ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

(ਲੜੀਵਾਰ)

(ਅੰਗ ੫੦੧  -  ੬੦੦)

Sri Guru Granth Sahib Jee

(Ladivaar - Continuous)

(Ang 501 - 600)

Instructions/User Manual
1. Hover/Mouse Up over word to Know correct Pad-Ched
2. Use Arrow Keys ← → or Space Key to Change the Angs

(Ladivaar.com)

Powered By

Reveal.js

ਚੀਤੁ ਨ ਲਾਇਓ ॥ ਧੰਧਾ ਕਰਤ ਬਿਹਾਨੀ ਅਉਧਹਿ ਗੁਣ ਨਿਧਿ ਨਾਮੁ ਨ ਗਾਇਓ ॥੧॥ ਰਹਾਉ ॥ ਕਉਡੀ ਕਉਡੀ

ਜੋਰਤ ਕਪਟੇ ਅਨਿਕ ਜੁਗਤਿ ਕਰਿ ਧਾਇਓ ॥ ਬਿਸਰਤ ਪ੍ਰਭ ਕੇਤੇ ਦੁਖ ਗਨੀਅਹਿ ਮਹਾ ਮੋਹਨੀ ਖਾਇਓ ॥੧॥

ਕਰਹੁ ਅਨੁਗ੍ਰਹੁ ਸੁਆਮੀ ਮੇਰੇ ਗਨਹੁ ਨ ਮੋਹਿ ਕਮਾਇਓ ॥ ਗੋਬਿੰਦ ਦਇਆਲ ਕ੍ਰਿਪਾਲ ਸੁਖ ਸਾਗਰ ਨਾਨਕ

ਹਰਿ ਸਰਣਾਇਓ ॥੨॥੧੬॥੨੫॥ ਗੂਜਰੀ ਮਹਲਾ ੫ ॥ ਰਸਨਾ ਰਾਮ ਰਾਮ ਰਵੰਤ ॥ ਛੋਡਿ ਆਨ ਬਿਉਹਾਰ

ਮਿਥਿਆ ਭਜੁ ਸਦਾ ਭਗਵੰਤ ॥੧॥ ਰਹਾਉ ॥ ਨਾਮੁ ਏਕੁ ਅਧਾਰੁ ਭਗਤਾ ਈਤ ਆਗੈ ਟੇਕ ॥ ਕਰਿ ਕ੍ਰਿਪਾ ਗੋਬਿੰਦ

ਦੀਆ ਗੁਰ ਗਿਆਨੁ ਬੁਧਿ ਬਿਬੇਕ ॥੧॥ ਕਰਣ ਕਾਰਣ ਸੰਮ੍ਰਥ ਸ੍ਰੀਧਰ ਸਰਣਿ ਤਾ ਕੀ ਗਹੀ ॥ ਮੁਕਤਿ ਜੁਗਤਿ

ਰਵਾਲ ਸਾਧੂ ਨਾਨਕ ਹਰਿ ਨਿਧਿ ਲਹੀ ॥੨॥੧੭॥੨੬॥

ਗੂਜਰੀ ਮਹਲਾ ੫ ਘਰੁ ੪ ਚਉਪਦੇ      ੴ ਸਤਿਗੁਰ ਪ੍ਰਸਾਦਿ ॥

ਛਾਡਿ ਸਗਲ ਸਿਆਣਪਾ ਸਾਧ ਸਰਣੀ ਆਉ ॥ ਪਾਰਬ੍ਰਹਮ ਪਰਮੇਸਰੋ ਪ੍ਰਭੂ ਕੇ ਗੁਣ ਗਾਉ ॥੧॥ ਰੇ ਚਿਤ

ਚਰਣ ਕਮਲ ਅਰਾਧਿ ॥ ਸਰਬ ਸੂਖ ਕਲਿਆਣ ਪਾਵਹਿ ਮਿਟੈ ਸਗਲ ਉਪਾਧਿ ॥੧॥ ਰਹਾਉ ॥ ਮਾਤ ਪਿਤਾ

ਸੁਤ ਮੀਤ ਭਾਈ ਤਿਸੁ ਬਿਨਾ ਨਹੀ ਕੋਇ ॥ ਈਤ ਊਤ ਜੀਅ ਨਾਲਿ ਸੰਗੀ ਸਰਬ ਰਵਿਆ ਸੋਇ ॥੨॥ ਕੋਟਿ

ਜਤਨ ਉਪਾਵ ਮਿਥਿਆ ਕਛੁ ਨ ਆਵੈ ਕਾਮਿ ॥ ਸਰਣਿ ਸਾਧੂ ਨਿਰਮਲਾ ਗਤਿ ਹੋਇ ਪ੍ਰਭ ਕੈ ਨਾਮਿ ॥੩॥

ਅਗਮ ਦਇਆਲ ਪ੍ਰਭੂ ਊਚਾ ਸਰਣਿ ਸਾਧੂ ਜੋਗੁ ॥ ਤਿਸੁ ਪਰਾਪਤਿ ਨਾਨਕਾ ਜਿਸੁ ਲਿਖਿਆ ਧੁਰਿ ਸੰਜੋਗੁ

॥੪॥੧॥੨੭॥ ਗੂਜਰੀ ਮਹਲਾ ੫ ॥ ਆਪਨਾ ਗੁਰੁ ਸੇਵਿ ਸਦ ਹੀ ਰਮਹੁ ਗੁਣ ਗੋਬਿੰਦ ॥ ਸਾਸਿ ਸਾਸਿ ਅਰਾਧਿ

ਹਰਿ ਹਰਿ ਲਹਿ ਜਾਇ ਮਨ ਕੀ ਚਿੰਦ ॥੧॥ ਮੇਰੇ ਮਨ ਜਾਪਿ ਪ੍ਰਭ ਕਾ ਨਾਉ ॥ ਸੂਖ ਸਹਜ ਅਨੰਦ ਪਾਵਹਿ ਮਿਲੀ

ਨਿਰਮਲ ਥਾਉ ॥੧॥ ਰਹਾਉ ॥ ਸਾਧਸੰਗਿ ਉਧਾਰਿ ਇਹੁ ਮਨੁ ਆਠ ਪਹਰ ਆਰਾਧਿ ॥ ਕਾਮੁ ਕ੍ਰੋਧੁ ਅਹੰਕਾਰੁ

ਬਿਨਸੈ ਮਿਟੈ ਸਗਲ ਉਪਾਧਿ ॥੨॥ ਅਟਲ ਅਛੇਦ ਅਭੇਦ ਸੁਆਮੀ ਸਰਣਿ ਤਾ ਕੀ ਆਉ ॥ ਚਰਣ ਕਮਲ

ਅਰਾਧਿ ਹਿਰਦੈ ਏਕ ਸਿਉ ਲਿਵ ਲਾਉ ॥੩॥ ਪਾਰਬ੍ਰਹਮਿ ਪ੍ਰਭਿ ਦਇਆ ਧਾਰੀ ਬਖਸਿ ਲੀਨੇੑ ਆਪਿ ॥ ਸਰਬ

ਸੁਖ ਹਰਿ ਨਾਮੁ ਦੀਆ ਨਾਨਕ ਸੋ ਪ੍ਰਭੁ ਜਾਪਿ ॥੪॥੨॥੨੮॥ ਗੂਜਰੀ ਮਹਲਾ ੫ ॥ ਗੁਰ ਪ੍ਰਸਾਦੀ ਪ੍ਰਭੁ

ਧਿਆਇਆ ਗਈ ਸੰਕਾ ਤੂਟਿ ॥ ਦੁਖ ਅਨੇਰਾ ਭੈ ਬਿਨਾਸੇ ਪਾਪ ਗਏ ਨਿਖੂਟਿ ॥੧॥ ਹਰਿ ਹਰਿ ਨਾਮ ਕੀ ਮਨਿ

ਪ੍ਰੀਤਿ ॥ ਮਿਲਿ ਸਾਧ ਬਚਨ ਗੋਬਿੰਦ ਧਿਆਏ ਮਹਾ ਨਿਰਮਲ ਰੀਤਿ ॥੧॥ ਰਹਾਉ ॥ ਜਾਪ ਤਾਪ ਅਨੇਕ ਕਰਣੀ

ਸਫਲ ਸਿਮਰਤ ਨਾਮ ॥ ਕਰਿ ਅਨੁਗ੍ਰਹੁ ਆਪਿ ਰਾਖੇ ਭਏ ਪੂਰਨ ਕਾਮ ॥੨॥ ਸਾਸਿ ਸਾਸਿ ਨ ਬਿਸਰੁ ਕਬਹੂੰ

ਬ੍ਰਹਮ ਪ੍ਰਭ ਸਮਰਥ ॥ ਗੁਣ ਅਨਿਕ ਰਸਨਾ ਕਿਆ ਬਖਾਨੈ ਅਗਨਤ ਸਦਾ ਅਕਥ ॥੩॥ ਦੀਨ ਦਰਦ ਨਿਵਾਰਿ

ਤਾਰਣ ਦਇਆਲ ਕਿਰਪਾ ਕਰਣ ॥ ਅਟਲ ਪਦਵੀ ਨਾਮ ਸਿਮਰਣ ਦ੍ਰਿੜੁ ਨਾਨਕ ਹਰਿ ਹਰਿ ਸਰਣ ॥੪॥੩॥

੨੯॥ ਗੂਜਰੀ ਮਹਲਾ ੫ ॥ ਅਹੰਬੁਧਿ ਬਹੁ ਸਘਨ ਮਾਇਆ ਮਹਾ ਦੀਰਘ ਰੋਗੁ ॥ ਹਰਿ ਨਾਮੁ ਅਉਖਧੁ ਗੁਰਿ

ਨਾਮੁ ਦੀਨੋ ਕਰਣ ਕਾਰਣ ਜੋਗੁ ॥੧॥ ਮਨਿ ਤਨਿ ਬਾਛੀਐ ਜਨ ਧੂਰਿ ॥ ਕੋਟਿ ਜਨਮ ਕੇ ਲਹਹਿ ਪਾਤਿਕ

ਗੋਬਿੰਦ ਲੋਚਾ ਪੂਰਿ ॥੧॥ ਰਹਾਉ ॥ ਆਦਿ ਅੰਤੇ ਮਧਿ ਆਸਾ ਕੂਕਰੀ ਬਿਕਰਾਲ ॥ ਗੁਰ ਗਿਆਨ ਕੀਰਤਨ

ਗੋਬਿੰਦ ਰਮਣੰ ਕਾਟੀਐ ਜਮ ਜਾਲ ॥੨॥ ਕਾਮ ਕ੍ਰੋਧ ਲੋਭ ਮੋਹ ਮੂਠੇ ਸਦਾ ਆਵਾ ਗਵਣ ॥ ਪ੍ਰਭ ਪ੍ਰੇਮ ਭਗਤਿ

ਗੁਪਾਲ ਸਿਮਰਣ ਮਿਟਤ ਜੋਨੀ ਭਵਣ ॥੩॥ ਮਿਤ੍ਰ ਪੁਤ੍ਰ ਕਲਤ੍ਰ ਸੁਰ ਰਿਦ ਤੀਨਿ ਤਾਪ ਜਲੰਤ ॥ ਜਪਿ ਰਾਮ ਰਾਮਾ

ਦੁਖ ਨਿਵਾਰੇ ਮਿਲੈ ਹਰਿ ਜਨ ਸੰਤ ॥੪॥ ਸਰਬ ਬਿਧਿ ਭ੍ਰਮਤੇ ਪੁਕਾਰਹਿ ਕਤਹਿ ਨਾਹੀ ਛੋਟਿ ॥ ਹਰਿ ਚਰਣ ਸਰਣ

ਅਪਾਰ ਪ੍ਰਭ ਕੇ ਦ੍ਰਿੜੁ ਗਹੀ ਨਾਨਕ ਓਟ ॥੫॥੪॥੩੦॥

ਗੂਜਰੀ ਮਹਲਾ ੫ ਘਰੁ ੪ ਦੁਪਦੇ      ੴ ਸਤਿਗੁਰ ਪ੍ਰਸਾਦਿ ॥

ਆਰਾਧਿ ਸ੍ਰੀਧਰ ਸਫਲ ਮੂਰਤਿ ਕਰਣ ਕਾਰਣ ਜੋਗੁ ॥ ਗੁਣ ਰਮਣ

ਸ੍ਰਵਣ ਅਪਾਰ ਮਹਿਮਾ ਫਿਰਿ ਨ ਹੋਤ ਬਿਓਗੁ ॥੧॥ ਮਨ ਚਰਣਾਰਬਿੰਦ ਉਪਾਸ ॥ ਕਲਿ ਕਲੇਸ ਮਿਟੰਤ

ਸਿਮਰਣਿ ਕਾਟਿ ਜਮਦੂਤ ਫਾਸ ॥੧॥ ਰਹਾਉ ॥ ਸਤ੍ਰੁ ਦਹਨ ਹਰਿ ਨਾਮ ਕਹਨ ਅਵਰ ਕਛੁ ਨ ਉਪਾਉ ॥

ਕਰਿ ਅਨੁਗ੍ਰਹੁ ਪ੍ਰਭੂ ਮੇਰੇ ਨਾਨਕ ਨਾਮ ਸੁਆਉ ॥੨॥੧॥੩੧॥ ਗੂਜਰੀ ਮਹਲਾ ੫ ॥ ਤੂੰ ਸਮਰਥੁ ਸਰਨਿ ਕੋ

ਦਾਤਾ ਦੁਖ ਭੰਜਨੁ ਸੁਖ ਰਾਇ ॥ ਜਾਹਿ ਕਲੇਸ ਮਿਟੇ ਭੈ ਭਰਮਾ ਨਿਰਮਲ ਗੁਣ ਪ੍ਰਭ ਗਾਇ ॥੧॥ ਗੋਵਿੰਦ

ਤੁਝ ਬਿਨੁ ਅਵਰੁ ਨ ਠਾਉ ॥ ਕਰਿ ਕਿਰਪਾ ਪਾਰਬ੍ਰਹਮ ਸੁਆਮੀ ਜਪੀ ਤੁਮਾਰਾ ਨਾਉ ॥ ਰਹਾਉ ॥ ਸਤਿਗੁਰ

ਸੇਵਿ ਲਗੇ ਹਰਿ ਚਰਨੀ ਵਡੈ ਭਾਗਿ ਲਿਵ ਲਾਗੀ ॥ ਕਵਲ ਪ੍ਰਗਾਸ ਭਏ ਸਾਧਸੰਗੇ ਦੁਰਮਤਿ ਬੁਧਿ ਤਿਆਗੀ

॥੨॥ ਆਠ ਪਹਰ ਹਰਿ ਕੇ ਗੁਣ ਗਾਵੈ ਸਿਮਰੈ ਦੀਨ ਦੈਆਲਾ ॥ ਆਪਿ ਤਰੈ ਸੰਗਤਿ ਸਭ ਉਧਰੈ ਬਿਨਸੇ ਸਗਲ

ਜੰਜਾਲਾ ॥੩॥ ਚਰਣ ਅਧਾਰੁ ਤੇਰਾ ਪ੍ਰਭ ਸੁਆਮੀ ਓਤਿ ਪੋਤਿ ਪ੍ਰਭੁ ਸਾਥਿ ॥ ਸਰਨਿ ਪਰਿਓ ਨਾਨਕ ਪ੍ਰਭ

ਤੁਮਰੀ ਦੇ ਰਾਖਿਓ ਹਰਿ ਹਾਥ ॥੪॥੨॥੩੨॥

ਗੂਜਰੀ ਅਸਟਪਦੀਆ ਮਹਲਾ ੧ ਘਰੁ ੧      ੴ ਸਤਿਗੁਰ ਪ੍ਰਸਾਦਿ ॥

ਏਕ ਨਗਰੀ ਪੰਚ ਚੋਰ ਬਸੀਅਲੇ ਬਰਜਤ ਚੋਰੀ ਧਾਵੈ ॥ ਤ੍ਰਿਹਦਸ ਮਾਲ ਰਖੈ ਜੋ ਨਾਨਕ ਮੋਖ ਮੁਕਤਿ ਸੋ ਪਾਵੈ

॥੧॥ ਚੇਤਹੁ ਬਾਸੁਦੇਉ ਬਨਵਾਲੀ ॥ ਰਾਮੁ ਰਿਦੈ ਜਪਮਾਲੀ ॥੧॥ ਰਹਾਉ ॥ ਉਰਧ ਮੂਲ ਜਿਸੁ ਸਾਖ ਤਲਾਹਾ

ਚਾਰਿ ਬੇਦ ਜਿਤੁ ਲਾਗੇ ॥ ਸਹਜ ਭਾਇ ਜਾਇ ਤੇ ਨਾਨਕ ਪਾਰਬ੍ਰਹਮ ਲਿਵ ਜਾਗੇ ॥੨॥ ਪਾਰਜਾਤੁ ਘਰਿ ਆਗਨਿ

ਮੇਰੈ ਪੁਹਪ ਪਤ੍ਰ ਤਤੁ ਡਾਲਾ ॥ ਸਰਬ ਜੋਤਿ ਨਿਰੰਜਨ ਸੰਭੂ ਛੋਡਹੁ ਬਹੁਤੁ ਜੰਜਾਲਾ ॥੩॥ ਸੁਣਿ ਸਿਖਵੰਤੇ

ਨਾਨਕੁ ਬਿਨਵੈ ਛੋਡਹੁ ਮਾਇਆ ਜਾਲਾ ॥ ਮਨਿ ਬੀਚਾਰਿ ਏਕ ਲਿਵ ਲਾਗੀ ਪੁਨਰਪਿ ਜਨਮੁ ਨ ਕਾਲਾ ॥੪॥

ਸੋ ਗੁਰੂ ਸੋ ਸਿਖੁ ਕਥੀਅਲੇ ਸੋ ਵੈਦੁ ਜਿ ਜਾਣੈ ਰੋਗੀ ॥ ਤਿਸੁ ਕਾਰਣਿ ਕੰਮੁ ਨ ਧੰਧਾ ਨਾਹੀ ਧੰਧੈ ਗਿਰਹੀ ਜੋਗੀ ॥

੫॥ ਕਾਮੁ ਕ੍ਰੋਧੁ ਅਹੰਕਾਰੁ ਤਜੀਅਲੇ ਲੋਭੁ ਮੋਹੁ ਤਿਸ ਮਾਇਆ ॥ ਮਨਿ ਤਤੁ ਅਵਿਗਤੁ ਧਿਆਇਆ ਗੁਰ ਪਰਸਾਦੀ

ਪਾਇਆ ॥੬॥ ਗਿਆਨੁ ਧਿਆਨੁ ਸਭ ਦਾਤਿ ਕਥੀਅਲੇ ਸੇਤ ਬਰਨ ਸਭਿ ਦੂਤਾ ॥ ਬ੍ਰਹਮ ਕਮਲ ਮਧੁ ਤਾਸੁ

ਰਸਾਦੰ ਜਾਗਤ ਨਾਹੀ ਸੂਤਾ ॥੭॥ ਮਹਾ ਗੰਭੀਰ ਪਤ੍ਰ ਪਾਤਾਲਾ ਨਾਨਕ ਸਰਬ ਜੁਆਇਆ ॥ ਉਪਦੇਸ ਗੁਰੂ ਮਮ

ਪੁਨਹਿ ਨ ਗਰਭੰ ਬਿਖੁ ਤਜਿ ਅੰਮ੍ਰਿਤੁ ਪੀਆਇਆ ॥੮॥੧॥ ਗੂਜਰੀ ਮਹਲਾ ੧ ॥ ਕਵਨ ਕਵਨ ਜਾਚਹਿ ਪ੍ਰਭ

ਦਾਤੇ ਤਾ ਕੇ ਅੰਤ ਨ ਪਰਹਿ ਸੁਮਾਰ ॥ ਜੈਸੀ ਭੂਖ ਹੋਇ ਅਭ ਅੰਤਰਿ ਤੂੰ ਸਮਰਥੁ ਸਚੁ ਦੇਵਣਹਾਰ ॥੧॥ ਐ ਜੀ

ਜਪੁ ਤਪੁ ਸੰਜਮੁ ਸਚੁ ਅਧਾਰ ॥ ਹਰਿ ਹਰਿ ਨਾਮੁ ਦੇਹਿ ਸੁਖੁ ਪਾਈਐ ਤੇਰੀ ਭਗਤਿ ਭਰੇ ਭੰਡਾਰ ॥੧॥ ਰਹਾਉ ॥

ਸੁੰਨ ਸਮਾਧਿ ਰਹਹਿ ਲਿਵ ਲਾਗੇ ਏਕਾ ਏਕੀ ਸਬਦੁ ਬੀਚਾਰ ॥ ਜਲੁ ਥਲੁ ਧਰਣਿ ਗਗਨੁ ਤਹ ਨਾਹੀ ਆਪੇ

ਆਪੁ ਕੀਆ ਕਰਤਾਰ ॥੨॥ ਨਾ ਤਦਿ ਮਾਇਆ ਮਗਨੁ ਨ ਛਾਇਆ ਨਾ ਸੂਰਜ ਚੰਦ ਨ ਜੋਤਿ ਅਪਾਰ ॥ ਸਰਬ

ਦ੍ਰਿਸਟਿ ਲੋਚਨ ਅਭ ਅੰਤਰਿ ਏਕਾ ਨਦਰਿ ਸੁ ਤ੍ਰਿਭਵਣ ਸਾਰ ॥੩॥ ਪਵਣੁ ਪਾਣੀ ਅਗਨਿ ਤਿਨਿ ਕੀਆ ਬ੍ਰਹਮਾ

ਬਿਸਨੁ ਮਹੇਸ ਅਕਾਰ ॥ ਸਰਬੇ ਜਾਚਿਕ ਤੂੰ ਪ੍ਰਭੁ ਦਾਤਾ ਦਾਤਿ ਕਰੇ ਅਪੁਨੈ ਬੀਚਾਰ ॥੪॥ ਕੋਟਿ ਤੇਤੀਸ ਜਾਚਹਿ

ਪ੍ਰਭ ਨਾਇਕ ਦੇਦੇ ਤੋਟਿ ਨਾਹੀ ਭੰਡਾਰ ॥ ਊਂਧੈ ਭਾਂਡੈ ਕਛੁ ਨ ਸਮਾਵੈ ਸੀਧੈ ਅੰਮ੍ਰਿਤੁ ਪਰੈ ਨਿਹਾਰ ॥੫॥ ਸਿਧ

ਸਮਾਧੀ ਅੰਤਰਿ ਜਾਚਹਿ ਰਿਧਿ ਸਿਧਿ ਜਾਚਿ ਕਰਹਿ ਜੈਕਾਰ ॥ ਜੈਸੀ ਪਿਆਸ ਹੋਇ ਮਨ ਅੰਤਰਿ ਤੈਸੋ ਜਲੁ ਦੇਵਹਿ

ਪਰਕਾਰ ॥੬॥ ਬਡੇ ਭਾਗ ਗੁਰੁ ਸੇਵਹਿ ਅਪੁਨਾ ਭੇਦੁ ਨਾਹੀ ਗੁਰਦੇਵ ਮੁਰਾਰ ॥ ਤਾ ਕਉ ਕਾਲੁ ਨਾਹੀ ਜਮੁ ਜੋਹੈ

ਬੂਝਹਿ ਅੰਤਰਿ ਸਬਦੁ ਬੀਚਾਰ ॥੭॥ ਅਬ ਤਬ ਅਵਰੁ ਨ ਮਾਗਉ ਹਰਿ ਪਹਿ ਨਾਮੁ ਨਿਰੰਜਨ ਦੀਜੈ ਪਿਆਰਿ ॥

ਨਾਨਕ ਚਾਤ੍ਰਿਕੁ ਅੰਮ੍ਰਿਤ ਜਲੁ ਮਾਗੈ ਹਰਿ ਜਸੁ ਦੀਜੈ ਕਿਰਪਾ ਧਾਰਿ ॥੮॥੨॥ ਗੂਜਰੀ ਮਹਲਾ ੧ ॥ ਐ ਜੀ ਜਨਮਿ

ਮਰੈ ਆਵੈ ਫੁਨਿ ਜਾਵੈ ਬਿਨੁ ਗੁਰ ਗਤਿ ਨਹੀ ਕਾਈ ॥ ਗੁਰਮੁਖਿ ਪ੍ਰਾਣੀ ਨਾਮੇ ਰਾਤੇ ਨਾਮੇ ਗਤਿ ਪਤਿ ਪਾਈ ॥੧॥

ਭਾਈ ਰੇ ਰਾਮ ਨਾਮਿ ਚਿਤੁ ਲਾਈ ॥ ਗੁਰ ਪਰਸਾਦੀ ਹਰਿ ਪ੍ਰਭ ਜਾਚੇ ਐਸੀ ਨਾਮ ਬਡਾਈ ॥੧॥ ਰਹਾਉ ॥ ਐ ਜੀ

ਬਹੁਤੇ ਭੇਖ ਕਰਹਿ ਭਿਖਿਆ ਕਉ ਕੇਤੇ ਉਦਰੁ ਭਰਨ ਕੈ ਤਾਈ ॥ ਬਿਨੁ ਹਰਿ ਭਗਤਿ ਨਾਹੀ ਸੁਖੁ ਪ੍ਰਾਨੀ ਬਿਨੁ ਗੁਰ

ਗਰਬੁ ਨ ਜਾਈ ॥੨॥ ਐ ਜੀ ਕਾਲੁ ਸਦਾ ਸਿਰ ਊਪਰਿ ਠਾਢੇ ਜਨਮਿ ਜਨਮਿ ਵੈਰਾਈ ॥ ਸਾਚੈ ਸਬਦਿ ਰਤੇ ਸੇ

ਬਾਚੇ ਸਤਿਗੁਰ ਬੂਝ ਬੁਝਾਈ ॥੩॥ ਗੁਰ ਸਰਣਾਈ ਜੋਹਿ ਨ ਸਾਕੈ ਦੂਤੁ ਨ ਸਕੈ ਸੰਤਾਈ ॥ ਅਵਿਗਤ ਨਾਥ

ਨਿਰੰਜਨਿ ਰਾਤੇ ਨਿਰਭਉ ਸਿਉ ਲਿਵ ਲਾਈ ॥੪॥ ਐ ਜੀਉ ਨਾਮੁ ਦਿੜਹੁ ਨਾਮੇ ਲਿਵ ਲਾਵਹੁ ਸਤਿਗੁਰ

ਟੇਕ ਟਿਕਾਈ ॥ ਜੋ ਤਿਸੁ ਭਾਵੈ ਸੋਈ ਕਰਸੀ ਕਿਰਤੁ ਨ ਮੇਟਿਆ ਜਾਈ ॥੫॥ ਐ ਜੀ ਭਾਗਿ ਪਰੇ ਗੁਰ ਸਰਣਿ

ਤੁਮਾੑਰੀ ਮੈ ਅਵਰ ਨ ਦੂਜੀ ਭਾਈ ॥ ਅਬ ਤਬ ਏਕੋ ਏਕੁ ਪੁਕਾਰਉ ਆਦਿ ਜੁਗਾਦਿ ਸਖਾਈ ॥੬॥ ਐ ਜੀ ਰਾਖਹੁ

ਪੈਜ ਨਾਮ ਅਪੁਨੇ ਕੀ ਤੁਝ ਹੀ ਸਿਉ ਬਨਿ ਆਈ ॥ ਕਰਿ ਕਿਰਪਾ ਗੁਰ ਦਰਸੁ ਦਿਖਾਵਹੁ ਹਉਮੈ ਸਬਦਿ ਜਲਾਈ

॥੭॥ ਐ ਜੀ ਕਿਆ ਮਾਗਉ ਕਿਛੁ ਰਹੈ ਨ ਦੀਸੈ ਇਸੁ ਜਗ ਮਹਿ ਆਇਆ ਜਾਈ ॥ ਨਾਨਕ ਨਾਮੁ

ਪਦਾਰਥੁ ਦੀਜੈ ਹਿਰਦੈ ਕੰਠਿ ਬਣਾਈ ॥੮॥੩॥ ਗੂਜਰੀ ਮਹਲਾ ੧ ॥ ਐ ਜੀ ਨਾ ਹਮ ਉਤਮ ਨੀਚ ਨ ਮਧਿਮ

ਹਰਿ ਸਰਣਾਗਤਿ ਹਰਿ ਕੇ ਲੋਗ ॥ ਨਾਮ ਰਤੇ ਕੇਵਲ ਬੈਰਾਗੀ ਸੋਗ ਬਿਜੋਗ ਬਿਸਰਜਿਤ ਰੋਗ ॥੧॥ ਭਾਈ ਰੇ

ਗੁਰ ਕਿਰਪਾ ਤੇ ਭਗਤਿ ਠਾਕੁਰ ਕੀ ॥ ਸਤਿਗੁਰ ਵਾਕਿ ਹਿਰਦੈ ਹਰਿ ਨਿਰਮਲੁ ਨਾ ਜਮ ਕਾਣਿ ਨ ਜਮ ਕੀ ਬਾਕੀ

॥੧॥ ਰਹਾਉ ॥ ਹਰਿ ਗੁਣ ਰਸਨ ਰਵਹਿ ਪ੍ਰਭ ਸੰਗੇ ਜੋ ਤਿਸੁ ਭਾਵੈ ਸਹਜਿ ਹਰੀ ॥ ਬਿਨੁ ਹਰਿ ਨਾਮ ਬ੍ਰਿਥਾ ਜਗਿ

ਜੀਵਨੁ ਹਰਿ ਬਿਨੁ ਨਿਹਫਲ ਮੇਕ ਘਰੀ ॥੨॥ ਐ ਜੀ ਖੋਟੇ ਠਉਰ ਨਾਹੀ ਘਰਿ ਬਾਹਰਿ ਨਿੰਦਕ ਗਤਿ ਨਹੀ ਕਾਈ

॥ ਰੋਸੁ ਕਰੈ ਪ੍ਰਭੁ ਬਖਸ ਨ ਮੇਟੈ ਨਿਤ ਨਿਤ ਚੜੈ ਸਵਾਈ ॥੩॥ ਐ ਜੀ ਗੁਰ ਕੀ ਦਾਤਿ ਨ ਮੇਟੈ ਕੋਈ ਮੇਰੈ ਠਾਕੁਰਿ

ਆਪਿ ਦਿਵਾਈ ॥ ਨਿੰਦਕ ਨਰ ਕਾਲੇ ਮੁਖ ਨਿੰਦਾ ਜਿਨੑ ਗੁਰ ਕੀ ਦਾਤਿ ਨ ਭਾਈ ॥੪॥ ਐ ਜੀ ਸਰਣਿ ਪਰੇ ਪ੍ਰਭੁ

ਬਖਸਿ ਮਿਲਾਵੈ ਬਿਲਮ ਨ ਅਧੂਆ ਰਾਈ ॥ ਆਨਦ ਮੂਲੁ ਨਾਥੁ ਸਿਰਿ ਨਾਥਾ ਸਤਿਗੁਰੁ ਮੇਲਿ ਮਿਲਾਈ ॥੫॥

ਐ ਜੀ ਸਦਾ ਦਇਆਲੁ ਦਇਆ ਕਰਿ ਰਵਿਆ ਗੁਰਮਤਿ ਭ੍ਰਮਨਿ ਚੁਕਾਈ ॥ ਪਾਰਸੁ ਭੇਟਿ ਕੰਚਨੁ ਧਾਤੁ ਹੋਈ

ਸਤਸੰਗਤਿ ਕੀ ਵਡਿਆਈ ॥੬॥ ਹਰਿ ਜਲੁ ਨਿਰਮਲੁ ਮਨੁ ਇਸਨਾਨੀ ਮਜਨੁ ਸਤਿਗੁਰੁ ਭਾਈ ॥ ਪੁਨਰਪਿ

ਜਨਮੁ ਨਾਹੀ ਜਨ ਸੰਗਤਿ ਜੋਤੀ ਜੋਤਿ ਮਿਲਾਈ ॥੭॥ ਤੂੰ ਵਡ ਪੁਰਖੁ ਅਗੰਮ ਤਰੋਵਰੁ ਹਮ ਪੰਖੀ ਤੁਝ ਮਾਹੀ ॥

ਨਾਨਕ ਨਾਮੁ ਨਿਰੰਜਨ ਦੀਜੈ ਜੁਗਿ ਜੁਗਿ ਸਬਦਿ ਸਲਾਹੀ ॥੮॥੪॥

ਗੂਜਰੀ ਮਹਲਾ ੧ ਘਰੁ ੪      ੴ ਸਤਿਗੁਰ ਪ੍ਰਸਾਦਿ ॥

ਭਗਤਿ ਪ੍ਰੇਮ ਆਰਾਧਿਤੰ ਸਚੁ ਪਿਆਸ ਪਰਮ ਹਿਤੰ ॥ ਬਿਲਲਾਪ ਬਿਲਲ ਬਿਨੰਤੀਆ ਸੁਖ ਭਾਇ ਚਿਤ ਹਿਤੰ ॥

੧॥ ਜਪਿ ਮਨ ਨਾਮੁ ਹਰਿ ਸਰਣੀ ॥ ਸੰਸਾਰ ਸਾਗਰ ਤਾਰਿ ਤਾਰਣ ਰਮ ਨਾਮ ਕਰਿ ਕਰਣੀ ॥੧॥ ਰਹਾਉ ॥ ਏ

ਮਨ ਮਿਰਤ ਸੁਭ ਚਿੰਤੰ ਗੁਰ ਸਬਦਿ ਹਰਿ ਰਮਣੰ ॥ ਮਤਿ ਤਤੁ ਗਿਆਨੰ ਕਲਿਆਣ ਨਿਧਾਨੰ ਹਰਿ ਨਾਮ ਮਨਿ

ਰਮਣੰ ॥੨॥ ਚਲ ਚਿਤ ਵਿਤ ਭ੍ਰਮਾ ਭ੍ਰਮੰ ਜਗੁ ਮੋਹ ਮਗਨ ਹਿਤੰ ॥ ਥਿਰੁ ਨਾਮੁ ਭਗਤਿ ਦਿੜੰ ਮਤੀ ਗੁਰ ਵਾਕਿ

ਸਬਦ ਰਤੰ ॥੩॥ ਭਰਮਾਤਿ ਭਰਮੁ ਨ ਚੂਕਈ ਜਗੁ ਜਨਮਿ ਬਿਆਧਿ ਖਪੰ ॥ ਅਸਥਾਨੁ ਹਰਿ ਨਿਹਕੇਵਲੰ ਸਤਿ

ਮਤੀ ਨਾਮ ਤਪੰ ॥੪॥ ਇਹੁ ਜਗੁ ਮੋਹ ਹੇਤ ਬਿਆਪਿਤੰ ਦੁਖੁ ਅਧਿਕ ਜਨਮ ਮਰਣੰ ॥ ਭਜੁ ਸਰਣਿ ਸਤਿਗੁਰ

ਊਬਰਹਿ ਹਰਿ ਨਾਮੁ ਰਿਦ ਰਮਣੰ ॥੫॥ ਗੁਰਮਤਿ ਨਿਹਚਲ ਮਨਿ ਮਨੁ ਮਨੰ ਸਹਜ ਬੀਚਾਰੰ ॥ ਸੋ ਮਨੁ ਨਿਰਮਲੁ

ਜਿਤੁ ਸਾਚੁ ਅੰਤਰਿ ਗਿਆਨ ਰਤਨੁ ਸਾਰੰ ॥੬॥ ਭੈ ਭਾਇ ਭਗਤਿ ਤਰੁ ਭਵਜਲੁ ਮਨਾ ਚਿਤੁ ਲਾਇ ਹਰਿ ਚਰਣੀ ॥

ਹਰਿ ਨਾਮੁ ਹਿਰਦੈ ਪਵਿਤ੍ਰੁ ਪਾਵਨੁ ਇਹੁ ਸਰੀਰੁ ਤਉ ਸਰਣੀ ॥੭॥ ਲਬ ਲੋਭ ਲਹਰਿ ਨਿਵਾਰਣੰ ਹਰਿ ਨਾਮ

ਰਾਸਿ ਮਨੰ ॥ ਮਨੁ ਮਾਰਿ ਤੁਹੀ ਨਿਰੰਜਨਾ ਕਹੁ ਨਾਨਕਾ ਸਰਨੰ ॥੮॥੧॥੫॥

ਗੂਜਰੀ ਮਹਲਾ ੩ ਘਰੁ ੧      ੴ ਸਤਿਗੁਰ ਪ੍ਰਸਾਦਿ ॥

ਨਿਰਤਿ ਕਰੀ ਇਹੁ ਮਨੁ ਨਚਾਈ ॥ ਗੁਰ ਪਰਸਾਦੀ ਆਪੁ ਗਵਾਈ ॥ ਚਿਤੁ ਥਿਰੁ ਰਾਖੈ ਸੋ ਮੁਕਤਿ ਹੋਵੈ ਜੋ ਇਛੀ

ਸੋਈ ਫਲੁ ਪਾਈ ॥੧॥ ਨਾਚੁ ਰੇ ਮਨ ਗੁਰ ਕੈ ਆਗੈ ॥ ਗੁਰ ਕੈ ਭਾਣੈ ਨਾਚਹਿ ਤਾ ਸੁਖੁ ਪਾਵਹਿ ਅੰਤੇ ਜਮ ਭਉ

ਭਾਗੈ ॥ ਰਹਾਉ ॥ ਆਪਿ ਨਚਾਏ ਸੋ ਭਗਤੁ ਕਹੀਐ ਆਪਣਾ ਪਿਆਰੁ ਆਪਿ ਲਾਏ ॥ ਆਪੇ ਗਾਵੈ ਆਪਿ ਸੁਣਾਵੈ

ਇਸੁ ਮਨ ਅੰਧੇ ਕਉ ਮਾਰਗਿ ਪਾਏ ॥੨॥ ਅਨਦਿਨੁ ਨਾਚੈ ਸਕਤਿ ਨਿਵਾਰੈ ਸਿਵ ਘਰਿ ਨੀਦ ਨ ਹੋਈ ॥ ਸਕਤੀ

ਘਰਿ ਜਗਤੁ ਸੂਤਾ ਨਾਚੈ ਟਾਪੈ ਅਵਰੋ ਗਾਵੈ ਮਨਮੁਖਿ ਭਗਤਿ ਨ ਹੋਈ ॥੩॥ ਸੁਰਿ ਨਰ ਵਿਰਤਿ ਪਖਿ ਕਰਮੀ

ਨਾਚੇ ਮੁਨਿ ਜਨ ਗਿਆਨ ਬੀਚਾਰੀ ॥ ਸਿਧ ਸਾਧਿਕ ਲਿਵ ਲਾਗੀ ਨਾਚੇ ਜਿਨ ਗੁਰਮੁਖਿ ਬੁਧਿ ਵੀਚਾਰੀ ॥੪॥

ਖੰਡ ਬ੍ਰਹਮੰਡ ਤ੍ਰੈ ਗੁਣ ਨਾਚੇ ਜਿਨ ਲਾਗੀ ਹਰਿ ਲਿਵ ਤੁਮਾਰੀ ॥ ਜੀਅ ਜੰਤ ਸਭੇ ਹੀ ਨਾਚੇ ਨਾਚਹਿ ਖਾਣੀ ਚਾਰੀ

॥੫॥ ਜੋ ਤੁਧੁ ਭਾਵਹਿ ਸੇਈ ਨਾਚਹਿ ਜਿਨ ਗੁਰਮੁਖਿ ਸਬਦਿ ਲਿਵ ਲਾਏ ॥ ਸੇ ਭਗਤ ਸੇ ਤਤੁ ਗਿਆਨੀ ਜਿਨ

ਕਉ ਹੁਕਮੁ ਮਨਾਏ ॥੬॥ ਏਹਾ ਭਗਤਿ ਸਚੇ ਸਿਉ ਲਿਵ ਲਾਗੈ ਬਿਨੁ ਸੇਵਾ ਭਗਤਿ ਨ ਹੋਈ ॥ ਜੀਵਤੁ ਮਰੈ ਤਾ

ਸਬਦੁ ਬੀਚਾਰੈ ਤਾ ਸਚੁ ਪਾਵੈ ਕੋਈ ॥੭॥ ਮਾਇਆ ਕੈ ਅਰਥਿ ਬਹੁਤੁ ਲੋਕ ਨਾਚੇ ਕੋ ਵਿਰਲਾ ਤਤੁ ਬੀਚਾਰੀ ॥

ਗੁਰ ਪਰਸਾਦੀ ਸੋਈ ਜਨੁ ਪਾਏ ਜਿਨ ਕਉ ਕ੍ਰਿਪਾ ਤੁਮਾਰੀ ॥੮॥ ਇਕੁ ਦਮੁ ਸਾਚਾ ਵੀਸਰੈ ਸਾ ਵੇਲਾ ਬਿਰਥਾ ਜਾਇ

॥ ਸਾਹਿ ਸਾਹਿ ਸਦਾ ਸਮਾਲੀਐ ਆਪੇ ਬਖਸੇ ਕਰੇ ਰਜਾਇ ॥੯॥ ਸੇਈ ਨਾਚਹਿ ਜੋ ਤੁਧੁ ਭਾਵਹਿ ਜਿ ਗੁਰਮੁਖਿ ਸਬਦੁ ਵੀਚਾਰੀ ॥ ਕਹੁ ਨਾਨਕ ਸੇ ਸਹਜ ਸੁਖੁ ਪਾਵਹਿ ਜਿਨ ਕਉ ਨਦਰਿ ਤੁਮਾਰੀ ॥੧੦॥੧॥੬॥

ਗੂਜਰੀ ਮਹਲਾ ੪ ਘਰੁ ੨      ੴ ਸਤਿਗੁਰ ਪ੍ਰਸਾਦਿ ॥

ਹਰਿ ਬਿਨੁ ਜੀਅਰਾ ਰਹਿ ਨ ਸਕੈ ਜਿਉ ਬਾਲਕੁ ਖੀਰ ਅਧਾਰੀ ॥ ਅਗਮ ਅਗੋਚਰ ਪ੍ਰਭੁ ਗੁਰਮੁਖਿ ਪਾਈਐ ਅਪੁਨੇ

ਸਤਿਗੁਰ ਕੈ ਬਲਿਹਾਰੀ ॥੧॥ ਮਨ ਰੇ ਹਰਿ ਕੀਰਤਿ ਤਰੁ ਤਾਰੀ ॥ ਗੁਰਮੁਖਿ ਨਾਮੁ ਅੰਮ੍ਰਿਤ ਜਲੁ ਪਾਈਐ ਜਿਨ

