁ ਭਰਿਓ ਪਸੂਆ ਜਿਉ ਸੋਇਓ ਮਨੁਖੁ ਜਨਮੁ ਹੈ ਹਾਰਿਓ ॥੧॥ ਰਹਾਉ ॥ ਸਾਧਸੰਗਤਿ

ਕਬਹੂ ਨਹੀ ਕੀਨੀ ਰਚਿਓ ਧੰਧੈ ਝੂਠ ॥ ਸੁਆਨ ਸੂਕਰ ਬਾਇਸ ਜਿਵੈ ਭਟਕਤੁ ਚਾਲਿਓ ਊਠਿ ॥੧॥ ਆਪਸ

ਕਉ ਦੀਰਘੁ ਕਰਿ ਜਾਨੈ ਅਉਰਨ ਕਉ ਲਗ ਮਾਤ ॥ ਮਨਸਾ ਬਾਚਾ ਕਰਮਨਾ ਮੈ ਦੇਖੇ ਦੋਜਕ ਜਾਤ ॥੨॥

ਕਾਮੀ ਕ੍ਰੋਧੀ ਚਾਤੁਰੀ ਬਾਜੀਗਰ ਬੇਕਾਮ ॥ ਨਿੰਦਾ ਕਰਤੇ ਜਨਮੁ ਸਿਰਾਨੋ ਕਬਹੂ ਨ ਸਿਮਰਿਓ ਰਾਮੁ ॥੩॥

ਕਹਿ ਕਬੀਰ ਚੇਤੈ ਨਹੀ ਮੂਰਖੁ ਮੁਗਧੁ ਗਵਾਰੁ ॥ ਰਾਮੁ ਨਾਮੁ ਜਾਨਿਓ ਨਹੀ ਕੈਸੇ ਉਤਰਸਿ ਪਾਰਿ ॥੪॥੧॥

ਰਾਗੁ ਮਾਰੂ ਬਾਣੀ ਜੈਦੇਉ ਜੀਉ ਕੀ

ੴ ਸਤਿਗੁਰ ਪ੍ਰਸਾਦਿ ॥ ਚੰਦ ਸਤ ਭੇਦਿਆ ਨਾਦ ਸਤ ਪੂਰਿਆ ਸੂਰ ਸਤ ਖੋੜਸਾ ਦਤੁ ਕੀਆ ॥ ਅਬਲ ਬਲੁ

ਤੋੜਿਆ ਅਚਲ ਚਲੁ ਥਪਿਆ ਅਘੜੁ ਘੜਿਆ ਤਹਾ ਅਪਿਉ ਪੀਆ ॥੧॥ ਮਨ ਆਦਿ ਗੁਣ ਆਦਿ ਵਖਾਣਿਆ ॥

ਤੇਰੀ ਦੁਬਿਧਾ ਦ੍ਰਿਸਟਿ ਸੰਮਾਨਿਆ ॥੧॥ ਰਹਾਉ ॥ ਅਰਧਿ ਕਉ ਅਰਧਿਆ ਸਰਧਿ ਕਉ ਸਰਧਿਆ ਸਲਲ ਕਉ

ਸਲਲਿ ਸੰਮਾਨਿ ਆਇਆ ॥ ਬਦਤਿ ਜੈਦੇਉ ਜੈਦੇਵ ਕਉ ਰੰਮਿਆ ਬ੍ਰਹਮੁ ਨਿਰਬਾਣੁ ਲਿਵ ਲੀਣੁ ਪਾਇਆ ॥੨॥੧॥

ਕਬੀਰੁ ॥ ਮਾਰੂ ॥ ਰਾਮੁ ਸਿਮਰੁ ਪਛੁਤਾਹਿਗਾ ਮਨ ॥ ਪਾਪੀ ਜੀਅਰਾ ਲੋਭੁ ਕਰਤੁ ਹੈ ਆਜੁ ਕਾਲਿ ਉਠਿ ਜਾਹਿਗਾ

॥੧॥ ਰਹਾਉ ॥ ਲਾਲਚ ਲਾਗੇ ਜਨਮੁ ਗਵਾਇਆ ਮਾਇਆ ਭਰਮ ਭੁਲਾਹਿਗਾ ॥ ਧਨ ਜੋਬਨ ਕਾ ਗਰਬੁ ਨ ਕੀਜੈ

ਕਾਗਦ ਜਿਉ ਗਲਿ ਜਾਹਿਗਾ ॥੧॥ ਜਉ ਜਮੁ ਆਇ ਕੇਸ ਗਹਿ ਪਟਕੈ ਤਾ ਦਿਨ ਕਿਛੁ ਨ ਬਸਾਹਿਗਾ ॥ ਸਿਮਰਨੁ

ਭਜਨੁ ਦਇਆ ਨਹੀ ਕੀਨੀ ਤਉ ਮੁਖਿ ਚੋਟਾ ਖਾਹਿਗਾ ॥੨॥ ਧਰਮ ਰਾਇ ਜਬ ਲੇਖਾ ਮਾਗੈ ਕਿਆ ਮੁਖੁ ਲੈ ਕੈ

ਜਾਹਿਗਾ ॥ ਕਹਤੁ ਕਬੀਰੁ ਸੁਨਹੁ ਰੇ ਸੰਤਹੁ ਸਾਧਸੰਗਤਿ ਤਰਿ ਜਾਂਹਿਗਾ ॥੩॥੧॥

ਰਾਗੁ ਮਾਰੂ ਬਾਣੀ ਰਵਿਦਾਸ ਜੀਉ ਕੀ      ੴ ਸਤਿਗੁਰ ਪ੍ਰਸਾਦਿ ॥

ਐਸੀ ਲਾਲ ਤੁਝ ਬਿਨੁ ਕਉਨੁ ਕਰੈ ॥ ਗਰੀਬ ਨਿਵਾਜੁ ਗੁਸਈਆ ਮੇਰਾ ਮਾਥੈ ਛਤ੍ਰੁ ਧਰੈ ॥੧॥ ਰਹਾਉ ॥

ਜਾ ਕੀ ਛੋਤਿ ਜਗਤ ਕਉ ਲਾਗੈ ਤਾ ਪਰ ਤੁਹੀਂ ਢਰੈ ॥ ਨੀਚਹ ਊਚ ਕਰੈ ਮੇਰਾ ਗੋਬਿੰਦੁ ਕਾਹੂ ਤੇ ਨ ਡਰੈ ॥੧॥

ਨਾਮਦੇਵ ਕਬੀਰੁ ਤਿਲੋਚਨੁ ਸਧਨਾ ਸੈਨੁ ਤਰੈ ॥ ਕਹਿ ਰਵਿਦਾਸੁ ਸੁਨਹੁ ਰੇ ਸੰਤਹੁ ਹਰਿ ਜੀਉ ਤੇ ਸਭੈ ਸਰੈ

॥੨॥੧॥ ਮਾਰੂ ॥ ਸੁਖ ਸਾਗਰ ਸੁਰਿਤਰੁ ਚਿੰਤਾਮਨਿ ਕਾਮਧੇਨ ਬਸਿ ਜਾ ਕੇ ਰੇ ॥ ਚਾਰਿ ਪਦਾਰਥ ਅਸਟ

ਮਹਾ ਸਿਧਿ ਨਵ ਨਿਧਿ ਕਰ ਤਲ ਤਾ ਕੈ ॥੧॥ ਹਰਿ ਹਰਿ ਹਰਿ ਨ ਜਪਸਿ ਰਸਨਾ ॥ ਅਵਰ ਸਭ ਛਾਡਿ

ਬਚਨ ਰਚਨਾ ॥੧॥ ਰਹਾਉ ॥ ਨਾਨਾ ਖਿਆਨ ਪੁਰਾਨ ਬੇਦ ਬਿਧਿ ਚਉਤੀਸ ਅਛਰ ਮਾਹੀ ॥ ਬਿਆਸ

ਬੀਚਾਰਿ ਕਹਿਓ ਪਰਮਾਰਥੁ ਰਾਮ ਨਾਮ ਸਰਿ ਨਾਹੀ ॥੨॥ ਸਹਜ ਸਮਾਧਿ ਉਪਾਧਿ ਰਹਤ ਹੋਇ ਬਡੇ ਭਾਗਿ

ਲਿਵ ਲਾਗੀ ॥ ਕਹਿ ਰਵਿਦਾਸ ਉਦਾਸ ਦਾਸ ਮਤਿ ਜਨਮ ਮਰਨ ਭੈ ਭਾਗੀ ॥੩॥੨॥੧੫॥

ਤੁਖਾਰੀ ਛੰਤ ਮਹਲਾ ੧ ਬਾਰਹ ਮਾਹਾ

ੴ ਸਤਿਗੁਰ ਪ੍ਰਸਾਦਿ ॥

ਤੂ ਸੁਣਿ ਕਿਰਤ ਕਰੰਮਾ ਪੁਰਬਿ ਕਮਾਇਆ ॥ ਸਿਰਿ ਸਿਰਿ ਸੁਖ ਸਹੰਮਾ ਦੇਹਿ ਸੁ ਤੂ ਭਲਾ ॥ ਹਰਿ ਰਚਨਾ

ਤੇਰੀ ਕਿਆ ਗਤਿ ਮੇਰੀ ਹਰਿ ਬਿਨੁ ਘੜੀ ਨ ਜੀਵਾ ॥ ਪ੍ਰਿਅ ਬਾਝੁ ਦੁਹੇਲੀ ਕੋਇ ਨ ਬੇਲੀ ਗੁਰਮੁਖਿ ਅੰਮ੍ਰਿਤੁ

ਪੀਵਾਂ ॥ ਰਚਨਾ ਰਾਚਿ ਰਹੇ ਨਿਰੰਕਾਰੀ ਪ੍ਰਭ ਮਨਿ ਕਰਮ ਸੁਕਰਮਾ ॥ ਨਾਨਕ ਪੰਥੁ ਨਿਹਾਲੇ ਸਾ ਧਨ ਤੂ ਸੁਣਿ

ਆਤਮ ਰਾਮਾ ॥੧॥ ਬਾਬੀਹਾ ਪ੍ਰਿਉ ਬੋਲੇ ਕੋਕਿਲ ਬਾਣੀਆ ॥ ਸਾ ਧਨ ਸਭਿ ਰਸ ਚੋਲੈ ਅੰਕਿ ਸਮਾਣੀਆ

॥ ਹਰਿ ਅੰਕਿ ਸਮਾਣੀ ਜਾ ਪ੍ਰਭ ਭਾਣੀ ਸਾ ਸੋਹਾਗਣਿ ਨਾਰੇ ॥ ਨਵ ਘਰ ਥਾਪਿ ਮਹਲ ਘਰੁ ਊਚਉ ਨਿਜ ਘਰਿ

ਵਾਸੁ ਮੁਰਾਰੇ ॥ ਸਭ ਤੇਰੀ ਤੂ ਮੇਰਾ ਪ੍ਰੀਤਮੁ ਨਿਸਿ ਬਾਸੁਰ ਰੰਗਿ ਰਾਵੈ ॥ ਨਾਨਕ ਪ੍ਰਿਉ ਪ੍ਰਿਉ ਚਵੈ ਬਬੀਹਾ

ਕੋਕਿਲ ਸਬਦਿ ਸੁਹਾਵੈ ॥੨॥ ਤੂ ਸੁਣਿ ਹਰਿ ਰਸ ਭਿੰਨੇ ਪ੍ਰੀਤਮ ਆਪਣੇ ॥ ਮਨਿ ਤਨਿ ਰਵਤ ਰਵੰਨੇ ਘੜੀ

ਨ ਬੀਸਰੈ ॥ ਕਿਉ ਘੜੀ ਬਿਸਾਰੀ ਹਉ ਬਲਿਹਾਰੀ ਹਉ ਜੀਵਾ ਗੁਣ ਗਾਏ ॥ ਨਾ ਕੋਈ ਮੇਰਾ ਹਉ ਕਿਸੁ ਕੇਰਾ

ਹਰਿ ਬਿਨੁ ਰਹਣੁ ਨ ਜਾਏ ॥ ਓਟ ਗਹੀ ਹਰਿ ਚਰਣ ਨਿਵਾਸੇ ਭਏ ਪਵਿਤ੍ਰ ਸਰੀਰਾ ॥ ਨਾਨਕ ਦ੍ਰਿਸਟਿ

ਦੀਰਘ ਸੁਖੁ ਪਾਵੈ ਗੁਰ ਸਬਦੀ ਮਨੁ ਧੀਰਾ ॥੩॥ ਬਰਸੈ ਅੰਮ੍ਰਿਤ ਧਾਰ ਬੂੰਦ ਸੁਹਾਵਣੀ ॥ ਸਾਜਨ ਮਿਲੇ

ਸਹਜਿ ਸੁਭਾਇ ਹਰਿ ਸਿਉ ਪ੍ਰੀਤਿ ਬਣੀ ॥ ਹਰਿ ਮੰਦਰਿ ਆਵੈ ਜਾ ਪ੍ਰਭ ਭਾਵੈ ਧਨ ਊਭੀ ਗੁਣ ਸਾਰੀ ॥ ਘਰਿ

ਘਰਿ ਕੰਤੁ ਰਵੈ ਸੋਹਾਗਣਿ ਹਉ ਕਿਉ ਕੰਤਿ ਵਿਸਾਰੀ ॥ ਉਨਵਿ ਘਨ ਛਾਏ ਬਰਸੁ ਸੁਭਾਏ ਮਨਿ ਤਨਿ ਪ੍ਰੇਮੁ

ਸੁਖਾਵੈ ॥ ਨਾਨਕ ਵਰਸੈ ਅੰਮ੍ਰਿਤ ਬਾਣੀ ਕਰਿ ਕਿਰਪਾ ਘਰਿ ਆਵੈ ॥੪॥ ਚੇਤੁ ਬਸੰਤੁ ਭਲਾ ਭਵਰ

ਸੁਹਾਵੜੇ ॥ ਬਨ ਫੂਲੇ ਮੰਝ ਬਾਰਿ ਮੈ ਪਿਰੁ ਘਰਿ ਬਾਹੁੜੈ ॥ ਪਿਰੁ ਘਰਿ ਨਹੀ ਆਵੈ ਧਨ ਕਿਉ ਸੁਖੁ ਪਾਵੈ ਬਿਰਹਿ

ਬਿਰੋਧ ਤਨੁ ਛੀਜੈ ॥ ਕੋਕਿਲ ਅੰਬਿ ਸੁਹਾਵੀ ਬੋਲੈ ਕਿਉ ਦੁਖੁ ਅੰਕਿ ਸਹੀਜੈ ॥ ਭਵਰੁ ਭਵੰਤਾ ਫੂਲੀ ਡਾਲੀ ਕਿਉ

ਜੀਵਾ ਮਰੁ ਮਾਏ ॥ ਨਾਨਕ ਚੇਤਿ ਸਹਜਿ ਸੁਖੁ ਪਾਵੈ ਜੇ ਹਰਿ ਵਰੁ ਘਰਿ ਧਨ ਪਾਏ ॥੫॥ ਵੈਸਾਖੁ ਭਲਾ ਸਾਖਾ ਵੇਸ

ਕਰੇ ॥ ਧਨ ਦੇਖੈ ਹਰਿ ਦੁਆਰਿ ਆਵਹੁ ਦਇਆ ਕਰੇ ॥ ਘਰਿ ਆਉ ਪਿਆਰੇ ਦੁਤਰ ਤਾਰੇ ਤੁਧੁ ਬਿਨੁ ਅਢੁ ਨ

ਮੋਲੋ ॥ ਕੀਮਤਿ ਕਉਣ ਕਰੇ ਤੁਧੁ ਭਾਵਾਂ ਦੇਖਿ ਦਿਖਾਵੈ ਢੋਲੋ ॥ ਦੂਰਿ ਨ ਜਾਨਾ ਅੰਤਰਿ ਮਾਨਾ ਹਰਿ ਕਾ ਮਹਲੁ

ਪਛਾਨਾ ॥ ਨਾਨਕ ਵੈਸਾਖੀਂ ਪ੍ਰਭੁ ਪਾਵੈ ਸੁਰਤਿ ਸਬਦਿ ਮਨੁ ਮਾਨਾ ॥੬॥ ਮਾਹੁ ਜੇਠੁ ਭਲਾ ਪ੍ਰੀਤਮੁ ਕਿਉ

ਬਿਸਰੈ ॥ ਥਲ ਤਾਪਹਿ ਸਰ ਭਾਰ ਸਾ ਧਨ ਬਿਨਉ ਕਰੈ ॥ ਧਨ ਬਿਨਉ ਕਰੇਦੀ ਗੁਣ ਸਾਰੇਦੀ ਗੁਣ ਸਾਰੀ ਪ੍ਰਭ

ਭਾਵਾ ॥ ਸਾਚੈ ਮਹਲਿ ਰਹੈ ਬੈਰਾਗੀ ਆਵਣ ਦੇਹਿ ਤ ਆਵਾ ॥ ਨਿਮਾਣੀ ਨਿਤਾਣੀ ਹਰਿ ਬਿਨੁ ਕਿਉ ਪਾਵੈ ਸੁਖ

ਮਹਲੀ ॥ ਨਾਨਕ ਜੇਠਿ ਜਾਣੈ ਤਿਸੁ ਜੈਸੀ ਕਰਮਿ ਮਿਲੈ ਗੁਣ ਗਹਿਲੀ ॥੭॥ ਆਸਾੜੁ ਭਲਾ ਸੂਰਜੁ ਗਗਨਿ

ਤਪੈ ॥ ਧਰਤੀ ਦੂਖ ਸਹੈ ਸੋਖੈ ਅਗਨਿ ਭਖੈ ॥ ਅਗਨਿ ਰਸੁ ਸੋਖੈ ਮਰੀਐ ਧੋਖੈ ਭੀ ਸੋ ਕਿਰਤੁ ਨ ਹਾਰੇ ॥ ਰਥੁ ਫਿਰੈ

ਛਾਇਆ ਧਨ ਤਾਕੈ ਟੀਡੁ ਲਵੈ ਮੰਝਿ ਬਾਰੇ ॥ ਅਵਗਣ ਬਾਧਿ ਚਲੀ ਦੁਖੁ ਆਗੈ ਸੁਖੁ ਤਿਸੁ ਸਾਚੁ ਸਮਾਲੇ ॥

ਨਾਨਕ ਜਿਸ ਨੋ ਇਹੁ ਮਨੁ ਦੀਆ ਮਰਣੁ ਜੀਵਣੁ ਪ੍ਰਭ ਨਾਲੇ ॥੮॥ ਸਾਵਣਿ ਸਰਸ ਮਨਾ ਘਣ ਵਰਸਹਿ ਰੁਤਿ

ਆਏ ॥ ਮੈ ਮਨਿ ਤਨਿ ਸਹੁ ਭਾਵੈ ਪਿਰ ਪਰਦੇਸਿ ਸਿਧਾਏ ॥ ਪਿਰੁ ਘਰਿ ਨਹੀ ਆਵੈ ਮਰੀਐ ਹਾਵੈ ਦਾਮਨਿ ਚਮਕਿ

ਡਰਾਏ ॥ ਸੇਜ ਇਕੇਲੀ ਖਰੀ ਦੁਹੇਲੀ ਮਰਣੁ ਭਇਆ ਦੁਖੁ ਮਾਏ ॥ ਹਰਿ ਬਿਨੁ ਨੀਦ ਭੂਖ ਕਹੁ ਕੈਸੀ ਕਾਪੜੁ

ਤਨਿ ਨ ਸੁਖਾਵਏ ॥ ਨਾਨਕ ਸਾ ਸੋਹਾਗਣਿ ਕੰਤੀ ਪਿਰ ਕੈ ਅੰਕਿ ਸਮਾਵਏ ॥੯॥ ਭਾਦਉ ਭਰਮਿ ਭੁਲੀ ਭਰਿ

ਜੋਬਨਿ ਪਛੁਤਾਣੀ ॥ ਜਲ ਥਲ ਨੀਰਿ ਭਰੇ ਬਰਸ ਰੁਤੇ ਰੰਗੁ ਮਾਣੀ ॥ ਬਰਸੈ ਨਿਸਿ ਕਾਲੀ ਕਿਉ ਸੁਖੁ ਬਾਲੀ

ਦਾਦਰ ਮੋਰ ਲਵੰਤੇ ॥ ਪ੍ਰਿਉ ਪ੍ਰਿਉ ਚਵੈ ਬਬੀਹਾ ਬੋਲੇ ਭੁਇਅੰਗਮ ਫਿਰਹਿ ਡਸੰਤੇ ॥ ਮਛਰ ਡੰਗ ਸਾਇਰ ਭਰ

ਸੁਭਰ ਬਿਨੁ ਹਰਿ ਕਿਉ ਸੁਖੁ ਪਾਈਐ ॥ ਨਾਨਕ ਪੂਛਿ ਚਲਉ ਗੁਰ ਅਪੁਨੇ ਜਹ ਪ੍ਰਭੁ ਤਹ ਹੀ ਜਾਈਐ ॥੧੦॥

ਅਸੁਨਿ ਆਉ ਪਿਰਾ ਸਾ ਧਨ ਝੂਰਿ ਮੁਈ ॥ ਤਾ ਮਿਲੀਐ ਪ੍ਰਭ ਮੇਲੇ ਦੂਜੈ ਭਾਇ ਖੁਈ ॥ ਝੂਠਿ ਵਿਗੁਤੀ ਤਾ ਪਿਰ ਮੁਤੀ

ਕੁਕਹ ਕਾਹ ਸਿ ਫੁਲੇ ॥ ਆਗੈ ਘਾਮ ਪਿਛੈ ਰੁਤਿ ਜਾਡਾ ਦੇਖਿ ਚਲਤ ਮਨੁ ਡੋਲੇ ॥ ਦਹ ਦਿਸਿ ਸਾਖ ਹਰੀ ਹਰੀਆਵਲ

ਸਹਜਿ ਪਕੈ ਸੋ ਮੀਠਾ ॥ ਨਾਨਕ ਅਸੁਨਿ ਮਿਲਹੁ ਪਿਆਰੇ ਸਤਿਗੁਰ ਭਏ ਬਸੀਠਾ ॥੧੧॥ ਕਤਕਿ ਕਿਰਤੁ ਪਇਆ

ਜੋ ਪ੍ਰਭ ਭਾਇਆ ॥ ਦੀਪਕੁ ਸਹਜਿ ਬਲੈ ਤਤਿ ਜਲਾਇਆ ॥ ਦੀਪਕ ਰਸ ਤੇਲੋ ਧਨ ਪਿਰ ਮੇਲੋ ਧਨ ਓਮਾਹੈ ਸਰਸੀ

॥ ਅਵਗਣ ਮਾਰੀ ਮਰੈ ਨ ਸੀਝੈ ਗੁਣਿ ਮਾਰੀ ਤਾ ਮਰਸੀ ॥ ਨਾਮੁ ਭਗਤਿ ਦੇ ਨਿਜ ਘਰਿ ਬੈਠੇ ਅਜਹੁ ਤਿਨਾੜੀ ਆਸਾ

॥ ਨਾਨਕ ਮਿਲਹੁ ਕਪਟ ਦਰ ਖੋਲਹੁ ਏਕ ਘੜੀ ਖਟੁ ਮਾਸਾ ॥੧੨॥ ਮੰਘਰ ਮਾਹੁ ਭਲਾ ਹਰਿ ਗੁਣ ਅੰਕਿ ਸਮਾਵਏ ॥

ਗੁਣਵੰਤੀ ਗੁਣ ਰਵੈ ਮੈ ਪਿਰੁ ਨਿਹਚਲੁ ਭਾਵਏ ॥ ਨਿਹਚਲੁ ਚਤੁਰੁ ਸੁਜਾਣੁ ਬਿਧਾਤਾ ਚੰਚਲੁ ਜਗਤੁ ਸਬਾਇਆ ॥

ਗਿਆਨੁ ਧਿਆਨੁ ਗੁਣ ਅੰਕਿ ਸਮਾਣੇ ਪ੍ਰਭ ਭਾਣੇ ਤਾ ਭਾਇਆ ॥ ਗੀਤ ਨਾਦ ਕਵਿਤ ਕਵੇ ਸੁਣਿ ਰਾਮ ਨਾਮਿ ਦੁਖੁ

ਭਾਗੈ ॥ ਨਾਨਕ ਸਾ ਧਨ ਨਾਹ ਪਿਆਰੀ ਅਭ ਭਗਤੀ ਪਿਰ ਆਗੈ ॥੧੩॥ ਪੋਖਿ ਤੁਖਾਰੁ ਪੜੈ ਵਣੁ ਤ੍ਰਿਣੁ ਰਸੁ

ਸੋਖੈ ॥ ਆਵਤ ਕੀ ਨਾਹੀ ਮਨਿ ਤਨਿ ਵਸਹਿ ਮੁਖੇ ॥ ਮਨਿ ਤਨਿ ਰਵਿ ਰਹਿਆ ਜਗਜੀਵਨੁ ਗੁਰ ਸਬਦੀ ਰੰਗੁ

ਮਾਣੀ ॥ ਅੰਡਜ ਜੇਰਜ ਸੇਤਜ ਉਤਭੁਜ ਘਟਿ ਘਟਿ ਜੋਤਿ ਸਮਾਣੀ ॥ ਦਰਸਨੁ ਦੇਹੁ ਦਇਆਪਤਿ ਦਾਤੇ ਗਤਿ

ਪਾਵਉ ਮਤਿ ਦੇਹੋ ॥ ਨਾਨਕ ਰੰਗਿ ਰਵੈ ਰਸਿ ਰਸੀਆ ਹਰਿ ਸਿਉ ਪ੍ਰੀਤਿ ਸਨੇਹੋ ॥੧੪॥ ਮਾਘਿ ਪੁਨੀਤ ਭਈ

ਤੀਰਥੁ ਅੰਤਰਿ ਜਾਨਿਆ ॥ ਸਾਜਨ ਸਹਜਿ ਮਿਲੇ ਗੁਣ ਗਹਿ ਅੰਕਿ ਸਮਾਨਿਆ ॥ ਪ੍ਰੀਤਮ ਗੁਣ ਅੰਕੇ ਸੁਣਿ ਪ੍ਰਭ

ਬੰਕੇ ਤੁਧੁ ਭਾਵਾ ਸਰਿ ਨਾਵਾ ॥ ਗੰਗ ਜਮੁਨ ਤਹ ਬੇਣੀ ਸੰਗਮ ਸਾਤ ਸਮੁੰਦ ਸਮਾਵਾ ॥ ਪੁੰਨ ਦਾਨ ਪੂਜਾ ਪਰਮੇਸੁਰ

ਜੁਗਿ ਜੁਗਿ ਏਕੋ ਜਾਤਾ ॥ ਨਾਨਕ ਮਾਘਿ ਮਹਾ ਰਸੁ ਹਰਿ ਜਪਿ ਅਠਸਠਿ ਤੀਰਥ ਨਾਤਾ ॥੧੫॥ ਫਲਗੁਨਿ ਮਨਿ

ਰਹਸੀ ਪ੍ਰੇਮੁ ਸੁਭਾਇਆ ॥ ਅਨਦਿਨੁ ਰਹਸੁ ਭਇਆ ਆਪੁ ਗਵਾਇਆ ॥ ਮਨ ਮੋਹੁ ਚੁਕਾਇਆ ਜਾ ਤਿਸੁ ਭਾਇਆ

ਕਰਿ ਕਿਰਪਾ ਘਰਿ ਆਓ ॥ ਬਹੁਤੇ ਵੇਸ ਕਰੀ ਪਿਰ ਬਾਝਹੁ ਮਹਲੀ ਲਹਾ ਨ ਥਾਓ ॥ ਹਾਰ ਡੋਰ ਰਸ ਪਾਟ ਪਟੰਬਰ

ਪਿਰਿ ਲੋੜੀ ਸੀਗਾਰੀ ॥ ਨਾਨਕ ਮੇਲਿ ਲਈ ਗੁਰਿ ਅਪਣੈ ਘਰਿ ਵਰੁ ਪਾਇਆ ਨਾਰੀ ॥੧੬॥ ਬੇ ਦਸ ਮਾਹ ਰੁਤੀ

ਥਿਤੀ ਵਾਰ ਭਲੇ ॥ ਘੜੀ ਮੂਰਤ ਪਲ ਸਾਚੇ ਆਏ ਸਹਜਿ ਮਿਲੇ ॥ ਪ੍ਰਭ ਮਿਲੇ ਪਿਆਰੇ ਕਾਰਜ ਸਾਰੇ ਕਰਤਾ ਸਭ

ਬਿਧਿ ਜਾਣੈ ॥ ਜਿਨਿ ਸੀਗਾਰੀ ਤਿਸਹਿ ਪਿਆਰੀ ਮੇਲੁ ਭਇਆ ਰੰਗੁ ਮਾਣੈ ॥ ਘਰਿ ਸੇਜ ਸੁਹਾਵੀ ਜਾ ਪਿਰਿ ਰਾਵੀ

ਗੁਰਮੁਖਿ ਮਸਤਕਿ ਭਾਗੋ ॥ ਨਾਨਕ ਅਹਿਨਿਸਿ ਰਾਵੈ ਪ੍ਰੀਤਮੁ ਹਰਿ ਵਰੁ ਥਿਰੁ ਸੋਹਾਗੋ ॥੧੭॥੧॥ ਤੁਖਾਰੀ

ਮਹਲਾ ੧ ॥ ਪਹਿਲੈ ਪਹਰੈ ਨੈਣ ਸਲੋਨੜੀਏ ਰੈਣਿ ਅੰਧਿਆਰੀ ਰਾਮ ॥ ਵਖਰੁ ਰਾਖੁ ਮੁਈਏ ਆਵੈ ਵਾਰੀ ਰਾਮ ॥

ਵਾਰੀ ਆਵੈ ਕਵਣੁ ਜਗਾਵੈ ਸੂਤੀ ਜਮ ਰਸੁ ਚੂਸਏ ॥ ਰੈਣਿ ਅੰਧੇਰੀ ਕਿਆ ਪਤਿ ਤੇਰੀ ਚੋਰੁ ਪੜੈ ਘਰੁ ਮੂਸਏ ॥

ਰਾਖਣਹਾਰਾ ਅਗਮ ਅਪਾਰਾ ਸੁਣਿ ਬੇਨੰਤੀ ਮੇਰੀਆ ॥ ਨਾਨਕ ਮੂਰਖੁ ਕਬਹਿ ਨ ਚੇਤੈ ਕਿਆ ਸੂਝੈ ਰੈਣਿ ਅੰਧੇਰੀਆ

॥੧॥ ਦੂਜਾ ਪਹਰੁ ਭਇਆ ਜਾਗੁ ਅਚੇਤੀ ਰਾਮ ॥ ਵਖਰੁ ਰਾਖੁ ਮੁਈਏ ਖਾਜੈ ਖੇਤੀ ਰਾਮ ॥ ਰਾਖਹੁ ਖੇਤੀ ਹਰਿ ਗੁਰ

ਹੇਤੀ ਜਾਗਤ ਚੋਰੁ ਨ ਲਾਗੈ ॥ ਜਮ ਮਗਿ ਨ ਜਾਵਹੁ ਨਾ ਦੁਖੁ ਪਾਵਹੁ ਜਮ ਕਾ ਡਰੁ ਭਉ ਭਾਗੈ ॥ ਰਵਿ ਸਸਿ ਦੀਪਕ

ਗੁਰਮਤਿ ਦੁਆਰੈ ਮਨਿ ਸਾਚਾ ਮੁਖਿ ਧਿਆਵਏ ॥ ਨਾਨਕ ਮੂਰਖੁ ਅਜਹੁ ਨ ਚੇਤੈ ਕਿਵ ਦੂਜੈ ਸੁਖੁ ਪਾਵਏ ॥੨॥

ਤੀਜਾ ਪਹਰੁ ਭਇਆ ਨੀਦ ਵਿਆਪੀ ਰਾਮ ॥ ਮਾਇਆ ਸੁਤ ਦਾਰਾ ਦੂਖਿ ਸੰਤਾਪੀ ਰਾਮ ॥ ਮਾਇਆ ਸੁਤ ਦਾਰਾ

ਜਗਤ ਪਿਆਰਾ ਚੋਗ ਚੁਗੈ ਨਿਤ ਫਾਸੈ ॥ ਨਾਮੁ ਧਿਆਵੈ ਤਾ ਸੁਖੁ ਪਾਵੈ ਗੁਰਮਤਿ ਕਾਲੁ ਨ ਗ੍ਰਾਸੈ ॥ ਜੰਮਣੁ ਮਰਣੁ

ਕਾਲੁ ਨਹੀ ਛੋਡੈ ਵਿਣੁ ਨਾਵੈ ਸੰਤਾਪੀ ॥ ਨਾਨਕ ਤੀਜੈ ਤ੍ਰਿਬਿਧਿ ਲੋਕਾ ਮਾਇਆ ਮੋਹਿ ਵਿਆਪੀ ॥੩॥ ਚਉਥਾ

ਪਹਰੁ ਭਇਆ ਦਉਤੁ ਬਿਹਾਗੈ ਰਾਮ ॥ ਤਿਨ ਘਰੁ ਰਾਖਿਅੜਾ ਜੁੋ ਅਨਦਿਨੁ ਜਾਗੈ ਰਾਮ ॥ ਗੁਰ ਪੂਛਿ ਜਾਗੇ ਨਾਮਿ

ਲਾਗੇ ਤਿਨਾ ਰੈਣਿ ਸੁਹੇਲੀਆ ॥ ਗੁਰ ਸਬਦੁ ਕਮਾਵਹਿ ਜਨਮਿ ਨ ਆਵਹਿ ਤਿਨਾ ਹਰਿ ਪ੍ਰਭੁ ਬੇਲੀਆ ॥ ਕਰ

ਕੰਪਿ ਚਰਣ ਸਰੀਰੁ ਕੰਪੈ ਨੈਣ ਅੰਧੁਲੇ ਤਨੁ ਭਸਮ ਸੇ ॥ ਨਾਨਕ ਦੁਖੀਆ ਜੁਗ ਚਾਰੇ ਬਿਨੁ ਨਾਮ ਹਰਿ ਕੇ ਮਨਿ ਵਸੇ

॥੪॥ ਖੂਲੀ ਗੰਠਿ ਉਠੋ ਲਿਖਿਆ ਆਇਆ ਰਾਮ ॥ ਰਸ ਕਸ ਸੁਖ ਠਾਕੇ ਬੰਧਿ ਚਲਾਇਆ ਰਾਮ ॥ ਬੰਧਿ

ਚਲਾਇਆ ਜਾ ਪ੍ਰਭ ਭਾਇਆ ਨਾ ਦੀਸੈ ਨਾ ਸੁਣੀਐ ॥ ਆਪਣ ਵਾਰੀ ਸਭਸੈ ਆਵੈ ਪਕੀ ਖੇਤੀ ਲੁਣੀਐ ॥ ਘੜੀ

ਚਸੇ ਕਾ ਲੇਖਾ ਲੀਜੈ ਬੁਰਾ ਭਲਾ ਸਹੁ ਜੀਆ ॥ ਨਾਨਕ ਸੁਰਿ ਨਰ ਸਬਦਿ ਮਿਲਾਏ ਤਿਨਿ ਪ੍ਰਭਿ ਕਾਰਣੁ ਕੀਆ

॥੫॥੨॥ ਤੁਖਾਰੀ ਮਹਲਾ ੧ ॥ ਤਾਰਾ ਚੜਿਆ ਲੰਮਾ ਕਿਉ ਨਦਰਿ ਨਿਹਾਲਿਆ ਰਾਮ ॥ ਸੇਵਕ ਪੂਰ ਕਰੰਮਾ

ਸਤਿਗੁਰਿ ਸਬਦਿ ਦਿਖਾਲਿਆ ਰਾਮ ॥ ਗੁਰ ਸਬਦਿ ਦਿਖਾਲਿਆ ਸਚੁ ਸਮਾਲਿਆ ਅਹਿਨਿਸਿ ਦੇਖਿ ਬੀਚਾਰਿਆ

॥ ਧਾਵਤ ਪੰਚ ਰਹੇ ਘਰੁ ਜਾਣਿਆ ਕਾਮੁ ਕ੍ਰੋਧੁ ਬਿਖੁ ਮਾਰਿਆ ॥ ਅੰਤਰਿ ਜੋਤਿ ਭਈ ਗੁਰ ਸਾਖੀ ਚੀਨੇ ਰਾਮ ਕਰੰਮਾ ॥

ਨਾਨਕ ਹਉਮੈ ਮਾਰਿ ਪਤੀਣੇ ਤਾਰਾ ਚੜਿਆ ਲੰਮਾ ॥੧॥ ਗੁਰਮੁਖਿ ਜਾਗਿ ਰਹੇ ਚੂਕੀ ਅਭਿਮਾਨੀ ਰਾਮ ॥ ਅਨਦਿਨੁ

ਭੋਰੁ ਭਇਆ ਸਾਚਿ ਸਮਾਨੀ ਰਾਮ ॥ ਸਾਚਿ ਸਮਾਨੀ ਗੁਰਮੁਖਿ ਮਨਿ ਭਾਨੀ ਗੁਰਮੁਖਿ ਸਾਬਤੁ ਜਾਗੇ ॥ ਸਾਚੁ ਨਾਮੁ

ਅੰਮ੍ਰਿਤੁ ਗੁਰਿ ਦੀਆ ਹਰਿ ਚਰਨੀ ਲਿਵ ਲਾਗੇ ॥ ਪ੍ਰਗਟੀ ਜੋਤਿ ਜੋਤਿ ਮਹਿ ਜਾਤਾ ਮਨਮੁਖਿ ਭਰਮਿ ਭੁਲਾਣੀ ॥

ਨਾਨਕ ਭੋਰੁ ਭਇਆ ਮਨੁ ਮਾਨਿਆ ਜਾਗਤ ਰੈਣਿ ਵਿਹਾਣੀ ॥੨॥ ਅਉਗਣ ਵੀਸਰਿਆ ਗੁਣੀ ਘਰੁ ਕੀਆ ਰਾਮ

॥ ਏਕੋ ਰਵਿ ਰਹਿਆ ਅਵਰੁ ਨ ਬੀਆ ਰਾਮ ॥ ਰਵਿ ਰਹਿਆ ਸੋਈ ਅਵਰੁ ਨ ਕੋਈ ਮਨ ਹੀ ਤੇ ਮਨੁ ਮਾਨਿਆ ॥

ਜਿਨਿ ਜਲ ਥਲ ਤ੍ਰਿਭਵਣ ਘਟੁ ਘਟੁ ਥਾਪਿਆ ਸੋ ਪ੍ਰਭੁ ਗੁਰਮੁਖਿ ਜਾਨਿਆ ॥ ਕਰਣ ਕਾਰਣ ਸਮਰਥ ਅਪਾਰਾ

ਤ੍ਰਿਬਿਧਿ ਮੇਟਿ ਸਮਾਈ ॥ ਨਾਨਕ ਅਵਗਣ ਗੁਣਹ ਸਮਾਣੇ ਐਸੀ ਗੁਰਮਤਿ ਪਾਈ ॥੩॥ ਆਵਣ ਜਾਣ ਰਹੇ ਚੂਕਾ

ਭੋਲਾ ਰਾਮ ॥ ਹਉਮੈ ਮਾਰਿ ਮਿਲੇ ਸਾਚਾ ਚੋਲਾ ਰਾਮ ॥ ਹਉਮੈ ਗੁਰਿ ਖੋਈ ਪਰਗਟੁ ਹੋਈ ਚੂਕੇ ਸੋਗ ਸੰਤਾਪੈ ॥ ਜੋਤੀ

ਅੰਦਰਿ ਜੋਤਿ ਸਮਾਣੀ ਆਪੁ ਪਛਾਤਾ ਆਪੈ ॥ ਪੇਈਅੜੈ ਘਰਿ ਸਬਦਿ ਪਤੀਣੀ ਸਾਹੁਰੜੈ ਪਿਰ ਭਾਣੀ ॥ ਨਾਨਕ

ਸਤਿਗੁਰਿ ਮੇਲਿ ਮਿਲਾਈ ਚੂਕੀ ਕਾਣਿ ਲੋਕਾਣੀ ॥੪॥੩॥ ਤੁਖਾਰੀ ਮਹਲਾ ੧ ॥ ਭੋਲਾਵੜੈ ਭੁਲੀ ਭੁਲਿ ਭੁਲਿ

ਪਛੋਤਾਣੀ ॥ ਪਿਰਿ ਛੋਡਿਅੜੀ ਸੁਤੀ ਪਿਰ ਕੀ ਸਾਰ ਨ ਜਾਣੀ ॥ ਪਿਰਿ ਛੋਡੀ ਸੁਤੀ ਅਵਗਣਿ ਮੁਤੀ ਤਿਸੁ ਧਨ

ਵਿਧਣ ਰਾਤੇ ॥ ਕਾਮਿ ਕ੍ਰੋਧਿ ਅਹੰਕਾਰਿ ਵਿਗੁਤੀ ਹਉਮੈ ਲਗੀ ਤਾਤੇ ॥ ਉਡਰਿ ਹੰਸੁ ਚਲਿਆ ਫੁਰਮਾਇਆ ਭਸਮੈ

ਭਸਮ ਸਮਾਣੀ ॥ ਨਾਨਕ ਸਚੇ ਨਾਮ ਵਿਹੂਣੀ ਭੁਲਿ ਭੁਲਿ ਪਛੋਤਾਣੀ ॥੧॥ ਸੁਣਿ ਨਾਹ ਪਿਆਰੇ ਇਕ ਬੇਨੰਤੀ

ਮੇਰੀ ॥ ਤੂ ਨਿਜ ਘਰਿ ਵਸਿਅੜਾ ਹਉ ਰੁਲਿ ਭਸਮੈ ਢੇਰੀ ॥ ਬਿਨੁ ਅਪਨੇ ਨਾਹੈ ਕੋਇ ਨ ਚਾਹੈ ਕਿਆ ਕਹੀਐ ਕਿਆ

ਕੀਜੈ ॥ ਅੰਮ੍ਰਿਤ ਨਾਮੁ ਰਸਨ ਰਸੁ ਰਸਨਾ ਗੁਰ ਸਬਦੀ ਰਸੁ ਪੀਜੈ ॥ ਵਿਣੁ ਨਾਵੈ ਕੋ ਸੰਗਿ ਨ ਸਾਥੀ ਆਵੈ ਜਾਇ

ਘਨੇਰੀ ॥ ਨਾਨਕ ਲਾਹਾ ਲੈ ਘਰਿ ਜਾਈਐ ਸਾਚੀ ਸਚੁ ਮਤਿ ਤੇਰੀ ॥੨॥ ਸਾਜਨ ਦੇਸਿ ਵਿਦੇਸੀਅੜੇ ਸਾਨੇਹੜੇ

ਦੇਦੀ ॥ ਸਾਰਿ ਸਮਾਲੇ ਤਿਨ ਸਜਣਾ ਮੁੰਧ ਨੈਣ ਭਰੇਦੀ ॥ ਮੁੰਧ ਨੈਣ ਭਰੇਦੀ ਗੁਣ ਸਾਰੇਦੀ ਕਿਉ ਪ੍ਰਭ ਮਿਲਾ

ਪਿਆਰੇ ॥ ਮਾਰਗੁ ਪੰਥੁ ਨ ਜਾਣਉ ਵਿਖੜਾ ਕਿਉ ਪਾਈਐ ਪਿਰੁ ਪਾਰੇ ॥ ਸਤਿਗੁਰ ਸਬਦੀ ਮਿਲੈ ਵਿਛੁੰਨੀ ਤਨੁ

ਮਨੁ ਆਗੈ ਰਾਖੈ ॥ ਨਾਨਕ ਅੰਮ੍ਰਿਤ ਬਿਰਖੁ ਮਹਾ ਰਸ ਫਲਿਆ ਮਿਲਿ ਪ੍ਰੀਤਮ ਰਸੁ ਚਾਖੈ ॥੩॥ ਮਹਲਿ

ਬੁਲਾਇੜੀਏ ਬਿਲਮੁ ਨ ਕੀਜੈ ॥ ਅਨਦਿਨੁ ਰਤੜੀਏ ਸਹਜਿ ਮਿਲੀਜੈ ॥ ਸੁਖਿ ਸਹਜਿ ਮਿਲੀਜੈ ਰੋਸੁ ਨ ਕੀਜੈ

ਗਰਬੁ ਨਿਵਾਰਿ ਸਮਾਣੀ ॥ ਸਾਚੈ ਰਾਤੀ ਮਿਲੈ ਮਿਲਾਈ ਮਨਮੁਖਿ ਆਵਣ ਜਾਣੀ ॥ ਜਬ ਨਾਚੀ ਤਬ ਘੂਘਟੁ ਕੈਸਾ

ਮਟੁਕੀ ਫੋੜਿ ਨਿਰਾਰੀ ॥ ਨਾਨਕ ਆਪੈ ਆਪੁ ਪਛਾਣੈ ਗੁਰਮੁਖਿ ਤਤੁ ਬੀਚਾਰੀ ॥੪॥੪॥ ਤੁਖਾਰੀ ਮਹਲਾ ੧ ॥

ਮੇਰੇ ਲਾਲ ਰੰਗੀਲੇ ਹਮ ਲਾਲਨ ਕੇ ਲਾਲੇ ॥ ਗੁਰਿ ਅਲਖੁ ਲਖਾਇਆ ਅਵਰੁ ਨ ਦੂਜਾ ਭਾਲੇ ॥ ਗੁਰਿ ਅਲਖੁ

ਲਖਾਇਆ ਜਾ ਤਿਸੁ ਭਾਇਆ ਜਾ ਪ੍ਰਭਿ ਕਿਰਪਾ ਧਾਰੀ ॥ ਜਗਜੀਵਨੁ ਦਾਤਾ ਪੁਰਖੁ ਬਿਧਾਤਾ ਸਹਜਿ ਮਿਲੇ

ਬਨਵਾਰੀ ॥ ਨਦਰਿ ਕਰਹਿ ਤੂ ਤਾਰਹਿ ਤਰੀਐ ਸਚੁ ਦੇਵਹੁ ਦੀਨ ਦਇਆਲਾ ॥ ਪ੍ਰਣਵਤਿ ਨਾਨਕ ਦਾਸਨਿ ਦਾਸਾ

ਤੂ ਸਰਬ ਜੀਆ ਪ੍ਰਤਿਪਾਲਾ ॥੧॥ ਭਰਿਪੁਰਿ ਧਾਰਿ ਰਹੇ ਅਤਿ ਪਿਆਰੇ ॥ ਸਬਦੇ ਰਵਿ ਰਹਿਆ ਗੁਰ ਰੂਪਿ ਮੁਰਾਰੇ

॥ ਗੁਰ ਰੂਪ ਮੁਰਾਰੇ ਤ੍ਰਿਭਵਣ ਧਾਰੇ ਤਾ ਕਾ ਅੰਤੁ ਨ ਪਾਇਆ ॥ ਰੰਗੀ ਜਿਨਸੀ ਜੰਤ ਉਪਾਏ ਨਿਤ ਦੇਵੈ ਚੜੈ

ਸਵਾਇਆ ॥ ਅਪਰੰਪਰੁ ਆਪੇ ਥਾਪਿ ਉਥਾਪੇ ਤਿਸੁ ਭਾਵੈ ਸੋ ਹੋਵੈ ॥ ਨਾਨਕ ਹੀਰਾ ਹੀਰੈ ਬੇਧਿਆ ਗੁਣ ਕੈ ਹਾਰਿ

ਪਰੋਵੈ ॥੨॥ ਗੁਣ ਗੁਣਹਿ ਸਮਾਣੇ ਮਸਤਕਿ ਨਾਮ ਨੀਸਾਣੋ ॥ ਸਚੁ ਸਾਚਿ ਸਮਾਇਆ ਚੂਕਾ ਆਵਣ ਜਾਣੋ ॥

ਸਚੁ ਸਾਚਿ ਪਛਾਤਾ ਸਾਚੈ ਰਾਤਾ ਸਾਚੁ ਮਿਲੈ ਮਨਿ ਭਾਵੈ ॥ ਸਾਚੇ ਊਪਰਿ ਅਵਰੁ ਨ ਦੀਸੈ ਸਾਚੇ ਸਾਚਿ ਸਮਾਵੈ ॥

ਮੋਹਨਿ ਮੋਹਿ ਲੀਆ ਮਨੁ ਮੇਰਾ ਬੰਧਨ ਖੋਲਿ ਨਿਰਾਰੇ ॥ ਨਾਨਕ ਜੋਤੀ ਜੋਤਿ ਸਮਾਣੀ ਜਾ ਮਿਲਿਆ ਅਤਿ ਪਿਆਰੇ

॥੩॥ ਸਚ ਘਰੁ ਖੋਜਿ ਲਹੇ ਸਾਚਾ ਗੁਰ ਥਾਨੋ ॥ ਮਨਮੁਖਿ ਨਹ ਪਾਈਐ ਗੁਰਮੁਖਿ ਗਿਆਨੋ ॥ ਦੇਵੈ ਸਚੁ ਦਾਨੋ ਸੋ

ਪਰਵਾਨੋ ਸਦ ਦਾਤਾ ਵਡ ਦਾਣਾ ॥ ਅਮਰੁ ਅਜੋਨੀ ਅਸਥਿਰੁ ਜਾਪੈ ਸਾਚਾ ਮਹਲੁ ਚਿਰਾਣਾ ॥ ਦੋਤਿ ਉਚਾਪਤਿ

ਲੇਖੁ ਨ ਲਿਖੀਐ ਪ੍ਰਗਟੀ ਜੋਤਿ ਮੁਰਾਰੀ ॥ ਨਾਨਕ ਸਾਚਾ ਸਾਚੈ ਰਾਚਾ ਗੁਰਮੁਖਿ ਤਰੀਐ ਤਾਰੀ ॥੪॥੫॥

ਤੁਖਾਰੀ ਮਹਲਾ ੧ ॥ ਏ ਮਨ ਮੇਰਿਆ ਤੂ ਸਮਝੁ ਅਚੇਤ ਇਆਣਿਆ ਰਾਮ ॥ ਏ ਮਨ ਮੇਰਿਆ ਛਡਿ ਅਵਗਣ

ਗੁਣੀ ਸਮਾਣਿਆ ਰਾਮ ॥ ਬਹੁ ਸਾਦ ਲੁਭਾਣੇ ਕਿਰਤ ਕਮਾਣੇ ਵਿਛੁੜਿਆ ਨਹੀ ਮੇਲਾ ॥ ਕਿਉ ਦੁਤਰੁ ਤਰੀਐ ਜਮ

ਡਰਿ ਮਰੀਐ ਜਮ ਕਾ ਪੰਥੁ ਦੁਹੇਲਾ ॥ ਮਨਿ ਰਾਮੁ ਨਹੀ ਜਾਤਾ ਸਾਝ ਪ੍ਰਭਾਤਾ ਅਵਘਟਿ ਰੁਧਾ ਕਿਆ ਕਰੇ ॥ ਬੰਧਨਿ

ਬਾਧਿਆ ਇਨ ਬਿਧਿ ਛੂਟੈ ਗੁਰਮੁਖਿ ਸੇਵੈ ਨਰਹਰੇ ॥੧॥ ਏ ਮਨ ਮੇਰਿਆ ਤੂ ਛੋਡਿ ਆਲ ਜੰਜਾਲਾ ਰਾਮ ॥ ਏ ਮਨ

ਮੇਰਿਆ ਹਰਿ ਸੇਵਹੁ ਪੁਰਖੁ ਨਿਰਾਲਾ ਰਾਮ ॥ ਹਰਿ ਸਿਮਰਿ ਏਕੰਕਾਰੁ ਸਾਚਾ ਸਭੁ ਜਗਤੁ ਜਿੰਨਿ ਉਪਾਇਆ ॥

ਪਉਣੁ ਪਾਣੀ ਅਗਨਿ ਬਾਧੇ ਗੁਰਿ ਖੇਲੁ ਜਗਤਿ ਦਿਖਾਇਆ ॥ ਆਚਾਰਿ ਤੂ ਵੀਚਾਰਿ ਆਪੇ ਹਰਿ ਨਾਮੁ ਸੰਜਮ

ਜਪ ਤਪੋ ॥ ਸਖਾ ਸੈਨੁ ਪਿਆਰੁ ਪ੍ਰੀਤਮੁ ਨਾਮੁ ਹਰਿ ਕਾ ਜਪੁ ਜਪੋ ॥੨॥ ਏ ਮਨ ਮੇਰਿਆ ਤੂ ਥਿਰੁ ਰਹੁ ਚੋਟ ਨ

ਖਾਵਹੀ ਰਾਮ ॥ ਏ ਮਨ ਮੇਰਿਆ ਗੁਣ ਗਾਵਹਿ ਸਹਜਿ ਸਮਾਵਹੀ ਰਾਮ ॥ ਗੁਣ ਗਾਇ ਰਾਮ ਰਸਾਇ ਰਸੀਅਹਿ

ਗੁਰ ਗਿਆਨ ਅੰਜਨੁ ਸਾਰਹੇ ॥ ਤ੍ਰੈ ਲੋਕ ਦੀਪਕੁ ਸਬਦਿ ਚਾਨਣੁ ਪੰਚ ਦੂਤ ਸੰਘਾਰਹੇ ॥ ਭੈ ਕਾਟਿ ਨਿਰਭਉ ਤਰਹਿ

ਦੁਤਰੁ ਗੁਰਿ ਮਿਲਿਐ ਕਾਰਜ ਸਾਰਏ ॥ ਰੂਪੁ ਰੰਗੁ ਪਿਆਰੁ ਹਰਿ ਸਿਉ ਹਰਿ ਆਪਿ ਕਿਰਪਾ ਧਾਰਏ ॥੩॥ ਏ

ਮਨ ਮੇਰਿਆ ਤੂ ਕਿਆ ਲੈ ਆਇਆ ਕਿਆ ਲੈ ਜਾਇਸੀ ਰਾਮ ॥ ਏ ਮਨ ਮੇਰਿਆ ਤਾ ਛੁਟਸੀ ਜਾ ਭਰਮੁ

ਚੁਕਾਇਸੀ ਰਾਮ ॥ ਧਨੁ ਸੰਚਿ ਹਰਿ ਹਰਿ ਨਾਮ ਵਖਰੁ ਗੁਰ ਸਬਦਿ ਭਾਉ ਪਛਾਣਹੇ ॥ ਮੈਲੁ ਪਰਹਰਿ ਸਬਦਿ

ਨਿਰਮਲੁ ਮਹਲੁ ਘਰੁ ਸਚੁ ਜਾਣਹੇ ॥ ਪਤਿ ਨਾਮੁ ਪਾਵਹਿ ਘਰਿ ਸਿਧਾਵਹਿ ਝੋਲਿ ਅੰਮ੍ਰਿਤ ਪੀ ਰਸੋ ॥ ਹਰਿ

ਨਾਮੁ ਧਿਆਈਐ ਸਬਦਿ ਰਸੁ ਪਾਈਐ ਵਡਭਾਗਿ ਜਪੀਐ ਹਰਿ ਜਸੋ ॥੪॥ ਏ ਮਨ ਮੇਰਿਆ ਬਿਨੁ ਪਉੜੀਆ

ਮੰਦਰਿ ਕਿਉ ਚੜੈ ਰਾਮ ॥ ਏ ਮਨ ਮੇਰਿਆ ਬਿਨੁ ਬੇੜੀ ਪਾਰਿ ਨ ਅੰਬੜੈ ਰਾਮ ॥ ਪਾਰਿ ਸਾਜਨੁ ਅਪਾਰੁ ਪ੍ਰੀਤਮੁ

ਗੁਰ ਸਬਦ ਸੁਰਤਿ ਲੰਘਾਵਏ ॥ ਮਿਲਿ ਸਾਧਸੰਗਤਿ ਕਰਹਿ ਰਲੀਆ ਫਿਰਿ ਨ ਪਛੋਤਾਵਏ ॥ ਕਰਿ ਦਇਆ

ਦਾਨੁ ਦਇਆਲ ਸਾਚਾ ਹਰਿ ਨਾਮ ਸੰਗਤਿ ਪਾਵਓ ॥ ਨਾਨਕੁ ਪਇਅੰਪੈ ਸੁਣਹੁ ਪ੍ਰੀਤਮ ਗੁਰ ਸਬਦਿ ਮਨੁ

ਸਮਝਾਵਓ ॥੫॥੬॥

ਤੁਖਾਰੀ ਛੰਤ ਮਹਲਾ ੪      ੴ ਸਤਿਗੁਰ ਪ੍ਰਸਾਦਿ ॥

ਅੰਤਰਿ ਪਿਰੀ ਪਿਆਰੁ ਕਿਉ ਪਿਰ ਬਿਨੁ ਜੀਵੀਐ ਰਾਮ ॥ ਜਬ ਲਗੁ ਦਰਸੁ ਨ ਹੋਇ ਕਿਉ ਅੰਮ੍ਰਿਤੁ ਪੀਵੀਐ ਰਾਮ

॥ ਕਿਉ ਅੰਮ੍ਰਿਤੁ ਪੀਵੀਐ ਹਰਿ ਬਿਨੁ ਜੀਵੀਐ ਤਿਸੁ ਬਿਨੁ ਰਹਨੁ ਨ ਜਾਏ ॥ ਅਨਦਿਨੁ ਪ੍ਰਿਉ ਪ੍ਰਿਉ ਕਰੇ ਦਿਨੁ

ਰਾਤੀ ਪਿਰ ਬਿਨੁ ਪਿਆਸ ਨ ਜਾਏ ॥ ਅਪਣੀ ਕ੍ਰਿਪਾ ਕਰਹੁ ਹਰਿ ਪਿਆਰੇ ਹਰਿ ਹਰਿ ਨਾਮੁ ਸਦ ਸਾਰਿਆ ॥

ਗੁਰ ਕੈ ਸਬਦਿ ਮਿਲਿਆ ਮੈ ਪ੍ਰੀਤਮੁ ਹਉ ਸਤਿਗੁਰ ਵਿਟਹੁ ਵਾਰਿਆ ॥੧॥ ਜਬ ਦੇਖਾਂ ਪਿਰੁ ਪਿਆਰਾ ਹਰਿ ਗੁਣ

ਰਸਿ ਰਵਾ ਰਾਮ ॥ ਮੇਰੈ ਅੰਤਰਿ ਹੋਇ ਵਿਗਾਸੁ ਪ੍ਰਿਉ ਪ੍ਰਿਉ ਸਚੁ ਨਿਤ ਚਵਾ ਰਾਮ ॥ ਪ੍ਰਿਉ ਚਵਾ ਪਿਆਰੇ ਸਬਦਿ

ਨਿਸਤਾਰੇ ਬਿਨੁ ਦੇਖੇ ਤ੍ਰਿਪਤਿ ਨ ਆਵਏ ॥ ਸਬਦਿ ਸੀਗਾਰੁ ਹੋਵੈ ਨਿਤ ਕਾਮਣਿ ਹਰਿ ਹਰਿ ਨਾਮੁ ਧਿਆਵਏ ॥

ਦਇਆ ਦਾਨੁ ਮੰਗਤ ਜਨ ਦੀਜੈ ਮੈ ਪ੍ਰੀਤਮੁ ਦੇਹੁ ਮਿਲਾਏ ॥ ਅਨਦਿਨੁ ਗੁਰੁ ਗੋਪਾਲੁ ਧਿਆਈ ਹਮ ਸਤਿਗੁਰ

ਵਿਟਹੁ ਘੁਮਾਏ ॥੨॥ ਹਮ ਪਾਥਰ ਗੁਰੁ ਨਾਵ ਬਿਖੁ ਭਵਜਲੁ ਤਾਰੀਐ ਰਾਮ ॥ ਗੁਰ ਦੇਵਹੁ ਸਬਦੁ ਸੁਭਾਇ ਮੈ ਮੂੜ

ਨਿਸਤਾਰੀਐ ਰਾਮ ॥ ਹਮ ਮੂੜ ਮੁਗਧ ਕਿਛੁ ਮਿਤਿ ਨਹੀ ਪਾਈ ਤੂ ਅਗੰਮੁ ਵਡ ਜਾਣਿਆ ॥ ਤੂ ਆਪਿ ਦਇਆਲੁ

ਦਇਆ ਕਰਿ ਮੇਲਹਿ ਹਮ ਨਿਰਗੁਣੀ ਨਿਮਾਣਿਆ ॥ ਅਨੇਕ ਜਨਮ ਪਾਪ ਕਰਿ ਭਰਮੇ ਹੁਣਿ ਤਉ ਸਰਣਾਗਤਿ

ਆਏ ॥ ਦਇਆ ਕਰਹੁ ਰਖਿ ਲੇਵਹੁ ਹਰਿ ਜੀਉ ਹਮ ਲਾਗਹ ਸਤਿਗੁਰ ਪਾਏ ॥੩॥ ਗੁਰ ਪਾਰਸ ਹਮ ਲੋਹ ਮਿਲਿ

ਕੰਚਨੁ ਹੋਇਆ ਰਾਮ ॥ ਜੋਤੀ ਜੋਤਿ ਮਿਲਾਇ ਕਾਇਆ ਗੜੁ ਸੋਹਿਆ ਰਾਮ ॥ ਕਾਇਆ ਗੜੁ ਸੋਹਿਆ ਮੇਰੈ ਪ੍ਰਭਿ

ਮੋਹਿਆ ਕਿਉ ਸਾਸਿ ਗਿਰਾਸਿ ਵਿਸਾਰੀਐ ॥ ਅਦ੍ਰਿਸਟੁ ਅਗੋਚਰੁ ਪਕੜਿਆ ਗੁਰ ਸਬਦੀ ਹਉ ਸਤਿਗੁਰ ਕੈ

ਬਲਿਹਾਰੀਐ ॥ ਸਤਿਗੁਰ ਆਗੈ ਸੀਸੁ ਭੇਟ ਦੇਉ ਜੇ ਸਤਿਗੁਰ ਸਾਚੇ ਭਾਵੈ ॥ ਆਪੇ ਦਇਆ ਕਰਹੁ ਪ੍ਰਭ ਦਾਤੇ ਨਾਨਕ

ਅੰਕਿ ਸਮਾਵੈ ॥੪॥੧॥ ਤੁਖਾਰੀ ਮਹਲਾ ੪ ॥ ਹਰਿ ਹਰਿ ਅਗਮ ਅਗਾਧਿ ਅਪਰੰਪਰ ਅਪਰਪਰਾ ॥ ਜੋ ਤੁਮ

ਧਿਆਵਹਿ ਜਗਦੀਸ ਤੇ ਜਨ ਭਉ ਬਿਖਮੁ ਤਰਾ ॥ ਬਿਖਮ ਭਉ ਤਿਨ ਤਰਿਆ ਸੁਹੇਲਾ ਜਿਨ ਹਰਿ ਹਰਿ ਨਾਮੁ

ਧਿਆਇਆ ॥ ਗੁਰ ਵਾਕਿ ਸਤਿਗੁਰ ਜੋ ਭਾਇ ਚਲੇ ਤਿਨ ਹਰਿ ਹਰਿ ਆਪਿ ਮਿਲਾਇਆ ॥ ਜੋਤੀ ਜੋਤਿ ਮਿਲਿ ਜੋਤਿ

ਸਮਾਣੀ ਹਰਿ ਕ੍ਰਿਪਾ ਕਰਿ ਧਰਣੀਧਰਾ ॥ ਹਰਿ ਹਰਿ ਅਗਮ ਅਗਾਧਿ ਅਪਰੰਪਰ ਅਪਰਪਰਾ ॥੧॥ ਤੁਮ ਸੁਆਮੀ

ਅਗਮ ਅਥਾਹ ਤੂ ਘਟਿ ਘਟਿ ਪੂਰਿ ਰਹਿਆ ॥ ਤੂ ਅਲਖ ਅਭੇਉ ਅਗੰਮੁ ਗੁਰ ਸਤਿਗੁਰ ਬਚਨਿ ਲਹਿਆ ॥ ਧਨੁ

ਧੰਨੁ ਤੇ ਜਨ ਪੁਰਖ ਪੂਰੇ ਜਿਨ ਗੁਰ ਸੰਤਸੰਗਤਿ ਮਿਲਿ ਗੁਣ ਰਵੇ ॥ ਬਿਬੇਕ ਬੁਧਿ ਬੀਚਾਰਿ ਗੁਰਮੁਖਿ ਗੁਰ ਸਬਦਿ

ਖਿਨੁ ਖਿਨੁ ਹਰਿ ਨਿਤ ਚਵੇ ॥ ਜਾ ਬਹਹਿ ਗੁਰਮੁਖਿ ਹਰਿ ਨਾਮੁ ਬੋਲਹਿ ਜਾ ਖੜੇ ਗੁਰਮੁਖਿ ਹਰਿ ਹਰਿ ਕਹਿਆ ॥

ਤੁਮ ਸੁਆਮੀ ਅਗਮ ਅਥਾਹ ਤੂ ਘਟਿ ਘਟਿ ਪੂਰਿ ਰਹਿਆ ॥੨॥ ਸੇਵਕ ਜਨ ਸੇਵਹਿ ਤੇ ਪਰਵਾਣੁ ਜਿਨ ਸੇਵਿਆ

ਗੁਰਮਤਿ ਹਰੇ ॥ ਤਿਨ ਕੇ ਕੋਟਿ ਸਭਿ ਪਾਪ ਖਿਨੁ ਪਰਹਰਿ ਹਰਿ ਦੂਰਿ ਕਰੇ ॥ ਤਿਨ ਕੇ ਪਾਪ ਦੋਖ ਸਭਿ ਬਿਨਸੇ ਜਿਨ

ਮਨਿ ਚਿਤਿ ਇਕੁ ਅਰਾਧਿਆ ॥ ਤਿਨ ਕਾ ਜਨਮੁ ਸਫਲਿਓ ਸਭੁ ਕੀਆ ਕਰਤੈ ਜਿਨ ਗੁਰ ਬਚਨੀ ਸਚੁ ਭਾਖਿਆ ॥

ਤੇ ਧੰਨੁ ਜਨ ਵਡ ਪੁਰਖ ਪੂਰੇ ਜੋ ਗੁਰਮਤਿ ਹਰਿ ਜਪਿ ਭਉ ਬਿਖਮੁ ਤਰੇ ॥ ਸੇਵਕ ਜਨ ਸੇਵਹਿ ਤੇ ਪਰਵਾਣੁ ਜਿਨ

ਸੇਵਿਆ ਗੁਰਮਤਿ ਹਰੇ ॥੩॥ ਤੂ ਅੰਤਰਜਾਮੀ ਹਰਿ ਆਪਿ ਜਿਉ ਤੂ ਚਲਾਵਹਿ ਪਿਆਰੇ ਹਉ ਤਿਵੈ ਚਲਾ ॥ ਹਮਰੈ

ਹਾਥਿ ਕਿਛੁ ਨਾਹਿ ਜਾ ਤੂ ਮੇਲਹਿ ਤਾ ਹਉ ਆਇ ਮਿਲਾ ॥ ਜਿਨ ਕਉ ਤੂ ਹਰਿ ਮੇਲਹਿ ਸੁਆਮੀ ਸਭੁ ਤਿਨ ਕਾ

ਲੇਖਾ ਛੁਟਕਿ ਗਇਆ ॥ ਤਿਨ ਕੀ ਗਣਤ ਨ ਕਰਿਅਹੁ ਕੋ ਭਾਈ ਜੋ ਗੁਰ ਬਚਨੀ ਹਰਿ ਮੇਲਿ ਲਇਆ ॥ ਨਾਨਕ

ਦਇਆਲੁ ਹੋਆ ਤਿਨ ਊਪਰਿ ਜਿਨ ਗੁਰ ਕਾ ਭਾਣਾ ਮੰਨਿਆ ਭਲਾ ॥ ਤੂ ਅੰਤਰਜਾਮੀ ਹਰਿ ਆਪਿ ਜਿਉ ਤੂ

ਚਲਾਵਹਿ ਪਿਆਰੇ ਹਉ ਤਿਵੈ ਚਲਾ ॥੪॥੨॥ ਤੁਖਾਰੀ ਮਹਲਾ ੪ ॥ ਤੂ ਜਗਜੀਵਨੁ ਜਗਦੀਸੁ ਸਭ ਕਰਤਾ

ਸ੍ਰਿਸਟਿ ਨਾਥੁ ॥ ਤਿਨ ਤੂ ਧਿਆਇਆ ਮੇਰਾ ਰਾਮੁ ਜਿਨ ਕੈ ਧੁਰਿ ਲੇਖੁ ਮਾਥੁ ॥ ਜਿਨ ਕਉ ਧੁਰਿ ਹਰਿ ਲਿਖਿਆ

ਸੁਆਮੀ ਤਿਨ ਹਰਿ ਹਰਿ ਨਾਮੁ ਅਰਾਧਿਆ ॥ ਤਿਨ ਕੇ ਪਾਪ ਇਕ ਨਿਮਖ ਸਭਿ ਲਾਥੇ ਜਿਨ ਗੁਰ ਬਚਨੀ ਹਰਿ

ਜਾਪਿਆ ॥ ਧਨੁ ਧੰਨੁ ਤੇ ਜਨ ਜਿਨ ਹਰਿ ਨਾਮੁ ਜਪਿਆ ਤਿਨ ਦੇਖੇ ਹਉ ਭਇਆ ਸਨਾਥੁ ॥ ਤੂ ਜਗਜੀਵਨੁ

ਜਗਦੀਸੁ ਸਭ ਕਰਤਾ ਸ੍ਰਿਸਟਿ ਨਾਥੁ ॥੧॥ ਤੂ ਜਲਿ ਥਲਿ ਮਹੀਅਲਿ ਭਰਪੂਰਿ ਸਭ ਊਪਰਿ ਸਾਚੁ ਧਣੀ ॥ ਜਿਨ

ਜਪਿਆ ਹਰਿ ਮਨਿ ਚੀਤਿ ਹਰਿ ਜਪਿ ਜਪਿ ਮੁਕਤੁ ਘਣੀ ॥ ਜਿਨ ਜਪਿਆ ਹਰਿ ਤੇ ਮੁਕਤ ਪ੍ਰਾਣੀ ਤਿਨ ਕੇ ਊਜਲ

ਮੁਖ ਹਰਿ ਦੁਆਰਿ ॥ ਓਇ ਹਲਤਿ ਪਲਤਿ ਜਨ ਭਏ ਸੁਹੇਲੇ ਹਰਿ ਰਾਖਿ ਲੀਏ ਰਖਨਹਾਰਿ ॥ ਹਰਿ ਸੰਤਸੰਗਤਿ

ਜਨ ਸੁਣਹੁ ਭਾਈ ਗੁਰਮੁਖਿ ਹਰਿ ਸੇਵਾ ਸਫਲ ਬਣੀ ॥ ਤੂ ਜਲਿ ਥਲਿ ਮਹੀਅਲਿ ਭਰਪੂਰਿ ਸਭ ਊਪਰਿ ਸਾਚੁ ਧਣੀ

॥੨॥ ਤੂ ਥਾਨ ਥਨੰਤਰਿ ਹਰਿ ਏਕੁ ਹਰਿ ਏਕੋ ਏਕੁ ਰਵਿਆ ॥ ਵਣਿ ਤ੍ਰਿਣਿ ਤ੍ਰਿਭਵਣਿ ਸਭ ਸ੍ਰਿਸਟਿ ਮੁਖਿ ਹਰਿ

ਹਰਿ ਨਾਮੁ ਚਵਿਆ ॥ ਸਭਿ ਚਵਹਿ ਹਰਿ ਹਰਿ ਨਾਮੁ ਕਰਤੇ ਅਸੰਖ ਅਗਣਤ ਹਰਿ ਧਿਆਵਏ ॥ ਸੋ ਧੰਨੁ ਧਨੁ ਹਰਿ

ਸੰਤੁ ਸਾਧੂ ਜੋ ਹਰਿ ਪ੍ਰਭ ਕਰਤੇ ਭਾਵਏ ॥ ਸੋ ਸਫਲੁ ਦਰਸਨੁ ਦੇਹੁ ਕਰਤੇ ਜਿਸੁ ਹਰਿ ਹਿਰਦੈ ਨਾਮੁ ਸਦ ਚਵਿਆ ॥

ਤੂ ਥਾਨ ਥਨੰਤਰਿ ਹਰਿ ਏਕੁ ਹਰਿ ਏਕੋ ਏਕੁ ਰਵਿਆ ॥੩॥ ਤੇਰੀ ਭਗਤਿ ਭੰਡਾਰ ਅਸੰਖ ਜਿਸੁ ਤੂ ਦੇਵਹਿ ਮੇਰੇ

ਸੁਆਮੀ ਤਿਸੁ ਮਿਲਹਿ ॥ ਜਿਸ ਕੈ ਮਸਤਕਿ ਗੁਰ ਹਾਥੁ ਤਿਸੁ ਹਿਰਦੈ ਹਰਿ ਗੁਣ ਟਿਕਹਿ ॥ ਹਰਿ ਗੁਣ ਹਿਰਦੈ

ਟਿਕਹਿ ਤਿਸ ਕੈ ਜਿਸੁ ਅੰਤਰਿ ਭਉ ਭਾਵਨੀ ਹੋਈ ॥ ਬਿਨੁ ਭੈ ਕਿਨੈ ਨ ਪ੍ਰੇਮੁ ਪਾਇਆ ਬਿਨੁ ਭੈ ਪਾਰਿ ਨ ਉਤਰਿਆ

ਕੋਈ ॥ ਭਉ ਭਾਉ ਪ੍ਰੀਤਿ ਨਾਨਕ ਤਿਸਹਿ ਲਾਗੈ ਜਿਸੁ ਤੂ ਆਪਣੀ ਕਿਰਪਾ ਕਰਹਿ ॥ ਤੇਰੀ ਭਗਤਿ ਭੰਡਾਰ ਅਸੰਖ

ਜਿਸੁ ਤੂ ਦੇਵਹਿ ਮੇਰੇ ਸੁਆਮੀ ਤਿਸੁ ਮਿਲਹਿ ॥੪॥੩॥ ਤੁਖਾਰੀ ਮਹਲਾ ੪ ॥ ਨਾਵਣੁ ਪੁਰਬੁ ਅਭੀਚੁ ਗੁਰ

ਸਤਿਗੁਰ ਦਰਸੁ ਭਇਆ ॥ ਦੁਰਮਤਿ ਮੈਲੁ ਹਰੀ ਅਗਿਆਨੁ ਅੰਧੇਰੁ ਗਇਆ ॥ ਗੁਰ ਦਰਸੁ ਪਾਇਆ ਅਗਿਆਨੁ

ਗਵਾਇਆ ਅੰਤਰਿ ਜੋਤਿ ਪ੍ਰਗਾਸੀ ॥ ਜਨਮ ਮਰਣ ਦੁਖ ਖਿਨ ਮਹਿ ਬਿਨਸੇ ਹਰਿ ਪਾਇਆ ਪ੍ਰਭੁ ਅਬਿਨਾਸੀ ॥

ਹਰਿ ਆਪਿ ਕਰਤੈ ਪੁਰਬੁ ਕੀਆ ਸਤਿਗੁਰੂ ਕੁਲਖੇਤਿ ਨਾਵਣਿ ਗਇਆ ॥ ਨਾਵਣੁ ਪੁਰਬੁ ਅਭੀਚੁ ਗੁਰ ਸਤਿਗੁਰ

ਦਰਸੁ ਭਇਆ ॥੧॥ ਮਾਰਗਿ ਪੰਥਿ ਚਲੇ ਗੁਰ ਸਤਿਗੁਰ ਸੰਗਿ ਸਿਖਾ ॥ ਅਨਦਿਨੁ ਭਗਤਿ ਬਣੀ ਖਿਨੁ ਖਿਨੁ

ਨਿਮਖ ਵਿਖਾ ॥ ਹਰਿ ਹਰਿ ਭਗਤਿ ਬਣੀ ਪ੍ਰਭ ਕੇਰੀ ਸਭੁ ਲੋਕੁ ਵੇਖਣਿ ਆਇਆ ॥ ਜਿਨ ਦਰਸੁ ਸਤਿਗੁਰ

ਗੁਰੂ ਕੀਆ ਤਿਨ ਆਪਿ ਹਰਿ ਮੇਲਾਇਆ ॥ ਤੀਰਥ ਉਦਮੁ ਸਤਿਗੁਰੂ ਕੀਆ ਸਭ ਲੋਕ ਉਧਰਣ ਅਰਥਾ ॥

ਮਾਰਗਿ ਪੰਥਿ ਚਲੇ ਗੁਰ ਸਤਿਗੁਰ ਸੰਗਿ ਸਿਖਾ ॥੨॥ ਪ੍ਰਥਮ ਆਏ ਕੁਲਖੇਤਿ ਗੁਰ ਸਤਿਗੁਰ ਪੁਰਬੁ ਹੋਆ ॥

ਖਬਰਿ ਭਈ ਸੰਸਾਰਿ ਆਏ ਤ੍ਰੈ ਲੋਆ ॥ ਦੇਖਣਿ ਆਏ ਤੀਨਿ ਲੋਕ ਸੁਰਿ ਨਰ ਮੁਨਿ ਜਨ ਸਭਿ ਆਇਆ ॥ ਜਿਨ

ਪਰਸਿਆ ਗੁਰੁ ਸਤਿਗੁਰੂ ਪੂਰਾ ਤਿਨ ਕੇ ਕਿਲਵਿਖ ਨਾਸ ਗਵਾਇਆ ॥ ਜੋਗੀ ਦਿਗੰਬਰ ਸੰਨਿਆਸੀ ਖਟੁ ਦਰਸਨ

ਕਰਿ ਗਏ ਗੋਸਟਿ ਢੋਆ ॥ ਪ੍ਰਥਮ ਆਏ ਕੁਲਖੇਤਿ ਗੁਰ ਸਤਿਗੁਰ ਪੁਰਬੁ ਹੋਆ ॥੩॥ ਦੁਤੀਆ ਜਮੁਨ ਗਏ

ਗੁਰਿ ਹਰਿ ਹਰਿ ਜਪਨੁ ਕੀਆ ॥ ਜਾਗਾਤੀ ਮਿਲੇ ਦੇ ਭੇਟ ਗੁਰ ਪਿਛੈ ਲੰਘਾਇ ਦੀਆ ॥ ਸਭ ਛੁਟੀ

ਸਤਿਗੁਰੂ ਪਿਛੈ ਜਿਨਿ ਹਰਿ ਹਰਿ ਨਾਮੁ ਧਿਆਇਆ ॥ ਗੁਰ ਬਚਨਿ ਮਾਰਗਿ ਜੋ ਪੰਥਿ ਚਾਲੇ ਤਿਨ ਜਮੁ

ਜਾਗਾਤੀ ਨੇੜਿ ਨ ਆਇਆ ॥ ਸਭ ਗੁਰੂ ਗੁਰੂ ਜਗਤੁ ਬੋਲੈ ਗੁਰ ਕੈ ਨਾਇ ਲਇਐ ਸਭਿ ਛੁਟਕਿ ਗਇਆ ॥

ਦੁਤੀਆ ਜਮੁਨ ਗਏ ਗੁਰਿ ਹਰਿ ਹਰਿ ਜਪਨੁ ਕੀਆ ॥੪॥ ਤ੍ਰਿਤੀਆ ਆਏ ਸੁਰਸਰੀ ਤਹ ਕਉਤਕੁ ਚਲਤੁ

ਭਇਆ ॥ ਸਭ ਮੋਹੀ ਦੇਖਿ ਦਰਸਨੁ ਗੁਰ ਸੰਤ ਕਿਨੈ ਆਢੁ ਨ ਦਾਮੁ ਲਇਆ ॥ ਆਢੁ ਦਾਮੁ ਕਿਛੁ

ਪਇਆ ਨ ਬੋਲਕ ਜਾਗਾਤੀਆ ਮੋਹਣ ਮੁੰਦਣਿ ਪਈ ॥ ਭਾਈ ਹਮ ਕਰਹ ਕਿਆ ਕਿਸੁ ਪਾਸਿ ਮਾਂਗਹ ਸਭ

ਭਾਗਿ ਸਤਿਗੁਰ ਪਿਛੈ ਪਈ ॥ ਜਾਗਾਤੀਆ ਉਪਾਵ ਸਿਆਣਪ ਕਰਿ ਵੀਚਾਰੁ ਡਿਠਾ ਭੰਨਿ ਬੋਲਕਾ ਸਭਿ ਉਠਿ

ਗਇਆ ॥ ਤ੍ਰਿਤੀਆ ਆਏ ਸੁਰਸਰੀ ਤਹ ਕਉਤਕੁ ਚਲਤੁ ਭਇਆ ॥੫॥ ਮਿਲਿ ਆਏ ਨਗਰ ਮਹਾ ਜਨਾ ਗੁਰ

ਸਤਿਗੁਰ ਓਟ ਗਹੀ ॥ ਗੁਰੁ ਸਤਿਗੁਰੁ ਗੁਰੁ ਗੋਵਿਦੁ ਪੁਛਿ ਸਿਮ੍ਰਿਤਿ ਕੀਤਾ ਸਹੀ ॥ ਸਿਮ੍ਰਿਤਿ ਸਾਸਤ੍ਰ ਸਭਨੀ ਸਹੀ

ਕੀਤਾ ਸੁਕਿ ਪ੍ਰਹਿਲਾਦਿ ਸ੍ਰੀਰਾਮਿ ਕਰਿ ਗੁਰ ਗੋਵਿਦੁ ਧਿਆਇਆ ॥ ਦੇਹੀ ਨਗਰਿ ਕੋਟਿ ਪੰਚ ਚੋਰ ਵਟਵਾਰੇ

ਤਿਨ ਕਾ ਥਾਉ ਥੇਹੁ ਗਵਾਇਆ ॥ ਕੀਰਤਨ ਪੁਰਾਣ ਨਿਤ ਪੁੰਨ ਹੋਵਹਿ ਗੁਰ ਬਚਨਿ ਨਾਨਕਿ ਹਰਿ ਭਗਤਿ ਲਹੀ

॥ ਮਿਲਿ ਆਏ ਨਗਰ ਮਹਾ ਜਨਾ ਗੁਰ ਸਤਿਗੁਰ ਓਟ ਗਹੀ ॥੬॥੪॥੧੦॥

ਤੁਖਾਰੀ ਛੰਤ ਮਹਲਾ ੫      ੴ ਸਤਿਗੁਰ ਪ੍ਰਸਾਦਿ ॥

ਘੋਲਿ ਘੁਮਾਈ ਲਾਲਨਾ ਗੁਰਿ ਮਨੁ ਦੀਨਾ ॥ ਸੁਣਿ ਸਬਦੁ ਤੁਮਾਰਾ ਮੇਰਾ ਮਨੁ ਭੀਨਾ ॥ ਇਹੁ ਮਨੁ ਭੀਨਾ ਜਿਉ

ਜਲ ਮੀਨਾ ਲਾਗਾ ਰੰਗੁ ਮੁਰਾਰਾ ॥ ਕੀਮਤਿ ਕਹੀ ਨ ਜਾਈ ਠਾਕੁਰ ਤੇਰਾ ਮਹਲੁ ਅਪਾਰਾ ॥ ਸਗਲ ਗੁਣਾ ਕੇ ਦਾਤੇ

