ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

(ਲੜੀਵਾਰ)

(ਅੰਗ ੨੦੧  -  ੩੦੦)

Sri Guru Granth Sahib Jee

(Ladivaar - Continuous)

(Ang 201 - 300)

Instructions/User Manual
1. Hover/Mouse Up over word to Know correct Pad-Ched
2. Use Arrow Keys ← → or Space Key to Change the Angs

(Ladivaar.com)

Powered By

Reveal.js

ਸਦ ਹੀ ਸੁਖੁ ਪਾਇਆ ॥ ਮਇਆ ਕਰੀ ਪੂਰਨ ਹਰਿ ਰਾਇਆ ॥੧॥ ਰਹਾਉ ॥ ਕਹੁ ਨਾਨਕ ਜਾ ਕੇ ਪੂਰੇ

ਭਾਗ ॥ ਹਰਿ ਹਰਿ ਨਾਮੁ ਅਸਥਿਰੁ ਸੋਹਾਗੁ ॥੨॥੧੦੬॥ ਗਉੜੀ ਮਹਲਾ ੫ ॥ ਧੋਤੀ ਖੋਲਿ ਵਿਛਾਏ ਹੇਠਿ

॥ ਗਰਧਪ ਵਾਂਗੂ ਲਾਹੇ ਪੇਟਿ ॥੧॥ ਬਿਨੁ ਕਰਤੂਤੀ ਮੁਕਤਿ ਨ ਪਾਈਐ ॥ ਮੁਕਤਿ ਪਦਾਰਥੁ ਨਾਮੁ ਧਿਆਈਐ

॥੧॥ ਰਹਾਉ ॥ ਪੂਜਾ ਤਿਲਕ ਕਰਤ ਇਸਨਾਨਾਂ ॥ ਛੁਰੀ ਕਾਢਿ ਲੇਵੈ ਹਥਿ ਦਾਨਾ ॥੨॥ ਬੇਦੁ ਪੜੈ ਮੁਖਿ

ਮੀਠੀ ਬਾਣੀ ॥ ਜੀਆਂ ਕੁਹਤ ਨ ਸੰਗੈ ਪਰਾਣੀ ॥੩॥ ਕਹੁ ਨਾਨਕ ਜਿਸੁ ਕਿਰਪਾ ਧਾਰੈ ॥ ਹਿਰਦਾ ਸੁਧੁ ਬ੍ਰਹਮੁ

ਬੀਚਾਰੈ ॥੪॥੧੦੭॥ ਗਉੜੀ ਮਹਲਾ ੫ ॥ ਥਿਰੁ ਘਰਿ ਬੈਸਹੁ ਹਰਿ ਜਨ ਪਿਆਰੇ ॥ ਸਤਿਗੁਰਿ ਤੁਮਰੇ ਕਾਜ

ਸਵਾਰੇ ॥੧॥ ਰਹਾਉ ॥ ਦੁਸਟ ਦੂਤ ਪਰਮੇਸਰਿ ਮਾਰੇ ॥ ਜਨ ਕੀ ਪੈਜ ਰਖੀ ਕਰਤਾਰੇ ॥੧॥ ਬਾਦਿਸਾਹ ਸਾਹ

ਸਭ ਵਸਿ ਕਰਿ ਦੀਨੇ ॥ ਅੰਮ੍ਰਿਤ ਨਾਮ ਮਹਾ ਰਸ ਪੀਨੇ ॥੨॥ ਨਿਰਭਉ ਹੋਇ ਭਜਹੁ ਭਗਵਾਨ ॥ ਸਾਧਸੰਗਤਿ

ਮਿਲਿ ਕੀਨੋ ਦਾਨੁ ॥੩॥ ਸਰਣਿ ਪਰੇ ਪ੍ਰਭ ਅੰਤਰਜਾਮੀ ॥ ਨਾਨਕ ਓਟ ਪਕਰੀ ਪ੍ਰਭ ਸੁਆਮੀ ॥੪॥੧੦੮॥

ਗਉੜੀ ਮਹਲਾ ੫ ॥ ਹਰਿ ਸੰਗਿ ਰਾਤੇ ਭਾਹਿ ਨ ਜਲੈ ॥ ਹਰਿ ਸੰਗਿ ਰਾਤੇ ਮਾਇਆ ਨਹੀ ਛਲੈ ॥ ਹਰਿ ਸੰਗਿ

ਰਾਤੇ ਨਹੀ ਡੂਬੈ ਜਲਾ ॥ ਹਰਿ ਸੰਗਿ ਰਾਤੇ ਸੁਫਲ ਫਲਾ ॥੧॥ ਸਭ ਭੈ ਮਿਟਹਿ ਤੁਮਾਰੈ ਨਾਇ ॥ ਭੇਟਤ ਸੰਗਿ

ਹਰਿ ਹਰਿ ਗੁਨ ਗਾਇ ॥ ਰਹਾਉ ॥ ਹਰਿ ਸੰਗਿ ਰਾਤੇ ਮਿਟੈ ਸਭ ਚਿੰਤਾ ॥ ਹਰਿ ਸਿਉ ਸੋ ਰਚੈ ਜਿਸੁ ਸਾਧ ਕਾ ਮੰਤਾ

॥ ਹਰਿ ਸੰਗਿ ਰਾਤੇ ਜਮ ਕੀ ਨਹੀ ਤ੍ਰਾਸ ॥ ਹਰਿ ਸੰਗਿ ਰਾਤੇ ਪੂਰਨ ਆਸ ॥੨॥ ਹਰਿ ਸੰਗਿ ਰਾਤੇ ਦੂਖੁ ਨ ਲਾਗੈ

॥ ਹਰਿ ਸੰਗਿ ਰਾਤਾ ਅਨਦਿਨੁ ਜਾਗੈ ॥ ਹਰਿ ਸੰਗਿ ਰਾਤਾ ਸਹਜ ਘਰਿ ਵਸੈ ॥ ਹਰਿ ਸੰਗਿ ਰਾਤੇ ਭ੍ਰਮੁ ਭਉ ਨਸੈ

॥੩॥ ਹਰਿ ਸੰਗਿ ਰਾਤੇ ਮਤਿ ਊਤਮ ਹੋਇ ॥ ਹਰਿ ਸੰਗਿ ਰਾਤੇ ਨਿਰਮਲ ਸੋਇ ॥ ਕਹੁ ਨਾਨਕ ਤਿਨ ਕਉ

ਬਲਿ ਜਾਈ ॥ ਜਿਨ ਕਉ ਪ੍ਰਭੁ ਮੇਰਾ ਬਿਸਰਤ ਨਾਹੀ ॥੪॥੧੦੯॥ ਗਉੜੀ ਮਹਲਾ ੫ ॥ ਉਦਮੁ ਕਰਤ

ਸੀਤਲ ਮਨ ਭਏ ॥ ਮਾਰਗਿ ਚਲਤ ਸਗਲ ਦੁਖ ਗਏ ॥ ਨਾਮੁ ਜਪਤ ਮਨਿ ਭਏ ਅਨੰਦ ॥ ਰਸਿ ਗਾਏ

ਗੁਨ ਪਰਮਾਨੰਦ ॥੧॥ ਖੇਮ ਭਇਆ ਕੁਸਲ ਘਰਿ ਆਏ ॥ ਭੇਟਤ ਸਾਧਸੰਗਿ ਗਈ ਬਲਾਏ ॥ ਰਹਾਉ ॥

ਨੇਤ੍ਰ ਪੁਨੀਤ ਪੇਖਤ ਹੀ ਦਰਸ ॥ ਧਨਿ ਮਸਤਕ ਚਰਨ ਕਮਲ ਹੀ ਪਰਸ ॥ ਗੋਬਿੰਦ ਕੀ ਟਹਲ ਸਫਲ ਇਹ

ਕਾਂਇਆ ॥ ਸੰਤ ਪ੍ਰਸਾਦਿ ਪਰਮ ਪਦੁ ਪਾਇਆ ॥੨॥ ਜਨ ਕੀ ਕੀਨੀ ਆਪਿ ਸਹਾਇ ॥ ਸੁਖੁ ਪਾਇਆ ਲਗਿ

ਦਾਸਹ ਪਾਇ ॥ ਆਪੁ ਗਇਆ ਤਾ ਆਪਹਿ ਭਏ ॥ ਕ੍ਰਿਪਾ ਨਿਧਾਨ ਕੀ ਸਰਨੀ ਪਏ ॥੩॥ ਜੋ ਚਾਹਤ ਸੋਈ ਜਬ

ਪਾਇਆ ॥ ਤਬ ਢੂੰਢਨ ਕਹਾ ਕੋ ਜਾਇਆ ॥ ਅਸਥਿਰ ਭਏ ਬਸੇ ਸੁਖ ਆਸਨ ॥ ਗੁਰ ਪ੍ਰਸਾਦਿ ਨਾਨਕ ਸੁਖ

ਬਾਸਨ ॥੪॥੧੧੦॥ ਗਉੜੀ ਮਹਲਾ ੫ ॥ ਕੋਟਿ ਮਜਨ ਕੀਨੋ ਇਸਨਾਨ ॥ ਲਾਖ ਅਰਬ ਖਰਬ ਦੀਨੋ ਦਾਨੁ ॥

ਜਾ ਮਨਿ ਵਸਿਓ ਹਰਿ ਕੋ ਨਾਮੁ ॥੧॥ ਸਗਲ ਪਵਿਤ ਗੁਨ ਗਾਇ ਗੁਪਾਲ ॥ ਪਾਪ ਮਿਟਹਿ ਸਾਧੂ ਸਰਨਿ

ਦਇਆਲ ॥ ਰਹਾਉ ॥ ਬਹੁਤੁ ਉਰਧ ਤਪ ਸਾਧਨ ਸਾਧੇ ॥ ਅਨਿਕ ਲਾਭ ਮਨੋਰਥ ਲਾਧੇ ॥ ਹਰਿ ਹਰਿ ਨਾਮ

ਰਸਨ ਆਰਾਧੇ ॥੨॥ ਸਿੰਮ੍ਰਿਤਿ ਸਾਸਤ ਬੇਦ ਬਖਾਨੇ ॥ ਜੋਗ ਗਿਆਨ ਸਿਧ ਸੁਖ ਜਾਨੇ ॥ ਨਾਮੁ ਜਪਤ ਪ੍ਰਭ ਸਿਉ

ਮਨ ਮਾਨੇ ॥੩॥ ਅਗਾਧਿ ਬੋਧਿ ਹਰਿ ਅਗਮ ਅਪਾਰੇ ॥ ਨਾਮੁ ਜਪਤ ਨਾਮੁ ਰਿਦੇ ਬੀਚਾਰੇ ॥ ਨਾਨਕ ਕਉ ਪ੍ਰਭ

ਕਿਰਪਾ ਧਾਰੇ ॥੪॥੧੧੧॥ ਗਉੜੀ ਮਃ ੫ ॥ ਸਿਮਰਿ ਸਿਮਰਿ ਸਿਮਰਿ ਸੁਖੁ ਪਾਇਆ ॥ ਚਰਨ ਕਮਲ ਗੁਰ ਰਿਦੈ

ਬਸਾਇਆ ॥੧॥ ਗੁਰ ਗੋਬਿੰਦੁ ਪਾਰਬ੍ਰਹਮੁ ਪੂਰਾ ॥ ਤਿਸਹਿ ਅਰਾਧਿ ਮੇਰਾ ਮਨੁ ਧੀਰਾ ॥ ਰਹਾਉ ॥ ਅਨਦਿਨੁ

ਜਪਉ ਗੁਰੂ ਗੁਰ ਨਾਮ ॥ ਤਾ ਤੇ ਸਿਧਿ ਭਏ ਸਗਲ ਕਾਂਮ ॥੨॥ ਦਰਸਨ ਦੇਖਿ ਸੀਤਲ ਮਨ ਭਏ ॥ ਜਨਮ ਜਨਮ

ਕੇ ਕਿਲਬਿਖ ਗਏ ॥੩॥ ਕਹੁ ਨਾਨਕ ਕਹਾ ਭੈ ਭਾਈ ॥ ਅਪਨੇ ਸੇਵਕ ਕੀ ਆਪਿ ਪੈਜ ਰਖਾਈ ॥੪॥੧੧੨॥

ਗਉੜੀ ਮਹਲਾ ੫ ॥ ਅਪਨੇ ਸੇਵਕ ਕਉ ਆਪਿ ਸਹਾਈ ॥ ਨਿਤ ਪ੍ਰਤਿਪਾਰੈ ਬਾਪ ਜੈਸੇ ਮਾਈ ॥੧॥ ਪ੍ਰਭ ਕੀ

ਸਰਨਿ ਉਬਰੈ ਸਭ ਕੋਇ ॥ ਕਰਨ ਕਰਾਵਨ ਪੂਰਨ ਸਚੁ ਸੋਇ ॥ ਰਹਾਉ ॥ ਅਬ ਮਨਿ ਬਸਿਆ ਕਰਨੈਹਾਰਾ ॥ ਭੈ

ਬਿਨਸੇ ਆਤਮ ਸੁਖ ਸਾਰਾ ॥੨॥ ਕਰਿ ਕਿਰਪਾ ਅਪਨੇ ਜਨ ਰਾਖੇ ॥ ਜਨਮ ਜਨਮ ਕੇ ਕਿਲਬਿਖ ਲਾਥੇ ॥੩॥

ਕਹਨੁ ਨ ਜਾਇ ਪ੍ਰਭ ਕੀ ਵਡਿਆਈ ॥ ਨਾਨਕ ਦਾਸ ਸਦਾ ਸਰਨਾਈ ॥੪॥੧੧੩॥

ਰਾਗੁ ਗਉੜੀ ਚੇਤੀ ਮਹਲਾ ੫ ਦੁਪਦੇ      ੴ ਸਤਿਗੁਰ ਪ੍ਰਸਾਦਿ ॥

ਰਾਮ ਕੋ ਬਲੁ ਪੂਰਨ ਭਾਈ ॥ ਤਾ ਤੇ ਬ੍ਰਿਥਾ ਨ ਬਿਆਪੈ ਕਾਈ ॥੧॥ ਰਹਾਉ ॥ ਜੋ ਜੋ ਚਿਤਵੈ ਦਾਸੁ ਹਰਿ

ਮਾਈ ॥ ਸੋ ਸੋ ਕਰਤਾ ਆਪਿ ਕਰਾਈ ॥੧॥ ਨਿੰਦਕ ਕੀ ਪ੍ਰਭਿ ਪਤਿ ਗਵਾਈ ॥ ਨਾਨਕ ਹਰਿ ਗੁਣ ਨਿਰਭਉ

ਗਾਈ ॥੨॥੧੧੪॥ ਗਉੜੀ ਮਹਲਾ ੫ ॥ ਭੁਜ ਬਲ ਬੀਰ ਬ੍ਰਹਮ ਸੁਖ ਸਾਗਰ ਗਰਤ ਪਰਤ ਗਹਿ ਲੇਹੁ

ਅੰਗੁਰੀਆ ॥੧॥ ਰਹਾਉ ॥ ਸ੍ਰਵਨਿ ਨ ਸੁਰਤਿ ਨੈਨ ਸੁੰਦਰ ਨਹੀ ਆਰਤ ਦੁਆਰਿ ਰਟਤ ਪਿੰਗੁਰੀਆ ॥੧॥

ਦੀਨਾ ਨਾਥ ਅਨਾਥ ਕਰੁਣਾ ਮੈ ਸਾਜਨ ਮੀਤ ਪਿਤਾ ਮਹਤਰੀਆ ॥ ਚਰਨ ਕਵਲ ਹਿਰਦੈ ਗਹਿ ਨਾਨਕ

ਭੈ ਸਾਗਰ ਸੰਤ ਪਾਰਿ ਉਤਰੀਆ ॥੨॥੨॥੧੧੫॥

ਰਾਗੁ ਗਉੜੀ ਬੈਰਾਗਣਿ ਮਹਲਾ ੫      ੴ ਸਤਿਗੁਰ ਪ੍ਰਸਾਦਿ ॥

ਦਯ ਗੁਸਾਈ ਮੀਤੁਲਾ ਤੂੰ ਸੰਗਿ ਹਮਾਰੈ ਬਾਸੁ ਜੀਉ ॥੧॥ ਰਹਾਉ ॥ ਤੁਝ ਬਿਨੁ ਘਰੀ ਨ ਜੀਵਨਾ ਧ੍ਰਿਗੁ ਰਹਣਾ

ਸੰਸਾਰਿ ॥ ਜੀਅ ਪ੍ਰਾਣ ਸੁਖਦਾਤਿਆ ਨਿਮਖ ਨਿਮਖ ਬਲਿਹਾਰਿ ਜੀ ॥੧॥ ਹਸਤ ਅਲੰਬਨੁ ਦੇਹੁ ਪ੍ਰਭ ਗਰਤਹੁ

ਉਧਰੁ ਗੋਪਾਲ ॥ ਮੋਹਿ ਨਿਰਗੁਨ ਮਤਿ ਥੋਰੀਆ ਤੂੰ ਸਦ ਹੀ ਦੀਨ ਦਇਆਲ ॥੨॥ ਕਿਆ ਸੁਖ ਤੇਰੇ ਸੰਮਲਾ

ਕਵਨ ਬਿਧੀ ਬੀਚਾਰ ॥ ਸਰਣਿ ਸਮਾਈ ਦਾਸ ਹਿਤ ਊਚੇ ਅਗਮ ਅਪਾਰ ॥੩॥ ਸਗਲ ਪਦਾਰਥ ਅਸਟ ਸਿਧਿ

ਨਾਮ ਮਹਾ ਰਸ ਮਾਹਿ ॥ ਸੁਪ੍ਰਸੰਨ ਭਏ ਕੇਸਵਾ ਸੇ ਜਨ ਹਰਿ ਗੁਣ ਗਾਹਿ ॥੪॥ ਮਾਤ ਪਿਤਾ ਸੁਤ ਬੰਧਪੋ ਤੂੰ ਮੇਰੇ

ਪ੍ਰਾਣ ਅਧਾਰ ॥ ਸਾਧਸੰਗਿ ਨਾਨਕੁ ਭਜੈ ਬਿਖੁ ਤਰਿਆ ਸੰਸਾਰੁ ॥੫॥੧॥੧੧੬॥

ਗਉੜੀ ਬੈਰਾਗਣਿ ਰਹੋਏ ਕੇ ਛੰਤ ਕੇ ਘਰਿ ਮਃ ੫      ੴ ਸਤਿਗੁਰ ਪ੍ਰਸਾਦਿ ॥

ਹੈ ਕੋਈ ਰਾਮ ਪਿਆਰੋ ਗਾਵੈ ॥ ਸਰਬ ਕਲਿਆਣ ਸੂਖ ਸਚੁ ਪਾਵੈ ॥ ਰਹਾਉ ॥ ਬਨੁ ਬਨੁ ਖੋਜਤ ਫਿਰਤ ਬੈਰਾਗੀ

॥ ਬਿਰਲੇ ਕਾਹੂ ਏਕ ਲਿਵ ਲਾਗੀ ॥ ਜਿਨਿ ਹਰਿ ਪਾਇਆ ਸੇ ਵਡਭਾਗੀ ॥੧॥ ਬ੍ਰਹਮਾਦਿਕ ਸਨਕਾਦਿਕ ਚਾਹੈ

॥ ਜੋਗੀ ਜਤੀ ਸਿਧ ਹਰਿ ਆਹੈ ॥ ਜਿਸਹਿ ਪਰਾਪਤਿ ਸੋ ਹਰਿ ਗੁਣ ਗਾਹੈ ॥੨॥ ਤਾ ਕੀ ਸਰਣਿ ਜਿਨ

ਬਿਸਰਤ ਨਾਹੀ ॥ ਵਡਭਾਗੀ ਹਰਿ ਸੰਤ ਮਿਲਾਹੀ ॥ ਜਨਮ ਮਰਣ ਤਿਹ ਮੂਲੇ ਨਾਹੀ ॥੩॥ ਕਰਿ ਕਿਰਪਾ ਮਿਲੁ

ਪ੍ਰੀਤਮ ਪਿਆਰੇ ॥ ਬਿਨਉ ਸੁਨਹੁ ਪ੍ਰਭ ਊਚ ਅਪਾਰੇ ॥ ਨਾਨਕੁ ਮਾਂਗਤੁ ਨਾਮੁ ਅਧਾਰੇ ॥੪॥੧॥੧੧੭॥

ਰਾਗੁ ਗਉੜੀ ਪੂਰਬੀ ਮਹਲਾ ੫      ੴ ਸਤਿਗੁਰ ਪ੍ਰਸਾਦਿ ॥

ਕਵਨ ਗੁਨ ਪ੍ਰਾਨਪਤਿ ਮਿਲਉ ਮੇਰੀ ਮਾਈ ॥੧॥ ਰਹਾਉ ॥ ਰੂਪ ਹੀਨ ਬੁਧਿ ਬਲ ਹੀਨੀ ਮੋਹਿ ਪਰਦੇਸਨਿ ਦੂਰ ਤੇ

ਆਈ ॥੧॥ ਨਾਹਿਨ ਦਰਬੁ ਨ ਜੋਬਨ ਮਾਤੀ ਮੋਹਿ ਅਨਾਥ ਕੀ ਕਰਹੁ ਸਮਾਈ ॥੨॥ ਖੋਜਤ ਖੋਜਤ ਭਈ ਬੈਰਾਗਨਿ

ਪ੍ਰਭ ਦਰਸਨ ਕਉ ਹਉ ਫਿਰਤ ਤਿਸਾਈ ॥੩॥ ਦੀਨ ਦਇਆਲ ਕ੍ਰਿਪਾਲ ਪ੍ਰਭ ਨਾਨਕ ਸਾਧਸੰਗਿ ਮੇਰੀ ਜਲਨਿ

ਬੁਝਾਈ ॥੪॥੧॥੧੧੮॥ ਗਉੜੀ ਮਹਲਾ ੫ ॥ ਪ੍ਰਭ ਮਿਲਬੇ ਕਉ ਪ੍ਰੀਤਿ ਮਨਿ ਲਾਗੀ ॥ ਪਾਇ ਲਗਉ ਮੋਹਿ

ਕਰਉ ਬੇਨਤੀ ਕੋਊ ਸੰਤੁ ਮਿਲੈ ਬਡਭਾਗੀ ॥੧॥ ਰਹਾਉ ॥ ਮਨੁ ਅਰਪਉ ਧਨੁ ਰਾਖਉ ਆਗੈ ਮਨ ਕੀ ਮਤਿ ਮੋਹਿ

ਸਗਲ ਤਿਆਗੀ ॥ ਜੋ ਪ੍ਰਭ ਕੀ ਹਰਿ ਕਥਾ ਸੁਨਾਵੈ ਅਨਦਿਨੁ ਫਿਰਉ ਤਿਸੁ ਪਿਛੈ ਵਿਰਾਗੀ ॥੧॥ ਪੂਰਬ ਕਰਮ ਅੰਕੁਰ

ਜਬ ਪ੍ਰਗਟੇ ਭੇਟਿਓ ਪੁਰਖੁ ਰਸਿਕ ਬੈਰਾਗੀ ॥ ਮਿਟਿਓ ਅੰਧੇਰੁ ਮਿਲਤ ਹਰਿ ਨਾਨਕ ਜਨਮ ਜਨਮ ਕੀ ਸੋਈ ਜਾਗੀ ॥

੨॥੨॥੧੧੯॥ ਗਉੜੀ ਮਹਲਾ ੫ ॥ ਨਿਕਸੁ ਰੇ ਪੰਖੀ ਸਿਮਰਿ ਹਰਿ ਪਾਂਖ ॥ ਮਿਲਿ ਸਾਧੂ ਸਰਣਿ ਗਹੁ ਪੂਰਨ ਰਾਮ

ਰਤਨੁਹੀਅਰੇਸੰਗਿਰਾਖੁ॥੧॥ਰਹਾਉ॥ਭ੍ਰਮਕੀਕੂਈਤ੍ਰਿਸਨਾ ਰਸ ਪੰਕਜ ਅਤਿ ਤੀਖੵਣ ਮੋਹ ਕੀ ਫਾਸ ॥ ਕਾਟਨਹਾਰ

ਜਗਤ ਗੁਰ ਗੋਬਿਦ ਚਰਨ ਕਮਲ ਤਾ ਕੇ ਕਰਹੁ ਨਿਵਾਸ ॥੧॥ ਕਰਿ ਕਿਰਪਾ ਗੋਬਿੰਦ ਪ੍ਰਭ ਪ੍ਰੀਤਮ ਦੀਨਾ ਨਾਥ

ਸੁਨਹੁ ਅਰਦਾਸਿ ॥ ਕਰੁ ਗਹਿ ਲੇਹੁ ਨਾਨਕ ਕੇ ਸੁਆਮੀ ਜੀਉ ਪਿੰਡੁ ਸਭੁ ਤੁਮਰੀ ਰਾਸਿ ॥੨॥੩॥੧੨੦॥ ਗਉੜੀ

ਮਹਲਾ ੫ ॥ ਹਰਿ ਪੇਖਨ ਕਉ ਸਿਮਰਤ ਮਨੁ ਮੇਰਾ ॥ ਆਸ ਪਿਆਸੀ ਚਿਤਵਉ ਦਿਨੁ ਰੈਨੀ ਹੈ ਕੋਈ ਸੰਤੁ ਮਿਲਾਵੈ

ਨੇਰਾ ॥੧॥ ਰਹਾਉ ॥ ਸੇਵਾ ਕਰਉ ਦਾਸ ਦਾਸਨ ਕੀ ਅਨਿਕ ਭਾਂਤਿ ਤਿਸੁ ਕਰਉ ਨਿਹੋਰਾ ॥ ਤੁਲਾ ਧਾਰਿ ਤੋਲੇ ਸੁਖ

ਸਗਲੇ ਬਿਨੁ ਹਰਿ ਦਰਸ ਸਭੋ ਹੀ ਥੋਰਾ ॥੧॥ ਸੰਤ ਪ੍ਰਸਾਦਿ ਗਾਏ ਗੁਨ ਸਾਗਰ ਜਨਮ ਜਨਮ ਕੋ ਜਾਤ ਬਹੋਰਾ ॥

ਆਨਦ ਸੂਖ ਭੇਟਤ ਹਰਿ ਨਾਨਕ ਜਨਮੁ ਕ੍ਰਿਤਾਰਥੁ ਸਫਲੁ ਸਵੇਰਾ ॥੨॥੪॥੧੨੧॥

ਰਾਗੁ ਗਉੜੀ ਪੂਰਬੀ ਮਹਲਾ ੫      ੴ ਸਤਿਗੁਰ ਪ੍ਰਸਾਦਿ ॥

ਕਿਨ ਬਿਧਿ ਮਿਲੈ ਗੁਸਾਈ ਮੇਰੇ ਰਾਮ ਰਾਇ ॥ ਕੋਈ ਐਸਾ ਸੰਤੁ ਸਹਜ ਸੁਖਦਾਤਾ ਮੋਹਿ ਮਾਰਗੁ ਦੇਇ ਬਤਾਈ

॥੧॥ ਰਹਾਉ ॥ ਅੰਤਰਿ ਅਲਖੁ ਨ ਜਾਈ ਲਖਿਆ ਵਿਚਿ ਪੜਦਾ ਹਉਮੈ ਪਾਈ ॥ ਮਾਇਆ ਮੋਹਿ ਸਭੋ ਜਗੁ ਸੋਇਆ

ਇਹੁ ਭਰਮੁ ਕਹਹੁ ਕਿਉ ਜਾਈ ॥੧॥ ਏਕਾ ਸੰਗਤਿ ਇਕਤੁ ਗ੍ਰਿਹਿ ਬਸਤੇ ਮਿਲਿ ਬਾਤ ਨ ਕਰਤੇ ਭਾਈ ॥ ਏਕ

ਬਸਤੁ ਬਿਨੁ ਪੰਚ ਦੁਹੇਲੇ ਓਹ ਬਸਤੁ ਅਗੋਚਰ ਠਾਈ ॥੨॥ ਜਿਸ ਕਾ ਗ੍ਰਿਹੁ ਤਿਨਿ ਦੀਆ ਤਾਲਾ ਕੁੰਜੀ ਗੁਰ

ਸਉਪਾਈ ॥ ਅਨਿਕ ਉਪਾਵ ਕਰੇ ਨਹੀ ਪਾਵੈ ਬਿਨੁ ਸਤਿਗੁਰ ਸਰਣਾਈ ॥੩॥ ਜਿਨ ਕੇ ਬੰਧਨ ਕਾਟੇ ਸਤਿਗੁਰ ਤਿਨ

ਸਾਧਸੰਗਤਿ ਲਿਵ ਲਾਈ ॥ ਪੰਚ ਜਨਾ ਮਿਲਿ ਮੰਗਲੁ ਗਾਇਆ ਹਰਿ ਨਾਨਕ ਭੇਦੁ ਨ ਭਾਈ ॥੪॥ ਮੇਰੇ ਰਾਮ ਰਾਇ

ਇਨ ਬਿਧਿ ਮਿਲੈ ਗੁਸਾਈ ॥ ਸਹਜੁ ਭਇਆ ਭ੍ਰਮੁ ਖਿਨ ਮਹਿ ਨਾਠਾ ਮਿਲਿ ਜੋਤੀ ਜੋਤਿ ਸਮਾਈ ॥੧॥ ਰਹਾਉ

ਦੂਜਾ ॥੧॥੧੨੨॥ ਗਉੜੀ ਮਹਲਾ ੫ ॥ ਐਸੋ ਪਰਚਉ ਪਾਇਓ ॥ ਕਰੀ ਕ੍ਰਿਪਾ ਦਇਆਲ ਬੀਠੁਲੈ ਸਤਿਗੁਰ

ਮੁਝਹਿ ਬਤਾਇਓ ॥੧॥ ਰਹਾਉ ॥ ਜਤ ਕਤ ਦੇਖਉ ਤਤ ਤਤ ਤੁਮ ਹੀ ਮੋਹਿ ਇਹੁ ਬਿਸੁਆਸੁ ਹੋਇ ਆਇਓ ॥ ਕੈ

ਪਹਿ ਕਰਉ ਅਰਦਾਸਿ ਬੇਨਤੀ ਜਉ ਸੁਨਤੋ ਹੈ ਰਘੁਰਾਇਓ ॥੧॥ ਲਹਿਓ ਸਹਸਾ ਬੰਧਨ ਗੁਰਿ ਤੋਰੇ ਤਾਂ ਸਦਾ

ਸਹਜ ਸੁਖੁ ਪਾਇਓ ॥ ਹੋਣਾ ਸਾ ਸੋਈ ਫੁਨਿ ਹੋਸੀ ਸੁਖੁ ਦੁਖੁ ਕਹਾ ਦਿਖਾਇਓ ॥੨॥ ਖੰਡ ਬ੍ਰਹਮੰਡ ਕਾ ਏਕੋ ਠਾਣਾ

ਗੁਰਿ ਪਰਦਾ ਖੋਲਿ ਦਿਖਾਇਓ ॥ ਨਉ ਨਿਧਿ ਨਾਮੁ ਨਿਧਾਨੁ ਇਕ ਠਾਈ ਤਉ ਬਾਹਰਿ ਕੈਠੈ ਜਾਇਓ ॥੩॥ ਏਕੈ

ਕਨਿਕ ਅਨਿਕ ਭਾਤਿ ਸਾਜੀ ਬਹੁ ਪਰਕਾਰ ਰਚਾਇਓ ॥ ਕਹੁ ਨਾਨਕ ਭਰਮੁ ਗੁਰਿ ਖੋਈ ਹੈ ਇਵ ਤਤੈ ਤਤੁ

ਮਿਲਾਇਓ ॥੪॥੨॥੧੨੩॥ ਗਉੜੀ ਮਹਲਾ ੫ ॥ ਅਉਧ ਘਟੈ ਦਿਨਸੁ ਰੈਨਾਰੇ ॥ ਮਨ ਗੁਰ ਮਿਲਿ ਕਾਜ ਸਵਾਰੇ

॥੧॥ ਰਹਾਉ ॥ ਕਰਉ ਬੇਨੰਤੀ ਸੁਨਹੁ ਮੇਰੇ ਮੀਤਾ ਸੰਤ ਟਹਲ ਕੀ ਬੇਲਾ ॥ ਈਹਾ ਖਾਟਿ ਚਲਹੁ ਹਰਿ ਲਾਹਾ ਆਗੈ

ਬਸਨੁ ਸੁਹੇਲਾ ॥੧॥ ਇਹੁ ਸੰਸਾਰੁ ਬਿਕਾਰੁ ਸਹਸੇ ਮਹਿ ਤਰਿਓ ਬ੍ਰਹਮ ਗਿਆਨੀ ॥ ਜਿਸਹਿ ਜਗਾਇ ਪੀਆਏ

ਹਰਿ ਰਸੁ ਅਕਥ ਕਥਾ ਤਿਨਿ ਜਾਨੀ ॥੨॥ ਜਾ ਕਉ ਆਏ ਸੋਈ ਵਿਹਾਝਹੁ ਹਰਿ ਗੁਰ ਤੇ ਮਨਹਿ ਬਸੇਰਾ ॥ ਨਿਜ ਘਰਿ

ਮਹਲੁ ਪਾਵਹੁ ਸੁਖ ਸਹਜੇ ਬਹੁਰਿ ਨ ਹੋਇਗੋ ਫੇਰਾ ॥੩॥ ਅੰਤਰਜਾਮੀ ਪੁਰਖ ਬਿਧਾਤੇ ਸਰਧਾ ਮਨ ਕੀ ਪੂਰੇ ॥

ਨਾਨਕੁ ਦਾਸੁ ਇਹੀ ਸੁਖੁ ਮਾਗੈ ਮੋ ਕਉ ਕਰਿ ਸੰਤਨ ਕੀ ਧੂਰੇ ॥੪॥੩॥੧੨੪॥ ਗਉੜੀ ਮਹਲਾ ੫ ॥ ਰਾਖੁ ਪਿਤਾ

ਪ੍ਰਭ ਮੇਰੇ ॥ ਮੋਹਿ ਨਿਰਗੁਨੁ ਸਭ ਗੁਨ ਤੇਰੇ ॥੧॥ ਰਹਾਉ ॥ ਪੰਚ ਬਿਖਾਦੀ ਏਕੁ ਗਰੀਬਾ ਰਾਖਹੁ ਰਾਖਨਹਾਰੇ ॥ ਖੇਦੁ

ਕਰਹਿ ਅਰੁ ਬਹੁਤੁ ਸੰਤਾਵਹਿ ਆਇਓ ਸਰਨਿ ਤੁਹਾਰੇ ॥੧॥ ਕਰਿ ਕਰਿ ਹਾਰਿਓ ਅਨਿਕ ਬਹੁ ਭਾਤੀ ਛੋਡਹਿ ਕਤਹੂੰ

ਨਾਹੀ ॥ ਏਕ ਬਾਤ ਸੁਨਿ ਤਾਕੀ ਓਟਾ ਸਾਧਸੰਗਿ ਮਿਟਿ ਜਾਹੀ ॥੨॥ ਕਰਿ ਕਿਰਪਾ ਸੰਤ ਮਿਲੇ ਮੋਹਿ ਤਿਨ ਤੇ ਧੀਰਜੁ

ਪਾਇਆ ॥ ਸੰਤੀ ਮੰਤੁ ਦੀਓ ਮੋਹਿ ਨਿਰਭਉ ਗੁਰ ਕਾ ਸਬਦੁ ਕਮਾਇਆ ॥੩॥ ਜੀਤਿ ਲਏ ਓਇ ਮਹਾ ਬਿਖਾਦੀ

ਸਹਜ ਸੁਹੇਲੀ ਬਾਣੀ ॥ ਕਹੁ ਨਾਨਕ ਮਨਿ ਭਇਆ ਪਰਗਾਸਾ ਪਾਇਆ ਪਦੁ ਨਿਰਬਾਣੀ ॥੪॥੪॥੧੨੫॥

ਗਉੜੀ ਮਹਲਾ ੫ ॥ ਓਹੁ ਅਬਿਨਾਸੀ ਰਾਇਆ ॥ ਨਿਰਭਉ ਸੰਗਿ ਤੁਮਾਰੈ ਬਸਤੇ ਇਹੁ ਡਰਨੁ ਕਹਾ ਤੇ ਆਇਆ

॥੧॥ ਰਹਾਉ ॥ ਏਕ ਮਹਲਿ ਤੂੰ ਹੋਹਿ ਅਫਾਰੋ ਏਕ ਮਹਲਿ ਨਿਮਾਨੋ ॥ ਏਕ ਮਹਲਿ ਤੂੰ ਆਪੇ ਆਪੇ ਏਕ ਮਹਲਿ

ਗਰੀਬਾਨੋ ॥੧॥ ਏਕ ਮਹਲਿ ਤੂੰ ਪੰਡਿਤੁ ਬਕਤਾ ਏਕ ਮਹਲਿ ਖਲੁ ਹੋਤਾ ॥ ਏਕ ਮਹਲਿ ਤੂੰ ਸਭੁ ਕਿਛੁ ਗ੍ਰਾਹਜੁ

ਏਕ ਮਹਲਿ ਕਛੂ ਨ ਲੇਤਾ ॥੨॥ ਕਾਠ ਕੀ ਪੁਤਰੀ ਕਹਾ ਕਰੈ ਬਪੁਰੀ ਖਿਲਾਵਨਹਾਰੋ ਜਾਨੈ ॥ ਜੈਸਾ ਭੇਖੁ ਕਰਾਵੈ

ਬਾਜੀਗਰੁ ਓਹੁ ਤੈਸੋ ਹੀ ਸਾਜੁ ਆਨੈ ॥੩॥ ਅਨਿਕ ਕੋਠਰੀ ਬਹੁਤੁ ਭਾਤਿ ਕਰੀਆ ਆਪਿ ਹੋਆ ਰਖਵਾਰਾ ॥

ਜੈਸੇ ਮਹਲਿ ਰਾਖੈ ਤੈਸੈ ਰਹਨਾ ਕਿਆ ਇਹੁ ਕਰੈ ਬਿਚਾਰਾ ॥੪॥ ਜਿਨਿ ਕਿਛੁ ਕੀਆ ਸੋਈ ਜਾਨੈ ਜਿਨਿ ਇਹ ਸਭ

ਬਿਧਿ ਸਾਜੀ ॥ ਕਹੁ ਨਾਨਕ ਅਪਰੰਪਰ ਸੁਆਮੀ ਕੀਮਤਿ ਅਪੁਨੇ ਕਾਜੀ ॥੫॥੫॥੧੨੬॥ ਗਉੜੀ ਮਹਲਾ ੫ ॥

ਛੋਡਿ ਛੋਡਿ ਰੇ ਬਿਖਿਆ ਕੇ ਰਸੂਆ ॥ ਉਰਝਿ ਰਹਿਓ ਰੇ ਬਾਵਰ ਗਾਵਰ ਜਿਉ ਕਿਰਖੈ ਹਰਿਆਇਓ ਪਸੂਆ ॥੧

॥ ਰਹਾਉ ॥ ਜੋ ਜਾਨਹਿ ਤੂੰ ਅਪੁਨੇ ਕਾਜੈ ਸੋ ਸੰਗਿ ਨ ਚਾਲੈ ਤੇਰੈ ਤਸੂਆ ॥ ਨਾਗੋ ਆਇਓ ਨਾਗ ਸਿਧਾਸੀ ਫੇਰਿ

ਫਿਰਿਓ ਅਰੁ ਕਾਲਿ ਗਰਸੂਆ ॥੧॥ ਪੇਖਿ ਪੇਖਿ ਰੇ ਕਸੁੰਭ ਕੀ ਲੀਲਾ ਰਾਚਿ ਮਾਚਿ ਤਿਨਹੂੰ ਲਉ ਹਸੂਆ ॥

ਛੀਜਤ ਡੋਰਿ ਦਿਨਸੁ ਅਰੁ ਰੈਨੀ ਜੀਅ ਕੋ ਕਾਜੁ ਨ ਕੀਨੋ ਕਛੂਆ ॥੨॥ ਕਰਤ ਕਰਤ ਇਵ ਹੀ ਬਿਰਧਾਨੋ ਹਾਰਿਓ

ਉਕਤੇ ਤਨੁ ਖੀਨਸੂਆ ॥ ਜਿਉ ਮੋਹਿਓ ਉਨਿ ਮੋਹਨੀ ਬਾਲਾ ਉਸ ਤੇ ਘਟੈ ਨਾਹੀ ਰੁਚ ਚਸੂਆ ॥੩॥ ਜਗੁ ਐਸਾ

ਮੋਹਿ ਗੁਰਹਿ ਦਿਖਾਇਓ ਤਉ ਸਰਣਿ ਪਰਿਓ ਤਜਿ ਗਰਬਸੂਆ ॥ ਮਾਰਗੁ ਪ੍ਰਭ ਕੋ ਸੰਤਿ ਬਤਾਇਓ ਦ੍ਰਿੜੀ ਨਾਨਕ

ਦਾਸ ਭਗਤਿ ਹਰਿ ਜਸੂਆ ॥੪॥੬॥੧੨੭॥ ਗਉੜੀ ਮਹਲਾ ੫ ॥ ਤੁਝ ਬਿਨੁ ਕਵਨੁ ਹਮਾਰਾ ॥ ਮੇਰੇ ਪ੍ਰੀਤਮ

ਪ੍ਰਾਨ ਅਧਾਰਾ ॥੧॥ ਰਹਾਉ ॥ ਅੰਤਰ ਕੀ ਬਿਧਿ ਤੁਮ ਹੀ ਜਾਨੀ ਤੁਮ ਹੀ ਸਜਨ ਸੁਹੇਲੇ ॥ ਸਰਬ ਸੁਖਾ ਮੈ ਤੁਝ ਤੇ ਪਾਏ

ਮੇਰੇ ਠਾਕੁਰ ਅਗਹ ਅਤੋਲੇ ॥੧॥ ਬਰਨਿ ਨ ਸਾਕਉ ਤੁਮਰੇ ਰੰਗਾ ਗੁਣ ਨਿਧਾਨ ਸੁਖਦਾਤੇ ॥ ਅਗਮ ਅਗੋਚਰ

ਪ੍ਰਭ ਅਬਿਨਾਸੀ ਪੂਰੇ ਗੁਰ ਤੇ ਜਾਤੇ ॥੨॥ ਭ੍ਰਮੁ ਭਉ ਕਾਟਿ ਕੀਏ ਨਿਹਕੇਵਲ ਜਬ ਤੇ ਹਉਮੈ ਮਾਰੀ ॥ ਜਨਮ ਮਰਣ

ਕੋ ਚੂਕੋ ਸਹਸਾ ਸਾਧਸੰਗਤਿ ਦਰਸਾਰੀ ॥੩॥ ਚਰਣ ਪਖਾਰਿ ਕਰਉ ਗੁਰ ਸੇਵਾ ਬਾਰਿ ਜਾਉ ਲਖ ਬਰੀਆ ॥ ਜਿਹ

ਪ੍ਰਸਾਦਿ ਇਹੁ ਭਉਜਲੁ ਤਰਿਆ ਜਨ ਨਾਨਕ ਪ੍ਰਿਅ ਸੰਗਿ ਮਿਰੀਆ ॥੪॥੭॥੧੨੮॥ ਗਉੜੀ ਮਹਲਾ ੫ ॥

ਤੁਝ ਬਿਨੁ ਕਵਨੁ ਰੀਝਾਵੈ ਤੋਹੀ ॥ ਤੇਰੋ ਰੂਪੁ ਸਗਲ ਦੇਖਿ ਮੋਹੀ ॥੧॥ ਰਹਾਉ ॥ ਸੁਰਗ ਪਇਆਲ ਮਿਰਤ ਭੂਅ

ਮੰਡਲ ਸਰਬ ਸਮਾਨੋ ਏਕੈ ਓਹੀ ॥ ਸਿਵ ਸਿਵ ਕਰਤ ਸਗਲ ਕਰ ਜੋਰਹਿ ਸਰਬ ਮਇਆ ਠਾਕੁਰ ਤੇਰੀ ਦੋਹੀ

॥੧॥ ਪਤਿਤ ਪਾਵਨ ਠਾਕੁਰ ਨਾਮੁ ਤੁਮਰਾ ਸੁਖਦਾਈ ਨਿਰਮਲ ਸੀਤਲੋਹੀ ॥ ਗਿਆਨ ਧਿਆਨ ਨਾਨਕ

ਵਡਿਆਈ ਸੰਤ ਤੇਰੇ ਸਿਉ ਗਾਲ ਗਲੋਹੀ ॥੨॥੮॥੧੨੯॥ ਗਉੜੀ ਮਹਲਾ ੫ ॥ ਮਿਲਹੁ ਪਿਆਰੇ ਜੀਆ ॥

ਪ੍ਰਭ ਕੀਆ ਤੁਮਾਰਾ ਥੀਆ ॥੧॥ ਰਹਾਉ ॥ ਅਨਿਕ ਜਨਮ ਬਹੁ ਜੋਨੀ ਭ੍ਰਮਿਆ ਬਹੁਰਿ ਬਹੁਰਿ ਦੁਖੁ ਪਾਇਆ ॥

ਤੁਮਰੀ ਕ੍ਰਿਪਾ ਤੇ ਮਾਨੁਖ ਦੇਹ ਪਾਈ ਹੈ ਦੇਹੁ ਦਰਸੁ ਹਰਿ ਰਾਇਆ ॥੧॥ ਸੋਈ ਹੋਆ ਜੋ ਤਿਸੁ ਭਾਣਾ ਅਵਰੁ ਨ

ਕਿਨ ਹੀ ਕੀਤਾ ॥ ਤੁਮਰੈ ਭਾਣੈ ਭਰਮਿ ਮੋਹਿ ਮੋਹਿਆ ਜਾਗਤੁ ਨਾਹੀ ਸੂਤਾ ॥੨॥ ਬਿਨਉ ਸੁਨਹੁ ਤੁਮ ਪ੍ਰਾਨਪਤਿ

ਪਿਆਰੇ ਕਿਰਪਾ ਨਿਧਿ ਦਇਆਲਾ ॥ ਰਾਖਿ ਲੇਹੁ ਪਿਤਾ ਪ੍ਰਭ ਮੇਰੇ ਅਨਾਥਹ ਕਰਿ ਪ੍ਰਤਿਪਾਲਾ ॥੩॥ ਜਿਸ ਨੋ

ਤੁਮਹਿ ਦਿਖਾਇਓ ਦਰਸਨੁ ਸਾਧਸੰਗਤਿ ਕੈ ਪਾਛੈ ॥ ਕਰਿ ਕਿਰਪਾ ਧੂਰਿ ਦੇਹੁ ਸੰਤਨ ਕੀ ਸੁਖੁ ਨਾਨਕੁ ਇਹੁ

ਬਾਛੈ ॥੪॥੯॥੧੩੦॥ ਗਉੜੀ ਮਹਲਾ ੫ ॥ ਹਉ ਤਾ ਕੈ ਬਲਿਹਾਰੀ ॥ ਜਾ ਕੈ ਕੇਵਲ ਨਾਮੁ ਅਧਾਰੀ ॥੧॥

ਰਹਾਉ ॥ ਮਹਿਮਾ ਤਾ ਕੀ ਕੇਤਕ ਗਨੀਐ ਜਨ ਪਾਰਬ੍ਰਹਮ ਰੰਗਿ ਰਾਤੇ ॥ ਸੂਖ ਸਹਜ ਆਨੰਦ ਤਿਨਾ ਸੰਗਿ ਉਨ

ਸਮਸਰਿ ਅਵਰ ਨ ਦਾਤੇ ॥੧॥ ਜਗਤ ਉਧਾਰਣ ਸੇਈ ਆਏ ਜੋ ਜਨ ਦਰਸ ਪਿਆਸਾ ॥ ਉਨ ਕੀ ਸਰਣਿ ਪਰੈ

ਸੋ ਤਰਿਆ ਸੰਤਸੰਗਿ ਪੂਰਨ ਆਸਾ ॥੨॥ ਤਾ ਕੈ ਚਰਣਿ ਪਰਉ ਤਾ ਜੀਵਾ ਜਨ ਕੈ ਸੰਗਿ ਨਿਹਾਲਾ ॥

ਭਗਤਨ ਕੀ ਰੇਣੁ ਹੋਇ ਮਨੁ ਮੇਰਾ ਹੋਹੁ ਪ੍ਰਭੂ ਕਿਰਪਾਲਾ ॥੩॥ ਰਾਜੁ ਜੋਬਨੁ ਅਵਧ ਜੋ ਦੀਸੈ ਸਭੁ ਕਿਛੁ ਜੁਗ

ਮਹਿ ਘਾਟਿਆ ॥ ਨਾਮੁ ਨਿਧਾਨੁ ਸਦ ਨਵਤਨੁ ਨਿਰਮਲੁ ਇਹੁ ਨਾਨਕ ਹਰਿ ਧਨੁ ਖਾਟਿਆ ॥੪॥੧੦॥੧੩੧॥

ਗਉੜੀ ਮਹਲਾ ੫ ॥ ਜੋਗ ਜੁਗਤਿ ਸੁਨਿ ਆਇਓ ਗੁਰ ਤੇ ॥ ਮੋ ਕਉ ਸਤਿਗੁਰ ਸਬਦਿ ਬੁਝਾਇਓ ॥੧॥ ਰਹਾਉ

॥ ਨਉ ਖੰਡ ਪ੍ਰਿਥਮੀ ਇਸੁ ਤਨ ਮਹਿ ਰਵਿਆ ਨਿਮਖ ਨਿਮਖ ਨਮਸਕਾਰਾ ॥ ਦੀਖਿਆ ਗੁਰ ਕੀ ਮੁੰਦ੍ਰਾ ਕਾਨੀ

ਦ੍ਰਿੜਿਓ ਏਕੁ ਨਿਰੰਕਾਰਾ ॥੧॥ ਪੰਚ ਚੇਲੇ ਮਿਲਿ ਭਏ ਇਕਤ੍ਰਾ ਏਕਸੁ ਕੈ ਵਸਿ ਕੀਏ ॥ ਦਸ ਬੈਰਾਗਨਿ

ਆਗਿਆਕਾਰੀ ਤਬ ਨਿਰਮਲ ਜੋਗੀ ਥੀਏ ॥੨॥ ਭਰਮੁ ਜਰਾਇ ਚਰਾਈ ਬਿਭੂਤਾ ਪੰਥੁ ਏਕੁ ਕਰਿ ਪੇਖਿਆ ॥

ਸਹਜ ਸੂਖ ਸੋ ਕੀਨੀ ਭੁਗਤਾ ਜੋ ਠਾਕੁਰਿ ਮਸਤਕਿ ਲੇਖਿਆ ॥੩॥ ਜਹ ਭਉ ਨਾਹੀ ਤਹਾ ਆਸਨੁ ਬਾਧਿਓ

ਸਿੰਗੀ ਅਨਹਤ ਬਾਨੀ ॥ ਤਤੁ ਬੀਚਾਰੁ ਡੰਡਾ ਕਰਿ ਰਾਖਿਓ ਜੁਗਤਿ ਨਾਮੁ ਮਨਿ ਭਾਨੀ ॥੪॥ ਐਸਾ ਜੋਗੀ

ਵਡਭਾਗੀ ਭੇਟੈ ਮਾਇਆ ਕੇ ਬੰਧਨ ਕਾਟੈ ॥ ਸੇਵਾ ਪੂਜ ਕਰਉ ਤਿਸੁ ਮੂਰਤਿ ਕੀ ਨਾਨਕੁ ਤਿਸੁ ਪਗ ਚਾਟੈ ॥੫॥

੧੧॥੧੩੨॥ ਗਉੜੀ ਮਹਲਾ ੫ ॥ ਅਨੂਪ ਪਦਾਰਥੁ ਨਾਮੁ ਸੁਨਹੁ ਸਗਲ ਧਿਆਇਲੇ ਮੀਤਾ ॥ ਹਰਿ

ਅਉਖਧੁ ਜਾ ਕਉ ਗੁਰਿ ਦੀਆ ਤਾ ਕੇ ਨਿਰਮਲ ਚੀਤਾ ॥੧॥ ਰਹਾਉ ॥ ਅੰਧਕਾਰੁ ਮਿਟਿਓ ਤਿਹ ਤਨ ਤੇ ਗੁਰਿ

ਸਬਦਿ ਦੀਪਕੁ ਪਰਗਾਸਾ ॥ ਭ੍ਰਮ ਕੀ ਜਾਲੀ ਤਾ ਕੀ ਕਾਟੀ ਜਾ ਕਉ ਸਾਧਸੰਗਤਿ ਬਿਸ੍ਵਾਸਾ ॥੧॥ ਤਾਰੀਲੇ ਭਵਜਲੁ

ਤਾਰੂ ਬਿਖੜਾ ਬੋਹਿਥ ਸਾਧੂ ਸੰਗਾ ॥ ਪੂਰਨ ਹੋਈ ਮਨ ਕੀ ਆਸਾ ਗੁਰੁ ਭੇਟਿਓ ਹਰਿ ਰੰਗਾ ॥੨॥ ਨਾਮ ਖਜਾਨਾ

ਭਗਤੀ ਪਾਇਆ ਮਨ ਤਨ ਤ੍ਰਿਪਤਿ ਅਘਾਏ ॥ ਨਾਨਕ ਹਰਿ ਜੀਉ ਤਾ ਕਉ ਦੇਵੈ ਜਾ ਕਉ ਹੁਕਮੁ ਮਨਾਏ

॥੩॥੧੨॥੧੩੩॥ ਗਉੜੀ ਮਹਲਾ ੫ ॥ ਦਇਆ ਮਇਆ ਕਰਿ ਪ੍ਰਾਨਪਤਿ ਮੋਰੇ ਮੋਹਿ ਅਨਾਥ ਸਰਣਿ

ਪ੍ਰਭ ਤੋਰੀ ॥ ਅੰਧ ਕੂਪ ਮਹਿ ਹਾਥ ਦੇ ਰਾਖਹੁ ਕਛੂ ਸਿਆਨਪ ਉਕਤਿ ਨ ਮੋਰੀ ॥੧॥ ਰਹਾਉ ॥ ਕਰਨ

ਕਰਾਵਨ ਸਭ ਕਿਛੁ ਤੁਮ ਹੀ ਤੁਮ ਸਮਰਥ ਨਾਹੀ ਅਨ ਹੋਰੀ ॥ ਤੁਮਰੀ ਗਤਿ ਮਿਤਿ ਤੁਮ ਹੀ ਜਾਨੀ ਸੇ ਸੇਵਕ

ਜਿਨ ਭਾਗ ਮਥੋਰੀ ॥੧॥ ਅਪੁਨੇ ਸੇਵਕ ਸੰਗਿ ਤੁਮ ਪ੍ਰਭ ਰਾਤੇ ਓਤਿ ਪੋਤਿ ਭਗਤਨ ਸੰਗਿ ਜੋਰੀ ॥ ਪ੍ਰਿਉ

ਪ੍ਰਿਉ ਨਾਮੁ ਤੇਰਾ ਦਰਸਨੁ ਚਾਹੈ ਜੈਸੇ ਦ੍ਰਿਸਟਿ ਓਹ ਚੰਦ ਚਕੋਰੀ ॥੨॥ ਰਾਮ ਸੰਤ ਮਹਿ ਭੇਦੁ ਕਿਛੁ ਨਾਹੀ

ਏਕੁ ਜਨੁ ਕਈ ਮਹਿ ਲਾਖ ਕਰੋਰੀ ॥ ਜਾ ਕੈ ਹੀਐ ਪ੍ਰਗਟੁ ਪ੍ਰਭੁ ਹੋਆ ਅਨਦਿਨੁ ਕੀਰਤਨੁ ਰਸਨ ਰਮੋਰੀ

॥੩॥ ਤੁਮ ਸਮਰਥ ਅਪਾਰ ਅਤਿ ਊਚੇ ਸੁਖਦਾਤੇ ਪ੍ਰਭ ਪ੍ਰਾਨ ਅਧੋਰੀ ॥ ਨਾਨਕ ਕਉ ਪ੍ਰਭ ਕੀਜੈ ਕਿਰਪਾ

ਉਨ ਸੰਤਨ ਕੈ ਸੰਗਿ ਸੰਗੋਰੀ ॥੪॥੧੩॥੧੩੪॥ ਗਉੜੀ ਮਹਲਾ ੫ ॥ ਤੁਮ ਹਰਿ ਸੇਤੀ ਰਾਤੇ ਸੰਤਹੁ ॥

ਨਿਬਾਹਿ ਲੇਹੁ ਮੋ ਕਉ ਪੁਰਖ ਬਿਧਾਤੇ ਓੜਿ ਪਹੁਚਾਵਹੁ ਦਾਤੇ ॥੧॥ ਰਹਾਉ ॥ ਤੁਮਰਾ ਮਰਮੁ ਤੁਮਾ ਹੀ ਜਾਨਿਆ

ਤੁਮ ਪੂਰਨ ਪੁਰਖ ਬਿਧਾਤੇ ॥ ਰਾਖਹੁ ਸਰਣਿ ਅਨਾਥ ਦੀਨ ਕਉ ਕਰਹੁ ਹਮਾਰੀ ਗਾਤੇ ॥੧॥ ਤਰਣ ਸਾਗਰ

ਬੋਹਿਥ ਚਰਣ ਤੁਮਾਰੇ ਤੁਮ ਜਾਨਹੁ ਅਪੁਨੀ ਭਾਤੇ ॥ ਕਰਿ ਕਿਰਪਾ ਜਿਸੁ ਰਾਖਹੁ ਸੰਗੇ ਤੇ ਤੇ ਪਾਰਿ ਪਰਾਤੇ ॥੨॥

ਈਤ ਊਤ ਪ੍ਰਭ ਤੁਮ ਸਮਰਥਾ ਸਭੁ ਕਿਛੁ ਤੁਮਰੈ ਹਾਥੇ ॥ ਐਸਾ ਨਿਧਾਨੁ ਦੇਹੁ ਮੋ ਕਉ ਹਰਿ ਜਨ ਚਲੈ ਹਮਾਰੈ ਸਾਥੇ

॥੩॥ ਨਿਰਗੁਨੀਆਰੇ ਕਉ ਗੁਨੁ ਕੀਜੈ ਹਰਿ ਨਾਮੁ ਮੇਰਾ ਮਨੁ ਜਾਪੇ ॥ ਸੰਤ ਪ੍ਰਸਾਦਿ ਨਾਨਕ ਹਰਿ ਭੇਟੇ ਮਨ ਤਨ

ਸੀਤਲ ਧ੍ਰਾਪੇ ॥੪॥੧੪॥੧੩੫॥ ਗਉੜੀ ਮਹਲਾ ੫ ॥ ਸਹਜਿ ਸਮਾਇਓ ਦੇਵ ॥ ਮੋ ਕਉ ਸਤਿਗੁਰ ਭਏ

ਦਇਆਲ ਦੇਵ ॥੧॥ ਰਹਾਉ ॥ ਕਾਟਿ ਜੇਵਰੀ ਕੀਓ ਦਾਸਰੋ ਸੰਤਨ ਟਹਲਾਇਓ ॥ ਏਕ ਨਾਮ ਕੋ ਥੀਓ ਪੂਜਾਰੀ

ਮੋ ਕਉ ਅਚਰਜੁ ਗੁਰਹਿ ਦਿਖਾਇਓ ॥੧॥ ਭਇਓ ਪ੍ਰਗਾਸੁ ਸਰਬ ਉਜੀਆਰਾ ਗੁਰ ਗਿਆਨੁ ਮਨਹਿ ਪ੍ਰਗਟਾਇਓ

॥ ਅੰਮ੍ਰਿਤੁ ਨਾਮੁ ਪੀਓ ਮਨੁ ਤ੍ਰਿਪਤਿਆ ਅਨਭੈ ਠਹਰਾਇਓ ॥੨॥ ਮਾਨਿ ਆਗਿਆ ਸਰਬ ਸੁਖ ਪਾਏ ਦੂਖਹ

ਠਾਉ ਗਵਾਇਓ ॥ ਜਉ ਸੁਪ੍ਰਸੰਨ ਭਏ ਪ੍ਰਭ ਠਾਕੁਰ ਸਭੁ ਆਨਦ ਰੂਪੁ ਦਿਖਾਇਓ ॥੩॥ ਨਾ ਕਿਛੁ ਆਵਤ ਨਾ

ਕਿਛੁ ਜਾਵਤ ਸਭੁ ਖੇਲੁ ਕੀਓ ਹਰਿ ਰਾਇਓ ॥ ਕਹੁ ਨਾਨਕ ਅਗਮ ਅਗਮ ਹੈ ਠਾਕੁਰ ਭਗਤ ਟੇਕ ਹਰਿ ਨਾਇਓ

॥੪॥੧੫॥੧੩੬॥ ਗਉੜੀ ਮਹਲਾ ੫ ॥ ਪਾਰਬ੍ਰਹਮ ਪੂਰਨ ਪਰਮੇਸੁਰ ਮਨ ਤਾ ਕੀ ਓਟ ਗਹੀਜੈ ਰੇ ॥

ਜਿਨਿ ਧਾਰੇ ਬ੍ਰਹਮੰਡ ਖੰਡ ਹਰਿ ਤਾ ਕੋ ਨਾਮੁ ਜਪੀਜੈ ਰੇ ॥੧॥ ਰਹਾਉ ॥ ਮਨ ਕੀ ਮਤਿ ਤਿਆਗਹੁ ਹਰਿ ਜਨ ਹੁਕਮੁ

ਬੂਝਿ ਸੁਖੁ ਪਾਈਐ ਰੇ ॥ ਜੋ ਪ੍ਰਭੁ ਕਰੈ ਸੋਈ ਭਲ ਮਾਨਹੁ ਸੁਖਿ ਦੁਖਿ ਓਹੀ ਧਿਆਈਐ ਰੇ ॥੧॥ ਕੋਟਿ ਪਤਿਤ

ਉਧਾਰੇ ਖਿਨ ਮਹਿ ਕਰਤੇ ਬਾਰ ਨ ਲਾਗੈ ਰੇ ॥ ਦੀਨ ਦਰਦ ਦੁਖ ਭੰਜਨ ਸੁਆਮੀ ਜਿਸੁ ਭਾਵੈ ਤਿਸਹਿ ਨਿਵਾਜੈ ਰੇ

॥੨॥ ਸਭ ਕੋ ਮਾਤ ਪਿਤਾ ਪ੍ਰਤਿਪਾਲਕ ਜੀਅ ਪ੍ਰਾਨ ਸੁਖ ਸਾਗਰੁ ਰੇ ॥ ਦੇਂਦੇ ਤੋਟਿ ਨਾਹੀ ਤਿਸੁ ਕਰਤੇ ਪੂਰਿ

ਰਹਿਓ ਰਤਨਾਗਰੁ ਰੇ ॥੩॥ ਜਾਚਿਕੁ ਜਾਚੈ ਨਾਮੁ ਤੇਰਾ ਸੁਆਮੀ ਘਟ ਘਟ ਅੰਤਰਿ ਸੋਈ ਰੇ ॥ ਨਾਨਕੁ ਦਾਸੁ

ਤਾ ਕੀ ਸਰਣਾਈ ਜਾ ਤੇ ਬ੍ਰਿਥਾ ਨ ਕੋਈ ਰੇ ॥੪॥੧੬॥੧੩੭॥

ਰਾਗੁ ਗਉੜੀ ਪੂਰਬੀ ਮਹਲਾ ੫      ੴ ਸਤਿਗੁਰ ਪ੍ਰਸਾਦਿ ॥

ਹਰਿ ਹਰਿ ਕਬਹੂ ਨ ਮਨਹੁ ਬਿਸਾਰੇ ॥ ਈਹਾ ਊਹਾ ਸਰਬ ਸੁਖਦਾਤਾ ਸਗਲ ਘਟਾ ਪ੍ਰਤਿਪਾਰੇ ॥੧॥ ਰਹਾਉ ॥

ਮਹਾ ਕਸਟ ਕਾਟੈ ਖਿਨ ਭੀਤਰਿ ਰਸਨਾ ਨਾਮੁ ਚਿਤਾਰੇ ॥ ਸੀਤਲ ਸਾਂਤਿ ਸੂਖ ਹਰਿ ਸਰਣੀ ਜਲਤੀ ਅਗਨਿ

ਨਿਵਾਰੇ ॥੧॥ ਗਰਭ ਕੁੰਡ ਨਰਕ ਤੇ ਰਾਖੈ ਭਵਜਲੁ ਪਾਰਿ ਉਤਾਰੇ ॥ ਚਰਨ ਕਮਲ ਆਰਾਧਤ ਮਨ ਮਹਿ ਜਮ ਕੀ

ਤ੍ਰਾਸ ਬਿਦਾਰੇ ॥੨॥ ਪੂਰਨ ਪਾਰਬ੍ਰਹਮ ਪਰਮੇਸੁਰ ਊਚਾ ਅਗਮ ਅਪਾਰੇ ॥ ਗੁਣ ਗਾਵਤ ਧਿਆਵਤ ਸੁਖ ਸਾਗਰ

ਜੂਏ ਜਨਮੁ ਨ ਹਾਰੇ ॥੩॥ ਕਾਮਿ ਕ੍ਰੋਧਿ ਲੋਭਿ ਮੋਹਿ ਮਨੁ ਲੀਨੋ ਨਿਰਗੁਣ ਕੇ ਦਾਤਾਰੇ ॥ ਕਰਿ ਕਿਰਪਾ ਅਪੁਨੋ ਨਾਮੁ

ਦੀਜੈ ਨਾਨਕ ਸਦ ਬਲਿਹਾਰੇ ॥੪॥੧॥੧੩੮॥

ਰਾਗੁ ਗਉੜੀ ਚੇਤੀ ਮਹਲਾ ੫      ੴ ਸਤਿਗੁਰ ਪ੍ਰਸਾਦਿ ॥

ਸੁਖੁ ਨਾਹੀ ਰੇ ਹਰਿ ਭਗਤਿ ਬਿਨਾ ॥ ਜੀਤਿ ਜਨਮੁ ਇਹੁ ਰਤਨੁ ਅਮੋਲਕੁ ਸਾਧਸੰਗਤਿ ਜਪਿ ਇਕ ਖਿਨਾ ॥੧॥

ਰਹਾਉ ॥ ਸੁਤ ਸੰਪਤਿ ਬਨਿਤਾ ਬਿਨੋਦ ॥ ਛੋਡਿ ਗਏ ਬਹੁ ਲੋਗ ਭੋਗ ॥੧॥ ਹੈਵਰ ਗੈਵਰ ਰਾਜ ਰੰਗ ॥ ਤਿਆਗਿ

ਚਲਿਓ ਹੈ ਮੂੜ ਨੰਗ ॥੨॥ ਚੋਆ ਚੰਦਨ ਦੇਹ ਫੂਲਿਆ ॥ ਸੋ ਤਨੁ ਧਰ ਸੰਗਿ ਰੂਲਿਆ ॥੩॥ ਮੋਹਿ ਮੋਹਿਆ ਜਾਨੈ

ਦੂਰਿ ਹੈ ॥ ਕਹੁ ਨਾਨਕ ਸਦਾ ਹਦੂਰਿ ਹੈ ॥੪॥੧॥੧੩੯॥ ਗਉੜੀ ਮਹਲਾ ੫ ॥ ਮਨ ਧਰ ਤਰਬੇ ਹਰਿ ਨਾਮ ਨੋ ॥

ਸਾਗਰ ਲਹਰਿ ਸੰਸਾ ਸੰਸਾਰੁ ਗੁਰੁ ਬੋਹਿਥੁ ਪਾਰ ਗਰਾਮਨੋ ॥੧॥ ਰਹਾਉ ॥ ਕਲਿ ਕਾਲਖ ਅੰਧਿਆਰੀਆ ॥ ਗੁਰ

ਗਿਆਨ ਦੀਪਕ ਉਜਿਆਰੀਆ ॥੧॥ ਬਿਖੁ ਬਿਖਿਆ ਪਸਰੀ ਅਤਿ ਘਨੀ ॥ ਉਬਰੇ ਜਪਿ ਜਪਿ ਹਰਿ ਗੁਨੀ ॥੨॥

ਮਤਵਾਰੋ ਮਾਇਆ ਸੋਇਆ ॥ ਗੁਰ ਭੇਟਤ ਭ੍ਰਮੁ ਭਉ ਖੋਇਆ ॥੩॥ ਕਹੁ ਨਾਨਕ ਏਕੁ ਧਿਆਇਆ ॥ ਘਟਿ ਘਟਿ

ਨਦਰੀ ਆਇਆ ॥੪॥੨॥੧੪੦॥ ਗਉੜੀ ਮਹਲਾ ੫ ॥ ਦੀਬਾਨੁ ਹਮਾਰੋ ਤੁਹੀ ਏਕ ॥ ਸੇਵਾ ਥਾਰੀ ਗੁਰਹਿ ਟੇਕ

॥੧॥ ਰਹਾਉ ॥ ਅਨਿਕ ਜੁਗਤਿ ਨਹੀ ਪਾਇਆ ॥ ਗੁਰਿ ਚਾਕਰ ਲੈ ਲਾਇਆ ॥੧॥ ਮਾਰੇ ਪੰਚ ਬਿਖਾਦੀਆ ॥

ਗੁਰ ਕਿਰਪਾ ਤੇ ਦਲੁ ਸਾਧਿਆ ॥੨॥ ਬਖਸੀਸ ਵਜਹੁ ਮਿਲਿ ਏਕੁ ਨਾਮ ॥ ਸੂਖ ਸਹਜ ਆਨੰਦ ਬਿਸ੍ਰਾਮ ॥੩॥

ਪ੍ਰਭ ਕੇ ਚਾਕਰ ਸੇ ਭਲੇ ॥ ਨਾਨਕ ਤਿਨ ਮੁਖ ਊਜਲੇ ॥੪॥੩॥੧੪੧॥ ਗਉੜੀ ਮਹਲਾ ੫ ॥ ਜੀਅਰੇ ਓਲਾੑ ਨਾਮ

ਕਾ ॥ ਅਵਰੁ ਜਿ ਕਰਨ ਕਰਾਵਨੋ ਤਿਨ ਮਹਿ ਭਉ ਹੈ ਜਾਮ ਕਾ ॥੧॥ ਰਹਾਉ ॥ ਅਵਰ ਜਤਨਿ ਨਹੀ ਪਾਈਐ ॥

ਵਡੈ ਭਾਗਿ ਹਰਿ ਧਿਆਈਐ ॥੧॥ ਲਾਖ ਹਿਕਮਤੀ ਜਾਨੀਐ ॥ ਆਗੈ ਤਿਲੁ ਨਹੀ ਮਾਨੀਐ ॥੨॥ ਅਹੰਬੁਧਿ ਕਰਮ

ਕਮਾਵਨੇ ॥ ਗ੍ਰਿਹ ਬਾਲੂ ਨੀਰਿ ਬਹਾਵਨੇ ॥੩॥ ਪ੍ਰਭੁ ਕ੍ਰਿਪਾਲੁ ਕਿਰਪਾ ਕਰੈ ॥ ਨਾਮੁ ਨਾਨਕ ਸਾਧੂ ਸੰਗਿ ਮਿਲੈ ॥

੪॥੪॥੧੪੨॥ ਗਉੜੀ ਮਹਲਾ ੫ ॥ ਬਾਰਨੈ ਬਲਿਹਾਰਨੈ ਲਖ ਬਰੀਆ ॥ ਨਾਮੋ ਹੋ ਨਾਮੁ ਸਾਹਿਬ ਕੋ ਪ੍ਰਾਨ

ਅਧਰੀਆ ॥੧॥ ਰਹਾਉ ॥ ਕਰਨ ਕਰਾਵਨ ਤੁਹੀ ਏਕ ॥ ਜੀਅ ਜੰਤ ਕੀ ਤੁਹੀ ਟੇਕ ॥੧॥ ਰਾਜ ਜੋਬਨ ਪ੍ਰਭ ਤੂੰ

ਧਨੀ ॥ ਤੂੰ ਨਿਰਗੁਨ ਤੂੰ ਸਰਗੁਨੀ ॥੨॥ ਈਹਾ ਊਹਾ ਤੁਮ ਰਖੇ ॥ ਗੁਰ ਕਿਰਪਾ ਤੇ ਕੋ ਲਖੇ ॥੩॥ ਅੰਤਰਜਾਮੀ ਪ੍ਰਭ

ਸੁਜਾਨੁ ॥ ਨਾਨਕ ਤਕੀਆ ਤੁਹੀ ਤਾਣੁ ॥੪॥੫॥੧੪੩॥ ਗਉੜੀ ਮਹਲਾ ੫ ॥ ਹਰਿ ਹਰਿ ਹਰਿ ਆਰਾਧੀਐ ॥

ਸੰਤਸੰਗਿ ਹਰਿ ਮਨਿ ਵਸੈ ਭਰਮੁ ਮੋਹੁ ਭਉ ਸਾਧੀਐ ॥੧॥ ਰਹਾਉ ॥ ਬੇਦ ਪੁਰਾਣ ਸਿਮ੍ਰਿਤਿ ਭਨੇ ॥ ਸਭ ਊਚ

ਬਿਰਾਜਿਤ ਜਨ ਸੁਨੇ ॥੧॥ ਸਗਲ ਅਸਥਾਨ ਭੈ ਭੀਤ ਚੀਨ ॥ ਰਾਮ ਸੇਵਕ ਭੈ ਰਹਤ ਕੀਨ ॥੨॥ ਲਖ ਚਉਰਾਸੀਹ

ਜੋਨਿ ਫਿਰਹਿ ॥ ਗੋਬਿੰਦ ਲੋਕ ਨਹੀ ਜਨਮਿ ਮਰਹਿ ॥੩॥ ਬਲ ਬੁਧਿ ਸਿਆਨਪ ਹਉਮੈ ਰਹੀ ॥ ਹਰਿ ਸਾਧ ਸਰਣਿ

ਨਾਨਕ ਗਹੀ ॥੪॥੬॥੧੪੪॥ ਗਉੜੀ ਮਹਲਾ ੫ ॥ ਮਨ ਰਾਮ ਨਾਮ ਗੁਨ ਗਾਈਐ ॥ ਨੀਤ ਨੀਤ ਹਰਿ ਸੇਵੀਐ

ਸਾਸਿ ਸਾਸਿ ਹਰਿ ਧਿਆਈਐ ॥੧॥ ਰਹਾਉ ॥ ਸੰਤਸੰਗਿ ਹਰਿ ਮਨਿ ਵਸੈ ॥ ਦੁਖੁ ਦਰਦੁ ਅਨੇਰਾ ਭ੍ਰਮੁ ਨਸੈ ॥

੧॥ ਸੰਤ ਪ੍ਰਸਾਦਿ ਹਰਿ ਜਾਪੀਐ ॥ ਸੋ ਜਨੁ ਦੂਖਿ ਨ ਵਿਆਪੀਐ ॥੨॥ ਜਾ ਕਉ ਗੁਰੁ ਹਰਿ ਮੰਤ੍ਰੁ ਦੇ ॥ ਸੋ ਉਬਰਿਆ

ਮਾਇਆ ਅਗਨਿ ਤੇ ॥੩॥ ਨਾਨਕ ਕਉ ਪ੍ਰਭ ਮਇਆ ਕਰਿ ॥ ਮੇਰੈ ਮਨਿ ਤਨਿ ਵਾਸੈ ਨਾਮੁ ਹਰਿ ॥੪॥੭॥

੧੪੫॥ ਗਉੜੀ ਮਹਲਾ ੫ ॥ ਰਸਨਾ ਜਪੀਐ ਏਕੁ ਨਾਮ ॥ ਈਹਾ ਸੁਖੁ ਆਨੰਦੁ ਘਨਾ ਆਗੈ ਜੀਅ ਕੈ ਸੰਗਿ

ਕਾਮ ॥੧॥ ਰਹਾਉ ॥ ਕਟੀਐ ਤੇਰਾ ਅਹੰ ਰੋਗੁ ॥ ਤੂੰ ਗੁਰ ਪ੍ਰਸਾਦਿ ਕਰਿ ਰਾਜ ਜੋਗੁ ॥੧॥ ਹਰਿ ਰਸੁ ਜਿਨਿ

ਜਨਿ ਚਾਖਿਆ ॥ ਤਾ ਕੀ ਤ੍ਰਿਸਨਾ ਲਾਥੀਆ ॥੨॥ ਹਰਿ ਬਿਸ੍ਰਾਮ ਨਿਧਿ ਪਾਇਆ ॥ ਸੋ ਬਹੁਰਿ ਨ ਕਤ ਹੀ

ਧਾਇਆ ॥੩॥ ਹਰਿ ਹਰਿ ਨਾਮੁ ਜਾ ਕਉ ਗੁਰਿ ਦੀਆ ॥ ਨਾਨਕ ਤਾ ਕਾ ਭਉ ਗਇਆ ॥੪॥੮॥੧੪੬॥

ਗਉੜੀ ਮਹਲਾ ੫ ॥ ਜਾ ਕਉ ਬਿਸਰੈ ਰਾਮ ਨਾਮ ਤਾਹੂ ਕਉ ਪੀਰ ॥ ਸਾਧਸੰਗਤਿ ਮਿਲਿ ਹਰਿ ਰਵਹਿ ਸੇ ਗੁਣੀ

ਗਹੀਰ ॥੧॥ ਰਹਾਉ ॥ ਜਾ ਕਉ ਗੁਰਮੁਖਿ ਰਿਦੈ ਬੁਧਿ ॥ ਤਾ ਕੈ ਕਰ ਤਲ ਨਵ ਨਿਧਿ ਸਿਧਿ ॥੧॥ ਜੋ ਜਾਨਹਿ ਹਰਿ

ਪ੍ਰਭ ਧਨੀ ॥ ਕਿਛੁ ਨਾਹੀ ਤਾ ਕੈ ਕਮੀ ॥੨॥ ਕਰਣੈਹਾਰੁ ਪਛਾਨਿਆ ॥ ਸਰਬ ਸੂਖ ਰੰਗ ਮਾਣਿਆ ॥੩॥ ਹਰਿ

ਧਨੁ ਜਾ ਕੈ ਗ੍ਰਿਹਿ ਵਸੈ ॥ ਕਹੁ ਨਾਨਕ ਤਿਨ ਸੰਗਿ ਦੁਖੁ ਨਸੈ ॥੪॥੯॥੧੪੭॥ ਗਉੜੀ ਮਹਲਾ ੫ ॥ ਗਰਬੁ ਬਡੋ

ਮੂਲੁ ਇਤਨੋ ॥ ਰਹਨੁ ਨਹੀ ਗਹੁ ਕਿਤਨੋ ॥੧॥ ਰਹਾਉ ॥ ਬੇਬਰਜਤ ਬੇਦ ਸੰਤਨਾ ਉਆਹੂ ਸਿਉ ਰੇ ਹਿਤਨੋ ॥ ਹਾਰ

ਜੂਆਰ ਜੂਆ ਬਿਧੇ ਇੰਦ੍ਰੀ ਵਸਿ ਲੈ ਜਿਤਨੋ ॥੧॥ ਹਰਨ ਭਰਨ ਸੰਪੂਰਨਾ ਚਰਨ ਕਮਲ ਰੰਗਿ ਰਿਤਨੋ ॥ ਨਾਨਕ

ਉਧਰੇ ਸਾਧਸੰਗਿ ਕਿਰਪਾ ਨਿਧਿ ਮੈ ਦਿਤਨੋ ॥੨॥੧੦॥੧੪੮॥ ਗਉੜੀ ਮਹਲਾ ੫ ॥ ਮੋਹਿ ਦਾਸਰੋ ਠਾਕੁਰ ਕੋ ॥

ਧਾਨੁ ਪ੍ਰਭ ਕਾ ਖਾਨਾ ॥੧॥ ਰਹਾਉ ॥ ਐਸੋ ਹੈ ਰੇ ਖਸਮੁ ਹਮਾਰਾ ॥ ਖਿਨ ਮਹਿ ਸਾਜਿ ਸਵਾਰਣਹਾਰਾ ॥੧॥ ਕਾਮੁ

ਕਰੀ ਜੇ ਠਾਕੁਰ ਭਾਵਾ ॥ ਗੀਤ ਚਰਿਤ ਪ੍ਰਭ ਕੇ ਗੁਨ ਗਾਵਾ ॥੨॥ ਸਰਣਿ ਪਰਿਓ ਠਾਕੁਰ ਵਜੀਰਾ ॥ ਤਿਨਾ ਦੇਖਿ

ਮੇਰਾ ਮਨੁ ਧੀਰਾ ॥੩॥ ਏਕ ਟੇਕ ਏਕੋ ਆਧਾਰਾ ॥ ਜਨ ਨਾਨਕ ਹਰਿ ਕੀ ਲਾਗਾ ਕਾਰਾ ॥੪॥੧੧॥੧੪੯॥

ਗਉੜੀ ਮਹਲਾ ੫ ॥ ਹੈ ਕੋਈ ਐਸਾ ਹਉਮੈ ਤੋਰੈ ॥ ਇਸੁ ਮੀਠੀ ਤੇ ਇਹੁ ਮਨੁ ਹੋਰੈ ॥੧॥ ਰਹਾਉ ॥ ਅਗਿਆਨੀ

ਮਾਨੁਖੁ ਭਇਆ ਜੋ ਨਾਹੀ ਸੋ ਲੋਰੈ ॥ ਰੈਣਿ ਅੰਧਾਰੀ ਕਾਰੀਆ ਕਵਨ ਜੁਗਤਿ ਜਿਤੁ ਭੋਰੈ ॥੧॥ ਭ੍ਰਮਤੋ ਭ੍ਰਮਤੋ

ਹਾਰਿਆ ਅਨਿਕ ਬਿਧੀ ਕਰਿ ਟੋਰੈ ॥ ਕਹੁ ਨਾਨਕ ਕਿਰਪਾ ਭਈ ਸਾਧਸੰਗਤਿ ਨਿਧਿ ਮੋਰੈ ॥੨॥੧੨॥੧੫੦॥

ਗਉੜੀ ਮਹਲਾ ੫ ॥ ਚਿੰਤਾਮਣਿ ਕਰੁਣਾ ਮਏ ॥੧॥ ਰਹਾਉ ॥ ਦੀਨ ਦਇਆਲਾ ਪਾਰਬ੍ਰਹਮ ॥ ਜਾ ਕੈ

ਸਿਮਰਣਿ ਸੁਖ ਭਏ ॥੧॥ ਅਕਾਲ ਪੁਰਖ ਅਗਾਧਿ ਬੋਧ ॥ ਸੁਨਤ ਜਸੋ ਕੋਟਿ ਅਘ ਖਏ ॥੨॥ ਕਿਰਪਾ ਨਿਧਿ

ਪ੍ਰਭ ਮਇਆ ਧਾਰਿ ॥ ਨਾਨਕ ਹਰਿ ਹਰਿ ਨਾਮ ਲਏ ॥੩॥੧੩॥੧੫੧॥ ਗਉੜੀ ਪੂਰਬੀ ਮਹਲਾ ੫ ॥

ਮੇਰੇ ਮਨ ਸਰਣਿ ਪ੍ਰਭੂ ਸੁਖ ਪਾਏ ॥ ਜਾ ਦਿਨਿ ਬਿਸਰੈ ਪ੍ਰਾਨ ਸੁਖਦਾਤਾ ਸੋ ਦਿਨੁ ਜਾਤ ਅਜਾਏ ॥੧॥ ਰਹਾਉ ॥

ਏਕ ਰੈਣ ਕੇ ਪਾਹੁਨ ਤੁਮ ਆਏ ਬਹੁ ਜੁਗ ਆਸ ਬਧਾਏ ॥ ਗ੍ਰਿਹ ਮੰਦਰ ਸੰਪੈ ਜੋ ਦੀਸੈ ਜਿਉ ਤਰਵਰ ਕੀ ਛਾਏ ॥

੧॥ ਤਨੁ ਮੇਰਾ ਸੰਪੈ ਸਭ ਮੇਰੀ ਬਾਗ ਮਿਲਖ ਸਭ ਜਾਏ ॥ ਦੇਵਨਹਾਰਾ ਬਿਸਰਿਓ ਠਾਕੁਰੁ ਖਿਨ ਮਹਿ ਹੋਤ

ਪਰਾਏ ॥੨॥ ਪਹਿਰੈ ਬਾਗਾ ਕਰਿ ਇਸਨਾਨਾ ਚੋਆ ਚੰਦਨ ਲਾਏ ॥ ਨਿਰਭਉ ਨਿਰੰਕਾਰ ਨਹੀ ਚੀਨਿਆ ਜਿਉ

ਹਸਤੀ ਨਾਵਾਏ ॥੩॥ ਜਉ ਹੋਇ ਕ੍ਰਿਪਾਲ ਤ ਸਤਿਗੁਰੁ ਮੇਲੈ ਸਭਿ ਸੁਖ ਹਰਿ ਕੇ ਨਾਏ ॥ ਮੁਕਤੁ ਭਇਆ ਬੰਧਨ ਗੁਰਿ

ਖੋਲੇ ਜਨ ਨਾਨਕ ਹਰਿ ਗੁਣ ਗਾਏ ॥੪॥੧੪॥੧੫੨॥ ਗਉੜੀ ਪੂਰਬੀ ਮਹਲਾ ੫ ॥ ਮੇਰੇ ਮਨ ਗੁਰੁ ਗੁਰੁ ਗੁਰੁ

ਸਦ ਕਰੀਐ ॥ ਰਤਨ ਜਨਮੁ ਸਫਲੁ ਗੁਰਿ ਕੀਆ ਦਰਸਨ ਕਉ ਬਲਿਹਰੀਐ ॥੧॥ ਰਹਾਉ ॥ ਜੇਤੇ ਸਾਸ ਗ੍ਰਾਸ

ਮਨੁ ਲੇਤਾ ਤੇਤੇ ਹੀ ਗੁਨ ਗਾਈਐ ॥ ਜਉ ਹੋਇ ਦੈਆਲੁ ਸਤਿਗੁਰੁ ਅਪੁਨਾ ਤਾ ਇਹ ਮਤਿ ਬੁਧਿ ਪਾਈਐ ॥੧॥

ਮੇਰੇ ਮਨ ਨਾਮਿ ਲਏ ਜਮ ਬੰਧ ਤੇ ਛੂਟਹਿ ਸਰਬ ਸੁਖਾ ਸੁਖ ਪਾਈਐ ॥ ਸੇਵਿ ਸੁਆਮੀ ਸਤਿਗੁਰੁ ਦਾਤਾ ਮਨ ਬੰਛਤ

ਫਲ ਆਈਐ ॥੨॥ ਨਾਮੁ ਇਸਟੁ ਮੀਤ ਸੁਤ ਕਰਤਾ ਮਨ ਸੰਗਿ ਤੁਹਾਰੈ ਚਾਲੈ ॥ ਕਰਿ ਸੇਵਾ ਸਤਿਗੁਰ ਅਪੁਨੇ ਕੀ

ਗੁਰ ਤੇ ਪਾਈਐ ਪਾਲੈ ॥੩॥ ਗੁਰਿ ਕਿਰਪਾਲਿ ਕ੍ਰਿਪਾ ਪ੍ਰਭਿ ਧਾਰੀ ਬਿਨਸੇ ਸਰਬ ਅੰਦੇਸਾ ॥ ਨਾਨਕ ਸੁਖੁ

ਪਾਇਆ ਹਰਿ ਕੀਰਤਨਿ ਮਿਟਿਓ ਸਗਲ ਕਲੇਸਾ ॥੪॥੧੫॥੧੫੩॥

ਰਾਗੁ ਗਉੜੀ ਮਹਲਾ ੫      ੴ ਸਤਿਗੁਰ ਪ੍ਰਸਾਦਿ ॥

ਤ੍ਰਿਸਨਾ ਬਿਰਲੇ ਹੀ ਕੀ ਬੁਝੀ ਹੇ ॥੧॥ ਰਹਾਉ ॥ ਕੋਟਿ ਜੋਰੇ ਲਾਖ ਕ੍ਰੋਰੇ ਮਨੁ ਨ ਹੋਰੇ ॥ ਪਰੈ ਪਰੈ ਹੀ ਕਉ ਲੁਝੀ ਹੇ

॥੧॥ ਸੁੰਦਰ ਨਾਰੀ ਅਨਿਕ ਪਰਕਾਰੀ ਪਰ ਗ੍ਰਿਹ ਬਿਕਾਰੀ ॥ ਬੁਰਾ ਭਲਾ ਨਹੀ ਸੁਝੀ ਹੇ ॥੨॥ ਅਨਿਕ ਬੰਧਨ

ਮਾਇਆ ਭਰਮਤੁ ਭਰਮਾਇਆ ਗੁਣ ਨਿਧਿ ਨਹੀ ਗਾਇਆ ॥ ਮਨ ਬਿਖੈ ਹੀ ਮਹਿ ਲੁਝੀ ਹੇ ॥੩॥ ਜਾ ਕਉ ਰੇ

ਕਿਰਪਾ ਕਰੈ ਜੀਵਤ ਸੋਈ ਮਰੈ ਸਾਧਸੰਗਿ ਮਾਇਆ ਤਰੈ ॥ ਨਾਨਕ ਸੋ ਜਨੁ ਦਰਿ ਹਰਿ ਸਿਝੀ ਹੇ ॥੪॥੧॥੧੫੪॥

ਗਉੜੀ ਮਹਲਾ ੫ ॥ ਸਭਹੂ ਕੋ ਰਸੁ ਹਰਿ ਹੋ ॥੧॥ ਰਹਾਉ ॥ ਕਾਹੂ ਜੋਗ ਕਾਹੂ ਭੋਗ ਕਾਹੂ ਗਿਆਨ ਕਾਹੂ ਧਿਆਨ

॥ ਕਾਹੂ ਹੋ ਡੰਡ ਧਰਿ ਹੋ ॥੧॥ ਕਾਹੂ ਜਾਪ ਕਾਹੂ ਤਾਪ ਕਾਹੂ ਪੂਜਾ ਹੋਮ ਨੇਮ ॥ ਕਾਹੂ ਹੋ ਗਉਨੁ ਕਰਿ ਹੋ ॥੨॥

ਕਾਹੂ ਤੀਰ ਕਾਹੂ ਨੀਰ ਕਾਹੂ ਬੇਦ ਬੀਚਾਰ ॥ ਨਾਨਕਾ ਭਗਤਿ ਪ੍ਰਿਅ ਹੋ ॥੩॥੨॥੧੫੫॥ ਗਉੜੀ ਮਹਲਾ ੫ ॥

ਗੁਨ ਕੀਰਤਿ ਨਿਧਿ ਮੋਰੀ ॥੧॥ ਰਹਾਉ ॥ ਤੂੰਹੀ ਰਸ ਤੂੰਹੀ ਜਸ ਤੂੰਹੀ ਰੂਪ ਤੂਹੀ ਰੰਗ ॥ ਆਸ ਓਟ ਪ੍ਰਭ ਤੋਰੀ ॥

੧॥ ਤੂਹੀ ਮਾਨ ਤੂੰਹੀ ਧਾਨ ਤੂਹੀ ਪਤਿ ਤੂਹੀ ਪ੍ਰਾਨ ॥ ਗੁਰਿ ਤੂਟੀ ਲੈ ਜੋਰੀ ॥੨॥ ਤੂਹੀ ਗ੍ਰਿਹਿ ਤੂਹੀ ਬਨਿ

ਤੂਹੀ ਗਾਉ ਤੂਹੀ ਸੁਨਿ ॥ ਹੈ ਨਾਨਕ ਨੇਰ ਨੇਰੀ ॥੩॥੩॥੧੫੬॥ ਗਉੜੀ ਮਹਲਾ ੫ ॥ ਮਾਤੋ ਹਰਿ ਰੰਗਿ ਮਾਤੋ

॥੧॥ ਰਹਾਉ ॥ ਓੁਹੀ ਪੀਓ ਓੁਹੀ ਖੀਓ ਗੁਰਹਿ ਦੀਓ ਦਾਨੁ ਕੀਓ ॥ ਉਆਹੂ ਸਿਉ ਮਨੁ ਰਾਤੋ ॥੧॥ ਓੁਹੀ

ਭਾਠੀ ਓੁਹੀ ਪੋਚਾ ਉਹੀ ਪਿਆਰੋ ਉਹੀ ਰੂਚਾ ॥ ਮਨਿ ਓਹੋ ਸੁਖੁ ਜਾਤੋ ॥੨॥ ਸਹਜ ਕੇਲ ਅਨਦ ਖੇਲ ਰਹੇ ਫੇਰ

ਭਏ ਮੇਲ ॥ ਨਾਨਕ ਗੁਰ ਸਬਦਿ ਪਰਾਤੋ ॥੩॥੪॥੧੫੭॥

ਰਾਗੁ ਗੌੜੀ ਮਾਲਵਾ ਮਹਲਾ ੫      ੴ ਸਤਿਗੁਰ ਪ੍ਰਸਾਦਿ ॥

ਹਰਿ ਨਾਮੁ ਲੇਹੁ ਮੀਤਾ ਲੇਹੁ ਆਗੈ ਬਿਖਮ ਪੰਥੁ ਭੈਆਨ ॥੧॥ ਰਹਾਉ ॥

ਸੇਵਤ ਸੇਵਤ ਸਦਾ ਸੇਵਿ ਤੇਰੈ ਸੰਗਿ ਬਸਤੁ ਹੈ ਕਾਲੁ ॥ ਕਰਿ ਸੇਵਾ ਤੂੰ ਸਾਧ ਕੀ ਹੋ ਕਾਟੀਐ ਜਮ ਜਾਲੁ ॥੧॥

ਹੋਮ ਜਗ ਤੀਰਥ ਕੀਏ ਬਿਚਿ ਹਉਮੈ ਬਧੇ ਬਿਕਾਰ ॥ ਨਰਕੁ ਸੁਰਗੁ ਦੁਇ ਭੁੰਚਨਾ ਹੋਇ ਬਹੁਰਿ ਬਹੁਰਿ

ਅਵਤਾਰ ॥੨॥ ਸਿਵ ਪੁਰੀ ਬ੍ਰਹਮ ਇੰਦ੍ਰ ਪੁਰੀ ਨਿਹਚਲੁ ਕੋ ਥਾਉ ਨਾਹਿ ॥ ਬਿਨੁ ਹਰਿ ਸੇਵਾ ਸੁਖੁ ਨਹੀ ਹੋ

ਸਾਕਤ ਆਵਹਿ ਜਾਹਿ ॥੩॥ ਜੈਸੋ ਗੁਰਿ ਉਪਦੇਸਿਆ ਮੈ ਤੈਸੋ ਕਹਿਆ ਪੁਕਾਰਿ ॥ ਨਾਨਕੁ ਕਹੈ ਸੁਨਿ ਰੇ ਮਨਾ

ਕਰਿ ਕੀਰਤਨੁ ਹੋਇ ਉਧਾਰੁ ॥੪॥੧॥੧੫੮॥

ਰਾਗੁ ਗਉੜੀ ਮਾਲਾ ਮਹਲਾ ੫      ੴ ਸਤਿਗੁਰ ਪ੍ਰਸਾਦਿ ॥

ਪਾਇਓ ਬਾਲ ਬੁਧਿ ਸੁਖੁ ਰੇ ॥ ਹਰਖ ਸੋਗ ਹਾਨਿ ਮਿਰਤੁ ਦੂਖ ਸੁਖ ਚਿਤਿ ਸਮਸਰਿ ਗੁਰ ਮਿਲੇ ॥੧॥ ਰਹਾਉ ॥

ਜਉ ਲਉ ਹਉ ਕਿਛੁ ਸੋਚਉ ਚਿਤਵਉ ਤਉ ਲਉ ਦੁਖਨੁ ਭਰੇ ॥ ਜਉ ਕ੍ਰਿਪਾਲੁ ਗੁਰੁ ਪੂਰਾ ਭੇਟਿਆ ਤਉ ਆਨਦ

ਸਹਜੇ ॥੧॥ ਜੇਤੀ ਸਿਆਨਪ ਕਰਮ ਹਉ ਕੀਏ ਤੇਤੇ ਬੰਧ ਪਰੇ ॥ ਜਉ ਸਾਧੂ ਕਰੁ ਮਸਤਕਿ ਧਰਿਓ ਤਬ ਹਮ

ਮੁਕਤ ਭਏ ॥੨॥ ਜਉ ਲਉ ਮੇਰੋ ਮੇਰੋ ਕਰਤੋ ਤਉ ਲਉ ਬਿਖੁ ਘੇਰੇ ॥ ਮਨੁ ਤਨੁ ਬੁਧਿ ਅਰਪੀ ਠਾਕੁਰ ਕਉ ਤਬ

ਹਮ ਸਹਜਿ ਸੋਏ ॥੩॥ ਜਉ ਲਉ ਪੋਟ ਉਠਾਈ ਚਲਿਅਉ ਤਉ ਲਉ ਡਾਨ ਭਰੇ ॥ ਪੋਟ ਡਾਰਿ ਗੁਰੁ ਪੂਰਾ

ਮਿਲਿਆ ਤਉ ਨਾਨਕ ਨਿਰਭਏ ॥੪॥੧॥੧੫੯॥ ਗਉੜੀ ਮਾਲਾ ਮਹਲਾ ੫ ॥ ਭਾਵਨੁ ਤਿਆਗਿਓ

ਰੀ ਤਿਆਗਿਓ ॥ ਤਿਆਗਿਓ ਮੈ ਗੁਰ ਮਿਲਿ ਤਿਆਗਿਓ ॥ ਸਰਬ ਸੁਖ ਆਨੰਦ ਮੰਗਲ ਰਸ ਮਾਨਿ ਗੋਬਿੰਦੈ

ਆਗਿਓ ॥੧॥ ਰਹਾਉ ॥ ਮਾਨੁ ਅਭਿਮਾਨੁ ਦੋਊ ਸਮਾਨੇ ਮਸਤਕੁ ਡਾਰਿ ਗੁਰ ਪਾਗਿਓ ॥ ਸੰਪਤ ਹਰਖੁ ਨ ਆਪਤ

ਦੂਖਾ ਰੰਗੁ ਠਾਕੁਰੈ ਲਾਗਿਓ ॥੧॥ ਬਾਸ ਬਾਸਰੀ ਏਕੈ ਸੁਆਮੀ ਉਦਿਆਨ ਦ੍ਰਿਸਟਾਗਿਓ ॥ ਨਿਰਭਉ ਭਏ ਸੰਤ

ਭ੍ਰਮੁ ਡਾਰਿਓ ਪੂਰਨ ਸਰਬਾਗਿਓ ॥੨॥ ਜੋ ਕਿਛੁ ਕਰਤੈ ਕਾਰਣੁ ਕੀਨੋ ਮਨਿ ਬੁਰੋ ਨ ਲਾਗਿਓ ॥ ਸਾਧਸੰਗਤਿ

ਪਰਸਾਦਿ ਸੰਤਨ ਕੈ ਸੋਇਓ ਮਨੁ ਜਾਗਿਓ ॥੩॥ ਜਨ ਨਾਨਕ ਓੜਿ ਤੁਹਾਰੀ ਪਰਿਓ ਆਇਓ ਸਰਣਾਗਿਓ ॥

ਨਾਮ ਰੰਗ ਸਹਜ ਰਸ ਮਾਣੇ ਫਿਰਿ ਦੂਖੁ ਨ ਲਾਗਿਓ ॥੪॥੨॥੧੬੦॥ ਗਉੜੀ ਮਾਲਾ ਮਹਲਾ ੫ ॥ ਪਾਇਆ

ਲਾਲੁ ਰਤਨੁ ਮਨਿ ਪਾਇਆ ॥ ਤਨੁ ਸੀਤਲੁ ਮਨੁ ਸੀਤਲੁ ਥੀਆ ਸਤਗੁਰ ਸਬਦਿ ਸਮਾਇਆ ॥੧॥ ਰਹਾਉ ॥

ਲਾਥੀ ਭੂਖ ਤ੍ਰਿਸਨ ਸਭ ਲਾਥੀ ਚਿੰਤਾ ਸਗਲ ਬਿਸਾਰੀ ॥ ਕਰੁ ਮਸਤਕਿ ਗੁਰਿ ਪੂਰੈ ਧਰਿਓ ਮਨੁ ਜੀਤੋ ਜਗੁ ਸਾਰੀ

॥੧॥ ਤ੍ਰਿਪਤਿ ਅਘਾਇ ਰਹੇ ਰਿਦ ਅੰਤਰਿ ਡੋਲਨ ਤੇ ਅਬ ਚੂਕੇ ॥ ਅਖੁਟੁ ਖਜਾਨਾ ਸਤਿਗੁਰਿ ਦੀਆ ਤੋਟਿ ਨਹੀ

ਰੇ ਮੂਕੇ ॥੨॥ ਅਚਰਜੁ ਏਕੁ ਸੁਨਹੁ ਰੇ ਭਾਈ ਗੁਰਿ ਐਸੀ ਬੂਝ ਬੁਝਾਈ ॥ ਲਾਹਿ ਪਰਦਾ ਠਾਕੁਰੁ ਜਉ ਭੇਟਿਓ ਤਉ

ਬਿਸਰੀ ਤਾਤਿ ਪਰਾਈ ॥੩॥ ਕਹਿਓ ਨ ਜਾਈ ਏਹੁ ਅਚੰਭਉ ਸੋ ਜਾਨੈ ਜਿਨਿ ਚਾਖਿਆ ॥ ਕਹੁ ਨਾਨਕ ਸਚ ਭਏ

ਬਿਗਾਸਾ ਗੁਰਿ ਨਿਧਾਨੁ ਰਿਦੈ ਲੈ ਰਾਖਿਆ ॥੪॥੩॥੧੬੧॥ ਗਉੜੀ ਮਾਲਾ ਮਹਲਾ ੫ ॥ ਉਬਰਤ ਰਾਜਾ ਰਾਮ

ਕੀ ਸਰਣੀ ॥ ਸਰਬ ਲੋਕ ਮਾਇਆ ਕੇ ਮੰਡਲ ਗਿਰਿ ਗਿਰਿ ਪਰਤੇ ਧਰਣੀ ॥੧॥ ਰਹਾਉ ॥ ਸਾਸਤ ਸਿੰਮ੍ਰਿਤਿ

ਬੇਦ ਬੀਚਾਰੇ ਮਹਾ ਪੁਰਖਨ ਇਉ ਕਹਿਆ ॥ ਬਿਨੁ ਹਰਿ ਭਜਨ ਨਾਹੀ ਨਿਸਤਾਰਾ ਸੂਖੁ ਨ ਕਿਨਹੂੰ ਲਹਿਆ ॥੧॥

ਤੀਨਿ ਭਵਨ ਕੀ ਲਖਮੀ ਜੋਰੀ ਬੂਝਤ ਨਾਹੀ ਲਹਰੇ ॥ ਬਿਨੁ ਹਰਿ ਭਗਤਿ ਕਹਾ ਥਿਤਿ ਪਾਵੈ ਫਿਰਤੋ ਪਹਰੇ ਪਹਰੇ

॥੨॥ ਅਨਿਕ ਬਿਲਾਸ ਕਰਤ ਮਨ ਮੋਹਨ ਪੂਰਨ ਹੋਤ ਨ ਕਾਮਾ ॥ ਜਲਤੋ ਜਲਤੋ ਕਬਹੂ ਨ ਬੂਝਤ ਸਗਲ ਬ੍ਰਿਥੇ

ਬਿਨੁ ਨਾਮਾ ॥੩॥ ਹਰਿ ਕਾ ਨਾਮੁ ਜਪਹੁ ਮੇਰੇ ਮੀਤਾ ਇਹੈ ਸਾਰ ਸੁਖੁ ਪੂਰਾ ॥ ਸਾਧਸੰਗਤਿ ਜਨਮ ਮਰਣੁ ਨਿਵਾਰੈ

ਨਾਨਕ ਜਨ ਕੀ ਧੂਰਾ ॥੪॥੪॥੧੬੨॥ ਗਉੜੀ ਮਾਲਾ ਮਹਲਾ ੫ ॥ ਮੋ ਕਉ ਇਹ ਬਿਧਿ ਕੋ ਸਮਝਾਵੈ ॥

ਕਰਤਾ ਹੋਇ ਜਨਾਵੈ ॥੧॥ ਰਹਾਉ ॥ ਅਨਜਾਨਤ ਕਿਛੁ ਇਨਹਿ ਕਮਾਨੋ ਜਪ ਤਪ ਕਛੂ ਨ ਸਾਧਾ ॥ ਦਹ ਦਿਸਿ

ਲੈ ਇਹੁ ਮਨੁ ਦਉਰਾਇਓ ਕਵਨ ਕਰਮ ਕਰਿ ਬਾਧਾ ॥੧॥ ਮਨ ਤਨ ਧਨ ਭੂਮਿ ਕਾ ਠਾਕੁਰੁ ਹਉ ਇਸ ਕਾ

ਇਹੁ ਮੇਰਾ ॥ ਭਰਮ ਮੋਹ ਕਛੁ ਸੂਝਸਿ ਨਾਹੀ ਇਹ ਪੈਖਰ ਪਏ ਪੈਰਾ ॥੨॥ ਤਬ ਇਹੁ ਕਹਾ ਕਮਾਵਨ ਪਰਿਆ

ਜਬ ਇਹੁ ਕਛੂ ਨ ਹੋਤਾ ॥ ਜਬ ਏਕ ਨਿਰੰਜਨ ਨਿਰੰਕਾਰ ਪ੍ਰਭ ਸਭੁ ਕਿਛੁ ਆਪਹਿ ਕਰਤਾ ॥੩॥ ਅਪਨੇ ਕਰਤਬ

ਆਪੇ ਜਾਨੈ ਜਿਨਿ ਇਹੁ ਰਚਨੁ ਰਚਾਇਆ ॥ ਕਹੁ ਨਾਨਕ ਕਰਣਹਾਰੁ ਹੈ ਆਪੇ ਸਤਿਗੁਰਿ ਭਰਮੁ ਚੁਕਾਇਆ

॥੪॥੫॥੧੬੩॥ ਗਉੜੀ ਮਾਲਾ ਮਹਲਾ ੫ ॥ ਹਰਿ ਬਿਨੁ ਅਵਰ ਕ੍ਰਿਆ ਬਿਰਥੇ ॥ ਜਪ ਤਪ ਸੰਜਮ ਕਰਮ

ਕਮਾਣੇ ਇਹਿ ਓਰੈ ਮੂਸੇ ॥੧॥ ਰਹਾਉ ॥ ਬਰਤ ਨੇਮ ਸੰਜਮ ਮਹਿ ਰਹਤਾ ਤਿਨ ਕਾ ਆਢੁ ਨ ਪਾਇਆ ॥ ਆਗੈ

ਚਲਣੁ ਅਉਰੁ ਹੈ ਭਾਈ ਊਂਹਾ ਕਾਮਿ ਨ ਆਇਆ ॥੧॥ ਤੀਰਥਿ ਨਾਇ ਅਰੁ ਧਰਨੀ ਭ੍ਰਮਤਾ ਆਗੈ ਠਉਰ ਨ

ਪਾਵੈ ॥ ਊਹਾ ਕਾਮਿ ਨ ਆਵੈ ਇਹ ਬਿਧਿ ਓਹੁ ਲੋਗਨ ਹੀ ਪਤੀਆਵੈ ॥੨॥ ਚਤੁਰ ਬੇਦ ਮੁਖ ਬਚਨੀ ਉਚਰੈ

ਆਗੈ ਮਹਲੁ ਨ ਪਾਈਐ ॥ ਬੂਝੈ ਨਾਹੀ ਏਕੁ ਸੁਧਾਖਰੁ ਓਹੁ ਸਗਲੀ ਝਾਖ ਝਖਾਈਐ ॥੩॥ ਨਾਨਕੁ ਕਹਤੋ ਇਹੁ

ਬੀਚਾਰਾ ਜਿ ਕਮਾਵੈ ਸੁ ਪਾਰ ਗਰਾਮੀ ॥ ਗੁਰੁ ਸੇਵਹੁ ਅਰੁ ਨਾਮੁ ਧਿਆਵਹੁ ਤਿਆਗਹੁ ਮਨਹੁ ਗੁਮਾਨੀ ॥੪॥

੬॥੧੬੪॥ ਗਉੜੀ ਮਾਲਾ ੫ ॥ ਮਾਧਉ ਹਰਿ ਹਰਿ ਹਰਿ ਮੁਖਿ ਕਹੀਐ ॥ ਹਮ ਤੇ ਕਛੂ ਨ ਹੋਵੈ ਸੁਆਮੀ

ਜਿਉ ਰਾਖਹੁ ਤਿਉ ਰਹੀਐ ॥੧॥ ਰਹਾਉ ॥ ਕਿਆ ਕਿਛੁ ਕਰੈ ਕਿ ਕਰਣੈਹਾਰਾ ਕਿਆ ਇਸੁ ਹਾਥਿ ਬਿਚਾਰੇ ॥ ਜਿਤੁ

ਤੁਮ ਲਾਵਹੁ ਤਿਤ ਹੀ ਲਾਗਾ ਪੂਰਨ ਖਸਮ ਹਮਾਰੇ ॥੧॥ ਕਰਹੁ ਕ੍ਰਿਪਾ ਸਰਬ ਕੇ ਦਾਤੇ ਏਕ ਰੂਪ ਲਿਵ ਲਾਵਹੁ ॥

ਨਾਨਕ ਕੀ ਬੇਨੰਤੀ ਹਰਿ ਪਹਿ ਅਪੁਨਾ ਨਾਮੁ ਜਪਾਵਹੁ ॥੨॥੭॥੧੬੫॥

ਰਾਗੁ ਗਉੜੀ ਮਾਝ ਮਹਲਾ ੫      ੴ ਸਤਿਗੁਰ ਪ੍ਰਸਾਦਿ ॥

ਦੀਨ ਦਇਆਲ ਦਮੋਦਰ ਰਾਇਆ ਜੀਉ ॥ ਕੋਟਿ ਜਨਾ ਕਰਿ ਸੇਵ ਲਗਾਇਆ ਜੀਉ ॥ ਭਗਤ ਵਛਲੁ ਤੇਰਾ ਬਿਰਦੁ

ਰਖਾਇਆ ਜੀਉ ॥ ਪੂਰਨ ਸਭਨੀ ਜਾਈ ਜੀਉ ॥੧॥ ਕਿਉ ਪੇਖਾ ਪ੍ਰੀਤਮੁ ਕਵਣ ਸੁਕਰਣੀ ਜੀਉ ॥ ਸੰਤਾ ਦਾਸੀ

ਸੇਵਾ ਚਰਣੀ ਜੀਉ ॥ ਇਹੁ ਜੀਉ ਵਤਾਈ ਬਲਿ ਬਲਿ ਜਾਈ ਜੀਉ ॥ ਤਿਸੁ ਨਿਵਿ ਨਿਵਿ ਲਾਗਉ ਪਾਈ ਜੀਉ ॥

੨॥ ਪੋਥੀ ਪੰਡਿਤ ਬੇਦ ਖੋਜੰਤਾ ਜੀਉ ॥ ਹੋਇ ਬੈਰਾਗੀ ਤੀਰਥਿ ਨਾਵੰਤਾ ਜੀਉ ॥ ਗੀਤ ਨਾਦ ਕੀਰਤਨੁ ਗਾਵੰਤਾ

ਜੀਉ ॥ ਹਰਿ ਨਿਰਭਉ ਨਾਮੁ ਧਿਆਈ ਜੀਉ ॥੩॥ ਭਏ ਕ੍ਰਿਪਾਲ ਸੁਆਮੀ ਮੇਰੇ ਜੀਉ ॥ ਪਤਿਤ ਪਵਿਤ ਲਗਿ

ਗੁਰ ਕੇ ਪੈਰੇ ਜੀਉ ॥ ਭ੍ਰਮੁ ਭਉ ਕਾਟਿ ਕੀਏ ਨਿਰਵੈਰੇ ਜੀਉ ॥ ਗੁਰ ਮਨ ਕੀ ਆਸ ਪੂਰਾਈ ਜੀਉ ॥੪॥ ਜਿਨਿ

ਨਾਉ ਪਾਇਆ ਸੋ ਧਨਵੰਤਾ ਜੀਉ ॥ ਜਿਨਿ ਪ੍ਰਭੁ ਧਿਆਇਆ ਸੁ ਸੋਭਾਵੰਤਾ ਜੀਉ ॥ ਜਿਸੁ ਸਾਧੂ ਸੰਗਤਿ ਤਿਸੁ ਸਭ

ਸੁਕਰਣੀ ਜੀਉ ॥ ਜਨ ਨਾਨਕ ਸਹਜਿ ਸਮਾਈ ਜੀਉ ॥੫॥੧॥੧੬੬॥ ਗਉੜੀ ਮਹਲਾ ੫ ਮਾਝ ॥ ਆਉ ਹਮਾਰੈ

ਰਾਮ ਪਿਆਰੇ ਜੀਉ ॥ ਰੈਣਿ ਦਿਨਸੁ ਸਾਸਿ ਸਾਸਿ ਚਿਤਾਰੇ ਜੀਉ ॥ ਸੰਤ ਦੇਉ ਸੰਦੇਸਾ ਪੈ ਚਰਣਾਰੇ ਜੀਉ ॥ ਤੁਧੁ

ਬਿਨੁ ਕਿਤੁ ਬਿਧਿ ਤਰੀਐ ਜੀਉ ॥੧॥ ਸੰਗਿ ਤੁਮਾਰੈ ਮੈ ਕਰੇ ਅਨੰਦਾ ਜੀਉ ॥ ਵਣਿ ਤਿਣਿ ਤ੍ਰਿਭਵਣਿ ਸੁਖ

ਪਰਮਾਨੰਦਾ ਜੀਉ ॥ ਸੇਜ ਸੁਹਾਵੀ ਇਹੁ ਮਨੁ ਬਿਗਸੰਦਾ ਜੀਉ ॥ ਪੇਖਿ ਦਰਸਨੁ ਇਹੁ ਸੁਖੁ ਲਹੀਐ ਜੀਉ ॥੨॥

ਚਰਣ ਪਖਾਰਿ ਕਰੀ ਨਿਤ ਸੇਵਾ ਜੀਉ ॥ ਪੂਜਾ ਅਰਚਾ ਬੰਦਨ ਦੇਵਾ ਜੀਉ ॥ ਦਾਸਨਿ ਦਾਸੁ ਨਾਮੁ ਜਪਿ ਲੇਵਾ ਜੀਉ

॥ ਬਿਨਉ ਠਾਕੁਰ ਪਹਿ ਕਹੀਐ ਜੀਉ ॥੩॥ ਇਛ ਪੁੰਨੀ ਮੇਰੀ ਮਨੁ ਤਨੁ ਹਰਿਆ ਜੀਉ ॥ ਦਰਸਨ ਪੇਖਤ ਸਭ ਦੁਖ

ਪਰਹਰਿਆ ਜੀਉ ॥ ਹਰਿ ਹਰਿ ਨਾਮੁ ਜਪੇ ਜਪਿ ਤਰਿਆ ਜੀਉ ॥ ਇਹੁ ਅਜਰੁ ਨਾਨਕ ਸੁਖੁ ਸਹੀਐ ਜੀਉ ॥

੪॥੨॥੧੬੭॥ ਗਉੜੀ ਮਾਝ ਮਹਲਾ ੫ ॥ ਸੁਣਿ ਸੁਣਿ ਸਾਜਨ ਮਨ ਮਿਤ ਪਿਆਰੇ ਜੀਉ ॥ ਮਨੁ ਤਨੁ ਤੇਰਾ ਇਹੁ

ਜੀਉ ਭਿ ਵਾਰੇ ਜੀਉ ॥ ਵਿਸਰੁ ਨਾਹੀ ਪ੍ਰਭ ਪ੍ਰਾਣ ਅਧਾਰੇ ਜੀਉ ॥ ਸਦਾ ਤੇਰੀ ਸਰਣਾਈ ਜੀਉ ॥੧॥ ਜਿਸੁ

ਮਿਲਿਐ ਮਨੁ ਜੀਵੈ ਭਾਈ ਜੀਉ ॥ ਗੁਰ ਪਰਸਾਦੀ ਸੋ ਹਰਿ ਹਰਿ ਪਾਈ ਜੀਉ ॥ ਸਭ ਕਿਛੁ ਪ੍ਰਭ ਕਾ ਪ੍ਰਭ ਕੀਆ

ਜਾਈ ਜੀਉ ॥ ਪ੍ਰਭ ਕਉ ਸਦ ਬਲਿ ਜਾਈ ਜੀਉ ॥੨॥ ਏਹੁ ਨਿਧਾਨੁ ਜਪੈ ਵਡਭਾਗੀ ਜੀਉ ॥ ਨਾਮ ਨਿਰੰਜਨ ਏਕ

ਲਿਵ ਲਾਗੀ ਜੀਉ ॥ ਗੁਰੁ ਪੂਰਾ ਪਾਇਆ ਸਭੁ ਦੁਖੁ ਮਿਟਾਇਆ ਜੀਉ ॥ ਆਠ ਪਹਰ ਗੁਣ ਗਾਇਆ ਜੀਉ ॥੩॥

ਰਤਨ ਪਦਾਰਥ ਹਰਿ ਨਾਮੁ ਤੁਮਾਰਾ ਜੀਉ ॥ ਤੂੰ ਸਚਾ ਸਾਹੁ ਭਗਤੁ ਵਣਜਾਰਾ ਜੀਉ ॥ ਹਰਿ ਧਨੁ ਰਾਸਿ ਸਚੁ

ਵਾਪਾਰਾ ਜੀਉ ॥ ਜਨ ਨਾਨਕ ਸਦ ਬਲਿਹਾਰਾ ਜੀਉ ॥੪॥੩॥੧੬੮॥

ਰਾਗੁ ਗਉੜੀ ਮਾਝ ਮਹਲਾ ੫      ੴ ਸਤਿਗੁਰ ਪ੍ਰਸਾਦਿ ॥

ਤੂੰ ਮੇਰਾ ਬਹੁ ਮਾਣੁ ਕਰਤੇ ਤੂੰ ਮੇਰਾ ਬਹੁ ਮਾਣੁ ॥ ਜੋਰਿ ਤੁਮਾਰੈ ਸੁਖਿ ਵਸਾ ਸਚੁ ਸਬਦੁ ਨੀਸਾਣੁ ॥੧॥ ਰਹਾਉ ॥

ਸਭੇ ਗਲਾ ਜਾਤੀਆ ਸੁਣਿ ਕੈ ਚੁਪ ਕੀਆ ॥ ਕਦ ਹੀ ਸੁਰਤਿ ਨ ਲਧੀਆ ਮਾਇਆ ਮੋਹੜਿਆ ॥੧॥ ਦੇਇ

ਬੁਝਾਰਤ ਸਾਰਤਾ ਸੇ ਅਖੀ ਡਿਠੜਿਆ ॥ ਕੋਈ ਜਿ ਮੂਰਖੁ ਲੋਭੀਆ ਮੂਲਿ ਨ ਸੁਣੀ ਕਹਿਆ ॥੨॥ ਇਕਸੁ ਦੁਹੁ

ਚਹੁ ਕਿਆ ਗਣੀ ਸਭ ਇਕਤੁ ਸਾਦਿ ਮੁਠੀ ॥ ਇਕੁ ਅਧੁ ਨਾਇ ਰਸੀਅੜਾ ਕਾ ਵਿਰਲੀ ਜਾਇ ਵੁਠੀ ॥੩॥ ਭਗਤ

ਸਚੇ ਦਰਿ ਸੋਹਦੇ ਅਨਦ ਕਰਹਿ ਦਿਨ ਰਾਤਿ ॥ ਰੰਗਿ ਰਤੇ ਪਰਮੇਸਰੈ ਜਨ ਨਾਨਕ ਤਿਨ ਬਲਿ ਜਾਤ ॥੪॥੧॥੧੬੯

॥ ਗਉੜੀ ਮਹਲਾ ੫ ਮਾਂਝ ॥ ਦੁਖ ਭੰਜਨੁ ਤੇਰਾ ਨਾਮੁ ਜੀ ਦੁਖ ਭੰਜਨੁ ਤੇਰਾ ਨਾਮੁ ॥ ਆਠ ਪਹਰ ਆਰਾਧੀਐ ਪੂਰਨ

ਸਤਿਗੁਰ ਗਿਆਨੁ ॥੧॥ ਰਹਾਉ ॥ ਜਿਤੁ ਘਟਿ ਵਸੈ ਪਾਰਬ੍ਰਹਮੁ ਸੋਈ ਸੁਹਾਵਾ ਥਾਉ ॥ ਜਮ ਕੰਕਰੁ ਨੇੜਿ ਨ

ਆਵਈ ਰਸਨਾ ਹਰਿ ਗੁਣ ਗਾਉ ॥੧॥ ਸੇਵਾ ਸੁਰਤਿ ਨ ਜਾਣੀਆ ਨਾ ਜਾਪੈ ਆਰਾਧਿ ॥ ਓਟ ਤੇਰੀ ਜਗਜੀਵਨਾ

ਮੇਰੇ ਠਾਕੁਰ ਅਗਮ ਅਗਾਧਿ ॥੨॥ ਭਏ ਕ੍ਰਿਪਾਲ ਗੁਸਾਈਆ ਨਠੇ ਸੋਗ ਸੰਤਾਪ ॥ ਤਤੀ ਵਾਉ ਨ ਲਗਈ

ਸਤਿਗੁਰਿ ਰਖੇ ਆਪਿ ॥੩॥ ਗੁਰੁ ਨਾਰਾਇਣੁ ਦਯੁ ਗੁਰੁ ਗੁਰੁ ਸਚਾ ਸਿਰਜਣਹਾਰੁ ॥ ਗੁਰਿ ਤੁਠੈ ਸਭ ਕਿਛੁ

ਪਾਇਆ ਜਨ ਨਾਨਕ ਸਦ ਬਲਿਹਾਰ ॥੪॥੨॥੧੭੦॥ ਗਉੜੀ ਮਾਝ ਮਹਲਾ ੫ ॥ ਹਰਿ ਰਾਮ ਰਾਮ ਰਾਮ ਰਾਮਾ

॥ ਜਪਿ ਪੂਰਨ ਹੋਏ ਕਾਮਾ ॥੧॥ ਰਹਾਉ ॥ ਰਾਮ ਗੋਬਿੰਦ ਜਪੇਦਿਆ ਹੋਆ ਮੁਖੁ ਪਵਿਤ੍ਰੁ ॥ ਹਰਿ ਜਸੁ ਸੁਣੀਐ

ਜਿਸ ਤੇ ਸੋਈ ਭਾਈ ਮਿਤ੍ਰੁ ॥੧॥ ਸਭਿ ਪਦਾਰਥ ਸਭਿ ਫਲਾ ਸਰਬ ਗੁਣਾ ਜਿਸੁ ਮਾਹਿ ॥ ਕਿਉ ਗੋਬਿੰਦੁ ਮਨਹੁ

ਵਿਸਾਰੀਐ ਜਿਸੁ ਸਿਮਰਤ ਦੁਖ ਜਾਹਿ ॥੨॥ ਜਿਸੁ ਲੜਿ ਲਗਿਐ ਜੀਵੀਐ ਭਵਜਲੁ ਪਈਐ ਪਾਰਿ ॥ ਮਿਲਿ

ਸਾਧੂ ਸੰਗਿ ਉਧਾਰੁ ਹੋਇ ਮੁਖ ਊਜਲ ਦਰਬਾਰਿ ॥੩॥ ਜੀਵਨ ਰੂਪ ਗੋਪਾਲ ਜਸੁ ਸੰਤ ਜਨਾ ਕੀ ਰਾਸਿ ॥ ਨਾਨਕ

ਉਬਰੇ ਨਾਮੁ ਜਪਿ ਦਰਿ ਸਚੈ ਸਾਬਾਸਿ ॥੪॥੩॥੧੭੧॥ ਗਉੜੀ ਮਾਝ ਮਹਲਾ ੫ ॥ ਮੀਠੇ ਹਰਿ ਗੁਣ ਗਾਉ

ਜਿੰਦੂ ਤੂੰ ਮੀਠੇ ਹਰਿ ਗੁਣ ਗਾਉ ॥ ਸਚੇ ਸੇਤੀ ਰਤਿਆ ਮਿਲਿਆ ਨਿਥਾਵੇ ਥਾਉ ॥੧॥ ਰਹਾਉ ॥ ਹੋਰਿ ਸਾਦ ਸਭਿ

ਫਿਕਿਆ ਤਨੁ ਮਨੁ ਫਿਕਾ ਹੋਇ ॥ ਵਿਣੁ ਪਰਮੇਸਰ ਜੋ ਕਰੇ ਫਿਟੁ ਸੁ ਜੀਵਣੁ ਸੋਇ ॥੧॥ ਅੰਚਲੁ ਗਹਿ ਕੈ

ਸਾਧ ਕਾ ਤਰਣਾ ਇਹੁ ਸੰਸਾਰੁ ॥ ਪਾਰਬ੍ਰਹਮੁ ਆਰਾਧੀਐ ਉਧਰੈ ਸਭ ਪਰਵਾਰੁ ॥੨॥ ਸਾਜਨੁ ਬੰਧੁ ਸੁਮਿਤ੍ਰੁ

ਸੋ ਹਰਿ ਨਾਮੁ ਹਿਰਦੈ ਦੇਇ ॥ ਅਉਗਣ ਸਭਿ ਮਿਟਾਇ ਕੈ ਪਰਉਪਕਾਰੁ ਕਰੇਇ ॥੩॥ ਮਾਲੁ ਖਜਾਨਾ ਥੇਹੁ

ਘਰੁ ਹਰਿ ਕੇ ਚਰਣ ਨਿਧਾਨ ॥ ਨਾਨਕੁ ਜਾਚਕੁ ਦਰਿ ਤੇਰੈ ਪ੍ਰਭ ਤੁਧਨੋ ਮੰਗੈ ਦਾਨੁ ॥੪॥੪॥੧੭੨॥

ੴ ਸਤਿਗੁਰ ਪ੍ਰਸਾਦਿ ॥ ਰਾਗੁ ਗਉੜੀ ਮਹਲਾ ੯ ॥ ਸਾਧੋ ਮਨ ਕਾ ਮਾਨੁ ਤਿਆਗਉ ॥ ਕਾਮੁ ਕ੍ਰੋਧੁ ਸੰਗਤਿ

ਦੁਰਜਨ ਕੀ ਤਾ ਤੇ ਅਹਿਨਿਸਿ ਭਾਗਉ ॥੧॥ ਰਹਾਉ ॥ ਸੁਖੁ ਦੁਖੁ ਦੋਨੋ ਸਮ ਕਰਿ ਜਾਨੈ ਅਉਰੁ ਮਾਨੁ ਅਪਮਾਨਾ ॥

ਹਰਖ ਸੋਗ ਤੇ ਰਹੈ ਅਤੀਤਾ ਤਿਨਿ ਜਗਿ ਤਤੁ ਪਛਾਨਾ ॥੧॥ ਉਸਤਤਿ ਨਿੰਦਾ ਦੋਊ ਤਿਆਗੈ ਖੋਜੈ ਪਦੁ ਨਿਰਬਾਨਾ

॥ ਜਨ ਨਾਨਕ ਇਹੁ ਖੇਲੁ ਕਠਨੁ ਹੈ ਕਿਨਹੂੰ ਗੁਰਮੁਖਿ ਜਾਨਾ ॥੨॥੧॥ ਗਉੜੀ ਮਹਲਾ ੯ ॥ ਸਾਧੋ ਰਚਨਾ

ਰਾਮ ਬਨਾਈ ॥ ਇਕਿ ਬਿਨਸੈ ਇਕ ਅਸਥਿਰੁ ਮਾਨੈ ਅਚਰਜੁ ਲਖਿਓ ਨ ਜਾਈ ॥੧॥ ਰਹਾਉ ॥ ਕਾਮ ਕ੍ਰੋਧ ਮੋਹ

ਬਸਿ ਪ੍ਰਾਨੀ ਹਰਿ ਮੂਰਤਿ ਬਿਸਰਾਈ ॥ ਝੂਠਾ ਤਨੁ ਸਾਚਾ ਕਰਿ ਮਾਨਿਓ ਜਿਉ ਸੁਪਨਾ ਰੈਨਾਈ ॥੧॥ ਜੋ ਦੀਸੈ

ਸੋ ਸਗਲ ਬਿਨਾਸੈ ਜਿਉ ਬਾਦਰ ਕੀ ਛਾਈ ॥ ਜਨ ਨਾਨਕ ਜਗੁ ਜਾਨਿਓ ਮਿਥਿਆ ਰਹਿਓ ਰਾਮ ਸਰਨਾਈ ॥

੨॥੨॥ ਗਉੜੀ ਮਹਲਾ ੯ ॥ ਪ੍ਰਾਨੀ ਕਉ ਹਰਿ ਜਸੁ ਮਨਿ ਨਹੀ ਆਵੈ ॥ ਅਹਿਨਿਸਿ ਮਗਨੁ ਰਹੈ ਮਾਇਆ ਮੈ

ਕਹੁ ਕੈਸੇ ਗੁਨ ਗਾਵੈ ॥੧॥ ਰਹਾਉ ॥ ਪੂਤ ਮੀਤ ਮਾਇਆ ਮਮਤਾ ਸਿਉ ਇਹ ਬਿਧਿ ਆਪੁ ਬੰਧਾਵੈ ॥ ਮ੍ਰਿਗ

ਤ੍ਰਿਸਨਾ ਜਿਉ ਝੂਠੋ ਇਹੁ ਜਗ ਦੇਖਿ ਤਾਸਿ ਉਠਿ ਧਾਵੈ ॥੧॥ ਭੁਗਤਿ ਮੁਕਤਿ ਕਾ ਕਾਰਨੁ ਸੁਆਮੀ ਮੂੜ ਤਾਹਿ

ਬਿਸਰਾਵੈ ॥ ਜਨ ਨਾਨਕ ਕੋਟਨ ਮੈ ਕੋਊ ਭਜਨੁ ਰਾਮ ਕੋ ਪਾਵੈ ॥੨॥੩॥ ਗਉੜੀ ਮਹਲਾ ੯ ॥ ਸਾਧੋ ਇਹੁ ਮਨੁ

ਗਹਿਓ ਨ ਜਾਈ ॥ ਚੰਚਲ ਤ੍ਰਿਸਨਾ ਸੰਗਿ ਬਸਤੁ ਹੈ ਯਾ ਤੇ ਥਿਰੁ ਨ ਰਹਾਈ ॥੧॥ ਰਹਾਉ ॥ ਕਠਨ ਕਰੋਧ ਘਟ ਹੀ

ਕੇ ਭੀਤਰਿ ਜਿਹ ਸੁਧਿ ਸਭ ਬਿਸਰਾਈ ॥ ਰਤਨੁ ਗਿਆਨੁ ਸਭ ਕੋ ਹਿਰਿ ਲੀਨਾ ਤਾ ਸਿਉ ਕਛੁ ਨ ਬਸਾਈ ॥੧॥

ਜੋਗੀ ਜਤਨ ਕਰਤ ਸਭਿ ਹਾਰੇ ਗੁਨੀ ਰਹੇ ਗੁਨ ਗਾਈ ॥ ਜਨ ਨਾਨਕ ਹਰਿ ਭਏ ਦਇਆਲਾ ਤਉ ਸਭ ਬਿਧਿ ਬਨਿ

ਆਈ ॥੨॥੪॥ ਗਉੜੀ ਮਹਲਾ ੯ ॥ ਸਾਧੋ ਗੋਬਿੰਦ ਕੇ ਗੁਨ ਗਾਵਉ ॥ ਮਾਨਸ ਜਨਮੁ ਅਮੋਲਕੁ ਪਾਇਓ

ਬਿਰਥਾ ਕਾਹਿ ਗਵਾਵਉ ॥੧॥ ਰਹਾਉ ॥ ਪਤਿਤ ਪੁਨੀਤ ਦੀਨ ਬੰਧ ਹਰਿ ਸਰਨਿ ਤਾਹਿ ਤੁਮ ਆਵਉ ॥ ਗਜ ਕੋ

ਤ੍ਰਾਸੁ ਮਿਟਿਓ ਜਿਹ ਸਿਮਰਤ ਤੁਮ ਕਾਹੇ ਬਿਸਰਾਵਉ ॥੧॥ ਤਜਿ ਅਭਿਮਾਨ ਮੋਹ ਮਾਇਆ ਫੁਨਿ ਭਜਨ ਰਾਮ ਚਿਤੁ

ਲਾਵਉ ॥ ਨਾਨਕ ਕਹਤ ਮੁਕਤਿ ਪੰਥ ਇਹੁ ਗੁਰਮੁਖਿ ਹੋਇ ਤੁਮ ਪਾਵਉ ॥੨॥੫॥ ਗਉੜੀ ਮਹਲਾ ੯ ॥ ਕੋਊ ਮਾਈ

ਭੂਲਿਓ ਮਨੁ ਸਮਝਾਵੈ ॥ ਬੇਦ ਪੁਰਾਨ ਸਾਧ ਮਗ ਸੁਨਿ ਕਰਿ ਨਿਮਖ ਨ ਹਰਿ ਗੁਨ ਗਾਵੈ ॥੧॥ ਰਹਾਉ ॥ ਦੁਰਲਭ

ਦੇਹ ਪਾਇ ਮਾਨਸ ਕੀ ਬਿਰਥਾ ਜਨਮੁ ਸਿਰਾਵੈ ॥ ਮਾਇਆ ਮੋਹ ਮਹਾ ਸੰਕਟ ਬਨ ਤਾ ਸਿਉ ਰੁਚ ਉਪਜਾਵੈ ॥੧॥

ਅੰਤਰਿ ਬਾਹਰਿ ਸਦਾ ਸੰਗਿ ਪ੍ਰਭੁ ਤਾ ਸਿਉ ਨੇਹੁ ਨ ਲਾਵੈ ॥ ਨਾਨਕ ਮੁਕਤਿ ਤਾਹਿ ਤੁਮ ਮਾਨਹੁ ਜਿਹ ਘਟਿ ਰਾਮੁ

ਸਮਾਵੈ ॥੨॥੬॥ ਗਉੜੀ ਮਹਲਾ ੯ ॥ ਸਾਧੋ ਰਾਮ ਸਰਨਿ ਬਿਸਰਾਮਾ ॥ ਬੇਦ ਪੁਰਾਨ ਪੜੇ ਕੋ ਇਹ ਗੁਨ ਸਿਮਰੇ

ਹਰਿ ਕੋ ਨਾਮਾ ॥੧॥ ਰਹਾਉ ॥ ਲੋਭ ਮੋਹ ਮਾਇਆ ਮਮਤਾ ਫੁਨਿ ਅਉ ਬਿਖਿਅਨ ਕੀ ਸੇਵਾ ॥ ਹਰਖ ਸੋਗ ਪਰਸੈ

ਜਿਹ ਨਾਹਨਿ ਸੋ ਮੂਰਤਿ ਹੈ ਦੇਵਾ ॥੧॥ ਸੁਰਗ ਨਰਕ ਅੰਮ੍ਰਿਤ ਬਿਖੁ ਏ ਸਭ ਤਿਉ ਕੰਚਨ ਅਰੁ ਪੈਸਾ ॥ ਉਸਤਤਿ

ਨਿੰਦਾ ਏ ਸਮ ਜਾ ਕੈ ਲੋਭੁ ਮੋਹੁ ਫੁਨਿ ਤੈਸਾ ॥੨॥ ਦੁਖੁ ਸੁਖੁ ਏ ਬਾਧੇ ਜਿਹ ਨਾਹਨਿ ਤਿਹ ਤੁਮ ਜਾਨਉ ਗਿਆਨੀ

॥ ਨਾਨਕ ਮੁਕਤਿ ਤਾਹਿ ਤੁਮ ਮਾਨਉ ਇਹ ਬਿਧਿ ਕੋ ਜੋ ਪ੍ਰਾਨੀ ॥੩॥੭॥ ਗਉੜੀ ਮਹਲਾ ੯ ॥ ਮਨ ਰੇ ਕਹਾ

ਭਇਓ ਤੈ ਬਉਰਾ ॥ ਅਹਿਨਿਸਿ ਅਉਧ ਘਟੈ ਨਹੀ ਜਾਨੈ ਭਇਓ ਲੋਭ ਸੰਗਿ ਹਉਰਾ ॥੧॥ ਰਹਾਉ ॥ ਜੋ

ਤਨੁ ਤੈ ਅਪਨੋ ਕਰਿ ਮਾਨਿਓ ਅਰੁ ਸੁੰਦਰ ਗ੍ਰਿਹ ਨਾਰੀ ॥ ਇਨ ਮੈਂ ਕਛੁ ਤੇਰੋ ਰੇ ਨਾਹਨਿ ਦੇਖੋ ਸੋਚ ਬਿਚਾਰੀ

॥੧॥ ਰਤਨ ਜਨਮੁ ਅਪਨੋ ਤੈ ਹਾਰਿਓ ਗੋਬਿੰਦ ਗਤਿ ਨਹੀ ਜਾਨੀ ॥ ਨਿਮਖ ਨ ਲੀਨ ਭਇਓ ਚਰਨਨ ਸਿਂਉ

ਬਿਰਥਾ ਅਉਧ ਸਿਰਾਨੀ ॥੨॥ ਕਹੁ ਨਾਨਕ ਸੋਈ ਨਰੁ ਸੁਖੀਆ ਰਾਮ ਨਾਮ ਗੁਨ ਗਾਵੈ ॥ ਅਉਰ ਸਗਲ ਜਗੁ

ਮਾਇਆ ਮੋਹਿਆ ਨਿਰਭੈ ਪਦੁ ਨਹੀ ਪਾਵੈ ॥੩॥੮॥ ਗਉੜੀ ਮਹਲਾ ੯ ॥ ਨਰ ਅਚੇਤ ਪਾਪ ਤੇ ਡਰੁ ਰੇ ॥ ਦੀਨ

ਦਇਆਲ ਸਗਲ ਭੈ ਭੰਜਨ ਸਰਨਿ ਤਾਹਿ ਤੁਮ ਪਰੁ ਰੇ ॥੧॥ ਰਹਾਉ ॥ ਬੇਦ ਪੁਰਾਨ ਜਾਸ ਗੁਨ ਗਾਵਤ ਤਾ ਕੋ

ਨਾਮੁ ਹੀਐ ਮੋ ਧਰੁ ਰੇ ॥ ਪਾਵਨ ਨਾਮੁ ਜਗਤਿ ਮੈ ਹਰਿ ਕੋ ਸਿਮਰਿ ਸਿਮਰਿ ਕਸਮਲ ਸਭ ਹਰੁ ਰੇ ॥੧॥ ਮਾਨਸ ਦੇਹ

ਬਹੁਰਿ ਨਹ ਪਾਵੈ ਕਛੂ ਉਪਾਉ ਮੁਕਤਿ ਕਾ ਕਰੁ ਰੇ ॥ ਨਾਨਕ ਕਹਤ ਗਾਇ ਕਰੁਨਾ ਮੈ ਭਵ ਸਾਗਰ ਕੈ ਪਾਰਿ

ਉਤਰੁ ਰੇ ॥੨॥੯॥੨੫੧॥

ਰਾਗੁ ਗਉੜੀ ਅਸਟਪਦੀਆ ਮਹਲਾ ੧ ਗਉੜੀ ਗੁਆਰੇਰੀ      ੴ ਸਤਿਨਾਮੁ ਕਰਤਾ ਪੁਰਖੁ ਗੁਰ ਪ੍ਰਸਾਦਿ ॥

ਨਿਧਿ ਸਿਧਿ ਨਿਰਮਲ ਨਾਮੁ ਬੀਚਾਰੁ ॥ ਪੂਰਨ ਪੂਰਿ ਰਹਿਆ ਬਿਖੁ ਮਾਰਿ ॥ ਤ੍ਰਿਕੁਟੀ ਛੂਟੀ ਬਿਮਲ ਮਝਾਰਿ ॥

ਗੁਰ ਕੀ ਮਤਿ ਜੀਇ ਆਈ ਕਾਰਿ ॥੧॥ ਇਨ ਬਿਧਿ ਰਾਮ ਰਮਤ ਮਨੁ ਮਾਨਿਆ ॥ ਗਿਆਨ ਅੰਜਨੁ ਗੁਰ ਸਬਦਿ

ਪਛਾਨਿਆ ॥੧॥ ਰਹਾਉ ॥ ਇਕੁ ਸੁਖੁ ਮਾਨਿਆ ਸਹਜਿ ਮਿਲਾਇਆ ॥ ਨਿਰਮਲ ਬਾਣੀ ਭਰਮੁ ਚੁਕਾਇਆ ॥

ਲਾਲ ਭਏ ਸੂਹਾ ਰੰਗੁ ਮਾਇਆ ॥ ਨਦਰਿ ਭਈ ਬਿਖੁ ਠਾਕਿ ਰਹਾਇਆ ॥੨॥ ਉਲਟ ਭਈ ਜੀਵਤ ਮਰਿ ਜਾਗਿਆ

॥ ਸਬਦਿ ਰਵੇ ਮਨੁ ਹਰਿ ਸਿਉ ਲਾਗਿਆ ॥ ਰਸੁ ਸੰਗ੍ਰਹਿ ਬਿਖੁ ਪਰਹਰਿ ਤਿਆਗਿਆ ॥ ਭਾਇ ਬਸੇ ਜਮ ਕਾ ਭਉ

ਭਾਗਿਆ ॥੩॥ ਸਾਦ ਰਹੇ ਬਾਦੰ ਅਹੰਕਾਰਾ ॥ ਚਿਤੁ ਹਰਿ ਸਿਉ ਰਾਤਾ ਹੁਕਮਿ ਅਪਾਰਾ ॥ ਜਾਤਿ ਰਹੇ ਪਤਿ ਕੇ ਆਚਾਰਾ

॥ ਦ੍ਰਿਸਟਿ ਭਈ ਸੁਖੁ ਆਤਮ ਧਾਰਾ ॥੪॥ ਤੁਝ ਬਿਨੁ ਕੋਇ ਨ ਦੇਖਉ ਮੀਤੁ ॥ ਕਿਸੁ ਸੇਵਉ ਕਿਸੁ ਦੇਵਉ ਚੀਤੁ ॥

ਕਿਸੁ ਪੂਛਉ ਕਿਸੁ ਲਾਗਉ ਪਾਇ ॥ ਕਿਸੁ ਉਪਦੇਸਿ ਰਹਾ ਲਿਵ ਲਾਇ ॥੫॥ ਗੁਰ ਸੇਵੀ ਗੁਰ ਲਾਗਉ ਪਾਇ ॥

ਭਗਤਿ ਕਰੀ ਰਾਚਉ ਹਰਿ ਨਾਇ ॥ ਸਿਖਿਆ ਦੀਖਿਆ ਭੋਜਨ ਭਾਉ ॥ ਹੁਕਮਿ ਸੰਜੋਗੀ ਨਿਜ ਘਰਿ ਜਾਉ ॥੬॥

ਗਰਬ ਗਤੰ ਸੁਖ ਆਤਮ ਧਿਆਨਾ ॥ ਜੋਤਿ ਭਈ ਜੋਤੀ ਮਾਹਿ ਸਮਾਨਾ ॥ ਲਿਖਤੁ ਮਿਟੈ ਨਹੀ ਸਬਦੁ ਨੀਸਾਨਾ ॥

ਕਰਤਾ ਕਰਣਾ ਕਰਤਾ ਜਾਨਾ ॥੭॥ ਨਹ ਪੰਡਿਤੁ ਨਹ ਚਤੁਰੁ ਸਿਆਨਾ ॥ ਨਹ ਭੂਲੋ ਨਹ ਭਰਮਿ ਭੁਲਾਨਾ ॥ ਕਥਉ

ਨ ਕਥਨੀ ਹੁਕਮੁ ਪਛਾਨਾ ॥ ਨਾਨਕ ਗੁਰਮਤਿ ਸਹਜਿ ਸਮਾਨਾ ॥੮॥੧॥ ਗਉੜੀ ਗੁਆਰੇਰੀ ਮਹਲਾ ੧ ॥ ਮਨੁ

ਕੁੰਚਰੁ ਕਾਇਆ ਉਦਿਆਨੈ ॥ ਗੁਰੁ ਅੰਕਸੁ ਸਚੁ ਸਬਦੁ ਨੀਸਾਨੈ ॥ ਰਾਜ ਦੁਆਰੈ ਸੋਭ ਸੁ ਮਾਨੈ ॥੧॥ ਚਤੁਰਾਈ

ਨਹ ਚੀਨਿਆ ਜਾਇ ॥ ਬਿਨੁ ਮਾਰੇ ਕਿਉ ਕੀਮਤਿ ਪਾਇ ॥੧॥ ਰਹਾਉ ॥ ਘਰ ਮਹਿ ਅੰਮ੍ਰਿਤੁ ਤਸਕਰੁ ਲੇਈ ॥

ਨੰਨਾਕਾਰੁ ਨ ਕੋਇ ਕਰੇਈ ॥ ਰਾਖੈ ਆਪਿ ਵਡਿਆਈ ਦੇਈ ॥੨॥ ਨੀਲ ਅਨੀਲ ਅਗਨਿ ਇਕ ਠਾਈ ॥ ਜਲਿ

ਨਿਵਰੀ ਗੁਰਿ ਬੂਝ ਬੁਝਾਈ ॥ ਮਨੁ ਦੇ ਲੀਆ ਰਹਸਿ ਗੁਣ ਗਾਈ ॥੩॥ ਜੈਸਾ ਘਰਿ ਬਾਹਰਿ ਸੋ ਤੈਸਾ ॥ ਬੈਸਿ ਗੁਫਾ

ਮਹਿ ਆਖਉ ਕੈਸਾ ॥ ਸਾਗਰਿ ਡੂਗਰਿ ਨਿਰਭਉ ਐਸਾ ॥੪॥ ਮੂਏ ਕਉ ਕਹੁ ਮਾਰੇ ਕਉਨੁ ॥ ਨਿਡਰੇ ਕਉ ਕੈਸਾ ਡਰੁ

ਕਵਨੁ ॥ ਸਬਦਿ ਪਛਾਨੈ ਤੀਨੇ ਭਉਨ ॥੫॥ ਜਿਨਿ ਕਹਿਆ ਤਿਨਿ ਕਹਨੁ ਵਖਾਨਿਆ ॥ ਜਿਨਿ ਬੂਝਿਆ ਤਿਨਿ

ਸਹਜਿ ਪਛਾਨਿਆ ॥ ਦੇਖਿ ਬੀਚਾਰਿ ਮੇਰਾ ਮਨੁ ਮਾਨਿਆ ॥੬॥ ਕੀਰਤਿ ਸੂਰਤਿ ਮੁਕਤਿ ਇਕ ਨਾਈ ॥ ਤਹੀ

ਨਿਰੰਜਨੁ ਰਹਿਆ ਸਮਾਈ ॥ ਨਿਜ ਘਰਿ ਬਿਆਪਿ ਰਹਿਆ ਨਿਜ ਠਾਈ ॥੭॥ ਉਸਤਤਿ ਕਰਹਿ ਕੇਤੇ ਮੁਨਿ ਪ੍ਰੀਤਿ

॥ ਤਨਿ ਮਨਿ ਸੂਚੈ ਸਾਚੁ ਸੁ ਚੀਤਿ ॥ ਨਾਨਕ ਹਰਿ ਭਜੁ ਨੀਤਾ ਨੀਤਿ ॥੮॥੨॥ ਗਉੜੀ ਗੁਆਰੇਰੀ ਮਹਲਾ ੧ ॥

ਨਾ ਮਨੁ ਮਰੈ ਨ ਕਾਰਜੁ ਹੋਇ ॥ ਮਨੁ ਵਸਿ ਦੂਤਾ ਦੁਰਮਤਿ ਦੋਇ ॥ ਮਨੁ ਮਾਨੈ ਗੁਰ ਤੇ ਇਕੁ ਹੋਇ ॥੧॥ ਨਿਰਗੁਣ

ਰਾਮੁ ਗੁਣਹ ਵਸਿ ਹੋਇ ॥ ਆਪੁ ਨਿਵਾਰਿ ਬੀਚਾਰੇ ਸੋਇ ॥੧॥ ਰਹਾਉ ॥ ਮਨੁ ਭੂਲੋ ਬਹੁ ਚਿਤੈ ਵਿਕਾਰੁ ॥ ਮਨੁ ਭੂਲੋ

ਸਿਰਿ ਆਵੈ ਭਾਰੁ ॥ ਮਨੁ ਮਾਨੈ ਹਰਿ ਏਕੰਕਾਰੁ ॥੨॥ ਮਨੁ ਭੂਲੋ ਮਾਇਆ ਘਰਿ ਜਾਇ ॥ ਕਾਮਿ ਬਿਰੂਧਉ ਰਹੈ ਨ

ਠਾਇ ॥ ਹਰਿ ਭਜੁ ਪ੍ਰਾਣੀ ਰਸਨ ਰਸਾਇ ॥੩॥ ਗੈਵਰ ਹੈਵਰ ਕੰਚਨ ਸੁਤ ਨਾਰੀ ॥ ਬਹੁ ਚਿੰਤਾ ਪਿੜ ਚਾਲੈ ਹਾਰੀ

॥ ਜੂਐ ਖੇਲਣੁ ਕਾਚੀ ਸਾਰੀ ॥੪॥ ਸੰਪਉ ਸੰਚੀ ਭਏ ਵਿਕਾਰ ॥ ਹਰਖ ਸੋਕ ਉਭੇ ਦਰਵਾਰਿ ॥ ਸੁਖੁ ਸਹਜੇ ਜਪਿ

ਰਿਦੈ ਮੁਰਾਰਿ ॥੫॥ ਨਦਰਿ ਕਰੇ ਤਾ ਮੇਲਿ ਮਿਲਾਏ ॥ ਗੁਣ ਸੰਗ੍ਰਹਿ ਅਉਗਣ ਸਬਦਿ ਜਲਾਏ ॥ ਗੁਰਮੁਖਿ ਨਾਮੁ

ਪਦਾਰਥੁ ਪਾਏ ॥੬॥ ਬਿਨੁ ਨਾਵੈ ਸਭ ਦੂਖ ਨਿਵਾਸੁ ॥ ਮਨਮੁਖ ਮੂੜ ਮਾਇਆ ਚਿਤ ਵਾਸੁ ॥ ਗੁਰਮੁਖਿ ਗਿਆਨੁ

ਧੁਰਿ ਕਰਮਿ ਲਿਖਿਆਸੁ ॥੭॥ ਮਨੁ ਚੰਚਲੁ ਧਾਵਤੁ ਫੁਨਿ ਧਾਵੈ ॥ ਸਾਚੇ ਸੂਚੇ ਮੈਲੁ ਨ ਭਾਵੈ ॥ ਨਾਨਕ ਗੁਰਮੁਖਿ

ਹਰਿ ਗੁਣ ਗਾਵੈ ॥੮॥੩॥ ਗਉੜੀ ਗੁਆਰੇਰੀ ਮਹਲਾ ੧ ॥ ਹਉਮੈ ਕਰਤਿਆ ਨਹ ਸੁਖੁ ਹੋਇ ॥ ਮਨਮਤਿ ਝੂਠੀ

ਸਚਾ ਸੋਇ ॥ ਸਗਲ ਬਿਗੂਤੇ ਭਾਵੈ ਦੋਇ ॥ ਸੋ ਕਮਾਵੈ ਧੁਰਿ ਲਿਖਿਆ ਹੋਇ ॥੧॥ ਐਸਾ ਜਗੁ ਦੇਖਿਆ ਜੂਆਰੀ ॥

ਸਭਿ ਸੁਖ ਮਾਗੈ ਨਾਮੁ ਬਿਸਾਰੀ ॥੧॥ ਰਹਾਉ ॥ ਅਦਿਸਟੁ ਦਿਸੈ ਤਾ ਕਹਿਆ ਜਾਇ ॥ ਬਿਨੁ ਦੇਖੇ ਕਹਣਾ ਬਿਰਥਾ

ਜਾਇ ॥ ਗੁਰਮੁਖਿ ਦੀਸੈ ਸਹਜਿ ਸੁਭਾਇ ॥ ਸੇਵਾ ਸੁਰਤਿ ਏਕ ਲਿਵ ਲਾਇ ॥੨॥ ਸੁਖੁ ਮਾਂਗਤ ਦੁਖੁ ਆਗਲ ਹੋਇ

॥ ਸਗਲ ਵਿਕਾਰੀ ਹਾਰੁ ਪਰੋਇ ॥ ਏਕ ਬਿਨਾ ਝੂਠੇ ਮੁਕਤਿ ਨ ਹੋਇ ॥ ਕਰਿ ਕਰਿ ਕਰਤਾ ਦੇਖੈ ਸੋਇ ॥੩॥ ਤ੍ਰਿਸਨਾ

ਅਗਨਿ ਸਬਦਿ ਬੁਝਾਏ ॥ ਦੂਜਾ ਭਰਮੁ ਸਹਜਿ ਸੁਭਾਏ ॥ ਗੁਰਮਤੀ ਨਾਮੁ ਰਿਦੈ ਵਸਾਏ ॥ ਸਾਚੀ ਬਾਣੀ ਹਰਿ ਗੁਣ

ਗਾਏ ॥੪॥ ਤਨ ਮਹਿ ਸਾਚੋ ਗੁਰਮੁਖਿ ਭਾਉ ॥ ਨਾਮ ਬਿਨਾ ਨਾਹੀ ਨਿਜ ਠਾਉ ॥ ਪ੍ਰੇਮ ਪਰਾਇਣ ਪ੍ਰੀਤਮ ਰਾਉ ॥

ਨਦਰਿ ਕਰੇ ਤਾ ਬੂਝੈ ਨਾਉ ॥੫॥ ਮਾਇਆ ਮੋਹੁ ਸਰਬ ਜੰਜਾਲਾ ॥ ਮਨਮੁਖ ਕੁਚੀਲ ਕੁਛਿਤ ਬਿਕਰਾਲਾ ॥

ਸਤਿਗੁਰੁ ਸੇਵੇ ਚੂਕੈ ਜੰਜਾਲਾ ॥ ਅੰਮ੍ਰਿਤ ਨਾਮੁ ਸਦਾ ਸੁਖੁ ਨਾਲਾ ॥੬॥ ਗੁਰਮੁਖਿ ਬੂਝੈ ਏਕ ਲਿਵ ਲਾਏ ॥ ਨਿਜ

ਘਰਿ ਵਾਸੈ ਸਾਚਿ ਸਮਾਏ ॥ ਜੰਮਣੁ ਮਰਣਾ ਠਾਕਿ ਰਹਾਏ ॥ ਪੂਰੇ ਗੁਰ ਤੇ ਇਹ ਮਤਿ ਪਾਏ ॥੭॥ ਕਥਨੀ

ਕਥਉ ਨ ਆਵੈ ਓਰੁ ॥ ਗੁਰੁ ਪੁਛਿ ਦੇਖਿਆ ਨਾਹੀ ਦਰੁ ਹੋਰੁ ॥ ਦੁਖੁ ਸੁਖੁ ਭਾਣੈ ਤਿਸੈ ਰਜਾਇ ॥ ਨਾਨਕੁ ਨੀਚੁ ਕਹੈ

ਲਿਵ ਲਾਇ ॥੮॥੪॥ ਗਉੜੀ ਮਹਲਾ ੧ ॥ ਦੂਜੀ ਮਾਇਆ ਜਗਤ ਚਿਤ ਵਾਸੁ ॥ ਕਾਮ ਕ੍ਰੋਧ ਅਹੰਕਾਰ ਬਿਨਾਸੁ

॥੧॥ ਦੂਜਾ ਕਉਣੁ ਕਹਾ ਨਹੀ ਕੋਈ ॥ ਸਭ ਮਹਿ ਏਕੁ ਨਿਰੰਜਨੁ ਸੋਈ ॥੧॥ ਰਹਾਉ ॥ ਦੂਜੀ ਦੁਰਮਤਿ ਆਖੈ

ਦੋਇ ॥ ਆਵੈ ਜਾਇ ਮਰਿ ਦੂਜਾ ਹੋਇ ॥੨॥ ਧਰਣਿ ਗਗਨ ਨਹ ਦੇਖਉ ਦੋਇ ॥ ਨਾਰੀ ਪੁਰਖ ਸਬਾਈ ਲੋਇ

॥੩॥ ਰਵਿ ਸਸਿ ਦੇਖਉ ਦੀਪਕ ਉਜਿਆਲਾ ॥ ਸਰਬ ਨਿਰੰਤਰਿ ਪ੍ਰੀਤਮੁ ਬਾਲਾ ॥੪॥ ਕਰਿ ਕਿਰਪਾ ਮੇਰਾ

ਚਿਤੁ ਲਾਇਆ ॥ ਸਤਿਗੁਰਿ ਮੋ ਕਉ ਏਕੁ ਬੁਝਾਇਆ ॥੫॥ ਏਕੁ ਨਿਰੰਜਨੁ ਗੁਰਮੁਖਿ ਜਾਤਾ ॥ ਦੂਜਾ ਮਾਰਿ

ਸਬਦਿ ਪਛਾਤਾ ॥੬॥ ਏਕੋ ਹੁਕਮੁ ਵਰਤੈ ਸਭ ਲੋਈ ॥ ਏਕਸੁ ਤੇ ਸਭ ਓਪਤਿ ਹੋਈ ॥੭॥ ਰਾਹ ਦੋਵੈ ਖਸਮੁ ਏਕੋ

ਜਾਣੁ ॥ ਗੁਰ ਕੈ ਸਬਦਿ ਹੁਕਮੁ ਪਛਾਣੁ ॥੮॥ ਸਗਲ ਰੂਪ ਵਰਨ ਮਨ ਮਾਹੀ ॥ ਕਹੁ ਨਾਨਕ ਏਕੋ ਸਾਲਾਹੀ ॥

੯॥੫॥ ਗਉੜੀ ਮਹਲਾ ੧ ॥ ਅਧਿਆਤਮ ਕਰਮ ਕਰੇ ਤਾ ਸਾਚਾ ॥ ਮੁਕਤਿ ਭੇਦੁ ਕਿਆ ਜਾਣੈ ਕਾਚਾ ॥੧॥ ਐਸਾ

ਜੋਗੀ ਜੁਗਤਿ ਬੀਚਾਰੈ ॥ ਪੰਚ ਮਾਰਿ ਸਾਚੁ ਉਰਿ ਧਾਰੈ ॥੧॥ ਰਹਾਉ ॥ ਜਿਸ ਕੈ ਅੰਤਰਿ ਸਾਚੁ ਵਸਾਵੈ ॥ ਜੋਗ

ਜੁਗਤਿ ਕੀ ਕੀਮਤਿ ਪਾਵੈ ॥੨॥ ਰਵਿ ਸਸਿ ਏਕੋ ਗ੍ਰਿਹ ਉਦਿਆਨੈ ॥ ਕਰਣੀ ਕੀਰਤਿ ਕਰਮ ਸਮਾਨੈ ॥੩॥ ਏਕ

ਸਬਦ ਇਕ ਭਿਖਿਆ ਮਾਗੈ ॥ ਗਿਆਨੁ ਧਿਆਨੁ ਜੁਗਤਿ ਸਚੁ ਜਾਗੈ ॥੪॥ ਭੈ ਰਚਿ ਰਹੈ ਨ ਬਾਹਰਿ ਜਾਇ ॥

ਕੀਮਤਿ ਕਉਣ ਰਹੈ ਲਿਵ ਲਾਇ ॥੫॥ ਆਪੇ ਮੇਲੇ ਭਰਮੁ ਚੁਕਾਏ ॥ ਗੁਰ ਪਰਸਾਦਿ ਪਰਮ ਪਦੁ ਪਾਏ ॥੬॥

ਗੁਰ ਕੀ ਸੇਵਾ ਸਬਦੁ ਵੀਚਾਰੁ ॥ ਹਉਮੈ ਮਾਰੇ ਕਰਣੀ ਸਾਰੁ ॥੭॥ ਜਪ ਤਪ ਸੰਜਮ ਪਾਠ ਪੁਰਾਣੁ ॥ ਕਹੁ ਨਾਨਕ

ਅਪਰੰਪਰ ਮਾਨੁ ॥੮॥੬॥ ਗਉੜੀ ਮਹਲਾ ੧ ॥ ਖਿਮਾ ਗਹੀ ਬ੍ਰਤੁ ਸੀਲ ਸੰਤੋਖੰ ॥ ਰੋਗੁ ਨ ਬਿਆਪੈ ਨਾ ਜਮ

ਦੋਖੰ ॥ ਮੁਕਤ ਭਏ ਪ੍ਰਭ ਰੂਪ ਨ ਰੇਖੰ ॥੧॥ ਜੋਗੀ ਕਉ ਕੈਸਾ ਡਰੁ ਹੋਇ ॥ ਰੂਖਿ ਬਿਰਖਿ ਗ੍ਰਿਹਿ ਬਾਹਰਿ ਸੋਇ ॥

੧॥ ਰਹਾਉ ॥ ਨਿਰਭਉ ਜੋਗੀ ਨਿਰੰਜਨੁ ਧਿਆਵੈ ॥ ਅਨਦਿਨੁ ਜਾਗੈ ਸਚਿ ਲਿਵ ਲਾਵੈ ॥ ਸੋ ਜੋਗੀ ਮੇਰੈ ਮਨਿ

ਭਾਵੈ ॥੨॥ ਕਾਲੁ ਜਾਲੁ ਬ੍ਰਹਮ ਅਗਨੀ ਜਾਰੇ ॥ ਜਰਾ ਮਰਣ ਗਤੁ ਗਰਬੁ ਨਿਵਾਰੇ ॥ ਆਪਿ ਤਰੈ ਪਿਤਰੀ

ਨਿਸਤਾਰੇ ॥੩॥ ਸਤਿਗੁਰੁ ਸੇਵੇ ਸੋ ਜੋਗੀ ਹੋਇ ॥ ਭੈ ਰਚਿ ਰਹੈ ਸੁ ਨਿਰਭਉ ਹੋਇ ॥ ਜੈਸਾ ਸੇਵੈ ਤੈਸੋ ਹੋਇ ॥

੪॥ ਨਰ ਨਿਹਕੇਵਲ ਨਿਰਭਉ ਨਾਉ ॥ ਅਨਾਥਹ ਨਾਥ ਕਰੇ ਬਲਿ ਜਾਉ ॥ ਪੁਨਰਪਿ ਜਨਮੁ ਨਾਹੀ ਗੁਣ ਗਾਉ ॥

੫॥ ਅੰਤਰਿ ਬਾਹਰਿ ਏਕੋ ਜਾਣੈ ॥ ਗੁਰ ਕੈ ਸਬਦੇ ਆਪੁ ਪਛਾਣੈ ॥ ਸਾਚੈ ਸਬਦਿ ਦਰਿ ਨੀਸਾਣੈ ॥੬॥ ਸਬਦਿ ਮਰੈ

ਤਿਸੁ ਨਿਜ ਘਰਿ ਵਾਸਾ ॥ ਆਵੈ ਨ ਜਾਵੈ ਚੂਕੈ ਆਸਾ ॥ ਗੁਰ ਕੈ ਸਬਦਿ ਕਮਲੁ ਪਰਗਾਸਾ ॥੭॥ ਜੋ ਦੀਸੈ ਸੋ ਆਸ

ਨਿਰਾਸਾ ॥ ਕਾਮ ਕ੍ਰੋਧ ਬਿਖੁ ਭੂਖ ਪਿਆਸਾ ॥ ਨਾਨਕ ਬਿਰਲੇ ਮਿਲਹਿ ਉਦਾਸਾ ॥੮॥੭॥ ਗਉੜੀ ਮਹਲਾ ੧ ॥

ਐਸੋ ਦਾਸੁ ਮਿਲੈ ਸੁਖੁ ਹੋਈ ॥ ਦੁਖੁ ਵਿਸਰੈ ਪਾਵੈ ਸਚੁ ਸੋਈ ॥੧॥ ਦਰਸਨੁ ਦੇਖਿ ਭਈ ਮਤਿ ਪੂਰੀ ॥ ਅਠਸਠਿ

ਮਜਨੁ ਚਰਨਹ ਧੂਰੀ ॥੧॥ ਰਹਾਉ ॥ ਨੇਤ੍ਰ ਸੰਤੋਖੇ ਏਕ ਲਿਵ ਤਾਰਾ ॥ ਜਿਹਵਾ ਸੂਚੀ ਹਰਿ ਰਸ ਸਾਰਾ ॥੨॥

ਸਚੁ ਕਰਣੀ ਅਭ ਅੰਤਰਿ ਸੇਵਾ ॥ ਮਨੁ ਤ੍ਰਿਪਤਾਸਿਆ ਅਲਖ ਅਭੇਵਾ ॥੩॥ ਜਹ ਜਹ ਦੇਖਉ ਤਹ ਤਹ ਸਾਚਾ ॥

ਬਿਨੁ ਬੂਝੇ ਝਗਰਤ ਜਗੁ ਕਾਚਾ ॥੪॥ ਗੁਰੁ ਸਮਝਾਵੈ ਸੋਝੀ ਹੋਈ ॥ ਗੁਰਮੁਖਿ ਵਿਰਲਾ ਬੂਝੈ ਕੋਈ ॥੫॥ ਕਰਿ

ਕਿਰਪਾ ਰਾਖਹੁ ਰਖਵਾਲੇ ॥ ਬਿਨੁ ਬੂਝੇ ਪਸੂ ਭਏ ਬੇਤਾਲੇ ॥੬॥ ਗੁਰਿ ਕਹਿਆ ਅਵਰੁ ਨਹੀ ਦੂਜਾ ॥ ਕਿਸੁ

ਕਹੁ ਦੇਖਿ ਕਰਉ ਅਨ ਪੂਜਾ ॥੭॥ ਸੰਤ ਹੇਤਿ ਪ੍ਰਭਿ ਤ੍ਰਿਭਵਣ ਧਾਰੇ ॥ ਆਤਮੁ ਚੀਨੈ ਸੁ ਤਤੁ ਬੀਚਾਰੇ ॥੮॥

ਸਾਚੁ ਰਿਦੈ ਸਚੁ ਪ੍ਰੇਮ ਨਿਵਾਸ ॥ ਪ੍ਰਣਵਤਿ ਨਾਨਕ ਹਮ ਤਾ ਕੇ ਦਾਸ ॥੯॥੮॥ ਗਉੜੀ ਮਹਲਾ ੧ ॥ ਬ੍ਰਹਮੈ

ਗਰਬੁ ਕੀਆ ਨਹੀ ਜਾਨਿਆ ॥ ਬੇਦ ਕੀ ਬਿਪਤਿ ਪੜੀ ਪਛੁਤਾਨਿਆ ॥ ਜਹ ਪ੍ਰਭ ਸਿਮਰੇ ਤਹੀ ਮਨੁ ਮਾਨਿਆ

॥੧॥ ਐਸਾ ਗਰਬੁ ਬੁਰਾ ਸੰਸਾਰੈ ॥ ਜਿਸੁ ਗੁਰੁ ਮਿਲੈ ਤਿਸੁ ਗਰਬੁ ਨਿਵਾਰੈ ॥੧॥ ਰਹਾਉ ॥ ਬਲਿ ਰਾਜਾ

ਮਾਇਆ ਅਹੰਕਾਰੀ ॥ ਜਗਨ ਕਰੈ ਬਹੁ ਭਾਰ ਅਫਾਰੀ ॥ ਬਿਨੁ ਗੁਰ ਪੂਛੇ ਜਾਇ ਪਇਆਰੀ ॥੨॥ ਹਰੀਚੰਦੁ

ਦਾਨੁ ਕਰੈ ਜਸੁ ਲੇਵੈ ॥ ਬਿਨੁ ਗੁਰ ਅੰਤੁ ਨ ਪਾਇ ਅਭੇਵੈ ॥ ਆਪਿ ਭੁਲਾਇ ਆਪੇ ਮਤਿ ਦੇਵੈ ॥੩॥ ਦੁਰਮਤਿ

ਹਰਣਾਖਸੁ ਦੁਰਾਚਾਰੀ ॥ ਪ੍ਰਭੁ ਨਾਰਾਇਣੁ ਗਰਬ ਪ੍ਰਹਾਰੀ ॥ ਪ੍ਰਹਲਾਦ ਉਧਾਰੇ ਕਿਰਪਾ ਧਾਰੀ ॥੪॥ ਭੂਲੋ ਰਾਵਣੁ

ਮੁਗਧੁ ਅਚੇਤਿ ॥ ਲੂਟੀ ਲੰਕਾ ਸੀਸ ਸਮੇਤਿ ॥ ਗਰਬਿ ਗਇਆ ਬਿਨੁ ਸਤਿਗੁਰ ਹੇਤਿ ॥੫॥ ਸਹਸਬਾਹੁ

ਮਧੁ ਕੀਟ ਮਹਿਖਾਸਾ ॥ ਹਰਣਾਖਸੁ ਲੇ ਨਖਹੁ ਬਿਧਾਸਾ ॥ ਦੈਤ ਸੰਘਾਰੇ ਬਿਨੁ ਭਗਤਿ ਅਭਿਆਸਾ ॥੬॥

ਜਰਾਸੰਧਿ ਕਾਲਜਮੁਨ ਸੰਘਾਰੇ ॥ ਰਕਤਬੀਜੁ ਕਾਲੁਨੇਮੁ ਬਿਦਾਰੇ ॥ ਦੈਤ ਸੰਘਾਰਿ ਸੰਤ ਨਿਸਤਾਰੇ ॥੭॥ ਆਪੇ

ਸਤਿਗੁਰੁ ਸਬਦੁ ਬੀਚਾਰੇ ॥ ਦੂਜੈ ਭਾਇ ਦੈਤ ਸੰਘਾਰੇ ॥ ਗੁਰਮੁਖਿ ਸਾਚਿ ਭਗਤਿ ਨਿਸਤਾਰੇ ॥੮॥ ਬੂਡਾ ਦੁਰਜੋਧਨੁ

ਪਤਿ ਖੋਈ ॥ ਰਾਮੁ ਨ ਜਾਨਿਆ ਕਰਤਾ ਸੋਈ ॥ ਜਨ ਕਉ ਦੂਖਿ ਪਚੈ ਦੁਖੁ ਹੋਈ ॥੯॥ ਜਨਮੇਜੈ ਗੁਰ ਸਬਦੁ ਨ

ਜਾਨਿਆ ॥ ਕਿਉ ਸੁਖੁ ਪਾਵੈ ਭਰਮਿ ਭੁਲਾਨਿਆ ॥ ਇਕੁ ਤਿਲੁ ਭੂਲੇ ਬਹੁਰਿ ਪਛੁਤਾਨਿਆ ॥੧੦॥ ਕੰਸੁ ਕੇਸੁ

ਚਾਂਡੂਰੁ ਨ ਕੋਈ ॥ ਰਾਮੁ ਨ ਚੀਨਿਆ ਅਪਨੀ ਪਤਿ ਖੋਈ ॥ ਬਿਨੁ ਜਗਦੀਸ ਨ ਰਾਖੈ ਕੋਈ ॥੧੧॥ ਬਿਨੁ ਗੁਰ

ਗਰਬੁ ਨ ਮੇਟਿਆ ਜਾਇ ॥ ਗੁਰਮਤਿ ਧਰਮੁ ਧੀਰਜੁ ਹਰਿ ਨਾਇ ॥ ਨਾਨਕ ਨਾਮੁ ਮਿਲੈ ਗੁਣ ਗਾਇ ॥੧੨॥੯॥

ਗਉੜੀ ਮਹਲਾ ੧ ॥ ਚੋਆ ਚੰਦਨੁ ਅੰਕਿ ਚੜਾਵਉ ॥ ਪਾਟ ਪਟੰਬਰ ਪਹਿਰਿ ਹਢਾਵਉ ॥ ਬਿਨੁ ਹਰਿ ਨਾਮ

ਕਹਾ ਸੁਖੁ ਪਾਵਉ ॥੧॥ ਕਿਆ ਪਹਿਰਉ ਕਿਆ ਓਢਿ ਦਿਖਾਵਉ ॥ ਬਿਨੁ ਜਗਦੀਸ ਕਹਾ ਸੁਖੁ ਪਾਵਉ ॥੧॥

ਰਹਾਉ ॥ ਕਾਨੀ ਕੁੰਡਲ ਗਲਿ ਮੋਤੀਅਨ ਕੀ ਮਾਲਾ ॥ ਲਾਲ ਨਿਹਾਲੀ ਫੂਲ ਗੁਲਾਲਾ ॥ ਬਿਨੁ ਜਗਦੀਸ ਕਹਾ

ਸੁਖੁ ਭਾਲਾ ॥੨॥ ਨੈਨ ਸਲੋਨੀ ਸੁੰਦਰ ਨਾਰੀ ॥ ਖੋੜ ਸੀਗਾਰ ਕਰੈ ਅਤਿ ਪਿਆਰੀ ॥ ਬਿਨੁ ਜਗਦੀਸ ਭਜੇ ਨਿਤ

ਖੁਆਰੀ ॥੩॥ ਦਰ ਘਰ ਮਹਲਾ ਸੇਜ ਸੁਖਾਲੀ ॥ ਅਹਿਨਿਸਿ ਫੂਲ ਬਿਛਾਵੈ ਮਾਲੀ ॥ ਬਿਨੁ ਹਰਿ ਨਾਮ ਸੁ ਦੇਹ

ਦੁਖਾਲੀ ॥੪॥ ਹੈਵਰ ਗੈਵਰ ਨੇਜੇ ਵਾਜੇ ॥ ਲਸਕਰ ਨੇਬ ਖਵਾਸੀ ਪਾਜੇ ॥ ਬਿਨੁ ਜਗਦੀਸ ਝੂਠੇ ਦਿਵਾਜੇ ॥੫॥

ਸਿਧੁ ਕਹਾਵਉ ਰਿਧਿ ਸਿਧਿ ਬੁਲਾਵਉ ॥ ਤਾਜ ਕੁਲਹ ਸਿਰਿ ਛਤ੍ਰੁ ਬਨਾਵਉ ॥ ਬਿਨੁ ਜਗਦੀਸ ਕਹਾ ਸਚੁ

ਪਾਵਉ ॥੬॥ ਖਾਨੁ ਮਲੂਕੁ ਕਹਾਵਉ ਰਾਜਾ ॥ ਅਬੇ ਤਬੇ ਕੂੜੇ ਹੈ ਪਾਜਾ ॥ ਬਿਨੁ ਗੁਰ ਸਬਦ ਨ ਸਵਰਸਿ ਕਾਜਾ ॥

੭॥ ਹਉਮੈ ਮਮਤਾ ਗੁਰ ਸਬਦਿ ਵਿਸਾਰੀ ॥ ਗੁਰਮਤਿ ਜਾਨਿਆ ਰਿਦੈ ਮੁਰਾਰੀ ॥ ਪ੍ਰਣਵਤਿ ਨਾਨਕ ਸਰਣਿ

ਤੁਮਾਰੀ ॥੮॥੧੦॥ ਗਉੜੀ ਮਹਲਾ ੧ ॥ ਸੇਵਾ ਏਕ ਨ ਜਾਨਸਿ ਅਵਰੇ ॥ ਪਰਪੰਚ ਬਿਆਧਿ ਤਿਆਗੈ ਕਵਰੇ॥ਭਾਇਮਿਲੈਸਚੁਸਾਚੈਸਚੁਰੇ॥੧॥ਐਸਾਰਾਮਭਗਤੁਜਨੁਹੋਈ॥ਹਰਿਗੁਣਗਾਇਮਿਲੈਮਲੁਧੋਈ॥੧॥

ਰਹਾਉ ॥ ਊਂਧੋ ਕਵਲੁ ਸਗਲ ਸੰਸਾਰੈ ॥ ਦੁਰਮਤਿ ਅਗਨਿ ਜਗਤ ਪਰਜਾਰੈ ॥ ਸੋ ਉਬਰੈ ਗੁਰ ਸਬਦੁ ਬੀਚਾਰੈ

॥੨॥ ਭ੍ਰਿੰਗ ਪਤੰਗੁ ਕੁੰਚਰੁ ਅਰੁ ਮੀਨਾ ॥ ਮਿਰਗੁ ਮਰੈ ਸਹਿ ਅਪੁਨਾ ਕੀਨਾ ॥ ਤ੍ਰਿਸਨਾ ਰਾਚਿ ਤਤੁ ਨਹੀ

ਬੀਨਾ ॥੩॥ ਕਾਮੁ ਚਿਤੈ ਕਾਮਣਿ ਹਿਤਕਾਰੀ ॥ ਕ੍ਰੋਧੁ ਬਿਨਾਸੈ ਸਗਲ ਵਿਕਾਰੀ ॥ ਪਤਿ ਮਤਿ ਖੋਵਹਿ ਨਾਮੁ

ਵਿਸਾਰੀ ॥੪॥ ਪਰ ਘਰਿ ਚੀਤੁ ਮਨਮੁਖਿ ਡੋਲਾਇ ॥ ਗਲਿ ਜੇਵਰੀ ਧੰਧੈ ਲਪਟਾਇ ॥ ਗੁਰਮੁਖਿ ਛੂਟਸਿ ਹਰਿ

ਗੁਣ ਗਾਇ ॥੫॥ ਜਿਉ ਤਨੁ ਬਿਧਵਾ ਪਰ ਕਉ ਦੇਈ ॥ ਕਾਮਿ ਦਾਮਿ ਚਿਤੁ ਪਰ ਵਸਿ ਸੇਈ ॥ ਬਿਨੁ ਪਿਰ ਤ੍ਰਿਪਤਿ

ਨ ਕਬਹੂੰ ਹੋਈ ॥੬॥ ਪੜਿ ਪੜਿ ਪੋਥੀ ਸਿੰਮ੍ਰਿਤਿ ਪਾਠਾ ॥ ਬੇਦ ਪੁਰਾਣ ਪੜੈ ਸੁਣਿ ਥਾਟਾ ॥ ਬਿਨੁ ਰਸ ਰਾਤੇ ਮਨੁ

ਬਹੁ ਨਾਟਾ ॥੭॥ ਜਿਉ ਚਾਤ੍ਰਿਕ ਜਲ ਪ੍ਰੇਮ ਪਿਆਸਾ ॥ ਜਿਉ ਮੀਨਾ ਜਲ ਮਾਹਿ ਉਲਾਸਾ ॥ ਨਾਨਕ ਹਰਿ ਰਸੁ ਪੀ

ਤ੍ਰਿਪਤਾਸਾ ॥੮॥੧੧॥ ਗਉੜੀ ਮਹਲਾ ੧ ॥ ਹਠੁ ਕਰਿ ਮਰੈ ਨ ਲੇਖੈ ਪਾਵੈ ॥ ਵੇਸ ਕਰੈ ਬਹੁ ਭਸਮ ਲਗਾਵੈ ॥ ਨਾਮੁ

ਬਿਸਾਰਿ ਬਹੁਰਿ ਪਛੁਤਾਵੈ ॥੧॥ ਤੂੰ ਮਨਿ ਹਰਿ ਜੀਉ ਤੂੰ ਮਨਿ ਸੂਖ ॥ ਨਾਮੁ ਬਿਸਾਰਿ ਸਹਹਿ ਜਮ ਦੂਖ ॥੧॥ ਰਹਾਉ

॥ ਚੋਆ ਚੰਦਨ ਅਗਰ ਕਪੂਰਿ ॥ ਮਾਇਆ ਮਗਨੁ ਪਰਮ ਪਦੁ ਦੂਰਿ ॥ ਨਾਮਿ ਬਿਸਾਰਿਐ ਸਭੁ ਕੂੜੋ ਕੂਰਿ ॥੨॥ ਨੇਜੇ

ਵਾਜੇ ਤਖਤਿ ਸਲਾਮੁ ॥ ਅਧਕੀ ਤ੍ਰਿਸਨਾ ਵਿਆਪੈ ਕਾਮੁ ॥ ਬਿਨੁ ਹਰਿ ਜਾਚੇ ਭਗਤਿ ਨ ਨਾਮੁ ॥੩॥ ਵਾਦਿ ਅਹੰਕਾਰਿ

ਨਾਹੀ ਪ੍ਰਭ ਮੇਲਾ ॥ ਮਨੁ ਦੇ ਪਾਵਹਿ ਨਾਮੁ ਸੁਹੇਲਾ ॥ ਦੂਜੈ ਭਾਇ ਅਗਿਆਨੁ ਦੁਹੇਲਾ ॥੪॥ ਬਿਨੁ ਦਮ ਕੇ ਸਉਦਾ

ਨਹੀ ਹਾਟ ॥ ਬਿਨੁ ਬੋਹਿਥ ਸਾਗਰ ਨਹੀ ਵਾਟ ॥ ਬਿਨੁ ਗੁਰ ਸੇਵੇ ਘਾਟੇ ਘਾਟਿ ॥੫॥ ਤਿਸ ਕਉ ਵਾਹੁ ਵਾਹੁ ਜਿ

ਵਾਟ ਦਿਖਾਵੈ ॥ ਤਿਸ ਕਉ ਵਾਹੁ ਵਾਹੁ ਜਿ ਸਬਦੁ ਸੁਣਾਵੈ ॥ ਤਿਸ ਕਉ ਵਾਹੁ ਵਾਹੁ ਜਿ ਮੇਲਿ ਮਿਲਾਵੈ ॥੬॥ ਵਾਹੁ

ਵਾਹੁ ਤਿਸ ਕਉ ਜਿਸ ਕਾ ਇਹੁ ਜੀਉ ॥ ਗੁਰ ਸਬਦੀ ਮਥਿ ਅੰਮ੍ਰਿਤੁ ਪੀਉ ॥ ਨਾਮ ਵਡਾਈ ਤੁਧੁ ਭਾਣੈ ਦੀਉ ॥੭॥

ਨਾਮ ਬਿਨਾ ਕਿਉ ਜੀਵਾ ਮਾਇ ॥ ਅਨਦਿਨੁ ਜਪਤੁ ਰਹਉ ਤੇਰੀ ਸਰਣਾਇ ॥ ਨਾਨਕ ਨਾਮਿ ਰਤੇ ਪਤਿ ਪਾਇ ॥੮॥

੧੨॥ ਗਉੜੀ ਮਹਲਾ ੧ ॥ ਹਉਮੈ ਕਰਤ ਭੇਖੀ ਨਹੀ ਜਾਨਿਆ ॥ ਗੁਰਮੁਖਿ ਭਗਤਿ ਵਿਰਲੇ ਮਨੁ ਮਾਨਿਆ ॥੧॥

ਹਉ ਹਉ ਕਰਤ ਨਹੀ ਸਚੁ ਪਾਈਐ ॥ ਹਉਮੈ ਜਾਇ ਪਰਮ ਪਦੁ ਪਾਈਐ ॥੧॥ ਰਹਾਉ ॥ ਹਉਮੈ ਕਰਿ ਰਾਜੇ

ਬਹੁ ਧਾਵਹਿ ॥ ਹਉਮੈ ਖਪਹਿ ਜਨਮਿ ਮਰਿ ਆਵਹਿ ॥੨॥ ਹਉਮੈ ਨਿਵਰੈ ਗੁਰ ਸਬਦੁ ਵੀਚਾਰੈ ॥ ਚੰਚਲ ਮਤਿ

ਤਿਆਗੈ ਪੰਚ ਸੰਘਾਰੈ ॥੩॥ ਅੰਤਰਿ ਸਾਚੁ ਸਹਜ ਘਰਿ ਆਵਹਿ ॥ ਰਾਜਨੁ ਜਾਣਿ ਪਰਮ ਗਤਿ ਪਾਵਹਿ ॥੪॥

ਸਚੁ ਕਰਣੀ ਗੁਰੁ ਭਰਮੁ ਚੁਕਾਵੈ ॥ ਨਿਰਭਉ ਕੈ ਘਰਿ ਤਾੜੀ ਲਾਵੈ ॥੫॥ ਹਉ ਹਉ ਕਰਿ ਮਰਣਾ ਕਿਆ

ਪਾਵੈ ॥ ਪੂਰਾ ਗੁਰੁ ਭੇਟੇ ਸੋ ਝਗਰੁ ਚੁਕਾਵੈ ॥੬॥ ਜੇਤੀ ਹੈ ਤੇਤੀ ਕਿਹੁ ਨਾਹੀ ॥ ਗੁਰਮੁਖਿ ਗਿਆਨ ਭੇਟਿ

ਗੁਣ ਗਾਹੀ ॥੭॥ ਹਉਮੈ ਬੰਧਨ ਬੰਧਿ ਭਵਾਵੈ ॥ ਨਾਨਕ ਰਾਮ ਭਗਤਿ ਸੁਖੁ ਪਾਵੈ ॥੮॥੧੩॥ ਗਉੜੀ ਮਹਲਾ ੧

॥ ਪ੍ਰਥਮੇ ਬ੍ਰਹਮਾ ਕਾਲੈ ਘਰਿ ਆਇਆ ॥ ਬ੍ਰਹਮ ਕਮਲੁ ਪਇਆਲਿ ਨ ਪਾਇਆ ॥ ਆਗਿਆ ਨਹੀ ਲੀਨੀ ਭਰਮਿ

ਭੁਲਾਇਆ ॥੧॥ ਜੋ ਉਪਜੈ ਸੋ ਕਾਲਿ ਸੰਘਾਰਿਆ ॥ ਹਮ ਹਰਿ ਰਾਖੇ ਗੁਰ ਸਬਦੁ ਬੀਚਾਰਿਆ ॥੧॥ ਰਹਾਉ ॥

ਮਾਇਆ ਮੋਹੇ ਦੇਵੀ ਸਭਿ ਦੇਵਾ ॥ ਕਾਲੁ ਨ ਛੋਡੈ ਬਿਨੁ ਗੁਰ ਕੀ ਸੇਵਾ ॥ ਓਹੁ ਅਬਿਨਾਸੀ ਅਲਖ ਅਭੇਵਾ ॥੨॥

ਸੁਲਤਾਨ ਖਾਨ ਬਾਦਿਸਾਹ ਨਹੀ ਰਹਨਾ ॥ ਨਾਮਹੁ ਭੂਲੈ ਜਮ ਕਾ ਦੁਖੁ ਸਹਨਾ ॥ ਮੈ ਧਰ ਨਾਮੁ ਜਿਉ ਰਾਖਹੁ ਰਹਨਾ

॥੩॥ ਚਉਧਰੀ ਰਾਜੇ ਨਹੀ ਕਿਸੈ ਮੁਕਾਮੁ ॥ ਸਾਹ ਮਰਹਿ ਸੰਚਹਿ ਮਾਇਆ ਦਾਮ ॥ ਮੈ ਧਨੁ ਦੀਜੈ ਹਰਿ ਅੰਮ੍ਰਿਤ

ਨਾਮੁ ॥੪॥ ਰਯਤਿ ਮਹਰ ਮੁਕਦਮ ਸਿਕਦਾਰੈ ॥ ਨਿਹਚਲੁ ਕੋਇ ਨ ਦਿਸੈ ਸੰਸਾਰੈ ॥ ਅਫਰਿਉ ਕਾਲੁ ਕੂੜੁ ਸਿਰਿ

ਮਾਰੈ ॥੫॥ ਨਿਹਚਲੁ ਏਕੁ ਸਚਾ ਸਚੁ ਸੋਈ ॥ ਜਿਨਿ ਕਰਿ ਸਾਜੀ ਤਿਨਹਿ ਸਭ ਗੋਈ ॥ ਓਹੁ ਗੁਰਮੁਖਿ ਜਾਪੈ ਤਾਂ

ਪਤਿ ਹੋਈ ॥੬॥ ਕਾਜੀ ਸੇਖ ਭੇਖ ਫਕੀਰਾ ॥ ਵਡੇ ਕਹਾਵਹਿ ਹਉਮੈ ਤਨਿ ਪੀਰਾ ॥ ਕਾਲੁ ਨ ਛੋਡੈ ਬਿਨੁ ਸਤਿਗੁਰ

ਕੀ ਧੀਰਾ ॥੭॥ ਕਾਲੁ ਜਾਲੁ ਜਿਹਵਾ ਅਰੁ ਨੈਣੀ ॥ ਕਾਨੀ ਕਾਲੁ ਸੁਣੈ ਬਿਖੁ ਬੈਣੀ ॥ ਬਿਨੁ ਸਬਦੈ ਮੂਠੇ ਦਿਨੁ ਰੈਣੀ

॥੮॥ ਹਿਰਦੈ ਸਾਚੁ ਵਸੈ ਹਰਿ ਨਾਇ ॥ ਕਾਲੁ ਨ ਜੋਹਿ ਸਕੈ ਗੁਣ ਗਾਇ ॥ ਨਾਨਕ ਗੁਰਮੁਖਿ ਸਬਦਿ ਸਮਾਇ ॥੯

॥੧੪॥ ਗਉੜੀ ਮਹਲਾ ੧ ॥ ਬੋਲਹਿ ਸਾਚੁ ਮਿਥਿਆ ਨਹੀ ਰਾਈ ॥ ਚਾਲਹਿ ਗੁਰਮੁਖਿ ਹੁਕਮਿ ਰਜਾਈ ॥ ਰਹਹਿ

ਅਤੀਤ ਸਚੇ ਸਰਣਾਈ ॥੧॥ ਸਚ ਘਰਿ ਬੈਸੈ ਕਾਲੁ ਨ ਜੋਹੈ ॥ ਮਨਮੁਖ ਕਉ ਆਵਤ ਜਾਵਤ ਦੁਖੁ ਮੋਹੈ ॥੧॥

ਰਹਾਉ ॥ ਅਪਿਉ ਪੀਅਉ ਅਕਥੁ ਕਥਿ ਰਹੀਐ ॥ ਨਿਜ ਘਰਿ ਬੈਸਿ ਸਹਜ ਘਰੁ ਲਹੀਐ ॥ ਹਰਿ ਰਸਿ ਮਾਤੇ ਇਹੁ

ਸੁਖੁ ਕਹੀਐ ॥੨॥ ਗੁਰਮਤਿ ਚਾਲ ਨਿਹਚਲ ਨਹੀ ਡੋਲੈ ॥ ਗੁਰਮਤਿ ਸਾਚਿ ਸਹਜਿ ਹਰਿ ਬੋਲੈ ॥ ਪੀਵੈ ਅੰਮ੍ਰਿਤੁ

ਤਤੁ ਵਿਰੋਲੈ ॥੩॥ ਸਤਿਗੁਰੁ ਦੇਖਿਆ ਦੀਖਿਆ ਲੀਨੀ ॥ ਮਨੁ ਤਨੁ ਅਰਪਿਓ ਅੰਤਰ ਗਤਿ ਕੀਨੀ ॥ ਗਤਿ ਮਿਤਿ

ਪਾਈ ਆਤਮੁ ਚੀਨੀ ॥੪॥ ਭੋਜਨੁ ਨਾਮੁ ਨਿਰੰਜਨ ਸਾਰੁ ॥ ਪਰਮ ਹੰਸੁ ਸਚੁ ਜੋਤਿ ਅਪਾਰ ॥ ਜਹ ਦੇਖਉ ਤਹ

ਏਕੰਕਾਰੁ ॥੫॥ ਰਹੈ ਨਿਰਾਲਮੁ ਏਕਾ ਸਚੁ ਕਰਣੀ ॥ ਪਰਮ ਪਦੁ ਪਾਇਆ ਸੇਵਾ ਗੁਰ ਚਰਣੀ ॥ ਮਨ ਤੇ ਮਨੁ

ਮਾਨਿਆ ਚੂਕੀ ਅਹੰ ਭ੍ਰਮਣੀ ॥੬॥ ਇਨ ਬਿਧਿ ਕਉਣੁ ਕਉਣੁ ਨਹੀ ਤਾਰਿਆ ॥ ਹਰਿ ਜਸਿ ਸੰਤ ਭਗਤ

ਨਿਸਤਾਰਿਆ ॥ ਪ੍ਰਭ ਪਾਏ ਹਮ ਅਵਰੁ ਨ ਭਾਰਿਆ ॥੭॥ ਸਾਚ ਮਹਲਿ ਗੁਰਿ ਅਲਖੁ ਲਖਾਇਆ ॥ ਨਿਹਚਲ

ਮਹਲੁ ਨਹੀ ਛਾਇਆ ਮਾਇਆ ॥ ਸਾਚਿ ਸੰਤੋਖੇ ਭਰਮੁ ਚੁਕਾਇਆ ॥੮॥ ਜਿਨ ਕੈ ਮਨਿ ਵਸਿਆ ਸਚੁ ਸੋਈ ॥

ਤਿਨ ਕੀ ਸੰਗਤਿ ਗੁਰਮੁਖਿ ਹੋਈ ॥ ਨਾਨਕ ਸਾਚਿ ਨਾਮਿ ਮਲੁ ਖੋਈ ॥੯॥੧੫॥ ਗਉੜੀ ਮਹਲਾ ੧ ॥ ਰਾਮਿ ਨਾਮਿ

ਚਿਤੁ ਰਾਪੈ ਜਾ ਕਾ ॥ ਉਪਜੰਪਿ ਦਰਸਨੁ ਕੀਜੈ ਤਾ ਕਾ ॥੧॥ ਰਾਮ ਨ ਜਪਹੁ ਅਭਾਗੁ ਤੁਮਾਰਾ ॥ ਜੁਗਿ ਜੁਗਿ ਦਾਤਾ

ਪ੍ਰਭੁ ਰਾਮੁ ਹਮਾਰਾ ॥੧॥ ਰਹਾਉ ॥ ਗੁਰਮਤਿ ਰਾਮੁ ਜਪੈ ਜਨੁ ਪੂਰਾ ॥ ਤਿਤੁ ਘਟ ਅਨਹਤ ਬਾਜੇ ਤੂਰਾ ॥੨॥ ਜੋ ਜਨ

ਰਾਮ ਭਗਤਿ ਹਰਿ ਪਿਆਰਿ ॥ ਸੇ ਪ੍ਰਭਿ ਰਾਖੇ ਕਿਰਪਾ ਧਾਰਿ ॥੩॥ ਜਿਨ ਕੈ ਹਿਰਦੈ ਹਰਿ ਹਰਿ ਸੋਈ ॥ ਤਿਨ ਕਾ

ਦਰਸੁ ਪਰਸਿ ਸੁਖੁ ਹੋਈ ॥੪॥ ਸਰਬ ਜੀਆ ਮਹਿ ਏਕੋ ਰਵੈ ॥ ਮਨਮੁਖਿ ਅਹੰਕਾਰੀ ਫਿਰਿ ਜੂਨੀ ਭਵੈ ॥੫॥ ਸੋ

ਬੂਝੈ ਜੋ ਸਤਿਗੁਰੁ ਪਾਏ ॥ ਹਉਮੈ ਮਾਰੇ ਗੁਰ ਸਬਦੇ ਪਾਏ ॥੬॥ ਅਰਧ ਉਰਧ ਕੀ ਸੰਧਿ ਕਿਉ ਜਾਨੈ ॥ ਗੁਰਮੁਖਿ

ਸੰਧਿ ਮਿਲੈ ਮਨੁ ਮਾਨੈ ॥੭॥ ਹਮ ਪਾਪੀ ਨਿਰਗੁਣ ਕਉ ਗੁਣੁ ਕਰੀਐ ॥ ਪ੍ਰਭ ਹੋਇ ਦਇਆਲੁ ਨਾਨਕ ਜਨ ਤਰੀਐ

॥੮॥੧੬॥ ਸੋਲਹ ਅਸਟਪਦੀਆ ਗੁਆਰੇਰੀ ਗਉੜੀ ਕੀਆ ॥

ਗਉੜੀ ਬੈਰਾਗਣਿ ਮਹਲਾ ੧      ੴ ਸਤਿਗੁਰ ਪ੍ਰਸਾਦਿ ॥

ਜਿਉ ਗਾਈ ਕਉ ਗੋਇਲੀ ਰਾਖਹਿ ਕਰਿ ਸਾਰਾ ॥ ਅਹਿਨਿਸਿ ਪਾਲਹਿ ਰਾਖਿ ਲੇਹਿ ਆਤਮ ਸੁਖੁ ਧਾਰਾ ॥੧॥

ਇਤ ਉਤ ਰਾਖਹੁ ਦੀਨ ਦਇਆਲਾ ॥ ਤਉ ਸਰਣਾਗਤਿ ਨਦਰਿ ਨਿਹਾਲਾ ॥੧॥ ਰਹਾਉ ॥ ਜਹ ਦੇਖਉ ਤਹ ਰਵਿ

ਰਹੇ ਰਖੁ ਰਾਖਨਹਾਰਾ ॥ ਤੂੰ ਦਾਤਾ ਭੁਗਤਾ ਤੂੰਹੈ ਤੂੰ ਪ੍ਰਾਣ ਅਧਾਰਾ ॥੨॥ ਕਿਰਤੁ ਪਇਆ ਅਧ ਊਰਧੀ ਬਿਨੁ

ਗਿਆਨ ਬੀਚਾਰਾ ॥ ਬਿਨੁ ਉਪਮਾ ਜਗਦੀਸ ਕੀ ਬਿਨਸੈ ਨ ਅੰਧਿਆਰਾ ॥੩॥ ਜਗੁ ਬਿਨਸਤ ਹਮ ਦੇਖਿਆ ਲੋਭੇ

ਅਹੰਕਾਰਾ ॥ ਗੁਰ ਸੇਵਾ ਪ੍ਰਭੁ ਪਾਇਆ ਸਚੁ ਮੁਕਤਿ ਦੁਆਰਾ ॥੪॥ ਨਿਜ ਘਰਿ ਮਹਲੁ ਅਪਾਰ ਕੋ ਅਪਰੰਪਰੁ ਸੋਈ

॥ ਬਿਨੁ ਸਬਦੈ ਥਿਰੁ ਕੋ ਨਹੀ ਬੂਝੈ ਸੁਖੁ ਹੋਈ ॥੫॥ ਕਿਆ ਲੈ ਆਇਆ ਲੇ ਜਾਇ ਕਿਆ ਫਾਸਹਿ ਜਮ ਜਾਲਾ ॥

ਡੋਲੁ ਬਧਾ ਕਸਿ ਜੇਵਰੀ ਆਕਾਸਿ ਪਤਾਲਾ ॥੬॥ ਗੁਰਮਤਿ ਨਾਮੁ ਨ ਵੀਸਰੈ ਸਹਜੇ ਪਤਿ ਪਾਈਐ ॥ ਅੰਤਰਿ

ਸਬਦੁ ਨਿਧਾਨੁ ਹੈ ਮਿਲਿ ਆਪੁ ਗਵਾਈਐ ॥੭॥ ਨਦਰਿ ਕਰੇ ਪ੍ਰਭੁ ਆਪਣੀ ਗੁਣ ਅੰਕਿ ਸਮਾਵੈ ॥ ਨਾਨਕ

ਮੇਲੁ ਨ ਚੂਕਈ ਲਾਹਾ ਸਚੁ ਪਾਵੈ ॥੮॥੧॥੧੭॥ ਗਉੜੀ ਮਹਲਾ ੧ ॥ ਗੁਰ ਪਰਸਾਦੀ ਬੂਝਿ ਲੇ ਤਉ ਹੋਇ ਨਿਬੇਰਾ

॥ ਘਰਿ ਘਰਿ ਨਾਮੁ ਨਿਰੰਜਨਾ ਸੋ ਠਾਕੁਰੁ ਮੇਰਾ ॥੧॥ ਬਿਨੁ ਗੁਰ ਸਬਦ ਨ ਛੂਟੀਐ ਦੇਖਹੁ ਵੀਚਾਰਾ ॥ ਜੇ ਲਖ

ਕਰਮ ਕਮਾਵਹੀ ਬਿਨੁ ਗੁਰ ਅੰਧਿਆਰਾ ॥੧॥ ਰਹਾਉ ॥ ਅੰਧੇ ਅਕਲੀ ਬਾਹਰੇ ਕਿਆ ਤਿਨ ਸਿਉ ਕਹੀਐ ॥ ਬਿਨੁ

ਗੁਰ ਪੰਥੁ ਨ ਸੂਝਈ ਕਿਤੁ ਬਿਧਿ ਨਿਰਬਹੀਐ ॥੨॥ ਖੋਟੇ ਕਉ ਖਰਾ ਕਹੈ ਖਰੇ ਸਾਰ ਨ ਜਾਣੈ ॥ ਅੰਧੇ ਕਾ ਨਾਉ

ਪਾਰਖੂ ਕਲੀ ਕਾਲ ਵਿਡਾਣੈ ॥੩॥ ਸੂਤੇ ਕਉ ਜਾਗਤੁ ਕਹੈ ਜਾਗਤ ਕਉ ਸੂਤਾ ॥ ਜੀਵਤ ਕਉ ਮੂਆ ਕਹੈ ਮੂਏ

ਨਹੀ ਰੋਤਾ ॥੪॥ ਆਵਤ ਕਉ ਜਾਤਾ ਕਹੈ ਜਾਤੇ ਕਉ ਆਇਆ ॥ ਪਰ ਕੀ ਕਉ ਅਪੁਨੀ ਕਹੈ ਅਪੁਨੋ ਨਹੀ ਭਾਇਆ

॥੫॥ ਮੀਠੇ ਕਉ ਕਉੜਾ ਕਹੈ ਕੜੂਏ ਕਉ ਮੀਠਾ ॥ ਰਾਤੇ ਕੀ ਨਿੰਦਾ ਕਰਹਿ ਐਸਾ ਕਲਿ ਮਹਿ ਡੀਠਾ ॥੬॥ ਚੇਰੀ

ਕੀ ਸੇਵਾ ਕਰਹਿ ਠਾਕੁਰੁ ਨਹੀ ਦੀਸੈ ॥ ਪੋਖਰੁ ਨੀਰੁ ਵਿਰੋਲੀਐ ਮਾਖਨੁ ਨਹੀ ਰੀਸੈ ॥੭॥ ਇਸੁ ਪਦ ਜੋ ਅਰਥਾਇ

ਲੇਇ ਸੋ ਗੁਰੂ ਹਮਾਰਾ ॥ ਨਾਨਕ ਚੀਨੈ ਆਪ ਕਉ ਸੋ ਅਪਰ ਅਪਾਰਾ ॥੮॥ ਸਭੁ ਆਪੇ ਆਪਿ ਵਰਤਦਾ ਆਪੇ

ਭਰਮਾਇਆ ॥ ਗੁਰ ਕਿਰਪਾ ਤੇ ਬੂਝੀਐ ਸਭੁ ਬ੍ਰਹਮੁ ਸਮਾਇਆ ॥੯॥੨॥੧੮॥

ਰਾਗੁ ਗਉੜੀ ਗੁਆਰੇਰੀ ਮਹਲਾ ੩ ਅਸਟਪਦੀਆ      ੴ ਸਤਿਗੁਰ ਪ੍ਰਸਾਦਿ ॥

ਮਨ ਕਾ ਸੂਤਕੁ ਦੂਜਾ ਭਾਉ ॥ ਭਰਮੇ ਭੂਲੇ ਆਵਉ ਜਾਉ ॥੧॥ ਮਨਮੁਖਿ ਸੂਤਕੁ ਕਬਹਿ ਨ ਜਾਇ ॥ ਜਿਚਰੁ ਸਬਦਿ

ਨ ਭੀਜੈ ਹਰਿ ਕੈ ਨਾਇ ॥੧॥ ਰਹਾਉ ॥ ਸਭੋ ਸੂਤਕੁ ਜੇਤਾ ਮੋਹੁ ਆਕਾਰੁ ॥ ਮਰਿ ਮਰਿ ਜੰਮੈ ਵਾਰੋ ਵਾਰ ॥੨॥

ਸੂਤਕੁ ਅਗਨਿ ਪਉਣੈ ਪਾਣੀ ਮਾਹਿ ॥ ਸੂਤਕੁ ਭੋਜਨੁ ਜੇਤਾ ਕਿਛੁ ਖਾਹਿ ॥੩॥ ਸੂਤਕਿ ਕਰਮ ਨ ਪੂਜਾ ਹੋਇ ॥ ਨਾਮਿ

ਰਤੇ ਮਨੁ ਨਿਰਮਲੁ ਹੋਇ ॥੪॥ ਸਤਿਗੁਰੁ ਸੇਵਿਐ ਸੂਤਕੁ ਜਾਇ ॥ ਮਰੈ ਨ ਜਨਮੈ ਕਾਲੁ ਨ ਖਾਇ ॥੫॥ ਸਾਸਤ

ਸਿੰਮ੍ਰਿਤਿ ਸੋਧਿ ਦੇਖਹੁ ਕੋਇ ॥ ਵਿਣੁ ਨਾਵੈ ਕੋ ਮੁਕਤਿ ਨ ਹੋਇ ॥੬॥ ਜੁਗ ਚਾਰੇ ਨਾਮੁ ਉਤਮੁ ਸਬਦੁ ਬੀਚਾਰਿ

॥ ਕਲਿ ਮਹਿ ਗੁਰਮੁਖਿ ਉਤਰਸਿ ਪਾਰਿ ॥੭॥ ਸਾਚਾ ਮਰੈ ਨ ਆਵੈ ਜਾਇ ॥ ਨਾਨਕ ਗੁਰਮੁਖਿ ਰਹੈ ਸਮਾਇ

॥੮॥੧॥ ਗਉੜੀ ਮਹਲਾ ੩ ॥ ਗੁਰਮੁਖਿ ਸੇਵਾ ਪ੍ਰਾਨ ਅਧਾਰਾ ॥ ਹਰਿ ਜੀਉ ਰਾਖਹੁ ਹਿਰਦੈ ਉਰ ਧਾਰਾ ॥

ਗੁਰਮੁਖਿ ਸੋਭਾ ਸਾਚ ਦੁਆਰਾ ॥੧॥ ਪੰਡਿਤ ਹਰਿ ਪੜੁ ਤਜਹੁ ਵਿਕਾਰਾ ॥ ਗੁਰਮੁਖਿ ਭਉਜਲੁ ਉਤਰਹੁ ਪਾਰਾ

॥੧॥ ਰਹਾਉ ॥ ਗੁਰਮੁਖਿ ਵਿਚਹੁ ਹਉਮੈ ਜਾਇ ॥ ਗੁਰਮੁਖਿ ਮੈਲੁ ਨ ਲਾਗੈ ਆਇ ॥ ਗੁਰਮੁਖਿ ਨਾਮੁ ਵਸੈ ਮਨਿ

ਆਇ ॥੨॥ ਗੁਰਮੁਖਿ ਕਰਮ ਧਰਮ ਸਚਿ ਹੋਈ ॥ ਗੁਰਮੁਖਿ ਅਹੰਕਾਰੁ ਜਲਾਏ ਦੋਈ ॥ ਗੁਰਮੁਖਿ ਨਾਮਿ ਰਤੇ

ਸੁਖੁ ਹੋਈ ॥੩॥ ਆਪਣਾ ਮਨੁ ਪਰਬੋਧਹੁ ਬੂਝਹੁ ਸੋਈ ॥ ਲੋਕ ਸਮਝਾਵਹੁ ਸੁਣੇ ਨ ਕੋਈ ॥ ਗੁਰਮੁਖਿ ਸਮਝਹੁ

ਸਦਾ ਸੁਖੁ ਹੋਈ ॥੪॥ ਮਨਮੁਖਿ ਡੰਫੁ ਬਹੁਤੁ ਚਤੁਰਾਈ ॥ ਜੋ ਕਿਛੁ ਕਮਾਵੈ ਸੁ ਥਾਇ ਨ ਪਾਈ ॥ ਆਵੈ ਜਾਵੈ ਠਉਰ

ਨ ਕਾਈ ॥੫॥ ਮਨਮੁਖ ਕਰਮ ਕਰੇ ਬਹੁਤੁ ਅਭਿਮਾਨਾ ॥ ਬਗ ਜਿਉ ਲਾਇ ਬਹੈ ਨਿਤ ਧਿਆਨਾ ॥ ਜਮਿ ਪਕੜਿਆ

ਤਬ ਹੀ ਪਛੁਤਾਨਾ ॥੬॥ ਬਿਨੁ ਸਤਿਗੁਰ ਸੇਵੇ ਮੁਕਤਿ ਨ ਹੋਈ ॥ ਗੁਰ ਪਰਸਾਦੀ ਮਿਲੈ ਹਰਿ ਸੋਈ ॥ ਗੁਰੁ ਦਾਤਾ

ਜੁਗ ਚਾਰੇ ਹੋਈ ॥੭॥ ਗੁਰਮੁਖਿ ਜਾਤਿ ਪਤਿ ਨਾਮੇ ਵਡਿਆਈ ॥ ਸਾਇਰ ਕੀ ਪੁਤ੍ਰੀ ਬਿਦਾਰਿ ਗਵਾਈ ॥ ਨਾਨਕ

ਬਿਨੁ ਨਾਵੈ ਝੂਠੀ ਚਤੁਰਾਈ ॥੮॥੨॥ ਗਉੜੀ ਮਃ ੩ ॥ ਇਸੁ ਜੁਗ ਕਾ ਧਰਮੁ ਪੜਹੁ ਤੁਮ ਭਾਈ ॥ ਪੂਰੈ ਗੁਰਿ ਸਭ

ਸੋਝੀ ਪਾਈ ॥ ਐਥੈ ਅਗੈ ਹਰਿ ਨਾਮੁ ਸਖਾਈ ॥੧॥ ਰਾਮ ਪੜਹੁ ਮਨਿ ਕਰਹੁ ਬੀਚਾਰੁ ॥ ਗੁਰ ਪਰਸਾਦੀ ਮੈਲੁ

ਉਤਾਰੁ ॥੧॥ ਰਹਾਉ ॥ ਵਾਦਿ ਵਿਰੋਧਿ ਨ ਪਾਇਆ ਜਾਇ ॥ ਮਨੁ ਤਨੁ ਫੀਕਾ ਦੂਜੈ ਭਾਇ ॥ ਗੁਰ ਕੈ ਸਬਦਿ ਸਚਿ

ਲਿਵ ਲਾਇ ॥੨॥ ਹਉਮੈ ਮੈਲਾ ਇਹੁ ਸੰਸਾਰਾ ॥ ਨਿਤ ਤੀਰਥਿ ਨਾਵੈ ਨ ਜਾਇ ਅਹੰਕਾਰਾ ॥ ਬਿਨੁ ਗੁਰ ਭੇਟੇ

ਜਮੁ ਕਰੇ ਖੁਆਰਾ ॥੩॥ ਸੋ ਜਨੁ ਸਾਚਾ ਜਿ ਹਉਮੈ ਮਾਰੈ ॥ ਗੁਰ ਕੈ ਸਬਦਿ ਪੰਚ ਸੰਘਾਰੈ ॥ ਆਪਿ ਤਰੈ ਸਗਲੇ

ਕੁਲ ਤਾਰੈ ॥੪॥ ਮਾਇਆ ਮੋਹਿ ਨਟਿ ਬਾਜੀ ਪਾਈ ॥ ਮਨਮੁਖ ਅੰਧ ਰਹੇ ਲਪਟਾਈ ॥ ਗੁਰਮੁਖਿ ਅਲਿਪਤ

ਰਹੇ ਲਿਵ ਲਾਈ ॥੫॥ ਬਹੁਤੇ ਭੇਖ ਕਰੈ ਭੇਖਧਾਰੀ ॥ ਅੰਤਰਿ ਤਿਸਨਾ ਫਿਰੈ ਅਹੰਕਾਰੀ ॥ ਆਪੁ ਨ ਚੀਨੈ ਬਾਜੀ

ਹਾਰੀ ॥੬॥ ਕਾਪੜ ਪਹਿਰਿ ਕਰੇ ਚਤੁਰਾਈ ॥ ਮਾਇਆ ਮੋਹਿ ਅਤਿ ਭਰਮਿ ਭੁਲਾਈ ॥ ਬਿਨੁ ਗੁਰ ਸੇਵੇ ਬਹੁਤੁ

ਦੁਖੁ ਪਾਈ ॥੭॥ ਨਾਮਿ ਰਤੇ ਸਦਾ ਬੈਰਾਗੀ ॥ ਗ੍ਰਿਹੀ ਅੰਤਰਿ ਸਾਚਿ ਲਿਵ ਲਾਗੀ ॥ ਨਾਨਕ ਸਤਿਗੁਰੁ

ਸੇਵਹਿ ਸੇ ਵਡਭਾਗੀ ॥੮॥੩॥ ਗਉੜੀ ਮਹਲਾ ੩ ॥ ਬ੍ਰਹਮਾ ਮੂਲੁ ਵੇਦ ਅਭਿਆਸਾ ॥ ਤਿਸ ਤੇ ਉਪਜੇ ਦੇਵ

ਮੋਹ ਪਿਆਸਾ ॥ ਤ੍ਰੈ ਗੁਣ ਭਰਮੇ ਨਾਹੀ ਨਿਜ ਘਰਿ ਵਾਸਾ ॥੧॥ ਹਮ ਹਰਿ ਰਾਖੇ ਸਤਿਗੁਰੂ ਮਿਲਾਇਆ ॥

ਅਨਦਿਨੁ ਭਗਤਿ ਹਰਿ ਨਾਮੁ ਦ੍ਰਿੜਾਇਆ ॥੧॥ ਰਹਾਉ ॥ ਤ੍ਰੈ ਗੁਣ ਬਾਣੀ ਬ੍ਰਹਮ ਜੰਜਾਲਾ ॥ ਪੜਿ ਵਾਦੁ

ਵਖਾਣਹਿ ਸਿਰਿ ਮਾਰੇ ਜਮਕਾਲਾ ॥ ਤਤੁ ਨ ਚੀਨਹਿ ਬੰਨਹਿ ਪੰਡ ਪਰਾਲਾ ॥੨॥ ਮਨਮੁਖ ਅਗਿਆਨਿ ਕੁਮਾਰਗਿ

ਪਾਏ ॥ ਹਰਿ ਨਾਮੁ ਬਿਸਾਰਿਆ ਬਹੁ ਕਰਮ ਦ੍ਰਿੜਾਏ ॥ ਭਵਜਲਿ ਡੂਬੇ ਦੂਜੈ ਭਾਏ ॥੩॥ ਮਾਇਆ ਕਾ ਮੁਹਤਾਜੁ

ਪੰਡਿਤੁ ਕਹਾਵੈ ॥ ਬਿਖਿਆ ਰਾਤਾ ਬਹੁਤੁ ਦੁਖੁ ਪਾਵੈ ॥ ਜਮ ਕਾ ਗਲਿ ਜੇਵੜਾ ਨਿਤ ਕਾਲੁ ਸੰਤਾਵੈ ॥੪॥ ਗੁਰਮੁਖਿ

ਜਮਕਾਲੁ ਨੇੜਿ ਨ ਆਵੈ ॥ ਹਉਮੈ ਦੂਜਾ ਸਬਦਿ ਜਲਾਵੈ ॥ ਨਾਮੇ ਰਾਤੇ ਹਰਿ ਗੁਣ ਗਾਵੈ ॥੫॥ ਮਾਇਆ ਦਾਸੀ

ਭਗਤਾ ਕੀ ਕਾਰ ਕਮਾਵੈ ॥ ਚਰਣੀ ਲਾਗੈ ਤਾ ਮਹਲੁ ਪਾਵੈ ॥ ਸਦ ਹੀ ਨਿਰਮਲੁ ਸਹਜਿ ਸਮਾਵੈ ॥੬॥ ਹਰਿ ਕਥਾ

ਸੁਣਹਿ ਸੇ ਧਨਵੰਤ ਦਿਸਹਿ ਜੁਗ ਮਾਹੀ ॥ ਤਿਨ ਕਉ ਸਭਿ ਨਿਵਹਿ ਅਨਦਿਨੁ ਪੂਜ ਕਰਾਹੀ ॥ ਸਹਜੇ ਗੁਣ ਰਵਹਿ

ਸਾਚੇ ਮਨ ਮਾਹੀ ॥੭॥ ਪੂਰੈ ਸਤਿਗੁਰਿ ਸਬਦੁ ਸੁਣਾਇਆ ॥ ਤ੍ਰੈ ਗੁਣ ਮੇਟੇ ਚਉਥੈ ਚਿਤੁ ਲਾਇਆ ॥ ਨਾਨਕ ਹਉਮੈ

ਮਾਰਿ ਬ੍ਰਹਮ ਮਿਲਾਇਆ ॥੮॥੪॥ ਗਉੜੀ ਮਹਲਾ ੩ ॥ ਬ੍ਰਹਮਾ ਵੇਦੁ ਪੜੈ ਵਾਦੁ ਵਖਾਣੈ ॥ ਅੰਤਰਿ ਤਾਮਸੁ ਆਪੁ

ਨ ਪਛਾਣੈ ॥ ਤਾ ਪ੍ਰਭੁ ਪਾਏ ਗੁਰ ਸਬਦੁ ਵਖਾਣੈ ॥੧॥ ਗੁਰ ਸੇਵਾ ਕਰਉ ਫਿਰਿ ਕਾਲੁ ਨ ਖਾਇ ॥ ਮਨਮੁਖ ਖਾਧੇ

ਦੂਜੈ ਭਾਇ ॥੧॥ ਰਹਾਉ ॥ ਗੁਰਮੁਖਿ ਪ੍ਰਾਣੀ ਅਪਰਾਧੀ ਸੀਧੇ ॥ ਗੁਰ ਕੈ ਸਬਦਿ ਅੰਤਰਿ ਸਹਜਿ ਰੀਧੇ ॥ ਮੇਰਾ

ਪ੍ਰਭੁ ਪਾਇਆ ਗੁਰ ਕੈ ਸਬਦਿ ਸੀਧੇ ॥੨॥ ਸਤਿਗੁਰਿ ਮੇਲੇ ਪ੍ਰਭਿ ਆਪਿ ਮਿਲਾਏ ॥ ਮੇਰੇ ਪ੍ਰਭ ਸਾਚੇ ਕੈ ਮਨਿ

ਭਾਏ ॥ ਹਰਿ ਗੁਣ ਗਾਵਹਿ ਸਹਜਿ ਸੁਭਾਏ ॥੩॥ ਬਿਨੁ ਗੁਰ ਸਾਚੇ ਭਰਮਿ ਭੁਲਾਏ ॥ ਮਨਮੁਖ ਅੰਧੇ ਸਦਾ ਬਿਖੁ

ਖਾਏ ॥ ਜਮ ਡੰਡੁ ਸਹਹਿ ਸਦਾ ਦੁਖੁ ਪਾਏ ॥੪॥ ਜਮੂਆ ਨ ਜੋਹੈ ਹਰਿ ਕੀ ਸਰਣਾਈ ॥ ਹਉਮੈ ਮਾਰਿ ਸਚਿ ਲਿਵ

ਲਾਈ ॥ ਸਦਾ ਰਹੈ ਹਰਿ ਨਾਮਿ ਲਿਵ ਲਾਈ ॥੫॥ ਸਤਿਗੁਰੁ ਸੇਵਹਿ ਸੇ ਜਨ ਨਿਰਮਲ ਪਵਿਤਾ ॥ ਮਨ ਸਿਉ

ਮਨੁ ਮਿਲਾਇ ਸਭੁ ਜਗੁ ਜੀਤਾ ॥ ਇਨ ਬਿਧਿ ਕੁਸਲੁ ਤੇਰੈ ਮੇਰੇ ਮੀਤਾ ॥੬॥ ਸਤਿਗੁਰੂ ਸੇਵੇ ਸੋ ਫਲੁ ਪਾਏ ॥ ਹਿਰਦੈ

ਨਾਮੁ ਵਿਚਹੁ ਆਪੁ ਗਵਾਏ ॥ ਅਨਹਦ ਬਾਣੀ ਸਬਦੁ ਵਜਾਏ ॥੭॥ ਸਤਿਗੁਰ ਤੇ ਕਵਨੁ ਕਵਨੁ ਨ ਸੀਧੋ ਮੇਰੇ

ਭਾਈ ॥ ਭਗਤੀ ਸੀਧੇ ਦਰਿ ਸੋਭਾ ਪਾਈ ॥ ਨਾਨਕ ਰਾਮ ਨਾਮਿ ਵਡਿਆਈ ॥੮॥੫॥ ਗਉੜੀ ਮਹਲਾ ੩ ॥ ਤ੍ਰੈ ਗੁਣ

ਵਖਾਣੈ ਭਰਮੁ ਨ ਜਾਇ ॥ ਬੰਧਨ ਨ ਤੂਟਹਿ ਮੁਕਤਿ ਨ ਪਾਇ ॥ ਮੁਕਤਿ ਦਾਤਾ ਸਤਿਗੁਰੁ ਜੁਗ ਮਾਹਿ ॥੧॥

ਗੁਰਮੁਖਿ ਪ੍ਰਾਣੀ ਭਰਮੁ ਗਵਾਇ ॥ ਸਹਜ ਧੁਨਿ ਉਪਜੈ ਹਰਿ ਲਿਵ ਲਾਇ ॥੧॥ ਰਹਾਉ ॥ ਤ੍ਰੈ ਗੁਣ ਕਾਲੈ ਕੀ

ਸਿਰਿ ਕਾਰਾ ॥ ਨਾਮੁ ਨ ਚੇਤਹਿ ਉਪਾਵਣਹਾਰਾ ॥ ਮਰਿ ਜੰਮਹਿ ਫਿਰਿ ਵਾਰੋ ਵਾਰਾ ॥੨॥ ਅੰਧੇ ਗੁਰੂ ਤੇ ਭਰਮੁ ਨ

ਜਾਈ ॥ ਮੂਲੁ ਛੋਡਿ ਲਾਗੇ ਦੂਜੈ ਭਾਈ ॥ ਬਿਖੁ ਕਾ ਮਾਤਾ ਬਿਖੁ ਮਾਹਿ ਸਮਾਈ ॥੩॥ ਮਾਇਆ ਕਰਿ ਮੂਲੁ ਜੰਤ੍ਰ

ਭਰਮਾਏ ॥ ਹਰਿ ਜੀਉ ਵਿਸਰਿਆ ਦੂਜੈ ਭਾਏ ॥ ਜਿਸੁ ਨਦਰਿ ਕਰੇ ਸੋ ਪਰਮ ਗਤਿ ਪਾਏ ॥੪॥ ਅੰਤਰਿ ਸਾਚੁ ਬਾਹਰਿ

ਸਾਚੁ ਵਰਤਾਏ ॥ ਸਾਚੁ ਨ ਛਪੈ ਜੇ ਕੋ ਰਖੈ ਛਪਾਏ ॥ ਗਿਆਨੀ ਬੂਝਹਿ ਸਹਜਿ ਸੁਭਾਏ ॥੫॥ ਗੁਰਮੁਖਿ ਸਾਚਿ

ਰਹਿਆ ਲਿਵ ਲਾਏ ॥ ਹਉਮੈ ਮਾਇਆ ਸਬਦਿ ਜਲਾਏ ॥ ਮੇਰਾ ਪ੍ਰਭੁ ਸਾਚਾ ਮੇਲਿ ਮਿਲਾਏ ॥੬॥ ਸਤਿਗੁਰੁ

ਦਾਤਾ ਸਬਦੁ ਸੁਣਾਏ ॥ ਧਾਵਤੁ ਰਾਖੈ ਠਾਕਿ ਰਹਾਏ ॥ ਪੂਰੇ ਗੁਰ ਤੇ ਸੋਝੀ ਪਾਏ ॥੭॥ ਆਪੇ ਕਰਤਾ ਸ੍ਰਿਸਟਿ ਸਿਰਜਿ

ਜਿਨਿ ਗੋਈ ॥ ਤਿਸੁ ਬਿਨੁ ਦੂਜਾ ਅਵਰੁ ਨ ਕੋਈ ॥ ਨਾਨਕ ਗੁਰਮੁਖਿ ਬੂਝੈ ਕੋਈ ॥੮॥੬॥ ਗਉੜੀ ਮਹਲਾ ੩ ॥

ਨਾਮੁ ਅਮੋਲਕੁ ਗੁਰਮੁਖਿ ਪਾਵੈ ॥ ਨਾਮੋ ਸੇਵੇ ਨਾਮਿ ਸਹਜਿ ਸਮਾਵੈ ॥ ਅੰਮ੍ਰਿਤੁ ਨਾਮੁ ਰਸਨਾ ਨਿਤ ਗਾਵੈ ॥ ਜਿਸ ਨੋ

ਕ੍ਰਿਪਾ ਕਰੇ ਸੋ ਹਰਿ ਰਸੁ ਪਾਵੈ ॥੧॥ ਅਨਦਿਨੁ ਹਿਰਦੈ ਜਪਉ ਜਗਦੀਸਾ ॥ ਗੁਰਮੁਖਿ ਪਾਵਉ ਪਰਮ ਪਦੁ ਸੂਖਾ

॥੧॥ ਰਹਾਉ ॥ ਹਿਰਦੈ ਸੂਖੁ ਭਇਆ ਪਰਗਾਸੁ ॥ ਗੁਰਮੁਖਿ ਗਾਵਹਿ ਸਚੁ ਗੁਣਤਾਸੁ ॥ ਦਾਸਨਿ ਦਾਸ ਨਿਤ

ਹੋਵਹਿ ਦਾਸੁ ॥ ਗ੍ਰਿਹ ਕੁਟੰਬ ਮਹਿ ਸਦਾ ਉਦਾਸੁ ॥੨॥ ਜੀਵਨ ਮੁਕਤੁ ਗੁਰਮੁਖਿ ਕੋ ਹੋਈ ॥ ਪਰਮ ਪਦਾਰਥੁ ਪਾਵੈ

ਸੋਈ ॥ ਤ੍ਰੈ ਗੁਣ ਮੇਟੇ ਨਿਰਮਲੁ ਹੋਈ ॥ ਸਹਜੇ ਸਾਚਿ ਮਿਲੈ ਪ੍ਰਭੁ ਸੋਈ ॥੩॥ ਮੋਹ ਕੁਟੰਬ ਸਿਉ ਪ੍ਰੀਤਿ ਨ ਹੋਇ

॥ ਜਾ ਹਿਰਦੈ ਵਸਿਆ ਸਚੁ ਸੋਇ ॥ ਗੁਰਮੁਖਿ ਮਨੁ ਬੇਧਿਆ ਅਸਥਿਰੁ ਹੋਇ ॥ ਹੁਕਮੁ ਪਛਾਣੈ ਬੂਝੈ ਸਚੁ ਸੋਇ

॥੪॥ ਤੂੰ ਕਰਤਾ ਮੈ ਅਵਰੁ ਨ ਕੋਇ ॥ ਤੁਝੁ ਸੇਵੀ ਤੁਝ ਤੇ ਪਤਿ ਹੋਇ ॥ ਕਿਰਪਾ ਕਰਹਿ ਗਾਵਾ ਪ੍ਰਭੁ ਸੋਇ ॥

ਨਾਮ ਰਤਨੁ ਸਭ ਜਗ ਮਹਿ ਲੋਇ ॥੫॥ ਗੁਰਮੁਖਿ ਬਾਣੀ ਮੀਠੀ ਲਾਗੀ ॥ ਅੰਤਰੁ ਬਿਗਸੈ ਅਨਦਿਨੁ ਲਿਵ

ਲਾਗੀ ॥ ਸਹਜੇ ਸਚੁ ਮਿਲਿਆ ਪਰਸਾਦੀ ॥ ਸਤਿਗੁਰੁ ਪਾਇਆ ਪੂਰੈ ਵਡਭਾਗੀ ॥੬॥ ਹਉਮੈ ਮਮਤਾ ਦੁਰਮਤਿ

ਦੁਖ ਨਾਸੁ ॥ ਜਬ ਹਿਰਦੈ ਰਾਮ ਨਾਮ ਗੁਣਤਾਸੁ ॥ ਗੁਰਮੁਖਿ ਬੁਧਿ ਪ੍ਰਗਟੀ ਪ੍ਰਭ ਜਾਸੁ ॥ ਜਬ ਹਿਰਦੈ ਰਵਿਆ

ਚਰਣ ਨਿਵਾਸੁ ॥੭॥ ਜਿਸੁ ਨਾਮੁ ਦੇਇ ਸੋਈ ਜਨੁ ਪਾਏ ॥ ਗੁਰਮੁਖਿ ਮੇਲੇ ਆਪੁ ਗਵਾਏ ॥ ਹਿਰਦੈ ਸਾਚਾ ਨਾਮੁ

ਵਸਾਏ ॥ ਨਾਨਕ ਸਹਜੇ ਸਾਚਿ ਸਮਾਏ ॥੮॥੭॥ ਗਉੜੀ ਮਹਲਾ ੩ ॥ ਮਨ ਹੀ ਮਨੁ ਸਵਾਰਿਆ ਭੈ ਸਹਜਿ

ਸੁਭਾਇ ॥ ਸਬਦਿ ਮਨੁ ਰੰਗਿਆ ਲਿਵ ਲਾਇ ॥ ਨਿਜ ਘਰਿ ਵਸਿਆ ਪ੍ਰਭ ਕੀ ਰਜਾਇ ॥੧॥ ਸਤਿਗੁਰੁ ਸੇਵਿਐ

ਜਾਇ ਅਭਿਮਾਨੁ ॥ ਗੋਵਿਦੁ ਪਾਈਐ ਗੁਣੀ ਨਿਧਾਨੁ ॥੧॥ ਰਹਾਉ ॥ ਮਨੁ ਬੈਰਾਗੀ ਜਾ ਸਬਦਿ ਭਉ ਖਾਇ ॥ ਮੇਰਾ

ਪ੍ਰਭੁ ਨਿਰਮਲਾ ਸਭ ਤੈ ਰਹਿਆ ਸਮਾਇ ॥ ਗੁਰ ਕਿਰਪਾ ਤੇ ਮਿਲੈ ਮਿਲਾਇ ॥੨॥ ਹਰਿ ਦਾਸਨ ਕੋ ਦਾਸੁ ਸੁਖੁ

ਪਾਏ ॥ ਮੇਰਾ ਹਰਿ ਪ੍ਰਭੁ ਇਨ ਬਿਧਿ ਪਾਇਆ ਜਾਏ ॥ ਹਰਿ ਕਿਰਪਾ ਤੇ ਰਾਮ ਗੁਣ ਗਾਏ ॥੩॥ ਧ੍ਰਿਗੁ ਬਹੁ ਜੀਵਣੁ

ਜਿਤੁ ਹਰਿ ਨਾਮਿ ਨ ਲਗੈ ਪਿਆਰੁ ॥ ਧ੍ਰਿਗੁ ਸੇਜ ਸੁਖਾਲੀ ਕਾਮਣਿ ਮੋਹ ਗੁਬਾਰੁ ॥ ਤਿਨ ਸਫਲੁ ਜਨਮੁ ਜਿਨ ਨਾਮੁ

ਅਧਾਰੁ ॥੪॥ ਧ੍ਰਿਗੁ ਧ੍ਰਿਗੁ ਗ੍ਰਿਹੁ ਕੁਟੰਬੁ ਜਿਤੁ ਹਰਿ ਪ੍ਰੀਤਿ ਨ ਹੋਇ ॥ ਸੋਈ ਹਮਾਰਾ ਮੀਤੁ ਜੋ ਹਰਿ ਗੁਣ ਗਾਵੈ

ਸੋਇ ॥ ਹਰਿ ਨਾਮ ਬਿਨਾ ਮੈ ਅਵਰੁ ਨ ਕੋਇ ॥੫॥ ਸਤਿਗੁਰ ਤੇ ਹਮ ਗਤਿ ਪਤਿ ਪਾਈ ॥ ਹਰਿ ਨਾਮੁ ਧਿਆਇਆ

ਦੂਖੁ ਸਗਲ ਮਿਟਾਈ ॥ ਸਦਾ ਅਨੰਦੁ ਹਰਿ ਨਾਮਿ ਲਿਵ ਲਾਈ ॥੬॥ ਗੁਰਿ ਮਿਲਿਐ ਹਮ ਕਉ ਸਰੀਰ ਸੁਧਿ

ਭਈ ॥ ਹਉਮੈ ਤ੍ਰਿਸਨਾ ਸਭ ਅਗਨਿ ਬੁਝਈ ॥ ਬਿਨਸੇ ਕ੍ਰੋਧ ਖਿਮਾ ਗਹਿ ਲਈ ॥੭॥ ਹਰਿ ਆਪੇ ਕ੍ਰਿਪਾ ਕਰੇ ਨਾਮੁ

ਦੇਵੈ ॥ ਗੁਰਮੁਖਿ ਰਤਨੁ ਕੋ ਵਿਰਲਾ ਲੇਵੈ ॥ ਨਾਨਕੁ ਗੁਣ ਗਾਵੈ ਹਰਿ ਅਲਖ ਅਭੇਵੈ ॥੮॥੮॥

ੴ ਸਤਿਗੁਰ ਪ੍ਰਸਾਦਿ ॥ ਰਾਗੁ ਗਉੜੀ ਬੈਰਾਗਣਿ ਮਹਲਾ ੩ ॥ ਸਤਿਗੁਰ ਤੇ ਜੋ ਮੁਹ ਫੇਰੇ ਤੇ ਵੇਮੁਖ ਬੁਰੇ ਦਿਸੰਨਿ

॥ ਅਨਦਿਨੁ ਬਧੇ ਮਾਰੀਅਨਿ ਫਿਰਿ ਵੇਲਾ ਨਾ ਲਹੰਨਿ ॥੧॥ ਹਰਿ ਹਰਿ ਰਾਖਹੁ ਕ੍ਰਿਪਾ ਧਾਰਿ ॥ ਸਤਸੰਗਤਿ ਮੇਲਾਇ

ਪ੍ਰਭ ਹਰਿ ਹਿਰਦੈ ਹਰਿ ਗੁਣ ਸਾਰਿ ॥੧॥ ਰਹਾਉ ॥ ਸੇ ਭਗਤ ਹਰਿ ਭਾਵਦੇ ਜੋ ਗੁਰਮੁਖਿ ਭਾਇ ਚਲੰਨਿ ॥ ਆਪੁ

ਛੋਡਿ ਸੇਵਾ ਕਰਨਿ ਜੀਵਤ ਮੁਏ ਰਹੰਨਿ ॥੨॥ ਜਿਸ ਦਾ ਪਿੰਡੁ ਪਰਾਣ ਹੈ ਤਿਸ ਕੀ ਸਿਰਿ ਕਾਰ ॥ ਓਹੁ ਕਿਉ ਮਨਹੁ

ਵਿਸਾਰੀਐ ਹਰਿ ਰਖੀਐ ਹਿਰਦੈ ਧਾਰਿ ॥੩॥ ਨਾਮਿ ਮਿਲਿਐ ਪਤਿ ਪਾਈਐ ਨਾਮਿ ਮੰਨਿਐ ਸੁਖੁ ਹੋਇ ॥

ਸਤਿਗੁਰ ਤੇ ਨਾਮੁ ਪਾਈਐ ਕਰਮਿ ਮਿਲੈ ਪ੍ਰਭੁ ਸੋਇ ॥੪॥ ਸਤਿਗੁਰ ਤੇ ਜੋ ਮੁਹੁ ਫੇਰੇ ਓਇ ਭ੍ਰਮਦੇ ਨਾ ਟਿਕੰਨਿ ॥

ਧਰਤਿ ਅਸਮਾਨੁ ਨ ਝਲਈ ਵਿਚਿ ਵਿਸਟਾ ਪਏ ਪਚੰਨਿ ॥੫॥ ਇਹੁ ਜਗੁ ਭਰਮਿ ਭੁਲਾਇਆ ਮੋਹ ਠਗਉਲੀ

ਪਾਇ ॥ ਜਿਨਾ ਸਤਿਗੁਰੁ ਭੇਟਿਆ ਤਿਨ ਨੇੜਿ ਨ ਭਿਟੈ ਮਾਇ ॥੬॥ ਸਤਿਗੁਰੁ ਸੇਵਨਿ ਸੋ ਸੋਹਣੇ ਹਉਮੈ ਮੈਲੁ

ਗਵਾਇ ॥ ਸਬਦਿ ਰਤੇ ਸੇ ਨਿਰਮਲੇ ਚਲਹਿ ਸਤਿਗੁਰ ਭਾਇ ॥੭॥ ਹਰਿ ਪ੍ਰਭ ਦਾਤਾ ਏਕੁ ਤੂੰ ਤੂੰ ਆਪੇ ਬਖਸਿ

ਮਿਲਾਇ ॥ ਜਨੁ ਨਾਨਕੁ ਸਰਣਾਗਤੀ ਜਿਉ ਭਾਵੈ ਤਿਵੈ ਛਡਾਇ ॥੮॥੧॥੯॥

ਰਾਗੁ ਗਉੜੀ ਪੂਰਬੀ ਮਹਲਾ ੪ ਕਰਹਲੇ      ੴ ਸਤਿਗੁਰ ਪ੍ਰਸਾਦਿ ॥

ਕਰਹਲੇ ਮਨ ਪਰਦੇਸੀਆ ਕਿਉ ਮਿਲੀਐ ਹਰਿ ਮਾਇ ॥ ਗੁਰੁ ਭਾਗਿ ਪੂਰੈ ਪਾਇਆ ਗਲਿ ਮਿਲਿਆ ਪਿਆਰਾ

ਆਇ ॥੧॥ ਮਨ ਕਰਹਲਾ ਸਤਿਗੁਰੁ ਪੁਰਖੁ ਧਿਆਇ ॥੧॥ ਰਹਾਉ ॥ ਮਨ ਕਰਹਲਾ ਵੀਚਾਰੀਆ ਹਰਿ ਰਾਮ

ਨਾਮ ਧਿਆਇ ॥ ਜਿਥੈ ਲੇਖਾ ਮੰਗੀਐ ਹਰਿ ਆਪੇ ਲਏ ਛਡਾਇ ॥੨॥ ਮਨ ਕਰਹਲਾ ਅਤਿ ਨਿਰਮਲਾ ਮਲੁ

ਲਾਗੀ ਹਉਮੈ ਆਇ ॥ ਪਰਤਖਿ ਪਿਰੁ ਘਰਿ ਨਾਲਿ ਪਿਆਰਾ ਵਿਛੁੜਿ ਚੋਟਾ ਖਾਇ ॥੩॥ ਮਨ ਕਰਹਲਾ ਮੇਰੇ

ਪ੍ਰੀਤਮਾ ਹਰਿ ਰਿਦੈ ਭਾਲਿ ਭਾਲਾਇ ॥ ਉਪਾਇ ਕਿਤੈ ਨ ਲਭਈ ਗੁਰੁ ਹਿਰਦੈ ਹਰਿ ਦੇਖਾਇ ॥੪॥ ਮਨ ਕਰਹਲਾ

ਮੇਰੇ ਪ੍ਰੀਤਮਾ ਦਿਨੁ ਰੈਣਿ ਹਰਿ ਲਿਵ ਲਾਇ ॥ ਘਰੁ ਜਾਇ ਪਾਵਹਿ ਰੰਗ ਮਹਲੀ ਗੁਰੁ ਮੇਲੇ ਹਰਿ ਮੇਲਾਇ ॥੫॥

ਮਨ ਕਰਹਲਾ ਤੂੰ ਮੀਤੁ ਮੇਰਾ ਪਾਖੰਡੁ ਲੋਭੁ ਤਜਾਇ ॥ ਪਾਖੰਡਿ ਲੋਭੀ ਮਾਰੀਐ ਜਮ ਡੰਡੁ ਦੇਇ ਸਜਾਇ ॥੬॥ ਮਨ

ਕਰਹਲਾ ਮੇਰੇ ਪ੍ਰਾਨ ਤੂੰ ਮੈਲੁ ਪਾਖੰਡੁ ਭਰਮੁ ਗਵਾਇ ॥ ਹਰਿ ਅੰਮ੍ਰਿਤ ਸਰੁ ਗੁਰਿ ਪੂਰਿਆ ਮਿਲਿ ਸੰਗਤੀ ਮਲੁ

ਲਹਿ ਜਾਇ ॥੭॥ ਮਨ ਕਰਹਲਾ ਮੇਰੇ ਪਿਆਰਿਆ ਇਕ ਗੁਰ ਕੀ ਸਿਖ ਸੁਣਾਇ ॥ ਇਹੁ ਮੋਹੁ ਮਾਇਆ ਪਸਰਿਆ

ਅੰਤਿ ਸਾਥਿ ਨ ਕੋਈ ਜਾਇ ॥੮॥ ਮਨ ਕਰਹਲਾ ਮੇਰੇ ਸਾਜਨਾ ਹਰਿ ਖਰਚੁ ਲੀਆ ਪਤਿ ਪਾਇ ॥ ਹਰਿ ਦਰਗਹ

ਪੈਨਾਇਆ ਹਰਿ ਆਪਿ ਲਇਆ ਗਲਿ ਲਾਇ ॥੯॥ ਮਨ ਕਰਹਲਾ ਗੁਰਿ ਮੰਨਿਆ ਗੁਰਮੁਖਿ ਕਾਰ ਕਮਾਇ

॥ ਗੁਰ ਆਗੈ ਕਰਿ ਜੋਦੜੀ ਜਨ ਨਾਨਕ ਹਰਿ ਮੇਲਾਇ ॥੧੦॥੧॥ ਗਉੜੀ ਮਹਲਾ ੪ ॥ ਮਨ ਕਰਹਲਾ

ਵੀਚਾਰੀਆ ਵੀਚਾਰਿ ਦੇਖੁ ਸਮਾਲਿ ॥ ਬਨ ਫਿਰਿ ਥਕੇ ਬਨ ਵਾਸੀਆ ਪਿਰੁ ਗੁਰਮਤਿ ਰਿਦੈ ਨਿਹਾਲਿ ॥੧॥ ਮਨ

ਕਰਹਲਾ ਗੁਰ ਗੋਵਿੰਦੁ ਸਮਾਲਿ ॥੧॥ ਰਹਾਉ ॥ ਮਨ ਕਰਹਲਾ ਵੀਚਾਰੀਆ ਮਨਮੁਖ ਫਾਥਿਆ ਮਹਾ ਜਾਲਿ ॥

ਗੁਰਮੁਖਿ ਪ੍ਰਾਣੀ ਮੁਕਤੁ ਹੈ ਹਰਿ ਹਰਿ ਨਾਮੁ ਸਮਾਲਿ ॥੨॥ ਮਨ ਕਰਹਲਾ ਮੇਰੇ ਪਿਆਰਿਆ ਸਤਸੰਗਤਿ ਸਤਿਗੁਰੁ

ਭਾਲਿ ॥ ਸਤਸੰਗਤਿ ਲਗਿ ਹਰਿ ਧਿਆਈਐ ਹਰਿ ਹਰਿ ਚਲੈ ਤੇਰੈ ਨਾਲਿ ॥੩॥ ਮਨ ਕਰਹਲਾ ਵਡਭਾਗੀਆ

ਹਰਿ ਏਕ ਨਦਰਿ ਨਿਹਾਲਿ ॥ ਆਪਿ ਛਡਾਏ ਛੁਟੀਐ ਸਤਿਗੁਰ ਚਰਣ ਸਮਾਲਿ ॥੪॥ ਮਨ ਕਰਹਲਾ ਮੇਰੇ

ਪਿਆਰਿਆ ਵਿਚਿ ਦੇਹੀ ਜੋਤਿ ਸਮਾਲਿ ॥ ਗੁਰਿ ਨਉ ਨਿਧਿ ਨਾਮੁ ਵਿਖਾਲਿਆ ਹਰਿ ਦਾਤਿ ਕਰੀ ਦਇਆਲਿ ॥੫॥

ਮਨ ਕਰਹਲਾ ਤੂੰ ਚੰਚਲਾ ਚਤੁਰਾਈ ਛਡਿ ਵਿਕਰਾਲਿ ॥ ਹਰਿ ਹਰਿ ਨਾਮੁ ਸਮਾਲਿ ਤੂੰ ਹਰਿ ਮੁਕਤਿ ਕਰੇ ਅੰਤ ਕਾਲਿ

॥੬॥ ਮਨ ਕਰਹਲਾ ਵਡਭਾਗੀਆ ਤੂੰ ਗਿਆਨੁ ਰਤਨੁ ਸਮਾਲਿ ॥ ਗੁਰ ਗਿਆਨੁ ਖੜਗੁ ਹਥਿ ਧਾਰਿਆ ਜਮੁ

ਮਾਰਿਅੜਾ ਜਮਕਾਲਿ ॥੭॥ ਅੰਤਰਿ ਨਿਧਾਨੁ ਮਨ ਕਰਹਲੇ ਭ੍ਰਮਿ ਭਵਹਿ ਬਾਹਰਿ ਭਾਲਿ ॥ ਗੁਰੁ ਪੁਰਖੁ ਪੂਰਾ

ਭੇਟਿਆ ਹਰਿ ਸਜਣੁ ਲਧੜਾ ਨਾਲਿ ॥੮॥ ਰੰਗਿ ਰਤੜੇ ਮਨ ਕਰਹਲੇ ਹਰਿ ਰੰਗੁ ਸਦਾ ਸਮਾਲਿ ॥ ਹਰਿ ਰੰਗੁ ਕਦੇ

ਨ ਉਤਰੈ ਗੁਰ ਸੇਵਾ ਸਬਦੁ ਸਮਾਲਿ ॥੯॥ ਹਮ ਪੰਖੀ ਮਨ ਕਰਹਲੇ ਹਰਿ ਤਰਵਰੁ ਪੁਰਖੁ ਅਕਾਲਿ ॥ ਵਡਭਾਗੀ

ਗੁਰਮੁਖਿ ਪਾਇਆ ਜਨ ਨਾਨਕ ਨਾਮੁ ਸਮਾਲਿ ॥੧੦॥੨॥

ਰਾਗੁ ਗਉੜੀ ਗੁਆਰੇਰੀ ਮਹਲਾ ੫ ਅਸਟਪਦੀਆ      ੴ ਸਤਿਨਾਮੁ ਕਰਤਾ ਪੁਰਖੁ ਗੁਰ ਪ੍ਰਸਾਦਿ ॥

ਜਬ ਇਹੁ ਮਨ ਮਹਿ ਕਰਤ ਗੁਮਾਨਾ ॥ ਤਬ ਇਹੁ ਬਾਵਰੁ ਫਿਰਤ ਬਿਗਾਨਾ ॥ ਜਬ ਇਹੁ ਹੂਆ ਸਗਲ ਕੀ

ਰੀਨਾ ॥ ਤਾ ਤੇ ਰਮਈਆ ਘਟਿ ਘਟਿ ਚੀਨਾ ॥੧॥ ਸਹਜ ਸੁਹੇਲਾ ਫਲੁ ਮਸਕੀਨੀ ॥ ਸਤਿਗੁਰ ਅਪੁਨੈ ਮੋਹਿ

ਦਾਨੁ ਦੀਨੀ ॥੧॥ ਰਹਾਉ ॥ ਜਬ ਕਿਸ ਕਉ ਇਹੁ ਜਾਨਸਿ ਮੰਦਾ ॥ ਤਬ ਸਗਲੇ ਇਸੁ ਮੇਲਹਿ ਫੰਦਾ ॥ ਮੇਰ

ਤੇਰ ਜਬ ਇਨਹਿ ਚੁਕਾਈ ॥ ਤਾ ਤੇ ਇਸੁ ਸੰਗਿ ਨਹੀ ਬੈਰਾਈ ॥੨॥ ਜਬ ਇਨਿ ਅਪੁਨੀ ਅਪਨੀ ਧਾਰੀ ॥ ਤਬ

ਇਸ ਕਉ ਹੈ ਮੁਸਕਲੁ ਭਾਰੀ ॥ ਜਬ ਇਨਿ ਕਰਣੈਹਾਰੁ ਪਛਾਤਾ ॥ ਤਬ ਇਸ ਨੋ ਨਾਹੀ ਕਿਛੁ ਤਾਤਾ ॥੩॥ ਜਬ

ਇਨਿ ਅਪੁਨੋ ਬਾਧਿਓ ਮੋਹਾ ॥ ਆਵੈ ਜਾਇ ਸਦਾ ਜਮਿ ਜੋਹਾ ॥ ਜਬ ਇਸ ਤੇ ਸਭ ਬਿਨਸੇ ਭਰਮਾ ॥ ਭੇਦੁ ਨਾਹੀ ਹੈ

ਪਾਰਬ੍ਰਹਮਾ ॥੪॥ ਜਬ ਇਨਿ ਕਿਛੁ ਕਰਿ ਮਾਨੇ ਭੇਦਾ ॥ ਤਬ ਤੇ ਦੂਖ ਡੰਡ ਅਰੁ ਖੇਦਾ ॥ ਜਬ ਇਨਿ ਏਕੋ ਏਕੀ

ਬੂਝਿਆ ॥ ਤਬ ਤੇ ਇਸ ਨੋ ਸਭੁ ਕਿਛੁ ਸੂਝਿਆ ॥੫॥ ਜਬ ਇਹੁ ਧਾਵੈ ਮਾਇਆ ਅਰਥੀ ॥ ਨਹ ਤ੍ਰਿਪਤਾਵੈ ਨਹ

ਤਿਸ ਲਾਥੀ ॥ ਜਬ ਇਸ ਤੇ ਇਹੁ ਹੋਇਓ ਜਉਲਾ ॥ ਪੀਛੈ ਲਾਗਿ ਚਲੀ ਉਠਿ ਕਉਲਾ ॥੬॥ ਕਰਿ ਕਿਰਪਾ ਜਉ

ਸਤਿਗੁਰੁ ਮਿਲਿਓ ॥ ਮਨ ਮੰਦਰ ਮਹਿ ਦੀਪਕੁ ਜਲਿਓ ॥ ਜੀਤ ਹਾਰ ਕੀ ਸੋਝੀ ਕਰੀ ॥ ਤਉ ਇਸੁ ਘਰ ਕੀ

ਕੀਮਤਿ ਪਰੀ ॥੭॥ ਕਰਨ ਕਰਾਵਨ ਸਭੁ ਕਿਛੁ ਏਕੈ ॥ ਆਪੇ ਬੁਧਿ ਬੀਚਾਰਿ ਬਿਬੇਕੈ ॥ ਦੂਰਿ ਨ ਨੇਰੈ ਸਭ ਕੈ ਸੰਗਾ

॥ ਸਚੁ ਸਾਲਾਹਣੁ ਨਾਨਕ ਹਰਿ ਰੰਗਾ ॥੮॥੧॥ ਗਉੜੀ ਮਹਲਾ ੫ ॥ ਗੁਰ ਸੇਵਾ ਤੇ ਨਾਮੇ ਲਾਗਾ ॥ ਤਿਸ ਕਉ

ਮਿਲਿਆ ਜਿਸੁ ਮਸਤਕਿ ਭਾਗਾ ॥ ਤਿਸ ਕੈ ਹਿਰਦੈ ਰਵਿਆ ਸੋਇ ॥ ਮਨੁ ਤਨੁ ਸੀਤਲੁ ਨਿਹਚਲੁ ਹੋਇ ॥੧॥

ਐਸਾ ਕੀਰਤਨੁ ਕਰਿ ਮਨ ਮੇਰੇ ॥ ਈਹਾ ਊਹਾ ਜੋ ਕਾਮਿ ਤੇਰੈ ॥੧॥ ਰਹਾਉ ॥ ਜਾਸੁ ਜਪਤ ਭਉ ਅਪਦਾ ਜਾਇ ॥

ਧਾਵਤ ਮਨੂਆ ਆਵੈ ਠਾਇ ॥ ਜਾਸੁ ਜਪਤ ਫਿਰਿ ਦੂਖੁ ਨ ਲਾਗੈ ॥ ਜਾਸੁ ਜਪਤ ਇਹ ਹਉਮੈ ਭਾਗੈ ॥੨॥ ਜਾਸੁ

ਜਪਤ ਵਸਿ ਆਵਹਿ ਪੰਚਾ ॥ ਜਾਸੁ ਜਪਤ ਰਿਦੈ ਅੰਮ੍ਰਿਤੁ ਸੰਚਾ ॥ ਜਾਸੁ ਜਪਤ ਇਹ ਤ੍ਰਿਸਨਾ ਬੁਝੈ ॥ ਜਾਸੁ ਜਪਤ

ਹਰਿ ਦਰਗਹ ਸਿਝੈ ॥੩॥ ਜਾਸੁ ਜਪਤ ਕੋਟਿ ਮਿਟਹਿ ਅਪਰਾਧ ॥ ਜਾਸੁ ਜਪਤ ਹਰਿ ਹੋਵਹਿ ਸਾਧ ॥ ਜਾਸੁ ਜਪਤ

ਮਨੁ ਸੀਤਲੁ ਹੋਵੈ ॥ ਜਾਸੁ ਜਪਤ ਮਲੁ ਸਗਲੀ ਖੋਵੈ ॥੪॥ ਜਾਸੁ ਜਪਤ ਰਤਨੁ ਹਰਿ ਮਿਲੈ ॥ ਬਹੁਰਿ ਨ ਛੋਡੈ ਹਰਿ

ਸੰਗਿ ਹਿਲੈ ॥ ਜਾਸੁ ਜਪਤ ਕਈ ਬੈਕੁੰਠ ਵਾਸੁ ॥ ਜਾਸੁ ਜਪਤ ਸੁਖ ਸਹਜਿ ਨਿਵਾਸੁ ॥੫॥ ਜਾਸੁ ਜਪਤ ਇਹ

ਅਗਨਿ ਨ ਪੋਹਤ ॥ ਜਾਸੁ ਜਪਤ ਇਹੁ ਕਾਲੁ ਨ ਜੋਹਤ ॥ ਜਾਸੁ ਜਪਤ ਤੇਰਾ ਨਿਰਮਲ ਮਾਥਾ ॥ ਜਾਸੁ ਜਪਤ ਸਗਲਾ

ਦੁਖੁ ਲਾਥਾ ॥੬॥ ਜਾਸੁ ਜਪਤ ਮੁਸਕਲੁ ਕਛੂ ਨ ਬਨੈ ॥ ਜਾਸੁ ਜਪਤ ਸੁਣਿ ਅਨਹਤ ਧੁਨੈ ॥ ਜਾਸੁ ਜਪਤ ਇਹ

ਨਿਰਮਲ ਸੋਇ ॥ ਜਾਸੁ ਜਪਤ ਕਮਲੁ ਸੀਧਾ ਹੋਇ ॥੭॥ ਗੁਰਿ ਸੁਭ ਦ੍ਰਿਸਟਿ ਸਭ ਊਪਰਿ ਕਰੀ ॥ ਜਿਸ ਕੈ

ਹਿਰਦੈ ਮੰਤ੍ਰੁ ਦੇ ਹਰੀ ॥ ਅਖੰਡ ਕੀਰਤਨੁ ਤਿਨਿ ਭੋਜਨੁ ਚੂਰਾ ॥ ਕਹੁ ਨਾਨਕ ਜਿਸੁ ਸਤਿਗੁਰੁ ਪੂਰਾ ॥੮॥੨॥

ਗਉੜੀ ਮਹਲਾ ੫ ॥ ਗੁਰ ਕਾ ਸਬਦੁ ਰਿਦ ਅੰਤਰਿ ਧਾਰੈ ॥ ਪੰਚ ਜਨਾ ਸਿਉ ਸੰਗੁ ਨਿਵਾਰੈ ॥ ਦਸ ਇੰਦ੍ਰੀ ਕਰਿ

ਰਾਖੈ ਵਾਸਿ ॥ ਤਾ ਕੈ ਆਤਮੈ ਹੋਇ ਪਰਗਾਸੁ ॥੧॥ ਐਸੀ ਦ੍ਰਿੜਤਾ ਤਾ ਕੈ ਹੋਇ ॥ ਜਾ ਕਉ ਦਇਆ ਮਇਆ

ਪ੍ਰਭ ਸੋਇ ॥੧॥ ਰਹਾਉ ॥ ਸਾਜਨੁ ਦੁਸਟੁ ਜਾ ਕੈ ਏਕ ਸਮਾਨੈ ॥ ਜੇਤਾ ਬੋਲਣੁ ਤੇਤਾ ਗਿਆਨੈ ॥ ਜੇਤਾ ਸੁਨਣਾ

ਤੇਤਾ ਨਾਮੁ ॥ ਜੇਤਾ ਪੇਖਨੁ ਤੇਤਾ ਧਿਆਨੁ ॥੨॥ ਸਹਜੇ ਜਾਗਣੁ ਸਹਜੇ ਸੋਇ ॥ ਸਹਜੇ ਹੋਤਾ ਜਾਇ ਸੁ ਹੋਇ ॥

ਸਹਜਿ ਬੈਰਾਗੁ ਸਹਜੇ ਹੀ ਹਸਨਾ ॥ ਸਹਜੇ ਚੂਪ ਸਹਜੇ ਹੀ ਜਪਨਾ ॥੩॥ ਸਹਜੇ ਭੋਜਨੁ ਸਹਜੇ ਭਾਉ ॥ ਸਹਜੇ

ਮਿਟਿਓ ਸਗਲ ਦੁਰਾਉ ॥ ਸਹਜੇ ਹੋਆ ਸਾਧੂ ਸੰਗੁ ॥ ਸਹਜਿ ਮਿਲਿਓ ਪਾਰਬ੍ਰਹਮੁ ਨਿਸੰਗੁ ॥੪॥ ਸਹਜੇ

ਗ੍ਰਿਹ ਮਹਿ ਸਹਜਿ ਉਦਾਸੀ ॥ ਸਹਜੇ ਦੁਬਿਧਾ ਤਨ ਕੀ ਨਾਸੀ ॥ ਜਾ ਕੈ ਸਹਜਿ ਮਨਿ ਭਇਆ ਅਨੰਦੁ ॥ ਤਾ ਕਉ

ਭੇਟਿਆ ਪਰਮਾਨੰਦੁ ॥੫॥ ਸਹਜੇ ਅੰਮ੍ਰਿਤੁ ਪੀਓ ਨਾਮੁ ॥ ਸਹਜੇ ਕੀਨੋ ਜੀਅ ਕੋ ਦਾਨੁ ॥ ਸਹਜ ਕਥਾ ਮਹਿ ਆਤਮੁ

ਰਸਿਆ ॥ ਤਾ ਕੈ ਸੰਗਿ ਅਬਿਨਾਸੀ ਵਸਿਆ ॥੬॥ ਸਹਜੇ ਆਸਣੁ ਅਸਥਿਰੁ ਭਾਇਆ ॥ ਸਹਜੇ ਅਨਹਤ ਸਬਦੁ

ਵਜਾਇਆ ॥ ਸਹਜੇ ਰੁਣ ਝੁਣਕਾਰੁ ਸੁਹਾਇਆ ॥ ਤਾ ਕੈ ਘਰਿ ਪਾਰਬ੍ਰਹਮੁ ਸਮਾਇਆ ॥੭॥ ਸਹਜੇ ਜਾ ਕਉ ਪਰਿਓ

ਕਰਮਾ ॥ ਸਹਜੇ ਗੁਰੁ ਭੇਟਿਓ ਸਚੁ ਧਰਮਾ ॥ ਜਾ ਕੈ ਸਹਜੁ ਭਇਆ ਸੋ ਜਾਣੈ ॥ ਨਾਨਕ ਦਾਸ ਤਾ ਕੈ ਕੁਰਬਾਣੈ ॥

੮॥੩॥ ਗਉੜੀ ਮਹਲਾ ੫ ॥ ਪ੍ਰਥਮੇ ਗਰਭ ਵਾਸ ਤੇ ਟਰਿਆ ॥ ਪੁਤ੍ਰ ਕਲਤ੍ਰ ਕੁਟੰਬ ਸੰਗਿ ਜੁਰਿਆ ॥ ਭੋਜਨੁ ਅਨਿਕ

ਪ੍ਰਕਾਰ ਬਹੁ ਕਪਰੇ ॥ ਸਰਪਰ ਗਵਨੁ ਕਰਹਿਗੇ ਬਪੁਰੇ ॥੧॥ ਕਵਨੁ ਅਸਥਾਨੁ ਜੋ ਕਬਹੁ ਨ ਟਰੈ ॥ ਕਵਨੁ ਸਬਦੁ

ਜਿਤੁ ਦੁਰਮਤਿ ਹਰੈ ॥੧॥ ਰਹਾਉ ॥ ਇੰਦ੍ਰ ਪੁਰੀ ਮਹਿ ਸਰਪਰ ਮਰਣਾ ॥ ਬ੍ਰਹਮ ਪੁਰੀ ਨਿਹਚਲੁ ਨਹੀ ਰਹਣਾ ॥

ਸਿਵ ਪੁਰੀ ਕਾ ਹੋਇਗਾ ਕਾਲਾ ॥ ਤ੍ਰੈ ਗੁਣ ਮਾਇਆ ਬਿਨਸਿ ਬਿਤਾਲਾ ॥੨॥ ਗਿਰਿ ਤਰ ਧਰਣਿ ਗਗਨ ਅਰੁ

ਤਾਰੇ ॥ ਰਵਿ ਸਸਿ ਪਵਣੁ ਪਾਵਕੁ ਨੀਰਾਰੇ ॥ ਦਿਨਸੁ ਰੈਣਿ ਬਰਤ ਅਰੁ ਭੇਦਾ ॥ ਸਾਸਤ ਸਿੰਮ੍ਰਿਤਿ ਬਿਨਸਹਿਗੇ

ਬੇਦਾ ॥੩॥ ਤੀਰਥ ਦੇਵ ਦੇਹੁਰਾ ਪੋਥੀ ॥ ਮਾਲਾ ਤਿਲਕੁ ਸੋਚ ਪਾਕ ਹੋਤੀ ॥ ਧੋਤੀ ਡੰਡਉਤਿ ਪਰਸਾਦਨ ਭੋਗਾ ॥

ਗਵਨੁ ਕਰੈਗੋ ਸਗਲੋ ਲੋਗਾ ॥੪॥ ਜਾਤਿ ਵਰਨ ਤੁਰਕ ਅਰੁ ਹਿੰਦੂ ॥ ਪਸੁ ਪੰਖੀ ਅਨਿਕ ਜੋਨਿ ਜਿੰਦੂ ॥ ਸਗਲ

ਪਾਸਾਰੁ ਦੀਸੈ ਪਾਸਾਰਾ ॥ ਬਿਨਸਿ ਜਾਇਗੋ ਸਗਲ ਆਕਾਰਾ ॥੫॥ ਸਹਜ ਸਿਫਤਿ ਭਗਤਿ ਤਤੁ ਗਿਆਨਾ ॥

ਸਦਾ ਅਨੰਦੁ ਨਿਹਚਲੁ ਸਚੁ ਥਾਨਾ ॥ ਤਹਾ ਸੰਗਤਿ ਸਾਧ ਗੁਣ ਰਸੈ ॥ ਅਨਭਉ ਨਗਰੁ ਤਹਾ ਸਦ ਵਸੈ ॥੬॥

ਤਹ ਭਉ ਭਰਮਾ ਸੋਗੁ ਨ ਚਿੰਤਾ ॥ ਆਵਣੁ ਜਾਵਣੁ ਮਿਰਤੁ ਨ ਹੋਤਾ ॥ ਤਹ ਸਦਾ ਅਨੰਦ ਅਨਹਤ ਆਖਾਰੇ ॥

ਭਗਤ ਵਸਹਿ ਕੀਰਤਨ ਆਧਾਰੇ ॥੭॥ ਪਾਰਬ੍ਰਹਮ ਕਾ ਅੰਤੁ ਨ ਪਾਰੁ ॥ ਕਉਣੁ ਕਰੈ ਤਾ ਕਾ ਬੀਚਾਰੁ ॥ ਕਹੁ

ਨਾਨਕ ਜਿਸੁ ਕਿਰਪਾ ਕਰੈ ॥ ਨਿਹਚਲ ਥਾਨੁ ਸਾਧਸੰਗਿ ਤਰੈ ॥੮॥੪॥ ਗਉੜੀ ਮਹਲਾ ੫ ॥ ਜੋ ਇਸੁ ਮਾਰੇ

ਸੋਈ ਸੂਰਾ ॥ ਜੋ ਇਸੁ ਮਾਰੇ ਸੋਈ ਪੂਰਾ ॥ ਜੋ ਇਸੁ ਮਾਰੇ ਤਿਸਹਿ ਵਡਿਆਈ ॥ ਜੋ ਇਸੁ ਮਾਰੇ ਤਿਸ ਕਾ ਦੁਖੁ

ਜਾਈ ॥੧॥ ਐਸਾ ਕੋਇ ਜਿ ਦੁਬਿਧਾ ਮਾਰਿ ਗਵਾਵੈ ॥ ਇਸਹਿ ਮਾਰਿ ਰਾਜ ਜੋਗੁ ਕਮਾਵੈ ॥੧॥ ਰਹਾਉ ॥

ਜੋ ਇਸੁ ਮਾਰੇ ਤਿਸ ਕਉ ਭਉ ਨਾਹਿ ॥ ਜੋ ਇਸੁ ਮਾਰੇ ਸੁ ਨਾਮਿ ਸਮਾਹਿ ॥ ਜੋ ਇਸੁ ਮਾਰੇ ਤਿਸ ਕੀ ਤ੍ਰਿਸਨਾ ਬੁਝੈ ॥

ਜੋ ਇਸੁ ਮਾਰੇ ਸੁ ਦਰਗਹ ਸਿਝੈ ॥੨॥ ਜੋ ਇਸੁ ਮਾਰੇ ਸੋ ਧਨਵੰਤਾ ॥ ਜੋ ਇਸੁ ਮਾਰੇ ਸੋ ਪਤਿਵੰਤਾ ॥ ਜੋ ਇਸੁ ਮਾਰੇ

ਸੋਈ ਜਤੀ ॥ ਜੋ ਇਸੁ ਮਾਰੇ ਤਿਸੁ ਹੋਵੈ ਗਤੀ ॥੩॥ ਜੋ ਇਸੁ ਮਾਰੇ ਤਿਸ ਕਾ ਆਇਆ ਗਨੀ ॥ ਜੋ ਇਸੁ ਮਾਰੇ ਸੁ

ਨਿਹਚਲੁ ਧਨੀ ॥ ਜੋ ਇਸੁ ਮਾਰੇ ਸੋ ਵਡਭਾਗਾ ॥ ਜੋ ਇਸੁ ਮਾਰੇ ਸੁ ਅਨਦਿਨੁ ਜਾਗਾ ॥੪॥ ਜੋ ਇਸੁ ਮਾਰੇ ਸੁ ਜੀਵਨ

ਮੁਕਤਾ ॥ ਜੋ ਇਸੁ ਮਾਰੇ ਤਿਸ ਕੀ ਨਿਰਮਲ ਜੁਗਤਾ ॥ ਜੋ ਇਸੁ ਮਾਰੇ ਸੋਈ ਸੁਗਿਆਨੀ ॥ ਜੋ ਇਸੁ ਮਾਰੇ ਸੁ ਸਹਜ

ਧਿਆਨੀ ॥੫॥ ਇਸੁ ਮਾਰੀ ਬਿਨੁ ਥਾਇ ਨ ਪਰੈ ॥ ਕੋਟਿ ਕਰਮ ਜਾਪ ਤਪ ਕਰੈ ॥ ਇਸੁ ਮਾਰੀ ਬਿਨੁ ਜਨਮੁ ਨ

ਮਿਟੈ ॥ ਇਸੁ ਮਾਰੀ ਬਿਨੁ ਜਮ ਤੇ ਨਹੀ ਛੁਟੈ ॥੬॥ ਇਸੁ ਮਾਰੀ ਬਿਨੁ ਗਿਆਨੁ ਨ ਹੋਈ ॥ ਇਸੁ ਮਾਰੀ ਬਿਨੁ ਜੂਠਿ

ਨ ਧੋਈ ॥ ਇਸੁ ਮਾਰੀ ਬਿਨੁ ਸਭੁ ਕਿਛੁ ਮੈਲਾ ॥ ਇਸੁ ਮਾਰੀ ਬਿਨੁ ਸਭੁ ਕਿਛੁ ਜਉਲਾ ॥੭॥ ਜਾ ਕਉ ਭਏ ਕ੍ਰਿਪਾਲ

ਕ੍ਰਿਪਾ ਨਿਧਿ ॥ ਤਿਸੁ ਭਈ ਖਲਾਸੀ ਹੋਈ ਸਗਲ ਸਿਧਿ ॥ ਗੁਰਿ ਦੁਬਿਧਾ ਜਾ ਕੀ ਹੈ ਮਾਰੀ ॥ ਕਹੁ ਨਾਨਕ ਸੋ ਬ੍ਰਹਮ

ਬੀਚਾਰੀ ॥੮॥੫॥ ਗਉੜੀ ਮਹਲਾ ੫ ॥ ਹਰਿ ਸਿਉ ਜੁਰੈ ਤ ਸਭੁ ਕੋ ਮੀਤੁ ॥ ਹਰਿ ਸਿਉ ਜੁਰੈ ਤ ਨਿਹਚਲੁ ਚੀਤੁ ॥

ਹਰਿ ਸਿਉ ਜੁਰੈ ਨ ਵਿਆਪੈ ਕਾੜਾੑ ॥ ਹਰਿ ਸਿਉ ਜੁਰੈ ਤ ਹੋਇ ਨਿਸਤਾਰਾ ॥੧॥ ਰੇ ਮਨ ਮੇਰੇ ਤੂੰ ਹਰਿ ਸਿਉ ਜੋਰੁ ॥

ਕਾਜਿ ਤੁਹਾਰੈ ਨਾਹੀ ਹੋਰੁ ॥੧॥ ਰਹਾਉ ॥ ਵਡੇ ਵਡੇ ਜੋ ਦੁਨੀਆਦਾਰ ॥ ਕਾਹੂ ਕਾਜਿ ਨਾਹੀ ਗਾਵਾਰ ॥ ਹਰਿ ਕਾ ਦਾਸੁ

ਨੀਚ ਕੁਲੁ ਸੁਣਹਿ ॥ ਤਿਸ ਕੈ ਸੰਗਿ ਖਿਨ ਮਹਿ ਉਧਰਹਿ ॥੨॥ ਕੋਟਿ ਮਜਨ ਜਾ ਕੈ ਸੁਣਿ ਨਾਮ ॥ ਕੋਟਿ ਪੂਜਾ ਜਾ ਕੈ

ਹੈ ਧਿਆਨ ॥ ਕੋਟਿ ਪੁੰਨ ਸੁਣਿ ਹਰਿ ਕੀ ਬਾਣੀ ॥ ਕੋਟਿ ਫਲਾ ਗੁਰ ਤੇ ਬਿਧਿ ਜਾਣੀ ॥੩॥ ਮਨ ਅਪੁਨੇ ਮਹਿ ਫਿਰਿ

ਫਿਰਿ ਚੇਤ ॥ ਬਿਨਸਿ ਜਾਹਿ ਮਾਇਆ ਕੇ ਹੇਤ ॥ ਹਰਿ ਅਬਿਨਾਸੀ ਤੁਮਰੈ ਸੰਗਿ ॥ ਮਨ ਮੇਰੇ ਰਚੁ ਰਾਮ ਕੈ ਰੰਗਿ ॥

੪॥ ਜਾ ਕੈ ਕਾਮਿ ਉਤਰੈ ਸਭ ਭੂਖ ॥ ਜਾ ਕੈ ਕਾਮਿ ਨ ਜੋਹਹਿ ਦੂਤ ॥ ਜਾ ਕੈ ਕਾਮਿ ਤੇਰਾ ਵਡ ਗਮਰੁ ॥ ਜਾ ਕੈ ਕਾਮਿ

ਹੋਵਹਿ ਤੂੰ ਅਮਰੁ ॥੫॥ ਜਾ ਕੇ ਚਾਕਰ ਕਉ ਨਹੀ ਡਾਨ ॥ ਜਾ ਕੇ ਚਾਕਰ ਕਉ ਨਹੀ ਬਾਨ ॥ ਜਾ ਕੈ ਦਫਤਰਿ ਪੁਛੈ ਨ

ਲੇਖਾ ॥ ਤਾ ਕੀ ਚਾਕਰੀ ਕਰਹੁ ਬਿਸੇਖਾ ॥੬॥ ਜਾ ਕੈ ਊਨ ਨਾਹੀ ਕਾਹੂ ਬਾਤ ॥ ਏਕਹਿ ਆਪਿ ਅਨੇਕਹਿ ਭਾਤਿ ॥

ਜਾ ਕੀ ਦ੍ਰਿਸਟਿ ਹੋਇ ਸਦਾ ਨਿਹਾਲ ॥ ਮਨ ਮੇਰੇ ਕਰਿ ਤਾ ਕੀ ਘਾਲ ॥੭॥ ਨਾ ਕੋ ਚਤੁਰੁ ਨਾਹੀ ਕੋ ਮੂੜਾ ॥ ਨਾ ਕੋ

ਹੀਣੁ ਨਾਹੀ ਕੋ ਸੂਰਾ ॥ ਜਿਤੁ ਕੋ ਲਾਇਆ ਤਿਤ ਹੀ ਲਾਗਾ ॥ ਸੋ ਸੇਵਕੁ ਨਾਨਕ ਜਿਸੁ ਭਾਗਾ ॥੮॥੬॥ ਗਉੜੀ

ਮਹਲਾ ੫ ॥ ਬਿਨੁ ਸਿਮਰਨ ਜੈਸੇ ਸਰਪ ਆਰਜਾਰੀ ॥ ਤਿਉ ਜੀਵਹਿ ਸਾਕਤ ਨਾਮੁ ਬਿਸਾਰੀ ॥੧॥ ਏਕ ਨਿਮਖ ਜੋ

ਸਿਮਰਨ ਮਹਿ ਜੀਆ ॥ ਕੋਟਿ ਦਿਨਸ ਲਾਖ ਸਦਾ ਥਿਰੁ ਥੀਆ ॥੧॥ ਰਹਾਉ ॥ ਬਿਨੁ ਸਿਮਰਨ ਧ੍ਰਿਗੁ ਕਰਮ ਕਰਾਸ

॥ ਕਾਗ ਬਤਨ ਬਿਸਟਾ ਮਹਿ ਵਾਸ ॥੨॥ ਬਿਨੁ ਸਿਮਰਨ ਭਏ ਕੂਕਰ ਕਾਮ ॥ ਸਾਕਤ ਬੇਸੁਆ ਪੂਤ ਨਿਨਾਮ ॥੩॥

ਬਿਨੁ ਸਿਮਰਨ ਜੈਸੇ ਸੀਙ ਛਤਾਰਾ ॥ ਬੋਲਹਿ ਕੂਰੁ ਸਾਕਤ ਮੁਖੁ ਕਾਰਾ ॥੪॥ ਬਿਨੁ ਸਿਮਰਨ ਗਰਧਭ ਕੀ ਨਿਆਈ

॥ ਸਾਕਤ ਥਾਨ ਭਰਿਸਟ ਫਿਰਾਹੀ ॥੫॥ ਬਿਨੁ ਸਿਮਰਨ ਕੂਕਰ ਹਰਕਾਇਆ ॥ ਸਾਕਤ ਲੋਭੀ ਬੰਧੁ ਨ ਪਾਇਆ ॥

੬॥ ਬਿਨੁ ਸਿਮਰਨ ਹੈ ਆਤਮ ਘਾਤੀ ॥ ਸਾਕਤ ਨੀਚ ਤਿਸੁ ਕੁਲੁ ਨਹੀ ਜਾਤੀ ॥੭॥ ਜਿਸੁ ਭਇਆ ਕ੍ਰਿਪਾਲੁ ਤਿਸੁ

ਸਤਸੰਗਿ ਮਿਲਾਇਆ ॥ ਕਹੁ ਨਾਨਕ ਗੁਰਿ ਜਗਤੁ ਤਰਾਇਆ ॥੮॥੭॥ ਗਉੜੀ ਮਹਲਾ ੫ ॥ ਗੁਰ ਕੈ ਬਚਨਿ

ਮੋਹਿ ਪਰਮ ਗਤਿ ਪਾਈ ॥ ਗੁਰਿ ਪੂਰੈ ਮੇਰੀ ਪੈਜ ਰਖਾਈ ॥੧॥ ਗੁਰ ਕੈ ਬਚਨਿ ਧਿਆਇਓ ਮੋਹਿ ਨਾਉ ॥

ਗੁਰ ਪਰਸਾਦਿ ਮੋਹਿ ਮਿਲਿਆ ਥਾਉ ॥੧॥ ਰਹਾਉ ॥ ਗੁਰ ਕੈ ਬਚਨਿ ਸੁਣਿ ਰਸਨ ਵਖਾਣੀ ॥ ਗੁਰ ਕਿਰਪਾ ਤੇ

ਅੰਮ੍ਰਿਤ ਮੇਰੀ ਬਾਣੀ ॥੨॥ ਗੁਰ ਕੈ ਬਚਨਿ ਮਿਟਿਆ ਮੇਰਾ ਆਪੁ ॥ ਗੁਰ ਕੀ ਦਇਆ ਤੇ ਮੇਰਾ ਵਡ ਪਰਤਾਪੁ ॥੩॥

ਗੁਰ ਕੈ ਬਚਨਿ ਮਿਟਿਆ ਮੇਰਾ ਭਰਮੁ ॥ ਗੁਰ ਕੈ ਬਚਨਿ ਪੇਖਿਓ ਸਭੁ ਬ੍ਰਹਮੁ ॥੪॥ ਗੁਰ ਕੈ ਬਚਨਿ ਕੀਨੋ ਰਾਜੁ ਜੋਗੁ

॥ ਗੁਰ ਕੈ ਸੰਗਿ ਤਰਿਆ ਸਭੁ ਲੋਗੁ ॥੫॥ ਗੁਰ ਕੈ ਬਚਨਿ ਮੇਰੇ ਕਾਰਜ ਸਿਧਿ ॥ ਗੁਰ ਕੈ ਬਚਨਿ ਪਾਇਆ ਨਾਉ

ਨਿਧਿ ॥੬॥ ਜਿਨਿ ਜਿਨਿ ਕੀਨੀ ਮੇਰੇ ਗੁਰ ਕੀ ਆਸਾ ॥ ਤਿਸ ਕੀ ਕਟੀਐ ਜਮ ਕੀ ਫਾਸਾ ॥੭॥ ਗੁਰ ਕੈ ਬਚਨਿ

ਜਾਗਿਆ ਮੇਰਾ ਕਰਮੁ ॥ ਨਾਨਕ ਗੁਰੁ ਭੇਟਿਆ ਪਾਰਬ੍ਰਹਮੁ ॥੮॥੮॥ ਗਉੜੀ ਮਹਲਾ ੫ ॥ ਤਿਸੁ ਗੁਰ ਕਉ

ਸਿਮਰਉ ਸਾਸਿ ਸਾਸਿ ॥ ਗੁਰੁ ਮੇਰੇ ਪ੍ਰਾਣ ਸਤਿਗੁਰੁ ਮੇਰੀ ਰਾਸਿ ॥੧॥ ਰਹਾਉ ॥ ਗੁਰ ਕਾ ਦਰਸਨੁ ਦੇਖਿ ਦੇਖਿ

ਜੀਵਾ ॥ ਗੁਰ ਕੇ ਚਰਣ ਧੋਇ ਧੋਇ ਪੀਵਾ ॥੧॥ ਗੁਰ ਕੀ ਰੇਣੁ ਨਿਤ ਮਜਨੁ ਕਰਉ ॥ ਜਨਮ ਜਨਮ ਕੀ ਹਉਮੈ

ਮਲੁ ਹਰਉ ॥੨॥ ਤਿਸੁ ਗੁਰ ਕਉ ਝੂਲਾਵਉ ਪਾਖਾ ॥ ਮਹਾ ਅਗਨਿ ਤੇ ਹਾਥੁ ਦੇ ਰਾਖਾ ॥੩॥ ਤਿਸੁ ਗੁਰ ਕੈ

ਗ੍ਰਿਹਿ ਢੋਵਉ ਪਾਣੀ ॥ ਜਿਸੁ ਗੁਰ ਤੇ ਅਕਲ ਗਤਿ ਜਾਣੀ ॥੪॥ ਤਿਸੁ ਗੁਰ ਕੈ ਗ੍ਰਿਹਿ ਪੀਸਉ ਨੀਤ ॥ ਜਿਸੁ

ਪਰਸਾਦਿ ਵੈਰੀ ਸਭ ਮੀਤ ॥੫॥ ਜਿਨਿ ਗੁਰਿ ਮੋ ਕਉ ਦੀਨਾ ਜੀਉ ॥ ਆਪੁਨਾ ਦਾਸਰਾ ਆਪੇ ਮੁਲਿ ਲੀਉ ॥੬॥

ਆਪੇ ਲਾਇਓ ਅਪਨਾ ਪਿਆਰੁ ॥ ਸਦਾ ਸਦਾ ਤਿਸੁ ਗੁਰ ਕਉ ਕਰੀ ਨਮਸਕਾਰੁ ॥੭॥ ਕਲਿ ਕਲੇਸ ਭੈ ਭ੍ਰਮ ਦੁਖ

ਲਾਥਾ ॥ ਕਹੁ ਨਾਨਕ ਮੇਰਾ ਗੁਰੁ ਸਮਰਾਥਾ ॥੮॥੯॥ ਗਉੜੀ ਮਹਲਾ ੫ ॥ ਮਿਲੁ ਮੇਰੇ ਗੋਬਿੰਦ ਅਪਨਾ ਨਾਮੁ ਦੇਹੁ

॥ ਨਾਮ ਬਿਨਾ ਧ੍ਰਿਗੁ ਧ੍ਰਿਗੁ ਅਸਨੇਹੁ ॥੧॥ ਰਹਾਉ ॥ ਨਾਮ ਬਿਨਾ ਜੋ ਪਹਿਰੈ ਖਾਇ ॥ ਜਿਉ ਕੂਕਰੁ ਜੂਠਨ ਮਹਿ

ਪਾਇ ॥੧॥ ਨਾਮ ਬਿਨਾ ਜੇਤਾ ਬਿਉਹਾਰੁ ॥ ਜਿਉ ਮਿਰਤਕ ਮਿਥਿਆ ਸੀਗਾਰੁ ॥੨॥ ਨਾਮੁ ਬਿਸਾਰਿ ਕਰੇ ਰਸ ਭੋਗ

॥ ਸੁਖੁ ਸੁਪਨੈ ਨਹੀ ਤਨ ਮਹਿ ਰੋਗ ॥੩॥ ਨਾਮੁ ਤਿਆਗਿ ਕਰੇ ਅਨ ਕਾਜ ॥ ਬਿਨਸਿ ਜਾਇ ਝੂਠੇ ਸਭਿ ਪਾਜ

॥੪॥ ਨਾਮ ਸੰਗਿ ਮਨਿ ਪ੍ਰੀਤਿ ਨ ਲਾਵੈ ॥ ਕੋਟਿ ਕਰਮ ਕਰਤੋ ਨਰਕਿ ਜਾਵੈ ॥੫॥ ਹਰਿ ਕਾ ਨਾਮੁ ਜਿਨਿ ਮਨਿ ਨ

ਆਰਾਧਾ ॥ ਚੋਰ ਕੀ ਨਿਆਈ ਜਮ ਪੁਰਿ ਬਾਧਾ ॥੬॥ ਲਾਖ ਅਡੰਬਰ ਬਹੁਤੁ ਬਿਸਥਾਰਾ ॥ ਨਾਮ ਬਿਨਾ ਝੂਠੇ

ਪਾਸਾਰਾ ॥੭॥ ਹਰਿ ਕਾ ਨਾਮੁ ਸੋਈ ਜਨੁ ਲੇਇ ॥ ਕਰਿ ਕਿਰਪਾ ਨਾਨਕ ਜਿਸੁ ਦੇਇ ॥੮॥੧੦॥ ਗਉੜੀ ਮਹਲਾ ੫

॥ ਆਦਿ ਮਧਿ ਜੋ ਅੰਤਿ ਨਿਬਾਹੈ ॥ ਸੋ ਸਾਜਨੁ ਮੇਰਾ ਮਨੁ ਚਾਹੈ ॥੧॥ ਹਰਿ ਕੀ ਪ੍ਰੀਤਿ ਸਦਾ ਸੰਗਿ ਚਾਲੈ ॥

ਦਇਆਲ ਪੁਰਖ ਪੂਰਨ ਪ੍ਰਤਿਪਾਲੈ ॥੧॥ ਰਹਾਉ ॥ ਬਿਨਸਤ ਨਾਹੀ ਛੋਡਿ ਨ ਜਾਇ ॥ ਜਹ ਪੇਖਾ ਤਹ ਰਹਿਆ

ਸਮਾਇ ॥੨॥ ਸੁੰਦਰੁ ਸੁਘੜੁ ਚਤੁਰੁ ਜੀਅ ਦਾਤਾ ॥ ਭਾਈ ਪੂਤੁ ਪਿਤਾ ਪ੍ਰਭੁ ਮਾਤਾ ॥੩॥ ਜੀਵਨ ਪ੍ਰਾਨ ਅਧਾਰ

ਮੇਰੀ ਰਾਸਿ ॥ ਪ੍ਰੀਤਿ ਲਾਈ ਕਰਿ ਰਿਦੈ ਨਿਵਾਸਿ ॥੪॥ ਮਾਇਆ ਸਿਲਕ ਕਾਟੀ ਗੋਪਾਲਿ ॥ ਕਰਿ ਅਪੁਨਾ ਲੀਨੋ

ਨਦਰਿ ਨਿਹਾਲਿ ॥੫॥ ਸਿਮਰਿ ਸਿਮਰਿ ਕਾਟੇ ਸਭਿ ਰੋਗ ॥ ਚਰਣ ਧਿਆਨ ਸਰਬ ਸੁਖ ਭੋਗ ॥੬॥ ਪੂਰਨ

ਪੁਰਖੁ ਨਵਤਨੁ ਨਿਤ ਬਾਲਾ ॥ ਹਰਿ ਅੰਤਰਿ ਬਾਹਰਿ ਸੰਗਿ ਰਖਵਾਲਾ ॥੭॥ ਕਹੁ ਨਾਨਕ ਹਰਿ ਹਰਿ ਪਦੁ ਚੀਨ

॥ ਸਰਬਸੁ ਨਾਮੁ ਭਗਤ ਕਉ ਦੀਨ ॥੮॥੧੧॥

ਰਾਗੁ ਗਉੜੀ ਮਾਝ ਮਹਲਾ ੫      ੴ ਸਤਿਗੁਰ ਪ੍ਰਸਾਦਿ ॥

ਖੋਜਤ ਫਿਰੇ ਅਸੰਖ ਅੰਤੁ ਨ ਪਾਰੀਆ ॥ ਸੇਈ ਹੋਏ ਭਗਤ ਜਿਨਾ ਕਿਰਪਾਰੀਆ ॥੧॥ ਹਉ ਵਾਰੀਆ ਹਰਿ ਵਾਰੀਆ

॥੧॥ ਰਹਾਉ ॥ ਸੁਣਿ ਸੁਣਿ ਪੰਥੁ ਡਰਾਉ ਬਹੁਤੁ ਭੈਹਾਰੀਆ ॥ ਮੈ ਤਕੀ ਓਟ ਸੰਤਾਹ ਲੇਹੁ ਉਬਾਰੀਆ ॥

੨॥ ਮੋਹਨ ਲਾਲ ਅਨੂਪ ਸਰਬ ਸਾਧਾਰੀਆ ॥ ਗੁਰ ਨਿਵਿ ਨਿਵਿ ਲਾਗਉ ਪਾਇ ਦੇਹੁ ਦਿਖਾਰੀਆ ॥੩॥ ਮੈ

ਕੀਏ ਮਿਤ੍ਰ ਅਨੇਕ ਇਕਸੁ ਬਲਿਹਾਰੀਆ ॥ ਸਭ ਗੁਣ ਕਿਸ ਹੀ ਨਾਹਿ ਹਰਿ ਪੂਰ ਭੰਡਾਰੀਆ ॥੪॥ ਚਹੁ ਦਿਸਿ

ਜਪੀਐ ਨਾਉ ਸੂਖਿ ਸਵਾਰੀਆ ॥ ਮੈ ਆਹੀ ਓੜਿ ਤੁਹਾਰਿ ਨਾਨਕ ਬਲਿਹਾਰੀਆ ॥੫॥ ਗੁਰਿ ਕਾਢਿਓ ਭੁਜਾ

ਪਸਾਰਿ ਮੋਹ ਕੂਪਾਰੀਆ ॥ ਮੈ ਜੀਤਿਓ ਜਨਮੁ ਅਪਾਰੁ ਬਹੁਰਿ ਨ ਹਾਰੀਆ ॥੬॥ ਮੈ ਪਾਇਓ ਸਰਬ ਨਿਧਾਨੁ

ਅਕਥੁ ਕਥਾਰੀਆ ॥ ਹਰਿ ਦਰਗਹ ਸੋਭਾਵੰਤ ਬਾਹ ਲੁਡਾਰੀਆ ॥੭॥ ਜਨ ਨਾਨਕ ਲਧਾ ਰਤਨੁ ਅਮੋਲੁ

ਅਪਾਰੀਆ ॥ ਗੁਰ ਸੇਵਾ ਭਉਜਲੁ ਤਰੀਐ ਕਹਉ ਪੁਕਾਰੀਆ ॥੮॥੧੨॥

ਗਉੜੀ ਮਹਲਾ ੫      ੴ ਸਤਿਗੁਰ ਪ੍ਰਸਾਦਿ ॥

ਨਾਰਾਇਣ ਹਰਿ ਰੰਗ ਰੰਗੋ ॥ ਜਪਿ ਜਿਹਵਾ ਹਰਿ ਏਕ ਮੰਗੋ ॥੧॥ ਰਹਾਉ ॥ ਤਜਿ ਹਉਮੈ ਗੁਰ ਗਿਆਨ ਭਜੋ ॥

ਮਿਲਿ ਸੰਗਤਿ ਧੁਰਿ ਕਰਮ ਲਿਖਿਓ ॥੧॥ ਜੋ ਦੀਸੈ ਸੋ ਸੰਗਿ ਨ ਗਇਓ ॥ ਸਾਕਤੁ ਮੂੜੁ ਲਗੇ ਪਚਿ ਮੁਇਓ ॥

੨॥ ਮੋਹਨ ਨਾਮੁ ਸਦਾ ਰਵਿ ਰਹਿਓ ॥ ਕੋਟਿ ਮਧੇ ਕਿਨੈ ਗੁਰਮੁਖਿ ਲਹਿਓ ॥੩॥ ਹਰਿ ਸੰਤਨ ਕਰਿ ਨਮੋ ਨਮੋ ॥

ਨਉ ਨਿਧਿ ਪਾਵਹਿ ਅਤੁਲੁ ਸੁਖੋ ॥੪॥ ਨੈਨ ਅਲੋਵਉ ਸਾਧ ਜਨੋ ॥ ਹਿਰਦੈ ਗਾਵਹੁ ਨਾਮ ਨਿਧੋ ॥੫॥ ਕਾਮ

ਕ੍ਰੋਧ ਲੋਭੁ ਮੋਹੁ ਤਜੋ ॥ ਜਨਮ ਮਰਨ ਦੁਹੁ ਤੇ ਰਹਿਓ ॥੬॥ ਦੂਖੁ ਅੰਧੇਰਾ ਘਰ ਤੇ ਮਿਟਿਓ ॥ ਗੁਰਿ ਗਿਆਨੁ

ਦ੍ਰਿੜਾਇਓ ਦੀਪ ਬਲਿਓ ॥੭॥ ਜਿਨਿ ਸੇਵਿਆ ਸੋ ਪਾਰਿ ਪਰਿਓ ॥ ਜਨ ਨਾਨਕ ਗੁਰਮੁਖਿ ਜਗਤੁ ਤਰਿਓ ॥

੮॥੧॥੧੩॥ ਮਹਲਾ ੫ ਗਉੜੀ ॥ ਹਰਿ ਹਰਿ ਗੁਰੁ ਗੁਰੁ ਕਰਤ ਭਰਮ ਗਏ ॥ ਮੇਰੈ ਮਨਿ ਸਭਿ ਸੁਖ

ਪਾਇਓ ॥੧॥ ਰਹਾਉ ॥ ਬਲਤੋ ਜਲਤੋ ਤਉਕਿਆ ਗੁਰ ਚੰਦਨੁ ਸੀਤਲਾਇਓ ॥੧॥ ਅਗਿਆਨ ਅੰਧੇਰਾ

ਮਿਟਿ ਗਇਆ ਗੁਰ ਗਿਆਨੁ ਦੀਪਾਇਓ ॥੨॥ ਪਾਵਕੁ ਸਾਗਰੁ ਗਹਰੋ ਚਰਿ ਸੰਤਨ ਨਾਵ ਤਰਾਇਓ ॥੩॥

ਨਾ ਹਮ ਕਰਮ ਨ ਧਰਮ ਸੁਚ ਪ੍ਰਭਿ ਗਹਿ ਭੁਜਾ ਆਪਾਇਓ ॥੪॥ ਭਉ ਖੰਡਨੁ ਦੁਖ ਭੰਜਨੋ ਭਗਤਿ ਵਛਲ ਹਰਿ

ਨਾਇਓ ॥੫॥ ਅਨਾਥਹ ਨਾਥ ਕ੍ਰਿਪਾਲ ਦੀਨ ਸੰਮ੍ਰਿਥ ਸੰਤ ਓਟਾਇਓ ॥੬॥ ਨਿਰਗੁਨੀਆਰੇ ਕੀ ਬੇਨਤੀ

ਦੇਹੁ ਦਰਸੁ ਹਰਿ ਰਾਇਓ ॥੭॥ ਨਾਨਕ ਸਰਨਿ ਤੁਹਾਰੀ ਠਾਕੁਰ ਸੇਵਕੁ ਦੁਆਰੈ ਆਇਓ ॥੮॥੨॥੧੪॥

ਗਉੜੀ ਮਹਲਾ ੫ ॥ ਰੰਗਿ ਸੰਗਿ ਬਿਖਿਆ ਕੇ ਭੋਗਾ ਇਨ ਸੰਗਿ ਅੰਧ ਨ ਜਾਨੀ ॥੧॥ ਹਉ ਸੰਚਉ ਹਉ ਖਾਟਤਾ

ਸਗਲੀ ਅਵਧ ਬਿਹਾਨੀ ॥ ਰਹਾਉ ॥ ਹਉ ਸੂਰਾ ਪਰਧਾਨੁ ਹਉ ਕੋ ਨਾਹੀ ਮੁਝਹਿ ਸਮਾਨੀ ॥੨॥ ਜੋਬਨਵੰਤ

ਅਚਾਰ ਕੁਲੀਨਾ ਮਨ ਮਹਿ ਹੋਇ ਗੁਮਾਨੀ ॥੩॥ ਜਿਉ ਉਲਝਾਇਓ ਬਾਧ ਬੁਧਿ ਕਾ ਮਰਤਿਆ ਨਹੀ

ਬਿਸਰਾਨੀ ॥੪॥ ਭਾਈ ਮੀਤ ਬੰਧਪ ਸਖੇ ਪਾਛੇ ਤਿਨਹੂ ਕਉ ਸੰਪਾਨੀ ॥੫॥ ਜਿਤੁ ਲਾਗੋ ਮਨੁ ਬਾਸਨਾ ਅੰਤਿ

ਸਾਈ ਪ੍ਰਗਟਾਨੀ ॥੬॥ ਅਹੰਬੁਧਿ ਸੁਚਿ ਕਰਮ ਕਰਿ ਇਹ ਬੰਧਨ ਬੰਧਾਨੀ ॥੭॥ ਦਇਆਲ ਪੁਰਖ ਕਿਰਪਾ

ਕਰਹੁ ਨਾਨਕ ਦਾਸ ਦਸਾਨੀ ॥੮॥੩॥੧੫॥੪੪॥ ਜੁਮਲਾ

ੴ ਸਤਿਨਾਮੁ ਕਰਤਾ ਪੁਰਖੁ ਗੁਰਪ੍ਰਸਾਦਿ ॥ ਰਾਗੁ ਗਉੜੀ ਪੂਰਬੀ ਛੰਤ ਮਹਲਾ ੧ ॥ ਮੁੰਧ ਰੈਣਿ ਦੁਹੇਲੜੀਆ

ਜੀਉ ਨੀਦ ਨ ਆਵੈ ॥ ਸਾ ਧਨ ਦੁਬਲੀਆ ਜੀਉ ਪਿਰ ਕੈ ਹਾਵੈ ॥ ਧਨ ਥੀਈ ਦੁਬਲਿ ਕੰਤ ਹਾਵੈ ਕੇਵ ਨੈਣੀ ਦੇਖਏ ॥

ਸੀਗਾਰ ਮਿਠ ਰਸ ਭੋਗ ਭੋਜਨ ਸਭੁ ਝੂਠੁ ਕਿਤੈ ਨ ਲੇਖਏ ॥ ਮੈ ਮਤ ਜੋਬਨਿ ਗਰਬਿ ਗਾਲੀ ਦੁਧਾ ਥਣੀ ਨ ਆਵਏ ॥

ਨਾਨਕ ਸਾ ਧਨ ਮਿਲੈ ਮਿਲਾਈ ਬਿਨੁ ਪਿਰ ਨੀਦ ਨ ਆਵਏ ॥੧॥ ਮੁੰਧ ਨਿਮਾਨੜੀਆ ਜੀਉ ਬਿਨੁ ਧਨੀ ਪਿਆਰੇ ॥

ਕਿਉ ਸੁਖੁ ਪਾਵੈਗੀ ਬਿਨੁ ਉਰ ਧਾਰੇ ॥ ਨਾਹ ਬਿਨੁ ਘਰ ਵਾਸੁ ਨਾਹੀ ਪੁਛਹੁ ਸਖੀ ਸਹੇਲੀਆ ॥ ਬਿਨੁ ਨਾਮ ਪ੍ਰੀਤਿ

ਪਿਆਰੁ ਨਾਹੀ ਵਸਹਿ ਸਾਚਿ ਸੁਹੇਲੀਆ ॥ ਸਚੁ ਮਨਿ ਸਜਨ ਸੰਤੋਖਿ ਮੇਲਾ ਗੁਰਮਤੀ ਸਹੁ ਜਾਣਿਆ ॥ ਨਾਨਕ

ਨਾਮੁ ਨ ਛੋਡੈ ਸਾ ਧਨ ਨਾਮਿ ਸਹਜਿ ਸਮਾਣੀਆ ॥੨॥ ਮਿਲੁ ਸਖੀ ਸਹੇਲੜੀਹੋ ਹਮ ਪਿਰੁ ਰਾਵੇਹਾ ॥ ਗੁਰ ਪੁਛਿ

ਲਿਖਉਗੀ ਜੀਉ ਸਬਦਿ ਸਨੇਹਾ ॥ ਸਬਦੁ ਸਾਚਾ ਗੁਰਿ ਦਿਖਾਇਆ ਮਨਮੁਖੀ ਪਛੁਤਾਣੀਆ ॥ ਨਿਕਸਿ ਜਾਤਉ ਰਹੈ

ਅਸਥਿਰੁ ਜਾਮਿ ਸਚੁ ਪਛਾਣਿਆ ॥ ਸਾਚ ਕੀ ਮਤਿ ਸਦਾ ਨਉਤਨ ਸਬਦਿ ਨੇਹੁ ਨਵੇਲਓ ॥ ਨਾਨਕ ਨਦਰੀ ਸਹਜਿ

ਸਾਚਾ ਮਿਲਹੁ ਸਖੀ ਸਹੇਲੀਹੋ ॥੩॥ ਮੇਰੀ ਇਛ ਪੁਨੀ ਜੀਉ ਹਮ ਘਰਿ ਸਾਜਨੁ ਆਇਆ ॥ ਮਿਲਿ ਵਰੁ ਨਾਰੀ

ਮੰਗਲੁ ਗਾਇਆ ॥ ਗੁਣ ਗਾਇ ਮੰਗਲੁ ਪ੍ਰੇਮਿ ਰਹਸੀ ਮੁੰਧ ਮਨਿ ਓਮਾਹਓ ॥ ਸਾਜਨ ਰਹੰਸੇ ਦੁਸਟ ਵਿਆਪੇ ਸਾਚੁ

ਜਪਿ ਸਚੁ ਲਾਹਓ ॥ ਕਰ ਜੋੜਿ ਸਾ ਧਨ ਕਰੈ ਬਿਨਤੀ ਰੈਣਿ ਦਿਨੁ ਰਸਿ ਭਿੰਨੀਆ ॥ ਨਾਨਕ ਪਿਰੁ ਧਨ ਕਰਹਿ

ਰਲੀਆ ਇਛ ਮੇਰੀ ਪੁੰਨੀਆ ॥੪॥੧॥ ਗਉੜੀ ਛੰਤ ਮਹਲਾ ੧ ॥ ਸੁਣਿ ਨਾਹ ਪ੍ਰਭੂ ਜੀਉ ਏਕਲੜੀ ਬਨ ਮਾਹੇ ॥ ਕਿਉ

ਧੀਰੈਗੀ ਨਾਹ ਬਿਨਾ ਪ੍ਰਭ ਵੇਪਰਵਾਹੇ ॥ ਧਨ ਨਾਹ ਬਾਝਹੁ ਰਹਿ ਨ ਸਾਕੈ ਬਿਖਮ ਰੈਣਿ ਘਣੇਰੀਆ ॥ ਨਹ ਨੀਦ ਆਵੈ

ਪ੍ਰੇਮੁ ਭਾਵੈ ਸੁਣਿ ਬੇਨੰਤੀ ਮੇਰੀਆ ॥ ਬਾਝਹੁ ਪਿਆਰੇ ਕੋਇ ਨ ਸਾਰੇ ਏਕਲੜੀ ਕੁਰਲਾਏ ॥ ਨਾਨਕ ਸਾ ਧਨ ਮਿਲੈ

ਮਿਲਾਈ ਬਿਨੁ ਪ੍ਰੀਤਮ ਦੁਖੁ ਪਾਏ ॥੧॥ ਪਿਰਿ ਛੋਡਿਅੜੀ ਜੀਉ ਕਵਣੁ ਮਿਲਾਵੈ ॥ ਰਸਿ ਪ੍ਰੇਮਿ ਮਿਲੀ ਜੀਉ ਸਬਦਿ

ਸੁਹਾਵੈ ॥ ਸਬਦੇ ਸੁਹਾਵੈ ਤਾ ਪਤਿ ਪਾਵੈ ਦੀਪਕ ਦੇਹ ਉਜਾਰੈ ॥ ਸੁਣਿ ਸਖੀ ਸਹੇਲੀ ਸਾਚਿ ਸੁਹੇਲੀ ਸਾਚੇ ਕੇ ਗੁਣ

ਸਾਰੈ ॥ ਸਤਿਗੁਰਿ ਮੇਲੀ ਤਾ ਪਿਰਿ ਰਾਵੀ ਬਿਗਸੀ ਅੰਮ੍ਰਿਤ ਬਾਣੀ ॥ ਨਾਨਕ ਸਾ ਧਨ ਤਾ ਪਿਰੁ ਰਾਵੇ ਜਾ ਤਿਸ ਕੈ

ਮਨਿ ਭਾਣੀ ॥੨॥ ਮਾਇਆ ਮੋਹਣੀ ਨੀਘਰੀਆ ਜੀਉ ਕੂੜਿ ਮੁਠੀ ਕੂੜਿਆਰੇ ॥ ਕਿਉ ਖੂਲੈ ਗਲ ਜੇਵੜੀਆ ਜੀਉ

ਬਿਨੁ ਗੁਰ ਅਤਿ ਪਿਆਰੇ ॥ ਹਰਿ ਪ੍ਰੀਤਿ ਪਿਆਰੇ ਸਬਦਿ ਵੀਚਾਰੇ ਤਿਸ ਹੀ ਕਾ ਸੋ ਹੋਵੈ ॥ ਪੁੰਨ ਦਾਨ ਅਨੇਕ ਨਾਵਣ

ਕਿਉ ਅੰਤਰ ਮਲੁ ਧੋਵੈ ॥ ਨਾਮ ਬਿਨਾ ਗਤਿ ਕੋਇ ਨ ਪਾਵੈ ਹਠਿ ਨਿਗ੍ਰਹਿ ਬੇਬਾਣੈ ॥ ਨਾਨਕ ਸਚ ਘਰੁ ਸਬਦਿ

ਸਿਞਾਪੈ ਦੁਬਿਧਾ ਮਹਲੁ ਕਿ ਜਾਣੈ ॥੩॥ ਤੇਰਾ ਨਾਮੁ ਸਚਾ ਜੀਉ ਸਬਦੁ ਸਚਾ ਵੀਚਾਰੋ ॥ ਤੇਰਾ ਮਹਲੁ ਸਚਾ ਜੀਉ

ਨਾਮੁ ਸਚਾ ਵਾਪਾਰੋ ॥ ਨਾਮ ਕਾ ਵਾਪਾਰੁ ਮੀਠਾ ਭਗਤਿ ਲਾਹਾ ਅਨਦਿਨੋ ॥ ਤਿਸੁ ਬਾਝੁ ਵਖਰੁ ਕੋਇ ਨ ਸੂਝੈ ਨਾਮੁ

ਲੇਵਹੁ ਖਿਨੁ ਖਿਨੋ ॥ ਪਰਖਿ ਲੇਖਾ ਨਦਰਿ ਸਾਚੀ ਕਰਮਿ ਪੂਰੈ ਪਾਇਆ ॥ ਨਾਨਕ ਨਾਮੁ ਮਹਾ ਰਸੁ ਮੀਠਾ ਗੁਰਿ

ਪੂਰੈ ਸਚੁ ਪਾਇਆ ॥੪॥੨॥

ਰਾਗੁ ਗਉੜੀ ਪੂਰਬੀ ਛੰਤ ਮਹਲਾ ੩      ੴ ਸਤਿਨਾਮੁ ਕਰਤਾ ਪੁਰਖੁ ਗੁਰਪ੍ਰਸਾਦਿ ॥

ਸਾ ਧਨ ਬਿਨਉ ਕਰੇ ਜੀਉ ਹਰਿ ਕੇ ਗੁਣ ਸਾਰੇ ॥ ਖਿਨੁ ਪਲੁ ਰਹਿ ਨ ਸਕੈ ਜੀਉ ਬਿਨੁ ਹਰਿ ਪਿਆਰੇ ॥ ਬਿਨੁ ਹਰਿ

ਪਿਆਰੇ ਰਹਿ ਨ ਸਾਕੈ ਗੁਰ ਬਿਨੁ ਮਹਲੁ ਨ ਪਾਈਐ ॥ ਜੋ ਗੁਰੁ ਕਹੈ ਸੋਈ ਪਰੁ ਕੀਜੈ ਤਿਸਨਾ ਅਗਨਿ ਬੁਝਾਈਐ ॥

ਹਰਿ ਸਾਚਾ ਸੋਈ ਤਿਸੁ ਬਿਨੁ ਅਵਰੁ ਨ ਕੋਈ ਬਿਨੁ ਸੇਵਿਐ ਸੁਖੁ ਨ ਪਾਏ ॥ ਨਾਨਕ ਸਾ ਧਨ ਮਿਲੈ ਮਿਲਾਈ ਜਿਸ

ਨੋ ਆਪਿ ਮਿਲਾਏ ॥੧॥ ਧਨ ਰੈਣਿ ਸੁਹੇਲੜੀਏ ਜੀਉ ਹਰਿ ਸਿਉ ਚਿਤੁ ਲਾਏ ॥ ਸਤਿਗੁਰੁ ਸੇਵੇ ਭਾਉ ਕਰੇ ਜੀਉ

ਵਿਚਹੁ ਆਪੁ ਗਵਾਏ ॥ ਵਿਚਹੁ ਆਪੁ ਗਵਾਏ ਹਰਿ ਗੁਣ ਗਾਏ ਅਨਦਿਨੁ ਲਾਗਾ ਭਾਓ ॥ ਸੁਣਿ ਸਖੀ ਸਹੇਲੀ

ਜੀਅ ਕੀ ਮੇਲੀ ਗੁਰ ਕੈ ਸਬਦਿ ਸਮਾਓ ॥ ਹਰਿ ਗੁਣ ਸਾਰੀ ਤਾ ਕੰਤ ਪਿਆਰੀ ਨਾਮੇ ਧਰੀ ਪਿਆਰੋ ॥ ਨਾਨਕ

ਕਾਮਣਿ ਨਾਹ ਪਿਆਰੀ ਰਾਮ ਨਾਮੁ ਗਲਿ ਹਾਰੋ ॥੨॥ ਧਨ ਏਕਲੜੀ ਜੀਉ ਬਿਨੁ ਨਾਹ ਪਿਆਰੇ ॥ ਦੂਜੈ ਭਾਇ ਮੁਠੀ

ਜੀਉ ਬਿਨੁ ਗੁਰ ਸਬਦ ਕਰਾਰੇ ॥ ਬਿਨੁ ਸਬਦ ਪਿਆਰੇ ਕਉਣੁ ਦੁਤਰੁ ਤਾਰੇ ਮਾਇਆ ਮੋਹਿ ਖੁਆਈ ॥ ਕੂੜਿ ਵਿਗੁਤੀ

ਤਾ ਪਿਰਿ ਮੁਤੀ ਸਾ ਧਨ ਮਹਲੁ ਨ ਪਾਈ ॥ ਗੁਰ ਸਬਦੇ ਰਾਤੀ ਸਹਜੇ ਮਾਤੀ ਅਨਦਿਨੁ ਰਹੈ ਸਮਾਏ ॥ ਨਾਨਕ ਕਾਮਣਿ

ਸਦਾ ਰੰਗਿ ਰਾਤੀ ਹਰਿ ਜੀਉ ਆਪਿ ਮਿਲਾਏ ॥੩॥ ਤਾ ਮਿਲੀਐ ਹਰਿ ਮੇਲੇ ਜੀਉ ਹਰਿ ਬਿਨੁ ਕਵਣੁ ਮਿਲਾਏ ॥

ਬਿਨੁ ਗੁਰ ਪ੍ਰੀਤਮ ਆਪਣੇ ਜੀਉ ਕਉਣੁ ਭਰਮੁ ਚੁਕਾਏ ॥ ਗੁਰੁ ਭਰਮੁ ਚੁਕਾਏ ਇਉ ਮਿਲੀਐ ਮਾਏ ਤਾ ਸਾ ਧਨ ਸੁਖੁ

ਪਾਏ ॥ ਗੁਰ ਸੇਵਾ ਬਿਨੁ ਘੋਰ ਅੰਧਾਰੁ ਬਿਨੁ ਗੁਰ ਮਗੁ ਨ ਪਾਏ ॥ ਕਾਮਣਿ ਰੰਗਿ ਰਾਤੀ ਸਹਜੇ ਮਾਤੀ ਗੁਰ ਕੈ ਸਬਦਿ

ਵੀਚਾਰੇ ॥ ਨਾਨਕ ਕਾਮਣਿ ਹਰਿ ਵਰੁ ਪਾਇਆ ਗੁਰ ਕੈ ਭਾਇ ਪਿਆਰੇ ॥੪॥੧॥ ਗਉੜੀ ਮਹਲਾ ੩ ॥ ਪਿਰ ਬਿਨੁ

ਖਰੀ ਨਿਮਾਣੀ ਜੀਉ ਬਿਨੁ ਪਿਰ ਕਿਉ ਜੀਵਾ ਮੇਰੀ ਮਾਈ ॥ ਪਿਰ ਬਿਨੁ ਨੀਦ ਨ ਆਵੈ ਜੀਉ ਕਾਪੜੁ ਤਨਿ ਨ

ਸੁਹਾਈ ॥ ਕਾਪਰੁ ਤਨਿ ਸੁਹਾਵੈ ਜਾ ਪਿਰ ਭਾਵੈ ਗੁਰਮਤੀ ਚਿਤੁ ਲਾਈਐ ॥ ਸਦਾ ਸੁਹਾਗਣਿ ਜਾ ਸਤਿਗੁਰੁ ਸੇਵੇ ਗੁਰ

ਕੈ ਅੰਕਿ ਸਮਾਈਐ ॥ ਗੁਰ ਸਬਦੈ ਮੇਲਾ ਤਾ ਪਿਰੁ ਰਾਵੀ ਲਾਹਾ ਨਾਮੁ ਸੰਸਾਰੇ ॥ ਨਾਨਕ ਕਾਮਣਿ ਨਾਹ ਪਿਆਰੀ

ਜਾ ਹਰਿ ਕੇ ਗੁਣ ਸਾਰੇ ॥੧॥ ਸਾ ਧਨ ਰੰਗੁ ਮਾਣੇ ਜੀਉ ਆਪਣੇ ਨਾਲਿ ਪਿਆਰੇ ॥ ਅਹਿਨਿਸਿ ਰੰਗਿ ਰਾਤੀ ਜੀਉ

ਗੁਰ ਸਬਦੁ ਵੀਚਾਰੇ ॥ ਗੁਰ ਸਬਦੁ ਵੀਚਾਰੇ ਹਉਮੈ ਮਾਰੇ ਇਨ ਬਿਧਿ ਮਿਲਹੁ ਪਿਆਰੇ ॥ ਸਾ ਧਨ ਸੋਹਾਗਣਿ

ਸਦਾ ਰੰਗਿ ਰਾਤੀ ਸਾਚੈ ਨਾਮਿ ਪਿਆਰੇ ॥ ਅਪੁਨੇ ਗੁਰ ਮਿਲਿ ਰਹੀਐ ਅੰਮ੍ਰਿਤੁ ਗਹੀਐ ਦੁਬਿਧਾ ਮਾਰਿ ਨਿਵਾਰੇ

॥ ਨਾਨਕ ਕਾਮਣਿ ਹਰਿ ਵਰੁ ਪਾਇਆ ਸਗਲੇ ਦੂਖ ਵਿਸਾਰੇ ॥੨॥ ਕਾਮਣਿ ਪਿਰਹੁ ਭੁਲੀ ਜੀਉ ਮਾਇਆ ਮੋਹਿ

ਪਿਆਰੇ ॥ ਝੂਠੀ ਝੂਠਿ ਲਗੀ ਜੀਉ ਕੂੜਿ ਮੁਠੀ ਕੂੜਿਆਰੇ ॥ ਕੂੜੁ ਨਿਵਾਰੇ ਗੁਰਮਤਿ ਸਾਰੇ ਜੂਐ ਜਨਮੁ ਨ ਹਾਰੇ ॥

ਗੁਰ ਸਬਦੁ ਸੇਵੇ ਸਚਿ ਸਮਾਵੈ ਵਿਚਹੁ ਹਉਮੈ ਮਾਰੇ ॥ ਹਰਿ ਕਾ ਨਾਮੁ ਰਿਦੈ ਵਸਾਏ ਐਸਾ ਕਰੇ ਸੀਗਾਰੋ ॥ ਨਾਨਕ

ਕਾਮਣਿ ਸਹਜਿ ਸਮਾਣੀ ਜਿਸੁ ਸਾਚਾ ਨਾਮੁ ਅਧਾਰੋ ॥੩॥ ਮਿਲੁ ਮੇਰੇ ਪ੍ਰੀਤਮਾ ਜੀਉ ਤੁਧੁ ਬਿਨੁ ਖਰੀ ਨਿਮਾਣੀ ॥

ਮੈ ਨੈਣੀ ਨੀਦ ਨ ਆਵੈ ਜੀਉ ਭਾਵੈ ਅੰਨੁ ਨ ਪਾਣੀ ॥ ਪਾਣੀ ਅੰਨੁ ਨ ਭਾਵੈ ਮਰੀਐ ਹਾਵੈ ਬਿਨੁ ਪਿਰ ਕਿਉ ਸੁਖੁ

ਪਾਈਐ ॥ ਗੁਰ ਆਗੈ ਕਰਉ ਬਿਨੰਤੀ ਜੇ ਗੁਰ ਭਾਵੈ ਜਿਉ ਮਿਲੈ ਤਿਵੈ ਮਿਲਾਈਐ ॥ ਆਪੇ ਮੇਲਿ ਲਏ ਸੁਖਦਾਤਾ

ਆਪਿ ਮਿਲਿਆ ਘਰਿ ਆਏ ॥ ਨਾਨਕ ਕਾਮਣਿ ਸਦਾ ਸੁਹਾਗਣਿ ਨਾ ਪਿਰੁ ਮਰੈ ਨ ਜਾਏ ॥੪॥੨॥ ਗਉੜੀ

ਮਹਲਾ ੩ ॥ ਕਾਮਣਿ ਹਰਿ ਰਸਿ ਬੇਧੀ ਜੀਉ ਹਰਿ ਕੈ ਸਹਜਿ ਸੁਭਾਏ ॥ ਮਨੁ ਮੋਹਨਿ ਮੋਹਿ ਲੀਆ ਜੀਉ ਦੁਬਿਧਾ

ਸਹਜਿ ਸਮਾਏ ॥ ਦੁਬਿਧਾ ਸਹਜਿ ਸਮਾਏ ਕਾਮਣਿ ਵਰੁ ਪਾਏ ਗੁਰਮਤੀ ਰੰਗੁ ਲਾਏ ॥ ਇਹੁ ਸਰੀਰੁ ਕੂੜਿ ਕੁਸਤਿ

ਭਰਿਆ ਗਲ ਤਾਈ ਪਾਪ ਕਮਾਏ ॥ ਗੁਰਮੁਖਿ ਭਗਤਿ ਜਿਤੁ ਸਹਜ ਧੁਨਿ ਉਪਜੈ ਬਿਨੁ ਭਗਤੀ ਮੈਲੁ ਨ ਜਾਏ ॥

ਨਾਨਕ ਕਾਮਣਿ ਪਿਰਹਿ ਪਿਆਰੀ ਵਿਚਹੁ ਆਪੁ ਗਵਾਏ ॥੧॥ ਕਾਮਣਿ ਪਿਰੁ ਪਾਇਆ ਜੀਉ ਗੁਰ ਕੈ ਭਾਇ ਪਿਆਰੇ

॥ ਰੈਣਿ ਸੁਖਿ ਸੁਤੀ ਜੀਉ ਅੰਤਰਿ ਉਰਿ ਧਾਰੇ ॥ ਅੰਤਰਿ ਉਰਿ ਧਾਰੇ ਮਿਲੀਐ ਪਿਆਰੇ ਅਨਦਿਨੁ ਦੁਖੁ ਨਿਵਾਰੇ ॥

ਅੰਤਰਿ ਮਹਲੁ ਪਿਰੁ ਰਾਵੇ ਕਾਮਣਿ ਗੁਰਮਤੀ ਵੀਚਾਰੇ ॥ ਅੰਮ੍ਰਿਤੁ ਨਾਮੁ ਪੀਆ ਦਿਨ ਰਾਤੀ ਦੁਬਿਧਾ ਮਾਰਿ ਨਿਵਾਰੇ

॥ ਨਾਨਕ ਸਚਿ ਮਿਲੀ ਸੋਹਾਗਣਿ ਗੁਰ ਕੈ ਹੇਤਿ ਅਪਾਰੇ ॥੨॥ ਆਵਹੁ ਦਇਆ ਕਰੇ ਜੀਉ ਪ੍ਰੀਤਮ ਅਤਿ ਪਿਆਰੇ ॥

ਕਾਮਣਿ ਬਿਨਉ ਕਰੇ ਜੀਉ ਸਚਿ ਸਬਦਿ ਸੀਗਾਰੇ ॥ ਸਚਿ ਸਬਦਿ ਸੀਗਾਰੇ ਹਉਮੈ ਮਾਰੇ ਗੁਰਮੁਖਿ ਕਾਰਜ ਸਵਾਰੇ

॥ ਜੁਗਿ ਜੁਗਿ ਏਕੋ ਸਚਾ ਸੋਈ ਬੂਝੈ ਗੁਰ ਬੀਚਾਰੇ ॥ ਮਨਮੁਖਿ ਕਾਮਿ ਵਿਆਪੀ ਮੋਹਿ ਸੰਤਾਪੀ ਕਿਸੁ ਆਗੈ ਜਾਇ

ਪੁਕਾਰੇ ॥ ਨਾਨਕ ਮਨਮੁਖਿ ਥਾਉ ਨ ਪਾਏ ਬਿਨੁ ਗੁਰ ਅਤਿ ਪਿਆਰੇ ॥੩॥ ਮੁੰਧ ਇਆਣੀ ਭੋਲੀ ਨਿਗੁਣੀਆ

ਜੀਉ ਪਿਰੁ ਅਗਮ ਅਪਾਰਾ ॥ ਆਪੇ ਮੇਲਿ ਮਿਲੀਐ ਜੀਉ ਆਪੇ ਬਖਸਣਹਾਰਾ ॥ ਅਵਗਣ ਬਖਸਣਹਾਰਾ

ਕਾਮਣਿ ਕੰਤੁ ਪਿਆਰਾ ਘਟਿ ਘਟਿ ਰਹਿਆ ਸਮਾਈ ॥ ਪ੍ਰੇਮ ਪ੍ਰੀਤਿ ਭਾਇ ਭਗਤੀ ਪਾਈਐ ਸਤਿਗੁਰਿ ਬੂਝ ਬੁਝਾਈ

॥ ਸਦਾ ਅਨੰਦਿ ਰਹੈ ਦਿਨ ਰਾਤੀ ਅਨਦਿਨੁ ਰਹੈ ਲਿਵ ਲਾਈ ॥ ਨਾਨਕ ਸਹਜੇ ਹਰਿ ਵਰੁ ਪਾਇਆ ਸਾ ਧਨ

ਨਉ ਨਿਧਿ ਪਾਈ ॥੪॥੩॥ ਗਉੜੀ ਮਹਲਾ ੩ ॥ ਮਾਇਆ ਸਰੁ ਸਬਲੁ ਵਰਤੈ ਜੀਉ ਕਿਉ ਕਰਿ ਦੁਤਰੁ ਤਰਿਆ

ਜਾਇ ॥ ਰਾਮ ਨਾਮੁ ਕਰਿ ਬੋਹਿਥਾ ਜੀਉ ਸਬਦੁ ਖੇਵਟੁ ਵਿਚਿ ਪਾਇ ॥ ਸਬਦੁ ਖੇਵਟੁ ਵਿਚਿ ਪਾਏ ਹਰਿ ਆਪਿ

ਲਘਾਏ ਇਨ ਬਿਧਿ ਦੁਤਰੁ ਤਰੀਐ ॥ ਗੁਰਮੁਖਿ ਭਗਤਿ ਪਰਾਪਤਿ ਹੋਵੈ ਜੀਵਤਿਆ ਇਉ ਮਰੀਐ ॥ ਖਿਨ ਮਹਿ

ਰਾਮ ਨਾਮਿ ਕਿਲਵਿਖ ਕਾਟੇ ਭਏ ਪਵਿਤੁ ਸਰੀਰਾ ॥ ਨਾਨਕ ਰਾਮ ਨਾਮਿ ਨਿਸਤਾਰਾ ਕੰਚਨ ਭਏ ਮਨੂਰਾ ॥੧॥

ਇਸਤਰੀ ਪੁਰਖ ਕਾਮਿ ਵਿਆਪੇ ਜੀਉ ਰਾਮ ਨਾਮ ਕੀ ਬਿਧਿ ਨਹੀ ਜਾਣੀ ॥ ਮਾਤ ਪਿਤਾ ਸੁਤ ਭਾਈ ਖਰੇ

ਪਿਆਰੇ ਜੀਉ ਡੂਬਿ ਮੁਏ ਬਿਨੁ ਪਾਣੀ ॥ ਡੂਬਿ ਮੁਏ ਬਿਨੁ ਪਾਣੀ ਗਤਿ ਨਹੀ ਜਾਣੀ ਹਉਮੈ ਧਾਤੁ ਸੰਸਾਰੇ ॥ ਜੋ

ਆਇਆ ਸੋ ਸਭੁ ਕੋ ਜਾਸੀ ਉਬਰੇ ਗੁਰ ਵੀਚਾਰੇ ॥ ਗੁਰਮੁਖਿ ਹੋਵੈ ਰਾਮ ਨਾਮੁ ਵਖਾਣੈ ਆਪਿ ਤਰੈ ਕੁਲ ਤਾਰੇ ॥

ਨਾਨਕ ਨਾਮੁ ਵਸੈ ਘਟ ਅੰਤਰਿ ਗੁਰਮਤਿ ਮਿਲੇ ਪਿਆਰੇ ॥੨॥ ਰਾਮ ਨਾਮ ਬਿਨੁ ਕੋ ਥਿਰੁ ਨਾਹੀ ਜੀਉ ਬਾਜੀ

ਹੈ ਸੰਸਾਰਾ ॥ ਦ੍ਰਿੜੁ ਭਗਤਿ ਸਚੀ ਜੀਉ ਰਾਮ ਨਾਮੁ ਵਾਪਾਰਾ ॥ ਰਾਮ ਨਾਮੁ ਵਾਪਾਰਾ ਅਗਮ ਅਪਾਰਾ ਗੁਰਮਤੀ

ਧਨੁ ਪਾਈਐ ॥ ਸੇਵਾ ਸੁਰਤਿ ਭਗਤਿ ਇਹ ਸਾਚੀ ਵਿਚਹੁ ਆਪੁ ਗਵਾਈਐ ॥ ਹਮ ਮਤਿ ਹੀਣ ਮੂਰਖ ਮੁਗਧ

ਅੰਧੇ ਸਤਿਗੁਰਿ ਮਾਰਗਿ ਪਾਏ ॥ ਨਾਨਕ ਗੁਰਮੁਖਿ ਸਬਦਿ ਸੁਹਾਵੇ ਅਨਦਿਨੁ ਹਰਿ ਗੁਣ ਗਾਏ ॥੩॥ ਆਪਿ

ਕਰਾਏ ਕਰੇ ਆਪਿ ਜੀਉ ਆਪੇ ਸਬਦਿ ਸਵਾਰੇ ॥ ਆਪੇ ਸਤਿਗੁਰੁ ਆਪਿ ਸਬਦੁ ਜੀਉ ਜੁਗੁ ਜੁਗੁ ਭਗਤ ਪਿਆਰੇ

॥ ਜੁਗੁ ਜੁਗੁ ਭਗਤ ਪਿਆਰੇ ਹਰਿ ਆਪਿ ਸਵਾਰੇ ਆਪੇ ਭਗਤੀ ਲਾਏ ॥ ਆਪੇ ਦਾਨਾ ਆਪੇ ਬੀਨਾ ਆਪੇ ਸੇਵ

ਕਰਾਏ ॥ ਆਪੇ ਗੁਣਦਾਤਾ ਅਵਗੁਣ ਕਾਟੇ ਹਿਰਦੈ ਨਾਮੁ ਵਸਾਏ ॥ ਨਾਨਕ ਸਦ ਬਲਿਹਾਰੀ ਸਚੇ ਵਿਟਹੁ ਆਪੇ

ਕਰੇ ਕਰਾਏ ॥੪॥੪॥ ਗਉੜੀ ਮਹਲਾ ੩ ॥ ਗੁਰ ਕੀ ਸੇਵਾ ਕਰਿ ਪਿਰਾ ਜੀਉ ਹਰਿ ਨਾਮੁ ਧਿਆਏ ॥ ਮੰਞਹੁ ਦੂਰਿ

ਨ ਜਾਹਿ ਪਿਰਾ ਜੀਉ ਘਰਿ ਬੈਠਿਆ ਹਰਿ ਪਾਏ ॥ ਘਰਿ ਬੈਠਿਆ ਹਰਿ ਪਾਏ ਸਦਾ ਚਿਤੁ ਲਾਏ ਸਹਜੇ ਸਤਿ

ਸੁਭਾਏ ॥ ਗੁਰ ਕੀ ਸੇਵਾ ਖਰੀ ਸੁਖਾਲੀ ਜਿਸ ਨੋ ਆਪਿ ਕਰਾਏ ॥ ਨਾਮੋ ਬੀਜੇ ਨਾਮੋ ਜੰਮੈ ਨਾਮੋ ਮੰਨਿ ਵਸਾਏ ॥

ਨਾਨਕ ਸਚਿ ਨਾਮਿ ਵਡਿਆਈ ਪੂਰਬਿ ਲਿਖਿਆ ਪਾਏ ॥੧॥ ਹਰਿ ਕਾ ਨਾਮੁ ਮੀਠਾ ਪਿਰਾ ਜੀਉ ਜਾ ਚਾਖਹਿ

ਚਿਤੁ ਲਾਏ ॥ ਰਸਨਾ ਹਰਿ ਰਸੁ ਚਾਖੁ ਮੁਯੇ ਜੀਉ ਅਨ ਰਸ ਸਾਦ ਗਵਾਏ ॥ ਸਦਾ ਹਰਿ ਰਸੁ ਪਾਏ ਜਾ ਹਰਿ ਭਾਏ

ਰਸਨਾ ਸਬਦਿ ਸੁਹਾਏ ॥ ਨਾਮੁ ਧਿਆਏ ਸਦਾ ਸੁਖੁ ਪਾਏ ਨਾਮਿ ਰਹੈ ਲਿਵ ਲਾਏ ॥ ਨਾਮੇ ਉਪਜੈ ਨਾਮੇ ਬਿਨਸੈ

ਨਾਮੇ ਸਚਿ ਸਮਾਏ ॥ ਨਾਨਕ ਨਾਮੁ ਗੁਰਮਤੀ ਪਾਈਐ ਆਪੇ ਲਏ ਲਵਾਏ ॥੨॥ ਏਹ ਵਿਡਾਣੀ ਚਾਕਰੀ ਪਿਰਾ

ਜੀਉ ਧਨ ਛੋਡਿ ਪਰਦੇਸਿ ਸਿਧਾਏ ॥ ਦੂਜੈ ਕਿਨੈ ਸੁਖੁ ਨ ਪਾਇਓ ਪਿਰਾ ਜੀਉ ਬਿਖਿਆ ਲੋਭਿ ਲੁਭਾਏ ॥ ਬਿਖਿਆ

ਲੋਭਿ ਲੁਭਾਏ ਭਰਮਿ ਭੁਲਾਏ ਓਹੁ ਕਿਉ ਕਰਿ ਸੁਖੁ ਪਾਏ ॥ ਚਾਕਰੀ ਵਿਡਾਣੀ ਖਰੀ ਦੁਖਾਲੀ ਆਪੁ ਵੇਚਿ ਧਰਮੁ

ਗਵਾਏ ॥ ਮਾਇਆ ਬੰਧਨ ਟਿਕੈ ਨਾਹੀ ਖਿਨੁ ਖਿਨੁ ਦੁਖੁ ਸੰਤਾਏ ॥ ਨਾਨਕ ਮਾਇਆ ਕਾ ਦੁਖੁ ਤਦੇ ਚੂਕੈ ਜਾ ਗੁਰ

ਸਬਦੀ ਚਿਤੁ ਲਾਏ ॥੩॥ ਮਨਮੁਖ ਮੁਗਧ ਗਾਵਾਰੁ ਪਿਰਾ ਜੀਉ ਸਬਦੁ ਮਨਿ ਨ ਵਸਾਏ ॥ ਮਾਇਆ ਕਾ ਭ੍ਰਮੁ

ਅੰਧੁ ਪਿਰਾ ਜੀਉ ਹਰਿ ਮਾਰਗੁ ਕਿਉ ਪਾਏ ॥ ਕਿਉ ਮਾਰਗੁ ਪਾਏ ਬਿਨੁ ਸਤਿਗੁਰ ਭਾਏ ਮਨਮੁਖਿ ਆਪੁ ਗਣਾਏ ॥

ਹਰਿ ਕੇ ਚਾਕਰ ਸਦਾ ਸੁਹੇਲੇ ਗੁਰ ਚਰਣੀ ਚਿਤੁ ਲਾਏ ॥ ਜਿਸ ਨੋ ਹਰਿ ਜੀਉ ਕਰੇ ਕਿਰਪਾ ਸਦਾ ਹਰਿ ਕੇ ਗੁਣ

ਗਾਏ ॥ ਨਾਨਕ ਨਾਮੁ ਰਤਨੁ ਜਗਿ ਲਾਹਾ ਗੁਰਮੁਖਿ ਆਪਿ ਬੁਝਾਏ ॥੪॥੫॥੭॥

ਰਾਗੁ ਗਉੜੀ ਛੰਤ ਮਹਲਾ ੫      ੴ ਸਤਿਗੁਰ ਪ੍ਰਸਾਦਿ ॥

ਮੇਰੈ ਮਨਿ ਬੈਰਾਗੁ ਭਇਆ ਜੀਉ ਕਿਉ ਦੇਖਾ ਪ੍ਰਭ ਦਾਤੇ ॥ ਮੇਰੇ ਮੀਤ ਸਖਾ ਹਰਿ ਜੀਉ

ਗੁਰ ਪੁਰਖ ਬਿਧਾਤੇ ॥ ਪੁਰਖੋ ਬਿਧਾਤਾ ਏਕੁ ਸ੍ਰੀਧਰੁ ਕਿਉ ਮਿਲਹ ਤੁਝੈ ਉਡੀਣੀਆ ॥ ਕਰ ਕਰਹਿ ਸੇਵਾ ਸੀਸੁ

ਚਰਣੀ ਮਨਿ ਆਸ ਦਰਸ ਨਿਮਾਣੀਆ ॥ ਸਾਸਿ ਸਾਸਿ ਨ ਘੜੀ ਵਿਸਰੈ ਪਲੁ ਮੂਰਤੁ ਦਿਨੁ ਰਾਤੇ ॥ ਨਾਨਕ

ਸਾਰਿੰਗ ਜਿਉ ਪਿਆਸੇ ਕਿਉ ਮਿਲੀਐ ਪ੍ਰਭ ਦਾਤੇ ॥੧॥ ਇਕ ਬਿਨਉ ਕਰਉ ਜੀਉ ਸੁਣਿ ਕੰਤ ਪਿਆਰੇ ॥ ਮੇਰਾ

ਮਨੁ ਤਨੁ ਮੋਹਿ ਲੀਆ ਜੀਉ ਦੇਖਿ ਚਲਤ ਤੁਮਾਰੇ ॥ ਚਲਤਾ ਤੁਮਾਰੇ ਦੇਖਿ ਮੋਹੀ ਉਦਾਸ ਧਨ ਕਿਉ ਧੀਰਏ ॥

ਗੁਣਵੰਤ ਨਾਹ ਦਇਆਲੁ ਬਾਲਾ ਸਰਬ ਗੁਣ ਭਰਪੂਰਏ ॥ ਪਿਰ ਦੋਸੁ ਨਾਹੀ ਸੁਖਹ ਦਾਤੇ ਹਉ ਵਿਛੁੜੀ ਬੁਰਿਆਰੇ ॥

ਬਿਨਵੰਤਿ ਨਾਨਕ ਦਇਆ ਧਾਰਹੁ ਘਰਿ ਆਵਹੁ ਨਾਹ ਪਿਆਰੇ ॥੨॥ ਹਉ ਮਨੁ ਅਰਪੀ ਸਭੁ ਤਨੁ ਅਰਪੀ ਅਰਪੀ

ਸਭਿ ਦੇਸਾ ॥ ਹਉ ਸਿਰੁ ਅਰਪੀ ਤਿਸੁ ਮੀਤ ਪਿਆਰੇ ਜੋ ਪ੍ਰਭ ਦੇਇ ਸਦੇਸਾ ॥ ਅਰਪਿਆ ਤ ਸੀਸੁ ਸੁਥਾਨਿ ਗੁਰ ਪਹਿ

ਸੰਗਿ ਪ੍ਰਭੂ ਦਿਖਾਇਆ ॥ ਖਿਨ ਮਾਹਿ ਸਗਲਾ ਦੂਖੁ ਮਿਟਿਆ ਮਨਹੁ ਚਿੰਦਿਆ ਪਾਇਆ ॥ ਦਿਨੁ ਰੈਣਿ ਰਲੀਆ

ਕਰੈ ਕਾਮਣਿ ਮਿਟੇ ਸਗਲ ਅੰਦੇਸਾ ॥ ਬਿਨਵੰਤਿ ਨਾਨਕੁ ਕੰਤੁ ਮਿਲਿਆ ਲੋੜਤੇ ਹਮ ਜੈਸਾ ॥੩॥ ਮੇਰੈ ਮਨਿ

ਅਨਦੁ ਭਇਆ ਜੀਉ ਵਜੀ ਵਾਧਾਈ ॥ ਘਰਿ ਲਾਲੁ ਆਇਆ ਪਿਆਰਾ ਸਭ ਤਿਖਾ ਬੁਝਾਈ ॥ ਮਿਲਿਆ ਤ

ਲਾਲੁ ਗੁਪਾਲੁ ਠਾਕੁਰੁ ਸਖੀ ਮੰਗਲੁ ਗਾਇਆ ॥ ਸਭ ਮੀਤ ਬੰਧਪ ਹਰਖੁ ਉਪਜਿਆ ਦੂਤ ਥਾਉ ਗਵਾਇਆ ॥

ਅਨਹਤ ਵਾਜੇ ਵਜਹਿ ਘਰ ਮਹਿ ਪਿਰ ਸੰਗਿ ਸੇਜ ਵਿਛਾਈ ॥ ਬਿਨਵੰਤਿ ਨਾਨਕੁ ਸਹਜਿ ਰਹੈ ਹਰਿ ਮਿਲਿਆ

ਕੰਤੁ ਸੁਖਦਾਈ ॥੪॥੧॥ ਗਉੜੀ ਮਹਲਾ ੫ ॥ ਮੋਹਨ ਤੇਰੇ ਊਚੇ ਮੰਦਰ ਮਹਲ ਅਪਾਰਾ ॥ ਮੋਹਨ ਤੇਰੇ ਸੋਹਨਿ

ਦੁਆਰ ਜੀਉ ਸੰਤ ਧਰਮ ਸਾਲਾ ॥ ਧਰਮ ਸਾਲ ਅਪਾਰ ਦੈਆਰ ਠਾਕੁਰ ਸਦਾ ਕੀਰਤਨੁ ਗਾਵਹੇ ॥ ਜਹ ਸਾਧ ਸੰਤ

ਇਕਤ੍ਰ ਹੋਵਹਿ ਤਹਾ ਤੁਝਹਿ ਧਿਆਵਹੇ ॥ ਕਰਿ ਦਇਆ ਮਇਆ ਦਇਆਲ ਸੁਆਮੀ ਹੋਹੁ ਦੀਨ ਕ੍ਰਿਪਾਰਾ ॥

ਬਿਨਵੰਤਿ ਨਾਨਕ ਦਰਸ ਪਿਆਸੇ ਮਿਲਿ ਦਰਸਨ ਸੁਖੁ ਸਾਰਾ ॥੧॥ ਮੋਹਨ ਤੇਰੇ ਬਚਨ ਅਨੂਪ ਚਾਲ ਨਿਰਾਲੀ

॥ ਮੋਹਨ ਤੂੰ ਮਾਨਹਿ ਏਕੁ ਜੀ ਅਵਰ ਸਭ ਰਾਲੀ ॥ ਮਾਨਹਿ ਤ ਏਕੁ ਅਲੇਖੁ ਠਾਕੁਰੁ ਜਿਨਹਿ ਸਭ ਕਲ ਧਾਰੀਆ ॥

ਤੁਧੁ ਬਚਨਿ ਗੁਰ ਕੈ ਵਸਿ ਕੀਆ ਆਦਿ ਪੁਰਖੁ ਬਨਵਾਰੀਆ ॥ ਤੂੰ ਆਪਿ ਚਲਿਆ ਆਪਿ ਰਹਿਆ ਆਪਿ ਸਭ

ਕਲ ਧਾਰੀਆ ॥ ਬਿਨਵੰਤਿ ਨਾਨਕ ਪੈਜ ਰਾਖਹੁ ਸਭ ਸੇਵਕ ਸਰਨਿ ਤੁਮਾਰੀਆ ॥੨॥ ਮੋਹਨ ਤੁਧੁ ਸਤਸੰਗਤਿ

ਧਿਆਵੈ ਦਰਸ ਧਿਆਨਾ ॥ ਮੋਹਨ ਜਮੁ ਨੇੜਿ ਨ ਆਵੈ ਤੁਧੁ ਜਪਹਿ ਨਿਦਾਨਾ ॥ ਜਮਕਾਲੁ ਤਿਨ ਕਉ ਲਗੈ

ਨਾਹੀ ਜੋ ਇਕ ਮਨਿ ਧਿਆਵਹੇ ॥ ਮਨਿ ਬਚਨਿ ਕਰਮਿ ਜਿ ਤੁਧੁ ਅਰਾਧਹਿ ਸੇ ਸਭੇ ਫਲ ਪਾਵਹੇ ॥ ਮਲ ਮੂਤ

ਮੂੜ ਜਿ ਮੁਗਧ ਹੋਤੇ ਸਿ ਦੇਖਿ ਦਰਸੁ ਸੁਗਿਆਨਾ ॥ ਬਿਨਵੰਤਿ ਨਾਨਕ ਰਾਜੁ ਨਿਹਚਲੁ ਪੂਰਨ ਪੁਰਖ ਭਗਵਾਨਾ

॥੩॥ ਮੋਹਨ ਤੂੰ ਸੁਫਲੁ ਫਲਿਆ ਸਣੁ ਪਰਵਾਰੇ ॥ ਮੋਹਨ ਪੁਤ੍ਰ ਮੀਤ ਭਾਈ ਕੁਟੰਬ ਸਭਿ ਤਾਰੇ ॥ ਤਾਰਿਆ ਜਹਾਨੁ

ਲਹਿਆ ਅਭਿਮਾਨੁ ਜਿਨੀ ਦਰਸਨੁ ਪਾਇਆ ॥ ਜਿਨੀ ਤੁਧਨੋ ਧੰਨੁ ਕਹਿਆ ਤਿਨ ਜਮੁ ਨੇੜਿ ਨ ਆਇਆ ॥ ਬੇਅੰਤ

ਗੁਣ ਤੇਰੇ ਕਥੇ ਨ ਜਾਹੀ ਸਤਿਗੁਰ ਪੁਰਖ ਮੁਰਾਰੇ ॥ ਬਿਨਵੰਤਿ ਨਾਨਕ ਟੇਕ ਰਾਖੀ ਜਿਤੁ ਲਗਿ ਤਰਿਆ ਸੰਸਾਰੇ ॥

੪॥੨॥ ਗਉੜੀ ਮਹਲਾ ੫ ॥ ਸਲੋਕੁ ॥ ਪਤਿਤ ਅਸੰਖ ਪੁਨੀਤ ਕਰਿ ਪੁਨਹ ਪੁਨਹ ਬਲਿਹਾਰ ॥ ਨਾਨਕ ਰਾਮ

ਨਾਮੁ ਜਪਿ ਪਾਵਕੋ ਤਿਨ ਕਿਲਬਿਖ ਦਾਹਨਹਾਰ ॥੧॥ ਛੰਤ ॥ ਜਪਿ ਮਨਾ ਤੂੰ ਰਾਮ ਨਰਾਇਣੁ ਗੋਵਿੰਦਾ ਹਰਿ

ਮਾਧੋ ॥ ਧਿਆਇ ਮਨਾ ਮੁਰਾਰਿ ਮੁਕੰਦੇ ਕਟੀਐ ਕਾਲ ਦੁਖ ਫਾਧੋ ॥ ਦੁਖਹਰਣ ਦੀਨ ਸਰਣ ਸ੍ਰੀਧਰ ਚਰਨ ਕਮਲ

ਅਰਾਧੀਐ ॥ ਜਮ ਪੰਥੁ ਬਿਖੜਾ ਅਗਨਿ ਸਾਗਰੁ ਨਿਮਖ ਸਿਮਰਤ ਸਾਧੀਐ ॥ ਕਲਿਮਲਹ ਦਹਤਾ ਸੁਧੁ

ਕਰਤਾ ਦਿਨਸੁ ਰੈਣਿ ਅਰਾਧੋ ॥ ਬਿਨਵੰਤਿ ਨਾਨਕ ਕਰਹੁ ਕਿਰਪਾ ਗੋਪਾਲ ਗੋਬਿੰਦ ਮਾਧੋ ॥੧॥ ਸਿਮਰਿ ਮਨਾ

ਦਾਮੋਦਰੁ ਦੁਖਹਰੁ ਭੈ ਭੰਜਨੁ ਹਰਿ ਰਾਇਆ ॥ ਸ੍ਰੀਰੰਗੋ ਦਇਆਲ ਮਨੋਹਰੁ ਭਗਤਿ ਵਛਲੁ ਬਿਰਦਾਇਆ ॥

ਭਗਤਿ ਵਛਲ ਪੁਰਖ ਪੂਰਨ ਮਨਹਿ ਚਿੰਦਿਆ ਪਾਈਐ ॥ ਤਮ ਅੰਧ ਕੂਪ ਤੇ ਉਧਾਰੈ ਨਾਮੁ ਮੰਨਿ ਵਸਾਈਐ ॥

ਸੁਰ ਸਿਧ ਗਣ ਗੰਧਰਬ ਮੁਨਿ ਜਨ ਗੁਣ ਅਨਿਕ ਭਗਤੀ ਗਾਇਆ ॥ ਬਿਨਵੰਤਿ ਨਾਨਕ ਕਰਹੁ ਕਿਰਪਾ

ਪਾਰਬ੍ਰਹਮ ਹਰਿ ਰਾਇਆ ॥੨॥ ਚੇਤਿ ਮਨਾ ਪਾਰਬ੍ਰਹਮੁ ਪਰਮੇਸਰੁ ਸਰਬ ਕਲਾ ਜਿਨਿ ਧਾਰੀ ॥ ਕਰੁਣਾ ਮੈ

ਸਮਰਥੁ ਸੁਆਮੀ ਘਟ ਘਟ ਪ੍ਰਾਣ ਅਧਾਰੀ ॥ ਪ੍ਰਾਣ ਮਨ ਤਨ ਜੀਅ ਦਾਤਾ ਬੇਅੰਤ ਅਗਮ ਅਪਾਰੋ ॥ ਸਰਣਿ ਜੋਗੁ

ਸਮਰਥੁ ਮੋਹਨੁ ਸਰਬ ਦੋਖ ਬਿਦਾਰੋ ॥ ਰੋਗ ਸੋਗ ਸਭਿ ਦੋਖ ਬਿਨਸਹਿ ਜਪਤ ਨਾਮੁ ਮੁਰਾਰੀ ॥ ਬਿਨਵੰਤਿ ਨਾਨਕ

ਕਰਹੁ ਕਿਰਪਾ ਸਮਰਥ ਸਭ ਕਲ ਧਾਰੀ ॥੩॥ ਗੁਣ ਗਾਉ ਮਨਾ ਅਚੁਤ ਅਬਿਨਾਸੀ ਸਭ ਤੇ ਊਚ ਦਇਆਲਾ ॥

ਬਿਸੰਭਰੁ ਦੇਵਨ ਕਉ ਏਕੈ ਸਰਬ ਕਰੈ ਪ੍ਰਤਿਪਾਲਾ ॥ ਪ੍ਰਤਿਪਾਲ ਮਹਾ ਦਇਆਲ ਦਾਨਾ ਦਇਆ ਧਾਰੇ ਸਭ ਕਿਸੈ

॥ ਕਾਲੁ ਕੰਟਕੁ ਲੋਭੁ ਮੋਹੁ ਨਾਸੈ ਜੀਅ ਜਾ ਕੈ ਪ੍ਰਭੁ ਬਸੈ ॥ ਸੁਪ੍ਰਸੰਨ ਦੇਵਾ ਸਫਲ ਸੇਵਾ ਭਈ ਪੂਰਨ ਘਾਲਾ ॥

ਬਿਨਵੰਤ ਨਾਨਕ ਇਛ ਪੁਨੀ ਜਪਤ ਦੀਨ ਦੈਆਲਾ ॥੪॥੩॥ ਗਉੜੀ ਮਹਲਾ ੫ ॥ ਸੁਣਿ ਸਖੀਏ ਮਿਲਿ ਉਦਮੁ

ਕਰੇਹਾ ਮਨਾਇ ਲੈਹਿ ਹਰਿ ਕੰਤੈ ॥ ਮਾਨੁ ਤਿਆਗਿ ਕਰਿ ਭਗਤਿ ਠਗਉਰੀ ਮੋਹਹ ਸਾਧੂ ਮੰਤੈ ॥ ਸਖੀ ਵਸਿ

ਆਇਆ ਫਿਰਿ ਛੋਡਿ ਨ ਜਾਈ ਇਹ ਰੀਤਿ ਭਲੀ ਭਗਵੰਤੈ ॥ ਨਾਨਕ ਜਰਾ ਮਰਣ ਭੈ ਨਰਕ ਨਿਵਾਰੈ ਪੁਨੀਤ ਕਰੈ

ਤਿਸੁ ਜੰਤੈ ॥੧॥ ਸੁਣਿ ਸਖੀਏ ਇਹ ਭਲੀ ਬਿਨੰਤੀ ਏਹੁ ਮਤਾਂਤੁ ਪਕਾਈਐ ॥ ਸਹਜਿ ਸੁਭਾਇ ਉਪਾਧਿ ਰਹਤ

ਹੋਇ ਗੀਤ ਗੋਵਿੰਦਹਿ ਗਾਈਐ ॥ ਕਲਿ ਕਲੇਸ ਮਿਟਹਿ ਭ੍ਰਮ ਨਾਸਹਿ ਮਨਿ ਚਿੰਦਿਆ ਫਲੁ ਪਾਈਐ ॥ ਪਾਰਬ੍ਰਹਮ

ਪੂਰਨ ਪਰਮੇਸਰ ਨਾਨਕ ਨਾਮੁ ਧਿਆਈਐ ॥੨॥ ਸਖੀ ਇਛ ਕਰੀ ਨਿਤ ਸੁਖ ਮਨਾਈ ਪ੍ਰਭ ਮੇਰੀ ਆਸ ਪੁਜਾਏ

॥ ਚਰਨ ਪਿਆਸੀ ਦਰਸ ਬੈਰਾਗਨਿ ਪੇਖਉ ਥਾਨ ਸਬਾਏ ॥ ਖੋਜਿ ਲਹਉ ਹਰਿ ਸੰਤ ਜਨਾ ਸੰਗੁ ਸੰਮ੍ਰਿਥ ਪੁਰਖ

ਮਿਲਾਏ ॥ ਨਾਨਕ ਤਿਨ ਮਿਲਿਆ ਸੁਰਿਜਨੁ ਸੁਖਦਾਤਾ ਸੇ ਵਡਭਾਗੀ ਮਾਏ ॥੩॥ ਸਖੀ ਨਾਲਿ ਵਸਾ ਅਪੁਨੇ

ਨਾਹ ਪਿਆਰੇ ਮੇਰਾ ਮਨੁ ਤਨੁ ਹਰਿ ਸੰਗਿ ਹਿਲਿਆ ॥ ਸੁਣਿ ਸਖੀਏ ਮੇਰੀ ਨੀਦ ਭਲੀ ਮੈ ਆਪਨੜਾ ਪਿਰੁ

ਮਿਲਿਆ ॥ ਭ੍ਰਮੁ ਖੋਇਓ ਸਾਂਤਿ ਸਹਜਿ ਸੁਆਮੀ ਪਰਗਾਸੁ ਭਇਆ ਕਉਲੁ ਖਿਲਿਆ ॥ ਵਰੁ ਪਾਇਆ ਪ੍ਰਭੁ

ਅੰਤਰਜਾਮੀ ਨਾਨਕ ਸੋਹਾਗੁ ਨ ਟਲਿਆ ॥੪॥੪॥੨॥੫॥੧੧॥

ੴ ਸਤਿਗੁਰ ਪ੍ਰਸਾਦਿ ॥ ਗਉੜੀ ਬਾਵਨ ਅਖਰੀ ਮਹਲਾ ੫ ॥ ਸਲੋਕੁ ॥ ਗੁਰਦੇਵ ਮਾਤਾ ਗੁਰਦੇਵ ਪਿਤਾ ਗੁਰਦੇਵ

ਸੁਆਮੀ ਪਰਮੇਸੁਰਾ ॥ ਗੁਰਦੇਵ ਸਖਾ ਅਗਿਆਨ ਭੰਜਨੁ ਗੁਰਦੇਵ ਬੰਧਿਪ ਸਹੋਦਰਾ ॥ ਗੁਰਦੇਵ ਦਾਤਾ ਹਰਿ ਨਾਮੁ

ਉਪਦੇਸੈ ਗੁਰਦੇਵ ਮੰਤੁ ਨਿਰੋਧਰਾ ॥ ਗੁਰਦੇਵ ਸਾਂਤਿ ਸਤਿ ਬੁਧਿ ਮੂਰਤਿ ਗੁਰਦੇਵ ਪਾਰਸ ਪਰਸ ਪਰਾ ॥ ਗੁਰਦੇਵ

ਤੀਰਥੁ ਅੰਮ੍ਰਿਤ ਸਰੋਵਰੁ ਗੁਰ ਗਿਆਨ ਮਜਨੁ ਅਪਰੰਪਰਾ ॥ ਗੁਰਦੇਵ ਕਰਤਾ ਸਭਿ ਪਾਪ ਹਰਤਾ ਗੁਰਦੇਵ ਪਤਿਤ

ਪਵਿਤ ਕਰਾ ॥ ਗੁਰਦੇਵ ਆਦਿ ਜੁਗਾਦਿ ਜੁਗੁ ਜੁਗੁ ਗੁਰਦੇਵ ਮੰਤੁ ਹਰਿ ਜਪਿ ਉਧਰਾ ॥ ਗੁਰਦੇਵ ਸੰਗਤਿ ਪ੍ਰਭ ਮੇਲਿ

ਕਰਿ ਕਿਰਪਾ ਹਮ ਮੂੜ ਪਾਪੀ ਜਿਤੁ ਲਗਿ ਤਰਾ ॥ ਗੁਰਦੇਵ ਸਤਿਗੁਰੁ ਪਾਰਬ੍ਰਹਮੁ ਪਰਮੇਸਰੁ ਗੁਰਦੇਵ ਨਾਨਕ ਹਰਿ

ਨਮਸਕਰਾ ॥੧॥ ਸਲੋਕੁ ॥ ਆਪਹਿ ਕੀਆ ਕਰਾਇਆ ਆਪਹਿ ਕਰਨੈ ਜੋਗੁ ॥ ਨਾਨਕ ਏਕੋ ਰਵਿ ਰਹਿਆ ਦੂਸਰ

ਹੋਆ ਨ ਹੋਗੁ ॥੧॥ ਪਉੜੀ ॥ ਓਅੰ ਸਾਧ ਸਤਿਗੁਰ ਨਮਸਕਾਰੰ ॥ ਆਦਿ ਮਧਿ ਅੰਤਿ ਨਿਰੰਕਾਰੰ ॥ ਆਪਹਿ ਸੁੰਨ

ਆਪਹਿ ਸੁਖ ਆਸਨ ॥ ਆਪਹਿ ਸੁਨਤ ਆਪ ਹੀ ਜਾਸਨ ॥ ਆਪਨ ਆਪੁ ਆਪਹਿ ਉਪਾਇਓ ॥ ਆਪਹਿ ਬਾਪ

ਆਪ ਹੀ ਮਾਇਓ ॥ ਆਪਹਿ ਸੂਖਮ ਆਪਹਿ ਅਸਥੂਲਾ ॥ ਲਖੀ ਨ ਜਾਈ ਨਾਨਕ ਲੀਲਾ ॥੧॥ ਕਰਿ ਕਿਰਪਾ ਪ੍ਰਭ

ਦੀਨ ਦਇਆਲਾ ॥ ਤੇਰੇ ਸੰਤਨ ਕੀ ਮਨੁ ਹੋਇ ਰਵਾਲਾ ॥ ਰਹਾਉ ॥ ਸਲੋਕੁ ॥ ਨਿਰੰਕਾਰ ਆਕਾਰ ਆਪਿ ਨਿਰਗੁਨ

ਸਰਗੁਨ ਏਕ ॥ ਏਕਹਿ ਏਕ ਬਖਾਨਨੋ ਨਾਨਕ ਏਕ ਅਨੇਕ ॥੧॥ ਪਉੜੀ ॥ ਓਅੰ ਗੁਰਮੁਖਿ ਕੀਓ ਅਕਾਰਾ ॥ ਏਕਹਿ

ਸੂਤਿ ਪਰੋਵਨਹਾਰਾ ॥ ਭਿੰਨ ਭਿੰਨ ਤ੍ਰੈ ਗੁਣ ਬਿਸਥਾਰੰ ॥ ਨਿਰਗੁਨ ਤੇ ਸਰਗੁਨ ਦ੍ਰਿਸਟਾਰੰ ॥ ਸਗਲ ਭਾਤਿ ਕਰਿ

ਕਰਹਿ ਉਪਾਇਓ ॥ ਜਨਮ ਮਰਨ ਮਨ ਮੋਹੁ ਬਢਾਇਓ ॥ ਦੁਹੂ ਭਾਤਿ ਤੇ ਆਪਿ ਨਿਰਾਰਾ ॥ ਨਾਨਕ ਅੰਤੁ ਨ

ਪਾਰਾਵਾਰਾ ॥੨॥ ਸਲੋਕੁ ॥ ਸੇਈ ਸਾਹ ਭਗਵੰਤ ਸੇ ਸਚੁ ਸੰਪੈ ਹਰਿ ਰਾਸਿ ॥ ਨਾਨਕ ਸਚੁ ਸੁਚਿ ਪਾਈਐ ਤਿਹ ਸੰਤਨ ਕੈ

ਪਾਸਿ ॥੧॥ ਪਵੜੀ ॥ ਸਸਾ ਸਤਿ ਸਤਿ ਸਤਿ ਸੋਊ ॥ ਸਤਿ ਪੁਰਖ ਤੇ ਭਿੰਨ ਨ ਕੋਊ ॥ ਸੋਊ ਸਰਨਿ ਪਰੈ ਜਿਹ ਪਾਯੰ

॥ ਸਿਮਰਿ ਸਿਮਰਿ ਗੁਨ ਗਾਇ ਸੁਨਾਯੰ ॥ ਸੰਸੈ ਭਰਮੁ ਨਹੀ ਕਛੁ ਬਿਆਪਤ ॥ ਪ੍ਰਗਟ ਪ੍ਰਤਾਪੁ ਤਾਹੂ ਕੋ ਜਾਪਤ ॥ ਸੋ

ਸਾਧੂ ਇਹ ਪਹੁਚਨਹਾਰਾ ॥ ਨਾਨਕ ਤਾ ਕੈ ਸਦ ਬਲਿਹਾਰਾ ॥੩॥ ਸਲੋਕੁ ॥ ਧਨੁ ਧਨੁ ਕਹਾ ਪੁਕਾਰਤੇ ਮਾਇਆ ਮੋਹ

ਸਭ ਕੂਰ ॥ ਨਾਮ ਬਿਹੂਨੇ ਨਾਨਕਾ ਹੋਤ ਜਾਤ ਸਭੁ ਧੂਰ ॥੧॥ ਪਵੜੀ ॥ ਧਧਾ ਧੂਰਿ ਪੁਨੀਤ ਤੇਰੇ ਜਨੂਆ ॥ ਧਨਿ ਤੇਊ

ਜਿਹ ਰੁਚ ਇਆ ਮਨੂਆ ॥ ਧਨੁ ਨਹੀ ਬਾਛਹਿ ਸੁਰਗ ਨ ਆਛਹਿ ॥ ਅਤਿ ਪ੍ਰਿਅ ਪ੍ਰੀਤਿ ਸਾਧ ਰਜ ਰਾਚਹਿ ॥ ਧੰਧੇ

ਕਹਾ ਬਿਆਪਹਿ ਤਾਹੂ ॥ ਜੋ ਏਕ ਛਾਡਿ ਅਨ ਕਤਹਿ ਨ ਜਾਹੂ ॥ ਜਾ ਕੈ ਹੀਐ ਦੀਓ ਪ੍ਰਭ ਨਾਮ ॥ ਨਾਨਕ ਸਾਧ ਪੂਰਨ

ਭਗਵਾਨ ॥੪॥ ਸਲੋਕ ॥ ਅਨਿਕ ਭੇਖ ਅਰੁ ਙਿਆਨ ਧਿਆਨ ਮਨਹਠਿ ਮਿਲਿਅਉ ਨ ਕੋਇ ॥ ਕਹੁ ਨਾਨਕ

ਕਿਰਪਾ ਭਈ ਭਗਤੁ ਙਿਆਨੀ ਸੋਇ ॥੧॥ ਪਉੜੀ ॥ ਙੰਙਾ ਙਿਆਨੁ ਨਹੀ ਮੁਖ ਬਾਤਉ ॥ ਅਨਿਕ ਜੁਗਤਿ ਸਾਸਤ੍ਰ

ਕਰਿ ਭਾਤਉ ॥ ਙਿਆਨੀ ਸੋਇ ਜਾ ਕੈ ਦ੍ਰਿੜ ਸੋਊ ॥ ਕਹਤ ਸੁਨਤ ਕਛੁ ਜੋਗੁ ਨ ਹੋਊ ॥ ਙਿਆਨੀ ਰਹਤ ਆਗਿਆ

ਦ੍ਰਿੜੁ ਜਾ ਕੈ ॥ ਉਸਨ ਸੀਤ ਸਮਸਰਿ ਸਭ ਤਾ ਕੈ ॥ ਙਿਆਨੀ ਤਤੁ ਗੁਰਮੁਖਿ ਬੀਚਾਰੀ ॥ ਨਾਨਕ ਜਾ ਕਉ ਕਿਰਪਾ

ਧਾਰੀ ॥੫॥ ਸਲੋਕੁ ॥ ਆਵਨ ਆਏ ਸ੍ਰਿਸਟਿ ਮਹਿ ਬਿਨੁ ਬੂਝੇ ਪਸੁ ਢੋਰ ॥ ਨਾਨਕ ਗੁਰਮੁਖਿ ਸੋ ਬੁਝੈ ਜਾ ਕੈ ਭਾਗ

ਮਥੋਰ ॥੧॥ ਪਉੜੀ ॥ ਯਾ ਜੁਗ ਮਹਿ ਏਕਹਿ ਕਉ ਆਇਆ ॥ ਜਨਮਤ ਮੋਹਿਓ ਮੋਹਨੀ ਮਾਇਆ ॥ ਗਰਭ ਕੁੰਟ

ਮਹਿ ਉਰਧ ਤਪ ਕਰਤੇ ॥ ਸਾਸਿ ਸਾਸਿ ਸਿਮਰਤ ਪ੍ਰਭੁ ਰਹਤੇ ॥ ਉਰਝਿ ਪਰੇ ਜੋ ਛੋਡਿ ਛਡਾਨਾ ॥ ਦੇਵਨਹਾਰੁ ਮਨਹਿ

ਬਿਸਰਾਨਾ ॥ ਧਾਰਹੁ ਕਿਰਪਾ ਜਿਸਹਿ ਗੁਸਾਈ ॥ ਇਤ ਉਤ ਨਾਨਕ ਤਿਸੁ ਬਿਸਰਹੁ ਨਾਹੀ ॥੬॥ ਸਲੋਕੁ ॥ ਆਵਤ

ਹੁਕਮਿ ਬਿਨਾਸ ਹੁਕਮਿ ਆਗਿਆ ਭਿੰਨ ਨ ਕੋਇ ॥ ਆਵਨ ਜਾਨਾ ਤਿਹ ਮਿਟੈ ਨਾਨਕ ਜਿਹ ਮਨਿ ਸੋਇ ॥੧॥

ਪਉੜੀ ॥ ਏਊ ਜੀਅ ਬਹੁਤੁ ਗ੍ਰਭ ਵਾਸੇ ॥ ਮੋਹ ਮਗਨ ਮੀਠ ਜੋਨਿ ਫਾਸੇ ॥ ਇਨਿ ਮਾਇਆ ਤ੍ਰੈ ਗੁਣ ਬਸਿ ਕੀਨੇ ॥

ਆਪਨ ਮੋਹ ਘਟੇ ਘਟਿ ਦੀਨੇ ॥ ਏ ਸਾਜਨ ਕਛੁ ਕਹਹੁ ਉਪਾਇਆ ॥ ਜਾ ਤੇ ਤਰਉ ਬਿਖਮ ਇਹ ਮਾਇਆ ॥ ਕਰਿ

ਕਿਰਪਾ ਸਤਸੰਗਿ ਮਿਲਾਏ ॥ ਨਾਨਕ ਤਾ ਕੈ ਨਿਕਟਿ ਨ ਮਾਏ ॥੭॥ ਸਲੋਕੁ ॥ ਕਿਰਤ ਕਮਾਵਨ ਸੁਭ ਅਸੁਭ ਕੀਨੇ

ਤਿਨਿ ਪ੍ਰਭਿ ਆਪਿ ॥ ਪਸੁ ਆਪਨ ਹਉ ਹਉ ਕਰੈ ਨਾਨਕ ਬਿਨੁ ਹਰਿ ਕਹਾ ਕਮਾਤਿ ॥੧॥ ਪਉੜੀ ॥ ਏਕਹਿ ਆਪਿ

ਕਰਾਵਨਹਾਰਾ ॥ ਆਪਹਿ ਪਾਪ ਪੁੰਨ ਬਿਸਥਾਰਾ ॥ ਇਆ ਜੁਗ ਜਿਤੁ ਜਿਤੁ ਆਪਹਿ ਲਾਇਓ ॥ ਸੋ ਸੋ ਪਾਇਓ ਜੁ

ਆਪਿ ਦਿਵਾਇਓ ॥ ਉਆ ਕਾ ਅੰਤੁ ਨ ਜਾਨੈ ਕੋਊ ॥ ਜੋ ਜੋ ਕਰੈ ਸੋਊ ਫੁਨਿ ਹੋਊ ॥ ਏਕਹਿ ਤੇ ਸਗਲਾ ਬਿਸਥਾਰਾ ॥

ਨਾਨਕ ਆਪਿ ਸਵਾਰਨਹਾਰਾ ॥੮॥ ਸਲੋਕੁ ॥ ਰਾਚਿ ਰਹੇ ਬਨਿਤਾ ਬਿਨੋਦ ਕੁਸਮ ਰੰਗ ਬਿਖ ਸੋਰ ॥ ਨਾਨਕ ਤਿਹ

ਸਰਨੀ ਪਰਉ ਬਿਨਸਿ ਜਾਇ ਮੈ ਮੋਰ ॥੧॥ ਪਉੜੀ ॥ ਰੇ ਮਨ ਬਿਨੁ ਹਰਿ ਜਹ ਰਚਹੁ ਤਹ ਤਹ ਬੰਧਨ ਪਾਹਿ ॥ ਜਿਹ

ਬਿਧਿ ਕਤਹੂ ਨ ਛੂਟੀਐ ਸਾਕਤ ਤੇਊ ਕਮਾਹਿ ॥ ਹਉ ਹਉ ਕਰਤੇ ਕਰਮ ਰਤ ਤਾ ਕੋ ਭਾਰੁ ਅਫਾਰ ॥ ਪ੍ਰੀਤਿ ਨਹੀ ਜਉ

ਨਾਮ ਸਿਉ ਤਉ ਏਊ ਕਰਮ ਬਿਕਾਰ ॥ ਬਾਧੇ ਜਮ ਕੀ ਜੇਵਰੀ ਮੀਠੀ ਮਾਇਆ ਰੰਗ ॥ ਭ੍ਰਮ ਕੇ ਮੋਹੇ ਨਹ ਬੁਝਹਿ ਸੋ ਪ੍ਰਭੁ

ਸਦਹੂ ਸੰਗ ॥ ਲੇਖੈ ਗਣਤ ਨ ਛੂਟੀਐ ਕਾਚੀ ਭੀਤਿ ਨ ਸੁਧਿ ॥ ਜਿਸਹਿ ਬੁਝਾਏ ਨਾਨਕਾ ਤਿਹ ਗੁਰਮੁਖਿ ਨਿਰਮਲ

ਬੁਧਿ॥੯॥ਸਲੋਕੁ॥ਟੂਟੇਬੰਧਨਜਾਸੁਕੇਹੋਆਸਾਧੂਸੰਗੁ॥ਜੋਰਾਤੇਰੰਗਏਕਕੈਨਾਨਕਗੂੜਾਰੰਗੁ॥੧॥ਪਉੜੀ॥

ਰਾਰਾ ਰੰਗਹੁ ਇਆ ਮਨੁ ਅਪਨਾ ॥ ਹਰਿ ਹਰਿ ਨਾਮੁ ਜਪਹੁ ਜਪੁ ਰਸਨਾ ॥ ਰੇ ਰੇ ਦਰਗਹ ਕਹੈ ਨ ਕੋਊ ॥ ਆਉ

ਬੈਠੁ ਆਦਰੁ ਸੁਭ ਦੇਊ ॥ ਉਆ ਮਹਲੀ ਪਾਵਹਿ ਤੂ ਬਾਸਾ ॥ ਜਨਮ ਮਰਨ ਨਹ ਹੋਇ ਬਿਨਾਸਾ ॥ ਮਸਤਕਿ ਕਰਮੁ

ਲਿਖਿਓ ਧੁਰਿ ਜਾ ਕੈ ॥ ਹਰਿ ਸੰਪੈ ਨਾਨਕ ਘਰਿ ਤਾ ਕੈ ॥੧੦॥ ਸਲੋਕੁ ॥ ਲਾਲਚ ਝੂਠ ਬਿਕਾਰ ਮੋਹ ਬਿਆਪਤ ਮੂੜੇ

ਅੰਧ ॥ ਲਾਗਿ ਪਰੇ ਦੁਰਗੰਧ ਸਿਉ ਨਾਨਕ ਮਾਇਆ ਬੰਧ ॥੧॥ ਪਉੜੀ ॥ ਲਲਾ ਲਪਟਿ ਬਿਖੈ ਰਸ ਰਾਤੇ ॥ ਅਹੰਬੁਧਿ

ਮਾਇਆ ਮਦ ਮਾਤੇ ॥ ਇਆ ਮਾਇਆ ਮਹਿ ਜਨਮਹਿ ਮਰਨਾ ॥ ਜਿਉ ਜਿਉ ਹੁਕਮੁ ਤਿਵੈ ਤਿਉ ਕਰਨਾ ॥ ਕੋਊ ਊਨ

ਨ ਕੋਊ ਪੂਰਾ ॥ ਕੋਊ ਸੁਘਰੁ ਨ ਕੋਊ ਮੂਰਾ ॥ ਜਿਤੁ ਜਿਤੁ ਲਾਵਹੁ ਤਿਤੁ ਤਿਤੁ ਲਗਨਾ ॥ ਨਾਨਕ ਠਾਕੁਰ ਸਦਾ ਅਲਿਪਨਾ

॥੧੧॥ ਸਲੋਕੁ ॥ ਲਾਲ ਗੁਪਾਲ ਗੋਬਿੰਦ ਪ੍ਰਭ ਗਹਿਰ ਗੰਭੀਰ ਅਥਾਹ ॥ ਦੂਸਰ ਨਾਹੀ ਅਵਰ ਕੋ ਨਾਨਕ ਬੇਪਰਵਾਹ

॥੧॥ ਪਉੜੀ ॥ ਲਲਾ ਤਾ ਕੈ ਲਵੈ ਨ ਕੋਊ ॥ ਏਕਹਿ ਆਪਿ ਅਵਰ ਨਹ ਹੋਊ ॥ ਹੋਵਨਹਾਰੁ ਹੋਤ ਸਦ ਆਇਆ ॥

ਉਆ ਕਾ ਅੰਤੁ ਨ ਕਾਹੂ ਪਾਇਆ ॥ ਕੀਟ ਹਸਤਿ ਮਹਿ ਪੂਰ ਸਮਾਨੇ ॥ ਪ੍ਰਗਟ ਪੁਰਖ ਸਭ ਠਾਊ ਜਾਨੇ ॥ ਜਾ ਕਉ ਦੀਨੋ

ਹਰਿ ਰਸੁ ਅਪਨਾ ॥ ਨਾਨਕ ਗੁਰਮੁਖਿ ਹਰਿ ਹਰਿ ਤਿਹ ਜਪਨਾ ॥੧੨॥ ਸਲੋਕੁ ॥ ਆਤਮ ਰਸੁ ਜਿਹ ਜਾਨਿਆ ਹਰਿ

ਰੰਗ ਸਹਜੇ ਮਾਣੁ ॥ ਨਾਨਕ ਧਨਿ ਧਨਿ ਧੰਨਿ ਜਨ ਆਏ ਤੇ ਪਰਵਾਣੁ ॥੧॥ ਪਉੜੀ ॥ ਆਇਆ ਸਫਲ ਤਾਹੂ ਕੋ

ਗਨੀਐ ॥ ਜਾਸੁ ਰਸਨ ਹਰਿ ਹਰਿ ਜਸੁ ਭਨੀਐ ॥ ਆਇ ਬਸਹਿ ਸਾਧੂ ਕੈ ਸੰਗੇ ॥ ਅਨਦਿਨੁ ਨਾਮੁ ਧਿਆਵਹਿ ਰੰਗੇ ॥

ਆਵਤ ਸੋ ਜਨੁ ਨਾਮਹਿ ਰਾਤਾ ॥ ਜਾ ਕਉ ਦਇਆ ਮਇਆ ਬਿਧਾਤਾ ॥ ਏਕਹਿ ਆਵਨ ਫਿਰਿ ਜੋਨਿ ਨ ਆਇਆ ॥

ਨਾਨਕ ਹਰਿ ਕੈ ਦਰਸਿ ਸਮਾਇਆ ॥੧੩॥ ਸਲੋਕੁ ॥ ਯਾਸੁ ਜਪਤ ਮਨਿ ਹੋਇ ਅਨੰਦੁ ਬਿਨਸੈ ਦੂਜਾ ਭਾਉ ॥ ਦੂਖ

ਦਰਦ ਤ੍ਰਿਸਨਾ ਬੁਝੈ ਨਾਨਕ ਨਾਮਿ ਸਮਾਉ ॥੧॥ ਪਉੜੀ ॥ ਯਯਾ ਜਾਰਉ ਦੁਰਮਤਿ ਦੋਊ ॥ ਤਿਸਹਿ ਤਿਆਗਿ ਸੁਖ

ਸਹਜੇ ਸੋਊ ॥ ਯਯਾ ਜਾਇ ਪਰਹੁ ਸੰਤ ਸਰਨਾ ॥ ਜਿਹ ਆਸਰ ਇਆ ਭਵਜਲੁ ਤਰਨਾ ॥ ਯਯਾ ਜਨਮਿ ਨ ਆਵੈ ਸੋਊ

॥ ਏਕ ਨਾਮ ਲੇ ਮਨਹਿ ਪਰੋਊ ॥ ਯਯਾ ਜਨਮੁ ਨ ਹਾਰੀਐ ਗੁਰ ਪੂਰੇ ਕੀ ਟੇਕ ॥ ਨਾਨਕ ਤਿਹ ਸੁਖੁ ਪਾਇਆ ਜਾ ਕੈ

ਹੀਅਰੈ ਏਕ ॥੧੪॥ ਸਲੋਕੁ ॥ ਅੰਤਰਿ ਮਨ ਤਨ ਬਸਿ ਰਹੇ ਈਤ ਊਤ ਕੇ ਮੀਤ ॥ ਗੁਰਿ ਪੂਰੈ ਉਪਦੇਸਿਆ ਨਾਨਕ

ਜਪੀਐ ਨੀਤ ॥੧॥ ਪਉੜੀ ॥ ਅਨਦਿਨੁ ਸਿਮਰਹੁ ਤਾਸੁ ਕਉ ਜੋ ਅੰਤਿ ਸਹਾਈ ਹੋਇ ॥ ਇਹ ਬਿਖਿਆ ਦਿਨ ਚਾਰਿ

ਛਿਅ ਛਾਡਿ ਚਲਿਓ ਸਭੁ ਕੋਇ ॥ ਕਾ ਕੋ ਮਾਤ ਪਿਤਾ ਸੁਤ ਧੀਆ ॥ ਗ੍ਰਿਹ ਬਨਿਤਾ ਕਛੁ ਸੰਗਿ ਨ ਲੀਆ ॥ ਐਸੀ

ਸੰਚਿ ਜੁ ਬਿਨਸਤ ਨਾਹੀ ॥ ਪਤਿ ਸੇਤੀ ਅਪੁਨੈ ਘਰਿ ਜਾਹੀ ॥ ਸਾਧਸੰਗਿ ਕਲਿ ਕੀਰਤਨੁ ਗਾਇਆ ॥ ਨਾਨਕ ਤੇ ਤੇ

ਬਹੁਰਿ ਨ ਆਇਆ ॥੧੫॥ ਸਲੋਕੁ ॥ ਅਤਿ ਸੁੰਦਰ ਕੁਲੀਨ ਚਤੁਰ ਮੁਖਿ ਙਿਆਨੀ ਧਨਵੰਤ ॥ ਮਿਰਤਕ ਕਹੀਅਹਿ

ਨਾਨਕਾ ਜਿਹ ਪ੍ਰੀਤਿ ਨਹੀ ਭਗਵੰਤ ॥੧॥ ਪਉੜੀ ॥ ਙੰਙਾ ਖਟੁ ਸਾਸਤ੍ਰ ਹੋਇ ਙਿਆਤਾ ॥ ਪੂਰਕੁ ਕੁੰਭਕ ਰੇਚਕ

ਕਰਮਾਤਾ ॥ ਙਿਆਨ ਧਿਆਨ ਤੀਰਥ ਇਸਨਾਨੀ ॥ ਸੋਮਪਾਕ ਅਪਰਸ ਉਦਿਆਨੀ ॥ ਰਾਮ ਨਾਮ ਸੰਗਿ ਮਨਿ

ਨਹੀ ਹੇਤਾ ॥ ਜੋ ਕਛੁ ਕੀਨੋ ਸੋਊ ਅਨੇਤਾ ॥ ਉਆ ਤੇ ਊਤਮੁ ਗਨਉ ਚੰਡਾਲਾ ॥ ਨਾਨਕ ਜਿਹ ਮਨਿ ਬਸਹਿ ਗੁਪਾਲਾ

॥੧੬॥ ਸਲੋਕੁ ॥ ਕੁੰਟ ਚਾਰਿ ਦਹ ਦਿਸਿ ਭ੍ਰਮੇ ਕਰਮ ਕਿਰਤਿ ਕੀ ਰੇਖ ॥ ਸੂਖ ਦੂਖ ਮੁਕਤਿ ਜੋਨਿ ਨਾਨਕ ਲਿਖਿਓ ਲੇਖ

॥੧॥ ਪਵੜੀ ॥ ਕਕਾ ਕਾਰਨ ਕਰਤਾ ਸੋਊ ॥ ਲਿਖਿਓ ਲੇਖੁ ਨ ਮੇਟਤ ਕੋਊ ॥ ਨਹੀ ਹੋਤ ਕਛੁ ਦੋਊ ਬਾਰਾ ॥ ਕਰਨੈਹਾਰੁ

ਨ ਭੂਲਨਹਾਰਾ ॥ ਕਾਹੂ ਪੰਥੁ ਦਿਖਾਰੈ ਆਪੈ ॥ ਕਾਹੂ ਉਦਿਆਨ ਭ੍ਰਮਤ ਪਛੁਤਾਪੈ ॥ ਆਪਨ ਖੇਲੁ ਆਪ ਹੀ ਕੀਨੋ ॥

ਜੋ ਜੋ ਦੀਨੋ ਸੁ ਨਾਨਕ ਲੀਨੋ ॥੧੭॥ ਸਲੋਕੁ ॥ ਖਾਤ ਖਰਚਤ ਬਿਲਛਤ ਰਹੇ ਟੂਟਿ ਨ ਜਾਹਿ ਭੰਡਾਰ ॥ ਹਰਿ ਹਰਿ

ਜਪਤ ਅਨੇਕ ਜਨ ਨਾਨਕ ਨਾਹਿ ਸੁਮਾਰ ॥੧॥ ਪਉੜੀ ॥ ਖਖਾ ਖੂਨਾ ਕਛੁ ਨਹੀ ਤਿਸੁ ਸੰਮ੍ਰਥ ਕੈ ਪਾਹਿ ॥ ਜੋ ਦੇਨਾ

ਸੋ ਦੇ ਰਹਿਓ ਭਾਵੈ ਤਹ ਤਹ ਜਾਹਿ ॥ ਖਰਚੁ ਖਜਾਨਾ ਨਾਮ ਧਨੁ ਇਆ ਭਗਤਨ ਕੀ ਰਾਸਿ ॥ ਖਿਮਾ ਗਰੀਬੀ ਅਨਦ

ਸਹਜ ਜਪਤ ਰਹਹਿ ਗੁਣਤਾਸ ॥ ਖੇਲਹਿ ਬਿਗਸਹਿ ਅਨਦ ਸਿਉ ਜਾ ਕਉ ਹੋਤ ਕ੍ਰਿਪਾਲ ॥ ਸਦੀਵ ਗਨੀਵ ਸੁਹਾਵਨੇ

ਰਾਮ ਨਾਮ ਗ੍ਰਿਹਿ ਮਾਲ ॥ ਖੇਦੁ ਨ ਦੂਖੁ ਨ ਡਾਨੁ ਤਿਹ ਜਾ ਕਉ ਨਦਰਿ ਕਰੀ ॥ ਨਾਨਕ ਜੋ ਪ੍ਰਭ ਭਾਣਿਆ ਪੂਰੀ

ਤਿਨਾ ਪਰੀ ॥੧੮॥ ਸਲੋਕੁ ॥ ਗਨਿ ਮਿਨਿ ਦੇਖਹੁ ਮਨੈ ਮਾਹਿ ਸਰਪਰ ਚਲਨੋ ਲੋਗ ॥ ਆਸ ਅਨਿਤ ਗੁਰਮੁਖਿ ਮਿਟੈ

ਨਾਨਕ ਨਾਮ ਅਰੋਗ ॥੧॥ ਪਉੜੀ ॥ ਗਗਾ ਗੋਬਿਦ ਗੁਣ ਰਵਹੁ ਸਾਸਿ ਸਾਸਿ ਜਪਿ ਨੀਤ ॥ ਕਹਾ ਬਿਸਾਸਾ ਦੇਹ

ਕਾ ਬਿਲਮ ਨ ਕਰਿਹੋ ਮੀਤ ॥ ਨਹ ਬਾਰਿਕ ਨਹ ਜੋਬਨੈ ਨਹ ਬਿਰਧੀ ਕਛੁ ਬੰਧੁ ॥ ਓਹ ਬੇਰਾ ਨਹ ਬੂਝੀਐ ਜਉ

ਆਇ ਪਰੈ ਜਮ ਫੰਧੁ ॥ ਗਿਆਨੀ ਧਿਆਨੀ ਚਤੁਰ ਪੇਖਿ ਰਹਨੁ ਨਹੀ ਇਹ ਠਾਇ ॥ ਛਾਡਿ ਛਾਡਿ ਸਗਲੀ ਗਈ

ਮੂੜ ਤਹਾ ਲਪਟਾਹਿ ॥ ਗੁਰ ਪ੍ਰਸਾਦਿ ਸਿਮਰਤ ਰਹੈ ਜਾਹੂ ਮਸਤਕਿ ਭਾਗ ॥ ਨਾਨਕ ਆਏ ਸਫਲ ਤੇ ਜਾ ਕਉ

ਪ੍ਰਿਅਹਿ ਸੁਹਾਗ ॥੧੯॥ ਸਲੋਕੁ ॥ ਘੋਖੇ ਸਾਸਤ੍ਰ ਬੇਦ ਸਭ ਆਨ ਨ ਕਥਤਉ ਕੋਇ ॥ ਆਦਿ ਜੁਗਾਦੀ ਹੁਣਿ ਹੋਵਤ

ਨਾਨਕ ਏਕੈ ਸੋਇ ॥੧॥ ਪਉੜੀ ॥ ਘਘਾ ਘਾਲਹੁ ਮਨਹਿ ਏਹ ਬਿਨੁ ਹਰਿ ਦੂਸਰ ਨਾਹਿ ॥ ਨਹ ਹੋਆ ਨਹ ਹੋਵਨਾ

ਜਤ ਕਤ ਓਹੀ ਸਮਾਹਿ ॥ ਘੂਲਹਿ ਤਉ ਮਨ ਜਉ ਆਵਹਿ ਸਰਨਾ ॥ ਨਾਮ ਤਤੁ ਕਲਿ ਮਹਿ ਪੁਨਹਚਰਨਾ ॥ ਘਾਲਿ

ਘਾਲਿ ਅਨਿਕ ਪਛੁਤਾਵਹਿ ॥ ਬਿਨੁ ਹਰਿ ਭਗਤਿ ਕਹਾ ਥਿਤਿ ਪਾਵਹਿ ॥ ਘੋਲਿ ਮਹਾ ਰਸੁ ਅੰਮ੍ਰਿਤੁ ਤਿਹ ਪੀਆ ॥

ਨਾਨਕ ਹਰਿ ਗੁਰਿ ਜਾ ਕਉ ਦੀਆ ॥੨੦॥ ਸਲੋਕੁ ॥ ਙਣਿ ਘਾਲੇ ਸਭ ਦਿਵਸ ਸਾਸ ਨਹ ਬਢਨ ਘਟਨ ਤਿਲੁ ਸਾਰ

॥ ਜੀਵਨ ਲੋਰਹਿ ਭਰਮ ਮੋਹ ਨਾਨਕ ਤੇਊ ਗਵਾਰ ॥੧॥ ਪਉੜੀ ॥ ਙੰਙਾ ਙ੍ਰਾਸੈ ਕਾਲੁ ਤਿਹ ਜੋ ਸਾਕਤ ਪ੍ਰਭਿ ਕੀਨ ॥

ਅਨਿਕ ਜੋਨਿ ਜਨਮਹਿ ਮਰਹਿ ਆਤਮ ਰਾਮੁ ਨ ਚੀਨ ॥ ਙਿਆਨ ਧਿਆਨ ਤਾਹੂ ਕਉ ਆਏ ॥ ਕਰਿ ਕਿਰਪਾ ਜਿਹ

ਆਪਿ ਦਿਵਾਏ ॥ ਙਣਤੀ ਙਣੀ ਨਹੀ ਕੋਊ ਛੂਟੈ ॥ ਕਾਚੀ ਗਾਗਰਿ ਸਰਪਰ ਫੂਟੈ ॥ ਸੋ ਜੀਵਤ ਜਿਹ ਜੀਵਤ ਜਪਿਆ

॥ ਪ੍ਰਗਟ ਭਏ ਨਾਨਕ ਨਹ ਛਪਿਆ ॥੨੧॥ ਸਲੋਕੁ ॥ ਚਿਤਿ ਚਿਤਵਉ ਚਰਣਾਰਬਿੰਦ ਊਧ ਕਵਲ ਬਿਗਸਾਂਤ ॥

ਪ੍ਰਗਟ ਭਏ ਆਪਹਿ ਗੁੋਬਿੰਦ ਨਾਨਕ ਸੰਤ ਮਤਾਂਤ ॥੧॥ ਪਉੜੀ ॥ ਚਚਾ ਚਰਨ ਕਮਲ ਗੁਰ ਲਾਗਾ ॥ ਧਨਿ ਧਨਿ

ਉਆ ਦਿਨ ਸੰਜੋਗ ਸਭਾਗਾ ॥ ਚਾਰਿ ਕੁੰਟ ਦਹ ਦਿਸਿ ਭ੍ਰਮਿ ਆਇਓ ॥ ਭਈ ਕ੍ਰਿਪਾ ਤਬ ਦਰਸਨੁ ਪਾਇਓ ॥ ਚਾਰ

ਬਿਚਾਰ ਬਿਨਸਿਓ ਸਭ ਦੂਆ ॥ ਸਾਧਸੰਗਿ ਮਨੁ ਨਿਰਮਲ ਹੂਆ ॥ ਚਿੰਤ ਬਿਸਾਰੀ ਏਕ ਦ੍ਰਿਸਟੇਤਾ ॥ ਨਾਨਕ

ਗਿਆਨ ਅੰਜਨੁ ਜਿਹ ਨੇਤ੍ਰਾ ॥੨੨॥ ਸਲੋਕੁ ॥ ਛਾਤੀ ਸੀਤਲ ਮਨੁ ਸੁਖੀ ਛੰਤ ਗੋਬਿਦ ਗੁਨ ਗਾਇ ॥ ਐਸੀ ਕਿਰਪਾ

ਕਰਹੁ ਪ੍ਰਭ ਨਾਨਕ ਦਾਸ ਦਸਾਇ ॥੧॥ ਪਉੜੀ ॥ ਛਛਾ ਛੋਹਰੇ ਦਾਸ ਤੁਮਾਰੇ ॥ ਦਾਸ ਦਾਸਨ ਕੇ ਪਾਨੀਹਾਰੇ ॥ ਛਛਾ

ਛਾਰੁ ਹੋਤ ਤੇਰੇ ਸੰਤਾ ॥ ਅਪਨੀ ਕ੍ਰਿਪਾ ਕਰਹੁ ਭਗਵੰਤਾ ॥ ਛਾਡਿ ਸਿਆਨਪ ਬਹੁ ਚਤੁਰਾਈ ॥ ਸੰਤਨ ਕੀ ਮਨ ਟੇਕ

ਟਿਕਾਈ ॥ ਛਾਰੁ ਕੀ ਪੁਤਰੀ ਪਰਮ ਗਤਿ ਪਾਈ ॥ ਨਾਨਕ ਜਾ ਕਉ ਸੰਤ ਸਹਾਈ ॥੨੩॥ ਸਲੋਕੁ ॥ ਜੋਰ ਜੁਲਮ

ਫੂਲਹਿ ਘਨੋ ਕਾਚੀ ਦੇਹ ਬਿਕਾਰ ॥ ਅਹੰਬੁਧਿ ਬੰਧਨ ਪਰੇ ਨਾਨਕ ਨਾਮ ਛੁਟਾਰ ॥੧॥ ਪਉੜੀ ॥ ਜਜਾ ਜਾਨੈ ਹਉ ਕਛੁ

ਹੂਆ ॥ ਬਾਧਿਓ ਜਿਉ ਨਲਿਨੀ ਭ੍ਰਮਿ ਸੂਆ ॥ ਜਉ ਜਾਨੈ ਹਉ ਭਗਤੁ ਗਿਆਨੀ ॥ ਆਗੈ ਠਾਕੁਰਿ ਤਿਲੁ ਨਹੀ ਮਾਨੀ

॥ ਜਉ ਜਾਨੈ ਮੈ ਕਥਨੀ ਕਰਤਾ ॥ ਬਿਆਪਾਰੀ ਬਸੁਧਾ ਜਿਉ ਫਿਰਤਾ ॥ ਸਾਧਸੰਗਿ ਜਿਹ ਹਉਮੈ ਮਾਰੀ ॥ ਨਾਨਕ

ਤਾ ਕਉ ਮਿਲੇ ਮੁਰਾਰੀ ॥੨੪॥ ਸਲੋਕੁ ॥ ਝਾਲਾਘੇ ਉਠਿ ਨਾਮੁ ਜਪਿ ਨਿਸਿ ਬਾਸੁਰ ਆਰਾਧਿ ॥ ਕਾਰ੍ਹਾ ਤੁਝੈ ਨ

ਬਿਆਪਈ ਨਾਨਕ ਮਿਟੈ ਉਪਾਧਿ ॥੧॥ ਪਉੜੀ ॥ ਝਝਾ ਝੂਰਨੁ ਮਿਟੈ ਤੁਮਾਰੋ ॥ ਰਾਮ ਨਾਮ ਸਿਉ ਕਰਿ ਬਿਉਹਾਰੋ ॥

ਝੂਰਤ ਝੂਰਤ ਸਾਕਤ ਮੂਆ ॥ ਜਾ ਕੈ ਰਿਦੈ ਹੋਤ ਭਾਉ ਬੀਆ ॥ ਝਰਹਿ ਕਸੰਮਲ ਪਾਪ ਤੇਰੇ ਮਨੂਆ ॥ ਅੰਮ੍ਰਿਤ ਕਥਾ

ਸੰਤਸੰਗਿ ਸੁਨੂਆ ॥ ਝਰਹਿ ਕਾਮ ਕ੍ਰੋਧ ਦ੍ਰੁਸਟਾਈ ॥ ਨਾਨਕ ਜਾ ਕਉ ਕ੍ਰਿਪਾ ਗੁਸਾਈ ॥੨੫॥ ਸਲੋਕੁ ॥ ਞਤਨ ਕਰਹੁ

ਤੁਮ ਅਨਿਕ ਬਿਧਿ ਰਹਨੁ ਨ ਪਾਵਹੁ ਮੀਤ ॥ ਜੀਵਤ ਰਹਹੁ ਹਰਿ ਹਰਿ ਭਜਹੁ ਨਾਨਕ ਨਾਮ ਪਰੀਤਿ ॥੧॥ ਪਵੜੀ ॥

ਞੰਞਾ ਞਾਣਹੁ ਦ੍ਰਿੜੁ ਸਹੀ ਬਿਨਸਿ ਜਾਤ ਏਹ ਹੇਤ ॥ ਗਣਤੀ ਗਣਉ ਨ ਗਣਿ ਸਕਉ ਊਠਿ ਸਿਧਾਰੇ ਕੇਤ ॥ ਞੋ

ਪੇਖਉ ਸੋ ਬਿਨਸਤਉ ਕਾ ਸਿਉ ਕਰੀਐ ਸੰਗੁ ॥ ਞਾਣਹੁ ਇਆ ਬਿਧਿ ਸਹੀ ਚਿਤ ਝੂਠਉ ਮਾਇਆ ਰੰਗੁ ॥ ਞਾਣਤ

ਸੋਈ ਸੰਤੁ ਸੁਇ ਭ੍ਰਮ ਤੇ ਕੀਚਿਤ ਭਿੰਨ ॥ ਅੰਧ ਕੂਪ ਤੇ ਤਿਹ ਕਢਹੁ ਜਿਹ ਹੋਵਹੁ ਸੁਪ੍ਰਸੰਨ ॥ ਞਾ ਕੈ ਹਾਥਿ ਸਮਰਥ ਤੇ

ਕਾਰਨ ਕਰਨੈ ਜੋਗ ॥ ਨਾਨਕ ਤਿਹ ਉਸਤਤਿ ਕਰਉ ਞਾਹੂ ਕੀਓ ਸੰਜੋਗ ॥੨੬॥ ਸਲੋਕੁ ॥ ਟੂਟੇ ਬੰਧਨ ਜਨਮ

ਮਰਨ ਸਾਧ ਸੇਵ ਸੁਖੁ ਪਾਇ ॥ ਨਾਨਕ ਮਨਹੁ ਨ ਬੀਸਰੈ ਗੁਣ ਨਿਧਿ ਗੋਬਿਦ ਰਾਇ ॥੧॥ ਪਉੜੀ ॥ ਟਹਲ ਕਰਹੁ

ਤਉ ਏਕ ਕੀ ਜਾ ਤੇ ਬ੍ਰਿਥਾ ਨ ਕੋਇ ॥ ਮਨਿ ਤਨਿ ਮੁਖਿ ਹੀਐ ਬਸੈ ਜੋ ਚਾਹਹੁ ਸੋ ਹੋਇ ॥ ਟਹਲ ਮਹਲ ਤਾ ਕਉ

ਮਿਲੈ ਜਾ ਕਉ ਸਾਧ ਕ੍ਰਿਪਾਲ ॥ ਸਾਧੂ ਸੰਗਤਿ ਤਉ ਬਸੈ ਜਉ ਆਪਨ ਹੋਹਿ ਦਇਆਲ ॥ ਟੋਹੇ ਟਾਹੇ ਬਹੁ ਭਵਨ

ਬਿਨੁ ਨਾਵੈ ਸੁਖੁ ਨਾਹਿ ॥ ਟਲਹਿ ਜਾਮ ਕੇ ਦੂਤ ਤਿਹ ਜੁ ਸਾਧੂ ਸੰਗਿ ਸਮਾਹਿ ॥ ਬਾਰਿ ਬਾਰਿ ਜਾਉ ਸੰਤ ਸਦਕੇ ॥

ਨਾਨਕ ਪਾਪ ਬਿਨਾਸੇ ਕਦਿ ਕੇ ॥੨੭॥ ਸਲੋਕੁ ॥ ਠਾਕ ਨ ਹੋਤੀ ਤਿਨਹੁ ਦਰਿ ਜਿਹ ਹੋਵਹੁ ਸੁਪ੍ਰਸੰਨ ॥ ਜੋ ਜਨ

ਪ੍ਰਭਿ ਅਪੁਨੇ ਕਰੇ ਨਾਨਕ ਤੇ ਧਨਿ ਧੰਨਿ ॥੧॥ ਪਉੜੀ ॥ ਠਠਾ ਮਨੂਆ ਠਾਹਹਿ ਨਾਹੀ ॥ ਜੋ ਸਗਲ ਤਿਆਗਿ

ਏਕਹਿ ਲਪਟਾਹੀ ॥ ਠਹਕਿ ਠਹਕਿ ਮਾਇਆ ਸੰਗਿ ਮੂਏ ॥ ਉਆ ਕੈ ਕੁਸਲ ਨ ਕਤਹੂ ਹੂਏ ॥ ਠਾਂਢਿ ਪਰੀ ਸੰਤਹ

ਸੰਗਿ ਬਸਿਆ ॥ ਅੰਮ੍ਰਿਤ ਨਾਮੁ ਤਹਾ ਜੀਅ ਰਸਿਆ ॥ ਠਾਕੁਰ ਅਪੁਨੇ ਜੋ ਜਨੁ ਭਾਇਆ ॥ ਨਾਨਕ ਉਆ ਕਾ ਮਨੁ

ਸੀਤਲਾਇਆ ॥੨੮॥ ਸਲੋਕੁ ॥ ਡੰਡਉਤਿ ਬੰਦਨ ਅਨਿਕ ਬਾਰ ਸਰਬ ਕਲਾ ਸਮਰਥ ॥ ਡੋਲਨ ਤੇ ਰਾਖਹੁ ਪ੍ਰਭੂ

ਨਾਨਕ ਦੇ ਕਰਿ ਹਥ ॥੧॥ ਪਉੜੀ ॥ ਡਡਾ ਡੇਰਾ ਇਹੁ ਨਹੀ ਜਹ ਡੇਰਾ ਤਹ ਜਾਨੁ ॥ ਉਆ ਡੇਰਾ ਕਾ ਸੰਜਮੋ ਗੁਰ ਕੈ

ਸਬਦਿ ਪਛਾਨੁ ॥ ਇਆ ਡੇਰਾ ਕਉ ਸ੍ਰਮੁ ਕਰਿ ਘਾਲੈ ॥ ਜਾ ਕਾ ਤਸੂ ਨਹੀ ਸੰਗਿ ਚਾਲੈ ॥ ਉਆ ਡੇਰਾ ਕੀ ਸੋ ਮਿਤਿ

ਜਾਨੈ ॥ ਜਾ ਕਉ ਦ੍ਰਿਸਟਿ ਪੂਰਨ ਭਗਵਾਨੈ ॥ ਡੇਰਾ ਨਿਹਚਲੁ ਸਚੁ ਸਾਧਸੰਗ ਪਾਇਆ ॥ ਨਾਨਕ ਤੇ ਜਨ ਨਹ

ਡੋਲਾਇਆ ॥੨੯॥ ਸਲੋਕੁ ॥ ਢਾਹਨ ਲਾਗੇ ਧਰਮ ਰਾਇ ਕਿਨਹਿ ਨ ਘਾਲਿਓ ਬੰਧ ॥ ਨਾਨਕ ਉਬਰੇ ਜਪਿ ਹਰੀ

ਸਾਧਸੰਗਿ ਸਨਬੰਧ ॥੧॥ ਪਉੜੀ ॥ ਢਢਾ ਢੂਢਤ ਕਹ ਫਿਰਹੁ ਢੂਢਨੁ ਇਆ ਮਨ ਮਾਹਿ ॥ ਸੰਗਿ ਤੁਹਾਰੈ ਪ੍ਰਭੁ ਬਸੈ

ਬਨੁ ਬਨੁ ਕਹਾ ਫਿਰਾਹਿ ॥ ਢੇਰੀ ਢਾਹਹੁ ਸਾਧਸੰਗਿ ਅਹੰਬੁਧਿ ਬਿਕਰਾਲ ॥ ਸੁਖੁ ਪਾਵਹੁ ਸਹਜੇ ਬਸਹੁ ਦਰਸਨੁ

ਦੇਖਿ ਨਿਹਾਲ ॥ ਢੇਰੀ ਜਾਮੈ ਜਮਿ ਮਰੈ ਗਰਭ ਜੋਨਿ ਦੁਖ ਪਾਇ ॥ ਮੋਹ ਮਗਨ ਲਪਟਤ ਰਹੈ ਹਉ ਹਉ ਆਵੈ ਜਾਇ

॥ ਢਹਤ ਢਹਤ ਅਬ ਢਹਿ ਪਰੇ ਸਾਧ ਜਨਾ ਸਰਨਾਇ ॥ ਦੁਖ ਕੇ ਫਾਹੇ ਕਾਟਿਆ ਨਾਨਕ ਲੀਏ ਸਮਾਇ ॥੩੦॥

ਸਲੋਕੁ ॥ ਜਹ ਸਾਧੂ ਗੋਬਿਦ ਭਜਨੁ ਕੀਰਤਨੁ ਨਾਨਕ ਨੀਤ ॥ ਣਾ ਹਉ ਣਾ ਤੂੰ ਣਹ ਛੁਟਹਿ ਨਿਕਟਿ ਨ ਜਾਈਅਹੁ

ਦੂਤ ॥੧॥ ਪਉੜੀ ॥ ਣਾਣਾ ਰਣ ਤੇ ਸੀਝੀਐ ਆਤਮ ਜੀਤੈ ਕੋਇ ॥ ਹਉਮੈ ਅਨ ਸਿਉ ਲਰਿ ਮਰੈ ਸੋ ਸੋਭਾ ਦੂ

ਹੋਇ ॥ ਮਣੀ ਮਿਟਾਇ ਜੀਵਤ ਮਰੈ ਗੁਰ ਪੂਰੇ ਉਪਦੇਸ ॥ ਮਨੂਆ ਜੀਤੈ ਹਰਿ ਮਿਲੈ ਤਿਹ ਸੂਰਤਣ ਵੇਸ ॥

ਣਾ ਕੋ ਜਾਣੈ ਆਪਣੋ ਏਕਹਿ ਟੇਕ ਅਧਾਰ ॥ ਰੈਣਿ ਦਿਣਸੁ ਸਿਮਰਤ ਰਹੈ ਸੋ ਪ੍ਰਭੁ ਪੁਰਖੁ ਅਪਾਰ ॥ ਰੇਣ

ਸਗਲ ਇਆ ਮਨੁ ਕਰੈ ਏਊ ਕਰਮ ਕਮਾਇ ॥ ਹੁਕਮੈ ਬੂਝੈ ਸਦਾ ਸੁਖੁ ਨਾਨਕ ਲਿਖਿਆ ਪਾਇ ॥੩੧॥

ਸਲੋਕੁ ॥ ਤਨੁ ਮਨੁ ਧਨੁ ਅਰਪਉ ਤਿਸੈ ਪ੍ਰਭੂ ਮਿਲਾਵੈ ਮੋਹਿ ॥ ਨਾਨਕ ਭ੍ਰਮ ਭਉ ਕਾਟੀਐ ਚੂਕੈ ਜਮ ਕੀ

ਜੋਹ ॥੧॥ ਪਉੜੀ ॥ ਤਤਾ ਤਾ ਸਿਉ ਪ੍ਰੀਤਿ ਕਰਿ ਗੁਣ ਨਿਧਿ ਗੋਬਿਦ ਰਾਇ ॥ ਫਲ ਪਾਵਹਿ ਮਨ ਬਾਛਤੇ

ਤਪਤਿ ਤੁਹਾਰੀ ਜਾਇ ॥ ਤ੍ਰਾਸ ਮਿਟੈ ਜਮ ਪੰਥ ਕੀ ਜਾਸੁ ਬਸੈ ਮਨਿ ਨਾਉ ॥ ਗਤਿ ਪਾਵਹਿ ਮਤਿ ਹੋਇ ਪ੍ਰਗਾਸ

ਮਹਲੀ ਪਾਵਹਿ ਠਾਉ ॥ ਤਾਹੂ ਸੰਗਿ ਨ ਧਨੁ ਚਲੈ ਗ੍ਰਿਹ ਜੋਬਨ ਨਹ ਰਾਜ ॥ ਸੰਤਸੰਗਿ ਸਿਮਰਤ ਰਹਹੁ ਇਹੈ

ਤੁਹਾਰੈ ਕਾਜ ॥ ਤਾਤਾ ਕਛੂ ਨ ਹੋਈ ਹੈ ਜਉ ਤਾਪ ਨਿਵਾਰੈ ਆਪ ॥ ਪ੍ਰਤਿਪਾਲੈ ਨਾਨਕ ਹਮਹਿ ਆਪਹਿ ਮਾਈ

ਬਾਪ ॥੩੨॥ ਸਲੋਕੁ ॥ ਥਾਕੇ ਬਹੁ ਬਿਧਿ ਘਾਲਤੇ ਤ੍ਰਿਪਤਿ ਨ ਤ੍ਰਿਸਨਾ ਲਾਥ ॥ ਸੰਚਿ ਸੰਚਿ ਸਾਕਤ ਮੂਏ ਨਾਨਕ

ਮਾਇਆ ਨ ਸਾਥ ॥੧॥ ਪਉੜੀ ॥ ਥਥਾ ਥਿਰੁ ਕੋਊ ਨਹੀ ਕਾਇ ਪਸਾਰਹੁ ਪਾਵ ॥ ਅਨਿਕ ਬੰਚ ਬਲ ਛਲ ਕਰਹੁ

ਮਾਇਆ ਏਕ ਉਪਾਵ ॥ ਥੈਲੀ ਸੰਚਹੁ ਸ੍ਰਮੁ ਕਰਹੁ ਥਾਕਿ ਪਰਹੁ ਗਾਵਾਰ ॥ ਮਨ ਕੈ ਕਾਮਿ ਨ ਆਵਈ ਅੰਤੇ

ਅਉਸਰ ਬਾਰ ॥ ਥਿਤਿ ਪਾਵਹੁ ਗੋਬਿਦ ਭਜਹੁ ਸੰਤਹ ਕੀ ਸਿਖ ਲੇਹੁ ॥ ਪ੍ਰੀਤਿ ਕਰਹੁ ਸਦ ਏਕ ਸਿਉ ਇਆ ਸਾਚਾ

ਅਸਨੇਹੁ ॥ ਕਾਰਨ ਕਰਨ ਕਰਾਵਨੋ ਸਭ ਬਿਧਿ ਏਕੈ ਹਾਥ ॥ ਜਿਤੁ ਜਿਤੁ ਲਾਵਹੁ ਤਿਤੁ ਤਿਤੁ ਲਗਹਿ ਨਾਨਕ ਜੰਤ

ਅਨਾਥ ॥੩੩॥ ਸਲੋਕੁ ॥ ਦਾਸਹ ਏਕੁ ਨਿਹਾਰਿਆ ਸਭੁ ਕਛੁ ਦੇਵਨਹਾਰ ॥ ਸਾਸਿ ਸਾਸਿ ਸਿਮਰਤ ਰਹਹਿ ਨਾਨਕ

ਦਰਸ ਅਧਾਰ ॥੧॥ ਪਉੜੀ ॥ ਦਦਾ ਦਾਤਾ ਏਕੁ ਹੈ ਸਭ ਕਉ ਦੇਵਨਹਾਰ ॥

ਦੇਂਦੇ ਤੋਟਿ ਨ ਆਵਈ ਅਗਨਤ ਭਰੇ

ਭੰਡਾਰ ॥ ਦੈਨਹਾਰੁ ਸਦ ਜੀਵਨਹਾਰਾ ॥ ਮਨ ਮੂਰਖ ਕਿਉ ਤਾਹਿ ਬਿਸਾਰਾ ॥ ਦੋਸੁ ਨਹੀ ਕਾਹੂ ਕਉ ਮੀਤਾ ॥

ਮਾਇਆ ਮੋਹ ਬੰਧੁ ਪ੍ਰਭਿ ਕੀਤਾ ॥ ਦਰਦ ਨਿਵਾਰਹਿ ਜਾ ਕੇ ਆਪੇ ॥ ਨਾਨਕ ਤੇ ਤੇ ਗੁਰਮੁਖਿ ਧ੍ਰਾਪੇ ॥੩੪॥ ਸਲੋਕੁ ॥

ਧਰ ਜੀਅਰੇ ਇਕ ਟੇਕ ਤੂ ਲਾਹਿ ਬਿਡਾਨੀ ਆਸ ॥ ਨਾਨਕ ਨਾਮੁ ਧਿਆਈਐ ਕਾਰਜੁ ਆਵੈ ਰਾਸਿ ॥੧॥ ਪਉੜੀ ॥

ਧਧਾ ਧਾਵਤ ਤਉ ਮਿਟੈ ਸੰਤਸੰਗਿ ਹੋਇ ਬਾਸੁ ॥ ਧੁਰ ਤੇ ਕਿਰਪਾ ਕਰਹੁ ਆਪਿ ਤਉ ਹੋਇ ਮਨਹਿ ਪਰਗਾਸੁ ॥ ਧਨੁ

ਸਾਚਾ ਤੇਊ ਸਚ ਸਾਹਾ ॥ ਹਰਿ ਹਰਿ ਪੂੰਜੀ ਨਾਮ ਬਿਸਾਹਾ ॥ ਧੀਰਜੁ ਜਸੁ ਸੋਭਾ ਤਿਹ ਬਨਿਆ ॥ ਹਰਿ ਹਰਿ

ਨਾਮੁ ਸ੍ਰਵਨ ਜਿਹ ਸੁਨਿਆ ॥ ਗੁਰਮੁਖਿ ਜਿਹ ਘਟਿ ਰਹੇ ਸਮਾਈ ॥ ਨਾਨਕ ਤਿਹ ਜਨ ਮਿਲੀ ਵਡਾਈ ॥੩੫॥

ਸਲੋਕੁ ॥ ਨਾਨਕ ਨਾਮੁ ਨਾਮੁ ਜਪੁ ਜਪਿਆ ਅੰਤਰਿ ਬਾਹਰਿ ਰੰਗਿ ॥ ਗੁਰਿ ਪੂਰੈ ਉਪਦੇਸਿਆ ਨਰਕੁ ਨਾਹਿ ਸਾਧਸੰਗਿ

॥੧॥ ਪਉੜੀ ॥ ਨੰਨਾ ਨਰਕਿ ਪਰਹਿ ਤੇ ਨਾਹੀ ॥ ਜਾ ਕੈ ਮਨਿ ਤਨਿ ਨਾਮੁ ਬਸਾਹੀ ॥ ਨਾਮੁ ਨਿਧਾਨੁ ਗੁਰਮੁਖਿ

ਜੋ ਜਪਤੇ ॥ ਬਿਖੁ ਮਾਇਆ ਮਹਿ ਨਾ ਓਇ ਖਪਤੇ ॥ ਨੰਨਾਕਾਰੁ ਨ ਹੋਤਾ ਤਾ ਕਹੁ ॥ ਨਾਮੁ ਮੰਤ੍ਰੁ ਗੁਰਿ ਦੀਨੋ ਜਾ ਕਹੁ

॥ ਨਿਧਿ ਨਿਧਾਨ ਹਰਿ ਅੰਮ੍ਰਿਤ ਪੂਰੇ ॥ ਤਹ ਬਾਜੇ ਨਾਨਕ ਅਨਹਦ ਤੂਰੇ ॥੩੬॥ ਸਲੋਕੁ ॥ ਪਤਿ ਰਾਖੀ ਗੁਰਿ

ਪਾਰਬ੍ਰਹਮ ਤਜਿ ਪਰਪੰਚ ਮੋਹ ਬਿਕਾਰ ॥ ਨਾਨਕ ਸੋਊ ਆਰਾਧੀਐ ਅੰਤੁ ਨ ਪਾਰਾਵਾਰੁ ॥੧॥ ਪਉੜੀ ॥ ਪਪਾ

ਪਰਮਿਤਿ ਪਾਰੁ ਨ ਪਾਇਆ ॥ ਪਤਿਤ ਪਾਵਨ ਅਗਮ ਹਰਿ ਰਾਇਆ ॥ ਹੋਤ ਪੁਨੀਤ ਕੋਟ ਅਪਰਾਧੂ ॥ ਅੰਮ੍ਰਿਤ ਨਾਮੁ

ਜਪਹਿ ਮਿਲਿ ਸਾਧੂ ॥ ਪਰਪਚ ਧ੍ਰੋਹ ਮੋਹ ਮਿਟਨਾਈ ॥ ਜਾ ਕਉ ਰਾਖਹੁ ਆਪਿ ਗੁਸਾਈ ॥ ਪਾਤਿਸਾਹੁ ਛਤ੍ਰ ਸਿਰ

ਸੋਊ ॥ ਨਾਨਕ ਦੂਸਰ ਅਵਰੁ ਨ ਕੋਊ ॥੩੭॥ ਸਲੋਕੁ ॥ ਫਾਹੇ ਕਾਟੇ ਮਿਟੇ ਗਵਨ ਫਤਿਹ ਭਈ ਮਨਿ ਜੀਤ ॥ ਨਾਨਕ

ਗੁਰ ਤੇ ਥਿਤ ਪਾਈ ਫਿਰਨ ਮਿਟੇ ਨਿਤ ਨੀਤ ॥੧॥ ਪਉੜੀ ॥ ਫਫਾ ਫਿਰਤ ਫਿਰਤ ਤੂ ਆਇਆ ॥ ਦ੍ਰੁਲਭ ਦੇਹ

ਕਲਿਜੁਗ ਮਹਿ ਪਾਇਆ ॥ ਫਿਰਿ ਇਆ ਅਉਸਰੁ ਚਰੈ ਨ ਹਾਥਾ ॥ ਨਾਮੁ ਜਪਹੁ ਤਉ ਕਟੀਅਹਿ ਫਾਸਾ ॥ ਫਿਰਿ

ਫਿਰਿ ਆਵਨ ਜਾਨੁ ਨ ਹੋਈ ॥ ਏਕਹਿ ਏਕ ਜਪਹੁ ਜਪੁ ਸੋਈ ॥ ਕਰਹੁ ਕ੍ਰਿਪਾ ਪ੍ਰਭ ਕਰਨੈਹਾਰੇ ॥ ਮੇਲਿ ਲੇਹੁ ਨਾਨਕ

ਬੇਚਾਰੇ ॥੩੮॥ ਸਲੋਕੁ ॥ ਬਿਨਉ ਸੁਨਹੁ ਤੁਮ ਪਾਰਬ੍ਰਹਮ ਦੀਨ ਦਇਆਲ ਗੁਪਾਲ ॥ ਸੁਖ ਸੰਪੈ ਬਹੁ ਭੋਗ ਰਸ

ਨਾਨਕ ਸਾਧ ਰਵਾਲ ॥੧॥ ਪਉੜੀ ॥ ਬਬਾ ਬ੍ਰਹਮੁ ਜਾਨਤ ਤੇ ਬ੍ਰਹਮਾ ॥ ਬੈਸਨੋ ਤੇ ਗੁਰਮੁਖਿ ਸੁਚ ਧਰਮਾ ॥ ਬੀਰਾ

ਆਪਨ ਬੁਰਾ ਮਿਟਾਵੈ ॥ ਤਾਹੂ ਬੁਰਾ ਨਿਕਟਿ ਨਹੀ ਆਵੈ ॥ ਬਾਧਿਓ ਆਪਨ ਹਉ ਹਉ ਬੰਧਾ ॥ ਦੋਸੁ ਦੇਤ ਆਗਹ

ਕਉ ਅੰਧਾ ॥ ਬਾਤ ਚੀਤ ਸਭ ਰਹੀ ਸਿਆਨਪ ॥ ਜਿਸਹਿ ਜਨਾਵਹੁ ਸੋ ਜਾਨੈ ਨਾਨਕ ॥੩

੯॥ ਸਲੋਕੁ ॥ ਭੈ ਭੰਜਨ

ਅਘ ਦੂਖ ਨਾਸ ਮਨਹਿ ਅਰਾਧਿ ਹਰੇ ॥ ਸੰਤਸੰਗ ਜਿਹ ਰਿਦ ਬਸਿਓ ਨਾਨਕ ਤੇ ਨ ਭ੍ਰਮੇ ॥੧॥ ਪਉੜੀ ॥ ਭਭਾ

ਭਰਮੁ ਮਿਟਾਵਹੁ ਅਪਨਾ ॥ ਇਆ ਸੰਸਾਰੁ ਸਗਲ ਹੈ ਸੁਪਨਾ ॥ ਭਰਮੇ ਸੁਰਿ ਨਰ ਦੇਵੀ ਦੇਵਾ ॥ ਭਰਮੇ ਸਿਧ

ਸਾਧਿਕ ਬ੍ਰਹਮੇਵਾ ॥ ਭਰਮਿ ਭਰਮਿ ਮਾਨੁਖ ਡਹਕਾਏ ॥ ਦੁਤਰ ਮਹਾ ਬਿਖਮ ਇਹ ਮਾਏ ॥ ਗੁਰਮੁਖਿ ਭ੍ਰਮ ਭੈ ਮੋਹ

ਮਿਟਾਇਆ ॥ ਨਾਨਕ ਤੇਹ ਪਰਮ ਸੁਖ ਪਾਇਆ ॥੪੦॥ ਸਲੋਕੁ ॥ ਮਾਇਆ ਡੋਲੈ ਬਹੁ ਬਿਧੀ ਮਨੁ ਲਪਟਿਓ

ਤਿਹ ਸੰਗ ॥ ਮਾਗਨ ਤੇ ਜਿਹ ਤੁਮ ਰਖਹੁ ਸੁ ਨਾਨਕ ਨਾਮਹਿ ਰੰਗ ॥੧॥ ਪਉੜੀ ॥ ਮਮਾ ਮਾਗਨਹਾਰ ਇਆਨਾ ॥

ਦੇਨਹਾਰ ਦੇ ਰਹਿਓ ਸੁਜਾਨਾ ॥ ਜੋ ਦੀਨੋ ਸੋ ਏਕਹਿ ਬਾਰ ॥ ਮਨ ਮੂਰਖ ਕਹ ਕਰਹਿ ਪੁਕਾਰ ॥ ਜਉ ਮਾਗਹਿ

ਤਉ ਮਾਗਹਿ ਬੀਆ ॥ ਜਾ ਤੇ ਕੁਸਲ ਨ ਕਾਹੂ ਥੀਆ ॥ ਮਾਗਨਿ ਮਾਗ ਤ ਏਕਹਿ ਮਾਗ ॥ ਨਾਨਕ ਜਾ ਤੇ ਪਰਹਿ

ਪਰਾਗ ॥੪੧॥ ਸਲੋਕ ॥ ਮਤਿ ਪੂਰੀ ਪਰਧਾਨ ਤੇ ਗੁਰ ਪੂਰੇ ਮਨ ਮੰਤ ॥ ਜਿਹ ਜਾਨਿਓ ਪ੍ਰਭੁ ਆਪੁਨਾ ਨਾਨਕ ਤੇ

ਭਗਵੰਤ ॥੧॥ ਪਉੜੀ ॥ ਮਮਾ ਜਾਹੂ ਮਰਮੁ ਪਛਾਨਾ ॥ ਭੇਟਤ ਸਾਧਸੰਗ ਪਤੀਆਨਾ ॥ ਦੁਖ ਸੁਖ ਉਆ ਕੈ ਸਮਤ

ਬੀਚਾਰਾ ॥ ਨਰਕ ਸੁਰਗ ਰਹਤ ਅਉਤਾਰਾ ॥ ਤਾਹੂ ਸੰਗ ਤਾਹੂ ਨਿਰਲੇਪਾ ॥ ਪੂਰਨ ਘਟ ਘਟ ਪੁਰਖ ਬਿਸੇਖਾ ॥

ਉਆ ਰਸ ਮਹਿ ਉਆਹੂ ਸੁਖੁ ਪਾਇਆ ॥ ਨਾਨਕ ਲਿਪਤ ਨਹੀ ਤਿਹ ਮਾਇਆ ॥੪੨॥ ਸਲੋਕੁ ॥ ਯਾਰ ਮੀਤ

ਸੁਨਿ ਸਾਜਨਹੁ ਬਿਨੁ ਹਰਿ ਛੂਟਨੁ ਨਾਹਿ ॥ ਨਾਨਕ ਤਿਹ ਬੰਧਨ ਕਟੇ ਗੁਰ ਕੀ ਚਰਨੀ ਪਾਹਿ ॥੧॥ ਪਵੜੀ ॥

ਯਯਾ ਜਤਨ ਕਰਤ ਬਹੁ ਬਿਧੀਆ ॥ ਏਕ ਨਾਮ ਬਿਨੁ ਕਹ ਲਉ ਸਿਧੀਆ ॥ ਯਾਹੂ ਜਤਨ ਕਰਿ ਹੋਤ ਛੁਟਾਰਾ ॥

ਉਆਹੂ ਜਤਨ ਸਾਧ ਸੰਗਾਰਾ ॥ ਯਾ ਉਬਰਨ ਧਾਰੈ ਸਭੁ ਕੋਊ ॥ ਉਆਹਿ ਜਪੇ ਬਿਨੁ ਉਬਰ ਨ ਹੋਊ ॥ ਯਾਹੂ ਤਰਨ

ਤਾਰਨ ਸਮਰਾਥਾ ॥ ਰਾਖਿ ਲੇਹੁ ਨਿਰਗੁਨ ਨਰਨਾਥਾ ॥ ਮਨ ਬਚ ਕ੍ਰਮ ਜਿਹ ਆਪਿ ਜਨਾਈ ॥ ਨਾਨਕ ਤਿਹ

ਮਤਿ ਪ੍ਰਗਟੀ ਆਈ ॥੪੩॥ ਸਲੋਕੁ ॥ ਰੋਸੁ ਨ ਕਾਹੂ ਸੰਗ ਕਰਹੁ ਆਪਨ ਆਪੁ ਬੀਚਾਰਿ ॥ ਹੋਇ ਨਿਮਾਨਾ ਜਗਿ

ਰਹਹੁ ਨਾਨਕ ਨਦਰੀ ਪਾਰਿ ॥੧॥ ਪਉੜੀ ॥ ਰਾਰਾ ਰੇਨ ਹੋਤ ਸਭ ਜਾ ਕੀ ॥ ਤਜਿ ਅਭਿਮਾਨੁ ਛੁਟੈ ਤੇਰੀ ਬਾਕੀ ॥

ਰਣਿ ਦਰਗਹਿ ਤਉ ਸੀਝਹਿ ਭਾਈ ॥ ਜਉ ਗੁਰਮੁਖਿ ਰਾਮ ਨਾਮ ਲਿਵ ਲਾਈ ॥ ਰਹਤ ਰਹਤ ਰਹਿ ਜਾਹਿ ਬਿਕਾਰਾ

॥ ਗੁਰ ਪੂਰੇ ਕੈ ਸਬਦਿ ਅਪਾਰਾ ॥ ਰਾਤੇ ਰੰਗ ਨਾਮ ਰਸ ਮਾਤੇ ॥ ਨਾਨਕ ਹਰਿ ਗੁਰ ਕੀਨੀ ਦਾਤੇ ॥੪੪॥ ਸਲੋਕੁ ॥

ਲਾਲਚ ਝੂਠ ਬਿਖੈ ਬਿਆਧਿ ਇਆ ਦੇਹੀ ਮਹਿ ਬਾਸ ॥ ਹਰਿ ਹਰਿ ਅੰਮ੍ਰਿਤੁ ਗੁਰਮੁਖਿ ਪੀਆ ਨਾਨਕ ਸੂਖਿ

ਨਿਵਾਸ ॥੧॥ ਪਉੜੀ ॥ ਲਲਾ ਲਾਵਉ ਅਉਖਧ ਜਾਹੂ ॥ ਦੂਖ ਦਰਦ ਤਿਹ ਮਿਟਹਿ ਖਿਨਾਹੂ ॥ ਨਾਮ ਅਉਖਧੁ

ਜਿਹ ਰਿਦੈ ਹਿਤਾਵੈ ॥ ਤਾਹਿ ਰੋਗੁ ਸੁਪਨੈ ਨਹੀ ਆਵੈ ॥ ਹਰਿ ਅਉਖਧੁ ਸਭ ਘਟ ਹੈ ਭਾਈ ॥ ਗੁਰ ਪੂਰੇ ਬਿਨੁ ਬਿਧਿ

ਨ ਬਨਾਈ ॥ ਗੁਰਿ ਪੂਰੈ ਸੰਜਮੁ ਕਰਿ ਦੀਆ ॥ ਨਾਨਕ ਤਉ ਫਿਰਿ ਦੂਖ ਨ ਥੀਆ ॥੪੫॥ ਸਲੋਕੁ ॥ ਵਾਸੁਦੇਵ

ਸਰਬਤ੍ਰ ਮੈ ਊਨ ਨ ਕਤਹੂ ਠਾਇ ॥ ਅੰਤਰਿ ਬਾਹਰਿ ਸੰਗਿ ਹੈ ਨਾਨਕ ਕਾਇ ਦੁਰਾਇ ॥੧॥ ਪਉੜੀ ॥ ਵਵਾ

ਵੈਰੁ ਨ ਕਰੀਐ ਕਾਹੂ ॥ ਘਟ ਘਟ ਅੰਤਰਿ ਬ੍ਰਹਮ ਸਮਾਹੂ ॥ ਵਾਸੁਦੇਵ ਜਲ ਥਲ ਮਹਿ ਰਵਿਆ ॥ ਗੁਰ ਪ੍ਰਸਾਦਿ

ਵਿਰਲੈ ਹੀ ਗਵਿਆ ॥ ਵੈਰ ਵਿਰੋਧ ਮਿਟੇ ਤਿਹ ਮਨ ਤੇ ॥ ਹਰਿ ਕੀਰਤਨੁ ਗੁਰਮੁਖਿ ਜੋ ਸੁਨਤੇ ॥ ਵਰਨ ਚਿਹਨ

ਸਗਲਹ ਤੇ ਰਹਤਾ ॥ ਨਾਨਕ ਹਰਿ ਹਰਿ ਗੁਰਮੁਖਿ ਜੋ ਕਹਤਾ ॥੪੬॥ ਸਲੋਕੁ ॥ ਹਉ ਹਉ ਕਰਤ ਬਿਹਾਨੀਆ

ਸਾਕਤ ਮੁਗਧ ਅਜਾਨ ॥ ੜੜਕਿ ਮੁਏ ਜਿਉ ਤ੍ਰਿਖਾਵੰਤ ਨਾਨਕ ਕਿਰਤਿ ਕਮਾਨ ॥੧॥ ਪਉੜੀ ॥ ੜਾੜਾ ੜਾੜਿ

ਮਿਟੈ ਸੰਗਿ ਸਾਧੂ ॥ ਕਰਮ ਧਰਮ ਤਤੁ ਨਾਮ ਅਰਾਧੂ ॥ ਰੂੜੋ ਜਿਹ ਬਸਿਓ ਰਿਦ ਮਾਹੀ ॥ ਉਆ ਕੀ ੜਾੜਿ ਮਿਟਤ

ਬਿਨਸਾਹੀ ॥ ੜਾੜਿ ਕਰਤ ਸਾਕਤ ਗਾਵਾਰਾ ॥ ਜੇਹ ਹੀਐ ਅਹੰਬੁਧਿ ਬਿਕਾਰਾ ॥ ੜਾੜਾ ਗੁਰਮੁਖਿ ੜਾੜਿ ਮਿਟਾਈ

॥ ਨਿਮਖ ਮਾਹਿ ਨਾਨਕ ਸਮਝਾਈ ॥੪੭॥ ਸਲੋਕੁ ॥ ਸਾਧੂ ਕੀ ਮਨ ਓਟ ਗਹੁ ਉਕਤਿ ਸਿਆਨਪ ਤਿਆਗੁ ॥ ਗੁਰ

ਦੀਖਿਆ ਜਿਹ ਮਨਿ ਬਸੈ ਨਾਨਕ ਮਸਤਕਿ ਭਾਗੁ ॥੧॥ ਪਉੜੀ ॥ ਸਸਾ ਸਰਨਿ ਪਰੇ ਅਬ ਹਾਰੇ ॥ ਸਾਸਤ੍ਰ

ਸਿਮ੍ਰਿਤਿ ਬੇਦ ਪੂਕਾਰੇ ॥ ਸੋਧਤ ਸੋਧਤ ਸੋਧਿ ਬੀਚਾਰਾ ॥ ਬਿਨੁ ਹਰਿ ਭਜਨ ਨਹੀ ਛੁਟਕਾਰਾ ॥ ਸਾਸਿ ਸਾਸਿ ਹਮ

ਭੂਲਨਹਾਰੇ ॥ ਤੁਮ ਸਮਰਥ ਅਗਨਤ ਅਪਾਰੇ ॥ ਸਰਨਿ ਪਰੇ ਕੀ ਰਾਖੁ ਦਇਆਲਾ ॥ ਨਾਨਕ ਤੁਮਰੇ ਬਾਲ ਗੁਪਾਲਾ

॥੪੮॥ ਸਲੋਕੁ ॥ ਖੁਦੀ ਮਿਟੀ ਤਬ ਸੁਖ ਭਏ ਮਨ ਤਨ ਭਏ ਅਰੋਗ ॥ ਨਾਨਕ ਦ੍ਰਿਸਟੀ ਆਇਆ ਉਸਤਤਿ ਕਰਨੈ

ਜੋਗੁ ॥੧॥ ਪਉੜੀ ॥ ਖਖਾ ਖਰਾ ਸਰਾਹਉ ਤਾਹੂ ॥ ਜੋ ਖਿਨ ਮਹਿ ਊਨੇ ਸੁਭਰ ਭਰਾਹੂ ॥ ਖਰਾ ਨਿਮਾਨਾ ਹੋਤ ਪਰਾਨੀ

॥ ਅਨਦਿਨੁ ਜਾਪੈ ਪ੍ਰਭ ਨਿਰਬਾਨੀ ॥ ਭਾਵੈ ਖਸਮ ਤ ਉਆ ਸੁਖੁ ਦੇਤਾ ॥ ਪਾਰਬ੍ਰਹਮੁ ਐਸੋ ਆਗਨਤਾ ॥ ਅਸੰਖ ਖਤੇ

ਖਿਨ ਬਖਸਨਹਾਰਾ ॥ ਨਾਨਕ ਸਾਹਿਬ ਸਦਾ ਦਇਆਰਾ ॥੪

੯॥ ਸਲੋਕੁ ॥ ਸਤਿ ਕਹਉ ਸੁਨਿ ਮਨ ਮੇਰੇ ਸਰਨਿ

ਪਰਹੁ ਹਰਿ ਰਾਇ ॥ ਉਕਤਿ ਸਿਆਨਪ ਸਗਲ ਤਿਆਗਿ ਨਾਨਕ ਲਏ ਸਮਾਇ ॥੧॥ ਪਉੜੀ ॥ ਸਸਾ ਸਿਆਨਪ

ਛਾਡੁ ਇਆਨਾ ॥ ਹਿਕਮਤਿ ਹੁਕਮਿ ਨ ਪ੍ਰਭੁ ਪਤੀਆਨਾ ॥ ਸਹਸ ਭਾਤਿ ਕਰਹਿ ਚਤੁਰਾਈ ॥ ਸੰਗਿ ਤੁਹਾਰੈ ਏਕ

ਨ ਜਾਈ ॥ ਸੋਊ ਸੋਊ ਜਪਿ ਦਿਨ ਰਾਤੀ ॥ ਰੇ ਜੀਅ ਚਲੈ ਤੁਹਾਰੈ ਸਾਥੀ ॥ ਸਾਧ ਸੇਵਾ ਲਾਵੈ ਜਿਹ ਆਪੈ ॥ ਨਾਨਕ

ਤਾ ਕਉ ਦੂਖੁ ਨ ਬਿਆਪੈ ॥੫੦॥ ਸਲੋਕੁ ॥ ਹਰਿ ਹਰਿ ਮੁਖ ਤੇ ਬੋਲਨਾ ਮਨਿ ਵੂਠੈ ਸੁਖੁ ਹੋਇ ॥ ਨਾਨਕ ਸਭ

ਮਹਿ ਰਵਿ ਰਹਿਆ ਥਾਨ ਥਨੰਤਰਿ ਸੋਇ ॥੧॥ ਪਉੜੀ ॥ ਹੇਰਉ ਘਟਿ ਘਟਿ ਸਗਲ ਕੈ ਪੂਰਿ ਰਹੇ ਭਗਵਾਨ

॥ ਹੋਵਤ ਆਏ ਸਦ ਸਦੀਵ ਦੁਖ ਭੰਜਨ ਗੁਰ ਗਿਆਨ ॥ ਹਉ ਛੁਟਕੈ ਹੋਇ ਅਨੰਦੁ ਤਿਹ ਹਉ ਨਾਹੀ ਤਹ ਆਪਿ

॥ ਹਤੇ ਦੂਖ ਜਨਮਹ ਮਰਨ ਸੰਤਸੰਗ ਪਰਤਾਪ ॥ ਹਿਤ ਕਰਿ ਨਾਮ ਦ੍ਰਿੜੈ ਦਇਆਲਾ ॥ ਸੰਤਹ ਸੰਗਿ ਹੋਤ

ਕਿਰਪਾਲਾ ॥ ਓਰੈ ਕਛੂ ਨ ਕਿਨਹੂ ਕੀਆ ॥ ਨਾਨਕ ਸਭੁ ਕਛੁ ਪ੍ਰਭ ਤੇ ਹੂਆ ॥੫੧॥ ਸਲੋਕੁ ॥ ਲੇਖੈ ਕਤਹਿ ਨ

ਛੂਟੀਐ ਖਿਨੁ ਖਿਨੁ ਭੂਲਨਹਾਰ ॥ ਬਖਸਨਹਾਰ ਬਖਸਿ ਲੈ ਨਾਨਕ ਪਾਰਿ ਉਤਾਰ ॥੧॥ ਪਉੜੀ ॥ ਲੂਣ ਹਰਾਮੀ

ਗੁਨਹਗਾਰ ਬੇਗਾਨਾ ਅਲਪ ਮਤਿ ॥ ਜੀਉ ਪਿੰਡੁ ਜਿਨਿ ਸੁਖ ਦੀਏ ਤਾਹਿ ਨ ਜਾਨਤ ਤਤ ॥ ਲਾਹਾ ਮਾਇਆ ਕਾਰਨੇ

ਦਹ ਦਿਸਿ ਢੂਢਨ ਜਾਇ ॥ ਦੇਵਨਹਾਰ ਦਾਤਾਰ ਪ੍ਰਭ ਨਿਮਖ ਨ ਮਨਹਿ ਬਸਾਇ ॥ ਲਾਲਚ ਝੂਠ ਬਿਕਾਰ ਮੋਹ ਇਆ

ਸੰਪੈ ਮਨ ਮਾਹਿ ॥ ਲੰਪਟ ਚੋਰ ਨਿੰਦਕ ਮਹਾ ਤਿਨਹੂ ਸੰਗਿ ਬਿਹਾਇ ॥ ਤੁਧੁ ਭਾਵੈ ਤਾ ਬਖਸਿ ਲੈਹਿ ਖੋਟੇ ਸੰਗਿ ਖਰੇ

॥ ਨਾਨਕ ਭਾਵੈ ਪਾਰਬ੍ਰਹਮ ਪਾਹਨ ਨੀਰਿ ਤਰੇ ॥੫੨॥ ਸਲੋਕੁ ॥ ਖਾਤ ਪੀਤ ਖੇਲਤ ਹਸਤ ਭਰਮੇ ਜਨਮ ਅਨੇਕ ॥

ਭਵਜਲ ਤੇ ਕਾਢਹੁ ਪ੍ਰਭੂ ਨਾਨਕ ਤੇਰੀ ਟੇਕ ॥੧॥ ਪਉੜੀ ॥ ਖੇਲਤ ਖੇਲਤ ਆਇਓ ਅਨਿਕ ਜੋਨਿ ਦੁਖ ਪਾਇ ॥ ਖੇਦ

ਮਿਟੇ ਸਾਧੂ ਮਿਲਤ ਸਤਿਗੁਰ ਬਚਨ ਸਮਾਇ ॥ ਖਿਮਾ ਗਹੀ ਸਚੁ ਸੰਚਿਓ ਖਾਇਓ ਅੰਮ੍ਰਿਤੁ ਨਾਮ ॥ ਖਰੀ ਕ੍ਰਿਪਾ

ਠਾਕੁਰ ਭਈ ਅਨਦ ਸੂਖ ਬਿਸ੍ਰਾਮ ॥ ਖੇਪ ਨਿਬਾਹੀ ਬਹੁਤੁ ਲਾਭ ਘਰਿ ਆਏ ਪਤਿਵੰਤ ॥ ਖਰਾ ਦਿਲਾਸਾ ਗੁਰਿ

ਦੀਆ ਆਇ ਮਿਲੇ ਭਗਵੰਤ ॥ ਆਪਨ ਕੀਆ ਕਰਹਿ ਆਪਿ ਆਗੈ ਪਾਛੈ ਆਪਿ ॥ ਨਾਨਕ ਸੋਊ ਸਰਾਹੀਐ ਜਿ

ਘਟਿ ਘਟਿ ਰਹਿਆ ਬਿਆਪਿ ॥੫੩॥ ਸਲੋਕੁ ॥ ਆਏ ਪ੍ਰਭ ਸਰਨਾਗਤੀ ਕਿਰਪਾ ਨਿਧਿ ਦਇਆਲ ॥ ਏਕ ਅਖਰੁ

ਹਰਿ ਮਨਿ ਬਸਤ ਨਾਨਕ ਹੋਤ ਨਿਹਾਲ ॥੧॥ ਪਉੜੀ ॥ ਅਖਰ ਮਹਿ ਤ੍ਰਿਭਵਨ ਪ੍ਰਭਿ ਧਾਰੇ ॥ ਅਖਰ ਕਰਿ ਕਰਿ

ਬੇਦ ਬੀਚਾਰੇ ॥ ਅਖਰ ਸਾਸਤ੍ਰ ਸਿੰਮ੍ਰਿਤਿ ਪੁਰਾਨਾ ॥ ਅਖਰ ਨਾਦ ਕਥਨ ਵਖੵਾਨਾ ॥ ਅਖਰ ਮੁਕਤਿ ਜੁਗਤਿ ਭੈ ਭਰਮਾ

॥ ਅਖਰ ਕਰਮ ਕਿਰਤਿ ਸੁਚ ਧਰਮਾ ॥ ਦ੍ਰਿਸਟਿਮਾਨ ਅਖਰ ਹੈ ਜੇਤਾ ॥ ਨਾਨਕ ਪਾਰਬ੍ਰਹਮ ਨਿਰਲੇਪਾ ॥੫੪॥

ਸਲੋਕੁ ॥ ਹਥਿ ਕਲੰਮ ਅਗੰਮ ਮਸਤਕਿ ਲਿਖਾਵਤੀ ॥ ਉਰਝਿ ਰਹਿਓ ਸਭ ਸੰਗਿ ਅਨੂਪ ਰੂਪਾਵਤੀ ॥ ਉਸਤਤਿ

ਕਹਨੁ ਨ ਜਾਇ ਮੁਖਹੁ ਤੁਹਾਰੀਆ ॥ ਮੋਹੀ ਦੇਖਿ ਦਰਸੁ ਨਾਨਕ ਬਲਿਹਾਰੀਆ ॥੧॥ ਪਉੜੀ ॥ ਹੇ ਅਚੁਤ ਹੇ

ਪਾਰਬ੍ਰਹਮ ਅਬਿਨਾਸੀ ਅਘਨਾਸ ॥ ਹੇ ਪੂਰਨ ਹੇ ਸਰਬ ਮੈ ਦੁਖ ਭੰਜਨ ਗੁਣਤਾਸ ॥ ਹੇ ਸੰਗੀ ਹੇ ਨਿਰੰਕਾਰ

ਹੇ ਨਿਰਗੁਣ ਸਭ ਟੇਕ ॥ ਹੇ ਗੋਬਿਦ ਹੇ ਗੁਣ ਨਿਧਾਨ ਜਾ ਕੈ ਸਦਾ ਬਿਬੇਕ ॥ ਹੇ ਅਪਰੰਪਰ ਹਰਿ ਹਰੇ ਹਹਿ ਭੀ

ਹੋਵਨਹਾਰ ॥ ਹੇ ਸੰਤਹ ਕੈ ਸਦਾ ਸੰਗਿ ਨਿਧਾਰਾ ਆਧਾਰ ॥ ਹੇ ਠਾਕੁਰ ਹਉ ਦਾਸਰੋ ਮੈ ਨਿਰਗੁਨ ਗੁਨੁ ਨਹੀ ਕੋਇ ॥

ਨਾਨਕ ਦੀਜੈ ਨਾਮ ਦਾਨੁ ਰਾਖਉ ਹੀਐ ਪਰੋਇ ॥੫੫॥ ਸਲੋਕੁ ॥ ਗੁਰਦੇਵ ਮਾਤਾ ਗੁਰਦੇਵ ਪਿਤਾ ਗੁਰਦੇਵ ਸੁਆਮੀ

ਪਰਮੇਸੁਰਾ ॥ ਗੁਰਦੇਵ ਸਖਾ ਅਗਿਆਨ ਭੰਜਨੁ ਗੁਰਦੇਵ ਬੰਧਿਪ ਸਹੋਦਰਾ ॥ ਗੁਰਦੇਵ ਦਾਤਾ ਹਰਿ ਨਾਮੁ ਉਪਦੇਸੈ

ਗੁਰਦੇਵ ਮੰਤੁ ਨਿਰੋਧਰਾ ॥ ਗੁਰਦੇਵ ਸਾਂਤਿ ਸਤਿ ਬੁਧਿ ਮੂਰਤਿ ਗੁਰਦੇਵ ਪਾਰਸ ਪਰਸ ਪਰਾ ॥ ਗੁਰਦੇਵ ਤੀਰਥੁ

ਅੰਮ੍ਰਿਤ ਸਰੋਵਰੁ ਗੁਰ ਗਿਆਨ ਮਜਨੁ ਅਪਰੰਪਰਾ ॥ ਗੁਰਦੇਵ ਕਰਤਾ ਸਭਿ ਪਾਪ ਹਰਤਾ ਗੁਰਦੇਵ ਪਤਿਤ

ਪਵਿਤ ਕਰਾ ॥ ਗੁਰਦੇਵ ਆਦਿ ਜੁਗਾਦਿ ਜੁਗੁ ਜੁਗੁ ਗੁਰਦੇਵ ਮੰਤੁ ਹਰਿ ਜਪਿ ਉਧਰਾ ॥ ਗੁਰਦੇਵ ਸੰਗਤਿ ਪ੍ਰਭ

ਮੇਲਿ ਕਰਿ ਕਿਰਪਾ ਹਮ ਮੂੜ ਪਾਪੀ ਜਿਤੁ ਲਗਿ ਤਰਾ ॥ ਗੁਰਦੇਵ ਸਤਿਗੁਰੁ ਪਾਰਬ੍ਰਹਮੁ ਪਰਮੇਸਰੁ ਗੁਰਦੇਵ

ਨਾਨਕ ਹਰਿ ਨਮਸਕਰਾ ॥੧॥ ਏਹੁ ਸਲੋਕੁ ਆਦਿ ਅੰਤਿ ਪੜਣਾ ॥

ਗਉੜੀ ਸੁਖਮਨੀ ਮਃ ੫ ॥ ਸਲੋਕੁ ॥      ੴ ਸਤਿਗੁਰ ਪ੍ਰਸਾਦਿ ॥

ਆਦਿ ਗੁਰਏ ਨਮਹ ॥ ਜੁਗਾਦਿ ਗੁਰਏ ਨਮਹ ॥ ਸਤਿਗੁਰਏ ਨਮਹ ॥ ਸ੍ਰੀ ਗੁਰਦੇਵਏ ਨਮਹ ॥੧॥ ਅਸਟਪਦੀ

॥ ਸਿਮਰਉ ਸਿਮਰਿ ਸਿਮਰਿ ਸੁਖੁ ਪਾਵਉ ॥ ਕਲਿ ਕਲੇਸ ਤਨ ਮਾਹਿ ਮਿਟਾਵਉ ॥ ਸਿਮਰਉ ਜਾਸੁ ਬਿਸੁੰਭਰ

ਏਕੈ ॥ ਨਾਮੁ ਜਪਤ ਅਗਨਤ ਅਨੇਕੈ ॥ ਬੇਦ ਪੁਰਾਨ ਸਿੰਮ੍ਰਿਤਿ ਸੁਧਾਖੵਰ ॥ ਕੀਨੇ ਰਾਮ ਨਾਮ ਇਕ ਆਖੵਰ ॥

ਕਿਨਕਾ ਏਕ ਜਿਸੁ ਜੀਅ ਬਸਾਵੈ ॥ ਤਾ ਕੀ ਮਹਿਮਾ ਗਨੀ ਨ ਆਵੈ ॥ ਕਾਂਖੀ ਏਕੈ ਦਰਸ ਤੁਹਾਰੋ ॥ ਨਾਨਕ ਉਨ

ਸੰਗਿ ਮੋਹਿ ਉਧਾਰੋ ॥੧॥ ਸੁਖਮਨੀ ਸੁਖ ਅੰਮ੍ਰਿਤ ਪ੍ਰਭ ਨਾਮੁ ॥ ਭਗਤ ਜਨਾ ਕੈ ਮਨਿ ਬਿਸ੍ਰਾਮ ॥ ਰਹਾਉ ॥ ਪ੍ਰਭ ਕੈ

ਸਿਮਰਨਿ ਗਰਭਿ ਨ ਬਸੈ ॥ ਪ੍ਰਭ ਕੈ ਸਿਮਰਨਿ ਦੂਖੁ ਜਮੁ ਨਸੈ ॥ ਪ੍ਰਭ ਕੈ ਸਿਮਰਨਿ ਕਾਲੁ ਪਰਹਰੈ ॥ ਪ੍ਰਭ ਕੈ ਸਿਮਰਨਿ

ਦੁਸਮਨੁ ਟਰੈ ॥ ਪ੍ਰਭ ਸਿਮਰਤ ਕਛੁ ਬਿਘਨੁ ਨ ਲਾਗੈ ॥ ਪ੍ਰਭ ਕੈ ਸਿਮਰਨਿ ਅਨਦਿਨੁ ਜਾਗੈ ॥ ਪ੍ਰਭ ਕੈ ਸਿਮਰਨਿ

ਭਉ ਨ ਬਿਆਪੈ ॥ ਪ੍ਰਭ ਕੈ ਸਿਮਰਨਿ ਦੁਖੁ ਨ ਸੰਤਾਪੈ ॥ ਪ੍ਰਭ ਕਾ ਸਿਮਰਨੁ ਸਾਧ ਕੈ ਸੰਗਿ ॥ ਸਰਬ ਨਿਧਾਨ ਨਾਨਕ

ਹਰਿ ਰੰਗਿ ॥੨॥ ਪ੍ਰਭ ਕੈ ਸਿਮਰਨਿ ਰਿਧਿ ਸਿਧਿ ਨਉ ਨਿਧਿ ॥ ਪ੍ਰਭ ਕੈ ਸਿਮਰਨਿ ਗਿਆਨੁ ਧਿਆਨੁ ਤਤੁ ਬੁਧਿ

॥ ਪ੍ਰਭ ਕੈ ਸਿਮਰਨਿ ਜਪ ਤਪ ਪੂਜਾ ॥ ਪ੍ਰਭ ਕੈ ਸਿਮਰਨਿ ਬਿਨਸੈ ਦੂਜਾ ॥ ਪ੍ਰਭ ਕੈ ਸਿਮਰਨਿ ਤੀਰਥ ਇਸਨਾਨੀ ॥

ਪ੍ਰਭ ਕੈ ਸਿਮਰਨਿ ਦਰਗਹ ਮਾਨੀ ॥ ਪ੍ਰਭ ਕੈ ਸਿਮਰਨਿ ਹੋਇ ਸੁ ਭਲਾ ॥ ਪ੍ਰਭ ਕੈ ਸਿਮਰਨਿ ਸੁਫਲ ਫਲਾ ॥ ਸੇ

ਸਿਮਰਹਿ ਜਿਨ ਆਪਿ ਸਿਮਰਾਏ ॥ ਨਾਨਕ ਤਾ ਕੈ ਲਾਗਉ ਪਾਏ ॥੩॥ ਪ੍ਰਭ ਕਾ ਸਿਮਰਨੁ ਸਭ ਤੇ ਊਚਾ ॥ ਪ੍ਰਭ

ਕੈ ਸਿਮਰਨਿ ਉਧਰੇ ਮੂਚਾ ॥ ਪ੍ਰਭ ਕੈ ਸਿਮਰਨਿ ਤ੍ਰਿਸਨਾ ਬੁਝੈ ॥ ਪ੍ਰਭ ਕੈ ਸਿਮਰਨਿ ਸਭੁ ਕਿਛੁ ਸੁਝੈ ॥ ਪ੍ਰਭ ਕੈ

ਸਿਮਰਨਿ ਨਾਹੀ ਜਮ ਤ੍ਰਾਸਾ ॥ ਪ੍ਰਭ ਕੈ ਸਿਮਰਨਿ ਪੂਰਨ ਆਸਾ ॥ ਪ੍ਰਭ ਕੈ ਸਿਮਰਨਿ ਮਨ ਕੀ ਮਲੁ ਜਾਇ ॥ ਅੰਮ੍ਰਿਤ

ਨਾਮੁ ਰਿਦ ਮਾਹਿ ਸਮਾਇ ॥ ਪ੍ਰਭ ਜੀ ਬਸਹਿ ਸਾਧ ਕੀ ਰਸਨਾ ॥ ਨਾਨਕ ਜਨ ਕਾ ਦਾਸਨਿ ਦਸਨਾ ॥੪॥ ਪ੍ਰਭ

ਕਉ ਸਿਮਰਹਿ ਸੇ ਧਨਵੰਤੇ ॥ ਪ੍ਰਭ ਕਉ ਸਿਮਰਹਿ ਸੇ ਪਤਿਵੰਤੇ ॥ ਪ੍ਰਭ ਕਉ ਸਿਮਰਹਿ ਸੇ ਜਨ ਪਰਵਾਨ ॥ ਪ੍ਰਭ ਕਉ

ਸਿਮਰਹਿ ਸੇ ਪੁਰਖ ਪ੍ਰਧਾਨ ॥ ਪ੍ਰਭ ਕਉ ਸਿਮਰਹਿ ਸਿ ਬੇਮੁਹਤਾਜੇ ॥ ਪ੍ਰਭ ਕਉ ਸਿਮਰਹਿ ਸਿ ਸਰਬ ਕੇ ਰਾਜੇ ॥ ਪ੍ਰਭ

ਕਉ ਸਿਮਰਹਿ ਸੇ ਸੁਖਵਾਸੀ ॥ ਪ੍ਰਭ ਕਉ ਸਿਮਰਹਿ ਸਦਾ ਅਬਿਨਾਸੀ ॥ ਸਿਮਰਨ ਤੇ ਲਾਗੇ ਜਿਨ ਆਪਿ

ਦਇਆਲਾ ॥ ਨਾਨਕ ਜਨ ਕੀ ਮੰਗੈ ਰਵਾਲਾ ॥੫॥ ਪ੍ਰਭ ਕਉ ਸਿਮਰਹਿ ਸੇ ਪਰਉਪਕਾਰੀ ॥ ਪ੍ਰਭ ਕਉ ਸਿਮਰਹਿ

ਤਿਨ ਸਦ ਬਲਿਹਾਰੀ ॥ ਪ੍ਰਭ ਕਉ ਸਿਮਰਹਿ ਸੇ ਮੁਖ ਸੁਹਾਵੇ ॥ ਪ੍ਰਭ ਕਉ ਸਿਮਰਹਿ ਤਿਨ ਸੂਖਿ ਬਿਹਾਵੈ ॥ ਪ੍ਰਭ

ਕਉ ਸਿਮਰਹਿ ਤਿਨ ਆਤਮੁ ਜੀਤਾ ॥ ਪ੍ਰਭ ਕਉ ਸਿਮਰਹਿ ਤਿਨ ਨਿਰਮਲ ਰੀਤਾ ॥ ਪ੍ਰਭ ਕਉ ਸਿਮਰਹਿ ਤਿਨ

ਅਨਦ ਘਨੇਰੇ ॥ ਪ੍ਰਭ ਕਉ ਸਿਮਰਹਿ ਬਸਹਿ ਹਰਿ ਨੇਰੇ ॥ ਸੰਤ ਕ੍ਰਿਪਾ ਤੇ ਅਨਦਿਨੁ ਜਾਗਿ ॥ ਨਾਨਕ ਸਿਮਰਨੁ ਪੂਰੈ

ਭਾਗਿ ॥੬॥ ਪ੍ਰਭ ਕੈ ਸਿਮਰਨਿ ਕਾਰਜ ਪੂਰੇ ॥ ਪ੍ਰਭ ਕੈ ਸਿਮਰਨਿ ਕਬਹੁ ਨ ਝੂਰੇ ॥ ਪ੍ਰਭ ਕੈ ਸਿਮਰਨਿ ਹਰਿ ਗੁਨ

ਬਾਨੀ ॥ ਪ੍ਰਭ ਕੈ ਸਿਮਰਨਿ ਸਹਜਿ ਸਮਾਨੀ ॥ ਪ੍ਰਭ ਕੈ ਸਿਮਰਨਿ ਨਿਹਚਲ ਆਸਨੁ ॥ ਪ੍ਰਭ ਕੈ ਸਿਮਰਨਿ ਕਮਲ

ਬਿਗਾਸਨੁ ॥ ਪ੍ਰਭ ਕੈ ਸਿਮਰਨਿ ਅਨਹਦ ਝੁਨਕਾਰ ॥ ਸੁਖੁ ਪ੍ਰਭ ਸਿਮਰਨ ਕਾ ਅੰਤੁ ਨ ਪਾਰ ॥ ਸਿਮਰਹਿ ਸੇ ਜਨ

ਜਿਨ ਕਉ ਪ੍ਰਭ ਮਇਆ ॥ ਨਾਨਕ ਤਿਨ ਜਨ ਸਰਨੀ ਪਇਆ ॥੭॥ ਹਰਿ ਸਿਮਰਨੁ ਕਰਿ ਭਗਤ ਪ੍ਰਗਟਾਏ ॥

ਹਰਿ ਸਿਮਰਨਿ ਲਗਿ ਬੇਦ ਉਪਾਏ ॥ ਹਰਿ ਸਿਮਰਨਿ ਭਏ ਸਿਧ ਜਤੀ ਦਾਤੇ ॥ ਹਰਿ ਸਿਮਰਨਿ ਨੀਚ ਚਹੁ ਕੁੰਟ

ਜਾਤੇ ॥ ਹਰਿ ਸਿਮਰਨਿ ਧਾਰੀ ਸਭ ਧਰਨਾ ॥ ਸਿਮਰਿ ਸਿਮਰਿ ਹਰਿ ਕਾਰਨ ਕਰਨਾ ॥ ਹਰਿ ਸਿਮਰਨਿ ਕੀਓ ਸਗਲ

ਅਕਾਰਾ ॥ ਹਰਿ ਸਿਮਰਨ ਮਹਿ ਆਪਿ ਨਿਰੰਕਾਰਾ ॥ ਕਰਿ ਕਿਰਪਾ ਜਿਸੁ ਆਪਿ ਬੁਝਾਇਆ ॥ ਨਾਨਕ ਗੁਰਮੁਖਿ

ਹਰਿ ਸਿਮਰਨੁ ਤਿਨਿ ਪਾਇਆ ॥੮॥੧॥ ਸਲੋਕੁ ॥ ਦੀਨ ਦਰਦ ਦੁਖ ਭੰਜਨਾ ਘਟਿ ਘਟਿ ਨਾਥ ਅਨਾਥ ॥ ਸਰਣਿ

ਤੁਮਾੑਰੀ ਆਇਓ ਨਾਨਕ ਕੇ ਪ੍ਰਭ ਸਾਥ ॥੧॥ ਅਸਟਪਦੀ ॥ ਜਹ ਮਾਤ ਪਿਤਾ ਸੁਤ ਮੀਤ ਨ ਭਾਈ ॥ ਮਨ ਊਹਾ

ਨਾਮੁ ਤੇਰੈ ਸੰਗਿ ਸਹਾਈ ॥ ਜਹ ਮਹਾ ਭਇਆਨ ਦੂਤ ਜਮ ਦਲੈ ॥ ਤਹ ਕੇਵਲ ਨਾਮੁ ਸੰਗਿ ਤੇਰੈ ਚਲੈ ॥ ਜਹ

ਮੁਸਕਲ ਹੋਵੈ ਅਤਿ ਭਾਰੀ ॥ ਹਰਿ ਕੋ ਨਾਮੁ ਖਿਨ ਮਾਹਿ ਉਧਾਰੀ ॥ ਅਨਿਕ ਪੁਨਹਚਰਨ ਕਰਤ ਨਹੀ ਤਰੈ ॥ ਹਰਿ

ਕੋ ਨਾਮੁ ਕੋਟਿ ਪਾਪ ਪਰਹਰੈ ॥ ਗੁਰਮੁਖਿ ਨਾਮੁ ਜਪਹੁ ਮਨ ਮੇਰੇ ॥ ਨਾਨਕ ਪਾਵਹੁ ਸੂਖ ਘਨੇਰੇ ॥੧॥ ਸਗਲ ਸ੍ਰਿਸਟਿ

ਕੋ ਰਾਜਾ ਦੁਖੀਆ ॥ ਹਰਿ ਕਾ ਨਾਮੁ ਜਪਤ ਹੋਇ ਸੁਖੀਆ ॥ ਲਾਖ ਕਰੋਰੀ ਬੰਧੁ ਨ ਪਰੈ ॥ ਹਰਿ ਕਾ ਨਾਮੁ ਜਪਤ

ਨਿਸਤਰੈ ॥ ਅਨਿਕ ਮਾਇਆ ਰੰਗ ਤਿਖ ਨ ਬੁਝਾਵੈ ॥ ਹਰਿ ਕਾ ਨਾਮੁ ਜਪਤ ਆਘਾਵੈ ॥ ਜਿਹ ਮਾਰਗਿ ਇਹੁ ਜਾਤ

ਇਕੇਲਾ ॥ ਤਹ ਹਰਿ ਨਾਮੁ ਸੰਗਿ ਹੋਤ ਸੁਹੇਲਾ ॥ ਐਸਾ ਨਾਮੁ ਮਨ ਸਦਾ ਧਿਆਈਐ ॥ ਨਾਨਕ ਗੁਰਮੁਖਿ ਪਰਮ ਗਤਿ

ਪਾਈਐ ॥੨॥ ਛੂਟਤ ਨਹੀ ਕੋਟਿ ਲਖ ਬਾਹੀ ॥ ਨਾਮੁ ਜਪਤ ਤਹ ਪਾਰਿ ਪਰਾਹੀ ॥ ਅਨਿਕ ਬਿਘਨ ਜਹ ਆਇ

ਸੰਘਾਰੈ ॥ ਹਰਿ ਕਾ ਨਾਮੁ ਤਤਕਾਲ ਉਧਾਰੈ ॥ ਅਨਿਕ ਜੋਨਿ ਜਨਮੈ ਮਰਿ ਜਾਮ ॥ ਨਾਮੁ ਜਪਤ ਪਾਵੈ ਬਿਸ੍ਰਾਮ ॥

ਹਉ ਮੈਲਾ ਮਲੁ ਕਬਹੁ ਨ ਧੋਵੈ ॥ ਹਰਿ ਕਾ ਨਾਮੁ ਕੋਟਿ ਪਾਪ ਖੋਵੈ ॥ ਐਸਾ ਨਾਮੁ ਜਪਹੁ ਮਨ ਰੰਗਿ ॥ ਨਾਨਕ

ਪਾਈਐ ਸਾਧ ਕੈ ਸੰਗਿ ॥੩॥ ਜਿਹ ਮਾਰਗ ਕੇ ਗਨੇ ਜਾਹਿ ਨ ਕੋਸਾ ॥ ਹਰਿ ਕਾ ਨਾਮੁ ਊਹਾ ਸੰਗਿ ਤੋਸਾ ॥ ਜਿਹ

ਪੈਡੈ ਮਹਾ ਅੰਧ ਗੁਬਾਰਾ ॥ ਹਰਿ ਕਾ ਨਾਮੁ ਸੰਗਿ ਉਜੀਆਰਾ ॥ ਜਹਾ ਪੰਥਿ ਤੇਰਾ ਕੋ ਨ ਸਿਞਾਨੂ ॥ ਹਰਿ ਕਾ ਨਾਮੁ

ਤਹ ਨਾਲਿ ਪਛਾਨੂ ॥ ਜਹ ਮਹਾ ਭਇਆਨ ਤਪਤਿ ਬਹੁ ਘਾਮ ॥ ਤਹ ਹਰਿ ਕੇ ਨਾਮ ਕੀ ਤੁਮ ਊਪਰਿ ਛਾਮ ॥

ਜਹਾ ਤ੍ਰਿਖਾ ਮਨ ਤੁਝੁ ਆਕਰਖੈ ॥ ਤਹ ਨਾਨਕ ਹਰਿ ਹਰਿ ਅੰਮ੍ਰਿਤੁ ਬਰਖੈ ॥੪॥ ਭਗਤ ਜਨਾ ਕੀ ਬਰਤਨਿ

ਨਾਮੁ ॥ ਸੰਤ ਜਨਾ ਕੈ ਮਨਿ ਬਿਸ੍ਰਾਮੁ ॥ ਹਰਿ ਕਾ ਨਾਮੁ ਦਾਸ ਕੀ ਓਟ ॥ ਹਰਿ ਕੈ ਨਾਮਿ ਉਧਰੇ ਜਨ ਕੋਟਿ ॥ ਹਰਿ

ਜਸੁ ਕਰਤ ਸੰਤ ਦਿਨੁ ਰਾਤਿ ॥ ਹਰਿ ਹਰਿ ਅਉਖਧੁ ਸਾਧ ਕਮਾਤਿ ॥ ਹਰਿ ਜਨ ਕੈ ਹਰਿ ਨਾਮੁ ਨਿਧਾਨੁ ॥

ਪਾਰਬ੍ਰਹਮਿ ਜਨ ਕੀਨੋ ਦਾਨ ॥ ਮਨ ਤਨ ਰੰਗਿ ਰਤੇ ਰੰਗ ਏਕੈ ॥ ਨਾਨਕ ਜਨ ਕੈ ਬਿਰਤਿ ਬਿਬੇਕੈ ॥੫॥ ਹਰਿ ਕਾ

ਨਾਮੁ ਜਨ ਕਉ ਮੁਕਤਿ ਜੁਗਤਿ ॥ ਹਰਿ ਕੈ ਨਾਮਿ ਜਨ ਕਉ ਤ੍ਰਿਪਤਿ ਭੁਗਤਿ ॥ ਹਰਿ ਕਾ ਨਾਮੁ ਜਨ ਕਾ ਰੂਪ ਰੰਗੁ

॥ ਹਰਿ ਨਾਮੁ ਜਪਤ ਕਬ ਪਰੈ ਨ ਭੰਗੁ ॥ ਹਰਿ ਕਾ ਨਾਮੁ ਜਨ ਕੀ ਵਡਿਆਈ ॥ ਹਰਿ ਕੈ ਨਾਮਿ ਜਨ ਸੋਭਾ

ਪਾਈ ॥ ਹਰਿ ਕਾ ਨਾਮੁ ਜਨ ਕਉ ਭੋਗ ਜੋਗ ॥ ਹਰਿ ਨਾਮੁ ਜਪਤ ਕਛੁ ਨਾਹਿ ਬਿਓਗੁ ॥ ਜਨੁ ਰਾਤਾ ਹਰਿ ਨਾਮ ਕੀ

ਸੇਵਾ ॥ ਨਾਨਕ ਪੂਜੈ ਹਰਿ ਹਰਿ ਦੇਵਾ ॥੬॥ ਹਰਿ ਹਰਿ ਜਨ ਕੈ ਮਾਲੁ ਖਜੀਨਾ ॥ ਹਰਿ ਧਨੁ ਜਨ ਕਉ ਆਪਿ ਪ੍ਰਭਿ

ਦੀਨਾ ॥ ਹਰਿ ਹਰਿ ਜਨ ਕੈ ਓਟ ਸਤਾਣੀ ॥ ਹਰਿ ਪ੍ਰਤਾਪਿ ਜਨ ਅਵਰ ਨ ਜਾਣੀ ॥ ਓਤਿ ਪੋਤਿ ਜਨ ਹਰਿ ਰਸਿ ਰਾਤੇ

॥ ਸੁੰਨ ਸਮਾਧਿ ਨਾਮ ਰਸ ਮਾਤੇ ॥ ਆਠ ਪਹਰ ਜਨੁ ਹਰਿ ਹਰਿ ਜਪੈ ॥ ਹਰਿ ਕਾ ਭਗਤੁ ਪ੍ਰਗਟ ਨਹੀ ਛਪੈ ॥ ਹਰਿ

ਕੀ ਭਗਤਿ ਮੁਕਤਿ ਬਹੁ ਕਰੇ ॥ ਨਾਨਕ ਜਨ ਸੰਗਿ ਕੇਤੇ ਤਰੇ ॥੭॥ ਪਾਰਜਾਤੁ ਇਹੁ ਹਰਿ ਕੋ ਨਾਮ ॥ ਕਾਮਧੇਨ ਹਰਿ

ਹਰਿ ਗੁਣ ਗਾਮ ॥ ਸਭ ਤੇ ਊਤਮ ਹਰਿ ਕੀ ਕਥਾ ॥ ਨਾਮੁ ਸੁਨਤ ਦਰਦ ਦੁਖ ਲਥਾ ॥ ਨਾਮ ਕੀ ਮਹਿਮਾ ਸੰਤ ਰਿਦ

ਵਸੈ ॥ ਸੰਤ ਪ੍ਰਤਾਪਿ ਦੁਰਤੁ ਸਭੁ ਨਸੈ ॥ ਸੰਤ ਕਾ ਸੰਗੁ ਵਡਭਾਗੀ ਪਾਈਐ ॥ ਸੰਤ ਕੀ ਸੇਵਾ ਨਾਮੁ ਧਿਆਈਐ ॥

ਨਾਮ ਤੁਲਿ ਕਛੁ ਅਵਰੁ ਨ ਹੋਇ ॥ ਨਾਨਕ ਗੁਰਮੁਖਿ ਨਾਮੁ ਪਾਵੈ ਜਨੁ ਕੋਇ ॥੮॥੨॥ ਸਲੋਕੁ ॥ ਬਹੁ ਸਾਸਤ੍ਰ ਬਹੁ

ਸਿਮ੍ਰਿਤੀ ਪੇਖੇ ਸਰਬ ਢਢੋਲਿ ॥ ਪੂਜਸਿ ਨਾਹੀ ਹਰਿ ਹਰੇ ਨਾਨਕ ਨਾਮ ਅਮੋਲ ॥੧॥ ਅਸਟਪਦੀ ॥ ਜਾਪ ਤਾਪ

ਗਿਆਨ ਸਭਿ ਧਿਆਨ ॥ ਖਟ ਸਾਸਤ੍ਰ ਸਿਮ੍ਰਿਤਿ ਵਖਿਆਨ ॥ ਜੋਗ ਅਭਿਆਸ ਕਰਮ ਧ੍ਰਮ ਕਿਰਿਆ ॥ ਸਗਲ

ਤਿਆਗਿ ਬਨ ਮਧੇ ਫਿਰਿਆ ॥ ਅਨਿਕ ਪ੍ਰਕਾਰ ਕੀਏ ਬਹੁ ਜਤਨਾ ॥ ਪੁੰਨ ਦਾਨ ਹੋਮੇ ਬਹੁ ਰਤਨਾ ॥ ਸਰੀਰੁ ਕਟਾਇ

ਹੋਮੈ ਕਰਿ ਰਾਤੀ ॥ ਵਰਤ ਨੇਮ ਕਰੈ ਬਹੁ ਭਾਤੀ ॥ ਨਹੀ ਤੁਲਿ ਰਾਮ ਨਾਮ ਬੀਚਾਰ ॥ ਨਾਨਕ ਗੁਰਮੁਖਿ ਨਾਮੁ ਜਪੀਐ

ਇਕ ਬਾਰ ॥੧॥ ਨਉ ਖੰਡ ਪ੍ਰਿਥਮੀ ਫਿਰੈ ਚਿਰੁ ਜੀਵੈ ॥ ਮਹਾ ਉਦਾਸੁ ਤਪੀਸਰੁ ਥੀਵੈ ॥ ਅਗਨਿ ਮਾਹਿ ਹੋਮਤ

ਪਰਾਨ ॥ ਕਨਿਕ ਅਸ੍ਵ ਹੈਵਰ ਭੂਮਿ ਦਾਨ ॥ ਨਿਉਲੀ ਕਰਮ ਕਰੈ ਬਹੁ ਆਸਨ ॥ ਜੈਨ ਮਾਰਗ ਸੰਜਮ ਅਤਿ ਸਾਧਨ

॥ ਨਿਮਖ ਨਿਮਖ ਕਰਿ ਸਰੀਰੁ ਕਟਾਵੈ ॥ ਤਉ ਭੀ ਹਉਮੈ ਮੈਲੁ ਨ ਜਾਵੈ ॥ ਹਰਿ ਕੇ ਨਾਮ ਸਮਸਰਿ ਕਛੁ ਨਾਹਿ ॥

ਨਾਨਕ ਗੁਰਮੁਖਿ ਨਾਮੁ ਜਪਤ ਗਤਿ ਪਾਹਿ ॥੨॥ ਮਨ ਕਾਮਨਾ ਤੀਰਥ ਦੇਹ ਛੁਟੈ ॥ ਗਰਬੁ ਗੁਮਾਨੁ ਨ ਮਨ ਤੇ

ਹੁਟੈ ॥ ਸੋਚ ਕਰੈ ਦਿਨਸੁ ਅਰੁ ਰਾਤਿ ॥ ਮਨ ਕੀ ਮੈਲੁ ਨ ਤਨ ਤੇ ਜਾਤਿ ॥ ਇਸੁ ਦੇਹੀ ਕਉ ਬਹੁ ਸਾਧਨਾ ਕਰੈ

॥ ਮਨ ਤੇ ਕਬਹੂ ਨ ਬਿਖਿਆ ਟਰੈ ॥ ਜਲਿ ਧੋਵੈ ਬਹੁ ਦੇਹ ਅਨੀਤਿ ॥ ਸੁਧ ਕਹਾ ਹੋਇ ਕਾਚੀ ਭੀਤਿ ॥ ਮਨ

ਹਰਿ ਕੇ ਨਾਮ ਕੀ ਮਹਿਮਾ ਊਚ ॥ ਨਾਨਕ ਨਾਮਿ ਉਧਰੇ ਪਤਿਤ ਬਹੁ ਮੂਚ ॥੩॥ ਬਹੁਤੁ ਸਿਆਣਪ ਜਮ ਕਾ

ਭਉ ਬਿਆਪੈ ॥ ਅਨਿਕ ਜਤਨ ਕਰਿ ਤ੍ਰਿਸਨ ਨਾ ਧ੍ਰਾਪੈ ॥ ਭੇਖ ਅਨੇਕ ਅਗਨਿ ਨਹੀ ਬੁਝੈ ॥ ਕੋਟਿ ਉਪਾਵ ਦਰਗਹ

ਨਹੀ ਸਿਝੈ ॥ ਛੂਟਸਿ ਨਾਹੀ ਊਭ ਪਇਆਲਿ ॥ ਮੋਹਿ ਬਿਆਪਹਿ ਮਾਇਆ ਜਾਲਿ ॥ ਅਵਰ ਕਰਤੂਤਿ ਸਗਲੀ

ਜਮੁ ਡਾਨੈ ॥ ਗੋਵਿੰਦ ਭਜਨ ਬਿਨੁ ਤਿਲੁ ਨਹੀ ਮਾਨੈ ॥ ਹਰਿ ਕਾ ਨਾਮੁ ਜਪਤ ਦੁਖੁ ਜਾਇ ॥ ਨਾਨਕ ਬੋਲੈ ਸਹਜਿ

ਸੁਭਾਇ ॥੪॥ ਚਾਰਿ ਪਦਾਰਥ ਜੇ ਕੋ ਮਾਗੈ ॥ ਸਾਧ ਜਨਾ ਕੀ ਸੇਵਾ ਲਾਗੈ ॥ ਜੇ ਕੋ ਆਪੁਨਾ ਦੂਖੁ ਮਿਟਾਵੈ ॥ ਹਰਿ ਹਰਿ

ਨਾਮੁ ਰਿਦੈ ਸਦ ਗਾਵੈ ॥ ਜੇ ਕੋ ਅਪੁਨੀ ਸੋਭਾ ਲੋਰੈ ॥ ਸਾਧਸੰਗਿ ਇਹ ਹਉਮੈ ਛੋਰੈ ॥ ਜੇ ਕੋ ਜਨਮ ਮਰਣ ਤੇ ਡਰੈ ॥

ਸਾਧ ਜਨਾ ਕੀ ਸਰਨੀ ਪਰੈ ॥ ਜਿਸੁ ਜਨ ਕਉ ਪ੍ਰਭ ਦਰਸ ਪਿਆਸਾ ॥ ਨਾਨਕ ਤਾ ਕੈ ਬਲਿ ਬਲਿ ਜਾਸਾ ॥੫॥

ਸਗਲ ਪੁਰਖ ਮਹਿ ਪੁਰਖੁ ਪ੍ਰਧਾਨੁ ॥ ਸਾਧਸੰਗਿ ਜਾ ਕਾ ਮਿਟੈ ਅਭਿਮਾਨੁ ॥ ਆਪਸ ਕਉ ਜੋ ਜਾਣੈ ਨੀਚਾ ॥ ਸੋਊ

ਗਨੀਐ ਸਭ ਤੇ ਊਚਾ ॥ ਜਾ ਕਾ ਮਨੁ ਹੋਇ ਸਗਲ ਕੀ ਰੀਨਾ ॥ ਹਰਿ ਹਰਿ ਨਾਮੁ ਤਿਨਿ ਘਟਿ ਘਟਿ ਚੀਨਾ ॥ ਮਨ

ਅਪੁਨੇ ਤੇ ਬੁਰਾ ਮਿਟਾਨਾ ॥ ਪੇਖੈ ਸਗਲ ਸ੍ਰਿਸਟਿ ਸਾਜਨਾ ॥ ਸੂਖ ਦੂਖ ਜਨ ਸਮ ਦ੍ਰਿਸਟੇਤਾ ॥ ਨਾਨਕ ਪਾਪ ਪੁੰਨ

ਨਹੀ ਲੇਪਾ ॥੬॥ ਨਿਰਧਨ ਕਉ ਧਨੁ ਤੇਰੋ ਨਾਉ ॥ ਨਿਥਾਵੇ ਕਉ ਨਾਉ ਤੇਰਾ ਥਾਉ ॥ ਨਿਮਾਨੇ ਕਉ ਪ੍ਰਭ ਤੇਰੋ

ਮਾਨੁ ॥ ਸਗਲ ਘਟਾ ਕਉ ਦੇਵਹੁ ਦਾਨੁ ॥ ਕਰਨ ਕਰਾਵਨਹਾਰ ਸੁਆਮੀ ॥ ਸਗਲ ਘਟਾ ਕੇ ਅੰਤਰਜਾਮੀ ॥ ਅਪਨੀ

ਗਤਿ ਮਿਤਿ ਜਾਨਹੁ ਆਪੇ ॥ ਆਪਨ ਸੰਗਿ ਆਪਿ ਪ੍ਰਭ ਰਾਤੇ ॥ ਤੁਮੑਰੀ ਉਸਤਤਿ ਤੁਮ ਤੇ ਹੋਇ ॥ ਨਾਨਕ ਅਵਰੁ ਨ

ਜਾਨਸਿ ਕੋਇ ॥੭॥ ਸਰਬ ਧਰਮ ਮਹਿ ਸ੍ਰੇਸਟ ਧਰਮੁ ॥ ਹਰਿ ਕੋ ਨਾਮੁ ਜਪਿ ਨਿਰਮਲ ਕਰਮੁ ॥ ਸਗਲ ਕ੍ਰਿਆ ਮਹਿ

ਊਤਮ ਕਿਰਿਆ ॥ ਸਾਧਸੰਗਿ ਦੁਰਮਤਿ ਮਲੁ ਹਿਰਿਆ ॥ ਸਗਲ ਉਦਮ ਮਹਿ ਉਦਮੁ ਭਲਾ ॥ ਹਰਿ ਕਾ ਨਾਮੁ ਜਪਹੁ

ਜੀਅ ਸਦਾ ॥ ਸਗਲ ਬਾਨੀ ਮਹਿ ਅੰਮ੍ਰਿਤ ਬਾਨੀ ॥ ਹਰਿ ਕੋ ਜਸੁ ਸੁਨਿ ਰਸਨ ਬਖਾਨੀ ॥ ਸਗਲ ਥਾਨ ਤੇ ਓਹੁ ਊਤਮ

ਥਾਨੁ ॥ ਨਾਨਕ ਜਿਹ ਘਟਿ ਵਸੈ ਹਰਿ ਨਾਮੁ ॥੮॥੩॥ ਸਲੋਕੁ ॥ ਨਿਰਗੁਨੀਆਰ ਇਆਨਿਆ ਸੋ ਪ੍ਰਭੁ ਸਦਾ ਸਮਾਲਿ

॥ ਜਿਨਿ ਕੀਆ ਤਿਸੁ ਚੀਤਿ ਰਖੁ ਨਾਨਕ ਨਿਬਹੀ ਨਾਲਿ ॥੧॥ ਅਸਟਪਦੀ ॥ ਰਮਈਆ ਕੇ ਗੁਨ ਚੇਤਿ ਪਰਾਨੀ ॥

ਕਵਨ ਮੂਲ ਤੇ ਕਵਨ ਦ੍ਰਿਸਟਾਨੀ ॥ ਜਿਨਿ ਤੂੰ ਸਾਜਿ ਸਵਾਰਿ ਸੀਗਾਰਿਆ ॥ ਗਰਭ ਅਗਨਿ ਮਹਿ ਜਿਨਹਿ ਉਬਾਰਿਆ

॥ ਬਾਰ ਬਿਵਸਥਾ ਤੁਝਹਿ ਪਿਆਰੈ ਦੂਧ ॥ ਭਰਿ ਜੋਬਨ ਭੋਜਨ ਸੁਖ ਸੂਧ ॥ ਬਿਰਧਿ ਭਇਆ ਊਪਰਿ ਸਾਕ ਸੈਨ ॥

ਮੁਖਿ ਅਪਿਆਉ ਬੈਠ ਕਉ ਦੈਨ ॥ ਇਹੁ ਨਿਰਗੁਨੁ ਗੁਨੁ ਕਛੂ ਨ ਬੂਝੈ ॥ ਬਖਸਿ ਲੇਹੁ ਤਉ ਨਾਨਕ ਸੀਝੈ ॥੧॥ ਜਿਹ

ਪ੍ਰਸਾਦਿ ਧਰ ਊਪਰਿ ਸੁਖਿ ਬਸਹਿ ॥ ਸੁਤ ਭ੍ਰਾਤ ਮੀਤ ਬਨਿਤਾ ਸੰਗਿ ਹਸਹਿ ॥ ਜਿਹ ਪ੍ਰਸਾਦਿ ਪੀਵਹਿ ਸੀਤਲ ਜਲਾ

॥ ਸੁਖਦਾਈ ਪਵਨੁ ਪਾਵਕੁ ਅਮੁਲਾ ॥ ਜਿਹ ਪ੍ਰਸਾਦਿ ਭੋਗਹਿ ਸਭਿ ਰਸਾ ॥ ਸਗਲ ਸਮਗ੍ਰੀ ਸੰਗਿ ਸਾਥਿ ਬਸਾ ॥

ਦੀਨੇ ਹਸਤ ਪਾਵ ਕਰਨ ਨੇਤ੍ਰ ਰਸਨਾ ॥ ਤਿਸਹਿ ਤਿਆਗਿ ਅਵਰ ਸੰਗਿ ਰਚਨਾ ॥ ਐਸੇ ਦੋਖ ਮੂੜ ਅੰਧ ਬਿਆਪੇ ॥

ਨਾਨਕ ਕਾਢਿ ਲੇਹੁ ਪ੍ਰਭ ਆਪੇ ॥੨॥ ਆਦਿ ਅੰਤਿ ਜੋ ਰਾਖਨਹਾਰੁ ॥ ਤਿਸ ਸਿਉ ਪ੍ਰੀਤਿ ਨ ਕਰੈ ਗਵਾਰੁ ॥ ਜਾ ਕੀ

ਸੇਵਾ ਨਵ ਨਿਧਿ ਪਾਵੈ ॥ ਤਾ ਸਿਉ ਮੂੜਾ ਮਨੁ ਨਹੀ ਲਾਵੈ ॥ ਜੋ ਠਾਕੁਰੁ ਸਦ ਸਦਾ ਹਜੂਰੇ ॥ ਤਾ ਕਉ ਅੰਧਾ ਜਾਨਤ

ਦੂਰੇ ॥ ਜਾ ਕੀ ਟਹਲ ਪਾਵੈ ਦਰਗਹ ਮਾਨੁ ॥ ਤਿਸਹਿ ਬਿਸਾਰੈ ਮੁਗਧੁ ਅਜਾਨੁ ॥ ਸਦਾ ਸਦਾ ਇਹੁ ਭੂਲਨਹਾਰੁ ॥ ਨਾਨਕ

ਰਾਖਨਹਾਰੁ ਅਪਾਰੁ ॥੩॥ ਰਤਨੁ ਤਿਆਗਿ ਕਉਡੀ ਸੰਗਿ ਰਚੈ ॥ ਸਾਚੁ ਛੋਡਿ ਝੂਠ ਸੰਗਿ ਮਚੈ ॥ ਜੋ ਛਡਨਾ ਸੁ

ਅਸਥਿਰੁ ਕਰਿ ਮਾਨੈ ॥ ਜੋ ਹੋਵਨੁ ਸੋ ਦੂਰਿ ਪਰਾਨੈ ॥ ਛੋਡਿ ਜਾਇ ਤਿਸ ਕਾ ਸ੍ਰਮੁ ਕਰੈ ॥ ਸੰਗਿ ਸਹਾਈ ਤਿਸੁ ਪਰਹਰੈ

॥ ਚੰਦਨ ਲੇਪੁ ਉਤਾਰੈ ਧੋਇ ॥ ਗਰਧਬ ਪ੍ਰੀਤਿ ਭਸਮ ਸੰਗਿ ਹੋਇ ॥ ਅੰਧ ਕੂਪ ਮਹਿ ਪਤਿਤ ਬਿਕਰਾਲ ॥ ਨਾਨਕ

ਕਾਢਿ ਲੇਹੁ ਪ੍ਰਭ ਦਇਆਲ ॥੪॥ ਕਰਤੂਤਿ ਪਸੂ ਕੀ ਮਾਨਸ ਜਾਤਿ ॥ ਲੋਕ ਪਚਾਰਾ ਕਰੈ ਦਿਨੁ ਰਾਤਿ ॥ ਬਾਹਰਿ

ਭੇਖ ਅੰਤਰਿ ਮਲੁ ਮਾਇਆ ॥ ਛਪਸਿ ਨਾਹਿ ਕਛੁ ਕਰੈ ਛਪਾਇਆ ॥ ਬਾਹਰਿ ਗਿਆਨ ਧਿਆਨ ਇਸਨਾਨ ॥

ਅੰਤਰਿ ਬਿਆਪੈ ਲੋਭੁ ਸੁਆਨੁ ॥ ਅੰਤਰਿ ਅਗਨਿ ਬਾਹਰਿ ਤਨੁ ਸੁਆਹ ॥ ਗਲਿ ਪਾਥਰ ਕੈਸੇ ਤਰੈ ਅਥਾਹ ॥ ਜਾ ਕੈ

ਅੰਤਰਿ ਬਸੈ ਪ੍ਰਭੁ ਆਪਿ ॥ ਨਾਨਕ ਤੇ ਜਨ ਸਹਜਿ ਸਮਾਤਿ ॥੫॥ ਸੁਨਿ ਅੰਧਾ ਕੈਸੇ ਮਾਰਗੁ ਪਾਵੈ ॥ ਕਰੁ ਗਹਿ

ਲੇਹੁ ਓੜਿ ਨਿਬਹਾਵੈ ॥ ਕਹਾ ਬੁਝਾਰਤਿ ਬੂਝੈ ਡੋਰਾ ॥ ਨਿਸਿ ਕਹੀਐ ਤਉ ਸਮਝੈ ਭੋਰਾ ॥ ਕਹਾ ਬਿਸਨਪਦ ਗਾਵੈ

ਗੁੰਗ ॥ ਜਤਨ ਕਰੈ ਤਉ ਭੀ ਸੁਰ ਭੰਗ ॥ ਕਹ ਪਿੰਗੁਲ ਪਰਬਤ ਪਰ ਭਵਨ ॥ ਨਹੀ ਹੋਤ ਊਹਾ ਉਸੁ ਗਵਨ ॥

ਕਰਤਾਰ ਕਰੁਣਾ ਮੈ ਦੀਨੁ ਬੇਨਤੀ ਕਰੈ ॥ ਨਾਨਕ ਤੁਮਰੀ ਕਿਰਪਾ ਤਰੈ ॥੬॥ ਸੰਗਿ ਸਹਾਈ ਸੁ ਆਵੈ ਨ ਚੀਤਿ ॥

ਜੋ ਬੈਰਾਈ ਤਾ ਸਿਉ ਪ੍ਰੀਤਿ ॥ ਬਲੂਆ ਕੇ ਗ੍ਰਿਹ ਭੀਤਰਿ ਬਸੈ ॥ ਅਨਦ ਕੇਲ ਮਾਇਆ ਰੰਗਿ ਰਸੈ ॥ ਦ੍ਰਿੜੁ ਕਰਿ

ਮਾਨੈ ਮਨਹਿ ਪ੍ਰਤੀਤਿ ॥ ਕਾਲੁ ਨ ਆਵੈ ਮੂੜੇ ਚੀਤਿ ॥ ਬੈਰ ਬਿਰੋਧ ਕਾਮ ਕ੍ਰੋਧ ਮੋਹ ॥ ਝੂਠ ਬਿਕਾਰ ਮਹਾ ਲੋਭ

ਧ੍ਰੋਹ ॥ ਇਆਹੂ ਜੁਗਤਿ ਬਿਹਾਨੇ ਕਈ ਜਨਮ ॥ ਨਾਨਕ ਰਾਖਿ ਲੇਹੁ ਆਪਨ ਕਰਿ ਕਰਮ ॥੭॥ ਤੂ ਠਾਕੁਰੁ ਤੁਮ

ਪਹਿ ਅਰਦਾਸਿ ॥ ਜੀਉ ਪਿੰਡੁ ਸਭੁ ਤੇਰੀ ਰਾਸਿ ॥ ਤੁਮ ਮਾਤ ਪਿਤਾ ਹਮ ਬਾਰਿਕ ਤੇਰੇ ॥ ਤੁਮਰੀ ਕ੍ਰਿਪਾ ਮਹਿ ਸੂਖ

ਘਨੇਰੇ ॥ ਕੋਇ ਨ ਜਾਨੈ ਤੁਮਰਾ ਅੰਤੁ ॥ ਊਚੇ ਤੇ ਊਚਾ ਭਗਵੰਤ ॥ ਸਗਲ ਸਮਗ੍ਰੀ ਤੁਮਰੈ ਸੂਤ੍ਰਿ ਧਾਰੀ ॥ ਤੁਮ ਤੇ ਹੋਇ

ਸੁ ਆਗਿਆਕਾਰੀ ॥ ਤੁਮਰੀ ਗਤਿ ਮਿਤਿ ਤੁਮ ਹੀ ਜਾਨੀ ॥ ਨਾਨਕ ਦਾਸ ਸਦਾ ਕੁਰਬਾਨੀ ॥੮॥੪॥ ਸਲੋਕੁ ॥

ਦੇਨਹਾਰੁ ਪ੍ਰਭ ਛੋਡਿ ਕੈ ਲਾਗਹਿ ਆਨ ਸੁਆਇ ॥ ਨਾਨਕ ਕਹੂ ਨ ਸੀਝਈ ਬਿਨੁ ਨਾਵੈ ਪਤਿ ਜਾਇ ॥੧॥

ਅਸਟਪਦੀ ॥ ਦਸ ਬਸਤੂ ਲੇ ਪਾਛੈ ਪਾਵੈ ॥ ਏਕ ਬਸਤੁ ਕਾਰਨਿ ਬਿਖੋਟਿ ਗਵਾਵੈ ॥ ਏਕ ਭੀ ਨ ਦੇਇ ਦਸ ਭੀ

ਹਿਰਿ ਲੇਇ ॥ ਤਉ ਮੂੜਾ ਕਹੁ ਕਹਾ ਕਰੇਇ ॥ ਜਿਸੁ ਠਾਕੁਰ ਸਿਉ ਨਾਹੀ ਚਾਰਾ ॥ ਤਾ ਕਉ ਕੀਜੈ ਸਦ ਨਮਸਕਾਰਾ

॥ ਜਾ ਕੈ ਮਨਿ ਲਾਗਾ ਪ੍ਰਭੁ ਮੀਠਾ ॥ ਸਰਬ ਸੂਖ ਤਾਹੂ ਮਨਿ ਵੂਠਾ ॥ ਜਿਸੁ ਜਨ ਅਪਨਾ ਹੁਕਮੁ ਮਨਾਇਆ ॥ ਸਰਬ

ਥੋਕ ਨਾਨਕ ਤਿਨਿ ਪਾਇਆ ॥੧॥ ਅਗਨਤ ਸਾਹੁ ਅਪਨੀ ਦੇ ਰਾਸਿ ॥ ਖਾਤ ਪੀਤ ਬਰਤੈ ਅਨਦ ਉਲਾਸਿ ॥

ਅਪੁਨੀ ਅਮਾਨ ਕਛੁ ਬਹੁਰਿ ਸਾਹੁ ਲੇਇ ॥ ਅਗਿਆਨੀ ਮਨਿ ਰੋਸੁ ਕਰੇਇ ॥ ਅਪਨੀ ਪਰਤੀਤਿ ਆਪ ਹੀ ਖੋਵੈ ॥

ਬਹੁਰਿ ਉਸ ਕਾ ਬਿਸ੍ਵਾਸੁ ਨ ਹੋਵੈ ॥ ਜਿਸ ਕੀ ਬਸਤੁ ਤਿਸੁ ਆਗੈ ਰਾਖੈ ॥ ਪ੍ਰਭ ਕੀ ਆਗਿਆ ਮਾਨੈ ਮਾਥੈ ॥ ਉਸ ਤੇ

ਚਉਗੁਨ ਕਰੈ ਨਿਹਾਲੁ ॥ ਨਾਨਕ ਸਾਹਿਬੁ ਸਦਾ ਦਇਆਲੁ ॥੨॥ ਅਨਿਕ ਭਾਤਿ ਮਾਇਆ ਕੇ ਹੇਤ ॥ ਸਰਪਰ

ਹੋਵਤ ਜਾਨੁ ਅਨੇਤ ॥ ਬਿਰਖ ਕੀ ਛਾਇਆ ਸਿਉ ਰੰਗੁ ਲਾਵੈ ॥ ਓਹ ਬਿਨਸੈ ਉਹੁ ਮਨਿ ਪਛੁਤਾਵੈ ॥ ਜੋ ਦੀਸੈ ਸੋ

ਚਾਲਨਹਾਰੁ ॥ ਲਪਟਿ ਰਹਿਓ ਤਹ ਅੰਧ ਅੰਧਾਰੁ ॥ ਬਟਾਊ ਸਿਉ ਜੋ ਲਾਵੈ ਨੇਹ ॥ ਤਾ ਕਉ ਹਾਥਿ ਨ ਆਵੈ ਕੇਹ ॥

ਮਨ ਹਰਿ ਕੇ ਨਾਮ ਕੀ ਪ੍ਰੀਤਿ ਸੁਖਦਾਈ ॥ ਕਰਿ ਕਿਰਪਾ ਨਾਨਕ ਆਪਿ ਲਏ ਲਾਈ ॥੩॥ ਮਿਥਿਆ ਤਨੁ ਧਨੁ

ਕੁਟੰਬੁ ਸਬਾਇਆ ॥ ਮਿਥਿਆ ਹਉਮੈ ਮਮਤਾ ਮਾਇਆ ॥ ਮਿਥਿਆ ਰਾਜ ਜੋਬਨ ਧਨ ਮਾਲ ॥ ਮਿਥਿਆ ਕਾਮ ਕ੍ਰੋਧ

ਬਿਕਰਾਲ ॥ ਮਿਥਿਆ ਰਥ ਹਸਤੀ ਅਸ੍ਵ ਬਸਤ੍ਰਾ ॥ ਮਿਥਿਆ ਰੰਗ ਸੰਗਿ ਮਾਇਆ ਪੇਖਿ ਹਸਤਾ ॥ ਮਿਥਿਆ ਧ੍ਰੋਹ

ਮੋਹ ਅਭਿਮਾਨੁ ॥ ਮਿਥਿਆ ਆਪਸ ਊਪਰਿ ਕਰਤ ਗੁਮਾਨੁ ॥ ਅਸਥਿਰੁ ਭਗਤਿ ਸਾਧ ਕੀ ਸਰਨ ॥ ਨਾਨਕ ਜਪਿ

ਜਪਿ ਜੀਵੈ ਹਰਿ ਕੇ ਚਰਨ ॥੪॥ ਮਿਥਿਆ ਸ੍ਰਵਨ ਪਰ ਨਿੰਦਾ ਸੁਨਹਿ ॥ ਮਿਥਿਆ ਹਸਤ ਪਰ ਦਰਬ ਕਉ

ਹਿਰਹਿ ॥ ਮਿਥਿਆ ਨੇਤ੍ਰ ਪੇਖਤ ਪਰ ਤ੍ਰਿਅ ਰੂਪਾਦ ॥ ਮਿਥਿਆ ਰਸਨਾ ਭੋਜਨ ਅਨ ਸ੍ਵਾਦ ॥ ਮਿਥਿਆ ਚਰਨ

ਪਰ ਬਿਕਾਰ ਕਉ ਧਾਵਹਿ ॥ ਮਿਥਿਆ ਮਨ ਪਰ ਲੋਭ ਲੁਭਾਵਹਿ ॥ ਮਿਥਿਆ ਤਨ ਨਹੀ ਪਰਉਪਕਾਰਾ ॥ ਮਿਥਿਆ

ਬਾਸੁ ਲੇਤ ਬਿਕਾਰਾ ॥ ਬਿਨੁ ਬੂਝੇ ਮਿਥਿਆ ਸਭ ਭਏ ॥ ਸਫਲ ਦੇਹ ਨਾਨਕ ਹਰਿ ਹਰਿ ਨਾਮ ਲਏ ॥੫॥ ਬਿਰਥੀ

ਸਾਕਤ ਕੀ ਆਰਜਾ ॥ ਸਾਚ ਬਿਨਾ ਕਹ ਹੋਵਤ ਸੂਚਾ ॥ ਬਿਰਥਾ ਨਾਮ ਬਿਨਾ ਤਨੁ ਅੰਧ ॥ ਮੁਖਿ ਆਵਤ ਤਾ ਕੈ

ਦੁਰਗੰਧ ॥ ਬਿਨੁ ਸਿਮਰਨ ਦਿਨੁ ਰੈਨਿ ਬ੍ਰਿਥਾ ਬਿਹਾਇ ॥ ਮੇਘ ਬਿਨਾ ਜਿਉ ਖੇਤੀ ਜਾਇ ॥ ਗੋਬਿਦ ਭਜਨ ਬਿਨੁ ਬ੍ਰਿਥੇ

ਸਭ ਕਾਮ ॥ ਜਿਉ ਕਿਰਪਨ ਕੇ ਨਿਰਾਰਥ ਦਾਮ ॥ ਧੰਨਿ ਧੰਨਿ ਤੇ ਜਨ ਜਿਹ ਘਟਿ ਬਸਿਓ ਹਰਿ ਨਾਉ ॥ ਨਾਨਕ

ਤਾ ਕੈ ਬਲਿ ਬਲਿ ਜਾਉ ॥੬॥ ਰਹਤ ਅਵਰ ਕਛੁ ਅਵਰ ਕਮਾਵਤ ॥ ਮਨਿ ਨਹੀ ਪ੍ਰੀਤਿ ਮੁਖਹੁ ਗੰਢ ਲਾਵਤ ॥

ਜਾਨਨਹਾਰ ਪ੍ਰਭੂ ਪਰਬੀਨ ॥ ਬਾਹਰਿ ਭੇਖ ਨ ਕਾਹੂ ਭੀਨ ॥ ਅਵਰ ਉਪਦੇਸੈ ਆਪਿ ਨ ਕਰੈ ॥ ਆਵਤ ਜਾਵਤ ਜਨਮੈ

ਮਰੈ ॥ ਜਿਸ ਕੈ ਅੰਤਰਿ ਬਸੈ ਨਿਰੰਕਾਰੁ ॥ ਤਿਸ ਕੀ ਸੀਖ ਤਰੈ ਸੰਸਾਰੁ ॥ ਜੋ ਤੁਮ ਭਾਨੇ ਤਿਨ ਪ੍ਰਭੁ ਜਾਤਾ ॥ ਨਾਨਕ

ਉਨ ਜਨ ਚਰਨ ਪਰਾਤਾ ॥੭॥ ਕਰਉ ਬੇਨਤੀ ਪਾਰਬ੍ਰਹਮੁ ਸਭੁ ਜਾਨੈ ॥ ਅਪਨਾ ਕੀਆ ਆਪਹਿ ਮਾਨੈ ॥ ਆਪਹਿ

ਆਪ ਆਪਿ ਕਰਤ ਨਿਬੇਰਾ ॥ ਕਿਸੈ ਦੂਰਿ ਜਨਾਵਤ ਕਿਸੈ ਬੁਝਾਵਤ ਨੇਰਾ ॥ ਉਪਾਵ ਸਿਆਨਪ ਸਗਲ ਤੇ ਰਹਤ ॥

ਸਭੁ ਕਛੁ ਜਾਨੈ ਆਤਮ ਕੀ ਰਹਤ ॥ ਜਿਸੁ ਭਾਵੈ ਤਿਸੁ ਲਏ ਲੜਿ ਲਾਇ ॥ ਥਾਨ ਥਨੰਤਰਿ ਰਹਿਆ ਸਮਾਇ ॥ ਸੋ

ਸੇਵਕੁ ਜਿਸੁ ਕਿਰਪਾ ਕਰੀ ॥ ਨਿਮਖ ਨਿਮਖ ਜਪਿ ਨਾਨਕ ਹਰੀ ॥੮॥੫॥ ਸਲੋਕੁ ॥ ਕਾਮ ਕ੍ਰੋਧ ਅਰੁ ਲੋਭ ਮੋਹ

ਬਿਨਸਿ ਜਾਇ ਅਹੰਮੇਵ ॥ ਨਾਨਕ ਪ੍ਰਭ ਸਰਣਾਗਤੀ ਕਰਿ ਪ੍ਰਸਾਦੁ ਗੁਰਦੇਵ ॥੧॥ ਅਸਟਪਦੀ ॥ ਜਿਹ ਪ੍ਰਸਾਦਿ

ਛਤੀਹ ਅੰਮ੍ਰਿਤ ਖਾਹਿ ॥ ਤਿਸੁ ਠਾਕੁਰ ਕਉ ਰਖੁ ਮਨ ਮਾਹਿ ॥ ਜਿਹ ਪ੍ਰਸਾਦਿ ਸੁਗੰਧਤ ਤਨਿ ਲਾਵਹਿ ॥ ਤਿਸ ਕਉ

ਸਿਮਰਤ ਪਰਮ ਗਤਿ ਪਾਵਹਿ ॥ ਜਿਹ ਪ੍ਰਸਾਦਿ ਬਸਹਿ ਸੁਖ ਮੰਦਰਿ ॥ ਤਿਸਹਿ ਧਿਆਇ ਸਦਾ ਮਨ ਅੰਦਰਿ ॥ ਜਿਹ

ਪ੍ਰਸਾਦਿ ਗ੍ਰਿਹ ਸੰਗਿ ਸੁਖ ਬਸਨਾ ॥ ਆਠ ਪਹਰ ਸਿਮਰਹੁ ਤਿਸੁ ਰਸਨਾ ॥ ਜਿਹ ਪ੍ਰਸਾਦਿ ਰੰਗ ਰਸ ਭੋਗ ॥

ਨਾਨਕ ਸਦਾ ਧਿਆਈਐ ਧਿਆਵਨ ਜੋਗ ॥੧॥ ਜਿਹ ਪ੍ਰਸਾਦਿ ਪਾਟ ਪਟੰਬਰ ਹਢਾਵਹਿ ॥ ਤਿਸਹਿ ਤਿਆਗਿ

ਕਤ ਅਵਰ ਲੁਭਾਵਹਿ ॥ ਜਿਹ ਪ੍ਰਸਾਦਿ ਸੁਖਿ ਸੇਜ ਸੋਈਜੈ ॥ ਮਨ ਆਠ ਪਹਰ ਤਾ ਕਾ ਜਸੁ ਗਾਵੀਜੈ ॥ ਜਿਹ

ਪ੍ਰਸਾਦਿ ਤੁਝੁ ਸਭੁ ਕੋਊ ਮਾਨੈ ॥ ਮੁਖਿ ਤਾ ਕੋ ਜਸੁ ਰਸਨ ਬਖਾਨੈ ॥ ਜਿਹ ਪ੍ਰਸਾਦਿ ਤੇਰੋ ਰਹਤਾ ਧਰਮੁ ॥ ਮਨ ਸਦਾ

ਧਿਆਇ ਕੇਵਲ ਪਾਰਬ੍ਰਹਮੁ ॥ ਪ੍ਰਭ ਜੀ ਜਪਤ ਦਰਗਹ ਮਾਨੁ ਪਾਵਹਿ ॥ ਨਾਨਕ ਪਤਿ ਸੇਤੀ ਘਰਿ ਜਾਵਹਿ ॥੨॥

ਜਿਹ ਪ੍ਰਸਾਦਿ ਆਰੋਗ ਕੰਚਨ ਦੇਹੀ ॥ ਲਿਵ ਲਾਵਹੁ ਤਿਸੁ ਰਾਮ ਸਨੇਹੀ ॥ ਜਿਹ ਪ੍ਰਸਾਦਿ ਤੇਰਾ ਓਲਾ ਰਹਤ ॥ ਮਨ

ਸੁਖੁ ਪਾਵਹਿ ਹਰਿ ਹਰਿ ਜਸੁ ਕਹਤ ॥ ਜਿਹ ਪ੍ਰਸਾਦਿ ਤੇਰੇ ਸਗਲ ਛਿਦ੍ਰ ਢਾਕੇ ॥ ਮਨ ਸਰਨੀ ਪਰੁ ਠਾਕੁਰ ਪ੍ਰਭ ਤਾ ਕੈ

॥ ਜਿਹ ਪ੍ਰਸਾਦਿ ਤੁਝੁ ਕੋ ਨ ਪਹੂਚੈ ॥ ਮਨ ਸਾਸਿ ਸਾਸਿ ਸਿਮਰਹੁ ਪ੍ਰਭ ਊਚੇ ॥ ਜਿਹ ਪ੍ਰਸਾਦਿ ਪਾਈ ਦ੍ਰੁਲਭ ਦੇਹ ॥

ਨਾਨਕ ਤਾ ਕੀ ਭਗਤਿ ਕਰੇਹ ॥੩॥ ਜਿਹ ਪ੍ਰਸਾਦਿ ਆਭੂਖਨ ਪਹਿਰੀਜੈ ॥ ਮਨ ਤਿਸੁ ਸਿਮਰਤ ਕਿਉ ਆਲਸੁ ਕੀਜੈ ॥

ਜਿਹ ਪ੍ਰਸਾਦਿ ਅਸ੍ਵ ਹਸਤਿ ਅਸਵਾਰੀ ॥ ਮਨ ਤਿਸੁ ਪ੍ਰਭ ਕਉ ਕਬਹੂ ਨ ਬਿਸਾਰੀ ॥ ਜਿਹ ਪ੍ਰਸਾਦਿ ਬਾਗ ਮਿਲਖ

ਧਨਾ ॥ ਰਾਖੁ ਪਰੋਇ ਪ੍ਰਭੁ ਅਪੁਨੇ ਮਨਾ ॥ ਜਿਨਿ ਤੇਰੀ ਮਨ ਬਨਤ ਬਨਾਈ ॥ ਊਠਤ ਬੈਠਤ ਸਦ ਤਿਸਹਿ ਧਿਆਈ ॥

ਤਿਸਹਿ ਧਿਆਇ ਜੋ ਏਕ ਅਲਖੈ ॥ ਈਹਾ ਊਹਾ ਨਾਨਕ ਤੇਰੀ ਰਖੈ ॥੪॥ ਜਿਹ ਪ੍ਰਸਾਦਿ ਕਰਹਿ ਪੁੰਨ ਬਹੁ ਦਾਨ ॥

ਮਨ ਆਠ ਪਹਰ ਕਰਿ ਤਿਸ ਕਾ ਧਿਆਨ ॥ ਜਿਹ ਪ੍ਰਸਾਦਿ ਤੂ ਆਚਾਰ ਬਿਉਹਾਰੀ ॥ ਤਿਸੁ ਪ੍ਰਭ ਕਉ ਸਾਸਿ ਸਾਸਿ

ਚਿਤਾਰੀ ॥ ਜਿਹ ਪ੍ਰਸਾਦਿ ਤੇਰਾ ਸੁੰਦਰ ਰੂਪੁ ॥ ਸੋ ਪ੍ਰਭੁ ਸਿਮਰਹੁ ਸਦਾ ਅਨੂਪੁ ॥ ਜਿਹ ਪ੍ਰਸਾਦਿ ਤੇਰੀ ਨੀਕੀ ਜਾਤਿ ॥ ਸੋ

ਪ੍ਰਭੁ ਸਿਮਰਿ ਸਦਾ ਦਿਨ ਰਾਤਿ ॥ ਜਿਹ ਪ੍ਰਸਾਦਿ ਤੇਰੀ ਪਤਿ ਰਹੈ ॥ ਗੁਰ ਪ੍ਰਸਾਦਿ ਨਾਨਕ ਜਸੁ ਕਹੈ ॥੫॥ ਜਿਹ ਪ੍ਰਸਾਦਿ

ਸੁਨਹਿ ਕਰਨ ਨਾਦ ॥ ਜਿਹ ਪ੍ਰਸਾਦਿ ਪੇਖਹਿ ਬਿਸਮਾਦ ॥ ਜਿਹ ਪ੍ਰਸਾਦਿ ਬੋਲਹਿ ਅੰਮ੍ਰਿਤ ਰਸਨਾ ॥ ਜਿਹ ਪ੍ਰਸਾਦਿ ਸੁਖਿ

ਸਹਜੇ ਬਸਨਾ ॥ ਜਿਹ ਪ੍ਰਸਾਦਿ ਹਸਤ ਕਰ ਚਲਹਿ ॥ ਜਿਹ ਪ੍ਰਸਾਦਿ ਸੰਪੂਰਨ ਫਲਹਿ ॥ ਜਿਹ ਪ੍ਰਸਾਦਿ ਪਰਮ ਗਤਿ

ਪਾਵਹਿ ॥ ਜਿਹ ਪ੍ਰਸਾਦਿ ਸੁਖਿ ਸਹਜਿ ਸਮਾਵਹਿ ॥ ਐਸਾ ਪ੍ਰਭੁ ਤਿਆਗਿ ਅਵਰ ਕਤ ਲਾਗਹੁ ॥ ਗੁਰ ਪ੍ਰਸਾਦਿ

ਨਾਨਕ ਮਨਿ ਜਾਗਹੁ ॥੬॥ ਜਿਹ ਪ੍ਰਸਾਦਿ ਤੂੰ ਪ੍ਰਗਟੁ ਸੰਸਾਰਿ ॥ ਤਿਸੁ ਪ੍ਰਭ ਕਉ ਮੂਲਿ ਨ ਮਨਹੁ ਬਿਸਾਰਿ ॥ ਜਿਹ

ਪ੍ਰਸਾਦਿ ਤੇਰਾ ਪਰਤਾਪੁ ॥ ਰੇ ਮਨ ਮੂੜ ਤੂ ਤਾ ਕਉ ਜਾਪੁ ॥ ਜਿਹ ਪ੍ਰਸਾਦਿ ਤੇਰੇ ਕਾਰਜ ਪੂਰੇ ॥ ਤਿਸਹਿ ਜਾਨੁ ਮਨ

ਸਦਾ ਹਜੂਰੇ ॥ ਜਿਹ ਪ੍ਰਸਾਦਿ ਤੂੰ ਪਾਵਹਿ ਸਾਚੁ ॥ ਰੇ ਮਨ ਮੇਰੇ ਤੂੰ ਤਾ ਸਿਉ ਰਾਚੁ ॥ ਜਿਹ ਪ੍ਰਸਾਦਿ ਸਭ ਕੀ ਗਤਿ

ਹੋਇ ॥ ਨਾਨਕ ਜਾਪੁ ਜਪੈ ਜਪੁ ਸੋਇ ॥੭॥ ਆਪਿ ਜਪਾਏ ਜਪੈ ਸੋ ਨਾਉ ॥ ਆਪਿ ਗਾਵਾਏ ਸੁ ਹਰਿ ਗੁਨ ਗਾਉ ॥

ਪ੍ਰਭ ਕਿਰਪਾ ਤੇ ਹੋਇ ਪ੍ਰਗਾਸੁ ॥ ਪ੍ਰਭੂ ਦਇਆ ਤੇ ਕਮਲ ਬਿਗਾਸੁ ॥ ਪ੍ਰਭ ਸੁਪ੍ਰਸੰਨ ਬਸੈ ਮਨਿ ਸੋਇ ॥ ਪ੍ਰਭ ਦਇਆ

ਤੇ ਮਤਿ ਊਤਮ ਹੋਇ ॥ ਸਰਬ ਨਿਧਾਨ ਪ੍ਰਭ ਤੇਰੀ ਮਇਆ ॥ ਆਪਹੁ ਕਛੂ ਨ ਕਿਨਹੂ ਲਇਆ ॥ ਜਿਤੁ ਜਿਤੁ

ਲਾਵਹੁ ਤਿਤੁ ਲਗਹਿ ਹਰਿ ਨਾਥ ॥ ਨਾਨਕ ਇਨ ਕੈ ਕਛੂ ਨ ਹਾਥ ॥੮॥੬॥ ਸਲੋਕੁ ॥ ਅਗਮ ਅਗਾਧਿ ਪਾਰਬ੍ਰਹਮੁ

ਸੋਇ ॥ ਜੋ ਜੋ ਕਹੈ ਸੁ ਮੁਕਤਾ ਹੋਇ ॥ ਸੁਨਿ ਮੀਤਾ ਨਾਨਕੁ ਬਿਨਵੰਤਾ ॥ ਸਾਧ ਜਨਾ ਕੀ ਅਚਰਜ ਕਥਾ ॥੧॥

ਅਸਟਪਦੀ ॥ ਸਾਧ ਕੈ ਸੰਗਿ ਮੁਖ ਊਜਲ ਹੋਤ ॥ ਸਾਧਸੰਗਿ ਮਲੁ ਸਗਲੀ ਖੋਤ ॥ ਸਾਧ ਕੈ ਸੰਗਿ ਮਿਟੈ ਅਭਿਮਾਨੁ ॥

ਸਾਧ ਕੈ ਸੰਗਿ ਪ੍ਰਗਟੈ ਸੁਗਿਆਨੁ ॥ ਸਾਧ ਕੈ ਸੰਗਿ ਬੁਝੈ ਪ੍ਰਭੁ ਨੇਰਾ ॥ ਸਾਧਸੰਗਿ ਸਭੁ ਹੋਤ ਨਿਬੇਰਾ ॥ ਸਾਧ ਕੈ ਸੰਗਿ

ਪਾਏ ਨਾਮ ਰਤਨੁ ॥ ਸਾਧ ਕੈ ਸੰਗਿ ਏਕ ਊਪਰਿ ਜਤਨੁ ॥ ਸਾਧ ਕੀ ਮਹਿਮਾ ਬਰਨੈ ਕਉਨੁ ਪ੍ਰਾਨੀ ॥ ਨਾਨਕ ਸਾਧ

ਕੀ ਸੋਭਾ ਪ੍ਰਭ ਮਾਹਿ ਸਮਾਨੀ ॥੧॥ ਸਾਧ ਕੈ ਸੰਗਿ ਅਗੋਚਰੁ ਮਿਲੈ ॥ ਸਾਧ ਕੈ ਸੰਗਿ ਸਦਾ ਪਰਫੁਲੈ ॥ ਸਾਧ ਕੈ

ਸੰਗਿ ਆਵਹਿ ਬਸਿ ਪੰਚਾ ॥ ਸਾਧਸੰਗਿ ਅੰਮ੍ਰਿਤ ਰਸੁ ਭੁੰਚਾ ॥ ਸਾਧਸੰਗਿ ਹੋਇ ਸਭ ਕੀ ਰੇਨ ॥ ਸਾਧ ਕੈ ਸੰਗਿ

ਮਨੋਹਰ ਬੈਨ ॥ ਸਾਧ ਕੈ ਸੰਗਿ ਨ ਕਤਹੂੰ ਧਾਵੈ ॥ ਸਾਧਸੰਗਿ ਅਸਥਿਤਿ ਮਨੁ ਪਾਵੈ ॥ ਸਾਧ ਕੈ ਸੰਗਿ ਮਾਇਆ ਤੇ

ਭਿੰਨ ॥ ਸਾਧਸੰਗਿ ਨਾਨਕ ਪ੍ਰਭ ਸੁਪ੍ਰਸੰਨ ॥੨॥ ਸਾਧਸੰਗਿ ਦੁਸਮਨ ਸਭਿ ਮੀਤ ॥ ਸਾਧੂ ਕੈ ਸੰਗਿ ਮਹਾ ਪੁਨੀਤ ॥

ਸਾਧਸੰਗਿ ਕਿਸ ਸਿਉ ਨਹੀ ਬੈਰੁ ॥ ਸਾਧ ਕੈ ਸੰਗਿ ਨ ਬੀਗਾ ਪੈਰੁ ॥ ਸਾਧ ਕੈ ਸੰਗਿ ਨਾਹੀ ਕੋ ਮੰਦਾ ॥ ਸਾਧਸੰਗਿ

ਜਾਨੇ ਪਰਮਾਨੰਦਾ ॥ ਸਾਧ ਕੈ ਸੰਗਿ ਨਾਹੀ ਹਉ ਤਾਪੁ ॥ ਸਾਧ ਕੈ ਸੰਗਿ ਤਜੈ ਸਭੁ ਆਪੁ ॥ ਆਪੇ ਜਾਨੈ ਸਾਧ ਬਡਾਈ ॥

ਨਾਨਕ ਸਾਧ ਪ੍ਰਭੂ ਬਨਿ ਆਈ ॥੩॥ ਸਾਧ ਕੈ ਸੰਗਿ ਨ ਕਬਹੂ ਧਾਵੈ ॥ ਸਾਧ ਕੈ ਸੰਗਿ ਸਦਾ ਸੁਖੁ ਪਾਵੈ ॥ ਸਾਧਸੰਗਿ

ਬਸਤੁ ਅਗੋਚਰ ਲਹੈ ॥ ਸਾਧੂ ਕੈ ਸੰਗਿ ਅਜਰੁ ਸਹੈ ॥ ਸਾਧ ਕੈ ਸੰਗਿ ਬਸੈ ਥਾਨਿ ਊਚੈ ॥ ਸਾਧੂ ਕੈ ਸੰਗਿ ਮਹਲਿ ਪਹੂਚੈ ॥

ਸਾਧ ਕੈ ਸੰਗਿ ਦ੍ਰਿੜੈ ਸਭਿ ਧਰਮ ॥ ਸਾਧ ਕੈ ਸੰਗਿ ਕੇਵਲ ਪਾਰਬ੍ਰਹਮ ॥ ਸਾਧ ਕੈ ਸੰਗਿ ਪਾਏ ਨਾਮ ਨਿਧਾਨ ॥ ਨਾਨਕ

ਸਾਧੂ ਕੈ ਕੁਰਬਾਨ ॥੪॥ ਸਾਧ ਕੈ ਸੰਗਿ ਸਭ ਕੁਲ ਉਧਾਰੈ ॥ ਸਾਧਸੰਗਿ ਸਾਜਨ ਮੀਤ ਕੁਟੰਬ ਨਿਸਤਾਰੈ ॥ ਸਾਧੂ ਕੈ

ਸੰਗਿ ਸੋ ਧਨੁ ਪਾਵੈ ॥ ਜਿਸੁ ਧਨ ਤੇ ਸਭੁ ਕੋ ਵਰਸਾਵੈ ॥ ਸਾਧਸੰਗਿ ਧਰਮ ਰਾਇ ਕਰੇ ਸੇਵਾ ॥ ਸਾਧ ਕੈ ਸੰਗਿ ਸੋਭਾ

ਸੁਰਦੇਵਾ ॥ ਸਾਧੂ ਕੈ ਸੰਗਿ ਪਾਪ ਪਲਾਇਨ ॥ ਸਾਧਸੰਗਿ ਅੰਮ੍ਰਿਤ ਗੁਨ ਗਾਇਨ ॥ ਸਾਧ ਕੈ ਸੰਗਿ ਸ੍ਰਬ ਥਾਨ ਗੰਮਿ ॥

ਨਾਨਕ ਸਾਧ ਕੈ ਸੰਗਿ ਸਫਲ ਜਨੰਮ ॥੫॥ ਸਾਧ ਕੈ ਸੰਗਿ ਨਹੀ ਕਛੁ ਘਾਲ ॥ ਦਰਸਨੁ ਭੇਟਤ ਹੋਤ ਨਿਹਾਲ ॥ ਸਾਧ

ਕੈ ਸੰਗਿ ਕਲੂਖਤ ਹਰੈ ॥ ਸਾਧ ਕੈ ਸੰਗਿ ਨਰਕ ਪਰਹਰੈ ॥ ਸਾਧ ਕੈ ਸੰਗਿ ਈਹਾ ਊਹਾ ਸੁਹੇਲਾ ॥ ਸਾਧਸੰਗਿ ਬਿਛੁਰਤ

ਹਰਿ ਮੇਲਾ ॥ ਜੋ ਇਛੈ ਸੋਈ ਫਲੁ ਪਾਵੈ ॥ ਸਾਧ ਕੈ ਸੰਗਿ ਨ ਬਿਰਥਾ ਜਾਵੈ ॥ ਪਾਰਬ੍ਰਹਮੁ ਸਾਧ ਰਿਦ ਬਸੈ ॥ ਨਾਨਕ

ਉਧਰੈ ਸਾਧ ਸੁਨਿ ਰਸੈ ॥੬॥ ਸਾਧ ਕੈ ਸੰਗਿ ਸੁਨਉ ਹਰਿ ਨਾਉ ॥ ਸਾਧਸੰਗਿ ਹਰਿ ਕੇ ਗੁਨ ਗਾਉ ॥ ਸਾਧ ਕੈ ਸੰਗਿ

ਨ ਮਨ ਤੇ ਬਿਸਰੈ ॥ ਸਾਧਸੰਗਿ ਸਰਪਰ ਨਿਸਤਰੈ ॥ ਸਾਧ ਕੈ ਸੰਗਿ ਲਗੈ ਪ੍ਰਭੁ ਮੀਠਾ ॥ ਸਾਧੂ ਕੈ ਸੰਗਿ ਘਟਿ ਘਟਿ

ਡੀਠਾ ॥ ਸਾਧਸੰਗਿ ਭਏ ਆਗਿਆਕਾਰੀ ॥ ਸਾਧਸੰਗਿ ਗਤਿ ਭਈ ਹਮਾਰੀ ॥ ਸਾਧ ਕੈ ਸੰਗਿ ਮਿਟੇ ਸਭਿ ਰੋਗ ॥

ਨਾਨਕ ਸਾਧ ਭੇਟੇ ਸੰਜੋਗ ॥੭॥ ਸਾਧ ਕੀ ਮਹਿਮਾ ਬੇਦ ਨ ਜਾਨਹਿ ॥ ਜੇਤਾ ਸੁਨਹਿ ਤੇਤਾ ਬਖਿਆਨਹਿ ॥ ਸਾਧ ਕੀ

ਉਪਮਾਤਿਹੁਗੁਣਤੇਦੂਰਿ॥ ਸਾਧ ਕੀ ਉਪਮਾ ਰਹੀ ਭਰਪੂਰਿ ॥ ਸਾਧ ਕੀ ਸੋਭਾ ਕਾ ਨਾਹੀ ਅੰਤ ॥ ਸਾਧ ਕੀ ਸੋਭਾ ਸਦਾ

ਬੇਅੰਤ ॥ ਸਾਧ ਕੀ ਸੋਭਾ ਊਚ ਤੇ ਊਚੀ ॥ ਸਾਧ ਕੀ ਸੋਭਾ ਮੂਚ ਤੇ ਮੂਚੀ ॥ ਸਾਧ ਕੀ ਸੋਭਾ ਸਾਧ ਬਨਿ ਆਈ ॥

ਨਾਨਕ ਸਾਧ ਪ੍ਰਭ ਭੇਦੁ ਨ ਭਾਈ ॥੮॥੭॥ ਸਲੋਕੁ ॥ ਮਨਿ ਸਾਚਾ ਮੁਖਿ ਸਾਚਾ ਸੋਇ ॥ ਅਵਰੁ ਨ ਪੇਖੈ ਏਕਸੁ ਬਿਨੁ

ਕੋਇ ॥ ਨਾਨਕ ਇਹ ਲਛਣ ਬ੍ਰਹਮ ਗਿਆਨੀ ਹੋਇ ॥੧॥ ਅਸਟਪਦੀ ॥ ਬ੍ਰਹਮ ਗਿਆਨੀ ਸਦਾ ਨਿਰਲੇਪ ॥ ਜੈਸੇ

ਜਲ ਮਹਿ ਕਮਲ ਅਲੇਪ ॥ ਬ੍ਰਹਮ ਗਿਆਨੀ ਸਦਾ ਨਿਰਦੋਖ ॥ ਜੈਸੇ ਸੂਰੁ ਸਰਬ ਕਉ ਸੋਖ ॥ ਬ੍ਰਹਮ ਗਿਆਨੀ ਕੈ

ਦ੍ਰਿਸਟਿ ਸਮਾਨਿ ॥ ਜੈਸੇ ਰਾਜ ਰੰਕ ਕਉ ਲਾਗੈ ਤੁਲਿ ਪਵਾਨ ॥ ਬ੍ਰਹਮ ਗਿਆਨੀ ਕੈ ਧੀਰਜੁ ਏਕ ॥ ਜਿਉ ਬਸੁਧਾ

ਕੋਊ ਖੋਦੈ ਕੋਊ ਚੰਦਨ ਲੇਪ ॥ ਬ੍ਰਹਮ ਗਿਆਨੀ ਕਾ ਇਹੈ ਗੁਨਾਉ ॥ ਨਾਨਕ ਜਿਉ ਪਾਵਕ ਕਾ ਸਹਜ ਸੁਭਾਉ ॥੧॥

ਬ੍ਰਹਮ ਗਿਆਨੀ ਨਿਰਮਲ ਤੇ ਨਿਰਮਲਾ ॥ ਜੈਸੇ ਮੈਲੁ ਨ ਲਾਗੈ ਜਲਾ ॥ ਬ੍ਰਹਮ ਗਿਆਨੀ ਕੈ ਮਨਿ ਹੋਇ ਪ੍ਰਗਾਸੁ ॥

ਜੈਸੇ ਧਰ ਊਪਰਿ ਆਕਾਸੁ ॥ ਬ੍ਰਹਮ ਗਿਆਨੀ ਕੈ ਮਿਤ੍ਰ ਸਤ੍ਰੁ ਸਮਾਨਿ ॥ ਬ੍ਰਹਮ ਗਿਆਨੀ ਕੈ ਨਾਹੀ ਅਭਿਮਾਨ ॥

ਬ੍ਰਹਮ ਗਿਆਨੀ ਊਚ ਤੇ ਊਚਾ ॥ ਮਨਿ ਅਪਨੈ ਹੈ ਸਭ ਤੇ ਨੀਚਾ ॥ ਬ੍ਰਹਮ ਗਿਆਨੀ ਸੇ ਜਨ ਭਏ ॥ ਨਾਨਕ ਜਿਨ ਪ੍ਰਭੁ

ਆਪਿ ਕਰੇਇ ॥੨॥ ਬ੍ਰਹਮ ਗਿਆਨੀ ਸਗਲ ਕੀ ਰੀਨਾ ॥ ਆਤਮ ਰਸੁ ਬ੍ਰਹਮ ਗਿਆਨੀ ਚੀਨਾ ॥ ਬ੍ਰਹਮ ਗਿਆਨੀ

ਕੀ ਸਭ ਊਪਰਿ ਮਇਆ ॥ ਬ੍ਰਹਮ ਗਿਆਨੀ ਤੇ ਕਛੁ ਬੁਰਾ ਨ ਭਇਆ ॥ ਬ੍ਰਹਮ ਗਿਆਨੀ ਸਦਾ ਸਮਦਰਸੀ ॥

ਬ੍ਰਹਮ ਗਿਆਨੀ ਕੀ ਦ੍ਰਿਸਟਿ ਅੰਮ੍ਰਿਤੁ ਬਰਸੀ ॥ ਬ੍ਰਹਮ ਗਿਆਨੀ ਬੰਧਨ ਤੇ ਮੁਕਤਾ ॥ ਬ੍ਰਹਮ ਗਿਆਨੀ ਕੀ

ਨਿਰਮਲ ਜੁਗਤਾ ॥ ਬ੍ਰਹਮ ਗਿਆਨੀ ਕਾ ਭੋਜਨੁ ਗਿਆਨ ॥ ਨਾਨਕ ਬ੍ਰਹਮ ਗਿਆਨੀ ਕਾ ਬ੍ਰਹਮ ਧਿਆਨੁ ॥੩॥

ਬ੍ਰਹਮ ਗਿਆਨੀ ਏਕ ਊਪਰਿ ਆਸ ॥ ਬ੍ਰਹਮ ਗਿਆਨੀ ਕਾ ਨਹੀ ਬਿਨਾਸ ॥ ਬ੍ਰਹਮ ਗਿਆਨੀ ਕੈ ਗਰੀਬੀ ਸਮਾਹਾ

॥ ਬ੍ਰਹਮ ਗਿਆਨੀ ਪਰਉਪਕਾਰ ਉਮਾਹਾ ॥ ਬ੍ਰਹਮ ਗਿਆਨੀ ਕੈ ਨਾਹੀ ਧੰਧਾ ॥ ਬ੍ਰਹਮ ਗਿਆਨੀ ਲੇ ਧਾਵਤੁ ਬੰਧਾ

॥ ਬ੍ਰਹਮ ਗਿਆਨੀ ਕੈ ਹੋਇ ਸੁ ਭਲਾ ॥ ਬ੍ਰਹਮ ਗਿਆਨੀ ਸੁਫਲ ਫਲਾ ॥ ਬ੍ਰਹਮ ਗਿਆਨੀ ਸੰਗਿ ਸਗਲ ਉਧਾਰੁ ॥

ਨਾਨਕ ਬ੍ਰਹਮ ਗਿਆਨੀ ਜਪੈ ਸਗਲ ਸੰਸਾਰੁ ॥੪॥ ਬ੍ਰਹਮ ਗਿਆਨੀ ਕੈ ਏਕੈ ਰੰਗ ॥ ਬ੍ਰਹਮ ਗਿਆਨੀ ਕੈ ਬਸੈ

ਪ੍ਰਭੁ ਸੰਗ ॥ ਬ੍ਰਹਮ ਗਿਆਨੀ ਕੈ ਨਾਮੁ ਆਧਾਰੁ ॥ ਬ੍ਰਹਮ ਗਿਆਨੀ ਕੈ ਨਾਮੁ ਪਰਵਾਰੁ ॥ ਬ੍ਰਹਮ ਗਿਆਨੀ ਸਦਾ

ਸਦ ਜਾਗਤ ॥ ਬ੍ਰਹਮ ਗਿਆਨੀ ਅਹੰਬੁਧਿ ਤਿਆਗਤ ॥ ਬ੍ਰਹਮ ਗਿਆਨੀ ਕੈ ਮਨਿ ਪਰਮਾਨੰਦ ॥ ਬ੍ਰਹਮ ਗਿਆਨੀ

ਕੈ ਘਰਿ ਸਦਾ ਅਨੰਦ ॥ ਬ੍ਰਹਮ ਗਿਆਨੀ ਸੁਖ ਸਹਜ ਨਿਵਾਸ ॥ ਨਾਨਕ ਬ੍ਰਹਮ ਗਿਆਨੀ ਕਾ ਨਹੀ ਬਿਨਾਸ ॥੫॥

ਬ੍ਰਹਮ ਗਿਆਨੀ ਬ੍ਰਹਮ ਕਾ ਬੇਤਾ ॥ ਬ੍ਰਹਮ ਗਿਆਨੀ ਏਕ ਸੰਗਿ ਹੇਤਾ ॥ ਬ੍ਰਹਮ ਗਿਆਨੀ ਕੈ ਹੋਇ ਅਚਿੰਤ ॥ ਬ੍ਰਹਮ

ਗਿਆਨੀ ਕਾ ਨਿਰਮਲ ਮੰਤ ॥ ਬ੍ਰਹਮ ਗਿਆਨੀ ਜਿਸੁ ਕਰੈ ਪ੍ਰਭੁ ਆਪਿ ॥ ਬ੍ਰਹਮ ਗਿਆਨੀ ਕਾ ਬਡ ਪਰਤਾਪ ॥

ਬ੍ਰਹਮ ਗਿਆਨੀ ਕਾ ਦਰਸੁ ਬਡਭਾਗੀ ਪਾਈਐ ॥ ਬ੍ਰਹਮ ਗਿਆਨੀ ਕਉ ਬਲਿ ਬਲਿ ਜਾਈਐ ॥ ਬ੍ਰਹਮ ਗਿਆਨੀ

ਕਉ ਖੋਜਹਿ ਮਹੇਸੁਰ ॥ ਨਾਨਕ ਬ੍ਰਹਮ ਗਿਆਨੀ ਆਪਿ ਪਰਮੇਸੁਰ ॥੬॥ ਬ੍ਰਹਮ ਗਿਆਨੀ ਕੀ ਕੀਮਤਿ ਨਾਹਿ ॥ ਬ੍ਰਹਮ

ਗਿਆਨੀ ਕੈ ਸਗਲ ਮਨ ਮਾਹਿ ॥ ਬ੍ਰਹਮ ਗਿਆਨੀ ਕਾ ਕਉਨ ਜਾਨੈ ਭੇਦੁ ॥ ਬ੍ਰਹਮ ਗਿਆਨੀ ਕਉ ਸਦਾ ਅਦੇਸੁ ॥

ਬ੍ਰਹਮ ਗਿਆਨੀ ਕਾ ਕਥਿਆ ਨ ਜਾਇ ਅਧਾਖੵਰੁ ॥ ਬ੍ਰਹਮ ਗਿਆਨੀ ਸਰਬ ਕਾ ਠਾਕੁਰੁ ॥ ਬ੍ਰਹਮ ਗਿਆਨੀ ਕੀ ਮਿਤਿ

ਕਉਨੁ ਬਖਾਨੈ ॥ ਬ੍ਰਹਮ ਗਿਆਨੀ ਕੀ ਗਤਿ ਬ੍ਰਹਮ ਗਿਆਨੀ ਜਾਨੈ ॥ ਬ੍ਰਹਮ ਗਿਆਨੀ ਕਾ ਅੰਤੁ ਨ ਪਾਰੁ ॥ ਨਾਨਕ

ਬ੍ਰਹਮ ਗਿਆਨੀ ਕਉ ਸਦਾ ਨਮਸਕਾਰੁ ॥੭॥ ਬ੍ਰਹਮ ਗਿਆਨੀ ਸਭ ਸ੍ਰਿਸਟਿ ਕਾ ਕਰਤਾ ॥ ਬ੍ਰਹਮ ਗਿਆਨੀ ਸਦ

ਜੀਵੈ ਨਹੀ ਮਰਤਾ ॥ ਬ੍ਰਹਮ ਗਿਆਨੀ ਮੁਕਤਿ ਜੁਗਤਿ ਜੀਅ ਕਾ ਦਾਤਾ ॥ ਬ੍ਰਹਮ ਗਿਆਨੀ ਪੂਰਨ ਪੁਰਖੁ ਬਿਧਾਤਾ

॥ ਬ੍ਰਹਮ ਗਿਆਨੀ ਅਨਾਥ ਕਾ ਨਾਥੁ ॥ ਬ੍ਰਹਮ ਗਿਆਨੀ ਕਾ ਸਭ ਊਪਰਿ ਹਾਥੁ ॥ ਬ੍ਰਹਮ ਗਿਆਨੀ ਕਾ ਸਗਲ

ਅਕਾਰੁ ॥ ਬ੍ਰਹਮ ਗਿਆਨੀ ਆਪਿ ਨਿਰੰਕਾਰੁ ॥ ਬ੍ਰਹਮ ਗਿਆਨੀ ਕੀ ਸੋਭਾ ਬ੍ਰਹਮ ਗਿਆਨੀ ਬਨੀ ॥ ਨਾਨਕ ਬ੍ਰਹਮ

ਗਿਆਨੀ ਸਰਬ ਕਾ ਧਨੀ ॥੮॥੮॥ ਸਲੋਕੁ ॥ ਉਰਿ ਧਾਰੈ ਜੋ ਅੰਤਰਿ ਨਾਮੁ ॥ ਸਰਬ ਮੈ ਪੇਖੈ ਭਗਵਾਨੁ ॥ ਨਿਮਖ

ਨਿਮਖ ਠਾਕੁਰ ਨਮਸਕਾਰੈ ॥ ਨਾਨਕ ਓਹੁ ਅਪਰਸੁ ਸਗਲ ਨਿਸਤਾਰੈ ॥੧॥ ਅਸਟਪਦੀ ॥ ਮਿਥਿਆ ਨਾਹੀ ਰਸਨਾ

ਪਰਸ ॥ ਮਨ ਮਹਿ ਪ੍ਰੀਤਿ ਨਿਰੰਜਨ ਦਰਸ ॥ ਪਰ ਤ੍ਰਿਅ ਰੂਪੁ ਨ ਪੇਖੈ ਨੇਤ੍ਰ ॥ ਸਾਧ ਕੀ ਟਹਲ ਸੰਤਸੰਗਿ ਹੇਤ ॥

ਕਰਨ ਨ ਸੁਨੈ ਕਾਹੂ ਕੀ ਨਿੰਦਾ ॥ ਸਭ ਤੇ ਜਾਨੈ ਆਪਸ ਕਉ ਮੰਦਾ ॥ ਗੁਰ ਪ੍ਰਸਾਦਿ ਬਿਖਿਆ ਪਰਹਰੈ ॥ ਮਨ ਕੀ

ਬਾਸਨਾ ਮਨ ਤੇ ਟਰੈ ॥ ਇੰਦ੍ਰੀ ਜਿਤ ਪੰਚ ਦੋਖ ਤੇ ਰਹਤ ॥ ਨਾਨਕ ਕੋਟਿ ਮਧੇ ਕੋ ਐਸਾ ਅਪਰਸ ॥੧॥ ਬੈਸਨੋ ਸੋ ਜਿਸੁ

ਊਪਰਿ ਸੁਪ੍ਰਸੰਨ ॥ ਬਿਸਨ ਕੀ ਮਾਇਆ ਤੇ ਹੋਇ ਭਿੰਨ ॥ ਕਰਮ ਕਰਤ ਹੋਵੈ ਨਿਹਕਰਮ ॥ ਤਿਸੁ ਬੈਸਨੋ ਕਾ ਨਿਰਮਲ

ਧਰਮ ॥ ਕਾਹੂ ਫਲ ਕੀ ਇਛਾ ਨਹੀ ਬਾਛੈ ॥ ਕੇਵਲ ਭਗਤਿ ਕੀਰਤਨ ਸੰਗਿ ਰਾਚੈ ॥ ਮਨ ਤਨ ਅੰਤਰਿ ਸਿਮਰਨ

ਗੋਪਾਲ ॥ ਸਭ ਊਪਰਿ ਹੋਵਤ ਕਿਰਪਾਲ ॥ ਆਪਿ ਦ੍ਰਿੜੈ ਅਵਰਹ ਨਾਮੁ ਜਪਾਵੈ ॥ ਨਾਨਕ ਓਹੁ ਬੈਸਨੋ ਪਰਮ ਗਤਿ

ਪਾਵੈ ॥੨॥ ਭਗਉਤੀ ਭਗਵੰਤ ਭਗਤਿ ਕਾ ਰੰਗੁ ॥ ਸਗਲ ਤਿਆਗੈ ਦੁਸਟ ਕਾ ਸੰਗੁ ॥ ਮਨ ਤੇ ਬਿਨਸੈ ਸਗਲਾ

ਭਰਮੁ ॥ ਕਰਿ ਪੂਜੈ ਸਗਲ ਪਾਰਬ੍ਰਹਮੁ ॥ ਸਾਧਸੰਗਿ ਪਾਪਾ ਮਲੁ ਖੋਵੈ ॥ ਤਿਸੁ ਭਗਉਤੀ ਕੀ ਮਤਿ ਊਤਮ ਹੋਵੈ ॥

ਭਗਵੰਤ ਕੀ ਟਹਲ ਕਰੈ ਨਿਤ ਨੀਤਿ ॥ ਮਨੁ ਤਨੁ ਅਰਪੈ ਬਿਸਨ ਪਰੀਤਿ ॥ ਹਰਿ ਕੇ ਚਰਨ ਹਿਰਦੈ ਬਸਾਵੈ ॥ ਨਾਨਕ

ਐਸਾ ਭਗਉਤੀ ਭਗਵੰਤ ਕਉ ਪਾਵੈ ॥੩॥ ਸੋ ਪੰਡਿਤੁ ਜੋ ਮਨੁ ਪਰਬੋਧੈ ॥ ਰਾਮ ਨਾਮੁ ਆਤਮ ਮਹਿ ਸੋਧੈ ॥ ਰਾਮ

ਨਾਮ ਸਾਰੁ ਰਸੁ ਪੀਵੈ ॥ ਉਸੁ ਪੰਡਿਤ ਕੈ ਉਪਦੇਸਿ ਜਗੁ ਜੀਵੈ ॥ ਹਰਿ ਕੀ ਕਥਾ ਹਿਰਦੈ ਬਸਾਵੈ ॥ ਸੋ ਪੰਡਿਤੁ

ਫਿਰਿ ਜੋਨਿ ਨ ਆਵੈ ॥ ਬੇਦ ਪੁਰਾਨ ਸਿਮ੍ਰਿਤਿ ਬੂਝੈ ਮੂਲ ॥ ਸੂਖਮ ਮਹਿ ਜਾਨੈ ਅਸਥੂਲੁ ॥ ਚਹੁ ਵਰਨਾ ਕਉ ਦੇ

ਉਪਦੇਸੁ ॥ ਨਾਨਕ ਉਸੁ ਪੰਡਿਤ ਕਉ ਸਦਾ ਅਦੇਸੁ ॥੪॥ ਬੀਜ ਮੰਤ੍ਰੁ ਸਰਬ ਕੋ ਗਿਆਨੁ ॥ ਚਹੁ ਵਰਨਾ ਮਹਿ ਜਪੈ

ਕੋਊ ਨਾਮੁ ॥ ਜੋ ਜੋ ਜਪੈ ਤਿਸ ਕੀ ਗਤਿ ਹੋਇ ॥ ਸਾਧਸੰਗਿ ਪਾਵੈ ਜਨੁ ਕੋਇ ॥ ਕਰਿ ਕਿਰਪਾ ਅੰਤਰਿ ਉਰ ਧਾਰੈ ॥

ਪਸੁ ਪ੍ਰੇਤ ਮੁਘਦ ਪਾਥਰ ਕਉ ਤਾਰੈ ॥ ਸਰਬ ਰੋਗ ਕਾ ਅਉਖਦੁ ਨਾਮੁ ॥ ਕਲਿਆਣ ਰੂਪ ਮੰਗਲ ਗੁਣ ਗਾਮ ॥

ਕਾਹੂ ਜੁਗਤਿ ਕਿਤੈ ਨ ਪਾਈਐ ਧਰਮਿ ॥ ਨਾਨਕ ਤਿਸੁ ਮਿਲੈ ਜਿਸੁ ਲਿਖਿਆ ਧੁਰਿ ਕਰਮਿ ॥੫॥ ਜਿਸ ਕੈ

ਮਨਿ ਪਾਰਬ੍ਰਹਮ ਕਾ ਨਿਵਾਸੁ ॥ ਤਿਸ ਕਾ ਨਾਮੁ ਸਤਿ ਰਾਮਦਾਸੁ ॥ ਆਤਮ ਰਾਮੁ ਤਿਸੁ ਨਦਰੀ ਆਇਆ ॥ ਦਾਸ

ਦਸੰਤਣ ਭਾਇ ਤਿਨਿ ਪਾਇਆ ॥ ਸਦਾ ਨਿਕਟਿ ਨਿਕਟਿ ਹਰਿ ਜਾਨੁ ॥ ਸੋ ਦਾਸੁ ਦਰਗਹ ਪਰਵਾਨੁ ॥ ਅਪੁਨੇ ਦਾਸ

ਕਉ ਆਪਿ ਕਿਰਪਾ ਕਰੈ ॥ ਤਿਸੁ ਦਾਸ ਕਉ ਸਭ ਸੋਝੀ ਪਰੈ ॥ ਸਗਲ ਸੰਗਿ ਆਤਮ ਉਦਾਸੁ ॥ ਐਸੀ ਜੁਗਤਿ

ਨਾਨਕ ਰਾਮਦਾਸੁ ॥੬॥ ਪ੍ਰਭ ਕੀ ਆਗਿਆ ਆਤਮ ਹਿਤਾਵੈ ॥ ਜੀਵਨ ਮੁਕਤਿ ਸੋਊ ਕਹਾਵੈ ॥ ਤੈਸਾ ਹਰਖੁ ਤੈਸਾ

ਉਸੁ ਸੋਗੁ ॥ ਸਦਾ ਅਨੰਦੁ ਤਹ ਨਹੀ ਬਿਓਗੁ ॥ ਤੈਸਾ ਸੁਵਰਨੁ ਤੈਸੀ ਉਸੁ ਮਾਟੀ ॥ ਤੈਸਾ ਅੰਮ੍ਰਿਤੁ ਤੈਸੀ ਬਿਖੁ ਖਾਟੀ

॥ ਤੈਸਾ ਮਾਨੁ ਤੈਸਾ ਅਭਿਮਾਨੁ ॥ ਤੈਸਾ ਰੰਕੁ ਤੈਸਾ ਰਾਜਾਨੁ ॥ ਜੋ ਵਰਤਾਏ ਸਾਈ ਜੁਗਤਿ ॥ ਨਾਨਕ ਓਹੁ ਪੁਰਖੁ

ਕਹੀਐ ਜੀਵਨ ਮੁਕਤਿ ॥੭॥ ਪਾਰਬ੍ਰਹਮ ਕੇ ਸਗਲੇ ਠਾਉ ॥ ਜਿਤੁ ਜਿਤੁ ਘਰਿ ਰਾਖੈ ਤੈਸਾ ਤਿਨ ਨਾਉ ॥ ਆਪੇ ਕਰਨ

ਕਰਾਵਨ ਜੋਗੁ ॥ ਪ੍ਰਭ ਭਾਵੈ ਸੋਈ ਫੁਨਿ ਹੋਗੁ ॥ ਪਸਰਿਓ ਆਪਿ ਹੋਇ ਅਨਤ ਤਰੰਗ ॥ ਲਖੇ ਨ ਜਾਹਿ ਪਾਰਬ੍ਰਹਮ

ਕੇ ਰੰਗ ॥ ਜੈਸੀ ਮਤਿ ਦੇਇ ਤੈਸਾ ਪਰਗਾਸ ॥ ਪਾਰਬ੍ਰਹਮੁ ਕਰਤਾ ਅਬਿਨਾਸ ॥ ਸਦਾ ਸਦਾ ਸਦਾ ਦਇਆਲ ॥

ਸਿਮਰਿ ਸਿਮਰਿ ਨਾਨਕ ਭਏ ਨਿਹਾਲ ॥੮॥੯॥ ਸਲੋਕੁ ॥ ਉਸਤਤਿ ਕਰਹਿ ਅਨੇਕ ਜਨ ਅੰਤੁ ਨ ਪਾਰਾਵਾਰ ॥

ਨਾਨਕ ਰਚਨਾ ਪ੍ਰਭਿ ਰਚੀ ਬਹੁ ਬਿਧਿ ਅਨਿਕ ਪ੍ਰਕਾਰ ॥੧॥ ਅਸਟਪਦੀ ॥ ਕਈ ਕੋਟਿ ਹੋਏ ਪੂਜਾਰੀ ॥ ਕਈ

ਕੋਟਿ ਆਚਾਰ ਬਿਉਹਾਰੀ ॥ ਕਈ ਕੋਟਿ ਭਏ ਤੀਰਥ ਵਾਸੀ ॥ ਕਈ ਕੋਟਿ ਬਨ ਭ੍ਰਮਹਿ ਉਦਾਸੀ ॥ ਕਈ ਕੋਟਿ ਬੇਦ

ਕੇ ਸ੍ਰੋਤੇ ॥ ਕਈ ਕੋਟਿ ਤਪੀਸੁਰ ਹੋਤੇ ॥ ਕਈ ਕੋਟਿ ਆਤਮ ਧਿਆਨੁ ਧਾਰਹਿ ॥ ਕਈ ਕੋਟਿ ਕਬਿ ਕਾਬਿ ਬੀਚਾਰਹਿ

॥ ਕਈ ਕੋਟਿ ਨਵਤਨ ਨਾਮ ਧਿਆਵਹਿ ॥ ਨਾਨਕ ਕਰਤੇ ਕਾ ਅੰਤੁ ਨ ਪਾਵਹਿ ॥੧॥ ਕਈ ਕੋਟਿ ਭਏ ਅਭਿਮਾਨੀ

॥ ਕਈ ਕੋਟਿ ਅੰਧ ਅਗਿਆਨੀ ॥ ਕਈ ਕੋਟਿ ਕਿਰਪਨ ਕਠੋਰ ॥ ਕਈ ਕੋਟਿ ਅਭਿਗ ਆਤਮ ਨਿਕੋਰ ॥ ਕਈ ਕੋਟਿ

ਪਰ ਦਰਬ ਕਉ ਹਿਰਹਿ ॥ ਕਈ ਕੋਟਿ ਪਰ ਦੂਖਨਾ ਕਰਹਿ ॥ ਕਈ ਕੋਟਿ ਮਾਇਆ ਸ੍ਰਮ ਮਾਹਿ ॥ ਕਈ ਕੋਟਿ

ਪਰਦੇਸ ਭ੍ਰਮਾਹਿ ॥ ਜਿਤੁ ਜਿਤੁ ਲਾਵਹੁ ਤਿਤੁ ਤਿਤੁ ਲਗਨਾ ॥ ਨਾਨਕ ਕਰਤੇ ਕੀ ਜਾਨੈ ਕਰਤਾ ਰਚਨਾ ॥੨॥

ਕਈ ਕੋਟਿ ਸਿਧ ਜਤੀ ਜੋਗੀ ॥ ਕਈ ਕੋਟਿ ਰਾਜੇ ਰਸ ਭੋਗੀ ॥ ਕਈ ਕੋਟਿ ਪੰਖੀ ਸਰਪ ਉਪਾਏ ॥ ਕਈ ਕੋਟਿ

ਪਾਥਰ ਬਿਰਖ ਨਿਪਜਾਏ ॥ ਕਈ ਕੋਟਿ ਪਵਣ ਪਾਣੀ ਬੈਸੰਤਰ ॥ ਕਈ ਕੋਟਿ ਦੇਸ ਭੂ ਮੰਡਲ ॥ ਕਈ ਕੋਟਿ

ਸਸੀਅਰ ਸੂਰ ਨਖੵਤ੍ਰ ॥ ਕਈ ਕੋਟਿ ਦੇਵ ਦਾਨਵ ਇੰਦ੍ਰ ਸਿਰਿ ਛਤ੍ਰ ॥ ਸਗਲ ਸਮਗ੍ਰੀ ਅਪਨੈ ਸੂਤਿ ਧਾਰੈ ॥ ਨਾਨਕ

ਜਿਸੁ ਜਿਸੁ ਭਾਵੈ ਤਿਸੁ ਤਿਸੁ ਨਿਸਤਾਰੈ ॥੩॥ ਕਈ ਕੋਟਿ ਰਾਜਸ ਤਾਮਸ ਸਾਤਕ ॥ ਕਈ ਕੋਟਿ ਬੇਦ ਪੁਰਾਨ

ਸਿਮ੍ਰਿਤਿ ਅਰੁ ਸਾਸਤ ॥ ਕਈ ਕੋਟਿ ਕੀਏ ਰਤਨ ਸਮੁਦ ॥ ਕਈ ਕੋਟਿ ਨਾਨਾ ਪ੍ਰਕਾਰ ਜੰਤ ॥ ਕਈ ਕੋਟਿ ਕੀਏ ਚਿਰ

ਜੀਵੇ ॥ ਕਈ ਕੋਟਿ ਗਿਰੀ ਮੇਰ ਸੁਵਰਨ ਥੀਵੇ ॥ ਕਈ ਕੋਟਿ ਜਖੵ ਕਿੰਨਰ ਪਿਸਾਚ ॥ ਕਈ ਕੋਟਿ ਭੂਤ ਪ੍ਰੇਤ ਸੂਕਰ

ਮ੍ਰਿਗਾਚ ॥ ਸਭ ਤੇ ਨੇਰੈ ਸਭਹੂ ਤੇ ਦੂਰਿ ॥ ਨਾਨਕ ਆਪਿ ਅਲਿਪਤੁ ਰਹਿਆ ਭਰਪੂਰਿ ॥੪॥ ਕਈ ਕੋਟਿ ਪਾਤਾਲ

ਕੇ ਵਾਸੀ ॥ ਕਈ ਕੋਟਿ ਨਰਕ ਸੁਰਗ ਨਿਵਾਸੀ ॥ ਕਈ ਕੋਟਿ ਜਨਮਹਿ ਜੀਵਹਿ ਮਰਹਿ ॥ ਕਈ ਕੋਟਿ ਬਹੁ ਜੋਨੀ

ਫਿਰਹਿ ॥ ਕਈ ਕੋਟਿ ਬੈਠਤ ਹੀ ਖਾਹਿ ॥ ਕਈ ਕੋਟਿ ਘਾਲਹਿ ਥਕਿ ਪਾਹਿ ॥ ਕਈ ਕੋਟਿ ਕੀਏ ਧਨਵੰਤ ॥ ਕਈ

ਕੋਟਿ ਮਾਇਆ ਮਹਿ ਚਿੰਤ ॥ ਜਹ ਜਹ ਭਾਣਾ ਤਹ ਤਹ ਰਾਖੇ ॥ ਨਾਨਕ ਸਭੁ ਕਿਛੁ ਪ੍ਰਭ ਕੈ ਹਾਥੇ ॥੫॥ ਕਈ ਕੋਟਿ

ਭਏ ਬੈਰਾਗੀ ॥ ਰਾਮ ਨਾਮ ਸੰਗਿ ਤਿਨਿ ਲਿਵ ਲਾਗੀ ॥ ਕਈ ਕੋਟਿ ਪ੍ਰਭ ਕਉ ਖੋਜੰਤੇ ॥ ਆਤਮ ਮਹਿ ਪਾਰਬ੍ਰਹਮੁ

ਲਹੰਤੇ ॥ ਕਈ ਕੋਟਿ ਦਰਸਨ ਪ੍ਰਭ ਪਿਆਸ ॥ ਤਿਨ ਕਉ ਮਿਲਿਓ ਪ੍ਰਭੁ ਅਬਿਨਾਸ ॥ ਕਈ ਕੋਟਿ ਮਾਗਹਿ ਸਤਸੰਗੁ

॥ ਪਾਰਬ੍ਰਹਮ ਤਿਨ ਲਾਗਾ ਰੰਗੁ ॥ ਜਿਨ ਕਉ ਹੋਏ ਆਪਿ ਸੁਪ੍ਰਸੰਨ ॥ ਨਾਨਕ ਤੇ ਜਨ ਸਦਾ ਧਨਿ ਧੰਨਿ ॥੬॥ ਕਈ

ਕੋਟਿ ਖਾਣੀ ਅਰੁ ਖੰਡ ॥ ਕਈ ਕੋਟਿ ਅਕਾਸ ਬ੍ਰਹਮੰਡ ॥ ਕਈ ਕੋਟਿ ਹੋਏ ਅਵਤਾਰ ॥ ਕਈ ਜੁਗਤਿ ਕੀਨੋ ਬਿਸਥਾਰ

॥ ਕਈ ਬਾਰ ਪਸਰਿਓ ਪਾਸਾਰ ॥ ਸਦਾ ਸਦਾ ਇਕੁ ਏਕੰਕਾਰ ॥ ਕਈ ਕੋਟਿ ਕੀਨੇ ਬਹੁ ਭਾਤਿ ॥ ਪ੍ਰਭ ਤੇ ਹੋਏ ਪ੍ਰਭ

ਮਾਹਿ ਸਮਾਤਿ ॥ ਤਾ ਕਾ ਅੰਤੁ ਨ ਜਾਨੈ ਕੋਇ ॥ ਆਪੇ ਆਪਿ ਨਾਨਕ ਪ੍ਰਭੁ ਸੋਇ ॥੭॥ ਕਈ ਕੋਟਿ ਪਾਰਬ੍ਰਹਮ ਕੇ

ਦਾਸ ॥ ਤਿਨ ਹੋਵਤ ਆਤਮ ਪਰਗਾਸ ॥ ਕਈ ਕੋਟਿ ਤਤ ਕੇ ਬੇਤੇ ॥ ਸਦਾ ਨਿਹਾਰਹਿ ਏਕੋ ਨੇਤ੍ਰੇ ॥ ਕਈ ਕੋਟਿ ਨਾਮ

ਰਸੁ ਪੀਵਹਿ ॥ ਅਮਰ ਭਏ ਸਦ ਸਦ ਹੀ ਜੀਵਹਿ ॥ ਕਈ ਕੋਟਿ ਨਾਮ ਗੁਨ ਗਾਵਹਿ ॥ ਆਤਮ ਰਸਿ ਸੁਖਿ ਸਹਜਿ

ਸਮਾਵਹਿ ॥ ਅਪੁਨੇ ਜਨ ਕਉ ਸਾਸਿ ਸਾਸਿ ਸਮਾਰੇ ॥ ਨਾਨਕ ਓਇ ਪਰਮੇਸੁਰ ਕੇ ਪਿਆਰੇ ॥੮॥੧੦॥ ਸਲੋਕੁ ॥

ਕਰਣ ਕਾਰਣ ਪ੍ਰਭੁ ਏਕੁ ਹੈ ਦੂਸਰ ਨਾਹੀ ਕੋਇ ॥ ਨਾਨਕ ਤਿਸੁ ਬਲਿਹਾਰਣੈ ਜਲਿ ਥਲਿ ਮਹੀਅਲਿ ਸੋਇ ॥੧॥

ਅਸਟਪਦੀ ॥ ਕਰਨ ਕਰਾਵਨ ਕਰਨੈ ਜੋਗੁ ॥ ਜੋ ਤਿਸੁ ਭਾਵੈ ਸੋਈ ਹੋਗੁ ॥ ਖਿਨ ਮਹਿ ਥਾਪਿ ਉਥਾਪਨਹਾਰਾ ॥

ਅੰਤੁ ਨਹੀ ਕਿਛੁ ਪਾਰਾਵਾਰਾ ॥ ਹੁਕਮੇ ਧਾਰਿ ਅਧਰ ਰਹਾਵੈ ॥ ਹੁਕਮੇ ਉਪਜੈ ਹੁਕਮਿ ਸਮਾਵੈ ॥ ਹੁਕਮੇ ਊਚ ਨੀਚ

ਬਿਉਹਾਰ ॥ ਹੁਕਮੇ ਅਨਿਕ ਰੰਗ ਪਰਕਾਰ ॥ ਕਰਿ ਕਰਿ ਦੇਖੈ ਅਪਨੀ ਵਡਿਆਈ ॥ ਨਾਨਕ ਸਭ ਮਹਿ ਰਹਿਆ

ਸਮਾਈ ॥੧॥ ਪ੍ਰਭ ਭਾਵੈ ਮਾਨੁਖ ਗਤਿ ਪਾਵੈ ॥ ਪ੍ਰਭ ਭਾਵੈ ਤਾ ਪਾਥਰ ਤਰਾਵੈ ॥ ਪ੍ਰਭ ਭਾਵੈ ਬਿਨੁ ਸਾਸ ਤੇ ਰਾਖੈ ॥ ਪ੍ਰਭ

ਭਾਵੈ ਤਾ ਹਰਿ ਗੁਣ ਭਾਖੈ ॥ ਪ੍ਰਭ ਭਾਵੈ ਤਾ ਪਤਿਤ ਉਧਾਰੈ ॥ ਆਪਿ ਕਰੈ ਆਪਨ ਬੀਚਾਰੈ ॥ ਦੁਹਾ ਸਿਰਿਆ ਕਾ

ਆਪਿ ਸੁਆਮੀ ॥ ਖੇਲੈ ਬਿਗਸੈ ਅੰਤਰਜਾਮੀ ॥ ਜੋ ਭਾਵੈ ਸੋ ਕਾਰ ਕਰਾਵੈ ॥ ਨਾਨਕ ਦ੍ਰਿਸਟੀ ਅਵਰੁ ਨ ਆਵੈ ॥੨॥

ਕਹੁ ਮਾਨੁਖ ਤੇ ਕਿਆ ਹੋਇ ਆਵੈ ॥ ਜੋ ਤਿਸੁ ਭਾਵੈ ਸੋਈ ਕਰਾਵੈ ॥ ਇਸ ਕੈ ਹਾਥਿ ਹੋਇ ਤਾ ਸਭੁ ਕਿਛੁ ਲੇਇ ॥ ਜੋ

ਤਿਸੁ ਭਾਵੈ ਸੋਈ ਕਰੇਇ ॥ ਅਨਜਾਨਤ ਬਿਖਿਆ ਮਹਿ ਰਚੈ ॥ ਜੇ ਜਾਨਤ ਆਪਨ ਆਪ ਬਚੈ ॥ ਭਰਮੇ ਭੂਲਾ ਦਹ

ਦਿਸਿ ਧਾਵੈ ॥ ਨਿਮਖ ਮਾਹਿ ਚਾਰਿ ਕੁੰਟ ਫਿਰਿ ਆਵੈ ॥ ਕਰਿ ਕਿਰਪਾ ਜਿਸੁ ਅਪਨੀ ਭਗਤਿ ਦੇਇ ॥ ਨਾਨਕ ਤੇ

ਜਨ ਨਾਮਿ ਮਿਲੇਇ ॥੩॥ ਖਿਨ ਮਹਿ ਨੀਚ ਕੀਟ ਕਉ ਰਾਜ ॥ ਪਾਰਬ੍ਰਹਮ ਗਰੀਬ ਨਿਵਾਜ ॥ ਜਾ ਕਾ ਦ੍ਰਿਸਟਿ

ਕਛੂ ਨ ਆਵੈ ॥ ਤਿਸੁ ਤਤਕਾਲ ਦਹ ਦਿਸ ਪ੍ਰਗਟਾਵੈ ॥ ਜਾ ਕਉ ਅਪੁਨੀ ਕਰੈ ਬਖਸੀਸ ॥ ਤਾ ਕਾ ਲੇਖਾ ਨ ਗਨੈ

ਜਗਦੀਸ ॥ ਜੀਉ ਪਿੰਡੁ ਸਭ ਤਿਸ ਕੀ ਰਾਸਿ ॥ ਘਟਿ ਘਟਿ ਪੂਰਨ ਬ੍ਰਹਮ ਪ੍ਰਗਾਸ ॥ ਅਪਨੀ ਬਣਤ ਆਪਿ

ਬਨਾਈ ॥ ਨਾਨਕ ਜੀਵੈ ਦੇਖਿ ਬਡਾਈ ॥੪॥ ਇਸ ਕਾ ਬਲੁ ਨਾਹੀ ਇਸੁ ਹਾਥ ॥ ਕਰਨ ਕਰਾਵਨ ਸਰਬ ਕੋ ਨਾਥ

॥ ਆਗਿਆਕਾਰੀ ਬਪੁਰਾ ਜੀਉ ॥ ਜੋ ਤਿਸੁ ਭਾਵੈ ਸੋਈ ਫੁਨਿ ਥੀਉ ॥ ਕਬਹੂ ਊਚ ਨੀਚ ਮਹਿ ਬਸੈ ॥ ਕਬਹੂ ਸੋਗ

ਹਰਖ ਰੰਗਿ ਹਸੈ ॥ ਕਬਹੂ ਨਿੰਦ ਚਿੰਦ ਬਿਉਹਾਰ ॥ ਕਬਹੂ ਊਭ ਅਕਾਸ ਪਇਆਲ ॥ ਕਬਹੂ ਬੇਤਾ ਬ੍ਰਹਮ ਬੀਚਾਰ

॥ ਨਾਨਕ ਆਪਿ ਮਿਲਾਵਣਹਾਰ ॥੫॥ ਕਬਹੂ ਨਿਰਤਿ ਕਰੈ ਬਹੁ ਭਾਤਿ ॥ ਕਬਹੂ ਸੋਇ ਰਹੈ ਦਿਨੁ ਰਾਤਿ ॥ ਕਬਹੂ

ਮਹਾ ਕ੍ਰੋਧ ਬਿਕਰਾਲ ॥ ਕਬਹੂੰ ਸਰਬ ਕੀ ਹੋਤ ਰਵਾਲ ॥ ਕਬਹੂ ਹੋਇ ਬਹੈ ਬਡ ਰਾਜਾ ॥ ਕਬਹੁ ਭੇਖਾਰੀ ਨੀਚ ਕਾ

ਸਾਜਾ ॥ ਕਬਹੂ ਅਪਕੀਰਤਿ ਮਹਿ ਆਵੈ ॥ ਕਬਹੂ ਭਲਾ ਭਲਾ ਕਹਾਵੈ ॥ ਜਿਉ ਪ੍ਰਭੁ ਰਾਖੈ ਤਿਵ ਹੀ ਰਹੈ ॥ ਗੁਰ

ਪ੍ਰਸਾਦਿ ਨਾਨਕ ਸਚੁ ਕਹੈ ॥੬॥ ਕਬਹੂ ਹੋਇ ਪੰਡਿਤੁ ਕਰੇ ਬਖੵਾਨੁ ॥ ਕਬਹੂ ਮੋਨਿਧਾਰੀ ਲਾਵੈ ਧਿਆਨੁ ॥ ਕਬਹੂ

ਤਟ ਤੀਰਥ ਇਸਨਾਨ ॥ ਕਬਹੂ ਸਿਧ ਸਾਧਿਕ ਮੁਖਿ ਗਿਆਨ ॥ ਕਬਹੂ ਕੀਟ ਹਸਤਿ ਪਤੰਗ ਹੋਇ ਜੀਆ ॥ ਅਨਿਕ

ਜੋਨਿ ਭਰਮੈ ਭਰਮੀਆ ॥ ਨਾਨਾ ਰੂਪ ਜਿਉ ਸ੍ਵਾਗੀ ਦਿਖਾਵੈ ॥ ਜਿਉ ਪ੍ਰਭ ਭਾਵੈ ਤਿਵੈ ਨਚਾਵੈ ॥ ਜੋ ਤਿਸੁ ਭਾਵੈ ਸੋਈ

ਹੋਇ ॥ ਨਾਨਕ ਦੂਜਾ ਅਵਰੁ ਨ ਕੋਇ ॥੭॥ ਕਬਹੂ ਸਾਧਸੰਗਤਿ ਇਹੁ ਪਾਵੈ ॥ ਉਸੁ ਅਸਥਾਨ ਤੇ ਬਹੁਰਿ ਨ ਆਵੈ

॥ ਅੰਤਰਿ ਹੋਇ ਗਿਆਨ ਪਰਗਾਸੁ ॥ ਉਸੁ ਅਸਥਾਨ ਕਾ ਨਹੀ ਬਿਨਾਸੁ ॥ ਮਨ ਤਨ ਨਾਮਿ ਰਤੇ ਇਕ ਰੰਗਿ ॥

ਸਦਾ ਬਸਹਿ ਪਾਰਬ੍ਰਹਮ ਕੈ ਸੰਗਿ ॥ ਜਿਉ ਜਲ ਮਹਿ ਜਲੁ ਆਇ ਖਟਾਨਾ ॥ ਤਿਉ ਜੋਤੀ ਸੰਗਿ ਜੋਤਿ ਸਮਾਨਾ ॥

ਮਿਟਿ ਗਏ ਗਵਨ ਪਾਏ ਬਿਸ੍ਰਾਮ ॥ ਨਾਨਕ ਪ੍ਰਭ ਕੈ ਸਦ ਕੁਰਬਾਨ ॥੮॥੧੧॥ ਸਲੋਕੁ ॥ ਸੁਖੀ ਬਸੈ ਮਸਕੀਨੀਆ

ਆਪੁ ਨਿਵਾਰਿ ਤਲੇ ॥ ਬਡੇ ਬਡੇ ਅਹੰਕਾਰੀਆ ਨਾਨਕ ਗਰਬਿ ਗਲੇ ॥੧॥ ਅਸਟਪਦੀ ॥ ਜਿਸ ਕੈ ਅੰਤਰਿ

ਰਾਜ ਅਭਿਮਾਨੁ ॥ ਸੋ ਨਰਕਪਾਤੀ ਹੋਵਤ ਸੁਆਨੁ ॥ ਜੋ ਜਾਨੈ ਮੈ ਜੋਬਨਵੰਤੁ ॥ ਸੋ ਹੋਵਤ ਬਿਸਟਾ ਕਾ ਜੰਤੁ ॥

ਆਪਸ ਕਉ ਕਰਮਵੰਤੁ ਕਹਾਵੈ ॥ ਜਨਮਿ ਮਰੈ ਬਹੁ ਜੋਨਿ ਭ੍ਰਮਾਵੈ ॥ ਧਨ ਭੂਮਿ ਕਾ ਜੋ ਕਰੈ ਗੁਮਾਨੁ ॥ ਸੋ ਮੂਰਖੁ

ਅੰਧਾ ਅਗਿਆਨੁ ॥ ਕਰਿ ਕਿਰਪਾ ਜਿਸ ਕੈ ਹਿਰਦੈ ਗਰੀਬੀ ਬਸਾਵੈ ॥ ਨਾਨਕ ਈਹਾ ਮੁਕਤੁ ਆਗੈ ਸੁਖੁ ਪਾਵੈ ॥

੧॥ ਧਨਵੰਤਾ ਹੋਇ ਕਰਿ ਗਰਬਾਵੈ ॥ ਤ੍ਰਿਣ ਸਮਾਨਿ ਕਛੁ ਸੰਗਿ ਨ ਜਾਵੈ ॥ ਬਹੁ ਲਸਕਰ ਮਾਨੁਖ ਊਪਰਿ ਕਰੇ

ਆਸ ॥ ਪਲ ਭੀਤਰਿ ਤਾ ਕਾ ਹੋਇ ਬਿਨਾਸ ॥ ਸਭ ਤੇ ਆਪ ਜਾਨੈ ਬਲਵੰਤੁ ॥ ਖਿਨ ਮਹਿ ਹੋਇ ਜਾਇ ਭਸਮੰਤੁ ॥

ਕਿਸੈ ਨ ਬਦੈ ਆਪਿ ਅਹੰਕਾਰੀ ॥ ਧਰਮ ਰਾਇ ਤਿਸੁ ਕਰੇ ਖੁਆਰੀ ॥ ਗੁਰ ਪ੍ਰਸਾਦਿ ਜਾ ਕਾ ਮਿਟੈ ਅਭਿਮਾਨੁ ॥ ਸੋ

ਜਨੁ ਨਾਨਕ ਦਰਗਹ ਪਰਵਾਨੁ ॥੨॥ ਕੋਟਿ ਕਰਮ ਕਰੈ ਹਉ ਧਾਰੇ ॥ ਸ੍ਰਮੁ ਪਾਵੈ ਸਗਲੇ ਬਿਰਥਾਰੇ ॥ ਅਨਿਕ

ਤਪਸਿਆ ਕਰੇ ਅਹੰਕਾਰ ॥ ਨਰਕ ਸੁਰਗ ਫਿਰਿ ਫਿਰਿ ਅਵਤਾਰ ॥ ਅਨਿਕ ਜਤਨ ਕਰਿ ਆਤਮ ਨਹੀ ਦ੍ਰਵੈ ॥

ਹਰਿ ਦਰਗਹ ਕਹੁ ਕੈਸੇ ਗਵੈ ॥ ਆਪਸ ਕਉ ਜੋ ਭਲਾ ਕਹਾਵੈ ॥ ਤਿਸਹਿ ਭਲਾਈ ਨਿਕਟਿ ਨ ਆਵੈ ॥ ਸਰਬ ਕੀ

ਰੇਨ ਜਾ ਕਾ ਮਨੁ ਹੋਇ ॥ ਕਹੁ ਨਾਨਕ ਤਾ ਕੀ ਨਿਰਮਲ ਸੋਇ ॥੩॥ ਜਬ ਲਗੁ ਜਾਨੈ ਮੁਝ ਤੇ ਕਛੁ ਹੋਇ ॥ ਤਬ

ਇਸ ਕਉ ਸੁਖੁ ਨਾਹੀ ਕੋਇ ॥ ਜਬ ਇਹ ਜਾਨੈ ਮੈ ਕਿਛੁ ਕਰਤਾ ॥ ਤਬ ਲਗੁ ਗਰਭ ਜੋਨਿ ਮਹਿ ਫਿਰਤਾ ॥ ਜਬ

ਧਾਰੈ ਕੋਊ ਬੈਰੀ ਮੀਤੁ ॥ ਤਬ ਲਗੁ ਨਿਹਚਲੁ ਨਾਹੀ ਚੀਤੁ ॥ ਜਬ ਲਗੁ ਮੋਹ ਮਗਨ ਸੰਗਿ ਮਾਇ ॥ ਤਬ ਲਗੁ

ਧਰਮ ਰਾਇ ਦੇਇ ਸਜਾਇ ॥ ਪ੍ਰਭ ਕਿਰਪਾ ਤੇ ਬੰਧਨ ਤੂਟੈ ॥ ਗੁਰ ਪ੍ਰਸਾਦਿ ਨਾਨਕ ਹਉ ਛੂਟੈ ॥੪॥ ਸਹਸ ਖਟੇ

ਲਖ ਕਉ ਉਠਿ ਧਾਵੈ ॥ ਤ੍ਰਿਪਤਿ ਨ ਆਵੈ ਮਾਇਆ ਪਾਛੈ ਪਾਵੈ ॥ ਅਨਿਕ ਭੋਗ ਬਿਖਿਆ ਕੇ ਕਰੈ ॥ ਨਹ ਤ੍ਰਿਪਤਾਵੈ

ਖਪਿ ਖਪਿ ਮਰੈ ॥ ਬਿਨਾ ਸੰਤੋਖ ਨਹੀ ਕੋਊ ਰਾਜੈ ॥ ਸੁਪਨ ਮਨੋਰਥ ਬ੍ਰਿਥੇ ਸਭ ਕਾਜੈ ॥ ਨਾਮ ਰੰਗਿ ਸਰਬ ਸੁਖੁ ਹੋਇ

॥ ਬਡਭਾਗੀ ਕਿਸੈ ਪਰਾਪਤਿ ਹੋਇ ॥ ਕਰਨ ਕਰਾਵਨ ਆਪੇ ਆਪਿ ॥ ਸਦਾ ਸਦਾ ਨਾਨਕ ਹਰਿ ਜਾਪਿ ॥੫॥ ਕਰਨ

ਕਰਾਵਨ ਕਰਨੈਹਾਰੁ ॥ ਇਸ ਕੈ ਹਾਥਿ ਕਹਾ ਬੀਚਾਰੁ ॥ ਜੈਸੀ ਦ੍ਰਿਸਟਿ ਕਰੇ ਤੈਸਾ ਹੋਇ ॥ ਆਪੇ ਆਪਿ ਆਪਿ ਪ੍ਰਭੁ

ਸੋਇ ॥ ਜੋ ਕਿਛੁ ਕੀਨੋ ਸੁ ਅਪਨੈ ਰੰਗਿ ॥ ਸਭ ਤੇ ਦੂਰਿ ਸਭਹੂ ਕੈ ਸੰਗਿ ॥ ਬੂਝੈ ਦੇਖੈ ਕਰੈ ਬਿਬੇਕ ॥ ਆਪਹਿ ਏਕ

ਆਪਹਿ ਅਨੇਕ ॥ ਮਰੈ ਨ ਬਿਨਸੈ ਆਵੈ ਨ ਜਾਇ ॥ ਨਾਨਕ ਸਦ ਹੀ ਰਹਿਆ ਸਮਾਇ ॥੬॥ ਆਪਿ ਉਪਦੇਸੈ ਸਮਝੈ

ਆਪਿ ॥ ਆਪੇ ਰਚਿਆ ਸਭ ਕੈ ਸਾਥਿ ॥ ਆਪਿ ਕੀਨੋ ਆਪਨ ਬਿਸਥਾਰੁ ॥ ਸਭੁ ਕਛੁ ਉਸ ਕਾ ਓਹੁ ਕਰਨੈਹਾਰੁ ॥

ਉਸ ਤੇ ਭਿੰਨ ਕਹਹੁ ਕਿਛੁ ਹੋਇ ॥ ਥਾਨ ਥਨੰਤਰਿ ਏਕੈ ਸੋਇ ॥ ਅਪੁਨੇ ਚਲਿਤ ਆਪਿ ਕਰਣੈਹਾਰ ॥ ਕਉਤਕ ਕਰੈ

ਰੰਗ ਆਪਾਰ ॥ ਮਨ ਮਹਿ ਆਪਿ ਮਨ ਅਪੁਨੇ ਮਾਹਿ ॥ ਨਾਨਕ ਕੀਮਤਿ ਕਹਨੁ ਨ ਜਾਇ ॥੭॥ ਸਤਿ ਸਤਿ ਸਤਿ ਪ੍ਰਭੁ

ਸੁਆਮੀ ॥ ਗੁਰ ਪਰਸਾਦਿ ਕਿਨੈ ਵਖਿਆਨੀ ॥ ਸਚੁ ਸਚੁ ਸਚੁ ਸਭੁ ਕੀਨਾ ॥ ਕੋਟਿ ਮਧੇ ਕਿਨੈ ਬਿਰਲੈ ਚੀਨਾ ॥ ਭਲਾ

ਭਲਾ ਭਲਾ ਤੇਰਾ ਰੂਪ ॥ ਅਤਿ ਸੁੰਦਰ ਅਪਾਰ ਅਨੂਪ ॥ ਨਿਰਮਲ ਨਿਰਮਲ ਨਿਰਮਲ ਤੇਰੀ ਬਾਣੀ ॥ ਘਟਿ ਘਟਿ

ਸੁਨੀ ਸ੍ਰਵਨ ਬਖੵਾਣੀ ॥ ਪਵਿਤ੍ਰ ਪਵਿਤ੍ਰ ਪਵਿਤ੍ਰ ਪੁਨੀਤ ॥ ਨਾਮੁ ਜਪੈ ਨਾਨਕ ਮਨਿ ਪ੍ਰੀਤਿ ॥੮॥੧੨॥ ਸਲੋਕੁ ॥

ਸੰਤ ਸਰਨਿ ਜੋ ਜਨੁ ਪਰੈ ਸੋ ਜਨੁ ਉਧਰਨਹਾਰ ॥ ਸੰਤ ਕੀ ਨਿੰਦਾ ਨਾਨਕਾ ਬਹੁਰਿ ਬਹੁਰਿ ਅਵਤਾਰ ॥੧॥

ਅਸਟਪਦੀ ॥ ਸੰਤ ਕੈ ਦੂਖਨਿ ਆਰਜਾ ਘਟੈ ॥ ਸੰਤ ਕੈ ਦੂਖਨਿ ਜਮ ਤੇ ਨਹੀ ਛੁਟੈ ॥ ਸੰਤ ਕੈ ਦੂਖਨਿ ਸੁਖੁ ਸਭੁ ਜਾਇ ॥

ਸੰਤ ਕੈ ਦੂਖਨਿ ਨਰਕ ਮਹਿ ਪਾਇ ॥ ਸੰਤ ਕੈ ਦੂਖਨਿ ਮਤਿ ਹੋਇ ਮਲੀਨ ॥ ਸੰਤ ਕੈ ਦੂਖਨਿ ਸੋਭਾ ਤੇ ਹੀਨ ॥ ਸੰਤ ਕੇ

ਹਤੇ ਕਉ ਰਖੈ ਨ ਕੋਇ ॥ ਸੰਤ ਕੈ ਦੂਖਨਿ ਥਾਨ ਭ੍ਰਸਟੁ ਹੋਇ ॥ ਸੰਤ ਕ੍ਰਿਪਾਲ ਕ੍ਰਿਪਾ ਜੇ ਕਰੈ ॥ ਨਾਨਕ ਸੰਤਸੰਗਿ

ਨਿੰਦਕੁ ਭੀ ਤਰੈ ॥੧॥ ਸੰਤ ਕੇ ਦੂਖਨ ਤੇ ਮੁਖੁ ਭਵੈ ॥ ਸੰਤਨ ਕੈ ਦੂਖਨਿ ਕਾਗ ਜਿਉ ਲਵੈ ॥ ਸੰਤਨ ਕੈ ਦੂਖਨਿ ਸਰਪ

ਜੋਨਿ ਪਾਇ ॥ ਸੰਤ ਕੈ ਦੂਖਨਿ ਤ੍ਰਿਗਦ ਜੋਨਿ ਕਿਰਮਾਇ ॥ ਸੰਤਨ ਕੈ ਦੂਖਨਿ ਤ੍ਰਿਸਨਾ ਮਹਿ ਜਲੈ ॥ ਸੰਤ ਕੈ ਦੂਖਨਿ

ਸਭੁ ਕੋ ਛਲੈ ॥ ਸੰਤ ਕੈ ਦੂਖਨਿ ਤੇਜੁ ਸਭੁ ਜਾਇ ॥ ਸੰਤ ਕੈ ਦੂਖਨਿ ਨੀਚੁ ਨੀਚਾਇ ॥ ਸੰਤ ਦੋਖੀ ਕਾ ਥਾਉ ਕੋ ਨਾਹਿ ॥

ਨਾਨਕ ਸੰਤ ਭਾਵੈ ਤਾ ਓਇ ਭੀ ਗਤਿ ਪਾਹਿ ॥੨॥ ਸੰਤ ਕਾ ਨਿੰਦਕੁ ਮਹਾ ਅਤਤਾਈ ॥ ਸੰਤ ਕਾ ਨਿੰਦਕੁ ਖਿਨੁ ਟਿਕਨੁ

ਨ ਪਾਈ ॥ ਸੰਤ ਕਾ ਨਿੰਦਕੁ ਮਹਾ ਹਤਿਆਰਾ ॥ ਸੰਤ ਕਾ ਨਿੰਦਕੁ ਪਰਮੇਸੁਰਿ ਮਾਰਾ ॥ ਸੰਤ ਕਾ ਨਿੰਦਕੁ ਰਾਜ ਤੇ ਹੀਨੁ

॥ ਸੰਤ ਕਾ ਨਿੰਦਕੁ ਦੁਖੀਆ ਅਰੁ ਦੀਨੁ ॥ ਸੰਤ ਕੇ ਨਿੰਦਕ ਕਉ ਸਰਬ ਰੋਗ ॥ ਸੰਤ ਕੇ ਨਿੰਦਕ ਕਉ ਸਦਾ ਬਿਜੋਗ ॥

ਸੰਤ ਕੀ ਨਿੰਦਾ ਦੋਖ ਮਹਿ ਦੋਖੁ ॥ ਨਾਨਕ ਸੰਤ ਭਾਵੈ ਤਾ ਉਸ ਕਾ ਭੀ ਹੋਇ ਮੋਖੁ ॥੩॥ ਸੰਤ ਕਾ ਦੋਖੀ ਸਦਾ ਅਪਵਿਤੁ

॥ ਸੰਤ ਕਾ ਦੋਖੀ ਕਿਸੈ ਕਾ ਨਹੀ ਮਿਤੁ ॥ ਸੰਤ ਕੇ ਦੋਖੀ ਕਉ ਡਾਨੁ ਲਾਗੈ ॥ ਸੰਤ ਕੇ ਦੋਖੀ ਕਉ ਸਭ ਤਿਆਗੈ ॥ ਸੰਤ

ਕਾ ਦੋਖੀ ਮਹਾ ਅਹੰਕਾਰੀ ॥ ਸੰਤ ਕਾ ਦੋਖੀ ਸਦਾ ਬਿਕਾਰੀ ॥ ਸੰਤ ਕਾ ਦੋਖੀ ਜਨਮੈ ਮਰੈ ॥ ਸੰਤ ਕੀ ਦੂਖਨਾ ਸੁਖ ਤੇ

ਟਰੈ ॥ ਸੰਤ ਕੇ ਦੋਖੀ ਕਉ ਨਾਹੀ ਠਾਉ ॥ ਨਾਨਕ ਸੰਤ ਭਾਵੈ ਤਾ ਲਏ ਮਿਲਾਇ ॥੪॥ ਸੰਤ ਕਾ ਦੋਖੀ ਅਧ ਬੀਚ ਤੇ ਟੂਟੈ

॥ ਸੰਤ ਕਾ ਦੋਖੀ ਕਿਤੈ ਕਾਜਿ ਨ ਪਹੂਚੈ ॥ ਸੰਤ ਕੇ ਦੋਖੀ ਕਉ ਉਦਿਆਨ ਭ੍ਰਮਾਈਐ ॥ ਸੰਤ ਕਾ ਦੋਖੀ ਉਝੜਿ ਪਾਈਐ

॥ ਸੰਤ ਕਾ ਦੋਖੀ ਅੰਤਰ ਤੇ ਥੋਥਾ ॥ ਜਿਉ ਸਾਸ ਬਿਨਾ ਮਿਰਤਕ ਕੀ ਲੋਥਾ ॥ ਸੰਤ ਕੇ ਦੋਖੀ ਕੀ ਜੜ ਕਿਛੁ ਨਾਹਿ ॥

ਆਪਨ ਬੀਜਿ ਆਪੇ ਹੀ ਖਾਹਿ ॥ ਸੰਤ ਕੇ ਦੋਖੀ ਕਉ ਅਵਰੁ ਨ ਰਾਖਨਹਾਰੁ ॥ ਨਾਨਕ ਸੰਤ ਭਾਵੈ ਤਾ ਲਏ ਉਬਾਰਿ

॥੫॥ ਸੰਤ ਕਾ ਦੋਖੀ ਇਉ ਬਿਲਲਾਇ ॥ ਜਿਉ ਜਲ ਬਿਹੂਨ ਮਛੁਲੀ ਤੜਫੜਾਇ ॥ ਸੰਤ ਕਾ ਦੋਖੀ ਭੂਖਾ ਨਹੀ

ਰਾਜੈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ॥ ਸੰਤ ਕਾ ਦੋਖੀ ਛੁਟੈ ਇਕੇਲਾ ॥ ਜਿਉ ਬੂਆੜੁ ਤਿਲੁ ਖੇਤ ਮਾਹਿ ਦੁਹੇਲਾ

॥ ਸੰਤ ਕਾ ਦੋਖੀ ਧਰਮ ਤੇ ਰਹਤ ॥ ਸੰਤ ਕਾ ਦੋਖੀ ਸਦ ਮਿਥਿਆ ਕਹਤ ॥ ਕਿਰਤੁ ਨਿੰਦਕ ਕਾ ਧੁਰਿ ਹੀ ਪਇਆ ॥

ਨਾਨਕ ਜੋ ਤਿਸੁ ਭਾਵੈ ਸੋਈ ਥਿਆ ॥੬॥ ਸੰਤ ਕਾ ਦੋਖੀ ਬਿਗੜ ਰੂਪੁ ਹੋਇ ਜਾਇ ॥ ਸੰਤ ਕੇ ਦੋਖੀ ਕਉ ਦਰਗਹ

ਮਿਲੈ ਸਜਾਇ ॥ ਸੰਤ ਕਾ ਦੋਖੀ ਸਦਾ ਸਹਕਾਈਐ ॥ ਸੰਤ ਕਾ ਦੋਖੀ ਨ ਮਰੈ ਨ ਜੀਵਾਈਐ ॥ ਸੰਤ ਕੇ ਦੋਖੀ ਕੀ ਪੁਜੈ

ਨ ਆਸਾ ॥ ਸੰਤ ਕਾ ਦੋਖੀ ਉਠਿ ਚਲੈ ਨਿਰਾਸਾ ॥ ਸੰਤ ਕੈ ਦੋਖਿ ਨ ਤ੍ਰਿਸਟੈ ਕੋਇ ॥ ਜੈਸਾ ਭਾਵੈ ਤੈਸਾ ਕੋਈ ਹੋਇ ॥

ਪਇਆ ਕਿਰਤੁ ਨ ਮੇਟੈ ਕੋਇ ॥ ਨਾਨਕ ਜਾਨੈ ਸਚਾ ਸੋਇ ॥੭॥ ਸਭ ਘਟ ਤਿਸ ਕੇ ਓਹੁ ਕਰਨੈਹਾਰੁ ॥ ਸਦਾ ਸਦਾ

ਤਿਸ ਕਉ ਨਮਸਕਾਰੁ ॥ ਪ੍ਰਭ ਕੀ ਉਸਤਤਿ ਕਰਹੁ ਦਿਨੁ ਰਾਤਿ ॥ ਤਿਸਹਿ ਧਿਆਵਹੁ ਸਾਸਿ ਗਿਰਾਸਿ ॥ ਸਭੁ

ਕਛੁ ਵਰਤੈ ਤਿਸ ਕਾ ਕੀਆ ॥ ਜੈਸਾ ਕਰੇ ਤੈਸਾ ਕੋ ਥੀਆ ॥ ਅਪਨਾ ਖੇਲੁ ਆਪਿ ਕਰਨੈਹਾਰੁ ॥ ਦੂਸਰ ਕਉਨੁ

ਕਹੈ ਬੀਚਾਰੁ ॥ ਜਿਸ ਨੋ ਕ੍ਰਿਪਾ ਕਰੈ ਤਿਸੁ ਆਪਨ ਨਾਮੁ ਦੇਇ ॥ ਬਡਭਾਗੀ ਨਾਨਕ ਜਨ ਸੇਇ ॥੮॥੧੩॥ ਸਲੋਕੁ ॥

ਤਜਹੁ ਸਿਆਨਪ ਸੁਰਿ ਜਨਹੁ ਸਿਮਰਹੁ ਹਰਿ ਹਰਿ ਰਾਇ ॥ ਏਕ ਆਸ ਹਰਿ ਮਨਿ ਰਖਹੁ ਨਾਨਕ ਦੂਖੁ ਭਰਮੁ ਭਉ

ਜਾਇ ॥੧॥ ਅਸਟਪਦੀ ॥ ਮਾਨੁਖ ਕੀ ਟੇਕ ਬ੍ਰਿਥੀ ਸਭ ਜਾਨੁ ॥ ਦੇਵਨ ਕਉ ਏਕੈ ਭਗਵਾਨੁ ॥ ਜਿਸ ਕੈ ਦੀਐ ਰਹੈ

ਅਘਾਇ ॥ ਬਹੁਰਿ ਨ ਤ੍ਰਿਸਨਾ ਲਾਗੈ ਆਇ ॥ ਮਾਰੈ ਰਾਖੈ ਏਕੋ ਆਪਿ ॥ ਮਾਨੁਖ ਕੈ ਕਿਛੁ ਨਾਹੀ ਹਾਥਿ ॥ ਤਿਸ ਕਾ

ਹੁਕਮੁ ਬੂਝਿ ਸੁਖੁ ਹੋਇ ॥ ਤਿਸ ਕਾ ਨਾਮੁ ਰਖੁ ਕੰਠਿ ਪਰੋਇ ॥ ਸਿਮਰਿ ਸਿਮਰਿ ਸਿਮਰਿ ਪ੍ਰਭੁ ਸੋਇ ॥ ਨਾਨਕ ਬਿਘਨੁ

ਨ ਲਾਗੈ ਕੋਇ ॥੧॥ ਉਸਤਤਿ ਮਨ ਮਹਿ ਕਰਿ ਨਿਰੰਕਾਰ ॥ ਕਰਿ ਮਨ ਮੇਰੇ ਸਤਿ ਬਿਉਹਾਰ ॥ ਨਿਰਮਲ ਰਸਨਾ

ਅੰਮ੍ਰਿਤੁ ਪੀਉ ॥ ਸਦਾ ਸੁਹੇਲਾ ਕਰਿ ਲੇਹਿ ਜੀਉ ॥ ਨੈਨਹੁ ਪੇਖੁ ਠਾਕੁਰ ਕਾ ਰੰਗੁ ॥ ਸਾਧਸੰਗਿ ਬਿਨਸੈ ਸਭ ਸੰਗੁ ॥

ਚਰਨ ਚਲਉ ਮਾਰਗਿ ਗੋਬਿੰਦ ॥ ਮਿਟਹਿ ਪਾਪ ਜਪੀਐ ਹਰਿ ਬਿੰਦ ॥ ਕਰ ਹਰਿ ਕਰਮ ਸ੍ਰਵਨਿ ਹਰਿ ਕਥਾ ॥ ਹਰਿ

ਦਰਗਹ ਨਾਨਕ ਊਜਲ ਮਥਾ ॥੨॥ ਬਡਭਾਗੀ ਤੇ ਜਨ ਜਗ ਮਾਹਿ ॥ ਸਦਾ ਸਦਾ ਹਰਿ ਕੇ ਗੁਨ ਗਾਹਿ ॥ ਰਾਮ ਨਾਮ

ਜੋ ਕਰਹਿ ਬੀਚਾਰ ॥ ਸੇ ਧਨਵੰਤ ਗਨੀ ਸੰਸਾਰ ॥ ਮਨਿ ਤਨਿ ਮੁਖਿ ਬੋਲਹਿ ਹਰਿ ਮੁਖੀ ॥ ਸਦਾ ਸਦਾ ਜਾਨਹੁ ਤੇ ਸੁਖੀ

॥ ਏਕੋ ਏਕੁ ਏਕੁ ਪਛਾਨੈ ॥ ਇਤ ਉਤ ਕੀ ਓਹੁ ਸੋਝੀ ਜਾਨੈ ॥ ਨਾਮ ਸੰਗਿ ਜਿਸ ਕਾ ਮਨੁ ਮਾਨਿਆ ॥ ਨਾਨਕ ਤਿਨਹਿ

ਨਿਰੰਜਨੁ ਜਾਨਿਆ ॥੩॥ ਗੁਰ ਪ੍ਰਸਾਦਿ ਆਪਨ ਆਪੁ ਸੁਝੈ ॥ ਤਿਸ ਕੀ ਜਾਨਹੁ ਤ੍ਰਿਸਨਾ ਬੁਝੈ ॥ ਸਾਧਸੰਗਿ ਹਰਿ

ਹਰਿ ਜਸੁ ਕਹਤ ॥ ਸਰਬ ਰੋਗ ਤੇ ਓਹੁ ਹਰਿ ਜਨੁ ਰਹਤ ॥ ਅਨਦਿਨੁ ਕੀਰਤਨੁ ਕੇਵਲ ਬਖੵਾਨੁ ॥ ਗ੍ਰਿਹਸਤ ਮਹਿ

ਸੋਈ ਨਿਰਬਾਨੁ ॥ ਏਕ ਊਪਰਿ ਜਿਸੁ ਜਨ ਕੀ ਆਸਾ ॥ ਤਿਸ ਕੀ ਕਟੀਐ ਜਮ ਕੀ ਫਾਸਾ ॥ ਪਾਰਬ੍ਰਹਮ ਕੀ ਜਿਸੁ

ਮਨਿ ਭੂਖ ॥ ਨਾਨਕ ਤਿਸਹਿ ਨ ਲਾਗਹਿ ਦੂਖ ॥੪॥ ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ ॥ ਸੋ ਸੰਤੁ ਸੁਹੇਲਾ

ਨਹੀ ਡੁਲਾਵੈ ॥ ਜਿਸੁ ਪ੍ਰਭੁ ਅਪੁਨਾ ਕਿਰਪਾ ਕਰੈ ॥ ਸੋ ਸੇਵਕੁ ਕਹੁ ਕਿਸ ਤੇ ਡਰੈ ॥ ਜੈਸਾ ਸਾ ਤੈਸਾ ਦ੍ਰਿਸਟਾਇਆ ॥

ਅਪੁਨੇ ਕਾਰਜ ਮਹਿ ਆਪਿ ਸਮਾਇਆ ॥ ਸੋਧਤ ਸੋਧਤ ਸੋਧਤ ਸੀਝਿਆ ॥ ਗੁਰ ਪ੍ਰਸਾਦਿ ਤਤੁ ਸਭੁ ਬੂਝਿਆ ॥ ਜਬ

ਦੇਖਉ ਤਬ ਸਭੁ ਕਿਛੁ ਮੂਲੁ ॥ ਨਾਨਕ ਸੋ ਸੂਖਮੁ ਸੋਈ ਅਸਥੂਲੁ ॥੫॥ ਨਹ ਕਿਛੁ ਜਨਮੈ ਨਹ ਕਿਛੁ ਮਰੈ ॥

ਆਪਨ ਚਲਿਤੁ ਆਪ ਹੀ ਕਰੈ ॥ ਆਵਨੁ ਜਾਵਨੁ ਦ੍ਰਿਸਟਿ ਅਨਦ੍ਰਿਸਟਿ ॥ ਆਗਿਆਕਾਰੀ ਧਾਰੀ ਸਭ ਸ੍ਰਿਸਟਿ ॥

ਆਪੇ ਆਪਿ ਸਗਲ ਮਹਿ ਆਪਿ ॥ ਅਨਿਕ ਜੁਗਤਿ ਰਚਿ ਥਾਪਿ ਉਥਾਪਿ ॥ ਅਬਿਨਾਸੀ ਨਾਹੀ ਕਿਛੁ ਖੰਡ ॥ ਧਾਰਣ

ਧਾਰਿ ਰਹਿਓ ਬ੍ਰਹਮੰਡ ॥ ਅਲਖ ਅਭੇਵ ਪੁਰਖ ਪਰਤਾਪ ॥ ਆਪਿ ਜਪਾਏ ਤ ਨਾਨਕ ਜਾਪ ॥੬॥ ਜਿਨ ਪ੍ਰਭੁ ਜਾਤਾ

ਸੁ ਸੋਭਾਵੰਤ ॥ ਸਗਲ ਸੰਸਾਰੁ ਉਧਰੈ ਤਿਨ ਮੰਤ ॥ ਪ੍ਰਭ ਕੇ ਸੇਵਕ ਸਗਲ ਉਧਾਰਨ ॥ ਪ੍ਰਭ ਕੇ ਸੇਵਕ ਦੂਖ

ਬਿਸਾਰਨ ॥ ਆਪੇ ਮੇਲਿ ਲਏ ਕਿਰਪਾਲ ॥ ਗੁਰ ਕਾ ਸਬਦੁ ਜਪਿ ਭਏ ਨਿਹਾਲ ॥ ਉਨ ਕੀ ਸੇਵਾ ਸੋਈ ਲਾਗੈ ॥

ਜਿਸ ਨੋ ਕ੍ਰਿਪਾ ਕਰਹਿ ਬਡਭਾਗੈ ॥ ਨਾਮੁ ਜਪਤ ਪਾਵਹਿ ਬਿਸ੍ਰਾਮੁ ॥ ਨਾਨਕ ਤਿਨ ਪੁਰਖ ਕਉ ਊਤਮ ਕਰਿ ਮਾਨੁ

॥੭॥ ਜੋ ਕਿਛੁ ਕਰੈ ਸੁ ਪ੍ਰਭ ਕੈ ਰੰਗਿ ॥ ਸਦਾ ਸਦਾ ਬਸੈ ਹਰਿ ਸੰਗਿ ॥ ਸਹਜ ਸੁਭਾਇ ਹੋਵੈ ਸੋ ਹੋਇ ॥ ਕਰਣੈਹਾਰੁ

ਪਛਾਣੈ ਸੋਇ ॥ ਪ੍ਰਭ ਕਾ ਕੀਆ ਜਨ ਮੀਠ ਲਗਾਨਾ ॥ ਜੈਸਾ ਸਾ ਤੈਸਾ ਦ੍ਰਿਸਟਾਨਾ ॥ ਜਿਸ ਤੇ ਉਪਜੇ ਤਿਸੁ ਮਾਹਿ

ਸਮਾਏ ॥ ਓਇ ਸੁਖ ਨਿਧਾਨ ਉਨਹੂ ਬਨਿ ਆਏ ॥ ਆਪਸ ਕਉ ਆਪਿ ਦੀਨੋ ਮਾਨੁ ॥ ਨਾਨਕ ਪ੍ਰਭ ਜਨੁ ਏਕੋ ਜਾਨੁ

॥੮॥੧੪॥ ਸਲੋਕੁ ॥ ਸਰਬ ਕਲਾ ਭਰਪੂਰ ਪ੍ਰਭ ਬਿਰਥਾ ਜਾਨਨਹਾਰ ॥ ਜਾ ਕੈ ਸਿਮਰਨਿ ਉਧਰੀਐ ਨਾਨਕ

ਤਿਸੁ ਬਲਿਹਾਰ ॥੧॥ ਅਸਟਪਦੀ ॥ ਟੂਟੀ ਗਾਢਨਹਾਰ ਗੁੋਪਾਲ ॥ ਸਰਬ ਜੀਆ ਆਪੇ ਪ੍ਰਤਿਪਾਲ ॥ ਸਗਲ ਕੀ

ਚਿੰਤਾ ਜਿਸੁ ਮਨ ਮਾਹਿ ॥ ਤਿਸ ਤੇ ਬਿਰਥਾ ਕੋਈ ਨਾਹਿ ॥ ਰੇ ਮਨ ਮੇਰੇ ਸਦਾ ਹਰਿ ਜਾਪਿ ॥ ਅਬਿਨਾਸੀ ਪ੍ਰਭੁ ਆਪੇ

ਆਪਿ ॥ ਆਪਨ ਕੀਆ ਕਛੂ ਨ ਹੋਇ ॥ ਜੇ ਸਉ ਪ੍ਰਾਨੀ ਲੋਚੈ ਕੋਇ ॥ ਤਿਸੁ ਬਿਨੁ ਨਾਹੀ ਤੇਰੈ ਕਿਛੁ ਕਾਮ ॥ ਗਤਿ

ਨਾਨਕ ਜਪਿ ਏਕ ਹਰਿ ਨਾਮ ॥੧॥ ਰੂਪਵੰਤੁ ਹੋਇ ਨਾਹੀ ਮੋਹੈ ॥ ਪ੍ਰਭ ਕੀ ਜੋਤਿ ਸਗਲ ਘਟ ਸੋਹੈ ॥ ਧਨਵੰਤਾ

ਹੋਇ ਕਿਆ ਕੋ ਗਰਬੈ ॥ ਜਾ ਸਭੁ ਕਿਛੁ ਤਿਸ ਕਾ ਦੀਆ ਦਰਬੈ ॥ ਅਤਿ ਸੂਰਾ ਜੇ ਕੋਊ ਕਹਾਵੈ ॥ ਪ੍ਰਭ ਕੀ ਕਲਾ

ਬਿਨਾ ਕਹ ਧਾਵੈ ॥ ਜੇ ਕੋ ਹੋਇ ਬਹੈ ਦਾਤਾਰੁ ॥ ਤਿਸੁ ਦੇਨਹਾਰੁ ਜਾਨੈ ਗਾਵਾਰੁ ॥ ਜਿਸੁ ਗੁਰ ਪ੍ਰਸਾਦਿ ਤੂਟੈ ਹਉ

ਰੋਗੁ ॥ ਨਾਨਕ ਸੋ ਜਨੁ ਸਦਾ ਅਰੋਗੁ ॥੨॥ ਜਿਉ ਮੰਦਰ ਕਉ ਥਾਮੈ ਥੰਮਨੁ ॥ ਤਿਉ ਗੁਰ ਕਾ ਸਬਦੁ ਮਨਹਿ

ਅਸਥੰਮਨੁ ॥ ਜਿਉ ਪਾਖਾਣੁ ਨਾਵ ਚੜਿ ਤਰੈ ॥ ਪ੍ਰਾਣੀ ਗੁਰ ਚਰਣ ਲਗਤੁ ਨਿਸਤਰੈ ॥ ਜਿਉ ਅੰਧਕਾਰ ਦੀਪਕ

ਪਰਗਾਸੁ ॥ ਗੁਰ ਦਰਸਨੁ ਦੇਖਿ ਮਨਿ ਹੋਇ ਬਿਗਾਸੁ ॥ ਜਿਉ ਮਹਾ ਉਦਿਆਨ ਮਹਿ ਮਾਰਗੁ ਪਾਵੈ ॥ ਤਿਉ ਸਾਧੂ

ਸੰਗਿ ਮਿਲਿ ਜੋਤਿ ਪ੍ਰਗਟਾਵੈ ॥ ਤਿਨ ਸੰਤਨ ਕੀ ਬਾਛਉ ਧੂਰਿ ॥ ਨਾਨਕ ਕੀ ਹਰਿ ਲੋਚਾ ਪੂਰਿ ॥੩॥ ਮਨ ਮੂਰਖ

ਕਾਹੇ ਬਿਲਲਾਈਐ ॥ ਪੁਰਬ ਲਿਖੇ ਕਾ ਲਿਖਿਆ ਪਾਈਐ ॥ ਦੂਖ ਸੂਖ ਪ੍ਰਭ ਦੇਵਨਹਾਰੁ ॥ ਅਵਰ ਤਿਆਗਿ ਤੂ

ਤਿਸਹਿ ਚਿਤਾਰੁ ॥ ਜੋ ਕਛੁ ਕਰੈ ਸੋਈ ਸੁਖੁ ਮਾਨੁ ॥ ਭੂਲਾ ਕਾਹੇ ਫਿਰਹਿ ਅਜਾਨ ॥ ਕਉਨ ਬਸਤੁ ਆਈ ਤੇਰੈ ਸੰਗ ॥

ਲਪਟਿ ਰਹਿਓ ਰਸਿ ਲੋਭੀ ਪਤੰਗ ॥ ਰਾਮ ਨਾਮ ਜਪਿ ਹਿਰਦੇ ਮਾਹਿ ॥ ਨਾਨਕ ਪਤਿ ਸੇਤੀ ਘਰਿ ਜਾਹਿ ॥੪॥ ਜਿਸੁ

ਵਖਰ ਕਉ ਲੈਨਿ ਤੂ ਆਇਆ ॥ ਰਾਮ ਨਾਮੁ ਸੰਤਨ ਘਰਿ ਪਾਇਆ ॥ ਤਜਿ ਅਭਿਮਾਨੁ ਲੇਹੁ ਮਨ ਮੋਲਿ ॥ ਰਾਮ

ਨਾਮੁ ਹਿਰਦੇ ਮਹਿ ਤੋਲਿ ॥ ਲਾਦਿ ਖੇਪ ਸੰਤਹ ਸੰਗਿ ਚਾਲੁ ॥ ਅਵਰ ਤਿਆਗਿ ਬਿਖਿਆ ਜੰਜਾਲ ॥ ਧੰਨਿ ਧੰਨਿ ਕਹੈ

ਸਭੁ ਕੋਇ ॥ ਮੁਖ ਊਜਲ ਹਰਿ ਦਰਗਹ ਸੋਇ ॥ ਇਹੁ ਵਾਪਾਰੁ ਵਿਰਲਾ ਵਾਪਾਰੈ ॥ ਨਾਨਕ ਤਾ ਕੈ ਸਦ ਬਲਿਹਾਰੈ ॥

੫॥ ਚਰਨ ਸਾਧ ਕੇ ਧੋਇ ਧੋਇ ਪੀਉ ॥ ਅਰਪਿ ਸਾਧ ਕਉ ਅਪਨਾ ਜੀਉ ॥ ਸਾਧ ਕੀ ਧੂਰਿ ਕਰਹੁ ਇਸਨਾਨੁ ॥ ਸਾਧ

ਊਪਰਿ ਜਾਈਐ ਕੁਰਬਾਨੁ ॥ ਸਾਧ ਸੇਵਾ ਵਡਭਾਗੀ ਪਾਈਐ ॥ ਸਾਧਸੰਗਿ ਹਰਿ ਕੀਰਤਨੁ ਗਾਈਐ ॥ ਅਨਿਕ

ਬਿਘਨ ਤੇ ਸਾਧੂ ਰਾਖੈ ॥ ਹਰਿ ਗੁਨ ਗਾਇ ਅੰਮ੍ਰਿਤ ਰਸੁ ਚਾਖੈ ॥ ਓਟ ਗਹੀ ਸੰਤਹ ਦਰਿ ਆਇਆ ॥ ਸਰਬ ਸੂਖ

ਨਾਨਕ ਤਿਹ ਪਾਇਆ ॥੬॥ ਮਿਰਤਕ ਕਉ ਜੀਵਾਲਨਹਾਰ ॥ ਭੂਖੇ ਕਉ ਦੇਵਤ ਅਧਾਰ ॥ ਸਰਬ ਨਿਧਾਨ ਜਾ ਕੀ

ਦ੍ਰਿਸਟੀ ਮਾਹਿ ॥ ਪੁਰਬ ਲਿਖੇ ਕਾ ਲਹਣਾ ਪਾਹਿ ॥ ਸਭੁ ਕਿਛੁ ਤਿਸ ਕਾ ਓਹੁ ਕਰਨੈ ਜੋਗੁ ॥ ਤਿਸੁ ਬਿਨੁ ਦੂਸਰ ਹੋਆ

ਨ ਹੋਗੁ ॥ ਜਪਿ ਜਨ ਸਦਾ ਸਦਾ ਦਿਨੁ ਰੈਣੀ ॥ ਸਭ ਤੇ ਊਚ ਨਿਰਮਲ ਇਹ ਕਰਣੀ ॥ ਕਰਿ ਕਿਰਪਾ ਜਿਸ ਕਉ

ਨਾਮੁ ਦੀਆ ॥ ਨਾਨਕ ਸੋ ਜਨੁ ਨਿਰਮਲੁ ਥੀਆ ॥੭॥ ਜਾ ਕੈ ਮਨਿ ਗੁਰ ਕੀ ਪਰਤੀਤਿ ॥ ਤਿਸੁ ਜਨ ਆਵੈ ਹਰਿ ਪ੍ਰਭੁ

ਚੀਤਿ ॥ ਭਗਤੁ ਭਗਤੁ ਸੁਨੀਐ ਤਿਹੁ ਲੋਇ ॥ ਜਾ ਕੈ ਹਿਰਦੈ ਏਕੋ ਹੋਇ ॥ ਸਚੁ ਕਰਣੀ ਸਚੁ ਤਾ ਕੀ ਰਹਤ ॥ ਸਚੁ

ਹਿਰਦੈ ਸਤਿ ਮੁਖਿ ਕਹਤ ॥ ਸਾਚੀ ਦ੍ਰਿਸਟਿ ਸਾਚਾ ਆਕਾਰੁ ॥ ਸਚੁ ਵਰਤੈ ਸਾਚਾ ਪਾਸਾਰੁ ॥ ਪਾਰਬ੍ਰਹਮੁ ਜਿਨਿ ਸਚੁ

ਕਰਿ ਜਾਤਾ ॥ ਨਾਨਕ ਸੋ ਜਨੁ ਸਚਿ ਸਮਾਤਾ ॥੮॥੧੫॥ ਸਲੋਕੁ ॥ ਰੂਪੁ ਨ ਰੇਖ ਨ ਰੰਗੁ ਕਿਛੁ ਤ੍ਰਿਹੁ ਗੁਣ ਤੇ ਪ੍ਰਭ

ਭਿੰਨ ॥ ਤਿਸਹਿ ਬੁਝਾਏ ਨਾਨਕਾ ਜਿਸੁ ਹੋਵੈ ਸੁਪ੍ਰਸੰਨ ॥੧॥ ਅਸਟਪਦੀ ॥ ਅਬਿਨਾਸੀ ਪ੍ਰਭੁ ਮਨ ਮਹਿ ਰਾਖੁ ॥ ਮਾਨੁਖ

ਕੀ ਤੂ ਪ੍ਰੀਤਿ ਤਿਆਗੁ ॥ ਤਿਸ ਤੇ ਪਰੈ ਨਾਹੀ ਕਿਛੁ ਕੋਇ ॥ ਸਰਬ ਨਿਰੰਤਰਿ ਏਕੋ ਸੋਇ ॥ ਆਪੇ ਬੀਨਾ ਆਪੇ ਦਾਨਾ

॥ ਗਹਿਰ ਗੰਭੀਰੁ ਗਹੀਰੁ ਸੁਜਾਨਾ ॥ ਪਾਰਬ੍ਰਹਮ ਪਰਮੇਸੁਰ ਗੋਬਿੰਦ ॥ ਕ੍ਰਿਪਾ ਨਿਧਾਨ ਦਇਆਲ ਬਖਸੰਦ ॥ ਸਾਧ

ਤੇਰੇ ਕੀ ਚਰਨੀ ਪਾਉ ॥ ਨਾਨਕ ਕੈ ਮਨਿ ਇਹੁ ਅਨਰਾਉ ॥੧॥ ਮਨਸਾ ਪੂਰਨ ਸਰਨਾ ਜੋਗ ॥ ਜੋ ਕਰਿ ਪਾਇਆ

ਸੋਈ ਹੋਗੁ ॥ ਹਰਨ ਭਰਨ ਜਾ ਕਾ ਨੇਤ੍ਰ ਫੋਰੁ ॥ ਤਿਸ ਕਾ ਮੰਤ੍ਰੁ ਨ ਜਾਨੈ ਹੋਰੁ ॥ ਅਨਦ ਰੂਪ ਮੰਗਲ ਸਦ ਜਾ ਕੈ ॥

ਸਰਬ ਥੋਕ ਸੁਨੀਅਹਿ ਘਰਿ ਤਾ ਕੈ ॥ ਰਾਜ ਮਹਿ ਰਾਜੁ ਜੋਗ ਮਹਿ ਜੋਗੀ ॥ ਤਪ ਮਹਿ ਤਪੀਸਰੁ ਗ੍ਰਿਹਸਤ ਮਹਿ

ਭੋਗੀ ॥ ਧਿਆਇ ਧਿਆਇ ਭਗਤਹ ਸੁਖੁ ਪਾਇਆ ॥ ਨਾਨਕ ਤਿਸੁ ਪੁਰਖ ਕਾ ਕਿਨੈ ਅੰਤੁ ਨ ਪਾਇਆ ॥

੨॥ ਜਾ ਕੀ ਲੀਲਾ ਕੀ ਮਿਤਿ ਨਾਹਿ ॥ ਸਗਲ ਦੇਵ ਹਾਰੇ ਅਵਗਾਹਿ ॥ ਪਿਤਾ ਕਾ ਜਨਮੁ ਕਿ ਜਾਨੈ ਪੂਤੁ ॥

ਸਗਲ ਪਰੋਈ ਅਪੁਨੈ ਸੂਤਿ ॥ ਸੁਮਤਿ ਗਿਆਨੁ ਧਿਆਨੁ ਜਿਨ ਦੇਇ ॥ ਜਨ ਦਾਸ ਨਾਮੁ ਧਿਆਵਹਿ ਸੇਇ ॥

ਤਿਹੁ ਗੁਣ ਮਹਿ ਜਾ ਕਉ ਭਰਮਾਏ ॥ ਜਨਮਿ ਮਰੈ ਫਿਰਿ ਆਵੈ ਜਾਏ ॥ ਊਚ ਨੀਚ ਤਿਸ ਕੇ ਅਸਥਾਨ ॥ ਜੈਸਾ

ਜਨਾਵੈ ਤੈਸਾ ਨਾਨਕ ਜਾਨ ॥੩॥ ਨਾਨਾ ਰੂਪ ਨਾਨਾ ਜਾ ਕੇ ਰੰਗ ॥ ਨਾਨਾ ਭੇਖ ਕਰਹਿ ਇਕ ਰੰਗ ॥ ਨਾਨਾ

ਬਿਧਿ ਕੀਨੋ ਬਿਸਥਾਰੁ ॥ ਪ੍ਰਭੁ ਅਬਿਨਾਸੀ ਏਕੰਕਾਰੁ ॥ ਨਾਨਾ ਚਲਿਤ ਕਰੇ ਖਿਨ ਮਾਹਿ ॥ ਪੂਰਿ ਰਹਿਓ ਪੂਰਨੁ

ਸਭ ਠਾਇ ॥ ਨਾਨਾ ਬਿਧਿ ਕਰਿ ਬਨਤ ਬਨਾਈ ॥ ਅਪਨੀ ਕੀਮਤਿ ਆਪੇ ਪਾਈ ॥ ਸਭ ਘਟ ਤਿਸ ਕੇ ਸਭ

ਤਿਸ ਕੇ ਠਾਉ ॥ ਜਪਿ ਜਪਿ ਜੀਵੈ ਨਾਨਕ ਹਰਿ ਨਾਉ ॥੪॥ ਨਾਮ ਕੇ ਧਾਰੇ ਸਗਲੇ ਜੰਤ ॥ ਨਾਮ ਕੇ ਧਾਰੇ ਖੰਡ

ਬ੍ਰਹਮੰਡ ॥ ਨਾਮ ਕੇ ਧਾਰੇ ਸਿਮ੍ਰਿਤਿ ਬੇਦ ਪੁਰਾਨ ॥ ਨਾਮ ਕੇ ਧਾਰੇ ਸੁਨਨ ਗਿਆਨ ਧਿਆਨ ॥ ਨਾਮ ਕੇ ਧਾਰੇ

ਆਗਾਸ ਪਾਤਾਲ ॥ ਨਾਮ ਕੇ ਧਾਰੇ ਸਗਲ ਆਕਾਰ ॥ ਨਾਮ ਕੇ ਧਾਰੇ ਪੁਰੀਆ ਸਭ ਭਵਨ ॥ ਨਾਮ ਕੈ ਸੰਗਿ ਉਧਰੇ

ਸੁਨਿ ਸ੍ਰਵਨ ॥ ਕਰਿ ਕਿਰਪਾ ਜਿਸੁ ਆਪਨੈ ਨਾਮਿ ਲਾਏ ॥ ਨਾਨਕ ਚਉਥੇ ਪਦ ਮਹਿ ਸੋ ਜਨੁ ਗਤਿ ਪਾਏ ॥੫॥ ਰੂਪੁ

ਸਤਿ ਜਾ ਕਾ ਸਤਿ ਅਸਥਾਨੁ ॥ ਪੁਰਖੁ ਸਤਿ ਕੇਵਲ ਪਰਧਾਨੁ ॥ ਕਰਤੂਤਿ ਸਤਿ ਸਤਿ ਜਾ ਕੀ ਬਾਣੀ ॥ ਸਤਿ ਪੁਰਖ

ਸਭ ਮਾਹਿ ਸਮਾਣੀ ॥ ਸਤਿ ਕਰਮੁ ਜਾ ਕੀ ਰਚਨਾ ਸਤਿ ॥ ਮੂਲੁ ਸਤਿ ਸਤਿ ਉਤਪਤਿ ॥ ਸਤਿ ਕਰਣੀ ਨਿਰਮਲ

ਨਿਰਮਲੀ ॥ ਜਿਸਹਿ ਬੁਝਾਏ ਤਿਸਹਿ ਸਭ ਭਲੀ ॥ ਸਤਿ ਨਾਮੁ ਪ੍ਰਭ ਕਾ ਸੁਖਦਾਈ ॥ ਬਿਸ੍ਵਾਸੁ ਸਤਿ ਨਾਨਕ

ਗੁਰ ਤੇ ਪਾਈ ॥੬॥ ਸਤਿ ਬਚਨ ਸਾਧੂ ਉਪਦੇਸ ॥ ਸਤਿ ਤੇ ਜਨ ਜਾ ਕੈ ਰਿਦੈ ਪ੍ਰਵੇਸ ॥ ਸਤਿ ਨਿਰਤਿ

ਬੂਝੈ ਜੇ ਕੋਇ ॥ ਨਾਮੁ ਜਪਤ ਤਾ ਕੀ ਗਤਿ ਹੋਇ ॥ ਆਪਿ ਸਤਿ ਕੀਆ ਸਭੁ ਸਤਿ ॥ ਆਪੇ ਜਾਨੈ ਅਪਨੀ

ਮਿਤਿ ਗਤਿ ॥ ਜਿਸ ਕੀ ਸ੍ਰਿਸਟਿ ਸੁ ਕਰਣੈਹਾਰੁ ॥ ਅਵਰ ਨ ਬੂਝਿ ਕਰਤ ਬੀਚਾਰੁ ॥ ਕਰਤੇ ਕੀ ਮਿਤਿ ਨ ਜਾਨੈ ਕੀਆ

॥ ਨਾਨਕ ਜੋ ਤਿਸੁ ਭਾਵੈ ਸੋ ਵਰਤੀਆ ॥੭॥ ਬਿਸਮਨ ਬਿਸਮ ਭਏ ਬਿਸਮਾਦ ॥ ਜਿਨਿ ਬੂਝਿਆ ਤਿਸੁ ਆਇਆ

ਸ੍ਵਾਦ ॥ ਪ੍ਰਭ ਕੈ ਰੰਗਿ ਰਾਚਿ ਜਨ ਰਹੇ ॥ ਗੁਰ ਕੈ ਬਚਨਿ ਪਦਾਰਥ ਲਹੇ ॥ ਓਇ ਦਾਤੇ ਦੁਖ ਕਾਟਨਹਾਰ ॥ ਜਾ ਕੈ

ਸੰਗਿ ਤਰੈ ਸੰਸਾਰ ॥ ਜਨ ਕਾ ਸੇਵਕੁ ਸੋ ਵਡਭਾਗੀ ॥ ਜਨ ਕੈ ਸੰਗਿ ਏਕ ਲਿਵ ਲਾਗੀ ॥ ਗੁਨ ਗੋਬਿਦ ਕੀਰਤਨੁ ਜਨੁ

ਗਾਵੈ ॥ ਗੁਰ ਪ੍ਰਸਾਦਿ ਨਾਨਕ ਫਲੁ ਪਾਵੈ ॥੮॥੧੬॥ ਸਲੋਕੁ ॥ ਆਦਿ ਸਚੁ ਜੁਗਾਦਿ ਸਚੁ ॥ ਹੈ ਭਿ ਸਚੁ ਨਾਨਕ

ਹੋਸੀ ਭਿ ਸਚੁ ॥੧॥ ਅਸਟਪਦੀ ॥ ਚਰਨ ਸਤਿ ਸਤਿ ਪਰਸਨਹਾਰ ॥ ਪੂਜਾ ਸਤਿ ਸਤਿ ਸੇਵਦਾਰ ॥ ਦਰਸਨੁ

ਸਤਿ ਸਤਿ ਪੇਖਨਹਾਰ ॥ ਨਾਮੁ ਸਤਿ ਸਤਿ ਧਿਆਵਨਹਾਰ ॥ ਆਪਿ ਸਤਿ ਸਤਿ ਸਭ ਧਾਰੀ ॥ ਆਪੇ ਗੁਣ ਆਪੇ

ਗੁਣਕਾਰੀ ॥ ਸਬਦੁ ਸਤਿ ਸਤਿ ਪ੍ਰਭੁ ਬਕਤਾ ॥ ਸੁਰਤਿ ਸਤਿ ਸਤਿ ਜਸੁ ਸੁਨਤਾ ॥ ਬੁਝਨਹਾਰ ਕਉ ਸਤਿ ਸਭ ਹੋਇ

॥ ਨਾਨਕ ਸਤਿ ਸਤਿ ਪ੍ਰਭੁ ਸੋਇ ॥੧॥ ਸਤਿ ਸਰੂਪੁ ਰਿਦੈ ਜਿਨਿ ਮਾਨਿਆ ॥ ਕਰਨ ਕਰਾਵਨ ਤਿਨਿ ਮੂਲੁ ਪਛਾਨਿਆ

॥ ਜਾ ਕੈ ਰਿਦੈ ਬਿਸ੍ਵਾਸੁ ਪ੍ਰਭ ਆਇਆ ॥ ਤਤੁ ਗਿਆਨੁ ਤਿਸੁ ਮਨਿ ਪ੍ਰਗਟਾਇਆ ॥ ਭੈ ਤੇ ਨਿਰਭਉ ਹੋਇ ਬਸਾਨਾ

॥ ਜਿਸ ਤੇ ਉਪਜਿਆ ਤਿਸੁ ਮਾਹਿ ਸਮਾਨਾ ॥ ਬਸਤੁ ਮਾਹਿ ਲੇ ਬਸਤੁ ਗਡਾਈ ॥ ਤਾ ਕਉ ਭਿੰਨ ਨ ਕਹਨਾ ਜਾਈ ॥

ਬੂਝੈ ਬੂਝਨਹਾਰੁ ਬਿਬੇਕ ॥ ਨਾਰਾਇਨ ਮਿਲੇ ਨਾਨਕ ਏਕ ॥੨॥ ਠਾਕੁਰ ਕਾ ਸੇਵਕੁ ਆਗਿਆਕਾਰੀ ॥ ਠਾਕੁਰ ਕਾ

ਸੇਵਕੁ ਸਦਾ ਪੂਜਾਰੀ ॥ ਠਾਕੁਰ ਕੇ ਸੇਵਕ ਕੈ ਮਨਿ ਪਰਤੀਤਿ ॥ ਠਾਕੁਰ ਕੀ ਸੇਵਕ ਕੇ ਨਿਰਮਲ ਰੀਤਿ ॥ ਠਾਕੁਰ

ਕਉ ਸੇਵਕੁ ਜਾਨੈ ਸੰਗਿ ॥ ਪ੍ਰਭ ਕਾ ਸੇਵਕੁ ਨਾਮ ਕੈ ਰੰਗਿ ॥ ਸੇਵਕ ਕਉ ਪ੍ਰਭ ਪਾਲਨਹਾਰਾ ॥ ਸੇਵਕ ਕੀ ਰਾਖੈ

ਨਿਰੰਕਾਰਾ ॥ ਸੋ ਸੇਵਕੁ ਜਿਸੁ ਦਇਆ ਪ੍ਰਭੁ ਧਾਰੈ ॥ ਨਾਨਕ ਸੋ ਸੇਵਕੁ ਸਾਸਿ ਸਾਸਿ ਸਮਾਰੈ ॥੩॥ ਅਪੁਨੇ ਜਨ ਕਾ

ਪਰਦਾ ਢਾਕੈ ॥ ਅਪਨੇ ਸੇਵਕ ਕੀ ਸਰਪਰ ਰਾਖੈ ॥ ਅਪਨੇ ਦਾਸ ਕਉ ਦੇਇ ਵਡਾਈ ॥ ਅਪਨੇ ਸੇਵਕ ਕਉ ਨਾਮੁ

ਜਪਾਈ ॥ ਅਪਨੇ ਸੇਵਕ ਕੀ ਆਪਿ ਪਤਿ ਰਾਖੈ ॥ ਤਾ ਕੀ ਗਤਿ ਮਿਤਿ ਕੋਇ ਨ ਲਾਖੈ ॥ ਪ੍ਰਭ ਕੇ ਸੇਵਕ ਕਉ ਕੋ ਨ

ਪਹੂਚੈ ॥ ਪ੍ਰਭ ਕੇ ਸੇਵਕ ਊਚ ਤੇ ਊਚੇ ॥ ਜੋ ਪ੍ਰਭਿ ਅਪਨੀ ਸੇਵਾ ਲਾਇਆ ॥ ਨਾਨਕ ਸੋ ਸੇਵਕੁ ਦਹ ਦਿਸਿ ਪ੍ਰਗਟਾਇਆ

॥੪॥ ਨੀਕੀ ਕੀਰੀ ਮਹਿ ਕਲ ਰਾਖੈ ॥ ਭਸਮ ਕਰੈ ਲਸਕਰ ਕੋਟਿ ਲਾਖੈ ॥ ਜਿਸ ਕਾ ਸਾਸੁ ਨ ਕਾਢਤ ਆਪਿ ॥

ਤਾ ਕਉ ਰਾਖਤ ਦੇ ਕਰਿ ਹਾਥ ॥ ਮਾਨਸ ਜਤਨ ਕਰਤ ਬਹੁ ਭਾਤਿ ॥ ਤਿਸ ਕੇ ਕਰਤਬ ਬਿਰਥੇ ਜਾਤਿ ॥ ਮਾਰੈ ਨ

ਰਾਖੈ ਅਵਰੁ ਨ ਕੋਇ ॥ ਸਰਬ ਜੀਆ ਕਾ ਰਾਖਾ ਸੋਇ ॥ ਕਾਹੇ ਸੋਚ ਕਰਹਿ ਰੇ ਪ੍ਰਾਣੀ ॥ ਜਪਿ ਨਾਨਕ ਪ੍ਰਭ ਅਲਖ

ਵਿਡਾਣੀ ॥੫॥ ਬਾਰੰ ਬਾਰ ਬਾਰ ਪ੍ਰਭੁ ਜਪੀਐ ॥ ਪੀ ਅੰਮ੍ਰਿਤੁ ਇਹੁ ਮਨੁ ਤਨੁ ਧ੍ਰਪੀਐ ॥ ਨਾਮ ਰਤਨੁ ਜਿਨਿ

ਗੁਰਮੁਖਿ ਪਾਇਆ ॥ ਤਿਸੁ ਕਿਛੁ ਅਵਰੁ ਨਾਹੀ ਦ੍ਰਿਸਟਾਇਆ ॥ ਨਾਮੁ ਧਨੁ ਨਾਮੋ ਰੂਪੁ ਰੰਗੁ ॥ ਨਾਮੋ ਸੁਖੁ ਹਰਿ

ਨਾਮ ਕਾ ਸੰਗੁ ॥ ਨਾਮ ਰਸਿ ਜੋ ਜਨ ਤ੍ਰਿਪਤਾਨੇ ॥ ਮਨ ਤਨ ਨਾਮਹਿ ਨਾਮਿ ਸਮਾਨੇ ॥ ਊਠਤ ਬੈਠਤ ਸੋਵਤ ਨਾਮ

॥ ਕਹੁ ਨਾਨਕ ਜਨ ਕੈ ਸਦ ਕਾਮ ॥੬॥ ਬੋਲਹੁ ਜਸੁ ਜਿਹਬਾ ਦਿਨੁ ਰਾਤਿ ॥ ਪ੍ਰਭਿ ਅਪਨੈ ਜਨ ਕੀਨੀ ਦਾਤਿ ॥

ਕਰਹਿ ਭਗਤਿ ਆਤਮ ਕੈ ਚਾਇ ॥ ਪ੍ਰਭ ਅਪਨੇ ਸਿਉ ਰਹਹਿ ਸਮਾਇ ॥ ਜੋ ਹੋਆ ਹੋਵਤ ਸੋ ਜਾਨੈ ॥ ਪ੍ਰਭ ਅਪਨੇ ਕਾ

ਹੁਕਮੁ ਪਛਾਨੈ ॥ ਤਿਸ ਕੀ ਮਹਿਮਾ ਕਉਨ ਬਖਾਨਉ ॥ ਤਿਸ ਕਾ ਗੁਨੁ ਕਹਿ ਏਕ ਨ ਜਾਨਉ ॥ ਆਠ ਪਹਰ ਪ੍ਰਭ

ਬਸਹਿ ਹਜੂਰੇ ॥ ਕਹੁ ਨਾਨਕ ਸੇਈ ਜਨ ਪੂਰੇ ॥੭॥ ਮਨ ਮੇਰੇ ਤਿਨ ਕੀ ਓਟ ਲੇਹਿ ॥ ਮਨੁ ਤਨੁ ਅਪਨਾ ਤਿਨ ਜਨ

ਦੇਹਿ ॥ ਜਿਨਿ ਜਨਿ ਅਪਨਾ ਪ੍ਰਭੂ ਪਛਾਤਾ ॥ ਸੋ ਜਨੁ ਸਰਬ ਥੋਕ ਕਾ ਦਾਤਾ ॥ ਤਿਸ ਕੀ ਸਰਨਿ ਸਰਬ ਸੁਖ ਪਾਵਹਿ

॥ ਤਿਸ ਕੈ ਦਰਸਿ ਸਭ ਪਾਪ ਮਿਟਾਵਹਿ ॥ ਅਵਰ ਸਿਆਨਪ ਸਗਲੀ ਛਾਡੁ ॥ ਤਿਸੁ ਜਨ ਕੀ ਤੂ ਸੇਵਾ ਲਾਗੁ ॥

ਆਵਨੁ ਜਾਨੁ ਨ ਹੋਵੀ ਤੇਰਾ ॥ ਨਾਨਕ ਤਿਸੁ ਜਨ ਕੇ ਪੂਜਹੁ ਸਦ ਪੈਰਾ ॥੮॥੧੭॥ ਸਲੋਕੁ ॥ ਸਤਿ ਪੁਰਖੁ ਜਿਨਿ

ਜਾਨਿਆ ਸਤਿਗੁਰੁ ਤਿਸ ਕਾ ਨਾਉ ॥ ਤਿਸ ਕੈ ਸੰਗਿ ਸਿਖੁ ਉਧਰੈ ਨਾਨਕ ਹਰਿ ਗੁਨ ਗਾਉ ॥੧॥ ਅਸਟਪਦੀ ॥

ਸਤਿਗੁਰੁ ਸਿਖ ਕੀ ਕਰੈ ਪ੍ਰਤਿਪਾਲ ॥ ਸੇਵਕ ਕਉ ਗੁਰੁ ਸਦਾ ਦਇਆਲ ॥ ਸਿਖ ਕੀ ਗੁਰੁ ਦੁਰਮਤਿ ਮਲੁ ਹਿਰੈ ॥

ਗੁਰ ਬਚਨੀ ਹਰਿ ਨਾਮੁ ਉਚਰੈ ॥ ਸਤਿਗੁਰੁ ਸਿਖ ਕੇ ਬੰਧਨ ਕਾਟੈ ॥ ਗੁਰ ਕਾ ਸਿਖੁ ਬਿਕਾਰ ਤੇ ਹਾਟੈ ॥ ਸਤਿਗੁਰੁ

ਸਿਖ ਕਉ ਨਾਮ ਧਨੁ ਦੇਇ ॥ ਗੁਰ ਕਾ ਸਿਖੁ ਵਡਭਾਗੀ ਹੇ ॥ ਸਤਿਗੁਰੁ ਸਿਖ ਕਾ ਹਲਤੁ ਪਲਤੁ ਸਵਾਰੈ ॥ ਨਾਨਕ

ਸਤਿਗੁਰੁ ਸਿਖ ਕਉ ਜੀਅ ਨਾਲਿ ਸਮਾਰੈ ॥੧॥ ਗੁਰ ਕੈ ਗ੍ਰਿਹਿ ਸੇਵਕੁ ਜੋ ਰਹੈ ॥ ਗੁਰ ਕੀ ਆਗਿਆ ਮਨ ਮਹਿ

ਸਹੈ ॥ ਆਪਸ ਕਉ ਕਰਿ ਕਛੁ ਨ ਜਨਾਵੈ ॥ ਹਰਿ ਹਰਿ ਨਾਮੁ ਰਿਦੈ ਸਦ ਧਿਆਵੈ ॥ ਮਨੁ ਬੇਚੈ ਸਤਿਗੁਰ ਕੈ

ਪਾਸਿ ॥ ਤਿਸੁ ਸੇਵਕ ਕੇ ਕਾਰਜ ਰਾਸਿ ॥ ਸੇਵਾ ਕਰਤ ਹੋਇ ਨਿਹਕਾਮੀ ॥ ਤਿਸ ਕਉ ਹੋਤ ਪਰਾਪਤਿ ਸੁਆਮੀ ॥

ਅਪਨੀ ਕ੍ਰਿਪਾ ਜਿਸੁ ਆਪਿ ਕਰੇਇ ॥ ਨਾਨਕ ਸੋ ਸੇਵਕੁ ਗੁਰ ਕੀ ਮਤਿ ਲੇਇ ॥੨॥ ਬੀਸ ਬਿਸਵੇ ਗੁਰ ਕਾ ਮਨੁ

ਮਾਨੈ ॥ ਸੋ ਸੇਵਕੁ ਪਰਮੇਸੁਰ ਕੀ ਗਤਿ ਜਾਨੈ ॥ ਸੋ ਸਤਿਗੁਰੁ ਜਿਸੁ ਰਿਦੈ ਹਰਿ ਨਾਉ ॥ ਅਨਿਕ ਬਾਰ ਗੁਰ ਕਉ

ਬਲਿ ਜਾਉ ॥ ਸਰਬ ਨਿਧਾਨ ਜੀਅ ਕਾ ਦਾਤਾ ॥ ਆਠ ਪਹਰ ਪਾਰਬ੍ਰਹਮ ਰੰਗਿ ਰਾਤਾ ॥ ਬ੍ਰਹਮ ਮਹਿ ਜਨੁ ਜਨ

ਮਹਿ ਪਾਰਬ੍ਰਹਮੁ ॥ ਏਕਹਿ ਆਪਿ ਨਹੀ ਕਛੁ ਭਰਮੁ ॥ ਸਹਸ ਸਿਆਨਪ ਲਇਆ ਨ ਜਾਈਐ ॥ ਨਾਨਕ ਐਸਾ

ਗੁਰੁ ਬਡਭਾਗੀ ਪਾਈਐ ॥੩॥ ਸਫਲ ਦਰਸਨੁ ਪੇਖਤ ਪੁਨੀਤ ॥ ਪਰਸਤ ਚਰਨ ਗਤਿ ਨਿਰਮਲ ਰੀਤਿ ॥ ਭੇਟਤ

ਸੰਗਿ ਰਾਮ ਗੁਨ ਰਵੇ ॥ ਪਾਰਬ੍ਰਹਮ ਕੀ ਦਰਗਹ ਗਵੇ ॥ ਸੁਨਿ ਕਰਿ ਬਚਨ ਕਰਨ ਆਘਾਨੇ ॥ ਮਨਿ ਸੰਤੋਖੁ ਆਤਮ

ਪਤੀਆਨੇ ॥ ਪੂਰਾ ਗੁਰੁ ਅਖੵਓ ਜਾ ਕਾ ਮੰਤ੍ਰ ॥ ਅੰਮ੍ਰਿਤ ਦ੍ਰਿਸਟਿ ਪੇਖੈ ਹੋਇ ਸੰਤ ॥ ਗੁਣ ਬਿਅੰਤ ਕੀਮਤਿ ਨਹੀ

ਪਾਇ ॥ ਨਾਨਕ ਜਿਸੁ ਭਾਵੈ ਤਿਸੁ ਲਏ ਮਿਲਾਇ ॥੪॥ ਜਿਹਬਾ ਏਕ ਉਸਤਤਿ ਅਨੇਕ ॥ ਸਤਿ ਪੁਰਖ ਪੂਰਨ

ਬਿਬੇਕ ॥ ਕਾਹੂ ਬੋਲ ਨ ਪਹੁਚਤ ਪ੍ਰਾਨੀ ॥ ਅਗਮ ਅਗੋਚਰ ਪ੍ਰਭ ਨਿਰਬਾਨੀ ॥ ਨਿਰਾਹਾਰ ਨਿਰਵੈਰ ਸੁਖਦਾਈ ॥

ਤਾ ਕੀ ਕੀਮਤਿ ਕਿਨੈ ਨ ਪਾਈ ॥ ਅਨਿਕ ਭਗਤ ਬੰਦਨ ਨਿਤ ਕਰਹਿ ॥ ਚਰਨ ਕਮਲ ਹਿਰਦੈ ਸਿਮਰਹਿ ॥ ਸਦ

ਬਲਿਹਾਰੀ ਸਤਿਗੁਰ ਅਪਨੇ ॥ ਨਾਨਕ ਜਿਸੁ ਪ੍ਰਸਾਦਿ ਐਸਾ ਪ੍ਰਭੁ ਜਪਨੇ ॥੫॥ ਇਹੁ ਹਰਿ ਰਸੁ ਪਾਵੈ ਜਨੁ ਕੋਇ ॥

ਅੰਮ੍ਰਿਤੁ ਪੀਵੈ ਅਮਰੁ ਸੋ ਹੋਇ ॥ ਉਸੁ ਪੁਰਖ ਕਾ ਨਾਹੀ ਕਦੇ ਬਿਨਾਸ ॥ ਜਾ ਕੈ ਮਨਿ ਪ੍ਰਗਟੇ ਗੁਨਤਾਸ ॥ ਆਠ ਪਹਰ

ਹਰਿ ਕਾ ਨਾਮੁ ਲੇਇ ॥ ਸਚੁ ਉਪਦੇਸੁ ਸੇਵਕ ਕਉ ਦੇਇ ॥ ਮੋਹ ਮਾਇਆ ਕੈ ਸੰਗਿ ਨ ਲੇਪੁ ॥ ਮਨ ਮਹਿ ਰਾਖੈ ਹਰਿ

ਹਰਿ ਏਕੁ ॥ ਅੰਧਕਾਰ ਦੀਪਕ ਪਰਗਾਸੇ ॥ ਨਾਨਕ ਭਰਮ ਮੋਹ ਦੁਖ ਤਹ ਤੇ ਨਾਸੇ ॥੬॥ ਤਪਤਿ ਮਾਹਿ ਠਾਢਿ

ਵਰਤਾਈ ॥ ਅਨਦੁ ਭਇਆ ਦੁਖ ਨਾਠੇ ਭਾਈ ॥ ਜਨਮ ਮਰਨ ਕੇ ਮਿਟੇ ਅੰਦੇਸੇ ॥ ਸਾਧੂ ਕੇ ਪੂਰਨ ਉਪਦੇਸੇ ॥ ਭਉ

ਚੂਕਾ ਨਿਰਭਉ ਹੋਇ ਬਸੇ ॥ ਸਗਲ ਬਿਆਧਿ ਮਨ ਤੇ ਖੈ ਨਸੇ ॥ ਜਿਸ ਕਾ ਸਾ ਤਿਨਿ ਕਿਰਪਾ ਧਾਰੀ ॥ ਸਾਧਸੰਗਿ

ਜਪਿ ਨਾਮੁ ਮੁਰਾਰੀ ॥ ਥਿਤਿ ਪਾਈ ਚੂਕੇ ਭ੍ਰਮ ਗਵਨ ॥ ਸੁਨਿ ਨਾਨਕ ਹਰਿ ਹਰਿ ਜਸੁ ਸ੍ਰਵਨ ॥੭॥ ਨਿਰਗੁਨੁ ਆਪਿ

ਸਰਗੁਨੁ ਭੀ ਓਹੀ ॥ ਕਲਾ ਧਾਰਿ ਜਿਨਿ ਸਗਲੀ ਮੋਹੀ ॥ ਅਪਨੇ ਚਰਿਤ ਪ੍ਰਭਿ ਆਪਿ ਬਨਾਏ ॥ ਅਪੁਨੀ ਕੀਮਤਿ

ਆਪੇ ਪਾਏ ॥ ਹਰਿ ਬਿਨੁ ਦੂਜਾ ਨਾਹੀ ਕੋਇ ॥ ਸਰਬ ਨਿਰੰਤਰਿ ਏਕੋ ਸੋਇ ॥ ਓਤਿ ਪੋਤਿ ਰਵਿਆ ਰੂਪ ਰੰਗ ॥ ਭਏ

ਪ੍ਰਗਾਸ ਸਾਧ ਕੈ ਸੰਗ ॥ ਰਚਿ ਰਚਨਾ ਅਪਨੀ ਕਲ ਧਾਰੀ ॥ ਅਨਿਕ ਬਾਰ ਨਾਨਕ ਬਲਿਹਾਰੀ ॥੮॥੧੮॥ ਸਲੋਕੁ ॥

ਸਾਥਿ ਨ ਚਾਲੈ ਬਿਨੁ ਭਜਨ ਬਿਖਿਆ ਸਗਲੀ ਛਾਰੁ ॥ ਹਰਿ ਹਰਿ ਨਾਮੁ ਕਮਾਵਨਾ ਨਾਨਕ ਇਹੁ ਧਨੁ ਸਾਰੁ ॥੧॥

ਅਸਟਪਦੀ ॥ ਸੰਤ ਜਨਾ ਮਿਲਿ ਕਰਹੁ ਬੀਚਾਰੁ ॥ ਏਕੁ ਸਿਮਰਿ ਨਾਮ ਆਧਾਰੁ ॥ ਅਵਰਿ ਉਪਾਵ ਸਭਿ ਮੀਤ

ਬਿਸਾਰਹੁ ॥ ਚਰਨ ਕਮਲ ਰਿਦ ਮਹਿ ਉਰਿ ਧਾਰਹੁ ॥ ਕਰਨ ਕਾਰਨ ਸੋ ਪ੍ਰਭੁ ਸਮਰਥੁ ॥ ਦ੍ਰਿੜੁ ਕਰਿ ਗਹਹੁ ਨਾਮੁ

ਹਰਿ ਵਥੁ ॥ ਇਹੁ ਧਨੁ ਸੰਚਹੁ ਹੋਵਹੁ ਭਗਵੰਤ ॥ ਸੰਤ ਜਨਾ ਕਾ ਨਿਰਮਲ ਮੰਤ ॥ ਏਕ ਆਸ ਰਾਖਹੁ ਮਨ ਮਾਹਿ ॥

ਸਰਬ ਰੋਗ ਨਾਨਕ ਮਿਟਿ ਜਾਹਿ ॥੧॥ ਜਿਸੁ ਧਨ ਕਉ ਚਾਰਿ ਕੁੰਟ ਉਠਿ ਧਾਵਹਿ ॥ ਸੋ ਧਨੁ ਹਰਿ ਸੇਵਾ ਤੇ ਪਾਵਹਿ ॥

ਜਿਸੁ ਸੁਖ ਕਉ ਨਿਤ ਬਾਛਹਿ ਮੀਤ ॥ ਸੋ ਸੁਖੁ ਸਾਧੂ ਸੰਗਿ ਪਰੀਤਿ ॥ ਜਿਸੁ ਸੋਭਾ ਕਉ ਕਰਹਿ ਭਲੀ ਕਰਨੀ ॥ ਸਾ ਸੋਭਾ

ਭਜੁ ਹਰਿ ਕੀ ਸਰਨੀ ॥ ਅਨਿਕ ਉਪਾਵੀ ਰੋਗੁ ਨ ਜਾਇ ॥ ਰੋਗੁ ਮਿਟੈ ਹਰਿ ਅਵਖਧੁ ਲਾਇ ॥ ਸਰਬ ਨਿਧਾਨ ਮਹਿ

ਹਰਿ ਨਾਮੁ ਨਿਧਾਨੁ ॥ ਜਪਿ ਨਾਨਕ ਦਰਗਹਿ ਪਰਵਾਨੁ ॥੨॥ ਮਨੁ ਪਰਬੋਧਹੁ ਹਰਿ ਕੈ ਨਾਇ ॥ ਦਹ ਦਿਸਿ ਧਾਵਤ

ਆਵੈ ਠਾਇ ॥ ਤਾ ਕਉ ਬਿਘਨੁ ਨ ਲਾਗੈ ਕੋਇ ॥ ਜਾ ਕੈ ਰਿਦੈ ਬਸੈ ਹਰਿ ਸੋਇ ॥ ਕਲਿ ਤਾਤੀ ਠਾਂਢਾ ਹਰਿ ਨਾਉ ॥

ਸਿਮਰਿ ਸਿਮਰਿ ਸਦਾ ਸੁਖ ਪਾਉ ॥ ਭਉ ਬਿਨਸੈ ਪੂਰਨ ਹੋਇ ਆਸ ॥ ਭਗਤਿ ਭਾਇ ਆਤਮ ਪਰਗਾਸ ॥ ਤਿਤੁ

ਘਰਿ ਜਾਇ ਬਸੈ ਅਬਿਨਾਸੀ ॥ ਕਹੁ ਨਾਨਕ ਕਾਟੀ ਜਮ ਫਾਸੀ ॥੩॥ ਤਤੁ ਬੀਚਾਰੁ ਕਹੈ ਜਨੁ ਸਾਚਾ ॥ ਜਨਮਿ ਮਰੈ

ਸੋ ਕਾਚੋ ਕਾਚਾ ॥ ਆਵਾ ਗਵਨੁ ਮਿਟੈ ਪ੍ਰਭ ਸੇਵ ॥ ਆਪੁ ਤਿਆਗਿ ਸਰਨਿ ਗੁਰਦੇਵ ॥ ਇਉ ਰਤਨ ਜਨਮ ਕਾ ਹੋਇ

ਉਧਾਰੁ ॥ ਹਰਿ ਹਰਿ ਸਿਮਰਿ ਪ੍ਰਾਨ ਆਧਾਰੁ ॥ ਅਨਿਕ ਉਪਾਵ ਨ ਛੂਟਨਹਾਰੇ ॥ ਸਿੰਮ੍ਰਿਤਿ ਸਾਸਤ ਬੇਦ ਬੀਚਾਰੇ ॥ ਹਰਿ

ਕੀ ਭਗਤਿ ਕਰਹੁ ਮਨੁ ਲਾਇ ॥ ਮਨਿ ਬੰਛਤ ਨਾਨਕ ਫਲ ਪਾਇ ॥੪॥ ਸੰਗਿ ਨ ਚਾਲਸਿ ਤੇਰੈ ਧਨਾ ॥ ਤੂੰ ਕਿਆ

ਲਪਟਾਵਹਿ ਮੂਰਖ ਮਨਾ ॥ ਸੁਤ ਮੀਤ ਕੁਟੰਬ ਅਰੁ ਬਨਿਤਾ ॥ ਇਨ ਤੇ ਕਹਹੁ ਤੁਮ ਕਵਨ ਸਨਾਥਾ ॥ ਰਾਜ ਰੰਗ

ਮਾਇਆਬਿਸਥਾਰ॥ਇਨਤੇਕਹਹੁਕਵਨਛੁਟਕਾਰ॥ਅਸੁਹਸਤੀਰਥਅਸਵਾਰੀ॥ਝੂਠਾਡੰਫੁਝੂਠੁਪਾਸਾਰੀ॥ਜਿਨਿ

ਦੀਏ ਤਿਸੁ ਬੁਝੈ ਨ ਬਿਗਾਨਾ ॥ ਨਾਮੁ ਬਿਸਾਰਿ ਨਾਨਕ ਪਛੁਤਾਨਾ ॥੫॥ ਗੁਰ ਕੀ ਮਤਿ ਤੂੰ ਲੇਹਿ ਇਆਨੇ ॥ ਭਗਤਿ

ਬਿਨਾ ਬਹੁ ਡੂਬੇ ਸਿਆਨੇ ॥ ਹਰਿ ਕੀ ਭਗਤਿ ਕਰਹੁ ਮਨ ਮੀਤ ॥ ਨਿਰਮਲ ਹੋਇ ਤੁਮਾੑਰੋ ਚੀਤ ॥ ਚਰਨ ਕਮਲ ਰਾਖਹੁ

ਮਨ ਮਾਹਿ ॥ ਜਨਮ ਜਨਮ ਕੇ ਕਿਲਬਿਖ ਜਾਹਿ ॥ ਆਪਿ ਜਪਹੁ ਅਵਰਾ ਨਾਮੁ ਜਪਾਵਹੁ ॥ ਸੁਨਤ ਕਹਤ ਰਹਤ ਗਤਿ

ਪਾਵਹੁ ॥ ਸਾਰ ਭੂਤ ਸਤਿ ਹਰਿ ਕੋ ਨਾਉ ॥ ਸਹਜਿ ਸੁਭਾਇ ਨਾਨਕ ਗੁਨ ਗਾਉ ॥੬॥ ਗੁਨ ਗਾਵਤ ਤੇਰੀ ਉਤਰਸਿ

ਮੈਲੁ ॥ ਬਿਨਸਿ ਜਾਇ ਹਉਮੈ ਬਿਖੁ ਫੈਲੁ ॥ ਹੋਹਿ ਅਚਿੰਤੁ ਬਸੈ ਸੁਖ ਨਾਲਿ ॥ ਸਾਸਿ ਗ੍ਰਾਸਿ ਹਰਿ ਨਾਮੁ ਸਮਾਲਿ ॥

ਛਾਡਿ ਸਿਆਨਪ ਸਗਲੀ ਮਨਾ ॥ ਸਾਧਸੰਗਿ ਪਾਵਹਿ ਸਚੁ ਧਨਾ ॥ ਹਰਿ ਪੂੰਜੀ ਸੰਚਿ ਕਰਹੁ ਬਿਉਹਾਰੁ ॥ ਈਹਾ

ਸੁਖੁ ਦਰਗਹ ਜੈਕਾਰੁ ॥ ਸਰਬ ਨਿਰੰਤਰਿ ਏਕੋ ਦੇਖੁ ॥ ਕਹੁ ਨਾਨਕ ਜਾ ਕੈ ਮਸਤਕਿ ਲੇਖੁ ॥੭॥ ਏਕੋ ਜਪਿ ਏਕੋ

ਸਾਲਾਹਿ ॥ ਏਕੁ ਸਿਮਰਿ ਏਕੋ ਮਨ ਆਹਿ ॥ ਏਕਸ ਕੇ ਗੁਨ ਗਾਉ ਅਨੰਤ ॥ ਮਨਿ ਤਨਿ ਜਾਪਿ ਏਕ ਭਗਵੰਤ ॥

ਏਕੋ ਏਕੁ ਏਕੁ ਹਰਿ ਆਪਿ ॥ ਪੂਰਨ ਪੂਰਿ ਰਹਿਓ ਪ੍ਰਭੁ ਬਿਆਪਿ ॥ ਅਨਿਕ ਬਿਸਥਾਰ ਏਕ ਤੇ ਭਏ ॥ ਏਕੁ

ਅਰਾਧਿ ਪਰਾਛਤ ਗਏ ॥ ਮਨ ਤਨ ਅੰਤਰਿ ਏਕੁ ਪ੍ਰਭੁ ਰਾਤਾ ॥ ਗੁਰ ਪ੍ਰਸਾਦਿ ਨਾਨਕ ਇਕੁ ਜਾਤਾ ॥੮॥੧੯॥

ਸਲੋਕੁ ॥ ਫਿਰਤ ਫਿਰਤ ਪ੍ਰਭ ਆਇਆ ਪਰਿਆ ਤਉ ਸਰਨਾਇ ॥ ਨਾਨਕ ਕੀ ਪ੍ਰਭ ਬੇਨਤੀ ਅਪਨੀ ਭਗਤੀ ਲਾਇ

॥੧॥ ਅਸਟਪਦੀ ॥ ਜਾਚਕ ਜਨੁ ਜਾਚੈ ਪ੍ਰਭ ਦਾਨੁ ॥ ਕਰਿ ਕਿਰਪਾ ਦੇਵਹੁ ਹਰਿ ਨਾਮੁ ॥ ਸਾਧ ਜਨਾ ਕੀ ਮਾਗਉ

ਧੂਰਿ ॥ ਪਾਰਬ੍ਰਹਮ ਮੇਰੀ ਸਰਧਾ ਪੂਰਿ ॥ ਸਦਾ ਸਦਾ ਪ੍ਰਭ ਕੇ ਗੁਨ ਗਾਵਉ ॥ ਸਾਸਿ ਸਾਸਿ ਪ੍ਰਭ ਤੁਮਹਿ ਧਿਆਵਉ ॥

ਚਰਨ ਕਮਲ ਸਿਉ ਲਾਗੈ ਪ੍ਰੀਤਿ ॥ ਭਗਤਿ ਕਰਉ ਪ੍ਰਭ ਕੀ ਨਿਤ ਨੀਤਿ ॥ ਏਕ ਓਟ ਏਕੋ ਆਧਾਰੁ ॥ ਨਾਨਕੁ ਮਾਗੈ

ਨਾਮੁ ਪ੍ਰਭ ਸਾਰੁ ॥੧॥ ਪ੍ਰਭ ਕੀ ਦ੍ਰਿਸਟਿ ਮਹਾ ਸੁਖੁ ਹੋਇ ॥ ਹਰਿ ਰਸੁ ਪਾਵੈ ਬਿਰਲਾ ਕੋਇ ॥ ਜਿਨ ਚਾਖਿਆ ਸੇ

ਜਨ ਤ੍ਰਿਪਤਾਨੇ ॥ ਪੂਰਨ ਪੁਰਖ ਨਹੀ ਡੋਲਾਨੇ ॥ ਸੁਭਰ ਭਰੇ ਪ੍ਰੇਮ ਰਸ ਰੰਗਿ ॥ ਉਪਜੈ ਚਾਉ ਸਾਧ ਕੈ ਸੰਗਿ ॥ ਪਰੇ

ਸਰਨਿ ਆਨ ਸਭ ਤਿਆਗਿ ॥ ਅੰਤਰਿ ਪ੍ਰਗਾਸ ਅਨਦਿਨੁ ਲਿਵ ਲਾਗਿ ॥ ਬਡਭਾਗੀ ਜਪਿਆ ਪ੍ਰਭੁ ਸੋਇ ॥ ਨਾਨਕ

ਨਾਮਿ ਰਤੇ ਸੁਖੁ ਹੋਇ ॥੨॥ ਸੇਵਕ ਕੀ ਮਨਸਾ ਪੂਰੀ ਭਈ ॥ ਸਤਿਗੁਰ ਤੇ ਨਿਰਮਲ ਮਤਿ ਲਈ ॥ ਜਨ ਕਉ ਪ੍ਰਭੁ

ਹੋਇਓ ਦਇਆਲੁ ॥ ਸੇਵਕੁ ਕੀਨੋ ਸਦਾ ਨਿਹਾਲੁ ॥ ਬੰਧਨ ਕਾਟਿ ਮੁਕਤਿ ਜਨੁ ਭਇਆ ॥ ਜਨਮ ਮਰਨ ਦੂਖੁ

ਭ੍ਰਮੁ ਗਇਆ ॥ ਇਛ ਪੁਨੀ ਸਰਧਾ ਸਭ ਪੂਰੀ ॥ ਰਵਿ ਰਹਿਆ ਸਦ ਸੰਗਿ ਹਜੂਰੀ ॥ ਜਿਸ ਕਾ ਸਾ ਤਿਨਿ ਲੀਆ

ਮਿਲਾਇ ॥ ਨਾਨਕ ਭਗਤੀ ਨਾਮਿ ਸਮਾਇ ॥੩॥ ਸੋ ਕਿਉ ਬਿਸਰੈ ਜਿ ਘਾਲ ਨ ਭਾਨੈ ॥ ਸੋ ਕਿਉ ਬਿਸਰੈ ਜਿ

ਕੀਆ ਜਾਨੈ ॥ ਸੋ ਕਿਉ ਬਿਸਰੈ ਜਿਨਿ ਸਭੁ ਕਿਛੁ ਦੀਆ ॥ ਸੋ ਕਿਉ ਬਿਸਰੈ ਜਿ ਜੀਵਨ ਜੀਆ ॥ ਸੋ ਕਿਉ ਬਿਸਰੈ

ਜਿ ਅਗਨਿ ਮਹਿ ਰਾਖੈ ॥ ਗੁਰ ਪ੍ਰਸਾਦਿ ਕੋ ਬਿਰਲਾ ਲਾਖੈ ॥ ਸੋ ਕਿਉ ਬਿਸਰੈ ਜਿ ਬਿਖੁ ਤੇ ਕਾਢੈ ॥ ਜਨਮ ਜਨਮ ਕਾ

ਟੂਟਾ ਗਾਢੈ ॥ ਗੁਰਿ ਪੂਰੈ ਤਤੁ ਇਹੈ ਬੁਝਾਇਆ ॥ ਪ੍ਰਭੁ ਅਪਨਾ ਨਾਨਕ ਜਨ ਧਿਆਇਆ ॥੪॥ ਸਾਜਨ ਸੰਤ ਕਰਹੁ

ਇਹੁ ਕਾਮੁ ॥ ਆਨ ਤਿਆਗਿ ਜਪਹੁ ਹਰਿ ਨਾਮੁ ॥ ਸਿਮਰਿ ਸਿਮਰਿ ਸਿਮਰਿ ਸੁਖ ਪਾਵਹੁ ॥ ਆਪਿ ਜਪਹੁ ਅਵਰਹ

ਨਾਮੁ ਜਪਾਵਹੁ ॥ ਭਗਤਿ ਭਾਇ ਤਰੀਐ ਸੰਸਾਰੁ ॥ ਬਿਨੁ ਭਗਤੀ ਤਨੁ ਹੋਸੀ ਛਾਰੁ ॥ ਸਰਬ ਕਲਿਆਣ ਸੂਖ ਨਿਧਿ

ਨਾਮੁ ॥ ਬੂਡਤ ਜਾਤ ਪਾਏ ਬਿਸ੍ਰਾਮੁ ॥ ਸਗਲ ਦੂਖ ਕਾ ਹੋਵਤ ਨਾਸੁ ॥ ਨਾਨਕ ਨਾਮੁ ਜਪਹੁ ਗੁਨਤਾਸੁ ॥੫॥ ਉਪਜੀ

ਪ੍ਰੀਤਿ ਪ੍ਰੇਮ ਰਸੁ ਚਾਉ ॥ ਮਨ ਤਨ ਅੰਤਰਿ ਇਹੀ ਸੁਆਉ ॥ ਨੇਤ੍ਰਹੁ ਪੇਖਿ ਦਰਸੁ ਸੁਖੁ ਹੋਇ ॥ ਮਨੁ ਬਿਗਸੈ ਸਾਧ

ਚਰਨ ਧੋਇ ॥ ਭਗਤ ਜਨਾ ਕੈ ਮਨਿ ਤਨਿ ਰੰਗੁ ॥ ਬਿਰਲਾ ਕੋਊ ਪਾਵੈ ਸੰਗੁ ॥ ਏਕ ਬਸਤੁ ਦੀਜੈ ਕਰਿ ਮਇਆ ॥

ਗੁਰ ਪ੍ਰਸਾਦਿ ਨਾਮੁ ਜਪਿ ਲਇਆ ॥ ਤਾ ਕੀ ਉਪਮਾ ਕਹੀ ਨ ਜਾਇ ॥ ਨਾਨਕ ਰਹਿਆ ਸਰਬ ਸਮਾਇ ॥੬॥ ਪ੍ਰਭ

ਬਖਸੰਦ ਦੀਨ ਦਇਆਲ ॥ ਭਗਤਿ ਵਛਲ ਸਦਾ ਕਿਰਪਾਲ ॥ ਅਨਾਥ ਨਾਥ ਗੋਬਿੰਦ ਗੁਪਾਲ ॥ ਸਰਬ ਘਟਾ

ਕਰਤ ਪ੍ਰਤਿਪਾਲ ॥ ਆਦਿ ਪੁਰਖ ਕਾਰਣ ਕਰਤਾਰ ॥ ਭਗਤ ਜਨਾ ਕੇ ਪ੍ਰਾਨ ਅਧਾਰ ॥ ਜੋ ਜੋ ਜਪੈ ਸੁ ਹੋਇ ਪੁਨੀਤ ॥

ਭਗਤਿ ਭਾਇ ਲਾਵੈ ਮਨ ਹੀਤ ॥ ਹਮ ਨਿਰਗੁਨੀਆਰ ਨੀਚ ਅਜਾਨ ॥ ਨਾਨਕ ਤੁਮਰੀ ਸਰਨਿ ਪੁਰਖ ਭਗਵਾਨ

॥੭॥ ਸਰਬ ਬੈਕੁੰਠ ਮੁਕਤਿ ਮੋਖ ਪਾਏ ॥ ਏਕ ਨਿਮਖ ਹਰਿ ਕੇ ਗੁਨ ਗਾਏ ॥ ਅਨਿਕ ਰਾਜ ਭੋਗ ਬਡਿਆਈ ॥

ਹਰਿ ਕੇ ਨਾਮ ਕੀ ਕਥਾ ਮਨਿ ਭਾਈ ॥ ਬਹੁ ਭੋਜਨ ਕਾਪਰ ਸੰਗੀਤ ॥ ਰਸਨਾ ਜਪਤੀ ਹਰਿ ਹਰਿ ਨੀਤ ॥ ਭਲੀ ਸੁ

ਕਰਨੀ ਸੋਭਾ ਧਨਵੰਤ ॥ ਹਿਰਦੈ ਬਸੇ ਪੂਰਨ ਗੁਰ ਮੰਤ ॥ ਸਾਧਸੰਗਿ ਪ੍ਰਭ ਦੇਹੁ ਨਿਵਾਸ ॥ ਸਰਬ ਸੂਖ ਨਾਨਕ

ਪਰਗਾਸ ॥੮॥੨੦॥ ਸਲੋਕੁ ॥ ਸਰਗੁਨ ਨਿਰਗੁਨ ਨਿਰੰਕਾਰ ਸੁੰਨ ਸਮਾਧੀ ਆਪਿ ॥ ਆਪਨ ਕੀਆ ਨਾਨਕਾ

ਆਪੇ ਹੀ ਫਿਰਿ ਜਾਪਿ ॥੧॥ ਅਸਟਪਦੀ ॥ ਜਬ ਅਕਾਰੁ ਇਹੁ ਕਛੁ ਨ ਦ੍ਰਿਸਟੇਤਾ ॥ ਪਾਪ ਪੁੰਨ ਤਬ ਕਹ ਤੇ

ਹੋਤਾ ॥ ਜਬ ਧਾਰੀ ਆਪਨ ਸੁੰਨ ਸਮਾਧਿ ॥ ਤਬ ਬੈਰ ਬਿਰੋਧ ਕਿਸੁ ਸੰਗਿ ਕਮਾਤਿ ॥ ਜਬ ਇਸ ਕਾ ਬਰਨੁ ਚਿਹਨੁ

ਨ ਜਾਪਤ ॥ ਤਬ ਹਰਖ ਸੋਗ ਕਹੁ ਕਿਸਹਿ ਬਿਆਪਤ ॥ ਜਬ ਆਪਨ ਆਪ ਆਪਿ ਪਾਰਬ੍ਰਹਮ ॥ ਤਬ ਮੋਹ ਕਹਾ

ਕਿਸੁ ਹੋਵਤ ਭਰਮ ॥ ਆਪਨ ਖੇਲੁ ਆਪਿ ਵਰਤੀਜਾ ॥ ਨਾਨਕ ਕਰਨੈਹਾਰੁ ਨ ਦੂਜਾ ॥੧॥ ਜਬ ਹੋਵਤ ਪ੍ਰਭ ਕੇਵਲ

ਧਨੀ ॥ ਤਬ ਬੰਧ ਮੁਕਤਿ ਕਹੁ ਕਿਸ ਕਉ ਗਨੀ ॥ ਜਬ ਏਕਹਿ ਹਰਿ ਅਗਮ ਅਪਾਰ ॥ ਤਬ ਨਰਕ ਸੁਰਗ ਕਹੁ

ਕਉਨ ਅਉਤਾਰ ॥ ਜਬ ਨਿਰਗੁਨ ਪ੍ਰਭ ਸਹਜ ਸੁਭਾਇ ॥ ਤਬ ਸਿਵ ਸਕਤਿ ਕਹਹੁ ਕਿਤੁ ਠਾਇ ॥ ਜਬ ਆਪਹਿ

ਆਪਿ ਅਪਨੀ ਜੋਤਿ ਧਰੈ ॥ ਤਬ ਕਵਨ ਨਿਡਰੁ ਕਵਨ ਕਤ ਡਰੈ ॥ ਆਪਨ ਚਲਿਤ ਆਪਿ ਕਰਨੈਹਾਰ ॥ ਨਾਨਕ

ਠਾਕੁਰ ਅਗਮ ਅਪਾਰ ॥੨॥ ਅਬਿਨਾਸੀ ਸੁਖ ਆਪਨ ਆਸਨ ॥ ਤਹ ਜਨਮ ਮਰਨ ਕਹੁ ਕਹਾ ਬਿਨਾਸਨ ॥ ਜਬ

ਪੂਰਨ ਕਰਤਾ ਪ੍ਰਭੁ ਸੋਇ ॥ ਤਬ ਜਮ ਕੀ ਤ੍ਰਾਸ ਕਹਹੁ ਕਿਸੁ ਹੋਇ ॥ ਜਬ ਅਬਿਗਤ ਅਗੋਚਰ ਪ੍ਰਭ ਏਕਾ ॥ ਤਬ ਚਿਤ੍ਰ

ਗੁਪਤ ਕਿਸੁ ਪੂਛਤ ਲੇਖਾ ॥ ਜਬ ਨਾਥ ਨਿਰੰਜਨ ਅਗੋਚਰ ਅਗਾਧੇ ॥ ਤਬ ਕਉਨ ਛੁਟੇ ਕਉਨ ਬੰਧਨ ਬਾਧੇ ॥

ਆਪਨ ਆਪ ਆਪ ਹੀ ਅਚਰਜਾ ॥ ਨਾਨਕ ਆਪਨ ਰੂਪ ਆਪ ਹੀ ਉਪਰਜਾ ॥੩॥ ਜਹ ਨਿਰਮਲ ਪੁਰਖੁ ਪੁਰਖ ਪਤਿ

ਹੋਤਾ ॥ ਤਹ ਬਿਨੁ ਮੈਲੁ ਕਹਹੁ ਕਿਆ ਧੋਤਾ ॥ ਜਹ ਨਿਰੰਜਨ ਨਿਰੰਕਾਰ ਨਿਰਬਾਨ ॥ ਤਹ ਕਉਨ ਕਉ ਮਾਨ ਕਉਨ

ਅਭਿਮਾਨ ॥ ਜਹ ਸਰੂਪ ਕੇਵਲ ਜਗਦੀਸ ॥ ਤਹ ਛਲ ਛਿਦ੍ਰ ਲਗਤ ਕਹੁ ਕੀਸ ॥ ਜਹ ਜੋਤਿ ਸਰੂਪੀ ਜੋਤਿ ਸੰਗਿ

ਸਮਾਵੈ ॥ ਤਹ ਕਿਸਹਿ ਭੂਖ ਕਵਨੁ ਤ੍ਰਿਪਤਾਵੈ ॥ ਕਰਨ ਕਰਾਵਨ ਕਰਨੈਹਾਰੁ ॥ ਨਾਨਕ ਕਰਤੇ ਕਾ ਨਾਹਿ ਸੁਮਾਰੁ

॥੪॥ ਜਬ ਅਪਨੀ ਸੋਭਾ ਆਪਨ ਸੰਗਿ ਬਨਾਈ ॥ ਤਬ ਕਵਨ ਮਾਇ ਬਾਪ ਮਿਤ੍ਰ ਸੁਤ ਭਾਈ ॥ ਜਹ ਸਰਬ ਕਲਾ

ਆਪਹਿ ਪਰਬੀਨ ॥ ਤਹ ਬੇਦ ਕਤੇਬ ਕਹਾ ਕੋਊ ਚੀਨ ॥ ਜਬ ਆਪਨ ਆਪੁ ਆਪਿ ਉਰਿ ਧਾਰੈ ॥ ਤਉ ਸਗਨ

ਅਪਸਗਨ ਕਹਾ ਬੀਚਾਰੈ ॥ ਜਹ ਆਪਨ ਊਚ ਆਪਨ ਆਪਿ ਨੇਰਾ ॥ ਤਹ ਕਉਨ ਠਾਕੁਰੁ ਕਉਨੁ ਕਹੀਐ ਚੇਰਾ ॥

ਬਿਸਮਨ ਬਿਸਮ ਰਹੇ ਬਿਸਮਾਦ ॥ ਨਾਨਕ ਅਪਨੀ ਗਤਿ ਜਾਨਹੁ ਆਪਿ ॥੫॥ ਜਹ ਅਛਲ ਅਛੇਦ ਅਭੇਦ

ਸਮਾਇਆ ॥ ਊਹਾ ਕਿਸਹਿ ਬਿਆਪਤ ਮਾਇਆ ॥ ਆਪਸ ਕਉ ਆਪਹਿ ਆਦੇਸੁ ॥ ਤਿਹੁ ਗੁਣ ਕਾ ਨਾਹੀ ਪਰਵੇਸੁ

॥ ਜਹ ਏਕਹਿ ਏਕ ਏਕ ਭਗਵੰਤਾ ॥ ਤਹ ਕਉਨੁ ਅਚਿੰਤੁ ਕਿਸੁ ਲਾਗੈ ਚਿੰਤਾ ॥ ਜਹ ਆਪਨ ਆਪੁ ਆਪਿ

ਪਤੀਆਰਾ ॥ ਤਹ ਕਉਨੁ ਕਥੈ ਕਉਨੁ ਸੁਨਨੈਹਾਰਾ ॥ ਬਹੁ ਬੇਅੰਤ ਊਚ ਤੇ ਊਚਾ ॥ ਨਾਨਕ ਆਪਸ ਕਉ ਆਪਹਿ

ਪਹੂਚਾ ॥੬॥ ਜਹ ਆਪਿ ਰਚਿਓ ਪਰਪੰਚੁ ਅਕਾਰੁ ॥ ਤਿਹੁ ਗੁਣ ਮਹਿ ਕੀਨੋ ਬਿਸਥਾਰੁ ॥ ਪਾਪੁ ਪੁੰਨੁ ਤਹ ਭਈ

ਕਹਾਵਤ ॥ ਕੋਊ ਨਰਕ ਕੋਊ ਸੁਰਗ ਬੰਛਾਵਤ ॥ ਆਲ ਜਾਲ ਮਾਇਆ ਜੰਜਾਲ ॥ ਹਉਮੈ ਮੋਹ ਭਰਮ ਭੈ ਭਾਰ ॥

ਦੂਖ ਸੂਖ ਮਾਨ ਅਪਮਾਨ ॥ ਅਨਿਕ ਪ੍ਰਕਾਰ ਕੀਓ ਬਖੵਾਨ ॥ ਆਪਨ ਖੇਲੁ ਆਪਿ ਕਰਿ ਦੇਖੈ ॥ ਖੇਲੁ ਸੰਕੋਚੈ ਤਉ

ਨਾਨਕ ਏਕੈ ॥੭॥ ਜਹ ਅਬਿਗਤੁ ਭਗਤੁ ਤਹ ਆਪਿ ॥ ਜਹ ਪਸਰੈ ਪਾਸਾਰੁ ਸੰਤ ਪਰਤਾਪਿ ॥ ਦੁਹੂ ਪਾਖ ਕਾ

ਆਪਹਿ ਧਨੀ ॥ ਉਨ ਕੀ ਸੋਭਾ ਉਨਹੂ ਬਨੀ ॥ ਆਪਹਿ ਕਉਤਕ ਕਰੈ ਅਨਦ ਚੋਜ ॥ ਆਪਹਿ ਰਸ ਭੋਗਨ

ਨਿਰਜੋਗ ॥ ਜਿਸੁ ਭਾਵੈ ਤਿਸੁ ਆਪਨ ਨਾਇ ਲਾਵੈ ॥ ਜਿਸੁ ਭਾਵੈ ਤਿਸੁ ਖੇਲ ਖਿਲਾਵੈ ॥ ਬੇਸੁਮਾਰ ਅਥਾਹ ਅਗਨਤ

ਅਤੋਲੈ ॥ ਜਿਉ ਬੁਲਾਵਹੁ ਤਿਉ ਨਾਨਕ ਦਾਸ ਬੋਲੈ ॥੮॥੨੧॥ ਸਲੋਕੁ ॥ ਜੀਅ ਜੰਤ ਕੇ ਠਾਕੁਰਾ ਆਪੇ

ਵਰਤਣਹਾਰ ॥ ਨਾਨਕ ਏਕੋ ਪਸਰਿਆ ਦੂਜਾ ਕਹ ਦ੍ਰਿਸਟਾਰ ॥੧॥ ਅਸਟਪਦੀ ॥ ਆਪਿ ਕਥੈ ਆਪਿ ਸੁਨਨੈਹਾਰੁ

॥ ਆਪਹਿ ਏਕੁ ਆਪਿ ਬਿਸਥਾਰੁ ॥ ਜਾ ਤਿਸੁ ਭਾਵੈ ਤਾ ਸ੍ਰਿਸਟਿ ਉਪਾਏ ॥ ਆਪਨੈ ਭਾਣੈ ਲਏ ਸਮਾਏ ॥ ਤੁਮ ਤੇ

ਭਿੰਨ ਨਹੀ ਕਿਛੁ ਹੋਇ ॥ ਆਪਨ ਸੂਤਿ ਸਭੁ ਜਗਤੁ ਪਰੋਇ ॥ ਜਾ ਕਉ ਪ੍ਰਭ ਜੀਉ ਆਪਿ ਬੁਝਾਏ ॥ ਸਚੁ

ਨਾਮੁ ਸੋਈ ਜਨੁ ਪਾਏ ॥ ਸੋ ਸਮਦਰਸੀ ਤਤ ਕਾ ਬੇਤਾ ॥ ਨਾਨਕ ਸਗਲ ਸ੍ਰਿਸਟਿ ਕਾ ਜੇਤਾ ॥੧॥ ਜੀਅ ਜੰਤ੍ਰ

ਸਭ ਤਾ ਕੈ ਹਾਥ ॥ ਦੀਨ ਦਇਆਲ ਅਨਾਥ ਕੋ ਨਾਥੁ ॥ ਜਿਸੁ ਰਾਖੈ ਤਿਸੁ ਕੋਇ ਨ ਮਾਰੈ ॥ ਸੋ ਮੂਆ ਜਿਸੁ ਮਨਹੁ

ਬਿਸਾਰੈ ॥ ਤਿਸੁ ਤਜਿ ਅਵਰ ਕਹਾ ਕੋ ਜਾਇ ॥ ਸਭ ਸਿਰਿ ਏਕੁ ਨਿਰੰਜਨ ਰਾਇ ॥ ਜੀਅ ਕੀ ਜੁਗਤਿ ਜਾ ਕੈ ਸਭ

ਹਾਥਿ ॥ ਅੰਤਰਿ ਬਾਹਰਿ ਜਾਨਹੁ ਸਾਥਿ ॥ ਗੁਨ ਨਿਧਾਨ ਬੇਅੰਤ ਅਪਾਰ ॥ ਨਾਨਕ ਦਾਸ ਸਦਾ ਬਲਿਹਾਰ ॥

੨॥ ਪੂਰਨ ਪੂਰਿ ਰਹੇ ਦਇਆਲ ॥ ਸਭ ਊਪਰਿ ਹੋਵਤ ਕਿਰਪਾਲ ॥ ਅਪਨੇ ਕਰਤਬ ਜਾਨੈ ਆਪਿ ॥ ਅੰਤਰਜਾਮੀ

ਰਹਿਓ ਬਿਆਪਿ ॥ ਪ੍ਰਤਿਪਾਲੈ ਜੀਅਨ ਬਹੁ ਭਾਤਿ ॥ ਜੋ ਜੋ ਰਚਿਓ ਸੁ ਤਿਸਹਿ ਧਿਆਤਿ ॥ ਜਿਸੁ ਭਾਵੈ ਤਿਸੁ

ਲਏ ਮਿਲਾਇ ॥ ਭਗਤਿ ਕਰਹਿ ਹਰਿ ਕੇ ਗੁਣ ਗਾਇ ॥ ਮਨ ਅੰਤਰਿ ਬਿਸ੍ਵਾਸੁ ਕਰਿ ਮਾਨਿਆ ॥ ਕਰਨਹਾਰੁ

ਨਾਨਕ ਇਕੁ ਜਾਨਿਆ ॥੩॥ ਜਨੁ ਲਾਗਾ ਹਰਿ ਏਕੈ ਨਾਇ ॥ ਤਿਸ ਕੀ ਆਸ ਨ ਬਿਰਥੀ ਜਾਇ ॥ ਸੇਵਕ

ਕਉ ਸੇਵਾ ਬਨਿ ਆਈ ॥ ਹੁਕਮੁ ਬੂਝਿ ਪਰਮ ਪਦੁ ਪਾਈ ॥ ਇਸ ਤੇ ਊਪਰਿ ਨਹੀ ਬੀਚਾਰੁ ॥ ਜਾ ਕੈ ਮਨਿ

ਬਸਿਆ ਨਿਰੰਕਾਰੁ ॥ ਬੰਧਨ ਤੋਰਿ ਭਏ ਨਿਰਵੈਰ ॥ ਅਨਦਿਨੁ ਪੂਜਹਿ ਗੁਰ ਕੇ ਪੈਰ ॥ ਇਹ ਲੋਕ ਸੁਖੀਏ

ਪਰਲੋਕ ਸੁਹੇਲੇ ॥ ਨਾਨਕ ਹਰਿ ਪ੍ਰਭਿ ਆਪਹਿ ਮੇਲੇ ॥੪॥ ਸਾਧਸੰਗਿ ਮਿਲਿ ਕਰਹੁ ਅਨੰਦ ॥ ਗੁਨ ਗਾਵਹੁ ਪ੍ਰਭ

ਪਰਮਾਨੰਦ ॥ ਰਾਮ ਨਾਮ ਤਤੁ ਕਰਹੁ ਬੀਚਾਰੁ ॥ ਦ੍ਰੁਲਭ ਦੇਹ ਕਾ ਕਰਹੁ ਉਧਾਰੁ ॥ ਅੰਮ੍ਰਿਤ ਬਚਨ ਹਰਿ ਕੇ ਗੁਨ

ਗਾਉ ॥ ਪ੍ਰਾਨ ਤਰਨ ਕਾ ਇਹੈ ਸੁਆਉ ॥ ਆਠ ਪਹਰ ਪ੍ਰਭ ਪੇਖਹੁ ਨੇਰਾ ॥ ਮਿਟੈ ਅਗਿਆਨੁ ਬਿਨਸੈ ਅੰਧੇਰਾ ॥

ਸੁਨਿ ਉਪਦੇਸੁ ਹਿਰਦੈ ਬਸਾਵਹੁ ॥ ਮਨ ਇਛੇ ਨਾਨਕ ਫਲ ਪਾਵਹੁ ॥੫॥ ਹਲਤੁ ਪਲਤੁ ਦੁਇ ਲੇਹੁ ਸਵਾਰਿ ॥

ਰਾਮ ਨਾਮੁ ਅੰਤਰਿ ਉਰਿ ਧਾਰਿ ॥ ਪੂਰੇ ਗੁਰ ਕੀ ਪੂਰੀ ਦੀਖਿਆ ॥ ਜਿਸੁ ਮਨਿ ਬਸੈ ਤਿਸੁ ਸਾਚੁ ਪਰੀਖਿਆ ॥ ਮਨਿ

ਤਨਿ ਨਾਮੁ ਜਪਹੁ ਲਿਵ ਲਾਇ ॥ ਦੂਖੁ ਦਰਦੁ ਮਨ ਤੇ ਭਉ ਜਾਇ ॥ ਸਚੁ ਵਾਪਾਰੁ ਕਰਹੁ ਵਾਪਾਰੀ ॥ ਦਰਗਹ

ਨਿਬਹੈ ਖੇਪ ਤੁਮਾਰੀ ॥ ਏਕਾ ਟੇਕ ਰਖਹੁ ਮਨ ਮਾਹਿ ॥ ਨਾਨਕ ਬਹੁਰਿ ਨ ਆਵਹਿ ਜਾਹਿ ॥੬॥ ਤਿਸ ਤੇ ਦੂਰਿ

ਕਹਾ ਕੋ ਜਾਇ ॥ ਉਬਰੈ ਰਾਖਨਹਾਰੁ ਧਿਆਇ ॥ ਨਿਰਭਉ ਜਪੈ ਸਗਲ ਭਉ ਮਿਟੈ ॥ ਪ੍ਰਭ ਕਿਰਪਾ ਤੇ ਪ੍ਰਾਣੀ

ਛੁਟੈ ॥ ਜਿਸੁ ਪ੍ਰਭੁ ਰਾਖੈ ਤਿਸੁ ਨਾਹੀ ਦੂਖ ॥ ਨਾਮੁ ਜਪਤ ਮਨਿ ਹੋਵਤ ਸੂਖ ॥ ਚਿੰਤਾ ਜਾਇ ਮਿਟੈ ਅਹੰਕਾਰੁ ॥

ਤਿਸੁ ਜਨ ਕਉ ਕੋਇ ਨ ਪਹੁਚਨਹਾਰੁ ॥ ਸਿਰ ਊਪਰਿ ਠਾਢਾ ਗੁਰੁ ਸੂਰਾ ॥ ਨਾਨਕ ਤਾ ਕੇ ਕਾਰਜ ਪੂਰਾ ॥੭॥

ਮਤਿ ਪੂਰੀ ਅੰਮ੍ਰਿਤੁ ਜਾ ਕੀ ਦ੍ਰਿਸਟਿ ॥ ਦਰਸਨੁ ਪੇਖਤ ਉਧਰਤ ਸ੍ਰਿਸਟਿ ॥ ਚਰਨ ਕਮਲ ਜਾ ਕੇ ਅਨੂਪ ॥ ਸਫਲ

ਦਰਸਨੁ ਸੁੰਦਰ ਹਰਿ ਰੂਪ ॥ ਧੰਨੁ ਸੇਵਾ ਸੇਵਕੁ ਪਰਵਾਨੁ ॥ ਅੰਤਰਜਾਮੀ ਪੁਰਖੁ ਪ੍ਰਧਾਨੁ ॥ ਜਿਸੁ ਮਨਿ ਬਸੈ ਸੁ ਹੋਤ

ਨਿਹਾਲੁ ॥ ਤਾ ਕੈ ਨਿਕਟਿ ਨ ਆਵਤ ਕਾਲੁ ॥ ਅਮਰ ਭਏ ਅਮਰਾ ਪਦੁ ਪਾਇਆ ॥ ਸਾਧਸੰਗਿ ਨਾਨਕ ਹਰਿ

ਧਿਆਇਆ ॥੮॥੨੨॥ ਸਲੋਕੁ ॥ ਗਿਆਨ ਅੰਜਨੁ ਗੁਰਿ ਦੀਆ ਅਗਿਆਨ ਅੰਧੇਰ ਬਿਨਾਸੁ ॥ ਹਰਿ ਕਿਰਪਾ ਤੇ

ਸੰਤ ਭੇਟਿਆ ਨਾਨਕ ਮਨਿ ਪਰਗਾਸੁ ॥੧॥ ਅਸਟਪਦੀ ॥ ਸੰਤਸੰਗਿ ਅੰਤਰਿ ਪ੍ਰਭੁ ਡੀਠਾ ॥ ਨਾਮੁ ਪ੍ਰਭੂ ਕਾ

ਲਾਗਾ ਮੀਠਾ ॥ ਸਗਲ ਸਮਿਗ੍ਰੀ ਏਕਸੁ ਘਟ ਮਾਹਿ ॥ ਅਨਿਕ ਰੰਗ ਨਾਨਾ ਦ੍ਰਿਸਟਾਹਿ ॥ ਨਉ ਨਿਧਿ ਅੰਮ੍ਰਿਤੁ

ਪ੍ਰਭ ਕਾ ਨਾਮੁ ॥ ਦੇਹੀ ਮਹਿ ਇਸ ਕਾ ਬਿਸ੍ਰਾਮੁ ॥ ਸੁੰਨ ਸਮਾਧਿ ਅਨਹਤ ਤਹ ਨਾਦ ॥ ਕਹਨੁ ਨ ਜਾਈ ਅਚਰਜ

ਬਿਸਮਾਦ ॥ ਤਿਨਿ ਦੇਖਿਆ ਜਿਸੁ ਆਪਿ ਦਿਖਾਏ ॥ ਨਾਨਕ ਤਿਸੁ ਜਨ ਸੋਝੀ ਪਾਏ ॥੧॥ ਸੋ ਅੰਤਰਿ ਸੋ ਬਾਹਰਿ

ਅਨੰਤ ॥ ਘਟਿ ਘਟਿ ਬਿਆਪਿ ਰਹਿਆ ਭਗਵੰਤ ॥ ਧਰਨਿ ਮਾਹਿ ਆਕਾਸ ਪਇਆਲ ॥ ਸਰਬ ਲੋਕ ਪੂਰਨ

ਪ੍ਰਤਿਪਾਲ ॥ ਬਨਿ ਤਿਨਿ ਪਰਬਤਿ ਹੈ ਪਾਰਬ੍ਰਹਮੁ ॥ ਜੈਸੀ ਆਗਿਆ ਤੈਸਾ ਕਰਮੁ ॥ ਪਉਣ ਪਾਣੀ ਬੈਸੰਤਰ ਮਾਹਿ

॥ ਚਾਰਿ ਕੁੰਟ ਦਹ ਦਿਸੇ ਸਮਾਹਿ ॥ ਤਿਸ ਤੇ ਭਿੰਨ ਨਹੀ ਕੋ ਠਾਉ ॥ ਗੁਰ ਪ੍ਰਸਾਦਿ ਨਾਨਕ ਸੁਖੁ ਪਾਉ ॥੨॥ ਬੇਦ

ਪੁਰਾਨ ਸਿੰਮ੍ਰਿਤਿ ਮਹਿ ਦੇਖੁ ॥ ਸਸੀਅਰ ਸੂਰ ਨਖੵਤ੍ਰ ਮਹਿ ਏਕੁ ॥ ਬਾਣੀ ਪ੍ਰਭ ਕੀ ਸਭੁ ਕੋ ਬੋਲੈ ॥ ਆਪਿ ਅਡੋਲੁ

ਨ ਕਬਹੂ ਡੋਲੈ ॥ ਸਰਬ ਕਲਾ ਕਰਿ ਖੇਲੈ ਖੇਲ ॥ ਮੋਲਿ ਨ ਪਾਈਐ ਗੁਣਹ ਅਮੋਲ ॥ ਸਰਬ ਜੋਤਿ ਮਹਿ ਜਾ ਕੀ

ਜੋਤਿ ॥ ਧਾਰਿ ਰਹਿਓ ਸੁਆਮੀ ਓਤਿ ਪੋਤਿ ॥ ਗੁਰ ਪਰਸਾਦਿ ਭਰਮ ਕਾ ਨਾਸੁ ॥ ਨਾਨਕ ਤਿਨ ਮਹਿ ਏਹੁ ਬਿਸਾਸੁ

॥੩॥ ਸੰਤ ਜਨਾ ਕਾ ਪੇਖਨੁ ਸਭੁ ਬ੍ਰਹਮ ॥ ਸੰਤ ਜਨਾ ਕੈ ਹਿਰਦੈ ਸਭਿ ਧਰਮ ॥ ਸੰਤ ਜਨਾ ਸੁਨਹਿ ਸੁਭ ਬਚਨ ॥

ਸਰਬ ਬਿਆਪੀ ਰਾਮ ਸੰਗਿ ਰਚਨ ॥ ਜਿਨਿ ਜਾਤਾ ਤਿਸ ਕੀ ਇਹ ਰਹਤ ॥ ਸਤਿ ਬਚਨ ਸਾਧੂ ਸਭਿ ਕਹਤ ॥ ਜੋ

ਜੋ ਹੋਇ ਸੋਈ ਸੁਖੁ ਮਾਨੈ ॥ ਕਰਨ ਕਰਾਵਨਹਾਰੁ ਪ੍ਰਭੁ ਜਾਨੈ ॥ ਅੰਤਰਿ ਬਸੇ ਬਾਹਰਿ ਭੀ ਓਹੀ ॥ ਨਾਨਕ ਦਰਸਨੁ

ਦੇਖਿ ਸਭ ਮੋਹੀ ॥੪॥ ਆਪਿ ਸਤਿ ਕੀਆ ਸਭੁ ਸਤਿ ॥ ਤਿਸੁ ਪ੍ਰਭ ਤੇ ਸਗਲੀ ਉਤਪਤਿ ॥ ਤਿਸੁ ਭਾਵੈ ਤਾ ਕਰੇ

ਬਿਸਥਾਰੁ ॥ ਤਿਸੁ ਭਾਵੈ ਤਾ ਏਕੰਕਾਰੁ ॥ ਅਨਿਕ ਕਲਾ ਲਖੀ ਨਹ ਜਾਇ ॥ ਜਿਸੁ ਭਾਵੈ ਤਿਸੁ ਲਏ ਮਿਲਾਇ ॥

ਕਵਨ ਨਿਕਟਿ ਕਵਨ ਕਹੀਐ ਦੂਰਿ ॥ ਆਪੇ ਆਪਿ ਆਪ ਭਰਪੂਰਿ ॥ ਅੰਤਰਗਤਿ ਜਿਸੁ ਆਪਿ ਜਨਾਏ ॥

ਨਾਨਕ ਤਿਸੁ ਜਨ ਆਪਿ ਬੁਝਾਏ ॥੫॥ ਸਰਬ ਭੂਤ ਆਪਿ ਵਰਤਾਰਾ ॥ ਸਰਬ ਨੈਨ ਆਪਿ ਪੇਖਨਹਾਰਾ ॥ ਸਗਲ

ਸਮਗ੍ਰੀ ਜਾ ਕਾ ਤਨਾ ॥ ਆਪਨ ਜਸੁ ਆਪ ਹੀ ਸੁਨਾ ॥ ਆਵਨ ਜਾਨੁ ਇਕੁ ਖੇਲੁ ਬਨਾਇਆ ॥ ਆਗਿਆਕਾਰੀ

ਕੀਨੀ ਮਾਇਆ ॥ ਸਭ ਕੈ ਮਧਿ ਅਲਿਪਤੋ ਰਹੈ ॥ ਜੋ ਕਿਛੁ ਕਹਣਾ ਸੁ ਆਪੇ ਕਹੈ ॥ ਆਗਿਆ ਆਵੈ ਆਗਿਆ

ਜਾਇ ॥ ਨਾਨਕ ਜਾ ਭਾਵੈ ਤਾ ਲਏ ਸਮਾਇ ॥੬॥ ਇਸ ਤੇ ਹੋਇ ਸੁ ਨਾਹੀ ਬੁਰਾ ॥ ਓਰੈ ਕਹਹੁ ਕਿਨੈ ਕਛੁ ਕਰਾ ॥

ਆਪਿ ਭਲਾ ਕਰਤੂਤਿ ਅਤਿ ਨੀਕੀ ॥ ਆਪੇ ਜਾਨੈ ਅਪਨੇ ਜੀ ਕੀ ॥ ਆਪਿ ਸਾਚੁ ਧਾਰੀ ਸਭ ਸਾਚੁ ॥ ਓਤਿ ਪੋਤਿ

ਆਪਨ ਸੰਗਿ ਰਾਚੁ ॥ ਤਾ ਕੀ ਗਤਿ ਮਿਤਿ ਕਹੀ ਨ ਜਾਇ ॥ ਦੂਸਰ ਹੋਇ ਤ ਸੋਝੀ ਪਾਇ ॥ ਤਿਸ ਕਾ ਕੀਆ ਸਭੁ

ਪਰਵਾਨੁ ॥ ਗੁਰ ਪ੍ਰਸਾਦਿ ਨਾਨਕ ਇਹੁ ਜਾਨੁ ॥੭॥ ਜੋ ਜਾਨੈ ਤਿਸੁ ਸਦਾ ਸੁਖੁ ਹੋਇ ॥ ਆਪਿ ਮਿਲਾਇ ਲਏ ਪ੍ਰਭੁ

ਸੋਇ ॥ ਓਹੁ ਧਨਵੰਤੁ ਕੁਲਵੰਤੁ ਪਤਿਵੰਤੁ ॥ ਜੀਵਨ ਮੁਕਤਿ ਜਿਸੁ ਰਿਦੈ ਭਗਵੰਤੁ ॥ ਧੰਨੁ ਧੰਨੁ ਧੰਨੁ ਜਨੁ ਆਇਆ ॥

ਜਿਸੁ ਪ੍ਰਸਾਦਿ ਸਭੁ ਜਗਤੁ ਤਰਾਇਆ ॥ ਜਨ ਆਵਨ ਕਾ ਇਹੈ ਸੁਆਉ ॥ ਜਨ ਕੈ ਸੰਗਿ ਚਿਤਿ ਆਵੈ ਨਾਉ ॥

ਆਪਿ ਮੁਕਤੁ ਮੁਕਤੁ ਕਰੈ ਸੰਸਾਰੁ ॥ ਨਾਨਕ ਤਿਸੁ ਜਨ ਕਉ ਸਦਾ ਨਮਸਕਾਰੁ ॥੮॥੨੩॥ ਸਲੋਕੁ ॥ ਪੂਰਾ ਪ੍ਰਭੁ

ਆਰਾਧਿਆ ਪੂਰਾ ਜਾ ਕਾ ਨਾਉ ॥ ਨਾਨਕ ਪੂਰਾ ਪਾਇਆ ਪੂਰੇ ਕੇ ਗੁਨ ਗਾਉ ॥੧॥ ਅਸਟਪਦੀ ॥ ਪੂਰੇ ਗੁਰ ਕਾ

ਸੁਨਿ ਉਪਦੇਸੁ ॥ ਪਾਰਬ੍ਰਹਮੁ ਨਿਕਟਿ ਕਰਿ ਪੇਖੁ ॥ ਸਾਸਿ ਸਾਸਿ ਸਿਮਰਹੁ ਗੋਬਿੰਦ ॥ ਮਨ ਅੰਤਰ ਕੀ ਉਤਰੈ ਚਿੰਦ ॥

ਆਸ ਅਨਿਤ ਤਿਆਗਹੁ ਤਰੰਗ ॥ ਸੰਤ ਜਨਾ ਕੀ ਧੂਰਿ ਮਨ ਮੰਗ ॥ ਆਪੁ ਛੋਡਿ ਬੇਨਤੀ ਕਰਹੁ ॥ ਸਾਧਸੰਗਿ

ਅਗਨਿ ਸਾਗਰੁ ਤਰਹੁ ॥ ਹਰਿ ਧਨ ਕੇ ਭਰਿ ਲੇਹੁ ਭੰਡਾਰ ॥ ਨਾਨਕ ਗੁਰ ਪੂਰੇ ਨਮਸਕਾਰ ॥੧॥ ਖੇਮ ਕੁਸਲ ਸਹਜ

ਆਨੰਦ ॥ ਸਾਧਸੰਗਿ ਭਜੁ ਪਰਮਾਨੰਦ ॥ ਨਰਕ ਨਿਵਾਰਿ ਉਧਾਰਹੁ ਜੀਉ ॥ ਗੁਨ ਗੋਬਿੰਦ ਅੰਮ੍ਰਿਤ ਰਸੁ ਪੀਉ ॥

ਚਿਤਿ ਚਿਤਵਹੁ ਨਾਰਾਇਣ ਏਕ ॥ ਏਕ ਰੂਪ ਜਾ ਕੇ ਰੰਗ ਅਨੇਕ ॥ ਗੋਪਾਲ ਦਾਮੋਦਰ ਦੀਨ ਦਇਆਲ ॥ ਦੁਖ ਭੰਜਨ

ਪੂਰਨ ਕਿਰਪਾਲ ॥ ਸਿਮਰਿ ਸਿਮਰਿ ਨਾਮੁ ਬਾਰੰ ਬਾਰ ॥ ਨਾਨਕ ਜੀਅ ਕਾ ਇਹੈ ਅਧਾਰ ॥੨॥ ਉਤਮ ਸਲੋਕ ਸਾਧ

ਕੇ ਬਚਨ ॥ ਅਮੁਲੀਕ ਲਾਲ ਏਹਿ ਰਤਨ ॥ ਸੁਨਤ ਕਮਾਵਤ ਹੋਤ ਉਧਾਰ ॥ ਆਪਿ ਤਰੈ ਲੋਕਹ ਨਿਸਤਾਰ ॥ ਸਫਲ

ਜੀਵਨੁ ਸਫਲੁ ਤਾ ਕਾ ਸੰਗੁ ॥ ਜਾ ਕੈ ਮਨਿ ਲਾਗਾ ਹਰਿ ਰੰਗੁ ॥ ਜੈ ਜੈ ਸਬਦੁ ਅਨਾਹਦੁ ਵਾਜੈ ॥ ਸੁਨਿ ਸੁਨਿ ਅਨਦ

ਕਰੇ ਪ੍ਰਭੁ ਗਾਜੈ ॥ ਪ੍ਰਗਟੇ ਗੁਪਾਲ ਮਹਾਂਤ ਕੈ ਮਾਥੇ ॥ ਨਾਨਕ ਉਧਰੇ ਤਿਨ ਕੈ ਸਾਥੇ ॥੩॥ ਸਰਨਿ ਜੋਗੁ ਸੁਨਿ

ਸਰਨੀ ਆਏ ॥ ਕਰਿ ਕਿਰਪਾ ਪ੍ਰਭ ਆਪ ਮਿਲਾਏ ॥ ਮਿਟਿ ਗਏ ਬੈਰ ਭਏ ਸਭ ਰੇਨ ॥ ਅੰਮ੍ਰਿਤ ਨਾਮੁ ਸਾਧਸੰਗਿ

ਲੈਨ ॥ ਸੁਪ੍ਰਸੰਨ ਭਏ ਗੁਰਦੇਵ ॥ ਪੂਰਨ ਹੋਈ ਸੇਵਕ ਕੀ ਸੇਵ ॥ ਆਲ ਜੰਜਾਲ ਬਿਕਾਰ ਤੇ ਰਹਤੇ ॥ ਰਾਮ ਨਾਮ

ਸੁਨਿ ਰਸਨਾ ਕਹਤੇ ॥ ਕਰਿ ਪ੍ਰਸਾਦੁ ਦਇਆ ਪ੍ਰਭਿ ਧਾਰੀ ॥ ਨਾਨਕ ਨਿਬਹੀ ਖੇਪ ਹਮਾਰੀ ॥੪॥ ਪ੍ਰਭ ਕੀ ਉਸਤਤਿ

ਕਰਹੁ ਸੰਤ ਮੀਤ ॥ ਸਾਵਧਾਨ ਏਕਾਗਰ ਚੀਤ ॥ ਸੁਖਮਨੀ ਸਹਜ ਗੋਬਿੰਦ ਗੁਨ ਨਾਮ ॥ ਜਿਸੁ ਮਨਿ ਬਸੈ ਸੁ ਹੋਤ

ਨਿਧਾਨ ॥ ਸਰਬ ਇਛਾ ਤਾ ਕੀ ਪੂਰਨ ਹੋਇ ॥ ਪ੍ਰਧਾਨ ਪੁਰਖੁ ਪ੍ਰਗਟੁ ਸਭ ਲੋਇ ॥ ਸਭ ਤੇ ਊਚ ਪਾਏ ਅਸਥਾਨੁ

॥ ਬਹੁਰਿ ਨ ਹੋਵੈ ਆਵਨ ਜਾਨੁ ॥ ਹਰਿ ਧਨੁ ਖਾਟਿ ਚਲੈ ਜਨੁ ਸੋਇ ॥ ਨਾਨਕ ਜਿਸਹਿ ਪਰਾਪਤਿ ਹੋਇ ॥੫॥

ਖੇਮ ਸਾਂਤਿ ਰਿਧਿ ਨਵ ਨਿਧਿ ॥ ਬੁਧਿ ਗਿਆਨੁ ਸਰਬ ਤਹ ਸਿਧਿ ॥ ਬਿਦਿਆ ਤਪੁ ਜੋਗੁ ਪ੍ਰਭ ਧਿਆਨੁ ॥

ਗਿਆਨੁ ਸ੍ਰੇਸਟ ਊਤਮ ਇਸਨਾਨੁ ॥ ਚਾਰਿ ਪਦਾਰਥ ਕਮਲ ਪ੍ਰਗਾਸ ॥ ਸਭ ਕੈ ਮਧਿ ਸਗਲ ਤੇ ਉਦਾਸ ॥ ਸੁੰਦਰੁ

ਚਤੁਰੁ ਤਤ ਕਾ ਬੇਤਾ ॥ ਸਮਦਰਸੀ ਏਕ ਦ੍ਰਿਸਟੇਤਾ ॥ ਇਹ ਫਲ ਤਿਸੁ ਜਨ ਕੈ ਮੁਖਿ ਭਨੇ ॥ ਗੁਰ ਨਾਨਕ ਨਾਮ

ਬਚਨ ਮਨਿ ਸੁਨੇ ॥੬॥ ਇਹੁ ਨਿਧਾਨੁ ਜਪੈ ਮਨਿ ਕੋਇ ॥ ਸਭ ਜੁਗ ਮਹਿ ਤਾ ਕੀ ਗਤਿ ਹੋਇ ॥ ਗੁਣ ਗੋਬਿੰਦ

ਨਾਮ ਧੁਨਿ ਬਾਣੀ ॥ ਸਿਮ੍ਰਿਤਿ ਸਾਸਤ੍ਰ ਬੇਦ ਬਖਾਣੀ ॥ ਸਗਲ ਮਤਾਂਤ ਕੇਵਲ ਹਰਿ ਨਾਮ ॥ ਗੋਬਿੰਦ ਭਗਤ ਕੈ

ਮਨਿ ਬਿਸ੍ਰਾਮ ॥ ਕੋਟਿ ਅਪ੍ਰਾਧ ਸਾਧਸੰਗਿ ਮਿਟੈ ॥ ਸੰਤ ਕ੍ਰਿਪਾ ਤੇ ਜਮ ਤੇ ਛੁਟੈ ॥ ਜਾ ਕੈ ਮਸਤਕਿ ਕਰਮ ਪ੍ਰਭਿ ਪਾਏ

॥ ਸਾਧ ਸਰਣਿ ਨਾਨਕ ਤੇ ਆਏ ॥੭॥ ਜਿਸੁ ਮਨਿ ਬਸੈ ਸੁਨੈ ਲਾਇ ਪ੍ਰੀਤਿ ॥ ਤਿਸੁ ਜਨ ਆਵੈ ਹਰਿ ਪ੍ਰਭੁ ਚੀਤਿ ॥

ਜਨਮ ਮਰਨ ਤਾ ਕਾ ਦੂਖੁ ਨਿਵਾਰੈ ॥ ਦੁਲਭ ਦੇਹ ਤਤਕਾਲ ਉਧਾਰੈ ॥ ਨਿਰਮਲ ਸੋਭਾ ਅੰਮ੍ਰਿਤ ਤਾ ਕੀ ਬਾਨੀ ॥ ਏਕੁ

ਨਾਮੁ ਮਨ ਮਾਹਿ ਸਮਾਨੀ ॥ ਦੂਖ ਰੋਗ ਬਿਨਸੇ ਭੈ ਭਰਮ ॥ ਸਾਧ ਨਾਮ ਨਿਰਮਲ ਤਾ ਕੇ ਕਰਮ ॥ ਸਭ ਤੇ ਊਚ ਤਾ ਕੀ

ਸੋਭਾ ਬਨੀ ॥ ਨਾਨਕ ਇਹ ਗੁਣਿ ਨਾਮੁ ਸੁਖਮਨੀ ॥੮॥੨੪॥

ਥਿਤੀ ਗਉੜੀ ਮਹਲਾ ੫ ॥ ਸਲੋਕੁ ॥      ੴ ਸਤਿਗੁਰ ਪ੍ਰਸਾਦਿ ॥

ਜਲਿ ਥਲਿ ਮਹੀਅਲਿ ਪੂਰਿਆ ਸੁਆਮੀ ਸਿਰਜਨਹਾਰੁ ॥ ਅਨਿਕ ਭਾਂਤਿ ਹੋਇ ਪਸਰਿਆ ਨਾਨਕ ਏਕੰਕਾਰੁ ॥੧॥

ਪਉੜੀ ॥ ਏਕਮ ਏਕੰਕਾਰੁ ਪ੍ਰਭੁ ਕਰਉ ਬੰਦਨਾ ਧਿਆਇ ॥ ਗੁਣ ਗੋਬਿੰਦ ਗੁਪਾਲ ਪ੍ਰਭ ਸਰਨਿ ਪਰਉ ਹਰਿ ਰਾਇ

॥ ਤਾ ਕੀ ਆਸ ਕਲਿਆਣ ਸੁਖ ਜਾ ਤੇ ਸਭੁ ਕਛੁ ਹੋਇ ॥ ਚਾਰਿ ਕੁੰਟ ਦਹ ਦਿਸਿ ਭ੍ਰਮਿਓ ਤਿਸੁ ਬਿਨੁ ਅਵਰੁ ਨ

ਕੋਇ ॥ ਬੇਦ ਪੁਰਾਨ ਸਿਮ੍ਰਿਤਿ ਸੁਨੇ ਬਹੁ ਬਿਧਿ ਕਰਉ ਬੀਚਾਰੁ ॥ ਪਤਿਤ ਉਧਾਰਨ ਭੈ ਹਰਨ ਸੁਖ ਸਾਗਰ ਨਿਰੰਕਾਰ

॥ ਦਾਤਾ ਭੁਗਤਾ ਦੇਨਹਾਰੁ ਤਿਸੁ ਬਿਨੁ ਅਵਰੁ ਨ ਜਾਇ ॥ ਜੋ ਚਾਹਹਿ ਸੋਈ ਮਿਲੈ ਨਾਨਕ ਹਰਿ ਗੁਨ ਗਾਇ

॥੧॥ ਗੋਬਿੰਦ ਜਸੁ ਗਾਈਐ ਹਰਿ ਨੀਤ ॥ ਮਿਲਿ ਭਜੀਐ ਸਾਧਸੰਗਿ ਮੇਰੇ ਮੀਤ ॥੧॥ ਰਹਾਉ ॥ ਸਲੋਕੁ ॥

ਕਰਉ ਬੰਦਨਾ ਅਨਿਕ ਵਾਰ ਸਰਨਿ ਪਰਉ ਹਰਿ ਰਾਇ ॥ ਭ੍ਰਮੁ ਕਟੀਐ ਨਾਨਕ ਸਾਧਸੰਗਿ ਦੁਤੀਆ ਭਾਉ

ਮਿਟਾਇ ॥੨॥ ਪਉੜੀ ॥ ਦੁਤੀਆ ਦੁਰਮਤਿ ਦੂਰਿ ਕਰਿ ਗੁਰ ਸੇਵਾ ਕਰਿ ਨੀਤ ॥ ਰਾਮ ਰਤਨੁ ਮਨਿ ਤਨਿ

ਬਸੈ ਤਜਿ ਕਾਮੁ ਕ੍ਰੋਧੁ ਲੋਭੁ ਮੀਤ ॥ ਮਰਣੁ ਮਿਟੈ ਜੀਵਨੁ ਮਿਲੈ ਬਿਨਸਹਿ ਸਗਲ ਕਲੇਸ ॥ ਆਪੁ ਤਜਹੁ

ਗੋਬਿੰਦ ਭਜਹੁ ਭਾਉ ਭਗਤਿ ਪਰਵੇਸ ॥ ਲਾਭੁ ਮਿਲੈ ਤੋਟਾ ਹਿਰੈ ਹਰਿ ਦਰਗਹ ਪਤਿਵੰਤ ॥ ਰਾਮ ਨਾਮ ਧਨੁ

ਸੰਚਵੈ ਸਾਚ ਸਾਹ ਭਗਵੰਤ ॥ ਊਠਤ ਬੈਠਤ ਹਰਿ ਭਜਹੁ ਸਾਧੂ ਸੰਗਿ ਪਰੀਤਿ ॥ ਨਾਨਕ ਦੁਰਮਤਿ ਛੁਟਿ ਗਈ

ਪਾਰਬ੍ਰਹਮ ਬਸੇ ਚੀਤਿ ॥੨॥ ਸਲੋਕੁ ॥ ਤੀਨਿ ਬਿਆਪਹਿ ਜਗਤ ਕਉ ਤੁਰੀਆ ਪਾਵੈ ਕੋਇ ॥ ਨਾਨਕ ਸੰਤ ਨਿਰਮਲ

ਭਏ ਜਿਨ ਮਨਿ ਵਸਿਆ ਸੋਇ ॥੩॥ ਪਉੜੀ ॥ ਤ੍ਰਿਤੀਆ ਤ੍ਰੈ ਗੁਣ ਬਿਖੈ ਫਲ ਕਬ ਉਤਮ ਕਬ ਨੀਚੁ ॥ ਨਰਕ

ਸੁਰਗ ਭ੍ਰਮਤਉ ਘਣੋ ਸਦਾ ਸੰਘਾਰੈ ਮੀਚੁ ॥ ਹਰਖ ਸੋਗ ਸਹਸਾ ਸੰਸਾਰੁ ਹਉ ਹਉ ਕਰਤ ਬਿਹਾਇ ॥ ਜਿਨਿ ਕੀਏ

ਤਿਸਹਿ ਨ ਜਾਣਨੀ ਚਿਤਵਹਿ ਅਨਿਕ ਉਪਾਇ ॥ ਆਧਿ ਬਿਆਧਿ ਉਪਾਧਿ ਰਸ ਕਬਹੁ ਨ ਤੂਟੈ ਤਾਪ ॥ ਪਾਰਬ੍ਰਹਮ

ਪੂਰਨ ਧਨੀ ਨਹ ਬੂਝੈ ਪਰਤਾਪ ॥ ਮੋਹ ਭਰਮ ਬੂਡਤ ਘਣੋ ਮਹਾ ਨਰਕ ਮਹਿ ਵਾਸ ॥ ਕਰਿ ਕਿਰਪਾ ਪ੍ਰਭ ਰਾਖਿ ਲੇਹੁ

ਨਾਨਕ ਤੇਰੀ ਆਸ ॥੩॥ ਸਲੋਕੁ ॥ ਚਤੁਰ ਸਿਆਣਾ ਸੁਘੜੁ ਸੋਇ ਜਿਨਿ ਤਜਿਆ ਅਭਿਮਾਨੁ ॥ ਚਾਰਿ ਪਦਾਰਥ

ਅਸਟ ਸਿਧਿ ਭਜੁ ਨਾਨਕ ਹਰਿ ਨਾਮੁ ॥੪॥ ਪਉੜੀ ॥ ਚਤੁਰਥਿ ਚਾਰੇ ਬੇਦ ਸੁਣਿ ਸੋਧਿਓ ਤਤੁ ਬੀਚਾਰੁ ॥ ਸਰਬ

ਖੇਮ ਕਲਿਆਣ ਨਿਧਿ ਰਾਮ ਨਾਮੁ ਜਪਿ ਸਾਰੁ ॥ ਨਰਕ ਨਿਵਾਰੈ ਦੁਖ ਹਰੈ ਤੂਟਹਿ ਅਨਿਕ ਕਲੇਸ ॥ ਮੀਚੁ ਹੁਟੈ ਜਮ

ਤੇ ਛੁਟੈ ਹਰਿ ਕੀਰਤਨ ਪਰਵੇਸ ॥ ਭਉ ਬਿਨਸੈ ਅੰਮ੍ਰਿਤੁ ਰਸੈ ਰੰਗਿ ਰਤੇ ਨਿਰੰਕਾਰ ॥ ਦੁਖ ਦਾਰਿਦ ਅਪਵਿਤ੍ਰਤਾ

ਨਾਸਹਿ ਨਾਮ ਅਧਾਰ ॥ ਸੁਰਿ ਨਰ ਮੁਨਿ ਜਨ ਖੋਜਤੇ ਸੁਖ ਸਾਗਰ ਗੋਪਾਲ ॥ ਮਨੁ ਨਿਰਮਲੁ ਮੁਖੁ ਊਜਲਾ ਹੋਇ

ਨਾਨਕ ਸਾਧ ਰਵਾਲ ॥੪॥ ਸਲੋਕੁ ॥ ਪੰਚ ਬਿਕਾਰ ਮਨ ਮਹਿ ਬਸੇ ਰਾਚੇ ਮਾਇਆ ਸੰਗਿ ॥ ਸਾਧਸੰਗਿ ਹੋਇ

ਨਿਰਮਲਾ ਨਾਨਕ ਪ੍ਰਭ ਕੈ ਰੰਗਿ ॥੫॥ ਪਉੜੀ ॥ ਪੰਚਮਿ ਪੰਚ ਪ੍ਰਧਾਨ ਤੇ ਜਿਹ ਜਾਨਿਓ ਪਰਪੰਚੁ ॥ ਕੁਸਮ ਬਾਸ

ਬਹੁ ਰੰਗੁ ਘਣੋ ਸਭ ਮਿਥਿਆ ਬਲਬੰਚੁ ॥ ਨਹ ਜਾਪੈ ਨਹ ਬੂਝੀਐ ਨਹ ਕਛੁ ਕਰਤ ਬੀਚਾਰੁ ॥ ਸੁਆਦ ਮੋਹ ਰਸ

ਬੇਧਿਓ ਅਗਿਆਨਿ ਰਚਿਓ ਸੰਸਾਰੁ ॥ ਜਨਮ ਮਰਣ ਬਹੁ ਜੋਨਿ ਭ੍ਰਮਣ ਕੀਨੇ ਕਰਮ ਅਨੇਕ ॥ ਰਚਨਹਾਰੁ ਨਹ

ਸਿਮਰਿਓ ਮਨਿ ਨ ਬੀਚਾਰਿ ਬਿਬੇਕ ॥ ਭਾਉ ਭਗਤਿ ਭਗਵਾਨ ਸੰਗਿ ਮਾਇਆ ਲਿਪਤ ਨ ਰੰਚ ॥ ਨਾਨਕ ਬਿਰਲੇ

ਪਾਈਅਹਿ ਜੋ ਨ ਰਚਹਿ ਪਰਪੰਚ ॥੫॥ ਸਲੋਕੁ ॥ ਖਟ ਸਾਸਤ੍ਰ ਊਚੌ ਕਹਹਿ ਅੰਤੁ ਨ ਪਾਰਾਵਾਰ ॥ ਭਗਤ ਸੋਹਹਿ

ਗੁਣ ਗਾਵਤੇ ਨਾਨਕ ਪ੍ਰਭ ਕੈ ਦੁਆਰ ॥੬॥ ਪਉੜੀ ॥ ਖਸਟਮਿ ਖਟ ਸਾਸਤ੍ਰ ਕਹਹਿ ਸਿੰਮ੍ਰਿਤਿ ਕਥਹਿ ਅਨੇਕ ॥

ਊਤਮੁ ਊਚੌ ਪਾਰਬ੍ਰਹਮੁ ਗੁਣ ਅੰਤੁ ਨ ਜਾਣਹਿ ਸੇਖ ॥ ਨਾਰਦ ਮੁਨਿ ਜਨ ਸੁਕ ਬਿਆਸ ਜਸੁ ਗਾਵਤ ਗੋਬਿੰਦ ॥

ਰਸ ਗੀਧੇ ਹਰਿ ਸਿਉ ਬੀਧੇ ਭਗਤ ਰਚੇ ਭਗਵੰਤ ॥ ਮੋਹ ਮਾਨ ਭ੍ਰਮੁ ਬਿਨਸਿਓ ਪਾਈ ਸਰਨਿ ਦਇਆਲ ॥

ਚਰਨ ਕਮਲ ਮਨਿ ਤਨਿ ਬਸੇ ਦਰਸਨੁ ਦੇਖਿ ਨਿਹਾਲ ॥ ਲਾਭੁ ਮਿਲੈ ਤੋਟਾ ਹਿਰੈ ਸਾਧਸੰਗਿ ਲਿਵ ਲਾਇ ॥ ਖਾਟਿ

ਖਜਾਨਾ ਗੁਣ ਨਿਧਿ ਹਰੇ ਨਾਨਕ ਨਾਮੁ ਧਿਆਇ ॥੬॥ ਸਲੋਕੁ ॥ ਸੰਤ ਮੰਡਲ ਹਰਿ ਜਸੁ ਕਥਹਿ ਬੋਲਹਿ ਸਤਿ

ਸੁਭਾਇ ॥ ਨਾਨਕ ਮਨੁ ਸੰਤੋਖੀਐ ਏਕਸੁ ਸਿਉ ਲਿਵ ਲਾਇ ॥੭॥ ਪਉੜੀ ॥ ਸਪਤਮਿ ਸੰਚਹੁ ਨਾਮ ਧਨੁ ਟੂਟਿ ਨ

ਜਾਹਿ ਭੰਡਾਰ ॥ ਸੰਤਸੰਗਤਿ ਮਹਿ ਪਾਈਐ ਅੰਤੁ ਨ ਪਾਰਾਵਾਰ ॥ ਆਪੁ ਤਜਹੁ ਗੋਬਿੰਦ ਭਜਹੁ ਸਰਨਿ ਪਰਹੁ ਹਰਿ

ਰਾਇ ॥ ਦੂਖ ਹਰੈ ਭਵਜਲੁ ਤਰੈ ਮਨ ਚਿੰਦਿਆ ਫਲੁ ਪਾਇ ॥ ਆਠ ਪਹਰ ਮਨਿ ਹਰਿ ਜਪੈ ਸਫਲੁ ਜਨਮੁ ਪਰਵਾਣੁ

॥ ਅੰਤਰਿ ਬਾਹਰਿ ਸਦਾ ਸੰਗਿ ਕਰਨੈਹਾਰੁ ਪਛਾਣੁ ॥ ਸੋ ਸਾਜਨੁ ਸੋ ਸਖਾ ਮੀਤੁ ਜੋ ਹਰਿ ਕੀ ਮਤਿ ਦੇਇ ॥ ਨਾਨਕ

ਤਿਸੁ ਬਲਿਹਾਰਣੈ ਹਰਿ ਹਰਿ ਨਾਮੁ ਜਪੇਇ ॥੭॥ ਸਲੋਕੁ ॥ ਆਠ ਪਹਰ ਗੁਨ ਗਾਈਅਹਿ ਤਜੀਅਹਿ ਅਵਰਿ

ਜੰਜਾਲ ॥ ਜਮਕੰਕਰੁ ਜੋਹਿ ਨ ਸਕਈ ਨਾਨਕ ਪ੍ਰਭੂ ਦਇਆਲ ॥੮॥ ਪਉੜੀ ॥ ਅਸਟਮੀ ਅਸਟ ਸਿਧਿ ਨਵ ਨਿਧਿ

॥ ਸਗਲ ਪਦਾਰਥ ਪੂਰਨ ਬੁਧਿ ॥ ਕਵਲ ਪ੍ਰਗਾਸ ਸਦਾ ਆਨੰਦ ॥ ਨਿਰਮਲ ਰੀਤਿ ਨਿਰੋਧਰ ਮੰਤ ॥ ਸਗਲ

ਧਰਮ ਪਵਿਤ੍ਰ ਇਸਨਾਨੁ ॥ ਸਭ ਮਹਿ ਊਚ ਬਿਸੇਖ ਗਿਆਨੁ ॥ ਹਰਿ ਹਰਿ ਭਜਨੁ ਪੂਰੇ ਗੁਰ ਸੰਗਿ ॥ ਜਪਿ ਤਰੀਐ

ਨਾਨਕ ਨਾਮ ਹਰਿ ਰੰਗਿ ॥੮॥ ਸਲੋਕੁ ॥ ਨਾਰਾਇਣੁ ਨਹ ਸਿਮਰਿਓ ਮੋਹਿਓ ਸੁਆਦ ਬਿਕਾਰ ॥ ਨਾਨਕ ਨਾਮਿ

ਬਿਸਾਰਿਐ ਨਰਕ ਸੁਰਗ ਅਵਤਾਰ ॥੯॥ ਪਉੜੀ ॥ ਨਉਮੀ ਨਵੇ ਛਿਦ੍ਰ ਅਪਵੀਤ ॥ ਹਰਿ ਨਾਮੁ ਨ ਜਪਹਿ ਕਰਤ

ਬਿਪਰੀਤਿ ॥ ਪਰ ਤ੍ਰਿਅ ਰਮਹਿ ਬਕਹਿ ਸਾਧ ਨਿੰਦ ॥ ਕਰਨ ਨ ਸੁਨਹੀ ਹਰਿ ਜਸੁ ਬਿੰਦ ॥ ਹਿਰਹਿ ਪਰ ਦਰਬੁ

ਉਦਰ ਕੈ ਤਾਈ ॥ ਅਗਨਿ ਨ ਨਿਵਰੈ ਤ੍ਰਿਸਨਾ ਨ ਬੁਝਾਈ ॥ ਹਰਿ ਸੇਵਾ ਬਿਨੁ ਏਹ ਫਲ ਲਾਗੇ ॥ ਨਾਨਕ ਪ੍ਰਭ

ਬਿਸਰਤ ਮਰਿ ਜਮਹਿ ਅਭਾਗੇ ॥੯॥ ਸਲੋਕੁ ॥ ਦਸ ਦਿਸ ਖੋਜਤ ਮੈ ਫਿਰਿਓ ਜਤ ਦੇਖਉ ਤਤ ਸੋਇ ॥ ਮਨੁ ਬਸਿ

ਆਵੈ ਨਾਨਕਾ ਜੇ ਪੂਰਨ ਕਿਰਪਾ ਹੋਇ ॥੧੦॥ ਪਉੜੀ ॥ ਦਸਮੀ ਦਸ ਦੁਆਰ ਬਸਿ ਕੀਨੇ ॥ ਮਨਿ ਸੰਤੋਖੁ ਨਾਮ

ਜਪਿ ਲੀਨੇ ॥ ਕਰਨੀ ਸੁਨੀਐ ਜਸੁ ਗੋਪਾਲ ॥ ਨੈਨੀ ਪੇਖਤ ਸਾਧ ਦਇਆਲ ॥ ਰਸਨਾ ਗੁਨ ਗਾਵੈ ਬੇਅੰਤ ॥ ਮਨ

ਮਹਿ ਚਿਤਵੈ ਪੂਰਨ ਭਗਵੰਤ ॥ ਹਸਤ ਚਰਨ ਸੰਤ ਟਹਲ ਕਮਾਈਐ ॥ ਨਾਨਕ ਇਹੁ ਸੰਜਮੁ ਪ੍ਰਭ ਕਿਰਪਾ ਪਾਈਐ

॥੧੦॥ ਸਲੋਕੁ ॥ ਏਕੋ ਏਕੁ ਬਖਾਨੀਐ ਬਿਰਲਾ ਜਾਣੈ ਸ੍ਵਾਦੁ ॥ ਗੁਣ ਗੋਬਿੰਦ ਨ ਜਾਣੀਐ ਨਾਨਕ ਸਭੁ ਬਿਸਮਾਦੁ

॥੧੧॥ ਪਉੜੀ ॥ ਏਕਾਦਸੀ ਨਿਕਟਿ ਪੇਖਹੁ ਹਰਿ ਰਾਮੁ ॥ ਇੰਦ੍ਰੀ ਬਸਿ ਕਰਿ ਸੁਣਹੁ ਹਰਿ ਨਾਮੁ ॥ ਮਨਿ ਸੰਤੋਖੁ

ਸਰਬ ਜੀਅ ਦਇਆ ॥ ਇਨ ਬਿਧਿ ਬਰਤੁ ਸੰਪੂਰਨ ਭਇਆ ॥ ਧਾਵਤ ਮਨੁ ਰਾਖੈ ਇਕ ਠਾਇ ॥ ਮਨੁ ਤਨੁ ਸੁਧੁ

ਜਪਤ ਹਰਿ ਨਾਇ ॥ ਸਭ ਮਹਿ ਪੂਰਿ ਰਹੇ ਪਾਰਬ੍ਰਹਮ ॥ ਨਾਨਕ ਹਰਿ ਕੀਰਤਨੁ ਕਰਿ ਅਟਲ ਏਹੁ ਧਰਮ ॥੧੧॥

ਸਲੋਕੁ ॥ ਦੁਰਮਤਿ ਹਰੀ ਸੇਵਾ ਕਰੀ ਭੇਟੇ ਸਾਧ ਕ੍ਰਿਪਾਲ ॥ ਨਾਨਕ ਪ੍ਰਭ ਸਿਉ ਮਿਲਿ ਰਹੇ ਬਿਨਸੇ ਸਗਲ ਜੰਜਾਲ

॥੧੨॥ ਪਉੜੀ ॥ ਦੁਆਦਸੀ ਦਾਨੁ ਨਾਮੁ ਇਸਨਾਨੁ ॥ ਹਰਿ ਕੀ ਭਗਤਿ ਕਰਹੁ ਤਜਿ ਮਾਨੁ ॥ ਹਰਿ ਅੰਮ੍ਰਿਤ ਪਾਨ

ਕਰਹੁ ਸਾਧਸੰਗਿ ॥ ਮਨ ਤ੍ਰਿਪਤਾਸੈ ਕੀਰਤਨ ਪ੍ਰਭ ਰੰਗਿ ॥ ਕੋਮਲ ਬਾਣੀ ਸਭ ਕਉ ਸੰਤੋਖੈ ॥ ਪੰਚ ਭੂ ਆਤਮਾ

ਹਰਿ ਨਾਮ ਰਸਿ ਪੋਖੈ ॥ ਗੁਰ ਪੂਰੇ ਤੇ ਏਹ ਨਿਹਚਉ ਪਾਈਐ ॥ ਨਾਨਕ ਰਾਮ ਰਮਤ ਫਿਰਿ ਜੋਨਿ ਨ ਆਈਐ ॥

੧੨॥ ਸਲੋਕੁ ॥ ਤੀਨਿ ਗੁਣਾ ਮਹਿ ਬਿਆਪਿਆ ਪੂਰਨ ਹੋਤ ਨ ਕਾਮ ॥ ਪਤਿਤ ਉਧਾਰਣੁ ਮਨਿ ਬਸੈ ਨਾਨਕ ਛੂਟੈ

ਨਾਮ ॥੧੩॥ ਪਉੜੀ ॥ ਤ੍ਰਉਦਸੀ ਤੀਨਿ ਤਾਪ ਸੰਸਾਰ ॥ ਆਵਤ ਜਾਤ ਨਰਕ ਅਵਤਾਰ ॥ ਹਰਿ ਹਰਿ ਭਜਨੁ ਨ

ਮਨ ਮਹਿ ਆਇਓ ॥ ਸੁਖ ਸਾਗਰ ਪ੍ਰਭੁ ਨਿਮਖ ਨ ਗਾਇਓ ॥ ਹਰਖ ਸੋਗ ਕਾ ਦੇਹ ਕਰਿ ਬਾਧਿਓ ॥ ਦੀਰਘ ਰੋਗੁ

ਮਾਇਆ ਆਸਾਧਿਓ ॥ ਦਿਨਹਿ ਬਿਕਾਰ ਕਰਤ ਸ੍ਰਮੁ ਪਾਇਓ ॥ ਨੈਨੀ ਨੀਦ ਸੁਪਨ ਬਰੜਾਇਓ ॥ ਹਰਿ ਬਿਸਰਤ

ਹੋਵਤ ਏਹ ਹਾਲ ॥ ਸਰਨਿ ਨਾਨਕ ਪ੍ਰਭ ਪੁਰਖ ਦਇਆਲ ॥੧੩॥ ਸਲੋਕੁ ॥ ਚਾਰਿ ਕੁੰਟ ਚਉਦਹ ਭਵਨ ਸਗਲ

ਬਿਆਪਤ ਰਾਮ ॥ ਨਾਨਕ ਊਨ ਨ ਦੇਖੀਐ ਪੂਰਨ ਤਾ ਕੇ ਕਾਮ ॥੧੪॥ ਪਉੜੀ ॥ ਚਉਦਹਿ ਚਾਰਿ ਕੁੰਟ ਪ੍ਰਭ ਆਪ

॥ ਸਗਲ ਭਵਨ ਪੂਰਨ ਪਰਤਾਪ ॥ ਦਸੇ ਦਿਸਾ ਰਵਿਆ ਪ੍ਰਭੁ ਏਕੁ ॥ ਧਰਨਿ ਅਕਾਸ ਸਭ ਮਹਿ ਪ੍ਰਭ ਪੇਖੁ ॥

ਜਲ ਥਲ ਬਨ ਪਰਬਤ ਪਾਤਾਲ ॥ ਪਰਮੇਸ੍ਵਰ ਤਹ ਬਸਹਿ ਦਇਆਲ ॥ ਸੂਖਮ ਅਸਥੂਲ ਸਗਲ ਭਗਵਾਨ ॥

ਨਾਨਕ ਗੁਰਮੁਖਿ ਬ੍ਰਹਮੁ ਪਛਾਨ ॥੧੪॥ ਸਲੋਕੁ ॥ ਆਤਮੁ ਜੀਤਾ ਗੁਰਮਤੀ ਗੁਣ ਗਾਏ ਗੋਬਿੰਦ ॥ ਸੰਤ ਪ੍ਰਸਾਦੀ

ਭੈ ਮਿਟੇ ਨਾਨਕ ਬਿਨਸੀ ਚਿੰਦ ॥੧੫॥ ਪਉੜੀ ॥ ਅਮਾਵਸ ਆਤਮ ਸੁਖੀ ਭਏ ਸੰਤੋਖੁ ਦੀਆ ਗੁਰਦੇਵ ॥

ਮਨੁ ਤਨੁ ਸੀਤਲੁ ਸਾਂਤਿ ਸਹਜ ਲਾਗਾ ਪ੍ਰਭ ਕੀ ਸੇਵ ॥ ਟੂਟੇ ਬੰਧਨ ਬਹੁ ਬਿਕਾਰ ਸਫਲ ਪੂਰਨ ਤਾ ਕੇ ਕਾਮ ॥

ਦੁਰਮਤਿ ਮਿਟੀ ਹਉਮੈ ਛੁਟੀ ਸਿਮਰਤ ਹਰਿ ਕੋ ਨਾਮ ॥ ਸਰਨਿ ਗਹੀ ਪਾਰਬ੍ਰਹਮ ਕੀ ਮਿਟਿਆ ਆਵਾ ਗਵਨ ॥

ਆਪਿ ਤਰਿਆ ਕੁਟੰਬ ਸਿਉ ਗੁਣ ਗੁਬਿੰਦ ਪ੍ਰਭ ਰਵਨ ॥ ਹਰਿ ਕੀ ਟਹਲ ਕਮਾਵਣੀ ਜਪੀਐ ਪ੍ਰਭ ਕਾ ਨਾਮੁ ॥ ਗੁਰ

ਪੂਰੇ ਤੇ ਪਾਇਆ ਨਾਨਕ ਸੁਖ ਬਿਸ੍ਰਾਮੁ ॥੧੫॥ ਸਲੋਕੁ ॥ ਪੂਰਨੁ ਕਬਹੁ ਨ ਡੋਲਤਾ ਪੂਰਾ ਕੀਆ ਪ੍ਰਭ ਆਪਿ ॥

ਦਿਨੁ ਦਿਨੁ ਚੜੈ ਸਵਾਇਆ ਨਾਨਕ ਹੋਤ ਨ ਘਾਟਿ ॥੧੬॥ ਪਉੜੀ ॥ ਪੂਰਨਮਾ ਪੂਰਨ ਪ੍ਰਭ ਏਕੁ ਕਰਣ ਕਾਰਣ

ਸਮਰਥੁ ॥ ਜੀਅ ਜੰਤ ਦਇਆਲ ਪੁਰਖੁ ਸਭ ਊਪਰਿ ਜਾ ਕਾ ਹਥੁ ॥ ਗੁਣ ਨਿਧਾਨ ਗੋਬਿੰਦ ਗੁਰ ਕੀਆ ਜਾ ਕਾ ਹੋਇ

॥ ਅੰਤਰਜਾਮੀ ਪ੍ਰਭੁ ਸੁਜਾਨੁ ਅਲਖ ਨਿਰੰਜਨ ਸੋਇ ॥ ਪਾਰਬ੍ਰਹਮੁ ਪਰਮੇਸਰੋ ਸਭ ਬਿਧਿ ਜਾਨਣਹਾਰ ॥ ਸੰਤ ਸਹਾਈ

ਸਰਨਿ ਜੋਗੁ ਆਠ ਪਹਰ ਨਮਸਕਾਰ ॥ ਅਕਥ ਕਥਾ ਨਹ ਬੂਝੀਐ ਸਿਮਰਹੁ ਹਰਿ ਕੇ ਚਰਨ ॥ ਪਤਿਤ ਉਧਾਰਨ

ਅਨਾਥ ਨਾਥ ਨਾਨਕ ਪ੍ਰਭ ਕੀ ਸਰਨ ॥੧੬॥ ਸਲੋਕੁ ॥ ਦੁਖ ਬਿਨਸੇ ਸਹਸਾ ਗਇਓ ਸਰਨਿ ਗਹੀ ਹਰਿ ਰਾਇ ॥

ਮਨਿ ਚਿੰਦੇ ਫਲ ਪਾਇਆ ਨਾਨਕ ਹਰਿ ਗੁਨ ਗਾਇ ॥੧੭॥ ਪਉੜੀ ॥ ਕੋਈ ਗਾਵੈ ਕੋ ਸੁਣੈ ਕੋਈ ਕਰੈ ਬੀਚਾਰੁ ॥

ਕੋ ਉਪਦੇਸੈ ਕੋ ਦ੍ਰਿੜੈ ਤਿਸ ਕਾ ਹੋਇ ਉਧਾਰੁ ॥ ਕਿਲਬਿਖ ਕਾਟੈ ਹੋਇ ਨਿਰਮਲਾ ਜਨਮ ਜਨਮ ਮਲੁ ਜਾਇ ॥

ਹਲਤਿ ਪਲਤਿ ਮੁਖੁ ਊਜਲਾ ਨਹ ਪੋਹੈ ਤਿਸੁ ਮਾਇ ॥ ਸੋ ਸੁਰਤਾ ਸੋ ਬੈਸਨੋ ਸੋ ਗਿਆਨੀ ਧਨਵੰਤੁ ॥ ਸੋ ਸੂਰਾ

ਕੁਲਵੰਤੁ ਸੋਇ ਜਿਨਿ ਭਜਿਆ ਭਗਵੰਤੁ ॥ ਖਤ੍ਰੀ ਬ੍ਰਾਹਮਣੁ ਸੂਦੁ ਬੈਸੁ ਉਧਰੈ ਸਿਮਰਿ ਚੰਡਾਲ ॥ ਜਿਨਿ ਜਾਨਿਓ

ਪ੍ਰਭੁ ਆਪਨਾ ਨਾਨਕ ਤਿਸਹਿ ਰਵਾਲ ॥੧੭॥

ਗਉੜੀ ਕੀ ਵਾਰ ਮਹਲਾ ੪ ॥      ੴ ਸਤਿਗੁਰ ਪ੍ਰਸਾਦਿ ॥

ਸਲੋਕ ਮਃ ੪ ॥ ਸਤਿਗੁਰੁ ਪੁਰਖੁ ਦਇਆਲੁ ਹੈ ਜਿਸ ਨੋ ਸਮਤੁ ਸਭੁ ਕੋਇ ॥ ਏਕ ਦ੍ਰਿਸਟਿ ਕਰਿ ਦੇਖਦਾ ਮਨ ਭਾਵਨੀ

ਤੇ ਸਿਧਿ ਹੋਇ ॥ ਸਤਿਗੁਰ ਵਿਚਿ ਅੰਮ੍ਰਿਤੁ ਹੈ ਹਰਿ ਉਤਮੁ ਹਰਿ ਪਦੁ ਸੋਇ ॥ ਨਾਨਕ ਕਿਰਪਾ ਤੇ ਹਰਿ ਧਿਆਈਐ

ਗੁਰਮੁਖਿ ਪਾਵੈ ਕੋਇ ॥੧॥ ਮਃ ੪ ॥ ਹਉਮੈ ਮਾਇਆ ਸਭ ਬਿਖੁ ਹੈ ਨਿਤ ਜਗਿ ਤੋਟਾ ਸੰਸਾਰਿ ॥ ਲਾਹਾ

ਹਰਿ ਧਨੁ ਖਟਿਆ ਗੁਰਮੁਖਿ ਸਬਦੁ ਵੀਚਾਰਿ ॥ ਹਉਮੈ ਮੈਲੁ ਬਿਖੁ ਉਤਰੈ ਹਰਿ ਅੰਮ੍ਰਿਤੁ ਹਰਿ ਉਰ ਧਾਰਿ ॥