ਕਉ ਕ੍ਰਿਪਾ ਤੁਮਾਰੀ ॥ ਰਹਾਉ ॥ ਸਨਕ ਸਨੰਦਨ ਨਾਰਦ ਮੁਨਿ ਸੇਵਹਿ ਅਨਦਿਨੁ ਜਪਤ ਰਹਹਿ ਬਨਵਾਰੀ ॥

ਸਰਣਾਗਤਿ ਪ੍ਰਹਲਾਦ ਜਨ ਆਏ ਤਿਨ ਕੀ ਪੈਜ ਸਵਾਰੀ ॥੨॥ ਅਲਖ ਨਿਰੰਜਨੁ ਏਕੋ ਵਰਤੈ ਏਕਾ ਜੋਤਿ ਮੁਰਾਰੀ

॥ ਸਭਿ ਜਾਚਿਕ ਤੂ ਏਕੋ ਦਾਤਾ ਮਾਗਹਿ ਹਾਥ ਪਸਾਰੀ ॥੩॥ ਭਗਤ ਜਨਾ ਕੀ ਊਤਮ ਬਾਣੀ ਗਾਵਹਿ ਅਕਥ

ਕਥਾ ਨਿਤ ਨਿਆਰੀ ॥ ਸਫਲ ਜਨਮੁ ਭਇਆ ਤਿਨ ਕੇਰਾ ਆਪਿ ਤਰੇ ਕੁਲ ਤਾਰੀ ॥੪॥ ਮਨਮੁਖ ਦੁਬਿਧਾ

ਦੁਰਮਤਿ ਬਿਆਪੇ ਜਿਨ ਅੰਤਰਿ ਮੋਹ ਗੁਬਾਰੀ ॥ ਸੰਤ ਜਨਾ ਕੀ ਕਥਾ ਨ ਭਾਵੈ ਓਇ ਡੂਬੇ ਸਣੁ ਪਰਵਾਰੀ ॥੫॥

ਨਿੰਦਕੁ ਨਿੰਦਾ ਕਰਿ ਮਲੁ ਧੋਵੈ ਓਹੁ ਮਲਭਖੁ ਮਾਇਆਧਾਰੀ ॥ ਸੰਤ ਜਨਾ ਕੀ ਨਿੰਦਾ ਵਿਆਪੇ ਨਾ ਉਰਵਾਰਿ ਨ

ਪਾਰੀ ॥੬॥ ਏਹੁ ਪਰਪੰਚੁ ਖੇਲੁ ਕੀਆ ਸਭੁ ਕਰਤੈ ਹਰਿ ਕਰਤੈ ਸਭ ਕਲ ਧਾਰੀ ॥ ਹਰਿ ਏਕੋ ਸੂਤੁ ਵਰਤੈ ਜੁਗ

ਅੰਤਰਿ ਸੂਤੁ ਖਿੰਚੈ ਏਕੰਕਾਰੀ ॥੭॥ ਰਸਨਿ ਰਸਨਿ ਰਸਿ ਗਾਵਹਿ ਹਰਿ ਗੁਣ ਰਸਨਾ ਹਰਿ ਰਸੁ ਧਾਰੀ ॥ ਨਾਨਕ

ਹਰਿ ਬਿਨੁ ਅਵਰੁ ਨ ਮਾਗਉ ਹਰਿ ਰਸ ਪ੍ਰੀਤਿ ਪਿਆਰੀ ॥੮॥੧॥੭॥

ਗੂਜਰੀ ਮਹਲਾ ੫ ਘਰੁ ੨      ੴ ਸਤਿਗੁਰ ਪ੍ਰਸਾਦਿ ॥

ਰਾਜਨ ਮਹਿ ਤੂੰ ਰਾਜਾ ਕਹੀਅਹਿ ਭੂਮਨ ਮਹਿ ਭੂਮਾ ॥ ਠਾਕੁਰ ਮਹਿ ਠਕੁਰਾਈ ਤੇਰੀ ਕੋਮਨ ਸਿਰਿ ਕੋਮਾ

॥੧॥ ਪਿਤਾ ਮੇਰੋ ਬਡੋ ਧਨੀ ਅਗਮਾ ॥ ਉਸਤਤਿ ਕਵਨ ਕਰੀਜੈ ਕਰਤੇ ਪੇਖਿ ਰਹੇ ਬਿਸਮਾ ॥੧॥ ਰਹਾਉ ॥

ਸੁਖੀਅਨ ਮਹਿ ਸੁਖੀਆ ਤੂੰ ਕਹੀਅਹਿ ਦਾਤਨ ਸਿਰਿ ਦਾਤਾ ॥ ਤੇਜਨ ਮਹਿ ਤੇਜਵੰਸੀ ਕਹੀਅਹਿ ਰਸੀਅਨ

ਮਹਿ ਰਾਤਾ ॥੨॥ ਸੂਰਨ ਮਹਿ ਸੂਰਾ ਤੂੰ ਕਹੀਅਹਿ ਭੋਗਨ ਮਹਿ ਭੋਗੀ ॥ ਗ੍ਰਸਤਨ ਮਹਿ ਤੂੰ ਬਡੋ ਗ੍ਰਿਹਸਤੀ

ਜੋਗਨ ਮਹਿ ਜੋਗੀ ॥੩॥ ਕਰਤਨ ਮਹਿ ਤੂੰ ਕਰਤਾ ਕਹੀਅਹਿ ਆਚਾਰਨ ਮਹਿ ਆਚਾਰੀ ॥ ਸਾਹਨ ਮਹਿ

ਤੂੰ ਸਾਚਾ ਸਾਹਾ ਵਾਪਾਰਨ ਮਹਿ ਵਾਪਾਰੀ ॥੪॥ ਦਰਬਾਰਨ ਮਹਿ ਤੇਰੋ ਦਰਬਾਰਾ ਸਰਨ ਪਾਲਨ ਟੀਕਾ ॥

ਲਖਿਮੀ ਕੇਤਕ ਗਨੀ ਨ ਜਾਈਐ ਗਨਿ ਨ ਸਕਉ ਸੀਕਾ ॥੫॥ ਨਾਮਨ ਮਹਿ ਤੇਰੋ ਪ੍ਰਭ ਨਾਮਾ ਗਿਆਨਨ

ਮਹਿ ਗਿਆਨੀ ॥ ਜੁਗਤਨ ਮਹਿ ਤੇਰੀ ਪ੍ਰਭ ਜੁਗਤਾ ਇਸਨਾਨਨ ਮਹਿ ਇਸਨਾਨੀ ॥੬॥ ਸਿਧਨ ਮਹਿ

ਤੇਰੀ ਪ੍ਰਭ ਸਿਧਾ ਕਰਮਨ ਸਿਰਿ ਕਰਮਾ ॥ ਆਗਿਆ ਮਹਿ ਤੇਰੀ ਪ੍ਰਭ ਆਗਿਆ ਹੁਕਮਨ ਸਿਰਿ ਹੁਕਮਾ

॥੭॥ ਜਿਉ ਬੋਲਾਵਹਿ ਤਿਉ ਬੋਲਹ ਸੁਆਮੀ ਕੁਦਰਤਿ ਕਵਨ ਹਮਾਰੀ ॥ ਸਾਧਸੰਗਿ ਨਾਨਕ ਜਸੁ ਗਾਇਓ ਜੋ

ਪ੍ਰਭ ਕੀ ਅਤਿ ਪਿਆਰੀ ॥੮॥੧॥੮॥

ਗੂਜਰੀ ਮਹਲਾ ੫ ਘਰੁ ੪      ੴ ਸਤਿਗੁਰ ਪ੍ਰਸਾਦਿ ॥

ਨਾਥ ਨਰਹਰ ਦੀਨ ਬੰਧਵ ਪਤਿਤ ਪਾਵਨ ਦੇਵ ॥ ਭੈ ਤ੍ਰਾਸ ਨਾਸ ਕ੍ਰਿਪਾਲ ਗੁਣ ਨਿਧਿ ਸਫਲ ਸੁਆਮੀ ਸੇਵ

॥੧॥ ਹਰਿ ਗੋਪਾਲ ਗੁਰ ਗੋਬਿੰਦ ॥ ਚਰਣ ਸਰਣ ਦਇਆਲ ਕੇਸਵ ਤਾਰਿ ਜਗ ਭਵ ਸਿੰਧ ॥੧॥ ਰਹਾਉ ॥

ਕਾਮ ਕ੍ਰੋਧ ਹਰਨ ਮਦ ਮੋਹ ਦਹਨ ਮੁਰਾਰਿ ਮਨ ਮਕਰੰਦ ॥ ਜਨਮ ਮਰਣ ਨਿਵਾਰਿ ਧਰਣੀਧਰ ਪਤਿ ਰਾਖੁ

ਪਰਮਾਨੰਦ ॥੨॥ ਜਲਤ ਅਨਿਕ ਤਰੰਗ ਮਾਇਆ ਗੁਰ ਗਿਆਨ ਹਰਿ ਰਿਦ ਮੰਤ ॥ ਛੇਦਿ ਅਹੰਬੁਧਿ ਕਰੁਣਾ ਮੈ

ਚਿੰਤ ਮੇਟਿ ਪੁਰਖ ਅਨੰਤ ॥੩॥ ਸਿਮਰਿ ਸਮਰਥ ਪਲ ਮਹੂਰਤ ਪ੍ਰਭ ਧਿਆਨੁ ਸਹਜ ਸਮਾਧਿ ॥ ਦੀਨ ਦਇਆਲ

ਪ੍ਰਸੰਨ ਪੂਰਨ ਜਾਚੀਐ ਰਜ ਸਾਧ ॥੪॥ ਮੋਹ ਮਿਥਨ ਦੁਰੰਤ ਆਸਾ ਬਾਸਨਾ ਬਿਕਾਰ ॥ ਰਖੁ ਧਰਮ ਭਰਮ

ਬਿਦਾਰਿ ਮਨ ਤੇ ਉਧਰੁ ਹਰਿ ਨਿਰੰਕਾਰ ॥੫॥ ਧਨਾਢਿ ਆਢਿ ਭੰਡਾਰ ਹਰਿ ਨਿਧਿ ਹੋਤ ਜਿਨਾ ਨ ਚੀਰ ॥ ਖਲ

ਮੁਗਧ ਮੂੜ ਕਟਾਖੵ ਸ੍ਰੀਧਰ ਭਏ ਗੁਣ ਮਤਿ ਧੀਰ ॥੬॥ ਜੀਵਨ ਮੁਕਤ ਜਗਦੀਸ ਜਪਿ ਮਨ ਧਾਰਿ ਰਿਦ ਪਰਤੀਤਿ

॥ ਜੀਅ ਦਇਆ ਮਇਆ ਸਰਬਤ੍ਰ ਰਮਣੰ ਪਰਮ ਹੰਸਹ ਰੀਤਿ ॥੭॥ ਦੇਤ ਦਰਸਨੁ ਸ੍ਰਵਨ ਹਰਿ ਜਸੁ ਰਸਨ ਨਾਮ

ਉਚਾਰ ॥ ਅੰਗ ਸੰਗ ਭਗਵਾਨ ਪਰਸਨ ਪ੍ਰਭ ਨਾਨਕ ਪਤਿਤ ਉਧਾਰ ॥੮॥੧॥੨॥੫॥੧॥੧॥੨॥੫੭॥

ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ      ੴ ਸਤਿਗੁਰ ਪ੍ਰਸਾਦਿ ॥

ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ

ਜੀਵਣ ਪਦਵੀ ਪਾਹਿ ॥ ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ ਨਾਨਕ ਨਦਰੀ

ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥੧॥ ਮਃ ੩ ॥ ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥

ਦੂਜੈ ਭਾਇ ਸੁਤੇ ਕਬਹਿ ਨ ਜਾਗਹਿ ਮਾਇਆ ਮੋਹ ਪਿਆਰ ॥ ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ

ਮਨਮੁਖ ਕਾ ਆਚਾਰੁ ॥ ਹਰਿ ਨਾਮੁ ਨ ਪਾਇਆ ਜਨਮੁ ਬਿਰਥਾ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੨॥

ਪਉੜੀ ॥ ਆਪਣਾ ਆਪੁ ਉਪਾਇਓਨੁ ਤਦਹੁ ਹੋਰੁ ਨ ਕੋਈ ॥ ਮਤਾ ਮਸੂਰਤਿ ਆਪਿ ਕਰੇ ਜੋ ਕਰੇ ਸੁ ਹੋਈ ॥ ਤਦਹੁ

ਆਕਾਸੁ ਨ ਪਾਤਾਲੁ ਹੈ ਨਾ ਤ੍ਰੈ ਲੋਈ ॥ ਤਦਹੁ ਆਪੇ ਆਪਿ ਨਿਰੰਕਾਰੁ ਹੈ ਨਾ ਓਪਤਿ ਹੋਈ ॥ ਜਿਉ ਤਿਸੁ ਭਾਵੈ

ਤਿਵੈ ਕਰੇ ਤਿਸੁ ਬਿਨੁ ਅਵਰੁ ਨ ਕੋਈ ॥੧॥ ਸਲੋਕੁ ਮਃ ੩ ॥ ਸਾਹਿਬੁ ਮੇਰਾ ਸਦਾ ਹੈ ਦਿਸੈ ਸਬਦੁ ਕਮਾਇ ॥ ਓਹੁ

ਅਉਹਾਣੀ ਕਦੇ ਨਾਹਿ ਨਾ ਆਵੈ ਨਾ ਜਾਇ ॥ ਸਦਾ ਸਦਾ ਸੋ ਸੇਵੀਐ ਜੋ ਸਭ ਮਹਿ ਰਹੈ ਸਮਾਇ ॥ ਅਵਰੁ ਦੂਜਾ

ਕਿਉ ਸੇਵੀਐ ਜੰਮੈ ਤੈ ਮਰਿ ਜਾਇ ॥ ਨਿਹਫਲੁ ਤਿਨ ਕਾ ਜੀਵਿਆ ਜਿ ਖਸਮੁ ਨ ਜਾਣਹਿ ਆਪਣਾ ਅਵਰੀ ਕਉ

ਚਿਤੁ ਲਾਇ ॥ ਨਾਨਕ ਏਵ ਨ ਜਾਪਈ ਕਰਤਾ ਕੇਤੀ ਦੇਇ ਸਜਾਇ ॥੧॥ ਮਃ ੩ ॥ ਸਚਾ ਨਾਮੁ ਧਿਆਈਐ ਸਭੋ

ਵਰਤੈ ਸਚੁ ॥ ਨਾਨਕ ਹੁਕਮੁ ਬੁਝਿ ਪਰਵਾਣੁ ਹੋਇ ਤਾ ਫਲੁ ਪਾਵੈ ਸਚੁ ॥ ਕਥਨੀ ਬਦਨੀ ਕਰਤਾ ਫਿਰੈ ਹੁਕਮੈ ਮੂਲਿ

ਨ ਬੁਝਈ ਅੰਧਾ ਕਚੁ ਨਿਕਚੁ ॥੨॥ ਪਉੜੀ ॥ ਸੰਜੋਗੁ ਵਿਜੋਗੁ ਉਪਾਇਓਨੁ ਸ੍ਰਿਸਟੀ ਕਾ ਮੂਲੁ ਰਚਾਇਆ ॥ ਹੁਕਮੀ

ਸ੍ਰਿਸਟਿ ਸਾਜੀਅਨੁ ਜੋਤੀ ਜੋਤਿ ਮਿਲਾਇਆ ॥ ਜੋਤੀ ਹੂੰ ਸਭੁ ਚਾਨਣਾ ਸਤਿਗੁਰਿ ਸਬਦੁ ਸੁਣਾਇਆ ॥ ਬ੍ਰਹਮਾ

ਬਿਸਨੁ ਮਹੇਸੁ ਤ੍ਰੈ ਗੁਣ ਸਿਰਿ ਧੰਧੈ ਲਾਇਆ ॥ ਮਾਇਆ ਕਾ ਮੂਲੁ ਰਚਾਇਓਨੁ ਤੁਰੀਆ ਸੁਖੁ ਪਾਇਆ ॥੨॥

ਸਲੋਕੁ ਮਃ ੩ ॥ ਸੋ ਜਪੁ ਸੋ ਤਪੁ ਜਿ ਸਤਿਗੁਰ ਭਾਵੈ ॥ ਸਤਿਗੁਰ ਕੈ ਭਾਣੈ ਵਡਿਆਈ ਪਾਵੈ ॥ ਨਾਨਕ ਆਪੁ ਛੋਡਿ

ਗੁਰ ਮਾਹਿ ਸਮਾਵੈ ॥੧॥ ਮਃ ੩ ॥ ਗੁਰ ਕੀ ਸਿਖ ਕੋ ਵਿਰਲਾ ਲੇਵੈ ॥ ਨਾਨਕ ਜਿਸੁ ਆਪਿ ਵਡਿਆਈ ਦੇਵੈ

॥੨॥ ਪਉੜੀ ॥ ਮਾਇਆ ਮੋਹੁ ਅਗਿਆਨੁ ਹੈ ਬਿਖਮੁ ਅਤਿ ਭਾਰੀ ॥ ਪਥਰ ਪਾਪ ਬਹੁ ਲਦਿਆ ਕਿਉ ਤਰੀਐ

ਤਾਰੀ ॥ ਅਨਦਿਨੁ ਭਗਤੀ ਰਤਿਆ ਹਰਿ ਪਾਰਿ ਉਤਾਰੀ ॥ ਗੁਰ ਸਬਦੀ ਮਨੁ ਨਿਰਮਲਾ ਹਉਮੈ ਛਡਿ ਵਿਕਾਰੀ ॥

ਹਰਿ ਹਰਿ ਨਾਮੁ ਧਿਆਈਐ ਹਰਿ ਹਰਿ ਨਿਸਤਾਰੀ ॥੩॥ ਸਲੋਕੁ ॥ ਕਬੀਰ ਮੁਕਤਿ ਦੁਆਰਾ ਸੰਕੁੜਾ ਰਾਈ

ਦਸਵੈ ਭਾਇ ॥ ਮਨੁ ਤਉ ਮੈਗਲੁ ਹੋਇ ਰਹਾ ਨਿਕਸਿਆ ਕਿਉ ਕਰਿ ਜਾਇ ॥ ਐਸਾ ਸਤਿਗੁਰੁ ਜੇ ਮਿਲੈ ਤੁਠਾ

ਕਰੇ ਪਸਾਉ ॥ ਮੁਕਤਿ ਦੁਆਰਾ ਮੋਕਲਾ ਸਹਜੇ ਆਵਉ ਜਾਉ ॥੧॥ ਮਃ ੩ ॥ ਨਾਨਕ ਮੁਕਤਿ ਦੁਆਰਾ ਅਤਿ

ਨੀਕਾ ਨਾਨਾੑ ਹੋਇ ਸੁ ਜਾਇ ॥ ਹਉਮੈ ਮਨੁ ਅਸਥੂਲੁ ਹੈ ਕਿਉ ਕਰਿ ਵਿਚੁ ਦੇ ਜਾਇ ॥ ਸਤਿਗੁਰ ਮਿਲਿਐ ਹਉਮੈ

ਗਈ ਜੋਤਿ ਰਹੀ ਸਭ ਆਇ ॥ ਇਹੁ ਜੀਉ ਸਦਾ ਮੁਕਤੁ ਹੈ ਸਹਜੇ ਰਹਿਆ ਸਮਾਇ ॥੨॥ ਪਉੜੀ ॥ ਪ੍ਰਭਿ ਸੰਸਾਰੁ

ਉਪਾਇ ਕੈ ਵਸਿ ਆਪਣੈ ਕੀਤਾ ॥ ਗਣਤੈ ਪ੍ਰਭੂ ਨ ਪਾਈਐ ਦੂਜੈ ਭਰਮੀਤਾ ॥ ਸਤਿਗੁਰ ਮਿਲਿਐ ਜੀਵਤੁ ਮਰੈ ਬੁਝਿ

ਸਚਿ ਸਮੀਤਾ ॥ ਸਬਦੇ ਹਉਮੈ ਖੋਈਐ ਹਰਿ ਮੇਲਿ ਮਿਲੀਤਾ ॥ ਸਭ ਕਿਛੁ ਜਾਣੈ ਕਰੇ ਆਪਿ ਆਪੇ ਵਿਗਸੀਤਾ

॥੪॥ ਸਲੋਕੁ ਮਃ ੩ ॥ ਸਤਿਗੁਰ ਸਿਉ ਚਿਤੁ ਨ ਲਾਇਓ ਨਾਮੁ ਨ ਵਸਿਓ ਮਨਿ ਆਇ ॥ ਧ੍ਰਿਗੁ ਇਵੇਹਾ ਜੀਵਿਆ

ਕਿਆ ਜੁਗ ਮਹਿ ਪਾਇਆ ਆਇ ॥ ਮਾਇਆ ਖੋਟੀ ਰਾਸਿ ਹੈ ਏਕ ਚਸੇ ਮਹਿ ਪਾਜੁ ਲਹਿ ਜਾਇ ॥ ਹਥਹੁ ਛੁੜਕੀ

ਤਨੁ ਸਿਆਹੁ ਹੋਇ ਬਦਨੁ ਜਾਇ ਕੁਮਲਾਇ ॥ ਜਿਨ ਸਤਿਗੁਰ ਸਿਉ ਚਿਤੁ ਲਾਇਆ ਤਿਨੑ ਸੁਖੁ ਵਸਿਆ ਮਨਿ

ਆਇ ॥ ਹਰਿ ਨਾਮੁ ਧਿਆਵਹਿ ਰੰਗ ਸਿਉ ਹਰਿ ਨਾਮਿ ਰਹੇ ਲਿਵ ਲਾਇ ॥ ਨਾਨਕ ਸਤਿਗੁਰ ਸੋ ਧਨੁ

ਸਉਪਿਆ ਜਿ ਜੀਅ ਮਹਿ ਰਹਿਆ ਸਮਾਇ ॥ ਰੰਗੁ ਤਿਸੈ ਕਉ ਅਗਲਾ ਵੰਨੀ ਚੜੈ ਚੜਾਇ ॥੧॥ ਮਃ ੩ ॥

ਮਾਇਆ ਹੋਈ ਨਾਗਨੀ ਜਗਤਿ ਰਹੀ ਲਪਟਾਇ ॥ ਇਸ ਕੀ ਸੇਵਾ ਜੋ ਕਰੇ ਤਿਸ ਹੀ ਕਉ ਫਿਰਿ ਖਾਇ ॥ ਗੁਰਮੁਖਿ

ਕੋਈ ਗਾਰੜੂ ਤਿਨਿ ਮਲਿ ਦਲਿ ਲਾਈ ਪਾਇ ॥ ਨਾਨਕ ਸੇਈ ਉਬਰੇ ਜਿ ਸਚਿ ਰਹੇ ਲਿਵ ਲਾਇ ॥੨॥

ਪਉੜੀ ॥ ਢਾਢੀ ਕਰੇ ਪੁਕਾਰ ਪ੍ਰਭੂ ਸੁਣਾਇਸੀ ॥ ਅੰਦਰਿ ਧੀਰਕ ਹੋਇ ਪੂਰਾ ਪਾਇਸੀ ॥ ਜੋ ਧੁਰਿ ਲਿਖਿਆ

ਲੇਖੁ ਸੇ ਕਰਮ ਕਮਾਇਸੀ ॥ ਜਾ ਹੋਵੈ ਖਸਮੁ ਦਇਆਲੁ ਤਾ ਮਹਲੁ ਘਰੁ ਪਾਇਸੀ ॥ ਸੋ ਪ੍ਰਭੁ ਮੇਰਾ ਅਤਿ ਵਡਾ

ਗੁਰਮੁਖਿ ਮੇਲਾਇਸੀ ॥੫॥ ਸਲੋਕ ਮਃ ੩ ॥ ਸਭਨਾ ਕਾ ਸਹੁ ਏਕੁ ਹੈ ਸਦ ਹੀ ਰਹੈ ਹਜੂਰਿ ॥ ਨਾਨਕ ਹੁਕਮੁ ਨ

ਮੰਨਈ ਤਾ ਘਰ ਹੀ ਅੰਦਰਿ ਦੂਰਿ ॥ ਹੁਕਮੁ ਭੀ ਤਿਨਾੑ ਮਨਾਇਸੀ ਜਿਨੑ ਕਉ ਨਦਰਿ ਕਰੇਇ ॥ ਹੁਕਮੁ ਮੰਨਿ

ਸੁਖੁ ਪਾਇਆ ਪ੍ਰੇਮ ਸੁਹਾਗਣਿ ਹੋਇ ॥੧॥ ਮਃ ੩ ॥ ਰੈਣਿ ਸਬਾਈ ਜਲਿ ਮੁਈ ਕੰਤ ਨ ਲਾਇਓ ਭਾਉ ॥ ਨਾਨਕ

ਸੁਖਿ ਵਸਨਿ ਸੁੋਹਾਗਣੀ ਜਿਨੑ ਪਿਆਰਾ ਪੁਰਖੁ ਹਰਿ ਰਾਉ ॥੨॥ ਪਉੜੀ ॥ ਸਭੁ ਜਗੁ ਫਿਰਿ ਮੈ ਦੇਖਿਆ ਹਰਿ

ਇਕੋ ਦਾਤਾ ॥ ਉਪਾਇ ਕਿਤੈ ਨ ਪਾਈਐ ਹਰਿ ਕਰਮ ਬਿਧਾਤਾ ॥ ਗੁਰ ਸਬਦੀ ਹਰਿ ਮਨਿ ਵਸੈ ਹਰਿ ਸਹਜੇ

ਜਾਤਾ ॥ ਅੰਦਰਹੁ ਤ੍ਰਿਸਨਾ ਅਗਨਿ ਬੁਝੀ ਹਰਿ ਅੰਮ੍ਰਿਤ ਸਰਿ ਨਾਤਾ ॥ ਵਡੀ ਵਡਿਆਈ ਵਡੇ ਕੀ ਗੁਰਮੁਖਿ

ਬੋਲਾਤਾ ॥੬॥ ਸਲੋਕੁ ਮਃ ੩ ॥ ਕਾਇਆ ਹੰਸ ਕਿਆ ਪ੍ਰੀਤਿ ਹੈ ਜਿ ਪਇਆ ਹੀ ਛਡਿ ਜਾਇ ॥ ਏਸ ਨੋ ਕੂੜੁ

ਬੋਲਿ ਕਿ ਖਵਾਲੀਐ ਜਿ ਚਲਦਿਆ ਨਾਲਿ ਨ ਜਾਇ ॥ ਕਾਇਆ ਮਿਟੀ ਅੰਧੁ ਹੈ ਪਉਣੈ ਪੁਛਹੁ ਜਾਇ ॥ ਹਉ ਤਾ

ਮਾਇਆ ਮੋਹਿਆ ਫਿਰਿ ਫਿਰਿ ਆਵਾ ਜਾਇ ॥ ਨਾਨਕ ਹੁਕਮੁ ਨ ਜਾਤੋ ਖਸਮ ਕਾ ਜਿ ਰਹਾ ਸਚਿ ਸਮਾਇ ॥੧॥

ਮਃ ੩ ॥ ਏਕੋ ਨਿਹਚਲ ਨਾਮ ਧਨੁ ਹੋਰੁ ਧਨੁ ਆਵੈ ਜਾਇ ॥ ਇਸੁ ਧਨ ਕਉ ਤਸਕਰੁ ਜੋਹਿ ਨ ਸਕਈ ਨਾ ਓਚਕਾ

ਲੈ ਜਾਇ ॥ ਇਹੁ ਹਰਿ ਧਨੁ ਜੀਐ ਸੇਤੀ ਰਵਿ ਰਹਿਆ ਜੀਐ ਨਾਲੇ ਜਾਇ ॥ ਪੂਰੇ ਗੁਰ ਤੇ ਪਾਈਐ ਮਨਮੁਖਿ ਪਲੈ

ਨ ਪਾਇ ॥ ਧਨੁ ਵਾਪਾਰੀ ਨਾਨਕਾ ਜਿਨਾੑ ਨਾਮ ਧਨੁ ਖਟਿਆ ਆਇ ॥੨॥ ਪਉੜੀ ॥ ਮੇਰਾ ਸਾਹਿਬੁ ਅਤਿ ਵਡਾ

ਸਚੁ ਗਹਿਰ ਗੰਭੀਰਾ ॥ ਸਭੁ ਜਗੁ ਤਿਸ ਕੈ ਵਸਿ ਹੈ ਸਭੁ ਤਿਸ ਕਾ ਚੀਰਾ ॥ ਗੁਰ ਪਰਸਾਦੀ ਪਾਈਐ ਨਿਹਚਲੁ ਧਨੁ

ਧੀਰਾ ॥ ਕਿਰਪਾ ਤੇ ਹਰਿ ਮਨਿ ਵਸੈ ਭੇਟੈ ਗੁਰੁ ਸੂਰਾ ॥ ਗੁਣਵੰਤੀ ਸਾਲਾਹਿਆ ਸਦਾ ਥਿਰੁ ਨਿਹਚਲੁ ਹਰਿ ਪੂਰਾ

॥੭॥ ਸਲੋਕੁ ਮਃ ੩ ॥ ਧ੍ਰਿਗੁ ਤਿਨਾੑ ਦਾ ਜੀਵਿਆ ਜੋ ਹਰਿ ਸੁਖੁ ਪਰਹਰਿ ਤਿਆਗਦੇ ਦੁਖੁ ਹਉਮੈ ਪਾਪ ਕਮਾਇ ॥

ਮਨਮੁਖ ਅਗਿਆਨੀ ਮਾਇਆ ਮੋਹਿ ਵਿਆਪੇ ਤਿਨੑ ਬੂਝ ਨ ਕਾਈ ਪਾਇ ॥ ਹਲਤਿ ਪਲਤਿ ਓਇ ਸੁਖੁ ਨ

ਪਾਵਹਿ ਅੰਤਿ ਗਏ ਪਛੁਤਾਇ ॥ ਗੁਰ ਪਰਸਾਦੀ ਕੋ ਨਾਮੁ ਧਿਆਏ ਤਿਸੁ ਹਉਮੈ ਵਿਚਹੁ ਜਾਇ ॥ ਨਾਨਕ ਜਿਸੁ

ਪੂਰਬਿ ਹੋਵੈ ਲਿਖਿਆ ਸੋ ਗੁਰ ਚਰਣੀ ਆਇ ਪਾਇ ॥੧॥ ਮਃ ੩ ॥ ਮਨਮੁਖੁ ਊਧਾ ਕਉਲੁ ਹੈ ਨਾ ਤਿਸੁ ਭਗਤਿ

ਨ ਨਾਉ ॥ ਸਕਤੀ ਅੰਦਰਿ ਵਰਤਦਾ ਕੂੜੁ ਤਿਸ ਕਾ ਹੈ ਉਪਾਉ ॥ ਤਿਸ ਕਾ ਅੰਦਰੁ ਚਿਤੁ ਨ ਭਿਜਈ ਮੁਖਿ ਫੀਕਾ

ਆਲਾਉ ॥ ਓਇ ਧਰਮਿ ਰਲਾਏ ਨਾ ਰਲਨਿੑ ਓਨਾ ਅੰਦਰਿ ਕੂੜੁ ਸੁਆਉ ॥ ਨਾਨਕ ਕਰਤੈ ਬਣਤ ਬਣਾਈ

ਮਨਮੁਖ ਕੂੜੁ ਬੋਲਿ ਬੋਲਿ ਡੁਬੇ ਗੁਰਮੁਖਿ ਤਰੇ ਜਪਿ ਹਰਿ ਨਾਉ ॥੨॥ ਪਉੜੀ ॥ ਬਿਨੁ ਬੂਝੇ ਵਡਾ ਫੇਰੁ ਪਇਆ

ਫਿਰਿ ਆਵੈ ਜਾਈ ॥ ਸਤਿਗੁਰ ਕੀ ਸੇਵਾ ਨ ਕੀਤੀਆ ਅੰਤਿ ਗਇਆ ਪਛੁਤਾਈ ॥ ਆਪਣੀ ਕਿਰਪਾ ਕਰੇ ਗੁਰੁ

ਪਾਈਐ ਵਿਚਹੁ ਆਪੁ ਗਵਾਈ ॥ ਤ੍ਰਿਸਨਾ ਭੁਖ ਵਿਚਹੁ ਉਤਰੈ ਸੁਖੁ ਵਸੈ ਮਨਿ ਆਈ ॥ ਸਦਾ ਸਦਾ ਸਾਲਾਹੀਐ

ਹਿਰਦੈ ਲਿਵ ਲਾਈ ॥੮॥ ਸਲੋਕੁ ਮਃ ੩ ॥ ਜਿ ਸਤਿਗੁਰੁ ਸੇਵੇ ਆਪਣਾ ਤਿਸ ਨੋ ਪੂਜੇ ਸਭੁ ਕੋਇ ॥ ਸਭਨਾ ਉਪਾਵਾ

ਸਿਰਿ ਉਪਾਉ ਹੈ ਹਰਿ ਨਾਮੁ ਪਰਾਪਤਿ ਹੋਇ ॥ ਅੰਤਰਿ ਸੀਤਲ ਸਾਤਿ ਵਸੈ ਜਪਿ ਹਿਰਦੈ ਸਦਾ ਸੁਖੁ ਹੋਇ ॥

ਅੰਮ੍ਰਿਤੁ ਖਾਣਾ ਅੰਮ੍ਰਿਤੁ ਪੈਨਣਾ ਨਾਨਕ ਨਾਮੁ ਵਡਾਈ ਹੋਇ ॥੧॥ ਮਃ ੩ ॥ ਏ ਮਨ ਗੁਰ ਕੀ ਸਿਖ ਸੁਣਿ ਹਰਿ

ਪਾਵਹਿ ਗੁਣੀ ਨਿਧਾਨੁ ॥ ਹਰਿ ਸੁਖਦਾਤਾ ਮਨਿ ਵਸੈ ਹਉਮੈ ਜਾਇ ਗੁਮਾਨੁ ॥ ਨਾਨਕ ਨਦਰੀ ਪਾਈਐ ਤਾ

ਅਨਦਿਨੁ ਲਾਗੈ ਧਿਆਨੁ ॥੨॥ ਪਉੜੀ ॥ ਸਤੁ ਸੰਤੋਖੁ ਸਭੁ ਸਚੁ ਹੈ ਗੁਰਮੁਖਿ ਪਵਿਤਾ ॥ ਅੰਦਰਹੁ ਕਪਟੁ ਵਿਕਾਰੁ

ਗਇਆ ਮਨੁ ਸਹਜੇ ਜਿਤਾ ॥ ਤਹ ਜੋਤਿ ਪ੍ਰਗਾਸੁ ਅਨੰਦ ਰਸੁ ਅਗਿਆਨੁ ਗਵਿਤਾ ॥ ਅਨਦਿਨੁ ਹਰਿ ਕੇ ਗੁਣ ਰਵੈ

ਗੁਣ ਪਰਗਟੁ ਕਿਤਾ ॥ ਸਭਨਾ ਦਾਤਾ ਏਕੁ ਹੈ ਇਕੋ ਹਰਿ ਮਿਤਾ ॥੯॥ ਸਲੋਕੁ ਮਃ ੩ ॥ ਬ੍ਰਹਮੁ ਬਿੰਦੇ ਸੋ ਬ੍ਰਾਹਮਣੁ

ਕਹੀਐ ਜਿ ਅਨਦਿਨੁ ਹਰਿ ਲਿਵ ਲਾਏ ॥ ਸਤਿਗੁਰ ਪੁਛੈ ਸਚੁ ਸੰਜਮੁ ਕਮਾਵੈ ਹਉਮੈ ਰੋਗੁ ਤਿਸੁ ਜਾਏ ॥ ਹਰਿ ਗੁਣ

ਗਾਵੈ ਗੁਣ ਸੰਗ੍ਰਹੈ ਜੋਤੀ ਜੋਤਿ ਮਿਲਾਏ ॥ ਇਸੁ ਜੁਗ ਮਹਿ ਕੋ ਵਿਰਲਾ ਬ੍ਰਹਮ ਗਿਆਨੀ ਜਿ ਹਉਮੈ ਮੇਟਿ ਸਮਾਏ ॥

ਨਾਨਕ ਤਿਸ ਨੋ ਮਿਲਿਆ ਸਦਾ ਸੁਖੁ ਪਾਈਐ ਜਿ ਅਨਦਿਨੁ ਹਰਿ ਨਾਮੁ ਧਿਆਏ ॥੧॥ ਮਃ ੩ ॥ ਅੰਤਰਿ ਕਪਟੁ

ਮਨਮੁਖ ਅਗਿਆਨੀ ਰਸਨਾ ਝੂਠੁ ਬੋਲਾਇ ॥ ਕਪਟਿ ਕੀਤੈ ਹਰਿ ਪੁਰਖੁ ਨ ਭੀਜੈ ਨਿਤ ਵੇਖੈ ਸੁਣੈ ਸੁਭਾਇ ॥ ਦੂਜੈ

ਭਾਇ ਜਾਇ ਜਗੁ ਪਰਬੋਧੈ ਬਿਖੁ ਮਾਇਆ ਮੋਹ ਸੁਆਇ ॥ ਇਤੁ ਕਮਾਣੈ ਸਦਾ ਦੁਖੁ ਪਾਵੈ ਜੰਮੈ ਮਰੈ ਫਿਰਿ ਆਵੈ

ਜਾਇ ॥ ਸਹਸਾ ਮੂਲਿ ਨ ਚੁਕਈ ਵਿਚਿ ਵਿਸਟਾ ਪਚੈ ਪਚਾਇ ॥ ਜਿਸ ਨੋ ਕ੍ਰਿਪਾ ਕਰੇ ਮੇਰਾ ਸੁਆਮੀ ਤਿਸੁ ਗੁਰ ਕੀ

ਸਿਖ ਸੁਣਾਇ ॥ ਹਰਿ ਨਾਮੁ ਧਿਆਵੈ ਹਰਿ ਨਾਮੋ ਗਾਵੈ ਹਰਿ ਨਾਮੋ ਅੰਤਿ ਛਡਾਇ ॥੨॥ ਪਉੜੀ ॥ ਜਿਨਾ ਹੁਕਮੁ

ਮਨਾਇਓਨੁ ਤੇ ਪੂਰੇ ਸੰਸਾਰਿ ॥ ਸਾਹਿਬੁ ਸੇਵਨਿੑ ਆਪਣਾ ਪੂਰੈ ਸਬਦਿ ਵੀਚਾਰਿ ॥ ਹਰਿ ਕੀ ਸੇਵਾ ਚਾਕਰੀ ਸਚੈ

ਸਬਦਿ ਪਿਆਰਿ ॥ ਹਰਿ ਕਾ ਮਹਲੁ ਤਿਨੀੑ ਪਾਇਆ ਜਿਨੑ ਹਉਮੈ ਵਿਚਹੁ ਮਾਰਿ ॥ ਨਾਨਕ ਗੁਰਮੁਖਿ ਮਿਲਿ ਰਹੇ

ਜਪਿ ਹਰਿ ਨਾਮਾ ਉਰ ਧਾਰਿ ॥੧੦॥ ਸਲੋਕੁ ਮਃ ੩ ॥ ਗੁਰਮੁਖਿ ਧਿਆਨ ਸਹਜ ਧੁਨਿ ਉਪਜੈ ਸਚਿ ਨਾਮਿ ਚਿਤੁ

ਲਾਇਆ ॥ ਗੁਰਮੁਖਿ ਅਨਦਿਨੁ ਰਹੈ ਰੰਗਿ ਰਾਤਾ ਹਰਿ ਕਾ ਨਾਮੁ ਮਨਿ ਭਾਇਆ ॥ ਗੁਰਮੁਖਿ ਹਰਿ ਵੇਖਹਿ

ਗੁਰਮੁਖਿ ਹਰਿ ਬੋਲਹਿ ਗੁਰਮੁਖਿ ਹਰਿ ਸਹਜਿ ਰੰਗੁ ਲਾਇਆ ॥ ਨਾਨਕ ਗੁਰਮੁਖਿ ਗਿਆਨੁ ਪਰਾਪਤਿ ਹੋਵੈ ਤਿਮਰ

ਅਗਿਆਨੁ ਅਧੇਰੁ ਚੁਕਾਇਆ ॥ ਜਿਸ ਨੋ ਕਰਮੁ ਹੋਵੈ ਧੁਰਿ ਪੂਰਾ ਤਿਨਿ ਗੁਰਮੁਖਿ ਹਰਿ ਨਾਮੁ ਧਿਆਇਆ ॥੧॥

ਮਃ ੩ ॥ ਸਤਿਗੁਰੁ ਜਿਨਾ ਨ ਸੇਵਿਓ ਸਬਦਿ ਨ ਲਗੋ ਪਿਆਰੁ ॥ ਸਹਜੇ ਨਾਮੁ ਨ ਧਿਆਇਆ ਕਿਤੁ ਆਇਆ

ਸੰਸਾਰਿ ॥ ਫਿਰਿ ਫਿਰਿ ਜੂਨੀ ਪਾਈਐ ਵਿਸਟਾ ਸਦਾ ਖੁਆਰੁ ॥ ਕੂੜੈ ਲਾਲਚਿ ਲਗਿਆ ਨਾ ਉਰਵਾਰੁ ਨ ਪਾਰੁ

॥ ਨਾਨਕ ਗੁਰਮੁਖਿ ਉਬਰੇ ਜਿ ਆਪਿ ਮੇਲੇ ਕਰਤਾਰਿ ॥੨॥ ਪਉੜੀ ॥ ਭਗਤ ਸਚੈ ਦਰਿ ਸੋਹਦੇ ਸਚੈ ਸਬਦਿ

ਰਹਾਏ ॥ ਹਰਿ ਕੀ ਪ੍ਰੀਤਿ ਤਿਨ ਊਪਜੀ ਹਰਿ ਪ੍ਰੇਮ ਕਸਾਏ ॥ ਹਰਿ ਰੰਗਿ ਰਹਹਿ ਸਦਾ ਰੰਗਿ ਰਾਤੇ ਰਸਨਾ ਹਰਿ

ਰਸੁ ਪਿਆਏ ॥ ਸਫਲੁ ਜਨਮੁ ਜਿਨੀੑ ਗੁਰਮੁਖਿ ਜਾਤਾ ਹਰਿ ਜੀਉ ਰਿਦੈ ਵਸਾਏ ॥ ਬਾਝੁ ਗੁਰੂ ਫਿਰੈ ਬਿਲਲਾਦੀ

ਦੂਜੈ ਭਾਇ ਖੁਆਏ ॥੧੧॥ ਸਲੋਕੁ ਮਃ ੩ ॥ ਕਲਿਜੁਗ ਮਹਿ ਨਾਮੁ ਨਿਧਾਨੁ ਭਗਤੀ ਖਟਿਆ ਹਰਿ ਉਤਮ ਪਦੁ

ਪਾਇਆ ॥ ਸਤਿਗੁਰ ਸੇਵਿ ਹਰਿ ਨਾਮੁ ਮਨਿ ਵਸਾਇਆ ਅਨਦਿਨੁ ਨਾਮੁ ਧਿਆਇਆ ॥ ਵਿਚੇ ਗ੍ਰਿਹ ਗੁਰ ਬਚਨਿ

ਉਦਾਸੀ ਹਉਮੈ ਮੋਹੁ ਜਲਾਇਆ ॥ ਆਪਿ ਤਰਿਆ ਕੁਲ ਜਗਤੁ ਤਰਾਇਆ ਧੰਨੁ ਜਣੇਦੀ ਮਾਇਆ ॥ ਐਸਾ

ਸਤਿਗੁਰੁ ਸੋਈ ਪਾਏ ਜਿਸੁ ਧੁਰਿ ਮਸਤਕਿ ਹਰਿ ਲਿਖਿ ਪਾਇਆ ॥ ਜਨ ਨਾਨਕ ਬਲਿਹਾਰੀ ਗੁਰ ਆਪਣੇ ਵਿਟਹੁ

ਜਿਨਿ ਭ੍ਰਮਿ ਭੁਲਾ ਮਾਰਗਿ ਪਾਇਆ ॥੧॥ ਮਃ ੩ ॥ ਤ੍ਰੈ ਗੁਣ ਮਾਇਆ ਵੇਖਿ ਭੁਲੇ ਜਿਉ ਦੇਖਿ ਦੀਪਕਿ ਪਤੰਗ