ਸੁਆਮੀ ਬਿਨਉ ਸੁਨਹੁ ਇਕ ਦੀਨਾ ॥ ਦੇਹੁ ਦਰਸੁ ਨਾਨਕ ਬਲਿਹਾਰੀ ਜੀਅੜਾ ਬਲਿ ਬਲਿ ਕੀਨਾ ॥੧॥ ਇਹੁ

ਤਨੁ ਮਨੁ ਤੇਰਾ ਸਭਿ ਗੁਣ ਤੇਰੇ ॥ ਖੰਨੀਐ ਵੰਞਾ ਦਰਸਨ ਤੇਰੇ ॥ ਦਰਸਨ ਤੇਰੇ ਸੁਣਿ ਪ੍ਰਭ ਮੇਰੇ ਨਿਮਖ ਦ੍ਰਿਸਟਿ

ਪੇਖਿ ਜੀਵਾ ॥ ਅੰਮ੍ਰਿਤ ਨਾਮੁ ਸੁਨੀਜੈ ਤੇਰਾ ਕਿਰਪਾ ਕਰਹਿ ਤ ਪੀਵਾ ॥ ਆਸ ਪਿਆਸੀ ਪਿਰ ਕੈ ਤਾਈ ਜਿਉ

ਚਾਤ੍ਰਿਕੁ ਬੂੰਦੇਰੇ ॥ ਕਹੁ ਨਾਨਕ ਜੀਅੜਾ ਬਲਿਹਾਰੀ ਦੇਹੁ ਦਰਸੁ ਪ੍ਰਭ ਮੇਰੇ ॥੨॥ ਤੂ ਸਾਚਾ ਸਾਹਿਬੁ ਸਾਹੁ

ਅਮਿਤਾ ॥ ਤੂ ਪ੍ਰੀਤਮੁ ਪਿਆਰਾ ਪ੍ਰਾਨ ਹਿਤ ਚਿਤਾ ॥ ਪ੍ਰਾਨ ਸੁਖਦਾਤਾ ਗੁਰਮੁਖਿ ਜਾਤਾ ਸਗਲ ਰੰਗ ਬਨਿ ਆਏ ॥

ਸੋਈ ਕਰਮੁ ਕਮਾਵੈ ਪ੍ਰਾਣੀ ਜੇਹਾ ਤੂ ਫੁਰਮਾਏ ॥ ਜਾ ਕਉ ਕ੍ਰਿਪਾ ਕਰੀ ਜਗਦੀਸੁਰਿ ਤਿਨਿ ਸਾਧਸੰਗਿ ਮਨੁ ਜਿਤਾ ॥

ਕਹੁ ਨਾਨਕ ਜੀਅੜਾ ਬਲਿਹਾਰੀ ਜੀਉ ਪਿੰਡੁ ਤਉ ਦਿਤਾ ॥੩॥ ਨਿਰਗੁਣੁ ਰਾਖਿ ਲੀਆ ਸੰਤਨ ਕਾ ਸਦਕਾ

॥ ਸਤਿਗੁਰਿ ਢਾਕਿ ਲੀਆ ਮੋਹਿ ਪਾਪੀ ਪੜਦਾ ॥ ਢਾਕਨਹਾਰੇ ਪ੍ਰਭੂ ਹਮਾਰੇ ਜੀਅ ਪ੍ਰਾਨ ਸੁਖਦਾਤੇ ॥

ਅਬਿਨਾਸੀ ਅਬਿਗਤ ਸੁਆਮੀ ਪੂਰਨ ਪੁਰਖ ਬਿਧਾਤੇ ॥ ਉਸਤਤਿ ਕਹਨੁ ਨ ਜਾਇ ਤੁਮਾਰੀ ਕਉਣੁ ਕਹੈ ਤੂ

ਕਦ ਕਾ ॥ ਨਾਨਕ ਦਾਸੁ ਤਾ ਕੈ ਬਲਿਹਾਰੀ ਮਿਲੈ ਨਾਮੁ ਹਰਿ ਨਿਮਕਾ ॥੪॥੧॥੧੧॥

ਕੇਦਾਰਾ ਮਹਲਾ ੪ ਘਰੁ ੧

ੴ ਸਤਿਗੁਰ ਪ੍ਰਸਾਦਿ ॥

ਮੇਰੇ ਮਨ ਰਾਮ ਨਾਮ ਨਿਤ ਗਾਵੀਐ ਰੇ ॥ ਅਗਮ ਅਗੋਚਰੁ ਨ ਜਾਈ ਹਰਿ ਲਖਿਆ ਗੁਰੁ ਪੂਰਾ ਮਿਲੈ ਲਖਾਵੀਐ ਰੇ

॥ ਰਹਾਉ ॥ ਜਿਸੁ ਆਪੇ ਕਿਰਪਾ ਕਰੇ ਮੇਰਾ ਸੁਆਮੀ ਤਿਸੁ ਜਨ ਕਉ ਹਰਿ ਲਿਵ ਲਾਵੀਐ ਰੇ ॥ ਸਭੁ ਕੋ ਭਗਤਿ

ਕਰੇ ਹਰਿ ਕੇਰੀ ਹਰਿ ਭਾਵੈ ਸੋ ਥਾਇ ਪਾਵੀਐ ਰੇ ॥੧॥ ਹਰਿ ਹਰਿ ਨਾਮੁ ਅਮੋਲਕੁ ਹਰਿ ਪਹਿ ਹਰਿ ਦੇਵੈ ਤਾ ਨਾਮੁ

ਧਿਆਵੀਐ ਰੇ ॥ ਜਿਸ ਨੋ ਨਾਮੁ ਦੇਇ ਮੇਰਾ ਸੁਆਮੀ ਤਿਸੁ ਲੇਖਾ ਸਭੁ ਛਡਾਵੀਐ ਰੇ ॥੨॥ ਹਰਿ ਨਾਮੁ ਅਰਾਧਹਿ

ਸੇ ਧੰਨੁ ਜਨ ਕਹੀਅਹਿ ਤਿਨ ਮਸਤਕਿ ਭਾਗੁ ਧੁਰਿ ਲਿਖਿ ਪਾਵੀਐ ਰੇ ॥ ਤਿਨ ਦੇਖੇ ਮੇਰਾ ਮਨੁ ਬਿਗਸੈ ਜਿਉ

ਸੁਤੁ ਮਿਲਿ ਮਾਤ ਗਲਿ ਲਾਵੀਐ ਰੇ ॥੩॥ ਹਮ ਬਾਰਿਕ ਹਰਿ ਪਿਤਾ ਪ੍ਰਭ ਮੇਰੇ ਮੋ ਕਉ ਦੇਹੁ ਮਤੀ ਜਿਤੁ

ਹਰਿ ਪਾਵੀਐ ਰੇ ॥ ਜਿਉ ਬਛੁਰਾ ਦੇਖਿ ਗਊ ਸੁਖੁ ਮਾਨੈ ਤਿਉ ਨਾਨਕ ਹਰਿ ਗਲਿ ਲਾਵੀਐ ਰੇ ॥੪॥੧॥

ਕੇਦਾਰਾ ਮਹਲਾ ੪ ਘਰੁ ੧      ੴ ਸਤਿਗੁਰ ਪ੍ਰਸਾਦਿ ॥

ਮੇਰੇ ਮਨ ਹਰਿ ਹਰਿ ਗੁਨ ਕਹੁ ਰੇ ॥ ਸਤਿਗੁਰੂ ਕੇ ਚਰਨ ਧੋਇ ਧੋਇ ਪੂਜਹੁ ਇਨ ਬਿਧਿ ਮੇਰਾ ਹਰਿ ਪ੍ਰਭੁ ਲਹੁ ਰੇ

॥ ਰਹਾਉ ॥ ਕਾਮੁ ਕ੍ਰੋਧੁ ਲੋਭੁ ਮੋਹੁ ਅਭਿਮਾਨੁ ਬਿਖੈ ਰਸ ਇਨ ਸੰਗਤਿ ਤੇ ਤੂ ਰਹੁ ਰੇ ॥ ਮਿਲਿ ਸਤਸੰਗਤਿ ਕੀਜੈ ਹਰਿ

ਗੋਸਟਿ ਸਾਧੂ ਸਿਉ ਗੋਸਟਿ ਹਰਿ ਪ੍ਰੇਮ ਰਸਾਇਣੁ ਰਾਮ ਨਾਮੁ ਰਸਾਇਣੁ ਹਰਿ ਰਾਮ ਨਾਮ ਰਾਮ ਰਮਹੁ ਰੇ ॥੧॥

ਅੰਤਰ ਕਾ ਅਭਿਮਾਨੁ ਜੋਰੁ ਤੂ ਕਿਛੁ ਕਿਛੁ ਕਿਛੁ ਜਾਨਤਾ ਇਹੁ ਦੂਰਿ ਕਰਹੁ ਆਪਨ ਗਹੁ ਰੇ ॥ ਜਨ ਨਾਨਕ ਕਉ

ਹਰਿ ਦਇਆਲ ਹੋਹੁ ਸੁਆਮੀ ਹਰਿ ਸੰਤਨ ਕੀ ਧੂਰਿ ਕਰਿ ਹਰੇ ॥੨॥੧॥੨॥

ਕੇਦਾਰਾ ਮਹਲਾ ੫ ਘਰੁ ੨      ੴ ਸਤਿਗੁਰ ਪ੍ਰਸਾਦਿ ॥

ਮਾਈ ਸੰਤਸੰਗਿ ਜਾਗੀ ॥ ਪ੍ਰਿਅ ਰੰਗ ਦੇਖੈ ਜਪਤੀ ਨਾਮੁ ਨਿਧਾਨੀ ॥ ਰਹਾਉ ॥ ਦਰਸਨ ਪਿਆਸ ਲੋਚਨ

ਤਾਰ ਲਾਗੀ ॥ ਬਿਸਰੀ ਤਿਆਸ ਬਿਡਾਨੀ ॥੧॥ ਅਬ ਗੁਰੁ ਪਾਇਓ ਹੈ ਸਹਜ ਸੁਖਦਾਇਕ ਦਰਸਨੁ

ਪੇਖਤ ਮਨੁ ਲਪਟਾਨੀ ॥ ਦੇਖਿ ਦਮੋਦਰ ਰਹਸੁ ਮਨਿ ਉਪਜਿਓ ਨਾਨਕ ਪ੍ਰਿਅ ਅੰਮ੍ਰਿਤ ਬਾਨੀ ॥੨॥੧॥

ਕੇਦਾਰਾ ਮਹਲਾ ੫ ਘਰੁ ੩      ੴ ਸਤਿਗੁਰ ਪ੍ਰਸਾਦਿ ॥

ਦੀਨ ਬਿਨਉ ਸੁਨੁ ਦਇਆਲ ॥ ਪੰਚ ਦਾਸ ਤੀਨਿ ਦੋਖੀ ਏਕ ਮਨੁ ਅਨਾਥ ਨਾਥ ॥ ਰਾਖੁ ਹੋ ਕਿਰਪਾਲ ॥

ਰਹਾਉ ॥ ਅਨਿਕ ਜਤਨ ਗਵਨੁ ਕਰਉ ॥ ਖਟੁ ਕਰਮ ਜੁਗਤਿ ਧਿਆਨੁ ਧਰਉ ॥ ਉਪਾਵ ਸਗਲ ਕਰਿ

ਹਾਰਿਓ ਨਹ ਨਹ ਹੁਟਹਿ ਬਿਕਰਾਲ ॥੧॥ ਸਰਣਿ ਬੰਦਨ ਕਰੁਣਾ ਪਤੇ ॥ ਭਵ ਹਰਣ ਹਰਿ ਹਰਿ ਹਰਿ

ਹਰੇ ॥ ਏਕ ਤੂਹੀ ਦੀਨ ਦਇਆਲ ॥ ਪ੍ਰਭ ਚਰਨ ਨਾਨਕ ਆਸਰੋ ॥ ਉਧਰੇ ਭ੍ਰਮ ਮੋਹ ਸਾਗਰ ॥ ਲਗਿ

ਸੰਤਨਾ ਪਗ ਪਾਲ ॥੨॥੧॥੨॥

ਕੇਦਾਰਾ ਮਹਲਾ ੫ ਘਰੁ ੪      ੴ ਸਤਿਗੁਰ ਪ੍ਰਸਾਦਿ ॥

ਸਰਨੀ ਆਇਓ ਨਾਥ ਨਿਧਾਨ ॥ ਨਾਮ ਪ੍ਰੀਤਿ ਲਾਗੀ ਮਨ ਭੀਤਰਿ ਮਾਗਨ ਕਉ ਹਰਿ ਦਾਨ ॥੧॥ ਰਹਾਉ ॥

ਸੁਖਦਾਈ ਪੂਰਨ ਪਰਮੇਸੁਰ ਕਰਿ ਕਿਰਪਾ ਰਾਖਹੁ ਮਾਨ ॥ ਦੇਹੁ ਪ੍ਰੀਤਿ ਸਾਧੂ ਸੰਗਿ ਸੁਆਮੀ ਹਰਿ ਗੁਨ ਰਸਨ

ਬਖਾਨ ॥੧॥ ਗੋਪਾਲ ਦਇਆਲ ਗੋਬਿਦ ਦਮੋਦਰ ਨਿਰਮਲ ਕਥਾ ਗਿਆਨ ॥ ਨਾਨਕ ਕਉ ਹਰਿ ਕੈ ਰੰਗਿ

ਰਾਗਹੁ ਚਰਨ ਕਮਲ ਸੰਗਿ ਧਿਆਨ ॥੨॥੧॥੩॥ ਕੇਦਾਰਾ ਮਹਲਾ ੫ ॥ ਹਰਿ ਕੇ ਦਰਸਨ ਕੋ ਮਨਿ ਚਾਉ

॥ ਕਰਿ ਕਿਰਪਾ ਸਤਸੰਗਿ ਮਿਲਾਵਹੁ ਤੁਮ ਦੇਵਹੁ ਅਪਨੋ ਨਾਉ ॥ ਰਹਾਉ ॥ ਕਰਉ ਸੇਵਾ ਸਤ ਪੁਰਖ ਪਿਆਰੇ

ਜਤ ਸੁਨੀਐ ਤਤ ਮਨਿ ਰਹਸਾਉ ॥ ਵਾਰੀ ਫੇਰੀ ਸਦਾ ਘੁਮਾਈ ਕਵਨੁ ਅਨੂਪੁ ਤੇਰੋ ਠਾਉ ॥੧॥ ਸਰਬ

ਪ੍ਰਤਿਪਾਲਹਿ ਸਗਲ ਸਮਾਲਹਿ ਸਗਲਿਆ ਤੇਰੀ ਛਾਉ ॥ ਨਾਨਕ ਕੇ ਪ੍ਰਭ ਪੁਰਖ ਬਿਧਾਤੇ ਘਟਿ ਘਟਿ ਤੁਝਹਿ

ਦਿਖਾਉ ॥੨॥੨॥੪॥ ਕੇਦਾਰਾ ਮਹਲਾ ੫ ॥ ਪ੍ਰਿਅ ਕੀ ਪ੍ਰੀਤਿ ਪਿਆਰੀ ॥ ਮਗਨ ਮਨੈ ਮਹਿ ਚਿਤਵਉ ਆਸਾ

ਨੈਨਹੁ ਤਾਰ ਤੁਹਾਰੀ ॥ ਰਹਾਉ ॥ ਓਇ ਦਿਨ ਪਹਰ ਮੂਰਤ ਪਲ ਕੈਸੇ ਓਇ ਪਲ ਘਰੀ ਕਿਹਾਰੀ ॥ ਖੂਲੇ ਕਪਟ

ਧਪਟ ਬੁਝਿ ਤ੍ਰਿਸਨਾ ਜੀਵਉ ਪੇਖਿ ਦਰਸਾਰੀ ॥੧॥ ਕਉਨੁ ਸੁ ਜਤਨੁ ਉਪਾਉ ਕਿਨੇਹਾ ਸੇਵਾ ਕਉਨ ਬੀਚਾਰੀ ॥

ਮਾਨੁ ਅਭਿਮਾਨੁ ਮੋਹੁ ਤਜਿ ਨਾਨਕ ਸੰਤਹ ਸੰਗਿ ਉਧਾਰੀ ॥੨॥੩॥੫॥ ਕੇਦਾਰਾ ਮਹਲਾ ੫ ॥ ਹਰਿ ਹਰਿ ਹਰਿ

ਗੁਨ ਗਾਵਹੁ ॥ ਕਰਹੁ ਕ੍ਰਿਪਾ ਗੋਪਾਲ ਗੋਬਿਦੇ ਅਪਨਾ ਨਾਮੁ ਜਪਾਵਹੁ ॥ ਰਹਾਉ ॥ ਕਾਢਿ ਲੀਏ ਪ੍ਰਭ ਆਨ ਬਿਖੈ

ਤੇ ਸਾਧਸੰਗਿ ਮਨੁ ਲਾਵਹੁ ॥ ਭ੍ਰਮੁ ਭਉ ਮੋਹੁ ਕਟਿਓ ਗੁਰ ਬਚਨੀ ਅਪਨਾ ਦਰਸੁ ਦਿਖਾਵਹੁ ॥੧॥ ਸਭ ਕੀ ਰੇਨ

ਹੋਇ ਮਨੁ ਮੇਰਾ ਅਹੰਬੁਧਿ ਤਜਾਵਹੁ ॥ ਅਪਨੀ ਭਗਤਿ ਦੇਹਿ ਦਇਆਲਾ ਵਡਭਾਗੀ ਨਾਨਕ ਹਰਿ ਪਾਵਹੁ

॥੨॥੪॥੬॥ ਕੇਦਾਰਾ ਮਹਲਾ ੫ ॥ ਹਰਿ ਬਿਨੁ ਜਨਮੁ ਅਕਾਰਥ ਜਾਤ ॥ ਤਜਿ ਗੋਪਾਲ ਆਨ ਰੰਗਿ ਰਾਚਤ

ਮਿਥਿਆ ਪਹਿਰਤ ਖਾਤ ॥ ਰਹਾਉ ॥ ਧਨੁ ਜੋਬਨੁ ਸੰਪੈ ਸੁਖ ਭੁੋਗਵੈ ਸੰਗਿ ਨ ਨਿਬਹਤ ਮਾਤ ॥ ਮ੍ਰਿਗ ਤ੍ਰਿਸਨਾ

ਦੇਖਿ ਰਚਿਓ ਬਾਵਰ ਦ੍ਰੁਮ ਛਾਇਆ ਰੰਗਿ ਰਾਤ ॥੧॥ ਮਾਨ ਮੋਹ ਮਹਾ ਮਦ ਮੋਹਤ ਕਾਮ ਕ੍ਰੋਧ ਕੈ ਖਾਤ ॥ ਕਰੁ

ਗਹਿ ਲੇਹੁ ਦਾਸ ਨਾਨਕ ਕਉ ਪ੍ਰਭ ਜੀਉ ਹੋਇ ਸਹਾਤ ॥੨॥੫॥੭॥ ਕੇਦਾਰਾ ਮਹਲਾ ੫ ॥ ਹਰਿ ਬਿਨੁ ਕੋਇ ਨ

ਚਾਲਸਿ ਸਾਥ ॥ ਦੀਨਾ ਨਾਥ ਕਰੁਣਾਪਤਿ ਸੁਆਮੀ ਅਨਾਥਾ ਕੇ ਨਾਥ ॥ ਰਹਾਉ ॥ ਸੁਤ ਸੰਪਤਿ ਬਿਖਿਆ

ਰਸ ਭੁੋਗਵਤ ਨਹ ਨਿਬਹਤ ਜਮ ਕੈ ਪਾਥ ॥ ਨਾਮੁ ਨਿਧਾਨੁ ਗਾਉ ਗੁਨ ਗੋਬਿੰਦ ਉਧਰੁ ਸਾਗਰ ਕੇ ਖਾਤ ॥੧॥

ਸਰਨਿ ਸਮਰਥ ਅਕਥ ਅਗੋਚਰ ਹਰਿ ਸਿਮਰਤ ਦੁਖ ਲਾਥ ॥ ਨਾਨਕ ਦੀਨ ਧੂਰਿ ਜਨ ਬਾਂਛਤ ਮਿਲੈ ਲਿਖਤ

ਧੁਰਿ ਮਾਥ ॥੨॥੬॥੮॥

ਕੇਦਾਰਾ ਮਹਲਾ ੫ ਘਰੁ ੫      ੴ ਸਤਿਗੁਰ ਪ੍ਰਸਾਦਿ ॥

ਬਿਸਰਤ ਨਾਹਿ ਮਨ ਤੇ ਹਰੀ ॥ ਅਬ ਇਹ ਪ੍ਰੀਤਿ ਮਹਾ ਪ੍ਰਬਲ ਭਈ ਆਨ ਬਿਖੈ ਜਰੀ ॥ ਰਹਾਉ ॥ ਬੂੰਦ ਕਹਾ

ਤਿਆਗਿ ਚਾਤ੍ਰਿਕ ਮੀਨ ਰਹਤ ਨ ਘਰੀ ॥ ਗੁਨ ਗੋਪਾਲ ਉਚਾਰੁ ਰਸਨਾ ਟੇਵ ਏਹ ਪਰੀ ॥੧॥ ਮਹਾ ਨਾਦ

ਕੁਰੰਕ ਮੋਹਿਓ ਬੇਧਿ ਤੀਖਨ ਸਰੀ ॥ ਪ੍ਰਭ ਚਰਨ ਕਮਲ ਰਸਾਲ ਨਾਨਕ ਗਾਠਿ ਬਾਧਿ ਧਰੀ ॥੨॥੧॥੯॥

ਕੇਦਾਰਾ ਮਹਲਾ ੫ ॥ ਪ੍ਰੀਤਮ ਬਸਤ ਰਿਦ ਮਹਿ ਖੋਰ ॥ ਭਰਮ ਭੀਤਿ ਨਿਵਾਰਿ ਠਾਕੁਰ ਗਹਿ ਲੇਹੁ ਅਪਨੀ ਓਰ ॥

੧॥ ਰਹਾਉ ॥ ਅਧਿਕ ਗਰਤ ਸੰਸਾਰ ਸਾਗਰ ਕਰਿ ਦਇਆ ਚਾਰਹੁ ਧੋਰ ॥ ਸੰਤਸੰਗਿ ਹਰਿ ਚਰਨ ਬੋਹਿਥ ਉਧਰਤੇ

ਲੈ ਮੋਰ ॥੧॥ ਗਰਭ ਕੁੰਟ ਮਹਿ ਜਿਨਹਿ ਧਾਰਿਓ ਨਹੀ ਬਿਖੈ ਬਨ ਮਹਿ ਹੋਰ ॥ ਹਰਿ ਸਕਤ ਸਰਨ ਸਮਰਥ ਨਾਨਕ

ਆਨ ਨਹੀ ਨਿਹੋਰ ॥੨॥੨॥੧੦॥ ਕੇਦਾਰਾ ਮਹਲਾ ੫ ॥ ਰਸਨਾ ਰਾਮ ਰਾਮ ਬਖਾਨੁ ॥ ਗੁਨ ਗੁੋਪਾਲ ਉਚਾਰੁ

ਦਿਨੁ ਰੈਨਿ ਭਏ ਕਲਮਲ ਹਾਨ ॥ ਰਹਾਉ ॥ ਤਿਆਗਿ ਚਲਨਾ ਸਗਲ ਸੰਪਤ ਕਾਲੁ ਸਿਰ ਪਰਿ ਜਾਨੁ ॥ ਮਿਥਨ

ਮੋਹ ਦੁਰੰਤ ਆਸਾ ਝੂਠੁ ਸਰਪਰ ਮਾਨੁ ॥੧॥ ਸਤਿ ਪੁਰਖ ਅਕਾਲ ਮੂਰਤਿ ਰਿਦੈ ਧਾਰਹੁ ਧਿਆਨੁ ॥ ਨਾਮੁ ਨਿਧਾਨੁ

ਲਾਭੁ ਨਾਨਕ ਬਸਤੁ ਇਹ ਪਰਵਾਨੁ ॥੨॥੩॥੧੧॥ ਕੇਦਾਰਾ ਮਹਲਾ ੫ ॥ ਹਰਿ ਕੇ ਨਾਮ ਕੋ ਆਧਾਰੁ ॥ ਕਲਿ

ਕਲੇਸ ਨ ਕਛੁ ਬਿਆਪੈ ਸੰਤਸੰਗਿ ਬਿਉਹਾਰੁ ॥ ਰਹਾਉ ॥ ਕਰਿ ਅਨੁਗ੍ਰਹੁ ਆਪਿ ਰਾਖਿਓ ਨਹ ਉਪਜਤਉ

ਬੇਕਾਰੁ ॥ ਜਿਸੁ ਪਰਾਪਤਿ ਹੋਇ ਸਿਮਰੈ ਤਿਸੁ ਦਹਤ ਨਹ ਸੰਸਾਰੁ ॥੧॥ ਸੁਖ ਮੰਗਲ ਆਨੰਦ ਹਰਿ ਹਰਿ ਪ੍ਰਭ

ਚਰਨ ਅੰਮ੍ਰਿਤ ਸਾਰੁ ॥ ਨਾਨਕ ਦਾਸ ਸਰਨਾਗਤੀ ਤੇਰੇ ਸੰਤਨਾ ਕੀ ਛਾਰੁ ॥੨॥੪॥੧੨॥ ਕੇਦਾਰਾ ਮਹਲਾ ੫ ॥

ਹਰਿ ਕੇ ਨਾਮ ਬਿਨੁ ਧ੍ਰਿਗੁ ਸ੍ਰੋਤ ॥ ਜੀਵਨ ਰੂਪ ਬਿਸਾਰਿ ਜੀਵਹਿ ਤਿਹ ਕਤ ਜੀਵਨ ਹੋਤ ॥ ਰਹਾਉ ॥ ਖਾਤ ਪੀਤ

ਅਨੇਕ ਬਿੰਜਨ ਜੈਸੇ ਭਾਰ ਬਾਹਕ ਖੋਤ ॥ ਆਠ ਪਹਰ ਮਹਾ ਸ੍ਰਮੁ ਪਾਇਆ ਜੈਸੇ ਬਿਰਖ ਜੰਤੀ ਜੋਤ ॥੧॥ ਤਜਿ

ਗੁੋਪਾਲ ਜਿ ਆਨ ਲਾਗੇ ਸੇ ਬਹੁ ਪ੍ਰਕਾਰੀ ਰੋਤ ॥ ਕਰ ਜੋਰਿ ਨਾਨਕ ਦਾਨੁ ਮਾਗੈ ਹਰਿ ਰਖਉ ਕੰਠਿ ਪਰੋਤ

॥੨॥੫॥੧੩॥ ਕੇਦਾਰਾ ਮਹਲਾ ੫ ॥ ਸੰਤਹ ਧੂਰਿ ਲੇ ਮੁਖਿ ਮਲੀ ॥ ਗੁਣਾ ਅਚੁਤ ਸਦਾ ਪੂਰਨ ਨਹ

ਦੋਖ ਬਿਆਪਹਿ ਕਲੀ ॥ ਰਹਾਉ ॥ ਗੁਰ ਬਚਨਿ ਕਾਰਜ ਸਰਬ ਪੂਰਨ ਈਤ ਊਤ ਨ ਹਲੀ ॥ ਪ੍ਰਭ ਏਕ

ਅਨਿਕ ਸਰਬਤ ਪੂਰਨ ਬਿਖੈ ਅਗਨਿ ਨ ਜਲੀ ॥੧॥ ਗਹਿ ਭੁਜਾ ਲੀਨੋ ਦਾਸੁ ਅਪਨੋ ਜੋਤਿ ਜੋਤੀ ਰਲੀ ॥

ਪ੍ਰਭ ਚਰਨ ਸਰਨ ਅਨਾਥੁ ਆਇਓ ਨਾਨਕ ਹਰਿ ਸੰਗਿ ਚਲੀ ॥੨॥੬॥੧੪॥ ਕੇਦਾਰਾ ਮਹਲਾ ੫ ॥

ਹਰਿ ਕੇ ਨਾਮ ਕੀ ਮਨ ਰੁਚੈ ॥ ਕੋਟਿ ਸਾਂਤਿ ਅਨੰਦ ਪੂਰਨ ਜਲਤ ਛਾਤੀ ਬੁਝੈ ॥ ਰਹਾਉ ॥ ਸੰਤ ਮਾਰਗਿ ਚਲਤ

ਪ੍ਰਾਨੀ ਪਤਿਤ ਉਧਰੇ ਮੁਚੈ ॥ ਰੇਨੁ ਜਨ ਕੀ ਲਗੀ ਮਸਤਕਿ ਅਨਿਕ ਤੀਰਥ ਸੁਚੈ ॥੧॥ ਚਰਨ ਕਮਲ ਧਿਆਨ

ਭੀਤਰਿ ਘਟਿ ਘਟਹਿ ਸੁਆਮੀ ਸੁਝੈ ॥ ਸਰਨਿ ਦੇਵ ਅਪਾਰ ਨਾਨਕ ਬਹੁਰਿ ਜਮੁ ਨਹੀ ਲੁਝੈ ॥੨॥੭॥੧੫॥

ਕੇਦਾਰਾ ਛੰਤ ਮਹਲਾ ੫      ੴ ਸਤਿਗੁਰ ਪ੍ਰਸਾਦਿ ॥

ਮਿਲੁ ਮੇਰੇ ਪ੍ਰੀਤਮ ਪਿਆਰਿਆ ॥ ਰਹਾਉ ॥ ਪੂਰਿ ਰਹਿਆ ਸਰਬਤ੍ਰ ਮੈ ਸੋ ਪੁਰਖੁ ਬਿਧਾਤਾ ॥ ਮਾਰਗੁ ਪ੍ਰਭ ਕਾ ਹਰਿ

ਕੀਆ ਸੰਤਨ ਸੰਗਿ ਜਾਤਾ ॥ ਸੰਤਨ ਸੰਗਿ ਜਾਤਾ ਪੁਰਖੁ ਬਿਧਾਤਾ ਘਟਿ ਘਟਿ ਨਦਰਿ ਨਿਹਾਲਿਆ ॥ ਜੋ ਸਰਨੀ

ਆਵੈ ਸਰਬ ਸੁਖ ਪਾਵੈ ਤਿਲੁ ਨਹੀ ਭੰਨੈ ਘਾਲਿਆ ॥ ਹਰਿ ਗੁਣ ਨਿਧਿ ਗਾਏ ਸਹਜ ਸੁਭਾਏ ਪ੍ਰੇਮ ਮਹਾ ਰਸ ਮਾਤਾ

॥ ਨਾਨਕ ਦਾਸ ਤੇਰੀ ਸਰਣਾਈ ਤੂ ਪੂਰਨ ਪੁਰਖੁ ਬਿਧਾਤਾ ॥੧॥ ਹਰਿ ਪ੍ਰੇਮ ਭਗਤਿ ਜਨ ਬੇਧਿਆ ਸੇ ਆਨ ਕਤ

ਜਾਹੀ ॥ ਮੀਨੁ ਬਿਛੋਹਾ ਨਾ ਸਹੈ ਜਲ ਬਿਨੁ ਮਰਿ ਪਾਹੀ ॥ ਹਰਿ ਬਿਨੁ ਕਿਉ ਰਹੀਐ ਦੂਖ ਕਿਨਿ ਸਹੀਐ ਚਾਤ੍ਰਿਕ

ਬੂੰਦ ਪਿਆਸਿਆ ॥ ਕਬ ਰੈਨਿ ਬਿਹਾਵੈ ਚਕਵੀ ਸੁਖੁ ਪਾਵੈ ਸੂਰਜ ਕਿਰਣਿ ਪ੍ਰਗਾਸਿਆ ॥ ਹਰਿ ਦਰਸਿ ਮਨੁ

ਲਾਗਾ ਦਿਨਸੁ ਸਭਾਗਾ ਅਨਦਿਨੁ ਹਰਿ ਗੁਣ ਗਾਹੀ ॥ ਨਾਨਕ ਦਾਸੁ ਕਹੈ ਬੇਨੰਤੀ ਕਤ ਹਰਿ ਬਿਨੁ ਪ੍ਰਾਣ ਟਿਕਾਹੀ

॥੨॥ ਸਾਸ ਬਿਨਾ ਜਿਉ ਦੇਹੁਰੀ ਕਤ ਸੋਭਾ ਪਾਵੈ ॥ ਦਰਸ ਬਿਹੂਨਾ ਸਾਧ ਜਨੁ ਖਿਨੁ ਟਿਕਣੁ ਨ ਆਵੈ ॥ ਹਰਿ ਬਿਨੁ

ਜੋ ਰਹਣਾ ਨਰਕੁ ਸੋ ਸਹਣਾ ਚਰਨ ਕਮਲ ਮਨੁ ਬੇਧਿਆ ॥ ਹਰਿ ਰਸਿਕ ਬੈਰਾਗੀ ਨਾਮਿ ਲਿਵ ਲਾਗੀ ਕਤਹੁ

ਨ ਜਾਇ ਨਿਖੇਧਿਆ ॥ ਹਰਿ ਸਿਉ ਜਾਇ ਮਿਲਣਾ ਸਾਧਸੰਗਿ ਰਹਣਾ ਸੋ ਸੁਖੁ ਅੰਕਿ ਨ ਮਾਵੈ ॥ ਹੋਹੁ ਕ੍ਰਿਪਾਲ

ਨਾਨਕ ਕੇ ਸੁਆਮੀ ਹਰਿ ਚਰਨਹ ਸੰਗਿ ਸਮਾਵੈ ॥੩॥ ਖੋਜਤ ਖੋਜਤ ਪ੍ਰਭ ਮਿਲੇ ਹਰਿ ਕਰੁਣਾ ਧਾਰੇ ॥

ਨਿਰਗੁਣੁ ਨੀਚੁ ਅਨਾਥੁ ਮੈ ਨਹੀ ਦੋਖ ਬੀਚਾਰੇ ॥ ਨਹੀ ਦੋਖ ਬੀਚਾਰੇ ਪੂਰਨ ਸੁਖ ਸਾਰੇ ਪਾਵਨ ਬਿਰਦੁ ਬਖਾਨਿਆ

॥ ਭਗਤਿ ਵਛਲੁ ਸੁਨਿ ਅੰਚਲੁੋ ਗਹਿਆ ਘਟਿ ਘਟਿ ਪੂਰ ਸਮਾਨਿਆ ॥ ਸੁਖ ਸਾਗਰੁੋ ਪਾਇਆ ਸਹਜ

ਸੁਭਾਇਆ ਜਨਮ ਮਰਨ ਦੁਖ ਹਾਰੇ ॥ ਕਰੁ ਗਹਿ ਲੀਨੇ ਨਾਨਕ ਦਾਸ ਅਪਨੇ ਰਾਮ ਨਾਮ ਉਰਿ ਹਾਰੇ ॥੪॥੧॥

ਰਾਗੁ ਕੇਦਾਰਾ ਬਾਣੀ ਕਬੀਰ ਜੀਉ ਕੀ      ੴ ਸਤਿਗੁਰ ਪ੍ਰਸਾਦਿ ॥

ਉਸਤਤਿ ਨਿੰਦਾ ਦੋਊ ਬਿਬਰਜਿਤ ਤਜਹੁ ਮਾਨੁ ਅਭਿਮਾਨਾ ॥ ਲੋਹਾ ਕੰਚਨੁ ਸਮ ਕਰਿ ਜਾਨਹਿ ਤੇ ਮੂਰਤਿ

ਭਗਵਾਨਾ ॥੧॥ ਤੇਰਾ ਜਨੁ ਏਕੁ ਆਧੁ ਕੋਈ ॥ ਕਾਮੁ ਕ੍ਰੋਧੁ ਲੋਭੁ ਮੋਹੁ ਬਿਬਰਜਿਤ ਹਰਿ ਪਦੁ ਚੀਨੈੑ ਸੋਈ ॥੧॥

ਰਹਾਉ ॥ ਰਜ ਗੁਣ ਤਮ ਗੁਣ ਸਤ ਗੁਣ ਕਹੀਐ ਇਹ ਤੇਰੀ ਸਭ ਮਾਇਆ ॥ ਚਉਥੇ ਪਦ ਕਉ ਜੋ ਨਰੁ ਚੀਨੈੑ

ਤਿਨੑ ਹੀ ਪਰਮ ਪਦੁ ਪਾਇਆ ॥੨॥ ਤੀਰਥ ਬਰਤ ਨੇਮ ਸੁਚਿ ਸੰਜਮ ਸਦਾ ਰਹੈ ਨਿਹਕਾਮਾ ॥ ਤ੍ਰਿਸਨਾ ਅਰੁ

ਮਾਇਆ ਭ੍ਰਮੁ ਚੂਕਾ ਚਿਤਵਤ ਆਤਮ ਰਾਮਾ ॥੩॥ ਜਿਹ ਮੰਦਰਿ ਦੀਪਕੁ ਪਰਗਾਸਿਆ ਅੰਧਕਾਰੁ ਤਹ ਨਾਸਾ ॥

ਨਿਰਭਉ ਪੂਰਿ ਰਹੇ ਭ੍ਰਮੁ ਭਾਗਾ ਕਹਿ ਕਬੀਰ ਜਨ ਦਾਸਾ ॥੪॥੧॥ ਕਿਨਹੀ ਬਨਜਿਆ ਕਾਂਸੀ ਤਾਂਬਾ ਕਿਨਹੀ

ਲਉਗ ਸੁਪਾਰੀ ॥ ਸੰਤਹੁ ਬਨਜਿਆ ਨਾਮੁ ਗੋਬਿਦ ਕਾ ਐਸੀ ਖੇਪ ਹਮਾਰੀ ॥੧॥ ਹਰਿ ਕੇ ਨਾਮ ਕੇ ਬਿਆਪਾਰੀ

॥ ਹੀਰਾ ਹਾਥਿ ਚੜਿਆ ਨਿਰਮੋਲਕੁ ਛੂਟਿ ਗਈ ਸੰਸਾਰੀ ॥੧॥ ਰਹਾਉ ॥ ਸਾਚੇ ਲਾਏ ਤਉ ਸਚ ਲਾਗੇ ਸਾਚੇ

ਕੇ ਬਿਉਹਾਰੀ ॥ ਸਾਚੀ ਬਸਤੁ ਕੇ ਭਾਰ ਚਲਾਏ ਪਹੁਚੇ ਜਾਇ ਭੰਡਾਰੀ ॥੨॥ ਆਪਹਿ ਰਤਨ ਜਵਾਹਰ ਮਾਨਿਕ

ਆਪੈ ਹੈ ਪਾਸਾਰੀ ॥ ਆਪੈ ਦਹ ਦਿਸ ਆਪ ਚਲਾਵੈ ਨਿਹਚਲੁ ਹੈ ਬਿਆਪਾਰੀ ॥੩॥ ਮਨੁ ਕਰਿ ਬੈਲੁ ਸੁਰਤਿ

ਕਰਿ ਪੈਡਾ ਗਿਆਨ ਗੋਨਿ ਭਰਿ ਡਾਰੀ ॥ ਕਹਤੁ ਕਬੀਰੁ ਸੁਨਹੁ ਰੇ ਸੰਤਹੁ ਨਿਬਹੀ ਖੇਪ ਹਮਾਰੀ ॥੪॥੨॥

ਰੀ ਕਲਵਾਰਿ ਗਵਾਰਿ ਮੂਢ ਮਤਿ ਉਲਟੋ ਪਵਨੁ ਫਿਰਾਵਉ ॥ ਮਨੁ ਮਤਵਾਰ ਮੇਰ ਸਰ ਭਾਠੀ ਅੰਮ੍ਰਿਤ ਧਾਰ

ਚੁਆਵਉ ॥੧॥ ਬੋਲਹੁ ਭਈਆ ਰਾਮ ਕੀ ਦੁਹਾਈ ॥ ਪੀਵਹੁ ਸੰਤ ਸਦਾ ਮਤਿ ਦੁਰਲਭ ਸਹਜੇ ਪਿਆਸ ਬੁਝਾਈ

॥੧॥ ਰਹਾਉ ॥ ਭੈ ਬਿਚਿ ਭਾਉ ਭਾਇ ਕੋਊ ਬੂਝਹਿ ਹਰਿ ਰਸੁ ਪਾਵੈ ਭਾਈ ॥ ਜੇਤੇ ਘਟ ਅੰਮ੍ਰਿਤੁ ਸਭ ਹੀ ਮਹਿ

ਭਾਵੈ ਤਿਸਹਿ ਪੀਆਈ ॥੨॥ ਨਗਰੀ ਏਕੈ ਨਉ ਦਰਵਾਜੇ ਧਾਵਤੁ ਬਰਜਿ ਰਹਾਈ ॥ ਤ੍ਰਿਕੁਟੀ ਛੂਟੈ ਦਸਵਾ ਦਰੁ

ਖੂਲੈੑ ਤਾ ਮਨੁ ਖੀਵਾ ਭਾਈ ॥੩॥ ਅਭੈ ਪਦ ਪੂਰਿ ਤਾਪ ਤਹ ਨਾਸੇ ਕਹਿ ਕਬੀਰ ਬੀਚਾਰੀ ॥ ਉਬਟ ਚਲੰਤੇ ਇਹੁ

ਮਦੁ ਪਾਇਆ ਜੈਸੇ ਖੋਂਦ ਖੁਮਾਰੀ ॥੪॥੩॥ ਕਾਮ ਕ੍ਰੋਧ ਤ੍ਰਿਸਨਾ ਕੇ ਲੀਨੇ ਗਤਿ ਨਹੀ ਏਕੈ ਜਾਨੀ ॥ ਫੂਟੀ ਆਖੈ

ਕਛੂ ਨ ਸੂਝੈ ਬੂਡਿ ਮੂਏ ਬਿਨੁ ਪਾਨੀ ॥੧॥ ਚਲਤ ਕਤ ਟੇਢੇ ਟੇਢੇ ਟੇਢੇ ॥ ਅਸਤਿ ਚਰਮ ਬਿਸਟਾ ਕੇ ਮੂੰਦੇ

ਦੁਰਗੰਧ ਹੀ ਕੇ ਬੇਢੇ ॥੧॥ ਰਹਾਉ ॥ ਰਾਮ ਨ ਜਪਹੁ ਕਵਨ ਭ੍ਰਮ ਭੂਲੇ ਤੁਮ ਤੇ ਕਾਲੁ ਨ ਦੂਰੇ ॥ ਅਨਿਕ

ਜਤਨ ਕਰਿ ਇਹੁ ਤਨੁ ਰਾਖਹੁ ਰਹੈ ਅਵਸਥਾ ਪੂਰੇ ॥੨॥ ਆਪਨ ਕੀਆ ਕਛੂ ਨ ਹੋਵੈ ਕਿਆ ਕੋ ਕਰੈ

ਪਰਾਨੀ ॥ ਜਾ ਤਿਸੁ ਭਾਵੈ ਸਤਿਗੁਰੁ ਭੇਟੈ ਏਕੋ ਨਾਮੁ ਬਖਾਨੀ ॥੩॥ ਬਲੂਆ ਕੇ ਘਰੂਆ ਮਹਿ ਬਸਤੇ

ਫੁਲਵਤ ਦੇਹ ਅਇਆਨੇ ॥ ਕਹੁ ਕਬੀਰ ਜਿਹ ਰਾਮੁ ਨ ਚੇਤਿਓ ਬੂਡੇ ਬਹੁਤੁ ਸਿਆਨੇ ॥੪॥੪॥ ਟੇਢੀ

ਪਾਗ ਟੇਢੇ ਚਲੇ ਲਾਗੇ ਬੀਰੇ ਖਾਨ ॥ ਭਾਉ ਭਗਤਿ ਸਿਉ ਕਾਜੁ ਨ ਕਛੂਐ ਮੇਰੋ ਕਾਮੁ ਦੀਵਾਨ ॥੧॥

ਰਾਮੁ ਬਿਸਾਰਿਓ ਹੈ ਅਭਿਮਾਨਿ ॥ ਕਨਿਕ ਕਾਮਨੀ ਮਹਾ ਸੁੰਦਰੀ ਪੇਖਿ ਪੇਖਿ ਸਚੁ ਮਾਨਿ ॥੧॥ ਰਹਾਉ

॥ ਲਾਲਚ ਝੂਠ ਬਿਕਾਰ ਮਹਾ ਮਦ ਇਹ ਬਿਧਿ ਅਉਧ ਬਿਹਾਨਿ ॥ ਕਹਿ ਕਬੀਰ ਅੰਤ ਕੀ ਬੇਰ ਆਇ

ਲਾਗੋ ਕਾਲੁ ਨਿਦਾਨਿ ॥੨॥੫॥ ਚਾਰਿ ਦਿਨ ਅਪਨੀ ਨਉਬਤਿ ਚਲੇ ਬਜਾਇ ॥ ਇਤਨਕੁ ਖਟੀਆ

ਗਠੀਆ ਮਟੀਆ ਸੰਗਿ ਨ ਕਛੁ ਲੈ ਜਾਇ ॥੧॥ ਰਹਾਉ ॥ ਦਿਹਰੀ ਬੈਠੀ ਮਿਹਰੀ ਰੋਵੈ ਦੁਆਰੈ ਲਉ

ਸੰਗਿ ਮਾਇ ॥ ਮਰਹਟ ਲਗਿ ਸਭੁ ਲੋਗੁ ਕੁਟੰਬੁ ਮਿਲਿ ਹੰਸੁ ਇਕੇਲਾ ਜਾਇ ॥੧॥ ਵੈ ਸੁਤ ਵੈ ਬਿਤ ਵੈ ਪੁਰ

ਪਾਟਨ ਬਹੁਰਿ ਨ ਦੇਖੈ ਆਇ ॥ ਕਹਤੁ ਕਬੀਰੁ ਰਾਮੁ ਕੀ ਨ ਸਿਮਰਹੁ ਜਨਮੁ ਅਕਾਰਥੁ ਜਾਇ ॥੨॥੬॥

ਰਾਗੁ ਕੇਦਾਰਾ ਬਾਣੀ ਰਵਿਦਾਸ ਜੀਉ ਕੀ      ੴ ਸਤਿਗੁਰ ਪ੍ਰਸਾਦਿ ॥

ਖਟੁ ਕਰਮ ਕੁਲ ਸੰਜੁਗਤੁ ਹੈ ਹਰਿ ਭਗਤਿ ਹਿਰਦੈ ਨਾਹਿ ॥ ਚਰਨਾਰਬਿੰਦ ਨ ਕਥਾ ਭਾਵੈ ਸੁਪਚ ਤੁਲਿ ਸਮਾਨਿ

॥੧॥ ਰੇ ਚਿਤ ਚੇਤਿ ਚੇਤ ਅਚੇਤ ॥ ਕਾਹੇ ਨ ਬਾਲਮੀਕਹਿ ਦੇਖ ॥ ਕਿਸੁ ਜਾਤਿ ਤੇ ਕਿਹ ਪਦਹਿ ਅਮਰਿਓ ਰਾਮ

ਭਗਤਿ ਬਿਸੇਖ ॥੧॥ ਰਹਾਉ ॥ ਸੁਆਨ ਸਤ੍ਰੁ ਅਜਾਤੁ ਸਭ ਤੇ ਕ੍ਰਿਸ˜ ਲਾਵੈ ਹੇਤੁ ॥ ਲੋਗੁ ਬਪੁਰਾ ਕਿਆ ਸਰਾਹੈ

ਤੀਨਿ ਲੋਕ ਪ੍ਰਵੇਸ ॥੨॥ ਅਜਾਮਲੁ ਪਿੰਗੁਲਾ ਲੁਭਤੁ ਕੁੰਚਰੁ ਗਏ ਹਰਿ ਕੈ ਪਾਸਿ ॥ ਐਸੇ ਦੁਰਮਤਿ ਨਿਸਤਰੇ

ਤੂ ਕਿਉ ਨ ਤਰਹਿ ਰਵਿਦਾਸ ॥੩॥੧॥

ਰਾਗੁ ਭੈਰਉ ਮਹਲਾ ੧ ਘਰੁ ੧ ਚਉਪਦੇ

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ

ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਤੁਝ ਤੇ ਬਾਹਰਿ ਕਿਛੂ ਨ ਹੋਇ ॥ ਤੂ ਕਰਿ ਕਰਿ ਦੇਖਹਿ ਜਾਣਹਿ ਸੋਇ ॥੧॥ ਕਿਆ ਕਹੀਐ ਕਿਛੁ ਕਹੀ ਨ ਜਾਇ

॥ ਜੋ ਕਿਛੁ ਅਹੈ ਸਭ ਤੇਰੀ ਰਜਾਇ ॥੧॥ ਰਹਾਉ ॥ ਜੋ ਕਿਛੁ ਕਰਣਾ ਸੁ ਤੇਰੈ ਪਾਸਿ ॥ ਕਿਸੁ ਆਗੈ ਕੀਚੈ

ਅਰਦਾਸਿ ॥੨॥ ਆਖਣੁ ਸੁਨਣਾ ਤੇਰੀ ਬਾਣੀ ॥ ਤੂ ਆਪੇ ਜਾਣਹਿ ਸਰਬ ਵਿਡਾਣੀ ॥੩॥ ਕਰੇ ਕਰਾਏ ਜਾਣੈ

ਆਪਿ ॥ ਨਾਨਕ ਦੇਖੈ ਥਾਪਿ ਉਥਾਪਿ ॥੪॥੧॥

ੴ ਸਤਿਗੁਰ ਪ੍ਰਸਾਦਿ ॥

ਰਾਗੁ ਭੈਰਉ ਮਹਲਾ ੧ ਘਰੁ ੨ ॥ ਗੁਰ ਕੈ ਸਬਦਿ ਤਰੇ ਮੁਨਿ ਕੇਤੇ ਇੰਦ੍ਰਾਦਿਕ ਬ੍ਰਹਮਾਦਿ ਤਰੇ ॥ ਸਨਕ ਸਨੰਦਨ

ਤਪਸੀ ਜਨ ਕੇਤੇ ਗੁਰ ਪਰਸਾਦੀ ਪਾਰਿ ਪਰੇ ॥੧॥ ਭਵਜਲੁ ਬਿਨੁ ਸਬਦੈ ਕਿਉ ਤਰੀਐ ॥ ਨਾਮ ਬਿਨਾ ਜਗੁ

ਰੋਗਿ ਬਿਆਪਿਆ ਦੁਬਿਧਾ ਡੁਬਿ ਡੁਬਿ ਮਰੀਐ ॥੧॥ ਰਹਾਉ ॥ ਗੁਰੁ ਦੇਵਾ ਗੁਰੁ ਅਲਖ ਅਭੇਵਾ ਤ੍ਰਿਭਵਣ

ਸੋਝੀ ਗੁਰ ਕੀ ਸੇਵਾ ॥ ਆਪੇ ਦਾਤਿ ਕਰੀ ਗੁਰਿ ਦਾਤੈ ਪਾਇਆ ਅਲਖ ਅਭੇਵਾ ॥੨॥ ਮਨੁ ਰਾਜਾ ਮਨੁ ਮਨ

ਤੇ ਮਾਨਿਆ ਮਨਸਾ ਮਨਹਿ ਸਮਾਈ ॥ ਮਨੁ ਜੋਗੀ ਮਨੁ ਬਿਨਸਿ ਬਿਓਗੀ ਮਨੁ ਸਮਝੈ ਗੁਣ ਗਾਈ ॥੩॥

ਗੁਰ ਤੇ ਮਨੁ ਮਾਰਿਆ ਸਬਦੁ ਵੀਚਾਰਿਆ ਤੇ ਵਿਰਲੇ ਸੰਸਾਰਾ ॥ ਨਾਨਕ ਸਾਹਿਬੁ ਭਰਿਪੁਰਿ ਲੀਣਾ ਸਾਚ

ਸਬਦਿ ਨਿਸਤਾਰਾ ॥੪॥੧॥੨॥ ਭੈਰਉ ਮਹਲਾ ੧ ॥ ਨੈਨੀ ਦ੍ਰਿਸਟਿ ਨਹੀ ਤਨੁ ਹੀਨਾ ਜਰਿ ਜੀਤਿਆ

ਸਿਰਿ ਕਾਲੋ ॥ ਰੂਪੁ ਰੰਗੁ ਰਹਸੁ ਨਹੀ ਸਾਚਾ ਕਿਉ ਛੋਡੈ ਜਮ ਜਾਲੋ ॥੧॥ ਪ੍ਰਾਣੀ ਹਰਿ ਜਪਿ ਜਨਮੁ ਗਇਓ ॥

ਸਾਚ ਸਬਦ ਬਿਨੁ ਕਬਹੁ ਨ ਛੂਟਸਿ ਬਿਰਥਾ ਜਨਮੁ ਭਇਓ ॥੧॥ ਰਹਾਉ ॥ ਤਨ ਮਹਿ ਕਾਮੁ ਕ੍ਰੋਧੁ ਹਉ ਮਮਤਾ

ਕਠਿਨ ਪੀਰ ਅਤਿ ਭਾਰੀ ॥ ਗੁਰਮੁਖਿ ਰਾਮ ਜਪਹੁ ਰਸੁ ਰਸਨਾ ਇਨ ਬਿਧਿ ਤਰੁ ਤੂ ਤਾਰੀ ॥੨॥ ਬਹਰੇ ਕਰਨ

ਅਕਲਿ ਭਈ ਹੋਛੀ ਸਬਦ ਸਹਜੁ ਨਹੀ ਬੂਝਿਆ ॥ ਜਨਮੁ ਪਦਾਰਥੁ ਮਨਮੁਖਿ ਹਾਰਿਆ ਬਿਨੁ ਗੁਰ ਅੰਧੁ ਨ ਸੂਝਿਆ

॥੩॥ ਰਹੈ ਉਦਾਸੁ ਆਸ ਨਿਰਾਸਾ ਸਹਜ ਧਿਆਨਿ ਬੈਰਾਗੀ ॥ ਪ੍ਰਣਵਤਿ ਨਾਨਕ ਗੁਰਮੁਖਿ ਛੂਟਸਿ ਰਾਮ ਨਾਮਿ

ਲਿਵ ਲਾਗੀ ॥੪॥੨॥੩॥ ਭੈਰਉ ਮਹਲਾ ੧ ॥ ਭੂੰਡੀ ਚਾਲ ਚਰਣ ਕਰ ਖਿਸਰੇ ਤੁਚਾ ਦੇਹ ਕੁਮਲਾਨੀ ॥ ਨੇਤ੍ਰੀ

ਧੁੰਧਿ ਕਰਨ ਭਏ ਬਹਰੇ ਮਨਮੁਖਿ ਨਾਮੁ ਨ ਜਾਨੀ ॥੧॥ ਅੰਧੁਲੇ ਕਿਆ ਪਾਇਆ ਜਗਿ ਆਇ ॥ ਰਾਮੁ ਰਿਦੈ ਨਹੀ

ਗੁਰ ਕੀ ਸੇਵਾ ਚਾਲੇ ਮੂਲੁ ਗਵਾਇ ॥੧॥ ਰਹਾਉ ॥ ਜਿਹਵਾ ਰੰਗਿ ਨਹੀ ਹਰਿ ਰਾਤੀ ਜਬ ਬੋਲੈ ਤਬ ਫੀਕੇ ॥ ਸੰਤ

ਜਨਾ ਕੀ ਨਿੰਦਾ ਵਿਆਪਸਿ ਪਸੂ ਭਏ ਕਦੇ ਹੋਹਿ ਨ ਨੀਕੇ ॥੨॥ ਅੰਮ੍ਰਿਤ ਕਾ ਰਸੁ ਵਿਰਲੀ ਪਾਇਆ ਸਤਿਗੁਰ

ਮੇਲਿ ਮਿਲਾਏ ॥ ਜਬ ਲਗੁ ਸਬਦ ਭੇਦੁ ਨਹੀ ਆਇਆ ਤਬ ਲਗੁ ਕਾਲੁ ਸੰਤਾਏ ॥੩॥ ਅਨ ਕੋ ਦਰੁ ਘਰੁ ਕਬਹੂ

ਨ ਜਾਨਸਿ ਏਕੋ ਦਰੁ ਸਚਿਆਰਾ ॥ ਗੁਰ ਪਰਸਾਦਿ ਪਰਮ ਪਦੁ ਪਾਇਆ ਨਾਨਕੁ ਕਹੈ ਵਿਚਾਰਾ ॥੪॥੩॥੪॥

ਭੈਰਉ ਮਹਲਾ ੧ ॥ ਸਗਲੀ ਰੈਣਿ ਸੋਵਤ ਗਲਿ ਫਾਹੀ ਦਿਨਸੁ ਜੰਜਾਲਿ ਗਵਾਇਆ ॥ ਖਿਨੁ ਪਲੁ ਘੜੀ ਨਹੀ

ਪ੍ਰਭੁ ਜਾਨਿਆ ਜਿਨਿ ਇਹੁ ਜਗਤੁ ਉਪਾਇਆ ॥੧॥ ਮਨ ਰੇ ਕਿਉ ਛੂਟਸਿ ਦੁਖੁ ਭਾਰੀ ॥ ਕਿਆ ਲੇ ਆਵਸਿ

ਕਿਆ ਲੇ ਜਾਵਸਿ ਰਾਮ ਜਪਹੁ ਗੁਣਕਾਰੀ ॥੧॥ ਰਹਾਉ ॥ ਊਂਧਉ ਕਵਲੁ ਮਨਮੁਖ ਮਤਿ ਹੋਛੀ ਮਨਿ ਅੰਧੈ

ਸਿਰਿ ਧੰਧਾ ॥ ਕਾਲੁ ਬਿਕਾਲੁ ਸਦਾ ਸਿਰਿ ਤੇਰੈ ਬਿਨੁ ਨਾਵੈ ਗਲਿ ਫੰਧਾ ॥੨॥ ਡਗਰੀ ਚਾਲ ਨੇਤ੍ਰ ਫੁਨਿ ਅੰਧੁਲੇ

ਸਬਦ ਸੁਰਤਿ ਨਹੀ ਭਾਈ ॥ ਸਾਸਤ੍ਰ ਬੇਦ ਤ੍ਰੈ ਗੁਣ ਹੈ ਮਾਇਆ ਅੰਧੁਲਉ ਧੰਧੁ ਕਮਾਈ ॥੩॥ ਖੋਇਓ ਮੂਲੁ

ਲਾਭੁ ਕਹ ਪਾਵਸਿ ਦੁਰਮਤਿ ਗਿਆਨ ਵਿਹੂਣੇ ॥ ਸਬਦੁ ਬੀਚਾਰਿ ਰਾਮ ਰਸੁ ਚਾਖਿਆ ਨਾਨਕ ਸਾਚਿ ਪਤੀਣੇ

॥੪॥੪॥੫॥ ਭੈਰਉ ਮਹਲਾ ੧ ॥ ਗੁਰ ਕੈ ਸੰਗਿ ਰਹੈ ਦਿਨੁ ਰਾਤੀ ਰਾਮੁ ਰਸਨਿ ਰੰਗਿ ਰਾਤਾ ॥ ਅਵਰੁ ਨ ਜਾਣਸਿ

ਸਬਦੁ ਪਛਾਣਸਿ ਅੰਤਰਿ ਜਾਣਿ ਪਛਾਤਾ ॥੧॥ ਸੋ ਜਨੁ ਐਸਾ ਮੈ ਮਨਿ ਭਾਵੈ ॥ ਆਪੁ ਮਾਰਿ ਅਪਰੰਪਰਿ ਰਾਤਾ

ਗੁਰ ਕੀ ਕਾਰ ਕਮਾਵੈ ॥੧॥ ਰਹਾਉ ॥ ਅੰਤਰਿ ਬਾਹਰਿ ਪੁਰਖੁ ਨਿਰੰਜਨੁ ਆਦਿ ਪੁਰਖੁ ਆਦੇਸੋ ॥ ਘਟ ਘਟ

ਅੰਤਰਿ ਸਰਬ ਨਿਰੰਤਰਿ ਰਵਿ ਰਹਿਆ ਸਚੁ ਵੇਸੋ ॥੨॥ ਸਾਚਿ ਰਤੇ ਸਚੁ ਅੰਮ੍ਰਿਤੁ ਜਿਹਵਾ ਮਿਥਿਆ ਮੈਲੁ ਨ

ਰਾਈ ॥ ਨਿਰਮਲ ਨਾਮੁ ਅੰਮ੍ਰਿਤ ਰਸੁ ਚਾਖਿਆ ਸਬਦਿ ਰਤੇ ਪਤਿ ਪਾਈ ॥੩॥ ਗੁਣੀ ਗੁਣੀ ਮਿਲਿ ਲਾਹਾ

ਪਾਵਸਿ ਗੁਰਮੁਖਿ ਨਾਮਿ ਵਡਾਈ ॥ ਸਗਲੇ ਦੂਖ ਮਿਟਹਿ ਗੁਰ ਸੇਵਾ ਨਾਨਕ ਨਾਮੁ ਸਖਾਈ ॥੪॥੫॥੬॥ ਭੈਰਉ

ਮਹਲਾ ੧ ॥ ਹਿਰਦੈ ਨਾਮੁ ਸਰਬ ਧਨੁ ਧਾਰਣੁ ਗੁਰ ਪਰਸਾਦੀ ਪਾਈਐ ॥ ਅਮਰ ਪਦਾਰਥ ਤੇ ਕਿਰਤਾਰਥ ਸਹਜ

ਧਿਆਨਿ ਲਿਵ ਲਾਈਐ ॥੧॥ ਮਨ ਰੇ ਰਾਮ ਭਗਤਿ ਚਿਤੁ ਲਾਈਐ ॥ ਗੁਰਮੁਖਿ ਰਾਮ ਨਾਮੁ ਜਪਿ ਹਿਰਦੈ ਸਹਜ

ਸੇਤੀ ਘਰਿ ਜਾਈਐ ॥੧॥ ਰਹਾਉ ॥ ਭਰਮੁ ਭੇਦੁ ਭਉ ਕਬਹੁ ਨ ਛੂਟਸਿ ਆਵਤ ਜਾਤ ਨ ਜਾਨੀ ॥ ਬਿਨੁ ਹਰਿ

ਨਾਮ ਕੋ ਮੁਕਤਿ ਨ ਪਾਵਸਿ ਡੂਬਿ ਮੁਏ ਬਿਨੁ ਪਾਨੀ ॥੨॥ ਧੰਧਾ ਕਰਤ ਸਗਲੀ ਪਤਿ ਖੋਵਸਿ ਭਰਮੁ ਨ ਮਿਟਸਿ

ਗਵਾਰਾ ॥ ਬਿਨੁ ਗੁਰ ਸਬਦ ਮੁਕਤਿ ਨਹੀ ਕਬ ਹੀ ਅੰਧੁਲੇ ਧੰਧੁ ਪਸਾਰਾ ॥੩॥ ਅਕੁਲ ਨਿਰੰਜਨ ਸਿਉ ਮਨੁ

ਮਾਨਿਆ ਮਨ ਹੀ ਤੇ ਮਨੁ ਮੂਆ ॥ ਅੰਤਰਿ ਬਾਹਰਿ ਏਕੋ ਜਾਨਿਆ ਨਾਨਕ ਅਵਰੁ ਨ ਦੂਆ ॥੪॥੬॥੭॥

ਭੈਰਉ ਮਹਲਾ ੧ ॥ ਜਗਨ ਹੋਮ ਪੁੰਨ ਤਪ ਪੂਜਾ ਦੇਹ ਦੁਖੀ ਨਿਤ ਦੂਖ ਸਹੈ ॥ ਰਾਮ ਨਾਮ ਬਿਨੁ ਮੁਕਤਿ ਨ ਪਾਵਸਿ

ਮੁਕਤਿ ਨਾਮਿ ਗੁਰਮੁਖਿ ਲਹੈ ॥੧॥ ਰਾਮ ਨਾਮ ਬਿਨੁ ਬਿਰਥੇ ਜਗਿ ਜਨਮਾ ॥ ਬਿਖੁ ਖਾਵੈ ਬਿਖੁ ਬੋਲੀ ਬੋਲੈ ਬਿਨੁ

ਨਾਵੈ ਨਿਹਫਲੁ ਮਰਿ ਭ੍ਰਮਨਾ ॥੧॥ ਰਹਾਉ ॥ ਪੁਸਤਕ ਪਾਠ ਬਿਆਕਰਣ ਵਖਾਣੈ ਸੰਧਿਆ ਕਰਮ ਤਿਕਾਲ ਕਰੈ

॥ ਬਿਨੁ ਗੁਰ ਸਬਦ ਮੁਕਤਿ ਕਹਾ ਪ੍ਰਾਣੀ ਰਾਮ ਨਾਮ ਬਿਨੁ ਉਰਝਿ ਮਰੈ ॥੨॥ ਡੰਡ ਕਮੰਡਲ ਸਿਖਾ ਸੂਤੁ ਧੋਤੀ

ਤੀਰਥਿ ਗਵਨੁ ਅਤਿ ਭ੍ਰਮਨੁ ਕਰੈ ॥ ਰਾਮ ਨਾਮ ਬਿਨੁ ਸਾਂਤਿ ਨ ਆਵੈ ਜਪਿ ਹਰਿ ਹਰਿ ਨਾਮੁ ਸੁ ਪਾਰਿ ਪਰੈ ॥੩॥

ਜਟਾ ਮੁਕਟੁ ਤਨਿ ਭਸਮ ਲਗਾਈ ਬਸਤ੍ਰ ਛੋਡਿ ਤਨਿ ਨਗਨੁ ਭਇਆ ॥ ਰਾਮ ਨਾਮ ਬਿਨੁ ਤ੍ਰਿਪਤਿ ਨ ਆਵੈ ਕਿਰਤ

ਕੈ ਬਾਂਧੈ ਭੇਖੁ ਭਇਆ ॥੪॥ ਜੇਤੇ ਜੀਅ ਜੰਤ ਜਲਿ ਥਲਿ ਮਹੀਅਲਿ ਜਤ੍ਰ ਕਤ੍ਰ ਤੂ ਸਰਬ ਜੀਆ ॥ ਗੁਰ ਪਰਸਾਦਿ

ਰਾਖਿ ਲੇ ਜਨ ਕਉ ਹਰਿ ਰਸੁ ਨਾਨਕ ਝੋਲਿ ਪੀਆ ॥੫॥੭॥੮॥

ਰਾਗੁ ਭੈਰਉ ਮਹਲਾ ੩ ਚਉਪਦੇ ਘਰੁ ੧      ੴ ਸਤਿਗੁਰ ਪ੍ਰਸਾਦਿ ॥

ਜਾਤਿ ਕਾ ਗਰਬੁ ਨ ਕਰੀਅਹੁ ਕੋਈ ॥ ਬ੍ਰਹਮੁ ਬਿੰਦੇ ਸੋ ਬ੍ਰਾਹਮਣੁ ਹੋਈ ॥੧॥ ਜਾਤਿ ਕਾ ਗਰਬੁ ਨ ਕਰਿ ਮੂਰਖ

ਗਵਾਰਾ ॥ ਇਸੁ ਗਰਬ ਤੇ ਚਲਹਿ ਬਹੁਤੁ ਵਿਕਾਰਾ ॥੧॥ ਰਹਾਉ ॥ ਚਾਰੇ ਵਰਨ ਆਖੈ ਸਭੁ ਕੋਈ ॥ ਬ੍ਰਹਮੁ ਬਿੰਦ

ਤੇ ਸਭ ਓਪਤਿ ਹੋਈ ॥੨॥ ਮਾਟੀ ਏਕ ਸਗਲ ਸੰਸਾਰਾ ॥ ਬਹੁ ਬਿਧਿ ਭਾਂਡੇ ਘੜੈ ਕੁਮਾੑਰਾ ॥੩॥ ਪੰਚ ਤਤੁ

ਮਿਲਿ ਦੇਹੀ ਕਾ ਆਕਾਰਾ ॥ ਘਟਿ ਵਧਿ ਕੋ ਕਰੈ ਬੀਚਾਰਾ ॥੪॥ ਕਹਤੁ ਨਾਨਕ ਇਹੁ ਜੀਉ ਕਰਮ ਬੰਧੁ ਹੋਈ ॥

ਬਿਨੁ ਸਤਿਗੁਰ ਭੇਟੇ ਮੁਕਤਿ ਨ ਹੋਈ ॥੫॥੧॥ ਭੈਰਉ ਮਹਲਾ ੩ ॥ ਜੋਗੀ ਗ੍ਰਿਹੀ ਪੰਡਿਤ ਭੇਖਧਾਰੀ ॥ ਏ ਸੂਤੇ

ਅਪਣੈ ਅਹੰਕਾਰੀ ॥੧॥ ਮਾਇਆ ਮਦਿ ਮਾਤਾ ਰਹਿਆ ਸੋਇ ॥ ਜਾਗਤੁ ਰਹੈ ਨ ਮੂਸੈ ਕੋਇ ॥੧॥ ਰਹਾਉ ॥ ਸੋ

ਜਾਗੈ ਜਿਸੁ ਸਤਿਗੁਰੁ ਮਿਲੈ ॥ ਪੰਚ ਦੂਤ ਓਹੁ ਵਸਗਤਿ ਕਰੈ ॥੨॥ ਸੋ ਜਾਗੈ ਜੋ ਤਤੁ ਬੀਚਾਰੈ ॥ ਆਪਿ ਮਰੈ

ਅਵਰਾ ਨਹ ਮਾਰੈ ॥੩॥ ਸੋ ਜਾਗੈ ਜੋ ਏਕੋ ਜਾਣੈ ॥ ਪਰਕਿਰਤਿ ਛੋਡੈ ਤਤੁ ਪਛਾਣੈ ॥੪॥ ਚਹੁ ਵਰਨਾ ਵਿਚਿ ਜਾਗੈ

ਕੋਇ ॥ ਜਮੈ ਕਾਲੈ ਤੇ ਛੂਟੈ ਸੋਇ ॥੫॥ ਕਹਤ ਨਾਨਕ ਜਨੁ ਜਾਗੈ ਸੋਇ ॥ ਗਿਆਨ ਅੰਜਨੁ ਜਾ ਕੀ ਨੇਤ੍ਰੀ ਹੋਇ

॥੬॥੨॥ ਭੈਰਉ ਮਹਲਾ ੩ ॥ ਜਾ ਕਉ ਰਾਖੈ ਅਪਣੀ ਸਰਣਾਈ ॥ ਸਾਚੇ ਲਾਗੈ ਸਾਚਾ ਫਲੁ ਪਾਈ ॥੧॥ ਰੇ ਜਨ

ਕੈ ਸਿਉ ਕਰਹੁ ਪੁਕਾਰਾ ॥ ਹੁਕਮੇ ਹੋਆ ਹੁਕਮੇ ਵਰਤਾਰਾ ॥੧॥ ਰਹਾਉ ॥ ਏਹੁ ਆਕਾਰੁ ਤੇਰਾ ਹੈ ਧਾਰਾ ॥ ਖਿਨ

ਮਹਿ ਬਿਨਸੈ ਕਰਤ ਨ ਲਾਗੈ ਬਾਰਾ ॥੨॥ ਕਰਿ ਪ੍ਰਸਾਦੁ ਇਕੁ ਖੇਲੁ ਦਿਖਾਇਆ ॥ ਗੁਰ ਕਿਰਪਾ ਤੇ ਪਰਮ ਪਦੁ

ਪਾਇਆ ॥੩॥ ਕਹਤ ਨਾਨਕੁ ਮਾਰਿ ਜੀਵਾਲੇ ਸੋਇ ॥ ਐਸਾ ਬੂਝਹੁ ਭਰਮਿ ਨ ਭੂਲਹੁ ਕੋਇ ॥੪॥੩॥ ਭੈਰਉ

ਮਹਲਾ ੩ ॥ ਮੈ ਕਾਮਣਿ ਮੇਰਾ ਕੰਤੁ ਕਰਤਾਰੁ ॥ ਜੇਹਾ ਕਰਾਏ ਤੇਹਾ ਕਰੀ ਸੀਗਾਰੁ ॥੧॥ ਜਾਂ ਤਿਸੁ ਭਾਵੈ ਤਾਂ

ਕਰੇ ਭੋਗੁ ॥ ਤਨੁ ਮਨੁ ਸਾਚੇ ਸਾਹਿਬ ਜੋਗੁ ॥੧॥ ਰਹਾਉ ॥ ਉਸਤਤਿ ਨਿੰਦਾ ਕਰੇ ਕਿਆ ਕੋਈ ॥ ਜਾਂ ਆਪੇ

ਵਰਤੈ ਏਕੋ ਸੋਈ ॥੨॥ ਗੁਰ ਪਰਸਾਦੀ ਪਿਰਮ ਕਸਾਈ ॥ ਮਿਲਉਗੀ ਦਇਆਲ ਪੰਚ ਸਬਦ ਵਜਾਈ ॥੩॥

ਭਨਤਿ ਨਾਨਕੁ ਕਰੇ ਕਿਆ ਕੋਇ ॥ ਜਿਸ ਨੋ ਆਪਿ ਮਿਲਾਵੈ ਸੋਇ ॥੪॥੪॥ ਭੈਰਉ ਮਹਲਾ ੩ ॥ ਸੋ ਮੁਨਿ

ਜਿ ਮਨ ਕੀ ਦੁਬਿਧਾ ਮਾਰੇ ॥ ਦੁਬਿਧਾ ਮਾਰਿ ਬ੍ਰਹਮੁ ਬੀਚਾਰੇ ॥੧॥ ਇਸੁ ਮਨ ਕਉ ਕੋਈ ਖੋਜਹੁ ਭਾਈ ॥ ਮਨੁ

ਖੋਜਤ ਨਾਮੁ ਨਉ ਨਿਧਿ ਪਾਈ ॥੧॥ ਰਹਾਉ ॥ ਮੂਲੁ ਮੋਹੁ ਕਰਿ ਕਰਤੈ ਜਗਤੁ ਉਪਾਇਆ ॥ ਮਮਤਾ ਲਾਇ

ਭਰਮਿ ਭੁੋਲਾਇਆ ॥੨॥ ਇਸੁ ਮਨ ਤੇ ਸਭ ਪਿੰਡ ਪਰਾਣਾ ॥ ਮਨ ਕੈ ਵੀਚਾਰਿ ਹੁਕਮੁ ਬੁਝਿ ਸਮਾਣਾ ॥੩॥

ਕਰਮੁ ਹੋਵੈ ਗੁਰੁ ਕਿਰਪਾ ਕਰੈ ॥ ਇਹੁ ਮਨੁ ਜਾਗੈ ਇਸੁ ਮਨ ਕੀ ਦੁਬਿਧਾ ਮਰੈ ॥੪॥ ਮਨ ਕਾ ਸੁਭਾਉ ਸਦਾ

ਬੈਰਾਗੀ ॥ ਸਭ ਮਹਿ ਵਸੈ ਅਤੀਤੁ ਅਨਰਾਗੀ ॥੫॥ ਕਹਤ ਨਾਨਕੁ ਜੋ ਜਾਣੈ ਭੇਉ ॥ ਆਦਿ ਪੁਰਖੁ ਨਿਰੰਜਨ

ਦੇਉ ॥੬॥੫॥ ਭੈਰਉ ਮਹਲਾ ੩ ॥ ਰਾਮ ਨਾਮੁ ਜਗਤ ਨਿਸਤਾਰਾ ॥ ਭਵਜਲੁ ਪਾਰਿ ਉਤਾਰਣਹਾਰਾ ॥੧॥

ਗੁਰ ਪਰਸਾਦੀ ਹਰਿ ਨਾਮੁ ਸਮਾੑਲਿ ॥ ਸਦ ਹੀ ਨਿਬਹੈ ਤੇਰੈ ਨਾਲਿ ॥੧॥ ਰਹਾਉ ॥ ਨਾਮੁ ਨ ਚੇਤਹਿ ਮਨਮੁਖ

ਗਾਵਾਰਾ ॥ ਬਿਨੁ ਨਾਵੈ ਕੈਸੇ ਪਾਵਹਿ ਪਾਰਾ ॥੨॥ ਆਪੇ ਦਾਤਿ ਕਰੇ ਦਾਤਾਰੁ ॥ ਦੇਵਣਹਾਰੇ ਕਉ ਜੈਕਾਰੁ ॥੩॥

ਨਦਰਿ ਕਰੇ ਸਤਿਗੁਰੂ ਮਿਲਾਏ ॥ ਨਾਨਕ ਹਿਰਦੈ ਨਾਮੁ ਵਸਾਏ ॥੪॥੬॥ ਭੈਰਉ ਮਹਲਾ ੩ ॥ ਨਾਮੇ ਉਧਰੇ

ਸਭਿ ਜਿਤਨੇ ਲੋਅ ॥ ਗੁਰਮੁਖਿ ਜਿਨਾ ਪਰਾਪਤਿ ਹੋਇ ॥੧॥ ਹਰਿ ਜੀਉ ਅਪਣੀ ਕ੍ਰਿਪਾ ਕਰੇਇ ॥ ਗੁਰਮੁਖਿ ਨਾਮੁ

ਵਡਿਆਈ ਦੇਇ ॥੧॥ ਰਹਾਉ ॥ ਰਾਮ ਨਾਮਿ ਜਿਨ ਪ੍ਰੀਤਿ ਪਿਆਰੁ ॥ ਆਪਿ ਉਧਰੇ ਸਭਿ ਕੁਲ ਉਧਾਰਣਹਾਰੁ

॥੨॥ ਬਿਨੁ ਨਾਵੈ ਮਨਮੁਖ ਜਮ ਪੁਰਿ ਜਾਹਿ ॥ ਅਉਖੇ ਹੋਵਹਿ ਚੋਟਾ ਖਾਹਿ ॥੩॥ ਆਪੇ ਕਰਤਾ ਦੇਵੈ ਸੋਇ ॥

ਨਾਨਕ ਨਾਮੁ ਪਰਾਪਤਿ ਹੋਇ ॥੪॥੭॥ ਭੈਰਉ ਮਹਲਾ ੩ ॥ ਗੋਵਿੰਦ ਪ੍ਰੀਤਿ ਸਨਕਾਦਿਕ ਉਧਾਰੇ ॥ ਰਾਮ ਨਾਮ

ਸਬਦਿ ਬੀਚਾਰੇ ॥੧॥ ਹਰਿ ਜੀਉ ਅਪਣੀ ਕਿਰਪਾ ਧਾਰੁ ॥ ਗੁਰਮੁਖਿ ਨਾਮੇ ਲਗੈ ਪਿਆਰੁ ॥੧॥ ਰਹਾਉ ॥

ਅੰਤਰਿ ਪ੍ਰੀਤਿ ਭਗਤਿ ਸਾਚੀ ਹੋਇ ॥ ਪੂਰੈ ਗੁਰਿ ਮੇਲਾਵਾ ਹੋਇ ॥੨॥ ਨਿਜ ਘਰਿ ਵਸੈ ਸਹਜਿ ਸੁਭਾਇ ॥

ਗੁਰਮੁਖਿ ਨਾਮੁ ਵਸੈ ਮਨਿ ਆਇ ॥੩॥ ਆਪੇ ਵੇਖੈ ਵੇਖਣਹਾਰੁ ॥ ਨਾਨਕ ਨਾਮੁ ਰਖਹੁ ਉਰ ਧਾਰਿ ॥੪॥੮॥

ਭੈਰਉ ਮਹਲਾ ੩ ॥ ਕਲਜੁਗ ਮਹਿ ਰਾਮ ਨਾਮੁ ਉਰ ਧਾਰੁ ॥ ਬਿਨੁ ਨਾਵੈ ਮਾਥੈ ਪਾਵੈ ਛਾਰੁ ॥੧॥ ਰਾਮ ਨਾਮੁ

ਦੁਲਭੁ ਹੈ ਭਾਈ ॥ ਗੁਰ ਪਰਸਾਦਿ ਵਸੈ ਮਨਿ ਆਈ ॥੧॥ ਰਹਾਉ ॥ ਰਾਮ ਨਾਮੁ ਜਨ ਭਾਲਹਿ ਸੋਇ ॥ ਪੂਰੇ ਗੁਰ ਤੇ

ਪ੍ਰਾਪਤਿ ਹੋਇ ॥੨॥ ਹਰਿ ਕਾ ਭਾਣਾ ਮੰਨਹਿ ਸੇ ਜਨ ਪਰਵਾਣੁ ॥ ਗੁਰ ਕੈ ਸਬਦਿ ਨਾਮ ਨੀਸਾਣੁ ॥੩॥ ਸੋ ਸੇਵਹੁ

ਜੋ ਕਲ ਰਹਿਆ ਧਾਰਿ ॥ ਨਾਨਕ ਗੁਰਮੁਖਿ ਨਾਮੁ ਪਿਆਰਿ ॥੪॥੯॥ ਭੈਰਉ ਮਹਲਾ ੩ ॥ ਕਲਜੁਗ ਮਹਿ ਬਹੁ

ਕਰਮ ਕਮਾਹਿ ॥ ਨਾ ਰੁਤਿ ਨ ਕਰਮ ਥਾਇ ਪਾਹਿ ॥੧॥ ਕਲਜੁਗ ਮਹਿ ਰਾਮ ਨਾਮੁ ਹੈ ਸਾਰੁ ॥ ਗੁਰਮੁਖਿ ਸਾਚਾ

ਲਗੈ ਪਿਆਰੁ ॥੧॥ ਰਹਾਉ ॥ ਤਨੁ ਮਨੁ ਖੋਜਿ ਘਰੈ ਮਹਿ ਪਾਇਆ ॥ ਗੁਰਮੁਖਿ ਰਾਮ ਨਾਮਿ ਚਿਤੁ ਲਾਇਆ

॥੨॥ ਗਿਆਨ ਅੰਜਨੁ ਸਤਿਗੁਰ ਤੇ ਹੋਇ ॥ ਰਾਮ ਨਾਮੁ ਰਵਿ ਰਹਿਆ ਤਿਹੁ ਲੋਇ ॥੩॥ ਕਲਿਜੁਗ ਮਹਿ

ਹਰਿ ਜੀਉ ਏਕੁ ਹੋਰ ਰੁਤਿ ਨ ਕਾਈ ॥ ਨਾਨਕ ਗੁਰਮੁਖਿ ਹਿਰਦੈ ਰਾਮ ਨਾਮੁ ਲੇਹੁ ਜਮਾਈ ॥੪॥੧੦॥

ਭੈਰਉ ਮਹਲਾ ੩ ਘਰੁ ੨

ੴ ਸਤਿਗੁਰ ਪ੍ਰਸਾਦਿ ॥ ਦੁਬਿਧਾ ਮਨਮੁਖ ਰੋਗਿ ਵਿਆਪੇ ਤ੍ਰਿਸਨਾ ਜਲਹਿ ਅਧਿਕਾਈ ॥ ਮਰਿ ਮਰਿ ਜੰਮਹਿ

ਠਉਰ ਨ ਪਾਵਹਿ ਬਿਰਥਾ ਜਨਮੁ ਗਵਾਈ ॥੧॥ ਮੇਰੇ ਪ੍ਰੀਤਮ ਕਰਿ ਕਿਰਪਾ ਦੇਹੁ ਬੁਝਾਈ ॥ ਹਉਮੈ ਰੋਗੀ ਜਗਤੁ

ਉਪਾਇਆ ਬਿਨੁ ਸਬਦੈ ਰੋਗੁ ਨ ਜਾਈ ॥੧॥ ਰਹਾਉ ॥ ਸਿੰਮ੍ਰਿਤਿ ਸਾਸਤ੍ਰ ਪੜਹਿ ਮੁਨਿ ਕੇਤੇ ਬਿਨੁ ਸਬਦੈ ਸੁਰਤਿ

ਨ ਪਾਈ ॥ ਤ੍ਰੈ ਗੁਣ ਸਭੇ ਰੋਗਿ ਵਿਆਪੇ ਮਮਤਾ ਸੁਰਤਿ ਗਵਾਈ ॥੨॥ ਇਕਿ ਆਪੇ ਕਾਢਿ ਲਏ ਪ੍ਰਭਿ ਆਪੇ ਗੁਰ

