ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

(ਲੜੀਵਾਰ)

(ਅੰਗ ੪੦੧  -  ੫੦੦)

Sri Guru Granth Sahib Jee

(Ladivaar - Continuous)

(Ang 401 - 500)

Instructions/User Manual
1. Hover/Mouse Up over word to Know correct Pad-Ched
2. Use Arrow Keys ← → or Space Key to Change the Angs

(Ladivaar.com)

Powered By

Reveal.js

ਸਦ ਸਦ ਬਲਿ ਜਾਉ ॥ ਗੁਰੂ ਵਿਟਹੁ ਹਉ ਵਾਰਿਆ ਜਿਸੁ ਮਿਲਿ ਸਚੁ ਸੁਆਉ ॥੧॥ ਰਹਾਉ ॥ ਸਗੁਨ ਅਪਸਗੁਨ

ਤਿਸ ਕਉ ਲਗਹਿ ਜਿਸੁ ਚੀਤਿ ਨ ਆਵੈ ॥ ਤਿਸੁ ਜਮੁ ਨੇੜਿ ਨ ਆਵਈ ਜੋ ਹਰਿ ਪ੍ਰਭਿ ਭਾਵੈ ॥੨॥ ਪੁੰਨ ਦਾਨ

ਜਪ ਤਪ ਜੇਤੇ ਸਭ ਊਪਰਿ ਨਾਮੁ ॥ ਹਰਿ ਹਰਿ ਰਸਨਾ ਜੋ ਜਪੈ ਤਿਸੁ ਪੂਰਨ ਕਾਮੁ ॥੩॥ ਭੈ ਬਿਨਸੇ ਭ੍ਰਮ ਮੋਹ ਗਏ ਕੋ

ਦਿਸੈ ਨ ਬੀਆ ॥ ਨਾਨਕ ਰਾਖੇ ਪਾਰਬ੍ਰਹਮਿ ਫਿਰਿ ਦੂਖੁ ਨ ਥੀਆ ॥੪॥੧੮॥੧੨੦॥

ਆਸਾ ਘਰੁ ੯ ਮਹਲਾ ੫      ੴ ਸਤਿਗੁਰ ਪ੍ਰਸਾਦਿ ॥

ਚਿਤਵਉ ਚਿਤਵਿ ਸਰਬ ਸੁਖ ਪਾਵਉ ਆਗੈ ਭਾਵਉ ਕਿ ਨ ਭਾਵਉ ॥ ਏਕੁ ਦਾਤਾਰੁ ਸਗਲ ਹੈ ਜਾਚਿਕ ਦੂਸਰ

ਕੈ ਪਹਿ ਜਾਵਉ ॥੧॥ ਹਉ ਮਾਗਉ ਆਨ ਲਜਾਵਉ ॥ ਸਗਲ ਛਤ੍ਰਪਤਿ ਏਕੋ ਠਾਕੁਰੁ ਕਉਨੁ ਸਮਸਰਿ ਲਾਵਉ ॥

੧॥ ਰਹਾਉ ॥ ਊਠਉ ਬੈਸਉ ਰਹਿ ਭਿ ਨ ਸਾਕਉ ਦਰਸਨੁ ਖੋਜਿ ਖੋਜਾਵਉ ॥ ਬ੍ਰਹਮਾਦਿਕ ਸਨਕਾਦਿਕ ਸਨਕ

ਸਨੰਦਨ ਸਨਾਤਨ ਸਨਤਕੁਮਾਰ ਤਿਨੑ ਕਉ ਮਹਲੁ ਦੁਲਭਾਵਉ ॥੨॥ ਅਗਮ ਅਗਮ ਆਗਾਧਿ ਬੋਧ ਕੀਮਤਿ

ਪਰੈ ਨ ਪਾਵਉ ॥ ਤਾਕੀ ਸਰਣਿ ਸਤਿ ਪੁਰਖ ਕੀ ਸਤਿਗੁਰੁ ਪੁਰਖੁ ਧਿਆਵਉ ॥੩॥ ਭਇਓ ਕ੍ਰਿਪਾਲੁ ਦਇਆਲੁ

ਪ੍ਰਭੁ ਠਾਕੁਰੁ ਕਾਟਿਓ ਬੰਧੁ ਗਰਾਵਉ ॥ ਕਹੁ ਨਾਨਕ ਜਉ ਸਾਧਸੰਗੁ ਪਾਇਓ ਤਉ ਫਿਰਿ ਜਨਮਿ ਨ ਆਵਉ

॥੪॥੧॥੧੨੧॥ ਆਸਾ ਮਹਲਾ ੫ ॥ ਅੰਤਰਿ ਗਾਵਉ ਬਾਹਰਿ ਗਾਵਉ ਗਾਵਉ ਜਾਗਿ ਸਵਾਰੀ ॥ ਸੰਗਿ ਚਲਨ

ਕਉ ਤੋਸਾ ਦੀਨਾੑ ਗੋਬਿੰਦ ਨਾਮ ਕੇ ਬਿਉਹਾਰੀ ॥੧॥ ਅਵਰ ਬਿਸਾਰੀ ਬਿਸਾਰੀ ॥ ਨਾਮ ਦਾਨੁ ਗੁਰਿ ਪੂਰੈ ਦੀਓ ਮੈ

ਏਹੋ ਆਧਾਰੀ ॥੧॥ ਰਹਾਉ ॥ ਦੂਖਨਿ ਗਾਵਉ ਸੁਖਿ ਭੀ ਗਾਵਉ ਮਾਰਗਿ ਪੰਥਿ ਸਮਾੑਰੀ ॥ ਨਾਮ ਦ੍ਰਿੜੁ ਗੁਰਿ

ਮਨ ਮਹਿ ਦੀਆ ਮੋਰੀ ਤਿਸਾ ਬੁਝਾਰੀ ॥੨॥ ਦਿਨੁ ਭੀ ਗਾਵਉ ਰੈਨੀ ਗਾਵਉ ਗਾਵਉ ਸਾਸਿ ਸਾਸਿ ਰਸਨਾਰੀ ॥

ਸਤਸੰਗਤਿ ਮਹਿ ਬਿਸਾਸੁ ਹੋਇ ਹਰਿ ਜੀਵਤ ਮਰਤ ਸੰਗਾਰੀ ॥੩॥ ਜਨ ਨਾਨਕ ਕਉ ਇਹੁ ਦਾਨੁ ਦੇਹੁ ਪ੍ਰਭ

ਪਾਵਉ ਸੰਤ ਰੇਨ ਉਰਿ ਧਾਰੀ ॥ ਸ੍ਰਵਨੀ ਕਥਾ ਨੈਨ ਦਰਸੁ ਪੇਖਉ ਮਸਤਕੁ ਗੁਰ ਚਰਨਾਰੀ ॥੪॥੨॥੧੨੨॥

ੴ ਸਤਿਗੁਰ ਪ੍ਰਸਾਦਿ ॥ ਆਸਾ ਘਰੁ ੧੦ ਮਹਲਾ ੫ ॥ ਜਿਸ ਨੋ ਤੂੰ ਅਸਥਿਰੁ ਕਰਿ ਮਾਨਹਿ ਤੇ ਪਾਹੁਨ ਦੋ ਦਾਹਾ

॥ ਪੁਤ੍ਰ ਕਲਤ੍ਰ ਗ੍ਰਿਹ ਸਗਲ ਸਮਗ੍ਰੀ ਸਭ ਮਿਥਿਆ ਅਸਨਾਹਾ ॥੧॥ ਰੇ ਮਨ ਕਿਆ ਕਰਹਿ ਹੈ ਹਾ ਹਾ ॥ ਦ੍ਰਿਸਟਿ

ਦੇਖੁ ਜੈਸੇ ਹਰਿਚੰਦਉਰੀ ਇਕੁ ਰਾਮ ਭਜਨੁ ਲੈ ਲਾਹਾ ॥੧॥ ਰਹਾਉ ॥ ਜੈਸੇ ਬਸਤਰ ਦੇਹ ਓਢਾਨੇ ਦਿਨ ਦੋਇ ਚਾਰਿ

ਭੋਰਾਹਾ ॥ ਭੀਤਿ ਊਪਰੇ ਕੇਤਕੁ ਧਾਈਐ ਅੰਤਿ ਓਰਕੋ ਆਹਾ ॥੨॥ ਜੈਸੇ ਅੰਭ ਕੁੰਡ ਕਰਿ ਰਾਖਿਓ ਪਰਤ ਸਿੰਧੁ

ਗਲਿ ਜਾਹਾ ॥ ਆਵਗਿ ਆਗਿਆ ਪਾਰਬ੍ਰਹਮ ਕੀ ਉਠਿ ਜਾਸੀ ਮੁਹਤ ਚਸਾਹਾ ॥੩॥ ਰੇ ਮਨ ਲੇਖੈ ਚਾਲਹਿ ਲੇਖੈ

ਬੈਸਹਿ ਲੇਖੈ ਲੈਦਾ ਸਾਹਾ ॥ ਸਦਾ ਕੀਰਤਿ ਕਰਿ ਨਾਨਕ ਹਰਿ ਕੀ ਉਬਰੇ ਸਤਿਗੁਰ ਚਰਣ ਓਟਾਹਾ ॥੪॥੧॥੧੨੩

॥ ਆਸਾ ਮਹਲਾ ੫ ॥ ਅਪੁਸਟ ਬਾਤ ਤੇ ਭਈ ਸੀਧਰੀ ਦੂਤ ਦੁਸਟ ਸਜਨਈ ॥ ਅੰਧਕਾਰ ਮਹਿ ਰਤਨੁ ਪ੍ਰਗਾਸਿਓ

ਮਲੀਨ ਬੁਧਿ ਹਛਨਈ ॥੧॥ ਜਉ ਕਿਰਪਾ ਗੋਬਿੰਦ ਭਈ ॥ ਸੁਖ ਸੰਪਤਿ ਹਰਿ ਨਾਮ ਫਲ ਪਾਏ ਸਤਿਗੁਰ ਮਿਲਈ

॥੧॥ ਰਹਾਉ ॥ ਮੋਹਿ ਕਿਰਪਨ ਕਉ ਕੋਇ ਨ ਜਾਨਤ ਸਗਲ ਭਵਨ ਪ੍ਰਗਟਈ ॥ ਸੰਗਿ ਬੈਠਨੋ ਕਹੀ ਨ ਪਾਵਤ

ਹੁਣਿ ਸਗਲ ਚਰਣ ਸੇਵਈ ॥੨॥ ਆਢ ਆਢ ਕਉ ਫਿਰਤ ਢੂੰਢਤੇ ਮਨ ਸਗਲ ਤ੍ਰਿਸਨ ਬੁਝਿ ਗਈ ॥ ਏਕੁ ਬੋਲੁ

ਭੀ ਖਵਤੋ ਨਾਹੀ ਸਾਧਸੰਗਤਿ ਸੀਤਲਈ ॥੩॥ ਏਕ ਜੀਹ ਗੁਣ ਕਵਨ ਵਖਾਨੈ ਅਗਮ ਅਗਮ ਅਗਮਈ ॥ ਦਾਸੁ

ਦਾਸ ਦਾਸ ਕੋ ਕਰੀਅਹੁ ਜਨ ਨਾਨਕ ਹਰਿ ਸਰਣਈ ॥੪॥੨॥੧੨੪॥ ਆਸਾ ਮਹਲਾ ੫ ॥ ਰੇ ਮੂੜੇ ਲਾਹੇ ਕਉ ਤੂੰ

ਢੀਲਾ ਢੀਲਾ ਤੋਟੇ ਕਉ ਬੇਗਿ ਧਾਇਆ ॥ ਸਸਤ ਵਖਰੁ ਤੂੰ ਘਿੰਨਹਿ ਨਾਹੀ ਪਾਪੀ ਬਾਧਾ ਰੇਨਾਇਆ ॥੧॥

ਸਤਿਗੁਰ ਤੇਰੀ ਆਸਾਇਆ ॥ ਪਤਿਤ ਪਾਵਨੁ ਤੇਰੋ ਨਾਮੁ ਪਾਰਬ੍ਰਹਮ ਮੈ ਏਹਾ ਓਟਾਇਆ ॥੧॥ ਰਹਾਉ ॥

ਗੰਧਣ ਵੈਣ ਸੁਣਹਿ ਉਰਝਾਵਹਿ ਨਾਮੁ ਲੈਤ ਅਲਕਾਇਆ ॥ ਨਿੰਦ ਚਿੰਦ ਕਉ ਬਹੁਤੁ ਉਮਾਹਿਓ ਬੂਝੀ

ਉਲਟਾਇਆ ॥੨॥ ਪਰ ਧਨ ਪਰ ਤਨ ਪਰ ਤੀ ਨਿੰਦਾ ਅਖਾਧਿ ਖਾਹਿ ਹਰਕਾਇਆ ॥ ਸਾਚ ਧਰਮ ਸਿਉ ਰੁਚਿ ਨਹੀ

ਆਵੈ ਸਤਿ ਸੁਨਤ ਛੋਹਾਇਆ ॥੩॥ ਦੀਨ ਦਇਆਲ ਕ੍ਰਿਪਾਲ ਪ੍ਰਭ ਠਾਕੁਰ ਭਗਤ ਟੇਕ ਹਰਿ ਨਾਇਆ ॥ ਨਾਨਕ

ਆਹਿ ਸਰਣ ਪ੍ਰਭ ਆਇਓ ਰਾਖੁ ਲਾਜ ਅਪਨਾਇਆ ॥੪॥੩॥੧੨੫॥ ਆਸਾ ਮਹਲਾ ੫ ॥ ਮਿਥਿਆ ਸੰਗਿ ਸੰਗਿ

ਲਪਟਾਏ ਮੋਹ ਮਾਇਆ ਕਰਿ ਬਾਧੇ ॥ ਜਹ ਜਾਨੋ ਸੋ ਚੀਤਿ ਨ ਆਵੈ ਅਹੰਬੁਧਿ ਭਏ ਆਂਧੇ ॥੧॥ ਮਨ ਬੈਰਾਗੀ

ਕਿਉ ਨ ਅਰਾਧੇ ॥ ਕਾਚ ਕੋਠਰੀ ਮਾਹਿ ਤੂੰ ਬਸਤਾ ਸੰਗਿ ਸਗਲ ਬਿਖੈ ਕੀ ਬਿਆਧੇ ॥੧॥ ਰਹਾਉ ॥ ਮੇਰੀ ਮੇਰੀ ਕਰਤ

ਦਿਨੁ ਰੈਨਿ ਬਿਹਾਵੈ ਪਲੁ ਖਿਨੁ ਛੀਜੈ ਅਰਜਾਧੇ ॥ ਜੈਸੇ ਮੀਠੈ ਸਾਦਿ ਲੋਭਾਏ ਝੂਠ ਧੰਧਿ ਦੁਰਗਾਧੇ ॥੨॥ ਕਾਮ ਕ੍ਰੋਧ

ਅਰੁ ਲੋਭ ਮੋਹ ਇਹ ਇੰਦ੍ਰੀ ਰਸਿ ਲਪਟਾਧੇ ॥ ਦੀਈ ਭਵਾਰੀ ਪੁਰਖਿ ਬਿਧਾਤੈ ਬਹੁਰਿ ਬਹੁਰਿ ਜਨਮਾਧੇ ॥੩॥ ਜਉ

ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਤਉ ਗੁਰ ਮਿਲਿ ਸਭ ਸੁਖ ਲਾਧੇ ॥ ਕਹੁ ਨਾਨਕ ਦਿਨੁ ਰੈਨਿ ਧਿਆਵਉ ਮਾਰਿ

ਕਾਢੀ ਸਗਲ ਉਪਾਧੇ ॥੪॥ ਇਉ ਜਪਿਓ ਭਾਈ ਪੁਰਖੁ ਬਿਧਾਤੇ ॥ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਜਨਮ ਮਰਣ

ਦੁਖ ਲਾਥੇ ॥੧॥ ਰਹਾਉ ਦੂਜਾ ॥੪॥੪॥੧੨੬॥ ਆਸਾ ਮਹਲਾ ੫ ॥ ਨਿਮਖ ਕਾਮ ਸੁਆਦ ਕਾਰਣਿ ਕੋਟਿ

ਦਿਨਸ ਦੁਖੁ ਪਾਵਹਿ ॥ ਘਰੀ ਮੁਹਤ ਰੰਗ ਮਾਣਹਿ ਫਿਰਿ ਬਹੁਰਿ ਬਹੁਰਿ ਪਛੁਤਾਵਹਿ ॥੧॥ ਅੰਧੇ ਚੇਤਿ ਹਰਿ ਹਰਿ

ਰਾਇਆ ॥ ਤੇਰਾ ਸੋ ਦਿਨੁ ਨੇੜੈ ਆਇਆ ॥੧॥ ਰਹਾਉ ॥ ਪਲਕ ਦ੍ਰਿਸਟਿ ਦੇਖਿ ਭੂਲੋ ਆਕ ਨੀਮ ਕੋ ਤੂੰਮਰੁ ॥ ਜੈਸਾ

ਸੰਗੁ ਬਿਸੀਅਰ ਸਿਉ ਹੈ ਰੇ ਤੈਸੋ ਹੀ ਇਹੁ ਪਰ ਗ੍ਰਿਹੁ ॥੨॥ ਬੈਰੀ ਕਾਰਣਿ ਪਾਪ ਕਰਤਾ ਬਸਤੁ ਰਹੀ ਅਮਾਨਾ ॥

ਛੋਡਿ ਜਾਹਿ ਤਿਨ ਹੀ ਸਿਉ ਸੰਗੀ ਸਾਜਨ ਸਿਉ ਬੈਰਾਨਾ ॥੩॥ ਸਗਲ ਸੰਸਾਰੁ ਇਹੈ ਬਿਧਿ ਬਿਆਪਿਓ ਸੋ ਉਬਰਿਓ

ਜਿਸੁ ਗੁਰੁ ਪੂਰਾ ॥ ਕਹੁ ਨਾਨਕ ਭਵ ਸਾਗਰੁ ਤਰਿਓ ਭਏ ਪੁਨੀਤ ਸਰੀਰਾ ॥੪॥੫॥੧੨੭॥ ਆਸਾ ਮਹਲਾ ੫

ਦੁਪਦੇ ॥ ਲੂਕਿ ਕਮਾਨੋ ਸੋਈ ਤੁਮੑ ਪੇਖਿਓ ਮੂੜ ਮੁਗਧ ਮੁਕਰਾਨੀ ॥ ਆਪ ਕਮਾਨੇ ਕਉ ਲੇ ਬਾਂਧੇ ਫਿਰਿ ਪਾਛੈ

ਪਛੁਤਾਨੀ ॥੧॥ ਪ੍ਰਭ ਮੇਰੇ ਸਭ ਬਿਧਿ ਆਗੈ ਜਾਨੀ ॥ ਭ੍ਰਮ ਕੇ ਮੂਸੇ ਤੂੰ ਰਾਖਤ ਪਰਦਾ ਪਾਛੈ ਜੀਅ ਕੀ ਮਾਨੀ ॥੧॥

ਰਹਾਉ ॥ ਜਿਤੁ ਜਿਤੁ ਲਾਏ ਤਿਤੁ ਤਿਤੁ ਲਾਗੇ ਕਿਆ ਕੋ ਕਰੈ ਪਰਾਨੀ ॥ ਬਖਸਿ ਲੈਹੁ ਪਾਰਬ੍ਰਹਮ ਸੁਆਮੀ ਨਾਨਕ

ਸਦ ਕੁਰਬਾਨੀ ॥੨॥੬॥੧੨੮॥ ਆਸਾ ਮਹਲਾ ੫ ॥ ਅਪੁਨੇ ਸੇਵਕ ਕੀ ਆਪੇ ਰਾਖੈ ਆਪੇ ਨਾਮੁ ਜਪਾਵੈ ॥ ਜਹ

ਜਹ ਕਾਜ ਕਿਰਤਿ ਸੇਵਕ ਕੀ ਤਹਾ ਤਹਾ ਉਠਿ ਧਾਵੈ ॥੧॥ ਸੇਵਕ ਕਉ ਨਿਕਟੀ ਹੋਇ ਦਿਖਾਵੈ ॥ ਜੋ ਜੋ ਕਹੈ ਠਾਕੁਰ

ਪਹਿ ਸੇਵਕੁ ਤਤਕਾਲ ਹੋਇ ਆਵੈ ॥੧॥ ਰਹਾਉ ॥ ਤਿਸੁ ਸੇਵਕ ਕੈ ਹਉ ਬਲਿਹਾਰੀ ਜੋ ਅਪਨੇ ਪ੍ਰਭ ਭਾਵੈ ॥ ਤਿਸ ਕੀ

ਸੋਇ ਸੁਣੀ ਮਨੁ ਹਰਿਆ ਤਿਸੁ ਨਾਨਕ ਪਰਸਣਿ ਆਵੈ ॥੨॥੭॥੧੨੯॥

ਆਸਾ ਘਰੁ ੧੧ ਮਹਲਾ ੫      ੴ ਸਤਿਗੁਰ ਪ੍ਰਸਾਦਿ ॥

ਨਟੂਆ ਭੇਖ ਦਿਖਾਵੈ ਬਹੁ ਬਿਧਿ ਜੈਸਾ ਹੈ ਓਹੁ ਤੈਸਾ ਰੇ ॥ ਅਨਿਕ ਜੋਨਿ ਭ੍ਰਮਿਓ ਭ੍ਰਮ ਭੀਤਰਿ ਸੁਖਹਿ ਨਾਹੀ

ਪਰਵੇਸਾ ਰੇ ॥੧॥ ਸਾਜਨ ਸੰਤ ਹਮਾਰੇ ਮੀਤਾ ਬਿਨੁ ਹਰਿ ਹਰਿ ਆਨੀਤਾ ਰੇ ॥ ਸਾਧਸੰਗਿ ਮਿਲਿ ਹਰਿ ਗੁਣ ਗਾਏ

ਇਹੁ ਜਨਮੁ ਪਦਾਰਥੁ ਜੀਤਾ ਰੇ ॥੧॥ ਰਹਾਉ ॥ ਤ੍ਰੈ ਗੁਣ ਮਾਇਆ ਬ੍ਰਹਮ ਕੀ ਕੀਨੀੑ ਕਹਹੁ ਕਵਨ ਬਿਧਿ ਤਰੀਐ

ਰੇ ॥ ਘੂਮਨ ਘੇਰ ਅਗਾਹ ਗਾਖਰੀ ਗੁਰ ਸਬਦੀ ਪਾਰਿ ਉਤਰੀਐ ਰੇ ॥੨॥ ਖੋਜਤ ਖੋਜਤ ਖੋਜਿ ਬੀਚਾਰਿਓ ਤਤੁ

ਨਾਨਕ ਇਹੁ ਜਾਨਾ ਰੇ ॥ ਸਿਮਰਤ ਨਾਮੁ ਨਿਧਾਨੁ ਨਿਰਮੋਲਕੁ ਮਨੁ ਮਾਣਕੁ ਪਤੀਆਨਾ ਰੇ ॥੩॥੧॥੧੩੦॥

ਆਸਾ ਮਹਲਾ ੫ ਦੁਪਦੇ ॥ ਗੁਰ ਪਰਸਾਦਿ ਮੇਰੈ ਮਨਿ ਵਸਿਆ ਜੋ ਮਾਗਉ ਸੋ ਪਾਵਉ ਰੇ ॥ ਨਾਮ ਰੰਗਿ ਇਹੁ ਮਨੁ

ਤ੍ਰਿਪਤਾਨਾ ਬਹੁਰਿ ਨ ਕਤਹੂੰ ਧਾਵਉ ਰੇ ॥੧॥ ਹਮਰਾ ਠਾਕੁਰੁ ਸਭ ਤੇ ਊਚਾ ਰੈਣਿ ਦਿਨਸੁ ਤਿਸੁ ਗਾਵਉ ਰੇ ॥ ਖਿਨ

ਮਹਿ ਥਾਪਿ ਉਥਾਪਨਹਾਰਾ ਤਿਸ ਤੇ ਤੁਝਹਿ ਡਰਾਵਉ ਰੇ ॥੧॥ ਰਹਾਉ ॥ ਜਬ ਦੇਖਉ ਪ੍ਰਭੁ ਅਪੁਨਾ ਸੁਆਮੀ ਤਉ

ਅਵਰਹਿ ਚੀਤਿ ਨ ਪਾਵਉ ਰੇ ॥ ਨਾਨਕੁ ਦਾਸੁ ਪ੍ਰਭਿ ਆਪਿ ਪਹਿਰਾਇਆ ਭ੍ਰਮੁ ਭਉ ਮੇਟਿ ਲਿਖਾਵਉ ਰੇ ॥

੨॥੨॥੧੩੧॥ ਆਸਾ ਮਹਲਾ ੫ ॥ ਚਾਰਿ ਬਰਨ ਚਉਹਾ ਕੇ ਮਰਦਨ ਖਟੁ ਦਰਸਨ ਕਰ ਤਲੀ ਰੇ ॥ ਸੁੰਦਰ

ਸੁਘਰ ਸਰੂਪ ਸਿਆਨੇ ਪੰਚਹੁ ਹੀ ਮੋਹਿ ਛਲੀ ਰੇ ॥੧॥ ਜਿਨਿ ਮਿਲਿ ਮਾਰੇ ਪੰਚ ਸੂਰਬੀਰ ਐਸੋ ਕਉਨੁ ਬਲੀ ਰੇ ॥

ਜਿਨਿ ਪੰਚ ਮਾਰਿ ਬਿਦਾਰਿ ਗੁਦਾਰੇ ਸੋ ਪੂਰਾ ਇਹ ਕਲੀ ਰੇ ॥੧॥ ਰਹਾਉ ॥ ਵਡੀ ਕੋਮ ਵਸਿ ਭਾਗਹਿ ਨਾਹੀ

ਮੁਹਕਮ ਫਉਜ ਹਠਲੀ ਰੇ ॥ ਕਹੁ ਨਾਨਕ ਤਿਨਿ ਜਨਿ ਨਿਰਦਲਿਆ ਸਾਧਸੰਗਤਿ ਕੈ ਝਲੀ ਰੇ ॥੨॥੩॥੧੩੨॥

ਆਸਾ ਮਹਲਾ ੫ ॥ ਨੀਕੀ ਜੀਅ ਕੀ ਹਰਿ ਕਥਾ ਊਤਮ ਆਨ ਸਗਲ ਰਸ ਫੀਕੀ ਰੇ ॥੧॥ ਰਹਾਉ ॥ ਬਹੁ ਗੁਨਿ

ਧੁਨਿ ਮੁਨਿ ਜਨ ਖਟੁ ਬੇਤੇ ਅਵਰੁ ਨ ਕਿਛੁ ਲਾਈਕੀ ਰੇ ॥੧॥ ਬਿਖਾਰੀ ਨਿਰਾਰੀ ਅਪਾਰੀ ਸਹਜਾਰੀ ਸਾਧਸੰਗਿ

ਨਾਨਕ ਪੀਕੀ ਰੇ ॥੨॥੪॥੧੩੩॥ ਆਸਾ ਮਹਲਾ ੫ ॥ ਹਮਾਰੀ ਪਿਆਰੀ ਅੰਮ੍ਰਿਤ ਧਾਰੀ ਗੁਰਿ ਨਿਮਖ ਨ ਮਨ ਤੇ

ਟਾਰੀ ਰੇ ॥੧॥ ਰਹਾਉ ॥ ਦਰਸਨ ਪਰਸਨ ਸਰਸਨ ਹਰਸਨ ਰੰਗਿ ਰੰਗੀ ਕਰਤਾਰੀ ਰੇ ॥੧॥ ਖਿਨੁ ਰਮ ਗੁਰ ਗਮ

ਹਰਿ ਦਮ ਨਹ ਜਮ ਹਰਿ ਕੰਠਿ ਨਾਨਕ ਉਰਿ ਹਾਰੀ ਰੇ ॥੨॥੫॥੧੩੪॥ ਆਸਾ ਮਹਲਾ ੫ ॥ ਨੀਕੀ ਸਾਧ ਸੰਗਾਨੀ

॥ ਰਹਾਉ ॥ ਪਹਰ ਮੂਰਤ ਪਲ ਗਾਵਤ ਗਾਵਤ ਗੋਵਿੰਦ ਗੋਵਿੰਦ ਵਖਾਨੀ ॥੧॥ ਚਾਲਤ ਬੈਸਤ ਸੋਵਤ ਹਰਿ ਜਸੁ

ਮਨਿ ਤਨਿ ਚਰਨ ਖਟਾਨੀ ॥੨॥ ਹਂਉ ਹਉਰੋ ਤੂ ਠਾਕੁਰੁ ਗਉਰੋ ਨਾਨਕ ਸਰਨਿ ਪਛਾਨੀ ॥੩॥੬॥੧੩੫॥

ਰਾਗੁ ਆਸਾ ਮਹਲਾ ੫ ਘਰੁ ੧੨

ੴ ਸਤਿਗੁਰ ਪ੍ਰਸਾਦਿ ॥ ਤਿਆਗਿ ਸਗਲ ਸਿਆਨਪਾ ਭਜੁ ਪਾਰਬ੍ਰਹਮ ਨਿਰੰਕਾਰੁ ॥ ਏਕ ਸਾਚੇ ਨਾਮ ਬਾਝਹੁ

ਸਗਲ ਦੀਸੈ ਛਾਰੁ ॥੧॥ ਸੋ ਪ੍ਰਭੁ ਜਾਣੀਐ ਸਦ ਸੰਗਿ ॥ ਗੁਰ ਪ੍ਰਸਾਦੀ ਬੂਝੀਐ ਏਕ ਹਰਿ ਕੈ ਰੰਗਿ ॥੧॥ ਰਹਾਉ ॥

ਸਰਣਿ ਸਮਰਥ ਏਕ ਕੇਰੀ ਦੂਜਾ ਨਾਹੀ ਠਾਉ ॥ ਮਹਾ ਭਉਜਲੁ ਲੰਘੀਐ ਸਦਾ ਹਰਿ ਗੁਣ ਗਾਉ ॥੨॥ ਜਨਮ

ਮਰਣੁ ਨਿਵਾਰੀਐ ਦੁਖੁ ਨ ਜਮ ਪੁਰਿ ਹੋਇ ॥ ਨਾਮੁ ਨਿਧਾਨੁ ਸੋਈ ਪਾਏ ਕ੍ਰਿਪਾ ਕਰੇ ਪ੍ਰਭੁ ਸੋਇ ॥੩॥ ਏਕ ਟੇਕ

ਅਧਾਰੁ ਏਕੋ ਏਕ ਕਾ ਮਨਿ ਜੋਰੁ ॥ ਨਾਨਕ ਜਪੀਐ ਮਿਲਿ ਸਾਧਸੰਗਤਿ ਹਰਿ ਬਿਨੁ ਅਵਰੁ ਨ ਹੋਰੁ ॥੪॥੧॥੧੩੬

॥ ਆਸਾ ਮਹਲਾ ੫ ॥ ਜੀਉ ਮਨੁ ਤਨੁ ਪ੍ਰਾਨ ਪ੍ਰਭ ਕੇ ਦੀਏ ਸਭਿ ਰਸ ਭੋਗ ॥ ਦੀਨ ਬੰਧਪ ਜੀਅ ਦਾਤਾ ਸਰਣਿ

ਰਾਖਣ ਜੋਗੁ ॥੧॥ ਮੇਰੇ ਮਨ ਧਿਆਇ ਹਰਿ ਹਰਿ ਨਾਉ ॥ ਹਲਤਿ ਪਲਤਿ ਸਹਾਇ ਸੰਗੇ ਏਕ ਸਿਉ ਲਿਵ ਲਾਉ ॥

੧॥ ਰਹਾਉ ॥ ਬੇਦ ਸਾਸਤ੍ਰ ਜਨ ਧਿਆਵਹਿ ਤਰਣ ਕਉ ਸੰਸਾਰੁ ॥ ਕਰਮ ਧਰਮ ਅਨੇਕ ਕਿਰਿਆ ਸਭ ਊਪਰਿ

ਨਾਮੁ ਅਚਾਰੁ ॥੨॥ ਕਾਮੁ ਕ੍ਰੋਧੁ ਅਹੰਕਾਰੁ ਬਿਨਸੈ ਮਿਲੈ ਸਤਿਗੁਰ ਦੇਵ ॥ ਨਾਮੁ ਦ੍ਰਿੜੁ ਕਰਿ ਭਗਤਿ ਹਰਿ ਕੀ ਭਲੀ

ਪ੍ਰਭ ਕੀ ਸੇਵ ॥੩॥ ਚਰਣ ਸਰਣ ਦਇਆਲ ਤੇਰੀ ਤੂੰ ਨਿਮਾਣੇ ਮਾਣੁ ॥ ਜੀਅ ਪ੍ਰਾਣ ਅਧਾਰੁ ਤੇਰਾ ਨਾਨਕ ਕਾ

ਪ੍ਰਭੁ ਤਾਣੁ ॥੪॥੨॥੧੩੭॥ ਆਸਾ ਮਹਲਾ ੫ ॥ ਡੋਲਿ ਡੋਲਿ ਮਹਾ ਦੁਖੁ ਪਾਇਆ ਬਿਨਾ ਸਾਧੂ ਸੰਗ ॥ ਖਾਟਿ ਲਾਭੁ

ਗੋਬਿੰਦ ਹਰਿ ਰਸੁ ਪਾਰਬ੍ਰਹਮ ਇਕ ਰੰਗ ॥੧॥ ਹਰਿ ਕੋ ਨਾਮੁ ਜਪੀਐ ਨੀਤਿ ॥ ਸਾਸਿ ਸਾਸਿ ਧਿਆਇ ਸੋ ਪ੍ਰਭੁ

ਤਿਆਗਿ ਅਵਰ ਪਰੀਤਿ ॥੧॥ ਰਹਾਉ ॥ ਕਰਣ ਕਾਰਣ ਸਮਰਥ ਸੋ ਪ੍ਰਭੁ ਜੀਅ ਦਾਤਾ ਆਪਿ ॥ ਤਿਆਗਿ ਸਗਲ

ਸਿਆਣਪਾ ਆਠ ਪਹਰ ਪ੍ਰਭੁ ਜਾਪਿ ॥੨॥ ਮੀਤੁ ਸਖਾ ਸਹਾਇ ਸੰਗੀ ਊਚ ਅਗਮ ਅਪਾਰੁ ॥ ਚਰਣ ਕਮਲ ਬਸਾਇ

ਹਿਰਦੈ ਜੀਅ ਕੋ ਆਧਾਰੁ ॥੩॥ ਕਰਿ ਕਿਰਪਾ ਪ੍ਰਭ ਪਾਰਬ੍ਰਹਮ ਗੁਣ ਤੇਰਾ ਜਸੁ ਗਾਉ ॥ ਸਰਬ ਸੂਖ ਵਡੀ ਵਡਿਆਈ

ਜਪਿ ਜੀਵੈ ਨਾਨਕੁ ਨਾਉ ॥੪॥੩॥੧੩੮॥ ਆਸਾ ਮਹਲਾ ੫ ॥ ਉਦਮੁ ਕਰਉ ਕਰਾਵਹੁ ਠਾਕੁਰ ਪੇਖਤ ਸਾਧੂ

ਸੰਗਿ ॥ ਹਰਿ ਹਰਿ ਨਾਮੁ ਚਰਾਵਹੁ ਰੰਗਨਿ ਆਪੇ ਹੀ ਪ੍ਰਭ ਰੰਗਿ ॥੧॥ ਮਨ ਮਹਿ ਰਾਮ ਨਾਮਾ ਜਾਪਿ ॥ ਕਰਿ

ਕਿਰਪਾ ਵਸਹੁ ਮੇਰੈ ਹਿਰਦੈ ਹੋਇ ਸਹਾਈ ਆਪਿ ॥੧॥ ਰਹਾਉ ॥ ਸੁਣਿ ਸੁਣਿ ਨਾਮੁ ਤੁਮਾਰਾ ਪ੍ਰੀਤਮ ਪ੍ਰਭੁ ਪੇਖਨ

ਕਾ ਚਾਉ ॥ ਦਇਆ ਕਰਹੁ ਕਿਰਮ ਅਪੁਨੇ ਕਉ ਇਹੈ ਮਨੋਰਥੁ ਸੁਆਉ ॥੨॥ ਤਨੁ ਧਨੁ ਤੇਰਾ ਤੂੰ ਪ੍ਰਭੁ ਮੇਰਾ ਹਮਰੈ

ਵਸਿ ਕਿਛੁ ਨਾਹਿ ॥ ਜਿਉ ਜਿਉ ਰਾਖਹਿ ਤਿਉ ਤਿਉ ਰਹਣਾ ਤੇਰਾ ਦੀਆ ਖਾਹਿ ॥੩॥ ਜਨਮ ਜਨਮ ਕੇ ਕਿਲਵਿਖ

ਕਾਟੈ ਮਜਨੁ ਹਰਿ ਜਨ ਧੂਰਿ ॥ ਭਾਇ ਭਗਤਿ ਭਰਮ ਭਉ ਨਾਸੈ ਹਰਿ ਨਾਨਕ ਸਦਾ ਹਜੂਰਿ ॥੪॥੪॥੧੩੯॥

ਆਸਾ ਮਹਲਾ ੫ ॥ ਅਗਮ ਅਗੋਚਰੁ ਦਰਸੁ ਤੇਰਾ ਸੋ ਪਾਏ ਜਿਸੁ ਮਸਤਕਿ ਭਾਗੁ ॥ ਆਪਿ ਕ੍ਰਿਪਾਲਿ ਕ੍ਰਿਪਾ ਪ੍ਰਭਿ

ਧਾਰੀ ਸਤਿਗੁਰਿ ਬਖਸਿਆ ਹਰਿ ਨਾਮੁ ॥੧॥ ਕਲਿਜੁਗੁ ਉਧਾਰਿਆ ਗੁਰਦੇਵ ॥ ਮਲ ਮੂਤ ਮੂੜ ਜਿ ਮੁਘਦ ਹੋਤੇ

ਸਭਿ ਲਗੇ ਤੇਰੀ ਸੇਵ ॥੧॥ ਰਹਾਉ ॥ ਤੂ ਆਪਿ ਕਰਤਾ ਸਭ ਸ੍ਰਿਸਟਿ ਧਰਤਾ ਸਭ ਮਹਿ ਰਹਿਆ ਸਮਾਇ ॥

ਧਰਮ ਰਾਜਾ ਬਿਸਮਾਦੁ ਹੋਆ ਸਭ ਪਈ ਪੈਰੀ ਆਇ ॥੨॥ ਸਤਜੁਗੁ ਤ੍ਰੇਤਾ ਦੁਆਪਰੁ ਭਣੀਐ ਕਲਿਜੁਗੁ ਊਤਮੋ

ਜੁਗਾ ਮਾਹਿ ॥ ਅਹਿ ਕਰੁ ਕਰੇ ਸੁ ਅਹਿ ਕਰੁ ਪਾਏ ਕੋਈ ਨ ਪਕੜੀਐ ਕਿਸੈ ਥਾਇ ॥੩॥ ਹਰਿ ਜੀਉ ਸੋਈ ਕਰਹਿ

ਜਿ ਭਗਤ ਤੇਰੇ ਜਾਚਹਿ ਏਹੁ ਤੇਰਾ ਬਿਰਦੁ ॥ ਕਰ ਜੋੜਿ ਨਾਨਕ ਦਾਨੁ ਮਾਗੈ ਅਪਣਿਆ ਸੰਤਾ ਦੇਹਿ ਹਰਿ ਦਰਸੁ

॥੪॥੫॥੧੪੦॥

ਰਾਗੁ ਆਸਾ ਮਹਲਾ ੫ ਘਰੁ ੧੩      ੴ ਸਤਿਗੁਰ ਪ੍ਰਸਾਦਿ ॥

ਸਤਿਗੁਰ ਬਚਨ ਤੁਮਾੑਰੇ ॥ ਨਿਰਗੁਣ ਨਿਸਤਾਰੇ ॥੧॥ ਰਹਾਉ ॥ ਮਹਾ ਬਿਖਾਦੀ ਦੁਸਟ ਅਪਵਾਦੀ ਤੇ ਪੁਨੀਤ

ਸੰਗਾਰੇ ॥੧॥ ਜਨਮ ਭਵੰਤੇ ਨਰਕਿ ਪੜੰਤੇ ਤਿਨੑ ਕੇ ਕੁਲ ਉਧਾਰੇ ॥੨॥ ਕੋਇ ਨ ਜਾਨੈ ਕੋਇ ਨ ਮਾਨੈ ਸੇ ਪਰਗਟੁ

ਹਰਿ ਦੁਆਰੇ ॥੩॥ ਕਵਨ ਉਪਮਾ ਦੇਉ ਕਵਨ ਵਡਾਈ ਨਾਨਕ ਖਿਨੁ ਖਿਨੁ ਵਾਰੇ ॥੪॥੧॥੧੪੧॥

ਆਸਾ ਮਹਲਾ ੫ ॥ ਬਾਵਰ ਸੋਇ ਰਹੇ ॥੧॥ ਰਹਾਉ ॥ ਮੋਹ ਕੁਟੰਬ ਬਿਖੈ ਰਸ ਮਾਤੇ ਮਿਥਿਆ ਗਹਨ ਗਹੇ ॥੧॥

ਮਿਥਨ ਮਨੋਰਥ ਸੁਪਨ ਆਨੰਦ ਉਲਾਸ ਮਨਿ ਮੁਖਿ ਸਤਿ ਕਹੇ ॥੨॥ ਅੰਮ੍ਰਿਤੁ ਨਾਮੁ ਪਦਾਰਥੁ ਸੰਗੇ ਤਿਲੁ ਮਰਮੁ

ਨ ਲਹੇ ॥੩॥ ਕਰਿ ਕਿਰਪਾ ਰਾਖੇ ਸਤਸੰਗੇ ਨਾਨਕ ਸਰਣਿ ਆਹੇ ॥੪॥੨॥੧੪੨॥ ਆਸਾ ਮਹਲਾ ੫ ਤਿਪਦੇ ॥

ਓਹਾ ਪ੍ਰੇਮ ਪਿਰੀ ॥੧॥ ਰਹਾਉ ॥ ਕਨਿਕ ਮਾਣਿਕ ਗਜ ਮੋਤੀਅਨ ਲਾਲਨ ਨਹ ਨਾਹ ਨਹੀ ॥੧॥ ਰਾਜ ਨ ਭਾਗ ਨ

ਹੁਕਮ ਨ ਸਾਦਨ ॥ ਕਿਛੁ ਕਿਛੁ ਨ ਚਾਹੀ ॥੨॥ ਚਰਨਨ ਸਰਨਨ ਸੰਤਨ ਬੰਦਨ ॥ ਸੁਖੋ ਸੁਖੁ ਪਾਹੀ ॥ ਨਾਨਕ ਤਪਤਿ

ਹਰੀ ॥ ਮਿਲੇ ਪ੍ਰੇਮ ਪਿਰੀ ॥੩॥੩॥੧੪੩॥ ਆਸਾ ਮਹਲਾ ੫ ॥ ਗੁਰਹਿ ਦਿਖਾਇਓ ਲੋਇਨਾ ॥੧॥ ਰਹਾਉ ॥

ਈਤਹਿ ਊਤਹਿ ਘਟਿ ਘਟਿ ਘਟਿ ਘਟਿ ਤੂੰਹੀ ਤੂੰਹੀ ਮੋਹਿਨਾ ॥੧॥ ਕਾਰਨ ਕਰਨਾ ਧਾਰਨ ਧਰਨਾ ਏਕੈ ਏਕੈ

ਸੋਹਿਨਾ ॥੨॥ ਸੰਤਨ ਪਰਸਨ ਬਲਿਹਾਰੀ ਦਰਸਨ ਨਾਨਕ ਸੁਖਿ ਸੁਖਿ ਸੋਇਨਾ ॥੩॥੪॥੧੪੪॥

ਆਸਾ ਮਹਲਾ ੫ ॥ ਹਰਿ ਹਰਿ ਨਾਮੁ ਅਮੋਲਾ ॥ ਓਹੁ ਸਹਜਿ ਸੁਹੇਲਾ ॥੧॥ ਰਹਾਉ ॥ ਸੰਗਿ ਸਹਾਈ ਛੋਡਿ ਨ

ਜਾਈ ਓਹੁ ਅਗਹ ਅਤੋਲਾ ॥੧॥ ਪ੍ਰੀਤਮੁ ਭਾਈ ਬਾਪੁ ਮੋਰੋ ਮਾਈ ਭਗਤਨ ਕਾ ਓਲਾੑ ॥੨॥ ਅਲਖੁ ਲਖਾਇਆ

ਗੁਰ ਤੇ ਪਾਇਆ ਨਾਨਕ ਇਹੁ ਹਰਿ ਕਾ ਚੋਲਾੑ ॥੩॥੫॥੧੪੫॥ ਆਸਾ ਮਹਲਾ ੫ ॥ ਆਪੁਨੀ ਭਗਤਿ ਨਿਬਾਹਿ

॥ ਠਾਕੁਰ ਆਇਓ ਆਹਿ ॥੧॥ ਰਹਾਉ ॥ ਨਾਮੁ ਪਦਾਰਥੁ ਹੋਇ ਸਕਾਰਥੁ ਹਿਰਦੈ ਚਰਨ ਬਸਾਹਿ ॥੧॥ ਏਹ

ਮੁਕਤਾ ਏਹ ਜੁਗਤਾ ਰਾਖਹੁ ਸੰਤ ਸੰਗਾਹਿ ॥੨॥ ਨਾਮੁ ਧਿਆਵਉ ਸਹਜਿ ਸਮਾਵਉ ਨਾਨਕ ਹਰਿ ਗੁਨ ਗਾਹਿ

॥੩॥੬॥੧੪੬॥ ਆਸਾ ਮਹਲਾ ੫ ॥ ਠਾਕੁਰ ਚਰਣ ਸੁਹਾਵੇ ॥ ਹਰਿ ਸੰਤਨ ਪਾਵੇ ॥੧॥ ਰਹਾਉ ॥ ਆਪੁ

ਗਵਾਇਆ ਸੇਵ ਕਮਾਇਆ ਗੁਨ ਰਸਿ ਰਸਿ ਗਾਵੇ ॥੧॥ ਏਕਹਿ ਆਸਾ ਦਰਸ ਪਿਆਸਾ ਆਨ ਨ ਭਾਵੇ ॥੨॥

ਦਇਆ ਤੁਹਾਰੀ ਕਿਆ ਜੰਤ ਵਿਚਾਰੀ ਨਾਨਕ ਬਲਿ ਬਲਿ ਜਾਵੇ ॥੩॥੭॥੧੪੭॥ ਆਸਾ ਮਹਲਾ ੫ ॥

ਏਕੁ ਸਿਮਰਿ ਮਨ ਮਾਹੀ ॥੧॥ ਰਹਾਉ ॥ ਨਾਮੁ ਧਿਆਵਹੁ ਰਿਦੈ ਬਸਾਵਹੁ ਤਿਸੁ ਬਿਨੁ ਕੋ ਨਾਹੀ ॥੧॥ ਪ੍ਰਭ

ਸਰਨੀ ਆਈਐ ਸਰਬ ਫਲ ਪਾਈਐ ਸਗਲੇ ਦੁਖ ਜਾਹੀ ॥੨॥ ਜੀਅਨ ਕੋ ਦਾਤਾ ਪੁਰਖੁ ਬਿਧਾਤਾ ਨਾਨਕ ਘਟਿ

ਘਟਿ ਆਹੀ ॥੩॥੮॥੧੪੮॥ ਆਸਾ ਮਹਲਾ ੫ ॥ ਹਰਿ ਬਿਸਰਤ ਸੋ ਮੂਆ ॥੧॥ ਰਹਾਉ ॥ ਨਾਮੁ ਧਿਆਵੈ ਸਰਬ

ਫਲ ਪਾਵੈ ਸੋ ਜਨੁ ਸੁਖੀਆ ਹੂਆ ॥੧॥ ਰਾਜੁ ਕਹਾਵੈ ਹਉ ਕਰਮ ਕਮਾਵੈ ਬਾਧਿਓ ਨਲਿਨੀ ਭ੍ਰਮਿ ਸੂਆ ॥੨॥

ਕਹੁ ਨਾਨਕ ਜਿਸੁ ਸਤਿਗੁਰੁ ਭੇਟਿਆ ਸੋ ਜਨੁ ਨਿਹਚਲੁ ਥੀਆ ॥੩॥੯॥੧੪੯॥

ਆਸਾ ਮਹਲਾ ੫ ਘਰੁ ੧੪      ੴ ਸਤਿਗੁਰ ਪ੍ਰਸਾਦਿ ॥

ਓਹੁ ਨੇਹੁ ਨਵੇਲਾ ॥ ਅਪੁਨੇ ਪ੍ਰੀਤਮ ਸਿਉ ਲਾਗਿ ਰਹੈ ॥੧॥ ਰਹਾਉ ॥ ਜੋ ਪ੍ਰਭ ਭਾਵੈ ਜਨਮਿ ਨ ਆਵੈ ॥ ਹਰਿ

ਪ੍ਰੇਮ ਭਗਤਿ ਹਰਿ ਪ੍ਰੀਤਿ ਰਚੈ ॥੧॥ ਪ੍ਰਭ ਸੰਗਿ ਮਿਲੀਜੈ ਇਹੁ ਮਨੁ ਦੀਜੈ ॥ ਨਾਨਕ ਨਾਮੁ ਮਿਲੈ ਅਪਨੀ ਦਇਆ

ਕਰਹੁ ॥੨॥੧॥੧੫੦॥ ਆਸਾ ਮਹਲਾ ੫ ॥ ਮਿਲੁ ਰਾਮ ਪਿਆਰੇ ਤੁਮ ਬਿਨੁ ਧੀਰਜੁ ਕੋ ਨ ਕਰੈ ॥੧॥

ਰਹਾਉ ॥ ਸਿੰਮ੍ਰਿਤਿ ਸਾਸਤ੍ਰ ਬਹੁ ਕਰਮ ਕਮਾਏ ਪ੍ਰਭ ਤੁਮਰੇ ਦਰਸ ਬਿਨੁ ਸੁਖੁ ਨਾਹੀ ॥੧॥ ਵਰਤ ਨੇਮ ਸੰਜਮ ਕਰਿ

ਥਾਕੇ ਨਾਨਕ ਸਾਧ ਸਰਨਿ ਪ੍ਰਭ ਸੰਗਿ ਵਸੈ ॥੨॥੨॥੧੫੧॥

ਆਸਾ ਮਹਲਾ ੫ ਘਰੁ ੧੫ ਪੜਤਾਲ      ੴ ਸਤਿਗੁਰ ਪ੍ਰਸਾਦਿ ॥

ਬਿਕਾਰ ਮਾਇਆ ਮਾਦਿ ਸੋਇਓ ਸੂਝ ਬੂਝ ਨ ਆਵੈ ॥ ਪਕਰਿ ਕੇਸ ਜਮਿ ਉਠਾਰਿਓ ਤਦ ਹੀ ਘਰਿ ਜਾਵੈ ॥੧॥

ਲੋਭ ਬਿਖਿਆ ਬਿਖੈ ਲਾਗੇ ਹਿਰਿ ਵਿਤ ਚਿਤ ਦੁਖਾਹੀ ॥ ਖਿਨ ਭੰਗੁਨਾ ਕੈ ਮਾਨਿ ਮਾਤੇ ਅਸੁਰ ਜਾਣਹਿ ਨਾਹੀ ॥੧॥

ਰਹਾਉ ॥ ਬੇਦ ਸਾਸਤ੍ਰ ਜਨ ਪੁਕਾਰਹਿ ਸੁਨੈ ਨਾਹੀ ਡੋਰਾ ॥ ਨਿਪਟਿ ਬਾਜੀ ਹਾਰਿ ਮੂਕਾ ਪਛੁਤਾਇਓ ਮਨਿ ਭੋਰਾ ॥੨॥

ਡਾਨੁ ਸਗਲ ਗੈਰ ਵਜਹਿ ਭਰਿਆ ਦੀਵਾਨ ਲੇਖੈ ਨ ਪਰਿਆ ॥ ਜੇਂਹ ਕਾਰਜਿ ਰਹੈ ਓਲਾੑ ਸੋਇ ਕਾਮੁ ਨ ਕਰਿਆ

॥੩॥ ਐਸੋ ਜਗੁ ਮੋਹਿ ਗੁਰਿ ਦਿਖਾਇਓ ਤਉ ਏਕ ਕੀਰਤਿ ਗਾਇਆ ॥ ਮਾਨੁ ਤਾਨੁ ਤਜਿ ਸਿਆਨਪ ਸਰਣਿ

ਨਾਨਕੁ ਆਇਆ ॥੪॥੧॥੧੫੨॥ ਆਸਾ ਮਹਲਾ ੫ ॥ ਬਾਪਾਰਿ ਗੋਵਿੰਦ ਨਾਏ ॥ ਸਾਧ ਸੰਤ ਮਨਾਏ ਪ੍ਰਿਅ ਪਾਏ

ਗੁਨ ਗਾਏ ਪੰਚ ਨਾਦ ਤੂਰ ਬਜਾਏ ॥੧॥ ਰਹਾਉ ॥ ਕਿਰਪਾ ਪਾਏ ਸਹਜਾਏ ਦਰਸਾਏ ਅਬ ਰਾਤਿਆ ਗੋਵਿੰਦ ਸਿਉ ॥

ਸੰਤ ਸੇਵਿ ਪ੍ਰੀਤਿ ਨਾਥ ਰੰਗੁ ਲਾਲਨ ਲਾਏ ॥੧॥ ਗੁਰ ਗਿਆਨੁ ਮਨਿ ਦ੍ਰਿੜਾਏ ਰਹਸਾਏ ਨਹੀ ਆਏ ਸਹਜਾਏ

ਮਨਿ ਨਿਧਾਨੁ ਪਾਏ ॥ ਸਭ ਤਜੀ ਮਨੈ ਕੀ ਕਾਮ ਕਰਾ ॥ ਚਿਰੁ ਚਿਰੁ ਚਿਰੁ ਚਿਰੁ ਭਇਆ ਮਨਿ ਬਹੁਤੁ ਪਿਆਸ

ਲਾਗੀ ॥ ਹਰਿ ਦਰਸਨੋ ਦਿਖਾਵਹੁ ਮੋਹਿ ਤੁਮ ਬਤਾਵਹੁ ॥ ਨਾਨਕ ਦੀਨ ਸਰਣਿ ਆਏ ਗਲਿ ਲਾਏ ॥੨॥੨॥

੧੫੩॥ ਆਸਾ ਮਹਲਾ ੫ ॥ ਕੋਊ ਬਿਖਮ ਗਾਰ ਤੋਰੈ ॥ ਆਸ ਪਿਆਸ ਧੋਹ ਮੋਹ ਭਰਮ ਹੀ ਤੇ ਹੋਰੈ ॥੧॥

ਰਹਾਉ ॥ ਕਾਮ ਕ੍ਰੋਧ ਲੋਭ ਮਾਨ ਇਹ ਬਿਆਧਿ ਛੋਰੈ ॥੧॥ ਸੰਤਸੰਗਿ ਨਾਮ ਰੰਗਿ ਗੁਨ ਗੋਵਿੰਦ ਗਾਵਉ ॥

ਅਨਦਿਨੋ ਪ੍ਰਭ ਧਿਆਵਉ ॥ ਭ੍ਰਮ ਭੀਤਿ ਜੀਤਿ ਮਿਟਾਵਉ ॥ ਨਿਧਿ ਨਾਮੁ ਨਾਨਕ ਮੋਰੈ ॥੨॥੩॥੧੫੪॥

ਆਸਾ ਮਹਲਾ ੫ ॥ ਕਾਮੁ ਕ੍ਰੋਧੁ ਲੋਭੁ ਤਿਆਗੁ ॥ ਮਨਿ ਸਿਮਰਿ ਗੋਬਿੰਦ ਨਾਮ ॥ ਹਰਿ ਭਜਨ ਸਫਲ ਕਾਮ ॥

੧॥ ਰਹਾਉ ॥ ਤਜਿ ਮਾਨ ਮੋਹ ਵਿਕਾਰ ਮਿਥਿਆ ਜਪਿ ਰਾਮ ਰਾਮ ਰਾਮ ॥ ਮਨ ਸੰਤਨਾ ਕੈ ਚਰਨਿ ਲਾਗੁ ॥੧॥

ਪ੍ਰਭ ਗੋਪਾਲ ਦੀਨ ਦਇਆਲ ਪਤਿਤ ਪਾਵਨ ਪਾਰਬ੍ਰਹਮ ਹਰਿ ਚਰਣ ਸਿਮਰਿ ਜਾਗੁ ॥ ਕਰਿ ਭਗਤਿ ਨਾਨਕ

ਪੂਰਨ ਭਾਗੁ ॥੨॥੪॥੧੫੫॥ ਆਸਾ ਮਹਲਾ ੫ ॥ ਹਰਖ ਸੋਗ ਬੈਰਾਗ ਅਨੰਦੀ ਖੇਲੁ ਰੀ ਦਿਖਾਇਓ ॥੧॥

ਰਹਾਉ ॥ ਖਿਨਹੂੰ ਭੈ ਨਿਰਭੈ ਖਿਨਹੂੰ ਖਿਨਹੂੰ ਉਠਿ ਧਾਇਓ ॥ ਖਿਨਹੂੰ ਰਸ ਭੋਗਨ ਖਿਨਹੂੰ ਖਿਨਹੂ ਤਜਿ ਜਾਇਓ

॥੧॥ ਖਿਨਹੂੰ ਜੋਗ ਤਾਪ ਬਹੁ ਪੂਜਾ ਖਿਨਹੂੰ ਭਰਮਾਇਓ ॥ ਖਿਨਹੂੰ ਕਿਰਪਾ ਸਾਧੂ ਸੰਗ ਨਾਨਕ ਹਰਿ ਰੰਗੁ

ਲਾਇਓ ॥੨॥੫॥੧੫੬॥

ਰਾਗੁ ਆਸਾ ਮਹਲਾ ੫ ਘਰੁ ੧੭ ਆਸਾਵਰੀ      ੴ ਸਤਿਗੁਰ ਪ੍ਰਸਾਦਿ ॥

ਗੋਬਿੰਦਗੋਬਿੰਦਕਰਿਹਾਂ॥ਹਰਿਹਰਿ ਮਨਿ ਪਿਆਰਿ ਹਾਂ ॥ ਗੁਰਿ ਕਹਿਆ ਸੁ ਚਿਤਿ ਧਰਿ ਹਾਂ ॥ ਅਨ ਸਿਉ ਤੋਰਿ ਫੇਰਿ

ਹਾਂ ॥ ਐਸੇ ਲਾਲਨੁ ਪਾਇਓ ਰੀ ਸਖੀ ॥੧॥ ਰਹਾਉ ॥ ਪੰਕਜ ਮੋਹ ਸਰਿ ਹਾਂ ॥ ਪਗੁ ਨਹੀ ਚਲੈ ਹਰਿ ਹਾਂ ॥ ਗਹਡਿਓ

ਮੂੜ ਨਰਿ ਹਾਂ ॥ ਅਨਿਨ ਉਪਾਵ ਕਰਿ ਹਾਂ ॥ ਤਉ ਨਿਕਸੈ ਸਰਨਿ ਪੈ ਰੀ ਸਖੀ ॥੧॥ ਥਿਰ ਥਿਰ ਚਿਤ ਥਿਰ ਹਾਂ ॥

ਬਨੁ ਗ੍ਰਿਹੁ ਸਮਸਰਿ ਹਾਂ ॥ ਅੰਤਰਿ ਏਕ ਪਿਰ ਹਾਂ ॥ ਬਾਹਰਿ ਅਨੇਕ ਧਰਿ ਹਾਂ ॥ ਰਾਜਨ ਜੋਗੁ ਕਰਿ ਹਾਂ ॥ ਕਹੁ ਨਾਨਕ

ਲੋਗ ਅਲੋਗੀ ਰੀ ਸਖੀ ॥੨॥੧॥੧੫੭॥ ਆਸਾਵਰੀ ਮਹਲਾ ੫ ॥ ਮਨਸਾ ਏਕ ਮਾਨਿ ਹਾਂ ॥ ਗੁਰ ਸਿਉ ਨੇਤ

ਧਿਆਨਿ ਹਾਂ ॥ ਦ੍ਰਿੜੁ ਸੰਤ ਮੰਤ ਗਿਆਨਿ ਹਾਂ ॥ ਸੇਵਾ ਗੁਰ ਚਰਾਨਿ ਹਾਂ ॥ ਤਉ ਮਿਲੀਐ ਗੁਰ ਕ੍ਰਿਪਾਨਿ ਮੇਰੇ ਮਨਾ ॥੧॥

ਰਹਾਉ॥ਟੂਟੇਅਨਭਰਾਨਿਹਾਂ॥ਰਵਿਓਸਰਬ ਥਾਨਿ ਹਾਂ ॥ ਲਹਿਓ ਜਮ ਭਇਆਨਿ ਹਾਂ ॥ ਪਾਇਓ ਪੇਡ ਥਾਨਿ ਹਾਂ ॥

ਤਉ ਚੂਕੀ ਸਗਲ ਕਾਨਿ ॥੧॥ ਲਹਨੋ ਜਿਸੁ ਮਥਾਨਿ ਹਾਂ ॥ ਭੈ ਪਾਵਕ ਪਾਰਿ ਪਰਾਨਿ ਹਾਂ ॥ ਨਿਜ ਘਰਿ ਤਿਸਹਿ ਥਾਨਿ

ਹਾਂ॥ਹਰਿਰਸਰਸਹਿਮਾਨਿਹਾਂ॥ਲਾਥੀਤਿਸਭੁਖਾਨਿਹਾਂ॥ਨਾਨਕਸਹਜਿਸਮਾਇਓਰੇਮਨਾ॥੨॥੨॥੧੫੮॥

ਆਸਾਵਰੀ ਮਹਲਾ ੫ ॥ ਹਰਿ ਹਰਿ ਹਰਿ ਗੁਨੀ ਹਾਂ ॥ ਜਪੀਐ ਸਹਜ ਧੁਨੀ ਹਾਂ ॥ ਸਾਧੂ ਰਸਨ ਭਨੀ ਹਾਂ ॥ ਛੂਟਨ

ਬਿਧਿ ਸੁਨੀ ਹਾਂ ॥ ਪਾਈਐ ਵਡ ਪੁਨੀ ਮੇਰੇ ਮਨਾ ॥੧॥ ਰਹਾਉ ॥ ਖੋਜਹਿ ਜਨ ਮੁਨੀ ਹਾਂ ॥ ਸ੍ਰਬ ਕਾ ਪ੍ਰਭ ਧਨੀ ਹਾਂ

॥ ਦੁਲਭ ਕਲਿ ਦੁਨੀ ਹਾਂ ॥ ਦੂਖ ਬਿਨਾਸਨੀ ਹਾਂ ॥ ਪ੍ਰਭ ਪੂਰਨ ਆਸਨੀ ਮੇਰੇ ਮਨਾ ॥੧॥ ਮਨ ਸੋ ਸੇਵੀਐ ਹਾਂ ॥

ਅਲਖ ਅਭੇਵੀਐ ਹਾਂ ॥ ਤਾਂ ਸਿਉ ਪ੍ਰੀਤਿ ਕਰਿ ਹਾਂ ॥ ਬਿਨਸਿ ਨ ਜਾਇ ਮਰਿ ਹਾਂ ॥ ਗੁਰ ਤੇ ਜਾਨਿਆ ਹਾਂ ॥ ਨਾਨਕ

ਮਨੁ ਮਾਨਿਆ ਮੇਰੇ ਮਨਾ ॥੨॥੩॥੧੫੯॥ ਆਸਾਵਰੀ ਮਹਲਾ ੫ ॥ ਏਕਾ ਓਟ ਗਹੁ ਹਾਂ ॥ ਗੁਰ ਕਾ ਸਬਦੁ ਕਹੁ

ਹਾਂ ॥ ਆਗਿਆ ਸਤਿ ਸਹੁ ਹਾਂ ॥ ਮਨਹਿ ਨਿਧਾਨੁ ਲਹੁ ਹਾਂ ॥ ਸੁਖਹਿ ਸਮਾਈਐ ਮੇਰੇ ਮਨਾ ॥੧॥ ਰਹਾਉ ॥ ਜੀਵਤ

ਜੋ ਮਰੈ ਹਾਂ ॥ ਦੁਤਰੁ ਸੋ ਤਰੈ ਹਾਂ ॥ ਸਭ ਕੀ ਰੇਨੁ ਹੋਇ ਹਾਂ ॥ ਨਿਰਭਉ ਕਹਉ ਸੋਇ ਹਾਂ ॥ ਮਿਟੇ ਅੰਦੇਸਿਆ ਹਾਂ ॥ ਸੰਤ

ਉਪਦੇਸਿਆ ਮੇਰੇ ਮਨਾ ॥੧॥ ਜਿਸੁ ਜਨ ਨਾਮ ਸੁਖੁ ਹਾਂ ॥ ਤਿਸੁ ਨਿਕਟਿ ਨ ਕਦੇ ਦੁਖੁ ਹਾਂ ॥ ਜੋ ਹਰਿ ਹਰਿ ਜਸੁ ਸੁਨੇ

ਹਾਂ ॥ ਸਭੁ ਕੋ ਤਿਸੁ ਮੰਨੇ ਹਾਂ ॥ ਸਫਲੁ ਸੁ ਆਇਆ ਹਾਂ ॥ ਨਾਨਕ ਪ੍ਰਭ ਭਾਇਆ ਮੇਰੇ ਮਨਾ ॥੨॥੪॥੧੬੦॥

ਆਸਾਵਰੀ ਮਹਲਾ ੫ ॥ ਮਿਲਿ ਹਰਿ ਜਸੁ ਗਾਈਐ ਹਾਂ ॥ ਪਰਮ ਪਦੁ ਪਾਈਐ ਹਾਂ ॥ ਉਆ ਰਸ ਜੋ ਬਿਧੇ ਹਾਂ ॥

ਤਾ ਕਉ ਸਗਲ ਸਿਧੇ ਹਾਂ ॥ ਅਨਦਿਨੁ ਜਾਗਿਆ ਹਾਂ ॥ ਨਾਨਕ ਬਡਭਾਗਿਆ ਮੇਰੇ ਮਨਾ ॥੧॥ ਰਹਾਉ ॥ ਸੰਤ ਪਗ

ਧੋਈਐ ਹਾਂ ॥ ਦੁਰਮਤਿ ਖੋਈਐ ਹਾਂ ॥ ਦਾਸਹ ਰੇਨੁ ਹੋਇ ਹਾਂ ॥ ਬਿਆਪੈ ਦੁਖੁ ਨ ਕੋਇ ਹਾਂ ॥ ਭਗਤਾਂ ਸਰਨਿ ਪਰੁ ਹਾਂ

॥ ਜਨਮਿ ਨ ਕਦੇ ਮਰੁ ਹਾਂ ॥ ਅਸਥਿਰੁ ਸੇ ਭਏ ਹਾਂ ॥ ਹਰਿ ਹਰਿ ਜਿਨੑ ਜਪਿ ਲਏ ਮੇਰੇ ਮਨਾ ॥੧॥ ਸਾਜਨੁ ਮੀਤੁ ਤੂੰ

ਹਾਂ ॥ ਨਾਮੁ ਦ੍ਰਿੜਾਇ ਮੂੰ ਹਾਂ ॥ ਤਿਸੁ ਬਿਨੁ ਨਾਹਿ ਕੋਇ ਹਾਂ ॥ ਮਨਹਿ ਅਰਾਧਿ ਸੋਇ ਹਾਂ ॥ ਨਿਮਖ ਨ ਵੀਸਰੈ ਹਾਂ ॥

ਤਿਸੁ ਬਿਨੁ ਕਿਉ ਸਰੈ ਹਾਂ ॥ ਗੁਰ ਕਉ ਕੁਰਬਾਨੁ ਜਾਉ ਹਾਂ ॥ ਨਾਨਕੁ ਜਪੇ ਨਾਉ ਮੇਰੇ ਮਨਾ ॥੨॥੫॥੧੬੧॥

ਆਸਾਵਰੀ ਮਹਲਾ ੫ ॥ ਕਾਰਨ ਕਰਨ ਤੂੰ ਹਾਂ ॥ ਅਵਰੁ ਨਾ ਸੁਝੈ ਮੂੰ ਹਾਂ ॥ ਕਰਹਿ ਸੁ ਹੋਈਐ ਹਾਂ ॥ ਸਹਜਿ ਸੁਖਿ

ਸੋਈਐਹਾਂ॥ਧੀਰਜਮਨਿਭਏਹਾਂ॥ਪ੍ਰਭਕੈਦਰਿਪਏਮੇਰੇਮਨਾ॥੧॥ਰਹਾਉ॥ਸਾਧੂਸੰਗਮੇਹਾਂ॥ਪੂਰਨਸੰਜਮੇਹਾਂ॥

ਜਬ ਤੇ ਛੁਟੇ ਆਪ ਹਾਂ ॥ ਤਬ ਤੇ ਮਿਟੇ ਤਾਪ ਹਾਂ ॥ ਕਿਰਪਾ ਧਾਰੀਆ ਹਾਂ ॥ ਪਤਿ ਰਖੁ ਬਨਵਾਰੀਆ ਮੇਰੇ ਮਨਾ ॥੧॥

ਇਹੁ ਸੁਖੁ ਜਾਨੀਐ ਹਾਂ ॥ ਹਰਿ ਕਰੇ ਸੁ ਮਾਨੀਐ ਹਾਂ ॥ ਮੰਦਾ ਨਾਹਿ ਕੋਇ ਹਾਂ ॥ ਸੰਤ ਕੀ ਰੇਨ ਹੋਇ ਹਾਂ ॥ ਆਪੇ ਜਿਸੁ

ਰਖੈ ਹਾਂ ॥ ਹਰਿ ਅੰਮ੍ਰਿਤੁ ਸੋ ਚਖੈ ਮੇਰੇ ਮਨਾ ॥੨॥ ਜਿਸ ਕਾ ਨਾਹਿ ਕੋਇ ਹਾਂ ॥ ਤਿਸ ਕਾ ਪ੍ਰਭੂ ਸੋਇ ਹਾਂ ॥ ਅੰਤਰਗਤਿ

ਬੁਝੈਹਾਂ॥ਸਭੁਕਿਛੁਤਿਸੁਸੁਝੈਹਾਂ॥ਪਤਿਤਉਧਾਰਿਲੇਹੁਹਾਂ॥ਨਾਨਕਅਰਦਾਸਿਏਹੁਮੇਰੇਮਨਾ॥੩॥੬॥੧੬੨॥

ਆਸਾਵਰੀ ਮਹਲਾ ੫ ਇਕਤੁਕਾ ॥ ਓਇ ਪਰਦੇਸੀਆ ਹਾਂ ॥ ਸੁਨਤ ਸੰਦੇਸਿਆ ਹਾਂ ॥੧॥ ਰਹਾਉ ॥ ਜਾ ਸਿਉ ਰਚਿ

ਰਹੇਹਾਂ॥ਸਭਕਉਤਜਿਗਏਹਾਂ॥ਸੁਪਨਾਜਿਉਭਏਹਾਂ॥ਹਰਿਨਾਮੁਜਿਨਿੑ ਲਏ॥੧॥ਹਰਿਤਜਿਅਨਲਗੇਹਾਂ॥

ਜਨਮਹਿ ਮਰਿ ਭਗੇ ਹਾਂ ॥ ਹਰਿ ਹਰਿ ਜਨਿ ਲਹੇ ਹਾਂ ॥ ਜੀਵਤ ਸੇ ਰਹੇ ਹਾਂ ॥ ਜਿਸਹਿ ਕ੍ਰਿਪਾਲੁ ਹੋਇ ਹਾਂ ॥ ਨਾਨਕ

ਭਗਤੁ ਸੋਇ ॥੨॥੭॥੧੬੩॥੨੩੨॥

ੴ ਸਤਿਗੁਰ ਪ੍ਰਸਾਦਿ ॥ ਰਾਗੁ ਆਸਾ ਮਹਲਾ ੯ ॥ ਬਿਰਥਾ ਕਹਉ ਕਉਨ

ਸਿਉ ਮਨ ਕੀ ॥ ਲੋਭਿ ਗ੍ਰਸਿਓ ਦਸ ਹੂ ਦਿਸ ਧਾਵਤ ਆਸਾ ਲਾਗਿਓ ਧਨ ਕੀ ॥੧॥ ਰਹਾਉ ॥ ਸੁਖ ਕੈ ਹੇਤਿ ਬਹੁਤੁ

ਦੁਖੁ ਪਾਵਤ ਸੇਵ ਕਰਤ ਜਨ ਜਨ ਕੀ ॥ ਦੁਆਰਹਿ ਦੁਆਰਿ ਸੁਆਨ ਜਿਉ ਡੋਲਤ ਨਹ ਸੁਧ ਰਾਮ ਭਜਨ ਕੀ

॥੧॥ ਮਾਨਸ ਜਨਮ ਅਕਾਰਥ ਖੋਵਤ ਲਾਜ ਨ ਲੋਕ ਹਸਨ ਕੀ ॥ ਨਾਨਕ ਹਰਿ ਜਸੁ ਕਿਉ ਨਹੀ ਗਾਵਤ ਕੁਮਤਿ

ਬਿਨਾਸੈ ਤਨ ਕੀ ॥੨॥੧॥੨੩੩॥

ਰਾਗੁ ਆਸਾ ਮਹਲਾ ੧ ਅਸਟਪਦੀਆ ਘਰੁ ੨      ੴ ਸਤਿਗੁਰ ਪ੍ਰਸਾਦਿ ॥

ਉਤਰਿ ਅਵਘਟਿ ਸਰਵਰਿ ਨਾੑਵੈ ॥ ਬਕੈ ਨ ਬੋਲੈ ਹਰਿ ਗੁਣ ਗਾਵੈ ॥ ਜਲੁ ਆਕਾਸੀ ਸੁੰਨਿ ਸਮਾਵੈ ॥ ਰਸੁ ਸਤੁ

ਝੋਲਿ ਮਹਾ ਰਸੁ ਪਾਵੈ ॥੧॥ ਐਸਾ ਗਿਆਨੁ ਸੁਨਹੁ ਅਭ ਮੋਰੇ ॥ ਭਰਿਪੁਰਿ ਧਾਰਿ ਰਹਿਆ ਸਭ ਠਉਰੇ ॥੧॥

ਰਹਾਉ ॥ ਸਚੁ ਬ੍ਰਤੁ ਨੇਮੁ ਨ ਕਾਲੁ ਸੰਤਾਵੈ ॥ ਸਤਿਗੁਰ ਸਬਦਿ ਕਰੋਧੁ ਜਲਾਵੈ ॥ ਗਗਨਿ ਨਿਵਾਸਿ ਸਮਾਧਿ

ਲਗਾਵੈ ॥ ਪਾਰਸੁ ਪਰਸਿ ਪਰਮ ਪਦੁ ਪਾਵੈ ॥੨॥ ਸਚੁ ਮਨ ਕਾਰਣਿ ਤਤੁ ਬਿਲੋਵੈ ॥ ਸੁਭਰ ਸਰਵਰਿ ਮੈਲੁ ਨ

ਧੋਵੈ ॥ ਜੈ ਸਿਉ ਰਾਤਾ ਤੈਸੋ ਹੋਵੈ ॥ ਆਪੇ ਕਰਤਾ ਕਰੇ ਸੁ ਹੋਵੈ ॥੩॥ ਗੁਰ ਹਿਵ ਸੀਤਲੁ ਅਗਨਿ ਬੁਝਾਵੈ ॥ ਸੇਵਾ

ਸੁਰਤਿ ਬਿਭੂਤ ਚੜਾਵੈ ॥ ਦਰਸਨੁ ਆਪਿ ਸਹਜ ਘਰਿ ਆਵੈ ॥ ਨਿਰਮਲ ਬਾਣੀ ਨਾਦੁ ਵਜਾਵੈ ॥੪॥ ਅੰਤਰਿ

ਗਿਆਨੁ ਮਹਾ ਰਸੁ ਸਾਰਾ ॥ ਤੀਰਥ ਮਜਨੁ ਗੁਰ ਵੀਚਾਰਾ ॥ ਅੰਤਰਿ ਪੂਜਾ ਥਾਨੁ ਮੁਰਾਰਾ ॥ ਜੋਤੀ ਜੋਤਿ

ਮਿਲਾਵਣਹਾਰਾ ॥੫॥ ਰਸਿ ਰਸਿਆ ਮਤਿ ਏਕੈ ਭਾਇ ॥ ਤਖਤ ਨਿਵਾਸੀ ਪੰਚ ਸਮਾਇ ॥ ਕਾਰ ਕਮਾਈ ਖਸਮ

ਰਜਾਇ ॥ ਅਵਿਗਤ ਨਾਥੁ ਨ ਲਖਿਆ ਜਾਇ ॥੬॥ ਜਲ ਮਹਿ ਉਪਜੈ ਜਲ ਤੇ ਦੂਰਿ ॥ ਜਲ ਮਹਿ ਜੋਤਿ ਰਹਿਆ

ਭਰਪੂਰਿ ॥ ਕਿਸੁ ਨੇੜੈ ਕਿਸੁ ਆਖਾ ਦੂਰਿ ॥ ਨਿਧਿ ਗੁਣ ਗਾਵਾ ਦੇਖਿ ਹਦੂਰਿ ॥੭॥ ਅੰਤਰਿ ਬਾਹਰਿ ਅਵਰੁ ਨ

ਕੋਇ ॥ ਜੋ ਤਿਸੁ ਭਾਵੈ ਸੋ ਫੁਨਿ ਹੋਇ ॥ ਸੁਣਿ ਭਰਥਰਿ ਨਾਨਕੁ ਕਹੈ ਬੀਚਾਰੁ ॥ ਨਿਰਮਲ ਨਾਮੁ ਮੇਰਾ ਆਧਾਰੁ ॥

੮॥੧॥ ਆਸਾ ਮਹਲਾ ੧ ॥ ਸਭਿ ਜਪ ਸਭਿ ਤਪ ਸਭ ਚਤੁਰਾਈ ॥ ਊਝੜਿ ਭਰਮੈ ਰਾਹਿ ਨ ਪਾਈ ॥ ਬਿਨੁ ਬੂਝੇ

ਕੋ ਥਾਇ ਨ ਪਾਈ ॥ ਨਾਮ ਬਿਹੂਣੈ ਮਾਥੇ ਛਾਈ ॥੧॥ ਸਾਚ ਧਣੀ ਜਗੁ ਆਇ ਬਿਨਾਸਾ ॥ ਛੂਟਸਿ ਪ੍ਰਾਣੀ

ਗੁਰਮੁਖਿ ਦਾਸਾ ॥੧॥ ਰਹਾਉ ॥ ਜਗੁ ਮੋਹਿ ਬਾਧਾ ਬਹੁਤੀ ਆਸਾ ॥ ਗੁਰਮਤੀ ਇਕਿ ਭਏ ਉਦਾਸਾ ॥ ਅੰਤਰਿ

ਨਾਮੁ ਕਮਲੁ ਪਰਗਾਸਾ ॥ ਤਿਨੑ ਕਉ ਨਾਹੀ ਜਮ ਕੀ ਤ੍ਰਾਸਾ ॥੨॥ ਜਗੁ ਤ੍ਰਿਅ ਜਿਤੁ ਕਾਮਣਿ ਹਿਤਕਾਰੀ ॥ ਪੁਤ੍ਰ

ਕਲਤ੍ਰ ਲਗਿ ਨਾਮੁ ਵਿਸਾਰੀ ॥ ਬਿਰਥਾ ਜਨਮੁ ਗਵਾਇਆ ਬਾਜੀ ਹਾਰੀ ॥ ਸਤਿਗੁਰੁ ਸੇਵੇ ਕਰਣੀ ਸਾਰੀ ॥੩॥

ਬਾਹਰਹੁ ਹਉਮੈ ਕਹੈ ਕਹਾਏ ॥ ਅੰਦਰਹੁ ਮੁਕਤੁ ਲੇਪੁ ਕਦੇ ਨ ਲਾਏ ॥ ਮਾਇਆ ਮੋਹੁ ਗੁਰ ਸਬਦਿ ਜਲਾਏ ॥

ਨਿਰਮਲ ਨਾਮੁ ਸਦ ਹਿਰਦੈ ਧਿਆਏ ॥੪॥ ਧਾਵਤੁ ਰਾਖੈ ਠਾਕਿ ਰਹਾਏ ॥ ਸਿਖ ਸੰਗਤਿ ਕਰਮਿ ਮਿਲਾਏ ॥ ਗੁਰ

ਬਿਨੁ ਭੂਲੋ ਆਵੈ ਜਾਏ ॥ ਨਦਰਿ ਕਰੇ ਸੰਜੋਗਿ ਮਿਲਾਏ ॥੫॥ ਰੂੜੋ ਕਹਉ ਨ ਕਹਿਆ ਜਾਈ ॥ ਅਕਥ ਕਥਉ ਨਹ

ਕੀਮਤਿ ਪਾਈ ॥ ਸਭ ਦੁਖ ਤੇਰੇ ਸੂਖ ਰਜਾਈ ॥ ਸਭਿ ਦੁਖ ਮੇਟੇ ਸਾਚੈ ਨਾਈ ॥੬॥ ਕਰ ਬਿਨੁ ਵਾਜਾ ਪਗ ਬਿਨੁ

ਤਾਲਾ ॥ ਜੇ ਸਬਦੁ ਬੁਝੈ ਤਾ ਸਚੁ ਨਿਹਾਲਾ ॥ ਅੰਤਰਿ ਸਾਚੁ ਸਭੇ ਸੁਖ ਨਾਲਾ ॥ ਨਦਰਿ ਕਰੇ ਰਾਖੈ ਰਖਵਾਲਾ ॥੭॥

ਤ੍ਰਿਭਵਣ ਸੂਝੈ ਆਪੁ ਗਵਾਵੈ ॥ ਬਾਣੀ ਬੂਝੈ ਸਚਿ ਸਮਾਵੈ ॥ ਸਬਦੁ ਵੀਚਾਰੇ ਏਕ ਲਿਵ ਤਾਰਾ ॥ ਨਾਨਕ ਧੰਨੁ

ਸਵਾਰਣਹਾਰਾ ॥੮॥੨॥ ਆਸਾ ਮਹਲਾ ੧ ॥ ਲੇਖ ਅਸੰਖ ਲਿਖਿ ਲਿਖਿ ਮਾਨੁ ॥ ਮਨਿ ਮਾਨਿਐ ਸਚੁ ਸੁਰਤਿ

ਵਖਾਨੁ ॥ ਕਥਨੀ ਬਦਨੀ ਪੜਿ ਪੜਿ ਭਾਰੁ ॥ ਲੇਖ ਅਸੰਖ ਅਲੇਖੁ ਅਪਾਰੁ ॥੧॥ ਐਸਾ ਸਾਚਾ ਤੂੰ ਏਕੋ ਜਾਣੁ ॥

ਜੰਮਣੁ ਮਰਣਾ ਹੁਕਮੁ ਪਛਾਣੁ ॥੧॥ ਰਹਾਉ ॥ ਮਾਇਆ ਮੋਹਿ ਜਗੁ ਬਾਧਾ ਜਮਕਾਲਿ ॥ ਬਾਂਧਾ ਛੂਟੈ ਨਾਮੁ ਸਮਾੑਲਿ

॥ ਗੁਰੁ ਸੁਖਦਾਤਾ ਅਵਰੁ ਨ ਭਾਲਿ ॥ ਹਲਤਿ ਪਲਤਿ ਨਿਬਹੀ ਤੁਧੁ ਨਾਲਿ ॥੨॥ ਸਬਦਿ ਮਰੈ ਤਾਂ ਏਕ ਲਿਵ ਲਾਏ

॥ ਅਚਰੁ ਚਰੈ ਤਾਂ ਭਰਮੁ ਚੁਕਾਏ ॥ ਜੀਵਨ ਮੁਕਤੁ ਮਨਿ ਨਾਮੁ ਵਸਾਏ ॥ ਗੁਰਮੁਖਿ ਹੋਇ ਤ ਸਚਿ ਸਮਾਏ ॥੩॥

ਜਿਨਿ ਧਰ ਸਾਜੀ ਗਗਨੁ ਅਕਾਸੁ ॥ ਜਿਨਿ ਸਭ ਥਾਪੀ ਥਾਪਿ ਉਥਾਪਿ ॥ ਸਰਬ ਨਿਰੰਤਰਿ ਆਪੇ ਆਪਿ ॥

ਕਿਸੈ ਨ ਪੂਛੇ ਬਖਸੇ ਆਪਿ ॥੪॥ ਤੂ ਪੁਰੁ ਸਾਗਰੁ ਮਾਣਕ ਹੀਰੁ ॥ ਤੂ ਨਿਰਮਲੁ ਸਚੁ ਗੁਣੀ ਗਹੀਰੁ ॥

ਸੁਖੁ ਮਾਨੈ ਭੇਟੈ ਗੁਰ ਪੀਰੁ ॥ ਏਕੋ ਸਾਹਿਬੁ ਏਕੁ ਵਜੀਰੁ ॥੫॥ ਜਗੁ ਬੰਦੀ ਮੁਕਤੇ ਹਉ ਮਾਰੀ ॥ ਜਗਿ ਗਿਆਨੀ

ਵਿਰਲਾ ਆਚਾਰੀ ॥ ਜਗਿ ਪੰਡਿਤੁ ਵਿਰਲਾ ਵੀਚਾਰੀ ॥ ਬਿਨੁ ਸਤਿਗੁਰੁ ਭੇਟੇ ਸਭ ਫਿਰੈ ਅਹੰਕਾਰੀ ॥੬॥ ਜਗੁ

ਦੁਖੀਆ ਸੁਖੀਆ ਜਨੁ ਕੋਇ ॥ ਜਗੁ ਰੋਗੀ ਭੋਗੀ ਗੁਣ ਰੋਇ ॥ ਜਗੁ ਉਪਜੈ ਬਿਨਸੈ ਪਤਿ ਖੋਇ ॥ ਗੁਰਮੁਖਿ ਹੋਵੈ ਬੂਝੈ

ਸੋਇ ॥੭॥ ਮਹਘੋ ਮੋਲਿ ਭਾਰਿ ਅਫਾਰੁ ॥ ਅਟਲ ਅਛਲੁ ਗੁਰਮਤੀ ਧਾਰੁ ॥ ਭਾਇ ਮਿਲੈ ਭਾਵੈ ਭਇਕਾਰੁ ॥ ਨਾਨਕੁ

ਨੀਚੁ ਕਹੈ ਬੀਚਾਰੁ ॥੮॥੩॥ ਆਸਾ ਮਹਲਾ ੧ ॥ ਏਕੁ ਮਰੈ ਪੰਚੇ ਮਿਲਿ ਰੋਵਹਿ ॥ ਹਉਮੈ ਜਾਇ ਸਬਦਿ ਮਲੁ

ਧੋਵਹਿ ॥ ਸਮਝਿ ਸੂਝਿ ਸਹਜ ਘਰਿ ਹੋਵਹਿ ॥ ਬਿਨੁ ਬੂਝੇ ਸਗਲੀ ਪਤਿ ਖੋਵਹਿ ॥੧॥ ਕਉਣੁ ਮਰੈ ਕਉਣੁ ਰੋਵੈ

ਓਹੀ ॥ ਕਰਣ ਕਾਰਣ ਸਭਸੈ ਸਿਰਿ ਤੋਹੀ ॥੧॥ ਰਹਾਉ ॥ ਮੂਏ ਕਉ ਰੋਵੈ ਦੁਖੁ ਕੋਇ ॥ ਸੋ ਰੋਵੈ ਜਿਸੁ ਬੇਦਨ ਹੋਇ ॥

ਜਿਸੁ ਬੀਤੀ ਜਾਣੈ ਪ੍ਰਭ ਸੋਇ ॥ ਆਪੇ ਕਰਤਾ ਕਰੇ ਸੁ ਹੋਇ ॥੨॥ ਜੀਵਤ ਮਰਣਾ ਤਾਰੇ ਤਰਣਾ ॥ ਜੈ ਜਗਦੀਸ

ਪਰਮ ਗਤਿ ਸਰਣਾ ॥ ਹਉ ਬਲਿਹਾਰੀ ਸਤਿਗੁਰ ਚਰਣਾ ॥ ਗੁਰੁ ਬੋਹਿਥੁ ਸਬਦਿ ਭੈ ਤਰਣਾ ॥੩॥ ਨਿਰਭਉ ਆਪਿ

ਨਿਰੰਤਰਿ ਜੋਤਿ ॥ ਬਿਨੁ ਨਾਵੈ ਸੂਤਕੁ ਜਗਿ ਛੋਤਿ ॥ ਦੁਰਮਤਿ ਬਿਨਸੈ ਕਿਆ ਕਹਿ ਰੋਤਿ ॥ ਜਨਮਿ ਮੂਏ ਬਿਨੁ

ਭਗਤਿ ਸਰੋਤਿ ॥੪॥ ਮੂਏ ਕਉ ਸਚੁ ਰੋਵਹਿ ਮੀਤ ॥ ਤ੍ਰੈ ਗੁਣ ਰੋਵਹਿ ਨੀਤਾ ਨੀਤ ॥ ਦੁਖੁ ਸੁਖੁ ਪਰਹਰਿ ਸਹਜਿ

ਸੁਚੀਤ ॥ ਤਨੁ ਮਨੁ ਸਉਪਉ ਕ੍ਰਿਸਨ ਪਰੀਤਿ ॥੫॥ ਭੀਤਰਿ ਏਕੁ ਅਨੇਕ ਅਸੰਖ ॥ ਕਰਮ ਧਰਮ ਬਹੁ ਸੰਖ ਅਸੰਖ

॥ ਬਿਨੁ ਭੈ ਭਗਤੀ ਜਨਮੁ ਬਿਰੰਥ ॥ ਹਰਿ ਗੁਣ ਗਾਵਹਿ ਮਿਲਿ ਪਰਮਾਰੰਥ ॥੬॥ ਆਪਿ ਮਰੈ ਮਾਰੇ ਭੀ ਆਪਿ ॥

ਆਪਿ ਉਪਾਏ ਥਾਪਿ ਉਥਾਪਿ ॥ ਸ੍ਰਿਸਟਿ ਉਪਾਈ ਜੋਤੀ ਤੂ ਜਾਤਿ ॥ ਸਬਦੁ ਵੀਚਾਰਿ ਮਿਲਣੁ ਨਹੀ ਭ੍ਰਾਤਿ ॥੭॥