ਪਚਾਇਆ ॥ ਪੰਡਿਤ ਭੁਲਿ ਭੁਲਿ ਮਾਇਆ ਵੇਖਹਿ ਦਿਖਾ ਕਿਨੈ ਕਿਹੁ ਆਣਿ ਚੜਾਇਆ ॥ ਦੂਜੈ ਭਾਇ ਪੜਹਿ

ਨਿਤ ਬਿਖਿਆ ਨਾਵਹੁ ਦਯਿ ਖੁਆਇਆ ॥ ਜੋਗੀ ਜੰਗਮ ਸੰਨਿਆਸੀ ਭੁਲੇ ਓਨਾੑ ਅਹੰਕਾਰੁ ਬਹੁ ਗਰਬੁ

ਵਧਾਇਆ ॥ ਛਾਦਨੁ ਭੋਜਨੁ ਨ ਲੈਹੀ ਸਤ ਭਿਖਿਆ ਮਨਹਠਿ ਜਨਮੁ ਗਵਾਇਆ ॥ ਏਤੜਿਆ ਵਿਚਹੁ ਸੋ ਜਨੁ

ਸਮਧਾ ਜਿਨਿ ਗੁਰਮੁਖਿ ਨਾਮੁ ਧਿਆਇਆ ॥ ਜਨ ਨਾਨਕ ਕਿਸ ਨੋ ਆਖਿ ਸੁਣਾਈਐ ਜਾ ਕਰਦੇ ਸਭਿ ਕਰਾਇਆ

॥੨॥ ਪਉੜੀ ॥ ਮਾਇਆ ਮੋਹੁ ਪਰੇਤੁ ਹੈ ਕਾਮੁ ਕ੍ਰੋਧੁ ਅਹੰਕਾਰਾ ॥ ਏਹ ਜਮ ਕੀ ਸਿਰਕਾਰ ਹੈ ਏਨਾੑ ਉਪਰਿ ਜਮ ਕਾ

ਡੰਡੁ ਕਰਾਰਾ ॥ ਮਨਮੁਖ ਜਮ ਮਗਿ ਪਾਈਅਨਿੑ ਜਿਨੑ ਦੂਜਾ ਭਾਉ ਪਿਆਰਾ ॥ ਜਮ ਪੁਰਿ ਬਧੇ ਮਾਰੀਅਨਿ ਕੋ ਸੁਣੈ

ਨ ਪੂਕਾਰਾ ॥ ਜਿਸ ਨੋ ਕ੍ਰਿਪਾ ਕਰੇ ਤਿਸੁ ਗੁਰੁ ਮਿਲੈ ਗੁਰਮੁਖਿ ਨਿਸਤਾਰਾ ॥੧੨॥ ਸਲੋਕੁ ਮਃ ੩ ॥ ਹਉਮੈ ਮਮਤਾ

ਮੋਹਣੀ ਮਨਮੁਖਾ ਨੋ ਗਈ ਖਾਇ ॥ ਜੋ ਮੋਹਿ ਦੂਜੈ ਚਿਤੁ ਲਾਇਦੇ ਤਿਨਾ ਵਿਆਪਿ ਰਹੀ ਲਪਟਾਇ ॥ ਗੁਰ ਕੈ ਸਬਦਿ

ਪਰਜਾਲੀਐ ਤਾ ਏਹ ਵਿਚਹੁ ਜਾਇ ॥ ਤਨੁ ਮਨੁ ਹੋਵੈ ਉਜਲਾ ਨਾਮੁ ਵਸੈ ਮਨਿ ਆਇ ॥ ਨਾਨਕ ਮਾਇਆ ਕਾ

ਮਾਰਣੁ ਹਰਿ ਨਾਮੁ ਹੈ ਗੁਰਮੁਖਿ ਪਾਇਆ ਜਾਇ ॥੧॥ ਮਃ ੩ ॥ ਇਹੁ ਮਨੁ ਕੇਤੜਿਆ ਜੁਗ ਭਰਮਿਆ ਥਿਰੁ

ਰਹੈ ਨ ਆਵੈ ਜਾਇ ॥ ਹਰਿ ਭਾਣਾ ਤਾ ਭਰਮਾਇਅਨੁ ਕਰਿ ਪਰਪੰਚੁ ਖੇਲੁ ਉਪਾਇ ॥ ਜਾ ਹਰਿ ਬਖਸੇ ਤਾ ਗੁਰ

ਮਿਲੈ ਅਸਥਿਰੁ ਰਹੈ ਸਮਾਇ ॥ ਨਾਨਕ ਮਨ ਹੀ ਤੇ ਮਨੁ ਮਾਨਿਆ ਨਾ ਕਿਛੁ ਮਰੈ ਨ ਜਾਇ ॥੨॥ ਪਉੜੀ ॥

ਕਾਇਆ ਕੋਟੁ ਅਪਾਰੁ ਹੈ ਮਿਲਣਾ ਸੰਜੋਗੀ ॥ ਕਾਇਆ ਅੰਦਰਿ ਆਪਿ ਵਸਿ ਰਹਿਆ ਆਪੇ ਰਸ ਭੋਗੀ ॥ ਆਪਿ

ਅਤੀਤੁ ਅਲਿਪਤੁ ਹੈ ਨਿਰਜੋਗੁ ਹਰਿ ਜੋਗੀ ॥ ਜੋ ਤਿਸੁ ਭਾਵੈ ਸੋ ਕਰੇ ਹਰਿ ਕਰੇ ਸੁ ਹੋਗੀ ॥ ਹਰਿ ਗੁਰਮੁਖਿ ਨਾਮੁ

ਧਿਆਈਐ ਲਹਿ ਜਾਹਿ ਵਿਜੋਗੀ ॥੧੩॥ ਸਲੋਕੁ ਮਃ ੩ ॥ ਵਾਹੁ ਵਾਹੁ ਆਪਿ ਅਖਾਇਦਾ ਗੁਰ ਸਬਦੀ ਸਚੁ ਸੋਇ

॥ ਵਾਹੁ ਵਾਹੁ ਸਿਫਤਿ ਸਲਾਹ ਹੈ ਗੁਰਮੁਖਿ ਬੂਝੈ ਕੋਇ ॥ ਵਾਹੁ ਵਾਹੁ ਬਾਣੀ ਸਚੁ ਹੈ ਸਚਿ ਮਿਲਾਵਾ ਹੋਇ ॥ ਨਾਨਕ

ਵਾਹੁ ਵਾਹੁ ਕਰਤਿਆ ਪ੍ਰਭੁ ਪਾਇਆ ਕਰਮਿ ਪਰਾਪਤਿ ਹੋਇ ॥੧॥ ਮਃ ੩ ॥ ਵਾਹੁ ਵਾਹੁ ਕਰਤੀ ਰਸਨਾ ਸਬਦਿ

ਸੁਹਾਈ ॥ ਪੂਰੈ ਸਬਦਿ ਪ੍ਰਭੁ ਮਿਲਿਆ ਆਈ ॥ ਵਡਭਾਗੀਆ ਵਾਹੁ ਵਾਹੁ ਮੁਹਹੁ ਕਢਾਈ ॥ ਵਾਹੁ ਵਾਹੁ ਕਰਹਿ

ਸੇਈ ਜਨ ਸੋਹਣੇ ਤਿਨੑ ਕਉ ਪਰਜਾ ਪੂਜਣ ਆਈ ॥ ਵਾਹੁ ਵਾਹੁ ਕਰਮਿ ਪਰਾਪਤਿ ਹੋਵੈ ਨਾਨਕ ਦਰਿ ਸਚੈ

ਸੋਭਾ ਪਾਈ ॥੨॥ ਪਉੜੀ ॥ ਬਜਰ ਕਪਾਟ ਕਾਇਆ ਗੜੑ ਭੀਤਰਿ ਕੂੜੁ ਕੁਸਤੁ ਅਭਿਮਾਨੀ ॥ ਭਰਮਿ ਭੂਲੇ

ਨਦਰਿ ਨ ਆਵਨੀ ਮਨਮੁਖ ਅੰਧ ਅਗਿਆਨੀ ॥ ਉਪਾਇ ਕਿਤੈ ਨ ਲਭਨੀ ਕਰਿ ਭੇਖ ਥਕੇ ਭੇਖਵਾਨੀ ॥

ਗੁਰ ਸਬਦੀ ਖੋਲਾਈਅਨਿੑ ਹਰਿ ਨਾਮੁ ਜਪਾਨੀ ॥ ਹਰਿ ਜੀਉ ਅੰਮ੍ਰਿਤ ਬਿਰਖੁ ਹੈ ਜਿਨ ਪੀਆ ਤੇ ਤ੍ਰਿਪਤਾਨੀ ॥

੧੪॥ ਸਲੋਕੁ ਮਃ ੩ ॥ ਵਾਹੁ ਵਾਹੁ ਕਰਤਿਆ ਰੈਣਿ ਸੁਖਿ ਵਿਹਾਇ ॥ ਵਾਹੁ ਵਾਹੁ ਕਰਤਿਆ ਸਦਾ ਅਨੰਦੁ ਹੋਵੈ

ਮੇਰੀ ਮਾਇ ॥ ਵਾਹੁ ਵਾਹੁ ਕਰਤਿਆ ਹਰਿ ਸਿਉ ਲਿਵ ਲਾਇ ॥ ਵਾਹੁ ਵਾਹੁ ਕਰਮੀ ਬੋਲੈ ਬੋਲਾਇ ॥ ਵਾਹੁ ਵਾਹੁ

ਕਰਤਿਆ ਸੋਭਾ ਪਾਇ ॥ ਨਾਨਕ ਵਾਹੁ ਵਾਹੁ ਸਤਿ ਰਜਾਇ ॥੧॥ ਮਃ ੩ ॥ ਵਾਹੁ ਵਾਹੁ ਬਾਣੀ ਸਚੁ ਹੈ ਗੁਰਮੁਖਿ

ਲਧੀ ਭਾਲਿ ॥ ਵਾਹੁ ਵਾਹੁ ਸਬਦੇ ਉਚਰੈ ਵਾਹੁ ਵਾਹੁ ਹਿਰਦੈ ਨਾਲਿ ॥ ਵਾਹੁ ਵਾਹੁ ਕਰਤਿਆ ਹਰਿ ਪਾਇਆ ਸਹਜੇ

ਗੁਰਮੁਖਿ ਭਾਲਿ ॥ ਸੇ ਵਡਭਾਗੀ ਨਾਨਕਾ ਹਰਿ ਹਰਿ ਰਿਦੈ ਸਮਾਲਿ ॥੨॥ ਪਉੜੀ ॥ ਏ ਮਨਾ ਅਤਿ ਲੋਭੀਆ

ਨਿਤ ਲੋਭੇ ਰਾਤਾ ॥ ਮਾਇਆ ਮਨਸਾ ਮੋਹਣੀ ਦਹ ਦਿਸ ਫਿਰਾਤਾ ॥ ਅਗੈ ਨਾਉ ਜਾਤਿ ਨ ਜਾਇਸੀ ਮਨਮੁਖਿ ਦੁਖੁ

ਖਾਤਾ ॥ ਰਸਨਾ ਹਰਿ ਰਸੁ ਨ ਚਖਿਓ ਫੀਕਾ ਬੋਲਾਤਾ ॥ ਜਿਨਾ ਗੁਰਮੁਖਿ ਅੰਮ੍ਰਿਤੁ ਚਾਖਿਆ ਸੇ ਜਨ ਤ੍ਰਿਪਤਾਤਾ

॥੧੫॥ ਸਲੋਕੁ ਮਃ ੩ ॥ ਵਾਹੁ ਵਾਹੁ ਤਿਸ ਨੋ ਆਖੀਐ ਜਿ ਸਚਾ ਗਹਿਰ ਗੰਭੀਰੁ ॥ ਵਾਹੁ ਵਾਹੁ ਤਿਸ ਨੋ ਆਖੀਐ

ਜਿ ਗੁਣਦਾਤਾ ਮਤਿ ਧੀਰੁ ॥ ਵਾਹੁ ਵਾਹੁ ਤਿਸ ਨੋ ਆਖੀਐ ਜਿ ਸਭ ਮਹਿ ਰਹਿਆ ਸਮਾਇ ॥ ਵਾਹੁ ਵਾਹੁ ਤਿਸ ਨੋ

ਆਖੀਐ ਜਿ ਦੇਦਾ ਰਿਜਕੁ ਸਬਾਹਿ ॥ ਨਾਨਕ ਵਾਹੁ ਵਾਹੁ ਇਕੋ ਕਰਿ ਸਾਲਾਹੀਐ ਜਿ ਸਤਿਗੁਰ ਦੀਆ ਦਿਖਾਇ

॥੧॥ ਮਃ ੩ ॥ ਵਾਹੁ ਵਾਹੁ ਗੁਰਮੁਖ ਸਦਾ ਕਰਹਿ ਮਨਮੁਖ ਮਰਹਿ ਬਿਖੁ ਖਾਇ ॥ ਓਨਾ ਵਾਹੁ ਵਾਹੁ ਨ ਭਾਵਈ

ਦੁਖੇ ਦੁਖਿ ਵਿਹਾਇ ॥ ਗੁਰਮੁਖਿ ਅੰਮ੍ਰਿਤੁ ਪੀਵਣਾ ਵਾਹੁ ਵਾਹੁ ਕਰਹਿ ਲਿਵ ਲਾਇ ॥ ਨਾਨਕ ਵਾਹੁ ਵਾਹੁ ਕਰਹਿ

ਸੇ ਜਨ ਨਿਰਮਲੇ ਤ੍ਰਿਭਵਣ ਸੋਝੀ ਪਾਇ ॥੨॥ ਪਉੜੀ ॥ ਹਰਿ ਕੈ ਭਾਣੈ ਗੁਰੁ ਮਿਲੈ ਸੇਵਾ ਭਗਤਿ ਬਨੀਜੈ ॥ ਹਰਿ

ਕੈ ਭਾਣੈ ਹਰਿ ਮਨਿ ਵਸੈ ਸਹਜੇ ਰਸੁ ਪੀਜੈ ॥ ਹਰਿ ਕੈ ਭਾਣੈ ਸੁਖੁ ਪਾਈਐ ਹਰਿ ਲਾਹਾ ਨਿਤ ਲੀਜੈ ॥ ਹਰਿ ਕੈ

ਤਖਤਿ ਬਹਾਲੀਐ ਨਿਜ ਘਰਿ ਸਦਾ ਵਸੀਜੈ ॥ ਹਰਿ ਕਾ ਭਾਣਾ ਤਿਨੀ ਮੰਨਿਆ ਜਿਨਾ ਗੁਰੂ ਮਿਲੀਜੈ ॥੧੬॥

ਸਲੋਕੁ ਮਃ ੩ ॥ ਵਾਹੁ ਵਾਹੁ ਸੇ ਜਨ ਸਦਾ ਕਰਹਿ ਜਿਨੑ ਕਉ ਆਪੇ ਦੇਇ ਬੁਝਾਇ ॥ ਵਾਹੁ ਵਾਹੁ ਕਰਤਿਆ ਮਨੁ

ਨਿਰਮਲੁ ਹੋਵੈ ਹਉਮੈ ਵਿਚਹੁ ਜਾਇ ॥ ਵਾਹੁ ਵਾਹੁ ਗੁਰਸਿਖੁ ਜੋ ਨਿਤ ਕਰੇ ਸੋ ਮਨ ਚਿੰਦਿਆ ਫਲੁ ਪਾਇ ॥ ਵਾਹੁ

ਵਾਹੁ ਕਰਹਿ ਸੇ ਜਨ ਸੋਹਣੇ ਹਰਿ ਤਿਨੑ ਕੈ ਸੰਗਿ ਮਿਲਾਇ ॥ ਵਾਹੁ ਵਾਹੁ ਹਿਰਦੈ ਉਚਰਾ ਮੁਖਹੁ ਭੀ ਵਾਹੁ ਵਾਹੁ

ਕਰੇਉ ॥ ਨਾਨਕ ਵਾਹੁ ਵਾਹੁ ਜੋ ਕਰਹਿ ਹਉ ਤਨੁ ਮਨੁ ਤਿਨੑ ਕਉ ਦੇਉ ॥੧॥ ਮਃ ੩ ॥ ਵਾਹੁ ਵਾਹੁ ਸਾਹਿਬੁ ਸਚੁ

ਹੈ ਅੰਮ੍ਰਿਤੁ ਜਾ ਕਾ ਨਾਉ ॥ ਜਿਨਿ ਸੇਵਿਆ ਤਿਨਿ ਫਲੁ ਪਾਇਆ ਹਉ ਤਿਨ ਬਲਿਹਾਰੈ ਜਾਉ ॥ ਵਾਹੁ ਵਾਹੁ ਗੁਣੀ

ਨਿਧਾਨੁ ਹੈ ਜਿਸ ਨੋ ਦੇਇ ਸੁ ਖਾਇ ॥ ਵਾਹੁ ਵਾਹੁ ਜਲਿ ਥਲਿ ਭਰਪੂਰੁ ਹੈ ਗੁਰਮੁਖਿ ਪਾਇਆ ਜਾਇ ॥ ਵਾਹੁ

ਵਾਹੁ ਗੁਰਸਿਖ ਨਿਤ ਸਭ ਕਰਹੁ ਗੁਰ ਪੂਰੇ ਵਾਹੁ ਵਾਹੁ ਭਾਵੈ ॥ ਨਾਨਕ ਵਾਹੁ ਵਾਹੁ ਜੋ ਮਨਿ ਚਿਤਿ ਕਰੇ ਤਿਸੁ

ਜਮਕੰਕਰੁ ਨੇੜਿ ਨ ਆਵੈ ॥੨॥ ਪਉੜੀ ॥ ਹਰਿ ਜੀਉ ਸਚਾ ਸਚੁ ਹੈ ਸਚੀ ਗੁਰਬਾਣੀ ॥ ਸਤਿਗੁਰ ਤੇ ਸਚੁ ਪਛਾਣੀਐ

ਸਚਿ ਸਹਜਿ ਸਮਾਣੀ ॥ ਅਨਦਿਨੁ ਜਾਗਹਿ ਨਾ ਸਵਹਿ ਜਾਗਤ ਰੈਣਿ ਵਿਹਾਣੀ ॥ ਗੁਰਮਤੀ ਹਰਿ ਰਸੁ ਚਾਖਿਆ

ਸੇ ਪੁੰਨ ਪਰਾਣੀ ॥ ਬਿਨੁ ਗੁਰ ਕਿਨੈ ਨ ਪਾਇਓ ਪਚਿ ਮੁਏ ਅਜਾਣੀ ॥੧੭॥ ਸਲੋਕੁ ਮਃ ੩ ॥ ਵਾਹੁ ਵਾਹੁ ਬਾਣੀ

ਨਿਰੰਕਾਰ ਹੈ ਤਿਸੁ ਜੇਵਡੁ ਅਵਰੁ ਨ ਕੋਇ ॥ ਵਾਹੁ ਵਾਹੁ ਅਗਮ ਅਥਾਹੁ ਹੈ ਵਾਹੁ ਵਾਹੁ ਸਚਾ ਸੋਇ ॥ ਵਾਹੁ ਵਾਹੁ

ਵੇਪਰਵਾਹੁ ਹੈ ਵਾਹੁ ਵਾਹੁ ਕਰੇ ਸੁ ਹੋਇ ॥ ਵਾਹੁ ਵਾਹੁ ਅੰਮ੍ਰਿਤ ਨਾਮੁ ਹੈ ਗੁਰਮੁਖਿ ਪਾਵੈ ਕੋਇ ॥ ਵਾਹੁ ਵਾਹੁ ਕਰਮੀ

ਪਾਈਐ ਆਪਿ ਦਇਆ ਕਰਿ ਦੇਇ ॥ ਨਾਨਕ ਵਾਹੁ ਵਾਹੁ ਗੁਰਮੁਖਿ ਪਾਈਐ ਅਨਦਿਨੁ ਨਾਮੁ ਲਏਇ ॥੧॥ ਮਃ ੩

॥ ਬਿਨੁ ਸਤਿਗੁਰ ਸੇਵੇ ਸਾਤਿ ਨ ਆਵਈ ਦੂਜੀ ਨਾਹੀ ਜਾਇ ॥ ਜੇ ਬਹੁਤੇਰਾ ਲੋਚੀਐ ਵਿਣੁ ਕਰਮੈ ਨ ਪਾਇਆ

ਜਾਇ ॥ ਜਿਨਾੑ ਅੰਤਰਿ ਲੋਭ ਵਿਕਾਰੁ ਹੈ ਦੂਜੈ ਭਾਇ ਖੁਆਇ ॥ ਜੰਮਣੁ ਮਰਣੁ ਨ ਚੁਕਈ ਹਉਮੈ ਵਿਚਿ ਦੁਖੁ ਪਾਇ ॥

ਜਿਨਾੑ ਸਤਿਗੁਰ ਸਿਉ ਚਿਤੁ ਲਾਇਆ ਸੁ ਖਾਲੀ ਕੋਈ ਨਾਹਿ ॥ ਤਿਨ ਜਮ ਕੀ ਤਲਬ ਨ ਹੋਵਈ ਨਾ ਓਇ ਦੁਖ

ਸਹਾਹਿ ॥ ਨਾਨਕ ਗੁਰਮੁਖਿ ਉਬਰੇ ਸਚੈ ਸਬਦਿ ਸਮਾਹਿ ॥੨॥ ਪਉੜੀ ॥ ਢਾਢੀ ਤਿਸ ਨੋ ਆਖੀਐ ਜਿ ਖਸਮੈ ਧਰੇ

ਪਿਆਰੁ ॥ ਦਰਿ ਖੜਾ ਸੇਵਾ ਕਰੇ ਗੁਰ ਸਬਦੀ ਵੀਚਾਰੁ ॥ ਢਾਢੀ ਦਰੁ ਘਰੁ ਪਾਇਸੀ ਸਚੁ ਰਖੈ ਉਰ ਧਾਰਿ ॥ ਢਾਢੀ

ਕਾ ਮਹਲੁ ਅਗਲਾ ਹਰਿ ਕੈ ਨਾਇ ਪਿਆਰਿ ॥ ਢਾਢੀ ਕੀ ਸੇਵਾ ਚਾਕਰੀ ਹਰਿ ਜਪਿ ਹਰਿ ਨਿਸਤਾਰਿ ॥੧੮॥

ਸਲੋਕੁ ਮਃ ੩ ॥ ਗੂਜਰੀ ਜਾਤਿ ਗਵਾਰਿ ਜਾ ਸਹੁ ਪਾਏ ਆਪਣਾ ॥ ਗੁਰ ਕੈ ਸਬਦਿ ਵੀਚਾਰਿ ਅਨਦਿਨੁ ਹਰਿ ਜਪੁ

ਜਾਪਣਾ ॥ ਜਿਸੁ ਸਤਿਗੁਰੁ ਮਿਲੈ ਤਿਸੁ ਭਉ ਪਵੈ ਸਾ ਕੁਲਵੰਤੀ ਨਾਰਿ ॥ ਸਾ ਹੁਕਮੁ ਪਛਾਣੈ ਕੰਤ ਕਾ ਜਿਸ ਨੋ ਕ੍ਰਿਪਾ

ਕੀਤੀ ਕਰਤਾਰਿ ॥ ਓਹ ਕੁਚਜੀ ਕੁਲਖਣੀ ਪਰਹਰਿ ਛੋਡੀ ਭਤਾਰਿ ॥ ਭੈ ਪਇਐ ਮਲੁ ਕਟੀਐ ਨਿਰਮਲ ਹੋਵੈ ਸਰੀਰੁ

॥ ਅੰਤਰਿ ਪਰਗਾਸੁ ਮਤਿ ਊਤਮ ਹੋਵੈ ਹਰਿ ਜਪਿ ਗੁਣੀ ਗਹੀਰੁ ॥ ਭੈ ਵਿਚਿ ਬੈਸੈ ਭੈ ਰਹੈ ਭੈ ਵਿਚਿ ਕਮਾਵੈ ਕਾਰ ॥

ਐਥੈ ਸੁਖੁ ਵਡਿਆਈਆ ਦਰਗਹ ਮੋਖ ਦੁਆਰ ॥ ਭੈ ਤੇ ਨਿਰਭਉ ਪਾਈਐ ਮਿਲਿ ਜੋਤੀ ਜੋਤਿ ਅਪਾਰ ॥ ਨਾਨਕ

ਖਸਮੈ ਭਾਵੈ ਸਾ ਭਲੀ ਜਿਸ ਨੋ ਆਪੇ ਬਖਸੇ ਕਰਤਾਰੁ ॥੧॥ ਮਃ ੩ ॥ ਸਦਾ ਸਦਾ ਸਾਲਾਹੀਐ ਸਚੇ ਕਉ ਬਲਿ ਜਾਉ

॥ ਨਾਨਕ ਏਕੁ ਛੋਡਿ ਦੂਜੈ ਲਗੈ ਸਾ ਜਿਹਵਾ ਜਲਿ ਜਾਉ ॥੨॥ ਪਉੜੀ ॥ ਅੰਸਾ ਅਉਤਾਰੁ ਉਪਾਇਓਨੁ ਭਾਉ

ਦੂਜਾ ਕੀਆ ॥ ਜਿਉ ਰਾਜੇ ਰਾਜੁ ਕਮਾਵਦੇ ਦੁਖ ਸੁਖ ਭਿੜੀਆ ॥ ਈਸਰੁ ਬ੍ਰਹਮਾ ਸੇਵਦੇ ਅੰਤੁ ਤਿਨੀੑ ਨ ਲਹੀਆ ॥

ਨਿਰਭਉ ਨਿਰੰਕਾਰੁ ਅਲਖੁ ਹੈ ਗੁਰਮੁਖਿ ਪ੍ਰਗਟੀਆ ॥ ਤਿਥੈ ਸੋਗੁ ਵਿਜੋਗੁ ਨ ਵਿਆਪਈ ਅਸਥਿਰੁ ਜਗਿ ਥੀਆ

॥੧੯॥ ਸਲੋਕੁ ਮਃ ੩ ॥ ਏਹੁ ਸਭੁ ਕਿਛੁ ਆਵਣ ਜਾਣੁ ਹੈ ਜੇਤਾ ਹੈ ਆਕਾਰੁ ॥ ਜਿਨਿ ਏਹੁ ਲੇਖਾ ਲਿਖਿਆ ਸੋ ਹੋਆ

ਪਰਵਾਣੁ ॥ ਨਾਨਕ ਜੇ ਕੋ ਆਪੁ ਗਣਾਇਦਾ ਸੋ ਮੂਰਖੁ ਗਾਵਾਰੁ ॥੧॥ ਮਃ ੩ ॥ ਮਨੁ ਕੁੰਚਰੁ ਪੀਲਕੁ ਗੁਰੂ ਗਿਆਨੁ

ਕੁੰਡਾ ਜਹ ਖਿੰਚੇ ਤਹ ਜਾਇ ॥ ਨਾਨਕ ਹਸਤੀ ਕੁੰਡੇ ਬਾਹਰਾ ਫਿਰਿ ਫਿਰਿ ਉਝੜਿ ਪਾਇ ॥੨॥ ਪਉੜੀ ॥ ਤਿਸੁ ਆਗੈ

ਅਰਦਾਸਿ ਜਿਨਿ ਉਪਾਇਆ ॥ ਸਤਿਗੁਰੁ ਅਪਣਾ ਸੇਵਿ ਸਭ ਫਲ ਪਾਇਆ ॥ ਅੰਮ੍ਰਿਤ ਹਰਿ ਕਾ ਨਾਉ ਸਦਾ

ਧਿਆਇਆ ॥ ਸੰਤ ਜਨਾ ਕੈ ਸੰਗਿ ਦੁਖੁ ਮਿਟਾਇਆ ॥ ਨਾਨਕ ਭਏ ਅਚਿੰਤੁ ਹਰਿ ਧਨੁ ਨਿਹਚਲਾਇਆ ॥੨੦॥

ਸਲੋਕ ਮਃ ੩ ॥ ਖੇਤਿ ਮਿਆਲਾ ਉਚੀਆ ਘਰੁ ਉਚਾ ਨਿਰਣਉ ॥ ਮਹਲ ਭਗਤੀ ਘਰਿ ਸਰੈ ਸਜਣ ਪਾਹੁਣਿਅਉ

॥ ਬਰਸਨਾ ਤ ਬਰਸੁ ਘਨਾ ਬਹੁੜਿ ਬਰਸਹਿ ਕਾਹਿ ॥ ਨਾਨਕ ਤਿਨੑ ਬਲਿਹਾਰਣੈ ਜਿਨੑ ਗੁਰਮੁਖਿ ਪਾਇਆ ਮਨ

ਮਾਹਿ ॥੧॥ ਮਃ ੩ ॥ ਮਿਠਾ ਸੋ ਜੋ ਭਾਵਦਾ ਸਜਣੁ ਸੋ ਜਿ ਰਾਸਿ ॥ ਨਾਨਕ ਗੁਰਮੁਖਿ ਜਾਣੀਐ ਜਾ ਕਉ ਆਪਿ

ਕਰੇ ਪਰਗਾਸੁ ॥੨॥ ਪਉੜੀ ॥ ਪ੍ਰਭ ਪਾਸਿ ਜਨ ਕੀ ਅਰਦਾਸਿ ਤੂ ਸਚਾ ਸਾਂਈ ॥ ਤੂ ਰਖਵਾਲਾ ਸਦਾ ਸਦਾ ਹਉ

ਤੁਧੁ ਧਿਆਈ ॥ ਜੀਅ ਜੰਤ ਸਭਿ ਤੇਰਿਆ ਤੂ ਰਹਿਆ ਸਮਾਈ ॥ ਜੋ ਦਾਸ ਤੇਰੇ ਕੀ ਨਿੰਦਾ ਕਰੇ ਤਿਸੁ ਮਾਰਿ ਪਚਾਈ

॥ ਚਿੰਤਾ ਛਡਿ ਅਚਿੰਤੁ ਰਹੁ ਨਾਨਕ ਲਗਿ ਪਾਈ ॥੨੧॥ ਸਲੋਕ ਮਃ ੩ ॥ ਆਸਾ ਕਰਤਾ ਜਗੁ ਮੁਆ ਆਸਾ ਮਰੈ

ਨ ਜਾਇ ॥ ਨਾਨਕ ਆਸਾ ਪੂਰੀਆ ਸਚੇ ਸਿਉ ਚਿਤੁ ਲਾਇ ॥੧॥ ਮਃ ੩ ॥ ਆਸਾ ਮਨਸਾ ਮਰਿ ਜਾਇਸੀ ਜਿਨਿ

ਕੀਤੀ ਸੋ ਲੈ ਜਾਇ ॥ ਨਾਨਕ ਨਿਹਚਲੁ ਕੋ ਨਹੀ ਬਾਝਹੁ ਹਰਿ ਕੈ ਨਾਇ ॥੨॥ ਪਉੜੀ ॥ ਆਪੇ ਜਗਤੁ ਉਪਾਇਓਨੁ

ਕਰਿ ਪੂਰਾ ਥਾਟੁ ॥ ਆਪੇ ਸਾਹੁ ਆਪੇ ਵਣਜਾਰਾ ਆਪੇ ਹੀ ਹਰਿ ਹਾਟੁ ॥ ਆਪੇ ਸਾਗਰੁ ਆਪੇ ਬੋਹਿਥਾ ਆਪੇ ਹੀ

ਖੇਵਾਟੁ ॥ ਆਪੇ ਗੁਰੁ ਚੇਲਾ ਹੈ ਆਪੇ ਆਪੇ ਦਸੇ ਘਾਟੁ ॥ ਜਨ ਨਾਨਕ ਨਾਮੁ ਧਿਆਇ ਤੂ ਸਭਿ ਕਿਲਵਿਖ ਕਾਟੁ

॥੨੨॥੧॥ ਸੁਧੁ

ਰਾਗੁ ਗੂਜਰੀ ਵਾਰ ਮਹਲਾ ੫      ੴ ਸਤਿਗੁਰ ਪ੍ਰਸਾਦਿ ॥

ਸਲੋਕੁ ਮਃ ੫ ॥ ਅੰਤਰਿ ਗੁਰੁ ਆਰਾਧਣਾ ਜਿਹਵਾ ਜਪਿ ਗੁਰ ਨਾਉ ॥ ਨੇਤ੍ਰੀ ਸਤਿਗੁਰੁ ਪੇਖਣਾ ਸ੍ਰਵਣੀ ਸੁਨਣਾ

ਗੁਰ ਨਾਉ ॥ ਸਤਿਗੁਰ ਸੇਤੀ ਰਤਿਆ ਦਰਗਹ ਪਾਈਐ ਠਾਉ ॥ ਕਹੁ ਨਾਨਕ ਕਿਰਪਾ ਕਰੇ ਜਿਸ ਨੋ ਏਹ ਵਥੁ ਦੇਇ

॥ ਜਗ ਮਹਿ ਉਤਮ ਕਾਢੀਅਹਿ ਵਿਰਲੇ ਕੇਈ ਕੇਇ ॥੧॥ ਮਃ ੫ ॥ ਰਖੇ ਰਖਣਹਾਰਿ ਆਪਿ ਉਬਾਰਿਅਨੁ ॥ ਗੁਰ ਕੀ

ਪੈਰੀ ਪਾਇ ਕਾਜ ਸਵਾਰਿਅਨੁ ॥ ਹੋਆ ਆਪਿ ਦਇਆਲੁ ਮਨਹੁ ਨ ਵਿਸਾਰਿਅਨੁ ॥ ਸਾਧ ਜਨਾ ਕੈ ਸੰਗਿ ਭਵਜਲੁ

ਤਾਰਿਅਨੁ ॥ ਸਾਕਤ ਨਿੰਦਕ ਦੁਸਟ ਖਿਨ ਮਾਹਿ ਬਿਦਾਰਿਅਨੁ ॥ ਤਿਸੁ ਸਾਹਿਬ ਕੀ ਟੇਕ ਨਾਨਕ ਮਨੈ ਮਾਹਿ ॥

ਜਿਸੁ ਸਿਮਰਤ ਸੁਖੁ ਹੋਇ ਸਗਲੇ ਦੂਖ ਜਾਹਿ ॥੨॥ ਪਉੜੀ ॥ ਅਕੁਲ ਨਿਰੰਜਨ ਪੁਰਖੁ ਅਗਮੁ ਅਪਾਰੀਐ ॥ ਸਚੋ

ਸਚਾ ਸਚੁ ਸਚੁ ਨਿਹਾਰੀਐ ॥ ਕੂੜੁ ਨ ਜਾਪੈ ਕਿਛੁ ਤੇਰੀ ਧਾਰੀਐ ॥ ਸਭਸੈ ਦੇ ਦਾਤਾਰੁ ਜੇਤ ਉਪਾਰੀਐ ॥ ਇਕਤੁ

ਸੂਤਿ ਪਰੋਇ ਜੋਤਿ ਸੰਜਾਰੀਐ ॥ ਹੁਕਮੇ ਭਵਜਲ ਮੰਝਿ ਹੁਕਮੇ ਤਾਰੀਐ ॥ ਪ੍ਰਭ ਜੀਉ ਤੁਧੁ ਧਿਆਏ ਸੋਇ ਜਿਸੁ ਭਾਗੁ

ਮਥਾਰੀਐ ॥ ਤੇਰੀ ਗਤਿ ਮਿਤਿ ਲਖੀ ਨ ਜਾਇ ਹਉ ਤੁਧੁ ਬਲਿਹਾਰੀਐ ॥੧॥ ਸਲੋਕੁ ਮਃ ੫ ॥ ਜਾ ਤੂੰ ਤੁਸਹਿ

ਮਿਹਰਵਾਨ ਅਚਿੰਤੁ ਵਸਹਿ ਮਨ ਮਾਹਿ ॥ ਜਾ ਤੂੰ ਤੁਸਹਿ ਮਿਹਰਵਾਨ ਨਉ ਨਿਧਿ ਘਰ ਮਹਿ ਪਾਹਿ ॥ ਜਾ ਤੂੰ ਤੁਸਹਿ

ਮਿਹਰਵਾਨ ਤਾ ਗੁਰ ਕਾ ਮੰਤ੍ਰੁ ਕਮਾਹਿ ॥ ਜਾ ਤੂੰ ਤੁਸਹਿ ਮਿਹਰਵਾਨ ਤਾ ਨਾਨਕ ਸਚਿ ਸਮਾਹਿ ॥੧॥ ਮਃ ੫ ॥

ਕਿਤੀ ਬੈਹਨਿੑ ਬੈਹਣੇ ਮੁਚੁ ਵਜਾਇਨਿ ਵਜ ॥ ਨਾਨਕ ਸਚੇ ਨਾਮ ਵਿਣੁ ਕਿਸੈ ਨ ਰਹੀਆ ਲਜ ॥੨॥ ਪਉੜੀ ॥ ਤੁਧੁ

ਧਿਆਇਨਿੑ ਬੇਦ ਕਤੇਬਾ ਸਣੁ ਖੜੇ ॥ ਗਣਤੀ ਗਣੀ ਨ ਜਾਇ ਤੇਰੈ ਦਰਿ ਪੜੇ ॥ ਬ੍ਰਹਮੇ ਤੁਧੁ ਧਿਆਇਨਿੑ ਇੰਦ੍ਰ

ਇੰਦ੍ਰਾਸਣਾ ॥ ਸੰਕਰ ਬਿਸਨ ਅਵਤਾਰ ਹਰਿ ਜਸੁ ਮੁਖਿ ਭਣਾ ॥ ਪੀਰ ਪਿਕਾਬਰ ਸੇਖ ਮਸਾਇਕ ਅਉਲੀਏ ॥ ਓਤਿ

ਪੋਤਿ ਨਿਰੰਕਾਰ ਘਟਿ ਘਟਿ ਮਉਲੀਏ ॥ ਕੂੜਹੁ ਕਰੇ ਵਿਣਾਸੁ ਧਰਮੇ ਤਗੀਐ ॥ ਜਿਤੁ ਜਿਤੁ ਲਾਇਹਿ ਆਪਿ ਤਿਤੁ

ਤਿਤੁ ਲਗੀਐ ॥੨॥ ਸਲੋਕੁ ਮਃ ੫ ॥ ਚੰਗਿਆੲੀਂ ਆਲਕੁ ਕਰੇ ਬੁਰਿਆੲੀਂ ਹੋਇ ਸੇਰੁ ॥ ਨਾਨਕ ਅਜੁ ਕਲਿ ਆਵਸੀ

ਗਾਫਲ ਫਾਹੀ ਪੇਰੁ ॥੧॥ ਮਃ ੫ ॥ ਕਿਤੀਆ ਕੁਢੰਗ ਗੁਝਾ ਥੀਐ ਨ ਹਿਤੁ ॥ ਨਾਨਕ ਤੈ ਸਹਿ ਢਕਿਆ ਮਨ ਮਹਿ

ਸਚਾ ਮਿਤੁ ॥੨॥ ਪਉੜੀ ॥ ਹਉ ਮਾਗਉ ਤੁਝੈ ਦਇਆਲ ਕਰਿ ਦਾਸਾ ਗੋਲਿਆ ॥ ਨਉ ਨਿਧਿ ਪਾਈ ਰਾਜੁ ਜੀਵਾ

ਬੋਲਿਆ ॥ ਅੰਮ੍ਰਿਤ ਨਾਮੁ ਨਿਧਾਨੁ ਦਾਸਾ ਘਰਿ ਘਣਾ ॥ ਤਿਨ ਕੈ ਸੰਗਿ ਨਿਹਾਲੁ ਸ੍ਰਵਣੀ ਜਸੁ ਸੁਣਾ ॥ ਕਮਾਵਾ

ਤਿਨ ਕੀ ਕਾਰ ਸਰੀਰੁ ਪਵਿਤੁ ਹੋਇ ॥ ਪਖਾ ਪਾਣੀ ਪੀਸਿ ਬਿਗਸਾ ਪੈਰ ਧੋਇ ॥ ਆਪਹੁ ਕਛੂ ਨ ਹੋਇ ਪ੍ਰਭ ਨਦਰਿ

ਨਿਹਾਲੀਐ ॥ ਮੋਹਿ ਨਿਰਗੁਣ ਦਿਚੈ ਥਾਉ ਸੰਤ ਧਰਮ ਸਾਲੀਐ ॥੩॥ ਸਲੋਕ ਮਃ ੫ ॥ ਸਾਜਨ ਤੇਰੇ ਚਰਨ ਕੀ ਹੋਇ

ਰਹਾ ਸਦ ਧੂਰਿ ॥ ਨਾਨਕ ਸਰਣਿ ਤੁਹਾਰੀਆ ਪੇਖਉ ਸਦਾ ਹਜੂਰਿ ॥੧॥ ਮਃ ੫ ॥ ਪਤਿਤ ਪੁਨੀਤ ਅਸੰਖ ਹੋਹਿ

ਹਰਿ ਚਰਣੀ ਮਨੁ ਲਾਗ ॥ ਅਠਸਠਿ ਤੀਰਥ ਨਾਮੁ ਪ੍ਰਭ ਜਿਸੁ ਨਾਨਕ ਮਸਤਕਿ ਭਾਗ ॥੨॥ ਪਉੜੀ ॥ ਨਿਤ

ਜਪੀਐ ਸਾਸਿ ਗਿਰਾਸਿ ਨਾਉ ਪਰਵਦਿਗਾਰ ਦਾ ॥ ਜਿਸ ਨੋ ਕਰੇ ਰਹੰਮ ਤਿਸੁ ਨ ਵਿਸਾਰਦਾ ॥ ਆਪਿ ਉਪਾਵਣਹਾਰ

ਆਪੇ ਹੀ ਮਾਰਦਾ ॥ ਸਭੁ ਕਿਛੁ ਜਾਣੈ ਜਾਣੁ ਬੁਝਿ ਵੀਚਾਰਦਾ ॥ ਅਨਿਕ ਰੂਪ ਖਿਨ ਮਾਹਿ ਕੁਦਰਤਿ ਧਾਰਦਾ ॥

ਜਿਸ ਨੋ ਲਾਇ ਸਚਿ ਤਿਸਹਿ ਉਧਾਰਦਾ ॥ ਜਿਸ ਦੈ ਹੋਵੈ ਵਲਿ ਸੁ ਕਦੇ ਨ ਹਾਰਦਾ ॥ ਸਦਾ ਅਭਗੁ ਦੀਬਾਣੁ ਹੈ ਹਉ

ਤਿਸੁ ਨਮਸਕਾਰਦਾ ॥੪॥ ਸਲੋਕ ਮਃ ੫ ॥ ਕਾਮੁ ਕ੍ਰੋਧੁ ਲੋਭੁ ਛੋਡੀਐ ਦੀਜੈ ਅਗਨਿ ਜਲਾਇ ॥ ਜੀਵਦਿਆ ਨਿਤ

ਜਾਪੀਐ ਨਾਨਕ ਸਾਚਾ ਨਾਉ ॥੧॥ ਮਃ ੫ ॥ ਸਿਮਰਤ ਸਿਮਰਤ ਪ੍ਰਭੁ ਆਪਣਾ ਸਭ ਫਲ ਪਾਏ ਆਹਿ ॥ ਨਾਨਕ

ਨਾਮੁ ਅਰਾਧਿਆ ਗੁਰ ਪੂਰੈ ਦੀਆ ਮਿਲਾਇ ॥੨॥ ਪਉੜੀ ॥ ਸੋ ਮੁਕਤਾ ਸੰਸਾਰਿ ਜਿ ਗੁਰਿ ਉਪਦੇਸਿਆ ॥ ਤਿਸ ਕੀ