ਸੇਵਾ ਪ੍ਰਭਿ ਲਾਏ ॥ ਹਰਿ ਕਾ ਨਾਮੁ ਨਿਧਾਨੋ ਪਾਇਆ ਸੁਖੁ ਵਸਿਆ ਮਨਿ ਆਇ ॥੩॥ ਚਉਥੀ ਪਦਵੀ ਗੁਰਮੁਖਿ

ਵਰਤਹਿ ਤਿਨ ਨਿਜ ਘਰਿ ਵਾਸਾ ਪਾਇਆ ॥ ਪੂਰੈ ਸਤਿਗੁਰਿ ਕਿਰਪਾ ਕੀਨੀ ਵਿਚਹੁ ਆਪੁ ਗਵਾਇਆ ॥੪॥

ਏਕਸੁ ਕੀ ਸਿਰਿ ਕਾਰ ਏਕ ਜਿਨਿ ਬ੍ਰਹਮਾ ਬਿਸਨੁ ਰੁਦ੍ਰੁ ਉਪਾਇਆ ॥ ਨਾਨਕ ਨਿਹਚਲੁ ਸਾਚਾ ਏਕੋ ਨਾ ਓਹੁ ਮਰੈ

ਨ ਜਾਇਆ ॥੫॥੧॥੧੧॥ ਭੈਰਉ ਮਹਲਾ ੩ ॥ ਮਨਮੁਖਿ ਦੁਬਿਧਾ ਸਦਾ ਹੈ ਰੋਗੀ ਰੋਗੀ ਸਗਲ ਸੰਸਾਰਾ ॥

ਗੁਰਮੁਖਿ ਬੂਝਹਿ ਰੋਗੁ ਗਵਾਵਹਿ ਗੁਰ ਸਬਦੀ ਵੀਚਾਰਾ ॥੧॥ ਹਰਿ ਜੀਉ ਸਤਸੰਗਤਿ ਮੇਲਾਇ ॥ ਨਾਨਕ ਤਿਸ ਨੋ

ਦੇਇ ਵਡਿਆਈ ਜੋ ਰਾਮ ਨਾਮਿ ਚਿਤੁ ਲਾਇ ॥੧॥ ਰਹਾਉ ॥ ਮਮਤਾ ਕਾਲਿ ਸਭਿ ਰੋਗਿ ਵਿਆਪੇ ਤਿਨ ਜਮ ਕੀ

ਹੈ ਸਿਰਿ ਕਾਰਾ ॥ ਗੁਰਮੁਖਿ ਪ੍ਰਾਣੀ ਜਮੁ ਨੇੜਿ ਨ ਆਵੈ ਜਿਨ ਹਰਿ ਰਾਖਿਆ ਉਰਿ ਧਾਰਾ ॥੨॥ ਜਿਨ ਹਰਿ ਕਾ

ਨਾਮੁ ਨ ਗੁਰਮੁਖਿ ਜਾਤਾ ਸੇ ਜਗ ਮਹਿ ਕਾਹੇ ਆਇਆ ॥ ਗੁਰ ਕੀ ਸੇਵਾ ਕਦੇ ਨ ਕੀਨੀ ਬਿਰਥਾ ਜਨਮੁ ਗਵਾਇਆ

॥੩॥ ਨਾਨਕ ਸੇ ਪੂਰੇ ਵਡਭਾਗੀ ਸਤਿਗੁਰ ਸੇਵਾ ਲਾਏ ॥ ਜੋ ਇਛਹਿ ਸੋਈ ਫਲੁ ਪਾਵਹਿ ਗੁਰਬਾਣੀ ਸੁਖੁ ਪਾਏ

॥੪॥੨॥੧੨॥ ਭੈਰਉ ਮਹਲਾ ੩ ॥ ਦੁਖ ਵਿਚਿ ਜੰਮੈ ਦੁਖਿ ਮਰੈ ਦੁਖ ਵਿਚਿ ਕਾਰ ਕਮਾਇ ॥ ਗਰਭ ਜੋਨੀ ਵਿਚਿ

ਕਦੇ ਨ ਨਿਕਲੈ ਬਿਸਟਾ ਮਾਹਿ ਸਮਾਇ ॥੧॥ ਧ੍ਰਿਗੁ ਧ੍ਰਿਗੁ ਮਨਮੁਖਿ ਜਨਮੁ ਗਵਾਇਆ ॥ ਪੂਰੇ ਗੁਰ ਕੀ ਸੇਵ

ਨ ਕੀਨੀ ਹਰਿ ਕਾ ਨਾਮੁ ਨ ਭਾਇਆ ॥੧॥ ਰਹਾਉ ॥ ਗੁਰ ਕਾ ਸਬਦੁ ਸਭਿ ਰੋਗ ਗਵਾਏ ਜਿਸ ਨੋ ਹਰਿ ਜੀਉ

ਲਾਏ ॥ ਨਾਮੇ ਨਾਮਿ ਮਿਲੈ ਵਡਿਆਈ ਜਿਸ ਨੋ ਮੰਨਿ ਵਸਾਏ ॥੨॥ ਸਤਿਗੁਰੁ ਭੇਟੈ ਤਾ ਫਲੁ ਪਾਏ ਸਚੁ ਕਰਣੀ

ਸੁਖ ਸਾਰੁ ॥ ਸੇ ਜਨ ਨਿਰਮਲ ਜੋ ਹਰਿ ਲਾਗੇ ਹਰਿ ਨਾਮੇ ਧਰਹਿ ਪਿਆਰੁ ॥੩॥ ਤਿਨ ਕੀ ਰੇਣੁ ਮਿਲੈ ਤਾਂ ਮਸਤਕਿ

ਲਾਈ ਜਿਨ ਸਤਿਗੁਰੁ ਪੂਰਾ ਧਿਆਇਆ ॥ ਨਾਨਕ ਤਿਨ ਕੀ ਰੇਣੁ ਪੂਰੈ ਭਾਗਿ ਪਾਈਐ ਜਿਨੀ ਰਾਮ ਨਾਮਿ ਚਿਤੁ

ਲਾਇਆ ॥੪॥੩॥੧੩॥ ਭੈਰਉ ਮਹਲਾ ੩ ॥ ਸਬਦੁ ਬੀਚਾਰੇ ਸੋ ਜਨੁ ਸਾਚਾ ਜਿਨ ਕੈ ਹਿਰਦੈ ਸਾਚਾ ਸੋਈ ॥

ਸਾਚੀ ਭਗਤਿ ਕਰਹਿ ਦਿਨੁ ਰਾਤੀ ਤਾਂ ਤਨਿ ਦੂਖੁ ਨ ਹੋਈ ॥੧॥ ਭਗਤੁ ਭਗਤੁ ਕਹੈ ਸਭੁ ਕੋਈ ॥ ਬਿਨੁ ਸਤਿਗੁਰ

ਸੇਵੇ ਭਗਤਿ ਨ ਪਾਈਐ ਪੂਰੈ ਭਾਗਿ ਮਿਲੈ ਪ੍ਰਭੁ ਸੋਈ ॥੧॥ ਰਹਾਉ ॥ ਮਨਮੁਖ ਮੂਲੁ ਗਵਾਵਹਿ ਲਾਭੁ ਮਾਗਹਿ

ਲਾਹਾ ਲਾਭੁ ਕਿਦੂ ਹੋਈ ॥ ਜਮਕਾਲੁ ਸਦਾ ਹੈ ਸਿਰ ਊਪਰਿ ਦੂਜੈ ਭਾਇ ਪਤਿ ਖੋਈ ॥੨॥ ਬਹਲੇ ਭੇਖ ਭਵਹਿ ਦਿਨੁ

ਰਾਤੀ ਹਉਮੈ ਰੋਗੁ ਨ ਜਾਈ ॥ ਪੜਿ ਪੜਿ ਲੂਝਹਿ ਬਾਦੁ ਵਖਾਣਹਿ ਮਿਲਿ ਮਾਇਆ ਸੁਰਤਿ ਗਵਾਈ ॥੩॥

ਸਤਿਗੁਰੁ ਸੇਵਹਿ ਪਰਮ ਗਤਿ ਪਾਵਹਿ ਨਾਮਿ ਮਿਲੈ ਵਡਿਆਈ ॥ ਨਾਨਕ ਨਾਮੁ ਜਿਨਾ ਮਨਿ ਵਸਿਆ ਦਰਿ ਸਾਚੈ

ਪਤਿ ਪਾਈ ॥੪॥੪॥੧੪॥ ਭੈਰਉ ਮਹਲਾ ੩ ॥ ਮਨਮੁਖ ਆਸਾ ਨਹੀ ਉਤਰੈ ਦੂਜੈ ਭਾਇ ਖੁਆਏ ॥ ਉਦਰੁ

ਨੈ ਸਾਣੁ ਨ ਭਰੀਐ ਕਬਹੂ ਤ੍ਰਿਸਨਾ ਅਗਨਿ ਪਚਾਏ ॥੧॥ ਸਦਾ ਅਨੰਦੁ ਰਾਮ ਰਸਿ ਰਾਤੇ ॥ ਹਿਰਦੈ ਨਾਮੁ ਦੁਬਿਧਾ

ਮਨਿ ਭਾਗੀ ਹਰਿ ਹਰਿ ਅੰਮ੍ਰਿਤੁ ਪੀ ਤ੍ਰਿਪਤਾਤੇ ॥੧॥ ਰਹਾਉ ॥ ਆਪੇ ਪਾਰਬ੍ਰਹਮੁ ਸ੍ਰਿਸਟਿ ਜਿਨਿ ਸਾਜੀ ਸਿਰਿ

ਸਿਰਿ ਧੰਧੈ ਲਾਏ ॥ ਮਾਇਆ ਮੋਹੁ ਕੀਆ ਜਿਨਿ ਆਪੇ ਆਪੇ ਦੂਜੈ ਲਾਏ ॥੨॥ ਤਿਸ ਨੋ ਕਿਹੁ ਕਹੀਐ ਜੇ ਦੂਜਾ

ਹੋਵੈ ਸਭਿ ਤੁਧੈ ਮਾਹਿ ਸਮਾਏ ॥ ਗੁਰਮੁਖਿ ਗਿਆਨੁ ਤਤੁ ਬੀਚਾਰਾ ਜੋਤੀ ਜੋਤਿ ਮਿਲਾਏ ॥੩॥ ਸੋ ਪ੍ਰਭੁ ਸਾਚਾ

ਸਦ ਹੀ ਸਾਚਾ ਸਾਚਾ ਸਭੁ ਆਕਾਰਾ ॥ ਨਾਨਕ ਸਤਿਗੁਰਿ ਸੋਝੀ ਪਾਈ ਸਚਿ ਨਾਮਿ ਨਿਸਤਾਰਾ ॥੪॥੫॥੧੫॥

ਭੈਰਉ ਮਹਲਾ ੩ ॥ ਕਲਿ ਮਹਿ ਪ੍ਰੇਤ ਜਿਨੀੑ ਰਾਮੁ ਨ ਪਛਾਤਾ ਸਤਜੁਗਿ ਪਰਮ ਹੰਸ ਬੀਚਾਰੀ ॥ ਦੁਆਪੁਰਿ

ਤ੍ਰੇਤੈ ਮਾਣਸ ਵਰਤਹਿ ਵਿਰਲੈ ਹਉਮੈ ਮਾਰੀ ॥੧॥ ਕਲਿ ਮਹਿ ਰਾਮ ਨਾਮਿ ਵਡਿਆਈ ॥ ਜੁਗਿ ਜੁਗਿ ਗੁਰਮੁਖਿ

ਏਕੋ ਜਾਤਾ ਵਿਣੁ ਨਾਵੈ ਮੁਕਤਿ ਨ ਪਾਈ ॥੧॥ ਰਹਾਉ ॥ ਹਿਰਦੈ ਨਾਮੁ ਲਖੈ ਜਨੁ ਸਾਚਾ ਗੁਰਮੁਖਿ ਮੰਨਿ

ਵਸਾਈ ॥ ਆਪਿ ਤਰੇ ਸਗਲੇ ਕੁਲ ਤਾਰੇ ਜਿਨੀ ਰਾਮ ਨਾਮਿ ਲਿਵ ਲਾਈ ॥੨॥ ਮੇਰਾ ਪ੍ਰਭੁ ਹੈ ਗੁਣ ਕਾ

ਦਾਤਾ ਅਵਗਣ ਸਬਦਿ ਜਲਾਏ ॥ ਜਿਨ ਮਨਿ ਵਸਿਆ ਸੇ ਜਨ ਸੋਹੇ ਹਿਰਦੈ ਨਾਮੁ ਵਸਾਏ ॥੩॥ ਘਰੁ ਦਰੁ

ਮਹਲੁ ਸਤਿਗੁਰੂ ਦਿਖਾਇਆ ਰੰਗ ਸਿਉ ਰਲੀਆ ਮਾਣੈ ॥ ਜੋ ਕਿਛੁ ਕਹੈ ਸੁ ਭਲਾ ਕਰਿ ਮਾਨੈ ਨਾਨਕ ਨਾਮੁ

ਵਖਾਣੈ ॥੪॥੬॥੧੬॥ ਭੈਰਉ ਮਹਲਾ ੩ ॥ ਮਨਸਾ ਮਨਹਿ ਸਮਾਇ ਲੈ ਗੁਰ ਸਬਦੀ ਵੀਚਾਰ ॥ ਗੁਰ ਪੂਰੇ ਤੇ

ਸੋਝੀ ਪਵੈ ਫਿਰਿ ਮਰੈ ਨ ਵਾਰੋ ਵਾਰ ॥੧॥ ਮਨ ਮੇਰੇ ਰਾਮ ਨਾਮੁ ਆਧਾਰੁ ॥ ਗੁਰ ਪਰਸਾਦਿ ਪਰਮ ਪਦੁ ਪਾਇਆ

ਸਭ ਇਛ ਪੁਜਾਵਣਹਾਰੁ ॥੧॥ ਰਹਾਉ ॥ ਸਭ ਮਹਿ ਏਕੋ ਰਵਿ ਰਹਿਆ ਗੁਰ ਬਿਨੁ ਬੂਝ ਨ ਪਾਇ ॥ ਗੁਰਮੁਖਿ

ਪ੍ਰਗਟੁ ਹੋਆ ਮੇਰਾ ਹਰਿ ਪ੍ਰਭੁ ਅਨਦਿਨੁ ਹਰਿ ਗੁਣ ਗਾਇ ॥੨॥ ਸੁਖਦਾਤਾ ਹਰਿ ਏਕੁ ਹੈ ਹੋਰ ਥੈ ਸੁਖੁ ਨ ਪਾਹਿ ॥

ਸਤਿਗੁਰੁ ਜਿਨੀ ਨ ਸੇਵਿਆ ਦਾਤਾ ਸੇ ਅੰਤਿ ਗਏ ਪਛੁਤਾਹਿ ॥੩॥ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਫਿਰਿ

ਦੁਖੁ ਨ ਲਾਗੈ ਧਾਇ ॥ ਨਾਨਕ ਹਰਿ ਭਗਤਿ ਪਰਾਪਤਿ ਹੋਈ ਜੋਤੀ ਜੋਤਿ ਸਮਾਇ ॥੪॥੭॥੧੭॥ ਭੈਰਉ

ਮਹਲਾ ੩ ॥ ਬਾਝੁ ਗੁਰੂ ਜਗਤੁ ਬਉਰਾਨਾ ਭੂਲਾ ਚੋਟਾ ਖਾਈ ॥ ਮਰਿ ਮਰਿ ਜੰਮੈ ਸਦਾ ਦੁਖੁ ਪਾਏ ਦਰ ਕੀ ਖਬਰਿ

ਨ ਪਾਈ ॥੧॥ ਮੇਰੇ ਮਨ ਸਦਾ ਰਹਹੁ ਸਤਿਗੁਰ ਕੀ ਸਰਣਾ ॥ ਹਿਰਦੈ ਹਰਿ ਨਾਮੁ ਮੀਠਾ ਸਦ ਲਾਗਾ ਗੁਰ ਸਬਦੇ

ਭਵਜਲੁ ਤਰਣਾ ॥੧॥ ਰਹਾਉ ॥ ਭੇਖ ਕਰੈ ਬਹੁਤੁ ਚਿਤੁ ਡੋਲੈ ਅੰਤਰਿ ਕਾਮੁ ਕ੍ਰੋਧੁ ਅਹੰਕਾਰੁ ॥ ਅੰਤਰਿ ਤਿਸਾ

ਭੂਖ ਅਤਿ ਬਹੁਤੀ ਭਉਕਤ ਫਿਰੈ ਦਰ ਬਾਰੁ ॥੨॥ ਗੁਰ ਕੈ ਸਬਦਿ ਮਰਹਿ ਫਿਰਿ ਜੀਵਹਿ ਤਿਨ ਕਉ ਮੁਕਤਿ

ਦੁਆਰਿ ॥ ਅੰਤਰਿ ਸਾਂਤਿ ਸਦਾ ਸੁਖੁ ਹੋਵੈ ਹਰਿ ਰਾਖਿਆ ਉਰ ਧਾਰਿ ॥੩॥ ਜਿਉ ਤਿਸੁ ਭਾਵੈ ਤਿਵੈ ਚਲਾਵੈ

ਕਰਣਾ ਕਿਛੂ ਨ ਜਾਈ ॥ ਨਾਨਕ ਗੁਰਮੁਖਿ ਸਬਦੁ ਸਮਾੑਲੇ ਰਾਮ ਨਾਮਿ ਵਡਿਆਈ ॥੪॥੮॥੧੮॥

ਭੈਰਉ ਮਹਲਾ ੩ ॥ ਹਉਮੈ ਮਾਇਆ ਮੋਹਿ ਖੁਆਇਆ ਦੁਖੁ ਖਟੇ ਦੁਖ ਖਾਇ ॥ ਅੰਤਰਿ ਲੋਭ ਹਲਕੁ ਦੁਖੁ ਭਾਰੀ

ਬਿਨੁ ਬਿਬੇਕ ਭਰਮਾਇ ॥੧॥ ਮਨਮੁਖਿ ਧ੍ਰਿਗੁ ਜੀਵਣੁ ਸੈਸਾਰਿ ॥ ਰਾਮ ਨਾਮੁ ਸੁਪਨੈ ਨਹੀ ਚੇਤਿਆ ਹਰਿ ਸਿਉ

ਕਦੇ ਨ ਲਾਗੈ ਪਿਆਰੁ ॥੧॥ ਰਹਾਉ ॥ ਪਸੂਆ ਕਰਮ ਕਰੈ ਨਹੀ ਬੂਝੈ ਕੂੜੁ ਕਮਾਵੈ ਕੂੜੋ ਹੋਇ ॥ ਸਤਿਗੁਰੁ ਮਿਲੈ

ਤ ਉਲਟੀ ਹੋਵੈ ਖੋਜਿ ਲਹੈ ਜਨੁ ਕੋਇ ॥੨॥ ਹਰਿ ਹਰਿ ਨਾਮੁ ਰਿਦੈ ਸਦ ਵਸਿਆ ਪਾਇਆ ਗੁਣੀ ਨਿਧਾਨੁ ॥

ਗੁਰ ਪਰਸਾਦੀ ਪੂਰਾ ਪਾਇਆ ਚੂਕਾ ਮਨ ਅਭਿਮਾਨੁ ॥੩॥ ਆਪੇ ਕਰਤਾ ਕਰੇ ਕਰਾਏ ਆਪੇ ਮਾਰਗਿ ਪਾਏ ॥

ਆਪੇ ਗੁਰਮੁਖਿ ਦੇ ਵਡਿਆਈ ਨਾਨਕ ਨਾਮਿ ਸਮਾਏ ॥੪॥੯॥੧੯॥ ਭੈਰਉ ਮਹਲਾ ੩ ॥ ਮੇਰੀ ਪਟੀਆ

ਲਿਖਹੁ ਹਰਿ ਗੋਵਿੰਦ ਗੋਪਾਲਾ ॥ ਦੂਜੈ ਭਾਇ ਫਾਥੇ ਜਮ ਜਾਲਾ ॥ ਸਤਿਗੁਰੁ ਕਰੇ ਮੇਰੀ ਪ੍ਰਤਿਪਾਲਾ ॥ ਹਰਿ

ਸੁਖਦਾਤਾ ਮੇਰੈ ਨਾਲਾ ॥੧॥ ਗੁਰ ਉਪਦੇਸਿ ਪ੍ਰਹਿਲਾਦੁ ਹਰਿ ਉਚਰੈ ॥ ਸਾਸਨਾ ਤੇ ਬਾਲਕੁ ਗਮੁ ਨ ਕਰੈ ॥੧॥

ਰਹਾਉ ॥ ਮਾਤਾ ਉਪਦੇਸੈ ਪ੍ਰਹਿਲਾਦ ਪਿਆਰੇ ॥ ਪੁਤ੍ਰ ਰਾਮ ਨਾਮੁ ਛੋਡਹੁ ਜੀਉ ਲੇਹੁ ਉਬਾਰੇ ॥ ਪ੍ਰਹਿਲਾਦੁ ਕਹੈ

ਸੁਨਹੁ ਮੇਰੀ ਮਾਇ ॥ ਰਾਮ ਨਾਮੁ ਨ ਛੋਡਾ ਗੁਰਿ ਦੀਆ ਬੁਝਾਇ ॥੨॥ ਸੰਡਾ ਮਰਕਾ ਸਭਿ ਜਾਇ ਪੁਕਾਰੇ ॥

ਪ੍ਰਹਿਲਾਦੁ ਆਪਿ ਵਿਗੜਿਆ ਸਭਿ ਚਾਟੜੇ ਵਿਗਾੜੇ ॥ ਦੁਸਟ ਸਭਾ ਮਹਿ ਮੰਤ੍ਰੁ ਪਕਾਇਆ ॥ ਪ੍ਰਹਲਾਦ ਕਾ ਰਾਖਾ

ਹੋਇ ਰਘੁਰਾਇਆ ॥੩॥ ਹਾਥਿ ਖੜਗੁ ਕਰਿ ਧਾਇਆ ਅਤਿ ਅਹੰਕਾਰਿ ॥ ਹਰਿ ਤੇਰਾ ਕਹਾ ਤੁਝੁ ਲਏ ਉਬਾਰਿ ॥

ਖਿਨ ਮਹਿ ਭੈਆਨ ਰੂਪੁ ਨਿਕਸਿਆ ਥੰਮੑ ਉਪਾੜਿ ॥ ਹਰਣਾਖਸੁ ਨਖੀ ਬਿਦਾਰਿਆ ਪ੍ਰਹਲਾਦੁ ਲੀਆ ਉਬਾਰਿ

॥੪॥ ਸੰਤ ਜਨਾ ਕੇ ਹਰਿ ਜੀਉ ਕਾਰਜ ਸਵਾਰੇ ॥ ਪ੍ਰਹਲਾਦ ਜਨ ਕੇ ਇਕੀਹ ਕੁਲ ਉਧਾਰੇ ॥ ਗੁਰ ਕੈ ਸਬਦਿ

ਹਉਮੈ ਬਿਖੁ ਮਾਰੇ ॥ ਨਾਨਕ ਰਾਮ ਨਾਮਿ ਸੰਤ ਨਿਸਤਾਰੇ ॥੫॥੧੦॥੨੦॥ ਭੈਰਉ ਮਹਲਾ ੩ ॥ ਆਪੇ ਦੈਤ ਲਾਇ

ਦਿਤੇ ਸੰਤ ਜਨਾ ਕਉ ਆਪੇ ਰਾਖਾ ਸੋਈ ॥ ਜੋ ਤੇਰੀ ਸਦਾ ਸਰਣਾਈ ਤਿਨ ਮਨਿ ਦੁਖੁ ਨ ਹੋਈ ॥੧॥ ਜੁਗਿ ਜੁਗਿ

ਭਗਤਾ ਕੀ ਰਖਦਾ ਆਇਆ ॥ ਦੈਤ ਪੁਤ੍ਰੁ ਪ੍ਰਹਲਾਦੁ ਗਾਇਤ੍ਰੀ ਤਰਪਣੁ ਕਿਛੂ ਨ ਜਾਣੈ ਸਬਦੇ ਮੇਲਿ ਮਿਲਾਇਆ

॥੧॥ ਰਹਾਉ ॥ ਅਨਦਿਨੁ ਭਗਤਿ ਕਰਹਿ ਦਿਨ ਰਾਤੀ ਦੁਬਿਧਾ ਸਬਦੇ ਖੋਈ ॥ ਸਦਾ ਨਿਰਮਲ ਹੈ ਜੋ ਸਚਿ ਰਾਤੇ

ਸਚੁ ਵਸਿਆ ਮਨਿ ਸੋਈ ॥੨॥ ਮੂਰਖ ਦੁਬਿਧਾ ਪੜ੍ਹਹਿ ਮੂਲੁ ਨ ਪਛਾਣਹਿ ਬਿਰਥਾ ਜਨਮੁ ਗਵਾਇਆ ॥

ਸੰਤ ਜਨਾ ਕੀ ਨਿੰਦਾ ਕਰਹਿ ਦੁਸਟੁ ਦੈਤੁ ਚਿੜਾਇਆ ॥੩॥ ਪ੍ਰਹਲਾਦੁ ਦੁਬਿਧਾ ਨ ਪੜੈ ਹਰਿ ਨਾਮੁ ਨ ਛੋਡੈ

ਡਰੈ ਨ ਕਿਸੈ ਦਾ ਡਰਾਇਆ ॥ ਸੰਤ ਜਨਾ ਕਾ ਹਰਿ ਜੀਉ ਰਾਖਾ ਦੈਤੈ ਕਾਲੁ ਨੇੜਾ ਆਇਆ ॥੪॥ ਆਪਣੀ

ਪੈਜ ਆਪੇ ਰਾਖੈ ਭਗਤਾਂ ਦੇਇ ਵਡਿਆਈ ॥ ਨਾਨਕ ਹਰਣਾਖਸੁ ਨਖੀ ਬਿਦਾਰਿਆ ਅੰਧੈ ਦਰ ਕੀ ਖਬਰਿ ਨ

ਪਾਈ ॥੫॥੧੧॥੨੧॥

ਰਾਗੁ ਭੈਰਉ ਮਹਲਾ ੪ ਚਉਪਦੇ ਘਰੁ ੧      ੴ ਸਤਿਗੁਰ ਪ੍ਰਸਾਦਿ ॥      ਹਰਿ ਜਨ ਸੰਤ ਕਰਿ ਕਿਰਪਾ ਪਗਿ

ਲਾਇਣੁ ॥ ਗੁਰ ਸਬਦੀ ਹਰਿ ਭਜੁ ਸੁਰਤਿ ਸਮਾਇਣੁ ॥੧॥ ਮੇਰੇ ਮਨ ਹਰਿ ਭਜੁ ਨਾਮੁ ਨਰਾਇਣੁ ॥ ਹਰਿ ਹਰਿ

ਕ੍ਰਿਪਾ ਕਰੇ ਸੁਖਦਾਤਾ ਗੁਰਮੁਖਿ ਭਵਜਲੁ ਹਰਿ ਨਾਮਿ ਤਰਾਇਣੁ ॥੧॥ ਰਹਾਉ ॥ ਸੰਗਤਿ ਸਾਧ ਮੇਲਿ ਹਰਿ

ਗਾਇਣੁ ॥ ਗੁਰਮਤੀ ਲੇ ਰਾਮ ਰਸਾਇਣੁ ॥੨॥ ਗੁਰ ਸਾਧੂ ਅੰਮ੍ਰਿਤ ਗਿਆਨ ਸਰਿ ਨਾਇਣੁ ॥ ਸਭਿ ਕਿਲਵਿਖ

ਪਾਪ ਗਏ ਗਾਵਾਇਣੁ ॥੩॥ ਤੂ ਆਪੇ ਕਰਤਾ ਸ੍ਰਿਸਟਿ ਧਰਾਇਣੁ ॥ ਜਨੁ ਨਾਨਕੁ ਮੇਲਿ ਤੇਰਾ ਦਾਸ ਦਸਾਇਣੁ

॥੪॥੧॥ ਭੈਰਉ ਮਹਲਾ ੪ ॥ ਬੋਲਿ ਹਰਿ ਨਾਮੁ ਸਫਲ ਸਾ ਘਰੀ ॥ ਗੁਰ ਉਪਦੇਸਿ ਸਭਿ ਦੁਖ ਪਰਹਰੀ ॥੧॥

ਮੇਰੇ ਮਨ ਹਰਿ ਭਜੁ ਨਾਮੁ ਨਰਹਰੀ ॥ ਕਰਿ ਕਿਰਪਾ ਮੇਲਹੁ ਗੁਰੁ ਪੂਰਾ ਸਤਸੰਗਤਿ ਸੰਗਿ ਸਿੰਧੁ ਭਉ ਤਰੀ ॥੧॥

ਰਹਾਉ ॥ ਜਗਜੀਵਨੁ ਧਿਆਇ ਮਨਿ ਹਰਿ ਸਿਮਰੀ ॥ ਕੋਟ ਕੋਟੰਤਰ ਤੇਰੇ ਪਾਪ ਪਰਹਰੀ ॥੨॥ ਸਤਸੰਗਤਿ ਸਾਧ

ਧੂਰਿ ਮੁਖਿ ਪਰੀ ॥ ਇਸਨਾਨੁ ਕੀਓ ਅਠਸਠਿ ਸੁਰਸਰੀ ॥੩॥ ਹਮ ਮੂਰਖ ਕਉ ਹਰਿ ਕਿਰਪਾ ਕਰੀ ॥ ਜਨੁ ਨਾਨਕੁ

ਤਾਰਿਓ ਤਾਰਣ ਹਰੀ ॥੪॥੨॥ ਭੈਰਉ ਮਹਲਾ ੪ ॥ ਸੁਕ੍ਰਿਤੁ ਕਰਣੀ ਸਾਰੁ ਜਪਮਾਲੀ ॥ ਹਿਰਦੈ ਫੇਰਿ ਚਲੈ ਤੁਧੁ

ਨਾਲੀ ॥੧॥ ਹਰਿ ਹਰਿ ਨਾਮੁ ਜਪਹੁ ਬਨਵਾਲੀ ॥ ਕਰਿ ਕਿਰਪਾ ਮੇਲਹੁ ਸਤਸੰਗਤਿ ਤੂਟਿ ਗਈ ਮਾਇਆ

ਜਮ ਜਾਲੀ ॥੧॥ ਰਹਾਉ ॥ ਗੁਰਮੁਖਿ ਸੇਵਾ ਘਾਲਿ ਜਿਨਿ ਘਾਲੀ ॥ ਤਿਸੁ ਘੜੀਐ ਸਬਦੁ ਸਚੀ ਟਕਸਾਲੀ ॥੨॥

ਹਰਿ ਅਗਮ ਅਗੋਚਰੁ ਗੁਰਿ ਅਗਮ ਦਿਖਾਲੀ ॥ ਵਿਚਿ ਕਾਇਆ ਨਗਰ ਲਧਾ ਹਰਿ ਭਾਲੀ ॥੩॥ ਹਮ ਬਾਰਿਕ

ਹਰਿ ਪਿਤਾ ਪ੍ਰਤਿਪਾਲੀ ॥ ਜਨ ਨਾਨਕ ਤਾਰਹੁ ਨਦਰਿ ਨਿਹਾਲੀ ॥੪॥੩॥ ਭੈਰਉ ਮਹਲਾ ੪ ॥ ਸਭਿ ਘਟ ਤੇਰੇ

ਤੂ ਸਭਨਾ ਮਾਹਿ ॥ ਤੁਝ ਤੇ ਬਾਹਰਿ ਕੋਈ ਨਾਹਿ ॥੧॥ ਹਰਿ ਸੁਖਦਾਤਾ ਮੇਰੇ ਮਨ ਜਾਪੁ ॥ ਹਉ ਤੁਧੁ ਸਾਲਾਹੀ

ਤੂ ਮੇਰਾ ਹਰਿ ਪ੍ਰਭੁ ਬਾਪੁ ॥੧॥ ਰਹਾਉ ॥ ਜਹ ਜਹ ਦੇਖਾ ਤਹ ਹਰਿ ਪ੍ਰਭੁ ਸੋਇ ॥ ਸਭ ਤੇਰੈ ਵਸਿ ਦੂਜਾ ਅਵਰੁ ਨ

ਕੋਇ ॥੨॥ ਜਿਸ ਕਉ ਤੁਮ ਹਰਿ ਰਾਖਿਆ ਭਾਵੈ ॥ ਤਿਸ ਕੈ ਨੇੜੈ ਕੋਇ ਨ ਜਾਵੈ ॥੩॥ ਤੂ ਜਲਿ ਥਲਿ ਮਹੀਅਲਿ

ਸਭ ਤੈ ਭਰਪੂਰਿ ॥ ਜਨ ਨਾਨਕ ਹਰਿ ਜਪਿ ਹਾਜਰਾ ਹਜੂਰਿ ॥੪॥੪॥

ਭੈਰਉ ਮਹਲਾ ੪ ਘਰੁ ੨      ੴ ਸਤਿਗੁਰ ਪ੍ਰਸਾਦਿ ॥

ਹਰਿ ਕਾ ਸੰਤੁ ਹਰਿ ਕੀ ਹਰਿ ਮੂਰਤਿ ਜਿਸੁ ਹਿਰਦੈ ਹਰਿ ਨਾਮੁ ਮੁਰਾਰਿ ॥ ਮਸਤਕਿ ਭਾਗੁ ਹੋਵੈ ਜਿਸੁ ਲਿਖਿਆ

ਸੋ ਗੁਰਮਤਿ ਹਿਰਦੈ ਹਰਿ ਨਾਮੁ ਸਮਾੑਰਿ ॥੧॥ ਮਧੁਸੂਦਨੁ ਜਪੀਐ ਉਰ ਧਾਰਿ ॥ ਦੇਹੀ ਨਗਰਿ ਤਸਕਰ ਪੰਚ ਧਾਤੂ

ਗੁਰ ਸਬਦੀ ਹਰਿ ਕਾਢੇ ਮਾਰਿ ॥੧॥ ਰਹਾਉ ॥ ਜਿਨ ਕਾ ਹਰਿ ਸੇਤੀ ਮਨੁ ਮਾਨਿਆ ਤਿਨ ਕਾਰਜ ਹਰਿ ਆਪਿ

ਸਵਾਰਿ ॥ ਤਿਨ ਚੂਕੀ ਮੁਹਤਾਜੀ ਲੋਕਨ ਕੀ ਹਰਿ ਅੰਗੀਕਾਰੁ ਕੀਆ ਕਰਤਾਰਿ ॥੨॥ ਮਤਾ ਮਸੂਰਤਿ ਤਾਂ ਕਿਛੁ

ਕੀਜੈ ਜੇ ਕਿਛੁ ਹੋਵੈ ਹਰਿ ਬਾਹਰਿ ॥ ਜੋ ਕਿਛੁ ਕਰੈ ਸੋਈ ਭਲ ਹੋਸੀ ਹਰਿ ਧਿਆਵਹੁ ਅਨਦਿਨੁ ਨਾਮੁ ਮੁਰਾਰਿ ॥੩॥

ਹਰਿ ਜੋ ਕਿਛੁ ਕਰੇ ਸੁ ਆਪੇ ਆਪੇ ਓਹੁ ਪੂਛਿ ਨ ਕਿਸੈ ਕਰੇ ਬੀਚਾਰਿ ॥ ਨਾਨਕ ਸੋ ਪ੍ਰਭੁ ਸਦਾ ਧਿਆਈਐ ਜਿਨਿ

ਮੇਲਿਆ ਸਤਿਗੁਰੁ ਕਿਰਪਾ ਧਾਰਿ ॥੪॥੧॥੫॥ ਭੈਰਉ ਮਹਲਾ ੪ ॥ ਤੇ ਸਾਧੂ ਹਰਿ ਮੇਲਹੁ ਸੁਆਮੀ ਜਿਨ

ਜਪਿਆ ਗਤਿ ਹੋਇ ਹਮਾਰੀ ॥ ਤਿਨ ਕਾ ਦਰਸੁ ਦੇਖਿ ਮਨੁ ਬਿਗਸੈ ਖਿਨੁ ਖਿਨੁ ਤਿਨ ਕਉ ਹਉ ਬਲਿਹਾਰੀ ॥੧॥

ਹਰਿ ਹਿਰਦੈ ਜਪਿ ਨਾਮੁ ਮੁਰਾਰੀ ॥ ਕ੍ਰਿਪਾ ਕ੍ਰਿਪਾ ਕਰਿ ਜਗਤ ਪਿਤ ਸੁਆਮੀ ਹਮ ਦਾਸਨਿ ਦਾਸ ਕੀਜੈ ਪਨਿਹਾਰੀ

॥੧॥ ਰਹਾਉ ॥ ਤਿਨ ਮਤਿ ਊਤਮ ਤਿਨ ਪਤਿ ਊਤਮ ਜਿਨ ਹਿਰਦੈ ਵਸਿਆ ਬਨਵਾਰੀ ॥ ਤਿਨ ਕੀ ਸੇਵਾ ਲਾਇ

ਹਰਿ ਸੁਆਮੀ ਤਿਨ ਸਿਮਰਤ ਗਤਿ ਹੋਇ ਹਮਾਰੀ ॥੨॥ ਜਿਨ ਐਸਾ ਸਤਿਗੁਰੁ ਸਾਧੁ ਨ ਪਾਇਆ ਤੇ ਹਰਿ

ਦਰਗਹ ਕਾਢੇ ਮਾਰੀ ॥ ਤੇ ਨਰ ਨਿੰਦਕ ਸੋਭ ਨ ਪਾਵਹਿ ਤਿਨ ਨਕ ਕਾਟੇ ਸਿਰਜਨਹਾਰੀ ॥੩॥ ਹਰਿ ਆਪਿ

ਬੁਲਾਵੈ ਆਪੇ ਬੋਲੈ ਹਰਿ ਆਪਿ ਨਿਰੰਜਨੁ ਨਿਰੰਕਾਰੁ ਨਿਰਾਹਾਰੀ ॥ ਹਰਿ ਜਿਸੁ ਤੂ ਮੇਲਹਿ ਸੋ ਤੁਧੁ ਮਿਲਸੀ ਜਨ

ਨਾਨਕ ਕਿਆ ਏਹਿ ਜੰਤ ਵਿਚਾਰੀ ॥੪॥੨॥੬॥ ਭੈਰਉ ਮਹਲਾ ੪ ॥ ਸਤਸੰਗਤਿ ਸਾਈ ਹਰਿ ਤੇਰੀ ਜਿਤੁ ਹਰਿ

ਕੀਰਤਿ ਹਰਿ ਸੁਨਣੇ ॥ ਜਿਨ ਹਰਿ ਨਾਮੁ ਸੁਣਿਆ ਮਨੁ ਭੀਨਾ ਤਿਨ ਹਮ ਸ੍ਰੇਵਹ ਨਿਤ ਚਰਣੇ ॥੧॥ ਜਗਜੀਵਨੁ

ਹਰਿ ਧਿਆਇ ਤਰਣੇ ॥ ਅਨੇਕ ਅਸੰਖ ਨਾਮ ਹਰਿ ਤੇਰੇ ਨ ਜਾਹੀ ਜਿਹਵਾ ਇਤੁ ਗਨਣੇ ॥੧॥ ਰਹਾਉ ॥ ਗੁਰਸਿਖ

ਹਰਿ ਬੋਲਹੁ ਹਰਿ ਗਾਵਹੁ ਲੇ ਗੁਰਮਤਿ ਹਰਿ ਜਪਣੇ ॥ ਜੋ ਉਪਦੇਸੁ ਸੁਣੇ ਗੁਰ ਕੇਰਾ ਸੋ ਜਨੁ ਪਾਵੈ ਹਰਿ ਸੁਖ ਘਣੇ

॥੨॥ ਧੰਨੁ ਸੁ ਵੰਸੁ ਧੰਨੁ ਸੁ ਪਿਤਾ ਧੰਨੁ ਸੁ ਮਾਤਾ ਜਿਨਿ ਜਨ ਜਣੇ ॥ ਜਿਨ ਸਾਸਿ ਗਿਰਾਸਿ ਧਿਆਇਆ ਮੇਰਾ

ਹਰਿ ਹਰਿ ਸੇ ਸਾਚੀ ਦਰਗਹ ਹਰਿ ਜਨ ਬਣੇ ॥੩॥ ਹਰਿ ਹਰਿ ਅਗਮ ਨਾਮ ਹਰਿ ਤੇਰੇ ਵਿਚਿ ਭਗਤਾ ਹਰਿ

ਧਰਣੇ ॥ ਨਾਨਕ ਜਨਿ ਪਾਇਆ ਮਤਿ ਗੁਰਮਤਿ ਜਪਿ ਹਰਿ ਹਰਿ ਪਾਰਿ ਪਵਣੇ ॥੪॥੩॥੭॥

ਭੈਰਉ ਮਹਲਾ ੫ ਘਰੁ ੧      ੴ ਸਤਿਗੁਰ ਪ੍ਰਸਾਦਿ ॥

ਸਗਲੀ ਥੀਤਿ ਪਾਸਿ ਡਾਰਿ ਰਾਖੀ ॥ ਅਸਟਮ ਥੀਤਿ ਗੋਵਿੰਦ ਜਨਮਾ ਸੀ ॥੧॥ ਭਰਮਿ ਭੂਲੇ ਨਰ ਕਰਤ

ਕਚਰਾਇਣ ॥ ਜਨਮ ਮਰਣ ਤੇ ਰਹਤ ਨਾਰਾਇਣ ॥੧॥ ਰਹਾਉ ॥ ਕਰਿ ਪੰਜੀਰੁ ਖਵਾਇਓ ਚੋਰ ॥ ਓਹੁ ਜਨਮਿ

ਨ ਮਰੈ ਰੇ ਸਾਕਤ ਢੋਰ ॥੨॥ ਸਗਲ ਪਰਾਧ ਦੇਹਿ ਲੋਰੋਨੀ ॥ ਸੋ ਮੁਖੁ ਜਲਉ ਜਿਤੁ ਕਹਹਿ ਠਾਕੁਰੁ ਜੋਨੀ ॥੩॥

ਜਨਮਿ ਨ ਮਰੈ ਨ ਆਵੈ ਨ ਜਾਇ ॥ ਨਾਨਕ ਕਾ ਪ੍ਰਭੁ ਰਹਿਓ ਸਮਾਇ ॥੪॥੧॥ ਭੈਰਉ ਮਹਲਾ ੫ ॥

ਊਠਤ ਸੁਖੀਆ ਬੈਠਤ ਸੁਖੀਆ ॥ ਭਉ ਨਹੀ ਲਾਗੈ ਜਾਂ ਐਸੇ ਬੁਝੀਆ ॥੧॥ ਰਾਖਾ ਏਕੁ ਹਮਾਰਾ ਸੁਆਮੀ ॥

ਸਗਲ ਘਟਾ ਕਾ ਅੰਤਰਜਾਮੀ ॥੧॥ ਰਹਾਉ ॥ ਸੋਇ ਅਚਿੰਤਾ ਜਾਗਿ ਅਚਿੰਤਾ ॥ ਜਹਾ ਕਹਾਂ ਪ੍ਰਭੁ ਤੂੰ

ਵਰਤੰਤਾ ॥੨॥ ਘਰਿ ਸੁਖਿ ਵਸਿਆ ਬਾਹਰਿ ਸੁਖੁ ਪਾਇਆ ॥ ਕਹੁ ਨਾਨਕ ਗੁਰਿ ਮੰਤ੍ਰੁ ਦ੍ਰਿੜਾਇਆ ॥੩॥੨॥

ਭੈਰਉ ਮਹਲਾ ੫ ॥ ਵਰਤ ਨ ਰਹਉ ਨ ਮਹ ਰਮਦਾਨਾ ॥ ਤਿਸੁ ਸੇਵੀ ਜੋ ਰਖੈ ਨਿਦਾਨਾ ॥੧॥ ਏਕੁ ਗੁਸਾਈ ਅਲਹੁ

ਮੇਰਾ ॥ ਹਿੰਦੂ ਤੁਰਕ ਦੁਹਾਂ ਨੇਬੇਰਾ ॥੧॥ ਰਹਾਉ ॥ ਹਜ ਕਾਬੈ ਜਾਉ ਨ ਤੀਰਥ ਪੂਜਾ ॥ ਏਕੋ ਸੇਵੀ ਅਵਰੁ ਨ ਦੂਜਾ

॥੨॥ ਪੂਜਾ ਕਰਉ ਨ ਨਿਵਾਜ ਗੁਜਾਰਉ ॥ ਏਕ ਨਿਰੰਕਾਰ ਲੇ ਰਿਦੈ ਨਮਸਕਾਰਉ ॥੩॥ ਨਾ ਹਮ ਹਿੰਦੂ ਨ

ਮੁਸਲਮਾਨ ॥ ਅਲਹ ਰਾਮ ਕੇ ਪਿੰਡੁ ਪਰਾਨ ॥੪॥ ਕਹੁ ਕਬੀਰ ਇਹੁ ਕੀਆ ਵਖਾਨਾ ॥ ਗੁਰ ਪੀਰ ਮਿਲਿ ਖੁਦਿ

ਖਸਮੁ ਪਛਾਨਾ ॥੫॥੩॥ ਭੈਰਉ ਮਹਲਾ ੫ ॥ ਦਸ ਮਿਰਗੀ ਸਹਜੇ ਬੰਧਿ ਆਨੀ ॥ ਪਾਂਚ ਮਿਰਗ ਬੇਧੇ ਸਿਵ ਕੀ

ਬਾਨੀ ॥੧॥ ਸੰਤਸੰਗਿ ਲੇ ਚੜਿਓ ਸਿਕਾਰ ॥ ਮ੍ਰਿਗ ਪਕਰੇ ਬਿਨੁ ਘੋਰ ਹਥੀਆਰ ॥੧॥ ਰਹਾਉ ॥ ਆਖੇਰ

ਬਿਰਤਿ ਬਾਹਰਿ ਆਇਓ ਧਾਇ ॥ ਅਹੇਰਾ ਪਾਇਓ ਘਰ ਕੈ ਗਾਂਇ ॥੨॥ ਮ੍ਰਿਗ ਪਕਰੇ ਘਰਿ ਆਣੇ ਹਾਟਿ ॥

ਚੁਖ ਚੁਖ ਲੇ ਗਏ ਬਾਂਢੇ ਬਾਟਿ ॥੩॥ ਏਹੁ ਅਹੇਰਾ ਕੀਨੋ ਦਾਨੁ ॥ ਨਾਨਕ ਕੈ ਘਰਿ ਕੇਵਲ ਨਾਮੁ ॥੪॥੪॥

ਭੈਰਉ ਮਹਲਾ ੫ ॥ ਜੇ ਸਉ ਲੋਚਿ ਲੋਚਿ ਖਾਵਾਇਆ ॥ ਸਾਕਤ ਹਰਿ ਹਰਿ ਚੀਤਿ ਨ ਆਇਆ ॥੧॥ ਸੰਤ ਜਨਾ

ਕੀ ਲੇਹੁ ਮਤੇ ॥ ਸਾਧਸੰਗਿ ਪਾਵਹੁ ਪਰਮ ਗਤੇ ॥੧॥ ਰਹਾਉ ॥ ਪਾਥਰ ਕਉ ਬਹੁ ਨੀਰੁ ਪਵਾਇਆ ॥ ਨਹ

ਭੀਗੈ ਅਧਿਕ ਸੂਕਾਇਆ ॥੨॥ ਖਟੁ ਸਾਸਤ੍ਰ ਮੂਰਖੈ ਸੁਨਾਇਆ ॥ ਜੈਸੇ ਦਹ ਦਿਸ ਪਵਨੁ ਝੁਲਾਇਆ ॥੩॥

ਬਿਨੁ ਕਣ ਖਲਹਾਨੁ ਜੈਸੇ ਗਾਹਨ ਪਾਇਆ ॥ ਤਿਉ ਸਾਕਤ ਤੇ ਕੋ ਨ ਬਰਾਸਾਇਆ ॥੪॥ ਤਿਤ ਹੀ ਲਾਗਾ ਜਿਤੁ

ਕੋ ਲਾਇਆ ॥ ਕਹੁ ਨਾਨਕ ਪ੍ਰਭਿ ਬਣਤ ਬਣਾਇਆ ॥੫॥੫॥ ਭੈਰਉ ਮਹਲਾ ੫ ॥ ਜੀਉ ਪ੍ਰਾਣ ਜਿਨਿ ਰਚਿਓ

ਸਰੀਰ ॥ ਜਿਨਹਿ ਉਪਾਏ ਤਿਸ ਕਉ ਪੀਰ ॥੧॥ ਗੁਰੁ ਗੋਬਿੰਦੁ ਜੀਅ ਕੈ ਕਾਮ ॥ ਹਲਤਿ ਪਲਤਿ ਜਾ ਕੀ ਸਦ

ਛਾਮ ॥੧॥ ਰਹਾਉ ॥ ਪ੍ਰਭੁ ਆਰਾਧਨ ਨਿਰਮਲ ਰੀਤਿ ॥ ਸਾਧਸੰਗਿ ਬਿਨਸੀ ਬਿਪਰੀਤਿ ॥੨॥ ਮੀਤ ਹੀਤ

ਧਨੁ ਨਹ ਪਾਰਣਾ ॥ ਧੰਨਿ ਧੰਨਿ ਮੇਰੇ ਨਾਰਾਇਣਾ ॥੩॥ ਨਾਨਕੁ ਬੋਲੈ ਅੰਮ੍ਰਿਤ ਬਾਣੀ ॥ ਏਕ ਬਿਨਾ ਦੂਜਾ ਨਹੀ

ਜਾਣੀ ॥੪॥੬॥ ਭੈਰਉ ਮਹਲਾ ੫ ॥ ਆਗੈ ਦਯੁ ਪਾਛੈ ਨਾਰਾਇਣ ॥ ਮਧਿ ਭਾਗਿ ਹਰਿ ਪ੍ਰੇਮ ਰਸਾਇਣ ॥੧॥

ਪ੍ਰਭੂ ਹਮਾਰੈ ਸਾਸਤ੍ਰ ਸਉਣ ॥ ਸੂਖ ਸਹਜ ਆਨੰਦ ਗ੍ਰਿਹ ਭਉਣ ॥੧॥ ਰਹਾਉ ॥ ਰਸਨਾ ਨਾਮੁ ਕਰਨ ਸੁਣਿ ਜੀਵੇ

॥ ਪ੍ਰਭੁ ਸਿਮਰਿ ਸਿਮਰਿ ਅਮਰ ਥਿਰੁ ਥੀਵੇ ॥੨॥ ਜਨਮ ਜਨਮ ਕੇ ਦੂਖ ਨਿਵਾਰੇ ॥ ਅਨਹਦ ਸਬਦ ਵਜੇ ਦਰਬਾਰੇ

॥੩॥ ਕਰਿ ਕਿਰਪਾ ਪ੍ਰਭਿ ਲੀਏ ਮਿਲਾਏ ॥ ਨਾਨਕ ਪ੍ਰਭ ਸਰਣਾਗਤਿ ਆਏ ॥੪॥੭॥ ਭੈਰਉ ਮਹਲਾ ੫ ॥ ਕੋਟਿ

ਮਨੋਰਥ ਆਵਹਿ ਹਾਥ ॥ ਜਮ ਮਾਰਗ ਕੈ ਸੰਗੀ ਪਾਂਥ ॥੧॥ ਗੰਗਾ ਜਲੁ ਗੁਰ ਗੋਬਿੰਦ ਨਾਮ ॥ ਜੋ ਸਿਮਰੈ ਤਿਸ

ਕੀ ਗਤਿ ਹੋਵੈ ਪੀਵਤ ਬਹੁੜਿ ਨ ਜੋਨਿ ਭ੍ਰਮਾਮ ॥੧॥ ਰਹਾਉ ॥ ਪੂਜਾ ਜਾਪ ਤਾਪ ਇਸਨਾਨ ॥ ਸਿਮਰਤ ਨਾਮ

ਭਏ ਨਿਹਕਾਮ ॥੨॥ ਰਾਜ ਮਾਲ ਸਾਦਨ ਦਰਬਾਰ ॥ ਸਿਮਰਤ ਨਾਮ ਪੂਰਨ ਆਚਾਰ ॥੩॥ ਨਾਨਕ ਦਾਸ

ਇਹੁ ਕੀਆ ਬੀਚਾਰੁ ॥ ਬਿਨੁ ਹਰਿ ਨਾਮ ਮਿਥਿਆ ਸਭ ਛਾਰੁ ॥੪॥੮॥ ਭੈਰਉ ਮਹਲਾ ੫ ॥ ਲੇਪੁ ਨ ਲਾਗੋ

ਤਿਲ ਕਾ ਮੂਲਿ ॥ ਦੁਸਟੁ ਬ੍ਰਾਹਮਣੁ ਮੂਆ ਹੋਇ ਕੈ ਸੂਲ ॥੧॥ ਹਰਿ ਜਨ ਰਾਖੇ ਪਾਰਬ੍ਰਹਮਿ ਆਪਿ ॥ ਪਾਪੀ ਮੂਆ

ਗੁਰ ਪਰਤਾਪਿ ॥੧॥ ਰਹਾਉ ॥ ਅਪਣਾ ਖਸਮੁ ਜਨਿ ਆਪਿ ਧਿਆਇਆ ॥ ਇਆਣਾ ਪਾਪੀ ਓਹੁ ਆਪਿ

ਪਚਾਇਆ ॥੨॥ ਪ੍ਰਭ ਮਾਤ ਪਿਤਾ ਅਪਣੇ ਦਾਸ ਕਾ ਰਖਵਾਲਾ ॥ ਨਿੰਦਕ ਕਾ ਮਾਥਾ ਈਹਾਂ ਊਹਾ ਕਾਲਾ

॥੩॥ ਜਨ ਨਾਨਕ ਕੀ ਪਰਮੇਸਰਿ ਸੁਣੀ ਅਰਦਾਸਿ ॥ ਮਲੇਛੁ ਪਾਪੀ ਪਚਿਆ ਭਇਆ ਨਿਰਾਸੁ ॥੪॥੯॥

ਭੈਰਉ ਮਹਲਾ ੫ ॥ ਖੂਬੁ ਖੂਬੁ ਖੂਬੁ ਖੂਬੁ ਖੂਬੁ ਤੇਰੋ ਨਾਮੁ ॥ ਝੂਠੁ ਝੂਠੁ ਝੂਠੁ ਝੂਠੁ ਦੁਨੀ ਗੁਮਾਨੁ ॥੧॥ ਰਹਾਉ ॥ ਨਗਜ

ਤੇਰੇ ਬੰਦੇ ਦੀਦਾਰੁ ਅਪਾਰੁ ॥ ਨਾਮ ਬਿਨਾ ਸਭ ਦੁਨੀਆ ਛਾਰੁ ॥੧॥ ਅਚਰਜੁ ਤੇਰੀ ਕੁਦਰਤਿ ਤੇਰੇ ਕਦਮ ਸਲਾਹ

॥ ਗਨੀਵ ਤੇਰੀ ਸਿਫਤਿ ਸਚੇ ਪਾਤਿਸਾਹ ॥੨॥ ਨੀਧਰਿਆ ਧਰ ਪਨਹ ਖੁਦਾਇ ॥ ਗਰੀਬ ਨਿਵਾਜੁ ਦਿਨੁ ਰੈਣਿ

ਧਿਆਇ ॥੩॥ ਨਾਨਕ ਕਉ ਖੁਦਿ ਖਸਮ ਮਿਹਰਵਾਨ ॥ ਅਲਹੁ ਨ ਵਿਸਰੈ ਦਿਲ ਜੀਅ ਪਰਾਨ ॥੪॥੧੦॥

ਭੈਰਉ ਮਹਲਾ ੫ ॥ ਸਾਚ ਪਦਾਰਥੁ ਗੁਰਮੁਖਿ ਲਹਹੁ ॥ ਪ੍ਰਭ ਕਾ ਭਾਣਾ ਸਤਿ ਕਰਿ ਸਹਹੁ ॥੧॥ ਜੀਵਤ ਜੀਵਤ

ਜੀਵਤ ਰਹਹੁ ॥ ਰਾਮ ਰਸਾਇਣੁ ਨਿਤ ਉਠਿ ਪੀਵਹੁ ॥ ਹਰਿ ਹਰਿ ਹਰਿ ਹਰਿ ਰਸਨਾ ਕਹਹੁ ॥੧॥ ਰਹਾਉ ॥

ਕਲਿਜੁਗ ਮਹਿ ਇਕ ਨਾਮਿ ਉਧਾਰੁ ॥ ਨਾਨਕੁ ਬੋਲੈ ਬ੍ਰਹਮ ਬੀਚਾਰੁ ॥੨॥੧੧॥ ਭੈਰਉ ਮਹਲਾ ੫ ॥ ਸਤਿਗੁਰੁ

ਸੇਵਿ ਸਰਬ ਫਲ ਪਾਏ ॥ ਜਨਮ ਜਨਮ ਕੀ ਮੈਲੁ ਮਿਟਾਏ ॥੧॥ ਪਤਿਤ ਪਾਵਨ ਪ੍ਰਭ ਤੇਰੋ ਨਾਉ ॥ ਪੂਰਬਿ ਕਰਮ

ਲਿਖੇ ਗੁਣ ਗਾਉ ॥੧॥ ਰਹਾਉ ॥ ਸਾਧੂ ਸੰਗਿ ਹੋਵੈ ਉਧਾਰੁ ॥ ਸੋਭਾ ਪਾਵੈ ਪ੍ਰਭ ਕੈ ਦੁਆਰ ॥੨॥ ਸਰਬ

ਕਲਿਆਣ ਚਰਣ ਪ੍ਰਭ ਸੇਵਾ ॥ ਧੂਰਿ ਬਾਛਹਿ ਸਭਿ ਸੁਰਿ ਨਰ ਦੇਵਾ ॥੩॥ ਨਾਨਕ ਪਾਇਆ ਨਾਮ ਨਿਧਾਨੁ ॥

ਹਰਿ ਜਪਿ ਜਪਿ ਉਧਰਿਆ ਸਗਲ ਜਹਾਨੁ ॥੪॥੧੨॥ ਭੈਰਉ ਮਹਲਾ ੫ ॥ ਅਪਣੇ ਦਾਸ ਕਉ ਕੰਠਿ ਲਗਾਵੈ ॥

ਨਿੰਦਕ ਕਉ ਅਗਨਿ ਮਹਿ ਪਾਵੈ ॥੧॥ ਪਾਪੀ ਤੇ ਰਾਖੇ ਨਾਰਾਇਣ ॥ ਪਾਪੀ ਕੀ ਗਤਿ ਕਤਹੂ ਨਾਹੀ ਪਾਪੀ

ਪਚਿਆ ਆਪ ਕਮਾਇਣ ॥੧॥ ਰਹਾਉ ॥ ਦਾਸ ਰਾਮ ਜੀਉ ਲਾਗੀ ਪ੍ਰੀਤਿ ॥ ਨਿੰਦਕ ਕੀ ਹੋਈ ਬਿਪਰੀਤਿ ॥੨॥

ਪਾਰਬ੍ਰਹਮਿ ਅਪਣਾ ਬਿਰਦੁ ਪ੍ਰਗਟਾਇਆ ॥ ਦੋਖੀ ਅਪਣਾ ਕੀਤਾ ਪਾਇਆ ॥੩॥ ਆਇ ਨ ਜਾਈ ਰਹਿਆ

ਸਮਾਈ ॥ ਨਾਨਕ ਦਾਸ ਹਰਿ ਕੀ ਸਰਣਾਈ ॥੪॥੧੩॥

ਰਾਗੁ ਭੈਰਉ ਮਹਲਾ ੫ ਚਉਪਦੇ ਘਰੁ ੨      ੴ ਸਤਿਗੁਰ ਪ੍ਰਸਾਦਿ ॥

ਸ੍ਰੀਧਰ ਮੋਹਨ ਸਗਲ ਉਪਾਵਨ ਨਿਰੰਕਾਰ ਸੁਖਦਾਤਾ ॥ ਐਸਾ ਪ੍ਰਭੁ ਛੋਡਿ ਕਰਹਿ ਅਨ ਸੇਵਾ ਕਵਨ ਬਿਖਿਆ

ਰਸ ਮਾਤਾ ॥੧॥ ਰੇ ਮਨ ਮੇਰੇ ਤੂ ਗੋਵਿਦ ਭਾਜੁ ॥ ਅਵਰ ਉਪਾਵ ਸਗਲ ਮੈ ਦੇਖੇ ਜੋ ਚਿਤਵੀਐ ਤਿਤੁ ਬਿਗਰਸਿ

ਕਾਜੁ ॥੧॥ ਰਹਾਉ ॥ ਠਾਕੁਰੁ ਛੋਡਿ ਦਾਸੀ ਕਉ ਸਿਮਰਹਿ ਮਨਮੁਖ ਅੰਧ ਅਗਿਆਨਾ ॥ ਹਰਿ ਕੀ ਭਗਤਿ

ਕਰਹਿ ਤਿਨ ਨਿੰਦਹਿ ਨਿਗੁਰੇ ਪਸੂ ਸਮਾਨਾ ॥੨॥ ਜੀਉ ਪਿੰਡੁ ਤਨੁ ਧਨੁ ਸਭੁ ਪ੍ਰਭ ਕਾ ਸਾਕਤ ਕਹਤੇ ਮੇਰਾ ॥

ਅਹੰਬੁਧਿ ਦੁਰਮਤਿ ਹੈ ਮੈਲੀ ਬਿਨੁ ਗੁਰ ਭਵਜਲਿ ਫੇਰਾ ॥੩॥ ਹੋਮ ਜਗ ਜਪ ਤਪ ਸਭਿ ਸੰਜਮ ਤਟਿ ਤੀਰਥਿ

ਨਹੀ ਪਾਇਆ ॥ ਮਿਟਿਆ ਆਪੁ ਪਏ ਸਰਣਾਈ ਗੁਰਮੁਖਿ ਨਾਨਕ ਜਗਤੁ ਤਰਾਇਆ ॥੪॥੧॥੧੪॥ ਭੈਰਉ

ਮਹਲਾ ੫ ॥ ਬਨ ਮਹਿ ਪੇਖਿਓ ਤ੍ਰਿਣ ਮਹਿ ਪੇਖਿਓ ਗ੍ਰਿਹਿ ਪੇਖਿਓ ਉਦਾਸਾਏ ॥ ਦੰਡਧਾਰ ਜਟਧਾਰੈ ਪੇਖਿਓ

ਵਰਤ ਨੇਮ ਤੀਰਥਾਏ ॥੧॥ ਸੰਤਸੰਗਿ ਪੇਖਿਓ ਮਨ ਮਾਏਂ ॥ ਊਭ ਪਇਆਲ ਸਰਬ ਮਹਿ ਪੂਰਨ ਰਸਿ ਮੰਗਲ

ਗੁਣ ਗਾਏ ॥੧॥ ਰਹਾਉ ॥ ਜੋਗ ਭੇਖ ਸੰਨਿਆਸੈ ਪੇਖਿਓ ਜਤਿ ਜੰਗਮ ਕਾਪੜਾਏ ॥ ਤਪੀ ਤਪੀਸੁਰ ਮੁਨਿ ਮਹਿ

ਪੇਖਿਓ ਨਟ ਨਾਟਿਕ ਨਿਰਤਾਏ ॥੨॥ ਚਹੁ ਮਹਿ ਪੇਖਿਓ ਖਟ ਮਹਿ ਪੇਖਿਓ ਦਸ ਅਸਟੀ ਸਿੰਮ੍ਰਿਤਾਏ ॥ ਸਭ

ਮਿਲਿ ਏਕੋ ਏਕੁ ਵਖਾਨਹਿ ਤਉ ਕਿਸ ਤੇ ਕਹਉ ਦੁਰਾਏ ॥੩॥ ਅਗਹ ਅਗਹ ਬੇਅੰਤ ਸੁਆਮੀ ਨਹ ਕੀਮ ਕੀਮ

ਕੀਮਾਏ ॥ ਜਨ ਨਾਨਕ ਤਿਨ ਕੈ ਬਲਿ ਬਲਿ ਜਾਈਐ ਜਿਹ ਘਟਿ ਪਰਗਟੀਆਏ ॥੪॥੨॥੧੫॥ ਭੈਰਉ

ਮਹਲਾ ੫ ॥ ਨਿਕਟਿ ਬੁਝੈ ਸੋ ਬੁਰਾ ਕਿਉ ਕਰੈ ॥ ਬਿਖੁ ਸੰਚੈ ਨਿਤ ਡਰਤਾ ਫਿਰੈ ॥ ਹੈ ਨਿਕਟੇ ਅਰੁ ਭੇਦੁ ਨ ਪਾਇਆ

॥ ਬਿਨੁ ਸਤਿਗੁਰ ਸਭ ਮੋਹੀ ਮਾਇਆ ॥੧॥ ਨੇੜੈ ਨੇੜੈ ਸਭੁ ਕੋ ਕਹੈ ॥ ਗੁਰਮੁਖਿ ਭੇਦੁ ਵਿਰਲਾ ਕੋ ਲਹੈ ॥੧॥

ਰਹਾਉ ॥ ਨਿਕਟਿ ਨ ਦੇਖੈ ਪਰ ਗ੍ਰਿਹਿ ਜਾਇ ॥ ਦਰਬੁ ਹਿਰੈ ਮਿਥਿਆ ਕਰਿ ਖਾਇ ॥ ਪਈ ਠਗਉਰੀ ਹਰਿ ਸੰਗਿ ਨ

ਜਾਨਿਆ ॥ ਬਾਝੁ ਗੁਰੂ ਹੈ ਭਰਮਿ ਭੁਲਾਨਿਆ ॥੨॥ ਨਿਕਟਿ ਨ ਜਾਨੈ ਬੋਲੈ ਕੂੜੁ ॥ ਮਾਇਆ ਮੋਹਿ ਮੂਠਾ ਹੈ ਮੂੜੁ

॥ ਅੰਤਰਿ ਵਸਤੁ ਦਿਸੰਤਰਿ ਜਾਇ ॥ ਬਾਝੁ ਗੁਰੂ ਹੈ ਭਰਮਿ ਭੁਲਾਇ ॥੩॥ ਜਿਸੁ ਮਸਤਕਿ ਕਰਮੁ ਲਿਖਿਆ

ਲਿਲਾਟ ॥ ਸਤਿਗੁਰੁ ਸੇਵੇ ਖੁਲੇੑ ਕਪਾਟ ॥ ਅੰਤਰਿ ਬਾਹਰਿ ਨਿਕਟੇ ਸੋਇ ॥ ਜਨ ਨਾਨਕ ਆਵੈ ਨ ਜਾਵੈ ਕੋਇ

॥੪॥੩॥੧੬॥ ਭੈਰਉ ਮਹਲਾ ੫ ॥ ਜਿਸੁ ਤੂ ਰਾਖਹਿ ਤਿਸੁ ਕਉਨੁ ਮਾਰੈ ॥ ਸਭ ਤੁਝ ਹੀ ਅੰਤਰਿ ਸਗਲ ਸੰਸਾਰੈ

॥ ਕੋਟਿ ਉਪਾਵ ਚਿਤਵਤ ਹੈ ਪ੍ਰਾਣੀ ॥ ਸੋ ਹੋਵੈ ਜਿ ਕਰੈ ਚੋਜ ਵਿਡਾਣੀ ॥੧॥ ਰਾਖਹੁ ਰਾਖਹੁ ਕਿਰਪਾ ਧਾਰਿ ॥ ਤੇਰੀ

ਸਰਣਿ ਤੇਰੈ ਦਰਵਾਰਿ ॥੧॥ ਰਹਾਉ ॥ ਜਿਨਿ ਸੇਵਿਆ ਨਿਰਭਉ ਸੁਖਦਾਤਾ ॥ ਤਿਨਿ ਭਉ ਦੂਰਿ ਕੀਆ ਏਕੁ

ਪਰਾਤਾ ॥ ਜੋ ਤੂ ਕਰਹਿ ਸੋਈ ਫੁਨਿ ਹੋਇ ॥ ਮਾਰੈ ਨ ਰਾਖੈ ਦੂਜਾ ਕੋਇ ॥੨॥ ਕਿਆ ਤੂ ਸੋਚਹਿ ਮਾਣਸ ਬਾਣਿ

॥ ਅੰਤਰਜਾਮੀ ਪੁਰਖੁ ਸੁਜਾਣੁ ॥ ਏਕ ਟੇਕ ਏਕੋ ਆਧਾਰੁ ॥ ਸਭ ਕਿਛੁ ਜਾਣੈ ਸਿਰਜਣਹਾਰੁ ॥੩॥ ਜਿਸੁ ਊਪਰਿ

ਨਦਰਿ ਕਰੇ ਕਰਤਾਰੁ ॥ ਤਿਸੁ ਜਨ ਕੇ ਸਭਿ ਕਾਜ ਸਵਾਰਿ ॥ ਤਿਸ ਕਾ ਰਾਖਾ ਏਕੋ ਸੋਇ ॥ ਜਨ ਨਾਨਕ ਅਪੜਿ ਨ

ਸਾਕੈ ਕੋਇ ॥੪॥੪॥੧੭॥ ਭੈਰਉ ਮਹਲਾ ੫ ॥ ਤਉ ਕੜੀਐ ਜੇ ਹੋਵੈ ਬਾਹਰਿ ॥ ਤਉ ਕੜੀਐ ਜੇ ਵਿਸਰੈ ਨਰਹਰਿ

॥ ਤਉ ਕੜੀਐ ਜੇ ਦੂਜਾ ਭਾਏ ॥ ਕਿਆ ਕੜੀਐ ਜਾਂ ਰਹਿਆ ਸਮਾਏ ॥੧॥ ਮਾਇਆ ਮੋਹਿ ਕੜੇ ਕੜਿ ਪਚਿਆ ॥

ਬਿਨੁ ਨਾਵੈ ਭ੍ਰਮਿ ਭ੍ਰਮਿ ਭ੍ਰਮਿ ਖਪਿਆ ॥੧॥ ਰਹਾਉ ॥ ਤਉ ਕੜੀਐ ਜੇ ਦੂਜਾ ਕਰਤਾ ॥ ਤਉ ਕੜੀਐ ਜੇ

ਅਨਿਆਇ ਕੋ ਮਰਤਾ ॥ ਤਉ ਕੜੀਐ ਜੇ ਕਿਛੁ ਜਾਣੈ ਨਾਹੀ ॥ ਕਿਆ ਕੜੀਐ ਜਾਂ ਭਰਪੂਰਿ ਸਮਾਹੀ ॥੨॥ ਤਉ

ਕੜੀਐ ਜੇ ਕਿਛੁ ਹੋਇ ਧਿਙਾਣੈ ॥ ਤਉ ਕੜੀਐ ਜੇ ਭੂਲਿ ਰੰਞਾਣੈ ॥ ਗੁਰਿ ਕਹਿਆ ਜੋ ਹੋਇ ਸਭੁ ਪ੍ਰਭ ਤੇ ॥ ਤਬ

ਕਾੜਾ ਛੋਡਿ ਅਚਿੰਤ ਹਮ ਸੋਤੇ ॥੩॥ ਪ੍ਰਭ ਤੂਹੈ ਠਾਕੁਰੁ ਸਭੁ ਕੋ ਤੇਰਾ ॥ ਜਿਉ ਭਾਵੈ ਤਿਉ ਕਰਹਿ ਨਿਬੇਰਾ ॥

ਦੁਤੀਆ ਨਾਸਤਿ ਇਕੁ ਰਹਿਆ ਸਮਾਇ ॥ ਰਾਖਹੁ ਪੈਜ ਨਾਨਕ ਸਰਣਾਇ ॥੪॥੫॥੧੮॥ ਭੈਰਉ ਮਹਲਾ ੫ ॥

ਬਿਨੁ ਬਾਜੇ ਕੈਸੋ ਨਿਰਤਿਕਾਰੀ ॥ ਬਿਨੁ ਕੰਠੈ ਕੈਸੇ ਗਾਵਨਹਾਰੀ ॥ ਜੀਲ ਬਿਨਾ ਕੈਸੇ ਬਜੈ ਰਬਾਬ ॥ ਨਾਮ ਬਿਨਾ

ਬਿਰਥੇ ਸਭਿ ਕਾਜ ॥੧॥ ਨਾਮ ਬਿਨਾ ਕਹਹੁ ਕੋ ਤਰਿਆ ॥ ਬਿਨੁ ਸਤਿਗੁਰ ਕੈਸੇ ਪਾਰਿ ਪਰਿਆ ॥੧॥ ਰਹਾਉ ॥

ਬਿਨੁ ਜਿਹਵਾ ਕਹਾ ਕੋ ਬਕਤਾ ॥ ਬਿਨੁ ਸ੍ਰਵਨਾ ਕਹਾ ਕੋ ਸੁਨਤਾ ॥ ਬਿਨੁ ਨੇਤ੍ਰਾ ਕਹਾ ਕੋ ਪੇਖੈ ॥ ਨਾਮ ਬਿਨਾ ਨਰੁ

ਕਹੀ ਨ ਲੇਖੈ ॥੨॥ ਬਿਨੁ ਬਿਦਿਆ ਕਹਾ ਕੋਈ ਪੰਡਿਤ ॥ ਬਿਨੁ ਅਮਰੈ ਕੈਸੇ ਰਾਜ ਮੰਡਿਤ ॥ ਬਿਨੁ ਬੂਝੇ ਕਹਾ

ਮਨੁ ਠਹਰਾਨਾ ॥ ਨਾਮ ਬਿਨਾ ਸਭੁ ਜਗੁ ਬਉਰਾਨਾ ॥੩॥ ਬਿਨੁ ਬੈਰਾਗ ਕਹਾ ਬੈਰਾਗੀ ॥ ਬਿਨੁ ਹਉ ਤਿਆਗਿ

ਕਹਾ ਕੋਊ ਤਿਆਗੀ ॥ ਬਿਨੁ ਬਸਿ ਪੰਚ ਕਹਾ ਮਨ ਚੂਰੇ ॥ ਨਾਮ ਬਿਨਾ ਸਦ ਸਦ ਹੀ ਝੂਰੇ ॥੪॥ ਬਿਨੁ ਗੁਰ

ਦੀਖਿਆ ਕੈਸੇ ਗਿਆਨੁ ॥ ਬਿਨੁ ਪੇਖੇ ਕਹੁ ਕੈਸੋ ਧਿਆਨੁ ॥ ਬਿਨੁ ਭੈ ਕਥਨੀ ਸਰਬ ਬਿਕਾਰ ॥ ਕਹੁ ਨਾਨਕ ਦਰ

ਕਾ ਬੀਚਾਰ ॥੫॥੬॥੧੯॥ ਭੈਰਉ ਮਹਲਾ ੫ ॥ ਹਉਮੈ ਰੋਗੁ ਮਾਨੁਖ ਕਉ ਦੀਨਾ ॥ ਕਾਮ ਰੋਗਿ ਮੈਗਲੁ ਬਸਿ

ਲੀਨਾ ॥ ਦ੍ਰਿਸਟਿ ਰੋਗਿ ਪਚਿ ਮੁਏ ਪਤੰਗਾ ॥ ਨਾਦ ਰੋਗਿ ਖਪਿ ਗਏ ਕੁਰੰਗਾ ॥੧॥ ਜੋ ਜੋ ਦੀਸੈ ਸੋ ਸੋ ਰੋਗੀ ॥ ਰੋਗ

ਰਹਿਤ ਮੇਰਾ ਸਤਿਗੁਰੁ ਜੋਗੀ ॥੧॥ ਰਹਾਉ ॥ ਜਿਹਵਾ ਰੋਗਿ ਮੀਨੁ ਗ੍ਰਸਿਆਨੋ ॥ ਬਾਸਨ ਰੋਗਿ ਭਵਰੁ ਬਿਨਸਾਨੋ

॥ ਹੇਤ ਰੋਗ ਕਾ ਸਗਲ ਸੰਸਾਰਾ ॥ ਤ੍ਰਿਬਿਧਿ ਰੋਗ ਮਹਿ ਬਧੇ ਬਿਕਾਰਾ ॥੨॥ ਰੋਗੇ ਮਰਤਾ ਰੋਗੇ ਜਨਮੈ ॥ ਰੋਗੇ

ਫਿਰਿ ਫਿਰਿ ਜੋਨੀ ਭਰਮੈ ॥ ਰੋਗ ਬੰਧ ਰਹਨੁ ਰਤੀ ਨ ਪਾਵੈ ॥ ਬਿਨੁ ਸਤਿਗੁਰ ਰੋਗੁ ਕਤਹਿ ਨ ਜਾਵੈ ॥੩॥

ਪਾਰਬ੍ਰਹਮਿ ਜਿਸੁ ਕੀਨੀ ਦਇਆ ॥ ਬਾਹ ਪਕੜਿ ਰੋਗਹੁ ਕਢਿ ਲਇਆ ॥ ਤੂਟੇ ਬੰਧਨ ਸਾਧਸੰਗੁ ਪਾਇਆ ॥ ਕਹੁ

ਨਾਨਕ ਗੁਰਿ ਰੋਗੁ ਮਿਟਾਇਆ ॥੪॥੭॥੨੦॥ ਭੈਰਉ ਮਹਲਾ ੫ ॥ ਚੀਤਿ ਆਵੈ ਤਾਂ ਮਹਾ ਅਨੰਦ ॥ ਚੀਤਿ ਆਵੈ

ਤਾਂ ਸਭਿ ਦੁਖ ਭੰਜ ॥ ਚੀਤਿ ਆਵੈ ਤਾਂ ਸਰਧਾ ਪੂਰੀ ॥ ਚੀਤਿ ਆਵੈ ਤਾਂ ਕਬਹਿ ਨ ਝੂਰੀ ॥੧॥ ਅੰਤਰਿ ਰਾਮ ਰਾਇ

ਪ੍ਰਗਟੇ ਆਇ ॥ ਗੁਰਿ ਪੂਰੈ ਦੀਓ ਰੰਗੁ ਲਾਇ ॥੧॥ ਰਹਾਉ ॥ ਚੀਤਿ ਆਵੈ ਤਾਂ ਸਰਬ ਕੋ ਰਾਜਾ ॥ ਚੀਤਿ ਆਵੈ ਤਾਂ

ਪੂਰੇ ਕਾਜਾ ॥ ਚੀਤਿ ਆਵੈ ਤਾਂ ਰੰਗਿ ਗੁਲਾਲ ॥ ਚੀਤਿ ਆਵੈ ਤਾਂ ਸਦਾ ਨਿਹਾਲ ॥੨॥ ਚੀਤਿ ਆਵੈ ਤਾਂ ਸਦ

ਧਨਵੰਤਾ ॥ ਚੀਤਿ ਆਵੈ ਤਾਂ ਸਦ ਨਿਭਰੰਤਾ ॥ ਚੀਤਿ ਆਵੈ ਤਾਂ ਸਭਿ ਰੰਗ ਮਾਣੇ ॥ ਚੀਤਿ ਆਵੈ ਤਾਂ ਚੂਕੀ ਕਾਣੇ

॥੩॥ ਚੀਤਿ ਆਵੈ ਤਾਂ ਸਹਜ ਘਰੁ ਪਾਇਆ ॥ ਚੀਤਿ ਆਵੈ ਤਾਂ ਸੁੰਨਿ ਸਮਾਇਆ ॥ ਚੀਤਿ ਆਵੈ ਸਦ ਕੀਰਤਨੁ

ਕਰਤਾ ॥ ਮਨੁ ਮਾਨਿਆ ਨਾਨਕ ਭਗਵੰਤਾ ॥੪॥੮॥੨੧॥ ਭੈਰਉ ਮਹਲਾ ੫ ॥ ਬਾਪੁ ਹਮਾਰਾ ਸਦ ਚਰੰਜੀਵੀ ॥

ਭਾਈ ਹਮਾਰੇ ਸਦ ਹੀ ਜੀਵੀ ॥ ਮੀਤ ਹਮਾਰੇ ਸਦਾ ਅਬਿਨਾਸੀ ॥ ਕੁਟੰਬੁ ਹਮਾਰਾ ਨਿਜ ਘਰਿ ਵਾਸੀ ॥੧॥ ਹਮ

ਸੁਖੁ ਪਾਇਆ ਤਾਂ ਸਭਹਿ ਸੁਹੇਲੇ ॥ ਗੁਰਿ ਪੂਰੈ ਪਿਤਾ ਸੰਗਿ ਮੇਲੇ ॥੧॥ ਰਹਾਉ ॥ ਮੰਦਰ ਮੇਰੇ ਸਭ ਤੇ ਊਚੇ ॥ ਦੇਸ

ਮੇਰੇ ਬੇਅੰਤ ਅਪੂਛੇ ॥ ਰਾਜੁ ਹਮਾਰਾ ਸਦ ਹੀ ਨਿਹਚਲੁ ॥ ਮਾਲੁ ਹਮਾਰਾ ਅਖੂਟੁ ਅਬੇਚਲੁ ॥੨॥ ਸੋਭਾ ਮੇਰੀ ਸਭ

ਜੁਗ ਅੰਤਰਿ ॥ ਬਾਜ ਹਮਾਰੀ ਥਾਨ ਥਨੰਤਰਿ ॥ ਕੀਰਤਿ ਹਮਰੀ ਘਰਿ ਘਰਿ ਹੋਈ ॥ ਭਗਤਿ ਹਮਾਰੀ ਸਭਨੀ ਲੋਈ

॥੩॥ ਪਿਤਾ ਹਮਾਰੇ ਪ੍ਰਗਟੇ ਮਾਝ ॥ ਪਿਤਾ ਪੂਤ ਰਲਿ ਕੀਨੀ ਸਾਂਝ ॥ ਕਹੁ ਨਾਨਕ ਜਉ ਪਿਤਾ ਪਤੀਨੇ ॥ ਪਿਤਾ

ਪੂਤ ਏਕੈ ਰੰਗਿ ਲੀਨੇ ॥੪॥੯॥੨੨॥ ਭੈਰਉ ਮਹਲਾ ੫ ॥ ਨਿਰਵੈਰ ਪੁਰਖ ਸਤਿਗੁਰ ਪ੍ਰਭ ਦਾਤੇ ॥ ਹਮ ਅਪਰਾਧੀ

ਤੁਮੑ ਬਖਸਾਤੇ ॥ ਜਿਸੁ ਪਾਪੀ ਕਉ ਮਿਲੈ ਨ ਢੋਈ ॥ ਸਰਣਿ ਆਵੈ ਤਾਂ ਨਿਰਮਲੁ ਹੋਈ ॥੧॥ ਸੁਖੁ ਪਾਇਆ

ਸਤਿਗੁਰੂ ਮਨਾਇ ॥ ਸਭ ਫਲ ਪਾਏ ਗੁਰੂ ਧਿਆਇ ॥੧॥ ਰਹਾਉ ॥ ਪਾਰਬ੍ਰਹਮ ਸਤਿਗੁਰ ਆਦੇਸੁ ॥ ਮਨੁ ਤਨੁ

ਤੇਰਾ ਸਭੁ ਤੇਰਾ ਦੇਸੁ ॥ ਚੂਕਾ ਪੜਦਾ ਤਾਂ ਨਦਰੀ ਆਇਆ ॥ ਖਸਮੁ ਤੂਹੈ ਸਭਨਾ ਕੇ ਰਾਇਆ ॥੨॥ ਤਿਸੁ ਭਾਣਾ

ਸੂਕੇ ਕਾਸਟ ਹਰਿਆ ॥ ਤਿਸੁ ਭਾਣਾ ਤਾਂ ਥਲ ਸਿਰਿ ਸਰਿਆ ॥ ਤਿਸੁ ਭਾਣਾ ਤਾਂ ਸਭਿ ਫਲ ਪਾਏ ॥ ਚਿੰਤ ਗਈ

ਲਗਿ ਸਤਿਗੁਰ ਪਾਏ ॥੩॥ ਹਰਾਮਖੋਰ ਨਿਰਗੁਣ ਕਉ ਤੂਠਾ ॥ ਮਨੁ ਤਨੁ ਸੀਤਲੁ ਮਨਿ ਅੰਮ੍ਰਿਤੁ ਵੂਠਾ ॥

ਪਾਰਬ੍ਰਹਮ ਗੁਰ ਭਏ ਦਇਆਲਾ ॥ ਨਾਨਕ ਦਾਸ ਦੇਖਿ ਭਏ ਨਿਹਾਲਾ ॥੪॥੧੦॥੨੩॥ ਭੈਰਉ ਮਹਲਾ ੫ ॥

ਸਤਿਗੁਰੁ ਮੇਰਾ ਬੇਮੁਹਤਾਜੁ ॥ ਸਤਿਗੁਰ ਮੇਰੇ ਸਚਾ ਸਾਜੁ ॥ ਸਤਿਗੁਰੁ ਮੇਰਾ ਸਭਸ ਕਾ ਦਾਤਾ ॥ ਸਤਿਗੁਰੁ ਮੇਰਾ

ਪੁਰਖੁ ਬਿਧਾਤਾ ॥੧॥ ਗੁਰ ਜੈਸਾ ਨਾਹੀ ਕੋ ਦੇਵ ॥ ਜਿਸੁ ਮਸਤਕਿ ਭਾਗੁ ਸੁ ਲਾਗਾ ਸੇਵ ॥੧॥ ਰਹਾਉ ॥ ਸਤਿਗੁਰੁ

ਮੇਰਾ ਸਰਬ ਪ੍ਰਤਿਪਾਲੈ ॥ ਸਤਿਗੁਰੁ ਮੇਰਾ ਮਾਰਿ ਜੀਵਾਲੈ ॥ ਸਤਿਗੁਰ ਮੇਰੇ ਕੀ ਵਡਿਆਈ ॥ ਪ੍ਰਗਟੁ ਭਈ ਹੈ

ਸਭਨੀ ਥਾਈ ॥੨॥ ਸਤਿਗੁਰੁ ਮੇਰਾ ਤਾਣੁ ਨਿਤਾਣੁ ॥ ਸਤਿਗੁਰੁ ਮੇਰਾ ਘਰਿ ਦੀਬਾਣੁ ॥ ਸਤਿਗੁਰ ਕੈ ਹਉ ਸਦ

ਬਲਿ ਜਾਇਆ ॥ ਪ੍ਰਗਟੁ ਮਾਰਗੁ ਜਿਨਿ ਕਰਿ ਦਿਖਲਾਇਆ ॥੩॥ ਜਿਨਿ ਗੁਰੁ ਸੇਵਿਆ ਤਿਸੁ ਭਉ ਨ ਬਿਆਪੈ

॥ ਜਿਨਿ ਗੁਰੁ ਸੇਵਿਆ ਤਿਸੁ ਦੁਖੁ ਨ ਸੰਤਾਪੈ ॥ ਨਾਨਕ ਸੋਧੇ ਸਿੰਮ੍ਰਿਤਿ ਬੇਦ ॥ ਪਾਰਬ੍ਰਹਮ ਗੁਰ ਨਾਹੀ ਭੇਦ

॥੪॥੧੧॥੨੪॥ ਭੈਰਉ ਮਹਲਾ ੫ ॥ ਨਾਮੁ ਲੈਤ ਮਨੁ ਪਰਗਟੁ ਭਇਆ ॥ ਨਾਮੁ ਲੈਤ ਪਾਪੁ ਤਨ ਤੇ ਗਇਆ ॥

ਨਾਮੁ ਲੈਤ ਸਗਲ ਪੁਰਬਾਇਆ ॥ ਨਾਮੁ ਲੈਤ ਅਠਸਠਿ ਮਜਨਾਇਆ ॥੧॥ ਤੀਰਥੁ ਹਮਰਾ ਹਰਿ ਕੋ ਨਾਮੁ ॥

ਗੁਰਿ ਉਪਦੇਸਿਆ ਤਤੁ ਗਿਆਨੁ ॥੧॥ ਰਹਾਉ ॥ ਨਾਮੁ ਲੈਤ ਦੁਖੁ ਦੂਰਿ ਪਰਾਨਾ ॥ ਨਾਮੁ ਲੈਤ ਅਤਿ ਮੂੜ

ਸੁਗਿਆਨਾ ॥ ਨਾਮੁ ਲੈਤ ਪਰਗਟਿ ਉਜੀਆਰਾ ॥ ਨਾਮੁ ਲੈਤ ਛੁਟੇ ਜੰਜਾਰਾ ॥੨॥ ਨਾਮੁ ਲੈਤ ਜਮੁ ਨੇੜਿ ਨ ਆਵੈ

॥ ਨਾਮੁ ਲੈਤ ਦਰਗਹ ਸੁਖੁ ਪਾਵੈ ॥ ਨਾਮੁ ਲੈਤ ਪ੍ਰਭੁ ਕਹੈ ਸਾਬਾਸਿ ॥ ਨਾਮੁ ਹਮਾਰੀ ਸਾਚੀ ਰਾਸਿ ॥੩॥ ਗੁਰਿ

ਉਪਦੇਸੁ ਕਹਿਓ ਇਹੁ ਸਾਰੁ ॥ ਹਰਿ ਕੀਰਤਿ ਮਨ ਨਾਮੁ ਅਧਾਰੁ ॥ ਨਾਨਕ ਉਧਰੇ ਨਾਮ ਪੁਨਹਚਾਰ ॥ ਅਵਰਿ

ਕਰਮ ਲੋਕਹ ਪਤੀਆਰ ॥੪॥੧੨॥੨੫॥ ਭੈਰਉ ਮਹਲਾ ੫ ॥ ਨਮਸਕਾਰ ਤਾ ਕਉ ਲਖ ਬਾਰ ॥ ਇਹੁ ਮਨੁ

ਦੀਜੈ ਤਾ ਕਉ ਵਾਰਿ ॥ ਸਿਮਰਨਿ ਤਾ ਕੈ ਮਿਟਹਿ ਸੰਤਾਪ ॥ ਹੋਇ ਅਨੰਦੁ ਨ ਵਿਆਪਹਿ ਤਾਪ ॥੧॥ ਐਸੋ ਹੀਰਾ

ਨਿਰਮਲ ਨਾਮ ॥ ਜਾਸੁ ਜਪਤ ਪੂਰਨ ਸਭਿ ਕਾਮ ॥੧॥ ਰਹਾਉ ॥ ਜਾ ਕੀ ਦ੍ਰਿਸਟਿ ਦੁਖ ਡੇਰਾ ਢਹੈ ॥ ਅੰਮ੍ਰਿਤ

ਨਾਮੁ ਸੀਤਲੁ ਮਨਿ ਗਹੈ ॥ ਅਨਿਕ ਭਗਤ ਜਾ ਕੇ ਚਰਨ ਪੂਜਾਰੀ ॥ ਸਗਲ ਮਨੋਰਥ ਪੂਰਨਹਾਰੀ ॥੨॥ ਖਿਨ

ਮਹਿ ਊਣੇ ਸੁਭਰ ਭਰਿਆ ॥ ਖਿਨ ਮਹਿ ਸੂਕੇ ਕੀਨੇ ਹਰਿਆ ॥ ਖਿਨ ਮਹਿ ਨਿਥਾਵੇ ਕਉ ਦੀਨੋ ਥਾਨੁ ॥ ਖਿਨ

ਮਹਿ ਨਿਮਾਣੇ ਕਉ ਦੀਨੋ ਮਾਨੁ ॥੩॥ ਸਭ ਮਹਿ ਏਕੁ ਰਹਿਆ ਭਰਪੂਰਾ ॥ ਸੋ ਜਾਪੈ ਜਿਸੁ ਸਤਿਗੁਰੁ ਪੂਰਾ ॥

ਹਰਿ ਕੀਰਤਨੁ ਤਾ ਕੋ ਆਧਾਰੁ ॥ ਕਹੁ ਨਾਨਕ ਜਿਸੁ ਆਪਿ ਦਇਆਰੁ ॥੪॥੧੩॥੨੬॥ ਭੈਰਉ ਮਹਲਾ ੫ ॥

ਮੋਹਿ ਦੁਹਾਗਨਿ ਆਪਿ ਸੀਗਾਰੀ ॥ ਰੂਪ ਰੰਗ ਦੇ ਨਾਮਿ ਸਵਾਰੀ ॥ ਮਿਟਿਓ ਦੁਖੁ ਅਰੁ ਸਗਲ ਸੰਤਾਪ ॥ ਗੁਰ

ਹੋਏ ਮੇਰੇ ਮਾਈ ਬਾਪ ॥੧॥ ਸਖੀ ਸਹੇਰੀ ਮੇਰੈ ਗ੍ਰਸਤਿ ਅਨੰਦ ॥ ਕਰਿ ਕਿਰਪਾ ਭੇਟੇ ਮੋਹਿ ਕੰਤ ॥੧॥ ਰਹਾਉ ॥

ਤਪਤਿ ਬੁਝੀ ਪੂਰਨ ਸਭ ਆਸਾ ॥ ਮਿਟੇ ਅੰਧੇਰ ਭਏ ਪਰਗਾਸਾ ॥ ਅਨਹਦ ਸਬਦ ਅਚਰਜ ਬਿਸਮਾਦ ॥ ਗੁਰੁ

ਪੂਰਾ ਪੂਰਾ ਪਰਸਾਦ ॥੨॥ ਜਾ ਕਉ ਪ੍ਰਗਟ ਭਏ ਗੋਪਾਲ ॥ ਤਾ ਕੈ ਦਰਸਨਿ ਸਦਾ ਨਿਹਾਲ ॥ ਸਰਬ ਗੁਣਾ ਤਾ ਕੈ

ਬਹੁਤੁ ਨਿਧਾਨ ॥ ਜਾ ਕਉ ਸਤਿਗੁਰਿ ਦੀਓ ਨਾਮੁ ॥੩॥ ਜਾ ਕਉ ਭੇਟਿਓ ਠਾਕੁਰੁ ਅਪਨਾ ॥ ਮਨੁ ਤਨੁ ਸੀਤਲੁ

ਹਰਿ ਹਰਿ ਜਪਨਾ ॥ ਕਹੁ ਨਾਨਕ ਜੋ ਜਨ ਪ੍ਰਭ ਭਾਏ ॥ ਤਾ ਕੀ ਰੇਨੁ ਬਿਰਲਾ ਕੋ ਪਾਏ ॥੪॥੧੪॥੨੭॥ ਭੈਰਉ

ਮਹਲਾ ੫ ॥ ਚਿਤਵਤ ਪਾਪ ਨ ਆਲਕੁ ਆਵੈ ॥ ਬੇਸੁਆ ਭਜਤ ਕਿਛੁ ਨਹ ਸਰਮਾਵੈ ॥ ਸਾਰੋ ਦਿਨਸੁ ਮਜੂਰੀ ਕਰੈ

॥ ਹਰਿ ਸਿਮਰਨ ਕੀ ਵੇਲਾ ਬਜਰ ਸਿਰਿ ਪਰੈ ॥੧॥ ਮਾਇਆ ਲਗਿ ਭੂਲੋ ਸੰਸਾਰੁ ॥ ਆਪਿ ਭੁਲਾਇਆ

ਭੁਲਾਵਣਹਾਰੈ ਰਾਚਿ ਰਹਿਆ ਬਿਰਥਾ ਬਿਉਹਾਰ ॥੧॥ ਰਹਾਉ ॥ ਪੇਖਤ ਮਾਇਆ ਰੰਗ ਬਿਹਾਇ ॥ ਗੜਬੜ

ਕਰੈ ਕਉਡੀ ਰੰਗੁ ਲਾਇ ॥ ਅੰਧ ਬਿਉਹਾਰ ਬੰਧ ਮਨੁ ਧਾਵੈ ॥ ਕਰਣੈਹਾਰੁ ਨ ਜੀਅ ਮਹਿ ਆਵੈ ॥੨॥ ਕਰਤ ਕਰਤ

ਇਵ ਹੀ ਦੁਖੁ ਪਾਇਆ ॥ ਪੂਰਨ ਹੋਤ ਨ ਕਾਰਜ ਮਾਇਆ ॥ ਕਾਮਿ ਕ੍ਰੋਧਿ ਲੋਭਿ ਮਨੁ ਲੀਨਾ ॥ ਤੜਫਿ ਮੂਆ ਜਿਉ

ਜਲ ਬਿਨੁ ਮੀਨਾ ॥੩॥ ਜਿਸ ਕੇ ਰਾਖੇ ਹੋਇ ਹਰਿ ਆਪਿ ॥ ਹਰਿ ਹਰਿ ਨਾਮੁ ਸਦਾ ਜਪੁ ਜਾਪਿ ॥ ਸਾਧਸੰਗਿ ਹਰਿ

ਕੇ ਗੁਣ ਗਾਇਆ ॥ ਨਾਨਕ ਸਤਿਗੁਰੁ ਪੂਰਾ ਪਾਇਆ ॥੪॥੧੫॥੨੮॥ ਭੈਰਉ ਮਹਲਾ ੫ ॥ ਅਪਣੀ ਦਇਆ

ਕਰੇ ਸੋ ਪਾਏ ॥ ਹਰਿ ਕਾ ਨਾਮੁ ਮੰਨਿ ਵਸਾਏ ॥ ਸਾਚ ਸਬਦੁ ਹਿਰਦੇ ਮਨ ਮਾਹਿ ॥ ਜਨਮ ਜਨਮ ਕੇ ਕਿਲਵਿਖ

ਜਾਹਿ ॥੧॥ ਰਾਮ ਨਾਮੁ ਜੀਅ ਕੋ ਆਧਾਰੁ ॥ ਗੁਰ ਪਰਸਾਦਿ ਜਪਹੁ ਨਿਤ ਭਾਈ ਤਾਰਿ ਲਏ ਸਾਗਰ ਸੰਸਾਰੁ

॥੧॥ ਰਹਾਉ ॥ ਜਿਨ ਕਉ ਲਿਖਿਆ ਹਰਿ ਏਹੁ ਨਿਧਾਨੁ ॥ ਸੇ ਜਨ ਦਰਗਹ ਪਾਵਹਿ ਮਾਨੁ ॥ ਸੂਖ ਸਹਜ

ਆਨੰਦ ਗੁਣ ਗਾਉ ॥ ਆਗੈ ਮਿਲੈ ਨਿਥਾਵੇ ਥਾਉ ॥੨॥ ਜੁਗਹ ਜੁਗੰਤਰਿ ਇਹੁ ਤਤੁ ਸਾਰੁ ॥ ਹਰਿ ਸਿਮਰਣੁ

ਸਾਚਾ ਬੀਚਾਰੁ ॥ ਜਿਸੁ ਲੜਿ ਲਾਇ ਲਏ ਸੋ ਲਾਗੈ ॥ ਜਨਮ ਜਨਮ ਕਾ ਸੋਇਆ ਜਾਗੈ ॥੩॥ ਤੇਰੇ ਭਗਤ ਭਗਤਨ

ਕਾ ਆਪਿ ॥ ਅਪਣੀ ਮਹਿਮਾ ਆਪੇ ਜਾਪਿ ॥ ਜੀਅ ਜੰਤ ਸਭਿ ਤੇਰੈ ਹਾਥਿ ॥ ਨਾਨਕ ਕੇ ਪ੍ਰਭ ਸਦ ਹੀ ਸਾਥਿ

॥੪॥੧੬॥੨੯॥ ਭੈਰਉ ਮਹਲਾ ੫ ॥ ਨਾਮੁ ਹਮਾਰੈ ਅੰਤਰਜਾਮੀ ॥ ਨਾਮੁ ਹਮਾਰੈ ਆਵੈ ਕਾਮੀ ॥ ਰੋਮਿ ਰੋਮਿ

ਰਵਿਆ ਹਰਿ ਨਾਮੁ ॥ ਸਤਿਗੁਰ ਪੂਰੈ ਕੀਨੋ ਦਾਨੁ ॥੧॥ ਨਾਮੁ ਰਤਨੁ ਮੇਰੈ ਭੰਡਾਰ ॥ ਅਗਮ ਅਮੋਲਾ ਅਪਰ ਅਪਾਰ

॥੧॥ ਰਹਾਉ ॥ ਨਾਮੁ ਹਮਾਰੈ ਨਿਹਚਲ ਧਨੀ ॥ ਨਾਮ ਕੀ ਮਹਿਮਾ ਸਭ ਮਹਿ ਬਨੀ ॥ ਨਾਮੁ ਹਮਾਰੈ ਪੂਰਾ ਸਾਹੁ ॥

ਨਾਮੁ ਹਮਾਰੈ ਬੇਪਰਵਾਹੁ ॥੨॥ ਨਾਮੁ ਹਮਾਰੈ ਭੋਜਨ ਭਾਉ ॥ ਨਾਮੁ ਹਮਾਰੈ ਮਨ ਕਾ ਸੁਆਉ ॥ ਨਾਮੁ ਨ ਵਿਸਰੈ

ਸੰਤ ਪ੍ਰਸਾਦਿ ॥ ਨਾਮੁ ਲੈਤ ਅਨਹਦ ਪੂਰੇ ਨਾਦ ॥੩॥ ਪ੍ਰਭ ਕਿਰਪਾ ਤੇ ਨਾਮੁ ਨਉ ਨਿਧਿ ਪਾਈ ॥ ਗੁਰ ਕਿਰਪਾ ਤੇ

ਨਾਮ ਸਿਉ ਬਨਿ ਆਈ ॥ ਧਨਵੰਤੇ ਸੇਈ ਪਰਧਾਨ ॥ ਨਾਨਕ ਜਾ ਕੈ ਨਾਮੁ ਨਿਧਾਨ ॥੪॥੧੭॥੩੦॥

ਭੈਰਉ ਮਹਲਾ ੫ ॥ ਤੂ ਮੇਰਾ ਪਿਤਾ ਤੂਹੈ ਮੇਰਾ ਮਾਤਾ ॥ ਤੂ ਮੇਰੇ ਜੀਅ ਪ੍ਰਾਨ ਸੁਖਦਾਤਾ ॥ ਤੂ ਮੇਰਾ ਠਾਕੁਰੁ ਹਉ

ਦਾਸੁ ਤੇਰਾ ॥ ਤੁਝ ਬਿਨੁ ਅਵਰੁ ਨਹੀ ਕੋ ਮੇਰਾ ॥੧॥ ਕਰਿ ਕਿਰਪਾ ਕਰਹੁ ਪ੍ਰਭ ਦਾਤਿ ॥ ਤੁਮੑਰੀ ਉਸਤਤਿ ਕਰਉ

ਦਿਨ ਰਾਤਿ ॥੧॥ ਰਹਾਉ ॥ ਹਮ ਤੇਰੇ ਜੰਤ ਤੂ ਬਜਾਵਨਹਾਰਾ ॥ ਹਮ ਤੇਰੇ ਭਿਖਾਰੀ ਦਾਨੁ ਦੇਹਿ ਦਾਤਾਰਾ ॥ ਤਉ

ਪਰਸਾਦਿ ਰੰਗ ਰਸ ਮਾਣੇ ॥ ਘਟ ਘਟ ਅੰਤਰਿ ਤੁਮਹਿ ਸਮਾਣੇ ॥੨॥ ਤੁਮੑਰੀ ਕ੍ਰਿਪਾ ਤੇ ਜਪੀਐ ਨਾਉ ॥ ਸਾਧਸੰਗਿ

ਤੁਮਰੇ ਗੁਣ ਗਾਉ ॥ ਤੁਮੑਰੀ ਦਇਆ ਤੇ ਹੋਇ ਦਰਦ ਬਿਨਾਸੁ ॥ ਤੁਮਰੀ ਮਇਆ ਤੇ ਕਮਲ ਬਿਗਾਸੁ ॥੩॥ ਹਉ

ਬਲਿਹਾਰਿ ਜਾਉ ਗੁਰਦੇਵ ॥ ਸਫਲ ਦਰਸਨੁ ਜਾ ਕੀ ਨਿਰਮਲ ਸੇਵ ॥ ਦਇਆ ਕਰਹੁ ਠਾਕੁਰ ਪ੍ਰਭ ਮੇਰੇ ॥ ਗੁਣ

ਗਾਵੈ ਨਾਨਕੁ ਨਿਤ ਤੇਰੇ ॥੪॥੧੮॥੩੧॥ ਭੈਰਉ ਮਹਲਾ ੫ ॥ ਸਭ ਤੇ ਊਚ ਜਾ ਕਾ ਦਰਬਾਰੁ ॥ ਸਦਾ ਸਦਾ

ਤਾ ਕਉ ਜੋਹਾਰੁ ॥ ਊਚੇ ਤੇ ਊਚਾ ਜਾ ਕਾ ਥਾਨ ॥ ਕੋਟਿ ਅਘਾ ਮਿਟਹਿ ਹਰਿ ਨਾਮ ॥੧॥ ਤਿਸੁ ਸਰਣਾਈ ਸਦਾ ਸੁਖੁ

ਹੋਇ ॥ ਕਰਿ ਕਿਰਪਾ ਜਾ ਕਉ ਮੇਲੈ ਸੋਇ ॥੧॥ ਰਹਾਉ ॥ ਜਾ ਕੇ ਕਰਤਬ ਲਖੇ ਨ ਜਾਹਿ ॥ ਜਾ ਕਾ ਭਰਵਾਸਾ ਸਭ

ਘਟ ਮਾਹਿ ॥ ਪ੍ਰਗਟ ਭਇਆ ਸਾਧੂ ਕੈ ਸੰਗਿ ॥ ਭਗਤ ਅਰਾਧਹਿ ਅਨਦਿਨੁ ਰੰਗਿ ॥੨॥ ਦੇਦੇ ਤੋਟਿ ਨਹੀ ਭੰਡਾਰ

॥ ਖਿਨ ਮਹਿ ਥਾਪਿ ਉਥਾਪਨਹਾਰ ॥ ਜਾ ਕਾ ਹੁਕਮੁ ਨ ਮੇਟੈ ਕੋਇ ॥ ਸਿਰਿ ਪਾਤਿਸਾਹਾ ਸਾਚਾ ਸੋਇ ॥੩॥ ਜਿਸ

ਕੀ ਓਟ ਤਿਸੈ ਕੀ ਆਸਾ ॥ ਦੁਖੁ ਸੁਖੁ ਹਮਰਾ ਤਿਸ ਹੀ ਪਾਸਾ ॥ ਰਾਖਿ ਲੀਨੋ ਸਭੁ ਜਨ ਕਾ ਪੜਦਾ ॥ ਨਾਨਕੁ ਤਿਸ

ਕੀ ਉਸਤਤਿ ਕਰਦਾ ॥੪॥੧੯॥੩੨॥ ਭੈਰਉ ਮਹਲਾ ੫ ॥ ਰੋਵਨਹਾਰੀ ਰੋਜੁ ਬਨਾਇਆ ॥ ਬਲਨ ਬਰਤਨ ਕਉ

ਸਨਬੰਧੁ ਚਿਤਿ ਆਇਆ ॥ ਬੂਝਿ ਬੈਰਾਗੁ ਕਰੇ ਜੇ ਕੋਇ ॥ ਜਨਮ ਮਰਣ ਫਿਰਿ ਸੋਗੁ ਨ ਹੋਇ ॥੧॥ ਬਿਖਿਆ ਕਾ

ਸਭੁ ਧੰਧੁ ਪਸਾਰੁ ॥ ਵਿਰਲੈ ਕੀਨੋ ਨਾਮ ਅਧਾਰੁ ॥੧॥ ਰਹਾਉ ॥ ਤ੍ਰਿਬਿਧਿ ਮਾਇਆ ਰਹੀ ਬਿਆਪਿ ॥ ਜੋ ਲਪਟਾਨੋ

ਤਿਸੁ ਦੂਖ ਸੰਤਾਪ ॥ ਸੁਖੁ ਨਾਹੀ ਬਿਨੁ ਨਾਮ ਧਿਆਏ ॥ ਨਾਮ ਨਿਧਾਨੁ ਬਡਭਾਗੀ ਪਾਏ ॥੨॥ ਸ੍ਵਾਂਗੀ ਸਿਉ ਜੋ

ਮਨੁ ਰੀਝਾਵੈ ॥ ਸ੍ਵਾਗਿ ਉਤਾਰਿਐ ਫਿਰਿ ਪਛੁਤਾਵੈ ॥ ਮੇਘ ਕੀ ਛਾਇਆ ਜੈਸੇ ਬਰਤਨਹਾਰ ॥ ਤੈਸੋ ਪਰਪੰਚੁ ਮੋਹ

ਬਿਕਾਰ ॥੩॥ ਏਕ ਵਸਤੁ ਜੇ ਪਾਵੈ ਕੋਇ ॥ ਪੂਰਨ ਕਾਜੁ ਤਾਹੀ ਕਾ ਹੋਇ ॥ ਗੁਰ ਪ੍ਰਸਾਦਿ ਜਿਨਿ ਪਾਇਆ ਨਾਮੁ ॥

ਨਾਨਕ ਆਇਆ ਸੋ ਪਰਵਾਨੁ ॥੪॥੨੦॥੩੩॥ ਭੈਰਉ ਮਹਲਾ ੫ ॥ ਸੰਤ ਕੀ ਨਿੰਦਾ ਜੋਨੀ ਭਵਨਾ ॥ ਸੰਤ ਕੀ

ਨਿੰਦਾ ਰੋਗੀ ਕਰਨਾ ॥ ਸੰਤ ਕੀ ਨਿੰਦਾ ਦੂਖ ਸਹਾਮ ॥ ਡਾਨੁ ਦੈਤ ਨਿੰਦਕ ਕਉ ਜਾਮ ॥੧॥ ਸੰਤਸੰਗਿ ਕਰਹਿ ਜੋ

ਬਾਦੁ ॥ ਤਿਨ ਨਿੰਦਕ ਨਾਹੀ ਕਿਛੁ ਸਾਦੁ ॥੧॥ ਰਹਾਉ ॥ ਭਗਤ ਕੀ ਨਿੰਦਾ ਕੰਧੁ ਛੇਦਾਵੈ ॥ ਭਗਤ ਕੀ ਨਿੰਦਾ

ਨਰਕੁ ਭੁੰਚਾਵੈ ॥ ਭਗਤ ਕੀ ਨਿੰਦਾ ਗਰਭ ਮਹਿ ਗਲੈ ॥ ਭਗਤ ਕੀ ਨਿੰਦਾ ਰਾਜ ਤੇ ਟਲੈ ॥੨॥ ਨਿੰਦਕ ਕੀ ਗਤਿ

ਕਤਹੂ ਨਾਹਿ ॥ ਆਪਿ ਬੀਜਿ ਆਪੇ ਹੀ ਖਾਹਿ ॥ ਚੋਰ ਜਾਰ ਜੂਆਰ ਤੇ ਬੁਰਾ ॥ ਅਣਹੋਦਾ ਭਾਰੁ ਨਿੰਦਕਿ ਸਿਰਿ ਧਰਾ

॥੩॥ ਪਾਰਬ੍ਰਹਮ ਕੇ ਭਗਤ ਨਿਰਵੈਰ ॥ ਸੋ ਨਿਸਤਰੈ ਜੋ ਪੂਜੈ ਪੈਰ ॥ ਆਦਿ ਪੁਰਖਿ ਨਿੰਦਕੁ ਭੋਲਾਇਆ ॥ ਨਾਨਕ

ਕਿਰਤੁ ਨ ਜਾਇ ਮਿਟਾਇਆ ॥੪॥੨੧॥੩੪॥ ਭੈਰਉ ਮਹਲਾ ੫ ॥ ਨਾਮੁ ਹਮਾਰੈ ਬੇਦ ਅਰੁ ਨਾਦ ॥ ਨਾਮੁ

ਹਮਾਰੈ ਪੂਰੇ ਕਾਜ ॥ ਨਾਮੁ ਹਮਾਰੈ ਪੂਜਾ ਦੇਵ ॥ ਨਾਮੁ ਹਮਾਰੈ ਗੁਰ ਕੀ ਸੇਵ ॥੧॥ ਗੁਰਿ ਪੂਰੈ ਦ੍ਰਿੜਿਓ ਹਰਿ

ਨਾਮੁ ॥ ਸਭ ਤੇ ਊਤਮੁ ਹਰਿ ਹਰਿ ਕਾਮੁ ॥੧॥ ਰਹਾਉ ॥ ਨਾਮੁ ਹਮਾਰੈ ਮਜਨ ਇਸਨਾਨੁ ॥ ਨਾਮੁ ਹਮਾਰੈ ਪੂਰਨ

ਦਾਨੁ ॥ ਨਾਮੁ ਲੈਤ ਤੇ ਸਗਲ ਪਵੀਤ ॥ ਨਾਮੁ ਜਪਤ ਮੇਰੇ ਭਾਈ ਮੀਤ ॥੨॥ ਨਾਮੁ ਹਮਾਰੈ ਸਉਣ ਸੰਜੋਗ ॥

ਨਾਮੁ ਹਮਾਰੈ ਤ੍ਰਿਪਤਿ ਸੁਭੋਗ ॥ ਨਾਮੁ ਹਮਾਰੈ ਸਗਲ ਆਚਾਰ ॥ ਨਾਮੁ ਹਮਾਰੈ ਨਿਰਮਲ ਬਿਉਹਾਰ ॥੩॥ ਜਾ ਕੈ

ਮਨਿ ਵਸਿਆ ਪ੍ਰਭੁ ਏਕੁ ॥ ਸਗਲ ਜਨਾ ਕੀ ਹਰਿ ਹਰਿ ਟੇਕ ॥ ਮਨਿ ਤਨਿ ਨਾਨਕ ਹਰਿ ਗੁਣ ਗਾਉ ॥ ਸਾਧਸੰਗਿ

ਜਿਸੁ ਦੇਵੈ ਨਾਉ ॥੪॥੨੨॥੩੫॥ ਭੈਰਉ ਮਹਲਾ ੫ ॥ ਨਿਰਧਨ ਕਉ ਤੁਮ ਦੇਵਹੁ ਧਨਾ ॥ ਅਨਿਕ ਪਾਪ ਜਾਹਿ

ਨਿਰਮਲ ਮਨਾ ॥ ਸਗਲ ਮਨੋਰਥ ਪੂਰਨ ਕਾਮ ॥ ਭਗਤ ਅਪੁਨੇ ਕਉ ਦੇਵਹੁ ਨਾਮ ॥੧॥ ਸਫਲ ਸੇਵਾ ਗੋਪਾਲ

ਰਾਇ ॥ ਕਰਨ ਕਰਾਵਨਹਾਰ ਸੁਆਮੀ ਤਾ ਤੇ ਬਿਰਥਾ ਕੋਇ ਨ ਜਾਇ ॥੧॥ ਰਹਾਉ ॥ ਰੋਗੀ ਕਾ ਪ੍ਰਭ ਖੰਡਹੁ ਰੋਗੁ ॥

ਦੁਖੀਏ ਕਾ ਮਿਟਾਵਹੁ ਪ੍ਰਭ ਸੋਗੁ ॥ ਨਿਥਾਵੇ ਕਉ ਤੁਮੑ ਥਾਨਿ ਬੈਠਾਵਹੁ ॥ ਦਾਸ ਅਪਨੇ ਕਉ ਭਗਤੀ ਲਾਵਹੁ ॥੨॥

ਨਿਮਾਣੇ ਕਉ ਪ੍ਰਭ ਦੇਤੋ ਮਾਨੁ ॥ ਮੂੜ ਮੁਗਧੁ ਹੋਇ ਚਤੁਰ ਸੁਗਿਆਨੁ ॥ ਸਗਲ ਭਇਆਨ ਕਾ ਭਉ ਨਸੈ ॥ ਜਨ

ਅਪਨੇ ਕੈ ਹਰਿ ਮਨਿ ਬਸੈ ॥੩॥ ਪਾਰਬ੍ਰਹਮ ਪ੍ਰਭ ਸੂਖ ਨਿਧਾਨ ॥ ਤਤੁ ਗਿਆਨੁ ਹਰਿ ਅੰਮ੍ਰਿਤ ਨਾਮ ॥ ਕਰਿ

ਕਿਰਪਾ ਸੰਤ ਟਹਲੈ ਲਾਏ ॥ ਨਾਨਕ ਸਾਧੂ ਸੰਗਿ ਸਮਾਏ ॥੪॥੨੩॥੩੬॥ ਭੈਰਉ ਮਹਲਾ ੫ ॥ ਸੰਤ ਮੰਡਲ ਮਹਿ

ਹਰਿ ਮਨਿ ਵਸੈ ॥ ਸੰਤ ਮੰਡਲ ਮਹਿ ਦੁਰਤੁ ਸਭੁ ਨਸੈ ॥ ਸੰਤ ਮੰਡਲ ਮਹਿ ਨਿਰਮਲ ਰੀਤਿ ॥ ਸੰਤਸੰਗਿ ਹੋਇ ਏਕ

ਪਰੀਤਿ ॥੧॥ ਸੰਤ ਮੰਡਲੁ ਤਹਾ ਕਾ ਨਾਉ ॥ ਪਾਰਬ੍ਰਹਮ ਕੇਵਲ ਗੁਣ ਗਾਉ ॥੧॥ ਰਹਾਉ ॥ ਸੰਤ ਮੰਡਲ ਮਹਿ

ਜਨਮ ਮਰਣੁ ਰਹੈ ॥ ਸੰਤ ਮੰਡਲ ਮਹਿ ਜਮੁ ਕਿਛੂ ਨ ਕਹੈ ॥ ਸੰਤਸੰਗਿ ਹੋਇ ਨਿਰਮਲ ਬਾਣੀ ॥ ਸੰਤ ਮੰਡਲ ਮਹਿ

ਨਾਮੁ ਵਖਾਣੀ ॥੨॥ ਸੰਤ ਮੰਡਲ ਕਾ ਨਿਹਚਲ ਆਸਨੁ ॥ ਸੰਤ ਮੰਡਲ ਮਹਿ ਪਾਪ ਬਿਨਾਸਨੁ ॥ ਸੰਤ ਮੰਡਲ ਮਹਿ

ਨਿਰਮਲ ਕਥਾ ॥ ਸੰਤਸੰਗਿ ਹਉਮੈ ਦੁਖ ਨਸਾ ॥੩॥ ਸੰਤ ਮੰਡਲ ਕਾ ਨਹੀ ਬਿਨਾਸੁ ॥ ਸੰਤ ਮੰਡਲ ਮਹਿ ਹਰਿ

ਗੁਣਤਾਸੁ ॥ ਸੰਤ ਮੰਡਲ ਠਾਕੁਰ ਬਿਸ੍ਰਾਮੁ ॥ ਨਾਨਕ ਓਤਿ ਪੋਤਿ ਭਗਵਾਨੁ ॥੪॥੨੪॥੩੭॥ ਭੈਰਉ ਮਹਲਾ ੫ ॥

ਰੋਗੁ ਕਵਨੁ ਜਾਂ ਰਾਖੈ ਆਪਿ ॥ ਤਿਸੁ ਜਨ ਹੋਇ ਨ ਦੂਖੁ ਸੰਤਾਪੁ ॥ ਜਿਸੁ ਊਪਰਿ ਪ੍ਰਭੁ ਕਿਰਪਾ ਕਰੈ ॥ ਤਿਸੁ ਊਪਰ

ਤੇ ਕਾਲੁ ਪਰਹਰੈ ॥੧॥ ਸਦਾ ਸਖਾਈ ਹਰਿ ਹਰਿ ਨਾਮੁ ॥ ਜਿਸੁ ਚੀਤਿ ਆਵੈ ਤਿਸੁ ਸਦਾ ਸੁਖੁ ਹੋਵੈ ਨਿਕਟਿ ਨ

ਆਵੈ ਤਾ ਕੈ ਜਾਮੁ ॥੧॥ ਰਹਾਉ ॥ ਜਬ ਇਹੁ ਨ ਸੋ ਤਬ ਕਿਨਹਿ ਉਪਾਇਆ ॥ ਕਵਨ ਮੂਲ ਤੇ ਕਿਆ

ਪ੍ਰਗਟਾਇਆ ॥ ਆਪਹਿ ਮਾਰਿ ਆਪਿ ਜੀਵਾਲੈ ॥ ਅਪਨੇ ਭਗਤ ਕਉ ਸਦਾ ਪ੍ਰਤਿਪਾਲੈ ॥੨॥ ਸਭ ਕਿਛੁ ਜਾਣਹੁ

ਤਿਸ ਕੈ ਹਾਥ ॥ ਪ੍ਰਭੁ ਮੇਰੋ ਅਨਾਥ ਕੋ ਨਾਥ ॥ ਦੁਖ ਭੰਜਨੁ ਤਾ ਕਾ ਹੈ ਨਾਉ ॥ ਸੁਖ ਪਾਵਹਿ ਤਿਸ ਕੇ ਗੁਣ ਗਾਉ

॥੩॥ ਸੁਣਿ ਸੁਆਮੀ ਸੰਤਨ ਅਰਦਾਸਿ ॥ ਜੀਉ ਪ੍ਰਾਨ ਧਨੁ ਤੁਮੑਰੈ ਪਾਸਿ ॥ ਇਹੁ ਜਗੁ ਤੇਰਾ ਸਭ ਤੁਝਹਿ ਧਿਆਏ

॥ ਕਰਿ ਕਿਰਪਾ ਨਾਨਕ ਸੁਖੁ ਪਾਏ ॥੪॥੨੫॥੩੮॥ ਭੈਰਉ ਮਹਲਾ ੫ ॥ ਤੇਰੀ ਟੇਕ ਰਹਾ ਕਲਿ ਮਾਹਿ ॥ ਤੇਰੀ

ਟੇਕ ਤੇਰੇ ਗੁਣ ਗਾਹਿ ॥ ਤੇਰੀ ਟੇਕ ਨ ਪੋਹੈ ਕਾਲੁ ॥ ਤੇਰੀ ਟੇਕ ਬਿਨਸੈ ਜੰਜਾਲੁ ॥੧॥ ਦੀਨ ਦੁਨੀਆ ਤੇਰੀ ਟੇਕ ॥

ਸਭ ਮਹਿ ਰਵਿਆ ਸਾਹਿਬੁ ਏਕ ॥੧॥ ਰਹਾਉ ॥ ਤੇਰੀ ਟੇਕ ਕਰਉ ਆਨੰਦ ॥ ਤੇਰੀ ਟੇਕ ਜਪਉ ਗੁਰ ਮੰਤ ॥ ਤੇਰੀ

ਟੇਕ ਤਰੀਐ ਭਉ ਸਾਗਰੁ ॥ ਰਾਖਣਹਾਰੁ ਪੂਰਾ ਸੁਖ ਸਾਗਰੁ ॥੨॥ ਤੇਰੀ ਟੇਕ ਨਾਹੀ ਭਉ ਕੋਇ ॥ ਅੰਤਰਜਾਮੀ ਸਾਚਾ

ਸੋਇ ॥ ਤੇਰੀ ਟੇਕ ਤੇਰਾ ਮਨਿ ਤਾਣੁ ॥ ਈਹਾਂ ਊਹਾਂ ਤੂ ਦੀਬਾਣੁ ॥੩॥ ਤੇਰੀ ਟੇਕ ਤੇਰਾ ਭਰਵਾਸਾ ॥ ਸਗਲ

ਧਿਆਵਹਿ ਪ੍ਰਭ ਗੁਣਤਾਸਾ ॥ ਜਪਿ ਜਪਿ ਅਨਦੁ ਕਰਹਿ ਤੇਰੇ ਦਾਸਾ ॥ ਸਿਮਰਿ ਨਾਨਕ ਸਾਚੇ ਗੁਣਤਾਸਾ

॥੪॥੨੬॥੩੯॥ ਭੈਰਉ ਮਹਲਾ ੫ ॥ ਪ੍ਰਥਮੇ ਛੋਡੀ ਪਰਾਈ ਨਿੰਦਾ ॥ ਉਤਰਿ ਗਈ ਸਭ ਮਨ ਕੀ ਚਿੰਦਾ ॥ ਲੋਭੁ

ਮੋਹੁ ਸਭੁ ਕੀਨੋ ਦੂਰਿ ॥ ਪਰਮ ਬੈਸਨੋ ਪ੍ਰਭ ਪੇਖਿ ਹਜੂਰਿ ॥੧॥ ਐਸੋ ਤਿਆਗੀ ਵਿਰਲਾ ਕੋਇ ॥ ਹਰਿ ਹਰਿ ਨਾਮੁ

ਜਪੈ ਜਨੁ ਸੋਇ ॥੧॥ ਰਹਾਉ ॥ ਅਹੰਬੁਧਿ ਕਾ ਛੋਡਿਆ ਸੰਗੁ ॥ ਕਾਮ ਕ੍ਰੋਧ ਕਾ ਉਤਰਿਆ ਰੰਗੁ ॥ ਨਾਮ ਧਿਆਏ

ਹਰਿ ਹਰਿ ਹਰੇ ॥ ਸਾਧ ਜਨਾ ਕੈ ਸੰਗਿ ਨਿਸਤਰੇ ॥੨॥ ਬੈਰੀ ਮੀਤ ਹੋਏ ਸੰਮਾਨ ॥ ਸਰਬ ਮਹਿ ਪੂਰਨ ਭਗਵਾਨ ॥

ਪ੍ਰਭ ਕੀ ਆਗਿਆ ਮਾਨਿ ਸੁਖੁ ਪਾਇਆ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ॥੩॥ ਕਰਿ ਕਿਰਪਾ ਜਿਸੁ ਰਾਖੈ

ਆਪਿ ॥ ਸੋਈ ਭਗਤੁ ਜਪੈ ਨਾਮ ਜਾਪ ॥ ਮਨਿ ਪ੍ਰਗਾਸੁ ਗੁਰ ਤੇ ਮਤਿ ਲਈ ॥ ਕਹੁ ਨਾਨਕ ਤਾ ਕੀ ਪੂਰੀ ਪਈ

॥੪॥੨੭॥੪੦॥ ਭੈਰਉ ਮਹਲਾ ੫ ॥ ਸੁਖੁ ਨਾਹੀ ਬਹੁਤੈ ਧਨਿ ਖਾਟੇ ॥ ਸੁਖੁ ਨਾਹੀ ਪੇਖੇ ਨਿਰਤਿ ਨਾਟੇ ॥ ਸੁਖੁ

ਨਾਹੀ ਬਹੁ ਦੇਸ ਕਮਾਏ ॥ ਸਰਬ ਸੁਖਾ ਹਰਿ ਹਰਿ ਗੁਣ ਗਾਏ ॥੧॥ ਸੂਖ ਸਹਜ ਆਨੰਦ ਲਹਹੁ ॥ ਸਾਧਸੰਗਤਿ

ਪਾਈਐ ਵਡਭਾਗੀ ਗੁਰਮੁਖਿ ਹਰਿ ਹਰਿ ਨਾਮੁ ਕਹਹੁ ॥੧॥ ਰਹਾਉ ॥ ਬੰਧਨ ਮਾਤ ਪਿਤਾ ਸੁਤ ਬਨਿਤਾ ॥ ਬੰਧਨ

ਕਰਮ ਧਰਮ ਹਉ ਕਰਤਾ ॥ ਬੰਧਨ ਕਾਟਨਹਾਰੁ ਮਨਿ ਵਸੈ ॥ ਤਉ ਸੁਖੁ ਪਾਵੈ ਨਿਜ ਘਰਿ ਬਸੈ ॥੨॥ ਸਭਿ

ਜਾਚਿਕ ਪ੍ਰਭ ਦੇਵਨਹਾਰ ॥ ਗੁਣ ਨਿਧਾਨ ਬੇਅੰਤ ਅਪਾਰ ॥ ਜਿਸ ਨੋ ਕਰਮੁ ਕਰੇ ਪ੍ਰਭੁ ਅਪਨਾ ॥ ਹਰਿ ਹਰਿ ਨਾਮੁ

ਤਿਨੈ ਜਨਿ ਜਪਨਾ ॥੩॥ ਗੁਰ ਅਪਨੇ ਆਗੈ ਅਰਦਾਸਿ ॥ ਕਰਿ ਕਿਰਪਾ ਪੁਰਖ ਗੁਣਤਾਸਿ ॥ ਕਹੁ ਨਾਨਕ ਤੁਮਰੀ

ਸਰਣਾਈ ॥ ਜਿਉ ਭਾਵੈ ਤਿਉ ਰਖਹੁ ਗੁਸਾਈ ॥੪॥੨੮॥੪੧॥ ਭੈਰਉ ਮਹਲਾ ੫ ॥ ਗੁਰ ਮਿਲਿ ਤਿਆਗਿਓ

ਦੂਜਾ ਭਾਉ ॥ ਗੁਰਮੁਖਿ ਜਪਿਓ ਹਰਿ ਕਾ ਨਾਉ ॥ ਬਿਸਰੀ ਚਿੰਤ ਨਾਮਿ ਰੰਗੁ ਲਾਗਾ ॥ ਜਨਮ ਜਨਮ ਕਾ ਸੋਇਆ

ਜਾਗਾ ॥੧॥ ਕਰਿ ਕਿਰਪਾ ਅਪਨੀ ਸੇਵਾ ਲਾਏ ॥ ਸਾਧੂ ਸੰਗਿ ਸਰਬ ਸੁਖ ਪਾਏ ॥੧॥ ਰਹਾਉ ॥ ਰੋਗ ਦੋਖ

ਗੁਰ ਸਬਦਿ ਨਿਵਾਰੇ ॥ ਨਾਮ ਅਉਖਧੁ ਮਨ ਭੀਤਰਿ ਸਾਰੇ ॥ ਗੁਰ ਭੇਟਤ ਮਨਿ ਭਇਆ ਅਨੰਦ ॥ ਸਰਬ ਨਿਧਾਨ

ਨਾਮ ਭਗਵੰਤ ॥੨॥ ਜਨਮ ਮਰਣ ਕੀ ਮਿਟੀ ਜਮ ਤ੍ਰਾਸ ॥ ਸਾਧਸੰਗਤਿ ਊਂਧ ਕਮਲ ਬਿਗਾਸ ॥ ਗੁਣ ਗਾਵਤ

ਨਿਹਚਲੁ ਬਿਸ੍ਰਾਮ ॥ ਪੂਰਨ ਹੋਏ ਸਗਲੇ ਕਾਮ ॥੩॥ ਦੁਲਭ ਦੇਹ ਆਈ ਪਰਵਾਨੁ ॥ ਸਫਲ ਹੋਈ ਜਪਿ ਹਰਿ ਹਰਿ

ਨਾਮੁ ॥ ਕਹੁ ਨਾਨਕ ਪ੍ਰਭਿ ਕਿਰਪਾ ਕਰੀ ॥ ਸਾਸਿ ਗਿਰਾਸਿ ਜਪਉ ਹਰਿ ਹਰੀ ॥੪॥੨੯॥੪੨॥ ਭੈਰਉ ਮਹਲਾ ੫ ॥

ਸਭ ਤੇ ਊਚਾ ਜਾ ਕਾ ਨਾਉ ॥ ਸਦਾ ਸਦਾ ਤਾ ਕੇ ਗੁਣ ਗਾਉ ॥ ਜਿਸੁ ਸਿਮਰਤ ਸਗਲਾ ਦੁਖੁ ਜਾਇ ॥ ਸਰਬ ਸੂਖ

ਵਸਹਿ ਮਨਿ ਆਇ ॥੧॥ ਸਿਮਰਿ ਮਨਾ ਤੂ ਸਾਚਾ ਸੋਇ ॥ ਹਲਤਿ ਪਲਤਿ ਤੁਮਰੀ ਗਤਿ ਹੋਇ ॥੧॥ ਰਹਾਉ ॥

ਪੁਰਖ ਨਿਰੰਜਨ ਸਿਰਜਨਹਾਰ ॥ ਜੀਅ ਜੰਤ ਦੇਵੈ ਆਹਾਰ ॥ ਕੋਟਿ ਖਤੇ ਖਿਨ ਬਖਸਨਹਾਰ ॥ ਭਗਤਿ ਭਾਇ ਸਦਾ

ਨਿਸਤਾਰ ॥੨॥ ਸਾਚਾ ਧਨੁ ਸਾਚੀ ਵਡਿਆਈ ॥ ਗੁਰ ਪੂਰੇ ਤੇ ਨਿਹਚਲ ਮਤਿ ਪਾਈ ॥ ਕਰਿ ਕਿਰਪਾ ਜਿਸੁ

ਰਾਖਨਹਾਰਾ ॥ ਤਾ ਕਾ ਸਗਲ ਮਿਟੈ ਅੰਧਿਆਰਾ ॥੩॥ ਪਾਰਬ੍ਰਹਮ ਸਿਉ ਲਾਗੋ ਧਿਆਨ ॥ ਪੂਰਨ ਪੂਰਿ ਰਹਿਓ

ਨਿਰਬਾਨ ॥ ਭ੍ਰਮ ਭਉ ਮੇਟਿ ਮਿਲੇ ਗੋਪਾਲ ॥ ਨਾਨਕ ਕਉ ਗੁਰ ਭਏ ਦਇਆਲ ॥੪॥੩੦॥੪੩॥

ਭੈਰਉ ਮਹਲਾ ੫ ॥ ਜਿਸੁ ਸਿਮਰਤ ਮਨਿ ਹੋਇ ਪ੍ਰਗਾਸੁ ॥ ਮਿਟਹਿ ਕਲੇਸ ਸੁਖ ਸਹਜਿ ਨਿਵਾਸੁ ॥ ਤਿਸਹਿ

ਪਰਾਪਤਿ ਜਿਸੁ ਪ੍ਰਭੁ ਦੇਇ ॥ ਪੂਰੇ ਗੁਰ ਕੀ ਪਾਏ ਸੇਵ ॥੧॥ ਸਰਬ ਸੁਖਾ ਪ੍ਰਭ ਤੇਰੋ ਨਾਉ ॥ ਆਠ ਪਹਰ ਮੇਰੇ

ਮਨ ਗਾਉ ॥੧॥ ਰਹਾਉ ॥ ਜੋ ਇਛੈ ਸੋਈ ਫਲੁ ਪਾਏ ॥ ਹਰਿ ਕਾ ਨਾਮੁ ਮੰਨਿ ਵਸਾਏ ॥ ਆਵਣ ਜਾਣ ਰਹੇ

ਹਰਿ ਧਿਆਇ ॥ ਭਗਤਿ ਭਾਇ ਪ੍ਰਭ ਕੀ ਲਿਵ ਲਾਇ ॥੨॥ ਬਿਨਸੇ ਕਾਮ ਕ੍ਰੋਧ ਅਹੰਕਾਰ ॥ ਤੂਟੇ ਮਾਇਆ ਮੋਹ

ਪਿਆਰ ॥ ਪ੍ਰਭ ਕੀ ਟੇਕ ਰਹੈ ਦਿਨੁ ਰਾਤਿ ॥ ਪਾਰਬ੍ਰਹਮੁ ਕਰੇ ਜਿਸੁ ਦਾਤਿ ॥੩॥ ਕਰਨ ਕਰਾਵਨਹਾਰ ਸੁਆਮੀ

॥ ਸਗਲ ਘਟਾ ਕੇ ਅੰਤਰਜਾਮੀ ॥ ਕਰਿ ਕਿਰਪਾ ਅਪਨੀ ਸੇਵਾ ਲਾਇ ॥ ਨਾਨਕ ਦਾਸ ਤੇਰੀ ਸਰਣਾਇ

॥੪॥੩੧॥੪੪॥ ਭੈਰਉ ਮਹਲਾ ੫ ॥ ਲਾਜ ਮਰੈ ਜੋ ਨਾਮੁ ਨ ਲੇਵੈ ॥ ਨਾਮ ਬਿਹੂਨ ਸੁਖੀ ਕਿਉ ਸੋਵੈ ॥ ਹਰਿ

ਸਿਮਰਨੁ ਛਾਡਿ ਪਰਮ ਗਤਿ ਚਾਹੈ ॥ ਮੂਲ ਬਿਨਾ ਸਾਖਾ ਕਤ ਆਹੈ ॥੧॥ ਗੁਰੁ ਗੋਵਿੰਦੁ ਮੇਰੇ ਮਨ ਧਿਆਇ ॥

ਜਨਮ ਜਨਮ ਕੀ ਮੈਲੁ ਉਤਾਰੈ ਬੰਧਨ ਕਾਟਿ ਹਰਿ ਸੰਗਿ ਮਿਲਾਇ ॥੧॥ ਰਹਾਉ ॥ ਤੀਰਥਿ ਨਾਇ ਕਹਾ ਸੁਚਿ

ਸੈਲੁ ॥ ਮਨ ਕਉ ਵਿਆਪੈ ਹਉਮੈ ਮੈਲੁ ॥ ਕੋਟਿ ਕਰਮ ਬੰਧਨ ਕਾ ਮੂਲੁ ॥ ਹਰਿ ਕੇ ਭਜਨ ਬਿਨੁ ਬਿਰਥਾ ਪੂਲੁ ॥੨॥

ਬਿਨੁ ਖਾਏ ਬੂਝੈ ਨਹੀ ਭੂਖ ॥ ਰੋਗੁ ਜਾਇ ਤਾਂ ਉਤਰਹਿ ਦੂਖ ॥ ਕਾਮ ਕ੍ਰੋਧ ਲੋਭ ਮੋਹਿ ਬਿਆਪਿਆ ॥ ਜਿਨਿ ਪ੍ਰਭਿ

ਕੀਨਾ ਸੋ ਪ੍ਰਭੁ ਨਹੀ ਜਾਪਿਆ ॥੩॥ ਧਨੁ ਧਨੁ ਸਾਧ ਧੰਨੁ ਹਰਿ ਨਾਉ ॥ ਆਠ ਪਹਰ ਕੀਰਤਨੁ ਗੁਣ ਗਾਉ ॥ ਧਨੁ

ਹਰਿ ਭਗਤਿ ਧਨੁ ਕਰਣੈਹਾਰ ॥ ਸਰਣਿ ਨਾਨਕ ਪ੍ਰਭ ਪੁਰਖ ਅਪਾਰ ॥੪॥੩੨॥੪੫॥ ਭੈਰਉ ਮਹਲਾ ੫ ॥ ਗੁਰ

ਸੁਪ੍ਰਸੰਨ ਹੋਏ ਭਉ ਗਏ ॥ ਨਾਮ ਨਿਰੰਜਨ ਮਨ ਮਹਿ ਲਏ ॥ ਦੀਨ ਦਇਆਲ ਸਦਾ ਕਿਰਪਾਲ ॥ ਬਿਨਸਿ ਗਏ

ਸਗਲੇ ਜੰਜਾਲ ॥੧॥ ਸੂਖ ਸਹਜ ਆਨੰਦ ਘਨੇ ॥ ਸਾਧਸੰਗਿ ਮਿਟੇ ਭੈ ਭਰਮਾ ਅੰਮ੍ਰਿਤੁ ਹਰਿ ਹਰਿ ਰਸਨ ਭਨੇ

॥੧॥ ਰਹਾਉ ॥ ਚਰਨ ਕਮਲ ਸਿਉ ਲਾਗੋ ਹੇਤੁ ॥ ਖਿਨ ਮਹਿ ਬਿਨਸਿਓ ਮਹਾ ਪਰੇਤੁ ॥ ਆਠ ਪਹਰ ਹਰਿ ਹਰਿ

ਜਪੁ ਜਾਪਿ ॥ ਰਾਖਨਹਾਰ ਗੋਵਿਦ ਗੁਰ ਆਪਿ ॥੨॥ ਅਪਨੇ ਸੇਵਕ ਕਉ ਸਦਾ ਪ੍ਰਤਿਪਾਰੈ ॥ ਭਗਤ ਜਨਾ ਕੇ ਸਾਸ

ਨਿਹਾਰੈ ॥ ਮਾਨਸ ਕੀ ਕਹੁ ਕੇਤਕ ਬਾਤ ॥ ਜਮ ਤੇ ਰਾਖੈ ਦੇ ਕਰਿ ਹਾਥ ॥੩॥ ਨਿਰਮਲ ਸੋਭਾ ਨਿਰਮਲ ਰੀਤਿ ॥

ਪਾਰਬ੍ਰਹਮੁ ਆਇਆ ਮਨਿ ਚੀਤਿ ॥ ਕਰਿ ਕਿਰਪਾ ਗੁਰਿ ਦੀਨੋ ਦਾਨੁ ॥ ਨਾਨਕ ਪਾਇਆ ਨਾਮੁ ਨਿਧਾਨੁ

॥੪॥੩੩॥੪੬॥ ਭੈਰਉ ਮਹਲਾ ੫ ॥ ਕਰਣ ਕਾਰਣ ਸਮਰਥੁ ਗੁਰੁ ਮੇਰਾ ॥ ਜੀਅ ਪ੍ਰਾਣ ਸੁਖਦਾਤਾ ਨੇਰਾ ॥

ਭੈ ਭੰਜਨ ਅਬਿਨਾਸੀ ਰਾਇ ॥ ਦਰਸਨਿ ਦੇਖਿਐ ਸਭੁ ਦੁਖੁ ਜਾਇ ॥੧॥ ਜਤ ਕਤ ਪੇਖਉ ਤੇਰੀ ਸਰਣਾ ॥ ਬਲਿ

ਬਲਿ ਜਾਈ ਸਤਿਗੁਰ ਚਰਣਾ ॥੧॥ ਰਹਾਉ ॥ ਪੂਰਨ ਕਾਮ ਮਿਲੇ ਗੁਰਦੇਵ ॥ ਸਭਿ ਫਲਦਾਤਾ ਨਿਰਮਲ ਸੇਵ

॥ ਕਰੁ ਗਹਿ ਲੀਨੇ ਅਪੁਨੇ ਦਾਸ ॥ ਰਾਮ ਨਾਮੁ ਰਿਦ ਦੀਓ ਨਿਵਾਸ ॥੨॥ ਸਦਾ ਅਨੰਦੁ ਨਾਹੀ ਕਿਛੁ ਸੋਗੁ ॥

ਦੂਖੁ ਦਰਦੁ ਨਹ ਬਿਆਪੈ ਰੋਗੁ ॥ ਸਭੁ ਕਿਛੁ ਤੇਰਾ ਤੂ ਕਰਣੈਹਾਰੁ ॥ ਪਾਰਬ੍ਰਹਮ ਗੁਰ ਅਗਮ ਅਪਾਰ ॥੩॥

ਨਿਰਮਲ ਸੋਭਾ ਅਚਰਜ ਬਾਣੀ ॥ ਪਾਰਬ੍ਰਹਮ ਪੂਰਨ ਮਨਿ ਭਾਣੀ ॥ ਜਲਿ ਥਲਿ ਮਹੀਅਲਿ ਰਵਿਆ ਸੋਇ ॥

ਨਾਨਕ ਸਭੁ ਕਿਛੁ ਪ੍ਰਭ ਤੇ ਹੋਇ ॥੪॥੩੪॥੪੭॥ ਭੈਰਉ ਮਹਲਾ ੫ ॥ ਮਨੁ ਤਨੁ ਰਾਤਾ ਰਾਮ ਰੰਗਿ ਚਰਣੇ ॥

ਸਰਬ ਮਨੋਰਥ ਪੂਰਨ ਕਰਣੇ ॥ ਆਠ ਪਹਰ ਗਾਵਤ ਭਗਵੰਤੁ ॥ ਸਤਿਗੁਰਿ ਦੀਨੋ ਪੂਰਾ ਮੰਤੁ ॥੧॥ ਸੋ ਵਡਭਾਗੀ

ਜਿਸੁ ਨਾਮਿ ਪਿਆਰੁ ॥ ਤਿਸ ਕੈ ਸੰਗਿ ਤਰੈ ਸੰਸਾਰੁ ॥੧॥ ਰਹਾਉ ॥ ਸੋਈ ਗਿਆਨੀ ਜਿ ਸਿਮਰੈ ਏਕ ॥ ਸੋ ਧਨਵੰਤਾ

ਜਿਸੁ ਬੁਧਿ ਬਿਬੇਕ ॥ ਸੋ ਕੁਲਵੰਤਾ ਜਿ ਸਿਮਰੈ ਸੁਆਮੀ ॥ ਸੋ ਪਤਿਵੰਤਾ ਜਿ ਆਪੁ ਪਛਾਨੀ ॥੨॥ ਗੁਰ ਪਰਸਾਦਿ

ਪਰਮ ਪਦੁ ਪਾਇਆ ॥ ਗੁਣ ਗੁੋਪਾਲ ਦਿਨੁ ਰੈਨਿ ਧਿਆਇਆ ॥ ਤੂਟੇ ਬੰਧਨ ਪੂਰਨ ਆਸਾ ॥ ਹਰਿ ਕੇ ਚਰਣ ਰਿਦ

ਮਾਹਿ ਨਿਵਾਸਾ ॥੩॥ ਕਹੁ ਨਾਨਕ ਜਾ ਕੇ ਪੂਰਨ ਕਰਮਾ ॥ ਸੋ ਜਨੁ ਆਇਆ ਪ੍ਰਭ ਕੀ ਸਰਨਾ ॥ ਆਪਿ ਪਵਿਤੁ

ਪਾਵਨ ਸਭਿ ਕੀਨੇ ॥ ਰਾਮ ਰਸਾਇਣੁ ਰਸਨਾ ਚੀਨੇੑ ॥੪॥੩੫॥੪੮॥ ਭੈਰਉ ਮਹਲਾ ੫ ॥ ਨਾਮੁ ਲੈਤ ਕਿਛੁ

ਬਿਘਨੁ ਨ ਲਾਗੈ ॥ ਨਾਮੁ ਸੁਣਤ ਜਮੁ ਦੂਰਹੁ ਭਾਗੈ ॥ ਨਾਮੁ ਲੈਤ ਸਭ ਦੂਖਹ ਨਾਸੁ ॥ ਨਾਮੁ ਜਪਤ ਹਰਿ ਚਰਣ

ਨਿਵਾਸੁ ॥੧॥ ਨਿਰਬਿਘਨ ਭਗਤਿ ਭਜੁ ਹਰਿ ਹਰਿ ਨਾਉ ॥ ਰਸਕਿ ਰਸਕਿ ਹਰਿ ਕੇ ਗੁਣ ਗਾਉ ॥੧॥ ਰਹਾਉ ॥

ਹਰਿ ਸਿਮਰਤ ਕਿਛੁ ਚਾਖੁ ਨ ਜੋਹੈ ॥ ਹਰਿ ਸਿਮਰਤ ਦੈਤ ਦੇਉ ਨ ਪੋਹੈ ॥ ਹਰਿ ਸਿਮਰਤ ਮੋਹੁ ਮਾਨੁ ਨ ਬਧੈ ॥ ਹਰਿ

ਸਿਮਰਤ ਗਰਭ ਜੋਨਿ ਨ ਰੁਧੈ ॥੨॥ ਹਰਿ ਸਿਮਰਨ ਕੀ ਸਗਲੀ ਬੇਲਾ ॥ ਹਰਿ ਸਿਮਰਨੁ ਬਹੁ ਮਾਹਿ ਇਕੇਲਾ ॥

ਜਾਤਿ ਅਜਾਤਿ ਜਪੈ ਜਨੁ ਕੋਇ ॥ ਜੋ ਜਾਪੈ ਤਿਸ ਕੀ ਗਤਿ ਹੋਇ ॥੩॥ ਹਰਿ ਕਾ ਨਾਮੁ ਜਪੀਐ ਸਾਧਸੰਗਿ ॥ ਹਰਿ

ਕੇ ਨਾਮ ਕਾ ਪੂਰਨ ਰੰਗੁ ॥ ਨਾਨਕ ਕਉ ਪ੍ਰਭ ਕਿਰਪਾ ਧਾਰਿ ॥ ਸਾਸਿ ਸਾਸਿ ਹਰਿ ਦੇਹੁ ਚਿਤਾਰਿ ॥੪॥੩੬॥੪੯॥

ਭੈਰਉ ਮਹਲਾ ੫ ॥ ਆਪੇ ਸਾਸਤੁ ਆਪੇ ਬੇਦੁ ॥ ਆਪੇ ਘਟਿ ਘਟਿ ਜਾਣੈ ਭੇਦੁ ॥ ਜੋਤਿ ਸਰੂਪ ਜਾ ਕੀ ਸਭ ਵਥੁ ॥

ਕਰਣ ਕਾਰਣ ਪੂਰਨ ਸਮਰਥੁ ॥੧॥ ਪ੍ਰਭ ਕੀ ਓਟ ਗਹਹੁ ਮਨ ਮੇਰੇ ॥ ਚਰਨ ਕਮਲ ਗੁਰਮੁਖਿ ਆਰਾਧਹੁ ਦੁਸਮਨ

ਦੂਖੁ ਨ ਆਵੈ ਨੇਰੇ ॥੧॥ ਰਹਾਉ ॥ ਆਪੇ ਵਣੁ ਤ੍ਰਿਣੁ ਤ੍ਰਿਭਵਣ ਸਾਰੁ ॥ ਜਾ ਕੈ ਸੂਤਿ ਪਰੋਇਆ ਸੰਸਾਰੁ ॥ ਆਪੇ

ਸਿਵ ਸਕਤੀ ਸੰਜੋਗੀ ॥ ਆਪਿ ਨਿਰਬਾਣੀ ਆਪੇ ਭੋਗੀ ॥੨॥ ਜਤ ਕਤ ਪੇਖਉ ਤਤ ਤਤ ਸੋਇ ॥ ਤਿਸੁ ਬਿਨੁ

ਦੂਜਾ ਨਾਹੀ ਕੋਇ ॥ ਸਾਗਰੁ ਤਰੀਐ ਨਾਮ ਕੈ ਰੰਗਿ ॥ ਗੁਣ ਗਾਵੈ ਨਾਨਕੁ ਸਾਧਸੰਗਿ ॥੩॥ ਮੁਕਤਿ ਭੁਗਤਿ

ਜੁਗਤਿ ਵਸਿ ਜਾ ਕੈ ॥ ਊਣਾ ਨਾਹੀ ਕਿਛੁ ਜਨ ਤਾ ਕੈ ॥ ਕਰਿ ਕਿਰਪਾ ਜਿਸੁ ਹੋਇ ਸੁਪ੍ਰਸੰਨ ॥ ਨਾਨਕ ਦਾਸ ਸੇਈ

ਜਨ ਧੰਨ ॥੪॥੩੭॥੫੦॥ ਭੈਰਉ ਮਹਲਾ ੫ ॥ ਭਗਤਾ ਮਨਿ ਆਨੰਦੁ ਗੋਬਿੰਦ ॥ ਅਸਥਿਤਿ ਭਏ ਬਿਨਸੀ

ਸਭ ਚਿੰਦ ॥ ਭੈ ਭ੍ਰਮ ਬਿਨਸਿ ਗਏ ਖਿਨ ਮਾਹਿ ॥ ਪਾਰਬ੍ਰਹਮੁ ਵਸਿਆ ਮਨਿ ਆਇ ॥੧॥ ਰਾਮ ਰਾਮ ਸੰਤ

ਸਦਾ ਸਹਾਇ ॥ ਘਰਿ ਬਾਹਰਿ ਨਾਲੇ ਪਰਮੇਸਰੁ ਰਵਿ ਰਹਿਆ ਪੂਰਨ ਸਭ ਠਾਇ ॥੧॥ ਰਹਾਉ ॥ ਧਨੁ ਮਾਲੁ

ਜੋਬਨੁ ਜੁਗਤਿ ਗੋਪਾਲ ॥ ਜੀਅ ਪ੍ਰਾਣ ਨਿਤ ਸੁਖ ਪ੍ਰਤਿਪਾਲ ॥ ਅਪਨੇ ਦਾਸ ਕਉ ਦੇ ਰਾਖੈ ਹਾਥ ॥ ਨਿਮਖ ਨ

ਛੋਡੈ ਸਦ ਹੀ ਸਾਥ ॥੨॥ ਹਰਿ ਸਾ ਪ੍ਰੀਤਮੁ ਅਵਰੁ ਨ ਕੋਇ ॥ ਸਾਰਿ ਸਮਾੑਲੇ ਸਾਚਾ ਸੋਇ ॥ ਮਾਤ ਪਿਤਾ ਸੁਤ

ਬੰਧੁ ਨਰਾਇਣੁ ॥ ਆਦਿ ਜੁਗਾਦਿ ਭਗਤ ਗੁਣ ਗਾਇਣੁ ॥੩॥ ਤਿਸ ਕੀ ਧਰ ਪ੍ਰਭ ਕਾ ਮਨਿ ਜੋਰੁ ॥ ਏਕ ਬਿਨਾ

ਦੂਜਾ ਨਹੀ ਹੋਰੁ ॥ ਨਾਨਕ ਕੈ ਮਨਿ ਇਹੁ ਪੁਰਖਾਰਥੁ ॥ ਪ੍ਰਭੂ ਹਮਾਰਾ ਸਾਰੇ ਸੁਆਰਥੁ ॥੪॥੩੮॥੫੧॥

ਭੈਰਉ ਮਹਲਾ ੫ ॥ ਭੈ ਕਉ ਭਉ ਪੜਿਆ ਸਿਮਰਤ ਹਰਿ ਨਾਮ ॥ ਸਗਲ ਬਿਆਧਿ ਮਿਟੀ ਤ੍ਰਿਹੁ ਗੁਣ ਕੀ ਦਾਸ

ਕੇ ਹੋਏ ਪੂਰਨ ਕਾਮ ॥੧॥ ਰਹਾਉ ॥ ਹਰਿ ਕੇ ਲੋਕ ਸਦਾ ਗੁਣ ਗਾਵਹਿ ਤਿਨ ਕਉ ਮਿਲਿਆ ਪੂਰਨ ਧਾਮ ॥

ਜਨ ਕਾ ਦਰਸੁ ਬਾਂਛੈ ਦਿਨ ਰਾਤੀ ਹੋਇ ਪੁਨੀਤ ਧਰਮ ਰਾਇ ਜਾਮ ॥੧॥ ਕਾਮ ਕ੍ਰੋਧ ਲੋਭ ਮਦ ਨਿੰਦਾ

ਸਾਧਸੰਗਿ ਮਿਟਿਆ ਅਭਿਮਾਨ ॥ ਐਸੇ ਸੰਤ ਭੇਟਹਿ ਵਡਭਾਗੀ ਨਾਨਕ ਤਿਨ ਕੈ ਸਦ ਕੁਰਬਾਨ ॥੨॥੩੯॥੫੨॥

ਭੈਰਉ ਮਹਲਾ ੫ ॥ ਪੰਚ ਮਜਮੀ ਜੋ ਪੰਚਨ ਰਾਖੈ ॥ ਮਿਥਿਆ ਰਸਨਾ ਨਿਤ ਉਠਿ ਭਾਖੈ ॥ ਚਕ੍ਰ ਬਣਾਇ

ਕਰੈ ਪਾਖੰਡ ॥ ਝੁਰਿ ਝੁਰਿ ਪਚੈ ਜੈਸੇ ਤ੍ਰਿਅ ਰੰਡ ॥੧॥ ਹਰਿ ਕੇ ਨਾਮ ਬਿਨਾ ਸਭ ਝੂਠੁ ॥ ਬਿਨੁ ਗੁਰ ਪੂਰੇ

ਮੁਕਤਿ ਨ ਪਾਈਐ ਸਾਚੀ ਦਰਗਹਿ ਸਾਕਤ ਮੂਠੁ ॥੧॥ ਰਹਾਉ ॥ ਸੋਈ ਕੁਚੀਲੁ ਕੁਦਰਤਿ ਨਹੀ ਜਾਨੈ ॥

ਲੀਪਿਐ ਥਾਇ ਨ ਸੁਚਿ ਹਰਿ ਮਾਨੈ ॥ ਅੰਤਰੁ ਮੈਲਾ ਬਾਹਰੁ ਨਿਤ ਧੋਵੈ ॥ ਸਾਚੀ ਦਰਗਹਿ ਅਪਨੀ ਪਤਿ ਖੋਵੈ

॥੨॥ ਮਾਇਆ ਕਾਰਣਿ ਕਰੈ ਉਪਾਉ ॥ ਕਬਹਿ ਨ ਘਾਲੈ ਸੀਧਾ ਪਾਉ ॥ ਜਿਨਿ ਕੀਆ ਤਿਸੁ ਚੀਤਿ ਨ

ਆਣੈ ॥ ਕੂੜੀ ਕੂੜੀ ਮੁਖਹੁ ਵਖਾਣੈ ॥੩॥ ਜਿਸ ਨੋ ਕਰਮੁ ਕਰੇ ਕਰਤਾਰੁ ॥ ਸਾਧਸੰਗਿ ਹੋਇ ਤਿਸੁ ਬਿਉਹਾਰੁ

॥ ਹਰਿ ਨਾਮ ਭਗਤਿ ਸਿਉ ਲਾਗਾ ਰੰਗੁ ॥ ਕਹੁ ਨਾਨਕ ਤਿਸੁ ਜਨ ਨਹੀ ਭੰਗੁ ॥੪॥੪੦॥੫੩॥

ਭੈਰਉ ਮਹਲਾ ੫ ॥ ਨਿੰਦਕ ਕਉ ਫਿਟਕੇ ਸੰਸਾਰੁ ॥ ਨਿੰਦਕ ਕਾ ਝੂਠਾ ਬਿਉਹਾਰੁ ॥ ਨਿੰਦਕ ਕਾ ਮੈਲਾ

ਆਚਾਰੁ ॥ ਦਾਸ ਅਪੁਨੇ ਕਉ ਰਾਖਨਹਾਰੁ ॥੧॥ ਨਿੰਦਕੁ ਮੁਆ ਨਿੰਦਕ ਕੈ ਨਾਲਿ ॥ ਪਾਰਬ੍ਰਹਮ ਪਰਮੇਸਰਿ

ਜਨ ਰਾਖੇ ਨਿੰਦਕ ਕੈ ਸਿਰਿ ਕੜਕਿਓ ਕਾਲੁ ॥੧॥ ਰਹਾਉ ॥ ਨਿੰਦਕ ਕਾ ਕਹਿਆ ਕੋਇ ਨ ਮਾਨੈ ॥ ਨਿੰਦਕ

ਝੂਠੁ ਬੋਲਿ ਪਛੁਤਾਨੇ ॥ ਹਾਥ ਪਛੋਰਹਿ ਸਿਰੁ ਧਰਨਿ ਲਗਾਹਿ ॥ ਨਿੰਦਕ ਕਉ ਦਈ ਛੋਡੈ ਨਾਹਿ ॥੨॥ ਹਰਿ

ਕਾ ਦਾਸੁ ਕਿਛੁ ਬੁਰਾ ਨ ਮਾਗੈ ॥ ਨਿੰਦਕ ਕਉ ਲਾਗੈ ਦੁਖ ਸਾਂਗੈ ॥ ਬਗੁਲੇ ਜਿਉ ਰਹਿਆ ਪੰਖ ਪਸਾਰਿ ॥

ਮੁਖ ਤੇ ਬੋਲਿਆ ਤਾਂ ਕਢਿਆ ਬੀਚਾਰਿ ॥੩॥ ਅੰਤਰਜਾਮੀ ਕਰਤਾ ਸੋਇ ॥ ਹਰਿ ਜਨੁ ਕਰੈ ਸੁ ਨਿਹਚਲੁ

ਹੋਇ ॥ ਹਰਿ ਕਾ ਦਾਸੁ ਸਾਚਾ ਦਰਬਾਰਿ ॥ ਜਨ ਨਾਨਕ ਕਹਿਆ ਤਤੁ ਬੀਚਾਰਿ ॥੪॥੪੧॥੫੪॥

ਭੈਰਉ ਮਹਲਾ ੫ ॥ ਦੁਇ ਕਰ ਜੋਰਿ ਕਰਉ ਅਰਦਾਸਿ ॥ ਜੀਉ ਪਿੰਡੁ ਧਨੁ ਤਿਸ ਕੀ ਰਾਸਿ ॥ ਸੋਈ ਮੇਰਾ

ਸੁਆਮੀ ਕਰਨੈਹਾਰੁ ॥ ਕੋਟਿ ਬਾਰ ਜਾਈ ਬਲਿਹਾਰ ॥੧॥ ਸਾਧੂ ਧੂਰਿ ਪੁਨੀਤ ਕਰੀ ॥ ਮਨ ਕੇ ਬਿਕਾਰ

ਮਿਟਹਿ ਪ੍ਰਭ ਸਿਮਰਤ ਜਨਮ ਜਨਮ ਕੀ ਮੈਲੁ ਹਰੀ ॥੧॥ ਰਹਾਉ ॥ ਜਾ ਕੈ ਗ੍ਰਿਹ ਮਹਿ ਸਗਲ ਨਿਧਾਨ ॥

ਜਾ ਕੀ ਸੇਵਾ ਪਾਈਐ ਮਾਨੁ ॥ ਸਗਲ ਮਨੋਰਥ ਪੂਰਨਹਾਰ ॥ ਜੀਅ ਪ੍ਰਾਨ ਭਗਤਨ ਆਧਾਰ ॥੨॥ ਘਟ

ਘਟ ਅੰਤਰਿ ਸਗਲ ਪ੍ਰਗਾਸ ॥ ਜਪਿ ਜਪਿ ਜੀਵਹਿ ਭਗਤ ਗੁਣਤਾਸ ॥ ਜਾ ਕੀ ਸੇਵ ਨ ਬਿਰਥੀ ਜਾਇ ॥ ਮਨ

ਤਨ ਅੰਤਰਿ ਏਕੁ ਧਿਆਇ ॥੩॥ ਗੁਰ ਉਪਦੇਸਿ ਦਇਆ ਸੰਤੋਖੁ ॥ ਨਾਮੁ ਨਿਧਾਨੁ ਨਿਰਮਲੁ ਇਹੁ ਥੋਕੁ ॥

ਕਰਿ ਕਿਰਪਾ ਲੀਜੈ ਲੜਿ ਲਾਇ ॥ ਚਰਨ ਕਮਲ ਨਾਨਕ ਨਿਤ ਧਿਆਇ ॥੪॥੪੨॥੫੫॥

ਭੈਰਉ ਮਹਲਾ ੫ ॥ ਸਤਿਗੁਰ ਅਪੁਨੇ ਸੁਨੀ ਅਰਦਾਸਿ ॥ ਕਾਰਜੁ ਆਇਆ ਸਗਲਾ ਰਾਸਿ ॥ ਮਨ ਤਨ

ਅੰਤਰਿ ਪ੍ਰਭੂ ਧਿਆਇਆ ॥ ਗੁਰ ਪੂਰੇ ਡਰੁ ਸਗਲ ਚੁਕਾਇਆ ॥੧॥ ਸਭ ਤੇ ਵਡ ਸਮਰਥ ਗੁਰਦੇਵ

॥ ਸਭਿ ਸੁਖ ਪਾਈ ਤਿਸ ਕੀ ਸੇਵ ॥ ਰਹਾਉ ॥ ਜਾ ਕਾ ਕੀਆ ਸਭੁ ਕਿਛੁ ਹੋਇ ॥ ਤਿਸ ਕਾ ਅਮਰੁ ਨ ਮੇਟੈ

ਕੋਇ ॥ ਪਾਰਬ੍ਰਹਮੁ ਪਰਮੇਸਰੁ ਅਨੂਪੁ ॥ ਸਫਲ ਮੂਰਤਿ ਗੁਰੁ ਤਿਸ ਕਾ ਰੂਪੁ ॥੨॥ ਜਾ ਕੈ ਅੰਤਰਿ ਬਸੈ

ਹਰਿ ਨਾਮੁ ॥ ਜੋ ਜੋ ਪੇਖੈ ਸੁ ਬ੍ਰਹਮ ਗਿਆਨੁ ॥ ਬੀਸ ਬਿਸੁਏ ਜਾ ਕੈ ਮਨਿ ਪਰਗਾਸੁ ॥ ਤਿਸੁ ਜਨ ਕੈ ਪਾਰਬ੍ਰਹਮ ਕਾ

ਨਿਵਾਸੁ ॥੩॥ ਤਿਸੁ ਗੁਰ ਕਉ ਸਦ ਕਰੀ ਨਮਸਕਾਰ ॥ ਤਿਸੁ ਗੁਰ ਕਉ ਸਦ ਜਾਉ ਬਲਿਹਾਰ ॥ ਸਤਿਗੁਰ

ਕੇ ਚਰਨ ਧੋਇ ਧੋਇ ਪੀਵਾ ॥ ਗੁਰ ਨਾਨਕ ਜਪਿ ਜਪਿ ਸਦ ਜੀਵਾ ॥੪॥੪੩॥੫੬॥

ਰਾਗੁ ਭੈਰਉ ਮਹਲਾ ੫ ਪੜਤਾਲ ਘਰੁ ੩      ੴ ਸਤਿਗੁਰ ਪ੍ਰਸਾਦਿ ॥

ਪਰਤਿਪਾਲ ਪ੍ਰਭ ਕ੍ਰਿਪਾਲ ਕਵਨ ਗੁਨ ਗਨੀ ॥ ਅਨਿਕ ਰੰਗ ਬਹੁ ਤਰੰਗ ਸਰਬ ਕੋ ਧਨੀ ॥੧॥ ਰਹਾਉ ॥

ਅਨਿਕ ਗਿਆਨ ਅਨਿਕ ਧਿਆਨ ਅਨਿਕ ਜਾਪ ਜਾਪ ਤਾਪ ॥ ਅਨਿਕ ਗੁਨਿਤ ਧੁਨਿਤ ਲਲਿਤ ਅਨਿਕ ਧਾਰ

ਮੁਨੀ ॥੧॥ ਅਨਿਕ ਨਾਦ ਅਨਿਕ ਬਾਜ ਨਿਮਖ ਨਿਮਖ ਅਨਿਕ ਸ੍ਵਾਦ ਅਨਿਕ ਦੋਖ ਅਨਿਕ ਰੋਗ ਮਿਟਹਿ ਜਸ

ਸੁਨੀ ॥ ਨਾਨਕ ਸੇਵ ਅਪਾਰ ਦੇਵ ਤਟਹ ਖਟਹ ਬਰਤ ਪੂਜਾ ਗਵਨ ਭਵਨ ਜਾਤ੍ਰ ਕਰਨ ਸਗਲ ਫਲ ਪੁਨੀ

॥੨॥੧॥੫੭॥੮॥੨੧॥੭॥੫੭॥੯੩॥

ਭੈਰਉ ਅਸਟਪਦੀਆ ਮਹਲਾ ੧ ਘਰੁ ੨      ੴ ਸਤਿਗੁਰ ਪ੍ਰਸਾਦਿ ॥

ਆਤਮ ਮਹਿ ਰਾਮੁ ਰਾਮ ਮਹਿ ਆਤਮੁ ਚੀਨਸਿ ਗੁਰ ਬੀਚਾਰਾ ॥ ਅੰਮ੍ਰਿਤ ਬਾਣੀ ਸਬਦਿ ਪਛਾਣੀ ਦੁਖ ਕਾਟੈ

ਹਉ ਮਾਰਾ ॥੧॥ ਨਾਨਕ ਹਉਮੈ ਰੋਗ ਬੁਰੇ ॥ ਜਹ ਦੇਖਾਂ ਤਹ ਏਕਾ ਬੇਦਨ ਆਪੇ ਬਖਸੈ ਸਬਦਿ ਧੁਰੇ ॥੧॥

ਰਹਾਉ ॥ ਆਪੇ ਪਰਖੇ ਪਰਖਣਹਾਰੈ ਬਹੁਰਿ ਸੂਲਾਕੁ ਨ ਹੋਈ ॥ ਜਿਨ ਕਉ ਨਦਰਿ ਭਈ ਗੁਰਿ ਮੇਲੇ ਪ੍ਰਭ ਭਾਣਾ

ਸਚੁ ਸੋਈ ॥੨॥ ਪਉਣੁ ਪਾਣੀ ਬੈਸੰਤਰੁ ਰੋਗੀ ਰੋਗੀ ਧਰਤਿ ਸਭੋਗੀ ॥ ਮਾਤ ਪਿਤਾ ਮਾਇਆ ਦੇਹ ਸਿ ਰੋਗੀ

ਰੋਗੀ ਕੁਟੰਬ ਸੰਜੋਗੀ ॥੩॥ ਰੋਗੀ ਬ੍ਰਹਮਾ ਬਿਸਨੁ ਸਰੁਦ੍ਰਾ ਰੋਗੀ ਸਗਲ ਸੰਸਾਰਾ ॥ ਹਰਿ ਪਦੁ ਚੀਨਿ ਭਏ ਸੇ