ਸੂਤਕੁ ਅਗਨਿ ਭਖੈ ਜਗੁ ਖਾਇ ॥ ਸੂਤਕੁ ਜਲਿ ਥਲਿ ਸਭ ਹੀ ਥਾਇ ॥ ਨਾਨਕ ਸੂਤਕਿ ਜਨਮਿ ਮਰੀਜੈ ॥

ਗੁਰ ਪਰਸਾਦੀ ਹਰਿ ਰਸੁ ਪੀਜੈ ॥੮॥੪॥ ਰਾਗੁ ਆਸਾ ਮਹਲਾ ੧ ॥ ਆਪੁ ਵੀਚਾਰੈ ਸੁ ਪਰਖੇ ਹੀਰਾ ॥ ਏਕ ਦ੍ਰਿਸਟਿ

ਤਾਰੇ ਗੁਰ ਪੂਰਾ ॥ ਗੁਰੁ ਮਾਨੈ ਮਨ ਤੇ ਮਨੁ ਧੀਰਾ ॥੧॥ ਐਸਾ ਸਾਹੁ ਸਰਾਫੀ ਕਰੈ ॥ ਸਾਚੀ ਨਦਰਿ ਏਕ ਲਿਵ

ਤਰੈ ॥੧॥ ਰਹਾਉ ॥ ਪੂੰਜੀ ਨਾਮੁ ਨਿਰੰਜਨ ਸਾਰੁ ॥ ਨਿਰਮਲੁ ਸਾਚਿ ਰਤਾ ਪੈਕਾਰੁ ॥ ਸਿਫਤਿ ਸਹਜ ਘਰਿ ਗੁਰੁ

ਕਰਤਾਰੁ ॥੨॥ ਆਸਾ ਮਨਸਾ ਸਬਦਿ ਜਲਾਏ ॥ ਰਾਮ ਨਰਾਇਣੁ ਕਹੈ ਕਹਾਏ ॥ ਗੁਰ ਤੇ ਵਾਟ ਮਹਲੁ

ਘਰੁ ਪਾਏ ॥੩॥ ਕੰਚਨ ਕਾਇਆ ਜੋਤਿ ਅਨੂਪੁ ॥ ਤ੍ਰਿਭਵਣ ਦੇਵਾ ਸਗਲ ਸਰੂਪੁ ॥ ਮੈ ਸੋ ਧਨੁ ਪਲੈ ਸਾਚੁ ਅਖੂਟੁ

॥੪॥ ਪੰਚ ਤੀਨਿ ਨਵ ਚਾਰਿ ਸਮਾਵੈ ॥ ਧਰਣਿ ਗਗਨੁ ਕਲ ਧਾਰਿ ਰਹਾਵੈ ॥ ਬਾਹਰਿ ਜਾਤਉ ਉਲਟਿ ਪਰਾਵੈ ॥

੫॥ ਮੂਰਖੁ ਹੋਇ ਨ ਆਖੀ ਸੂਝੈ ॥ ਜਿਹਵਾ ਰਸੁ ਨਹੀ ਕਹਿਆ ਬੂਝੈ ॥ ਬਿਖੁ ਕਾ ਮਾਤਾ ਜਗ ਸਿਉ ਲੂਝੈ ॥੬॥ ਊਤਮ

ਸੰਗਤਿ ਊਤਮੁ ਹੋਵੈ ॥ ਗੁਣ ਕਉ ਧਾਵੈ ਅਵਗਣ ਧੋਵੈ ॥ ਬਿਨੁ ਗੁਰ ਸੇਵੇ ਸਹਜੁ ਨ ਹੋਵੈ ॥੭॥ ਹੀਰਾ ਨਾਮੁ ਜਵੇਹਰ

ਲਾਲੁ ॥ ਮਨੁ ਮੋਤੀ ਹੈ ਤਿਸ ਕਾ ਮਾਲੁ ॥ ਨਾਨਕ ਪਰਖੈ ਨਦਰਿ ਨਿਹਾਲੁ ॥੮॥੫॥ ਆਸਾ ਮਹਲਾ ੧ ॥ ਗੁਰਮੁਖਿ

ਗਿਆਨੁ ਧਿਆਨੁ ਮਨਿ ਮਾਨੁ ॥ ਗੁਰਮੁਖਿ ਮਹਲੀ ਮਹਲੁ ਪਛਾਨੁ ॥ ਗੁਰਮੁਖਿ ਸੁਰਤਿ ਸਬਦੁ ਨੀਸਾਨੁ ॥੧॥ ਐਸੇ

ਪ੍ਰੇਮ ਭਗਤਿ ਵੀਚਾਰੀ ॥ ਗੁਰਮੁਖਿ ਸਾਚਾ ਨਾਮੁ ਮੁਰਾਰੀ ॥੧॥ ਰਹਾਉ ॥ ਅਹਿਨਿਸਿ ਨਿਰਮਲੁ ਥਾਨਿ ਸੁਥਾਨੁ ॥

ਤੀਨ ਭਵਨ ਨਿਹਕੇਵਲ ਗਿਆਨੁ ॥ ਸਾਚੇ ਗੁਰ ਤੇ ਹੁਕਮੁ ਪਛਾਨੁ ॥੨॥ ਸਾਚਾ ਹਰਖੁ ਨਾਹੀ ਤਿਸੁ ਸੋਗੁ ॥

ਅੰਮ੍ਰਿਤੁ ਗਿਆਨੁ ਮਹਾ ਰਸੁ ਭੋਗੁ ॥ ਪੰਚ ਸਮਾਈ ਸੁਖੀ ਸਭੁ ਲੋਗੁ ॥੩॥ ਸਗਲੀ ਜੋਤਿ ਤੇਰਾ ਸਭੁ ਕੋਈ ॥ ਆਪੇ

ਜੋੜਿ ਵਿਛੋੜੇ ਸੋਈ ॥ ਆਪੇ ਕਰਤਾ ਕਰੇ ਸੁ ਹੋਈ ॥੪॥ ਢਾਹਿ ਉਸਾਰੇ ਹੁਕਮਿ ਸਮਾਵੈ ॥ ਹੁਕਮੋ ਵਰਤੈ ਜੋ ਤਿਸੁ

ਭਾਵੈ ॥ ਗੁਰ ਬਿਨੁ ਪੂਰਾ ਕੋਇ ਨ ਪਾਵੈ ॥੫॥ ਬਾਲਕ ਬਿਰਧਿ ਨ ਸੁਰਤਿ ਪਰਾਨਿ ॥ ਭਰਿ ਜੋਬਨਿ ਬੂਡੈ ਅਭਿਮਾਨਿ

॥ ਬਿਨੁ ਨਾਵੈ ਕਿਆ ਲਹਸਿ ਨਿਦਾਨਿ ॥੬॥ ਜਿਸ ਕਾ ਅਨੁ ਧਨੁ ਸਹਜਿ ਨ ਜਾਨਾ ॥ ਭਰਮਿ ਭੁਲਾਨਾ ਫਿਰਿ

ਪਛੁਤਾਨਾ ॥ ਗਲਿ ਫਾਹੀ ਬਉਰਾ ਬਉਰਾਨਾ ॥੭॥ ਬੂਡਤ ਜਗੁ ਦੇਖਿਆ ਤਉ ਡਰਿ ਭਾਗੇ ॥ ਸਤਿਗੁਰਿ ਰਾਖੇ

ਸੇ ਵਡਭਾਗੇ ॥ ਨਾਨਕ ਗੁਰ ਕੀ ਚਰਣੀ ਲਾਗੇ ॥੮॥੬॥ ਆਸਾ ਮਹਲਾ ੧ ॥ ਗਾਵਹਿ ਗੀਤੇ ਚੀਤਿ ਅਨੀਤੇ ॥

ਰਾਗ ਸੁਣਾਇ ਕਹਾਵਹਿ ਬੀਤੇ ॥ ਬਿਨੁ ਨਾਵੈ ਮਨਿ ਝੂਠੁ ਅਨੀਤੇ ॥੧॥ ਕਹਾ ਚਲਹੁ ਮਨ ਰਹਹੁ ਘਰੇ ॥ ਗੁਰਮੁਖਿ

ਰਾਮ ਨਾਮਿ ਤ੍ਰਿਪਤਾਸੇ ਖੋਜਤ ਪਾਵਹੁ ਸਹਜਿ ਹਰੇ ॥੧॥ ਰਹਾਉ ॥ ਕਾਮੁ ਕ੍ਰੋਧੁ ਮਨਿ ਮੋਹੁ ਸਰੀਰਾ ॥ ਲਬੁ ਲੋਭੁ

ਅਹੰਕਾਰੁ ਸੁ ਪੀਰਾ ॥ ਰਾਮ ਨਾਮ ਬਿਨੁ ਕਿਉ ਮਨੁ ਧੀਰਾ ॥੨॥ ਅੰਤਰਿ ਨਾਵਣੁ ਸਾਚੁ ਪਛਾਣੈ ॥ ਅੰਤਰ ਕੀ

ਗਤਿ ਗੁਰਮੁਖਿ ਜਾਣੈ ॥ ਸਾਚ ਸਬਦ ਬਿਨੁ ਮਹਲੁ ਨ ਪਛਾਣੈ ॥੩॥ ਨਿਰੰਕਾਰ ਮਹਿ ਆਕਾਰੁ ਸਮਾਵੈ ॥

ਅਕਲ ਕਲਾ ਸਚੁ ਸਾਚਿ ਟਿਕਾਵੈ ॥ ਸੋ ਨਰੁ ਗਰਭ ਜੋਨਿ ਨਹੀ ਆਵੈ ॥੪॥ ਜਹਾਂ ਨਾਮੁ ਮਿਲੈ ਤਹ ਜਾਉ ॥

ਗੁਰ ਪਰਸਾਦੀ ਕਰਮ ਕਮਾਉ ॥ ਨਾਮੇ ਰਾਤਾ ਹਰਿ ਗੁਣ ਗਾਉ ॥੫॥ ਗੁਰ ਸੇਵਾ ਤੇ ਆਪੁ ਪਛਾਤਾ ॥ ਅੰਮ੍ਰਿਤ

ਨਾਮੁ ਵਸਿਆ ਸੁਖਦਾਤਾ ॥ ਅਨਦਿਨੁ ਬਾਣੀ ਨਾਮੇ ਰਾਤਾ ॥੬॥ ਮੇਰਾ ਪ੍ਰਭੁ ਲਾਏ ਤਾ ਕੋ ਲਾਗੈ ॥ ਹਉਮੈ

ਮਾਰੇ ਸਬਦੇ ਜਾਗੈ ॥ ਐਥੈ ਓਥੈ ਸਦਾ ਸੁਖੁ ਆਗੈ ॥੭॥ ਮਨੁ ਚੰਚਲੁ ਬਿਧਿ ਨਾਹੀ ਜਾਣੈ ॥ ਮਨਮੁਖਿ ਮੈਲਾ ਸਬਦੁ ਨ

ਪਛਾਣੈ ॥ ਗੁਰਮੁਖਿ ਨਿਰਮਲੁ ਨਾਮੁ ਵਖਾਣੈ ॥੮॥ ਹਰਿ ਜੀਉ ਆਗੈ ਕਰੀ ਅਰਦਾਸਿ ॥ ਸਾਧੂ ਜਨ ਸੰਗਤਿ ਹੋਇ

ਨਿਵਾਸੁ ॥ ਕਿਲਵਿਖ ਦੁਖ ਕਾਟੇ ਹਰਿ ਨਾਮੁ ਪ੍ਰਗਾਸੁ ॥੯॥ ਕਰਿ ਬੀਚਾਰੁ ਆਚਾਰੁ ਪਰਾਤਾ ॥ ਸਤਿਗੁਰ ਬਚਨੀ

ਏਕੋ ਜਾਤਾ ॥ ਨਾਨਕ ਰਾਮ ਨਾਮਿ ਮਨੁ ਰਾਤਾ ॥੧੦॥੭॥ ਆਸਾ ਮਹਲਾ ੧ ॥ ਮਨੁ ਮੈਗਲੁ ਸਾਕਤੁ ਦੇਵਾਨਾ ॥

ਬਨ ਖੰਡਿ ਮਾਇਆ ਮੋਹਿ ਹੈਰਾਨਾ ॥ ਇਤ ਉਤ ਜਾਹਿ ਕਾਲ ਕੇ ਚਾਪੇ ॥ ਗੁਰਮੁਖਿ ਖੋਜਿ ਲਹੈ ਘਰੁ ਆਪੇ ॥੧॥

ਬਿਨੁ ਗੁਰ ਸਬਦੈ ਮਨੁ ਨਹੀ ਠਉਰਾ ॥ ਸਿਮਰਹੁ ਰਾਮ ਨਾਮੁ ਅਤਿ ਨਿਰਮਲੁ ਅਵਰ ਤਿਆਗਹੁ ਹਉਮੈ ਕਉਰਾ

॥੧॥ ਰਹਾਉ ॥ ਇਹੁ ਮਨੁ ਮੁਗਧੁ ਕਹਹੁ ਕਿਉ ਰਹਸੀ ॥ ਬਿਨੁ ਸਮਝੇ ਜਮ ਕਾ ਦੁਖੁ ਸਹਸੀ ॥ ਆਪੇ ਬਖਸੇ

ਸਤਿਗੁਰੁ ਮੇਲੈ ॥ ਕਾਲੁ ਕੰਟਕੁ ਮਾਰੇ ਸਚੁ ਪੇਲੈ ॥੨॥ ਇਹੁ ਮਨੁ ਕਰਮਾ ਇਹੁ ਮਨੁ ਧਰਮਾ ॥ ਇਹੁ ਮਨੁ ਪੰਚ

ਤਤੁ ਤੇ ਜਨਮਾ ॥ ਸਾਕਤੁ ਲੋਭੀ ਇਹੁ ਮਨੁ ਮੂੜਾ ॥ ਗੁਰਮੁਖਿ ਨਾਮੁ ਜਪੈ ਮਨੁ ਰੂੜਾ ॥੩॥ ਗੁਰਮੁਖਿ ਮਨੁ ਅਸਥਾਨੇ

ਸੋਈ ॥ ਗੁਰਮੁਖਿ ਤ੍ਰਿਭਵਣਿ ਸੋਝੀ ਹੋਈ ॥ ਇਹੁ ਮਨੁ ਜੋਗੀ ਭੋਗੀ ਤਪੁ ਤਾਪੈ ॥ ਗੁਰਮੁਖਿ ਚੀਨੈੑ ਹਰਿ ਪ੍ਰਭੁ ਆਪੈ

॥੪॥ ਮਨੁ ਬੈਰਾਗੀ ਹਉਮੈ ਤਿਆਗੀ ॥ ਘਟਿ ਘਟਿ ਮਨਸਾ ਦੁਬਿਧਾ ਲਾਗੀ ॥ ਰਾਮ ਰਸਾਇਣੁ ਗੁਰਮੁਖਿ ਚਾਖੈ ॥

ਦਰਿ ਘਰਿ ਮਹਲੀ ਹਰਿ ਪਤਿ ਰਾਖੈ ॥੫॥ ਇਹੁ ਮਨੁ ਰਾਜਾ ਸੂਰ ਸੰਗ੍ਰਾਮਿ ॥ ਇਹੁ ਮਨੁ ਨਿਰਭਉ ਗੁਰਮੁਖਿ

ਨਾਮਿ ॥ ਮਾਰੇ ਪੰਚ ਅਪੁਨੈ ਵਸਿ ਕੀਏ ॥ ਹਉਮੈ ਗ੍ਰਾਸਿ ਇਕਤੁ ਥਾਇ ਕੀਏ ॥੬॥ ਗੁਰਮੁਖਿ ਰਾਗ ਸੁਆਦ ਅਨ

ਤਿਆਗੇ ॥ ਗੁਰਮੁਖਿ ਇਹੁ ਮਨੁ ਭਗਤੀ ਜਾਗੇ ॥ ਅਨਹਦ ਸੁਣਿ ਮਾਨਿਆ ਸਬਦੁ ਵੀਚਾਰੀ ॥ ਆਤਮੁ ਚੀਨਿੑ ਭਏ

ਨਿਰੰਕਾਰੀ ॥੭॥ ਇਹੁ ਮਨੁ ਨਿਰਮਲੁ ਦਰਿ ਘਰਿ ਸੋਈ ॥ ਗੁਰਮੁਖਿ ਭਗਤਿ ਭਾਉ ਧੁਨਿ ਹੋਈ ॥ ਅਹਿਨਿਸਿ

ਹਰਿ ਜਸੁ ਗੁਰ ਪਰਸਾਦਿ ॥ ਘਟਿ ਘਟਿ ਸੋ ਪ੍ਰਭੁ ਆਦਿ ਜੁਗਾਦਿ ॥੮॥ ਰਾਮ ਰਸਾਇਣਿ ਇਹੁ ਮਨੁ ਮਾਤਾ ॥

ਸਰਬ ਰਸਾਇਣੁ ਗੁਰਮੁਖਿ ਜਾਤਾ ॥ ਭਗਤਿ ਹੇਤੁ ਗੁਰ ਚਰਣ ਨਿਵਾਸਾ ॥ ਨਾਨਕ ਹਰਿ ਜਨ ਕੇ ਦਾਸਨਿ ਦਾਸਾ

॥੯॥੮॥ ਆਸਾ ਮਹਲਾ ੧ ॥ ਤਨੁ ਬਿਨਸੈ ਧਨੁ ਕਾ ਕੋ ਕਹੀਐ ॥ ਬਿਨੁ ਗੁਰ ਰਾਮ ਨਾਮੁ ਕਤ ਲਹੀਐ ॥

ਰਾਮ ਨਾਮ ਧਨੁ ਸੰਗਿ ਸਖਾਈ ॥ ਅਹਿਨਿਸਿ ਨਿਰਮਲੁ ਹਰਿ ਲਿਵ ਲਾਈ ॥੧॥ ਰਾਮ ਨਾਮ ਬਿਨੁ ਕਵਨੁ ਹਮਾਰਾ

॥ ਸੁਖ ਦੁਖ ਸਮ ਕਰਿ ਨਾਮੁ ਨ ਛੋਡਉ ਆਪੇ ਬਖਸਿ ਮਿਲਾਵਣਹਾਰਾ ॥੧॥ ਰਹਾਉ ॥ ਕਨਿਕ ਕਾਮਨੀ ਹੇਤੁ

ਗਵਾਰਾ ॥ ਦੁਬਿਧਾ ਲਾਗੇ ਨਾਮੁ ਵਿਸਾਰਾ ॥ ਜਿਸੁ ਤੂੰ ਬਖਸਹਿ ਨਾਮੁ ਜਪਾਇ ॥ ਦੂਤੁ ਨ ਲਾਗਿ ਸਕੈ ਗੁਨ ਗਾਇ

॥੨॥ ਹਰਿ ਗੁਰੁ ਦਾਤਾ ਰਾਮ ਗੁਪਾਲਾ ॥ ਜਿਉ ਭਾਵੈ ਤਿਉ ਰਾਖੁ ਦਇਆਲਾ ॥ ਗੁਰਮੁਖਿ ਰਾਮੁ ਮੇਰੈ ਮਨਿ

ਭਾਇਆ ॥ ਰੋਗ ਮਿਟੇ ਦੁਖੁ ਠਾਕਿ ਰਹਾਇਆ ॥੩॥ ਅਵਰੁ ਨ ਅਉਖਧੁ ਤੰਤ ਨ ਮੰਤਾ ॥ ਹਰਿ ਹਰਿ ਸਿਮਰਣੁ

ਕਿਲਵਿਖ ਹੰਤਾ ॥ ਤੂੰ ਆਪਿ ਭੁਲਾਵਹਿ ਨਾਮੁ ਵਿਸਾਰਿ ॥ ਤੂੰ ਆਪੇ ਰਾਖਹਿ ਕਿਰਪਾ ਧਾਰਿ ॥੪॥ ਰੋਗੁ ਭਰਮੁ ਭੇਦੁ

ਮਨਿ ਦੂਜਾ ॥ ਗੁਰ ਬਿਨੁ ਭਰਮਿ ਜਪਹਿ ਜਪੁ ਦੂਜਾ ॥ ਆਦਿ ਪੁਰਖ ਗੁਰ ਦਰਸ ਨ ਦੇਖਹਿ ॥ ਵਿਣੁ ਗੁਰ ਸਬਦੈ

ਜਨਮੁ ਕਿ ਲੇਖਹਿ ॥੫॥ ਦੇਖਿ ਅਚਰਜੁ ਰਹੇ ਬਿਸਮਾਦਿ ॥ ਘਟਿ ਘਟਿ ਸੁਰ ਨਰ ਸਹਜ ਸਮਾਧਿ ॥ ਭਰਿਪੁਰਿ

ਧਾਰਿ ਰਹੇ ਮਨ ਮਾਹੀ ॥ ਤੁਮ ਸਮਸਰਿ ਅਵਰੁ ਕੋ ਨਾਹੀ ॥੬॥ ਜਾ ਕੀ ਭਗਤਿ ਹੇਤੁ ਮੁਖਿ ਨਾਮੁ ॥ ਸੰਤ ਭਗਤ ਕੀ

ਸੰਗਤਿ ਰਾਮੁ ॥ ਬੰਧਨ ਤੋਰੇ ਸਹਜਿ ਧਿਆਨੁ ॥ ਛੂਟੈ ਗੁਰਮੁਖਿ ਹਰਿ ਗੁਰ ਗਿਆਨੁ ॥੭॥ ਨਾ ਜਮਦੂਤ ਦੂਖੁ ਤਿਸੁ

ਲਾਗੈ ॥ ਜੋ ਜਨੁ ਰਾਮ ਨਾਮਿ ਲਿਵ ਜਾਗੈ ॥ ਭਗਤਿ ਵਛਲੁ ਭਗਤਾ ਹਰਿ ਸੰਗਿ ॥ ਨਾਨਕ ਮੁਕਤਿ ਭਏ ਹਰਿ ਰੰਗਿ

॥੮॥੯॥ ਆਸਾ ਮਹਲਾ ੧ ਇਕਤੁਕੀ ॥ ਗੁਰੁ ਸੇਵੇ ਸੋ ਠਾਕੁਰ ਜਾਨੈ ॥ ਦੂਖੁ ਮਿਟੈ ਸਚੁ ਸਬਦਿ ਪਛਾਨੈ ॥੧॥

ਰਾਮੁ ਜਪਹੁ ਮੇਰੀ ਸਖੀ ਸਖੈਨੀ ॥ ਸਤਿਗੁਰੁ ਸੇਵਿ ਦੇਖਹੁ ਪ੍ਰਭੁ ਨੈਨੀ ॥੧॥ ਰਹਾਉ ॥ ਬੰਧਨ ਮਾਤ ਪਿਤਾ ਸੰਸਾਰਿ

॥ ਬੰਧਨ ਸੁਤ ਕੰਨਿਆ ਅਰੁ ਨਾਰਿ ॥੨॥ ਬੰਧਨ ਕਰਮ ਧਰਮ ਹਉ ਕੀਆ ॥ ਬੰਧਨ ਪੁਤੁ ਕਲਤੁ ਮਨਿ ਬੀਆ

॥੩॥ ਬੰਧਨ ਕਿਰਖੀ ਕਰਹਿ ਕਿਰਸਾਨ ॥ ਹਉਮੈ ਡੰਨੁ ਸਹੈ ਰਾਜਾ ਮੰਗੈ ਦਾਨ ॥੪॥ ਬੰਧਨ ਸਉਦਾ

ਅਣਵੀਚਾਰੀ ॥ ਤਿਪਤਿ ਨਾਹੀ ਮਾਇਆ ਮੋਹ ਪਸਾਰੀ ॥੫॥ ਬੰਧਨ ਸਾਹ ਸੰਚਹਿ ਧਨੁ ਜਾਇ ॥ ਬਿਨੁ ਹਰਿ

ਭਗਤਿ ਨ ਪਵਈ ਥਾਇ ॥੬॥ ਬੰਧਨ ਬੇਦੁ ਬਾਦੁ ਅਹੰਕਾਰ ॥ ਬੰਧਨਿ ਬਿਨਸੈ ਮੋਹ ਵਿਕਾਰ ॥੭॥ ਨਾਨਕ

ਰਾਮ ਨਾਮ ਸਰਣਾਈ ॥ ਸਤਿਗੁਰਿ ਰਾਖੇ ਬੰਧੁ ਨ ਪਾਈ ॥੮॥੧੦॥

ਰਾਗੁ ਆਸਾ ਮਹਲਾ ੧ ਅਸਟਪਦੀਆ ਘਰੁ ੩      ੴ ਸਤਿਗੁਰ ਪ੍ਰਸਾਦਿ ॥

ਜਿਨ ਸਿਰਿ ਸੋਹਨਿ ਪਟੀਆ ਮਾਂਗੀ ਪਾਇ ਸੰਧੂਰੁ ॥ ਸੇ ਸਿਰ ਕਾਤੀ ਮੁੰਨੀਅਨਿੑ ਗਲ ਵਿਚਿ ਆਵੈ ਧੂੜਿ ॥ ਮਹਲਾ

ਅੰਦਰਿ ਹੋਦੀਆ ਹੁਣਿ ਬਹਣਿ ਨ ਮਿਲਨਿੑ ਹਦੂਰਿ ॥੧॥ ਆਦੇਸੁ ਬਾਬਾ ਆਦੇਸੁ ॥ ਆਦਿ ਪੁਰਖ ਤੇਰਾ ਅੰਤੁ ਨ

ਪਾਇਆ ਕਰਿ ਕਰਿ ਦੇਖਹਿ ਵੇਸ ॥੧॥ ਰਹਾਉ ॥ ਜਦਹੁ ਸੀਆ ਵੀਆਹੀਆ ਲਾੜੇ ਸੋਹਨਿ ਪਾਸਿ ॥ ਹੀਡੋਲੀ ਚੜਿ

ਆਈਆ ਦੰਦ ਖੰਡ ਕੀਤੇ ਰਾਸਿ ॥ ਉਪਰਹੁ ਪਾਣੀ ਵਾਰੀਐ ਝਲੇ ਝਿਮਕਨਿ ਪਾਸਿ ॥੨॥ ਇਕੁ ਲਖੁ ਲਹਨਿੑ

ਬਹਿਠੀਆ ਲਖੁ ਲਹਨਿੑ ਖੜੀਆ ॥ ਗਰੀ ਛੁਹਾਰੇ ਖਾਂਦੀਆ ਮਾਣਨਿੑ ਸੇਜੜੀਆ ॥ ਤਿਨੑ ਗਲਿ ਸਿਲਕਾ ਪਾਈਆ

ਤੁਟਨਿੑ ਮੋਤਸਰੀਆ ॥੩॥ ਧਨੁ ਜੋਬਨੁ ਦੁਇ ਵੈਰੀ ਹੋਏ ਜਿਨੀੑ ਰਖੇ ਰੰਗੁ ਲਾਇ ॥ ਦੂਤਾ ਨੋ ਫੁਰਮਾਇਆ ਲੈ ਚਲੇ

ਪਤਿ ਗਵਾਇ ॥ ਜੇ ਤਿਸੁ ਭਾਵੈ ਦੇ ਵਡਿਆਈ ਜੇ ਭਾਵੈ ਦੇਇ ਸਜਾਇ ॥੪॥ ਅਗੋ ਦੇ ਜੇ ਚੇਤੀਐ ਤਾਂ ਕਾਇਤੁ ਮਿਲੈ

ਸਜਾਇ ॥ ਸਾਹਾਂ ਸੁਰਤਿ ਗਵਾਈਆ ਰੰਗਿ ਤਮਾਸੈ ਚਾਇ ॥ ਬਾਬਰਵਾਣੀ ਫਿਰਿ ਗਈ ਕੁਇਰੁ ਨ ਰੋਟੀ ਖਾਇ ॥੫॥

ਇਕਨਾ ਵਖਤ ਖੁਆਈਅਹਿ ਇਕਨਾੑ ਪੂਜਾ ਜਾਇ ॥ ਚਉਕੇ ਵਿਣੁ ਹਿੰਦਵਾਣੀਆ ਕਿਉ ਟਿਕੇ ਕਢਹਿ ਨਾਇ ॥ ਰਾਮੁ

ਨ ਕਬਹੂ ਚੇਤਿਓ ਹੁਣਿ ਕਹਣਿ ਨ ਮਿਲੈ ਖੁਦਾਇ ॥੬॥ ਇਕਿ ਘਰਿ ਆਵਹਿ ਆਪਣੈ ਇਕਿ ਮਿਲਿ ਮਿਲਿ ਪੁਛਹਿ

ਸੁਖ ॥ ਇਕਨਾੑ ਏਹੋ ਲਿਖਿਆ ਬਹਿ ਬਹਿ ਰੋਵਹਿ ਦੁਖ ॥ ਜੋ ਤਿਸੁ ਭਾਵੈ ਸੋ ਥੀਐ ਨਾਨਕ ਕਿਆ ਮਾਨੁਖ ॥੭॥੧੧॥

ਆਸਾ ਮਹਲਾ ੧ ॥ ਕਹਾ ਸੁ ਖੇਲ ਤਬੇਲਾ ਘੋੜੇ ਕਹਾ ਭੇਰੀ ਸਹਨਾਈ ॥ ਕਹਾ ਸੁ ਤੇਗਬੰਦ ਗਾਡੇਰੜਿ ਕਹਾ ਸੁ

ਲਾਲ ਕਵਾਈ ॥ ਕਹਾ ਸੁ ਆਰਸੀਆ ਮੁਹ ਬੰਕੇ ਐਥੈ ਦਿਸਹਿ ਨਾਹੀ ॥੧॥ ਇਹੁ ਜਗੁ ਤੇਰਾ ਤੂ ਗੋਸਾਈ ॥ ਏਕ ਘੜੀ

ਮਹਿ ਥਾਪਿ ਉਥਾਪੇ ਜਰੁ ਵੰਡਿ ਦੇਵੈ ਭਾਂਈ ॥੧॥ ਰਹਾਉ ॥ ਕਹਾਂ ਸੁ ਘਰ ਦਰ ਮੰਡਪ ਮਹਲਾ ਕਹਾ ਸੁ ਬੰਕ ਸਰਾਈ ॥

ਕਹਾਂ ਸੁ ਸੇਜ ਸੁਖਾਲੀ ਕਾਮਣਿ ਜਿਸੁ ਵੇਖਿ ਨੀਦ ਨ ਪਾਈ ॥ ਕਹਾ ਸੁ ਪਾਨ ਤੰਬੋਲੀ ਹਰਮਾ ਹੋਈਆ ਛਾਈ ਮਾਈ

॥੨॥ ਇਸੁ ਜਰ ਕਾਰਣਿ ਘਣੀ ਵਿਗੁਤੀ ਇਨਿ ਜਰ ਘਣੀ ਖੁਆਈ ॥ ਪਾਪਾ ਬਾਝਹੁ ਹੋਵੈ ਨਾਹੀ ਮੁਇਆ ਸਾਥਿ ਨ

ਜਾਈ ॥ ਜਿਸ ਨੋ ਆਪਿ ਖੁਆਏ ਕਰਤਾ ਖੁਸਿ ਲਏ ਚੰਗਿਆਈ ॥੩॥ ਕੋਟੀ ਹੂ ਪੀਰ ਵਰਜਿ ਰਹਾਏ ਜਾ ਮੀਰੁ

ਸੁਣਿਆ ਧਾਇਆ ॥ ਥਾਨ ਮੁਕਾਮ ਜਲੇ ਬਿਜ ਮੰਦਰ ਮੁਛਿ ਮੁਛਿ ਕੁਇਰ ਰੁਲਾਇਆ ॥ ਕੋਈ ਮੁਗਲੁ ਨ ਹੋਆ ਅੰਧਾ

ਕਿਨੈ ਨ ਪਰਚਾ ਲਾਇਆ ॥੪॥ ਮੁਗਲ ਪਠਾਣਾ ਭਈ ਲੜਾਈ ਰਣ ਮਹਿ ਤੇਗ ਵਗਾਈ ॥ ਓਨੀੑ ਤੁਪਕ ਤਾਣਿ

ਚਲਾਈ ਓਨੀੑ ਹਸਤਿ ਚਿੜਾਈ ॥ ਜਿਨੑ ਕੀ ਚੀਰੀ ਦਰਗਹ ਪਾਟੀ ਤਿਨਾੑ ਮਰਣਾ ਭਾਈ ॥੫॥ ਇਕ ਹਿੰਦਵਾਣੀ

ਅਵਰ ਤੁਰਕਾਣੀ ਭਟਿਆਣੀ ਠਕੁਰਾਣੀ ॥ ਇਕਨਾੑ ਪੇਰਣ ਸਿਰ ਖੁਰ ਪਾਟੇ ਇਕਨਾੑ ਵਾਸੁ ਮਸਾਣੀ ॥ ਜਿਨੑ ਕੇ ਬੰਕੇ

ਘਰੀ ਨ ਆਇਆ ਤਿਨੑ ਕਿਉ ਰੈਣਿ ਵਿਹਾਣੀ ॥੬॥ ਆਪੇ ਕਰੇ ਕਰਾਏ ਕਰਤਾ ਕਿਸ ਨੋ ਆਖਿ ਸੁਣਾਈਐ ॥ ਦੁਖੁ ਸੁਖੁ

ਤੇਰੈ ਭਾਣੈ ਹੋਵੈ ਕਿਸ ਥੈ ਜਾਇ ਰੂਆਈਐ ॥ ਹੁਕਮੀ ਹੁਕਮਿ ਚਲਾਏ ਵਿਗਸੈ ਨਾਨਕ ਲਿਖਿਆ ਪਾਈਐ ॥੭॥੧੨॥

ੴ ਸਤਿਗੁਰ ਪ੍ਰਸਾਦਿ ॥ ਆਸਾ ਕਾਫੀ ਮਹਲਾ ੧ ਘਰੁ ੮ ਅਸਟਪਦੀਆ ॥ ਜੈਸੇ ਗੋਇਲਿ ਗੋਇਲੀ ਤੈਸੇ ਸੰਸਾਰਾ

॥ ਕੂੜੁ ਕਮਾਵਹਿ ਆਦਮੀ ਬਾਂਧਹਿ ਘਰ ਬਾਰਾ ॥੧॥ ਜਾਗਹੁ ਜਾਗਹੁ ਸੂਤਿਹੋ ਚਲਿਆ ਵਣਜਾਰਾ ॥੧॥ ਰਹਾਉ ॥

ਨੀਤ ਨੀਤ ਘਰ ਬਾਂਧੀਅਹਿ ਜੇ ਰਹਣਾ ਹੋਈ ॥ ਪਿੰਡੁ ਪਵੈ ਜੀਉ ਚਲਸੀ ਜੇ ਜਾਣੈ ਕੋਈ ॥੨॥ ਓਹੀ ਓਹੀ ਕਿਆ

ਕਰਹੁ ਹੈ ਹੋਸੀ ਸੋਈ ॥ ਤੁਮ ਰੋਵਹੁਗੇ ਓਸ ਨੋ ਤੁਮੑ ਕਉ ਕਉਣੁ ਰੋਈ ॥੩॥ ਧੰਧਾ ਪਿਟਿਹੁ ਭਾਈਹੋ ਤੁਮੑ ਕੂੜੁ ਕਮਾਵਹੁ

॥ ਓਹੁ ਨ ਸੁਣਈ ਕਤ ਹੀ ਤੁਮੑ ਲੋਕ ਸੁਣਾਵਹੁ ॥੪॥ ਜਿਸ ਤੇ ਸੁਤਾ ਨਾਨਕਾ ਜਾਗਾਏ ਸੋਈ ॥ ਜੇ ਘਰੁ ਬੂਝੈ ਆਪਣਾ ਤਾਂ

ਨੀਦ ਨ ਹੋਈ ॥੫॥ ਜੇ ਚਲਦਾ ਲੈ ਚਲਿਆ ਕਿਛੁ ਸੰਪੈ ਨਾਲੇ ॥ ਤਾ ਧਨੁ ਸੰਚਹੁ ਦੇਖਿ ਕੈ ਬੂਝਹੁ ਬੀਚਾਰੇ ॥੬॥ ਵਣਜੁ

ਕਰਹੁ ਮਖਸੂਦੁ ਲੈਹੁ ਮਤ ਪਛੋਤਾਵਹੁ ॥ ਅਉਗਣ ਛੋਡਹੁ ਗੁਣ ਕਰਹੁ ਐਸੇ ਤਤੁ ਪਰਾਵਹੁ ॥੭॥ ਧਰਮੁ ਭੂਮਿ ਸਤੁ

ਬੀਜੁ ਕਰਿ ਐਸੀ ਕਿਰਸ ਕਮਾਵਹੁ ॥ ਤਾਂ ਵਾਪਾਰੀ ਜਾਣੀਅਹੁ ਲਾਹਾ ਲੈ ਜਾਵਹੁ ॥੮॥ ਕਰਮੁ ਹੋਵੈ ਸਤਿਗੁਰੁ ਮਿਲੈ

ਬੂਝੈ ਬੀਚਾਰਾ ॥ ਨਾਮੁ ਵਖਾਣੈ ਸੁਣੇ ਨਾਮੁ ਨਾਮੇ ਬਿਉਹਾਰਾ ॥੯॥ ਜਿਉ ਲਾਹਾ ਤੋਟਾ ਤਿਵੈ ਵਾਟ ਚਲਦੀ ਆਈ ॥

ਜੋ ਤਿਸੁ ਭਾਵੈ ਨਾਨਕਾ ਸਾਈ ਵਡਿਆਈ ॥੧੦॥੧੩॥ ਆਸਾ ਮਹਲਾ ੧ ॥ ਚਾਰੇ ਕੁੰਡਾ ਢੂਢੀਆ ਕੋ ਨੀਮੀੑ ਮੈਡਾ ॥

ਜੇ ਤੁਧੁ ਭਾਵੈ ਸਾਹਿਬਾ ਤੂ ਮੈ ਹਉ ਤੈਡਾ ॥੧॥ ਦਰੁ ਬੀਭਾ ਮੈ ਨੀਮਿੑ ਕੋ ਕੈ ਕਰੀ ਸਲਾਮੁ ॥ ਹਿਕੋ ਮੈਡਾ ਤੂ ਧਣੀ ਸਾਚਾ

ਮੁਖਿ ਨਾਮੁ ॥੧॥ ਰਹਾਉ ॥ ਸਿਧਾ ਸੇਵਨਿ ਸਿਧ ਪੀਰ ਮਾਗਹਿ ਰਿਧਿ ਸਿਧਿ ॥ ਮੈ ਇਕੁ ਨਾਮੁ ਨ ਵੀਸਰੈ ਸਾਚੇ ਗੁਰ

ਬੁਧਿ ॥੨॥ ਜੋਗੀ ਭੋਗੀ ਕਾਪੜੀ ਕਿਆ ਭਵਹਿ ਦਿਸੰਤਰ ॥ ਗੁਰ ਕਾ ਸਬਦੁ ਨ ਚੀਨੑਹੀ ਤਤੁ ਸਾਰੁ ਨਿਰੰਤਰ ॥੩॥

ਪੰਡਿਤ ਪਾਧੇ ਜੋਇਸੀ ਨਿਤ ਪੜ੍ਹਹਿ ਪੁਰਾਣਾ ॥ ਅੰਤਰਿ ਵਸਤੁ ਨ ਜਾਣਨੀੑ ਘਟਿ ਬ੍ਰਹਮੁ ਲੁਕਾਣਾ ॥੪॥ ਇਕਿ

ਤਪਸੀ ਬਨ ਮਹਿ ਤਪੁ ਕਰਹਿ ਨਿਤ ਤੀਰਥ ਵਾਸਾ ॥ ਆਪੁ ਨ ਚੀਨਹਿ ਤਾਮਸੀ ਕਾਹੇ ਭਏ ਉਦਾਸਾ ॥੫॥ ਇਕਿ

ਬਿੰਦੁ ਜਤਨ ਕਰਿ ਰਾਖਦੇ ਸੇ ਜਤੀ ਕਹਾਵਹਿ ॥ ਬਿਨੁ ਗੁਰ ਸਬਦ ਨ ਛੂਟਹੀ ਭ੍ਰਮਿ ਆਵਹਿ ਜਾਵਹਿ ॥੬॥ ਇਕਿ

ਗਿਰਹੀ ਸੇਵਕ ਸਾਧਿਕਾ ਗੁਰਮਤੀ ਲਾਗੇ ॥ ਨਾਮੁ ਦਾਨੁ ਇਸਨਾਨੁ ਦ੍ਰਿੜੁ ਹਰਿ ਭਗਤਿ ਸੁ ਜਾਗੇ ॥੭॥ ਗੁਰ ਤੇ ਦਰੁ

ਘਰੁ ਜਾਣੀਐ ਸੋ ਜਾਇ ਸਿਞਾਣੈ ॥ ਨਾਨਕ ਨਾਮੁ ਨ ਵੀਸਰੈ ਸਾਚੇ ਮਨੁ ਮਾਨੈ ॥੮॥੧੪॥ ਆਸਾ ਮਹਲਾ ੧ ॥

ਮਨਸਾ ਮਨਹਿ ਸਮਾਇਲੇ ਭਉਜਲੁ ਸਚਿ ਤਰਣਾ ॥ ਆਦਿ ਜੁਗਾਦਿ ਦਇਆਲੁ ਤੂ ਠਾਕੁਰ ਤੇਰੀ ਸਰਣਾ ॥੧॥

ਤੂ ਦਾਤੌ ਹਮ ਜਾਚਿਕਾ ਹਰਿ ਦਰਸਨੁ ਦੀਜੈ ॥ ਗੁਰਮੁਖਿ ਨਾਮੁ ਧਿਆਈਐ ਮਨ ਮੰਦਰੁ ਭੀਜੈ ॥੧॥ ਰਹਾਉ ॥

ਕੂੜਾ ਲਾਲਚੁ ਛੋਡੀਐ ਤਉ ਸਾਚੁ ਪਛਾਣੈ ॥ ਗੁਰ ਕੈ ਸਬਦਿ ਸਮਾਈਐ ਪਰਮਾਰਥੁ ਜਾਣੈ ॥੨॥ ਇਹੁ ਮਨੁ ਰਾਜਾ

ਲੋਭੀਆ ਲੁਭਤਉ ਲੋਭਾਈ ॥ ਗੁਰਮੁਖਿ ਲੋਭੁ ਨਿਵਾਰੀਐ ਹਰਿ ਸਿਉ ਬਣਿ ਆਈ ॥੩॥ ਕਲਰਿ ਖੇਤੀ ਬੀਜੀਐ

ਕਿਉ ਲਾਹਾ ਪਾਵੈ ॥ ਮਨਮੁਖੁ ਸਚਿ ਨ ਭੀਜਈ ਕੂੜੁ ਕੂੜਿ ਗਡਾਵੈ ॥੪॥ ਲਾਲਚੁ ਛੋਡਹੁ ਅੰਧਿਹੋ ਲਾਲਚਿ

ਦੁਖੁ ਭਾਰੀ ॥ ਸਾਚੌ ਸਾਹਿਬੁ ਮਨਿ ਵਸੈ ਹਉਮੈ ਬਿਖੁ ਮਾਰੀ ॥੫॥ ਦੁਬਿਧਾ ਛੋਡਿ ਕੁਵਾਟੜੀ ਮੂਸਹੁਗੇ ਭਾਈ ॥

ਅਹਿਨਿਸਿ ਨਾਮੁ ਸਲਾਹੀਐ ਸਤਿਗੁਰ ਸਰਣਾਈ ॥੬॥ ਮਨਮੁਖ ਪਥਰੁ ਸੈਲੁ ਹੈ ਧ੍ਰਿਗੁ ਜੀਵਣੁ ਫੀਕਾ ॥

ਜਲ ਮਹਿ ਕੇਤਾ ਰਾਖੀਐ ਅਭ ਅੰਤਰਿ ਸੂਕਾ ॥੭॥ ਹਰਿ ਕਾ ਨਾਮੁ ਨਿਧਾਨੁ ਹੈ ਪੂਰੈ ਗੁਰਿ ਦੀਆ ॥ ਨਾਨਕ ਨਾਮੁ ਨ

ਵੀਸਰੈ ਮਥਿ ਅੰਮ੍ਰਿਤੁ ਪੀਆ ॥੮॥੧੫॥ ਆਸਾ ਮਹਲਾ ੧ ॥ ਚਲੇ ਚਲਣਹਾਰ ਵਾਟ ਵਟਾਇਆ ॥ ਧੰਧੁ ਪਿਟੇ

ਸੰਸਾਰੁ ਸਚੁ ਨ ਭਾਇਆ ॥੧॥ ਕਿਆ ਭਵੀਐ ਕਿਆ ਢੂਢੀਐ ਗੁਰ ਸਬਦਿ ਦਿਖਾਇਆ ॥ ਮਮਤਾ ਮੋਹੁ

ਵਿਸਰਜਿਆ ਅਪਨੈ ਘਰਿ ਆਇਆ ॥੧॥ ਰਹਾਉ ॥ ਸਚਿ ਮਿਲੈ ਸਚਿਆਰੁ ਕੂੜਿ ਨ ਪਾਈਐ ॥ ਸਚੇ ਸਿਉ ਚਿਤੁ

ਲਾਇ ਬਹੁੜਿ ਨ ਆਈਐ ॥੨॥ ਮੋਇਆ ਕਉ ਕਿਆ ਰੋਵਹੁ ਰੋਇ ਨ ਜਾਣਹੂ ॥ ਰੋਵਹੁ ਸਚੁ ਸਲਾਹਿ ਹੁਕਮੁ

ਪਛਾਣਹੂ ॥੩॥ ਹੁਕਮੀ ਵਜਹੁ ਲਿਖਾਇ ਆਇਆ ਜਾਣੀਐ ॥ ਲਾਹਾ ਪਲੈ ਪਾਇ ਹੁਕਮੁ ਸਿਞਾਣੀਐ ॥੪॥

ਹੁਕਮੀ ਪੈਧਾ ਜਾਇ ਦਰਗਹ ਭਾਣੀਐ ॥ ਹੁਕਮੇ ਹੀ ਸਿਰਿ ਮਾਰ ਬੰਦਿ ਰਬਾਣੀਐ ॥੫॥ ਲਾਹਾ ਸਚੁ ਨਿਆਉ ਮਨਿ

ਵਸਾਈਐ ॥ ਲਿਖਿਆ ਪਲੈ ਪਾਇ ਗਰਬੁ ਵਞਾਈਐ ॥੬॥ ਮਨਮੁਖੀਆ ਸਿਰਿ ਮਾਰ ਵਾਦਿ ਖਪਾਈਐ ॥ ਠਗਿ

ਮੁਠੀ ਕੂੜਿਆਰ ਬੰਨਿੑ ਚਲਾਈਐ ॥੭॥ ਸਾਹਿਬੁ ਰਿਦੈ ਵਸਾਇ ਨ ਪਛੋਤਾਵਹੀ ॥ ਗੁਨਹਾਂ ਬਖਸਣਹਾਰੁ ਸਬਦੁ

ਕਮਾਵਹੀ ॥੮॥ ਨਾਨਕੁ ਮੰਗੈ ਸਚੁ ਗੁਰਮੁਖਿ ਘਾਲੀਐ ॥ ਮੈ ਤੁਝ ਬਿਨੁ ਅਵਰੁ ਨ ਕੋਇ ਨਦਰਿ ਨਿਹਾਲੀਐ

॥੯॥੧੬॥ ਆਸਾ ਮਹਲਾ ੧ ॥ ਕਿਆ ਜੰਗਲੁ ਢੂਢੀ ਜਾਇ ਮੈ ਘਰਿ ਬਨੁ ਹਰੀਆਵਲਾ ॥ ਸਚਿ ਟਿਕੈ ਘਰਿ ਆਇ

ਸਬਦਿ ਉਤਾਵਲਾ ॥੧॥ ਜਹ ਦੇਖਾ ਤਹ ਸੋਇ ਅਵਰੁ ਨ ਜਾਣੀਐ ॥ ਗੁਰ ਕੀ ਕਾਰ ਕਮਾਇ ਮਹਲੁ ਪਛਾਣੀਐ

॥੧॥ ਰਹਾਉ ॥ ਆਪਿ ਮਿਲਾਵੈ ਸਚੁ ਤਾ ਮਨਿ ਭਾਵਈ ॥ ਚਲੈ ਸਦਾ ਰਜਾਇ ਅੰਕਿ ਸਮਾਵਈ ॥੨॥ ਸਚਾ

ਸਾਹਿਬੁ ਮਨਿ ਵਸੈ ਵਸਿਆ ਮਨਿ ਸੋਈ ॥ ਆਪੇ ਦੇ ਵਡਿਆਈਆ ਦੇ ਤੋਟਿ ਨ ਹੋਈ ॥੩॥ ਅਬੇ ਤਬੇ ਕੀ

ਚਾਕਰੀ ਕਿਉ ਦਰਗਹ ਪਾਵੈ ॥ ਪਥਰ ਕੀ ਬੇੜੀ ਜੇ ਚੜੈ ਭਰ ਨਾਲਿ ਬੁਡਾਵੈ ॥੪॥ ਆਪਨੜਾ ਮਨੁ ਵੇਚੀਐ ਸਿਰੁ

ਦੀਜੈ ਨਾਲੇ ॥ ਗੁਰਮੁਖਿ ਵਸਤੁ ਪਛਾਣੀਐ ਅਪਨਾ ਘਰੁ ਭਾਲੇ ॥੫॥ ਜੰਮਣ ਮਰਣਾ ਆਖੀਐ ਤਿਨਿ ਕਰਤੈ

ਕੀਆ ॥ ਆਪੁ ਗਵਾਇਆ ਮਰਿ ਰਹੇ ਫਿਰਿ ਮਰਣੁ ਨ ਥੀਆ ॥੬॥ ਸਾਈ ਕਾਰ ਕਮਾਵਣੀ ਧੁਰ ਕੀ ਫੁਰਮਾਈ ॥

ਜੇ ਮਨੁ ਸਤਿਗੁਰ ਦੇ ਮਿਲੈ ਕਿਨਿ ਕੀਮਤਿ ਪਾਈ ॥੭॥ ਰਤਨਾ ਪਾਰਖੁ ਸੋ ਧਣੀ ਤਿਨਿ ਕੀਮਤਿ ਪਾਈ ॥ ਨਾਨਕ

ਸਾਹਿਬੁ ਮਨਿ ਵਸੈ ਸਚੀ ਵਡਿਆਈ ॥੮॥੧੭॥ ਆਸਾ ਮਹਲਾ ੧ ॥ ਜਿਨੀੑ ਨਾਮੁ ਵਿਸਾਰਿਆ ਦੂਜੈ ਭਰਮਿ

ਭੁਲਾਈ ॥ ਮੂਲੁ ਛੋਡਿ ਡਾਲੀ ਲਗੇ ਕਿਆ ਪਾਵਹਿ ਛਾਈ ॥੧॥ ਬਿਨੁ ਨਾਵੈ ਕਿਉ ਛੂਟੀਐ ਜੇ ਜਾਣੈ ਕੋਈ ॥

ਗੁਰਮੁਖਿ ਹੋਇ ਤ ਛੂਟੀਐ ਮਨਮੁਖਿ ਪਤਿ ਖੋਈ ॥੧॥ ਰਹਾਉ ॥ ਜਿਨੀੑ ਏਕੋ ਸੇਵਿਆ ਪੂਰੀ ਮਤਿ ਭਾਈ ॥ ਆਦਿ

ਜੁਗਾਦਿ ਨਿਰੰਜਨਾ ਜਨ ਹਰਿ ਸਰਣਾਈ ॥੨॥ ਸਾਹਿਬੁ ਮੇਰਾ ਏਕੁ ਹੈ ਅਵਰੁ ਨਹੀ ਭਾਈ ॥ ਕਿਰਪਾ ਤੇ ਸੁਖੁ

ਪਾਇਆ ਸਾਚੇ ਪਰਥਾਈ ॥੩॥ ਗੁਰ ਬਿਨੁ ਕਿਨੈ ਨ ਪਾਇਓ ਕੇਤੀ ਕਹੈ ਕਹਾਏ ॥ ਆਪਿ ਦਿਖਾਵੈ ਵਾਟੜੀਂ ਸਚੀ

ਭਗਤਿ ਦ੍ਰਿੜਾਏ ॥੪॥ ਮਨਮੁਖੁ ਜੇ ਸਮਝਾਈਐ ਭੀ ਉਝੜਿ ਜਾਏ ॥ ਬਿਨੁ ਹਰਿ ਨਾਮ ਨ ਛੂਟਸੀ ਮਰਿ ਨਰਕ

ਸਮਾਏ ॥੫॥ ਜਨਮਿ ਮਰੈ ਭਰਮਾਈਐ ਹਰਿ ਨਾਮੁ ਨ ਲੇਵੈ ॥ ਤਾ ਕੀ ਕੀਮਤਿ ਨਾ ਪਵੈ ਬਿਨੁ ਗੁਰ ਕੀ ਸੇਵੈ ॥੬॥

ਜੇਹੀ ਸੇਵ ਕਰਾਈਐ ਕਰਣੀ ਭੀ ਸਾਈ ॥ ਆਪਿ ਕਰੇ ਕਿਸੁ ਆਖੀਐ ਵੇਖੈ ਵਡਿਆਈ ॥੭॥ ਗੁਰ ਕੀ ਸੇਵਾ ਸੋ ਕਰੇ

ਜਿਸੁ ਆਪਿ ਕਰਾਏ ॥ ਨਾਨਕ ਸਿਰੁ ਦੇ ਛੂਟੀਐ ਦਰਗਹ ਪਤਿ ਪਾਏ ॥੮॥੧੮॥ ਆਸਾ ਮਹਲਾ ੧ ॥ ਰੂੜੋ ਠਾਕੁਰ

ਮਾਹਰੋ ਰੂੜੀ ਗੁਰਬਾਣੀ ॥ ਵਡੈ ਭਾਗਿ ਸਤਿਗੁਰੁ ਮਿਲੈ ਪਾਈਐ ਪਦੁ ਨਿਰਬਾਣੀ ॥੧॥ ਮੈ ਓਲੑਗੀਆ ਓਲੑਗੀ

ਹਮ ਛੋਰੂ ਥਾਰੇ ॥ ਜਿਉ ਤੂੰ ਰਾਖਹਿ ਤਿਉ ਰਹਾ ਮੁਖਿ ਨਾਮੁ ਹਮਾਰੇ ॥੧॥ ਰਹਾਉ ॥ ਦਰਸਨ ਕੀ ਪਿਆਸਾ ਘਣੀ ਭਾਣੈ

ਮਨਿ ਭਾਈਐ ॥ ਮੇਰੇ ਠਾਕੁਰ ਹਾਥਿ ਵਡਿਆਈਆ ਭਾਣੈ ਪਤਿ ਪਾਈਐ ॥੨॥ ਸਾਚਉ ਦੂਰਿ ਨ ਜਾਣੀਐ ਅੰਤਰਿ ਹੈ

ਸੋਈ ॥ ਜਹ ਦੇਖਾ ਤਹ ਰਵਿ ਰਹੇ ਕਿਨਿ ਕੀਮਤਿ ਹੋਈ ॥੩॥ ਆਪਿ ਕਰੇ ਆਪੇ ਹਰੇ ਵੇਖੈ ਵਡਿਆਈ ॥ ਗੁਰਮੁਖਿ

ਹੋਇ ਨਿਹਾਲੀਐ ਇਉ ਕੀਮਤਿ ਪਾਈ ॥੪॥ ਜੀਵਦਿਆ ਲਾਹਾ ਮਿਲੈ ਗੁਰ ਕਾਰ ਕਮਾਵੈ ॥ ਪੂਰਬਿ ਹੋਵੈ ਲਿਖਿਆ

ਤਾ ਸਤਿਗੁਰੁ ਪਾਵੈ ॥੫॥ ਮਨਮੁਖ ਤੋਟਾ ਨਿਤ ਹੈ ਭਰਮਹਿ ਭਰਮਾਏ ॥ ਮਨਮੁਖੁ ਅੰਧੁ ਨ ਚੇਤਈ ਕਿਉ ਦਰਸਨੁ ਪਾਏ

॥੬॥ ਤਾ ਜਗਿ ਆਇਆ ਜਾਣੀਐ ਸਾਚੈ ਲਿਵ ਲਾਏ ॥ ਗੁਰ ਭੇਟੇ ਪਾਰਸੁ ਭਏ ਜੋਤੀ ਜੋਤਿ ਮਿਲਾਏ ॥੭॥ ਅਹਿਨਿਸਿ

ਰਹੈ ਨਿਰਾਲਮੋ ਕਾਰ ਧੁਰ ਕੀ ਕਰਣੀ ॥ ਨਾਨਕ ਨਾਮਿ ਸੰਤੋਖੀਆ ਰਾਤੇ ਹਰਿ ਚਰਣੀ ॥੮॥੧੯॥ ਆਸਾ ਮਹਲਾ ੧

॥ ਕੇਤਾ ਆਖਣੁ ਆਖੀਐ ਤਾ ਕੇ ਅੰਤ ਨ ਜਾਣਾ ॥ ਮੈ ਨਿਧਰਿਆ ਧਰ ਏਕ ਤੂੰ ਮੈ ਤਾਣੁ ਸਤਾਣਾ ॥੧॥ ਨਾਨਕ ਕੀ

ਅਰਦਾਸਿ ਹੈ ਸਚ ਨਾਮਿ ਸੁਹੇਲਾ ॥ ਆਪੁ ਗਇਆ ਸੋਝੀ ਪਈ ਗੁਰ ਸਬਦੀ ਮੇਲਾ ॥੧॥ ਰਹਾਉ ॥ ਹਉਮੈ ਗਰਬੁ

ਗਵਾਈਐ ਪਾਈਐ ਵੀਚਾਰੁ ॥ ਸਾਹਿਬ ਸਿਉ ਮਨੁ ਮਾਨਿਆ ਦੇ ਸਾਚੁ ਅਧਾਰੁ ॥੨॥ ਅਹਿਨਿਸਿ ਨਾਮਿ ਸੰਤੋਖੀਆ

ਸੇਵਾ ਸਚੁ ਸਾਈ ॥ ਤਾ ਕਉ ਬਿਘਨੁ ਨ ਲਾਗਈ ਚਾਲੈ ਹੁਕਮਿ ਰਜਾਈ ॥੩॥ ਹੁਕਮਿ ਰਜਾਈ ਜੋ ਚਲੈ ਸੋ ਪਵੈ

ਖਜਾਨੈ ॥ ਖੋਟੇ ਠਵਰ ਨ ਪਾਇਨੀ ਰਲੇ ਜੂਠਾਨੈ ॥੪॥ ਨਿਤ ਨਿਤ ਖਰਾ ਸਮਾਲੀਐ ਸਚੁ ਸਉਦਾ ਪਾਈਐ ॥ ਖੋਟੇ

ਨਦਰਿ ਨ ਆਵਨੀ ਲੇ ਅਗਨਿ ਜਲਾਈਐ ॥੫॥ ਜਿਨੀ ਆਤਮੁ ਚੀਨਿਆ ਪਰਮਾਤਮੁ ਸੋਈ ॥ ਏਕੋ ਅੰਮ੍ਰਿਤ

ਬਿਰਖੁ ਹੈ ਫਲੁ ਅੰਮ੍ਰਿਤੁ ਹੋਈ ॥੬॥ ਅੰਮ੍ਰਿਤ ਫਲੁ ਜਿਨੀ ਚਾਖਿਆ ਸਚਿ ਰਹੇ ਅਘਾਈ ॥ ਤਿੰਨਾ ਭਰਮੁ ਨ ਭੇਦੁ

ਹੈ ਹਰਿ ਰਸਨ ਰਸਾਈ ॥੭॥ ਹੁਕਮਿ ਸੰਜੋਗੀ ਆਇਆ ਚਲੁ ਸਦਾ ਰਜਾਈ ॥ ਅਉਗਣਿਆਰੇ ਕਉ ਗੁਣੁ ਨਾਨਕੈ

ਸਚੁ ਮਿਲੈ ਵਡਾਈ ॥੮॥੨੦॥ ਆਸਾ ਮਹਲਾ ੧ ॥ ਮਨੁ ਰਾਤਉ ਹਰਿ ਨਾਇ ਸਚੁ ਵਖਾਣਿਆ ॥ ਲੋਕਾ ਦਾ

ਕਿਆ ਜਾਇ ਜਾ ਤੁਧੁ ਭਾਣਿਆ ॥੧॥ ਜਉ ਲਗੁ ਜੀਉ ਪਰਾਣ ਸਚੁ ਧਿਆਈਐ ॥ ਲਾਹਾ ਹਰਿ ਗੁਣ ਗਾਇ ਮਿਲੈ

ਸੁਖੁ ਪਾਈਐ ॥੧॥ ਰਹਾਉ ॥ ਸਚੀ ਤੇਰੀ ਕਾਰ ਦੇਹਿ ਦਇਆਲ ਤੂੰ ॥ ਹਉ ਜੀਵਾ ਤੁਧੁ ਸਾਲਾਹਿ ਮੈ ਟੇਕ ਅਧਾਰੁ

ਤੂੰ ॥੨॥ ਦਰਿ ਸੇਵਕੁ ਦਰਵਾਨੁ ਦਰਦੁ ਤੂੰ ਜਾਣਹੀ ॥ ਭਗਤਿ ਤੇਰੀ ਹੈਰਾਨੁ ਦਰਦੁ ਗਵਾਵਹੀ ॥੩॥ ਦਰਗਹ

ਨਾਮੁ ਹਦੂਰਿ ਗੁਰਮੁਖਿ ਜਾਣਸੀ ॥ ਵੇਲਾ ਸਚੁ ਪਰਵਾਣੁ ਸਬਦੁ ਪਛਾਣਸੀ ॥੪॥ ਸਤੁ ਸੰਤੋਖੁ ਕਰਿ ਭਾਉ ਤੋਸਾ

ਹਰਿ ਨਾਮੁ ਸੇਇ ॥ ਮਨਹੁ ਛੋਡਿ ਵਿਕਾਰ ਸਚਾ ਸਚੁ ਦੇਇ ॥੫॥ ਸਚੇ ਸਚਾ ਨੇਹੁ ਸਚੈ ਲਾਇਆ ॥ ਆਪੇ ਕਰੇ

ਨਿਆਉ ਜੋ ਤਿਸੁ ਭਾਇਆ ॥੬॥ ਸਚੇ ਸਚੀ ਦਾਤਿ ਦੇਹਿ ਦਇਆਲੁ ਹੈ ॥ ਤਿਸੁ ਸੇਵੀ ਦਿਨੁ ਰਾਤਿ ਨਾਮੁ ਅਮੋਲੁ

ਹੈ ॥੭॥ ਤੂੰ ਉਤਮੁ ਹਉ ਨੀਚੁ ਸੇਵਕੁ ਕਾਂਢੀਆ ॥ ਨਾਨਕ ਨਦਰਿ ਕਰੇਹੁ ਮਿਲੈ ਸਚੁ ਵਾਂਢੀਆ ॥੮॥੨੧॥

ਆਸਾ ਮਹਲਾ ੧ ॥ ਆਵਣ ਜਾਣਾ ਕਿਉ ਰਹੈ ਕਿਉ ਮੇਲਾ ਹੋਈ ॥ ਜਨਮ ਮਰਣ ਕਾ ਦੁਖੁ ਘਣੋ ਨਿਤ ਸਹਸਾ

ਦੋਈ ॥੧॥ ਬਿਨੁ ਨਾਵੈ ਕਿਆ ਜੀਵਨਾ ਫਿਟੁ ਧ੍ਰਿਗੁ ਚਤੁਰਾਈ ॥ ਸਤਿਗੁਰ ਸਾਧੁ ਨ ਸੇਵਿਆ ਹਰਿ ਭਗਤਿ ਨ

ਭਾਈ ॥੧॥ ਰਹਾਉ ॥ ਆਵਣੁ ਜਾਵਣੁ ਤਉ ਰਹੈ ਪਾਈਐ ਗੁਰੁ ਪੂਰਾ ॥ ਰਾਮ ਨਾਮੁ ਧਨੁ ਰਾਸਿ ਦੇਇ ਬਿਨਸੈ

ਭ੍ਰਮੁ ਕੂਰਾ ॥੨॥ ਸੰਤ ਜਨਾ ਕਉ ਮਿਲਿ ਰਹੈ ਧਨੁ ਧਨੁ ਜਸੁ ਗਾਏ ॥ ਆਦਿ ਪੁਰਖੁ ਅਪਰੰਪਰਾ ਗੁਰਮੁਖਿ ਹਰਿ

ਪਾਏ ॥੩॥ ਨਟੂਐ ਸਾਂਗੁ ਬਣਾਇਆ ਬਾਜੀ ਸੰਸਾਰਾ ॥ ਖਿਨੁ ਪਲੁ ਬਾਜੀ ਦੇਖੀਐ ਉਝਰਤ ਨਹੀ ਬਾਰਾ ॥੪॥

ਹਉਮੈ ਚਉਪੜਿ ਖੇਲਣਾ ਝੂਠੇ ਅਹੰਕਾਰਾ ॥ ਸਭੁ ਜਗੁ ਹਾਰੈ ਸੋ ਜਿਣੈ ਗੁਰ ਸਬਦੁ ਵੀਚਾਰਾ ॥੫॥ ਜਿਉ ਅੰਧੁਲੈ

ਹਥਿ ਟੋਹਣੀ ਹਰਿ ਨਾਮੁ ਹਮਾਰੈ ॥ ਰਾਮ ਨਾਮੁ ਹਰਿ ਟੇਕ ਹੈ ਨਿਸਿ ਦਉਤ ਸਵਾਰੈ ॥੬॥ ਜਿਉ ਤੂੰ ਰਾਖਹਿ ਤਿਉ

ਰਹਾ ਹਰਿ ਨਾਮ ਅਧਾਰਾ ॥ ਅੰਤਿ ਸਖਾਈ ਪਾਇਆ ਜਨ ਮੁਕਤਿ ਦੁਆਰਾ ॥੭॥ ਜਨਮ ਮਰਣ ਦੁਖ ਮੇਟਿਆ

ਜਪਿ ਨਾਮੁ ਮੁਰਾਰੇ ॥ ਨਾਨਕ ਨਾਮੁ ਨ ਵੀਸਰੈ ਪੂਰਾ ਗੁਰੁ ਤਾਰੇ ॥੮॥੨੨॥

ਆਸਾ ਮਹਲਾ ੩ ਅਸਟਪਦੀਆ ਘਰੁ ੨      ੴ ਸਤਿਗੁਰ ਪ੍ਰਸਾਦਿ ॥

ਸਾਸਤੁ ਬੇਦੁ ਸਿੰਮ੍ਰਿਤਿ ਸਰੁ ਤੇਰਾ ਸੁਰਸਰੀ ਚਰਣ ਸਮਾਣੀ ॥ ਸਾਖਾ ਤੀਨਿ ਮੂਲੁ ਮਤਿ ਰਾਵੈ ਤੂੰ ਤਾਂ ਸਰਬ

ਵਿਡਾਣੀ ॥੧॥ ਤਾ ਕੇ ਚਰਣ ਜਪੈ ਜਨੁ ਨਾਨਕੁ ਬੋਲੇ ਅੰਮ੍ਰਿਤ ਬਾਣੀ ॥੧॥ ਰਹਾਉ ॥ ਤੇਤੀਸ ਕਰੋੜੀ ਦਾਸ

ਤੁਮਾੑਰੇ ਰਿਧਿ ਸਿਧਿ ਪ੍ਰਾਣ ਅਧਾਰੀ ॥ ਤਾ ਕੇ ਰੂਪ ਨ ਜਾਹੀ ਲਖਣੇ ਕਿਆ ਕਰਿ ਆਖਿ ਵੀਚਾਰੀ ॥੨॥ ਤੀਨਿ

ਗੁਣਾ ਤੇਰੇ ਜੁਗ ਹੀ ਅੰਤਰਿ ਚਾਰੇ ਤੇਰੀਆ ਖਾਣੀ ॥ ਕਰਮੁ ਹੋਵੈ ਤਾ ਪਰਮ ਪਦੁ ਪਾਈਐ ਕਥੇ ਅਕਥ ਕਹਾਣੀ ॥

੩॥ ਤੂੰ ਕਰਤਾ ਕੀਆ ਸਭੁ ਤੇਰਾ ਕਿਆ ਕੋ ਕਰੇ ਪਰਾਣੀ ॥ ਜਾ ਕਉ ਨਦਰਿ ਕਰਹਿ ਤੂੰ ਅਪਣੀ ਸਾਈ ਸਚਿ

ਸਮਾਣੀ ॥੪॥ ਨਾਮੁ ਤੇਰਾ ਸਭੁ ਕੋਈ ਲੇਤੁ ਹੈ ਜੇਤੀ ਆਵਣ ਜਾਣੀ ॥ ਜਾ ਤੁਧੁ ਭਾਵੈ ਤਾ ਗੁਰਮੁਖਿ ਬੂਝੈ ਹੋਰ

ਮਨਮੁਖਿ ਫਿਰੈ ਇਆਣੀ ॥੫॥ ਚਾਰੇ ਵੇਦ ਬ੍ਰਹਮੇ ਕਉ ਦੀਏ ਪੜਿ ਪੜਿ ਕਰੇ ਵੀਚਾਰੀ ॥ ਤਾ ਕਾ ਹੁਕਮੁ ਨ ਬੂਝੈ

ਬਪੁੜਾ ਨਰਕਿ ਸੁਰਗਿ ਅਵਤਾਰੀ ॥੬॥ ਜੁਗਹ ਜੁਗਹ ਕੇ ਰਾਜੇ ਕੀਏ ਗਾਵਹਿ ਕਰਿ ਅਵਤਾਰੀ ॥ ਤਿਨ ਭੀ

ਅੰਤੁ ਨ ਪਾਇਆ ਤਾ ਕਾ ਕਿਆ ਕਰਿ ਆਖਿ ਵੀਚਾਰੀ ॥੭॥ ਤੂੰ ਸਚਾ ਤੇਰਾ ਕੀਆ ਸਭੁ ਸਾਚਾ ਦੇਹਿ ਤ ਸਾਚੁ

ਵਖਾਣੀ ॥ ਜਾ ਕਉ ਸਚੁ ਬੁਝਾਵਹਿ ਅਪਣਾ ਸਹਜੇ ਨਾਮਿ ਸਮਾਣੀ ॥੮॥੧॥੨੩॥ ਆਸਾ ਮਹਲਾ ੩ ॥

ਸਤਿਗੁਰ ਹਮਰਾ ਭਰਮੁ ਗਵਾਇਆ ॥ ਹਰਿ ਨਾਮੁ ਨਿਰੰਜਨੁ ਮੰਨਿ ਵਸਾਇਆ ॥ ਸਬਦੁ ਚੀਨਿ ਸਦਾ ਸੁਖੁ

ਪਾਇਆ ॥੧॥ ਸੁਣਿ ਮਨ ਮੇਰੇ ਤਤੁ ਗਿਆਨੁ ॥ ਦੇਵਣ ਵਾਲਾ ਸਭ ਬਿਧਿ ਜਾਣੈ ਗੁਰਮੁਖਿ ਪਾਈਐ ਨਾਮੁ ਨਿਧਾਨੁ

॥੧॥ ਰਹਾਉ ॥ ਸਤਿਗੁਰ ਭੇਟੇ ਕੀ ਵਡਿਆਈ ॥ ਜਿਨਿ ਮਮਤਾ ਅਗਨਿ ਤ੍ਰਿਸਨਾ ਬੁਝਾਈ ॥ ਸਹਜੇ ਮਾਤਾ ਹਰਿ

ਗੁਣ ਗਾਈ ॥੨॥ ਵਿਣੁ ਗੁਰ ਪੂਰੇ ਕੋਇ ਨ ਜਾਣੀ ॥ ਮਾਇਆ ਮੋਹਿ ਦੂਜੈ ਲੋਭਾਣੀ ॥ ਗੁਰਮੁਖਿ ਨਾਮੁ ਮਿਲੈ ਹਰਿ

ਬਾਣੀ ॥੩॥ ਗੁਰ ਸੇਵਾ ਤਪਾਂ ਸਿਰਿ ਤਪੁ ਸਾਰੁ ॥ ਹਰਿ ਜੀਉ ਮਨਿ ਵਸੈ ਸਭ ਦੂਖ ਵਿਸਾਰਣਹਾਰੁ ॥ ਦਰਿ ਸਾਚੈ

ਦੀਸੈ ਸਚਿਆਰੁ ॥੪॥ ਗੁਰ ਸੇਵਾ ਤੇ ਤ੍ਰਿਭਵਣ ਸੋਝੀ ਹੋਇ ॥ ਆਪੁ ਪਛਾਣਿ ਹਰਿ ਪਾਵੈ ਸੋਇ ॥ ਸਾਚੀ ਬਾਣੀ

ਮਹਲੁ ਪਰਾਪਤਿ ਹੋਇ ॥੫॥ ਗੁਰ ਸੇਵਾ ਤੇ ਸਭ ਕੁਲ ਉਧਾਰੇ ॥ ਨਿਰਮਲ ਨਾਮੁ ਰਖੈ ਉਰਿ ਧਾਰੇ ॥ ਸਾਚੀ ਸੋਭਾ

ਸਾਚਿ ਦੁਆਰੇ ॥੬॥ ਸੇ ਵਡਭਾਗੀ ਜਿ ਗੁਰਿ ਸੇਵਾ ਲਾਏ ॥ ਅਨਦਿਨੁ ਭਗਤਿ ਸਚੁ ਨਾਮੁ ਦ੍ਰਿੜਾਏ ॥ ਨਾਮੇ

ਉਧਰੇ ਕੁਲ ਸਬਾਏ ॥੭॥ ਨਾਨਕੁ ਸਾਚੁ ਕਹੈ ਵੀਚਾਰੁ ॥ ਹਰਿ ਕਾ ਨਾਮੁ ਰਖਹੁ ਉਰਿ ਧਾਰਿ ॥ ਹਰਿ ਭਗਤੀ ਰਾਤੇ

ਮੋਖ ਦੁਆਰੁ ॥੮॥੨॥੨੪॥ ਆਸਾ ਮਹਲਾ ੩ ॥ ਆਸਾ ਆਸ ਕਰੇ ਸਭੁ ਕੋਈ ॥ ਹੁਕਮੈ ਬੂਝੈ ਨਿਰਾਸਾ ਹੋਈ ॥

ਆਸਾ ਵਿਚਿ ਸੁਤੇ ਕਈ ਲੋਈ ॥ ਸੋ ਜਾਗੈ ਜਾਗਾਵੈ ਸੋਈ ॥੧॥ ਸਤਿਗੁਰਿ ਨਾਮੁ ਬੁਝਾਇਆ ਵਿਣੁ ਨਾਵੈ ਭੁਖ

ਨ ਜਾਈ ॥ ਨਾਮੇ ਤ੍ਰਿਸਨਾ ਅਗਨਿ ਬੁਝੈ ਨਾਮੁ ਮਿਲੈ ਤਿਸੈ ਰਜਾਈ ॥੧॥ ਰਹਾਉ ॥ ਕਲਿ ਕੀਰਤਿ ਸਬਦੁ ਪਛਾਨੁ ॥

ਏਹਾ ਭਗਤਿ ਚੂਕੈ ਅਭਿਮਾਨੁ ॥ ਸਤਿਗੁਰੁ ਸੇਵਿਐ ਹੋਵੈ ਪਰਵਾਨੁ ॥ ਜਿਨਿ ਆਸਾ ਕੀਤੀ ਤਿਸ ਨੋ ਜਾਨੁ ॥੨॥ ਤਿਸੁ

ਕਿਆ ਦੀਜੈ ਜਿ ਸਬਦੁ ਸੁਣਾਏ ॥ ਕਰਿ ਕਿਰਪਾ ਨਾਮੁ ਮੰਨਿ ਵਸਾਏ ॥ ਇਹੁ ਸਿਰੁ ਦੀਜੈ ਆਪੁ ਗਵਾਏ ॥ ਹੁਕਮੈ

ਬੂਝੇ ਸਦਾ ਸੁਖੁ ਪਾਏ ॥੩॥ ਆਪਿ ਕਰੇ ਤੈ ਆਪਿ ਕਰਾਏ ॥ ਆਪੇ ਗੁਰਮੁਖਿ ਨਾਮੁ ਵਸਾਏ ॥ ਆਪਿ ਭੁਲਾਵੈ ਆਪਿ

ਮਾਰਗਿ ਪਾਏ ॥ ਸਚੈ ਸਬਦਿ ਸਚਿ ਸਮਾਏ ॥੪॥ ਸਚਾ ਸਬਦੁ ਸਚੀ ਹੈ ਬਾਣੀ ॥ ਗੁਰਮੁਖਿ ਜੁਗਿ ਜੁਗਿ ਆਖਿ

ਵਖਾਣੀ ॥ ਮਨਮੁਖਿ ਮੋਹਿ ਭਰਮਿ ਭੋਲਾਣੀ ॥ ਬਿਨੁ ਨਾਵੈ ਸਭ ਫਿਰੈ ਬਉਰਾਣੀ ॥੫॥ ਤੀਨਿ ਭਵਨ ਮਹਿ ਏਕਾ

ਮਾਇਆ ॥ ਮੂਰਖਿ ਪੜਿ ਪੜਿ ਦੂਜਾ ਭਾਉ ਦ੍ਰਿੜਾਇਆ ॥ ਬਹੁ ਕਰਮ ਕਮਾਵੈ ਦੁਖੁ ਸਬਾਇਆ ॥ ਸਤਿਗੁਰੁ ਸੇਵਿ

ਸਦਾ ਸੁਖੁ ਪਾਇਆ ॥੬॥ ਅੰਮ੍ਰਿਤੁ ਮੀਠਾ ਸਬਦੁ ਵੀਚਾਰਿ ॥ ਅਨਦਿਨੁ ਭੋਗੇ ਹਉਮੈ ਮਾਰਿ ॥ ਸਹਜਿ ਅਨੰਦਿ

ਕਿਰਪਾ ਧਾਰਿ ॥ ਨਾਮਿ ਰਤੇ ਸਦਾ ਸਚਿ ਪਿਆਰਿ ॥੭॥ ਹਰਿ ਜਪਿ ਪੜੀਐ ਗੁਰ ਸਬਦੁ ਵੀਚਾਰਿ ॥ ਹਰਿ ਜਪਿ

ਪੜੀਐ ਹਉਮੈ ਮਾਰਿ ॥ ਹਰਿ ਜਪੀਐ ਭਇ ਸਚਿ ਪਿਆਰਿ ॥ ਨਾਨਕ ਨਾਮੁ ਗੁਰਮਤਿ ਉਰ ਧਾਰਿ ॥੮॥੩॥੨੫॥

ੴ ਸਤਿਗੁਰ ਪ੍ਰਸਾਦਿ ॥ ਰਾਗੁ ਆਸਾ ਮਹਲਾ ੩ ਅਸਟਪਦੀਆ ਘਰੁ ੮ ਕਾਫੀ ॥ ਗੁਰ ਤੇ ਸਾਂਤਿ ਊਪਜੈ ਜਿਨਿ

ਤ੍ਰਿਸਨਾ ਅਗਨਿ ਬੁਝਾਈ ॥ ਗੁਰ ਤੇ ਨਾਮੁ ਪਾਈਐ ਵਡੀ ਵਡਿਆਈ ॥੧॥ ਏਕੋ ਨਾਮੁ ਚੇਤਿ ਮੇਰੇ ਭਾਈ ॥ ਜਗਤੁ

ਜਲੰਦਾ ਦੇਖਿ ਕੈ ਭਜਿ ਪਏ ਸਰਣਾਈ ॥੧॥ ਰਹਾਉ ॥ ਗੁਰ ਤੇ ਗਿਆਨੁ ਊਪਜੈ ਮਹਾ ਤਤੁ ਬੀਚਾਰਾ ॥ ਗੁਰ ਤੇ ਘਰੁ

ਦਰੁ ਪਾਇਆ ਭਗਤੀ ਭਰੇ ਭੰਡਾਰਾ ॥੨॥ ਗੁਰਮੁਖਿ ਨਾਮੁ ਧਿਆਈਐ ਬੂਝੈ ਵੀਚਾਰਾ ॥ ਗੁਰਮੁਖਿ ਭਗਤਿ ਸਲਾਹ

ਹੈ ਅੰਤਰਿ ਸਬਦੁ ਅਪਾਰਾ ॥੩॥ ਗੁਰਮੁਖਿ ਸੂਖੁ ਊਪਜੈ ਦੁਖੁ ਕਦੇ ਨ ਹੋਈ ॥ ਗੁਰਮੁਖਿ ਹਉਮੈ ਮਾਰੀਐ ਮਨੁ ਨਿਰਮਲੁ

ਹੋਈ ॥੪॥ ਸਤਿਗੁਰਿ ਮਿਲਿਐ ਆਪੁ ਗਇਆ ਤ੍ਰਿਭਵਣ ਸੋਝੀ ਪਾਈ ॥ ਨਿਰਮਲ ਜੋਤਿ ਪਸਰਿ ਰਹੀ ਜੋਤੀ

ਜੋਤਿ ਮਿਲਾਈ ॥੫॥ ਪੂਰੈ ਗੁਰਿ ਸਮਝਾਇਆ ਮਤਿ ਊਤਮ ਹੋਈ ॥ ਅੰਤਰੁ ਸੀਤਲੁ ਸਾਂਤਿ ਹੋਇ ਨਾਮੇ ਸੁਖੁ ਹੋਈ

॥੬॥ ਪੂਰਾ ਸਤਿਗੁਰੁ ਤਾਂ ਮਿਲੈ ਜਾਂ ਨਦਰਿ ਕਰੇਈ ॥ ਕਿਲਵਿਖ ਪਾਪ ਸਭ ਕਟੀਅਹਿ ਫਿਰਿ ਦੁਖੁ ਬਿਘਨੁ ਨ

ਹੋਈ ॥੭॥ ਆਪਣੈ ਹਥਿ ਵਡਿਆਈਆ ਦੇ ਨਾਮੇ ਲਾਏ ॥ ਨਾਨਕ ਨਾਮੁ ਨਿਧਾਨੁ ਮਨਿ ਵਸਿਆ ਵਡਿਆਈ ਪਾਏ

॥੮॥੪॥੨੬॥ ਆਸਾ ਮਹਲਾ ੩ ॥ ਸੁਣਿ ਮਨ ਮੰਨਿ ਵਸਾਇ ਤੂੰ ਆਪੇ ਆਇ ਮਿਲੈ ਮੇਰੇ ਭਾਈ ॥ ਅਨਦਿਨੁ ਸਚੀ

ਭਗਤਿ ਕਰਿ ਸਚੈ ਚਿਤੁ ਲਾਈ ॥੧॥ ਏਕੋ ਨਾਮੁ ਧਿਆਇ ਤੂੰ ਸੁਖੁ ਪਾਵਹਿ ਮੇਰੇ ਭਾਈ ॥ ਹਉਮੈ ਦੂਜਾ ਦੂਰਿ ਕਰਿ

ਵਡੀ ਵਡਿਆਈ ॥੧॥ ਰਹਾਉ ॥ ਇਸੁ ਭਗਤੀ ਨੋ ਸੁਰਿ ਨਰ ਮੁਨਿ ਜਨ ਲੋਚਦੇ ਵਿਣੁ ਸਤਿਗੁਰ ਪਾਈ ਨ ਜਾਇ ॥

ਪੰਡਿਤ ਪੜਦੇ ਜੋਤਿਕੀ ਤਿਨ ਬੂਝ ਨ ਪਾਇ ॥੨॥ ਆਪੈ ਥੈ ਸਭੁ ਰਖਿਓਨੁ ਕਿਛੁ ਕਹਣੁ ਨ ਜਾਈ ॥ ਆਪੇ ਦੇਇ ਸੁ

ਪਾਈਐ ਗੁਰਿ ਬੂਝ ਬੁਝਾਈ ॥੩॥ ਜੀਅ ਜੰਤ ਸਭਿ ਤਿਸ ਦੇ ਸਭਨਾ ਕਾ ਸੋਈ ॥ ਮੰਦਾ ਕਿਸ ਨੋ ਆਖੀਐ ਜੇ ਦੂਜਾ

ਹੋਈ ॥੪॥ ਇਕੋ ਹੁਕਮੁ ਵਰਤਦਾ ਏਕਾ ਸਿਰਿ ਕਾਰਾ ॥ ਆਪਿ ਭਵਾਲੀ ਦਿਤੀਅਨੁ ਅੰਤਰਿ ਲੋਭੁ ਵਿਕਾਰਾ ॥੫॥

ਇਕ ਆਪੇ ਗੁਰਮੁਖਿ ਕੀਤਿਅਨੁ ਬੂਝਨਿ ਵੀਚਾਰਾ ॥ ਭਗਤਿ ਭੀ ਓਨਾ ਨੋ ਬਖਸੀਅਨੁ ਅੰਤਰਿ ਭੰਡਾਰਾ ॥੬॥

ਗਿਆਨੀਆ ਨੋ ਸਭੁ ਸਚੁ ਹੈ ਸਚੁ ਸੋਝੀ ਹੋਈ ॥ ਓਇ ਭੁਲਾਏ ਕਿਸੈ ਦੇ ਨ ਭੁਲਨੀੑ ਸਚੁ ਜਾਣਨਿ ਸੋਈ ॥੭॥ ਘਰ

ਮਹਿ ਪੰਚ ਵਰਤਦੇ ਪੰਚੇ ਵੀਚਾਰੀ ॥ ਨਾਨਕ ਬਿਨੁ ਸਤਿਗੁਰ ਵਸਿ ਨ ਆਵਨੀੑ ਨਾਮਿ ਹਉਮੈ ਮਾਰੀ ॥੮॥੫॥੨੭॥

ਆਸਾ ਮਹਲਾ ੩ ॥ ਘਰੈ ਅੰਦਰਿ ਸਭੁ ਵਥੁ ਹੈ ਬਾਹਰਿ ਕਿਛੁ ਨਾਹੀ ॥ ਗੁਰ ਪਰਸਾਦੀ ਪਾਈਐ ਅੰਤਰਿ ਕਪਟ

ਖੁਲਾਹੀ ॥੧॥ ਸਤਿਗੁਰ ਤੇ ਹਰਿ ਪਾਈਐ ਭਾਈ ॥ ਅੰਤਰਿ ਨਾਮੁ ਨਿਧਾਨੁ ਹੈ ਪੂਰੈ ਸਤਿਗੁਰਿ ਦੀਆ ਦਿਖਾਈ

॥੧॥ ਰਹਾਉ ॥ ਹਰਿ ਕਾ ਗਾਹਕੁ ਹੋਵੈ ਸੋ ਲਏ ਪਾਏ ਰਤਨੁ ਵੀਚਾਰਾ ॥ ਅੰਦਰੁ ਖੋਲੈ ਦਿਬ ਦਿਸਟਿ ਦੇਖੈ ਮੁਕਤਿ

ਭੰਡਾਰਾ ॥੨॥ ਅੰਦਰਿ ਮਹਲ ਅਨੇਕ ਹਹਿ ਜੀਉ ਕਰੇ ਵਸੇਰਾ ॥ ਮਨ ਚਿੰਦਿਆ ਫਲੁ ਪਾਇਸੀ ਫਿਰਿ ਹੋਇ ਨ ਫੇਰਾ

॥੩॥ ਪਾਰਖੀਆ ਵਥੁ ਸਮਾਲਿ ਲਈ ਗੁਰ ਸੋਝੀ ਹੋਈ ॥ ਨਾਮੁ ਪਦਾਰਥੁ ਅਮੁਲੁ ਸਾ ਗੁਰਮੁਖਿ ਪਾਵੈ ਕੋਈ ॥੪॥

ਬਾਹਰੁ ਭਾਲੇ ਸੁ ਕਿਆ ਲਹੈ ਵਥੁ ਘਰੈ ਅੰਦਰਿ ਭਾਈ ॥ ਭਰਮੇ ਭੂਲਾ ਸਭੁ ਜਗੁ ਫਿਰੈ ਮਨਮੁਖਿ ਪਤਿ ਗਵਾਈ ॥੫॥

ਘਰੁ ਦਰੁ ਛੋਡੇ ਆਪਣਾ ਪਰ ਘਰਿ ਝੂਠਾ ਜਾਈ ॥ ਚੋਰੈ ਵਾਂਗੂ ਪਕੜੀਐ ਬਿਨੁ ਨਾਵੈ ਚੋਟਾ ਖਾਈ ॥੬॥ ਜਿਨੀੑ

ਘਰੁ ਜਾਤਾ ਆਪਣਾ ਸੇ ਸੁਖੀਏ ਭਾਈ ॥ ਅੰਤਰਿ ਬ੍ਰਹਮੁ ਪਛਾਣਿਆ ਗੁਰ ਕੀ ਵਡਿਆਈ ॥੭॥ ਆਪੇ ਦਾਨੁ

ਕਰੇ ਕਿਸੁ ਆਖੀਐ ਆਪੇ ਦੇਇ ਬੁਝਾਈ ॥ ਨਾਨਕ ਨਾਮੁ ਧਿਆਇ ਤੂੰ ਦਰਿ ਸਚੈ ਸੋਭਾ ਪਾਈ ॥੮॥੬॥੨੮॥

ਆਸਾ ਮਹਲਾ ੩ ॥ ਆਪੈ ਆਪੁ ਪਛਾਣਿਆ ਸਾਦੁ ਮੀਠਾ ਭਾਈ ॥ ਹਰਿ ਰਸਿ ਚਾਖਿਐ ਮੁਕਤੁ ਭਏ ਜਿਨਾੑ ਸਾਚੋ

ਭਾਈ ॥੧॥ ਹਰਿ ਜੀਉ ਨਿਰਮਲ ਨਿਰਮਲਾ ਨਿਰਮਲ ਮਨਿ ਵਾਸਾ ॥ ਗੁਰਮਤੀ ਸਾਲਾਹੀਐ ਬਿਖਿਆ ਮਾਹਿ

ਉਦਾਸਾ ॥੧॥ ਰਹਾਉ ॥ ਬਿਨੁ ਸਬਦੈ ਆਪੁ ਨ ਜਾਪਈ ਸਭ ਅੰਧੀ ਭਾਈ ॥ ਗੁਰਮਤੀ ਘਟਿ ਚਾਨਣਾ ਨਾਮੁ ਅੰਤਿ

ਸਖਾਈ ॥੨॥ ਨਾਮੇ ਹੀ ਨਾਮਿ ਵਰਤਦੇ ਨਾਮੇ ਵਰਤਾਰਾ ॥ ਅੰਤਰਿ ਨਾਮੁ ਮੁਖਿ ਨਾਮੁ ਹੈ ਨਾਮੇ ਸਬਦਿ ਵੀਚਾਰਾ

॥੩॥ ਨਾਮੁ ਸੁਣੀਐ ਨਾਮੁ ਮੰਨੀਐ ਨਾਮੇ ਵਡਿਆਈ ॥ ਨਾਮੁ ਸਲਾਹੇ ਸਦਾ ਸਦਾ ਨਾਮੇ ਮਹਲੁ ਪਾਈ ॥੪॥ ਨਾਮੇ

ਹੀ ਘਟਿ ਚਾਨਣਾ ਨਾਮੇ ਸੋਭਾ ਪਾਈ ॥ ਨਾਮੇ ਹੀ ਸੁਖੁ ਊਪਜੈ ਨਾਮੇ ਸਰਣਾਈ ॥੫॥ ਬਿਨੁ ਨਾਵੈ ਕੋਇ ਨ ਮੰਨੀਐ

ਮਨਮੁਖਿ ਪਤਿ ਗਵਾਈ ॥ ਜਮ ਪੁਰਿ ਬਾਧੇ ਮਾਰੀਅਹਿ ਬਿਰਥਾ ਜਨਮੁ ਗਵਾਈ ॥੬॥ ਨਾਮੈ ਕੀ ਸਭ ਸੇਵਾ ਕਰੈ

ਗੁਰਮੁਖਿ ਨਾਮੁ ਬੁਝਾਈ ॥ ਨਾਮਹੁ ਹੀ ਨਾਮੁ ਮੰਨੀਐ ਨਾਮੇ ਵਡਿਆਈ ॥੭॥ ਜਿਸ ਨੋ ਦੇਵੈ ਤਿਸੁ ਮਿਲੈ ਗੁਰਮਤੀ

ਨਾਮੁ ਬੁਝਾਈ ॥ ਨਾਨਕ ਸਭ ਕਿਛੁ ਨਾਵੈ ਕੈ ਵਸਿ ਹੈ ਪੂਰੈ ਭਾਗਿ ਕੋ ਪਾਈ ॥੮॥੭॥੨੯॥ ਆਸਾ ਮਹਲਾ ੩ ॥

ਦੋਹਾਗਣੀ ਮਹਲੁ ਨ ਪਾਇਨੀੑ ਨ ਜਾਣਨਿ ਪਿਰ ਕਾ ਸੁਆਉ ॥ ਫਿਕਾ ਬੋਲਹਿ ਨਾ ਨਿਵਹਿ ਦੂਜਾ ਭਾਉ ਸੁਆਉ ॥

੧॥ ਇਹੁ ਮਨੂਆ ਕਿਉ ਕਰਿ ਵਸਿ ਆਵੈ ॥ ਗੁਰ ਪਰਸਾਦੀ ਠਾਕੀਐ ਗਿਆਨ ਮਤੀ ਘਰਿ ਆਵੈ ॥੧॥ ਰਹਾਉ ॥

ਸੋਹਾਗਣੀ ਆਪਿ ਸਵਾਰੀਓਨੁ ਲਾਇ ਪ੍ਰੇਮ ਪਿਆਰੁ ॥ ਸਤਿਗੁਰ ਕੈ ਭਾਣੈ ਚਲਦੀਆ ਨਾਮੇ ਸਹਜਿ ਸੀਗਾਰੁ ॥੨॥

ਸਦਾ ਰਾਵਹਿ ਪਿਰੁ ਆਪਣਾ ਸਚੀ ਸੇਜ ਸੁਭਾਇ ॥ ਪਿਰ ਕੈ ਪ੍ਰੇਮਿ ਮੋਹੀਆ ਮਿਲਿ ਪ੍ਰੀਤਮ ਸੁਖੁ ਪਾਇ ॥੩॥ ਗਿਆਨ

ਅਪਾਰੁ ਸੀਗਾਰੁ ਹੈ ਸੋਭਾਵੰਤੀ ਨਾਰਿ ॥ ਸਾ ਸਭਰਾਈ ਸੁੰਦਰੀ ਪਿਰ ਕੈ ਹੇਤਿ ਪਿਆਰਿ ॥੪॥ ਸੋਹਾਗਣੀ ਵਿਚਿ ਰੰਗੁ

ਰਖਿਓਨੁ ਸਚੈ ਅਲਖਿ ਅਪਾਰਿ ॥ ਸਤਿਗੁਰੁ ਸੇਵਨਿ ਆਪਣਾ ਸਚੈ ਭਾਇ ਪਿਆਰਿ ॥੫॥ ਸੋਹਾਗਣੀ ਸੀਗਾਰੁ

ਬਣਾਇਆ ਗੁਣ ਕਾ ਗਲਿ ਹਾਰੁ ॥ ਪ੍ਰੇਮ ਪਿਰਮਲੁ ਤਨਿ ਲਾਵਣਾ ਅੰਤਰਿ ਰਤਨੁ ਵੀਚਾਰੁ ॥੬॥ ਭਗਤਿ ਰਤੇ

ਸੇ ਊਤਮਾ ਜਤਿ ਪਤਿ ਸਬਦੇ ਹੋਇ ॥ ਬਿਨੁ ਨਾਵੈ ਸਭ ਨੀਚ ਜਾਤਿ ਹੈ ਬਿਸਟਾ ਕਾ ਕੀੜਾ ਹੋਇ ॥੭॥ ਹਉ ਹਉ

ਕਰਦੀ ਸਭ ਫਿਰੈ ਬਿਨੁ ਸਬਦੈ ਹਉ ਨ ਜਾਇ ॥ ਨਾਨਕ ਨਾਮਿ ਰਤੇ ਤਿਨ ਹਉਮੈ ਗਈ ਸਚੈ ਰਹੇ ਸਮਾਇ

॥੮॥੮॥੩੦॥ ਆਸਾ ਮਹਲਾ ੩ ॥ ਸਚੇ ਰਤੇ ਸੇ ਨਿਰਮਲੇ ਸਦਾ ਸਚੀ ਸੋਇ ॥ ਐਥੈ ਘਰਿ ਘਰਿ ਜਾਪਦੇ ਆਗੈ

ਜੁਗਿ ਜੁਗਿ ਪਰਗਟੁ ਹੋਇ ॥੧॥ ਏ ਮਨ ਰੂੜੇੑ ਰੰਗੁਲੇ ਤੂੰ ਸਚਾ ਰੰਗੁ ਚੜਾਇ ॥ ਰੂੜੀ ਬਾਣੀ ਜੇ ਰਪੈ ਨਾ ਇਹੁ ਰੰਗੁ

ਲਹੈ ਨ ਜਾਇ ॥੧॥ ਰਹਾਉ ॥ ਹਮ ਨੀਚ ਮੈਲੇ ਅਤਿ ਅਭਿਮਾਨੀ ਦੂਜੈ ਭਾਇ ਵਿਕਾਰ ॥ ਗੁਰਿ ਪਾਰਸਿ ਮਿਲਿਐ

ਕੰਚਨੁ ਹੋਏ ਨਿਰਮਲ ਜੋਤਿ ਅਪਾਰ ॥੨॥ ਬਿਨੁ ਗੁਰ ਕੋਇ ਨ ਰੰਗੀਐ ਗੁਰਿ ਮਿਲਿਐ ਰੰਗੁ ਚੜਾਉ ॥ ਗੁਰ ਕੈ ਭੈ

ਭਾਇ ਜੋ ਰਤੇ ਸਿਫਤੀ ਸਚਿ ਸਮਾਉ ॥੩॥ ਭੈ ਬਿਨੁ ਲਾਗਿ ਨ ਲਗਈ ਨਾ ਮਨੁ ਨਿਰਮਲੁ ਹੋਇ ॥ ਬਿਨੁ ਭੈ ਕਰਮ

ਕਮਾਵਣੇ ਝੂਠੇ ਠਾਉ ਨ ਕੋਇ ॥੪॥ ਜਿਸ ਨੋ ਆਪੇ ਰੰਗੇ ਸੁ ਰਪਸੀ ਸਤਸੰਗਤਿ ਮਿਲਾਇ ॥ ਪੂਰੇ ਗੁਰ ਤੇ ਸਤਸੰਗਤਿ

ਊਪਜੈ ਸਹਜੇ ਸਚਿ ਸੁਭਾਇ ॥੫॥ ਬਿਨੁ ਸੰਗਤੀ ਸਭਿ ਐਸੇ ਰਹਹਿ ਜੈਸੇ ਪਸੁ ਢੋਰ ॥ ਜਿਨਿੑ ਕੀਤੇ ਤਿਸੈ ਨ ਜਾਣਨੀੑ

ਬਿਨੁ ਨਾਵੈ ਸਭਿ ਚੋਰ ॥੬॥ ਇਕਿ ਗੁਣ ਵਿਹਾਝਹਿ ਅਉਗਣ ਵਿਕਣਹਿ ਗੁਰ ਕੈ ਸਹਜਿ ਸੁਭਾਇ ॥ ਗੁਰ ਸੇਵਾ ਤੇ

ਨਾਉ ਪਾਇਆ ਵੁਠਾ ਅੰਦਰਿ ਆਇ ॥੭॥ ਸਭਨਾ ਕਾ ਦਾਤਾ ਏਕੁ ਹੈ ਸਿਰਿ ਧੰਧੈ ਲਾਇ ॥ ਨਾਨਕ ਨਾਮੇ ਲਾਇ

ਸਵਾਰਿਅਨੁ ਸਬਦੇ ਲਏ ਮਿਲਾਇ ॥੮॥੯॥੩੧॥ ਆਸਾ ਮਹਲਾ ੩ ॥ ਸਭ ਨਾਵੈ ਨੋ ਲੋਚਦੀ ਜਿਸੁ ਕ੍ਰਿਪਾ ਕਰੇ

ਸੋ ਪਾਏ ॥ ਬਿਨੁ ਨਾਵੈ ਸਭੁ ਦੁਖੁ ਹੈ ਸੁਖੁ ਤਿਸੁ ਜਿਸੁ ਮੰਨਿ ਵਸਾਏ ॥੧॥ ਤੂੰ ਬੇਅੰਤੁ ਦਇਆਲੁ ਹੈ ਤੇਰੀ

ਸਰਣਾਈ ॥ ਗੁਰ ਪੂਰੇ ਤੇ ਪਾਈਐ ਨਾਮੇ ਵਡਿਆਈ ॥੧॥ ਰਹਾਉ ॥ ਅੰਤਰਿ ਬਾਹਰਿ ਏਕੁ ਹੈ ਬਹੁ ਬਿਧਿ ਸ੍ਰਿਸਟਿ

ਉਪਾਈ ॥ ਹੁਕਮੇ ਕਾਰ ਕਰਾਇਦਾ ਦੂਜਾ ਕਿਸੁ ਕਹੀਐ ਭਾਈ ॥੨॥ ਬੁਝਣਾ ਅਬੁਝਣਾ ਤੁਧੁ ਕੀਆ ਇਹ ਤੇਰੀ

ਸਿਰਿ ਕਾਰ ॥ ਇਕਨਾੑ ਬਖਸਿਹਿ ਮੇਲਿ ਲੈਹਿ ਇਕਿ ਦਰਗਹ ਮਾਰਿ ਕਢੇ ਕੂੜਿਆਰ ॥੩॥ ਇਕਿ ਧੁਰਿ ਪਵਿਤ

ਪਾਵਨ ਹਹਿ ਤੁਧੁ ਨਾਮੇ ਲਾਏ ॥ ਗੁਰ ਸੇਵਾ ਤੇ ਸੁਖੁ ਊਪਜੈ ਸਚੈ ਸਬਦਿ ਬੁਝਾਏ ॥੪॥ ਇਕਿ ਕੁਚਲ ਕੁਚੀਲ

ਵਿਖਲੀ ਪਤੇ ਨਾਵਹੁ ਆਪਿ ਖੁਆਏ ॥ ਨਾ ਓਨ ਸਿਧਿ ਨ ਬੁਧਿ ਹੈ ਨ ਸੰਜਮੀ ਫਿਰਹਿ ਉਤਵਤਾਏ ॥੫॥ ਨਦਰਿ

ਕਰੇ ਜਿਸੁ ਆਪਣੀ ਤਿਸ ਨੋ ਭਾਵਨੀ ਲਾਏ ॥ ਸਤੁ ਸੰਤੋਖੁ ਇਹ ਸੰਜਮੀ ਮਨੁ ਨਿਰਮਲੁ ਸਬਦੁ ਸੁਣਾਏ ॥੬॥ ਲੇਖਾ

ਪੜਿ ਨ ਪਹੂਚੀਐ ਕਥਿ ਕਹਣੈ ਅੰਤੁ ਨ ਪਾਇ ॥ ਗੁਰ ਤੇ ਕੀਮਤਿ ਪਾਈਐ ਸਚਿ ਸਬਦਿ ਸੋਝੀ ਪਾਇ ॥੭॥ ਇਹੁ

ਮਨੁ ਦੇਹੀ ਸੋਧਿ ਤੂੰ ਗੁਰ ਸਬਦਿ ਵੀਚਾਰਿ ॥ ਨਾਨਕ ਇਸੁ ਦੇਹੀ ਵਿਚਿ ਨਾਮੁ ਨਿਧਾਨੁ ਹੈ ਪਾਈਐ ਗੁਰ ਕੈ ਹੇਤਿ

ਅਪਾਰਿ ॥੮॥੧੦॥੩੨॥ ਆਸਾ ਮਹਲਾ ੩ ॥ ਸਚਿ ਰਤੀਆ ਸੋਹਾਗਣੀ ਜਿਨਾ ਗੁਰ ਕੈ ਸਬਦਿ ਸੀਗਾਰਿ ॥

ਘਰ ਹੀ ਸੋ ਪਿਰੁ ਪਾਇਆ ਸਚੈ ਸਬਦਿ ਵੀਚਾਰਿ ॥੧॥ ਅਵਗਣ ਗੁਣੀ ਬਖਸਾਇਆ ਹਰਿ ਸਿਉ ਲਿਵ ਲਾਈ ॥

ਹਰਿ ਵਰੁ ਪਾਇਆ ਕਾਮਣੀ ਗੁਰਿ ਮੇਲਿ ਮਿਲਾਈ ॥੧॥ ਰਹਾਉ ॥ ਇਕਿ ਪਿਰੁ ਹਦੂਰਿ ਨ ਜਾਣਨੀੑ ਦੂਜੈ ਭਰਮਿ

ਭੁਲਾਇ ॥ ਕਿਉ ਪਾਇਨਿੑ ਡੋਹਾਗਣੀ ਦੁਖੀ ਰੈਣਿ ਵਿਹਾਇ ॥੨॥ ਜਿਨ ਕੈ ਮਨਿ ਸਚੁ ਵਸਿਆ ਸਚੀ ਕਾਰ

ਕਮਾਇ ॥ ਅਨਦਿਨੁ ਸੇਵਹਿ ਸਹਜ ਸਿਉ ਸਚੇ ਮਾਹਿ ਸਮਾਇ ॥੩॥ ਦੋਹਾਗਣੀ ਭਰਮਿ ਭੁਲਾਈਆ ਕੂੜੁ ਬੋਲਿ

ਬਿਖੁ ਖਾਹਿ ॥ ਪਿਰੁ ਨ ਜਾਣਨਿ ਆਪਣਾ ਸੁੰਞੀ ਸੇਜ ਦੁਖੁ ਪਾਹਿ ॥੪॥ ਸਚਾ ਸਾਹਿਬੁ ਏਕੁ ਹੈ ਮਤੁ ਮਨ ਭਰਮਿ

ਭੁਲਾਹਿ ॥ ਗੁਰ ਪੂਛਿ ਸੇਵਾ ਕਰਹਿ ਸਚੁ ਨਿਰਮਲੁ ਮੰਨਿ ਵਸਾਹਿ ॥੫॥ ਸੋਹਾਗਣੀ ਸਦਾ ਪਿਰੁ ਪਾਇਆ ਹਉਮੈ

ਆਪੁ ਗਵਾਇ ॥ ਪਿਰ ਸੇਤੀ ਅਨਦਿਨੁ ਗਹਿ ਰਹੀ ਸਚੀ ਸੇਜ ਸੁਖੁ ਪਾਇ ॥੬॥ ਮੇਰੀ ਮੇਰੀ ਕਰਿ ਗਏ ਪਲੈ ਕਿਛੁ

ਨ ਪਾਇ ॥ ਮਹਲੁ ਨਾਹੀ ਡੋਹਾਗਣੀ ਅੰਤਿ ਗਈ ਪਛੁਤਾਇ ॥੭॥ ਸੋ ਪਿਰੁ ਮੇਰਾ ਏਕੁ ਹੈ ਏਕਸੁ ਸਿਉ ਲਿਵ ਲਾਇ

॥ ਨਾਨਕ ਜੇ ਸੁਖੁ ਲੋੜਹਿ ਕਾਮਣੀ ਹਰਿ ਕਾ ਨਾਮੁ ਮੰਨਿ ਵਸਾਇ ॥੮॥੧੧॥੩੩॥ ਆਸਾ ਮਹਲਾ ੩ ॥ ਅੰਮ੍ਰਿਤੁ

ਜਿਨਾੑ ਚਖਾਇਓਨੁ ਰਸੁ ਆਇਆ ਸਹਜਿ ਸੁਭਾਇ ॥ ਸਚਾ ਵੇਪਰਵਾਹੁ ਹੈ ਤਿਸ ਨੋ ਤਿਲੁ ਨ ਤਮਾਇ ॥੧॥ ਅੰਮ੍ਰਿਤੁ

ਸਚਾ ਵਰਸਦਾ ਗੁਰਮੁਖਾ ਮੁਖਿ ਪਾਇ ॥ ਮਨੁ ਸਦਾ ਹਰੀਆਵਲਾ ਸਹਜੇ ਹਰਿ ਗੁਣ ਗਾਇ ॥੧॥ ਰਹਾਉ ॥

ਮਨਮੁਖਿ ਸਦਾ ਦੋਹਾਗਣੀ ਦਰਿ ਖੜੀਆ ਬਿਲਲਾਹਿ ॥ ਜਿਨਾੑ ਪਿਰ ਕਾ ਸੁਆਦੁ ਨ ਆਇਓ ਜੋ ਧੁਰਿ ਲਿਖਿਆ

ਸੁੋ ਕਮਾਹਿ ॥੨॥ ਗੁਰਮੁਖਿ ਬੀਜੇ ਸਚੁ ਜਮੈ ਸਚੁ ਨਾਮੁ ਵਾਪਾਰੁ ॥ ਜੋ ਇਤੁ ਲਾਹੈ ਲਾਇਅਨੁ ਭਗਤੀ ਦੇਇ ਭੰਡਾਰ ॥

੩॥ ਗੁਰਮੁਖਿ ਸਦਾ ਸੋਹਾਗਣੀ ਭੈ ਭਗਤਿ ਸੀਗਾਰਿ ॥ ਅਨਦਿਨੁ ਰਾਵਹਿ ਪਿਰੁ ਆਪਣਾ ਸਚੁ ਰਖਹਿ ਉਰ ਧਾਰਿ

॥੪॥ ਜਿਨਾੑ ਪਿਰੁ ਰਾਵਿਆ ਆਪਣਾ ਤਿਨਾੑ ਵਿਟਹੁ ਬਲਿ ਜਾਉ ॥ ਸਦਾ ਪਿਰ ਕੈ ਸੰਗਿ ਰਹਹਿ ਵਿਚਹੁ ਆਪੁ

ਗਵਾਇ ॥੫॥ ਤਨੁ ਮਨੁ ਸੀਤਲੁ ਮੁਖ ਉਜਲੇ ਪਿਰ ਕੈ ਭਾਇ ਪਿਆਰਿ ॥ ਸੇਜ ਸੁਖਾਲੀ ਪਿਰੁ ਰਵੈ ਹਉਮੈ

ਤ੍ਰਿਸਨਾ ਮਾਰਿ ॥੬॥ ਕਰਿ ਕਿਰਪਾ ਘਰਿ ਆਇਆ ਗੁਰ ਕੈ ਹੇਤਿ ਅਪਾਰਿ ॥ ਵਰੁ ਪਾਇਆ ਸੋਹਾਗਣੀ ਕੇਵਲ

ਏਕੁ ਮੁਰਾਰਿ ॥੭॥ ਸਭੇ ਗੁਨਹ ਬਖਸਾਇ ਲਇਓਨੁ ਮੇਲੇ ਮੇਲਣਹਾਰਿ ॥ ਨਾਨਕ ਆਖਣੁ ਆਖੀਐ ਜੇ ਸੁਣਿ

ਧਰੇ ਪਿਆਰੁ ॥੮॥੧੨॥੩੪॥ ਆਸਾ ਮਹਲਾ ੩ ॥ ਸਤਿਗੁਰ ਤੇ ਗੁਣ ਊਪਜੈ ਜਾ ਪ੍ਰਭੁ ਮੇਲੈ ਸੋਇ ॥

ਸਹਜੇ ਨਾਮੁ ਧਿਆਈਐ ਗਿਆਨੁ ਪਰਗਟੁ ਹੋਇ ॥੧॥ ਏ ਮਨ ਮਤ ਜਾਣਹਿ ਹਰਿ ਦੂਰਿ ਹੈ ਸਦਾ ਵੇਖੁ ਹਦੂਰਿ ॥

ਸਦ ਸੁਣਦਾ ਸਦ ਵੇਖਦਾ ਸਬਦਿ ਰਹਿਆ ਭਰਪੂਰਿ ॥੧॥ ਰਹਾਉ ॥ ਗੁਰਮੁਖਿ ਆਪੁ ਪਛਾਣਿਆ ਤਿਨੀੑ ਇਕ ਮਨਿ

ਧਿਆਇਆ ॥ ਸਦਾ ਰਵਹਿ ਪਿਰੁ ਆਪਣਾ ਸਚੈ ਨਾਮਿ ਸੁਖੁ ਪਾਇਆ ॥੨॥ ਏ ਮਨ ਤੇਰਾ ਕੋ ਨਹੀ ਕਰਿ ਵੇਖੁ

ਸਬਦਿ ਵੀਚਾਰੁ ॥ ਹਰਿ ਸਰਣਾਈ ਭਜਿ ਪਉ ਪਾਇਹਿ ਮੋਖ ਦੁਆਰੁ ॥੩॥ ਸਬਦਿ ਸੁਣੀਐ ਸਬਦਿ ਬੁਝੀਐ ਸਚਿ

ਰਹੈ ਲਿਵ ਲਾਇ ॥ ਸਬਦੇ ਹਉਮੈ ਮਾਰੀਐ ਸਚੈ ਮਹਲਿ ਸੁਖੁ ਪਾਇ ॥੪॥ ਇਸੁ ਜੁਗ ਮਹਿ ਸੋਭਾ ਨਾਮ ਕੀ ਬਿਨੁ ਨਾਵੈ

ਸੋਭ ਨ ਹੋਇ ॥ ਇਹ ਮਾਇਆ ਕੀ ਸੋਭਾ ਚਾਰਿ ਦਿਹਾੜੇ ਜਾਦੀ ਬਿਲਮੁ ਨ ਹੋਇ ॥੫॥ ਜਿਨੀ ਨਾਮੁ ਵਿਸਾਰਿਆ ਸੇ

ਮੁਏ ਮਰਿ ਜਾਹਿ ॥ ਹਰਿ ਰਸ ਸਾਦੁ ਨ ਆਇਓ ਬਿਸਟਾ ਮਾਹਿ ਸਮਾਹਿ ॥੬॥ ਇਕਿ ਆਪੇ ਬਖਸਿ ਮਿਲਾਇਅਨੁ

ਅਨਦਿਨੁ ਨਾਮੇ ਲਾਇ ॥ ਸਚੁ ਕਮਾਵਹਿ ਸਚਿ ਰਹਹਿ ਸਚੇ ਸਚਿ ਸਮਾਹਿ ॥੭॥ ਬਿਨੁ ਸਬਦੈ ਸੁਣੀਐ ਨ ਦੇਖੀਐ

ਜਗੁ ਬੋਲਾ ਅੰਨਾੑ ਭਰਮਾਇ ॥ ਬਿਨੁ ਨਾਵੈ ਦੁਖੁ ਪਾਇਸੀ ਨਾਮੁ ਮਿਲੈ ਤਿਸੈ ਰਜਾਇ ॥੮॥ ਜਿਨ ਬਾਣੀ ਸਿਉ ਚਿਤੁ

ਲਾਇਆ ਸੇ ਜਨ ਨਿਰਮਲ ਪਰਵਾਣੁ ॥ ਨਾਨਕ ਨਾਮੁ ਤਿਨਾੑ ਕਦੇ ਨ ਵੀਸਰੈ ਸੇ ਦਰਿ ਸਚੇ ਜਾਣੁ ॥੯॥੧੩॥੩੫॥

ਆਸਾ ਮਹਲਾ ੩ ॥ ਸਬਦੌ ਹੀ ਭਗਤ ਜਾਪਦੇ ਜਿਨੑ ਕੀ ਬਾਣੀ ਸਚੀ ਹੋਇ ॥ ਵਿਚਹੁ ਆਪੁ ਗਇਆ ਨਾਉ ਮੰਨਿਆ

ਸਚਿ ਮਿਲਾਵਾ ਹੋਇ ॥੧॥ ਹਰਿ ਹਰਿ ਨਾਮੁ ਜਨ ਕੀ ਪਤਿ ਹੋਇ ॥ ਸਫਲੁ ਤਿਨਾੑ ਕਾ ਜਨਮੁ ਹੈ ਤਿਨੑ ਮਾਨੈ ਸਭੁ

ਕੋਇ ॥੧॥ ਰਹਾਉ ॥ ਹਉਮੈ ਮੇਰਾ ਜਾਤਿ ਹੈ ਅਤਿ ਕ੍ਰੋਧੁ ਅਭਿਮਾਨੁ ॥ ਸਬਦਿ ਮਰੈ ਤਾ ਜਾਤਿ ਜਾਇ ਜੋਤੀ ਜੋਤਿ

ਮਿਲੈ ਭਗਵਾਨੁ ॥੨॥ ਪੂਰਾ ਸਤਿਗੁਰੁ ਭੇਟਿਆ ਸਫਲ ਜਨਮੁ ਹਮਾਰਾ ॥ ਨਾਮੁ ਨਵੈ ਨਿਧਿ ਪਾਇਆ ਭਰੇ ਅਖੁਟ

ਭੰਡਾਰਾ ॥੩॥ ਆਵਹਿ ਇਸੁ ਰਾਸੀ ਕੇ ਵਾਪਾਰੀਏ ਜਿਨਾੑ ਨਾਮੁ ਪਿਆਰਾ ॥ ਗੁਰਮੁਖਿ ਹੋਵੈ ਸੋ ਧਨੁ ਪਾਏ ਤਿਨਾੑ

ਅੰਤਰਿ ਸਬਦੁ ਵੀਚਾਰਾ ॥੪॥ ਭਗਤੀ ਸਾਰ ਨ ਜਾਣਨੀੑ ਮਨਮੁਖ ਅਹੰਕਾਰੀ ॥ ਧੁਰਹੁ ਆਪਿ ਖੁਆਇਅਨੁ ਜੂਐ

ਬਾਜੀ ਹਾਰੀ ॥੫॥ ਬਿਨੁ ਪਿਆਰੈ ਭਗਤਿ ਨ ਹੋਵਈ ਨਾ ਸੁਖੁ ਹੋਇ ਸਰੀਰਿ ॥ ਪ੍ਰੇਮ ਪਦਾਰਥੁ ਪਾਈਐ ਗੁਰ ਭਗਤੀ

ਮਨ ਧੀਰਿ ॥੬॥ ਜਿਸ ਨੋ ਭਗਤਿ ਕਰਾਏ ਸੋ ਕਰੇ ਗੁਰ ਸਬਦ ਵੀਚਾਰਿ ॥ ਹਿਰਦੈ ਏਕੋ ਨਾਮੁ ਵਸੈ ਹਉਮੈ ਦੁਬਿਧਾ

ਮਾਰਿ ॥੭॥ ਭਗਤਾ ਕੀ ਜਤਿ ਪਤਿ ਏਕੁੋ ਨਾਮੁ ਹੈ ਆਪੇ ਲਏ ਸਵਾਰਿ ॥ ਸਦਾ ਸਰਣਾਈ ਤਿਸ ਕੀ ਜਿਉ ਭਾਵੈ

ਤਿਉ ਕਾਰਜੁ ਸਾਰਿ ॥੮॥ ਭਗਤਿ ਨਿਰਾਲੀ ਅਲਾਹ ਦੀ ਜਾਪੈ ਗੁਰ ਵੀਚਾਰਿ ॥ ਨਾਨਕ ਨਾਮੁ ਹਿਰਦੈ ਵਸੈ ਭੈ

ਭਗਤੀ ਨਾਮਿ ਸਵਾਰਿ ॥੯॥੧੪॥੩੬॥ ਆਸਾ ਮਹਲਾ ੩ ॥ ਅਨ ਰਸ ਮਹਿ ਭੋਲਾਇਆ ਬਿਨੁ ਨਾਮੈ ਦੁਖ ਪਾਇ

॥ ਸਤਿਗੁਰੁ ਪੁਰਖੁ ਨ ਭੇਟਿਓ ਜਿ ਸਚੀ ਬੂਝ ਬੁਝਾਇ ॥੧॥ ਏ ਮਨ ਮੇਰੇ ਬਾਵਲੇ ਹਰਿ ਰਸੁ ਚਖਿ ਸਾਦੁ ਪਾਇ ॥

ਅਨ ਰਸਿ ਲਾਗਾ ਤੂੰ ਫਿਰਹਿ ਬਿਰਥਾ ਜਨਮੁ ਗਵਾਇ ॥੧॥ ਰਹਾਉ ॥ ਇਸੁ ਜੁਗ ਮਹਿ ਗੁਰਮੁਖ ਨਿਰਮਲੇ ਸਚਿ

ਨਾਮਿ ਰਹਹਿ ਲਿਵ ਲਾਇ ॥ ਵਿਣੁ ਕਰਮਾ ਕਿਛੁ ਪਾਈਐ ਨਹੀ ਕਿਆ ਕਰਿ ਕਹਿਆ ਜਾਇ ॥੨॥ ਆਪੁ ਪਛਾਣਹਿ

ਸਬਦਿ ਮਰਹਿ ਮਨਹੁ ਤਜਿ ਵਿਕਾਰ ॥ ਗੁਰ ਸਰਣਾਈ ਭਜਿ ਪਏ ਬਖਸੇ ਬਖਸਣਹਾਰ ॥੩॥ ਬਿਨੁ ਨਾਵੈ ਸੁਖੁ ਨ

ਪਾਈਐ ਨਾ ਦੁਖੁ ਵਿਚਹੁ ਜਾਇ ॥ ਇਹੁ ਜਗੁ ਮਾਇਆ ਮੋਹਿ ਵਿਆਪਿਆ ਦੂਜੈ ਭਰਮਿ ਭੁਲਾਇ ॥੪॥ ਦੋਹਾਗਣੀ

ਪਿਰ ਕੀ ਸਾਰ ਨ ਜਾਣਹੀ ਕਿਆ ਕਰਿ ਕਰਹਿ ਸੀਗਾਰੁ ॥ ਅਨਦਿਨੁ ਸਦਾ ਜਲਦੀਆ ਫਿਰਹਿ ਸੇਜੈ ਰਵੈ ਨ ਭਤਾਰੁ

॥੫॥ ਸੋਹਾਗਣੀ ਮਹਲੁ ਪਾਇਆ ਵਿਚਹੁ ਆਪੁ ਗਵਾਇ ॥ ਗੁਰ ਸਬਦੀ ਸੀਗਾਰੀਆ ਅਪਣੇ ਸਹਿ ਲਈਆ

ਮਿਲਾਇ ॥੬॥ ਮਰਣਾ ਮਨਹੁ ਵਿਸਾਰਿਆ ਮਾਇਆ ਮੋਹੁ ਗੁਬਾਰੁ ॥ ਮਨਮੁਖ ਮਰਿ ਮਰਿ ਜੰਮਹਿ ਭੀ ਮਰਹਿ

ਜਮ ਦਰਿ ਹੋਹਿ ਖੁਆਰੁ ॥੭॥ ਆਪਿ ਮਿਲਾਇਅਨੁ ਸੇ ਮਿਲੇ ਗੁਰ ਸਬਦਿ ਵੀਚਾਰਿ ॥ ਨਾਨਕ ਨਾਮਿ ਸਮਾਣੇ ਮੁਖ

ਉਜਲੇ ਤਿਤੁ ਸਚੈ ਦਰਬਾਰਿ ॥੮॥੨੨॥੧੫॥੩੭॥

ਆਸਾ ਮਹਲਾ ੫ ਅਸਟਪਦੀਆ ਘਰੁ ੨      ੴ ਸਤਿਗੁਰ ਪ੍ਰਸਾਦਿ ॥ ਪੰਚ ਮਨਾਏ ਪੰਚ ਰੁਸਾਏ ॥ ਪੰਚ ਵਸਾਏ

ਪੰਚ ਗਵਾਏ ॥੧॥ ਇਨੑ ਬਿਧਿ ਨਗਰੁ ਵੁਠਾ ਮੇਰੇ ਭਾਈ ॥ ਦੁਰਤੁ ਗਇਆ ਗੁਰਿ ਗਿਆਨੁ ਦ੍ਰਿੜਾਈ ॥੧॥

ਰਹਾਉ ॥ ਸਾਚ ਧਰਮ ਕੀ ਕਰਿ ਦੀਨੀ ਵਾਰਿ ॥ ਫਰਹੇ ਮੁਹਕਮ ਗੁਰ ਗਿਆਨੁ ਬੀਚਾਰਿ ॥੨॥ ਨਾਮੁ ਖੇਤੀ ਬੀਜਹੁ

ਭਾਈ ਮੀਤ ॥ ਸਉਦਾ ਕਰਹੁ ਗੁਰੁ ਸੇਵਹੁ ਨੀਤ ॥੩॥ ਸਾਂਤਿ ਸਹਜ ਸੁਖ ਕੇ ਸਭਿ ਹਾਟ ॥ ਸਾਹ ਵਾਪਾਰੀ ਏਕੈ

ਥਾਟ ॥੪॥ ਜੇਜੀਆ ਡੰਨੁ ਕੋ ਲਏ ਨ ਜਗਾਤਿ ॥ ਸਤਿਗੁਰਿ ਕਰਿ ਦੀਨੀ ਧੁਰ ਕੀ ਛਾਪ ॥੫॥ ਵਖਰੁ ਨਾਮੁ ਲਦਿ

ਖੇਪ ਚਲਾਵਹੁ ॥ ਲੈ ਲਾਹਾ ਗੁਰਮੁਖਿ ਘਰਿ ਆਵਹੁ ॥੬॥ ਸਤਿਗੁਰੁ ਸਾਹੁ ਸਿਖ ਵਣਜਾਰੇ ॥ ਪੂੰਜੀ ਨਾਮੁ ਲੇਖਾ

ਸਾਚੁ ਸਮ੍ਹਾਰੇ ॥੭॥ ਸੋ ਵਸੈ ਇਤੁ ਘਰਿ ਜਿਸੁ ਗੁਰੁ ਪੂਰਾ ਸੇਵ ॥ ਅਬਿਚਲ ਨਗਰੀ ਨਾਨਕ ਦੇਵ ॥੮॥੧॥

ਆਸਾਵਰੀ ਮਹਲਾ ੫ ਘਰੁ ੩

ੴ ਸਤਿਗੁਰ ਪ੍ਰਸਾਦਿ ॥ ਮੇਰੇ ਮਨ ਹਰਿ ਸਿਉ ਲਾਗੀ ਪ੍ਰੀਤਿ ॥ ਸਾਧਸੰਗਿ ਹਰਿ ਹਰਿ ਜਪਤ ਨਿਰਮਲ ਸਾਚੀ

ਰੀਤਿ ॥੧॥ ਰਹਾਉ ॥ ਦਰਸਨ ਕੀ ਪਿਆਸ ਘਣੀ ਚਿਤਵਤ ਅਨਿਕ ਪ੍ਰਕਾਰ ॥ ਕਰਹੁ ਅਨੁਗ੍ਰਹੁ ਪਾਰਬ੍ਰਹਮ ਹਰਿ

ਕਿਰਪਾ ਧਾਰਿ ਮੁਰਾਰਿ ॥੧॥ ਮਨੁ ਪਰਦੇਸੀ ਆਇਆ ਮਿਲਿਓ ਸਾਧ ਕੈ ਸੰਗਿ ॥ ਜਿਸੁ ਵਖਰ ਕਉ ਚਾਹਤਾ ਸੋ

ਪਾਇਓ ਨਾਮਹਿ ਰੰਗਿ ॥੨॥ ਜੇਤੇ ਮਾਇਆ ਰੰਗ ਰਸ ਬਿਨਸਿ ਜਾਹਿ ਖਿਨ ਮਾਹਿ ॥ ਭਗਤ ਰਤੇ ਤੇਰੇ ਨਾਮ ਸਿਉ

ਸੁਖੁ ਭੁੰਚਹਿ ਸਭ ਠਾਇ ॥੩॥ ਸਭੁ ਜਗੁ ਚਲਤਉ ਪੇਖੀਐ ਨਿਹਚਲੁ ਹਰਿ ਕੋ ਨਾਉ ॥ ਕਰਿ ਮਿਤ੍ਰਾਈ ਸਾਧ ਸਿਉ

ਨਿਹਚਲੁ ਪਾਵਹਿ ਠਾਉ ॥੪॥ ਮੀਤ ਸਾਜਨ ਸੁਤ ਬੰਧਪਾ ਕੋਊ ਹੋਤ ਨ ਸਾਥ ॥ ਏਕੁ ਨਿਵਾਹੂ ਰਾਮ ਨਾਮ ਦੀਨਾ ਕਾ

ਪ੍ਰਭੁ ਨਾਥ ॥੫॥ ਚਰਨ ਕਮਲ ਬੋਹਿਥ ਭਏ ਲਗਿ ਸਾਗਰੁ ਤਰਿਓ ਤੇਹ ॥ ਭੇਟਿਓ ਪੂਰਾ ਸਤਿਗੁਰੂ ਸਾਚਾ ਪ੍ਰਭ ਸਿਉ

ਨੇਹ ॥੬॥ ਸਾਧ ਤੇਰੇ ਕੀ ਜਾਚਨਾ ਵਿਸਰੁ ਨ ਸਾਸਿ ਗਿਰਾਸਿ ॥ ਜੋ ਤੁਧੁ ਭਾਵੈ ਸੋ ਭਲਾ ਤੇਰੈ ਭਾਣੈ ਕਾਰਜ ਰਾਸਿ ॥੭॥

ਸੁਖ ਸਾਗਰ ਪ੍ਰੀਤਮ ਮਿਲੇ ਉਪਜੇ ਮਹਾ ਅਨੰਦ ॥ ਕਹੁ ਨਾਨਕ ਸਭ ਦੁਖ ਮਿਟੇ ਪ੍ਰਭ ਭੇਟੇ ਪਰਮਾਨੰਦ ॥੮॥੧॥੨॥

ਆਸਾ ਮਹਲਾ ੫ ਬਿਰਹੜੇ ਘਰੁ ੪ ਛੰਤਾ ਕੀ ਜਤਿ

ੴ ਸਤਿਗੁਰ ਪ੍ਰਸਾਦਿ ॥ ਪਾਰਬ੍ਰਹਮੁ ਪ੍ਰਭੁ ਸਿਮਰੀਐ ਪਿਆਰੇ ਦਰਸਨ ਕਉ ਬਲਿ ਜਾਉ ॥੧॥ ਜਿਸੁ ਸਿਮਰਤ

ਦੁਖ ਬੀਸਰਹਿ ਪਿਆਰੇ ਸੋ ਕਿਉ ਤਜਣਾ ਜਾਇ ॥੨॥ ਇਹੁ ਤਨੁ ਵੇਚੀ ਸੰਤ ਪਹਿ ਪਿਆਰੇ ਪ੍ਰੀਤਮੁ ਦੇਇ ਮਿਲਾਇ

॥੩॥ ਸੁਖ ਸੀਗਾਰ ਬਿਖਿਆ ਕੇ ਫੀਕੇ ਤਜਿ ਛੋਡੇ ਮੇਰੀ ਮਾਇ ॥੪॥ ਕਾਮੁ ਕ੍ਰੋਧੁ ਲੋਭੁ ਤਜਿ ਗਏ ਪਿਆਰੇ ਸਤਿਗੁਰ

ਚਰਨੀ ਪਾਇ ॥੫॥ ਜੋ ਜਨ ਰਾਤੇ ਰਾਮ ਸਿਉ ਪਿਆਰੇ ਅਨਤ ਨ ਕਾਹੂ ਜਾਇ ॥੬॥ ਹਰਿ ਰਸੁ ਜਿਨੀੑ ਚਾਖਿਆ

ਪਿਆਰੇ ਤ੍ਰਿਪਤਿ ਰਹੇ ਆਘਾਇ ॥੭॥ ਅੰਚਲੁ ਗਹਿਆ ਸਾਧ ਕਾ ਨਾਨਕ ਭੈ ਸਾਗਰੁ ਪਾਰਿ ਪਰਾਇ ॥੮॥੧॥੩॥

ਜਨਮ ਮਰਣ ਦੁਖੁ ਕਟੀਐ ਪਿਆਰੇ ਜਬ ਭੇਟੈ ਹਰਿ ਰਾਇ ॥੧॥ ਸੁੰਦਰੁ ਸੁਘਰੁ ਸੁਜਾਣੁ ਪ੍ਰਭੁ ਮੇਰਾ ਜੀਵਨੁ ਦਰਸੁ

ਦਿਖਾਇ ॥੨॥ ਜੋ ਜੀਅ ਤੁਝ ਤੇ ਬੀਛੁਰੇ ਪਿਆਰੇ ਜਨਮਿ ਮਰਹਿ ਬਿਖੁ ਖਾਇ ॥੩॥ ਜਿਸੁ ਤੂੰ ਮੇਲਹਿ ਸੋ ਮਿਲੈ

ਪਿਆਰੇ ਤਿਸ ਕੈ ਲਾਗਉ ਪਾਇ ॥੪॥ ਜੋ ਸੁਖੁ ਦਰਸਨੁ ਪੇਖਤੇ ਪਿਆਰੇ ਮੁਖ ਤੇ ਕਹਣੁ ਨ ਜਾਇ ॥੫॥ ਸਾਚੀ ਪ੍ਰੀਤਿ

ਨ ਤੁਟਈ ਪਿਆਰੇ ਜੁਗੁ ਜੁਗੁ ਰਹੀ ਸਮਾਇ ॥੬॥ ਜੋ ਤੁਧੁ ਭਾਵੈ ਸੋ ਭਲਾ ਪਿਆਰੇ ਤੇਰੀ ਅਮਰੁ ਰਜਾਇ ॥੭॥

ਨਾਨਕ ਰੰਗਿ ਰਤੇ ਨਾਰਾਇਣੈ ਪਿਆਰੇ ਮਾਤੇ ਸਹਜਿ ਸੁਭਾਇ ॥੮॥੨॥੪॥ ਸਭ ਬਿਧਿ ਤੁਮ ਹੀ ਜਾਨਤੇ ਪਿਆਰੇ

ਕਿਸੁ ਪਹਿ ਕਹਉ ਸੁਨਾਇ ॥੧॥ ਤੂੰ ਦਾਤਾ ਜੀਆ ਸਭਨਾ ਕਾ ਤੇਰਾ ਦਿਤਾ ਪਹਿਰਹਿ ਖਾਇ ॥੨॥ ਸੁਖੁ ਦੁਖੁ ਤੇਰੀ

ਆਗਿਆ ਪਿਆਰੇ ਦੂਜੀ ਨਾਹੀ ਜਾਇ ॥੩॥ ਜੋ ਤੂੰ ਕਰਾਵਹਿ ਸੋ ਕਰੀ ਪਿਆਰੇ ਅਵਰੁ ਕਿਛੁ ਕਰਣੁ ਨ ਜਾਇ ॥

੪॥ ਦਿਨੁ ਰੈਣਿ ਸਭ ਸੁਹਾਵਣੇ ਪਿਆਰੇ ਜਿਤੁ ਜਪੀਐ ਹਰਿ ਨਾਉ ॥੫॥ ਸਾਈ ਕਾਰ ਕਮਾਵਣੀ ਪਿਆਰੇ ਧੁਰਿ

ਮਸਤਕਿ ਲੇਖੁ ਲਿਖਾਇ ॥੬॥ ਏਕੋ ਆਪਿ ਵਰਤਦਾ ਪਿਆਰੇ ਘਟਿ ਘਟਿ ਰਹਿਆ ਸਮਾਇ ॥੭॥ ਸੰਸਾਰ ਕੂਪ

ਤੇ ਉਧਰਿ ਲੈ ਪਿਆਰੇ ਨਾਨਕ ਹਰਿ ਸਰਣਾਇ ॥੮॥੩॥੨੨॥੧੫॥੨॥੪੨॥

ਰਾਗੁ ਆਸਾ ਮਹਲਾ ੧ ਪਟੀ ਲਿਖੀ      ੴ ਸਤਿਗੁਰ ਪ੍ਰਸਾਦਿ ॥

ਸਸੈ ਸੋਇ ਸ੍ਰਿਸਟਿ ਜਿਨਿ ਸਾਜੀ ਸਭਨਾ ਸਾਹਿਬੁ ਏਕੁ ਭਇਆ ॥ ਸੇਵਤ ਰਹੇ ਚਿਤੁ ਜਿਨੑ ਕਾ ਲਾਗਾ ਆਇਆ ਤਿਨੑ

ਕਾ ਸਫਲੁ ਭਇਆ ॥੧॥ ਮਨ ਕਾਹੇ ਭੂਲੇ ਮੂੜ ਮਨਾ ॥ ਜਬ ਲੇਖਾ ਦੇਵਹਿ ਬੀਰਾ ਤਉ ਪੜਿਆ ॥੧॥

ਰਹਾਉ ॥ ਈਵੜੀ ਆਦਿ ਪੁਰਖੁ ਹੈ ਦਾਤਾ ਆਪੇ ਸਚਾ ਸੋਈ ॥ ਏਨਾ ਅਖਰਾ ਮਹਿ ਜੋ ਗੁਰਮੁਖਿ ਬੂਝੈ ਤਿਸੁ

ਸਿਰਿ ਲੇਖੁ ਨ ਹੋਈ ॥੨॥ ਊੜੈ ਉਪਮਾ ਤਾ ਕੀ ਕੀਜੈ ਜਾ ਕਾ ਅੰਤੁ ਨ ਪਾਇਆ ॥ ਸੇਵਾ ਕਰਹਿ ਸੇਈ ਫਲੁ

ਪਾਵਹਿ ਜਿਨੀੑ ਸਚੁ ਕਮਾਇਆ ॥੩॥ ਙੰਙੈ ਙਿਆਨੁ ਬੂਝੈ ਜੇ ਕੋਈ ਪੜਿਆ ਪੰਡਿਤੁ ਸੋਈ ॥ ਸਰਬ ਜੀਆ ਮਹਿ

ਏਕੋ ਜਾਣੈ ਤਾ ਹਉਮੈ ਕਹੈ ਨ ਕੋਈ ॥੪॥ ਕਕੈ ਕੇਸ ਪੁੰਡਰ ਜਬ ਹੂਏ ਵਿਣੁ ਸਾਬੂਣੈ ਉਜਲਿਆ ॥ ਜਮ ਰਾਜੇ ਕੇ

ਹੇਰੂ ਆਏ ਮਾਇਆ ਕੈ ਸੰਗਲਿ ਬੰਧਿ ਲਇਆ ॥੫॥ ਖਖੈ ਖੁੰਦਕਾਰੁ ਸਾਹ ਆਲਮੁ ਕਰਿ ਖਰੀਦਿ ਜਿਨਿ ਖਰਚੁ

ਦੀਆ ॥ ਬੰਧਨਿ ਜਾ ਕੈ ਸਭੁ ਜਗੁ ਬਾਧਿਆ ਅਵਰੀ ਕਾ ਨਹੀ ਹੁਕਮੁ ਪਇਆ ॥੬॥ ਗਗੈ ਗੋਇ ਗਾਇ ਜਿਨਿ

ਛੋਡੀ ਗਲੀ ਗੋਬਿਦੁ ਗਰਬਿ ਭਇਆ ॥ ਘੜਿ ਭਾਂਡੇ ਜਿਨਿ ਆਵੀ ਸਾਜੀ ਚਾੜਣ ਵਾਹੈ ਤਈ ਕੀਆ ॥੭॥ ਘਘੈ

ਘਾਲ ਸੇਵਕੁ ਜੇ ਘਾਲੈ ਸਬਦਿ ਗੁਰੂ ਕੈ ਲਾਗਿ ਰਹੈ ॥ ਬੁਰਾ ਭਲਾ ਜੇ ਸਮ ਕਰਿ ਜਾਣੈ ਇਨ ਬਿਧਿ ਸਾਹਿਬੁ ਰਮਤੁ

ਰਹੈ ॥੮॥ ਚਚੈ ਚਾਰਿ ਵੇਦ ਜਿਨਿ ਸਾਜੇ ਚਾਰੇ ਖਾਣੀ ਚਾਰਿ ਜੁਗਾ ॥ ਜੁਗੁ ਜੁਗੁ ਜੋਗੀ ਖਾਣੀ ਭੋਗੀ ਪੜਿਆ ਪੰਡਿਤੁ

ਆਪਿ ਥੀਆ ॥੯॥ ਛਛੈ ਛਾਇਆ ਵਰਤੀ ਸਭ ਅੰਤਰਿ ਤੇਰਾ ਕੀਆ ਭਰਮੁ ਹੋਆ ॥ ਭਰਮੁ ਉਪਾਇ ਭੁਲਾਈਅਨੁ

ਆਪੇ ਤੇਰਾ ਕਰਮੁ ਹੋਆ ਤਿਨੑ ਗੁਰੂ ਮਿਲਿਆ ॥੧੦॥ ਜਜੈ ਜਾਨੁ ਮੰਗਤ ਜਨੁ ਜਾਚੈ ਲਖ ਚਉਰਾਸੀਹ ਭੀਖ ਭਵਿਆ

॥ ਏਕੋ ਲੇਵੈ ਏਕੋ ਦੇਵੈ ਅਵਰੁ ਨ ਦੂਜਾ ਮੈ ਸੁਣਿਆ ॥੧੧॥ ਝਝੈ ਝੂਰਿ ਮਰਹੁ ਕਿਆ ਪ੍ਰਾਣੀ ਜੋ ਕਿਛੁ ਦੇਣਾ ਸੁ ਦੇ

ਰਹਿਆ ॥ ਦੇ ਦੇ ਵੇਖੈ ਹੁਕਮੁ ਚਲਾਏ ਜਿਉ ਜੀਆ ਕਾ ਰਿਜਕੁ ਪਇਆ ॥੧੨॥ ਞੰਞੈ ਨਦਰਿ ਕਰੇ ਜਾ ਦੇਖਾ ਦੂਜਾ

ਕੋਈ ਨਾਹੀ ॥ ਏਕੋ ਰਵਿ ਰਹਿਆ ਸਭ ਥਾਈ ਏਕੁ ਵਸਿਆ ਮਨ ਮਾਹੀ ॥੧੩॥ ਟਟੈ ਟੰਚੁ ਕਰਹੁ ਕਿਆ ਪ੍ਰਾਣੀ ਘੜੀ

ਕਿ ਮੁਹਤਿ ਕਿ ਉਠਿ ਚਲਣਾ ॥ ਜੂਐ ਜਨਮੁ ਨ ਹਾਰਹੁ ਅਪਣਾ ਭਾਜਿ ਪੜਹੁ ਤੁਮ ਹਰਿ ਸਰਣਾ ॥੧੪॥ ਠਠੈ ਠਾਢਿ

ਵਰਤੀ ਤਿਨ ਅੰਤਰਿ ਹਰਿ ਚਰਣੀ ਜਿਨੑ ਕਾ ਚਿਤੁ ਲਾਗਾ ॥ ਚਿਤੁ ਲਾਗਾ ਸੇਈ ਜਨ ਨਿਸਤਰੇ ਤਉ ਪਰਸਾਦੀ ਸੁਖੁ

ਪਾਇਆ ॥੧੫॥ ਡਡੈ ਡੰਫੁ ਕਰਹੁ ਕਿਆ ਪ੍ਰਾਣੀ ਜੋ ਕਿਛੁ ਹੋਆ ਸੁ ਸਭੁ ਚਲਣਾ ॥ ਤਿਸੈ ਸਰੇਵਹੁ ਤਾ ਸੁਖੁ ਪਾਵਹੁ

ਸਰਬ ਨਿਰੰਤਰਿ ਰਵਿ ਰਹਿਆ ॥੧੬॥ ਢਢੈ ਢਾਹਿ ਉਸਾਰੈ ਆਪੇ ਜਿਉ ਤਿਸੁ ਭਾਵੈ ਤਿਵੈ ਕਰੇ ॥ ਕਰਿ ਕਰਿ ਵੇਖੈ

ਹੁਕਮੁ ਚਲਾਏ ਤਿਸੁ ਨਿਸਤਾਰੇ ਜਾ ਕਉ ਨਦਰਿ ਕਰੇ ॥੧੭॥ ਣਾਣੈ ਰਵਤੁ ਰਹੈ ਘਟ ਅੰਤਰਿ ਹਰਿ ਗੁਣ ਗਾਵੈ ਸੋਈ

॥ ਆਪੇ ਆਪਿ ਮਿਲਾਏ ਕਰਤਾ ਪੁਨਰਪਿ ਜਨਮੁ ਨ ਹੋਈ ॥੧੮॥ ਤਤੈ ਤਾਰੂ ਭਵਜਲੁ ਹੋਆ ਤਾ ਕਾ ਅੰਤੁ ਨ

ਪਾਇਆ ॥ ਨਾ ਤਰ ਨਾ ਤੁਲਹਾ ਹਮ ਬੂਡਸਿ ਤਾਰਿ ਲੇਹਿ ਤਾਰਣ ਰਾਇਆ ॥੧੯॥ ਥਥੈ ਥਾਨਿ ਥਾਨੰਤਰਿ ਸੋਈ

ਜਾ ਕਾ ਕੀਆ ਸਭੁ ਹੋਆ ॥ ਕਿਆ ਭਰਮੁ ਕਿਆ ਮਾਇਆ ਕਹੀਐ ਜੋ ਤਿਸੁ ਭਾਵੈ ਸੋਈ ਭਲਾ ॥੨੦॥ ਦਦੈ ਦੋਸੁ ਨ

ਦੇਊ ਕਿਸੈ ਦੋਸੁ ਕਰੰਮਾ ਆਪਣਿਆ ॥ ਜੋ ਮੈ ਕੀਆ ਸੋ ਮੈ ਪਾਇਆ ਦੋਸੁ ਨ ਦੀਜੈ ਅਵਰ ਜਨਾ ॥੨੧॥ ਧਧੈ ਧਾਰਿ

ਕਲਾ ਜਿਨਿ ਛੋਡੀ ਹਰਿ ਚੀਜੀ ਜਿਨਿ ਰੰਗ ਕੀਆ ॥ ਤਿਸ ਦਾ ਦੀਆ ਸਭਨੀ ਲੀਆ ਕਰਮੀ ਕਰਮੀ ਹੁਕਮੁ ਪਇਆ

॥੨੨॥ ਨੰਨੈ ਨਾਹ ਭੋਗ ਨਿਤ ਭੋਗੈ ਨਾ ਡੀਠਾ ਨਾ ਸੰਮ੍ਹਲਿਆ ॥ ਗਲੀ ਹਉ ਸੋਹਾਗਣਿ ਭੈਣੇ ਕੰਤੁ ਨ ਕਬਹੂੰ ਮੈ

ਮਿਲਿਆ ॥੨੩॥ ਪਪੈ ਪਾਤਿਸਾਹੁ ਪਰਮੇਸਰੁ ਵੇਖਣ ਕਉ ਪਰਪੰਚੁ ਕੀਆ ॥ ਦੇਖੈ ਬੂਝੈ ਸਭੁ ਕਿਛੁ ਜਾਣੈ ਅੰਤਰਿ

ਬਾਹਰਿ ਰਵਿ ਰਹਿਆ ॥੨੪॥ ਫਫੈ ਫਾਹੀ ਸਭੁ ਜਗੁ ਫਾਸਾ ਜਮ ਕੈ ਸੰਗਲਿ ਬੰਧਿ ਲਇਆ ॥ ਗੁਰ ਪਰਸਾਦੀ ਸੇ

ਨਰ ਉਬਰੇ ਜਿ ਹਰਿ ਸਰਣਾਗਤਿ ਭਜਿ ਪਇਆ ॥੨੫॥ ਬਬੈ ਬਾਜੀ ਖੇਲਣ ਲਾਗਾ ਚਉਪੜਿ ਕੀਤੇ ਚਾਰਿ ਜੁਗਾ

॥ ਜੀਅ ਜੰਤ ਸਭ ਸਾਰੀ ਕੀਤੇ ਪਾਸਾ ਢਾਲਣਿ ਆਪਿ ਲਗਾ ॥੨੬॥ ਭਭੈ ਭਾਲਹਿ ਸੇ ਫਲੁ ਪਾਵਹਿ ਗੁਰ ਪਰਸਾਦੀ

ਜਿਨੑ ਕਉ ਭਉ ਪਇਆ ॥ ਮਨਮੁਖ ਫਿਰਹਿ ਨ ਚੇਤਹਿ ਮੂੜੇ ਲਖ ਚਉਰਾਸੀਹ ਫੇਰੁ ਪਇਆ ॥੨੭॥ ਮੰਮੈ ਮੋਹੁ

ਮਰਣੁ ਮਧੁਸੂਦਨੁ ਮਰਣੁ ਭਇਆ ਤਬ ਚੇਤਵਿਆ ॥ ਕਾਇਆ ਭੀਤਰਿ ਅਵਰੋ ਪੜਿਆ ਮੰਮਾ ਅਖਰੁ ਵੀਸਰਿਆ

॥੨੮॥ ਯਯੈ ਜਨਮੁ ਨ ਹੋਵੀ ਕਦ ਹੀ ਜੇ ਕਰਿ ਸਚੁ ਪਛਾਣੈ ॥ ਗੁਰਮੁਖਿ ਆਖੈ ਗੁਰਮੁਖਿ ਬੂਝੈ ਗੁਰਮੁਖਿ ਏਕੋ ਜਾਣੈ

॥੨੯॥ ਰਾਰੈ ਰਵਿ ਰਹਿਆ ਸਭ ਅੰਤਰਿ ਜੇਤੇ ਕੀਏ ਜੰਤਾ ॥ ਜੰਤ ਉਪਾਇ ਧੰਧੈ ਸਭ ਲਾਏ ਕਰਮੁ ਹੋਆ ਤਿਨ ਨਾਮੁ

ਲਇਆ ॥੩੦॥ ਲਲੈ ਲਾਇ ਧੰਧੈ ਜਿਨਿ ਛੋਡੀ ਮੀਠਾ ਮਾਇਆ ਮੋਹੁ ਕੀਆ ॥ ਖਾਣਾ ਪੀਣਾ ਸਮ ਕਰਿ ਸਹਣਾ

ਭਾਣੈ ਤਾ ਕੈ ਹੁਕਮੁ ਪਇਆ ॥੩੧॥ ਵਵੈ ਵਾਸੁਦੇਉ ਪਰਮੇਸਰੁ ਵੇਖਣ ਕਉ ਜਿਨਿ ਵੇਸੁ ਕੀਆ ॥ ਵੇਖੈ ਚਾਖੈ ਸਭੁ

ਕਿਛੁ ਜਾਣੈ ਅੰਤਰਿ ਬਾਹਰਿ ਰਵਿ ਰਹਿਆ ॥੩੨॥ ੜਾੜੈ ਰਾੜਿ ਕਰਹਿ ਕਿਆ ਪ੍ਰਾਣੀ ਤਿਸਹਿ ਧਿਆਵਹੁ ਜਿ

ਅਮਰੁ ਹੋਆ ॥ ਤਿਸਹਿ ਧਿਆਵਹੁ ਸਚਿ ਸਮਾਵਹੁ ਓਸੁ ਵਿਟਹੁ ਕੁਰਬਾਣੁ ਕੀਆ ॥੩੩॥ ਹਾਹੈ ਹੋਰੁ ਨ ਕੋਈ

ਦਾਤਾ ਜੀਅ ਉਪਾਇ ਜਿਨਿ ਰਿਜਕੁ ਦੀਆ ॥ ਹਰਿ ਨਾਮੁ ਧਿਆਵਹੁ ਹਰਿ ਨਾਮਿ ਸਮਾਵਹੁ ਅਨਦਿਨੁ ਲਾਹਾ ਹਰਿ

ਨਾਮੁ ਲੀਆ ॥੩੪॥ ਆਇੜੈ ਆਪਿ ਕਰੇ ਜਿਨਿ ਛੋਡੀ ਜੋ ਕਿਛੁ ਕਰਣਾ ਸੁ ਕਰਿ ਰਹਿਆ ॥ ਕਰੇ ਕਰਾਏ ਸਭ

ਕਿਛੁ ਜਾਣੈ ਨਾਨਕ ਸਾਇਰ ਇਵ ਕਹਿਆ ॥੩੫॥੧॥

ਰਾਗੁ ਆਸਾ ਮਹਲਾ ੩ ਪਟੀ      ੴ ਸਤਿਗੁਰ ਪ੍ਰਸਾਦਿ ॥

ਅਯੋ ਅੰਙੈ ਸਭੁ ਜਗੁ ਆਇਆ ਕਾਖੈ ਘੰਙੈ ਕਾਲੁ ਭਇਆ ॥ ਰੀਰੀ ਲਲੀ ਪਾਪ ਕਮਾਣੇ ਪੜਿ ਅਵਗਣ ਗੁਣ

ਵੀਸਰਿਆ ॥੧॥ ਮਨ ਐਸਾ ਲੇਖਾ ਤੂੰ ਕੀ ਪੜਿਆ ॥ ਲੇਖਾ ਦੇਣਾ ਤੇਰੈ ਸਿਰਿ ਰਹਿਆ ॥੧॥ ਰਹਾਉ ॥

ਸਿਧੰਙਾਇਐ ਸਿਮਰਹਿ ਨਾਹੀ ਨੰਨੈ ਨਾ ਤੁਧੁ ਨਾਮੁ ਲਇਆ ॥ ਛਛੈ ਛੀਜਹਿ ਅਹਿਨਿਸਿ ਮੂੜੇ ਕਿਉ ਛੂਟਹਿ ਜਮਿ

ਪਾਕੜਿਆ ॥੨॥ ਬਬੈ ਬੂਝਹਿ ਨਾਹੀ ਮੂੜੇ ਭਰਮਿ ਭੁਲੇ ਤੇਰਾ ਜਨਮੁ ਗਇਆ ॥ ਅਣਹੋਦਾ ਨਾਉ ਧਰਾਇਓ ਪਾਧਾ

ਅਵਰਾ ਕਾ ਭਾਰੁ ਤੁਧੁ ਲਇਆ ॥੩॥ ਜਜੈ ਜੋਤਿ ਹਿਰਿ ਲਈ ਤੇਰੀ ਮੂੜੇ ਅੰਤਿ ਗਇਆ ਪਛੁਤਾਵਹਿਗਾ ॥ ਏਕੁ

ਸਬਦੁ ਤੂੰ ਚੀਨਹਿ ਨਾਹੀ ਫਿਰਿ ਫਿਰਿ ਜੂਨੀ ਆਵਹਿਗਾ ॥੪॥ ਤੁਧੁ ਸਿਰਿ ਲਿਖਿਆ ਸੋ ਪੜੁ ਪੰਡਿਤ ਅਵਰਾ ਨੋ ਨ

ਸਿਖਾਲਿ ਬਿਖਿਆ ॥ ਪਹਿਲਾ ਫਾਹਾ ਪਇਆ ਪਾਧੇ ਪਿਛੋ ਦੇ ਗਲਿ ਚਾਟੜਿਆ ॥੫॥ ਸਸੈ ਸੰਜਮੁ ਗਇਓ ਮੂੜੇ

ਏਕੁ ਦਾਨੁ ਤੁਧੁ ਕੁਥਾਇ ਲਇਆ ॥ ਸਾਈ ਪੁਤ੍ਰੀ ਜਜਮਾਨ ਕੀ ਸਾ ਤੇਰੀ ਏਤੁ ਧਾਨਿ ਖਾਧੈ ਤੇਰਾ ਜਨਮੁ ਗਇਆ

॥੬॥ ਮੰਮੈ ਮਤਿ ਹਿਰਿ ਲਈ ਤੇਰੀ ਮੂੜੇ ਹਉਮੈ ਵਡਾ ਰੋਗੁ ਪਇਆ ॥ ਅੰਤਰ ਆਤਮੈ ਬ੍ਰਹਮੁ ਨ ਚੀਨਿੑਆ ਮਾਇਆ

ਕਾ ਮੁਹਤਾਜੁ ਭਇਆ ॥੭॥ ਕਕੈ ਕਾਮਿ ਕ੍ਰੋਧਿ ਭਰਮਿਓਹੁ ਮੂੜੇ ਮਮਤਾ ਲਾਗੇ ਤੁਧੁ ਹਰਿ ਵਿਸਰਿਆ ॥ ਪੜਹਿ

ਗੁਣਹਿ ਤੂੰ ਬਹੁਤੁ ਪੁਕਾਰਹਿ ਵਿਣੁ ਬੂਝੇ ਤੂੰ ਡੂਬਿ ਮੁਆ ॥੮॥ ਤਤੈ ਤਾਮਸਿ ਜਲਿਓਹੁ ਮੂੜੇ ਥਥੈ ਥਾਨ ਭਰਿਸਟੁ

ਹੋਆ ॥ ਘਘੈ ਘਰਿ ਘਰਿ ਫਿਰਹਿ ਤੂੰ ਮੂੜੇ ਦਦੈ ਦਾਨੁ ਨ ਤੁਧੁ ਲਇਆ ॥੯॥ ਪਪੈ ਪਾਰਿ ਨ ਪਵਹੀ ਮੂੜੇ ਪਰਪੰਚਿ

ਤੂੰ ਪਲਚਿ ਰਹਿਆ ॥ ਸਚੈ ਆਪਿ ਖੁਆਇਓਹੁ ਮੂੜੇ ਇਹੁ ਸਿਰਿ ਤੇਰੈ ਲੇਖੁ ਪਇਆ ॥੧੦॥ ਭਭੈ ਭਵਜਲਿ ਡੁਬੋਹੁ

ਮੂੜੇ ਮਾਇਆ ਵਿਚਿ ਗਲਤਾਨੁ ਭਇਆ ॥ ਗੁਰ ਪਰਸਾਦੀ ਏਕੋ ਜਾਣੈ ਏਕ ਘੜੀ ਮਹਿ ਪਾਰਿ ਪਇਆ ॥੧੧॥

ਵਵੈ ਵਾਰੀ ਆਈਆ ਮੂੜੇ ਵਾਸੁਦੇਉ ਤੁਧੁ ਵੀਸਰਿਆ ॥ ਏਹ ਵੇਲਾ ਨ ਲਹਸਹਿ ਮੂੜੇ ਫਿਰਿ ਤੂੰ ਜਮ ਕੈ ਵਸਿ

ਪਇਆ ॥੧੨॥ ਝਝੈ ਕਦੇ ਨ ਝੂਰਹਿ ਮੂੜੇ ਸਤਿਗੁਰ ਕਾ ਉਪਦੇਸੁ ਸੁਣਿ ਤੂੰ ਵਿਖਾ ॥ ਸਤਿਗੁਰ ਬਾਝਹੁ ਗੁਰੁ ਨਹੀ

ਕੋਈ ਨਿਗੁਰੇ ਕਾ ਹੈ ਨਾਉ ਬੁਰਾ ॥੧੩॥ ਧਧੈ ਧਾਵਤ ਵਰਜਿ ਰਖੁ ਮੂੜੇ ਅੰਤਰਿ ਤੇਰੈ ਨਿਧਾਨੁ ਪਇਆ ॥ ਗੁਰਮੁਖਿ

ਹੋਵਹਿ ਤਾ ਹਰਿ ਰਸੁ ਪੀਵਹਿ ਜੁਗਾ ਜੁਗੰਤਰਿ ਖਾਹਿ ਪਇਆ ॥੧੪॥ ਗਗੈ ਗੋਬਿਦੁ ਚਿਤਿ ਕਰਿ ਮੂੜੇ ਗਲੀ

ਕਿਨੈ ਨ ਪਾਇਆ ॥ ਗੁਰ ਕੇ ਚਰਨ ਹਿਰਦੈ ਵਸਾਇ ਮੂੜੇ ਪਿਛਲੇ ਗੁਨਹ ਸਭ ਬਖਸਿ ਲਇਆ ॥੧੫॥ ਹਾਹੈ ਹਰਿ

ਕਥਾ ਬੂਝੁ ਤੂੰ ਮੂੜੇ ਤਾ ਸਦਾ ਸੁਖੁ ਹੋਈ ॥ ਮਨਮੁਖਿ ਪੜਹਿ ਤੇਤਾ ਦੁਖੁ ਲਾਗੈ ਵਿਣੁ ਸਤਿਗੁਰ ਮੁਕਤਿ ਨ ਹੋਈ

॥੧੬॥ ਰਾਰੈ ਰਾਮੁ ਚਿਤਿ ਕਰਿ ਮੂੜੇ ਹਿਰਦੈ ਜਿਨੑ ਕੈ ਰਵਿ ਰਹਿਆ ॥ ਗੁਰ ਪਰਸਾਦੀ ਜਿਨੀੑ ਰਾਮੁ ਪਛਾਤਾ

ਨਿਰਗੁਣ ਰਾਮੁ ਤਿਨੀੑ ਬੂਝਿ ਲਹਿਆ ॥੧੭॥ ਤੇਰਾ ਅੰਤੁ ਨ ਜਾਈ ਲਖਿਆ ਅਕਥੁ ਨ ਜਾਈ ਹਰਿ ਕਥਿਆ ॥

ਨਾਨਕ ਜਿਨੑ ਕਉ ਸਤਿਗੁਰੁ ਮਿਲਿਆ ਤਿਨੑ ਕਾ ਲੇਖਾ ਨਿਬੜਿਆ ॥੧੮॥੧॥੨॥

ਰਾਗੁ ਆਸਾ ਮਹਲਾ ੧ ਛੰਤ ਘਰੁ ੧

ੴ ਸਤਿਗੁਰ ਪ੍ਰਸਾਦਿ ॥ ਮੁੰਧ ਜੋਬਨਿ ਬਾਲੜੀਏ ਮੇਰਾ ਪਿਰੁ ਰਲੀਆਲਾ ਰਾਮ ॥ ਧਨ ਪਿਰ ਨੇਹੁ ਘਣਾ

ਰਸਿ ਪ੍ਰੀਤਿ ਦਇਆਲਾ ਰਾਮ ॥ ਧਨ ਪਿਰਹਿ ਮੇਲਾ ਹੋਇ ਸੁਆਮੀ ਆਪਿ ਪ੍ਰਭੁ ਕਿਰਪਾ ਕਰੇ ॥ ਸੇਜਾ ਸੁਹਾਵੀ

ਸੰਗਿ ਪਿਰ ਕੈ ਸਾਤ ਸਰ ਅੰਮ੍ਰਿਤ ਭਰੇ ॥ ਕਰਿ ਦਇਆ ਮਇਆ ਦਇਆਲ ਸਾਚੇ ਸਬਦਿ ਮਿਲਿ ਗੁਣ ਗਾਵਓ ॥

ਨਾਨਕਾ ਹਰਿ ਵਰੁ ਦੇਖਿ ਬਿਗਸੀ ਮੁੰਧ ਮਨਿ ਓਮਾਹਓ ॥੧॥ ਮੁੰਧ ਸਹਜਿ ਸਲੋਨੜੀਏ ਇਕ ਪ੍ਰੇਮ ਬਿਨੰਤੀ ਰਾਮ ॥

ਮੈ ਮਨਿ ਤਨਿ ਹਰਿ ਭਾਵੈ ਪ੍ਰਭ ਸੰਗਮਿ ਰਾਤੀ ਰਾਮ ॥ ਪ੍ਰਭ ਪ੍ਰੇਮਿ ਰਾਤੀ ਹਰਿ ਬਿਨੰਤੀ ਨਾਮਿ ਹਰਿ ਕੈ ਸੁਖਿ ਵਸੈ ॥

ਤਉ ਗੁਣ ਪਛਾਣਹਿ ਤਾ ਪ੍ਰਭੁ ਜਾਣਹਿ ਗੁਣਹ ਵਸਿ ਅਵਗਣ ਨਸੈ ॥ ਤੁਧੁ ਬਾਝੁ ਇਕੁ ਤਿਲੁ ਰਹਿ ਨ ਸਾਕਾ ਕਹਣਿ

ਸੁਨਣਿ ਨ ਧੀਜਏ ॥ ਨਾਨਕਾ ਪ੍ਰਿਉ ਪ੍ਰਿਉ ਕਰਿ ਪੁਕਾਰੇ ਰਸਨ ਰਸਿ ਮਨੁ ਭੀਜਏ ॥੨॥ ਸਖੀਹੋ ਸਹੇਲੜੀਹੋ ਮੇਰਾ

ਪਿਰੁ ਵਣਜਾਰਾ ਰਾਮ ॥ ਹਰਿ ਨਾਮੁੋ ਵਣੰਜੜਿਆ ਰਸਿ ਮੋਲਿ ਅਪਾਰਾ ਰਾਮ ॥ ਮੋਲਿ ਅਮੋਲੋ ਸਚ ਘਰਿ ਢੋਲੋ ਪ੍ਰਭ

ਭਾਵੈ ਤਾ ਮੁੰਧ ਭਲੀ ॥ ਇਕਿ ਸੰਗਿ ਹਰਿ ਕੈ ਕਰਹਿ ਰਲੀਆ ਹਉ ਪੁਕਾਰੀ ਦਰਿ ਖਲੀ ॥ ਕਰਣ ਕਾਰਣ ਸਮਰਥ

ਸ੍ਰੀਧਰ ਆਪਿ ਕਾਰਜੁ ਸਾਰਏ ॥ ਨਾਨਕ ਨਦਰੀ ਧਨ ਸੋਹਾਗਣਿ ਸਬਦੁ ਅਭ ਸਾਧਾਰਏ ॥੩॥ ਹਮ ਘਰਿ ਸਾਚਾ

ਸੋਹਿਲੜਾ ਪ੍ਰਭ ਆਇਅੜੇ ਮੀਤਾ ਰਾਮ ॥ ਰਾਵੇ ਰੰਗਿ ਰਾਤੜਿਆ ਮਨੁ ਲੀਅੜਾ ਦੀਤਾ ਰਾਮ ॥ ਆਪਣਾ ਮਨੁ

ਦੀਆ ਹਰਿ ਵਰੁ ਲੀਆ ਜਿਉ ਭਾਵੈ ਤਿਉ ਰਾਵਏ ॥ ਤਨੁ ਮਨੁ ਪਿਰ ਆਗੈ ਸਬਦਿ ਸਭਾਗੈ ਘਰਿ ਅੰਮ੍ਰਿਤ ਫਲੁ

ਪਾਵਏ ॥ ਬੁਧਿ ਪਾਠਿ ਨ ਪਾਈਐ ਬਹੁ ਚਤੁਰਾਈਐ ਭਾਇ ਮਿਲੈ ਮਨਿ ਭਾਣੇ ॥ ਨਾਨਕ ਠਾਕੁਰ ਮੀਤ ਹਮਾਰੇ ਹਮ

ਨਾਹੀ ਲੋਕਾਣੇ ॥੪॥੧॥ ਆਸਾ ਮਹਲਾ ੧ ॥ ਅਨਹਦੋ ਅਨਹਦੁ ਵਾਜੈ ਰੁਣ ਝੁਣਕਾਰੇ ਰਾਮ ॥ ਮੇਰਾ ਮਨੋ ਮੇਰਾ ਮਨੁ

ਰਾਤਾ ਲਾਲ ਪਿਆਰੇ ਰਾਮ ॥ ਅਨਦਿਨੁ ਰਾਤਾ ਮਨੁ ਬੈਰਾਗੀ ਸੁੰਨ ਮੰਡਲਿ ਘਰੁ ਪਾਇਆ ॥ ਆਦਿ ਪੁਰਖੁ ਅਪਰੰਪਰੁ

ਪਿਆਰਾ ਸਤਿਗੁਰਿ ਅਲਖੁ ਲਖਾਇਆ ॥ ਆਸਣਿ ਬੈਸਣਿ ਥਿਰੁ ਨਾਰਾਇਣੁ ਤਿਤੁ ਮਨੁ ਰਾਤਾ ਵੀਚਾਰੇ ॥ ਨਾਨਕ

ਨਾਮਿ ਰਤੇ ਬੈਰਾਗੀ ਅਨਹਦ ਰੁਣ ਝੁਣਕਾਰੇ ॥੧॥ ਤਿਤੁ ਅਗਮ ਤਿਤੁ ਅਗਮ ਪੁਰੇ ਕਹੁ ਕਿਤੁ ਬਿਧਿ ਜਾਈਐ ਰਾਮ

॥ ਸਚੁ ਸੰਜਮੋ ਸਾਰਿ ਗੁਣਾ ਗੁਰ ਸਬਦੁ ਕਮਾਈਐ ਰਾਮ ॥ ਸਚੁ ਸਬਦੁ ਕਮਾਈਐ ਨਿਜ ਘਰਿ ਜਾਈਐ ਪਾਈਐ

ਗੁਣੀ ਨਿਧਾਨਾ ॥ ਤਿਤੁ ਸਾਖਾ ਮੂਲੁ ਪਤੁ ਨਹੀ ਡਾਲੀ ਸਿਰਿ ਸਭਨਾ ਪਰਧਾਨਾ ॥ ਜਪੁ ਤਪੁ ਕਰਿ ਕਰਿ ਸੰਜਮ ਥਾਕੀ

ਹਠਿ ਨਿਗ੍ਰਹਿ ਨਹੀ ਪਾਈਐ ॥ ਨਾਨਕ ਸਹਜਿ ਮਿਲੇ ਜਗਜੀਵਨ ਸਤਿਗੁਰ ਬੂਝ ਬੁਝਾਈਐ ॥੨॥ ਗੁਰੁ ਸਾਗਰੋ

ਰਤਨਾਗਰੁ ਤਿਤੁ ਰਤਨ ਘਣੇਰੇ ਰਾਮ ॥ ਕਰਿ ਮਜਨੋ ਸਪਤ ਸਰੇ ਮਨ ਨਿਰਮਲ ਮੇਰੇ ਰਾਮ ॥ ਨਿਰਮਲ ਜਲਿ ਨਾੑਏ

ਜਾ ਪ੍ਰਭ ਭਾਏ ਪੰਚ ਮਿਲੇ ਵੀਚਾਰੇ ॥ ਕਾਮੁ ਕਰੋਧੁ ਕਪਟੁ ਬਿਖਿਆ ਤਜਿ ਸਚੁ ਨਾਮੁ ਉਰਿ ਧਾਰੇ ॥ ਹਉਮੈ ਲੋਭ ਲਹਰਿ

ਲਬ ਥਾਕੇ ਪਾਏ ਦੀਨ ਦਇਆਲਾ ॥ ਨਾਨਕ ਗੁਰ ਸਮਾਨਿ ਤੀਰਥੁ ਨਹੀ ਕੋਈ ਸਾਚੇ ਗੁਰ ਗੋਪਾਲਾ ॥੩॥ ਹਉ

ਬਨੁ ਬਨੋ ਦੇਖਿ ਰਹੀ ਤ੍ਰਿਣੁ ਦੇਖਿ ਸਬਾਇਆ ਰਾਮ ॥ ਤ੍ਰਿਭਵਣੋ ਤੁਝਹਿ ਕੀਆ ਸਭੁ ਜਗਤੁ ਸਬਾਇਆ ਰਾਮ ॥

ਤੇਰਾ ਸਭੁ ਕੀਆ ਤੂੰ ਥਿਰੁ ਥੀਆ ਤੁਧੁ ਸਮਾਨਿ ਕੋ ਨਾਹੀ ॥ ਤੂੰ ਦਾਤਾ ਸਭ ਜਾਚਿਕ ਤੇਰੇ ਤੁਧੁ ਬਿਨੁ ਕਿਸੁ ਸਾਲਾਹੀ

॥ ਅਣਮੰਗਿਆ ਦਾਨੁ ਦੀਜੈ ਦਾਤੇ ਤੇਰੀ ਭਗਤਿ ਭਰੇ ਭੰਡਾਰਾ ॥ ਰਾਮ ਨਾਮ ਬਿਨੁ ਮੁਕਤਿ ਨ ਹੋਈ ਨਾਨਕੁ ਕਹੈ

ਵੀਚਾਰਾ ॥੪॥੨॥ ਆਸਾ ਮਹਲਾ ੧ ॥ ਮੇਰਾ ਮਨੋ ਮੇਰਾ ਮਨੁ ਰਾਤਾ ਰਾਮ ਪਿਆਰੇ ਰਾਮ ॥ ਸਚੁ ਸਾਹਿਬੋ ਆਦਿ

ਪੁਰਖੁ ਅਪਰੰਪਰੋ ਧਾਰੇ ਰਾਮ ॥ ਅਗਮ ਅਗੋਚਰੁ ਅਪਰ ਅਪਾਰਾ ਪਾਰਬ੍ਰਹਮੁ ਪਰਧਾਨੋ ॥ ਆਦਿ ਜੁਗਾਦੀ

ਹੈ ਭੀ ਹੋਸੀ ਅਵਰੁ ਝੂਠਾ ਸਭੁ ਮਾਨੋ ॥ ਕਰਮ ਧਰਮ ਕੀ ਸਾਰ ਨ ਜਾਣੈ ਸੁਰਤਿ ਮੁਕਤਿ ਕਿਉ ਪਾਈਐ ॥ ਨਾਨਕ

ਗੁਰਮੁਖਿ ਸਬਦਿ ਪਛਾਣੈ ਅਹਿਨਿਸਿ ਨਾਮੁ ਧਿਆਈਐ ॥੧॥ ਮੇਰਾ ਮਨੋ ਮੇਰਾ ਮਨੁ ਮਾਨਿਆ ਨਾਮੁ ਸਖਾਈ

ਰਾਮ ॥ ਹਉਮੈ ਮਮਤਾ ਮਾਇਆ ਸੰਗਿ ਨ ਜਾਈ ਰਾਮ ॥ ਮਾਤਾ ਪਿਤ ਭਾਈ ਸੁਤ ਚਤੁਰਾਈ ਸੰਗਿ ਨ ਸੰਪੈ ਨਾਰੇ ॥

ਸਾਇਰ ਕੀ ਪੁਤ੍ਰੀ ਪਰਹਰਿ ਤਿਆਗੀ ਚਰਣ ਤਲੈ ਵੀਚਾਰੇ ॥ ਆਦਿ ਪੁਰਖਿ ਇਕੁ ਚਲਤੁ ਦਿਖਾਇਆ ਜਹ

ਦੇਖਾ ਤਹ ਸੋਈ ॥ ਨਾਨਕ ਹਰਿ ਕੀ ਭਗਤਿ ਨ ਛੋਡਉ ਸਹਜੇ ਹੋਇ ਸੁ ਹੋਈ ॥੨॥ ਮੇਰਾ ਮਨੋ ਮੇਰਾ ਮਨੁ ਨਿਰਮਲੁ

ਸਾਚੁ ਸਮਾਲੇ ਰਾਮ ॥ ਅਵਗਣ ਮੇਟਿ ਚਲੇ ਗੁਣ ਸੰਗਮ ਨਾਲੇ ਰਾਮ ॥ ਅਵਗਣ ਪਰਹਰਿ ਕਰਣੀ ਸਾਰੀ ਦਰਿ

ਸਚੈ ਸਚਿਆਰੋ ॥ ਆਵਣੁ ਜਾਵਣੁ ਠਾਕਿ ਰਹਾਏ ਗੁਰਮੁਖਿ ਤਤੁ ਵੀਚਾਰੋ ॥ ਸਾਜਨੁ ਮੀਤੁ ਸੁਜਾਣੁ ਸਖਾ ਤੂੰ

ਸਚਿ ਮਿਲੈ ਵਡਿਆਈ ॥ ਨਾਨਕ ਨਾਮੁ ਰਤਨੁ ਪਰਗਾਸਿਆ ਐਸੀ ਗੁਰਮਤਿ ਪਾਈ ॥੩॥ ਸਚੁ ਅੰਜਨੋ ਅੰਜਨੁ

ਸਾਰਿ ਨਿਰੰਜਨਿ ਰਾਤਾ ਰਾਮ ॥ ਮਨਿ ਤਨਿ ਰਵਿ ਰਹਿਆ ਜਗਜੀਵਨੋ ਦਾਤਾ ਰਾਮ ॥ ਜਗਜੀਵਨੁ ਦਾਤਾ ਹਰਿ

ਮਨਿਰਾਤਾਸਹਜਿਮਿਲੈਮੇਲਾਇਆ॥ਸਾਧਸਭਾਸੰਤਾਕੀਸੰਗਤਿਨਦਰਿਪ੍ਰਭੂਸੁਖੁਪਾਇਆ ॥ ਹਰਿ ਕੀ

ਭਗਤਿ ਰਤੇ ਬੈਰਾਗੀ ਚੂਕੇ ਮੋਹ ਪਿਆਸਾ ॥ ਨਾਨਕ ਹਉਮੈ ਮਾਰਿ ਪਤੀਣੇ ਵਿਰਲੇ ਦਾਸ ਉਦਾਸਾ ॥੪॥੩॥

ਰਾਗੁ ਆਸਾ ਮਹਲਾ ੧ ਛੰਤ ਘਰੁ ੨

ੴ ਸਤਿਗੁਰ ਪ੍ਰਸਾਦਿ ॥ ਤੂੰ ਸਭਨੀ ਥਾਈ ਜਿਥੈ ਹਉ ਜਾਈ ਸਾਚਾ ਸਿਰਜਣਹਾਰੁ ਜੀਉ ॥ ਸਭਨਾ ਕਾ ਦਾਤਾ

ਕਰਮ ਬਿਧਾਤਾ ਦੂਖ ਬਿਸਾਰਣਹਾਰੁ ਜੀਉ ॥ ਦੂਖ ਬਿਸਾਰਣਹਾਰੁ ਸੁਆਮੀ ਕੀਤਾ ਜਾ ਕਾ ਹੋਵੈ ॥ ਕੋਟ ਕੋਟੰਤਰ

ਪਾਪਾ ਕੇਰੇ ਏਕ ਘੜੀ ਮਹਿ ਖੋਵੈ ॥ ਹੰਸ ਸਿ ਹੰਸਾ ਬਗ ਸਿ ਬਗਾ ਘਟ ਘਟ ਕਰੇ ਬੀਚਾਰੁ ਜੀਉ ॥ ਤੂੰ ਸਭਨੀ ਥਾਈ

ਜਿਥੈ ਹਉ ਜਾਈ ਸਾਚਾ ਸਿਰਜਣਹਾਰੁ ਜੀਉ ॥੧॥ ਜਿਨੑ ਇਕ ਮਨਿ ਧਿਆਇਆ ਤਿਨੑ ਸੁਖੁ ਪਾਇਆ ਤੇ ਵਿਰਲੇ

ਸੰਸਾਰਿ ਜੀਉ ॥ ਤਿਨ ਜਮੁ ਨੇੜਿ ਨ ਆਵੈ ਗੁਰ ਸਬਦੁ ਕਮਾਵੈ ਕਬਹੁ ਨ ਆਵਹਿ ਹਾਰਿ ਜੀਉ ॥ ਤੇ ਕਬਹੁ ਨ

ਹਾਰਹਿ ਹਰਿ ਹਰਿ ਗੁਣ ਸਾਰਹਿ ਤਿਨੑ ਜਮੁ ਨੇੜਿ ਨ ਆਵੈ ॥ ਜੰਮਣੁ ਮਰਣੁ ਤਿਨਾੑ ਕਾ ਚੂਕਾ ਜੋ ਹਰਿ ਲਾਗੇ ਪਾਵੈ ॥

ਗੁਰਮਤਿ ਹਰਿ ਰਸੁ ਹਰਿ ਫਲੁ ਪਾਇਆ ਹਰਿ ਹਰਿ ਨਾਮੁ ਉਰ ਧਾਰਿ ਜੀਉ ॥ ਜਿਨੑ ਇਕ ਮਨਿ ਧਿਆਇਆ ਤਿਨੑ

ਸੁਖੁ ਪਾਇਆ ਤੇ ਵਿਰਲੇ ਸੰਸਾਰਿ ਜੀਉ ॥੨॥ ਜਿਨਿ ਜਗਤੁ ਉਪਾਇਆ ਧੰਧੈ ਲਾਇਆ ਤਿਸੈ ਵਿਟਹੁ ਕੁਰਬਾਣੁ

ਜੀਉ ॥ ਤਾ ਕੀ ਸੇਵ ਕਰੀਜੈ ਲਾਹਾ ਲੀਜੈ ਹਰਿ ਦਰਗਹ ਪਾਈਐ ਮਾਣੁ ਜੀਉ ॥ ਹਰਿ ਦਰਗਹ ਮਾਨੁ ਸੋਈ ਜਨੁ

ਪਾਵੈ ਜੋ ਨਰੁ ਏਕੁ ਪਛਾਣੈ ॥ ਓਹੁ ਨਵ ਨਿਧਿ ਪਾਵੈ ਗੁਰਮਤਿ ਹਰਿ ਧਿਆਵੈ ਨਿਤ ਹਰਿ ਗੁਣ ਆਖਿ ਵਖਾਣੈ ॥

ਅਹਿਨਿਸਿ ਨਾਮੁ ਤਿਸੈ ਕਾ ਲੀਜੈ ਹਰਿ ਊਤਮੁ ਪੁਰਖੁ ਪਰਧਾਨੁ ਜੀਉ ॥ ਜਿਨਿ ਜਗਤੁ ਉਪਾਇਆ ਧੰਧੈ ਲਾਇਆ

ਹਉ ਤਿਸੈ ਵਿਟਹੁ ਕੁਰਬਾਨੁ ਜੀਉ ॥੩॥ ਨਾਮੁ ਲੈਨਿ ਸਿ ਸੋਹਹਿ ਤਿਨ ਸੁਖ ਫਲ ਹੋਵਹਿ ਮਾਨਹਿ ਸੇ ਜਿਣਿ ਜਾਹਿ ਜੀਉ

॥ ਤਿਨ ਫਲ ਤੋਟਿ ਨ ਆਵੈ ਜਾ ਤਿਸੁ ਭਾਵੈ ਜੇ ਜੁਗ ਕੇਤੇ ਜਾਹਿ ਜੀਉ ॥ ਜੇ ਜੁਗ ਕੇਤੇ ਜਾਹਿ ਸੁਆਮੀ ਤਿਨ ਫਲ ਤੋਟਿ

ਨ ਆਵੈ ॥ ਤਿਨੑ ਜਰਾ ਨ ਮਰਣਾ ਨਰਕਿ ਨ ਪਰਣਾ ਜੋ ਹਰਿ ਨਾਮੁ ਧਿਆਵੈ ॥ ਹਰਿ ਹਰਿ ਕਰਹਿ ਸਿ ਸੂਕਹਿ ਨਾਹੀ

ਨਾਨਕਪੀੜਨਖਾਹਿਜੀਉ॥ਨਾਮੁਲੈਨਿੑ ਸਿਸੋਹਹਿਤਿਨੑ ਸੁਖਫਲਹੋਵਹਿਮਾਨਹਿਸੇਜਿਣਿਜਾਹਿਜੀਉ॥੪॥

੧॥੪॥

ੴ ਸਤਿਗੁਰ ਪ੍ਰਸਾਦਿ ॥ ਆਸਾ ਮਹਲਾ ੧ ਛੰਤ ਘਰੁ ੩ ॥ ਤੂੰ ਸੁਣਿ ਹਰਣਾ ਕਾਲਿਆ ਕੀ ਵਾੜੀਐ ਰਾਤਾ

ਰਾਮ॥ਬਿਖੁਫਲੁਮੀਠਾਚਾਰਿਦਿਨ ਫਿਰਿ ਹੋਵੈ ਤਾਤਾ ਰਾਮ ॥ ਫਿਰਿ ਹੋਇ ਤਾਤਾ ਖਰਾ ਮਾਤਾ ਨਾਮ ਬਿਨੁ ਪਰਤਾਪਏ ॥

ਓਹੁ ਜੇਵ ਸਾਇਰ ਦੇਇ ਲਹਰੀ ਬਿਜੁਲ ਜਿਵੈ ਚਮਕਏ ॥ ਹਰਿ ਬਾਝੁ ਰਾਖਾ ਕੋਇ ਨਾਹੀ ਸੋਇ ਤੁਝਹਿ ਬਿਸਾਰਿਆ ॥

ਸਚੁ ਕਹੈ ਨਾਨਕੁ ਚੇਤਿ ਰੇ ਮਨ ਮਰਹਿ ਹਰਣਾ ਕਾਲਿਆ ॥੧॥ ਭਵਰਾ ਫੂਲਿ ਭਵੰਤਿਆ ਦੁਖੁ ਅਤਿ ਭਾਰੀ ਰਾਮ ॥

ਮੈ ਗੁਰੁ ਪੂਛਿਆ ਆਪਣਾ ਸਾਚਾ ਬੀਚਾਰੀ ਰਾਮ ॥ ਬੀਚਾਰਿ ਸਤਿਗੁਰੁ ਮੁਝੈ ਪੂਛਿਆ ਭਵਰੁ ਬੇਲੀ ਰਾਤਓ ॥ ਸੂਰਜੁ

ਚੜਿਆ ਪਿੰਡੁ ਪੜਿਆ ਤੇਲੁ ਤਾਵਣਿ ਤਾਤਓ ॥ ਜਮ ਮਗਿ ਬਾਧਾ ਖਾਹਿ ਚੋਟਾ ਸਬਦ ਬਿਨੁ ਬੇਤਾਲਿਆ ॥ ਸਚੁ

ਕਹੈ ਨਾਨਕੁ ਚੇਤਿ ਰੇ ਮਨ ਮਰਹਿ ਭਵਰਾ ਕਾਲਿਆ ॥੨॥ ਮੇਰੇ ਜੀਅੜਿਆ ਪਰਦੇਸੀਆ ਕਿਤੁ ਪਵਹਿ ਜੰਜਾਲੇ

ਰਾਮ ॥ ਸਾਚਾ ਸਾਹਿਬੁ ਮਨਿ ਵਸੈ ਕੀ ਫਾਸਹਿ ਜਮ ਜਾਲੇ ਰਾਮ ॥ ਮਛੁਲੀ ਵਿਛੁੰਨੀ ਨੈਣ ਰੁੰਨੀ ਜਾਲੁ ਬਧਿਕਿ

ਪਾਇਆ ॥ ਸੰਸਾਰੁ ਮਾਇਆ ਮੋਹੁ ਮੀਠਾ ਅੰਤਿ ਭਰਮੁ ਚੁਕਾਇਆ ॥ ਭਗਤਿ ਕਰਿ ਚਿਤੁ ਲਾਇ ਹਰਿ ਸਿਉ ਛੋਡਿ

ਮਨਹੁ ਅੰਦੇਸਿਆ ॥ ਸਚੁ ਕਹੈ ਨਾਨਕੁ ਚੇਤਿ ਰੇ ਮਨ ਜੀਅੜਿਆ ਪਰਦੇਸੀਆ ॥੩॥ ਨਦੀਆ ਵਾਹ ਵਿਛੁੰਨਿਆ

ਮੇਲਾ ਸੰਜੋਗੀ ਰਾਮ ॥ ਜੁਗੁ ਜੁਗੁ ਮੀਠਾ ਵਿਸੁ ਭਰੇ ਕੋ ਜਾਣੈ ਜੋਗੀ ਰਾਮ ॥ ਕੋਈ ਸਹਜਿ ਜਾਣੈ ਹਰਿ ਪਛਾਣੈ ਸਤਿਗੁਰੂ

ਜਿਨਿ ਚੇਤਿਆ ॥ ਬਿਨੁ ਨਾਮ ਹਰਿ ਕੇ ਭਰਮਿ ਭੂਲੇ ਪਚਹਿ ਮੁਗਧ ਅਚੇਤਿਆ ॥ ਹਰਿ ਨਾਮੁ ਭਗਤਿ ਨ ਰਿਦੈ ਸਾਚਾ

ਸੇ ਅੰਤਿ ਧਾਹੀ ਰੁੰਨਿਆ ॥ ਸਚੁ ਕਹੈ ਨਾਨਕੁ ਸਬਦਿ ਸਾਚੈ ਮੇਲਿ ਚਿਰੀ ਵਿਛੁੰਨਿਆ ॥੪॥੧॥੫॥

ੴ ਸਤਿਗੁਰ ਪ੍ਰਸਾਦਿ ॥ ਆਸਾ ਮਹਲਾ ੩ ਛੰਤ ਘਰੁ ੧ ॥ ਹਮ ਘਰੇ ਸਾਚਾ ਸੋਹਿਲਾ ਸਾਚੈ ਸਬਦਿ ਸੁਹਾਇਆ

ਰਾਮ ॥ ਧਨ ਪਿਰ ਮੇਲੁ ਭਇਆ ਪ੍ਰਭਿ ਆਪਿ ਮਿਲਾਇਆ ਰਾਮ ॥ ਪ੍ਰਭਿ ਆਪਿ ਮਿਲਾਇਆ ਸਚੁ ਮੰਨਿ ਵਸਾਇਆ

ਕਾਮਣਿ ਸਹਜੇ ਮਾਤੀ ॥ ਗੁਰ ਸਬਦਿ ਸੀਗਾਰੀ ਸਚਿ ਸਵਾਰੀ ਸਦਾ ਰਾਵੇ ਰੰਗਿ ਰਾਤੀ ॥ ਆਪੁ ਗਵਾਏ ਹਰਿ ਵਰੁ ਪਾਏ

ਤਾ ਹਰਿ ਰਸੁ ਮੰਨਿ ਵਸਾਇਆ ॥ ਕਹੁ ਨਾਨਕ ਗੁਰ ਸਬਦਿ ਸਵਾਰੀ ਸਫਲਿਉ ਜਨਮੁ ਸਬਾਇਆ ॥੧॥ ਦੂਜੜੈ

ਕਾਮਣਿ ਭਰਮਿ ਭੁਲੀ ਹਰਿ ਵਰੁ ਨ ਪਾਏ ਰਾਮ ॥ ਕਾਮਣਿ ਗੁਣੁ ਨਾਹੀ ਬਿਰਥਾ ਜਨਮੁ ਗਵਾਏ ਰਾਮ ॥ ਬਿਰਥਾ ਜਨਮੁ

ਗਵਾਏ ਮਨਮੁਖਿ ਇਆਣੀ ਅਉਗਣਵੰਤੀ ਝੂਰੇ ॥ ਆਪਣਾ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਤਾ ਪਿਰੁ ਮਿਲਿਆ

ਹਦੂਰੇ ॥ ਦੇਖਿ ਪਿਰੁ ਵਿਗਸੀ ਅੰਦਰਹੁ ਸਰਸੀ ਸਚੈ ਸਬਦਿ ਸੁਭਾਏ ॥ ਨਾਨਕ ਵਿਣੁ ਨਾਵੈ ਕਾਮਣਿ ਭਰਮਿ ਭੁਲਾਣੀ

ਮਿਲਿ ਪ੍ਰੀਤਮ ਸੁਖੁ ਪਾਏ ॥੨॥ ਪਿਰੁ ਸੰਗਿ ਕਾਮਣਿ ਜਾਣਿਆ ਗੁਰਿ ਮੇਲਿ ਮਿਲਾਈ ਰਾਮ ॥ ਅੰਤਰਿ ਸਬਦਿ ਮਿਲੀ

ਸਹਜੇ ਤਪਤਿ ਬੁਝਾਈ ਰਾਮ ॥ ਸਬਦਿ ਤਪਤਿ ਬੁਝਾਈ ਅੰਤਰਿ ਸਾਂਤਿ ਆਈ ਸਹਜੇ ਹਰਿ ਰਸੁ ਚਾਖਿਆ ॥ ਮਿਲਿ

ਪ੍ਰੀਤਮ ਅਪਣੇ ਸਦਾ ਰੰਗੁ ਮਾਣੇ ਸਚੈ ਸਬਦਿ ਸੁਭਾਖਿਆ ॥ ਪੜਿ ਪੜਿ ਪੰਡਿਤ ਮੋਨੀ ਥਾਕੇ ਭੇਖੀ ਮੁਕਤਿ ਨ ਪਾਈ ॥

ਨਾਨਕ ਬਿਨੁ ਭਗਤੀ ਜਗੁ ਬਉਰਾਨਾ ਸਚੈ ਸਬਦਿ ਮਿਲਾਈ ॥੩॥ ਸਾ ਧਨ ਮਨਿ ਅਨਦੁ ਭਇਆ ਹਰਿ ਜੀਉ ਮੇਲਿ

ਪਿਆਰੇ ਰਾਮ ॥ ਸਾ ਧਨ ਹਰਿ ਕੈ ਰਸਿ ਰਸੀ ਗੁਰ ਕੈ ਸਬਦਿ ਅਪਾਰੇ ਰਾਮ ॥ ਸਬਦਿ ਅਪਾਰੇ ਮਿਲੇ ਪਿਆਰੇ ਸਦਾ

ਗੁਣ ਸਾਰੇ ਮਨਿ ਵਸੇ ॥ ਸੇਜ ਸੁਹਾਵੀ ਜਾ ਪਿਰਿ ਰਾਵੀ ਮਿਲਿ ਪ੍ਰੀਤਮ ਅਵਗਣ ਨਸੇ ॥ ਜਿਤੁ ਘਰਿ ਨਾਮੁ ਹਰਿ ਸਦਾ

ਧਿਆਈਐ ਸੋਹਿਲੜਾ ਜੁਗ ਚਾਰੇ ॥ ਨਾਨਕ ਨਾਮਿ ਰਤੇ ਸਦਾ ਅਨਦੁ ਹੈ ਹਰਿ ਮਿਲਿਆ ਕਾਰਜ ਸਾਰੇ ॥੪॥੧॥੬॥

ੴ ਸਤਿਗੁਰ ਪ੍ਰਸਾਦਿ ॥ ਆਸਾ ਮਹਲਾ ੩ ਛੰਤ ਘਰੁ ੩ ॥ ਸਾਜਨ ਮੇਰੇ ਪ੍ਰੀਤਮਹੁ ਤੁਮ ਸਹ ਕੀ ਭਗਤਿ ਕਰੇਹੋ ॥

ਗੁਰੁ ਸੇਵਹੁ ਸਦਾ ਆਪਣਾ ਨਾਮੁ ਪਦਾਰਥੁ ਲੇਹੋ ॥ ਭਗਤਿ ਕਰਹੁ ਤੁਮ ਸਹੈ ਕੇਰੀ ਜੋ ਸਹ ਪਿਆਰੇ ਭਾਵਏ ॥

ਆਪਣਾ ਭਾਣਾ ਤੁਮ ਕਰਹੁ ਤਾ ਫਿਰਿ ਸਹ ਖੁਸੀ ਨ ਆਵਏ ॥ ਭਗਤਿ ਭਾਵ ਇਹੁ ਮਾਰਗੁ ਬਿਖੜਾ ਗੁਰ ਦੁਆਰੈ

ਕੋ ਪਾਵਏ ॥ ਕਹੈ ਨਾਨਕੁ ਜਿਸੁ ਕਰੇ ਕਿਰਪਾ ਸੋ ਹਰਿ ਭਗਤੀ ਚਿਤੁ ਲਾਵਏ ॥੧॥ ਮੇਰੇ ਮਨ ਬੈਰਾਗੀਆ ਤੂੰ ਬੈਰਾਗੁ

ਕਰਿ ਕਿਸੁ ਦਿਖਾਵਹਿ ॥ ਹਰਿ ਸੋਹਿਲਾ ਤਿਨੑ ਸਦ ਸਦਾ ਜੋ ਹਰਿ ਗੁਣ ਗਾਵਹਿ ॥ ਕਰਿ ਬੈਰਾਗੁ ਤੂੰ ਛੋਡਿ ਪਾਖੰਡੁ ਸੋ

ਸਹੁ ਸਭੁ ਕਿਛੁ ਜਾਣਏ ॥ ਜਲਿ ਥਲਿ ਮਹੀਅਲਿ ਏਕੋ ਸੋਈ ਗੁਰਮੁਖਿ ਹੁਕਮੁ ਪਛਾਣਏ ॥ ਜਿਨਿ ਹੁਕਮੁ ਪਛਾਤਾ ਹਰੀ

ਕੇਰਾ ਸੋਈ ਸਰਬ ਸੁਖ ਪਾਵਏ ॥ ਇਵ ਕਹੈ ਨਾਨਕੁ ਸੋ ਬੈਰਾਗੀ ਅਨਦਿਨੁ ਹਰਿ ਲਿਵ ਲਾਵਏ ॥੨॥ ਜਹ ਜਹ ਮਨ

ਤੂੰ ਧਾਵਦਾ ਤਹ ਤਹ ਹਰਿ ਤੇਰੈ ਨਾਲੇ ॥ ਮਨ ਸਿਆਣਪ ਛੋਡੀਐ ਗੁਰ ਕਾ ਸਬਦੁ ਸਮਾਲੇ ॥ ਸਾਥਿ ਤੇਰੈ ਸੋ ਸਹੁ ਸਦਾ

ਹੈ ਇਕੁ ਖਿਨੁ ਹਰਿ ਨਾਮੁ ਸਮਾਲਹੇ ॥ ਜਨਮ ਜਨਮ ਕੇ ਤੇਰੇ ਪਾਪ ਕਟੇ ਅੰਤਿ ਪਰਮ ਪਦੁ ਪਾਵਹੇ ॥ ਸਾਚੇ ਨਾਲਿ ਤੇਰਾ

ਗੰਢੁ ਲਾਗੈ ਗੁਰਮੁਖਿ ਸਦਾ ਸਮਾਲੇ ॥ ਇਉ ਕਹੈ ਨਾਨਕੁ ਜਹ ਮਨ ਤੂੰ ਧਾਵਦਾ ਤਹ ਹਰਿ ਤੇਰੈ ਸਦਾ ਨਾਲੇ ॥੩॥

ਸਤਿਗੁਰ ਮਿਲਿਐ ਧਾਵਤੁ ਥੰਮਿੑਆ ਨਿਜ ਘਰਿ ਵਸਿਆ ਆਏ ॥ ਨਾਮੁ ਵਿਹਾਝੇ ਨਾਮੁ ਲਏ ਨਾਮਿ ਰਹੇ ਸਮਾਏ ॥

ਧਾਵਤੁ ਥੰਮਿੑਆ ਸਤਿਗੁਰਿ ਮਿਲਿਐ ਦਸਵਾ ਦੁਆਰੁ ਪਾਇਆ ॥ ਤਿਥੈ ਅੰਮ੍ਰਿਤ ਭੋਜਨੁ ਸਹਜ ਧੁਨਿ ਉਪਜੈ ਜਿਤੁ

ਸਬਦਿ ਜਗਤੁ ਥੰਮਿੑ ਰਹਾਇਆ ॥ ਤਹ ਅਨੇਕ ਵਾਜੇ ਸਦਾ ਅਨਦੁ ਹੈ ਸਚੇ ਰਹਿਆ ਸਮਾਏ ॥ ਇਉ ਕਹੈ ਨਾਨਕੁ

ਸਤਿਗੁਰਿ ਮਿਲਿਐ ਧਾਵਤੁ ਥੰਮਿੑਆ ਨਿਜ ਘਰਿ ਵਸਿਆ ਆਏ ॥੪॥ ਮਨ ਤੂੰ ਜੋਤਿ ਸਰੂਪੁ ਹੈ ਆਪਣਾ ਮੂਲੁ ਪਛਾਣੁ ॥

ਮਨ ਹਰਿ ਜੀ ਤੇਰੈ ਨਾਲਿ ਹੈ ਗੁਰਮਤੀ ਰੰਗੁ ਮਾਣੁ ॥ ਮੂਲੁ ਪਛਾਣਹਿ ਤਾਂ ਸਹੁ ਜਾਣਹਿ ਮਰਣ ਜੀਵਣ ਕੀ ਸੋਝੀ ਹੋਈ

॥ ਗੁਰ ਪਰਸਾਦੀ ਏਕੋ ਜਾਣਹਿ ਤਾਂ ਦੂਜਾ ਭਾਉ ਨ ਹੋਈ ॥ ਮਨਿ ਸਾਂਤਿ ਆਈ ਵਜੀ ਵਧਾਈ ਤਾ ਹੋਆ ਪਰਵਾਣੁ ॥

ਇਉ ਕਹੈ ਨਾਨਕੁ ਮਨ ਤੂੰ ਜੋਤਿ ਸਰੂਪੁ ਹੈ ਅਪਣਾ ਮੂਲੁ ਪਛਾਣੁ ॥੫॥ ਮਨ ਤੂੰ ਗਾਰਬਿ ਅਟਿਆ ਗਾਰਬਿ ਲਦਿਆ

ਜਾਹਿ ॥ ਮਾਇਆ ਮੋਹਣੀ ਮੋਹਿਆ ਫਿਰਿ ਫਿਰਿ ਜੂਨੀ ਭਵਾਹਿ ॥ ਗਾਰਬਿ ਲਾਗਾ ਜਾਹਿ ਮੁਗਧ ਮਨ ਅੰਤਿ ਗਇਆ

ਪਛੁਤਾਵਹੇ ॥ ਅਹੰਕਾਰੁ ਤਿਸਨਾ ਰੋਗੁ ਲਗਾ ਬਿਰਥਾ ਜਨਮੁ ਗਵਾਵਹੇ ॥ ਮਨਮੁਖ ਮੁਗਧ ਚੇਤਹਿ ਨਾਹੀ ਅਗੈ

ਗਇਆ ਪਛੁਤਾਵਹੇ ॥ ਇਉ ਕਹੈ ਨਾਨਕੁ ਮਨ ਤੂੰ ਗਾਰਬਿ ਅਟਿਆ ਗਾਰਬਿ ਲਦਿਆ ਜਾਵਹੇ ॥੬॥ ਮਨ ਤੂੰ ਮਤ

ਮਾਣੁ ਕਰਹਿ ਜਿ ਹਉ ਕਿਛੁ ਜਾਣਦਾ ਗੁਰਮੁਖਿ ਨਿਮਾਣਾ ਹੋਹੁ ॥ ਅੰਤਰਿ ਅਗਿਆਨੁ ਹਉ ਬੁਧਿ ਹੈ ਸਚਿ ਸਬਦਿ

ਮਲੁ ਖੋਹੁ ॥ ਹੋਹੁ ਨਿਮਾਣਾ ਸਤਿਗੁਰੂ ਅਗੈ ਮਤ ਕਿਛੁ ਆਪੁ ਲਖਾਵਹੇ ॥ ਆਪਣੈ ਅਹੰਕਾਰਿ ਜਗਤੁ ਜਲਿਆ ਮਤ ਤੂੰ

ਆਪਣਾ ਆਪੁ ਗਵਾਵਹੇ ॥ ਸਤਿਗੁਰ ਕੈ ਭਾਣੈ ਕਰਹਿ ਕਾਰ ਸਤਿਗੁਰ ਕੈ ਭਾਣੈ ਲਾਗਿ ਰਹੁ ॥ ਇਉ ਕਹੈ ਨਾਨਕੁ

ਆਪੁ ਛਡਿ ਸੁਖ ਪਾਵਹਿ ਮਨ ਨਿਮਾਣਾ ਹੋਇ ਰਹੁ ॥੭॥ ਧੰਨੁ ਸੁ ਵੇਲਾ ਜਿਤੁ ਮੈ ਸਤਿਗੁਰੁ ਮਿਲਿਆ ਸੋ ਸਹੁ ਚਿਤਿ

ਆਇਆ ॥ ਮਹਾ ਅਨੰਦੁ ਸਹਜੁ ਭਇਆ ਮਨਿ ਤਨਿ ਸੁਖੁ ਪਾਇਆ ॥ ਸੋ ਸਹੁ ਚਿਤਿ ਆਇਆ ਮੰਨਿ ਵਸਾਇਆ

ਅਵਗਣ ਸਭਿ ਵਿਸਾਰੇ ॥ ਜਾ ਤਿਸੁ ਭਾਣਾ ਗੁਣ ਪਰਗਟ ਹੋਏ ਸਤਿਗੁਰ ਆਪਿ ਸਵਾਰੇ ॥ ਸੇ ਜਨ ਪਰਵਾਣੁ ਹੋਏ

ਜਿਨੀੑ ਇਕੁ ਨਾਮੁ ਦਿੜਿਆ ਦੁਤੀਆ ਭਾਉ ਚੁਕਾਇਆ ॥ ਇਉ ਕਹੈ ਨਾਨਕੁ ਧੰਨੁ ਸੁ ਵੇਲਾ ਜਿਤੁ ਮੈ ਸਤਿਗੁਰੁ

ਮਿਲਿਆ ਸੋ ਸਹੁ ਚਿਤਿ ਆਇਆ ॥੮॥ ਇਕਿ ਜੰਤ ਭਰਮਿ ਭੁਲੇ ਤਿਨਿ ਸਹਿ ਆਪਿ ਭੁਲਾਏ ॥ ਦੂਜੈ ਭਾਇ ਫਿਰਹਿ

ਹਉਮੈ ਕਰਮ ਕਮਾਏ ॥ ਤਿਨਿ ਸਹਿ ਆਪਿ ਭੁਲਾਏ ਕੁਮਾਰਗਿ ਪਾਏ ਤਿਨ ਕਾ ਕਿਛੁ ਨ ਵਸਾਈ ॥ ਤਿਨ ਕੀ ਗਤਿ

ਅਵਗਤਿ ਤੂੰਹੈ ਜਾਣਹਿ ਜਿਨਿ ਇਹ ਰਚਨ ਰਚਾਈ ॥ ਹੁਕਮੁ ਤੇਰਾ ਖਰਾ ਭਾਰਾ ਗੁਰਮੁਖਿ ਕਿਸੈ ਬੁਝਾਏ ॥ ਇਉ ਕਹੈ

ਨਾਨਕੁ ਕਿਆ ਜੰਤ ਵਿਚਾਰੇ ਜਾ ਤੁਧੁ ਭਰਮਿ ਭੁਲਾਏ ॥੯॥ ਸਚੇ ਮੇਰੇ ਸਾਹਿਬਾ ਸਚੀ ਤੇਰੀ ਵਡਿਆਈ ॥ ਤੂੰ

ਪਾਰਬ੍ਰਹਮੁ ਬੇਅੰਤੁ ਸੁਆਮੀ ਤੇਰੀ ਕੁਦਰਤਿ ਕਹਣੁ ਨ ਜਾਈ ॥ ਸਚੀ ਤੇਰੀ ਵਡਿਆਈ ਜਾ ਕਉ ਤੁਧੁ ਮੰਨਿ ਵਸਾਈ

ਸਦਾ ਤੇਰੇ ਗੁਣ ਗਾਵਹੇ ॥ ਤੇਰੇ ਗੁਣ ਗਾਵਹਿ ਜਾ ਤੁਧੁ ਭਾਵਹਿ ਸਚੇ ਸਿਉ ਚਿਤੁ ਲਾਵਹੇ ॥ ਜਿਸ ਨੋ ਤੂੰ ਆਪੇ ਮੇਲਹਿ

ਸੁ ਗੁਰਮੁਖਿ ਰਹੈ ਸਮਾਈ ॥ ਇਉ ਕਹੈ ਨਾਨਕੁ ਸਚੇ ਮੇਰੇ ਸਾਹਿਬਾ ਸਚੀ ਤੇਰੀ ਵਡਿਆਈ ॥੧੦॥੨॥੭॥੫॥੨॥੭॥

ਰਾਗੁ ਆਸਾ ਛੰਤ ਮਹਲਾ ੪ ਘਰੁ ੧

ੴ ਸਤਿਗੁਰ ਪ੍ਰਸਾਦਿ ॥ ਜੀਵਨੋ ਮੈ ਜੀਵਨੁ ਪਾਇਆ ਗੁਰਮੁਖਿ ਭਾਏ ਰਾਮ ॥ ਹਰਿ ਨਾਮੋ ਹਰਿ ਨਾਮੁ ਦੇਵੈ ਮੇਰੈ

ਪ੍ਰਾਨਿ ਵਸਾਏ ਰਾਮ ॥ ਹਰਿ ਹਰਿ ਨਾਮੁ ਮੇਰੈ ਪ੍ਰਾਨਿ ਵਸਾਏ ਸਭੁ ਸੰਸਾ ਦੂਖੁ ਗਵਾਇਆ ॥ ਅਦਿਸਟੁ ਅਗੋਚਰੁ

ਗੁਰ ਬਚਨਿ ਧਿਆਇਆ ਪਵਿਤ੍ਰ ਪਰਮ ਪਦੁ ਪਾਇਆ ॥ ਅਨਹਦ ਧੁਨਿ ਵਾਜਹਿ ਨਿਤ ਵਾਜੇ ਗਾਈ ਸਤਿਗੁਰ

ਬਾਣੀ ॥ ਨਾਨਕ ਦਾਤਿ ਕਰੀ ਪ੍ਰਭਿ ਦਾਤੈ ਜੋਤੀ ਜੋਤਿ ਸਮਾਣੀ ॥੧॥ ਮਨਮੁਖਾ ਮਨਮੁਖਿ ਮੁਏ ਮੇਰੀ ਕਰਿ ਮਾਇਆ

ਰਾਮ ॥ ਖਿਨੁ ਆਵੈ ਖਿਨੁ ਜਾਵੈ ਦੁਰਗੰਧ ਮੜੈ ਚਿਤੁ ਲਾਇਆ ਰਾਮ ॥ ਲਾਇਆ ਦੁਰਗੰਧ ਮੜੈ ਚਿਤੁ ਲਾਗਾ ਜਿਉ

ਰੰਗੁ ਕਸੁੰਭ ਦਿਖਾਇਆ ॥ ਖਿਨੁ ਪੂਰਬਿ ਖਿਨੁ ਪਛਮਿ ਛਾਏ ਜਿਉ ਚਕੁ ਕੁਮਿੑਆਰਿ ਭਵਾਇਆ ॥ ਦੁਖੁ ਖਾਵਹਿ ਦੁਖੁ

ਸੰਚਹਿ ਭੋਗਹਿ ਦੁਖ ਕੀ ਬਿਰਧਿ ਵਧਾਈ ॥ ਨਾਨਕ ਬਿਖਮੁ ਸੁਹੇਲਾ ਤਰੀਐ ਜਾ ਆਵੈ ਗੁਰ ਸਰਣਾਈ ॥੨॥ ਮੇਰਾ

ਠਾਕੁਰੋ ਠਾਕੁਰੁ ਨੀਕਾ ਅਗਮ ਅਥਾਹਾ ਰਾਮ ॥ ਹਰਿ ਪੂਜੀ ਹਰਿ ਪੂਜੀ ਚਾਹੀ ਮੇਰੇ ਸਤਿਗੁਰ ਸਾਹਾ ਰਾਮ ॥ ਹਰਿ ਪੂਜੀ

ਚਾਹੀ ਨਾਮੁ ਬਿਸਾਹੀ ਗੁਣ ਗਾਵੈ ਗੁਣ ਭਾਵੈ ॥ ਨੀਦ ਭੂਖ ਸਭ ਪਰਹਰਿ ਤਿਆਗੀ ਸੁੰਨੇ ਸੁੰਨਿ ਸਮਾਵੈ ॥ ਵਣਜਾਰੇ ਇਕ

ਭਾਤੀ ਆਵਹਿ ਲਾਹਾ ਹਰਿ ਨਾਮੁ ਲੈ ਜਾਹੇ ॥ ਨਾਨਕ ਮਨੁ ਤਨੁ ਅਰਪਿ ਗੁਰ ਆਗੈ ਜਿਸੁ ਪ੍ਰਾਪਤਿ ਸੋ ਪਾਏ ॥੩॥

ਰਤਨਾ ਰਤਨ ਪਦਾਰਥ ਬਹੁ ਸਾਗਰੁ ਭਰਿਆ ਰਾਮ ॥ ਬਾਣੀ ਗੁਰਬਾਣੀ ਲਾਗੇ ਤਿਨੑ ਹਥਿ ਚੜਿਆ ਰਾਮ ॥ ਗੁਰਬਾਣੀ

ਲਾਗੇ ਤਿਨੑ ਹਥਿ ਚੜਿਆ ਨਿਰਮੋਲਕੁ ਰਤਨੁ ਅਪਾਰਾ ॥ ਹਰਿ ਹਰਿ ਨਾਮੁ ਅਤੋਲਕੁ ਪਾਇਆ ਤੇਰੀ ਭਗਤਿ ਭਰੇ

ਭੰਡਾਰਾ ॥ ਸਮੁੰਦੁ ਵਿਰੋਲਿ ਸਰੀਰੁ ਹਮ ਦੇਖਿਆ ਇਕ ਵਸਤੁ ਅਨੂਪ ਦਿਖਾਈ ॥ ਗੁਰ ਗੋਵਿੰਦੁ ਗੁੋਵਿੰਦੁ ਗੁਰੂ ਹੈ

ਨਾਨਕ ਭੇਦੁ ਨ ਭਾਈ ॥੪॥੧॥੮॥ ਆਸਾ ਮਹਲਾ ੪ ॥ ਝਿਮਿ ਝਿਮੇ ਝਿਮਿ ਝਿਮਿ ਵਰਸੈ ਅੰਮ੍ਰਿਤ ਧਾਰਾ ਰਾਮ ॥

ਗੁਰਮੁਖੇ ਗੁਰਮੁਖਿ ਨਦਰੀ ਰਾਮੁ ਪਿਆਰਾ ਰਾਮ ॥ ਰਾਮ ਨਾਮੁ ਪਿਆਰਾ ਜਗਤ ਨਿਸਤਾਰਾ ਰਾਮ ਨਾਮਿ ਵਡਿਆਈ

॥ ਕਲਿਜੁਗਿ ਰਾਮ ਨਾਮੁ ਬੋਹਿਥਾ ਗੁਰਮੁਖਿ ਪਾਰਿ ਲਘਾਈ ॥ ਹਲਤਿ ਪਲਤਿ ਰਾਮ ਨਾਮਿ ਸੁਹੇਲੇ ਗੁਰਮੁਖਿ

ਕਰਣੀ ਸਾਰੀ ॥ ਨਾਨਕ ਦਾਤਿ ਦਇਆ ਕਰਿ ਦੇਵੈ ਰਾਮ ਨਾਮਿ ਨਿਸਤਾਰੀ ॥੧॥ ਰਾਮੋ ਰਾਮ ਨਾਮੁ ਜਪਿਆ

ਦੁਖ ਕਿਲਵਿਖ ਨਾਸ ਗਵਾਇਆ ਰਾਮ ॥ ਗੁਰ ਪਰਚੈ ਗੁਰ ਪਰਚੈ ਧਿਆਇਆ ਮੈ ਹਿਰਦੈ ਰਾਮੁ ਰਵਾਇਆ ਰਾਮ ॥

ਰਵਿਆ ਰਾਮੁ ਹਿਰਦੈ ਪਰਮ ਗਤਿ ਪਾਈ ਜਾ ਗੁਰ ਸਰਣਾਈ ਆਏ ॥ ਲੋਭ ਵਿਕਾਰ ਨਾਵ ਡੁਬਦੀ ਨਿਕਲੀ ਜਾ

ਸਤਿਗੁਰਿ ਨਾਮੁ ਦਿੜਾਏ ॥ ਜੀਅ ਦਾਨੁ ਗੁਰਿ ਪੂਰੈ ਦੀਆ ਰਾਮ ਨਾਮਿ ਚਿਤੁ ਲਾਏ ॥ ਆਪਿ ਕ੍ਰਿਪਾਲੁ ਕ੍ਰਿਪਾ ਕਰਿ

ਦੇਵੈ ਨਾਨਕ ਗੁਰ ਸਰਣਾਏ ॥੨॥ ਬਾਣੀ ਰਾਮ ਨਾਮ ਸੁਣੀ ਸਿਧਿ ਕਾਰਜ ਸਭਿ ਸੁਹਾਏ ਰਾਮ ॥ ਰੋਮੇ ਰੋਮਿ ਰੋਮਿ

ਰੋਮੇ ਮੈ ਗੁਰਮੁਖਿ ਰਾਮੁ ਧਿਆਏ ਰਾਮ ॥ ਰਾਮ ਨਾਮੁ ਧਿਆਏ ਪਵਿਤੁ ਹੋਇ ਆਏ ਤਿਸੁ ਰੂਪੁ ਨ ਰੇਖਿਆ ਕਾਈ ॥

ਰਾਮੋ ਰਾਮੁ ਰਵਿਆ ਘਟ ਅੰਤਰਿ ਸਭ ਤ੍ਰਿਸਨਾ ਭੂਖ ਗਵਾਈ ॥ ਮਨੁ ਤਨੁ ਸੀਤਲੁ ਸੀਗਾਰੁ ਸਭੁ ਹੋਆ ਗੁਰਮਤਿ

ਰਾਮੁ ਪ੍ਰਗਾਸਾ ॥ ਨਾਨਕ ਆਪਿ ਅਨੁਗ੍ਰਹੁ ਕੀਆ ਹਮ ਦਾਸਨਿ ਦਾਸਨਿ ਦਾਸਾ ॥੩॥ ਜਿਨੀ ਰਾਮੋ ਰਾਮ ਨਾਮੁ

ਵਿਸਾਰਿਆ ਸੇ ਮਨਮੁਖ ਮੂੜ ਅਭਾਗੀ ਰਾਮ ॥ ਤਿਨ ਅੰਤਰੇ ਮੋਹੁ ਵਿਆਪੈ ਖਿਨੁ ਖਿਨੁ ਮਾਇਆ ਲਾਗੀ ਰਾਮ ॥

ਮਾਇਆ ਮਲੁ ਲਾਗੀ ਮੂੜ ਭਏ ਅਭਾਗੀ ਜਿਨ ਰਾਮ ਨਾਮੁ ਨਹ ਭਾਇਆ ॥ ਅਨੇਕ ਕਰਮ ਕਰਹਿ ਅਭਿਮਾਨੀ

ਹਰਿ ਰਾਮੋ ਨਾਮੁ ਚੋਰਾਇਆ ॥ ਮਹਾ ਬਿਖਮੁ ਜਮ ਪੰਥੁ ਦੁਹੇਲਾ ਕਾਲੂਖਤ ਮੋਹ ਅੰਧਿਆਰਾ ॥ ਨਾਨਕ ਗੁਰਮੁਖਿ ਨਾਮੁ

ਧਿਆਇਆ ਤਾ ਪਾਏ ਮੋਖ ਦੁਆਰਾ ॥੪॥ ਰਾਮੋ ਰਾਮ ਨਾਮੁ ਗੁਰੂ ਰਾਮੁ ਗੁਰਮੁਖੇ ਜਾਣੈ ਰਾਮ ॥ ਇਹੁ ਮਨੂਆ ਖਿਨੁ

ਊਭ ਪਇਆਲੀ ਭਰਮਦਾ ਇਕਤੁ ਘਰਿ ਆਣੈ ਰਾਮ ॥ ਮਨੁ ਇਕਤੁ ਘਰਿ ਆਣੈ ਸਭ ਗਤਿ ਮਿਤਿ ਜਾਣੈ ਹਰਿ

ਰਾਮੋ ਨਾਮੁ ਰਸਾਏ ॥ ਜਨ ਕੀ ਪੈਜ ਰਖੈ ਰਾਮ ਨਾਮਾ ਪ੍ਰਹਿਲਾਦ ਉਧਾਰਿ ਤਰਾਏ ॥ ਰਾਮੋ ਰਾਮੁ ਰਮੋ ਰਮੁ ਊਚਾ ਗੁਣ

ਕਹਤਿਆ ਅੰਤੁ ਨ ਪਾਇਆ ॥ ਨਾਨਕ ਰਾਮ ਨਾਮੁ ਸੁਣਿ ਭੀਨੇ ਰਾਮੈ ਨਾਮਿ ਸਮਾਇਆ ॥੫॥ ਜਿਨ ਅੰਤਰੇ ਰਾਮ

ਨਾਮੁ ਵਸੈ ਤਿਨ ਚਿੰਤਾ ਸਭ ਗਵਾਇਆ ਰਾਮ ॥ ਸਭਿ ਅਰਥਾ ਸਭਿ ਧਰਮ ਮਿਲੇ ਮਨਿ ਚਿੰਦਿਆ ਸੋ ਫਲੁ ਪਾਇਆ

ਰਾਮ ॥ ਮਨ ਚਿੰਦਿਆ ਫਲੁ ਪਾਇਆ ਰਾਮ ਨਾਮੁ ਧਿਆਇਆ ਰਾਮ ਨਾਮ ਗੁਣ ਗਾਏ ॥ ਦੁਰਮਤਿ ਕਬੁਧਿ ਗਈ ਸੁਧਿ

ਹੋਈ ਰਾਮ ਨਾਮਿ ਮਨੁ ਲਾਏ ॥ ਸਫਲੁ ਜਨਮੁ ਸਰੀਰੁ ਸਭੁ ਹੋਆ ਜਿਤੁ ਰਾਮ ਨਾਮੁ ਪਰਗਾਸਿਆ ॥ ਨਾਨਕ ਹਰਿ ਭਜੁ

ਸਦਾ ਦਿਨੁ ਰਾਤੀ ਗੁਰਮੁਖਿ ਨਿਜ ਘਰਿ ਵਾਸਿਆ ॥੬॥ ਜਿਨ ਸਰਧਾ ਰਾਮ ਨਾਮਿ ਲਗੀ ਤਿਨੑ ਦੂਜੈ ਚਿਤੁ ਨ ਲਾਇਆ

ਰਾਮ ॥ ਜੇ ਧਰਤੀ ਸਭ ਕੰਚਨੁ ਕਰਿ ਦੀਜੈ ਬਿਨੁ ਨਾਵੈ ਅਵਰੁ ਨ ਭਾਇਆ ਰਾਮ ॥ ਰਾਮ ਨਾਮੁ ਮਨਿ ਭਾਇਆ ਪਰਮ

ਸੁਖੁ ਪਾਇਆ ਅੰਤਿ ਚਲਦਿਆ ਨਾਲਿ ਸਖਾਈ ॥ ਰਾਮ ਨਾਮ ਧਨੁ ਪੂੰਜੀ ਸੰਚੀ ਨਾ ਡੂਬੈ ਨਾ ਜਾਈ ॥ ਰਾਮ ਨਾਮੁ ਇਸੁ

ਜੁਗ ਮਹਿ ਤੁਲਹਾ ਜਮਕਾਲੁ ਨੇੜਿ ਨ ਆਵੈ ॥ ਨਾਨਕ ਗੁਰਮੁਖਿ ਰਾਮੁ ਪਛਾਤਾ ਕਰਿ ਕਿਰਪਾ ਆਪਿ ਮਿਲਾਵੈ ॥੭॥

ਰਾਮੋ ਰਾਮ ਨਾਮੁ ਸਤੇ ਸਤਿ ਗੁਰਮੁਖਿ ਜਾਣਿਆ ਰਾਮ ॥ ਸੇਵਕੋ ਗੁਰ ਸੇਵਾ ਲਾਗਾ ਜਿਨਿ ਮਨੁ ਤਨੁ ਅਰਪਿ ਚੜਾਇਆ

ਰਾਮ ॥ ਮਨੁ ਤਨੁ ਅਰਪਿਆ ਬਹੁਤੁ ਮਨਿ ਸਰਧਿਆ ਗੁਰ ਸੇਵਕ ਭਾਇ ਮਿਲਾਏ ॥ ਦੀਨਾ ਨਾਥੁ ਜੀਆ ਕਾ ਦਾਤਾ ਪੂਰੇ

ਗੁਰ ਤੇ ਪਾਏ ॥ ਗੁਰੂ ਸਿਖੁ ਸਿਖੁ ਗੁਰੂ ਹੈ ਏਕੋ ਗੁਰ ਉਪਦੇਸੁ ਚਲਾਏ ॥ ਰਾਮ ਨਾਮ ਮੰਤੁ ਹਿਰਦੈ ਦੇਵੈ ਨਾਨਕ ਮਿਲਣੁ

ਸੁਭਾਏ ॥੮॥੨॥੯॥

ੴ ਸਤਿਗੁਰ ਪ੍ਰਸਾਦਿ ॥ ਆਸਾ ਛੰਤ ਮਹਲਾ ੪ ਘਰੁ ੨ ॥ ਹਰਿ ਹਰਿ ਕਰਤਾ ਦੂਖ ਬਿਨਾਸਨੁ

ਪਤਿਤ ਪਾਵਨੁ ਹਰਿ ਨਾਮੁ ਜੀਉ ॥ ਹਰਿ ਸੇਵਾ ਭਾਈ ਪਰਮ ਗਤਿ ਪਾਈ ਹਰਿ ਊਤਮੁ ਹਰਿ ਹਰਿ ਕਾਮੁ ਜੀਉ ॥ ਹਰਿ

ਊਤਮੁ ਕਾਮੁ ਜਪੀਐ ਹਰਿ ਨਾਮੁ ਹਰਿ ਜਪੀਐ ਅਸਥਿਰੁ ਹੋਵੈ ॥ ਜਨਮ ਮਰਣ ਦੋਵੈ ਦੁਖ ਮੇਟੇ ਸਹਜੇ ਹੀ ਸੁਖਿ ਸੋਵੈ ॥

ਹਰਿ ਹਰਿ ਕਿਰਪਾ ਧਾਰਹੁ ਠਾਕੁਰ ਹਰਿ ਜਪੀਐ ਆਤਮ ਰਾਮੁ ਜੀਉ ॥ ਹਰਿ ਹਰਿ ਕਰਤਾ ਦੂਖ ਬਿਨਾਸਨੁ ਪਤਿਤ

ਪਾਵਨੁ ਹਰਿ ਨਾਮੁ ਜੀਉ ॥੧॥ ਹਰਿ ਨਾਮੁ ਪਦਾਰਥੁ ਕਲਿਜੁਗਿ ਊਤਮੁ ਹਰਿ ਜਪੀਐ ਸਤਿਗੁਰ ਭਾਇ ਜੀਉ ॥

ਗੁਰਮੁਖਿ ਹਰਿ ਪੜੀਐ ਗੁਰਮੁਖਿ ਹਰਿ ਸੁਣੀਐ ਹਰਿ ਜਪਤ ਸੁਣਤ ਦੁਖੁ ਜਾਇ ਜੀਉ ॥ ਹਰਿ ਹਰਿ ਨਾਮੁ ਜਪਿਆ

ਦੁਖੁ ਬਿਨਸਿਆ ਹਰਿ ਨਾਮੁ ਪਰਮ ਸੁਖੁ ਪਾਇਆ ॥ ਸਤਿਗੁਰ ਗਿਆਨੁ ਬਲਿਆ ਘਟਿ ਚਾਨਣੁ ਅਗਿਆਨੁ ਅੰਧੇਰੁ

ਗਵਾਇਆ ॥ ਹਰਿ ਹਰਿ ਨਾਮੁ ਤਿਨੀ ਆਰਾਧਿਆ ਜਿਨ ਮਸਤਕਿ ਧੁਰਿ ਲਿਖਿ ਪਾਇ ਜੀਉ ॥ ਹਰਿ ਨਾਮੁ ਪਦਾਰਥੁ

ਕਲਿਜੁਗਿ ਊਤਮੁ ਹਰਿ ਜਪੀਐ ਸਤਿਗੁਰ ਭਾਇ ਜੀਉ ॥੨॥ ਹਰਿ ਹਰਿ ਮਨਿ ਭਾਇਆ ਪਰਮ ਸੁਖ ਪਾਇਆ

ਹਰਿ ਲਾਹਾ ਪਦੁ ਨਿਰਬਾਣੁ ਜੀਉ ॥ ਹਰਿ ਪ੍ਰੀਤਿ ਲਗਾਈ ਹਰਿ ਨਾਮੁ ਸਖਾਈ ਭ੍ਰਮੁ ਚੂਕਾ ਆਵਣੁ ਜਾਣੁ ਜੀਉ ॥

ਆਵਣ ਜਾਣਾ ਭ੍ਰਮੁ ਭਉ ਭਾਗਾ ਹਰਿ ਹਰਿ ਹਰਿ ਗੁਣ ਗਾਇਆ ॥ ਜਨਮ ਜਨਮ ਕੇ ਕਿਲਵਿਖ ਦੁਖ ਉਤਰੇ ਹਰਿ

ਹਰਿ ਨਾਮਿ ਸਮਾਇਆ ॥ ਜਿਨ ਹਰਿ ਧਿਆਇਆ ਧੁਰਿ ਭਾਗ ਲਿਖਿ ਪਾਇਆ ਤਿਨ ਸਫਲੁ ਜਨਮੁ ਪਰਵਾਣੁ ਜੀਉ

॥ ਹਰਿ ਹਰਿ ਮਨਿ ਭਾਇਆ ਪਰਮ ਸੁਖ ਪਾਇਆ ਹਰਿ ਲਾਹਾ ਪਦੁ ਨਿਰਬਾਣੁ ਜੀਉ ॥੩॥ ਜਿਨੑ ਹਰਿ ਮੀਠ ਲਗਾਨਾ

ਤੇ ਜਨ ਪਰਧਾਨਾ ਤੇ ਊਤਮ ਹਰਿ ਹਰਿ ਲੋਗ ਜੀਉ ॥ ਹਰਿ ਨਾਮੁ ਵਡਾਈ ਹਰਿ ਨਾਮੁ ਸਖਾਈ ਗੁਰ ਸਬਦੀ ਹਰਿ

ਰਸ ਭੋਗ ਜੀਉ ॥ ਹਰਿ ਰਸ ਭੋਗ ਮਹਾ ਨਿਰਜੋਗ ਵਡਭਾਗੀ ਹਰਿ ਰਸੁ ਪਾਇਆ ॥ ਸੇ ਧੰਨੁ ਵਡੇ ਸਤ ਪੁਰਖਾ ਪੂਰੇ

ਜਿਨ ਗੁਰਮਤਿ ਨਾਮੁ ਧਿਆਇਆ ॥ ਜਨੁ ਨਾਨਕੁ ਰੇਣੁ ਮੰਗੈ ਪਗ ਸਾਧੂ ਮਨਿ ਚੂਕਾ ਸੋਗੁ ਵਿਜੋਗੁ ਜੀਉ ॥ ਜਿਨੑ

ਹਰਿ ਮੀਠ ਲਗਾਨਾ ਤੇ ਜਨ ਪਰਧਾਨਾ ਤੇ ਊਤਮ ਹਰਿ ਹਰਿ ਲੋਗ ਜੀਉ ॥੪॥੩॥੧੦॥ ਆਸਾ ਮਹਲਾ ੪ ॥

ਸਤਜੁਗਿ ਸਭੁ ਸੰਤੋਖ ਸਰੀਰਾ ਪਗ ਚਾਰੇ ਧਰਮੁ ਧਿਆਨੁ ਜੀਉ ॥ ਮਨਿ ਤਨਿ ਹਰਿ ਗਾਵਹਿ ਪਰਮ ਸੁਖੁ ਪਾਵਹਿ

ਹਰਿ ਹਿਰਦੈ ਹਰਿ ਗੁਣ ਗਿਆਨੁ ਜੀਉ ॥ ਗੁਣ ਗਿਆਨੁ ਪਦਾਰਥੁ ਹਰਿ ਹਰਿ ਕਿਰਤਾਰਥੁ ਸੋਭਾ ਗੁਰਮੁਖਿ ਹੋਈ ॥

ਅੰਤਰਿ ਬਾਹਰਿ ਹਰਿ ਪ੍ਰਭੁ ਏਕੋ ਦੂਜਾ ਅਵਰੁ ਨ ਕੋਈ ॥ ਹਰਿ ਹਰਿ ਲਿਵ ਲਾਈ ਹਰਿ ਨਾਮੁ ਸਖਾਈ ਹਰਿ ਦਰਗਹ

ਪਾਵੈ ਮਾਨੁ ਜੀਉ ॥ ਸਤਜੁਗਿ ਸਭੁ ਸੰਤੋਖ ਸਰੀਰਾ ਪਗ ਚਾਰੇ ਧਰਮੁ ਧਿਆਨੁ ਜੀਉ ॥੧॥ ਤੇਤਾ ਜੁਗੁ ਆਇਆ

ਅੰਤਰਿ ਜੋਰੁ ਪਾਇਆ ਜਤੁ ਸੰਜਮ ਕਰਮ ਕਮਾਇ ਜੀਉ ॥ ਪਗੁ ਚਉਥਾ ਖਿਸਿਆ ਤ੍ਰੈ ਪਗ ਟਿਕਿਆ ਮਨਿ ਹਿਰਦੈ

ਕ੍ਰੋਧੁ ਜਲਾਇ ਜੀਉ ॥ ਮਨਿ ਹਿਰਦੈ ਕ੍ਰੋਧੁ ਮਹਾ ਬਿਸਲੋਧੁ ਨਿਰਪ ਧਾਵਹਿ ਲੜਿ ਦੁਖੁ ਪਾਇਆ ॥ ਅੰਤਰਿ ਮਮਤਾ

ਰੋਗੁ ਲਗਾਨਾ ਹਉਮੈ ਅਹੰਕਾਰੁ ਵਧਾਇਆ ॥ ਹਰਿ ਹਰਿ ਕ੍ਰਿਪਾ ਧਾਰੀ ਮੇਰੈ ਠਾਕੁਰਿ ਬਿਖੁ ਗੁਰਮਤਿ ਹਰਿ ਨਾਮਿ

ਲਹਿ ਜਾਇ ਜੀਉ ॥ ਤੇਤਾ ਜੁਗੁ ਆਇਆ ਅੰਤਰਿ ਜੋਰੁ ਪਾਇਆ ਜਤੁ ਸੰਜਮ ਕਰਮ ਕਮਾਇ ਜੀਉ ॥੨॥ ਜੁਗੁ

ਦੁਆਪੁਰੁ ਆਇਆ ਭਰਮਿ ਭਰਮਾਇਆ ਹਰਿ ਗੋਪੀ ਕਾਨੁੑ ਉਪਾਇ ਜੀਉ ॥ ਤਪੁ ਤਾਪਨ ਤਾਪਹਿ ਜਗ ਪੁੰਨ

ਆਰੰਭਹਿ ਅਤਿ ਕਿਰਿਆ ਕਰਮ ਕਮਾਇ ਜੀਉ ॥ ਕਿਰਿਆ ਕਰਮ ਕਮਾਇਆ ਪਗ ਦੁਇ ਖਿਸਕਾਇਆ ਦੁਇ ਪਗ

ਟਿਕੈ ਟਿਕਾਇ ਜੀਉ ॥ ਮਹਾ ਜੁਧ ਜੋਧ ਬਹੁ ਕੀਨੇੑ ਵਿਚਿ ਹਉਮੈ ਪਚੈ ਪਚਾਇ ਜੀਉ ॥ ਦੀਨ ਦਇਆਲਿ ਗੁਰੁ ਸਾਧੁ

ਮਿਲਾਇਆ ਮਿਲਿ ਸਤਿਗੁਰ ਮਲੁ ਲਹਿ ਜਾਇ ਜੀਉ ॥ ਜੁਗੁ ਦੁਆਪੁਰੁ ਆਇਆ ਭਰਮਿ ਭਰਮਾਇਆ ਹਰਿ ਗੋਪੀ

ਕਾਨੁੑ ਉਪਾਇ ਜੀਉ ॥੩॥ ਕਲਿਜੁਗੁ ਹਰਿ ਕੀਆ ਪਗ ਤ੍ਰੈ ਖਿਸਕੀਆ ਪਗੁ ਚਉਥਾ ਟਿਕੈ ਟਿਕਾਇ ਜੀਉ ॥

ਗੁਰ ਸਬਦੁ ਕਮਾਇਆ ਅਉਖਧੁ ਹਰਿ ਪਾਇਆ ਹਰਿ ਕੀਰਤਿ ਹਰਿ ਸਾਂਤਿ ਪਾਇ ਜੀਉ ॥ ਹਰਿ ਕੀਰਤਿ ਰੁਤਿ ਆਈ

ਹਰਿ ਨਾਮੁ ਵਡਾਈ ਹਰਿ ਹਰਿ ਨਾਮੁ ਖੇਤੁ ਜਮਾਇਆ ॥ ਕਲਿਜੁਗਿ ਬੀਜੁ ਬੀਜੇ ਬਿਨੁ ਨਾਵੈ ਸਭੁ ਲਾਹਾ ਮੂਲੁ

ਗਵਾਇਆ ॥ ਜਨ ਨਾਨਕਿ ਗੁਰੁ ਪੂਰਾ ਪਾਇਆ ਮਨਿ ਹਿਰਦੈ ਨਾਮੁ ਲਖਾਇ ਜੀਉ ॥ ਕਲਜੁਗੁ ਹਰਿ ਕੀਆ ਪਗ

ਤ੍ਰੈ ਖਿਸਕੀਆ ਪਗੁ ਚਉਥਾ ਟਿਕੈ ਟਿਕਾਇ ਜੀਉ ॥੪॥੪॥੧੧॥ ਆਸਾ ਮਹਲਾ ੪ ॥ ਹਰਿ ਕੀਰਤਿ ਮਨਿ ਭਾਈ

ਪਰਮ ਗਤਿ ਪਾਈ ਹਰਿ ਮਨਿ ਤਨਿ ਮੀਠ ਲਗਾਨ ਜੀਉ ॥ ਹਰਿ ਹਰਿ ਰਸੁ ਪਾਇਆ ਗੁਰਮਤਿ ਹਰਿ ਧਿਆਇਆ

ਧੁਰਿ ਮਸਤਕਿ ਭਾਗ ਪੁਰਾਨ ਜੀਉ ॥ ਧੁਰਿ ਮਸਤਕਿ ਭਾਗੁ ਹਰਿ ਨਾਮਿ ਸੁਹਾਗੁ ਹਰਿ ਨਾਮੈ ਹਰਿ ਗੁਣ ਗਾਇਆ ॥

ਮਸਤਕਿ ਮਣੀ ਪ੍ਰੀਤਿ ਬਹੁ ਪ੍ਰਗਟੀ ਹਰਿ ਨਾਮੈ ਹਰਿ ਸੋਹਾਇਆ ॥ ਜੋਤੀ ਜੋਤਿ ਮਿਲੀ ਪ੍ਰਭੁ ਪਾਇਆ ਮਿਲਿ

ਸਤਿਗੁਰ ਮਨੂਆ ਮਾਨ ਜੀਉ ॥ ਹਰਿ ਕੀਰਤਿ ਮਨਿ ਭਾਈ ਪਰਮ ਗਤਿ ਪਾਈ ਹਰਿ ਮਨਿ ਤਨਿ ਮੀਠ ਲਗਾਨ ਜੀਉ

॥੧॥ ਹਰਿ ਹਰਿ ਜਸੁ ਗਾਇਆ ਪਰਮ ਪਦੁ ਪਾਇਆ ਤੇ ਊਤਮ ਜਨ ਪਰਧਾਨ ਜੀਉ ॥ ਤਿਨੑ ਹਮ ਚਰਣ ਸਰੇਵਹ

ਖਿਨੁ ਖਿਨੁ ਪਗ ਧੋਵਹ ਜਿਨ ਹਰਿ ਮੀਠ ਲਗਾਨ ਜੀਉ ॥ ਹਰਿ ਮੀਠਾ ਲਾਇਆ ਪਰਮ ਸੁਖ ਪਾਇਆ ਮੁਖਿ ਭਾਗਾ

ਰਤੀ ਚਾਰੇ ॥ ਗੁਰਮਤਿ ਹਰਿ ਗਾਇਆ ਹਰਿ ਹਾਰੁ ਉਰਿ ਪਾਇਆ ਹਰਿ ਨਾਮਾ ਕੰਠਿ ਧਾਰੇ ॥ ਸਭ ਏਕ ਦ੍ਰਿਸਟਿ

ਸਮਤੁ ਕਰਿ ਦੇਖੈ ਸਭੁ ਆਤਮ ਰਾਮੁ ਪਛਾਨ ਜੀਉ ॥ ਹਰਿ ਹਰਿ ਜਸੁ ਗਾਇਆ ਪਰਮ ਪਦੁ ਪਾਇਆ ਤੇ ਊਤਮ ਜਨ

ਪਰਧਾਨ ਜੀਉ ॥੨॥ ਸਤਸੰਗਤਿ ਮਨਿ ਭਾਈ ਹਰਿ ਰਸਨ ਰਸਾਈ ਵਿਚਿ ਸੰਗਤਿ ਹਰਿ ਰਸੁ ਹੋਇ ਜੀਉ ॥ ਹਰਿ ਹਰਿ

ਆਰਾਧਿਆ ਗੁਰ ਸਬਦਿ ਵਿਗਾਸਿਆ ਬੀਜਾ ਅਵਰੁ ਨ ਕੋਇ ਜੀਉ ॥ ਅਵਰੁ ਨ ਕੋਇ ਹਰਿ ਅੰਮ੍ਰਿਤੁ ਸੋਇ ਜਿਨਿ

ਪੀਆ ਸੋ ਬਿਧਿ ਜਾਣੈ ॥ ਧਨੁ ਧੰਨੁ ਗੁਰੂ ਪੂਰਾ ਪ੍ਰਭੁ ਪਾਇਆ ਲਗਿ ਸੰਗਤਿ ਨਾਮੁ ਪਛਾਣੈ ॥ ਨਾਮੋ ਸੇਵਿ ਨਾਮੋ ਆਰਾਧੈ

ਬਿਨੁ ਨਾਮੈ ਅਵਰੁ ਨ ਕੋਇ ਜੀਉ ॥ ਸਤਸੰਗਤਿ ਮਨਿ ਭਾਈ ਹਰਿ ਰਸਨ ਰਸਾਈ ਵਿਚਿ ਸੰਗਤਿ ਹਰਿ ਰਸੁ ਹੋਇ

ਜੀਉ ॥੩॥ ਹਰਿ ਦਇਆ ਪ੍ਰਭ ਧਾਰਹੁ ਪਾਖਣ ਹਮ ਤਾਰਹੁ ਕਢਿ ਲੇਵਹੁ ਸਬਦਿ ਸੁਭਾਇ ਜੀਉ ॥ ਮੋਹ ਚੀਕੜਿ ਫਾਥੇ

ਨਿਘਰਤ ਹਮ ਜਾਤੇ ਹਰਿ ਬਾਂਹ ਪ੍ਰਭੂ ਪਕਰਾਇ ਜੀਉ ॥ ਪ੍ਰਭਿ ਬਾਂਹ ਪਕਰਾਈ ਊਤਮ ਮਤਿ ਪਾਈ ਗੁਰ ਚਰਣੀ ਜਨੁ

ਲਾਗਾ ॥ ਹਰਿ ਹਰਿ ਨਾਮੁ ਜਪਿਆ ਆਰਾਧਿਆ ਮੁਖਿ ਮਸਤਕਿ ਭਾਗੁ ਸਭਾਗਾ ॥ ਜਨ ਨਾਨਕ ਹਰਿ ਕਿਰਪਾ ਧਾਰੀ

ਮਨਿ ਹਰਿ ਹਰਿ ਮੀਠਾ ਲਾਇ ਜੀਉ ॥ ਹਰਿ ਦਇਆ ਪ੍ਰਭ ਧਾਰਹੁ ਪਾਖਣ ਹਮ ਤਾਰਹੁ ਕਢਿ ਲੇਵਹੁ ਸਬਦਿ ਸੁਭਾਇ

ਜੀਉ ॥੪॥੫॥੧੨॥ ਆਸਾ ਮਹਲਾ ੪ ॥ ਮਨਿ ਨਾਮੁ ਜਪਾਨਾ ਹਰਿ ਹਰਿ ਮਨਿ ਭਾਨਾ ਹਰਿ ਭਗਤ ਜਨਾ ਮਨਿ

ਚਾਉ ਜੀਉ ॥ ਜੋ ਜਨ ਮਰਿ ਜੀਵੇ ਤਿਨੑ ਅੰਮ੍ਰਿਤੁ ਪੀਵੇ ਮਨਿ ਲਾਗਾ ਗੁਰਮਤਿ ਭਾਉ ਜੀਉ ॥ ਮਨਿ ਹਰਿ ਹਰਿ ਭਾਉ

ਗੁਰੁ ਕਰੇ ਪਸਾਉ ਜੀਵਨ ਮੁਕਤੁ ਸੁਖੁ ਹੋਈ ॥ ਜੀਵਣਿ ਮਰਣਿ ਹਰਿ ਨਾਮਿ ਸੁਹੇਲੇ ਮਨਿ ਹਰਿ ਹਰਿ ਹਿਰਦੈ ਸੋਈ ॥

ਮਨਿ ਹਰਿ ਹਰਿ ਵਸਿਆ ਗੁਰਮਤਿ ਹਰਿ ਰਸਿਆ ਹਰਿ ਹਰਿ ਰਸ ਗਟਾਕ ਪੀਆਉ ਜੀਉ ॥ ਮਨਿ ਨਾਮੁ ਜਪਾਨਾ

ਹਰਿ ਹਰਿ ਮਨਿ ਭਾਨਾ ਹਰਿ ਭਗਤ ਜਨਾ ਮਨਿ ਚਾਉ ਜੀਉ ॥੧॥ ਜਗਿ ਮਰਣੁ ਨ ਭਾਇਆ ਨਿਤ ਆਪੁ ਲੁਕਾਇਆ

ਮਤ ਜਮੁ ਪਕਰੈ ਲੈ ਜਾਇ ਜੀਉ ॥ ਹਰਿ ਅੰਤਰਿ ਬਾਹਰਿ ਹਰਿ ਪ੍ਰਭੁ ਏਕੋ ਇਹੁ ਜੀਅੜਾ ਰਖਿਆ ਨ ਜਾਇ ਜੀਉ ॥

ਕਿਉ ਜੀਉ ਰਖੀਜੈ ਹਰਿ ਵਸਤੁ ਲੋੜੀਜੈ ਜਿਸ ਕੀ ਵਸਤੁ ਸੋ ਲੈ ਜਾਇ ਜੀਉ ॥ ਮਨਮੁਖ ਕਰਣ ਪਲਾਵ ਕਰਿ ਭਰਮੇ

ਸਭਿ ਅਉਖਧ ਦਾਰੂ ਲਾਇ ਜੀਉ ॥ ਜਿਸ ਕੀ ਵਸਤੁ ਪ੍ਰਭੁ ਲਏ ਸੁਆਮੀ ਜਨ ਉਬਰੇ ਸਬਦੁ ਕਮਾਇ ਜੀਉ ॥ ਜਗਿ

ਮਰਣੁ ਨ ਭਾਇਆ ਨਿਤ ਆਪੁ ਲੁਕਾਇਆ ਮਤ ਜਮੁ ਪਕਰੈ ਲੈ ਜਾਇ ਜੀਉ ॥੨॥ ਧੁਰਿ ਮਰਣੁ ਲਿਖਾਇਆ

ਗੁਰਮੁਖਿ ਸੋਹਾਇਆ ਜਨ ਉਬਰੇ ਹਰਿ ਹਰਿ ਧਿਆਨਿ ਜੀਉ ॥ ਹਰਿ ਸੋਭਾ ਪਾਈ ਹਰਿ ਨਾਮਿ ਵਡਿਆਈ ਹਰਿ

ਦਰਗਹ ਪੈਧੇ ਜਾਨਿ ਜੀਉ ॥ ਹਰਿ ਦਰਗਹ ਪੈਧੇ ਹਰਿ ਨਾਮੈ ਸੀਧੇ ਹਰਿ ਨਾਮੈ ਤੇ ਸੁਖੁ ਪਾਇਆ ॥ ਜਨਮ ਮਰਣ

ਦੋਵੈ ਦੁਖ ਮੇਟੇ ਹਰਿ ਰਾਮੈ ਨਾਮਿ ਸਮਾਇਆ ॥ ਹਰਿ ਜਨ ਪ੍ਰਭੁ ਰਲਿ ਏਕੋ ਹੋਏ ਹਰਿ ਜਨ ਪ੍ਰਭੁ ਏਕ ਸਮਾਨਿ ਜੀਉ ॥

ਧੁਰਿ ਮਰਣੁ ਲਿਖਾਇਆ ਗੁਰਮੁਖਿ ਸੋਹਾਇਆ ਜਨ ਉਬਰੇ ਹਰਿ ਹਰਿ ਧਿਆਨਿ ਜੀਉ ॥੩॥ ਜਗੁ ਉਪਜੈ ਬਿਨਸੈ

ਬਿਨਸਿ ਬਿਨਾਸੈ ਲਗਿ ਗੁਰਮੁਖਿ ਅਸਥਿਰੁ ਹੋਇ ਜੀਉ ॥ ਗੁਰੁ ਮੰਤ੍ਰੁ ਦ੍ਰਿੜਾਏ ਹਰਿ ਰਸਕਿ ਰਸਾਏ ਹਰਿ ਅੰਮ੍ਰਿਤੁ

ਹਰਿ ਮੁਖਿ ਚੋਇ ਜੀਉ ॥ ਹਰਿ ਅੰਮ੍ਰਿਤ ਰਸੁ ਪਾਇਆ ਮੁਆ ਜੀਵਾਇਆ ਫਿਰਿ ਬਾਹੁੜਿ ਮਰਣੁ ਨ ਹੋਈ ॥ ਹਰਿ

ਹਰਿ ਨਾਮੁ ਅਮਰ ਪਦੁ ਪਾਇਆ ਹਰਿ ਨਾਮਿ ਸਮਾਵੈ ਸੋਈ ॥ ਜਨ ਨਾਨਕ ਨਾਮੁ ਅਧਾਰੁ ਟੇਕ ਹੈ ਬਿਨੁ ਨਾਵੈ ਅਵਰੁ

ਨ ਕੋਇ ਜੀਉ ॥ ਜਗੁ ਉਪਜੈ ਬਿਨਸੈ ਬਿਨਸਿ ਬਿਨਾਸੈ ਲਗਿ ਗੁਰਮੁਖਿ ਅਸਥਿਰੁ ਹੋਇ ਜੀਉ ॥੪॥੬॥੧੩॥

ਆਸਾ ਮਹਲਾ ੪ ਛੰਤ ॥ ਵਡਾ ਮੇਰਾ ਗੋਵਿੰਦੁ ਅਗਮ ਅਗੋਚਰੁ ਆਦਿ ਨਿਰੰਜਨੁ ਨਿਰੰਕਾਰੁ ਜੀਉ ॥ ਤਾ ਕੀ ਗਤਿ

ਕਹੀ ਨ ਜਾਈ ਅਮਿਤਿ ਵਡਿਆਈ ਮੇਰਾ ਗੋਵਿੰਦੁ ਅਲਖ ਅਪਾਰ ਜੀਉ ॥ ਗੋਵਿੰਦੁ ਅਲਖ ਅਪਾਰੁ ਅਪਰੰਪਰੁ ਆਪੁ

ਆਪਣਾ ਜਾਣੈ ॥ ਕਿਆ ਇਹ ਜੰਤ ਵਿਚਾਰੇ ਕਹੀਅਹਿ ਜੋ ਤੁਧੁ ਆਖਿ ਵਖਾਣੈ ॥ ਜਿਸ ਨੋ ਨਦਰਿ ਕਰਹਿ ਤੂੰ ਅਪਣੀ

ਸੋ ਗੁਰਮੁਖਿ ਕਰੇ ਵੀਚਾਰੁ ਜੀਉ ॥ ਵਡਾ ਮੇਰਾ ਗੋਵਿੰਦੁ ਅਗਮ ਅਗੋਚਰੁ ਆਦਿ ਨਿਰੰਜਨੁ ਨਿਰੰਕਾਰੁ ਜੀਉ ॥੧॥

ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਤੇਰਾ ਪਾਰੁ ਨ ਪਾਇਆ ਜਾਇ ਜੀਉ ॥ ਤੂੰ ਘਟ ਘਟ ਅੰਤਰਿ ਸਰਬ ਨਿਰੰਤਰਿ

ਸਭ ਮਹਿ ਰਹਿਆ ਸਮਾਇ ਜੀਉ ॥ ਘਟ ਅੰਤਰਿ ਪਾਰਬ੍ਰਹਮੁ ਪਰਮੇਸਰੁ ਤਾ ਕਾ ਅੰਤੁ ਨ ਪਾਇਆ ॥ ਤਿਸੁ ਰੂਪੁ

ਨ ਰੇਖ ਅਦਿਸਟੁ ਅਗੋਚਰੁ ਗੁਰਮੁਖਿ ਅਲਖੁ ਲਖਾਇਆ ॥ ਸਦਾ ਅਨੰਦਿ ਰਹੈ ਦਿਨੁ ਰਾਤੀ ਸਹਜੇ ਨਾਮਿ ਸਮਾਇ

ਜੀਉ ॥ ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਤੇਰਾ ਪਾਰੁ ਨ ਪਾਇਆ ਜਾਇ ਜੀਉ ॥੨॥ ਤੂੰ ਸਤਿ ਪਰਮੇਸਰੁ ਸਦਾ

ਅਬਿਨਾਸੀ ਹਰਿ ਹਰਿ ਗੁਣੀ ਨਿਧਾਨੁ ਜੀਉ ॥ ਹਰਿ ਹਰਿ ਪ੍ਰਭੁ ਏਕੋ ਅਵਰੁ ਨ ਕੋਈ ਤੂੰ ਆਪੇ ਪੁਰਖੁ ਸੁਜਾਨੁ ਜੀਉ

॥ ਪੁਰਖੁ ਸੁਜਾਨੁ ਤੂੰ ਪਰਧਾਨੁ ਤੁਧੁ ਜੇਵਡੁ ਅਵਰੁ ਨ ਕੋਈ ॥ ਤੇਰਾ ਸਬਦੁ ਸਭੁ ਤੂੰਹੈ ਵਰਤਹਿ ਤੂੰ ਆਪੇ ਕਰਹਿ ਸੁ

ਹੋਈ ॥ ਹਰਿ ਸਭ ਮਹਿ ਰਵਿਆ ਏਕੋ ਸੋਈ ਗੁਰਮੁਖਿ ਲਖਿਆ ਹਰਿ ਨਾਮੁ ਜੀਉ ॥ ਤੂੰ ਸਤਿ ਪਰਮੇਸਰੁ ਸਦਾ

ਅਬਿਨਾਸੀ ਹਰਿ ਹਰਿ ਗੁਣੀ ਨਿਧਾਨੁ ਜੀਉ ॥੩॥ ਸਭੁ ਤੂੰਹੈ ਕਰਤਾ ਸਭ ਤੇਰੀ ਵਡਿਆਈ ਜਿਉ ਭਾਵੈ ਤਿਵੈ

ਚਲਾਇ ਜੀਉ ॥ ਤੁਧੁ ਆਪੇ ਭਾਵੈ ਤਿਵੈ ਚਲਾਵਹਿ ਸਭ ਤੇਰੈ ਸਬਦਿ ਸਮਾਇ ਜੀਉ ॥ ਸਭ ਸਬਦਿ ਸਮਾਵੈ ਜਾਂ ਤੁਧੁ

ਭਾਵੈ ਤੇਰੈ ਸਬਦਿ ਵਡਿਆਈ ॥ ਗੁਰਮੁਖਿ ਬੁਧਿ ਪਾਈਐ ਆਪੁ ਗਵਾਈਐ ਸਬਦੇ ਰਹਿਆ ਸਮਾਈ ॥ ਤੇਰਾ ਸਬਦੁ

ਅਗੋਚਰੁ ਗੁਰਮੁਖਿ ਪਾਈਐ ਨਾਨਕ ਨਾਮਿ ਸਮਾਇ ਜੀਉ ॥ ਸਭੁ ਤੂੰਹੈ ਕਰਤਾ ਸਭ ਤੇਰੀ ਵਡਿਆਈ ਜਿਉ ਭਾਵੈ

ਤਿਵੈ ਚਲਾਇ ਜੀਉ ॥੪॥੭॥੧੪॥

ੴ ਸਤਿਗੁਰ ਪ੍ਰਸਾਦਿ ॥ ਆਸਾ ਮਹਲਾ ੪ ਛੰਤ ਘਰੁ ੪ ॥ ਹਰਿ ਅੰਮ੍ਰਿਤ ਭਿੰਨੇ ਲੋਇਣਾ ਮਨੁ ਪ੍ਰੇਮਿ ਰਤੰਨਾ

ਰਾਮ ਰਾਜੇ ॥ ਮਨੁ ਰਾਮਿ ਕਸਵਟੀ ਲਾਇਆ ਕੰਚਨੁ ਸੋਵਿੰਨਾ ॥ ਗੁਰਮੁਖਿ ਰੰਗਿ ਚਲੂਲਿਆ ਮੇਰਾ ਮਨੁ ਤਨੋ ਭਿੰਨਾ ॥

ਜਨੁ ਨਾਨਕੁ ਮੁਸਕਿ ਝਕੋਲਿਆ ਸਭੁ ਜਨਮੁ ਧਨੁ ਧੰਨਾ ॥੧॥ ਹਰਿ ਪ੍ਰੇਮ ਬਾਣੀ ਮਨੁ ਮਾਰਿਆ ਅਣੀਆਲੇ ਅਣੀਆ

ਰਾਮ ਰਾਜੇ ॥ ਜਿਸੁ ਲਾਗੀ ਪੀਰ ਪਿਰੰਮ ਕੀ ਸੋ ਜਾਣੈ ਜਰੀਆ ॥ ਜੀਵਨ ਮੁਕਤਿ ਸੋ ਆਖੀਐ ਮਰਿ ਜੀਵੈ ਮਰੀਆ ॥

ਜਨ ਨਾਨਕ ਸਤਿਗੁਰੁ ਮੇਲਿ ਹਰਿ ਜਗੁ ਦੁਤਰੁ ਤਰੀਆ ॥੨॥ ਹਮ ਮੂਰਖ ਮੁਗਧ ਸਰਣਾਗਤੀ ਮਿਲੁ ਗੋਵਿੰਦ

ਰੰਗਾ ਰਾਮ ਰਾਜੇ ॥ ਗੁਰਿ ਪੂਰੈ ਹਰਿ ਪਾਇਆ ਹਰਿ ਭਗਤਿ ਇਕ ਮੰਗਾ ॥ ਮੇਰਾ ਮਨੁ ਤਨੁ ਸਬਦਿ ਵਿਗਾਸਿਆ

ਜਪਿ ਅਨਤ ਤਰੰਗਾ ॥ ਮਿਲਿ ਸੰਤ ਜਨਾ ਹਰਿ ਪਾਇਆ ਨਾਨਕ ਸਤਸੰਗਾ ॥੩॥ ਦੀਨ ਦਇਆਲ ਸੁਣਿ ਬੇਨਤੀ

ਹਰਿ ਪ੍ਰਭ ਹਰਿ ਰਾਇਆ ਰਾਮ ਰਾਜੇ ॥ ਹਉ ਮਾਗਉ ਸਰਣਿ ਹਰਿ ਨਾਮ ਕੀ ਹਰਿ ਹਰਿ ਮੁਖਿ ਪਾਇਆ ॥ ਭਗਤਿ

ਵਛਲੁ ਹਰਿ ਬਿਰਦੁ ਹੈ ਹਰਿ ਲਾਜ ਰਖਾਇਆ ॥ ਜਨੁ ਨਾਨਕੁ ਸਰਣਾਗਤੀ ਹਰਿ ਨਾਮਿ ਤਰਾਇਆ ॥੪॥੮॥੧੫॥

ਆਸਾ ਮਹਲਾ ੪ ॥ ਗੁਰਮੁਖਿ ਢੂੰਢਿ ਢੂਢੇਦਿਆ ਹਰਿ ਸਜਣੁ ਲਧਾ ਰਾਮ ਰਾਜੇ ॥ ਕੰਚਨ ਕਾਇਆ ਕੋਟ ਗੜ ਵਿਚਿ

ਹਰਿ ਹਰਿ ਸਿਧਾ ॥ ਹਰਿ ਹਰਿ ਹੀਰਾ ਰਤਨੁ ਹੈ ਮੇਰਾ ਮਨੁ ਤਨੁ ਵਿਧਾ ॥ ਧੁਰਿ ਭਾਗ ਵਡੇ ਹਰਿ ਪਾਇਆ ਨਾਨਕ

ਰਸਿ ਗੁਧਾ ॥੧॥ ਪੰਥੁ ਦਸਾਵਾ ਨਿਤ ਖੜੀ ਮੁੰਧ ਜੋਬਨਿ ਬਾਲੀ ਰਾਮ ਰਾਜੇ ॥ ਹਰਿ ਹਰਿ ਨਾਮੁ ਚੇਤਾਇ ਗੁਰ ਹਰਿ

ਮਾਰਗਿ ਚਾਲੀ ॥ ਮੇਰੈ ਮਨਿ ਤਨਿ ਨਾਮੁ ਆਧਾਰੁ ਹੈ ਹਉਮੈ ਬਿਖੁ ਜਾਲੀ ॥ ਜਨ ਨਾਨਕ ਸਤਿਗੁਰੁ ਮੇਲਿ ਹਰਿ

ਹਰਿ ਮਿਲਿਆ ਬਨਵਾਲੀ ॥੨॥ ਗੁਰਮੁਖਿ ਪਿਆਰੇ ਆਇ ਮਿਲੁ ਮੈ ਚਿਰੀ ਵਿਛੁੰਨੇ ਰਾਮ ਰਾਜੇ ॥ ਮੇਰਾ ਮਨੁ

ਤਨੁ ਬਹੁਤੁ ਬੈਰਾਗਿਆ ਹਰਿ ਨੈਣ ਰਸਿ ਭਿੰਨੇ ॥ ਮੈ ਹਰਿ ਪ੍ਰਭੁ ਪਿਆਰਾ ਦਸਿ ਗੁਰੁ ਮਿਲਿ ਹਰਿ ਮਨੁ ਮੰਨੇ ॥ ਹਉ

ਮੂਰਖੁ ਕਾਰੈ ਲਾਈਆ ਨਾਨਕ ਹਰਿ ਕੰਮੇ ॥੩॥ ਗੁਰ ਅੰਮ੍ਰਿਤ ਭਿੰਨੀ ਦੇਹੁਰੀ ਅੰਮ੍ਰਿਤੁ ਬੁਰਕੇ ਰਾਮ ਰਾਜੇ ॥ ਜਿਨਾ

ਗੁਰਬਾਣੀ ਮਨਿ ਭਾਈਆ ਅੰਮ੍ਰਿਤਿ ਛਕਿ ਛਕੇ ॥ ਗੁਰ ਤੁਠੈ ਹਰਿ ਪਾਇਆ ਚੂਕੇ ਧਕ ਧਕੇ ॥ ਹਰਿ ਜਨੁ ਹਰਿ ਹਰਿ

ਹੋਇਆ ਨਾਨਕੁ ਹਰਿ ਇਕੇ ॥੪॥੯॥੧੬॥ ਆਸਾ ਮਹਲਾ ੪ ॥ ਹਰਿ ਅੰਮ੍ਰਿਤ ਭਗਤਿ ਭੰਡਾਰ ਹੈ ਗੁਰ ਸਤਿਗੁਰ

ਪਾਸੇ ਰਾਮ ਰਾਜੇ ॥ ਗੁਰੁ ਸਤਿਗੁਰੁ ਸਚਾ ਸਾਹੁ ਹੈ ਸਿਖ ਦੇਇ ਹਰਿ ਰਾਸੇ ॥ ਧਨੁ ਧੰਨੁ ਵਣਜਾਰਾ ਵਣਜੁ ਹੈ ਗੁਰੁ ਸਾਹੁ

ਸਾਬਾਸੇ ॥ ਜਨੁ ਨਾਨਕੁ ਗੁਰੁ ਤਿਨੀੑ ਪਾਇਆ ਜਿਨ ਧੁਰਿ ਲਿਖਤੁ ਲਿਲਾਟਿ ਲਿਖਾਸੇ ॥੧॥ ਸਚੁ ਸਾਹੁ ਹਮਾਰਾ

ਤੂੰ ਧਣੀ ਸਭੁ ਜਗਤੁ ਵਣਜਾਰਾ ਰਾਮ ਰਾਜੇ ॥ ਸਭ ਭਾਂਡੇ ਤੁਧੈ ਸਾਜਿਆ ਵਿਚਿ ਵਸਤੁ ਹਰਿ ਥਾਰਾ ॥ ਜੋ ਪਾਵਹਿ ਭਾਂਡੇ

ਵਿਚਿ ਵਸਤੁ ਸਾ ਨਿਕਲੈ ਕਿਆ ਕੋਈ ਕਰੇ ਵੇਚਾਰਾ ॥ ਜਨ ਨਾਨਕ ਕਉ ਹਰਿ ਬਖਸਿਆ ਹਰਿ ਭਗਤਿ ਭੰਡਾਰਾ ॥

੨॥ ਹਮ ਕਿਆ ਗੁਣ ਤੇਰੇ ਵਿਥਰਹ ਸੁਆਮੀ ਤੂੰ ਅਪਰ ਅਪਾਰੋ ਰਾਮ ਰਾਜੇ ॥ ਹਰਿ ਨਾਮੁ ਸਾਲਾਹਹ ਦਿਨੁ ਰਾਤਿ

ਏਹਾ ਆਸ ਆਧਾਰੋ ॥ ਹਮ ਮੂਰਖ ਕਿਛੂਅ ਨ ਜਾਣਹਾ ਕਿਵ ਪਾਵਹ ਪਾਰੋ ॥ ਜਨੁ ਨਾਨਕੁ ਹਰਿ ਕਾ ਦਾਸੁ ਹੈ ਹਰਿ ਦਾਸ

ਪਨਿਹਾਰੋ ॥੩॥ ਜਿਉ ਭਾਵੈ ਤਿਉ ਰਾਖਿ ਲੈ ਹਮ ਸਰਣਿ ਪ੍ਰਭ ਆਏ ਰਾਮ ਰਾਜੇ ॥ ਹਮ ਭੂਲਿ ਵਿਗਾੜਹ ਦਿਨਸੁ ਰਾਤਿ

ਹਰਿ ਲਾਜ ਰਖਾਏ ॥ ਹਮ ਬਾਰਿਕ ਤੂੰ ਗੁਰੁ ਪਿਤਾ ਹੈ ਦੇ ਮਤਿ ਸਮਝਾਏ ॥ ਜਨੁ ਨਾਨਕੁ ਦਾਸੁ ਹਰਿ ਕਾਂਢਿਆ ਹਰਿ

ਪੈਜ ਰਖਾਏ ॥੪॥੧੦॥੧੭॥ ਆਸਾ ਮਹਲਾ ੪ ॥ ਜਿਨ ਮਸਤਕਿ ਧੁਰਿ ਹਰਿ ਲਿਖਿਆ ਤਿਨਾ ਸਤਿਗੁਰੁ ਮਿਲਿਆ

ਰਾਮ ਰਾਜੇ ॥ ਅਗਿਆਨੁ ਅੰਧੇਰਾ ਕਟਿਆ ਗੁਰ ਗਿਆਨੁ ਘਟਿ ਬਲਿਆ ॥ ਹਰਿ ਲਧਾ ਰਤਨੁ ਪਦਾਰਥੋ ਫਿਰਿ

ਬਹੁੜਿ ਨ ਚਲਿਆ ॥ ਜਨ ਨਾਨਕ ਨਾਮੁ ਆਰਾਧਿਆ ਆਰਾਧਿ ਹਰਿ ਮਿਲਿਆ ॥੧॥ ਜਿਨੀ ਐਸਾ ਹਰਿ ਨਾਮੁ ਨ

ਚੇਤਿਓ ਸੇ ਕਾਹੇ ਜਗਿ ਆਏ ਰਾਮ ਰਾਜੇ ॥ ਇਹੁ ਮਾਣਸ ਜਨਮੁ ਦੁਲੰਭੁ ਹੈ ਨਾਮ ਬਿਨਾ ਬਿਰਥਾ ਸਭੁ ਜਾਏ ॥ ਹੁਣਿ ਵਤੈ

ਹਰਿ ਨਾਮੁ ਨ ਬੀਜਿਓ ਅਗੈ ਭੁਖਾ ਕਿਆ ਖਾਏ ॥ ਮਨਮੁਖਾ ਨੋ ਫਿਰਿ ਜਨਮੁ ਹੈ ਨਾਨਕ ਹਰਿ ਭਾਏ ॥੨॥ ਤੂੰ ਹਰਿ ਤੇਰਾ

ਸਭੁ ਕੋ ਸਭਿ ਤੁਧੁ ਉਪਾਏ ਰਾਮ ਰਾਜੇ ॥ ਕਿਛੁ ਹਾਥਿ ਕਿਸੈ ਦੈ ਕਿਛੁ ਨਾਹੀ ਸਭਿ ਚਲਹਿ ਚਲਾਏ ॥ ਜਿਨੑ ਤੂੰ ਮੇਲਹਿ

ਪਿਆਰੇ ਸੇ ਤੁਧੁ ਮਿਲਹਿ ਜੋ ਹਰਿ ਮਨਿ ਭਾਏ ॥ ਜਨ ਨਾਨਕ ਸਤਿਗੁਰੁ ਭੇਟਿਆ ਹਰਿ ਨਾਮਿ ਤਰਾਏ ॥੩॥ ਕੋਈ

ਗਾਵੈ ਰਾਗੀ ਨਾਦੀ ਬੇਦੀ ਬਹੁ ਭਾਤਿ ਕਰਿ ਨਹੀ ਹਰਿ ਹਰਿ ਭੀਜੈ ਰਾਮ ਰਾਜੇ ॥ ਜਿਨਾ ਅੰਤਰਿ ਕਪਟੁ ਵਿਕਾਰੁ ਹੈ ਤਿਨਾ

ਰੋਇ ਕਿਆ ਕੀਜੈ ॥ ਹਰਿ ਕਰਤਾ ਸਭੁ ਕਿਛੁ ਜਾਣਦਾ ਸਿਰਿ ਰੋਗ ਹਥੁ ਦੀਜੈ ॥ ਜਿਨਾ ਨਾਨਕ ਗੁਰਮੁਖਿ ਹਿਰਦਾ ਸੁਧੁ

ਹੈ ਹਰਿ ਭਗਤਿ ਹਰਿ ਲੀਜੈ ॥੪॥੧੧॥੧੮॥ ਆਸਾ ਮਹਲਾ ੪ ॥ ਜਿਨ ਅੰਤਰਿ ਹਰਿ ਹਰਿ ਪ੍ਰੀਤਿ ਹੈ ਤੇ ਜਨ ਸੁਘੜ

ਸਿਆਣੇ ਰਾਮ ਰਾਜੇ ॥ ਜੇ ਬਾਹਰਹੁ ਭੁਲਿ ਚੁਕਿ ਬੋਲਦੇ ਭੀ ਖਰੇ ਹਰਿ ਭਾਣੇ ॥ ਹਰਿ ਸੰਤਾ ਨੋ ਹੋਰੁ ਥਾਉ ਨਾਹੀ ਹਰਿ

ਮਾਣੁ ਨਿਮਾਣੇ ॥ ਜਨ ਨਾਨਕ ਨਾਮੁ ਦੀਬਾਣੁ ਹੈ ਹਰਿ ਤਾਣੁ ਸਤਾਣੇ ॥੧॥ ਜਿਥੈ ਜਾਇ ਬਹੈ ਮੇਰਾ ਸਤਿਗੁਰੂ ਸੋ

ਥਾਨੁ ਸੁਹਾਵਾ ਰਾਮ ਰਾਜੇ ॥ ਗੁਰਸਿਖੀਂ ਸੋ ਥਾਨੁ ਭਾਲਿਆ ਲੈ ਧੂਰਿ ਮੁਖਿ ਲਾਵਾ ॥ ਗੁਰਸਿਖਾ ਕੀ ਘਾਲ ਥਾਇ ਪਈ

ਜਿਨ ਹਰਿ ਨਾਮੁ ਧਿਆਵਾ ॥ ਜਿਨੑ ਨਾਨਕੁ ਸਤਿਗੁਰੁ ਪੂਜਿਆ ਤਿਨ ਹਰਿ ਪੂਜ ਕਰਾਵਾ ॥੨॥ ਗੁਰਸਿਖਾ ਮਨਿ ਹਰਿ

ਪ੍ਰੀਤਿ ਹੈ ਹਰਿ ਨਾਮ ਹਰਿ ਤੇਰੀ ਰਾਮ ਰਾਜੇ ॥ ਕਰਿ ਸੇਵਹਿ ਪੂਰਾ ਸਤਿਗੁਰੂ ਭੁਖ ਜਾਇ ਲਹਿ ਮੇਰੀ ॥ ਗੁਰਸਿਖਾ ਕੀ ਭੁਖ

ਸਭ ਗਈ ਤਿਨ ਪਿਛੈ ਹੋਰ ਖਾਇ ਘਨੇਰੀ ॥ ਜਨ ਨਾਨਕ ਹਰਿ ਪੁੰਨੁ ਬੀਜਿਆ ਫਿਰਿ ਤੋਟਿ ਨ ਆਵੈ ਹਰਿ ਪੁੰਨ ਕੇਰੀ

॥੩॥ ਗੁਰਸਿਖਾ ਮਨਿ ਵਾਧਾਈਆ ਜਿਨ ਮੇਰਾ ਸਤਿਗੁਰੂ ਡਿਠਾ ਰਾਮ ਰਾਜੇ ॥ ਕੋਈ ਕਰਿ ਗਲ ਸੁਣਾਵੈ ਹਰਿ ਨਾਮ ਕੀ

ਸੋ ਲਗੈ ਗੁਰਸਿਖਾ ਮਨਿ ਮਿਠਾ ॥ ਹਰਿ ਦਰਗਹ ਗੁਰਸਿਖ ਪੈਨਾਈਅਹਿ ਜਿਨਾੑ ਮੇਰਾ ਸਤਿਗੁਰੁ ਤੁਠਾ ॥ ਜਨ ਨਾਨਕੁ

ਹਰਿਹਰਿਹੋਇਆਹਰਿਹਰਿਮਨਿਵੁਠਾ॥੪॥੧੨॥੧੯॥ਆਸਾਮਹਲਾ ੪ ॥ਜਿਨਾੑਭੇਟਿਆਮੇਰਾਪੂਰਾਸਤਿਗੁਰੂ

ਤਿਨ ਹਰਿ ਨਾਮੁ ਦ੍ਰਿੜਾਵੈ ਰਾਮ ਰਾਜੇ ॥ ਤਿਸ ਕੀ ਤ੍ਰਿਸਨਾ ਭੁਖ ਸਭ ਉਤਰੈ ਜੋ ਹਰਿ ਨਾਮੁ ਧਿਆਵੈ ॥ ਜੋ ਹਰਿ ਹਰਿ

ਨਾਮੁ ਧਿਆਇਦੇ ਤਿਨੑ ਜਮੁ ਨੇੜਿ ਨ ਆਵੈ ॥ ਜਨ ਨਾਨਕ ਕਉ ਹਰਿ ਕ੍ਰਿਪਾ ਕਰਿ ਨਿਤ ਜਪੈ ਹਰਿ ਨਾਮੁ ਹਰਿ ਨਾਮਿ

ਤਰਾਵੈ ॥੧॥ ਜਿਨੀ ਗੁਰਮੁਖਿ ਨਾਮੁ ਧਿਆਇਆ ਤਿਨਾ ਫਿਰਿ ਬਿਘਨੁ ਨ ਹੋਈ ਰਾਮ ਰਾਜੇ ॥ ਜਿਨੀ ਸਤਿਗੁਰੁ ਪੁਰਖੁ

ਮਨਾਇਆ ਤਿਨ ਪੂਜੇ ਸਭੁ ਕੋਈ ॥ ਜਿਨੀੑ ਸਤਿਗੁਰੁ ਪਿਆਰਾ ਸੇਵਿਆ ਤਿਨਾੑ ਸੁਖੁ ਸਦ ਹੋਈ ॥ ਜਿਨਾੑ ਨਾਨਕੁ

ਸਤਿਗੁਰੁ ਭੇਟਿਆ ਤਿਨਾੑ ਮਿਲਿਆ ਹਰਿ ਸੋਈ ॥੨॥ ਜਿਨਾੑ ਅੰਤਰਿ ਗੁਰਮੁਖਿ ਪ੍ਰੀਤਿ ਹੈ ਤਿਨੑ ਹਰਿ ਰਖਣਹਾਰਾ ਰਾਮ

ਰਾਜੇ ॥ ਤਿਨੑ ਕੀ ਨਿੰਦਾ ਕੋਈ ਕਿਆ ਕਰੇ ਜਿਨੑ ਹਰਿ ਨਾਮੁ ਪਿਆਰਾ ॥ ਜਿਨ ਹਰਿ ਸੇਤੀ ਮਨੁ ਮਾਨਿਆ ਸਭ ਦੁਸਟ

ਝਖ ਮਾਰਾ ॥ ਜਨ ਨਾਨਕ ਨਾਮੁ ਧਿਆਇਆ ਹਰਿ ਰਖਣਹਾਰਾ ॥੩॥ ਹਰਿ ਜੁਗੁ ਜੁਗੁ ਭਗਤ ਉਪਾਇਆ ਪੈਜ ਰਖਦਾ

ਆਇਆ ਰਾਮ ਰਾਜੇ ॥ ਹਰਣਾਖਸੁ ਦੁਸਟੁ ਹਰਿ ਮਾਰਿਆ ਪ੍ਰਹਲਾਦੁ ਤਰਾਇਆ ॥ ਅਹੰਕਾਰੀਆ ਨਿੰਦਕਾ ਪਿਠਿ

ਦੇਇ ਨਾਮਦੇਉ ਮੁਖਿ ਲਾਇਆ ॥ ਜਨ ਨਾਨਕ ਐਸਾ ਹਰਿ ਸੇਵਿਆ ਅੰਤਿ ਲਏ ਛਡਾਇਆ ॥੪॥੧੩॥੨੦॥

ਆਸਾ ਮਹਲਾ ੪ ਛੰਤ ਘਰੁ ੫

ੴ ਸਤਿਗੁਰ ਪ੍ਰਸਾਦਿ ॥ ਮੇਰੇ ਮਨ ਪਰਦੇਸੀ ਵੇ ਪਿਆਰੇ ਆਉ ਘਰੇ ॥ ਹਰਿ ਗੁਰੂ ਮਿਲਾਵਹੁ ਮੇਰੇ ਪਿਆਰੇ ਘਰਿ

ਵਸੈ ਹਰੇ ॥ ਰੰਗਿ ਰਲੀਆ ਮਾਣਹੁ ਮੇਰੇ ਪਿਆਰੇ ਹਰਿ ਕਿਰਪਾ ਕਰੇ ॥ ਗੁਰੁ ਨਾਨਕੁ ਤੁਠਾ ਮੇਰੇ ਪਿਆਰੇ ਮੇਲੇ ਹਰੇ ॥

੧॥ ਮੈ ਪ੍ਰੇਮੁ ਨ ਚਾਖਿਆ ਮੇਰੇ ਪਿਆਰੇ ਭਾਉ ਕਰੇ ॥ ਮਨਿ ਤ੍ਰਿਸਨਾ ਨ ਬੁਝੀ ਮੇਰੇ ਪਿਆਰੇ ਨਿਤ ਆਸ ਕਰੇ ॥ ਨਿਤ

ਜੋਬਨੁ ਜਾਵੈ ਮੇਰੇ ਪਿਆਰੇ ਜਮੁ ਸਾਸ ਹਿਰੇ ॥ ਭਾਗ ਮਣੀ ਸੋਹਾਗਣਿ ਮੇਰੇ ਪਿਆਰੇ ਨਾਨਕ ਹਰਿ ਉਰਿ ਧਾਰੇ ॥੨॥

ਪਿਰ ਰਤਿਅੜੇ ਮੈਡੇ ਲੋਇਣ ਮੇਰੇ ਪਿਆਰੇ ਚਾਤ੍ਰਿਕ ਬੂੰਦ ਜਿਵੈ ॥ ਮਨੁ ਸੀਤਲੁ ਹੋਆ ਮੇਰੇ ਪਿਆਰੇ ਹਰਿ ਬੂੰਦ ਪੀਵੈ ॥

ਤਨਿ ਬਿਰਹੁ ਜਗਾਵੈ ਮੇਰੇ ਪਿਆਰੇ ਨੀਦ ਨ ਪਵੈ ਕਿਵੈ ॥ ਹਰਿ ਸਜਣੁ ਲਧਾ ਮੇਰੇ ਪਿਆਰੇ ਨਾਨਕ ਗੁਰੂ ਲਿਵੈ ॥੩॥

ਚੜਿ ਚੇਤੁ ਬਸੰਤੁ ਮੇਰੇ ਪਿਆਰੇ ਭਲੀਅ ਰੁਤੇ ॥ ਪਿਰ ਬਾਝੜਿਅਹੁ ਮੇਰੇ ਪਿਆਰੇ ਆਂਗਣਿ ਧੂੜਿ ਲੁਤੇ ॥ ਮਨਿ ਆਸ

ਉਡੀਣੀ ਮੇਰੇ ਪਿਆਰੇ ਦੁਇ ਨੈਨ ਜੁਤੇ ॥ ਗੁਰੁ ਨਾਨਕੁ ਦੇਖਿ ਵਿਗਸੀ ਮੇਰੇ ਪਿਆਰੇ ਜਿਉ ਮਾਤ ਸੁਤੇ ॥੪॥ ਹਰਿ

ਕੀਆ ਕਥਾ ਕਹਾਣੀਆ ਮੇਰੇ ਪਿਆਰੇ ਸਤਿਗੁਰੂ ਸੁਣਾਈਆ ॥ ਗੁਰ ਵਿਟੜਿਅਹੁ ਹਉ ਘੋਲੀ ਮੇਰੇ ਪਿਆਰੇ ਜਿਨਿ

ਹਰਿ ਮੇਲਾਈਆ ॥ ਸਭਿ ਆਸਾ ਹਰਿ ਪੂਰੀਆ ਮੇਰੇ ਪਿਆਰੇ ਮਨਿ ਚਿੰਦਿਅੜਾ ਫਲੁ ਪਾਇਆ ॥ ਹਰਿ ਤੁਠੜਾ ਮੇਰੇ

ਪਿਆਰੇ ਜਨੁ ਨਾਨਕੁ ਨਾਮਿ ਸਮਾਇਆ ॥੫॥ ਪਿਆਰੇ ਹਰਿ ਬਿਨੁ ਪ੍ਰੇਮੁ ਨ ਖੇਲਸਾ ॥ ਕਿਉ ਪਾਈ ਗੁਰੁ ਜਿਤੁ ਲਗਿ

ਪਿਆਰਾ ਦੇਖਸਾ ॥ ਹਰਿ ਦਾਤੜੇ ਮੇਲਿ ਗੁਰੂ ਮੁਖਿ ਗੁਰਮੁਖਿ ਮੇਲਸਾ ॥ ਗੁਰੁ ਨਾਨਕੁ ਪਾਇਆ ਮੇਰੇ ਪਿਆਰੇ ਧੁਰਿ

ਮਸਤਕਿ ਲੇਖੁ ਸਾ ॥੬॥੧੪॥੨੧॥

ੴ ਸਤਿਗੁਰ ਪ੍ਰਸਾਦਿ ॥ ਰਾਗੁ ਆਸਾ ਮਹਲਾ ੫ ਛੰਤ ਘਰੁ ੧ ॥ ਅਨਦੋ ਅਨਦੁ

ਘਣਾ ਮੈ ਸੋ ਪ੍ਰਭੁ ਡੀਠਾ ਰਾਮ ॥ ਚਾਖਿਅੜਾ ਚਾਖਿਅੜਾ ਮੈ ਹਰਿ ਰਸੁ ਮੀਠਾ ਰਾਮ ॥ ਹਰਿ ਰਸੁ ਮੀਠਾ ਮਨ ਮਹਿ ਵੂਠਾ

ਸਤਿਗੁਰੁ ਤੂਠਾ ਸਹਜੁ ਭਇਆ ॥ ਗ੍ਰਿਹੁ ਵਸਿ ਆਇਆ ਮੰਗਲੁ ਗਾਇਆ ਪੰਚ ਦੁਸਟ ਓਇ ਭਾਗਿ ਗਇਆ ॥

ਸੀਤਲ ਆਘਾਣੇ ਅੰਮ੍ਰਿਤ ਬਾਣੇ ਸਾਜਨ ਸੰਤ ਬਸੀਠਾ ॥ ਕਹੁ ਨਾਨਕ ਹਰਿ ਸਿਉ ਮਨੁ ਮਾਨਿਆ ਸੋ ਪ੍ਰਭੁ ਨੈਣੀ ਡੀਠਾ

॥੧॥ ਸੋਹਿਅੜੇ ਸੋਹਿਅੜੇ ਮੇਰੇ ਬੰਕ ਦੁਆਰੇ ਰਾਮ ॥ ਪਾਹੁਨੜੇ ਪਾਹੁਨੜੇ ਮੇਰੇ ਸੰਤ ਪਿਆਰੇ ਰਾਮ ॥ ਸੰਤ ਪਿਆਰੇ

ਕਾਰਜ ਸਾਰੇ ਨਮਸਕਾਰ ਕਰਿ ਲਗੇ ਸੇਵਾ ॥ ਆਪੇ ਜਾਞੀ ਆਪੇ ਮਾਞੀ ਆਪਿ ਸੁਆਮੀ ਆਪਿ ਦੇਵਾ ॥ ਅਪਣਾ

ਕਾਰਜੁ ਆਪਿ ਸਵਾਰੇ ਆਪੇ ਧਾਰਨ ਧਾਰੇ ॥ ਕਹੁ ਨਾਨਕ ਸਹੁ ਘਰ ਮਹਿ ਬੈਠਾ ਸੋਹੇ ਬੰਕ ਦੁਆਰੇ ॥੨॥ ਨਵ ਨਿਧੇ

ਨਉ ਨਿਧੇ ਮੇਰੇ ਘਰ ਮਹਿ ਆਈ ਰਾਮ ॥ ਸਭੁ ਕਿਛੁ ਮੈ ਸਭੁ ਕਿਛੁ ਪਾਇਆ ਨਾਮੁ ਧਿਆਈ ਰਾਮ ॥ ਨਾਮੁ ਧਿਆਈ

ਸਦਾ ਸਖਾਈ ਸਹਜ ਸੁਭਾਈ ਗੋਵਿੰਦਾ ॥ ਗਣਤ ਮਿਟਾਈ ਚੂਕੀ ਧਾਈ ਕਦੇ ਨ ਵਿਆਪੈ ਮਨ ਚਿੰਦਾ ॥ ਗੋਵਿੰਦ ਗਾਜੇ

ਅਨਹਦ ਵਾਜੇ ਅਚਰਜ ਸੋਭ ਬਣਾਈ ॥ ਕਹੁ ਨਾਨਕ ਪਿਰੁ ਮੇਰੈ ਸੰਗੇ ਤਾ ਮੈ ਨਵ ਨਿਧਿ ਪਾਈ ॥੩॥ ਸਰਸਿਅੜੇ

ਸਰਸਿਅੜੇ ਮੇਰੇ ਭਾਈ ਸਭ ਮੀਤਾ ਰਾਮ ॥ ਬਿਖਮੋ ਬਿਖਮੁ ਅਖਾੜਾ ਮੈ ਗੁਰ ਮਿਲਿ ਜੀਤਾ ਰਾਮ ॥ ਗੁਰ ਮਿਲਿ ਜੀਤਾ

ਹਰਿ ਹਰਿ ਕੀਤਾ ਤੂਟੀ ਭੀਤਾ ਭਰਮ ਗੜਾ ॥ ਪਾਇਆ ਖਜਾਨਾ ਬਹੁਤੁ ਨਿਧਾਨਾ ਸਾਣਥ ਮੇਰੀ ਆਪਿ ਖੜਾ ॥ ਸੋਈ

ਸੁਗਿਆਨਾ ਸੋ ਪਰਧਾਨਾ ਜੋ ਪ੍ਰਭਿ ਅਪਨਾ ਕੀਤਾ ॥ ਕਹੁ ਨਾਨਕ ਜਾਂ ਵਲਿ ਸੁਆਮੀ ਤਾ ਸਰਸੇ ਭਾਈ ਮੀਤਾ ॥੪॥੧

॥ ਆਸਾ ਮਹਲਾ ੫ ॥ ਅਕਥਾ ਹਰਿ ਅਕਥ ਕਥਾ ਕਿਛੁ ਜਾਇ ਨ ਜਾਣੀ ਰਾਮ ॥ ਸੁਰਿ ਨਰ ਸੁਰਿ ਨਰ ਮੁਨਿ ਜਨ

ਸਹਜਿ ਵਖਾਣੀ ਰਾਮ ॥ ਸਹਜੇ ਵਖਾਣੀ ਅਮਿਉ ਬਾਣੀ ਚਰਣ ਕਮਲ ਰੰਗੁ ਲਾਇਆ ॥ ਜਪਿ ਏਕੁ ਅਲਖੁ ਪ੍ਰਭੁ

ਨਿਰੰਜਨੁ ਮਨ ਚਿੰਦਿਆ ਫਲੁ ਪਾਇਆ ॥ ਤਜਿ ਮਾਨੁ ਮੋਹੁ ਵਿਕਾਰੁ ਦੂਜਾ ਜੋਤੀ ਜੋਤਿ ਸਮਾਣੀ ॥ ਬਿਨਵੰਤਿ ਨਾਨਕ

ਗੁਰ ਪ੍ਰਸਾਦੀ ਸਦਾ ਹਰਿ ਰੰਗੁ ਮਾਣੀ ॥੧॥ ਹਰਿ ਸੰਤਾ ਹਰਿ ਸੰਤ ਸਜਨ ਮੇਰੇ ਮੀਤ ਸਹਾਈ ਰਾਮ ॥ ਵਡਭਾਗੀ

ਵਡਭਾਗੀ ਸਤਸੰਗਤਿ ਪਾਈ ਰਾਮ ॥ ਵਡਭਾਗੀ ਪਾਏ ਨਾਮੁ ਧਿਆਏ ਲਾਥੇ ਦੂਖ ਸੰਤਾਪੈ ॥ ਗੁਰ ਚਰਣੀ ਲਾਗੇ ਭ੍ਰਮ

ਭਉ ਭਾਗੇ ਆਪੁ ਮਿਟਾਇਆ ਆਪੈ ॥ ਕਰਿ ਕਿਰਪਾ ਮੇਲੇ ਪ੍ਰਭਿ ਅਪੁਨੈ ਵਿਛੁੜਿ ਕਤਹਿ ਨ ਜਾਈ ॥ ਬਿਨਵੰਤਿ

ਨਾਨਕ ਦਾਸੁ ਤੇਰਾ ਸਦਾ ਹਰਿ ਸਰਣਾਈ ॥੨॥ ਹਰਿ ਦਰੇ ਹਰਿ ਦਰਿ ਸੋਹਨਿ ਤੇਰੇ ਭਗਤ ਪਿਆਰੇ ਰਾਮ ॥ ਵਾਰੀ

ਤਿਨ ਵਾਰੀ ਜਾਵਾ ਸਦ ਬਲਿਹਾਰੇ ਰਾਮ ॥ ਸਦ ਬਲਿਹਾਰੇ ਕਰਿ ਨਮਸਕਾਰੇ ਜਿਨ ਭੇਟਤ ਪ੍ਰਭੁ ਜਾਤਾ ॥ ਘਟਿ ਘਟਿ

ਰਵਿ ਰਹਿਆ ਸਭ ਥਾਈ ਪੂਰਨ ਪੁਰਖੁ ਬਿਧਾਤਾ ॥ ਗੁਰੁ ਪੂਰਾ ਪਾਇਆ ਨਾਮੁ ਧਿਆਇਆ ਜੂਐ ਜਨਮੁ ਨ ਹਾਰੇ ॥

ਬਿਨਵੰਤਿ ਨਾਨਕ ਸਰਣਿ ਤੇਰੀ ਰਾਖੁ ਕਿਰਪਾ ਧਾਰੇ ॥੩॥ ਬੇਅੰਤਾ ਬੇਅੰਤ ਗੁਣ ਤੇਰੇ ਕੇਤਕ ਗਾਵਾ ਰਾਮ ॥ ਤੇਰੇ

ਚਰਣਾ ਤੇਰੇ ਚਰਣ ਧੂੜਿ ਵਡਭਾਗੀ ਪਾਵਾ ਰਾਮ ॥ ਹਰਿ ਧੂੜੀ ਨਾੑਈਐ ਮੈਲੁ ਗਵਾਈਐ ਜਨਮ ਮਰਣ ਦੁਖ ਲਾਥੇ

॥ ਅੰਤਰਿ ਬਾਹਰਿ ਸਦਾ ਹਦੂਰੇ ਪਰਮੇਸਰੁ ਪ੍ਰਭੁ ਸਾਥੇ ॥ ਮਿਟੇ ਦੂਖ ਕਲਿਆਣ ਕੀਰਤਨ ਬਹੁੜਿ ਜੋਨਿ ਨ ਪਾਵਾ ॥

ਬਿਨਵੰਤਿ ਨਾਨਕ ਗੁਰ ਸਰਣਿ ਤਰੀਐ ਆਪਣੇ ਪ੍ਰਭ ਭਾਵਾ ॥੪॥੨॥

ਆਸਾ ਛੰਤ ਮਹਲਾ ੫ ਘਰੁ ੪      ੴ ਸਤਿਗੁਰ ਪ੍ਰਸਾਦਿ ॥

ਹਰਿ ਚਰਨ ਕਮਲ ਮਨੁ ਬੇਧਿਆ ਕਿਛੁ ਆਨ ਨ ਮੀਠਾ ਰਾਮ ਰਾਜੇ ॥ ਮਿਲਿ ਸੰਤਸੰਗਤਿ ਆਰਾਧਿਆ ਹਰਿ ਘਟਿ

ਘਟੇ ਡੀਠਾ ਰਾਮ ਰਾਜੇ ॥ ਹਰਿ ਘਟਿ ਘਟੇ ਡੀਠਾ ਅੰਮ੍ਰਿਤੁੋ ਵੂਠਾ ਜਨਮ ਮਰਨ ਦੁਖ ਨਾਠੇ ॥ ਗੁਣ ਨਿਧਿ ਗਾਇਆ

ਸਭ ਦੂਖ ਮਿਟਾਇਆ ਹਉਮੈ ਬਿਨਸੀ ਗਾਠੇ ॥ ਪ੍ਰਿਉ ਸਹਜ ਸੁਭਾਈ ਛੋਡਿ ਨ ਜਾਈ ਮਨਿ ਲਾਗਾ ਰੰਗੁ ਮਜੀਠਾ ॥

ਹਰਿ ਨਾਨਕ ਬੇਧੇ ਚਰਨ ਕਮਲ ਕਿਛੁ ਆਨ ਨ ਮੀਠਾ ॥੧॥ ਜਿਉ ਰਾਤੀ ਜਲਿ ਮਾਛੁਲੀ ਤਿਉ ਰਾਮ ਰਸਿ ਮਾਤੇ

ਰਾਮ ਰਾਜੇ ॥ ਗੁਰ ਪੂਰੈ ਉਪਦੇਸਿਆ ਜੀਵਨ ਗਤਿ ਭਾਤੇ ਰਾਮ ਰਾਜੇ ॥ ਜੀਵਨ ਗਤਿ ਸੁਆਮੀ ਅੰਤਰਜਾਮੀ ਆਪਿ

ਲੀਏ ਲੜਿ ਲਾਏ ॥ ਹਰਿ ਰਤਨ ਪਦਾਰਥੋ ਪਰਗਟੋ ਪੂਰਨੋ ਛੋਡਿ ਨ ਕਤਹੂ ਜਾਏ ॥ ਪ੍ਰਭੁ ਸੁਘਰੁ ਸਰੂਪੁ ਸੁਜਾਨੁ

ਸੁਆਮੀ ਤਾ ਕੀ ਮਿਟੈ ਨ ਦਾਤੇ ॥ ਜਲ ਸੰਗਿ ਰਾਤੀ ਮਾਛੁਲੀ ਨਾਨਕ ਹਰਿ ਮਾਤੇ ॥੨॥ ਚਾਤ੍ਰਿਕੁ ਜਾਚੈ ਬੂੰਦ ਜਿਉ

ਹਰਿ ਪ੍ਰਾਨ ਅਧਾਰਾ ਰਾਮ ਰਾਜੇ ॥ ਮਾਲੁ ਖਜੀਨਾ ਸੁਤ ਭ੍ਰਾਤ ਮੀਤ ਸਭਹੂੰ ਤੇ ਪਿਆਰਾ ਰਾਮ ਰਾਜੇ ॥ ਸਭਹੂੰ ਤੇ

ਪਿਆਰਾ ਪੁਰਖੁ ਨਿਰਾਰਾ ਤਾ ਕੀ ਗਤਿ ਨਹੀ ਜਾਣੀਐ ॥ ਹਰਿ ਸਾਸਿ ਗਿਰਾਸਿ ਨ ਬਿਸਰੈ ਕਬਹੂੰ ਗੁਰ ਸਬਦੀ ਰੰਗੁ

ਮਾਣੀਐ ॥ ਪ੍ਰਭੁ ਪੁਰਖੁ ਜਗਜੀਵਨੋ ਸੰਤ ਰਸੁ ਪੀਵਨੋ ਜਪਿ ਭਰਮ ਮੋਹ ਦੁਖ ਡਾਰਾ ॥ ਚਾਤ੍ਰਿਕੁ ਜਾਚੈ ਬੂੰਦ ਜਿਉ

ਨਾਨਕ ਹਰਿ ਪਿਆਰਾ ॥੩॥ ਮਿਲੇ ਨਰਾਇਣ ਆਪਣੇ ਮਾਨੋਰਥੋ ਪੂਰਾ ਰਾਮ ਰਾਜੇ ॥ ਢਾਠੀ ਭੀਤਿ ਭਰੰਮ ਕੀ

ਭੇਟਤ ਗੁਰੁ ਸੂਰਾ ਰਾਮ ਰਾਜੇ ॥ ਪੂਰਨ ਗੁਰ ਪਾਏ ਪੁਰਬਿ ਲਿਖਾਏ ਸਭ ਨਿਧਿ ਦੀਨ ਦਇਆਲਾ ॥ ਆਦਿ ਮਧਿ

ਅੰਤਿ ਪ੍ਰਭੁ ਸੋਈ ਸੁੰਦਰ ਗੁਰ ਗੋਪਾਲਾ ॥ ਸੂਖ ਸਹਜ ਆਨੰਦ ਘਨੇਰੇ ਪਤਿਤ ਪਾਵਨ ਸਾਧੂ ਧੂਰਾ ॥ ਹਰਿ ਮਿਲੇ

ਨਰਾਇਣ ਨਾਨਕਾ ਮਾਨੋਰਥੁੋ ਪੂਰਾ ॥੪॥੧॥੩॥

ਆਸਾ ਮਹਲਾ ੫ ਛੰਤ ਘਰੁ ੬

ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਜਾ ਕਉ ਭਏ ਕ੍ਰਿਪਾਲ ਪ੍ਰਭ ਹਰਿ ਹਰਿ ਸੇਈ ਜਪਾਤ ॥ ਨਾਨਕ ਪ੍ਰੀਤਿ ਲਗੀ

ਤਿਨੑ ਰਾਮ ਸਿਉ ਭੇਟਤ ਸਾਧ ਸੰਗਾਤ ॥੧॥ ਛੰਤੁ ॥ ਜਲ ਦੁਧ ਨਿਆਈ ਰੀਤਿ ਅਬ ਦੁਧ ਆਚ ਨਹੀ ਮਨ ਐਸੀ

ਪ੍ਰੀਤਿ ਹਰੇ ॥ ਅਬ ਉਰਝਿਓ ਅਲਿ ਕਮਲੇਹ ਬਾਸਨ ਮਾਹਿ ਮਗਨ ਇਕੁ ਖਿਨੁ ਭੀ ਨਾਹਿ ਟਰੈ ॥ ਖਿਨੁ ਨਾਹਿ

ਟਰੀਐ ਪ੍ਰੀਤਿ ਹਰੀਐ ਸੀਗਾਰ ਹਭਿ ਰਸ ਅਰਪੀਐ ॥ ਜਹ ਦੂਖੁ ਸੁਣੀਐ ਜਮ ਪੰਥੁ ਭਣੀਐ ਤਹ ਸਾਧਸੰਗਿ ਨ

ਡਰਪੀਐ ॥ ਕਰਿ ਕੀਰਤਿ ਗੋਵਿੰਦ ਗੁਣੀਐ ਸਗਲ ਪ੍ਰਾਛਤ ਦੁਖ ਹਰੇ ॥ ਕਹੁ ਨਾਨਕ ਛੰਤ ਗੋਵਿੰਦ ਹਰਿ ਕੇ ਮਨ

ਹਰਿ ਸਿਉ ਨੇਹੁ ਕਰੇਹੁ ਐਸੀ ਮਨ ਪ੍ਰੀਤਿ ਹਰੇ ॥੧॥ ਜੈਸੀ ਮਛੁਲੀ ਨੀਰ ਇਕੁ ਖਿਨੁ ਭੀ ਨਾ ਧੀਰੇ ਮਨ ਐਸਾ

ਨੇਹੁ ਕਰੇਹੁ ॥ ਜੈਸੀ ਚਾਤ੍ਰਿਕ ਪਿਆਸ ਖਿਨੁ ਖਿਨੁ ਬੂੰਦ ਚਵੈ ਬਰਸੁ ਸੁਹਾਵੇ ਮੇਹੁ ॥ ਹਰਿ ਪ੍ਰੀਤਿ ਕਰੀਜੈ ਇਹੁ ਮਨੁ

ਦੀਜੈ ਅਤਿ ਲਾਈਐ ਚਿਤੁ ਮੁਰਾਰੀ ॥ ਮਾਨੁ ਨ ਕੀਜੈ ਸਰਣਿ ਪਰੀਜੈ ਦਰਸਨ ਕਉ ਬਲਿਹਾਰੀ ॥ ਗੁਰ ਸੁਪ੍ਰਸੰਨੇ

ਮਿਲੁ ਨਾਹ ਵਿਛੁੰਨੇ ਧਨ ਦੇਦੀ ਸਾਚੁ ਸਨੇਹਾ ॥ ਕਹੁ ਨਾਨਕ ਛੰਤ ਅਨੰਤ ਠਾਕੁਰ ਕੇ ਹਰਿ ਸਿਉ ਕੀਜੈ ਨੇਹਾ ਮਨ

ਐਸਾ ਨੇਹੁ ਕਰੇਹੁ ॥੨॥ ਚਕਵੀ ਸੂਰ ਸਨੇਹੁ ਚਿਤਵੈ ਆਸ ਘਣੀ ਕਦਿ ਦਿਨੀਅਰੁ ਦੇਖੀਐ ॥ ਕੋਕਿਲ ਅੰਬ

ਪਰੀਤਿ ਚਵੈ ਸੁਹਾਵੀਆ ਮਨ ਹਰਿ ਰੰਗੁ ਕੀਜੀਐ ॥ ਹਰਿ ਪ੍ਰੀਤਿ ਕਰੀਜੈ ਮਾਨੁ ਨ ਕੀਜੈ ਇਕ ਰਾਤੀ ਕੇ ਹਭਿ

ਪਾਹੁਣਿਆ ॥ ਅਬ ਕਿਆ ਰੰਗੁ ਲਾਇਓ ਮੋਹੁ ਰਚਾਇਓ ਨਾਗੇ ਆਵਣ ਜਾਵਣਿਆ ॥ ਥਿਰੁ ਸਾਧੂ ਸਰਣੀ ਪੜੀਐ

ਚਰਣੀ ਅਬ ਟੂਟਸਿ ਮੋਹੁ ਜੁ ਕਿਤੀਐ ॥ ਕਹੁ ਨਾਨਕ ਛੰਤ ਦਇਆਲ ਪੁਰਖ ਕੇ ਮਨ ਹਰਿ ਲਾਇ ਪਰੀਤਿ ਕਬ

ਦਿਨੀਅਰੁ ਦੇਖੀਐ ॥੩॥ ਨਿਸਿ ਕੁਰੰਕ ਜੈਸੇ ਨਾਦ ਸੁਣਿ ਸ੍ਰਵਣੀ ਹੀਉ ਡਿਵੈ ਮਨ ਐਸੀ ਪ੍ਰੀਤਿ ਕੀਜੈ ॥ ਜੈਸੀ

ਤਰੁਣਿ ਭਤਾਰ ਉਰਝੀ ਪਿਰਹਿ ਸਿਵੈ ਇਹੁ ਮਨੁ ਲਾਲ ਦੀਜੈ ॥ ਮਨੁ ਲਾਲਹਿ ਦੀਜੈ ਭੋਗ ਕਰੀਜੈ ਹਭਿ ਖੁਸੀਆ

ਰੰਗ ਮਾਣੇ ॥ ਪਿਰੁ ਅਪਨਾ ਪਾਇਆ ਰੰਗੁ ਲਾਲੁ ਬਣਾਇਆ ਅਤਿ ਮਿਲਿਓ ਮਿਤ੍ਰ ਚਿਰਾਣੇ ॥ ਗੁਰੁ ਥੀਆ ਸਾਖੀ

ਤਾ ਡਿਠਮੁ ਆਖੀ ਪਿਰ ਜੇਹਾ ਅਵਰੁ ਨ ਦੀਸੈ ॥ ਕਹੁ ਨਾਨਕ ਛੰਤ ਦਇਆਲ ਮੋਹਨ ਕੇ ਮਨ ਹਰਿ ਚਰਣ ਗਹੀਜੈ

ਐਸੀ ਮਨ ਪ੍ਰੀਤਿ ਕੀਜੈ ॥੪॥੧॥੪॥ ਆਸਾ ਮਹਲਾ ੫ ॥ ਸਲੋਕੁ ॥ ਬਨੁ ਬਨੁ ਫਿਰਤੀ ਖੋਜਤੀ ਹਾਰੀ ਬਹੁ

ਅਵਗਾਹਿ ॥ ਨਾਨਕ ਭੇਟੇ ਸਾਧ ਜਬ ਹਰਿ ਪਾਇਆ ਮਨ ਮਾਹਿ ॥੧॥ ਛੰਤ ॥ ਜਾ ਕਉ ਖੋਜਹਿ ਅਸੰਖ ਮੁਨੀ

ਅਨੇਕ ਤਪੇ ॥ ਬ੍ਰਹਮੇ ਕੋਟਿ ਅਰਾਧਹਿ ਗਿਆਨੀ ਜਾਪ ਜਪੇ ॥ ਜਪ ਤਾਪ ਸੰਜਮ ਕਿਰਿਆ ਪੂਜਾ ਅਨਿਕ ਸੋਧਨ

ਬੰਦਨਾ ॥ ਕਰਿ ਗਵਨੁ ਬਸੁਧਾ ਤੀਰਥਹ ਮਜਨੁ ਮਿਲਨ ਕਉ ਨਿਰੰਜਨਾ ॥ ਮਾਨੁਖ ਬਨੁ ਤਿਨੁ ਪਸੂ ਪੰਖੀ ਸਗਲ

ਤੁਝਹਿ ਅਰਾਧਤੇ ॥ ਦਇਆਲ ਲਾਲ ਗੋਬਿੰਦ ਨਾਨਕ ਮਿਲੁ ਸਾਧਸੰਗਤਿ ਹੋਇ ਗਤੇ ॥੧॥ ਕੋਟਿ ਬਿਸਨ ਅਵਤਾਰ

ਸੰਕਰ ਜਟਾਧਾਰ ॥ ਚਾਹਹਿ ਤੁਝਹਿ ਦਇਆਰ ਮਨਿ ਤਨਿ ਰੁਚ ਅਪਾਰ ॥ ਅਪਾਰ ਅਗਮ ਗੋਬਿੰਦ ਠਾਕੁਰ ਸਗਲ

ਪੂਰਕ ਪ੍ਰਭ ਧਨੀ ॥ ਸੁਰ ਸਿਧ ਗਣ ਗੰਧਰਬ ਧਿਆਵਹਿ ਜਖ ਕਿੰਨਰ ਗੁਣ ਭਨੀ ॥ ਕੋਟਿ ਇੰਦ੍ਰ ਅਨੇਕ ਦੇਵਾ ਜਪਤ

ਸੁਆਮੀ ਜੈ ਜੈ ਕਾਰ ॥ ਅਨਾਥ ਨਾਥ ਦਇਆਲ ਨਾਨਕ ਸਾਧਸੰਗਤਿ ਮਿਲਿ ਉਧਾਰ ॥੨॥ ਕੋਟਿ ਦੇਵੀ ਜਾ ਕਉ

ਸੇਵਹਿ ਲਖਿਮੀ ਅਨਿਕ ਭਾਤਿ ॥ ਗੁਪਤ ਪ੍ਰਗਟ ਜਾ ਕਉ ਅਰਾਧਹਿ ਪਉਣ ਪਾਣੀ ਦਿਨਸੁ ਰਾਤਿ ॥ ਨਖਿਅਤ੍ਰ

ਸਸੀਅਰ ਸੂਰ ਧਿਆਵਹਿ ਬਸੁਧ ਗਗਨਾ ਗਾਵਏ ॥ ਸਗਲ ਖਾਣੀ ਸਗਲ ਬਾਣੀ ਸਦਾ ਸਦਾ ਧਿਆਵਏ ॥

ਸਿਮ੍ਰਿਤਿ ਪੁਰਾਣ ਚਤੁਰ ਬੇਦਹ ਖਟੁ ਸਾਸਤ੍ਰ ਜਾ ਕਉ ਜਪਾਤਿ ॥ ਪਤਿਤ ਪਾਵਨ ਭਗਤਿ ਵਛਲ ਨਾਨਕ ਮਿਲੀਐ

ਸੰਗਿ ਸਾਤਿ ॥੩॥ ਜੇਤੀ ਪ੍ਰਭੂ ਜਨਾਈ ਰਸਨਾ ਤੇਤ ਭਨੀ ॥ ਅਨਜਾਨਤ ਜੋ ਸੇਵੈ ਤੇਤੀ ਨਹ ਜਾਇ ਗਨੀ ॥ ਅਵਿਗਤ

ਅਗਨਤ ਅਥਾਹ ਠਾਕੁਰ ਸਗਲ ਮੰਝੇ ਬਾਹਰਾ ॥ ਸਰਬ ਜਾਚਿਕ ਏਕੁ ਦਾਤਾ ਨਹ ਦੂਰਿ ਸੰਗੀ ਜਾਹਰਾ ॥ ਵਸਿ

ਭਗਤ ਥੀਆ ਮਿਲੇ ਜੀਆ ਤਾ ਕੀ ਉਪਮਾ ਕਿਤ ਗਨੀ ॥ ਇਹੁ ਦਾਨੁ ਮਾਨੁ ਨਾਨਕੁ ਪਾਏ ਸੀਸੁ ਸਾਧਹ ਧਰਿ ਚਰਨੀ

॥੪॥੨॥੫॥ ਆਸਾ ਮਹਲਾ ੫ ॥ ਸਲੋਕ ॥ ਉਦਮੁ ਕਰਹੁ ਵਡਭਾਗੀਹੋ ਸਿਮਰਹੁ ਹਰਿ ਹਰਿ ਰਾਇ ॥ ਨਾਨਕ ਜਿਸੁ

ਸਿਮਰਤ ਸਭ ਸੁਖ ਹੋਵਹਿ ਦੂਖੁ ਦਰਦੁ ਭ੍ਰਮੁ ਜਾਇ ॥੧॥ ਛੰਤੁ ॥ ਨਾਮੁ ਜਪਤ ਗੋਬਿੰਦ ਨਹ ਅਲਸਾਈਐ ॥ ਭੇਟਤ

ਸਾਧੂ ਸੰਗ ਜਮ ਪੁਰਿ ਨਹ ਜਾਈਐ ॥ ਦੂਖ ਦਰਦ ਨ ਭਉ ਬਿਆਪੈ ਨਾਮੁ ਸਿਮਰਤ ਸਦ ਸੁਖੀ ॥ ਸਾਸਿ ਸਾਸਿ

ਅਰਾਧਿ ਹਰਿ ਹਰਿ ਧਿਆਇ ਸੋ ਪ੍ਰਭੁ ਮਨਿ ਮੁਖੀ ॥ ਕ੍ਰਿਪਾਲ ਦਇਆਲ ਰਸਾਲ ਗੁਣ ਨਿਧਿ ਕਰਿ ਦਇਆ ਸੇਵਾ

ਲਾਈਐ ॥ ਨਾਨਕੁ ਪਇਅੰਪੈ ਚਰਣ ਜੰਪੈ ਨਾਮੁ ਜਪਤ ਗੋਬਿੰਦ ਨਹ ਅਲਸਾਈਐ ॥੧॥ ਪਾਵਨ ਪਤਿਤ ਪੁਨੀਤ

ਨਾਮ ਨਿਰੰਜਨਾ ॥ ਭਰਮ ਅੰਧੇਰ ਬਿਨਾਸ ਗਿਆਨ ਗੁਰ ਅੰਜਨਾ ॥ ਗੁਰ ਗਿਆਨ ਅੰਜਨ ਪ੍ਰਭ ਨਿਰੰਜਨ ਜਲਿ ਥਲਿ

ਮਹੀਅਲਿ ਪੂਰਿਆ ॥ ਇਕ ਨਿਮਖ ਜਾ ਕੈ ਰਿਦੈ ਵਸਿਆ ਮਿਟੇ ਤਿਸਹਿ ਵਿਸੂਰਿਆ ॥ ਅਗਾਧਿ ਬੋਧ ਸਮਰਥ

ਸੁਆਮੀ ਸਰਬ ਕਾ ਭਉ ਭੰਜਨਾ ॥ ਨਾਨਕੁ ਪਇਅੰਪੈ ਚਰਣ ਜੰਪੈ ਪਾਵਨ ਪਤਿਤ ਪੁਨੀਤ ਨਾਮ ਨਿਰੰਜਨਾ ॥੨॥

ਓਟ ਗਹੀ ਗੋਪਾਲ ਦਇਆਲ ਕ੍ਰਿਪਾ ਨਿਧੇ ॥ ਮੋਹਿ ਆਸਰ ਤੁਅ ਚਰਨ ਤੁਮਾਰੀ ਸਰਨਿ ਸਿਧੇ ॥ ਹਰਿ ਚਰਨ ਕਾਰਨ

ਕਰਨ ਸੁਆਮੀ ਪਤਿਤ ਉਧਰਨ ਹਰਿ ਹਰੇ ॥ ਸਾਗਰ ਸੰਸਾਰ ਭਵ ਉਤਾਰ ਨਾਮੁ ਸਿਮਰਤ ਬਹੁ ਤਰੇ ॥ ਆਦਿ ਅੰਤਿ

ਬੇਅੰਤ ਖੋਜਹਿ ਸੁਨੀ ਉਧਰਨ ਸੰਤਸੰਗ ਬਿਧੇ ॥ ਨਾਨਕੁ ਪਇਅੰਪੈ ਚਰਨ ਜੰਪੈ ਓਟ ਗਹੀ ਗੋਪਾਲ ਦਇਆਲ

ਕ੍ਰਿਪਾ ਨਿਧੇ ॥੩॥ ਭਗਤਿ ਵਛਲੁ ਹਰਿ ਬਿਰਦੁ ਆਪਿ ਬਨਾਇਆ ॥ ਜਹ ਜਹ ਸੰਤ ਅਰਾਧਹਿ ਤਹ ਤਹ ਪ੍ਰਗਟਾਇਆ

॥ ਪ੍ਰਭਿ ਆਪਿ ਲੀਏ ਸਮਾਇ ਸਹਜਿ ਸੁਭਾਇ ਭਗਤ ਕਾਰਜ ਸਾਰਿਆ ॥ ਆਨੰਦ ਹਰਿ ਜਸ ਮਹਾ ਮੰਗਲ ਸਰਬ

ਦੂਖ ਵਿਸਾਰਿਆ ॥ ਚਮਤਕਾਰ ਪ੍ਰਗਾਸੁ ਦਹ ਦਿਸ ਏਕੁ ਤਹ ਦ੍ਰਿਸਟਾਇਆ ॥ ਨਾਨਕੁ ਪਇਅੰਪੈ ਚਰਣ ਜੰਪੈ

ਭਗਤਿ ਵਛਲੁ ਹਰਿ ਬਿਰਦੁ ਆਪਿ ਬਨਾਇਆ ॥੪॥੩॥੬॥ ਆਸਾ ਮਹਲਾ ੫ ॥ ਥਿਰੁ ਸੰਤਨ ਸੋਹਾਗੁ ਮਰੈ ਨ

ਜਾਵਏ ॥ ਜਾ ਕੈ ਗ੍ਰਿਹਿ ਹਰਿ ਨਾਹੁ ਸੁ ਸਦ ਹੀ ਰਾਵਏ ॥ ਅਵਿਨਾਸੀ ਅਵਿਗਤੁ ਸੋ ਪ੍ਰਭੁ ਸਦਾ ਨਵਤਨੁ ਨਿਰਮਲਾ

॥ ਨਹ ਦੂਰਿ ਸਦਾ ਹਦੂਰਿ ਠਾਕੁਰੁ ਦਹ ਦਿਸ ਪੂਰਨੁ ਸਦ ਸਦਾ ॥ ਪ੍ਰਾਨਪਤਿ ਗਤਿ ਮਤਿ ਜਾ ਤੇ ਪ੍ਰਿਅ ਪ੍ਰੀਤਿ

ਪ੍ਰੀਤਮੁ ਭਾਵਏ ॥ ਨਾਨਕੁ ਵਖਾਣੈ ਗੁਰ ਬਚਨਿ ਜਾਣੈ ਥਿਰੁ ਸੰਤਨ ਸੋਹਾਗੁ ਮਰੈ ਨ ਜਾਵਏ ॥੧॥ ਜਾ ਕਉ ਰਾਮ

ਭਤਾਰੁ ਤਾ ਕੈ ਅਨਦੁ ਘਣਾ ॥ ਸੁਖਵੰਤੀ ਸਾ ਨਾਰਿ ਸੋਭਾ ਪੂਰਿ ਬਣਾ ॥ ਮਾਣੁ ਮਹਤੁ ਕਲਿਆਣੁ ਹਰਿ ਜਸੁ ਸੰਗਿ

ਸੁਰਜਨੁ ਸੋ ਪ੍ਰਭੂ ॥ ਸਰਬ ਸਿਧਿ ਨਵ ਨਿਧਿ ਤਿਤੁ ਗ੍ਰਿਹਿ ਨਹੀ ਊਨਾ ਸਭੁ ਕਛੂ ॥ ਮਧੁਰ ਬਾਨੀ ਪਿਰਹਿ ਮਾਨੀ

ਥਿਰੁ ਸੋਹਾਗੁ ਤਾ ਕਾ ਬਣਾ ॥ ਨਾਨਕੁ ਵਖਾਣੈ ਗੁਰ ਬਚਨਿ ਜਾਣੈ ਜਾ ਕੋ ਰਾਮੁ ਭਤਾਰੁ ਤਾ ਕੈ ਅਨਦੁ ਘਣਾ ॥੨॥

ਆਉ ਸਖੀ ਸੰਤ ਪਾਸਿ ਸੇਵਾ ਲਾਗੀਐ ॥ ਪੀਸਉ ਚਰਣ ਪਖਾਰਿ ਆਪੁ ਤਿਆਗੀਐ ॥ ਤਜਿ ਆਪੁ ਮਿਟੈ ਸੰਤਾਪੁ

ਆਪੁ ਨਹ ਜਾਣਾਈਐ ॥ ਸਰਣਿ ਗਹੀਜੈ ਮਾਨਿ ਲੀਜੈ ਕਰੇ ਸੋ ਸੁਖੁ ਪਾਈਐ ॥ ਕਰਿ ਦਾਸ ਦਾਸੀ ਤਜਿ ਉਦਾਸੀ

ਕਰ ਜੋੜਿ ਦਿਨੁ ਰੈਣਿ ਜਾਗੀਐ ॥ ਨਾਨਕੁ ਵਖਾਣੈ ਗੁਰ ਬਚਨਿ ਜਾਣੈ ਆਉ ਸਖੀ ਸੰਤ ਪਾਸਿ ਸੇਵਾ ਲਾਗੀਐ ॥

੩॥ ਜਾ ਕੈ ਮਸਤਕਿ ਭਾਗ ਸਿ ਸੇਵਾ ਲਾਇਆ ॥ ਤਾ ਕੀ ਪੂਰਨ ਆਸ ਜਿਨੑ ਸਾਧਸੰਗੁ ਪਾਇਆ ॥ ਸਾਧਸੰਗਿ

ਹਰਿ ਕੈ ਰੰਗਿ ਗੋਬਿੰਦ ਸਿਮਰਣ ਲਾਗਿਆ ॥ ਭਰਮੁ ਮੋਹੁ ਵਿਕਾਰੁ ਦੂਜਾ ਸਗਲ ਤਿਨਹਿ ਤਿਆਗਿਆ ॥ ਮਨਿ

ਸਾਂਤਿ ਸਹਜੁ ਸੁਭਾਉ ਵੂਠਾ ਅਨਦ ਮੰਗਲ ਗੁਣ ਗਾਇਆ ॥ ਨਾਨਕੁ ਵਖਾਣੈ ਗੁਰ ਬਚਨਿ ਜਾਣੈ ਜਾ ਕੈ ਮਸਤਕਿ

ਭਾਗ ਸਿ ਸੇਵਾ ਲਾਇਆ ॥੪॥੪॥੭॥ ਆਸਾ ਮਹਲਾ ੫ ॥ ਸਲੋਕੁ ॥ ਹਰਿ ਹਰਿ ਨਾਮੁ ਜਪੰਤਿਆ ਕਛੁ ਨ

ਕਹੈ ਜਮਕਾਲੁ ॥ ਨਾਨਕ ਮਨੁ ਤਨੁ ਸੁਖੀ ਹੋਇ ਅੰਤੇ ਮਿਲੈ ਗੋਪਾਲੁ ॥੧॥ ਛੰਤ ॥ ਮਿਲਉ ਸੰਤਨ ਕੈ ਸੰਗਿ ਮੋਹਿ

ਉਧਾਰਿ ਲੇਹੁ ॥ ਬਿਨਉ ਕਰਉ ਕਰ ਜੋੜਿ ਹਰਿ ਹਰਿ ਨਾਮੁ ਦੇਹੁ ॥ ਹਰਿ ਨਾਮੁ ਮਾਗਉ ਚਰਣ ਲਾਗਉ ਮਾਨੁ

ਤਿਆਗਉ ਤੁਮੑ ਦਇਆ ॥ ਕਤਹੂੰ ਨ ਧਾਵਉ ਸਰਣਿ ਪਾਵਉ ਕਰੁਣਾ ਮੈ ਪ੍ਰਭ ਕਰਿ ਮਇਆ ॥ ਸਮਰਥ ਅਗਥ

ਅਪਾਰ ਨਿਰਮਲ ਸੁਣਹੁ ਸੁਆਮੀ ਬਿਨਉ ਏਹੁ ॥ ਕਰ ਜੋੜਿ ਨਾਨਕ ਦਾਨੁ ਮਾਗੈ ਜਨਮ ਮਰਣ ਨਿਵਾਰਿ ਲੇਹੁ ॥

੧॥ ਅਪਰਾਧੀ ਮਤਿਹੀਨੁ ਨਿਰਗੁਨੁ ਅਨਾਥੁ ਨੀਚੁ ॥ ਸਠ ਕਠੋਰੁ ਕੁਲਹੀਨੁ ਬਿਆਪਤ ਮੋਹ ਕੀਚੁ ॥ ਮਲ ਭਰਮ

ਕਰਮ ਅਹੰ ਮਮਤਾ ਮਰਣੁ ਚੀਤਿ ਨ ਆਵਏ ॥ ਬਨਿਤਾ ਬਿਨੋਦ ਅਨੰਦ ਮਾਇਆ ਅਗਿਆਨਤਾ ਲਪਟਾਵਏ ॥

ਖਿਸੈ ਜੋਬਨੁ ਬਧੈ ਜਰੂਆ ਦਿਨ ਨਿਹਾਰੇ ਸੰਗਿ ਮੀਚੁ ॥ ਬਿਨਵੰਤਿ ਨਾਨਕ ਆਸ ਤੇਰੀ ਸਰਣਿ ਸਾਧੂ ਰਾਖੁ ਨੀਚੁ

॥੨॥ ਭਰਮੇ ਜਨਮ ਅਨੇਕ ਸੰਕਟ ਮਹਾ ਜੋਨ ॥ ਲਪਟਿ ਰਹਿਓ ਤਿਹ ਸੰਗਿ ਮੀਠੇ ਭੋਗ ਸੋਨ ॥ ਭ੍ਰਮਤ ਭਾਰ

ਅਗਨਤ ਆਇਓ ਬਹੁ ਪ੍ਰਦੇਸਹ ਧਾਇਓ ॥ ਅਬ ਓਟ ਧਾਰੀ ਪ੍ਰਭ ਮੁਰਾਰੀ ਸਰਬ ਸੁਖ ਹਰਿ ਨਾਇਓ ॥ ਰਾਖਨਹਾਰੇ

ਪ੍ਰਭ ਪਿਆਰੇ ਮੁਝ ਤੇ ਕਛੂ ਨ ਹੋਆ ਹੋਨ ॥ ਸੂਖ ਸਹਜ ਆਨੰਦ ਨਾਨਕ ਕ੍ਰਿਪਾ ਤੇਰੀ ਤਰੈ ਭਉਨ ॥੩॥ ਨਾਮ

ਧਾਰੀਕ ਉਧਾਰੇ ਭਗਤਹ ਸੰਸਾ ਕਉਨ ॥ ਜੇਨ ਕੇਨ ਪਰਕਾਰੇ ਹਰਿ ਹਰਿ ਜਸੁ ਸੁਨਹੁ ਸ੍ਰਵਨ ॥ ਸੁਨਿ ਸ੍ਰਵਨ ਬਾਨੀ

ਪੁਰਖ ਗਿਆਨੀ ਮਨਿ ਨਿਧਾਨਾ ਪਾਵਹੇ ॥ ਹਰਿ ਰੰਗਿ ਰਾਤੇ ਪ੍ਰਭ ਬਿਧਾਤੇ ਰਾਮ ਕੇ ਗੁਣ ਗਾਵਹੇ ॥ ਬਸੁਧ ਕਾਗਦ

ਬਨਰਾਜ ਕਲਮਾ ਲਿਖਣ ਕਉ ਜੇ ਹੋਇ ਪਵਨ ॥ ਬੇਅੰਤ ਅੰਤੁ ਨ ਜਾਇ ਪਾਇਆ ਗਹੀ ਨਾਨਕ ਚਰਣ ਸਰਨ

॥੪॥੫॥੮॥ ਆਸਾ ਮਹਲਾ ੫ ॥ ਪੁਰਖ ਪਤੇ ਭਗਵਾਨ ਤਾ ਕੀ ਸਰਣਿ ਗਹੀ ॥ ਨਿਰਭਉ ਭਏ ਪਰਾਨ ਚਿੰਤਾ

ਸਗਲ ਲਹੀ ॥ ਮਾਤ ਪਿਤਾ ਸੁਤ ਮੀਤ ਸੁਰਿਜਨ ਇਸਟ ਬੰਧਪ ਜਾਣਿਆ ॥ ਗਹਿ ਕੰਠਿ ਲਾਇਆ ਗੁਰਿ

ਮਿਲਾਇਆ ਜਸੁ ਬਿਮਲ ਸੰਤ ਵਖਾਣਿਆ ॥ ਬੇਅੰਤ ਗੁਣ ਅਨੇਕ ਮਹਿਮਾ ਕੀਮਤਿ ਕਛੂ ਨ ਜਾਇ ਕਹੀ ॥ ਪ੍ਰਭ ਏਕ

ਅਨਿਕ ਅਲਖ ਠਾਕੁਰ ਓਟ ਨਾਨਕ ਤਿਸੁ ਗਹੀ ॥੧॥ ਅੰਮ੍ਰਿਤ ਬਨੁ ਸੰਸਾਰੁ ਸਹਾਈ ਆਪਿ ਭਏ ॥ ਰਾਮ ਨਾਮੁ

ਉਰ ਹਾਰੁ ਬਿਖੁ ਕੇ ਦਿਵਸ ਗਏ ॥ ਗਤੁ ਭਰਮ ਮੋਹ ਬਿਕਾਰ ਬਿਨਸੇ ਜੋਨਿ ਆਵਣ ਸਭ ਰਹੇ ॥ ਅਗਨਿ ਸਾਗਰ

ਭਏ ਸੀਤਲ ਸਾਧ ਅੰਚਲ ਗਹਿ ਰਹੇ ॥ ਗੋਵਿੰਦ ਗੁਪਾਲ ਦਇਆਲ ਸੰਮ੍ਰਿਥ ਬੋਲਿ ਸਾਧੂ ਹਰਿ ਜੈ ਜਏ ॥ ਨਾਨਕ

ਨਾਮੁ ਧਿਆਇ ਪੂਰਨ ਸਾਧਸੰਗਿ ਪਾਈ ਪਰਮ ਗਤੇ ॥੨॥ ਜਹ ਦੇਖਉ ਤਹ ਸੰਗਿ ਏਕੋ ਰਵਿ ਰਹਿਆ ॥ ਘਟ ਘਟ

ਵਾਸੀ ਆਪਿ ਵਿਰਲੈ ਕਿਨੈ ਲਹਿਆ ॥ ਜਲਿ ਥਲਿ ਮਹੀਅਲਿ ਪੂਰਿ ਪੂਰਨ ਕੀਟ ਹਸਤਿ ਸਮਾਨਿਆ ॥ ਆਦਿ

ਅੰਤੇ ਮਧਿ ਸੋਈ ਗੁਰ ਪ੍ਰਸਾਦੀ ਜਾਨਿਆ ॥ ਬ੍ਰਹਮੁ ਪਸਰਿਆ ਬ੍ਰਹਮ ਲੀਲਾ ਗੋਵਿੰਦ ਗੁਣ ਨਿਧਿ ਜਨਿ ਕਹਿਆ ॥

ਸਿਮਰਿ ਸੁਆਮੀ ਅੰਤਰਜਾਮੀ ਹਰਿ ਏਕੁ ਨਾਨਕ ਰਵਿ ਰਹਿਆ ॥੩॥ ਦਿਨੁ ਰੈਣਿ ਸੁਹਾਵੜੀ ਆਈ ਸਿਮਰਤ

ਨਾਮੁ ਹਰੇ ॥ ਚਰਣ ਕਮਲ ਸੰਗਿ ਪ੍ਰੀਤਿ ਕਲਮਲ ਪਾਪ ਟਰੇ ॥ ਦੂਖ ਭੂਖ ਦਾਰਿਦ੍ਰ ਨਾਠੇ ਪ੍ਰਗਟੁ ਮਗੁ ਦਿਖਾਇਆ ॥

ਮਿਲਿ ਸਾਧਸੰਗੇ ਨਾਮ ਰੰਗੇ ਮਨਿ ਲੋੜੀਦਾ ਪਾਇਆ ॥ ਹਰਿ ਦੇਖਿ ਦਰਸਨੁ ਇਛ ਪੁੰਨੀ ਕੁਲ ਸੰਬੂਹਾ ਸਭਿ ਤਰੇ ॥

ਦਿਨਸੁ ਰੈਣਿ ਅਨੰਦ ਅਨਦਿਨੁ ਸਿਮਰੰਤ ਨਾਨਕ ਹਰਿ ਹਰੇ ॥੪॥੬॥੯॥

ਆਸਾ ਮਹਲਾ ੫ ਛੰਤ ਘਰੁ ੭      ੴ ਸਤਿਗੁਰ ਪ੍ਰਸਾਦਿ ॥

ਸਲੋਕੁ ॥ ਸੁਭ ਚਿੰਤਨ ਗੋਬਿੰਦ ਰਮਣ ਨਿਰਮਲ ਸਾਧੂ ਸੰਗ ॥ ਨਾਨਕ ਨਾਮੁ ਨ ਵਿਸਰਉ ਇਕ ਘੜੀ ਕਰਿ ਕਿਰਪਾ

ਭਗਵੰਤ ॥੧॥ ਛੰਤ ॥ ਭਿੰਨੀ ਰੈਨੜੀਐ ਚਾਮਕਨਿ ਤਾਰੇ ॥ ਜਾਗਹਿ ਸੰਤ ਜਨਾ ਮੇਰੇ ਰਾਮ ਪਿਆਰੇ ॥ ਰਾਮ ਪਿਆਰੇ

ਸਦਾ ਜਾਗਹਿ ਨਾਮੁ ਸਿਮਰਹਿ ਅਨਦਿਨੋ ॥ ਚਰਣ ਕਮਲ ਧਿਆਨੁ ਹਿਰਦੈ ਪ੍ਰਭ ਬਿਸਰੁ ਨਾਹੀ ਇਕੁ ਖਿਨੋ ॥ ਤਜਿ

ਮਾਨੁ ਮੋਹੁ ਬਿਕਾਰੁ ਮਨ ਕਾ ਕਲਮਲਾ ਦੁਖ ਜਾਰੇ ॥ ਬਿਨਵੰਤਿ ਨਾਨਕ ਸਦਾ ਜਾਗਹਿ ਹਰਿ ਦਾਸ ਸੰਤ ਪਿਆਰੇ

॥੧॥ ਮੇਰੀ ਸੇਜੜੀਐ ਆਡੰਬਰੁ ਬਣਿਆ ॥ ਮਨਿ ਅਨਦੁ ਭਇਆ ਪ੍ਰਭੁ ਆਵਤ ਸੁਣਿਆ ॥ ਪ੍ਰਭ ਮਿਲੇ ਸੁਆਮੀ

ਸੁਖਹ ਗਾਮੀ ਚਾਵ ਮੰਗਲ ਰਸ ਭਰੇ ॥ ਅੰਗ ਸੰਗਿ ਲਾਗੇ ਦੂਖ ਭਾਗੇ ਪ੍ਰਾਣ ਮਨ ਤਨ ਸਭਿ ਹਰੇ ॥ ਮਨ ਇਛ ਪਾਈ

ਪ੍ਰਭ ਧਿਆਈ ਸੰਜੋਗੁ ਸਾਹਾ ਸੁਭ ਗਣਿਆ ॥ ਬਿਨਵੰਤਿ ਨਾਨਕ ਮਿਲੇ ਸ੍ਰੀਧਰ ਸਗਲ ਆਨੰਦ ਰਸੁ ਬਣਿਆ ॥੨॥

ਮਿਲਿ ਸਖੀਆ ਪੁਛਹਿ ਕਹੁ ਕੰਤ ਨੀਸਾਣੀ ॥ ਰਸਿ ਪ੍ਰੇਮ ਭਰੀ ਕਛੁ ਬੋਲਿ ਨ ਜਾਣੀ ॥ ਗੁਣ ਗੂੜ ਗੁਪਤ ਅਪਾਰ

ਕਰਤੇ ਨਿਗਮ ਅੰਤੁ ਨ ਪਾਵਹੇ ॥ ਭਗਤਿ ਭਾਇ ਧਿਆਇ ਸੁਆਮੀ ਸਦਾ ਹਰਿ ਗੁਣ ਗਾਵਹੇ ॥ ਸਗਲ ਗੁਣ

ਸੁਗਿਆਨ ਪੂਰਨ ਆਪਣੇ ਪ੍ਰਭ ਭਾਣੀ ॥ ਬਿਨਵੰਤਿ ਨਾਨਕ ਰੰਗਿ ਰਾਤੀ ਪ੍ਰੇਮ ਸਹਜਿ ਸਮਾਣੀ ॥੩॥ ਸੁਖ ਸੋਹਿਲੜੇ

ਹਰਿ ਗਾਵਣ ਲਾਗੇ ॥ ਸਾਜਨ ਸਰਸਿਅੜੇ ਦੁਖ ਦੁਸਮਨ ਭਾਗੇ ॥ ਸੁਖ ਸਹਜ ਸਰਸੇ ਹਰਿ ਨਾਮਿ ਰਹਸੇ ਪ੍ਰਭਿ ਆਪਿ

ਕਿਰਪਾ ਧਾਰੀਆ ॥ ਹਰਿ ਚਰਣ ਲਾਗੇ ਸਦਾ ਜਾਗੇ ਮਿਲੇ ਪ੍ਰਭ ਬਨਵਾਰੀਆ ॥ ਸੁਭ ਦਿਵਸ ਆਏ ਸਹਜਿ ਪਾਏ

ਸਗਲ ਨਿਧਿ ਪ੍ਰਭ ਪਾਗੇ ॥ ਬਿਨਵੰਤਿ ਨਾਨਕ ਸਰਣਿ ਸੁਆਮੀ ਸਦਾ ਹਰਿ ਜਨ ਤਾਗੇ ॥੪॥੧॥੧੦॥ ਆਸਾ

ਮਹਲਾ ੫ ॥ ਉਠਿ ਵੰਞੁ ਵਟਾਊੜਿਆ ਤੈ ਕਿਆ ਚਿਰੁ ਲਾਇਆ ॥ ਮੁਹਲਤਿ ਪੁੰਨੜੀਆ ਕਿਤੁ ਕੂੜਿ ਲੋਭਾਇਆ ॥

ਕੂੜੇ ਲੁਭਾਇਆ ਧੋਹੁ ਮਾਇਆ ਕਰਹਿ ਪਾਪ ਅਮਿਤਿਆ ॥ ਤਨੁ ਭਸਮ ਢੇਰੀ ਜਮਹਿ ਹੇਰੀ ਕਾਲਿ ਬਪੁੜੈ ਜਿਤਿਆ

॥ ਮਾਲੁ ਜੋਬਨੁ ਛੋਡਿ ਵੈਸੀ ਰਹਿਓ ਪੈਨਣੁ ਖਾਇਆ ॥ ਨਾਨਕ ਕਮਾਣਾ ਸੰਗਿ ਜੁਲਿਆ ਨਹ ਜਾਇ ਕਿਰਤੁ

ਮਿਟਾਇਆ ॥੧॥ ਫਾਥੋਹੁ ਮਿਰਗ ਜਿਵੈ ਪੇਖਿ ਰੈਣਿ ਚੰਦ੍ਰਾਇਣੁ ॥ ਸੂਖਹੁ ਦੂਖ ਭਏ ਨਿਤ ਪਾਪ ਕਮਾਇਣੁ ॥ ਪਾਪਾ

ਕਮਾਣੇ ਛਡਹਿ ਨਾਹੀ ਲੈ ਚਲੇ ਘਤਿ ਗਲਾਵਿਆ ॥ ਹਰਿਚੰਦਉਰੀ ਦੇਖਿ ਮੂਠਾ ਕੂੜੁ ਸੇਜਾ ਰਾਵਿਆ ॥ ਲਬਿ

ਲੋਭਿ ਅਹੰਕਾਰਿ ਮਾਤਾ ਗਰਬਿ ਭਇਆ ਸਮਾਇਣੁ ॥ ਨਾਨਕ ਮ੍ਰਿਗ ਅਗਿਆਨਿ ਬਿਨਸੇ ਨਹ ਮਿਟੈ ਆਵਣੁ

ਜਾਇਣੁ ॥੨॥ ਮਿਠੈ ਮਖੁ ਮੁਆ ਕਿਉ ਲਏ ਓਡਾਰੀ ॥ ਹਸਤੀ ਗਰਤਿ ਪਇਆ ਕਿਉ ਤਰੀਐ ਤਾਰੀ ॥ ਤਰਣੁ

ਦੁਹੇਲਾ ਭਇਆ ਖਿਨ ਮਹਿ ਖਸਮੁ ਚਿਤਿ ਨ ਆਇਓ ॥ ਦੂਖਾ ਸਜਾਈ ਗਣਤ ਨਾਹੀ ਕੀਆ ਅਪਣਾ ਪਾਇਓ ॥

ਗੁਝਾ ਕਮਾਣਾ ਪ੍ਰਗਟੁ ਹੋਆ ਈਤ ਉਤਹਿ ਖੁਆਰੀ ॥ ਨਾਨਕ ਸਤਿਗੁਰ ਬਾਝੁ ਮੂਠਾ ਮਨਮੁਖੋ ਅਹੰਕਾਰੀ ॥੩॥ ਹਰਿ

ਕੇ ਦਾਸ ਜੀਵੇ ਲਗਿ ਪ੍ਰਭ ਕੀ ਚਰਣੀ ॥ ਕੰਠਿ ਲਗਾਇ ਲੀਏ ਤਿਸੁ ਠਾਕੁਰ ਸਰਣੀ ॥ ਬਲ ਬੁਧਿ ਗਿਆਨੁ ਧਿਆਨੁ

ਅਪਣਾ ਆਪਿ ਨਾਮੁ ਜਪਾਇਆ ॥ ਸਾਧਸੰਗਤਿ ਆਪਿ ਹੋਆ ਆਪਿ ਜਗਤੁ ਤਰਾਇਆ ॥ ਰਾਖਿ ਲੀਏ ਰਖਣਹਾਰੈ

ਸਦਾ ਨਿਰਮਲ ਕਰਣੀ ॥ ਨਾਨਕ ਨਰਕਿ ਨ ਜਾਹਿ ਕਬਹੂੰ ਹਰਿ ਸੰਤ ਹਰਿ ਕੀ ਸਰਣੀ ॥੪॥੨॥੧੧॥

ਆਸਾ ਮਹਲਾ ੫ ॥ ਵੰਞੁ ਮੇਰੇ ਆਲਸਾ ਹਰਿ ਪਾਸਿ ਬੇਨੰਤੀ ॥ ਰਾਵਉ ਸਹੁ ਆਪਨੜਾ ਪ੍ਰਭ ਸੰਗਿ ਸੋਹੰਤੀ ॥ ਸੰਗੇ

ਸੋਹੰਤੀ ਕੰਤ ਸੁਆਮੀ ਦਿਨਸੁ ਰੈਣੀ ਰਾਵੀਐ ॥ ਸਾਸਿ ਸਾਸਿ ਚਿਤਾਰਿ ਜੀਵਾ ਪ੍ਰਭੁ ਪੇਖਿ ਹਰਿ ਗੁਣ ਗਾਵੀਐ ॥

ਬਿਰਹਾ ਲਜਾਇਆ ਦਰਸੁ ਪਾਇਆ ਅਮਿਉ ਦ੍ਰਿਸਟਿ ਸਿੰਚੰਤੀ ॥ ਬਿਨਵੰਤਿ ਨਾਨਕੁ ਮੇਰੀ ਇਛ ਪੁੰਨੀ ਮਿਲੇ ਜਿਸੁ

ਖੋਜੰਤੀ ॥੧॥ ਨਸਿ ਵੰਞਹੁ ਕਿਲਵਿਖਹੁ ਕਰਤਾ ਘਰਿ ਆਇਆ ॥ ਦੂਤਹ ਦਹਨੁ ਭਇਆ ਗੋਵਿੰਦੁ ਪ੍ਰਗਟਾਇਆ ॥

ਪ੍ਰਗਟੇ ਗੁਪਾਲ ਗੋਬਿੰਦ ਲਾਲਨ ਸਾਧਸੰਗਿ ਵਖਾਣਿਆ ॥ ਆਚਰਜੁ ਡੀਠਾ ਅਮਿਉ ਵੂਠਾ ਗੁਰ ਪ੍ਰਸਾਦੀ

ਜਾਣਿਆ ॥ ਮਨਿ ਸਾਂਤਿ ਆਈ ਵਜੀ ਵਧਾਈ ਨਹ ਅੰਤੁ ਜਾਈ ਪਾਇਆ ॥ ਬਿਨਵੰਤਿ ਨਾਨਕ ਸੁਖ ਸਹਜਿ ਮੇਲਾ

ਪ੍ਰਭੂ ਆਪਿ ਬਣਾਇਆ ॥੨॥ ਨਰਕ ਨ ਡੀਠੜਿਆ ਸਿਮਰਤ ਨਾਰਾਇਣ ॥ ਜੈ ਜੈ ਧਰਮੁ ਕਰੇ ਦੂਤ ਭਏ ਪਲਾਇਣ

॥ ਧਰਮ ਧੀਰਜ ਸਹਜ ਸੁਖੀਏ ਸਾਧਸੰਗਤਿ ਹਰਿ ਭਜੇ ॥ ਕਰਿ ਅਨੁਗ੍ਰਹੁ ਰਾਖਿ ਲੀਨੇ ਮੋਹ ਮਮਤਾ ਸਭ ਤਜੇ ॥

ਗਹਿ ਕੰਠਿ ਲਾਏ ਗੁਰਿ ਮਿਲਾਏ ਗੋਵਿੰਦ ਜਪਤ ਅਘਾਇਣ ॥ ਬਿਨਵੰਤਿ ਨਾਨਕ ਸਿਮਰਿ ਸੁਆਮੀ ਸਗਲ ਆਸ

ਪੁਜਾਇਣ ॥੩॥ ਨਿਧਿ ਸਿਧਿ ਚਰਣ ਗਹੇ ਤਾ ਕੇਹਾ ਕਾੜਾ ॥ ਸਭੁ ਕਿਛੁ ਵਸਿ ਜਿਸੈ ਸੋ ਪ੍ਰਭੂ ਅਸਾੜਾ ॥ ਗਹਿ

ਭੁਜਾ ਲੀਨੇ ਨਾਮ ਦੀਨੇ ਕਰੁ ਧਾਰਿ ਮਸਤਕਿ ਰਾਖਿਆ ॥ ਸੰਸਾਰ ਸਾਗਰੁ ਨਹ ਵਿਆਪੈ ਅਮਿਉ ਹਰਿ ਰਸੁ

ਚਾਖਿਆ ॥ ਸਾਧਸੰਗੇ ਨਾਮ ਰੰਗੇ ਰਣੁ ਜੀਤਿ ਵਡਾ ਅਖਾੜਾ ॥ ਬਿਨਵੰਤਿ ਨਾਨਕ ਸਰਣਿ ਸੁਆਮੀ ਬਹੁੜਿ ਜਮਿ

ਨ ਉਪਾੜਾ ॥੪॥੩॥੧੨॥ ਆਸਾ ਮਹਲਾ ੫ ॥ ਦਿਨੁ ਰਾਤਿ ਕਮਾਇਅੜੋ ਸੋ ਆਇਓ ਮਾਥੈ ॥ ਜਿਸੁ ਪਾਸਿ

ਲੁਕਾਇਦੜੋ ਸੋ ਵੇਖੀ ਸਾਥੈ ॥ ਸੰਗਿ ਦੇਖੈ ਕਰਣਹਾਰਾ ਕਾਇ ਪਾਪੁ ਕਮਾਈਐ ॥ ਸੁਕ੍ਰਿਤੁ ਕੀਜੈ ਨਾਮੁ ਲੀਜੈ ਨਰਕਿ

ਮੂਲਿ ਨ ਜਾਈਐ ॥ ਆਠ ਪਹਰ ਹਰਿ ਨਾਮੁ ਸਿਮਰਹੁ ਚਲੈ ਤੇਰੈ ਸਾਥੇ ॥ ਭਜੁ ਸਾਧਸੰਗਤਿ ਸਦਾ ਨਾਨਕ ਮਿਟਹਿ

ਦੋਖ ਕਮਾਤੇ ॥੧॥ ਵਲਵੰਚ ਕਰਿ ਉਦਰੁ ਭਰਹਿ ਮੂਰਖ ਗਾਵਾਰਾ ॥ ਸਭੁ ਕਿਛੁ ਦੇ ਰਹਿਆ ਹਰਿ ਦੇਵਣਹਾਰਾ ॥

ਦਾਤਾਰੁ ਸਦਾ ਦਇਆਲੁ ਸੁਆਮੀ ਕਾਇ ਮਨਹੁ ਵਿਸਾਰੀਐ ॥ ਮਿਲੁ ਸਾਧਸੰਗੇ ਭਜੁ ਨਿਸੰਗੇ ਕੁਲ ਸਮੂਹਾ

ਤਾਰੀਐ ॥ ਸਿਧ ਸਾਧਿਕ ਦੇਵ ਮੁਨਿ ਜਨ ਭਗਤ ਨਾਮੁ ਅਧਾਰਾ ॥ ਬਿਨਵੰਤਿ ਨਾਨਕ ਸਦਾ ਭਜੀਐ ਪ੍ਰਭੁ ਏਕੁ

ਕਰਣੈਹਾਰਾ ॥੨॥ ਖੋਟੁ ਨ ਕੀਚਈ ਪ੍ਰਭੁ ਪਰਖਣਹਾਰਾ ॥ ਕੂੜੁ ਕਪਟੁ ਕਮਾਵਦੜੇ ਜਨਮਹਿ ਸੰਸਾਰਾ ॥ ਸੰਸਾਰੁ

ਸਾਗਰੁ ਤਿਨੀੑ ਤਰਿਆ ਜਿਨੀੑ ਏਕੁ ਧਿਆਇਆ ॥ ਤਜਿ ਕਾਮੁ ਕ੍ਰੋਧੁ ਅਨਿੰਦ ਨਿੰਦਾ ਪ੍ਰਭ ਸਰਣਾਈ ਆਇਆ ॥

ਜਲਿ ਥਲਿ ਮਹੀਅਲਿ ਰਵਿਆ ਸੁਆਮੀ ਊਚ ਅਗਮ ਅਪਾਰਾ ॥ ਬਿਨਵੰਤਿ ਨਾਨਕ ਟੇਕ ਜਨ ਕੀ ਚਰਣ ਕਮਲ

ਅਧਾਰਾ ॥੩॥ ਪੇਖੁ ਹਰਿਚੰਦਉਰੜੀ ਅਸਥਿਰੁ ਕਿਛੁ ਨਾਹੀ ॥ ਮਾਇਆ ਰੰਗ ਜੇਤੇ ਸੇ ਸੰਗਿ ਨ ਜਾਹੀ ॥ ਹਰਿ

ਸੰਗਿ ਸਾਥੀ ਸਦਾ ਤੇਰੈ ਦਿਨਸੁ ਰੈਣਿ ਸਮਾਲੀਐ ॥ ਹਰਿ ਏਕ ਬਿਨੁ ਕਛੁ ਅਵਰੁ ਨਾਹੀ ਭਾਉ ਦੁਤੀਆ ਜਾਲੀਐ ॥

ਮੀਤੁ ਜੋਬਨੁ ਮਾਲੁ ਸਰਬਸੁ ਪ੍ਰਭੁ ਏਕੁ ਕਰਿ ਮਨ ਮਾਹੀ ॥ ਬਿਨਵੰਤਿ ਨਾਨਕੁ ਵਡਭਾਗਿ ਪਾਈਐ ਸੂਖਿ ਸਹਜਿ

ਸਮਾਹੀ ॥੪॥੪॥੧੩॥

ਆਸਾ ਮਹਲਾ ੫ ਛੰਤ ਘਰੁ ੮

ੴ ਸਤਿਗੁਰ ਪ੍ਰਸਾਦਿ ॥ ਕਮਲਾ ਭ੍ਰਮ ਭੀਤਿ ਕਮਲਾ ਭ੍ਰਮ ਭੀਤਿ ਹੇ ਤੀਖਣ ਮਦ ਬਿਪਰੀਤਿ ਹੇ ਅਵਧ ਅਕਾਰਥ

ਜਾਤ ॥ ਗਹਬਰ ਬਨ ਘੋਰ ਗਹਬਰ ਬਨ ਘੋਰ ਹੇ ਗ੍ਰਿਹ ਮੂਸਤ ਮਨ ਚੋਰ ਹੇ ਦਿਨਕਰੋ ਅਨਦਿਨੁ ਖਾਤ ॥ ਦਿਨ

ਖਾਤ ਜਾਤ ਬਿਹਾਤ ਪ੍ਰਭ ਬਿਨੁ ਮਿਲਹੁ ਪ੍ਰਭ ਕਰੁਣਾ ਪਤੇ ॥ ਜਨਮ ਮਰਣ ਅਨੇਕ ਬੀਤੇ ਪ੍ਰਿਅ ਸੰਗ ਬਿਨੁ ਕਛੁ ਨਹ

ਗਤੇ ॥ ਕੁਲ ਰੂਪ ਧੂਪ ਗਿਆਨਹੀਨੀ ਤੁਝ ਬਿਨਾ ਮੋਹਿ ਕਵਨ ਮਾਤ ॥ ਕਰ ਜੋੜਿ ਨਾਨਕੁ ਸਰਣਿ ਆਇਓ ਪ੍ਰਿਅ

ਨਾਥ ਨਰਹਰ ਕਰਹੁ ਗਾਤ ॥੧॥ ਮੀਨਾ ਜਲਹੀਨ ਮੀਨਾ ਜਲਹੀਨ ਹੇ ਓਹੁ ਬਿਛੁਰਤ ਮਨ ਤਨ ਖੀਨ ਹੇ ਕਤ

ਜੀਵਨੁ ਪ੍ਰਿਅ ਬਿਨੁ ਹੋਤ ॥ ਸਨਮੁਖ ਸਹਿ ਬਾਨ ਸਨਮੁਖ ਸਹਿ ਬਾਨ ਹੇ ਮ੍ਰਿਗ ਅਰਪੇ ਮਨ ਤਨ ਪ੍ਰਾਨ ਹੇ ਓਹੁ ਬੇਧਿਓ

ਸਹਜ ਸਰੋਤ ॥ ਪ੍ਰਿਅ ਪ੍ਰੀਤਿ ਲਾਗੀ ਮਿਲੁ ਬੈਰਾਗੀ ਖਿਨੁ ਰਹਨੁ ਧ੍ਰਿਗੁ ਤਨੁ ਤਿਸੁ ਬਿਨਾ ॥ ਪਲਕਾ ਨ ਲਾਗੈ ਪ੍ਰਿਅ

ਪ੍ਰੇਮ ਪਾਗੈ ਚਿਤਵੰਤਿ ਅਨਦਿਨੁ ਪ੍ਰਭ ਮਨਾ ॥ ਸ੍ਰੀਰੰਗ ਰਾਤੇ ਨਾਮ ਮਾਤੇ ਭੈ ਭਰਮ ਦੁਤੀਆ ਸਗਲ ਖੋਤ ॥ ਕਰਿ

ਮਇਆ ਦਇਆ ਦਇਆਲ ਪੂਰਨ ਹਰਿ ਪ੍ਰੇਮ ਨਾਨਕ ਮਗਨ ਹੋਤ ॥੨॥ ਅਲੀਅਲ ਗੁੰਜਾਤ ਅਲੀਅਲ ਗੁੰਜਾਤ

ਹੇ ਮਕਰੰਦ ਰਸ ਬਾਸਨ ਮਾਤ ਹੇ ਪ੍ਰੀਤਿ ਕਮਲ ਬੰਧਾਵਤ ਆਪ ॥ ਚਾਤ੍ਰਿਕ ਚਿਤ ਪਿਆਸ ਚਾਤ੍ਰਿਕ ਚਿਤ ਪਿਆਸ

ਹੇ ਘਨ ਬੂੰਦ ਬਚਿਤ੍ਰਿ ਮਨਿ ਆਸ ਹੇ ਅਲ ਪੀਵਤ ਬਿਨਸਤ ਤਾਪ ॥ ਤਾਪਾ ਬਿਨਾਸਨ ਦੂਖ ਨਾਸਨ ਮਿਲੁ ਪ੍ਰੇਮੁ

ਮਨਿ ਤਨਿ ਅਤਿ ਘਨਾ ॥ ਸੁੰਦਰੁ ਚਤੁਰੁ ਸੁਜਾਨ ਸੁਆਮੀ ਕਵਨ ਰਸਨਾ ਗੁਣ ਭਨਾ ॥ ਗਹਿ ਭੁਜਾ ਲੇਵਹੁ ਨਾਮੁ

ਦੇਵਹੁ ਦ੍ਰਿਸਟਿ ਧਾਰਤ ਮਿਟਤ ਪਾਪ ॥ ਨਾਨਕੁ ਜੰਪੈ ਪਤਿਤ ਪਾਵਨ ਹਰਿ ਦਰਸੁ ਪੇਖਤ ਨਹ ਸੰਤਾਪ ॥੩॥ ਚਿਤਵਉ

ਚਿਤ ਨਾਥ ਚਿਤਵਉ ਚਿਤ ਨਾਥ ਹੇ ਰਖਿ ਲੇਵਹੁ ਸਰਣਿ ਅਨਾਥ ਹੇ ਮਿਲੁ ਚਾਉ ਚਾਈਲੇ ਪ੍ਰਾਨ ॥ ਸੁੰਦਰ ਤਨ

ਧਿਆਨ ਸੁੰਦਰ ਤਨ ਧਿਆਨ ਹੇ ਮਨੁ ਲੁਬਧ ਗੋਪਾਲ ਗਿਆਨ ਹੇ ਜਾਚਿਕ ਜਨ ਰਾਖਤ ਮਾਨ ॥ ਪ੍ਰਭ ਮਾਨ ਪੂਰਨ

ਦੁਖ ਬਿਦੀਰਨ ਸਗਲ ਇਛ ਪੁਜੰਤੀਆ ॥ ਹਰਿ ਕੰਠਿ ਲਾਗੇ ਦਿਨ ਸਭਾਗੇ ਮਿਲਿ ਨਾਹ ਸੇਜ ਸੋਹੰਤੀਆ ॥ ਪ੍ਰਭ

ਦ੍ਰਿਸਟਿ ਧਾਰੀ ਮਿਲੇ ਮੁਰਾਰੀ ਸਗਲ ਕਲਮਲ ਭਏ ਹਾਨ ॥ ਬਿਨਵੰਤਿ ਨਾਨਕ ਮੇਰੀ ਆਸ ਪੂਰਨ ਮਿਲੇ ਸ੍ਰੀਧਰ

ਗੁਣ ਨਿਧਾਨ ॥੪॥੧॥੧੪॥

ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ

॥ ਆਸਾ ਮਹਲਾ ੧ ॥ ਵਾਰ ਸਲੋਕਾ ਨਾਲਿ ਸਲੋਕ ਭੀ ਮਹਲੇ ਪਹਿਲੇ ਕੇ ਲਿਖੇ ਟੁੰਡੇ ਅਸ ਰਾਜੈ ਕੀ ਧੁਨੀ ॥

ਸਲੋਕੁ ਮਃ ੧ ॥ ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ ॥ ਜਿਨਿ ਮਾਣਸ ਤੇ ਦੇਵਤੇ ਕੀਏ ਕਰਤ ਨ ਲਾਗੀ

ਵਾਰ ॥੧॥ ਮਹਲਾ ੨ ॥ ਜੇ ਸਉ ਚੰਦਾ ਉਗਵਹਿ ਸੂਰਜ ਚੜਹਿ ਹਜਾਰ ॥ ਏਤੇ ਚਾਨਣ ਹੋਦਿਆਂ ਗੁਰ ਬਿਨੁ ਘੋਰ

ਅੰਧਾਰ ॥੨॥ ਮਃ ੧ ॥ ਨਾਨਕ ਗੁਰੂ ਨ ਚੇਤਨੀ ਮਨਿ ਆਪਣੈ ਸੁਚੇਤ ॥ ਛੁਟੇ ਤਿਲ ਬੂਆੜ ਜਿਉ ਸੁੰਞੇ ਅੰਦਰਿ

ਖੇਤ ॥ ਖੇਤੈ ਅੰਦਰਿ ਛੁਟਿਆ ਕਹੁ ਨਾਨਕ ਸਉ ਨਾਹ ॥ ਫਲੀਅਹਿ ਫੁਲੀਅਹਿ ਬਪੁੜੇ ਭੀ ਤਨ ਵਿਚਿ ਸੁਆਹ

॥੩॥ ਪਉੜੀ ॥ ਆਪੀਨੈੑ ਆਪੁ ਸਾਜਿਓ ਆਪੀਨੈੑ ਰਚਿਓ ਨਾਉ ॥ ਦੁਯੀ ਕੁਦਰਤਿ ਸਾਜੀਐ ਕਰਿ ਆਸਣੁ ਡਿਠੋ

ਚਾਉ ॥ ਦਾਤਾ ਕਰਤਾ ਆਪਿ ਤੂੰ ਤੁਸਿ ਦੇਵਹਿ ਕਰਹਿ ਪਸਾਉ ॥ ਤੂੰ ਜਾਣੋਈ ਸਭਸੈ ਦੇ ਲੈਸਹਿ ਜਿੰਦੁ ਕਵਾਉ ॥ ਕਰਿ