ਗਈ ਬਲਾਇ ਮਿਟੇ ਅੰਦੇਸਿਆ ॥ ਤਿਸ ਕਾ ਦਰਸਨੁ ਦੇਖਿ ਜਗਤੁ ਨਿਹਾਲੁ ਹੋਇ ॥ ਜਨ ਕੈ ਸੰਗਿ ਨਿਹਾਲੁ ਪਾਪਾ

ਮੈਲੁ ਧੋਇ ॥ ਅੰਮ੍ਰਿਤੁ ਸਾਚਾ ਨਾਉ ਓਥੈ ਜਾਪੀਐ ॥ ਮਨ ਕਉ ਹੋਇ ਸੰਤੋਖੁ ਭੁਖਾ ਧ੍ਰਾਪੀਐ ॥ ਜਿਸੁ ਘਟਿ ਵਸਿਆ

ਨਾਉ ਤਿਸੁ ਬੰਧਨ ਕਾਟੀਐ ॥ ਗੁਰ ਪਰਸਾਦਿ ਕਿਨੈ ਵਿਰਲੈ ਹਰਿ ਧਨੁ ਖਾਟੀਐ ॥੫॥ ਸਲੋਕ ਮਃ ੫ ॥ ਮਨ

ਮਹਿ ਚਿਤਵਉ ਚਿਤਵਨੀ ਉਦਮੁ ਕਰਉ ਉਠਿ ਨੀਤ ॥ ਹਰਿ ਕੀਰਤਨ ਕਾ ਆਹਰੋ ਹਰਿ ਦੇਹੁ ਨਾਨਕ ਕੇ ਮੀਤ

॥੧॥ ਮਃ ੫ ॥ ਦ੍ਰਿਸਟਿ ਧਾਰਿ ਪ੍ਰਭਿ ਰਾਖਿਆ ਮਨੁ ਤਨੁ ਰਤਾ ਮੂਲਿ ॥ ਨਾਨਕ ਜੋ ਪ੍ਰਭ ਭਾਣੀਆ ਮਰਉ ਵਿਚਾਰੀ

ਸੂਲਿ ॥੨॥ ਪਉੜੀ ॥ ਜੀਅ ਕੀ ਬਿਰਥਾ ਹੋਇ ਸੁ ਗੁਰ ਪਹਿ ਅਰਦਾਸਿ ਕਰਿ ॥ ਛੋਡਿ ਸਿਆਣਪ ਸਗਲ ਮਨੁ ਤਨੁ

ਅਰਪਿ ਧਰਿ ॥ ਪੂਜਹੁ ਗੁਰ ਕੇ ਪੈਰ ਦੁਰਮਤਿ ਜਾਇ ਜਰਿ ॥ ਸਾਧ ਜਨਾ ਕੈ ਸੰਗਿ ਭਵਜਲੁ ਬਿਖਮੁ ਤਰਿ ॥ ਸੇਵਹੁ

ਸਤਿਗੁਰ ਦੇਵ ਅਗੈ ਨ ਮਰਹੁ ਡਰਿ ॥ ਖਿਨ ਮਹਿ ਕਰੇ ਨਿਹਾਲੁ ਊਣੇ ਸੁਭਰ ਭਰਿ ॥ ਮਨ ਕਉ ਹੋਇ ਸੰਤੋਖੁ

ਧਿਆਈਐ ਸਦਾ ਹਰਿ ॥ ਸੋ ਲਗਾ ਸਤਿਗੁਰ ਸੇਵ ਜਾ ਕਉ ਕਰਮੁ ਧੁਰਿ ॥੬॥ ਸਲੋਕ ਮਃ ੫ ॥ ਲਗੜੀ ਸੁਥਾਨਿ

ਜੋੜਣਹਾਰੈ ਜੋੜੀਆ ॥ ਨਾਨਕ ਲਹਰੀ ਲਖ ਸੈ ਆਨ ਡੁਬਣ ਦੇਇ ਨ ਮਾ ਪਿਰੀ ॥੧॥ ਮਃ ੫ ॥ ਬਨਿ ਭੀਹਾਵਲੈ

ਹਿਕੁ ਸਾਥੀ ਲਧਮੁ ਦੁਖ ਹਰਤਾ ਹਰਿ ਨਾਮਾ ॥ ਬਲਿ ਬਲਿ ਜਾਈ ਸੰਤ ਪਿਆਰੇ ਨਾਨਕ ਪੂਰਨ ਕਾਮਾਂ ॥੨॥

ਪਉੜੀ ॥ ਪਾਈਅਨਿ ਸਭਿ ਨਿਧਾਨ ਤੇਰੈ ਰੰਗਿ ਰਤਿਆ ॥ ਨ ਹੋਵੀ ਪਛੋਤਾਉ ਤੁਧ ਨੋ ਜਪਤਿਆ ॥ ਪਹੁਚਿ ਨ

ਸਕੈ ਕੋਇ ਤੇਰੀ ਟੇਕ ਜਨ ॥ ਗੁਰ ਪੂਰੇ ਵਾਹੁ ਵਾਹੁ ਸੁਖ ਲਹਾ ਚਿਤਾਰਿ ਮਨ ॥ ਗੁਰ ਪਹਿ ਸਿਫਤਿ ਭੰਡਾਰੁ ਕਰਮੀ

ਪਾਈਐ ॥ ਸਤਿਗੁਰ ਨਦਰਿ ਨਿਹਾਲ ਬਹੁੜਿ ਨ ਧਾਈਐ ॥ ਰਖੈ ਆਪਿ ਦਇਆਲੁ ਕਰਿ ਦਾਸਾ ਆਪਣੇ ॥ ਹਰਿ

ਹਰਿ ਹਰਿ ਹਰਿ ਨਾਮੁ ਜੀਵਾ ਸੁਣਿ ਸੁਣੇ ॥੭॥ ਸਲੋਕ ਮਃ ੫ ॥ ਪ੍ਰੇਮ ਪਟੋਲਾ ਤੈ ਸਹਿ ਦਿਤਾ ਢਕਣ ਕੂ ਪਤਿ ਮੇਰੀ ॥

ਦਾਨਾ ਬੀਨਾ ਸਾਈ ਮੈਡਾ ਨਾਨਕ ਸਾਰ ਨ ਜਾਣਾ ਤੇਰੀ ॥੧॥ ਮਃ ੫ ॥ ਤੈਡੈ ਸਿਮਰਣਿ ਹਭੁ ਕਿਛੁ ਲਧਮੁ ਬਿਖਮੁ

ਨ ਡਿਠਮੁ ਕੋਈ ॥ ਜਿਸੁ ਪਤਿ ਰਖੈ ਸਚਾ ਸਾਹਿਬੁ ਨਾਨਕ ਮੇਟਿ ਨ ਸਕੈ ਕੋਈ ॥੨॥ ਪਉੜੀ ॥ ਹੋਵੈ ਸੁਖੁ ਘਣਾ ਦਯਿ

ਧਿਆਇਐ ॥ ਵੰਞੈ ਰੋਗਾ ਘਾਣਿ ਹਰਿ ਗੁਣ ਗਾਇਐ ॥ ਅੰਦਰਿ ਵਰਤੈ ਠਾਢਿ ਪ੍ਰਭਿ ਚਿਤਿ ਆਇਐ ॥ ਪੂਰਨ ਹੋਵੈ

ਆਸ ਨਾਇ ਮੰਨਿ ਵਸਾਇਐ ॥ ਕੋਇ ਨ ਲਗੈ ਬਿਘਨੁ ਆਪੁ ਗਵਾਇਐ ॥ ਗਿਆਨ ਪਦਾਰਥੁ ਮਤਿ ਗੁਰ ਤੇ

ਪਾਇਐ ॥ ਤਿਨਿ ਪਾਏ ਸਭੇ ਥੋਕ ਜਿਸੁ ਆਪਿ ਦਿਵਾਇਐ ॥ ਤੂੰ ਸਭਨਾ ਕਾ ਖਸਮੁ ਸਭ ਤੇਰੀ ਛਾਇਐ ॥੮॥

ਸਲੋਕ ਮਃ ੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ

ਹਰਿ ਨਾਨਕ ਤੁਲਹਾ ਬੇੜੀ ॥੧॥ ਮਃ ੫ ॥ ਜਿਨਾੑ ਦਿਸੰਦੜਿਆ ਦੁਰਮਤਿ ਵੰਞੈ ਮਿਤ੍ਰ ਅਸਾਡੜੇ ਸੇਈ ॥ ਹਉ ਢੂਢੇਦੀ

ਜਗੁ ਸਬਾਇਆ ਜਨ ਨਾਨਕ ਵਿਰਲੇ ਕੇਈ ॥੨॥ ਪਉੜੀ ॥ ਆਵੈ ਸਾਹਿਬੁ ਚਿਤਿ ਤੇਰਿਆ ਭਗਤਾ ਡਿਠਿਆ ॥

ਮਨ ਕੀ ਕਟੀਐ ਮੈਲੁ ਸਾਧਸੰਗਿ ਵੁਠਿਆ ॥ ਜਨਮ ਮਰਣ ਭਉ ਕਟੀਐ ਜਨ ਕਾ ਸਬਦੁ ਜਪਿ ॥ ਬੰਧਨ ਖੋਲਨਿੑ

ਸੰਤ ਦੂਤ ਸਭਿ ਜਾਹਿ ਛਪਿ ॥ ਤਿਸੁ ਸਿਉ ਲਾਇਨਿੑ ਰੰਗੁ ਜਿਸ ਦੀ ਸਭ ਧਾਰੀਆ ॥ ਊਚੀ ਹੂੰ ਊਚਾ ਥਾਨੁ ਅਗਮ

ਅਪਾਰੀਆ ॥ ਰੈਣਿ ਦਿਨਸੁ ਕਰ ਜੋੜਿ ਸਾਸਿ ਸਾਸਿ ਧਿਆਈਐ ॥ ਜਾ ਆਪੇ ਹੋਇ ਦਇਆਲੁ ਤਾਂ ਭਗਤ ਸੰਗੁ

ਪਾਈਐ ॥੯॥ ਸਲੋਕ ਮਃ ੫ ॥ ਬਾਰਿ ਵਿਡਾਨੜੈ ਹੁੰਮਸ ਧੁੰਮਸ ਕੂਕਾ ਪਈਆ ਰਾਹੀ ॥ ਤਉ ਸਹ ਸੇਤੀ ਲਗੜੀ

ਡੋਰੀ ਨਾਨਕ ਅਨਦ ਸੇਤੀ ਬਨੁ ਗਾਹੀ ॥੧॥ ਮਃ ੫ ॥ ਸਚੀ ਬੈਸਕ ਤਿਨਾੑ ਸੰਗਿ ਜਿਨ ਸੰਗਿ ਜਪੀਐ ਨਾਉ ॥ ਤਿਨੑ

ਸੰਗਿ ਸੰਗੁ ਨ ਕੀਚਈ ਨਾਨਕ ਜਿਨਾ ਆਪਣਾ ਸੁਆਉ ॥੨॥ ਪਉੜੀ ॥ ਸਾ ਵੇਲਾ ਪਰਵਾਣੁ ਜਿਤੁ ਸਤਿਗੁਰੁ

ਭੇਟਿਆ ॥ ਹੋਆ ਸਾਧੂ ਸੰਗੁ ਫਿਰਿ ਦੂਖ ਨ ਤੇਟਿਆ ॥ ਪਾਇਆ ਨਿਹਚਲੁ ਥਾਨੁ ਫਿਰਿ ਗਰਭਿ ਨ ਲੇਟਿਆ ॥

ਨਦਰੀ ਆਇਆ ਇਕੁ ਸਗਲ ਬ੍ਰਹਮੇਟਿਆ ॥ ਤਤੁ ਗਿਆਨੁ ਲਾਇ ਧਿਆਨੁ ਦ੍ਰਿਸਟਿ ਸਮੇਟਿਆ ॥ ਸਭੋ ਜਪੀਐ

ਜਾਪੁ ਜਿ ਮੁਖਹੁ ਬੋਲੇਟਿਆ ॥ ਹੁਕਮੇ ਬੁਝਿ ਨਿਹਾਲੁ ਸੁਖਿ ਸੁਖੇਟਿਆ ॥ ਪਰਖਿ ਖਜਾਨੈ ਪਾਏ ਸੇ ਬਹੁੜਿ ਨ ਖੋਟਿਆ

॥੧੦॥ ਸਲੋਕੁ ਮਃ ੫ ॥ ਵਿਛੋਹੇ ਜੰਬੂਰ ਖਵੇ ਨ ਵੰਞਨਿ ਗਾਖੜੇ ॥ ਜੇ ਸੋ ਧਣੀ ਮਿਲੰਨਿ ਨਾਨਕ ਸੁਖ ਸੰਬੂਹ ਸਚੁ ॥੧॥

ਮਃ ੫ ॥ ਜਿਮੀ ਵਸੰਦੀ ਪਾਣੀਐ ਈਧਣੁ ਰਖੈ ਭਾਹਿ ॥ ਨਾਨਕ ਸੋ ਸਹੁ ਆਹਿ ਜਾ ਕੈ ਆਢਲਿ ਹਭੁ ਕੋ ॥੨॥

ਪਉੜੀ ॥ ਤੇਰੇ ਕੀਤੇ ਕੰਮ ਤੁਧੈ ਹੀ ਗੋਚਰੇ ॥ ਸੋਈ ਵਰਤੈ ਜਗਿ ਜਿ ਕੀਆ ਤੁਧੁ ਧੁਰੇ ॥ ਬਿਸਮੁ ਭਏ ਬਿਸਮਾਦ ਦੇਖਿ

ਕੁਦਰਤਿ ਤੇਰੀਆ ॥ ਸਰਣਿ ਪਰੇ ਤੇਰੀ ਦਾਸ ਕਰਿ ਗਤਿ ਹੋਇ ਮੇਰੀਆ ॥ ਤੇਰੈ ਹਥਿ ਨਿਧਾਨੁ ਭਾਵੈ ਤਿਸੁ ਦੇਹਿ ॥

ਜਿਸ ਨੋ ਹੋਇ ਦਇਆਲੁ ਹਰਿ ਨਾਮੁ ਸੇਇ ਲੇਹਿ ॥ ਅਗਮ ਅਗੋਚਰ ਬੇਅੰਤ ਅੰਤੁ ਨ ਪਾਈਐ ॥ ਜਿਸ ਨੋ ਹੋਹਿ

ਕ੍ਰਿਪਾਲੁ ਸੁ ਨਾਮੁ ਧਿਆਈਐ ॥੧੧॥ ਸਲੋਕ ਮਃ ੫ ॥ ਕੜਛੀਆ ਫਿਰੰਨਿੑ ਸੁਆਉ ਨ ਜਾਣਨਿੑ ਸੁਞੀਆ ॥ ਸੇਈ

ਮੁਖ ਦਿਸੰਨਿੑ ਨਾਨਕ ਰਤੇ ਪ੍ਰੇਮ ਰਸਿ ॥੧॥ ਮਃ ੫ ॥ ਖੋਜੀ ਲਧਮੁ ਖੋਜੁ ਛਡੀਆ ਉਜਾੜਿ ॥ ਤੈ ਸਹਿ ਦਿਤੀ ਵਾੜਿ

ਨਾਨਕ ਖੇਤੁ ਨ ਛਿਜਈ ॥੨॥ ਪਉੜੀ ॥ ਆਰਾਧਿਹੁ ਸਚਾ ਸੋਇ ਸਭੁ ਕਿਛੁ ਜਿਸੁ ਪਾਸਿ ॥ ਦੁਹਾ ਸਿਰਿਆ ਖਸਮੁ

ਆਪਿ ਖਿਨ ਮਹਿ ਕਰੇ ਰਾਸਿ ॥ ਤਿਆਗਹੁ ਸਗਲ ਉਪਾਵ ਤਿਸ ਕੀ ਓਟ ਗਹੁ ॥ ਪਉ ਸਰਣਾਈ ਭਜਿ ਸੁਖੀ ਹੂੰ ਸੁਖ

ਲਹੁ ॥ ਕਰਮ ਧਰਮ ਤਤੁ ਗਿਆਨੁ ਸੰਤਾ ਸੰਗੁ ਹੋਇ ॥ ਜਪੀਐ ਅੰਮ੍ਰਿਤ ਨਾਮੁ ਬਿਘਨੁ ਨ ਲਗੈ ਕੋਇ ॥ ਜਿਸ ਨੋ

ਆਪਿ ਦਇਆਲੁ ਤਿਸੁ ਮਨਿ ਵੁਠਿਆ ॥ ਪਾਈਅਨਿੑ ਸਭਿ ਨਿਧਾਨ ਸਾਹਿਬਿ ਤੁਠਿਆ ॥੧੨॥ ਸਲੋਕ ਮਃ ੫ ॥

ਲਧਮੁ ਲਭਣਹਾਰੁ ਕਰਮੁ ਕਰੰਦੋ ਮਾ ਪਿਰੀ ॥ ਇਕੋ ਸਿਰਜਣਹਾਰੁ ਨਾਨਕ ਬਿਆ ਨ ਪਸੀਐ ॥੧॥ ਮਃ ੫ ॥

ਪਾਪੜਿਆ ਪਛਾੜਿ ਬਾਣੁ ਸਚਾਵਾ ਸੰਨਿੑ ਕੈ ॥ ਗੁਰ ਮੰਤ੍ਰੜਾ ਚਿਤਾਰਿ ਨਾਨਕ ਦੁਖੁ ਨ ਥੀਵਈ ॥੨॥ ਪਉੜੀ ॥

ਵਾਹੁ ਵਾਹੁ ਸਿਰਜਣਹਾਰ ਪਾਈਅਨੁ ਠਾਢਿ ਆਪਿ ॥ ਜੀਅ ਜੰਤ ਮਿਹਰਵਾਨੁ ਤਿਸ ਨੋ ਸਦਾ ਜਾਪਿ ॥ ਦਇਆ ਧਾਰੀ

ਸਮਰਥਿ ਚੁਕੇ ਬਿਲ ਬਿਲਾਪ ॥ ਨਠੇ ਤਾਪ ਦੁਖ ਰੋਗ ਪੂਰੇ ਗੁਰ ਪ੍ਰਤਾਪਿ ॥ ਕੀਤੀਅਨੁ ਆਪਣੀ ਰਖ ਗਰੀਬ

ਨਿਵਾਜਿ ਥਾਪਿ ॥ ਆਪੇ ਲਇਅਨੁ ਛਡਾਇ ਬੰਧਨ ਸਗਲ ਕਾਪਿ ॥ ਤਿਸਨ ਬੁਝੀ ਆਸ ਪੁੰਨੀ ਮਨ ਸੰਤੋਖਿ ਧ੍ਰਾਪਿ

॥ ਵਡੀ ਹੂੰ ਵਡਾ ਅਪਾਰ ਖਸਮੁ ਜਿਸੁ ਲੇਪੁ ਨ ਪੁੰਨਿ ਪਾਪਿ ॥੧੩॥ ਸਲੋਕ ਮਃ ੫ ॥ ਜਾ ਕਉ ਭਏ ਕ੍ਰਿਪਾਲ ਪ੍ਰਭ

ਹਰਿ ਹਰਿ ਸੇਈ ਜਪਾਤ ॥ ਨਾਨਕ ਪ੍ਰੀਤਿ ਲਗੀ ਤਿਨ ਰਾਮ ਸਿਉ ਭੇਟਤ ਸਾਧ ਸੰਗਾਤ ॥੧॥ ਮਃ ੫ ॥ ਰਾਮੁ

ਰਮਹੁ ਬਡਭਾਗੀਹੋ ਜਲਿ ਥਲਿ ਮਹੀਅਲਿ ਸੋਇ ॥ ਨਾਨਕ ਨਾਮਿ ਅਰਾਧਿਐ ਬਿਘਨੁ ਨ ਲਾਗੈ ਕੋਇ ॥੨॥

ਪਉੜੀ ॥ ਭਗਤਾ ਕਾ ਬੋਲਿਆ ਪਰਵਾਣੁ ਹੈ ਦਰਗਹ ਪਵੈ ਥਾਇ ॥ ਭਗਤਾ ਤੇਰੀ ਟੇਕ ਰਤੇ ਸਚਿ ਨਾਇ ॥ ਜਿਸ ਨੋ

ਹੋਇ ਕ੍ਰਿਪਾਲੁ ਤਿਸ ਕਾ ਦੂਖੁ ਜਾਇ ॥ ਭਗਤ ਤੇਰੇ ਦਇਆਲ ਓਨਾੑ ਮਿਹਰ ਪਾਇ ॥ ਦੂਖੁ ਦਰਦੁ ਵਡ ਰੋਗੁ ਨ ਪੋਹੇ

ਤਿਸੁ ਮਾਇ ॥ ਭਗਤਾ ਏਹੁ ਅਧਾਰੁ ਗੁਣ ਗੋਵਿੰਦ ਗਾਇ ॥ ਸਦਾ ਸਦਾ ਦਿਨੁ ਰੈਣਿ ਇਕੋ ਇਕੁ ਧਿਆਇ ॥ ਪੀਵਤਿ

ਅੰਮ੍ਰਿਤ ਨਾਮੁ ਜਨ ਨਾਮੇ ਰਹੇ ਅਘਾਇ ॥੧੪॥ ਸਲੋਕ ਮਃ ੫ ॥ ਕੋਟਿ ਬਿਘਨ ਤਿਸੁ ਲਾਗਤੇ ਜਿਸ ਨੋ ਵਿਸਰੈ

ਨਾਉ ॥ ਨਾਨਕ ਅਨਦਿਨੁ ਬਿਲਪਤੇ ਜਿਉ ਸੁੰਞੈ ਘਰਿ ਕਾਉ ॥੧॥ ਮਃ ੫ ॥ ਪਿਰੀ ਮਿਲਾਵਾ ਜਾ ਥੀਐ ਸਾਈ

ਸੁਹਾਵੀ ਰੁਤਿ ॥ ਘੜੀ ਮੁਹਤੁ ਨਹ ਵੀਸਰੈ ਨਾਨਕ ਰਵੀਐ ਨਿਤ ॥੨॥ ਪਉੜੀ ॥ ਸੂਰਬੀਰ ਵਰੀਆਮ ਕਿਨੈ ਨ

ਹੋੜੀਐ ॥ ਫਉਜ ਸਤਾਣੀ ਹਾਠ ਪੰਚਾ ਜੋੜੀਐ ॥ ਦਸ ਨਾਰੀ ਅਉਧੂਤ ਦੇਨਿ ਚਮੋੜੀਐ ॥ ਜਿਣਿ ਜਿਣਿ ਲੈਨਿੑ

ਰਲਾਇ ਏਹੋ ਏਨਾ ਲੋੜੀਐ ॥ ਤ੍ਰੈ ਗੁਣ ਇਨ ਕੈ ਵਸਿ ਕਿਨੈ ਨ ਮੋੜੀਐ ॥ ਭਰਮੁ ਕੋਟੁ ਮਾਇਆ ਖਾਈ ਕਹੁ ਕਿਤੁ

ਬਿਧਿ ਤੋੜੀਐ ॥ ਗੁਰੁ ਪੂਰਾ ਆਰਾਧਿ ਬਿਖਮ ਦਲੁ ਫੋੜੀਐ ॥ ਹਉ ਤਿਸੁ ਅਗੈ ਦਿਨੁ ਰਾਤਿ ਰਹਾ ਕਰ ਜੋੜੀਐ

॥੧੫॥ ਸਲੋਕ ਮਃ ੫ ॥ ਕਿਲਵਿਖ ਸਭੇ ਉਤਰਨਿ ਨੀਤ ਨੀਤ ਗੁਣ ਗਾਉ ॥ ਕੋਟਿ ਕਲੇਸਾ ਊਪਜਹਿ ਨਾਨਕ

ਬਿਸਰੈ ਨਾਉ ॥੧॥ ਮਃ ੫ ॥ ਨਾਨਕ ਸਤਿਗੁਰਿ ਭੇਟਿਐ ਪੂਰੀ ਹੋਵੈ ਜੁਗਤਿ ॥ ਹਸੰਦਿਆ ਖੇਲੰਦਿਆ ਪੈਨੰਦਿਆ

ਖਾਵੰਦਿਆ ਵਿਚੇ ਹੋਵੈ ਮੁਕਤਿ ॥੨॥ ਪਉੜੀ ॥ ਸੋ ਸਤਿਗੁਰੁ ਧਨੁ ਧੰਨੁ ਜਿਨਿ ਭਰਮ ਗੜੁ ਤੋੜਿਆ ॥ ਸੋ ਸਤਿਗੁਰੁ

ਵਾਹੁ ਵਾਹੁ ਜਿਨਿ ਹਰਿ ਸਿਉ ਜੋੜਿਆ ॥ ਨਾਮੁ ਨਿਧਾਨੁ ਅਖੁਟੁ ਗੁਰੁ ਦੇਇ ਦਾਰੂਓ ॥ ਮਹਾ ਰੋਗੁ ਬਿਕਰਾਲ ਤਿਨੈ

ਬਿਦਾਰੂਓ ॥ ਪਾਇਆ ਨਾਮੁ ਨਿਧਾਨੁ ਬਹੁਤੁ ਖਜਾਨਿਆ ॥ ਜਿਤਾ ਜਨਮੁ ਅਪਾਰੁ ਆਪੁ ਪਛਾਨਿਆ ॥ ਮਹਿਮਾ

ਕਹੀ ਨ ਜਾਇ ਗੁਰ ਸਮਰਥ ਦੇਵ ॥ ਗੁਰ ਪਾਰਬ੍ਰਹਮ ਪਰਮੇਸੁਰ ਅਪਰੰਪਰ ਅਲਖ ਅਭੇਵ ॥੧੬॥ ਸਲੋਕੁ ਮਃ ੫ ॥

ਉਦਮੁ ਕਰੇਦਿਆ ਜੀਉ ਤੂੰ ਕਮਾਵਦਿਆ ਸੁਖ ਭੁੰਚੁ ॥ ਧਿਆਇਦਿਆ ਤੂੰ ਪ੍ਰਭੂ ਮਿਲੁ ਨਾਨਕ ਉਤਰੀ ਚਿੰਤ

॥੧॥ ਮਃ ੫ ॥ ਸੁਭ ਚਿੰਤਨ ਗੋਬਿੰਦ ਰਮਣ ਨਿਰਮਲ ਸਾਧੂ ਸੰਗ ॥ ਨਾਨਕ ਨਾਮੁ ਨ ਵਿਸਰਉ ਇਕ ਘੜੀ

ਕਰਿ ਕਿਰਪਾ ਭਗਵੰਤ ॥੨॥ ਪਉੜੀ ॥ ਤੇਰਾ ਕੀਤਾ ਹੋਇ ਤ ਕਾਹੇ ਡਰਪੀਐ ॥ ਜਿਸੁ ਮਿਲਿ ਜਪੀਐ ਨਾਉ ਤਿਸੁ

ਜੀਉ ਅਰਪੀਐ ॥ ਆਇਐ ਚਿਤਿ ਨਿਹਾਲੁ ਸਾਹਿਬ ਬੇਸੁਮਾਰ ॥ ਤਿਸ ਨੋ ਪੋਹੇ ਕਵਣੁ ਜਿਸੁ ਵਲਿ ਨਿਰੰਕਾਰ ॥

ਸਭੁ ਕਿਛੁ ਤਿਸ ਕੈ ਵਸਿ ਨ ਕੋਈ ਬਾਹਰਾ ॥ ਸੋ ਭਗਤਾ ਮਨਿ ਵੁਠਾ ਸਚਿ ਸਮਾਹਰਾ ॥ ਤੇਰੇ ਦਾਸ ਧਿਆਇਨਿ

ਤੁਧੁ ਤੂੰ ਰਖਣ ਵਾਲਿਆ ॥ ਸਿਰਿ ਸਭਨਾ ਸਮਰਥੁ ਨਦਰਿ ਨਿਹਾਲਿਆ ॥੧੭॥ ਸਲੋਕ ਮਃ ੫ ॥ ਕਾਮ ਕ੍ਰੋਧ ਮਦ

ਲੋਭ ਮੋਹ ਦੁਸਟ ਬਾਸਨਾ ਨਿਵਾਰਿ ॥ ਰਾਖਿ ਲੇਹੁ ਪ੍ਰਭ ਆਪਣੇ ਨਾਨਕ ਸਦ ਬਲਿਹਾਰਿ ॥੧॥ ਮਃ ੫ ॥

ਖਾਂਦਿਆ ਖਾਂਦਿਆ ਮੁਹੁ ਘਠਾ ਪੈਨੰਦਿਆ ਸਭੁ ਅੰਗੁ ॥ ਨਾਨਕ ਧ੍ਰਿਗੁ ਤਿਨਾ ਦਾ ਜੀਵਿਆ ਜਿਨ ਸਚਿ ਨ ਲਗੋ

ਰੰਗੁ ॥੨॥ ਪਉੜੀ ॥ ਜਿਉ ਜਿਉ ਤੇਰਾ ਹੁਕਮੁ ਤਿਵੈ ਤਿਉ ਹੋਵਣਾ ॥ ਜਹ ਜਹ ਰਖਹਿ ਆਪਿ ਤਹ ਜਾਇ ਖੜੋਵਣਾ

॥ ਨਾਮ ਤੇਰੈ ਕੈ ਰੰਗਿ ਦੁਰਮਤਿ ਧੋਵਣਾ ॥ ਜਪਿ ਜਪਿ ਤੁਧੁ ਨਿਰੰਕਾਰ ਭਰਮੁ ਭਉ ਖੋਵਣਾ ॥ ਜੋ ਤੇਰੈ ਰੰਗਿ ਰਤੇ ਸੇ

ਜੋਨਿ ਨ ਜੋਵਣਾ ॥ ਅੰਤਰਿ ਬਾਹਰਿ ਇਕੁ ਨੈਣ ਅਲੋਵਣਾ ॥ ਜਿਨੀੑ ਪਛਾਤਾ ਹੁਕਮੁ ਤਿਨੑ ਕਦੇ ਨ ਰੋਵਣਾ ॥ ਨਾਉ

ਨਾਨਕ ਬਖਸੀਸ ਮਨ ਮਾਹਿ ਪਰੋਵਣਾ ॥੧੮॥ ਸਲੋਕ ਮਃ ੫ ॥ ਜੀਵਦਿਆ ਨ ਚੇਤਿਓ ਮੁਆ ਰਲੰਦੜੋ ਖਾਕ ॥

ਨਾਨਕ ਦੁਨੀਆ ਸੰਗਿ ਗੁਦਾਰਿਆ ਸਾਕਤ ਮੂੜ ਨਪਾਕ ॥੧॥ ਮਃ ੫ ॥ ਜੀਵੰਦਿਆ ਹਰਿ ਚੇਤਿਆ ਮਰੰਦਿਆ ਹਰਿ

ਰੰਗਿ ॥ ਜਨਮੁ ਪਦਾਰਥੁ ਤਾਰਿਆ ਨਾਨਕ ਸਾਧੂ ਸੰਗਿ ॥੨॥ ਪਉੜੀ ॥ ਆਦਿ ਜੁਗਾਦੀ ਆਪਿ ਰਖਣ ਵਾਲਿਆ

॥ ਸਚੁ ਨਾਮੁ ਕਰਤਾਰੁ ਸਚੁ ਪਸਾਰਿਆ ॥ ਊਣਾ ਕਹੀ ਨ ਹੋਇ ਘਟੇ ਘਟਿ ਸਾਰਿਆ ॥ ਮਿਹਰਵਾਨ ਸਮਰਥ ਆਪੇ

ਹੀ ਘਾਲਿਆ ॥ ਜਿਨੑ ਮਨਿ ਵੁਠਾ ਆਪਿ ਸੇ ਸਦਾ ਸੁਖਾਲਿਆ ॥ ਆਪੇ ਰਚਨੁ ਰਚਾਇ ਆਪੇ ਹੀ ਪਾਲਿਆ ॥

ਸਭੁ ਕਿਛੁ ਆਪੇ ਆਪਿ ਬੇਅੰਤ ਅਪਾਰਿਆ ॥ ਗੁਰ ਪੂਰੇ ਕੀ ਟੇਕ ਨਾਨਕ ਸੰਮਾੑਲਿਆ ॥੧੯॥ ਸਲੋਕ ਮਃ ੫ ॥

ਆਦਿ ਮਧਿ ਅਰੁ ਅੰਤਿ ਪਰਮੇਸਰਿ ਰਖਿਆ ॥ ਸਤਿਗੁਰਿ ਦਿਤਾ ਹਰਿ ਨਾਮੁ ਅੰਮ੍ਰਿਤੁ ਚਖਿਆ ॥ ਸਾਧਾ ਸੰਗੁ

ਅਪਾਰੁ ਅਨਦਿਨੁ ਹਰਿ ਗੁਣ ਰਵੈ ॥ ਪਾਏ ਮਨੋਰਥ ਸਭਿ ਜੋਨੀ ਨਹ ਭਵੈ ॥ ਸਭੁ ਕਿਛੁ ਕਰਤੇ ਹਥਿ ਕਾਰਣੁ ਜੋ ਕਰੈ

॥ ਨਾਨਕੁ ਮੰਗੈ ਦਾਨੁ ਸੰਤਾ ਧੂਰਿ ਤਰੈ ॥੧॥ ਮਃ ੫ ॥ ਤਿਸ ਨੋ ਮੰਨਿ ਵਸਾਇ ਜਿਨਿ ਉਪਾਇਆ ॥ ਜਿਨਿ ਜਨਿ

ਧਿਆਇਆ ਖਸਮੁ ਤਿਨਿ ਸੁਖੁ ਪਾਇਆ ॥ ਸਫਲੁ ਜਨਮੁ ਪਰਵਾਨੁ ਗੁਰਮੁਖਿ ਆਇਆ ॥ ਹੁਕਮੈ ਬੁਝਿ ਨਿਹਾਲੁ

ਖਸਮਿ ਫੁਰਮਾਇਆ ॥ ਜਿਸੁ ਹੋਆ ਆਪਿ ਕ੍ਰਿਪਾਲੁ ਸੁ ਨਹ ਭਰਮਾਇਆ ॥ ਜੋ ਜੋ ਦਿਤਾ ਖਸਮਿ ਸੋਈ ਸੁਖੁ

ਪਾਇਆ ॥ ਨਾਨਕ ਜਿਸਹਿ ਦਇਆਲੁ ਬੁਝਾਏ ਹੁਕਮੁ ਮਿਤ ॥ ਜਿਸਹਿ ਭੁਲਾਏ ਆਪਿ ਮਰਿ ਮਰਿ ਜਮਹਿ ਨਿਤ

॥੨॥ ਪਉੜੀ ॥ ਨਿੰਦਕ ਮਾਰੇ ਤਤਕਾਲਿ ਖਿਨੁ ਟਿਕਣ ਨ ਦਿਤੇ ॥ ਪ੍ਰਭ ਦਾਸ ਕਾ ਦੁਖੁ ਨ ਖਵਿ ਸਕਹਿ ਫੜਿ

ਜੋਨੀ ਜੁਤੇ ॥ ਮਥੇ ਵਾਲਿ ਪਛਾੜਿਅਨੁ ਜਮ ਮਾਰਗਿ ਮੁਤੇ ॥ ਦੁਖਿ ਲਗੈ ਬਿਲਲਾਣਿਆ ਨਰਕਿ ਘੋਰਿ ਸੁਤੇ ॥ ਕੰਠਿ

ਲਾਇ ਦਾਸ ਰਖਿਅਨੁ ਨਾਨਕ ਹਰਿ ਸਤੇ ॥੨੦॥ ਸਲੋਕ ਮਃ ੫ ॥ ਰਾਮੁ ਜਪਹੁ ਵਡਭਾਗੀਹੋ ਜਲਿ ਥਲਿ ਪੂਰਨੁ

ਸੋਇ ॥ ਨਾਨਕ ਨਾਮਿ ਧਿਆਇਐ ਬਿਘਨੁ ਨ ਲਾਗੈ ਕੋਇ ॥੧॥ ਮਃ ੫ ॥ ਕੋਟਿ ਬਿਘਨ ਤਿਸੁ ਲਾਗਤੇ ਜਿਸ ਨੋ

ਵਿਸਰੈ ਨਾਉ ॥ ਨਾਨਕ ਅਨਦਿਨੁ ਬਿਲਪਤੇ ਜਿਉ ਸੁੰਞੈ ਘਰਿ ਕਾਉ ॥੨॥ ਪਉੜੀ ॥ ਸਿਮਰਿ ਸਿਮਰਿ ਦਾਤਾਰੁ

ਮਨੋਰਥ ਪੂਰਿਆ ॥ ਇਛ ਪੁੰਨੀ ਮਨਿ ਆਸ ਗਏ ਵਿਸੂਰਿਆ ॥ ਪਾਇਆ ਨਾਮੁ ਨਿਧਾਨੁ ਜਿਸ ਨੋ ਭਾਲਦਾ ॥ ਜੋਤਿ

ਮਿਲੀ ਸੰਗਿ ਜੋਤਿ ਰਹਿਆ ਘਾਲਦਾ ॥ ਸੂਖ ਸਹਜ ਆਨੰਦ ਵੁਠੇ ਤਿਤੁ ਘਰਿ ॥ ਆਵਣ ਜਾਣ ਰਹੇ ਜਨਮੁ ਨ ਤਹਾ

ਮਰਿ ॥ ਸਾਹਿਬੁ ਸੇਵਕੁ ਇਕੁ ਇਕੁ ਦ੍ਰਿਸਟਾਇਆ ॥ ਗੁਰ ਪ੍ਰਸਾਦਿ ਨਾਨਕ ਸਚਿ ਸਮਾਇਆ ॥੨੧॥੧॥੨॥ ਸੁਧੁ

ਰਾਗੁ ਗੂਜਰੀ ਭਗਤਾ ਕੀ ਬਾਣੀ      ੴ ਸਤਿਗੁਰ ਪ੍ਰਸਾਦਿ ॥

ਸ੍ਰੀ ਕਬੀਰ ਜੀਉ ਕਾ ਚਉਪਦਾ ਘਰੁ ੨ ਦੂਜਾ ॥ ਚਾਰਿ ਪਾਵ ਦੁਇ ਸਿੰਗ ਗੁੰਗ ਮੁਖ ਤਬ ਕੈਸੇ ਗੁਨ ਗਈਹੈ ॥

ਊਠਤ ਬੈਠਤ ਠੇਗਾ ਪਰਿਹੈ ਤਬ ਕਤ ਮੂਡ ਲੁਕਈਹੈ ॥੧॥ ਹਰਿ ਬਿਨੁ ਬੈਲ ਬਿਰਾਨੇ ਹੁਈਹੈ ॥ ਫਾਟੇ ਨਾਕਨ

ਟੂਟੇ ਕਾਧਨ ਕੋਦਉ ਕੋ ਭੁਸੁ ਖਈਹੈ ॥੧॥ ਰਹਾਉ ॥ ਸਾਰੋ ਦਿਨੁ ਡੋਲਤ ਬਨ ਮਹੀਆ ਅਜਹੁ ਨ ਪੇਟ ਅਘਈਹੈ ॥

ਜਨ ਭਗਤਨ ਕੋ ਕਹੋ ਨ ਮਾਨੋ ਕੀਓ ਅਪਨੋ ਪਈਹੈ ॥੨॥ ਦੁਖ ਸੁਖ ਕਰਤ ਮਹਾ ਭ੍ਰਮਿ ਬੂਡੋ ਅਨਿਕ ਜੋਨਿ

ਭਰਮਈਹੈ ॥ ਰਤਨ ਜਨਮੁ ਖੋਇਓ ਪ੍ਰਭੁ ਬਿਸਰਿਓ ਇਹੁ ਅਉਸਰੁ ਕਤ ਪਈਹੈ ॥੩॥ ਭ੍ਰਮਤ ਫਿਰਤ ਤੇਲਕ ਕੇ

ਕਪਿ ਜਿਉ ਗਤਿ ਬਿਨੁ ਰੈਨਿ ਬਿਹਈਹੈ ॥ ਕਹਤ ਕਬੀਰ ਰਾਮ ਨਾਮ ਬਿਨੁ ਮੂੰਡ ਧੁਨੇ ਪਛੁਤਈਹੈ ॥੪॥੧॥

ਗੂਜਰੀ ਘਰੁ ੩ ॥ ਮੁਸਿ ਮੁਸਿ ਰੋਵੈ ਕਬੀਰ ਕੀ ਮਾਈ ॥ ਏ ਬਾਰਿਕ ਕੈਸੇ ਜੀਵਹਿ ਰਘੁਰਾਈ ॥੧॥ ਤਨਨਾ ਬੁਨਨਾ

ਸਭੁ ਤਜਿਓ ਹੈ ਕਬੀਰ ॥ ਹਰਿ ਕਾ ਨਾਮੁ ਲਿਖਿ ਲੀਓ ਸਰੀਰ ॥੧॥ ਰਹਾਉ ॥ ਜਬ ਲਗੁ ਤਾਗਾ ਬਾਹਉ ਬੇਹੀ

॥ ਤਬ ਲਗੁ ਬਿਸਰੈ ਰਾਮੁ ਸਨੇਹੀ ॥੨॥ ਓਛੀ ਮਤਿ ਮੇਰੀ ਜਾਤਿ ਜੁਲਾਹਾ ॥ ਹਰਿ ਕਾ ਨਾਮੁ ਲਹਿਓ ਮੈ ਲਾਹਾ

॥੩॥ ਕਹਤ ਕਬੀਰ ਸੁਨਹੁ ਮੇਰੀ ਮਾਈ ॥ ਹਮਰਾ ਇਨ ਕਾ ਦਾਤਾ ਏਕੁ ਰਘੁਰਾਈ ॥੪॥੨॥

ਗੂਜਰੀ ਸ੍ਰੀ ਨਾਮਦੇਵ ਜੀ ਕੇ ਪਦੇ ਘਰੁ ੧      ੴ ਸਤਿਗੁਰ ਪ੍ਰਸਾਦਿ ॥

ਜੌ ਰਾਜੁ ਦੇਹਿ ਤ ਕਵਨ ਬਡਾਈ ॥ ਜੌ ਭੀਖ ਮੰਗਾਵਹਿ ਤ ਕਿਆ ਘਟਿ ਜਾਈ ॥੧॥ ਤੂੰ ਹਰਿ ਭਜੁ ਮਨ ਮੇਰੇ ਪਦੁ

ਨਿਰਬਾਨੁ ॥ ਬਹੁਰਿ ਨ ਹੋਇ ਤੇਰਾ ਆਵਨ ਜਾਨੁ ॥੧॥ ਰਹਾਉ ॥ ਸਭ ਤੈ ਉਪਾਈ ਭਰਮ ਭੁਲਾਈ ॥ ਜਿਸ ਤੂੰ

ਦੇਵਹਿ ਤਿਸਹਿ ਬੁਝਾਈ ॥੨॥ ਸਤਿਗੁਰੁ ਮਿਲੈ ਤ ਸਹਸਾ ਜਾਈ ॥ ਕਿਸੁ ਹਉ ਪੂਜਉ ਦੂਜਾ ਨਦਰਿ ਨ ਆਈ

॥੩॥ ਏਕੈ ਪਾਥਰ ਕੀਜੈ ਭਾਉ ॥ ਦੂਜੈ ਪਾਥਰ ਧਰੀਐ ਪਾਉ ॥ ਜੇ ਓਹੁ ਦੇਉ ਤ ਓਹੁ ਭੀ ਦੇਵਾ ॥ ਕਹਿ ਨਾਮਦੇਉ

ਹਮ ਹਰਿ ਕੀ ਸੇਵਾ ॥੪॥੧॥ ਗੂਜਰੀ ਘਰੁ ੧ ॥ ਮਲੈ ਨ ਲਾਛੈ ਪਾਰ ਮਲੋ ਪਰਮਲੀਓ ਬੈਠੋ ਰੀ ਆਈ ॥ ਆਵਤ

ਕਿਨੈ ਨ ਪੇਖਿਓ ਕਵਨੈ ਜਾਣੈ ਰੀ ਬਾਈ ॥੧॥ ਕਉਣੁ ਕਹੈ ਕਿਣਿ ਬੂਝੀਐ ਰਮਈਆ ਆਕੁਲੁ ਰੀ ਬਾਈ ॥੧॥

ਰਹਾਉ ॥ ਜਿਉ ਆਕਾਸੈ ਪੰਖੀਅਲੋ ਖੋਜੁ ਨਿਰਖਿਓ ਨ ਜਾਈ ॥ ਜਿਉ ਜਲ ਮਾਝੈ ਮਾਛਲੋ ਮਾਰਗੁ ਪੇਖਣੋ ਨ ਜਾਈ

॥੨॥ ਜਿਉ ਆਕਾਸੈ ਘੜੂਅਲੋ ਮ੍ਰਿਗ ਤ੍ਰਿਸਨਾ ਭਰਿਆ ॥ ਨਾਮੇ ਚੇ ਸੁਆਮੀ ਬੀਠਲੋ ਜਿਨਿ ਤੀਨੈ ਜਰਿਆ ॥੩॥੨॥

ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩      ੴ ਸਤਿਗੁਰ ਪ੍ਰਸਾਦਿ ॥

ਦੂਧੁ ਤ ਬਛਰੈ ਥਨਹੁ ਬਿਟਾਰਿਓ ॥ ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥ ਮਾਈ ਗੋਬਿੰਦ ਪੂਜਾ ਕਹਾ

ਲੈ ਚਰਾਵਉ ॥ ਅਵਰੁ ਨ ਫੂਲੁ ਅਨੂਪੁ ਨ ਪਾਵਉ ॥੧॥ ਰਹਾਉ ॥ ਮੈਲਾਗਰ ਬੇਰ੍ਹੇ ਹੈ ਭੁਇਅੰਗਾ ॥ ਬਿਖੁ

ਅੰਮ੍ਰਿਤੁ ਬਸਹਿ ਇਕ ਸੰਗਾ ॥੨॥ ਧੂਪ ਦੀਪ ਨਈਬੇਦਹਿ ਬਾਸਾ ॥ ਕੈਸੇ ਪੂਜ ਕਰਹਿ ਤੇਰੀ ਦਾਸਾ ॥੩॥

ਤਨੁ ਮਨੁ ਅਰਪਉ ਪੂਜ ਚਰਾਵਉ ॥ ਗੁਰ ਪਰਸਾਦਿ ਨਿਰੰਜਨੁ ਪਾਵਉ ॥੪॥ ਪੂਜਾ ਅਰਚਾ ਆਹਿ ਨ ਤੋਰੀ ॥

ਕਹਿ ਰਵਿਦਾਸ ਕਵਨ ਗਤਿ ਮੋਰੀ ॥੫॥੧॥

ਗੂਜਰੀ ਸ੍ਰੀ ਤ੍ਰਿਲੋਚਨ ਜੀਉ ਕੇ ਪਦੇ ਘਰੁ ੧      ੴ ਸਤਿਗੁਰ ਪ੍ਰਸਾਦਿ ॥

ਅੰਤਰੁ ਮਲਿ ਨਿਰਮਲੁ ਨਹੀ ਕੀਨਾ ਬਾਹਰਿ ਭੇਖ ਉਦਾਸੀ ॥ ਹਿਰਦੈ ਕਮਲੁ ਘਟਿ ਬ੍ਰਹਮੁ ਨ ਚੀਨਾੑ ਕਾਹੇ

ਭਇਆ ਸੰਨਿਆਸੀ ॥੧॥ ਭਰਮੇ ਭੂਲੀ ਰੇ ਜੈ ਚੰਦਾ ॥ ਨਹੀ ਨਹੀ ਚੀਨਿੑਆ ਪਰਮਾਨੰਦਾ ॥੧॥ ਰਹਾਉ ॥

ਘਰਿ ਘਰਿ ਖਾਇਆ ਪਿੰਡੁ ਬਧਾਇਆ ਖਿੰਥਾ ਮੁੰਦਾ ਮਾਇਆ ॥ ਭੂਮਿ ਮਸਾਣ ਕੀ ਭਸਮ ਲਗਾਈ ਗੁਰ ਬਿਨੁ

ਤਤੁ ਨ ਪਾਇਆ ॥੨॥ ਕਾਇ ਜਪਹੁ ਰੇ ਕਾਇ ਤਪਹੁ ਰੇ ਕਾਇ ਬਿਲੋਵਹੁ ਪਾਣੀ ॥ ਲਖ ਚਉਰਾਸੀਹ ਜਿਨਿੑ

ਉਪਾਈ ਸੋ ਸਿਮਰਹੁ ਨਿਰਬਾਣੀ ॥੩॥ ਕਾਇ ਕਮੰਡਲੁ ਕਾਪੜੀਆ ਰੇ ਅਠਸਠਿ ਕਾਇ ਫਿਰਾਹੀ ॥ ਬਦਤਿ

ਤ੍ਰਿਲੋਚਨੁ ਸੁਨੁ ਰੇ ਪ੍ਰਾਣੀ ਕਣ ਬਿਨੁ ਗਾਹੁ ਕਿ ਪਾਹੀ ॥੪॥੧॥ ਗੂਜਰੀ ॥ ਅੰਤਿ ਕਾਲਿ ਜੋ ਲਛਮੀ

ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥ ਸਰਪ ਜੋਨਿ ਵਲਿ ਵਲਿ ਅਉਤਰੈ ॥੧॥ ਅਰੀ ਬਾਈ ਗੋਬਿਦ ਨਾਮੁ

ਮਤਿ ਬੀਸਰੈ ॥ ਰਹਾਉ ॥ ਅੰਤਿ ਕਾਲਿ ਜੋ ਇਸਤ੍ਰੀ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥ ਬੇਸਵਾ ਜੋਨਿ

ਵਲਿ ਵਲਿ ਅਉਤਰੈ ॥੨॥ ਅੰਤਿ ਕਾਲਿ ਜੋ ਲੜਿਕੇ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥ ਸੂਕਰ ਜੋਨਿ

ਵਲਿ ਵਲਿ ਅਉਤਰੈ ॥੩॥ ਅੰਤਿ ਕਾਲਿ ਜੋ ਮੰਦਰ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥ ਪ੍ਰੇਤ ਜੋਨਿ

ਵਲਿ ਵਲਿ ਅਉਤਰੈ ॥੪॥ ਅੰਤਿ ਕਾਲਿ ਨਾਰਾਇਣੁ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥ ਬਦਤਿ

ਤਿਲੋਚਨੁ ਤੇ ਨਰ ਮੁਕਤਾ ਪੀਤੰਬਰੁ ਵਾ ਕੇ ਰਿਦੈ ਬਸੈ ॥੫॥੨॥

ਗੂਜਰੀ ਸ੍ਰੀ ਜੈਦੇਵ ਜੀਉ ਕਾ ਪਦਾ ਘਰੁ ੪      ੴ ਸਤਿਗੁਰ ਪ੍ਰਸਾਦਿ ॥

ਪਰਮਾਦਿ ਪੁਰਖਮਨੋਪਿਮੰ ਸਤਿ ਆਦਿ ਭਾਵ ਰਤੰ ॥ ਪਰਮਦਭੁਤੰ ਪਰਕ੍ਰਿਤਿ ਪਰੰ

ਜਦਿਚਿੰਤਿ ਸਰਬ ਗਤੰ ॥੧॥ ਕੇਵਲ ਰਾਮ ਨਾਮ ਮਨੋਰਮੰ ॥ ਬਦਿ ਅੰਮ੍ਰਿਤ ਤਤ ਮਇਅੰ ॥ ਨ ਦਨੋਤਿ

ਜਸਮਰਣੇਨ ਜਨਮ ਜਰਾਧਿ ਮਰਣ ਭਇਅੰ ॥੧॥ ਰਹਾਉ ॥ ਇਛਸਿ ਜਮਾਦਿ ਪਰਾਭਯੰ ਜਸੁ ਸ੍ਵਸਤਿ

ਸੁਕ੍ਰਿਤ ਕ੍ਰਿਤੰ ॥ ਭਵ ਭੂਤ ਭਾਵ ਸਮਬੵਿਅੰ ਪਰਮੰ ਪ੍ਰਸੰਨਮਿਦੰ ॥੨॥ ਲੋਭਾਦਿ ਦ੍ਰਿਸਟਿ ਪਰ ਗ੍ਰਿਹੰ ਜਦਿਬਿਧਿ

ਆਚਰਣੰ ॥ ਤਜਿ ਸਕਲ ਦੁਹਕ੍ਰਿਤ ਦੁਰਮਤੀ ਭਜੁ ਚਕ੍ਰਧਰ ਸਰਣੰ ॥੩॥ ਹਰਿ ਭਗਤ ਨਿਜ ਨਿਹਕੇਵਲਾ

ਰਿਦ ਕਰਮਣਾ ਬਚਸਾ ॥ ਜੋਗੇਨ ਕਿੰ ਜਗੇਨ ਕਿੰ ਦਾਨੇਨ ਕਿੰ ਤਪਸਾ ॥੪॥ ਗੋਬਿੰਦ ਗੋਬਿੰਦੇਤਿ ਜਪਿ ਨਰ

ਸਕਲ ਸਿਧਿ ਪਦੰ ॥ ਜੈਦੇਵ ਆਇਉ ਤਸ ਸਫੁਟੰ ਭਵ ਭੂਤ ਸਰਬ ਗਤੰ ॥੫॥੧॥

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ

ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਰਾਗੁ ਦੇਵਗੰਧਾਰੀ ਮਹਲਾ ੪ ਘਰੁ ੧ ॥

ਸੇਵਕ ਜਨ ਬਨੇ ਠਾਕੁਰ ਲਿਵ ਲਾਗੇ ॥ ਜੋ ਤੁਮਰਾ ਜਸੁ ਕਹਤੇ ਗੁਰਮਤਿ ਤਿਨ ਮੁਖ ਭਾਗ ਸਭਾਗੇ ॥੧॥

ਰਹਾਉ ॥ ਟੂਟੇ ਮਾਇਆ ਕੇ ਬੰਧਨ ਫਾਹੇ ਹਰਿ ਰਾਮ ਨਾਮ ਲਿਵ ਲਾਗੇ ॥ ਹਮਰਾ ਮਨੁ ਮੋਹਿਓ ਗੁਰ ਮੋਹਨਿ ਹਮ

ਬਿਸਮ ਭਈ ਮੁਖਿ ਲਾਗੇ ॥੧॥ ਸਗਲੀ ਰੈਣਿ ਸੋਈ ਅੰਧਿਆਰੀ ਗੁਰ ਕਿੰਚਤ ਕਿਰਪਾ ਜਾਗੇ ॥ ਜਨ ਨਾਨਕ ਕੇ

ਪ੍ਰਭ ਸੁੰਦਰ ਸੁਆਮੀ ਮੋਹਿ ਤੁਮ ਸਰਿ ਅਵਰੁ ਨ ਲਾਗੇ ॥੨॥੧॥ ਦੇਵਗੰਧਾਰੀ ॥ ਮੇਰੋ ਸੁੰਦਰੁ ਕਹਹੁ ਮਿਲੈ

ਕਿਤੁ ਗਲੀ ॥ ਹਰਿ ਕੇ ਸੰਤ ਬਤਾਵਹੁ ਮਾਰਗੁ ਹਮ ਪੀਛੈ ਲਾਗਿ ਚਲੀ ॥੧॥ ਰਹਾਉ ॥ ਪ੍ਰਿਅ ਕੇ ਬਚਨ

ਸੁਖਾਨੇ ਹੀਅਰੈ ਇਹ ਚਾਲ ਬਨੀ ਹੈ ਭਲੀ ॥ ਲਟੁਰੀ ਮਧੁਰੀ ਠਾਕੁਰ ਭਾਈ ਓਹ ਸੁੰਦਰਿ ਹਰਿ ਢੁਲਿ ਮਿਲੀ ॥੧॥

ਏਕੋ ਪ੍ਰਿਉ ਸਖੀਆ ਸਭ ਪ੍ਰਿਅ ਕੀ ਜੋ ਭਾਵੈ ਪਿਰ ਸਾ ਭਲੀ ॥ ਨਾਨਕੁ ਗਰੀਬੁ ਕਿਆ ਕਰੈ ਬਿਚਾਰਾ ਹਰਿ ਭਾਵੈ

ਤਿਤੁ ਰਾਹਿ ਚਲੀ ॥੨॥੨॥ ਦੇਵਗੰਧਾਰੀ ॥ ਮੇਰੇ ਮਨ ਮੁਖਿ ਹਰਿ ਹਰਿ ਹਰਿ ਬੋਲੀਐ ॥ ਗੁਰਮੁਖਿ ਰੰਗਿ ਚਲੂਲੈ

ਰਾਤੀ ਹਰਿ ਪ੍ਰੇਮ ਭੀਨੀ ਚੋਲੀਐ ॥੧॥ ਰਹਾਉ ॥ ਹਉ ਫਿਰਉ ਦਿਵਾਨੀ ਆਵਲ ਬਾਵਲ ਤਿਸੁ ਕਾਰਣਿ ਹਰਿ

ਢੋਲੀਐ ॥ ਕੋਈ ਮੇਲੈ ਮੇਰਾ ਪ੍ਰੀਤਮੁ ਪਿਆਰਾ ਹਮ ਤਿਸ ਕੀ ਗੁਲ ਗੋਲੀਐ ॥੧॥ ਸਤਿਗੁਰੁ ਪੁਰਖੁ ਮਨਾਵਹੁ

ਅਪੁਨਾ ਹਰਿ ਅੰਮ੍ਰਿਤੁ ਪੀ ਝੋਲੀਐ ॥ ਗੁਰ ਪ੍ਰਸਾਦਿ ਜਨ ਨਾਨਕ ਪਾਇਆ ਹਰਿ ਲਾਧਾ ਦੇਹ ਟੋਲੀਐ ॥੨॥੩॥

ਦੇਵਗੰਧਾਰੀ ॥ ਅਬ ਹਮ ਚਲੀ ਠਾਕੁਰ ਪਹਿ ਹਾਰਿ ॥ ਜਬ ਹਮ ਸਰਣਿ ਪ੍ਰਭੂ ਕੀ ਆਈ ਰਾਖੁ ਪ੍ਰਭੂ ਭਾਵੈ ਮਾਰਿ

॥੧॥ ਰਹਾਉ ॥ ਲੋਕਨ ਕੀ ਚਤੁਰਾਈ ਉਪਮਾ ਤੇ ਬੈਸੰਤਰਿ ਜਾਰਿ ॥ ਕੋਈ ਭਲਾ ਕਹਉ ਭਾਵੈ ਬੁਰਾ ਕਹਉ ਹਮ

ਤਨੁ ਦੀਓ ਹੈ ਢਾਰਿ ॥੧॥ ਜੋ ਆਵਤ ਸਰਣਿ ਠਾਕੁਰ ਪ੍ਰਭੁ ਤੁਮਰੀ ਤਿਸੁ ਰਾਖਹੁ ਕਿਰਪਾ ਧਾਰਿ ॥ ਜਨ ਨਾਨਕ

ਸਰਣਿ ਤੁਮਾਰੀ ਹਰਿ ਜੀਉ ਰਾਖਹੁ ਲਾਜ ਮੁਰਾਰਿ ॥੨॥੪॥ ਦੇਵਗੰਧਾਰੀ ॥ ਹਰਿ ਗੁਣ ਗਾਵੈ ਹਉ ਤਿਸੁ

ਬਲਿਹਾਰੀ ॥ ਦੇਖਿ ਦੇਖਿ ਜੀਵਾ ਸਾਧ ਗੁਰ ਦਰਸਨੁ ਜਿਸੁ ਹਿਰਦੈ ਨਾਮੁ ਮੁਰਾਰੀ ॥੧॥ ਰਹਾਉ ॥ ਤੁਮ ਪਵਿਤ੍ਰ

ਪਾਵਨ ਪੁਰਖ ਪ੍ਰਭ ਸੁਆਮੀ ਹਮ ਕਿਉ ਕਰਿ ਮਿਲਹ ਜੂਠਾਰੀ ॥ ਹਮਰੈ ਜੀਇ ਹੋਰੁ ਮੁਖਿ ਹੋਰੁ ਹੋਤ ਹੈ ਹਮ ਕਰਮਹੀਣ

ਕੂੜਿਆਰੀ ॥੧॥ ਹਮਰੀ ਮੁਦ੍ਰ ਨਾਮੁ ਹਰਿ ਸੁਆਮੀ ਰਿਦ ਅੰਤਰਿ ਦੁਸਟ ਦੁਸਟਾਰੀ ॥ ਜਿਉ ਭਾਵੈ ਤਿਉ ਰਾਖਹੁ

ਸੁਆਮੀ ਜਨ ਨਾਨਕ ਸਰਣਿ ਤੁਮਾੑਰੀ ॥੨॥੫॥ ਦੇਵਗੰਧਾਰੀ ॥ ਹਰਿ ਕੇ ਨਾਮ ਬਿਨਾ ਸੁੰਦਰਿ ਹੈ ਨਕਟੀ ॥

ਜਿਉ ਬੇਸੁਆ ਕੇ ਘਰਿ ਪੂਤੁ ਜਮਤੁ ਹੈ ਤਿਸੁ ਨਾਮੁ ਪਰਿਓ ਹੈ ਧ੍ਰਕਟੀ ॥੧॥ ਰਹਾਉ ॥ ਜਿਨ ਕੈ ਹਿਰਦੈ ਨਾਹਿ

ਹਰਿ ਸੁਆਮੀ ਤੇ ਬਿਗੜ ਰੂਪ ਬੇਰਕਟੀ ॥ ਜਿਉ ਨਿਗੁਰਾ ਬਹੁ ਬਾਤਾ ਜਾਣੈ ਓਹੁ ਹਰਿ ਦਰਗਹ ਹੈ ਭ੍ਰਸਟੀ ॥੧॥

ਜਿਨ ਕਉ ਦਇਆਲੁ ਹੋਆ ਮੇਰਾ ਸੁਆਮੀ ਤਿਨਾ ਸਾਧ ਜਨਾ ਪਗ ਚਕਟੀ ॥ ਨਾਨਕ ਪਤਿਤ ਪਵਿਤ ਮਿਲਿ

ਸੰਗਤਿ ਗੁਰ ਸਤਿਗੁਰ ਪਾਛੈ ਛੁਕਟੀ ॥੨॥੬॥ ਛਕਾ ੧

ਦੇਵਗੰਧਾਰੀ ਮਹਲਾ ੫ ਘਰੁ ੨      ੴ ਸਤਿਗੁਰ ਪ੍ਰਸਾਦਿ ॥

ਮਾਈ ਗੁਰ ਚਰਣੀ ਚਿਤੁ ਲਾਈਐ ॥ ਪ੍ਰਭੁ ਹੋਇ ਕ੍ਰਿਪਾਲੁ ਕਮਲੁ ਪਰਗਾਸੇ ਸਦਾ ਸਦਾ ਹਰਿ ਧਿਆਈਐ ॥੧॥

ਰਹਾਉ ॥ ਅੰਤਰਿ ਏਕੋ ਬਾਹਰਿ ਏਕੋ ਸਭ ਮਹਿ ਏਕੁ ਸਮਾਈਐ ॥ ਘਟਿ ਅਵਘਟਿ ਰਵਿਆ ਸਭ ਠਾਈ ਹਰਿ ਪੂਰਨ

ਬ੍ਰਹਮੁ ਦਿਖਾਈਐ ॥੧॥ ਉਸਤਤਿ ਕਰਹਿ ਸੇਵਕ ਮੁਨਿ ਕੇਤੇ ਤੇਰਾ ਅੰਤੁ ਨ ਕਤਹੂ ਪਾਈਐ ॥ ਸੁਖਦਾਤੇ

ਦੁਖ ਭੰਜਨ ਸੁਆਮੀ ਜਨ ਨਾਨਕ ਸਦ ਬਲਿ ਜਾਈਐ ॥੨॥੧॥ ਦੇਵਗੰਧਾਰੀ ॥ ਮਾਈ ਹੋਨਹਾਰ ਸੋ ਹੋਈਐ ॥

ਰਾਚਿ ਰਹਿਓ ਰਚਨਾ ਪ੍ਰਭੁ ਅਪਨੀ ਕਹਾ ਲਾਭੁ ਕਹਾ ਖੋਈਐ ॥੧॥ ਰਹਾਉ ॥ ਕਹ ਫੂਲਹਿ ਆਨੰਦ ਬਿਖੈ ਸੋਗ

ਕਬ ਹਸਨੋ ਕਬ ਰੋਈਐ ॥ ਕਬਹੂ ਮੈਲੁ ਭਰੇ ਅਭਿਮਾਨੀ ਕਬ ਸਾਧੂ ਸੰਗਿ ਧੋਈਐ ॥੧॥ ਕੋਇ ਨ ਮੇਟੈ ਪ੍ਰਭ ਕਾ

ਕੀਆ ਦੂਸਰ ਨਾਹੀ ਅਲੋਈਐ ॥ ਕਹੁ ਨਾਨਕ ਤਿਸੁ ਗੁਰ ਬਲਿਹਾਰੀ ਜਿਹ ਪ੍ਰਸਾਦਿ ਸੁਖਿ ਸੋਈਐ ॥੨॥੨॥

ਦੇਵਗੰਧਾਰੀ ॥ ਮਾਈ ਸੁਨਤ ਸੋਚ ਭੈ ਡਰਤ ॥ ਮੇਰ ਤੇਰ ਤਜਉ ਅਭਿਮਾਨਾ ਸਰਨਿ ਸੁਆਮੀ ਕੀ ਪਰਤ

॥੧॥ ਰਹਾਉ ॥ ਜੋ ਜੋ ਕਹੈ ਸੋਈ ਭਲ ਮਾਨਉ ਨਾਹਿ ਨ ਕਾ ਬੋਲ ਕਰਤ ॥ ਨਿਮਖ ਨ ਬਿਸਰਉ ਹੀਏ ਮੋਰੇ ਤੇ

ਬਿਸਰਤ ਜਾਈ ਹਉ ਮਰਤ ॥੧॥ ਸੁਖਦਾਈ ਪੂਰਨ ਪ੍ਰਭੁ ਕਰਤਾ ਮੇਰੀ ਬਹੁਤੁ ਇਆਨਪ ਜਰਤ ॥ ਨਿਰਗੁਨਿ

ਕਰੂਪਿ ਕੁਲਹੀਣ ਨਾਨਕ ਹਉ ਅਨਦ ਰੂਪ ਸੁਆਮੀ ਭਰਤ ॥੨॥੩॥ ਦੇਵਗੰਧਾਰੀ ॥ ਮਨ ਹਰਿ ਕੀਰਤਿ ਕਰਿ

ਸਦਹੂੰ ॥ ਗਾਵਤ ਸੁਨਤ ਜਪਤ ਉਧਾਰੈ ਬਰਨ ਅਬਰਨਾ ਸਭਹੂੰ ॥੧॥ ਰਹਾਉ ॥ ਜਹ ਤੇ ਉਪਜਿਓ ਤਹੀ

ਸਮਾਇਓ ਇਹ ਬਿਧਿ ਜਾਨੀ ਤਬਹੂੰ ॥ ਜਹਾ ਜਹਾ ਇਹ ਦੇਹੀ ਧਾਰੀ ਰਹਨੁ ਨ ਪਾਇਓ ਕਬਹੂੰ ॥੧॥ ਸੁਖੁ

ਆਇਓ ਭੈ ਭਰਮ ਬਿਨਾਸੇ ਕ੍ਰਿਪਾਲ ਹੂਏ ਪ੍ਰਭ ਜਬਹੂ ॥ ਕਹੁ ਨਾਨਕ ਮੇਰੇ ਪੂਰੇ ਮਨੋਰਥ ਸਾਧਸੰਗਿ ਤਜਿ ਲਬਹੂੰ

॥੨॥੪॥ ਦੇਵਗੰਧਾਰੀ ॥ ਮਨ ਜਿਉ ਅਪੁਨੇ ਪ੍ਰਭ ਭਾਵਉ ॥ ਨੀਚਹੁ ਨੀਚੁ ਨੀਚੁ ਅਤਿ ਨਾਨਾੑ ਹੋਇ ਗਰੀਬੁ

ਬੁਲਾਵਉ ॥੧॥ ਰਹਾਉ ॥ ਅਨਿਕ ਅਡੰਬਰ ਮਾਇਆ ਕੇ ਬਿਰਥੇ ਤਾ ਸਿਉ ਪ੍ਰੀਤਿ ਘਟਾਵਉ ॥ ਜਿਉ ਅਪੁਨੋ

ਸੁਆਮੀ ਸੁਖੁ ਮਾਨੈ ਤਾ ਮਹਿ ਸੋਭਾ ਪਾਵਉ ॥੧॥ ਦਾਸਨ ਦਾਸ ਰੇਣੁ ਦਾਸਨ ਕੀ ਜਨ ਕੀ ਟਹਲ ਕਮਾਵਉ ॥

ਸਰਬ ਸੂਖ ਬਡਿਆਈ ਨਾਨਕ ਜੀਵਉ ਮੁਖਹੁ ਬੁਲਾਵਉ ॥੨॥੫॥ ਦੇਵਗੰਧਾਰੀ ॥ ਪ੍ਰਭ ਜੀ ਤਉ ਪ੍ਰਸਾਦਿ ਭ੍ਰਮੁ

ਡਾਰਿਓ ॥ ਤੁਮਰੀ ਕ੍ਰਿਪਾ ਤੇ ਸਭੁ ਕੋ ਅਪਨਾ ਮਨ ਮਹਿ ਇਹੈ ਬੀਚਾਰਿਓ ॥੧॥ ਰਹਾਉ ॥ ਕੋਟਿ ਪਰਾਧ ਮਿਟੇ

ਤੇਰੀ ਸੇਵਾ ਦਰਸਨਿ ਦੂਖੁ ਉਤਾਰਿਓ ॥ ਨਾਮੁ ਜਪਤ ਮਹਾ ਸੁਖੁ ਪਾਇਓ ਚਿੰਤਾ ਰੋਗੁ ਬਿਦਾਰਿਓ ॥੧॥ ਕਾਮੁ

ਕ੍ਰੋਧੁ ਲੋਭੁ ਝੂਠੁ ਨਿੰਦਾ ਸਾਧੂ ਸੰਗਿ ਬਿਸਾਰਿਓ ॥ ਮਾਇਆ ਬੰਧ ਕਾਟੇ ਕਿਰਪਾ ਨਿਧਿ ਨਾਨਕ ਆਪਿ ਉਧਾਰਿਓ

॥੨॥੬॥ ਦੇਵਗੰਧਾਰੀ ॥ ਮਨ ਸਗਲ ਸਿਆਨਪ ਰਹੀ ॥ ਕਰਨ ਕਰਾਵਨਹਾਰ ਸੁਆਮੀ ਨਾਨਕ ਓਟ ਗਹੀ

॥੧॥ ਰਹਾਉ ॥ ਆਪੁ ਮੇਟਿ ਪਏ ਸਰਣਾਈ ਇਹ ਮਤਿ ਸਾਧੂ ਕਹੀ ॥ ਪ੍ਰਭ ਕੀ ਆਗਿਆ ਮਾਨਿ ਸੁਖੁ ਪਾਇਆ

ਭਰਮੁ ਅਧੇਰਾ ਲਹੀ ॥੧॥ ਜਾਨ ਪ੍ਰਬੀਨ ਸੁਆਮੀ ਪ੍ਰਭ ਮੇਰੇ ਸਰਣਿ ਤੁਮਾਰੀ ਅਹੀ ॥ ਖਿਨ ਮਹਿ ਥਾਪਿ

ਉਥਾਪਨਹਾਰੇ ਕੁਦਰਤਿ ਕੀਮ ਨ ਪਹੀ ॥੨॥੭॥ ਦੇਵਗੰਧਾਰੀ ਮਹਲਾ ੫ ॥ ਹਰਿ ਪ੍ਰਾਨ ਪ੍ਰਭੂ ਸੁਖਦਾਤੇ ॥

ਗੁਰ ਪ੍ਰਸਾਦਿ ਕਾਹੂ ਜਾਤੇ ॥੧॥ ਰਹਾਉ ॥ ਸੰਤ ਤੁਮਾਰੇ ਤੁਮਰੇ ਪ੍ਰੀਤਮ ਤਿਨ ਕਉ ਕਾਲ ਨ ਖਾਤੇ ॥ ਰੰਗਿ ਤੁਮਾਰੈ ਲਾਲ

ਭਏ ਹੈ ਰਾਮ ਨਾਮ ਰਸਿ ਮਾਤੇ ॥੧॥ ਮਹਾ ਕਿਲਬਿਖ ਕੋਟਿ ਦੋਖ ਰੋਗਾ ਪ੍ਰਭ ਦ੍ਰਿਸਟਿ ਤੁਹਾਰੀ ਹਾਤੇ ॥ ਸੋਵਤ ਜਾਗਿ

ਹਰਿ ਹਰਿ ਹਰਿ ਗਾਇਆ ਨਾਨਕ ਗੁਰ ਚਰਨ ਪਰਾਤੇ ॥੨॥੮॥ ਦੇਵਗੰਧਾਰੀ ੫ ॥ ਸੋ ਪ੍ਰਭੁ ਜਤ ਕਤ ਪੇਖਿਓ

ਨੈਣੀ ॥ ਸੁਖਦਾਈ ਜੀਅਨ ਕੋ ਦਾਤਾ ਅੰਮ੍ਰਿਤੁ ਜਾ ਕੀ ਬੈਣੀ ॥੧॥ ਰਹਾਉ ॥ ਅਗਿਆਨੁ ਅਧੇਰਾ ਸੰਤੀ ਕਾਟਿਆ

ਜੀਅ ਦਾਨੁ ਗੁਰ ਦੈਣੀ ॥ ਕਰਿ ਕਿਰਪਾ ਕਰਿ ਲੀਨੋ ਅਪੁਨਾ ਜਲਤੇ ਸੀਤਲ ਹੋਣੀ ॥੧॥ ਕਰਮੁ ਧਰਮੁ ਕਿਛੁ

ਉਪਜਿ ਨ ਆਇਓ ਨਹ ਉਪਜੀ ਨਿਰਮਲ ਕਰਣੀ ॥ ਛਾਡਿ ਸਿਆਨਪ ਸੰਜਮ ਨਾਨਕ ਲਾਗੋ ਗੁਰ ਕੀ ਚਰਣੀ ॥

੨॥੯॥ ਦੇਵਗੰਧਾਰੀ ੫ ॥ ਹਰਿ ਰਾਮ ਨਾਮੁ ਜਪਿ ਲਾਹਾ ॥ ਗਤਿ ਪਾਵਹਿ ਸੁਖ ਸਹਜ ਅਨੰਦਾ ਕਾਟੇ ਜਮ ਕੇ

ਫਾਹਾ ॥੧॥ ਰਹਾਉ ॥ ਖੋਜਤ ਖੋਜਤ ਖੋਜਿ ਬੀਚਾਰਿਓ ਹਰਿ ਸੰਤ ਜਨਾ ਪਹਿ ਆਹਾ ॥ ਤਿਨਾੑ ਪਰਾਪਤਿ ਏਹੁ

ਨਿਧਾਨਾ ਜਿਨੑ ਕੈ ਕਰਮਿ ਲਿਖਾਹਾ ॥੧॥ ਸੇ ਬਡਭਾਗੀ ਸੇ ਪਤਿਵੰਤੇ ਸੇਈ ਪੂਰੇ ਸਾਹਾ ॥ ਸੁੰਦਰ ਸੁਘੜ ਸਰੂਪ ਤੇ

ਨਾਨਕ ਜਿਨੑ ਹਰਿ ਹਰਿ ਨਾਮੁ ਵਿਸਾਹਾ ॥੨॥੧੦॥ ਦੇਵਗੰਧਾਰੀ ੫ ॥ ਮਨ ਕਹ ਅਹੰਕਾਰਿ ਅਫਾਰਾ ॥

ਦੁਰਗੰਧ ਅਪਵਿਤ੍ਰ ਅਪਾਵਨ ਭੀਤਰਿ ਜੋ ਦੀਸੈ ਸੋ ਛਾਰਾ ॥੧॥ ਰਹਾਉ ॥ ਜਿਨਿ ਕੀਆ ਤਿਸੁ ਸਿਮਰਿ ਪਰਾਨੀ

ਜੀਉ ਪ੍ਰਾਨ ਜਿਨਿ ਧਾਰਾ ॥ ਤਿਸਹਿ ਤਿਆਗਿ ਅਵਰ ਲਪਟਾਵਹਿ ਮਰਿ ਜਨਮਹਿ ਮੁਗਧ ਗਵਾਰਾ ॥੧॥ ਅੰਧ

ਗੁੰਗ ਪਿੰਗੁਲ ਮਤਿ ਹੀਨਾ ਪ੍ਰਭ ਰਾਖਹੁ ਰਾਖਨਹਾਰਾ ॥ ਕਰਨ ਕਰਾਵਨਹਾਰ ਸਮਰਥਾ ਕਿਆ ਨਾਨਕ ਜੰਤ

ਬਿਚਾਰਾ ॥੨॥੧੧॥ ਦੇਵਗੰਧਾਰੀ ੫ ॥ ਸੋ ਪ੍ਰਭੁ ਨੇਰੈ ਹੂ ਤੇ ਨੇਰੈ ॥ ਸਿਮਰਿ ਧਿਆਇ ਗਾਇ ਗੁਨ ਗੋਬਿੰਦ

ਦਿਨੁ ਰੈਨਿ ਸਾਝ ਸਵੇਰੈ ॥੧॥ ਰਹਾਉ ॥ ਉਧਰੁ ਦੇਹ ਦੁਲਭ ਸਾਧੂ ਸੰਗਿ ਹਰਿ ਹਰਿ ਨਾਮੁ ਜਪੇਰੈ ॥ ਘਰੀ ਨ

ਮੁਹਤੁ ਨ ਚਸਾ ਬਿਲੰਬਹੁ ਕਾਲੁ ਨਿਤਹਿ ਨਿਤ ਹੇਰੈ ॥੧॥ ਅੰਧ ਬਿਲਾ ਤੇ ਕਾਢਹੁ ਕਰਤੇ ਕਿਆ ਨਾਹੀ ਘਰਿ

ਤੇਰੈ ॥ ਨਾਮੁ ਅਧਾਰੁ ਦੀਜੈ ਨਾਨਕ ਕਉ ਆਨਦ ਸੂਖ ਘਨੇਰੈ ॥੨॥੧੨॥ ਛਕੇ ੨ ॥ ਦੇਵਗੰਧਾਰੀ ੫ ॥ ਮਨ

ਗੁਰ ਮਿਲਿ ਨਾਮੁ ਅਰਾਧਿਓ ॥ ਸੂਖ ਸਹਜ ਆਨੰਦ ਮੰਗਲ ਰਸ ਜੀਵਨ ਕਾ ਮੂਲੁ ਬਾਧਿਓ ॥੧॥ ਰਹਾਉ ॥

ਕਰਿ ਕਿਰਪਾ ਅਪੁਨਾ ਦਾਸੁ ਕੀਨੋ ਕਾਟੇ ਮਾਇਆ ਫਾਧਿਓ ॥ ਭਾਉ ਭਗਤਿ ਗਾਇ ਗੁਣ ਗੋਬਿਦ ਜਮ ਕਾ

ਮਾਰਗੁ ਸਾਧਿਓ ॥੧॥ ਭਇਓ ਅਨੁਗ੍ਰਹੁ ਮਿਟਿਓ ਮੋਰਚਾ ਅਮੋਲ ਪਦਾਰਥੁ ਲਾਧਿਓ ॥ ਬਲਿਹਾਰੈ ਨਾਨਕ

ਲਖ ਬੇਰਾ ਮੇਰੇ ਠਾਕੁਰ ਅਗਮ ਅਗਾਧਿਓ ॥੨॥੧੩॥ ਦੇਵਗੰਧਾਰੀ ੫ ॥ ਮਾਈ ਜੋ ਪ੍ਰਭ ਕੇ ਗੁਨ ਗਾਵੈ ॥

ਸਫਲ ਆਇਆ ਜੀਵਨ ਫਲੁ ਤਾ ਕੋ ਪਾਰਬ੍ਰਹਮ ਲਿਵ ਲਾਵੈ ॥੧॥ ਰਹਾਉ ॥ ਸੁੰਦਰੁ ਸੁਘੜੁ ਸੂਰੁ ਸੋ ਬੇਤਾ ਜੋ

ਸਾਧੂ ਸੰਗੁ ਪਾਵੈ ॥ ਨਾਮੁ ਉਚਾਰੁ ਕਰੇ ਹਰਿ ਰਸਨਾ ਬਹੁੜਿ ਨ ਜੋਨੀ ਧਾਵੈ ॥੧॥ ਪੂਰਨ ਬ੍ਰਹਮੁ ਰਵਿਆ ਮਨ ਤਨ

ਮਹਿ ਆਨ ਨ ਦ੍ਰਿਸਟੀ ਆਵੈ ॥ ਨਰਕ ਰੋਗ ਨਹੀ ਹੋਵਤ ਜਨ ਸੰਗਿ ਨਾਨਕ ਜਿਸੁ ਲੜਿ ਲਾਵੈ ॥੨॥੧੪॥

ਦੇਵਗੰਧਾਰੀ ੫ ॥ ਚੰਚਲੁ ਸੁਪਨੈ ਹੀ ਉਰਝਾਇਓ ॥ ਇਤਨੀ ਨ ਬੂਝੈ ਕਬਹੂ ਚਲਨਾ ਬਿਕਲ ਭਇਓ ਸੰਗਿ

ਮਾਇਓ ॥੧॥ ਰਹਾਉ ॥ ਕੁਸਮ ਰੰਗ ਸੰਗ ਰਸਿ ਰਚਿਆ ਬਿਖਿਆ ਏਕ ਉਪਾਇਓ ॥ ਲੋਭ ਸੁਨੈ ਮਨਿ ਸੁਖੁ ਕਰਿ

ਮਾਨੈ ਬੇਗਿ ਤਹਾ ਉਠਿ ਧਾਇਓ ॥੧॥ ਫਿਰਤ ਫਿਰਤ ਬਹੁਤੁ ਸ੍ਰਮੁ ਪਾਇਓ ਸੰਤ ਦੁਆਰੈ ਆਇਓ ॥ ਕਰੀ ਕ੍ਰਿਪਾ

ਪਾਰਬ੍ਰਹਮਿ ਸੁਆਮੀ ਨਾਨਕ ਲੀਓ ਸਮਾਇਓ ॥੨॥੧੫॥ ਦੇਵਗੰਧਾਰੀ ੫ ॥ ਸਰਬ ਸੁਖਾ ਗੁਰ ਚਰਨਾ ॥

ਕਲਿਮਲ ਡਾਰਨ ਮਨਹਿ ਸਧਾਰਨ ਇਹ ਆਸਰ ਮੋਹਿ ਤਰਨਾ ॥੧॥ ਰਹਾਉ ॥ ਪੂਜਾ ਅਰਚਾ ਸੇਵਾ ਬੰਦਨ ਇਹੈ

ਟਹਲ ਮੋਹਿ ਕਰਨਾ ॥ ਬਿਗਸੈ ਮਨੁ ਹੋਵੈ ਪਰਗਾਸਾ ਬਹੁਰਿ ਨ ਗਰਭੈ ਪਰਨਾ ॥੧॥ ਸਫਲ ਮੂਰਤਿ ਪਰਸਉ

ਸੰਤਨ ਕੀ ਇਹੈ ਧਿਆਨਾ ਧਰਨਾ ॥ ਭਇਓ ਕ੍ਰਿਪਾਲੁ ਠਾਕੁਰੁ ਨਾਨਕ ਕਉ ਪਰਿਓ ਸਾਧ ਕੀ ਸਰਨਾ ॥੨॥੧੬॥

ਦੇਵਗੰਧਾਰੀ ਮਹਲਾ ੫ ॥ ਅਪੁਨੇ ਹਰਿ ਪਹਿ ਬਿਨਤੀ ਕਹੀਐ ॥ ਚਾਰਿ ਪਦਾਰਥ ਅਨਦ ਮੰਗਲ ਨਿਧਿ ਸੂਖ

ਸਹਜ ਸਿਧਿ ਲਹੀਐ ॥੧॥ ਰਹਾਉ ॥ ਮਾਨੁ ਤਿਆਗਿ ਹਰਿ ਚਰਨੀ ਲਾਗਉ ਤਿਸੁ ਪ੍ਰਭ ਅੰਚਲੁ ਗਹੀਐ ॥ ਆਂਚ

ਨ ਲਾਗੈ ਅਗਨਿ ਸਾਗਰ ਤੇ ਸਰਨਿ ਸੁਆਮੀ ਕੀ ਅਹੀਐ ॥੧॥ ਕੋਟਿ ਪਰਾਧ ਮਹਾ ਅਕ੍ਰਿਤਘਨ ਬਹੁਰਿ ਬਹੁਰਿ

ਪ੍ਰਭ ਸਹੀਐ ॥ ਕਰੁਣਾ ਮੈ ਪੂਰਨ ਪਰਮੇਸੁਰ ਨਾਨਕ ਤਿਸੁ ਸਰਨਹੀਐ ॥੨॥੧੭॥ ਦੇਵਗੰਧਾਰੀ ੫ ॥

ਗੁਰ ਕੇ ਚਰਨ ਰਿਦੈ ਪਰਵੇਸਾ ॥ ਰੋਗ ਸੋਗ ਸਭਿ ਦੂਖ ਬਿਨਾਸੇ ਉਤਰੇ ਸਗਲ ਕਲੇਸਾ ॥੧॥ ਰਹਾਉ ॥ ਜਨਮ

ਜਨਮ ਕੇ ਕਿਲਬਿਖ ਨਾਸਹਿ ਕੋਟਿ ਮਜਨ ਇਸਨਾਨਾ ॥ ਨਾਮੁ ਨਿਧਾਨੁ ਗਾਵਤ ਗੁਣ ਗੋਬਿੰਦ ਲਾਗੋ ਸਹਜਿ

ਧਿਆਨਾ ॥੧॥ ਕਰਿ ਕਿਰਪਾ ਅਪੁਨਾ ਦਾਸੁ ਕੀਨੋ ਬੰਧਨ ਤੋਰਿ ਨਿਰਾਰੇ ॥ ਜਪਿ ਜਪਿ ਨਾਮੁ ਜੀਵਾ ਤੇਰੀ

ਬਾਣੀ ਨਾਨਕ ਦਾਸ ਬਲਿਹਾਰੇ ॥੨॥੧੮॥ ਛਕੇ ੩ ॥ ਦੇਵਗੰਧਾਰੀ ਮਹਲਾ ੫ ॥ ਮਾਈ ਪ੍ਰਭ ਕੇ ਚਰਨ

ਨਿਹਾਰਉ ॥ ਕਰਹੁ ਅਨੁਗ੍ਰਹੁ ਸੁਆਮੀ ਮੇਰੇ ਮਨ ਤੇ ਕਬਹੁ ਨ ਡਾਰਉ ॥੧॥ ਰਹਾਉ ॥ ਸਾਧੂ ਧੂਰਿ ਲਾਈ ਮੁਖਿ

ਮਸਤਕਿ ਕਾਮ ਕ੍ਰੋਧ ਬਿਖੁ ਜਾਰਉ ॥ ਸਭ ਤੇ ਨੀਚੁ ਆਤਮ ਕਰਿ ਮਾਨਉ ਮਨ ਮਹਿ ਇਹੁ ਸੁਖੁ ਧਾਰਉ ॥੧॥

ਗੁਨ ਗਾਵਹ ਠਾਕੁਰ ਅਬਿਨਾਸੀ ਕਲਮਲ ਸਗਲੇ ਝਾਰਉ ॥ ਨਾਮ ਨਿਧਾਨੁ ਨਾਨਕ ਦਾਨੁ ਪਾਵਉ ਕੰਠਿ

ਲਾਇ ਉਰਿ ਧਾਰਉ ॥੨॥੧੯॥ ਦੇਵਗੰਧਾਰੀ ਮਹਲਾ ੫ ॥ ਪ੍ਰਭ ਜੀਉ ਪੇਖਉ ਦਰਸੁ ਤੁਮਾਰਾ ॥ ਸੁੰਦਰ ਧਿਆਨੁ

ਧਾਰੁ ਦਿਨੁ ਰੈਨੀ ਜੀਅ ਪ੍ਰਾਨ ਤੇ ਪਿਆਰਾ ॥੧॥ ਰਹਾਉ ॥ ਸਾਸਤ੍ਰ ਬੇਦ ਪੁਰਾਨ ਅਵਿਲੋਕੇ ਸਿਮ੍ਰਿਤਿ ਤਤੁ

ਬੀਚਾਰਾ ॥ ਦੀਨਾ ਨਾਥ ਪ੍ਰਾਨਪਤਿ ਪੂਰਨ ਭਵਜਲ ਉਧਰਨਹਾਰਾ ॥੧॥ ਆਦਿ ਜੁਗਾਦਿ ਭਗਤ ਜਨ ਸੇਵਕ

ਤਾ ਕੀ ਬਿਖੈ ਅਧਾਰਾ ॥ ਤਿਨ ਜਨ ਕੀ ਧੂਰਿ ਬਾਛੈ ਨਿਤ ਨਾਨਕੁ ਪਰਮੇਸਰੁ ਦੇਵਨਹਾਰਾ ॥੨॥੨੦॥

ਦੇਵਗੰਧਾਰੀ ਮਹਲਾ ੫ ॥ ਤੇਰਾ ਜਨੁ ਰਾਮ ਰਸਾਇਣਿ ਮਾਤਾ ॥ ਪ੍ਰੇਮ ਰਸਾ ਨਿਧਿ ਜਾ ਕਉ ਉਪਜੀ ਛੋਡਿ ਨ

ਕਤਹੂ ਜਾਤਾ ॥੧॥ ਰਹਾਉ ॥ ਬੈਠਤ ਹਰਿ ਹਰਿ ਸੋਵਤ ਹਰਿ ਹਰਿ ਹਰਿ ਰਸੁ ਭੋਜਨੁ ਖਾਤਾ ॥ ਅਠਸਠਿ ਤੀਰਥ

ਮਜਨੁ ਕੀਨੋ ਸਾਧੂ ਧੂਰੀ ਨਾਤਾ ॥੧॥ ਸਫਲੁ ਜਨਮੁ ਹਰਿ ਜਨ ਕਾ ਉਪਜਿਆ ਜਿਨਿ ਕੀਨੋ ਸਉਤੁ ਬਿਧਾਤਾ

॥ ਸਗਲ ਸਮੂਹ ਲੈ ਉਧਰੇ ਨਾਨਕ ਪੂਰਨ ਬ੍ਰਹਮੁ ਪਛਾਤਾ ॥੨॥੨੧॥ ਦੇਵਗੰਧਾਰੀ ਮਹਲਾ ੫ ॥ ਮਾਈ

ਗੁਰ ਬਿਨੁ ਗਿਆਨੁ ਨ ਪਾਈਐ ॥ ਅਨਿਕ ਪ੍ਰਕਾਰ ਫਿਰਤ ਬਿਲਲਾਤੇ ਮਿਲਤ ਨਹੀ ਗੋਸਾਈਐ ॥੧॥

ਰਹਾਉ ॥ ਮੋਹ ਰੋਗ ਸੋਗ ਤਨੁ ਬਾਧਿਓ ਬਹੁ ਜੋਨੀ ਭਰਮਾਈਐ ॥ ਟਿਕਨੁ ਨ ਪਾਵੈ ਬਿਨੁ ਸਤਸੰਗਤਿ

ਕਿਸੁ ਆਗੈ ਜਾਇ ਰੂਆਈਐ ॥੧॥ ਕਰੈ ਅਨੁਗ੍ਰਹੁ ਸੁਆਮੀ ਮੇਰਾ ਸਾਧ ਚਰਨ ਚਿਤੁ ਲਾਈਐ ॥

ਸੰਕਟ ਘੋਰ ਕਟੇ ਖਿਨ ਭੀਤਰਿ ਨਾਨਕ ਹਰਿ ਦਰਸਿ ਸਮਾਈਐ ॥੨॥੨੨॥ ਦੇਵਗੰਧਾਰੀ ਮਹਲਾ ੫ ॥

ਠਾਕੁਰ ਹੋਏ ਆਪਿ ਦਇਆਲ ॥ ਭਈ ਕਲਿਆਣ ਅਨੰਦ ਰੂਪ ਹੋਈ ਹੈ ਉਬਰੇ ਬਾਲ ਗੁਪਾਲ ॥ ਰਹਾਉ ॥

ਦੁਇ ਕਰ ਜੋੜਿ ਕਰੀ ਬੇਨੰਤੀ ਪਾਰਬ੍ਰਹਮੁ ਮਨਿ ਧਿਆਇਆ ॥ ਹਾਥੁ ਦੇਇ ਰਾਖੇ ਪਰਮੇਸੁਰਿ ਸਗਲਾ ਦੁਰਤੁ

ਮਿਟਾਇਆ ॥੧॥ ਵਰ ਨਾਰੀ ਮਿਲਿ ਮੰਗਲੁ ਗਾਇਆ ਠਾਕੁਰ ਕਾ ਜੈਕਾਰੁ ॥ ਕਹੁ ਨਾਨਕ ਜਨ ਕਉ ਬਲਿ

ਜਾਈਐ ਜੋ ਸਭਨਾ ਕਰੇ ਉਧਾਰੁ ॥੨॥੨੩॥

ੴ ਸਤਿਗੁਰ ਪ੍ਰਸਾਦਿ ॥

ਦੇਵਗੰਧਾਰੀ ਮਹਲਾ ੫ ॥ ਅਪੁਨੇ ਸਤਿਗੁਰ ਪਹਿ ਬਿਨਉ ਕਹਿਆ ॥ ਭਏ ਕ੍ਰਿਪਾਲ ਦਇਆਲ ਦੁਖ ਭੰਜਨ ਮੇਰਾ

ਸਗਲ ਅੰਦੇਸਰਾ ਗਇਆ ॥ ਰਹਾਉ ॥ ਹਮ ਪਾਪੀ ਪਾਖੰਡੀ ਲੋਭੀ ਹਮਰਾ ਗੁਨੁ ਅਵਗੁਨੁ ਸਭੁ ਸਹਿਆ ॥ ਕਰੁ

ਮਸਤਕਿ ਧਾਰਿ ਸਾਜਿ ਨਿਵਾਜੇ ਮੁਏ ਦੁਸਟ ਜੋ ਖਇਆ ॥੧॥ ਪਰਉਪਕਾਰੀ ਸਰਬ ਸਧਾਰੀ ਸਫਲ ਦਰਸਨ

ਸਹਜਇਆ ॥ ਕਹੁ ਨਾਨਕ ਨਿਰਗੁਣ ਕਉ ਦਾਤਾ ਚਰਣ ਕਮਲ ਉਰ ਧਰਿਆ ॥੨॥੨੪॥ ਦੇਵਗੰਧਾਰੀ ਮਹਲਾ ੫

॥ ਅਨਾਥ ਨਾਥ ਪ੍ਰਭ ਹਮਾਰੇ ॥ ਸਰਨਿ ਆਇਓ ਰਾਖਨਹਾਰੇ ॥ ਰਹਾਉ ॥ ਸਰਬ ਪਾਖ ਰਾਖੁ ਮੁਰਾਰੇ ॥ ਆਗੈ ਪਾਛੈ

ਅੰਤੀ ਵਾਰੇ ॥੧॥ ਜਬ ਚਿਤਵਉ ਤਬ ਤੁਹਾਰੇ ॥ ਉਨ ਸਮਾੑਰਿ ਮੇਰਾ ਮਨੁ ਸਧਾਰੇ ॥੨॥ ਸੁਨਿ ਗਾਵਉ ਗੁਰ ਬਚਨਾਰੇ

॥ ਬਲਿ ਬਲਿ ਜਾਉ ਸਾਧ ਦਰਸਾਰੇ ॥੩॥ ਮਨ ਮਹਿ ਰਾਖਉ ਏਕ ਅਸਾਰੇ ॥ ਨਾਨਕ ਪ੍ਰਭ ਮੇਰੇ ਕਰਨੈਹਾਰੇ

॥੪॥੨੫॥ ਦੇਵਗੰਧਾਰੀ ਮਹਲਾ ੫ ॥ ਪ੍ਰਭ ਇਹੈ ਮਨੋਰਥੁ ਮੇਰਾ ॥ ਕ੍ਰਿਪਾ ਨਿਧਾਨ ਦਇਆਲ ਮੋਹਿ ਦੀਜੈ ਕਰਿ

ਸੰਤਨ ਕਾ ਚੇਰਾ ॥ ਰਹਾਉ ॥ ਪ੍ਰਾਤਹਕਾਲ ਲਾਗਉ ਜਨ ਚਰਨੀ ਨਿਸ ਬਾਸੁਰ ਦਰਸੁ ਪਾਵਉ ॥ ਤਨੁ ਮਨੁ ਅਰਪਿ

ਕਰਉ ਜਨ ਸੇਵਾ ਰਸਨਾ ਹਰਿ ਗੁਨ ਗਾਵਉ ॥੧॥ ਸਾਸਿ ਸਾਸਿ ਸਿਮਰਉ ਪ੍ਰਭੁ ਅਪੁਨਾ ਸੰਤਸੰਗਿ ਨਿਤ ਰਹੀਐ ॥

ਏਕੁ ਅਧਾਰੁ ਨਾਮੁ ਧਨੁ ਮੋਰਾ ਅਨਦੁ ਨਾਨਕ ਇਹੁ ਲਹੀਐ ॥੨॥੨੬॥

ਰਾਗੁ ਦੇਵਗੰਧਾਰੀ ਮਹਲਾ ੫ ਘਰੁ ੩      ੴ ਸਤਿਗੁਰ ਪ੍ਰਸਾਦਿ ॥

ਮੀਤਾ ਐਸੇ ਹਰਿ ਜੀਉ ਪਾਏ ॥ ਛੋਡਿ ਨ ਜਾਈ ਸਦ ਹੀ ਸੰਗੇ ਅਨਦਿਨੁ ਗੁਰ ਮਿਲਿ ਗਾਏ ॥੧॥ ਰਹਾਉ ॥

ਮਿਲਿਓ ਮਨੋਹਰੁ ਸਰਬ ਸੁਖੈਨਾ ਤਿਆਗਿ ਨ ਕਤਹੂ ਜਾਏ ॥ ਅਨਿਕ ਅਨਿਕ ਭਾਤਿ ਬਹੁ ਪੇਖੇ ਪ੍ਰਿਅ ਰੋਮ ਨ

ਸਮਸਰਿ ਲਾਏ ॥੧॥ ਮੰਦਰਿ ਭਾਗੁ ਸੋਭ ਦੁਆਰੈ ਅਨਹਤ ਰੁਣੁ ਝੁਣੁ ਲਾਏ ॥ ਕਹੁ ਨਾਨਕ ਸਦਾ ਰੰਗੁ ਮਾਣੇ ਗ੍ਰਿਹ

ਪ੍ਰਿਅ ਥੀਤੇ ਸਦ ਥਾਏ ॥੨॥੧॥੨੭॥ ਦੇਵਗੰਧਾਰੀ ੫ ॥ ਦਰਸਨ ਨਾਮ ਕਉ ਮਨੁ ਆਛੈ ॥ ਭ੍ਰਮਿ ਆਇਓ

ਹੈ ਸਗਲ ਥਾਨ ਰੇ ਆਹਿ ਪਰਿਓ ਸੰਤ ਪਾਛੈ ॥੧॥ ਰਹਾਉ ॥ ਕਿਸੁ ਹਉ ਸੇਵੀ ਕਿਸੁ ਆਰਾਧੀ ਜੋ ਦਿਸਟੈ ਸੋ

ਗਾਛੈ ॥ ਸਾਧਸੰਗਤਿ ਕੀ ਸਰਨੀ ਪਰੀਐ ਚਰਣ ਰੇਨੁ ਮਨੁ ਬਾਛੈ ॥੧॥ ਜੁਗਤਿ ਨ ਜਾਨਾ ਗੁਨੁ ਨਹੀ ਕੋਈ ਮਹਾ

ਦੁਤਰੁ ਮਾਇ ਆਛੈ ॥ ਆਇ ਪਇਓ ਨਾਨਕ ਗੁਰ ਚਰਨੀ ਤਉ ਉਤਰੀ ਸਗਲ ਦੁਰਾਛੈ ॥੨॥੨॥੨੮॥

ਦੇਵਗੰਧਾਰੀ ੫ ॥ ਅੰਮ੍ਰਿਤਾ ਪ੍ਰਿਅ ਬਚਨ ਤੁਹਾਰੇ ॥ ਅਤਿ ਸੁੰਦਰ ਮਨਮੋਹਨ ਪਿਆਰੇ ਸਭਹੂ ਮਧਿ ਨਿਰਾਰੇ

॥੧॥ ਰਹਾਉ ॥ ਰਾਜੁ ਨ ਚਾਹਉ ਮੁਕਤਿ ਨ ਚਾਹਉ ਮਨਿ ਪ੍ਰੀਤਿ ਚਰਨ ਕਮਲਾਰੇ ॥ ਬ੍ਰਹਮ ਮਹੇਸ ਸਿਧ ਮੁਨਿ ਇੰਦ੍ਰਾ

ਮੋਹਿ ਠਾਕੁਰ ਹੀ ਦਰਸਾਰੇ ॥੧॥ ਦੀਨੁ ਦੁਆਰੈ ਆਇਓ ਠਾਕੁਰ ਸਰਨਿ ਪਰਿਓ ਸੰਤ ਹਾਰੇ ॥ ਕਹੁ ਨਾਨਕ ਪ੍ਰਭ ਮਿਲੇ

ਮਨੋਹਰ ਮਨੁ ਸੀਤਲ ਬਿਗਸਾਰੇ ॥੨॥੩॥੨੯॥ ਦੇਵਗੰਧਾਰੀ ਮਹਲਾ ੫ ॥ ਹਰਿ ਜਪਿ ਸੇਵਕੁ ਪਾਰਿ ਉਤਾਰਿਓ

॥ ਦੀਨ ਦਇਆਲ ਭਏ ਪ੍ਰਭ ਅਪਨੇ ਬਹੁੜਿ ਜਨਮਿ ਨਹੀ ਮਾਰਿਓ ॥੧॥ ਰਹਾਉ ॥ ਸਾਧਸੰਗਮਿ ਗੁਣ ਗਾਵਹ

ਹਰਿ ਕੇ ਰਤਨ ਜਨਮੁ ਨਹੀ ਹਾਰਿਓ ॥ ਪ੍ਰਭ ਗੁਨ ਗਾਇ ਬਿਖੈ ਬਨੁ ਤਰਿਆ ਕੁਲਹ ਸਮੂਹ ਉਧਾਰਿਓ ॥੧॥

ਚਰਨ ਕਮਲ ਬਸਿਆ ਰਿਦ ਭੀਤਰਿ ਸਾਸਿ ਗਿਰਾਸਿ ਉਚਾਰਿਓ ॥ ਨਾਨਕ ਓਟ ਗਹੀ ਜਗਦੀਸੁਰ ਪੁਨਹ ਪੁਨਹ

ਬਲਿਹਾਰਿਓ ॥੨॥੪॥੩੦॥

ਰਾਗੁ ਦੇਵਗੰਧਾਰੀ ਮਹਲਾ ੫ ਘਰੁ ੪      ੴ ਸਤਿਗੁਰ ਪ੍ਰਸਾਦਿ ॥

ਕਰਤ ਫਿਰੇ ਬਨ ਭੇਖ ਮੋਹਨ ਰਹਤ ਨਿਰਾਰ ॥੧॥ ਰਹਾਉ ॥ ਕਥਨ ਸੁਨਾਵਨ ਗੀਤ ਨੀਕੇ ਗਾਵਨ ਮਨ ਮਹਿ ਧਰਤੇ

ਗਾਰ ॥੧॥ ਅਤਿ ਸੁੰਦਰ ਬਹੁ ਚਤੁਰ ਸਿਆਨੇ ਬਿਦਿਆ ਰਸਨਾ ਚਾਰ ॥੨॥ ਮਾਨ ਮੋਹ ਮੇਰ ਤੇਰ ਬਿਬਰਜਿਤ

ਏਹੁ ਮਾਰਗੁ ਖੰਡੇ ਧਾਰ ॥੩॥ ਕਹੁ ਨਾਨਕ ਤਿਨਿ ਭਵਜਲੁ ਤਰੀਅਲੇ ਪ੍ਰਭ ਕਿਰਪਾ ਸੰਤ ਸੰਗਾਰ ॥੪॥੧॥੩੧॥

ਰਾਗੁ ਦੇਵਗੰਧਾਰੀ ਮਹਲਾ ੫ ਘਰੁ ੫      ੴ ਸਤਿਗੁਰ ਪ੍ਰਸਾਦਿ ॥

ਮੈ ਪੇਖਿਓ ਰੀ ਊਚਾ ਮੋਹਨੁ ਸਭ ਤੇ ਊਚਾ ॥ ਆਨ ਨ ਸਮਸਰਿ ਕੋਊ ਲਾਗੈ ਢੂਢਿ ਰਹੇ ਹਮ ਮੂਚਾ ॥੧॥ ਰਹਾਉ ॥

ਬਹੁ ਬੇਅੰਤੁ ਅਤਿ ਬਡੋ ਗਾਹਰੋ ਥਾਹ ਨਹੀ ਅਗਹੂਚਾ ॥ ਤੋਲਿ ਨ ਤੁਲੀਐ ਮੋਲਿ ਨ ਮੁਲੀਐ ਕਤ ਪਾਈਐ ਮਨ

ਰੂਚਾ ॥੧॥ ਖੋਜ ਅਸੰਖਾ ਅਨਿਕ ਤਪੰਥਾ ਬਿਨੁ ਗੁਰ ਨਹੀ ਪਹੂਚਾ ॥ ਕਹੁ ਨਾਨਕ ਕਿਰਪਾ ਕਰੀ ਠਾਕੁਰ ਮਿਲਿ

ਸਾਧੂ ਰਸ ਭੂੰਚਾ ॥੨॥੧॥੩੨॥ ਦੇਵਗੰਧਾਰੀ ਮਹਲਾ ੫ ॥ ਮੈ ਬਹੁ ਬਿਧਿ ਪੇਖਿਓ ਦੂਜਾ ਨਾਹੀ ਰੀ ਕੋਊ ॥ ਖੰਡ

ਦੀਪ ਸਭ ਭੀਤਰਿ ਰਵਿਆ ਪੂਰਿ ਰਹਿਓ ਸਭ ਲੋਊ ॥੧॥ ਰਹਾਉ ॥ ਅਗਮ ਅਗੰਮਾ ਕਵਨ ਮਹਿੰਮਾ ਮਨੁ ਜੀਵੈ

ਸੁਨਿ ਸੋਊ ॥ ਚਾਰਿ ਆਸਰਮ ਚਾਰਿ ਬਰੰਨਾ ਮੁਕਤਿ ਭਏ ਸੇਵਤੋਊ ॥੧॥ ਗੁਰਿ ਸਬਦੁ ਦ੍ਰਿੜਾਇਆ ਪਰਮ ਪਦੁ

ਪਾਇਆ ਦੁਤੀਅ ਗਏ ਸੁਖ ਹੋਊ ॥ ਕਹੁ ਨਾਨਕ ਭਵ ਸਾਗਰੁ ਤਰਿਆ ਹਰਿ ਨਿਧਿ ਪਾਈ ਸਹਜੋਊ ॥੨॥੨॥੩੩॥

ਰਾਗੁ ਦੇਵਗੰਧਾਰੀ ਮਹਲਾ ੫ ਘਰੁ ੬      ੴ ਸਤਿਗੁਰ ਪ੍ਰਸਾਦਿ ॥

ਏਕੈ ਰੇ ਹਰਿ ਏਕੈ ਜਾਨ ॥ ਏਕੈ ਰੇ ਗੁਰਮੁਖਿ ਜਾਨ ॥੧॥ ਰਹਾਉ ॥ ਕਾਹੇ ਭ੍ਰਮਤ ਹਉ ਤੁਮ ਭ੍ਰਮਹੁ ਨ ਭਾਈ ਰਵਿਆ

ਰੇ ਰਵਿਆ ਸ੍ਰਬ ਥਾਨ ॥੧॥ ਜਿਉ ਬੈਸੰਤਰੁ ਕਾਸਟ ਮਝਾਰਿ ਬਿਨੁ ਸੰਜਮ ਨਹੀ ਕਾਰਜ ਸਾਰਿ ॥ ਬਿਨੁ ਗੁਰ ਨ

ਪਾਵੈਗੋ ਹਰਿ ਜੀ ਕੋ ਦੁਆਰ ॥ ਮਿਲਿ ਸੰਗਤਿ ਤਜਿ ਅਭਿਮਾਨ ਕਹੁ ਨਾਨਕ ਪਾਏ ਹੈ ਪਰਮ ਨਿਧਾਨ ॥੨॥੧॥੩੪

॥ ਦੇਵਗੰਧਾਰੀ ੫ ॥ ਜਾਨੀ ਨ ਜਾਈ ਤਾ ਕੀ ਗਾਤਿ ॥੧॥ ਰਹਾਉ ॥ ਕਹ ਪੇਖਾਰਉ ਹਉ ਕਰਿ ਚਤੁਰਾਈ

ਬਿਸਮਨ ਬਿਸਮੇ ਕਹਨ ਕਹਾਤਿ ॥੧॥ ਗਣ ਗੰਧਰਬ ਸਿਧ ਅਰੁ ਸਾਧਿਕ ॥ ਸੁਰਿ ਨਰ ਦੇਵ ਬ੍ਰਹਮ ਬ੍ਰਹਮਾਦਿਕ ॥

ਚਤੁਰ ਬੇਦ ਉਚਰਤ ਦਿਨੁ ਰਾਤਿ ॥ ਅਗਮ ਅਗਮ ਠਾਕੁਰੁ ਆਗਾਧਿ ॥ ਗੁਨ ਬੇਅੰਤ ਬੇਅੰਤ ਭਨੁ ਨਾਨਕ ਕਹਨੁ ਨ

ਜਾਈ ਪਰੈ ਪਰਾਤਿ ॥੨॥੨॥੩੫॥ ਦੇਵਗੰਧਾਰੀ ਮਹਲਾ ੫ ॥ ਧਿਆਏ ਗਾਏ ਕਰਨੈਹਾਰ ॥ ਭਉ ਨਾਹੀ ਸੁਖ ਸਹਜ

ਅਨੰਦਾ ਅਨਿਕ ਓਹੀ ਰੇ ਏਕ ਸਮਾਰ ॥੧॥ ਰਹਾਉ ॥ ਸਫਲ ਮੂਰਤਿ ਗੁਰੁ ਮੇਰੈ ਮਾਥੈ ॥ ਜਤ ਕਤ ਪੇਖਉ ਤਤ

ਤਤ ਸਾਥੈ ॥ ਚਰਨ ਕਮਲ ਮੇਰੇ ਪ੍ਰਾਨ ਅਧਾਰ ॥੧॥ ਸਮਰਥ ਅਥਾਹ ਬਡਾ ਪ੍ਰਭੁ ਮੇਰਾ ॥ ਘਟ ਘਟ ਅੰਤਰਿ ਸਾਹਿਬੁ

ਨੇਰਾ ॥ ਤਾਕੀ ਸਰਨਿ ਆਸਰ ਪ੍ਰਭ ਨਾਨਕ ਜਾ ਕਾ ਅੰਤੁ ਨ ਪਾਰਾਵਾਰ ॥੨॥੩॥੩੬॥ ਦੇਵਗੰਧਾਰੀ ਮਹਲਾ ੫ ॥

ਉਲਟੀ ਰੇ ਮਨ ਉਲਟੀ ਰੇ ॥ ਸਾਕਤ ਸਿਉ ਕਰਿ ਉਲਟੀ ਰੇ ॥ ਝੂਠੈ ਕੀ ਰੇ ਝੂਠੁ ਪਰੀਤਿ ਛੁਟਕੀ ਰੇ ਮਨ ਛੁਟਕੀ

ਰੇ ਸਾਕਤ ਸੰਗਿ ਨ ਛੁਟਕੀ ਰੇ ॥੧॥ ਰਹਾਉ ॥ ਜਿਉ ਕਾਜਰ ਭਰਿ ਮੰਦਰੁ ਰਾਖਿਓ ਜੋ ਪੈਸੈ ਕਾਲੂਖੀ ਰੇ ॥ ਦੂਰਹੁ

ਹੀ ਤੇ ਭਾਗਿ ਗਇਓ ਹੈ ਜਿਸੁ ਗੁਰ ਮਿਲਿ ਛੁਟਕੀ ਤ੍ਰਿਕੁਟੀ ਰੇ ॥੧॥ ਮਾਗਉ ਦਾਨੁ ਕ੍ਰਿਪਾਲ ਕ੍ਰਿਪਾ ਨਿਧਿ ਮੇਰਾ

ਮੁਖੁ ਸਾਕਤ ਸੰਗਿ ਨ ਜੁਟਸੀ ਰੇ ॥ ਜਨ ਨਾਨਕ ਦਾਸ ਦਾਸ ਕੋ ਕਰੀਅਹੁ ਮੇਰਾ ਮੂੰਡੁ ਸਾਧ ਪਗਾ ਹੇਠਿ ਰੁਲਸੀ

ਰੇ ॥੨॥੪॥੩੭॥

ਰਾਗੁ ਦੇਵਗੰਧਾਰੀ ਮਹਲਾ ੫ ਘਰੁ ੭      ੴ ਸਤਿਗੁਰ ਪ੍ਰਸਾਦਿ ॥

ਸਭ ਦਿਨ ਕੇ ਸਮਰਥ ਪੰਥ ਬਿਠੁਲੇ ਹਉ ਬਲਿ ਬਲਿ ਜਾਉ ॥ ਗਾਵਨ ਭਾਵਨ ਸੰਤਨ ਤੋਰੈ ਚਰਨ ਉਵਾ ਕੈ ਪਾਉ

॥੧॥ ਰਹਾਉ ॥ ਜਾਸਨ ਬਾਸਨ ਸਹਜ ਕੇਲ ਕਰੁਣਾ ਮੈ ਏਕ ਅਨੰਤ ਅਨੂਪੈ ਠਾਉ ॥੧॥ ਰਿਧਿ ਸਿਧਿ ਨਿਧਿ

ਕਰ ਤਲ ਜਗਜੀਵਨ ਸ੍ਰਬ ਨਾਥ ਅਨੇਕੈ ਨਾਉ ॥ ਦਇਆ ਮਇਆ ਕਿਰਪਾ ਨਾਨਕ ਕਉ ਸੁਨਿ ਸੁਨਿ ਜਸੁ

ਜੀਵਾਉ ॥੨॥੧॥੩੮॥੬॥੪੪॥

ੴ ਸਤਿਗੁਰ ਪ੍ਰਸਾਦਿ ॥ ਰਾਗੁ ਦੇਵਗੰਧਾਰੀ ਮਹਲਾ ੯ ॥ ਯਹ ਮਨੁ ਨੈਕ ਨ ਕਹਿਓ ਕਰੈ ॥ ਸੀਖ ਸਿਖਾਇ

ਰਹਿਓ ਅਪਨੀ ਸੀ ਦੁਰਮਤਿ ਤੇ ਨ ਟਰੈ ॥੧॥ ਰਹਾਉ ॥ ਮਦਿ ਮਾਇਆ ਕੈ ਭਇਓ ਬਾਵਰੋ ਹਰਿ ਜਸੁ ਨਹਿ

ਉਚਰੈ ॥ ਕਰਿ ਪਰਪੰਚੁ ਜਗਤ ਕਉ ਡਹਕੈ ਅਪਨੋ ਉਦਰੁ ਭਰੈ ॥੧॥ ਸੁਆਨ ਪੂਛ ਜਿਉ ਹੋਇ ਨ ਸੂਧੋ ਕਹਿਓ ਨ

ਕਾਨ ਧਰੈ ॥ ਕਹੁ ਨਾਨਕ ਭਜੁ ਰਾਮ ਨਾਮ ਨਿਤ ਜਾ ਤੇ ਕਾਜੁ ਸਰੈ ॥੨॥੧॥ ਦੇਵਗੰਧਾਰੀ ਮਹਲਾ ੯ ॥ ਸਭ ਕਿਛੁ

ਜੀਵਤ ਕੋ ਬਿਵਹਾਰ ॥ ਮਾਤ ਪਿਤਾ ਭਾਈ ਸੁਤ ਬੰਧਪ ਅਰੁ ਫੁਨਿ ਗ੍ਰਿਹ ਕੀ ਨਾਰਿ ॥੧॥ ਰਹਾਉ ॥ ਤਨ ਤੇ ਪ੍ਰਾਨ

ਹੋਤ ਜਬ ਨਿਆਰੇ ਟੇਰਤ ਪ੍ਰੇਤਿ ਪੁਕਾਰਿ ॥ ਆਧ ਘਰੀ ਕੋਊ ਨਹਿ ਰਾਖੈ ਘਰ ਤੇ ਦੇਤ ਨਿਕਾਰਿ ॥੧॥ ਮ੍ਰਿਗ

ਤ੍ਰਿਸਨਾ ਜਿਉ ਜਗ ਰਚਨਾ ਯਹ ਦੇਖਹੁ ਰਿਦੈ ਬਿਚਾਰਿ ॥ ਕਹੁ ਨਾਨਕ ਭਜੁ ਰਾਮ ਨਾਮ ਨਿਤ ਜਾ ਤੇ ਹੋਤ ਉਧਾਰ

॥੨॥੨॥ ਦੇਵਗੰਧਾਰੀ ਮਹਲਾ ੯ ॥ ਜਗਤ ਮੈ ਝੂਠੀ ਦੇਖੀ ਪ੍ਰੀਤਿ ॥ ਅਪਨੇ ਹੀ ਸੁਖ ਸਿਉ ਸਭ ਲਾਗੇ ਕਿਆ

ਦਾਰਾ ਕਿਆ ਮੀਤ ॥੧॥ ਰਹਾਉ ॥ ਮੇਰਉ ਮੇਰਉ ਸਭੈ ਕਹਤ ਹੈ ਹਿਤ ਸਿਉ ਬਾਧਿਓ ਚੀਤ ॥ ਅੰਤਿ ਕਾਲਿ ਸੰਗੀ

ਨਹ ਕੋਊ ਇਹ ਅਚਰਜ ਹੈ ਰੀਤਿ ॥੧॥ ਮਨ ਮੂਰਖ ਅਜਹੂ ਨਹ ਸਮਝਤ ਸਿਖ ਦੈ ਹਾਰਿਓ ਨੀਤ ॥ ਨਾਨਕ

ਭਉਜਲੁ ਪਾਰਿ ਪਰੈ ਜਉ ਗਾਵੈ ਪ੍ਰਭ ਕੇ ਗੀਤ ॥੨॥੩॥੬॥੩੮॥੪੭॥

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ

ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਰਾਗੁ ਬਿਹਾਗੜਾ ਚਉਪਦੇ ਮਹਲਾ ੫ ਘਰੁ ੨ ॥

ਦੂਤਨ ਸੰਗਰੀਆ ॥ ਭੁਇਅੰਗਨਿ ਬਸਰੀਆ ॥ ਅਨਿਕ ਉਪਰੀਆ ॥੧॥ ਤਉ ਮੈ ਹਰਿ ਹਰਿ ਕਰੀਆ ॥ ਤਉ

ਸੁਖ ਸਹਜਰੀਆ ॥੧॥ ਰਹਾਉ ॥ ਮਿਥਨ ਮੋਹਰੀਆ ॥ ਅਨ ਕਉ ਮੇਰੀਆ ॥ ਵਿਚਿ ਘੂਮਨ ਘਿਰੀਆ ॥੨॥

ਸਗਲ ਬਟਰੀਆ ॥ ਬਿਰਖ ਇਕ ਤਰੀਆ ॥ ਬਹੁ ਬੰਧਹਿ ਪਰੀਆ ॥੩॥ ਥਿਰੁ ਸਾਧ ਸਫਰੀਆ ॥ ਜਹ

ਕੀਰਤਨੁ ਹਰੀਆ ॥ ਨਾਨਕ ਸਰਨਰੀਆ ॥੪॥੧॥

ੴ ਸਤਿਗੁਰ ਪ੍ਰਸਾਦਿ ॥ ਰਾਗੁ ਬਿਹਾਗੜਾ ਮਹਲਾ ੯ ॥ ਹਰਿ ਕੀ ਗਤਿ ਨਹਿ ਕੋਊ ਜਾਨੈ ॥ ਜੋਗੀ ਜਤੀ ਤਪੀ ਪਚਿ

ਹਾਰੇ ਅਰੁ ਬਹੁ ਲੋਗ ਸਿਆਨੇ ॥੧॥ ਰਹਾਉ ॥ ਛਿਨ ਮਹਿ ਰਾਉ ਰੰਕ ਕਉ ਕਰਈ ਰਾਉ ਰੰਕ ਕਰਿ ਡਾਰੇ ॥ ਰੀਤੇ ਭਰੇ

ਭਰੇ ਸਖਨਾਵੈ ਯਹ ਤਾ ਕੋ ਬਿਵਹਾਰੇ ॥੧॥ ਅਪਨੀ ਮਾਇਆ ਆਪਿ ਪਸਾਰੀ ਆਪਹਿ ਦੇਖਨਹਾਰਾ ॥ ਨਾਨਾ ਰੂਪੁ

ਧਰੇ ਬਹੁ ਰੰਗੀ ਸਭ ਤੇ ਰਹੈ ਨਿਆਰਾ ॥੨॥ ਅਗਨਤ ਅਪਾਰੁ ਅਲਖ ਨਿਰੰਜਨ ਜਿਹ ਸਭ ਜਗੁ ਭਰਮਾਇਓ ॥

ਸਗਲ ਭਰਮ ਤਜਿ ਨਾਨਕ ਪ੍ਰਾਣੀ ਚਰਨਿ ਤਾਹਿ ਚਿਤੁ ਲਾਇਓ ॥੩॥੧॥੨॥

ਰਾਗੁ ਬਿਹਾਗੜਾ ਛੰਤ ਮਹਲਾ ੪ ਘਰੁ ੧      ੴ ਸਤਿਗੁਰ ਪ੍ਰਸਾਦਿ ॥

ਹਰਿ ਹਰਿ ਨਾਮੁ ਧਿਆਈਐ ਮੇਰੀ ਜਿੰਦੁੜੀਏ ਗੁਰਮੁਖਿ ਨਾਮੁ ਅਮੋਲੇ ਰਾਮ ॥ ਹਰਿ ਰਸਿ ਬੀਧਾ ਹਰਿ ਮਨੁ ਪਿਆਰਾ

ਮਨੁ ਹਰਿ ਰਸਿ ਨਾਮਿ ਝਕੋਲੇ ਰਾਮ ॥ ਗੁਰਮਤਿ ਮਨੁ ਠਹਰਾਈਐ ਮੇਰੀ ਜਿੰਦੁੜੀਏ ਅਨਤ ਨ ਕਾਹੂ ਡੋਲੇ ਰਾਮ ॥

ਮਨ ਚਿੰਦਿਅੜਾ ਫਲੁ ਪਾਇਆ ਹਰਿ ਪ੍ਰਭੁ ਗੁਣ ਨਾਨਕ ਬਾਣੀ ਬੋਲੇ ਰਾਮ ॥੧॥ ਗੁਰਮਤਿ ਮਨਿ ਅੰਮ੍ਰਿਤੁ ਵੁਠੜਾ

ਮੇਰੀ ਜਿੰਦੁੜੀਏ ਮੁਖਿ ਅੰਮ੍ਰਿਤ ਬੈਣ ਅਲਾਏ ਰਾਮ ॥ ਅੰਮ੍ਰਿਤ ਬਾਣੀ ਭਗਤ ਜਨਾ ਕੀ ਮੇਰੀ ਜਿੰਦੁੜੀਏ ਮਨਿ ਸੁਣੀਐ

ਹਰਿ ਲਿਵ ਲਾਏ ਰਾਮ ॥ ਚਿਰੀ ਵਿਛੁੰਨਾ ਹਰਿ ਪ੍ਰਭੁ ਪਾਇਆ ਗਲਿ ਮਿਲਿਆ ਸਹਜਿ ਸੁਭਾਏ ਰਾਮ ॥ ਜਨ ਨਾਨਕ

ਮਨਿ ਅਨਦੁ ਭਇਆ ਹੈ ਮੇਰੀ ਜਿੰਦੁੜੀਏ ਅਨਹਤ ਸਬਦ ਵਜਾਏ ਰਾਮ ॥੨॥ ਸਖੀ ਸਹੇਲੀ ਮੇਰੀਆ ਮੇਰੀ ਜਿੰਦੁੜੀਏ

ਕੋਈ ਹਰਿ ਪ੍ਰਭੁ ਆਣਿ ਮਿਲਾਵੈ ਰਾਮ ॥ ਹਉ ਮਨੁ ਦੇਵਉ ਤਿਸੁ ਆਪਣਾ ਮੇਰੀ ਜਿੰਦੁੜੀਏ ਹਰਿ ਪ੍ਰਭ ਕੀ ਹਰਿ ਕਥਾ

ਸੁਣਾਵੈ ਰਾਮ ॥ ਗੁਰਮੁਖਿ ਸਦਾ ਅਰਾਧਿ ਹਰਿ ਮੇਰੀ ਜਿੰਦੁੜੀਏ ਮਨ ਚਿੰਦਿਅੜਾ ਫਲੁ ਪਾਵੈ ਰਾਮ ॥ ਨਾਨਕ ਭਜੁ

ਹਰਿ ਸਰਣਾਗਤੀ ਮੇਰੀ ਜਿੰਦੁੜੀਏ ਵਡਭਾਗੀ ਨਾਮੁ ਧਿਆਵੈ ਰਾਮ ॥੩॥ ਕਰਿ ਕਿਰਪਾ ਪ੍ਰਭ ਆਇ ਮਿਲੁ ਮੇਰੀ

ਜਿੰਦੁੜੀਏ ਗੁਰਮਤਿ ਨਾਮੁ ਪਰਗਾਸੇ ਰਾਮ ॥ ਹਉ ਹਰਿ ਬਾਝੁ ਉਡੀਣੀਆ ਮੇਰੀ ਜਿੰਦੁੜੀਏ ਜਿਉ ਜਲ ਬਿਨੁ ਕਮਲ

ਉਦਾਸੇ ਰਾਮ ॥ ਗੁਰਿ ਪੂਰੈ ਮੇਲਾਇਆ ਮੇਰੀ ਜਿੰਦੁੜੀਏ ਹਰਿ ਸਜਣੁ ਹਰਿ ਪ੍ਰਭੁ ਪਾਸੇ ਰਾਮ ॥ ਧਨੁ ਧਨੁ ਗੁਰੂ ਹਰਿ

ਦਸਿਆ ਮੇਰੀ ਜਿੰਦੁੜੀਏ ਜਨ ਨਾਨਕ ਨਾਮਿ ਬਿਗਾਸੇ ਰਾਮ ॥੪॥੧॥ ਰਾਗੁ ਬਿਹਾਗੜਾ ਮਹਲਾ ੪ ॥ ਅੰਮ੍ਰਿਤੁ

ਹਰਿ ਹਰਿ ਨਾਮੁ ਹੈ ਮੇਰੀ ਜਿੰਦੁੜੀਏ ਅੰਮ੍ਰਿਤੁ ਗੁਰਮਤਿ ਪਾਏ ਰਾਮ ॥ ਹਉਮੈ ਮਾਇਆ ਬਿਖੁ ਹੈ ਮੇਰੀ ਜਿੰਦੁੜੀਏ

ਹਰਿ ਅੰਮ੍ਰਿਤਿ ਬਿਖੁ ਲਹਿ ਜਾਏ ਰਾਮ ॥ ਮਨੁ ਸੁਕਾ ਹਰਿਆ ਹੋਇਆ ਮੇਰੀ ਜਿੰਦੁੜੀਏ ਹਰਿ ਹਰਿ ਨਾਮੁ ਧਿਆਏ

ਰਾਮ ॥ ਹਰਿ ਭਾਗ ਵਡੇ ਲਿਖਿ ਪਾਇਆ ਮੇਰੀ ਜਿੰਦੁੜੀਏ ਜਨ ਨਾਨਕ ਨਾਮਿ ਸਮਾਏ ਰਾਮ ॥੧॥ ਹਰਿ ਸੇਤੀ ਮਨੁ

ਬੇਧਿਆ ਮੇਰੀ ਜਿੰਦੁੜੀਏ ਜਿਉ ਬਾਲਕ ਲਗਿ ਦੁਧ ਖੀਰੇ ਰਾਮ ॥ ਹਰਿ ਬਿਨੁ ਸਾਂਤਿ ਨ ਪਾਈਐ ਮੇਰੀ ਜਿੰਦੁੜੀਏ

ਜਿਉ ਚਾਤ੍ਰਿਕੁ ਜਲ ਬਿਨੁ ਟੇਰੇ ਰਾਮ ॥ ਸਤਿਗੁਰ ਸਰਣੀ ਜਾਇ ਪਉ ਮੇਰੀ ਜਿੰਦੁੜੀਏ ਗੁਣ ਦਸੇ ਹਰਿ ਪ੍ਰਭ ਕੇਰੇ

ਰਾਮ ॥ ਜਨ ਨਾਨਕ ਹਰਿ ਮੇਲਾਇਆ ਮੇਰੀ ਜਿੰਦੁੜੀਏ ਘਰਿ ਵਾਜੇ ਸਬਦ ਘਣੇਰੇ ਰਾਮ ॥੨॥ ਮਨਮੁਖਿ ਹਉਮੈ

ਵਿਛੁੜੇ ਮੇਰੀ ਜਿੰਦੁੜੀਏ ਬਿਖੁ ਬਾਧੇ ਹਉਮੈ ਜਾਲੇ ਰਾਮ ॥ ਜਿਉ ਪੰਖੀ ਕਪੋਤਿ ਆਪੁ ਬਨਾੑਇਆ ਮੇਰੀ ਜਿੰਦੁੜੀਏ

ਤਿਉ ਮਨਮੁਖ ਸਭਿ ਵਸਿ ਕਾਲੇ ਰਾਮ ॥ ਜੋ ਮੋਹਿ ਮਾਇਆ ਚਿਤੁ ਲਾਇਦੇ ਮੇਰੀ ਜਿੰਦੁੜੀਏ ਸੇ ਮਨਮੁਖ ਮੂੜ

ਬਿਤਾਲੇ ਰਾਮ ॥ ਜਨ ਤ੍ਰਾਹਿ ਤ੍ਰਾਹਿ ਸਰਣਾਗਤੀ ਮੇਰੀ ਜਿੰਦੁੜੀਏ ਗੁਰ ਨਾਨਕ ਹਰਿ ਰਖਵਾਲੇ ਰਾਮ ॥੩॥

ਹਰਿ ਜਨ ਹਰਿ ਲਿਵ ਉਬਰੇ ਮੇਰੀ ਜਿੰਦੁੜੀਏ ਧੁਰਿ ਭਾਗ ਵਡੇ ਹਰਿ ਪਾਇਆ ਰਾਮ ॥ ਹਰਿ ਹਰਿ ਨਾਮੁ ਪੋਤੁ ਹੈ ਮੇਰੀ

ਜਿੰਦੁੜੀਏ ਗੁਰ ਖੇਵਟ ਸਬਦਿ ਤਰਾਇਆ ਰਾਮ ॥ ਹਰਿ ਹਰਿ ਪੁਰਖੁ ਦਇਆਲੁ ਹੈ ਮੇਰੀ ਜਿੰਦੁੜੀਏ ਗੁਰ ਸਤਿਗੁਰ

ਮੀਠ ਲਗਾਇਆ ਰਾਮ ॥ ਕਰਿ ਕਿਰਪਾ ਸੁਣਿ ਬੇਨਤੀ ਹਰਿ ਹਰਿ ਜਨ ਨਾਨਕ ਨਾਮੁ ਧਿਆਇਆ ਰਾਮ ॥੪॥੨॥

ਬਿਹਾਗੜਾ ਮਹਲਾ ੪ ॥ ਜਗਿ ਸੁਕ੍ਰਿਤੁ ਕੀਰਤਿ ਨਾਮੁ ਹੈ ਮੇਰੀ ਜਿੰਦੁੜੀਏ ਹਰਿ ਕੀਰਤਿ ਹਰਿ ਮਨਿ ਧਾਰੇ ਰਾਮ ॥

ਹਰਿ ਹਰਿ ਨਾਮੁ ਪਵਿਤੁ ਹੈ ਮੇਰੀ ਜਿੰਦੁੜੀਏ ਜਪਿ ਹਰਿ ਹਰਿ ਨਾਮੁ ਉਧਾਰੇ ਰਾਮ ॥ ਸਭ ਕਿਲਵਿਖ ਪਾਪ ਦੁਖ

ਕਟਿਆ ਮੇਰੀ ਜਿੰਦੁੜੀਏ ਮਲੁ ਗੁਰਮੁਖਿ ਨਾਮਿ ਉਤਾਰੇ ਰਾਮ ॥ ਵਡ ਪੁੰਨੀ ਹਰਿ ਧਿਆਇਆ ਜਨ ਨਾਨਕ ਹਮ

ਮੂਰਖ ਮੁਗਧ ਨਿਸਤਾਰੇ ਰਾਮ ॥੧॥ ਜੋ ਹਰਿ ਨਾਮੁ ਧਿਆਇਦੇ ਮੇਰੀ ਜਿੰਦੁੜੀਏ ਤਿਨਾ ਪੰਚੇ ਵਸਗਤਿ ਆਏ ਰਾਮ ॥

ਅੰਤਰਿ ਨਵ ਨਿਧਿ ਨਾਮੁ ਹੈ ਮੇਰੀ ਜਿੰਦੁੜੀਏ ਗੁਰੁ ਸਤਿਗੁਰੁ ਅਲਖੁ ਲਖਾਏ ਰਾਮ ॥ ਗੁਰਿ ਆਸਾ ਮਨਸਾ ਪੂਰੀਆ

ਮੇਰੀ ਜਿੰਦੁੜੀਏ ਹਰਿ ਮਿਲਿਆ ਭੁਖ ਸਭ ਜਾਏ ਰਾਮ ॥ ਧੁਰਿ ਮਸਤਕਿ ਹਰਿ ਪ੍ਰਭਿ ਲਿਖਿਆ ਮੇਰੀ ਜਿੰਦੁੜੀਏ ਜਨ

ਨਾਨਕ ਹਰਿ ਗੁਣ ਗਾਏ ਰਾਮ ॥੨॥ ਹਮ ਪਾਪੀ ਬਲਵੰਚੀਆ ਮੇਰੀ ਜਿੰਦੁੜੀਏ ਪਰਦ੍ਰੋਹੀ ਠਗ ਮਾਇਆ ਰਾਮ ॥

ਵਡਭਾਗੀ ਗੁਰੁ ਪਾਇਆ ਮੇਰੀ ਜਿੰਦੁੜੀਏ ਗੁਰਿ ਪੂਰੈ ਗਤਿ ਮਿਤਿ ਪਾਇਆ ਰਾਮ ॥ ਗੁਰਿ ਅੰਮ੍ਰਿਤੁ ਹਰਿ ਮੁਖਿ

ਚੋਇਆ ਮੇਰੀ ਜਿੰਦੁੜੀਏ ਫਿਰਿ ਮਰਦਾ ਬਹੁੜਿ ਜੀਵਾਇਆ ਰਾਮ ॥ ਜਨ ਨਾਨਕ ਸਤਿਗੁਰ ਜੋ ਮਿਲੇ ਮੇਰੀ

ਜਿੰਦੁੜੀਏ ਤਿਨ ਕੇ ਸਭ ਦੁਖ ਗਵਾਇਆ ਰਾਮ ॥੩॥ ਅਤਿ ਊਤਮੁ ਹਰਿ ਨਾਮੁ ਹੈ ਮੇਰੀ ਜਿੰਦੁੜੀਏ ਜਿਤੁ ਜਪਿਐ

ਪਾਪ ਗਵਾਤੇ ਰਾਮ ॥ ਪਤਿਤ ਪਵਿਤ੍ਰ ਗੁਰਿ ਹਰਿ ਕੀਏ ਮੇਰੀ ਜਿੰਦੁੜੀਏ ਚਹੁ ਕੁੰਡੀ ਚਹੁ ਜੁਗਿ ਜਾਤੇ ਰਾਮ ॥ ਹਉਮੈ

ਮੈਲੁ ਸਭ ਉਤਰੀ ਮੇਰੀ ਜਿੰਦੁੜੀਏ ਹਰਿ ਅੰਮ੍ਰਿਤਿ ਹਰਿ ਸਰਿ ਨਾਤੇ ਰਾਮ ॥ ਅਪਰਾਧੀ ਪਾਪੀ ਉਧਰੇ ਮੇਰੀ ਜਿੰਦੁੜੀਏ

ਜਨ ਨਾਨਕ ਖਿਨੁ ਹਰਿ ਰਾਤੇ ਰਾਮ ॥੪॥੩॥ ਬਿਹਾਗੜਾ ਮਹਲਾ ੪ ॥ ਹਉ ਬਲਿਹਾਰੀ ਤਿਨੑ ਕਉ ਮੇਰੀ

ਜਿੰਦੁੜੀਏ ਜਿਨੑ ਹਰਿ ਹਰਿ ਨਾਮੁ ਅਧਾਰੋ ਰਾਮ ॥ ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ਮੇਰੀ ਜਿੰਦੁੜੀਏ ਬਿਖੁ

ਭਉਜਲੁ ਤਾਰਣਹਾਰੋ ਰਾਮ ॥ ਜਿਨ ਇਕ ਮਨਿ ਹਰਿ ਧਿਆਇਆ ਮੇਰੀ ਜਿੰਦੁੜੀਏ ਤਿਨ ਸੰਤ ਜਨਾ ਜੈਕਾਰੋ

ਰਾਮ ॥ ਨਾਨਕ ਹਰਿ ਜਪਿ ਸੁਖੁ ਪਾਇਆ ਮੇਰੀ ਜਿੰਦੁੜੀਏ ਸਭਿ ਦੂਖ ਨਿਵਾਰਣਹਾਰੋ ਰਾਮ ॥੧॥ ਸਾ ਰਸਨਾ

ਧਨੁ ਧੰਨੁ ਹੈ ਮੇਰੀ ਜਿੰਦੁੜੀਏ ਗੁਣ ਗਾਵੈ ਹਰਿ ਪ੍ਰਭ ਕੇਰੇ ਰਾਮ ॥ ਤੇ ਸ੍ਰਵਨ ਭਲੇ ਸੋਭਨੀਕ ਹਹਿ ਮੇਰੀ ਜਿੰਦੁੜੀਏ

ਹਰਿ ਕੀਰਤਨੁ ਸੁਣਹਿ ਹਰਿ ਤੇਰੇ ਰਾਮ ॥ ਸੋ ਸੀਸੁ ਭਲਾ ਪਵਿਤ੍ਰ ਪਾਵਨੁ ਹੈ ਮੇਰੀ ਜਿੰਦੁੜੀਏ ਜੋ ਜਾਇ ਲਗੈ ਗੁਰ

ਪੈਰੇ ਰਾਮ ॥ ਗੁਰ ਵਿਟਹੁ ਨਾਨਕੁ ਵਾਰਿਆ ਮੇਰੀ ਜਿੰਦੁੜੀਏ ਜਿਨਿ ਹਰਿ ਹਰਿ ਨਾਮੁ ਚਿਤੇਰੇ ਰਾਮ ॥੨॥ ਤੇ ਨੇਤ੍ਰ

ਭਲੇ ਪਰਵਾਣੁ ਹਹਿ ਮੇਰੀ ਜਿੰਦੁੜੀਏ ਜੋ ਸਾਧੂ ਸਤਿਗੁਰੁ ਦੇਖਹਿ ਰਾਮ ॥ ਤੇ ਹਸਤ ਪੁਨੀਤ ਪਵਿਤ੍ਰ ਹਹਿ ਮੇਰੀ

ਜਿੰਦੁੜੀਏ ਜੋ ਹਰਿ ਜਸੁ ਹਰਿ ਹਰਿ ਲੇਖਹਿ ਰਾਮ ॥ ਤਿਸੁ ਜਨ ਕੇ ਪਗ ਨਿਤ ਪੂਜੀਅਹਿ ਮੇਰੀ ਜਿੰਦੁੜੀਏ ਜੋ

ਮਾਰਗਿ ਧਰਮ ਚਲੇਸਹਿ ਰਾਮ ॥ ਨਾਨਕੁ ਤਿਨ ਵਿਟਹੁ ਵਾਰਿਆ ਮੇਰੀ ਜਿੰਦੁੜੀਏ ਹਰਿ ਸੁਣਿ ਹਰਿ ਨਾਮੁ ਮਨੇਸਹਿ

ਰਾਮ ॥੩॥ ਧਰਤਿ ਪਾਤਾਲੁ ਆਕਾਸੁ ਹੈ ਮੇਰੀ ਜਿੰਦੁੜੀਏ ਸਭ ਹਰਿ ਹਰਿ ਨਾਮੁ ਧਿਆਵੈ ਰਾਮ ॥ ਪਉਣੁ ਪਾਣੀ

ਬੈਸੰਤਰੋ ਮੇਰੀ ਜਿੰਦੁੜੀਏ ਨਿਤ ਹਰਿ ਹਰਿ ਹਰਿ ਜਸੁ ਗਾਵੈ ਰਾਮ ॥ ਵਣੁ ਤ੍ਰਿਣੁ ਸਭੁ ਆਕਾਰੁ ਹੈ ਮੇਰੀ ਜਿੰਦੁੜੀਏ

ਮੁਖਿ ਹਰਿ ਹਰਿ ਨਾਮੁ ਧਿਆਵੈ ਰਾਮ ॥ ਨਾਨਕ ਤੇ ਹਰਿ ਦਰਿ ਪੈਨਾੑਇਆ ਮੇਰੀ ਜਿੰਦੁੜੀਏ ਜੋ ਗੁਰਮੁਖਿ ਭਗਤਿ

ਮਨੁ ਲਾਵੈ ਰਾਮ ॥੪॥੪॥ ਬਿਹਾਗੜਾ ਮਹਲਾ ੪ ॥ ਜਿਨ ਹਰਿ ਹਰਿ ਨਾਮੁ ਨ ਚੇਤਿਓ ਮੇਰੀ ਜਿੰਦੁੜੀਏ

ਤੇ ਮਨਮੁਖ ਮੂੜ ਇਆਣੇ ਰਾਮ ॥ ਜੋ ਮੋਹਿ ਮਾਇਆ ਚਿਤੁ ਲਾਇਦੇ ਮੇਰੀ ਜਿੰਦੁੜੀਏ ਸੇ ਅੰਤਿ ਗਏ ਪਛੁਤਾਣੇ

ਰਾਮ ॥ ਹਰਿ ਦਰਗਹ ਢੋਈ ਨਾ ਲਹਨਿੑ ਮੇਰੀ ਜਿੰਦੁੜੀਏ ਜੋ ਮਨਮੁਖ ਪਾਪਿ ਲੁਭਾਣੇ ਰਾਮ ॥ ਜਨ ਨਾਨਕ

ਗੁਰ ਮਿਲਿ ਉਬਰੇ ਮੇਰੀ ਜਿੰਦੁੜੀਏ ਹਰਿ ਜਪਿ ਹਰਿ ਨਾਮਿ ਸਮਾਣੇ ਰਾਮ ॥੧॥ ਸਭਿ ਜਾਇ ਮਿਲਹੁ

ਸਤਿਗੁਰੂ ਕਉ ਮੇਰੀ ਜਿੰਦੁੜੀਏ ਜੋ ਹਰਿ ਹਰਿ ਨਾਮੁ ਦ੍ਰਿੜਾਵੈ ਰਾਮ ॥ ਹਰਿ ਜਪਦਿਆ ਖਿਨੁ ਢਿਲ ਨ ਕੀਜਈ

ਮੇਰੀ ਜਿੰਦੁੜੀਏ ਮਤੁ ਕਿ ਜਾਪੈ ਸਾਹੁ ਆਵੈ ਕਿ ਨ ਆਵੈ ਰਾਮ ॥ ਸਾ ਵੇਲਾ ਸੋ ਮੂਰਤੁ ਸਾ ਘੜੀ ਸੋ ਮੁਹਤੁ ਸਫਲੁ

ਹੈ ਮੇਰੀ ਜਿੰਦੁੜੀਏ ਜਿਤੁ ਹਰਿ ਮੇਰਾ ਚਿਤਿ ਆਵੈ ਰਾਮ ॥ ਜਨ ਨਾਨਕ ਨਾਮੁ ਧਿਆਇਆ ਮੇਰੀ ਜਿੰਦੁੜੀਏ

ਜਮਕੰਕਰੁ ਨੇੜਿ ਨ ਆਵੈ ਰਾਮ ॥੨॥ ਹਰਿ ਵੇਖੈ ਸੁਣੈ ਨਿਤ ਸਭੁ ਕਿਛੁ ਮੇਰੀ ਜਿੰਦੁੜੀਏ ਸੋ ਡਰੈ ਜਿਨਿ ਪਾਪ

ਕਮਤੇ ਰਾਮ ॥ ਜਿਸੁ ਅੰਤਰੁ ਹਿਰਦਾ ਸੁਧੁ ਹੈ ਮੇਰੀ ਜਿੰਦੁੜੀਏ ਤਿਨਿ ਜਨਿ ਸਭਿ ਡਰ ਸੁਟਿ ਘਤੇ ਰਾਮ ॥ ਹਰਿ

ਨਿਰਭਉ ਨਾਮਿ ਪਤੀਜਿਆ ਮੇਰੀ ਜਿੰਦੁੜੀਏ ਸਭਿ ਝਖ ਮਾਰਨੁ ਦੁਸਟ ਕੁਪਤੇ ਰਾਮ ॥ ਗੁਰੁ ਪੂਰਾ ਨਾਨਕਿ ਸੇਵਿਆ

ਮੇਰੀ ਜਿੰਦੁੜੀਏ ਜਿਨਿ ਪੈਰੀ ਆਣਿ ਸਭਿ ਘਤੇ ਰਾਮ ॥੩॥ ਸੋ ਐਸਾ ਹਰਿ ਨਿਤ ਸੇਵੀਐ ਮੇਰੀ ਜਿੰਦੁੜੀਏ ਜੋ

ਸਭ ਦੂ ਸਾਹਿਬੁ ਵਡਾ ਰਾਮ ॥ ਜਿਨੀੑ ਇਕ ਮਨਿ ਇਕੁ ਅਰਾਧਿਆ ਮੇਰੀ ਜਿੰਦੁੜੀਏ ਤਿਨਾ ਨਾਹੀ ਕਿਸੈ ਦੀ ਕਿਛੁ

ਚਡਾ ਰਾਮ ॥ ਗੁਰ ਸੇਵਿਐ ਹਰਿ ਮਹਲੁ ਪਾਇਆ ਮੇਰੀ ਜਿੰਦੁੜੀਏ ਝਖ ਮਾਰਨੁ ਸਭਿ ਨਿੰਦਕ ਘੰਡਾ ਰਾਮ ॥ ਜਨ

ਨਾਨਕ ਨਾਮੁ ਧਿਆਇਆ ਮੇਰੀ ਜਿੰਦੁੜੀਏ ਧੁਰਿ ਮਸਤਕਿ ਹਰਿ ਲਿਖਿ ਛਡਾ ਰਾਮ ॥੪॥੫॥ ਬਿਹਾਗੜਾ ਮਹਲਾ ੪

॥ ਸਭਿ ਜੀਅ ਤੇਰੇ ਤੂੰ ਵਰਤਦਾ ਮੇਰੇ ਹਰਿ ਪ੍ਰਭ ਤੂੰ ਜਾਣਹਿ ਜੋ ਜੀਇ ਕਮਾਈਐ ਰਾਮ ॥ ਹਰਿ ਅੰਤਰਿ ਬਾਹਰਿ ਨਾਲਿ

ਹੈ ਮੇਰੀ ਜਿੰਦੁੜੀਏ ਸਭ ਵੇਖੈ ਮਨਿ ਮੁਕਰਾਈਐ ਰਾਮ ॥ ਮਨਮੁਖਾ ਨੋ ਹਰਿ ਦੂਰਿ ਹੈ ਮੇਰੀ ਜਿੰਦੁੜੀਏ ਸਭ ਬਿਰਥੀ

ਘਾਲ ਗਵਾਈਐ ਰਾਮ ॥ ਜਨ ਨਾਨਕ ਗੁਰਮੁਖਿ ਧਿਆਇਆ ਮੇਰੀ ਜਿੰਦੁੜੀਏ ਹਰਿ ਹਾਜਰੁ ਨਦਰੀ ਆਈਐ

ਰਾਮ ॥੧॥ ਸੇ ਭਗਤ ਸੇ ਸੇਵਕ ਮੇਰੀ ਜਿੰਦੁੜੀਏ ਜੋ ਪ੍ਰਭ ਮੇਰੇ ਮਨਿ ਭਾਣੇ ਰਾਮ ॥ ਸੇ ਹਰਿ ਦਰਗਹ ਪੈਨਾਇਆ

ਮੇਰੀ ਜਿੰਦੁੜੀਏ ਅਹਿਨਿਸਿ ਸਾਚਿ ਸਮਾਣੇ ਰਾਮ ॥ ਤਿਨ ਕੈ ਸੰਗਿ ਮਲੁ ਉਤਰੈ ਮੇਰੀ ਜਿੰਦੁੜੀਏ ਰੰਗਿ ਰਾਤੇ ਨਦਰਿ

ਨੀਸਾਣੇ ਰਾਮ ॥ ਨਾਨਕ ਕੀ ਪ੍ਰਭ ਬੇਨਤੀ ਮੇਰੀ ਜਿੰਦੁੜੀਏ ਮਿਲਿ ਸਾਧੂ ਸੰਗਿ ਅਘਾਣੇ ਰਾਮ ॥੨॥ ਹੇ ਰਸਨਾ

ਜਪਿ ਗੋਬਿੰਦੋ ਮੇਰੀ ਜਿੰਦੁੜੀਏ ਜਪਿ ਹਰਿ ਹਰਿ ਤ੍ਰਿਸਨਾ ਜਾਏ ਰਾਮ ॥ ਜਿਸੁ ਦਇਆ ਕਰੇ ਮੇਰਾ ਪਾਰਬ੍ਰਹਮੁ ਮੇਰੀ

ਜਿੰਦੁੜੀਏ ਤਿਸੁ ਮਨਿ ਨਾਮੁ ਵਸਾਏ ਰਾਮ ॥ ਜਿਸੁ ਭੇਟੇ ਪੂਰਾ ਸਤਿਗੁਰੂ ਮੇਰੀ ਜਿੰਦੁੜੀਏ ਸੋ ਹਰਿ ਧਨੁ ਨਿਧਿ ਪਾਏ

ਰਾਮ ॥ ਵਡਭਾਗੀ ਸੰਗਤਿ ਮਿਲੈ ਮੇਰੀ ਜਿੰਦੁੜੀਏ ਨਾਨਕ ਹਰਿ ਗੁਣ ਗਾਏ ਰਾਮ ॥੩॥ ਥਾਨ ਥਨੰਤਰਿ ਰਵਿ

ਰਹਿਆ ਮੇਰੀ ਜਿੰਦੁੜੀਏ ਪਾਰਬ੍ਰਹਮੁ ਪ੍ਰਭੁ ਦਾਤਾ ਰਾਮ ॥ ਤਾ ਕਾ ਅੰਤੁ ਨ ਪਾਈਐ ਮੇਰੀ ਜਿੰਦੁੜੀਏ ਪੂਰਨ ਪੁਰਖੁ

ਬਿਧਾਤਾ ਰਾਮ ॥ ਸਰਬ ਜੀਆ ਪ੍ਰਤਿਪਾਲਦਾ ਮੇਰੀ ਜਿੰਦੁੜੀਏ ਜਿਉ ਬਾਲਕ ਪਿਤ ਮਾਤਾ ਰਾਮ ॥ ਸਹਸ ਸਿਆਣਪ

ਨਹ ਮਿਲੈ ਮੇਰੀ ਜਿੰਦੁੜੀਏ ਜਨ ਨਾਨਕ ਗੁਰਮੁਖਿ ਜਾਤਾ ਰਾਮ ॥੪॥੬॥ ਛਕਾ ੧ ॥

ਬਿਹਾਗੜਾ ਮਹਲਾ ੫ ਛੰਤ ਘਰੁ ੧      ੴ ਸਤਿਗੁਰ ਪ੍ਰਸਾਦਿ ॥

ਹਰਿ ਕਾ ਏਕੁ ਅਚੰਭਉ ਦੇਖਿਆ ਮੇਰੇ ਲਾਲ ਜੀਉ ਜੋ ਕਰੇ ਸੁ ਧਰਮ ਨਿਆਏ ਰਾਮ ॥ ਹਰਿ ਰੰਗੁ ਅਖਾੜਾ ਪਾਇਓਨੁ

ਮੇਰੇ ਲਾਲ ਜੀਉ ਆਵਣੁ ਜਾਣੁ ਸਬਾਏ ਰਾਮ ॥ ਆਵਣੁ ਤ ਜਾਣਾ ਤਿਨਹਿ ਕੀਆ ਜਿਨਿ ਮੇਦਨਿ ਸਿਰਜੀਆ ॥

ਇਕਨਾ ਮੇਲਿ ਸਤਿਗੁਰੁ ਮਹਲਿ ਬੁਲਾਏ ਇਕਿ ਭਰਮਿ ਭੂਲੇ ਫਿਰਦਿਆ ॥ ਅੰਤੁ ਤੇਰਾ ਤੂੰਹੈ ਜਾਣਹਿ ਤੂੰ ਸਭ ਮਹਿ

ਰਹਿਆ ਸਮਾਏ ॥ ਸਚੁ ਕਹੈ ਨਾਨਕੁ ਸੁਣਹੁ ਸੰਤਹੁ ਹਰਿ ਵਰਤੈ ਧਰਮ ਨਿਆਏ ॥੧॥ ਆਵਹੁ ਮਿਲਹੁ ਸਹੇਲੀਹੋ

ਮੇਰੇ ਲਾਲ ਜੀਉ ਹਰਿ ਹਰਿ ਨਾਮੁ ਅਰਾਧੇ ਰਾਮ ॥ ਕਰਿ ਸੇਵਹੁ ਪੂਰਾ ਸਤਿਗੁਰੂ ਮੇਰੇ ਲਾਲ ਜੀਉ ਜਮ ਕਾ ਮਾਰਗੁ

ਸਾਧੇ ਰਾਮ ॥ ਮਾਰਗੁ ਬਿਖੜਾ ਸਾਧਿ ਗੁਰਮੁਖਿ ਹਰਿ ਦਰਗਹ ਸੋਭਾ ਪਾਈਐ ॥ ਜਿਨ ਕਉ ਬਿਧਾਤੈ ਧੁਰਹੁ ਲਿਖਿਆ

ਤਿਨਾੑ ਰੈਣਿ ਦਿਨੁ ਲਿਵ ਲਾਈਐ ॥ ਹਉਮੈ ਮਮਤਾ ਮੋਹੁ ਛੁਟਾ ਜਾ ਸੰਗਿ ਮਿਲਿਆ ਸਾਧੇ ॥ ਜਨੁ ਕਹੈ ਨਾਨਕੁ

ਮੁਕਤੁ ਹੋਆ ਹਰਿ ਹਰਿ ਨਾਮੁ ਅਰਾਧੇ ॥੨॥ ਕਰ ਜੋੜਿਹੁ ਸੰਤ ਇਕਤ੍ਰ ਹੋਇ ਮੇਰੇ ਲਾਲ ਜੀਉ ਅਬਿਨਾਸੀ ਪੁਰਖੁ

ਪੂਜੇਹਾ ਰਾਮ ॥ ਬਹੁ ਬਿਧਿ ਪੂਜਾ ਖੋਜੀਆ ਮੇਰੇ ਲਾਲ ਜੀਉ ਇਹੁ ਮਨੁ ਤਨੁ ਸਭੁ ਅਰਪੇਹਾ ਰਾਮ ॥ ਮਨੁ ਤਨੁ ਧਨੁ

ਸਭੁ ਪ੍ਰਭੂ ਕੇਰਾ ਕਿਆ ਕੋ ਪੂਜ ਚੜਾਵਏ ॥ ਜਿਸੁ ਹੋਇ ਕ੍ਰਿਪਾਲੁ ਦਇਆਲੁ ਸੁਆਮੀ ਸੋ ਪ੍ਰਭ ਅੰਕਿ ਸਮਾਵਏ ॥

ਭਾਗੁ ਮਸਤਕਿ ਹੋਇ ਜਿਸ ਕੈ ਤਿਸੁ ਗੁਰ ਨਾਲਿ ਸਨੇਹਾ ॥ ਜਨੁ ਕਹੈ ਨਾਨਕੁ ਮਿਲਿ ਸਾਧਸੰਗਤਿ ਹਰਿ ਹਰਿ ਨਾਮੁ

ਪੂਜੇਹਾ ॥੩॥ ਦਹ ਦਿਸ ਖੋਜਤ ਹਮ ਫਿਰੇ ਮੇਰੇ ਲਾਲ ਜੀਉ ਹਰਿ ਪਾਇਅੜਾ ਘਰਿ ਆਏ ਰਾਮ ॥ ਹਰਿ ਮੰਦਰੁ

ਹਰਿ ਜੀਉ ਸਾਜਿਆ ਮੇਰੇ ਲਾਲ ਜੀਉ ਹਰਿ ਤਿਸੁ ਮਹਿ ਰਹਿਆ ਸਮਾਏ ਰਾਮ ॥ ਸਰਬੇ ਸਮਾਣਾ ਆਪਿ ਸੁਆਮੀ

ਗੁਰਮੁਖਿ ਪਰਗਟੁ ਹੋਇਆ ॥ ਮਿਟਿਆ ਅਧੇਰਾ ਦੂਖੁ ਨਾਠਾ ਅਮਿਉ ਹਰਿ ਰਸੁ ਚੋਇਆ ॥ ਜਹਾ ਦੇਖਾ ਤਹਾ ਸੁਆਮੀ

ਪਾਰਬ੍ਰਹਮੁ ਸਭ ਠਾਏ ॥ ਜਨੁ ਕਹੈ ਨਾਨਕੁ ਸਤਿਗੁਰਿ ਮਿਲਾਇਆ ਹਰਿ ਪਾਇਅੜਾ ਘਰਿ ਆਏ ॥੪॥੧॥

ਰਾਗੁ ਬਿਹਾਗੜਾ ਮਹਲਾ ੫ ॥ ਅਤਿ ਪ੍ਰੀਤਮ ਮਨ ਮੋਹਨਾ ਘਟ ਸੋਹਨਾ ਪ੍ਰਾਨ ਅਧਾਰਾ ਰਾਮ ॥ ਸੁੰਦਰ ਸੋਭਾ ਲਾਲ

ਗੋਪਾਲ ਦਇਆਲ ਕੀ ਅਪਰ ਅਪਾਰਾ ਰਾਮ ॥ ਗੋਪਾਲ ਦਇਆਲ ਗੋਬਿੰਦ ਲਾਲਨ ਮਿਲਹੁ ਕੰਤ ਨਿਮਾਣੀਆ ॥

ਨੈਨ ਤਰਸਨ ਦਰਸ ਪਰਸਨ ਨਹ ਨੀਦ ਰੈਣਿ ਵਿਹਾਣੀਆ ॥ ਗਿਆਨ ਅੰਜਨ ਨਾਮ ਬਿੰਜਨ ਭਏ ਸਗਲ ਸੀਗਾਰਾ

॥ ਨਾਨਕੁ ਪਇਅੰਪੈ ਸੰਤ ਜੰਪੈ ਮੇਲਿ ਕੰਤੁ ਹਮਾਰਾ ॥੧॥ ਲਾਖ ਉਲਾਹਨੇ ਮੋਹਿ ਹਰਿ ਜਬ ਲਗੁ ਨਹ ਮਿਲੈ ਰਾਮ

॥ ਮਿਲਨ ਕਉ ਕਰਉ ਉਪਾਵ ਕਿਛੁ ਹਮਾਰਾ ਨਹ ਚਲੈ ਰਾਮ ॥ ਚਲ ਚਿਤ ਬਿਤ ਅਨਿਤ ਪ੍ਰਿਅ ਬਿਨੁ ਕਵਨ ਬਿਧੀ

ਨ ਧੀਜੀਐ ॥ ਖਾਨ ਪਾਨ ਸੀਗਾਰ ਬਿਰਥੇ ਹਰਿ ਕੰਤ ਬਿਨੁ ਕਿਉ ਜੀਜੀਐ ॥ ਆਸਾ ਪਿਆਸੀ ਰੈਨਿ ਦਿਨੀਅਰੁ

ਰਹਿ ਨ ਸਕੀਐ ਇਕੁ ਤਿਲੈ ॥ ਨਾਨਕੁ ਪਇਅੰਪੈ ਸੰਤ ਦਾਸੀ ਤਉ ਪ੍ਰਸਾਦਿ ਮੇਰਾ ਪਿਰੁ ਮਿਲੈ ॥੨॥ ਸੇਜ ਏਕ

ਪ੍ਰਿਉ ਸੰਗਿ ਦਰਸੁ ਨ ਪਾਈਐ ਰਾਮ ॥ ਅਵਗਨ ਮੋਹਿ ਅਨੇਕ ਕਤ ਮਹਲਿ ਬੁਲਾਈਐ ਰਾਮ ॥ ਨਿਰਗੁਨਿ

ਨਿਮਾਣੀ ਅਨਾਥਿ ਬਿਨਵੈ ਮਿਲਹੁ ਪ੍ਰਭ ਕਿਰਪਾ ਨਿਧੇ ॥ ਭ੍ਰਮ ਭੀਤਿ ਖੋਈਐ ਸਹਜਿ ਸੋਈਐ ਪ੍ਰਭ ਪਲਕ ਪੇਖਤ

ਨਵ ਨਿਧੇ ॥ ਗ੍ਰਿਹਿ ਲਾਲੁ ਆਵੈ ਮਹਲੁ ਪਾਵੈ ਮਿਲਿ ਸੰਗਿ ਮੰਗਲੁ ਗਾਈਐ ॥ ਨਾਨਕੁ ਪਇਅੰਪੈ ਸੰਤ ਸਰਣੀ ਮੋਹਿ

ਦਰਸੁ ਦਿਖਾਈਐ ॥੩॥ ਸੰਤਨ ਕੈ ਪਰਸਾਦਿ ਹਰਿ ਹਰਿ ਪਾਇਆ ਰਾਮ ॥ ਇਛ ਪੁੰਨੀ ਮਨਿ ਸਾਂਤਿ ਤਪਤਿ

ਬੁਝਾਇਆ ਰਾਮ ॥ ਸਫਲਾ ਸੁ ਦਿਨਸ ਰੈਣੇ ਸੁਹਾਵੀ ਅਨਦ ਮੰਗਲ ਰਸੁ ਘਨਾ ॥ ਪ੍ਰਗਟੇ ਗੁਪਾਲ ਗੋਬਿੰਦ ਲਾਲਨ

ਕਵਨ ਰਸਨਾ ਗੁਣ ਭਨਾ ॥ ਭ੍ਰਮ ਲੋਭ ਮੋਹ ਬਿਕਾਰ ਥਾਕੇ ਮਿਲਿ ਸਖੀ ਮੰਗਲੁ ਗਾਇਆ ॥ ਨਾਨਕੁ ਪਇਅੰਪੈ ਸੰਤ

ਜੰਪੈ ਜਿਨਿ ਹਰਿ ਹਰਿ ਸੰਜੋਗਿ ਮਿਲਾਇਆ ॥੪॥੨॥ ਬਿਹਾਗੜਾ ਮਹਲਾ ੫ ॥ ਕਰਿ ਕਿਰਪਾ ਗੁਰ ਪਾਰਬ੍ਰਹਮ

ਪੂਰੇ ਅਨਦਿਨੁ ਨਾਮੁ ਵਖਾਣਾ ਰਾਮ ॥ ਅੰਮ੍ਰਿਤ ਬਾਣੀ ਉਚਰਾ ਹਰਿ ਜਸੁ ਮਿਠਾ ਲਾਗੈ ਤੇਰਾ ਭਾਣਾ ਰਾਮ ॥ ਕਰਿ

ਦਇਆ ਮਇਆ ਗੋਪਾਲ ਗੋਬਿੰਦ ਕੋਇ ਨਾਹੀ ਤੁਝ ਬਿਨਾ ॥ ਸਮਰਥ ਅਗਥ ਅਪਾਰ ਪੂਰਨ ਜੀਉ ਤਨੁ ਧਨੁ ਤੁਮੑ

ਮਨਾ ॥ ਮੂਰਖ ਮੁਗਧ ਅਨਾਥ ਚੰਚਲ ਬਲਹੀਨ ਨੀਚ ਅਜਾਣਾ ॥ ਬਿਨਵੰਤਿ ਨਾਨਕ ਸਰਣਿ ਤੇਰੀ ਰਖਿ ਲੇਹੁ

ਆਵਣ ਜਾਣਾ ॥੧॥ ਸਾਧਹ ਸਰਣੀ ਪਾਈਐ ਹਰਿ ਜੀਉ ਗੁਣ ਗਾਵਹ ਹਰਿ ਨੀਤਾ ਰਾਮ ॥ ਧੂਰਿ ਭਗਤਨ ਕੀ

ਮਨਿ ਤਨਿ ਲਗਉ ਹਰਿ ਜੀਉ ਸਭ ਪਤਿਤ ਪੁਨੀਤਾ ਰਾਮ ॥ ਪਤਿਤਾ ਪੁਨੀਤਾ ਹੋਹਿ ਤਿਨੑ ਸੰਗਿ ਜਿਨੑ ਬਿਧਾਤਾ

ਪਾਇਆ ॥ ਨਾਮ ਰਾਤੇ ਜੀਅ ਦਾਤੇ ਨਿਤ ਦੇਹਿ ਚੜਹਿ ਸਵਾਇਆ ॥ ਰਿਧਿ ਸਿਧਿ ਨਵ ਨਿਧਿ ਹਰਿ ਜਪਿ ਜਿਨੀ

ਆਤਮੁ ਜੀਤਾ ॥ ਬਿਨਵੰਤਿ ਨਾਨਕੁ ਵਡਭਾਗਿ ਪਾਈਅਹਿ ਸਾਧ ਸਾਜਨ ਮੀਤਾ ॥੨॥ ਜਿਨੀ ਸਚੁ ਵਣੰਜਿਆ

ਹਰਿ ਜੀਉ ਸੇ ਪੂਰੇ ਸਾਹਾ ਰਾਮ ॥ ਬਹੁਤੁ ਖਜਾਨਾ ਤਿੰਨ ਪਹਿ ਹਰਿ ਜੀਉ ਹਰਿ ਕੀਰਤਨੁ ਲਾਹਾ ਰਾਮ ॥ ਕਾਮੁ ਕ੍ਰੋਧੁ

ਨ ਲੋਭੁ ਬਿਆਪੈ ਜੋ ਜਨ ਪ੍ਰਭ ਸਿਉ ਰਾਤਿਆ ॥ ਏਕੁ ਜਾਨਹਿ ਏਕੁ ਮਾਨਹਿ ਰਾਮ ਕੈ ਰੰਗਿ ਮਾਤਿਆ ॥ ਲਗਿ ਸੰਤ

ਚਰਣੀ ਪੜੇ ਸਰਣੀ ਮਨਿ ਤਿਨਾ ਓਮਾਹਾ ॥ ਬਿਨਵੰਤਿ ਨਾਨਕੁ ਜਿਨ ਨਾਮੁ ਪਲੈ ਸੇਈ ਸਚੇ ਸਾਹਾ ॥੩॥ ਨਾਨਕ

ਸੋਈ ਸਿਮਰੀਐ ਹਰਿ ਜੀਉ ਜਾ ਕੀ ਕਲ ਧਾਰੀ ਰਾਮ ॥ ਗੁਰਮੁਖਿ ਮਨਹੁ ਨ ਵੀਸਰੈ ਹਰਿ ਜੀਉ ਕਰਤਾ ਪੁਰਖੁ

ਮੁਰਾਰੀ ਰਾਮ ॥ ਦੂਖੁ ਰੋਗੁ ਨ ਭਉ ਬਿਆਪੈ ਜਿਨੀੑ ਹਰਿ ਹਰਿ ਧਿਆਇਆ ॥ ਸੰਤ ਪ੍ਰਸਾਦਿ ਤਰੇ ਭਵਜਲੁ ਪੂਰਬਿ

ਲਿਖਿਆ ਪਾਇਆ ॥ ਵਜੀ ਵਧਾਈ ਮਨਿ ਸਾਂਤਿ ਆਈ ਮਿਲਿਆ ਪੁਰਖੁ ਅਪਾਰੀ ॥ ਬਿਨਵੰਤਿ ਨਾਨਕੁ ਸਿਮਰਿ

ਹਰਿ ਹਰਿ ਇਛ ਪੁੰਨੀ ਹਮਾਰੀ ॥੪॥੩॥

ਬਿਹਾਗੜਾ ਮਹਲਾ ੫ ਘਰੁ ੨      ੴ ਸਤਿ ਨਾਮੁ ਗੁਰ ਪ੍ਰਸਾਦਿ ॥

ਵਧੁ ਸੁਖੁ ਰੈਨੜੀਏ ਪ੍ਰਿਅ ਪ੍ਰੇਮੁ ਲਗਾ ॥ ਘਟੁ ਦੁਖ ਨੀਦੜੀਏ ਪਰਸਉ ਸਦਾ ਪਗਾ ॥ ਪਗ ਧੂਰਿ ਬਾਂਛਉ ਸਦਾ

ਜਾਚਉ ਨਾਮ ਰਸਿ ਬੈਰਾਗਨੀ ॥ ਪ੍ਰਿਅ ਰੰਗਿ ਰਾਤੀ ਸਹਜ ਮਾਤੀ ਮਹਾ ਦੁਰਮਤਿ ਤਿਆਗਨੀ ॥ ਗਹਿ ਭੁਜਾ ਲੀਨੀੑ

ਪ੍ਰੇਮ ਭੀਨੀ ਮਿਲਨੁ ਪ੍ਰੀਤਮ ਸਚ ਮਗਾ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਰਹਉ ਚਰਣਹ ਸੰਗਿ ਲਗਾ ॥੧॥

ਮੇਰੀ ਸਖੀ ਸਹੇਲੜੀਹੋ ਪ੍ਰਭ ਕੈ ਚਰਣਿ ਲਗਹ ॥ ਮਨਿ ਪ੍ਰਿਅ ਪ੍ਰੇਮੁ ਘਣਾ ਹਰਿ ਕੀ ਭਗਤਿ ਮੰਗਹ ॥ ਹਰਿ ਭਗਤਿ

ਪਾਈਐ ਪ੍ਰਭੁ ਧਿਆਈਐ ਜਾਇ ਮਿਲੀਐ ਹਰਿ ਜਨਾ ॥ ਮਾਨੁ ਮੋਹੁ ਬਿਕਾਰੁ ਤਜੀਐ ਅਰਪਿ ਤਨੁ ਧਨੁ ਇਹੁ

ਮਨਾ ॥ ਬਡ ਪੁਰਖ ਪੂਰਨ ਗੁਣ ਸੰਪੂਰਨ ਭ੍ਰਮ ਭੀਤਿ ਹਰਿ ਹਰਿ ਮਿਲਿ ਭਗਹ ॥ ਬਿਨਵੰਤਿ ਨਾਨਕ ਸੁਣਿ

ਮੰਤ੍ਰੁ ਸਖੀਏ ਹਰਿ ਨਾਮੁ ਨਿਤ ਨਿਤ ਨਿਤ ਜਪਹ ॥੨॥ ਹਰਿ ਨਾਰਿ ਸੁਹਾਗਣੇ ਸਭਿ ਰੰਗ ਮਾਣੇ ॥ ਰਾਂਡ ਨ

ਬੈਸਈ ਪ੍ਰਭ ਪੁਰਖ ਚਿਰਾਣੇ ॥ ਨਹ ਦੂਖ ਪਾਵੈ ਪ੍ਰਭ ਧਿਆਵੈ ਧੰਨਿ ਤੇ ਬਡਭਾਗੀਆ ॥ ਸੁਖ ਸਹਜਿ ਸੋਵਹਿ

ਕਿਲਬਿਖ ਖੋਵਹਿ ਨਾਮ ਰਸਿ ਰੰਗਿ ਜਾਗੀਆ ॥ ਮਿਲਿ ਪ੍ਰੇਮ ਰਹਣਾ ਹਰਿ ਨਾਮੁ ਗਹਣਾ ਪ੍ਰਿਅ ਬਚਨ ਮੀਠੇ

ਭਾਣੇ ॥ ਬਿਨਵੰਤਿ ਨਾਨਕ ਮਨ ਇਛ ਪਾਈ ਹਰਿ ਮਿਲੇ ਪੁਰਖ ਚਿਰਾਣੇ ॥੩॥ ਤਿਤੁ ਗ੍ਰਿਹਿ ਸੋਹਿਲੜੇ ਕੋਡ

ਅਨੰਦਾ ॥ ਮਨਿ ਤਨਿ ਰਵਿ ਰਹਿਆ ਪ੍ਰਭ ਪਰਮਾਨੰਦਾ ॥ ਹਰਿ ਕੰਤ ਅਨੰਤ ਦਇਆਲ ਸ੍ਰੀਧਰ ਗੋਬਿੰਦ

ਪਤਿਤ ਉਧਾਰਣੋ ॥ ਪ੍ਰਭਿ ਕ੍ਰਿਪਾ ਧਾਰੀ ਹਰਿ ਮੁਰਾਰੀ ਭੈ ਸਿੰਧੁ ਸਾਗਰ ਤਾਰਣੋ ॥ ਜੋ ਸਰਣਿ ਆਵੈ ਤਿਸੁ

ਕੰਠਿ ਲਾਵੈ ਇਹੁ ਬਿਰਦੁ ਸੁਆਮੀ ਸੰਦਾ ॥ ਬਿਨਵੰਤਿ ਨਾਨਕ ਹਰਿ ਕੰਤੁ ਮਿਲਿਆ ਸਦਾ ਕੇਲ ਕਰੰਦਾ

॥੪॥੧॥੪॥ ਬਿਹਾਗੜਾ ਮਹਲਾ ੫ ॥ ਹਰਿ ਚਰਣ ਸਰੋਵਰ ਤਹ ਕਰਹੁ ਨਿਵਾਸੁ ਮਨਾ ॥

ਕਰਿ ਮਜਨੁ ਹਰਿ ਸਰੇ ਸਭਿ ਕਿਲਬਿਖ ਨਾਸੁ ਮਨਾ ॥ ਕਰਿ ਸਦਾ ਮਜਨੁ ਗੋਬਿੰਦ ਸਜਨੁ ਦੁਖ ਅੰਧੇਰਾ ਨਾਸੇ ॥

ਜਨਮ ਮਰਣੁ ਨ ਹੋਇ ਤਿਸ ਕਉ ਕਟੈ ਜਮ ਕੇ ਫਾਸੇ ॥ ਮਿਲੁ ਸਾਧਸੰਗੇ ਨਾਮ ਰੰਗੇ ਤਹਾ ਪੂਰਨ ਆਸੋ ॥ ਬਿਨਵੰਤਿ

ਨਾਨਕ ਧਾਰਿ ਕਿਰਪਾ ਹਰਿ ਚਰਣ ਕਮਲ ਨਿਵਾਸੋ ॥੧॥ ਤਹ ਅਨਦ ਬਿਨੋਦ ਸਦਾ ਅਨਹਦ ਝੁਣਕਾਰੋ ਰਾਮ

॥ ਮਿਲਿ ਗਾਵਹਿ ਸੰਤ ਜਨਾ ਪ੍ਰਭ ਕਾ ਜੈਕਾਰੋ ਰਾਮ ॥ ਮਿਲਿ ਸੰਤ ਗਾਵਹਿ ਖਸਮ ਭਾਵਹਿ ਹਰਿ ਪ੍ਰੇਮ ਰਸ

ਰੰਗਿ ਭਿੰਨੀਆ ॥ ਹਰਿ ਲਾਭੁ ਪਾਇਆ ਆਪੁ ਮਿਟਾਇਆ ਮਿਲੇ ਚਿਰੀ ਵਿਛੁੰਨਿਆ ॥ ਗਹਿ ਭੁਜਾ ਲੀਨੇ ਦਇਆ

ਕੀਨੇੑ ਪ੍ਰਭ ਏਕ ਅਗਮ ਅਪਾਰੋ ॥ ਬਿਨਵੰਤਿ ਨਾਨਕ ਸਦਾ ਨਿਰਮਲ ਸਚੁ ਸਬਦੁ ਰੁਣ ਝੁਣਕਾਰੋ ॥੨॥ ਸੁਣਿ

ਵਡਭਾਗੀਆ ਹਰਿ ਅੰਮ੍ਰਿਤ ਬਾਣੀ ਰਾਮ ॥ ਜਿਨ ਕਉ ਕਰਮਿ ਲਿਖੀ ਤਿਸੁ ਰਿਦੈ ਸਮਾਣੀ ਰਾਮ ॥ ਅਕਥ ਕਹਾਣੀ

ਤਿਨੀ ਜਾਣੀ ਜਿਸੁ ਆਪਿ ਪ੍ਰਭੁ ਕਿਰਪਾ ਕਰੇ ॥ ਅਮਰੁ ਥੀਆ ਫਿਰਿ ਨ ਮੂਆ ਕਲਿ ਕਲੇਸਾ ਦੁਖ ਹਰੇ ॥ ਹਰਿ ਸਰਣਿ

ਪਾਈ ਤਜਿ ਨ ਜਾਈ ਪ੍ਰਭ ਪ੍ਰੀਤਿ ਮਨਿ ਤਨਿ ਭਾਣੀ ॥ ਬਿਨਵੰਤਿ ਨਾਨਕ ਸਦਾ ਗਾਈਐ ਪਵਿਤ੍ਰ ਅੰਮ੍ਰਿਤ ਬਾਣੀ

॥੩॥ ਮਨ ਤਨ ਗਲਤੁ ਭਏ ਕਿਛੁ ਕਹਣੁ ਨ ਜਾਈ ਰਾਮ ॥ ਜਿਸ ਤੇ ਉਪਜਿਅੜਾ ਤਿਨਿ ਲੀਆ ਸਮਾਈ ਰਾਮ ॥

ਮਿਲਿ ਬ੍ਰਹਮ ਜੋਤੀ ਓਤਿ ਪੋਤੀ ਉਦਕੁ ਉਦਕਿ ਸਮਾਇਆ ॥ ਜਲਿ ਥਲਿ ਮਹੀਅਲਿ ਏਕੁ ਰਵਿਆ ਨਹ ਦੂਜਾ

ਦ੍ਰਿਸਟਾਇਆ ॥ ਬਣਿ ਤ੍ਰਿਣਿ ਤ੍ਰਿਭਵਣਿ ਪੂਰਿ ਪੂਰਨ ਕੀਮਤਿ ਕਹਣੁ ਨ ਜਾਈ ॥ ਬਿਨਵੰਤਿ ਨਾਨਕ ਆਪਿ

ਜਾਣੈ ਜਿਨਿ ਏਹ ਬਣਤ ਬਣਾਈ ॥੪॥੨॥੫॥ ਬਿਹਾਗੜਾ ਮਹਲਾ ੫ ॥ ਖੋਜਤ ਸੰਤ ਫਿਰਹਿ ਪ੍ਰਭ ਪ੍ਰਾਣ

ਅਧਾਰੇ ਰਾਮ ॥ ਤਾਣੁ ਤਨੁ ਖੀਨ ਭਇਆ ਬਿਨੁ ਮਿਲਤ ਪਿਆਰੇ ਰਾਮ ॥ ਪ੍ਰਭ ਮਿਲਹੁ ਪਿਆਰੇ ਮਇਆ ਧਾਰੇ

ਕਰਿ ਦਇਆ ਲੜਿ ਲਾਇ ਲੀਜੀਐ ॥ ਦੇਹਿ ਨਾਮੁ ਅਪਨਾ ਜਪਉ ਸੁਆਮੀ ਹਰਿ ਦਰਸ ਪੇਖੇ ਜੀਜੀਐ ॥

ਸਮਰਥ ਪੂਰਨ ਸਦਾ ਨਿਹਚਲ ਊਚ ਅਗਮ ਅਪਾਰੇ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਮਿਲਹੁ ਪ੍ਰਾਨ ਪਿਆਰੇ

॥੧॥ ਜਪ ਤਪ ਬਰਤ ਕੀਨੇ ਪੇਖਨ ਕਉ ਚਰਣਾ ਰਾਮ ॥ ਤਪਤਿ ਨ ਕਤਹਿ ਬੁਝੈ ਬਿਨੁ ਸੁਆਮੀ ਸਰਣਾ ਰਾਮ ॥

ਪ੍ਰਭ ਸਰਣਿ ਤੇਰੀ ਕਾਟਿ ਬੇਰੀ ਸੰਸਾਰੁ ਸਾਗਰੁ ਤਾਰੀਐ ॥ ਅਨਾਥ ਨਿਰਗੁਨਿ ਕਛੁ ਨ ਜਾਨਾ ਮੇਰਾ ਗੁਣੁ

ਅਉਗਣੁ ਨ ਬੀਚਾਰੀਐ ॥ ਦੀਨ ਦਇਆਲ ਗੋਪਾਲ ਪ੍ਰੀਤਮ ਸਮਰਥ ਕਾਰਣ ਕਰਣਾ ॥ ਨਾਨਕ ਚਾਤ੍ਰਿਕ ਹਰਿ

ਬੂੰਦ ਮਾਗੈ ਜਪਿ ਜੀਵਾ ਹਰਿ ਹਰਿ ਚਰਣਾ ॥੨॥ ਅਮਿਅ ਸਰੋਵਰੋ ਪੀਉ ਹਰਿ ਹਰਿ ਨਾਮਾ ਰਾਮ ॥ ਸੰਤਹ ਸੰਗਿ

ਮਿਲੈ ਜਪਿ ਪੂਰਨ ਕਾਮਾ ਰਾਮ ॥ ਸਭ ਕਾਮ ਪੂਰਨ ਦੁਖ ਬਿਦੀਰਨ ਹਰਿ ਨਿਮਖ ਮਨਹੁ ਨ ਬੀਸਰੈ ॥ ਆਨੰਦ

ਅਨਦਿਨੁ ਸਦਾ ਸਾਚਾ ਸਰਬ ਗੁਣ ਜਗਦੀਸਰੈ ॥ ਅਗਣਤ ਊਚ ਅਪਾਰ ਠਾਕੁਰ ਅਗਮ ਜਾ ਕੋ ਧਾਮਾ ॥

ਬਿਨਵੰਤਿ ਨਾਨਕ ਮੇਰੀ ਇਛ ਪੂਰਨ ਮਿਲੇ ਸ੍ਰੀਰੰਗ ਰਾਮਾ ॥੩॥ ਕਈ ਕੋਟਿਕ ਜਗ ਫਲਾ ਸੁਣਿ ਗਾਵਨਹਾਰੇ

ਰਾਮ ॥ ਹਰਿ ਹਰਿ ਨਾਮੁ ਜਪਤ ਕੁਲ ਸਗਲੇ ਤਾਰੇ ਰਾਮ ॥ ਹਰਿ ਨਾਮੁ ਜਪਤ ਸੋਹੰਤ ਪ੍ਰਾਣੀ ਤਾ ਕੀ ਮਹਿਮਾ ਕਿਤ

ਗਨਾ ॥ ਹਰਿ ਬਿਸਰੁ ਨਾਹੀ ਪ੍ਰਾਨ ਪਿਆਰੇ ਚਿਤਵੰਤਿ ਦਰਸਨੁ ਸਦ ਮਨਾ ॥ ਸੁਭ ਦਿਵਸ ਆਏ ਗਹਿ ਕੰਠਿ ਲਾਏ

ਪ੍ਰਭ ਊਚ ਅਗਮ ਅਪਾਰੇ ॥ ਬਿਨਵੰਤਿ ਨਾਨਕ ਸਫਲੁ ਸਭੁ ਕਿਛੁ ਪ੍ਰਭ ਮਿਲੇ ਅਤਿ ਪਿਆਰੇ ॥੪॥੩॥੬॥

ਬਿਹਾਗੜਾ ਮਹਲਾ ੫ ਛੰਤ ॥ ਅਨ ਕਾਏ ਰਾਤੜਿਆ ਵਾਟ ਦੁਹੇਲੀ ਰਾਮ ॥ ਪਾਪ ਕਮਾਵਦਿਆ ਤੇਰਾ ਕੋਇ ਨ

ਬੇਲੀ ਰਾਮ ॥ ਕੋਏ ਨ ਬੇਲੀ ਹੋਇ ਤੇਰਾ ਸਦਾ ਪਛੋਤਾਵਹੇ ॥ ਗੁਨ ਗੁਪਾਲ ਨ ਜਪਹਿ ਰਸਨਾ ਫਿਰਿ ਕਦਹੁ ਸੇ

ਦਿਹ ਆਵਹੇ ॥ ਤਰਵਰ ਵਿਛੁੰਨੇ ਨਹ ਪਾਤ ਜੁੜਤੇ ਜਮ ਮਗਿ ਗਉਨੁ ਇਕੇਲੀ ॥ ਬਿਨਵੰਤ ਨਾਨਕ ਬਿਨੁ ਨਾਮ

ਹਰਿ ਕੇ ਸਦਾ ਫਿਰਤ ਦੁਹੇਲੀ ॥੧॥ ਤੂੰ ਵਲਵੰਚ ਲੂਕਿ ਕਰਹਿ ਸਭ ਜਾਣੈ ਜਾਣੀ ਰਾਮ ॥ ਲੇਖਾ ਧਰਮ ਭਇਆ

ਤਿਲ ਪੀੜੇ ਘਾਣੀ ਰਾਮ ॥ ਕਿਰਤ ਕਮਾਣੇ ਦੁਖ ਸਹੁ ਪਰਾਣੀ ਅਨਿਕ ਜੋਨਿ ਭ੍ਰਮਾਇਆ ॥ ਮਹਾ ਮੋਹਨੀ ਸੰਗਿ

ਰਾਤਾ ਰਤਨ ਜਨਮੁ ਗਵਾਇਆ ॥ ਇਕਸੁ ਹਰਿ ਕੇ ਨਾਮ ਬਾਝਹੁ ਆਨ ਕਾਜ ਸਿਆਣੀ ॥ ਬਿਨਵੰਤ ਨਾਨਕ ਲੇਖੁ

ਲਿਖਿਆ ਭਰਮਿ ਮੋਹਿ ਲੁਭਾਣੀ ॥੨॥ ਬੀਚੁ ਨ ਕੋਇ ਕਰੇ ਅਕ੍ਰਿਤਘਣੁ ਵਿਛੁੜਿ ਪਇਆ ॥ ਆਏ ਖਰੇ ਕਠਿਨ

ਜਮਕੰਕਰਿ ਪਕੜਿ ਲਇਆ ॥ ਪਕੜੇ ਚਲਾਇਆ ਅਪਣਾ ਕਮਾਇਆ ਮਹਾ ਮੋਹਨੀ ਰਾਤਿਆ ॥ ਗੁਨ ਗੋਵਿੰਦ

ਗੁਰਮੁਖਿ ਨ ਜਪਿਆ ਤਪਤ ਥੰਮੑ ਗਲਿ ਲਾਤਿਆ ॥ ਕਾਮ ਕ੍ਰੋਧਿ ਅਹੰਕਾਰਿ ਮੂਠਾ ਖੋਇ ਗਿਆਨੁ ਪਛੁਤਾਪਿਆ

॥ ਬਿਨਵੰਤ ਨਾਨਕ ਸੰਜੋਗਿ ਭੂਲਾ ਹਰਿ ਜਾਪੁ ਰਸਨ ਨ ਜਾਪਿਆ ॥੩॥ ਤੁਝ ਬਿਨੁ ਕੋ ਨਾਹੀ ਪ੍ਰਭ ਰਾਖਨਹਾਰਾ

ਰਾਮ ॥ ਪਤਿਤ ਉਧਾਰਣ ਹਰਿ ਬਿਰਦੁ ਤੁਮਾਰਾ ਰਾਮ ॥ ਪਤਿਤ ਉਧਾਰਨ ਸਰਨਿ ਸੁਆਮੀ ਕ੍ਰਿਪਾ ਨਿਧਿ ਦਇਆਲਾ

॥ ਅੰਧ ਕੂਪ ਤੇ ਉਧਰੁ ਕਰਤੇ ਸਗਲ ਘਟ ਪ੍ਰਤਿਪਾਲਾ ॥ ਸਰਨਿ ਤੇਰੀ ਕਟਿ ਮਹਾ ਬੇੜੀ ਇਕੁ ਨਾਮੁ ਦੇਹਿ ਅਧਾਰਾ

॥ ਬਿਨਵੰਤ ਨਾਨਕ ਕਰ ਦੇਇ ਰਾਖਹੁ ਗੋਬਿੰਦ ਦੀਨ ਦਇਆਰਾ ॥੪॥ ਸੋ ਦਿਨੁ ਸਫਲੁ ਗਣਿਆ ਹਰਿ ਪ੍ਰਭੂ

ਮਿਲਾਇਆ ਰਾਮ ॥ ਸਭਿ ਸੁਖ ਪਰਗਟਿਆ ਦੁਖ ਦੂਰਿ ਪਰਾਇਆ ਰਾਮ ॥ ਸੁਖ ਸਹਜ ਅਨਦ ਬਿਨੋਦ ਸਦ ਹੀ

ਗੁਨ ਗੁਪਾਲ ਨਿਤ ਗਾਈਐ ॥ ਭਜੁ ਸਾਧਸੰਗੇ ਮਿਲੇ ਰੰਗੇ ਬਹੁੜਿ ਜੋਨਿ ਨ ਧਾਈਐ ॥ ਗਹਿ ਕੰਠਿ ਲਾਏ ਸਹਜਿ

ਸੁਭਾਏ ਆਦਿ ਅੰਕੁਰੁ ਆਇਆ ॥ ਬਿਨਵੰਤ ਨਾਨਕ ਆਪਿ ਮਿਲਿਆ ਬਹੁੜਿ ਕਤਹੂ ਨ ਜਾਇਆ ॥੫॥੪॥੭॥

ਬਿਹਾਗੜਾ ਮਹਲਾ ੫ ਛੰਤ ॥ ਸੁਨਹੁ ਬੇਨੰਤੀਆ ਸੁਆਮੀ ਮੇਰੇ ਰਾਮ ॥ ਕੋਟਿ ਅਪ੍ਰਾਧ ਭਰੇ ਭੀ ਤੇਰੇ ਚੇਰੇ ਰਾਮ ॥

ਦੁਖ ਹਰਨ ਕਿਰਪਾ ਕਰਨ ਮੋਹਨ ਕਲਿ ਕਲੇਸਹ ਭੰਜਨਾ ॥ ਸਰਨਿ ਤੇਰੀ ਰਖਿ ਲੇਹੁ ਮੇਰੀ ਸਰਬ ਮੈ ਨਿਰੰਜਨਾ ॥

ਸੁਨਤ ਪੇਖਤ ਸੰਗਿ ਸਭ ਕੈ ਪ੍ਰਭ ਨੇਰਹੂ ਤੇ ਨੇਰੇ ॥ ਅਰਦਾਸਿ ਨਾਨਕ ਸੁਨਿ ਸੁਆਮੀ ਰਖਿ ਲੇਹੁ ਘਰ ਕੇ ਚੇਰੇ ॥੧॥

ਤੂ ਸਮਰਥੁ ਸਦਾ ਹਮ ਦੀਨ ਭੇਖਾਰੀ ਰਾਮ ॥ ਮਾਇਆ ਮੋਹਿ ਮਗਨੁ ਕਢਿ ਲੇਹੁ ਮੁਰਾਰੀ ਰਾਮ ॥ ਲੋਭਿ ਮੋਹਿ ਬਿਕਾਰਿ

ਬਾਧਿਓ ਅਨਿਕ ਦੋਖ ਕਮਾਵਨੇ ॥ ਅਲਿਪਤ ਬੰਧਨ ਰਹਤ ਕਰਤਾ ਕੀਆ ਅਪਨਾ ਪਾਵਨੇ ॥ ਕਰਿ ਅਨੁਗ੍ਰਹੁ

ਪਤਿਤ ਪਾਵਨ ਬਹੁ ਜੋਨਿ ਭ੍ਰਮਤੇ ਹਾਰੀ ॥ ਬਿਨਵੰਤਿ ਨਾਨਕ ਦਾਸੁ ਹਰਿ ਕਾ ਪ੍ਰਭ ਜੀਅ ਪ੍ਰਾਨ ਅਧਾਰੀ ॥੨॥ ਤੂ

ਸਮਰਥੁ ਵਡਾ ਮੇਰੀ ਮਤਿ ਥੋਰੀ ਰਾਮ ॥ ਪਾਲਹਿ ਅਕਿਰਤਘਨਾ ਪੂਰਨ ਦ੍ਰਿਸਟਿ ਤੇਰੀ ਰਾਮ ॥ ਅਗਾਧਿ ਬੋਧਿ

ਅਪਾਰ ਕਰਤੇ ਮੋਹਿ ਨੀਚੁ ਕਛੂ ਨ ਜਾਨਾ ॥ ਰਤਨੁ ਤਿਆਗਿ ਸੰਗ੍ਰਹਨ ਕਉਡੀ ਪਸੂ ਨੀਚੁ ਇਆਨਾ ॥ ਤਿਆਗਿ

ਚਲਤੀ ਮਹਾ ਚੰਚਲਿ ਦੋਖ ਕਰਿ ਕਰਿ ਜੋਰੀ ॥ ਨਾਨਕ ਸਰਨਿ ਸਮਰਥ ਸੁਆਮੀ ਪੈਜ ਰਾਖਹੁ ਮੋਰੀ ॥੩॥ ਜਾ ਤੇ

ਵੀਛੁੜਿਆ ਤਿਨਿ ਆਪਿ ਮਿਲਾਇਆ ਰਾਮ ॥ ਸਾਧੂ ਸੰਗਮੇ ਹਰਿ ਗੁਣ ਗਾਇਆ ਰਾਮ ॥ ਗੁਣ ਗਾਇ ਗੋਵਿਦ

ਸਦਾ ਨੀਕੇ ਕਲਿਆਣ ਮੈ ਪਰਗਟ ਭਏ ॥ ਸੇਜਾ ਸੁਹਾਵੀ ਸੰਗਿ ਪ੍ਰਭ ਕੈ ਆਪਣੇ ਪ੍ਰਭ ਕਰਿ ਲਏ ॥ ਛੋਡਿ ਚਿੰਤ ਅਚਿੰਤ

ਹੋਏ ਬਹੁੜਿ ਦੂਖੁ ਨ ਪਾਇਆ ॥ ਨਾਨਕ ਦਰਸਨੁ ਪੇਖਿ ਜੀਵੇ ਗੋਵਿੰਦ ਗੁਣ ਨਿਧਿ ਗਾਇਆ ॥੪॥੫॥੮॥

ਬਿਹਾਗੜਾ ਮਹਲਾ ੫ ਛੰਤ ॥ ਬੋਲਿ ਸੁਧਰਮੀੜਿਆ ਮੋਨਿ ਕਤ ਧਾਰੀ ਰਾਮ ॥ ਤੂ ਨੇਤ੍ਰੀ ਦੇਖਿ ਚਲਿਆ ਮਾਇਆ

ਬਿਉਹਾਰੀ ਰਾਮ ॥ ਸੰਗਿ ਤੇਰੈ ਕਛੁ ਨ ਚਾਲੈ ਬਿਨਾ ਗੋਬਿੰਦ ਨਾਮਾ ॥ ਦੇਸ ਵੇਸ ਸੁਵਰਨ ਰੂਪਾ ਸਗਲ ਊਣੇ

ਕਾਮਾ ॥ ਪੁਤ੍ਰ ਕਲਤ੍ਰ ਨ ਸੰਗਿ ਸੋਭਾ ਹਸਤ ਘੋਰਿ ਵਿਕਾਰੀ ॥ ਬਿਨਵੰਤ ਨਾਨਕ ਬਿਨੁ ਸਾਧਸੰਗਮ ਸਭ ਮਿਥਿਆ

ਸੰਸਾਰੀ ॥੧॥ ਰਾਜਨ ਕਿਉ ਸੋਇਆ ਤੂ ਨੀਦ ਭਰੇ ਜਾਗਤ ਕਤ ਨਾਹੀ ਰਾਮ ॥ ਮਾਇਆ ਝੂਠੁ ਰੁਦਨੁ ਕੇਤੇ

ਬਿਲਲਾਹੀ ਰਾਮ ॥ ਬਿਲਲਾਹਿ ਕੇਤੇ ਮਹਾ ਮੋਹਨ ਬਿਨੁ ਨਾਮ ਹਰਿ ਕੇ ਸੁਖੁ ਨਹੀ ॥ ਸਹਸ ਸਿਆਣਪ ਉਪਾਵ

ਥਾਕੇ ਜਹ ਭਾਵਤ ਤਹ ਜਾਹੀ ॥ ਆਦਿ ਅੰਤੇ ਮਧਿ ਪੂਰਨ ਸਰਬਤ੍ਰ ਘਟਿ ਘਟਿ ਆਹੀ ॥ ਬਿਨਵੰਤ ਨਾਨਕ ਜਿਨ

ਸਾਧਸੰਗਮੁ ਸੇ ਪਤਿ ਸੇਤੀ ਘਰਿ ਜਾਹੀ ॥੨॥ ਨਰਪਤਿ ਜਾਣਿ ਗ੍ਰਹਿਓ ਸੇਵਕ ਸਿਆਣੇ ਰਾਮ ॥ ਸਰਪਰ

ਵੀਛੁੜਣਾ ਮੋਹੇ ਪਛੁਤਾਣੇ ਰਾਮ ॥ ਹਰਿਚੰਦਉਰੀ ਦੇਖਿ ਭੂਲਾ ਕਹਾ ਅਸਥਿਤਿ ਪਾਈਐ ॥ ਬਿਨੁ ਨਾਮ ਹਰਿ ਕੇ

ਆਨ ਰਚਨਾ ਅਹਿਲਾ ਜਨਮੁ ਗਵਾਈਐ ॥ ਹਉ ਹਉ ਕਰਤ ਨ ਤ੍ਰਿਸਨ ਬੂਝੈ ਨਹ ਕਾਂਮ ਪੂਰਨ ਗਿਆਨੇ ॥

ਬਿਨਵੰਤਿ ਨਾਨਕ ਬਿਨੁ ਨਾਮ ਹਰਿ ਕੇ ਕੇਤਿਆ ਪਛੁਤਾਨੇ ॥੩॥ ਧਾਰਿ ਅਨੁਗ੍ਰਹੋ ਅਪਨਾ ਕਰਿ ਲੀਨਾ ਰਾਮ ॥

ਭੁਜਾ ਗਹਿ ਕਾਢਿ ਲੀਓ ਸਾਧੂ ਸੰਗੁ ਦੀਨਾ ਰਾਮ ॥ ਸਾਧਸੰਗਮਿ ਹਰਿ ਅਰਾਧੇ ਸਗਲ ਕਲਮਲ ਦੁਖ ਜਲੇ ॥

ਮਹਾ ਧਰਮ ਸੁਦਾਨ ਕਿਰਿਆ ਸੰਗਿ ਤੇਰੈ ਸੇ ਚਲੇ ॥ ਰਸਨਾ ਅਰਾਧੈ ਏਕੁ ਸੁਆਮੀ ਹਰਿ ਨਾਮਿ ਮਨੁ ਤਨੁ ਭੀਨਾ ॥

ਨਾਨਕ ਜਿਸ ਨੋ ਹਰਿ ਮਿਲਾਏ ਸੋ ਸਰਬ ਗੁਣ ਪਰਬੀਨਾ ॥੪॥੬॥੯॥

ਬਿਹਾਗੜੇ ਕੀ ਵਾਰ ਮਹਲਾ ੪      ੴ ਸਤਿਗੁਰ ਪ੍ਰਸਾਦਿ ॥

ਸਲੋਕ ਮਃ ੩ ॥ ਗੁਰ ਸੇਵਾ ਤੇ ਸੁਖੁ ਪਾਈਐ ਹੋਰ ਥੈ ਸੁਖੁ ਨ ਭਾਲਿ ॥ ਗੁਰ ਕੈ ਸਬਦਿ ਮਨੁ ਭੇਦੀਐ ਸਦਾ ਵਸੈ

ਹਰਿ ਨਾਲਿ ॥ ਨਾਨਕ ਨਾਮੁ ਤਿਨਾ ਕਉ ਮਿਲੈ ਜਿਨ ਹਰਿ ਵੇਖੈ ਨਦਰਿ ਨਿਹਾਲਿ ॥੧॥ ਮਃ ੩ ॥ ਸਿਫਤਿ

ਖਜਾਨਾ ਬਖਸ ਹੈ ਜਿਸੁ ਬਖਸੈ ਸੋ ਖਰਚੈ ਖਾਇ ॥ ਸਤਿਗੁਰ ਬਿਨੁ ਹਥਿ ਨ ਆਵਈ ਸਭ ਥਕੇ ਕਰਮ ਕਮਾਇ ॥

ਨਾਨਕ ਮਨਮੁਖੁ ਜਗਤੁ ਧਨਹੀਣੁ ਹੈ ਅਗੈ ਭੁਖਾ ਕਿ ਖਾਇ ॥੨॥ ਪਉੜੀ ॥ ਸਭ ਤੇਰੀ ਤੂ ਸਭਸ ਦਾ ਸਭ ਤੁਧੁ

ਉਪਾਇਆ ॥ ਸਭਨਾ ਵਿਚਿ ਤੂ ਵਰਤਦਾ ਤੂ ਸਭਨੀ ਧਿਆਇਆ ॥ ਤਿਸ ਦੀ ਤੂ ਭਗਤਿ ਥਾਇ ਪਾਇਹਿ ਜੋ ਤੁਧੁ

ਮਨਿ ਭਾਇਆ ॥ ਜੋ ਹਰਿ ਪ੍ਰਭ ਭਾਵੈ ਸੋ ਥੀਐ ਸਭਿ ਕਰਨਿ ਤੇਰਾ ਕਰਾਇਆ ॥ ਸਲਾਹਿਹੁ ਹਰਿ ਸਭਨਾ ਤੇ ਵਡਾ

ਜੋ ਸੰਤ ਜਨਾਂ ਕੀ ਪੈਜ ਰਖਦਾ ਆਇਆ ॥੧॥ ਸਲੋਕ ਮਃ ੩ ॥ ਨਾਨਕ ਗਿਆਨੀ ਜਗੁ ਜੀਤਾ ਜਗਿ ਜੀਤਾ ਸਭੁ

ਕੋਇ ॥ ਨਾਮੇ ਕਾਰਜ ਸਿਧਿ ਹੈ ਸਹਜੇ ਹੋਇ ਸੁ ਹੋਇ ॥ ਗੁਰਮਤਿ ਮਤਿ ਅਚਲੁ ਹੈ ਚਲਾਇ ਨ ਸਕੈ ਕੋਇ ॥ ਭਗਤਾ

ਕਾ ਹਰਿ ਅੰਗੀਕਾਰੁ ਕਰੇ ਕਾਰਜੁ ਸੁਹਾਵਾ ਹੋਇ ॥ ਮਨਮੁਖ ਮੂਲਹੁ ਭੁਲਾਇਅਨੁ ਵਿਚਿ ਲਬੁ ਲੋਭੁ ਅਹੰਕਾਰੁ ॥

ਝਗੜਾ ਕਰਦਿਆ ਅਨਦਿਨੁ ਗੁਦਰੈ ਸਬਦਿ ਨ ਕਰੈ ਵੀਚਾਰੁ ॥ ਸੁਧਿ ਮਤਿ ਕਰਤੈ ਹਿਰਿ ਲਈ ਬੋਲਨਿ ਸਭੁ

ਵਿਕਾਰੁ ॥ ਦਿਤੈ ਕਿਤੈ ਨ ਸੰਤੋਖੀਅਨਿ ਅੰਤਰਿ ਤ੍ਰਿਸਨਾ ਬਹੁਤੁ ਅਗੵਾਨੁ ਅੰਧਾਰੁ ॥ ਨਾਨਕ ਮਨਮੁਖਾ ਨਾਲਹੁ ਤੁਟੀਆ

ਭਲੀ ਜਿਨਾ ਮਾਇਆ ਮੋਹਿ ਪਿਆਰੁ ॥੧॥ ਮਃ ੩ ॥ ਤਿਨੑ ਭਉ ਸੰਸਾ ਕਿਆ ਕਰੇ ਜਿਨ ਸਤਿਗੁਰੁ ਸਿਰਿ

ਕਰਤਾਰੁ ॥ ਧੁਰਿ ਤਿਨ ਕੀ ਪੈਜ ਰਖਦਾ ਆਪੇ ਰਖਣਹਾਰੁ ॥ ਮਿਲਿ ਪ੍ਰੀਤਮ ਸੁਖੁ ਪਾਇਆ ਸਚੈ ਸਬਦਿ ਵੀਚਾਰਿ ॥

ਨਾਨਕ ਸੁਖਦਾਤਾ ਸੇਵਿਆ ਆਪੇ ਪਰਖਣਹਾਰੁ ॥੨॥ ਪਉੜੀ ॥ ਜੀਅ ਜੰਤ ਸਭਿ ਤੇਰਿਆ ਤੂ ਸਭਨਾ ਰਾਸਿ ॥

ਜਿਸ ਨੋ ਤੂ ਦੇਹਿ ਤਿਸੁ ਸਭੁ ਕਿਛੁ ਮਿਲੈ ਕੋਈ ਹੋਰੁ ਸਰੀਕੁ ਨਾਹੀ ਤੁਧੁ ਪਾਸਿ ॥ ਤੂ ਇਕੋ ਦਾਤਾ ਸਭਸ ਦਾ ਹਰਿ

ਪਹਿ ਅਰਦਾਸਿ ॥ ਜਿਸ ਦੀ ਤੁਧੁ ਭਾਵੈ ਤਿਸ ਦੀ ਤੂ ਮੰਨਿ ਲੈਹਿ ਸੋ ਜਨੁ ਸਾਬਾਸਿ ॥ ਸਭੁ ਤੇਰਾ ਚੋਜੁ ਵਰਤਦਾ ਦੁਖੁ

ਸੁਖੁ ਤੁਧੁ ਪਾਸਿ ॥੨॥ ਸਲੋਕ ਮਃ ੩ ॥ ਗੁਰਮੁਖਿ ਸਚੈ ਭਾਵਦੇ ਦਰਿ ਸਚੈ ਸਚਿਆਰ ॥ ਸਾਜਨ ਮਨਿ ਆਨੰਦੁ ਹੈ

ਗੁਰ ਕਾ ਸਬਦੁ ਵੀਚਾਰ ॥ ਅੰਤਰਿ ਸਬਦੁ ਵਸਾਇਆ ਦੁਖੁ ਕਟਿਆ ਚਾਨਣੁ ਕੀਆ ਕਰਤਾਰਿ ॥ ਨਾਨਕ

ਰਖਣਹਾਰਾ ਰਖਸੀ ਆਪਣੀ ਕਿਰਪਾ ਧਾਰਿ ॥੧॥ ਮਃ ੩ ॥ ਗੁਰ ਕੀ ਸੇਵਾ ਚਾਕਰੀ ਭੈ ਰਚਿ ਕਾਰ ਕਮਾਇ ॥ ਜੇਹਾ

ਸੇਵੈ ਤੇਹੋ ਹੋਵੈ ਜੇ ਚਲੈ ਤਿਸੈ ਰਜਾਇ ॥ ਨਾਨਕ ਸਭੁ ਕਿਛੁ ਆਪਿ ਹੈ ਅਵਰੁ ਨ ਦੂਜੀ ਜਾਇ ॥੨॥ ਪਉੜੀ ॥ ਤੇਰੀ

ਵਡਿਆਈ ਤੂਹੈ ਜਾਣਦਾ ਤੁਧੁ ਜੇਵਡੁ ਅਵਰੁ ਨ ਕੋਈ ॥ ਤੁਧੁ ਜੇਵਡੁ ਹੋਰੁ ਸਰੀਕੁ ਹੋਵੈ ਤਾ ਆਖੀਐ ਤੁਧੁ ਜੇਵਡੁ

ਤੂਹੈ ਹੋਈ ॥ ਜਿਨਿ ਤੂ ਸੇਵਿਆ ਤਿਨਿ ਸੁਖੁ ਪਾਇਆ ਹੋਰੁ ਤਿਸ ਦੀ ਰੀਸ ਕਰੇ ਕਿਆ ਕੋਈ ॥ ਤੂ ਭੰਨਣ ਘੜਣ

ਸਮਰਥੁ ਦਾਤਾਰੁ ਹਹਿ ਤੁਧੁ ਅਗੈ ਮੰਗਣ ਨੋ ਹਥ ਜੋੜਿ ਖਲੀ ਸਭ ਹੋਈ ॥ ਤੁਧੁ ਜੇਵਡੁ ਦਾਤਾਰੁ ਮੈ ਕੋਈ ਨਦਰਿ ਨ

ਆਵਈ ਤੁਧੁ ਸਭਸੈ ਨੋ ਦਾਨੁ ਦਿਤਾ ਖੰਡੀ ਵਰਭੰਡੀ ਪਾਤਾਲੀ ਪੁਰਈ ਸਭ ਲੋਈ ॥੩॥ ਸਲੋਕ ਮਃ ੩ ॥ ਮਨਿ

ਪਰਤੀਤਿ ਨ ਆਈਆ ਸਹਜਿ ਨ ਲਗੋ ਭਾਉ ॥ ਸਬਦੈ ਸਾਦੁ ਨ ਪਾਇਓ ਮਨਹਠਿ ਕਿਆ ਗੁਣ ਗਾਇ ॥ ਨਾਨਕ

ਆਇਆ ਸੋ ਪਰਵਾਣੁ ਹੈ ਜਿ ਗੁਰਮੁਖਿ ਸਚਿ ਸਮਾਇ ॥੧॥ ਮਃ ੩ ॥ ਆਪਣਾ ਆਪੁ ਨ ਪਛਾਣੈ ਮੂੜਾ ਅਵਰਾ ਆਖਿ

ਦੁਖਾਏ ॥ ਮੁੰਢੈ ਦੀ ਖਸਲਤਿ ਨ ਗਈਆ ਅੰਧੇ ਵਿਛੁੜਿ ਚੋਟਾ ਖਾਏ ॥ ਸਤਿਗੁਰ ਕੈ ਭੈ ਭੰਨਿ ਨ ਘੜਿਓ ਰਹੈ

ਅੰਕਿ ਸਮਾਏ ॥ ਅਨਦਿਨੁ ਸਹਸਾ ਕਦੇ ਨ ਚੂਕੈ ਬਿਨੁ ਸਬਦੈ ਦੁਖੁ ਪਾਏ ॥ ਕਾਮੁ ਕ੍ਰੋਧੁ ਲੋਭੁ ਅੰਤਰਿ ਸਬਲਾ ਨਿਤ

ਧੰਧਾ ਕਰਤ ਵਿਹਾਏ ॥ ਚਰਣ ਕਰ ਦੇਖਤ ਸੁਣਿ ਥਕੇ ਦਿਹ ਮੁਕੇ ਨੇੜੈ ਆਏ ॥ ਸਚਾ ਨਾਮੁ ਨ ਲਗੋ ਮੀਠਾ ਜਿਤੁ ਨਾਮਿ

ਨਵ ਨਿਧਿ ਪਾਏ ॥ ਜੀਵਤੁ ਮਰੈ ਮਰੈ ਫੁਨਿ ਜੀਵੈ ਤਾਂ ਮੋਖੰਤਰੁ ਪਾਏ ॥ ਧੁਰਿ ਕਰਮੁ ਨ ਪਾਇਓ ਪਰਾਣੀ ਵਿਣੁ ਕਰਮਾ

ਕਿਆ ਪਾਏ ॥ ਗੁਰ ਕਾ ਸਬਦੁ ਸਮਾਲਿ ਤੂ ਮੂੜੇ ਗਤਿ ਮਤਿ ਸਬਦੇ ਪਾਏ ॥ ਨਾਨਕ ਸਤਿਗੁਰੁ ਤਦ ਹੀ ਪਾਏ ਜਾਂ

ਵਿਚਹੁ ਆਪੁ ਗਵਾਏ ॥੨॥ ਪਉੜੀ ॥ ਜਿਸ ਦੈ ਚਿਤਿ ਵਸਿਆ ਮੇਰਾ ਸੁਆਮੀ ਤਿਸ ਨੋ ਕਿਉ ਅੰਦੇਸਾ ਕਿਸੈ ਗਲੈ

ਦਾ ਲੋੜੀਐ ॥ ਹਰਿ ਸੁਖਦਾਤਾ ਸਭਨਾ ਗਲਾ ਕਾ ਤਿਸ ਨੋ ਧਿਆਇਦਿਆ ਕਿਵ ਨਿਮਖ ਘੜੀ ਮੁਹੁ ਮੋੜੀਐ ॥ ਜਿਨਿ

ਹਰਿ ਧਿਆਇਆ ਤਿਸ ਨੋ ਸਰਬ ਕਲਿਆਣ ਹੋਏ ਨਿਤ ਸੰਤ ਜਨਾ ਕੀ ਸੰਗਤਿ ਜਾਇ ਬਹੀਐ ਮੁਹੁ ਜੋੜੀਐ ॥ ਸਭਿ

ਦੁਖ ਭੁਖ ਰੋਗ ਗਏ ਹਰਿ ਸੇਵਕ ਕੇ ਸਭਿ ਜਨ ਕੇ ਬੰਧਨ ਤੋੜੀਐ ॥ ਹਰਿ ਕਿਰਪਾ ਤੇ ਹੋਆ ਹਰਿ ਭਗਤੁ ਹਰਿ

ਭਗਤ ਜਨਾ ਕੈ ਮੁਹਿ ਡਿਠੈ ਜਗਤੁ ਤਰਿਆ ਸਭੁ ਲੋੜੀਐ ॥੪॥ ਸਲੋਕ ਮਃ ੩ ॥ ਸਾ ਰਸਨਾ ਜਲਿ ਜਾਉ ਜਿਨਿ

ਹਰਿ ਕਾ ਸੁਆਉ ਨ ਪਾਇਆ ॥ ਨਾਨਕ ਰਸਨਾ ਸਬਦਿ ਰਸਾਇ ਜਿਨਿ ਹਰਿ ਹਰਿ ਮੰਨਿ ਵਸਾਇਆ ॥੧॥ ਮਃ ੩ ॥

ਸਾ ਰਸਨਾ ਜਲਿ ਜਾਉ ਜਿਨਿ ਹਰਿ ਕਾ ਨਾਉ ਵਿਸਾਰਿਆ ॥ ਨਾਨਕ ਗੁਰਮੁਖਿ ਰਸਨਾ ਹਰਿ ਜਪੈ ਹਰਿ ਕੈ ਨਾਇ

ਪਿਆਰਿਆ ॥੨॥ ਪਉੜੀ ॥ ਹਰਿ ਆਪੇ ਠਾਕੁਰੁ ਸੇਵਕੁ ਭਗਤੁ ਹਰਿ ਆਪੇ ਕਰੇ ਕਰਾਏ ॥ ਹਰਿ ਆਪੇ ਵੇਖੈ

ਵਿਗਸੈ ਆਪੇ ਜਿਤੁ ਭਾਵੈ ਤਿਤੁ ਲਾਏ ॥ ਹਰਿ ਇਕਨਾ ਮਾਰਗਿ ਪਾਏ ਆਪੇ ਹਰਿ ਇਕਨਾ ਉਝੜਿ ਪਾਏ ॥ ਹਰਿ

ਸਚਾ ਸਾਹਿਬੁ ਸਚੁ ਤਪਾਵਸੁ ਕਰਿ ਵੇਖੈ ਚਲਤ ਸਬਾਏ ॥ ਗੁਰ ