ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

(ਲੜੀਵਾਰ)

(ਅੰਗ ੧੩੦੧  -  ੧੪੦੦)

Sri Guru Granth Sahib Jee

(Ladivaar - Continuous)

(Ang 1301 - 1400)

Instructions/User Manual
1. Hover/Mouse Up over word to Know correct Pad-Ched
2. Use Arrow Keys ← → or Space Key to Change the Angs

(Ladivaar.com)

Powered By

Reveal.js

ਹਰਿ ਹਰਿ ਮਿਟਿ ਕੋਟਿ ਕਸਮਲ ਜਾਂਤਿ ॥੨॥ ਗੁਣ ਰਮੰਤ ਦੂਖ ਨਾਸਹਿ ਰਿਦ ਭਇਅੰਤ ਸਾਂਤਿ ॥੩॥ ਅੰਮ੍ਰਿਤਾ

ਰਸੁ ਪੀਉ ਰਸਨਾ ਨਾਨਕ ਹਰਿ ਰੰਗਿ ਰਾਤ ॥੪॥੪॥੧੫॥ ਕਾਨੜਾ ਮਹਲਾ ੫ ॥ ਸਾਜਨਾ ਸੰਤ ਆਉ ਮੇਰੈ

॥੧॥ ਰਹਾਉ ॥ ਆਨਦਾ ਗੁਨ ਗਾਇ ਮੰਗਲ ਕਸਮਲਾ ਮਿਟਿ ਜਾਹਿ ਪਰੇਰੈ ॥੧॥ ਸੰਤ ਚਰਨ ਧਰਉ ਮਾਥੈ

ਚਾਂਦਨਾ ਗ੍ਰਿਹਿ ਹੋਇ ਅੰਧੇਰੈ ॥੨॥ ਸੰਤ ਪ੍ਰਸਾਦਿ ਕਮਲੁ ਬਿਗਸੈ ਗੋਬਿੰਦ ਭਜਉ ਪੇਖਿ ਨੇਰੈ ॥੩॥ ਪ੍ਰਭ ਕ੍ਰਿਪਾ ਤੇ

ਸੰਤ ਪਾਏ ਵਾਰਿ ਵਾਰਿ ਨਾਨਕ ਉਹ ਬੇਰੈ ॥੪॥੫॥੧੬॥ ਕਾਨੜਾ ਮਹਲਾ ੫ ॥ ਚਰਨ ਸਰਨ ਗੋਪਾਲ ਤੇਰੀ ॥

ਮੋਹ ਮਾਨ ਧੋਹ ਭਰਮ ਰਾਖਿ ਲੀਜੈ ਕਾਟਿ ਬੇਰੀ ॥੧॥ ਰਹਾਉ ॥ ਬੂਡਤ ਸੰਸਾਰ ਸਾਗਰ ॥ ਉਧਰੇ ਹਰਿ ਸਿਮਰਿ

ਰਤਨਾਗਰ ॥੧॥ ਸੀਤਲਾ ਹਰਿ ਨਾਮੁ ਤੇਰਾ ॥ ਪੂਰਨੋ ਠਾਕੁਰ ਪ੍ਰਭੁ ਮੇਰਾ ॥੨॥ ਦੀਨ ਦਰਦ ਨਿਵਾਰਿ ਤਾਰਨ

॥ ਹਰਿ ਕ੍ਰਿਪਾ ਨਿਧਿ ਪਤਿਤ ਉਧਾਰਨ ॥੩॥ ਕੋਟਿ ਜਨਮ ਦੂਖ ਕਰਿ ਪਾਇਓ ॥ ਸੁਖੀ ਨਾਨਕ ਗੁਰਿ ਨਾਮੁ

ਦ੍ਰਿੜਾਇਓ ॥੪॥੬॥੧੭॥ ਕਾਨੜਾ ਮਹਲਾ ੫ ॥ ਧਨਿ ਉਹ ਪ੍ਰੀਤਿ ਚਰਨ ਸੰਗਿ ਲਾਗੀ ॥ ਕੋਟਿ ਜਾਪ ਤਾਪ ਸੁਖ

ਪਾਏ ਆਇ ਮਿਲੇ ਪੂਰਨ ਬਡਭਾਗੀ ॥੧॥ ਰਹਾਉ ॥ ਮੋਹਿ ਅਨਾਥੁ ਦਾਸੁ ਜਨੁ ਤੇਰਾ ਅਵਰ ਓਟ ਸਗਲੀ ਮੋਹਿ

ਤਿਆਗੀ ॥ ਭੋਰ ਭਰਮ ਕਾਟੇ ਪ੍ਰਭ ਸਿਮਰਤ ਗਿਆਨ ਅੰਜਨ ਮਿਲਿ ਸੋਵਤ ਜਾਗੀ ॥੧॥ ਤੂ ਅਥਾਹੁ ਅਤਿ ਬਡੋ

ਸੁਆਮੀ ਕ੍ਰਿਪਾ ਸਿੰਧੁ ਪੂਰਨ ਰਤਨਾਗੀ ॥ ਨਾਨਕੁ ਜਾਚਕੁ ਹਰਿ ਹਰਿ ਨਾਮੁ ਮਾਂਗੈ ਮਸਤਕੁ ਆਨਿ ਧਰਿਓ ਪ੍ਰਭ

ਪਾਗੀ ॥੨॥੭॥੧੮॥ ਕਾਨੜਾ ਮਹਲਾ ੫ ॥ ਕੁਚਿਲ ਕਠੋਰ ਕਪਟ ਕਾਮੀ ॥ ਜਿਉ ਜਾਨਹਿ ਤਿਉ ਤਾਰਿ ਸੁਆਮੀ

॥੧॥ ਰਹਾਉ ॥ ਤੂ ਸਮਰਥੁ ਸਰਨਿ ਜੋਗੁ ਤੂ ਰਾਖਹਿ ਅਪਨੀ ਕਲ ਧਾਰਿ ॥੧॥ ਜਾਪ ਤਾਪ ਨੇਮ ਸੁਚਿ ਸੰਜਮ

ਨਾਹੀ ਇਨ ਬਿਧੇ ਛੁਟਕਾਰ ॥ ਗਰਤ ਘੋਰ ਅੰਧ ਤੇ ਕਾਢਹੁ ਪ੍ਰਭ ਨਾਨਕ ਨਦਰਿ ਨਿਹਾਰਿ ॥੨॥੮॥੧੯॥

ਕਾਨੜਾ ਮਹਲਾ ੫ ਘਰੁ ੪      ੴ ਸਤਿਗੁਰ ਪ੍ਰਸਾਦਿ ॥

ਨਾਰਾਇਨ ਨਰਪਤਿ ਨਮਸਕਾਰੈ ॥ ਐਸੇ ਗੁਰ ਕਉ ਬਲਿ ਬਲਿ ਜਾਈਐ ਆਪਿ ਮੁਕਤੁ ਮੋਹਿ ਤਾਰੈ ॥੧॥

ਰਹਾਉ ॥ ਕਵਨ ਕਵਨ ਕਵਨ ਗੁਨ ਕਹੀਐ ਅੰਤੁ ਨਹੀ ਕਛੁ ਪਾਰੈ ॥ ਲਾਖ ਲਾਖ ਲਾਖ ਕਈ ਕੋਰੈ ਕੋ ਹੈ ਐਸੋ

ਬੀਚਾਰੈ ॥੧॥ ਬਿਸਮ ਬਿਸਮ ਬਿਸਮ ਹੀ ਭਈ ਹੈ ਲਾਲ ਗੁਲਾਲ ਰੰਗਾਰੈ ॥ ਕਹੁ ਨਾਨਕ ਸੰਤਨ ਰਸੁ ਆਈ ਹੈ

ਜਿਉ ਚਾਖਿ ਗੂੰਗਾ ਮੁਸਕਾਰੈ ॥੨॥੧॥੨੦॥ ਕਾਨੜਾ ਮਹਲਾ ੫ ॥ ਨ ਜਾਨੀ ਸੰਤਨ ਪ੍ਰਭ ਬਿਨੁ ਆਨ ॥ ਊਚ

ਨੀਚ ਸਭ ਪੇਖਿ ਸਮਾਨੋ ਮੁਖਿ ਬਕਨੋ ਮਨਿ ਮਾਨ ॥੧॥ ਰਹਾਉ ॥ ਘਟਿ ਘਟਿ ਪੂਰਿ ਰਹੇ ਸੁਖ ਸਾਗਰ ਭੈ ਭੰਜਨ

ਮੇਰੇ ਪ੍ਰਾਨ ॥ ਮਨਹਿ ਪ੍ਰਗਾਸੁ ਭਇਓ ਭ੍ਰਮੁ ਨਾਸਿਓ ਮੰਤ੍ਰੁ ਦੀਓ ਗੁਰ ਕਾਨ ॥੧॥ ਕਰਤ ਰਹੇ ਕ੍ਰਤਗੵ ਕਰੁਣਾ ਮੈ

ਅੰਤਰਜਾਮੀ ਗੵਿਾਨ ॥ ਆਠ ਪਹਰ ਨਾਨਕ ਜਸੁ ਗਾਵੈ ਮਾਂਗਨ ਕਉ ਹਰਿ ਦਾਨ ॥੨॥੨॥੨੧॥

ਕਾਨੜਾ ਮਹਲਾ ੫ ॥ ਕਹਨ ਕਹਾਵਨ ਕਉ ਕਈ ਕੇਤੈ ॥ ਐਸੋ ਜਨੁ ਬਿਰਲੋ ਹੈ ਸੇਵਕੁ ਜੋ ਤਤ ਜੋਗ ਕਉ ਬੇਤੈ ॥੧॥

ਰਹਾਉ ॥ ਦੁਖੁ ਨਾਹੀ ਸਭੁ ਸੁਖੁ ਹੀ ਹੈ ਰੇ ਏਕੈ ਏਕੀ ਨੇਤੈ ॥ ਬੁਰਾ ਨਹੀ ਸਭੁ ਭਲਾ ਹੀ ਹੈ ਰੇ ਹਾਰ ਨਹੀ ਸਭ ਜੇਤੈ

॥੧॥ ਸੋਗੁ ਨਾਹੀ ਸਦਾ ਹਰਖੀ ਹੈ ਰੇ ਛੋਡਿ ਨਾਹੀ ਕਿਛੁ ਲੇਤੈ ॥ ਕਹੁ ਨਾਨਕ ਜਨੁ ਹਰਿ ਹਰਿ ਹਰਿ ਹੈ ਕਤ ਆਵੈ

ਕਤ ਰਮਤੈ ॥੨॥੩॥੨੨॥ ਕਾਨੜਾ ਮਹਲਾ ੫ ॥ ਹੀਏ ਕੋ ਪ੍ਰੀਤਮੁ ਬਿਸਰਿ ਨ ਜਾਇ ॥ ਤਨ ਮਨ ਗਲਤ ਭਏ

ਤਿਹ ਸੰਗੇ ਮੋਹਨੀ ਮੋਹਿ ਰਹੀ ਮੋਰੀ ਮਾਇ ॥੧॥ ਰਹਾਉ ॥ ਜੈ ਜੈ ਪਹਿ ਕਹਉ ਬ੍ਰਿਥਾ ਹਉ ਅਪੁਨੀ ਤੇਊ ਤੇਊ

ਗਹੇ ਰਹੇ ਅਟਕਾਇ ॥ ਅਨਿਕ ਭਾਂਤਿ ਕੀ ਏਕੈ ਜਾਲੀ ਤਾ ਕੀ ਗੰਠਿ ਨਹੀ ਛੋਰਾਇ ॥੧॥ ਫਿਰਤ ਫਿਰਤ ਨਾਨਕ

ਦਾਸੁ ਆਇਓ ਸੰਤਨ ਹੀ ਸਰਨਾਇ ॥ ਕਾਟੇ ਅਗਿਆਨ ਭਰਮ ਮੋਹ ਮਾਇਆ ਲੀਓ ਕੰਠਿ ਲਗਾਇ ॥੨॥੪॥੨੩॥

ਕਾਨੜਾ ਮਹਲਾ ੫ ॥ ਆਨਦ ਰੰਗ ਬਿਨੋਦ ਹਮਾਰੈ ॥ ਨਾਮੋ ਗਾਵਨੁ ਨਾਮੁ ਧਿਆਵਨੁ ਨਾਮੁ ਹਮਾਰੇ ਪ੍ਰਾਨ

ਅਧਾਰੈ ॥੧॥ ਰਹਾਉ ॥ ਨਾਮੋ ਗਿਆਨੁ ਨਾਮੁ ਇਸਨਾਨਾ ਹਰਿ ਨਾਮੁ ਹਮਾਰੇ ਕਾਰਜ ਸਵਾਰੈ ॥ ਹਰਿ ਨਾਮੋ ਸੋਭਾ

ਨਾਮੁ ਬਡਾਈ ਭਉਜਲੁ ਬਿਖਮੁ ਨਾਮੁ ਹਰਿ ਤਾਰੈ ॥੧॥ ਅਗਮ ਪਦਾਰਥ ਲਾਲ ਅਮੋਲਾ ਭਇਓ ਪਰਾਪਤਿ

ਗੁਰ ਚਰਨਾਰੈ ॥ ਕਹੁ ਨਾਨਕ ਪ੍ਰਭ ਭਏ ਕ੍ਰਿਪਾਲਾ ਮਗਨ ਭਏ ਹੀਅਰੈ ਦਰਸਾਰੈ ॥੨॥੫॥੨੪॥

ਕਾਨੜਾ ਮਹਲਾ ੫ ॥ ਸਾਜਨ ਮੀਤ ਸੁਆਮੀ ਨੇਰੋ ॥ ਪੇਖਤ ਸੁਨਤ ਸਭਨ ਕੈ ਸੰਗੇ ਥੋਰੈ ਕਾਜ ਬੁਰੋ ਕਹ ਫੇਰੋ

॥੧॥ ਰਹਾਉ ॥ ਨਾਮ ਬਿਨਾ ਜੇਤੋ ਲਪਟਾਇਓ ਕਛੂ ਨਹੀ ਨਾਹੀ ਕਛੁ ਤੇਰੋ ॥ ਆਗੈ ਦ੍ਰਿਸਟਿ ਆਵਤ ਸਭ

ਪਰਗਟ ਈਹਾ ਮੋਹਿਓ ਭਰਮ ਅੰਧੇਰੋ ॥੧॥ ਅਟਕਿਓ ਸੁਤ ਬਨਿਤਾ ਸੰਗ ਮਾਇਆ ਦੇਵਨਹਾਰੁ ਦਾਤਾਰੁ

ਬਿਸੇਰੋ ॥ ਕਹੁ ਨਾਨਕ ਏਕੈ ਭਾਰੋਸਉ ਬੰਧਨ ਕਾਟਨਹਾਰੁ ਗੁਰੁ ਮੇਰੋ ॥੨॥੬॥੨੫॥ ਕਾਨੜਾ ਮਹਲਾ ੫ ॥

ਬਿਖੈ ਦਲੁ ਸੰਤਨਿ ਤੁਮੑਰੈ ਗਾਹਿਓ ॥ ਤੁਮਰੀ ਟੇਕ ਭਰੋਸਾ ਠਾਕੁਰ ਸਰਨਿ ਤੁਮਾੑਰੀ ਆਹਿਓ ॥੧॥ ਰਹਾਉ ॥

ਜਨਮ ਜਨਮ ਕੇ ਮਹਾ ਪਰਾਛਤ ਦਰਸਨੁ ਭੇਟਿ ਮਿਟਾਹਿਓ ॥ ਭਇਓ ਪ੍ਰਗਾਸੁ ਅਨਦ ਉਜੀਆਰਾ ਸਹਜਿ ਸਮਾਧਿ

ਸਮਾਹਿਓ ॥੧॥ ਕਉਨੁ ਕਹੈ ਤੁਮ ਤੇ ਕਛੁ ਨਾਹੀ ਤੁਮ ਸਮਰਥ ਅਥਾਹਿਓ ॥ ਕ੍ਰਿਪਾ ਨਿਧਾਨ ਰੰਗ ਰੂਪ ਰਸ

ਨਾਮੁ ਨਾਨਕ ਲੈ ਲਾਹਿਓ ॥੨॥੭॥੨੬॥ ਕਾਨੜਾ ਮਹਲਾ ੫ ॥ ਬੂਡਤ ਪ੍ਰਾਨੀ ਹਰਿ ਜਪਿ ਧੀਰੈ ॥ ਬਿਨਸੈ

ਮੋਹੁ ਭਰਮੁ ਦੁਖੁ ਪੀਰੈ ॥੧॥ ਰਹਾਉ ॥ ਸਿਮਰਉ ਦਿਨੁ ਰੈਨਿ ਗੁਰ ਕੇ ਚਰਨਾ ॥ ਜਤ ਕਤ ਪੇਖਉ ਤੁਮਰੀ

ਸਰਨਾ ॥੧॥ ਸੰਤ ਪ੍ਰਸਾਦਿ ਹਰਿ ਕੇ ਗੁਨ ਗਾਇਆ ॥ ਗੁਰ ਭੇਟਤ ਨਾਨਕ ਸੁਖੁ ਪਾਇਆ ॥੨॥੮॥੨੭॥

ਕਾਨੜਾ ਮਹਲਾ ੫ ॥ ਸਿਮਰਤ ਨਾਮੁ ਮਨਹਿ ਸੁਖੁ ਪਾਈਐ ॥ ਸਾਧ ਜਨਾ ਮਿਲਿ ਹਰਿ ਜਸੁ ਗਾਈਐ ॥੧॥

ਰਹਾਉ ॥ ਕਰਿ ਕਿਰਪਾ ਪ੍ਰਭ ਰਿਦੈ ਬਸੇਰੋ ॥ ਚਰਨ ਸੰਤਨ ਕੈ ਮਾਥਾ ਮੇਰੋ ॥੧॥ ਪਾਰਬ੍ਰਹਮ ਕਉ ਸਿਮਰਹੁ

ਮਨਾਂ ॥ ਗੁਰਮੁਖਿ ਨਾਨਕ ਹਰਿ ਜਸੁ ਸੁਨਾਂ ॥੨॥੯॥੨੮॥ ਕਾਨੜਾ ਮਹਲਾ ੫ ॥ ਮੇਰੇ ਮਨ ਪ੍ਰੀਤਿ ਚਰਨ ਪ੍ਰਭ

ਪਰਸਨ ॥ ਰਸਨਾ ਹਰਿ ਹਰਿ ਭੋਜਨਿ ਤ੍ਰਿਪਤਾਨੀ ਅਖੀਅਨ ਕਉ ਸੰਤੋਖੁ ਪ੍ਰਭ ਦਰਸਨ ॥੧॥ ਰਹਾਉ ॥ ਕਰਨਨਿ

ਪੂਰਿ ਰਹਿਓ ਜਸੁ ਪ੍ਰੀਤਮ ਕਲਮਲ ਦੋਖ ਸਗਲ ਮਲ ਹਰਸਨ ॥ ਪਾਵਨ ਧਾਵਨ ਸੁਆਮੀ ਸੁਖ ਪੰਥਾ ਅੰਗ

ਸੰਗ ਕਾਇਆ ਸੰਤ ਸਰਸਨ ॥੧॥ ਸਰਨਿ ਗਹੀ ਪੂਰਨ ਅਬਿਨਾਸੀ ਆਨ ਉਪਾਵ ਥਕਿਤ ਨਹੀ ਕਰਸਨ ॥

ਕਰੁ ਗਹਿ ਲੀਏ ਨਾਨਕ ਜਨ ਅਪਨੇ ਅੰਧ ਘੋਰ ਸਾਗਰ ਨਹੀ ਮਰਸਨ ॥੨॥੧੦॥੨੯॥ ਕਾਨੜਾ ਮਹਲਾ ੫ ॥

ਕੁਹਕਤ ਕਪਟ ਖਪਟ ਖਲ ਗਰਜਤ ਮਰਜਤ ਮੀਚੁ ਅਨਿਕ ਬਰੀਆ ॥੧॥ ਰਹਾਉ ॥ ਅਹੰ ਮਤ ਅਨ ਰਤ

ਕੁਮਿਤ ਹਿਤ ਪ੍ਰੀਤਮ ਪੇਖਤ ਭ੍ਰਮਤ ਲਾਖ ਗਰੀਆ ॥੧॥ ਅਨਿਤ ਬਿਉਹਾਰ ਅਚਾਰ ਬਿਧਿ ਹੀਨਤ ਮਮ ਮਦ

ਮਾਤ ਕੋਪ ਜਰੀਆ ॥ ਕਰੁਣ ਕ੍ਰਿਪਾਲ ਗੁੋਪਾਲ ਦੀਨ ਬੰਧੁ ਨਾਨਕ ਉਧਰੁ ਸਰਨਿ ਪਰੀਆ ॥੨॥੧੧॥੩੦॥

ਕਾਨੜਾ ਮਹਲਾ ੫ ॥ ਜੀਅ ਪ੍ਰਾਨ ਮਾਨ ਦਾਤਾ ॥ ਹਰਿ ਬਿਸਰਤੇ ਹੀ ਹਾਨਿ ॥੧॥ ਰਹਾਉ ॥ ਗੋਬਿੰਦ

ਤਿਆਗਿ ਆਨ ਲਾਗਹਿ ਅੰਮ੍ਰਿਤੋ ਡਾਰਿ ਭੂਮਿ ਪਾਗਹਿ ॥ ਬਿਖੈ ਰਸ ਸਿਉ ਆਸਕਤ ਮੂੜੇ ਕਾਹੇ ਸੁਖ ਮਾਨਿ

॥੧॥ ਕਾਮਿ ਕ੍ਰੋਧਿ ਲੋਭਿ ਬਿਆਪਿਓ ਜਨਮ ਹੀ ਕੀ ਖਾਨਿ ॥ ਪਤਿਤ ਪਾਵਨ ਸਰਨਿ ਆਇਓ ਉਧਰੁ ਨਾਨਕ

ਜਾਨਿ ॥੨॥੧੨॥੩੧॥ ਕਾਨੜਾ ਮਹਲਾ ੫ ॥ ਅਵਿਲੋਕਉ ਰਾਮ ਕੋ ਮੁਖਾਰਬਿੰਦ ॥ ਖੋਜਤ ਖੋਜਤ ਰਤਨੁ

ਪਾਇਓ ਬਿਸਰੀ ਸਭ ਚਿੰਦ ॥੧॥ ਰਹਾਉ ॥ ਚਰਨ ਕਮਲ ਰਿਦੈ ਧਾਰਿ ॥ ਉਤਰਿਆ ਦੁਖੁ ਮੰਦ ॥੧॥ ਰਾਜ ਧਨੁ

ਪਰਵਾਰੁ ਮੇਰੈ ਸਰਬਸੋ ਗੋਬਿੰਦ ॥ ਸਾਧਸੰਗਮਿ ਲਾਭੁ ਪਾਇਓ ਨਾਨਕ ਫਿਰਿ ਨ ਮਰੰਦ ॥੨॥੧੩॥੩੨॥

ਕਾਨੜਾ ਮਹਲਾ ੫ ਘਰੁ ੫      ੴ ਸਤਿਗੁਰ ਪ੍ਰਸਾਦਿ ॥

ਪ੍ਰਭ ਪੂਜਹੋ ਨਾਮੁ ਅਰਾਧਿ ॥ ਗੁਰ ਸਤਿਗੁਰ ਚਰਨੀ ਲਾਗਿ ॥ ਹਰਿ ਪਾਵਹੁ ਮਨੁ ਅਗਾਧਿ ॥ ਜਗੁ ਜੀਤੋ ਹੋ ਹੋ ਗੁਰ

ਕਿਰਪਾਧਿ ॥੧॥ ਰਹਾਉ ॥ ਅਨਿਕ ਪੂਜਾ ਮੈ ਬਹੁ ਬਿਧਿ ਖੋਜੀ ਸਾ ਪੂਜਾ ਜਿ ਹਰਿ ਭਾਵਾਸਿ ॥ ਮਾਟੀ ਕੀ ਇਹ

ਪੁਤਰੀ ਜੋਰੀ ਕਿਆ ਏਹ ਕਰਮ ਕਮਾਸਿ ॥ ਪ੍ਰਭ ਬਾਹ ਪਕਰਿ ਜਿਸੁ ਮਾਰਗਿ ਪਾਵਹੁ ਸੋ ਤੁਧੁ ਜੰਤ ਮਿਲਾਸਿ ॥੧॥

ਅਵਰ ਓਟ ਮੈ ਕੋਇ ਨ ਸੂਝੈ ਇਕ ਹਰਿ ਕੀ ਓਟ ਮੈ ਆਸ ॥ ਕਿਆ ਦੀਨੁ ਕਰੇ ਅਰਦਾਸਿ ॥ ਜਉ ਸਭ ਘਟਿ ਪ੍ਰਭੂ

ਨਿਵਾਸ ॥ ਪ੍ਰਭ ਚਰਨਨ ਕੀ ਮਨਿ ਪਿਆਸ ॥ ਜਨ ਨਾਨਕ ਦਾਸੁ ਕਹੀਅਤੁ ਹੈ ਤੁਮੑਰਾ ਹਉ ਬਲਿ ਬਲਿ ਸਦ

ਬਲਿ ਜਾਸ ॥੨॥੧॥੩੩॥

ਕਾਨੜਾ ਮਹਲਾ ੫ ਘਰੁ ੬      ੴ ਸਤਿਗੁਰ ਪ੍ਰਸਾਦਿ ॥

ਜਗਤ ਉਧਾਰਨ ਨਾਮ ਪ੍ਰਿਅ ਤੇਰੈ ॥ ਨਵ ਨਿਧਿ ਨਾਮੁ ਨਿਧਾਨੁ ਹਰਿ ਕੇਰੈ ॥ ਹਰਿ ਰੰਗ ਰੰਗ ਰੰਗ ਅਨੂਪੇਰੈ ॥ ਕਾਹੇ

ਰੇ ਮਨ ਮੋਹਿ ਮਗਨੇਰੈ ॥ ਨੈਨਹੁ ਦੇਖੁ ਸਾਧ ਦਰਸੇਰੈ ॥ ਸੋ ਪਾਵੈ ਜਿਸੁ ਲਿਖਤੁ ਲਿਲੇਰੈ ॥੧॥ ਰਹਾਉ ॥ ਸੇਵਉ

ਸਾਧ ਸੰਤ ਚਰਨੇਰੈ ॥ ਬਾਂਛਉ ਧੂਰਿ ਪਵਿਤ੍ਰ ਕਰੇਰੈ ॥ ਅਠਸਠਿ ਮਜਨੁ ਮੈਲੁ ਕਟੇਰੈ ॥ ਸਾਸਿ ਸਾਸਿ ਧਿਆਵਹੁ

ਮੁਖੁ ਨਹੀ ਮੋਰੈ ॥ ਕਿਛੁ ਸੰਗਿ ਨ ਚਾਲੈ ਲਾਖ ਕਰੋਰੈ ॥ ਪ੍ਰਭ ਜੀ ਕੋ ਨਾਮੁ ਅੰਤਿ ਪੁਕਰੋਰੈ ॥੧॥ ਮਨਸਾ ਮਾਨਿ

ਏਕ ਨਿਰੰਕੇਰੈ ॥ ਸਗਲ ਤਿਆਗਹੁ ਭਾਉ ਦੂਜੇਰੈ ॥ ਕਵਨ ਕਹਾਂ ਹਉ ਗੁਨ ਪ੍ਰਿਅ ਤੇਰੈ ॥ ਬਰਨਿ ਨ ਸਾਕਉ

ਏਕ ਟੁਲੇਰੈ ॥ ਦਰਸਨ ਪਿਆਸ ਬਹੁਤੁ ਮਨਿ ਮੇਰੈ ॥ ਮਿਲੁ ਨਾਨਕ ਦੇਵ ਜਗਤ ਗੁਰ ਕੇਰੈ ॥੨॥੧॥੩੪॥

ਕਾਨੜਾ ਮਹਲਾ ੫ ॥ ਐਸੀ ਕਉਨ ਬਿਧੇ ਦਰਸਨ ਪਰਸਨਾ ॥੧॥ ਰਹਾਉ ॥ ਆਸ ਪਿਆਸ ਸਫਲ ਮੂਰਤਿ

ਉਮਗਿ ਹੀਉ ਤਰਸਨਾ ॥੧॥ ਦੀਨ ਲੀਨ ਪਿਆਸ ਮੀਨ ਸੰਤਨਾ ਹਰਿ ਸੰਤਨਾ ॥ ਹਰਿ ਸੰਤਨਾ ਕੀ ਰੇਨ ॥

ਹੀਉ ਅਰਪਿ ਦੇਨ ॥ ਪ੍ਰਭ ਭਏ ਹੈ ਕਿਰਪੇਨ ॥ ਮਾਨੁ ਮੋਹੁ ਤਿਆਗਿ ਛੋਡਿਓ ਤਉ ਨਾਨਕ ਹਰਿ ਜੀਉ ਭੇਟਨਾ

॥੨॥੨॥੩੫॥ ਕਾਨੜਾ ਮਹਲਾ ੫ ॥ ਰੰਗਾ ਰੰਗ ਰੰਗਨ ਕੇ ਰੰਗਾ ॥ ਕੀਟ ਹਸਤ ਪੂਰਨ ਸਭ ਸੰਗਾ ॥੧॥

ਰਹਾਉ ॥ ਬਰਤ ਨੇਮ ਤੀਰਥ ਸਹਿਤ ਗੰਗਾ ॥ ਜਲੁ ਹੇਵਤ ਭੂਖ ਅਰੁ ਨੰਗਾ ॥ ਪੂਜਾਚਾਰ ਕਰਤ ਮੇਲੰਗਾ ॥

ਚਕ੍ਰ ਕਰਮ ਤਿਲਕ ਖਾਟੰਗਾ ॥ ਦਰਸਨੁ ਭੇਟੇ ਬਿਨੁ ਸਤਸੰਗਾ ॥੧॥ ਹਠਿ ਨਿਗ੍ਰਹਿ ਅਤਿ ਰਹਤ ਬਿਟੰਗਾ ॥

ਹਉ ਰੋਗੁ ਬਿਆਪੈ ਚੁਕੈ ਨ ਭੰਗਾ ॥ ਕਾਮ ਕ੍ਰੋਧ ਅਤਿ ਤ੍ਰਿਸਨ ਜਰੰਗਾ ॥ ਸੋ ਮੁਕਤੁ ਨਾਨਕ ਜਿਸੁ ਸਤਿਗੁਰੁ

ਚੰਗਾ ॥੨॥੩॥੩੬॥

ਕਾਨੜਾ ਮਹਲਾ ੫ ਘਰੁ ੭      ੴ ਸਤਿਗੁਰ ਪ੍ਰਸਾਦਿ ॥

ਤਿਖ ਬੂਝਿ ਗਈ ਗਈ ਮਿਲਿ ਸਾਧ ਜਨਾ ॥ ਪੰਚ ਭਾਗੇ ਚੋਰ ਸਹਜੇ ਸੁਖੈਨੋ ਹਰੇ ਗੁਨ ਗਾਵਤੀ ਗਾਵਤੀ ਗਾਵਤੀ

ਦਰਸ ਪਿਆਰਿ ॥੧॥ ਰਹਾਉ ॥ ਜੈਸੀ ਕਰੀ ਪ੍ਰਭ ਮੋ ਸਿਉ ਮੋ ਸਿਉ ਐਸੀ ਹਉ ਕੈਸੇ ਕਰਉ ॥ ਹੀਉ ਤੁਮਾੑਰੇ ਬਲਿ

ਬਲੇ ਬਲਿ ਬਲੇ ਬਲਿ ਗਈ ॥੧॥ ਪਹਿਲੇ ਪੈ ਸੰਤ ਪਾਇ ਧਿਆਇ ਧਿਆਇ ਪ੍ਰੀਤਿ ਲਾਇ ॥ ਪ੍ਰਭ ਥਾਨੁ ਤੇਰੋ

ਕੇਹਰੋ ਜਿਤੁ ਜੰਤਨ ਕਰਿ ਬੀਚਾਰੁ ॥ ਅਨਿਕ ਦਾਸ ਕੀਰਤਿ ਕਰਹਿ ਤੁਹਾਰੀ ॥ ਸੋਈ ਮਿਲਿਓ ਜੋ ਭਾਵਤੋ

ਜਨ ਨਾਨਕ ਠਾਕੁਰ ਰਹਿਓ ਸਮਾਇ ॥ ਏਕ ਤੂਹੀ ਤੂਹੀ ਤੂਹੀ ॥੨॥੧॥੩੭॥

ਕਾਨੜਾ ਮਹਲਾ ੫ ਘਰੁ ੮      ੴ ਸਤਿਗੁਰ ਪ੍ਰਸਾਦਿ ॥

ਤਿਆਗੀਐ ਗੁਮਾਨੁ ਮਾਨੁ ਪੇਖਤਾ ਦਇਆਲ ਲਾਲ ਹਾਂ ਹਾਂ ਮਨ ਚਰਨ ਰੇਨ ॥੧॥ ਰਹਾਉ ॥ ਹਰਿ ਸੰਤ ਮੰਤ

ਗੁਪਾਲ ਗਿਆਨ ਧਿਆਨ ॥੧॥ ਹਿਰਦੈ ਗੋਬਿੰਦ ਗਾਇ ਚਰਨ ਕਮਲ ਪ੍ਰੀਤਿ ਲਾਇ ਦੀਨ ਦਇਆਲ ਮੋਹਨਾ

॥ ਕ੍ਰਿਪਾਲ ਦਇਆ ਮਇਆ ਧਾਰਿ ॥ ਨਾਨਕੁ ਮਾਗੈ ਨਾਮੁ ਦਾਨੁ ॥ ਤਜਿ ਮੋਹੁ ਭਰਮੁ ਸਗਲ ਅਭਿਮਾਨੁ

॥੨॥੧॥੩੮॥ ਕਾਨੜਾ ਮਹਲਾ ੫ ॥ ਪ੍ਰਭ ਕਹਨ ਮਲਨ ਦਹਨ ਲਹਨ ਗੁਰ ਮਿਲੇ ਆਨ ਨਹੀ ਉਪਾਉ

॥੧॥ ਰਹਾਉ ॥ ਤਟਨ ਖਟਨ ਜਟਨ ਹੋਮਨ ਨਾਹੀ ਡੰਡਧਾਰ ਸੁਆਉ ॥੧॥ ਜਤਨ ਭਾਂਤਨ ਤਪਨ ਭ੍ਰਮਨ ਅਨਿਕ

ਕਥਨ ਕਥਤੇ ਨਹੀ ਥਾਹ ਪਾਈ ਠਾਉ ॥ ਸੋਧਿ ਸਗਰ ਸੋਧਨਾ ਸੁਖੁ ਨਾਨਕਾ ਭਜੁ ਨਾਉ ॥੨॥੨॥੩੯॥

ਕਾਨੜਾ ਮਹਲਾ ੫ ਘਰੁ ੯      ੴ ਸਤਿਗੁਰ ਪ੍ਰਸਾਦਿ ॥

ਪਤਿਤ ਪਾਵਨੁ ਭਗਤਿ ਬਛਲੁ ਭੈ ਹਰਨ ਤਾਰਨ ਤਰਨ ॥੧॥ ਰਹਾਉ ॥ ਨੈਨ ਤਿਪਤੇ ਦਰਸੁ ਪੇਖਿ ਜਸੁ ਤੋਖਿ

ਸੁਨਤ ਕਰਨ ॥੧॥ ਪ੍ਰਾਨ ਨਾਥ ਅਨਾਥ ਦਾਤੇ ਦੀਨ ਗੋਬਿਦ ਸਰਨ ॥ ਆਸ ਪੂਰਨ ਦੁਖ ਬਿਨਾਸਨ ਗਹੀ ਓਟ

ਨਾਨਕ ਹਰਿ ਚਰਨ ॥੨॥੧॥੪੦॥ ਕਾਨੜਾ ਮਹਲਾ ੫ ॥ ਚਰਨ ਸਰਨ ਦਇਆਲ ਠਾਕੁਰ ਆਨ ਨਾਹੀ

ਜਾਇ ॥ ਪਤਿਤ ਪਾਵਨ ਬਿਰਦੁ ਸੁਆਮੀ ਉਧਰਤੇ ਹਰਿ ਧਿਆਇ ॥੧॥ ਰਹਾਉ ॥ ਸੈਸਾਰ ਗਾਰ ਬਿਕਾਰ ਸਾਗਰ

ਪਤਿਤ ਮੋਹ ਮਾਨ ਅੰਧ ॥ ਬਿਕਲ ਮਾਇਆ ਸੰਗਿ ਧੰਧ ॥ ਕਰੁ ਗਹੇ ਪ੍ਰਭ ਆਪਿ ਕਾਢਹੁ ਰਾਖਿ ਲੇਹੁ ਗੋਬਿੰਦ ਰਾਇ

॥੧॥ ਅਨਾਥ ਨਾਥ ਸਨਾਥ ਸੰਤਨ ਕੋਟਿ ਪਾਪ ਬਿਨਾਸ ॥ ਮਨਿ ਦਰਸਨੈ ਕੀ ਪਿਆਸ ॥ ਪ੍ਰਭ ਪੂਰਨ ਗੁਨਤਾਸ

॥ ਕ੍ਰਿਪਾਲ ਦਇਆਲ ਗੁਪਾਲ ਨਾਨਕ ਹਰਿ ਰਸਨਾ ਗੁਨ ਗਾਇ ॥੨॥੨॥੪੧॥ ਕਾਨੜਾ ਮਹਲਾ ੫ ॥ ਵਾਰਿ

ਵਾਰਉ ਅਨਿਕ ਡਾਰਉ ॥ ਸੁਖੁ ਪ੍ਰਿਅ ਸੁਹਾਗ ਪਲਕ ਰਾਤ ॥੧॥ ਰਹਾਉ ॥ ਕਨਿਕ ਮੰਦਰ ਪਾਟ ਸੇਜ ਸਖੀ ਮੋਹਿ

ਨਾਹਿ ਇਨ ਸਿਉ ਤਾਤ ॥੧॥ ਮੁਕਤ ਲਾਲ ਅਨਿਕ ਭੋਗ ਬਿਨੁ ਨਾਮ ਨਾਨਕ ਹਾਤ ॥ ਰੂਖੋ ਭੋਜਨੁ ਭੂਮਿ ਸੈਨ

ਸਖੀ ਪ੍ਰਿਅ ਸੰਗਿ ਸੂਖਿ ਬਿਹਾਤ ॥੨॥੩॥੪੨॥ ਕਾਨੜਾ ਮਹਲਾ ੫ ॥ ਅਹੰ ਤੋਰੋ ਮੁਖੁ ਜੋਰੋ ॥ ਗੁਰੁ ਗੁਰੁ ਕਰਤ

ਮਨੁ ਲੋਰੋ ॥ ਪ੍ਰਿਅ ਪ੍ਰੀਤਿ ਪਿਆਰੋ ਮੋਰੋ ॥੧॥ ਰਹਾਉ ॥ ਗ੍ਰਿਹਿ ਸੇਜ ਸੁਹਾਵੀ ਆਗਨਿ ਚੈਨਾ ਤੋਰੋ ਰੀ ਤੋਰੋ ਪੰਚ

ਦੂਤਨ ਸਿਉ ਸੰਗੁ ਤੋਰੋ ॥੧॥ ਆਇ ਨ ਜਾਇ ਬਸੇ ਨਿਜ ਆਸਨਿ ਊਂਧ ਕਮਲ ਬਿਗਸੋਰੋ ॥ ਛੁਟਕੀ ਹਉਮੈ

ਸੋਰੋ ॥ ਗਾਇਓ ਰੀ ਗਾਇਓ ਪ੍ਰਭ ਨਾਨਕ ਗੁਨੀ ਗਹੇਰੋ ॥੨॥੪॥੪੩॥ ਕਾਨੜਾ ਮਃ ੫ ਘਰੁ ੯ ॥ ਤਾਂ ਤੇ

ਜਾਪਿ ਮਨਾ ਹਰਿ ਜਾਪਿ ॥ ਜੋ ਸੰਤ ਬੇਦ ਕਹਤ ਪੰਥੁ ਗਾਖਰੋ ਮੋਹ ਮਗਨ ਅਹੰ ਤਾਪ ॥ ਰਹਾਉ ॥ ਜੋ ਰਾਤੇ ਮਾਤੇ ਸੰਗਿ

ਬਪੁਰੀ ਮਾਇਆ ਮੋਹ ਸੰਤਾਪ ॥੧॥ ਨਾਮੁ ਜਪਤ ਸੋਊ ਜਨੁ ਉਧਰੈ ਜਿਸਹਿ ਉਧਾਰਹੁ ਆਪ ॥ ਬਿਨਸਿ ਜਾਇ

ਮੋਹ ਭੈ ਭਰਮਾ ਨਾਨਕ ਸੰਤ ਪ੍ਰਤਾਪ ॥੨॥੫॥੪੪॥

ਕਾਨੜਾ ਮਹਲਾ ੫ ਘਰੁ ੧੦      ੴ ਸਤਿਗੁਰ ਪ੍ਰਸਾਦਿ ॥

ਐਸੋ ਦਾਨੁ ਦੇਹੁ ਜੀ ਸੰਤਹੁ ਜਾਤ ਜੀਉ ਬਲਿਹਾਰਿ ॥ ਮਾਨ ਮੋਹੀ ਪੰਚ ਦੋਹੀ ਉਰਝਿ ਨਿਕਟਿ ਬਸਿਓ ਤਾਕੀ ਸਰਨਿ

ਸਾਧੂਆ ਦੂਤ ਸੰਗੁ ਨਿਵਾਰਿ ॥੧॥ ਰਹਾਉ ॥ ਕੋਟਿ ਜਨਮ ਜੋਨਿ ਭ੍ਰਮਿਓ ਹਾਰਿ ਪਰਿਓ ਦੁਆਰਿ ॥੧॥ ਕਿਰਪਾ

ਗੋਬਿੰਦ ਭਈ ਮਿਲਿਓ ਨਾਮੁ ਅਧਾਰੁ ॥ ਦੁਲਭ ਜਨਮੁ ਸਫਲੁ ਨਾਨਕ ਭਵ ਉਤਾਰਿ ਪਾਰਿ ॥੨॥੧॥੪੫॥

ਕਾਨੜਾ ਮਹਲਾ ੫ ਘਰੁ ੧੧      ੴ ਸਤਿਗੁਰ ਪ੍ਰਸਾਦਿ ॥

ਸਹਜ ਸੁਭਾਏ ਆਪਨ ਆਏ ॥ ਕਛੂ ਨ ਜਾਨੌ ਕਛੂ ਦਿਖਾਏ ॥ ਪ੍ਰਭੁ ਮਿਲਿਓ ਸੁਖ ਬਾਲੇ ਭੋਲੇ ॥੧॥ ਰਹਾਉ ॥

ਸੰਜੋਗਿ ਮਿਲਾਏ ਸਾਧ ਸੰਗਾਏ ॥ ਕਤਹੂ ਨ ਜਾਏ ਘਰਹਿ ਬਸਾਏ ॥ ਗੁਨ ਨਿਧਾਨੁ ਪ੍ਰਗਟਿਓ ਇਹ ਚੋਲੈ

॥੧॥ ਚਰਨ ਲੁਭਾਏ ਆਨ ਤਜਾਏ ॥ ਥਾਨ ਥਨਾਏ ਸਰਬ ਸਮਾਏ ॥ ਰਸਕਿ ਰਸਕਿ ਨਾਨਕੁ ਗੁਨ ਬੋਲੈ

॥੨॥੧॥੪੬॥ ਕਾਨੜਾ ਮਹਲਾ ੫ ॥ ਗੋਬਿੰਦ ਠਾਕੁਰ ਮਿਲਨ ਦੁਰਾੲੀਂ ॥ ਪਰਮਿਤਿ ਰੂਪੁ ਅਗੰਮ ਅਗੋਚਰ

ਰਹਿਓ ਸਰਬ ਸਮਾਈ ॥੧॥ ਰਹਾਉ ॥ ਕਹਨਿ ਭਵਨਿ ਨਾਹੀ ਪਾਇਓ ਪਾਇਓ ਅਨਿਕ ਉਕਤਿ ਚਤੁਰਾਈ

॥੧॥ ਜਤਨ ਜਤਨ ਅਨਿਕ ਉਪਾਵ ਰੇ ਤਉ ਮਿਲਿਓ ਜਉ ਕਿਰਪਾਈ ॥ ਪ੍ਰਭੂ ਦਇਆਰ ਕ੍ਰਿਪਾਰ

ਕ੍ਰਿਪਾ ਨਿਧਿ ਜਨ ਨਾਨਕ ਸੰਤ ਰੇਨਾਈ ॥੨॥੨॥੪੭॥ ਕਾਨੜਾ ਮਹਲਾ ੫ ॥ ਮਾਈ ਸਿਮਰਤ ਰਾਮ ਰਾਮ

ਰਾਮ ॥ ਪ੍ਰਭ ਬਿਨਾ ਨਾਹੀ ਹੋਰੁ ॥ ਚਿਤਵਉ ਚਰਨਾਰਬਿੰਦ ਸਾਸਨ ਨਿਸਿ ਭੋਰ ॥੧॥ ਰਹਾਉ ॥ ਲਾਇ ਪ੍ਰੀਤਿ ਕੀਨ

ਆਪਨ ਤੂਟਤ ਨਹੀ ਜੋਰੁ ॥ ਪ੍ਰਾਨ ਮਨੁ ਧਨੁ ਸਰਬਸੁੋ ਹਰਿ ਗੁਨ ਨਿਧੇ ਸੁਖ ਮੋਰ ॥੧॥ ਈਤ ਊਤ ਰਾਮ ਪੂਰਨੁ

ਨਿਰਖਤ ਰਿਦ ਖੋਰਿ ॥ ਸੰਤ ਸਰਨ ਤਰਨ ਨਾਨਕ ਬਿਨਸਿਓ ਦੁਖੁ ਘੋਰ ॥੨॥੩॥੪੮॥ ਕਾਨੜਾ ਮਹਲਾ ੫ ॥

ਜਨ ਕੋ ਪ੍ਰਭੁ ਸੰਗੇ ਅਸਨੇਹੁ ॥ ਸਾਜਨੋ ਤੂ ਮੀਤੁ ਮੇਰਾ ਗ੍ਰਿਹਿ ਤੇਰੈ ਸਭੁ ਕੇਹੁ ॥੧॥ ਰਹਾਉ ॥ ਮਾਨੁ ਮਾਂਗਉ

ਤਾਨੁ ਮਾਂਗਉ ਧਨੁ ਲਖਮੀ ਸੁਤ ਦੇਹ ॥੧॥ ਮੁਕਤਿ ਜੁਗਤਿ ਭੁਗਤਿ ਪੂਰਨ ਪਰਮਾਨੰਦ ਪਰਮ ਨਿਧਾਨ ॥

ਭੈ ਭਾਇ ਭਗਤਿ ਨਿਹਾਲ ਨਾਨਕ ਸਦਾ ਸਦਾ ਕੁਰਬਾਨ ॥੨॥੪॥੪੯॥ ਕਾਨੜਾ ਮਹਲਾ ੫ ॥ ਕਰਤ

ਕਰਤ ਚਰਚ ਚਰਚ ਚਰਚਰੀ ॥ ਜੋਗ ਧਿਆਨ ਭੇਖ ਗਿਆਨ ਫਿਰਤ ਫਿਰਤ ਧਰਤ ਧਰਤ ਧਰਚਰੀ ॥੧॥

ਰਹਾਉ ॥ ਅਹੰ ਅਹੰ ਅਹੈ ਅਵਰ ਮੂੜ ਮੂੜ ਮੂੜ ਬਵਰਈ ॥ ਜਤਿ ਜਾਤ ਜਾਤ ਜਾਤ ਸਦਾ ਸਦਾ ਸਦਾ ਸਦਾ

ਕਾਲ ਹਈ ॥੧॥ ਮਾਨੁ ਮਾਨੁ ਮਾਨੁ ਤਿਆਗਿ ਮਿਰਤੁ ਮਿਰਤੁ ਨਿਕਟਿ ਨਿਕਟਿ ਸਦਾ ਹਈ ॥ ਹਰਿ ਹਰੇ ਹਰੇ

ਭਾਜੁ ਕਹਤੁ ਨਾਨਕੁ ਸੁਨਹੁ ਰੇ ਮੂੜ ਬਿਨੁ ਭਜਨ ਭਜਨ ਭਜਨ ਅਹਿਲਾ ਜਨਮੁ ਗਈ ॥੨॥੫॥੫੦॥੧੨॥੬੨॥

ਕਾਨੜਾ ਅਸਟਪਦੀਆ ਮਹਲਾ ੪ ਘਰੁ ੧      ੴ ਸਤਿਗੁਰ ਪ੍ਰਸਾਦਿ ॥

ਜਪਿ ਮਨ ਰਾਮ ਨਾਮੁ ਸੁਖੁ ਪਾਵੈਗੋ ॥ ਜਿਉ ਜਿਉ ਜਪੈ ਤਿਵੈ ਸੁਖੁ ਪਾਵੈ ਸਤਿਗੁਰੁ ਸੇਵਿ ਸਮਾਵੈਗੋ ॥੧॥ ਰਹਾਉ ॥

ਭਗਤ ਜਨਾਂ ਕੀ ਖਿਨੁ ਖਿਨੁ ਲੋਚਾ ਨਾਮੁ ਜਪਤ ਸੁਖੁ ਪਾਵੈਗੋ ॥ ਅਨ ਰਸ ਸਾਦ ਗਏ ਸਭ ਨੀਕਰਿ ਬਿਨੁ ਨਾਵੈ

ਕਿਛੁ ਨ ਸੁਖਾਵੈਗੋ ॥੧॥ ਗੁਰਮਤਿ ਹਰਿ ਹਰਿ ਮੀਠਾ ਲਾਗਾ ਗੁਰੁ ਮੀਠੇ ਬਚਨ ਕਢਾਵੈਗੋ ॥ ਸਤਿਗੁਰ ਬਾਣੀ

ਪੁਰਖੁ ਪੁਰਖੋਤਮ ਬਾਣੀ ਸਿਉ ਚਿਤੁ ਲਾਵੈਗੋ ॥੨॥ ਗੁਰਬਾਣੀ ਸੁਨਤ ਮੇਰਾ ਮਨੁ ਦ੍ਰਵਿਆ ਮਨੁ ਭੀਨਾ ਨਿਜ ਘਰਿ

ਆਵੈਗੋ ॥ ਤਹ ਅਨਹਤ ਧੁਨੀ ਬਾਜਹਿ ਨਿਤ ਬਾਜੇ ਨੀਝਰ ਧਾਰ ਚੁਆਵੈਗੋ ॥੩॥ ਰਾਮ ਨਾਮੁ ਇਕੁ ਤਿਲ ਤਿਲ

ਗਾਵੈ ਮਨੁ ਗੁਰਮਤਿ ਨਾਮਿ ਸਮਾਵੈਗੋ ॥ ਨਾਮੁ ਸੁਣੈ ਨਾਮੋ ਮਨਿ ਭਾਵੈ ਨਾਮੇ ਹੀ ਤ੍ਰਿਪਤਾਵੈਗੋ ॥੪॥ ਕਨਿਕ

ਕਨਿਕ ਪਹਿਰੇ ਬਹੁ ਕੰਗਨਾ ਕਾਪਰੁ ਭਾਂਤਿ ਬਨਾਵੈਗੋ ॥ ਨਾਮ ਬਿਨਾ ਸਭਿ ਫੀਕ ਫਿਕਾਨੇ ਜਨਮਿ ਮਰੈ ਫਿਰਿ

ਆਵੈਗੋ ॥੫॥ ਮਾਇਆ ਪਟਲ ਪਟਲ ਹੈ ਭਾਰੀ ਘਰੁ ਘੂਮਨਿ ਘੇਰਿ ਘੁਲਾਵੈਗੋ ॥ ਪਾਪ ਬਿਕਾਰ ਮਨੂਰ ਸਭਿ

ਭਾਰੇ ਬਿਖੁ ਦੁਤਰੁ ਤਰਿਓ ਨ ਜਾਵੈਗੋ ॥੬॥ ਭਉ ਬੈਰਾਗੁ ਭਇਆ ਹੈ ਬੋਹਿਥੁ ਗੁਰੁ ਖੇਵਟੁ ਸਬਦਿ ਤਰਾਵੈਗੋ ॥

ਰਾਮ ਨਾਮੁ ਹਰਿ ਭੇਟੀਐ ਹਰਿ ਰਾਮੈ ਨਾਮਿ ਸਮਾਵੈਗੋ ॥੭॥ ਅਗਿਆਨਿ ਲਾਇ ਸਵਾਲਿਆ ਗੁਰ ਗਿਆਨੈ

ਲਾਇ ਜਗਾਵੈਗੋ ॥ ਨਾਨਕ ਭਾਣੈ ਆਪਣੈ ਜਿਉ ਭਾਵੈ ਤਿਵੈ ਚਲਾਵੈਗੋ ॥੮॥੧॥ ਕਾਨੜਾ ਮਹਲਾ ੪ ॥ ਜਪਿ

ਮਨ ਹਰਿ ਹਰਿ ਨਾਮੁ ਤਰਾਵੈਗੋ ॥ ਜੋ ਜੋ ਜਪੈ ਸੋਈ ਗਤਿ ਪਾਵੈ ਜਿਉ ਧ੍ਰੂ ਪ੍ਰਹਿਲਾਦੁ ਸਮਾਵੈਗੋ ॥੧॥ ਰਹਾਉ ॥

ਕ੍ਰਿਪਾ ਕ੍ਰਿਪਾ ਕ੍ਰਿਪਾ ਕਰਿ ਹਰਿ ਜੀਉ ਕਰਿ ਕਿਰਪਾ ਨਾਮਿ ਲਗਾਵੈਗੋ ॥ ਕਰਿ ਕਿਰਪਾ ਸਤਿਗੁਰੂ ਮਿਲਾਵਹੁ ਮਿਲਿ

ਸਤਿਗੁਰ ਨਾਮੁ ਧਿਆਵੈਗੋ ॥੧॥ ਜਨਮ ਜਨਮ ਕੀ ਹਉਮੈ ਮਲੁ ਲਾਗੀ ਮਿਲਿ ਸੰਗਤਿ ਮਲੁ ਲਹਿ ਜਾਵੈਗੋ ॥

ਜਿਉ ਲੋਹਾ ਤਰਿਓ ਸੰਗਿ ਕਾਸਟ ਲਗਿ ਸਬਦਿ ਗੁਰੂ ਹਰਿ ਪਾਵੈਗੋ ॥੨॥ ਸੰਗਤਿ ਸੰਤ ਮਿਲਹੁ ਸਤਸੰਗਤਿ

ਮਿਲਿ ਸੰਗਤਿ ਹਰਿ ਰਸੁ ਆਵੈਗੋ ॥ ਬਿਨੁ ਸੰਗਤਿ ਕਰਮ ਕਰੈ ਅਭਿਮਾਨੀ ਕਢਿ ਪਾਣੀ ਚੀਕੜੁ ਪਾਵੈਗੋ ॥੩॥

ਭਗਤ ਜਨਾ ਕੇ ਹਰਿ ਰਖਵਾਰੇ ਜਨ ਹਰਿ ਰਸੁ ਮੀਠ ਲਗਾਵੈਗੋ ॥ ਖਿਨੁ ਖਿਨੁ ਨਾਮੁ ਦੇਇ ਵਡਿਆਈ ਸਤਿਗੁਰ

ਉਪਦੇਸਿ ਸਮਾਵੈਗੋ ॥੪॥ ਭਗਤ ਜਨਾ ਕਉ ਸਦਾ ਨਿਵਿ ਰਹੀਐ ਜਨ ਨਿਵਹਿ ਤਾ ਫਲ ਗੁਨ ਪਾਵੈਗੋ ॥ ਜੋ

ਨਿੰਦਾ ਦੁਸਟ ਕਰਹਿ ਭਗਤਾ ਕੀ ਹਰਨਾਖਸ ਜਿਉ ਪਚਿ ਜਾਵੈਗੋ ॥੫॥ ਬ੍ਰਹਮ ਕਮਲ ਪੁਤੁ ਮੀਨ ਬਿਆਸਾ

ਤਪੁ ਤਾਪਨ ਪੂਜ ਕਰਾਵੈਗੋ ॥ ਜੋ ਜੋ ਭਗਤੁ ਹੋਇ ਸੋ ਪੂਜਹੁ ਭਰਮਨ ਭਰਮੁ ਚੁਕਾਵੈਗੋ ॥੬॥ ਜਾਤ ਨਜਾਤਿ

ਦੇਖਿ ਮਤ ਭਰਮਹੁ ਸੁਕ ਜਨਕ ਪਗੀਂ ਲਗਿ ਧਿਆਵੈਗੋ ॥ ਜੂਠਨ ਜੂਠਿ ਪਈ ਸਿਰ ਊਪਰਿ ਖਿਨੁ ਮਨੂਆ ਤਿਲੁ

ਨ ਡੁਲਾਵੈਗੋ ॥੭॥ ਜਨਕ ਜਨਕ ਬੈਠੇ ਸਿੰਘਾਸਨਿ ਨਉ ਮੁਨੀ ਧੂਰਿ ਲੈ ਲਾਵੈਗੋ ॥ ਨਾਨਕ ਕ੍ਰਿਪਾ ਕ੍ਰਿਪਾ

ਕਰਿ ਠਾਕੁਰ ਮੈ ਦਾਸਨਿ ਦਾਸ ਕਰਾਵੈਗੋ ॥੮॥੨॥ ਕਾਨੜਾ ਮਹਲਾ ੪ ॥ ਮਨੁ ਗੁਰਮਤਿ ਰਸਿ ਗੁਨ ਗਾਵੈਗੋ

॥ ਜਿਹਵਾ ਏਕ ਹੋਇ ਲਖ ਕੋਟੀ ਲਖ ਕੋਟੀ ਕੋਟਿ ਧਿਆਵੈਗੋ ॥੧॥ ਰਹਾਉ ॥ ਸਹਸ ਫਨੀ ਜਪਿਓ ਸੇਖਨਾਗੈ

ਹਰਿ ਜਪਤਿਆ ਅੰਤੁ ਨ ਪਾਵੈਗੋ ॥ ਤੂ ਅਥਾਹੁ ਅਤਿ ਅਗਮੁ ਅਗਮੁ ਹੈ ਮਤਿ ਗੁਰਮਤਿ ਮਨੁ ਠਹਰਾਵੈਗੋ ॥੧॥

ਜਿਨ ਤੂ ਜਪਿਓ ਤੇਈ ਜਨ ਨੀਕੇ ਹਰਿ ਜਪਤਿਅਹੁ ਕਉ ਸੁਖੁ ਪਾਵੈਗੋ ॥ ਬਿਦਰ ਦਾਸੀ ਸੁਤੁ ਛੋਕ ਛੋਹਰਾ

ਕ੍ਰਿਸਨੁ ਅੰਕਿ ਗਲਿ ਲਾਵੈਗੋ ॥੨॥ ਜਲ ਤੇ ਓਪਤਿ ਭਈ ਹੈ ਕਾਸਟ ਕਾਸਟ ਅੰਗਿ ਤਰਾਵੈਗੋ ॥ ਰਾਮ ਜਨਾ

ਹਰਿ ਆਪਿ ਸਵਾਰੇ ਅਪਨਾ ਬਿਰਦੁ ਰਖਾਵੈਗੋ ॥੩॥ ਹਮ ਪਾਥਰ ਲੋਹ ਲੋਹ ਬਡ ਪਾਥਰ ਗੁਰ ਸੰਗਤਿ ਨਾਵ

ਤਰਾਵੈਗੋ ॥ ਜਿਉ ਸਤਸੰਗਤਿ ਤਰਿਓ ਜੁਲਾਹੋ ਸੰਤ ਜਨਾ ਮਨਿ ਭਾਵੈਗੋ ॥੪॥ ਖਰੇ ਖਰੋਏ ਬੈਠਤ ਊਠਤ

ਮਾਰਗਿ ਪੰਥਿ ਧਿਆਵੈਗੋ ॥ ਸਤਿਗੁਰ ਬਚਨ ਬਚਨ ਹੈ ਸਤਿਗੁਰ ਪਾਧਰੁ ਮੁਕਤਿ ਜਨਾਵੈਗੋ ॥੫॥ ਸਾਸਨਿ

ਸਾਸਿ ਸਾਸਿ ਬਲੁ ਪਾਈ ਹੈ ਨਿਹਸਾਸਨਿ ਨਾਮੁ ਧਿਆਵੈਗੋ ॥ ਗੁਰ ਪਰਸਾਦੀ ਹਉਮੈ ਬੂਝੈ ਤੌ ਗੁਰਮਤਿ ਨਾਮਿ

ਸਮਾਵੈਗੋ ॥੬॥ ਸਤਿਗੁਰੁ ਦਾਤਾ ਜੀਅ ਜੀਅਨ ਕੋ ਭਾਗਹੀਨ ਨਹੀ ਭਾਵੈਗੋ ॥ ਫਿਰਿ ਏਹ ਵੇਲਾ ਹਾਥਿ ਨ

ਆਵੈ ਪਰਤਾਪੈ ਪਛੁਤਾਵੈਗੋ ॥੭॥ ਜੇ ਕੋ ਭਲਾ ਲੋੜੈ ਭਲ ਅਪਨਾ ਗੁਰ ਆਗੈ ਢਹਿ ਢਹਿ ਪਾਵੈਗੋ ॥ ਨਾਨਕ

ਦਇਆ ਦਇਆ ਕਰਿ ਠਾਕੁਰ ਮੈ ਸਤਿਗੁਰ ਭਸਮ ਲਗਾਵੈਗੋ ॥੮॥੩॥ ਕਾਨੜਾ ਮਹਲਾ ੪ ॥ ਮਨੁ ਹਰਿ

ਰੰਗਿ ਰਾਤਾ ਗਾਵੈਗੋ ॥ ਭੈ ਭੈ ਤ੍ਰਾਸ ਭਏ ਹੈ ਨਿਰਮਲ ਗੁਰਮਤਿ ਲਾਗਿ ਲਗਾਵੈਗੋ ॥੧॥ ਰਹਾਉ ॥ ਹਰਿ ਰੰਗਿ

ਰਾਤਾ ਸਦ ਬੈਰਾਗੀ ਹਰਿ ਨਿਕਟਿ ਤਿਨਾ ਘਰਿ ਆਵੈਗੋ ॥ ਤਿਨ ਕੀ ਪੰਕ ਮਿਲੈ ਤਾਂ ਜੀਵਾ ਕਰਿ ਕਿਰਪਾ ਆਪਿ

ਦਿਵਾਵੈਗੋ ॥੧॥ ਦੁਬਿਧਾ ਲੋਭਿ ਲਗੇ ਹੈ ਪ੍ਰਾਣੀ ਮਨਿ ਕੋਰੈ ਰੰਗੁ ਨ ਆਵੈਗੋ ॥ ਫਿਰਿ ਉਲਟਿਓ ਜਨਮੁ ਹੋਵੈ

ਗੁਰ ਬਚਨੀ ਗੁਰੁ ਪੁਰਖੁ ਮਿਲੈ ਰੰਗੁ ਲਾਵੈਗੋ ॥੨॥ ਇੰਦ੍ਰੀ ਦਸੇ ਦਸੇ ਫੁਨਿ ਧਾਵਤ ਤ੍ਰੈ ਗੁਣੀਆ ਖਿਨੁ ਨ

ਟਿਕਾਵੈਗੋ ॥ ਸਤਿਗੁਰ ਪਰਚੈ ਵਸਗਤਿ ਆਵੈ ਮੋਖ ਮੁਕਤਿ ਸੋ ਪਾਵੈਗੋ ॥੩॥ ਓਅੰਕਾਰਿ ਏਕੋ ਰਵਿ ਰਹਿਆ

ਸਭੁ ਏਕਸ ਮਾਹਿ ਸਮਾਵੈਗੋ ॥ ਏਕੋ ਰੂਪੁ ਏਕੋ ਬਹੁ ਰੰਗੀ ਸਭੁ ਏਕਤੁ ਬਚਨਿ ਚਲਾਵੈਗੋ ॥੪॥ ਗੁਰਮੁਖਿ ਏਕੋ

ਏਕੁ ਪਛਾਤਾ ਗੁਰਮੁਖਿ ਹੋਇ ਲਖਾਵੈਗੋ ॥ ਗੁਰਮੁਖਿ ਜਾਇ ਮਿਲੈ ਨਿਜ ਮਹਲੀ ਅਨਹਦ ਸਬਦੁ ਬਜਾਵੈਗੋ

॥੫॥ ਜੀਅ ਜੰਤ ਸਭ ਸਿਸਟਿ ਉਪਾਈ ਗੁਰਮੁਖਿ ਸੋਭਾ ਪਾਵੈਗੋ ॥ ਬਿਨੁ ਗੁਰ ਭੇਟੇ ਕੋ ਮਹਲੁ ਨ ਪਾਵੈ ਆਇ

ਜਾਇ ਦੁਖੁ ਪਾਵੈਗੋ ॥੬॥ ਅਨੇਕ ਜਨਮ ਵਿਛੁੜੇ ਮੇਰੇ ਪ੍ਰੀਤਮ ਕਰਿ ਕਿਰਪਾ ਗੁਰੂ ਮਿਲਾਵੈਗੋ ॥ ਸਤਿਗੁਰ

ਮਿਲਤ ਮਹਾ ਸੁਖੁ ਪਾਇਆ ਮਤਿ ਮਲੀਨ ਬਿਗਸਾਵੈਗੋ ॥੭॥ ਹਰਿ ਹਰਿ ਕ੍ਰਿਪਾ ਕਰਹੁ ਜਗਜੀਵਨ ਮੈ

ਸਰਧਾ ਨਾਮਿ ਲਗਾਵੈਗੋ ॥ ਨਾਨਕ ਗੁਰੂ ਗੁਰੂ ਹੈ ਸਤਿਗੁਰੁ ਮੈ ਸਤਿਗੁਰੁ ਸਰਨਿ ਮਿਲਾਵੈਗੋ ॥੮॥੪॥

ਕਾਨੜਾ ਮਹਲਾ ੪ ॥ ਮਨ ਗੁਰਮਤਿ ਚਾਲ ਚਲਾਵੈਗੋ ॥ ਜਿਉ ਮੈਗਲੁ ਮਸਤੁ ਦੀਜੈ ਤਲਿ ਕੁੰਡੇ ਗੁਰ ਅੰਕਸੁ ਸਬਦੁ

ਦ੍ਰਿੜਾਵੈਗੋ ॥੧॥ ਰਹਾਉ ॥ ਚਲਤੌ ਚਲੈ ਚਲੈ ਦਹ ਦਹ ਦਿਸਿ ਗੁਰੁ ਰਾਖੈ ਹਰਿ ਲਿਵ ਲਾਵੈਗੋ ॥ ਸਤਿਗੁਰੁ

ਸਬਦੁ ਦੇਇ ਰਿਦ ਅੰਤਰਿ ਮੁਖਿ ਅੰਮ੍ਰਿਤੁ ਨਾਮੁ ਚੁਆਵੈਗੋ ॥੧॥ ਬਿਸੀਅਰ ਬਿਸੂ ਭਰੇ ਹੈ ਪੂਰਨ ਗੁਰੁ

ਗਰੁੜ ਸਬਦੁ ਮੁਖਿ ਪਾਵੈਗੋ ॥ ਮਾਇਆ ਭੁਇਅੰਗ ਤਿਸੁ ਨੇੜਿ ਨ ਆਵੈ ਬਿਖੁ ਝਾਰਿ ਝਾਰਿ ਲਿਵ ਲਾਵੈਗੋ

॥੨॥ ਸੁਆਨੁ ਲੋਭੁ ਨਗਰ ਮਹਿ ਸਬਲਾ ਗੁਰੁ ਖਿਨ ਮਹਿ ਮਾਰਿ ਕਢਾਵੈਗੋ ॥ ਸਤੁ ਸੰਤੋਖੁ ਧਰਮੁ ਆਨਿ ਰਾਖੇ

ਹਰਿ ਨਗਰੀ ਹਰਿ ਗੁਨ ਗਾਵੈਗੋ ॥੩॥ ਪੰਕਜ ਮੋਹ ਨਿਘਰਤੁ ਹੈ ਪ੍ਰਾਨੀ ਗੁਰੁ ਨਿਘਰਤ ਕਾਢਿ ਕਢਾਵੈਗੋ ॥

ਤ੍ਰਾਹਿ ਤ੍ਰਾਹਿ ਸਰਨਿ ਜਨ ਆਏ ਗੁਰੁ ਹਾਥੀ ਦੇ ਨਿਕਲਾਵੈਗੋ ॥੪॥ ਸੁਪਨੰਤਰੁ ਸੰਸਾਰੁ ਸਭੁ ਬਾਜੀ ਸਭੁ ਬਾਜੀ

ਖੇਲੁ ਖਿਲਾਵੈਗੋ ॥ ਲਾਹਾ ਨਾਮੁ ਗੁਰਮਤਿ ਲੈ ਚਾਲਹੁ ਹਰਿ ਦਰਗਹ ਪੈਧਾ ਜਾਵੈਗੋ ॥੫॥ ਹਉਮੈ ਕਰੈ ਕਰਾਵੈ

ਹਉਮੈ ਪਾਪ ਕੋਇਲੇ ਆਨਿ ਜਮਾਵੈਗੋ ॥ ਆਇਆ ਕਾਲੁ ਦੁਖਦਾਈ ਹੋਏ ਜੋ ਬੀਜੇ ਸੋ ਖਵਲਾਵੈਗੋ ॥੬॥ ਸੰਤਹੁ

ਰਾਮ ਨਾਮੁ ਧਨੁ ਸੰਚਹੁ ਲੈ ਖਰਚੁ ਚਲੇ ਪਤਿ ਪਾਵੈਗੋ ॥ ਖਾਇ ਖਰਚਿ ਦੇਵਹਿ ਬਹੁਤੇਰਾ ਹਰਿ ਦੇਦੇ ਤੋਟਿ ਨ

ਆਵੈਗੋ ॥੭॥ ਰਾਮ ਨਾਮ ਧਨੁ ਹੈ ਰਿਦ ਅੰਤਰਿ ਧਨੁ ਗੁਰ ਸਰਣਾਈ ਪਾਵੈਗੋ ॥ ਨਾਨਕ ਦਇਆ ਦਇਆ

ਕਰਿ ਦੀਨੀ ਦੁਖੁ ਦਾਲਦੁ ਭੰਜਿ ਸਮਾਵੈਗੋ ॥੮॥੫॥ ਕਾਨੜਾ ਮਹਲਾ ੪ ॥ ਮਨੁ ਸਤਿਗੁਰ ਸਰਨਿ ਧਿਆਵੈਗੋ

॥ ਲੋਹਾ ਹਿਰਨੁ ਹੋਵੈ ਸੰਗਿ ਪਾਰਸ ਗੁਨੁ ਪਾਰਸ ਕੋ ਹੋਇ ਆਵੈਗੋ ॥੧॥ ਰਹਾਉ ॥ ਸਤਿਗੁਰੁ ਮਹਾ ਪੁਰਖੁ ਹੈ

ਪਾਰਸੁ ਜੋ ਲਾਗੈ ਸੋ ਫਲੁ ਪਾਵੈਗੋ ॥ ਜਿਉ ਗੁਰ ਉਪਦੇਸਿ ਤਰੇ ਪ੍ਰਹਿਲਾਦਾ ਗੁਰੁ ਸੇਵਕ ਪੈਜ ਰਖਾਵੈਗੋ ॥੧॥

ਸਤਿਗੁਰ ਬਚਨੁ ਬਚਨੁ ਹੈ ਨੀਕੋ ਗੁਰ ਬਚਨੀ ਅੰਮ੍ਰਿਤੁ ਪਾਵੈਗੋ ॥ ਜਿਉ ਅੰਬਰੀਕਿ ਅਮਰਾ ਪਦ ਪਾਏ ਸਤਿਗੁਰ

ਮੁਖ ਬਚਨ ਧਿਆਵੈਗੋ ॥੨॥ ਸਤਿਗੁਰ ਸਰਨਿ ਸਰਨਿ ਮਨਿ ਭਾਈ ਸੁਧਾ ਸੁਧਾ ਕਰਿ ਧਿਆਵੈਗੋ ॥ ਦਇਆਲ

ਦੀਨ ਭਏ ਹੈ ਸਤਿਗੁਰ ਹਰਿ ਮਾਰਗੁ ਪੰਥੁ ਦਿਖਾਵੈਗੋ ॥੩॥ ਸਤਿਗੁਰ ਸਰਨਿ ਪਏ ਸੇ ਥਾਪੇ ਤਿਨ ਰਾਖਨ ਕਉ

ਪ੍ਰਭੁ ਆਵੈਗੋ ॥ ਜੇ ਕੋ ਸਰੁ ਸੰਧੈ ਜਨ ਊਪਰਿ ਫਿਰਿ ਉਲਟੋ ਤਿਸੈ ਲਗਾਵੈਗੋ ॥੪॥ ਹਰਿ ਹਰਿ ਹਰਿ ਹਰਿ ਹਰਿ

ਸਰੁ ਸੇਵਹਿ ਤਿਨ ਦਰਗਹ ਮਾਨੁ ਦਿਵਾਵੈਗੋ ॥ ਗੁਰਮਤਿ ਗੁਰਮਤਿ ਗੁਰਮਤਿ ਧਿਆਵਹਿ ਹਰਿ ਗਲਿ ਮਿਲਿ

ਮੇਲਿ ਮਿਲਾਵੈਗੋ ॥੫॥ ਗੁਰਮੁਖਿ ਨਾਦੁ ਬੇਦੁ ਹੈ ਗੁਰਮੁਖਿ ਗੁਰ ਪਰਚੈ ਨਾਮੁ ਧਿਆਵੈਗੋ ॥ ਹਰਿ ਹਰਿ ਰੂਪੁ

ਹਰਿ ਰੂਪੋ ਹੋਵੈ ਹਰਿ ਜਨ ਕਉ ਪੂਜ ਕਰਾਵੈਗੋ ॥੬॥ ਸਾਕਤ ਨਰ ਸਤਿਗੁਰੁ ਨਹੀ ਕੀਆ ਤੇ ਬੇਮੁਖ ਹਰਿ

ਭਰਮਾਵੈਗੋ ॥ ਲੋਭ ਲਹਰਿ ਸੁਆਨ ਕੀ ਸੰਗਤਿ ਬਿਖੁ ਮਾਇਆ ਕਰੰਗਿ ਲਗਾਵੈਗੋ ॥੭॥ ਰਾਮ ਨਾਮੁ

ਸਭ ਜਗ ਕਾ ਤਾਰਕੁ ਲਗਿ ਸੰਗਤਿ ਨਾਮੁ ਧਿਆਵੈਗੋ ॥ ਨਾਨਕ ਰਾਖੁ ਰਾਖੁ ਪ੍ਰਭ ਮੇਰੇ ਸਤਸੰਗਤਿ

ਰਾਖਿ ਸਮਾਵੈਗੋ ॥੮॥੬॥ ਛਕਾ ੧ ॥

ਕਾਨੜਾ ਛੰਤ ਮਹਲਾ ੫      ੴ ਸਤਿਗੁਰ ਪ੍ਰਸਾਦਿ ॥

ਸੇ ਉਧਰੇ ਜਿਨ ਰਾਮ ਧਿਆਏ ॥ ਜਤਨ ਮਾਇਆ ਕੇ ਕਾਮਿ ਨ ਆਏ ॥ ਰਾਮ ਧਿਆਏ ਸਭਿ ਫਲ ਪਾਏ ਧਨਿ

ਧੰਨਿ ਤੇ ਬਡਭਾਗੀਆ ॥ ਸਤਸੰਗਿ ਜਾਗੇ ਨਾਮਿ ਲਾਗੇ ਏਕ ਸਿਉ ਲਿਵ ਲਾਗੀਆ ॥ ਤਜਿ ਮਾਨ ਮੋਹ ਬਿਕਾਰ

ਸਾਧੂ ਲਗਿ ਤਰਉ ਤਿਨ ਕੈ ਪਾਏ ॥ ਬਿਨਵੰਤਿ ਨਾਨਕ ਸਰਣਿ ਸੁਆਮੀ ਬਡਭਾਗਿ ਦਰਸਨੁ ਪਾਏ ॥੧॥

ਮਿਲਿ ਸਾਧੂ ਨਿਤ ਭਜਹ ਨਾਰਾਇਣ ॥ ਰਸਕਿ ਰਸਕਿ ਸੁਆਮੀ ਗੁਣ ਗਾਇਣ ॥ ਗੁਣ ਗਾਇ ਜੀਵਹ ਹਰਿ

ਅਮਿਉ ਪੀਵਹ ਜਨਮ ਮਰਣਾ ਭਾਗਏ ॥ ਸਤਸੰਗਿ ਪਾਈਐ ਹਰਿ ਧਿਆਈਐ ਬਹੁੜਿ ਦੂਖੁ ਨ ਲਾਗਏ ॥ ਕਰਿ

ਦਇਆ ਦਾਤੇ ਪੁਰਖ ਬਿਧਾਤੇ ਸੰਤ ਸੇਵ ਕਮਾਇਣ ॥ ਬਿਨਵੰਤਿ ਨਾਨਕ ਜਨ ਧੂਰਿ ਬਾਂਛਹਿ ਹਰਿ ਦਰਸਿ

ਸਹਜਿ ਸਮਾਇਣ ॥੨॥ ਸਗਲੇ ਜੰਤ ਭਜਹੁ ਗੋਪਾਲੈ ॥ ਜਪ ਤਪ ਸੰਜਮ ਪੂਰਨ ਘਾਲੈ ॥ ਨਿਤ ਭਜਹੁ ਸੁਆਮੀ

ਅੰਤਰਜਾਮੀ ਸਫਲ ਜਨਮੁ ਸਬਾਇਆ ॥ ਗੋਬਿਦੁ ਗਾਈਐ ਨਿਤ ਧਿਆਈਐ ਪਰਵਾਣੁ ਸੋਈ ਆਇਆ ॥

ਜਪ ਤਾਪ ਸੰਜਮ ਹਰਿ ਹਰਿ ਨਿਰੰਜਨ ਗੋਬਿੰਦ ਧਨੁ ਸੰਗਿ ਚਾਲੈ ॥ ਬਿਨਵੰਤਿ ਨਾਨਕ ਕਰਿ ਦਇਆ ਦੀਜੈ

ਹਰਿ ਰਤਨੁ ਬਾਧਉ ਪਾਲੈ ॥੩॥ ਮੰਗਲਚਾਰ ਚੋਜ ਆਨੰਦਾ ॥ ਕਰਿ ਕਿਰਪਾ ਮਿਲੇ ਪਰਮਾਨੰਦਾ ॥ ਪ੍ਰਭ ਮਿਲੇ

ਸੁਆਮੀ ਸੁਖਹਗਾਮੀ ਇਛ ਮਨ ਕੀ ਪੁੰਨੀਆ ॥ ਬਜੀ ਬਧਾਈ ਸਹਜੇ ਸਮਾਈ ਬਹੁੜਿ ਦੂਖਿ ਨ ਰੁੰਨੀਆ ॥

ਲੇ ਕੰਠਿ ਲਾਏ ਸੁਖ ਦਿਖਾਏ ਬਿਕਾਰ ਬਿਨਸੇ ਮੰਦਾ ॥ ਬਿਨਵੰਤਿ ਨਾਨਕ ਮਿਲੇ ਸੁਆਮੀ ਪੁਰਖ ਪਰਮਾਨੰਦਾ

॥੪॥੧॥

ਕਾਨੜੇ ਕੀ ਵਾਰ ਮਹਲਾ ੪ ਮੂਸੇ ਕੀ ਵਾਰ ਕੀ ਧੁਨੀ      ੴ ਸਤਿਗੁਰ ਪ੍ਰਸਾਦਿ ॥

ਸਲੋਕ ਮਃ ੪ ॥ ਰਾਮ ਨਾਮੁ ਨਿਧਾਨੁ ਹਰਿ ਗੁਰਮਤਿ ਰਖੁ ਉਰ ਧਾਰਿ ॥ ਦਾਸਨ ਦਾਸਾ ਹੋਇ ਰਹੁ ਹਉਮੈ

ਬਿਖਿਆ ਮਾਰਿ ॥ ਜਨਮੁ ਪਦਾਰਥੁ ਜੀਤਿਆ ਕਦੇ ਨ ਆਵੈ ਹਾਰਿ ॥ ਧਨੁ ਧਨੁ ਵਡਭਾਗੀ ਨਾਨਕਾ ਜਿਨ

ਗੁਰਮਤਿ ਹਰਿ ਰਸੁ ਸਾਰਿ ॥੧॥ ਮਃ ੪ ॥ ਗੋਵਿੰਦੁ ਗੋਵਿਦੁ ਗੋਵਿਦੁ ਹਰਿ ਗੋਵਿਦੁ ਗੁਣੀ ਨਿਧਾਨੁ ॥ ਗੋਵਿਦੁ

ਗੋਵਿਦੁ ਗੁਰਮਤਿ ਧਿਆਈਐ ਤਾਂ ਦਰਗਹ ਪਾਈਐ ਮਾਨੁ ॥ ਗੋਵਿਦੁ ਗੋਵਿਦੁ ਗੋਵਿਦੁ ਜਪਿ ਮੁਖੁ ਊਜਲਾ

ਪਰਧਾਨੁ ॥ ਨਾਨਕ ਗੁਰੁ ਗੋਵਿੰਦੁ ਹਰਿ ਜਿਤੁ ਮਿਲਿ ਹਰਿ ਪਾਇਆ ਨਾਮੁ ॥੨॥ ਪਉੜੀ ॥ ਤੂੰ ਆਪੇ ਹੀ ਸਿਧ

ਸਾਧਿਕੋ ਤੂ ਆਪੇ ਹੀ ਜੁਗ ਜੋਗੀਆ ॥ ਤੂ ਆਪੇ ਹੀ ਰਸ ਰਸੀਅੜਾ ਤੂ ਆਪੇ ਹੀ ਭੋਗ ਭੋਗੀਆ ॥ ਤੂ ਆਪੇ ਆਪਿ

ਵਰਤਦਾ ਤੂ ਆਪੇ ਕਰਹਿ ਸੁ ਹੋਗੀਆ ॥ ਸਤਸੰਗਤਿ ਸਤਿਗੁਰ ਧੰਨੁ ਧਨੁੋ ਧੰਨ ਧੰਨ ਧਨੋ ਜਿਤੁ ਮਿਲਿ ਹਰਿ

ਬੁਲਗ ਬੁਲੋਗੀਆ ॥ ਸਭਿ ਕਹਹੁ ਮੁਖਹੁ ਹਰਿ ਹਰਿ ਹਰੇ ਹਰਿ ਹਰਿ ਹਰੇ ਹਰਿ ਬੋਲਤ ਸਭਿ ਪਾਪ ਲਹੋਗੀਆ

॥੧॥ ਸਲੋਕ ਮਃ ੪ ॥ ਹਰਿ ਹਰਿ ਹਰਿ ਹਰਿ ਨਾਮੁ ਹੈ ਗੁਰਮੁਖਿ ਪਾਵੈ ਕੋਇ ॥ ਹਉਮੈ ਮਮਤਾ ਨਾਸੁ ਹੋਇ

ਦੁਰਮਤਿ ਕਢੈ ਧੋਇ ॥ ਨਾਨਕ ਅਨਦਿਨੁ ਗੁਣ ਉਚਰੈ ਜਿਨ ਕਉ ਧੁਰਿ ਲਿਖਿਆ ਹੋਇ ॥੧॥ ਮਃ ੪ ॥ ਹਰਿ

ਆਪੇ ਆਪਿ ਦਇਆਲੁ ਹਰਿ ਆਪੇ ਕਰੇ ਸੁ ਹੋਇ ॥ ਹਰਿ ਆਪੇ ਆਪਿ ਵਰਤਦਾ ਹਰਿ ਜੇਵਡੁ ਅਵਰੁ ਨ ਕੋਇ ॥

ਜੋ ਹਰਿ ਪ੍ਰਭੁ ਭਾਵੈ ਸੋ ਥੀਐ ਜੋ ਹਰਿ ਪ੍ਰਭ ਕਰੇ ਸੁ ਹੋਇ ॥ ਕੀਮਤਿ ਕਿਨੈ ਨ ਪਾਈਆ ਬੇਅੰਤੁ ਪ੍ਰਭੂ ਹਰਿ ਸੋਇ ॥

ਨਾਨਕ ਗੁਰਮੁਖਿ ਹਰਿ ਸਾਲਾਹਿਆ ਤਨੁ ਮਨੁ ਸੀਤਲੁ ਹੋਇ ॥੨॥ ਪਉੜੀ ॥ ਸਭ ਜੋਤਿ ਤੇਰੀ ਜਗਜੀਵਨਾ

ਤੂ ਘਟਿ ਘਟਿ ਹਰਿ ਰੰਗ ਰੰਗਨਾ ॥ ਸਭਿ ਧਿਆਵਹਿ ਤੁਧੁ ਮੇਰੇ ਪ੍ਰੀਤਮਾ ਤੂ ਸਤਿ ਸਤਿ ਪੁਰਖ ਨਿਰੰਜਨਾ ॥ ਇਕੁ

ਦਾਤਾ ਸਭੁ ਜਗਤੁ ਭਿਖਾਰੀਆ ਹਰਿ ਜਾਚਹਿ ਸਭ ਮੰਗ ਮੰਗਨਾ ॥ ਸੇਵਕੁ ਠਾਕੁਰੁ ਸਭੁ ਤੂਹੈ ਤੂਹੈ ਗੁਰਮਤੀ ਹਰਿ

ਚੰਗ ਚੰਗਨਾ ॥ ਸਭਿ ਕਹਹੁ ਮੁਖਹੁ ਰਿਖੀਕੇਸੁ ਹਰੇ ਰਿਖੀਕੇਸੁ ਹਰੇ ਜਿਤੁ ਪਾਵਹਿ ਸਭ ਫਲ ਫਲਨਾ ॥੨॥

ਸਲੋਕ ਮਃ ੪ ॥ ਹਰਿ ਹਰਿ ਨਾਮੁ ਧਿਆਇ ਮਨ ਹਰਿ ਦਰਗਹ ਪਾਵਹਿ ਮਾਨੁ ॥ ਜੋ ਇਛਹਿ ਸੋ ਫਲੁ ਪਾਇਸੀ

ਗੁਰ ਸਬਦੀ ਲਗੈ ਧਿਆਨੁ ॥ ਕਿਲਵਿਖ ਪਾਪ ਸਭਿ ਕਟੀਅਹਿ ਹਉਮੈ ਚੁਕੈ ਗੁਮਾਨੁ ॥ ਗੁਰਮੁਖਿ ਕਮਲੁ

ਵਿਗਸਿਆ ਸਭੁ ਆਤਮ ਬ੍ਰਹਮੁ ਪਛਾਨੁ ॥ ਹਰਿ ਹਰਿ ਕਿਰਪਾ ਧਾਰਿ ਪ੍ਰਭ ਜਨ ਨਾਨਕ ਜਪਿ ਹਰਿ ਨਾਮੁ ॥੧॥

ਮਃ ੪ ॥ ਹਰਿ ਹਰਿ ਨਾਮੁ ਪਵਿਤੁ ਹੈ ਨਾਮੁ ਜਪਤ ਦੁਖੁ ਜਾਇ ॥ ਜਿਨ ਕਉ ਪੂਰਬਿ ਲਿਖਿਆ ਤਿਨ ਮਨਿ

ਵਸਿਆ ਆਇ ॥ ਸਤਿਗੁਰ ਕੈ ਭਾਣੈ ਜੋ ਚਲੈ ਤਿਨ ਦਾਲਦੁ ਦੁਖੁ ਲਹਿ ਜਾਇ ॥ ਆਪਣੈ ਭਾਣੈ ਕਿਨੈ ਨ ਪਾਇਓ

ਜਨ ਵੇਖਹੁ ਮਨਿ ਪਤੀਆਇ ॥ ਜਨੁ ਨਾਨਕੁ ਦਾਸਨ ਦਾਸੁ ਹੈ ਜੋ ਸਤਿਗੁਰ ਲਾਗੇ ਪਾਇ ॥੨॥ ਪਉੜੀ ॥

ਤੂੰ ਥਾਨ ਥਨੰਤਰਿ ਭਰਪੂਰੁ ਹਹਿ ਕਰਤੇ ਸਭ ਤੇਰੀ ਬਣਤ ਬਣਾਵਣੀ ॥ ਰੰਗ ਪਰੰਗ ਸਿਸਟਿ ਸਭ ਸਾਜੀ ਬਹੁ

ਬਹੁ ਬਿਧਿ ਭਾਂਤਿ ਉਪਾਵਣੀ ॥ ਸਭ ਤੇਰੀ ਜੋਤਿ ਜੋਤੀ ਵਿਚਿ ਵਰਤਹਿ ਗੁਰਮਤੀ ਤੁਧੈ ਲਾਵਣੀ ॥ ਜਿਨ ਹੋਹਿ

ਦਇਆਲੁ ਤਿਨ ਸਤਿਗੁਰੁ ਮੇਲਹਿ ਮੁਖਿ ਗੁਰਮੁਖਿ ਹਰਿ ਸਮਝਾਵਣੀ ॥ ਸਭਿ ਬੋਲਹੁ ਰਾਮ ਰਮੋ ਸ੍ਰੀ ਰਾਮ ਰਮੋ

ਜਿਤੁ ਦਾਲਦੁ ਦੁਖ ਭੁਖ ਸਭ ਲਹਿ ਜਾਵਣੀ ॥੩॥ ਸਲੋਕ ਮਃ ੪ ॥ ਹਰਿ ਹਰਿ ਅੰਮ੍ਰਿਤੁ ਨਾਮ ਰਸੁ ਹਰਿ

ਅੰਮ੍ਰਿਤੁ ਹਰਿ ਉਰ ਧਾਰਿ ॥ ਵਿਚਿ ਸੰਗਤਿ ਹਰਿ ਪ੍ਰਭੁ ਵਰਤਦਾ ਬੁਝਹੁ ਸਬਦ ਵੀਚਾਰਿ ॥ ਮਨਿ ਹਰਿ ਹਰਿ ਨਾਮੁ

ਧਿਆਇਆ ਬਿਖੁ ਹਉਮੈ ਕਢੀ ਮਾਰਿ ॥ ਜਿਨ ਹਰਿ ਹਰਿ ਨਾਮੁ ਨ ਚੇਤਿਓ ਤਿਨ ਜੂਐ ਜਨਮੁ ਸਭੁ ਹਾਰਿ ॥ ਗੁਰਿ

ਤੁਠੈ ਹਰਿ ਚੇਤਾਇਆ ਹਰਿ ਨਾਮਾ ਹਰਿ ਉਰ ਧਾਰਿ ॥ ਜਨ ਨਾਨਕ ਤੇ ਮੁਖ ਉਜਲੇ ਤਿਤੁ ਸਚੈ ਦਰਬਾਰਿ ॥੧॥

ਮਃ ੪ ॥ ਹਰਿ ਕੀਰਤਿ ਉਤਮੁ ਨਾਮੁ ਹੈ ਵਿਚਿ ਕਲਿਜੁਗ ਕਰਣੀ ਸਾਰੁ ॥ ਮਤਿ ਗੁਰਮਤਿ ਕੀਰਤਿ ਪਾਈਐ ਹਰਿ

ਨਾਮਾ ਹਰਿ ਉਰਿ ਹਾਰੁ ॥ ਵਡਭਾਗੀ ਜਿਨ ਹਰਿ ਧਿਆਇਆ ਤਿਨ ਸਉਪਿਆ ਹਰਿ ਭੰਡਾਰੁ ॥ ਬਿਨੁ ਨਾਵੈ ਜਿ

ਕਰਮ ਕਮਾਵਣੇ ਨਿਤ ਹਉਮੈ ਹੋਇ ਖੁਆਰੁ ॥ ਜਲਿ ਹਸਤੀ ਮਲਿ ਨਾਵਾਲੀਐ ਸਿਰਿ ਭੀ ਫਿਰਿ ਪਾਵੈ ਛਾਰੁ ॥

ਹਰਿ ਮੇਲਹੁ ਸਤਿਗੁਰੁ ਦਇਆ ਕਰਿ ਮਨਿ ਵਸੈ ਏਕੰਕਾਰੁ ॥ ਜਿਨ ਗੁਰਮੁਖਿ ਸੁਣਿ ਹਰਿ ਮੰਨਿਆ ਜਨ ਨਾਨਕ

ਤਿਨ ਜੈਕਾਰੁ ॥੨॥ ਪਉੜੀ ॥ ਰਾਮ ਨਾਮੁ ਵਖਰੁ ਹੈ ਊਤਮੁ ਹਰਿ ਨਾਇਕੁ ਪੁਰਖੁ ਹਮਾਰਾ ॥ ਹਰਿ ਖੇਲੁ ਕੀਆ

ਹਰਿ ਆਪੇ ਵਰਤੈ ਸਭੁ ਜਗਤੁ ਕੀਆ ਵਣਜਾਰਾ ॥ ਸਭ ਜੋਤਿ ਤੇਰੀ ਜੋਤੀ ਵਿਚਿ ਕਰਤੇ ਸਭੁ ਸਚੁ ਤੇਰਾ ਪਾਸਾਰਾ

॥ ਸਭਿ ਧਿਆਵਹਿ ਤੁਧੁ ਸਫਲ ਸੇ ਗਾਵਹਿ ਗੁਰਮਤੀ ਹਰਿ ਨਿਰੰਕਾਰਾ ॥ ਸਭਿ ਚਵਹੁ ਮੁਖਹੁ ਜਗੰਨਾਥੁ

ਜਗੰਨਾਥੁ ਜਗਜੀਵਨੋ ਜਿਤੁ ਭਵਜਲ ਪਾਰਿ ਉਤਾਰਾ ॥੪॥ ਸਲੋਕ ਮਃ ੪ ॥ ਹਮਰੀ ਜਿਹਬਾ ਏਕ ਪ੍ਰਭ ਹਰਿ ਕੇ

ਗੁਣ ਅਗਮ ਅਥਾਹ ॥ ਹਮ ਕਿਉ ਕਰਿ ਜਪਹ ਇਆਣਿਆ ਹਰਿ ਤੁਮ ਵਡ ਅਗਮ ਅਗਾਹ ॥ ਹਰਿ ਦੇਹੁ ਪ੍ਰਭੂ

ਮਤਿ ਊਤਮਾ ਗੁਰ ਸਤਿਗੁਰ ਕੈ ਪਗਿ ਪਾਹ ॥ ਸਤਸੰਗਤਿ ਹਰਿ ਮੇਲਿ ਪ੍ਰਭ ਹਮ ਪਾਪੀ ਸੰਗਿ ਤਰਾਹ ॥ ਜਨ

ਨਾਨਕ ਕਉ ਹਰਿ ਬਖਸਿ ਲੈਹੁ ਹਰਿ ਤੁਠੈ ਮੇਲਿ ਮਿਲਾਹ ॥ ਹਰਿ ਕਿਰਪਾ ਕਰਿ ਸੁਣਿ ਬੇਨਤੀ ਹਮ ਪਾਪੀ ਕਿਰਮ

ਤਰਾਹ ॥੧॥ ਮਃ ੪ ॥ ਹਰਿ ਕਰਹੁ ਕ੍ਰਿਪਾ ਜਗਜੀਵਨਾ ਗੁਰੁ ਸਤਿਗੁਰੁ ਮੇਲਿ ਦਇਆਲੁ ॥ ਗੁਰ ਸੇਵਾ ਹਰਿ

ਹਮ ਭਾਈਆ ਹਰਿ ਹੋਆ ਹਰਿ ਕਿਰਪਾਲੁ ॥ ਸਭ ਆਸਾ ਮਨਸਾ ਵਿਸਰੀ ਮਨਿ ਚੂਕਾ ਆਲ ਜੰਜਾਲੁ ॥ ਗੁਰਿ ਤੁਠੈ

ਨਾਮੁ ਦ੍ਰਿੜਾਇਆ ਹਮ ਕੀਏ ਸਬਦਿ ਨਿਹਾਲੁ ॥ ਜਨ ਨਾਨਕਿ ਅਤੁਟੁ ਧਨੁ ਪਾਇਆ ਹਰਿ ਨਾਮਾ ਹਰਿ ਧਨੁ ਮਾਲੁ

॥੨॥ ਪਉੜੀ ॥ ਹਰਿ ਤੁਮੑ ਵਡ ਵਡੇ ਵਡੇ ਵਡ ਊਚੇ ਸਭ ਊਪਰਿ ਵਡੇ ਵਡੌਨਾ ॥ ਜੋ ਧਿਆਵਹਿ ਹਰਿ ਅਪਰੰਪਰੁ

ਹਰਿ ਹਰਿ ਹਰਿ ਧਿਆਇ ਹਰੇ ਤੇ ਹੋਨਾ ॥ ਜੋ ਗਾਵਹਿ ਸੁਣਹਿ ਤੇਰਾ ਜਸੁ ਸੁਆਮੀ ਤਿਨ ਕਾਟੇ ਪਾਪ ਕਟੋਨਾ ॥ ਤੁਮ

ਜੈਸੇ ਹਰਿ ਪੁਰਖ ਜਾਨੇ ਮਤਿ ਗੁਰਮਤਿ ਮੁਖਿ ਵਡ ਵਡ ਭਾਗ ਵਡੋਨਾ ॥ ਸਭਿ ਧਿਆਵਹੁ ਆਦਿ ਸਤੇ ਜੁਗਾਦਿ ਸਤੇ

ਪਰਤਖਿ ਸਤੇ ਸਦਾ ਸਦਾ ਸਤੇ ਜਨੁ ਨਾਨਕੁ ਦਾਸੁ ਦਸੋਨਾ ॥੫॥ ਸਲੋਕ ਮਃ ੪ ॥ ਹਮਰੇ ਹਰਿ ਜਗਜੀਵਨਾ ਹਰਿ

ਜਪਿਓ ਹਰਿ ਗੁਰ ਮੰਤ ॥ ਹਰਿ ਅਗਮੁ ਅਗੋਚਰੁ ਅਗਮੁ ਹਰਿ ਹਰਿ ਮਿਲਿਆ ਆਇ ਅਚਿੰਤ ॥ ਹਰਿ ਆਪੇ ਘਟਿ

ਘਟਿ ਵਰਤਦਾ ਹਰਿ ਆਪੇ ਆਪਿ ਬਿਅੰਤ ॥ ਹਰਿ ਆਪੇ ਸਭ ਰਸ ਭੋਗਦਾ ਹਰਿ ਆਪੇ ਕਵਲਾ ਕੰਤ ॥ ਹਰਿ ਆਪੇ

ਭਿਖਿਆ ਪਾਇਦਾ ਸਭ ਸਿਸਟਿ ਉਪਾਈ ਜੀਅ ਜੰਤ ॥ ਹਰਿ ਦੇਵਹੁ ਦਾਨੁ ਦਇਆਲ ਪ੍ਰਭ ਹਰਿ ਮਾਂਗਹਿ ਹਰਿ ਜਨ

ਸੰਤ ॥ ਜਨ ਨਾਨਕ ਕੇ ਪ੍ਰਭ ਆਇ ਮਿਲੁ ਹਮ ਗਾਵਹ ਹਰਿ ਗੁਣ ਛੰਤ ॥੧॥ ਮਃ ੪ ॥ ਹਰਿ ਪ੍ਰਭੁ ਸਜਣੁ ਨਾਮੁ

ਹਰਿ ਮੈ ਮਨਿ ਤਨਿ ਨਾਮੁ ਸਰੀਰਿ ॥ ਸਭਿ ਆਸਾ ਗੁਰਮੁਖਿ ਪੂਰੀਆ ਜਨ ਨਾਨਕ ਸੁਣਿ ਹਰਿ ਧੀਰ ॥੨॥

ਪਉੜੀ ॥ ਹਰਿ ਊਤਮੁ ਹਰਿਆ ਨਾਮੁ ਹੈ ਹਰਿ ਪੁਰਖੁ ਨਿਰੰਜਨੁ ਮਉਲਾ ॥ ਜੋ ਜਪਦੇ ਹਰਿ ਹਰਿ ਦਿਨਸੁ ਰਾਤਿ

ਤਿਨ ਸੇਵੇ ਚਰਨ ਨਿਤ ਕਉਲਾ ॥ ਨਿਤ ਸਾਰਿ ਸਮਾੑਲੇ ਸਭ ਜੀਅ ਜੰਤ ਹਰਿ ਵਸੈ ਨਿਕਟਿ ਸਭ ਜਉਲਾ ॥ ਸੋ ਬੂਝੈ

ਜਿਸੁ ਆਪਿ ਬੁਝਾਇਸੀ ਜਿਸੁ ਸਤਿਗੁਰੁ ਪੁਰਖੁ ਪ੍ਰਭੁ ਸਉਲਾ ॥ ਸਭਿ ਗਾਵਹੁ ਗੁਣ ਗੋਵਿੰਦ ਹਰੇ ਗੋਵਿੰਦ ਹਰੇ

ਗੋਵਿੰਦ ਹਰੇ ਗੁਣ ਗਾਵਤ ਗੁਣੀ ਸਮਉਲਾ ॥੬॥ ਸਲੋਕ ਮਃ ੪ ॥ ਸੁਤਿਆ ਹਰਿ ਪ੍ਰਭੁ ਚੇਤਿ ਮਨਿ ਹਰਿ ਸਹਜਿ

ਸਮਾਧਿ ਸਮਾਇ ॥ ਜਨ ਨਾਨਕ ਹਰਿ ਹਰਿ ਚਾਉ ਮਨਿ ਗੁਰੁ ਤੁਠਾ ਮੇਲੇ ਮਾਇ ॥੧॥ ਮਃ ੪ ॥ ਹਰਿ ਇਕਸੁ

ਸੇਤੀ ਪਿਰਹੜੀ ਹਰਿ ਇਕੋ ਮੇਰੈ ਚਿਤਿ ॥ ਜਨ ਨਾਨਕ ਇਕੁ ਅਧਾਰੁ ਹਰਿ ਪ੍ਰਭ ਇਕਸ ਤੇ ਗਤਿ ਪਤਿ ॥੨॥

ਪਉੜੀ ॥ ਪੰਚੇ ਸਬਦ ਵਜੇ ਮਤਿ ਗੁਰਮਤਿ ਵਡਭਾਗੀ ਅਨਹਦੁ ਵਜਿਆ ॥ ਆਨਦ ਮੂਲੁ ਰਾਮੁ ਸਭੁ ਦੇਖਿਆ

ਗੁਰ ਸਬਦੀ ਗੋਵਿਦੁ ਗਜਿਆ ॥ ਆਦਿ ਜੁਗਾਦਿ ਵੇਸੁ ਹਰਿ ਏਕੋ ਮਤਿ ਗੁਰਮਤਿ ਹਰਿ ਪ੍ਰਭੁ ਭਜਿਆ ॥ ਹਰਿ

ਦੇਵਹੁ ਦਾਨੁ ਦਇਆਲ ਪ੍ਰਭ ਜਨ ਰਾਖਹੁ ਹਰਿ ਪ੍ਰਭ ਲਜਿਆ ॥ ਸਭਿ ਧੰਨੁ ਕਹਹੁ ਗੁਰੁ ਸਤਿਗੁਰੂ ਗੁਰੁ ਸਤਿਗੁਰੂ

ਜਿਤੁ ਮਿਲਿ ਹਰਿ ਪੜਦਾ ਕਜਿਆ ॥੭॥ ਸਲੋਕੁ ਮਃ ੪ ॥ ਭਗਤਿ ਸਰੋਵਰੁ ਉਛਲੈ ਸੁਭਰ ਭਰੇ ਵਹੰਨਿ ॥ ਜਿਨਾ

ਸਤਿਗੁਰੁ ਮੰਨਿਆ ਜਨ ਨਾਨਕ ਵਡ ਭਾਗ ਲਹੰਨਿ ॥੧॥ ਮਃ ੪ ॥ ਹਰਿ ਹਰਿ ਨਾਮ ਅਸੰਖ ਹਰਿ ਹਰਿ ਕੇ ਗੁਨ

ਕਥਨੁ ਨ ਜਾਹਿ ॥ ਹਰਿ ਹਰਿ ਅਗਮੁ ਅਗਾਧਿ ਹਰਿ ਜਨ ਕਿਤੁ ਬਿਧਿ ਮਿਲਹਿ ਮਿਲਾਹਿ ॥ ਹਰਿ ਹਰਿ ਜਸੁ ਜਪਤ

ਜਪੰਤ ਜਨ ਇਕੁ ਤਿਲੁ ਨਹੀ ਕੀਮਤਿ ਪਾਇ ॥ ਜਨ ਨਾਨਕ ਹਰਿ ਅਗਮ ਪ੍ਰਭ ਹਰਿ ਮੇਲਿ ਲੈਹੁ ਲੜਿ ਲਾਇ

॥੨॥ ਪਉੜੀ ॥ ਹਰਿ ਅਗਮੁ ਅਗੋਚਰੁ ਅਗਮੁ ਹਰਿ ਕਿਉ ਕਰਿ ਹਰਿ ਦਰਸਨੁ ਪਿਖਾ ॥ ਕਿਛੁ ਵਖਰੁ ਹੋਇ ਸੁ

ਵਰਨੀਐ ਤਿਸੁ ਰੂਪੁ ਨ ਰਿਖਾ ॥ ਜਿਸੁ ਬੁਝਾਏ ਆਪਿ ਬੁਝਾਇ ਦੇਇ ਸੋਈ ਜਨੁ ਦਿਖਾ ॥ ਸਤਸੰਗਤਿ ਸਤਿਗੁਰ

ਚਟਸਾਲ ਹੈ ਜਿਤੁ ਹਰਿ ਗੁਣ ਸਿਖਾ ॥ ਧਨੁ ਧੰਨੁ ਸੁ ਰਸਨਾ ਧੰਨੁ ਕਰ ਧੰਨੁ ਸੁ ਪਾਧਾ ਸਤਿਗੁਰੂ ਜਿਤੁ ਮਿਲਿ ਹਰਿ

ਲੇਖਾ ਲਿਖਾ ॥੮॥ ਸਲੋਕ ਮਃ ੪ ॥ ਹਰਿ ਹਰਿ ਨਾਮੁ ਅੰਮ੍ਰਿਤੁ ਹੈ ਹਰਿ ਜਪੀਐ ਸਤਿਗੁਰ ਭਾਇ ॥ ਹਰਿ ਹਰਿ ਨਾਮੁ

ਪਵਿਤੁ ਹੈ ਹਰਿ ਜਪਤ ਸੁਨਤ ਦੁਖੁ ਜਾਇ ॥ ਹਰਿ ਨਾਮੁ ਤਿਨੀ ਆਰਾਧਿਆ ਜਿਨ ਮਸਤਕਿ ਲਿਖਿਆ ਧੁਰਿ ਪਾਇ

॥ ਹਰਿ ਦਰਗਹ ਜਨ ਪੈਨਾਈਅਨਿ ਜਿਨ ਹਰਿ ਮਨਿ ਵਸਿਆ ਆਇ ॥ ਜਨ ਨਾਨਕ ਤੇ ਮੁਖ ਉਜਲੇ ਜਿਨ ਹਰਿ

ਸੁਣਿਆ ਮਨਿ ਭਾਇ ॥੧॥ ਮਃ ੪ ॥ ਹਰਿ ਹਰਿ ਨਾਮੁ ਨਿਧਾਨੁ ਹੈ ਗੁਰਮੁਖਿ ਪਾਇਆ ਜਾਇ ॥ ਜਿਨ ਧੁਰਿ

ਮਸਤਕਿ ਲਿਖਿਆ ਤਿਨ ਸਤਿਗੁਰੁ ਮਿਲਿਆ ਆਇ ॥ ਤਨੁ ਮਨੁ ਸੀਤਲੁ ਹੋਇਆ ਸਾਂਤਿ ਵਸੀ ਮਨਿ ਆਇ ॥

ਨਾਨਕ ਹਰਿ ਹਰਿ ਚਉਦਿਆ ਸਭੁ ਦਾਲਦੁ ਦੁਖੁ ਲਹਿ ਜਾਇ ॥੨॥ ਪਉੜੀ ॥ ਹਉ ਵਾਰਿਆ ਤਿਨ ਕਉ ਸਦਾ

ਸਦਾ ਜਿਨਾ ਸਤਿਗੁਰੁ ਮੇਰਾ ਪਿਆਰਾ ਦੇਖਿਆ ॥ ਤਿਨ ਕਉ ਮਿਲਿਆ ਮੇਰਾ ਸਤਿਗੁਰੂ ਜਿਨ ਕਉ ਧੁਰਿ ਮਸਤਕਿ

ਲੇਖਿਆ ॥ ਹਰਿ ਅਗਮੁ ਧਿਆਇਆ ਗੁਰਮਤੀ ਤਿਸੁ ਰੂਪੁ ਨਹੀ ਪ੍ਰਭ ਰੇਖਿਆ ॥ ਗੁਰ ਬਚਨਿ ਧਿਆਇਆ ਜਿਨਾ

ਅਗਮੁ ਹਰਿ ਤੇ ਠਾਕੁਰ ਸੇਵਕ ਰਲਿ ਏਕਿਆ ॥ ਸਭਿ ਕਹਹੁ ਮੁਖਹੁ ਨਰ ਨਰਹਰੇ ਨਰ ਨਰਹਰੇ ਨਰ ਨਰਹਰੇ

ਹਰਿ ਲਾਹਾ ਹਰਿ ਭਗਤਿ ਵਿਸੇਖਿਆ ॥੯॥ ਸਲੋਕ ਮਃ ੪ ॥ ਰਾਮ ਨਾਮੁ ਰਮੁ ਰਵਿ ਰਹੇ ਰਮੁ ਰਾਮੋ ਰਾਮੁ ਰਮੀਤਿ

॥ ਘਟਿ ਘਟਿ ਆਤਮ ਰਾਮੁ ਹੈ ਪ੍ਰਭਿ ਖੇਲੁ ਕੀਓ ਰੰਗਿ ਰੀਤਿ ॥ ਹਰਿ ਨਿਕਟਿ ਵਸੈ ਜਗਜੀਵਨਾ ਪਰਗਾਸੁ ਕੀਓ

ਗੁਰ ਮੀਤਿ ॥ ਹਰਿ ਸੁਆਮੀ ਹਰਿ ਪ੍ਰਭੁ ਤਿਨ ਮਿਲੇ ਜਿਨ ਲਿਖਿਆ ਧੁਰਿ ਹਰਿ ਪ੍ਰੀਤਿ ॥ ਜਨ ਨਾਨਕ ਨਾਮੁ

ਧਿਆਇਆ ਗੁਰ ਬਚਨਿ ਜਪਿਓ ਮਨਿ ਚੀਤਿ ॥੧॥ ਮਃ ੪ ॥ ਹਰਿ ਪ੍ਰਭੁ ਸਜਣੁ ਲੋੜਿ ਲਹੁ ਭਾਗਿ ਵਸੈ ਵਡਭਾਗਿ

॥ ਗੁਰਿ ਪੂਰੈ ਦੇਖਾਲਿਆ ਨਾਨਕ ਹਰਿ ਲਿਵ ਲਾਗਿ ॥੨॥ ਪਉੜੀ ॥ ਧਨੁ ਧਨੁ ਸੁਹਾਵੀ ਸਫਲ ਘੜੀ ਜਿਤੁ ਹਰਿ

ਸੇਵਾ ਮਨਿ ਭਾਣੀ ॥ ਹਰਿ ਕਥਾ ਸੁਣਾਵਹੁ ਮੇਰੇ ਗੁਰਸਿਖਹੁ ਮੇਰੇ ਹਰਿ ਪ੍ਰਭ ਅਕਥ ਕਹਾਣੀ ॥ ਕਿਉ ਪਾਈਐ ਕਿਉ

ਦੇਖੀਐ ਮੇਰਾ ਹਰਿ ਪ੍ਰਭੁ ਸੁਘੜੁ ਸੁਜਾਣੀ ॥ ਹਰਿ ਮੇਲਿ ਦਿਖਾਏ ਆਪਿ ਹਰਿ ਗੁਰ ਬਚਨੀ ਨਾਮਿ ਸਮਾਣੀ ॥ ਤਿਨ

ਵਿਟਹੁ ਨਾਨਕੁ ਵਾਰਿਆ ਜੋ ਜਪਦੇ ਹਰਿ ਨਿਰਬਾਣੀ ॥੧੦॥ ਸਲੋਕ ਮਃ ੪ ॥ ਹਰਿ ਪ੍ਰਭ ਰਤੇ ਲੋਇਣਾ ਗਿਆਨ

ਅੰਜਨੁ ਗੁਰੁ ਦੇਇ ॥ ਮੈ ਪ੍ਰਭੁ ਸਜਣੁ ਪਾਇਆ ਜਨ ਨਾਨਕ ਸਹਜਿ ਮਿਲੇਇ ॥੧॥ ਮਃ ੪ ॥ ਗੁਰਮੁਖਿ ਅੰਤਰਿ

ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ ਨਾਮੁ ਚਿਤਵੈ ਨਾਮੋ ਪੜੈ ਨਾਮਿ ਰਹੈ ਲਿਵ ਲਾਇ ॥ ਨਾਮੁ ਪਦਾਰਥੁ ਪਾਈਐ

ਚਿੰਤਾ ਗਈ ਬਿਲਾਇ ॥ ਸਤਿਗੁਰਿ ਮਿਲਿਐ ਨਾਮੁ ਊਪਜੈ ਤ੍ਰਿਸਨਾ ਭੁਖ ਸਭ ਜਾਇ ॥ ਨਾਨਕ ਨਾਮੇ ਰਤਿਆ ਨਾਮੋ

ਪਲੈ ਪਾਇ ॥੨॥ ਪਉੜੀ ॥ ਤੁਧੁ ਆਪੇ ਜਗਤੁ ਉਪਾਇ ਕੈ ਤੁਧੁ ਆਪੇ ਵਸਗਤਿ ਕੀਤਾ ॥ ਇਕਿ ਮਨਮੁਖ ਕਰਿ

ਹਾਰਾਇਅਨੁ ਇਕਨਾ ਮੇਲਿ ਗੁਰੂ ਤਿਨਾ ਜੀਤਾ ॥ ਹਰਿ ਊਤਮੁ ਹਰਿ ਪ੍ਰਭ ਨਾਮੁ ਹੈ ਗੁਰ ਬਚਨਿ ਸਭਾਗੈ ਲੀਤਾ ॥

ਦੁਖੁ ਦਾਲਦੁ ਸਭੋ ਲਹਿ ਗਇਆ ਜਾਂ ਨਾਉ ਗੁਰੂ ਹਰਿ ਦੀਤਾ ॥ ਸਭਿ ਸੇਵਹੁ ਮੋਹਨੋ ਮਨਮੋਹਨੋ ਜਗਮੋਹਨੋ ਜਿਨਿ

ਜਗਤੁ ਉਪਾਇ ਸਭੋ ਵਸਿ ਕੀਤਾ ॥੧੧॥ ਸਲੋਕ ਮਃ ੪ ॥ ਮਨ ਅੰਤਰਿ ਹਉਮੈ ਰੋਗੁ ਹੈ ਭ੍ਰਮਿ ਭੂਲੇ ਮਨਮੁਖ

ਦੁਰਜਨਾ ॥ ਨਾਨਕ ਰੋਗੁ ਵਞਾਇ ਮਿਲਿ ਸਤਿਗੁਰ ਸਾਧੂ ਸਜਨਾ ॥੧॥ ਮਃ ੪ ॥ ਮਨੁ ਤਨੁ ਤਾਮਿ ਸਗਾਰਵਾ ਜਾਂ

ਦੇਖਾ ਹਰਿ ਨੈਣੇ ॥ ਨਾਨਕ ਸੋ ਪ੍ਰਭੁ ਮੈ ਮਿਲੈ ਹਉ ਜੀਵਾ ਸਦੁ ਸੁਣੇ ॥੨॥ ਪਉੜੀ ॥ ਜਗੰਨਾਥ ਜਗਦੀਸਰ ਕਰਤੇ

ਅਪਰੰਪਰ ਪੁਰਖੁ ਅਤੋਲੁ ॥ ਹਰਿ ਨਾਮੁ ਧਿਆਵਹੁ ਮੇਰੇ ਗੁਰਸਿਖਹੁ ਹਰਿ ਊਤਮੁ ਹਰਿ ਨਾਮੁ ਅਮੋਲੁ ॥ ਜਿਨ

ਧਿਆਇਆ ਹਿਰਦੈ ਦਿਨਸੁ ਰਾਤਿ ਤੇ ਮਿਲੇ ਨਹੀ ਹਰਿ ਰੋਲੁ ॥ ਵਡਭਾਗੀ ਸੰਗਤਿ ਮਿਲੈ ਗੁਰ ਸਤਿਗੁਰ ਪੂਰਾ

ਬੋਲੁ ॥ ਸਭਿ ਧਿਆਵਹੁ ਨਰ ਨਾਰਾਇਣੋ ਨਾਰਾਇਣੋ ਜਿਤੁ ਚੂਕਾ ਜਮ ਝਗੜੁ ਝਗੋਲੁ ॥੧੨॥ ਸਲੋਕ ਮਃ ੪ ॥

ਹਰਿ ਜਨ ਹਰਿ ਹਰਿ ਚਉਦਿਆ ਸਰੁ ਸੰਧਿਆ ਗਾਵਾਰ ॥ ਨਾਨਕ ਹਰਿ ਜਨ ਹਰਿ ਲਿਵ ਉਬਰੇ ਜਿਨ ਸੰਧਿਆ

ਤਿਸੁ ਫਿਰਿ ਮਾਰ ॥੧॥ ਮਃ ੪ ॥ ਅਖੀ ਪ੍ਰੇਮਿ ਕਸਾਈਆ ਹਰਿ ਹਰਿ ਨਾਮੁ ਪਿਖੰਨਿੑ ॥ ਜੇ ਕਰਿ ਦੂਜਾ ਦੇਖਦੇ ਜਨ

ਨਾਨਕ ਕਢਿ ਦਿਚੰਨਿੑ ॥੨॥ ਪਉੜੀ ॥ ਜਲਿ ਥਲਿ ਮਹੀਅਲਿ ਪੂਰਨੋ ਅਪਰੰਪਰੁ ਸੋਈ ॥ ਜੀਅ ਜੰਤ ਪ੍ਰਤਿਪਾਲਦਾ

ਜੋ ਕਰੇ ਸੁ ਹੋਈ ॥ ਮਾਤ ਪਿਤਾ ਸੁਤ ਭ੍ਰਾਤ ਮੀਤ ਤਿਸੁ ਬਿਨੁ ਨਹੀ ਕੋਈ ॥ ਘਟਿ ਘਟਿ ਅੰਤਰਿ ਰਵਿ ਰਹਿਆ

ਜਪਿਅਹੁ ਜਨ ਕੋਈ ॥ ਸਗਲ ਜਪਹੁ ਗੋਪਾਲ ਗੁਨ ਪਰਗਟੁ ਸਭ ਲੋਈ ॥੧੩॥ ਸਲੋਕ ਮਃ ੪ ॥ ਗੁਰਮੁਖਿ ਮਿਲੇ

ਸਿ ਸਜਣਾ ਹਰਿ ਪ੍ਰਭ ਪਾਇਆ ਰੰਗੁ ॥ ਜਨ ਨਾਨਕ ਨਾਮੁ ਸਲਾਹਿ ਤੂ ਲੁਡਿ ਲੁਡਿ ਦਰਗਹਿ ਵੰਞੁ ॥੧॥ ਮਃ ੪ ॥

ਹਰਿ ਤੂਹੈ ਦਾਤਾ ਸਭਸ ਦਾ ਸਭਿ ਜੀਅ ਤੁਮਾੑਰੇ ॥ ਸਭਿ ਤੁਧੈ ਨੋ ਆਰਾਧਦੇ ਦਾਨੁ ਦੇਹਿ ਪਿਆਰੇ ॥ ਹਰਿ ਦਾਤੈ

ਦਾਤਾਰਿ ਹਥੁ ਕਢਿਆ ਮੀਹੁ ਵੁਠਾ ਸੈਸਾਰੇ ॥ ਅੰਨੁ ਜੰਮਿਆ ਖੇਤੀ ਭਾਉ ਕਰਿ ਹਰਿ ਨਾਮੁ ਸਮਾੑਰੇ ॥ ਜਨੁ ਨਾਨਕੁ

ਮੰਗੈ ਦਾਨੁ ਪ੍ਰਭ ਹਰਿ ਨਾਮੁ ਅਧਾਰੇ ॥੨॥ ਪਉੜੀ ॥ ਇਛਾ ਮਨ ਕੀ ਪੂਰੀਐ ਜਪੀਐ ਸੁਖ ਸਾਗਰੁ ॥ ਹਰਿ ਕੇ ਚਰਨ

ਅਰਾਧੀਅਹਿ ਗੁਰ ਸਬਦਿ ਰਤਨਾਗਰੁ ॥ ਮਿਲਿ ਸਾਧੂ ਸੰਗਿ ਉਧਾਰੁ ਹੋਇ ਫਾਟੈ ਜਮ ਕਾਗਰੁ ॥ ਜਨਮ ਪਦਾਰਥੁ

ਜੀਤੀਐ ਜਪਿ ਹਰਿ ਬੈਰਾਗਰੁ ॥ ਸਭਿ ਪਵਹੁ ਸਰਨਿ ਸਤਿਗੁਰੂ ਕੀ ਬਿਨਸੈ ਦੁਖ ਦਾਗਰੁ ॥੧੪॥ ਸਲੋਕ ਮਃ ੪ ॥

ਹਉ ਢੂੰਢੇਂਦੀ ਸਜਣਾ ਸਜਣੁ ਮੈਡੈ ਨਾਲਿ ॥ ਜਨ ਨਾਨਕ ਅਲਖੁ ਨ ਲਖੀਐ ਗੁਰਮੁਖਿ ਦੇਹਿ ਦਿਖਾਲਿ ॥੧॥

ਮਃ ੪ ॥ ਨਾਨਕ ਪ੍ਰੀਤਿ ਲਾਈ ਤਿਨਿ ਸਚੈ ਤਿਸੁ ਬਿਨੁ ਰਹਣੁ ਨ ਜਾਈ ॥ ਸਤਿਗੁਰੁ ਮਿਲੈ ਤ ਪੂਰਾ ਪਾਈਐ ਹਰਿ

ਰਸਿ ਰਸਨ ਰਸਾਈ ॥੨॥ ਪਉੜੀ ॥ ਕੋਈ ਗਾਵੈ ਕੋ ਸੁਣੈ ਕੋ ਉਚਰਿ ਸੁਨਾਵੈ ॥ ਜਨਮ ਜਨਮ ਕੀ ਮਲੁ ਉਤਰੈ ਮਨ

ਚਿੰਦਿਆ ਪਾਵੈ ॥ ਆਵਣੁ ਜਾਣਾ ਮੇਟੀਐ ਹਰਿ ਕੇ ਗੁਣ ਗਾਵੈ ॥ ਆਪਿ ਤਰਹਿ ਸੰਗੀ ਤਰਾਹਿ ਸਭ ਕੁਟੰਬੁ ਤਰਾਵੈ

॥ ਜਨੁ ਨਾਨਕੁ ਤਿਸੁ ਬਲਿਹਾਰਣੈ ਜੋ ਮੇਰੇ ਹਰਿ ਪ੍ਰਭ ਭਾਵੈ ॥੧੫॥੧॥ ਸੁਧੁ ॥

ਰਾਗੁ ਕਾਨੜਾ ਬਾਣੀ ਨਾਮਦੇਵ ਜੀਉ ਕੀ      ੴ ਸਤਿਗੁਰ ਪ੍ਰਸਾਦਿ ॥

ਐਸੋ ਰਾਮ ਰਾਇ ਅੰਤਰਜਾਮੀ ॥ ਜੈਸੇ ਦਰਪਨ ਮਾਹਿ ਬਦਨ ਪਰਵਾਨੀ ॥੧॥ ਰਹਾਉ ॥ ਬਸੈ ਘਟਾ ਘਟ

ਲੀਪ ਨ ਛੀਪੈ ॥ ਬੰਧਨ ਮੁਕਤਾ ਜਾਤੁ ਨ ਦੀਸੈ ॥੧॥ ਪਾਨੀ ਮਾਹਿ ਦੇਖੁ ਮੁਖੁ ਜੈਸਾ ॥ ਨਾਮੇ ਕੋ ਸੁਆਮੀ

ਬੀਠਲੁ ਐਸਾ ॥੨॥੧॥

ਰਾਗੁ ਕਲਿਆਨ ਮਹਲਾ ੪

ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ

ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਰਾਮਾ ਰਮ ਰਾਮੈ ਅੰਤੁ ਨ ਪਾਇਆ ॥ ਹਮ ਬਾਰਿਕ ਪ੍ਰਤਿਪਾਰੇ ਤੁਮਰੇ ਤੂ ਬਡ ਪੁਰਖੁ ਪਿਤਾ ਮੇਰਾ ਮਾਇਆ ॥੧॥

ਰਹਾਉ ॥ ਹਰਿ ਕੇ ਨਾਮ ਅਸੰਖ ਅਗਮ ਹਹਿ ਅਗਮ ਅਗਮ ਹਰਿ ਰਾਇਆ ॥ ਗੁਣੀ ਗਿਆਨੀ ਸੁਰਤਿ ਬਹੁ ਕੀਨੀ

ਇਕੁ ਤਿਲੁ ਨਹੀ ਕੀਮਤਿ ਪਾਇਆ ॥੧॥ ਗੋਬਿਦ ਗੁਣ ਗੋਬਿਦ ਸਦ ਗਾਵਹਿ ਗੁਣ ਗੋਬਿਦ ਅੰਤੁ ਨ ਪਾਇਆ ॥

ਤੂ ਅਮਿਤਿ ਅਤੋਲੁ ਅਪਰੰਪਰ ਸੁਆਮੀ ਬਹੁ ਜਪੀਐ ਥਾਹ ਨ ਪਾਇਆ ॥੨॥ ਉਸਤਤਿ ਕਰਹਿ ਤੁਮਰੀ ਜਨ

ਮਾਧੌ ਗੁਨ ਗਾਵਹਿ ਹਰਿ ਰਾਇਆ ॥ ਤੁਮੑ ਜਲ ਨਿਧਿ ਹਮ ਮੀਨੇ ਤੁਮਰੇ ਤੇਰਾ ਅੰਤੁ ਨ ਕਤਹੂ ਪਾਇਆ ॥੩॥

ਜਨ ਕਉ ਕ੍ਰਿਪਾ ਕਰਹੁ ਮਧਸੂਦਨ ਹਰਿ ਦੇਵਹੁ ਨਾਮੁ ਜਪਾਇਆ ॥ ਮੈ ਮੂਰਖ ਅੰਧੁਲੇ ਨਾਮੁ ਟੇਕ ਹੈ ਜਨ ਨਾਨਕ

ਗੁਰਮੁਖਿ ਪਾਇਆ ॥੪॥੧॥ ਕਲਿਆਨੁ ਮਹਲਾ ੪ ॥ ਹਰਿ ਜਨੁ ਗੁਨ ਗਾਵਤ ਹਸਿਆ ॥ ਹਰਿ ਹਰਿ ਭਗਤਿ

ਬਨੀ ਮਤਿ ਗੁਰਮਤਿ ਧੁਰਿ ਮਸਤਕਿ ਪ੍ਰਭਿ ਲਿਖਿਆ ॥੧॥ ਰਹਾਉ ॥ ਗੁਰ ਕੇ ਪਗ ਸਿਮਰਉ ਦਿਨੁ ਰਾਤੀ ਮਨਿ

ਹਰਿ ਹਰਿ ਹਰਿ ਬਸਿਆ ॥ ਹਰਿ ਹਰਿ ਹਰਿ ਕੀਰਤਿ ਜਗਿ ਸਾਰੀ ਘਸਿ ਚੰਦਨੁ ਜਸੁ ਘਸਿਆ ॥੧॥ ਹਰਿ ਜਨ

ਹਰਿ ਹਰਿ ਹਰਿ ਲਿਵ ਲਾਈ ਸਭਿ ਸਾਕਤ ਖੋਜਿ ਪਇਆ ॥ ਜਿਉ ਕਿਰਤ ਸੰਜੋਗਿ ਚਲਿਓ ਨਰ ਨਿੰਦਕੁ ਪਗੁ

ਨਾਗਨਿ ਛੁਹਿ ਜਲਿਆ ॥੨॥ ਜਨ ਕੇ ਤੁਮੑ ਹਰਿ ਰਾਖੇ ਸੁਆਮੀ ਤੁਮੑ ਜੁਗਿ ਜੁਗਿ ਜਨ ਰਖਿਆ ॥ ਕਹਾ ਭਇਆ

ਦੈਤਿ ਕਰੀ ਬਖੀਲੀ ਸਭ ਕਰਿ ਕਰਿ ਝਰਿ ਪਰਿਆ ॥੩॥ ਜੇਤੇ ਜੀਅ ਜੰਤ ਪ੍ਰਭਿ ਕੀਏ ਸਭਿ ਕਾਲੈ ਮੁਖਿ ਗ੍ਰਸਿਆ

॥ ਹਰਿ ਜਨ ਹਰਿ ਹਰਿ ਹਰਿ ਪ੍ਰਭਿ ਰਾਖੇ ਜਨ ਨਾਨਕ ਸਰਨਿ ਪਇਆ ॥੪॥੨॥ ਕਲਿਆਨ ਮਹਲਾ ੪ ॥

ਮੇਰੇ ਮਨ ਜਪੁ ਜਪਿ ਜਗੰਨਾਥੇ ॥ ਗੁਰ ਉਪਦੇਸਿ ਹਰਿ ਨਾਮੁ ਧਿਆਇਓ ਸਭਿ ਕਿਲਬਿਖ ਦੁਖ ਲਾਥੇ ॥੧॥

ਰਹਾਉ ॥ ਰਸਨਾ ਏਕ ਜਸੁ ਗਾਇ ਨ ਸਾਕੈ ਬਹੁ ਕੀਜੈ ਬਹੁ ਰਸੁਨਥੇ ॥ ਬਾਰ ਬਾਰ ਖਿਨੁ ਪਲ ਸਭਿ ਗਾਵਹਿ ਗੁਨ

ਕਹਿ ਨ ਸਕਹਿ ਪ੍ਰਭ ਤੁਮਨਥੇ ॥੧॥ ਹਮ ਬਹੁ ਪ੍ਰੀਤਿ ਲਗੀ ਪ੍ਰਭ ਸੁਆਮੀ ਹਮ ਲੋਚਹ ਪ੍ਰਭੁ ਦਿਖਨਥੇ ॥ ਤੁਮ

ਬਡ ਦਾਤੇ ਜੀਅ ਜੀਅਨ ਕੇ ਤੁਮ ਜਾਨਹੁ ਹਮ ਬਿਰਥੇ ॥੨॥ ਕੋਈ ਮਾਰਗੁ ਪੰਥੁ ਬਤਾਵੈ ਪ੍ਰਭ ਕਾ ਕਹੁ ਤਿਨ ਕਉ

ਕਿਆ ਦਿਨਥੇ ॥ ਸਭੁ ਤਨੁ ਮਨੁ ਅਰਪਉ ਅਰਪਿ ਅਰਾਪਉ ਕੋਈ ਮੇਲੈ ਪ੍ਰਭ ਮਿਲਥੇ ॥੩॥ ਹਰਿ ਕੇ ਗੁਨ ਬਹੁਤ

ਬਹੁਤ ਬਹੁ ਸੋਭਾ ਹਮ ਤੁਛ ਕਰਿ ਕਰਿ ਬਰਨਥੇ ॥ ਹਮਰੀ ਮਤਿ ਵਸਗਤਿ ਪ੍ਰਭ ਤੁਮਰੈ ਜਨ ਨਾਨਕ ਕੇ ਪ੍ਰਭ

ਸਮਰਥੇ ॥੪॥੩॥ ਕਲਿਆਨ ਮਹਲਾ ੪ ॥ ਮੇਰੇ ਮਨ ਜਪਿ ਹਰਿ ਗੁਨ ਅਕਥ ਸੁਨਥਈ ॥ ਧਰਮੁ ਅਰਥੁ ਸਭੁ

ਕਾਮੁ ਮੋਖੁ ਹੈ ਜਨ ਪੀਛੈ ਲਗਿ ਫਿਰਥਈ ॥੧॥ ਰਹਾਉ ॥ ਸੋ ਹਰਿ ਹਰਿ ਨਾਮੁ ਧਿਆਵੈ ਹਰਿ ਜਨੁ ਜਿਸੁ ਬਡਭਾਗ

ਮਥਈ ॥ ਜਹ ਦਰਗਹਿ ਪ੍ਰਭੁ ਲੇਖਾ ਮਾਗੈ ਤਹ ਛੁਟੈ ਨਾਮੁ ਧਿਆਇਥਈ ॥੧॥ ਹਮਰੇ ਦੋਖ ਬਹੁ ਜਨਮ ਜਨਮ ਕੇ

ਦੁਖੁ ਹਉਮੈ ਮੈਲੁ ਲਗਥਈ ॥ ਗੁਰਿ ਧਾਰਿ ਕ੍ਰਿਪਾ ਹਰਿ ਜਲਿ ਨਾਵਾਏ ਸਭ ਕਿਲਬਿਖ ਪਾਪ ਗਥਈ ॥੨॥ ਜਨ ਕੈ

ਰਿਦ ਅੰਤਰਿ ਪ੍ਰਭੁ ਸੁਆਮੀ ਜਨ ਹਰਿ ਹਰਿ ਨਾਮੁ ਭਜਥਈ ॥ ਜਹ ਅੰਤੀ ਅਉਸਰੁ ਆਇ ਬਨਤੁ ਹੈ ਤਹ ਰਾਖੈ

ਨਾਮੁ ਸਾਥਈ ॥੩॥ ਜਨ ਤੇਰਾ ਜਸੁ ਗਾਵਹਿ ਹਰਿ ਹਰਿ ਪ੍ਰਭ ਹਰਿ ਜਪਿਓ ਜਗੰਨਥਈ ॥ ਜਨ ਨਾਨਕ ਕੇ ਪ੍ਰਭ

ਰਾਖੇ ਸੁਆਮੀ ਹਮ ਪਾਥਰ ਰਖੁ ਬੁਡਥਈ ॥੪॥੪॥ ਕਲਿਆਨ ਮਹਲਾ ੪ ॥ ਹਮਰੀ ਚਿਤਵਨੀ ਹਰਿ ਪ੍ਰਭੁ ਜਾਨੈ

॥ ਅਉਰੁ ਕੋਈ ਨਿੰਦ ਕਰੈ ਹਰਿ ਜਨ ਕੀ ਪ੍ਰਭੁ ਤਾ ਕਾ ਕਹਿਆ ਇਕੁ ਤਿਲੁ ਨਹੀ ਮਾਨੈ ॥੧॥ ਰਹਾਉ ॥ ਅਉਰ

ਸਭ ਤਿਆਗਿ ਸੇਵਾ ਕਰਿ ਅਚੁਤ ਜੋ ਸਭ ਤੇ ਊਚ ਠਾਕੁਰੁ ਭਗਵਾਨੈ ॥ ਹਰਿ ਸੇਵਾ ਤੇ ਕਾਲੁ ਜੋਹਿ ਨ ਸਾਕੈ ਚਰਨੀ

ਆਇ ਪਵੈ ਹਰਿ ਜਾਨੈ ॥੧॥ ਜਾ ਕਉ ਰਾਖਿ ਲੇਇ ਮੇਰਾ ਸੁਆਮੀ ਤਾ ਕਉ ਸੁਮਤਿ ਦੇਇ ਪੈ ਕਾਨੈ ॥ ਤਾ ਕਉ

ਕੋਈ ਅਪਰਿ ਨ ਸਾਕੈ ਜਾ ਕੀ ਭਗਤਿ ਮੇਰਾ ਪ੍ਰਭੁ ਮਾਨੈ ॥੨॥ ਹਰਿ ਕੇ ਚੋਜ ਵਿਡਾਨ ਦੇਖੁ ਜਨ ਜੋ ਖੋਟਾ ਖਰਾ ਇਕ

ਨਿਮਖ ਪਛਾਨੈ ॥ ਤਾ ਤੇ ਜਨ ਕਉ ਅਨਦੁ ਭਇਆ ਹੈ ਰਿਦ ਸੁਧ ਮਿਲੇ ਖੋਟੇ ਪਛੁਤਾਨੈ ॥੩॥ ਤੁਮ ਹਰਿ ਦਾਤੇ

ਸਮਰਥ ਸੁਆਮੀ ਇਕੁ ਮਾਗਉ ਤੁਝ ਪਾਸਹੁ ਹਰਿ ਦਾਨੈ ॥ ਜਨ ਨਾਨਕ ਕਉ ਹਰਿ ਕ੍ਰਿਪਾ ਕਰਿ ਦੀਜੈ ਸਦ ਬਸਹਿ

ਰਿਦੈ ਮੋਹਿ ਹਰਿ ਚਰਾਨੈ ॥੪॥੫॥ ਕਲਿਆਨ ਮਹਲਾ ੪ ॥ ਪ੍ਰਭ ਕੀਜੈ ਕ੍ਰਿਪਾ ਨਿਧਾਨ ਹਮ ਹਰਿ ਗੁਨ ਗਾਵਹਗੇ

॥ ਹਉ ਤੁਮਰੀ ਕਰਉ ਨਿਤ ਆਸ ਪ੍ਰਭ ਮੋਹਿ ਕਬ ਗਲਿ ਲਾਵਹਿਗੇ ॥੧॥ ਰਹਾਉ ॥ ਹਮ ਬਾਰਿਕ ਮੁਗਧ ਇਆਨ

ਪਿਤਾ ਸਮਝਾਵਹਿਗੇ ॥ ਸੁਤੁ ਖਿਨੁ ਖਿਨੁ ਭੂਲਿ ਬਿਗਾਰਿ ਜਗਤ ਪਿਤ ਭਾਵਹਿਗੇ ॥੧॥ ਜੋ ਹਰਿ ਸੁਆਮੀ ਤੁਮ

ਦੇਹੁ ਸੋਈ ਹਮ ਪਾਵਹਗੇ ॥ ਮੋਹਿ ਦੂਜੀ ਨਾਹੀ ਠਉਰ ਜਿਸੁ ਪਹਿ ਹਮ ਜਾਵਹਗੇ ॥੨॥ ਜੋ ਹਰਿ ਭਾਵਹਿ

ਭਗਤ ਤਿਨਾ ਹਰਿ ਭਾਵਹਿਗੇ ॥ ਜੋਤੀ ਜੋਤਿ ਮਿਲਾਇ ਜੋਤਿ ਰਲਿ ਜਾਵਹਗੇ ॥੩॥ ਹਰਿ ਆਪੇ ਹੋਇ

ਕ੍ਰਿਪਾਲੁ ਆਪਿ ਲਿਵ ਲਾਵਹਿਗੇ ॥ ਜਨੁ ਨਾਨਕੁ ਸਰਨਿ ਦੁਆਰਿ ਹਰਿ ਲਾਜ ਰਖਾਵਹਿਗੇ ॥੪॥੬॥ ਛਕਾ ੧ ॥

ਕਲਿਆਨੁ ਭੋਪਾਲੀ ਮਹਲਾ ੪      ੴ ਸਤਿਗੁਰ ਪ੍ਰਸਾਦਿ ॥

ਪਾਰਬ੍ਰਹਮੁ ਪਰਮੇਸੁਰੁ ਸੁਆਮੀ ਦੂਖ ਨਿਵਾਰਣੁ ਨਾਰਾਇਣੇ ॥ ਸਗਲ ਭਗਤ ਜਾਚਹਿ ਸੁਖ ਸਾਗਰ ਭਵ ਨਿਧਿ

ਤਰਣ ਹਰਿ ਚਿੰਤਾਮਣੇ ॥੧॥ ਰਹਾਉ ॥ ਦੀਨ ਦਇਆਲ ਜਗਦੀਸ ਦਮੋਦਰ ਹਰਿ ਅੰਤਰਜਾਮੀ ਗੋਬਿੰਦੇ ॥

ਤੇ ਨਿਰਭਉ ਜਿਨ ਸ੍ਰੀਰਾਮੁ ਧਿਆਇਆ ਗੁਰਮਤਿ ਮੁਰਾਰਿ ਹਰਿ ਮੁਕੰਦੇ ॥੧॥ ਜਗਦੀਸੁਰ ਚਰਨ ਸਰਨ

ਜੋ ਆਏ ਤੇ ਜਨ ਭਵ ਨਿਧਿ ਪਾਰਿ ਪਰੇ ॥ ਭਗਤ ਜਨਾ ਕੀ ਪੈਜ ਹਰਿ ਰਾਖੈ ਜਨ ਨਾਨਕ ਆਪਿ ਹਰਿ

ਕ੍ਰਿਪਾ ਕਰੇ ॥੨॥੧॥੭॥

ਰਾਗੁ ਕਲਿਆਨੁ ਮਹਲਾ ੫ ਘਰੁ ੧      ੴ ਸਤਿਗੁਰ ਪ੍ਰਸਾਦਿ ॥

ਹਮਾਰੈ ਏਹ ਕਿਰਪਾ ਕੀਜੈ ॥ ਅਲਿ ਮਕਰੰਦ ਚਰਨ ਕਮਲ ਸਿਉ ਮਨੁ ਫੇਰਿ ਫੇਰਿ ਰੀਝੈ ॥੧॥ ਰਹਾਉ ॥ ਆਨ

ਜਲਾ ਸਿਉ ਕਾਜੁ ਨ ਕਛੂਐ ਹਰਿ ਬੂੰਦ ਚਾਤ੍ਰਿਕ ਕਉ ਦੀਜੈ ॥੧॥ ਬਿਨੁ ਮਿਲਬੇ ਨਾਹੀ ਸੰਤੋਖਾ ਪੇਖਿ ਦਰਸਨੁ

ਨਾਨਕੁ ਜੀਜੈ ॥੨॥੧॥ ਕਲਿਆਨ ਮਹਲਾ ੫ ॥ ਜਾਚਿਕੁ ਨਾਮੁ ਜਾਚੈ ਜਾਚੈ ॥ ਸਰਬ ਧਾਰ ਸਰਬ ਕੇ ਨਾਇਕ ਸੁਖ

ਸਮੂਹ ਕੇ ਦਾਤੇ ॥੧॥ ਰਹਾਉ ॥ ਕੇਤੀ ਕੇਤੀ ਮਾਂਗਨਿ ਮਾਗੈ ਭਾਵਨੀਆ ਸੋ ਪਾਈਐ ॥੧॥ ਸਫਲ ਸਫਲ ਸਫਲ

ਦਰਸੁ ਰੇ ਪਰਸਿ ਪਰਸਿ ਗੁਨ ਗਾਈਐ ॥ ਨਾਨਕ ਤਤ ਤਤ ਸਿਉ ਮਿਲੀਐ ਹੀਰੈ ਹੀਰੁ ਬਿਧਾਈਐ ॥੨॥੨॥

ਕਲਿਆਨ ਮਹਲਾ ੫ ॥ ਮੇਰੇ ਲਾਲਨ ਕੀ ਸੋਭਾ ॥ ਸਦ ਨਵਤਨ ਮਨ ਰੰਗੀ ਸੋਭਾ ॥੧॥ ਰਹਾਉ ॥ ਬ੍ਰਹਮ ਮਹੇਸ

ਸਿਧ ਮੁਨਿ ਇੰਦ੍ਰਾ ਭਗਤਿ ਦਾਨੁ ਜਸੁ ਮੰਗੀ ॥੧॥ ਜੋਗ ਗਿਆਨ ਧਿਆਨ ਸੇਖਨਾਗੈ ਸਗਲ ਜਪਹਿ ਤਰੰਗੀ ॥

ਕਹੁ ਨਾਨਕ ਸੰਤਨ ਬਲਿਹਾਰੈ ਜੋ ਪ੍ਰਭ ਕੇ ਸਦ ਸੰਗੀ ॥੨॥੩॥

ਕਲਿਆਨ ਮਹਲਾ ੫ ਘਰੁ ੨      ੴ ਸਤਿਗੁਰ ਪ੍ਰਸਾਦਿ ॥

ਤੇਰੈ ਮਾਨਿ ਹਰਿ ਹਰਿ ਮਾਨਿ ॥ ਨੈਨ ਬੈਨ ਸ੍ਰਵਨ ਸੁਨੀਐ ਅੰਗ ਅੰਗੇ ਸੁਖ ਪ੍ਰਾਨਿ ॥੧॥ ਰਹਾਉ ॥ ਇਤ ਉਤ

ਦਹ ਦਿਸਿ ਰਵਿਓ ਮੇਰ ਤਿਨਹਿ ਸਮਾਨਿ ॥੧॥ ਜਤ ਕਤਾ ਤਤ ਪੇਖੀਐ ਹਰਿ ਪੁਰਖ ਪਤਿ ਪਰਧਾਨ ॥ ਸਾਧਸੰਗਿ

ਭ੍ਰਮ ਭੈ ਮਿਟੇ ਕਥੇ ਨਾਨਕ ਬ੍ਰਹਮ ਗਿਆਨ ॥੨॥੧॥੪॥ ਕਲਿਆਨ ਮਹਲਾ ੫ ॥ ਗੁਨ ਨਾਦ ਧੁਨਿ ਅਨੰਦ ਬੇਦ

॥ ਕਥਤ ਸੁਨਤ ਮੁਨਿ ਜਨਾ ਮਿਲਿ ਸੰਤ ਮੰਡਲੀ ॥੧॥ ਰਹਾਉ ॥ ਗਿਆਨ ਧਿਆਨ ਮਾਨ ਦਾਨ ਮਨ ਰਸਿਕ

ਰਸਨ ਨਾਮੁ ਜਪਤ ਤਹ ਪਾਪ ਖੰਡਲੀ ॥੧॥ ਜੋਗ ਜੁਗਤਿ ਗਿਆਨ ਭੁਗਤਿ ਸੁਰਤਿ ਸਬਦ ਤਤ ਬੇਤੇ ਜਪੁ ਤਪੁ

ਅਖੰਡਲੀ ॥ ਓਤਿ ਪੋਤਿ ਮਿਲਿ ਜੋਤਿ ਨਾਨਕ ਕਛੂ ਦੁਖੁ ਨ ਡੰਡਲੀ ॥੨॥੨॥੫॥ ਕਲਿਆਨੁ ਮਹਲਾ ੫ ॥

ਕਉਨੁ ਬਿਧਿ ਤਾ ਕੀ ਕਹਾ ਕਰਉ ॥ ਧਰਤ ਧਿਆਨੁ ਗਿਆਨੁ ਸਸਤ੍ਰਗਿਆ ਅਜਰ ਪਦੁ ਕੈਸੇ ਜਰਉ ॥੧॥

ਰਹਾਉ ॥ ਬਿਸਨ ਮਹੇਸ ਸਿਧ ਮੁਨਿ ਇੰਦ੍ਰਾ ਕੈ ਦਰਿ ਸਰਨਿ ਪਰਉ ॥੧॥ ਕਾਹੂ ਪਹਿ ਰਾਜੁ ਕਾਹੂ ਪਹਿ ਸੁਰਗਾ ਕੋਟਿ

ਮਧੇ ਮੁਕਤਿ ਕਹਉ ॥ ਕਹੁ ਨਾਨਕ ਨਾਮ ਰਸੁ ਪਾਈਐ ਸਾਧੂ ਚਰਨ ਗਹਉ ॥੨॥੩॥੬॥ ਕਲਿਆਨ ਮਹਲਾ ੫ ॥

ਪ੍ਰਾਨਪਤਿ ਦਇਆਲ ਪੁਰਖ ਪ੍ਰਭ ਸਖੇ ॥ ਗਰਭ ਜੋਨਿ ਕਲਿ ਕਾਲ ਜਾਲ ਦੁਖ ਬਿਨਾਸਨੁ ਹਰਿ ਰਖੇ ॥੧॥

ਰਹਾਉ ॥ ਨਾਮ ਧਾਰੀ ਸਰਨਿ ਤੇਰੀ ॥ ਪ੍ਰਭ ਦਇਆਲ ਟੇਕ ਮੇਰੀ ॥੧॥ ਅਨਾਥ ਦੀਨ ਆਸਵੰਤ ॥ ਨਾਮੁ ਸੁਆਮੀ

ਮਨਹਿ ਮੰਤ ॥੨॥ ਤੁਝ ਬਿਨਾ ਪ੍ਰਭ ਕਿਛੂ ਨ ਜਾਨੂ ॥ ਸਰਬ ਜੁਗ ਮਹਿ ਤੁਮ ਪਛਾਨੂ ॥੩॥ ਹਰਿ ਮਨਿ ਬਸੇ

ਨਿਸਿ ਬਾਸਰੋ ॥ ਗੋਬਿੰਦ ਨਾਨਕ ਆਸਰੋ ॥੪॥੪॥੭॥ ਕਲਿਆਨ ਮਹਲਾ ੫ ॥ ਮਨਿ ਤਨਿ ਜਾਪੀਐ ਭਗਵਾਨ

॥ ਗੁਰ ਪੂਰੇ ਸੁਪ੍ਰਸੰਨ ਭਏ ਸਦਾ ਸੂਖ ਕਲਿਆਨ ॥੧॥ ਰਹਾਉ ॥ ਸਰਬ ਕਾਰਜ ਸਿਧਿ ਭਏ ਗਾਇ ਗੁਨ ਗੁਪਾਲ ॥

ਮਿਲਿ ਸਾਧਸੰਗਤਿ ਪ੍ਰਭੂ ਸਿਮਰੇ ਨਾਠਿਆ ਦੁਖ ਕਾਲ ॥੧॥ ਕਰਿ ਕਿਰਪਾ ਪ੍ਰਭ ਮੇਰਿਆ ਕਰਉ ਦਿਨੁ ਰੈਨਿ

ਸੇਵ ॥ ਨਾਨਕ ਦਾਸ ਸਰਣਾਗਤੀ ਹਰਿ ਪੁਰਖ ਪੂਰਨ ਦੇਵ ॥੨॥੫॥੮॥ ਕਲਿਆਨੁ ਮਹਲਾ ੫ ॥ ਪ੍ਰਭੁ ਮੇਰਾ

ਅੰਤਰਜਾਮੀ ਜਾਣੁ ॥ ਕਰਿ ਕਿਰਪਾ ਪੂਰਨ ਪਰਮੇਸਰ ਨਿਹਚਲੁ ਸਚੁ ਸਬਦੁ ਨੀਸਾਣੁ ॥੧॥ ਰਹਾਉ ॥ ਹਰਿ ਬਿਨੁ

ਆਨ ਨ ਕੋਈ ਸਮਰਥੁ ਤੇਰੀ ਆਸ ਤੇਰਾ ਮਨਿ ਤਾਣੁ ॥ ਸਰਬ ਘਟਾ ਕੇ ਦਾਤੇ ਸੁਆਮੀ ਦੇਹਿ ਸੁ ਪਹਿਰਣੁ ਖਾਣੁ

॥੧॥ ਸੁਰਤਿ ਮਤਿ ਚਤੁਰਾਈ ਸੋਭਾ ਰੂਪੁ ਰੰਗੁ ਧਨੁ ਮਾਣੁ ॥ ਸਰਬ ਸੂਖ ਆਨੰਦ ਨਾਨਕ ਜਪਿ ਰਾਮ ਨਾਮੁ

ਕਲਿਆਣੁ ॥੨॥੬॥੯॥ ਕਲਿਆਨੁ ਮਹਲਾ ੫ ॥ ਹਰਿ ਚਰਨ ਸਰਨ ਕਲਿਆਨ ਕਰਨ ॥ ਪ੍ਰਭ ਨਾਮੁ ਪਤਿਤ

ਪਾਵਨੋ ॥੧॥ ਰਹਾਉ ॥ ਸਾਧਸੰਗਿ ਜਪਿ ਨਿਸੰਗ ਜਮਕਾਲੁ ਤਿਸੁ ਨ ਖਾਵਨੋ ॥੧॥ ਮੁਕਤਿ ਜੁਗਤਿ ਅਨਿਕ

ਸੂਖ ਹਰਿ ਭਗਤਿ ਲਵੈ ਨ ਲਾਵਨੋ ॥ ਪ੍ਰਭ ਦਰਸ ਲੁਬਧ ਦਾਸ ਨਾਨਕ ਬਹੁੜਿ ਜੋਨਿ ਨ ਧਾਵਨੋ ॥੨॥੭॥੧੦॥

ਕਲਿਆਨ ਮਹਲਾ ੪ ਅਸਟਪਦੀਆ ॥      ੴ ਸਤਿਗੁਰ ਪ੍ਰਸਾਦਿ ॥

ਰਾਮਾ ਰਮ ਰਾਮੋ ਸੁਨਿ ਮਨੁ ਭੀਜੈ ॥ ਹਰਿ ਹਰਿ ਨਾਮੁ ਅੰਮ੍ਰਿਤੁ ਰਸੁ ਮੀਠਾ ਗੁਰਮਤਿ ਸਹਜੇ ਪੀਜੈ ॥੧॥ ਰਹਾਉ ॥

ਕਾਸਟ ਮਹਿ ਜਿਉ ਹੈ ਬੈਸੰਤਰੁ ਮਥਿ ਸੰਜਮਿ ਕਾਢਿ ਕਢੀਜੈ ॥ ਰਾਮ ਨਾਮੁ ਹੈ ਜੋਤਿ ਸਬਾਈ ਤਤੁ ਗੁਰਮਤਿ ਕਾਢਿ

ਲਈਜੈ ॥੧॥ ਨਉ ਦਰਵਾਜ ਨਵੇ ਦਰ ਫੀਕੇ ਰਸੁ ਅੰਮ੍ਰਿਤੁ ਦਸਵੇ ਚੁਈਜੈ ॥ ਕ੍ਰਿਪਾ ਕ੍ਰਿਪਾ ਕਿਰਪਾ ਕਰਿ ਪਿਆਰੇ

ਗੁਰ ਸਬਦੀ ਹਰਿ ਰਸੁ ਪੀਜੈ ॥੨॥ ਕਾਇਆ ਨਗਰੁ ਨਗਰੁ ਹੈ ਨੀਕੋ ਵਿਚਿ ਸਉਦਾ ਹਰਿ ਰਸੁ ਕੀਜੈ ॥ ਰਤਨ

ਲਾਲ ਅਮੋਲ ਅਮੋਲਕ ਸਤਿਗੁਰ ਸੇਵਾ ਲੀਜੈ ॥੩॥ ਸਤਿਗੁਰੁ ਅਗਮੁ ਅਗਮੁ ਹੈ ਠਾਕੁਰੁ ਭਰਿ ਸਾਗਰ ਭਗਤਿ

ਕਰੀਜੈ ॥ ਕ੍ਰਿਪਾ ਕ੍ਰਿਪਾ ਕਰਿ ਦੀਨ ਹਮ ਸਾਰਿੰਗ ਇਕ ਬੂੰਦ ਨਾਮੁ ਮੁਖਿ ਦੀਜੈ ॥੪॥ ਲਾਲਨੁ ਲਾਲੁ ਲਾਲੁ ਹੈ

ਰੰਗਨੁ ਮਨੁ ਰੰਗਨ ਕਉ ਗੁਰ ਦੀਜੈ ॥ ਰਾਮ ਰਾਮ ਰਾਮ ਰੰਗਿ ਰਾਤੇ ਰਸ ਰਸਿਕ ਗਟਕ ਨਿਤ ਪੀਜੈ ॥੫॥ ਬਸੁਧਾ

ਸਪਤ ਦੀਪ ਹੈ ਸਾਗਰ ਕਢਿ ਕੰਚਨੁ ਕਾਢਿ ਧਰੀਜੈ ॥ ਮੇਰੇ ਠਾਕੁਰ ਕੇ ਜਨ ਇਨਹੁ ਨ ਬਾਛਹਿ ਹਰਿ ਮਾਗਹਿ

ਹਰਿ ਰਸੁ ਦੀਜੈ ॥੬॥ ਸਾਕਤ ਨਰ ਪ੍ਰਾਨੀ ਸਦ ਭੂਖੇ ਨਿਤ ਭੂਖਨ ਭੂਖ ਕਰੀਜੈ ॥ ਧਾਵਤੁ ਧਾਇ ਧਾਵਹਿ ਪ੍ਰੀਤਿ

ਮਾਇਆ ਲਖ ਕੋਸਨ ਕਉ ਬਿਥਿ ਦੀਜੈ ॥੭॥ ਹਰਿ ਹਰਿ ਹਰਿ ਹਰਿ ਹਰਿ ਜਨ ਊਤਮ ਕਿਆ ਉਪਮਾ ਤਿਨੑ ਦੀਜੈ ॥

ਰਾਮ ਨਾਮ ਤੁਲਿ ਅਉਰੁ ਨ ਉਪਮਾ ਜਨ ਨਾਨਕ ਕ੍ਰਿਪਾ ਕਰੀਜੈ ॥੮॥੧॥ ਕਲਿਆਨ ਮਹਲਾ ੪ ॥ ਰਾਮ ਗੁਰੁ

ਪਾਰਸੁ ਪਰਸੁ ਕਰੀਜੈ ॥ ਹਮ ਨਿਰਗੁਣੀ ਮਨੂਰ ਅਤਿ ਫੀਕੇ ਮਿਲਿ ਸਤਿਗੁਰ ਪਾਰਸੁ ਕੀਜੈ ॥੧॥ ਰਹਾਉ ॥ ਸੁਰਗ

ਮੁਕਤਿ ਬੈਕੁੰਠ ਸਭਿ ਬਾਂਛਹਿ ਨਿਤਿ ਆਸਾ ਆਸ ਕਰੀਜੈ ॥ ਹਰਿ ਦਰਸਨ ਕੇ ਜਨ ਮੁਕਤਿ ਨ ਮਾਂਗਹਿ ਮਿਲਿ

ਦਰਸਨ ਤ੍ਰਿਪਤਿ ਮਨੁ ਧੀਜੈ ॥੧॥ ਮਾਇਆ ਮੋਹੁ ਸਬਲੁ ਹੈ ਭਾਰੀ ਮੋਹੁ ਕਾਲਖ ਦਾਗ ਲਗੀਜੈ ॥ ਮੇਰੇ ਠਾਕੁਰ ਕੇ

ਜਨ ਅਲਿਪਤ ਹੈ ਮੁਕਤੇ ਜਿਉ ਮੁਰਗਾਈ ਪੰਕੁ ਨ ਭੀਜੈ ॥੨॥ ਚੰਦਨ ਵਾਸੁ ਭੁਇਅੰਗਮ ਵੇੜੀ ਕਿਵ ਮਿਲੀਐ

ਚੰਦਨੁ ਲੀਜੈ ॥ ਕਾਢਿ ਖੜਗੁ ਗੁਰ ਗਿਆਨੁ ਕਰਾਰਾ ਬਿਖੁ ਛੇਦਿ ਛੇਦਿ ਰਸੁ ਪੀਜੈ ॥੩॥ ਆਨਿ ਆਨਿ ਸਮਧਾ

ਬਹੁ ਕੀਨੀ ਪਲੁ ਬੈਸੰਤਰ ਭਸਮ ਕਰੀਜੈ ॥ ਮਹਾ ਉਗ੍ਰ ਪਾਪ ਸਾਕਤ ਨਰ ਕੀਨੇ ਮਿਲਿ ਸਾਧੂ ਲੂਕੀ ਦੀਜੈ ॥੪॥

ਸਾਧੂ ਸਾਧ ਸਾਧ ਜਨ ਨੀਕੇ ਜਿਨ ਅੰਤਰਿ ਨਾਮੁ ਧਰੀਜੈ ॥ ਪਰਸ ਨਿਪਰਸੁ ਭਏ ਸਾਧੂ ਜਨ ਜਨੁ ਹਰਿ ਭਗਵਾਨੁ

ਦਿਖੀਜੈ ॥੫॥ ਸਾਕਤ ਸੂਤੁ ਬਹੁ ਗੁਰਝੀ ਭਰਿਆ ਕਿਉ ਕਰਿ ਤਾਨੁ ਤਨੀਜੈ ॥ ਤੰਤੁ ਸੂਤੁ ਕਿਛੁ ਨਿਕਸੈ ਨਾਹੀ

ਸਾਕਤ ਸੰਗੁ ਨ ਕੀਜੈ ॥੬॥ ਸਤਿਗੁਰ ਸਾਧਸੰਗਤਿ ਹੈ ਨੀਕੀ ਮਿਲਿ ਸੰਗਤਿ ਰਾਮੁ ਰਵੀਜੈ ॥ ਅੰਤਰਿ ਰਤਨ

ਜਵੇਹਰ ਮਾਣਕ ਗੁਰ ਕਿਰਪਾ ਤੇ ਲੀਜੈ ॥੭॥ ਮੇਰਾ ਠਾਕੁਰੁ ਵਡਾ ਵਡਾ ਹੈ ਸੁਆਮੀ ਹਮ ਕਿਉ ਕਰਿ ਮਿਲਹ

ਮਿਲੀਜੈ ॥ ਨਾਨਕ ਮੇਲਿ ਮਿਲਾਏ ਗੁਰੁ ਪੂਰਾ ਜਨ ਕਉ ਪੂਰਨੁ ਦੀਜੈ ॥੮॥੨॥ ਕਲਿਆਨੁ ਮਹਲਾ ੪ ॥

ਰਾਮਾ ਰਮ ਰਾਮੋ ਰਾਮੁ ਰਵੀਜੈ ॥ ਸਾਧੂ ਸਾਧ ਸਾਧ ਜਨ ਨੀਕੇ ਮਿਲਿ ਸਾਧੂ ਹਰਿ ਰੰਗੁ ਕੀਜੈ ॥੧॥ ਰਹਾਉ ॥

ਜੀਅ ਜੰਤ ਸਭੁ ਜਗੁ ਹੈ ਜੇਤਾ ਮਨੁ ਡੋਲਤ ਡੋਲ ਕਰੀਜੈ ॥ ਕ੍ਰਿਪਾ ਕ੍ਰਿਪਾ ਕਰਿ ਸਾਧੁ ਮਿਲਾਵਹੁ ਜਗੁ ਥੰਮਨ

ਕਉ ਥੰਮੁ ਦੀਜੈ ॥੧॥ ਬਸੁਧਾ ਤਲੈ ਤਲੈ ਸਭ ਊਪਰਿ ਮਿਲਿ ਸਾਧੂ ਚਰਨ ਰੁਲੀਜੈ ॥ ਅਤਿ ਊਤਮ ਅਤਿ ਊਤਮ

ਹੋਵਹੁ ਸਭ ਸਿਸਟਿ ਚਰਨ ਤਲ ਦੀਜੈ ॥੨॥ ਗੁਰਮੁਖਿ ਜੋਤਿ ਭਲੀ ਸਿਵ ਨੀਕੀ ਆਨਿ ਪਾਨੀ ਸਕਤਿ ਭਰੀਜੈ ॥

ਮੈਨਦੰਤ ਨਿਕਸੇ ਗੁਰ ਬਚਨੀ ਸਾਰੁ ਚਬਿ ਚਬਿ ਹਰਿ ਰਸੁ ਪੀਜੈ ॥੩॥ ਰਾਮ ਨਾਮ ਅਨੁਗ੍ਰਹੁ ਬਹੁ ਕੀਆ ਗੁਰ

ਸਾਧੂ ਪੁਰਖ ਮਿਲੀਜੈ ॥ ਗੁਨ ਰਾਮ ਨਾਮ ਬਿਸਥੀਰਨ ਕੀਏ ਹਰਿ ਸਗਲ ਭਵਨ ਜਸੁ ਦੀਜੈ ॥੪॥ ਸਾਧੂ ਸਾਧ

ਸਾਧ ਮਨਿ ਪ੍ਰੀਤਮ ਬਿਨੁ ਦੇਖੇ ਰਹਿ ਨ ਸਕੀਜੈ ॥ ਜਿਉ ਜਲ ਮੀਨ ਜਲੰ ਜਲ ਪ੍ਰੀਤਿ ਹੈ ਖਿਨੁ ਜਲ ਬਿਨੁ ਫੂਟਿ

ਮਰੀਜੈ ॥੫॥ ਮਹਾ ਅਭਾਗ ਅਭਾਗ ਹੈ ਜਿਨ ਕੇ ਤਿਨ ਸਾਧੂ ਧੂਰਿ ਨ ਪੀਜੈ ॥ ਤਿਨਾ ਤਿਸਨਾ ਜਲਤ ਜਲਤ

ਨਹੀ ਬੂਝਹਿ ਡੰਡੁ ਧਰਮ ਰਾਇ ਕਾ ਦੀਜੈ ॥੬॥ ਸਭਿ ਤੀਰਥ ਬਰਤ ਜਗੵ ਪੁੰਨ ਕੀਏ ਹਿਵੈ ਗਾਲਿ ਗਾਲਿ ਤਨੁ

ਛੀਜੈ ॥ ਅਤੁਲਾ ਤੋਲੁ ਰਾਮ ਨਾਮੁ ਹੈ ਗੁਰਮਤਿ ਕੋ ਪੁਜੈ ਨ ਤੋਲ ਤੁਲੀਜੈ ॥੭॥ ਤਵ ਗੁਨ ਬ੍ਰਹਮ ਬ੍ਰਹਮ ਤੂ

ਜਾਨਹਿ ਜਨ ਨਾਨਕ ਸਰਨਿ ਪਰੀਜੈ ॥ ਤੂ ਜਲ ਨਿਧਿ ਮੀਨ ਹਮ ਤੇਰੇ ਕਰਿ ਕਿਰਪਾ ਸੰਗਿ ਰਖੀਜੈ ॥੮॥੩॥

ਕਲਿਆਨ ਮਹਲਾ ੪ ॥ ਰਾਮਾ ਰਮ ਰਾਮੋ ਪੂਜ ਕਰੀਜੈ ॥ ਮਨੁ ਤਨੁ ਅਰਪਿ ਧਰਉ ਸਭੁ ਆਗੈ ਰਸੁ ਗੁਰਮਤਿ

ਗਿਆਨੁ ਦ੍ਰਿੜੀਜੈ ॥੧॥ ਰਹਾਉ ॥ ਬ੍ਰਹਮ ਨਾਮ ਗੁਣ ਸਾਖ ਤਰੋਵਰ ਨਿਤ ਚੁਨਿ ਚੁਨਿ ਪੂਜ ਕਰੀਜੈ ॥ ਆਤਮ ਦੇਉ

ਦੇਉ ਹੈ ਆਤਮੁ ਰਸਿ ਲਾਗੈ ਪੂਜ ਕਰੀਜੈ ॥੧॥ ਬਿਬੇਕ ਬੁਧਿ ਸਭ ਜਗ ਮਹਿ ਨਿਰਮਲ ਬਿਚਰਿ ਬਿਚਰਿ ਰਸੁ

ਪੀਜੈ ॥ ਗੁਰ ਪਰਸਾਦਿ ਪਦਾਰਥੁ ਪਾਇਆ ਸਤਿਗੁਰ ਕਉ ਇਹੁ ਮਨੁ ਦੀਜੈ ॥੨॥ ਨਿਰਮੋਲਕੁ ਅਤਿ ਹੀਰੋ ਨੀਕੋ

ਹੀਰੈ ਹੀਰੁ ਬਿਧੀਜੈ ॥ ਮਨੁ ਮੋਤੀ ਸਾਲੁ ਹੈ ਗੁਰ ਸਬਦੀ ਜਿਤੁ ਹੀਰਾ ਪਰਖਿ ਲਈਜੈ ॥੩॥ ਸੰਗਤਿ ਸੰਤ ਸੰਗਿ

ਲਗਿ ਊਚੇ ਜਿਉ ਪੀਪ ਪਲਾਸ ਖਾਇ ਲੀਜੈ ॥ ਸਭ ਨਰ ਮਹਿ ਪ੍ਰਾਨੀ ਊਤਮੁ ਹੋਵੈ ਰਾਮ ਨਾਮੈ ਬਾਸੁ ਬਸੀਜੈ ॥੪॥

ਨਿਰਮਲ ਨਿਰਮਲ ਕਰਮ ਬਹੁ ਕੀਨੇ ਨਿਤ ਸਾਖਾ ਹਰੀ ਜੜੀਜੈ ॥ ਧਰਮੁ ਫੁਲੁ ਫਲੁ ਗੁਰਿ ਗਿਆਨੁ ਦ੍ਰਿੜਾਇਆ

ਬਹਕਾਰ ਬਾਸੁ ਜਗਿ ਦੀਜੈ ॥੫॥ ਏਕ ਜੋਤਿ ਏਕੋ ਮਨਿ ਵਸਿਆ ਸਭ ਬ੍ਰਹਮ ਦ੍ਰਿਸਟਿ ਇਕੁ ਕੀਜੈ ॥ ਆਤਮ ਰਾਮੁ

ਸਭ ਏਕੈ ਹੈ ਪਸਰੇ ਸਭ ਚਰਨ ਤਲੇ ਸਿਰੁ ਦੀਜੈ ॥੬॥ ਨਾਮ ਬਿਨਾ ਨਕਟੇ ਨਰ ਦੇਖਹੁ ਤਿਨ ਘਸਿ ਘਸਿ

ਨਾਕ ਵਢੀਜੈ ॥ ਸਾਕਤ ਨਰ ਅਹੰਕਾਰੀ ਕਹੀਅਹਿ ਬਿਨੁ ਨਾਵੈ ਧ੍ਰਿਗੁ ਜੀਵੀਜੈ ॥੭॥ ਜਬ ਲਗੁ ਸਾਸੁ ਸਾਸੁ

ਮਨ ਅੰਤਰਿ ਤਤੁ ਬੇਗਲ ਸਰਨਿ ਪਰੀਜੈ ॥ ਨਾਨਕ ਕ੍ਰਿਪਾ ਕ੍ਰਿਪਾ ਕਰਿ ਧਾਰਹੁ ਮੈ ਸਾਧੂ ਚਰਨ ਪਖੀਜੈ ॥੮॥੪॥

ਕਲਿਆਨ ਮਹਲਾ ੪ ॥ ਰਾਮਾ ਮੈ ਸਾਧੂ ਚਰਨ ਧੁਵੀਜੈ ॥ ਕਿਲਬਿਖ ਦਹਨ ਹੋਹਿ ਖਿਨ ਅੰਤਰਿ ਮੇਰੇ ਠਾਕੁਰ

ਕਿਰਪਾ ਕੀਜੈ ॥੧॥ ਰਹਾਉ ॥ ਮੰਗਤ ਜਨ ਦੀਨ ਖਰੇ ਦਰਿ ਠਾਢੇ ਅਤਿ ਤਰਸਨ ਕਉ ਦਾਨੁ ਦੀਜੈ ॥ ਤ੍ਰਾਹਿ

ਤ੍ਰਾਹਿ ਸਰਨਿ ਪ੍ਰਭ ਆਏ ਮੋ ਕਉ ਗੁਰਮਤਿ ਨਾਮੁ ਦ੍ਰਿੜੀਜੈ ॥੧॥ ਕਾਮ ਕਰੋਧੁ ਨਗਰ ਮਹਿ ਸਬਲਾ ਨਿਤ ਉਠਿ

ਉਠਿ ਜੂਝੁ ਕਰੀਜੈ ॥ ਅੰਗੀਕਾਰੁ ਕਰਹੁ ਰਖਿ ਲੇਵਹੁ ਗੁਰ ਪੂਰਾ ਕਾਢਿ ਕਢੀਜੈ ॥੨॥ ਅੰਤਰਿ ਅਗਨਿ ਸਬਲ

ਅਤਿ ਬਿਖਿਆ ਹਿਵ ਸੀਤਲੁ ਸਬਦੁ ਗੁਰ ਦੀਜੈ ॥ ਤਨਿ ਮਨਿ ਸਾਂਤਿ ਹੋਇ ਅਧਿਕਾਈ ਰੋਗੁ ਕਾਟੈ ਸੂਖਿ

ਸਵੀਜੈ ॥੩॥ ਜਿਉ ਸੂਰਜੁ ਕਿਰਣਿ ਰਵਿਆ ਸਰਬ ਠਾਈ ਸਭ ਘਟਿ ਘਟਿ ਰਾਮੁ ਰਵੀਜੈ ॥ ਸਾਧੂ ਸਾਧ ਮਿਲੇ

ਰਸੁ ਪਾਵੈ ਤਤੁ ਨਿਜ ਘਰਿ ਬੈਠਿਆ ਪੀਜੈ ॥੪॥ ਜਨ ਕਉ ਪ੍ਰੀਤਿ ਲਗੀ ਗੁਰ ਸੇਤੀ ਜਿਉ ਚਕਵੀ ਦੇਖਿ ਸੂਰੀਜੈ ॥

ਨਿਰਖਤ ਨਿਰਖਤ ਰੈਨਿ ਸਭ ਨਿਰਖੀ ਮੁਖੁ ਕਾਢੈ ਅੰਮ੍ਰਿਤੁ ਪੀਜੈ ॥੫॥ ਸਾਕਤ ਸੁਆਨ ਕਹੀਅਹਿ ਬਹੁ ਲੋਭੀ

ਬਹੁ ਦੁਰਮਤਿ ਮੈਲੁ ਭਰੀਜੈ ॥ ਆਪਨ ਸੁਆਇ ਕਰਹਿ ਬਹੁ ਬਾਤਾ ਤਿਨਾ ਕਾ ਵਿਸਾਹੁ ਕਿਆ ਕੀਜੈ ॥੬॥

ਸਾਧੂ ਸਾਧ ਸਰਨਿ ਮਿਲਿ ਸੰਗਤਿ ਜਿਤੁ ਹਰਿ ਰਸੁ ਕਾਢਿ ਕਢੀਜੈ ॥ ਪਰਉਪਕਾਰ ਬੋਲਹਿ ਬਹੁ ਗੁਣੀਆ ਮੁਖਿ

ਸੰਤ ਭਗਤ ਹਰਿ ਦੀਜੈ ॥੭॥ ਤੂ ਅਗਮ ਦਇਆਲ ਦਇਆ ਪਤਿ ਦਾਤਾ ਸਭ ਦਇਆ ਧਾਰਿ ਰਖਿ ਲੀਜੈ ॥

ਸਰਬ ਜੀਅ ਜਗਜੀਵਨੁ ਏਕੋ ਨਾਨਕ ਪ੍ਰਤਿਪਾਲ ਕਰੀਜੈ ॥੮॥੫॥ ਕਲਿਆਨੁ ਮਹਲਾ ੪ ॥ ਰਾਮਾ ਹਮ

ਦਾਸਨ ਦਾਸ ਕਰੀਜੈ ॥ ਜਬ ਲਗਿ ਸਾਸੁ ਹੋਇ ਮਨ ਅੰਤਰਿ ਸਾਧੂ ਧੂਰਿ ਪਿਵੀਜੈ ॥੧॥ ਰਹਾਉ ॥ ਸੰਕਰੁ

ਨਾਰਦੁ ਸੇਖਨਾਗ ਮੁਨਿ ਧੂਰਿ ਸਾਧੂ ਕੀ ਲੋਚੀਜੈ ॥ ਭਵਨ ਭਵਨ ਪਵਿਤੁ ਹੋਹਿ ਸਭਿ ਜਹ ਸਾਧੂ ਚਰਨ ਧਰੀਜੈ

॥੧॥ ਤਜਿ ਲਾਜ ਅਹੰਕਾਰੁ ਸਭੁ ਤਜੀਐ ਮਿਲਿ ਸਾਧੂ ਸੰਗਿ ਰਹੀਜੈ ॥ ਧਰਮ ਰਾਇ ਕੀ ਕਾਨਿ ਚੁਕਾਵੈ ਬਿਖੁ

ਡੁਬਦਾ ਕਾਢਿ ਕਢੀਜੈ ॥੨॥ ਭਰਮਿ ਸੂਕੇ ਬਹੁ ਉਭਿ ਸੁਕ ਕਹੀਅਹਿ ਮਿਲਿ ਸਾਧੂ ਸੰਗਿ ਹਰੀਜੈ ॥ ਤਾ ਤੇ ਬਿਲਮੁ