ਆਸਣੁ ਡਿਠੋ ਚਾਉ ॥੧॥ ਸਲੋਕੁ ਮਃ ੧ ॥ ਸਚੇ ਤੇਰੇ ਖੰਡ ਸਚੇ ਬ੍ਰਹਮੰਡ ॥ ਸਚੇ ਤੇਰੇ ਲੋਅ ਸਚੇ ਆਕਾਰ ॥ ਸਚੇ

ਤੇਰੇ ਕਰਣੇ ਸਰਬ ਬੀਚਾਰ ॥ ਸਚਾ ਤੇਰਾ ਅਮਰੁ ਸਚਾ ਦੀਬਾਣੁ ॥ ਸਚਾ ਤੇਰਾ ਹੁਕਮੁ ਸਚਾ ਫੁਰਮਾਣੁ ॥ ਸਚਾ ਤੇਰਾ

ਕਰਮੁ ਸਚਾ ਨੀਸਾਣੁ ॥ ਸਚੇ ਤੁਧੁ ਆਖਹਿ ਲਖ ਕਰੋੜਿ ॥ ਸਚੈ ਸਭਿ ਤਾਣਿ ਸਚੈ ਸਭਿ ਜੋਰਿ ॥ ਸਚੀ ਤੇਰੀ ਸਿਫਤਿ

ਸਚੀ ਸਾਲਾਹ ॥ ਸਚੀ ਤੇਰੀ ਕੁਦਰਤਿ ਸਚੇ ਪਾਤਿਸਾਹ ॥ ਨਾਨਕ ਸਚੁ ਧਿਆਇਨਿ ਸਚੁ ॥ ਜੋ ਮਰਿ ਜੰਮੇ ਸੁ ਕਚੁ

ਨਿਕਚੁ ॥੧॥ ਮਃ ੧ ॥ ਵਡੀ ਵਡਿਆਈ ਜਾ ਵਡਾ ਨਾਉ ॥ ਵਡੀ ਵਡਿਆਈ ਜਾ ਸਚੁ ਨਿਆਉ ॥ ਵਡੀ

ਵਡਿਆਈ ਜਾ ਨਿਹਚਲ ਥਾਉ ॥ ਵਡੀ ਵਡਿਆਈ ਜਾਣੈ ਆਲਾਉ ॥ ਵਡੀ ਵਡਿਆਈ ਬੁਝੈ ਸਭਿ ਭਾਉ ॥ ਵਡੀ

ਵਡਿਆਈ ਜਾ ਪੁਛਿ ਨ ਦਾਤਿ ॥ ਵਡੀ ਵਡਿਆਈ ਜਾ ਆਪੇ ਆਪਿ ॥ ਨਾਨਕ ਕਾਰ ਨ ਕਥਨੀ ਜਾਇ ॥ ਕੀਤਾ

ਕਰਣਾ ਸਰਬ ਰਜਾਇ ॥੨॥ ਮਹਲਾ ੨ ॥ ਇਹੁ ਜਗੁ ਸਚੈ ਕੀ ਹੈ ਕੋਠੜੀ ਸਚੇ ਕਾ ਵਿਚਿ ਵਾਸੁ ॥ ਇਕਨਾੑ ਹੁਕਮਿ

ਸਮਾਇ ਲਏ ਇਕਨਾੑ ਹੁਕਮੇ ਕਰੇ ਵਿਣਾਸੁ ॥ ਇਕਨਾੑ ਭਾਣੈ ਕਢਿ ਲਏ ਇਕਨਾੑ ਮਾਇਆ ਵਿਚਿ ਨਿਵਾਸੁ ॥ ਏਵ

ਭਿ ਆਖਿ ਨ ਜਾਪਈ ਜਿ ਕਿਸੈ ਆਣੇ ਰਾਸਿ ॥ ਨਾਨਕ ਗੁਰਮੁਖਿ ਜਾਣੀਐ ਜਾ ਕਉ ਆਪਿ ਕਰੇ ਪਰਗਾਸੁ ॥੩॥

ਪਉੜੀ ॥ ਨਾਨਕ ਜੀਅ ਉਪਾਇ ਕੈ ਲਿਖਿ ਨਾਵੈ ਧਰਮੁ ਬਹਾਲਿਆ ॥ ਓਥੈ ਸਚੇ ਹੀ ਸਚਿ ਨਿਬੜੈ ਚੁਣਿ ਵਖਿ

ਕਢੇ ਜਜਮਾਲਿਆ ॥ ਥਾਉ ਨ ਪਾਇਨਿ ਕੂੜਿਆਰ ਮੁਹ ਕਾਲੈੑ ਦੋਜਕਿ ਚਾਲਿਆ ॥ ਤੇਰੈ ਨਾਇ ਰਤੇ ਸੇ ਜਿਣਿ ਗਏ

ਹਾਰਿ ਗਏ ਸਿ ਠਗਣ ਵਾਲਿਆ ॥ ਲਿਖਿ ਨਾਵੈ ਧਰਮੁ ਬਹਾਲਿਆ ॥੨॥ ਸਲੋਕ ਮਃ ੧ ॥ ਵਿਸਮਾਦੁ ਨਾਦ

ਵਿਸਮਾਦੁ ਵੇਦ ॥ ਵਿਸਮਾਦੁ ਜੀਅ ਵਿਸਮਾਦੁ ਭੇਦ ॥ ਵਿਸਮਾਦੁ ਰੂਪ ਵਿਸਮਾਦੁ ਰੰਗ ॥ ਵਿਸਮਾਦੁ ਨਾਗੇ ਫਿਰਹਿ

ਜੰਤ ॥ ਵਿਸਮਾਦੁ ਪਉਣੁ ਵਿਸਮਾਦੁ ਪਾਣੀ ॥ ਵਿਸਮਾਦੁ ਅਗਨੀ ਖੇਡਹਿ ਵਿਡਾਣੀ ॥ ਵਿਸਮਾਦੁ ਧਰਤੀ ਵਿਸਮਾਦੁ

ਖਾਣੀ ॥ ਵਿਸਮਾਦੁ ਸਾਦਿ ਲਗਹਿ ਪਰਾਣੀ ॥ ਵਿਸਮਾਦੁ ਸੰਜੋਗੁ ਵਿਸਮਾਦੁ ਵਿਜੋਗੁ ॥ ਵਿਸਮਾਦੁ ਭੁਖ ਵਿਸਮਾਦੁ

ਭੋਗੁ ॥ ਵਿਸਮਾਦੁ ਸਿਫਤਿ ਵਿਸਮਾਦੁ ਸਾਲਾਹ ॥ ਵਿਸਮਾਦੁ ਉਝੜ ਵਿਸਮਾਦੁ ਰਾਹ ॥ ਵਿਸਮਾਦੁ ਨੇੜੈ ਵਿਸਮਾਦੁ

ਦੂਰਿ ॥ ਵਿਸਮਾਦੁ ਦੇਖੈ ਹਾਜਰਾ ਹਜੂਰਿ ॥ ਵੇਖਿ ਵਿਡਾਣੁ ਰਹਿਆ ਵਿਸਮਾਦੁ ॥ ਨਾਨਕ ਬੁਝਣੁ ਪੂਰੈ ਭਾਗਿ ॥੧॥

ਮਃ ੧ ॥ ਕੁਦਰਤਿ ਦਿਸੈ ਕੁਦਰਤਿ ਸੁਣੀਐ ਕੁਦਰਤਿ ਭਉ ਸੁਖ ਸਾਰੁ ॥ ਕੁਦਰਤਿ ਪਾਤਾਲੀ ਆਕਾਸੀ ਕੁਦਰਤਿ

ਸਰਬ ਆਕਾਰੁ ॥ ਕੁਦਰਤਿ ਵੇਦ ਪੁਰਾਣ ਕਤੇਬਾ ਕੁਦਰਤਿ ਸਰਬ ਵੀਚਾਰੁ ॥ ਕੁਦਰਤਿ ਖਾਣਾ ਪੀਣਾ ਪੈਨੑਣੁ

ਕੁਦਰਤਿ ਸਰਬ ਪਿਆਰੁ ॥ ਕੁਦਰਤਿ ਜਾਤੀ ਜਿਨਸੀ ਰੰਗੀ ਕੁਦਰਤਿ ਜੀਅ ਜਹਾਨ ॥ ਕੁਦਰਤਿ ਨੇਕੀਆ ਕੁਦਰਤਿ

ਬਦੀਆ ਕੁਦਰਤਿ ਮਾਨੁ ਅਭਿਮਾਨੁ ॥ ਕੁਦਰਤਿ ਪਉਣੁ ਪਾਣੀ ਬੈਸੰਤਰੁ ਕੁਦਰਤਿ ਧਰਤੀ ਖਾਕੁ ॥ ਸਭ ਤੇਰੀ ਕੁਦਰਤਿ

ਤੂੰ ਕਾਦਿਰੁ ਕਰਤਾ ਪਾਕੀ ਨਾਈ ਪਾਕੁ ॥ ਨਾਨਕ ਹੁਕਮੈ ਅੰਦਰਿ ਵੇਖੈ ਵਰਤੈ ਤਾਕੋ ਤਾਕੁ ॥੨॥ ਪਉੜੀ ॥ ਆਪੀਨੈੑ

ਭੋਗ ਭੋਗਿ ਕੈ ਹੋਇ ਭਸਮੜਿ ਭਉਰੁ ਸਿਧਾਇਆ ॥ ਵਡਾ ਹੋਆ ਦੁਨੀਦਾਰੁ ਗਲਿ ਸੰਗਲੁ ਘਤਿ ਚਲਾਇਆ ॥ ਅਗੈ

ਕਰਣੀ ਕੀਰਤਿ ਵਾਚੀਐ ਬਹਿ ਲੇਖਾ ਕਰਿ ਸਮਝਾਇਆ ॥ ਥਾਉ ਨ ਹੋਵੀ ਪਉਦੀਈ ਹੁਣਿ ਸੁਣੀਐ ਕਿਆ

ਰੂਆਇਆ ॥ ਮਨਿ ਅੰਧੈ ਜਨਮੁ ਗਵਾਇਆ ॥੩॥ ਸਲੋਕ ਮਃ ੧ ॥ ਭੈ ਵਿਚਿ ਪਵਣੁ ਵਹੈ ਸਦਵਾਉ ॥ ਭੈ ਵਿਚਿ

ਚਲਹਿ ਲਖ ਦਰੀਆਉ ॥ ਭੈ ਵਿਚਿ ਅਗਨਿ ਕਢੈ ਵੇਗਾਰਿ ॥ ਭੈ ਵਿਚਿ ਧਰਤੀ ਦਬੀ ਭਾਰਿ ॥ ਭੈ ਵਿਚਿ ਇੰਦੁ ਫਿਰੈ

ਸਿਰ ਭਾਰਿ ॥ ਭੈ ਵਿਚਿ ਰਾਜਾ ਧਰਮ ਦੁਆਰੁ ॥ ਭੈ ਵਿਚਿ ਸੂਰਜੁ ਭੈ ਵਿਚਿ ਚੰਦੁ ॥ ਕੋਹ ਕਰੋੜੀ ਚਲਤ ਨ ਅੰਤੁ ॥

ਭੈ ਵਿਚਿ ਸਿਧ ਬੁਧ ਸੁਰ ਨਾਥ ॥ ਭੈ ਵਿਚਿ ਆਡਾਣੇ ਆਕਾਸ ॥ ਭੈ ਵਿਚਿ ਜੋਧ ਮਹਾਬਲ ਸੂਰ ॥ ਭੈ ਵਿਚਿ ਆਵਹਿ

ਜਾਵਹਿ ਪੂਰ ॥ ਸਗਲਿਆ ਭਉ ਲਿਖਿਆ ਸਿਰਿ ਲੇਖੁ ॥ ਨਾਨਕ ਨਿਰਭਉ ਨਿਰੰਕਾਰੁ ਸਚੁ ਏਕੁ ॥੧॥ ਮਃ ੧ ॥

ਨਾਨਕ ਨਿਰਭਉ ਨਿਰੰਕਾਰੁ ਹੋਰਿ ਕੇਤੇ ਰਾਮ ਰਵਾਲ ॥ ਕੇਤੀਆ ਕੰਨੑ ਕਹਾਣੀਆ ਕੇਤੇ ਬੇਦ ਬੀਚਾਰ ॥ ਕੇਤੇ ਨਚਹਿ

ਮੰਗਤੇ ਗਿੜਿ ਮੁੜਿ ਪੂਰਹਿ ਤਾਲ ॥ ਬਾਜਾਰੀ ਬਾਜਾਰ ਮਹਿ ਆਇ ਕਢਹਿ ਬਾਜਾਰ ॥ ਗਾਵਹਿ ਰਾਜੇ ਰਾਣੀਆ

ਬੋਲਹਿ ਆਲ ਪਤਾਲ ॥ ਲਖ ਟਕਿਆ ਕੇ ਮੁੰਦੜੇ ਲਖ ਟਕਿਆ ਕੇ ਹਾਰ ॥ ਜਿਤੁ ਤਨਿ ਪਾਈਅਹਿ ਨਾਨਕਾ

ਸੇ ਤਨ ਹੋਵਹਿ ਛਾਰ ॥ ਗਿਆਨੁ ਨ ਗਲੀਈ ਢੂਢੀਐ ਕਥਨਾ ਕਰੜਾ ਸਾਰੁ ॥ ਕਰਮਿ ਮਿਲੈ ਤਾ ਪਾਈਐ ਹੋਰ

ਹਿਕਮਤਿ ਹੁਕਮੁ ਖੁਆਰੁ ॥੨॥ ਪਉੜੀ ॥ ਨਦਰਿ ਕਰਹਿ ਜੇ ਆਪਣੀ ਤਾ ਨਦਰੀ ਸਤਿਗੁਰੁ ਪਾਇਆ ॥ ਏਹੁ

ਜੀਉ ਬਹੁਤੇ ਜਨਮ ਭਰੰਮਿਆ ਤਾ ਸਤਿਗੁਰਿ ਸਬਦੁ ਸੁਣਾਇਆ ॥ ਸਤਿਗੁਰ ਜੇਵਡੁ ਦਾਤਾ ਕੋ ਨਹੀ ਸਭਿ ਸੁਣਿਅਹੁ

ਲੋਕ ਸਬਾਇਆ ॥ ਸਤਿਗੁਰਿ ਮਿਲਿਐ ਸਚੁ ਪਾਇਆ ਜਿਨੀੑ ਵਿਚਹੁ ਆਪੁ ਗਵਾਇਆ ॥ ਜਿਨਿ ਸਚੋ ਸਚੁ

ਬੁਝਾਇਆ ॥੪॥ ਸਲੋਕ ਮਃ ੧ ॥ ਘੜੀਆ ਸਭੇ ਗੋਪੀਆ ਪਹਰ ਕੰਨੑ ਗੋਪਾਲ ॥ ਗਹਣੇ ਪਉਣੁ ਪਾਣੀ ਬੈਸੰਤਰੁ

ਚੰਦੁ ਸੂਰਜੁ ਅਵਤਾਰ ॥ ਸਗਲੀ ਧਰਤੀ ਮਾਲੁ ਧਨੁ ਵਰਤਣਿ ਸਰਬ ਜੰਜਾਲ ॥ ਨਾਨਕ ਮੁਸੈ ਗਿਆਨ ਵਿਹੂਣੀ

ਖਾਇ ਗਇਆ ਜਮਕਾਲੁ ॥੧॥ ਮਃ ੧ ॥ ਵਾਇਨਿ ਚੇਲੇ ਨਚਨਿ ਗੁਰ ॥ ਪੈਰ ਹਲਾਇਨਿ ਫੇਰਨਿੑ ਸਿਰ ॥ ਉਡਿ

ਉਡਿ ਰਾਵਾ ਝਾਟੈ ਪਾਇ ॥ ਵੇਖੈ ਲੋਕੁ ਹਸੈ ਘਰਿ ਜਾਇ ॥ ਰੋਟੀਆ ਕਾਰਣਿ ਪੂਰਹਿ ਤਾਲ ॥ ਆਪੁ ਪਛਾੜਹਿ

ਧਰਤੀ ਨਾਲਿ ॥ ਗਾਵਨਿ ਗੋਪੀਆ ਗਾਵਨਿ ਕਾਨੑ ॥ ਗਾਵਨਿ ਸੀਤਾ ਰਾਜੇ ਰਾਮ ॥ ਨਿਰਭਉ ਨਿਰੰਕਾਰੁ ਸਚੁ ਨਾਮੁ

॥ ਜਾ ਕਾ ਕੀਆ ਸਗਲ ਜਹਾਨੁ ॥ ਸੇਵਕ ਸੇਵਹਿ ਕਰਮਿ ਚੜਾਉ ॥ ਭਿੰਨੀ ਰੈਣਿ ਜਿਨਾੑ ਮਨਿ ਚਾਉ ॥ ਸਿਖੀ

ਸਿਖਿਆ ਗੁਰ ਵੀਚਾਰਿ ॥ ਨਦਰੀ ਕਰਮਿ ਲਘਾਏ ਪਾਰਿ ॥ ਕੋਲੂ ਚਰਖਾ ਚਕੀ ਚਕੁ ॥ ਥਲ ਵਾਰੋਲੇ ਬਹੁਤੁ ਅਨੰਤੁ

॥ ਲਾਟੂ ਮਾਧਾਣੀਆ ਅਨਗਾਹ ॥ ਪੰਖੀ ਭਉਦੀਆ ਲੈਨਿ ਨ ਸਾਹ ॥ ਸੂਐ ਚਾੜਿ ਭਵਾਈਅਹਿ ਜੰਤ ॥ ਨਾਨਕ

ਭਉਦਿਆ ਗਣਤ ਨ ਅੰਤ ॥ ਬੰਧਨ ਬੰਧਿ ਭਵਾਏ ਸੋਇ ॥ ਪਇਐ ਕਿਰਤਿ ਨਚੈ ਸਭੁ ਕੋਇ ॥ ਨਚਿ ਨਚਿ ਹਸਹਿ

ਚਲਹਿ ਸੇ ਰੋਇ ॥ ਉਡਿ ਨ ਜਾਹੀ ਸਿਧ ਨ ਹੋਹਿ ॥ ਨਚਣੁ ਕੁਦਣੁ ਮਨ ਕਾ ਚਾਉ ॥ ਨਾਨਕ ਜਿਨੑ ਮਨਿ ਭਉ ਤਿਨਾੑ

ਮਨਿ ਭਾਉ ॥੨॥ ਪਉੜੀ ॥ ਨਾਉ ਤੇਰਾ ਨਿਰੰਕਾਰੁ ਹੈ ਨਾਇ ਲਇਐ ਨਰਕਿ ਨ ਜਾਈਐ ॥ ਜੀਉ ਪਿੰਡੁ ਸਭੁ

ਤਿਸ ਦਾ ਦੇ ਖਾਜੈ ਆਖਿ ਗਵਾਈਐ ॥ ਜੇ ਲੋੜਹਿ ਚੰਗਾ ਆਪਣਾ ਕਰਿ ਪੁੰਨਹੁ ਨੀਚੁ ਸਦਾਈਐ ॥ ਜੇ ਜਰਵਾਣਾ

ਪਰਹਰੈ ਜਰੁ ਵੇਸ ਕਰੇਦੀ ਆਈਐ ॥ ਕੋ ਰਹੈ ਨ ਭਰੀਐ ਪਾਈਐ ॥੫॥ ਸਲੋਕ ਮਃ ੧ ॥ ਮੁਸਲਮਾਨਾ ਸਿਫਤਿ

ਸਰੀਅਤਿ ਪੜਿ ਪੜਿ ਕਰਹਿ ਬੀਚਾਰੁ ॥ ਬੰਦੇ ਸੇ ਜਿ ਪਵਹਿ ਵਿਚਿ ਬੰਦੀ ਵੇਖਣ ਕਉ ਦੀਦਾਰੁ ॥ ਹਿੰਦੂ ਸਾਲਾਹੀ

ਸਾਲਾਹਨਿ ਦਰਸਨਿ ਰੂਪਿ ਅਪਾਰੁ ॥ ਤੀਰਥਿ ਨਾਵਹਿ ਅਰਚਾ ਪੂਜਾ ਅਗਰ ਵਾਸੁ ਬਹਕਾਰੁ ॥ ਜੋਗੀ ਸੁੰਨਿ

ਧਿਆਵਨਿੑ ਜੇਤੇ ਅਲਖ ਨਾਮੁ ਕਰਤਾਰੁ ॥ ਸੂਖਮ ਮੂਰਤਿ ਨਾਮੁ ਨਿਰੰਜਨ ਕਾਇਆ ਕਾ ਆਕਾਰੁ ॥ ਸਤੀਆ ਮਨਿ

ਸੰਤੋਖੁ ਉਪਜੈ ਦੇਣੈ ਕੈ ਵੀਚਾਰਿ ॥ ਦੇ ਦੇ ਮੰਗਹਿ ਸਹਸਾ ਗੂਣਾ ਸੋਭ ਕਰੇ ਸੰਸਾਰੁ ॥ ਚੋਰਾ ਜਾਰਾ ਤੈ ਕੂੜਿਆਰਾ ਖਾਰਾਬਾ

ਵੇਕਾਰ ॥ ਇਕਿ ਹੋਦਾ ਖਾਇ ਚਲਹਿ ਐਥਾਊ ਤਿਨਾ ਭਿ ਕਾਈ ਕਾਰ ॥ ਜਲਿ ਥਲਿ ਜੀਆ ਪੁਰੀਆ ਲੋਆ ਆਕਾਰਾ

ਆਕਾਰ ॥ ਓਇ ਜਿ ਆਖਹਿ ਸੁ ਤੂੰਹੈ ਜਾਣਹਿ ਤਿਨਾ ਭਿ ਤੇਰੀ ਸਾਰ ॥ ਨਾਨਕ ਭਗਤਾ ਭੁਖ ਸਾਲਾਹਣੁ ਸਚੁ ਨਾਮੁ

ਆਧਾਰੁ ॥ ਸਦਾ ਅਨੰਦਿ ਰਹਹਿ ਦਿਨੁ ਰਾਤੀ ਗੁਣਵੰਤਿਆ ਪਾ ਛਾਰੁ ॥੧॥ ਮਃ ੧ ॥ ਮਿਟੀ ਮੁਸਲਮਾਨ ਕੀ ਪੇੜੈ ਪਈ

ਕੁਮਿੑਆਰ ॥ ਘੜਿ ਭਾਂਡੇ ਇਟਾ ਕੀਆ ਜਲਦੀ ਕਰੇ ਪੁਕਾਰ ॥ ਜਲਿ ਜਲਿ ਰੋਵੈ ਬਪੁੜੀ ਝੜਿ ਝੜਿ ਪਵਹਿ ਅੰਗਿਆਰ

॥ ਨਾਨਕ ਜਿਨਿ ਕਰਤੈ ਕਾਰਣੁ ਕੀਆ ਸੋ ਜਾਣੈ ਕਰਤਾਰੁ ॥੨॥ ਪਉੜੀ ॥ ਬਿਨੁ ਸਤਿਗੁਰ ਕਿਨੈ ਨ ਪਾਇਓ

ਬਿਨੁ ਸਤਿਗੁਰ ਕਿਨੈ ਨ ਪਾਇਆ ॥ ਸਤਿਗੁਰ ਵਿਚਿ ਆਪੁ ਰਖਿਓਨੁ ਕਰਿ ਪਰਗਟੁ ਆਖਿ ਸੁਣਾਇਆ ॥ ਸਤਿਗੁਰ

ਮਿਲਿਐ ਸਦਾ ਮੁਕਤੁ ਹੈ ਜਿਨਿ ਵਿਚਹੁ ਮੋਹੁ ਚੁਕਾਇਆ ॥ ਉਤਮੁ ਏਹੁ ਬੀਚਾਰੁ ਹੈ ਜਿਨਿ ਸਚੇ ਸਿਉ ਚਿਤੁ ਲਾਇਆ

॥ ਜਗਜੀਵਨੁ ਦਾਤਾ ਪਾਇਆ ॥੬॥ ਸਲੋਕ ਮਃ ੧ ॥ ਹਉ ਵਿਚਿ ਆਇਆ ਹਉ ਵਿਚਿ ਗਇਆ ॥ ਹਉ ਵਿਚਿ

ਜੰਮਿਆ ਹਉ ਵਿਚਿ ਮੁਆ ॥ ਹਉ ਵਿਚਿ ਦਿਤਾ ਹਉ ਵਿਚਿ ਲਇਆ ॥ ਹਉ ਵਿਚਿ ਖਟਿਆ ਹਉ ਵਿਚਿ ਗਇਆ ॥

ਹਉ ਵਿਚਿ ਸਚਿਆਰੁ ਕੂੜਿਆਰੁ ॥ ਹਉ ਵਿਚਿ ਪਾਪ ਪੁੰਨ ਵੀਚਾਰੁ ॥ ਹਉ ਵਿਚਿ ਨਰਕਿ ਸੁਰਗਿ ਅਵਤਾਰੁ ॥ ਹਉ

ਵਿਚਿ ਹਸੈ ਹਉ ਵਿਚਿ ਰੋਵੈ ॥ ਹਉ ਵਿਚਿ ਭਰੀਐ ਹਉ ਵਿਚਿ ਧੋਵੈ ॥ ਹਉ ਵਿਚਿ ਜਾਤੀ ਜਿਨਸੀ ਖੋਵੈ ॥ ਹਉ ਵਿਚਿ

ਮੂਰਖੁ ਹਉ ਵਿਚਿ ਸਿਆਣਾ ॥ ਮੋਖ ਮੁਕਤਿ ਕੀ ਸਾਰ ਨ ਜਾਣਾ ॥ ਹਉ ਵਿਚਿ ਮਾਇਆ ਹਉ ਵਿਚਿ ਛਾਇਆ ॥

ਹਉਮੈ ਕਰਿ ਕਰਿ ਜੰਤ ਉਪਾਇਆ ॥ ਹਉਮੈ ਬੂਝੈ ਤਾ ਦਰੁ ਸੂਝੈ ॥ ਗਿਆਨ ਵਿਹੂਣਾ ਕਥਿ ਕਥਿ ਲੂਝੈ ॥ ਨਾਨਕ

ਹੁਕਮੀ ਲਿਖੀਐ ਲੇਖੁ ॥ ਜੇਹਾ ਵੇਖਹਿ ਤੇਹਾ ਵੇਖੁ ॥੧॥ ਮਹਲਾ ੨ ॥ ਹਉਮੈ ਏਹਾ ਜਾਤਿ ਹੈ ਹਉਮੈ ਕਰਮ ਕਮਾਹਿ ॥

ਹਉਮੈ ਏਈ ਬੰਧਨਾ ਫਿਰਿ ਫਿਰਿ ਜੋਨੀ ਪਾਹਿ ॥ ਹਉਮੈ ਕਿਥਹੁ ਊਪਜੈ ਕਿਤੁ ਸੰਜਮਿ ਇਹ ਜਾਇ ॥ ਹਉਮੈ ਏਹੋ

ਹੁਕਮੁ ਹੈ ਪਇਐ ਕਿਰਤਿ ਫਿਰਾਹਿ ॥ ਹਉਮੈ ਦੀਰਘ ਰੋਗੁ ਹੈ ਦਾਰੂ ਭੀ ਇਸੁ ਮਾਹਿ ॥ ਕਿਰਪਾ ਕਰੇ ਜੇ ਆਪਣੀ ਤਾ

ਗੁਰ ਕਾ ਸਬਦੁ ਕਮਾਹਿ ॥ ਨਾਨਕੁ ਕਹੈ ਸੁਣਹੁ ਜਨਹੁ ਇਤੁ ਸੰਜਮਿ ਦੁਖ ਜਾਹਿ ॥੨॥ ਪਉੜੀ ॥ ਸੇਵ ਕੀਤੀ

ਸੰਤੋਖੀੲੀਂ ਜਿਨੀੑ ਸਚੋ ਸਚੁ ਧਿਆਇਆ ॥ ਓਨੀੑ ਮੰਦੈ ਪੈਰੁ ਨ ਰਖਿਓ ਕਰਿ ਸੁਕ੍ਰਿਤੁ ਧਰਮੁ ਕਮਾਇਆ ॥ ਓਨੀੑ

ਦੁਨੀਆ ਤੋੜੇ ਬੰਧਨਾ ਅੰਨੁ ਪਾਣੀ ਥੋੜਾ ਖਾਇਆ ॥ ਤੂੰ ਬਖਸੀਸੀ ਅਗਲਾ ਨਿਤ ਦੇਵਹਿ ਚੜਹਿ ਸਵਾਇਆ ॥

ਵਡਿਆਈ ਵਡਾ ਪਾਇਆ ॥੭॥ ਸਲੋਕ ਮਃ ੧ ॥ ਪੁਰਖਾਂ ਬਿਰਖਾਂ ਤੀਰਥਾਂ ਤਟਾਂ ਮੇਘਾਂ ਖੇਤਾਂਹ ॥ ਦੀਪਾਂ ਲੋਆਂ

ਮੰਡਲਾਂ ਖੰਡਾਂ ਵਰਭੰਡਾਂਹ ॥ ਅੰਡਜ ਜੇਰਜ ਉਤਭੁਜਾਂ ਖਾਣੀ ਸੇਤਜਾਂਹ ॥ ਸੋ ਮਿਤਿ ਜਾਣੈ ਨਾਨਕਾ ਸਰਾਂ ਮੇਰਾਂ ਜੰਤਾਹ

॥ ਨਾਨਕ ਜੰਤ ਉਪਾਇ ਕੈ ਸੰਮਾਲੇ ਸਭਨਾਹ ॥ ਜਿਨਿ ਕਰਤੈ ਕਰਣਾ ਕੀਆ ਚਿੰਤਾ ਭਿ ਕਰਣੀ ਤਾਹ ॥ ਸੋ ਕਰਤਾ

ਚਿੰਤਾ ਕਰੇ ਜਿਨਿ ਉਪਾਇਆ ਜਗੁ ॥ ਤਿਸੁ ਜੋਹਾਰੀ ਸੁਅਸਤਿ ਤਿਸੁ ਤਿਸੁ ਦੀਬਾਣੁ ਅਭਗੁ ॥ ਨਾਨਕ ਸਚੇ ਨਾਮ

ਬਿਨੁ ਕਿਆ ਟਿਕਾ ਕਿਆ ਤਗੁ ॥੧॥ ਮਃ ੧ ॥ ਲਖ ਨੇਕੀਆ ਚੰਗਿਆਈਆ ਲਖ ਪੁੰਨਾ ਪਰਵਾਣੁ ॥ ਲਖ ਤਪ

ਉਪਰਿ ਤੀਰਥਾਂ ਸਹਜ ਜੋਗ ਬੇਬਾਣ ॥ ਲਖ ਸੂਰਤਣ ਸੰਗਰਾਮ ਰਣ ਮਹਿ ਛੁਟਹਿ ਪਰਾਣ ॥ ਲਖ ਸੁਰਤੀ ਲਖ

ਗਿਆਨ ਧਿਆਨ ਪੜੀਅਹਿ ਪਾਠ ਪੁਰਾਣ ॥ ਜਿਨਿ ਕਰਤੈ ਕਰਣਾ ਕੀਆ ਲਿਖਿਆ ਆਵਣ ਜਾਣੁ ॥ ਨਾਨਕ ਮਤੀ

ਮਿਥਿਆ ਕਰਮੁ ਸਚਾ ਨੀਸਾਣੁ ॥੨॥ ਪਉੜੀ ॥ ਸਚਾ ਸਾਹਿਬੁ ਏਕੁ ਤੂੰ ਜਿਨਿ ਸਚੋ ਸਚੁ ਵਰਤਾਇਆ ॥ ਜਿਸੁ ਤੂੰ

ਦੇਹਿ ਤਿਸੁ ਮਿਲੈ ਸਚੁ ਤਾ ਤਿਨੀੑ ਸਚੁ ਕਮਾਇਆ ॥ ਸਤਿਗੁਰਿ ਮਿਲਿਐ ਸਚੁ ਪਾਇਆ ਜਿਨੑ ਕੈ ਹਿਰਦੈ ਸਚੁ

ਵਸਾਇਆ ॥ ਮੂਰਖ ਸਚੁ ਨ ਜਾਣਨੀੑ ਮਨਮੁਖੀ ਜਨਮੁ ਗਵਾਇਆ ॥ ਵਿਚਿ ਦੁਨੀਆ ਕਾਹੇ ਆਇਆ ॥੮॥

ਸਲੋਕੁ ਮਃ ੧ ॥ ਪੜਿ ਪੜਿ ਗਡੀ ਲਦੀਅਹਿ ਪੜਿ ਪੜਿ ਭਰੀਅਹਿ ਸਾਥ ॥ ਪੜਿ ਪੜਿ ਬੇੜੀ ਪਾਈਐ ਪੜਿ ਪੜਿ

ਗਡੀਅਹਿ ਖਾਤ ॥ ਪੜੀਅਹਿ ਜੇਤੇ ਬਰਸ ਬਰਸ ਪੜੀਅਹਿ ਜੇਤੇ ਮਾਸ ॥ ਪੜੀਐ ਜੇਤੀ ਆਰਜਾ ਪੜੀਅਹਿ ਜੇਤੇ

ਸਾਸ॥ਨਾਨਕਲੇਖੈਇਕਗਲਹੋਰੁਹਉਮੈਝਖਣਾਝਾਖ॥੧॥ਮਃ ੧ ॥ਲਿਖਿਲਿਖਿਪੜਿਆ॥ਤੇਤਾਕੜਿਆ॥ਬਹੁ

ਤੀਰਥ ਭਵਿਆ ॥ ਤੇਤੋ ਲਵਿਆ ॥ ਬਹੁ ਭੇਖ ਕੀਆ ਦੇਹੀ ਦੁਖੁ ਦੀਆ ॥ ਸਹੁ ਵੇ ਜੀਆ ਅਪਣਾ ਕੀਆ ॥ ਅੰਨੁ ਨ

ਖਾਇਆ ਸਾਦੁ ਗਵਾਇਆ ॥ ਬਹੁ ਦੁਖੁ ਪਾਇਆ ਦੂਜਾ ਭਾਇਆ ॥ ਬਸਤ੍ਰ ਨ ਪਹਿਰੈ ॥ ਅਹਿਨਿਸਿ ਕਹਰੈ ॥ ਮੋਨਿ

ਵਿਗੂਤਾ ॥ ਕਿਉ ਜਾਗੈ ਗੁਰ ਬਿਨੁ ਸੂਤਾ ॥ ਪਗ ਉਪੇਤਾਣਾ ॥ ਅਪਣਾ ਕੀਆ ਕਮਾਣਾ ॥ ਅਲੁ ਮਲੁ ਖਾਈ ਸਿਰਿ ਛਾਈ

ਪਾਈ ॥ ਮੂਰਖਿ ਅੰਧੈ ਪਤਿ ਗਵਾਈ ॥ ਵਿਣੁ ਨਾਵੈ ਕਿਛੁ ਥਾਇ ਨ ਪਾਈ ॥ ਰਹੈ ਬੇਬਾਣੀ ਮੜੀ ਮਸਾਣੀ ॥ ਅੰਧੁ ਨ

ਜਾਣੈ ਫਿਰਿ ਪਛੁਤਾਣੀ ॥ ਸਤਿਗੁਰੁ ਭੇਟੇ ਸੋ ਸੁਖੁ ਪਾਏ ॥ ਹਰਿ ਕਾ ਨਾਮੁ ਮੰਨਿ ਵਸਾਏ ॥ ਨਾਨਕ ਨਦਰਿ ਕਰੇ ਸੋ

ਪਾਏ ॥ ਆਸ ਅੰਦੇਸੇ ਤੇ ਨਿਹਕੇਵਲੁ ਹਉਮੈ ਸਬਦਿ ਜਲਾਏ ॥੨॥ ਪਉੜੀ ॥ ਭਗਤ ਤੇਰੈ ਮਨਿ ਭਾਵਦੇ ਦਰਿ ਸੋਹਨਿ

ਕੀਰਤਿ ਗਾਵਦੇ ॥ ਨਾਨਕ ਕਰਮਾ ਬਾਹਰੇ ਦਰਿ ਢੋਅ ਨ ਲਹਨੀੑ ਧਾਵਦੇ ॥ ਇਕਿ ਮੂਲੁ ਨ ਬੁਝਨਿੑ ਆਪਣਾ ਅਣਹੋਦਾ

ਆਪੁ ਗਣਾਇਦੇ ॥ ਹਉ ਢਾਢੀ ਕਾ ਨੀਚ ਜਾਤਿ ਹੋਰਿ ਉਤਮ ਜਾਤਿ ਸਦਾਇਦੇ ॥ ਤਿਨੑ ਮੰਗਾ ਜਿ ਤੁਝੈ ਧਿਆਇਦੇ ॥

੯॥ ਸਲੋਕੁ ਮਃ ੧ ॥ ਕੂੜੁ ਰਾਜਾ ਕੂੜੁ ਪਰਜਾ ਕੂੜੁ ਸਭੁ ਸੰਸਾਰੁ ॥ ਕੂੜੁ ਮੰਡਪ ਕੂੜੁ ਮਾੜੀ ਕੂੜੁ ਬੈਸਣਹਾਰੁ ॥ ਕੂੜੁ

ਸੁਇਨਾ ਕੂੜੁ ਰੁਪਾ ਕੂੜੁ ਪੈਨੑਣਹਾਰੁ ॥ ਕੂੜੁ ਕਾਇਆ ਕੂੜੁ ਕਪੜੁ ਕੂੜੁ ਰੂਪੁ ਅਪਾਰੁ ॥ ਕੂੜੁ ਮੀਆ ਕੂੜੁ ਬੀਬੀ ਖਪਿ ਹੋਏ

ਖਾਰੁ ॥ ਕੂੜਿ ਕੂੜੈ ਨੇਹੁ ਲਗਾ ਵਿਸਰਿਆ ਕਰਤਾਰੁ ॥ ਕਿਸੁ ਨਾਲਿ ਕੀਚੈ ਦੋਸਤੀ ਸਭੁ ਜਗੁ ਚਲਣਹਾਰੁ ॥ ਕੂੜੁ ਮਿਠਾ

ਕੂੜੁ ਮਾਖਿਉ ਕੂੜੁ ਡੋਬੇ ਪੂਰੁ ॥ ਨਾਨਕੁ ਵਖਾਣੈ ਬੇਨਤੀ ਤੁਧੁ ਬਾਝੁ ਕੂੜੋ ਕੂੜੁ ॥੧॥ ਮਃ ੧ ॥ ਸਚੁ ਤਾ ਪਰੁ ਜਾਣੀਐ ਜਾ

ਰਿਦੈ ਸਚਾ ਹੋਇ ॥ ਕੂੜ ਕੀ ਮਲੁ ਉਤਰੈ ਤਨੁ ਕਰੇ ਹਛਾ ਧੋਇ ॥ ਸਚੁ ਤਾ ਪਰੁ ਜਾਣੀਐ ਜਾ ਸਚਿ ਧਰੇ ਪਿਆਰੁ ॥ ਨਾਉ

ਸੁਣਿ ਮਨੁ ਰਹਸੀਐ ਤਾ ਪਾਏ ਮੋਖ ਦੁਆਰੁ ॥ ਸਚੁ ਤਾ ਪਰੁ ਜਾਣੀਐ ਜਾ ਜੁਗਤਿ ਜਾਣੈ ਜੀਉ ॥ ਧਰਤਿ ਕਾਇਆ

ਸਾਧਿ ਕੈ ਵਿਚਿ ਦੇਇ ਕਰਤਾ ਬੀਉ ॥ ਸਚੁ ਤਾ ਪਰੁ ਜਾਣੀਐ ਜਾ ਸਿਖ ਸਚੀ ਲੇਇ ॥ ਦਇਆ ਜਾਣੈ ਜੀਅ ਕੀ ਕਿਛੁ

ਪੁੰਨੁ ਦਾਨੁ ਕਰੇਇ ॥ ਸਚੁ ਤਾਂ ਪਰੁ ਜਾਣੀਐ ਜਾ ਆਤਮ ਤੀਰਥਿ ਕਰੇ ਨਿਵਾਸੁ ॥ ਸਤਿਗੁਰੂ ਨੋ ਪੁਛਿ ਕੈ ਬਹਿ ਰਹੈ ਕਰੇ

ਨਿਵਾਸੁ ॥ ਸਚੁ ਸਭਨਾ ਹੋਇ ਦਾਰੂ ਪਾਪ ਕਢੈ ਧੋਇ ॥ ਨਾਨਕੁ ਵਖਾਣੈ ਬੇਨਤੀ ਜਿਨ ਸਚੁ ਪਲੈ ਹੋਇ ॥੨॥ ਪਉੜੀ

॥ ਦਾਨੁ ਮਹਿੰਡਾ ਤਲੀ ਖਾਕੁ ਜੇ ਮਿਲੈ ਤ ਮਸਤਕਿ ਲਾਈਐ ॥ ਕੂੜਾ ਲਾਲਚੁ ਛਡੀਐ ਹੋਇ ਇਕ ਮਨਿ ਅਲਖੁ

ਧਿਆਈਐ ॥ ਫਲੁ ਤੇਵੇਹੋ ਪਾਈਐ ਜੇਵੇਹੀ ਕਾਰ ਕਮਾਈਐ ॥ ਜੇ ਹੋਵੈ ਪੂਰਬਿ ਲਿਖਿਆ ਤਾ ਧੂੜਿ ਤਿਨਾੑ ਦੀ ਪਾਈਐ ॥

ਮਤਿ ਥੋੜੀ ਸੇਵ ਗਵਾਈਐ ॥੧੦॥ ਸਲੋਕੁ ਮਃ ੧ ॥ ਸਚਿ ਕਾਲੁ ਕੂੜੁ ਵਰਤਿਆ ਕਲਿ ਕਾਲਖ ਬੇਤਾਲ ॥ ਬੀਉ ਬੀਜਿ

ਪਤਿ ਲੈ ਗਏ ਅਬ ਕਿਉ ਉਗਵੈ ਦਾਲਿ ॥ ਜੇ ਇਕੁ ਹੋਇ ਤ ਉਗਵੈ ਰੁਤੀ ਹੂ ਰੁਤਿ ਹੋਇ ॥ ਨਾਨਕ ਪਾਹੈ ਬਾਹਰਾ

ਕੋਰੈ ਰੰਗੁ ਨ ਸੋਇ ॥ ਭੈ ਵਿਚਿ ਖੁੰਬਿ ਚੜਾਈਐ ਸਰਮੁ ਪਾਹੁ ਤਨਿ ਹੋਇ ॥ ਨਾਨਕ ਭਗਤੀ ਜੇ ਰਪੈ ਕੂੜੈ ਸੋਇ ਨ

ਕੋਇ ॥੧॥ ਮਃ ੧ ॥ ਲਬੁ ਪਾਪੁ ਦੁਇ ਰਾਜਾ ਮਹਤਾ ਕੂੜੁ ਹੋਆ ਸਿਕਦਾਰੁ ॥ ਕਾਮੁ ਨੇਬੁ ਸਦਿ ਪੁਛੀਐ ਬਹਿ

ਬਹਿ ਕਰੇ ਬੀਚਾਰੁ ॥ ਅੰਧੀ ਰਯਤਿ ਗਿਆਨ ਵਿਹੂਣੀ ਭਾਹਿ ਭਰੇ ਮੁਰਦਾਰੁ ॥ ਗਿਆਨੀ ਨਚਹਿ ਵਾਜੇ ਵਾਵਹਿ ਰੂਪ

ਕਰਹਿ ਸੀਗਾਰੁ ॥ ਊਚੇ ਕੂਕਹਿ ਵਾਦਾ ਗਾਵਹਿ ਜੋਧਾ ਕਾ ਵੀਚਾਰੁ ॥ ਮੂਰਖ ਪੰਡਿਤ ਹਿਕਮਤਿ ਹੁਜਤਿ ਸੰਜੈ ਕਰਹਿ

ਪਿਆਰੁ ॥ ਧਰਮੀ ਧਰਮੁ ਕਰਹਿ ਗਾਵਾਵਹਿ ਮੰਗਹਿ ਮੋਖ ਦੁਆਰੁ ॥ ਜਤੀ ਸਦਾਵਹਿ ਜੁਗਤਿ ਨ ਜਾਣਹਿ ਛਡਿ

ਬਹਹਿ ਘਰ ਬਾਰੁ ॥ ਸਭੁ ਕੋ ਪੂਰਾ ਆਪੇ ਹੋਵੈ ਘਟਿ ਨ ਕੋਈ ਆਖੈ ॥ ਪਤਿ ਪਰਵਾਣਾ ਪਿਛੈ ਪਾਈਐ ਤਾ ਨਾਨਕ

ਤੋਲਿਆ ਜਾਪੈ ॥੨॥ ਮਃ ੧ ॥ ਵਦੀ ਸੁ ਵਜਗਿ ਨਾਨਕਾ ਸਚਾ ਵੇਖੈ ਸੋਇ ॥ ਸਭਨੀ ਛਾਲਾ ਮਾਰੀਆ ਕਰਤਾ ਕਰੇ

ਸੁ ਹੋਇ ॥ ਅਗੈ ਜਾਤਿ ਨ ਜੋਰੁ ਹੈ ਅਗੈ ਜੀਉ ਨਵੇ ॥ ਜਿਨ ਕੀ ਲੇਖੈ ਪਤਿ ਪਵੈ ਚੰਗੇ ਸੇਈ ਕੇਇ ॥੩॥ ਪਉੜੀ ॥

ਧੁਰਿ ਕਰਮੁ ਜਿਨਾ ਕਉ ਤੁਧੁ ਪਾਇਆ ਤਾ ਤਿਨੀ ਖਸਮੁ ਧਿਆਇਆ ॥ ਏਨਾ ਜੰਤਾ ਕੈ ਵਸਿ ਕਿਛੁ ਨਾਹੀ ਤੁਧੁ ਵੇਕੀ

ਜਗਤੁ ਉਪਾਇਆ ॥ ਇਕਨਾ ਨੋ ਤੂੰ ਮੇਲਿ ਲੈਹਿ ਇਕਿ ਆਪਹੁ ਤੁਧੁ ਖੁਆਇਆ ॥ ਗੁਰ ਕਿਰਪਾ ਤੇ ਜਾਣਿਆ

ਜਿਥੈ ਤੁਧੁ ਆਪੁ ਬੁਝਾਇਆ ॥ ਸਹਜੇ ਹੀ ਸਚਿ ਸਮਾਇਆ ॥੧੧॥ ਸਲੋਕੁ ਮਃ ੧ ॥ ਦੁਖੁ ਦਾਰੂ ਸੁਖੁ ਰੋਗੁ ਭਇਆ

ਜਾ ਸੁਖੁ ਤਾਮਿ ਨ ਹੋਈ ॥ ਤੂੰ ਕਰਤਾ ਕਰਣਾ ਮੈ ਨਾਹੀ ਜਾ ਹਉ ਕਰੀ ਨ ਹੋਈ ॥੧॥ ਬਲਿਹਾਰੀ ਕੁਦਰਤਿ ਵਸਿਆ

॥ ਤੇਰਾ ਅੰਤੁ ਨ ਜਾਈ ਲਖਿਆ ॥੧॥ ਰਹਾਉ ॥ ਜਾਤਿ ਮਹਿ ਜੋਤਿ ਜੋਤਿ ਮਹਿ ਜਾਤਾ ਅਕਲ ਕਲਾ ਭਰਪੂਰਿ

ਰਹਿਆ ॥ ਤੂੰ ਸਚਾ ਸਾਹਿਬੁ ਸਿਫਤਿ ਸੁਆਲਿੑਉ ਜਿਨਿ ਕੀਤੀ ਸੋ ਪਾਰਿ ਪਇਆ ॥ ਕਹੁ ਨਾਨਕ ਕਰਤੇ ਕੀਆ

ਬਾਤਾ ਜੋ ਕਿਛੁ ਕਰਣਾ ਸੁ ਕਰਿ ਰਹਿਆ ॥੨॥ ਮਃ ੨ ॥ ਜੋਗ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ ॥

ਖਤ੍ਰੀ ਸਬਦੰ ਸੂਰ ਸਬਦੰ ਸੂਦ੍ਰ ਸਬਦੰ ਪਰਾ ਕ੍ਰਿਤਹ ॥ ਸਰਬ ਸਬਦੰ ਏਕ ਸਬਦੰ ਜੇ ਕੋ ਜਾਣੈ ਭੇਉ ॥ ਨਾਨਕੁ ਤਾ ਕਾ

ਦਾਸੁ ਹੈ ਸੋਈ ਨਿਰੰਜਨ ਦੇਉ ॥੩॥ ਮਃ ੨ ॥ ਏਕ ਕ੍ਰਿਸਨੰ ਸਰਬ ਦੇਵਾ ਦੇਵ ਦੇਵਾ ਤ ਆਤਮਾ ॥ ਆਤਮਾ

ਬਾਸੁਦੇਵਸੵਿ ਜੇ ਕੋ ਜਾਣੈ ਭੇਉ ॥ ਨਾਨਕੁ ਤਾ ਕਾ ਦਾਸੁ ਹੈ ਸੋਈ ਨਿਰੰਜਨ ਦੇਉ ॥੪॥ ਮਃ ੧ ॥ ਕੁੰਭੇ ਬਧਾ ਜਲੁ ਰਹੈ

ਜਲ ਬਿਨੁ ਕੁੰਭੁ ਨ ਹੋਇ ॥ ਗਿਆਨ ਕਾ ਬਧਾ ਮਨੁ ਰਹੈ ਗੁਰ ਬਿਨੁ ਗਿਆਨੁ ਨ ਹੋਇ ॥੫॥ ਪਉੜੀ ॥ ਪੜਿਆ

ਹੋਵੈ ਗੁਨਹਗਾਰੁ ਤਾ ਓਮੀ ਸਾਧੁ ਨ ਮਾਰੀਐ ॥ ਜੇਹਾ ਘਾਲੇ ਘਾਲਣਾ ਤੇਵੇਹੋ ਨਾਉ ਪਚਾਰੀਐ ॥ ਐਸੀ ਕਲਾ ਨ

ਖੇਡੀਐ ਜਿਤੁ ਦਰਗਹ ਗਇਆ ਹਾਰੀਐ ॥ ਪੜਿਆ ਅਤੈ ਓਮੀਆ ਵੀਚਾਰੁ ਅਗੈ ਵੀਚਾਰੀਐ ॥ ਮੁਹਿ ਚਲੈ ਸੁ

ਅਗੈ ਮਾਰੀਐ ॥੧੨॥ ਸਲੋਕੁ ਮਃ ੧ ॥ ਨਾਨਕ ਮੇਰੁ ਸਰੀਰ ਕਾ ਇਕੁ ਰਥੁ ਇਕੁ ਰਥਵਾਹੁ ॥ ਜੁਗੁ ਜੁਗੁ ਫੇਰਿ

ਵਟਾਈਅਹਿ ਗਿਆਨੀ ਬੁਝਹਿ ਤਾਹਿ ॥ ਸਤਜੁਗਿ ਰਥੁ ਸੰਤੋਖ ਕਾ ਧਰਮੁ ਅਗੈ ਰਥਵਾਹੁ ॥ ਤ੍ਰੇਤੈ ਰਥੁ ਜਤੈ ਕਾ ਜੋਰੁ

ਅਗੈ ਰਥਵਾਹੁ ॥ ਦੁਆਪੁਰਿ ਰਥੁ ਤਪੈ ਕਾ ਸਤੁ ਅਗੈ ਰਥਵਾਹੁ ॥ ਕਲਜੁਗਿ ਰਥੁ ਅਗਨਿ ਕਾ ਕੂੜੁ ਅਗੈ ਰਥਵਾਹੁ

॥੧॥ ਮਃ ੧ ॥ ਸਾਮ ਕਹੈ ਸੇਤੰਬਰੁ ਸੁਆਮੀ ਸਚ ਮਹਿ ਆਛੈ ਸਾਚਿ ਰਹੇ ॥ ਸਭੁ ਕੋ ਸਚਿ ਸਮਾਵੈ ॥ ਰਿਗੁ ਕਹੈ

ਰਹਿਆ ਭਰਪੂਰਿ ॥ ਰਾਮ ਨਾਮੁ ਦੇਵਾ ਮਹਿ ਸੂਰੁ ॥ ਨਾਇ ਲਇਐ ਪਰਾਛਤ ਜਾਹਿ ॥ ਨਾਨਕ ਤਉ ਮੋਖੰਤਰੁ ਪਾਹਿ ॥

ਜੁਜ ਮਹਿ ਜੋਰਿ ਛਲੀ ਚੰਦ੍ਰਾਵਲਿ ਕਾਨੑ ਕ੍ਰਿਸਨੁ ਜਾਦਮੁ ਭਇਆ ॥ ਪਾਰਜਾਤੁ ਗੋਪੀ ਲੈ ਆਇਆ ਬਿੰਦ੍ਰਾਬਨ ਮਹਿ

ਰੰਗੁ ਕੀਆ ॥ ਕਲਿ ਮਹਿ ਬੇਦੁ ਅਥਰਬਣੁ ਹੂਆ ਨਾਉ ਖੁਦਾਈ ਅਲਹੁ ਭਇਆ ॥ ਨੀਲ ਬਸਤ੍ਰ ਲੇ ਕਪੜੇ ਪਹਿਰੇ

ਤੁਰਕ ਪਠਾਣੀ ਅਮਲੁ ਕੀਆ ॥ ਚਾਰੇ ਵੇਦ ਹੋਏ ਸਚਿਆਰ ॥ ਪੜਹਿ ਗੁਣਹਿ ਤਿਨੑ ਚਾਰ ਵੀਚਾਰ ॥ ਭਉ ਭਗਤਿ

ਕਰਿ ਨੀਚੁ ਸਦਾਏ ॥ ਤਉ ਨਾਨਕ ਮੋਖੰਤਰੁ ਪਾਏ ॥੨॥ ਪਉੜੀ ॥ ਸਤਿਗੁਰ ਵਿਟਹੁ ਵਾਰਿਆ ਜਿਤੁ ਮਿਲਿਐ

ਖਸਮੁ ਸਮਾਲਿਆ ॥ ਜਿਨਿ ਕਰਿ ਉਪਦੇਸੁ ਗਿਆਨ ਅੰਜਨੁ ਦੀਆ ਇਨੀੑ ਨੇਤ੍ਰੀ ਜਗਤੁ ਨਿਹਾਲਿਆ ॥ ਖਸਮੁ

ਛੋਡਿ ਦੂਜੈ ਲਗੇ ਡੁਬੇ ਸੇ ਵਣਜਾਰਿਆ ॥ ਸਤਿਗੁਰੂ ਹੈ ਬੋਹਿਥਾ ਵਿਰਲੈ ਕਿਨੈ ਵੀਚਾਰਿਆ ॥ ਕਰਿ ਕਿਰਪਾ ਪਾਰਿ

ਉਤਾਰਿਆ ॥੧੩॥ ਸਲੋਕੁ ਮਃ ੧ ॥ ਸਿੰਮਲ ਰੁਖੁ ਸਰਾਇਰਾ ਅਤਿ ਦੀਰਘ ਅਤਿ ਮੁਚੁ ॥ ਓਇ ਜਿ ਆਵਹਿ ਆਸ

ਕਰਿ ਜਾਹਿ ਨਿਰਾਸੇ ਕਿਤੁ ॥ ਫਲ ਫਿਕੇ ਫੁਲ ਬਕਬਕੇ ਕੰਮਿ ਨ ਆਵਹਿ ਪਤ ॥ ਮਿਠਤੁ ਨੀਵੀ ਨਾਨਕਾ ਗੁਣ

ਚੰਗਿਆਈਆ ਤਤੁ ॥ ਸਭੁ ਕੋ ਨਿਵੈ ਆਪ ਕਉ ਪਰ ਕਉ ਨਿਵੈ ਨ ਕੋਇ ॥ ਧਰਿ ਤਾਰਾਜੂ ਤੋਲੀਐ ਨਿਵੈ ਸੁ ਗਉਰਾ

ਹੋਇ ॥ ਅਪਰਾਧੀ ਦੂਣਾ ਨਿਵੈ ਜੋ ਹੰਤਾ ਮਿਰਗਾਹਿ ॥ ਸੀਸਿ ਨਿਵਾਇਐ ਕਿਆ ਥੀਐ ਜਾ ਰਿਦੈ ਕੁਸੁਧੇ ਜਾਹਿ ॥੧॥

ਮਃ ੧ ॥ ਪੜਿ ਪੁਸਤਕ ਸੰਧਿਆ ਬਾਦੰ ॥ ਸਿਲ ਪੂਜਸਿ ਬਗੁਲ ਸਮਾਧੰ ॥ ਮੁਖਿ ਝੂਠ ਬਿਭੂਖਣ ਸਾਰੰ ॥ ਤ੍ਰੈਪਾਲ

ਤਿਹਾਲ ਬਿਚਾਰੰ ॥ ਗਲਿ ਮਾਲਾ ਤਿਲਕੁ ਲਿਲਾਟੰ ॥ ਦੁਇ ਧੋਤੀ ਬਸਤ੍ਰ ਕਪਾਟੰ ॥ ਜੇ ਜਾਣਸਿ ਬ੍ਰਹਮੰ ਕਰਮੰ ॥

ਸਭਿ ਫੋਕਟ ਨਿਸਚਉ ਕਰਮੰ ॥ ਕਹੁ ਨਾਨਕ ਨਿਹਚਉ ਧਿਆਵੈ ॥ ਵਿਣੁ ਸਤਿਗੁਰ ਵਾਟ ਨ ਪਾਵੈ ॥੨॥ ਪਉੜੀ ॥

ਕਪੜੁ ਰੂਪੁ ਸੁਹਾਵਣਾ ਛਡਿ ਦੁਨੀਆ ਅੰਦਰਿ ਜਾਵਣਾ ॥ ਮੰਦਾ ਚੰਗਾ ਆਪਣਾ ਆਪੇ ਹੀ ਕੀਤਾ ਪਾਵਣਾ ॥ ਹੁਕਮ

ਕੀਏ ਮਨਿ ਭਾਵਦੇ ਰਾਹਿ ਭੀੜੈ ਅਗੈ ਜਾਵਣਾ ॥ ਨੰਗਾ ਦੋਜਕਿ ਚਾਲਿਆ ਤਾ ਦਿਸੈ ਖਰਾ ਡਰਾਵਣਾ ॥ ਕਰਿ

ਅਉਗਣ ਪਛੋਤਾਵਣਾ ॥੧੪॥ ਸਲੋਕੁ ਮਃ ੧ ॥ ਦਇਆ ਕਪਾਹ ਸੰਤੋਖੁ ਸੂਤੁ ਜਤੁ ਗੰਢੀ ਸਤੁ ਵਟੁ ॥ ਏਹੁ ਜਨੇਊ

ਜੀਅ ਕਾ ਹਈ ਤ ਪਾਡੇ ਘਤੁ ॥ ਨਾ ਏਹੁ ਤੁਟੈ ਨਾ ਮਲੁ ਲਗੈ ਨਾ ਏਹੁ ਜਲੈ ਨ ਜਾਇ ॥ ਧੰਨੁ ਸੁ ਮਾਣਸ ਨਾਨਕਾ ਜੋ

ਗਲਿ ਚਲੇ ਪਾਇ ॥ ਚਉਕੜਿ ਮੁਲਿ ਅਣਾਇਆ ਬਹਿ ਚਉਕੈ ਪਾਇਆ ॥ ਸਿਖਾ ਕੰਨਿ ਚੜਾਈਆ ਗੁਰੁ

ਬ੍ਰਾਹਮਣੁ ਥਿਆ ॥ ਓਹੁ ਮੁਆ ਓਹੁ ਝੜਿ ਪਇਆ ਵੇਤਗਾ ਗਇਆ ॥੧॥ ਮਃ ੧ ॥ ਲਖ ਚੋਰੀਆ ਲਖ ਜਾਰੀਆ

ਲਖ ਕੂੜੀਆ ਲਖ ਗਾਲਿ ॥ ਲਖ ਠਗੀਆ ਪਹਿਨਾਮੀਆ ਰਾਤਿ ਦਿਨਸੁ ਜੀਅ ਨਾਲਿ ॥ ਤਗੁ ਕਪਾਹਹੁ ਕਤੀਐ

ਬਾਮੑਣੁ ਵਟੇ ਆਇ ॥ ਕੁਹਿ ਬਕਰਾ ਰਿੰਨਿੑ ਖਾਇਆ ਸਭੁ ਕੋ ਆਖੈ ਪਾਇ ॥ ਹੋਇ ਪੁਰਾਣਾ ਸੁਟੀਐ ਭੀ ਫਿਰਿ

ਪਾਈਐ ਹੋਰੁ ॥ ਨਾਨਕ ਤਗੁ ਨ ਤੁਟਈ ਜੇ ਤਗਿ ਹੋਵੈ ਜੋਰੁ ॥੨॥ ਮਃ ੧ ॥ ਨਾਇ ਮੰਨਿਐ ਪਤਿ ਊਪਜੈ ਸਾਲਾਹੀ

ਸਚੁ ਸੂਤੁ ॥ ਦਰਗਹ ਅੰਦਰਿ ਪਾਈਐ ਤਗੁ ਨ ਤੂਟਸਿ ਪੂਤ ॥੩॥ ਮਃ ੧ ॥ ਤਗੁ ਨ ਇੰਦ੍ਰੀ ਤਗੁ ਨ ਨਾਰੀ ॥ ਭਲਕੇ

ਥੁਕ ਪਵੈ ਨਿਤ ਦਾੜੀ ॥ ਤਗੁ ਨ ਪੈਰੀ ਤਗੁ ਨ ਹਥੀ ॥ ਤਗੁ ਨ ਜਿਹਵਾ ਤਗੁ ਨ ਅਖੀ ॥ ਵੇਤਗਾ ਆਪੇ ਵਤੈ ॥ ਵਟਿ

ਧਾਗੇ ਅਵਰਾ ਘਤੈ ॥ ਲੈ ਭਾੜਿ ਕਰੇ ਵੀਆਹੁ ॥ ਕਢਿ ਕਾਗਲੁ ਦਸੇ ਰਾਹੁ ॥ ਸੁਣਿ ਵੇਖਹੁ ਲੋਕਾ ਏਹੁ ਵਿਡਾਣੁ ॥

ਮਨਿ ਅੰਧਾ ਨਾਉ ਸੁਜਾਣੁ ॥੪॥ ਪਉੜੀ ॥ ਸਾਹਿਬੁ ਹੋਇ ਦਇਆਲੁ ਕਿਰਪਾ ਕਰੇ ਤਾ ਸਾਈ ਕਾਰ ਕਰਾਇਸੀ ॥ ਸੋ

ਸੇਵਕੁ ਸੇਵਾ ਕਰੇ ਜਿਸ ਨੋ ਹੁਕਮੁ ਮਨਾਇਸੀ ॥ ਹੁਕਮਿ ਮੰਨਿਐ ਹੋਵੈ ਪਰਵਾਣੁ ਤਾ ਖਸਮੈ ਕਾ ਮਹਲੁ ਪਾਇਸੀ ॥

ਖਸਮੈ ਭਾਵੈ ਸੋ ਕਰੇ ਮਨਹੁ ਚਿੰਦਿਆ ਸੋ ਫਲੁ ਪਾਇਸੀ ॥ ਤਾ ਦਰਗਹ ਪੈਧਾ ਜਾਇਸੀ ॥੧੫॥ ਸਲੋਕ ਮਃ ੧ ॥

ਗਊ ਬਿਰਾਹਮਣ ਕਉ ਕਰੁ ਲਾਵਹੁ ਗੋਬਰਿ ਤਰਣੁ ਨ ਜਾਈ ॥ ਧੋਤੀ ਟਿਕਾ ਤੈ ਜਪਮਾਲੀ ਧਾਨੁ ਮਲੇਛਾਂ ਖਾਈ ॥

ਅੰਤਰਿ ਪੂਜਾ ਪੜਹਿ ਕਤੇਬਾ ਸੰਜਮੁ ਤੁਰਕਾ ਭਾਈ ॥ ਛੋਡੀਲੇ ਪਾਖੰਡਾ ॥ ਨਾਮਿ ਲਇਐ ਜਾਹਿ ਤਰੰਦਾ ॥੧॥

ਮਃ ੧ ॥ ਮਾਣਸ ਖਾਣੇ ਕਰਹਿ ਨਿਵਾਜ ॥ ਛੁਰੀ ਵਗਾਇਨਿ ਤਿਨ ਗਲਿ ਤਾਗ ॥ ਤਿਨ ਘਰਿ ਬ੍ਰਹਮਣ ਪੂਰਹਿ

ਨਾਦ ॥ ਉਨਾੑ ਭਿ ਆਵਹਿ ਓਈ ਸਾਦ ॥ ਕੂੜੀ ਰਾਸਿ ਕੂੜਾ ਵਾਪਾਰੁ ॥ ਕੂੜੁ ਬੋਲਿ ਕਰਹਿ ਆਹਾਰੁ ॥ ਸਰਮ ਧਰਮ

ਕਾ ਡੇਰਾ ਦੂਰਿ ॥ ਨਾਨਕ ਕੂੜੁ ਰਹਿਆ ਭਰਪੂਰਿ ॥ ਮਥੈ ਟਿਕਾ ਤੇੜਿ ਧੋਤੀ ਕਖਾਈ ॥ ਹਥਿ ਛੁਰੀ ਜਗਤ

ਕਾਸਾਈ ॥ ਨੀਲ ਵਸਤ੍ਰ ਪਹਿਰਿ ਹੋਵਹਿ ਪਰਵਾਣੁ ॥ ਮਲੇਛ ਧਾਨੁ ਲੇ ਪੂਜਹਿ ਪੁਰਾਣੁ ॥ ਅਭਾਖਿਆ ਕਾ ਕੁਠਾ

ਬਕਰਾ ਖਾਣਾ ॥ ਚਉਕੇ ਉਪਰਿ ਕਿਸੈ ਨ ਜਾਣਾ ॥ ਦੇ ਕੈ ਚਉਕਾ ਕਢੀ ਕਾਰ ॥ ਉਪਰਿ ਆਇ ਬੈਠੇ ਕੂੜਿਆਰ ॥

ਮਤੁ ਭਿਟੈ ਵੇ ਮਤੁ ਭਿਟੈ ॥ ਇਹੁ ਅੰਨੁ ਅਸਾਡਾ ਫਿਟੈ ॥ ਤਨਿ ਫਿਟੈ ਫੇੜ ਕਰੇਨਿ ॥ ਮਨਿ ਜੂਠੈ ਚੁਲੀ ਭਰੇਨਿ ॥ ਕਹੁ

ਨਾਨਕ ਸਚੁ ਧਿਆਈਐ ॥ ਸੁਚਿ ਹੋਵੈ ਤਾ ਸਚੁ ਪਾਈਐ ॥੨॥ ਪਉੜੀ ॥ ਚਿਤੈ ਅੰਦਰਿ ਸਭੁ ਕੋ ਵੇਖਿ ਨਦਰੀ

ਹੇਠਿ ਚਲਾਇਦਾ ॥ ਆਪੇ ਦੇ ਵਡਿਆਈਆ ਆਪੇ ਹੀ ਕਰਮ ਕਰਾਇਦਾ ॥ ਵਡਹੁ ਵਡਾ ਵਡ ਮੇਦਨੀ ਸਿਰੇ ਸਿਰਿ

ਧੰਧੈ ਲਾਇਦਾ ॥ ਨਦਰਿ ਉਪਠੀ ਜੇ ਕਰੇ ਸੁਲਤਾਨਾ ਘਾਹੁ ਕਰਾਇਦਾ ॥ ਦਰਿ ਮੰਗਨਿ ਭਿਖ ਨ ਪਾਇਦਾ ॥੧੬॥

ਸਲੋਕੁ ਮਃ ੧ ॥ ਜੇ ਮੋਹਾਕਾ ਘਰੁ ਮੁਹੈ ਘਰੁ ਮੁਹਿ ਪਿਤਰੀ ਦੇਇ ॥ ਅਗੈ ਵਸਤੁ ਸਿਞਾਣੀਐ ਪਿਤਰੀ ਚੋਰ ਕਰੇਇ ॥

ਵਢੀਅਹਿ ਹਥ ਦਲਾਲ ਕੇ ਮੁਸਫੀ ਏਹ ਕਰੇਇ ॥ ਨਾਨਕ ਅਗੈ ਸੋ ਮਿਲੈ ਜਿ ਖਟੇ ਘਾਲੇ ਦੇਇ ॥੧॥ ਮਃ ੧ ॥

ਜਿਉ ਜੋਰੂ ਸਿਰਨਾਵਣੀ ਆਵੈ ਵਾਰੋ ਵਾਰ ॥ ਜੂਠੇ ਜੂਠਾ ਮੁਖਿ ਵਸੈ ਨਿਤ ਨਿਤ ਹੋਇ ਖੁਆਰੁ ॥ ਸੂਚੇ ਏਹਿ ਨ

ਆਖੀਅਹਿ ਬਹਨਿ ਜਿ ਪਿੰਡਾ ਧੋਇ ॥ ਸੂਚੇ ਸੇਈ ਨਾਨਕਾ ਜਿਨ ਮਨਿ ਵਸਿਆ ਸੋਇ ॥੨॥ ਪਉੜੀ ॥ ਤੁਰੇ

ਪਲਾਣੇ ਪਉਣ ਵੇਗ ਹਰ ਰੰਗੀ ਹਰਮ ਸਵਾਰਿਆ ॥ ਕੋਠੇ ਮੰਡਪ ਮਾੜੀਆ ਲਾਇ ਬੈਠੇ ਕਰਿ ਪਾਸਾਰਿਆ ॥

ਚੀਜ ਕਰਨਿ ਮਨਿ ਭਾਵਦੇ ਹਰਿ ਬੁਝਨਿ ਨਾਹੀ ਹਾਰਿਆ ॥ ਕਰਿ ਫੁਰਮਾਇਸਿ ਖਾਇਆ ਵੇਖਿ ਮਹਲਤਿ ਮਰਣੁ

ਵਿਸਾਰਿਆ ॥ ਜਰੁ ਆਈ ਜੋਬਨਿ ਹਾਰਿਆ ॥੧੭॥ ਸਲੋਕੁ ਮਃ ੧ ॥ ਜੇ ਕਰਿ ਸੂਤਕੁ ਮੰਨੀਐ ਸਭ ਤੈ ਸੂਤਕੁ ਹੋਇ

॥ ਗੋਹੇ ਅਤੈ ਲਕੜੀ ਅੰਦਰਿ ਕੀੜਾ ਹੋਇ ॥ ਜੇਤੇ ਦਾਣੇ ਅੰਨ ਕੇ ਜੀਆ ਬਾਝੁ ਨ ਕੋਇ ॥ ਪਹਿਲਾ ਪਾਣੀ ਜੀਉ

ਹੈ ਜਿਤੁ ਹਰਿਆ ਸਭੁ ਕੋਇ ॥ ਸੂਤਕੁ ਕਿਉ ਕਰਿ ਰਖੀਐ ਸੂਤਕੁ ਪਵੈ ਰਸੋਇ ॥ ਨਾਨਕ ਸੂਤਕੁ ਏਵ ਨ

ਉਤਰੈ ਗਿਆਨੁ ਉਤਾਰੇ ਧੋਇ ॥੧॥ ਮਃ ੧ ॥ ਮਨ ਕਾ ਸੂਤਕੁ ਲੋਭੁ ਹੈ ਜਿਹਵਾ ਸੂਤਕੁ ਕੂੜੁ ॥ ਅਖੀ ਸੂਤਕੁ

ਵੇਖਣਾ ਪਰ ਤ੍ਰਿਅ ਪਰ ਧਨ ਰੂਪੁ ॥ ਕੰਨੀ ਸੂਤਕੁ ਕੰਨਿ ਪੈ ਲਾਇਤਬਾਰੀ ਖਾਹਿ ॥ ਨਾਨਕ ਹੰਸਾ ਆਦਮੀ

ਬਧੇ ਜਮ ਪੁਰਿ ਜਾਹਿ ॥੨॥ ਮਃ ੧ ॥ ਸਭੋ ਸੂਤਕੁ ਭਰਮੁ ਹੈ ਦੂਜੈ ਲਗੈ ਜਾਇ ॥ ਜੰਮਣੁ ਮਰਣਾ ਹੁਕਮੁ ਹੈ

ਭਾਣੈ ਆਵੈ ਜਾਇ ॥ ਖਾਣਾ ਪੀਣਾ ਪਵਿਤ੍ਰੁ ਹੈ ਦਿਤੋਨੁ ਰਿਜਕੁ ਸੰਬਾਹਿ ॥ ਨਾਨਕ ਜਿਨੀੑ ਗੁਰਮੁਖਿ ਬੁਝਿਆ

ਤਿਨਾੑ ਸੂਤਕੁ ਨਾਹਿ ॥੩॥ ਪਉੜੀ ॥ ਸਤਿਗੁਰੁ ਵਡਾ ਕਰਿ ਸਾਲਾਹੀਐ ਜਿਸੁ ਵਿਚਿ ਵਡੀਆ ਵਡਿਆਈਆ ॥ ਸਹਿ

ਮੇਲੇ ਤਾ ਨਦਰੀ ਆਈਆ ॥ ਜਾ ਤਿਸੁ ਭਾਣਾ ਤਾ ਮਨਿ ਵਸਾਈਆ ॥ ਕਰਿ ਹੁਕਮੁ ਮਸਤਕਿ ਹਥੁ ਧਰਿ ਵਿਚਹੁ

ਮਾਰਿ ਕਢੀਆ ਬੁਰਿਆਈਆ ॥ ਸਹਿ ਤੁਠੈ ਨਉ ਨਿਧਿ ਪਾਈਆ ॥੧੮॥ ਸਲੋਕੁ ਮਃ ੧ ॥ ਪਹਿਲਾ ਸੁਚਾ ਆਪਿ

ਹੋਇ ਸੁਚੈ ਬੈਠਾ ਆਇ ॥ ਸੁਚੇ ਅਗੈ ਰਖਿਓਨੁ ਕੋਇ ਨ ਭਿਟਿਓ ਜਾਇ ॥ ਸੁਚਾ ਹੋਇ ਕੈ ਜੇਵਿਆ ਲਗਾ ਪੜਣਿ

ਸਲੋਕੁ ॥ ਕੁਹਥੀ ਜਾਈ ਸਟਿਆ ਕਿਸੁ ਏਹੁ ਲਗਾ ਦੋਖੁ ॥ ਅੰਨੁ ਦੇਵਤਾ ਪਾਣੀ ਦੇਵਤਾ ਬੈਸੰਤਰੁ ਦੇਵਤਾ ਲੂਣੁ

ਪੰਜਵਾ ਪਾਇਆ ਘਿਰਤੁ ॥ ਤਾ ਹੋਆ ਪਾਕੁ ਪਵਿਤੁ ॥ ਪਾਪੀ ਸਿਉ ਤਨੁ ਗਡਿਆ ਥੁਕਾ ਪਈਆ ਤਿਤੁ ॥ ਜਿਤੁ

ਮੁਖਿ ਨਾਮੁ ਨ ਊਚਰਹਿ ਬਿਨੁ ਨਾਵੈ ਰਸ ਖਾਹਿ ॥ ਨਾਨਕ ਏਵੈ ਜਾਣੀਐ ਤਿਤੁ ਮੁਖਿ ਥੁਕਾ ਪਾਹਿ ॥੧॥ ਮਃ ੧ ॥

ਭੰਡਿ ਜੰਮੀਐ ਭੰਡਿ ਨਿੰਮੀਐ ਭੰਡਿ ਮੰਗਣੁ ਵੀਆਹੁ ॥ ਭੰਡਹੁ ਹੋਵੈ ਦੋਸਤੀ ਭੰਡਹੁ ਚਲੈ ਰਾਹੁ ॥ ਭੰਡੁ ਮੁਆ ਭੰਡੁ

ਭਾਲੀਐ ਭੰਡਿ ਹੋਵੈ ਬੰਧਾਨੁ ॥ ਸੋ ਕਿਉ ਮੰਦਾ ਆਖੀਐ ਜਿਤੁ ਜੰਮਹਿ ਰਾਜਾਨ ॥ ਭੰਡਹੁ ਹੀ ਭੰਡੁ ਊਪਜੈ ਭੰਡੈ ਬਾਝੁ

ਨ ਕੋਇ ॥ ਨਾਨਕ ਭੰਡੈ ਬਾਹਰਾ ਏਕੋ ਸਚਾ ਸੋਇ ॥ ਜਿਤੁ ਮੁਖਿ ਸਦਾ ਸਾਲਾਹੀਐ ਭਾਗਾ ਰਤੀ ਚਾਰਿ ॥ ਨਾਨਕ ਤੇ

ਮੁਖ ਊਜਲੇ ਤਿਤੁ ਸਚੈ ਦਰਬਾਰਿ ॥੨॥ ਪਉੜੀ ॥ ਸਭੁ ਕੋ ਆਖੈ ਆਪਣਾ ਜਿਸੁ ਨਾਹੀ ਸੋ ਚੁਣਿ ਕਢੀਐ ॥

ਕੀਤਾ ਆਪੋ ਆਪਣਾ ਆਪੇ ਹੀ ਲੇਖਾ ਸੰਢੀਐ ॥ ਜਾ ਰਹਣਾ ਨਾਹੀ ਐਤੁ ਜਗਿ ਤਾ ਕਾਇਤੁ ਗਾਰਬਿ ਹੰਢੀਐ ॥

ਮੰਦਾ ਕਿਸੈ ਨ ਆਖੀਐ ਪੜਿ ਅਖਰੁ ਏਹੋ ਬੁਝੀਐ ॥ ਮੂਰਖੈ ਨਾਲਿ ਨ ਲੁਝੀਐ ॥੧੯॥ ਸਲੋਕੁ ਮਃ ੧ ॥

ਨਾਨਕ ਫਿਕੈ ਬੋਲਿਐ ਤਨੁ ਮਨੁ ਫਿਕਾ ਹੋਇ ॥ ਫਿਕੋ ਫਿਕਾ ਸਦੀਐ ਫਿਕੇ ਫਿਕੀ ਸੋਇ ॥ ਫਿਕਾ ਦਰਗਹ

ਸਟੀਐ ਮੁਹਿ ਥੁਕਾ ਫਿਕੇ ਪਾਇ ॥ ਫਿਕਾ ਮੂਰਖੁ ਆਖੀਐ ਪਾਣਾ ਲਹੈ ਸਜਾਇ ॥੧॥ ਮਃ ੧ ॥ ਅੰਦਰਹੁ ਝੂਠੇ

ਪੈਜ ਬਾਹਰਿ ਦੁਨੀਆ ਅੰਦਰਿ ਫੈਲੁ ॥ ਅਠਸਠਿ ਤੀਰਥ ਜੇ ਨਾਵਹਿ ਉਤਰੈ ਨਾਹੀ ਮੈਲੁ ॥ ਜਿਨੑ ਪਟੁ ਅੰਦਰਿ

ਬਾਹਰਿ ਗੁਦੜੁ ਤੇ ਭਲੇ ਸੰਸਾਰਿ ॥ ਤਿਨੑ ਨੇਹੁ ਲਗਾ ਰਬ ਸੇਤੀ ਦੇਖਨੇੑ ਵੀਚਾਰਿ ॥ ਰੰਗਿ ਹਸਹਿ ਰੰਗਿ ਰੋਵਹਿ ਚੁਪ

ਭੀ ਕਰਿ ਜਾਹਿ ॥ ਪਰਵਾਹ ਨਾਹੀ ਕਿਸੈ ਕੇਰੀ ਬਾਝੁ ਸਚੇ ਨਾਹ ॥ ਦਰਿ ਵਾਟ ਉਪਰਿ ਖਰਚੁ ਮੰਗਾ ਜਬੈ ਦੇਇ ਤ

ਖਾਹਿ ॥ ਦੀਬਾਨੁ ਏਕੋ ਕਲਮ ਏਕਾ ਹਮਾ ਤੁਮਾੑ ਮੇਲੁ ॥ ਦਰਿ ਲਏ ਲੇਖਾ ਪੀੜਿ ਛੁਟੈ ਨਾਨਕਾ ਜਿਉ ਤੇਲੁ ॥

੨॥ ਪਉੜੀ ॥ ਆਪੇ ਹੀ ਕਰਣਾ ਕੀਓ ਕਲ ਆਪੇ ਹੀ ਤੈ ਧਾਰੀਐ ॥ ਦੇਖਹਿ ਕੀਤਾ ਆਪਣਾ ਧਰਿ ਕਚੀ ਪਕੀ

ਸਾਰੀਐ ॥ ਜੋ ਆਇਆ ਸੋ ਚਲਸੀ ਸਭੁ ਕੋਈ ਆਈ ਵਾਰੀਐ ॥ ਜਿਸ ਕੇ ਜੀਅ ਪਰਾਣ ਹਹਿ ਕਿਉ ਸਾਹਿਬੁ

ਮਨਹੁ ਵਿਸਾਰੀਐ ॥ ਆਪਣ ਹਥੀ ਆਪਣਾ ਆਪੇ ਹੀ ਕਾਜੁ ਸਵਾਰੀਐ ॥੨੦॥ ਸਲੋਕੁ ਮਹਲਾ ੨ ॥ ਏਹ

ਕਿਨੇਹੀ ਆਸਕੀ ਦੂਜੈ ਲਗੈ ਜਾਇ ॥ ਨਾਨਕ ਆਸਕੁ ਕਾਂਢੀਐ ਸਦ ਹੀ ਰਹੈ ਸਮਾਇ ॥ ਚੰਗੈ ਚੰਗਾ ਕਰਿ ਮੰਨੇ

ਮੰਦੈ ਮੰਦਾ ਹੋਇ ॥ ਆਸਕੁ ਏਹੁ ਨ ਆਖੀਐ ਜਿ ਲੇਖੈ ਵਰਤੈ ਸੋਇ ॥੧॥ ਮਹਲਾ ੨ ॥ ਸਲਾਮੁ ਜਬਾਬੁ ਦੋਵੈ ਕਰੇ

ਮੁੰਢਹੁ ਘੁਥਾ ਜਾਇ ॥ ਨਾਨਕ ਦੋਵੈ ਕੂੜੀਆ ਥਾਇ ਨ ਕਾਈ ਪਾਇ ॥੨॥ ਪਉੜੀ ॥ ਜਿਤੁ ਸੇਵਿਐ ਸੁਖੁ ਪਾਈਐ

ਸੋ ਸਾਹਿਬੁ ਸਦਾ ਸਮਾੑਲੀਐ ॥ ਜਿਤੁ ਕੀਤਾ ਪਾਈਐ ਆਪਣਾ ਸਾ ਘਾਲ ਬੁਰੀ ਕਿਉ ਘਾਲੀਐ ॥ ਮੰਦਾ ਮੂਲਿ ਨ

ਕੀਚਈ ਦੇ ਲੰਮੀ ਨਦਰਿ ਨਿਹਾਲੀਐ ॥ ਜਿਉ ਸਾਹਿਬ ਨਾਲਿ ਨ ਹਾਰੀਐ ਤੇਵੇਹਾ ਪਾਸਾ ਢਾਲੀਐ ॥ ਕਿਛੁ ਲਾਹੇ

ਉਪਰਿ ਘਾਲੀਐ ॥੨੧॥ ਸਲੋਕੁ ਮਹਲਾ ੨ ॥ ਚਾਕਰੁ ਲਗੈ ਚਾਕਰੀ ਨਾਲੇ ਗਾਰਬੁ ਵਾਦੁ ॥ ਗਲਾ ਕਰੇ ਘਣੇਰੀਆ

ਖਸਮ ਨ ਪਾਏ ਸਾਦੁ ॥ ਆਪੁ ਗਵਾਇ ਸੇਵਾ ਕਰੇ ਤਾ ਕਿਛੁ ਪਾਏ ਮਾਨੁ ॥ ਨਾਨਕ ਜਿਸ ਨੋ ਲਗਾ ਤਿਸੁ ਮਿਲੈ

ਲਗਾ ਸੋ ਪਰਵਾਨੁ ॥੧॥ ਮਹਲਾ ੨ ॥ ਜੋ ਜੀਇ ਹੋਇ ਸੁ ਉਗਵੈ ਮੁਹ ਕਾ ਕਹਿਆ ਵਾਉ ॥ ਬੀਜੇ ਬਿਖੁ ਮੰਗੈ

ਅੰਮ੍ਰਿਤੁ ਵੇਖਹੁ ਏਹੁ ਨਿਆਉ ॥੨॥ ਮਹਲਾ ੨ ॥ ਨਾਲਿ ਇਆਣੇ ਦੋਸਤੀ ਕਦੇ ਨ ਆਵੈ ਰਾਸਿ ॥ ਜੇਹਾ ਜਾਣੈ

ਤੇਹੋ ਵਰਤੈ ਵੇਖਹੁ ਕੋ ਨਿਰਜਾਸਿ ॥ ਵਸਤੂ ਅੰਦਰਿ ਵਸਤੁ ਸਮਾਵੈ ਦੂਜੀ ਹੋਵੈ ਪਾਸਿ ॥ ਸਾਹਿਬ ਸੇਤੀ ਹੁਕਮੁ ਨ ਚਲੈ

ਕਹੀ ਬਣੈ ਅਰਦਾਸਿ ॥ ਕੂੜਿ ਕਮਾਣੈ ਕੂੜੋ ਹੋਵੈ ਨਾਨਕ ਸਿਫਤਿ ਵਿਗਾਸਿ ॥੩॥ ਮਹਲਾ ੨ ॥ ਨਾਲਿ ਇਆਣੇ

ਦੋਸਤੀ ਵਡਾਰੂ ਸਿਉ ਨੇਹੁ ॥ ਪਾਣੀ ਅੰਦਰਿ ਲੀਕ ਜਿਉ ਤਿਸ ਦਾ ਥਾਉ ਨ ਥੇਹੁ ॥੪॥ ਮਹਲਾ ੨ ॥ ਹੋਇ ਇਆਣਾ

ਕਰੇ ਕੰਮੁ ਆਣਿ ਨ ਸਕੈ ਰਾਸਿ ॥ ਜੇ ਇਕ ਅਧ ਚੰਗੀ ਕਰੇ ਦੂਜੀ ਭੀ ਵੇਰਾਸਿ ॥੫॥ ਪਉੜੀ ॥ ਚਾਕਰੁ ਲਗੈ

ਚਾਕਰੀ ਜੇ ਚਲੈ ਖਸਮੈ ਭਾਇ ॥ ਹੁਰਮਤਿ ਤਿਸ ਨੋ ਅਗਲੀ ਓਹੁ ਵਜਹੁ ਭਿ ਦੂਣਾ ਖਾਇ ॥ ਖਸਮੈ ਕਰੇ ਬਰਾਬਰੀ

ਫਿਰਿ ਗੈਰਤਿ ਅੰਦਰਿ ਪਾਇ ॥ ਵਜਹੁ ਗਵਾਏ ਅਗਲਾ ਮੁਹੇ ਮੁਹਿ ਪਾਣਾ ਖਾਇ ॥ ਜਿਸ ਦਾ ਦਿਤਾ ਖਾਵਣਾ ਤਿਸੁ

ਕਹੀਐ ਸਾਬਾਸਿ ॥ ਨਾਨਕ ਹੁਕਮੁ ਨ ਚਲਈ ਨਾਲਿ ਖਸਮ ਚਲੈ ਅਰਦਾਸਿ ॥੨੨॥ ਸਲੋਕੁ ਮਹਲਾ ੨ ॥ ਏਹ

ਕਿਨੇਹੀ ਦਾਤਿ ਆਪਸ ਤੇ ਜੋ ਪਾਈਐ ॥ ਨਾਨਕ ਸਾ ਕਰਮਾਤਿ ਸਾਹਿਬ ਤੁਠੈ ਜੋ ਮਿਲੈ ॥੧॥ ਮਹਲਾ ੨ ॥ ਏਹ

ਕਿਨੇਹੀ ਚਾਕਰੀ ਜਿਤੁ ਭਉ ਖਸਮ ਨ ਜਾਇ ॥ ਨਾਨਕ ਸੇਵਕੁ ਕਾਢੀਐ ਜਿ ਸੇਤੀ ਖਸਮ ਸਮਾਇ ॥੨॥ ਪਉੜੀ ॥

ਨਾਨਕ ਅੰਤ ਨ ਜਾਪਨੀੑ ਹਰਿ ਤਾ ਕੇ ਪਾਰਾਵਾਰ ॥ ਆਪਿ ਕਰਾਏ ਸਾਖਤੀ ਫਿਰਿ ਆਪਿ ਕਰਾਏ ਮਾਰ ॥ ਇਕਨਾੑ

ਗਲੀ ਜੰਜੀਰੀਆ ਇਕਿ ਤੁਰੀ ਚੜਹਿ ਬਿਸੀਆਰ ॥ ਆਪਿ ਕਰਾਏ ਕਰੇ ਆਪਿ ਹਉ ਕੈ ਸਿਉ ਕਰੀ ਪੁਕਾਰ ॥ ਨਾਨਕ

ਕਰਣਾ ਜਿਨਿ ਕੀਆ ਫਿਰਿ ਤਿਸ ਹੀ ਕਰਣੀ ਸਾਰ ॥੨੩॥ ਸਲੋਕੁ ਮਃ ੧ ॥ ਆਪੇ ਭਾਂਡੇ ਸਾਜਿਅਨੁ ਆਪੇ ਪੂਰਣੁ

ਦੇਇ ॥ ਇਕਨੀੑ ਦੁਧੁ ਸਮਾਈਐ ਇਕਿ ਚੁਲੈੑ ਰਹਨਿੑ ਚੜੇ ॥ ਇਕਿ ਨਿਹਾਲੀ ਪੈ ਸਵਨਿੑ ਇਕਿ ਉਪਰਿ ਰਹਨਿ ਖੜੇ

॥ ਤਿਨਾੑ ਸਵਾਰੇ ਨਾਨਕਾ ਜਿਨੑ ਕਉ ਨਦਰਿ ਕਰੇ ॥੧॥ ਮਹਲਾ ੨ ॥ ਆਪੇ ਸਾਜੇ ਕਰੇ ਆਪਿ ਜਾਈ ਭਿ ਰਖੈ ਆਪਿ ॥

ਤਿਸੁ ਵਿਚਿ ਜੰਤ ਉਪਾਇ ਕੈ ਦੇਖੈ ਥਾਪਿ ਉਥਾਪਿ ॥ ਕਿਸ ਨੋ ਕਹੀਐ ਨਾਨਕਾ ਸਭੁ ਕਿਛੁ ਆਪੇ ਆਪਿ ॥੨॥ ਪਉੜੀ

॥ ਵਡੇ ਕੀਆ ਵਡਿਆਈਆ ਕਿਛੁ ਕਹਣਾ ਕਹਣੁ ਨ ਜਾਇ ॥ ਸੋ ਕਰਤਾ ਕਾਦਰ ਕਰੀਮੁ ਦੇ ਜੀਆ ਰਿਜਕੁ ਸੰਬਾਹਿ

॥ ਸਾਈ ਕਾਰ ਕਮਾਵਣੀ ਧੁਰਿ ਛੋਡੀ ਤਿੰਨੈ ਪਾਇ ॥ ਨਾਨਕ ਏਕੀ ਬਾਹਰੀ ਹੋਰ ਦੂਜੀ ਨਾਹੀ ਜਾਇ ॥ ਸੋ ਕਰੇ ਜਿ ਤਿਸੈ

ਰਜਾਇ ॥੨੪॥੧॥ ਸੁਧੁ

ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥

ਰਾਗੁ ਆਸਾ ਬਾਣੀ ਭਗਤਾ ਕੀ ॥ ਕਬੀਰ ਜੀਉ ਨਾਮਦੇਉ ਜੀਉ ਰਵਿਦਾਸ ਜੀਉ ॥ ਆਸਾ ਸ੍ਰੀ ਕਬੀਰ ਜੀਉ ॥

ਗੁਰ ਚਰਣ ਲਾਗਿ ਹਮ ਬਿਨਵਤਾ ਪੂਛਤ ਕਹ ਜੀਉ ਪਾਇਆ ॥ ਕਵਨ ਕਾਜਿ ਜਗੁ ਉਪਜੈ ਬਿਨਸੈ ਕਹਹੁ

ਮੋਹਿ ਸਮਝਾਇਆ ॥੧॥ ਦੇਵ ਕਰਹੁ ਦਇਆ ਮੋਹਿ ਮਾਰਗਿ ਲਾਵਹੁ ਜਿਤੁ ਭੈ ਬੰਧਨ ਤੂਟੈ ॥ ਜਨਮ ਮਰਨ

ਦੁਖ ਫੇੜ ਕਰਮ ਸੁਖ ਜੀਅ ਜਨਮ ਤੇ ਛੂਟੈ ॥੧॥ ਰਹਾਉ ॥ ਮਾਇਆ ਫਾਸ ਬੰਧ ਨਹੀ ਫਾਰੈ ਅਰੁ ਮਨ ਸੁੰਨਿ

ਨ ਲੂਕੇ ॥ ਆਪਾ ਪਦੁ ਨਿਰਬਾਣੁ ਨ ਚੀਨਿੑਆ ਇਨ ਬਿਧਿ ਅਭਿਉ ਨ ਚੂਕੇ ॥੨॥ ਕਹੀ ਨ ਉਪਜੈ ਉਪਜੀ ਜਾਣੈ

ਭਾਵ ਅਭਾਵ ਬਿਹੂਣਾ ॥ ਉਦੈ ਅਸਤ ਕੀ ਮਨ ਬੁਧਿ ਨਾਸੀ ਤਉ ਸਦਾ ਸਹਜਿ ਲਿਵ ਲੀਣਾ ॥੩॥ ਜਿਉ ਪ੍ਰਤਿਬਿੰਬੁ

ਬਿੰਬ ਕਉ ਮਿਲੀ ਹੈ ਉਦਕ ਕੁੰਭੁ ਬਿਗਰਾਨਾ ॥ ਕਹੁ ਕਬੀਰ ਐਸਾ ਗੁਣ ਭ੍ਰਮੁ ਭਾਗਾ ਤਉ ਮਨੁ ਸੁੰਨਿ ਸਮਾਨਾਂ

॥੪॥੧॥ ਆਸਾ ॥ ਗਜ ਸਾਢੇ ਤੈ ਤੈ ਧੋਤੀਆ ਤਿਹਰੇ ਪਾਇਨਿ ਤਗ ॥ ਗਲੀ ਜਿਨਾੑ ਜਪਮਾਲੀਆ ਲੋਟੇ ਹਥਿ

ਨਿਬਗ ॥ ਓਇ ਹਰਿ ਕੇ ਸੰਤ ਨ ਆਖੀਅਹਿ ਬਾਨਾਰਸਿ ਕੇ ਠਗ ॥੧॥ ਐਸੇ ਸੰਤ ਨ ਮੋ ਕਉ ਭਾਵਹਿ ॥ ਡਾਲਾ ਸਿਉ

ਪੇਡਾ ਗਟਕਾਵਹਿ ॥੧॥ ਰਹਾਉ ॥ ਬਾਸਨ ਮਾਂਜਿ ਚਰਾਵਹਿ ਊਪਰਿ ਕਾਠੀ ਧੋਇ ਜਲਾਵਹਿ ॥ ਬਸੁਧਾ ਖੋਦਿ ਕਰਹਿ

ਦੁਇ ਚੂਲੇੑ ਸਾਰੇ ਮਾਣਸ ਖਾਵਹਿ ॥੨॥ ਓਇ ਪਾਪੀ ਸਦਾ ਫਿਰਹਿ ਅਪਰਾਧੀ ਮੁਖਹੁ ਅਪਰਸ ਕਹਾਵਹਿ ॥

ਸਦਾ ਸਦਾ ਫਿਰਹਿ ਅਭਿਮਾਨੀ ਸਗਲ ਕੁਟੰਬ ਡੁਬਾਵਹਿ ॥੩॥ ਜਿਤੁ ਕੋ ਲਾਇਆ ਤਿਤ ਹੀ ਲਾਗਾ ਤੈਸੇ ਕਰਮ

ਕਮਾਵੈ ॥ ਕਹੁ ਕਬੀਰ ਜਿਸੁ ਸਤਿਗੁਰੁ ਭੇਟੈ ਪੁਨਰਪਿ ਜਨਮਿ ਨ ਆਵੈ ॥੪॥੨॥ ਆਸਾ ॥ ਬਾਪਿ ਦਿਲਾਸਾ ਮੇਰੋ

ਕੀਨਾੑ ॥ ਸੇਜ ਸੁਖਾਲੀ ਮੁਖਿ ਅੰਮ੍ਰਿਤੁ ਦੀਨਾੑ ॥ ਤਿਸੁ ਬਾਪ ਕਉ ਕਿਉ ਮਨਹੁ ਵਿਸਾਰੀ ॥ ਆਗੈ ਗਇਆ ਨ ਬਾਜੀ

ਹਾਰੀ ॥੧॥ ਮੁਈ ਮੇਰੀ ਮਾਈ ਹਉ ਖਰਾ ਸੁਖਾਲਾ ॥ ਪਹਿਰਉ ਨਹੀ ਦਗਲੀ ਲਗੈ ਨ ਪਾਲਾ ॥੧॥ ਰਹਾਉ ॥ ਬਲਿ

ਤਿਸੁ ਬਾਪੈ ਜਿਨਿ ਹਉ ਜਾਇਆ ॥ ਪੰਚਾ ਤੇ ਮੇਰਾ ਸੰਗੁ ਚੁਕਾਇਆ ॥ ਪੰਚ ਮਾਰਿ ਪਾਵਾ ਤਲਿ ਦੀਨੇ ॥ ਹਰਿ ਸਿਮਰਨਿ

ਮੇਰਾ ਮਨੁ ਤਨੁ ਭੀਨੇ ॥੨॥ ਪਿਤਾ ਹਮਾਰੋ ਵਡ ਗੋਸਾਈ ॥ ਤਿਸੁ ਪਿਤਾ ਪਹਿ ਹਉ ਕਿਉ ਕਰਿ ਜਾਈ ॥ ਸਤਿਗੁਰ ਮਿਲੇ

ਤ ਮਾਰਗੁ ਦਿਖਾਇਆ ॥ ਜਗਤ ਪਿਤਾ ਮੇਰੈ ਮਨਿ ਭਾਇਆ ॥੩॥ ਹਉ ਪੂਤੁ ਤੇਰਾ ਤੂੰ ਬਾਪੁ ਮੇਰਾ ॥ ਏਕੈ ਠਾਹਰ ਦੁਹਾ

ਬਸੇਰਾ ॥ ਕਹੁ ਕਬੀਰ ਜਨਿ ਏਕੋ ਬੂਝਿਆ ॥ ਗੁਰ ਪ੍ਰਸਾਦਿ ਮੈ ਸਭੁ ਕਿਛੁ ਸੂਝਿਆ ॥੪॥੩॥ ਆਸਾ ॥ ਇਕਤੁ ਪਤਰਿ

ਭਰਿ ਉਰਕਟ ਕੁਰਕਟ ਇਕਤੁ ਪਤਰਿ ਭਰਿ ਪਾਨੀ ॥ ਆਸਿ ਪਾਸਿ ਪੰਚ ਜੋਗੀਆ ਬੈਠੇ ਬੀਚਿ ਨਕਟ ਦੇ ਰਾਨੀ ॥

੧॥ ਨਕਟੀ ਕੋ ਠਨਗਨੁ ਬਾਡਾ ਡੂੰ ॥ ਕਿਨਹਿ ਬਿਬੇਕੀ ਕਾਟੀ ਤੂੰ ॥੧॥ ਰਹਾਉ ॥ ਸਗਲ ਮਾਹਿ ਨਕਟੀ ਕਾ ਵਾਸਾ

ਸਗਲ ਮਾਰਿ ਅਉਹੇਰੀ ॥ ਸਗਲਿਆ ਕੀ ਹਉ ਬਹਿਨ ਭਾਨਜੀ ਜਿਨਹਿ ਬਰੀ ਤਿਸੁ ਚੇਰੀ ॥੨॥ ਹਮਰੋ ਭਰਤਾ

ਬਡੋ ਬਿਬੇਕੀ ਆਪੇ ਸੰਤੁ ਕਹਾਵੈ ॥ ਓਹੁ ਹਮਾਰੈ ਮਾਥੈ ਕਾਇਮੁ ਅਉਰੁ ਹਮਰੈ ਨਿਕਟਿ ਨ ਆਵੈ ॥੩॥ ਨਾਕਹੁ ਕਾਟੀ

ਕਾਨਹੁ ਕਾਟੀ ਕਾਟਿ ਕੂਟਿ ਕੈ ਡਾਰੀ ॥ ਕਹੁ ਕਬੀਰ ਸੰਤਨ ਕੀ ਬੈਰਨਿ ਤੀਨਿ ਲੋਕ ਕੀ ਪਿਆਰੀ ॥੪॥੪॥

ਆਸਾ ॥ ਜੋਗੀ ਜਤੀ ਤਪੀ ਸੰਨਿਆਸੀ ਬਹੁ ਤੀਰਥ ਭ੍ਰਮਨਾ ॥ ਲੁੰਜਿਤ ਮੁੰਜਿਤ ਮੋਨਿ ਜਟਾਧਰ ਅੰਤਿ ਤਊ ਮਰਨਾ ॥

੧॥ ਤਾ ਤੇ ਸੇਵੀਅਲੇ ਰਾਮਨਾ ॥ ਰਸਨਾ ਰਾਮ ਨਾਮ ਹਿਤੁ ਜਾ ਕੈ ਕਹਾ ਕਰੈ ਜਮਨਾ ॥੧॥ ਰਹਾਉ ॥ ਆਗਮ ਨਿਰਗਮ

ਜੋਤਿਕ ਜਾਨਹਿ ਬਹੁ ਬਹੁ ਬਿਆਕਰਨਾ ॥ ਤੰਤ ਮੰਤ੍ਰ ਸਭ ਅਉਖਧ ਜਾਨਹਿ ਅੰਤਿ ਤਊ ਮਰਨਾ ॥੨॥ ਰਾਜ ਭੋਗ

ਅਰੁ ਛਤ੍ਰ ਸਿੰਘਾਸਨ ਬਹੁ ਸੁੰਦਰਿ ਰਮਨਾ ॥ ਪਾਨ ਕਪੂਰ ਸੁਬਾਸਕ ਚੰਦਨ ਅੰਤਿ ਤਊ ਮਰਨਾ ॥੩॥ ਬੇਦ ਪੁਰਾਨ

ਸਿੰਮ੍ਰਿਤਿ ਸਭ ਖੋਜੇ ਕਹੂ ਨ ਊਬਰਨਾ ॥ ਕਹੁ ਕਬੀਰ ਇਉ ਰਾਮਹਿ ਜੰਪਉ ਮੇਟਿ ਜਨਮ ਮਰਨਾ ॥੪॥੫॥ ਆਸਾ ॥

ਫੀਲੁ ਰਬਾਬੀ ਬਲਦੁ ਪਖਾਵਜ ਕਊਆ ਤਾਲ ਬਜਾਵੈ ॥ ਪਹਿਰਿ ਚੋਲਨਾ ਗਦਹਾ ਨਾਚੈ ਭੈਸਾ ਭਗਤਿ ਕਰਾਵੈ ॥੧॥

ਰਾਜਾ ਰਾਮ ਕਕਰੀਆ ਬਰੇ ਪਕਾਏ ॥ ਕਿਨੈ ਬੂਝਨਹਾਰੈ ਖਾਏ ॥੧॥ ਰਹਾਉ ॥ ਬੈਠਿ ਸਿੰਘੁ ਘਰਿ ਪਾਨ ਲਗਾਵੈ

ਘੀਸ ਗਲਉਰੇ ਲਿਆਵੈ ॥ ਘਰਿ ਘਰਿ ਮੁਸਰੀ ਮੰਗਲੁ ਗਾਵਹਿ ਕਛੂਆ ਸੰਖੁ ਬਜਾਵੈ ॥੨॥ ਬੰਸ ਕੋ ਪੂਤੁ

ਬੀਆਹਨ ਚਲਿਆ ਸੁਇਨੇ ਮੰਡਪ ਛਾਏ ॥ ਰੂਪ ਕੰਨਿਆ ਸੁੰਦਰਿ ਬੇਧੀ ਸਸੈ ਸਿੰਘ ਗੁਨ ਗਾਏ ॥੩॥ ਕਹਤ ਕਬੀਰ

ਸੁਨਹੁ ਰੇ ਸੰਤਹੁ ਕੀਟੀ ਪਰਬਤੁ ਖਾਇਆ ॥ ਕਛੂਆ ਕਹੈ ਅੰਗਾਰ ਭਿ ਲੋਰਉ ਲੂਕੀ ਸਬਦੁ ਸੁਨਾਇਆ ॥੪॥੬॥

ਆਸਾ ॥ ਬਟੂਆ ਏਕੁ ਬਹਤਰਿ ਆਧਾਰੀ ਏਕੋ ਜਿਸਹਿ ਦੁਆਰਾ ॥ ਨਵੈ ਖੰਡ ਕੀ ਪ੍ਰਿਥਮੀ ਮਾਗੈ ਸੋ ਜੋਗੀ ਜਗਿ

ਸਾਰਾ ॥੧॥ ਐਸਾ ਜੋਗੀ ਨਉ ਨਿਧਿ ਪਾਵੈ ॥ ਤਲ ਕਾ ਬ੍ਰਹਮੁ ਲੇ ਗਗਨਿ ਚਰਾਵੈ ॥੧॥ ਰਹਾਉ ॥ ਖਿੰਥਾ ਗਿਆਨ

ਧਿਆਨ ਕਰਿ ਸੂਈ ਸਬਦੁ ਤਾਗਾ ਮਥਿ ਘਾਲੈ ॥ ਪੰਚ ਤਤੁ ਕੀ ਕਰਿ ਮਿਰਗਾਣੀ ਗੁਰ ਕੈ ਮਾਰਗਿ ਚਾਲੈ ॥੨॥

ਦਇਆ ਫਾਹੁਰੀ ਕਾਇਆ ਕਰਿ ਧੂਈ ਦ੍ਰਿਸਟਿ ਕੀ ਅਗਨਿ ਜਲਾਵੈ ॥ ਤਿਸ ਕਾ ਭਾਉ ਲਏ ਰਿਦ ਅੰਤਰਿ ਚਹੁ ਜੁਗ

ਤਾੜੀ ਲਾਵੈ ॥੩॥ ਸਭ ਜੋਗਤਣ ਰਾਮ ਨਾਮੁ ਹੈ ਜਿਸ ਕਾ ਪਿੰਡੁ ਪਰਾਨਾ ॥ ਕਹੁ ਕਬੀਰ ਜੇ ਕਿਰਪਾ ਧਾਰੈ ਦੇਇ

ਸਚਾ ਨੀਸਾਨਾ ॥੪॥੭॥ ਆਸਾ ॥ ਹਿੰਦੂ ਤੁਰਕ ਕਹਾ ਤੇ ਆਏ ਕਿਨਿ ਏਹ ਰਾਹ ਚਲਾਈ ॥ ਦਿਲ ਮਹਿ ਸੋਚਿ

ਬਿਚਾਰਿ ਕਵਾਦੇ ਭਿਸਤ ਦੋਜਕ ਕਿਨਿ ਪਾਈ ॥੧॥ ਕਾਜੀ ਤੈ ਕਵਨ ਕਤੇਬ ਬਖਾਨੀ ॥ ਪੜ੍ਹਤ ਗੁਨਤ ਐਸੇ ਸਭ

ਮਾਰੇ ਕਿਨਹੂੰ ਖਬਰਿ ਨ ਜਾਨੀ ॥੧॥ ਰਹਾਉ ॥ ਸਕਤਿ ਸਨੇਹੁ ਕਰਿ ਸੁੰਨਤਿ ਕਰੀਐ ਮੈ ਨ ਬਦਉਗਾ ਭਾਈ ॥

ਜਉ ਰੇ ਖੁਦਾਇ ਮੋਹਿ ਤੁਰਕੁ ਕਰੈਗਾ ਆਪਨ ਹੀ ਕਟਿ ਜਾਈ ॥੨॥ ਸੁੰਨਤਿ ਕੀਏ ਤੁਰਕੁ ਜੇ ਹੋਇਗਾ ਅਉਰਤ ਕਾ

ਕਿਆ ਕਰੀਐ ॥ ਅਰਧ ਸਰੀਰੀ ਨਾਰਿ ਨ ਛੋਡੈ ਤਾ ਤੇ ਹਿੰਦੂ ਹੀ ਰਹੀਐ ॥੩॥ ਛਾਡਿ ਕਤੇਬ ਰਾਮੁ ਭਜੁ ਬਉਰੇ

ਜੁਲਮ ਕਰਤ ਹੈ ਭਾਰੀ ॥ ਕਬੀਰੈ ਪਕਰੀ ਟੇਕ ਰਾਮ ਕੀ ਤੁਰਕ ਰਹੇ ਪਚਿਹਾਰੀ ॥੪॥੮॥ ਆਸਾ ॥ ਜਬ ਲਗੁ

ਤੇਲੁ ਦੀਵੇ ਮੁਖਿ ਬਾਤੀ ਤਬ ਸੂਝੈ ਸਭੁ ਕੋਈ ॥ ਤੇਲ ਜਲੇ ਬਾਤੀ ਠਹਰਾਨੀ ਸੂੰਨਾ ਮੰਦਰੁ ਹੋਈ ॥੧॥ ਰੇ

ਬਉਰੇ ਤੁਹਿ ਘਰੀ ਨ ਰਾਖੈ ਕੋਈ ॥ ਤੂੰ ਰਾਮ ਨਾਮੁ ਜਪਿ ਸੋਈ ॥੧॥ ਰਹਾਉ ॥ ਕਾ ਕੀ ਮਾਤ ਪਿਤਾ ਕਹੁ ਕਾ ਕੋ

ਕਵਨ ਪੁਰਖ ਕੀ ਜੋਈ ॥ ਘਟ ਫੂਟੇ ਕੋਊ ਬਾਤ ਨ ਪੂਛੈ ਕਾਢਹੁ ਕਾਢਹੁ ਹੋਈ ॥੨॥ ਦੇਹੁਰੀ ਬੈਠੀ ਮਾਤਾ ਰੋਵੈ

ਖਟੀਆ ਲੇ ਗਏ ਭਾਈ ॥ ਲਟ ਛਿਟਕਾਏ ਤਿਰੀਆ ਰੋਵੈ ਹੰਸੁ ਇਕੇਲਾ ਜਾਈ ॥੩॥ ਕਹਤ ਕਬੀਰ ਸੁਨਹੁ ਰੇ

ਸੰਤਹੁ ਭੈ ਸਾਗਰ ਕੈ ਤਾਈ ॥ ਇਸੁ ਬੰਦੇ ਸਿਰਿ ਜੁਲਮੁ ਹੋਤ ਹੈ ਜਮੁ ਨਹੀ ਹਟੈ ਗੁਸਾਈ ॥੪॥੯॥ ਦੁਤੁਕੇ

ੴ ਸਤਿਗੁਰ ਪ੍ਰਸਾਦਿ ॥ ਆਸਾ ਸ੍ਰੀ ਕਬੀਰ ਜੀਉ ਕੇ ਚਉਪਦੇ ਇਕਤੁਕੇ ॥ ਸਨਕ ਸਨੰਦ ਅੰਤੁ ਨਹੀ ਪਾਇਆ ॥

ਬੇਦ ਪੜੇ ਪੜਿ ਬ੍ਰਹਮੇ ਜਨਮੁ ਗਵਾਇਆ ॥੧॥ ਹਰਿ ਕਾ ਬਿਲੋਵਨਾ ਬਿਲੋਵਹੁ ਮੇਰੇ ਭਾਈ ॥ ਸਹਜਿ ਬਿਲੋਵਹੁ

ਜੈਸੇ ਤਤੁ ਨ ਜਾਈ ॥੧॥ ਰਹਾਉ ॥ ਤਨੁ ਕਰਿ ਮਟੁਕੀ ਮਨ ਮਾਹਿ ਬਿਲੋਈ ॥ ਇਸੁ ਮਟੁਕੀ ਮਹਿ ਸਬਦੁ ਸੰਜੋਈ

॥੨॥ ਹਰਿ ਕਾ ਬਿਲੋਵਨਾ ਮਨ ਕਾ ਬੀਚਾਰਾ ॥ ਗੁਰ ਪ੍ਰਸਾਦਿ ਪਾਵੈ ਅੰਮ੍ਰਿਤ ਧਾਰਾ ॥੩॥ ਕਹੁ ਕਬੀਰ ਨਦਰਿ

ਕਰੇ ਜੇ ਮੀਂਰਾ ॥ ਰਾਮ ਨਾਮ ਲਗਿ ਉਤਰੇ ਤੀਰਾ ॥੪॥੧॥੧੦॥ ਆਸਾ ॥ ਬਾਤੀ ਸੂਕੀ ਤੇਲੁ ਨਿਖੂਟਾ ॥ ਮੰਦਲੁ ਨ

ਬਾਜੈ ਨਟੁ ਪੈ ਸੂਤਾ ॥੧॥ ਬੁਝਿ ਗਈ ਅਗਨਿ ਨ ਨਿਕਸਿਓ ਧੂੰਆ ॥ ਰਵਿ ਰਹਿਆ ਏਕੁ ਅਵਰੁ ਨਹੀ ਦੂਆ

॥੧॥ ਰਹਾਉ ॥ ਟੂਟੀ ਤੰਤੁ ਨ ਬਜੈ ਰਬਾਬੁ ॥ ਭੂਲਿ ਬਿਗਾਰਿਓ ਅਪਨਾ ਕਾਜੁ ॥੨॥ ਕਥਨੀ ਬਦਨੀ ਕਹਨੁ

ਕਹਾਵਨੁ ॥ ਸਮਝਿ ਪਰੀ ਤਉ ਬਿਸਰਿਓ ਗਾਵਨੁ ॥੩॥ ਕਹਤ ਕਬੀਰ ਪੰਚ ਜੋ ਚੂਰੇ ॥ ਤਿਨ ਤੇ ਨਾਹਿ ਪਰਮ ਪਦੁ

ਦੂਰੇ ॥੪॥੨॥੧੧॥ ਆਸਾ ॥ ਸੁਤੁ ਅਪਰਾਧ ਕਰਤ ਹੈ ਜੇਤੇ ॥ ਜਨਨੀ ਚੀਤਿ ਨ ਰਾਖਸਿ ਤੇਤੇ ॥੧॥ ਰਾਮਈਆ

ਹਉ ਬਾਰਿਕੁ ਤੇਰਾ ॥ ਕਾਹੇ ਨ ਖੰਡਸਿ ਅਵਗਨੁ ਮੇਰਾ ॥੧॥ ਰਹਾਉ ॥ ਜੇ ਅਤਿ ਕ੍ਰੋਪ ਕਰੇ ਕਰਿ ਧਾਇਆ ॥ ਤਾ

ਭੀ ਚੀਤਿ ਨ ਰਾਖਸਿ ਮਾਇਆ ॥੨॥ ਚਿੰਤ ਭਵਨਿ ਮਨੁ ਪਰਿਓ ਹਮਾਰਾ ॥ ਨਾਮ ਬਿਨਾ ਕੈਸੇ ਉਤਰਸਿ ਪਾਰਾ

॥੩॥ ਦੇਹਿ ਬਿਮਲ ਮਤਿ ਸਦਾ ਸਰੀਰਾ ॥ ਸਹਜਿ ਸਹਜਿ ਗੁਨ ਰਵੈ ਕਬੀਰਾ ॥੪॥੩॥੧੨॥ ਆਸਾ ॥ ਹਜ

ਹਮਾਰੀ ਗੋਮਤੀ ਤੀਰ ॥ ਜਹਾ ਬਸਹਿ ਪੀਤੰਬਰ ਪੀਰ ॥੧॥ ਵਾਹੁ ਵਾਹੁ ਕਿਆ ਖੂਬੁ ਗਾਵਤਾ ਹੈ ॥ ਹਰਿ ਕਾ ਨਾਮੁ

ਮੇਰੈ ਮਨਿ ਭਾਵਤਾ ਹੈ ॥੧॥ ਰਹਾਉ ॥ ਨਾਰਦ ਸਾਰਦ ਕਰਹਿ ਖਵਾਸੀ ॥ ਪਾਸਿ ਬੈਠੀ ਬੀਬੀ ਕਵਲਾ ਦਾਸੀ

॥੨॥ ਕੰਠੇ ਮਾਲਾ ਜਿਹਵਾ ਰਾਮੁ ॥ ਸਹੰਸ ਨਾਮੁ ਲੈ ਲੈ ਕਰਉ ਸਲਾਮੁ ॥੩॥ ਕਹਤ ਕਬੀਰ ਰਾਮ ਗੁਨ ਗਾਵਉ ॥

ਹਿੰਦੂ ਤੁਰਕ ਦੋਊ ਸਮਝਾਵਉ ॥੪॥੪॥੧੩॥

ਆਸਾ ਸ੍ਰੀ ਕਬੀਰ ਜੀਉ ਕੇ ਪੰਚਪਦੇ ੯ ਦੁਤੁਕੇ ੫      ੴ ਸਤਿਗੁਰ ਪ੍ਰਸਾਦਿ ॥

ਪਾਤੀ ਤੋਰੈ ਮਾਲਿਨੀ ਪਾਤੀ ਪਾਤੀ ਜੀਉ ॥ ਜਿਸੁ ਪਾਹਨ ਕਉ ਪਾਤੀ ਤੋਰੈ ਸੋ ਪਾਹਨ ਨਿਰਜੀਉ ॥੧॥ ਭੂਲੀ ਮਾਲਨੀ

ਹੈ ਏਉ ॥ ਸਤਿਗੁਰੁ ਜਾਗਤਾ ਹੈ ਦੇਉ ॥੧॥ ਰਹਾਉ ॥ ਬ੍ਰਹਮੁ ਪਾਤੀ ਬਿਸਨੁ ਡਾਰੀ ਫੂਲ ਸੰਕਰਦੇਉ ॥ ਤੀਨਿ ਦੇਵ

ਪ੍ਰਤਖਿ ਤੋਰਹਿ ਕਰਹਿ ਕਿਸ ਕੀ ਸੇਉ ॥੨॥ ਪਾਖਾਨ ਗਢਿ ਕੈ ਮੂਰਤਿ ਕੀਨੀੑ ਦੇ ਕੈ ਛਾਤੀ ਪਾਉ ॥ ਜੇ ਏਹ ਮੂਰਤਿ

ਸਾਚੀ ਹੈ ਤਉ ਗੜ੍ਹਣਹਾਰੇ ਖਾਉ ॥੩॥ ਭਾਤੁ ਪਹਿਤਿ ਅਰੁ ਲਾਪਸੀ ਕਰਕਰਾ ਕਾਸਾਰੁ ॥ ਭੋਗਨਹਾਰੇ ਭੋਗਿਆ ਇਸੁ

ਮੂਰਤਿ ਕੇ ਮੁਖ ਛਾਰੁ ॥੪॥ ਮਾਲਿਨਿ ਭੂਲੀ ਜਗੁ ਭੁਲਾਨਾ ਹਮ ਭੁਲਾਨੇ ਨਾਹਿ ॥ ਕਹੁ ਕਬੀਰ ਹਮ ਰਾਮ ਰਾਖੇ ਕ੍ਰਿਪਾ

ਕਰਿ ਹਰਿ ਰਾਇ ॥੫॥੧॥੧੪॥ ਆਸਾ ॥ ਬਾਰਹ ਬਰਸ ਬਾਲਪਨ ਬੀਤੇ ਬੀਸ ਬਰਸ ਕਛੁ ਤਪੁ ਨ ਕੀਓ ॥ ਤੀਸ

ਬਰਸ ਕਛੁ ਦੇਵ ਨ ਪੂਜਾ ਫਿਰਿ ਪਛੁਤਾਨਾ ਬਿਰਧਿ ਭਇਓ ॥੧॥ ਮੇਰੀ ਮੇਰੀ ਕਰਤੇ ਜਨਮੁ ਗਇਓ ॥ ਸਾਇਰੁ ਸੋਖਿ

ਭੁਜੰ ਬਲਇਓ ॥੧॥ ਰਹਾਉ ॥ ਸੂਕੇ ਸਰਵਰਿ ਪਾਲਿ ਬੰਧਾਵੈ ਲੂਣੈ ਖੇਤਿ ਹਥ ਵਾਰਿ ਕਰੈ ॥ ਆਇਓ ਚੋਰੁ ਤੁਰੰਤਹ

ਲੇ ਗਇਓ ਮੇਰੀ ਰਾਖਤ ਮੁਗਧੁ ਫਿਰੈ ॥੨॥ ਚਰਨ ਸੀਸੁ ਕਰ ਕੰਪਨ ਲਾਗੇ ਨੈਨੀ ਨੀਰੁ ਅਸਾਰ ਬਹੈ ॥ ਜਿਹਵਾ

ਬਚਨੁ ਸੁਧੁ ਨਹੀ ਨਿਕਸੈ ਤਬ ਰੇ ਧਰਮ ਕੀ ਆਸ ਕਰੈ ॥੩॥ ਹਰਿ ਜੀਉ ਕ੍ਰਿਪਾ ਕਰੈ ਲਿਵ ਲਾਵੈ ਲਾਹਾ ਹਰਿ ਹਰਿ

ਨਾਮੁ ਲੀਓ ॥ ਗੁਰ ਪਰਸਾਦੀ ਹਰਿ ਧਨੁ ਪਾਇਓ ਅੰਤੇ ਚਲਦਿਆ ਨਾਲਿ ਚਲਿਓ ॥੪॥ ਕਹਤ ਕਬੀਰ ਸੁਨਹੁ ਰੇ

ਸੰਤਹੁ ਅਨੁ ਧਨੁ ਕਛੂਐ ਲੈ ਨ ਗਇਓ ॥ ਆਈ ਤਲਬ ਗੋਪਾਲ ਰਾਇ ਕੀ ਮਾਇਆ ਮੰਦਰ ਛੋਡਿ ਚਲਿਓ

॥੫॥੨॥੧੫॥ ਆਸਾ ॥ ਕਾਹੂ ਦੀਨੇੑ ਪਾਟ ਪਟੰਬਰ ਕਾਹੂ ਪਲਘ ਨਿਵਾਰਾ ॥ ਕਾਹੂ ਗਰੀ ਗੋਦਰੀ ਨਾਹੀ ਕਾਹੂ ਖਾਨ

ਪਰਾਰਾ ॥੧॥ ਅਹਿਰਖ ਵਾਦੁ ਨ ਕੀਜੈ ਰੇ ਮਨ ॥ ਸੁਕ੍ਰਿਤੁ ਕਰਿ ਕਰਿ ਲੀਜੈ ਰੇ ਮਨ ॥੧॥ ਰਹਾਉ ॥ ਕੁਮਾੑਰੈ ਏਕ ਜੁ

ਮਾਟੀ ਗੂੰਧੀ ਬਹੁ ਬਿਧਿ ਬਾਨੀ ਲਾਈ ॥ ਕਾਹੂ ਮਹਿ ਮੋਤੀ ਮੁਕਤਾਹਲ ਕਾਹੂ ਬਿਆਧਿ ਲਗਾਈ ॥੨॥ ਸੂਮਹਿ ਧਨੁ

ਰਾਖਨ ਕਉ ਦੀਆ ਮੁਗਧੁ ਕਹੈ ਧਨੁ ਮੇਰਾ ॥ ਜਮ ਕਾ ਡੰਡੁ ਮੂੰਡ ਮਹਿ ਲਾਗੈ ਖਿਨ ਮਹਿ ਕਰੈ ਨਿਬੇਰਾ ॥੩॥

ਹਰਿ ਜਨੁ ਊਤਮੁ ਭਗਤੁ ਸਦਾਵੈ ਆਗਿਆ ਮਨਿ ਸੁਖੁ ਪਾਈ ॥ ਜੋ ਤਿਸੁ ਭਾਵੈ ਸਤਿ ਕਰਿ ਮਾਨੈ ਭਾਣਾ ਮੰਨਿ ਵਸਾਈ

॥੪॥ ਕਹੈ ਕਬੀਰੁ ਸੁਨਹੁ ਰੇ ਸੰਤਹੁ ਮੇਰੀ ਮੇਰੀ ਝੂਠੀ ॥ ਚਿਰਗਟ ਫਾਰਿ ਚਟਾਰਾ ਲੈ ਗਇਓ ਤਰੀ ਤਾਗਰੀ ਛੂਟੀ

॥੫॥੩॥੧੬॥ ਆਸਾ ॥ ਹਮ ਮਸਕੀਨ ਖੁਦਾਈ ਬੰਦੇ ਤੁਮ ਰਾਜਸੁ ਮਨਿ ਭਾਵੈ ॥ ਅਲਹ ਅਵਲਿ ਦੀਨ ਕੋ ਸਾਹਿਬੁ

ਜੋਰੁ ਨਹੀ ਫੁਰਮਾਵੈ ॥੧॥ ਕਾਜੀ ਬੋਲਿਆ ਬਨਿ ਨਹੀ ਆਵੈ ॥੧॥ ਰਹਾਉ ॥ ਰੋਜਾ ਧਰੈ ਨਿਵਾਜ ਗੁਜਾਰੈ ਕਲਮਾ

ਭਿਸਤਿ ਨ ਹੋਈ ॥ ਸਤਰਿ ਕਾਬਾ ਘਟ ਹੀ ਭੀਤਰਿ ਜੇ ਕਰਿ ਜਾਨੈ ਕੋਈ ॥੨॥ ਨਿਵਾਜ ਸੋਈ ਜੋ ਨਿਆਉ ਬਿਚਾਰੈ

ਕਲਮਾ ਅਕਲਹਿ ਜਾਨੈ ॥ ਪਾਚਹੁ ਮੁਸਿ ਮੁਸਲਾ ਬਿਛਾਵੈ ਤਬ ਤਉ ਦੀਨੁ ਪਛਾਨੈ ॥੩॥ ਖਸਮੁ ਪਛਾਨਿ ਤਰਸ

ਕਰਿ ਜੀਅ ਮਹਿ ਮਾਰਿ ਮਣੀ ਕਰਿ ਫੀਕੀ ॥ ਆਪੁ ਜਨਾਇ ਅਵਰ ਕਉ ਜਾਨੈ ਤਬ ਹੋਇ ਭਿਸਤ ਸਰੀਕੀ ॥੪॥

ਮਾਟੀ ਏਕ ਭੇਖ ਧਰਿ ਨਾਨਾ ਤਾ ਮਹਿ ਬ੍ਰਹਮੁ ਪਛਾਨਾ ॥ ਕਹੈ ਕਬੀਰਾ ਭਿਸਤ ਛੋਡਿ ਕਰਿ ਦੋਜਕ ਸਿਉ ਮਨੁ ਮਾਨਾ

॥੫॥੪॥੧੭॥ ਆਸਾ ॥ ਗਗਨ ਨਗਰਿ ਇਕ ਬੂੰਦ ਨ ਬਰਖੈ ਨਾਦੁ ਕਹਾ ਜੁ ਸਮਾਨਾ ॥ ਪਾਰਬ੍ਰਹਮ ਪਰਮੇਸੁਰ ਮਾਧੋ

ਪਰਮ ਹੰਸੁ ਲੇ ਸਿਧਾਨਾ ॥੧॥ ਬਾਬਾ ਬੋਲਤੇ ਤੇ ਕਹਾ ਗਏ ਦੇਹੀ ਕੇ ਸੰਗਿ ਰਹਤੇ ॥ ਸੁਰਤਿ ਮਾਹਿ ਜੋ ਨਿਰਤੇ ਕਰਤੇ

ਕਥਾ ਬਾਰਤਾ ਕਹਤੇ ॥੧॥ ਰਹਾਉ ॥ ਬਜਾਵਨਹਾਰੋ ਕਹਾ ਗਇਓ ਜਿਨਿ ਇਹੁ ਮੰਦਰੁ ਕੀਨਾੑ ॥ ਸਾਖੀ ਸਬਦੁ

ਸੁਰਤਿ ਨਹੀ ਉਪਜੈ ਖਿੰਚਿ ਤੇਜੁ ਸਭੁ ਲੀਨਾੑ ॥੨॥ ਸ੍ਰਵਨਨ ਬਿਕਲ ਭਏ ਸੰਗਿ ਤੇਰੇ ਇੰਦ੍ਰੀ ਕਾ ਬਲੁ ਥਾਕਾ ॥ ਚਰਨ

ਰਹੇ ਕਰ ਢਰਕਿ ਪਰੇ ਹੈ ਮੁਖਹੁ ਨ ਨਿਕਸੈ ਬਾਤਾ ॥੩॥ ਥਾਕੇ ਪੰਚ ਦੂਤ ਸਭ ਤਸਕਰ ਆਪ ਆਪਣੈ ਭ੍ਰਮਤੇ ॥ ਥਾਕਾ

ਮਨੁ ਕੁੰਚਰ ਉਰੁ ਥਾਕਾ ਤੇਜੁ ਸੂਤੁ ਧਰਿ ਰਮਤੇ ॥੪॥ ਮਿਰਤਕ ਭਏ ਦਸੈ ਬੰਦ ਛੂਟੇ ਮਿਤ੍ਰ ਭਾਈ ਸਭ ਛੋਰੇ ॥ ਕਹਤ

ਕਬੀਰਾ ਜੋ ਹਰਿ ਧਿਆਵੈ ਜੀਵਤ ਬੰਧਨ ਤੋਰੇ ॥੫॥੫॥੧੮॥ ਆਸਾ ਇਕਤੁਕੇ ੪ ॥ ਸਰਪਨੀ ਤੇ ਊਪਰਿ ਨਹੀ

ਬਲੀਆ ॥ ਜਿਨਿ ਬ੍ਰਹਮਾ ਬਿਸਨੁ ਮਹਾਦੇਉ ਛਲੀਆ ॥੧॥ ਮਾਰੁ ਮਾਰੁ ਸ੍ਰਪਨੀ ਨਿਰਮਲ ਜਲਿ ਪੈਠੀ ॥ ਜਿਨਿ

ਤ੍ਰਿਭਵਣੁ ਡਸੀਅਲੇ ਗੁਰ ਪ੍ਰਸਾਦਿ ਡੀਠੀ ॥੧॥ ਰਹਾਉ ॥ ਸ੍ਰਪਨੀ ਸ੍ਰਪਨੀ ਕਿਆ ਕਹਹੁ ਭਾਈ ॥ ਜਿਨਿ ਸਾਚੁ

ਪਛਾਨਿਆ ਤਿਨਿ ਸ੍ਰਪਨੀ ਖਾਈ ॥੨॥ ਸ੍ਰਪਨੀ ਤੇ ਆਨ ਛੂਛ ਨਹੀ ਅਵਰਾ ॥ ਸ੍ਰਪਨੀ ਜੀਤੀ ਕਹਾ ਕਰੈ ਜਮਰਾ

॥੩॥ ਇਹ ਸ੍ਰਪਨੀ ਤਾ ਕੀ ਕੀਤੀ ਹੋਈ ॥ ਬਲੁ ਅਬਲੁ ਕਿਆ ਇਸ ਤੇ ਹੋਈ ॥੪॥ ਇਹ ਬਸਤੀ ਤਾ ਬਸਤ

ਸਰੀਰਾ ॥ ਗੁਰ ਪ੍ਰਸਾਦਿ ਸਹਜਿ ਤਰੇ ਕਬੀਰਾ ॥੫॥੬॥੧੯॥ ਆਸਾ ॥ ਕਹਾ ਸੁਆਨ ਕਉ ਸਿਮ੍ਰਿਤਿ ਸੁਨਾਏ ॥

ਕਹਾ ਸਾਕਤ ਪਹਿ ਹਰਿ ਗੁਨ ਗਾਏ ॥੧॥ ਰਾਮ ਰਾਮ ਰਾਮ ਰਮੇ ਰਮਿ ਰਹੀਐ ॥ ਸਾਕਤ ਸਿਉ ਭੂਲਿ ਨਹੀ ਕਹੀਐ

॥੧॥ ਰਹਾਉ ॥ ਕਊਆ ਕਹਾ ਕਪੂਰ ਚਰਾਏ ॥ ਕਹ ਬਿਸੀਅਰ ਕਉ ਦੂਧੁ ਪੀਆਏ ॥੨॥ ਸਤਸੰਗਤਿ ਮਿਲਿ ਬਿਬੇਕ

ਬੁਧਿ ਹੋਈ ॥ ਪਾਰਸੁ ਪਰਸਿ ਲੋਹਾ ਕੰਚਨੁ ਸੋਈ ॥੩॥ ਸਾਕਤੁ ਸੁਆਨੁ ਸਭੁ ਕਰੇ ਕਰਾਇਆ ॥ ਜੋ ਧੁਰਿ ਲਿਖਿਆ ਸੁ

ਕਰਮ ਕਮਾਇਆ ॥੪॥ ਅੰਮ੍ਰਿਤੁ ਲੈ ਲੈ ਨੀਮੁ ਸਿੰਚਾਈ ॥ ਕਹਤ ਕਬੀਰ ਉਆ ਕੋ ਸਹਜੁ ਨ ਜਾਈ ॥੫॥੭॥੨੦

॥ ਆਸਾ ॥ ਲੰਕਾ ਸਾ ਕੋਟੁ ਸਮੁੰਦ ਸੀ ਖਾਈ ॥ ਤਿਹ ਰਾਵਨ ਘਰ ਖਬਰਿ ਨ ਪਾਈ ॥੧॥ ਕਿਆ ਮਾਗਉ ਕਿਛੁ

ਥਿਰੁ ਨ ਰਹਾਈ ॥ ਦੇਖਤ ਨੈਨ ਚਲਿਓ ਜਗੁ ਜਾਈ ॥੧॥ ਰਹਾਉ ॥ ਇਕੁ ਲਖੁ ਪੂਤ ਸਵਾ ਲਖੁ ਨਾਤੀ ॥ ਤਿਹ

ਰਾਵਨ ਘਰ ਦੀਆ ਨ ਬਾਤੀ ॥੨॥ ਚੰਦੁ ਸੂਰਜੁ ਜਾ ਕੇ ਤਪਤ ਰਸੋਈ ॥ ਬੈਸੰਤਰੁ ਜਾ ਕੇ ਕਪਰੇ ਧੋਈ ॥੩॥ ਗੁਰਮਤਿ

ਰਾਮੈ ਨਾਮਿ ਬਸਾਈ ॥ ਅਸਥਿਰੁ ਰਹੈ ਨ ਕਤਹੂੰ ਜਾਈ ॥੪॥ ਕਹਤ ਕਬੀਰ ਸੁਨਹੁ ਰੇ ਲੋਈ ॥ ਰਾਮ ਨਾਮ ਬਿਨੁ

ਮੁਕਤਿ ਨ ਹੋਈ ॥੫॥੮॥੨੧॥ ਆਸਾ ॥ ਪਹਿਲਾ ਪੂਤੁ ਪਿਛੈਰੀ ਮਾਈ ॥ ਗੁਰੁ ਲਾਗੋ ਚੇਲੇ ਕੀ ਪਾਈ ॥੧॥ ਏਕੁ

ਅਚੰਭਉ ਸੁਨਹੁ ਤੁਮੑ ਭਾਈ ॥ ਦੇਖਤ ਸਿੰਘੁ ਚਰਾਵਤ ਗਾਈ ॥੧॥ ਰਹਾਉ ॥ ਜਲ ਕੀ ਮਛੁਲੀ ਤਰਵਰਿ ਬਿਆਈ

॥ ਦੇਖਤ ਕੁਤਰਾ ਲੈ ਗਈ ਬਿਲਾਈ ॥੨॥ ਤਲੈ ਰੇ ਬੈਸਾ ਊਪਰਿ ਸੂਲਾ ॥ ਤਿਸ ਕੈ ਪੇਡਿ ਲਗੇ ਫਲ ਫੂਲਾ ॥੩॥

ਘੋਰੈ ਚਰਿ ਭੈਸ ਚਰਾਵਨ ਜਾਈ ॥ ਬਾਹਰਿ ਬੈਲੁ ਗੋਨਿ ਘਰਿ ਆਈ ॥੪॥ ਕਹਤ ਕਬੀਰ ਜੁ ਇਸ ਪਦ ਬੂਝੈ ॥ ਰਾਮ

ਰਮਤ ਤਿਸੁ ਸਭੁ ਕਿਛੁ ਸੂਝੈ ॥੫॥੯॥੨੨॥ ਬਾਈਸ ਚਉਪਦੇ ਤਥਾ ਪੰਚਪਦੇ

ਆਸਾ ਸ੍ਰੀ ਕਬੀਰ ਜੀਉ ਕੇ ਤਿਪਦੇ ੮ ਦੁਤੁਕੇ ੭ ਇਕਤੁਕਾ ੧      ੴ ਸਤਿਗੁਰ ਪ੍ਰਸਾਦਿ ॥

ਬਿੰਦੁ ਤੇ ਜਿਨਿ ਪਿੰਡੁ ਕੀਆ ਅਗਨਿ ਕੁੰਡ ਰਹਾਇਆ ॥ ਦਸ ਮਾਸ ਮਾਤਾ ਉਦਰਿ ਰਾਖਿਆ ਬਹੁਰਿ ਲਾਗੀ ਮਾਇਆ

॥੧॥ ਪ੍ਰਾਨੀ ਕਾਹੇ ਕਉ ਲੋਭਿ ਲਾਗੇ ਰਤਨ ਜਨਮੁ ਖੋਇਆ ॥ ਪੂਰਬ ਜਨਮਿ ਕਰਮ ਭੂਮਿ ਬੀਜੁ ਨਾਹੀ ਬੋਇਆ

॥੧॥ ਰਹਾਉ ॥ ਬਾਰਿਕ ਤੇ ਬਿਰਧਿ ਭਇਆ ਹੋਨਾ ਸੋ ਹੋਇਆ ॥ ਜਾ ਜਮੁ ਆਇ ਝੋਟ ਪਕਰੈ ਤਬਹਿ ਕਾਹੇ

ਰੋਇਆ ॥੨॥ ਜੀਵਨੈ ਕੀ ਆਸ ਕਰਹਿ ਜਮੁ ਨਿਹਾਰੈ ਸਾਸਾ ॥ ਬਾਜੀਗਰੀ ਸੰਸਾਰੁ ਕਬੀਰਾ ਚੇਤਿ ਢਾਲਿ ਪਾਸਾ

॥੩॥੧॥੨੩॥ ਆਸਾ ॥ ਤਨੁ ਰੈਨੀ ਮਨੁ ਪੁਨ ਰਪਿ ਕਰਿ ਹਉ ਪਾਚਉ ਤਤ ਬਰਾਤੀ ॥ ਰਾਮ ਰਾਇ ਸਿਉ ਭਾਵਰਿ

ਲੈਹਉ ਆਤਮ ਤਿਹ ਰੰਗਿ ਰਾਤੀ ॥੧॥ ਗਾਉ ਗਾਉ ਰੀ ਦੁਲਹਨੀ ਮੰਗਲਚਾਰਾ ॥ ਮੇਰੇ ਗ੍ਰਿਹ ਆਏ ਰਾਜਾ ਰਾਮ

ਭਤਾਰਾ ॥੧॥ ਰਹਾਉ ॥ ਨਾਭਿ ਕਮਲ ਮਹਿ ਬੇਦੀ ਰਚਿ ਲੇ ਬ੍ਰਹਮ ਗਿਆਨ ਉਚਾਰਾ ॥ ਰਾਮ ਰਾਇ ਸੋ ਦੂਲਹੁ

ਪਾਇਓ ਅਸ ਬਡਭਾਗ ਹਮਾਰਾ ॥੨॥ ਸੁਰਿ ਨਰ ਮੁਨਿ ਜਨ ਕਉਤਕ ਆਏ ਕੋਟਿ ਤੇਤੀਸ ਉਜਾਨਾਂ ॥ ਕਹਿ ਕਬੀਰ

ਮੋਹਿ ਬਿਆਹਿ ਚਲੇ ਹੈ ਪੁਰਖ ਏਕ ਭਗਵਾਨਾ ॥੩॥੨॥੨੪॥ ਆਸਾ ॥ ਸਾਸੁ ਕੀ ਦੁਖੀ ਸਸੁਰ ਕੀ ਪਿਆਰੀ

ਜੇਠ ਕੇ ਨਾਮਿ ਡਰਉ ਰੇ ॥ ਸਖੀ ਸਹੇਲੀ ਨਨਦ ਗਹੇਲੀ ਦੇਵਰ ਕੈ ਬਿਰਹਿ ਜਰਉ ਰੇ ॥੧॥ ਮੇਰੀ ਮਤਿ ਬਉਰੀ ਮੈ ਰਾਮੁ

ਬਿਸਾਰਿਓ ਕਿਨ ਬਿਧਿ ਰਹਨਿ ਰਹਉ ਰੇ ॥ ਸੇਜੈ ਰਮਤੁ ਨੈਨ ਨਹੀ ਪੇਖਉ ਇਹੁ ਦੁਖੁ ਕਾ ਸਉ ਕਹਉ ਰੇ ॥੧॥ ਰਹਾਉ

॥ ਬਾਪੁ ਸਾਵਕਾ ਕਰੈ ਲਰਾਈ ਮਾਇਆ ਸਦ ਮਤਵਾਰੀ ॥ ਬਡੇ ਭਾਈ ਕੈ ਜਬ ਸੰਗਿ ਹੋਤੀ ਤਬ ਹਉ ਨਾਹ ਪਿਆਰੀ

॥੨॥ ਕਹਤ ਕਬੀਰ ਪੰਚ ਕੋ ਝਗਰਾ ਝਗਰਤ ਜਨਮੁ ਗਵਾਇਆ ॥ ਝੂਠੀ ਮਾਇਆ ਸਭੁ ਜਗੁ ਬਾਧਿਆ ਮੈ ਰਾਮ

ਰਮਤ ਸੁਖੁ ਪਾਇਆ ॥੩॥੩॥੨੫॥ ਆਸਾ ॥ ਹਮ ਘਰਿ ਸੂਤੁ ਤਨਹਿ ਨਿਤ ਤਾਨਾ ਕੰਠਿ ਜਨੇਊ ਤੁਮਾਰੇ ॥ ਤੁਮੑ ਤਉ

ਬੇਦ ਪੜਹੁ ਗਾਇਤ੍ਰੀ ਗੋਬਿੰਦੁ ਰਿਦੈ ਹਮਾਰੇ ॥੧॥ ਮੇਰੀ ਜਿਹਬਾ ਬਿਸਨੁ ਨੈਨ ਨਾਰਾਇਨ ਹਿਰਦੈ ਬਸਹਿ ਗੋਬਿੰਦਾ

॥ ਜਮ ਦੁਆਰ ਜਬ ਪੂਛਸਿ ਬਵਰੇ ਤਬ ਕਿਆ ਕਹਸਿ ਮੁਕੰਦਾ ॥੧॥ ਰਹਾਉ ॥ ਹਮ ਗੋਰੂ ਤੁਮ ਗੁਆਰ ਗੁਸਾਈ

ਜਨਮ ਜਨਮ ਰਖਵਾਰੇ ॥ ਕਬਹੂੰ ਨ ਪਾਰਿ ਉਤਾਰਿ ਚਰਾਇਹੁ ਕੈਸੇ ਖਸਮ ਹਮਾਰੇ ॥੨॥ ਤੂੰ ਬਾਮੑਨੁ ਮੈ ਕਾਸੀਕ

ਜੁਲਹਾ ਬੂਝਹੁ ਮੋਰ ਗਿਆਨਾ ॥ ਤੁਮੑ ਤਉ ਜਾਚੇ ਭੂਪਤਿ ਰਾਜੇ ਹਰਿ ਸਉ ਮੋਰ ਧਿਆਨਾ ॥੩॥੪॥੨੬॥ ਆਸਾ ॥

ਜਗਿ ਜੀਵਨੁ ਐਸਾ ਸੁਪਨੇ ਜੈਸਾ ਜੀਵਨੁ ਸੁਪਨ ਸਮਾਨੰ ॥ ਸਾਚੁ ਕਰਿ ਹਮ ਗਾਠਿ ਦੀਨੀ ਛੋਡਿ ਪਰਮ ਨਿਧਾਨੰ

॥੧॥ ਬਾਬਾ ਮਾਇਆ ਮੋਹ ਹਿਤੁ ਕੀਨੑ ॥ ਜਿਨਿ ਗਿਆਨੁ ਰਤਨੁ ਹਿਰਿ ਲੀਨੑ ॥੧॥ ਰਹਾਉ ॥ ਨੈਨ ਦੇਖਿ ਪਤੰਗੁ

ਉਰਝੈ ਪਸੁ ਨ ਦੇਖੈ ਆਗਿ ॥ ਕਾਲ ਫਾਸ ਨ ਮੁਗਧੁ ਚੇਤੈ ਕਨਿਕ ਕਾਮਿਨਿ ਲਾਗਿ ॥੨॥ ਕਰਿ ਬਿਚਾਰੁ ਬਿਕਾਰ

ਪਰਹਰਿ ਤਰਨ ਤਾਰਨ ਸੋਇ ॥ ਕਹਿ ਕਬੀਰ ਜਗਜੀਵਨੁ ਐਸਾ ਦੁਤੀਅ ਨਾਹੀ ਕੋਇ ॥੩॥੫॥੨੭॥ ਆਸਾ ॥

ਜਉ ਮੈ ਰੂਪ ਕੀਏ ਬਹੁਤੇਰੇ ਅਬ ਫੁਨਿ ਰੂਪੁ ਨ ਹੋਈ ॥ ਤਾਗਾ ਤੰਤੁ ਸਾਜੁ ਸਭੁ ਥਾਕਾ ਰਾਮ ਨਾਮ ਬਸਿ ਹੋਈ ॥੧॥

ਅਬ ਮੋਹਿ ਨਾਚਨੋ ਨ ਆਵੈ ॥ ਮੇਰਾ ਮਨੁ ਮੰਦਰੀਆ ਨ ਬਜਾਵੈ ॥੧॥ ਰਹਾਉ ॥ ਕਾਮੁ ਕ੍ਰੋਧੁ ਮਾਇਆ ਲੈ ਜਾਰੀ

ਤ੍ਰਿਸਨਾ ਗਾਗਰਿ ਫੂਟੀ ॥ ਕਾਮ ਚੋਲਨਾ ਭਇਆ ਹੈ ਪੁਰਾਨਾ ਗਇਆ ਭਰਮੁ ਸਭੁ ਛੂਟੀ ॥੨॥ ਸਰਬ ਭੂਤ ਏਕੈ

ਕਰਿ ਜਾਨਿਆ ਚੂਕੇ ਬਾਦ ਬਿਬਾਦਾ ॥ ਕਹਿ ਕਬੀਰ ਮੈ ਪੂਰਾ ਪਾਇਆ ਭਏ ਰਾਮ ਪਰਸਾਦਾ ॥੩॥੬॥੨੮॥

ਆਸਾ ॥ ਰੋਜਾ ਧਰੈ ਮਨਾਵੈ ਅਲਹੁ ਸੁਆਦਤਿ ਜੀਅ ਸੰਘਾਰੈ ॥ ਆਪਾ ਦੇਖਿ ਅਵਰ ਨਹੀ ਦੇਖੈ ਕਾਹੇ ਕਉ ਝਖ ਮਾਰੈ

॥੧॥ ਕਾਜੀ ਸਾਹਿਬੁ ਏਕੁ ਤੋਹੀ ਮਹਿ ਤੇਰਾ ਸੋਚਿ ਬਿਚਾਰਿ ਨ ਦੇਖੈ ॥ ਖਬਰਿ ਨ ਕਰਹਿ ਦੀਨ ਕੇ ਬਉਰੇ ਤਾ ਤੇ

ਜਨਮੁ ਅਲੇਖੈ ॥੧॥ ਰਹਾਉ ॥ ਸਾਚੁ ਕਤੇਬ ਬਖਾਨੈ ਅਲਹੁ ਨਾਰਿ ਪੁਰਖੁ ਨਹੀ ਕੋਈ ॥ ਪਢੇ ਗੁਨੇ ਨਾਹੀ ਕਛੁ ਬਉਰੇ

ਜਉ ਦਿਲ ਮਹਿ ਖਬਰਿ ਨ ਹੋਈ ॥੨॥ ਅਲਹੁ ਗੈਬੁ ਸਗਲ ਘਟ ਭੀਤਰਿ ਹਿਰਦੈ ਲੇਹੁ ਬਿਚਾਰੀ ॥ ਹਿੰਦੂ ਤੁਰਕ

ਦੁਹੂੰ ਮਹਿ ਏਕੈ ਕਹੈ ਕਬੀਰ ਪੁਕਾਰੀ ॥੩॥੭॥੨੯॥ ਆਸਾ ॥ ਤਿਪਦਾ ॥ ਇਕਤੁਕਾ ॥ ਕੀਓ ਸਿੰਗਾਰੁ ਮਿਲਨ ਕੇ

ਤਾਈ ॥ ਹਰਿ ਨ ਮਿਲੇ ਜਗਜੀਵਨ ਗੁਸਾਈ ॥੧॥ ਹਰਿ ਮੇਰੋ ਪਿਰੁ ਹਉ ਹਰਿ ਕੀ ਬਹੁਰੀਆ ॥ ਰਾਮ ਬਡੇ ਮੈ ਤਨਕ

ਲਹੁਰੀਆ ॥੧॥ ਰਹਾਉ ॥ ਧਨ ਪਿਰ ਏਕੈ ਸੰਗਿ ਬਸੇਰਾ ॥ ਸੇਜ ਏਕ ਪੈ ਮਿਲਨੁ ਦੁਹੇਰਾ ॥੨॥ ਧੰਨਿ ਸੁਹਾਗਨਿ ਜੋ

ਪੀਅ ਭਾਵੈ ॥ ਕਹਿ ਕਬੀਰ ਫਿਰਿ ਜਨਮਿ ਨ ਆਵੈ ॥੩॥੮॥੩੦॥

ਆਸਾ ਸ੍ਰੀ ਕਬੀਰ ਜੀਉ ਕੇ ਦੁਪਦੇ      ੴ ਸਤਿਗੁਰ ਪ੍ਰਸਾਦਿ ॥

ਹੀਰੈ ਹੀਰਾ ਬੇਧਿ ਪਵਨ ਮਨੁ ਸਹਜੇ ਰਹਿਆ ਸਮਾਈ ॥ ਸਗਲ ਜੋਤਿ ਇਨਿ ਹੀਰੈ ਬੇਧੀ ਸਤਿਗੁਰ ਬਚਨੀ ਮੈ ਪਾਈ

॥੧॥ ਹਰਿ ਕੀ ਕਥਾ ਅਨਾਹਦ ਬਾਨੀ ॥ ਹੰਸੁ ਹੁਇ ਹੀਰਾ ਲੇਇ ਪਛਾਨੀ ॥੧॥ ਰਹਾਉ ॥ ਕਹਿ ਕਬੀਰ ਹੀਰਾ ਅਸ

ਦੇਖਿਓ ਜਗ ਮਹ ਰਹਾ ਸਮਾਈ ॥ ਗੁਪਤਾ ਹੀਰਾ ਪ੍ਰਗਟ ਭਇਓ ਜਬ ਗੁਰ ਗਮ ਦੀਆ ਦਿਖਾਈ ॥੨॥੧॥੩੧॥

ਆਸਾ ॥ ਪਹਿਲੀ ਕਰੂਪਿ ਕੁਜਾਤਿ ਕੁਲਖਨੀ ਸਾਹੁਰੈ ਪੇਈਐ ਬੁਰੀ ॥ ਅਬ ਕੀ ਸਰੂਪਿ ਸੁਜਾਨਿ ਸੁਲਖਨੀ ਸਹਜੇ

ਉਦਰਿ ਧਰੀ ॥੧॥ ਭਲੀ ਸਰੀ ਮੁਈ ਮੇਰੀ ਪਹਿਲੀ ਬਰੀ ॥ ਜੁਗੁ ਜੁਗੁ ਜੀਵਉ ਮੇਰੀ ਅਬ ਕੀ ਧਰੀ ॥੧॥ ਰਹਾਉ ॥

ਕਹੁ ਕਬੀਰ ਜਬ ਲਹੁਰੀ ਆਈ ਬਡੀ ਕਾ ਸੁਹਾਗੁ ਟਰਿਓ ॥ ਲਹੁਰੀ ਸੰਗਿ ਭਈ ਅਬ ਮੇਰੈ ਜੇਠੀ ਅਉਰੁ ਧਰਿਓ

॥੨॥੨॥੩੨॥ ਆਸਾ ॥ ਮੇਰੀ ਬਹੁਰੀਆ ਕੋ ਧਨੀਆ ਨਾਉ ॥ ਲੇ ਰਾਖਿਓ ਰਾਮ ਜਨੀਆ ਨਾਉ ॥੧॥ ਇਨੑ

ਮੁੰਡੀਅਨ ਮੇਰਾ ਘਰੁ ਧੁੰਧਰਾਵਾ ॥ ਬਿਟਵਹਿ ਰਾਮ ਰਮਊਆ ਲਾਵਾ ॥੧॥ ਰਹਾਉ ॥ ਕਹਤੁ ਕਬੀਰ ਸੁਨਹੁ ਮੇਰੀ

ਮਾਈ ॥ ਇਨੑ ਮੁੰਡੀਅਨ ਮੇਰੀ ਜਾਤਿ ਗਵਾਈ ॥੨॥੩॥੩੩॥ ਆਸਾ ॥ ਰਹੁ ਰਹੁ ਰੀ ਬਹੁਰੀਆ ਘੂੰਘਟੁ ਜਿਨਿ

ਕਾਢੈ ॥ ਅੰਤ ਕੀ ਬਾਰ ਲਹੈਗੀ ਨ ਆਢੈ ॥੧॥ ਰਹਾਉ ॥ ਘੂੰਘਟੁ ਕਾਢਿ ਗਈ ਤੇਰੀ ਆਗੈ ॥ ਉਨ ਕੀ ਗੈਲਿ ਤੋਹਿ

ਜਿਨਿ ਲਾਗੈ ॥੧॥ ਘੂੰਘਟ ਕਾਢੇ ਕੀ ਇਹੈ ਬਡਾਈ ॥ ਦਿਨ ਦਸ ਪਾਂਚ ਬਹੂ ਭਲੇ ਆਈ ॥੨॥ ਘੂੰਘਟੁ ਤੇਰੋ ਤਉ ਪਰਿ

ਸਾਚੈ ॥ ਹਰਿ ਗੁਨ ਗਾਇ ਕੂਦਹਿ ਅਰੁ ਨਾਚੈ ॥੩॥ ਕਹਤ ਕਬੀਰ ਬਹੂ ਤਬ ਜੀਤੈ ॥ ਹਰਿ ਗੁਨ ਗਾਵਤ ਜਨਮੁ

ਬਿਤੀਤੈ ॥੪॥੧॥੩੪॥ ਆਸਾ ॥ ਕਰਵਤੁ ਭਲਾ ਨ ਕਰਵਟ ਤੇਰੀ ॥ ਲਾਗੁ ਗਲੇ ਸੁਨੁ ਬਿਨਤੀ ਮੇਰੀ ॥੧॥ ਹਉ

ਵਾਰੀ ਮੁਖੁ ਫੇਰਿ ਪਿਆਰੇ ॥ ਕਰਵਟੁ ਦੇ ਮੋ ਕਉ ਕਾਹੇ ਕਉ ਮਾਰੇ ॥੧॥ ਰਹਾਉ ॥ ਜਉ ਤਨੁ ਚੀਰਹਿ ਅੰਗੁ ਨ ਮੋਰਉ

॥ ਪਿੰਡੁ ਪਰੈ ਤਉ ਪ੍ਰੀਤਿ ਨ ਤੋਰਉ ॥੨॥ ਹਮ ਤੁਮ ਬੀਚੁ ਭਇਓ ਨਹੀ ਕੋਈ ॥ ਤੁਮਹਿ ਸੁ ਕੰਤ ਨਾਰਿ ਹਮ ਸੋਈ ॥

੩॥ ਕਹਤੁ ਕਬੀਰੁ ਸੁਨਹੁ ਰੇ ਲੋਈ ॥ ਅਬ ਤੁਮਰੀ ਪਰਤੀਤਿ ਨ ਹੋਈ ॥੪॥੨॥੩੫॥ ਆਸਾ ॥ ਕੋਰੀ ਕੋ ਕਾਹੂ

ਮਰਮੁ ਨ ਜਾਨਾਂ ॥ ਸਭੁ ਜਗੁ ਆਨਿ ਤਨਾਇਓ ਤਾਨਾਂ ॥੧॥ ਰਹਾਉ ॥ ਜਬ ਤੁਮ ਸੁਨਿ ਲੇ ਬੇਦ ਪੁਰਾਨਾਂ ॥ ਤਬ ਹਮ

ਇਤਨਕੁ ਪਸਰਿਓ ਤਾਨਾਂ ॥੧॥ ਧਰਨਿ ਅਕਾਸ ਕੀ ਕਰਗਹ ਬਨਾਈ ॥ ਚੰਦੁ ਸੂਰਜੁ ਦੁਇ ਸਾਥ ਚਲਾਈ ॥੨॥

ਪਾਈ ਜੋਰਿ ਬਾਤ ਇਕ ਕੀਨੀ ਤਹ ਤਾਂਤੀ ਮਨੁ ਮਾਨਾਂ ॥ ਜੋਲਾਹੇ ਘਰੁ ਅਪਨਾ ਚੀਨਾੑਂ ਘਟ ਹੀ ਰਾਮੁ ਪਛਾਨਾਂ ॥੩॥

ਕਹਤੁ ਕਬੀਰੁ ਕਾਰਗਹ ਤੋਰੀ ॥ ਸੂਤੈ ਸੂਤ ਮਿਲਾਏ ਕੋਰੀ ॥੪॥੩॥੩੬॥ ਆਸਾ ॥ ਅੰਤਰਿ ਮੈਲੁ ਜੇ ਤੀਰਥ ਨਾਵੈ

ਤਿਸੁ ਬੈਕੁੰਠ ਨ ਜਾਨਾਂ ॥ ਲੋਕ ਪਤੀਣੇ ਕਛੂ ਨ ਹੋਵੈ ਨਾਹੀ ਰਾਮੁ ਅਯਾਨਾ ॥੧॥ ਪੂਜਹੁ ਰਾਮੁ ਏਕੁ ਹੀ ਦੇਵਾ ॥ ਸਾਚਾ

ਨਾਵਣੁ ਗੁਰ ਕੀ ਸੇਵਾ ॥੧॥ ਰਹਾਉ ॥ ਜਲ ਕੈ ਮਜਨਿ ਜੇ ਗਤਿ ਹੋਵੈ ਨਿਤ ਨਿਤ ਮੇਂਡੁਕ ਨਾਵਹਿ ॥ ਜੈਸੇ ਮੇਂਡੁਕ

ਤੈਸੇ ਓਇ ਨਰ ਫਿਰਿ ਫਿਰਿ ਜੋਨੀ ਆਵਹਿ ॥੨॥ ਮਨਹੁ ਕਠੋਰੁ ਮਰੈ ਬਾਨਾਰਸਿ ਨਰਕੁ ਨ ਬਾਂਚਿਆ ਜਾਈ ॥

ਹਰਿ ਕਾ ਸੰਤੁ ਮਰੈ ਹਾੜੰਬੈ ਤ ਸਗਲੀ ਸੈਨ ਤਰਾਈ ॥੩॥ ਦਿਨਸੁ ਨ ਰੈਨਿ ਬੇਦੁ ਨਹੀ ਸਾਸਤ੍ਰ ਤਹਾ ਬਸੈ

ਨਿਰੰਕਾਰਾ ॥ ਕਹਿ ਕਬੀਰ ਨਰ ਤਿਸਹਿ ਧਿਆਵਹੁ ਬਾਵਰਿਆ ਸੰਸਾਰਾ ॥੪॥੪॥੩੭॥

ੴ ਸਤਿਗੁਰ ਪ੍ਰਸਾਦਿ ॥ ਆਸਾ ਬਾਣੀ ਸ੍ਰੀ ਨਾਮਦੇਉ ਜੀ ਕੀ

ਏਕ ਅਨੇਕ ਬਿਆਪਕ ਪੂਰਕ ਜਤ ਦੇਖਉ ਤਤ ਸੋਈ ॥ ਮਾਇਆ ਚਿਤ੍ਰ ਬਚਿਤ੍ਰ ਬਿਮੋਹਿਤ ਬਿਰਲਾ ਬੂਝੈ ਕੋਈ ॥੧॥

ਸਭੁ ਗੋਬਿੰਦੁ ਹੈ ਸਭੁ ਗੋਬਿੰਦੁ ਹੈ ਗੋਬਿੰਦ ਬਿਨੁ ਨਹੀ ਕੋਈ ॥ ਸੂਤੁ ਏਕੁ ਮਣਿ ਸਤ ਸਹੰਸ ਜੈਸੇ ਓਤਿ ਪੋਤਿ ਪ੍ਰਭੁ ਸੋਈ

॥੧॥ ਰਹਾਉ ॥ ਜਲ ਤਰੰਗ ਅਰੁ ਫੇਨ ਬੁਦਬੁਦਾ ਜਲ ਤੇ ਭਿੰਨ ਨ ਹੋਈ ॥ ਇਹੁ ਪਰਪੰਚੁ ਪਾਰਬ੍ਰਹਮ ਕੀ ਲੀਲਾ

ਬਿਚਰਤ ਆਨ ਨ ਹੋਈ ॥੨॥ ਮਿਥਿਆ ਭਰਮੁ ਅਰੁ ਸੁਪਨ ਮਨੋਰਥ ਸਤਿ ਪਦਾਰਥੁ ਜਾਨਿਆ ॥ ਸੁਕ੍ਰਿਤ ਮਨਸਾ

ਗੁਰ ਉਪਦੇਸੀ ਜਾਗਤ ਹੀ ਮਨੁ ਮਾਨਿਆ ॥੩॥ ਕਹਤ ਨਾਮਦੇਉ ਹਰਿ ਕੀ ਰਚਨਾ ਦੇਖਹੁ ਰਿਦੈ ਬੀਚਾਰੀ ॥ ਘਟ

ਘਟ ਅੰਤਰਿ ਸਰਬ ਨਿਰੰਤਰਿ ਕੇਵਲ ਏਕ ਮੁਰਾਰੀ ॥੪॥੧॥ ਆਸਾ ॥ ਆਨੀਲੇ ਕੁੰਭ ਭਰਾਈਲੇ ਊਦਕ ਠਾਕੁਰ

ਕਉ ਇਸਨਾਨੁ ਕਰਉ ॥ ਬਇਆਲੀਸ ਲਖ ਜੀ ਜਲ ਮਹਿ ਹੋਤੇ ਬੀਠਲੁ ਭੈਲਾ ਕਾਇ ਕਰਉ ॥੧॥ ਜਤ੍ਰ ਜਾਉ

ਤਤ ਬੀਠਲੁ ਭੈਲਾ ॥ ਮਹਾ ਅਨੰਦ ਕਰੇ ਸਦ ਕੇਲਾ ॥੧॥ ਰਹਾਉ ॥ ਆਨੀਲੇ ਫੂਲ ਪਰੋਈਲੇ ਮਾਲਾ ਠਾਕੁਰ ਕੀ

ਹਉ ਪੂਜ ਕਰਉ ॥ ਪਹਿਲੇ ਬਾਸੁ ਲਈ ਹੈ ਭਵਰਹ ਬੀਠਲ ਭੈਲਾ ਕਾਇ ਕਰਉ ॥੨॥ ਆਨੀਲੇ ਦੂਧੁ ਰੀਧਾਈਲੇ ਖੀਰੰ

ਠਾਕੁਰ ਕਉ ਨੈਵੇਦੁ ਕਰਉ ॥ ਪਹਿਲੇ ਦੂਧੁ ਬਿਟਾਰਿਓ ਬਛਰੈ ਬੀਠਲੁ ਭੈਲਾ ਕਾਇ ਕਰਉ ॥੩॥ ਈਭੈ ਬੀਠਲੁ ਊਭੈ

ਬੀਠਲੁ ਬੀਠਲ ਬਿਨੁ ਸੰਸਾਰੁ ਨਹੀ ॥ ਥਾਨ ਥਨੰਤਰਿ ਨਾਮਾ ਪ੍ਰਣਵੈ ਪੂਰਿ ਰਹਿਓ ਤੂੰ ਸਰਬ ਮਹੀ ॥੪॥੨॥ ਆਸਾ

॥ਮਨੁਮੇਰੋਗਜੁਜਿਹਬਾਮੇਰੀਕਾਤੀ॥ਮਪਿਮਪਿਕਾਟਉਜਮਕੀਫਾਸੀ॥੧॥ਕਹਾਕਰਉਜਾਤੀਕਹਕਰਉਪਾਤੀ॥

ਰਾਮ ਕੋ ਨਾਮੁ ਜਪਉ ਦਿਨ ਰਾਤੀ ॥੧॥ ਰਹਾਉ ॥ ਰਾਂਗਨਿ ਰਾਂਗਉ ਸੀਵਨਿ ਸੀਵਉ ॥ ਰਾਮ ਨਾਮ ਬਿਨੁ

ਘਰੀਅ ਨ ਜੀਵਉ ॥੨॥ ਭਗਤਿ ਕਰਉ ਹਰਿ ਕੇ ਗੁਨ ਗਾਵਉ ॥ ਆਠ ਪਹਰ ਅਪਨਾ ਖਸਮੁ ਧਿਆਵਉ ॥੩॥

ਸੁਇਨੇ ਕੀ ਸੂਈ ਰੁਪੇ ਕਾ ਧਾਗਾ ॥ ਨਾਮੇ ਕਾ ਚਿਤੁ ਹਰਿ ਸਉ ਲਾਗਾ ॥੪॥੩॥ ਆਸਾ ॥ ਸਾਪੁ ਕੁੰਚ ਛੋਡੈ ਬਿਖੁ

ਨਹੀ ਛਾਡੈ ॥ ਉਦਕ ਮਾਹਿ ਜੈਸੇ ਬਗੁ ਧਿਆਨੁ ਮਾਡੈ ॥੧॥ ਕਾਹੇ ਕਉ ਕੀਜੈ ਧਿਆਨੁ ਜਪੰਨਾ ॥ ਜਬ ਤੇ ਸੁਧੁ

ਨਾਹੀ ਮਨੁ ਅਪਨਾ ॥੧॥ ਰਹਾਉ ॥ ਸਿੰਘਚ ਭੋਜਨੁ ਜੋ ਨਰੁ ਜਾਨੈ ॥ ਐਸੇ ਹੀ ਠਗਦੇਉ ਬਖਾਨੈ ॥੨॥ ਨਾਮੇ ਕੇ

ਸੁਆਮੀ ਲਾਹਿ ਲੇ ਝਗਰਾ ॥ ਰਾਮ ਰਸਾਇਨ ਪੀਉ ਰੇ ਦਗਰਾ ॥੩॥੪॥ ਆਸਾ ॥ ਪਾਰਬ੍ਰਹਮੁ ਜਿ ਚੀਨੑਸੀ ਆਸਾ

ਤੇ ਨ ਭਾਵਸੀ ॥ ਰਾਮਾ ਭਗਤਹ ਚੇਤੀਅਲੇ ਅਚਿੰਤ ਮਨੁ ਰਾਖਸੀ ॥੧॥ ਕੈਸੇ ਮਨ ਤਰਹਿਗਾ ਰੇ ਸੰਸਾਰੁ ਸਾਗਰੁ

ਬਿਖੈ ਕੋ ਬਨਾ ॥ ਝੂਠੀ ਮਾਇਆ ਦੇਖਿ ਕੈ ਭੂਲਾ ਰੇ ਮਨਾ ॥੧॥ ਰਹਾਉ ॥ ਛੀਪੇ ਕੇ ਘਰਿ ਜਨਮੁ ਦੈਲਾ ਗੁਰ ਉਪਦੇਸੁ

ਭੈਲਾ ॥ ਸੰਤਹ ਕੈ ਪਰਸਾਦਿ ਨਾਮਾ ਹਰਿ ਭੇਟੁਲਾ ॥੨॥੫॥

ਆਸਾ ਬਾਣੀ ਸ੍ਰੀ ਰਵਿਦਾਸ ਜੀਉ ਕੀ      ੴ ਸਤਿਗੁਰ ਪ੍ਰਸਾਦਿ ॥

ਮ੍ਰਿਗ ਮੀਨ ਭ੍ਰਿੰਗ ਪਤੰਗ ਕੁੰਚਰ ਏਕ ਦੋਖ ਬਿਨਾਸ ॥ ਪੰਚ ਦੋਖ ਅਸਾਧ ਜਾ ਮਹਿ ਤਾ ਕੀ ਕੇਤਕ ਆਸ ॥੧॥

ਮਾਧੋ ਅਬਿਦਿਆ ਹਿਤ ਕੀਨ ॥ ਬਿਬੇਕ ਦੀਪ ਮਲੀਨ ॥੧॥ ਰਹਾਉ ॥ ਤ੍ਰਿਗਦ ਜੋਨਿ ਅਚੇਤ ਸੰਭਵ ਪੁੰਨ ਪਾਪ

ਅਸੋਚ ॥ ਮਾਨੁਖਾ ਅਵਤਾਰ ਦੁਲਭ ਤਿਹੀ ਸੰਗਤਿ ਪੋਚ ॥੨॥ ਜੀਅ ਜੰਤ ਜਹਾ ਜਹਾ ਲਗੁ ਕਰਮ ਕੇ ਬਸਿ ਜਾਇ

॥ ਕਾਲ ਫਾਸ ਅਬਧ ਲਾਗੇ ਕਛੁ ਨ ਚਲੈ ਉਪਾਇ ॥੩॥ ਰਵਿਦਾਸ ਦਾਸ ਉਦਾਸ ਤਜੁ ਭ੍ਰਮੁ ਤਪਨ ਤਪੁ ਗੁਰ

ਗਿਆਨ ॥ ਭਗਤ ਜਨ ਭੈ ਹਰਨ ਪਰਮਾਨੰਦ ਕਰਹੁ ਨਿਦਾਨ ॥੪॥੧॥ ਆਸਾ ॥ ਸੰਤ ਤੁਝੀ ਤਨੁ ਸੰਗਤਿ ਪ੍ਰਾਨ ॥

ਸਤਿਗੁਰ ਗਿਆਨ ਜਾਨੈ ਸੰਤ ਦੇਵਾ ਦੇਵ ॥੧॥ ਸੰਤ ਚੀ ਸੰਗਤਿ ਸੰਤ ਕਥਾ ਰਸੁ ॥ ਸੰਤ ਪ੍ਰੇਮ ਮਾਝੈ ਦੀਜੈ ਦੇਵਾ ਦੇਵ

॥੧॥ ਰਹਾਉ ॥ ਸੰਤ ਆਚਰਣ ਸੰਤ ਚੋ ਮਾਰਗੁ ਸੰਤ ਚ ਓਲ੍ਹਗ ਓਲ੍ਹਗਣੀ ॥੨॥ ਅਉਰ ਇਕ ਮਾਗਉ ਭਗਤਿ

ਚਿੰਤਾਮਣਿ ॥ ਜਣੀ ਲਖਾਵਹੁ ਅਸੰਤ ਪਾਪੀ ਸਣਿ ॥੩॥ ਰਵਿਦਾਸੁ ਭਣੈ ਜੋ ਜਾਣੈ ਸੋ ਜਾਣੁ ॥ ਸੰਤ ਅਨੰਤਹਿ ਅੰਤਰੁ

ਨਾਹੀ ॥੪॥੨॥ ਆਸਾ ॥ ਤੁਮ ਚੰਦਨ ਹਮ ਇਰੰਡ ਬਾਪੁਰੇ ਸੰਗਿ ਤੁਮਾਰੇ ਬਾਸਾ ॥ ਨੀਚ ਰੂਖ ਤੇ ਊਚ ਭਏ ਹੈ ਗੰਧ

ਸੁਗੰਧ ਨਿਵਾਸਾ ॥੧॥ ਮਾਧਉ ਸਤਸੰਗਤਿ ਸਰਨਿ ਤੁਮਾੑਰੀ ॥ ਹਮ ਅਉਗਨ ਤੁਮੑ ਉਪਕਾਰੀ ॥੧॥ ਰਹਾਉ ॥

ਤੁਮ ਮਖਤੂਲ ਸੁਪੇਦ ਸਪੀਅਲ ਹਮ ਬਪੁਰੇ ਜਸ ਕੀਰਾ ॥ ਸਤਸੰਗਤਿ ਮਿਲਿ ਰਹੀਐ ਮਾਧਉ ਜੈਸੇ ਮਧੁਪ ਮਖੀਰਾ

॥੨॥ ਜਾਤੀ ਓਛਾ ਪਾਤੀ ਓਛਾ ਓਛਾ ਜਨਮੁ ਹਮਾਰਾ ॥ ਰਾਜਾ ਰਾਮ ਕੀ ਸੇਵ ਨ ਕੀਨੀ ਕਹਿ ਰਵਿਦਾਸ ਚਮਾਰਾ

॥੩॥੩॥ ਆਸਾ ॥ ਕਹਾ ਭਇਓ ਜਉ ਤਨੁ ਭਇਓ ਛਿਨੁ ਛਿਨੁ ॥ ਪ੍ਰੇਮੁ ਜਾਇ ਤਉ ਡਰਪੈ ਤੇਰੋ ਜਨੁ ॥੧॥ ਤੁਝਹਿ

ਚਰਨ ਅਰਬਿੰਦ ਭਵਨ ਮਨੁ ॥ ਪਾਨ ਕਰਤ ਪਾਇਓ ਪਾਇਓ ਰਾਮਈਆ ਧਨੁ ॥੧॥ ਰਹਾਉ ॥ ਸੰਪਤਿ ਬਿਪਤਿ

ਪਟਲ ਮਾਇਆ ਧਨੁ ॥ ਤਾ ਮਹਿ ਮਗਨ ਹੋਤ ਨ ਤੇਰੋ ਜਨੁ ॥੨॥ ਪ੍ਰੇਮ ਕੀ ਜੇਵਰੀ ਬਾਧਿਓ ਤੇਰੋ ਜਨ ॥ ਕਹਿ

ਰਵਿਦਾਸ ਛੂਟਿਬੋ ਕਵਨ ਗੁਨ ॥੩॥੪॥ ਆਸਾ ॥ ਹਰਿ ਹਰਿ ਹਰਿ ਹਰਿ ਹਰਿ ਹਰਿ ਹਰੇ ॥ ਹਰਿ ਸਿਮਰਤ ਜਨ ਗਏ

ਨਿਸਤਰਿ ਤਰੇ ॥੧॥ ਰਹਾਉ ॥ ਹਰਿ ਕੇ ਨਾਮ ਕਬੀਰ ਉਜਾਗਰ ॥ ਜਨਮ ਜਨਮ ਕੇ ਕਾਟੇ ਕਾਗਰ ॥੧॥ ਨਿਮਤ

ਨਾਮਦੇਉ ਦੂਧੁ ਪੀਆਇਆ ॥ ਤਉ ਜਗ ਜਨਮ ਸੰਕਟ ਨਹੀ ਆਇਆ ॥੨॥ ਜਨ ਰਵਿਦਾਸ ਰਾਮ ਰੰਗਿ ਰਾਤਾ ॥

ਇਉ ਗੁਰ ਪਰਸਾਦਿ ਨਰਕ ਨਹੀ ਜਾਤਾ ॥੩॥੫॥ ਮਾਟੀ ਕੋ ਪੁਤਰਾ ਕੈਸੇ ਨਚਤੁ ਹੈ ॥ ਦੇਖੈ ਦੇਖੈ ਸੁਨੈ ਬੋਲੈ ਦਉਰਿਓ

ਫਿਰਤੁ ਹੈ ॥੧॥ ਰਹਾਉ ॥ ਜਬ ਕਛੁ ਪਾਵੈ ਤਬ ਗਰਬੁ ਕਰਤੁ ਹੈ ॥ ਮਾਇਆ ਗਈ ਤਬ ਰੋਵਨੁ ਲਗਤੁ ਹੈ ॥੧॥

ਮਨ ਬਚ ਕ੍ਰਮ ਰਸ ਕਸਹਿ ਲੁਭਾਨਾ ॥ ਬਿਨਸਿ ਗਇਆ ਜਾਇ ਕਹੂੰ ਸਮਾਨਾ ॥੨॥ ਕਹਿ ਰਵਿਦਾਸ ਬਾਜੀ

ਜਗੁ ਭਾਈ ॥ ਬਾਜੀਗਰ ਸਉ ਮੁੋਹਿ ਪ੍ਰੀਤਿ ਬਨਿ ਆਈ ॥੩॥੬॥

ਆਸਾ ਬਾਣੀ ਭਗਤ ਧੰਨੇ ਜੀ ਕੀ      ੴ ਸਤਿਗੁਰ ਪ੍ਰਸਾਦਿ ॥

ਭ੍ਰਮਤ ਫਿਰਤ ਬਹੁ ਜਨਮ ਬਿਲਾਨੇ ਤਨੁ ਮਨੁ ਧਨੁ ਨਹੀ ਧੀਰੇ ॥ ਲਾਲਚ ਬਿਖੁ ਕਾਮ ਲੁਬਧ ਰਾਤਾ ਮਨਿ ਬਿਸਰੇ

ਪ੍ਰਭ ਹੀਰੇ ॥੧॥ ਰਹਾਉ ॥ ਬਿਖੁ ਫਲ ਮੀਠ ਲਗੇ ਮਨ ਬਉਰੇ ਚਾਰ ਬਿਚਾਰ ਨ ਜਾਨਿਆ ॥ ਗੁਨ ਤੇ ਪ੍ਰੀਤਿ ਬਢੀ

ਅਨ ਭਾਂਤੀ ਜਨਮ ਮਰਨ ਫਿਰਿ ਤਾਨਿਆ ॥੧॥ ਜੁਗਤਿ ਜਾਨਿ ਨਹੀ ਰਿਦੈ ਨਿਵਾਸੀ ਜਲਤ ਜਾਲ ਜਮ ਫੰਧ

ਪਰੇ ॥ ਬਿਖੁ ਫਲ ਸੰਚਿ ਭਰੇ ਮਨ ਐਸੇ ਪਰਮ ਪੁਰਖ ਪ੍ਰਭ ਮਨ ਬਿਸਰੇ ॥੨॥ ਗਿਆਨ ਪ੍ਰਵੇਸੁ ਗੁਰਹਿ ਧਨੁ ਦੀਆ

ਧਿਆਨੁ ਮਾਨੁ ਮਨ ਏਕ ਮਏ ॥ ਪ੍ਰੇਮ ਭਗਤਿ ਮਾਨੀ ਸੁਖੁ ਜਾਨਿਆ ਤ੍ਰਿਪਤਿ ਅਘਾਨੇ ਮੁਕਤਿ ਭਏ ॥੩॥ ਜੋਤਿ ਸਮਾਇ

ਸਮਾਨੀ ਜਾ ਕੈ ਅਛਲੀ ਪ੍ਰਭੁ ਪਹਿਚਾਨਿਆ ॥ ਧੰਨੈ ਧਨੁ ਪਾਇਆ ਧਰਣੀਧਰੁ ਮਿਲਿ ਜਨ ਸੰਤ ਸਮਾਨਿਆ ॥

੪॥੧॥ ਮਹਲਾ ੫ ॥ ਗੋਬਿੰਦ ਗੋਬਿੰਦ ਗੋਬਿੰਦ ਸੰਗਿ ਨਾਮਦੇਉ ਮਨੁ ਲੀਣਾ ॥ ਆਢ ਦਾਮ ਕੋ ਛੀਪਰੋ ਹੋਇਓ

ਲਾਖੀਣਾ ॥੧॥ ਰਹਾਉ ॥ ਬੁਨਨਾ ਤਨਨਾ ਤਿਆਗਿ ਕੈ ਪ੍ਰੀਤਿ ਚਰਨ ਕਬੀਰਾ ॥ ਨੀਚ ਕੁਲਾ ਜੋਲਾਹਰਾ ਭਇਓ

ਗੁਨੀਯ ਗਹੀਰਾ ॥੧॥ ਰਵਿਦਾਸੁ ਢੁਵੰਤਾ ਢੋਰ ਨੀਤਿ ਤਿਨਿ ਤਿਆਗੀ ਮਾਇਆ ॥ ਪਰਗਟੁ ਹੋਆ ਸਾਧਸੰਗਿ ਹਰਿ

ਦਰਸਨੁ ਪਾਇਆ ॥੨॥ ਸੈਨੁ ਨਾਈ ਬੁਤਕਾਰੀਆ ਓਹੁ ਘਰਿ ਘਰਿ ਸੁਨਿਆ ॥ ਹਿਰਦੇ ਵਸਿਆ ਪਾਰਬ੍ਰਹਮੁ ਭਗਤਾ

ਮਹਿ ਗਨਿਆ ॥੩॥ ਇਹ ਬਿਧਿ ਸੁਨਿ ਕੈ ਜਾਟਰੋ ਉਠਿ ਭਗਤੀ ਲਾਗਾ ॥ ਮਿਲੇ ਪ੍ਰਤਖਿ ਗੁਸਾਈਆ ਧੰਨਾ ਵਡਭਾਗਾ

॥੪॥੨॥ ਰੇ ਚਿਤ ਚੇਤਸਿ ਕੀ ਨ ਦਯਾਲ ਦਮੋਦਰ ਬਿਬਹਿ ਨ ਜਾਨਸਿ ਕੋਈ ॥ ਜੇ ਧਾਵਹਿ ਬ੍ਰਹਮੰਡ ਖੰਡ ਕਉ

ਕਰਤਾ ਕਰੈ ਸੁ ਹੋਈ ॥੧॥ ਰਹਾਉ ॥ ਜਨਨੀ ਕੇਰੇ ਉਦਰ ਉਦਕ ਮਹਿ ਪਿੰਡੁ ਕੀਆ ਦਸ ਦੁਆਰਾ ॥ ਦੇਇ ਅਹਾਰੁ

ਅਗਨਿ ਮਹਿ ਰਾਖੈ ਐਸਾ ਖਸਮੁ ਹਮਾਰਾ ॥੧॥ ਕੁੰਮੀ ਜਲ ਮਾਹਿ ਤਨ ਤਿਸੁ ਬਾਹਰਿ ਪੰਖ ਖੀਰੁ ਤਿਨ ਨਾਹੀ ॥

ਪੂਰਨ ਪਰਮਾਨੰਦ ਮਨੋਹਰ ਸਮਝਿ ਦੇਖੁ ਮਨ ਮਾਹੀ ॥੨॥ ਪਾਖਣਿ ਕੀਟੁ ਗੁਪਤੁ ਹੋਇ ਰਹਤਾ ਤਾ ਚੋ ਮਾਰਗੁ ਨਾਹੀ

॥ ਕਹੈ ਧੰਨਾ ਪੂਰਨ ਤਾਹੂ ਕੋ ਮਤ ਰੇ ਜੀਅ ਡਰਾਂਹੀ ॥੩॥੩॥

ਆਸਾ ਸੇਖ ਫਰੀਦ ਜੀਉ ਕੀ ਬਾਣੀ      ੴ ਸਤਿਗੁਰ ਪ੍ਰਸਾਦਿ ॥

ਦਿਲਹੁ ਮੁਹਬਤਿ ਜਿੰਨੑ ਸੇਈ ਸਚਿਆ ॥ ਜਿਨੑ ਮਨਿ ਹੋਰੁ ਮੁਖਿ ਹੋਰੁ ਸਿ ਕਾਂਢੇ ਕਚਿਆ ॥੧॥ ਰਤੇ ਇਸਕ ਖੁਦਾਇ

ਰੰਗਿ ਦੀਦਾਰ ਕੇ ॥ ਵਿਸਰਿਆ ਜਿਨੑ ਨਾਮੁ ਤੇ ਭੁਇ ਭਾਰੁ ਥੀਏ ॥੧॥ ਰਹਾਉ ॥ ਆਪਿ ਲੀਏ ਲੜਿ ਲਾਇ ਦਰਿ

ਦਰਵੇਸ ਸੇ ॥ ਤਿਨ ਧੰਨੁ ਜਣੇਦੀ ਮਾਉ ਆਏ ਸਫਲੁ ਸੇ ॥੨॥ ਪਰਵਦਗਾਰ ਅਪਾਰ ਅਗਮ ਬੇਅੰਤ ਤੂ ॥ ਜਿਨਾ

ਪਛਾਤਾ ਸਚੁ ਚੁੰਮਾ ਪੈਰ ਮੂੰ ॥੩॥ ਤੇਰੀ ਪਨਹ ਖੁਦਾਇ ਤੂ ਬਖਸੰਦਗੀ ॥ ਸੇਖ ਫਰੀਦੈ ਖੈਰੁ ਦੀਜੈ ਬੰਦਗੀ ॥੪॥੧॥

ਆਸਾ ॥ ਬੋਲੈ ਸੇਖ ਫਰੀਦੁ ਪਿਆਰੇ ਅਲਹ ਲਗੇ ॥ ਇਹੁ ਤਨੁ ਹੋਸੀ ਖਾਕ ਨਿਮਾਣੀ ਗੋਰ ਘਰੇ ॥੧॥ ਆਜੁ

ਮਿਲਾਵਾ ਸੇਖ ਫਰੀਦ ਟਾਕਿਮ ਕੂੰਜੜੀਆ ਮਨਹੁ ਮਚਿੰਦੜੀਆ ॥੧॥ ਰਹਾਉ ॥ ਜੇ ਜਾਣਾ ਮਰਿ ਜਾਈਐ ਘੁਮਿ

ਨ ਆਈਐ ॥ ਝੂਠੀ ਦੁਨੀਆ ਲਗਿ ਨ ਆਪੁ ਵਞਾਈਐ ॥੨॥ ਬੋਲੀਐ ਸਚੁ ਧਰਮੁ ਝੂਠੁ ਨ ਬੋਲੀਐ ॥ ਜੋ ਗੁਰੁ

ਦਸੈ ਵਾਟ ਮੁਰੀਦਾ ਜੋਲੀਐ ॥੩॥ ਛੈਲ ਲੰਘੰਦੇ ਪਾਰਿ ਗੋਰੀ ਮਨੁ ਧੀਰਿਆ ॥ ਕੰਚਨ ਵੰਨੇ ਪਾਸੇ ਕਲਵਤਿ

ਚੀਰਿਆ ॥੪॥ ਸੇਖ ਹੈਯਾਤੀ ਜਗਿ ਨ ਕੋਈ ਥਿਰੁ ਰਹਿਆ ॥ ਜਿਸੁ ਆਸਣਿ ਹਮ ਬੈਠੇ ਕੇਤੇ ਬੈਸਿ ਗਇਆ

॥੫॥ ਕਤਿਕ ਕੂੰਜਾਂ ਚੇਤਿ ਡਉ ਸਾਵਣਿ ਬਿਜੁਲੀਆਂ ॥ ਸੀਆਲੇ ਸੋਹੰਦੀਆਂ ਪਿਰ ਗਲਿ ਬਾਹੜੀਆਂ ॥੬॥ ਚਲੇ

ਚਲਣਹਾਰ ਵਿਚਾਰਾ ਲੇਇ ਮਨੋ ॥ ਗੰਢੇਦਿਆਂ ਛਿਅ ਮਾਹ ਤੁੜੰਦਿਆ ਹਿਕੁ ਖਿਨੋ ॥੭॥ ਜਿਮੀ ਪੁਛੈ ਅਸਮਾਨ

ਫਰੀਦਾ ਖੇਵਟ ਕਿੰਨਿ ਗਏ ॥ ਜਾਲਣ ਗੋਰਾਂ ਨਾਲਿ ਉਲਾਮੇ ਜੀਅ ਸਹੇ ॥੮॥੨॥

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ

ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਰਾਗੁ ਗੂਜਰੀ ਮਹਲਾ ੧ ਚਉਪਦੇ ਘਰੁ ੧ ॥

ਤੇਰਾ ਨਾਮੁ ਕਰੀ ਚਨਣਾਠੀਆ ਜੇ ਮਨੁ ਉਰਸਾ ਹੋਇ ॥ ਕਰਣੀ ਕੁੰਗੂ ਜੇ ਰਲੈ ਘਟ ਅੰਤਰਿ ਪੂਜਾ ਹੋਇ ॥੧॥

ਪੂਜਾ ਕੀਚੈ ਨਾਮੁ ਧਿਆਈਐ ਬਿਨੁ ਨਾਵੈ ਪੂਜ ਨ ਹੋਇ ॥੧॥ ਰਹਾਉ ॥ ਬਾਹਰਿ ਦੇਵ ਪਖਾਲੀਅਹਿ ਜੇ ਮਨੁ ਧੋਵੈ

ਕੋਇ ॥ ਜੂਠਿ ਲਹੈ ਜੀਉ ਮਾਜੀਐ ਮੋਖ ਪਇਆਣਾ ਹੋਇ ॥੨॥ ਪਸੂ ਮਿਲਹਿ ਚੰਗਿਆਈਆ ਖੜੁ ਖਾਵਹਿ

ਅੰਮ੍ਰਿਤੁ ਦੇਹਿ ॥ ਨਾਮ ਵਿਹੂਣੇ ਆਦਮੀ ਧ੍ਰਿਗੁ ਜੀਵਣ ਕਰਮ ਕਰੇਹਿ ॥੩॥ ਨੇੜਾ ਹੈ ਦੂਰਿ ਨ ਜਾਣਿਅਹੁ ਨਿਤ

ਸਾਰੇ ਸੰਮਾੑਲੇ ॥ ਜੋ ਦੇਵੈ ਸੋ ਖਾਵਣਾ ਕਹੁ ਨਾਨਕ ਸਾਚਾ ਹੇ ॥੪॥੧॥ ਗੂਜਰੀ ਮਹਲਾ ੧ ॥ ਨਾਭਿ ਕਮਲ ਤੇ

ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥੧॥

ਪ੍ਰੀਤਮ ਕਿਉ ਬਿਸਰਹਿ ਮੇਰੇ ਪ੍ਰਾਣ ਅਧਾਰ ॥ ਜਾ ਕੀ ਭਗਤਿ ਕਰਹਿ ਜਨ ਪੂਰੇ ਮੁਨਿ ਜਨ ਸੇਵਹਿ ਗੁਰ ਵੀਚਾਰਿ

॥੧॥ ਰਹਾਉ ॥ ਰਵਿ ਸਸਿ ਦੀਪਕ ਜਾ ਕੇ ਤ੍ਰਿਭਵਣਿ ਏਕਾ ਜੋਤਿ ਮੁਰਾਰਿ ॥ ਗੁਰਮੁਖਿ ਹੋਇ ਸੁ ਅਹਿਨਿਸਿ

ਨਿਰਮਲੁ ਮਨਮੁਖਿ ਰੈਣਿ ਅੰਧਾਰਿ ॥੨॥ ਸਿਧ ਸਮਾਧਿ ਕਰਹਿ ਨਿਤ ਝਗਰਾ ਦੁਹੁ ਲੋਚਨ ਕਿਆ ਹੇਰੈ ॥ ਅੰਤਰਿ

ਜੋਤਿ ਸਬਦੁ ਧੁਨਿ ਜਾਗੈ ਸਤਿਗੁਰੁ ਝਗਰੁ ਨਿਬੇਰੈ ॥੩॥ ਸੁਰਿ ਨਰ ਨਾਥ ਬੇਅੰਤ ਅਜੋਨੀ ਸਾਚੈ ਮਹਲਿ

ਅਪਾਰਾ ॥ ਨਾਨਕ ਸਹਜਿ ਮਿਲੇ ਜਗਜੀਵਨ ਨਦਰਿ ਕਰਹੁ ਨਿਸਤਾਰਾ ॥੪॥੨॥

ਰਾਗੁ ਗੂਜਰੀ ਮਹਲਾ ੩ ਘਰੁ ੧

ੴ ਸਤਿਗੁਰ ਪ੍ਰਸਾਦਿ ॥ ਧ੍ਰਿਗੁ ਇਵੇਹਾ ਜੀਵਣਾ ਜਿਤੁ ਹਰਿ ਪ੍ਰੀਤਿ ਨ ਪਾਇ ॥ ਜਿਤੁ ਕੰਮਿ ਹਰਿ ਵੀਸਰੈ ਦੂਜੈ

ਲਗੈ ਜਾਇ ॥੧॥ ਐਸਾ ਸਤਿਗੁਰੁ ਸੇਵੀਐ ਮਨਾ ਜਿਤੁ ਸੇਵਿਐ ਗੋਵਿਦ ਪ੍ਰੀਤਿ ਊਪਜੈ ਅਵਰ ਵਿਸਰਿ ਸਭ ਜਾਇ ॥

ਹਰਿ ਸੇਤੀ ਚਿਤੁ ਗਹਿ ਰਹੈ ਜਰਾ ਕਾ ਭਉ ਨ ਹੋਵਈ ਜੀਵਨ ਪਦਵੀ ਪਾਇ ॥੧॥ ਰਹਾਉ ॥ ਗੋਬਿੰਦ ਪ੍ਰੀਤਿ ਸਿਉ

ਇਕੁ ਸਹਜੁ ਉਪਜਿਆ ਵੇਖੁ ਜੈਸੀ ਭਗਤਿ ਬਨੀ ॥ ਆਪ ਸੇਤੀ ਆਪੁ ਖਾਇਆ ਤਾ ਮਨੁ ਨਿਰਮਲੁ ਹੋਆ ਜੋਤੀ ਜੋਤਿ

ਸਮਈ ॥੨॥ ਬਿਨੁ ਭਾਗਾ ਐਸਾ ਸਤਿਗੁਰੁ ਨ ਪਾਈਐ ਜੇ ਲੋਚੈ ਸਭੁ ਕੋਇ ॥ ਕੂੜੈ ਕੀ ਪਾਲਿ ਵਿਚਹੁ ਨਿਕਲੈ ਤਾ

ਸਦਾ ਸੁਖੁ ਹੋਇ ॥੩॥ ਨਾਨਕ ਐਸੇ ਸਤਿਗੁਰ ਕੀ ਕਿਆ ਓਹੁ ਸੇਵਕੁ ਸੇਵਾ ਕਰੇ ਗੁਰ ਆਗੈ ਜੀਉ ਧਰੇਇ ॥

ਸਤਿਗੁਰ ਕਾ ਭਾਣਾ ਚਿਤਿ ਕਰੇ ਸਤਿਗੁਰੁ ਆਪੇ ਕ੍ਰਿਪਾ ਕਰੇਇ ॥੪॥੧॥੩॥ ਗੂਜਰੀ ਮਹਲਾ ੩ ॥ ਹਰਿ ਕੀ ਤੁਮ

ਸੇਵਾ ਕਰਹੁ ਦੂਜੀ ਸੇਵਾ ਕਰਹੁ ਨ ਕੋਇ ਜੀ ॥ ਹਰਿ ਕੀ ਸੇਵਾ ਤੇ ਮਨਹੁ ਚਿੰਦਿਆ ਫਲੁ ਪਾਈਐ ਦੂਜੀ ਸੇਵਾ ਜਨਮੁ

ਬਿਰਥਾ ਜਾਇ ਜੀ ॥੧॥ ਹਰਿ ਮੇਰੀ ਪ੍ਰੀਤਿ ਰੀਤਿ ਹੈ ਹਰਿ ਮੇਰੀ ਹਰਿ ਮੇਰੀ ਕਥਾ ਕਹਾਨੀ ਜੀ ॥ ਗੁਰ ਪ੍ਰਸਾਦਿ ਮੇਰਾ

ਮਨੁ ਭੀਜੈ ਏਹਾ ਸੇਵ ਬਨੀ ਜੀਉ ॥੧॥ ਰਹਾਉ ॥ ਹਰਿ ਮੇਰਾ ਸਿਮ੍ਰਿਤਿ ਹਰਿ ਮੇਰਾ ਸਾਸਤ੍ਰ ਹਰਿ ਮੇਰਾ ਬੰਧਪੁ ਹਰਿ

ਮੇਰਾ ਭਾਈ ॥ ਹਰਿ ਕੀ ਮੈ ਭੂਖ ਲਾਗੈ ਹਰਿ ਨਾਮਿ ਮੇਰਾ ਮਨੁ ਤ੍ਰਿਪਤੈ ਹਰਿ ਮੇਰਾ ਸਾਕੁ ਅੰਤਿ ਹੋਇ ਸਖਾਈ ॥੨॥

ਹਰਿ ਬਿਨੁ ਹੋਰ ਰਾਸਿ ਕੂੜੀ ਹੈ ਚਲਦਿਆ ਨਾਲਿ ਨ ਜਾਈ ॥ ਹਰਿ ਮੇਰਾ ਧਨੁ ਮੇਰੈ ਸਾਥਿ ਚਾਲੈ ਜਹਾ ਹਉ ਜਾਉ

ਤਹ ਜਾਈ ॥੩॥ ਸੋ ਝੂਠਾ ਜੋ ਝੂਠੇ ਲਾਗੈ ਝੂਠੇ ਕਰਮ ਕਮਾਈ ॥ ਕਹੈ ਨਾਨਕੁ ਹਰਿ ਕਾ ਭਾਣਾ ਹੋਆ ਕਹਣਾ ਕਛੂ ਨ

ਜਾਈ ॥੪॥੨॥੪॥ ਗੂਜਰੀ ਮਹਲਾ ੩ ॥ ਜੁਗ ਮਾਹਿ ਨਾਮੁ ਦੁਲੰਭੁ ਹੈ ਗੁਰਮੁਖਿ ਪਾਇਆ ਜਾਇ ॥ ਬਿਨੁ ਨਾਵੈ

ਮੁਕਤਿ ਨ ਹੋਵਈ ਵੇਖਹੁ ਕੋ ਵਿਉਪਾਇ ॥੧॥ ਬਲਿਹਾਰੀ ਗੁਰ ਆਪਣੇ ਸਦ ਬਲਿਹਾਰੈ ਜਾਉ ॥ ਸਤਿਗੁਰ

ਮਿਲਿਐ ਹਰਿ ਮਨਿ ਵਸੈ ਸਹਜੇ ਰਹੈ ਸਮਾਇ ॥੧॥ ਰਹਾਉ ॥ ਜਾਂ ਭਉ ਪਾਏ ਆਪਣਾ ਬੈਰਾਗੁ ਉਪਜੈ ਮਨਿ ਆਇ

॥ ਬੈਰਾਗੈ ਤੇ ਹਰਿ ਪਾਈਐ ਹਰਿ ਸਿਉ ਰਹੈ ਸਮਾਇ ॥੨॥ ਸੇਇ ਮੁਕਤ ਜਿ ਮਨੁ ਜਿਣਹਿ ਫਿਰਿ ਧਾਤੁ ਨ ਲਾਗੈ

ਆਇ ॥ ਦਸਵੈ ਦੁਆਰਿ ਰਹਤ ਕਰੇ ਤ੍ਰਿਭਵਣ ਸੋਝੀ ਪਾਇ ॥੩॥ ਨਾਨਕ ਗੁਰ ਤੇ ਗੁਰੁ ਹੋਇਆ ਵੇਖਹੁ ਤਿਸ ਕੀ

ਰਜਾਇ ॥ ਇਹੁ ਕਾਰਣੁ ਕਰਤਾ ਕਰੇ ਜੋਤੀ ਜੋਤਿ ਸਮਾਇ ॥੪॥੩॥੫॥ ਗੂਜਰੀ ਮਹਲਾ ੩ ॥ ਰਾਮ ਰਾਮ ਸਭੁ ਕੋ

ਕਹੈ ਕਹਿਐ ਰਾਮੁ ਨ ਹੋਇ ॥ ਗੁਰ ਪਰਸਾਦੀ ਰਾਮੁ ਮਨਿ ਵਸੈ ਤਾ ਫਲੁ ਪਾਵੈ ਕੋਇ ॥੧॥ ਅੰਤਰਿ ਗੋਵਿੰਦ ਜਿਸੁ

ਲਾਗੈ ਪ੍ਰੀਤਿ ॥ ਹਰਿ ਤਿਸੁ ਕਦੇ ਨ ਵੀਸਰੈ ਹਰਿ ਹਰਿ ਕਰਹਿ ਸਦਾ ਮਨਿ ਚੀਤਿ ॥੧॥ ਰਹਾਉ ॥ ਹਿਰਦੈ ਜਿਨੑ ਕੈ

ਕਪਟੁ ਵਸੈ ਬਾਹਰਹੁ ਸੰਤ ਕਹਾਹਿ ॥ ਤ੍ਰਿਸਨਾ ਮੂਲਿ ਨ ਚੁਕਈ ਅੰਤਿ ਗਏ ਪਛੁਤਾਹਿ ॥੨॥ ਅਨੇਕ ਤੀਰਥ ਜੇ

ਜਤਨ ਕਰੈ ਤਾ ਅੰਤਰ ਕੀ ਹਉਮੈ ਕਦੇ ਨ ਜਾਇ ॥ ਜਿਸੁ ਨਰ ਕੀ ਦੁਬਿਧਾ ਨ ਜਾਇ ਧਰਮ ਰਾਇ ਤਿਸੁ ਦੇਇ

ਸਜਾਇ ॥੩॥ ਕਰਮੁ ਹੋਵੈ ਸੋਈ ਜਨੁ ਪਾਏ ਗੁਰਮੁਖਿ ਬੂਝੈ ਕੋਈ ॥ ਨਾਨਕ ਵਿਚਹੁ ਹਉਮੈ ਮਾਰੇ ਤਾਂ ਹਰਿ ਭੇਟੈ ਸੋਈ

॥੪॥੪॥੬॥ ਗੂਜਰੀ ਮਹਲਾ ੩ ॥ ਤਿਸੁ ਜਨ ਸਾਂਤਿ ਸਦਾ ਮਤਿ ਨਿਹਚਲ ਜਿਸ ਕਾ ਅਭਿਮਾਨੁ ਗਵਾਏ ॥ ਸੋ ਜਨੁ

ਨਿਰਮਲੁ ਜਿ ਗੁਰਮੁਖਿ ਬੂਝੈ ਹਰਿ ਚਰਣੀ ਚਿਤੁ ਲਾਏ ॥੧॥ ਹਰਿ ਚੇਤਿ ਅਚੇਤ ਮਨਾ ਜੋ ਇਛਹਿ ਸੋ ਫਲੁ ਹੋਈ ॥

ਗੁਰ ਪਰਸਾਦੀ ਹਰਿ ਰਸੁ ਪਾਵਹਿ ਪੀਵਤ ਰਹਹਿ ਸਦਾ ਸੁਖੁ ਹੋਈ ॥੧॥ ਰਹਾਉ ॥ ਸਤਿਗੁਰੁ ਭੇਟੇ ਤਾ ਪਾਰਸੁ ਹੋਵੈ

ਪਾਰਸੁ ਹੋਇ ਤ ਪੂਜ ਕਰਾਏ ॥ ਜੋ ਉਸੁ ਪੂਜੇ ਸੋ ਫਲੁ ਪਾਏ ਦੀਖਿਆ ਦੇਵੈ ਸਾਚੁ ਬੁਝਾਏ ॥੨॥ ਵਿਣੁ ਪਾਰਸੈ ਪੂਜ ਨ

ਹੋਵਈ ਵਿਣੁ ਮਨ ਪਰਚੇ ਅਵਰਾ ਸਮਝਾਏ ॥ ਗੁਰੂ ਸਦਾਏ ਅਗਿਆਨੀ ਅੰਧਾ ਕਿਸੁ ਓਹੁ ਮਾਰਗਿ ਪਾਏ ॥੩॥

ਨਾਨਕ ਵਿਣੁ ਨਦਰੀ ਕਿਛੂ ਨ ਪਾਈਐ ਜਿਸੁ ਨਦਰਿ ਕਰੇ ਸੋ ਪਾਏ ॥ ਗੁਰ ਪਰਸਾਦੀ ਦੇ ਵਡਿਆਈ ਅਪਣਾ

ਸਬਦੁ ਵਰਤਾਏ ॥੪॥੫॥੭॥ ਗੂਜਰੀ ਮਹਲਾ ੩ ਪੰਚਪਦੇ ॥ ਨਾ ਕਾਸੀ ਮਤਿ ਊਪਜੈ ਨਾ ਕਾਸੀ ਮਤਿ ਜਾਇ ॥

ਸਤਿਗੁਰ ਮਿਲਿਐ ਮਤਿ ਊਪਜੈ ਤਾ ਇਹ ਸੋਝੀ ਪਾਇ ॥੧॥ ਹਰਿ ਕਥਾ ਤੂੰ ਸੁਣਿ ਰੇ ਮਨ ਸਬਦੁ ਮੰਨਿ ਵਸਾਇ ॥

ਇਹ ਮਤਿ ਤੇਰੀ ਥਿਰੁ ਰਹੈ ਤਾਂ ਭਰਮੁ ਵਿਚਹੁ ਜਾਇ ॥੧॥ ਰਹਾਉ ॥ ਹਰਿ ਚਰਣ ਰਿਦੈ ਵਸਾਇ ਤੂ ਕਿਲਵਿਖ

ਹੋਵਹਿ ਨਾਸੁ ॥ ਪੰਚ ਭੂ ਆਤਮਾ ਵਸਿ ਕਰਹਿ ਤਾ ਤੀਰਥ ਕਰਹਿ ਨਿਵਾਸੁ ॥੨॥ ਮਨਮੁਖਿ ਇਹੁ ਮਨੁ ਮੁਗਧੁ ਹੈ

ਸੋਝੀ ਕਿਛੂ ਨ ਪਾਇ ॥ ਹਰਿ ਕਾ ਨਾਮੁ ਨ ਬੁਝਈ ਅੰਤਿ ਗਇਆ ਪਛੁਤਾਇ ॥੩॥ ਇਹੁ ਮਨੁ ਕਾਸੀ ਸਭਿ ਤੀਰਥ

ਸਿਮ੍ਰਿਤਿ ਸਤਿਗੁਰ ਦੀਆ ਬੁਝਾਇ ॥ ਅਠਸਠਿ ਤੀਰਥ ਤਿਸੁ ਸੰਗਿ ਰਹਹਿ ਜਿਨ ਹਰਿ ਹਿਰਦੈ ਰਹਿਆ ਸਮਾਇ

॥੪॥ ਨਾਨਕ ਸਤਿਗੁਰ ਮਿਲਿਐ ਹੁਕਮੁ ਬੁਝਿਆ ਏਕੁ ਵਸਿਆ ਮਨਿ ਆਇ ॥ ਜੋ ਤੁਧੁ ਭਾਵੈ ਸਭੁ ਸਚੁ ਹੈ ਸਚੇ

ਰਹੈ ਸਮਾਇ ॥੫॥੬॥੮॥ ਗੂਜਰੀ ਮਹਲਾ ੩ ਤੀਜਾ ॥ ਏਕੋ ਨਾਮੁ ਨਿਧਾਨੁ ਪੰਡਿਤ ਸੁਣਿ ਸਿਖੁ ਸਚੁ ਸੋਈ ॥ ਦੂਜੈ

ਭਾਇ ਜੇਤਾ ਪੜਹਿ ਪੜਤ ਗੁਣਤ ਸਦਾ ਦੁਖੁ ਹੋਈ ॥੧॥ ਹਰਿ ਚਰਣੀ ਤੂੰ ਲਾਗਿ ਰਹੁ ਗੁਰ ਸਬਦਿ ਸੋਝੀ ਹੋਈ ॥

ਹਰਿ ਰਸੁ ਰਸਨਾ ਚਾਖੁ ਤੂੰ ਤਾਂ ਮਨੁ ਨਿਰਮਲੁ ਹੋਈ ॥੧॥ ਰਹਾਉ ॥ ਸਤਿਗੁਰ ਮਿਲਿਐ ਮਨੁ ਸੰਤੋਖੀਐ ਤਾ ਫਿਰਿ

ਤ੍ਰਿਸਨਾ ਭੂਖ ਨ ਹੋਇ ॥ ਨਾਮੁ ਨਿਧਾਨੁ ਪਾਇਆ ਪਰ ਘਰਿ ਜਾਇ ਨ ਕੋਇ ॥੨॥ ਕਥਨੀ ਬਦਨੀ ਜੇ ਕਰੇ

ਮਨਮੁਖਿ ਬੂਝ ਨ ਹੋਇ ॥ ਗੁਰਮਤੀ ਘਟਿ ਚਾਨਣਾ ਹਰਿ ਨਾਮੁ ਪਾਵੈ ਸੋਇ ॥੩॥ ਸੁਣਿ ਸਾਸਤ੍ਰ ਤੂੰ ਨ ਬੁਝਹੀ ਤਾ

ਫਿਰਹਿ ਬਾਰੋ ਬਾਰ ॥ ਸੋ ਮੂਰਖੁ ਜੋ ਆਪੁ ਨ ਪਛਾਣਈ ਸਚਿ ਨ ਧਰੇ ਪਿਆਰੁ ॥੪॥ ਸਚੈ ਜਗਤੁ ਡਹਕਾਇਆ

ਕਹਣਾ ਕਛੂ ਨ ਜਾਇ ॥ ਨਾਨਕ ਜੋ ਤਿਸੁ ਭਾਵੈ ਸੋ ਕਰੇ ਜਿਉ ਤਿਸ ਕੀ ਰਜਾਇ ॥੫॥੭॥੯॥

ੴ ਸਤਿਗੁਰ ਪ੍ਰਸਾਦਿ ॥ ਰਾਗੁ ਗੂਜਰੀ ਮਹਲਾ ੪ ਚਉਪਦੇ ਘਰੁ ੧ ॥ ਹਰਿ ਕੇ ਜਨ ਸਤਿਗੁਰ ਸਤ ਪੁਰਖਾ ਹਉ

ਬਿਨਉ ਕਰਉ ਗੁਰ ਪਾਸਿ ॥ ਹਮ ਕੀਰੇ ਕਿਰਮ ਸਤਿਗੁਰ ਸਰਣਾਈ ਕਰਿ ਦਇਆ ਨਾਮੁ ਪਰਗਾਸਿ ॥੧॥ ਮੇਰੇ ਮੀਤ

ਗੁਰਦੇਵ ਮੋ ਕਉ ਰਾਮ ਨਾਮੁ ਪਰਗਾਸਿ ॥ ਗੁਰਮਤਿ ਨਾਮੁ ਮੇਰਾ ਪ੍ਰਾਨ ਸਖਾਈ ਹਰਿ ਕੀਰਤਿ ਹਮਰੀ ਰਹਰਾਸਿ

॥੧॥ ਰਹਾਉ ॥ ਹਰਿ ਜਨ ਕੇ ਵਡਭਾਗ ਵਡੇਰੇ ਜਿਨ ਹਰਿ ਹਰਿ ਸਰਧਾ ਹਰਿ ਪਿਆਸ ॥ ਹਰਿ ਹਰਿ ਨਾਮੁ ਮਿਲੈ

ਤ੍ਰਿਪਤਾਸਹਿ ਮਿਲਿ ਸੰਗਤਿ ਗੁਣ ਪਰਗਾਸਿ ॥੨॥ ਜਿਨੑ ਹਰਿ ਹਰਿ ਹਰਿ ਰਸੁ ਨਾਮੁ ਨ ਪਾਇਆ ਤੇ ਭਾਗਹੀਣ

ਜਮ ਪਾਸਿ ॥ ਜੋ ਸਤਿਗੁਰ ਸਰਣਿ ਸੰਗਤਿ ਨਹੀ ਆਏ ਧ੍ਰਿਗੁ ਜੀਵੇ ਧ੍ਰਿਗੁ ਜੀਵਾਸਿ ॥੩॥ ਜਿਨ ਹਰਿ ਜਨ ਸਤਿਗੁਰ

ਸੰਗਤਿ ਪਾਈ ਤਿਨ ਧੁਰਿ ਮਸਤਕਿ ਲਿਖਿਆ ਲਿਖਾਸਿ ॥ ਧੰਨੁ ਧੰਨੁ ਸਤਸੰਗਤਿ ਜਿਤੁ ਹਰਿ ਰਸੁ ਪਾਇਆ ਮਿਲਿ

ਨਾਨਕ ਨਾਮੁ ਪਰਗਾਸਿ ॥੪॥੧॥ ਗੂਜਰੀ ਮਹਲਾ ੪ ॥ ਗੋਵਿੰਦੁ ਗੋਵਿੰਦੁ ਪ੍ਰੀਤਮੁ ਮਨਿ ਪ੍ਰੀਤਮੁ ਮਿਲਿ ਸਤਸੰਗਤਿ

ਸਬਦਿ ਮਨੁ ਮੋਹੈ ॥ ਜਪਿ ਗੋਵਿੰਦੁ ਗੋਵਿੰਦੁ ਧਿਆਈਐ ਸਭ ਕਉ ਦਾਨੁ ਦੇਇ ਪ੍ਰਭੁ ਓਹੈ ॥੧॥ ਮੇਰੇ ਭਾਈ ਜਨਾ ਮੋ ਕਉ

ਗੋਵਿੰਦੁ ਗੋਵਿੰਦੁ ਗੋਵਿੰਦੁ ਮਨੁ ਮੋਹੈ ॥ ਗੋਵਿੰਦ ਗੋਵਿੰਦ ਗੋਵਿੰਦ ਗੁਣ ਗਾਵਾ ਮਿਲਿ ਗੁਰ ਸਾਧਸੰਗਤਿ ਜਨੁ ਸੋਹੈ

॥੧॥ ਰਹਾਉ ॥ ਸੁਖ ਸਾਗਰ ਹਰਿ ਭਗਤਿ ਹੈ ਗੁਰਮਤਿ ਕਉਲਾ ਰਿਧਿ ਸਿਧਿ ਲਾਗੈ ਪਗਿ ਓਹੈ ॥ ਜਨ ਕਉ

ਰਾਮ ਨਾਮੁ ਆਧਾਰਾ ਹਰਿ ਨਾਮੁ ਜਪਤ ਹਰਿ ਨਾਮੇ ਸੋਹੈ ॥੨॥ ਦੁਰਮਤਿ ਭਾਗਹੀਨ ਮਤਿ ਫੀਕੇ ਨਾਮੁ ਸੁਨਤ ਆਵੈ

ਮਨਿ ਰੋਹੈ ॥ ਕਊਆ ਕਾਗ ਕਉ ਅੰਮ੍ਰਿਤ ਰਸੁ ਪਾਈਐ ਤ੍ਰਿਪਤੈ ਵਿਸਟਾ ਖਾਇ ਮੁਖਿ ਗੋਹੈ ॥੩॥ ਅੰਮ੍ਰਿਤ ਸਰੁ

ਸਤਿਗੁਰੁ ਸਤਿਵਾਦੀ ਜਿਤੁ ਨਾਤੈ ਕਊਆ ਹੰਸੁ ਹੋਹੈ ॥ ਨਾਨਕ ਧਨੁ ਧੰਨੁ ਵਡੇ ਵਡਭਾਗੀ ਜਿਨੑ ਗੁਰਮਤਿ ਨਾਮੁ

ਰਿਦੈ ਮਲੁ ਧੋਹੈ ॥੪॥੨॥ ਗੂਜਰੀ ਮਹਲਾ ੪ ॥ ਹਰਿ ਜਨ ਊਤਮ ਊਤਮ ਬਾਣੀ ਮੁਖਿ ਬੋਲਹਿ ਪਰਉਪਕਾਰੇ ॥ ਜੋ ਜਨੁ

ਸੁਣੈ ਸਰਧਾ ਭਗਤਿ ਸੇਤੀ ਕਰਿ ਕਿਰਪਾ ਹਰਿ ਨਿਸਤਾਰੇ ॥੧॥ ਰਾਮ ਮੋ ਕਉ ਹਰਿ ਜਨ ਮੇਲਿ ਪਿਆਰੇ ॥ ਮੇਰੇ ਪ੍ਰੀਤਮ

ਪ੍ਰਾਨ ਸਤਿਗੁਰੁ ਗੁਰੁ ਪੂਰਾ ਹਮ ਪਾਪੀ ਗੁਰਿ ਨਿਸਤਾਰੇ ॥੧॥ ਰਹਾਉ ॥ ਗੁਰਮੁਖਿ ਵਡਭਾਗੀ ਵਡਭਾਗੇ ਜਿਨ ਹਰਿ

ਹਰਿ ਨਾਮੁ ਅਧਾਰੇ ॥ ਹਰਿ ਹਰਿ ਅੰਮ੍ਰਿਤੁ ਹਰਿ ਰਸੁ ਪਾਵਹਿ ਗੁਰਮਤਿ ਭਗਤਿ ਭੰਡਾਰੇ ॥੨॥ ਜਿਨ ਦਰਸਨੁ

ਸਤਿਗੁਰ ਸਤ ਪੁਰਖ ਨ ਪਾਇਆ ਤੇ ਭਾਗਹੀਣ ਜਮਿ ਮਾਰੇ ॥ ਸੇ ਕੂਕਰ ਸੂਕਰ ਗਰਧਭ ਪਵਹਿ ਗਰਭ ਜੋਨੀ ਦਯਿ

ਮਾਰੇ ਮਹਾ ਹਤਿਆਰੇ ॥੩॥ ਦੀਨ ਦਇਆਲ ਹੋਹੁ ਜਨ ਊਪਰਿ ਕਰਿ ਕਿਰਪਾ ਲੇਹੁ ਉਬਾਰੇ ॥ ਨਾਨਕ ਜਨ ਹਰਿ ਕੀ

ਸਰਣਾਈ ਹਰਿ ਭਾਵੈ ਹਰਿ ਨਿਸਤਾਰੇ ॥੪॥੩॥ ਗੂਜਰੀ ਮਹਲਾ ੪ ॥ ਹੋਹੁ ਦਇਆਲ ਮੇਰਾ ਮਨੁ ਲਾਵਹੁ ਹਉ

ਅਨਦਿਨੁ ਰਾਮ ਨਾਮੁ ਨਿਤ ਧਿਆਈ ॥ ਸਭਿ ਸੁਖ ਸਭਿ ਗੁਣ ਸਭਿ ਨਿਧਾਨ ਹਰਿ ਜਿਤੁ ਜਪਿਐ ਦੁਖ ਭੁਖ ਸਭ

ਲਹਿ ਜਾਈ ॥੧॥ ਮਨ ਮੇਰੇ ਮੇਰਾ ਰਾਮ ਨਾਮੁ ਸਖਾ ਹਰਿ ਭਾਈ ॥ ਗੁਰਮਤਿ ਰਾਮ ਨਾਮੁ ਜਸੁ ਗਾਵਾ ਅੰਤਿ ਬੇਲੀ

ਦਰਗਹ ਲਏ ਛਡਾਈ ॥੧॥ ਰਹਾਉ ॥ ਤੂੰ ਆਪੇ ਦਾਤਾ ਪ੍ਰਭੁ ਅੰਤਰਜਾਮੀ ਕਰਿ ਕਿਰਪਾ ਲੋਚ ਮੇਰੈ ਮਨਿ ਲਾਈ ॥

ਮੈ ਮਨਿ ਤਨਿ ਲੋਚ ਲਗੀ ਹਰਿ ਸੇਤੀ ਪ੍ਰਭਿ ਲੋਚ ਪੂਰੀ ਸਤਿਗੁਰ ਸਰਣਾਈ ॥੨॥ ਮਾਣਸ ਜਨਮੁ ਪੁੰਨਿ ਕਰਿ

ਪਾਇਆ ਬਿਨੁ ਨਾਵੈ ਧ੍ਰਿਗੁ ਧ੍ਰਿਗੁ ਬਿਰਥਾ ਜਾਈ ॥ ਨਾਮ ਬਿਨਾ ਰਸ ਕਸ ਦੁਖੁ ਖਾਵੈ ਮੁਖੁ ਫੀਕਾ ਥੁਕ ਥੂਕ ਮੁਖਿ

ਪਾਈ ॥੩॥ ਜੋ ਜਨ ਹਰਿ ਪ੍ਰਭ ਹਰਿ ਹਰਿ ਸਰਣਾ ਤਿਨ ਦਰਗਹ ਹਰਿ ਹਰਿ ਦੇ ਵਡਿਆਈ ॥ ਧੰਨੁ ਧੰਨੁ ਸਾਬਾਸਿ

ਕਹੈ ਪ੍ਰਭੁ ਜਨ ਕਉ ਜਨ ਨਾਨਕ ਮੇਲਿ ਲਏ ਗਲਿ ਲਾਈ ॥੪॥੪॥ ਗੂਜਰੀ ਮਹਲਾ ੪ ॥ ਗੁਰਮੁਖਿ ਸਖੀ ਸਹੇਲੀ

ਮੇਰੀ ਮੋ ਕਉ ਦੇਵਹੁ ਦਾਨੁ ਹਰਿ ਪ੍ਰਾਨ ਜੀਵਾਇਆ ॥ ਹਮ ਹੋਵਹ ਲਾਲੇ ਗੋਲੇ ਗੁਰਸਿਖਾ ਕੇ ਜਿਨਾੑ ਅਨਦਿਨੁ ਹਰਿ

ਪ੍ਰਭੁ ਪੁਰਖੁ ਧਿਆਇਆ ॥੧॥ ਮੇਰੈ ਮਨਿ ਤਨਿ ਬਿਰਹੁ ਗੁਰਸਿਖ ਪਗ ਲਾਇਆ ॥ ਮੇਰੇ ਪ੍ਰਾਨ ਸਖਾ ਗੁਰ ਕੇ

ਸਿਖ ਭਾਈ ਮੋ ਕਉ ਕਰਹੁ ਉਪਦੇਸੁ ਹਰਿ ਮਿਲੈ ਮਿਲਾਇਆ ॥੧॥ ਰਹਾਉ ॥ ਜਾ ਹਰਿ ਪ੍ਰਭ ਭਾਵੈ ਤਾ ਗੁਰਮੁਖਿ

ਮੇਲੇ ਜਿਨੑ ਵਚਨ ਗੁਰੂ ਸਤਿਗੁਰ ਮਨਿ ਭਾਇਆ ॥ ਵਡਭਾਗੀ ਗੁਰ ਕੇ ਸਿਖ ਪਿਆਰੇ ਹਰਿ ਨਿਰਬਾਣੀ ਨਿਰਬਾਣ

ਪਦੁ ਪਾਇਆ ॥੨॥ ਸਤਸੰਗਤਿ ਗੁਰ ਕੀ ਹਰਿ ਪਿਆਰੀ ਜਿਨ ਹਰਿ ਹਰਿ ਨਾਮੁ ਮੀਠਾ ਮਨਿ ਭਾਇਆ ॥ ਜਿਨ

ਸਤਿਗੁਰ ਸੰਗਤਿ ਸੰਗੁ ਨ ਪਾਇਆ ਸੇ ਭਾਗਹੀਣ ਪਾਪੀ ਜਮਿ ਖਾਇਆ ॥੩॥ ਆਪਿ ਕ੍ਰਿਪਾਲੁ ਕ੍ਰਿਪਾ ਪ੍ਰਭੁ ਧਾਰੇ

ਹਰਿ ਆਪੇ ਗੁਰਮੁਖਿ ਮਿਲੈ ਮਿਲਾਇਆ ॥ ਜਨੁ ਨਾਨਕੁ ਬੋਲੇ ਗੁਣ ਬਾਣੀ ਗੁਰਬਾਣੀ ਹਰਿ ਨਾਮਿ ਸਮਾਇਆ

॥੪॥੫॥ ਗੂਜਰੀ ਮਹਲਾ ੪ ॥ ਜਿਨ ਸਤਿਗੁਰੁ ਪੁਰਖੁ ਜਿਨਿ ਹਰਿ ਪ੍ਰਭੁ ਪਾਇਆ ਮੋ ਕਉ ਕਰਿ ਉਪਦੇਸੁ ਹਰਿ

ਮੀਠ ਲਗਾਵੈ ॥ ਮਨੁ ਤਨੁ ਸੀਤਲੁ ਸਭ ਹਰਿਆ ਹੋਆ ਵਡਭਾਗੀ ਹਰਿ ਨਾਮੁ ਧਿਆਵੈ ॥੧॥ ਭਾਈ ਰੇ ਮੋ ਕਉ ਕੋਈ

ਆਇ ਮਿਲੈ ਹਰਿ ਨਾਮੁ ਦ੍ਰਿੜਾਵੈ ॥ ਮੇਰੇ ਪ੍ਰੀਤਮ ਪ੍ਰਾਨ ਮਨੁ ਤਨੁ ਸਭੁ ਦੇਵਾ ਮੇਰੇ ਹਰਿ ਪ੍ਰਭ ਕੀ ਹਰਿ ਕਥਾ ਸੁਨਾਵੈ

॥੧॥ ਰਹਾਉ ॥ ਧੀਰਜੁ ਧਰਮੁ ਗੁਰਮਤਿ ਹਰਿ ਪਾਇਆ ਨਿਤ ਹਰਿ ਨਾਮੈ ਹਰਿ ਸਿਉ ਚਿਤੁ ਲਾਵੈ ॥ ਅੰਮ੍ਰਿਤ

ਬਚਨ ਸਤਿਗੁਰ ਕੀ ਬਾਣੀ ਜੋ ਬੋਲੈ ਸੋ ਮੁਖਿ ਅੰਮ੍ਰਿਤੁ ਪਾਵੈ ॥੨॥ ਨਿਰਮਲੁ ਨਾਮੁ ਜਿਤੁ ਮੈਲੁ ਨ ਲਾਗੈ ਗੁਰਮਤਿ

ਨਾਮੁ ਜਪੈ ਲਿਵ ਲਾਵੈ ॥ ਨਾਮੁ ਪਦਾਰਥੁ ਜਿਨ ਨਰ ਨਹੀ ਪਾਇਆ ਸੇ ਭਾਗਹੀਣ ਮੁਏ ਮਰਿ ਜਾਵੈ ॥੩॥ ਆਨਦ

ਮੂਲੁ ਜਗਜੀਵਨ ਦਾਤਾ ਸਭ ਜਨ ਕਉ ਅਨਦੁ ਕਰਹੁ ਹਰਿ ਧਿਆਵੈ ॥ ਤੂੰ ਦਾਤਾ ਜੀਅ ਸਭਿ ਤੇਰੇ ਜਨ ਨਾਨਕ

ਗੁਰਮੁਖਿ ਬਖਸਿ ਮਿਲਾਵੈ ॥੪॥੬॥

ੴ ਸਤਿਗੁਰ ਪ੍ਰਸਾਦਿ ॥

ਗੂਜਰੀ ਮਹਲਾ ੪ ਘਰੁ ੩ ॥ ਮਾਈ ਬਾਪ ਪੁਤ੍ਰ ਸਭਿ ਹਰਿ ਕੇ ਕੀਏ ॥ ਸਭਨਾ ਕਉ ਸਨਬੰਧੁ ਹਰਿ ਕਰਿ ਦੀਏ ॥੧॥

ਹਮਰਾ ਜੋਰੁ ਸਭੁ ਰਹਿਓ ਮੇਰੇ ਬੀਰ ॥ ਹਰਿ ਕਾ ਤਨੁ ਮਨੁ ਸਭੁ ਹਰਿ ਕੈ ਵਸਿ ਹੈ ਸਰੀਰ ॥੧॥ ਰਹਾਉ ॥ ਭਗਤ ਜਨਾ

ਕਉ ਸਰਧਾ ਆਪਿ ਹਰਿ ਲਾਈ ॥ ਵਿਚੇ ਗ੍ਰਿਸਤ ਉਦਾਸ ਰਹਾਈ ॥੨॥ ਜਬ ਅੰਤਰਿ ਪ੍ਰੀਤਿ ਹਰਿ ਸਿਉ ਬਨਿ ਆਈ

॥ ਤਬ ਜੋ ਕਿਛੁ ਕਰੇ ਸੁ ਮੇਰੇ ਹਰਿ ਪ੍ਰਭ ਭਾਈ ॥੩॥ ਜਿਤੁ ਕਾਰੈ ਕੰਮਿ ਹਮ ਹਰਿ ਲਾਏ ॥ ਸੋ ਹਮ ਕਰਹ ਜੁ ਆਪਿ

ਕਰਾਏ ॥੪॥ ਜਿਨ ਕੀ ਭਗਤਿ ਮੇਰੇ ਪ੍ਰਭ ਭਾਈ ॥ ਤੇ ਜਨ ਨਾਨਕ ਰਾਮ ਨਾਮ ਲਿਵ ਲਾਈ ॥੫॥੧॥੭॥੧੬॥

ਗੂਜਰੀ ਮਹਲਾ ੫ ਚਉਪਦੇ ਘਰੁ ੧      ੴ ਸਤਿਗੁਰ ਪ੍ਰਸਾਦਿ ॥

ਕਾਹੇ ਰੇ ਮਨ ਚਿਤਵਹਿ ਉਦਮੁ ਜਾ ਆਹਰਿ ਹਰਿ ਜੀਉ ਪਰਿਆ ॥ ਸੈਲ ਪਥਰ ਮਹਿ ਜੰਤ ਉਪਾਏ ਤਾ ਕਾ ਰਿਜਕੁ

ਆਗੈ ਕਰਿ ਧਰਿਆ ॥੧॥ ਮੇਰੇ ਮਾਧਉ ਜੀ ਸਤਸੰਗਤਿ ਮਿਲੇ ਸਿ ਤਰਿਆ ॥ ਗੁਰ ਪਰਸਾਦਿ ਪਰਮ ਪਦੁ ਪਾਇਆ

ਸੂਕੇ ਕਾਸਟ ਹਰਿਆ ॥੧॥ ਰਹਾਉ ॥ ਜਨਨਿ ਪਿਤਾ ਲੋਕ ਸੁਤ ਬਨਿਤਾ ਕੋਇ ਨ ਕਿਸ ਕੀ ਧਰਿਆ ॥ ਸਿਰਿ ਸਿਰਿ

ਰਿਜਕੁ ਸੰਬਾਹੇ ਠਾਕੁਰੁ ਕਾਹੇ ਮਨ ਭਉ ਕਰਿਆ ॥੨॥ ਊਡੈ ਊਡਿ ਆਵੈ ਸੈ ਕੋਸਾ ਤਿਸੁ ਪਾਛੈ ਬਚਰੇ ਛਰਿਆ ॥

ਉਨ ਕਵਨੁ ਖਲਾਵੈ ਕਵਨੁ ਚੁਗਾਵੈ ਮਨ ਮਹਿ ਸਿਮਰਨੁ ਕਰਿਆ ॥੩॥ ਸਭ ਨਿਧਾਨ ਦਸ ਅਸਟ ਸਿਧਾਨ ਠਾਕੁਰ

ਕਰ ਤਲ ਧਰਿਆ ॥ ਜਨ ਨਾਨਕ ਬਲਿ ਬਲਿ ਸਦ ਬਲਿ ਜਾਈਐ ਤੇਰਾ ਅੰਤੁ ਨ ਪਾਰਾਵਰਿਆ ॥੪॥੧॥

ਗੂਜਰੀ ਮਹਲਾ ੫ ਚਉਪਦੇ ਘਰੁ ੨      ੴ ਸਤਿਗੁਰ ਪ੍ਰਸਾਦਿ ॥

ਕਿਰਿਆਚਾਰ ਕਰਹਿ ਖਟੁ ਕਰਮਾ ਇਤੁ ਰਾਤੇ ਸੰਸਾਰੀ ॥ ਅੰਤਰਿ ਮੈਲੁ ਨ ਉਤਰੈ ਹਉਮੈ ਬਿਨੁ ਗੁਰ ਬਾਜੀ ਹਾਰੀ

॥੧॥ ਮੇਰੇ ਠਾਕੁਰ ਰਖਿ ਲੇਵਹੁ ਕਿਰਪਾ ਧਾਰੀ ॥ ਕੋਟਿ ਮਧੇ ਕੋ ਵਿਰਲਾ ਸੇਵਕੁ ਹੋਰਿ ਸਗਲੇ ਬਿਉਹਾਰੀ ॥੧॥

ਰਹਾਉ ॥ ਸਾਸਤ ਬੇਦ ਸਿਮ੍ਰਿਤਿ ਸਭਿ ਸੋਧੇ ਸਭ ਏਕਾ ਬਾਤ ਪੁਕਾਰੀ ॥ ਬਿਨੁ ਗੁਰ ਮੁਕਤਿ ਨ ਕੋਊ ਪਾਵੈ ਮਨਿ ਵੇਖਹੁ

ਕਰਿ ਬੀਚਾਰੀ ॥੨॥ ਅਠਸਠਿ ਮਜਨੁ ਕਰਿ ਇਸਨਾਨਾ ਭ੍ਰਮਿ ਆਏ ਧਰ ਸਾਰੀ ॥ ਅਨਿਕ ਸੋਚ ਕਰਹਿ ਦਿਨ ਰਾਤੀ

ਬਿਨੁ ਸਤਿਗੁਰ ਅੰਧਿਆਰੀ ॥੩॥ ਧਾਵਤ ਧਾਵਤ ਸਭੁ ਜਗੁ ਧਾਇਓ ਅਬ ਆਏ ਹਰਿ ਦੁਆਰੀ ॥ ਦੁਰਮਤਿ ਮੇਟਿ

ਬੁਧਿ ਪਰਗਾਸੀ ਜਨ ਨਾਨਕ ਗੁਰਮੁਖਿ ਤਾਰੀ ॥੪॥੧॥੨॥ ਗੂਜਰੀ ਮਹਲਾ ੫ ॥ ਹਰਿ ਧਨੁ ਜਾਪ ਹਰਿ ਧਨੁ ਤਾਪ

ਹਰਿ ਧਨੁ ਭੋਜਨੁ ਭਾਇਆ ॥ ਨਿਮਖ ਨ ਬਿਸਰਉ ਮਨ ਤੇ ਹਰਿ ਹਰਿ ਸਾਧਸੰਗਤਿ ਮਹਿ ਪਾਇਆ ॥੧॥ ਮਾਈ

ਖਾਟਿ ਆਇਓ ਘਰਿ ਪੂਤਾ ॥ ਹਰਿ ਧਨੁ ਚਲਤੇ ਹਰਿ ਧਨੁ ਬੈਸੇ ਹਰਿ ਧਨੁ ਜਾਗਤ ਸੂਤਾ ॥੧॥ ਰਹਾਉ ॥ ਹਰਿ ਧਨੁ

ਇਸਨਾਨੁ ਹਰਿ ਧਨੁ ਗਿਆਨੁ ਹਰਿ ਸੰਗਿ ਲਾਇ ਧਿਆਨਾ ॥ ਹਰਿ ਧਨੁ ਤੁਲਹਾ ਹਰਿ ਧਨੁ ਬੇੜੀ ਹਰਿ ਹਰਿ ਤਾਰਿ

ਪਰਾਨਾ ॥੨॥ ਹਰਿ ਧਨ ਮੇਰੀ ਚਿੰਤ ਵਿਸਾਰੀ ਹਰਿ ਧਨਿ ਲਾਹਿਆ ਧੋਖਾ ॥ ਹਰਿ ਧਨ ਤੇ ਮੈ ਨਵ ਨਿਧਿ ਪਾਈ

ਹਾਥਿ ਚਰਿਓ ਹਰਿ ਥੋਕਾ ॥੩॥ ਖਾਵਹੁ ਖਰਚਹੁ ਤੋਟਿ ਨ ਆਵੈ ਹਲਤ ਪਲਤ ਕੈ ਸੰਗੇ ॥ ਲਾਦਿ ਖਜਾਨਾ ਗੁਰਿ

ਨਾਨਕ ਕਉ ਦੀਆ ਇਹੁ ਮਨੁ ਹਰਿ ਰੰਗਿ ਰੰਗੇ ॥੪॥੨॥੩॥ ਗੂਜਰੀ ਮਹਲਾ ੫ ॥ ਜਿਸੁ ਸਿਮਰਤ ਸਭਿ

ਕਿਲਵਿਖ ਨਾਸਹਿ ਪਿਤਰੀ ਹੋਇ ਉਧਾਰੋ ॥ ਸੋ ਹਰਿ ਹਰਿ ਤੁਮੑ ਸਦ ਹੀ ਜਾਪਹੁ ਜਾ ਕਾ ਅੰਤੁ ਨ ਪਾਰੋ ॥੧॥ ਪੂਤਾ

ਮਾਤਾ ਕੀ ਆਸੀਸ ॥ ਨਿਮਖ ਨ ਬਿਸਰਉ ਤੁਮੑ ਕਉ ਹਰਿ ਹਰਿ ਸਦਾ ਭਜਹੁ ਜਗਦੀਸ ॥੧॥ ਰਹਾਉ ॥ ਸਤਿਗੁਰੁ

ਤੁਮੑ ਕਉ ਹੋਇ ਦਇਆਲਾ ਸੰਤਸੰਗਿ ਤੇਰੀ ਪ੍ਰੀਤਿ ॥ ਕਾਪੜੁ ਪਤਿ ਪਰਮੇਸਰੁ ਰਾਖੀ ਭੋਜਨੁ ਕੀਰਤਨੁ ਨੀਤਿ

॥੨॥ ਅੰਮ੍ਰਿਤੁ ਪੀਵਹੁ ਸਦਾ ਚਿਰੁ ਜੀਵਹੁ ਹਰਿ ਸਿਮਰਤ ਅਨਦ ਅਨੰਤਾ ॥ ਰੰਗ ਤਮਾਸਾ ਪੂਰਨ ਆਸਾ ਕਬਹਿ

ਨ ਬਿਆਪੈ ਚਿੰਤਾ ॥੩॥ ਭਵਰੁ ਤੁਮਾੑਰਾ ਇਹੁ ਮਨੁ ਹੋਵਉ ਹਰਿ ਚਰਣਾ ਹੋਹੁ ਕਉਲਾ ॥ ਨਾਨਕ ਦਾਸੁ ਉਨ ਸੰਗਿ

ਲਪਟਾਇਓ ਜਿਉ ਬੂੰਦਹਿ ਚਾਤ੍ਰਿਕੁ ਮਉਲਾ ॥੪॥੩॥੪॥ ਗੂਜਰੀ ਮਹਲਾ ੫ ॥ ਮਤਾ ਕਰੈ ਪਛਮ ਕੈ ਤਾਈ

ਪੂਰਬ ਹੀ ਲੈ ਜਾਤ ॥ ਖਿਨ ਮਹਿ ਥਾਪਿ ਉਥਾਪਨਹਾਰਾ ਆਪਨ ਹਾਥਿ ਮਤਾਤ ॥੧॥ ਸਿਆਨਪ ਕਾਹੂ ਕਾਮਿ

ਨ ਆਤ ॥ ਜੋ ਅਨਰੂਪਿਓ ਠਾਕੁਰਿ ਮੇਰੈ ਹੋਇ ਰਹੀ ਉਹ ਬਾਤ ॥੧॥ ਰਹਾਉ ॥ ਦੇਸੁ ਕਮਾਵਨ ਧਨ ਜੋਰਨ ਕੀ

ਮਨਸਾ ਬੀਚੇ ਨਿਕਸੇ ਸਾਸ ॥ ਲਸਕਰ ਨੇਬ ਖਵਾਸ ਸਭ ਤਿਆਗੇ ਜਮ ਪੁਰਿ ਊਠਿ ਸਿਧਾਸ ॥੨॥ ਹੋਇ ਅਨੰਨਿ

ਮਨਹਠ ਕੀ ਦ੍ਰਿੜਤਾ ਆਪਸ ਕਉ ਜਾਨਾਤ ॥ ਜੋ ਅਨਿੰਦੁ ਨਿੰਦੁ ਕਰਿ ਛੋਡਿਓ ਸੋਈ ਫਿਰਿ ਫਿਰਿ ਖਾਤ ॥੩॥

ਸਹਜ ਸੁਭਾਇ ਭਏ ਕਿਰਪਾਲਾ ਤਿਸੁ ਜਨ ਕੀ ਕਾਟੀ ਫਾਸ ॥ ਕਹੁ ਨਾਨਕ ਗੁਰੁ ਪੂਰਾ ਭੇਟਿਆ ਪਰਵਾਣੁ ਗਿਰਸਤ

ਉਦਾਸ ॥੪॥੪॥੫॥ ਗੂਜਰੀ ਮਹਲਾ ੫ ॥ ਨਾਮੁ ਨਿਧਾਨੁ ਜਿਨਿ ਜਨਿ ਜਪਿਓ ਤਿਨ ਕੇ ਬੰਧਨ ਕਾਟੇ ॥ ਕਾਮ ਕ੍ਰੋਧ

ਮਾਇਆ ਬਿਖੁ ਮਮਤਾ ਇਹ ਬਿਆਧਿ ਤੇ ਹਾਟੇ ॥੧॥ ਹਰਿ ਜਸੁ ਸਾਧਸੰਗਿ ਮਿਲਿ ਗਾਇਓ ॥ ਗੁਰ ਪਰਸਾਦਿ

ਭਇਓ ਮਨੁ ਨਿਰਮਲੁ ਸਰਬ ਸੁਖਾ ਸੁਖ ਪਾਇਅਉ ॥੧॥ ਰਹਾਉ ॥ ਜੋ ਕਿਛੁ ਕੀਓ ਸੋਈ ਭਲ ਮਾਨੈ ਐਸੀ ਭਗਤਿ

ਕਮਾਨੀ ॥ ਮਿਤ੍ਰ ਸਤ੍ਰੁ ਸਭ ਏਕ ਸਮਾਨੇ ਜੋਗ ਜੁਗਤਿ ਨੀਸਾਨੀ ॥੨॥ ਪੂਰਨ ਪੂਰਿ ਰਹਿਓ ਸ੍ਰਬ ਥਾਈ ਆਨ ਨ

ਕਤਹੂੰ ਜਾਤਾ ॥ ਘਟ ਘਟ ਅੰਤਰਿ ਸਰਬ ਨਿਰੰਤਰਿ ਰੰਗਿ ਰਵਿਓ ਰੰਗਿ ਰਾਤਾ ॥੩॥ ਭਏ ਕ੍ਰਿਪਾਲ ਦਇਆਲ

ਗੁਪਾਲਾ ਤਾ ਨਿਰਭੈ ਕੈ ਘਰਿ ਆਇਆ ॥ ਕਲਿ ਕਲੇਸ ਮਿਟੇ ਖਿਨ ਭੀਤਰਿ ਨਾਨਕ ਸਹਜਿ ਸਮਾਇਆ

॥੪॥੫॥੬॥ ਗੂਜਰੀ ਮਹਲਾ ੫ ॥ ਜਿਸੁ ਮਾਨੁਖ ਪਹਿ ਕਰਉ ਬੇਨਤੀ ਸੋ ਅਪਨੈ ਦੁਖਿ ਭਰਿਆ ॥ ਪਾਰਬ੍ਰਹਮੁ

ਜਿਨਿ ਰਿਦੈ ਅਰਾਧਿਆ ਤਿਨਿ ਭਉ ਸਾਗਰੁ ਤਰਿਆ ॥੧॥ ਗੁਰ ਹਰਿ ਬਿਨੁ ਕੋ ਨ ਬ੍ਰਿਥਾ ਦੁਖੁ ਕਾਟੈ ॥ ਪ੍ਰਭੁ ਤਜਿ

ਅਵਰ ਸੇਵਕੁ ਜੇ ਹੋਈ ਹੈ ਤਿਤੁ ਮਾਨੁ ਮਹਤੁ ਜਸੁ ਘਾਟੈ ॥੧॥ ਰਹਾਉ ॥ ਮਾਇਆ ਕੇ ਸਨਬੰਧ ਸੈਨ ਸਾਕ ਕਿਤ ਹੀ

ਕਾਮਿ ਨ ਆਇਆ ॥ ਹਰਿ ਕਾ ਦਾਸੁ ਨੀਚ ਕੁਲੁ ਊਚਾ ਤਿਸੁ ਸੰਗਿ ਮਨ ਬਾਂਛਤ ਫਲ ਪਾਇਆ ॥੨॥ ਲਾਖ ਕੋਟਿ

ਬਿਖਿਆ ਕੇ ਬਿੰਜਨ ਤਾ ਮਹਿ ਤ੍ਰਿਸਨ ਨ ਬੂਝੀ ॥ ਸਿਮਰਤ ਨਾਮੁ ਕੋਟਿ ਉਜੀਆਰਾ ਬਸਤੁ ਅਗੋਚਰ ਸੂਝੀ ॥੩॥

ਫਿਰਤ ਫਿਰਤ ਤੁਮੑਰੈ ਦੁਆਰਿ ਆਇਆ ਭੈ ਭੰਜਨ ਹਰਿ ਰਾਇਆ ॥ ਸਾਧ ਕੇ ਚਰਨ ਧੂਰਿ ਜਨੁ ਬਾਛੈ ਸੁਖੁ ਨਾਨਕ

ਇਹੁ ਪਾਇਆ ॥੪॥੬॥੭॥

ਗੂਜਰੀ ਮਹਲਾ ੫ ਪੰਚਪਦਾ ਘਰੁ ੨      ੴ ਸਤਿਗੁਰ ਪ੍ਰਸਾਦਿ ॥

ਪ੍ਰਥਮੇ ਗਰਭ ਮਾਤਾ ਕੈ ਵਾਸਾ ਊਹਾ ਛੋਡਿ ਧਰਨਿ ਮਹਿ ਆਇਆ ॥ ਚਿਤ੍ਰ ਸਾਲ ਸੁੰਦਰ ਬਾਗ ਮੰਦਰ ਸੰਗਿ ਨ ਕਛਹੂ

ਜਾਇਆ ॥੧॥ ਅਵਰ ਸਭ ਮਿਥਿਆ ਲੋਭ ਲਬੀ ॥ ਗੁਰਿ ਪੂਰੈ ਦੀਓ ਹਰਿ ਨਾਮਾ ਜੀਅ ਕਉ ਏਹਾ ਵਸਤੁ ਫਬੀ

॥੧॥ ਰਹਾਉ ॥ ਇਸਟ ਮੀਤ ਬੰਧਪ ਸੁਤ ਭਾਈ ਸੰਗਿ ਬਨਿਤਾ ਰਚਿ ਹਸਿਆ ॥ ਜਬ ਅੰਤੀ ਅਉਸਰੁ ਆਇ

ਬਨਿਓ ਹੈ ਉਨੑ ਪੇਖਤ ਹੀ ਕਾਲਿ ਗ੍ਰਸਿਆ ॥੨॥ ਕਰਿ ਕਰਿ ਅਨਰਥ ਬਿਹਾਝੀ ਸੰਪੈ ਸੁਇਨਾ ਰੂਪਾ ਦਾਮਾ ॥ ਭਾੜੀ

ਕਉ ਓਹੁ ਭਾੜਾ ਮਿਲਿਆ ਹੋਰੁ ਸਗਲ ਭਇਓ ਬਿਰਾਨਾ ॥੩॥ ਹੈਵਰ ਗੈਵਰ ਰਥ ਸੰਬਾਹੇ ਗਹੁ ਕਰਿ ਕੀਨੇ ਮੇਰੇ ॥

ਜਬ ਤੇ ਹੋਈ ਲਾਂਮੀ ਧਾਈ ਚਲਹਿ ਨਾਹੀ ਇਕ ਪੈਰੇ ॥੪॥ ਨਾਮੁ ਧਨੁ ਨਾਮੁ ਸੁਖ ਰਾਜਾ ਨਾਮੁ ਕੁਟੰਬ ਸਹਾਈ ॥

ਨਾਮੁ ਸੰਪਤਿ ਗੁਰਿ ਨਾਨਕ ਕਉ ਦੀਈ ਓਹ ਮਰੈ ਨ ਆਵੈ ਜਾਈ ॥੫॥੧॥੮॥

ਗੂਜਰੀ ਮਹਲਾ ੫ ਤਿਪਦੇ ਘਰੁ ੨      ੴ ਸਤਿਗੁਰ ਪ੍ਰਸਾਦਿ ॥

ਦੁਖ ਬਿਨਸੇ ਸੁਖ ਕੀਆ ਨਿਵਾਸਾ ਤ੍ਰਿਸਨਾ ਜਲਨਿ ਬੁਝਾਈ ॥ ਨਾਮੁ ਨਿਧਾਨੁ ਸਤਿਗੁਰੂ ਦ੍ਰਿੜਾਇਆ ਬਿਨਸਿ ਨ

ਆਵੈ ਜਾਈ ॥੧॥ ਹਰਿ ਜਪਿ ਮਾਇਆ ਬੰਧਨ ਤੂਟੇ ॥ ਭਏ ਕ੍ਰਿਪਾਲ ਦਇਆਲ ਪ੍ਰਭ ਮੇਰੇ ਸਾਧਸੰਗਤਿ ਮਿਲਿ ਛੂਟੇ

॥੧॥ ਰਹਾਉ ॥ ਆਠ ਪਹਰ ਹਰਿ ਕੇ ਗੁਨ ਗਾਵੈ ਭਗਤਿ ਪ੍ਰੇਮ ਰਸਿ ਮਾਤਾ ॥ ਹਰਖ ਸੋਗ ਦੁਹੁ ਮਾਹਿ ਨਿਰਾਲਾ

ਕਰਣੈਹਾਰੁ ਪਛਾਤਾ ॥੨॥ ਜਿਸ ਕਾ ਸਾ ਤਿਨ ਹੀ ਰਖਿ ਲੀਆ ਸਗਲ ਜੁਗਤਿ ਬਣਿ ਆਈ ॥ ਕਹੁ ਨਾਨਕ ਪ੍ਰਭ

ਪੁਰਖ ਦਇਆਲਾ ਕੀਮਤਿ ਕਹਣੁ ਨ ਜਾਈ ॥੩॥੧॥੯॥

ਗੂਜਰੀ ਮਹਲਾ ੫ ਦੁਪਦੇ ਘਰੁ ੨      ੴ ਸਤਿਗੁਰ ਪ੍ਰਸਾਦਿ ॥

ਪਤਿਤ ਪਵਿਤ੍ਰ ਲੀਏ ਕਰਿ ਅਪੁਨੇ ਸਗਲ ਕਰਤ ਨਮਸਕਾਰੋ ॥ ਬਰਨੁ ਜਾਤਿ ਕੋਊ ਪੂਛੈ ਨਾਹੀ ਬਾਛਹਿ ਚਰਨ

ਰਵਾਰੋ ॥੧॥ ਠਾਕੁਰ ਐਸੋ ਨਾਮੁ ਤੁਮਾੑਰੋ ॥ ਸਗਲ ਸ੍ਰਿਸਟਿ ਕੋ ਧਣੀ ਕਹੀਜੈ ਜਨ ਕੋ ਅੰਗੁ ਨਿਰਾਰੋ ॥੧॥ ਰਹਾਉ ॥

ਸਾਧਸੰਗਿ ਨਾਨਕ ਬੁਧਿ ਪਾਈ ਹਰਿ ਕੀਰਤਨੁ ਆਧਾਰੋ ॥ ਨਾਮਦੇਉ ਤ੍ਰਿਲੋਚਨੁ ਕਬੀਰ ਦਾਸਰੋ ਮੁਕਤਿ ਭਇਓ

ਚੰਮਿਆਰੋ ॥੨॥੧॥੧੦॥ ਗੂਜਰੀ ਮਹਲਾ ੫ ॥ ਹੈ ਨਾਹੀ ਕੋਊ ਬੂਝਨਹਾਰੋ ਜਾਨੈ ਕਵਨੁ ਭਤਾ ॥ ਸਿਵ ਬਿਰੰਚਿ

ਅਰੁ ਸਗਲ ਮੋਨਿ ਜਨ ਗਹਿ ਨ ਸਕਾਹਿ ਗਤਾ ॥੧॥ ਪ੍ਰਭ ਕੀ ਅਗਮ ਅਗਾਧਿ ਕਥਾ ॥ ਸੁਨੀਐ ਅਵਰ ਅਵਰ ਬਿਧਿ

ਬੁਝੀਐ ਬਕਨ ਕਥਨ ਰਹਤਾ ॥੧॥ ਰਹਾਉ ॥ ਆਪੇ ਭਗਤਾ ਆਪਿ ਸੁਆਮੀ ਆਪਨ ਸੰਗਿ ਰਤਾ ॥ ਨਾਨਕ ਕੋ ਪ੍ਰਭੁ

ਪੂਰਿ ਰਹਿਓ ਹੈ ਪੇਖਿਓ ਜਤ੍ਰ ਕਤਾ ॥੨॥੨॥੧੧॥ ਗੂਜਰੀ ਮਹਲਾ ੫ ॥ ਮਤਾ ਮਸੂਰਤਿ ਅਵਰ ਸਿਆਨਪ ਜਨ

ਕਉ ਕਛੂ ਨ ਆਇਓ ॥ ਜਹ ਜਹ ਅਉਸਰੁ ਆਇ ਬਨਿਓ ਹੈ ਤਹਾ ਤਹਾ ਹਰਿ ਧਿਆਇਓ ॥੧॥ ਪ੍ਰਭ ਕੋ ਭਗਤਿ

ਵਛਲੁ ਬਿਰਦਾਇਓ ॥ ਕਰੇ ਪ੍ਰਤਿਪਾਲ ਬਾਰਿਕ ਕੀ ਨਿਆਈ ਜਨ ਕਉ ਲਾਡ ਲਡਾਇਓ ॥੧॥ ਰਹਾਉ ॥ ਜਪ

ਤਪ ਸੰਜਮ ਕਰਮ ਧਰਮ ਹਰਿ ਕੀਰਤਨੁ ਜਨਿ ਗਾਇਓ ॥ ਸਰਨਿ ਪਰਿਓ ਨਾਨਕ ਠਾਕੁਰ ਕੀ ਅਭੈ ਦਾਨੁ ਸੁਖੁ

ਪਾਇਓ ॥੨॥੩॥੧੨॥ ਗੂਜਰੀ ਮਹਲਾ ੫ ॥ ਦਿਨੁ ਰਾਤੀ ਆਰਾਧਹੁ ਪਿਆਰੋ ਨਿਮਖ ਨ ਕੀਜੈ ਢੀਲਾ ॥ ਸੰਤ

ਸੇਵਾ ਕਰਿ ਭਾਵਨੀ ਲਾਈਐ ਤਿਆਗਿ ਮਾਨੁ ਹਾਠੀਲਾ ॥੧॥ ਮੋਹਨੁ ਪ੍ਰਾਨ ਮਾਨ ਰਾਗੀਲਾ ॥ ਬਾਸਿ ਰਹਿਓ

ਹੀਅਰੇ ਕੈ ਸੰਗੇ ਪੇਖਿ ਮੋਹਿਓ ਮਨੁ ਲੀਲਾ ॥੧॥ ਰਹਾਉ ॥ ਜਿਸੁ ਸਿਮਰਤ ਮਨਿ ਹੋਤ ਅਨੰਦਾ ਉਤਰੈ ਮਨਹੁ

ਜੰਗੀਲਾ ॥ ਮਿਲਬੇ ਕੀ ਮਹਿਮਾ ਬਰਨਿ ਨ ਸਾਕਉ ਨਾਨਕ ਪਰੈ ਪਰੀਲਾ ॥੨॥੪॥੧੩॥ ਗੂਜਰੀ ਮਹਲਾ ੫ ॥

ਮੁਨਿ ਜੋਗੀ ਸਾਸਤ੍ਰਗਿ ਕਹਾਵਤ ਸਭ ਕੀਨੇੑ ਬਸਿ ਅਪਨਹੀ ॥ ਤੀਨਿ ਦੇਵ ਅਰੁ ਕੋੜਿ ਤੇਤੀਸਾ ਤਿਨ ਕੀ ਹੈਰਤਿ

ਕਛੁ ਨ ਰਹੀ ॥੧॥ ਬਲਵੰਤਿ ਬਿਆਪਿ ਰਹੀ ਸਭ ਮਹੀ ॥ ਅਵਰੁ ਨ ਜਾਨਸਿ ਕੋਊ ਮਰਮਾ ਗੁਰ ਕਿਰਪਾ ਤੇ ਲਹੀ

॥੧॥ ਰਹਾਉ ॥ ਜੀਤਿ ਜੀਤਿ ਜੀਤੇ ਸਭਿ ਥਾਨਾ ਸਗਲ ਭਵਨ ਲਪਟਹੀ ॥ ਕਹੁ ਨਾਨਕ ਸਾਧ ਤੇ ਭਾਗੀ ਹੋਇ ਚੇਰੀ

ਚਰਨ ਗਹੀ ॥੨॥੫॥੧੪॥ ਗੂਜਰੀ ਮਹਲਾ ੫ ॥ ਦੁਇ ਕਰ ਜੋੜਿ ਕਰੀ ਬੇਨੰਤੀ ਠਾਕੁਰੁ ਅਪਨਾ ਧਿਆਇਆ ॥

ਹਾਥ ਦੇਇ ਰਾਖੇ ਪਰਮੇਸਰਿ ਸਗਲਾ ਦੁਰਤੁ ਮਿਟਾਇਆ ॥੧॥ ਠਾਕੁਰ ਹੋਏ ਆਪਿ ਦਇਆਲ ॥ ਭਈ ਕਲਿਆਣ

ਆਨੰਦ ਰੂਪ ਹੁਈ ਹੈ ਉਬਰੇ ਬਾਲ ਗੁਪਾਲ ॥੧॥ ਰਹਾਉ ॥ ਮਿਲਿ ਵਰ ਨਾਰੀ ਮੰਗਲੁ ਗਾਇਆ ਠਾਕੁਰ ਕਾ ਜੈਕਾਰੁ ॥

ਕਹੁ ਨਾਨਕ ਤਿਸੁ ਗੁਰ ਬਲਿਹਾਰੀ ਜਿਨਿ ਸਭ ਕਾ ਕੀਆ ਉਧਾਰੁ ॥੨॥੬॥੧੫॥ ਗੂਜਰੀ ਮਹਲਾ ੫ ॥ ਮਾਤ ਪਿਤਾ

ਭਾਈ ਸੁਤ ਬੰਧਪ ਤਿਨ ਕਾ ਬਲੁ ਹੈ ਥੋਰਾ ॥ ਅਨਿਕ ਰੰਗ ਮਾਇਆ ਕੇ ਪੇਖੇ ਕਿਛੁ ਸਾਥਿ ਨ ਚਾਲੈ ਭੋਰਾ ॥੧॥

ਠਾਕੁਰ ਤੁਝ ਬਿਨੁ ਆਹਿ ਨ ਮੋਰਾ ॥ ਮੋਹਿ ਅਨਾਥ ਨਿਰਗੁਨ ਗੁਣੁ ਨਾਹੀ ਮੈ ਆਹਿਓ ਤੁਮੑਰਾ ਧੋਰਾ ॥੧॥ ਰਹਾਉ ॥

ਬਲਿ ਬਲਿ ਬਲਿ ਬਲਿ ਚਰਣ ਤੁਮਾੑਰੇ ਈਹਾ ਊਹਾ ਤੁਮਾੑਰਾ ਜੋਰਾ ॥ ਸਾਧਸੰਗਿ ਨਾਨਕ ਦਰਸੁ ਪਾਇਓ ਬਿਨਸਿਓ

ਸਗਲ ਨਿਹੋਰਾ ॥੨॥੭॥੧੬॥ ਗੂਜਰੀ ਮਹਲਾ ੫ ॥ ਆਲ ਜਾਲ ਭ੍ਰਮ ਮੋਹ ਤਜਾਵੈ ਪ੍ਰਭ ਸੇਤੀ ਰੰਗੁ ਲਾਈ ॥ ਮਨ

ਕਉ ਇਹ ਉਪਦੇਸੁ ਦ੍ਰਿੜਾਵੈ ਸਹਜਿ ਸਹਜਿ ਗੁਣ ਗਾਈ ॥੧॥ ਸਾਜਨ ਐਸੋ ਸੰਤੁ ਸਹਾਈ ॥ ਜਿਸੁ ਭੇਟੇ ਤੂਟਹਿ

ਮਾਇਆ ਬੰਧ ਬਿਸਰਿ ਨ ਕਬਹੂੰ ਜਾਈ ॥੧॥ ਰਹਾਉ ॥ ਕਰਤ ਕਰਤ ਅਨਿਕ ਬਹੁ ਭਾਤੀ ਨੀਕੀ ਇਹ ਠਹਰਾਈ ॥

ਮਿਲਿ ਸਾਧੂ ਹਰਿ ਜਸੁ ਗਾਵੈ ਨਾਨਕ ਭਵਜਲੁ ਪਾਰਿ ਪਰਾਈ ॥੨॥੮॥੧੭॥ ਗੂਜਰੀ ਮਹਲਾ ੫ ॥ ਖਿਨ ਮਹਿ

ਥਾਪਿ ਉਥਾਪਨਹਾਰਾ ਕੀਮਤਿ ਜਾਇ ਨ ਕਰੀ ॥ ਰਾਜਾ ਰੰਕੁ ਕਰੈ ਖਿਨ ਭੀਤਰਿ ਨੀਚਹ ਜੋਤਿ ਧਰੀ ॥੧॥ ਧਿਆਈਐ

ਅਪਨੋ ਸਦਾ ਹਰੀ ॥ ਸੋਚ ਅੰਦੇਸਾ ਤਾ ਕਾ ਕਹਾ ਕਰੀਐ ਜਾ ਮਹਿ ਏਕ ਘਰੀ ॥੧॥ ਰਹਾਉ ॥ ਤੁਮੑਰੀ ਟੇਕ ਪੂਰੇ ਮੇਰੇ

ਸਤਿਗੁਰ ਮਨ ਸਰਨਿ ਤੁਮਾੑਰੈ ਪਰੀ ॥ ਅਚੇਤ ਇਆਨੇ ਬਾਰਿਕ ਨਾਨਕ ਹਮ ਤੁਮ ਰਾਖਹੁ ਧਾਰਿ ਕਰੀ ॥੨॥੯॥੧੮

॥ ਗੂਜਰੀ ਮਹਲਾ ੫ ॥ ਤੂੰ ਦਾਤਾ ਜੀਆ ਸਭਨਾ ਕਾ ਬਸਹੁ ਮੇਰੇ ਮਨ ਮਾਹੀ ॥ ਚਰਣ ਕਮਲ ਰਿਦ ਮਾਹਿ ਸਮਾਏ

ਤਹ ਭਰਮੁ ਅੰਧੇਰਾ ਨਾਹੀ ॥੧॥ ਠਾਕੁਰ ਜਾ ਸਿਮਰਾ ਤੂੰ ਤਾਹੀ ॥ ਕਰਿ ਕਿਰਪਾ ਸਰਬ ਪ੍ਰਤਿਪਾਲਕ ਪ੍ਰਭ ਕਉ

ਸਦਾ ਸਲਾਹੀ ॥੧॥ ਰਹਾਉ ॥ ਸਾਸਿ ਸਾਸਿ ਤੇਰਾ ਨਾਮੁ ਸਮਾਰਉ ਤੁਮ ਹੀ ਕਉ ਪ੍ਰਭ ਆਹੀ ॥ ਨਾਨਕ ਟੇਕ ਭਈ

ਕਰਤੇ ਕੀ ਹੋਰ ਆਸ ਬਿਡਾਣੀ ਲਾਹੀ ॥੨॥੧੦॥੧੯॥ ਗੂਜਰੀ ਮਹਲਾ ੫ ॥ ਕਰਿ ਕਿਰਪਾ ਅਪਨਾ ਦਰਸੁ ਦੀਜੈ

ਜਸੁ ਗਾਵਉ ਨਿਸਿ ਅਰੁ ਭੋਰ ॥ ਕੇਸ ਸੰਗਿ ਦਾਸ ਪਗ ਝਾਰਉ ਇਹੈ ਮਨੋਰਥ ਮੋਰ ॥੧॥ ਠਾਕੁਰ ਤੁਝ ਬਿਨੁ ਬੀਆ

ਨ ਹੋਰ ॥ ਚਿਤਿ ਚਿਤਵਉ ਹਰਿ ਰਸਨ ਅਰਾਧਉ ਨਿਰਖਉ ਤੁਮਰੀ ਓਰ ॥੧॥ ਰਹਾਉ ॥ ਦਇਆਲ ਪੁਰਖ ਸਰਬ

ਕੇ ਠਾਕੁਰ ਬਿਨਉ ਕਰਉ ਕਰ ਜੋਰਿ ॥ ਨਾਮੁ ਜਪੈ ਨਾਨਕੁ ਦਾਸੁ ਤੁਮਰੋ ਉਧਰਸਿ ਆਖੀ ਫੋਰ ॥੨॥੧੧॥੨੦॥

ਗੂਜਰੀ ਮਹਲਾ ੫ ॥ ਬ੍ਰਹਮ ਲੋਕ ਅਰੁ ਰੁਦ੍ਰ ਲੋਕ ਆਈ ਇੰਦ੍ਰ ਲੋਕ ਤੇ ਧਾਇ ॥ ਸਾਧਸੰਗਤਿ ਕਉ ਜੋਹਿ ਨ ਸਾਕੈ

ਮਲਿ ਮਲਿ ਧੋਵੈ ਪਾਇ ॥੧॥ ਅਬ ਮੋਹਿ ਆਇ ਪਰਿਓ ਸਰਨਾਇ ॥ ਗੁਹਜ ਪਾਵਕੋ ਬਹੁਤੁ ਪ੍ਰਜਾਰੈ ਮੋ ਕਉ

ਸਤਿਗੁਰਿ ਦੀਓ ਹੈ ਬਤਾਇ ॥੧॥ ਰਹਾਉ ॥ ਸਿਧ ਸਾਧਿਕ ਅਰੁ ਜਖੵ ਕਿੰਨਰ ਨਰ ਰਹੀ ਕੰਠਿ ਉਰਝਾਇ ॥ ਜਨ

ਨਾਨਕ ਅੰਗੁ ਕੀਆ ਪ੍ਰਭਿ ਕਰਤੈ ਜਾ ਕੈ ਕੋਟਿ ਐਸੀ ਦਾਸਾਇ ॥੨॥੧੨॥੨੧॥ ਗੂਜਰੀ ਮਹਲਾ ੫ ॥ ਅਪਜਸੁ

ਮਿਟੈ ਹੋਵੈ ਜਗਿ ਕੀਰਤਿ ਦਰਗਹ ਬੈਸਣੁ ਪਾਈਐ ॥ ਜਮ ਕੀ ਤ੍ਰਾਸ ਨਾਸ ਹੋਇ ਖਿਨ ਮਹਿ ਸੁਖ ਅਨਦ ਸੇਤੀ

ਘਰਿ ਜਾਈਐ ॥੧॥ ਜਾ ਤੇ ਘਾਲ ਨ ਬਿਰਥੀ ਜਾਈਐ ॥ ਆਠ ਪਹਰ ਸਿਮਰਹੁ ਪ੍ਰਭੁ ਅਪਨਾ ਮਨਿ ਤਨਿ ਸਦਾ

ਧਿਆਈਐ ॥੧॥ ਰਹਾਉ ॥ ਮੋਹਿ ਸਰਨਿ ਦੀਨ ਦੁਖ ਭੰਜਨ ਤੂੰ ਦੇਹਿ ਸੋਈ ਪ੍ਰਭ ਪਾਈਐ ॥ ਚਰਣ ਕਮਲ ਨਾਨਕ

ਰੰਗਿ ਰਾਤੇ ਹਰਿ ਦਾਸਹ ਪੈਜ ਰਖਾਈਐ ॥੨॥੧੩॥੨੨॥ ਗੂਜਰੀ ਮਹਲਾ ੫ ॥ ਬਿਸ੍ਵੰਭਰ ਜੀਅਨ ਕੋ ਦਾਤਾ

ਭਗਤਿ ਭਰੇ ਭੰਡਾਰ ॥ ਜਾ ਕੀ ਸੇਵਾ ਨਿਫਲ ਨ ਹੋਵਤ ਖਿਨ ਮਹਿ ਕਰੇ ਉਧਾਰ ॥੧॥ ਮਨ ਮੇਰੇ ਚਰਨ ਕਮਲ

ਸੰਗਿ ਰਾਚੁ ॥ ਸਗਲ ਜੀਅ ਜਾ ਕਉ ਆਰਾਧਹਿ ਤਾਹੂ ਕਉ ਤੂੰ ਜਾਚੁ ॥੧॥ ਰਹਾਉ ॥ ਨਾਨਕ ਸਰਣਿ ਤੁਮਾੑਰੀ

ਕਰਤੇ ਤੂੰ ਪ੍ਰਭ ਪ੍ਰਾਨ ਅਧਾਰ ॥ ਹੋਇ ਸਹਾਈ ਜਿਸੁ ਤੂੰ ਰਾਖਹਿ ਤਿਸੁ ਕਹਾ ਕਰੇ ਸੰਸਾਰੁ ॥੨॥੧੪॥੨੩॥

ਗੂਜਰੀ ਮਹਲਾ ੫ ॥ ਜਨ ਕੀ ਪੈਜ ਸਵਾਰੀ ਆਪ ॥ ਹਰਿ ਹਰਿ ਨਾਮੁ ਦੀਓ ਗੁਰਿ ਅਵਖਧੁ ਉਤਰਿ ਗਇਓ ਸਭੁ

ਤਾਪ ॥੧॥ ਰਹਾਉ ॥ ਹਰਿਗੋਬਿੰਦੁ ਰਖਿਓ ਪਰਮੇਸਰਿ ਅਪੁਨੀ ਕਿਰਪਾ ਧਾਰਿ ॥ ਮਿਟੀ ਬਿਆਧਿ ਸਰਬ ਸੁਖ

ਹੋਏ ਹਰਿ ਗੁਣ ਸਦਾ ਬੀਚਾਰਿ ॥੧॥ ਅੰਗੀਕਾਰੁ ਕੀਓ ਮੇਰੈ ਕਰਤੈ ਗੁਰ ਪੂਰੇ ਕੀ ਵਡਿਆਈ ॥ ਅਬਿਚਲ

ਨੀਵ ਧਰੀ ਗੁਰ ਨਾਨਕ ਨਿਤ ਨਿਤ ਚੜੈ ਸਵਾਈ ॥੨॥੧੫॥੨੪॥ ਗੂਜਰੀ ਮਹਲਾ ੫ ॥ ਕਬਹੂ ਹਰਿ ਸਿਉ