ਮੁਕਤੇ ਗੁਰ ਕਾ ਸਬਦੁ ਵੀਚਾਰਾ ॥੪॥ ਰੋਗੀ ਸਾਤ ਸਮੁੰਦ ਸਨਦੀਆ ਖੰਡ ਪਤਾਲ ਸਿ ਰੋਗਿ ਭਰੇ ॥ ਹਰਿ ਕੇ

ਲੋਕ ਸਿ ਸਾਚਿ ਸੁਹੇਲੇ ਸਰਬੀ ਥਾਈ ਨਦਰਿ ਕਰੇ ॥੫॥ ਰੋਗੀ ਖਟ ਦਰਸਨ ਭੇਖਧਾਰੀ ਨਾਨਾ ਹਠੀ ਅਨੇਕਾ ॥

ਬੇਦ ਕਤੇਬ ਕਰਹਿ ਕਹ ਬਪੁਰੇ ਨਹ ਬੂਝਹਿ ਇਕ ਏਕਾ ॥੬॥ ਮਿਠ ਰਸੁ ਖਾਇ ਸੁ ਰੋਗਿ ਭਰੀਜੈ ਕੰਦ ਮੂਲਿ ਸੁਖੁ

ਨਾਹੀ ॥ ਨਾਮੁ ਵਿਸਾਰਿ ਚਲਹਿ ਅਨ ਮਾਰਗਿ ਅੰਤ ਕਾਲਿ ਪਛੁਤਾਹੀ ॥੭॥ ਤੀਰਥਿ ਭਰਮੈ ਰੋਗੁ ਨ ਛੂਟਸਿ

ਪੜਿਆ ਬਾਦੁ ਬਿਬਾਦੁ ਭਇਆ ॥ ਦੁਬਿਧਾ ਰੋਗੁ ਸੁ ਅਧਿਕ ਵਡੇਰਾ ਮਾਇਆ ਕਾ ਮੁਹਤਾਜੁ ਭਇਆ ॥੮॥

ਗੁਰਮੁਖਿ ਸਾਚਾ ਸਬਦਿ ਸਲਾਹੈ ਮਨਿ ਸਾਚਾ ਤਿਸੁ ਰੋਗੁ ਗਇਆ ॥ ਨਾਨਕ ਹਰਿ ਜਨ ਅਨਦਿਨੁ ਨਿਰਮਲ

ਜਿਨ ਕਉ ਕਰਮਿ ਨੀਸਾਣੁ ਪਇਆ ॥੯॥੧॥

ਭੈਰਉ ਮਹਲਾ ੩ ਘਰੁ ੨      ੴ ਸਤਿਗੁਰ ਪ੍ਰਸਾਦਿ ॥

ਤਿਨਿ ਕਰਤੈ ਇਕੁ ਚਲਤੁ ਉਪਾਇਆ ॥ ਅਨਹਦ ਬਾਣੀ ਸਬਦੁ ਸੁਣਾਇਆ ॥ ਮਨਮੁਖਿ ਭੂਲੇ ਗੁਰਮੁਖਿ

ਬੁਝਾਇਆ ॥ ਕਾਰਣੁ ਕਰਤਾ ਕਰਦਾ ਆਇਆ ॥੧॥ ਗੁਰ ਕਾ ਸਬਦੁ ਮੇਰੈ ਅੰਤਰਿ ਧਿਆਨੁ ॥ ਹਉ ਕਬਹੁ ਨ

ਛੋਡਉ ਹਰਿ ਕਾ ਨਾਮੁ ॥੧॥ ਰਹਾਉ ॥ ਪਿਤਾ ਪ੍ਰਹਲਾਦੁ ਪੜਣ ਪਠਾਇਆ ॥ ਲੈ ਪਾਟੀ ਪਾਧੇ ਕੈ ਆਇਆ ॥

ਨਾਮ ਬਿਨਾ ਨਹ ਪੜਉ ਅਚਾਰ ॥ ਮੇਰੀ ਪਟੀਆ ਲਿਖਿ ਦੇਹੁ ਗੋਬਿੰਦ ਮੁਰਾਰਿ ॥੨॥ ਪੁਤ੍ਰ ਪ੍ਰਹਿਲਾਦ ਸਿਉ

ਕਹਿਆ ਮਾਇ ॥ ਪਰਵਿਰਤਿ ਨ ਪੜਹੁ ਰਹੀ ਸਮਝਾਇ ॥ ਨਿਰਭਉ ਦਾਤਾ ਹਰਿ ਜੀਉ ਮੇਰੈ ਨਾਲਿ ॥ ਜੇ ਹਰਿ

ਛੋਡਉ ਤਉ ਕੁਲਿ ਲਾਗੈ ਗਾਲਿ ॥੩॥ ਪ੍ਰਹਲਾਦਿ ਸਭਿ ਚਾਟੜੇ ਵਿਗਾਰੇ ॥ ਹਮਾਰਾ ਕਹਿਆ ਨ ਸੁਣੈ ਆਪਣੇ

ਕਾਰਜ ਸਵਾਰੇ ॥ ਸਭ ਨਗਰੀ ਮਹਿ ਭਗਤਿ ਦ੍ਰਿੜਾਈ ॥ ਦੁਸਟ ਸਭਾ ਕਾ ਕਿਛੁ ਨ ਵਸਾਈ ॥੪॥ ਸੰਡੈ ਮਰਕੈ

ਕੀਈ ਪੂਕਾਰ ॥ ਸਭੇ ਦੈਤ ਰਹੇ ਝਖ ਮਾਰਿ ॥ ਭਗਤ ਜਨਾ ਕੀ ਪਤਿ ਰਾਖੈ ਸੋਈ ॥ ਕੀਤੇ ਕੈ ਕਹਿਐ ਕਿਆ ਹੋਈ

॥੫॥ ਕਿਰਤ ਸੰਜੋਗੀ ਦੈਤਿ ਰਾਜੁ ਚਲਾਇਆ ॥ ਹਰਿ ਨ ਬੂਝੈ ਤਿਨਿ ਆਪਿ ਭੁਲਾਇਆ ॥ ਪੁਤ੍ਰ ਪ੍ਰਹਲਾਦ

ਸਿਉ ਵਾਦੁ ਰਚਾਇਆ ॥ ਅੰਧਾ ਨ ਬੂਝੈ ਕਾਲੁ ਨੇੜੈ ਆਇਆ ॥੬॥ ਪ੍ਰਹਲਾਦੁ ਕੋਠੇ ਵਿਚਿ ਰਾਖਿਆ ਬਾਰਿ ਦੀਆ

ਤਾਲਾ ॥ ਨਿਰਭਉ ਬਾਲਕੁ ਮੂਲਿ ਨ ਡਰਈ ਮੇਰੈ ਅੰਤਰਿ ਗੁਰ ਗੋਪਾਲਾ ॥ ਕੀਤਾ ਹੋਵੈ ਸਰੀਕੀ ਕਰੈ ਅਨਹੋਦਾ

ਨਾਉ ਧਰਾਇਆ ॥ ਜੋ ਧੁਰਿ ਲਿਖਿਆ ਸੁੋ ਆਇ ਪਹੁਤਾ ਜਨ ਸਿਉ ਵਾਦੁ ਰਚਾਇਆ ॥੭॥ ਪਿਤਾ ਪ੍ਰਹਲਾਦ

ਸਿਉ ਗੁਰਜ ਉਠਾਈ ॥ ਕਹਾਂ ਤੁਮਾੑਰਾ ਜਗਦੀਸ ਗੁਸਾਈ ॥ ਜਗਜੀਵਨੁ ਦਾਤਾ ਅੰਤਿ ਸਖਾਈ ॥ ਜਹ ਦੇਖਾ ਤਹ

ਰਹਿਆ ਸਮਾਈ ॥੮॥ ਥੰਮੁੑ ਉਪਾੜਿ ਹਰਿ ਆਪੁ ਦਿਖਾਇਆ ॥ ਅਹੰਕਾਰੀ ਦੈਤੁ ਮਾਰਿ ਪਚਾਇਆ ॥ ਭਗਤਾ ਮਨਿ

ਆਨੰਦੁ ਵਜੀ ਵਧਾਈ ॥ ਅਪਨੇ ਸੇਵਕ ਕਉ ਦੇ ਵਡਿਆਈ ॥੯॥ ਜੰਮਣੁ ਮਰਣਾ ਮੋਹੁ ਉਪਾਇਆ ॥ ਆਵਣੁ

ਜਾਣਾ ਕਰਤੈ ਲਿਖਿ ਪਾਇਆ ॥ ਪ੍ਰਹਲਾਦ ਕੈ ਕਾਰਜਿ ਹਰਿ ਆਪੁ ਦਿਖਾਇਆ ॥ ਭਗਤਾ ਕਾ ਬੋਲੁ ਆਗੈ

ਆਇਆ ॥੧੦॥ ਦੇਵ ਕੁਲੀ ਲਖਿਮੀ ਕਉ ਕਰਹਿ ਜੈਕਾਰੁ ॥ ਮਾਤਾ ਨਰਸਿੰਘ ਕਾ ਰੂਪੁ ਨਿਵਾਰੁ ॥ ਲਖਿਮੀ

ਭਉ ਕਰੈ ਨ ਸਾਕੈ ਜਾਇ ॥ ਪ੍ਰਹਲਾਦੁ ਜਨੁ ਚਰਣੀ ਲਾਗਾ ਆਇ ॥੧੧॥ ਸਤਿਗੁਰਿ ਨਾਮੁ ਨਿਧਾਨੁ ਦ੍ਰਿੜਾਇਆ ॥

ਰਾਜੁ ਮਾਲੁ ਝੂਠੀ ਸਭ ਮਾਇਆ ॥ ਲੋਭੀ ਨਰ ਰਹੇ ਲਪਟਾਇ ॥ ਹਰਿ ਕੇ ਨਾਮ ਬਿਨੁ ਦਰਗਹ ਮਿਲੈ ਸਜਾਇ

॥੧੨॥ ਕਹੈ ਨਾਨਕੁ ਸਭੁ ਕੋ ਕਰੇ ਕਰਾਇਆ ॥ ਸੇ ਪਰਵਾਣੁ ਜਿਨੀ ਹਰਿ ਸਿਉ ਚਿਤੁ ਲਾਇਆ ॥ ਭਗਤਾ ਕਾ

ਅੰਗੀਕਾਰੁ ਕਰਦਾ ਆਇਆ ॥ ਕਰਤੈ ਅਪਣਾ ਰੂਪੁ ਦਿਖਾਇਆ ॥੧੩॥੧॥੨॥ ਭੈਰਉ ਮਹਲਾ ੩ ॥ ਗੁਰ ਸੇਵਾ

ਤੇ ਅੰਮ੍ਰਿਤ ਫਲੁ ਪਾਇਆ ਹਉਮੈ ਤ੍ਰਿਸਨ ਬੁਝਾਈ ॥ ਹਰਿ ਕਾ ਨਾਮੁ ਹ੍ਰਿਦੈ ਮਨਿ ਵਸਿਆ ਮਨਸਾ ਮਨਹਿ ਸਮਾਈ

॥੧॥ ਹਰਿ ਜੀਉ ਕ੍ਰਿਪਾ ਕਰਹੁ ਮੇਰੇ ਪਿਆਰੇ ॥ ਅਨਦਿਨੁ ਹਰਿ ਗੁਣ ਦੀਨ ਜਨੁ ਮਾਂਗੈ ਗੁਰ ਕੈ ਸਬਦਿ ਉਧਾਰੇ

॥੧॥ ਰਹਾਉ ॥ ਸੰਤ ਜਨਾ ਕਉ ਜਮੁ ਜੋਹਿ ਨ ਸਾਕੈ ਰਤੀ ਅੰਚ ਦੂਖ ਨ ਲਾਈ ॥ ਆਪਿ ਤਰਹਿ ਸਗਲੇ ਕੁਲ ਤਾਰਹਿ

ਜੋ ਤੇਰੀ ਸਰਣਾਈ ॥੨॥ ਭਗਤਾ ਕੀ ਪੈਜ ਰਖਹਿ ਤੂ ਆਪੇ ਏਹ ਤੇਰੀ ਵਡਿਆਈ ॥ ਜਨਮ ਜਨਮ ਕੇ ਕਿਲਵਿਖ

ਦੁਖ ਕਾਟਹਿ ਦੁਬਿਧਾ ਰਤੀ ਨ ਰਾਈ ॥੩॥ ਹਮ ਮੂੜ ਮੁਗਧ ਕਿਛੁ ਬੂਝਹਿ ਨਾਹੀ ਤੂ ਆਪੇ ਦੇਹਿ ਬੁਝਾਈ ॥ ਜੋ

ਤੁਧੁ ਭਾਵੈ ਸੋਈ ਕਰਸੀ ਅਵਰੁ ਨ ਕਰਣਾ ਜਾਈ ॥੪॥ ਜਗਤੁ ਉਪਾਇ ਤੁਧੁ ਧੰਧੈ ਲਾਇਆ ਭੂੰਡੀ ਕਾਰ ਕਮਾਈ ॥

ਜਨਮੁ ਪਦਾਰਥੁ ਜੂਐ ਹਾਰਿਆ ਸਬਦੈ ਸੁਰਤਿ ਨ ਪਾਈ ॥੫॥ ਮਨਮੁਖਿ ਮਰਹਿ ਤਿਨ ਕਿਛੂ ਨ ਸੂਝੈ ਦੁਰਮਤਿ

ਅਗਿਆਨ ਅੰਧਾਰਾ ॥ ਭਵਜਲੁ ਪਾਰਿ ਨ ਪਾਵਹਿ ਕਬ ਹੀ ਡੂਬਿ ਮੁਏ ਬਿਨੁ ਗੁਰ ਸਿਰਿ ਭਾਰਾ ॥੬॥ ਸਾਚੈ ਸਬਦਿ

ਰਤੇ ਜਨ ਸਾਚੇ ਹਰਿ ਪ੍ਰਭਿ ਆਪਿ ਮਿਲਾਏ ॥ ਗੁਰ ਕੀ ਬਾਣੀ ਸਬਦਿ ਪਛਾਤੀ ਸਾਚਿ ਰਹੇ ਲਿਵ ਲਾਏ ॥੭॥ ਤੂੰ

ਆਪਿ ਨਿਰਮਲੁ ਤੇਰੇ ਜਨ ਹੈ ਨਿਰਮਲ ਗੁਰ ਕੈ ਸਬਦਿ ਵੀਚਾਰੇ ॥ ਨਾਨਕੁ ਤਿਨ ਕੈ ਸਦ ਬਲਿਹਾਰੈ ਰਾਮ ਨਾਮੁ

ਉਰਿ ਧਾਰੇ ॥੮॥੨॥੩॥

ਭੈਰਉ ਮਹਲਾ ੫ ਅਸਟਪਦੀਆ ਘਰੁ ੨      ੴ ਸਤਿਗੁਰ ਪ੍ਰਸਾਦਿ ॥

ਜਿਸੁ ਨਾਮੁ ਰਿਦੈ ਸੋਈ ਵਡ ਰਾਜਾ ॥ ਜਿਸੁ ਨਾਮੁ ਰਿਦੈ ਤਿਸੁ ਪੂਰੇ ਕਾਜਾ ॥ ਜਿਸੁ ਨਾਮੁ ਰਿਦੈ ਤਿਨਿ ਕੋਟਿ ਧਨ

ਪਾਏ ॥ ਨਾਮ ਬਿਨਾ ਜਨਮੁ ਬਿਰਥਾ ਜਾਏ ॥੧॥ ਤਿਸੁ ਸਾਲਾਹੀ ਜਿਸੁ ਹਰਿ ਧਨੁ ਰਾਸਿ ॥ ਸੋ ਵਡਭਾਗੀ ਜਿਸੁ

ਗੁਰ ਮਸਤਕਿ ਹਾਥੁ ॥੧॥ ਰਹਾਉ ॥ ਜਿਸੁ ਨਾਮੁ ਰਿਦੈ ਤਿਸੁ ਕੋਟ ਕਈ ਸੈਨਾ ॥ ਜਿਸੁ ਨਾਮੁ ਰਿਦੈ ਤਿਸੁ ਸਹਜ

ਸੁਖੈਨਾ ॥ ਜਿਸੁ ਨਾਮੁ ਰਿਦੈ ਸੋ ਸੀਤਲੁ ਹੂਆ ॥ ਨਾਮ ਬਿਨਾ ਧ੍ਰਿਗੁ ਜੀਵਣੁ ਮੂਆ ॥੨॥ ਜਿਸੁ ਨਾਮੁ ਰਿਦੈ ਸੋ

ਜੀਵਨ ਮੁਕਤਾ ॥ ਜਿਸੁ ਨਾਮੁ ਰਿਦੈ ਤਿਸੁ ਸਭ ਹੀ ਜੁਗਤਾ ॥ ਜਿਸੁ ਨਾਮੁ ਰਿਦੈ ਤਿਨਿ ਨਉ ਨਿਧਿ ਪਾਈ ॥ ਨਾਮ

ਬਿਨਾ ਭ੍ਰਮਿ ਆਵੈ ਜਾਈ ॥੩॥ ਜਿਸੁ ਨਾਮੁ ਰਿਦੈ ਸੋ ਵੇਪਰਵਾਹਾ ॥ ਜਿਸੁ ਨਾਮੁ ਰਿਦੈ ਤਿਸੁ ਸਦ ਹੀ ਲਾਹਾ ॥

ਜਿਸੁ ਨਾਮੁ ਰਿਦੈ ਤਿਸੁ ਵਡ ਪਰਵਾਰਾ ॥ ਨਾਮ ਬਿਨਾ ਮਨਮੁਖ ਗਾਵਾਰਾ ॥੪॥ ਜਿਸੁ ਨਾਮੁ ਰਿਦੈ ਤਿਸੁ ਨਿਹਚਲ

ਆਸਨੁ ॥ ਜਿਸੁ ਨਾਮੁ ਰਿਦੈ ਤਿਸੁ ਤਖਤਿ ਨਿਵਾਸਨੁ ॥ ਜਿਸੁ ਨਾਮੁ ਰਿਦੈ ਸੋ ਸਾਚਾ ਸਾਹੁ ॥ ਨਾਮਹੀਣ ਨਾਹੀ

ਪਤਿ ਵੇਸਾਹੁ ॥੫॥ ਜਿਸੁ ਨਾਮੁ ਰਿਦੈ ਸੋ ਸਭ ਮਹਿ ਜਾਤਾ ॥ ਜਿਸੁ ਨਾਮੁ ਰਿਦੈ ਸੋ ਪੁਰਖੁ ਬਿਧਾਤਾ ॥ ਜਿਸੁ ਨਾਮੁ

ਰਿਦੈ ਸੋ ਸਭ ਤੇ ਊਚਾ ॥ ਨਾਮ ਬਿਨਾ ਭ੍ਰਮਿ ਜੋਨੀ ਮੂਚਾ ॥੬॥ ਜਿਸੁ ਨਾਮੁ ਰਿਦੈ ਤਿਸੁ ਪ੍ਰਗਟਿ ਪਹਾਰਾ ॥ ਜਿਸੁ ਨਾਮੁ

ਰਿਦੈ ਤਿਸੁ ਮਿਟਿਆ ਅੰਧਾਰਾ ॥ ਜਿਸੁ ਨਾਮੁ ਰਿਦੈ ਸੋ ਪੁਰਖੁ ਪਰਵਾਣੁ ॥ ਨਾਮ ਬਿਨਾ ਫਿਰਿ ਆਵਣ ਜਾਣੁ ॥੭॥

ਤਿਨਿ ਨਾਮੁ ਪਾਇਆ ਜਿਸੁ ਭਇਓ ਕ੍ਰਿਪਾਲ ॥ ਸਾਧਸੰਗਤਿ ਮਹਿ ਲਖੇ ਗੁੋਪਾਲ ॥ ਆਵਣ ਜਾਣ ਰਹੇ ਸੁਖੁ

ਪਾਇਆ ॥ ਕਹੁ ਨਾਨਕ ਤਤੈ ਤਤੁ ਮਿਲਾਇਆ ॥੮॥੧॥੪॥ ਭੈਰਉ ਮਹਲਾ ੫ ॥ ਕੋਟਿ ਬਿਸਨ ਕੀਨੇ ਅਵਤਾਰ

॥ ਕੋਟਿ ਬ੍ਰਹਮੰਡ ਜਾ ਕੇ ਧ੍ਰਮਸਾਲ ॥ ਕੋਟਿ ਮਹੇਸ ਉਪਾਇ ਸਮਾਏ ॥ ਕੋਟਿ ਬ੍ਰਹਮੇ ਜਗੁ ਸਾਜਣ ਲਾਏ ॥੧॥ ਐਸੋ

ਧਣੀ ਗੁਵਿੰਦੁ ਹਮਾਰਾ ॥ ਬਰਨਿ ਨ ਸਾਕਉ ਗੁਣ ਬਿਸਥਾਰਾ ॥੧॥ ਰਹਾਉ ॥ ਕੋਟਿ ਮਾਇਆ ਜਾ ਕੈ ਸੇਵਕਾਇ ॥

ਕੋਟਿ ਜੀਅ ਜਾ ਕੀ ਸਿਹਜਾਇ ॥ ਕੋਟਿ ਉਪਾਰਜਨਾ ਤੇਰੈ ਅੰਗਿ ॥ ਕੋਟਿ ਭਗਤ ਬਸਤ ਹਰਿ ਸੰਗਿ ॥੨॥ ਕੋਟਿ

ਛਤ੍ਰਪਤਿ ਕਰਤ ਨਮਸਕਾਰ ॥ ਕੋਟਿ ਇੰਦ੍ਰ ਠਾਢੇ ਹੈ ਦੁਆਰ ॥ ਕੋਟਿ ਬੈਕੁੰਠ ਜਾ ਕੀ ਦ੍ਰਿਸਟੀ ਮਾਹਿ ॥ ਕੋਟਿ ਨਾਮ

ਜਾ ਕੀ ਕੀਮਤਿ ਨਾਹਿ ॥੩॥ ਕੋਟਿ ਪੂਰੀਅਤ ਹੈ ਜਾ ਕੈ ਨਾਦ ॥ ਕੋਟਿ ਅਖਾਰੇ ਚਲਿਤ ਬਿਸਮਾਦ ॥ ਕੋਟਿ ਸਕਤਿ

ਸਿਵ ਆਗਿਆਕਾਰ ॥ ਕੋਟਿ ਜੀਅ ਦੇਵੈ ਆਧਾਰ ॥੪॥ ਕੋਟਿ ਤੀਰਥ ਜਾ ਕੇ ਚਰਨ ਮਝਾਰ ॥ ਕੋਟਿ ਪਵਿਤ੍ਰ

ਜਪਤ ਨਾਮ ਚਾਰ ॥ ਕੋਟਿ ਪੂਜਾਰੀ ਕਰਤੇ ਪੂਜਾ ॥ ਕੋਟਿ ਬਿਸਥਾਰਨੁ ਅਵਰੁ ਨ ਦੂਜਾ ॥੫॥ ਕੋਟਿ ਮਹਿਮਾ ਜਾ ਕੀ

ਨਿਰਮਲ ਹੰਸ ॥ ਕੋਟਿ ਉਸਤਤਿ ਜਾ ਕੀ ਕਰਤ ਬ੍ਰਹਮੰਸ ॥ ਕੋਟਿ ਪਰਲਉ ਓਪਤਿ ਨਿਮਖ ਮਾਹਿ ॥ ਕੋਟਿ ਗੁਣਾ

ਤੇਰੇ ਗਣੇ ਨ ਜਾਹਿ ॥੬॥ ਕੋਟਿ ਗਿਆਨੀ ਕਥਹਿ ਗਿਆਨੁ ॥ ਕੋਟਿ ਧਿਆਨੀ ਧਰਤ ਧਿਆਨੁ ॥ ਕੋਟਿ ਤਪੀਸਰ

ਤਪ ਹੀ ਕਰਤੇ ॥ ਕੋਟਿ ਮੁਨੀਸਰ ਮੁੋਨਿ ਮਹਿ ਰਹਤੇ ॥੭॥ ਅਵਿਗਤ ਨਾਥੁ ਅਗੋਚਰ ਸੁਆਮੀ ॥ ਪੂਰਿ ਰਹਿਆ

ਘਟ ਅੰਤਰਜਾਮੀ ॥ ਜਤ ਕਤ ਦੇਖਉ ਤੇਰਾ ਵਾਸਾ ॥ ਨਾਨਕ ਕਉ ਗੁਰਿ ਕੀਓ ਪ੍ਰਗਾਸਾ ॥੮॥੨॥੫॥

ਭੈਰਉ ਮਹਲਾ ੫ ॥ ਸਤਿਗੁਰਿ ਮੋ ਕਉ ਕੀਨੋ ਦਾਨੁ ॥ ਅਮੋਲ ਰਤਨੁ ਹਰਿ ਦੀਨੋ ਨਾਮੁ ॥ ਸਹਜ ਬਿਨੋਦ ਚੋਜ

ਆਨੰਤਾ ॥ ਨਾਨਕ ਕਉ ਪ੍ਰਭੁ ਮਿਲਿਓ ਅਚਿੰਤਾ ॥੧॥ ਕਹੁ ਨਾਨਕ ਕੀਰਤਿ ਹਰਿ ਸਾਚੀ ॥ ਬਹੁਰਿ ਬਹੁਰਿ ਤਿਸੁ

ਸੰਗਿ ਮਨੁ ਰਾਚੀ ॥੧॥ ਰਹਾਉ ॥ ਅਚਿੰਤ ਹਮਾਰੈ ਭੋਜਨ ਭਾਉ ॥ ਅਚਿੰਤ ਹਮਾਰੈ ਲੀਚੈ ਨਾਉ ॥ ਅਚਿੰਤ ਹਮਾਰੈ

ਸਬਦਿ ਉਧਾਰ ॥ ਅਚਿੰਤ ਹਮਾਰੈ ਭਰੇ ਭੰਡਾਰ ॥੨॥ ਅਚਿੰਤ ਹਮਾਰੈ ਕਾਰਜ ਪੂਰੇ ॥ ਅਚਿੰਤ ਹਮਾਰੈ ਲਥੇ ਵਿਸੂਰੇ

॥ ਅਚਿੰਤ ਹਮਾਰੈ ਬੈਰੀ ਮੀਤਾ ॥ ਅਚਿੰਤੋ ਹੀ ਇਹੁ ਮਨੁ ਵਸਿ ਕੀਤਾ ॥੩॥ ਅਚਿੰਤ ਪ੍ਰਭੂ ਹਮ ਕੀਆ ਦਿਲਾਸਾ ॥

ਅਚਿੰਤ ਹਮਾਰੀ ਪੂਰਨ ਆਸਾ ॥ ਅਚਿੰਤ ਹਮਾੑ ਕਉ ਸਗਲ ਸਿਧਾਂਤੁ ॥ ਅਚਿੰਤੁ ਹਮ ਕਉ ਗੁਰਿ ਦੀਨੋ ਮੰਤੁ ॥੪॥

ਅਚਿੰਤ ਹਮਾਰੇ ਬਿਨਸੇ ਬੈਰ ॥ ਅਚਿੰਤ ਹਮਾਰੇ ਮਿਟੇ ਅੰਧੇਰ ॥ ਅਚਿੰਤੋ ਹੀ ਮਨਿ ਕੀਰਤਨੁ ਮੀਠਾ ॥ ਅਚਿੰਤੋ ਹੀ

ਪ੍ਰਭੁ ਘਟਿ ਘਟਿ ਡੀਠਾ ॥੫॥ ਅਚਿੰਤ ਮਿਟਿਓ ਹੈ ਸਗਲੋ ਭਰਮਾ ॥ ਅਚਿੰਤ ਵਸਿਓ ਮਨਿ ਸੁਖ ਬਿਸ੍ਰਾਮਾ ॥

ਅਚਿੰਤ ਹਮਾਰੈ ਅਨਹਤ ਵਾਜੈ ॥ ਅਚਿੰਤ ਹਮਾਰੈ ਗੋਬਿੰਦੁ ਗਾਜੈ ॥੬॥ ਅਚਿੰਤ ਹਮਾਰੈ ਮਨੁ ਪਤੀਆਨਾ ॥ ਨਿਹਚਲ

ਧਨੀ ਅਚਿੰਤੁ ਪਛਾਨਾ ॥ ਅਚਿੰਤੋ ਉਪਜਿਓ ਸਗਲ ਬਿਬੇਕਾ ॥ ਅਚਿੰਤ ਚਰੀ ਹਥਿ ਹਰਿ ਹਰਿ ਟੇਕਾ ॥੭॥

ਅਚਿੰਤ ਪ੍ਰਭੂ ਧੁਰਿ ਲਿਖਿਆ ਲੇਖੁ ॥ ਅਚਿੰਤ ਮਿਲਿਓ ਪ੍ਰਭੁ ਠਾਕੁਰੁ ਏਕੁ ॥ ਚਿੰਤ ਅਚਿੰਤਾ ਸਗਲੀ ਗਈ ॥ ਪ੍ਰਭ

ਨਾਨਕ ਨਾਨਕ ਨਾਨਕ ਮਈ ॥੮॥੩॥੬॥

ਭੈਰਉ ਬਾਣੀ ਭਗਤਾ ਕੀ ॥ ਕਬੀਰ ਜੀਉ ਘਰੁ ੧      ੴ ਸਤਿਗੁਰ ਪ੍ਰਸਾਦਿ ॥

ਇਹੁ ਧਨੁ ਮੇਰੇ ਹਰਿ ਕੋ ਨਾਉ ॥ ਗਾਂਠਿ ਨ ਬਾਧਉ ਬੇਚਿ ਨ ਖਾਉ ॥੧॥ ਰਹਾਉ ॥ ਨਾਉ ਮੇਰੇ ਖੇਤੀ ਨਾਉ ਮੇਰੇ

ਬਾਰੀ ॥ ਭਗਤਿ ਕਰਉ ਜਨੁ ਸਰਨਿ ਤੁਮਾੑਰੀ ॥੧॥ ਨਾਉ ਮੇਰੇ ਮਾਇਆ ਨਾਉ ਮੇਰੇ ਪੂੰਜੀ ॥ ਤੁਮਹਿ ਛੋਡਿ ਜਾਨਉ

ਨਹੀ ਦੂਜੀ ॥੨॥ ਨਾਉ ਮੇਰੇ ਬੰਧਿਪ ਨਾਉ ਮੇਰੇ ਭਾਈ ॥ ਨਾਉ ਮੇਰੇ ਸੰਗਿ ਅੰਤਿ ਹੋਇ ਸਖਾਈ ॥੩॥ ਮਾਇਆ

ਮਹਿ ਜਿਸੁ ਰਖੈ ਉਦਾਸੁ ॥ ਕਹਿ ਕਬੀਰ ਹਉ ਤਾ ਕੋ ਦਾਸੁ ॥੪॥੧॥ ਨਾਂਗੇ ਆਵਨੁ ਨਾਂਗੇ ਜਾਨਾ ॥ ਕੋਇ ਨ ਰਹਿਹੈ

ਰਾਜਾ ਰਾਨਾ ॥੧॥ ਰਾਮੁ ਰਾਜਾ ਨਉ ਨਿਧਿ ਮੇਰੈ ॥ ਸੰਪੈ ਹੇਤੁ ਕਲਤੁ ਧਨੁ ਤੇਰੈ ॥੧॥ ਰਹਾਉ ॥ ਆਵਤ ਸੰਗ

ਨ ਜਾਤ ਸੰਗਾਤੀ ॥ ਕਹਾ ਭਇਓ ਦਰਿ ਬਾਂਧੇ ਹਾਥੀ ॥੨॥ ਲੰਕਾ ਗਢੁ ਸੋਨੇ ਕਾ ਭਇਆ ॥ ਮੂਰਖੁ ਰਾਵਨੁ ਕਿਆ

ਲੇ ਗਇਆ ॥੩॥ ਕਹਿ ਕਬੀਰ ਕਿਛੁ ਗੁਨੁ ਬੀਚਾਰਿ ॥ ਚਲੇ ਜੁਆਰੀ ਦੁਇ ਹਥ ਝਾਰਿ ॥੪॥੨॥ ਮੈਲਾ

ਬ੍ਰਹਮਾ ਮੈਲਾ ਇੰਦੁ ॥ ਰਵਿ ਮੈਲਾ ਮੈਲਾ ਹੈ ਚੰਦੁ ॥੧॥ ਮੈਲਾ ਮਲਤਾ ਇਹੁ ਸੰਸਾਰੁ ॥ ਇਕੁ ਹਰਿ ਨਿਰਮਲੁ ਜਾ

ਕਾ ਅੰਤੁ ਨ ਪਾਰੁ ॥੧॥ ਰਹਾਉ ॥ ਮੈਲੇ ਬ੍ਰਹਮੰਡਾਇ ਕੈ ਈਸ ॥ ਮੈਲੇ ਨਿਸਿ ਬਾਸੁਰ ਦਿਨ ਤੀਸ ॥੨॥ ਮੈਲਾ

ਮੋਤੀ ਮੈਲਾ ਹੀਰੁ ॥ ਮੈਲਾ ਪਉਨੁ ਪਾਵਕੁ ਅਰੁ ਨੀਰੁ ॥੩॥ ਮੈਲੇ ਸਿਵ ਸੰਕਰਾ ਮਹੇਸ ॥ ਮੈਲੇ ਸਿਧ ਸਾਧਿਕ

ਅਰੁ ਭੇਖ ॥੪॥ ਮੈਲੇ ਜੋਗੀ ਜੰਗਮ ਜਟਾ ਸਹੇਤਿ ॥ ਮੈਲੀ ਕਾਇਆ ਹੰਸ ਸਮੇਤਿ ॥੫॥ ਕਹਿ ਕਬੀਰ ਤੇ ਜਨ

ਪਰਵਾਨ ॥ ਨਿਰਮਲ ਤੇ ਜੋ ਰਾਮਹਿ ਜਾਨ ॥੬॥੩॥ ਮਨੁ ਕਰਿ ਮਕਾ ਕਿਬਲਾ ਕਰਿ ਦੇਹੀ ॥ ਬੋਲਨਹਾਰੁ ਪਰਮ

ਗੁਰੁ ਏਹੀ ॥੧॥ ਕਹੁ ਰੇ ਮੁਲਾਂ ਬਾਂਗ ਨਿਵਾਜ ॥ ਏਕ ਮਸੀਤਿ ਦਸੈ ਦਰਵਾਜ ॥੧॥ ਰਹਾਉ ॥ ਮਿਸਿਮਿਲਿ

ਤਾਮਸੁ ਭਰਮੁ ਕਦੂਰੀ ॥ ਭਾਖਿ ਲੇ ਪੰਚੈ ਹੋਇ ਸਬੂਰੀ ॥੨॥ ਹਿੰਦੂ ਤੁਰਕ ਕਾ ਸਾਹਿਬੁ ਏਕ ॥ ਕਹ ਕਰੈ ਮੁਲਾਂ

ਕਹ ਕਰੈ ਸੇਖ ॥੩॥ ਕਹਿ ਕਬੀਰ ਹਉ ਭਇਆ ਦਿਵਾਨਾ ॥ ਮੁਸਿ ਮੁਸਿ ਮਨੂਆ ਸਹਜਿ ਸਮਾਨਾ ॥੪॥੪॥

ਗੰਗਾ ਕੈ ਸੰਗਿ ਸਲਿਤਾ ਬਿਗਰੀ ॥ ਸੋ ਸਲਿਤਾ ਗੰਗਾ ਹੋਇ ਨਿਬਰੀ ॥੧॥ ਬਿਗਰਿਓ ਕਬੀਰਾ ਰਾਮ ਦੁਹਾਈ ॥

ਸਾਚੁ ਭਇਓ ਅਨ ਕਤਹਿ ਨ ਜਾਈ ॥੧॥ ਰਹਾਉ ॥ ਚੰਦਨ ਕੈ ਸੰਗਿ ਤਰਵਰੁ ਬਿਗਰਿਓ ॥ ਸੋ ਤਰਵਰੁ ਚੰਦਨੁ

ਹੋਇ ਨਿਬਰਿਓ ॥੨॥ ਪਾਰਸ ਕੈ ਸੰਗਿ ਤਾਂਬਾ ਬਿਗਰਿਓ ॥ ਸੋ ਤਾਂਬਾ ਕੰਚਨੁ ਹੋਇ ਨਿਬਰਿਓ ॥੩॥ ਸੰਤਨ

ਸੰਗਿ ਕਬੀਰਾ ਬਿਗਰਿਓ ॥ ਸੋ ਕਬੀਰੁ ਰਾਮੈ ਹੋਇ ਨਿਬਰਿਓ ॥੪॥੫॥ ਮਾਥੇ ਤਿਲਕੁ ਹਥਿ ਮਾਲਾ ਬਾਨਾਂ ॥ ਲੋਗਨ

ਰਾਮੁ ਖਿਲਉਨਾ ਜਾਨਾਂ ॥੧॥ ਜਉ ਹਉ ਬਉਰਾ ਤਉ ਰਾਮ ਤੋਰਾ ॥ ਲੋਗੁ ਮਰਮੁ ਕਹ ਜਾਨੈ ਮੋਰਾ ॥੧॥ ਰਹਾਉ ॥

ਤੋਰਉ ਨ ਪਾਤੀ ਪੂਜਉ ਨ ਦੇਵਾ ॥ ਰਾਮ ਭਗਤਿ ਬਿਨੁ ਨਿਹਫਲ ਸੇਵਾ ॥੨॥ ਸਤਿਗੁਰੁ ਪੂਜਉ ਸਦਾ ਸਦਾ

ਮਨਾਵਉ ॥ ਐਸੀ ਸੇਵ ਦਰਗਹ ਸੁਖੁ ਪਾਵਉ ॥੩॥ ਲੋਗੁ ਕਹੈ ਕਬੀਰੁ ਬਉਰਾਨਾ ॥ ਕਬੀਰ ਕਾ ਮਰਮੁ ਰਾਮ

ਪਹਿਚਾਨਾਂ ॥੪॥੬॥ ਉਲਟਿ ਜਾਤਿ ਕੁਲ ਦੋਊ ਬਿਸਾਰੀ ॥ ਸੁੰਨ ਸਹਜ ਮਹਿ ਬੁਨਤ ਹਮਾਰੀ ॥੧॥ ਹਮਰਾ ਝਗਰਾ

ਰਹਾ ਨ ਕੋਊ ॥ ਪੰਡਿਤ ਮੁਲਾਂ ਛਾਡੇ ਦੋਊ ॥੧॥ ਰਹਾਉ ॥ ਬੁਨਿ ਬੁਨਿ ਆਪ ਆਪੁ ਪਹਿਰਾਵਉ ॥ ਜਹ ਨਹੀ ਆਪੁ

ਤਹਾ ਹੋਇ ਗਾਵਉ ॥੨॥ ਪੰਡਿਤ ਮੁਲਾਂ ਜੋ ਲਿਖਿ ਦੀਆ ॥ ਛਾਡਿ ਚਲੇ ਹਮ ਕਛੂ ਨ ਲੀਆ ॥੩॥ ਰਿਦੈ

ਇਖਲਾਸੁ ਨਿਰਖਿ ਲੇ ਮੀਰਾ ॥ ਆਪੁ ਖੋਜਿ ਖੋਜਿ ਮਿਲੇ ਕਬੀਰਾ ॥੪॥੭॥ ਨਿਰਧਨ ਆਦਰੁ ਕੋਈ ਨ ਦੇਇ ॥ ਲਾਖ

ਜਤਨ ਕਰੈ ਓਹੁ ਚਿਤਿ ਨ ਧਰੇਇ ॥੧॥ ਰਹਾਉ ॥ ਜਉ ਨਿਰਧਨੁ ਸਰਧਨ ਕੈ ਜਾਇ ॥ ਆਗੇ ਬੈਠਾ ਪੀਠਿ ਫਿਰਾਇ

॥੧॥ ਜਉ ਸਰਧਨੁ ਨਿਰਧਨ ਕੈ ਜਾਇ ॥ ਦੀਆ ਆਦਰੁ ਲੀਆ ਬੁਲਾਇ ॥੨॥ ਨਿਰਧਨੁ ਸਰਧਨੁ ਦੋਨਉ ਭਾਈ

॥ ਪ੍ਰਭ ਕੀ ਕਲਾ ਨ ਮੇਟੀ ਜਾਈ ॥੩॥ ਕਹਿ ਕਬੀਰ ਨਿਰਧਨੁ ਹੈ ਸੋਈ ॥ ਜਾ ਕੇ ਹਿਰਦੈ ਨਾਮੁ ਨ ਹੋਈ ॥੪॥੮॥

ਗੁਰ ਸੇਵਾ ਤੇ ਭਗਤਿ ਕਮਾਈ ॥ ਤਬ ਇਹ ਮਾਨਸ ਦੇਹੀ ਪਾਈ ॥ ਇਸ ਦੇਹੀ ਕਉ ਸਿਮਰਹਿ ਦੇਵ ॥ ਸੋ ਦੇਹੀ ਭਜੁ

ਹਰਿ ਕੀ ਸੇਵ ॥੧॥ ਭਜਹੁ ਗੁੋਬਿੰਦ ਭੂਲਿ ਮਤ ਜਾਹੁ ॥ ਮਾਨਸ ਜਨਮ ਕਾ ਏਹੀ ਲਾਹੁ ॥੧॥ ਰਹਾਉ ॥ ਜਬ ਲਗੁ

ਜਰਾ ਰੋਗੁ ਨਹੀ ਆਇਆ ॥ ਜਬ ਲਗੁ ਕਾਲਿ ਗ੍ਰਸੀ ਨਹੀ ਕਾਇਆ ॥ ਜਬ ਲਗੁ ਬਿਕਲ ਭਈ ਨਹੀ ਬਾਨੀ ॥

ਭਜਿ ਲੇਹਿ ਰੇ ਮਨ ਸਾਰਿਗਪਾਨੀ ॥੨॥ ਅਬ ਨ ਭਜਸਿ ਭਜਸਿ ਕਬ ਭਾਈ ॥ ਆਵੈ ਅੰਤੁ ਨ ਭਜਿਆ ਜਾਈ ॥

ਜੋ ਕਿਛੁ ਕਰਹਿ ਸੋਈ ਅਬ ਸਾਰੁ ॥ ਫਿਰਿ ਪਛੁਤਾਹੁ ਨ ਪਾਵਹੁ ਪਾਰੁ ॥੩॥ ਸੋ ਸੇਵਕੁ ਜੋ ਲਾਇਆ ਸੇਵ ॥ ਤਿਨ ਹੀ

ਪਾਏ ਨਿਰੰਜਨ ਦੇਵ ॥ ਗੁਰ ਮਿਲਿ ਤਾ ਕੇ ਖੁਲੇੑ ਕਪਾਟ ॥ ਬਹੁਰਿ ਨ ਆਵੈ ਜੋਨੀ ਬਾਟ ॥੪॥ ਇਹੀ ਤੇਰਾ ਅਉਸਰੁ

ਇਹ ਤੇਰੀ ਬਾਰ ॥ ਘਟ ਭੀਤਰਿ ਤੂ ਦੇਖੁ ਬਿਚਾਰਿ ॥ ਕਹਤ ਕਬੀਰੁ ਜੀਤਿ ਕੈ ਹਾਰਿ ॥ ਬਹੁ ਬਿਧਿ ਕਹਿਓ ਪੁਕਾਰਿ

ਪੁਕਾਰਿ ॥੫॥੧॥੯॥ ਸਿਵ ਕੀ ਪੁਰੀ ਬਸੈ ਬੁਧਿ ਸਾਰੁ ॥ ਤਹ ਤੁਮੑ ਮਿਲਿ ਕੈ ਕਰਹੁ ਬਿਚਾਰੁ ॥ ਈਤ ਊਤ ਕੀ

ਸੋਝੀ ਪਰੈ ॥ ਕਉਨੁ ਕਰਮ ਮੇਰਾ ਕਰਿ ਕਰਿ ਮਰੈ ॥੧॥ ਨਿਜ ਪਦ ਊਪਰਿ ਲਾਗੋ ਧਿਆਨੁ ॥ ਰਾਜਾ ਰਾਮ ਨਾਮੁ ਮੋਰਾ

ਬ੍ਰਹਮ ਗਿਆਨੁ ॥੧॥ ਰਹਾਉ ॥ ਮੂਲ ਦੁਆਰੈ ਬੰਧਿਆ ਬੰਧੁ ॥ ਰਵਿ ਊਪਰਿ ਗਹਿ ਰਾਖਿਆ ਚੰਦੁ ॥ ਪਛਮ ਦੁਆਰੈ

ਸੂਰਜੁ ਤਪੈ ॥ ਮੇਰ ਡੰਡ ਸਿਰ ਊਪਰਿ ਬਸੈ ॥੨॥ ਪਸਚਮ ਦੁਆਰੇ ਕੀ ਸਿਲ ਓੜ ॥ ਤਿਹ ਸਿਲ ਊਪਰਿ ਖਿੜਕੀ

ਅਉਰ ॥ ਖਿੜਕੀ ਊਪਰਿ ਦਸਵਾ ਦੁਆਰੁ ॥ ਕਹਿ ਕਬੀਰ ਤਾ ਕਾ ਅੰਤੁ ਨ ਪਾਰੁ ॥੩॥੨॥੧੦॥ ਸੋ ਮੁਲਾਂ

ਜੋ ਮਨ ਸਿਉ ਲਰੈ ॥ ਗੁਰ ਉਪਦੇਸਿ ਕਾਲ ਸਿਉ ਜੁਰੈ ॥ ਕਾਲ ਪੁਰਖ ਕਾ ਮਰਦੈ ਮਾਨੁ ॥ ਤਿਸੁ ਮੁਲਾ ਕਉ

ਸਦਾ ਸਲਾਮੁ ॥੧॥ ਹੈ ਹਜੂਰਿ ਕਤ ਦੂਰਿ ਬਤਾਵਹੁ ॥ ਦੁੰਦਰ ਬਾਧਹੁ ਸੁੰਦਰ ਪਾਵਹੁ ॥੧॥ ਰਹਾਉ ॥ ਕਾਜੀ ਸੋ

ਜੁ ਕਾਇਆ ਬੀਚਾਰੈ ॥ ਕਾਇਆ ਕੀ ਅਗਨਿ ਬ੍ਰਹਮੁ ਪਰਜਾਰੈ ॥ ਸੁਪਨੈ ਬਿੰਦੁ ਨ ਦੇਈ ਝਰਨਾ ॥ ਤਿਸੁ ਕਾਜੀ ਕਉ

ਜਰਾ ਨ ਮਰਨਾ ॥੨॥ ਸੋ ਸੁਰਤਾਨੁ ਜੁ ਦੁਇ ਸਰ ਤਾਨੈ ॥ ਬਾਹਰਿ ਜਾਤਾ ਭੀਤਰਿ ਆਨੈ ॥ ਗਗਨ ਮੰਡਲ ਮਹਿ

ਲਸਕਰੁ ਕਰੈ ॥ ਸੋ ਸੁਰਤਾਨੁ ਛਤ੍ਰੁ ਸਿਰਿ ਧਰੈ ॥੩॥ ਜੋਗੀ ਗੋਰਖੁ ਗੋਰਖੁ ਕਰੈ ॥ ਹਿੰਦੂ ਰਾਮ ਨਾਮੁ ਉਚਰੈ ॥

ਮੁਸਲਮਾਨ ਕਾ ਏਕੁ ਖੁਦਾਇ ॥ ਕਬੀਰ ਕਾ ਸੁਆਮੀ ਰਹਿਆ ਸਮਾਇ ॥੪॥੩॥੧੧॥ ਮਹਲਾ ੫ ॥ ਜੋ ਪਾਥਰ

ਕਉ ਕਹਤੇ ਦੇਵ ॥ ਤਾ ਕੀ ਬਿਰਥਾ ਹੋਵੈ ਸੇਵ ॥ ਜੋ ਪਾਥਰ ਕੀ ਪਾਂਈ ਪਾਇ ॥ ਤਿਸ ਕੀ ਘਾਲ ਅਜਾਂਈ ਜਾਇ

॥੧॥ ਠਾਕੁਰੁ ਹਮਰਾ ਸਦ ਬੋਲੰਤਾ ॥ ਸਰਬ ਜੀਆ ਕਉ ਪ੍ਰਭੁ ਦਾਨੁ ਦੇਤਾ ॥੧॥ ਰਹਾਉ ॥ ਅੰਤਰਿ ਦੇਉ ਨ ਜਾਨੈ

ਅੰਧੁ ॥ ਭ੍ਰਮ ਕਾ ਮੋਹਿਆ ਪਾਵੈ ਫੰਧੁ ॥ ਨ ਪਾਥਰੁ ਬੋਲੈ ਨਾ ਕਿਛੁ ਦੇਇ ॥ ਫੋਕਟ ਕਰਮ ਨਿਹਫਲ ਹੈ ਸੇਵ ॥੨॥

ਜੇ ਮਿਰਤਕ ਕਉ ਚੰਦਨੁ ਚੜਾਵੈ ॥ ਉਸ ਤੇ ਕਹਹੁ ਕਵਨ ਫਲ ਪਾਵੈ ॥ ਜੇ ਮਿਰਤਕ ਕਉ ਬਿਸਟਾ ਮਾਹਿ ਰੁਲਾਈ

॥ ਤਾਂ ਮਿਰਤਕ ਕਾ ਕਿਆ ਘਟਿ ਜਾਈ ॥੩॥ ਕਹਤ ਕਬੀਰ ਹਉ ਕਹਉ ਪੁਕਾਰਿ ॥ ਸਮਝਿ ਦੇਖੁ ਸਾਕਤ ਗਾਵਾਰ ॥

ਦੂਜੈ ਭਾਇ ਬਹੁਤੁ ਘਰ ਗਾਲੇ ॥ ਰਾਮ ਭਗਤ ਹੈ ਸਦਾ ਸੁਖਾਲੇ ॥੪॥੪॥੧੨॥ ਜਲ ਮਹਿ ਮੀਨ ਮਾਇਆ ਕੇ

ਬੇਧੇ ॥ ਦੀਪਕ ਪਤੰਗ ਮਾਇਆ ਕੇ ਛੇਦੇ ॥ ਕਾਮ ਮਾਇਆ ਕੁੰਚਰ ਕਉ ਬਿਆਪੈ ॥ ਭੁਇਅੰਗਮ ਭ੍ਰਿੰਗ ਮਾਇਆ

ਮਹਿ ਖਾਪੇ ॥੧॥ ਮਾਇਆ ਐਸੀ ਮੋਹਨੀ ਭਾਈ ॥ ਜੇਤੇ ਜੀਅ ਤੇਤੇ ਡਹਕਾਈ ॥੧॥ ਰਹਾਉ ॥ ਪੰਖੀ ਮ੍ਰਿਗ

ਮਾਇਆ ਮਹਿ ਰਾਤੇ ॥ ਸਾਕਰ ਮਾਖੀ ਅਧਿਕ ਸੰਤਾਪੇ ॥ ਤੁਰੇ ਉਸਟ ਮਾਇਆ ਮਹਿ ਭੇਲਾ ॥ ਸਿਧ ਚਉਰਾਸੀਹ

ਮਾਇਆ ਮਹਿ ਖੇਲਾ ॥੨॥ ਛਿਅ ਜਤੀ ਮਾਇਆ ਕੇ ਬੰਦਾ ॥ ਨਵੈ ਨਾਥ ਸੂਰਜ ਅਰੁ ਚੰਦਾ ॥ ਤਪੇ ਰਖੀਸਰ

ਮਾਇਆ ਮਹਿ ਸੂਤਾ ॥ ਮਾਇਆ ਮਹਿ ਕਾਲੁ ਅਰੁ ਪੰਚ ਦੂਤਾ ॥੩॥ ਸੁਆਨ ਸਿਆਲ ਮਾਇਆ ਮਹਿ ਰਾਤਾ ॥

ਬੰਤਰ ਚੀਤੇ ਅਰੁ ਸਿੰਘਾਤਾ ॥ ਮਾਂਜਾਰ ਗਾਡਰ ਅਰੁ ਲੂਬਰਾ ॥ ਬਿਰਖ ਮੂਲ ਮਾਇਆ ਮਹਿ ਪਰਾ ॥੪॥

ਮਾਇਆ ਅੰਤਰਿ ਭੀਨੇ ਦੇਵ ॥ ਸਾਗਰ ਇੰਦ੍ਰਾ ਅਰੁ ਧਰਤੇਵ ॥ ਕਹਿ ਕਬੀਰ ਜਿਸੁ ਉਦਰੁ ਤਿਸੁ ਮਾਇਆ ॥ ਤਬ

ਛੂਟੇ ਜਬ ਸਾਧੂ ਪਾਇਆ ॥੫॥੫॥੧੩॥ ਜਬ ਲਗੁ ਮੇਰੀ ਮੇਰੀ ਕਰੈ ॥ ਤਬ ਲਗੁ ਕਾਜੁ ਏਕੁ ਨਹੀ ਸਰੈ ॥ ਜਬ

ਮੇਰੀ ਮੇਰੀ ਮਿਟਿ ਜਾਇ ॥ ਤਬ ਪ੍ਰਭ ਕਾਜੁ ਸਵਾਰਹਿ ਆਇ ॥੧॥ ਐਸਾ ਗਿਆਨੁ ਬਿਚਾਰੁ ਮਨਾ ॥ ਹਰਿ ਕੀ ਨ

ਸਿਮਰਹੁ ਦੁਖ ਭੰਜਨਾ ॥੧॥ ਰਹਾਉ ॥ ਜਬ ਲਗੁ ਸਿੰਘੁ ਰਹੈ ਬਨ ਮਾਹਿ ॥ ਤਬ ਲਗੁ ਬਨੁ ਫੂਲੈ ਹੀ ਨਾਹਿ ॥

ਜਬ ਹੀ ਸਿਆਰੁ ਸਿੰਘ ਕਉ ਖਾਇ ॥ ਫੂਲਿ ਰਹੀ ਸਗਲੀ ਬਨਰਾਇ ॥੨॥ ਜੀਤੋ ਬੂਡੈ ਹਾਰੋ ਤਿਰੈ ॥ ਗੁਰ ਪਰਸਾਦੀ

ਪਾਰਿ ਉਤਰੈ ॥ ਦਾਸੁ ਕਬੀਰੁ ਕਹੈ ਸਮਝਾਇ ॥ ਕੇਵਲ ਰਾਮ ਰਹਹੁ ਲਿਵ ਲਾਇ ॥੩॥੬॥੧੪॥ ਸਤਰਿ ਸੈਇ

ਸਲਾਰ ਹੈ ਜਾ ਕੇ ॥ ਸਵਾ ਲਾਖੁ ਪੈਕਾਬਰ ਤਾ ਕੇ ॥ ਸੇਖ ਜੁ ਕਹੀਅਹਿ ਕੋਟਿ ਅਠਾਸੀ ॥ ਛਪਨ ਕੋਟਿ ਜਾ ਕੇ

ਖੇਲ ਖਾਸੀ ॥੧॥ ਮੋ ਗਰੀਬ ਕੀ ਕੋ ਗੁਜਰਾਵੈ ॥ ਮਜਲਸਿ ਦੂਰਿ ਮਹਲੁ ਕੋ ਪਾਵੈ ॥੧॥ ਰਹਾਉ ॥ ਤੇਤੀਸ ਕਰੋੜੀ ਹੈ

ਖੇਲ ਖਾਨਾ ॥ ਚਉਰਾਸੀ ਲਖ ਫਿਰੈ ਦਿਵਾਨਾਂ ॥ ਬਾਬਾ ਆਦਮ ਕਉ ਕਿਛੁ ਨਦਰਿ ਦਿਖਾਈ ॥ ਉਨਿ ਭੀ ਭਿਸਤਿ

ਘਨੇਰੀ ਪਾਈ ॥੨॥ ਦਿਲ ਖਲਹਲੁ ਜਾ ਕੈ ਜਰਦ ਰੂ ਬਾਨੀ ॥ ਛੋਡਿ ਕਤੇਬ ਕਰੈ ਸੈਤਾਨੀ ॥ ਦੁਨੀਆ ਦੋਸੁ ਰੋਸੁ ਹੈ

ਲੋਈ ॥ ਅਪਨਾ ਕੀਆ ਪਾਵੈ ਸੋਈ ॥੩॥ ਤੁਮ ਦਾਤੇ ਹਮ ਸਦਾ ਭਿਖਾਰੀ ॥ ਦੇਉ ਜਬਾਬੁ ਹੋਇ ਬਜਗਾਰੀ ॥ ਦਾਸੁ

ਕਬੀਰੁ ਤੇਰੀ ਪਨਹ ਸਮਾਨਾਂ ॥ ਭਿਸਤੁ ਨਜੀਕਿ ਰਾਖੁ ਰਹਮਾਨਾ ॥੪॥੭॥੧੫॥ ਸਭੁ ਕੋਈ ਚਲਨ ਕਹਤ ਹੈ ਊਹਾਂ

॥ ਨਾ ਜਾਨਉ ਬੈਕੁੰਠੁ ਹੈ ਕਹਾਂ ॥੧॥ ਰਹਾਉ ॥ ਆਪ ਆਪ ਕਾ ਮਰਮੁ ਨ ਜਾਨਾਂ ॥ ਬਾਤਨ ਹੀ ਬੈਕੁੰਠੁ ਬਖਾਨਾਂ ॥੧॥

ਜਬ ਲਗੁ ਮਨ ਬੈਕੁੰਠ ਕੀ ਆਸ ॥ ਤਬ ਲਗੁ ਨਾਹੀ ਚਰਨ ਨਿਵਾਸ ॥੨॥ ਖਾਈ ਕੋਟੁ ਨ ਪਰਲ ਪਗਾਰਾ ॥ ਨਾ

ਜਾਨਉ ਬੈਕੁੰਠ ਦੁਆਰਾ ॥੩॥ ਕਹਿ ਕਮੀਰ ਅਬ ਕਹੀਐ ਕਾਹਿ ॥ ਸਾਧਸੰਗਤਿ ਬੈਕੁੰਠੈ ਆਹਿ ॥੪॥੮॥੧੬॥

ਕਿਉ ਲੀਜੈ ਗਢੁ ਬੰਕਾ ਭਾਈ ॥ ਦੋਵਰ ਕੋਟ ਅਰੁ ਤੇਵਰ ਖਾਈ ॥੧॥ ਰਹਾਉ ॥ ਪਾਂਚ ਪਚੀਸ ਮੋਹ ਮਦ ਮਤਸਰ

ਆਡੀ ਪਰਬਲ ਮਾਇਆ ॥ ਜਨ ਗਰੀਬ ਕੋ ਜੋਰੁ ਨ ਪਹੁਚੈ ਕਹਾ ਕਰਉ ਰਘੁਰਾਇਆ ॥੧॥ ਕਾਮੁ ਕਿਵਾਰੀ ਦੁਖੁ

ਸੁਖੁ ਦਰਵਾਨੀ ਪਾਪੁ ਪੁੰਨੁ ਦਰਵਾਜਾ ॥ ਕ੍ਰੋਧੁ ਪ੍ਰਧਾਨੁ ਮਹਾ ਬਡ ਦੁੰਦਰ ਤਹ ਮਨੁ ਮਾਵਾਸੀ ਰਾਜਾ ॥੨॥ ਸ੍ਵਾਦ

ਸਨਾਹ ਟੋਪੁ ਮਮਤਾ ਕੋ ਕੁਬੁਧਿ ਕਮਾਨ ਚਢਾਈ ॥ ਤਿਸਨਾ ਤੀਰ ਰਹੇ ਘਟ ਭੀਤਰਿ ਇਉ ਗਢੁ ਲੀਓ ਨ ਜਾਈ

॥੩॥ ਪ੍ਰੇਮ ਪਲੀਤਾ ਸੁਰਤਿ ਹਵਾਈ ਗੋਲਾ ਗਿਆਨੁ ਚਲਾਇਆ ॥ ਬ੍ਰਹਮ ਅਗਨਿ ਸਹਜੇ ਪਰਜਾਲੀ ਏਕਹਿ ਚੋਟ

ਸਿਝਾਇਆ ॥੪॥ ਸਤੁ ਸੰਤੋਖੁ ਲੈ ਲਰਨੇ ਲਾਗਾ ਤੋਰੇ ਦੁਇ ਦਰਵਾਜਾ ॥ ਸਾਧਸੰਗਤਿ ਅਰੁ ਗੁਰ ਕੀ ਕ੍ਰਿਪਾ ਤੇ

ਪਕਰਿਓ ਗਢ ਕੋ ਰਾਜਾ ॥੫॥ ਭਗਵਤ ਭੀਰਿ ਸਕਤਿ ਸਿਮਰਨ ਕੀ ਕਟੀ ਕਾਲ ਭੈ ਫਾਸੀ ॥ ਦਾਸੁ ਕਮੀਰੁ

ਚੜਿੑਓ ਗੜੑ ਊਪਰਿ ਰਾਜੁ ਲੀਓ ਅਬਿਨਾਸੀ ॥੬॥੯॥੧੭॥ ਗੰਗ ਗੁਸਾਇਨਿ ਗਹਿਰ ਗੰਭੀਰ ॥ ਜੰਜੀਰ ਬਾਂਧਿ

ਕਰਿ ਖਰੇ ਕਬੀਰ ॥੧॥ ਮਨੁ ਨ ਡਿਗੈ ਤਨੁ ਕਾਹੇ ਕਉ ਡਰਾਇ ॥ ਚਰਨ ਕਮਲ ਚਿਤੁ ਰਹਿਓ ਸਮਾਇ ॥ ਰਹਾਉ ॥

ਗੰਗਾ ਕੀ ਲਹਰਿ ਮੇਰੀ ਟੁਟੀ ਜੰਜੀਰ ॥ ਮ੍ਰਿਗਛਾਲਾ ਪਰ ਬੈਠੇ ਕਬੀਰ ॥੨॥ ਕਹਿ ਕੰਬੀਰ ਕੋਊ ਸੰਗ ਨ ਸਾਥ

॥ ਜਲ ਥਲ ਰਾਖਨ ਹੈ ਰਘੁਨਾਥ ॥੩॥੧੦॥੧੮॥

ਭੈਰਉ ਕਬੀਰ ਜੀਉ ਅਸਟਪਦੀ ਘਰੁ ੨      ੴ ਸਤਿਗੁਰ ਪ੍ਰਸਾਦਿ ॥

ਅਗਮ ਦ੍ਰੁਗਮ ਗੜਿ ਰਚਿਓ ਬਾਸ ॥ ਜਾ ਮਹਿ ਜੋਤਿ ਕਰੇ ਪਰਗਾਸ ॥ ਬਿਜੁਲੀ ਚਮਕੈ ਹੋਇ ਅਨੰਦੁ ॥ ਜਿਹ

ਪਉੜੇੑ ਪ੍ਰਭ ਬਾਲ ਗੋਬਿੰਦ ॥੧॥ ਇਹੁ ਜੀਉ ਰਾਮ ਨਾਮ ਲਿਵ ਲਾਗੈ ॥ ਜਰਾ ਮਰਨੁ ਛੂਟੈ ਭ੍ਰਮੁ ਭਾਗੈ ॥੧॥

ਰਹਾਉ ॥ ਅਬਰਨ ਬਰਨ ਸਿਉ ਮਨ ਹੀ ਪ੍ਰੀਤਿ ॥ ਹਉਮੈ ਗਾਵਨਿ ਗਾਵਹਿ ਗੀਤ ॥ ਅਨਹਦ ਸਬਦ ਹੋਤ ਝੁਨਕਾਰ

॥ ਜਿਹ ਪਉੜੇੑ ਪ੍ਰਭ ਸ੍ਰੀ ਗੋਪਾਲ ॥੨॥ ਖੰਡਲ ਮੰਡਲ ਮੰਡਲ ਮੰਡਾ ॥ ਤ੍ਰਿਅ ਅਸਥਾਨ ਤੀਨਿ ਤ੍ਰਿਅ ਖੰਡਾ ॥

ਅਗਮ ਅਗੋਚਰੁ ਰਹਿਆ ਅਭ ਅੰਤ ॥ ਪਾਰੁ ਨ ਪਾਵੈ ਕੋ ਧਰਨੀਧਰ ਮੰਤ ॥੩॥ ਕਦਲੀ ਪੁਹਪ ਧੂਪ ਪਰਗਾਸ ॥

ਰਜ ਪੰਕਜ ਮਹਿ ਲੀਓ ਨਿਵਾਸ ॥ ਦੁਆਦਸ ਦਲ ਅਭ ਅੰਤਰਿ ਮੰਤ ॥ ਜਹ ਪਉੜੇ ਸ੍ਰੀ ਕਮਲਾ ਕੰਤ ॥੪॥

ਅਰਧ ਉਰਧ ਮੁਖਿ ਲਾਗੋ ਕਾਸੁ ॥ ਸੁੰਨ ਮੰਡਲ ਮਹਿ ਕਰਿ ਪਰਗਾਸੁ ॥ ਊਹਾਂ ਸੂਰਜ ਨਾਹੀ ਚੰਦ ॥ ਆਦਿ ਨਿਰੰਜਨੁ

ਕਰੈ ਅਨੰਦ ॥੫॥ ਸੋ ਬ੍ਰਹਮੰਡਿ ਪਿੰਡਿ ਸੋ ਜਾਨੁ ॥ ਮਾਨ ਸਰੋਵਰਿ ਕਰਿ ਇਸਨਾਨੁ ॥ ਸੋਹੰ ਸੋ ਜਾ ਕਉ ਹੈ ਜਾਪ ॥

ਜਾ ਕਉ ਲਿਪਤ ਨ ਹੋਇ ਪੁੰਨ ਅਰੁ ਪਾਪ ॥੬॥ ਅਬਰਨ ਬਰਨ ਘਾਮ ਨਹੀ ਛਾਮ ॥ ਅਵਰ ਨ ਪਾਈਐ ਗੁਰ ਕੀ

ਸਾਮ ॥ ਟਾਰੀ ਨ ਟਰੈ ਆਵੈ ਨ ਜਾਇ ॥ ਸੁੰਨ ਸਹਜ ਮਹਿ ਰਹਿਓ ਸਮਾਇ ॥੭॥ ਮਨ ਮਧੇ ਜਾਨੈ ਜੇ ਕੋਇ ॥

ਜੋ ਬੋਲੈ ਸੋ ਆਪੈ ਹੋਇ ॥ ਜੋਤਿ ਮੰਤ੍ਰਿ ਮਨਿ ਅਸਥਿਰੁ ਕਰੈ ॥ ਕਹਿ ਕਬੀਰ ਸੋ ਪ੍ਰਾਨੀ ਤਰੈ ॥੮॥੧॥ ਕੋਟਿ ਸੂਰ

ਜਾ ਕੈ ਪਰਗਾਸ ॥ ਕੋਟਿ ਮਹਾਦੇਵ ਅਰੁ ਕਬਿਲਾਸ ॥ ਦੁਰਗਾ ਕੋਟਿ ਜਾ ਕੈ ਮਰਦਨੁ ਕਰੈ ॥ ਬ੍ਰਹਮਾ ਕੋਟਿ ਬੇਦ

ਉਚਰੈ ॥੧॥ ਜਉ ਜਾਚਉ ਤਉ ਕੇਵਲ ਰਾਮ ॥ ਆਨ ਦੇਵ ਸਿਉ ਨਾਹੀ ਕਾਮ ॥੧॥ ਰਹਾਉ ॥ ਕੋਟਿ ਚੰਦ੍ਰਮੇ

ਕਰਹਿ ਚਰਾਕ ॥ ਸੁਰ ਤੇਤੀਸਉ ਜੇਵਹਿ ਪਾਕ ॥ ਨਵ ਗ੍ਰਹ ਕੋਟਿ ਠਾਢੇ ਦਰਬਾਰ ॥ ਧਰਮ ਕੋਟਿ ਜਾ ਕੈ ਪ੍ਰਤਿਹਾਰ

॥੨॥ ਪਵਨ ਕੋਟਿ ਚਉਬਾਰੇ ਫਿਰਹਿ ॥ ਬਾਸਕ ਕੋਟਿ ਸੇਜ ਬਿਸਥਰਹਿ ॥ ਸਮੁੰਦ ਕੋਟਿ ਜਾ ਕੇ ਪਾਨੀਹਾਰ ॥

ਰੋਮਾਵਲਿ ਕੋਟਿ ਅਠਾਰਹ ਭਾਰ ॥੩॥ ਕੋਟਿ ਕਮੇਰ ਭਰਹਿ ਭੰਡਾਰ ॥ ਕੋਟਿਕ ਲਖਮੀ ਕਰੈ ਸੀਗਾਰ ॥ ਕੋਟਿਕ

ਪਾਪ ਪੁੰਨ ਬਹੁ ਹਿਰਹਿ ॥ ਇੰਦ੍ਰ ਕੋਟਿ ਜਾ ਕੇ ਸੇਵਾ ਕਰਹਿ ॥੪॥ ਛਪਨ ਕੋਟਿ ਜਾ ਕੈ ਪ੍ਰਤਿਹਾਰ ॥ ਨਗਰੀ ਨਗਰੀ

ਖਿਅਤ ਅਪਾਰ ॥ ਲਟ ਛੂਟੀ ਵਰਤੈ ਬਿਕਰਾਲ ॥ ਕੋਟਿ ਕਲਾ ਖੇਲੈ ਗੋਪਾਲ ॥੫॥ ਕੋਟਿ ਜਗ ਜਾ ਕੈ ਦਰਬਾਰ ॥

ਗੰਧ੍ਰਬ ਕੋਟਿ ਕਰਹਿ ਜੈਕਾਰ ॥ ਬਿਦਿਆ ਕੋਟਿ ਸਭੈ ਗੁਨ ਕਹੈ ॥ ਤਊ ਪਾਰਬ੍ਰਹਮ ਕਾ ਅੰਤੁ ਨ ਲਹੈ ॥੬॥ ਬਾਵਨ

ਕੋਟਿ ਜਾ ਕੈ ਰੋਮਾਵਲੀ ॥ ਰਾਵਨ ਸੈਨਾ ਜਹ ਤੇ ਛਲੀ ॥ ਸਹਸ ਕੋਟਿ ਬਹੁ ਕਹਤ ਪੁਰਾਨ ॥ ਦੁਰਜੋਧਨ ਕਾ ਮਥਿਆ

ਮਾਨੁ ॥੭॥ ਕੰਦ੍ਰਪ ਕੋਟਿ ਜਾ ਕੈ ਲਵੈ ਨ ਧਰਹਿ ॥ ਅੰਤਰ ਅੰਤਰਿ ਮਨਸਾ ਹਰਹਿ ॥ ਕਹਿ ਕਬੀਰ ਸੁਨਿ

ਸਾਰਿਗਪਾਨ ॥ ਦੇਹਿ ਅਭੈ ਪਦੁ ਮਾਂਗਉ ਦਾਨ ॥੮॥੨॥੧੮॥੨੦॥

ਭੈਰਉ ਬਾਣੀ ਨਾਮਦੇਉ ਜੀਉ ਕੀ ਘਰੁ ੧      ੴ ਸਤਿਗੁਰ ਪ੍ਰਸਾਦਿ ॥

ਰੇ ਜਿਹਬਾ ਕਰਉ ਸਤ ਖੰਡ ॥ ਜਾਮਿ ਨ ਉਚਰਸਿ ਸ੍ਰੀ ਗੋਬਿੰਦ ॥੧॥ ਰੰਗੀ ਲੇ ਜਿਹਬਾ ਹਰਿ ਕੈ ਨਾਇ ॥ ਸੁਰੰਗ

ਰੰਗੀਲੇ ਹਰਿ ਹਰਿ ਧਿਆਇ ॥੧॥ ਰਹਾਉ ॥ ਮਿਥਿਆ ਜਿਹਬਾ ਅਵਰੇਂ ਕਾਮ ॥ ਨਿਰਬਾਣ ਪਦੁ ਇਕੁ ਹਰਿ ਕੋ

ਨਾਮੁ ॥੨॥ ਅਸੰਖ ਕੋਟਿ ਅਨ ਪੂਜਾ ਕਰੀ ॥ ਏਕ ਨ ਪੂਜਸਿ ਨਾਮੈ ਹਰੀ ॥੩॥ ਪ੍ਰਣਵੈ ਨਾਮਦੇਉ ਇਹੁ ਕਰਣਾ ॥

ਅਨੰਤ ਰੂਪ ਤੇਰੇ ਨਾਰਾਇਣਾ ॥੪॥੧॥ ਪਰ ਧਨ ਪਰ ਦਾਰਾ ਪਰਹਰੀ ॥ ਤਾ ਕੈ ਨਿਕਟਿ ਬਸੈ ਨਰਹਰੀ ॥੧॥ ਜੋ

ਨ ਭਜੰਤੇ ਨਾਰਾਇਣਾ ॥ ਤਿਨ ਕਾ ਮੈ ਨ ਕਰਉ ਦਰਸਨਾ ॥੧॥ ਰਹਾਉ ॥ ਜਿਨ ਕੈ ਭੀਤਰਿ ਹੈ ਅੰਤਰਾ ॥ ਜੈਸੇ

ਪਸੁ ਤੈਸੇ ਓਇ ਨਰਾ ॥੨॥ ਪ੍ਰਣਵਤਿ ਨਾਮਦੇਉ ਨਾਕਹਿ ਬਿਨਾ ॥ ਨਾ ਸੋਹੈ ਬਤੀਸ ਲਖਨਾ ॥੩॥੨॥ ਦੂਧੁ

ਕਟੋਰੈ ਗਡਵੈ ਪਾਨੀ ॥ ਕਪਲ ਗਾਇ ਨਾਮੈ ਦੁਹਿ ਆਨੀ ॥੧॥ ਦੂਧੁ ਪੀਉ ਗੋਬਿੰਦੇ ਰਾਇ ॥ ਦੂਧੁ ਪੀਉ ਮੇਰੋ

ਮਨੁ ਪਤੀਆਇ ॥ ਨਾਹੀ ਤ ਘਰ ਕੋ ਬਾਪੁ ਰਿਸਾਇ ॥੧॥ ਰਹਾਉ ॥ ਸੁੋਇਨ ਕਟੋਰੀ ਅੰਮ੍ਰਿਤ ਭਰੀ ॥ ਲੈ ਨਾਮੈ ਹਰਿ

ਆਗੈ ਧਰੀ ॥੨॥ ਏਕੁ ਭਗਤੁ ਮੇਰੇ ਹਿਰਦੇ ਬਸੈ ॥ ਨਾਮੇ ਦੇਖਿ ਨਰਾਇਨੁ ਹਸੈ ॥੩॥ ਦੂਧੁ ਪੀਆਇ ਭਗਤੁ

ਘਰਿਗਇਆ॥ਨਾਮੇਹਰਿਕਾਦਰਸਨੁਭਇਆ॥੪॥੩॥ਮੈਬਉਰੀਮੇਰਾਰਾਮੁਭਤਾਰੁ॥ਰਚਿਰਚਿਤਾਕਉਕਰਉ

ਸਿੰਗਾਰੁ ॥੧॥ ਭਲੇ ਨਿੰਦਉ ਭਲੇ ਨਿੰਦਉ ਭਲੇ ਨਿੰਦਉ ਲੋਗੁ ॥ ਤਨੁ ਮਨੁ ਰਾਮ ਪਿਆਰੇ ਜੋਗੁ ॥੧॥ ਰਹਾਉ ॥

ਬਾਦੁ ਬਿਬਾਦੁ ਕਾਹੂ ਸਿਉ ਨ ਕੀਜੈ ॥ ਰਸਨਾ ਰਾਮ ਰਸਾਇਨੁ ਪੀਜੈ ॥੨॥ ਅਬ ਜੀਅ ਜਾਨਿ ਐਸੀ ਬਨਿ ਆਈ ॥

ਮਿਲਉ ਗੁਪਾਲ ਨੀਸਾਨੁ ਬਜਾਈ ॥੩॥ ਉਸਤਤਿ ਨਿੰਦਾ ਕਰੈ ਨਰੁ ਕੋਈ ॥ ਨਾਮੇ ਸ੍ਰੀਰੰਗੁ ਭੇਟਲ ਸੋਈ

॥੪॥੪॥ ਕਬਹੂ ਖੀਰਿ ਖਾਡ ਘੀਉ ਨ ਭਾਵੈ ॥ ਕਬਹੂ ਘਰ ਘਰ ਟੂਕ ਮਗਾਵੈ ॥ ਕਬਹੂ ਕੂਰਨੁ ਚਨੇ ਬਿਨਾਵੈ

॥੧॥ ਜਿਉ ਰਾਮੁ ਰਾਖੈ ਤਿਉ ਰਹੀਐ ਰੇ ਭਾਈ ॥ ਹਰਿ ਕੀ ਮਹਿਮਾ ਕਿਛੁ ਕਥਨੁ ਨ ਜਾਈ ॥੧॥ ਰਹਾਉ ॥

ਕਬਹੂ ਤੁਰੇ ਤੁਰੰਗ ਨਚਾਵੈ ॥ ਕਬਹੂ ਪਾਇ ਪਨਹੀਓ ਨ ਪਾਵੈ ॥੨॥ ਕਬਹੂ ਖਾਟ ਸੁਪੇਦੀ ਸੁਵਾਵੈ ॥ ਕਬਹੂ ਭੂਮਿ

ਪੈਆਰੁ ਨ ਪਾਵੈ ॥੩॥ ਭਨਤਿ ਨਾਮਦੇਉ ਇਕੁ ਨਾਮੁ ਨਿਸਤਾਰੈ ॥ ਜਿਹ ਗੁਰੁ ਮਿਲੈ ਤਿਹ ਪਾਰਿ ਉਤਾਰੈ ॥੪॥੫॥

ਹਸਤ ਖੇਲਤ ਤੇਰੇ ਦੇਹੁਰੇ ਆਇਆ ॥ ਭਗਤਿ ਕਰਤ ਨਾਮਾ ਪਕਰਿ ਉਠਾਇਆ ॥੧॥ ਹੀਨੜੀ ਜਾਤਿ ਮੇਰੀ

ਜਾਦਿਮ ਰਾਇਆ ॥ ਛੀਪੇ ਕੇ ਜਨਮਿ ਕਾਹੇ ਕਉ ਆਇਆ ॥੧॥ ਰਹਾਉ ॥ ਲੈ ਕਮਲੀ ਚਲਿਓ ਪਲਟਾਇ ॥

ਦੇਹੁਰੈ ਪਾਛੈ ਬੈਠਾ ਜਾਇ ॥੨॥ ਜਿਉ ਜਿਉ ਨਾਮਾ ਹਰਿ ਗੁਣ ਉਚਰੈ ॥ ਭਗਤ ਜਨਾਂ ਕਉ ਦੇਹੁਰਾ ਫਿਰੈ ॥੩॥੬॥

ਭੈਰਉ ਨਾਮਦੇਉ ਜੀਉ ਘਰੁ ੨      ੴ ਸਤਿਗੁਰ ਪ੍ਰਸਾਦਿ ॥

ਜੈਸੀ ਭੂਖੇ ਪ੍ਰੀਤਿ ਅਨਾਜ ॥ ਤ੍ਰਿਖਾਵੰਤ ਜਲ ਸੇਤੀ ਕਾਜ ॥ ਜੈਸੀ ਮੂੜ ਕੁਟੰਬ ਪਰਾਇਣ ॥ ਐਸੀ ਨਾਮੇ ਪ੍ਰੀਤਿ

ਨਰਾਇਣ ॥੧॥ ਨਾਮੇ ਪ੍ਰੀਤਿ ਨਾਰਾਇਣ ਲਾਗੀ ॥ ਸਹਜ ਸੁਭਾਇ ਭਇਓ ਬੈਰਾਗੀ ॥੧॥ ਰਹਾਉ ॥ ਜੈਸੀ

ਪਰ ਪੁਰਖਾ ਰਤ ਨਾਰੀ ॥ ਲੋਭੀ ਨਰੁ ਧਨ ਕਾ ਹਿਤਕਾਰੀ ॥ ਕਾਮੀ ਪੁਰਖ ਕਾਮਨੀ ਪਿਆਰੀ ॥ ਐਸੀ ਨਾਮੇ ਪ੍ਰੀਤਿ

ਮੁਰਾਰੀ ॥੨॥ ਸਾਈ ਪ੍ਰੀਤਿ ਜਿ ਆਪੇ ਲਾਏ ॥ ਗੁਰ ਪਰਸਾਦੀ ਦੁਬਿਧਾ ਜਾਏ ॥ ਕਬਹੁ ਨ ਤੂਟਸਿ ਰਹਿਆ

ਸਮਾਇ ॥ ਨਾਮੇ ਚਿਤੁ ਲਾਇਆ ਸਚਿ ਨਾਇ ॥੩॥ ਜੈਸੀ ਪ੍ਰੀਤਿ ਬਾਰਿਕ ਅਰੁ ਮਾਤਾ ॥ ਐਸਾ ਹਰਿ ਸੇਤੀ

ਮਨੁ ਰਾਤਾ ॥ ਪ੍ਰਣਵੈ ਨਾਮਦੇਉ ਲਾਗੀ ਪ੍ਰੀਤਿ ॥ ਗੋਬਿਦੁ ਬਸੈ ਹਮਾਰੈ ਚੀਤਿ ॥੪॥੧॥੭॥ ਘਰ ਕੀ ਨਾਰਿ

ਤਿਆਗੈ ਅੰਧਾ ॥ ਪਰ ਨਾਰੀ ਸਿਉ ਘਾਲੈ ਧੰਧਾ ॥ ਜੈਸੇ ਸਿੰਬਲੁ ਦੇਖਿ ਸੂਆ ਬਿਗਸਾਨਾ ॥ ਅੰਤ ਕੀ ਬਾਰ ਮੂਆ

ਲਪਟਾਨਾ ॥੧॥ ਪਾਪੀ ਕਾ ਘਰੁ ਅਗਨੇ ਮਾਹਿ ॥ ਜਲਤ ਰਹੈ ਮਿਟਵੈ ਕਬ ਨਾਹਿ ॥੧॥ ਰਹਾਉ ॥ ਹਰਿ ਕੀ

ਭਗਤਿ ਨ ਦੇਖੈ ਜਾਇ ॥ ਮਾਰਗੁ ਛੋਡਿ ਅਮਾਰਗਿ ਪਾਇ ॥ ਮੂਲਹੁ ਭੂਲਾ ਆਵੈ ਜਾਇ ॥ ਅੰਮ੍ਰਿਤੁ ਡਾਰਿ ਲਾਦਿ

ਬਿਖੁ ਖਾਇ ॥੨॥ ਜਿਉ ਬੇਸ੍ਵਾ ਕੇ ਪਰੈ ਅਖਾਰਾ ॥ ਕਾਪਰੁ ਪਹਿਰਿ ਕਰਹਿ ਸੀਂਗਾਰਾ ॥ ਪੂਰੇ ਤਾਲ ਨਿਹਾਲੇ ਸਾਸ

॥ ਵਾ ਕੇ ਗਲੇ ਜਮ ਕਾ ਹੈ ਫਾਸ ॥੩॥ ਜਾ ਕੇ ਮਸਤਕਿ ਲਿਖਿਓ ਕਰਮਾ ॥ ਸੋ ਭਜਿ ਪਰਿ ਹੈ ਗੁਰ ਕੀ ਸਰਨਾ ॥

ਕਹਤ ਨਾਮਦੇਉ ਇਹੁ ਬੀਚਾਰੁ ॥ ਇਨ ਬਿਧਿ ਸੰਤਹੁ ਉਤਰਹੁ ਪਾਰਿ ॥੪॥੨॥੮॥ ਸੰਡਾ ਮਰਕਾ ਜਾਇ ਪੁਕਾਰੇ ॥

ਪੜੈ ਨਹੀ ਹਮ ਹੀ ਪਚਿ ਹਾਰੇ ॥ ਰਾਮੁ ਕਹੈ ਕਰ ਤਾਲ ਬਜਾਵੈ ਚਟੀਆ ਸਭੈ ਬਿਗਾਰੇ ॥੧॥ ਰਾਮ ਨਾਮਾ ਜਪਿਬੋ

ਕਰੈ ॥ ਹਿਰਦੈ ਹਰਿ ਜੀ ਕੋ ਸਿਮਰਨੁ ਧਰੈ ॥੧॥ ਰਹਾਉ ॥ ਬਸੁਧਾ ਬਸਿ ਕੀਨੀ ਸਭ ਰਾਜੇ ਬਿਨਤੀ ਕਰੈ ਪਟਰਾਨੀ

॥ ਪੂਤੁ ਪ੍ਰਹਿਲਾਦੁ ਕਹਿਆ ਨਹੀ ਮਾਨੈ ਤਿਨਿ ਤਉ ਅਉਰੈ ਠਾਨੀ ॥੨॥ ਦੁਸਟ ਸਭਾ ਮਿਲਿ ਮੰਤਰ ਉਪਾਇਆ

ਕਰਸਹ ਅਉਧ ਘਨੇਰੀ ॥ ਗਿਰਿ ਤਰ ਜਲੁ ਜੁਆਲਾ ਭੈ ਰਾਖਿਓ ਰਾਜਾ ਰਾਮਿ ਮਾਇਆ ਫੇਰੀ ॥੩॥ ਕਾਢਿ ਖੜਗੁ

ਕਾਲੁ ਭੈ ਕੋਪਿਓ ਮੋਹਿ ਬਤਾਉ ਜੁ ਤੁਹਿ ਰਾਖੈ ॥ ਪੀਤ ਪੀਤਾਂਬਰ ਤ੍ਰਿਭਵਣ ਧਣੀ ਥੰਭ ਮਾਹਿ ਹਰਿ ਭਾਖੈ ॥੪॥

ਹਰਨਾਖਸੁ ਜਿਨਿ ਨਖਹ ਬਿਦਾਰਿਓ ਸੁਰਿ ਨਰ ਕੀਏ ਸਨਾਥਾ ॥ ਕਹਿ ਨਾਮਦੇਉ ਹਮ ਨਰਹਰਿ ਧਿਆਵਹ ਰਾਮੁ

ਅਭੈ ਪਦ ਦਾਤਾ ॥੫॥੩॥੯॥ ਸੁਲਤਾਨੁ ਪੂਛੈ ਸੁਨੁ ਬੇ ਨਾਮਾ ॥ ਦੇਖਉ ਰਾਮ ਤੁਮਾੑਰੇ ਕਾਮਾ ॥੧॥ ਨਾਮਾ

ਸੁਲਤਾਨੇ ਬਾਧਿਲਾ ॥ ਦੇਖਉ ਤੇਰਾ ਹਰਿ ਬੀਠੁਲਾ ॥੧॥ ਰਹਾਉ ॥ ਬਿਸਮਿਲਿ ਗਊ ਦੇਹੁ ਜੀਵਾਇ ॥ ਨਾਤਰੁ

ਗਰਦਨਿ ਮਾਰਉ ਠਾਂਇ ॥੨॥ ਬਾਦਿਸਾਹ ਐਸੀ ਕਿਉ ਹੋਇ ॥ ਬਿਸਮਿਲਿ ਕੀਆ ਨ ਜੀਵੈ ਕੋਇ ॥੩॥ ਮੇਰਾ

ਕੀਆ ਕਛੂ ਨ ਹੋਇ ॥ ਕਰਿ ਹੈ ਰਾਮੁ ਹੋਇ ਹੈ ਸੋਇ ॥੪॥ ਬਾਦਿਸਾਹੁ ਚੜਿੑਓ ਅਹੰਕਾਰਿ ॥ ਗਜ ਹਸਤੀ ਦੀਨੋ

ਚਮਕਾਰਿ ॥੫॥ ਰੁਦਨੁ ਕਰੈ ਨਾਮੇ ਕੀ ਮਾਇ ॥ ਛੋਡਿ ਰਾਮੁ ਕੀ ਨ ਭਜਹਿ ਖੁਦਾਇ ॥੬॥ ਨ ਹਉ ਤੇਰਾ ਪੂੰਗੜਾ

ਨ ਤੂ ਮੇਰੀ ਮਾਇ ॥ ਪਿੰਡੁ ਪੜੈ ਤਉ ਹਰਿ ਗੁਨ ਗਾਇ ॥੭॥ ਕਰੈ ਗਜਿੰਦੁ ਸੁੰਡ ਕੀ ਚੋਟ ॥ ਨਾਮਾ ਉਬਰੈ ਹਰਿ ਕੀ

ਓਟ ॥੮॥ ਕਾਜੀ ਮੁਲਾਂ ਕਰਹਿ ਸਲਾਮੁ ॥ ਇਨਿ ਹਿੰਦੂ ਮੇਰਾ ਮਲਿਆ ਮਾਨੁ ॥੯॥ ਬਾਦਿਸਾਹ ਬੇਨਤੀ ਸੁਨੇਹੁ ॥

ਨਾਮੇ ਸਰ ਭਰਿ ਸੋਨਾ ਲੇਹੁ ॥੧੦॥ ਮਾਲੁ ਲੇਉ ਤਉ ਦੋਜਕਿ ਪਰਉ ॥ ਦੀਨੁ ਛੋਡਿ ਦੁਨੀਆ ਕਉ ਭਰਉ ॥੧੧॥

ਪਾਵਹੁ ਬੇੜੀ ਹਾਥਹੁ ਤਾਲ ॥ ਨਾਮਾ ਗਾਵੈ ਗੁਨ ਗੋਪਾਲ ॥੧੨॥ ਗੰਗ ਜਮੁਨ ਜਉ ਉਲਟੀ ਬਹੈ ॥ ਤਉ ਨਾਮਾ ਹਰਿ

ਕਰਤਾ ਰਹੈ ॥੧੩॥ ਸਾਤ ਘੜੀ ਜਬ ਬੀਤੀ ਸੁਣੀ ॥ ਅਜਹੁ ਨ ਆਇਓ ਤ੍ਰਿਭਵਣ ਧਣੀ ॥੧੪॥ ਪਾਖੰਤਣ ਬਾਜ

ਬਜਾਇਲਾ ॥ ਗਰੁੜ ਚੜੇੑ ਗੋਬਿੰਦ ਆਇਲਾ ॥੧੫॥ ਅਪਨੇ ਭਗਤ ਪਰਿ ਕੀ ਪ੍ਰਤਿਪਾਲ ॥ ਗਰੁੜ ਚੜੇੑ ਆਏ

ਗੋਪਾਲ ॥੧੬॥ ਕਹਹਿ ਤ ਧਰਣਿ ਇਕੋਡੀ ਕਰਉ ॥ ਕਹਹਿ ਤ ਲੇ ਕਰਿ ਊਪਰਿ ਧਰਉ ॥੧੭॥ ਕਹਹਿ ਤ ਮੁਈ

ਗਊ ਦੇਉ ਜੀਆਇ ॥ ਸਭੁ ਕੋਈ ਦੇਖੈ ਪਤੀਆਇ ॥੧੮॥ ਨਾਮਾ ਪ੍ਰਣਵੈ ਸੇਲ ਮਸੇਲ ॥ ਗਊ ਦੁਹਾਈ ਬਛਰਾ

ਮੇਲਿ ॥੧੯॥ ਦੂਧਹਿ ਦੁਹਿ ਜਬ ਮਟੁਕੀ ਭਰੀ ॥ ਲੇ ਬਾਦਿਸਾਹ ਕੇ ਆਗੇ ਧਰੀ ॥੨੦॥ ਬਾਦਿਸਾਹੁ ਮਹਲ ਮਹਿ

ਜਾਇ ॥ ਅਉਘਟ ਕੀ ਘਟ ਲਾਗੀ ਆਇ ॥੨੧॥ ਕਾਜੀ ਮੁਲਾਂ ਬਿਨਤੀ ਫੁਰਮਾਇ ॥ ਬਖਸੀ ਹਿੰਦੂ ਮੈ ਤੇਰੀ ਗਾਇ ॥

੨੨॥ ਨਾਮਾ ਕਹੈ ਸੁਨਹੁ ਬਾਦਿਸਾਹ ॥ ਇਹੁ ਕਿਛੁ ਪਤੀਆ ਮੁਝੈ ਦਿਖਾਇ ॥੨੩॥ ਇਸ ਪਤੀਆ ਕਾ ਇਹੈ

ਪਰਵਾਨੁ ॥ ਸਾਚਿ ਸੀਲਿ ਚਾਲਹੁ ਸੁਲਿਤਾਨ ॥੨੪॥ ਨਾਮਦੇਉ ਸਭ ਰਹਿਆ ਸਮਾਇ ॥ ਮਿਲਿ ਹਿੰਦੂ ਸਭ ਨਾਮੇ

ਪਹਿ ਜਾਹਿ ॥੨੫॥ ਜਉ ਅਬ ਕੀ ਬਾਰ ਨ ਜੀਵੈ ਗਾਇ ॥ ਤ ਨਾਮਦੇਵ ਕਾ ਪਤੀਆ ਜਾਇ ॥੨੬॥ ਨਾਮੇ ਕੀ

ਕੀਰਤਿ ਰਹੀ ਸੰਸਾਰਿ ॥ ਭਗਤ ਜਨਾਂ ਲੇ ਉਧਰਿਆ ਪਾਰਿ ॥੨੭॥ ਸਗਲ ਕਲੇਸ ਨਿੰਦਕ ਭਇਆ ਖੇਦੁ ॥ ਨਾਮੇ

ਨਾਰਾਇਨ ਨਾਹੀ ਭੇਦੁ ॥੨੮॥੧॥੧੦॥ ਘਰੁ ੨ ॥ ਜਉ ਗੁਰਦੇਉ ਤ ਮਿਲੈ ਮੁਰਾਰਿ ॥ ਜਉ ਗੁਰਦੇਉ ਤ ਉਤਰੈ

ਪਾਰਿ ॥ ਜਉ ਗੁਰਦੇਉ ਤ ਬੈਕੁੰਠ ਤਰੈ ॥ ਜਉ ਗੁਰਦੇਉ ਤ ਜੀਵਤ ਮਰੈ ॥੧॥ ਸਤਿ ਸਤਿ ਸਤਿ ਸਤਿ ਸਤਿ

ਗੁਰਦੇਵ ॥ ਝੂਠੁ ਝੂਠੁ ਝੂਠੁ ਝੂਠੁ ਆਨ ਸਭ ਸੇਵ ॥੧॥ ਰਹਾਉ ॥ ਜਉ ਗੁਰਦੇਉ ਤ ਨਾਮੁ ਦ੍ਰਿੜਾਵੈ ॥ ਜਉ ਗੁਰਦੇਉ

ਨ ਦਹ ਦਿਸ ਧਾਵੈ ॥ ਜਉ ਗੁਰਦੇਉ ਪੰਚ ਤੇ ਦੂਰਿ ॥ ਜਉ ਗੁਰਦੇਉ ਨ ਮਰਿਬੋ ਝੂਰਿ ॥੨॥ ਜਉ ਗੁਰਦੇਉ ਤ

ਅੰਮ੍ਰਿਤ ਬਾਨੀ ॥ ਜਉ ਗੁਰਦੇਉ ਤ ਅਕਥ ਕਹਾਨੀ ॥ ਜਉ ਗੁਰਦੇਉ ਤ ਅੰਮ੍ਰਿਤ ਦੇਹ ॥ ਜਉ ਗੁਰਦੇਉ ਨਾਮੁ ਜਪਿ

ਲੇਹਿ ॥੩॥ ਜਉ ਗੁਰਦੇਉ ਭਵਨ ਤ੍ਰੈ ਸੂਝੈ ॥ ਜਉ ਗੁਰਦੇਉ ਊਚ ਪਦ ਬੂਝੈ ॥ ਜਉ ਗੁਰਦੇਉ ਤ ਸੀਸੁ ਅਕਾਸਿ ॥

ਜਉ ਗੁਰਦੇਉ ਸਦਾ ਸਾਬਾਸਿ ॥੪॥ ਜਉ ਗੁਰਦੇਉ ਸਦਾ ਬੈਰਾਗੀ ॥ ਜਉ ਗੁਰਦੇਉ ਪਰ ਨਿੰਦਾ ਤਿਆਗੀ ॥

ਜਉ ਗੁਰਦੇਉ ਬੁਰਾ ਭਲਾ ਏਕ ॥ ਜਉ ਗੁਰਦੇਉ ਲਿਲਾਟਹਿ ਲੇਖ ॥੫॥ ਜਉ ਗੁਰਦੇਉ ਕੰਧੁ ਨਹੀ ਹਿਰੈ ॥ ਜਉ

ਗੁਰਦੇਉ ਦੇਹੁਰਾ ਫਿਰੈ ॥ ਜਉ ਗੁਰਦੇਉ ਤ ਛਾਪਰਿ ਛਾਈ ॥ ਜਉ ਗੁਰਦੇਉ ਸਿਹਜ ਨਿਕਸਾਈ ॥੬॥ ਜਉ ਗੁਰਦੇਉ

ਤ ਅਠਸਠਿ ਨਾਇਆ ॥ ਜਉ ਗੁਰਦੇਉ ਤਨਿ ਚਕ੍ਰ ਲਗਾਇਆ ॥ ਜਉ ਗੁਰਦੇਉ ਤ ਦੁਆਦਸ ਸੇਵਾ ॥ ਜਉ

ਗੁਰਦੇਉ ਸਭੈ ਬਿਖੁ ਮੇਵਾ ॥੭॥ ਜਉ ਗੁਰਦੇਉ ਤ ਸੰਸਾ ਟੂਟੈ ॥ ਜਉ ਗੁਰਦੇਉ ਤ ਜਮ ਤੇ ਛੂਟੈ ॥ ਜਉ ਗੁਰਦੇਉ

ਤ ਭਉਜਲ ਤਰੈ ॥ ਜਉ ਗੁਰਦੇਉ ਤ ਜਨਮਿ ਨ ਮਰੈ ॥੮॥ ਜਉ ਗੁਰਦੇਉ ਅਠਦਸ ਬਿਉਹਾਰ ॥ ਜਉ ਗੁਰਦੇਉ

ਅਠਾਰਹ ਭਾਰ ॥ ਬਿਨੁ ਗੁਰਦੇਉ ਅਵਰ ਨਹੀ ਜਾਈ ॥ ਨਾਮਦੇਉ ਗੁਰ ਕੀ ਸਰਣਾਈ ॥੯॥੧॥੨॥੧੧॥

ਭੈਰਉ ਬਾਣੀ ਰਵਿਦਾਸ ਜੀਉ ਕੀ ਘਰੁ ੨      ੴ ਸਤਿਗੁਰ ਪ੍ਰਸਾਦਿ ॥

ਬਿਨੁ ਦੇਖੇ ਉਪਜੈ ਨਹੀ ਆਸਾ ॥ ਜੋ ਦੀਸੈ ਸੋ ਹੋਇ ਬਿਨਾਸਾ ॥ ਬਰਨ ਸਹਿਤ ਜੋ ਜਾਪੈ ਨਾਮੁ ॥ ਸੋ ਜੋਗੀ ਕੇਵਲ

ਨਿਹਕਾਮੁ ॥੧॥ ਪਰਚੈ ਰਾਮੁ ਰਵੈ ਜਉ ਕੋਈ ॥ ਪਾਰਸੁ ਪਰਸੈ ਦੁਬਿਧਾ ਨ ਹੋਈ ॥੧॥ ਰਹਾਉ ॥ ਸੋ ਮੁਨਿ ਮਨ

ਕੀ ਦੁਬਿਧਾ ਖਾਇ ॥ ਬਿਨੁ ਦੁਆਰੇ ਤ੍ਰੈ ਲੋਕ ਸਮਾਇ ॥ ਮਨ ਕਾ ਸੁਭਾਉ ਸਭੁ ਕੋਈ ਕਰੈ ॥ ਕਰਤਾ ਹੋਇ ਸੁ ਅਨਭੈ

ਰਹੈ ॥੨॥ ਫਲ ਕਾਰਨ ਫੂਲੀ ਬਨਰਾਇ ॥ ਫਲੁ ਲਾਗਾ ਤਬ ਫੂਲੁ ਬਿਲਾਇ ॥ ਗਿਆਨੈ ਕਾਰਨ ਕਰਮ

ਅਭਿਆਸੁ ॥ ਗਿਆਨੁ ਭਇਆ ਤਹ ਕਰਮਹ ਨਾਸੁ ॥੩॥ ਘ੍ਰਿਤ ਕਾਰਨ ਦਧਿ ਮਥੈ ਸਇਆਨ ॥ ਜੀਵਤ ਮੁਕਤ

ਸਦਾ ਨਿਰਬਾਨ ॥ ਕਹਿ ਰਵਿਦਾਸ ਪਰਮ ਬੈਰਾਗ ॥ ਰਿਦੈ ਰਾਮੁ ਕੀ ਨ ਜਪਸਿ ਅਭਾਗ ॥੪॥੧॥ ਨਾਮਦੇਵ ॥

ਆਉ ਕਲੰਦਰ ਕੇਸਵਾ ॥ ਕਰਿ ਅਬਦਾਲੀ ਭੇਸਵਾ ॥ ਰਹਾਉ ॥ ਜਿਨਿ ਆਕਾਸ ਕੁਲਹ ਸਿਰਿ ਕੀਨੀ ਕਉਸੈ

ਸਪਤ ਪਯਾਲਾ ॥ ਚਮਰ ਪੋਸ ਕਾ ਮੰਦਰੁ ਤੇਰਾ ਇਹ ਬਿਧਿ ਬਨੇ ਗੁਪਾਲਾ ॥੧॥ ਛਪਨ ਕੋਟਿ ਕਾ ਪੇਹਨੁ ਤੇਰਾ

ਸੋਲਹ ਸਹਸ ਇਜਾਰਾ ॥ ਭਾਰ ਅਠਾਰਹ ਮੁਦਗਰੁ ਤੇਰਾ ਸਹਨਕ ਸਭ ਸੰਸਾਰਾ ॥੨॥ ਦੇਹੀ ਮਹਜਿਦਿ ਮਨੁ

ਮਉਲਾਨਾ ਸਹਜ ਨਿਵਾਜ ਗੁਜਾਰੈ ॥ ਬੀਬੀ ਕਉਲਾ ਸਉ ਕਾਇਨੁ ਤੇਰਾ ਨਿਰੰਕਾਰ ਆਕਾਰੈ ॥੩॥ ਭਗਤਿ ਕਰਤ

ਮੇਰੇ ਤਾਲ ਛਿਨਾਏ ਕਿਹ ਪਹਿ ਕਰਉ ਪੁਕਾਰਾ ॥ ਨਾਮੇ ਕਾ ਸੁਆਮੀ ਅੰਤਰਜਾਮੀ ਫਿਰੇ ਸਗਲ ਬੇਦੇਸਵਾ ॥੪॥੧॥

ਰਾਗੁ ਬਸੰਤੁ ਮਹਲਾ ੧ ਘਰੁ ੧ ਚਉਪਦੇ ਦੁਤੁਕੇ

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ

ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਮਾਹਾ ਮਾਹ ਮੁਮਾਰਖੀ ਚੜਿਆ ਸਦਾ ਬਸੰਤੁ ॥ ਪਰਫੜੁ ਚਿਤ ਸਮਾਲਿ ਸੋਇ ਸਦਾ ਸਦਾ ਗੋਬਿੰਦੁ ॥੧॥

ਭੋਲਿਆ ਹਉਮੈ ਸੁਰਤਿ ਵਿਸਾਰਿ ॥ ਹਉਮੈ ਮਾਰਿ ਬੀਚਾਰਿ ਮਨ ਗੁਣ ਵਿਚਿ ਗੁਣੁ ਲੈ ਸਾਰਿ ॥੧॥ ਰਹਾਉ ॥

ਕਰਮ ਪੇਡੁ ਸਾਖਾ ਹਰੀ ਧਰਮੁ ਫੁਲੁ ਫਲੁ ਗਿਆਨੁ ॥ ਪਤ ਪਰਾਪਤਿ ਛਾਵ ਘਣੀ ਚੂਕਾ ਮਨ ਅਭਿਮਾਨੁ ॥੨॥

ਅਖੀ ਕੁਦਰਤਿ ਕੰਨੀ ਬਾਣੀ ਮੁਖਿ ਆਖਣੁ ਸਚੁ ਨਾਮੁ ॥ ਪਤਿ ਕਾ ਧਨੁ ਪੂਰਾ ਹੋਆ ਲਾਗਾ ਸਹਜਿ ਧਿਆਨੁ

॥੩॥ ਮਾਹਾ ਰੁਤੀ ਆਵਣਾ ਵੇਖਹੁ ਕਰਮ ਕਮਾਇ ॥ ਨਾਨਕ ਹਰੇ ਨ ਸੂਕਹੀ ਜਿ ਗੁਰਮੁਖਿ ਰਹੇ ਸਮਾਇ

॥੪॥੧॥ ਮਹਲਾ ੧ ਬਸੰਤੁ ॥ ਰੁਤਿ ਆਈਲੇ ਸਰਸ ਬਸੰਤ ਮਾਹਿ ॥ ਰੰਗਿ ਰਾਤੇ ਰਵਹਿ ਸਿ ਤੇਰੈ ਚਾਇ ॥

ਕਿਸੁ ਪੂਜ ਚੜਾਵਉ ਲਗਉ ਪਾਇ ॥੧॥ ਤੇਰਾ ਦਾਸਨਿ ਦਾਸਾ ਕਹਉ ਰਾਇ ॥ ਜਗਜੀਵਨ ਜੁਗਤਿ ਨ

ਮਿਲੈ ਕਾਇ ॥੧॥ ਰਹਾਉ ॥ ਤੇਰੀ ਮੂਰਤਿ ਏਕਾ ਬਹੁਤੁ ਰੂਪ ॥ ਕਿਸੁ ਪੂਜ ਚੜਾਵਉ ਦੇਉ ਧੂਪ ॥ ਤੇਰਾ ਅੰਤੁ

ਨ ਪਾਇਆ ਕਹਾ ਪਾਇ ॥ ਤੇਰਾ ਦਾਸਨਿ ਦਾਸਾ ਕਹਉ ਰਾਇ ॥੨॥ ਤੇਰੇ ਸਠਿ ਸੰਬਤ ਸਭਿ ਤੀਰਥਾ ॥

ਤੇਰਾ ਸਚੁ ਨਾਮੁ ਪਰਮੇਸਰਾ ॥ ਤੇਰੀ ਗਤਿ ਅਵਿਗਤਿ ਨਹੀ ਜਾਣੀਐ ॥ ਅਣਜਾਣਤ ਨਾਮੁ ਵਖਾਣੀਐ ॥੩॥

ਨਾਨਕੁ ਵੇਚਾਰਾ ਕਿਆ ਕਹੈ ॥ ਸਭੁ ਲੋਕੁ ਸਲਾਹੇ ਏਕਸੈ ॥ ਸਿਰੁ ਨਾਨਕ ਲੋਕਾ ਪਾਵ ਹੈ ॥ ਬਲਿਹਾਰੀ ਜਾਉ

ਜੇਤੇ ਤੇਰੇ ਨਾਵ ਹੈ ॥੪॥੨॥ ਬਸੰਤੁ ਮਹਲਾ ੧ ॥ ਸੁਇਨੇ ਕਾ ਚਉਕਾ ਕੰਚਨ ਕੁਆਰ ॥ ਰੁਪੇ ਕੀਆ ਕਾਰਾ

ਬਹੁਤੁ ਬਿਸਥਾਰੁ ॥ ਗੰਗਾ ਕਾ ਉਦਕੁ ਕਰੰਤੇ ਕੀ ਆਗਿ ॥ ਗਰੁੜਾ ਖਾਣਾ ਦੁਧ ਸਿਉ ਗਾਡਿ ॥੧॥ ਰੇ ਮਨ

ਲੇਖੈ ਕਬਹੂ ਨ ਪਾਇ ॥ ਜਾਮਿ ਨ ਭੀਜੈ ਸਾਚ ਨਾਇ ॥੧॥ ਰਹਾਉ ॥ ਦਸ ਅਠ ਲੀਖੇ ਹੋਵਹਿ ਪਾਸਿ ॥ ਚਾਰੇ ਬੇਦ

ਮੁਖਾਗਰ ਪਾਠਿ ॥ ਪੁਰਬੀ ਨਾਵੈ ਵਰਨਾਂ ਕੀ ਦਾਤਿ ॥ ਵਰਤ ਨੇਮ ਕਰੇ ਦਿਨ ਰਾਤਿ ॥੨॥ ਕਾਜੀ ਮੁਲਾਂ ਹੋਵਹਿ

ਸੇਖ ॥ ਜੋਗੀ ਜੰਗਮ ਭਗਵੇ ਭੇਖ ॥ ਕੋ ਗਿਰਹੀ ਕਰਮਾ ਕੀ ਸੰਧਿ ॥ ਬਿਨੁ ਬੂਝੇ ਸਭ ਖੜੀਅਸਿ ਬੰਧਿ ॥੩॥ ਜੇਤੇ ਜੀਅ

ਲਿਖੀ ਸਿਰਿ ਕਾਰ ॥ ਕਰਣੀ ਉਪਰਿ ਹੋਵਗਿ ਸਾਰ ॥ ਹੁਕਮੁ ਕਰਹਿ ਮੂਰਖ ਗਾਵਾਰ ॥ ਨਾਨਕ ਸਾਚੇ ਕੇ ਸਿਫਤਿ

ਭੰਡਾਰ ॥੪॥੩॥ ਬਸੰਤੁ ਮਹਲਾ ੩ ਤੀਜਾ ॥ ਬਸਤ੍ਰ ਉਤਾਰਿ ਦਿਗੰਬਰੁ ਹੋਗੁ ॥ ਜਟਾਧਾਰਿ ਕਿਆ ਕਮਾਵੈ ਜੋਗੁ ॥

ਮਨੁ ਨਿਰਮਲੁ ਨਹੀ ਦਸਵੈ ਦੁਆਰ ॥ ਭ੍ਰਮਿ ਭ੍ਰਮਿ ਆਵੈ ਮੂੜਾੑ ਵਾਰੋ ਵਾਰ ॥੧॥ ਏਕੁ ਧਿਆਵਹੁ ਮੂੜੑ ਮਨਾ ॥

ਪਾਰਿ ਉਤਰਿ ਜਾਹਿ ਇਕ ਖਿਨਾਂ ॥੧॥ ਰਹਾਉ ॥ ਸਿਮ੍ਰਿਤਿ ਸਾਸਤ੍ਰ ਕਰਹਿ ਵਖਿਆਣ ॥ ਨਾਦੀ ਬੇਦੀ ਪੜੑਹਿ

ਪੁਰਾਣ ॥ ਪਾਖੰਡ ਦ੍ਰਿਸਟਿ ਮਨਿ ਕਪਟੁ ਕਮਾਹਿ ॥ ਤਿਨ ਕੈ ਰਮਈਆ ਨੇੜਿ ਨਾਹਿ ॥੨॥ ਜੇ ਕੋ ਐਸਾ ਸੰਜਮੀ ਹੋਇ

॥ ਕ੍ਰਿਆ ਵਿਸੇਖ ਪੂਜਾ ਕਰੇਇ ॥ ਅੰਤਰਿ ਲੋਭੁ ਮਨੁ ਬਿਖਿਆ ਮਾਹਿ ॥ ਓਇ ਨਿਰੰਜਨੁ ਕੈਸੇ ਪਾਹਿ ॥੩॥ ਕੀਤਾ

ਹੋਆ ਕਰੇ ਕਿਆ ਹੋਇ ॥ ਜਿਸ ਨੋ ਆਪਿ ਚਲਾਏ ਸੋਇ ॥ ਨਦਰਿ ਕਰੇ ਤਾਂ ਭਰਮੁ ਚੁਕਾਏ ॥ ਹੁਕਮੈ ਬੂਝੈ ਤਾਂ ਸਾਚਾ

ਪਾਏ ॥੪॥ ਜਿਸੁ ਜੀਉ ਅੰਤਰੁ ਮੈਲਾ ਹੋਇ ॥ ਤੀਰਥ ਭਵੈ ਦਿਸੰਤਰ ਲੋਇ ॥ ਨਾਨਕ ਮਿਲੀਐ ਸਤਿਗੁਰ ਸੰਗ ॥

ਤਉ ਭਵਜਲ ਕੇ ਤੂਟਸਿ ਬੰਧ ॥੫॥੪॥ ਬਸੰਤੁ ਮਹਲਾ ੧ ॥ ਸਗਲ ਭਵਨ ਤੇਰੀ ਮਾਇਆ ਮੋਹ ॥ ਮੈ ਅਵਰੁ ਨ

ਦੀਸੈ ਸਰਬ ਤੋਹ ॥ ਤੂ ਸੁਰਿ ਨਾਥਾ ਦੇਵਾ ਦੇਵ ॥ ਹਰਿ ਨਾਮੁ ਮਿਲੈ ਗੁਰ ਚਰਨ ਸੇਵ ॥੧॥ ਮੇਰੇ ਸੁੰਦਰ ਗਹਿਰ ਗੰਭੀਰ

ਲਾਲ ॥ ਗੁਰਮੁਖਿ ਰਾਮ ਨਾਮ ਗੁਨ ਗਾਏ ਤੂ ਅਪਰੰਪਰੁ ਸਰਬ ਪਾਲ ॥੧॥ ਰਹਾਉ ॥ ਬਿਨੁ ਸਾਧ ਨ ਪਾਈਐ

ਹਰਿ ਕਾ ਸੰਗੁ ॥ ਬਿਨੁ ਗੁਰ ਮੈਲ ਮਲੀਨ ਅੰਗੁ ॥ ਬਿਨੁ ਹਰਿ ਨਾਮ ਨ ਸੁਧੁ ਹੋਇ ॥ ਗੁਰ ਸਬਦਿ ਸਲਾਹੇ ਸਾਚੁ

ਸੋਇ ॥੨॥ ਜਾ ਕਉ ਤੂ ਰਾਖਹਿ ਰਖਨਹਾਰ ॥ ਸਤਿਗੁਰੂ ਮਿਲਾਵਹਿ ਕਰਹਿ ਸਾਰ ॥ ਬਿਖੁ ਹਉਮੈ ਮਮਤਾ ਪਰਹਰਾਇ

॥ ਸਭਿ ਦੂਖ ਬਿਨਾਸੇ ਰਾਮ ਰਾਇ ॥੩॥ ਊਤਮ ਗਤਿ ਮਿਤਿ ਹਰਿ ਗੁਨ ਸਰੀਰ ॥ ਗੁਰਮਤਿ ਪ੍ਰਗਟੇ ਰਾਮ ਨਾਮ

ਹੀਰ ॥ ਲਿਵ ਲਾਗੀ ਨਾਮਿ ਤਜਿ ਦੂਜਾ ਭਾਉ ॥ ਜਨ ਨਾਨਕ ਹਰਿ ਗੁਰੁ ਗੁਰ ਮਿਲਾਉ ॥੪॥੫॥ ਬਸੰਤੁ ਮਹਲਾ ੧ ॥

ਮੇਰੀ ਸਖੀ ਸਹੇਲੀ ਸੁਨਹੁ ਭਾਇ ॥ ਮੇਰਾ ਪਿਰੁ ਰੀਸਾਲੂ ਸੰਗਿ ਸਾਇ ॥ ਓਹੁ ਅਲਖੁ ਨ ਲਖੀਐ ਕਹਹੁ ਕਾਇ ॥

ਗੁਰਿ ਸੰਗਿ ਦਿਖਾਇਓ ਰਾਮ ਰਾਇ ॥੧॥ ਮਿਲੁ ਸਖੀ ਸਹੇਲੀ ਹਰਿ ਗੁਨ ਬਨੇ ॥ ਹਰਿ ਪ੍ਰਭ ਸੰਗਿ ਖੇਲਹਿ ਵਰ

ਕਾਮਨਿ ਗੁਰਮੁਖਿ ਖੋਜਤ ਮਨ ਮਨੇ ॥੧॥ ਰਹਾਉ ॥ ਮਨਮੁਖੀ ਦੁਹਾਗਣਿ ਨਾਹਿ ਭੇਉ ॥ ਓਹੁ ਘਟਿ ਘਟਿ ਰਾਵੈ

ਸਰਬ ਪ੍ਰੇਉ ॥ ਗੁਰਮੁਖਿ ਥਿਰੁ ਚੀਨੈ ਸੰਗਿ ਦੇਉ ॥ ਗੁਰਿ ਨਾਮੁ ਦ੍ਰਿੜਾਇਆ ਜਪੁ ਜਪੇਉ ॥੨॥ ਬਿਨੁ ਗੁਰ ਭਗਤਿ

ਨ ਭਾਉ ਹੋਇ ॥ ਬਿਨੁ ਗੁਰ ਸੰਤ ਨ ਸੰਗੁ ਦੇਇ ॥ ਬਿਨੁ ਗੁਰ ਅੰਧੁਲੇ ਧੰਧੁ ਰੋਇ ॥ ਮਨੁ ਗੁਰਮੁਖਿ ਨਿਰਮਲੁ ਮਲੁ

ਸਬਦਿ ਖੋਇ ॥੩॥ ਗੁਰਿ ਮਨੁ ਮਾਰਿਓ ਕਰਿ ਸੰਜੋਗੁ ॥ ਅਹਿਨਿਸਿ ਰਾਵੇ ਭਗਤਿ ਜੋਗੁ ॥ ਗੁਰ ਸੰਤ ਸਭਾ ਦੁਖੁ ਮਿਟੈ

ਰੋਗੁ ॥ ਜਨ ਨਾਨਕ ਹਰਿ ਵਰੁ ਸਹਜ ਜੋਗੁ ॥੪॥੬॥ ਬਸੰਤੁ ਮਹਲਾ ੧ ॥ ਆਪੇ ਕੁਦਰਤਿ ਕਰੇ ਸਾਜਿ ॥ ਸਚੁ

ਆਪਿ ਨਿਬੇੜੇ ਰਾਜੁ ਰਾਜਿ ॥ ਗੁਰਮਤਿ ਊਤਮ ਸੰਗਿ ਸਾਥਿ ॥ ਹਰਿ ਨਾਮੁ ਰਸਾਇਣੁ ਸਹਜਿ ਆਥਿ ॥੧॥ ਮਤ

ਬਿਸਰਸਿ ਰੇ ਮਨ ਰਾਮ ਬੋਲਿ ॥ ਅਪਰੰਪਰੁ ਅਗਮ ਅਗੋਚਰੁ ਗੁਰਮੁਖਿ ਹਰਿ ਆਪਿ ਤੁਲਾਏ ਅਤੁਲੁ ਤੋਲਿ

॥੧॥ ਰਹਾਉ ॥ ਗੁਰ ਚਰਨ ਸਰੇਵਹਿ ਗੁਰਸਿਖ ਤੋਰ ॥ ਗੁਰ ਸੇਵ ਤਰੇ ਤਜਿ ਮੇਰ ਤੋਰ ॥ ਨਰ ਨਿੰਦਕ ਲੋਭੀ

ਮਨਿ ਕਠੋਰ ॥ ਗੁਰ ਸੇਵ ਨ ਭਾਈ ਸਿ ਚੋਰ ਚੋਰ ॥੨॥ ਗੁਰੁ ਤੁਠਾ ਬਖਸੇ ਭਗਤਿ ਭਾਉ ॥ ਗੁਰਿ ਤੁਠੈ ਪਾਈਐ

ਹਰਿ ਮਹਲਿ ਠਾਉ ॥ ਪਰਹਰਿ ਨਿੰਦਾ ਹਰਿ ਭਗਤਿ ਜਾਗੁ ॥ ਹਰਿ ਭਗਤਿ ਸੁਹਾਵੀ ਕਰਮਿ ਭਾਗੁ ॥੩॥ ਗੁਰੁ ਮੇਲਿ

ਮਿਲਾਵੈ ਕਰੇ ਦਾਤਿ ॥ ਗੁਰਸਿਖ ਪਿਆਰੇ ਦਿਨਸੁ ਰਾਤਿ ॥ ਫਲੁ ਨਾਮੁ ਪਰਾਪਤਿ ਗੁਰੁ ਤੁਸਿ ਦੇਇ ॥ ਕਹੁ ਨਾਨਕ

ਪਾਵਹਿ ਵਿਰਲੇ ਕੇਇ ॥੪॥੭॥ ਬਸੰਤੁ ਮਹਲਾ ੩ ਇਕ ਤੁਕਾ ॥ ਸਾਹਿਬ ਭਾਵੈ ਸੇਵਕੁ ਸੇਵਾ ਕਰੈ ॥ ਜੀਵਤੁ

ਮਰੈ ਸਭਿ ਕੁਲ ਉਧਰੈ ॥੧॥ ਤੇਰੀ ਭਗਤਿ ਨ ਛੋਡਉ ਕਿਆ ਕੋ ਹਸੈ ॥ ਸਾਚੁ ਨਾਮੁ ਮੇਰੈ ਹਿਰਦੈ ਵਸੈ ॥੧॥

ਰਹਾਉ ॥ ਜੈਸੇ ਮਾਇਆ ਮੋਹਿ ਪ੍ਰਾਣੀ ਗਲਤੁ ਰਹੈ ॥ ਤੈਸੇ ਸੰਤ ਜਨ ਰਾਮ ਨਾਮ ਰਵਤ ਰਹੈ ॥੨॥ ਮੈ ਮੂਰਖ ਮੁਗਧ

ਊਪਰਿ ਕਰਹੁ ਦਇਆ ॥ ਤਉ ਸਰਣਾਗਤਿ ਰਹਉ ਪਇਆ ॥੩॥ ਕਹਤੁ ਨਾਨਕੁ ਸੰਸਾਰ ਕੇ ਨਿਹਫਲ ਕਾਮਾ

॥ ਗੁਰ ਪ੍ਰਸਾਦਿ ਕੋ ਪਾਵੈ ਅੰਮ੍ਰਿਤ ਨਾਮਾ ॥੪॥੮॥

ਮਹਲਾ ੧ ਬਸੰਤੁ ਹਿੰਡੋਲ ਘਰੁ ੨      ੴ ਸਤਿਗੁਰ ਪ੍ਰਸਾਦਿ ॥

ਸਾਲ ਗ੍ਰਾਮ ਬਿਪ ਪੂਜਿ ਮਨਾਵਹੁ ਸੁਕ੍ਰਿਤੁ ਤੁਲਸੀ ਮਾਲਾ ॥ ਰਾਮ ਨਾਮੁ ਜਪਿ ਬੇੜਾ ਬਾਂਧਹੁ ਦਇਆ ਕਰਹੁ

ਦਇਆਲਾ ॥੧॥ ਕਾਹੇ ਕਲਰਾ ਸਿੰਚਹੁ ਜਨਮੁ ਗਵਾਵਹੁ ॥ ਕਾਚੀ ਢਹਗਿ ਦਿਵਾਲ ਕਾਹੇ ਗਚੁ ਲਾਵਹੁ ॥੧॥

ਰਹਾਉ ॥ ਕਰ ਹਰਿਹਟ ਮਾਲ ਟਿੰਡ ਪਰੋਵਹੁ ਤਿਸੁ ਭੀਤਰਿ ਮਨੁ ਜੋਵਹੁ ॥ ਅੰਮ੍ਰਿਤੁ ਸਿੰਚਹੁ ਭਰਹੁ ਕਿਆਰੇ ਤਉ

ਮਾਲੀ ਕੇ ਹੋਵਹੁ ॥੨॥ ਕਾਮੁ ਕ੍ਰੋਧੁ ਦੁਇ ਕਰਹੁ ਬਸੋਲੇ ਗੋਡਹੁ ਧਰਤੀ ਭਾਈ ॥ ਜਿਉ ਗੋਡਹੁ ਤਿਉ ਤੁਮੑ ਸੁਖ ਪਾਵਹੁ

ਕਿਰਤੁ ਨ ਮੇਟਿਆ ਜਾਈ ॥੩॥ ਬਗੁਲੇ ਤੇ ਫੁਨਿ ਹੰਸੁਲਾ ਹੋਵੈ ਜੇ ਤੂ ਕਰਹਿ ਦਇਆਲਾ ॥ ਪ੍ਰਣਵਤਿ ਨਾਨਕੁ

ਦਾਸਨਿ ਦਾਸਾ ਦਇਆ ਕਰਹੁ ਦਇਆਲਾ ॥੪॥੧॥੯॥ ਬਸੰਤੁ ਮਹਲਾ ੧ ਹਿੰਡੋਲ ॥ ਸਾਹੁਰੜੀ ਵਥੁ ਸਭੁ ਕਿਛੁ

ਸਾਝੀ ਪੇਵਕੜੈ ਧਨ ਵਖੇ ॥ ਆਪਿ ਕੁਚਜੀ ਦੋਸੁ ਨ ਦੇਊ ਜਾਣਾ ਨਾਹੀ ਰਖੇ ॥੧॥ ਮੇਰੇ ਸਾਹਿਬਾ ਹਉ ਆਪੇ ਭਰਮਿ

ਭੁਲਾਣੀ ॥ ਅਖਰ ਲਿਖੇ ਸੇਈ ਗਾਵਾ ਅਵਰ ਨ ਜਾਣਾ ਬਾਣੀ ॥੧॥ ਰਹਾਉ ॥ ਕਢਿ ਕਸੀਦਾ ਪਹਿਰਹਿ ਚੋਲੀ ਤਾਂ

ਤੁਮੑ ਜਾਣਹੁ ਨਾਰੀ ॥ ਜੇ ਘਰੁ ਰਾਖਹਿ ਬੁਰਾ ਨ ਚਾਖਹਿ ਹੋਵਹਿ ਕੰਤ ਪਿਆਰੀ ॥੨॥ ਜੇ ਤੂੰ ਪੜਿਆ ਪੰਡਿਤੁ ਬੀਨਾ

ਦੁਇ ਅਖਰ ਦੁਇ ਨਾਵਾ ॥ ਪ੍ਰਣਵਤਿ ਨਾਨਕੁ ਏਕੁ ਲੰਘਾਏ ਜੇ ਕਰਿ ਸਚਿ ਸਮਾਵਾਂ ॥੩॥੨॥੧੦॥ ਬਸੰਤੁ ਹਿੰਡੋਲ

ਮਹਲਾ ੧ ॥ ਰਾਜਾ ਬਾਲਕੁ ਨਗਰੀ ਕਾਚੀ ਦੁਸਟਾ ਨਾਲਿ ਪਿਆਰੋ ॥ ਦੁਇ ਮਾਈ ਦੁਇ ਬਾਪਾ ਪੜੀਅਹਿ ਪੰਡਿਤ

ਕਰਹੁ ਬੀਚਾਰੋ ॥੧॥ ਸੁਆਮੀ ਪੰਡਿਤਾ ਤੁਮੑ ਦੇਹੁ ਮਤੀ ॥ ਕਿਨ ਬਿਧਿ ਪਾਵਉ ਪ੍ਰਾਨਪਤੀ ॥੧॥ ਰਹਾਉ ॥

ਭੀਤਰਿ ਅਗਨਿ ਬਨਾਸਪਤਿ ਮਉਲੀ ਸਾਗਰੁ ਪੰਡੈ ਪਾਇਆ ॥ ਚੰਦੁ ਸੂਰਜੁ ਦੁਇ ਘਰ ਹੀ ਭੀਤਰਿ ਐਸਾ ਗਿਆਨੁ

ਨ ਪਾਇਆ ॥੨॥ ਰਾਮ ਰਵੰਤਾ ਜਾਣੀਐ ਇਕ ਮਾਈ ਭੋਗੁ ਕਰੇਇ ॥ ਤਾ ਕੇ ਲਖਣ ਜਾਣੀਅਹਿ ਖਿਮਾ ਧਨੁ

ਸੰਗ੍ਰਹੇਇ ॥੩॥ ਕਹਿਆ ਸੁਣਹਿ ਨ ਖਾਇਆ ਮਾਨਹਿ ਤਿਨਾੑ ਹੀ ਸੇਤੀ ਵਾਸਾ ॥ ਪ੍ਰਣਵਤਿ ਨਾਨਕੁ ਦਾਸਨਿ ਦਾਸਾ

ਖਿਨੁ ਤੋਲਾ ਖਿਨੁ ਮਾਸਾ ॥੪॥੩॥੧੧॥ ਬਸੰਤੁ ਹਿੰਡੋਲ ਮਹਲਾ ੧ ॥ ਸਾਚਾ ਸਾਹੁ ਗੁਰੂ ਸੁਖਦਾਤਾ ਹਰਿ ਮੇਲੇ ਭੁਖ

ਗਵਾਏ ॥ ਕਰਿ ਕਿਰਪਾ ਹਰਿ ਭਗਤਿ ਦ੍ਰਿੜਾਏ ਅਨਦਿਨੁ ਹਰਿ ਗੁਣ ਗਾਏ ॥੧॥ ਮਤ ਭੂਲਹਿ ਰੇ ਮਨ ਚੇਤਿ ਹਰੀ

॥ ਬਿਨੁ ਗੁਰ ਮੁਕਤਿ ਨਾਹੀ ਤ੍ਰੈ ਲੋਈ ਗੁਰਮੁਖਿ ਪਾਈਐ ਨਾਮੁ ਹਰੀ ॥੧॥ ਰਹਾਉ ॥ ਬਿਨੁ ਭਗਤੀ ਨਹੀ ਸਤਿਗੁਰੁ

ਪਾਈਐ ਬਿਨੁ ਭਾਗਾ ਨਹੀ ਭਗਤਿ ਹਰੀ ॥ ਬਿਨੁ ਭਾਗਾ ਸਤਸੰਗੁ ਨ ਪਾਈਐ ਕਰਮਿ ਮਿਲੈ ਹਰਿ ਨਾਮੁ ਹਰੀ

॥੨॥ ਘਟਿ ਘਟਿ ਗੁਪਤੁ ਉਪਾਏ ਵੇਖੈ ਪਰਗਟੁ ਗੁਰਮੁਖਿ ਸੰਤ ਜਨਾ ॥ ਹਰਿ ਹਰਿ ਕਰਹਿ ਸੁ ਹਰਿ ਰੰਗਿ ਭੀਨੇ

ਹਰਿ ਜਲੁ ਅੰਮ੍ਰਿਤ ਨਾਮੁ ਮਨਾ ॥੩॥ ਜਿਨ ਕਉ ਤਖਤਿ ਮਿਲੈ ਵਡਿਆਈ ਗੁਰਮੁਖਿ ਸੇ ਪਰਧਾਨ ਕੀਏ ॥ ਪਾਰਸੁ

ਭੇਟਿ ਭਏ ਸੇ ਪਾਰਸ ਨਾਨਕ ਹਰਿ ਗੁਰ ਸੰਗਿ ਥੀਏ ॥੪॥੪॥੧੨॥

ਬਸੰਤੁ ਮਹਲਾ ੩ ਘਰੁ ੧ ਦੁਤੁਕੇ      ੴ ਸਤਿਗੁਰ ਪ੍ਰਸਾਦਿ ॥

ਮਾਹਾ ਰੁਤੀ ਮਹਿ ਸਦ ਬਸੰਤੁ ॥ ਜਿਤੁ ਹਰਿਆ ਸਭੁ ਜੀਅ ਜੰਤੁ ॥ ਕਿਆ ਹਉ ਆਖਾ ਕਿਰਮ ਜੰਤੁ ॥ ਤੇਰਾ ਕਿਨੈ ਨ

ਪਾਇਆ ਆਦਿ ਅੰਤੁ ॥੧॥ ਤੈ ਸਾਹਿਬ ਕੀ ਕਰਹਿ ਸੇਵ ॥ ਪਰਮ ਸੁਖ ਪਾਵਹਿ ਆਤਮ ਦੇਵ ॥੧॥ ਰਹਾਉ ॥

ਕਰਮੁ ਹੋਵੈ ਤਾਂ ਸੇਵਾ ਕਰੈ ॥ ਗੁਰ ਪਰਸਾਦੀ ਜੀਵਤ ਮਰੈ ॥ ਅਨਦਿਨੁ ਸਾਚੁ ਨਾਮੁ ਉਚਰੈ ॥ ਇਨ ਬਿਧਿ ਪ੍ਰਾਣੀ

ਦੁਤਰੁ ਤਰੈ ॥੨॥ ਬਿਖੁ ਅੰਮ੍ਰਿਤੁ ਕਰਤਾਰਿ ਉਪਾਏ ॥ ਸੰਸਾਰ ਬਿਰਖ ਕਉ ਦੁਇ ਫਲ ਲਾਏ ॥ ਆਪੇ ਕਰਤਾ ਕਰੇ

ਕਰਾਏ ॥ ਜੋ ਤਿਸੁ ਭਾਵੈ ਤਿਸੈ ਖਵਾਏ ॥੩॥ ਨਾਨਕ ਜਿਸ ਨੋ ਨਦਰਿ ਕਰੇਇ ॥ ਅੰਮ੍ਰਿਤ ਨਾਮੁ ਆਪੇ ਦੇਇ ॥

ਬਿਖਿਆ ਕੀ ਬਾਸਨਾ ਮਨਹਿ ਕਰੇਇ ॥ ਅਪਣਾ ਭਾਣਾ ਆਪਿ ਕਰੇਇ ॥੪॥੧॥ ਬਸੰਤੁ ਮਹਲਾ ੩ ॥ ਰਾਤੇ ਸਾਚਿ

ਹਰਿ ਨਾਮਿ ਨਿਹਾਲਾ ॥ ਦਇਆ ਕਰਹੁ ਪ੍ਰਭ ਦੀਨ ਦਇਆਲਾ ॥ ਤਿਸੁ ਬਿਨੁ ਅਵਰੁ ਨਹੀ ਮੈ ਕੋਇ ॥ ਜਿਉ ਭਾਵੈ

ਤਿਉ ਰਾਖੈ ਸੋਇ ॥੧॥ ਗੁਰ ਗੋਪਾਲ ਮੇਰੈ ਮਨਿ ਭਾਏ ॥ ਰਹਿ ਨ ਸਕਉ ਦਰਸਨ ਦੇਖੇ ਬਿਨੁ ਸਹਜਿ ਮਿਲਉ ਗੁਰੁ

ਮੇਲਿ ਮਿਲਾਏ ॥੧॥ ਰਹਾਉ ॥ ਇਹੁ ਮਨੁ ਲੋਭੀ ਲੋਭਿ ਲੁਭਾਨਾ ॥ ਰਾਮ ਬਿਸਾਰਿ ਬਹੁਰਿ ਪਛੁਤਾਨਾ ॥ ਬਿਛੁਰਤ

ਮਿਲਾਇ ਗੁਰ ਸੇਵ ਰਾਂਗੇ ॥ ਹਰਿ ਨਾਮੁ ਦੀਓ ਮਸਤਕਿ ਵਡਭਾਗੇ ॥੨॥ ਪਉਣ ਪਾਣੀ ਕੀ ਇਹ ਦੇਹ ਸਰੀਰਾ ॥

ਹਉਮੈ ਰੋਗੁ ਕਠਿਨ ਤਨਿ ਪੀਰਾ ॥ ਗੁਰਮੁਖਿ ਰਾਮ ਨਾਮ ਦਾਰੂ ਗੁਣ ਗਾਇਆ ॥ ਕਰਿ ਕਿਰਪਾ ਗੁਰਿ ਰੋਗੁ

ਗਵਾਇਆ ॥੩॥ ਚਾਰਿ ਨਦੀਆ ਅਗਨੀ ਤਨਿ ਚਾਰੇ ॥ ਤ੍ਰਿਸਨਾ ਜਲਤ ਜਲੇ ਅਹੰਕਾਰੇ ॥ ਗੁਰਿ ਰਾਖੇ ਵਡਭਾਗੀ

ਤਾਰੇ ॥ ਜਨ ਨਾਨਕ ਉਰਿ ਹਰਿ ਅੰਮ੍ਰਿਤੁ ਧਾਰੇ ॥੪॥੨॥ ਬਸੰਤੁ ਮਹਲਾ ੩ ॥ ਹਰਿ ਸੇਵੇ ਸੋ ਹਰਿ ਕਾ ਲੋਗੁ ॥ ਸਾਚੁ

ਸਹਜੁ ਕਦੇ ਨ ਹੋਵੈ ਸੋਗੁ ॥ ਮਨਮੁਖ ਮੁਏ ਨਾਹੀ ਹਰਿ ਮਨ ਮਾਹਿ ॥ ਮਰਿ ਮਰਿ ਜੰਮਹਿ ਭੀ ਮਰਿ ਜਾਹਿ ॥੧॥

ਸੇ ਜਨ ਜੀਵੇ ਜਿਨ ਹਰਿ ਮਨ ਮਾਹਿ ॥ ਸਾਚੁ ਸਮਾੑਲਹਿ ਸਾਚਿ ਸਮਾਹਿ ॥੧॥ ਰਹਾਉ ॥ ਹਰਿ ਨ ਸੇਵਹਿ ਤੇ ਹਰਿ

ਤੇ ਦੂਰਿ ॥ ਦਿਸੰਤਰੁ ਭਵਹਿ ਸਿਰਿ ਪਾਵਹਿ ਧੂਰਿ ॥ ਹਰਿ ਆਪੇ ਜਨ ਲੀਏ ਲਾਇ ॥ ਤਿਨ ਸਦਾ ਸੁਖੁ ਹੈ ਤਿਲੁ

ਨ ਤਮਾਇ ॥੨॥ ਨਦਰਿ ਕਰੇ ਚੂਕੈ ਅਭਿਮਾਨੁ ॥ ਸਾਚੀ ਦਰਗਹ ਪਾਵੈ ਮਾਨੁ ॥ ਹਰਿ ਜੀਉ ਵੇਖੈ ਸਦ ਹਜੂਰਿ ॥

ਗੁਰ ਕੈ ਸਬਦਿ ਰਹਿਆ ਭਰਪੂਰਿ ॥੩॥ ਜੀਅ ਜੰਤ ਕੀ ਕਰੇ ਪ੍ਰਤਿਪਾਲ ॥ ਗੁਰ ਪਰਸਾਦੀ ਸਦ ਸਮਾੑਲ ॥ ਦਰਿ

ਸਾਚੈ ਪਤਿ ਸਿਉ ਘਰਿ ਜਾਇ ॥ ਨਾਨਕ ਨਾਮਿ ਵਡਾਈ ਪਾਇ ॥੪॥੩॥ ਬਸੰਤੁ ਮਹਲਾ ੩ ॥ ਅੰਤਰਿ ਪੂਜਾ

ਮਨ ਤੇ ਹੋਇ ॥ ਏਕੋ ਵੇਖੈ ਅਉਰੁ ਨ ਕੋਇ ॥ ਦੂਜੈ ਲੋਕੀ ਬਹੁਤੁ ਦੁਖੁ ਪਾਇਆ ॥ ਸਤਿਗੁਰਿ ਮੈਨੋ ਏਕੁ ਦਿਖਾਇਆ

॥੧॥ ਮੇਰਾ ਪ੍ਰਭੁ ਮਉਲਿਆ ਸਦ ਬਸੰਤੁ ॥ ਇਹੁ ਮਨੁ ਮਉਲਿਆ ਗਾਇ ਗੁਣ ਗੋਬਿੰਦ ॥੧॥ ਰਹਾਉ ॥ ਗੁਰ

ਪੂਛਹੁ ਤੁਮੑ ਕਰਹੁ ਬੀਚਾਰੁ ॥ ਤਾਂ ਪ੍ਰਭ ਸਾਚੇ ਲਗੈ ਪਿਆਰੁ ॥ ਆਪੁ ਛੋਡਿ ਹੋਹਿ ਦਾਸਤ ਭਾਇ ॥ ਤਉ ਜਗਜੀਵਨੁ

ਵਸੈ ਮਨਿ ਆਇ ॥੨॥ ਭਗਤਿ ਕਰੇ ਸਦ ਵੇਖੈ ਹਜੂਰਿ ॥ ਮੇਰਾ ਪ੍ਰਭੁ ਸਦ ਰਹਿਆ ਭਰਪੂਰਿ ॥ ਇਸੁ ਭਗਤੀ ਕਾ

ਕੋਈ ਜਾਣੈ ਭੇਉ ॥ ਸਭੁ ਮੇਰਾ ਪ੍ਰਭੁ ਆਤਮ ਦੇਉ ॥੩॥ ਆਪੇ ਸਤਿਗੁਰੁ ਮੇਲਿ ਮਿਲਾਏ ॥ ਜਗਜੀਵਨ ਸਿਉ ਆਪਿ

ਚਿਤੁ ਲਾਏ ॥ ਮਨੁ ਤਨੁ ਹਰਿਆ ਸਹਜਿ ਸੁਭਾਏ ॥ ਨਾਨਕ ਨਾਮਿ ਰਹੇ ਲਿਵ ਲਾਏ ॥੪॥੪॥ ਬਸੰਤੁ ਮਹਲਾ ੩ ॥

ਭਗਤਿ ਵਛਲੁ ਹਰਿ ਵਸੈ ਮਨਿ ਆਇ ॥ ਗੁਰ ਕਿਰਪਾ ਤੇ ਸਹਜ ਸੁਭਾਇ ॥ ਭਗਤਿ ਕਰੇ ਵਿਚਹੁ ਆਪੁ ਖੋਇ ॥

ਤਦ ਹੀ ਸਾਚਿ ਮਿਲਾਵਾ ਹੋਇ ॥੧॥ ਭਗਤ ਸੋਹਹਿ ਸਦਾ ਹਰਿ ਪ੍ਰਭ ਦੁਆਰਿ ॥ ਗੁਰ ਕੈ ਹੇਤਿ ਸਾਚੈ ਪ੍ਰੇਮ ਪਿਆਰਿ

॥੧॥ ਰਹਾਉ ॥ ਭਗਤਿ ਕਰੇ ਸੋ ਜਨੁ ਨਿਰਮਲੁ ਹੋਇ ॥ ਗੁਰ ਸਬਦੀ ਵਿਚਹੁ ਹਉਮੈ ਖੋਇ ॥ ਹਰਿ ਜੀਉ ਆਪਿ ਵਸੈ

ਮਨਿ ਆਇ ॥ ਸਦਾ ਸਾਂਤਿ ਸੁਖਿ ਸਹਜਿ ਸਮਾਇ ॥੨॥ ਸਾਚਿ ਰਤੇ ਤਿਨ ਸਦ ਬਸੰਤ ॥ ਮਨੁ ਤਨੁ ਹਰਿਆ ਰਵਿ

ਗੁਣ ਗੁਵਿੰਦ ॥ ਬਿਨੁ ਨਾਵੈ ਸੂਕਾ ਸੰਸਾਰੁ ॥ ਅਗਨਿ ਤ੍ਰਿਸਨਾ ਜਲੈ ਵਾਰੋ ਵਾਰ ॥੩॥ ਸੋਈ ਕਰੇ ਜਿ ਹਰਿ ਜੀਉ ਭਾਵੈ

॥ ਸਦਾ ਸੁਖੁ ਸਰੀਰਿ ਭਾਣੈ ਚਿਤੁ ਲਾਵੈ ॥ ਅਪਣਾ ਪ੍ਰਭੁ ਸੇਵੇ ਸਹਜਿ ਸੁਭਾਇ ॥ ਨਾਨਕ ਨਾਮੁ ਵਸੈ ਮਨਿ ਆਇ

॥੪॥੫॥ ਬਸੰਤੁ ਮਹਲਾ ੩ ॥ ਮਾਇਆ ਮੋਹੁ ਸਬਦਿ ਜਲਾਏ ॥ ਮਨੁ ਤਨੁ ਹਰਿਆ ਸਤਿਗੁਰ ਭਾਏ ॥ ਸਫਲਿਓੁ

ਬਿਰਖੁ ਹਰਿ ਕੈ ਦੁਆਰਿ ॥ ਸਾਚੀ ਬਾਣੀ ਨਾਮ ਪਿਆਰਿ ॥੧॥ ਏ ਮਨ ਹਰਿਆ ਸਹਜ ਸੁਭਾਇ ॥ ਸਚ ਫਲੁ

ਲਾਗੈ ਸਤਿਗੁਰ ਭਾਇ ॥੧॥ ਰਹਾਉ ॥ ਆਪੇ ਨੇੜੈ ਆਪੇ ਦੂਰਿ ॥ ਗੁਰ ਕੈ ਸਬਦਿ ਵੇਖੈ ਸਦ ਹਜੂਰਿ ॥ ਛਾਵ ਘਣੀ

ਫੂਲੀ ਬਨਰਾਇ ॥ ਗੁਰਮੁਖਿ ਬਿਗਸੈ ਸਹਜਿ ਸੁਭਾਇ ॥੨॥ ਅਨਦਿਨੁ ਕੀਰਤਨੁ ਕਰਹਿ ਦਿਨ ਰਾਤਿ ॥ ਸਤਿਗੁਰਿ

ਗਵਾਈ ਵਿਚਹੁ ਜੂਠਿ ਭਰਾਂਤਿ ॥ ਪਰਪੰਚ ਵੇਖਿ ਰਹਿਆ ਵਿਸਮਾਦੁ ॥ ਗੁਰਮੁਖਿ ਪਾਈਐ ਨਾਮ ਪ੍ਰਸਾਦੁ ॥੩॥

ਆਪੇ ਕਰਤਾ ਸਭਿ ਰਸ ਭੋਗ ॥ ਜੋ ਕਿਛੁ ਕਰੇ ਸੋਈ ਪਰੁ ਹੋਗ ॥ ਵਡਾ ਦਾਤਾ ਤਿਲੁ ਨ ਤਮਾਇ ॥ ਨਾਨਕ ਮਿਲੀਐ

ਸਬਦੁ ਕਮਾਇ ॥੪॥੬॥ ਬਸੰਤੁ ਮਹਲਾ ੩ ॥ ਪੂਰੈ ਭਾਗਿ ਸਚੁ ਕਾਰ ਕਮਾਵੈ ॥ ਏਕੋ ਚੇਤੈ ਫਿਰਿ ਜੋਨਿ ਨ ਆਵੈ ॥

ਸਫਲ ਜਨਮੁ ਇਸੁ ਜਗ ਮਹਿ ਆਇਆ ॥ ਸਾਚਿ ਨਾਮਿ ਸਹਜਿ ਸਮਾਇਆ ॥੧॥ ਗੁਰਮੁਖਿ ਕਾਰ ਕਰਹੁ

ਲਿਵ ਲਾਇ ॥ ਹਰਿ ਨਾਮੁ ਸੇਵਹੁ ਵਿਚਹੁ ਆਪੁ ਗਵਾਇ ॥੧॥ ਰਹਾਉ ॥ ਤਿਸੁ ਜਨ ਕੀ ਹੈ ਸਾਚੀ ਬਾਣੀ ॥ ਗੁਰ ਕੈ

ਸਬਦਿ ਜਗ ਮਾਹਿ ਸਮਾਣੀ ॥ ਚਹੁ ਜੁਗ ਪਸਰੀ ਸਾਚੀ ਸੋਇ ॥ ਨਾਮਿ ਰਤਾ ਜਨੁ ਪਰਗਟੁ ਹੋਇ ॥੨॥ ਇਕਿ

ਸਾਚੈ ਸਬਦਿ ਰਹੇ ਲਿਵ ਲਾਇ ॥ ਸੇ ਜਨ ਸਾਚੇ ਸਾਚੈ ਭਾਇ ॥ ਸਾਚੁ ਧਿਆਇਨਿ ਦੇਖਿ ਹਜੂਰਿ ॥ ਸੰਤ ਜਨਾ ਕੀ

ਪਗ ਪੰਕਜ ਧੂਰਿ ॥੩॥ ਏਕੋ ਕਰਤਾ ਅਵਰੁ ਨ ਕੋਇ ॥ ਗੁਰ ਸਬਦੀ ਮੇਲਾਵਾ ਹੋਇ ॥ ਜਿਨਿ ਸਚੁ ਸੇਵਿਆ

ਤਿਨਿ ਰਸੁ ਪਾਇਆ ॥ ਨਾਨਕ ਸਹਜੇ ਨਾਮਿ ਸਮਾਇਆ ॥੪॥੭॥ ਬਸੰਤੁ ਮਹਲਾ ੩ ॥ ਭਗਤਿ ਕਰਹਿ ਜਨ

ਦੇਖਿ ਹਜੂਰਿ ॥ ਸੰਤ ਜਨਾ ਕੀ ਪਗ ਪੰਕਜ ਧੂਰਿ ॥ ਹਰਿ ਸੇਤੀ ਸਦ ਰਹਹਿ ਲਿਵ ਲਾਇ ॥ ਪੂਰੈ ਸਤਿਗੁਰਿ ਦੀਆ

ਬੁਝਾਇ ॥੧॥ ਦਾਸਾ ਕਾ ਦਾਸੁ ਵਿਰਲਾ ਕੋਈ ਹੋਇ ॥ ਊਤਮ ਪਦਵੀ ਪਾਵੈ ਸੋਇ ॥੧॥ ਰਹਾਉ ॥ ਏਕੋ ਸੇਵਹੁ

ਅਵਰੁ ਨ ਕੋਇ ॥ ਜਿਤੁ ਸੇਵਿਐ ਸਦਾ ਸੁਖੁ ਹੋਇ ॥ ਨਾ ਓਹੁ ਮਰੈ ਨ ਆਵੈ ਜਾਇ ॥ ਤਿਸੁ ਬਿਨੁ ਅਵਰੁ ਸੇਵੀ

ਕਿਉ ਮਾਇ ॥੨॥ ਸੇ ਜਨ ਸਾਚੇ ਜਿਨੀ ਸਾਚੁ ਪਛਾਣਿਆ ॥ ਆਪੁ ਮਾਰਿ ਸਹਜੇ ਨਾਮਿ ਸਮਾਣਿਆ ॥ ਗੁਰਮੁਖਿ

ਨਾਮੁ ਪਰਾਪਤਿ ਹੋਇ ॥ ਮਨੁ ਨਿਰਮਲੁ ਨਿਰਮਲ ਸਚੁ ਸੋਇ ॥੩॥ ਜਿਨਿ ਗਿਆਨੁ ਕੀਆ ਤਿਸੁ ਹਰਿ ਤੂ ਜਾਣੁ

॥ ਸਾਚ ਸਬਦਿ ਪ੍ਰਭੁ ਏਕੁ ਸਿਞਾਣੁ ॥ ਹਰਿ ਰਸੁ ਚਾਖੈ ਤਾਂ ਸੁਧਿ ਹੋਇ ॥ ਨਾਨਕ ਨਾਮਿ ਰਤੇ ਸਚੁ ਸੋਇ ॥੪॥੮॥

ਬਸੰਤੁ ਮਹਲਾ ੩ ॥ ਨਾਮਿ ਰਤੇ ਕੁਲਾਂ ਕਾ ਕਰਹਿ ਉਧਾਰੁ ॥ ਸਾਚੀ ਬਾਣੀ ਨਾਮ ਪਿਆਰੁ ॥ ਮਨਮੁਖ ਭੂਲੇ

ਕਾਹੇ ਆਏ ॥ ਨਾਮਹੁ ਭੂਲੇ ਜਨਮੁ ਗਵਾਏ ॥੧॥ ਜੀਵਤ ਮਰੈ ਮਰਿ ਮਰਣੁ ਸਵਾਰੈ ॥ ਗੁਰ ਕੈ ਸਬਦਿ ਸਾਚੁ

ਉਰ ਧਾਰੈ ॥੧॥ ਰਹਾਉ ॥ ਗੁਰਮੁਖਿ ਸਚੁ ਭੋਜਨੁ ਪਵਿਤੁ ਸਰੀਰਾ ॥ ਮਨੁ ਨਿਰਮਲੁ ਸਦ ਗੁਣੀ ਗਹੀਰਾ ॥

ਜੰਮੈ ਮਰੈ ਨ ਆਵੈ ਜਾਇ ॥ ਗੁਰ ਪਰਸਾਦੀ ਸਾਚਿ ਸਮਾਇ ॥੨॥ ਸਾਚਾ ਸੇਵਹੁ ਸਾਚੁ ਪਛਾਣੈ ॥ ਗੁਰ ਕੈ ਸਬਦਿ

ਹਰਿ ਦਰਿ ਨੀਸਾਣੈ ॥ ਦਰਿ ਸਾਚੈ ਸਚੁ ਸੋਭਾ ਹੋਇ ॥ ਨਿਜ ਘਰਿ ਵਾਸਾ ਪਾਵੈ ਸੋਇ ॥੩॥ ਆਪਿ ਅਭੁਲੁ ਸਚਾ

ਸਚੁ ਸੋਇ ॥ ਹੋਰਿ ਸਭਿ ਭੂਲਹਿ ਦੂਜੈ ਪਤਿ ਖੋਇ ॥ ਸਾਚਾ ਸੇਵਹੁ ਸਾਚੀ ਬਾਣੀ ॥ ਨਾਨਕ ਨਾਮੇ ਸਾਚਿ ਸਮਾਣੀ

॥੪॥੯॥ ਬਸੰਤੁ ਮਹਲਾ ੩ ॥ ਬਿਨੁ ਕਰਮਾ ਸਭ ਭਰਮਿ ਭੁਲਾਈ ॥ ਮਾਇਆ ਮੋਹਿ ਬਹੁਤੁ ਦੁਖੁ ਪਾਈ ॥

ਮਨਮੁਖ ਅੰਧੇ ਠਉਰ ਨ ਪਾਈ ॥ ਬਿਸਟਾ ਕਾ ਕੀੜਾ ਬਿਸਟਾ ਮਾਹਿ ਸਮਾਈ ॥੧॥ ਹੁਕਮੁ ਮੰਨੇ ਸੋ ਜਨੁ

ਪਰਵਾਣੁ ॥ ਗੁਰ ਕੈ ਸਬਦਿ ਨਾਮਿ ਨੀਸਾਣੁ ॥੧॥ ਰਹਾਉ ॥ ਸਾਚਿ ਰਤੇ ਜਿਨਾੑ ਧੁਰਿ ਲਿਖਿ ਪਾਇਆ ॥ ਹਰਿ ਕਾ

ਨਾਮੁ ਸਦਾ ਮਨਿ ਭਾਇਆ ॥ ਸਤਿਗੁਰ ਕੀ ਬਾਣੀ ਸਦਾ ਸੁਖੁ ਹੋਇ ॥ ਜੋਤੀ ਜੋਤਿ ਮਿਲਾਏ ਸੋਇ ॥੨॥ ਏਕੁ

ਨਾਮੁ ਤਾਰੇ ਸੰਸਾਰੁ ॥ ਗੁਰ ਪਰਸਾਦੀ ਨਾਮ ਪਿਆਰੁ ॥ ਬਿਨੁ ਨਾਮੈ ਮੁਕਤਿ ਕਿਨੈ ਨ ਪਾਈ ॥ ਪੂਰੇ ਗੁਰ ਤੇ ਨਾਮੁ

ਪਲੈ ਪਾਈ ॥੩॥ ਸੋ ਬੂਝੈ ਜਿਸੁ ਆਪਿ ਬੁਝਾਏ ॥ ਸਤਿਗੁਰ ਸੇਵਾ ਨਾਮੁ ਦ੍ਰਿੜਾੑਏ ॥ ਜਿਨ ਇਕੁ ਜਾਤਾ ਸੇ ਜਨ

ਪਰਵਾਣੁ ॥ ਨਾਨਕ ਨਾਮਿ ਰਤੇ ਦਰਿ ਨੀਸਾਣੁ ॥੪॥੧੦॥ ਬਸੰਤੁ ਮਹਲਾ ੩ ॥ ਕ੍ਰਿਪਾ ਕਰੇ ਸਤਿਗੁਰੂ ਮਿਲਾਏ

॥ ਆਪੇ ਆਪਿ ਵਸੈ ਮਨਿ ਆਏ ॥ ਨਿਹਚਲ ਮਤਿ ਸਦਾ ਮਨ ਧੀਰ ॥ ਹਰਿ ਗੁਣ ਗਾਵੈ ਗੁਣੀ ਗਹੀਰ ॥੧॥

ਨਾਮਹੁ ਭੂਲੇ ਮਰਹਿ ਬਿਖੁ ਖਾਇ ॥ ਬ੍ਰਿਥਾ ਜਨਮੁ ਫਿਰਿ ਆਵਹਿ ਜਾਇ ॥੧॥ ਰਹਾਉ ॥ ਬਹੁ ਭੇਖ ਕਰਹਿ ਮਨਿ

ਸਾਂਤਿ ਨ ਹੋਇ ॥ ਬਹੁ ਅਭਿਮਾਨਿ ਅਪਣੀ ਪਤਿ ਖੋਇ ॥ ਸੇ ਵਡਭਾਗੀ ਜਿਨ ਸਬਦੁ ਪਛਾਣਿਆ ॥ ਬਾਹਰਿ

ਜਾਦਾ ਘਰ ਮਹਿ ਆਣਿਆ ॥੨॥ ਘਰ ਮਹਿ ਵਸਤੁ ਅਗਮ ਅਪਾਰਾ ॥ ਗੁਰਮਤਿ ਖੋਜਹਿ ਸਬਦਿ ਬੀਚਾਰਾ ॥

ਨਾਮੁ ਨਵ ਨਿਧਿ ਪਾਈ ਘਰ ਹੀ ਮਾਹਿ ॥ ਸਦਾ ਰੰਗਿ ਰਾਤੇ ਸਚਿ ਸਮਾਹਿ ॥੩॥ ਆਪਿ ਕਰੇ ਕਿਛੁ ਕਰਣੁ ਨ

ਜਾਇ ॥ ਆਪੇ ਭਾਵੈ ਲਏ ਮਿਲਾਇ ॥ ਤਿਸ ਤੇ ਨੇੜੈ ਨਾਹੀ ਕੋ ਦੂਰਿ ॥ ਨਾਨਕ ਨਾਮਿ ਰਹਿਆ ਭਰਪੂਰਿ ॥੪॥੧੧॥

ਬਸੰਤੁ ਮਹਲਾ ੩ ॥ ਗੁਰ ਸਬਦੀ ਹਰਿ ਚੇਤਿ ਸੁਭਾਇ ॥ ਰਾਮ ਨਾਮ ਰਸਿ ਰਹੈ ਅਘਾਇ ॥ ਕੋਟ ਕੋਟੰਤਰ ਕੇ ਪਾਪ

ਜਲਿ ਜਾਹਿ ॥ ਜੀਵਤ ਮਰਹਿ ਹਰਿ ਨਾਮਿ ਸਮਾਹਿ ॥੧॥ ਹਰਿ ਕੀ ਦਾਤਿ ਹਰਿ ਜੀਉ ਜਾਣੈ ॥ ਗੁਰ ਕੈ ਸਬਦਿ

ਇਹੁ ਮਨੁ ਮਉਲਿਆ ਹਰਿ ਗੁਣਦਾਤਾ ਨਾਮੁ ਵਖਾਣੈ ॥੧॥ ਰਹਾਉ ॥ ਭਗਵੈ ਵੇਸਿ ਭ੍ਰਮਿ ਮੁਕਤਿ ਨ ਹੋਇ ॥ ਬਹੁ

ਸੰਜਮਿ ਸਾਂਤਿ ਨ ਪਾਵੈ ਕੋਇ ॥ ਗੁਰਮਤਿ ਨਾਮੁ ਪਰਾਪਤਿ ਹੋਇ ॥ ਵਡਭਾਗੀ ਹਰਿ ਪਾਵੈ ਸੋਇ ॥੨॥ ਕਲਿ ਮਹਿ

ਰਾਮ ਨਾਮਿ ਵਡਿਆਈ ॥ ਗੁਰ ਪੂਰੇ ਤੇ ਪਾਇਆ ਜਾਈ ॥ ਨਾਮਿ ਰਤੇ ਸਦਾ ਸੁਖੁ ਪਾਈ ॥ ਬਿਨੁ ਨਾਮੈ ਹਉਮੈ

ਜਲਿ ਜਾਈ ॥੩॥ ਵਡਭਾਗੀ ਹਰਿ ਨਾਮੁ ਬੀਚਾਰਾ ॥ ਛੂਟੈ ਰਾਮ ਨਾਮਿ ਦੁਖੁ ਸਾਰਾ ॥ ਹਿਰਦੈ ਵਸਿਆ ਸੁ ਬਾਹਰਿ

ਪਾਸਾਰਾ ॥ ਨਾਨਕ ਜਾਣੈ ਸਭੁ ਉਪਾਵਣਹਾਰਾ ॥੪॥੧੨॥ ਬਸੰਤੁ ਮਹਲਾ ੩ ਇਕ ਤੁਕੇ ॥ ਤੇਰਾ ਕੀਆ ਕਿਰਮ

ਜੰਤੁ ॥ ਦੇਹਿ ਤ ਜਾਪੀ ਆਦਿ ਮੰਤੁ ॥੧॥ ਗੁਣ ਆਖਿ ਵੀਚਾਰੀ ਮੇਰੀ ਮਾਇ ॥ ਹਰਿ ਜਪਿ ਹਰਿ ਕੈ ਲਗਉ ਪਾਇ

॥੧॥ ਰਹਾਉ ॥ ਗੁਰ ਪ੍ਰਸਾਦਿ ਲਾਗੇ ਨਾਮ ਸੁਆਦਿ ॥ ਕਾਹੇ ਜਨਮੁ ਗਵਾਵਹੁ ਵੈਰਿ ਵਾਦਿ ॥੨॥ ਗੁਰਿ ਕਿਰਪਾ

ਕੀਨੀੑ ਚੂਕਾ ਅਭਿਮਾਨੁ ॥ ਸਹਜ ਭਾਇ ਪਾਇਆ ਹਰਿ ਨਾਮੁ ॥੩॥ ਊਤਮੁ ਊਚਾ ਸਬਦ ਕਾਮੁ ॥ ਨਾਨਕੁ ਵਖਾਣੈ

ਸਾਚੁ ਨਾਮੁ ॥੪॥੧॥੧੩॥ ਬਸੰਤੁ ਮਹਲਾ ੩ ॥ ਬਨਸਪਤਿ ਮਉਲੀ ਚੜਿਆ ਬਸੰਤੁ ॥ ਇਹੁ ਮਨੁ ਮਉਲਿਆ

ਸਤਿਗੁਰੂ ਸੰਗਿ ॥੧॥ ਤੁਮੑ ਸਾਚੁ ਧਿਆਵਹੁ ਮੁਗਧ ਮਨਾ ॥ ਤਾਂ ਸੁਖੁ ਪਾਵਹੁ ਮੇਰੇ ਮਨਾ ॥੧॥ ਰਹਾਉ ॥ ਇਤੁ

ਮਨਿ ਮਉਲਿਐ ਭਇਆ ਅਨੰਦੁ ॥ ਅੰਮ੍ਰਿਤ ਫਲੁ ਪਾਇਆ ਨਾਮੁ ਗੋਬਿੰਦ ॥੨॥ ਏਕੋ ਏਕੁ ਸਭੁ ਆਖਿ ਵਖਾਣੈ ॥

ਹੁਕਮੁ ਬੂਝੈ ਤਾਂ ਏਕੋ ਜਾਣੈ ॥੩॥ ਕਹਤ ਨਾਨਕੁ ਹਉਮੈ ਕਹੈ ਨ ਕੋਇ ॥ ਆਖਣੁ ਵੇਖਣੁ ਸਭੁ ਸਾਹਿਬ ਤੇ ਹੋਇ

॥੪॥੨॥੧੪॥ ਬਸੰਤੁ ਮਹਲਾ ੩ ॥ ਸਭਿ ਜੁਗ ਤੇਰੇ ਕੀਤੇ ਹੋਏ ॥ ਸਤਿਗੁਰੁ ਭੇਟੈ ਮਤਿ ਬੁਧਿ ਹੋਏ ॥੧॥ ਹਰਿ ਜੀਉ

ਆਪੇ ਲੈਹੁ ਮਿਲਾਇ ॥ ਗੁਰ ਕੈ ਸਬਦਿ ਸਚ ਨਾਮਿ ਸਮਾਇ ॥੧॥ ਰਹਾਉ ॥ ਮਨਿ ਬਸੰਤੁ ਹਰੇ ਸਭਿ ਲੋਇ ॥

ਫਲਹਿ ਫੁਲੀਅਹਿ ਰਾਮ ਨਾਮਿ ਸੁਖੁ ਹੋਇ ॥੨॥ ਸਦਾ ਬਸੰਤੁ ਗੁਰ ਸਬਦੁ ਵੀਚਾਰੇ ॥ ਰਾਮ ਨਾਮੁ ਰਾਖੈ ਉਰ ਧਾਰੇ ॥੩॥

ਮਨਿ ਬਸੰਤੁ ਤਨੁ ਮਨੁ ਹਰਿਆ ਹੋਇ ॥ ਨਾਨਕ ਇਹੁ ਤਨੁ ਬਿਰਖੁ ਰਾਮ ਨਾਮੁ ਫਲੁ ਪਾਏ ਸੋਇ ॥੪॥੩॥੧੫॥

ਬਸੰਤੁ ਮਹਲਾ ੩ ॥ ਤਿਨੑ ਬਸੰਤੁ ਜੋ ਹਰਿ ਗੁਣ ਗਾਇ ॥ ਪੂਰੈ ਭਾਗਿ ਹਰਿ ਭਗਤਿ ਕਰਾਇ ॥੧॥ ਇਸੁ ਮਨ

ਕਉ ਬਸੰਤ ਕੀ ਲਗੈ ਨ ਸੋਇ ॥ ਇਹੁ ਮਨੁ ਜਲਿਆ ਦੂਜੈ ਦੋਇ ॥੧॥ ਰਹਾਉ ॥ ਇਹੁ ਮਨੁ ਧੰਧੈ ਬਾਂਧਾ ਕਰਮ

ਕਮਾਇ ॥ ਮਾਇਆ ਮੂਠਾ ਸਦਾ ਬਿਲਲਾਇ ॥੨॥ ਇਹੁ ਮਨੁ ਛੂਟੈ ਜਾਂ ਸਤਿਗੁਰੁ ਭੇਟੈ ॥ ਜਮਕਾਲ ਕੀ ਫਿਰਿ

ਆਵੈ ਨ ਫੇਟੈ ॥੩॥ ਇਹੁ ਮਨੁ ਛੂਟਾ ਗੁਰਿ ਲੀਆ ਛਡਾਇ ॥ ਨਾਨਕ ਮਾਇਆ ਮੋਹੁ ਸਬਦਿ ਜਲਾਇ

॥੪॥੪॥੧੬॥ ਬਸੰਤੁ ਮਹਲਾ ੩ ॥ ਬਸੰਤੁ ਚੜਿਆ ਫੂਲੀ ਬਨਰਾਇ ॥ ਏਹਿ ਜੀਅ ਜੰਤ ਫੂਲਹਿ ਹਰਿ ਚਿਤੁ ਲਾਇ

॥੧॥ ਇਨ ਬਿਧਿ ਇਹੁ ਮਨੁ ਹਰਿਆ ਹੋਇ ॥ ਹਰਿ ਹਰਿ ਨਾਮੁ ਜਪੈ ਦਿਨੁ ਰਾਤੀ ਗੁਰਮੁਖਿ ਹਉਮੈ ਕਢੈ ਧੋਇ

॥੧॥ ਰਹਾਉ ॥ ਸਤਿਗੁਰ ਬਾਣੀ ਸਬਦੁ ਸੁਣਾਏ ॥ ਇਹੁ ਜਗੁ ਹਰਿਆ ਸਤਿਗੁਰ ਭਾਏ ॥੨॥ ਫਲ ਫੂਲ

ਲਾਗੇ ਜਾਂ ਆਪੇ ਲਾਏ ॥ ਮੂਲਿ ਲਗੈ ਤਾਂ ਸਤਿਗੁਰੁ ਪਾਏ ॥੩॥ ਆਪਿ ਬਸੰਤੁ ਜਗਤੁ ਸਭੁ ਵਾੜੀ ॥ ਨਾਨਕ

ਪੂਰੈ ਭਾਗਿ ਭਗਤਿ ਨਿਰਾਲੀ ॥੪॥੫॥੧੭॥

ਬਸੰਤੁ ਹਿੰਡੋਲ ਮਹਲਾ ੩ ਘਰੁ ੨      ੴ ਸਤਿਗੁਰ ਪ੍ਰਸਾਦਿ ॥

ਗੁਰ ਕੀ ਬਾਣੀ ਵਿਟਹੁ ਵਾਰਿਆ ਭਾਈ ਗੁਰ ਸਬਦ ਵਿਟਹੁ ਬਲਿ ਜਾਈ ॥ ਗੁਰੁ ਸਾਲਾਹੀ ਸਦ ਅਪਣਾ ਭਾਈ

ਗੁਰ ਚਰਣੀ ਚਿਤੁ ਲਾਈ ॥੧॥ ਮੇਰੇ ਮਨ ਰਾਮ ਨਾਮਿ ਚਿਤੁ ਲਾਇ ॥ ਮਨੁ ਤਨੁ ਤੇਰਾ ਹਰਿਆ ਹੋਵੈ ਇਕੁ ਹਰਿ

ਨਾਮਾ ਫਲੁ ਪਾਇ ॥੧॥ ਰਹਾਉ ॥ ਗੁਰਿ ਰਾਖੇ ਸੇ ਉਬਰੇ ਭਾਈ ਹਰਿ ਰਸੁ ਅੰਮ੍ਰਿਤੁ ਪੀਆਇ ॥ ਵਿਚਹੁ ਹਉਮੈ

ਦੁਖੁ ਉਠਿ ਗਇਆ ਭਾਈ ਸੁਖੁ ਵੁਠਾ ਮਨਿ ਆਇ ॥੨॥ ਧੁਰਿ ਆਪੇ ਜਿਨਾੑ ਨੋ ਬਖਸਿਓਨੁ ਭਾਈ ਸਬਦੇ

ਲਇਅਨੁ ਮਿਲਾਇ ॥ ਧੂੜਿ ਤਿਨਾੑ ਕੀ ਅਘੁਲੀਐ ਭਾਈ ਸਤਸੰਗਤਿ ਮੇਲਿ ਮਿਲਾਇ ॥੩॥ ਆਪਿ ਕਰਾਏ ਕਰੇ

ਆਪਿ ਭਾਈ ਜਿਨਿ ਹਰਿਆ ਕੀਆ ਸਭੁ ਕੋਇ ॥ ਨਾਨਕ ਮਨਿ ਤਨਿ ਸੁਖੁ ਸਦ ਵਸੈ ਭਾਈ ਸਬਦਿ ਮਿਲਾਵਾ

ਹੋਇ ॥੪॥੧॥੧੮॥੧੨॥੧੮॥੩੦॥

ਰਾਗੁ ਬਸੰਤੁ ਮਹਲਾ ੪ ਘਰੁ ੧ ਇਕ ਤੁਕੇ      ੴ ਸਤਿਗੁਰ ਪ੍ਰਸਾਦਿ ॥

ਜਿਉ ਪਸਰੀ ਸੂਰਜ ਕਿਰਣਿ ਜੋਤਿ ॥ ਤਿਉ ਘਟਿ ਘਟਿ ਰਮਈਆ ਓਤਿ ਪੋਤਿ ॥੧॥ ਏਕੋ ਹਰਿ ਰਵਿਆ ਸ੍ਰਬ

ਥਾਇ ॥ ਗੁਰ ਸਬਦੀ ਮਿਲੀਐ ਮੇਰੀ ਮਾਇ ॥੧॥ ਰਹਾਉ ॥ ਘਟਿ ਘਟਿ ਅੰਤਰਿ ਏਕੋ ਹਰਿ ਸੋਇ ॥ ਗੁਰਿ

ਮਿਲਿਐ ਇਕੁ ਪ੍ਰਗਟੁ ਹੋਇ ॥੨॥ ਏਕੋ ਏਕੁ ਰਹਿਆ ਭਰਪੂਰਿ ॥ ਸਾਕਤ ਨਰ ਲੋਭੀ ਜਾਣਹਿ ਦੂਰਿ ॥੩॥ ਏਕੋ

ਏਕੁ ਵਰਤੈ ਹਰਿ ਲੋਇ ॥ ਨਾਨਕ ਹਰਿ ਏਕੁੋ ਕਰੇ ਸੁ ਹੋਇ ॥੪॥੧॥ ਬਸੰਤੁ ਮਹਲਾ ੪ ॥ ਰੈਣਿ ਦਿਨਸੁ ਦੁਇ

ਸਦੇ ਪਏ ॥ ਮਨ ਹਰਿ ਸਿਮਰਹੁ ਅੰਤਿ ਸਦਾ ਰਖਿ ਲਏ ॥੧॥ ਹਰਿ ਹਰਿ ਚੇਤਿ ਸਦਾ ਮਨ ਮੇਰੇ ॥ ਸਭੁ ਆਲਸੁ

ਦੂਖ ਭੰਜਿ ਪ੍ਰਭੁ ਪਾਇਆ ਗੁਰਮਤਿ ਗਾਵਹੁ ਗੁਣ ਪ੍ਰਭ ਕੇਰੇ ॥੧॥ ਰਹਾਉ ॥ ਮਨਮੁਖ ਫਿਰਿ ਫਿਰਿ ਹਉਮੈ ਮੁਏ ॥

ਕਾਲਿ ਦੈਤਿ ਸੰਘਾਰੇ ਜਮ ਪੁਰਿ ਗਏ ॥੨॥ ਗੁਰਮੁਖਿ ਹਰਿ ਹਰਿ ਹਰਿ ਲਿਵ ਲਾਗੇ ॥ ਜਨਮ ਮਰਣ ਦੋਊ ਦੁਖ

ਭਾਗੇ ॥੩॥ ਭਗਤ ਜਨਾ ਕਉ ਹਰਿ ਕਿਰਪਾ ਧਾਰੀ ॥ ਗੁਰੁ ਨਾਨਕੁ ਤੁਠਾ ਮਿਲਿਆ ਬਨਵਾਰੀ ॥੪॥੨॥

ਬਸੰਤੁ ਹਿੰਡੋਲ ਮਹਲਾ ੪ ਘਰੁ ੨      ੴ ਸਤਿਗੁਰ ਪ੍ਰਸਾਦਿ ॥

ਰਾਮ ਨਾਮੁ ਰਤਨ ਕੋਠੜੀ ਗੜ ਮੰਦਰਿ ਏਕ ਲੁਕਾਨੀ ॥ ਸਤਿਗੁਰੁ ਮਿਲੈ ਤ ਖੋਜੀਐ ਮਿਲਿ ਜੋਤੀ ਜੋਤਿ ਸਮਾਨੀ

॥੧॥ ਮਾਧੋ ਸਾਧੂ ਜਨ ਦੇਹੁ ਮਿਲਾਇ ॥ ਦੇਖਤ ਦਰਸੁ ਪਾਪ ਸਭਿ ਨਾਸਹਿ ਪਵਿਤ੍ਰ ਪਰਮ ਪਦੁ ਪਾਇ ॥੧॥

ਰਹਾਉ ॥ ਪੰਚ ਚੋਰ ਮਿਲਿ ਲਾਗੇ ਨਗਰੀਆ ਰਾਮ ਨਾਮ ਧਨੁ ਹਿਰਿਆ ॥ ਗੁਰਮਤਿ ਖੋਜ ਪਰੇ ਤਬ ਪਕਰੇ

ਧਨੁ ਸਾਬਤੁ ਰਾਸਿ ਉਬਰਿਆ ॥੨॥ ਪਾਖੰਡ ਭਰਮ ਉਪਾਵ ਕਰਿ ਥਾਕੇ ਰਿਦ ਅੰਤਰਿ ਮਾਇਆ ਮਾਇਆ ॥

ਸਾਧੂ ਪੁਰਖੁ ਪੁਰਖਪਤਿ ਪਾਇਆ ਅਗਿਆਨ ਅੰਧੇਰੁ ਗਵਾਇਆ ॥੩॥ ਜਗੰਨਾਥ ਜਗਦੀਸ ਗੁਸਾਈ ਕਰਿ

ਕਿਰਪਾ ਸਾਧੁ ਮਿਲਾਵੈ ॥ ਨਾਨਕ ਸਾਂਤਿ ਹੋਵੈ ਮਨ ਅੰਤਰਿ ਨਿਤ ਹਿਰਦੈ ਹਰਿ ਗੁਣ ਗਾਵੈ ॥੪॥੧॥੩॥

ਬਸੰਤੁ ਮਹਲਾ ੪ ਹਿੰਡੋਲ ॥ ਤੁਮੑ ਵਡ ਪੁਰਖ ਵਡ ਅਗਮ ਗੁਸਾਈ ਹਮ ਕੀਰੇ ਕਿਰਮ ਤੁਮਨਛੇ ॥ ਹਰਿ ਦੀਨ

ਦਇਆਲ ਕਰਹੁ ਪ੍ਰਭ ਕਿਰਪਾ ਗੁਰ ਸਤਿਗੁਰ ਚਰਣ ਹਮ ਬਨਛੇ ॥੧॥ ਗੋਬਿੰਦ ਜੀਉ ਸਤਸੰਗਤਿ ਮੇਲਿ ਕਰਿ

ਕ੍ਰਿਪਛੇ ॥ ਜਨਮ ਜਨਮ ਕੇ ਕਿਲਵਿਖ ਮਲੁ ਭਰਿਆ ਮਿਲਿ ਸੰਗਤਿ ਕਰਿ ਪ੍ਰਭ ਹਨਛੇ ॥੧॥ ਰਹਾਉ ॥ ਤੁਮੑਰਾ

ਜਨੁ ਜਾਤਿ ਅਵਿਜਾਤਾ ਹਰਿ ਜਪਿਓ ਪਤਿਤ ਪਵੀਛੇ ॥ ਹਰਿ ਕੀਓ ਸਗਲ ਭਵਨ ਤੇ ਊਪਰਿ ਹਰਿ ਸੋਭਾ ਹਰਿ ਪ੍ਰਭ

ਦਿਨਛੇ ॥੨॥ ਜਾਤਿ ਅਜਾਤਿ ਕੋਈ ਪ੍ਰਭ ਧਿਆਵੈ ਸਭਿ ਪੂਰੇ ਮਾਨਸ ਤਿਨਛੇ ॥ ਸੇ ਧੰਨਿ ਵਡੇ ਵਡ ਪੂਰੇ ਹਰਿ ਜਨ

ਜਿਨੑ ਹਰਿ ਧਾਰਿਓ ਹਰਿ ਉਰਛੇ ॥੩॥ ਹਮ ਢੀਂਢੇ ਢੀਮ ਬਹੁਤੁ ਅਤਿ ਭਾਰੀ ਹਰਿ ਧਾਰਿ ਕ੍ਰਿਪਾ ਪ੍ਰਭ ਮਿਲਛੇ ॥

ਜਨ ਨਾਨਕ ਗੁਰੁ ਪਾਇਆ ਹਰਿ ਤੂਠੇ ਹਮ ਕੀਏ ਪਤਿਤ ਪਵੀਛੇ ॥੪॥੨॥੪॥ ਬਸੰਤੁ ਹਿੰਡੋਲ ਮਹਲਾ ੪ ॥

ਮੇਰਾ ਇਕੁ ਖਿਨੁ ਮਨੂਆ ਰਹਿ ਨ ਸਕੈ ਨਿਤ ਹਰਿ ਹਰਿ ਨਾਮ ਰਸਿ ਗੀਧੇ ॥ ਜਿਉ ਬਾਰਿਕੁ ਰਸਕਿ ਪਰਿਓ ਥਨਿ

ਮਾਤਾ ਥਨਿ ਕਾਢੇ ਬਿਲਲ ਬਿਲੀਧੇ ॥੧॥ ਗੋਬਿੰਦ ਜੀਉ ਮੇਰੇ ਮਨ ਤਨ ਨਾਮ ਹਰਿ ਬੀਧੇ ॥ ਵਡੈ ਭਾਗਿ ਗੁਰੁ

ਸਤਿਗੁਰੁ ਪਾਇਆ ਵਿਚਿ ਕਾਇਆ ਨਗਰ ਹਰਿ ਸੀਧੇ ॥੧॥ ਰਹਾਉ ॥ ਜਨ ਕੇ ਸਾਸ ਸਾਸ ਹੈ ਜੇਤੇ ਹਰਿ ਬਿਰਹਿ

ਪ੍ਰਭੂ ਹਰਿ ਬੀਧੇ ॥ ਜਿਉ ਜਲ ਕਮਲ ਪ੍ਰੀਤਿ ਅਤਿ ਭਾਰੀ ਬਿਨੁ ਜਲ ਦੇਖੇ ਸੁਕਲੀਧੇ ॥੨॥ ਜਨ ਜਪਿਓ ਨਾਮੁ

ਨਿਰੰਜਨੁ ਨਰਹਰਿ ਉਪਦੇਸਿ ਗੁਰੂ ਹਰਿ ਪ੍ਰੀਧੇ ॥ ਜਨਮ ਜਨਮ ਕੀ ਹਉਮੈ ਮਲੁ ਨਿਕਸੀ ਹਰਿ ਅੰਮ੍ਰਿਤਿ ਹਰਿ ਜਲਿ

ਨੀਧੇ ॥੩॥ ਹਮਰੇ ਕਰਮ ਨ ਬਿਚਰਹੁ ਠਾਕੁਰ ਤੁਮੑ ਪੈਜ ਰਖਹੁ ਅਪਨੀਧੇ ॥ ਹਰਿ ਭਾਵੈ ਸੁਣਿ ਬਿਨਉ ਬੇਨਤੀ

ਜਨ ਨਾਨਕ ਸਰਣਿ ਪਵੀਧੇ ॥੪॥੩॥੫॥ ਬਸੰਤੁ ਹਿੰਡੋਲ ਮਹਲਾ ੪ ॥ ਮਨੁ ਖਿਨੁ ਖਿਨੁ ਭਰਮਿ ਭਰਮਿ ਬਹੁ

ਧਾਵੈ ਤਿਲੁ ਘਰਿ ਨਹੀ ਵਾਸਾ ਪਾਈਐ ॥ ਗੁਰਿ ਅੰਕਸੁ ਸਬਦੁ ਦਾਰੂ ਸਿਰਿ ਧਾਰਿਓ ਘਰਿ ਮੰਦਰਿ ਆਣਿ

ਵਸਾਈਐ ॥੧॥ ਗੋਬਿੰਦ ਜੀਉ ਸਤਸੰਗਤਿ ਮੇਲਿ ਹਰਿ ਧਿਆਈਐ ॥ ਹਉਮੈ ਰੋਗੁ ਗਇਆ ਸੁਖੁ ਪਾਇਆ

ਹਰਿ ਸਹਜਿ ਸਮਾਧਿ ਲਗਾਈਐ ॥੧॥ ਰਹਾਉ ॥ ਘਰਿ ਰਤਨ ਲਾਲ ਬਹੁ ਮਾਣਕ ਲਾਦੇ ਮਨੁ ਭ੍ਰਮਿਆ ਲਹਿ

ਨ ਸਕਾਈਐ ॥ ਜਿਉ ਓਡਾ ਕੂਪੁ ਗੁਹਜ ਖਿਨ ਕਾਢੈ ਤਿਉ ਸਤਿਗੁਰਿ ਵਸਤੁ ਲਹਾਈਐ ॥੨॥ ਜਿਨ ਐਸਾ

ਸਤਿਗੁਰੁ ਸਾਧੁ ਨ ਪਾਇਆ ਤੇ ਧ੍ਰਿਗੁ ਧ੍ਰਿਗੁ ਨਰ ਜੀਵਾਈਐ ॥ ਜਨਮੁ ਪਦਾਰਥੁ ਪੁੰਨਿ ਫਲੁ ਪਾਇਆ ਕਉਡੀ

ਬਦਲੈ ਜਾਈਐ ॥੩॥ ਮਧੁਸੂਦਨ ਹਰਿ ਧਾਰਿ ਪ੍ਰਭ ਕਿਰਪਾ ਕਰਿ ਕਿਰਪਾ ਗੁਰੂ ਮਿਲਾਈਐ ॥ ਜਨ ਨਾਨਕ

ਨਿਰਬਾਣ ਪਦੁ ਪਾਇਆ ਮਿਲਿ ਸਾਧੂ ਹਰਿ ਗੁਣ ਗਾਈਐ ॥੪॥੪॥੬॥ ਬਸੰਤੁ ਹਿੰਡੋਲ ਮਹਲਾ ੪ ॥ ਆਵਣ

ਜਾਣੁ ਭਇਆ ਦੁਖੁ ਬਿਖਿਆ ਦੇਹ ਮਨਮੁਖ ਸੁੰਞੀ ਸੁੰਞੁ ॥ ਰਾਮ ਨਾਮੁ ਖਿਨੁ ਪਲੁ ਨਹੀ ਚੇਤਿਆ ਜਮਿ ਪਕਰੇ ਕਾਲਿ

ਸਲੁੰਞੁ ॥੧॥ ਗੋਬਿੰਦ ਜੀਉ ਬਿਖੁ ਹਉਮੈ ਮਮਤਾ ਮੁੰਞੁ ॥ ਸਤਸੰਗਤਿ ਗੁਰ ਕੀ ਹਰਿ ਪਿਆਰੀ ਮਿਲਿ ਸੰਗਤਿ

ਹਰਿ ਰਸੁ ਭੁੰਞੁ ॥੧॥ ਰਹਾਉ ॥ ਸਤਸੰਗਤਿ ਸਾਧ ਦਇਆ ਕਰਿ ਮੇਲਹੁ ਸਰਣਾਗਤਿ ਸਾਧੂ ਪੰਞੁ ॥ ਹਮ ਡੁਬਦੇ

ਪਾਥਰ ਕਾਢਿ ਲੇਹੁ ਪ੍ਰਭ ਤੁਮੑ ਦੀਨ ਦਇਆਲ ਦੁਖ ਭੰਞੁ ॥੨॥ ਹਰਿ ਉਸਤਤਿ ਧਾਰਹੁ ਰਿਦ ਅੰਤਰਿ ਸੁਆਮੀ

ਸਤਸੰਗਤਿ ਮਿਲਿ ਬੁਧਿ ਲੰਞੁ ॥ ਹਰਿ ਨਾਮੈ ਹਮ ਪ੍ਰੀਤਿ ਲਗਾਨੀ ਹਮ ਹਰਿ ਵਿਟਹੁ ਘੁਮਿ ਵੰਞੁ ॥੩॥

ਜਨ ਕੇ ਪੂਰਿ ਮਨੋਰਥ ਹਰਿ ਪ੍ਰਭ ਹਰਿ ਨਾਮੁ ਦੇਵਹੁ ਹਰਿ ਲੰਞੁ ॥ ਜਨ ਨਾਨਕ ਮਨਿ ਤਨਿ ਅਨਦੁ ਭਇਆ ਹੈ

ਗੁਰਿ ਮੰਤ੍ਰੁ ਦੀਓ ਹਰਿ ਭੰਞੁ ॥੪॥੫॥੭॥੧੨॥੧੮॥੭॥੩੭॥

ਬਸੰਤੁ ਮਹਲਾ ੫ ਘਰੁ ੧ ਦੁਤੁਕੇ      ੴ ਸਤਿਗੁਰ ਪ੍ਰਸਾਦਿ ॥

ਗੁਰੁ ਸੇਵਉ ਕਰਿ ਨਮਸਕਾਰ ॥ ਆਜੁ ਹਮਾਰੈ ਮੰਗਲਚਾਰ ॥ ਆਜੁ ਹਮਾਰੈ ਮਹਾ ਅਨੰਦ ॥ ਚਿੰਤ ਲਥੀ ਭੇਟੇ ਗੋਬਿੰਦ

॥੧॥ ਆਜੁ ਹਮਾਰੈ ਗ੍ਰਿਹਿ ਬਸੰਤ ॥ ਗੁਨ ਗਾਏ ਪ੍ਰਭ ਤੁਮੑ ਬੇਅੰਤ ॥੧॥ ਰਹਾਉ ॥ ਆਜੁ ਹਮਾਰੈ ਬਨੇ ਫਾਗ ॥

ਪ੍ਰਭ ਸੰਗੀ ਮਿਲਿ ਖੇਲਨ ਲਾਗ ॥ ਹੋਲੀ ਕੀਨੀ ਸੰਤ ਸੇਵ ॥ ਰੰਗੁ ਲਾਗਾ ਅਤਿ ਲਾਲ ਦੇਵ ॥੨॥ ਮਨੁ ਤਨੁ

ਮਉਲਿਓ ਅਤਿ ਅਨੂਪ ॥ ਸੂਕੈ ਨਾਹੀ ਛਾਵ ਧੂਪ ॥ ਸਗਲੀ ਰੂਤੀ ਹਰਿਆ ਹੋਇ ॥ ਸਦ ਬਸੰਤ ਗੁਰ ਮਿਲੇ ਦੇਵ

॥੩॥ ਬਿਰਖੁ ਜਮਿਓ ਹੈ ਪਾਰਜਾਤ ॥ ਫੂਲ ਲਗੇ ਫਲ ਰਤਨ ਭਾਂਤਿ ॥ ਤ੍ਰਿਪਤਿ ਅਘਾਨੇ ਹਰਿ ਗੁਣਹ ਗਾਇ ॥ ਜਨ

ਨਾਨਕ ਹਰਿ ਹਰਿ ਹਰਿ ਧਿਆਇ ॥੪॥੧॥ ਬਸੰਤੁ ਮਹਲਾ ੫ ॥ ਹਟਵਾਣੀ ਧਨ ਮਾਲ ਹਾਟੁ ਕੀਤੁ ॥ ਜੂਆਰੀ ਜੂਏ

ਮਾਹਿ ਚੀਤੁ ॥ ਅਮਲੀ ਜੀਵੈ ਅਮਲੁ ਖਾਇ ॥ ਤਿਉ ਹਰਿ ਜਨੁ ਜੀਵੈ ਹਰਿ ਧਿਆਇ ॥੧॥ ਅਪਨੈ ਰੰਗਿ ਸਭੁ ਕੋ ਰਚੈ

॥ ਜਿਤੁ ਪ੍ਰਭਿ ਲਾਇਆ ਤਿਤੁ ਤਿਤੁ ਲਗੈ ॥੧॥ ਰਹਾਉ ॥ ਮੇਘ ਸਮੈ ਮੋਰ ਨਿਰਤਿਕਾਰ ॥ ਚੰਦ ਦੇਖਿ ਬਿਗਸਹਿ

ਕਉਲਾਰ ॥ ਮਾਤਾ ਬਾਰਿਕ ਦੇਖਿ ਅਨੰਦ ॥ ਤਿਉ ਹਰਿ ਜਨ ਜੀਵਹਿ ਜਪਿ ਗੋਬਿੰਦ ॥੨॥ ਸਿੰਘ ਰੁਚੈ ਸਦ ਭੋਜਨੁ

ਮਾਸ ॥ ਰਣੁ ਦੇਖਿ ਸੂਰੇ ਚਿਤ ਉਲਾਸ ॥ ਕਿਰਪਨ ਕਉ ਅਤਿ ਧਨ ਪਿਆਰੁ ॥ ਹਰਿ ਜਨ ਕਉ ਹਰਿ ਹਰਿ ਆਧਾਰੁ

॥੩॥ ਸਰਬ ਰੰਗ ਇਕ ਰੰਗ ਮਾਹਿ ॥ ਸਰਬ ਸੁਖਾ ਸੁਖ ਹਰਿ ਕੈ ਨਾਇ ॥ ਤਿਸਹਿ ਪਰਾਪਤਿ ਇਹੁ ਨਿਧਾਨੁ ॥

ਨਾਨਕ ਗੁਰੁ ਜਿਸੁ ਕਰੇ ਦਾਨੁ ॥੪॥੨॥ ਬਸੰਤੁ ਮਹਲਾ ੫ ॥ ਤਿਸੁ ਬਸੰਤੁ ਜਿਸੁ ਪ੍ਰਭੁ ਕ੍ਰਿਪਾਲੁ ॥ ਤਿਸੁ ਬਸੰਤੁ ਜਿਸੁ

ਗੁਰੁ ਦਇਆਲੁ ॥ ਮੰਗਲੁ ਤਿਸ ਕੈ ਜਿਸੁ ਏਕੁ ਕਾਮੁ ॥ ਤਿਸੁ ਸਦ ਬਸੰਤੁ ਜਿਸੁ ਰਿਦੈ ਨਾਮੁ ॥੧॥ ਗ੍ਰਿਹਿ ਤਾ ਕੇ

ਬਸੰਤੁ ਗਨੀ ॥ ਜਾ ਕੈ ਕੀਰਤਨੁ ਹਰਿ ਧੁਨੀ ॥੧॥ ਰਹਾਉ ॥ ਪ੍ਰੀਤਿ ਪਾਰਬ੍ਰਹਮ ਮਉਲਿ ਮਨਾ ॥ ਗਿਆਨੁ ਕਮਾਈਐ

ਪੂਛਿ ਜਨਾਂ ॥ ਸੋ ਤਪਸੀ ਜਿਸੁ ਸਾਧਸੰਗੁ ॥ ਸਦ ਧਿਆਨੀ ਜਿਸੁ ਗੁਰਹਿ ਰੰਗੁ ॥੨॥ ਸੇ ਨਿਰਭਉ ਜਿਨੑ ਭਉ

ਪਇਆ ॥ ਸੋ ਸੁਖੀਆ ਜਿਸੁ ਭ੍ਰਮੁ ਗਇਆ ॥ ਸੋ ਇਕਾਂਤੀ ਜਿਸੁ ਰਿਦਾ ਥਾਇ ॥ ਸੋਈ ਨਿਹਚਲੁ ਸਾਚ ਠਾਇ ॥੩॥

ਏਕਾ ਖੋਜੈ ਏਕ ਪ੍ਰੀਤਿ ॥ ਦਰਸਨ ਪਰਸਨ ਹੀਤ ਚੀਤਿ ॥ ਹਰਿ ਰੰਗ ਰੰਗਾ ਸਹਜਿ ਮਾਣੁ ॥ ਨਾਨਕ ਦਾਸ ਤਿਸੁ ਜਨ

ਕੁਰਬਾਣੁ ॥੪॥੩॥ ਬਸੰਤੁ ਮਹਲਾ ੫ ॥ ਜੀਅ ਪ੍ਰਾਣ ਤੁਮੑ ਪਿੰਡ ਦੀਨੑ ॥ ਮੁਗਧ ਸੁੰਦਰ ਧਾਰਿ ਜੋਤਿ ਕੀਨੑ ॥ ਸਭਿ

ਜਾਚਿਕ ਪ੍ਰਭ ਤੁਮੑ ਦਇਆਲ ॥ ਨਾਮੁ ਜਪਤ ਹੋਵਤ ਨਿਹਾਲ ॥੧॥ ਮੇਰੇ ਪ੍ਰੀਤਮ ਕਾਰਣ ਕਰਣ ਜੋਗ ॥ ਹਉ ਪਾਵਉ

ਤੁਮ ਤੇ ਸਗਲ ਥੋਕ ॥੧॥ ਰਹਾਉ ॥ ਨਾਮੁ ਜਪਤ ਹੋਵਤ ਉਧਾਰ ॥ ਨਾਮੁ ਜਪਤ ਸੁਖ ਸਹਜ ਸਾਰ ॥ ਨਾਮੁ ਜਪਤ

ਪਤਿ ਸੋਭਾ ਹੋਇ ॥ ਨਾਮੁ ਜਪਤ ਬਿਘਨੁ ਨਾਹੀ ਕੋਇ ॥੨॥ ਜਾ ਕਾਰਣਿ ਇਹ ਦੁਲਭ ਦੇਹ ॥ ਸੋ ਬੋਲੁ ਮੇਰੇ ਪ੍ਰਭੂ

ਦੇਹਿ ॥ ਸਾਧਸੰਗਤਿ ਮਹਿ ਇਹੁ ਬਿਸ੍ਰਾਮੁ ॥ ਸਦਾ ਰਿਦੈ ਜਪੀ ਪ੍ਰਭ ਤੇਰੋ ਨਾਮੁ ॥੩॥ ਤੁਝ ਬਿਨੁ ਦੂਜਾ ਕੋਇ ਨਾਹਿ ॥

ਸਭੁ ਤੇਰੋ ਖੇਲੁ ਤੁਝ ਮਹਿ ਸਮਾਹਿ ॥ ਜਿਉ ਭਾਵੈ ਤਿਉ ਰਾਖਿ ਲੇ ॥ ਸੁਖੁ ਨਾਨਕ ਪੂਰਾ ਗੁਰੁ ਮਿਲੇ ॥੪॥੪॥

ਬਸੰਤੁ ਮਹਲਾ ੫ ॥ ਪ੍ਰਭ ਪ੍ਰੀਤਮ ਮੇਰੈ ਸੰਗਿ ਰਾਇ ॥ ਜਿਸਹਿ ਦੇਖਿ ਹਉ ਜੀਵਾ ਮਾਇ ॥ ਜਾ ਕੈ ਸਿਮਰਨਿ ਦੁਖੁ ਨ

ਹੋਇ ॥ ਕਰਿ ਦਇਆ ਮਿਲਾਵਹੁ ਤਿਸਹਿ ਮੋਹਿ ॥੧॥ ਮੇਰੇ ਪ੍ਰੀਤਮ ਪ੍ਰਾਨ ਅਧਾਰ ਮਨ ॥ ਜੀਉ ਪ੍ਰਾਨ ਸਭੁ ਤੇਰੋ ਧਨ

॥੧॥ ਰਹਾਉ ॥ ਜਾ ਕਉ ਖੋਜਹਿ ਸੁਰਿ ਨਰ ਦੇਵ ॥ ਮੁਨਿ ਜਨ ਸੇਖ ਨ ਲਹਹਿ ਭੇਵ ॥ ਜਾ ਕੀ ਗਤਿ ਮਿਤਿ ਕਹੀ ਨ

ਜਾਇ ॥ ਘਟਿ ਘਟਿ ਘਟਿ ਘਟਿ ਰਹਿਆ ਸਮਾਇ ॥੨॥ ਜਾ ਕੇ ਭਗਤ ਆਨੰਦ ਮੈ ॥ ਜਾ ਕੇ ਭਗਤ ਕਉ ਨਾਹੀ ਖੈ

॥ ਜਾ ਕੇ ਭਗਤ ਕਉ ਨਾਹੀ ਭੈ ॥ ਜਾ ਕੇ ਭਗਤ ਕਉ ਸਦਾ ਜੈ ॥੩॥ ਕਉਨ ਉਪਮਾ ਤੇਰੀ ਕਹੀ ਜਾਇ ॥ ਸੁਖਦਾਤਾ

ਪ੍ਰਭੁ ਰਹਿਓ ਸਮਾਇ ॥ ਨਾਨਕੁ ਜਾਚੈ ਏਕੁ ਦਾਨੁ ॥ ਕਰਿ ਕਿਰਪਾ ਮੋਹਿ ਦੇਹੁ ਨਾਮੁ ॥੪॥੫॥ ਬਸੰਤੁ ਮਹਲਾ ੫ ॥

ਮਿਲਿ ਪਾਣੀ ਜਿਉ ਹਰੇ ਬੂਟ ॥ ਸਾਧਸੰਗਤਿ ਤਿਉ ਹਉਮੈ ਛੂਟ ॥ ਜੈਸੀ ਦਾਸੇ ਧੀਰ ਮੀਰ ॥ ਤੈਸੇ ਉਧਾਰਨ

ਗੁਰਹ ਪੀਰ ॥੧॥ ਤੁਮ ਦਾਤੇ ਪ੍ਰਭ ਦੇਨਹਾਰ ॥ ਨਿਮਖ ਨਿਮਖ ਤਿਸੁ ਨਮਸਕਾਰ ॥੧॥ ਰਹਾਉ ॥ ਜਿਸਹਿ

ਪਰਾਪਤਿ ਸਾਧਸੰਗੁ ॥ ਤਿਸੁ ਜਨ ਲਾਗਾ ਪਾਰਬ੍ਰਹਮ ਰੰਗੁ ॥ ਤੇ ਬੰਧਨ ਤੇ ਭਏ ਮੁਕਤਿ ॥ ਭਗਤ ਅਰਾਧਹਿ ਜੋਗ

ਜੁਗਤਿ ॥੨॥ ਨੇਤ੍ਰ ਸੰਤੋਖੇ ਦਰਸੁ ਪੇਖਿ ॥ ਰਸਨਾ ਗਾਏ ਗੁਣ ਅਨੇਕ ॥ ਤ੍ਰਿਸਨਾ ਬੂਝੀ ਗੁਰ ਪ੍ਰਸਾਦਿ ॥ ਮਨੁ

ਆਘਾਨਾ ਹਰਿ ਰਸਹਿ ਸੁਆਦਿ ॥੩॥ ਸੇਵਕੁ ਲਾਗੋ ਚਰਣ ਸੇਵ ॥ ਆਦਿ ਪੁਰਖ ਅਪਰੰਪਰ ਦੇਵ ॥ ਸਗਲ

ਉਧਾਰਣ ਤੇਰੋ ਨਾਮੁ ॥ ਨਾਨਕ ਪਾਇਓ ਇਹੁ ਨਿਧਾਨੁ ॥੪॥੬॥ ਬਸੰਤੁ ਮਹਲਾ ੫ ॥ ਤੁਮ ਬਡ ਦਾਤੇ ਦੇ ਰਹੇ ॥

ਜੀਅ ਪ੍ਰਾਣ ਮਹਿ ਰਵਿ ਰਹੇ ॥ ਦੀਨੇ ਸਗਲੇ ਭੋਜਨ ਖਾਨ ॥ ਮੋਹਿ ਨਿਰਗੁਨ ਇਕੁ ਗੁਨੁ ਨ ਜਾਨ ॥੧॥ ਹਉ ਕਛੂ

ਨ ਜਾਨਉ ਤੇਰੀ ਸਾਰ ॥ ਤੂ ਕਰਿ ਗਤਿ ਮੇਰੀ ਪ੍ਰਭ ਦਇਆਰ ॥੧॥ ਰਹਾਉ ॥ ਜਾਪ ਨ ਤਾਪ ਨ ਕਰਮ ਕੀਤਿ ॥

ਆਵੈ ਨਾਹੀ ਕਛੂ ਰੀਤਿ ॥ ਮਨ ਮਹਿ ਰਾਖਉ ਆਸ ਏਕ ॥ ਨਾਮ ਤੇਰੇ ਕੀ ਤਰਉ ਟੇਕ ॥੨॥ ਸਰਬ ਕਲਾ ਪ੍ਰਭ

ਤੁਮੑ ਪ੍ਰਬੀਨ ॥ ਅੰਤੁ ਨ ਪਾਵਹਿ ਜਲਹਿ ਮੀਨ ॥ ਅਗਮ ਅਗਮ ਊਚਹ ਤੇ ਊਚ ॥ ਹਮ ਥੋਰੇ ਤੁਮ ਬਹੁਤ ਮੂਚ ॥੩॥

ਜਿਨ ਤੂ ਧਿਆਇਆ ਸੇ ਗਨੀ ॥ ਜਿਨ ਤੂ ਪਾਇਆ ਸੇ ਧਨੀ ॥ ਜਿਨਿ ਤੂ ਸੇਵਿਆ ਸੁਖੀ ਸੇ ॥ ਸੰਤ ਸਰਣਿ ਨਾਨਕ

ਪਰੇ ॥੪॥੭॥ ਬਸੰਤੁ ਮਹਲਾ ੫ ॥ ਤਿਸੁ ਤੂ ਸੇਵਿ ਜਿਨਿ ਤੂ ਕੀਆ ॥ ਤਿਸੁ ਅਰਾਧਿ ਜਿਨਿ ਜੀਉ ਦੀਆ ॥

ਤਿਸ ਕਾ ਚਾਕਰੁ ਹੋਹਿ ਫਿਰਿ ਡਾਨੁ ਨ ਲਾਗੈ ॥ ਤਿਸ ਕੀ ਕਰਿ ਪੋਤਦਾਰੀ ਫਿਰਿ ਦੂਖੁ ਨ ਲਾਗੈ ॥੧॥ ਏਵਡ

ਭਾਗ ਹੋਹਿ ਜਿਸੁ ਪ੍ਰਾਣੀ ॥ ਸੋ ਪਾਏ ਇਹੁ ਪਦੁ ਨਿਰਬਾਣੀ ॥੧॥ ਰਹਾਉ ॥ ਦੂਜੀ ਸੇਵਾ ਜੀਵਨੁ ਬਿਰਥਾ ॥ ਕਛੂ ਨ

ਹੋਈ ਹੈ ਪੂਰਨ ਅਰਥਾ ॥ ਮਾਣਸ ਸੇਵਾ ਖਰੀ ਦੁਹੇਲੀ ॥ ਸਾਧ ਕੀ ਸੇਵਾ ਸਦਾ ਸੁਹੇਲੀ ॥੨॥ ਜੇ ਲੋੜਹਿ ਸਦਾ ਸੁਖੁ

ਭਾਈ ॥ ਸਾਧੂ ਸੰਗਤਿ ਗੁਰਹਿ ਬਤਾਈ ॥ ਊਹਾ ਜਪੀਐ ਕੇਵਲ ਨਾਮ ॥ ਸਾਧੂ ਸੰਗਤਿ ਪਾਰਗਰਾਮ ॥੩॥ ਸਗਲ

ਤਤ ਮਹਿ ਤਤੁ ਗਿਆਨੁ ॥ ਸਰਬ ਧਿਆਨ ਮਹਿ ਏਕੁ ਧਿਆਨੁ ॥ ਹਰਿ ਕੀਰਤਨ ਮਹਿ ਊਤਮ ਧੁਨਾ ॥ ਨਾਨਕ ਗੁਰ

ਮਿਲਿ ਗਾਇ ਗੁਨਾ ॥੪॥੮॥ ਬਸੰਤੁ ਮਹਲਾ ੫ ॥ ਜਿਸੁ ਬੋਲਤ ਮੁਖੁ ਪਵਿਤੁ ਹੋਇ ॥ ਜਿਸੁ ਸਿਮਰਤ ਨਿਰਮਲ ਹੈ

ਸੋਇ ॥ ਜਿਸੁ ਅਰਾਧੇ ਜਮੁ ਕਿਛੁ ਨ ਕਹੈ ॥ ਜਿਸ ਕੀ ਸੇਵਾ ਸਭੁ ਕਿਛੁ ਲਹੈ ॥੧॥ ਰਾਮ ਰਾਮ ਬੋਲਿ ਰਾਮ ਰਾਮ ॥

ਤਿਆਗਹੁ ਮਨ ਕੇ ਸਗਲ ਕਾਮ ॥੧॥ ਰਹਾਉ ॥ ਜਿਸ ਕੇ ਧਾਰੇ ਧਰਣਿ ਅਕਾਸੁ ॥ ਘਟਿ ਘਟਿ ਜਿਸ ਕਾ ਹੈ ਪ੍ਰਗਾਸੁ ॥

ਜਿਸੁ ਸਿਮਰਤ ਪਤਿਤ ਪੁਨੀਤ ਹੋਇ ॥ ਅੰਤ ਕਾਲਿ ਫਿਰਿ ਫਿਰਿ ਨ ਰੋਇ ॥੨॥ ਸਗਲ ਧਰਮ ਮਹਿ ਊਤਮ

ਧਰਮ ॥ ਕਰਮ ਕਰਤੂਤਿ ਕੈ ਊਪਰਿ ਕਰਮ ॥ ਜਿਸ ਕਉ ਚਾਹਹਿ ਸੁਰਿ ਨਰ ਦੇਵ ॥ ਸੰਤ ਸਭਾ ਕੀ ਲਗਹੁ ਸੇਵ

॥੩॥ ਆਦਿ ਪੁਰਖਿ ਜਿਸੁ ਕੀਆ ਦਾਨੁ ॥ ਤਿਸ ਕਉ ਮਿਲਿਆ ਹਰਿ ਨਿਧਾਨੁ ॥ ਤਿਸ ਕੀ ਗਤਿ ਮਿਤਿ ਕਹੀ ਨ

ਜਾਇ ॥ ਨਾਨਕ ਜਨ ਹਰਿ ਹਰਿ ਧਿਆਇ ॥੪॥੯॥ ਬਸੰਤੁ ਮਹਲਾ ੫ ॥ ਮਨ ਤਨ ਭੀਤਰਿ ਲਾਗੀ ਪਿਆਸ ॥

ਗੁਰਿ ਦਇਆਲਿ ਪੂਰੀ ਮੇਰੀ ਆਸ ॥ ਕਿਲਵਿਖ ਕਾਟੇ ਸਾਧਸੰਗਿ ॥ ਨਾਮੁ ਜਪਿਓ ਹਰਿ ਨਾਮ ਰੰਗਿ ॥੧॥

ਗੁਰ ਪਰਸਾਦਿ ਬਸੰਤੁ ਬਨਾ ॥ ਚਰਨ ਕਮਲ ਹਿਰਦੈ ਉਰਿ ਧਾਰੇ ਸਦਾ ਸਦਾ ਹਰਿ ਜਸੁ ਸੁਨਾ ॥੧॥ ਰਹਾਉ ॥

ਸਮਰਥ ਸੁਆਮੀ ਕਾਰਣ ਕਰਣ ॥ ਮੋਹਿ ਅਨਾਥ ਪ੍ਰਭ ਤੇਰੀ ਸਰਣ ॥ ਜੀਅ ਜੰਤ ਤੇਰੇ ਆਧਾਰਿ ॥ ਕਰਿ ਕਿਰਪਾ

ਪ੍ਰਭ ਲੇਹਿ ਨਿਸਤਾਰਿ ॥੨॥ ਭਵ ਖੰਡਨ ਦੁਖ ਨਾਸ ਦੇਵ ॥ ਸੁਰਿ ਨਰ ਮੁਨਿ ਜਨ ਤਾ ਕੀ ਸੇਵ ॥ ਧਰਣਿ ਅਕਾਸੁ

ਜਾ ਕੀ ਕਲਾ ਮਾਹਿ ॥ ਤੇਰਾ ਦੀਆ ਸਭਿ ਜੰਤ ਖਾਹਿ ॥੩॥ ਅੰਤਰਜਾਮੀ ਪ੍ਰਭ ਦਇਆਲ ॥ ਅਪਣੇ ਦਾਸ ਕਉ

ਨਦਰਿ ਨਿਹਾਲਿ ॥ ਕਰਿ ਕਿਰਪਾ ਮੋਹਿ ਦੇਹੁ ਦਾਨੁ ॥ ਜਪਿ ਜੀਵੈ ਨਾਨਕੁ ਤੇਰੋ ਨਾਮੁ ॥੪॥੧੦॥ ਬਸੰਤੁ ਮਹਲਾ ੫

॥ ਰਾਮ ਰੰਗਿ ਸਭ ਗਏ ਪਾਪ ॥ ਰਾਮ ਜਪਤ ਕਛੁ ਨਹੀ ਸੰਤਾਪ ॥ ਗੋਬਿੰਦ ਜਪਤ ਸਭਿ ਮਿਟੇ ਅੰਧੇਰ ॥ ਹਰਿ

ਸਿਮਰਤ ਕਛੁ ਨਾਹਿ ਫੇਰ ॥੧॥ ਬਸੰਤੁ ਹਮਾਰੈ ਰਾਮ ਰੰਗੁ ॥ ਸੰਤ ਜਨਾ ਸਿਉ ਸਦਾ ਸੰਗੁ ॥੧॥ ਰਹਾਉ ॥

ਸੰਤ ਜਨੀ ਕੀਆ ਉਪਦੇਸੁ ॥ ਜਹ ਗੋਬਿੰਦ ਭਗਤੁ ਸੋ ਧੰਨਿ ਦੇਸੁ ॥ ਹਰਿ ਭਗਤਿਹੀਨ ਉਦਿਆਨ ਥਾਨੁ ॥

ਗੁਰ ਪ੍ਰਸਾਦਿ ਘਟਿ ਘਟਿ ਪਛਾਨੁ ॥੨॥ ਹਰਿ ਕੀਰਤਨ ਰਸ ਭੋਗ ਰੰਗੁ ॥ ਮਨ ਪਾਪ ਕਰਤ ਤੂ ਸਦਾ ਸੰਗੁ ॥

ਨਿਕਟਿ ਪੇਖੁ ਪ੍ਰਭੁ ਕਰਣਹਾਰ ॥ ਈਤ ਊਤ ਪ੍ਰਭ ਕਾਰਜ ਸਾਰ ॥੩॥ ਚਰਨ ਕਮਲ ਸਿਉ ਲਗੋ ਧਿਆਨੁ ॥

ਕਰਿ ਕਿਰਪਾ ਪ੍ਰਭਿ ਕੀਨੋ ਦਾਨੁ ॥ ਤੇਰਿਆ ਸੰਤ ਜਨਾ ਕੀ ਬਾਛਉ ਧੂਰਿ ॥ ਜਪਿ ਨਾਨਕ ਸੁਆਮੀ ਸਦ ਹਜੂਰਿ

॥੪॥੧੧॥ ਬਸੰਤੁ ਮਹਲਾ ੫ ॥ ਸਚੁ ਪਰਮੇਸਰੁ ਨਿਤ ਨਵਾ ॥ ਗੁਰ ਕਿਰਪਾ ਤੇ ਨਿਤ ਚਵਾ ॥ ਪ੍ਰਭ ਰਖਵਾਲੇ

ਮਾਈ ਬਾਪ ॥ ਜਾ ਕੈ ਸਿਮਰਣਿ ਨਹੀ ਸੰਤਾਪ ॥੧॥ ਖਸਮੁ ਧਿਆਈ ਇਕ ਮਨਿ ਇਕ ਭਾਇ ॥ ਗੁਰ ਪੂਰੇ ਕੀ

ਸਦਾ ਸਰਣਾਈ ਸਾਚੈ ਸਾਹਿਬਿ ਰਖਿਆ ਕੰਠਿ ਲਾਇ ॥੧॥ ਰਹਾਉ ॥ ਅਪਣੇ ਜਨ ਪ੍ਰਭਿ ਆਪਿ ਰਖੇ ॥ ਦੁਸਟ

ਦੂਤ ਸਭਿ ਭ੍ਰਮਿ ਥਕੇ ॥ ਬਿਨੁ ਗੁਰ ਸਾਚੇ ਨਹੀ ਜਾਇ ॥ ਦੁਖੁ ਦੇਸ ਦਿਸੰਤਰਿ ਰਹੇ ਧਾਇ ॥੨॥ ਕਿਰਤੁ ਓਨਾੑ ਕਾ

ਮਿਟਸਿ ਨਾਹਿ ॥ ਓਇ ਅਪਣਾ ਬੀਜਿਆ ਆਪਿ ਖਾਹਿ ॥ ਜਨ ਕਾ ਰਖਵਾਲਾ ਆਪਿ ਸੋਇ ॥ ਜਨ ਕਉ ਪਹੁਚਿ ਨ

ਸਕਸਿ ਕੋਇ ॥੩॥ ਪ੍ਰਭਿ ਦਾਸ ਰਖੇ ਕਰਿ ਜਤਨੁ ਆਪਿ ॥ ਅਖੰਡ ਪੂਰਨ ਜਾ ਕੋ ਪ੍ਰਤਾਪੁ ॥ ਗੁਣ ਗੋਬਿੰਦ ਨਿਤ

ਰਸਨ ਗਾਇ ॥ ਨਾਨਕੁ ਜੀਵੈ ਹਰਿ ਚਰਣ ਧਿਆਇ ॥੪॥੧੨॥ ਬਸੰਤੁ ਮਹਲਾ ੫ ॥ ਗੁਰ ਚਰਣ ਸਰੇਵਤ ਦੁਖੁ

ਗਇਆ ॥ ਪਾਰਬ੍ਰਹਮਿ ਪ੍ਰਭਿ ਕਰੀ ਮਇਆ ॥ ਸਰਬ ਮਨੋਰਥ ਪੂਰਨ ਕਾਮ ॥ ਜਪਿ ਜੀਵੈ ਨਾਨਕੁ ਰਾਮ ਨਾਮ

॥੧॥ ਸਾ ਰੁਤਿ ਸੁਹਾਵੀ ਜਿਤੁ ਹਰਿ ਚਿਤਿ ਆਵੈ ॥ ਬਿਨੁ ਸਤਿਗੁਰ ਦੀਸੈ ਬਿਲਲਾਂਤੀ ਸਾਕਤੁ ਫਿਰਿ ਫਿਰਿ ਆਵੈ

ਜਾਵੈ ॥੧॥ ਰਹਾਉ ॥ ਸੇ ਧਨਵੰਤ ਜਿਨ ਹਰਿ ਪ੍ਰਭੁ ਰਾਸਿ ॥ ਕਾਮ ਕ੍ਰੋਧ ਗੁਰ ਸਬਦਿ ਨਾਸਿ ॥ ਭੈ ਬਿਨਸੇ ਨਿਰਭੈ

ਪਦੁ ਪਾਇਆ ॥ ਗੁਰ ਮਿਲਿ ਨਾਨਕਿ ਖਸਮੁ ਧਿਆਇਆ ॥੨॥ ਸਾਧਸੰਗਤਿ ਪ੍ਰਭਿ ਕੀਓ ਨਿਵਾਸ ॥ ਹਰਿ ਜਪਿ

ਜਪਿ ਹੋਈ ਪੂਰਨ ਆਸ ॥ ਜਲਿ ਥਲਿ ਮਹੀਅਲਿ ਰਵਿ ਰਹਿਆ ॥ ਗੁਰ ਮਿਲਿ ਨਾਨਕਿ ਹਰਿ ਹਰਿ ਕਹਿਆ

॥੩॥ ਅਸਟ ਸਿਧਿ ਨਵ ਨਿਧਿ ਏਹ ॥ ਕਰਮਿ ਪਰਾਪਤਿ ਜਿਸੁ ਨਾਮੁ ਦੇਹ ॥ ਪ੍ਰਭ ਜਪਿ ਜਪਿ ਜੀਵਹਿ ਤੇਰੇ ਦਾਸ

॥ ਗੁਰ ਮਿਲਿ ਨਾਨਕ ਕਮਲ ਪ੍ਰਗਾਸ ॥੪॥੧੩॥

ਬਸੰਤੁ ਮਹਲਾ ੫ ਘਰੁ ੧ ਇਕ ਤੁਕੇ      ੴ ਸਤਿਗੁਰ ਪ੍ਰਸਾਦਿ ॥

ਸਗਲ ਇਛਾ ਜਪਿ ਪੁੰਨੀਆ ॥ ਪ੍ਰਭਿ ਮੇਲੇ ਚਿਰੀ ਵਿਛੁੰਨਿਆ ॥੧॥ ਤੁਮ ਰਵਹੁ ਗੋਬਿੰਦੈ ਰਵਣ ਜੋਗੁ ॥ ਜਿਤੁ

ਰਵਿਐ ਸੁਖ ਸਹਜ ਭੋਗੁ ॥੧॥ ਰਹਾਉ ॥ ਕਰਿ ਕਿਰਪਾ ਨਦਰਿ ਨਿਹਾਲਿਆ ॥ ਅਪਣਾ ਦਾਸੁ ਆਪਿ ਸਮਾੑਲਿਆ

॥੨॥ ਸੇਜ ਸੁਹਾਵੀ ਰਸਿ ਬਨੀ ॥ ਆਇ ਮਿਲੇ ਪ੍ਰਭ ਸੁਖ ਧਨੀ ॥੩॥ ਮੇਰਾ ਗੁਣੁ ਅਵਗਣੁ ਨ ਬੀਚਾਰਿਆ ॥

ਪ੍ਰਭ ਨਾਨਕ ਚਰਣ ਪੂਜਾਰਿਆ ॥੪॥੧॥੧੪॥ ਬਸੰਤੁ ਮਹਲਾ ੫ ॥ ਕਿਲਬਿਖ ਬਿਨਸੇ ਗਾਇ ਗੁਨਾ ॥ ਅਨਦਿਨ

ਉਪਜੀ ਸਹਜ ਧੁਨਾ ॥੧॥ ਮਨੁ ਮਉਲਿਓ ਹਰਿ ਚਰਨ ਸੰਗਿ ॥ ਕਰਿ ਕਿਰਪਾ ਸਾਧੂ ਜਨ ਭੇਟੇ ਨਿਤ ਰਾਤੌ ਹਰਿ

ਨਾਮ ਰੰਗਿ ॥੧॥ ਰਹਾਉ ॥ ਕਰਿ ਕਿਰਪਾ ਪ੍ਰਗਟੇ ਗੁੋਪਾਲ ॥ ਲੜਿ ਲਾਇ ਉਧਾਰੇ ਦੀਨ ਦਇਆਲ ॥੨॥ ਇਹੁ

ਮਨੁ ਹੋਆ ਸਾਧ ਧੂਰਿ ॥ ਨਿਤ ਦੇਖੈ ਸੁਆਮੀ ਹਜੂਰਿ ॥੩॥ ਕਾਮ ਕ੍ਰੋਧ ਤ੍ਰਿਸਨਾ ਗਈ ॥ ਨਾਨਕ ਪ੍ਰਭ ਕਿਰਪਾ

ਭਈ ॥੪॥੨॥੧੫॥ ਬਸੰਤੁ ਮਹਲਾ ੫ ॥ ਰੋਗ ਮਿਟਾਏ ਪ੍ਰਭੂ ਆਪਿ ॥ ਬਾਲਕ ਰਾਖੇ ਅਪਨੇ ਕਰ ਥਾਪਿ ॥੧॥

ਸਾਂਤਿ ਸਹਜ ਗ੍ਰਿਹਿ ਸਦ ਬਸੰਤੁ ॥ ਗੁਰ ਪੂਰੇ ਕੀ ਸਰਣੀ ਆਏ ਕਲਿਆਣ ਰੂਪ ਜਪਿ ਹਰਿ ਹਰਿ ਮੰਤੁ ॥੧॥

ਰਹਾਉ ॥ ਸੋਗ ਸੰਤਾਪ ਕਟੇ ਪ੍ਰਭਿ ਆਪਿ ॥ ਗੁਰ ਅਪੁਨੇ ਕਉ ਨਿਤ ਨਿਤ ਜਾਪਿ ॥੨॥ ਜੋ ਜਨੁ ਤੇਰਾ ਜਪੇ ਨਾਉ ॥

ਸਭਿ ਫਲ ਪਾਏ ਨਿਹਚਲ ਗੁਣ ਗਾਉ ॥੩॥ ਨਾਨਕ ਭਗਤਾ ਭਲੀ ਰੀਤਿ ॥ ਸੁਖਦਾਤਾ ਜਪਦੇ ਨੀਤ ਨੀਤਿ

॥੪॥੩॥੧੬॥ ਬਸੰਤੁ ਮਹਲਾ ੫ ॥ ਹੁਕਮੁ ਕਰਿ ਕੀਨੇੑ ਨਿਹਾਲ ॥ ਅਪਨੇ ਸੇਵਕ ਕਉ ਭਇਆ ਦਇਆਲੁ

॥੧॥ ਗੁਰਿ ਪੂਰੈ ਸਭੁ ਪੂਰਾ ਕੀਆ ॥ ਅੰਮ੍ਰਿਤ ਨਾਮੁ ਰਿਦ ਮਹਿ ਦੀਆ ॥੧॥ ਰਹਾਉ ॥ ਕਰਮੁ ਧਰਮੁ ਮੇਰਾ

ਕਛੁ ਨ ਬੀਚਾਰਿਓ ॥ ਬਾਹ ਪਕਰਿ ਭਵਜਲੁ ਨਿਸਤਾਰਿਓ ॥੨॥ ਪ੍ਰਭਿ ਕਾਟਿ ਮੈਲੁ ਨਿਰਮਲ ਕਰੇ ॥ ਗੁਰ ਪੂਰੇ

ਕੀ ਸਰਣੀ ਪਰੇ ॥੩॥ ਆਪਿ ਕਰਹਿ ਆਪਿ ਕਰਣੈਹਾਰੇ ॥ ਕਰਿ ਕਿਰਪਾ ਨਾਨਕ ਉਧਾਰੇ ॥੪॥੪॥੧੭॥

ਬਸੰਤੁ ਮਹਲਾ ੫      ੴ ਸਤਿਗੁਰ ਪ੍ਰਸਾਦਿ ॥

ਦੇਖੁ ਫੂਲ ਫੂਲ ਫੂਲੇ ॥ ਅਹੰ ਤਿਆਗਿ ਤਿਆਗੇ ॥ ਚਰਨ ਕਮਲ ਪਾਗੇ ॥ ਤੁਮ ਮਿਲਹੁ ਪ੍ਰਭ ਸਭਾਗੇ ॥ ਹਰਿ

ਚੇਤਿ ਮਨ ਮੇਰੇ ॥ ਰਹਾਉ ॥ ਸਘਨ ਬਾਸੁ ਕੂਲੇ ॥ ਇਕਿ ਰਹੇ ਸੂਕਿ ਕਠੂਲੇ ॥ ਬਸੰਤ ਰੁਤਿ ਆਈ ॥ ਪਰਫੂਲਤਾ

ਰਹੇ ॥੧॥ ਅਬ ਕਲੂ ਆਇਓ ਰੇ ॥ ਇਕੁ ਨਾਮੁ ਬੋਵਹੁ ਬੋਵਹੁ ॥ ਅਨ ਰੂਤਿ ਨਾਹੀ ਨਾਹੀ ॥ ਮਤੁ ਭਰਮਿ

ਭੂਲਹੁ ਭੂਲਹੁ ॥ ਗੁਰ ਮਿਲੇ ਹਰਿ ਪਾਏ ॥ ਜਿਸੁ ਮਸਤਕਿ ਹੈ ਲੇਖਾ ॥ ਮਨ ਰੁਤਿ ਨਾਮ ਰੇ ॥ ਗੁਨ ਕਹੇ ਨਾਨਕ

ਹਰਿ ਹਰੇ ਹਰਿ ਹਰੇ ॥੨॥੧੮॥

ਬਸੰਤੁ ਮਹਲਾ ੫ ਘਰੁ ੨ ਹਿੰਡੋਲ      ੴ ਸਤਿਗੁਰ ਪ੍ਰਸਾਦਿ ॥

ਹੋਇ ਇਕਤ੍ਰ ਮਿਲਹੁ ਮੇਰੇ ਭਾਈ ਦੁਬਿਧਾ ਦੂਰਿ ਕਰਹੁ ਲਿਵ ਲਾਇ ॥ ਹਰਿ ਨਾਮੈ ਕੇ ਹੋਵਹੁ ਜੋੜੀ ਗੁਰਮੁਖਿ ਬੈਸਹੁ

ਸਫਾ ਵਿਛਾਇ ॥੧॥ ਇਨੑ ਬਿਧਿ ਪਾਸਾ ਢਾਲਹੁ ਬੀਰ ॥ ਗੁਰਮੁਖਿ ਨਾਮੁ ਜਪਹੁ ਦਿਨੁ ਰਾਤੀ ਅੰਤ ਕਾਲਿ ਨਹ

ਲਾਗੈ ਪੀਰ ॥੧॥ ਰਹਾਉ ॥ ਕਰਮ ਧਰਮ ਤੁਮੑ ਚਉਪੜਿ ਸਾਜਹੁ ਸਤੁ ਕਰਹੁ ਤੁਮੑ ਸਾਰੀ ॥ ਕਾਮੁ ਕ੍ਰੋਧੁ ਲੋਭੁ ਮੋਹੁ

ਜੀਤਹੁ ਐਸੀ ਖੇਲ ਹਰਿ ਪਿਆਰੀ ॥੨॥ ਉਠਿ ਇਸਨਾਨੁ ਕਰਹੁ ਪਰਭਾਤੇ ਸੋਏ ਹਰਿ ਆਰਾਧੇ ॥ ਬਿਖੜੇ ਦਾਉ

ਲੰਘਾਵੈ ਮੇਰਾ ਸਤਿਗੁਰੁ ਸੁਖ ਸਹਜ ਸੇਤੀ ਘਰਿ ਜਾਤੇ ॥੩॥ ਹਰਿ ਆਪੇ ਖੇਲੈ ਆਪੇ ਦੇਖੈ ਹਰਿ ਆਪੇ ਰਚਨੁ

ਰਚਾਇਆ ॥ ਜਨ ਨਾਨਕ ਗੁਰਮੁਖਿ ਜੋ ਨਰੁ ਖੇਲੈ ਸੋ ਜਿਣਿ ਬਾਜੀ ਘਰਿ ਆਇਆ ॥੪॥੧॥੧੯॥

ਬਸੰਤੁ ਮਹਲਾ ੫ ਹਿੰਡੋਲ ॥ ਤੇਰੀ ਕੁਦਰਤਿ ਤੂਹੈ ਜਾਣਹਿ ਅਉਰੁ ਨ ਦੂਜਾ ਜਾਣੈ ॥ ਜਿਸ ਨੋ ਕ੍ਰਿਪਾ ਕਰਹਿ ਮੇਰੇ

ਪਿਆਰੇ ਸੋਈ ਤੁਝੈ ਪਛਾਣੈ ॥੧॥ ਤੇਰਿਆ ਭਗਤਾ ਕਉ ਬਲਿਹਾਰਾ ॥ ਥਾਨੁ ਸੁਹਾਵਾ ਸਦਾ ਪ੍ਰਭ ਤੇਰਾ ਰੰਗ ਤੇਰੇ

ਆਪਾਰਾ ॥੧॥ ਰਹਾਉ ॥ ਤੇਰੀ ਸੇਵਾ ਤੁਝ ਤੇ ਹੋਵੈ ਅਉਰੁ ਨ ਦੂਜਾ ਕਰਤਾ ॥ ਭਗਤੁ ਤੇਰਾ ਸੋਈ ਤੁਧੁ ਭਾਵੈ ਜਿਸ ਨੋ

ਤੂ ਰੰਗੁ ਧਰਤਾ ॥੨॥ ਤੂ ਵਡ ਦਾਤਾ ਤੂ ਵਡ ਦਾਨਾ ਅਉਰੁ ਨਹੀ ਕੋ ਦੂਜਾ ॥ ਤੂ ਸਮਰਥੁ ਸੁਆਮੀ ਮੇਰਾ ਹਉ

ਕਿਆ ਜਾਣਾ ਤੇਰੀ ਪੂਜਾ ॥੩॥ ਤੇਰਾ ਮਹਲੁ ਅਗੋਚਰੁ ਮੇਰੇ ਪਿਆਰੇ ਬਿਖਮੁ ਤੇਰਾ ਹੈ ਭਾਣਾ ॥ ਕਹੁ ਨਾਨਕ ਢਹਿ

ਪਇਆ ਦੁਆਰੈ ਰਖਿ ਲੇਵਹੁ ਮੁਗਧ ਅਜਾਣਾ ॥੪॥੨॥੨੦॥ ਬਸੰਤੁ ਹਿੰਡੋਲ ਮਹਲਾ ੫ ॥ ਮੂਲੁ ਨ ਬੂਝੈ ਆਪੁ

ਨ ਸੂਝੈ ਭਰਮਿ ਬਿਆਪੀ ਅਹੰ ਮਨੀ ॥੧॥ ਪਿਤਾ ਪਾਰਬ੍ਰਹਮ ਪ੍ਰਭ ਧਨੀ ॥ ਮੋਹਿ ਨਿਸਤਾਰਹੁ ਨਿਰਗੁਨੀ ॥੧॥

ਰਹਾਉ ॥ ਓਪਤਿ ਪਰਲਉ ਪ੍ਰਭ ਤੇ ਹੋਵੈ ਇਹ ਬੀਚਾਰੀ ਹਰਿ ਜਨੀ ॥੨॥ ਨਾਮ ਪ੍ਰਭੂ ਕੇ ਜੋ ਰੰਗਿ ਰਾਤੇ ਕਲਿ ਮਹਿ

ਸੁਖੀਏ ਸੇ ਗਨੀ ॥੩॥ ਅਵਰੁ ਉਪਾਉ ਨ ਕੋਈ ਸੂਝੈ ਨਾਨਕ ਤਰੀਐ ਗੁਰ ਬਚਨੀ ॥੪॥੩॥੨੧॥

ੴ ਸਤਿਗੁਰ ਪ੍ਰਸਾਦਿ ॥ ਰਾਗੁ ਬਸੰਤੁ ਹਿੰਡੋਲ ਮਹਲਾ ੯ ॥ ਸਾਧੋ ਇਹੁ ਤਨੁ ਮਿਥਿਆ ਜਾਨਉ ॥ ਯਾ ਭੀਤਰਿ

ਜੋ ਰਾਮੁ ਬਸਤੁ ਹੈ ਸਾਚੋ ਤਾਹਿ ਪਛਾਨੋ ॥੧॥ ਰਹਾਉ ॥ ਇਹੁ ਜਗੁ ਹੈ ਸੰਪਤਿ ਸੁਪਨੇ ਕੀ ਦੇਖਿ ਕਹਾ ਐਡਾਨੋ ॥

ਸੰਗਿ ਤਿਹਾਰੈ ਕਛੂ ਨ ਚਾਲੈ ਤਾਹਿ ਕਹਾ ਲਪਟਾਨੋ ॥੧॥ ਉਸਤਤਿ ਨਿੰਦਾ ਦੋਊ ਪਰਹਰਿ ਹਰਿ ਕੀਰਤਿ ਉਰਿ ਆਨੋ ॥

ਜਨ ਨਾਨਕ ਸਭ ਹੀ ਮੈ ਪੂਰਨ ਏਕ ਪੁਰਖ ਭਗਵਾਨੋ ॥੨॥੧॥ ਬਸੰਤੁ ਮਹਲਾ ੯ ॥ ਪਾਪੀ ਹੀਐ ਮੈ ਕਾਮੁ ਬਸਾਇ ॥

ਮਨੁ ਚੰਚਲੁ ਯਾ ਤੇ ਗਹਿਓ ਨ ਜਾਇ ॥੧॥ ਰਹਾਉ ॥ ਜੋਗੀ ਜੰਗਮ ਅਰੁ ਸੰਨਿਆਸ ॥ ਸਭ ਹੀ ਪਰਿ ਡਾਰੀ ਇਹ

ਫਾਸ॥੧॥ਜਿਹਿਜਿਹਿਹਰਿਕੋਨਾਮੁਸਮਾੑਰਿ॥ਤੇਭਵਸਾਗਰਉਤਰੇਪਾਰਿ ॥੨॥ ਜਨ ਨਾਨਕ ਹਰਿ ਕੀ ਸਰਨਾਇ

॥ ਦੀਜੈ ਨਾਮੁ ਰਹੈ ਗੁਨ ਗਾਇ ॥੩॥੨॥ ਬਸੰਤੁ ਮਹਲਾ ੯ ॥ ਮਾਈ ਮੈ ਧਨੁ ਪਾਇਓ ਹਰਿ ਨਾਮੁ ॥ ਮਨੁ ਮੇਰੋ ਧਾਵਨ

ਤੇ ਛੂਟਿਓ ਕਰਿ ਬੈਠੋ ਬਿਸਰਾਮੁ ॥੧॥ ਰਹਾਉ ॥ ਮਾਇਆ ਮਮਤਾ ਤਨ ਤੇ ਭਾਗੀ ਉਪਜਿਓ ਨਿਰਮਲ ਗਿਆਨੁ ॥ ਲੋਭ

ਮੋਹ ਏਹ ਪਰਸਿ ਨ ਸਾਕੈ ਗਹੀ ਭਗਤਿ ਭਗਵਾਨ ॥੧॥ ਜਨਮ ਜਨਮ ਕਾ ਸੰਸਾ ਚੂਕਾ ਰਤਨੁ ਨਾਮੁ ਜਬ ਪਾਇਆ

॥ ਤ੍ਰਿਸਨਾ ਸਕਲ ਬਿਨਾਸੀ ਮਨ ਤੇ ਨਿਜ ਸੁਖ ਮਾਹਿ ਸਮਾਇਆ ॥੨॥ ਜਾ ਕਉ ਹੋਤ ਦਇਆਲੁ ਕਿਰਪਾ ਨਿਧਿ

ਸੋ ਗੋਬਿੰਦ ਗੁਨ ਗਾਵੈ ॥ ਕਹੁ ਨਾਨਕ ਇਹ ਬਿਧਿ ਕੀ ਸੰਪੈ ਕੋਊ ਗੁਰਮੁਖਿ ਪਾਵੈ ॥੩॥੩॥ ਬਸੰਤੁ ਮਹਲਾ ੯ ॥

ਮਨ ਕਹਾ ਬਿਸਾਰਿਓ ਰਾਮ ਨਾਮੁ ॥ ਤਨੁ ਬਿਨਸੈ ਜਮ ਸਿਉ ਪਰੈ ਕਾਮੁ ॥੧॥ ਰਹਾਉ ॥ ਇਹੁ ਜਗੁ ਧੂਏ ਕਾ ਪਹਾਰ

॥ ਤੈ ਸਾਚਾ ਮਾਨਿਆ ਕਿਹ ਬਿਚਾਰਿ ॥੧॥ ਧਨੁ ਦਾਰਾ ਸੰਪਤਿ ਗ੍ਰੇਹ ॥ ਕਛੁ ਸੰਗਿ ਨ ਚਾਲੈ ਸਮਝ ਲੇਹ ॥੨॥

ਇਕ ਭਗਤਿ ਨਾਰਾਇਨ ਹੋਇ ਸੰਗਿ ॥ ਕਹੁ ਨਾਨਕ ਭਜੁ ਤਿਹ ਏਕ ਰੰਗਿ ॥੩॥੪॥ ਬਸੰਤੁ ਮਹਲਾ ੯ ॥ ਕਹਾ

ਭੂਲਿਓ ਰੇ ਝੂਠੇ ਲੋਭ ਲਾਗ ॥ ਕਛੁ ਬਿਗਰਿਓ ਨਾਹਿਨ ਅਜਹੁ ਜਾਗ ॥੧॥ ਰਹਾਉ ॥ ਸਮ ਸੁਪਨੈ ਕੈ ਇਹੁ ਜਗੁ

ਜਾਨੁ ॥ ਬਿਨਸੈ ਛਿਨ ਮੈ ਸਾਚੀ ਮਾਨੁ ॥੧॥ ਸੰਗਿ ਤੇਰੈ ਹਰਿ ਬਸਤ ਨੀਤ ॥ ਨਿਸ ਬਾਸੁਰ ਭਜੁ ਤਾਹਿ ਮੀਤ ॥੨॥

ਬਾਰ ਅੰਤ ਕੀ ਹੋਇ ਸਹਾਇ ॥ ਕਹੁ ਨਾਨਕ ਗੁਨ ਤਾ ਕੇ ਗਾਇ ॥੩॥੫॥

ਬਸੰਤੁ ਮਹਲਾ ੧ ਅਸਟਪਦੀਆ ਘਰੁ ੧ ਦੁਤੁਕੀਆ      ੴ ਸਤਿਗੁਰ ਪ੍ਰਸਾਦਿ ॥

ਜਗੁ ਕਊਆ ਨਾਮੁ ਨਹੀ ਚੀਤਿ ॥ ਨਾਮੁ ਬਿਸਾਰਿ ਗਿਰੈ ਦੇਖੁ ਭੀਤਿ ॥ ਮਨੂਆ ਡੋਲੈ ਚੀਤਿ ਅਨੀਤਿ ॥ ਜਗ ਸਿਉ

ਤੂਟੀ ਝੂਠ ਪਰੀਤਿ ॥੧॥ ਕਾਮੁ ਕ੍ਰੋਧੁ ਬਿਖੁ ਬਜਰੁ ਭਾਰੁ ॥ ਨਾਮ ਬਿਨਾ ਕੈਸੇ ਗੁਨ ਚਾਰੁ ॥੧॥ ਰਹਾਉ ॥ ਘਰੁ ਬਾਲੂ

ਕਾ ਘੂਮਨ ਘੇਰਿ ॥ ਬਰਖਸਿ ਬਾਣੀ ਬੁਦਬੁਦਾ ਹੇਰਿ ॥ ਮਾਤ੍ਰ ਬੂੰਦ ਤੇ ਧਰਿ ਚਕੁ ਫੇਰਿ ॥ ਸਰਬ ਜੋਤਿ ਨਾਮੈ ਕੀ ਚੇਰਿ

॥੨॥ ਸਰਬ ਉਪਾਇ ਗੁਰੂ ਸਿਰਿ ਮੋਰੁ ॥ ਭਗਤਿ ਕਰਉ ਪਗ ਲਾਗਉ ਤੋਰ ॥ ਨਾਮਿ ਰਤੋ ਚਾਹਉ ਤੁਝ ਓਰੁ ॥

ਨਾਮੁ ਦੁਰਾਇ ਚਲੈ ਸੋ ਚੋਰੁ ॥੩॥ ਪਤਿ ਖੋਈ ਬਿਖੁ ਅੰਚਲਿ ਪਾਇ ॥ ਸਾਚ ਨਾਮਿ ਰਤੋ ਪਤਿ ਸਿਉ ਘਰਿ ਜਾਇ ॥

ਜੋ ਕਿਛੁ ਕੀਨੑਸਿ ਪ੍ਰਭੁ ਰਜਾਇ ॥ ਭੈ ਮਾਨੈ ਨਿਰਭਉ ਮੇਰੀ ਮਾਇ ॥੪॥ ਕਾਮਨਿ ਚਾਹੈ ਸੁੰਦਰਿ ਭੋਗੁ ॥ ਪਾਨ ਫੂਲ

ਮੀਠੇ ਰਸ ਰੋਗ ॥ ਖੀਲੈ ਬਿਗਸੈ ਤੇਤੋ ਸੋਗ ॥ ਪ੍ਰਭ ਸਰਣਾਗਤਿ ਕੀਨੑਸਿ ਹੋਗ ॥੫॥ ਕਾਪੜੁ ਪਹਿਰਸਿ ਅਧਿਕੁ

ਸੀਗਾਰੁ ॥ ਮਾਟੀ ਫੂਲੀ ਰੂਪੁ ਬਿਕਾਰੁ ॥ ਆਸਾ ਮਨਸਾ ਬਾਂਧੋ ਬਾਰੁ ॥ ਨਾਮ ਬਿਨਾ ਸੂਨਾ ਘਰੁ ਬਾਰੁ ॥੬॥

ਗਾਛਹੁ ਪੁਤ੍ਰੀ ਰਾਜ ਕੁਆਰਿ ॥ ਨਾਮੁ ਭਣਹੁ ਸਚੁ ਦੋਤੁ ਸਵਾਰਿ ॥ ਪ੍ਰਿਉ ਸੇਵਹੁ ਪ੍ਰਭ ਪ੍ਰੇਮ ਅਧਾਰਿ ॥ ਗੁਰ ਸਬਦੀ

ਬਿਖੁ ਤਿਆਸ ਨਿਵਾਰਿ ॥੭॥ ਮੋਹਨਿ ਮੋਹਿ ਲੀਆ ਮਨੁ ਮੋਹਿ ॥ ਗੁਰ ਕੈ ਸਬਦਿ ਪਛਾਨਾ ਤੋਹਿ ॥ ਨਾਨਕ

ਠਾਢੇ ਚਾਹਹਿ ਪ੍ਰਭੂ ਦੁਆਰਿ ॥ ਤੇਰੇ ਨਾਮਿ ਸੰਤੋਖੇ ਕਿਰਪਾ ਧਾਰਿ ॥੮॥੧॥ ਬਸੰਤੁ ਮਹਲਾ ੧ ॥ ਮਨੁ ਭੂਲਉ

ਭਰਮਸਿ ਆਇ ਜਾਇ ॥ ਅਤਿ ਲੁਬਧ ਲੁਭਾਨਉ ਬਿਖਮ ਮਾਇ ॥ ਨਹ ਅਸਥਿਰੁ ਦੀਸੈ ਏਕ ਭਾਇ ॥ ਜਿਉ

ਮੀਨ ਕੁੰਡਲੀਆ ਕੰਠਿ ਪਾਇ ॥੧॥ ਮਨੁ ਭੂਲਉ ਸਮਝਸਿ ਸਾਚਿ ਨਾਇ ॥ ਗੁਰ ਸਬਦੁ ਬੀਚਾਰੇ ਸਹਜ ਭਾਇ

॥੧॥ ਰਹਾਉ ॥ ਮਨੁ ਭੂਲਉ ਭਰਮਸਿ ਭਵਰ ਤਾਰ ॥ ਬਿਲ ਬਿਰਥੇ ਚਾਹੈ ਬਹੁ ਬਿਕਾਰ ॥ ਮੈਗਲ ਜਿਉ ਫਾਸਸਿ

ਕਾਮਹਾਰ ॥ ਕੜਿ ਬੰਧਨਿ ਬਾਧਿਓ ਸੀਸ ਮਾਰ ॥੨॥ ਮਨੁ ਮੁਗਧੌ ਦਾਦਰੁ ਭਗਤਿਹੀਨੁ ॥ ਦਰਿ ਭ੍ਰਸਟ ਸਰਾਪੀ

ਨਾਮ ਬੀਨੁ ॥ ਤਾ ਕੈ ਜਾਤਿ ਨ ਪਾਤੀ ਨਾਮ ਲੀਨ ॥ ਸਭਿ ਦੂਖ ਸਖਾਈ ਗੁਣਹ ਬੀਨ ॥੩॥ ਮਨੁ ਚਲੈ ਨ ਜਾਈ

ਠਾਕਿ ਰਾਖੁ ॥ ਬਿਨੁ ਹਰਿ ਰਸ ਰਾਤੇ ਪਤਿ ਨ ਸਾਖੁ ॥ ਤੂ ਆਪੇ ਸੁਰਤਾ ਆਪਿ ਰਾਖੁ ॥ ਧਰਿ ਧਾਰਣ ਦੇਖੈ ਜਾਣੈ

ਆਪਿ ॥੪॥ ਆਪਿ ਭੁਲਾਏ ਕਿਸੁ ਕਹਉ ਜਾਇ ॥ ਗੁਰੁ ਮੇਲੇ ਬਿਰਥਾ ਕਹਉ ਮਾਇ ॥ ਅਵਗਣ ਛੋਡਉ ਗੁਣ

ਕਮਾਇ ॥ ਗੁਰ ਸਬਦੀ ਰਾਤਾ ਸਚਿ ਸਮਾਇ ॥੫॥ ਸਤਿਗੁਰ ਮਿਲਿਐ ਮਤਿ ਊਤਮ ਹੋਇ ॥ ਮਨੁ ਨਿਰਮਲੁ

ਹਉਮੈ ਕਢੈ ਧੋਇ ॥ ਸਦਾ ਮੁਕਤੁ ਬੰਧਿ ਨ ਸਕੈ ਕੋਇ ॥ ਸਦਾ ਨਾਮੁ ਵਖਾਣੈ ਅਉਰੁ ਨ ਕੋਇ ॥੬॥ ਮਨੁ ਹਰਿ ਕੈ

ਭਾਣੈ ਆਵੈ ਜਾਇ ॥ ਸਭ ਮਹਿ ਏਕੋ ਕਿਛੁ ਕਹਣੁ ਨ ਜਾਇ ॥ ਸਭੁ ਹੁਕਮੋ ਵਰਤੈ ਹੁਕਮਿ ਸਮਾਇ ॥ ਦੂਖ ਸੂਖ ਸਭ

ਤਿਸੁ ਰਜਾਇ ॥੭॥ ਤੂ ਅਭੁਲੁ ਨ ਭੂਲੌ ਕਦੇ ਨਾਹਿ ॥ ਗੁਰ ਸਬਦੁ ਸੁਣਾਏ ਮਤਿ ਅਗਾਹਿ ॥ ਤੂ ਮੋਟਉ ਠਾਕੁਰੁ

ਸਬਦ ਮਾਹਿ ॥ ਮਨੁ ਨਾਨਕ ਮਾਨਿਆ ਸਚੁ ਸਲਾਹਿ ॥੮॥੨॥ ਬਸੰਤੁ ਮਹਲਾ ੧ ॥ ਦਰਸਨ ਕੀ ਪਿਆਸ ਜਿਸੁ

ਨਰ ਹੋਇ ॥ ਏਕਤੁ ਰਾਚੈ ਪਰਹਰਿ ਦੋਇ ॥ ਦੂਰਿ ਦਰਦੁ ਮਥਿ ਅੰਮ੍ਰਿਤੁ ਖਾਇ ॥ ਗੁਰਮੁਖਿ ਬੂਝੈ ਏਕ ਸਮਾਇ ॥੧॥

ਤੇਰੇ ਦਰਸਨ ਕਉ ਕੇਤੀ ਬਿਲਲਾਇ ॥ ਵਿਰਲਾ ਕੋ ਚੀਨਸਿ ਗੁਰ ਸਬਦਿ ਮਿਲਾਇ ॥੧॥ ਰਹਾਉ ॥ ਬੇਦ ਵਖਾਣਿ

ਕਹਹਿ ਇਕੁ ਕਹੀਐ ॥ ਓਹੁ ਬੇਅੰਤੁ ਅੰਤੁ ਕਿਨਿ ਲਹੀਐ ॥ ਏਕੋ ਕਰਤਾ ਜਿਨਿ ਜਗੁ ਕੀਆ ॥ ਬਾਝੁ ਕਲਾ ਧਰਿ

ਗਗਨੁ ਧਰੀਆ ॥੨॥ ਏਕੋ ਗਿਆਨੁ ਧਿਆਨੁ ਧੁਨਿ ਬਾਣੀ ॥ ਏਕੁ ਨਿਰਾਲਮੁ ਅਕਥ ਕਹਾਣੀ ॥ ਏਕੋ ਸਬਦੁ

ਸਚਾ ਨੀਸਾਣੁ ॥ ਪੂਰੇ ਗੁਰ ਤੇ ਜਾਣੈ ਜਾਣੁ ॥੩॥ ਏਕੋ ਧਰਮੁ ਦ੍ਰਿੜੈ ਸਚੁ ਕੋਈ ॥ ਗੁਰਮਤਿ ਪੂਰਾ ਜੁਗਿ ਜੁਗਿ ਸੋਈ ॥

ਅਨਹਦਿ ਰਾਤਾ ਏਕ ਲਿਵ ਤਾਰ ॥ ਓਹੁ ਗੁਰਮੁਖਿ ਪਾਵੈ ਅਲਖ ਅਪਾਰ ॥੪॥ ਏਕੋ ਤਖਤੁ ਏਕੋ ਪਾਤਿਸਾਹੁ ॥

ਸਰਬੀ ਥਾਈ ਵੇਪਰਵਾਹੁ ॥ ਤਿਸ ਕਾ ਕੀਆ ਤ੍ਰਿਭਵਣ ਸਾਰੁ ॥ ਓਹੁ ਅਗਮੁ ਅਗੋਚਰੁ ਏਕੰਕਾਰੁ ॥੫॥ ਏਕਾ

ਮੂਰਤਿ ਸਾਚਾ ਨਾਉ ॥ ਤਿਥੈ ਨਿਬੜੈ ਸਾਚੁ ਨਿਆਉ ॥ ਸਾਚੀ ਕਰਣੀ ਪਤਿ ਪਰਵਾਣੁ ॥ ਸਾਚੀ ਦਰਗਹ ਪਾਵੈ

ਮਾਣੁ ॥੬॥ ਏਕਾ ਭਗਤਿ ਏਕੋ ਹੈ ਭਾਉ ॥ ਬਿਨੁ ਭੈ ਭਗਤੀ ਆਵਉ ਜਾਉ ॥ ਗੁਰ ਤੇ ਸਮਝਿ ਰਹੈ ਮਿਹਮਾਣੁ ॥

ਹਰਿ ਰਸਿ ਰਾਤਾ ਜਨੁ ਪਰਵਾਣੁ ॥੭॥ ਇਤ ਉਤ ਦੇਖਉ ਸਹਜੇ ਰਾਵਉ ॥ ਤੁਝ ਬਿਨੁ ਠਾਕੁਰ ਕਿਸੈ ਨ ਭਾਵਉ ॥

ਨਾਨਕ ਹਉਮੈ ਸਬਦਿ ਜਲਾਇਆ ॥ ਸਤਿਗੁਰਿ ਸਾਚਾ ਦਰਸੁ ਦਿਖਾਇਆ ॥੮॥੩॥ ਬਸੰਤੁ ਮਹਲਾ ੧ ॥ ਚੰਚਲੁ

ਚੀਤੁ ਨ ਪਾਵੈ ਪਾਰਾ ॥ ਆਵਤ ਜਾਤ ਨ ਲਾਗੈ ਬਾਰਾ ॥ ਦੂਖੁ ਘਣੋ ਮਰੀਐ ਕਰਤਾਰਾ ॥ ਬਿਨੁ ਪ੍ਰੀਤਮ ਕੋ ਕਰੈ ਨ

ਸਾਰਾ ॥੧॥ ਸਭ ਊਤਮ ਕਿਸੁ ਆਖਉ ਹੀਨਾ ॥ ਹਰਿ ਭਗਤੀ ਸਚਿ ਨਾਮਿ ਪਤੀਨਾ ॥੧॥ ਰਹਾਉ ॥ ਅਉਖਧ

ਕਰਿ ਥਾਕੀ ਬਹੁਤੇਰੇ ॥ ਕਿਉ ਦੁਖੁ ਚੂਕੈ ਬਿਨੁ ਗੁਰ ਮੇਰੇ ॥ ਬਿਨੁ ਹਰਿ ਭਗਤੀ ਦੂਖ ਘਣੇਰੇ ॥ ਦੁਖ ਸੁਖ ਦਾਤੇ ਠਾਕੁਰ

ਮੇਰੇ ॥੨॥ ਰੋਗੁ ਵਡੋ ਕਿਉ ਬਾਂਧਉ ਧੀਰਾ ॥ ਰੋਗੁ ਬੁਝੈ ਸੋ ਕਾਟੈ ਪੀਰਾ ॥ ਮੈ ਅਵਗਣ ਮਨ ਮਾਹਿ ਸਰੀਰਾ ॥

ਢੂਢਤ ਖੋਜਤ ਗੁਰਿ ਮੇਲੇ ਬੀਰਾ ॥੩॥ ਗੁਰ ਕਾ ਸਬਦੁ ਦਾਰੂ ਹਰਿ ਨਾਉ ॥ ਜਿਉ ਤੂ ਰਾਖਹਿ ਤਿਵੈ ਰਹਾਉ ॥ ਜਗੁ

ਰੋਗੀ ਕਹ ਦੇਖਿ ਦਿਖਾਉ ॥ ਹਰਿ ਨਿਰਮਾਇਲੁ ਨਿਰਮਲੁ ਨਾਉ ॥੪॥ ਘਰ ਮਹਿ ਘਰੁ ਜੋ ਦੇਖਿ ਦਿਖਾਵੈ ॥ ਗੁਰ

ਮਹਲੀ ਸੋ ਮਹਲਿ ਬੁਲਾਵੈ ॥ ਮਨ ਮਹਿ ਮਨੂਆ ਚਿਤ ਮਹਿ ਚੀਤਾ ॥ ਐਸੇ ਹਰਿ ਕੇ ਲੋਗ ਅਤੀਤਾ ॥੫॥ ਹਰਖ

ਸੋਗ ਤੇ ਰਹਹਿ ਨਿਰਾਸਾ ॥ ਅੰਮ੍ਰਿਤੁ ਚਾਖਿ ਹਰਿ ਨਾਮਿ ਨਿਵਾਸਾ ॥ ਆਪੁ ਪਛਾਣਿ ਰਹੈ ਲਿਵ ਲਾਗਾ ॥ ਜਨਮੁ

ਜੀਤਿ ਗੁਰਮਤਿ ਦੁਖੁ ਭਾਗਾ ॥੬॥ ਗੁਰਿ ਦੀਆ ਸਚੁ ਅੰਮ੍ਰਿਤੁ ਪੀਵਉ ॥ ਸਹਜਿ ਮਰਉ ਜੀਵਤ ਹੀ ਜੀਵਉ ॥

ਅਪਣੋ ਕਰਿ ਰਾਖਹੁ ਗੁਰ ਭਾਵੈ ॥ ਤੁਮਰੋ ਹੋਇ ਸੁ ਤੁਝਹਿ ਸਮਾਵੈ ॥੭॥ ਭੋਗੀ ਕਉ ਦੁਖੁ ਰੋਗ ਵਿਆਪੈ ॥ ਘਟਿ

ਘਟਿ ਰਵਿ ਰਹਿਆ ਪ੍ਰਭੁ ਜਾਪੈ ॥ ਸੁਖ ਦੁਖ ਹੀ ਤੇ ਗੁਰ ਸਬਦਿ ਅਤੀਤਾ ॥ ਨਾਨਕ ਰਾਮੁ ਰਵੈ ਹਿਤ ਚੀਤਾ

॥੮॥੪॥ ਬਸੰਤੁ ਮਹਲਾ ੧ ਇਕ ਤੁਕੀਆ ॥ ਮਤੁ ਭਸਮ ਅੰਧੂਲੇ ਗਰਬਿ ਜਾਹਿ ॥ ਇਨ ਬਿਧਿ ਨਾਗੇ ਜੋਗੁ

ਨਾਹਿ ॥੧॥ ਮੂੜੇੑ ਕਾਹੇ ਬਿਸਾਰਿਓ ਤੈ ਰਾਮ ਨਾਮ ॥ ਅੰਤ ਕਾਲਿ ਤੇਰੈ ਆਵੈ ਕਾਮ ॥੧॥ ਰਹਾਉ ॥ ਗੁਰ

ਪੂਛਿ ਤੁਮ ਕਰਹੁ ਬੀਚਾਰੁ ॥ ਜਹ ਦੇਖਉ ਤਹ ਸਾਰਿਗਪਾਣਿ ॥੨॥ ਕਿਆ ਹਉ ਆਖਾ ਜਾਂ ਕਛੂ ਨਾਹਿ ॥

ਜਾਤਿ ਪਤਿ ਸਭ ਤੇਰੈ ਨਾਇ ॥੩॥ ਕਾਹੇ ਮਾਲੁ ਦਰਬੁ ਦੇਖਿ ਗਰਬਿ ਜਾਹਿ ॥ ਚਲਤੀ ਬਾਰ ਤੇਰੋ ਕਛੂ ਨਾਹਿ ॥੪॥

ਪੰਚ ਮਾਰਿ ਚਿਤੁ ਰਖਹੁ ਥਾਇ ॥ ਜੋਗ ਜੁਗਤਿ ਕੀ ਇਹੈ ਪਾਂਇ ॥੫॥ ਹਉਮੈ ਪੈਖੜੁ ਤੇਰੇ ਮਨੈ ਮਾਹਿ ॥ ਹਰਿ

ਨ ਚੇਤਹਿ ਮੂੜੇ ਮੁਕਤਿ ਜਾਹਿ ॥੬॥ ਮਤ ਹਰਿ ਵਿਸਰਿਐ ਜਮ ਵਸਿ ਪਾਹਿ ॥ ਅੰਤ ਕਾਲਿ ਮੂੜੇ ਚੋਟ ਖਾਹਿ ॥੭॥

ਗੁਰ ਸਬਦੁ ਬੀਚਾਰਹਿ ਆਪੁ ਜਾਇ ॥ ਸਾਚ ਜੋਗੁ ਮਨਿ ਵਸੈ ਆਇ ॥੮॥ ਜਿਨਿ ਜੀਉ ਪਿੰਡੁ ਦਿਤਾ ਤਿਸੁ ਚੇਤਹਿ

ਨਾਹਿ ॥ ਮੜੀ ਮਸਾਣੀ ਮੂੜੇ ਜੋਗੁ ਨਾਹਿ ॥੯॥ ਗੁਣ ਨਾਨਕੁ ਬੋਲੈ ਭਲੀ ਬਾਣਿ ॥ ਤੁਮ ਹੋਹੁ ਸੁਜਾਖੇ ਲੇਹੁ

ਪਛਾਣਿ ॥੧੦॥੫॥ ਬਸੰਤੁ ਮਹਲਾ ੧ ॥ ਦੁਬਿਧਾ ਦੁਰਮਤਿ ਅਧੁਲੀ ਕਾਰ ॥ ਮਨਮੁਖਿ ਭਰਮੈ ਮਝਿ ਗੁਬਾਰ

॥੧॥ ਮਨੁ ਅੰਧੁਲਾ ਅੰਧੁਲੀ ਮਤਿ ਲਾਗੈ ॥ ਗੁਰ ਕਰਣੀ ਬਿਨੁ ਭਰਮੁ ਨ ਭਾਗੈ ॥੧॥ ਰਹਾਉ ॥ ਮਨਮੁਖਿ

ਅੰਧੁਲੇ ਗੁਰਮਤਿ ਨ ਭਾਈ ॥ ਪਸੂ ਭਏ ਅਭਿਮਾਨੁ ਨ ਜਾਈ ॥੨॥ ਲਖ ਚਉਰਾਸੀਹ ਜੰਤ ਉਪਾਏ ॥ ਮੇਰੇ

ਠਾਕੁਰ ਭਾਣੇ ਸਿਰਜਿ ਸਮਾਏ ॥੩॥ ਸਗਲੀ ਭੂਲੈ ਨਹੀ ਸਬਦੁ ਅਚਾਰੁ ॥ ਸੋ ਸਮਝੈ ਜਿਸੁ ਗੁਰੁ ਕਰਤਾਰੁ

॥੪॥ ਗੁਰ ਕੇ ਚਾਕਰ ਠਾਕੁਰ ਭਾਣੇ ॥ ਬਖਸਿ ਲੀਏ ਨਾਹੀ ਜਮ ਕਾਣੇ ॥੫॥ ਜਿਨ ਕੈ ਹਿਰਦੈ ਏਕੋ ਭਾਇਆ

॥ ਆਪੇ ਮੇਲੇ ਭਰਮੁ ਚੁਕਾਇਆ ॥੬॥ ਬੇਮੁਹਤਾਜੁ ਬੇਅੰਤੁ ਅਪਾਰਾ ॥ ਸਚਿ ਪਤੀਜੈ ਕਰਣੈਹਾਰਾ ॥੭॥ ਨਾਨਕ

ਭੂਲੇ ਗੁਰੁ ਸਮਝਾਵੈ ॥ ਏਕੁ ਦਿਖਾਵੈ ਸਾਚਿ ਟਿਕਾਵੈ ॥੮॥੬॥ ਬਸੰਤੁ ਮਹਲਾ ੧ ॥ ਆਪੇ ਭਵਰਾ ਫੂਲ ਬੇਲਿ ॥

ਆਪੇ ਸੰਗਤਿ ਮੀਤ ਮੇਲਿ ॥੧॥ ਐਸੀ ਭਵਰਾ ਬਾਸੁ ਲੇ ॥ ਤਰਵਰ ਫੂਲੇ ਬਨ ਹਰੇ ॥੧॥ ਰਹਾਉ ॥ ਆਪੇ

ਕਵਲਾ ਕੰਤੁ ਆਪਿ ॥ ਆਪੇ ਰਾਵੇ ਸਬਦਿ ਥਾਪਿ ॥੨॥ ਆਪੇ ਬਛਰੂ ਗਊ ਖੀਰੁ ॥ ਆਪੇ ਮੰਦਰੁ ਥੰਮੁੑ ਸਰੀਰੁ

॥੩॥ ਆਪੇ ਕਰਣੀ ਕਰਣਹਾਰੁ ॥ ਆਪੇ ਗੁਰਮੁਖਿ ਕਰਿ ਬੀਚਾਰੁ ॥੪॥ ਤੂ ਕਰਿ ਕਰਿ ਦੇਖਹਿ ਕਰਣਹਾਰੁ ॥

ਜੋਤਿ ਜੀਅ ਅਸੰਖ ਦੇਇ ਅਧਾਰੁ ॥੫॥ ਤੂ ਸਰੁ ਸਾਗਰੁ ਗੁਣ ਗਹੀਰੁ ॥ ਤੂ ਅਕੁਲ ਨਿਰੰਜਨੁ ਪਰਮ ਹੀਰੁ ॥੬॥

ਤੂ ਆਪੇ ਕਰਤਾ ਕਰਣ ਜੋਗੁ ॥ ਨਿਹਕੇਵਲੁ ਰਾਜਨ ਸੁਖੀ ਲੋਗੁ ॥੭॥ ਨਾਨਕ ਧ੍ਰਾਪੇ ਹਰਿ ਨਾਮ ਸੁਆਦਿ ॥

ਬਿਨੁ ਹਰਿ ਗੁਰ ਪ੍ਰੀਤਮ ਜਨਮੁ ਬਾਦਿ ॥੮॥੭॥

ਬਸੰਤੁ ਹਿੰਡੋਲੁ ਮਹਲਾ ੧ ਘਰੁ ੨      ੴ ਸਤਿਗੁਰ ਪ੍ਰਸਾਦਿ ॥

ਨਉ ਸਤ ਚਉਦਹ ਤੀਨਿ ਚਾਰਿ ਕਰਿ ਮਹਲਤਿ ਚਾਰਿ ਬਹਾਲੀ ॥ ਚਾਰੇ ਦੀਵੇ ਚਹੁ ਹਥਿ ਦੀਏ ਏਕਾ ਏਕਾ ਵਾਰੀ

॥੧॥ ਮਿਹਰਵਾਨ ਮਧੁਸੂਦਨ ਮਾਧੌ ਐਸੀ ਸਕਤਿ ਤੁਮਾੑਰੀ ॥੧॥ ਰਹਾਉ ॥ ਘਰਿ ਘਰਿ ਲਸਕਰੁ ਪਾਵਕੁ

ਤੇਰਾ ਧਰਮੁ ਕਰੇ ਸਿਕਦਾਰੀ ॥ ਧਰਤੀ ਦੇਗ ਮਿਲੈ ਇਕ ਵੇਰਾ ਭਾਗੁ ਤੇਰਾ ਭੰਡਾਰੀ ॥੨॥ ਨਾ ਸਾਬੂਰੁ ਹੋਵੈ ਫਿਰਿ

ਮੰਗੈ ਨਾਰਦੁ ਕਰੇ ਖੁਆਰੀ ॥ ਲਬੁ ਅਧੇਰਾ ਬੰਦੀਖਾਨਾ ਅਉਗਣ ਪੈਰਿ ਲੁਹਾਰੀ ॥੩॥ ਪੂੰਜੀ ਮਾਰ ਪਵੈ ਨਿਤ

ਮੁਦਗਰ ਪਾਪੁ ਕਰੇ ਕੁੋਟਵਾਰੀ ॥ ਭਾਵੈ ਚੰਗਾ ਭਾਵੈ ਮੰਦਾ ਜੈਸੀ ਨਦਰਿ ਤੁਮਾੑਰੀ ॥੪॥ ਆਦਿ ਪੁਰਖ ਕਉ ਅਲਹੁ

ਕਹੀਐ ਸੇਖਾਂ ਆਈ ਵਾਰੀ ॥ ਦੇਵਲ ਦੇਵਤਿਆ ਕਰੁ ਲਾਗਾ ਐਸੀ ਕੀਰਤਿ ਚਾਲੀ ॥੫॥ ਕੂਜਾ ਬਾਂਗ ਨਿਵਾਜ

ਮੁਸਲਾ ਨੀਲ ਰੂਪ ਬਨਵਾਰੀ ॥ ਘਰਿ ਘਰਿ ਮੀਆ ਸਭਨਾਂ ਜੀਆਂ ਬੋਲੀ ਅਵਰ ਤੁਮਾਰੀ ॥੬॥ ਜੇ ਤੂ ਮੀਰ

ਮਹੀਪਤਿ ਸਾਹਿਬੁ ਕੁਦਰਤਿ ਕਉਣ ਹਮਾਰੀ ॥ ਚਾਰੇ ਕੁੰਟ ਸਲਾਮੁ ਕਰਹਿਗੇ ਘਰਿ ਘਰਿ ਸਿਫਤਿ ਤੁਮਾੑਰੀ ॥੭॥

ਤੀਰਥ ਸਿੰਮ੍ਰਿਤਿ ਪੁੰਨ ਦਾਨ ਕਿਛੁ ਲਾਹਾ ਮਿਲੈ ਦਿਹਾੜੀ ॥ ਨਾਨਕ ਨਾਮੁ ਮਿਲੈ ਵਡਿਆਈ ਮੇਕਾ ਘੜੀ

ਸਮਾੑਲੀ ॥੮॥੧॥੮॥

ਬਸੰਤੁ ਹਿੰਡੋਲੁ ਘਰੁ ੨ ਮਹਲਾ ੪      ੴ ਸਤਿਗੁਰ ਪ੍ਰਸਾਦਿ ॥

ਕਾਂਇਆ ਨਗਰਿ ਇਕੁ ਬਾਲਕੁ ਵਸਿਆ ਖਿਨੁ ਪਲੁ ਥਿਰੁ ਨ ਰਹਾਈ ॥ ਅਨਿਕ ਉਪਾਵ ਜਤਨ ਕਰਿ ਥਾਕੇ

ਬਾਰੰ ਬਾਰ ਭਰਮਾਈ ॥੧॥ ਮੇਰੇ ਠਾਕੁਰ ਬਾਲਕੁ ਇਕਤੁ ਘਰਿ ਆਣੁ ॥ ਸਤਿਗੁਰੁ ਮਿਲੈ ਤ ਪੂਰਾ ਪਾਈਐ ਭਜੁ

ਰਾਮ ਨਾਮੁ ਨੀਸਾਣੁ ॥੧॥ ਰਹਾਉ ॥ ਇਹੁ ਮਿਰਤਕੁ ਮੜਾ ਸਰੀਰੁ ਹੈ ਸਭੁ ਜਗੁ ਜਿਤੁ ਰਾਮ ਨਾਮੁ ਨਹੀ ਵਸਿਆ ॥

ਰਾਮ ਨਾਮੁ ਗੁਰਿ ਉਦਕੁ ਚੁਆਇਆ ਫਿਰਿ ਹਰਿਆ ਹੋਆ ਰਸਿਆ ॥੨॥ ਮੈ ਨਿਰਖਤ ਨਿਰਖਤ ਸਰੀਰੁ ਸਭੁ

ਖੋਜਿਆ ਇਕੁ ਗੁਰਮੁਖਿ ਚਲਤੁ ਦਿਖਾਇਆ ॥ ਬਾਹਰੁ ਖੋਜਿ ਮੁਏ ਸਭਿ ਸਾਕਤ ਹਰਿ ਗੁਰਮਤੀ ਘਰਿ ਪਾਇਆ

॥੩॥ ਦੀਨਾ ਦੀਨ ਦਇਆਲ ਭਏ ਹੈ ਜਿਉ ਕ੍ਰਿਸਨੁ ਬਿਦਰ ਘਰਿ ਆਇਆ ॥ ਮਿਲਿਓ ਸੁਦਾਮਾ ਭਾਵਨੀ ਧਾਰਿ

ਸਭੁ ਕਿਛੁ ਆਗੈ ਦਾਲਦੁ ਭੰਜਿ ਸਮਾਇਆ ॥੪॥ ਰਾਮ ਨਾਮ ਕੀ ਪੈਜ ਵਡੇਰੀ ਮੇਰੇ ਠਾਕੁਰਿ ਆਪਿ ਰਖਾਈ ॥

ਜੇ ਸਭਿ ਸਾਕਤ ਕਰਹਿ ਬਖੀਲੀ ਇਕ ਰਤੀ ਤਿਲੁ ਨ ਘਟਾਈ ॥੫॥ ਜਨ ਕੀ ਉਸਤਤਿ ਹੈ ਰਾਮ ਨਾਮਾ

ਦਹ ਦਿਸਿ ਸੋਭਾ ਪਾਈ ॥ ਨਿੰਦਕੁ ਸਾਕਤੁ ਖਵਿ ਨ ਸਕੈ ਤਿਲੁ ਅਪਣੈ ਘਰਿ ਲੂਕੀ ਲਾਈ ॥੬॥ ਜਨ ਕਉ ਜਨੁ

ਮਿਲਿ ਸੋਭਾ ਪਾਵੈ ਗੁਣ ਮਹਿ ਗੁਣ ਪਰਗਾਸਾ ॥ ਮੇਰੇ ਠਾਕੁਰ ਕੇ ਜਨ ਪ੍ਰੀਤਮ ਪਿਆਰੇ ਜੋ ਹੋਵਹਿ ਦਾਸਨਿ ਦਾਸਾ

॥੭॥ ਆਪੇ ਜਲੁ ਅਪਰੰਪਰੁ ਕਰਤਾ ਆਪੇ ਮੇਲਿ ਮਿਲਾਵੈ ॥ ਨਾਨਕ ਗੁਰਮੁਖਿ ਸਹਜਿ ਮਿਲਾਏ ਜਿਉ ਜਲੁ

ਜਲਹਿ ਸਮਾਵੈ ॥੮॥੧॥੯॥

ਬਸੰਤੁ ਮਹਲਾ ੫ ਘਰੁ ੧ ਦੁਤੁਕੀਆ      ੴ ਸਤਿਗੁਰ ਪ੍ਰਸਾਦਿ ॥

ਸੁਣਿ ਸਾਖੀ ਮਨ ਜਪਿ ਪਿਆਰ ॥ ਅਜਾਮਲੁ ਉਧਰਿਆ ਕਹਿ ਏਕ ਬਾਰ ॥ ਬਾਲਮੀਕੈ ਹੋਆ ਸਾਧਸੰਗੁ ॥ ਧ੍ਰੂ ਕਉ

ਮਿਲਿਆ ਹਰਿ ਨਿਸੰਗ ॥੧॥ ਤੇਰਿਆ ਸੰਤਾ ਜਾਚਉ ਚਰਨ ਰੇਨ ॥ ਲੇ ਮਸਤਕਿ ਲਾਵਉ ਕਰਿ ਕ੍ਰਿਪਾ ਦੇਨ ॥੧॥

ਰਹਾਉ ॥ ਗਨਿਕਾ ਉਧਰੀ ਹਰਿ ਕਹੈ ਤੋਤ ॥ ਗਜਇੰਦ੍ਰ ਧਿਆਇਓ ਹਰਿ ਕੀਓ ਮੋਖ ॥ ਬਿਪ੍ਰ ਸੁਦਾਮੇ ਦਾਲਦੁ ਭੰਜ

॥ ਰੇ ਮਨ ਤੂ ਭੀ ਭਜੁ ਗੋਬਿੰਦ ॥੨॥ ਬਧਿਕੁ ਉਧਾਰਿਓ ਖਮਿ ਪ੍ਰਹਾਰ ॥ ਕੁਬਿਜਾ ਉਧਰੀ ਅੰਗੁਸਟ ਧਾਰ ॥ ਬਿਦਰੁ

ਉਧਾਰਿਓ ਦਾਸਤ ਭਾਇ ॥ ਰੇ ਮਨ ਤੂ ਭੀ ਹਰਿ ਧਿਆਇ ॥੩॥ ਪ੍ਰਹਲਾਦ ਰਖੀ ਹਰਿ ਪੈਜ ਆਪ ॥ ਬਸਤ੍ਰ ਛੀਨਤ

ਦ੍ਰੋਪਤੀ ਰਖੀ ਲਾਜ ॥ ਜਿਨਿ ਜਿਨਿ ਸੇਵਿਆ ਅੰਤ ਬਾਰ ॥ ਰੇ ਮਨ ਸੇਵਿ ਤੂ ਪਰਹਿ ਪਾਰ ॥੪॥ ਧੰਨੈ ਸੇਵਿਆ

ਬਾਲ ਬੁਧਿ ॥ ਤ੍ਰਿਲੋਚਨ ਗੁਰ ਮਿਲਿ ਭਈ ਸਿਧਿ ॥ ਬੇਣੀ ਕਉ ਗੁਰਿ ਕੀਓ ਪ੍ਰਗਾਸੁ ॥ ਰੇ ਮਨ ਤੂ ਭੀ ਹੋਹਿ ਦਾਸੁ

॥੫॥ ਜੈਦੇਵ ਤਿਆਗਿਓ ਅਹੰਮੇਵ ॥ ਨਾਈ ਉਧਰਿਓ ਸੈਨੁ ਸੇਵ ॥ ਮਨੁ ਡੀਗਿ ਨ ਡੋਲੈ ਕਹੂੰ ਜਾਇ ॥ ਮਨ ਤੂ ਭੀ

ਤਰਸਹਿ ਸਰਣਿ ਪਾਇ ॥੬॥ ਜਿਹ ਅਨੁਗ੍ਰਹੁ ਠਾਕੁਰਿ ਕੀਓ ਆਪਿ ॥ ਸੇ ਤੈਂ ਲੀਨੇ ਭਗਤ ਰਾਖਿ ॥ ਤਿਨ ਕਾ

ਗੁਣੁ ਅਵਗਣੁ ਨ ਬੀਚਾਰਿਓ ਕੋਇ ॥ ਇਹ ਬਿਧਿ ਦੇਖਿ ਮਨੁ ਲਗਾ ਸੇਵ ॥੭॥ ਕਬੀਰਿ ਧਿਆਇਓ ਏਕ ਰੰਗ ॥

ਨਾਮਦੇਵ ਹਰਿ ਜੀਉ ਬਸਹਿ ਸੰਗਿ ॥ ਰਵਿਦਾਸ ਧਿਆਏ ਪ੍ਰਭ ਅਨੂਪ ॥ ਗੁਰ ਨਾਨਕ ਦੇਵ ਗੋਵਿੰਦ ਰੂਪ ॥੮॥੧॥

ਬਸੰਤੁ ਮਹਲਾ ੫ ॥ ਅਨਿਕ ਜਨਮ ਭ੍ਰਮੇ ਜੋਨਿ ਮਾਹਿ ॥ ਹਰਿ ਸਿਮਰਨ ਬਿਨੁ ਨਰਕਿ ਪਾਹਿ ॥ ਭਗਤਿ ਬਿਹੂਨਾ

ਖੰਡ ਖੰਡ ॥ ਬਿਨੁ ਬੂਝੇ ਜਮੁ ਦੇਤ ਡੰਡ ॥੧॥ ਗੋਬਿੰਦ ਭਜਹੁ ਮੇਰੇ ਸਦਾ ਮੀਤ ॥ ਸਾਚ ਸਬਦ ਕਰਿ ਸਦਾ ਪ੍ਰੀਤਿ

॥੧॥ ਰਹਾਉ ॥ ਸੰਤੋਖੁ ਨ ਆਵਤ ਕਹੂੰ ਕਾਜ ॥ ਧੂੰਮ ਬਾਦਰ ਸਭਿ ਮਾਇਆ ਸਾਜ ॥ ਪਾਪ ਕਰੰਤੌ ਨਹ ਸੰਗਾਇ ॥

ਬਿਖੁ ਕਾ ਮਾਤਾ ਆਵੈ ਜਾਇ ॥੨॥ ਹਉ ਹਉ ਕਰਤ ਬਧੇ ਬਿਕਾਰ ॥ ਮੋਹ ਲੋਭ ਡੂਬੌ ਸੰਸਾਰ ॥ ਕਾਮਿ ਕ੍ਰੋਧਿ ਮਨੁ

ਵਸਿ ਕੀਆ ॥ ਸੁਪਨੈ ਨਾਮੁ ਨ ਹਰਿ ਲੀਆ ॥੩॥ ਕਬ ਹੀ ਰਾਜਾ ਕਬ ਮੰਗਨਹਾਰੁ ॥ ਦੂਖ ਸੂਖ ਬਾਧੌ ਸੰਸਾਰ ॥

ਮਨ ਉਧਰਣ ਕਾ ਸਾਜੁ ਨਾਹਿ ॥ ਪਾਪ ਬੰਧਨ ਨਿਤ ਪਉਤ ਜਾਹਿ ॥੪॥ ਈਠ ਮੀਤ ਕੋਊ ਸਖਾ ਨਾਹਿ ॥ ਆਪਿ

ਬੀਜਿ ਆਪੇ ਹੀ ਖਾਂਹਿ ॥ ਜਾ ਕੈ ਕੀਨੈੑ ਹੋਤ ਬਿਕਾਰ ॥ ਸੇ ਛੋਡਿ ਚਲਿਆ ਖਿਨ ਮਹਿ ਗਵਾਰ ॥੫॥ ਮਾਇਆ

ਮੋਹਿ ਬਹੁ ਭਰਮਿਆ ॥ ਕਿਰਤ ਰੇਖ ਕਰਿ ਕਰਮਿਆ ॥ ਕਰਣੈਹਾਰੁ ਅਲਿਪਤੁ ਆਪਿ ॥ ਨਹੀ ਲੇਪੁ ਪ੍ਰਭ ਪੁੰਨ ਪਾਪਿ

॥੬॥ ਰਾਖਿ ਲੇਹੁ ਗੋਬਿੰਦ ਦਇਆਲ ॥ ਤੇਰੀ ਸਰਣਿ ਪੂਰਨ ਕ੍ਰਿਪਾਲ ॥ ਤੁਝ ਬਿਨੁ ਦੂਜਾ ਨਹੀ ਠਾਉ ॥ ਕਰਿ

ਕਿਰਪਾ ਪ੍ਰਭ ਦੇਹੁ ਨਾਉ ॥੭॥ ਤੂ ਕਰਤਾ ਤੂ ਕਰਣਹਾਰੁ ॥ ਤੂ ਊਚਾ ਤੂ ਬਹੁ ਅਪਾਰੁ ॥ ਕਰਿ ਕਿਰਪਾ ਲੜਿ ਲੇਹੁ

ਲਾਇ ॥ ਨਾਨਕ ਦਾਸ ਪ੍ਰਭ ਕੀ ਸਰਣਾਇ ॥੮॥੨॥

ਬਸੰਤ ਕੀ ਵਾਰ ਮਹਲੁ ੫      ੴ ਸਤਿਗੁਰ ਪ੍ਰਸਾਦਿ ॥

ਹਰਿ ਕਾ ਨਾਮੁ ਧਿਆਇ ਕੈ ਹੋਹੁ ਹਰਿਆ ਭਾਈ ॥ ਕਰਮਿ ਲਿਖੰਤੈ ਪਾਈਐ ਇਹ ਰੁਤਿ ਸੁਹਾਈ ॥ ਵਣੁ ਤ੍ਰਿਣੁ ਤ੍ਰਿਭਵਣੁ

ਮਉਲਿਆ ਅੰਮ੍ਰਿਤ ਫਲੁ ਪਾਈ ॥ ਮਿਲਿ ਸਾਧੂ ਸੁਖੁ ਊਪਜੈ ਲਥੀ ਸਭ ਛਾਈ ॥ ਨਾਨਕੁ ਸਿਮਰੈ ਏਕੁ ਨਾਮੁ ਫਿਰਿ

ਬਹੁੜਿ ਨ ਧਾਈ ॥੧॥ ਪੰਜੇ ਬਧੇ ਮਹਾਬਲੀ ਕਰਿ ਸਚਾ ਢੋਆ ॥ ਆਪਣੇ ਚਰਣ ਜਪਾਇਅਨੁ ਵਿਚਿ ਦਯੁ ਖੜੋਆ

॥ ਰੋਗ ਸੋਗ ਸਭਿ ਮਿਟਿ ਗਏ ਨਿਤ ਨਵਾ ਨਿਰੋਆ ॥ ਦਿਨੁ ਰੈਣਿ ਨਾਮੁ ਧਿਆਇਦਾ ਫਿਰਿ ਪਾਇ ਨ ਮੋਆ ॥

ਜਿਸ ਤੇ ਉਪਜਿਆ ਨਾਨਕਾ ਸੋਈ ਫਿਰਿ ਹੋਆ ॥੨॥ ਕਿਥਹੁ ਉਪਜੈ ਕਹ ਰਹੈ ਕਹ ਮਾਹਿ ਸਮਾਵੈ ॥ ਜੀਅ ਜੰਤ

ਸਭਿ ਖਸਮ ਕੇ ਕਉਣੁ ਕੀਮਤਿ ਪਾਵੈ ॥ ਕਹਨਿ ਧਿਆਇਨਿ ਸੁਣਨਿ ਨਿਤ ਸੇ ਭਗਤ ਸੁਹਾਵੈ ॥ ਅਗਮੁ ਅਗੋਚਰੁ

ਸਾਹਿਬੋ ਦੂਸਰੁ ਲਵੈ ਨ ਲਾਵੈ ॥ ਸਚੁ ਪੂਰੈ ਗੁਰਿ ਉਪਦੇਸਿਆ ਨਾਨਕੁ ਸੁਣਾਵੈ ॥੩॥੧॥

ਬਸੰਤੁ ਬਾਣੀ ਭਗਤਾਂ ਕੀ ॥ ਕਬੀਰ ਜੀ ਘਰੁ ੧      ੴ ਸਤਿਗੁਰ ਪ੍ਰਸਾਦਿ ॥

ਮਉਲੀ ਧਰਤੀ ਮਉਲਿਆ ਅਕਾਸੁ ॥ ਘਟਿ ਘਟਿ ਮਉਲਿਆ ਆਤਮ ਪ੍ਰਗਾਸੁ ॥੧॥ ਰਾਜਾ ਰਾਮੁ ਮਉਲਿਆ

ਅਨਤ ਭਾਇ ॥ ਜਹ ਦੇਖਉ ਤਹ ਰਹਿਆ ਸਮਾਇ ॥੧॥ ਰਹਾਉ ॥ ਦੁਤੀਆ ਮਉਲੇ ਚਾਰਿ ਬੇਦ ॥ ਸਿੰਮ੍ਰਿਤਿ

ਮਉਲੀ ਸਿਉ ਕਤੇਬ ॥੨॥ ਸੰਕਰੁ ਮਉਲਿਓ ਜੋਗ ਧਿਆਨ ॥ ਕਬੀਰ ਕੋ ਸੁਆਮੀ ਸਭ ਸਮਾਨ ॥੩॥੧॥ ਪੰਡਿਤ

ਜਨ ਮਾਤੇ ਪੜਿੑ ਪੁਰਾਨ ॥ ਜੋਗੀ ਮਾਤੇ ਜੋਗ ਧਿਆਨ ॥ ਸੰਨਿਆਸੀ ਮਾਤੇ ਅਹੰਮੇਵ ॥ ਤਪਸੀ ਮਾਤੇ ਤਪ ਕੈ ਭੇਵ

॥੧॥ ਸਭ ਮਦ ਮਾਤੇ ਕੋਊ ਨ ਜਾਗ ॥ ਸੰਗ ਹੀ ਚੋਰ ਘਰੁ ਮੁਸਨ ਲਾਗ ॥੧॥ ਰਹਾਉ ॥ ਜਾਗੈ ਸੁਕਦੇਉ ਅਰੁ ਅਕੂਰੁ ॥

ਹਣਵੰਤੁ ਜਾਗੈ ਧਰਿ ਲੰਕੂਰੁ ॥ ਸੰਕਰੁ ਜਾਗੈ ਚਰਨ ਸੇਵ ॥ ਕਲਿ ਜਾਗੇ ਨਾਮਾ ਜੈਦੇਵ ॥੨॥ ਜਾਗਤ ਸੋਵਤ ਬਹੁ

ਪ੍ਰਕਾਰ ॥ ਗੁਰਮੁਖਿ ਜਾਗੈ ਸੋਈ ਸਾਰੁ ॥ ਇਸੁ ਦੇਹੀ ਕੇ ਅਧਿਕ ਕਾਮ ॥ ਕਹਿ ਕਬੀਰ ਭਜਿ ਰਾਮ ਨਾਮ ॥੩॥੨॥

ਜੋਇ ਖਸਮੁ ਹੈ ਜਾਇਆ ॥ ਪੂਤਿ ਬਾਪੁ ਖੇਲਾਇਆ ॥ ਬਿਨੁ ਸ੍ਰਵਣਾ ਖੀਰੁ ਪਿਲਾਇਆ ॥੧॥ ਦੇਖਹੁ ਲੋਗਾ ਕਲਿ ਕੋ

ਭਾਉ ॥ ਸੁਤਿ ਮੁਕਲਾਈ ਅਪਨੀ ਮਾਉ ॥੧॥ ਰਹਾਉ ॥ ਪਗਾ ਬਿਨੁ ਹੁਰੀਆ ਮਾਰਤਾ ॥ ਬਦਨੈ ਬਿਨੁ ਖਿਰ ਖਿਰ

ਹਾਸਤਾ ॥ ਨਿਦ੍ਰਾ ਬਿਨੁ ਨਰੁ ਪੈ ਸੋਵੈ ॥ ਬਿਨੁ ਬਾਸਨ ਖੀਰੁ ਬਿਲੋਵੈ ॥੨॥ ਬਿਨੁ ਅਸਥਨ ਗਊ ਲਵੇਰੀ ॥ ਪੈਡੇ ਬਿਨੁ

ਬਾਟ ਘਨੇਰੀ ॥ ਬਿਨੁ ਸਤਿਗੁਰ ਬਾਟ ਨ ਪਾਈ ॥ ਕਹੁ ਕਬੀਰ ਸਮਝਾਈ ॥੩॥੩॥ ਪ੍ਰਹਲਾਦ ਪਠਾਏ ਪੜਨ ਸਾਲ

॥ ਸੰਗਿ ਸਖਾ ਬਹੁ ਲੀਏ ਬਾਲ ॥ ਮੋ ਕਉ ਕਹਾ ਪੜਾੑਵਸਿ ਆਲ ਜਾਲ ॥ ਮੇਰੀ ਪਟੀਆ ਲਿਖਿ ਦੇਹੁ ਸ੍ਰੀ ਗੁੋਪਾਲ

॥੧॥ ਨਹੀ ਛੋਡਉ ਰੇ ਬਾਬਾ ਰਾਮ ਨਾਮ ॥ ਮੇਰੋ ਅਉਰ ਪੜੑਨ ਸਿਉ ਨਹੀ ਕਾਮੁ ॥੧॥ ਰਹਾਉ ॥ ਸੰਡੈ ਮਰਕੈ

ਕਹਿਓ ਜਾਇ ॥ ਪ੍ਰਹਲਾਦ ਬੁਲਾਏ ਬੇਗਿ ਧਾਇ ॥ ਤੂ ਰਾਮ ਕਹਨ ਕੀ ਛੋਡੁ ਬਾਨਿ ॥ ਤੁਝੁ ਤੁਰਤੁ ਛਡਾਊ ਮੇਰੋ ਕਹਿਓ

ਮਾਨਿ ॥੨॥ ਮੋ ਕਉ ਕਹਾ ਸਤਾਵਹੁ ਬਾਰ ਬਾਰ ॥ ਪ੍ਰਭਿ ਜਲ ਥਲ ਗਿਰਿ ਕੀਏ ਪਹਾਰ ॥ ਇਕੁ ਰਾਮੁ ਨ ਛੋਡਉ

ਗੁਰਹਿ ਗਾਰਿ ॥ ਮੋ ਕਉ ਘਾਲਿ ਜਾਰਿ ਭਾਵੈ ਮਾਰਿ ਡਾਰਿ ॥੩॥ ਕਾਢਿ ਖੜਗੁ ਕੋਪਿਓ ਰਿਸਾਇ ॥ ਤੁਝ ਰਾਖਨਹਾਰੋ

ਮੋਹਿ ਬਤਾਇ ॥ ਪ੍ਰਭ ਥੰਭ ਤੇ ਨਿਕਸੇ ਕੈ ਬਿਸਥਾਰ ॥ ਹਰਨਾਖਸੁ ਛੇਦਿਓ ਨਖ ਬਿਦਾਰ ॥੪॥ ਓਇ ਪਰਮ ਪੁਰਖ

ਦੇਵਾਧਿ ਦੇਵ ॥ ਭਗਤਿ ਹੇਤਿ ਨਰਸਿੰਘ ਭੇਵ ॥ ਕਹਿ ਕਬੀਰ ਕੋ ਲਖੈ ਨ ਪਾਰ ॥ ਪ੍ਰਹਲਾਦ ਉਧਾਰੇ ਅਨਿਕ ਬਾਰ

॥੫॥੪॥ ਇਸੁ ਤਨ ਮਨ ਮਧੇ ਮਦਨ ਚੋਰ ॥ ਜਿਨਿ ਗਿਆਨ ਰਤਨੁ ਹਿਰਿ ਲੀਨ ਮੋਰ ॥ ਮੈ ਅਨਾਥੁ ਪ੍ਰਭ ਕਹਉ

ਕਾਹਿ ॥ ਕੋ ਕੋ ਨ ਬਿਗੂਤੋ ਮੈ ਕੋ ਆਹਿ ॥੧॥ ਮਾਧਉ ਦਾਰੁਨ ਦੁਖੁ ਸਹਿਓ ਨ ਜਾਇ ॥ ਮੇਰੋ ਚਪਲ ਬੁਧਿ ਸਿਉ ਕਹਾ

ਬਸਾਇ ॥੧॥ ਰਹਾਉ ॥ ਸਨਕ ਸਨੰਦਨ ਸਿਵ ਸੁਕਾਦਿ ॥ ਨਾਭਿ ਕਮਲ ਜਾਨੇ ਬ੍ਰਹਮਾਦਿ ॥ ਕਬਿ ਜਨ ਜੋਗੀ

ਜਟਾਧਾਰਿ ॥ ਸਭ ਆਪਨ ਅਉਸਰ ਚਲੇ ਸਾਰਿ ॥੨॥ ਤੂ ਅਥਾਹੁ ਮੋਹਿ ਥਾਹ ਨਾਹਿ ॥ ਪ੍ਰਭ ਦੀਨਾ ਨਾਥ ਦੁਖੁ ਕਹਉ

ਕਾਹਿ ॥ ਮੋਰੋ ਜਨਮ ਮਰਨ ਦੁਖੁ ਆਥਿ ਧੀਰ ॥ ਸੁਖ ਸਾਗਰ ਗੁਨ ਰਉ ਕਬੀਰ ॥੩॥੫॥ ਨਾਇਕੁ ਏਕੁ ਬਨਜਾਰੇ

ਪਾਚ ॥ ਬਰਧ ਪਚੀਸਕ ਸੰਗੁ ਕਾਚ ॥ ਨਉ ਬਹੀਆਂ ਦਸ ਗੋਨਿ ਆਹਿ ॥ ਕਸਨਿ ਬਹਤਰਿ ਲਾਗੀ ਤਾਹਿ ॥੧॥ ਮੋਹਿ

ਐਸੇ ਬਨਜ ਸਿਉ ਨਹੀਨ ਕਾਜੁ ॥ ਜਿਹ ਘਟੈ ਮੂਲੁ ਨਿਤ ਬਢੈ ਬਿਆਜੁ ॥ ਰਹਾਉ ॥ ਸਾਤ ਸੂਤ ਮਿਲਿ ਬਨਜੁ

ਕੀਨ ॥ ਕਰਮ ਭਾਵਨੀ ਸੰਗ ਲੀਨ ॥ ਤੀਨਿ ਜਗਾਤੀ ਕਰਤ ਰਾਰਿ ॥ ਚਲੋ ਬਨਜਾਰਾ ਹਾਥ ਝਾਰਿ ॥੨॥ ਪੂੰਜੀ

ਹਿਰਾਨੀ ਬਨਜੁ ਟੂਟ ॥ ਦਹ ਦਿਸ ਟਾਂਡੋ ਗਇਓ ਫੂਟਿ ॥ ਕਹਿ ਕਬੀਰ ਮਨ ਸਰਸੀ ਕਾਜ ॥ ਸਹਜ ਸਮਾਨੋ ਤ

ਭਰਮ ਭਾਜ ॥੩॥੬॥

ਬਸੰਤੁ ਹਿੰਡੋਲੁ ਘਰੁ ੨      ੴ ਸਤਿਗੁਰ ਪ੍ਰਸਾਦਿ ॥      ਮਾਤਾ ਜੂਠੀ ਪਿਤਾ ਭੀ ਜੂਠਾ ਜੂਠੇ ਹੀ ਫਲ ਲਾਗੇ ॥

ਆਵਹਿ ਜੂਠੇ ਜਾਹਿ ਭੀ ਜੂਠੇ ਜੂਠੇ ਮਰਹਿ ਅਭਾਗੇ ॥੧॥ ਕਹੁ ਪੰਡਿਤ ਸੂਚਾ ਕਵਨੁ ਠਾਉ ॥ ਜਹਾਂ ਬੈਸਿ ਹਉ ਭੋਜਨੁ

ਖਾਉ ॥੧॥ ਰਹਾਉ ॥ ਜਿਹਬਾ ਜੂਠੀ ਬੋਲਤ ਜੂਠਾ ਕਰਨ ਨੇਤ੍ਰ ਸਭਿ ਜੂਠੇ ॥ ਇੰਦ੍ਰੀ ਕੀ ਜੂਠਿ ਉਤਰਸਿ ਨਾਹੀ

ਬ੍ਰਹਮ ਅਗਨਿ ਕੇ ਲੂਠੇ ॥੨॥ ਅਗਨਿ ਭੀ ਜੂਠੀ ਪਾਨੀ ਜੂਠਾ ਜੂਠੀ ਬੈਸਿ ਪਕਾਇਆ ॥ ਜੂਠੀ ਕਰਛੀ ਪਰੋਸਨ

ਲਾਗਾ ਜੂਠੇ ਹੀ ਬੈਠਿ ਖਾਇਆ ॥੩॥ ਗੋਬਰੁ ਜੂਠਾ ਚਉਕਾ ਜੂਠਾ ਜੂਠੀ ਦੀਨੀ ਕਾਰਾ ॥ ਕਹਿ ਕਬੀਰ ਤੇਈ ਨਰ

ਸੂਚੇ ਸਾਚੀ ਪਰੀ ਬਿਚਾਰਾ ॥੪॥੧॥੭॥

ਰਾਮਾਨੰਦ ਜੀ ਘਰੁ ੧      ੴ ਸਤਿਗੁਰ ਪ੍ਰਸਾਦਿ ॥      ਕਤ ਜਾਈਐ ਰੇ ਘਰ ਲਾਗੋ ਰੰਗੁ ॥ ਮੇਰਾ

ਚਿਤੁ ਨ ਚਲੈ ਮਨੁ ਭਇਓ ਪੰਗੁ ॥੧॥ ਰਹਾਉ ॥ ਏਕ ਦਿਵਸ ਮਨ ਭਈ ਉਮੰਗ ॥ ਘਸਿ ਚੰਦਨ ਚੋਆ ਬਹੁ ਸੁਗੰਧ

॥ ਪੂਜਨ ਚਾਲੀ ਬ੍ਰਹਮ ਠਾਇ ॥ ਸੋ ਬ੍ਰਹਮੁ ਬਤਾਇਓ ਗੁਰ ਮਨ ਹੀ ਮਾਹਿ ॥੧॥ ਜਹਾ ਜਾਈਐ ਤਹ ਜਲ ਪਖਾਨ ॥

ਤੂ ਪੂਰਿ ਰਹਿਓ ਹੈ ਸਭ ਸਮਾਨ ॥ ਬੇਦ ਪੁਰਾਨ ਸਭ ਦੇਖੇ ਜੋਇ ॥ ਊਹਾਂ ਤਉ ਜਾਈਐ ਜਉ ਈਹਾਂ ਨ ਹੋਇ ॥੨॥

ਸਤਿਗੁਰ ਮੈ ਬਲਿਹਾਰੀ ਤੋਰ ॥ ਜਿਨਿ ਸਕਲ ਬਿਕਲ ਭ੍ਰਮ ਕਾਟੇ ਮੋਰ ॥ ਰਾਮਾਨੰਦ ਸੁਆਮੀ ਰਮਤ ਬ੍ਰਹਮ ॥ ਗੁਰ

ਕਾ ਸਬਦੁ ਕਾਟੈ ਕੋਟਿ ਕਰਮ ॥੩॥੧॥

ਬਸੰਤੁ ਬਾਣੀ ਨਾਮਦੇਉ ਜੀ ਕੀ      ੴ ਸਤਿਗੁਰ ਪ੍ਰਸਾਦਿ ॥ ਸਾਹਿਬੁ ਸੰਕਟਵੈ ਸੇਵਕੁ ਭਜੈ ॥ ਚਿਰੰਕਾਲ ਨ ਜੀਵੈ

ਦੋਊ ਕੁਲ ਲਜੈ ॥੧॥ ਤੇਰੀ ਭਗਤਿ ਨ ਛੋਡਉ ਭਾਵੈ ਲੋਗੁ ਹਸੈ ॥ ਚਰਨ ਕਮਲ ਮੇਰੇ ਹੀਅਰੇ ਬਸੈਂ ॥੧॥ ਰਹਾਉ ॥

ਜੈਸੇ ਅਪਨੇ ਧਨਹਿ ਪ੍ਰਾਨੀ ਮਰਨੁ ਮਾਂਡੈ ॥ ਤੈਸੇ ਸੰਤ ਜਨਾਂ ਰਾਮ ਨਾਮੁ ਨ ਛਾਡੈਂ ॥੨॥ ਗੰਗਾ ਗਇਆ ਗੋਦਾਵਰੀ

ਸੰਸਾਰ ਕੇ ਕਾਮਾ ॥ ਨਾਰਾਇਣੁ ਸੁਪ੍ਰਸੰਨ ਹੋਇ ਤ ਸੇਵਕੁ ਨਾਮਾ ॥੩॥੧॥ ਲੋਭ ਲਹਰਿ ਅਤਿ ਨੀਝਰ ਬਾਜੈ ॥

ਕਾਇਆ ਡੂਬੈ ਕੇਸਵਾ ॥੧॥ ਸੰਸਾਰੁ ਸਮੁੰਦੇ ਤਾਰਿ ਗੁੋਬਿੰਦੇ ॥ ਤਾਰਿ ਲੈ ਬਾਪ ਬੀਠੁਲਾ ॥੧॥ ਰਹਾਉ ॥ ਅਨਿਲ

ਬੇੜਾ ਹਉ ਖੇਵਿ ਨ ਸਾਕਉ ॥ ਤੇਰਾ ਪਾਰੁ ਨ ਪਾਇਆ ਬੀਠੁਲਾ ॥੨॥ ਹੋਹੁ ਦਇਆਲੁ ਸਤਿਗੁਰੁ ਮੇਲਿ ਤੂ ਮੋ ਕਉ ॥

ਪਾਰਿ ਉਤਾਰੇ ਕੇਸਵਾ ॥੩॥ ਨਾਮਾ ਕਹੈ ਹਉ ਤਰਿ ਭੀ ਨ ਜਾਨਉ ॥ ਮੋ ਕਉ ਬਾਹ ਦੇਹਿ ਬਾਹ ਦੇਹਿ ਬੀਠੁਲਾ ॥੪॥

੨॥ ਸਹਜ ਅਵਲਿ ਧੂੜਿ ਮਣੀ ਗਾਡੀ ਚਾਲਤੀ ॥ ਪੀਛੈ ਤਿਨਕਾ ਲੈ ਕਰਿ ਹਾਂਕਤੀ ॥੧॥ ਜੈਸੇ ਪਨਕਤ ਥ੍ਰੂਟਿਟਿ

ਹਾਂਕਤੀ ॥ ਸਰਿ ਧੋਵਨ ਚਾਲੀ ਲਾਡੁਲੀ ॥੧॥ ਰਹਾਉ ॥ ਧੋਬੀ ਧੋਵੈ ਬਿਰਹ ਬਿਰਾਤਾ ॥ ਹਰਿ ਚਰਨ ਮੇਰਾ ਮਨੁ

ਰਾਤਾ ॥੨॥ ਭਣਤਿ ਨਾਮਦੇਉ ਰਮਿ ਰਹਿਆ ॥ ਅਪਨੇ ਭਗਤ ਪਰ ਕਰਿ ਦਇਆ ॥੩॥੩॥

ਬਸੰਤੁ ਬਾਣੀ ਰਵਿਦਾਸ ਜੀ ਕੀ      ੴ ਸਤਿਗੁਰ ਪ੍ਰਸਾਦਿ ॥

ਤੁਝਹਿ ਸੁਝੰਤਾ ਕਛੂ ਨਾਹਿ ॥ ਪਹਿਰਾਵਾ ਦੇਖੇ ਊਭਿ ਜਾਹਿ ॥ ਗਰਬਵਤੀ ਕਾ ਨਾਹੀ ਠਾਉ ॥ ਤੇਰੀ ਗਰਦਨਿ ਊਪਰਿ

ਲਵੈ ਕਾਉ ॥੧॥ ਤੂ ਕਾਂਇ ਗਰਬਹਿ ਬਾਵਲੀ ॥ ਜੈਸੇ ਭਾਦਉ ਖੂੰਬਰਾਜੁ ਤੂ ਤਿਸ ਤੇ ਖਰੀ ਉਤਾਵਲੀ ॥੧॥ ਰਹਾਉ

॥ ਜੈਸੇ ਕੁਰੰਕ ਨਹੀ ਪਾਇਓ ਭੇਦੁ ॥ ਤਨਿ ਸੁਗੰਧ ਢੂਢੈ ਪ੍ਰਦੇਸੁ ॥ ਅਪ ਤਨ ਕਾ ਜੋ ਕਰੇ ਬੀਚਾਰੁ ॥ ਤਿਸੁ ਨਹੀ

ਜਮਕੰਕਰੁ ਕਰੇ ਖੁਆਰੁ ॥੨॥ ਪੁਤ੍ਰ ਕਲਤ੍ਰ ਕਾ ਕਰਹਿ ਅਹੰਕਾਰੁ ॥ ਠਾਕੁਰੁ ਲੇਖਾ ਮਗਨਹਾਰੁ ॥ ਫੇੜੇ ਕਾ ਦੁਖੁ ਸਹੈ

ਜੀਉ ॥ ਪਾਛੇ ਕਿਸਹਿ ਪੁਕਾਰਹਿ ਪੀਉ ਪੀਉ ॥੩॥ ਸਾਧੂ ਕੀ ਜਉ ਲੇਹਿ ਓਟ ॥ ਤੇਰੇ ਮਿਟਹਿ ਪਾਪ ਸਭ ਕੋਟਿ ਕੋਟਿ

॥ ਕਹਿ ਰਵਿਦਾਸ ਜੁੋ ਜਪੈ ਨਾਮੁ ॥ ਤਿਸੁ ਜਾਤਿ ਨ ਜਨਮੁ ਨ ਜੋਨਿ ਕਾਮੁ ॥੪॥੧॥

ਬਸੰਤੁ ਕਬੀਰ ਜੀਉ      ੴ ਸਤਿਗੁਰ ਪ੍ਰਸਾਦਿ ॥

ਸੁਰਹ ਕੀ ਜੈਸੀ ਤੇਰੀ ਚਾਲ ॥ ਤੇਰੀ ਪੂੰਛਟ ਊਪਰਿ ਝਮਕ ਬਾਲ ॥੧॥ ਇਸ ਘਰ ਮਹਿ ਹੈ ਸੁ ਤੂ ਢੂੰਢਿ ਖਾਹਿ ॥

ਅਉਰ ਕਿਸ ਹੀ ਕੇ ਤੂ ਮਤਿ ਹੀ ਜਾਹਿ ॥੧॥ ਰਹਾਉ ॥ ਚਾਕੀ ਚਾਟਹਿ ਚੂਨੁ ਖਾਹਿ ॥ ਚਾਕੀ ਕਾ ਚੀਥਰਾ ਕਹਾਂ

ਲੈ ਜਾਹਿ ॥੨॥ ਛੀਕੇ ਪਰ ਤੇਰੀ ਬਹੁਤੁ ਡੀਠਿ ॥ ਮਤੁ ਲਕਰੀ ਸੋਟਾ ਤੇਰੀ ਪਰੈ ਪੀਠਿ ॥੩॥ ਕਹਿ ਕਬੀਰ

ਭੋਗ ਭਲੇ ਕੀਨ ॥ ਮਤਿ ਕੋਊ ਮਾਰੈ ਈਂਟ ਢੇਮ ॥੪॥੧॥

ਰਾਗੁ ਸਾਰਗ ਚਉਪਦੇ ਮਹਲਾ ੧ ਘਰੁ ੧

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ

ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਅਪੁਨੇ ਠਾਕੁਰ ਕੀ ਹਉ ਚੇਰੀ ॥ ਚਰਨ ਗਹੇ ਜਗਜੀਵਨ ਪ੍ਰਭ ਕੇ ਹਉਮੈ ਮਾਰਿ ਨਿਬੇਰੀ ॥੧॥ ਰਹਾਉ ॥ ਪੂਰਨ

ਪਰਮ ਜੋਤਿ ਪਰਮੇਸਰ ਪ੍ਰੀਤਮ ਪ੍ਰਾਨ ਹਮਾਰੇ ॥ ਮੋਹਨ ਮੋਹਿ ਲੀਆ ਮਨੁ ਮੇਰਾ ਸਮਝਸਿ ਸਬਦੁ ਬੀਚਾਰੇ ॥੧॥

ਮਨਮੁਖ ਹੀਨ ਹੋਛੀ ਮਤਿ ਝੂਠੀ ਮਨਿ ਤਨਿ ਪੀਰ ਸਰੀਰੇ ॥ ਜਬ ਕੀ ਰਾਮ ਰੰਗੀਲੈ ਰਾਤੀ ਰਾਮ ਜਪਤ ਮਨ ਧੀਰੇ

॥੨॥ ਹਉਮੈ ਛੋਡਿ ਭਈ ਬੈਰਾਗਨਿ ਤਬ ਸਾਚੀ ਸੁਰਤਿ ਸਮਾਨੀ ॥ ਅਕੁਲ ਨਿਰੰਜਨ ਸਿਉ ਮਨੁ ਮਾਨਿਆ

ਬਿਸਰੀ ਲਾਜ ਲੁੋਕਾਨੀ ॥੩॥ ਭੂਰ ਭਵਿਖ ਨਾਹੀ ਤੁਮ ਜੈਸੇ ਮੇਰੇ ਪ੍ਰੀਤਮ ਪ੍ਰਾਨ ਅਧਾਰਾ ॥ ਹਰਿ ਕੈ ਨਾਮਿ ਰਤੀ

ਸੋਹਾਗਨਿ ਨਾਨਕ ਰਾਮ ਭਤਾਰਾ ॥੪॥੧॥ ਸਾਰਗ ਮਹਲਾ ੧ ॥ ਹਰਿ ਬਿਨੁ ਕਿਉ ਰਹੀਐ ਦੁਖੁ ਬਿਆਪੈ ॥

ਜਿਹਵਾ ਸਾਦੁ ਨ ਫੀਕੀ ਰਸ ਬਿਨੁ ਬਿਨੁ ਪ੍ਰਭ ਕਾਲੁ ਸੰਤਾਪੈ ॥੧॥ ਰਹਾਉ ॥ ਜਬ ਲਗੁ ਦਰਸੁ ਨ ਪਰਸੈ ਪ੍ਰੀਤਮ

ਤਬ ਲਗੁ ਭੂਖ ਪਿਆਸੀ ॥ ਦਰਸਨੁ ਦੇਖਤ ਹੀ ਮਨੁ ਮਾਨਿਆ ਜਲ ਰਸਿ ਕਮਲ ਬਿਗਾਸੀ ॥੧॥ ਊਨਵਿ

ਘਨਹਰੁ ਗਰਜੈ ਬਰਸੈ ਕੋਕਿਲ ਮੋਰ ਬੈਰਾਗੈ ॥ ਤਰਵਰ ਬਿਰਖ ਬਿਹੰਗ ਭੁਇਅੰਗਮ ਘਰਿ ਪਿਰੁ ਧਨ ਸੋਹਾਗੈ ॥੨॥

ਕੁਚਿਲ ਕੁਰੂਪਿ ਕੁਨਾਰਿ ਕੁਲਖਨੀ ਪਿਰ ਕਾ ਸਹਜੁ ਨ ਜਾਨਿਆ ॥ ਹਰਿ ਰਸ ਰੰਗਿ ਰਸਨ ਨਹੀ ਤ੍ਰਿਪਤੀ ਦੁਰਮਤਿ

ਦੂਖ ਸਮਾਨਿਆ ॥੩॥ ਆਇ ਨ ਜਾਵੈ ਨਾ ਦੁਖੁ ਪਾਵੈ ਨਾ ਦੁਖ ਦਰਦੁ ਸਰੀਰੇ ॥ ਨਾਨਕ ਪ੍ਰਭ ਤੇ ਸਹਜ ਸੁਹੇਲੀ

ਪ੍ਰਭ ਦੇਖਤ ਹੀ ਮਨੁ ਧੀਰੇ ॥੪॥੨॥ ਸਾਰਗ ਮਹਲਾ ੧ ॥ ਦੂਰਿ ਨਾਹੀ ਮੇਰੋ ਪ੍ਰਭੁ ਪਿਆਰਾ ॥ ਸਤਿਗੁਰ ਬਚਨਿ

ਮੇਰੋ ਮਨੁ ਮਾਨਿਆ ਹਰਿ ਪਾਏ ਪ੍ਰਾਨ ਅਧਾਰਾ ॥੧॥ ਰਹਾਉ ॥ ਇਨ ਬਿਧਿ ਹਰਿ ਮਿਲੀਐ ਵਰ ਕਾਮਨਿ ਧਨ

ਸੋਹਾਗੁ ਪਿਆਰੀ ॥ ਜਾਤਿ ਬਰਨ ਕੁਲ ਸਹਸਾ ਚੂਕਾ ਗੁਰਮਤਿ ਸਬਦਿ ਬੀਚਾਰੀ ॥੧॥ ਜਿਸੁ ਮਨੁ ਮਾਨੈ

ਅਭਿਮਾਨੁ ਨ ਤਾ ਕਉ ਹਿੰਸਾ ਲੋਭੁ ਵਿਸਾਰੇ ॥ ਸਹਜਿ ਰਵੈ ਵਰੁ ਕਾਮਣਿ ਪਿਰ ਕੀ ਗੁਰਮੁਖਿ ਰੰਗਿ ਸਵਾਰੇ ॥੨॥

ਜਾਰਉ ਐਸੀ ਪ੍ਰੀਤਿ ਕੁਟੰਬ ਸਨਬੰਧੀ ਮਾਇਆ ਮੋਹ ਪਸਾਰੀ ॥ ਜਿਸੁ ਅੰਤਰਿ ਪ੍ਰੀਤਿ ਰਾਮ ਰਸੁ ਨਾਹੀ ਦੁਬਿਧਾ

ਕਰਮ ਬਿਕਾਰੀ ॥੩॥ ਅੰਤਰਿ ਰਤਨ ਪਦਾਰਥ ਹਿਤ ਕੌ ਦੁਰੈ ਨ ਲਾਲ ਪਿਆਰੀ ॥ ਨਾਨਕ ਗੁਰਮੁਖਿ ਨਾਮੁ

ਅਮੋਲਕੁ ਜੁਗਿ ਜੁਗਿ ਅੰਤਰਿ ਧਾਰੀ ॥੪॥੩॥

ਸਾਰੰਗ ਮਹਲਾ ੪ ਘਰੁ ੧      ੴ ਸਤਿਗੁਰ ਪ੍ਰਸਾਦਿ ॥

ਹਰਿ ਕੇ ਸੰਤ ਜਨਾ ਕੀ ਹਮ ਧੂਰਿ ॥ ਮਿਲਿ ਸਤਸੰਗਤਿ ਪਰਮ ਪਦੁ ਪਾਇਆ ਆਤਮ ਰਾਮੁ ਰਹਿਆ ਭਰਪੂਰਿ ॥੧॥

ਰਹਾਉ ॥ ਸਤਿਗੁਰੁ ਸੰਤੁ ਮਿਲੈ ਸਾਂਤਿ ਪਾਈਐ ਕਿਲਵਿਖ ਦੁਖ ਕਾਟੇ ਸਭਿ ਦੂਰਿ ॥ ਆਤਮ ਜੋਤਿ ਭਈ ਪਰਫੂਲਿਤ

ਪੁਰਖੁ ਨਿਰੰਜਨੁ ਦੇਖਿਆ ਹਜੂਰਿ ॥੧॥ ਵਡੈ ਭਾਗਿ ਸਤਸੰਗਤਿ ਪਾਈ ਹਰਿ ਹਰਿ ਨਾਮੁ ਰਹਿਆ ਭਰਪੂਰਿ ॥

ਅਠਸਠਿ ਤੀਰਥ ਮਜਨੁ ਕੀਆ ਸਤਸੰਗਤਿ ਪਗ ਨਾਏ ਧੂਰਿ ॥੨॥ ਦੁਰਮਤਿ ਬਿਕਾਰ ਮਲੀਨ ਮਤਿ ਹੋਛੀ

ਹਿਰਦਾ ਕੁਸੁਧੁ ਲਾਗਾ ਮੋਹ ਕੂਰੁ ॥ ਬਿਨੁ ਕਰਮਾ ਕਿਉ ਸੰਗਤਿ ਪਾਈਐ ਹਉਮੈ ਬਿਆਪਿ ਰਹਿਆ ਮਨੁ ਝੂਰਿ ॥੩॥

ਹੋਹੁ ਦਇਆਲ ਕ੍ਰਿਪਾ ਕਰਿ ਹਰਿ ਜੀ ਮਾਗਉ ਸਤਸੰਗਤਿ ਪਗ ਧੂਰਿ ॥ ਨਾਨਕ ਸੰਤੁ ਮਿਲੈ ਹਰਿ ਪਾਈਐ ਜਨੁ

ਹਰਿ ਭੇਟਿਆ ਰਾਮੁ ਹਜੂਰਿ ॥੪॥੧॥ ਸਾਰੰਗ ਮਹਲਾ ੪ ॥ ਗੋਬਿੰਦ ਚਰਨਨ ਕਉ ਬਲਿਹਾਰੀ ॥ ਭਵਜਲੁ

ਜਗਤੁ ਨ ਜਾਈ ਤਰਣਾ ਜਪਿ ਹਰਿ ਹਰਿ ਪਾਰਿ ਉਤਾਰੀ ॥੧॥ ਰਹਾਉ ॥ ਹਿਰਦੈ ਪ੍ਰਤੀਤਿ ਬਨੀ ਪ੍ਰਭ ਕੇਰੀ ਸੇਵਾ

ਸੁਰਤਿ ਬੀਚਾਰੀ ॥ ਅਨਦਿਨੁ ਰਾਮ ਨਾਮੁ ਜਪਿ ਹਿਰਦੈ ਸਰਬ ਕਲਾ ਗੁਣਕਾਰੀ ॥੧॥ ਪ੍ਰਭੁ ਅਗਮ ਅਗੋਚਰੁ

ਰਵਿਆ ਸ੍ਰਬ ਠਾਈ ਮਨਿ ਤਨਿ ਅਲਖ ਅਪਾਰੀ ॥ ਗੁਰ ਕਿਰਪਾਲ ਭਏ ਤਬ ਪਾਇਆ ਹਿਰਦੈ ਅਲਖੁ ਲਖਾਰੀ

॥੨॥ ਅੰਤਰਿ ਹਰਿ ਨਾਮੁ ਸਰਬ ਧਰਣੀਧਰ ਸਾਕਤ ਕਉ ਦੂਰਿ ਭਇਆ ਅਹੰਕਾਰੀ ॥ ਤ੍ਰਿਸਨਾ ਜਲਤ ਨ ਕਬਹੂ

ਬੂਝਹਿ ਜੂਐ ਬਾਜੀ ਹਾਰੀ ॥੩॥ ਊਠਤ ਬੈਠਤ ਹਰਿ ਗੁਨ ਗਾਵਹਿ ਗੁਰਿ ਕਿੰਚਤ ਕਿਰਪਾ ਧਾਰੀ ॥ ਨਾਨਕ ਜਿਨ

ਕਉ ਨਦਰਿ ਭਈ ਹੈ ਤਿਨ ਕੀ ਪੈਜ ਸਵਾਰੀ ॥੪॥੨॥ ਸਾਰਗ ਮਹਲਾ ੪ ॥ ਹਰਿ ਹਰਿ ਅੰਮ੍ਰਿਤ ਨਾਮੁ ਦੇਹੁ

ਪਿਆਰੇ ॥ ਜਿਨ ਊਪਰਿ ਗੁਰਮੁਖਿ ਮਨੁ ਮਾਨਿਆ ਤਿਨ ਕੇ ਕਾਜ ਸਵਾਰੇ ॥੧॥ ਰਹਾਉ ॥ ਜੋ ਜਨ ਦੀਨ ਭਏ ਗੁਰ

ਆਗੈ ਤਿਨ ਕੇ ਦੂਖ ਨਿਵਾਰੇ ॥ ਅਨਦਿਨੁ ਭਗਤਿ ਕਰਹਿ ਗੁਰ ਆਗੈ ਗੁਰ ਕੈ ਸਬਦਿ ਸਵਾਰੇ ॥੧॥ ਹਿਰਦੈ ਨਾਮੁ

ਅੰਮ੍ਰਿਤ ਰਸੁ ਰਸਨਾ ਰਸੁ ਗਾਵਹਿ ਰਸੁ ਬੀਚਾਰੇ ॥ ਗੁਰ ਪਰਸਾਦਿ ਅੰਮ੍ਰਿਤ ਰਸੁ ਚੀਨਿੑਆ ਓਇ ਪਾਵਹਿ

ਮੋਖ ਦੁਆਰੇ ॥੨॥ ਸਤਿਗੁਰੁ ਪੁਰਖੁ ਅਚਲੁ ਅਚਲਾ ਮਤਿ ਜਿਸੁ ਦ੍ਰਿੜਤਾ ਨਾਮੁ ਅਧਾਰੇ ॥ ਤਿਸੁ ਆਗੈ ਜੀਉ ਦੇਵਉ

ਅਪੁਨਾ ਹਉ ਸਤਿਗੁਰ ਕੈ ਬਲਿਹਾਰੇ ॥੩॥ ਮਨਮੁਖ ਭ੍ਰਮਿ ਦੂਜੈ ਭਾਇ ਲਾਗੇ ਅੰਤਰਿ ਅਗਿਆਨ ਗੁਬਾਰੇ ॥

ਸਤਿਗੁਰੁ ਦਾਤਾ ਨਦਰਿ ਨ ਆਵੈ ਨਾ ਉਰਵਾਰਿ ਨ ਪਾਰੇ ॥੪॥ ਸਰਬੇ ਘਟਿ ਘਟਿ ਰਵਿਆ ਸੁਆਮੀ ਸਰਬ ਕਲਾ

ਕਲ ਧਾਰੇ ॥ ਨਾਨਕੁ ਦਾਸਨਿ ਦਾਸੁ ਕਹਤ ਹੈ ਕਰਿ ਕਿਰਪਾ ਲੇਹੁ ਉਬਾਰੇ ॥੫॥੩॥ ਸਾਰਗ ਮਹਲਾ ੪ ॥ ਗੋਬਿਦ

ਕੀ ਐਸੀ ਕਾਰ ਕਮਾਇ ॥ ਜੋ ਕਿਛੁ ਕਰੇ ਸੁ ਸਤਿ ਕਰਿ ਮਾਨਹੁ ਗੁਰਮੁਖਿ ਨਾਮਿ ਰਹਹੁ ਲਿਵ ਲਾਇ ॥੧॥

ਰਹਾਉ ॥ ਗੋਬਿਦ ਪ੍ਰੀਤਿ ਲਗੀ ਅਤਿ ਮੀਠੀ ਅਵਰ ਵਿਸਰਿ ਸਭ ਜਾਇ ॥ ਅਨਦਿਨੁ ਰਹਸੁ ਭਇਆ ਮਨੁ ਮਾਨਿਆ

ਜੋਤੀ ਜੋਤਿ ਮਿਲਾਇ ॥੧॥ ਜਬ ਗੁਣ ਗਾਇ ਤਬ ਹੀ ਮਨੁ ਤ੍ਰਿਪਤੈ ਸਾਂਤਿ ਵਸੈ ਮਨਿ ਆਇ ॥ ਗੁਰ ਕਿਰਪਾਲ

ਭਏ ਤਬ ਪਾਇਆ ਹਰਿ ਚਰਣੀ ਚਿਤੁ ਲਾਇ ॥੨॥ ਮਤਿ ਪ੍ਰਗਾਸ ਭਈ ਹਰਿ ਧਿਆਇਆ ਗਿਆਨਿ ਤਤਿ ਲਿਵ

ਲਾਇ ॥ ਅੰਤਰਿ ਜੋਤਿ ਪ੍ਰਗਟੀ ਮਨੁ ਮਾਨਿਆ ਹਰਿ ਸਹਜਿ ਸਮਾਧਿ ਲਗਾਇ ॥੩॥ ਹਿਰਦੈ ਕਪਟੁ ਨਿਤ ਕਪਟੁ

ਕਮਾਵਹਿ ਮੁਖਹੁ ਹਰਿ ਹਰਿ ਸੁਣਾਇ ॥ ਅੰਤਰਿ ਲੋਭੁ ਮਹਾ ਗੁਬਾਰਾ ਤੁਹ ਕੂਟੈ ਦੁਖ ਖਾਇ ॥੪॥ ਜਬ ਸੁਪ੍ਰਸੰਨ ਭਏ

ਪ੍ਰਭ ਮੇਰੇ ਗੁਰਮੁਖਿ ਪਰਚਾ ਲਾਇ ॥ ਨਾਨਕ ਨਾਮ ਨਿਰੰਜਨੁ ਪਾਇਆ ਨਾਮੁ ਜਪਤ ਸੁਖੁ ਪਾਇ ॥੫॥੪॥ ਸਾਰਗ

ਮਹਲਾ ੪ ॥ ਮੇਰਾ ਮਨੁ ਰਾਮ ਨਾਮਿ ਮਨੁ ਮਾਨੀ ॥ ਮੇਰੈ ਹੀਅਰੈ ਸਤਿਗੁਰਿ ਪ੍ਰੀਤਿ ਲਗਾਈ ਮਨਿ ਹਰਿ ਹਰਿ ਕਥਾ

ਸੁਖਾਨੀ ॥੧॥ ਰਹਾਉ ॥ ਦੀਨ ਦਇਆਲ ਹੋਵਹੁ ਜਨ ਊਪਰਿ ਜਨ ਦੇਵਹੁ ਅਕਥ ਕਹਾਨੀ ॥ ਸੰਤ ਜਨਾ ਮਿਲਿ

ਹਰਿ ਰਸੁ ਪਾਇਆ ਹਰਿ ਮਨਿ ਤਨਿ ਮੀਠ ਲਗਾਨੀ ॥੧॥ ਹਰਿ ਕੈ ਰੰਗਿ ਰਤੇ ਬੈਰਾਗੀ ਜਿਨੑ ਗੁਰਮਤਿ ਨਾਮੁ

ਪਛਾਨੀ ॥ ਪੁਰਖੈ ਪੁਰਖੁ ਮਿਲਿਆ ਸੁਖੁ ਪਾਇਆ ਸਭ ਚੂਕੀ ਆਵਣ ਜਾਨੀ ॥੨॥ ਨੈਣੀ ਬਿਰਹੁ ਦੇਖਾ ਪ੍ਰਭ

ਸੁਆਮੀ ਰਸਨਾ ਨਾਮੁ ਵਖਾਨੀ ॥ ਸ੍ਰਵਣੀ ਕੀਰਤਨੁ ਸੁਨਉ ਦਿਨੁ ਰਾਤੀ ਹਿਰਦੈ ਹਰਿ ਹਰਿ ਭਾਨੀ ॥੩॥

ਪੰਚ ਜਨਾ ਗੁਰਿ ਵਸਗਤਿ ਆਣੇ ਤਉ ਉਨਮਨਿ ਨਾਮਿ ਲਗਾਨੀ ॥ ਜਨ ਨਾਨਕ ਹਰਿ ਕਿਰਪਾ ਧਾਰੀ ਹਰਿ

ਰਾਮੈ ਨਾਮਿ ਸਮਾਨੀ ॥੪॥੫॥ ਸਾਰਗ ਮਹਲਾ ੪ ॥ ਜਪਿ ਮਨ ਰਾਮ ਨਾਮੁ ਪੜ੍ਹੁ ਸਾਰੁ ॥ ਰਾਮ ਨਾਮ ਬਿਨੁ ਥਿਰੁ

ਨਹੀ ਕੋਈ ਹੋਰੁ ਨਿਹਫਲ ਸਭੁ ਬਿਸਥਾਰੁ ॥੧॥ ਰਹਾਉ ॥ ਕਿਆ ਲੀਜੈ ਕਿਆ ਤਜੀਐ ਬਉਰੇ ਜੋ ਦੀਸੈ ਸੋ

ਛਾਰੁ ॥ ਜਿਸੁ ਬਿਖਿਆ ਕਉ ਤੁਮੑ ਅਪੁਨੀ ਕਰਿ ਜਾਨਹੁ ਸਾ ਛਾਡਿ ਜਾਹੁ ਸਿਰਿ ਭਾਰੁ ॥੧॥ ਤਿਲੁ ਤਿਲੁ ਪਲੁ

ਪਲੁ ਅਉਧ ਫੁਨਿ ਘਾਟੈ ਬੂਝਿ ਨ ਸਕੈ ਗਵਾਰੁ ॥ ਸੋ ਕਿਛੁ ਕਰੈ ਜਿ ਸਾਥਿ ਨ ਚਾਲੈ ਇਹੁ ਸਾਕਤ ਕਾ ਆਚਾਰੁ

॥੨॥ ਸੰਤ ਜਨਾ ਕੈ ਸੰਗਿ ਮਿਲੁ ਬਉਰੇ ਤਉ ਪਾਵਹਿ ਮੋਖ ਦੁਆਰੁ ॥ ਬਿਨੁ ਸਤਸੰਗ ਸੁਖੁ ਕਿਨੈ ਨ ਪਾਇਆ

ਜਾਇ ਪੂਛਹੁ ਬੇਦ ਬੀਚਾਰੁ ॥੩॥ ਰਾਣਾ ਰਾਉ ਸਭੈ ਕੋਊ ਚਾਲੈ ਝੂਠੁ ਛੋਡਿ ਜਾਇ ਪਾਸਾਰੁ ॥ ਨਾਨਕ ਸੰਤ

ਸਦਾ ਥਿਰੁ ਨਿਹਚਲੁ ਜਿਨ ਰਾਮ ਨਾਮੁ ਆਧਾਰੁ ॥੪॥੬॥

ਸਾਰਗ ਮਹਲਾ ੪ ਘਰੁ ੩ ਦੁਪਦਾ      ੴ ਸਤਿਗੁਰ ਪ੍ਰਸਾਦਿ ॥

ਕਾਹੇ ਪੂਤ ਝਗਰਤ ਹਉ ਸੰਗਿ ਬਾਪ ॥ ਜਿਨ ਕੇ ਜਣੇ ਬਡੀਰੇ ਤੁਮ ਹਉ ਤਿਨ ਸਿਉ ਝਗਰਤ ਪਾਪ ॥੧॥ ਰਹਾਉ ॥

ਜਿਸੁ ਧਨ ਕਾ ਤੁਮ ਗਰਬੁ ਕਰਤ ਹਉ ਸੋ ਧਨੁ ਕਿਸਹਿ ਨ ਆਪ ॥ ਖਿਨ ਮਹਿ ਛੋਡਿ ਜਾਇ ਬਿਖਿਆ ਰਸੁ ਤਉ

ਲਾਗੈ ਪਛੁਤਾਪ ॥੧॥ ਜੋ ਤੁਮਰੇ ਪ੍ਰਭ ਹੋਤੇ ਸੁਆਮੀ ਹਰਿ ਤਿਨ ਕੇ ਜਾਪਹੁ ਜਾਪ ॥ ਉਪਦੇਸੁ ਕਰਤ ਨਾਨਕ ਜਨ

ਤੁਮ ਕਉ ਜਉ ਸੁਨਹੁ ਤਉ ਜਾਇ ਸੰਤਾਪ ॥੨॥੧॥੭॥

ਸਾਰਗ ਮਹਲਾ ੪ ਘਰੁ ੫ ਦੁਪਦੇ ਪੜਤਾਲ      ੴ ਸਤਿਗੁਰ ਪ੍ਰਸਾਦਿ ॥

ਜਪਿ ਮਨ ਜਗੰਨਾਥ ਜਗਦੀਸਰੋ ਜਗਜੀਵਨੋ ਮਨਮੋਹਨ ਸਿਉ ਪ੍ਰੀਤਿ ਲਾਗੀ ਮੈ ਹਰਿ ਹਰਿ ਹਰਿ ਟੇਕ ਸਭ ਦਿਨਸੁ

ਸਭ ਰਾਤਿ ॥੧॥ ਰਹਾਉ ॥ ਹਰਿ ਕੀ ਉਪਮਾ ਅਨਿਕ ਅਨਿਕ ਅਨਿਕ ਗੁਨ ਗਾਵਤ ਸੁਕ ਨਾਰਦ ਬ੍ਰਹਮਾਦਿਕ ਤਵ

ਗੁਨ ਸੁਆਮੀ ਗਨਿਨ ਨ ਜਾਤਿ ॥ ਤੂ ਹਰਿ ਬੇਅੰਤੁ ਤੂ ਹਰਿ ਬੇਅੰਤੁ ਤੂ ਹਰਿ ਸੁਆਮੀ ਤੂ ਆਪੇ ਹੀ ਜਾਨਹਿ ਆਪਨੀ

ਭਾਂਤਿ ॥੧॥ ਹਰਿ ਕੈ ਨਿਕਟਿ ਨਿਕਟਿ ਹਰਿ ਨਿਕਟ ਹੀ ਬਸਤੇ ਤੇ ਹਰਿ ਕੇ ਜਨ ਸਾਧੂ ਹਰਿ ਭਗਾਤ ॥ ਤੇ ਹਰਿ ਕੇ