ਪਲੁ ਢਿਲ ਨ ਕੀਜੈ ਜਾਇ ਸਾਧੂ ਚਰਨਿ ਲਗੀਜੈ ॥੩॥ ਰਾਮ ਨਾਮ ਕੀਰਤਨ ਰਤਨ ਵਥੁ ਹਰਿ ਸਾਧੂ ਪਾਸਿ

ਰਖੀਜੈ ॥ ਜੋ ਬਚਨੁ ਗੁਰ ਸਤਿ ਸਤਿ ਕਰਿ ਮਾਨੈ ਤਿਸੁ ਆਗੈ ਕਾਢਿ ਧਰੀਜੈ ॥੪॥ ਸੰਤਹੁ ਸੁਨਹੁ ਸੁਨਹੁ ਜਨ

ਭਾਈ ਗੁਰਿ ਕਾਢੀ ਬਾਹ ਕੁਕੀਜੈ ॥ ਜੇ ਆਤਮ ਕਉ ਸੁਖੁ ਸੁਖੁ ਨਿਤ ਲੋੜਹੁ ਤਾਂ ਸਤਿਗੁਰ ਸਰਨਿ ਪਵੀਜੈ ॥੫॥

ਜੇ ਵਡ ਭਾਗੁ ਹੋਇ ਅਤਿ ਨੀਕਾ ਤਾਂ ਗੁਰਮਤਿ ਨਾਮੁ ਦ੍ਰਿੜੀਜੈ ॥ ਸਭੁ ਮਾਇਆ ਮੋਹੁ ਬਿਖਮੁ ਜਗੁ ਤਰੀਐ

ਸਹਜੇ ਹਰਿ ਰਸੁ ਪੀਜੈ ॥੬॥ ਮਾਇਆ ਮਾਇਆ ਕੇ ਜੋ ਅਧਿਕਾਈ ਵਿਚਿ ਮਾਇਆ ਪਚੈ ਪਚੀਜੈ ॥

ਅਗਿਆਨੁ ਅੰਧੇਰੁ ਮਹਾ ਪੰਥੁ ਬਿਖੜਾ ਅਹੰਕਾਰਿ ਭਾਰਿ ਲਦਿ ਲੀਜੈ ॥੭॥ ਨਾਨਕ ਰਾਮ ਰਮ ਰਮੁ ਰਮ ਰਮ

ਰਾਮੈ ਤੇ ਗਤਿ ਕੀਜੈ ॥ ਸਤਿਗੁਰੁ ਮਿਲੈ ਤਾ ਨਾਮੁ ਦ੍ਰਿੜਾਏ ਰਾਮ ਨਾਮੈ ਰਲੈ ਮਿਲੀਜੈ ॥੮॥੬॥ ਛਕਾ ੧ ॥

ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ

ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਰਾਗੁ ਪਰਭਾਤੀ ਬਿਭਾਸ ਮਹਲਾ ੧ ਚਉਪਦੇ ਘਰੁ ੧ ॥

ਨਾਇ ਤੇਰੈ ਤਰਣਾ ਨਾਇ ਪਤਿ ਪੂਜ ॥ ਨਾਉ ਤੇਰਾ ਗਹਣਾ ਮਤਿ ਮਕਸੂਦੁ ॥ ਨਾਇ ਤੇਰੈ ਨਾਉ ਮੰਨੇ ਸਭ ਕੋਇ ॥

ਵਿਣੁ ਨਾਵੈ ਪਤਿ ਕਬਹੁ ਨ ਹੋਇ ॥੧॥ ਅਵਰ ਸਿਆਣਪ ਸਗਲੀ ਪਾਜੁ ॥ ਜੈ ਬਖਸੇ ਤੈ ਪੂਰਾ ਕਾਜੁ ॥੧॥

ਰਹਾਉ ॥ ਨਾਉ ਤੇਰਾ ਤਾਣੁ ਨਾਉ ਦੀਬਾਣੁ ॥ ਨਾਉ ਤੇਰਾ ਲਸਕਰੁ ਨਾਉ ਸੁਲਤਾਨੁ ॥ ਨਾਇ ਤੇਰੈ ਮਾਣੁ ਮਹਤ

ਪਰਵਾਣੁ ॥ ਤੇਰੀ ਨਦਰੀ ਕਰਮਿ ਪਵੈ ਨੀਸਾਣੁ ॥੨॥ ਨਾਇ ਤੇਰੈ ਸਹਜੁ ਨਾਇ ਸਾਲਾਹ ॥ ਨਾਉ ਤੇਰਾ ਅੰਮ੍ਰਿਤੁ

ਬਿਖੁ ਉਠਿ ਜਾਇ ॥ ਨਾਇ ਤੇਰੈ ਸਭਿ ਸੁਖ ਵਸਹਿ ਮਨਿ ਆਇ ॥ ਬਿਨੁ ਨਾਵੈ ਬਾਧੀ ਜਮ ਪੁਰਿ ਜਾਇ ॥੩॥ ਨਾਰੀ

ਬੇਰੀ ਘਰ ਦਰ ਦੇਸ ॥ ਮਨ ਕੀਆ ਖੁਸੀਆ ਕੀਚਹਿ ਵੇਸ ॥ ਜਾਂ ਸਦੇ ਤਾਂ ਢਿਲ ਨ ਪਾਇ ॥ ਨਾਨਕ ਕੂੜੁ ਕੂੜੋ

ਹੋਇ ਜਾਇ ॥੪॥੧॥ ਪ੍ਰਭਾਤੀ ਮਹਲਾ ੧ ॥ ਤੇਰਾ ਨਾਮੁ ਰਤਨੁ ਕਰਮੁ ਚਾਨਣੁ ਸੁਰਤਿ ਤਿਥੈ ਲੋਇ ॥ ਅੰਧੇਰੁ

ਅੰਧੀ ਵਾਪਰੈ ਸਗਲ ਲੀਜੈ ਖੋਇ ॥੧॥ ਇਹੁ ਸੰਸਾਰੁ ਸਗਲ ਬਿਕਾਰੁ ॥ ਤੇਰਾ ਨਾਮੁ ਦਾਰੂ ਅਵਰੁ ਨਾਸਤਿ

ਕਰਣਹਾਰੁ ਅਪਾਰੁ ॥੧॥ ਰਹਾਉ ॥ ਪਾਤਾਲ ਪੁਰੀਆ ਏਕ ਭਾਰ ਹੋਵਹਿ ਲਾਖ ਕਰੋੜਿ ॥ ਤੇਰੇ ਲਾਲ ਕੀਮਤਿ

ਤਾ ਪਵੈ ਜਾਂ ਸਿਰੈ ਹੋਵਹਿ ਹੋਰਿ ॥੨॥ ਦੂਖਾ ਤੇ ਸੁਖ ਊਪਜਹਿ ਸੂਖੀ ਹੋਵਹਿ ਦੂਖ ॥ ਜਿਤੁ ਮੁਖਿ ਤੂ ਸਾਲਾਹੀਅਹਿ

ਤਿਤੁ ਮੁਖਿ ਕੈਸੀ ਭੂਖ ॥੩॥ ਨਾਨਕ ਮੂਰਖੁ ਏਕੁ ਤੂ ਅਵਰੁ ਭਲਾ ਸੈਸਾਰੁ ॥ ਜਿਤੁ ਤਨਿ ਨਾਮੁ ਨ ਊਪਜੈ ਸੇ ਤਨ

ਹੋਹਿ ਖੁਆਰ ॥੪॥੨॥ ਪ੍ਰਭਾਤੀ ਮਹਲਾ ੧ ॥ ਜੈ ਕਾਰਣਿ ਬੇਦ ਬ੍ਰਹਮੈ ਉਚਰੇ ਸੰਕਰਿ ਛੋਡੀ ਮਾਇਆ ॥ ਜੈ ਕਾਰਣਿ

ਸਿਧ ਭਏ ਉਦਾਸੀ ਦੇਵੀ ਮਰਮੁ ਨ ਪਾਇਆ ॥੧॥ ਬਾਬਾ ਮਨਿ ਸਾਚਾ ਮੁਖਿ ਸਾਚਾ ਕਹੀਐ ਤਰੀਐ ਸਾਚਾ ਹੋਈ

॥ ਦੁਸਮਨੁ ਦੂਖੁ ਨ ਆਵੈ ਨੇੜੈ ਹਰਿ ਮਤਿ ਪਾਵੈ ਕੋਈ ॥੧॥ ਰਹਾਉ ॥ ਅਗਨਿ ਬਿੰਬ ਪਵਣੈ ਕੀ ਬਾਣੀ ਤੀਨਿ

ਨਾਮ ਕੇ ਦਾਸਾ ॥ ਤੇ ਤਸਕਰ ਜੋ ਨਾਮੁ ਨ ਲੇਵਹਿ ਵਾਸਹਿ ਕੋਟ ਪੰਚਾਸਾ ॥੨॥ ਜੇ ਕੋ ਏਕ ਕਰੈ ਚੰਗਿਆਈ ਮਨਿ

ਚਿਤਿ ਬਹੁਤੁ ਬਫਾਵੈ ॥ ਏਤੇ ਗੁਣ ਏਤੀਆ ਚੰਗਿਆਈਆ ਦੇਇ ਨ ਪਛੋਤਾਵੈ ॥੩॥ ਤੁਧੁ ਸਾਲਾਹਨਿ ਤਿਨ ਧਨੁ

ਪਲੈ ਨਾਨਕ ਕਾ ਧਨੁ ਸੋਈ ॥ ਜੇ ਕੋ ਜੀਉ ਕਹੈ ਓਨਾ ਕਉ ਜਮ ਕੀ ਤਲਬ ਨ ਹੋਈ ॥੪॥੩॥ ਪ੍ਰਭਾਤੀ ਮਹਲਾ ੧ ॥

ਜਾ ਕੈ ਰੂਪੁ ਨਾਹੀ ਜਾਤਿ ਨਾਹੀ ਨਾਹੀ ਮੁਖੁ ਮਾਸਾ ॥ ਸਤਿਗੁਰਿ ਮਿਲੇ ਨਿਰੰਜਨੁ ਪਾਇਆ ਤੇਰੈ ਨਾਮਿ ਹੈ

ਨਿਵਾਸਾ ॥੧॥ ਅਉਧੂ ਸਹਜੇ ਤਤੁ ਬੀਚਾਰਿ ॥ ਜਾ ਤੇ ਫਿਰਿ ਨ ਆਵਹੁ ਸੈਸਾਰਿ ॥੧॥ ਰਹਾਉ ॥ ਜਾ ਕੈ ਕਰਮੁ

ਨਾਹੀ ਧਰਮੁ ਨਾਹੀ ਨਾਹੀ ਸੁਚਿ ਮਾਲਾ ॥ ਸਿਵ ਜੋਤਿ ਕੰਨਹੁ ਬੁਧਿ ਪਾਈ ਸਤਿਗੁਰੂ ਰਖਵਾਲਾ ॥੨॥ ਜਾ ਕੈ

ਬਰਤੁ ਨਾਹੀ ਨੇਮੁ ਨਾਹੀ ਨਾਹੀ ਬਕਬਾਈ ॥ ਗਤਿ ਅਵਗਤਿ ਕੀ ਚਿੰਤ ਨਾਹੀ ਸਤਿਗੁਰੂ ਫੁਰਮਾਈ ॥੩॥ ਜਾ ਕੈ

ਆਸ ਨਾਹੀ ਨਿਰਾਸ ਨਾਹੀ ਚਿਤਿ ਸੁਰਤਿ ਸਮਝਾਈ ॥ ਤੰਤ ਕਉ ਪਰਮ ਤੰਤੁ ਮਿਲਿਆ ਨਾਨਕਾ ਬੁਧਿ ਪਾਈ

॥੪॥੪॥ ਪ੍ਰਭਾਤੀ ਮਹਲਾ ੧ ॥ ਤਾ ਕਾ ਕਹਿਆ ਦਰਿ ਪਰਵਾਣੁ ॥ ਬਿਖੁ ਅੰਮ੍ਰਿਤੁ ਦੁਇ ਸਮ ਕਰਿ ਜਾਣੁ

॥੧॥ ਕਿਆ ਕਹੀਐ ਸਰਬੇ ਰਹਿਆ ਸਮਾਇ ॥ ਜੋ ਕਿਛੁ ਵਰਤੈ ਸਭ ਤੇਰੀ ਰਜਾਇ ॥੧॥ ਰਹਾਉ ॥ ਪ੍ਰਗਟੀ

ਜੋਤਿ ਚੂਕਾ ਅਭਿਮਾਨੁ ॥ ਸਤਿਗੁਰਿ ਦੀਆ ਅੰਮ੍ਰਿਤ ਨਾਮੁ ॥੨॥ ਕਲਿ ਮਹਿ ਆਇਆ ਸੋ ਜਨੁ ਜਾਣੁ ॥ ਸਾਚੀ

ਦਰਗਹ ਪਾਵੈ ਮਾਣੁ ॥੩॥ ਕਹਣਾ ਸੁਨਣਾ ਅਕਥ ਘਰਿ ਜਾਇ ॥ ਕਥਨੀ ਬਦਨੀ ਨਾਨਕ ਜਲਿ ਜਾਇ ॥੪॥੫॥

ਪ੍ਰਭਾਤੀ ਮਹਲਾ ੧ ॥ ਅੰਮ੍ਰਿਤੁ ਨੀਰੁ ਗਿਆਨਿ ਮਨ ਮਜਨੁ ਅਠਸਠਿ ਤੀਰਥ ਸੰਗਿ ਗਹੇ ॥ ਗੁਰ ਉਪਦੇਸਿ

ਜਵਾਹਰ ਮਾਣਕ ਸੇਵੇ ਸਿਖੁ ਸੁੋ ਖੋਜਿ ਲਹੈ ॥੧॥ ਗੁਰ ਸਮਾਨਿ ਤੀਰਥੁ ਨਹੀ ਕੋਇ ॥ ਸਰੁ ਸੰਤੋਖੁ ਤਾਸੁ ਗੁਰੁ ਹੋਇ

॥੧॥ ਰਹਾਉ ॥ ਗੁਰੁ ਦਰੀਆਉ ਸਦਾ ਜਲੁ ਨਿਰਮਲੁ ਮਿਲਿਆ ਦੁਰਮਤਿ ਮੈਲੁ ਹਰੈ ॥ ਸਤਿਗੁਰਿ ਪਾਇਐ ਪੂਰਾ

ਨਾਵਣੁ ਪਸੂ ਪਰੇਤਹੁ ਦੇਵ ਕਰੈ ॥੨॥ ਰਤਾ ਸਚਿ ਨਾਮਿ ਤਲ ਹੀਅਲੁ ਸੋ ਗੁਰੁ ਪਰਮਲੁ ਕਹੀਐ ॥ ਜਾ ਕੀ ਵਾਸੁ

ਬਨਾਸਪਤਿ ਸਉਰੈ ਤਾਸੁ ਚਰਣ ਲਿਵ ਰਹੀਐ ॥੩॥ ਗੁਰਮੁਖਿ ਜੀਅ ਪ੍ਰਾਨ ਉਪਜਹਿ ਗੁਰਮੁਖਿ ਸਿਵ ਘਰਿ

ਜਾਈਐ ॥ ਗੁਰਮੁਖਿ ਨਾਨਕ ਸਚਿ ਸਮਾਈਐ ਗੁਰਮੁਖਿ ਨਿਜ ਪਦੁ ਪਾਈਐ ॥੪॥੬॥ ਪ੍ਰਭਾਤੀ ਮਹਲਾ ੧ ॥

ਗੁਰ ਪਰਸਾਦੀ ਵਿਦਿਆ ਵੀਚਾਰੈ ਪੜਿ ਪੜਿ ਪਾਵੈ ਮਾਨੁ ॥ ਆਪਾ ਮਧੇ ਆਪੁ ਪਰਗਾਸਿਆ ਪਾਇਆ ਅੰਮ੍ਰਿਤੁ

ਨਾਮੁ ॥੧॥ ਕਰਤਾ ਤੂ ਮੇਰਾ ਜਜਮਾਨੁ ॥ ਇਕ ਦਖਿਣਾ ਹਉ ਤੈ ਪਹਿ ਮਾਗਉ ਦੇਹਿ ਆਪਣਾ ਨਾਮੁ ॥੧॥ ਰਹਾਉ ॥

ਪੰਚ ਤਸਕਰ ਧਾਵਤ ਰਾਖੇ ਚੂਕਾ ਮਨਿ ਅਭਿਮਾਨੁ ॥ ਦਿਸਟਿ ਬਿਕਾਰੀ ਦੁਰਮਤਿ ਭਾਗੀ ਐਸਾ ਬ੍ਰਹਮ ਗਿਆਨੁ

॥੨॥ ਜਤੁ ਸਤੁ ਚਾਵਲ ਦਇਆ ਕਣਕ ਕਰਿ ਪ੍ਰਾਪਤਿ ਪਾਤੀ ਧਾਨੁ ॥ ਦੂਧੁ ਕਰਮੁ ਸੰਤੋਖੁ ਘੀਉ ਕਰਿ ਐਸਾ

ਮਾਂਗਉ ਦਾਨੁ ॥੩॥ ਖਿਮਾ ਧੀਰਜੁ ਕਰਿ ਗਊ ਲਵੇਰੀ ਸਹਜੇ ਬਛਰਾ ਖੀਰੁ ਪੀਐ ॥ ਸਿਫਤਿ ਸਰਮ ਕਾ ਕਪੜਾ

ਮਾਂਗਉ ਹਰਿ ਗੁਣ ਨਾਨਕ ਰਵਤੁ ਰਹੈ ॥੪॥੭॥ ਪ੍ਰਭਾਤੀ ਮਹਲਾ ੧ ॥ ਆਵਤੁ ਕਿਨੈ ਨ ਰਾਖਿਆ ਜਾਵਤੁ ਕਿਉ

ਰਾਖਿਆ ਜਾਇ ॥ ਜਿਸ ਤੇ ਹੋਆ ਸੋਈ ਪਰੁ ਜਾਣੈ ਜਾਂ ਉਸ ਹੀ ਮਾਹਿ ਸਮਾਇ ॥੧॥ ਤੂਹੈ ਹੈ ਵਾਹੁ ਤੇਰੀ ਰਜਾਇ ॥

ਜੋ ਕਿਛੁ ਕਰਹਿ ਸੋਈ ਪਰੁ ਹੋਇਬਾ ਅਵਰੁ ਨ ਕਰਣਾ ਜਾਇ ॥੧॥ ਰਹਾਉ ॥ ਜੈਸੇ ਹਰਹਟ ਕੀ ਮਾਲਾ ਟਿੰਡ

ਲਗਤ ਹੈ ਇਕ ਸਖਨੀ ਹੋਰ ਫੇਰ ਭਰੀਅਤ ਹੈ ॥ ਤੈਸੋ ਹੀ ਇਹੁ ਖੇਲੁ ਖਸਮ ਕਾ ਜਿਉ ਉਸ ਕੀ ਵਡਿਆਈ ॥੨॥

ਸੁਰਤੀ ਕੈ ਮਾਰਗਿ ਚਲਿ ਕੈ ਉਲਟੀ ਨਦਰਿ ਪ੍ਰਗਾਸੀ ॥ ਮਨਿ ਵੀਚਾਰਿ ਦੇਖੁ ਬ੍ਰਹਮ ਗਿਆਨੀ ਕਉਨੁ ਗਿਰਹੀ

ਕਉਨੁ ਉਦਾਸੀ ॥੩॥ ਜਿਸ ਕੀ ਆਸਾ ਤਿਸ ਹੀ ਸਉਪਿ ਕੈ ਏਹੁ ਰਹਿਆ ਨਿਰਬਾਣੁ ॥ ਜਿਸ ਤੇ ਹੋਆ ਸੋਈ ਕਰਿ

ਮਾਨਿਆ ਨਾਨਕ ਗਿਰਹੀ ਉਦਾਸੀ ਸੋ ਪਰਵਾਣੁ ॥੪॥੮॥ ਪ੍ਰਭਾਤੀ ਮਹਲਾ ੧ ॥ ਦਿਸਟਿ ਬਿਕਾਰੀ ਬੰਧਨਿ

ਬਾਂਧੈ ਹਉ ਤਿਸ ਕੈ ਬਲਿ ਜਾਈ ॥ ਪਾਪ ਪੁੰਨ ਕੀ ਸਾਰ ਨ ਜਾਣੈ ਭੂਲਾ ਫਿਰੈ ਅਜਾਈ ॥੧॥ ਬੋਲਹੁ ਸਚੁ ਨਾਮੁ

ਕਰਤਾਰ ॥ ਫੁਨਿ ਬਹੁੜਿ ਨ ਆਵਣ ਵਾਰ ॥੧॥ ਰਹਾਉ ॥ ਊਚਾ ਤੇ ਫੁਨਿ ਨੀਚੁ ਕਰਤੁ ਹੈ ਨੀਚ ਕਰੈ ਸੁਲਤਾਨੁ ॥

ਜਿਨੀ ਜਾਣੁ ਸੁਜਾਣਿਆ ਜਗਿ ਤੇ ਪੂਰੇ ਪਰਵਾਣੁ ॥੨॥ ਤਾ ਕਉ ਸਮਝਾਵਣ ਜਾਈਐ ਜੇ ਕੋ ਭੂਲਾ ਹੋਈ ॥

ਆਪੇ ਖੇਲ ਕਰੇ ਸਭ ਕਰਤਾ ਐਸਾ ਬੂਝੈ ਕੋਈ ॥੩॥ ਨਾਉ ਪ੍ਰਭਾਤੈ ਸਬਦਿ ਧਿਆਈਐ ਛੋਡਹੁ ਦੁਨੀ ਪਰੀਤਾ ॥

ਪ੍ਰਣਵਤਿ ਨਾਨਕ ਦਾਸਨਿ ਦਾਸਾ ਜਗਿ ਹਾਰਿਆ ਤਿਨਿ ਜੀਤਾ ॥੪॥੯॥ ਪ੍ਰਭਾਤੀ ਮਹਲਾ ੧ ॥ ਮਨੁ ਮਾਇਆ

ਮਨੁ ਧਾਇਆ ਮਨੁ ਪੰਖੀ ਆਕਾਸਿ ॥ ਤਸਕਰ ਸਬਦਿ ਨਿਵਾਰਿਆ ਨਗਰੁ ਵੁਠਾ ਸਾਬਾਸਿ ॥ ਜਾ ਤੂ ਰਾਖਹਿ

ਰਾਖਿ ਲੈਹਿ ਸਾਬਤੁ ਹੋਵੈ ਰਾਸਿ ॥੧॥ ਐਸਾ ਨਾਮੁ ਰਤਨੁ ਨਿਧਿ ਮੇਰੈ ॥ ਗੁਰਮਤਿ ਦੇਹਿ ਲਗਉ ਪਗਿ ਤੇਰੈ

॥੧॥ ਰਹਾਉ ॥ ਮਨੁ ਜੋਗੀ ਮਨੁ ਭੋਗੀਆ ਮਨੁ ਮੂਰਖੁ ਗਾਵਾਰੁ ॥ ਮਨੁ ਦਾਤਾ ਮਨੁ ਮੰਗਤਾ ਮਨ ਸਿਰਿ ਗੁਰੁ

ਕਰਤਾਰੁ ॥ ਪੰਚ ਮਾਰਿ ਸੁਖੁ ਪਾਇਆ ਐਸਾ ਬ੍ਰਹਮੁ ਵੀਚਾਰੁ ॥੨॥ ਘਟਿ ਘਟਿ ਏਕੁ ਵਖਾਣੀਐ ਕਹਉ ਨ

ਦੇਖਿਆ ਜਾਇ ॥ ਖੋਟੋ ਪੂਠੋ ਰਾਲੀਐ ਬਿਨੁ ਨਾਵੈ ਪਤਿ ਜਾਇ ॥ ਜਾ ਤੂ ਮੇਲਹਿ ਤਾ ਮਿਲਿ ਰਹਾਂ ਜਾਂ ਤੇਰੀ ਹੋਇ

ਰਜਾਇ ॥੩॥ ਜਾਤਿ ਜਨਮੁ ਨਹ ਪੂਛੀਐ ਸਚ ਘਰੁ ਲੇਹੁ ਬਤਾਇ ॥ ਸਾ ਜਾਤਿ ਸਾ ਪਤਿ ਹੈ ਜੇਹੇ ਕਰਮ ਕਮਾਇ ॥

ਜਨਮ ਮਰਨ ਦੁਖੁ ਕਾਟੀਐ ਨਾਨਕ ਛੂਟਸਿ ਨਾਇ ॥੪॥੧੦॥ ਪ੍ਰਭਾਤੀ ਮਹਲਾ ੧ ॥ ਜਾਗਤੁ ਬਿਗਸੈ ਮੂਠੋ

ਅੰਧਾ ॥ ਗਲਿ ਫਾਹੀ ਸਿਰਿ ਮਾਰੇ ਧੰਧਾ ॥ ਆਸਾ ਆਵੈ ਮਨਸਾ ਜਾਇ ॥ ਉਰਝੀ ਤਾਣੀ ਕਿਛੁ ਨ ਬਸਾਇ ॥੧॥

ਜਾਗਸਿ ਜੀਵਣ ਜਾਗਣਹਾਰਾ ॥ ਸੁਖ ਸਾਗਰ ਅੰਮ੍ਰਿਤ ਭੰਡਾਰਾ ॥੧॥ ਰਹਾਉ ॥ ਕਹਿਓ ਨ ਬੂਝੈ ਅੰਧੁ ਨ ਸੂਝੈ

ਭੋਂਡੀ ਕਾਰ ਕਮਾਈ ॥ ਆਪੇ ਪ੍ਰੀਤਿ ਪ੍ਰੇਮ ਪਰਮੇਸੁਰੁ ਕਰਮੀ ਮਿਲੈ ਵਡਾਈ ॥੨॥ ਦਿਨੁ ਦਿਨੁ ਆਵੈ ਤਿਲੁ

ਤਿਲੁ ਛੀਜੈ ਮਾਇਆ ਮੋਹੁ ਘਟਾਈ ॥ ਬਿਨੁ ਗੁਰ ਬੂਡੋ ਠਉਰ ਨ ਪਾਵੈ ਜਬ ਲਗ ਦੂਜੀ ਰਾਈ ॥੩॥ ਅਹਿਨਿਸਿ

ਜੀਆ ਦੇਖਿ ਸਮਾੑਲੈ ਸੁਖੁ ਦੁਖੁ ਪੁਰਬਿ ਕਮਾਈ ॥ ਕਰਮਹੀਣੁ ਸਚੁ ਭੀਖਿਆ ਮਾਂਗੈ ਨਾਨਕ ਮਿਲੈ ਵਡਾਈ

॥੪॥੧੧॥ ਪ੍ਰਭਾਤੀ ਮਹਲਾ ੧ ॥ ਮਸਟਿ ਕਰਉ ਮੂਰਖੁ ਜਗਿ ਕਹੀਆ ॥ ਅਧਿਕ ਬਕਉ ਤੇਰੀ ਲਿਵ ਰਹੀਆ ॥

ਭੂਲ ਚੂਕ ਤੇਰੈ ਦਰਬਾਰਿ ॥ ਨਾਮ ਬਿਨਾ ਕੈਸੇ ਆਚਾਰ ॥੧॥ ਐਸੇ ਝੂਠਿ ਮੁਠੇ ਸੰਸਾਰਾ ॥ ਨਿੰਦਕੁ ਨਿੰਦੈ ਮੁਝੈ

ਪਿਆਰਾ ॥੧॥ ਰਹਾਉ ॥ ਜਿਸੁ ਨਿੰਦਹਿ ਸੋਈ ਬਿਧਿ ਜਾਣੈ ॥ ਗੁਰ ਕੈ ਸਬਦੇ ਦਰਿ ਨੀਸਾਣੈ ॥ ਕਾਰਣ ਨਾਮੁ

ਅੰਤਰਗਤਿ ਜਾਣੈ ॥ ਜਿਸ ਨੋ ਨਦਰਿ ਕਰੇ ਸੋਈ ਬਿਧਿ ਜਾਣੈ ॥੨॥ ਮੈ ਮੈਲੌ ਊਜਲੁ ਸਚੁ ਸੋਇ ॥ ਊਤਮੁ

ਆਖਿ ਨ ਊਚਾ ਹੋਇ ॥ ਮਨਮੁਖੁ ਖੂਲਿੑ ਮਹਾ ਬਿਖੁ ਖਾਇ ॥ ਗੁਰਮੁਖਿ ਹੋਇ ਸੁ ਰਾਚੈ ਨਾਇ ॥੩॥ ਅੰਧੌ ਬੋਲੌ

ਮੁਗਧੁ ਗਵਾਰੁ ॥ ਹੀਣੌ ਨੀਚੁ ਬੁਰੌ ਬੁਰਿਆਰੁ ॥ ਨੀਧਨ ਕੌ ਧਨੁ ਨਾਮੁ ਪਿਆਰੁ ॥ ਇਹੁ ਧਨੁ ਸਾਰੁ ਹੋਰੁ ਬਿਖਿਆ

ਛਾਰੁ ॥੪॥ ਉਸਤਤਿ ਨਿੰਦਾ ਸਬਦੁ ਵੀਚਾਰੁ ॥ ਜੋ ਦੇਵੈ ਤਿਸ ਕਉ ਜੈਕਾਰੁ ॥ ਤੂ ਬਖਸਹਿ ਜਾਤਿ ਪਤਿ ਹੋਇ ॥

ਨਾਨਕੁ ਕਹੈ ਕਹਾਵੈ ਸੋਇ ॥੫॥੧੨॥ ਪ੍ਰਭਾਤੀ ਮਹਲਾ ੧ ॥ ਖਾਇਆ ਮੈਲੁ ਵਧਾਇਆ ਪੈਧੈ ਘਰ ਕੀ ਹਾਣਿ ॥

ਬਕਿ ਬਕਿ ਵਾਦੁ ਚਲਾਇਆ ਬਿਨੁ ਨਾਵੈ ਬਿਖੁ ਜਾਣਿ ॥੧॥ ਬਾਬਾ ਐਸਾ ਬਿਖਮ ਜਾਲਿ ਮਨੁ ਵਾਸਿਆ ॥

ਬਿਬਲੁ ਝਾਗਿ ਸਹਜਿ ਪਰਗਾਸਿਆ ॥੧॥ ਰਹਾਉ ॥ ਬਿਖੁ ਖਾਣਾ ਬਿਖੁ ਬੋਲਣਾ ਬਿਖੁ ਕੀ ਕਾਰ ਕਮਾਇ ॥

ਜਮ ਦਰਿ ਬਾਧੇ ਮਾਰੀਅਹਿ ਛੂਟਸਿ ਸਾਚੈ ਨਾਇ ॥੨॥ ਜਿਵ ਆਇਆ ਤਿਵ ਜਾਇਸੀ ਕੀਆ ਲਿਖਿ ਲੈ ਜਾਇ ॥

ਮਨਮੁਖਿ ਮੂਲੁ ਗਵਾਇਆ ਦਰਗਹ ਮਿਲੈ ਸਜਾਇ ॥੩॥ ਜਗੁ ਖੋਟੌ ਸਚੁ ਨਿਰਮਲੌ ਗੁਰ ਸਬਦੀਂ ਵੀਚਾਰਿ ॥

ਤੇ ਨਰ ਵਿਰਲੇ ਜਾਣੀਅਹਿ ਜਿਨ ਅੰਤਰਿ ਗਿਆਨੁ ਮੁਰਾਰਿ ॥੪॥ ਅਜਰੁ ਜਰੈ ਨੀਝਰੁ ਝਰੈ ਅਮਰ ਅਨੰਦ ਸਰੂਪ

॥ ਨਾਨਕੁ ਜਲ ਕੌ ਮੀਨੁ ਸੈ ਥੇ ਭਾਵੈ ਰਾਖਹੁ ਪ੍ਰੀਤਿ ॥੫॥੧੩॥ ਪ੍ਰਭਾਤੀ ਮਹਲਾ ੧ ॥ ਗੀਤ ਨਾਦ ਹਰਖ

ਚਤੁਰਾਈ ॥ ਰਹਸ ਰੰਗ ਫੁਰਮਾਇਸਿ ਕਾਈ ॥ ਪੈਨੑਣੁ ਖਾਣਾ ਚੀਤਿ ਨ ਪਾਈ ॥ ਸਾਚੁ ਸਹਜੁ ਸੁਖੁ ਨਾਮਿ ਵਸਾਈ

॥੧॥ ਕਿਆ ਜਾਨਾਂ ਕਿਆ ਕਰੈ ਕਰਾਵੈ ॥ ਨਾਮ ਬਿਨਾ ਤਨਿ ਕਿਛੁ ਨ ਸੁਖਾਵੈ ॥੧॥ ਰਹਾਉ ॥ ਜੋਗ ਬਿਨੋਦ

ਸ੍ਵਾਦ ਆਨੰਦਾ ॥ ਮਤਿ ਸਤ ਭਾਇ ਭਗਤਿ ਗੋਬਿੰਦਾ ॥ ਕੀਰਤਿ ਕਰਮ ਕਾਰ ਨਿਜ ਸੰਦਾ ॥ ਅੰਤਰਿ ਰਵਤੌ ਰਾਜ

ਰਵਿੰਦਾ ॥੨॥ ਪ੍ਰਿਉ ਪ੍ਰਿਉ ਪ੍ਰੀਤਿ ਪ੍ਰੇਮਿ ਉਰ ਧਾਰੀ ॥ ਦੀਨਾ ਨਾਥੁ ਪੀਉ ਬਨਵਾਰੀ ॥ ਅਨਦਿਨੁ ਨਾਮੁ ਦਾਨੁ

ਬ੍ਰਤਕਾਰੀ ॥ ਤ੍ਰਿਪਤਿ ਤਰੰਗ ਤਤੁ ਬੀਚਾਰੀ ॥੩॥ ਅਕਥੌ ਕਥਉ ਕਿਆ ਮੈ ਜੋਰੁ ॥ ਭਗਤਿ ਕਰੀ ਕਰਾਇਹਿ ਮੋਰ ॥

ਅੰਤਰਿ ਵਸੈ ਚੂਕੈ ਮੈ ਮੋਰ ॥ ਕਿਸੁ ਸੇਵੀ ਦੂਜਾ ਨਹੀ ਹੋਰੁ ॥੪॥ ਗੁਰ ਕਾ ਸਬਦੁ ਮਹਾ ਰਸੁ ਮੀਠਾ ॥ ਐਸਾ

ਅੰਮ੍ਰਿਤੁ ਅੰਤਰਿ ਡੀਠਾ ॥ ਜਿਨਿ ਚਾਖਿਆ ਪੂਰਾ ਪਦੁ ਹੋਇ ॥ ਨਾਨਕ ਧ੍ਰਾਪਿਓ ਤਨਿ ਸੁਖੁ ਹੋਇ ॥੫॥੧੪॥

ਪ੍ਰਭਾਤੀ ਮਹਲਾ ੧ ॥ ਅੰਤਰਿ ਦੇਖਿ ਸਬਦਿ ਮਨੁ ਮਾਨਿਆ ਅਵਰੁ ਨ ਰਾਂਗਨਹਾਰਾ ॥ ਅਹਿਨਿਸਿ ਜੀਆ ਦੇਖਿ

ਸਮਾਲੇ ਤਿਸ ਹੀ ਕੀ ਸਰਕਾਰਾ ॥੧॥ ਮੇਰਾ ਪ੍ਰਭੁ ਰਾਂਗਿ ਘਣੌ ਅਤਿ ਰੂੜੌ ॥ ਦੀਨ ਦਇਆਲੁ ਪ੍ਰੀਤਮ ਮਨਮੋਹਨੁ

ਅਤਿ ਰਸ ਲਾਲ ਸਗੂੜੌ ॥੧॥ ਰਹਾਉ ॥ ਊਪਰਿ ਕੂਪੁ ਗਗਨ ਪਨਿਹਾਰੀ ਅੰਮ੍ਰਿਤੁ ਪੀਵਣਹਾਰਾ ॥ ਜਿਸ ਕੀ

ਰਚਨਾ ਸੋ ਬਿਧਿ ਜਾਣੈ ਗੁਰਮੁਖਿ ਗਿਆਨੁ ਵੀਚਾਰਾ ॥੨॥ ਪਸਰੀ ਕਿਰਣਿ ਰਸਿ ਕਮਲ ਬਿਗਾਸੇ ਸਸਿ ਘਰਿ

ਸੂਰੁ ਸਮਾਇਆ ॥ ਕਾਲੁ ਬਿਧੁੰਸਿ ਮਨਸਾ ਮਨਿ ਮਾਰੀ ਗੁਰ ਪ੍ਰਸਾਦਿ ਪ੍ਰਭੁ ਪਾਇਆ ॥੩॥ ਅਤਿ ਰਸਿ ਰੰਗਿ

ਚਲੂਲੈ ਰਾਤੀ ਦੂਜਾ ਰੰਗੁ ਨ ਕੋਈ ॥ ਨਾਨਕ ਰਸਨਿ ਰਸਾਏ ਰਾਤੇ ਰਵਿ ਰਹਿਆ ਪ੍ਰਭੁ ਸੋਈ ॥੪॥੧੫॥

ਪ੍ਰਭਾਤੀ ਮਹਲਾ ੧ ॥ ਬਾਰਹ ਮਹਿ ਰਾਵਲ ਖਪਿ ਜਾਵਹਿ ਚਹੁ ਛਿਅ ਮਹਿ ਸੰਨਿਆਸੀ ॥ ਜੋਗੀ ਕਾਪੜੀਆ

ਸਿਰਖੂਥੇ ਬਿਨੁ ਸਬਦੈ ਗਲਿ ਫਾਸੀ ॥੧॥ ਸਬਦਿ ਰਤੇ ਪੂਰੇ ਬੈਰਾਗੀ ॥ ਅਉਹਠਿ ਹਸਤ ਮਹਿ ਭੀਖਿਆ ਜਾਚੀ ਏਕ

ਭਾਇ ਲਿਵ ਲਾਗੀ ॥੧॥ ਰਹਾਉ ॥ ਬ੍ਰਹਮਣ ਵਾਦੁ ਪੜਹਿ ਕਰਿ ਕਿਰਿਆ ਕਰਣੀ ਕਰਮ ਕਰਾਏ ॥ ਬਿਨੁ ਬੂਝੇ

ਕਿਛੁ ਸੂਝੈ ਨਾਹੀ ਮਨਮੁਖੁ ਵਿਛੁੜਿ ਦੁਖੁ ਪਾਏ ॥੨॥ ਸਬਦਿ ਮਿਲੇ ਸੇ ਸੂਚਾਚਾਰੀ ਸਾਚੀ ਦਰਗਹ ਮਾਨੇ ॥

ਅਨਦਿਨੁ ਨਾਮਿ ਰਤਨਿ ਲਿਵ ਲਾਗੇ ਜੁਗਿ ਜੁਗਿ ਸਾਚਿ ਸਮਾਨੇ ॥੩॥ ਸਗਲੇ ਕਰਮ ਧਰਮ ਸੁਚਿ ਸੰਜਮ

ਜਪ ਤਪ ਤੀਰਥ ਸਬਦਿ ਵਸੇ ॥ ਨਾਨਕ ਸਤਿਗੁਰ ਮਿਲੈ ਮਿਲਾਇਆ ਦੂਖ ਪਰਾਛਤ ਕਾਲ ਨਸੇ ॥੪॥੧੬॥

ਪ੍ਰਭਾਤੀ ਮਹਲਾ ੧ ॥ ਸੰਤਾ ਕੀ ਰੇਣੁ ਸਾਧ ਜਨ ਸੰਗਤਿ ਹਰਿ ਕੀਰਤਿ ਤਰੁ ਤਾਰੀ ॥ ਕਹਾ ਕਰੈ ਬਪੁਰਾ ਜਮੁ ਡਰਪੈ

ਗੁਰਮੁਖਿ ਰਿਦੈ ਮੁਰਾਰੀ ॥੧॥ ਜਲਿ ਜਾਉ ਜੀਵਨੁ ਨਾਮ ਬਿਨਾ ॥ ਹਰਿ ਜਪਿ ਜਾਪੁ ਜਪਉ ਜਪਮਾਲੀ ਗੁਰਮੁਖਿ

ਆਵੈ ਸਾਦੁ ਮਨਾ ॥੧॥ ਰਹਾਉ ॥ ਗੁਰ ਉਪਦੇਸ ਸਾਚੁ ਸੁਖੁ ਜਾ ਕਉ ਕਿਆ ਤਿਸੁ ਉਪਮਾ ਕਹੀਐ ॥ ਲਾਲ ਜਵੇਹਰ

ਰਤਨ ਪਦਾਰਥ ਖੋਜਤ ਗੁਰਮੁਖਿ ਲਹੀਐ ॥੨॥ ਚੀਨੈ ਗਿਆਨੁ ਧਿਆਨੁ ਧਨੁ ਸਾਚੌ ਏਕ ਸਬਦਿ ਲਿਵ ਲਾਵੈ ॥

ਨਿਰਾਲੰਬੁ ਨਿਰਹਾਰੁ ਨਿਹਕੇਵਲੁ ਨਿਰਭਉ ਤਾੜੀ ਲਾਵੈ ॥੩॥ ਸਾਇਰ ਸਪਤ ਭਰੇ ਜਲ ਨਿਰਮਲਿ ਉਲਟੀ

ਨਾਵ ਤਰਾਵੈ ॥ ਬਾਹਰਿ ਜਾਤੌ ਠਾਕਿ ਰਹਾਵੈ ਗੁਰਮੁਖਿ ਸਹਜਿ ਸਮਾਵੈ ॥੪॥ ਸੋ ਗਿਰਹੀ ਸੋ ਦਾਸੁ ਉਦਾਸੀ

ਜਿਨਿ ਗੁਰਮੁਖਿ ਆਪੁ ਪਛਾਨਿਆ ॥ ਨਾਨਕੁ ਕਹੈ ਅਵਰੁ ਨਹੀ ਦੂਜਾ ਸਾਚ ਸਬਦਿ ਮਨੁ ਮਾਨਿਆ ॥੫॥੧੭॥

ਰਾਗੁ ਪ੍ਰਭਾਤੀ ਮਹਲਾ ੩ ਚਉਪਦੇ      ੴ ਸਤਿਗੁਰ ਪ੍ਰਸਾਦਿ ॥

ਗੁਰਮੁਖਿ ਵਿਰਲਾ ਕੋਈ ਬੂਝੈ ਸਬਦੇ ਰਹਿਆ ਸਮਾਈ ॥ ਨਾਮਿ ਰਤੇ ਸਦਾ ਸੁਖੁ ਪਾਵੈ ਸਾਚਿ ਰਹੈ ਲਿਵ ਲਾਈ

॥੧॥ ਹਰਿ ਹਰਿ ਨਾਮੁ ਜਪਹੁ ਜਨ ਭਾਈ ॥ ਗੁਰ ਪ੍ਰਸਾਦਿ ਮਨੁ ਅਸਥਿਰੁ ਹੋਵੈ ਅਨਦਿਨੁ ਹਰਿ ਰਸਿ ਰਹਿਆ

ਅਘਾਈ ॥੧॥ ਰਹਾਉ ॥ ਅਨਦਿਨੁ ਭਗਤਿ ਕਰਹੁ ਦਿਨੁ ਰਾਤੀ ਇਸੁ ਜੁਗ ਕਾ ਲਾਹਾ ਭਾਈ ॥ ਸਦਾ ਜਨ

ਨਿਰਮਲ ਮੈਲੁ ਨ ਲਾਗੈ ਸਚਿ ਨਾਮਿ ਚਿਤੁ ਲਾਈ ॥੨॥ ਸੁਖੁ ਸੀਗਾਰੁ ਸਤਿਗੁਰੂ ਦਿਖਾਇਆ ਨਾਮਿ ਵਡੀ

ਵਡਿਆਈ ॥ ਅਖੁਟ ਭੰਡਾਰ ਭਰੇ ਕਦੇ ਤੋਟਿ ਨ ਆਵੈ ਸਦਾ ਹਰਿ ਸੇਵਹੁ ਭਾਈ ॥੩॥ ਆਪੇ ਕਰਤਾ ਜਿਸ ਨੋ

ਦੇਵੈ ਤਿਸੁ ਵਸੈ ਮਨਿ ਆਈ ॥ ਨਾਨਕ ਨਾਮੁ ਧਿਆਇ ਸਦਾ ਤੂ ਸਤਿਗੁਰਿ ਦੀਆ ਦਿਖਾਈ ॥੪॥੧॥

ਪ੍ਰਭਾਤੀ ਮਹਲਾ ੩ ॥ ਨਿਰਗੁਣੀਆਰੇ ਕਉ ਬਖਸਿ ਲੈ ਸੁਆਮੀ ਆਪੇ ਲੈਹੁ ਮਿਲਾਈ ॥ ਤੂ ਬਿਅੰਤੁ ਤੇਰਾ ਅੰਤੁ ਨ

ਪਾਇਆ ਸਬਦੇ ਦੇਹੁ ਬੁਝਾਈ ॥੧॥ ਹਰਿ ਜੀਉ ਤੁਧੁ ਵਿਟਹੁ ਬਲਿ ਜਾਈ ॥ ਤਨੁ ਮਨੁ ਅਰਪੀ ਤੁਧੁ ਆਗੈ ਰਾਖਉ

ਸਦਾ ਰਹਾਂ ਸਰਣਾਈ ॥੧॥ ਰਹਾਉ ॥ ਆਪਣੇ ਭਾਣੇ ਵਿਚਿ ਸਦਾ ਰਖੁ ਸੁਆਮੀ ਹਰਿ ਨਾਮੋ ਦੇਹਿ ਵਡਿਆਈ ॥

ਪੂਰੇ ਗੁਰ ਤੇ ਭਾਣਾ ਜਾਪੈ ਅਨਦਿਨੁ ਸਹਜਿ ਸਮਾਈ ॥੨॥ ਤੇਰੈ ਭਾਣੈ ਭਗਤਿ ਜੇ ਤੁਧੁ ਭਾਵੈ ਆਪੇ ਬਖਸਿ ਮਿਲਾਈ

॥ ਤੇਰੈ ਭਾਣੈ ਸਦਾ ਸੁਖੁ ਪਾਇਆ ਗੁਰਿ ਤ੍ਰਿਸਨਾ ਅਗਨਿ ਬੁਝਾਈ ॥੩॥ ਜੋ ਤੂ ਕਰਹਿ ਸੁ ਹੋਵੈ ਕਰਤੇ ਅਵਰੁ ਨ

ਕਰਣਾ ਜਾਈ ॥ ਨਾਨਕ ਨਾਵੈ ਜੇਵਡੁ ਅਵਰੁ ਨ ਦਾਤਾ ਪੂਰੇ ਗੁਰ ਤੇ ਪਾਈ ॥੪॥੨॥ ਪ੍ਰਭਾਤੀ ਮਹਲਾ ੩ ॥

ਗੁਰਮੁਖਿ ਹਰਿ ਸਾਲਾਹਿਆ ਜਿੰਨਾ ਤਿਨ ਸਲਾਹਿ ਹਰਿ ਜਾਤਾ ॥ ਵਿਚਹੁ ਭਰਮੁ ਗਇਆ ਹੈ ਦੂਜਾ ਗੁਰ ਕੈ ਸਬਦਿ

ਪਛਾਤਾ ॥੧॥ ਹਰਿ ਜੀਉ ਤੂ ਮੇਰਾ ਇਕੁ ਸੋਈ ॥ ਤੁਧੁ ਜਪੀ ਤੁਧੈ ਸਾਲਾਹੀ ਗਤਿ ਮਤਿ ਤੁਝ ਤੇ ਹੋਈ ॥੧॥

ਰਹਾਉ ॥ ਗੁਰਮੁਖਿ ਸਾਲਾਹਨਿ ਸੇ ਸਾਦੁ ਪਾਇਨਿ ਮੀਠਾ ਅੰਮ੍ਰਿਤੁ ਸਾਰੁ ॥ ਸਦਾ ਮੀਠਾ ਕਦੇ ਨ ਫੀਕਾ ਗੁਰ ਸਬਦੀ

ਵੀਚਾਰੁ ॥੨॥ ਜਿਨਿ ਮੀਠਾ ਲਾਇਆ ਸੋਈ ਜਾਣੈ ਤਿਸੁ ਵਿਟਹੁ ਬਲਿ ਜਾਈ ॥ ਸਬਦਿ ਸਲਾਹੀ ਸਦਾ ਸੁਖਦਾਤਾ

ਵਿਚਹੁ ਆਪੁ ਗਵਾਈ ॥੩॥ ਸਤਿਗੁਰੁ ਮੇਰਾ ਸਦਾ ਹੈ ਦਾਤਾ ਜੋ ਇਛੈ ਸੋ ਫਲੁ ਪਾਏ ॥ ਨਾਨਕ ਨਾਮੁ ਮਿਲੈ

ਵਡਿਆਈ ਗੁਰ ਸਬਦੀ ਸਚੁ ਪਾਏ ॥੪॥੩॥ ਪ੍ਰਭਾਤੀ ਮਹਲਾ ੩ ॥ ਜੋ ਤੇਰੀ ਸਰਣਾਈ ਹਰਿ ਜੀਉ ਤਿਨ ਤੂ

ਰਾਖਨ ਜੋਗੁ ॥ ਤੁਧੁ ਜੇਵਡੁ ਮੈ ਅਵਰੁ ਨ ਸੂਝੈ ਨਾ ਕੋ ਹੋਆ ਨ ਹੋਗੁ ॥੧॥ ਹਰਿ ਜੀਉ ਸਦਾ ਤੇਰੀ ਸਰਣਾਈ ॥ ਜਿਉ

ਭਾਵੈ ਤਿਉ ਰਾਖਹੁ ਮੇਰੇ ਸੁਆਮੀ ਏਹ ਤੇਰੀ ਵਡਿਆਈ ॥੧॥ ਰਹਾਉ ॥ ਜੋ ਤੇਰੀ ਸਰਣਾਈ ਹਰਿ ਜੀਉ ਤਿਨ ਕੀ

ਕਰਹਿ ਪ੍ਰਤਿਪਾਲ ॥ ਆਪਿ ਕ੍ਰਿਪਾ ਕਰਿ ਰਾਖਹੁ ਹਰਿ ਜੀਉ ਪੋਹਿ ਨ ਸਕੈ ਜਮਕਾਲੁ ॥੨॥ ਤੇਰੀ ਸਰਣਾਈ ਸਚੀ

ਹਰਿ ਜੀਉ ਨਾ ਓਹ ਘਟੈ ਨ ਜਾਇ ॥ ਜੋ ਹਰਿ ਛੋਡਿ ਦੂਜੈ ਭਾਇ ਲਾਗੈ ਓਹੁ ਜੰਮੈ ਤੈ ਮਰਿ ਜਾਇ ॥੩॥ ਜੋ ਤੇਰੀ

ਸਰਣਾਈ ਹਰਿ ਜੀਉ ਤਿਨਾ ਦੂਖ ਭੂਖ ਕਿਛੁ ਨਾਹਿ ॥ ਨਾਨਕ ਨਾਮੁ ਸਲਾਹਿ ਸਦਾ ਤੂ ਸਚੈ ਸਬਦਿ ਸਮਾਹਿ

॥੪॥੪॥ ਪ੍ਰਭਾਤੀ ਮਹਲਾ ੩ ॥ ਗੁਰਮੁਖਿ ਹਰਿ ਜੀਉ ਸਦਾ ਧਿਆਵਹੁ ਜਬ ਲਗੁ ਜੀਅ ਪਰਾਨ ॥ ਗੁਰ ਸਬਦੀ

ਮਨੁ ਨਿਰਮਲੁ ਹੋਆ ਚੂਕਾ ਮਨਿ ਅਭਿਮਾਨੁ ॥ ਸਫਲੁ ਜਨਮੁ ਤਿਸੁ ਪ੍ਰਾਨੀ ਕੇਰਾ ਹਰਿ ਕੈ ਨਾਮਿ ਸਮਾਨ ॥੧॥

ਮੇਰੇ ਮਨ ਗੁਰ ਕੀ ਸਿਖ ਸੁਣੀਜੈ ॥ ਹਰਿ ਕਾ ਨਾਮੁ ਸਦਾ ਸੁਖਦਾਤਾ ਸਹਜੇ ਹਰਿ ਰਸੁ ਪੀਜੈ ॥੧॥ ਰਹਾਉ ॥ ਮੂਲੁ

ਪਛਾਣਨਿ ਤਿਨ ਨਿਜ ਘਰਿ ਵਾਸਾ ਸਹਜੇ ਹੀ ਸੁਖੁ ਹੋਈ ॥ ਗੁਰ ਕੈ ਸਬਦਿ ਕਮਲੁ ਪਰਗਾਸਿਆ ਹਉਮੈ ਦੁਰਮਤਿ

ਖੋਈ ॥ ਸਭਨਾ ਮਹਿ ਏਕੋ ਸਚੁ ਵਰਤੈ ਵਿਰਲਾ ਬੂਝੈ ਕੋਈ ॥੨॥ ਗੁਰਮਤੀ ਮਨੁ ਨਿਰਮਲੁ ਹੋਆ ਅੰਮ੍ਰਿਤੁ ਤਤੁ

ਵਖਾਨੈ ॥ ਹਰਿ ਕਾ ਨਾਮੁ ਸਦਾ ਮਨਿ ਵਸਿਆ ਵਿਚਿ ਮਨ ਹੀ ਮਨੁ ਮਾਨੈ ॥ ਸਦ ਬਲਿਹਾਰੀ ਗੁਰ ਅਪੁਨੇ ਵਿਟਹੁ

ਜਿਤੁ ਆਤਮ ਰਾਮੁ ਪਛਾਨੈ ॥੩॥ ਮਾਨਸ ਜਨਮਿ ਸਤਿਗੁਰੂ ਨ ਸੇਵਿਆ ਬਿਰਥਾ ਜਨਮੁ ਗਵਾਇਆ ॥ ਨਦਰਿ

ਕਰੇ ਤਾਂ ਸਤਿਗੁਰੁ ਮੇਲੇ ਸਹਜੇ ਸਹਜਿ ਸਮਾਇਆ ॥ ਨਾਨਕ ਨਾਮੁ ਮਿਲੈ ਵਡਿਆਈ ਪੂਰੈ ਭਾਗਿ ਧਿਆਇਆ

॥੪॥੫॥ ਪ੍ਰਭਾਤੀ ਮਹਲਾ ੩ ॥ ਆਪੇ ਭਾਂਤਿ ਬਣਾਏ ਬਹੁ ਰੰਗੀ ਸਿਸਟਿ ਉਪਾਇ ਪ੍ਰਭਿ ਖੇਲੁ ਕੀਆ ॥ ਕਰਿ ਕਰਿ

ਵੇਖੈ ਕਰੇ ਕਰਾਏ ਸਰਬ ਜੀਆ ਨੋ ਰਿਜਕੁ ਦੀਆ ॥੧॥ ਕਲੀ ਕਾਲ ਮਹਿ ਰਵਿਆ ਰਾਮੁ ॥ ਘਟਿ ਘਟਿ ਪੂਰਿ

ਰਹਿਆ ਪ੍ਰਭੁ ਏਕੋ ਗੁਰਮੁਖਿ ਪਰਗਟੁ ਹਰਿ ਹਰਿ ਨਾਮੁ ॥੧॥ ਰਹਾਉ ॥ ਗੁਪਤਾ ਨਾਮੁ ਵਰਤੈ ਵਿਚਿ ਕਲਜੁਗਿ ਘਟਿ

ਘਟਿ ਹਰਿ ਭਰਪੂਰਿ ਰਹਿਆ ॥ ਨਾਮੁ ਰਤਨੁ ਤਿਨਾ ਹਿਰਦੈ ਪ੍ਰਗਟਿਆ ਜੋ ਗੁਰ ਸਰਣਾਈ ਭਜਿ ਪਇਆ ॥੨॥

ਇੰਦ੍ਰੀ ਪੰਚ ਪੰਚੇ ਵਸਿ ਆਣੈ ਖਿਮਾ ਸੰਤੋਖੁ ਗੁਰਮਤਿ ਪਾਵੈ ॥ ਸੋ ਧਨੁ ਧਨੁ ਹਰਿ ਜਨੁ ਵਡ ਪੂਰਾ ਜੋ ਭੈ ਬੈਰਾਗਿ

ਹਰਿ ਗੁਣ ਗਾਵੈ ॥੩॥ ਗੁਰ ਤੇ ਮੁਹੁ ਫੇਰੇ ਜੇ ਕੋਈ ਗੁਰ ਕਾ ਕਹਿਆ ਨ ਚਿਤਿ ਧਰੈ ॥ ਕਰਿ ਆਚਾਰ ਬਹੁ ਸੰਪਉ

ਸੰਚੈ ਜੋ ਕਿਛੁ ਕਰੈ ਸੁ ਨਰਕਿ ਪਰੈ ॥੪॥ ਏਕੋ ਸਬਦੁ ਏਕੋ ਪ੍ਰਭੁ ਵਰਤੈ ਸਭ ਏਕਸੁ ਤੇ ਉਤਪਤਿ ਚਲੈ ॥ ਨਾਨਕ

ਗੁਰਮੁਖਿ ਮੇਲਿ ਮਿਲਾਏ ਗੁਰਮੁਖਿ ਹਰਿ ਹਰਿ ਜਾਇ ਰਲੈ ॥੫॥੬॥ ਪ੍ਰਭਾਤੀ ਮਹਲਾ ੩ ॥ ਮੇਰੇ ਮਨ ਗੁਰੁ ਅਪਣਾ

ਸਾਲਾਹਿ ॥ ਪੂਰਾ ਭਾਗੁ ਹੋਵੈ ਮੁਖਿ ਮਸਤਕਿ ਸਦਾ ਹਰਿ ਕੇ ਗੁਣ ਗਾਹਿ ॥੧॥ ਰਹਾਉ ॥ ਅੰਮ੍ਰਿਤ ਨਾਮੁ ਭੋਜਨੁ

ਹਰਿ ਦੇਇ ॥ ਕੋਟਿ ਮਧੇ ਕੋਈ ਵਿਰਲਾ ਲੇਇ ॥ ਜਿਸ ਨੋ ਅਪਣੀ ਨਦਰਿ ਕਰੇਇ ॥੧॥ ਗੁਰ ਕੇ ਚਰਣ ਮਨ ਮਾਹਿ

ਵਸਾਇ ॥ ਦੁਖੁ ਅਨੇੑਰਾ ਅੰਦਰਹੁ ਜਾਇ ॥ ਆਪੇ ਸਾਚਾ ਲਏ ਮਿਲਾਇ ॥੨॥ ਗੁਰ ਕੀ ਬਾਣੀ ਸਿਉ ਲਾਇ

ਪਿਆਰੁ ॥ ਐਥੈ ਓਥੈ ਏਹੁ ਅਧਾਰੁ ॥ ਆਪੇ ਦੇਵੈ ਸਿਰਜਨਹਾਰੁ ॥੩॥ ਸਚਾ ਮਨਾਏ ਅਪਣਾ ਭਾਣਾ ॥ ਸੋਈ

ਭਗਤੁ ਸੁਘੜੁ ਸੁੋਜਾਣਾ ॥ ਨਾਨਕੁ ਤਿਸ ਕੈ ਸਦ ਕੁਰਬਾਣਾ ॥੪॥੭॥੧੭॥੭॥੨੪॥

ਪ੍ਰਭਾਤੀ ਮਹਲਾ ੪ ਬਿਭਾਸ      ੴ ਸਤਿਗੁਰ ਪ੍ਰਸਾਦਿ ॥

ਰਸਕਿ ਰਸਕਿ ਗੁਨ ਗਾਵਹ ਗੁਰਮਤਿ ਲਿਵ ਉਨਮਨਿ ਨਾਮਿ ਲਗਾਨ ॥ ਅੰਮ੍ਰਿਤੁ ਰਸੁ ਪੀਆ ਗੁਰ ਸਬਦੀ ਹਮ

ਨਾਮ ਵਿਟਹੁ ਕੁਰਬਾਨ ॥੧॥ ਹਮਰੇ ਜਗਜੀਵਨ ਹਰਿ ਪ੍ਰਾਨ ॥ ਹਰਿ ਊਤਮੁ ਰਿਦ ਅੰਤਰਿ ਭਾਇਓ ਗੁਰਿ ਮੰਤੁ

ਦੀਓ ਹਰਿ ਕਾਨ ॥੧॥ ਰਹਾਉ ॥ ਆਵਹੁ ਸੰਤ ਮਿਲਹੁ ਮੇਰੇ ਭਾਈ ਮਿਲਿ ਹਰਿ ਹਰਿ ਨਾਮੁ ਵਖਾਨ ॥ ਕਿਤੁ

ਬਿਧਿ ਕਿਉ ਪਾਈਐ ਪ੍ਰਭੁ ਅਪੁਨਾ ਮੋ ਕਉ ਕਰਹੁ ਉਪਦੇਸੁ ਹਰਿ ਦਾਨ ॥੨॥ ਸਤਸੰਗਤਿ ਮਹਿ ਹਰਿ ਹਰਿ

ਵਸਿਆ ਮਿਲਿ ਸੰਗਤਿ ਹਰਿ ਗੁਨ ਜਾਨ ॥ ਵਡੈ ਭਾਗਿ ਸਤਸੰਗਤਿ ਪਾਈ ਗੁਰੁ ਸਤਿਗੁਰੁ ਪਰਸਿ ਭਗਵਾਨ

॥੩॥ ਗੁਨ ਗਾਵਹ ਪ੍ਰਭ ਅਗਮ ਠਾਕੁਰ ਕੇ ਗੁਨ ਗਾਇ ਰਹੇ ਹੈਰਾਨ ॥ ਜਨ ਨਾਨਕ ਕਉ ਗੁਰਿ ਕਿਰਪਾ ਧਾਰੀ

ਹਰਿ ਨਾਮੁ ਦੀਓ ਖਿਨ ਦਾਨ ॥੪॥੧॥ ਪ੍ਰਭਾਤੀ ਮਹਲਾ ੪ ॥ ਉਗਵੈ ਸੂਰੁ ਗੁਰਮੁਖਿ ਹਰਿ ਬੋਲਹਿ ਸਭ ਰੈਨਿ

ਸਮਾੑਲਹਿ ਹਰਿ ਗਾਲ ॥ ਹਮਰੈ ਪ੍ਰਭਿ ਹਮ ਲੋਚ ਲਗਾਈ ਹਮ ਕਰਹ ਪ੍ਰਭੂ ਹਰਿ ਭਾਲ ॥੧॥ ਮੇਰਾ ਮਨੁ ਸਾਧੂ

ਧੂਰਿ ਰਵਾਲ ॥ ਹਰਿ ਹਰਿ ਨਾਮੁ ਦ੍ਰਿੜਾਇਓ ਗੁਰਿ ਮੀਠਾ ਗੁਰ ਪਗ ਝਾਰਹ ਹਮ ਬਾਲ ॥੧॥ ਰਹਾਉ ॥ ਸਾਕਤ

ਕਉ ਦਿਨੁ ਰੈਨਿ ਅੰਧਾਰੀ ਮੋਹਿ ਫਾਥੇ ਮਾਇਆ ਜਾਲ ॥ ਖਿਨੁ ਪਲੁ ਹਰਿ ਪ੍ਰਭੁ ਰਿਦੈ ਨ ਵਸਿਓ ਰਿਨਿ ਬਾਧੇ ਬਹੁ

ਬਿਧਿ ਬਾਲ ॥੨॥ ਸਤਸੰਗਤਿ ਮਿਲਿ ਮਤਿ ਬੁਧਿ ਪਾਈ ਹਉ ਛੂਟੇ ਮਮਤਾ ਜਾਲ ॥ ਹਰਿ ਨਾਮਾ ਹਰਿ ਮੀਠ

ਲਗਾਨਾ ਗੁਰਿ ਕੀਏ ਸਬਦਿ ਨਿਹਾਲ ॥੩॥ ਹਮ ਬਾਰਿਕ ਗੁਰ ਅਗਮ ਗੁਸਾਈ ਗੁਰ ਕਰਿ ਕਿਰਪਾ ਪ੍ਰਤਿਪਾਲ

॥ ਬਿਖੁ ਭਉਜਲ ਡੁਬਦੇ ਕਾਢਿ ਲੇਹੁ ਪ੍ਰਭ ਗੁਰ ਨਾਨਕ ਬਾਲ ਗੁਪਾਲ ॥੪॥੨॥ ਪ੍ਰਭਾਤੀ ਮਹਲਾ ੪ ॥ ਇਕੁ

ਖਿਨੁ ਹਰਿ ਪ੍ਰਭਿ ਕਿਰਪਾ ਧਾਰੀ ਗੁਨ ਗਾਏ ਰਸਕ ਰਸੀਕ ॥ ਗਾਵਤ ਸੁਨਤ ਦੋਊ ਭਏ ਮੁਕਤੇ ਜਿਨਾ ਗੁਰਮੁਖਿ

ਖਿਨੁ ਹਰਿ ਪੀਕ ॥੧॥ ਮੇਰੈ ਮਨਿ ਹਰਿ ਹਰਿ ਰਾਮ ਨਾਮੁ ਰਸੁ ਟੀਕ ॥ ਗੁਰਮੁਖਿ ਨਾਮੁ ਸੀਤਲ ਜਲੁ ਪਾਇਆ ਹਰਿ

ਹਰਿ ਨਾਮੁ ਪੀਆ ਰਸੁ ਝੀਕ ॥੧॥ ਰਹਾਉ ॥ ਜਿਨ ਹਰਿ ਹਿਰਦੈ ਪ੍ਰੀਤਿ ਲਗਾਨੀ ਤਿਨਾ ਮਸਤਕਿ ਊਜਲ ਟੀਕ ॥

ਹਰਿ ਜਨ ਸੋਭਾ ਸਭ ਜਗ ਊਪਰਿ ਜਿਉ ਵਿਚਿ ਉਡਵਾ ਸਸਿ ਕੀਕ ॥੨॥ ਜਿਨ ਹਰਿ ਹਿਰਦੈ ਨਾਮੁ ਨ ਵਸਿਓ ਤਿਨ

ਸਭਿ ਕਾਰਜ ਫੀਕ ॥ ਜੈਸੇ ਸੀਗਾਰੁ ਕਰੈ ਦੇਹ ਮਾਨੁਖ ਨਾਮ ਬਿਨਾ ਨਕਟੇ ਨਕ ਕੀਕ ॥੩॥ ਘਟਿ ਘਟਿ

ਰਮਈਆ ਰਮਤ ਰਾਮ ਰਾਇ ਸਭ ਵਰਤੈ ਸਭ ਮਹਿ ਈਕ ॥ ਜਨ ਨਾਨਕ ਕਉ ਹਰਿ ਕਿਰਪਾ ਧਾਰੀ ਗੁਰ ਬਚਨ

ਧਿਆਇਓ ਘਰੀ ਮੀਕ ॥੪॥੩॥ ਪ੍ਰਭਾਤੀ ਮਹਲਾ ੪ ॥ ਅਗਮ ਦਇਆਲ ਕ੍ਰਿਪਾ ਪ੍ਰਭਿ ਧਾਰੀ ਮੁਖਿ ਹਰਿ ਹਰਿ

ਨਾਮੁ ਹਮ ਕਹੇ ॥ ਪਤਿਤ ਪਾਵਨ ਹਰਿ ਨਾਮੁ ਧਿਆਇਓ ਸਭਿ ਕਿਲਬਿਖ ਪਾਪ ਲਹੇ ॥੧॥ ਜਪਿ ਮਨ ਰਾਮ ਨਾਮੁ

ਰਵਿ ਰਹੇ ॥ ਦੀਨ ਦਇਆਲੁ ਦੁਖ ਭੰਜਨੁ ਗਾਇਓ ਗੁਰਮਤਿ ਨਾਮੁ ਪਦਾਰਥੁ ਲਹੇ ॥੧॥ ਰਹਾਉ ॥ ਕਾਇਆ

ਨਗਰਿ ਨਗਰਿ ਹਰਿ ਬਸਿਓ ਮਤਿ ਗੁਰਮਤਿ ਹਰਿ ਹਰਿ ਸਹੇ ॥ ਸਰੀਰਿ ਸਰੋਵਰਿ ਨਾਮੁ ਹਰਿ ਪ੍ਰਗਟਿਓ ਘਰਿ

ਮੰਦਰਿ ਹਰਿ ਪ੍ਰਭੁ ਲਹੇ ॥੨॥ ਜੋ ਨਰ ਭਰਮਿ ਭਰਮਿ ਉਦਿਆਨੇ ਤੇ ਸਾਕਤ ਮੂੜ ਮੁਹੇ ॥ ਜਿਉ ਮ੍ਰਿਗ ਨਾਭਿ ਬਸੈ

ਬਾਸੁ ਬਸਨਾ ਭ੍ਰਮਿ ਭ੍ਰਮਿਓ ਝਾਰ ਗਹੇ ॥੩॥ ਤੁਮ ਵਡ ਅਗਮ ਅਗਾਧਿ ਬੋਧਿ ਪ੍ਰਭ ਮਤਿ ਦੇਵਹੁ ਹਰਿ ਪ੍ਰਭ ਲਹੇ

॥ ਜਨ ਨਾਨਕ ਕਉ ਗੁਰਿ ਹਾਥੁ ਸਿਰਿ ਧਰਿਓ ਹਰਿ ਰਾਮ ਨਾਮਿ ਰਵਿ ਰਹੇ ॥੪॥੪॥ ਪ੍ਰਭਾਤੀ ਮਹਲਾ ੪ ॥

ਮਨਿ ਲਾਗੀ ਪ੍ਰੀਤਿ ਰਾਮ ਨਾਮ ਹਰਿ ਹਰਿ ਜਪਿਓ ਹਰਿ ਪ੍ਰਭੁ ਵਡਫਾ ॥ ਸਤਿਗੁਰ ਬਚਨ ਸੁਖਾਨੇ ਹੀਅਰੈ ਹਰਿ

ਧਾਰੀ ਹਰਿ ਪ੍ਰਭ ਕ੍ਰਿਪਫਾ ॥੧॥ ਮੇਰੇ ਮਨ ਭਜੁ ਰਾਮ ਨਾਮ ਹਰਿ ਨਿਮਖਫਾ ॥ ਹਰਿ ਹਰਿ ਦਾਨੁ ਦੀਓ ਗੁਰਿ ਪੂਰੈ

ਹਰਿ ਨਾਮਾ ਮਨਿ ਤਨਿ ਬਸਫਾ ॥੧॥ ਰਹਾਉ ॥ ਕਾਇਆ ਨਗਰਿ ਵਸਿਓ ਘਰਿ ਮੰਦਰਿ ਜਪਿ ਸੋਭਾ ਗੁਰਮੁਖਿ

ਕਰਪਫਾ ॥ ਹਲਤਿ ਪਲਤਿ ਜਨ ਭਏ ਸੁਹੇਲੇ ਮੁਖ ਊਜਲ ਗੁਰਮੁਖਿ ਤਰਫਾ ॥੨॥ ਅਨਭਉ ਹਰਿ ਹਰਿ ਹਰਿ

ਲਿਵ ਲਾਗੀ ਹਰਿ ਉਰ ਧਾਰਿਓ ਗੁਰਿ ਨਿਮਖਫਾ ॥ ਕੋਟਿ ਕੋਟਿ ਕੇ ਦੋਖ ਸਭ ਜਨ ਕੇ ਹਰਿ ਦੂਰਿ ਕੀਏ ਇਕ

ਪਲਫਾ ॥੩॥ ਤੁਮਰੇ ਜਨ ਤੁਮ ਹੀ ਤੇ ਜਾਨੇ ਪ੍ਰਭ ਜਾਨਿਓ ਜਨ ਤੇ ਮੁਖਫਾ ॥ ਹਰਿ ਹਰਿ ਆਪੁ ਧਰਿਓ ਹਰਿ ਜਨ

ਮਹਿ ਜਨ ਨਾਨਕੁ ਹਰਿ ਪ੍ਰਭੁ ਇਕਫਾ ॥੪॥੫॥ ਪ੍ਰਭਾਤੀ ਮਹਲਾ ੪ ॥ ਗੁਰ ਸਤਿਗੁਰਿ ਨਾਮੁ ਦ੍ਰਿੜਾਇਓ ਹਰਿ

ਹਰਿ ਹਮ ਮੁਏ ਜੀਵੇ ਹਰਿ ਜਪਿਭਾ ॥ ਧਨੁ ਧੰਨੁ ਗੁਰੂ ਗੁਰੁ ਸਤਿਗੁਰੁ ਪੂਰਾ ਬਿਖੁ ਡੁਬਦੇ ਬਾਹ ਦੇਇ ਕਢਿਭਾ

॥੧॥ ਜਪਿ ਮਨ ਰਾਮ ਨਾਮੁ ਅਰਧਾਂਭਾ ॥ ਉਪਜੰਪਿ ਉਪਾਇ ਨ ਪਾਈਐ ਕਤਹੂ ਗੁਰਿ ਪੂਰੈ ਹਰਿ ਪ੍ਰਭੁ ਲਾਭਾ

॥੧॥ ਰਹਾਉ ॥ ਰਾਮ ਨਾਮੁ ਰਸੁ ਰਾਮ ਰਸਾਇਣੁ ਰਸੁ ਪੀਆ ਗੁਰਮਤਿ ਰਸਭਾ ॥ ਲੋਹ ਮਨੂਰ ਕੰਚਨੁ ਮਿਲਿ

ਸੰਗਤਿ ਹਰਿ ਉਰ ਧਾਰਿਓ ਗੁਰਿ ਹਰਿਭਾ ॥੨॥ ਹਉਮੈ ਬਿਖਿਆ ਨਿਤ ਲੋਭਿ ਲੁਭਾਨੇ ਪੁਤ ਕਲਤ ਮੋਹਿ ਲੁਭਿਭਾ

॥ ਤਿਨ ਪਗ ਸੰਤ ਨ ਸੇਵੇ ਕਬਹੂ ਤੇ ਮਨਮੁਖ ਭੂੰਭਰ ਭਰਭਾ ॥੩॥ ਤੁਮਰੇ ਗੁਨ ਤੁਮ ਹੀ ਪ੍ਰਭ ਜਾਨਹੁ ਹਮ ਪਰੇ

ਹਾਰਿ ਤੁਮ ਸਰਨਭਾ ॥ ਜਿਉ ਜਾਨਹੁ ਤਿਉ ਰਾਖਹੁ ਸੁਆਮੀ ਜਨ ਨਾਨਕੁ ਦਾਸੁ ਤੁਮਨਭਾ ॥੪॥੬॥ ਛਕਾ ੧ ॥

ਪ੍ਰਭਾਤੀ ਬਿਭਾਸ ਪੜਤਾਲ ਮਹਲਾ ੪      ੴ ਸਤਿਗੁਰ ਪ੍ਰਸਾਦਿ ॥

ਜਪਿ ਮਨ ਹਰਿ ਹਰਿ ਨਾਮੁ ਨਿਧਾਨ ॥ ਹਰਿ ਦਰਗਹ ਪਾਵਹਿ ਮਾਨ ॥ ਜਿਨਿ ਜਪਿਆ ਤੇ ਪਾਰਿ ਪਰਾਨ ॥੧॥

ਰਹਾਉ ॥ ਸੁਨਿ ਮਨ ਹਰਿ ਹਰਿ ਨਾਮੁ ਕਰਿ ਧਿਆਨੁ ॥ ਸੁਨਿ ਮਨ ਹਰਿ ਕੀਰਤਿ ਅਠਸਠਿ ਮਜਾਨੁ ॥ ਸੁਨਿ ਮਨ

ਗੁਰਮੁਖਿ ਪਾਵਹਿ ਮਾਨੁ ॥੧॥ ਜਪਿ ਮਨ ਪਰਮੇਸੁਰੁ ਪਰਧਾਨੁ ॥ ਖਿਨ ਖੋਵੈ ਪਾਪ ਕੋਟਾਨ ॥ ਮਿਲੁ ਨਾਨਕ ਹਰਿ

ਭਗਵਾਨ ॥੨॥੧॥੭॥

ਪ੍ਰਭਾਤੀ ਮਹਲਾ ੫ ਬਿਭਾਸ      ੴ ਸਤਿਗੁਰ ਪ੍ਰਸਾਦਿ ॥

ਮਨੁ ਹਰਿ ਕੀਆ ਤਨੁ ਸਭੁ ਸਾਜਿਆ ॥ ਪੰਚ ਤਤ ਰਚਿ ਜੋਤਿ ਨਿਵਾਜਿਆ ॥ ਸਿਹਜਾ ਧਰਤਿ ਬਰਤਨ ਕਉ ਪਾਨੀ

॥ ਨਿਮਖ ਨ ਵਿਸਾਰਹੁ ਸੇਵਹੁ ਸਾਰਿਗਪਾਨੀ ॥੧॥ ਮਨ ਸਤਿਗੁਰੁ ਸੇਵਿ ਹੋਇ ਪਰਮ ਗਤੇ ॥ ਹਰਖ ਸੋਗ ਤੇ

ਰਹਹਿ ਨਿਰਾਰਾ ਤਾਂ ਤੂ ਪਾਵਹਿ ਪ੍ਰਾਨਪਤੇ ॥੧॥ ਰਹਾਉ ॥ ਕਾਪੜ ਭੋਗ ਰਸ ਅਨਿਕ ਭੁੰਚਾਏ ॥ ਮਾਤ ਪਿਤਾ

ਕੁਟੰਬ ਸਗਲ ਬਨਾਏ ॥ ਰਿਜਕੁ ਸਮਾਹੇ ਜਲਿ ਥਲਿ ਮੀਤ ॥ ਸੋ ਹਰਿ ਸੇਵਹੁ ਨੀਤਾ ਨੀਤ ॥੨॥ ਤਹਾ ਸਖਾਈ

ਜਹ ਕੋਇ ਨ ਹੋਵੈ ॥ ਕੋਟਿ ਅਪ੍ਰਾਧ ਇਕ ਖਿਨ ਮਹਿ ਧੋਵੈ ॥ ਦਾਤਿ ਕਰੈ ਨਹੀ ਪਛੁੋਤਾਵੈ ॥ ਏਕਾ ਬਖਸ ਫਿਰਿ

ਬਹੁਰਿ ਨ ਬੁਲਾਵੈ ॥੩॥ ਕਿਰਤ ਸੰਜੋਗੀ ਪਾਇਆ ਭਾਲਿ ॥ ਸਾਧਸੰਗਤਿ ਮਹਿ ਬਸੇ ਗੁਪਾਲ ॥ ਗੁਰ ਮਿਲਿ

ਆਏ ਤੁਮਰੈ ਦੁਆਰ ॥ ਜਨ ਨਾਨਕ ਦਰਸਨੁ ਦੇਹੁ ਮੁਰਾਰਿ ॥੪॥੧॥ ਪ੍ਰਭਾਤੀ ਮਹਲਾ ੫ ॥ ਪ੍ਰਭ ਕੀ ਸੇਵਾ

ਜਨ ਕੀ ਸੋਭਾ ॥ ਕਾਮ ਕ੍ਰੋਧ ਮਿਟੇ ਤਿਸੁ ਲੋਭਾ ॥ ਨਾਮੁ ਤੇਰਾ ਜਨ ਕੈ ਭੰਡਾਰਿ ॥ ਗੁਨ ਗਾਵਹਿ ਪ੍ਰਭ ਦਰਸ ਪਿਆਰਿ

॥੧॥ ਤੁਮਰੀ ਭਗਤਿ ਪ੍ਰਭ ਤੁਮਹਿ ਜਨਾਈ ॥ ਕਾਟਿ ਜੇਵਰੀ ਜਨ ਲੀਏ ਛਡਾਈ ॥੧॥ ਰਹਾਉ ॥ ਜੋ ਜਨੁ ਰਾਤਾ

ਪ੍ਰਭ ਕੈ ਰੰਗਿ ॥ ਤਿਨਿ ਸੁਖੁ ਪਾਇਆ ਪ੍ਰਭ ਕੈ ਸੰਗਿ ॥ ਜਿਸੁ ਰਸੁ ਆਇਆ ਸੋਈ ਜਾਨੈ ॥ ਪੇਖਿ ਪੇਖਿ ਮਨ ਮਹਿ

ਹੈਰਾਨੈ ॥੨॥ ਸੋ ਸੁਖੀਆ ਸਭ ਤੇ ਊਤਮੁ ਸੋਇ ॥ ਜਾ ਕੈ ਹ੍ਰਿਦੈ ਵਸਿਆ ਪ੍ਰਭੁ ਸੋਇ ॥ ਸੋਈ ਨਿਹਚਲੁ ਆਵੈ ਨ

ਜਾਇ ॥ ਅਨਦਿਨੁ ਪ੍ਰਭ ਕੇ ਹਰਿ ਗੁਣ ਗਾਇ ॥੩॥ ਤਾ ਕਉ ਕਰਹੁ ਸਗਲ ਨਮਸਕਾਰੁ ॥ ਜਾ ਕੈ ਮਨਿ ਪੂਰਨੁ

ਨਿਰੰਕਾਰੁ ॥ ਕਰਿ ਕਿਰਪਾ ਮੋਹਿ ਠਾਕੁਰ ਦੇਵਾ ॥ ਨਾਨਕੁ ਉਧਰੈ ਜਨ ਕੀ ਸੇਵਾ ॥੪॥੨॥ ਪ੍ਰਭਾਤੀ ਮਹਲਾ ੫ ॥

ਗੁਨ ਗਾਵਤ ਮਨਿ ਹੋਇ ਅਨੰਦ ॥ ਆਠ ਪਹਰ ਸਿਮਰਉ ਭਗਵੰਤ ॥ ਜਾ ਕੈ ਸਿਮਰਨਿ ਕਲਮਲ ਜਾਹਿ ॥ ਤਿਸੁ

ਗੁਰ ਕੀ ਹਮ ਚਰਨੀ ਪਾਹਿ ॥੧॥ ਸੁਮਤਿ ਦੇਵਹੁ ਸੰਤ ਪਿਆਰੇ ॥ ਸਿਮਰਉ ਨਾਮੁ ਮੋਹਿ ਨਿਸਤਾਰੇ ॥੧॥

ਰਹਾਉ ॥ ਜਿਨਿ ਗੁਰਿ ਕਹਿਆ ਮਾਰਗੁ ਸੀਧਾ ॥ ਸਗਲ ਤਿਆਗਿ ਨਾਮਿ ਹਰਿ ਗੀਧਾ ॥ ਤਿਸੁ ਗੁਰ ਕੈ ਸਦਾ

ਬਲਿ ਜਾਈਐ ॥ ਹਰਿ ਸਿਮਰਨੁ ਜਿਸੁ ਗੁਰ ਤੇ ਪਾਈਐ ॥੨॥ ਬੂਡਤ ਪ੍ਰਾਨੀ ਜਿਨਿ ਗੁਰਹਿ ਤਰਾਇਆ ॥

ਜਿਸੁ ਪ੍ਰਸਾਦਿ ਮੋਹੈ ਨਹੀ ਮਾਇਆ ॥ ਹਲਤੁ ਪਲਤੁ ਜਿਨਿ ਗੁਰਹਿ ਸਵਾਰਿਆ ॥ ਤਿਸੁ ਗੁਰ ਊਪਰਿ ਸਦਾ

ਹਉ ਵਾਰਿਆ ॥੩॥ ਮਹਾ ਮੁਗਧ ਤੇ ਕੀਆ ਗਿਆਨੀ ॥ ਗੁਰ ਪੂਰੇ ਕੀ ਅਕਥ ਕਹਾਨੀ ॥ ਪਾਰਬ੍ਰਹਮ ਨਾਨਕ

ਗੁਰਦੇਵ ॥ ਵਡੈ ਭਾਗਿ ਪਾਈਐ ਹਰਿ ਸੇਵ ॥੪॥੩॥ ਪ੍ਰਭਾਤੀ ਮਹਲਾ ੫ ॥ ਸਗਲੇ ਦੂਖ ਮਿਟੇ ਸੁਖ ਦੀਏ ਅਪਨਾ

ਨਾਮੁ ਜਪਾਇਆ ॥ ਕਰਿ ਕਿਰਪਾ ਅਪਨੀ ਸੇਵਾ ਲਾਏ ਸਗਲਾ ਦੁਰਤੁ ਮਿਟਾਇਆ ॥੧॥ ਹਮ ਬਾਰਿਕ ਸਰਨਿ

ਪ੍ਰਭ ਦਇਆਲ ॥ ਅਵਗਣ ਕਾਟਿ ਕੀਏ ਪ੍ਰਭਿ ਅਪੁਨੇ ਰਾਖਿ ਲੀਏ ਮੇਰੈ ਗੁਰ ਗੋਪਾਲਿ ॥੧॥ ਰਹਾਉ ॥ ਤਾਪ

ਪਾਪ ਬਿਨਸੇ ਖਿਨ ਭੀਤਰਿ ਭਏ ਕ੍ਰਿਪਾਲ ਗੁਸਾਈ ॥ ਸਾਸਿ ਸਾਸਿ ਪਾਰਬ੍ਰਹਮੁ ਅਰਾਧੀ ਅਪੁਨੇ ਸਤਿਗੁਰ

ਕੈ ਬਲਿ ਜਾਈ ॥੨॥ ਅਗਮ ਅਗੋਚਰੁ ਬਿਅੰਤੁ ਸੁਆਮੀ ਤਾ ਕਾ ਅੰਤੁ ਨ ਪਾਈਐ ॥ ਲਾਹਾ ਖਾਟਿ ਹੋਈਐ

ਧਨਵੰਤਾ ਅਪੁਨਾ ਪ੍ਰਭੂ ਧਿਆਈਐ ॥੩॥ ਆਠ ਪਹਰ ਪਾਰਬ੍ਰਹਮੁ ਧਿਆਈ ਸਦਾ ਸਦਾ ਗੁਨ ਗਾਇਆ

॥ ਕਹੁ ਨਾਨਕ ਮੇਰੇ ਪੂਰੇ ਮਨੋਰਥ ਪਾਰਬ੍ਰਹਮੁ ਗੁਰੁ ਪਾਇਆ ॥੪॥੪॥ ਪ੍ਰਭਾਤੀ ਮਹਲਾ ੫ ॥ ਸਿਮਰਤ ਨਾਮੁ

ਕਿਲਬਿਖ ਸਭਿ ਨਾਸੇ ॥ ਸਚੁ ਨਾਮੁ ਗੁਰਿ ਦੀਨੀ ਰਾਸੇ ॥ ਪ੍ਰਭ ਕੀ ਦਰਗਹ ਸੋਭਾਵੰਤੇ ॥ ਸੇਵਕ ਸੇਵਿ ਸਦਾ ਸੋਹੰਤੇ

॥੧॥ ਹਰਿ ਹਰਿ ਨਾਮੁ ਜਪਹੁ ਮੇਰੇ ਭਾਈ ॥ ਸਗਲੇ ਰੋਗ ਦੋਖ ਸਭਿ ਬਿਨਸਹਿ ਅਗਿਆਨੁ ਅੰਧੇਰਾ ਮਨ ਤੇ ਜਾਈ

॥੧॥ ਰਹਾਉ ॥ ਜਨਮ ਮਰਨ ਗੁਰਿ ਰਾਖੇ ਮੀਤ ॥ ਹਰਿ ਕੇ ਨਾਮ ਸਿਉ ਲਾਗੀ ਪ੍ਰੀਤਿ ॥ ਕੋਟਿ ਜਨਮ ਕੇ ਗਏ

ਕਲੇਸ ॥ ਜੋ ਤਿਸੁ ਭਾਵੈ ਸੋ ਭਲ ਹੋਸ ॥੨॥ ਤਿਸੁ ਗੁਰ ਕਉ ਹਉ ਸਦ ਬਲਿ ਜਾਈ ॥ ਜਿਸੁ ਪ੍ਰਸਾਦਿ ਹਰਿ ਨਾਮੁ

ਧਿਆਈ ॥ ਐਸਾ ਗੁਰੁ ਪਾਈਐ ਵਡਭਾਗੀ ॥ ਜਿਸੁ ਮਿਲਤੇ ਰਾਮ ਲਿਵ ਲਾਗੀ ॥੩॥ ਕਰਿ ਕਿਰਪਾ ਪਾਰਬ੍ਰਹਮ

ਸੁਆਮੀ ॥ ਸਗਲ ਘਟਾ ਕੇ ਅੰਤਰਜਾਮੀ ॥ ਆਠ ਪਹਰ ਅਪੁਨੀ ਲਿਵ ਲਾਇ ॥ ਜਨੁ ਨਾਨਕੁ ਪ੍ਰਭ ਕੀ ਸਰਨਾਇ

॥੪॥੫॥ ਪ੍ਰਭਾਤੀ ਮਹਲਾ ੫ ॥ ਕਰਿ ਕਿਰਪਾ ਅਪੁਨੇ ਪ੍ਰਭਿ ਕੀਏ ॥ ਹਰਿ ਕਾ ਨਾਮੁ ਜਪਨ ਕਉ ਦੀਏ ॥ ਆਠ

ਪਹਰ ਗੁਨ ਗਾਇ ਗੁਬਿੰਦ ॥ ਭੈ ਬਿਨਸੇ ਉਤਰੀ ਸਭ ਚਿੰਦ ॥੧॥ ਉਬਰੇ ਸਤਿਗੁਰ ਚਰਨੀ ਲਾਗਿ ॥ ਜੋ ਗੁਰੁ

ਕਹੈ ਸੋਈ ਭਲ ਮੀਠਾ ਮਨ ਕੀ ਮਤਿ ਤਿਆਗਿ ॥੧॥ ਰਹਾਉ ॥ ਮਨਿ ਤਨਿ ਵਸਿਆ ਹਰਿ ਪ੍ਰਭੁ ਸੋਈ ॥ ਕਲਿ

ਕਲੇਸ ਕਿਛੁ ਬਿਘਨੁ ਨ ਹੋਈ ॥ ਸਦਾ ਸਦਾ ਪ੍ਰਭੁ ਜੀਅ ਕੈ ਸੰਗਿ ॥ ਉਤਰੀ ਮੈਲੁ ਨਾਮ ਕੈ ਰੰਗਿ ॥੨॥ ਚਰਨ ਕਮਲ

ਸਿਉ ਲਾਗੋ ਪਿਆਰੁ ॥ ਬਿਨਸੇ ਕਾਮ ਕ੍ਰੋਧ ਅਹੰਕਾਰ ॥ ਪ੍ਰਭ ਮਿਲਨ ਕਾ ਮਾਰਗੁ ਜਾਨਾਂ ॥ ਭਾਇ ਭਗਤਿ ਹਰਿ

ਸਿਉ ਮਨੁ ਮਾਨਾਂ ॥੩॥ ਸੁਣਿ ਸਜਣ ਸੰਤ ਮੀਤ ਸੁਹੇਲੇ ॥ ਨਾਮੁ ਰਤਨੁ ਹਰਿ ਅਗਹ ਅਤੋਲੇ ॥ ਸਦਾ ਸਦਾ ਪ੍ਰਭੁ

ਗੁਣ ਨਿਧਿ ਗਾਈਐ ॥ ਕਹੁ ਨਾਨਕ ਵਡਭਾਗੀ ਪਾਈਐ ॥੪॥੬॥ ਪ੍ਰਭਾਤੀ ਮਹਲਾ ੫ ॥ ਸੇ ਧਨਵੰਤ ਸੇਈ

ਸਚੁ ਸਾਹਾ ॥ ਹਰਿ ਕੀ ਦਰਗਹ ਨਾਮੁ ਵਿਸਾਹਾ ॥੧॥ ਹਰਿ ਹਰਿ ਨਾਮੁ ਜਪਹੁ ਮਨ ਮੀਤ ॥ ਗੁਰੁ ਪੂਰਾ ਪਾਈਐ

ਵਡਭਾਗੀ ਨਿਰਮਲ ਪੂਰਨ ਰੀਤਿ ॥੧॥ ਰਹਾਉ ॥ ਪਾਇਆ ਲਾਭੁ ਵਜੀ ਵਾਧਾਈ ॥ ਸੰਤ ਪ੍ਰਸਾਦਿ ਹਰਿ ਕੇ

ਗੁਨ ਗਾਈ ॥੨॥ ਸਫਲ ਜਨਮੁ ਜੀਵਨ ਪਰਵਾਣੁ ॥ ਗੁਰ ਪਰਸਾਦੀ ਹਰਿ ਰੰਗੁ ਮਾਣੁ ॥੩॥ ਬਿਨਸੇ ਕਾਮ ਕ੍ਰੋਧ

ਅਹੰਕਾਰ ॥ ਨਾਨਕ ਗੁਰਮੁਖਿ ਉਤਰਹਿ ਪਾਰਿ ॥੪॥੭॥ ਪ੍ਰਭਾਤੀ ਮਹਲਾ ੫ ॥ ਗੁਰੁ ਪੂਰਾ ਪੂਰੀ ਤਾ ਕੀ ਕਲਾ ॥

ਗੁਰ ਕਾ ਸਬਦੁ ਸਦਾ ਸਦ ਅਟਲਾ ॥ ਗੁਰ ਕੀ ਬਾਣੀ ਜਿਸੁ ਮਨਿ ਵਸੈ ॥ ਦੂਖੁ ਦਰਦੁ ਸਭੁ ਤਾ ਕਾ ਨਸੈ ॥੧॥

ਹਰਿ ਰੰਗਿ ਰਾਤਾ ਮਨੁ ਰਾਮ ਗੁਨ ਗਾਵੈ ॥ ਮੁਕਤੁੋ ਸਾਧੂ ਧੂਰੀ ਨਾਵੈ ॥੧॥ ਰਹਾਉ ॥ ਗੁਰ ਪਰਸਾਦੀ ਉਤਰੇ

ਪਾਰਿ ॥ ਭਉ ਭਰਮੁ ਬਿਨਸੇ ਬਿਕਾਰ ॥ ਮਨ ਤਨ ਅੰਤਰਿ ਬਸੇ ਗੁਰ ਚਰਨਾ ॥ ਨਿਰਭੈ ਸਾਧ ਪਰੇ ਹਰਿ ਸਰਨਾ

॥੨॥ ਅਨਦ ਸਹਜ ਰਸ ਸੂਖ ਘਨੇਰੇ ॥ ਦੁਸਮਨੁ ਦੂਖੁ ਨ ਆਵੈ ਨੇਰੇ ॥ ਗੁਰਿ ਪੂਰੈ ਅਪੁਨੇ ਕਰਿ ਰਾਖੇ ॥ ਹਰਿ ਨਾਮੁ

ਜਪਤ ਕਿਲਬਿਖ ਸਭਿ ਲਾਥੇ ॥੩॥ ਸੰਤ ਸਾਜਨ ਸਿਖ ਭਏ ਸੁਹੇਲੇ ॥ ਗੁਰਿ ਪੂਰੈ ਪ੍ਰਭ ਸਿਉ ਲੈ ਮੇਲੇ ॥ ਜਨਮ

ਮਰਨ ਦੁਖ ਫਾਹਾ ਕਾਟਿਆ ॥ ਕਹੁ ਨਾਨਕ ਗੁਰਿ ਪੜਦਾ ਢਾਕਿਆ ॥੪॥੮॥ ਪ੍ਰਭਾਤੀ ਮਹਲਾ ੫ ॥ ਸਤਿਗੁਰਿ

ਪੂਰੈ ਨਾਮੁ ਦੀਆ ॥ ਅਨਦ ਮੰਗਲ ਕਲਿਆਣ ਸਦਾ ਸੁਖੁ ਕਾਰਜੁ ਸਗਲਾ ਰਾਸਿ ਥੀਆ ॥੧॥ ਰਹਾਉ ॥

ਚਰਨ ਕਮਲ ਗੁਰ ਕੇ ਮਨਿ ਵੂਠੇ ॥ ਦੂਖ ਦਰਦ ਭ੍ਰਮ ਬਿਨਸੇ ਝੂਠੇ ॥੧॥ ਨਿਤ ਉਠਿ ਗਾਵਹੁ ਪ੍ਰਭ ਕੀ ਬਾਣੀ ॥

ਆਠ ਪਹਰ ਹਰਿ ਸਿਮਰਹੁ ਪ੍ਰਾਣੀ ॥੨॥ ਘਰਿ ਬਾਹਰਿ ਪ੍ਰਭੁ ਸਭਨੀ ਥਾਈ ॥ ਸੰਗਿ ਸਹਾਈ ਜਹ ਹਉ ਜਾਈ

॥੩॥ ਦੁਇ ਕਰ ਜੋੜਿ ਕਰੀ ਅਰਦਾਸਿ ॥ ਸਦਾ ਜਪੇ ਨਾਨਕੁ ਗੁਣਤਾਸੁ ॥੪॥੯॥ ਪ੍ਰਭਾਤੀ ਮਹਲਾ ੫ ॥

ਪਾਰਬ੍ਰਹਮੁ ਪ੍ਰਭੁ ਸੁਘੜ ਸੁਜਾਣੁ ॥ ਗੁਰੁ ਪੂਰਾ ਪਾਈਐ ਵਡਭਾਗੀ ਦਰਸਨ ਕਉ ਜਾਈਐ ਕੁਰਬਾਣੁ ॥੧॥

ਰਹਾਉ ॥ ਕਿਲਬਿਖ ਮੇਟੇ ਸਬਦਿ ਸੰਤੋਖੁ ॥ ਨਾਮੁ ਅਰਾਧਨ ਹੋਆ ਜੋਗੁ ॥ ਸਾਧਸੰਗਿ ਹੋਆ ਪਰਗਾਸੁ ॥

ਚਰਨ ਕਮਲ ਮਨ ਮਾਹਿ ਨਿਵਾਸੁ ॥੧॥ ਜਿਨਿ ਕੀਆ ਤਿਨਿ ਲੀਆ ਰਾਖਿ ॥ ਪ੍ਰਭੁ ਪੂਰਾ ਅਨਾਥ ਕਾ ਨਾਥੁ ॥

ਜਿਸਹਿ ਨਿਵਾਜੇ ਕਿਰਪਾ ਧਾਰਿ ॥ ਪੂਰਨ ਕਰਮ ਤਾ ਕੇ ਆਚਾਰ ॥੨॥ ਗੁਣ ਗਾਵੈ ਨਿਤ ਨਿਤ ਨਿਤ ਨਵੇ ॥ ਲਖ

ਚਉਰਾਸੀਹ ਜੋਨਿ ਨ ਭਵੇ ॥ ਈਹਾਂ ਊਹਾਂ ਚਰਣ ਪੂਜਾਰੇ ॥ ਮੁਖੁ ਊਜਲੁ ਸਾਚੇ ਦਰਬਾਰੇ ॥੩॥ ਜਿਸੁ ਮਸਤਕਿ

ਗੁਰਿ ਧਰਿਆ ਹਾਥੁ ॥ ਕੋਟਿ ਮਧੇ ਕੋ ਵਿਰਲਾ ਦਾਸੁ ॥ ਜਲਿ ਥਲਿ ਮਹੀਅਲਿ ਪੇਖੈ ਭਰਪੂਰਿ ॥ ਨਾਨਕ ਉਧਰਸਿ

ਤਿਸੁ ਜਨ ਕੀ ਧੂਰਿ ॥੪॥੧੦॥ ਪ੍ਰਭਾਤੀ ਮਹਲਾ ੫ ॥ ਕੁਰਬਾਣੁ ਜਾਈ ਗੁਰ ਪੂਰੇ ਅਪਨੇ ॥ ਜਿਸੁ ਪ੍ਰਸਾਦਿ

ਹਰਿ ਹਰਿ ਜਪੁ ਜਪਨੇ ॥੧॥ ਰਹਾਉ ॥ ਅੰਮ੍ਰਿਤ ਬਾਣੀ ਸੁਣਤ ਨਿਹਾਲ ॥ ਬਿਨਸਿ ਗਏ ਬਿਖਿਆ ਜੰਜਾਲ

॥੧॥ ਸਾਚ ਸਬਦ ਸਿਉ ਲਾਗੀ ਪ੍ਰੀਤਿ ॥ ਹਰਿ ਪ੍ਰਭੁ ਅਪੁਨਾ ਆਇਆ ਚੀਤਿ ॥੨॥ ਨਾਮੁ ਜਪਤ ਹੋਆ

ਪਰਗਾਸੁ ॥ ਗੁਰ ਸਬਦੇ ਕੀਨਾ ਰਿਦੈ ਨਿਵਾਸੁ ॥੩॥ ਗੁਰ ਸਮਰਥ ਸਦਾ ਦਇਆਲ ॥ ਹਰਿ ਜਪਿ ਜਪਿ

ਨਾਨਕ ਭਏ ਨਿਹਾਲ ॥੪॥੧੧॥ ਪ੍ਰਭਾਤੀ ਮਹਲਾ ੫ ॥ ਗੁਰੁ ਗੁਰੁ ਕਰਤ ਸਦਾ ਸੁਖੁ ਪਾਇਆ ॥

ਦੀਨ ਦਇਆਲ ਭਏ ਕਿਰਪਾਲਾ ਅਪਣਾ ਨਾਮੁ ਆਪਿ ਜਪਾਇਆ ॥੧॥ ਰਹਾਉ ॥ ਸੰਤਸੰਗਤਿ ਮਿਲਿ

ਭਇਆ ਪ੍ਰਗਾਸ ॥ ਹਰਿ ਹਰਿ ਜਪਤ ਪੂਰਨ ਭਈ ਆਸ ॥੧॥ ਸਰਬ ਕਲਿਆਣ ਸੂਖ ਮਨਿ ਵੂਠੇ ॥

ਹਰਿ ਗੁਣ ਗਾਏ ਗੁਰ ਨਾਨਕ ਤੂਠੇ ॥੨॥੧੨॥

ਪ੍ਰਭਾਤੀ ਮਹਲਾ ੫ ਘਰੁ ੨ ਬਿਭਾਸ      ੴ ਸਤਿਗੁਰ ਪ੍ਰਸਾਦਿ ॥

ਅਵਰੁ ਨ ਦੂਜਾ ਠਾਉ ॥ ਨਾਹੀ ਬਿਨੁ ਹਰਿ ਨਾਉ ॥ ਸਰਬ ਸਿਧਿ ਕਲਿਆਨ ॥ ਪੂਰਨ ਹੋਹਿ ਸਗਲ ਕਾਮ ॥੧॥

ਹਰਿ ਕੋ ਨਾਮੁ ਜਪੀਐ ਨੀਤ ॥ ਕਾਮ ਕ੍ਰੋਧ ਅਹੰਕਾਰੁ ਬਿਨਸੈ ਲਗੈ ਏਕੈ ਪ੍ਰੀਤਿ ॥੧॥ ਰਹਾਉ ॥ ਨਾਮਿ ਲਾਗੈ

ਦੂਖੁ ਭਾਗੈ ਸਰਨਿ ਪਾਲਨ ਜੋਗੁ ॥ ਸਤਿਗੁਰੁ ਭੇਟੈ ਜਮੁ ਨ ਤੇਟੈ ਜਿਸੁ ਧੁਰਿ ਹੋਵੈ ਸੰਜੋਗੁ ॥੨॥ ਰੈਨਿ ਦਿਨਸੁ

ਧਿਆਇ ਹਰਿ ਹਰਿ ਤਜਹੁ ਮਨ ਕੇ ਭਰਮ ॥ ਸਾਧਸੰਗਤਿ ਹਰਿ ਮਿਲੈ ਜਿਸਹਿ ਪੂਰਨ ਕਰਮ ॥੩॥ ਜਨਮ ਜਨਮ

ਬਿਖਾਦ ਬਿਨਸੇ ਰਾਖਿ ਲੀਨੇ ਆਪਿ ॥ ਮਾਤ ਪਿਤਾ ਮੀਤ ਭਾਈ ਜਨ ਨਾਨਕ ਹਰਿ ਹਰਿ ਜਾਪਿ ॥੪॥੧॥੧੩॥

ਪ੍ਰਭਾਤੀ ਮਹਲਾ ੫ ਬਿਭਾਸ ਪੜਤਾਲ      ੴ ਸਤਿਗੁਰ ਪ੍ਰਸਾਦਿ ॥

ਰਮ ਰਾਮ ਰਾਮ ਰਾਮ ਜਾਪ ॥ ਕਲਿ ਕਲੇਸ ਲੋਭ ਮੋਹ ਬਿਨਸਿ ਜਾਇ ਅਹੰ ਤਾਪ ॥੧॥ ਰਹਾਉ ॥ ਆਪੁ

ਤਿਆਗਿ ਸੰਤ ਚਰਨ ਲਾਗਿ ਮਨੁ ਪਵਿਤੁ ਜਾਹਿ ਪਾਪ ॥੧॥ ਨਾਨਕੁ ਬਾਰਿਕੁ ਕਛੂ ਨ ਜਾਨੈ ਰਾਖਨ ਕਉ

ਪ੍ਰਭੁ ਮਾਈ ਬਾਪ ॥੨॥੧॥੧੪॥ ਪ੍ਰਭਾਤੀ ਮਹਲਾ ੫ ॥ ਚਰਨ ਕਮਲ ਸਰਨਿ ਟੇਕ ॥ ਊਚ ਮੂਚ ਬੇਅੰਤੁ

ਠਾਕੁਰੁ ਸਰਬ ਊਪਰਿ ਤੁਹੀ ਏਕ ॥੧॥ ਰਹਾਉ ॥ ਪ੍ਰਾਨ ਅਧਾਰ ਦੁਖ ਬਿਦਾਰ ਦੈਨਹਾਰ ਬੁਧਿ ਬਿਬੇਕ ॥੧॥

ਨਮਸਕਾਰ ਰਖਨਹਾਰ ਮਨਿ ਅਰਾਧਿ ਪ੍ਰਭੂ ਮੇਕ ॥ ਸੰਤ ਰੇਨੁ ਕਰਉ ਮਜਨੁ ਨਾਨਕ ਪਾਵੈ ਸੁਖ ਅਨੇਕ

॥੨॥੨॥੧੫॥

ਪ੍ਰਭਾਤੀ ਅਸਟਪਦੀਆ ਮਹਲਾ ੧ ਬਿਭਾਸ      ੴ ਸਤਿਗੁਰ ਪ੍ਰਸਾਦਿ ॥

ਦੁਬਿਧਾ ਬਉਰੀ ਮਨੁ ਬਉਰਾਇਆ ॥ ਝੂਠੈ ਲਾਲਚਿ ਜਨਮੁ ਗਵਾਇਆ ॥ ਲਪਟਿ ਰਹੀ ਫੁਨਿ ਬੰਧੁ ਨ ਪਾਇਆ

॥ ਸਤਿਗੁਰਿ ਰਾਖੇ ਨਾਮੁ ਦ੍ਰਿੜਾਇਆ ॥੧॥ ਨਾ ਮਨੁ ਮਰੈ ਨ ਮਾਇਆ ਮਰੈ ॥ ਜਿਨਿ ਕਿਛੁ ਕੀਆ ਸੋਈ ਜਾਣੈ

ਸਬਦੁ ਵੀਚਾਰਿ ਭਉ ਸਾਗਰੁ ਤਰੈ ॥੧॥ ਰਹਾਉ ॥ ਮਾਇਆ ਸੰਚਿ ਰਾਜੇ ਅਹੰਕਾਰੀ ॥ ਮਾਇਆ ਸਾਥਿ ਨ ਚਲੈ

ਪਿਆਰੀ ॥ ਮਾਇਆ ਮਮਤਾ ਹੈ ਬਹੁ ਰੰਗੀ ॥ ਬਿਨੁ ਨਾਵੈ ਕੋ ਸਾਥਿ ਨ ਸੰਗੀ ॥੨॥ ਜਿਉ ਮਨੁ ਦੇਖਹਿ ਪਰ ਮਨੁ

ਤੈਸਾ ॥ ਜੈਸੀ ਮਨਸਾ ਤੈਸੀ ਦਸਾ ॥ ਜੈਸਾ ਕਰਮੁ ਤੈਸੀ ਲਿਵ ਲਾਵੈ ॥ ਸਤਿਗੁਰੁ ਪੂਛਿ ਸਹਜ ਘਰੁ ਪਾਵੈ ॥੩॥

ਰਾਗਿ ਨਾਦਿ ਮਨੁ ਦੂਜੈ ਭਾਇ ॥ ਅੰਤਰਿ ਕਪਟੁ ਮਹਾ ਦੁਖੁ ਪਾਇ ॥ ਸਤਿਗੁਰੁ ਭੇਟੈ ਸੋਝੀ ਪਾਇ ॥ ਸਚੈ ਨਾਮਿ ਰਹੈ

ਲਿਵ ਲਾਇ ॥੪॥ ਸਚੈ ਸਬਦਿ ਸਚੁ ਕਮਾਵੈ ॥ ਸਚੀ ਬਾਣੀ ਹਰਿ ਗੁਣ ਗਾਵੈ ॥ ਨਿਜ ਘਰਿ ਵਾਸੁ ਅਮਰ ਪਦੁ

ਪਾਵੈ ॥ ਤਾ ਦਰਿ ਸਾਚੈ ਸੋਭਾ ਪਾਵੈ ॥੫॥ ਗੁਰ ਸੇਵਾ ਬਿਨੁ ਭਗਤਿ ਨ ਹੋਈ ॥ ਅਨੇਕ ਜਤਨ ਕਰੈ ਜੇ ਕੋਈ ॥ ਹਉਮੈ

ਮੇਰਾ ਸਬਦੇ ਖੋਈ ॥ ਨਿਰਮਲ ਨਾਮੁ ਵਸੈ ਮਨਿ ਸੋਈ ॥੬॥ ਇਸੁ ਜਗ ਮਹਿ ਸਬਦੁ ਕਰਣੀ ਹੈ ਸਾਰੁ ॥ ਬਿਨੁ

ਸਬਦੈ ਹੋਰੁ ਮੋਹੁ ਗੁਬਾਰੁ ॥ ਸਬਦੇ ਨਾਮੁ ਰਖੈ ਉਰਿ ਧਾਰਿ ॥ ਸਬਦੇ ਗਤਿ ਮਤਿ ਮੋਖ ਦੁਆਰੁ ॥੭॥ ਅਵਰੁ ਨਾਹੀ

ਕਰਿ ਦੇਖਣਹਾਰੋ ॥ ਸਾਚਾ ਆਪਿ ਅਨੂਪੁ ਅਪਾਰੋ ॥ ਰਾਮ ਨਾਮ ਊਤਮ ਗਤਿ ਹੋਈ ॥ ਨਾਨਕ ਖੋਜਿ ਲਹੈ ਜਨੁ ਕੋਈ

॥੮॥੧॥ ਪ੍ਰਭਾਤੀ ਮਹਲਾ ੧ ॥ ਮਾਇਆ ਮੋਹਿ ਸਗਲ ਜਗੁ ਛਾਇਆ ॥ ਕਾਮਣਿ ਦੇਖਿ ਕਾਮਿ ਲੋਭਾਇਆ ॥

ਸੁਤ ਕੰਚਨ ਸਿਉ ਹੇਤੁ ਵਧਾਇਆ ॥ ਸਭੁ ਕਿਛੁ ਅਪਨਾ ਇਕੁ ਰਾਮੁ ਪਰਾਇਆ ॥੧॥ ਐਸਾ ਜਾਪੁ ਜਪਉ

ਜਪਮਾਲੀ ॥ ਦੁਖ ਸੁਖ ਪਰਹਰਿ ਭਗਤਿ ਨਿਰਾਲੀ ॥੧॥ ਰਹਾਉ ॥ ਗੁਣ ਨਿਧਾਨ ਤੇਰਾ ਅੰਤੁ ਨ ਪਾਇਆ ॥ ਸਾਚ

ਸਬਦਿ ਤੁਝ ਮਾਹਿ ਸਮਾਇਆ ॥ ਆਵਾ ਗਉਣੁ ਤੁਧੁ ਆਪਿ ਰਚਾਇਆ ॥ ਸੇਈ ਭਗਤ ਜਿਨ ਸਚਿ ਚਿਤੁ ਲਾਇਆ

॥੨॥ ਗਿਆਨੁ ਧਿਆਨੁ ਨਰਹਰਿ ਨਿਰਬਾਣੀ ॥ ਬਿਨੁ ਸਤਿਗੁਰ ਭੇਟੇ ਕੋਇ ਨ ਜਾਣੀ ॥ ਸਗਲ ਸਰੋਵਰ ਜੋਤਿ

ਸਮਾਣੀ ॥ ਆਨਦ ਰੂਪ ਵਿਟਹੁ ਕੁਰਬਾਣੀ ॥੩॥ ਭਾਉ ਭਗਤਿ ਗੁਰਮਤੀ ਪਾਏ ॥ ਹਉਮੈ ਵਿਚਹੁ ਸਬਦਿ ਜਲਾਏ ॥

ਧਾਵਤੁ ਰਾਖੈ ਠਾਕਿ ਰਹਾਏ ॥ ਸਚਾ ਨਾਮੁ ਮੰਨਿ ਵਸਾਏ ॥੪॥ ਬਿਸਮ ਬਿਨੋਦ ਰਹੇ ਪਰਮਾਦੀ ॥ ਗੁਰਮਤਿ

ਮਾਨਿਆ ਏਕ ਲਿਵ ਲਾਗੀ ॥ ਦੇਖਿ ਨਿਵਾਰਿਆ ਜਲ ਮਹਿ ਆਗੀ ॥ ਸੋ ਬੂਝੈ ਹੋਵੈ ਵਡਭਾਗੀ ॥੫॥ ਸਤਿਗੁਰੁ

ਸੇਵੇ ਭਰਮੁ ਚੁਕਾਏ ॥ ਅਨਦਿਨੁ ਜਾਗੈ ਸਚਿ ਲਿਵ ਲਾਏ ॥ ਏਕੋ ਜਾਣੈ ਅਵਰੁ ਨ ਕੋਇ ॥ ਸੁਖਦਾਤਾ ਸੇਵੇ ਨਿਰਮਲੁ

ਹੋਇ ॥੬॥ ਸੇਵਾ ਸੁਰਤਿ ਸਬਦਿ ਵੀਚਾਰਿ ॥ ਜਪੁ ਤਪੁ ਸੰਜਮੁ ਹਉਮੈ ਮਾਰਿ ॥ ਜੀਵਨ ਮੁਕਤੁ ਜਾ ਸਬਦੁ ਸੁਣਾਏ

॥ ਸਚੀ ਰਹਤ ਸਚਾ ਸੁਖੁ ਪਾਏ ॥੭॥ ਸੁਖਦਾਤਾ ਦੁਖੁ ਮੇਟਣਹਾਰਾ ॥ ਅਵਰੁ ਨ ਸੂਝਸਿ ਬੀਜੀ ਕਾਰਾ ॥ ਤਨੁ ਮਨੁ

ਧਨੁ ਹਰਿ ਆਗੈ ਰਾਖਿਆ ॥ ਨਾਨਕੁ ਕਹੈ ਮਹਾ ਰਸੁ ਚਾਖਿਆ ॥੮॥੨॥ ਪ੍ਰਭਾਤੀ ਮਹਲਾ ੧ ॥ ਨਿਵਲੀ ਕਰਮ

ਭੁਅੰਗਮ ਭਾਠੀ ਰੇਚਕ ਪੂਰਕ ਕੁੰਭ ਕਰੈ ॥ ਬਿਨੁ ਸਤਿਗੁਰ ਕਿਛੁ ਸੋਝੀ ਨਾਹੀ ਭਰਮੇ ਭੂਲਾ ਬੂਡਿ ਮਰੈ ॥ ਅੰਧਾ

ਭਰਿਆ ਭਰਿ ਭਰਿ ਧੋਵੈ ਅੰਤਰ ਕੀ ਮਲੁ ਕਦੇ ਨ ਲਹੈ ॥ ਨਾਮ ਬਿਨਾ ਫੋਕਟ ਸਭਿ ਕਰਮਾ ਜਿਉ ਬਾਜੀਗਰੁ ਭਰਮਿ

ਭੁਲੈ ॥੧॥ ਖਟੁ ਕਰਮ ਨਾਮੁ ਨਿਰੰਜਨੁ ਸੋਈ ॥ ਤੂ ਗੁਣ ਸਾਗਰੁ ਅਵਗੁਣ ਮੋਹੀ ॥੧॥ ਰਹਾਉ ॥ ਮਾਇਆ ਧੰਧਾ

ਧਾਵਣੀ ਦੁਰਮਤਿ ਕਾਰ ਬਿਕਾਰ ॥ ਮੂਰਖੁ ਆਪੁ ਗਣਾਇਦਾ ਬੂਝਿ ਨ ਸਕੈ ਕਾਰ ॥ ਮਨਸਾ ਮਾਇਆ ਮੋਹਣੀ

ਮਨਮੁਖ ਬੋਲ ਖੁਆਰ ॥ ਮਜਨੁ ਝੂਠਾ ਚੰਡਾਲ ਕਾ ਫੋਕਟ ਚਾਰ ਸੀਂਗਾਰ ॥੨॥ ਝੂਠੀ ਮਨ ਕੀ ਮਤਿ ਹੈ ਕਰਣੀ

ਬਾਦਿ ਬਿਬਾਦੁ ॥ ਝੂਠੇ ਵਿਚਿ ਅਹੰਕਰਣੁ ਹੈ ਖਸਮ ਨ ਪਾਵੈ ਸਾਦੁ ॥ ਬਿਨੁ ਨਾਵੈ ਹੋਰੁ ਕਮਾਵਣਾ ਫਿਕਾ ਆਵੈ ਸਾਦੁ

॥ ਦੁਸਟੀ ਸਭਾ ਵਿਗੁਚੀਐ ਬਿਖੁ ਵਾਤੀ ਜੀਵਣ ਬਾਦਿ ॥੩॥ ਏ ਭ੍ਰਮਿ ਭੂਲੇ ਮਰਹੁ ਨ ਕੋਈ ॥ ਸਤਿਗੁਰੁ ਸੇਵਿ

ਸਦਾ ਸੁਖੁ ਹੋਈ ॥ ਬਿਨੁ ਸਤਿਗੁਰ ਮੁਕਤਿ ਕਿਨੈ ਨ ਪਾਈ ॥ ਆਵਹਿ ਜਾਂਹਿ ਮਰਹਿ ਮਰਿ ਜਾਈ ॥੪॥ ਏਹੁ

ਸਰੀਰੁ ਹੈ ਤ੍ਰੈ ਗੁਣ ਧਾਤੁ ॥ ਇਸ ਨੋ ਵਿਆਪੈ ਸੋਗ ਸੰਤਾਪੁ ॥ ਸੋ ਸੇਵਹੁ ਜਿਸੁ ਮਾਈ ਨ ਬਾਪੁ ॥ ਵਿਚਹੁ ਚੂਕੈ ਤਿਸਨਾ

ਅਰੁ ਆਪੁ ॥੫॥ ਜਹ ਜਹ ਦੇਖਾ ਤਹ ਤਹ ਸੋਈ ॥ ਬਿਨੁ ਸਤਿਗੁਰ ਭੇਟੇ ਮੁਕਤਿ ਨ ਹੋਈ ॥ ਹਿਰਦੈ ਸਚੁ ਏਹ

ਕਰਣੀ ਸਾਰੁ ॥ ਹੋਰੁ ਸਭੁ ਪਾਖੰਡੁ ਪੂਜ ਖੁਆਰੁ ॥੬॥ ਦੁਬਿਧਾ ਚੂਕੈ ਤਾਂ ਸਬਦੁ ਪਛਾਣੁ ॥ ਘਰਿ ਬਾਹਰਿ ਏਕੋ ਕਰਿ

ਜਾਣੁ ॥ ਏਹਾ ਮਤਿ ਸਬਦੁ ਹੈ ਸਾਰੁ ॥ ਵਿਚਿ ਦੁਬਿਧਾ ਮਾਥੈ ਪਵੈ ਛਾਰੁ ॥੭॥ ਕਰਣੀ ਕੀਰਤਿ ਗੁਰਮਤਿ ਸਾਰੁ ॥

ਸੰਤ ਸਭਾ ਗੁਣ ਗਿਆਨੁ ਬੀਚਾਰੁ ॥ ਮਨੁ ਮਾਰੇ ਜੀਵਤ ਮਰਿ ਜਾਣੁ ॥ ਨਾਨਕ ਨਦਰੀ ਨਦਰਿ ਪਛਾਣੁ ॥੮॥੩॥

ਪ੍ਰਭਾਤੀ ਮਹਲਾ ੧ ਦਖਣੀ ॥ ਗੋਤਮੁ ਤਪਾ ਅਹਿਲਿਆ ਇਸਤ੍ਰੀ ਤਿਸੁ ਦੇਖਿ ਇੰਦ੍ਰੁ ਲੁਭਾਇਆ ॥ ਸਹਸ ਸਰੀਰ

ਚਿਹਨ ਭਗ ਹੂਏ ਤਾ ਮਨਿ ਪਛੋਤਾਇਆ ॥੧॥ ਕੋਈ ਜਾਣਿ ਨ ਭੂਲੈ ਭਾਈ ॥ ਸੋ ਭੂਲੈ ਜਿਸੁ ਆਪਿ ਭੁਲਾਏ ਬੂਝੈ

ਜਿਸੈ ਬੁਝਾਈ ॥੧॥ ਰਹਾਉ ॥ ਤਿਨਿ ਹਰੀ ਚੰਦਿ ਪ੍ਰਿਥਮੀ ਪਤਿ ਰਾਜੈ ਕਾਗਦਿ ਕੀਮ ਨ ਪਾਈ ॥ ਅਉਗਣੁ ਜਾਣੈ ਤ

ਪੁੰਨ ਕਰੇ ਕਿਉ ਕਿਉ ਨੇਖਾਸਿ ਬਿਕਾਈ ॥੨॥ ਕਰਉ ਅਢਾਈ ਧਰਤੀ ਮਾਂਗੀ ਬਾਵਨ ਰੂਪਿ ਬਹਾਨੈ ॥ ਕਿਉ

ਪਇਆਲਿ ਜਾਇ ਕਿਉ ਛਲੀਐ ਜੇ ਬਲਿ ਰੂਪੁ ਪਛਾਨੈ ॥੩॥ ਰਾਜਾ ਜਨਮੇਜਾ ਦੇ ਮਤੀਂ ਬਰਜਿ ਬਿਆਸਿ

ਪੜਾੑਇਆ ॥ ਤਿਨਿੑ ਕਰਿ ਜਗ ਅਠਾਰਹ ਘਾਏ ਕਿਰਤੁ ਨ ਚਲੈ ਚਲਾਇਆ ॥੪॥ ਗਣਤ ਨ ਗਣੀਂ ਹੁਕਮੁ ਪਛਾਣਾ

ਬੋਲੀ ਭਾਇ ਸੁਭਾਈ ॥ ਜੋ ਕਿਛੁ ਵਰਤੈ ਤੁਧੈ ਸਲਾਹੀਂ ਸਭ ਤੇਰੀ ਵਡਿਆਈ ॥੫॥ ਗੁਰਮੁਖਿ ਅਲਿਪਤੁ ਲੇਪੁ ਕਦੇ

ਨ ਲਾਗੈ ਸਦਾ ਰਹੈ ਸਰਣਾਈ ॥ ਮਨਮੁਖੁ ਮੁਗਧੁ ਆਗੈ ਚੇਤੈ ਨਾਹੀ ਦੁਖਿ ਲਾਗੈ ਪਛੁਤਾਈ ॥੬॥ ਆਪੇ ਕਰੇ

ਕਰਾਏ ਕਰਤਾ ਜਿਨਿ ਏਹ ਰਚਨਾ ਰਚੀਐ ॥ ਹਰਿ ਅਭਿਮਾਨੁ ਨ ਜਾਈ ਜੀਅਹੁ ਅਭਿਮਾਨੇ ਪੈ ਪਚੀਐ ॥੭॥ ਭੁਲਣ

ਵਿਚਿ ਕੀਆ ਸਭੁ ਕੋਈ ਕਰਤਾ ਆਪਿ ਨ ਭੁਲੈ ॥ ਨਾਨਕ ਸਚਿ ਨਾਮਿ ਨਿਸਤਾਰਾ ਕੋ ਗੁਰ ਪਰਸਾਦਿ ਅਘੁਲੈ

॥੮॥੪॥ ਪ੍ਰਭਾਤੀ ਮਹਲਾ ੧ ॥ ਆਖਣਾ ਸੁਨਣਾ ਨਾਮੁ ਅਧਾਰੁ ॥ ਧੰਧਾ ਛੁਟਕਿ ਗਇਆ ਵੇਕਾਰੁ ॥ ਜਿਉ ਮਨਮੁਖਿ

ਦੂਜੈ ਪਤਿ ਖੋਈ ॥ ਬਿਨੁ ਨਾਵੈ ਮੈ ਅਵਰੁ ਨ ਕੋਈ ॥੧॥ ਸੁਣਿ ਮਨ ਅੰਧੇ ਮੂਰਖ ਗਵਾਰ ॥ ਆਵਤ ਜਾਤ ਲਾਜ

ਨਹੀ ਲਾਗੈ ਬਿਨੁ ਗੁਰ ਬੂਡੈ ਬਾਰੋ ਬਾਰ ॥੧॥ ਰਹਾਉ ॥ ਇਸੁ ਮਨ ਮਾਇਆ ਮੋਹਿ ਬਿਨਾਸੁ ॥ ਧੁਰਿ ਹੁਕਮੁ

ਲਿਖਿਆ ਤਾਂ ਕਹੀਐ ਕਾਸੁ ॥ ਗੁਰਮੁਖਿ ਵਿਰਲਾ ਚੀਨੈੑ ਕੋਈ ॥ ਨਾਮ ਬਿਹੂਨਾ ਮੁਕਤਿ ਨ ਹੋਈ ॥੨॥ ਭ੍ਰਮਿ ਭ੍ਰਮਿ

ਡੋਲੈ ਲਖ ਚਉਰਾਸੀ ॥ ਬਿਨੁ ਗੁਰ ਬੂਝੇ ਜਮ ਕੀ ਫਾਸੀ ॥ ਇਹੁ ਮਨੂਆ ਖਿਨੁ ਖਿਨੁ ਊਭਿ ਪਇਆਲਿ ॥ ਗੁਰਮੁਖਿ

ਛੂਟੈ ਨਾਮੁ ਸਮਾੑਲਿ ॥੩॥ ਆਪੇ ਸਦੇ ਢਿਲ ਨ ਹੋਇ ॥ ਸਬਦਿ ਮਰੈ ਸਹਿਲਾ ਜੀਵੈ ਸੋਇ ॥ ਬਿਨੁ ਗੁਰ

ਸੋਝੀ ਕਿਸੈ ਨ ਹੋਇ ॥ ਆਪੇ ਕਰੈ ਕਰਾਵੈ ਸੋਇ ॥੪॥ ਝਗੜੁ ਚੁਕਾਵੈ ਹਰਿ ਗੁਣ ਗਾਵੈ ॥ ਪੂਰਾ ਸਤਿਗੁਰੁ

ਸਹਜਿ ਸਮਾਵੈ ॥ ਇਹੁ ਮਨੁ ਡੋਲਤ ਤਉ ਠਹਰਾਵੈ ॥ ਸਚੁ ਕਰਣੀ ਕਰਿ ਕਾਰ ਕਮਾਵੈ ॥੫॥ ਅੰਤਰਿ ਜੂਠਾ ਕਿਉ

ਸੁਚਿ ਹੋਇ ॥ ਸਬਦੀ ਧੋਵੈ ਵਿਰਲਾ ਕੋਇ ॥ ਗੁਰਮੁਖਿ ਕੋਈ ਸਚੁ ਕਮਾਵੈ ॥ ਆਵਣੁ ਜਾਣਾ ਠਾਕਿ ਰਹਾਵੈ

॥੬॥ ਭਉ ਖਾਣਾ ਪੀਣਾ ਸੁਖੁ ਸਾਰੁ ॥ ਹਰਿ ਜਨ ਸੰਗਤਿ ਪਾਵੈ ਪਾਰੁ ॥ ਸਚੁ ਬੋਲੈ ਬੋਲਾਵੈ ਪਿਆਰੁ ॥ ਗੁਰ ਕਾ ਸਬਦੁ

ਕਰਣੀ ਹੈ ਸਾਰੁ ॥੭॥ ਹਰਿ ਜਸੁ ਕਰਮੁ ਧਰਮੁ ਪਤਿ ਪੂਜਾ ॥ ਕਾਮ ਕ੍ਰੋਧ ਅਗਨੀ ਮਹਿ ਭੂੰਜਾ ॥ ਹਰਿ ਰਸੁ ਚਾਖਿਆ

ਤਉ ਮਨੁ ਭੀਜਾ ॥ ਪ੍ਰਣਵਤਿ ਨਾਨਕੁ ਅਵਰੁ ਨ ਦੂਜਾ ॥੮॥੫॥ ਪ੍ਰਭਾਤੀ ਮਹਲਾ ੧ ॥ ਰਾਮ ਨਾਮੁ ਜਪਿ ਅੰਤਰਿ

ਪੂਜਾ ॥ ਗੁਰ ਸਬਦੁ ਵੀਚਾਰਿ ਅਵਰੁ ਨਹੀ ਦੂਜਾ ॥੧॥ ਏਕੋ ਰਵਿ ਰਹਿਆ ਸਭ ਠਾਈ ॥ ਅਵਰੁ ਨ ਦੀਸੈ ਕਿਸੁ

ਪੂਜ ਚੜਾਈ ॥੧॥ ਰਹਾਉ ॥ ਮਨੁ ਤਨੁ ਆਗੈ ਜੀਅੜਾ ਤੁਝ ਪਾਸਿ ॥ ਜਿਉ ਭਾਵੈ ਤਿਉ ਰਖਹੁ ਅਰਦਾਸਿ ॥੨॥

ਸਚੁ ਜਿਹਵਾ ਹਰਿ ਰਸਨ ਰਸਾਈ ॥ ਗੁਰਮਤਿ ਛੂਟਸਿ ਪ੍ਰਭ ਸਰਣਾਈ ॥੩॥ ਕਰਮ ਧਰਮ ਪ੍ਰਭਿ ਮੇਰੈ ਕੀਏ ॥

ਨਾਮੁ ਵਡਾਈ ਸਿਰਿ ਕਰਮਾਂ ਕੀਏ ॥੪॥ ਸਤਿਗੁਰ ਕੈ ਵਸਿ ਚਾਰਿ ਪਦਾਰਥ ॥ ਤੀਨਿ ਸਮਾਏ ਏਕ ਕ੍ਰਿਤਾਰਥ

॥੫॥ ਸਤਿਗੁਰਿ ਦੀਏ ਮੁਕਤਿ ਧਿਆਨਾਂ ॥ ਹਰਿ ਪਦੁ ਚੀਨਿੑ ਭਏ ਪਰਧਾਨਾ ॥੬॥ ਮਨੁ ਤਨੁ ਸੀਤਲੁ ਗੁਰਿ ਬੂਝ

ਬੁਝਾਈ ॥ ਪ੍ਰਭੁ ਨਿਵਾਜੇ ਕਿਨਿ ਕੀਮਤਿ ਪਾਈ ॥੭॥ ਕਹੁ ਨਾਨਕ ਗੁਰਿ ਬੂਝ ਬੁਝਾਈ ॥ ਨਾਮ ਬਿਨਾ ਗਤਿ ਕਿਨੈ

ਨ ਪਾਈ ॥੮॥੬॥ ਪ੍ਰਭਾਤੀ ਮਹਲਾ ੧ ॥ ਇਕਿ ਧੁਰਿ ਬਖਸਿ ਲਏ ਗੁਰਿ ਪੂਰੈ ਸਚੀ ਬਣਤ ਬਣਾਈ ॥ ਹਰਿ ਰੰਗ

ਰਾਤੇ ਸਦਾ ਰੰਗੁ ਸਾਚਾ ਦੁਖ ਬਿਸਰੇ ਪਤਿ ਪਾਈ ॥੧॥ ਝੂਠੀ ਦੁਰਮਤਿ ਕੀ ਚਤੁਰਾਈ ॥ ਬਿਨਸਤ ਬਾਰ ਨ ਲਾਗੈ

ਕਾਈ ॥੧॥ ਰਹਾਉ ॥ ਮਨਮੁਖ ਕਉ ਦੁਖੁ ਦਰਦੁ ਵਿਆਪਸਿ ਮਨਮੁਖਿ ਦੁਖੁ ਨ ਜਾਈ ॥ ਸੁਖ ਦੁਖ ਦਾਤਾ ਗੁਰਮੁਖਿ

ਜਾਤਾ ਮੇਲਿ ਲਏ ਸਰਣਾਈ ॥੨॥ ਮਨਮੁਖ ਤੇ ਅਭ ਭਗਤਿ ਨ ਹੋਵਸਿ ਹਉਮੈ ਪਚਹਿ ਦਿਵਾਨੇ ॥ ਇਹੁ ਮਨੂਆ

ਖਿਨੁ ਊਭਿ ਪਇਆਲੀ ਜਬ ਲਗਿ ਸਬਦ ਨ ਜਾਨੇ ॥੩॥ ਭੂਖ ਪਿਆਸਾ ਜਗੁ ਭਇਆ ਤਿਪਤਿ ਨਹੀ ਬਿਨੁ

ਸਤਿਗੁਰ ਪਾਏ ॥ ਸਹਜੈ ਸਹਜੁ ਮਿਲੈ ਸੁਖੁ ਪਾਈਐ ਦਰਗਹ ਪੈਧਾ ਜਾਏ ॥੪॥ ਦਰਗਹ ਦਾਨਾ ਬੀਨਾ ਇਕੁ ਆਪੇ

ਨਿਰਮਲ ਗੁਰ ਕੀ ਬਾਣੀ ॥ ਆਪੇ ਸੁਰਤਾ ਸਚੁ ਵੀਚਾਰਸਿ ਆਪੇ ਬੂਝੈ ਪਦੁ ਨਿਰਬਾਣੀ ॥੫॥ ਜਲੁ ਤਰੰਗ ਅਗਨੀ

ਪਵਨੈ ਫੁਨਿ ਤ੍ਰੈ ਮਿਲਿ ਜਗਤੁ ਉਪਾਇਆ ॥ ਐਸਾ ਬਲੁ ਛਲੁ ਤਿਨ ਕਉ ਦੀਆ ਹੁਕਮੀ ਠਾਕਿ ਰਹਾਇਆ ॥੬॥

ਐਸੇ ਜਨ ਵਿਰਲੇ ਜਗ ਅੰਦਰਿ ਪਰਖਿ ਖਜਾਨੈ ਪਾਇਆ ॥ ਜਾਤਿ ਵਰਨ ਤੇ ਭਏ ਅਤੀਤਾ ਮਮਤਾ ਲੋਭੁ ਚੁਕਾਇਆ

॥੭॥ ਨਾਮਿ ਰਤੇ ਤੀਰਥ ਸੇ ਨਿਰਮਲ ਦੁਖੁ ਹਉਮੈ ਮੈਲੁ ਚੁਕਾਇਆ ॥ ਨਾਨਕੁ ਤਿਨ ਕੇ ਚਰਨ ਪਖਾਲੈ

ਜਿਨਾ ਗੁਰਮੁਖਿ ਸਾਚਾ ਭਾਇਆ ॥੮॥੭॥

ਪ੍ਰਭਾਤੀ ਮਹਲਾ ੩ ਬਿਭਾਸ      ੴ ਸਤਿਗੁਰ ਪ੍ਰਸਾਦਿ ॥

ਗੁਰ ਪਰਸਾਦੀ ਵੇਖੁ ਤੂ ਹਰਿ ਮੰਦਰੁ ਤੇਰੈ ਨਾਲਿ ॥ ਹਰਿ ਮੰਦਰੁ ਸਬਦੇ ਖੋਜੀਐ ਹਰਿ ਨਾਮੋ ਲੇਹੁ ਸਮਾੑਲਿ ॥੧॥

ਮਨ ਮੇਰੇ ਸਬਦਿ ਰਪੈ ਰੰਗੁ ਹੋਇ ॥ ਸਚੀ ਭਗਤਿ ਸਚਾ ਹਰਿ ਮੰਦਰੁ ਪ੍ਰਗਟੀ ਸਾਚੀ ਸੋਇ ॥੧॥ ਰਹਾਉ ॥ ਹਰਿ ਮੰਦਰੁ

ਏਹੁ ਸਰੀਰੁ ਹੈ ਗਿਆਨਿ ਰਤਨਿ ਪਰਗਟੁ ਹੋਇ ॥ ਮਨਮੁਖ ਮੂਲੁ ਨ ਜਾਣਨੀ ਮਾਣਸਿ ਹਰਿ ਮੰਦਰੁ ਨ ਹੋਇ

॥੨॥ ਹਰਿ ਮੰਦਰੁ ਹਰਿ ਜੀਉ ਸਾਜਿਆ ਰਖਿਆ ਹੁਕਮਿ ਸਵਾਰਿ ॥ ਧੁਰਿ ਲੇਖੁ ਲਿਖਿਆ ਸੁ ਕਮਾਵਣਾ ਕੋਇ ਨ

ਮੇਟਣਹਾਰੁ ॥੩॥ ਸਬਦੁ ਚੀਨਿੑ ਸੁਖੁ ਪਾਇਆ ਸਚੈ ਨਾਇ ਪਿਆਰ ॥ ਹਰਿ ਮੰਦਰੁ ਸਬਦੇ ਸੋਹਣਾ ਕੰਚਨੁ ਕੋਟੁ

ਅਪਾਰ ॥੪॥ ਹਰਿ ਮੰਦਰੁ ਏਹੁ ਜਗਤੁ ਹੈ ਗੁਰ ਬਿਨੁ ਘੋਰੰਧਾਰ ॥ ਦੂਜਾ ਭਾਉ ਕਰਿ ਪੂਜਦੇ ਮਨਮੁਖ ਅੰਧ ਗਵਾਰ

॥੫॥ ਜਿਥੈ ਲੇਖਾ ਮੰਗੀਐ ਤਿਥੈ ਦੇਹ ਜਾਤਿ ਨ ਜਾਇ ॥ ਸਾਚਿ ਰਤੇ ਸੇ ਉਬਰੇ ਦੁਖੀਏ ਦੂਜੈ ਭਾਇ ॥੬॥ ਹਰਿ ਮੰਦਰ

ਮਹਿ ਨਾਮੁ ਨਿਧਾਨੁ ਹੈ ਨਾ ਬੂਝਹਿ ਮੁਗਧ ਗਵਾਰ ॥ ਗੁਰ ਪਰਸਾਦੀ ਚੀਨਿੑਆ ਹਰਿ ਰਾਖਿਆ ਉਰਿ ਧਾਰਿ

॥੭॥ ਗੁਰ ਕੀ ਬਾਣੀ ਗੁਰ ਤੇ ਜਾਤੀ ਜਿ ਸਬਦਿ ਰਤੇ ਰੰਗੁ ਲਾਇ ॥ ਪਵਿਤੁ ਪਾਵਨ ਸੇ ਜਨ ਨਿਰਮਲ ਹਰਿ ਕੈ

ਨਾਮਿ ਸਮਾਇ ॥੮॥ ਹਰਿ ਮੰਦਰੁ ਹਰਿ ਕਾ ਹਾਟੁ ਹੈ ਰਖਿਆ ਸਬਦਿ ਸਵਾਰਿ ॥ ਤਿਸੁ ਵਿਚਿ ਸਉਦਾ ਏਕੁ

ਨਾਮੁ ਗੁਰਮੁਖਿ ਲੈਨਿ ਸਵਾਰਿ ॥੯॥ ਹਰਿ ਮੰਦਰ ਮਹਿ ਮਨੁ ਲੋਹਟੁ ਹੈ ਮੋਹਿਆ ਦੂਜੈ ਭਾਇ ॥ ਪਾਰਸਿ ਭੇਟਿਐ

ਕੰਚਨੁ ਭਇਆ ਕੀਮਤਿ ਕਹੀ ਨ ਜਾਇ ॥੧੦॥ ਹਰਿ ਮੰਦਰ ਮਹਿ ਹਰਿ ਵਸੈ ਸਰਬ ਨਿਰੰਤਰਿ ਸੋਇ ॥ ਨਾਨਕ

ਗੁਰਮੁਖਿ ਵਣਜੀਐ ਸਚਾ ਸਉਦਾ ਹੋਇ ॥੧੧॥੧॥ ਪ੍ਰਭਾਤੀ ਮਹਲਾ ੩ ॥ ਭੈ ਭਾਇ ਜਾਗੇ ਸੇ ਜਨ ਜਾਗ੍ਰਣ ਕਰਹਿ

ਹਉਮੈ ਮੈਲੁ ਉਤਾਰਿ ॥ ਸਦਾ ਜਾਗਹਿ ਘਰੁ ਅਪਣਾ ਰਾਖਹਿ ਪੰਚ ਤਸਕਰ ਕਾਢਹਿ ਮਾਰਿ ॥੧॥ ਮਨ ਮੇਰੇ

ਗੁਰਮੁਖਿ ਨਾਮੁ ਧਿਆਇ ॥ ਜਿਤੁ ਮਾਰਗਿ ਹਰਿ ਪਾਈਐ ਮਨ ਸੇਈ ਕਰਮ ਕਮਾਇ ॥੧॥ ਰਹਾਉ ॥ ਗੁਰਮੁਖਿ

ਸਹਜ ਧੁਨਿ ਊਪਜੈ ਦੁਖੁ ਹਉਮੈ ਵਿਚਹੁ ਜਾਇ ॥ ਹਰਿ ਨਾਮਾ ਹਰਿ ਮਨਿ ਵਸੈ ਸਹਜੇ ਹਰਿ ਗੁਣ ਗਾਇ ॥੨॥

ਗੁਰਮਤੀ ਮੁਖ ਸੋਹਣੇ ਹਰਿ ਰਾਖਿਆ ਉਰਿ ਧਾਰਿ ॥ ਐਥੈ ਓਥੈ ਸੁਖੁ ਘਣਾ ਜਪਿ ਹਰਿ ਹਰਿ ਉਤਰੇ ਪਾਰਿ

॥੩॥ ਹਉਮੈ ਵਿਚਿ ਜਾਗ੍ਰਣੁ ਨ ਹੋਵਈ ਹਰਿ ਭਗਤਿ ਨ ਪਵਈ ਥਾਇ ॥ ਮਨਮੁਖ ਦਰਿ ਢੋਈ ਨਾ ਲਹਹਿ ਭਾਇ

ਦੂਜੈ ਕਰਮ ਕਮਾਇ ॥੪॥ ਧ੍ਰਿਗੁ ਖਾਣਾ ਧ੍ਰਿਗੁ ਪੈਨੑਣਾ ਜਿਨਾੑ ਦੂਜੈ ਭਾਇ ਪਿਆਰੁ ॥ ਬਿਸਟਾ ਕੇ ਕੀੜੇ ਬਿਸਟਾ

ਰਾਤੇ ਮਰਿ ਜੰਮਹਿ ਹੋਹਿ ਖੁਆਰੁ ॥੫॥ ਜਿਨ ਕਉ ਸਤਿਗੁਰੁ ਭੇਟਿਆ ਤਿਨਾ ਵਿਟਹੁ ਬਲਿ ਜਾਉ ॥ ਤਿਨ ਕੀ ਸੰਗਤਿ

ਮਿਲਿ ਰਹਾਂ ਸਚੇ ਸਚਿ ਸਮਾਉ ॥੬॥ ਪੂਰੈ ਭਾਗਿ ਗੁਰੁ ਪਾਈਐ ਉਪਾਇ ਕਿਤੈ ਨ ਪਾਇਆ ਜਾਇ ॥ ਸਤਿਗੁਰ ਤੇ

ਸਹਜੁ ਊਪਜੈ ਹਉਮੈ ਸਬਦਿ ਜਲਾਇ ॥੭॥ ਹਰਿ ਸਰਣਾਈ ਭਜੁ ਮਨ ਮੇਰੇ ਸਭ ਕਿਛੁ ਕਰਣੈ ਜੋਗੁ ॥ ਨਾਨਕ

ਨਾਮੁ ਨ ਵੀਸਰੈ ਜੋ ਕਿਛੁ ਕਰੈ ਸੁ ਹੋਗੁ ॥੮॥੨॥੭॥੨॥੯॥

ਬਿਭਾਸ ਪ੍ਰਭਾਤੀ ਮਹਲਾ ੫ ਅਸਟਪਦੀਆ      ੴ ਸਤਿਗੁਰ ਪ੍ਰਸਾਦਿ ॥

ਮਾਤ ਪਿਤਾ ਭਾਈ ਸੁਤੁ ਬਨਿਤਾ ॥ ਚੂਗਹਿ ਚੋਗ ਅਨੰਦ ਸਿਉ ਜੁਗਤਾ ॥ ਉਰਝਿ ਪਰਿਓ ਮਨ ਮੀਠ ਮੁੋਹਾਰਾ ॥

ਗੁਨ ਗਾਹਕ ਮੇਰੇ ਪ੍ਰਾਨ ਅਧਾਰਾ ॥੧॥ ਏਕੁ ਹਮਾਰਾ ਅੰਤਰਜਾਮੀ ॥ ਧਰ ਏਕਾ ਮੈ ਟਿਕ ਏਕਸੁ ਕੀ ਸਿਰਿ ਸਾਹਾ

ਵਡ ਪੁਰਖੁ ਸੁਆਮੀ ॥੧॥ ਰਹਾਉ ॥ ਛਲ ਨਾਗਨਿ ਸਿਉ ਮੇਰੀ ਟੂਟਨਿ ਹੋਈ ॥ ਗੁਰਿ ਕਹਿਆ ਇਹ ਝੂਠੀ ਧੋਹੀ

॥ ਮੁਖਿ ਮੀਠੀ ਖਾਈ ਕਉਰਾਇ ॥ ਅੰਮ੍ਰਿਤ ਨਾਮਿ ਮਨੁ ਰਹਿਆ ਅਘਾਇ ॥੨॥ ਲੋਭ ਮੋਹ ਸਿਉ ਗਈ ਵਿਖੋਟਿ

॥ ਗੁਰਿ ਕ੍ਰਿਪਾਲਿ ਮੋਹਿ ਕੀਨੀ ਛੋਟਿ ॥ ਇਹ ਠਗਵਾਰੀ ਬਹੁਤੁ ਘਰ ਗਾਲੇ ॥ ਹਮ ਗੁਰਿ ਰਾਖਿ ਲੀਏ ਕਿਰਪਾਲੇ

॥੩॥ ਕਾਮ ਕ੍ਰੋਧ ਸਿਉ ਠਾਟੁ ਨ ਬਨਿਆ ॥ ਗੁਰ ਉਪਦੇਸੁ ਮੋਹਿ ਕਾਨੀ ਸੁਨਿਆ ॥ ਜਹ ਦੇਖਉ ਤਹ ਮਹਾ ਚੰਡਾਲ

॥ ਰਾਖਿ ਲੀਏ ਅਪੁਨੈ ਗੁਰਿ ਗੋਪਾਲ ॥੪॥ ਦਸ ਨਾਰੀ ਮੈ ਕਰੀ ਦੁਹਾਗਨਿ ॥ ਗੁਰਿ ਕਹਿਆ ਏਹ ਰਸਹਿ

ਬਿਖਾਗਨਿ ॥ ਇਨ ਸਨਬੰਧੀ ਰਸਾਤਲਿ ਜਾਇ ॥ ਹਮ ਗੁਰਿ ਰਾਖੇ ਹਰਿ ਲਿਵ ਲਾਇ ॥੫॥ ਅਹੰਮੇਵ ਸਿਉ

ਮਸਲਤਿ ਛੋਡੀ ॥ ਗੁਰਿ ਕਹਿਆ ਇਹੁ ਮੂਰਖੁ ਹੋਡੀ ॥ ਇਹੁ ਨੀਘਰੁ ਘਰੁ ਕਹੀ ਨ ਪਾਏ ॥ ਹਮ ਗੁਰਿ ਰਾਖਿ ਲੀਏ

ਲਿਵ ਲਾਏ ॥੬॥ ਇਨ ਲੋਗਨ ਸਿਉ ਹਮ ਭਏ ਬੈਰਾਈ ॥ ਏਕ ਗ੍ਰਿਹ ਮਹਿ ਦੁਇ ਨ ਖਟਾਂਈ ॥ ਆਏ ਪ੍ਰਭ ਪਹਿ

ਅੰਚਰਿ ਲਾਗਿ ॥ ਕਰਹੁ ਤਪਾਵਸੁ ਪ੍ਰਭ ਸਰਬਾਗਿ ॥੭॥ ਪ੍ਰਭ ਹਸਿ ਬੋਲੇ ਕੀਏ ਨਿਆਂਏਂ ॥ ਸਗਲ ਦੂਤ ਮੇਰੀ ਸੇਵਾ

ਲਾਏ ॥ ਤੂੰ ਠਾਕੁਰੁ ਇਹੁ ਗ੍ਰਿਹੁ ਸਭੁ ਤੇਰਾ ॥ ਕਹੁ ਨਾਨਕ ਗੁਰਿ ਕੀਆ ਨਿਬੇਰਾ ॥੮॥੧॥ ਪ੍ਰਭਾਤੀ ਮਹਲਾ ੫ ॥

ਮਨ ਮਹਿ ਕ੍ਰੋਧੁ ਮਹਾ ਅਹੰਕਾਰਾ ॥ ਪੂਜਾ ਕਰਹਿ ਬਹੁਤੁ ਬਿਸਥਾਰਾ ॥ ਕਰਿ ਇਸਨਾਨੁ ਤਨਿ ਚਕ੍ਰ ਬਣਾਏ ॥ ਅੰਤਰ

ਕੀ ਮਲੁ ਕਬ ਹੀ ਨ ਜਾਏ ॥੧॥ ਇਤੁ ਸੰਜਮਿ ਪ੍ਰਭੁ ਕਿਨ ਹੀ ਨ ਪਾਇਆ ॥ ਭਗਉਤੀ ਮੁਦ੍ਰਾ ਮਨੁ ਮੋਹਿਆ

ਮਾਇਆ ॥੧॥ ਰਹਾਉ ॥ ਪਾਪ ਕਰਹਿ ਪੰਚਾਂ ਕੇ ਬਸਿ ਰੇ ॥ ਤੀਰਥਿ ਨਾਇ ਕਹਹਿ ਸਭਿ ਉਤਰੇ ॥ ਬਹੁਰਿ

ਕਮਾਵਹਿ ਹੋਇ ਨਿਸੰਕ ॥ ਜਮ ਪੁਰਿ ਬਾਂਧਿ ਖਰੇ ਕਾਲੰਕ ॥੨॥ ਘੂਘਰ ਬਾਧਿ ਬਜਾਵਹਿ ਤਾਲਾ ॥ ਅੰਤਰਿ ਕਪਟੁ

ਫਿਰਹਿ ਬੇਤਾਲਾ ॥ ਵਰਮੀ ਮਾਰੀ ਸਾਪੁ ਨ ਮੂਆ ॥ ਪ੍ਰਭੁ ਸਭ ਕਿਛੁ ਜਾਨੈ ਜਿਨਿ ਤੂ ਕੀਆ ॥੩॥ ਪੂੰਅਰ ਤਾਪ ਗੇਰੀ

ਕੇ ਬਸਤ੍ਰਾ ॥ ਅਪਦਾ ਕਾ ਮਾਰਿਆ ਗ੍ਰਿਹ ਤੇ ਨਸਤਾ ॥ ਦੇਸੁ ਛੋਡਿ ਪਰਦੇਸਹਿ ਧਾਇਆ ॥ ਪੰਚ ਚੰਡਾਲ ਨਾਲੇ ਲੈ

ਆਇਆ ॥੪॥ ਕਾਨ ਫਰਾਇ ਹਿਰਾਏ ਟੂਕਾ ॥ ਘਰਿ ਘਰਿ ਮਾਂਗੈ ਤ੍ਰਿਪਤਾਵਨ ਤੇ ਚੂਕਾ ॥ ਬਨਿਤਾ ਛੋਡਿ ਬਦ

ਨਦਰਿ ਪਰ ਨਾਰੀ ॥ ਵੇਸਿ ਨ ਪਾਈਐ ਮਹਾ ਦੁਖਿਆਰੀ ॥੫॥ ਬੋਲੈ ਨਾਹੀ ਹੋਇ ਬੈਠਾ ਮੋਨੀ ॥ ਅੰਤਰਿ ਕਲਪ

ਭਵਾਈਐ ਜੋਨੀ ॥ ਅੰਨ ਤੇ ਰਹਤਾ ਦੁਖੁ ਦੇਹੀ ਸਹਤਾ ॥ ਹੁਕਮੁ ਨ ਬੂਝੈ ਵਿਆਪਿਆ ਮਮਤਾ ॥੬॥ ਬਿਨੁ ਸਤਿਗੁਰ

ਕਿਨੈ ਨ ਪਾਈ ਪਰਮ ਗਤੇ ॥ ਪੂਛਹੁ ਸਗਲ ਬੇਦ ਸਿੰਮ੍ਰਿਤੇ ॥ ਮਨਮੁਖ ਕਰਮ ਕਰੈ ਅਜਾਈ ॥ ਜਿਉ ਬਾਲੂ ਘਰ ਠਉਰ

ਨ ਠਾਈ ॥੭॥ ਜਿਸ ਨੋ ਭਏ ਗੁੋਬਿੰਦ ਦਇਆਲਾ ॥ ਗੁਰ ਕਾ ਬਚਨੁ ਤਿਨਿ ਬਾਧਿਓ ਪਾਲਾ ॥ ਕੋਟਿ ਮਧੇ ਕੋਈ

ਸੰਤੁ ਦਿਖਾਇਆ ॥ ਨਾਨਕੁ ਤਿਨ ਕੈ ਸੰਗਿ ਤਰਾਇਆ ॥੮॥ ਜੇ ਹੋਵੈ ਭਾਗੁ ਤਾ ਦਰਸਨੁ ਪਾਈਐ ॥ ਆਪਿ ਤਰੈ

ਸਭੁ ਕੁਟੰਬੁ ਤਰਾਈਐ ॥੧॥ ਰਹਾਉ ਦੂਜਾ ॥੨॥ ਪ੍ਰਭਾਤੀ ਮਹਲਾ ੫ ॥ ਸਿਮਰਤ ਨਾਮੁ ਕਿਲਬਿਖ ਸਭਿ ਕਾਟੇ ॥

ਧਰਮ ਰਾਇ ਕੇ ਕਾਗਰ ਫਾਟੇ ॥ ਸਾਧਸੰਗਤਿ ਮਿਲਿ ਹਰਿ ਰਸੁ ਪਾਇਆ ॥ ਪਾਰਬ੍ਰਹਮੁ ਰਿਦ ਮਾਹਿ ਸਮਾਇਆ

॥੧॥ ਰਾਮ ਰਮਤ ਹਰਿ ਹਰਿ ਸੁਖੁ ਪਾਇਆ ॥ ਤੇਰੇ ਦਾਸ ਚਰਨ ਸਰਨਾਇਆ ॥੧॥ ਰਹਾਉ ॥ ਚੂਕਾ ਗਉਣੁ

ਮਿਟਿਆ ਅੰਧਿਆਰੁ ॥ ਗੁਰਿ ਦਿਖਲਾਇਆ ਮੁਕਤਿ ਦੁਆਰੁ ॥ ਹਰਿ ਪ੍ਰੇਮ ਭਗਤਿ ਮਨੁ ਤਨੁ ਸਦ ਰਾਤਾ ॥ ਪ੍ਰਭੂ

ਜਨਾਇਆ ਤਬ ਹੀ ਜਾਤਾ ॥੨॥ ਘਟਿ ਘਟਿ ਅੰਤਰਿ ਰਵਿਆ ਸੋਇ ॥ ਤਿਸੁ ਬਿਨੁ ਬੀਜੋ ਨਾਹੀ ਕੋਇ ॥ ਬੈਰ ਬਿਰੋਧ

ਛੇਦੇ ਭੈ ਭਰਮਾਂ ॥ ਪ੍ਰਭਿ ਪੁੰਨਿ ਆਤਮੈ ਕੀਨੇ ਧਰਮਾ ॥੩॥ ਮਹਾ ਤਰੰਗ ਤੇ ਕਾਂਢੈ ਲਾਗਾ ॥ ਜਨਮ ਜਨਮ ਕਾ ਟੂਟਾ

ਗਾਂਢਾ ॥ ਜਪੁ ਤਪੁ ਸੰਜਮੁ ਨਾਮੁ ਸਮਾੑਲਿਆ ॥ ਅਪੁਨੈ ਠਾਕੁਰਿ ਨਦਰਿ ਨਿਹਾਲਿਆ ॥੪॥ ਮੰਗਲ ਸੂਖ

ਕਲਿਆਣ ਤਿਥਾਈਂ ॥ ਜਹ ਸੇਵਕ ਗੋਪਾਲ ਗੁਸਾਈ ॥ ਪ੍ਰਭ ਸੁਪ੍ਰਸੰਨ ਭਏ ਗੋਪਾਲ ॥ ਜਨਮ ਜਨਮ ਕੇ ਮਿਟੇ

ਬਿਤਾਲ ॥੫॥ ਹੋਮ ਜਗ ਉਰਧ ਤਪ ਪੂਜਾ ॥ ਕੋਟਿ ਤੀਰਥ ਇਸਨਾਨੁ ਕਰੀਜਾ ॥ ਚਰਨ ਕਮਲ ਨਿਮਖ ਰਿਦੈ

ਧਾਰੇ ॥ ਗੋਬਿੰਦ ਜਪਤ ਸਭਿ ਕਾਰਜ ਸਾਰੇ ॥੬॥ ਊਚੇ ਤੇ ਊਚਾ ਪ੍ਰਭ ਥਾਨੁ ॥ ਹਰਿ ਜਨ ਲਾਵਹਿ ਸਹਜਿ

ਧਿਆਨੁ ॥ ਦਾਸ ਦਾਸਨ ਕੀ ਬਾਂਛਉ ਧੂਰਿ ॥ ਸਰਬ ਕਲਾ ਪ੍ਰੀਤਮ ਭਰਪੂਰਿ ॥੭॥ ਮਾਤ ਪਿਤਾ ਹਰਿ ਪ੍ਰੀਤਮੁ

ਨੇਰਾ ॥ ਮੀਤ ਸਾਜਨ ਭਰਵਾਸਾ ਤੇਰਾ ॥ ਕਰੁ ਗਹਿ ਲੀਨੇ ਅਪੁਨੇ ਦਾਸ ॥ ਜਪਿ ਜੀਵੈ ਨਾਨਕੁ ਗੁਣਤਾਸ

॥੮॥੩॥੨॥੭॥੧੨॥

ਬਿਭਾਸ ਪ੍ਰਭਾਤੀ ਬਾਣੀ ਭਗਤ ਕਬੀਰ ਜੀ ਕੀ      ੴ ਸਤਿਗੁਰ ਪ੍ਰਸਾਦਿ ॥

ਮਰਨ ਜੀਵਨ ਕੀ ਸੰਕਾ ਨਾਸੀ ॥ ਆਪਨ ਰੰਗਿ ਸਹਜ ਪਰਗਾਸੀ ॥੧॥ ਪ੍ਰਗਟੀ ਜੋਤਿ ਮਿਟਿਆ ਅੰਧਿਆਰਾ ॥

ਰਾਮ ਰਤਨੁ ਪਾਇਆ ਕਰਤ ਬੀਚਾਰਾ ॥੧॥ ਰਹਾਉ ॥ ਜਹ ਅਨੰਦੁ ਦੁਖੁ ਦੂਰਿ ਪਇਆਨਾ ॥ ਮਨੁ ਮਾਨਕੁ ਲਿਵ

ਤਤੁ ਲੁਕਾਨਾ ॥੨॥ ਜੋ ਕਿਛੁ ਹੋਆ ਸੁ ਤੇਰਾ ਭਾਣਾ ॥ ਜੋ ਇਵ ਬੂਝੈ ਸੁ ਸਹਜਿ ਸਮਾਣਾ ॥੩॥ ਕਹਤੁ ਕਬੀਰੁ

ਕਿਲਬਿਖ ਗਏ ਖੀਣਾ ॥ ਮਨੁ ਭਇਆ ਜਗਜੀਵਨ ਲੀਣਾ ॥੪॥੧॥ ਪ੍ਰਭਾਤੀ ॥ ਅਲਹੁ ਏਕੁ ਮਸੀਤਿ ਬਸਤੁ ਹੈ

ਅਵਰੁ ਮੁਲਖੁ ਕਿਸੁ ਕੇਰਾ ॥ ਹਿੰਦੂ ਮੂਰਤਿ ਨਾਮ ਨਿਵਾਸੀ ਦੁਹ ਮਹਿ ਤਤੁ ਨ ਹੇਰਾ ॥੧॥ ਅਲਹ ਰਾਮ ਜੀਵਉ

ਤੇਰੇ ਨਾਈ ॥ ਤੂ ਕਰਿ ਮਿਹਰਾਮਤਿ ਸਾਈ ॥੧॥ ਰਹਾਉ ॥ ਦਖਨ ਦੇਸਿ ਹਰੀ ਕਾ ਬਾਸਾ ਪਛਿਮਿ ਅਲਹ ਮੁਕਾਮਾ

॥ ਦਿਲ ਮਹਿ ਖੋਜਿ ਦਿਲੈ ਦਿਲਿ ਖੋਜਹੁ ਏਹੀ ਠਉਰ ਮੁਕਾਮਾ ॥੨॥ ਬ੍ਰਹਮਨ ਗਿਆਸ ਕਰਹਿ ਚਉਬੀਸਾ ਕਾਜੀ

ਮਹ ਰਮਜਾਨਾ ॥ ਗਿਆਰਹ ਮਾਸ ਪਾਸ ਕੈ ਰਾਖੇ ਏਕੈ ਮਾਹਿ ਨਿਧਾਨਾ ॥੩॥ ਕਹਾ ਉਡੀਸੇ ਮਜਨੁ ਕੀਆ ਕਿਆ

ਮਸੀਤਿ ਸਿਰੁ ਨਾਂਏਂ ॥ ਦਿਲ ਮਹਿ ਕਪਟੁ ਨਿਵਾਜ ਗੁਜਾਰੈ ਕਿਆ ਹਜ ਕਾਬੈ ਜਾਂਏਂ ॥੪॥ ਏਤੇ ਅਉਰਤ ਮਰਦਾ

ਸਾਜੇ ਏ ਸਭ ਰੂਪ ਤੁਮਾੑਰੇ ॥ ਕਬੀਰੁ ਪੂੰਗਰਾ ਰਾਮ ਅਲਹ ਕਾ ਸਭ ਗੁਰ ਪੀਰ ਹਮਾਰੇ ॥੫॥ ਕਹਤੁ ਕਬੀਰੁ ਸੁਨਹੁ

ਨਰ ਨਰਵੈ ਪਰਹੁ ਏਕ ਕੀ ਸਰਨਾ ॥ ਕੇਵਲ ਨਾਮੁ ਜਪਹੁ ਰੇ ਪ੍ਰਾਨੀ ਤਬ ਹੀ ਨਿਹਚੈ ਤਰਨਾ ॥੬॥੨॥ ਪ੍ਰਭਾਤੀ ॥

ਅਵਲਿ ਅਲਹ ਨੂਰੁ ਉਪਾਇਆ ਕੁਦਰਤਿ ਕੇ ਸਭ ਬੰਦੇ ॥ ਏਕ ਨੂਰ ਤੇ ਸਭੁ ਜਗੁ ਉਪਜਿਆ ਕਉਨ ਭਲੇ ਕੋ ਮੰਦੇ

॥੧॥ ਲੋਗਾ ਭਰਮਿ ਨ ਭੂਲਹੁ ਭਾਈ ॥ ਖਾਲਿਕੁ ਖਲਕ ਖਲਕ ਮਹਿ ਖਾਲਿਕੁ ਪੂਰਿ ਰਹਿਓ ਸ੍ਰਬ ਠਾਂਈ ॥੧॥

ਰਹਾਉ ॥ ਮਾਟੀ ਏਕ ਅਨੇਕ ਭਾਂਤਿ ਕਰਿ ਸਾਜੀ ਸਾਜਨਹਾਰੈ ॥ ਨਾ ਕਛੁ ਪੋਚ ਮਾਟੀ ਕੇ ਭਾਂਡੇ ਨਾ ਕਛੁ ਪੋਚ ਕੁੰਭਾਰੈ

॥੨॥ ਸਭ ਮਹਿ ਸਚਾ ਏਕੋ ਸੋਈ ਤਿਸ ਕਾ ਕੀਆ ਸਭੁ ਕਛੁ ਹੋਈ ॥ ਹੁਕਮੁ ਪਛਾਨੈ ਸੁ ਏਕੋ ਜਾਨੈ ਬੰਦਾ ਕਹੀਐ

ਸੋਈ ॥੩॥ ਅਲਹੁ ਅਲਖੁ ਨ ਜਾਈ ਲਖਿਆ ਗੁਰਿ ਗੁੜੁ ਦੀਨਾ ਮੀਠਾ ॥ ਕਹਿ ਕਬੀਰ ਮੇਰੀ ਸੰਕਾ ਨਾਸੀ ਸਰਬ

ਨਿਰੰਜਨੁ ਡੀਠਾ ॥੪॥੩॥ ਪ੍ਰਭਾਤੀ ॥ ਬੇਦ ਕਤੇਬ ਕਹਹੁ ਮਤ ਝੂਠੇ ਝੂਠਾ ਜੋ ਨ ਬਿਚਾਰੈ ॥ ਜਉ ਸਭ ਮਹਿ ਏਕੁ

ਖੁਦਾਇ ਕਹਤ ਹਉ ਤਉ ਕਿਉ ਮੁਰਗੀ ਮਾਰੈ ॥੧॥ ਮੁਲਾਂ ਕਹਹੁ ਨਿਆਉ ਖੁਦਾਈ ॥ ਤੇਰੇ ਮਨ ਕਾ ਭਰਮੁ ਨ

ਜਾਈ ॥੧॥ ਰਹਾਉ ॥ ਪਕਰਿ ਜੀਉ ਆਨਿਆ ਦੇਹ ਬਿਨਾਸੀ ਮਾਟੀ ਕਉ ਬਿਸਮਿਲਿ ਕੀਆ ॥ ਜੋਤਿ ਸਰੂਪ

ਅਨਾਹਤ ਲਾਗੀ ਕਹੁ ਹਲਾਲੁ ਕਿਆ ਕੀਆ ॥੨॥ ਕਿਆ ਉਜੂ ਪਾਕੁ ਕੀਆ ਮੁਹੁ ਧੋਇਆ ਕਿਆ ਮਸੀਤਿ ਸਿਰੁ

ਲਾਇਆ ॥ ਜਉ ਦਿਲ ਮਹਿ ਕਪਟੁ ਨਿਵਾਜ ਗੁਜਾਰਹੁ ਕਿਆ ਹਜ ਕਾਬੈ ਜਾਇਆ ॥੩॥ ਤੂੰ ਨਾਪਾਕੁ ਪਾਕੁ ਨਹੀ

ਸੂਝਿਆ ਤਿਸ ਕਾ ਮਰਮੁ ਨ ਜਾਨਿਆ ॥ ਕਹਿ ਕਬੀਰ ਭਿਸਤਿ ਤੇ ਚੂਕਾ ਦੋਜਕ ਸਿਉ ਮਨੁ ਮਾਨਿਆ ॥੪॥੪॥

ਪ੍ਰਭਾਤੀ ॥ ਸੁੰਨ ਸੰਧਿਆ ਤੇਰੀ ਦੇਵ ਦੇਵਾਕਰ ਅਧਪਤਿ ਆਦਿ ਸਮਾਈ ॥ ਸਿਧ ਸਮਾਧਿ ਅੰਤੁ ਨਹੀ ਪਾਇਆ

ਲਾਗਿ ਰਹੇ ਸਰਨਾਈ ॥੧॥ ਲੇਹੁ ਆਰਤੀ ਹੋ ਪੁਰਖ ਨਿਰੰਜਨ ਸਤਿਗੁਰ ਪੂਜਹੁ ਭਾਈ ॥ ਠਾਢਾ ਬ੍ਰਹਮਾ ਨਿਗਮ

ਬੀਚਾਰੈ ਅਲਖੁ ਨ ਲਖਿਆ ਜਾਈ ॥੧॥ ਰਹਾਉ ॥ ਤਤੁ ਤੇਲੁ ਨਾਮੁ ਕੀਆ ਬਾਤੀ ਦੀਪਕੁ ਦੇਹ ਉਜੵਾਰਾ ॥ ਜੋਤਿ

ਲਾਇ ਜਗਦੀਸ ਜਗਾਇਆ ਬੂਝੈ ਬੂਝਨਹਾਰਾ ॥੨॥ ਪੰਚੇ ਸਬਦ ਅਨਾਹਦ ਬਾਜੇ ਸੰਗੇ ਸਾਰਿੰਗਪਾਨੀ ॥ ਕਬੀਰ

ਦਾਸ ਤੇਰੀ ਆਰਤੀ ਕੀਨੀ ਨਿਰੰਕਾਰ ਨਿਰਬਾਨੀ ॥੩॥੫॥

ਪ੍ਰਭਾਤੀ ਬਾਣੀ ਭਗਤ ਨਾਮਦੇਵ ਜੀ ਕੀ      ੴ ਸਤਿਗੁਰ ਪ੍ਰਸਾਦਿ ॥

ਮਨ ਕੀ ਬਿਰਥਾ ਮਨੁ ਹੀ ਜਾਨੈ ਕੈ ਬੂਝਲ ਆਗੈ ਕਹੀਐ ॥ ਅੰਤਰਜਾਮੀ ਰਾਮੁ ਰਵਾਂਈ ਮੈ ਡਰੁ ਕੈਸੇ ਚਹੀਐ ॥੧॥

ਬੇਧੀਅਲੇ ਗੋਪਾਲ ਗੁੋਸਾਈ ॥ ਮੇਰਾ ਪ੍ਰਭੁ ਰਵਿਆ ਸਰਬੇ ਠਾਈ ॥੧॥ ਰਹਾਉ ॥ ਮਾਨੈ ਹਾਟੁ ਮਾਨੈ ਪਾਟੁ

ਮਾਨੈ ਹੈ ਪਾਸਾਰੀ ॥ ਮਾਨੈ ਬਾਸੈ ਨਾਨਾ ਭੇਦੀ ਭਰਮਤੁ ਹੈ ਸੰਸਾਰੀ ॥੨॥ ਗੁਰ ਕੈ ਸਬਦਿ ਏਹੁ ਮਨੁ ਰਾਤਾ

ਦੁਬਿਧਾ ਸਹਜਿ ਸਮਾਣੀ ॥ ਸਭੋ ਹੁਕਮੁ ਹੁਕਮੁ ਹੈ ਆਪੇ ਨਿਰਭਉ ਸਮਤੁ ਬੀਚਾਰੀ ॥੩॥ ਜੋ ਜਨ ਜਾਨਿ ਭਜਹਿ

ਪੁਰਖੋਤਮੁ ਤਾ ਚੀ ਅਬਿਗਤੁ ਬਾਣੀ ॥ ਨਾਮਾ ਕਹੈ ਜਗਜੀਵਨੁ ਪਾਇਆ ਹਿਰਦੈ ਅਲਖ ਬਿਡਾਣੀ ॥੪॥੧॥

ਪ੍ਰਭਾਤੀ ॥ ਆਦਿ ਜੁਗਾਦਿ ਜੁਗਾਦਿ ਜੁਗੋ ਜੁਗੁ ਤਾ ਕਾ ਅੰਤੁ ਨ ਜਾਨਿਆ ॥ ਸਰਬ ਨਿਰੰਤਰਿ ਰਾਮੁ ਰਹਿਆ

ਰਵਿ ਐਸਾ ਰੂਪੁ ਬਖਾਨਿਆ ॥੧॥ ਗੋਬਿਦੁ ਗਾਜੈ ਸਬਦੁ ਬਾਜੈ ॥ ਆਨਦ ਰੂਪੀ ਮੇਰੋ ਰਾਮਈਆ ॥੧॥

ਰਹਾਉ ॥ ਬਾਵਨ ਬੀਖੂ ਬਾਨੈ ਬੀਖੇ ਬਾਸੁ ਤੇ ਸੁਖ ਲਾਗਿਲਾ ॥ ਸਰਬੇ ਆਦਿ ਪਰਮਲਾਦਿ ਕਾਸਟ ਚੰਦਨੁ ਭੈਇਲਾ

॥੨॥ ਤੁਮੑ ਚੇ ਪਾਰਸੁ ਹਮ ਚੇ ਲੋਹਾ ਸੰਗੇ ਕੰਚਨੁ ਭੈਇਲਾ ॥ ਤੂ ਦਇਆਲੁ ਰਤਨੁ ਲਾਲੁ ਨਾਮਾ ਸਾਚਿ ਸਮਾਇਲਾ

॥੩॥੨॥ ਪ੍ਰਭਾਤੀ ॥ ਅਕੁਲ ਪੁਰਖ ਇਕੁ ਚਲਿਤੁ ਉਪਾਇਆ ॥ ਘਟਿ ਘਟਿ ਅੰਤਰਿ ਬ੍ਰਹਮੁ ਲੁਕਾਇਆ ॥੧॥

ਜੀਅ ਕੀ ਜੋਤਿ ਨ ਜਾਨੈ ਕੋਈ ॥ ਤੈ ਮੈ ਕੀਆ ਸੁ ਮਾਲੂਮੁ ਹੋਈ ॥੧॥ ਰਹਾਉ ॥ ਜਿਉ ਪ੍ਰਗਾਸਿਆ ਮਾਟੀ

ਕੁੰਭੇਉ ॥ ਆਪ ਹੀ ਕਰਤਾ ਬੀਠੁਲੁ ਦੇਉ ॥੨॥ ਜੀਅ ਕਾ ਬੰਧਨੁ ਕਰਮੁ ਬਿਆਪੈ ॥ ਜੋ ਕਿਛੁ ਕੀਆ ਸੁ ਆਪੈ

ਆਪੈ ॥੩॥ ਪ੍ਰਣਵਤਿ ਨਾਮਦੇਉ ਇਹੁ ਜੀਉ ਚਿਤਵੈ ਸੁ ਲਹੈ ॥ ਅਮਰੁ ਹੋਇ ਸਦ ਆਕੁਲ ਰਹੈ ॥੪॥੩॥

ਪ੍ਰਭਾਤੀ ਭਗਤ ਬੇਣੀ ਜੀ ਕੀ      ੴ ਸਤਿਗੁਰ ਪ੍ਰਸਾਦਿ ॥

ਤਨਿ ਚੰਦਨੁ ਮਸਤਕਿ ਪਾਤੀ ॥ ਰਿਦ ਅੰਤਰਿ ਕਰ ਤਲ ਕਾਤੀ ॥ ਠਗ ਦਿਸਟਿ ਬਗਾ ਲਿਵ ਲਾਗਾ ॥ ਦੇਖਿ

ਬੈਸਨੋ ਪ੍ਰਾਨ ਮੁਖ ਭਾਗਾ ॥੧॥ ਕਲਿ ਭਗਵਤ ਬੰਦ ਚਿਰਾਂਮੰ ॥ ਕ੍ਰੂਰ ਦਿਸਟਿ ਰਤਾ ਨਿਸਿ ਬਾਦੰ ॥੧॥ ਰਹਾਉ ॥

ਨਿਤਪ੍ਰਤਿ ਇਸਨਾਨੁ ਸਰੀਰੰ ॥ ਦੁਇ ਧੋਤੀ ਕਰਮ ਮੁਖਿ ਖੀਰੰ ॥ ਰਿਦੈ ਛੁਰੀ ਸੰਧਿਆਨੀ ॥ ਪਰ ਦਰਬੁ ਹਿਰਨ ਕੀ

ਬਾਨੀ ॥੨॥ ਸਿਲ ਪੂਜਸਿ ਚਕ੍ਰ ਗਣੇਸੰ ॥ ਨਿਸਿ ਜਾਗਸਿ ਭਗਤਿ ਪ੍ਰਵੇਸੰ ॥ ਪਗ ਨਾਚਸਿ ਚਿਤੁ ਅਕਰਮੰ ॥

ਏ ਲੰਪਟ ਨਾਚ ਅਧਰਮੰ ॥੩॥ ਮ੍ਰਿਗ ਆਸਣੁ ਤੁਲਸੀ ਮਾਲਾ ॥ ਕਰ ਊਜਲ ਤਿਲਕੁ ਕਪਾਲਾ ॥ ਰਿਦੈ ਕੂੜੁ

ਕੰਠਿ ਰੁਦ੍ਰਾਖੰ ॥ ਰੇ ਲੰਪਟ ਕ੍ਰਿਸਨੁ ਅਭਾਖੰ ॥੪॥ ਜਿਨਿ ਆਤਮ ਤਤੁ ਨ ਚੀਨਿੑਆ ॥ ਸਭ ਫੋਕਟ ਧਰਮ

ਅਬੀਨਿਆ ॥ ਕਹੁ ਬੇਣੀ ਗੁਰਮੁਖਿ ਧਿਆਵੈ ॥ ਬਿਨੁ ਸਤਿਗੁਰ ਬਾਟ ਨ ਪਾਵੈ ॥੫॥੧॥

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ

ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਰਾਗੁ ਜੈਜਾਵੰਤੀ ਮਹਲਾ ੯ ॥

ਰਾਮੁ ਸਿਮਰਿ ਰਾਮੁ ਸਿਮਰਿ ਇਹੈ ਤੇਰੈ ਕਾਜਿ ਹੈ ॥ ਮਾਇਆ ਕੋ ਸੰਗੁ ਤਿਆਗੁ ਪ੍ਰਭ ਜੂ ਕੀ ਸਰਨਿ ਲਾਗੁ ॥ ਜਗਤ

ਸੁਖ ਮਾਨੁ ਮਿਥਿਆ ਝੂਠੋ ਸਭ ਸਾਜੁ ਹੈ ॥੧॥ ਰਹਾਉ ॥ ਸੁਪਨੇ ਜਿਉ ਧਨੁ ਪਛਾਨੁ ਕਾਹੇ ਪਰਿ ਕਰਤ ਮਾਨੁ ॥ ਬਾਰੂ

ਕੀ ਭੀਤਿ ਜੈਸੇ ਬਸੁਧਾ ਕੋ ਰਾਜੁ ਹੈ ॥੧॥ ਨਾਨਕੁ ਜਨੁ ਕਹਤੁ ਬਾਤ ਬਿਨਸਿ ਜੈਹੈ ਤੇਰੋ ਗਾਤੁ ॥ ਛਿਨੁ ਛਿਨੁ ਕਰਿ

ਗਇਓ ਕਾਲੁ ਤੈਸੇ ਜਾਤੁ ਆਜੁ ਹੈ ॥੨॥੧॥ ਜੈਜਾਵੰਤੀ ਮਹਲਾ ੯ ॥ ਰਾਮੁ ਭਜੁ ਰਾਮੁ ਭਜੁ ਜਨਮੁ ਸਿਰਾਤੁ ਹੈ ॥

ਕਹਉ ਕਹਾ ਬਾਰ ਬਾਰ ਸਮਝਤ ਨਹ ਕਿਉ ਗਵਾਰ ॥ ਬਿਨਸਤ ਨਹ ਲਗੈ ਬਾਰ ਓਰੇ ਸਮ ਗਾਤੁ ਹੈ ॥੧॥

ਰਹਾਉ ॥ ਸਗਲ ਭਰਮ ਡਾਰਿ ਦੇਹਿ ਗੋਬਿੰਦ ਕੋ ਨਾਮੁ ਲੇਹਿ ॥ ਅੰਤਿ ਬਾਰ ਸੰਗਿ ਤੇਰੈ ਇਹੈ ਏਕੁ ਜਾਤੁ ਹੈ ॥੧॥

ਬਿਖਿਆ ਬਿਖੁ ਜਿਉ ਬਿਸਾਰਿ ਪ੍ਰਭ ਕੌ ਜਸੁ ਹੀਏ ਧਾਰਿ ॥ ਨਾਨਕ ਜਨ ਕਹਿ ਪੁਕਾਰਿ ਅਉਸਰੁ ਬਿਹਾਤੁ ਹੈ ॥੨॥੨॥

ਜੈਜਾਵੰਤੀ ਮਹਲਾ ੯ ॥ ਰੇ ਮਨ ਕਉਨ ਗਤਿ ਹੋਇ ਹੈ ਤੇਰੀ ॥ ਇਹ ਜਗ ਮਹਿ ਰਾਮ ਨਾਮੁ ਸੋ ਤਉ ਨਹੀ ਸੁਨਿਓ

ਕਾਨਿ ॥ ਬਿਖਿਅਨ ਸਿਉ ਅਤਿ ਲੁਭਾਨਿ ਮਤਿ ਨਾਹਿਨ ਫੇਰੀ ॥੧॥ ਰਹਾਉ ॥ ਮਾਨਸ ਕੋ ਜਨਮੁ ਲੀਨੁ ਸਿਮਰਨੁ

ਨਹ ਨਿਮਖ ਕੀਨੁ ॥ ਦਾਰਾ ਸੁਖ ਭਇਓ ਦੀਨੁ ਪਗਹੁ ਪਰੀ ਬੇਰੀ ॥੧॥ ਨਾਨਕ ਜਨ ਕਹਿ ਪੁਕਾਰਿ ਸੁਪਨੈ ਜਿਉ

ਜਗਪਸਾਰੁ॥ਸਿਮਰਤਨਹਕਿਉਮੁਰਾਰਿਮਾਇਆਜਾਕੀਚੇਰੀ॥੨॥੩॥ਜੈਜਾਵੰਤੀਮਹਲਾ੯॥ਬੀਤਜੈਹੈਬੀਤਜੈਹੈ ਜਨਮੁ ਅਕਾਜੁ ਰੇ ॥ ਨਿਸਿ ਦਿਨੁ ਸੁਨਿ ਕੈ ਪੁਰਾਨ ਸਮਝਤ ਨਹ ਰੇ ਅਜਾਨ ॥ ਕਾਲੁ ਤਉ ਪਹੂਚਿਓ

ਆਨਿ ਕਹਾ ਜੈਹੈ ਭਾਜਿ ਰੇ ॥੧॥ ਰਹਾਉ ॥ ਅਸਥਿਰੁ ਜੋ ਮਾਨਿਓ ਦੇਹ ਸੋ ਤਉ ਤੇਰਉ ਹੋਇ ਹੈ ਖੇਹ ॥ ਕਿਉ ਨ

ਹਰਿ ਕੋ ਨਾਮੁ ਲੇਹਿ ਮੂਰਖ ਨਿਲਾਜ ਰੇ ॥੧॥ ਰਾਮ ਭਗਤਿ ਹੀਏ ਆਨਿ ਛਾਡਿ ਦੇ ਤੈ ਮਨ ਕੋ ਮਾਨੁ ॥ ਨਾਨਕ ਜਨ

ਇਹ ਬਖਾਨਿ ਜਗ ਮਹਿ ਬਿਰਾਜੁ ਰੇ ॥੨॥੪॥

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ

ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਸਲੋਕ ਸਹਸਕ੍ਰਿਤੀ ਮਹਲਾ ੧ ॥

ਪੜਿੑ ਪੁਸ੍ਤਕ ਸੰਧਿਆ ਬਾਦੰ ॥ ਸਿਲ ਪੂਜਸਿ ਬਗੁਲ ਸਮਾਧੰ ॥ ਮੁਖਿ ਝੂਠੁ ਬਿਭੂਖਨ ਸਾਰੰ ॥ ਤ੍ਰੈਪਾਲ ਤਿਹਾਲ

ਬਿਚਾਰੰ ॥ ਗਲਿ ਮਾਲਾ ਤਿਲਕ ਲਿਲਾਟੰ ॥ ਦੁਇ ਧੋਤੀ ਬਸਤ੍ਰ ਕਪਾਟੰ ॥ ਜੋ ਜਾਨਸਿ ਬ੍ਰਹਮੰ ਕਰਮੰ ॥ ਸਭ

ਫੋਕਟ ਨਿਸਚੈ ਕਰਮੰ ॥ ਕਹੁ ਨਾਨਕ ਨਿਸਚੌ ਧੵਿਾਵੈ ॥ ਬਿਨੁ ਸਤਿਗੁਰ ਬਾਟ ਨ ਪਾਵੈ ॥੧॥ ਨਿਹਫਲੰ ਤਸੵ

ਜਨਮਸੵ ਜਾਵਦ ਬ੍ਰਹਮ ਨ ਬਿੰਦਤੇ ॥ ਸਾਗਰੰ ਸੰਸਾਰਸੵ ਗੁਰ ਪਰਸਾਦੀ ਤਰਹਿ ਕੇ ॥ ਕਰਣ ਕਾਰਣ ਸਮਰਥੁ

ਹੈ ਕਹੁ ਨਾਨਕ ਬੀਚਾਰਿ ॥ ਕਾਰਣੁ ਕਰਤੇ ਵਸਿ ਹੈ ਜਿਨਿ ਕਲ ਰਖੀ ਧਾਰਿ ॥੨॥ ਜੋਗ ਸਬਦੰ ਗਿਆਨ

ਸਬਦੰ ਬੇਦ ਸਬਦੰ ਤ ਬ੍ਰਾਹਮਣਹ ॥ ਖੵਤ੍ਰੀ ਸਬਦੰ ਸੂਰ ਸਬਦੰ ਸੂਦ੍ਰ ਸਬਦੰ ਪਰਾ ਕ੍ਰਿਤਹ ॥ ਸਰਬ ਸਬਦੰ ਤ ਏਕ

ਸਬਦੰ ਜੇ ਕੋ ਜਾਨਸਿ ਭੇਉ ॥ ਨਾਨਕ ਤਾ ਕੋ ਦਾਸੁ ਹੈ ਸੋਈ ਨਿਰੰਜਨ ਦੇਉ ॥੩॥ ਏਕ ਕ੍ਰਿਸ˜ੰ ਤ ਸਰਬ ਦੇਵਾ ਦੇਵ ਦੇਵਾ

ਤ ਆਤਮਹ ॥ ਆਤਮੰ ਸ੍ਰੀ ਬਾਸ੍ਵਦੇਵਸੵ ਜੇ ਕੋਈ ਜਾਨਸਿ ਭੇਵ ॥ ਨਾਨਕ ਤਾ ਕੋ ਦਾਸੁ ਹੈ ਸੋਈ ਨਿਰੰਜਨ ਦੇਵ ॥੪॥

ਸਲੋਕ ਸਹਸਕ੍ਰਿਤੀ ਮਹਲਾ ੫      ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ

ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਕਤੰਚ ਮਾਤਾ ਕਤੰਚ ਪਿਤਾ ਕਤੰਚ ਬਨਿਤਾ ਬਿਨੋਦ ਸੁਤਹ ॥ ਕਤੰਚ ਭ੍ਰਾਤ ਮੀਤ ਹਿਤ ਬੰਧਵ ਕਤੰਚ ਮੋਹ

ਕੁਟੰਬੵਤੇ ॥ ਕਤੰਚ ਚਪਲ ਮੋਹਨੀ ਰੂਪੰ ਪੇਖੰਤੇ ਤਿਆਗੰ ਕਰੋਤਿ ॥ ਰਹੰਤ ਸੰਗ ਭਗਵਾਨ ਸਿਮਰਣ ਨਾਨਕ ਲਬਧੵੰ

ਅਚੁਤ ਤਨਹ ॥੧॥ ਧ੍ਰਿਗੰਤ ਮਾਤ ਪਿਤਾ ਸਨੇਹੰ ਧ੍ਰਿਗ ਸਨੇਹੰ ਭ੍ਰਾਤ ਬਾਂਧਵਹ ॥ ਧ੍ਰਿਗ ਸ˜ੇਹੰ ਬਨਿਤਾ ਬਿਲਾਸ ਸੁਤਹ

॥ ਧ੍ਰਿਗ ਸ˜ੇਹੰ ਗ੍ਰਿਹਾਰਥ ਕਹ ॥ ਸਾਧਸੰਗ ਸ˜ੇਹ ਸਤੵਿੰ ਸੁਖਯੰ ਬਸੰਤਿ ਨਾਨਕਹ ॥੨॥ ਮਿਥੵੰਤ ਦੇਹੰ ਖੀਣੰਤ ਬਲਨੰ ॥

ਬਰਧੰਤਿ ਜਰੂਆ ਹਿਤੵੰਤ ਮਾਇਆ ॥ ਅਤੵੰਤ ਆਸਾ ਆਥਿਤੵ ਭਵਨੰ ॥ ਗਨੰਤ ਸ੍ਵਾਸਾ ਭੈਯਾਨ ਧਰਮੰ ॥ ਪਤੰਤਿ ਮੋਹ

ਕੂਪ ਦੁਰਲਭੵ ਦੇਹੰ ਤਤ ਆਸ੍ਰਯੰ ਨਾਨਕ ॥ ਗੋਬਿੰਦ ਗੋਬਿੰਦ ਗੋਬਿੰਦ ਗੋਪਾਲ ਕ੍ਰਿਪਾ ॥੩॥ ਕਾਚ ਕੋਟੰ ਰਚੰਤਿ ਤੋਯੰ

ਲੇਪਨੰ ਰਕਤ ਚਰਮਣਹ ॥ ਨਵੰਤ ਦੁਆਰੰ ਭੀਤ ਰਹਿਤੰ ਬਾਇ ਰੂਪੰ ਅਸਥੰਭਨਹ ॥ ਗੋਬਿੰਦ ਨਾਮੰ ਨਹ ਸਿਮਰੰਤਿ

ਅਗਿਆਨੀ ਜਾਨੰਤਿ ਅਸਥਿਰੰ ॥ ਦੁਰਲਭ ਦੇਹ ਉਧਰੰਤ ਸਾਧ ਸਰਣ ਨਾਨਕ ॥ ਹਰਿ ਹਰਿ ਹਰਿ ਹਰਿ ਹਰਿ ਹਰੇ

ਜਪੰਤਿ ॥੪॥ ਸੁਭੰਤ ਤੁਯੰ ਅਚੁਤ ਗੁਣਗੵੰ ਪੂਰਨੰ ਬਹੁਲੋ ਕ੍ਰਿਪਾਲਾ ॥ ਗੰਭੀਰੰ ਊਚੈ ਸਰਬਗਿ ਅਪਾਰਾ ॥ ਭ੍ਰਿਤਿਆ

ਪ੍ਰਿਅੰ ਬਿਸ੍ਰਾਮ ਚਰਣੰ ॥ ਅਨਾਥ ਨਾਥੇ ਨਾਨਕ ਸਰਣੰ ॥੫॥ ਮ੍ਰਿਗੀ ਪੇਖੰਤ ਬਧਿਕ ਪ੍ਰਹਾਰੇਣ ਲਖੵ ਆਵਧਹ ॥

ਅਹੋ ਜਸੵ ਰਖੇਣ ਗੋਪਾਲਹ ਨਾਨਕ ਰੋਮ ਨ ਛੇਦੵਤੇ ॥੬॥ ਬਹੁ ਜਤਨ ਕਰਤਾ ਬਲਵੰਤ ਕਾਰੀ ਸੇਵੰਤ ਸੂਰਾ

ਚਤੁਰ ਦਿਸਹ ॥ ਬਿਖਮ ਥਾਨ ਬਸੰਤ ਊਚਹ ਨਹ ਸਿਮਰੰਤ ਮਰਣੰ ਕਦਾਂਚਹ ॥ ਹੋਵੰਤਿ ਆਗਿਆ ਭਗਵਾਨ

ਪੁਰਖਹ ਨਾਨਕ ਕੀਟੀ ਸਾਸ ਅਕਰਖਤੇ ॥੭॥ ਸਬਦੰ ਰਤੰ ਹਿਤੰ ਮਇਆ ਕੀਰਤੰ ਕਲੀ ਕਰਮ ਕ੍ਰਿਤੁਆ ॥

ਮਿਟੰਤਿ ਤਤ੍ਰਾਗਤ ਭਰਮ ਮੋਹੰ ॥ ਭਗਵਾਨ ਰਮਣੰ ਸਰਬਤ੍ਰ ਥਾਨੵਿੰ ॥ ਦ੍ਰਿਸਟ ਤੁਯੰ ਅਮੋਘ ਦਰਸਨੰ ਬਸੰਤ ਸਾਧ

ਰਸਨਾ ॥ ਹਰਿ ਹਰਿ ਹਰਿ ਹਰੇ ਨਾਨਕ ਪ੍ਰਿਅੰ ਜਾਪੁ ਜਪਨਾ ॥੮॥ ਘਟੰਤ ਰੂਪੰ ਘਟੰਤ ਦੀਪੰ ਘਟੰਤ ਰਵਿ

ਸਸੀਅਰ ਨਖੵਤ੍ਰ ਗਗਨੰ ॥ ਘਟੰਤ ਬਸੁਧਾ ਗਿਰਿ ਤਰ ਸਿਖੰਡੰ ॥ ਘਟੰਤ ਲਲਨਾ ਸੁਤ ਭ੍ਰਾਤ ਹੀਤੰ ॥ ਘਟੰਤ

ਕਨਿਕ ਮਾਨਿਕ ਮਾਇਆ ਸ੍ਵਰੂਪੰ ॥ ਨਹ ਘਟੰਤ ਕੇਵਲ ਗੋਪਾਲ ਅਚੁਤ ॥ ਅਸਥਿਰੰ ਨਾਨਕ ਸਾਧ ਜਨ ॥੯॥

ਨਹ ਬਿਲੰਬ ਧਰਮੰ ਬਿਲੰਬ ਪਾਪੰ ॥ ਦ੍ਰਿੜੰਤ ਨਾਮੰ ਤਜੰਤ ਲੋਭੰ ॥ ਸਰਣਿ ਸੰਤੰ ਕਿਲਬਿਖ ਨਾਸੰ ਪ੍ਰਾਪਤੰ ਧਰਮ

ਲਖੵਿਣ ॥ ਨਾਨਕ ਜਿਹ ਸੁਪ੍ਰਸੰਨ ਮਾਧਵਹ ॥੧੦॥ ਮਿਰਤ ਮੋਹੰ ਅਲਪ ਬੁਧੵੰ ਰਚੰਤਿ ਬਨਿਤਾ ਬਿਨੋਦ ਸਾਹੰ ॥

ਜੌਬਨ ਬਹਿਕ੍ਰਮ ਕਨਿਕ ਕੁੰਡਲਹ ॥ ਬਚਿਤ੍ਰ ਮੰਦਿਰ ਸੋਭੰਤਿ ਬਸਤ੍ਰਾ ਇਤੵੰਤ ਮਾਇਆ ਬੵਾਪਿਤੰ ॥ ਹੇ ਅਚੁਤ

ਸਰਣਿ ਸੰਤ ਨਾਨਕ ਭੋ ਭਗਵਾਨਏ ਨਮਹ ॥੧੧॥ ਜਨਮੰ ਤ ਮਰਣੰ ਹਰਖੰ ਤ ਸੋਗੰ ਭੋਗੰ ਤ ਰੋਗੰ ॥ ਊਚੰ ਤ ਨੀਚੰ

ਨਾਨਾੑ ਸੁ ਮੂਚੰ ॥ ਰਾਜੰ ਤ ਮਾਨੰ ਅਭਿਮਾਨੰ ਤ ਹੀਨੰ ॥ ਪ੍ਰਵਿਰਤਿ ਮਾਰਗੰ ਵਰਤੰਤਿ ਬਿਨਾਸਨੰ ॥ ਗੋਬਿੰਦ ਭਜਨ

ਸਾਧ ਸੰਗੇਣ ਅਸਥਿਰੰ ਨਾਨਕ ਭਗਵੰਤ ਭਜਨਾਸਨੰ ॥੧੨॥ ਕਿਰਪੰਤ ਹਰੀਅੰ ਮਤਿ ਤਤੁ ਗਿਆਨੰ ॥

ਬਿਗਸੀਧੵਿ ਬੁਧਾ ਕੁਸਲ ਥਾਨੰ ॥ ਬਸੵਿੰਤ ਰਿਖਿਅੰ ਤਿਆਗਿ ਮਾਨੰ ॥ ਸੀਤਲੰਤ ਰਿਦਯੰ ਦ੍ਰਿੜੁ ਸੰਤ ਗਿਆਨੰ ॥

ਰਹੰਤ ਜਨਮੰ ਹਰਿ ਦਰਸ ਲੀਣਾ ॥ ਬਾਜੰਤ ਨਾਨਕ ਸਬਦ ਬੀਣਾਂ ॥੧੩॥ ਕਹੰਤ ਬੇਦਾ ਗੁਣੰਤ ਗੁਨੀਆ ਸੁਣੰਤ

ਬਾਲਾ ਬਹੁ ਬਿਧਿ ਪ੍ਰਕਾਰਾ ॥ ਦ੍ਰਿੜੰਤ ਸੁਬਿਦਿਆ ਹਰਿ ਹਰਿ ਕ੍ਰਿਪਾਲਾ ॥ ਨਾਮ ਦਾਨੁ ਜਾਚੰਤ ਨਾਨਕ ਦੈਨਹਾਰ

ਗੁਰ ਗੋਪਾਲਾ ॥੧੪॥ ਨਹ ਚਿੰਤਾ ਮਾਤ ਪਿਤ ਭ੍ਰਾਤਹ ਨਹ ਚਿੰਤਾ ਕਛੁ ਲੋਕ ਕਹ ॥ ਨਹ ਚਿੰਤਾ ਬਨਿਤਾ ਸੁਤ

ਮੀਤਹ ਪ੍ਰਵਿਰਤਿ ਮਾਇਆ ਸਨਬੰਧਨਹ ॥ ਦਇਆਲ ਏਕ ਭਗਵਾਨ ਪੁਰਖਹ ਨਾਨਕ ਸਰਬ ਜੀਅ ਪ੍ਰਤਿਪਾਲਕਹ

॥੧੫॥ ਅਨਿਤੵ ਵਿਤੰ ਅਨਿਤੵ ਚਿਤੰ ਅਨਿਤੵ ਆਸਾ ਬਹੁ ਬਿਧਿ ਪ੍ਰਕਾਰੰ ॥ ਅਨਿਤੵ ਹੇਤੰ ਅਹੰ ਬੰਧੰ ਭਰਮ ਮਾਇਆ

ਮਲਨੰ ਬਿਕਾਰੰ ॥ ਫਿਰੰਤ ਜੋਨਿ ਅਨੇਕ ਜਠਰਾਗਨਿ ਨਹ ਸਿਮਰੰਤ ਮਲੀਣ ਬੁਧੵੰ ॥ ਹੇ ਗੋਬਿੰਦ ਕਰਤ ਮਇਆ

ਨਾਨਕ ਪਤਿਤ ਉਧਾਰਣ ਸਾਧ ਸੰਗਮਹ ॥੧੬॥ ਗਿਰੰਤ ਗਿਰਿ ਪਤਿਤ ਪਾਤਾਲੰ ਜਲੰਤ ਦੇਦੀਪੵ ਬੈਸ੍ਵਾਂਤਰਹ ॥

ਬਹੰਤਿ ਅਗਾਹ ਤੋਯੰ ਤਰੰਗੰ ਦੁਖੰਤ ਗ੍ਰਹ ਚਿੰਤਾ ਜਨਮੰ ਤ ਮਰਣਹ ॥ ਅਨਿਕ ਸਾਧਨੰ ਨ ਸਿਧੵਤੇ ਨਾਨਕ ਅਸਥੰਭੰ

ਅਸਥੰਭੰ ਅਸਥੰਭੰ ਸਬਦ ਸਾਧ ਸ੍ਵਜਨਹ ॥੧੭॥ ਘੋਰ ਦੁਖੵੰ ਅਨਿਕ ਹਤੵੰ ਜਨਮ ਦਾਰਿਦ੍ਰੰ ਮਹਾ ਬਿਖੵਾਦੰ ॥

ਮਿਟੰਤ ਸਗਲ ਸਿਮਰੰਤ ਹਰਿ ਨਾਮ ਨਾਨਕ ਜੈਸੇ ਪਾਵਕ ਕਾਸਟ ਭਸਮੰ ਕਰੋਤਿ ॥੧੮॥ ਅੰਧਕਾਰ ਸਿਮਰਤ

ਪ੍ਰਕਾਸੰ ਗੁਣ ਰਮੰਤ ਅਘ ਖੰਡਨਹ ॥ ਰਿਦ ਬਸੰਤਿ ਭੈ ਭੀਤ ਦੂਤਹ ਕਰਮ ਕਰਤ ਮਹਾ ਨਿਰਮਲਹ ॥ ਜਨਮ ਮਰਣ

ਰਹੰਤ ਸ੍ਰੋਤਾ ਸੁਖ ਸਮੂਹ ਅਮੋਘ ਦਰਸਨਹ ॥ ਸਰਣਿ ਜੋਗੰ ਸੰਤ ਪ੍ਰਿਅ ਨਾਨਕ ਸੋ ਭਗਵਾਨ ਖੇਮੰ ਕਰੋਤਿ ॥੧੯॥

ਪਾਛੰ ਕਰੋਤਿ ਅਗ੍ਰਣੀਵਹ ਨਿਰਾਸੰ ਆਸ ਪੂਰਨਹ ॥ ਨਿਰਧਨ ਭਯੰ ਧਨਵੰਤਹ ਰੋਗੀਅੰ ਰੋਗ ਖੰਡਨਹ ॥ ਭਗਤੵੰ

ਭਗਤਿ ਦਾਨੰ ਰਾਮ ਨਾਮ ਗੁਣ ਕੀਰਤਨਹ ॥ ਪਾਰਬ੍ਰਹਮ ਪੁਰਖ ਦਾਤਾਰਹ ਨਾਨਕ ਗੁਰ ਸੇਵਾ ਕਿੰ ਨ ਲਭੵਤੇ

॥੨੦॥ ਅਧਰੰ ਧਰੰ ਧਾਰਣਹ ਨਿਰਧਨੰ ਧਨ ਨਾਮ ਨਰਹਰਹ ॥ ਅਨਾਥ ਨਾਥ ਗੋਬਿੰਦਹ ਬਲਹੀਣ ਬਲ ਕੇਸਵਹ

॥ ਸਰਬ ਭੂਤ ਦਯਾਲ ਅਚੁਤ ਦੀਨ ਬਾਂਧਵ ਦਾਮੋਦਰਹ ॥ ਸਰਬਗੵ ਪੂਰਨ ਪੁਰਖ ਭਗਵਾਨਹ ਭਗਤਿ ਵਛਲ

ਕਰੁਣਾ ਮਯਹ ॥ ਘਟਿ ਘਟਿ ਬਸੰਤ ਬਾਸੁਦੇਵਹ ਪਾਰਬ੍ਰਹਮ ਪਰਮੇਸੁਰਹ ॥ ਜਾਚੰਤਿ ਨਾਨਕ ਕ੍ਰਿਪਾਲ ਪ੍ਰਸਾਦੰ ਨਹ

ਬਿਸਰੰਤਿ ਨਹ ਬਿਸਰੰਤਿ ਨਾਰਾਇਣਹ ॥੨੧॥ ਨਹ ਸਮਰਥੰ ਨਹ ਸੇਵਕੰ ਨਹ ਪ੍ਰੀਤਿ ਪਰਮ ਪੁਰਖੋਤਮੰ ॥

ਤਵ ਪ੍ਰਸਾਦਿ ਸਿਮਰਤੇ ਨਾਮੰ ਨਾਨਕ ਕ੍ਰਿਪਾਲ ਹਰਿ ਹਰਿ ਗੁਰੰ ॥੨੨॥ ਭਰਣ ਪੋਖਣ ਕਰੰਤ ਜੀਆ ਬਿਸ੍ਰਾਮ

ਛਾਦਨ ਦੇਵੰਤ ਦਾਨੰ ॥ ਸ੍ਰਿਜੰਤ ਰਤਨ ਜਨਮ ਚਤੁਰ ਚੇਤਨਹ ॥ ਵਰਤੰਤਿ ਸੁਖ ਆਨੰਦ ਪ੍ਰਸਾਦਹ ॥ ਸਿਮਰੰਤ

ਨਾਨਕ ਹਰਿ ਹਰਿ ਹਰੇ ॥ ਅਨਿਤੵ ਰਚਨਾ ਨਿਰਮੋਹ ਤੇ ॥੨੩॥ ਦਾਨੰ ਪਰਾ ਪੂਰਬੇਣ ਭੁੰਚੰਤੇ ਮਹੀਪਤੇ ॥ ਬਿਪਰੀਤ

ਬੁਧੵੰ ਮਾਰਤ ਲੋਕਹ ਨਾਨਕ ਚਿਰੰਕਾਲ ਦੁਖ ਭੋਗਤੇ ॥੨੪॥ ਬ੍ਰਿਥਾ ਅਨੁਗ੍ਰਹੰ ਗੋਬਿੰਦਹ ਜਸੵ ਸਿਮਰਣ ਰਿਦੰਤਰਹ

॥ ਆਰੋਗੵੰ ਮਹਾ ਰੋਗੵੰ ਬਿਸਿਮ੍ਰਿਤੇ ਕਰੁਣਾ ਮਯਹ ॥੨੫॥ ਰਮਣੰ ਕੇਵਲੰ ਕੀਰਤਨੰ ਸੁਧਰਮੰ ਦੇਹ ਧਾਰਣਹ ॥

ਅੰਮ੍ਰਿਤ ਨਾਮੁ ਨਾਰਾਇਣ ਨਾਨਕ ਪੀਵਤੰ ਸੰਤ ਨ ਤ੍ਰਿਪੵਤੇ ॥੨੬॥ ਸਹਣ ਸੀਲ ਸੰਤੰ ਸਮ ਮਿਤ੍ਰਸੵ ਦੁਰਜਨਹ ॥

ਨਾਨਕ ਭੋਜਨ ਅਨਿਕ ਪ੍ਰਕਾਰੇਣ ਨਿੰਦਕ ਆਵਧ ਹੋਇ ਉਪਤਿਸਟਤੇ ॥੨੭॥ ਤਿਰਸਕਾਰ ਨਹ ਭਵੰਤਿ ਨਹ

ਭਵੰਤਿ ਮਾਨ ਭੰਗਨਹ ॥ ਸੋਭਾ ਹੀਨ ਨਹ ਭਵੰਤਿ ਨਹ ਪੋਹੰਤਿ ਸੰਸਾਰ ਦੁਖਨਹ ॥ ਗੋਬਿੰਦ ਨਾਮ ਜਪੰਤਿ ਮਿਲਿ

ਸਾਧ ਸੰਗਹ ਨਾਨਕ ਸੇ ਪ੍ਰਾਣੀ ਸੁਖ ਬਾਸਨਹ ॥੨੮॥ ਸੈਨਾ ਸਾਧ ਸਮੂਹ ਸੂਰ ਅਜਿਤੰ ਸੰਨਾਹੰ ਤਨਿ ਨਿੰਮ੍ਰਤਾਹ ॥

ਆਵਧਹ ਗੁਣ ਗੋਬਿੰਦ ਰਮਣੰ ਓਟ ਗੁਰ ਸਬਦ ਕਰ ਚਰਮਣਹ ॥ ਆਰੂੜਤੇ ਅਸ੍ਵ ਰਥ ਨਾਗਹ ਬੁਝੰਤੇ ਪ੍ਰਭ

ਮਾਰਗਹ ॥ ਬਿਚਰਤੇ ਨਿਰਭਯੰ ਸਤ੍ਰੁ ਸੈਨਾ ਧਾਯੰਤੇ ਗੁੋਪਾਲ ਕੀਰਤਨਹ ॥ ਜਿਤਤੇ ਬਿਸ੍ਵ ਸੰਸਾਰਹ ਨਾਨਕ ਵਸੵੰ

ਕਰੋਤਿ ਪੰਚ ਤਸਕਰਹ ॥੨੯॥ ਮ੍ਰਿਗ ਤ੍ਰਿਸਨਾ ਗੰਧਰਬ ਨਗਰੰ ਦ੍ਰੁਮ ਛਾਯਾ ਰਚਿ ਦੁਰਮਤਿਹ ॥ ਤਤਹ ਕੁਟੰਬ

ਮੋਹ ਮਿਥੵਾ ਸਿਮਰੰਤਿ ਨਾਨਕ ਰਾਮ ਰਾਮ ਨਾਮਹ ॥੩੦॥ ਨਚ ਬਿਦਿਆ ਨਿਧਾਨ ਨਿਗਮੰ ਨਚ ਗੁਣਗੵ ਨਾਮ

ਕੀਰਤਨਹ ॥ ਨਚ ਰਾਗ ਰਤਨ ਕੰਠੰ ਨਹ ਚੰਚਲ ਚਤੁਰ ਚਾਤੁਰਹ ॥ ਭਾਗ ਉਦਿਮ ਲਬਧੵੰ ਮਾਇਆ ਨਾਨਕ

ਸਾਧਸੰਗਿ ਖਲ ਪੰਡਿਤਹ ॥੩੧॥ ਕੰਠ ਰਮਣੀਯ ਰਾਮ ਰਾਮ ਮਾਲਾ ਹਸਤ ਊਚ ਪ੍ਰੇਮ ਧਾਰਣੀ ॥ ਜੀਹ ਭਣਿ ਜੋ

ਉਤਮ ਸਲੋਕ ਉਧਰਣੰ ਨੈਨ ਨੰਦਨੀ ॥੩੨॥ ਗੁਰ ਮੰਤ੍ਰ ਹੀਣਸੵ ਜੋ ਪ੍ਰਾਣੀ ਧ੍ਰਿਗੰਤ ਜਨਮ ਭ੍ਰਸਟਣਹ ॥ ਕੂਕਰਹ

ਸੂਕਰਹ ਗਰਧਭਹ ਕਾਕਹ ਸਰਪਨਹ ਤੁਲਿ ਖਲਹ ॥੩੩॥ ਚਰਣਾਰਬਿੰਦ ਭਜਨੰ ਰਿਦਯੰ ਨਾਮ ਧਾਰਣਹ ॥

ਕੀਰਤਨੰ ਸਾਧਸੰਗੇਣ ਨਾਨਕ ਨਹ ਦ੍ਰਿਸਟੰਤਿ ਜਮਦੂਤਨਹ ॥੩੪॥ ਨਚ ਦੁਰਲਭੰ ਧਨੰ ਰੂਪੰ ਨਚ ਦੁਰਲਭੰ ਸ੍ਵਰਗ

ਰਾਜਨਹ ॥ ਨਚ ਦੁਰਲਭੰ ਭੋਜਨੰ ਬਿੰਜਨੰ ਨਚ ਦੁਰਲਭੰ ਸ੍ਵਛ ਅੰਬਰਹ ॥ ਨਚ ਦੁਰਲਭੰ ਸੁਤ ਮਿਤ੍ਰ ਭ੍ਰਾਤ ਬਾਂਧਵ

ਨਚ ਦੁਰਲਭੰ ਬਨਿਤਾ ਬਿਲਾਸਹ ॥ ਨਚ ਦੁਰਲਭੰ ਬਿਦਿਆ ਪ੍ਰਬੀਣੰ ਨਚ ਦੁਰਲਭੰ ਚਤੁਰ ਚੰਚਲਹ ॥ ਦੁਰਲਭੰ

ਏਕ ਭਗਵਾਨ ਨਾਮਹ ਨਾਨਕ ਲਬਧੵਿੰ ਸਾਧਸੰਗਿ ਕ੍ਰਿਪਾ ਪ੍ਰਭੰ ॥੩੫॥ ਜਤ ਕਤਹ ਤਤਹ ਦ੍ਰਿਸਟੰ ਸ੍ਵਰਗ ਮਰਤ

ਪਯਾਲ ਲੋਕਹ ॥ ਸਰਬਤ੍ਰ ਰਮਣੰ ਗੋਬਿੰਦਹ ਨਾਨਕ ਲੇਪ ਛੇਪ ਨ ਲਿਪੵਤੇ ॥੩੬॥ ਬਿਖਯਾ ਭਯੰਤਿ ਅੰਮ੍ਰਿਤੰ

ਦ੍ਰੁਸਟਾਂ ਸਖਾ ਸ੍ਵਜਨਹ ॥ ਦੁਖੰ ਭਯੰਤਿ ਸੁਖੵੰ ਭੈ ਭੀਤੰ ਤ ਨਿਰਭਯਹ ॥ ਥਾਨ ਬਿਹੂਨ ਬਿਸ੍ਰਾਮ ਨਾਮੰ ਨਾਨਕ ਕ੍ਰਿਪਾਲ

ਹਰਿ ਹਰਿ ਗੁਰਹ ॥੩੭॥ ਸਰਬ ਸੀਲ ਮਮੰ ਸੀਲੰ ਸਰਬ ਪਾਵਨ ਮਮ ਪਾਵਨਹ ॥ ਸਰਬ ਕਰਤਬ ਮਮੰ ਕਰਤਾ

ਨਾਨਕ ਲੇਪ ਛੇਪ ਨ ਲਿਪੵਤੇ ॥੩੮॥ ਨਹ ਸੀਤਲੰ ਚੰਦ੍ਰ ਦੇਵਹ ਨਹ ਸੀਤਲੰ ਬਾਵਨ ਚੰਦਨਹ ॥ ਨਹ ਸੀਤਲੰ

ਸੀਤ ਰੁਤੇਣ ਨਾਨਕ ਸੀਤਲੰ ਸਾਧ ਸ੍ਵਜਨਹ ॥੩੯॥ ਮੰਤ੍ਰੰ ਰਾਮ ਰਾਮ ਨਾਮੰ ਧੵਾਨੰ ਸਰਬਤ੍ਰ ਪੂਰਨਹ ॥ ਗੵਾਨੰ ਸਮ

ਦੁਖ ਸੁਖੰ ਜੁਗਤਿ ਨਿਰਮਲ ਨਿਰਵੈਰਣਹ ॥ ਦਯਾਲੰ ਸਰਬਤ੍ਰ ਜੀਆ ਪੰਚ ਦੋਖ ਬਿਵਰਜਿਤਹ ॥ ਭੋਜਨੰ ਗੋਪਾਲ

ਕੀਰਤਨੰ ਅਲਪ ਮਾਯਾ ਜਲ ਕਮਲ ਰਹਤਹ ॥ ਉਪਦੇਸੰ ਸਮ ਮਿਤ੍ਰ ਸਤ੍ਰਹ ਭਗਵੰਤ ਭਗਤਿ ਭਾਵਨੀ ॥ ਪਰ ਨਿੰਦਾ

ਨਹ ਸ੍ਰੋਤਿ ਸ੍ਰਵਣੰ ਆਪੁ ਤੵਿਾਗਿ ਸਗਲ ਰੇਣੁਕਹ ॥ ਖਟ ਲਖੵਣ ਪੂਰਨੰ ਪੁਰਖਹ ਨਾਨਕ ਨਾਮ ਸਾਧ ਸ੍ਵਜਨਹ

॥੪੦॥ ਅਜਾ ਭੋਗੰਤ ਕੰਦ ਮੂਲੰ ਬਸੰਤੇ ਸਮੀਪਿ ਕੇਹਰਹ ॥ ਤਤ੍ਰ ਗਤੇ ਸੰਸਾਰਹ ਨਾਨਕ ਸੋਗ ਹਰਖੰ ਬਿਆਪਤੇ

॥੪੧॥ ਛਲੰ ਛਿਦ੍ਰੰ ਕੋਟਿ ਬਿਘਨੰ ਅਪਰਾਧੰ ਕਿਲਬਿਖ ਮਲੰ ॥ ਭਰਮ ਮੋਹੰ ਮਾਨ ਅਪਮਾਨੰ ਮਦੰ ਮਾਯਾ ਬਿਆਪਿਤੰ

॥ ਮ੍ਰਿਤੵੁ ਜਨਮ ਭ੍ਰਮੰਤਿ ਨਰਕਹ ਅਨਿਕ ਉਪਾਵੰ ਨ ਸਿਧੵਤੇ ॥ ਨਿਰਮਲੰ ਸਾਧ ਸੰਗਹ ਜਪੰਤਿ ਨਾਨਕ ਗੋਪਾਲ

ਨਾਮੰ ॥ ਰਮੰਤਿ ਗੁਣ ਗੋਬਿੰਦ ਨਿਤ ਪ੍ਰਤਹ ॥੪੨॥ ਤਰਣ ਸਰਣ ਸੁਆਮੀ ਰਮਣ ਸੀਲ ਪਰਮੇਸੁਰਹ ॥

ਕਰਣ ਕਾਰਣ ਸਮਰਥਹ ਦਾਨੁ ਦੇਤ ਪ੍ਰਭੁ ਪੂਰਨਹ ॥ ਨਿਰਾਸ ਆਸ ਕਰਣੰ ਸਗਲ ਅਰਥ ਆਲਯਹ ॥ ਗੁਣ

ਨਿਧਾਨ ਸਿਮਰੰਤਿ ਨਾਨਕ ਸਗਲ ਜਾਚੰਤ ਜਾਚਿਕਹ ॥੪੩॥ ਦੁਰਗਮ ਸਥਾਨ ਸੁਗਮੰ ਮਹਾ ਦੂਖ ਸਰਬ ਸੂਖਣਹ

॥ ਦੁਰਬਚਨ ਭੇਦ ਭਰਮੰ ਸਾਕਤ ਪਿਸਨੰ ਤ ਸੁਰਜਨਹ ॥ ਅਸਥਿਤੰ ਸੋਗ ਹਰਖੰ ਭੈ ਖੀਣੰ ਤ ਨਿਰਭਵਹ ॥

ਭੈ ਅਟਵੀਅੰ ਮਹਾ ਨਗਰ ਬਾਸੰ ਧਰਮ ਲਖੵਣ ਪ੍ਰਭ ਮਇਆ ॥ ਸਾਧ ਸੰਗਮ ਰਾਮ ਰਾਮ ਰਮਣੰ ਸਰਣਿ ਨਾਨਕ

ਹਰਿ ਹਰਿ ਦਯਾਲ ਚਰਣੰ ॥੪੪॥ ਹੇ ਅਜਿਤ ਸੂਰ ਸੰਗ੍ਰਾਮੰ ਅਤਿ ਬਲਨਾ ਬਹੁ ਮਰਦਨਹ ॥ ਗਣ ਗੰਧਰਬ ਦੇਵ

ਮਾਨੁਖੵੰ ਪਸੁ ਪੰਖੀ ਬਿਮੋਹਨਹ ॥ ਹਰਿ ਕਰਣਹਾਰੰ ਨਮਸਕਾਰੰ ਸਰਣਿ ਨਾਨਕ ਜਗਦੀਸ੍ਵਰਹ ॥੪੫॥ ਹੇ ਕਾਮੰ

ਨਰਕ ਬਿਸ੍ਰਾਮੰ ਬਹੁ ਜੋਨੀ ਭ੍ਰਮਾਵਣਹ ॥ ਚਿਤ ਹਰਣੰ ਤ੍ਰੈ ਲੋਕ ਗੰਮੵੰ ਜਪ ਤਪ ਸੀਲ ਬਿਦਾਰਣਹ ॥ ਅਲਪ ਸੁਖ

ਅਵਿਤ ਚੰਚਲ ਊਚ ਨੀਚ ਸਮਾਵਣਹ ॥ ਤਵ ਭੈ ਬਿਮੁੰਚਿਤ ਸਾਧ ਸੰਗਮ ਓਟ ਨਾਨਕ ਨਾਰਾਇਣਹ ॥੪੬॥

ਹੇ ਕਲਿ ਮੂਲ ਕ੍ਰੋਧੰ ਕਦੰਚ ਕਰੁਣਾ ਨ ਉਪਰਜਤੇ ॥ ਬਿਖਯੰਤ ਜੀਵੰ ਵਸੵੰ ਕਰੋਤਿ ਨਿਰਤੵੰ ਕਰੋਤਿ ਜਥਾ ਮਰਕਟਹ ॥

ਅਨਿਕ ਸਾਸਨ ਤਾੜੰਤਿ ਜਮਦੂਤਹ ਤਵ ਸੰਗੇ ਅਧਮੰ ਨਰਹ ॥ ਦੀਨ ਦੁਖ ਭੰਜਨ ਦਯਾਲ ਪ੍ਰਭੁ ਨਾਨਕ ਸਰਬ

ਜੀਅ ਰਖੵਾ ਕਰੋਤਿ ॥੪੭॥ ਹੇ ਲੋਭਾ ਲੰਪਟ ਸੰਗ ਸਿਰਮੋਰਹ ਅਨਿਕ ਲਹਰੀ ਕਲੋਲਤੇ ॥ ਧਾਵੰਤ ਜੀਆ ਬਹੁ

ਪ੍ਰਕਾਰੰ ਅਨਿਕ ਭਾਂਤਿ ਬਹੁ ਡੋਲਤੇ ॥ ਨਚ ਮਿਤ੍ਰੰ ਨਚ ਇਸਟੰ ਨਚ ਬਾਧਵ ਨਚ ਮਾਤ ਪਿਤਾ ਤਵ ਲਜਯਾ ॥

ਅਕਰਣੰ ਕਰੋਤਿ ਅਖਾਦੵਿ ਖਾਦੵੰ ਅਸਾਜੵੰ ਸਾਜਿ ਸਮਜਯਾ ॥ ਤ੍ਰਾਹਿ ਤ੍ਰਾਹਿ ਸਰਣਿ ਸੁਆਮੀ ਬਿਗੵਾਪ੍ਤਿ ਨਾਨਕ ਹਰਿ

ਨਰਹਰਹ ॥੪੮॥ ਹੇ ਜਨਮ ਮਰਣ ਮੂਲੰ ਅਹੰਕਾਰੰ ਪਾਪਾਤਮਾ ॥ ਮਿਤ੍ਰੰ ਤਜੰਤਿ ਸਤ੍ਰੰ ਦ੍ਰਿੜੰਤਿ ਅਨਿਕ ਮਾਯਾ

ਬਿਸ੍ਤੀਰਨਹ ॥ ਆਵੰਤ ਜਾਵੰਤ ਥਕੰਤ ਜੀਆ ਦੁਖ ਸੁਖ ਬਹੁ ਭੋਗਣਹ ॥ ਭ੍ਰਮ ਭਯਾਨ ਉਦਿਆਨ ਰਮਣੰ ਮਹਾ

ਬਿਕਟ ਅਸਾਧ ਰੋਗਣਹ ॥ ਬੈਦੵੰ ਪਾਰਬ੍ਰਹਮ ਪਰਮੇਸ੍ਵਰ ਆਰਾਧਿ ਨਾਨਕ ਹਰਿ ਹਰਿ ਹਰੇ ॥੪੯॥ ਹੇ ਪ੍ਰਾਣ ਨਾਥ

ਗੋਬਿੰਦਹ ਕ੍ਰਿਪਾ ਨਿਧਾਨ ਜਗਦ ਗੁਰੋ ॥ ਹੇ ਸੰਸਾਰ ਤਾਪ ਹਰਣਹ ਕਰੁਣਾ ਮੈ ਸਭ ਦੁਖ ਹਰੋ ॥ ਹੇ ਸਰਣਿ ਜੋਗ

ਦਯਾਲਹ ਦੀਨਾ ਨਾਥ ਮਯਾ ਕਰੋ ॥ ਸਰੀਰ ਸ੍ਵਸਥ ਖੀਣ ਸਮਏ ਸਿਮਰੰਤਿ ਨਾਨਕ ਰਾਮ ਦਾਮੋਦਰ ਮਾਧਵਹ

॥੫੦॥ ਚਰਣ ਕਮਲ ਸਰਣੰ ਰਮਣੰ ਗੋਪਾਲ ਕੀਰਤਨਹ ॥ ਸਾਧ ਸੰਗੇਣ ਤਰਣੰ ਨਾਨਕ ਮਹਾ ਸਾਗਰ ਭੈ ਦੁਤਰਹ

॥੫੧॥ ਸਿਰ ਮਸ੍ਤਕ ਰਖੵਾ ਪਾਰਬ੍ਰਹਮੰ ਹਸ੍ਤ ਕਾਯਾ ਰਖੵਾ ਪਰਮੇਸ੍ਵਰਹ ॥ ਆਤਮ ਰਖੵਾ ਗੋਪਾਲ ਸੁਆਮੀ ਧਨ

ਚਰਣ ਰਖੵਾ ਜਗਦੀਸ੍ਵਰਹ ॥ ਸਰਬ ਰਖੵਾ ਗੁਰ ਦਯਾਲਹ ਭੈ ਦੂਖ ਬਿਨਾਸਨਹ ॥ ਭਗਤਿ ਵਛਲ ਅਨਾਥ ਨਾਥੇ

ਸਰਣਿ ਨਾਨਕ ਪੁਰਖ ਅਚੁਤਹ ॥੫੨॥ ਜੇਨ ਕਲਾ ਧਾਰਿਓ ਆਕਾਸੰ ਬੈਸੰਤਰੰ ਕਾਸਟ ਬੇਸਟੰ ॥ ਜੇਨ ਕਲਾ

ਸਸਿ ਸੂਰ ਨਖੵਤ੍ਰ ਜੋਤੵਿੰ ਸਾਸੰ ਸਰੀਰ ਧਾਰਣੰ ॥ ਜੇਨ ਕਲਾ ਮਾਤ ਗਰਭ ਪ੍ਰਤਿਪਾਲੰ ਨਹ ਛੇਦੰਤ ਜਠਰ ਰੋਗਣਹ ॥

ਤੇਨ ਕਲਾ ਅਸਥੰਭੰ ਸਰੋਵਰੰ ਨਾਨਕ ਨਹ ਛਿਜੰਤਿ ਤਰੰਗ ਤੋਯਣਹ ॥੫੩॥ ਗੁਸਾਂਈ ਗਰਿਸ† ਰੂਪੇਣ ਸਿਮਰਣੰ

ਸਰਬਤ੍ਰ ਜੀਵਣਹ ॥ ਲਬਧੵੰ ਸੰਤ ਸੰਗੇਣ ਨਾਨਕ ਸ੍ਵਛ ਮਾਰਗ ਹਰਿ ਭਗਤਣਹ ॥੫੪॥ ਮਸਕੰ ਭਗਨੰਤ ਸੈਲੰ

ਕਰਦਮੰ ਤਰੰਤ ਪਪੀਲਕਹ ॥ ਸਾਗਰੰ ਲੰਘੰਤਿ ਪਿੰਗੰ ਤਮ ਪਰਗਾਸ ਅੰਧਕਹ ॥ ਸਾਧ ਸੰਗੇਣਿ ਸਿਮਰੰਤਿ ਗੋਬਿੰਦ

ਸਰਣਿ ਨਾਨਕ ਹਰਿ ਹਰਿ ਹਰੇ ॥੫੫॥ ਤਿਲਕ ਹੀਣੰ ਜਥਾ ਬਿਪ੍ਰਾ ਅਮਰ ਹੀਣੰ ਜਥਾ ਰਾਜਨਹ ॥ ਆਵਧ ਹੀਣੰ

ਜਥਾ ਸੂਰਾ ਨਾਨਕ ਧਰਮ ਹੀਣੰ ਤਥਾ ਬੈਸ˜ਵਹ ॥੫੬॥ ਨ ਸੰਖੰ ਨ ਚਕ੍ਰੰ ਨ ਗਦਾ ਨ ਸਿਆਮੰ ॥ ਅਸ੍ਚਰਜ ਰੂਪੰ

ਰਹੰਤ ਜਨਮੰ ॥ ਨੇਤ ਨੇਤ ਕਥੰਤਿ ਬੇਦਾ ॥ ਊਚ ਮੂਚ ਅਪਾਰ ਗੋਬਿੰਦਹ ॥ ਬਸੰਤਿ ਸਾਧ ਰਿਦਯੰ ਅਚੁਤ ਬੁਝੰਤਿ

ਨਾਨਕ ਬਡਭਾਗੀਅਹ ॥੫੭॥ ਉਦਿਆਨ ਬਸਨੰ ਸੰਸਾਰੰ ਸਨਬੰਧੀ ਸ੍ਵਾਨ ਸਿਆਲ ਖਰਹ ॥ ਬਿਖਮ ਸਥਾਨ

ਮਨ ਮੋਹ ਮਦਿਰੰ ਮਹਾਂ ਅਸਾਧ ਪੰਚ ਤਸਕਰਹ ॥ ਹੀਤ ਮੋਹ ਭੈ ਭਰਮ ਭ੍ਰਮਣੰ ਅਹੰ ਫਾਂਸ ਤੀਖੵਣ ਕਠਿਨਹ ॥

ਪਾਵਕ ਤੋਅ ਅਸਾਧ ਘੋਰੰ ਅਗਮ ਤੀਰ ਨਹ ਲੰਘਨਹ ॥ ਭਜੁ ਸਾਧਸੰਗਿ ਗੁੋਪਾਲ ਨਾਨਕ ਹਰਿ ਚਰਣ ਸਰਣ

ਉਧਰਣ ਕ੍ਰਿਪਾ ॥੫੮॥ ਕ੍ਰਿਪਾ ਕਰੰਤ ਗੋਬਿੰਦ ਗੋਪਾਲਹ ਸਗਲੵੰ ਰੋਗ ਖੰਡਣਹ ॥ ਸਾਧ ਸੰਗੇਣਿ ਗੁਣ ਰਮਤ

ਨਾਨਕ ਸਰਣਿ ਪੂਰਨ ਪਰਮੇਸੁਰਹ ॥੫੯॥ ਸਿਆਮਲੰ ਮਧੁਰ ਮਾਨੁਖੵੰ ਰਿਦਯੰ ਭੂਮਿ ਵੈਰਣਹ ॥ ਨਿਵੰਤਿ ਹੋਵੰਤਿ

ਮਿਥਿਆ ਚੇਤਨੰ ਸੰਤ ਸ੍ਵਜਨਹ ॥੬੦॥ ਅਚੇਤ ਮੂੜਾ ਨ ਜਾਣੰਤ ਘਟੰਤ ਸਾਸਾ ਨਿਤ ਪ੍ਰਤੇ ॥ ਛਿਜੰਤ ਮਹਾ ਸੁੰਦਰੀ

ਕਾਂਇਆ ਕਾਲ ਕੰਨਿਆ ਗ੍ਰਾਸਤੇ ॥ ਰਚੰਤਿ ਪੁਰਖਹ ਕੁਟੰਬ ਲੀਲਾ ਅਨਿਤ ਆਸਾ ਬਿਖਿਆ ਬਿਨੋਦ ॥ ਭ੍ਰਮੰਤਿ

ਭ੍ਰਮੰਤਿ ਬਹੁ ਜਨਮ ਹਾਰਿਓ ਸਰਣਿ ਨਾਨਕ ਕਰੁਣਾ ਮਯਹ ॥੬੧॥ ਹੇ ਜਿਹਬੇ ਹੇ ਰਸਗੇ ਮਧੁਰ ਪ੍ਰਿਅ ਤੁਯੰ ॥

ਸਤ ਹਤੰ ਪਰਮ ਬਾਦੰ ਅਵਰਤ ਏਥਹ ਸੁਧ ਅਛਰਣਹ ॥ ਗੋਬਿੰਦ ਦਾਮੋਦਰ ਮਾਧਵੇ ॥੬੨॥ ਗਰਬੰਤਿ ਨਾਰੀ ਮਦੋਨ

ਮਤੰ ॥ ਬਲਵੰਤ ਬਲਾਤ ਕਾਰਣਹ ॥ ਚਰਨ ਕਮਲ ਨਹ ਭਜੰਤ ਤ੍ਰਿਣ ਸਮਾਨਿ ਧ੍ਰਿਗੁ ਜਨਮਨਹ ॥ ਹੇ ਪਪੀਲਕਾ

ਗ੍ਰਸਟੇ ਗੋਬਿੰਦ ਸਿਮਰਣ ਤੁਯੰ ਧਨੇ ॥ ਨਾਨਕ ਅਨਿਕ ਬਾਰ ਨਮੋ ਨਮਹ ॥੬੩॥ ਤ੍ਰਿਣੰ ਤ ਮੇਰੰ ਸਹਕੰ ਤ ਹਰੀਅੰ

॥ ਬੂਡੰ ਤ ਤਰੀਅੰ ਊਣੰ ਤ ਭਰੀਅੰ ॥ ਅੰਧਕਾਰ ਕੋਟਿ ਸੂਰ ਉਜਾਰੰ ॥ ਬਿਨਵੰਤਿ ਨਾਨਕ ਹਰਿ ਗੁਰ ਦਯਾਰੰ ॥੬੪॥

ਬ੍ਰਹਮਣਹ ਸੰਗਿ ਉਧਰਣੰ ਬ੍ਰਹਮ ਕਰਮ ਜਿ ਪੂਰਣਹ ॥ ਆਤਮ ਰਤੰ ਸੰਸਾਰ ਗਹੰ ਤੇ ਨਰ ਨਾਨਕ ਨਿਹਫਲਹ

॥੬੫॥ ਪਰ ਦਰਬ ਹਿਰਣੰ ਬਹੁ ਵਿਘਨ ਕਰਣੰ ਉਚਰਣੰ ਸਰਬ ਜੀਅ ਕਹ ॥ ਲਉ ਲਈ ਤ੍ਰਿਸਨਾ ਅਤਿਪਤਿ

ਮਨ ਮਾਏ ਕਰਮ ਕਰਤ ਸਿ ਸੂਕਰਹ ॥੬੬॥ ਮਤੇ ਸਮੇਵ ਚਰਣੰ ਉਧਰਣੰ ਭੈ ਦੁਤਰਹ ॥ ਅਨੇਕ ਪਾਤਿਕ ਹਰਣੰ

ਨਾਨਕ ਸਾਧ ਸੰਗਮ ਨ ਸੰਸਯਹ ॥੬੭॥੪॥

ਮਹਲਾ ੫ ਗਾਥਾ      ੴ ਸਤਿਗੁਰ ਪ੍ਰਸਾਦਿ ॥

ਕਰਪੂਰ ਪੁਹਪ ਸੁਗੰਧਾ ਪਰਸ ਮਾਨੁਖੵ ਦੇਹੰ ਮਲੀਣੰ ॥ ਮਜਾ ਰੁਧਿਰ ਦ੍ਰੁਗੰਧਾ ਨਾਨਕ ਅਥਿ ਗਰਬੇਣ ਅਗੵਾਨਣੋ

॥੧॥ ਪਰਮਾਣੋ ਪਰਜੰਤ ਆਕਾਸਹ ਦੀਪ ਲੋਅ ਸਿਖੰਡਣਹ ॥ ਗਛੇਣ ਨੈਣ ਭਾਰੇਣ ਨਾਨਕ ਬਿਨਾ ਸਾਧੂ ਨ

ਸਿਧੵਤੇ ॥੨॥ ਜਾਣੋ ਸਤਿ ਹੋਵੰਤੋ ਮਰਣੋ ਦ੍ਰਿਸਟੇਣ ਮਿਥਿਆ ॥ ਕੀਰਤਿ ਸਾਥਿ ਚਲੰਥੋ ਭਣੰਤਿ ਨਾਨਕ ਸਾਧ ਸੰਗੇਣ

॥੩॥ ਮਾਯਾ ਚਿਤ ਭਰਮੇਣ ਇਸਟ ਮਿਤ੍ਰੇਖੁ ਬਾਂਧਵਹ ॥ ਲਬਧੵੰ ਸਾਧ ਸੰਗੇਣ ਨਾਨਕ ਸੁਖ ਅਸਥਾਨੰ ਗੋਪਾਲ

ਭਜਣੰ ॥੪॥ ਮੈਲਾਗਰ ਸੰਗੇਣ ਨਿੰਮੁ ਬਿਰਖ ਸਿ ਚੰਦਨਹ ॥ ਨਿਕਟਿ ਬਸੰਤੋ ਬਾਂਸੋ ਨਾਨਕ ਅਹੰ ਬੁਧਿ ਨ ਬੋਹਤੇ

॥੫॥ ਗਾਥਾ ਗੁੰਫ ਗੋਪਾਲ ਕਥੰ ਮਥੰ ਮਾਨ ਮਰਦਨਹ ॥ ਹਤੰ ਪੰਚ ਸਤ੍ਰੇਣ ਨਾਨਕ ਹਰਿ ਬਾਣੇ ਪ੍ਰਹਾਰਣਹ ॥੬॥

ਬਚਨ ਸਾਧ ਸੁਖ ਪੰਥਾ ਲਹੰਥਾ ਬਡ ਕਰਮਣਹ ॥ ਰਹੰਤਾ ਜਨਮ ਮਰਣੇਨ ਰਮਣੰ ਨਾਨਕ ਹਰਿ ਕੀਰਤਨਹ ॥੭॥

ਪਤ੍ਰ ਭੁਰਿਜੇਣ ਝੜੀਯੰ ਨਹ ਜੜੀਅੰ ਪੇਡ ਸੰਪਤਾ ॥ ਨਾਮ ਬਿਹੂਣ ਬਿਖਮਤਾ ਨਾਨਕ ਬਹੰਤਿ ਜੋਨਿ ਬਾਸਰੋ ਰੈਣੀ

॥੮॥ ਭਾਵਨੀ ਸਾਧ ਸੰਗੇਣ ਲਭੰਤੰ ਬਡ ਭਾਗਣਹ ॥ ਹਰਿ ਨਾਮ ਗੁਣ ਰਮਣੰ ਨਾਨਕ ਸੰਸਾਰ ਸਾਗਰ ਨਹ

ਬਿਆਪਣਹ ॥੯॥ ਗਾਥਾ ਗੂੜ ਅਪਾਰੰ ਸਮਝਣੰ ਬਿਰਲਾ ਜਨਹ ॥ ਸੰਸਾਰ ਕਾਮ ਤਜਣੰ ਨਾਨਕ ਗੋਬਿੰਦ ਰਮਣੰ

ਸਾਧ ਸੰਗਮਹ ॥੧੦॥ ਸੁਮੰਤ੍ਰ ਸਾਧ ਬਚਨਾ ਕੋਟਿ ਦੋਖ ਬਿਨਾਸਨਹ ॥ ਹਰਿ ਚਰਣ ਕਮਲ ਧੵਾਨੰ ਨਾਨਕ ਕੁਲ

ਸਮੂਹ ਉਧਾਰਣਹ ॥੧੧॥ ਸੁੰਦਰ ਮੰਦਰ ਸੈਣਹ ਜੇਣ ਮਧੵ ਹਰਿ ਕੀਰਤਨਹ ॥ ਮੁਕਤੇ ਰਮਣ ਗੋਬਿੰਦਹ ਨਾਨਕ

ਲਬਧੵੰ ਬਡ ਭਾਗਣਹ ॥੧੨॥ ਹਰਿ ਲਬਧੋ ਮਿਤ੍ਰ ਸੁਮਿਤੋ ॥ ਬਿਦਾਰਣ ਕਦੇ ਨ ਚਿਤੋ ॥ ਜਾ ਕਾ ਅਸਥਲੁ

ਤੋਲੁ ਅਮਿਤੋ ॥ ਸੁੋਈ ਨਾਨਕ ਸਖਾ ਜੀਅ ਸੰਗਿ ਕਿਤੋ ॥੧੩॥ ਅਪਜਸੰ ਮਿਟੰਤ ਸਤ ਪੁਤ੍ਰਹ ॥ ਸਿਮਰਤਬੵ ਰਿਦੈ

ਗੁਰ ਮੰਤ੍ਰਣਹ ॥ ਪ੍ਰੀਤਮ ਭਗਵਾਨ ਅਚੁਤ ॥ ਨਾਨਕ ਸੰਸਾਰ ਸਾਗਰ ਤਾਰਣਹ ॥੧੪॥ ਮਰਣੰ ਬਿਸਰਣੰ ਗੋਬਿੰਦਹ ॥

ਜੀਵਣੰ ਹਰਿ ਨਾਮ ਧੵਾਵਣਹ ॥ ਲਭਣੰ ਸਾਧ ਸੰਗੇਣ ॥ ਨਾਨਕ ਹਰਿ ਪੂਰਬਿ ਲਿਖਣਹ ॥੧੫॥ ਦਸਨ ਬਿਹੂਨ ਭੁਯੰਗੰ

ਮੰਤ੍ਰੰ ਗਾਰੁੜੀ ਨਿਵਾਰੰ ॥ ਬੵਾਧਿ ਉਪਾੜਣ ਸੰਤੰ ॥ ਨਾਨਕ ਲਬਧ ਕਰਮਣਹ ॥੧੬॥ ਜਥ ਕਥ ਰਮਣੰ ਸਰਣੰ

ਸਰਬਤ੍ਰ ਜੀਅਣਹ ॥ ਤਥ ਲਗਣੰ ਪ੍ਰੇਮ ਨਾਨਕ ॥ ਪਰਸਾਦੰ ਗੁਰ ਦਰਸਨਹ ॥੧੭॥ ਚਰਣਾਰਬਿੰਦ ਮਨ ਬਿਧੵੰ ॥ ਸਿਧੵੰ

ਸਰਬ ਕੁਸਲਣਹ ॥ ਗਾਥਾ ਗਾਵੰਤਿ ਨਾਨਕ ਭਬੵੰ ਪਰਾ ਪੂਰਬਣਹ ॥੧੮॥ ਸੁਭ ਬਚਨ ਰਮਣੰ ਗਵਣੰ ਸਾਧ ਸੰਗੇਣ

ਉਧਰਣਹ ॥ ਸੰਸਾਰ ਸਾਗਰੰ ਨਾਨਕ ਪੁਨਰਪਿ ਜਨਮ ਨ ਲਭੵਤੇ ॥੧੯॥ ਬੇਦ ਪੁਰਾਣ ਸਾਸਤ੍ਰ ਬੀਚਾਰੰ ॥ ਏਕੰਕਾਰ

ਨਾਮ ਉਰ ਧਾਰੰ ॥ ਕੁਲਹ ਸਮੂਹ ਸਗਲ ਉਧਾਰੰ ॥ ਬਡਭਾਗੀ ਨਾਨਕ ਕੋ ਤਾਰੰ ॥੨੦॥ ਸਿਮਰਣੰ ਗੋਬਿੰਦ ਨਾਮੰ

ਉਧਰਣੰ ਕੁਲ ਸਮੂਹਣਹ ॥ ਲਬਧਿਅੰ ਸਾਧ ਸੰਗੇਣ ਨਾਨਕ ਵਡਭਾਗੀ ਭੇਟੰਤਿ ਦਰਸਨਹ ॥੨੧॥ ਸਰਬ ਦੋਖ

ਪਰੰਤਿਆਗੀ ਸਰਬ ਧਰਮ ਦ੍ਰਿੜੰਤਣਃ ॥ ਲਬਧੇਣਿ ਸਾਧ ਸੰਗੇਣਿ ਨਾਨਕ ਮਸਤਕਿ ਲਿਖੵਣਃ ॥੨੨॥ ਹੋਯੋ ਹੈ

ਹੋਵੰਤੋ ਹਰਣ ਭਰਣ ਸੰਪੂਰਣਃ ॥ ਸਾਧੂ ਸਤਮ ਜਾਣੋ ਨਾਨਕ ਪ੍ਰੀਤਿ ਕਾਰਣੰ ॥੨੩॥ ਸੁਖੇਣ ਬੈਣ ਰਤਨੰ ਰਚਨੰ

ਕਸੁੰਭ ਰੰਗਣਃ ॥ ਰੋਗ ਸੋਗ ਬਿਓਗੰ ਨਾਨਕ ਸੁਖੁ ਨ ਸੁਪਨਹ ॥੨੪॥

ਫੁਨਹੇ ਮਹਲਾ ੫      ੴ ਸਤਿਗੁਰ ਪ੍ਰਸਾਦਿ ॥

ਹਾਥਿ ਕਲੰਮ ਅਗੰਮ ਮਸਤਕਿ ਲੇਖਾਵਤੀ ॥ ਉਰਝਿ ਰਹਿਓ ਸਭ ਸੰਗਿ ਅਨੂਪ ਰੂਪਾਵਤੀ ॥ ਉਸਤਤਿ ਕਹਨੁ ਨ

ਜਾਇ ਮੁਖਹੁ ਤੁਹਾਰੀਆ ॥ ਮੋਹੀ ਦੇਖਿ ਦਰਸੁ ਨਾਨਕ ਬਲਿਹਾਰੀਆ ॥੧॥ ਸੰਤ ਸਭਾ ਮਹਿ ਬੈਸਿ ਕਿ ਕੀਰਤਿ

ਮੈ ਕਹਾਂ ॥ ਅਰਪੀ ਸਭੁ ਸੀਗਾਰੁ ਏਹੁ ਜੀਉ ਸਭੁ ਦਿਵਾ ॥ ਆਸ ਪਿਆਸੀ ਸੇਜ ਸੁ ਕੰਤਿ ਵਿਛਾਈਐ ॥ ਹਰਿਹਾਂ

ਮਸਤਕਿ ਹੋਵੈ ਭਾਗੁ ਤ ਸਾਜਨੁ ਪਾਈਐ ॥੨॥ ਸਖੀ ਕਾਜਲ ਹਾਰ ਤੰਬੋਲ ਸਭੈ ਕਿਛੁ ਸਾਜਿਆ ॥ ਸੋਲਹ ਕੀਏ

ਸੀਗਾਰ ਕਿ ਅੰਜਨੁ ਪਾਜਿਆ ॥ ਜੇ ਘਰਿ ਆਵੈ ਕੰਤੁ ਤ ਸਭੁ ਕਿਛੁ ਪਾਈਐ ॥ ਹਰਿਹਾਂ ਕੰਤੈ ਬਾਝੁ ਸੀਗਾਰੁ ਸਭੁ

ਬਿਰਥਾ ਜਾਈਐ ॥੩॥ ਜਿਸੁ ਘਰਿ ਵਸਿਆ ਕੰਤੁ ਸਾ ਵਡਭਾਗਣੇ ॥ ਤਿਸੁ ਬਣਿਆ ਹਭੁ ਸੀਗਾਰੁ ਸਾਈ

ਸੋਹਾਗਣੇ ॥ ਹਉ ਸੁਤੀ ਹੋਇ ਅਚਿੰਤ ਮਨਿ ਆਸ ਪੁਰਾਈਆ ॥ ਹਰਿਹਾਂ ਜਾ ਘਰਿ ਆਇਆ ਕੰਤੁ ਤ ਸਭੁ ਕਿਛੁ

ਪਾਈਆ ॥੪॥ ਆਸਾ ਇਤੀ ਆਸ ਕਿ ਆਸ ਪੁਰਾਈਐ ॥ ਸਤਿਗੁਰ ਭਏ ਦਇਆਲ ਤ ਪੂਰਾ ਪਾਈਐ ॥ ਮੈ

ਤਨਿ ਅਵਗਣ ਬਹੁਤੁ ਕਿ ਅਵਗਣ ਛਾਇਆ ॥ ਹਰਿਹਾਂ ਸਤਿਗੁਰ ਭਏ ਦਇਆਲ ਤ ਮਨੁ ਠਹਰਾਇਆ ॥੫॥

ਕਹੁ ਨਾਨਕ ਬੇਅੰਤੁ ਬੇਅੰਤੁ ਧਿਆਇਆ ॥ ਦੁਤਰੁ ਇਹੁ ਸੰਸਾਰੁ ਸਤਿਗੁਰੂ ਤਰਾਇਆ ॥ ਮਿਟਿਆ ਆਵਾ ਗਉਣੁ

ਜਾਂ ਪੂਰਾ ਪਾਇਆ ॥ ਹਰਿਹਾਂ ਅੰਮ੍ਰਿਤੁ ਹਰਿ ਕਾ ਨਾਮੁ ਸਤਿਗੁਰ ਤੇ ਪਾਇਆ ॥੬॥ ਮੇਰੈ ਹਾਥਿ ਪਦਮੁ ਆਗਨਿ

ਸੁਖ ਬਾਸਨਾ ॥ ਸਖੀ ਮੋਰੈ ਕੰਠਿ ਰਤੰਨੁ ਪੇਖਿ ਦੁਖੁ ਨਾਸਨਾ ॥ ਬਾਸਉ ਸੰਗਿ ਗੁਪਾਲ ਸਗਲ ਸੁਖ ਰਾਸਿ ਹਰਿ ॥

ਹਰਿਹਾਂ ਰਿਧਿ ਸਿਧਿ ਨਵ ਨਿਧਿ ਬਸਹਿ ਜਿਸੁ ਸਦਾ ਕਰਿ ॥੭॥ ਪਰ ਤ੍ਰਿਅ ਰਾਵਣਿ ਜਾਹਿ ਸੇਈ ਤਾ ਲਾਜੀਅਹਿ

॥ ਨਿਤਪ੍ਰਤਿ ਹਿਰਹਿ ਪਰ ਦਰਬੁ ਛਿਦ੍ਰ ਕਤ ਢਾਕੀਅਹਿ ॥ ਹਰਿ ਗੁਣ ਰਮਤ ਪਵਿਤ੍ਰ ਸਗਲ ਕੁਲ ਤਾਰਈ ॥

ਹਰਿਹਾਂ ਸੁਨਤੇ ਭਏ ਪੁਨੀਤ ਪਾਰਬ੍ਰਹਮੁ ਬੀਚਾਰਈ ॥੮॥ ਊਪਰਿ ਬਨੈ ਅਕਾਸੁ ਤਲੈ ਧਰ ਸੋਹਤੀ ॥ ਦਹ ਦਿਸ

ਚਮਕੈ ਬੀਜੁਲਿ ਮੁਖ ਕਉ ਜੋਹਤੀ ॥ ਖੋਜਤ ਫਿਰਉ ਬਿਦੇਸਿ ਪੀਉ ਕਤ ਪਾਈਐ ॥ ਹਰਿਹਾਂ ਜੇ ਮਸਤਕਿ ਹੋਵੈ

ਭਾਗੁ ਤ ਦਰਸਿ ਸਮਾਈਐ ॥੯॥ ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ ॥ ਬਧੋਹੁ ਪੁਰਖਿ ਬਿਧਾਤੈ ਤਾਂ ਤੂ ਸੋਹਿਆ

॥ ਵਸਦੀ ਸਘਨ ਅਪਾਰ ਅਨੂਪ ਰਾਮਦਾਸ ਪੁਰ ॥ ਹਰਿਹਾਂ ਨਾਨਕ ਕਸਮਲ ਜਾਹਿ ਨਾਇਐ ਰਾਮਦਾਸ ਸਰ

॥੧੦॥ ਚਾਤ੍ਰਿਕ ਚਿਤ ਸੁਚਿਤ ਸੁ ਸਾਜਨੁ ਚਾਹੀਐ ॥ ਜਿਸੁ ਸੰਗਿ ਲਾਗੇ ਪ੍ਰਾਣ ਤਿਸੈ ਕਉ ਆਹੀਐ ॥ ਬਨੁ ਬਨੁ

ਫਿਰਤ ਉਦਾਸ ਬੂੰਦ ਜਲ ਕਾਰਣੇ ॥ ਹਰਿਹਾਂ ਤਿਉ ਹਰਿ ਜਨੁ ਮਾਂਗੈ ਨਾਮੁ ਨਾਨਕ ਬਲਿਹਾਰਣੇ ॥੧੧॥ ਮਿਤ

ਕਾ ਚਿਤੁ ਅਨੂਪੁ ਮਰੰਮੁ ਨ ਜਾਨੀਐ ॥ ਗਾਹਕ ਗੁਨੀ ਅਪਾਰ ਸੁ ਤਤੁ ਪਛਾਨੀਐ ॥ ਚਿਤਹਿ ਚਿਤੁ ਸਮਾਇ ਤ

ਹੋਵੈ ਰੰਗੁ ਘਨਾ ॥ ਹਰਿਹਾਂ ਚੰਚਲ ਚੋਰਹਿ ਮਾਰਿ ਤ ਪਾਵਹਿ ਸਚੁ ਧਨਾ ॥੧੨॥ ਸੁਪਨੈ ਊਭੀ ਭਈ ਗਹਿਓ ਕੀ

ਨ ਅੰਚਲਾ ॥ ਸੁੰਦਰ ਪੁਰਖ ਬਿਰਾਜਿਤ ਪੇਖਿ ਮਨੁ ਬੰਚਲਾ ॥ ਖੋਜਉ ਤਾ ਕੇ ਚਰਣ ਕਹਹੁ ਕਤ ਪਾਈਐ ॥ ਹਰਿਹਾਂ

ਸੋਈ ਜਤੰਨੁ ਬਤਾਇ ਸਖੀ ਪ੍ਰਿਉ ਪਾਈਐ ॥੧੩॥ ਨੈਣ ਨ ਦੇਖਹਿ ਸਾਧ ਸਿ ਨੈਣ ਬਿਹਾਲਿਆ ॥ ਕਰਨ ਨ

ਸੁਨਹੀ ਨਾਦੁ ਕਰਨ ਮੁੰਦਿ ਘਾਲਿਆ ॥ ਰਸਨਾ ਜਪੈ ਨ ਨਾਮੁ ਤਿਲੁ ਤਿਲੁ ਕਰਿ ਕਟੀਐ ॥ ਹਰਿਹਾਂ ਜਬ ਬਿਸਰੈ

ਗੋਬਿਦ ਰਾਇ ਦਿਨੋ ਦਿਨੁ ਘਟੀਐ ॥੧੪॥ ਪੰਕਜ ਫਾਥੇ ਪੰਕ ਮਹਾ ਮਦ ਗੁੰਫਿਆ ॥ ਅੰਗ ਸੰਗ ਉਰਝਾਇ

ਬਿਸਰਤੇ ਸੁੰਫਿਆ ॥ ਹੈ ਕੋਊ ਐਸਾ ਮੀਤੁ ਜਿ ਤੋਰੈ ਬਿਖਮ ਗਾਂਠਿ ॥ ਨਾਨਕ ਇਕੁ ਸ੍ਰੀਧਰ ਨਾਥੁ ਜਿ ਟੂਟੇ ਲੇਇ

ਸਾਂਠਿ ॥੧੫॥ ਧਾਵਉ ਦਸਾ ਅਨੇਕ ਪ੍ਰੇਮ ਪ੍ਰਭ ਕਾਰਣੇ ॥ ਪੰਚ ਸਤਾਵਹਿ ਦੂਤ ਕਵਨ ਬਿਧਿ ਮਾਰਣੇ ॥ ਤੀਖਣ

ਬਾਣ ਚਲਾਇ ਨਾਮੁ ਪ੍ਰਭ ਧੵਾਈਐ ॥ ਹਰਿਹਾਂ ਮਹਾਂ ਬਿਖਾਦੀ ਘਾਤ ਪੂਰਨ ਗੁਰੁ ਪਾਈਐ ॥੧੬॥ ਸਤਿਗੁਰ

ਕੀਨੀ ਦਾਤਿ ਮੂਲਿ ਨ ਨਿਖੁਟਈ ॥ ਖਾਵਹੁ ਭੁੰਚਹੁ ਸਭਿ ਗੁਰਮੁਖਿ ਛੁਟਈ ॥ ਅੰਮ੍ਰਿਤੁ ਨਾਮੁ ਨਿਧਾਨੁ ਦਿਤਾ

ਤੁਸਿ ਹਰਿ ॥ ਨਾਨਕ ਸਦਾ ਅਰਾਧਿ ਕਦੇ ਨ ਜਾਂਹਿ ਮਰਿ ॥੧੭॥ ਜਿਥੈ ਜਾਏ ਭਗਤੁ ਸੁ ਥਾਨੁ ਸੁਹਾਵਣਾ ॥ ਸਗਲੇ

ਹੋਏ ਸੁਖ ਹਰਿ ਨਾਮੁ ਧਿਆਵਣਾ ॥ ਜੀਅ ਕਰਨਿ ਜੈਕਾਰੁ ਨਿੰਦਕ ਮੁਏ ਪਚਿ ॥ ਸਾਜਨ ਮਨਿ ਆਨੰਦੁ ਨਾਨਕ ਨਾਮੁ

ਜਪਿ ॥੧੮॥ ਪਾਵਨ ਪਤਿਤ ਪੁਨੀਤ ਕਤਹ ਨਹੀ ਸੇਵੀਐ ॥ ਝੂਠੈ ਰੰਗਿ ਖੁਆਰੁ ਕਹਾਂ ਲਗੁ ਖੇਵੀਐ ॥

ਹਰਿਚੰਦਉਰੀ ਪੇਖਿ ਕਾਹੇ ਸੁਖੁ ਮਾਨਿਆ ॥ ਹਰਿਹਾਂ ਹਉ ਬਲਿਹਾਰੀ ਤਿੰਨ ਜਿ ਦਰਗਹਿ ਜਾਨਿਆ ॥੧੯॥

ਕੀਨੇ ਕਰਮ ਅਨੇਕ ਗਵਾਰ ਬਿਕਾਰ ਘਨ ॥ ਮਹਾ ਦ੍ਰੁਗੰਧਤ ਵਾਸੁ ਸਠ ਕਾ ਛਾਰੁ ਤਨ ॥ ਫਿਰਤਉ ਗਰਬ ਗੁਬਾਰਿ

ਮਰਣੁ ਨਹ ਜਾਨਈ ॥ ਹਰਿਹਾਂ ਹਰਿਚੰਦਉਰੀ ਪੇਖਿ ਕਾਹੇ ਸਚੁ ਮਾਨਈ ॥੨੦॥ ਜਿਸ ਕੀ ਪੂਜੈ ਅਉਧ

ਤਿਸੈ ਕਉਣੁ ਰਾਖਈ ॥ ਬੈਦਕ ਅਨਿਕ ਉਪਾਵ ਕਹਾਂ ਲਉ ਭਾਖਈ ॥ ਏਕੋ ਚੇਤਿ ਗਵਾਰ ਕਾਜਿ ਤੇਰੈ ਆਵਈ ॥

ਹਰਿਹਾਂ ਬਿਨੁ ਨਾਵੈ ਤਨੁ ਛਾਰੁ ਬ੍ਰਿਥਾ ਸਭੁ ਜਾਵਈ ॥੨੧॥ ਅਉਖਧੁ ਨਾਮੁ ਅਪਾਰੁ ਅਮੋਲਕੁ ਪੀਜਈ ॥

ਮਿਲਿ ਮਿਲਿ ਖਾਵਹਿ ਸੰਤ ਸਗਲ ਕਉ ਦੀਜਈ ॥ ਜਿਸੈ ਪਰਾਪਤਿ ਹੋਇ ਤਿਸੈ ਹੀ ਪਾਵਣੇ ॥ ਹਰਿਹਾਂ ਹਉ

ਬਲਿਹਾਰੀ ਤਿੰਨੑ ਜਿ ਹਰਿ ਰੰਗੁ ਰਾਵਣੇ ॥੨੨॥ ਵੈਦਾ ਸੰਦਾ ਸੰਗੁ ਇਕਠਾ ਹੋਇਆ ॥ ਅਉਖਦ ਆਏ

ਰਾਸਿ ਵਿਚਿ ਆਪਿ ਖਲੋਇਆ ॥ ਜੋ ਜੋ ਓਨਾ ਕਰਮ ਸੁਕਰਮ ਹੋਇ ਪਸਰਿਆ ॥ ਹਰਿਹਾਂ ਦੂਖ ਰੋਗ ਸਭਿ ਪਾਪ

ਤਨ ਤੇ ਖਿਸਰਿਆ ॥੨੩॥

ਚਉਬੋਲੇ ਮਹਲਾ ੫      ੴ ਸਤਿਗੁਰ ਪ੍ਰਸਾਦਿ ॥

ਸੰਮਨ ਜਉ ਇਸ ਪ੍ਰੇਮ ਕੀ ਦਮ ਕੵਿਹੁ ਹੋਤੀ ਸਾਟ ॥ ਰਾਵਨ ਹੁਤੇ ਸੁ ਰੰਕ ਨਹਿ ਜਿਨਿ ਸਿਰ ਦੀਨੇ ਕਾਟਿ ॥੧॥

ਪ੍ਰੀਤਿ ਪ੍ਰੇਮ ਤਨੁ ਖਚਿ ਰਹਿਆ ਬੀਚੁ ਨ ਰਾਈ ਹੋਤ ॥ ਚਰਨ ਕਮਲ ਮਨੁ ਬੇਧਿਓ ਬੂਝਨੁ ਸੁਰਤਿ ਸੰਜੋਗ ॥੨॥

ਸਾਗਰ ਮੇਰ ਉਦਿਆਨ ਬਨ ਨਵ ਖੰਡ ਬਸੁਧਾ ਭਰਮ ॥ ਮੂਸਨ ਪ੍ਰੇਮ ਪਿਰੰਮ ਕੈ ਗਨਉ ਏਕ ਕਰਿ ਕਰਮ ॥੩॥

ਮੂਸਨ ਮਸਕਰ ਪ੍ਰੇਮ ਕੀ ਰਹੀ ਜੁ ਅੰਬਰੁ ਛਾਇ ॥ ਬੀਧੇ ਬਾਂਧੇ ਕਮਲ ਮਹਿ ਭਵਰ ਰਹੇ ਲਪਟਾਇ ॥੪॥ ਜਪ ਤਪ

ਸੰਜਮ ਹਰਖ ਸੁਖ ਮਾਨ ਮਹਤ ਅਰੁ ਗਰਬ ॥ ਮੂਸਨ ਨਿਮਖਕ ਪ੍ਰੇਮ ਪਰਿ ਵਾਰਿ ਵਾਰਿ ਦੇਂਉ ਸਰਬ ॥੫॥ ਮੂਸਨ

ਮਰਮੁ ਨ ਜਾਨਈ ਮਰਤ ਹਿਰਤ ਸੰਸਾਰ ॥ ਪ੍ਰੇਮ ਪਿਰੰਮ ਨ ਬੇਧਿਓ ਉਰਝਿਓ ਮਿਥ ਬਿਉਹਾਰ ॥੬॥ ਘਬੁ ਦਬੁ

ਜਬ ਜਾਰੀਐ ਬਿਛੁਰਤ ਪ੍ਰੇਮ ਬਿਹਾਲ ॥ ਮੂਸਨ ਤਬ ਹੀ ਮੂਸੀਐ ਬਿਸਰਤ ਪੁਰਖ ਦਇਆਲ ॥੭॥ ਜਾ ਕੋ ਪ੍ਰੇਮ

ਸੁਆਉ ਹੈ ਚਰਨ ਚਿਤਵ ਮਨ ਮਾਹਿ ॥ ਨਾਨਕ ਬਿਰਹੀ ਬ੍ਰਹਮ ਕੇ ਆਨ ਨ ਕਤਹੂ ਜਾਹਿ ॥੮॥ ਲਖ ਘਾਟੀਂ ਊਂਚੌ

ਘਨੋ ਚੰਚਲ ਚੀਤ ਬਿਹਾਲ ॥ ਨੀਚ ਕੀਚ ਨਿਮ੍ਰਿਤ ਘਨੀ ਕਰਨੀ ਕਮਲ ਜਮਾਲ ॥੯॥ ਕਮਲ ਨੈਨ ਅੰਜਨ ਸਿਆਮ

ਚੰਦ੍ਰ ਬਦਨ ਚਿਤ ਚਾਰ ॥ ਮੂਸਨ ਮਗਨ ਮਰੰਮ ਸਿਉ ਖੰਡ ਖੰਡ ਕਰਿ ਹਾਰ ॥੧੦॥ ਮਗਨੁ ਭਇਓ ਪ੍ਰਿਅ ਪ੍ਰੇਮ ਸਿਉ

ਸੂਧ ਨ ਸਿਮਰਤ ਅੰਗ ॥ ਪ੍ਰਗਟਿ ਭਇਓ ਸਭ ਲੋਅ ਮਹਿ ਨਾਨਕ ਅਧਮ ਪਤੰਗ ॥੧੧॥

ਸਲੋਕ ਭਗਤ ਕਬੀਰ ਜੀਉ ਕੇ      ੴ ਸਤਿਗੁਰ ਪ੍ਰਸਾਦਿ ॥

ਕਬੀਰ ਮੇਰੀ ਸਿਮਰਨੀ ਰਸਨਾ ਊਪਰਿ ਰਾਮੁ ॥ ਆਦਿ ਜੁਗਾਦੀ ਸਗਲ ਭਗਤ ਤਾ ਕੋ ਸੁਖੁ ਬਿਸ੍ਰਾਮੁ ॥੧॥

ਕਬੀਰ ਮੇਰੀ ਜਾਤਿ ਕਉ ਸਭੁ ਕੋ ਹਸਨੇਹਾਰੁ ॥ ਬਲਿਹਾਰੀ ਇਸ ਜਾਤਿ ਕਉ ਜਿਹ ਜਪਿਓ ਸਿਰਜਨਹਾਰੁ ॥੨॥

ਕਬੀਰ ਡਗਮਗ ਕਿਆ ਕਰਹਿ ਕਹਾ ਡੁਲਾਵਹਿ ਜੀਉ ॥ ਸਰਬ ਸੂਖ ਕੋ ਨਾਇਕੋ ਰਾਮ ਨਾਮ ਰਸੁ ਪੀਉ ॥੩॥

ਕਬੀਰ ਕੰਚਨ ਕੇ ਕੁੰਡਲ ਬਨੇ ਊਪਰਿ ਲਾਲ ਜੜਾਉ ॥ ਦੀਸਹਿ ਦਾਧੇ ਕਾਨ ਜਿਉ ਜਿਨੑ ਮਨਿ ਨਾਹੀ ਨਾਉ ॥੪॥

ਕਬੀਰ ਐਸਾ ਏਕੁ ਆਧੁ ਜੋ ਜੀਵਤ ਮਿਰਤਕੁ ਹੋਇ ॥ ਨਿਰਭੈ ਹੋਇ ਕੈ ਗੁਨ ਰਵੈ ਜਤ ਪੇਖਉ ਤਤ ਸੋਇ ॥੫॥ ਕਬੀਰ

ਜਾ ਦਿਨ ਹਉ ਮੂਆ ਪਾਛੈ ਭਇਆ ਅਨੰਦੁ ॥ ਮੋਹਿ ਮਿਲਿਓ ਪ੍ਰਭੁ ਆਪਨਾ ਸੰਗੀ ਭਜਹਿ ਗੁੋਬਿੰਦੁ ॥੬॥ ਕਬੀਰ ਸਭ

ਤੇ ਹਮ ਬੁਰੇ ਹਮ ਤਜਿ ਭਲੋ ਸਭੁ ਕੋਇ ॥ ਜਿਨਿ ਐਸਾ ਕਰਿ ਬੂਝਿਆ ਮੀਤੁ ਹਮਾਰਾ ਸੋਇ ॥੭॥ ਕਬੀਰ ਆਈ ਮੁਝਹਿ

ਪਹਿ ਅਨਿਕ ਕਰੇ ਕਰਿ ਭੇਸ ॥ ਹਮ ਰਾਖੇ ਗੁਰ ਆਪਨੇ ਉਨਿ ਕੀਨੋ ਆਦੇਸੁ ॥੮॥ ਕਬੀਰ ਸੋਈ ਮਾਰੀਐ ਜਿਹ

ਮੂਐ ਸੁਖੁ ਹੋਇ ॥ ਭਲੋ ਭਲੋ ਸਭੁ ਕੋ ਕਹੈ ਬੁਰੋ ਨ ਮਾਨੈ ਕੋਇ ॥੯॥ ਕਬੀਰ ਰਾਤੀ ਹੋਵਹਿ ਕਾਰੀਆ ਕਾਰੇ ਊਭੇ ਜੰਤ ॥

ਲੈ ਫਾਹੇ ਉਠਿ ਧਾਵਤੇ ਸਿ ਜਾਨਿ ਮਾਰੇ ਭਗਵੰਤ ॥੧੦॥ ਕਬੀਰ ਚੰਦਨ ਕਾ ਬਿਰਵਾ ਭਲਾ ਬੇੜਿੑਓ ਢਾਕ ਪਲਾਸ ॥

ਓਇ ਭੀ ਚੰਦਨੁ ਹੋਇ ਰਹੇ ਬਸੇ ਜੁ ਚੰਦਨ ਪਾਸਿ ॥੧੧॥ ਕਬੀਰ ਬਾਂਸੁ ਬਡਾਈ ਬੂਡਿਆ ਇਉ ਮਤ ਡੂਬਹੁ

ਕੋਇ ॥ ਚੰਦਨ ਕੈ ਨਿਕਟੇ ਬਸੈ ਬਾਂਸੁ ਸੁਗੰਧੁ ਨ ਹੋਇ ॥੧੨॥ ਕਬੀਰ ਦੀਨੁ ਗਵਾਇਆ ਦੁਨੀ ਸਿਉ ਦੁਨੀ ਨ ਚਾਲੀ

ਸਾਥਿ ॥ ਪਾਇ ਕੁਹਾੜਾ ਮਾਰਿਆ ਗਾਫਲਿ ਅਪੁਨੈ ਹਾਥਿ ॥੧੩॥ ਕਬੀਰ ਜਹ ਜਹ ਹਉ ਫਿਰਿਓ ਕਉਤਕ ਠਾਓ

ਠਾਇ ॥ ਇਕ ਰਾਮ ਸਨੇਹੀ ਬਾਹਰਾ ਊਜਰੁ ਮੇਰੈ ਭਾਂਇ ॥੧੪॥ ਕਬੀਰ ਸੰਤਨ ਕੀ ਝੁੰਗੀਆ ਭਲੀ ਭਠਿ ਕੁਸਤੀ

ਗਾਉ ॥ ਆਗਿ ਲਗਉ ਤਿਹ ਧਉਲਹਰ ਜਿਹ ਨਾਹੀ ਹਰਿ ਕੋ ਨਾਉ ॥੧੫॥ ਕਬੀਰ ਸੰਤ ਮੂਏ ਕਿਆ ਰੋਈਐ

ਜੋ ਅਪੁਨੇ ਗ੍ਰਿਹਿ ਜਾਇ ॥ ਰੋਵਹੁ ਸਾਕਤ ਬਾਪੁਰੇ ਜੁ ਹਾਟੈ ਹਾਟ ਬਿਕਾਇ ॥੧੬॥ ਕਬੀਰ ਸਾਕਤੁ ਐਸਾ ਹੈ ਜੈਸੀ

ਲਸਨ ਕੀ ਖਾਨਿ ॥ ਕੋਨੇ ਬੈਠੇ ਖਾਈਐ ਪਰਗਟ ਹੋਇ ਨਿਦਾਨਿ ॥੧੭॥ ਕਬੀਰ ਮਾਇਆ ਡੋਲਨੀ ਪਵਨੁ

ਝਕੋਲਨਹਾਰੁ ॥ ਸੰਤਹੁ ਮਾਖਨੁ ਖਾਇਆ ਛਾਛਿ ਪੀਐ ਸੰਸਾਰੁ ॥੧੮॥ ਕਬੀਰ ਮਾਇਆ ਡੋਲਨੀ ਪਵਨੁ ਵਹੈ

ਹਿਵ ਧਾਰ ॥ ਜਿਨਿ ਬਿਲੋਇਆ ਤਿਨਿ ਖਾਇਆ ਅਵਰ ਬਿਲੋਵਨਹਾਰ ॥੧੯॥ ਕਬੀਰ ਮਾਇਆ ਚੋਰਟੀ ਮੁਸਿ

ਮੁਸਿ ਲਾਵੈ ਹਾਟਿ ॥ ਏਕੁ ਕਬੀਰਾ ਨਾ ਮੁਸੈ ਜਿਨਿ ਕੀਨੀ ਬਾਰਹ ਬਾਟ ॥੨੦॥ ਕਬੀਰ ਸੂਖੁ ਨ ਏਂਹ ਜੁਗਿ ਕਰਹਿ

ਜੁ ਬਹੁਤੈ ਮੀਤ ॥ ਜੋ ਚਿਤੁ ਰਾਖਹਿ ਏਕ ਸਿਉ ਤੇ ਸੁਖੁ ਪਾਵਹਿ ਨੀਤ ॥੨੧॥ ਕਬੀਰ ਜਿਸੁ ਮਰਨੇ ਤੇ ਜਗੁ ਡਰੈ

ਮੇਰੇ ਮਨਿ ਆਨੰਦੁ ॥ ਮਰਨੇ ਹੀ ਤੇ ਪਾਈਐ ਪੂਰਨੁ ਪਰਮਾਨੰਦੁ ॥੨੨॥ ਰਾਮ ਪਦਾਰਥੁ ਪਾਇ ਕੈ ਕਬੀਰਾ ਗਾਂਠਿ

ਨ ਖੋਲੑ ॥ ਨਹੀ ਪਟਣੁ ਨਹੀ ਪਾਰਖੂ ਨਹੀ ਗਾਹਕੁ ਨਹੀ ਮੋਲੁ ॥੨੩॥ ਕਬੀਰ ਤਾ ਸਿਉ ਪ੍ਰੀਤਿ ਕਰਿ ਜਾ ਕੋ ਠਾਕੁਰੁ

ਰਾਮੁ ॥ ਪੰਡਿਤ ਰਾਜੇ ਭੂਪਤੀ ਆਵਹਿ ਕਉਨੇ ਕਾਮ ॥੨੪॥ ਕਬੀਰ ਪ੍ਰੀਤਿ ਇਕ ਸਿਉ ਕੀਏ ਆਨ ਦੁਬਿਧਾ ਜਾਇ

॥ ਭਾਵੈ ਲਾਂਬੇ ਕੇਸ ਕਰੁ ਭਾਵੈ ਘਰਰਿ ਮੁਡਾਇ ॥੨੫॥ ਕਬੀਰ ਜਗੁ ਕਾਜਲ ਕੀ ਕੋਠਰੀ ਅੰਧ ਪਰੇ ਤਿਸ ਮਾਹਿ ॥

ਹਉ ਬਲਿਹਾਰੀ ਤਿਨ ਕਉ ਪੈਸਿ ਜੁ ਨੀਕਸਿ ਜਾਹਿ ॥੨੬॥ ਕਬੀਰ ਇਹੁ ਤਨੁ ਜਾਇਗਾ ਸਕਹੁ ਤ ਲੇਹੁ ਬਹੋਰਿ ॥

ਨਾਂਗੇ ਪਾਵਹੁ ਤੇ ਗਏ ਜਿਨ ਕੇ ਲਾਖ ਕਰੋਰਿ ॥੨੭॥ ਕਬੀਰ ਇਹੁ ਤਨੁ ਜਾਇਗਾ ਕਵਨੈ ਮਾਰਗਿ ਲਾਇ ॥ ਕੈ ਸੰਗਤਿ

ਕਰਿ ਸਾਧ ਕੀ ਕੈ ਹਰਿ ਕੇ ਗੁਨ ਗਾਇ ॥੨੮॥ ਕਬੀਰ ਮਰਤਾ ਮਰਤਾ ਜਗੁ ਮੂਆ ਮਰਿ ਭੀ ਨ ਜਾਨਿਆ ਕੋਇ ॥

ਐਸੇ ਮਰਨੇ ਜੋ ਮਰੈ ਬਹੁਰਿ ਨ ਮਰਨਾ ਹੋਇ ॥੨੯॥ ਕਬੀਰ ਮਾਨਸ ਜਨਮੁ ਦੁਲੰਭੁ ਹੈ ਹੋਇ ਨ ਬਾਰੈ ਬਾਰ ॥ ਜਿਉ

ਬਨ ਫਲ ਪਾਕੇ ਭੁਇ ਗਿਰਹਿ ਬਹੁਰਿ ਨ ਲਾਗਹਿ ਡਾਰ ॥੩੦॥ ਕਬੀਰਾ ਤੁਹੀ ਕਬੀਰੁ ਤੂ ਤੇਰੋ ਨਾਉ ਕਬੀਰੁ ॥

ਰਾਮ ਰਤਨੁ ਤਬ ਪਾਈਐ ਜਉ ਪਹਿਲੇ ਤਜਹਿ ਸਰੀਰੁ ॥੩੧॥ ਕਬੀਰ ਝੰਖੁ ਨ ਝੰਖੀਐ ਤੁਮਰੋ ਕਹਿਓ ਨ ਹੋਇ

॥ ਕਰਮ ਕਰੀਮ ਜੁ ਕਰਿ ਰਹੇ ਮੇਟਿ ਨ ਸਾਕੈ ਕੋਇ ॥੩੨॥ ਕਬੀਰ ਕਸਉਟੀ ਰਾਮ ਕੀ ਝੂਠਾ ਟਿਕੈ ਨ ਕੋਇ ॥

ਰਾਮ ਕਸਉਟੀ ਸੋ ਸਹੈ ਜੋ ਮਰਿ ਜੀਵਾ ਹੋਇ ॥੩੩॥ ਕਬੀਰ ਊਜਲ ਪਹਿਰਹਿ ਕਾਪਰੇ ਪਾਨ ਸੁਪਾਰੀ ਖਾਹਿ ॥

ਏਕਸ ਹਰਿ ਕੇ ਨਾਮ ਬਿਨੁ ਬਾਧੇ ਜਮ ਪੁਰਿ ਜਾਂਹਿ ॥੩੪॥ ਕਬੀਰ ਬੇੜਾ ਜਰਜਰਾ ਫੂਟੇ ਛੇਂਕ ਹਜਾਰ ॥ ਹਰੂਏ

ਹਰੂਏ ਤਿਰਿ ਗਏ ਡੂਬੇ ਜਿਨ ਸਿਰ ਭਾਰ ॥੩੫॥ ਕਬੀਰ ਹਾਡ ਜਰੇ ਜਿਉ ਲਾਕਰੀ ਕੇਸ ਜਰੇ ਜਿਉ ਘਾਸੁ ॥ ਇਹੁ

ਜਗੁ ਜਰਤਾ ਦੇਖਿ ਕੈ ਭਇਓ ਕਬੀਰੁ ਉਦਾਸੁ ॥੩੬॥ ਕਬੀਰ ਗਰਬੁ ਨ ਕੀਜੀਐ ਚਾਮ ਲਪੇਟੇ ਹਾਡ ॥ ਹੈਵਰ

ਊਪਰਿ ਛਤ੍ਰ ਤਰ ਤੇ ਫੁਨਿ ਧਰਨੀ ਗਾਡ ॥੩੭॥ ਕਬੀਰ ਗਰਬੁ ਨ ਕੀਜੀਐ ਊਚਾ ਦੇਖਿ ਅਵਾਸੁ ॥ ਆਜੁ ਕਾਲਿੑ

ਭੁਇ ਲੇਟਣਾ ਊਪਰਿ ਜਾਮੈ ਘਾਸੁ ॥੩੮॥ ਕਬੀਰ ਗਰਬੁ ਨ ਕੀਜੀਐ ਰੰਕੁ ਨ ਹਸੀਐ ਕੋਇ ॥ ਅਜਹੁ ਸੁ ਨਾਉ

ਸਮੁੰਦ੍ਰ ਮਹਿ ਕਿਆ ਜਾਨਉ ਕਿਆ ਹੋਇ ॥੩੯॥ ਕਬੀਰ ਗਰਬੁ ਨ ਕੀਜੀਐ ਦੇਹੀ ਦੇਖਿ ਸੁਰੰਗ ॥ ਆਜੁ ਕਾਲਿੑ

ਤਜਿ ਜਾਹੁਗੇ ਜਿਉ ਕਾਂਚੁਰੀ ਭੁਯੰਗ ॥੪੦॥ ਕਬੀਰ ਲੂਟਨਾ ਹੈ ਤ ਲੂਟਿ ਲੈ ਰਾਮ ਨਾਮ ਹੈ ਲੂਟਿ ॥ ਫਿਰਿ ਪਾਛੈ

ਪਛੁਤਾਹੁਗੇ ਪ੍ਰਾਨ ਜਾਹਿੰਗੇ ਛੂਟਿ ॥੪੧॥ ਕਬੀਰ ਐਸਾ ਕੋਈ ਨ ਜਨਮਿਓ ਅਪਨੈ ਘਰਿ ਲਾਵੈ ਆਗਿ ॥ ਪਾਂਚਉ

ਲਰਿਕਾ ਜਾਰਿ ਕੈ ਰਹੈ ਰਾਮ ਲਿਵ ਲਾਗਿ ॥੪੨॥ ਕੋ ਹੈ ਲਰਿਕਾ ਬੇਚਈ ਲਰਿਕੀ ਬੇਚੈ ਕੋਇ ॥ ਸਾਝਾ ਕਰੈ

ਕਬੀਰ ਸਿਉ ਹਰਿ ਸੰਗਿ ਬਨਜੁ ਕਰੇਇ ॥੪੩॥ ਕਬੀਰ ਇਹ ਚੇਤਾਵਨੀ ਮਤ ਸਹਸਾ ਰਹਿ ਜਾਇ ॥ ਪਾਛੈ ਭੋਗ

ਜੁ ਭੋਗਵੇ ਤਿਨ ਕੋ ਗੁੜੁ ਲੈ ਖਾਹਿ ॥੪੪॥ ਕਬੀਰ ਮੈ ਜਾਨਿਓ ਪੜਿਬੋ ਭਲੋ ਪੜਿਬੇ ਸਿਉ ਭਲ ਜੋਗੁ ॥ ਭਗਤਿ ਨ

ਛਾਡਉ ਰਾਮ ਕੀ ਭਾਵੈ ਨਿੰਦਉ ਲੋਗੁ ॥੪੫॥ ਕਬੀਰ ਲੋਗੁ ਕਿ ਨਿੰਦੈ ਬਪੁੜਾ ਜਿਹ ਮਨਿ ਨਾਹੀ ਗਿਆਨੁ ॥ ਰਾਮ

ਕਬੀਰਾ ਰਵਿ ਰਹੇ ਅਵਰ ਤਜੇ ਸਭ ਕਾਮ ॥੪੬॥ ਕਬੀਰ ਪਰਦੇਸੀ ਕੈ ਘਾਘਰੈ ਚਹੁ ਦਿਸਿ ਲਾਗੀ ਆਗਿ ॥ ਖਿੰਥਾ

ਜਲਿ ਕੋਇਲਾ ਭਈ ਤਾਗੇ ਆਂਚ ਨ ਲਾਗ ॥੪੭॥ ਕਬੀਰ ਖਿੰਥਾ ਜਲਿ ਕੋਇਲਾ ਭਈ ਖਾਪਰੁ ਫੂਟ ਮਫੂਟ ॥ ਜੋਗੀ

ਬਪੁੜਾ ਖੇਲਿਓ ਆਸਨਿ ਰਹੀ ਬਿਭੂਤਿ ॥੪੮॥ ਕਬੀਰ ਥੋਰੈ ਜਲਿ ਮਾਛੁਲੀ ਝੀਵਰਿ ਮੇਲਿਓ ਜਾਲੁ ॥ ਇਹ

ਟੋਘਨੈ ਨ ਛੂਟਸਹਿ ਫਿਰਿ ਕਰਿ ਸਮੁੰਦੁ ਸਮਾੑਲਿ ॥੪੯॥ ਕਬੀਰ ਸਮੁੰਦੁ ਨ ਛੋਡੀਐ ਜਉ ਅਤਿ ਖਾਰੋ ਹੋਇ ॥

ਪੋਖਰਿ ਪੋਖਰਿ ਢੂਢਤੇ ਭਲੋ ਨ ਕਹਿਹੈ ਕੋਇ ॥੫੦॥ ਕਬੀਰ ਨਿਗੁਸਾਂਏਂ ਬਹਿ ਗਏ ਥਾਂਘੀ ਨਾਹੀ ਕੋਇ ॥ ਦੀਨ

ਗਰੀਬੀ ਆਪੁਨੀ ਕਰਤੇ ਹੋਇ ਸੁ ਹੋਇ ॥੫੧॥ ਕਬੀਰ ਬੈਸਨਉ ਕੀ ਕੂਕਰਿ ਭਲੀ ਸਾਕਤ ਕੀ ਬੁਰੀ ਮਾਇ ॥

ਓਹ ਨਿਤ ਸੁਨੈ ਹਰਿ ਨਾਮ ਜਸੁ ਉਹ ਪਾਪ ਬਿਸਾਹਨ ਜਾਇ ॥੫੨॥ ਕਬੀਰ ਹਰਨਾ ਦੂਬਲਾ ਇਹੁ ਹਰੀਆਰਾ

ਤਾਲੁ ॥ ਲਾਖ ਅਹੇਰੀ ਏਕੁ ਜੀਉ ਕੇਤਾ ਬੰਚਉ ਕਾਲੁ ॥੫੩॥ ਕਬੀਰ ਗੰਗਾ ਤੀਰ ਜੁ ਘਰੁ ਕਰਹਿ ਪੀਵਹਿ ਨਿਰਮਲ

ਨੀਰੁ ॥ ਬਿਨੁ ਹਰਿ ਭਗਤਿ ਨ ਮੁਕਤਿ ਹੋਇ ਇਉ ਕਹਿ ਰਮੇ ਕਬੀਰ ॥੫੪॥ ਕਬੀਰ ਮਨੁ ਨਿਰਮਲੁ ਭਇਆ ਜੈਸਾ

ਗੰਗਾ ਨੀਰੁ ॥ ਪਾਛੈ ਲਾਗੋ ਹਰਿ ਫਿਰੈ ਕਹਤ ਕਬੀਰ ਕਬੀਰ ॥੫੫॥ ਕਬੀਰ ਹਰਦੀ ਪੀਅਰੀ ਚੂੰਨਾਂ ਊਜਲ ਭਾਇ

॥ ਰਾਮ ਸਨੇਹੀ ਤਉ ਮਿਲੈ ਦੋਨਉ ਬਰਨ ਗਵਾਇ ॥੫੬॥ ਕਬੀਰ ਹਰਦੀ ਪੀਰਤਨੁ ਹਰੈ ਚੂਨ ਚਿਹਨੁ ਨ ਰਹਾਇ

॥ ਬਲਿਹਾਰੀ ਇਹ ਪ੍ਰੀਤਿ ਕਉ ਜਿਹ ਜਾਤਿ ਬਰਨੁ ਕੁਲੁ ਜਾਇ ॥੫੭॥ ਕਬੀਰ ਮੁਕਤਿ ਦੁਆਰਾ ਸੰਕੁਰਾ ਰਾਈ

ਦਸਏਂ ਭਾਇ ॥ ਮਨੁ ਤਉ ਮੈਗਲੁ ਹੋਇ ਰਹਿਓ ਨਿਕਸੋ ਕਿਉ ਕੈ ਜਾਇ ॥੫੮॥ ਕਬੀਰ ਐਸਾ ਸਤਿਗੁਰੁ ਜੇ ਮਿਲੈ

ਤੁਠਾ ਕਰੇ ਪਸਾਉ ॥ ਮੁਕਤਿ ਦੁਆਰਾ ਮੋਕਲਾ ਸਹਜੇ ਆਵਉ ਜਾਉ ॥੫੯॥ ਕਬੀਰ ਨਾ ਮੁੋਹਿ ਛਾਨਿ ਨ ਛਾਪਰੀ

ਨਾ ਮੁੋਹਿ ਘਰੁ ਨਹੀ ਗਾਉ ॥ ਮਤ ਹਰਿ ਪੂਛੈ ਕਉਨੁ ਹੈ ਮੇਰੇ ਜਾਤਿ ਨ ਨਾਉ ॥੬੦॥ ਕਬੀਰ ਮੁਹਿ ਮਰਨੇ ਕਾ ਚਾਉ

ਹੈ ਮਰਉ ਤ ਹਰਿ ਕੈ ਦੁਆਰ ॥ ਮਤ ਹਰਿ ਪੂਛੈ ਕਉਨੁ ਹੈ ਪਰਾ ਹਮਾਰੈ ਬਾਰ ॥੬੧॥ ਕਬੀਰ ਨਾ ਹਮ ਕੀਆ ਨ

ਕਰਹਿਗੇ ਨਾ ਕਰਿ ਸਕੈ ਸਰੀਰੁ ॥ ਕਿਆ ਜਾਨਉ ਕਿਛੁ ਹਰਿ ਕੀਆ ਭਇਓ ਕਬੀਰੁ ਕਬੀਰੁ ॥੬੨॥ ਕਬੀਰ

ਸੁਪਨੈ ਹੂ ਬਰੜਾਇ ਕੈ ਜਿਹ ਮੁਖਿ ਨਿਕਸੈ ਰਾਮੁ ॥ ਤਾ ਕੇ ਪਗ ਕੀ ਪਾਨਹੀ ਮੇਰੇ ਤਨ ਕੋ ਚਾਮੁ ॥੬੩॥ ਕਬੀਰ ਮਾਟੀ

ਕੇ ਹਮ ਪੂਤਰੇ ਮਾਨਸੁ ਰਾਖਿਓੁ ਨਾਉ ॥ ਚਾਰਿ ਦਿਵਸ ਕੇ ਪਾਹੁਨੇ ਬਡ ਬਡ ਰੂੰਧਹਿ ਠਾਉ ॥੬੪॥ ਕਬੀਰ ਮਹਿਦੀ

ਕਰਿ ਘਾਲਿਆ ਆਪੁ ਪੀਸਾਇ ਪੀਸਾਇ ॥ ਤੈ ਸਹ ਬਾਤ ਨ ਪੂਛੀਐ ਕਬਹੁ ਨ ਲਾਈ ਪਾਇ ॥੬੫॥ ਕਬੀਰ ਜਿਹ

ਦਰਿ ਆਵਤ ਜਾਤਿਅਹੁ ਹਟਕੈ ਨਾਹੀ ਕੋਇ ॥ ਸੋ ਦਰੁ ਕੈਸੇ ਛੋਡੀਐ ਜੋ ਦਰੁ ਐਸਾ ਹੋਇ ॥੬੬॥ ਕਬੀਰ ਡੂਬਾ ਥਾ

ਪੈ ਉਬਰਿਓ ਗੁਨ ਕੀ ਲਹਰਿ ਝਬਕਿ ॥ ਜਬ ਦੇਖਿਓ ਬੇੜਾ ਜਰਜਰਾ ਤਬ ਉਤਰਿ ਪਰਿਓ ਹਉ ਫਰਕਿ ॥੬੭॥

ਕਬੀਰ ਪਾਪੀ ਭਗਤਿ ਨ ਭਾਵਈ ਹਰਿ ਪੂਜਾ ਨ ਸੁਹਾਇ ॥ ਮਾਖੀ ਚੰਦਨੁ ਪਰਹਰੈ ਜਹ ਬਿਗੰਧ ਤਹ ਜਾਇ ॥੬੮॥

ਕਬੀਰ ਬੈਦੁ ਮੂਆ ਰੋਗੀ ਮੂਆ ਮੂਆ ਸਭੁ ਸੰਸਾਰੁ ॥ ਏਕੁ ਕਬੀਰਾ ਨਾ ਮੂਆ ਜਿਹ ਨਾਹੀ ਰੋਵਨਹਾਰੁ ॥੬੯॥

ਕਬੀਰ ਰਾਮੁ ਨ ਧਿਆਇਓ ਮੋਟੀ ਲਾਗੀ ਖੋਰਿ ॥ ਕਾਇਆ ਹਾਂਡੀ ਕਾਠ ਕੀ ਨਾ ਓਹ ਚਰ੍ਹੈ ਬਹੋਰਿ ॥੭੦॥ ਕਬੀਰ

ਐਸੀ ਹੋਇ ਪਰੀ ਮਨ ਕੋ ਭਾਵਤੁ ਕੀਨੁ ॥ ਮਰਨੇ ਤੇ ਕਿਆ ਡਰਪਨਾ ਜਬ ਹਾਥਿ ਸਿਧਉਰਾ ਲੀਨ ॥੭੧॥ ਕਬੀਰ

ਰਸ ਕੋ ਗਾਂਡੋ ਚੂਸੀਐ ਗੁਨ ਕਉ ਮਰੀਐ ਰੋਇ ॥ ਅਵਗੁਨੀਆਰੇ ਮਾਨਸੈ ਭਲੋ ਨ ਕਹਿਹੈ ਕੋਇ ॥੭੨॥ ਕਬੀਰ

ਗਾਗਰਿ ਜਲ ਭਰੀ ਆਜੁ ਕਾਲਿੑ ਜੈਹੈ ਫੂਟਿ ॥ ਗੁਰੁ ਜੁ ਨ ਚੇਤਹਿ ਆਪਨੋ ਅਧ ਮਾਝਿ ਲੀਜਹਿਗੇ ਲੂਟਿ ॥੭੩॥

ਕਬੀਰ ਕੂਕਰੁ ਰਾਮ ਕੋ ਮੁਤੀਆ ਮੇਰੋ ਨਾਉ ॥ ਗਲੇ ਹਮਾਰੇ ਜੇਵਰੀ ਜਹ ਖਿੰਚੈ ਤਹ ਜਾਉ ॥੭੪॥ ਕਬੀਰ ਜਪਨੀ

ਕਾਠ ਕੀ ਕਿਆ ਦਿਖਲਾਵਹਿ ਲੋਇ ॥ ਹਿਰਦੈ ਰਾਮੁ ਨ ਚੇਤਹੀ ਇਹ ਜਪਨੀ ਕਿਆ ਹੋਇ ॥੭੫॥ ਕਬੀਰ ਬਿਰਹੁ

ਭੁਯੰਗਮੁ ਮਨਿ ਬਸੈ ਮੰਤੁ ਨ ਮਾਨੈ ਕੋਇ ॥ ਰਾਮ ਬਿਓਗੀ ਨਾ ਜੀਐ ਜੀਐ ਤ ਬਉਰਾ ਹੋਇ ॥੭੬॥ ਕਬੀਰ ਪਾਰਸ

ਚੰਦਨੈ ਤਿਨੑ ਹੈ ਏਕ ਸੁਗੰਧ ॥ ਤਿਹ ਮਿਲਿ ਤੇਊ ਊਤਮ ਭਏ ਲੋਹ ਕਾਠ ਨਿਰਗੰਧ ॥੭੭॥ ਕਬੀਰ ਜਮ ਕਾ ਠੇਂਗਾ

ਬੁਰਾ ਹੈ ਓਹੁ ਨਹੀ ਸਹਿਆ ਜਾਇ ॥ ਏਕੁ ਜੁ ਸਾਧੂ ਮੁੋਹਿ ਮਿਲਿਓ ਤਿਨਿੑ ਲੀਆ ਅੰਚਲਿ ਲਾਇ ॥੭੮॥ ਕਬੀਰ

ਬੈਦੁ ਕਹੈ ਹਉ ਹੀ ਭਲਾ ਦਾਰੂ ਮੇਰੈ ਵਸਿ ॥ ਇਹ ਤਉ ਬਸਤੁ ਗੁਪਾਲ ਕੀ ਜਬ ਭਾਵੈ ਲੇਇ ਖਸਿ ॥੭੯॥

ਕਬੀਰ ਨਉਬਤਿ ਆਪਨੀ ਦਿਨ ਦਸ ਲੇਹੁ ਬਜਾਇ ॥ ਨਦੀ ਨਾਵ ਸੰਜੋਗ ਜਿਉ ਬਹੁਰਿ ਨ ਮਿਲਹੈ ਆਇ ॥੮੦॥

ਕਬੀਰ ਸਾਤ ਸਮੁੰਦਹਿ ਮਸੁ ਕਰਉ ਕਲਮ ਕਰਉ ਬਨਰਾਇ ॥ ਬਸੁਧਾ ਕਾਗਦੁ ਜਉ ਕਰਉ ਹਰਿ ਜਸੁ ਲਿਖਨੁ ਨ

ਜਾਇ ॥੮੧॥ ਕਬੀਰ ਜਾਤਿ ਜੁਲਾਹਾ ਕਿਆ ਕਰੈ ਹਿਰਦੈ ਬਸੇ ਗੁਪਾਲ ॥ ਕਬੀਰ ਰਮਈਆ ਕੰਠਿ ਮਿਲੁ ਚੂਕਹਿ

ਸਰਬ ਜੰਜਾਲ ॥੮੨॥ ਕਬੀਰ ਐਸਾ ਕੋ ਨਹੀ ਮੰਦਰੁ ਦੇਇ ਜਰਾਇ ॥ ਪਾਂਚਉ ਲਰਿਕੇ ਮਾਰਿ ਕੈ ਰਹੈ ਰਾਮ ਲਿਉ

ਲਾਇ ॥੮੩॥ ਕਬੀਰ ਐਸਾ ਕੋ ਨਹੀ ਇਹੁ ਤਨੁ ਦੇਵੈ ਫੂਕਿ ॥ ਅੰਧਾ ਲੋਗੁ ਨ ਜਾਨਈ ਰਹਿਓ ਕਬੀਰਾ ਕੂਕਿ

॥੮੪॥ ਕਬੀਰ ਸਤੀ ਪੁਕਾਰੈ ਚਿਹ ਚੜੀ ਸੁਨੁ ਹੋ ਬੀਰ ਮਸਾਨ ॥ ਲੋਗੁ ਸਬਾਇਆ ਚਲਿ ਗਇਓ ਹਮ ਤੁਮ ਕਾਮੁ

ਨਿਦਾਨ ॥੮੫॥ ਕਬੀਰ ਮਨੁ ਪੰਖੀ ਭਇਓ ਉਡਿ ਉਡਿ ਦਹ ਦਿਸ ਜਾਇ ॥ ਜੋ ਜੈਸੀ ਸੰਗਤਿ ਮਿਲੈ ਸੋ ਤੈਸੋ ਫਲੁ

ਖਾਇ ॥੮੬॥ ਕਬੀਰ ਜਾ ਕਉ ਖੋਜਤੇ ਪਾਇਓ ਸੋਈ ਠਉਰੁ ॥ ਸੋਈ ਫਿਰਿ ਕੈ ਤੂ ਭਇਆ ਜਾ ਕਉ ਕਹਤਾ ਅਉਰੁ

॥੮੭॥ ਕਬੀਰ ਮਾਰੀ ਮਰਉ ਕੁਸੰਗ ਕੀ ਕੇਲੇ ਨਿਕਟਿ ਜੁ ਬੇਰਿ ॥ ਉਹ ਝੂਲੈ ਉਹ ਚੀਰੀਐ ਸਾਕਤ ਸੰਗੁ ਨ ਹੇਰਿ

॥੮੮॥ ਕਬੀਰ ਭਾਰ ਪਰਾਈ ਸਿਰਿ ਚਰੈ ਚਲਿਓ ਚਾਹੈ ਬਾਟ ॥ ਅਪਨੇ ਭਾਰਹਿ ਨਾ ਡਰੈ ਆਗੈ ਅਉਘਟ ਘਾਟ

॥੮੯॥ ਕਬੀਰ ਬਨ ਕੀ ਦਾਧੀ ਲਾਕਰੀ ਠਾਢੀ ਕਰੈ ਪੁਕਾਰ ॥ ਮਤਿ ਬਸਿ ਪਰਉ ਲੁਹਾਰ ਕੇ ਜਾਰੈ ਦੂਜੀ ਬਾਰ

॥੯੦॥ ਕਬੀਰ ਏਕ ਮਰੰਤੇ ਦੁਇ ਮੂਏ ਦੋਇ ਮਰੰਤਹ ਚਾਰਿ ॥ ਚਾਰਿ ਮਰੰਤਹ ਛਹ ਮੂਏ ਚਾਰਿ ਪੁਰਖ ਦੁਇ ਨਾਰਿ

॥੯੧॥ ਕਬੀਰ ਦੇਖਿ ਦੇਖਿ ਜਗੁ ਢੂੰਢਿਆ ਕਹੂੰ ਨ ਪਾਇਆ ਠਉਰੁ ॥ ਜਿਨਿ ਹਰਿ ਕਾ ਨਾਮੁ ਨ ਚੇਤਿਓ ਕਹਾ

ਭੁਲਾਨੇ ਅਉਰ ॥੯੨॥ ਕਬੀਰ ਸੰਗਤਿ ਕਰੀਐ ਸਾਧ ਕੀ ਅੰਤਿ ਕਰੈ ਨਿਰਬਾਹੁ ॥ ਸਾਕਤ ਸੰਗੁ ਨ ਕੀਜੀਐ ਜਾ

ਤੇ ਹੋਇ ਬਿਨਾਹੁ ॥੯੩॥ ਕਬੀਰ ਜਗ ਮਹਿ ਚੇਤਿਓ ਜਾਨਿ ਕੈ ਜਗ ਮਹਿ ਰਹਿਓ ਸਮਾਇ ॥ ਜਿਨ ਹਰਿ ਕਾ ਨਾਮੁ

ਨ ਚੇਤਿਓ ਬਾਦਹਿ ਜਨਮੇਂ ਆਇ ॥੯੪॥ ਕਬੀਰ ਆਸਾ ਕਰੀਐ ਰਾਮ ਕੀ ਅਵਰੈ ਆਸ ਨਿਰਾਸ ॥ ਨਰਕਿ

ਪਰਹਿ ਤੇ ਮਾਨਈ ਜੋ ਹਰਿ ਨਾਮ ਉਦਾਸ ॥੯੫॥ ਕਬੀਰ ਸਿਖ ਸਾਖਾ ਬਹੁਤੇ ਕੀਏ ਕੇਸੋ ਕੀਓ ਨ ਮੀਤੁ ॥ ਚਾਲੇ

ਥੇ ਹਰਿ ਮਿਲਨ ਕਉ ਬੀਚੈ ਅਟਕਿਓ ਚੀਤੁ ॥੯੬॥ ਕਬੀਰ ਕਾਰਨੁ ਬਪੁਰਾ ਕਿਆ ਕਰੈ ਜਉ ਰਾਮੁ ਨ ਕਰੈ ਸਹਾਇ

॥ ਜਿਹ ਜਿਹ ਡਾਲੀ ਪਗੁ ਧਰਉ ਸੋਈ ਮੁਰਿ ਮੁਰਿ ਜਾਇ ॥੯੭॥ ਕਬੀਰ ਅਵਰਹ ਕਉ ਉਪਦੇਸਤੇ ਮੁਖ ਮੈ ਪਰਿ ਹੈ

ਰੇਤੁ ॥ ਰਾਸਿ ਬਿਰਾਨੀ ਰਾਖਤੇ ਖਾਯਾ ਘਰ ਕਾ ਖੇਤੁ ॥੯੮॥ ਕਬੀਰ ਸਾਧੂ ਕੀ ਸੰਗਤਿ ਰਹਉ ਜਉ ਕੀ ਭੂਸੀ ਖਾਉ

॥ ਹੋਨਹਾਰੁ ਸੋ ਹੋਇਹੈ ਸਾਕਤ ਸੰਗਿ ਨ ਜਾਉ ॥੯੯॥ ਕਬੀਰ ਸੰਗਤਿ ਸਾਧ ਕੀ ਦਿਨ ਦਿਨ ਦੂਨਾ ਹੇਤੁ ॥ ਸਾਕਤ

ਕਾਰੀ ਕਾਂਬਰੀ ਧੋਏ ਹੋਇ ਨ ਸੇਤੁ ॥੧੦੦॥ ਕਬੀਰ ਮਨੁ ਮੂੰਡਿਆ ਨਹੀ ਕੇਸ ਮੁੰਡਾਏ ਕਾਂਇ ॥ ਜੋ ਕਿਛੁ ਕੀਆ

ਸੋ ਮਨ ਕੀਆ ਮੂੰਡਾ ਮੂੰਡੁ ਅਜਾਂਇ ॥੧੦੧॥ ਕਬੀਰ ਰਾਮੁ ਨ ਛੋਡੀਐ ਤਨੁ ਧਨੁ ਜਾਇ ਤ ਜਾਉ ॥ ਚਰਨ ਕਮਲ

ਚਿਤੁ ਬੇਧਿਆ ਰਾਮਹਿ ਨਾਮਿ ਸਮਾਉ ॥੧੦੨॥ ਕਬੀਰ ਜੋ ਹਮ ਜੰਤੁ ਬਜਾਵਤੇ ਟੂਟਿ ਗਈਂ ਸਭ ਤਾਰ ॥ ਜੰਤੁ

ਬਿਚਾਰਾ ਕਿਆ ਕਰੈ ਚਲੇ ਬਜਾਵਨਹਾਰ ॥੧੦੩॥ ਕਬੀਰ ਮਾਇ ਮੂੰਡਉ ਤਿਹ ਗੁਰੂ ਕੀ ਜਾ ਤੇ ਭਰਮੁ ਨ ਜਾਇ ॥

ਆਪ ਡੁਬੇ ਚਹੁ ਬੇਦ ਮਹਿ ਚੇਲੇ ਦੀਏ ਬਹਾਇ ॥੧੦੪॥ ਕਬੀਰ ਜੇਤੇ ਪਾਪ ਕੀਏ ਰਾਖੇ ਤਲੈ ਦੁਰਾਇ ॥ ਪਰਗਟ

ਭਏ ਨਿਦਾਨ ਸਭ ਜਬ ਪੂਛੇ ਧਰਮ ਰਾਇ ॥੧੦੫॥ ਕਬੀਰ ਹਰਿ ਕਾ ਸਿਮਰਨੁ ਛਾਡਿ ਕੈ ਪਾਲਿਓ ਬਹੁਤੁ ਕੁਟੰਬੁ ॥

ਧੰਧਾ ਕਰਤਾ ਰਹਿ ਗਇਆ ਭਾਈ ਰਹਿਆ ਨ ਬੰਧੁ ॥੧੦੬॥ ਕਬੀਰ ਹਰਿ ਕਾ ਸਿਮਰਨੁ ਛਾਡਿ ਕੈ ਰਾਤਿ ਜਗਾਵਨ

ਜਾਇ ॥ ਸਰਪਨਿ ਹੋਇ ਕੈ ਅਉਤਰੈ ਜਾਏ ਅਪੁਨੇ ਖਾਇ ॥੧੦੭॥ ਕਬੀਰ ਹਰਿ ਕਾ ਸਿਮਰਨੁ ਛਾਡਿ ਕੈ ਅਹੋਈ

ਰਾਖੈ ਨਾਰਿ ॥ ਗਦਹੀ ਹੋਇ ਕੈ ਅਉਤਰੈ ਭਾਰੁ ਸਹੈ ਮਨ ਚਾਰਿ ॥੧੦੮॥ ਕਬੀਰ ਚਤੁਰਾਈ ਅਤਿ ਘਨੀ ਹਰਿ

ਜਪਿ ਹਿਰਦੈ ਮਾਹਿ ॥ ਸੂਰੀ ਊਪਰਿ ਖੇਲਨਾ ਗਿਰੈ ਤ ਠਾਹਰ ਨਾਹਿ ॥੧੦੯॥ ਕਬੀਰ ਸੁੋਈ ਮੁਖੁ ਧੰਨਿ ਹੈ ਜਾ

ਮੁਖਿ ਕਹੀਐ ਰਾਮੁ ॥ ਦੇਹੀ ਕਿਸ ਕੀ ਬਾਪੁਰੀ ਪਵਿਤ੍ਰੁ ਹੋਇਗੋ ਗ੍ਰਾਮੁ ॥੧੧੦॥ ਕਬੀਰ ਸੋਈ ਕੁਲ ਭਲੀ ਜਾ ਕੁਲ

ਹਰਿ ਕੋ ਦਾਸੁ ॥ ਜਿਹ ਕੁਲ ਦਾਸੁ ਨ ਊਪਜੈ ਸੋ ਕੁਲ ਢਾਕੁ ਪਲਾਸੁ ॥੧੧੧॥ ਕਬੀਰ ਹੈ ਗਇ ਬਾਹਨ ਸਘਨ

ਘਨ ਲਾਖ ਧਜਾ ਫਹਰਾਹਿ ॥ ਇਆ ਸੁਖ ਤੇ ਭਿਖੵਾ ਭਲੀ ਜਉ ਹਰਿ ਸਿਮਰਤ ਦਿਨ ਜਾਹਿ ॥੧੧੨॥ ਕਬੀਰ ਸਭੁ

ਜਗੁ ਹਉ ਫਿਰਿਓ ਮਾਂਦਲੁ ਕੰਧ ਚਢਾਇ ॥ ਕੋਈ ਕਾਹੂ ਕੋ ਨਹੀ ਸਭ ਦੇਖੀ ਠੋਕਿ ਬਜਾਇ ॥੧੧੩॥ ਮਾਰਗਿ ਮੋਤੀ

ਬੀਥਰੇ ਅੰਧਾ ਨਿਕਸਿਓ ਆਇ ॥ ਜੋਤਿ ਬਿਨਾ ਜਗਦੀਸ ਕੀ ਜਗਤੁ ਉਲੰਘੇ ਜਾਇ ॥੧੧੪॥ ਬੂਡਾ ਬੰਸੁ ਕਬੀਰ

ਕਾ ਉਪਜਿਓ ਪੂਤੁ ਕਮਾਲੁ ॥ ਹਰਿ ਕਾ ਸਿਮਰਨੁ ਛਾਡਿ ਕੈ ਘਰਿ ਲੇ ਆਯਾ ਮਾਲੁ ॥੧੧੫॥ ਕਬੀਰ ਸਾਧੂ ਕਉ

ਮਿਲਨੇ ਜਾਈਐ ਸਾਥਿ ਨ ਲੀਜੈ ਕੋਇ ॥ ਪਾਛੈ ਪਾਉ ਨ ਦੀਜੀਐ ਆਗੈ ਹੋਇ ਸੁ ਹੋਇ ॥੧੧੬॥ ਕਬੀਰ ਜਗੁ

ਬਾਧਿਓ ਜਿਹ ਜੇਵਰੀ ਤਿਹ ਮਤ ਬੰਧਹੁ ਕਬੀਰ ॥ ਜੈਹਹਿ ਆਟਾ ਲੋਨ ਜਿਉ ਸੋਨ ਸਮਾਨਿ ਸਰੀਰੁ ॥੧੧੭॥

ਕਬੀਰ ਹੰਸੁ ਉਡਿਓ ਤਨੁ ਗਾਡਿਓ ਸੋਝਾਈ ਸੈਨਾਹ ॥ ਅਜਹੂ ਜੀਉ ਨ ਛੋਡਈ ਰੰਕਾਈ ਨੈਨਾਹ ॥੧੧੮॥ ਕਬੀਰ

ਨੈਨ ਨਿਹਾਰਉ ਤੁਝ ਕਉ ਸ੍ਰਵਨ ਸੁਨਉ ਤੁਅ ਨਾਉ ॥ ਬੈਨ ਉਚਰਉ ਤੁਅ ਨਾਮ ਜੀ ਚਰਨ ਕਮਲ ਰਿਦ ਠਾਉ

॥੧੧੯॥ ਕਬੀਰ ਸੁਰਗ ਨਰਕ ਤੇ ਮੈ ਰਹਿਓ ਸਤਿਗੁਰ ਕੇ ਪਰਸਾਦਿ ॥ ਚਰਨ ਕਮਲ ਕੀ ਮਉਜ ਮਹਿ ਰਹਉ

ਅੰਤਿ ਅਰੁ ਆਦਿ ॥੧੨੦॥ ਕਬੀਰ ਚਰਨ ਕਮਲ ਕੀ ਮਉਜ ਕੋ ਕਹਿ ਕੈਸੇ ਉਨਮਾਨ ॥ ਕਹਿਬੇ ਕਉ ਸੋਭਾ

ਨਹੀ ਦੇਖਾ ਹੀ ਪਰਵਾਨੁ ॥੧੨੧॥ ਕਬੀਰ ਦੇਖਿ ਕੈ ਕਿਹ ਕਹਉ ਕਹੇ ਨ ਕੋ ਪਤੀਆਇ ॥ ਹਰਿ ਜੈਸਾ ਤੈਸਾ ਉਹੀ

ਰਹਉ ਹਰਖਿ ਗੁਨ ਗਾਇ ॥੧੨੨॥ ਕਬੀਰ ਚੁਗੈ ਚਿਤਾਰੈ ਭੀ ਚੁਗੈ ਚੁਗਿ ਚੁਗਿ ਚਿਤਾਰੇ ॥ ਜੈਸੇ ਬਚਰਹਿ ਕੂੰਜ

ਮਨ ਮਾਇਆ ਮਮਤਾ ਰੇ ॥੧੨੩॥ ਕਬੀਰ ਅੰਬਰ ਘਨਹਰੁ ਛਾਇਆ ਬਰਖਿ ਭਰੇ ਸਰ ਤਾਲ ॥ ਚਾਤ੍ਰਿਕ ਜਿਉ

ਤਰਸਤ ਰਹੈ ਤਿਨ ਕੋ ਕਉਨੁ ਹਵਾਲੁ ॥੧੨੪॥ ਕਬੀਰ ਚਕਈ ਜਉ ਨਿਸਿ ਬੀਛੁਰੈ ਆਇ ਮਿਲੈ ਪਰਭਾਤਿ ॥ ਜੋ

ਨਰ ਬਿਛੁਰੇ ਰਾਮ ਸਿਉ ਨਾ ਦਿਨ ਮਿਲੇ ਨ ਰਾਤਿ ॥੧੨੫॥ ਕਬੀਰ ਰੈਨਾਇਰ ਬਿਛੋਰਿਆ ਰਹੁ ਰੇ ਸੰਖ ਮਝੂਰਿ

॥ ਦੇਵਲ ਦੇਵਲ ਧਾਹੜੀ ਦੇਸਹਿ ਉਗਵਤ ਸੂਰ ॥੧੨੬॥ ਕਬੀਰ ਸੂਤਾ ਕਿਆ ਕਰਹਿ ਜਾਗੁ ਰੋਇ ਭੈ ਦੁਖ ॥

ਜਾ ਕਾ ਬਾਸਾ ਗੋਰ ਮਹਿ ਸੋ ਕਿਉ ਸੋਵੈ ਸੁਖ ॥੧੨੭॥ ਕਬੀਰ ਸੂਤਾ ਕਿਆ ਕਰਹਿ ਉਠਿ ਕਿ ਨ ਜਪਹਿ ਮੁਰਾਰਿ ॥

ਇਕ ਦਿਨ ਸੋਵਨੁ ਹੋਇਗੋ ਲਾਂਬੇ ਗੋਡ ਪਸਾਰਿ ॥੧੨੮॥ ਕਬੀਰ ਸੂਤਾ ਕਿਆ ਕਰਹਿ ਬੈਠਾ ਰਹੁ ਅਰੁ ਜਾਗੁ

॥ ਜਾ ਕੇ ਸੰਗ ਤੇ ਬੀਛੁਰਾ ਤਾ ਹੀ ਕੇ ਸੰਗਿ ਲਾਗੁ ॥੧੨੯॥ ਕਬੀਰ ਸੰਤ ਕੀ ਗੈਲ ਨ ਛੋਡੀਐ ਮਾਰਗਿ ਲਾਗਾ

ਜਾਉ ॥ ਪੇਖਤ ਹੀ ਪੁੰਨੀਤ ਹੋਇ ਭੇਟਤ ਜਪੀਐ ਨਾਉ ॥੧੩੦॥ ਕਬੀਰ ਸਾਕਤ ਸੰਗੁ ਨ ਕੀਜੀਐ ਦੂਰਹਿ ਜਾਈਐ

ਭਾਗਿ ॥ ਬਾਸਨੁ ਕਾਰੋ ਪਰਸੀਐ ਤਉ ਕਛੁ ਲਾਗੈ ਦਾਗੁ ॥੧੩੧॥ ਕਬੀਰਾ ਰਾਮੁ ਨ ਚੇਤਿਓ ਜਰਾ ਪਹੂੰਚਿਓ ਆਇ

॥ ਲਾਗੀ ਮੰਦਿਰ ਦੁਆਰ ਤੇ ਅਬ ਕਿਆ ਕਾਢਿਆ ਜਾਇ ॥੧੩੨॥ ਕਬੀਰ ਕਾਰਨੁ ਸੋ ਭਇਓ ਜੋ ਕੀਨੋ ਕਰਤਾਰਿ

॥ ਤਿਸੁ ਬਿਨੁ ਦੂਸਰੁ ਕੋ ਨਹੀ ਏਕੈ ਸਿਰਜਨਹਾਰੁ ॥੧੩੩॥ ਕਬੀਰ ਫਲ ਲਾਗੇ ਫਲਨਿ ਪਾਕਨਿ ਲਾਗੇ ਆਂਬ ॥

ਜਾਇ ਪਹੂਚਹਿ ਖਸਮ ਕਉ ਜਉ ਬੀਚਿ ਨ ਖਾਹੀ ਕਾਂਬ ॥੧੩੪॥ ਕਬੀਰ ਠਾਕੁਰੁ ਪੂਜਹਿ ਮੋਲਿ ਲੇ ਮਨਹਠਿ

ਤੀਰਥ ਜਾਹਿ ॥ ਦੇਖਾ ਦੇਖੀ ਸ੍ਵਾਂਗੁ ਧਰਿ ਭੂਲੇ ਭਟਕਾ ਖਾਹਿ ॥੧੩੫॥ ਕਬੀਰ ਪਾਹਨੁ ਪਰਮੇਸੁਰੁ ਕੀਆ ਪੂਜੈ ਸਭੁ

ਸੰਸਾਰੁ ॥ ਇਸ ਭਰਵਾਸੇ ਜੋ ਰਹੇ ਬੂਡੇ ਕਾਲੀ ਧਾਰ ॥੧੩੬॥ ਕਬੀਰ ਕਾਗਦ ਕੀ ਓਬਰੀ ਮਸੁ ਕੇ ਕਰਮ ਕਪਾਟ ॥

ਪਾਹਨ ਬੋਰੀ ਪਿਰਥਮੀ ਪੰਡਿਤ ਪਾੜੀ ਬਾਟ ॥੧੩੭॥ ਕਬੀਰ ਕਾਲਿ ਕਰੰਤਾ ਅਬਹਿ ਕਰੁ ਅਬ ਕਰਤਾ ਸੁਇ

ਤਾਲ ॥ ਪਾਛੈ ਕਛੂ ਨ ਹੋਇਗਾ ਜਉ ਸਿਰ ਪਰਿ ਆਵੈ ਕਾਲੁ ॥੧੩੮॥ ਕਬੀਰ ਐਸਾ ਜੰਤੁ ਇਕੁ ਦੇਖਿਆ ਜੈਸੀ

ਧੋਈ ਲਾਖ ॥ ਦੀਸੈ ਚੰਚਲੁ ਬਹੁ ਗੁਨਾ ਮਤਿ ਹੀਨਾ ਨਾਪਾਕ ॥੧੩੯॥ ਕਬੀਰ ਮੇਰੀ ਬੁਧਿ ਕਉ ਜਮੁ ਨ ਕਰੈ

ਤਿਸਕਾਰ ॥ ਜਿਨਿ ਇਹੁ ਜਮੂਆ ਸਿਰਜਿਆ ਸੁ ਜਪਿਆ ਪਰਵਿਦਗਾਰ ॥੧੪੦॥ ਕਬੀਰੁ ਕਸਤੂਰੀ ਭਇਆ

ਭਵਰ ਭਏ ਸਭ ਦਾਸ ॥ ਜਿਉ ਜਿਉ ਭਗਤਿ ਕਬੀਰ ਕੀ ਤਿਉ ਤਿਉ ਰਾਮ ਨਿਵਾਸ ॥੧੪੧॥ ਕਬੀਰ ਗਹਗਚਿ

ਪਰਿਓ ਕੁਟੰਬ ਕੈ ਕਾਂਠੈ ਰਹਿ ਗਇਓ ਰਾਮੁ ॥ ਆਇ ਪਰੇ ਧਰਮ ਰਾਇ ਕੇ ਬੀਚਹਿ ਧੂਮਾ ਧਾਮ ॥੧੪੨॥ ਕਬੀਰ

ਸਾਕਤ ਤੇ ਸੂਕਰ ਭਲਾ ਰਾਖੈ ਆਛਾ ਗਾਉ ॥ ਉਹੁ ਸਾਕਤੁ ਬਪੁਰਾ ਮਰਿ ਗਇਆ ਕੋਇ ਨ ਲੈਹੈ ਨਾਉ ॥੧੪੩॥

ਕਬੀਰ ਕਉਡੀ ਕਉਡੀ ਜੋਰਿ ਕੈ ਜੋਰੇ ਲਾਖ ਕਰੋਰਿ ॥ ਚਲਤੀ ਬਾਰ ਨ ਕਛੁ ਮਿਲਿਓ ਲਈ ਲੰਗੋਟੀ ਤੋਰਿ ॥੧੪੪॥

ਕਬੀਰ ਬੈਸਨੋ ਹੂਆ ਤ ਕਿਆ ਭਇਆ ਮਾਲਾ ਮੇਲੀਂ ਚਾਰਿ ॥ ਬਾਹਰਿ ਕੰਚਨੁ ਬਾਰਹਾ ਭੀਤਰਿ ਭਰੀ ਭੰਗਾਰ

॥੧੪੫॥ ਕਬੀਰ ਰੋੜਾ ਹੋਇ ਰਹੁ ਬਾਟ ਕਾ ਤਜਿ ਮਨ ਕਾ ਅਭਿਮਾਨੁ ॥ ਐਸਾ ਕੋਈ ਦਾਸੁ ਹੋਇ ਤਾਹਿ ਮਿਲੈ

ਭਗਵਾਨੁ ॥੧੪੬॥ ਕਬੀਰ ਰੋੜਾ ਹੂਆ ਤ ਕਿਆ ਭਇਆ ਪੰਥੀ ਕਉ ਦੁਖੁ ਦੇਇ ॥ ਐਸਾ ਤੇਰਾ ਦਾਸੁ ਹੈ ਜਿਉ

ਧਰਨੀ ਮਹਿ ਖੇਹ ॥੧੪੭॥ ਕਬੀਰ ਖੇਹ ਹੂਈ ਤਉ ਕਿਆ ਭਇਆ ਜਉ ਉਡਿ ਲਾਗੈ ਅੰਗ ॥ ਹਰਿ ਜਨੁ ਐਸਾ

ਚਾਹੀਐ ਜਿਉ ਪਾਨੀ ਸਰਬੰਗ ॥੧੪੮॥ ਕਬੀਰ ਪਾਨੀ ਹੂਆ ਤ ਕਿਆ ਭਇਆ ਸੀਰਾ ਤਾਤਾ ਹੋਇ ॥ ਹਰਿ ਜਨੁ

ਐਸਾ ਚਾਹੀਐ ਜੈਸਾ ਹਰਿ ਹੀ ਹੋਇ ॥੧੪੯॥ ਊਚ ਭਵਨ ਕਨਕਾਮਨੀ ਸਿਖਰਿ ਧਜਾ ਫਹਰਾਇ ॥ ਤਾ ਤੇ ਭਲੀ

ਮਧੂਕਰੀ ਸੰਤਸੰਗਿ ਗੁਨ ਗਾਇ ॥੧੫੦॥ ਕਬੀਰ ਪਾਟਨ ਤੇ ਊਜਰੁ ਭਲਾ ਰਾਮ ਭਗਤ ਜਿਹ ਠਾਇ ॥ ਰਾਮ ਸਨੇਹੀ

ਬਾਹਰਾ ਜਮ ਪੁਰੁ ਮੇਰੇ ਭਾਂਇ ॥੧੫੧॥ ਕਬੀਰ ਗੰਗ ਜਮੁਨ ਕੇ ਅੰਤਰੇ ਸਹਜ ਸੁੰਨ ਕੇ ਘਾਟ ॥ ਤਹਾ ਕਬੀਰੈ ਮਟੁ

ਕੀਆ ਖੋਜਤ ਮੁਨਿ ਜਨ ਬਾਟ ॥੧੫੨॥ ਕਬੀਰ ਜੈਸੀ ਉਪਜੀ ਪੇਡ ਤੇ ਜਉ ਤੈਸੀ ਨਿਬਹੈ ਓੜਿ ॥ ਹੀਰਾ ਕਿਸ ਕਾ

ਬਾਪੁਰਾ ਪੁਜਹਿ ਨ ਰਤਨ ਕਰੋੜਿ ॥੧੫੩॥ ਕਬੀਰਾ ਏਕੁ ਅਚੰਭਉ ਦੇਖਿਓ ਹੀਰਾ ਹਾਟ ਬਿਕਾਇ ॥ ਬਨਜਨਹਾਰੇ

ਬਾਹਰਾ ਕਉਡੀ ਬਦਲੈ ਜਾਇ ॥੧੫੪॥ ਕਬੀਰਾ ਜਹਾ ਗਿਆਨੁ ਤਹ ਧਰਮੁ ਹੈ ਜਹਾ ਝੂਠੁ ਤਹ ਪਾਪੁ ॥ ਜਹਾ ਲੋਭੁ

ਤਹ ਕਾਲੁ ਹੈ ਜਹਾ ਖਿਮਾ ਤਹ ਆਪਿ ॥੧੫੫॥ ਕਬੀਰ ਮਾਇਆ ਤਜੀ ਤ ਕਿਆ ਭਇਆ ਜਉ ਮਾਨੁ ਤਜਿਆ

ਨਹੀ ਜਾਇ ॥ ਮਾਨ ਮੁਨੀ ਮੁਨਿਵਰ ਗਲੇ ਮਾਨੁ ਸਭੈ ਕਉ ਖਾਇ ॥੧੫੬॥ ਕਬੀਰ ਸਾਚਾ ਸਤਿਗੁਰੁ ਮੈ ਮਿਲਿਆ

ਸਬਦੁ ਜੁ ਬਾਹਿਆ ਏਕੁ ॥ ਲਾਗਤ ਹੀ ਭੁਇ ਮਿਲਿ ਗਇਆ ਪਰਿਆ ਕਲੇਜੇ ਛੇਕੁ ॥੧੫੭॥ ਕਬੀਰ ਸਾਚਾ

ਸਤਿਗੁਰੁ ਕਿਆ ਕਰੈ ਜਉ ਸਿਖਾ ਮਹਿ ਚੂਕ ॥ ਅੰਧੇ ਏਕ ਨ ਲਾਗਈ ਜਿਉ ਬਾਂਸੁ ਬਜਾਈਐ ਫੂਕ ॥੧੫੮॥ ਕਬੀਰ

ਹੈ ਗੈ ਬਾਹਨ ਸਘਨ ਘਨ ਛਤ੍ਰਪਤੀ ਕੀ ਨਾਰਿ ॥ ਤਾਸੁ ਪਟੰਤਰ ਨ ਪੁਜੈ ਹਰਿ ਜਨ ਕੀ ਪਨਿਹਾਰਿ ॥੧੫੯॥

ਕਬੀਰ ਨ੍ਰਿਪ ਨਾਰੀ ਕਿਉ ਨਿੰਦੀਐ ਕਿਉ ਹਰਿ ਚੇਰੀ ਕਉ ਮਾਨੁ ॥ ਓਹ ਮਾਂਗ ਸਵਾਰੈ ਬਿਖੈ ਕਉ ਓਹ ਸਿਮਰੈ ਹਰਿ

ਨਾਮੁ ॥੧੬੦॥ ਕਬੀਰ ਥੂਨੀ ਪਾਈ ਥਿਤਿ ਭਈ ਸਤਿਗੁਰ ਬੰਧੀ ਧੀਰ ॥ ਕਬੀਰ ਹੀਰਾ ਬਨਜਿਆ ਮਾਨ ਸਰੋਵਰ

ਤੀਰ ॥੧੬੧॥ ਕਬੀਰ ਹਰਿ ਹੀਰਾ ਜਨ ਜਉਹਰੀ ਲੇ ਕੈ ਮਾਂਡੈ ਹਾਟ ॥ ਜਬ ਹੀ ਪਾਈਅਹਿ ਪਾਰਖੂ ਤਬ ਹੀਰਨ ਕੀ

ਸਾਟ ॥੧੬੨॥ ਕਬੀਰ ਕਾਮ ਪਰੇ ਹਰਿ ਸਿਮਰੀਐ ਐਸਾ ਸਿਮਰਹੁ ਨਿਤ ॥ ਅਮਰਾ ਪੁਰ ਬਾਸਾ ਕਰਹੁ ਹਰਿ

ਗਇਆ ਬਹੋਰੈ ਬਿਤ ॥੧੬੩॥ ਕਬੀਰ ਸੇਵਾ ਕਉ ਦੁਇ ਭਲੇ ਏਕੁ ਸੰਤੁ ਇਕੁ ਰਾਮੁ ॥ ਰਾਮੁ ਜੁ ਦਾਤਾ ਮੁਕਤਿ ਕੋ

ਸੰਤੁ ਜਪਾਵੈ ਨਾਮੁ ॥੧੬੪॥ ਕਬੀਰ ਜਿਹ ਮਾਰਗਿ ਪੰਡਿਤ ਗਏ ਪਾਛੈ ਪਰੀ ਬਹੀਰ ॥ ਇਕ ਅਵਘਟ ਘਾਟੀ ਰਾਮ

ਕੀ ਤਿਹ ਚੜਿ ਰਹਿਓ ਕਬੀਰ ॥੧੬੫॥ ਕਬੀਰ ਦੁਨੀਆ ਕੇ ਦੋਖੇ ਮੂਆ ਚਾਲਤ ਕੁਲ ਕੀ ਕਾਨਿ ॥ ਤਬ ਕੁਲੁ

ਕਿਸ ਕਾ ਲਾਜਸੀ ਜਬ ਲੇ ਧਰਹਿ ਮਸਾਨਿ ॥੧੬੬॥ ਕਬੀਰ ਡੂਬਹਿਗੋ ਰੇ ਬਾਪੁਰੇ ਬਹੁ ਲੋਗਨ ਕੀ ਕਾਨਿ ॥

ਪਾਰੋਸੀ ਕੇ ਜੋ ਹੂਆ ਤੂ ਅਪਨੇ ਭੀ ਜਾਨੁ ॥੧੬੭॥ ਕਬੀਰ ਭਲੀ ਮਧੂਕਰੀ ਨਾਨਾ ਬਿਧਿ ਕੋ ਨਾਜੁ ॥ ਦਾਵਾ ਕਾਹੂ ਕੋ

ਨਹੀ ਬਡਾ ਦੇਸੁ ਬਡ ਰਾਜੁ ॥੧੬੮॥ ਕਬੀਰ ਦਾਵੈ ਦਾਝਨੁ ਹੋਤੁ ਹੈ ਨਿਰਦਾਵੈ ਰਹੈ ਨਿਸੰਕ ॥ ਜੋ ਜਨੁ ਨਿਰਦਾਵੈ

ਰਹੈ ਸੋ ਗਨੈ ਇੰਦ੍ਰ ਸੋ ਰੰਕ ॥੧੬੯॥ ਕਬੀਰ ਪਾਲਿ ਸਮੁਹਾ ਸਰਵਰੁ ਭਰਾ ਪੀ ਨ ਸਕੈ ਕੋਈ ਨੀਰੁ ॥ ਭਾਗ ਬਡੇ ਤੈ

ਪਾਇਓ ਤੂੰ ਭਰਿ ਭਰਿ ਪੀਉ ਕਬੀਰ ॥੧੭੦॥ ਕਬੀਰ ਪਰਭਾਤੇ ਤਾਰੇ ਖਿਸਹਿ ਤਿਉ ਇਹੁ ਖਿਸੈ ਸਰੀਰੁ ॥ ਏ ਦੁਇ

ਅਖਰ ਨਾ ਖਿਸਹਿ ਸੋ ਗਹਿ ਰਹਿਓ ਕਬੀਰੁ ॥੧੭੧॥ ਕਬੀਰ ਕੋਠੀ ਕਾਠ ਕੀ ਦਹ ਦਿਸਿ ਲਾਗੀ ਆਗਿ ॥ ਪੰਡਿਤ

ਪੰਡਿਤ ਜਲਿ ਮੂਏ ਮੂਰਖ ਉਬਰੇ ਭਾਗਿ ॥੧੭੨॥ ਕਬੀਰ ਸੰਸਾ ਦੂਰਿ ਕਰੁ ਕਾਗਦ ਦੇਹ ਬਿਹਾਇ ॥ ਬਾਵਨ ਅਖਰ

ਸੋਧਿ ਕੈ ਹਰਿ ਚਰਨੀ ਚਿਤੁ ਲਾਇ ॥੧੭੩॥ ਕਬੀਰ ਸੰਤੁ ਨ ਛਾਡੈ ਸੰਤਈ ਜਉ ਕੋਟਿਕ ਮਿਲਹਿ ਅਸੰਤ ॥

ਮਲਿਆਗਰੁ ਭੁਯੰਗਮ ਬੇਢਿਓ ਤ ਸੀਤਲਤਾ ਨ ਤਜੰਤ ॥੧੭੪॥ ਕਬੀਰ ਮਨੁ ਸੀਤਲੁ ਭਇਆ ਪਾਇਆ

ਬ੍ਰਹਮ ਗਿਆਨੁ ॥ ਜਿਨਿ ਜੁਆਲਾ ਜਗੁ ਜਾਰਿਆ ਸੁ ਜਨ ਕੇ ਉਦਕ ਸਮਾਨਿ ॥੧੭੫॥ ਕਬੀਰ ਸਾਰੀ ਸਿਰਜਨਹਾਰ

ਕੀ ਜਾਨੈ ਨਾਹੀ ਕੋਇ ॥ ਕੈ ਜਾਨੈ ਆਪਨ ਧਨੀ ਕੈ ਦਾਸੁ ਦੀਵਾਨੀ ਹੋਇ ॥੧੭੬॥ ਕਬੀਰ ਭਲੀ ਭਈ ਜੋ ਭਉ

ਪਰਿਆ ਦਿਸਾ ਗੲੀਂ ਸਭ ਭੂਲਿ ॥ ਓਰਾ ਗਰਿ ਪਾਨੀ ਭਇਆ ਜਾਇ ਮਿਲਿਓ ਢਲਿ ਕੂਲਿ ॥੧੭੭॥ ਕਬੀਰਾ ਧੂਰਿ

ਸਕੇਲਿ ਕੈ ਪੁਰੀਆ ਬਾਂਧੀ ਦੇਹ ॥ ਦਿਵਸ ਚਾਰਿ ਕੋ ਪੇਖਨਾ ਅੰਤਿ ਖੇਹ ਕੀ ਖੇਹ ॥੧੭੮॥ ਕਬੀਰ ਸੂਰਜ ਚਾਂਦ ਕੈ

ਉਦੈ ਭਈ ਸਭ ਦੇਹ ॥ ਗੁਰ ਗੋਬਿੰਦ ਕੇ ਬਿਨੁ ਮਿਲੇ ਪਲਟਿ ਭਈ ਸਭ ਖੇਹ ॥੧੭੯॥ ਜਹ ਅਨਭਉ ਤਹ ਭੈ ਨਹੀ

ਜਹ ਭਉ ਤਹ ਹਰਿ ਨਾਹਿ ॥ ਕਹਿਓ ਕਬੀਰ ਬਿਚਾਰਿ ਕੈ ਸੰਤ ਸੁਨਹੁ ਮਨ ਮਾਹਿ ॥੧੮੦॥ ਕਬੀਰ ਜਿਨਹੁ ਕਿਛੂ

ਜਾਨਿਆ ਨਹੀ ਤਿਨ ਸੁਖ ਨੀਦ ਬਿਹਾਇ ॥ ਹਮਹੁ ਜੁ ਬੂਝਾ ਬੂਝਨਾ ਪੂਰੀ ਪਰੀ ਬਲਾਇ ॥੧੮੧॥ ਕਬੀਰ ਮਾਰੇ

ਬਹੁਤੁ ਪੁਕਾਰਿਆ ਪੀਰ ਪੁਕਾਰੈ ਅਉਰ ॥ ਲਾਗੀ ਚੋਟ ਮਰੰਮ ਕੀ ਰਹਿਓ ਕਬੀਰਾ ਠਉਰ ॥੧੮੨॥ ਕਬੀਰ

ਚੋਟ ਸੁਹੇਲੀ ਸੇਲ ਕੀ ਲਾਗਤ ਲੇਇ ਉਸਾਸ ॥ ਚੋਟ ਸਹਾਰੈ ਸਬਦ ਕੀ ਤਾਸੁ ਗੁਰੂ ਮੈ ਦਾਸ ॥੧੮੩॥ ਕਬੀਰ

ਮੁਲਾਂ ਮੁਨਾਰੇ ਕਿਆ ਚਢਹਿ ਸਾਂਈ ਨ ਬਹਰਾ ਹੋਇ ॥ ਜਾ ਕਾਰਨਿ ਤੂੰ ਬਾਂਗ ਦੇਹਿ ਦਿਲ ਹੀ ਭੀਤਰਿ ਜੋਇ

॥੧੮੪॥ ਸੇਖ ਸਬੂਰੀ ਬਾਹਰਾ ਕਿਆ ਹਜ ਕਾਬੇ ਜਾਇ ॥ ਕਬੀਰ ਜਾ ਕੀ ਦਿਲ ਸਾਬਤਿ ਨਹੀ ਤਾ ਕਉ ਕਹਾਂ

ਖੁਦਾਇ ॥੧੮੫॥ ਕਬੀਰ ਅਲਹ ਕੀ ਕਰਿ ਬੰਦਗੀ ਜਿਹ ਸਿਮਰਤ ਦੁਖੁ ਜਾਇ ॥ ਦਿਲ ਮਹਿ ਸਾਂਈ ਪਰਗਟੈ

ਬੁਝੈ ਬਲੰਤੀ ਨਾਂਇ ॥੧੮੬॥ ਕਬੀਰ ਜੋਰੀ ਕੀਏ ਜੁਲਮੁ ਹੈ ਕਹਤਾ ਨਾਉ ਹਲਾਲੁ ॥ ਦਫਤਰਿ ਲੇਖਾ ਮਾਂਗੀਐ

ਤਬ ਹੋਇਗੋ ਕਉਨੁ ਹਵਾਲੁ ॥੧੮੭॥ ਕਬੀਰ ਖੂਬੁ ਖਾਨਾ ਖੀਚਰੀ ਜਾ ਮਹਿ ਅੰਮ੍ਰਿਤੁ ਲੋਨੁ ॥ ਹੇਰਾ ਰੋਟੀ ਕਾਰਨੇ

ਗਲਾ ਕਟਾਵੈ ਕਉਨੁ ॥੧੮੮॥ ਕਬੀਰ ਗੁਰੁ ਲਾਗਾ ਤਬ ਜਾਨੀਐ ਮਿਟੈ ਮੋਹੁ ਤਨ ਤਾਪ ॥ ਹਰਖ ਸੋਗ ਦਾਝੈ

ਨਹੀ ਤਬ ਹਰਿ ਆਪਹਿ ਆਪਿ ॥੧੮੯॥ ਕਬੀਰ ਰਾਮ ਕਹਨ ਮਹਿ ਭੇਦੁ ਹੈ ਤਾ ਮਹਿ ਏਕੁ ਬਿਚਾਰੁ ॥ ਸੋਈ ਰਾਮੁ

ਸਭੈ ਕਹਹਿ ਸੋਈ ਕਉਤਕਹਾਰ ॥੧੯੦॥ ਕਬੀਰ ਰਾਮੈ ਰਾਮ ਕਹੁ ਕਹਿਬੇ ਮਾਹਿ ਬਿਬੇਕ ॥ ਏਕੁ ਅਨੇਕਹਿ ਮਿਲਿ

ਗਇਆ ਏਕ ਸਮਾਨਾ ਏਕ ॥੧੯੧॥ ਕਬੀਰ ਜਾ ਘਰ ਸਾਧ ਨ ਸੇਵੀਅਹਿ ਹਰਿ ਕੀ ਸੇਵਾ ਨਾਹਿ ॥ ਤੇ ਘਰ

ਮਰਹਟ ਸਾਰਖੇ ਭੂਤ ਬਸਹਿ ਤਿਨ ਮਾਹਿ ॥੧੯੨॥ ਕਬੀਰ ਗੂੰਗਾ ਹੂਆ ਬਾਵਰਾ ਬਹਰਾ ਹੂਆ ਕਾਨ ॥ ਪਾਵਹੁ

ਤੇ ਪਿੰਗੁਲ ਭਇਆ ਮਾਰਿਆ ਸਤਿਗੁਰ ਬਾਨ ॥੧੯੩॥ ਕਬੀਰ ਸਤਿਗੁਰ ਸੂਰਮੇ ਬਾਹਿਆ ਬਾਨੁ ਜੁ ਏਕੁ ॥

ਲਾਗਤ ਹੀ ਭੁਇ ਗਿਰਿ ਪਰਿਆ ਪਰਾ ਕਰੇਜੇ ਛੇਕੁ ॥੧੯੪॥ ਕਬੀਰ ਨਿਰਮਲ ਬੂੰਦ ਅਕਾਸ ਕੀ ਪਰਿ ਗਈ ਭੂਮਿ

ਬਿਕਾਰ ॥ ਬਿਨੁ ਸੰਗਤਿ ਇਉ ਮਾਂਨਈ ਹੋਇ ਗਈ ਭਠ ਛਾਰ ॥੧੯੫॥ ਕਬੀਰ ਨਿਰਮਲ ਬੂੰਦ ਅਕਾਸ ਕੀ

ਲੀਨੀ ਭੂਮਿ ਮਿਲਾਇ ॥ ਅਨਿਕ ਸਿਆਨੇ ਪਚਿ ਗਏ ਨਾ ਨਿਰਵਾਰੀ ਜਾਇ ॥੧੯੬॥ ਕਬੀਰ ਹਜ ਕਾਬੇ ਹਉ

ਜਾਇ ਥਾ ਆਗੈ ਮਿਲਿਆ ਖੁਦਾਇ ॥ ਸਾਂਈ ਮੁਝ ਸਿਉ ਲਰਿ ਪਰਿਆ ਤੁਝੈ ਕਿਨਿੑ ਫੁਰਮਾਈ ਗਾਇ ॥੧੯੭॥

ਕਬੀਰ ਹਜ ਕਾਬੈ ਹੋਇ ਹੋਇ ਗਇਆ ਕੇਤੀ ਬਾਰ ਕਬੀਰ ॥ ਸਾਂਈ ਮੁਝ ਮਹਿ ਕਿਆ ਖਤਾ ਮੁਖਹੁ ਨ ਬੋਲੈ ਪੀਰ

॥੧੯੮॥ ਕਬੀਰ ਜੀਅ ਜੁ ਮਾਰਹਿ ਜੋਰੁ ਕਰਿ ਕਹਤੇ ਹਹਿ ਜੁ ਹਲਾਲੁ ॥ ਦਫਤਰੁ ਦਈ ਜਬ ਕਾਢਿ ਹੈ ਹੋਇਗਾ

ਕਉਨੁ ਹਵਾਲੁ ॥੧੯੯॥ ਕਬੀਰ ਜੋਰੁ ਕੀਆ ਸੋ ਜੁਲਮੁ ਹੈ ਲੇਇ ਜਬਾਬੁ ਖੁਦਾਇ ॥ ਦਫਤਰਿ ਲੇਖਾ ਨੀਕਸੈ ਮਾਰ

ਮੁਹੈ ਮੁਹਿ ਖਾਇ ॥੨੦੦॥ ਕਬੀਰ ਲੇਖਾ ਦੇਨਾ ਸੁਹੇਲਾ ਜਉ ਦਿਲ ਸੂਚੀ ਹੋਇ ॥ ਉਸੁ ਸਾਚੇ ਦੀਬਾਨ ਮਹਿ

ਪਲਾ ਨ ਪਕਰੈ ਕੋਇ ॥੨੦੧॥ ਕਬੀਰ ਧਰਤੀ ਅਰੁ ਆਕਾਸ ਮਹਿ ਦੁਇ ਤੂੰ ਬਰੀ ਅਬਧ ॥ ਖਟ ਦਰਸਨ ਸੰਸੇ

ਪਰੇ ਅਰੁ ਚਉਰਾਸੀਹ ਸਿਧ ॥੨੦੨॥ ਕਬੀਰ ਮੇਰਾ ਮੁਝ ਮਹਿ ਕਿਛੁ ਨਹੀ ਜੋ ਕਿਛੁ ਹੈ ਸੋ ਤੇਰਾ ॥ ਤੇਰਾ ਤੁਝ ਕਉ

ਸਉਪਤੇ ਕਿਆ ਲਾਗੈ ਮੇਰਾ ॥੨੦੩॥ ਕਬੀਰ ਤੂੰ ਤੂੰ ਕਰਤਾ ਤੂ ਹੂਆ ਮੁਝ ਮਹਿ ਰਹਾ ਨ ਹੂੰ ॥ ਜਬ ਆਪਾ ਪਰ ਕਾ

ਮਿਟਿ ਗਇਆ ਜਤ ਦੇਖਉ ਤਤ ਤੂ ॥੨੦੪॥ ਕਬੀਰ ਬਿਕਾਰਹ ਚਿਤਵਤੇ ਝੂਠੇ ਕਰਤੇ ਆਸ ॥ ਮਨੋਰਥੁ ਕੋਇ ਨ

ਪੂਰਿਓ ਚਾਲੇ ਊਠਿ ਨਿਰਾਸ ॥੨੦੫॥ ਕਬੀਰ ਹਰਿ ਕਾ ਸਿਮਰਨੁ ਜੋ ਕਰੈ ਸੋ ਸੁਖੀਆ ਸੰਸਾਰਿ ॥ ਇਤ ਉਤ ਕਤਹਿ

ਨ ਡੋਲਈ ਜਿਸ ਰਾਖੈ ਸਿਰਜਨਹਾਰ ॥੨੦੬॥ ਕਬੀਰ ਘਾਣੀ ਪੀੜਤੇ ਸਤਿਗੁਰ ਲੀਏ ਛਡਾਇ ॥ ਪਰਾ ਪੂਰਬਲੀ

ਭਾਵਨੀ ਪਰਗਟੁ ਹੋਈ ਆਇ ॥੨੦੭॥ ਕਬੀਰ ਟਾਲੈ ਟੋਲੈ ਦਿਨੁ ਗਇਆ ਬਿਆਜੁ ਬਢੰਤਉ ਜਾਇ ॥ ਨਾ ਹਰਿ

ਭਜਿਓ ਨ ਖਤੁ ਫਟਿਓ ਕਾਲੁ ਪਹੂੰਚੋ ਆਇ ॥੨੦੮॥ ਮਹਲਾ ੫ ॥ ਕਬੀਰ ਕੂਕਰੁ ਭਉਕਨਾ ਕਰੰਗ ਪਿਛੈ ਉਠਿ

ਧਾਇ ॥ ਕਰਮੀ ਸਤਿਗੁਰੁ ਪਾਇਆ ਜਿਨਿ ਹਉ ਲੀਆ ਛਡਾਇ ॥੨੦੯॥ ਮਹਲਾ ੫ ॥ ਕਬੀਰ ਧਰਤੀ ਸਾਧ

ਕੀ ਤਸਕਰ ਬੈਸਹਿ ਗਾਹਿ ॥ ਧਰਤੀ ਭਾਰਿ ਨ ਬਿਆਪਈ ਉਨ ਕਉ ਲਾਹੂ ਲਾਹਿ ॥੨੧੦॥ ਮਹਲਾ ੫ ॥

ਕਬੀਰ ਚਾਵਲ ਕਾਰਨੇ ਤੁਖ ਕਉ ਮੁਹਲੀ ਲਾਇ ॥ ਸੰਗਿ ਕੁਸੰਗੀ ਬੈਸਤੇ ਤਬ ਪੂਛੈ ਧਰਮ ਰਾਇ ॥੨੧੧॥ ਨਾਮਾ

ਮਾਇਆ ਮੋਹਿਆ ਕਹੈ ਤਿਲੋਚਨੁ ਮੀਤ ॥ ਕਾਹੇ ਛੀਪਹੁ ਛਾਇਲੈ ਰਾਮ ਨ ਲਾਵਹੁ ਚੀਤੁ ॥੨੧੨॥ ਨਾਮਾ ਕਹੈ

ਤਿਲੋਚਨਾ ਮੁਖ ਤੇ ਰਾਮੁ ਸੰਮਾੑਲਿ ॥ ਹਾਥ ਪਾਉ ਕਰਿ ਕਾਮੁ ਸਭੁ ਚੀਤੁ ਨਿਰੰਜਨ ਨਾਲਿ ॥੨੧੩॥ ਮਹਲਾ ੫ ॥

ਕਬੀਰਾ ਹਮਰਾ ਕੋ ਨਹੀ ਹਮ ਕਿਸ ਹੂ ਕੇ ਨਾਹਿ ॥ ਜਿਨਿ ਇਹੁ ਰਚਨੁ ਰਚਾਇਆ ਤਿਸ ਹੀ ਮਾਹਿ ਸਮਾਹਿ

॥੨੧੪॥ ਕਬੀਰ ਕੀਚੜਿ ਆਟਾ ਗਿਰਿ ਪਰਿਆ ਕਿਛੂ ਨ ਆਇਓ ਹਾਥ ॥ ਪੀਸਤ ਪੀਸਤ ਚਾਬਿਆ ਸੋਈ

ਨਿਬਹਿਆ ਸਾਥ ॥੨੧੫॥ ਕਬੀਰ ਮਨੁ ਜਾਨੈ ਸਭ ਬਾਤ ਜਾਨਤ ਹੀ ਅਉਗਨੁ ਕਰੈ ॥ ਕਾਹੇ ਕੀ ਕੁਸਲਾਤ ਹਾਥਿ

ਦੀਪੁ ਕੂਏ ਪਰੈ ॥੨੧੬॥ ਕਬੀਰ ਲਾਗੀ ਪ੍ਰੀਤਿ ਸੁਜਾਨ ਸਿਉ ਬਰਜੈ ਲੋਗੁ ਅਜਾਨੁ ॥ ਤਾ ਸਿਉ ਟੂਟੀ ਕਿਉ ਬਨੈ

ਜਾ ਕੇ ਜੀਅ ਪਰਾਨ ॥੨੧੭॥ ਕਬੀਰ ਕੋਠੇ ਮੰਡਪ ਹੇਤੁ ਕਰਿ ਕਾਹੇ ਮਰਹੁ ਸਵਾਰਿ ॥ ਕਾਰਜੁ ਸਾਢੇ ਤੀਨਿ ਹਥ

ਘਨੀ ਤ ਪਉਨੇ ਚਾਰਿ ॥੨੧੮॥ ਕਬੀਰ ਜੋ ਮੈ ਚਿਤਵਉ ਨਾ ਕਰੈ ਕਿਆ ਮੇਰੇ ਚਿਤਵੇ ਹੋਇ ॥ ਅਪਨਾ ਚਿਤਵਿਆ

ਹਰਿ ਕਰੈ ਜੋ ਮੇਰੇ ਚਿਤਿ ਨ ਹੋਇ ॥੨੧੯॥ ਮਃ ੩ ॥ ਚਿੰਤਾ ਭਿ ਆਪਿ ਕਰਾਇਸੀ ਅਚਿੰਤੁ ਭਿ ਆਪੇ ਦੇਇ ॥

ਨਾਨਕ ਸੋ ਸਾਲਾਹੀਐ ਜਿ ਸਭਨਾ ਸਾਰ ਕਰੇਇ ॥੨੨੦॥ ਮਃ ੫ ॥ ਕਬੀਰ ਰਾਮੁ ਨ ਚੇਤਿਓ ਫਿਰਿਆ ਲਾਲਚ

ਮਾਹਿ ॥ ਪਾਪ ਕਰੰਤਾ ਮਰਿ ਗਇਆ ਅਉਧ ਪੁਨੀ ਖਿਨ ਮਾਹਿ ॥੨੨੧॥ ਕਬੀਰ ਕਾਇਆ ਕਾਚੀ ਕਾਰਵੀ ਕੇਵਲ

ਕਾਚੀ ਧਾਤੁ ॥ ਸਾਬਤੁ ਰਖਹਿ ਤ ਰਾਮ ਭਜੁ ਨਾਹਿ ਤ ਬਿਨਠੀ ਬਾਤ ॥੨੨੨॥ ਕਬੀਰ ਕੇਸੋ ਕੇਸੋ ਕੂਕੀਐ ਨ ਸੋਈਐ

ਅਸਾਰ ॥ ਰਾਤਿ ਦਿਵਸ ਕੇ ਕੂਕਨੇ ਕਬਹੂ ਕੇ ਸੁਨੈ ਪੁਕਾਰ ॥੨੨੩॥ ਕਬੀਰ ਕਾਇਆ ਕਜਲੀ ਬਨੁ ਭਇਆ ਮਨੁ

ਕੁੰਚਰੁ ਮਯ ਮੰਤੁ ॥ ਅੰਕਸੁ ਗੵਾਨੁ ਰਤਨੁ ਹੈ ਖੇਵਟੁ ਬਿਰਲਾ ਸੰਤੁ ॥੨੨੪॥ ਕਬੀਰ ਰਾਮ ਰਤਨੁ ਮੁਖੁ ਕੋਥਰੀ ਪਾਰਖ

ਆਗੈ ਖੋਲਿ ॥ ਕੋਈ ਆਇ ਮਿਲੈਗੋ ਗਾਹਕੀ ਲੇਗੋ ਮਹਗੇ ਮੋਲਿ ॥੨੨੫॥ ਕਬੀਰ ਰਾਮ ਨਾਮੁ ਜਾਨਿਓ ਨਹੀ

ਪਾਲਿਓ ਕਟਕੁ ਕੁਟੰਬੁ ॥ ਧੰਧੇ ਹੀ ਮਹਿ ਮਰਿ ਗਇਓ ਬਾਹਰਿ ਭਈ ਨ ਬੰਬ ॥੨੨੬॥ ਕਬੀਰ ਆਖੀ ਕੇਰੇ ਮਾਟੁਕੇ

ਪਲੁ ਪਲੁ ਗਈ ਬਿਹਾਇ ॥ ਮਨੁ ਜੰਜਾਲੁ ਨ ਛੋਡਈ ਜਮ ਦੀਆ ਦਮਾਮਾ ਆਇ ॥੨੨੭॥ ਕਬੀਰ ਤਰਵਰ ਰੂਪੀ

ਰਾਮੁ ਹੈ ਫਲ ਰੂਪੀ ਬੈਰਾਗੁ ॥ ਛਾਇਆ ਰੂਪੀ ਸਾਧੁ ਹੈ ਜਿਨਿ ਤਜਿਆ ਬਾਦੁ ਬਿਬਾਦੁ ॥੨੨੮॥ ਕਬੀਰ ਐਸਾ

ਬੀਜੁ ਬੋਇ ਬਾਰਹ ਮਾਸ ਫਲੰਤ ॥ ਸੀਤਲ ਛਾਇਆ ਗਹਿਰ ਫਲ ਪੰਖੀ ਕੇਲ ਕਰੰਤ ॥੨੨੯॥ ਕਬੀਰ ਦਾਤਾ

ਤਰਵਰੁ ਦਯਾ ਫਲੁ ਉਪਕਾਰੀ ਜੀਵੰਤ ॥ ਪੰਖੀ ਚਲੇ ਦਿਸਾਵਰੀ ਬਿਰਖਾ ਸੁਫਲ ਫਲੰਤ ॥੨੩੦॥ ਕਬੀਰ ਸਾਧੂ

ਸੰਗੁ ਪਰਾਪਤੀ ਲਿਖਿਆ ਹੋਇ ਲਿਲਾਟ ॥ ਮੁਕਤਿ ਪਦਾਰਥੁ ਪਾਈਐ ਠਾਕ ਨ ਅਵਘਟ ਘਾਟ ॥੨੩੧॥

ਕਬੀਰ ਏਕ ਘੜੀ ਆਧੀ ਘਰੀ ਆਧੀ ਹੂੰ ਤੇ ਆਧ ॥ ਭਗਤਨ ਸੇਤੀ ਗੋਸਟੇ ਜੋ ਕੀਨੇ ਸੋ ਲਾਭ ॥੨੩੨॥ ਕਬੀਰ

ਭਾਂਗ ਮਾਛੁਲੀ ਸੁਰਾ ਪਾਨਿ ਜੋ ਜੋ ਪ੍ਰਾਨੀ ਖਾਂਹਿ ॥ ਤੀਰਥ ਬਰਤ ਨੇਮ ਕੀਏ ਤੇ ਸਭੈ ਰਸਾਤਲਿ ਜਾਂਹਿ ॥੨੩੩॥

ਨੀਚੇ ਲੋਇਨ ਕਰਿ ਰਹਉ ਲੇ ਸਾਜਨ ਘਟ ਮਾਹਿ ॥ ਸਭ ਰਸ ਖੇਲਉ ਪੀਅ ਸਉ ਕਿਸੀ ਲਖਾਵਉ ਨਾਹਿ ॥੨੩੪॥

ਆਠ ਜਾਮ ਚਉਸਠਿ ਘਰੀ ਤੁਅ ਨਿਰਖਤ ਰਹੈ ਜੀਉ ॥ ਨੀਚੇ ਲੋਇਨ ਕਿਉ ਕਰਉ ਸਭ ਘਟ ਦੇਖਉ ਪੀਉ

॥੨੩੫॥ ਸੁਨੁ ਸਖੀ ਪੀਅ ਮਹਿ ਜੀਉ ਬਸੈ ਜੀਅ ਮਹਿ ਬਸੈ ਕਿ ਪੀਉ ॥ ਜੀਉ ਪੀਉ ਬੂਝਉ ਨਹੀ ਘਟ ਮਹਿ

ਜੀਉ ਕਿ ਪੀਉ ॥੨੩੬॥ ਕਬੀਰ ਬਾਮਨੁ ਗੁਰੂ ਹੈ ਜਗਤ ਕਾ ਭਗਤਨ ਕਾ ਗੁਰੁ ਨਾਹਿ ॥ ਅਰਝਿ ਉਰਝਿ ਕੈ ਪਚਿ

ਮੂਆ ਚਾਰਉ ਬੇਦਹੁ ਮਾਹਿ ॥੨੩੭॥ ਹਰਿ ਹੈ ਖਾਂਡੁ ਰੇਤੁ ਮਹਿ ਬਿਖਰੀ ਹਾਥੀ ਚੁਨੀ ਨ ਜਾਇ ॥ ਕਹਿ ਕਬੀਰ

ਗੁਰਿ ਭਲੀ ਬੁਝਾਈ ਕੀਟੀ ਹੋਇ ਕੈ ਖਾਇ ॥੨੩੮॥ ਕਬੀਰ ਜਉ ਤੁਹਿ ਸਾਧ ਪਿਰੰਮ ਕੀ ਸੀਸੁ ਕਾਟਿ ਕਰਿ ਗੋਇ

॥ ਖੇਲਤ ਖੇਲਤ ਹਾਲ ਕਰਿ ਜੋ ਕਿਛੁ ਹੋਇ ਤ ਹੋਇ ॥੨੩੯॥ ਕਬੀਰ ਜਉ ਤੁਹਿ ਸਾਧ ਪਿਰੰਮ ਕੀ ਪਾਕੇ ਸੇਤੀ

ਖੇਲੁ ॥ ਕਾਚੀ ਸਰਸਉਂ ਪੇਲਿ ਕੈ ਨਾ ਖਲਿ ਭਈ ਨ ਤੇਲੁ ॥੨੪੦॥ ਢੂੰਢਤ ਡੋਲਹਿ ਅੰਧ ਗਤਿ ਅਰੁ ਚੀਨਤ ਨਾਹੀ

ਸੰਤ ॥ ਕਹਿ ਨਾਮਾ ਕਿਉ ਪਾਈਐ ਬਿਨੁ ਭਗਤਹੁ ਭਗਵੰਤੁ ॥੨੪੧॥ ਹਰਿ ਸੋ ਹੀਰਾ ਛਾਡਿ ਕੈ ਕਰਹਿ ਆਨ ਕੀ

ਆਸ ॥ ਤੇ ਨਰ ਦੋਜਕ ਜਾਹਿਗੇ ਸਤਿ ਭਾਖੈ ਰਵਿਦਾਸ ॥੨੪੨॥ ਕਬੀਰ ਜਉ ਗ੍ਰਿਹੁ ਕਰਹਿ ਤ ਧਰਮੁ ਕਰੁ

ਨਾਹੀ ਤ ਕਰੁ ਬੈਰਾਗੁ ॥ ਬੈਰਾਗੀ ਬੰਧਨੁ ਕਰੈ ਤਾ ਕੋ ਬਡੋ ਅਭਾਗੁ ॥੨੪੩॥

ਸਲੋਕ ਸੇਖ ਫਰੀਦ ਕੇ      ੴ ਸਤਿਗੁਰ ਪ੍ਰਸਾਦਿ ॥

ਜਿਤੁ ਦਿਹਾੜੈ ਧਨ ਵਰੀ ਸਾਹੇ ਲਏ ਲਿਖਾਇ ॥ ਮਲਕੁ ਜਿ ਕੰਨੀ ਸੁਣੀਦਾ ਮੁਹੁ ਦੇਖਾਲੇ ਆਇ ॥ ਜਿੰਦੁ ਨਿਮਾਣੀ

ਕਢੀਐ ਹਡਾ ਕੂ ਕੜਕਾਇ ॥ ਸਾਹੇ ਲਿਖੇ ਨ ਚਲਨੀ ਜਿੰਦੂ ਕੂੰ ਸਮਝਾਇ ॥ ਜਿੰਦੁ ਵਹੁਟੀ ਮਰਣੁ ਵਰੁ ਲੈ ਜਾਸੀ

ਪਰਣਾਇ ॥ ਆਪਣ ਹਥੀ ਜੋਲਿ ਕੈ ਕੈ ਗਲਿ ਲਗੈ ਧਾਇ ॥ ਵਾਲਹੁ ਨਿਕੀ ਪੁਰਸਲਾਤ ਕੰਨੀ ਨ ਸੁਣੀ ਆਇ ॥

ਫਰੀਦਾ ਕਿੜੀ ਪਵੰਦੀਈ ਖੜਾ ਨ ਆਪੁ ਮੁਹਾਇ ॥੧॥ ਫਰੀਦਾ ਦਰ ਦਰਵੇਸੀ ਗਾਖੜੀ ਚਲਾਂ ਦੁਨੀਆਂ ਭਤਿ ॥

ਬੰਨਿੑ ਉਠਾਈ ਪੋਟਲੀ ਕਿਥੈ ਵੰਞਾ ਘਤਿ ॥੨॥ ਕਿਝੁ ਨ ਬੁਝੈ ਕਿਝੁ ਨ ਸੁਝੈ ਦੁਨੀਆ ਗੁਝੀ ਭਾਹਿ ॥ ਸਾਂਈਂ ਮੇਰੈ

ਚੰਗਾ ਕੀਤਾ ਨਾਹੀ ਤ ਹੰ ਭੀ ਦਝਾਂ ਆਹਿ ॥੩॥ ਫਰੀਦਾ ਜੇ ਜਾਣਾ ਤਿਲ ਥੋੜੜੇ ਸੰਮਲਿ ਬੁਕੁ ਭਰੀ ॥ ਜੇ ਜਾਣਾ

ਸਹੁ ਨੰਢੜਾ ਤਾਂ ਥੋੜਾ ਮਾਣੁ ਕਰੀ ॥੪॥ ਜੇ ਜਾਣਾ ਲੜੁ ਛਿਜਣਾ ਪੀਡੀ ਪਾਈਂ ਗੰਢਿ ॥ ਤੈ ਜੇਵਡੁ ਮੈ ਨਾਹਿ ਕੋ

ਸਭੁ ਜਗੁ ਡਿਠਾ ਹੰਢਿ ॥੫॥ ਫਰੀਦਾ ਜੇ ਤੂ ਅਕਲਿ ਲਤੀਫੁ ਕਾਲੇ ਲਿਖੁ ਨ ਲੇਖ ॥ ਆਪਨੜੇ ਗਿਰੀਵਾਨ

ਮਹਿ ਸਿਰੁ ਨੀਂਵਾਂ ਕਰਿ ਦੇਖੁ ॥੬॥ ਫਰੀਦਾ ਜੋ ਤੈ ਮਾਰਨਿ ਮੁਕੀਆਂ ਤਿਨਾੑ ਨ ਮਾਰੇ ਘੁੰਮਿ ॥ ਆਪਨੜੈ ਘਰਿ

ਜਾਈਐ ਪੈਰ ਤਿਨਾੑ ਦੇ ਚੁੰਮਿ ॥੭॥ ਫਰੀਦਾ ਜਾਂ ਤਉ ਖਟਣ ਵੇਲ ਤਾਂ ਤੂ ਰਤਾ ਦੁਨੀ ਸਿਉ ॥ ਮਰਗ ਸਵਾਈ ਨੀਹਿ

ਜਾਂ ਭਰਿਆ ਤਾਂ ਲਦਿਆ ॥੮॥ ਦੇਖੁ ਫਰੀਦਾ ਜੁ ਥੀਆ ਦਾੜੀ ਹੋਈ ਭੂਰ ॥ ਅਗਹੁ ਨੇੜਾ ਆਇਆ ਪਿਛਾ ਰਹਿਆ

ਦੂਰਿ ॥੯॥ ਦੇਖੁ ਫਰੀਦਾ ਜਿ ਥੀਆ ਸਕਰ ਹੋਈ ਵਿਸੁ ॥ ਸਾਂਈ ਬਾਝਹੁ ਆਪਣੇ ਵੇਦਣ ਕਹੀਐ ਕਿਸੁ ॥੧੦॥

ਫਰੀਦਾ ਅਖੀ ਦੇਖਿ ਪਤੀਣੀਆਂ ਸੁਣਿ ਸੁਣਿ ਰੀਣੇ ਕੰਨ ॥ ਸਾਖ ਪਕੰਦੀ ਆਈਆ ਹੋਰ ਕਰੇਂਦੀ ਵੰਨ ॥੧੧॥

ਫਰੀਦਾ ਕਾਲੀਂ ਜਿਨੀ ਨ ਰਾਵਿਆ ਧਉਲੀ ਰਾਵੈ ਕੋਇ ॥ ਕਰਿ ਸਾਂਈ ਸਿਉ ਪਿਰਹੜੀ ਰੰਗੁ ਨਵੇਲਾ ਹੋਇ ॥੧੨॥

ਮਃ ੩ ॥ ਫਰੀਦਾ ਕਾਲੀ ਧਉਲੀ ਸਾਹਿਬੁ ਸਦਾ ਹੈ ਜੇ ਕੋ ਚਿਤਿ ਕਰੇ ॥ ਆਪਣਾ ਲਾਇਆ ਪਿਰਮੁ ਨ ਲਗਈ ਜੇ

ਲੋਚੈ ਸਭੁ ਕੋਇ ॥ ਏਹੁ ਪਿਰਮੁ ਪਿਆਲਾ ਖਸਮ ਕਾ ਜੈ ਭਾਵੈ ਤੈ ਦੇਇ ॥੧੩॥ ਫਰੀਦਾ ਜਿਨੑ ਲੋਇਣ ਜਗੁ ਮੋਹਿਆ

ਸੇ ਲੋਇਣ ਮੈ ਡਿਠੁ ॥ ਕਜਲ ਰੇਖ ਨ ਸਹਦਿਆ ਸੇ ਪੰਖੀ ਸੂਇ ਬਹਿਠੁ ॥੧੪॥ ਫਰੀਦਾ ਕੂਕੇਦਿਆ ਚਾਂਗੇਦਿਆ

ਮਤੀ ਦੇਦਿਆ ਨਿਤ ॥ ਜੋ ਸੈਤਾਨਿ ਵੰਞਾਇਆ ਸੇ ਕਿਤ ਫੇਰਹਿ ਚਿਤ ॥੧੫॥ ਫਰੀਦਾ ਥੀਉ ਪਵਾਹੀ ਦਭੁ ॥ ਜੇ

ਸਾਂਈ ਲੋੜਹਿ ਸਭੁ ॥ ਇਕੁ ਛਿਜਹਿ ਬਿਆ ਲਤਾੜੀਅਹਿ ॥ ਤਾਂ ਸਾਈ ਦੈ ਦਰਿ ਵਾੜੀਅਹਿ ॥੧੬॥ ਫਰੀਦਾ

ਖਾਕੁ ਨ ਨਿੰਦੀਐ ਖਾਕੂ ਜੇਡੁ ਨ ਕੋਇ ॥ ਜੀਵਦਿਆ ਪੈਰਾ ਤਲੈ ਮੁਇਆ ਉਪਰਿ ਹੋਇ ॥੧੭॥ ਫਰੀਦਾ ਜਾ ਲਬੁ

ਤਾ ਨੇਹੁ ਕਿਆ ਲਬੁ ਤ ਕੂੜਾ ਨੇਹੁ ॥ ਕਿਚਰੁ ਝਤਿ ਲਘਾਈਐ ਛਪਰਿ ਤੁਟੈ ਮੇਹੁ ॥੧੮॥ ਫਰੀਦਾ ਜੰਗਲੁ ਜੰਗਲੁ

ਕਿਆ ਭਵਹਿ ਵਣਿ ਕੰਡਾ ਮੋੜੇਹਿ ॥ ਵਸੀ ਰਬੁ ਹਿਆਲੀਐ ਜੰਗਲੁ ਕਿਆ ਢੂਢੇਹਿ ॥੧੯॥ ਫਰੀਦਾ ਇਨੀ ਨਿਕੀ

ਜੰਘੀਐ ਥਲ ਡੂੰਗਰ ਭਵਿਓਮਿੑ ॥ ਅਜੁ ਫਰੀਦੈ ਕੂਜੜਾ ਸੈ ਕੋਹਾਂ ਥੀਓਮਿ ॥੨੦॥ ਫਰੀਦਾ ਰਾਤੀ ਵਡੀਆਂ

ਧੁਖਿ ਧੁਖਿ ਉਠਨਿ ਪਾਸ ॥ ਧਿਗੁ ਤਿਨਾੑ ਦਾ ਜੀਵਿਆ ਜਿਨਾ ਵਿਡਾਣੀ ਆਸ ॥੨੧॥ ਫਰੀਦਾ ਜੇ ਮੈ ਹੋਦਾ ਵਾਰਿਆ

ਮਿਤਾ ਆਇੜਿਆਂ ॥ ਹੇੜਾ ਜਲੈ ਮਜੀਠ ਜਿਉ ਉਪਰਿ ਅੰਗਾਰਾ ॥੨੨॥ ਫਰੀਦਾ ਲੋੜੈ ਦਾਖ ਬਿਜਉਰੀਆਂ ਕਿਕਰਿ

ਬੀਜੈ ਜਟੁ ॥ ਹੰਢੈ ਉਂਨ ਕਤਾਇਦਾ ਪੈਧਾ ਲੋੜੈ ਪਟੁ ॥੨੩॥ ਫਰੀਦਾ ਗਲੀਏ ਚਿਕੜੁ ਦੂਰਿ ਘਰੁ ਨਾਲਿ ਪਿਆਰੇ

ਨੇਹੁ ॥ ਚਲਾ ਤ ਭਿਜੈ ਕੰਬਲੀ ਰਹਾਂ ਤ ਤੁਟੈ ਨੇਹੁ ॥੨੪॥ ਭਿਜਉ ਸਿਜਉ ਕੰਬਲੀ ਅਲਹ ਵਰਸਉ ਮੇਹੁ ॥ ਜਾਇ

ਮਿਲਾ ਤਿਨਾ ਸਜਣਾ ਤੁਟਉ ਨਾਹੀ ਨੇਹੁ ॥੨੫॥ ਫਰੀਦਾ ਮੈ ਭੋਲਾਵਾ ਪਗ ਦਾ ਮਤੁ ਮੈਲੀ ਹੋਇ ਜਾਇ ॥ ਗਹਿਲਾ

ਰੂਹੁ ਨ ਜਾਣਈ ਸਿਰੁ ਭੀ ਮਿਟੀ ਖਾਇ ॥੨੬॥ ਫਰੀਦਾ ਸਕਰ ਖੰਡੁ ਨਿਵਾਤ ਗੁੜੁ ਮਾਖਿਓੁ ਮਾਂਝਾ ਦੁਧੁ ॥ ਸਭੇ ਵਸਤੂ

ਮਿਠੀਆਂ ਰਬ ਨ ਪੁਜਨਿ ਤੁਧੁ ॥੨੭॥ ਫਰੀਦਾ ਰੋਟੀ ਮੇਰੀ ਕਾਠ ਕੀ ਲਾਵਣੁ ਮੇਰੀ ਭੁਖ ॥ ਜਿਨਾ ਖਾਧੀ ਚੋਪੜੀ

ਘਣੇ ਸਹਨਿਗੇ ਦੁਖ ॥੨੮॥ ਰੁਖੀ ਸੁਖੀ ਖਾਇ ਕੈ ਠੰਢਾ ਪਾਣੀ ਪੀਉ ॥ ਫਰੀਦਾ ਦੇਖਿ ਪਰਾਈ ਚੋਪੜੀ ਨਾ ਤਰਸਾਏ

ਜੀਉ ॥੨੯॥ ਅਜੁ ਨ ਸੁਤੀ ਕੰਤ ਸਿਉ ਅੰਗੁ ਮੁੜੇ ਮੁੜਿ ਜਾਇ ॥ ਜਾਇ ਪੁਛਹੁ ਡੋਹਾਗਣੀ ਤੁਮ ਕਿਉ ਰੈਣਿ

ਵਿਹਾਇ ॥੩੦॥ ਸਾਹੁਰੈ ਢੋਈ ਨਾ ਲਹੈ ਪੇਈਐ ਨਾਹੀ ਥਾਉ ॥ ਪਿਰੁ ਵਾਤੜੀ ਨ ਪੁਛਈ ਧਨ ਸੋਹਾਗਣਿ ਨਾਉ

॥੩੧॥ ਸਾਹੁਰੈ ਪੇਈਐ ਕੰਤ ਕੀ ਕੰਤੁ ਅਗੰਮੁ ਅਥਾਹੁ ॥ ਨਾਨਕ ਸੋ ਸੋਹਾਗਣੀ ਜੁ ਭਾਵੈ ਬੇਪਰਵਾਹ ॥੩੨॥ ਨਾਤੀ

ਧੋਤੀ ਸੰਬਹੀ ਸੁਤੀ ਆਇ ਨਚਿੰਦੁ ॥ ਫਰੀਦਾ ਰਹੀ ਸੁ ਬੇੜੀ ਹਿੰਙੁ ਦੀ ਗਈ ਕਥੂਰੀ ਗੰਧੁ ॥੩੩॥ ਜੋਬਨ ਜਾਂਦੇ ਨਾ

ਡਰਾਂ ਜੇ ਸਹ ਪ੍ਰੀਤਿ ਨ ਜਾਇ ॥ ਫਰੀਦਾ ਕਿਤੀਂ ਜੋਬਨ ਪ੍ਰੀਤਿ ਬਿਨੁ ਸੁਕਿ ਗਏ ਕੁਮਲਾਇ ॥੩੪॥ ਫਰੀਦਾ ਚਿੰਤ

ਖਟੋਲਾ ਵਾਣੁ ਦੁਖੁ ਬਿਰਹਿ ਵਿਛਾਵਣ ਲੇਫੁ ॥ ਏਹੁ ਹਮਾਰਾ ਜੀਵਣਾ ਤੂ ਸਾਹਿਬ ਸਚੇ ਵੇਖੁ ॥੩੫॥ ਬਿਰਹਾ ਬਿਰਹਾ

ਆਖੀਐ ਬਿਰਹਾ ਤੂ ਸੁਲਤਾਨੁ ॥ ਫਰੀਦਾ ਜਿਤੁ ਤਨਿ ਬਿਰਹੁ ਨ ਊਪਜੈ ਸੋ ਤਨੁ ਜਾਣੁ ਮਸਾਨੁ ॥੩੬॥ ਫਰੀਦਾ ਏ

ਵਿਸੁ ਗੰਦਲਾ ਧਰੀਆਂ ਖੰਡੁ ਲਿਵਾੜਿ ॥ ਇਕਿ ਰਾਹੇਦੇ ਰਹਿ ਗਏ ਇਕਿ ਰਾਧੀ ਗਏ ਉਜਾੜਿ ॥੩੭॥ ਫਰੀਦਾ

ਚਾਰਿ ਗਵਾਇਆ ਹੰਢਿ ਕੈ ਚਾਰਿ ਗਵਾਇਆ ਸੰਮਿ ॥ ਲੇਖਾ ਰਬੁ ਮੰਗੇਸੀਆ ਤੂ ਆਂਹੋ ਕੇਰ੍ਹੇ ਕੰਮਿ ॥੩੮॥ ਫਰੀਦਾ

ਦਰਿ ਦਰਵਾਜੈ ਜਾਇ ਕੈ ਕਿਉ ਡਿਠੋ ਘੜੀਆਲੁ ॥ ਏਹੁ ਨਿਦੋਸਾਂ ਮਾਰੀਐ ਹਮ ਦੋਸਾਂ ਦਾ ਕਿਆ ਹਾਲੁ ॥੩੯॥

ਘੜੀਏ ਘੜੀਏ ਮਾਰੀਐ ਪਹਰੀ ਲਹੈ ਸਜਾਇ ॥ ਸੋ ਹੇੜਾ ਘੜੀਆਲ ਜਿਉ ਡੁਖੀ ਰੈਣਿ ਵਿਹਾਇ ॥੪੦॥

ਬੁਢਾ ਹੋਆ ਸੇਖ ਫਰੀਦੁ ਕੰਬਣਿ ਲਗੀ ਦੇਹ ॥ ਜੇ ਸਉ ਵਰਿੑਆ ਜੀਵਣਾ ਭੀ ਤਨੁ ਹੋਸੀ ਖੇਹ ॥੪੧॥ ਫਰੀਦਾ ਬਾਰਿ

ਪਰਾਇਐ ਬੈਸਣਾ ਸਾਂਈ ਮੁਝੈ ਨ ਦੇਹਿ ॥ ਜੇ ਤੂ ਏਵੈ ਰਖਸੀ ਜੀਉ ਸਰੀਰਹੁ ਲੇਹਿ ॥੪੨॥ ਕੰਧਿ ਕੁਹਾੜਾ ਸਿਰਿ

ਘੜਾ ਵਣਿ ਕੈ ਸਰੁ ਲੋਹਾਰੁ ॥ ਫਰੀਦਾ ਹਉ ਲੋੜੀ ਸਹੁ ਆਪਣਾ ਤੂ ਲੋੜਹਿ ਅੰਗਿਆਰ ॥੪੩॥ ਫਰੀਦਾ ਇਕਨਾ

ਆਟਾ ਅਗਲਾ ਇਕਨਾ ਨਾਹੀ ਲੋਣੁ ॥ ਅਗੈ ਗਏ ਸਿੰਞਾਪਸਨਿ ਚੋਟਾਂ ਖਾਸੀ ਕਉਣੁ ॥੪੪॥ ਪਾਸਿ ਦਮਾਮੇ ਛਤੁ

ਸਿਰਿ ਭੇਰੀ ਸਡੋ ਰਡ ॥ ਜਾਇ ਸੁਤੇ ਜੀਰਾਣ ਮਹਿ ਥੀਏ ਅਤੀਮਾ ਗਡ ॥੪੫॥ ਫਰੀਦਾ ਕੋਠੇ ਮੰਡਪ ਮਾੜੀਆ

ਉਸਾਰੇਦੇ ਭੀ ਗਏ ॥ ਕੂੜਾ ਸਉਦਾ ਕਰਿ ਗਏ ਗੋਰੀ ਆਇ ਪਏ ॥੪੬॥ ਫਰੀਦਾ ਖਿੰਥੜਿ ਮੇਖਾ ਅਗਲੀਆ

ਜਿੰਦੁ ਨ ਕਾਈ ਮੇਖ ॥ ਵਾਰੀ ਆਪੋ ਆਪਣੀ ਚਲੇ ਮਸਾਇਕ ਸੇਖ ॥੪੭॥ ਫਰੀਦਾ ਦੁਹੁ ਦੀਵੀ ਬਲੰਦਿਆ

ਮਲਕੁ ਬਹਿਠਾ ਆਇ ॥ ਗੜੁ ਲੀਤਾ ਘਟੁ ਲੁਟਿਆ ਦੀਵੜੇ ਗਇਆ ਬੁਝਾਇ ॥੪੮॥ ਫਰੀਦਾ ਵੇਖੁ ਕਪਾਹੈ ਜਿ

ਥੀਆ ਜਿ ਸਿਰਿ ਥੀਆ ਤਿਲਾਹ ॥ ਕਮਾਦੈ ਅਰੁ ਕਾਗਦੈ ਕੁੰਨੇ ਕੋਇਲਿਆਹ ॥ ਮੰਦੇ ਅਮਲ ਕਰੇਦਿਆ ਏਹ

ਸਜਾਇ ਤਿਨਾਹ ॥੪੯॥ ਫਰੀਦਾ ਕੰਨਿ ਮੁਸਲਾ ਸੂਫੁ ਗਲਿ ਦਿਲਿ ਕਾਤੀ ਗੁੜੁ ਵਾਤਿ ॥ ਬਾਹਰਿ ਦਿਸੈ ਚਾਨਣਾ

ਦਿਲਿ ਅੰਧਿਆਰੀ ਰਾਤਿ ॥੫੦॥ ਫਰੀਦਾ ਰਤੀ ਰਤੁ ਨ ਨਿਕਲੈ ਜੇ ਤਨੁ ਚੀਰੈ ਕੋਇ ॥ ਜੋ ਤਨ ਰਤੇ ਰਬ ਸਿਉ ਤਿਨ

ਤਨਿ ਰਤੁ ਨ ਹੋਇ ॥੫੧॥ ਮਃ ੩ ॥ ਇਹੁ ਤਨੁ ਸਭੋ ਰਤੁ ਹੈ ਰਤੁ ਬਿਨੁ ਤੰਨੁ ਨ ਹੋਇ ॥ ਜੋ ਸਹ ਰਤੇ ਆਪਣੇ ਤਿਤੁ

ਤਨਿ ਲੋਭੁ ਰਤੁ ਨ ਹੋਇ ॥ ਭੈ ਪਇਐ ਤਨੁ ਖੀਣੁ ਹੋਇ ਲੋਭੁ ਰਤੁ ਵਿਚਹੁ ਜਾਇ ॥ ਜਿਉ ਬੈਸੰਤਰਿ ਧਾਤੁ ਸੁਧੁ ਹੋਇ

ਤਿਉ ਹਰਿ ਕਾ ਭਉ ਦੁਰਮਤਿ ਮੈਲੁ ਗਵਾਇ ॥ ਨਾਨਕ ਤੇ ਜਨ ਸੋਹਣੇ ਜਿ ਰਤੇ ਹਰਿ ਰੰਗੁ ਲਾਇ ॥੫੨॥ ਫਰੀਦਾ

ਸੋਈ ਸਰਵਰੁ ਢੂਢਿ ਲਹੁ ਜਿਥਹੁ ਲਭੀ ਵਥੁ ॥ ਛਪੜਿ ਢੂਢੈ ਕਿਆ ਹੋਵੈ ਚਿਕੜਿ ਡੁਬੈ ਹਥੁ ॥੫੩॥ ਫਰੀਦਾ ਨੰਢੀ

ਕੰਤੁ ਨ ਰਾਵਿਓ ਵਡੀ ਥੀ ਮੁਈਆਸੁ ॥ ਧਨ ਕੂਕੇਂਦੀ ਗੋਰ ਮੇਂ ਤੈ ਸਹ ਨਾ ਮਿਲੀਆਸੁ ॥੫੪॥ ਫਰੀਦਾ ਸਿਰੁ

ਪਲਿਆ ਦਾੜੀ ਪਲੀ ਮੁਛਾਂ ਭੀ ਪਲੀਆਂ ॥ ਰੇ ਮਨ ਗਹਿਲੇ ਬਾਵਲੇ ਮਾਣਹਿ ਕਿਆ ਰਲੀਆਂ ॥੫੫॥ ਫਰੀਦਾ

ਕੋਠੇ ਧੁਕਣੁ ਕੇਤੜਾ ਪਿਰ ਨੀਦੜੀ ਨਿਵਾਰਿ ॥ ਜੋ ਦਿਹ ਲਧੇ ਗਾਣਵੇ ਗਏ ਵਿਲਾੜਿ ਵਿਲਾੜਿ ॥੫੬॥ ਫਰੀਦਾ

ਕੋਠੇ ਮੰਡਪ ਮਾੜੀਆ ਏਤੁ ਨ ਲਾਏ ਚਿਤੁ ॥ ਮਿਟੀ ਪਈ ਅਤੋਲਵੀ ਕੋਇ ਨ ਹੋਸੀ ਮਿਤੁ ॥੫੭॥ ਫਰੀਦਾ ਮੰਡਪ

ਮਾਲੁ ਨ ਲਾਇ ਮਰਗ ਸਤਾਣੀ ਚਿਤਿ ਧਰਿ ॥ ਸਾਈ ਜਾਇ ਸਮਾੑਲਿ ਜਿਥੈ ਹੀ ਤਉ ਵੰਞਣਾ ॥੫੮॥ ਫਰੀਦਾ

ਜਿਨੀੑ ਕੰਮੀ ਨਾਹਿ ਗੁਣ ਤੇ ਕੰਮੜੇ ਵਿਸਾਰਿ ॥ ਮਤੁ ਸਰਮਿੰਦਾ ਥੀਵਹੀ ਸਾਂਈ ਦੈ ਦਰਬਾਰਿ ॥੫੯॥ ਫਰੀਦਾ

ਸਾਹਿਬ ਦੀ ਕਰਿ ਚਾਕਰੀ ਦਿਲ ਦੀ ਲਾਹਿ ਭਰਾਂਦਿ ॥ ਦਰਵੇਸਾਂ ਨੋ ਲੋੜੀਐ ਰੁਖਾਂ ਦੀ ਜੀਰਾਂਦਿ ॥੬੦॥ ਫਰੀਦਾ

ਕਾਲੇ ਮੈਡੇ ਕਪੜੇ ਕਾਲਾ ਮੈਡਾ ਵੇਸੁ ॥ ਗੁਨਹੀ ਭਰਿਆ ਮੈ ਫਿਰਾ ਲੋਕੁ ਕਹੈ ਦਰਵੇਸੁ ॥੬੧॥ ਤਤੀ ਤੋਇ ਨ ਪਲਵੈ

ਜੇ ਜਲਿ ਟੁਬੀ ਦੇਇ ॥ ਫਰੀਦਾ ਜੋ ਡੋਹਾਗਣਿ ਰਬ ਦੀ ਝੂਰੇਦੀ ਝੂਰੇਇ ॥੬੨॥ ਜਾਂ ਕੁਆਰੀ ਤਾ ਚਾਉ ਵੀਵਾਹੀ ਤਾਂ

ਮਾਮਲੇ ॥ ਫਰੀਦਾ ਏਹੋ ਪਛੋਤਾਉ ਵਤਿ ਕੁਆਰੀ ਨ ਥੀਐ ॥੬੩॥ ਕਲਰ ਕੇਰੀ ਛਪੜੀ ਆਇ ਉਲਥੇ ਹੰਝ ॥ ਚਿੰਜੂ

ਬੋੜਨਿੑ ਨਾ ਪੀਵਹਿ ਉਡਣ ਸੰਦੀ ਡੰਝ ॥੬੪॥ ਹੰਸੁ ਉਡਰਿ ਕੋਧ੍ਰੈ ਪਇਆ ਲੋਕੁ ਵਿਡਾਰਣਿ ਜਾਇ ॥ ਗਹਿਲਾ ਲੋਕੁ

ਨ ਜਾਣਦਾ ਹੰਸੁ ਨ ਕੋਧ੍ਰਾ ਖਾਇ ॥੬੫॥ ਚਲਿ ਚਲਿ ਗਈਆਂ ਪੰਖੀਆਂ ਜਿਨੀੑ ਵਸਾਏ ਤਲ ॥ ਫਰੀਦਾ ਸਰੁ ਭਰਿਆ

ਭੀ ਚਲਸੀ ਥਕੇ ਕਵਲ ਇਕਲ ॥੬੬॥ ਫਰੀਦਾ ਇਟ ਸਿਰਾਣੇ ਭੁਇ ਸਵਣੁ ਕੀੜਾ ਲੜਿਓ ਮਾਸਿ ॥ ਕੇਤੜਿਆ

ਜੁਗ ਵਾਪਰੇ ਇਕਤੁ ਪਇਆ ਪਾਸਿ ॥੬੭॥ ਫਰੀਦਾ ਭੰਨੀ ਘੜੀ ਸਵੰਨਵੀ ਟੁਟੀ ਨਾਗਰ ਲਜੁ ॥ ਅਜਰਾਈਲੁ

ਫਰੇਸਤਾ ਕੈ ਘਰਿ ਨਾਠੀ ਅਜੁ ॥੬੮॥ ਫਰੀਦਾ ਭੰਨੀ ਘੜੀ ਸਵੰਨਵੀ ਟੂਟੀ ਨਾਗਰ ਲਜੁ ॥ ਜੋ ਸਜਣ ਭੁਇ ਭਾਰੁ

ਥੇ ਸੇ ਕਿਉ ਆਵਹਿ ਅਜੁ ॥੬੯॥ ਫਰੀਦਾ ਬੇ ਨਿਵਾਜਾ ਕੁਤਿਆ ਏਹ ਨ ਭਲੀ ਰੀਤਿ ॥ ਕਬਹੀ ਚਲਿ ਨ ਆਇਆ

ਪੰਜੇ ਵਖਤ ਮਸੀਤਿ ॥੭੦॥ ਉਠੁ ਫਰੀਦਾ ਉਜੂ ਸਾਜਿ ਸੁਬਹ ਨਿਵਾਜ ਗੁਜਾਰਿ ॥ ਜੋ ਸਿਰੁ ਸਾਂਈ ਨਾ ਨਿਵੈ ਸੋ ਸਿਰੁ

ਕਪਿ ਉਤਾਰਿ ॥੭੧॥ ਜੋ ਸਿਰੁ ਸਾਈ ਨਾ ਨਿਵੈ ਸੋ ਸਿਰੁ ਕੀਜੈ ਕਾਂਇ ॥ ਕੁੰਨੇ ਹੇਠਿ ਜਲਾਈਐ ਬਾਲਣ ਸੰਦੈ ਥਾਇ

॥੭੨॥ ਫਰੀਦਾ ਕਿਥੈ ਤੈਡੇ ਮਾਪਿਆ ਜਿਨੀੑ ਤੂ ਜਣਿਓਹਿ ॥ ਤੈ ਪਾਸਹੁ ਓਇ ਲਦਿ ਗਏ ਤੂੰ ਅਜੈ ਨ ਪਤੀਣੋਹਿ

॥੭੩॥ ਫਰੀਦਾ ਮਨੁ ਮੈਦਾਨੁ ਕਰਿ ਟੋਏ ਟਿਬੇ ਲਾਹਿ ॥ ਅਗੈ ਮੂਲਿ ਨ ਆਵਸੀ ਦੋਜਕ ਸੰਦੀ ਭਾਹਿ ॥੭੪॥

ਮਹਲਾ ੫ ॥ ਫਰੀਦਾ ਖਾਲਕੁ ਖਲਕ ਮਹਿ ਖਲਕ ਵਸੈ ਰਬ ਮਾਹਿ ॥ ਮੰਦਾ ਕਿਸ ਨੋ ਆਖੀਐ ਜਾਂ ਤਿਸੁ ਬਿਨੁ ਕੋਈ

ਨਾਹਿ ॥੭੫॥ ਫਰੀਦਾ ਜਿ ਦਿਹਿ ਨਾਲਾ ਕਪਿਆ ਜੇ ਗਲੁ ਕਪਹਿ ਚੁਖ ॥ ਪਵਨਿ ਨ ਇਤੀ ਮਾਮਲੇ ਸਹਾਂ ਨ ਇਤੀ

ਦੁਖ ॥੭੬॥ ਚਬਣ ਚਲਣ ਰਤੰਨ ਸੇ ਸੁਣੀਅਰ ਬਹਿ ਗਏ ॥ ਹੇੜੇ ਮੁਤੀ ਧਾਹ ਸੇ ਜਾਨੀ ਚਲਿ ਗਏ ॥੭੭॥ ਫਰੀਦਾ

ਬੁਰੇ ਦਾ ਭਲਾ ਕਰਿ ਗੁਸਾ ਮਨਿ ਨ ਹਢਾਇ ॥ ਦੇਹੀ ਰੋਗੁ ਨ ਲਗਈ ਪਲੈ ਸਭੁ ਕਿਛੁ ਪਾਇ ॥੭੮॥ ਫਰੀਦਾ ਪੰਖ

ਪਰਾਹੁਣੀ ਦੁਨੀ ਸੁਹਾਵਾ ਬਾਗੁ ॥ ਨਉਬਤਿ ਵਜੀ ਸੁਬਹ ਸਿਉ ਚਲਣ ਕਾ ਕਰਿ ਸਾਜੁ ॥੭੯॥ ਫਰੀਦਾ ਰਾਤਿ ਕਥੂਰੀ

ਵੰਡੀਐ ਸੁਤਿਆ ਮਿਲੈ ਨ ਭਾਉ ॥ ਜਿੰਨਾੑ ਨੈਣ ਨੀਂਦ੍ਰਾਵਲੇ ਤਿੰਨਾੑ ਮਿਲਣੁ ਕੁਆਉ ॥੮੦॥ ਫਰੀਦਾ ਮੈ ਜਾਨਿਆ

ਦੁਖੁ ਮੁਝ ਕੂ ਦੁਖੁ ਸਬਾਇਐ ਜਗਿ ॥ ਊਚੇ ਚੜਿ ਕੈ ਦੇਖਿਆ ਤਾਂ ਘਰਿ ਘਰਿ ਏਹਾ ਅਗਿ ॥੮੧॥ ਮਹਲਾ ੫ ॥

ਫਰੀਦਾ ਭੂਮਿ ਰੰਗਾਵਲੀ ਮੰਝਿ ਵਿਸੂਲਾ ਬਾਗ ॥ ਜੋ ਜਨ ਪੀਰਿ ਨਿਵਾਜਿਆ ਤਿੰਨਾੑ ਅੰਚ ਨ ਲਾਗ ॥੮੨॥

ਮਹਲਾ ੫ ॥ ਫਰੀਦਾ ਉਮਰ ਸੁਹਾਵੜੀ ਸੰਗਿ ਸੁਵੰਨੜੀ ਦੇਹ ॥ ਵਿਰਲੇ ਕੇਈ ਪਾਈਅਨਿ ਜਿੰਨਾੑ ਪਿਆਰੇ ਨੇਹ ॥੮੩॥

ਕੰਧੀ ਵਹਣ ਨ ਢਾਹਿ ਤਉ ਭੀ ਲੇਖਾ ਦੇਵਣਾ ॥ ਜਿਧਰਿ ਰਬ ਰਜਾਇ ਵਹਣੁ ਤਿਦਾਊ ਗੰਉ ਕਰੇ ॥੮੪॥ ਫਰੀਦਾ

ਡੁਖਾ ਸੇਤੀ ਦਿਹੁ ਗਇਆ ਸੂਲਾਂ ਸੇਤੀ ਰਾਤਿ ॥ ਖੜਾ ਪੁਕਾਰੇ ਪਾਤਣੀ ਬੇੜਾ ਕਪਰ ਵਾਤਿ ॥੮੫॥ ਲੰਮੀ ਲੰਮੀ

ਨਦੀ ਵਹੈ ਕੰਧੀ ਕੇਰੈ ਹੇਤਿ ॥ ਬੇੜੇ ਨੋ ਕਪਰੁ ਕਿਆ ਕਰੇ ਜੇ ਪਾਤਣ ਰਹੈ ਸੁਚੇਤਿ ॥੮੬॥ ਫਰੀਦਾ ਗਲੀਂ ਸੁ ਸਜਣ

ਵੀਹ ਇਕੁ ਢੂੰਢੇਦੀ ਨ ਲਹਾਂ ॥ ਧੁਖਾਂ ਜਿਉ ਮਾਂਲੀਹ ਕਾਰਣਿ ਤਿੰਨਾੑ ਮਾ ਪਿਰੀ ॥੮੭॥ ਫਰੀਦਾ ਇਹੁ ਤਨੁ ਭਉਕਣਾ

ਨਿਤ ਨਿਤ ਦੁਖੀਐ ਕਉਣੁ ॥ ਕੰਨੀ ਬੁਜੇ ਦੇ ਰਹਾਂ ਕਿਤੀ ਵਗੈ ਪਉਣੁ ॥੮੮॥ ਫਰੀਦਾ ਰਬ ਖਜੂਰੀ ਪਕੀਆਂ

ਮਾਖਿਅ ਨਈ ਵਹੰਨਿੑ ॥ ਜੋ ਜੋ ਵੰਞੈਂ ਡੀਹੜਾ ਸੋ ਉਮਰ ਹਥ ਪਵੰਨਿ ॥੮੯॥ ਫਰੀਦਾ ਤਨੁ ਸੁਕਾ ਪਿੰਜਰੁ ਥੀਆ

ਤਲੀਆਂ ਖੂੰਡਹਿ ਕਾਗ ॥ ਅਜੈ ਸੁ ਰਬੁ ਨ ਬਾਹੁੜਿਓ ਦੇਖੁ ਬੰਦੇ ਕੇ ਭਾਗ ॥੯੦॥ ਕਾਗਾ ਕਰੰਗ ਢੰਢੋਲਿਆ ਸਗਲਾ

ਖਾਇਆ ਮਾਸੁ ॥ ਏ ਦੁਇ ਨੈਨਾ ਮਤਿ ਛੁਹਉ ਪਿਰ ਦੇਖਨ ਕੀ ਆਸ ॥੯੧॥ ਕਾਗਾ ਚੂੰਡਿ ਨ ਪਿੰਜਰਾ ਬਸੈ ਤ ਉਡਰਿ

ਜਾਹਿ ॥ ਜਿਤੁ ਪਿੰਜਰੈ ਮੇਰਾ ਸਹੁ ਵਸੈ ਮਾਸੁ ਨ ਤਿਦੂ ਖਾਹਿ ॥੯੨॥ ਫਰੀਦਾ ਗੋਰ ਨਿਮਾਣੀ ਸਡੁ ਕਰੇ ਨਿਘਰਿਆ

ਘਰਿ ਆਉ ॥ ਸਰਪਰ ਮੈਥੈ ਆਵਣਾ ਮਰਣਹੁ ਨ ਡਰਿਆਹੁ ॥੯੩॥ ਏਨੀ ਲੋਇਣੀ ਦੇਖਦਿਆ ਕੇਤੀ ਚਲਿ ਗਈ

॥ ਫਰੀਦਾ ਲੋਕਾਂ ਆਪੋ ਆਪਣੀ ਮੈ ਆਪਣੀ ਪਈ ॥੯੪॥ ਆਪੁ ਸਵਾਰਹਿ ਮੈ ਮਿਲਹਿ ਮੈ ਮਿਲਿਆ ਸੁਖੁ ਹੋਇ

॥ ਫਰੀਦਾ ਜੇ ਤੂ ਮੇਰਾ ਹੋਇ ਰਹਹਿ ਸਭੁ ਜਗੁ ਤੇਰਾ ਹੋਇ ॥੯੫॥ ਕੰਧੀ ਉਤੈ ਰੁਖੜਾ ਕਿਚਰਕੁ ਬੰਨੈ ਧੀਰੁ ॥

ਫਰੀਦਾ ਕਚੈ ਭਾਂਡੈ ਰਖੀਐ ਕਿਚਰੁ ਤਾਈ ਨੀਰੁ ॥੯੬॥ ਫਰੀਦਾ ਮਹਲ ਨਿਸਖਣ ਰਹਿ ਗਏ ਵਾਸਾ ਆਇਆ

ਤਲਿ ॥ ਗੋਰਾਂ ਸੇ ਨਿਮਾਣੀਆ ਬਹਸਨਿ ਰੂਹਾਂ ਮਲਿ ॥ ਆਖੀਂ ਸੇਖਾ ਬੰਦਗੀ ਚਲਣੁ ਅਜੁ ਕਿ ਕਲਿ ॥੯੭॥

ਫਰੀਦਾ ਮਉਤੈ ਦਾ ਬੰਨਾ ਏਵੈ ਦਿਸੈ ਜਿਉ ਦਰੀਆਵੈ ਢਾਹਾ ॥ ਅਗੈ ਦੋਜਕੁ ਤਪਿਆ ਸੁਣੀਐ ਹੂਲ ਪਵੈ ਕਾਹਾਹਾ ॥

ਇਕਨਾ ਨੋ ਸਭ ਸੋਝੀ ਆਈ ਇਕਿ ਫਿਰਦੇ ਵੇਪਰਵਾਹਾ ॥ ਅਮਲ ਜਿ ਕੀਤਿਆ ਦੁਨੀ ਵਿਚਿ ਸੇ ਦਰਗਹ ਓਗਾਹਾ

॥੯੮॥ ਫਰੀਦਾ ਦਰੀਆਵੈ ਕੰਨੈੑ ਬਗੁਲਾ ਬੈਠਾ ਕੇਲ ਕਰੇ ॥ ਕੇਲ ਕਰੇਦੇ ਹੰਝ ਨੋ ਅਚਿੰਤੇ ਬਾਜ ਪਏ ॥ ਬਾਜ ਪਏ

ਤਿਸੁ ਰਬ ਦੇ ਕੇਲਾਂ ਵਿਸਰੀਆਂ ॥ ਜੋ ਮਨਿ ਚਿਤਿ ਨ ਚੇਤੇ ਸਨਿ ਸੋ ਗਾਲੀ ਰਬ ਕੀਆਂ ॥੯੯॥ ਸਾਢੇ ਤ੍ਰੈ ਮਣ

ਦੇਹੁਰੀ ਚਲੈ ਪਾਣੀ ਅੰਨਿ ॥ ਆਇਓ ਬੰਦਾ ਦੁਨੀ ਵਿਚਿ ਵਤਿ ਆਸੂਣੀ ਬੰਨਿੑ ॥ ਮਲਕਲ ਮਉਤ ਜਾਂ ਆਵਸੀ

ਸਭ ਦਰਵਾਜੇ ਭੰਨਿ ॥ ਤਿਨਾੑ ਪਿਆਰਿਆ ਭਾਈਆਂ ਅਗੈ ਦਿਤਾ ਬੰਨਿੑ ॥ ਵੇਖਹੁ ਬੰਦਾ ਚਲਿਆ ਚਹੁ ਜਣਿਆ ਦੈ

ਕੰਨਿੑ ॥ ਫਰੀਦਾ ਅਮਲ ਜਿ ਕੀਤੇ ਦੁਨੀ ਵਿਚਿ ਦਰਗਹ ਆਏ ਕੰਮਿ ॥੧੦੦॥ ਫਰੀਦਾ ਹਉ ਬਲਿਹਾਰੀ ਤਿਨੑ

ਪੰਖੀਆ ਜੰਗਲਿ ਜਿੰਨਾੑ ਵਾਸੁ ॥ ਕਕਰੁ ਚੁਗਨਿ ਥਲਿ ਵਸਨਿ ਰਬ ਨ ਛੋਡਨਿ ਪਾਸੁ ॥੧੦੧॥ ਫਰੀਦਾ ਰੁਤਿ

ਫਿਰੀ ਵਣੁ ਕੰਬਿਆ ਪਤ ਝੜੇ ਝੜਿ ਪਾਹਿ ॥ ਚਾਰੇ ਕੁੰਡਾ ਢੂੰਢੀਆਂ ਰਹਣੁ ਕਿਥਾਊ ਨਾਹਿ ॥੧੦੨॥ ਫਰੀਦਾ ਪਾੜਿ

ਪਟੋਲਾ ਧਜ ਕਰੀ ਕੰਬਲੜੀ ਪਹਿਰੇਉ ॥ ਜਿਨੀੑ ਵੇਸੀ ਸਹੁ ਮਿਲੈ ਸੇਈ ਵੇਸ ਕਰੇਉ ॥੧੦੩॥ ਮਃ ੩ ॥ ਕਾਇ

ਪਟੋਲਾ ਪਾੜਤੀ ਕੰਬਲੜੀ ਪਹਿਰੇਇ ॥ ਨਾਨਕ ਘਰ ਹੀ ਬੈਠਿਆ ਸਹੁ ਮਿਲੈ ਜੇ ਨੀਅਤਿ ਰਾਸਿ ਕਰੇਇ ॥੧੦੪॥

ਮਃ ੫ ॥ ਫਰੀਦਾ ਗਰਬੁ ਜਿਨਾੑ ਵਡਿਆਈਆ ਧਨਿ ਜੋਬਨਿ ਆਗਾਹ ॥ ਖਾਲੀ ਚਲੇ ਧਣੀ ਸਿਉ ਟਿਬੇ ਜਿਉ

ਮੀਹਾਹੁ ॥੧੦੫॥ ਫਰੀਦਾ ਤਿਨਾ ਮੁਖ ਡਰਾਵਣੇ ਜਿਨਾ ਵਿਸਾਰਿਓਨੁ ਨਾਉ ॥ ਐਥੈ ਦੁਖ ਘਣੇਰਿਆ ਅਗੈ ਠਉਰ

ਨ ਠਾਉ ॥੧੦੬॥ ਫਰੀਦਾ ਪਿਛਲ ਰਾਤਿ ਨ ਜਾਗਿਓਹਿ ਜੀਵਦੜੋ ਮੁਇਓਹਿ ॥ ਜੇ ਤੈ ਰਬੁ ਵਿਸਾਰਿਆ ਤ ਰਬਿ

ਨ ਵਿਸਰਿਓਹਿ ॥੧੦੭॥ ਮਃ ੫ ॥ ਫਰੀਦਾ ਕੰਤੁ ਰੰਗਾਵਲਾ ਵਡਾ ਵੇਮੁਹਤਾਜੁ ॥ ਅਲਹ ਸੇਤੀ ਰਤਿਆ ਏਹੁ

ਸਚਾਵਾਂ ਸਾਜੁ ॥੧੦੮॥ ਮਃ ੫ ॥ ਫਰੀਦਾ ਦੁਖੁ ਸੁਖੁ ਇਕੁ ਕਰਿ ਦਿਲ ਤੇ ਲਾਹਿ ਵਿਕਾਰੁ ॥ ਅਲਹ ਭਾਵੈ ਸੋ ਭਲਾ

ਤਾਂ ਲਭੀ ਦਰਬਾਰੁ ॥੧੦੯॥ ਮਃ ੫ ॥ ਫਰੀਦਾ ਦੁਨੀ ਵਜਾਈ ਵਜਦੀ ਤੂੰ ਭੀ ਵਜਹਿ ਨਾਲਿ ॥ ਸੋਈ ਜੀਉ ਨ

ਵਜਦਾ ਜਿਸੁ ਅਲਹੁ ਕਰਦਾ ਸਾਰ ॥੧੧੦॥ ਮਃ ੫ ॥ ਫਰੀਦਾ ਦਿਲੁ ਰਤਾ ਇਸੁ ਦੁਨੀ ਸਿਉ ਦੁਨੀ ਨ ਕਿਤੈ ਕੰਮਿ

॥ ਮਿਸਲ ਫਕੀਰਾਂ ਗਾਖੜੀ ਸੁ ਪਾਈਐ ਪੂਰ ਕਰੰਮਿ ॥੧੧੧॥ ਪਹਿਲੈ ਪਹਰੈ ਫੁਲੜਾ ਫਲੁ ਭੀ ਪਛਾ ਰਾਤਿ ॥

ਜੋ ਜਾਗੰਨਿੑ ਲਹੰਨਿ ਸੇ ਸਾਈ ਕੰਨੋ ਦਾਤਿ ॥੧੧੨॥ ਦਾਤੀ ਸਾਹਿਬ ਸੰਦੀਆ ਕਿਆ ਚਲੈ ਤਿਸੁ ਨਾਲਿ ॥ ਇਕਿ

ਜਾਗੰਦੇ ਨਾ ਲਹਨਿੑ ਇਕਨਾੑ ਸੁਤਿਆ ਦੇਇ ਉਠਾਲਿ ॥੧੧੩॥ ਢੂਢੇਦੀਏ ਸੁਹਾਗ ਕੂ ਤਉ ਤਨਿ ਕਾਈ ਕੋਰ ॥

ਜਿਨਾੑ ਨਾਉ ਸੁਹਾਗਣੀ ਤਿਨਾੑ ਝਾਕ ਨ ਹੋਰ ॥੧੧੪॥ ਸਬਰ ਮੰਝ ਕਮਾਣ ਏ ਸਬਰੁ ਕਾ ਨੀਹਣੋ ॥ ਸਬਰ ਸੰਦਾ

ਬਾਣੁ ਖਾਲਕੁ ਖਤਾ ਨ ਕਰੀ ॥੧੧੫॥ ਸਬਰ ਅੰਦਰਿ ਸਾਬਰੀ ਤਨੁ ਏਵੈ ਜਾਲੇਨਿੑ ॥ ਹੋਨਿ ਨਜੀਕਿ ਖੁਦਾਇ ਦੈ ਭੇਤੁ

ਨ ਕਿਸੈ ਦੇਨਿ ॥੧੧੬॥ ਸਬਰੁ ਏਹੁ ਸੁਆਉ ਜੇ ਤੂੰ ਬੰਦਾ ਦਿੜੁ ਕਰਹਿ ॥ ਵਧਿ ਥੀਵਹਿ ਦਰੀਆਉ ਟੁਟਿ ਨ

ਥੀਵਹਿ ਵਾਹੜਾ ॥੧੧੭॥ ਫਰੀਦਾ ਦਰਵੇਸੀ ਗਾਖੜੀ ਚੋਪੜੀ ਪਰੀਤਿ ॥ ਇਕਨਿ ਕਿਨੈ ਚਾਲੀਐ ਦਰਵੇਸਾਵੀ

ਰੀਤਿ ॥੧੧੮॥ ਤਨੁ ਤਪੈ ਤਨੂਰ ਜਿਉ ਬਾਲਣੁ ਹਡ ਬਲੰਨਿੑ ॥ ਪੈਰੀ ਥਕਾਂ ਸਿਰਿ ਜੁਲਾਂ ਜੇ ਮੂੰ ਪਿਰੀ ਮਿਲੰਨਿੑ

॥੧੧੯॥ ਤਨੁ ਨ ਤਪਾਇ ਤਨੂਰ ਜਿਉ ਬਾਲਣੁ ਹਡ ਨ ਬਾਲਿ ॥ ਸਿਰਿ ਪੈਰੀ ਕਿਆ ਫੇੜਿਆ ਅੰਦਰਿ ਪਿਰੀ

ਨਿਹਾਲਿ ॥੧੨੦॥ ਹਉ ਢੂਢੇਦੀ ਸਜਣਾ ਸਜਣੁ ਮੈਡੇ ਨਾਲਿ ॥ ਨਾਨਕ ਅਲਖੁ ਨ ਲਖੀਐ ਗੁਰਮੁਖਿ ਦੇਇ

ਦਿਖਾਲਿ ॥੧੨੧॥ ਹੰਸਾ ਦੇਖਿ ਤਰੰਦਿਆ ਬਗਾ ਆਇਆ ਚਾਉ ॥ ਡੁਬਿ ਮੁਏ ਬਗ ਬਪੁੜੇ ਸਿਰੁ ਤਲਿ ਉਪਰਿ

ਪਾਉ ॥੧੨੨॥ ਮੈ ਜਾਣਿਆ ਵਡ ਹੰਸੁ ਹੈ ਤਾਂ ਮੈ ਕੀਤਾ ਸੰਗੁ ॥ ਜੇ ਜਾਣਾ ਬਗੁ ਬਪੁੜਾ ਜਨਮਿ ਨ ਭੇੜੀ ਅੰਗੁ

॥੧੨੩॥ ਕਿਆ ਹੰਸੁ ਕਿਆ ਬਗੁਲਾ ਜਾ ਕਉ ਨਦਰਿ ਧਰੇ ॥ ਜੇ ਤਿਸੁ ਭਾਵੈ ਨਾਨਕਾ ਕਾਗਹੁ ਹੰਸੁ ਕਰੇ ॥੧੨੪॥

ਸਰਵਰ ਪੰਖੀ ਹੇਕੜੋ ਫਾਹੀਵਾਲ ਪਚਾਸ ॥ ਇਹੁ ਤਨੁ ਲਹਰੀ ਗਡੁ ਥਿਆ ਸਚੇ ਤੇਰੀ ਆਸ ॥੧੨੫॥ ਕਵਣੁ ਸੁ

ਅਖਰੁ ਕਵਣੁ ਗੁਣੁ ਕਵਣੁ ਸੁ ਮਣੀਆ ਮੰਤੁ ॥ ਕਵਣੁ ਸੁ ਵੇਸੋ ਹਉ ਕਰੀ ਜਿਤੁ ਵਸਿ ਆਵੈ ਕੰਤੁ ॥੧੨੬॥ ਨਿਵਣੁ

ਸੁ ਅਖਰੁ ਖਵਣੁ ਗੁਣੁ ਜਿਹਬਾ ਮਣੀਆ ਮੰਤੁ ॥ ਏ ਤ੍ਰੈ ਭੈਣੇ ਵੇਸ ਕਰਿ ਤਾਂ ਵਸਿ ਆਵੀ ਕੰਤੁ ॥੧੨੭॥ ਮਤਿ ਹੋਦੀ

ਹੋਇ ਇਆਣਾ ॥ ਤਾਣ ਹੋਦੇ ਹੋਇ ਨਿਤਾਣਾ ॥ ਅਣਹੋਦੇ ਆਪੁ ਵੰਡਾਏ ॥ ਕੋ ਐਸਾ ਭਗਤੁ ਸਦਾਏ ॥੧੨੮॥ ਇਕੁ

ਫਿਕਾ ਨ ਗਾਲਾਇ ਸਭਨਾ ਮੈ ਸਚਾ ਧਣੀ ॥ ਹਿਆਉ ਨ ਕੈਹੀ ਠਾਹਿ ਮਾਣਕ ਸਭ ਅਮੋਲਵੇ ॥੧੨੯॥ ਸਭਨਾ

ਮਨ ਮਾਣਿਕ ਠਾਹਣੁ ਮੂਲਿ ਮਚਾਂਗਵਾ ॥ ਜੇ ਤਉ ਪਿਰੀਆ ਦੀ ਸਿਕ ਹਿਆਉ ਨ ਠਾਹੇ ਕਹੀ ਦਾ ॥੧੩੦॥

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ

ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਸਵਯੇ ਸ੍ਰੀ ਮੁਖਬਾਕੵ ਮਹਲਾ ੫ ॥

ਆਦਿ ਪੁਰਖ ਕਰਤਾਰ ਕਰਣ ਕਾਰਣ ਸਭ ਆਪੇ ॥ ਸਰਬ ਰਹਿਓ ਭਰਪੂਰਿ ਸਗਲ ਘਟ ਰਹਿਓ ਬਿਆਪੇ ॥

ਬੵਾਪਤੁ ਦੇਖੀਐ ਜਗਤਿ ਜਾਨੈ ਕਉਨੁ ਤੇਰੀ ਗਤਿ ਸਰਬ ਕੀ ਰਖੵਾ ਕਰੈ ਆਪੇ ਹਰਿ ਪਤਿ ॥ ਅਬਿਨਾਸੀ ਅਬਿਗਤ

ਆਪੇ ਆਪਿ ਉਤਪਤਿ ॥ ਏਕੈ ਤੂਹੀ ਏਕੈ ਅਨ ਨਾਹੀ ਤੁਮ ਭਤਿ ॥ ਹਰਿ ਅੰਤੁ ਨਾਹੀ ਪਾਰਾਵਾਰੁ ਕਉਨੁ ਹੈ

ਕਰੈ ਬੀਚਾਰੁ ਜਗਤ ਪਿਤਾ ਹੈ ਸ੍ਰਬ ਪ੍ਰਾਨ ਕੋ ਅਧਾਰੁ ॥ ਜਨੁ ਨਾਨਕੁ ਭਗਤੁ ਦਰਿ ਤੁਲਿ ਬ੍ਰਹਮ ਸਮਸਰਿ ਏਕ

ਜੀਹ ਕਿਆ ਬਖਾਨੈ ॥ ਹਾਂ ਕਿ ਬਲਿ ਬਲਿ ਬਲਿ ਬਲਿ ਸਦ ਬਲਿਹਾਰਿ ॥੧॥ ਅੰਮ੍ਰਿਤ ਪ੍ਰਵਾਹ ਸਰਿ ਅਤੁਲ

ਭੰਡਾਰ ਭਰਿ ਪਰੈ ਹੀ ਤੇ ਪਰੈ ਅਪਰ ਅਪਾਰ ਪਰਿ ॥ ਆਪੁਨੋ ਭਾਵਨੁ ਕਰਿ ਮੰਤ੍ਰਿ ਨ ਦੂਸਰੋ ਧਰਿ ਓਪਤਿ ਪਰਲੌ

ਏਕੈ ਨਿਮਖ ਤੁ ਘਰਿ ॥ ਆਨ ਨਾਹੀ ਸਮਸਰਿ ਉਜੀਆਰੋ ਨਿਰਮਰਿ ਕੋਟਿ ਪਰਾਛਤ ਜਾਹਿ ਨਾਮ ਲੀਏ ਹਰਿ

ਹਰਿ ॥ ਜਨੁ ਨਾਨਕੁ ਭਗਤੁ ਦਰਿ ਤੁਲਿ ਬ੍ਰਹਮ ਸਮਸਰਿ ਏਕ ਜੀਹ ਕਿਆ ਬਖਾਨੈ ॥ ਹਾਂ ਕਿ ਬਲਿ ਬਲਿ ਬਲਿ

ਬਲਿ ਸਦ ਬਲਿਹਾਰਿ ॥੨॥ ਸਗਲ ਭਵਨ ਧਾਰੇ ਏਕ ਥੇਂ ਕੀਏ ਬਿਸਥਾਰੇ ਪੂਰਿ ਰਹਿਓ ਸ੍ਰਬ ਮਹਿ ਆਪਿ

ਹੈ ਨਿਰਾਰੇ ॥ ਹਰਿ ਗੁਨ ਨਾਹੀ ਅੰਤ ਪਾਰੇ ਜੀਅ ਜੰਤ ਸਭਿ ਥਾਰੇ ਸਗਲ ਕੋ ਦਾਤਾ ਏਕੈ ਅਲਖ ਮੁਰਾਰੇ ॥

ਆਪ ਹੀ ਧਾਰਨ ਧਾਰੇ ਕੁਦਰਤਿ ਹੈ ਦੇਖਾਰੇ ਬਰਨੁ ਚਿਹਨੁ ਨਾਹੀ ਮੁਖ ਨ ਮਸਾਰੇ ॥ ਜਨੁ ਨਾਨਕੁ ਭਗਤੁ ਦਰਿ

ਤੁਲਿ ਬ੍ਰਹਮ ਸਮਸਰਿ ਏਕ ਜੀਹ ਕਿਆ ਬਖਾਨੈ ॥ ਹਾਂ ਕਿ ਬਲਿ ਬਲਿ ਬਲਿ ਬਲਿ ਸਦ ਬਲਿਹਾਰਿ ॥੩॥

ਸਰਬ ਗੁਣ ਨਿਧਾਨੰ ਕੀਮਤਿ ਨ ਗੵਾਨੰ ਧੵਾਨੰ ਊਚੇ ਤੇ ਊਚੌ ਜਾਨੀਜੈ ਪ੍ਰਭ ਤੇਰੋ ਥਾਨੰ ॥ ਮਨੁ ਧਨੁ ਤੇਰੋ ਪ੍ਰਾਨੰ ਏਕੈ

ਸੂਤਿ ਹੈ ਜਹਾਨੰ ਕਵਨ ਉਪਮਾ ਦੇਉ ਬਡੇ ਤੇ ਬਡਾਨੰ ॥ ਜਾਨੈ ਕਉਨੁ ਤੇਰੋ ਭੇਉ ਅਲਖ ਅਪਾਰ ਦੇਉ ਅਕਲ ਕਲਾ

ਹੈ ਪ੍ਰਭ ਸਰਬ ਕੋ ਧਾਨੰ ॥ ਜਨੁ ਨਾਨਕੁ ਭਗਤੁ ਦਰਿ ਤੁਲਿ ਬ੍ਰਹਮ ਸਮਸਰਿ ਏਕ ਜੀਹ ਕਿਆ ਬਖਾਨੈ ॥ ਹਾਂ ਕਿ

ਬਲਿ ਬਲਿ ਬਲਿ ਬਲਿ ਸਦ ਬਲਿਹਾਰਿ ॥੪॥ ਨਿਰੰਕਾਰੁ ਆਕਾਰ ਅਛਲ ਪੂਰਨ ਅਬਿਨਾਸੀ ॥ ਹਰਖਵੰਤ

ਆਨੰਤ ਰੂਪ ਨਿਰਮਲ ਬਿਗਾਸੀ ॥ ਗੁਣ ਗਾਵਹਿ ਬੇਅੰਤ ਅੰਤੁ ਇਕੁ ਤਿਲੁ ਨਹੀ ਪਾਸੀ ॥ ਜਾ ਕਉ ਹੋਂਹਿ ਕ੍ਰਿਪਾਲ

ਸੁ ਜਨੁ ਪ੍ਰਭ ਤੁਮਹਿ ਮਿਲਾਸੀ ॥ ਧੰਨਿ ਧੰਨਿ ਤੇ ਧੰਨਿ ਜਨ ਜਿਹ ਕ੍ਰਿਪਾਲੁ ਹਰਿ ਹਰਿ ਭਯਉ ॥ ਹਰਿ ਗੁਰੁ ਨਾਨਕੁ

ਜਿਨ ਪਰਸਿਅਉ ਸਿ ਜਨਮ ਮਰਣ ਦੁਹ ਥੇ ਰਹਿਓ ॥੫॥ ਸਤਿ ਸਤਿ ਹਰਿ ਸਤਿ ਸਤਿ ਸਤੇ ਸਤਿ ਭਣੀਐ ॥ ਦੂਸਰ

ਆਨ ਨ ਅਵਰੁ ਪੁਰਖੁ ਪਊਰਾਤਨੁ ਸੁਣੀਐ ॥ ਅੰਮ੍ਰਿਤੁ ਹਰਿ ਕੋ ਨਾਮੁ ਲੈਤ ਮਨਿ ਸਭ ਸੁਖ ਪਾਏ ॥ ਜੇਹ ਰਸਨ

ਚਾਖਿਓ ਤੇਹ ਜਨ ਤ੍ਰਿਪਤਿ ਅਘਾਏ ॥ ਜਿਹ ਠਾਕੁਰੁ ਸੁਪ੍ਰਸੰਨੁ ਭਯੁੋ ਸਤਸੰਗਤਿ ਤਿਹ ਪਿਆਰੁ ॥ ਹਰਿ ਗੁਰੁ

ਨਾਨਕੁ ਜਿਨੑ ਪਰਸਿਓ ਤਿਨੑ ਸਭ ਕੁਲ ਕੀਓ ਉਧਾਰੁ ॥੬॥ ਸਚੁ ਸਭਾ ਦੀਬਾਣੁ ਸਚੁ ਸਚੇ ਪਹਿ ਧਰਿਓ ॥ ਸਚੈ

ਤਖਤਿ ਨਿਵਾਸੁ ਸਚੁ ਤਪਾਵਸੁ ਕਰਿਓ ॥ ਸਚਿ ਸਿਰਜੵਿਉ ਸੰਸਾਰੁ ਆਪਿ ਆਭੁਲੁ ਨ ਭੁਲਉ ॥ ਰਤਨ ਨਾਮੁ

ਅਪਾਰੁ ਕੀਮ ਨਹੁ ਪਵੈ ਅਮੁਲਉ ॥ ਜਿਹ ਕ੍ਰਿਪਾਲੁ ਹੋਯਉ ਗੁੋਬਿੰਦੁ ਸਰਬ ਸੁਖ ਤਿਨਹੂ ਪਾਏ ॥ ਹਰਿ ਗੁਰੁ ਨਾਨਕੁ

ਜਿਨੑ ਪਰਸਿਓ ਤੇ ਬਹੁੜਿ ਫਿਰਿ ਜੋਨਿ ਨ ਆਏ ॥੭॥ ਕਵਨੁ ਜੋਗੁ ਕਉਨੁ ਗੵਾਨੁ ਧੵਾਨੁ ਕਵਨ ਬਿਧਿ ਉਸ੍ਤਤਿ

ਕਰੀਐ ॥ ਸਿਧ ਸਾਧਿਕ ਤੇਤੀਸ ਕੋਰਿ ਤਿਰੁ ਕੀਮ ਨ ਪਰੀਐ ॥ ਬ੍ਰਹਮਾਦਿਕ ਸਨਕਾਦਿ ਸੇਖ ਗੁਣ ਅੰਤੁ ਨ

ਪਾਏ ॥ ਅਗਹੁ ਗਹਿਓ ਨਹੀ ਜਾਇ ਪੂਰਿ ਸ੍ਰਬ ਰਹਿਓ ਸਮਾਏ ॥ ਜਿਹ ਕਾਟੀ ਸਿਲਕ ਦਯਾਲ ਪ੍ਰਭਿ ਸੇਇ ਜਨ

ਲਗੇ ਭਗਤੇ ॥ ਹਰਿ ਗੁਰੁ ਨਾਨਕੁ ਜਿਨੑ ਪਰਸਿਓ ਤੇ ਇਤ ਉਤ ਸਦਾ ਮੁਕਤੇ ॥੮॥ ਪ੍ਰਭ ਦਾਤਉ ਦਾਤਾਰ

ਪਰੵਿਉ ਜਾਚਕੁ ਇਕੁ ਸਰਨਾ ॥ ਮਿਲੈ ਦਾਨੁ ਸੰਤ ਰੇਨ ਜੇਹ ਲਗਿ ਭਉਜਲੁ ਤਰਨਾ ॥ ਬਿਨਤਿ ਕਰਉ ਅਰਦਾਸਿ

ਸੁਨਹੁ ਜੇ ਠਾਕੁਰ ਭਾਵੈ ॥ ਦੇਹੁ ਦਰਸੁ ਮਨਿ ਚਾਉ ਭਗਤਿ ਇਹੁ ਮਨੁ ਠਹਰਾਵੈ ॥ ਬਲਿਓ ਚਰਾਗੁ ਅੰਧੵਾਰ ਮਹਿ ਸਭ

ਕਲਿ ਉਧਰੀ ਇਕ ਨਾਮ ਧਰਮ ॥ ਪ੍ਰਗਟੁ ਸਗਲ ਹਰਿ ਭਵਨ ਮਹਿ ਜਨੁ ਨਾਨਕੁ ਗੁਰੁ ਪਾਰਬ੍ਰਹਮ ॥੯॥

ਸਵਯੇ ਸ੍ਰੀ ਮੁਖਬਾਕੵ ਮਹਲਾ ੫      ੴ ਸਤਿਗੁਰ ਪ੍ਰਸਾਦਿ ॥

ਕਾਚੀ ਦੇਹ ਮੋਹ ਫੁਨਿ ਬਾਂਧੀ ਸਠ ਕਠੋਰ ਕੁਚੀਲ ਕੁਗਿਆਨੀ ॥ ਧਾਵਤ ਭ੍ਰਮਤ ਰਹਨੁ ਨਹੀ ਪਾਵਤ ਪਾਰਬ੍ਰਹਮ

ਕੀ ਗਤਿ ਨਹੀ ਜਾਨੀ ॥ ਜੋਬਨ ਰੂਪ ਮਾਇਆ ਮਦ ਮਾਤਾ ਬਿਚਰਤ ਬਿਕਲ ਬਡੌ ਅਭਿਮਾਨੀ ॥ ਪਰ ਧਨ

ਪਰ ਅਪਵਾਦ ਨਾਰਿ ਨਿੰਦਾ ਯਹ ਮੀਠੀ ਜੀਅ ਮਾਹਿ ਹਿਤਾਨੀ ॥ ਬਲਬੰਚ ਛਪਿ ਕਰਤ ਉਪਾਵਾ ਪੇਖਤ ਸੁਨਤ ਪ੍ਰਭ

ਅੰਤਰਜਾਮੀ ॥ ਸੀਲ ਧਰਮ ਦਯਾ ਸੁਚ ਨਾਸ੍ਤਿ ਆਇਓ ਸਰਨਿ ਜੀਅ ਕੇ ਦਾਨੀ ॥ ਕਾਰਣ ਕਰਣ ਸਮਰਥ

ਸਿਰੀਧਰ ਰਾਖਿ ਲੇਹੁ ਨਾਨਕ ਕੇ ਸੁਆਮੀ ॥੧॥ ਕੀਰਤਿ ਕਰਨ ਸਰਨ ਮਨਮੋਹਨ ਜੋਹਨ ਪਾਪ ਬਿਦਾਰਨ ਕਉ

॥ ਹਰਿ ਤਾਰਨ ਤਰਨ ਸਮਰਥ ਸਭੈ ਬਿਧਿ ਕੁਲਹ ਸਮੂਹ ਉਧਾਰਨ ਸਉ ॥ ਚਿਤ ਚੇਤਿ ਅਚੇਤ ਜਾਨਿ ਸਤਸੰਗਤਿ

ਭਰਮ ਅੰਧੇਰ ਮੋਹਿਓ ਕਤ ਧਂਉ ॥ ਮੂਰਤ ਘਰੀ ਚਸਾ ਪਲੁ ਸਿਮਰਨ ਰਾਮ ਨਾਮੁ ਰਸਨਾ ਸੰਗਿ ਲਉ ॥ ਹੋਛਉ ਕਾਜੁ

ਅਲਪ ਸੁਖ ਬੰਧਨ ਕੋਟਿ ਜਨੰਮ ਕਹਾ ਦੁਖ ਭਂਉ ॥ ਸਿਖੵਾ ਸੰਤ ਨਾਮੁ ਭਜੁ ਨਾਨਕ ਰਾਮ ਰੰਗਿ ਆਤਮ ਸਿਉ ਰਂਉ

॥੨॥ ਰੰਚਕ ਰੇਤ ਖੇਤ ਤਨਿ ਨਿਰਮਿਤ ਦੁਰਲਭ ਦੇਹ ਸਵਾਰਿ ਧਰੀ ॥ ਖਾਨ ਪਾਨ ਸੋਧੇ ਸੁਖ ਭੁੰਚਤ ਸੰਕਟ ਕਾਟਿ

ਬਿਪਤਿ ਹਰੀ ॥ ਮਾਤ ਪਿਤਾ ਭਾਈ ਅਰੁ ਬੰਧਪ ਬੂਝਨ ਕੀ ਸਭ ਸੂਝ ਪਰੀ ॥ ਬਰਧਮਾਨ ਹੋਵਤ ਦਿਨ ਪ੍ਰਤਿ ਨਿਤ

ਆਵਤ ਨਿਕਟਿ ਬਿਖੰਮ ਜਰੀ ॥ ਰੇ ਗੁਨ ਹੀਨ ਦੀਨ ਮਾਇਆ ਕ੍ਰਿਮ ਸਿਮਰਿ ਸੁਆਮੀ ਏਕ ਘਰੀ ॥ ਕਰੁ ਗਹਿ

ਲੇਹੁ ਕ੍ਰਿਪਾਲ ਕ੍ਰਿਪਾ ਨਿਧਿ ਨਾਨਕ ਕਾਟਿ ਭਰੰਮ ਭਰੀ ॥੩॥ ਰੇ ਮਨ ਮੂਸ ਬਿਲਾ ਮਹਿ ਗਰਬਤ ਕਰਤਬ ਕਰਤ

ਮਹਾਂ ਮੁਘਨਾਂ ॥ ਸੰਪਤ ਦੋਲ ਝੋਲ ਸੰਗਿ ਝੂਲਤ ਮਾਇਆ ਮਗਨ ਭ੍ਰਮਤ ਘੁਘਨਾ ॥ ਸੁਤ ਬਨਿਤਾ ਸਾਜਨ ਸੁਖ

ਬੰਧਪ ਤਾ ਸਿਉ ਮੋਹੁ ਬਢਿਓ ਸੁ ਘਨਾ ॥ ਬੋਇਓ ਬੀਜੁ ਅਹੰ ਮਮ ਅੰਕੁਰੁ ਬੀਤਤ ਅਉਧ ਕਰਤ ਅਘਨਾਂ ॥ ਮਿਰਤੁ

ਮੰਜਾਰ ਪਸਾਰਿ ਮੁਖੁ ਨਿਰਖਤ ਭੁੰਚਤ ਭੁਗਤਿ ਭੂਖ ਭੁਖਨਾ ॥ ਸਿਮਰਿ ਗੁਪਾਲ ਦਇਆਲ ਸਤਸੰਗਤਿ ਨਾਨਕ

ਜਗੁ ਜਾਨਤ ਸੁਪਨਾ ॥੪॥ ਦੇਹ ਨ ਗੇਹ ਨ ਨੇਹ ਨ ਨੀਤਾ ਮਾਇਆ ਮਤ ਕਹਾ ਲਉ ਗਾਰਹੁ ॥ ਛਤ੍ਰ ਨ ਪਤ੍ਰ ਨ

ਚਉਰ ਨ ਚਾਵਰ ਬਹਤੀ ਜਾਤ ਰਿਦੈ ਨ ਬਿਚਾਰਹੁ ॥ ਰਥ ਨ ਅਸ੍ਵ ਨ ਗਜ ਸਿੰਘਾਸਨ ਛਿਨ ਮਹਿ ਤਿਆਗਤ ਨਾਂਗ

ਸਿਧਾਰਹੁ ॥ ਸੂਰ ਨ ਬੀਰ ਨ ਮੀਰ ਨ ਖਾਨਮ ਸੰਗਿ ਨ ਕੋਊ ਦ੍ਰਿਸਟਿ ਨਿਹਾਰਹੁ ॥ ਕੋਟ ਨ ਓਟ ਨ ਕੋਸ ਨ ਛੋਟਾ

ਕਰਤ ਬਿਕਾਰ ਦੋਊ ਕਰ ਝਾਰਹੁ ॥ ਮਿਤ੍ਰ ਨ ਪੁਤ੍ਰ ਕਲਤ੍ਰ ਸਾਜਨ ਸਖ ਉਲਟਤ ਜਾਤ ਬਿਰਖ ਕੀ ਛਾਂਰਹੁ ॥

ਦੀਨ ਦਯਾਲ ਪੁਰਖ ਪ੍ਰਭ ਪੂਰਨ ਛਿਨ ਛਿਨ ਸਿਮਰਹੁ ਅਗਮ ਅਪਾਰਹੁ ॥ ਸ੍ਰੀਪਤਿ ਨਾਥ ਸਰਣਿ ਨਾਨਕ ਜਨ

ਹੇ ਭਗਵੰਤ ਕ੍ਰਿਪਾ ਕਰਿ ਤਾਰਹੁ ॥੫॥ ਪ੍ਰਾਨ ਮਾਨ ਦਾਨ ਮਗ ਜੋਹਨ ਹੀਤੁ ਚੀਤੁ ਦੇ ਲੇ ਲੇ ਪਾਰੀ ॥ ਸਾਜਨ ਸੈਨ

ਮੀਤ ਸੁਤ ਭਾਈ ਤਾਹੂ ਤੇ ਲੇ ਰਖੀ ਨਿਰਾਰੀ ॥ ਧਾਵਨ ਪਾਵਨ ਕੂਰ ਕਮਾਵਨ ਇਹ ਬਿਧਿ ਕਰਤ ਅਉਧ ਤਨ ਜਾਰੀ

॥ ਕਰਮ ਧਰਮ ਸੰਜਮ ਸੁਚ ਨੇਮਾ ਚੰਚਲ ਸੰਗਿ ਸਗਲ ਬਿਧਿ ਹਾਰੀ ॥ ਪਸੁ ਪੰਖੀ ਬਿਰਖ ਅਸਥਾਵਰ ਬਹੁ ਬਿਧਿ

ਜੋਨਿ ਭ੍ਰਮਿਓ ਅਤਿ ਭਾਰੀ ॥ ਖਿਨੁ ਪਲੁ ਚਸਾ ਨਾਮੁ ਨਹੀ ਸਿਮਰਿਓ ਦੀਨਾ ਨਾਥ ਪ੍ਰਾਨਪਤਿ ਸਾਰੀ ॥ ਖਾਨ ਪਾਨ

ਮੀਠ ਰਸ ਭੋਜਨ ਅੰਤ ਕੀ ਬਾਰ ਹੋਤ ਕਤ ਖਾਰੀ ॥ ਨਾਨਕ ਸੰਤ ਚਰਨ ਸੰਗਿ ਉਧਰੇ ਹੋਰਿ ਮਾਇਆ ਮਗਨ ਚਲੇ

ਸਭਿ ਡਾਰੀ ॥੬॥ ਬ੍ਰਹਮਾਦਿਕ ਸਿਵ ਛੰਦ ਮੁਨੀਸੁਰ ਰਸਕਿ ਰਸਕਿ ਠਾਕੁਰ ਗੁਨ ਗਾਵਤ ॥ ਇੰਦ੍ਰ ਮੁਨਿੰਦ੍ਰ

ਖੋਜਤੇ ਗੋਰਖ ਧਰਣਿ ਗਗਨ ਆਵਤ ਫੁਨਿ ਧਾਵਤ ॥ ਸਿਧ ਮਨੁਖੵ ਦੇਵ ਅਰੁ ਦਾਨਵ ਇਕੁ ਤਿਲੁ ਤਾ ਕੋ ਮਰਮੁ ਨ

ਪਾਵਤ ॥ ਪ੍ਰਿਅ ਪ੍ਰਭ ਪ੍ਰੀਤਿ ਪ੍ਰੇਮ ਰਸ ਭਗਤੀ ਹਰਿ ਜਨ ਤਾ ਕੈ ਦਰਸਿ ਸਮਾਵਤ ॥ ਤਿਸਹਿ ਤਿਆਗਿ ਆਨ ਕਉ

ਜਾਚਹਿ ਮੁਖ ਦੰਤ ਰਸਨ ਸਗਲ ਘਸਿ ਜਾਵਤ ॥ ਰੇ ਮਨ ਮੂੜ ਸਿਮਰਿ ਸੁਖਦਾਤਾ ਨਾਨਕ ਦਾਸ ਤੁਝਹਿ

ਸਮਝਾਵਤ ॥੭॥ ਮਾਇਆ ਰੰਗ ਬਿਰੰਗ ਕਰਤ ਭ੍ਰਮ ਮੋਹ ਕੈ ਕੂਪਿ ਗੁਬਾਰਿ ਪਰਿਓ ਹੈ ॥ ਏਤਾ ਗਬੁ ਅਕਾਸਿ ਨ

ਮਾਵਤ ਬਿਸਟਾ ਅਸ੍ਤ ਕ੍ਰਿਮਿ ਉਦਰੁ ਭਰਿਓ ਹੈ ॥ ਦਹ ਦਿਸ ਧਾਇ ਮਹਾ ਬਿਖਿਆ ਕਉ ਪਰ ਧਨ ਛੀਨਿ ਅਗਿਆਨ

ਹਰਿਓ ਹੈ ॥ ਜੋਬਨ ਬੀਤਿ ਜਰਾ ਰੋਗਿ ਗ੍ਰਸਿਓ ਜਮਦੂਤਨ ਡੰਨੁ ਮਿਰਤੁ ਮਰਿਓ ਹੈ ॥ ਅਨਿਕ ਜੋਨਿ ਸੰਕਟ ਨਰਕ

ਭੁੰਚਤ ਸਾਸਨ ਦੂਖ ਗਰਤਿ ਗਰਿਓ ਹੈ ॥ ਪ੍ਰੇਮ ਭਗਤਿ ਉਧਰਹਿ ਸੇ ਨਾਨਕ ਕਰਿ ਕਿਰਪਾ ਸੰਤੁ ਆਪਿ ਕਰਿਓ

ਹੈ ॥੮॥ ਗੁਣ ਸਮੂਹ ਫਲ ਸਗਲ ਮਨੋਰਥ ਪੂਰਨ ਹੋਈ ਆਸ ਹਮਾਰੀ ॥ ਅਉਖਧ ਮੰਤ੍ਰ ਤੰਤ੍ਰ ਪਰ ਦੁਖ ਹਰ

ਸਰਬ ਰੋਗ ਖੰਡਣ ਗੁਣਕਾਰੀ ॥ ਕਾਮ ਕ੍ਰੋਧ ਮਦ ਮਤਸਰ ਤ੍ਰਿਸਨਾ ਬਿਨਸਿ ਜਾਹਿ ਹਰਿ ਨਾਮੁ ਉਚਾਰੀ ॥

ਇਸਨਾਨ ਦਾਨ ਤਾਪਨ ਸੁਚਿ ਕਿਰਿਆ ਚਰਣ ਕਮਲ ਹਿਰਦੈ ਪ੍ਰਭ ਧਾਰੀ ॥ ਸਾਜਨ ਮੀਤ ਸਖਾ ਹਰਿ ਬੰਧਪ

ਜੀਅ ਧਾਨ ਪ੍ਰਭ ਪ੍ਰਾਨ ਅਧਾਰੀ ॥ ਓਟ ਗਹੀ ਸੁਆਮੀ ਸਮਰਥਹ ਨਾਨਕ ਦਾਸ ਸਦਾ ਬਲਿਹਾਰੀ ॥੯॥ ਆਵਧ

ਕਟਿਓ ਨ ਜਾਤ ਪ੍ਰੇਮ ਰਸ ਚਰਨ ਕਮਲ ਸੰਗਿ ॥ ਦਾਵਨਿ ਬੰਧਿਓ ਨ ਜਾਤ ਬਿਧੇ ਮਨ ਦਰਸ ਮਗਿ ॥ ਪਾਵਕ

ਜਰਿਓ ਨ ਜਾਤ ਰਹਿਓ ਜਨ ਧੂਰਿ ਲਗਿ ॥ ਨੀਰੁ ਨ ਸਾਕਸਿ ਬੋਰਿ ਚਲਹਿ ਹਰਿ ਪੰਥਿ ਪਗਿ ॥ ਨਾਨਕ ਰੋਗ

ਦੋਖ ਅਘ ਮੋਹ ਛਿਦੇ ਹਰਿ ਨਾਮ ਖਗਿ ॥੧॥੧੦॥ ਉਦਮੁ ਕਰਿ ਲਾਗੇ ਬਹੁ ਭਾਤੀ ਬਿਚਰਹਿ ਅਨਿਕ ਸਾਸਤ੍ਰ

ਬਹੁ ਖਟੂਆ ॥ ਭਸਮ ਲਗਾਇ ਤੀਰਥ ਬਹੁ ਭ੍ਰਮਤੇ ਸੂਖਮ ਦੇਹ ਬੰਧਹਿ ਬਹੁ ਜਟੂਆ ॥ ਬਿਨੁ ਹਰਿ ਭਜਨ ਸਗਲ

ਦੁਖ ਪਾਵਤ ਜਿਉ ਪ੍ਰੇਮ ਬਢਾਇ ਸੂਤ ਕੇ ਹਟੂਆ ॥ ਪੂਜਾ ਚਕ੍ਰ ਕਰਤ ਸੋਮਪਾਕਾ ਅਨਿਕ ਭਾਂਤਿ ਥਾਟਹਿ ਕਰਿ

ਥਟੂਆ ॥੨॥੧੧॥੨੦॥

ਸਵਈਏ ਮਹਲੇ ਪਹਿਲੇ ਕੇ ੧      ੴ ਸਤਿਗੁਰ ਪ੍ਰਸਾਦਿ ॥

ਇਕ ਮਨਿ ਪੁਰਖੁ ਧਿਆਇ ਬਰਦਾਤਾ ॥ ਸੰਤ ਸਹਾਰੁ ਸਦਾ ਬਿਖਿਆਤਾ ॥ ਤਾਸੁ ਚਰਨ ਲੇ ਰਿਦੈ ਬਸਾਵਉ ॥

ਤਉ ਪਰਮ ਗੁਰੂ ਨਾਨਕ ਗੁਨ ਗਾਵਉ ॥੧॥ ਗਾਵਉ ਗੁਨ ਪਰਮ ਗੁਰੂ ਸੁਖ ਸਾਗਰ ਦੁਰਤ ਨਿਵਾਰਣ

ਸਬਦ ਸਰੇ ॥ ਗਾਵਹਿ ਗੰਭੀਰ ਧੀਰ ਮਤਿ ਸਾਗਰ ਜੋਗੀ ਜੰਗਮ ਧਿਆਨੁ ਧਰੇ ॥ ਗਾਵਹਿ ਇੰਦ੍ਰਾਦਿ ਭਗਤ

ਪ੍ਰਹਿਲਾਦਿਕ ਆਤਮ ਰਸੁ ਜਿਨਿ ਜਾਣਿਓ ॥ ਕਬਿ ਕਲ ਸੁਜਸੁ ਗਾਵਉ ਗੁਰ ਨਾਨਕ ਰਾਜੁ ਜੋਗੁ ਜਿਨਿ ਮਾਣਿਓ

॥੨॥ ਗਾਵਹਿ ਜਨਕਾਦਿ ਜੁਗਤਿ ਜੋਗੇਸੁਰ ਹਰਿ ਰਸ ਪੂਰਨ ਸਰਬ ਕਲਾ ॥ ਗਾਵਹਿ ਸਨਕਾਦਿ ਸਾਧ

ਸਿਧਾਦਿਕ ਮੁਨਿ ਜਨ ਗਾਵਹਿ ਅਛਲ ਛਲਾ ॥ ਗਾਵੈ ਗੁਣ ਧੋਮੁ ਅਟਲ ਮੰਡਲਵੈ ਭਗਤਿ ਭਾਇ ਰਸੁ

ਜਾਣਿਓ ॥ ਕਬਿ ਕਲ ਸੁਜਸੁ ਗਾਵਉ ਗੁਰ ਨਾਨਕ ਰਾਜੁ ਜੋਗੁ ਜਿਨਿ ਮਾਣਿਓ ॥੩॥ ਗਾਵਹਿ ਕਪਿਲਾਦਿ

ਆਦਿ ਜੋਗੇਸੁਰ ਅਪਰੰਪਰ ਅਵਤਾਰ ਵਰੋ ॥ ਗਾਵੈ ਜਮਦਗਨਿ ਪਰਸਰਾਮੇਸੁਰ ਕਰ ਕੁਠਾਰੁ ਰਘੁ ਤੇਜੁ

ਹਰਿਓ ॥ ਉਧੌ ਅਕ੍ਰੂਰੁ ਬਿਦਰੁ ਗੁਣ ਗਾਵੈ ਸਰਬਾਤਮੁ ਜਿਨਿ ਜਾਣਿਓ ॥ ਕਬਿ ਕਲ ਸੁਜਸੁ ਗਾਵਉ

ਗੁਰ ਨਾਨਕ ਰਾਜੁ ਜੋਗੁ ਜਿਨਿ ਮਾਣਿਓ ॥੪॥ ਗਾਵਹਿ ਗੁਣ ਬਰਨ ਚਾਰਿ ਖਟ ਦਰਸਨ ਬ੍ਰਹਮਾਦਿਕ

ਸਿਮਰੰਥਿ ਗੁਨਾ ॥ ਗਾਵੈ ਗੁਣ ਸੇਸੁ ਸਹਸ ਜਿਹਬਾ ਰਸ ਆਦਿ ਅੰਤਿ ਲਿਵ ਲਾਗਿ ਧੁਨਾ ॥ ਗਾਵੈ ਗੁਣ

ਮਹਾਦੇਉ ਬੈਰਾਗੀ ਜਿਨਿ ਧਿਆਨ ਨਿਰੰਤਰਿ ਜਾਣਿਓ ॥ ਕਬਿ ਕਲ ਸੁਜਸੁ ਗਾਵਉ ਗੁਰ ਨਾਨਕ ਰਾਜੁ

ਜੋਗੁ ਜਿਨਿ ਮਾਣਿਓ ॥੫॥ ਰਾਜੁ ਜੋਗੁ ਮਾਣਿਓ ਬਸਿਓ ਨਿਰਵੈਰੁ ਰਿਦੰਤਰਿ ॥ ਸ੍ਰਿਸਟਿ ਸਗਲ ਉਧਰੀ

ਨਾਮਿ ਲੇ ਤਰਿਓ ਨਿਰੰਤਰਿ ॥ ਗੁਣ ਗਾਵਹਿ ਸਨਕਾਦਿ ਆਦਿ ਜਨਕਾਦਿ ਜੁਗਹ ਲਗਿ ॥ ਧੰਨਿ ਧੰਨਿ

ਗੁਰੁ ਧੰਨਿ ਜਨਮੁ ਸਕਯਥੁ ਭਲੌ ਜਗਿ ॥ ਪਾਤਾਲ ਪੁਰੀ ਜੈਕਾਰ ਧੁਨਿ ਕਬਿ ਜਨ ਕਲ ਵਖਾਣਿਓ ॥ ਹਰਿ

ਨਾਮ ਰਸਿਕ ਨਾਨਕ ਗੁਰ ਰਾਜੁ ਜੋਗੁ ਤੈ ਮਾਣਿਓ ॥੬॥ ਸਤਜੁਗਿ ਤੈ ਮਾਣਿਓ ਛਲਿਓ ਬਲਿ ਬਾਵਨ

ਭਾਇਓ ॥ ਤ੍ਰੇਤੈ ਤੈ ਮਾਣਿਓ ਰਾਮੁ ਰਘੁਵੰਸੁ ਕਹਾਇਓ ॥ ਦੁਆਪੁਰਿ ਕ੍ਰਿਸਨ ਮੁਰਾਰਿ ਕੰਸੁ ਕਿਰਤਾਰਥੁ ਕੀਓ ॥

ਉਗ੍ਰਸੈਣ ਕਉ ਰਾਜੁ ਅਭੈ ਭਗਤਹ ਜਨ ਦੀਓ ॥ ਕਲਿਜੁਗਿ ਪ੍ਰਮਾਣੁ ਨਾਨਕ ਗੁਰੁ ਅੰਗਦੁ ਅਮਰੁ ਕਹਾਇਓ

॥ ਸ੍ਰੀ ਗੁਰੂ ਰਾਜੁ ਅਬਿਚਲੁ ਅਟਲੁ ਆਦਿ ਪੁਰਖਿ ਫੁਰਮਾਇਓ ॥੭॥ ਗੁਣ ਗਾਵੈ ਰਵਿਦਾਸੁ ਭਗਤੁ ਜੈਦੇਵ

ਤ੍ਰਿਲੋਚਨ ॥ ਨਾਮਾ ਭਗਤੁ ਕਬੀਰੁ ਸਦਾ ਗਾਵਹਿ ਸਮ ਲੋਚਨ ॥ ਭਗਤੁ ਬੇਣਿ ਗੁਣ ਰਵੈ ਸਹਜਿ ਆਤਮ ਰੰਗੁ

ਮਾਣੈ ॥ ਜੋਗ ਧਿਆਨਿ ਗੁਰ ਗਿਆਨਿ ਬਿਨਾ ਪ੍ਰਭ ਅਵਰੁ ਨ ਜਾਣੈ ॥ ਸੁਖਦੇਉ ਪਰੀਖੵਤੁ ਗੁਣ ਰਵੈ ਗੋਤਮ ਰਿਖਿ

ਜਸੁ ਗਾਇਓ ॥ ਕਬਿ ਕਲ ਸੁਜਸੁ ਨਾਨਕ ਗੁਰ ਨਿਤ ਨਵਤਨੁ ਜਗਿ ਛਾਇਓ ॥੮॥ ਗੁਣ ਗਾਵਹਿ

ਪਾਯਾਲਿ ਭਗਤ ਨਾਗਾਦਿ ਭੁਯੰਗਮ ॥ ਮਹਾਦੇਉ ਗੁਣ ਰਵੈ ਸਦਾ ਜੋਗੀ ਜਤਿ ਜੰਗਮ ॥ ਗੁਣ ਗਾਵੈ ਮੁਨਿ ਬੵਾਸੁ

ਜਿਨਿ ਬੇਦ ਬੵਾਕਰਣ ਬੀਚਾਰਿਅ ॥ ਬ੍ਰਹਮਾ ਗੁਣ ਉਚਰੈ ਜਿਨਿ ਹੁਕਮਿ ਸਭ ਸ੍ਰਿਸਟਿ ਸਵਾਰੀਅ ॥ ਬ੍ਰਹਮੰਡ ਖੰਡ

ਪੂਰਨ ਬ੍ਰਹਮੁ ਗੁਣ ਨਿਰਗੁਣ ਸਮ ਜਾਣਿਓ ॥ ਜਪੁ ਕਲ ਸੁਜਸੁ ਨਾਨਕ ਗੁਰ ਸਹਜੁ ਜੋਗੁ ਜਿਨਿ ਮਾਣਿਓ ॥੯॥

ਗੁਣ ਗਾਵਹਿ ਨਵ ਨਾਥ ਧੰਨਿ ਗੁਰੁ ਸਾਚਿ ਸਮਾਇਓ ॥ ਮਾਂਧਾਤਾ ਗੁਣ ਰਵੈ ਜੇਨ ਚਕ੍ਰਵੈ ਕਹਾਇਓ ॥ ਗੁਣ ਗਾਵੈ

ਬਲਿ ਰਾਉ ਸਪਤ ਪਾਤਾਲਿ ਬਸੰਤੌ ॥ ਭਰਥਰਿ ਗੁਣ ਉਚਰੈ ਸਦਾ ਗੁਰ ਸੰਗਿ ਰਹੰਤੌ ॥ ਦੂਰਬਾ ਪਰੂਰਉ

ਅੰਗਰੈ ਗੁਰ ਨਾਨਕ ਜਸੁ ਗਾਇਓ ॥ ਕਬਿ ਕਲ ਸੁਜਸੁ ਨਾਨਕ ਗੁਰ ਘਟਿ ਘਟਿ ਸਹਜਿ ਸਮਾਇਓ ॥੧੦॥

ਸਵਈਏ ਮਹਲੇ ਦੂਜੇ ਕੇ ੨      ੴ ਸਤਿਗੁਰ ਪ੍ਰਸਾਦਿ ॥

ਸੋਈ ਪੁਰਖੁ ਧੰਨੁ ਕਰਤਾ ਕਾਰਣ ਕਰਤਾਰੁ ਕਰਣ ਸਮਰਥੋ ॥ ਸਤਿਗੁਰੂ ਧੰਨੁ ਨਾਨਕੁ ਮਸਤਕਿ ਤੁਮ ਧਰਿਓ ਜਿਨਿ

ਹਥੋ ॥ ਤ ਧਰਿਓ ਮਸਤਕਿ ਹਥੁ ਸਹਜਿ ਅਮਿਉ ਵੁਠਉ ਛਜਿ ਸੁਰਿ ਨਰ ਗਣ ਮੁਨਿ ਬੋਹਿਯ ਅਗਾਜਿ ॥ ਮਾਰਿਓ

ਕੰਟਕੁ ਕਾਲੁ ਗਰਜਿ ਧਾਵਤੁ ਲੀਓ ਬਰਜਿ ਪੰਚ ਭੂਤ ਏਕ ਘਰਿ ਰਾਖਿ ਲੇ ਸਮਜਿ ॥ ਜਗੁ ਜੀਤਉ ਗੁਰ ਦੁਆਰਿ

ਖੇਲਹਿ ਸਮਤ ਸਾਰਿ ਰਥੁ ਉਨਮਨਿ ਲਿਵ ਰਾਖਿ ਨਿਰੰਕਾਰਿ ॥ ਕਹੁ ਕੀਰਤਿ ਕਲ ਸਹਾਰ ਸਪਤ ਦੀਪ ਮਝਾਰ

ਲਹਣਾ ਜਗਤ੍ਰ ਗੁਰੁ ਪਰਸਿ ਮੁਰਾਰਿ ॥੧॥ ਜਾ ਕੀ ਦ੍ਰਿਸਟਿ ਅੰਮ੍ਰਿਤ ਧਾਰ ਕਾਲੁਖ ਖਨਿ ਉਤਾਰ ਤਿਮਰ ਅਗੵਾਨ

ਜਾਹਿ ਦਰਸ ਦੁਆਰ ॥ ਓਇ ਜੁ ਸੇਵਹਿ ਸਬਦੁ ਸਾਰੁ ਗਾਖੜੀ ਬਿਖਮ ਕਾਰ ਤੇ ਨਰ ਭਵ ਉਤਾਰਿ ਕੀਏ ਨਿਰਭਾਰ

॥ ਸਤਸੰਗਤਿ ਸਹਜ ਸਾਰਿ ਜਾਗੀਲੇ ਗੁਰ ਬੀਚਾਰਿ ਨਿੰਮਰੀ ਭੂਤ ਸਦੀਵ ਪਰਮ ਪਿਆਰਿ ॥ ਕਹੁ ਕੀਰਤਿ

ਕਲ ਸਹਾਰ ਸਪਤ ਦੀਪ ਮਝਾਰ ਲਹਣਾ ਜਗਤ੍ਰ ਗੁਰੁ ਪਰਸਿ ਮੁਰਾਰਿ ॥੨॥ ਤੈ ਤਉ ਦ੍ਰਿੜਿਓ ਨਾਮੁ ਅਪਾਰੁ

ਬਿਮਲ ਜਾਸੁ ਬਿਥਾਰੁ ਸਾਧਿਕ ਸਿਧ ਸੁਜਨ ਜੀਆ ਕੋ ਅਧਾਰੁ ॥ ਤੂ ਤਾ ਜਨਿਕ ਰਾਜਾ ਅਉਤਾਰੁ ਸਬਦੁ ਸੰਸਾਰਿ

ਸਾਰੁ ਰਹਹਿ ਜਗਤ੍ਰ ਜਲ ਪਦਮ ਬੀਚਾਰ ॥ ਕਲਿਪ ਤਰੁ ਰੋਗ ਬਿਦਾਰੁ ਸੰਸਾਰ ਤਾਪ ਨਿਵਾਰੁ ਆਤਮਾ ਤ੍ਰਿਬਿਧਿ

ਤੇਰੈ ਏਕ ਲਿਵ ਤਾਰ ॥ ਕਹੁ ਕੀਰਤਿ ਕਲ ਸਹਾਰ ਸਪਤ ਦੀਪ ਮਝਾਰ ਲਹਣਾ ਜਗਤ੍ਰ ਗੁਰੁ ਪਰਸਿ ਮੁਰਾਰਿ ॥੩॥

ਤੈ ਤਾ ਹਦਰਥਿ ਪਾਇਓ ਮਾਨੁ ਸੇਵਿਆ ਗੁਰੁ ਪਰਵਾਨੁ ਸਾਧਿ ਅਜਗਰੁ ਜਿਨਿ ਕੀਆ ਉਨਮਾਨੁ ॥ ਹਰਿ ਹਰਿ

ਦਰਸ ਸਮਾਨ ਆਤਮਾ ਵੰਤਗਿਆਨ ਜਾਣੀਅ ਅਕਲ ਗਤਿ ਗੁਰ ਪਰਵਾਨ ॥ ਜਾ ਕੀ ਦ੍ਰਿਸਟਿ ਅਚਲ ਠਾਣ

ਬਿਮਲ ਬੁਧਿ ਸੁਥਾਨ ਪਹਿਰਿ ਸੀਲ ਸਨਾਹੁ ਸਕਤਿ ਬਿਦਾਰਿ ॥ ਕਹੁ ਕੀਰਤਿ ਕਲ ਸਹਾਰ ਸਪਤ ਦੀਪ ਮਝਾਰ

ਲਹਣਾ ਜਗਤ੍ਰ ਗੁਰੁ ਪਰਸਿ ਮੁਰਾਰਿ ॥੪॥ ਦ੍ਰਿਸਟਿ ਧਰਤ ਤਮ ਹਰਨ ਦਹਨ ਅਘ ਪਾਪ ਪ੍ਰਨਾਸਨ ॥ ਸਬਦ ਸੂਰ

ਬਲਵੰਤ ਕਾਮ ਅਰੁ ਕ੍ਰੋਧ ਬਿਨਾਸਨ ॥ ਲੋਭ ਮੋਹ ਵਸਿ ਕਰਣ ਸਰਣ ਜਾਚਿਕ ਪ੍ਰਤਿਪਾਲਣ ॥ ਆਤਮ ਰਤ

ਸੰਗ੍ਰਹਣ ਕਹਣ ਅੰਮ੍ਰਿਤ ਕਲ ਢਾਲਣ ॥ ਸਤਿਗੁਰੂ ਕਲ ਸਤਿਗੁਰ ਤਿਲਕੁ ਸਤਿ ਲਾਗੈ ਸੋ ਪੈ ਤਰੈ ॥ ਗੁਰੁ ਜਗਤ

ਫਿਰਣਸੀਹ ਅੰਗਰਉ ਰਾਜੁ ਜੋਗੁ ਲਹਣਾ ਕਰੈ ॥੫॥ ਸਦਾ ਅਕਲ ਲਿਵ ਰਹੈ ਕਰਨ ਸਿਉ ਇਛਾ ਚਾਰਹ ॥

ਦ੍ਰੁਮ ਸਪੂਰ ਜਿਉ ਨਿਵੈ ਖਵੈ ਕਸੁ ਬਿਮਲ ਬੀਚਾਰਹ ॥ ਇਹੈ ਤਤੁ ਜਾਣਿਓ ਸਰਬ ਗਤਿ ਅਲਖੁ ਬਿਡਾਣੀ ॥

ਸਹਜ ਭਾਇ ਸੰਚਿਓ ਕਿਰਣਿ ਅੰਮ੍ਰਿਤ ਕਲ ਬਾਣੀ ॥ ਗੁਰ ਗਮਿ ਪ੍ਰਮਾਣੁ ਤੈ ਪਾਇਓ ਸਤੁ ਸੰਤੋਖੁ ਗ੍ਰਾਹਜਿ ਲਯੌ ॥

ਹਰਿ ਪਰਸਿਓ ਕਲੁ ਸਮੁਲਵੈ ਜਨ ਦਰਸਨੁ ਲਹਣੇ ਭਯੌ ॥੬॥ ਮਨਿ ਬਿਸਾਸੁ ਪਾਇਓ ਗਹਰਿ ਗਹੁ ਹਦਰਥਿ

ਦੀਓ ॥ ਗਰਲ ਨਾਸੁ ਤਨਿ ਨਠਯੋ ਅਮਿਉ ਅੰਤਰਗਤਿ ਪੀਓ ॥ ਰਿਦਿ ਬਿਗਾਸੁ ਜਾਗਿਓ ਅਲਖਿ ਕਲ ਧਰੀ

ਜੁਗੰਤਰਿ ॥ ਸਤਿਗੁਰੁ ਸਹਜ ਸਮਾਧਿ ਰਵਿਓ ਸਾਮਾਨਿ ਨਿਰੰਤਰਿ ॥ ਉਦਾਰਉ ਚਿਤ ਦਾਰਿਦ ਹਰਨ ਪਿਖੰਤਿਹ

ਕਲਮਲ ਤ੍ਰਸਨ ॥ ਸਦ ਰੰਗਿ ਸਹਜਿ ਕਲੁ ਉਚਰੈ ਜਸੁ ਜੰਪਉ ਲਹਣੇ ਰਸਨ ॥੭॥ ਨਾਮੁ ਅਵਖਧੁ ਨਾਮੁ

ਆਧਾਰੁ ਅਰੁ ਨਾਮੁ ਸਮਾਧਿ ਸੁਖੁ ਸਦਾ ਨਾਮ ਨੀਸਾਣੁ ਸੋਹੈ ॥ ਰੰਗਿ ਰਤੌ ਨਾਮ ਸਿਉ ਕਲ ਨਾਮੁ ਸੁਰਿ ਨਰਹ ਬੋਹੈ

॥ ਨਾਮ ਪਰਸੁ ਜਿਨਿ ਪਾਇਓ ਸਤੁ ਪ੍ਰਗਟਿਓ ਰਵਿ ਲੋਇ ॥ ਦਰਸਨਿ ਪਰਸਿਐ ਗੁਰੂ ਕੈ ਅਠਸਠਿ ਮਜਨੁ ਹੋਇ

॥੮॥ ਸਚੁ ਤੀਰਥੁ ਸਚੁ ਇਸਨਾਨੁ ਅਰੁ ਭੋਜਨੁ ਭਾਉ ਸਚੁ ਸਦਾ ਸਚੁ ਭਾਖੰਤੁ ਸੋਹੈ ॥ ਸਚੁ ਪਾਇਓ ਗੁਰ ਸਬਦਿ

ਸਚੁ ਨਾਮੁ ਸੰਗਤੀ ਬੋਹੈ ॥ ਜਿਸੁ ਸਚੁ ਸੰਜਮੁ ਵਰਤੁ ਸਚੁ ਕਬਿ ਜਨ ਕਲ ਵਖਾਣੁ ॥ ਦਰਸਨਿ ਪਰਸਿਐ ਗੁਰੂ ਕੈ

ਸਚੁ ਜਨਮੁ ਪਰਵਾਣੁ ॥੯॥ ਅਮਿਅ ਦ੍ਰਿਸਟਿ ਸੁਭ ਕਰੈ ਹਰੈ ਅਘ ਪਾਪ ਸਕਲ ਮਲ ॥ ਕਾਮ ਕ੍ਰੋਧ ਅਰੁ ਲੋਭ ਮੋਹ

ਵਸਿ ਕਰੈ ਸਭੈ ਬਲ ॥ ਸਦਾ ਸੁਖੁ ਮਨਿ ਵਸੈ ਦੁਖੁ ਸੰਸਾਰਹ ਖੋਵੈ ॥ ਗੁਰੁ ਨਵ ਨਿਧਿ ਦਰੀਆਉ ਜਨਮ ਹਮ

ਕਾਲਖ ਧੋਵੈ ॥ ਸੁ ਕਹੁ ਟਲ ਗੁਰੁ ਸੇਵੀਐ ਅਹਿਨਿਸਿ ਸਹਜਿ ਸੁਭਾਇ ॥ ਦਰਸਨਿ ਪਰਸਿਐ ਗੁਰੂ ਕੈ ਜਨਮ

ਮਰਣ ਦੁਖੁ ਜਾਇ ॥੧੦॥

ਸਵਈਏ ਮਹਲੇ ਤੀਜੇ ਕੇ ੩      ੴ ਸਤਿਗੁਰ ਪ੍ਰਸਾਦਿ ॥

ਸੋਈ ਪੁਰਖੁ ਸਿਵਰਿ ਸਾਚਾ ਜਾ ਕਾ ਇਕੁ ਨਾਮੁ ਅਛਲੁ ਸੰਸਾਰੇ ॥ ਜਿਨਿ ਭਗਤ ਭਵਜਲ ਤਾਰੇ ਸਿਮਰਹੁ ਸੋਈ ਨਾਮੁ

ਪਰਧਾਨੁ ॥ ਤਿਤੁ ਨਾਮਿ ਰਸਿਕੁ ਨਾਨਕੁ ਲਹਣਾ ਥਪਿਓ ਜੇਨ ਸ੍ਰਬ ਸਿਧੀ ॥ ਕਵਿ ਜਨ ਕਲੵ ਸਬੁਧੀ ਕੀਰਤਿ

ਜਨ ਅਮਰਦਾਸ ਬਿਸ੍ਤਰੀਯਾ ॥ ਕੀਰਤਿ ਰਵਿ ਕਿਰਣਿ ਪ੍ਰਗਟਿ ਸੰਸਾਰਹ ਸਾਖ ਤਰੋਵਰ ਮਵਲਸਰਾ ॥ ਉਤਰਿ

ਦਖਿਣਹਿ ਪੁਬਿ ਅਰੁ ਪਸ੍ਚਮਿ ਜੈ ਜੈ ਕਾਰੁ ਜਪੰਥਿ ਨਰਾ ॥ ਹਰਿ ਨਾਮੁ ਰਸਨਿ ਗੁਰਮੁਖਿ ਬਰਦਾਯਉ ਉਲਟਿ ਗੰਗ

ਪਸ੍ਚਮਿ ਧਰੀਆ ॥ ਸੋਈ ਨਾਮੁ ਅਛਲੁ ਭਗਤਹ ਭਵ ਤਾਰਣੁ ਅਮਰਦਾਸ ਗੁਰ ਕਉ ਫੁਰਿਆ ॥੧॥ ਸਿਮਰਹਿ ਸੋਈ

ਨਾਮੁ ਜਖੵ ਅਰੁ ਕਿੰਨਰ ਸਾਧਿਕ ਸਿਧ ਸਮਾਧਿ ਹਰਾ ॥ ਸਿਮਰਹਿ ਨਖੵਤ੍ਰ ਅਵਰ ਧ੍ਰੂ ਮੰਡਲ ਨਾਰਦਾਦਿ ਪ੍ਰਹਲਾਦਿ

ਵਰਾ ॥ ਸਸੀਅਰੁ ਅਰੁ ਸੂਰੁ ਨਾਮੁ ਉਲਾਸਹਿ ਸੈਲ ਲੋਅ ਜਿਨਿ ਉਧਰਿਆ ॥ ਸੋਈ ਨਾਮੁ ਅਛਲੁ ਭਗਤਹ ਭਵ ਤਾਰਣੁ

ਅਮਰਦਾਸ ਗੁਰ ਕਉ ਫੁਰਿਆ ॥੨॥ ਸੋਈ ਨਾਮੁ ਸਿਵਰਿ ਨਵ ਨਾਥ ਨਿਰੰਜਨੁ ਸਿਵ ਸਨਕਾਦਿ ਸਮੁਧਰਿਆ ॥

ਚਵਰਾਸੀਹ ਸਿਧ ਬੁਧ ਜਿਤੁ ਰਾਤੇ ਅੰਬਰੀਕ ਭਵਜਲੁ ਤਰਿਆ ॥ ਉਧਉ ਅਕ੍ਰੂਰੁ ਤਿਲੋਚਨੁ ਨਾਮਾ ਕਲਿ ਕਬੀਰ

ਕਿਲਵਿਖ ਹਰਿਆ ॥ ਸੋਈ ਨਾਮੁ ਅਛਲੁ ਭਗਤਹ ਭਵ ਤਾਰਣੁ ਅਮਰਦਾਸ ਗੁਰ ਕਉ ਫੁਰਿਆ ॥੩॥ ਤਿਤੁ

ਨਾਮਿ ਲਾਗਿ ਤੇਤੀਸ ਧਿਆਵਹਿ ਜਤੀ ਤਪੀਸੁਰ ਮਨਿ ਵਸਿਆ ॥ ਸੋਈ ਨਾਮੁ ਸਿਮਰਿ ਗੰਗੇਵ ਪਿਤਾਮਹ ਚਰਣ

ਚਿਤ ਅੰਮ੍ਰਿਤ ਰਸਿਆ ॥ ਤਿਤੁ ਨਾਮਿ ਗੁਰੂ ਗੰਭੀਰ ਗਰੂਅ ਮਤਿ ਸਤ ਕਰਿ ਸੰਗਤਿ ਉਧਰੀਆ ॥ ਸੋਈ ਨਾਮੁ

ਅਛਲੁ ਭਗਤਹ ਭਵ ਤਾਰਣੁ ਅਮਰਦਾਸ ਗੁਰ ਕਉ ਫੁਰਿਆ ॥੪॥ ਨਾਮ ਕਿਤਿ ਸੰਸਾਰਿ ਕਿਰਣਿ ਰਵਿ ਸੁਰਤਰ

ਸਾਖਹ ॥ ਉਤਰਿ ਦਖਿਣਿ ਪੁਬਿ ਦੇਸਿ ਪਸ੍ਚਮਿ ਜਸੁ ਭਾਖਹ ॥ ਜਨਮੁ ਤ ਇਹੁ ਸਕਯਥੁ ਜਿਤੁ ਨਾਮੁ ਹਰਿ ਰਿਦੈ

ਨਿਵਾਸੈ ॥ ਸੁਰਿ ਨਰ ਗਣ ਗੰਧਰਬ ਛਿਅ ਦਰਸਨ ਆਸਾਸੈ ॥ ਭਲਉ ਪ੍ਰਸਿਧੁ ਤੇਜੋ ਤਨੌ ਕਲੵ ਜੋੜਿ ਕਰ ਧੵਾਇਅਓ

॥ ਸੋਈ ਨਾਮੁ ਭਗਤ ਭਵਜਲ ਹਰਣੁ ਗੁਰ ਅਮਰਦਾਸ ਤੈ ਪਾਇਓ ॥੫॥ ਨਾਮੁ ਧਿਆਵਹਿ ਦੇਵ ਤੇਤੀਸ ਅਰੁ

ਸਾਧਿਕ ਸਿਧ ਨਰ ਨਾਮਿ ਖੰਡ ਬ੍ਰਹਮੰਡ ਧਾਰੇ ॥ ਜਹ ਨਾਮੁ ਸਮਾਧਿਓ ਹਰਖੁ ਸੋਗੁ ਸਮ ਕਰਿ ਸਹਾਰੇ ॥ ਨਾਮੁ

ਸਿਰੋਮਣਿ ਸਰਬ ਮੈ ਭਗਤ ਰਹੇ ਲਿਵ ਧਾਰਿ ॥ ਸੋਈ ਨਾਮੁ ਪਦਾਰਥੁ ਅਮਰ ਗੁਰ ਤੁਸਿ ਦੀਓ ਕਰਤਾਰਿ ॥੬॥

ਸਤਿ ਸੂਰਉ ਸੀਲਿ ਬਲਵੰਤੁ ਸਤ ਭਾਇ ਸੰਗਤਿ ਸਘਨ ਗਰੂਅ ਮਤਿ ਨਿਰਵੈਰਿ ਲੀਣਾ ॥ ਜਿਸੁ ਧੀਰਜੁ ਧੁਰਿ

ਧਵਲੁ ਧੁਜਾ ਸੇਤਿ ਬੈਕੁੰਠ ਬੀਣਾ ॥ ਪਰਸਹਿ ਸੰਤ ਪਿਆਰੁ ਜਿਹ ਕਰਤਾਰਹ ਸੰਜੋਗੁ ॥ ਸਤਿਗੁਰੂ ਸੇਵਿ ਸੁਖੁ

ਪਾਇਓ ਅਮਰਿ ਗੁਰਿ ਕੀਤਉ ਜੋਗੁ ॥੭॥ ਨਾਮੁ ਨਾਵਣੁ ਨਾਮੁ ਰਸ ਖਾਣੁ ਅਰੁ ਭੋਜਨੁ ਨਾਮ ਰਸੁ ਸਦਾ ਚਾਯ ਮੁਖਿ

ਮਿਸ† ਬਾਣੀ ॥ ਧਨਿ ਸਤਿਗੁਰੁ ਸੇਵਿਓ ਜਿਸੁ ਪਸਾਇ ਗਤਿ ਅਗਮ ਜਾਣੀ ॥ ਕੁਲ ਸੰਬੂਹ ਸਮੁਧਰੇ ਪਾਯਉ ਨਾਮ

ਨਿਵਾਸੁ ॥ ਸਕਯਥੁ ਜਨਮੁ ਕਲੵੁਚਰੈ ਗੁਰੁ ਪਰਸੵਿਉ ਅਮਰ ਪ੍ਰਗਾਸੁ ॥੮॥ ਬਾਰਿਜੁ ਕਰਿ ਦਾਹਿਣੈ ਸਿਧਿ ਸਨਮੁਖ

ਮੁਖੁ ਜੋਵੈ ॥ ਰਿਧਿ ਬਸੈ ਬਾਂਵਾਂਗਿ ਜੁ ਤੀਨਿ ਲੋਕਾਂਤਰ ਮੋਹੈ ॥ ਰਿਦੈ ਬਸੈ ਅਕਹੀਉ ਸੋਇ ਰਸੁ ਤਿਨ ਹੀ ਜਾਤਉ ॥

ਮੁਖਹੁ ਭਗਤਿ ਉਚਰੈ ਅਮਰੁ ਗੁਰੁ ਇਤੁ ਰੰਗਿ ਰਾਤਉ ॥ ਮਸਤਕਿ ਨੀਸਾਣੁ ਸਚਉ ਕਰਮੁ ਕਲੵ ਜੋੜਿ ਕਰ

ਧੵਾਇਅਉ ॥ ਪਰਸਿਅਉ ਗੁਰੂ ਸਤਿਗੁਰ ਤਿਲਕੁ ਸਰਬ ਇਛ ਤਿਨਿ ਪਾਇਅਉ ॥੯॥ ਚਰਣ ਤ ਪਰ ਸਕਯਥ

ਚਰਣ ਗੁਰ ਅਮਰ ਪਵਲਿ ਰਯ ॥ ਹਥ ਤ ਪਰ ਸਕਯਥ ਹਥ ਲਗਹਿ ਗੁਰ ਅਮਰ ਪਯ ॥ ਜੀਹ ਤ ਪਰ ਸਕਯਥ

ਜੀਹ ਗੁਰ ਅਮਰੁ ਭਣਿਜੈ ॥ ਨੈਣ ਤ ਪਰ ਸਕਯਥ ਨਯਣਿ ਗੁਰੁ ਅਮਰੁ ਪਿਖਿਜੈ ॥ ਸ੍ਰਵਣ ਤ ਪਰ ਸਕਯਥ ਸ੍ਰਵਣਿ

ਗੁਰੁ ਅਮਰੁ ਸੁਣਿਜੈ ॥ ਸਕਯਥੁ ਸੁ ਹੀਉ ਜਿਤੁ ਹੀਅ ਬਸੈ ਗੁਰ ਅਮਰਦਾਸੁ ਨਿਜ ਜਗਤ ਪਿਤ ॥ ਸਕਯਥੁ ਸੁ ਸਿਰੁ

ਜਾਲਪੁ ਭਣੈ ਜੁ ਸਿਰੁ ਨਿਵੈ ਗੁਰ ਅਮਰ ਨਿਤ ॥੧॥੧੦॥ ਤਿ ਨਰ ਦੁਖ ਨਹ ਭੁਖ ਤਿ ਨਰ ਨਿਧਨ ਨਹੁ ਕਹੀਅਹਿ

॥ ਤਿ ਨਰ ਸੋਕੁ ਨਹੁ ਹੁਐ ਤਿ ਨਰ ਸੇ ਅੰਤੁ ਨ ਲਹੀਅਹਿ ॥ ਤਿ ਨਰ ਸੇਵ ਨਹੁ ਕਰਹਿ ਤਿ ਨਰ ਸਯ ਸਹਸ

ਸਮਪਹਿ ॥ ਤਿ ਨਰ ਦੁਲੀਚੈ ਬਹਹਿ ਤਿ ਨਰ ਉਥਪਿ ਬਿਥਪਹਿ ॥ ਸੁਖ ਲਹਹਿ ਤਿ ਨਰ ਸੰਸਾਰ ਮਹਿ ਅਭੈ ਪਟੁ

ਰਿਪ ਮਧਿ ਤਿਹ ॥ ਸਕਯਥ ਤਿ ਨਰ ਜਾਲਪੁ ਭਣੈ ਗੁਰ ਅਮਰਦਾਸੁ ਸੁਪ੍ਰਸੰਨੁ ਜਿਹ ॥੨॥੧੧॥ ਤੈ ਪਢਿਅਉ ਇਕੁ

ਮਨਿ ਧਰਿਅਉ ਇਕੁ ਕਰਿ ਇਕੁ ਪਛਾਣਿਓ ॥ ਨਯਣਿ ਬਯਣਿ ਮੁਹਿ ਇਕੁ ਇਕੁ ਦੁਹੁ ਠਾਂਇ ਨ ਜਾਣਿਓ ॥

ਸੁਪਨਿ ਇਕੁ ਪਰਤਖਿ ਇਕੁ ਇਕਸ ਮਹਿ ਲੀਣਉ ॥ ਤੀਸ ਇਕੁ ਅਰੁ ਪੰਜਿ ਸਿਧੁ ਪੈਤੀਸ ਨ ਖੀਣਉ ॥ ਇਕਹੁ

ਜਿ ਲਾਖੁ ਲਖਹੁ ਅਲਖੁ ਹੈ ਇਕੁ ਇਕੁ ਕਰਿ ਵਰਨਿਅਉ ॥ ਗੁਰ ਅਮਰਦਾਸ ਜਾਲਪੁ ਭਣੈ ਤੂ ਇਕੁ ਲੋੜਹਿ ਇਕੁ

ਮੰਨਿਅਉ ॥੩॥੧੨॥ ਜਿ ਮਤਿ ਗਹੀ ਜੈਦੇਵਿ ਜਿ ਮਤਿ ਨਾਮੈ ਸੰਮਾਣੀ ॥ ਜਿ ਮਤਿ ਤ੍ਰਿਲੋਚਨ ਚਿਤਿ ਭਗਤ

ਕੰਬੀਰਹਿ ਜਾਣੀ ॥ ਰੁਕਮਾਂਗਦ ਕਰਤੂਤਿ ਰਾਮੁ ਜੰਪਹੁ ਨਿਤ ਭਾਈ ॥ ਅੰਮਰੀਕਿ ਪ੍ਰਹਲਾਦਿ ਸਰਣਿ ਗੋਬਿੰਦ

ਗਤਿ ਪਾਈ ॥ ਤੈ ਲੋਭੁ ਕ੍ਰੋਧੁ ਤ੍ਰਿਸਨਾ ਤਜੀ ਸੁ ਮਤਿ ਜਲੵ ਜਾਣੀ ਜੁਗਤਿ ॥ ਗੁਰੁ ਅਮਰਦਾਸੁ ਨਿਜ ਭਗਤੁ ਹੈ ਦੇਖਿ

ਦਰਸੁ ਪਾਵਉ ਮੁਕਤਿ ॥੪॥੧੩॥ ਗੁਰੁ ਅਮਰਦਾਸੁ ਪਰਸੀਐ ਪੁਹਮਿ ਪਾਤਿਕ ਬਿਨਾਸਹਿ ॥ ਗੁਰੁ ਅਮਰਦਾਸੁ

ਪਰਸੀਐ ਸਿਧ ਸਾਧਿਕ ਆਸਾਸਹਿ ॥ ਗੁਰੁ ਅਮਰਦਾਸੁ ਪਰਸੀਐ ਧਿਆਨੁ ਲਹੀਐ ਪਉ ਮੁਕਿਹਿ ॥ ਗੁਰੁ

ਅਮਰਦਾਸੁ ਪਰਸੀਐ ਅਭਉ ਲਭੈ ਗਉ ਚੁਕਿਹਿ ॥ ਇਕੁ ਬਿੰਨਿ ਦੁਗਣ ਜੁ ਤਉ ਰਹੈ ਜਾ ਸੁਮੰਤ੍ਰਿ ਮਾਨਵਹਿ

ਲਹਿ ॥ ਜਾਲਪਾ ਪਦਾਰਥ ਇਤੜੇ ਗੁਰ ਅਮਰਦਾਸਿ ਡਿਠੈ ਮਿਲਹਿ ॥੫॥੧੪॥ ਸਚੁ ਨਾਮੁ ਕਰਤਾਰੁ ਸੁ ਦ੍ਰਿੜੁ

ਨਾਨਕਿ ਸੰਗ੍ਰਹਿਅਉ ॥ ਤਾ ਤੇ ਅੰਗਦੁ ਲਹਣਾ ਪ੍ਰਗਟਿ ਤਾਸੁ ਚਰਣਹ ਲਿਵ ਰਹਿਅਉ ॥ ਤਿਤੁ ਕੁਲਿ ਗੁਰ

ਅਮਰਦਾਸੁ ਆਸਾ ਨਿਵਾਸੁ ਤਾਸੁ ਗੁਣ ਕਵਣ ਵਖਾਣਉ ॥ ਜੋ ਗੁਣ ਅਲਖ ਅਗੰਮ ਤਿਨਹ ਗੁਣ ਅੰਤੁ ਨ ਜਾਣਉ

॥ ਬੋਹਿਥਉ ਬਿਧਾਤੈ ਨਿਰਮਯੌ ਸਭ ਸੰਗਤਿ ਕੁਲ ਉਧਰਣ ॥ ਗੁਰ ਅਮਰਦਾਸ ਕੀਰਤੁ ਕਹੈ ਤ੍ਰਾਹਿ ਤ੍ਰਾਹਿ ਤੁਅ ਪਾ

ਸਰਣ ॥੧॥੧੫॥ ਆਪਿ ਨਰਾਇਣੁ ਕਲਾ ਧਾਰਿ ਜਗ ਮਹਿ ਪਰਵਰਿਯਉ ॥ ਨਿਰੰਕਾਰਿ ਆਕਾਰੁ ਜੋਤਿ ਜਗ

ਮੰਡਲਿ ਕਰਿਯਉ ॥ ਜਹ ਕਹ ਤਹ ਭਰਪੂਰੁ ਸਬਦੁ ਦੀਪਕਿ ਦੀਪਾਯਉ ॥ ਜਿਹ ਸਿਖਹ ਸੰਗ੍ਰਹਿਓ ਤਤੁ ਹਰਿ

ਚਰਣ ਮਿਲਾਯਉ ॥ ਨਾਨਕ ਕੁਲਿ ਨਿੰਮਲੁ ਅਵਤਰੵਿਉ ਅੰਗਦ ਲਹਣੇ ਸੰਗਿ ਹੁਅ ॥ ਗੁਰ ਅਮਰਦਾਸ ਤਾਰਣ

ਤਰਣ ਜਨਮ ਜਨਮ ਪਾ ਸਰਣਿ ਤੁਅ ॥੨॥੧੬॥ ਜਪੁ ਤਪੁ ਸਤੁ ਸੰਤੋਖੁ ਪਿਖਿ ਦਰਸਨੁ ਗੁਰ ਸਿਖਹ ॥ ਸਰਣਿ

ਪਰਹਿ ਤੇ ਉਬਰਹਿ ਛੋਡਿ ਜਮ ਪੁਰ ਕੀ ਲਿਖਹ ॥ ਭਗਤਿ ਭਾਇ ਭਰਪੂਰੁ ਰਿਦੈ ਉਚਰੈ ਕਰਤਾਰੈ ॥ ਗੁਰੁ ਗਉਹਰੁ

ਦਰੀਆਉ ਪਲਕ ਡੁਬੰਤੵਹ ਤਾਰੈ ॥ ਨਾਨਕ ਕੁਲਿ ਨਿੰਮਲੁ ਅਵਤਰੵਿਉ ਗੁਣ ਕਰਤਾਰੈ ਉਚਰੈ ॥ ਗੁਰੁ ਅਮਰਦਾਸੁ

ਜਿਨੑ ਸੇਵਿਅਉ ਤਿਨੑ ਦੁਖੁ ਦਰਿਦ੍ਰੁ ਪਰਹਰਿ ਪਰੈ ॥੩॥੧੭॥ ਚਿਤਿ ਚਿਤਵਉ ਅਰਦਾਸਿ ਕਹਉ ਪਰੁ ਕਹਿ ਭਿ

ਨ ਸਕਉ ॥ ਸਰਬ ਚਿੰਤ ਤੁਝੁ ਪਾਸਿ ਸਾਧਸੰਗਤਿ ਹਉ ਤਕਉ ॥ ਤੇਰੈ ਹੁਕਮਿ ਪਵੈ ਨੀਸਾਣੁ ਤਉ ਕਰਉ ਸਾਹਿਬ

ਕੀ ਸੇਵਾ ॥ ਜਬ ਗੁਰੁ ਦੇਖੈ ਸੁਭ ਦਿਸਟਿ ਨਾਮੁ ਕਰਤਾ ਮੁਖਿ ਮੇਵਾ ॥ ਅਗਮ ਅਲਖ ਕਾਰਣ ਪੁਰਖ ਜੋ ਫੁਰਮਾਵਹਿ

ਸੋ ਕਹਉ ॥ ਗੁਰ ਅਮਰਦਾਸ ਕਾਰਣ ਕਰਣ ਜਿਵ ਤੂ ਰਖਹਿ ਤਿਵ ਰਹਉ ॥੪॥੧੮॥ ਭਿਖੇ ਕੇ ॥ ਗੁਰੁ

ਗਿਆਨੁ ਅਰੁ ਧਿਆਨੁ ਤਤ ਸਿਉ ਤਤੁ ਮਿਲਾਵੈ ॥ ਸਚਿ ਸਚੁ ਜਾਣੀਐ ਇਕ ਚਿਤਹਿ ਲਿਵ ਲਾਵੈ ॥ ਕਾਮ ਕ੍ਰੋਧ

ਵਸਿ ਕਰੈ ਪਵਣੁ ਉਡੰਤ ਨ ਧਾਵੈ ॥ ਨਿਰੰਕਾਰ ਕੈ ਵਸੈ ਦੇਸਿ ਹੁਕਮੁ ਬੁਝਿ ਬੀਚਾਰੁ ਪਾਵੈ ॥ ਕਲਿ ਮਾਹਿ ਰੂਪੁ ਕਰਤਾ

ਪੁਰਖੁ ਸੋ ਜਾਣੈ ਜਿਨਿ ਕਿਛੁ ਕੀਅਉ ॥ ਗੁਰੁ ਮਿਲੵਿਉ ਸੋਇ ਭਿਖਾ ਕਹੈ ਸਹਜ ਰੰਗਿ ਦਰਸਨੁ ਦੀਅਉ ॥੧॥੧੯॥

ਰਹਿਓ ਸੰਤ ਹਉ ਟੋਲਿ ਸਾਧ ਬਹੁਤੇਰੇ ਡਿਠੇ ॥ ਸੰਨਿਆਸੀ ਤਪਸੀਅਹ ਮੁਖਹੁ ਏ ਪੰਡਿਤ ਮਿਠੇ ॥ ਬਰਸੁ ਏਕੁ ਹਉ

ਫਿਰਿਓ ਕਿਨੈ ਨਹੁ ਪਰਚਉ ਲਾਯਉ ॥ ਕਹਤਿਅਹ ਕਹਤੀ ਸੁਣੀ ਰਹਤ ਕੋ ਖੁਸੀ ਨ ਆਯਉ ॥ ਹਰਿ ਨਾਮੁ ਛੋਡਿ

ਦੂਜੈ ਲਗੇ ਤਿਨੑ ਕੇ ਗੁਣ ਹਉ ਕਿਆ ਕਹਉ ॥ ਗੁਰੁ ਦਯਿ ਮਿਲਾਯਉ ਭਿਖਿਆ ਜਿਵ ਤੂ ਰਖਹਿ ਤਿਵ ਰਹਉ

॥੨॥੨੦॥ ਪਹਿਰਿ ਸਮਾਧਿ ਸਨਾਹੁ ਗਿਆਨਿ ਹੈ ਆਸਣਿ ਚੜਿਅਉ ॥ ਧ੍ਰੰਮ ਧਨਖੁ ਕਰ ਗਹਿਓ ਭਗਤ ਸੀਲਹ

ਸਰਿ ਲੜਿਅਉ ॥ ਭੈ ਨਿਰਭਉ ਹਰਿ ਅਟਲੁ ਮਨਿ ਸਬਦਿ ਗੁਰ ਨੇਜਾ ਗਡਿਓ ॥ ਕਾਮ ਕ੍ਰੋਧ ਲੋਭ ਮੋਹ ਅਪਤੁ

ਪੰਚ ਦੂਤ ਬਿਖੰਡਿਓ ॥ ਭਲਉ ਭੂਹਾਲੁ ਤੇਜੋ ਤਨਾ ਨ੍ਰਿਪਤਿ ਨਾਥੁ ਨਾਨਕ ਬਰਿ ॥ ਗੁਰ ਅਮਰਦਾਸ ਸਚੁ ਸਲੵ

ਭਣਿ ਤੈ ਦਲੁ ਜਿਤਉ ਇਵ ਜੁਧੁ ਕਰਿ ॥੧॥੨੧॥ ਘਨਹਰ ਬੂੰਦ ਬਸੁਅ ਰੋਮਾਵਲਿ ਕੁਸਮ ਬਸੰਤ ਗਨੰਤ

ਨ ਆਵੈ ॥ ਰਵਿ ਸਸਿ ਕਿਰਣਿ ਉਦਰੁ ਸਾਗਰ ਕੋ ਗੰਗ ਤਰੰਗ ਅੰਤੁ ਕੋ ਪਾਵੈ ॥ ਰੁਦ੍ਰ ਧਿਆਨ ਗਿਆਨ

ਸਤਿਗੁਰ ਕੇ ਕਬਿ ਜਨ ਭਲੵ ਉਨਹ ਜੁੋ ਗਾਵੈ ॥ ਭਲੇ ਅਮਰਦਾਸ ਗੁਣ ਤੇਰੇ ਤੇਰੀ ਉਪਮਾ ਤੋਹਿ ਬਨਿ ਆਵੈ

॥੧॥੨੨॥

ਸਵਈਏ ਮਹਲੇ ਚਉਥੇ ਕੇ ੪      ੴ ਸਤਿਗੁਰ ਪ੍ਰਸਾਦਿ ॥

ਇਕ ਮਨਿ ਪੁਰਖੁ ਨਿਰੰਜਨੁ ਧਿਆਵਉ ॥ ਗੁਰ ਪ੍ਰਸਾਦਿ ਹਰਿ ਗੁਣ ਸਦ ਗਾਵਉ ॥ ਗੁਨ ਗਾਵਤ ਮਨਿ ਹੋਇ

ਬਿਗਾਸਾ ॥ ਸਤਿਗੁਰ ਪੂਰਿ ਜਨਹ ਕੀ ਆਸਾ ॥ ਸਤਿਗੁਰੁ ਸੇਵਿ ਪਰਮ ਪਦੁ ਪਾਯਉ ॥ ਅਬਿਨਾਸੀ ਅਬਿਗਤੁ

ਧਿਆਯਉ ॥ ਤਿਸੁ ਭੇਟੇ ਦਾਰਿਦ੍ਰੁ ਨ ਚੰਪੈ ॥ ਕਲੵ ਸਹਾਰੁ ਤਾਸੁ ਗੁਣ ਜੰਪੈ ॥ ਜੰਪਉ ਗੁਣ ਬਿਮਲ ਸੁਜਨ ਜਨ

ਕੇਰੇ ਅਮਿਅ ਨਾਮੁ ਜਾ ਕਉ ਫੁਰਿਆ ॥ ਇਨਿ ਸਤਗੁਰੁ ਸੇਵਿ ਸਬਦ ਰਸੁ ਪਾਯਾ ਨਾਮੁ ਨਿਰੰਜਨ ਉਰਿ ਧਰਿਆ ॥

ਹਰਿ ਨਾਮ ਰਸਿਕੁ ਗੋਬਿੰਦ ਗੁਣ ਗਾਹਕੁ ਚਾਹਕੁ ਤਤ ਸਮਤ ਸਰੇ ॥ ਕਵਿ ਕਲੵ ਠਕੁਰ ਹਰਦਾਸ ਤਨੇ ਗੁਰ

ਰਾਮਦਾਸ ਸਰ ਅਭਰ ਭਰੇ ॥੧॥ ਛੁਟਤ ਪਰਵਾਹ ਅਮਿਅ ਅਮਰਾ ਪਦ ਅੰਮ੍ਰਿਤ ਸਰੋਵਰ ਸਦ ਭਰਿਆ ॥ ਤੇ

ਪੀਵਹਿ ਸੰਤ ਕਰਹਿ ਮਨਿ ਮਜਨੁ ਪੁਬ ਜਿਨਹੁ ਸੇਵਾ ਕਰੀਆ ॥ ਤਿਨ ਭਉ ਨਿਵਾਰਿ ਅਨਭੈ ਪਦੁ ਦੀਨਾ ਸਬਦ

ਮਾਤ੍ਰ ਤੇ ਉਧਰ ਧਰੇ ॥ ਕਵਿ ਕਲੵ ਠਕੁਰ ਹਰਦਾਸ ਤਨੇ ਗੁਰ ਰਾਮਦਾਸ ਸਰ ਅਭਰ ਭਰੇ ॥੨॥ ਸਤਗੁਰ ਮਤਿ

ਗੂੜੑ ਬਿਮਲ ਸਤਸੰਗਤਿ ਆਤਮੁ ਰੰਗਿ ਚਲੂਲੁ ਭਯਾ ॥ ਜਾਗੵਾ ਮਨੁ ਕਵਲੁ ਸਹਜਿ ਪਰਕਾਸੵਾ ਅਭੈ ਨਿਰੰਜਨੁ

ਘਰਹਿ ਲਹਾ ॥ ਸਤਗੁਰਿ ਦਯਾਲਿ ਹਰਿ ਨਾਮੁ ਦ੍ਰਿੜਾੑਯਾ ਤਿਸੁ ਪ੍ਰਸਾਦਿ ਵਸਿ ਪੰਚ ਕਰੇ ॥ ਕਵਿ ਕਲੵ ਠਕੁਰ

ਹਰਦਾਸ ਤਨੇ ਗੁਰ ਰਾਮਦਾਸ ਸਰ ਅਭਰ ਭਰੇ ॥੩॥ ਅਨਭਉ ਉਨਮਾਨਿ ਅਕਲ ਲਿਵ ਲਾਗੀ ਪਾਰਸੁ ਭੇਟਿਆ

ਸਹਜ ਘਰੇ ॥ ਸਤਗੁਰ ਪਰਸਾਦਿ ਪਰਮ ਪਦੁ ਪਾਯਾ ਭਗਤਿ ਭਾਇ ਭੰਡਾਰ ਭਰੇ ॥ ਮੇਟਿਆ ਜਨਮਾਂਤੁ ਮਰਣ ਭਉ

ਭਾਗਾ ਚਿਤੁ ਲਾਗਾ ਸੰਤੋਖ ਸਰੇ ॥ ਕਵਿ ਕਲੵ ਠਕੁਰ ਹਰਦਾਸ ਤਨੇ ਗੁਰ ਰਾਮਦਾਸ ਸਰ ਅਭਰ ਭਰੇ ॥੪॥ ਅਭਰ

ਭਰੇ ਪਾਯਉ ਅਪਾਰੁ ਰਿਦ ਅੰਤਰਿ ਧਾਰਿਓ ॥ ਦੁਖ ਭੰਜਨੁ ਆਤਮ ਪ੍ਰਬੋਧੁ ਮਨਿ ਤਤੁ ਬੀਚਾਰਿਓ ॥ ਸਦਾ ਚਾਇ

ਹਰਿ ਭਾਇ ਪ੍ਰੇਮ ਰਸੁ ਆਪੇ ਜਾਣਇ ॥ ਸਤਗੁਰ ਕੈ ਪਰਸਾਦਿ ਸਹਜ ਸੇਤੀ ਰੰਗੁ ਮਾਣਇ ॥ ਨਾਨਕ ਪ੍ਰਸਾਦਿ

ਅੰਗਦ ਸੁਮਤਿ ਗੁਰਿ ਅਮਰਿ ਅਮਰੁ ਵਰਤਾਇਓ ॥ ਗੁਰ ਰਾਮਦਾਸ ਕਲੵੁਚਰੈ ਤੈਂ ਅਟਲ ਅਮਰ ਪਦੁ ਪਾਇਓ ॥੫॥

ਸੰਤੋਖ ਸਰੋਵਰਿ ਬਸੈ ਅਮਿਅ ਰਸੁ ਰਸਨ ਪ੍ਰਕਾਸੈ ॥ ਮਿਲਤ ਸਾਂਤਿ ਉਪਜੈ ਦੁਰਤੁ ਦੂਰੰਤਰਿ ਨਾਸੈ ॥ ਸੁਖ ਸਾਗਰੁ

ਪਾਇਅਉ ਦਿੰਤੁ ਹਰਿ ਮਗਿ ਨ ਹੁਟੈ ॥ ਸੰਜਮੁ ਸਤੁ ਸੰਤੋਖੁ ਸੀਲ ਸੰਨਾਹੁ ਮਫੁਟੈ ॥ ਸਤਿਗੁਰੁ ਪ੍ਰਮਾਣੁ ਬਿਧ ਨੈ

ਸਿਰਿਉ ਜਗਿ ਜਸ ਤੂਰੁ ਬਜਾਇਅਉ ॥ ਗੁਰ ਰਾਮਦਾਸ ਕਲੵੁਚਰੈ ਤੈ ਅਭੈ ਅਮਰ ਪਦੁ ਪਾਇਅਉ ॥੬॥ ਜਗੁ

ਜਿਤਉ ਸਤਿਗੁਰ ਪ੍ਰਮਾਣਿ ਮਨਿ ਏਕੁ ਧਿਆਯਉ ॥ ਧਨਿ ਧਨਿ ਸਤਿਗੁਰ ਅਮਰਦਾਸੁ ਜਿਨਿ ਨਾਮੁ ਦ੍ਰਿੜਾਯਉ ॥

ਨਵ ਨਿਧਿ ਨਾਮੁ ਨਿਧਾਨੁ ਰਿਧਿ ਸਿਧਿ ਤਾ ਕੀ ਦਾਸੀ ॥ ਸਹਜ ਸਰੋਵਰੁ ਮਿਲਿਓ ਪੁਰਖੁ ਭੇਟਿਓ ਅਬਿਨਾਸੀ ॥

ਆਦਿ ਲੇ ਭਗਤ ਜਿਤੁ ਲਗਿ ਤਰੇ ਸੋ ਗੁਰਿ ਨਾਮੁ ਦ੍ਰਿੜਾਇਅਉ ॥ ਗੁਰ ਰਾਮਦਾਸ ਕਲੵੁਚਰੈ ਤੈ ਹਰਿ ਪ੍ਰੇਮ ਪਦਾਰਥੁ

ਪਾਇਅਉ ॥੭॥ ਪ੍ਰੇਮ ਭਗਤਿ ਪਰਵਾਹ ਪ੍ਰੀਤਿ ਪੁਬਲੀ ਨ ਹੁਟਇ ॥ ਸਤਿਗੁਰ ਸਬਦੁ ਅਥਾਹੁ ਅਮਿਅ ਧਾਰਾ

ਰਸੁ ਗੁਟਇ ॥ ਮਤਿ ਮਾਤਾ ਸੰਤੋਖੁ ਪਿਤਾ ਸਰਿ ਸਹਜ ਸਮਾਯਉ ॥ ਆਜੋਨੀ ਸੰਭਵਿਅਉ ਜਗਤੁ ਗੁਰ ਬਚਨਿ

ਤਰਾਯਉ ॥ ਅਬਿਗਤ ਅਗੋਚਰੁ ਅਪਰਪਰੁ ਮਨਿ ਗੁਰ ਸਬਦੁ ਵਸਾਇਅਉ ॥ ਗੁਰ ਰਾਮਦਾਸ ਕਲੵੁਚਰੈ ਤੈ ਜਗਤ

ਉਧਾਰਣੁ ਪਾਇਅਉ ॥੮॥ ਜਗਤ ਉਧਾਰਣੁ ਨਵ ਨਿਧਾਨੁ ਭਗਤਹ ਭਵ ਤਾਰਣੁ ॥ ਅੰਮ੍ਰਿਤ ਬੂੰਦ ਹਰਿ ਨਾਮੁ

ਬਿਸੁ ਕੀ ਬਿਖੈ ਨਿਵਾਰਣੁ ॥ ਸਹਜ ਤਰੋਵਰ ਫਲਿਓ ਗਿਆਨ ਅੰਮ੍ਰਿਤ ਫਲ ਲਾਗੇ ॥ ਗੁਰ ਪ੍ਰਸਾਦਿ ਪਾਈਅਹਿ

ਧੰਨਿ ਤੇ ਜਨ ਬਡਭਾਗੇ ॥ ਤੇ ਮੁਕਤੇ ਭਏ ਸਤਿਗੁਰ ਸਬਦਿ ਮਨਿ ਗੁਰ ਪਰਚਾ ਪਾਇਅਉ ॥ ਗੁਰ ਰਾਮਦਾਸ

ਕਲੵੁਚਰੈ ਤੈ ਸਬਦ ਨੀਸਾਨੁ ਬਜਾਇਅਉ ॥੯॥ ਸੇਜ ਸਧਾ ਸਹਜੁ ਛਾਵਾਣੁ ਸੰਤੋਖੁ ਸਰਾਇਚਉ ਸਦਾ ਸੀਲ

ਸੰਨਾਹੁ ਸੋਹੈ ॥ ਗੁਰ ਸਬਦਿ ਸਮਾਚਰਿਓ ਨਾਮੁ ਟੇਕ ਸੰਗਾਦਿ ਬੋਹੈ ॥ ਅਜੋਨੀਉ ਭਲੵੁ ਅਮਲੁ ਸਤਿਗੁਰ ਸੰਗਿ

ਨਿਵਾਸੁ ॥ ਗੁਰ ਰਾਮਦਾਸ ਕਲੵੁਚਰੈ ਤੁਅ ਸਹਜ ਸਰੋਵਰਿ ਬਾਸੁ ॥੧੦॥ ਗੁਰੁ ਜਿਨੑ ਕਉ ਸੁਪ੍ਰਸੰਨੁ ਨਾਮੁ ਹਰਿ

ਰਿਦੈ ਨਿਵਾਸੈ ॥ ਜਿਨੑ ਕਉ ਗੁਰੁ ਸੁਪ੍ਰਸੰਨੁ ਦੁਰਤੁ ਦੂਰੰਤਰਿ ਨਾਸੈ ॥ ਗੁਰੁ ਜਿਨੑ ਕਉ ਸੁਪ੍ਰਸੰਨੁ ਮਾਨੁ ਅਭਿਮਾਨੁ

ਨਿਵਾਰੈ ॥ ਜਿਨੑ ਕਉ ਗੁਰੁ ਸੁਪ੍ਰਸੰਨੁ ਸਬਦਿ ਲਗਿ ਭਵਜਲੁ ਤਾਰੈ ॥ ਪਰਚਉ ਪ੍ਰਮਾਣੁ ਗੁਰ ਪਾਇਅਉ ਤਿਨ

ਸਕਯਥਉ ਜਨਮੁ ਜਗਿ ॥ ਸ੍ਰੀ ਗੁਰੂ ਸਰਣਿ ਭਜੁ ਕਲੵ ਕਬਿ ਭੁਗਤਿ ਮੁਕਤਿ ਸਭ ਗੁਰੂ ਲਗਿ ॥੧੧॥ ਸਤਿਗੁਰਿ

ਖੇਮਾ ਤਾਣਿਆ ਜੁਗ ਜੂਥ ਸਮਾਣੇ ॥ ਅਨਭਉ ਨੇਜਾ ਨਾਮੁ ਟੇਕ ਜਿਤੁ ਭਗਤ ਅਘਾਣੇ ॥ ਗੁਰੁ ਨਾਨਕੁ ਅੰਗਦੁ

ਅਮਰੁ ਭਗਤ ਹਰਿ ਸੰਗਿ ਸਮਾਣੇ ॥ ਇਹੁ ਰਾਜ ਜੋਗ ਗੁਰ ਰਾਮਦਾਸ ਤੁਮੑ ਹੂ ਰਸੁ ਜਾਣੇ ॥੧੨॥ ਜਨਕੁ ਸੋਇ

ਜਿਨਿ ਜਾਣਿਆ ਉਨਮਨਿ ਰਥੁ ਧਰਿਆ ॥ ਸਤੁ ਸੰਤੋਖੁ ਸਮਾਚਰੇ ਅਭਰਾ ਸਰੁ ਭਰਿਆ ॥ ਅਕਥ ਕਥਾ ਅਮਰਾ ਪੁਰੀ

ਜਿਸੁ ਦੇਇ ਸੁ ਪਾਵੈ ॥ ਇਹੁ ਜਨਕ ਰਾਜੁ ਗੁਰ ਰਾਮਦਾਸ ਤੁਝ ਹੀ ਬਣਿ ਆਵੈ ॥੧੩॥ ਸਤਿਗੁਰ ਨਾਮੁ ਏਕ ਲਿਵ

ਮਨਿ ਜਪੈ ਦ੍ਰਿੜੁੑ ਤਿਨੑ ਜਨ ਦੁਖ ਪਾਪੁ ਕਹੁ ਕਤ ਹੋਵੈ ਜੀਉ ॥ ਤਾਰਣ ਤਰਣ ਖਿਨ ਮਾਤ੍ਰ ਜਾ ਕਉ ਦ੍ਰਿਸਿ† ਧਾਰੈ

ਸਬਦੁ ਰਿਦ ਬੀਚਾਰੈ ਕਾਮੁ ਕ੍ਰੋਧੁ ਖੋਵੈ ਜੀਉ ॥ ਜੀਅਨ ਸਭਨ ਦਾਤਾ ਅਗਮ ਗੵਾਨ ਬਿਖੵਾਤਾ ਅਹਿਨਿਸਿ ਧੵਾਨ

ਧਾਵੈ ਪਲਕ ਨ ਸੋਵੈ ਜੀਉ ॥ ਜਾ ਕਉ ਦੇਖਤ ਦਰਿਦ੍ਰੁ ਜਾਵੈ ਨਾਮੁ ਸੋ ਨਿਧਾਨੁ ਪਾਵੈ ਗੁਰਮੁਖਿ ਗੵਾਨਿ ਦੁਰਮਤਿ

ਮੈਲੁ ਧੋਵੈ ਜੀਉ ॥ ਸਤਿਗੁਰ ਨਾਮੁ ਏਕ ਲਿਵ ਮਨਿ ਜਪੈ ਦ੍ਰਿੜੁ ਤਿਨ ਜਨ ਦੁਖ ਪਾਪ ਕਹੁ ਕਤ ਹੋਵੈ ਜੀਉ ॥੧॥

ਧਰਮ ਕਰਮ ਪੂਰੈ ਸਤਿਗੁਰੁ ਪਾਈ ਹੈ ॥ ਜਾ ਕੀ ਸੇਵਾ ਸਿਧ ਸਾਧ ਮੁਨਿ ਜਨ ਸੁਰਿ ਨਰ ਜਾਚਹਿ ਸਬਦ ਸਾਰੁ

ਏਕ ਲਿਵ ਲਾਈ ਹੈ ॥ ਫੁਨਿ ਜਾਨੈ ਕੋ ਤੇਰਾ ਅਪਾਰੁ ਨਿਰਭਉ ਨਿਰੰਕਾਰੁ ਅਕਥ ਕਥਨਹਾਰੁ ਤੁਝਹਿ ਬੁਝਾਈ

ਹੈ ॥ ਭਰਮ ਭੂਲੇ ਸੰਸਾਰ ਛੁਟਹੁ ਜੂਨੀ ਸੰਘਾਰ ਜਮ ਕੋ ਨ ਡੰਡ ਕਾਲ ਗੁਰਮਤਿ ਧੵਾਈ ਹੈ ॥ ਮਨ ਪ੍ਰਾਣੀ ਮੁਗਧ

ਬੀਚਾਰੁ ਅਹਿਨਿਸਿ ਜਪੁ ਧਰਮ ਕਰਮ ਪੂਰੈ ਸਤਿਗੁਰੁ ਪਾਈ ਹੈ ॥੨॥ ਹਉ ਬਲਿ ਬਲਿ ਜਾਉ ਸਤਿਗੁਰ ਸਾਚੇ

ਨਾਮ ਪਰ ॥ ਕਵਨ ਉਪਮਾ ਦੇਉ ਕਵਨ ਸੇਵਾ ਸਰੇਉ ਏਕ ਮੁਖ ਰਸਨਾ ਰਸਹੁ ਜੁਗ ਜੋਰਿ ਕਰ ॥ ਫੁਨਿ ਮਨ ਬਚ

ਕ੍ਰਮ ਜਾਨੁ ਅਨਤ ਦੂਜਾ ਨ ਮਾਨੁ ਨਾਮੁ ਸੋ ਅਪਾਰੁ ਸਾਰੁ ਦੀਨੋ ਗੁਰਿ ਰਿਦ ਧਰ ॥ ਨਲੵ ਕਵਿ ਪਾਰਸ ਪਰਸ ਕਚ

ਕੰਚਨਾ ਹੁਇ ਚੰਦਨਾ ਸੁਬਾਸੁ ਜਾਸੁ ਸਿਮਰਤ ਅਨ ਤਰ ॥ ਜਾ ਕੇ ਦੇਖਤ ਦੁਆਰੇ ਕਾਮ ਕ੍ਰੋਧ ਹੀ ਨਿਵਾਰੇ ਜੀ ਹਉ

ਬਲਿ ਬਲਿ ਜਾਉ ਸਤਿਗੁਰ ਸਾਚੇ ਨਾਮ ਪਰ ॥੩॥ ਰਾਜੁ ਜੋਗੁ ਤਖਤੁ ਦੀਅਨੁ ਗੁਰ ਰਾਮਦਾਸ ॥ ਪ੍ਰਥਮੇ ਨਾਨਕ

ਚੰਦੁ ਜਗਤ ਭਯੋ ਆਨੰਦੁ ਤਾਰਨਿ ਮਨੁਖੵ ਜਨ ਕੀਅਉ ਪ੍ਰਗਾਸ ॥ ਗੁਰ ਅੰਗਦ ਦੀਅਉ ਨਿਧਾਨੁ ਅਕਥ ਕਥਾ

ਗਿਆਨੁ ਪੰਚ ਭੂਤ ਬਸਿ ਕੀਨੇ ਜਮਤ ਨ ਤ੍ਰਾਸ ॥ ਗੁਰ ਅਮਰੁ ਗੁਰੂ ਸ੍ਰੀ ਸਤਿ ਕਲਿਜੁਗਿ ਰਾਖੀ ਪਤਿ ਅਘਨ ਦੇਖਤ

ਗਤੁ ਚਰਨ ਕਵਲ ਜਾਸ ॥ ਸਭ ਬਿਧਿ ਮਾਨੵਿਉ ਮਨੁ ਤਬ ਹੀ ਭਯਉ ਪ੍ਰਸੰਨੁ ਰਾਜੁ ਜੋਗੁ ਤਖਤੁ ਦੀਅਨੁ ਗੁਰ

ਰਾਮਦਾਸ ॥੪॥ ਰਡ ॥ ਜਿਸਹਿ ਧਾਰੵਿਉ ਧਰਤਿ ਅਰੁ ਵਿਉਮੁ ਅਰੁ ਪਵਣੁ ਤੇ ਨੀਰ ਸਰ ਅਵਰ ਅਨਲ ਅਨਾਦਿ

ਕੀਅਉ ॥ ਸਸਿ ਰਿਖਿ ਨਿਸਿ ਸੂਰ ਦਿਨਿ ਸੈਲ ਤਰੂਅ ਫਲ ਫੁਲ ਦੀਅਉ ॥ ਸੁਰਿ ਨਰ ਸਪਤ ਸਮੁਦ੍ਰ ਕਿਅ

ਧਾਰਿਓ ਤ੍ਰਿਭਵਣ ਜਾਸੁ ॥ ਸੋਈ ਏਕੁ ਨਾਮੁ ਹਰਿ ਨਾਮੁ ਸਤਿ ਪਾਇਓ ਗੁਰ ਅਮਰ ਪ੍ਰਗਾਸੁ ॥੧॥੫॥ ਕਚਹੁ

ਕੰਚਨੁ ਭਇਅਉ ਸਬਦੁ ਗੁਰ ਸ੍ਰਵਣਹਿ ਸੁਣਿਓ ॥ ਬਿਖੁ ਤੇ ਅੰਮ੍ਰਿਤੁ ਹੁਯਉ ਨਾਮੁ ਸਤਿਗੁਰ ਮੁਖਿ ਭਣਿਅਉ ॥

ਲੋਹਉ ਹੋਯਉ ਲਾਲੁ ਨਦਰਿ ਸਤਿਗੁਰੁ ਜਦਿ ਧਾਰੈ ॥ ਪਾਹਣ ਮਾਣਕ ਕਰੈ ਗਿਆਨੁ ਗੁਰ ਕਹਿਅਉ ਬੀਚਾਰੈ ॥

ਕਾਠਹੁ ਸ੍ਰੀਖੰਡ ਸਤਿਗੁਰਿ ਕੀਅਉ ਦੁਖ ਦਰਿਦ੍ਰ ਤਿਨ ਕੇ ਗਇਅ ॥ ਸਤਿਗੁਰੂ ਚਰਨ ਜਿਨੑ ਪਰਸਿਆ ਸੇ ਪਸੁ

ਪਰੇਤ ਸੁਰਿ ਨਰ ਭਇਅ ॥੨॥੬॥ ਜਾਮਿ ਗੁਰੂ ਹੋਇ ਵਲਿ ਧਨਹਿ ਕਿਆ ਗਾਰਵੁ ਦਿਜਇ ॥ ਜਾਮਿ ਗੁਰੂ

ਹੋਇ ਵਲਿ ਲਖ ਬਾਹੇ ਕਿਆ ਕਿਜਇ ॥ ਜਾਮਿ ਗੁਰੂ ਹੋਇ ਵਲਿ ਗਿਆਨ ਅਰੁ ਧਿਆਨ ਅਨਨ ਪਰਿ ॥ ਜਾਮਿ

ਗੁਰੂ ਹੋਇ ਵਲਿ ਸਬਦੁ ਸਾਖੀ ਸੁ ਸਚਹ ਘਰਿ ॥ ਜੋ ਗੁਰੂ ਗੁਰੂ ਅਹਿਨਿਸਿ ਜਪੈ ਦਾਸੁ ਭਟੁ ਬੇਨਤਿ ਕਹੈ ॥ ਜੋ ਗੁਰੂ

ਨਾਮੁ ਰਿਦ ਮਹਿ ਧਰੈ ਸੋ ਜਨਮ ਮਰਣ ਦੁਹ ਥੇ ਰਹੈ ॥੩॥੭॥ ਗੁਰ ਬਿਨੁ ਘੋਰੁ ਅੰਧਾਰੁ ਗੁਰੂ ਬਿਨੁ ਸਮਝ ਨ ਆਵੈ

॥ ਗੁਰ ਬਿਨੁ ਸੁਰਤਿ ਨ ਸਿਧਿ ਗੁਰੂ ਬਿਨੁ ਮੁਕਤਿ ਨ ਪਾਵੈ ॥ ਗੁਰੁ ਕਰੁ ਸਚੁ ਬੀਚਾਰੁ ਗੁਰੂ ਕਰੁ ਰੇ ਮਨ ਮੇਰੇ ॥

ਗੁਰੁ ਕਰੁ ਸਬਦ ਸਪੁੰਨ ਅਘਨ ਕਟਹਿ ਸਭ ਤੇਰੇ ॥ ਗੁਰੁ ਨਯਣਿ ਬਯਣਿ ਗੁਰੁ ਗੁਰੁ ਕਰਹੁ ਗੁਰੂ ਸਤਿ ਕਵਿ ਨਲੵ

ਕਹਿ ॥ ਜਿਨਿ ਗੁਰੂ ਨ ਦੇਖਿਅਉ ਨਹੁ ਕੀਅਉ ਤੇ ਅਕਯਥ ਸੰਸਾਰ ਮਹਿ ॥੪॥੮॥ ਗੁਰੂ ਗੁਰੂ ਗੁਰੁ ਕਰੁ ਮਨ

ਮੇਰੇ ॥ ਤਾਰਣ ਤਰਣ ਸਮ੍ਰਥੁ ਕਲਿਜੁਗਿ ਸੁਨਤ ਸਮਾਧਿ ਸਬਦ ਜਿਸੁ ਕੇਰੇ ॥ ਫੁਨਿ ਦੁਖਨਿ ਨਾਸੁ ਸੁਖਦਾਯਕੁ

ਸੂਰਉ ਜੋ ਧਰਤ ਧਿਆਨੁ ਬਸਤ ਤਿਹ ਨੇਰੇ ॥ ਪੂਰਉ ਪੁਰਖੁ ਰਿਦੈ ਹਰਿ ਸਿਮਰਤ ਮੁਖੁ ਦੇਖਤ ਅਘ ਜਾਹਿ ਪਰੇਰੇ ॥

ਜਉ ਹਰਿ ਬੁਧਿ ਰਿਧਿ ਸਿਧਿ ਚਾਹਤ ਗੁਰੂ ਗੁਰੂ ਗੁਰੁ ਕਰੁ ਮਨ ਮੇਰੇ ॥੫॥੯॥ ਗੁਰੂ ਮੁਖੁ ਦੇਖਿ ਗਰੂ ਸੁਖੁ ਪਾਯਉ

॥ ਹੁਤੀ ਜੁ ਪਿਆਸ ਪਿਊਸ ਪਿਵੰਨ ਕੀ ਬੰਛਤ ਸਿਧਿ ਕਉ ਬਿਧਿ ਮਿਲਾਯਉ ॥ ਪੂਰਨ ਭੋ ਮਨ ਠਉਰ ਬਸੋ ਰਸ

ਬਾਸਨ ਸਿਉ ਜੁ ਦਹੰ ਦਿਸਿ ਧਾਯਉ ॥ ਗੋਬਿੰਦ ਵਾਲੁ ਗੋਬਿੰਦ ਪੁਰੀ ਸਮ ਜਲੵਨ ਤੀਰਿ ਬਿਪਾਸ ਬਨਾਯਉ ॥ ਗਯਉ

ਦੁਖੁ ਦੂਰਿ ਬਰਖਨ ਕੋ ਸੁ ਗੁਰੂ ਮੁਖੁ ਦੇਖਿ ਗਰੂ ਸੁਖੁ ਪਾਯਉ ॥੬॥੧੦॥ ਸਮਰਥ ਗੁਰੂ ਸਿਰਿ ਹਥੁ ਧਰੵਉ ॥ ਗੁਰਿ

ਕੀਨੀ ਕ੍ਰਿਪਾ ਹਰਿ ਨਾਮੁ ਦੀਅਉ ਜਿਸੁ ਦੇਖਿ ਚਰੰਨ ਅਘੰਨ ਹਰੵਉ ॥ ਨਿਸਿ ਬਾਸੁਰ ਏਕ ਸਮਾਨ ਧਿਆਨ ਸੁ

ਨਾਮ ਸੁਨੇ ਸੁਤੁ ਭਾਨ ਡਰੵਉ ॥ ਭਨਿ ਦਾਸ ਸੁ ਆਸ ਜਗਤ੍ਰ ਗੁਰੂ ਕੀ ਪਾਰਸੁ ਭੇਟਿ ਪਰਸੁ ਕਰੵਉ ॥ ਰਾਮਦਾਸੁ ਗੁਰੂ

ਹਰਿ ਸਤਿ ਕੀਯਉ ਸਮਰਥ ਗੁਰੂ ਸਿਰਿ ਹਥੁ ਧਰੵਉ ॥੭॥੧੧॥ ਅਬ ਰਾਖਹੁ ਦਾਸ ਭਾਟ ਕੀ ਲਾਜ ॥ ਜੈਸੀ

ਰਾਖੀ ਲਾਜ ਭਗਤ ਪ੍ਰਹਿਲਾਦ ਕੀ ਹਰਨਾਖਸ ਫਾਰੇ ਕਰ ਆਜ ॥ ਫੁਨਿ ਦ੍ਰੋਪਤੀ ਲਾਜ ਰਖੀ ਹਰਿ ਪ੍ਰਭ ਜੀ ਛੀਨਤ

ਬਸਤ੍ਰ ਦੀਨ ਬਹੁ ਸਾਜ ॥ ਸੋਦਾਮਾ ਅਪਦਾ ਤੇ ਰਾਖਿਆ ਗਨਿਕਾ ਪੜ੍ਹਤ ਪੂਰੇ ਤਿਹ ਕਾਜ ॥ ਸ੍ਰੀ ਸਤਿਗੁਰ ਸੁਪ੍ਰਸੰਨ

ਕਲਜੁਗ ਹੋਇ ਰਾਖਹੁ ਦਾਸ ਭਾਟ ਕੀ ਲਾਜ ॥੮॥੧੨॥ ਝੋਲਨਾ ॥ ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪੁ ਪ੍ਰਾਨੀਅਹੁ ॥

ਸਬਦੁ ਹਰਿ ਹਰਿ ਜਪੈ ਨਾਮੁ ਨਵ ਨਿਧਿ ਅਪੈ ਰਸਨਿ ਅਹਿਨਿਸਿ ਰਸੈ ਸਤਿ ਕਰਿ ਜਾਨੀਅਹੁ ॥ ਫੁਨਿ ਪ੍ਰੇਮ ਰੰਗ

ਪਾਈਐ ਗੁਰਮੁਖਹਿ ਧਿਆਈਐ ਅੰਨ ਮਾਰਗ ਤਜਹੁ ਭਜਹੁ ਹਰਿ ਗੵਾਨੀਅਹੁ ॥ ਬਚਨ ਗੁਰ ਰਿਦਿ ਧਰਹੁ ਪੰਚ ਭੂ

ਬਸਿ ਕਰਹੁ ਜਨਮੁ ਕੁਲ ਉਧਰਹੁ ਦ੍ਵਾਰਿ ਹਰਿ ਮਾਨੀਅਹੁ ॥ ਜਉ ਤ ਸਭ ਸੁਖ ਇਤ ਉਤ ਤੁਮ ਬੰਛਵਹੁ ਗੁਰੂ ਗੁਰੁ

ਗੁਰੂ ਗੁਰੁ ਗੁਰੂ ਜਪੁ ਪ੍ਰਾਨੀਅਹੁ ॥੧॥੧੩॥ ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪਿ ਸਤਿ ਕਰਿ ॥ ਅਗਮ ਗੁਨ

ਜਾਨੁ ਨਿਧਾਨੁ ਹਰਿ ਮਨਿ ਧਰਹੁ ਧੵਾਨੁ ਅਹਿਨਿਸਿ ਕਰਹੁ ਬਚਨ ਗੁਰ ਰਿਦੈ ਧਰਿ ॥ ਫੁਨਿ ਗੁਰੂ ਜਲ ਬਿਮਲ

ਅਥਾਹ ਮਜਨੁ ਕਰਹੁ ਸੰਤ ਗੁਰਸਿਖ ਤਰਹੁ ਨਾਮ ਸਚ ਰੰਗ ਸਰਿ ॥ ਸਦਾ ਨਿਰਵੈਰੁ ਨਿਰੰਕਾਰੁ ਨਿਰਭਉ ਜਪੈ

ਪ੍ਰੇਮ ਗੁਰ ਸਬਦ ਰਸਿ ਕਰਤ ਦ੍ਰਿੜੁ ਭਗਤਿ ਹਰਿ ॥ ਮੁਗਧ ਮਨ ਭ੍ਰਮੁ ਤਜਹੁ ਨਾਮੁ ਗੁਰਮੁਖਿ ਭਜਹੁ ਗੁਰੂ ਗੁਰੁ ਗੁਰੂ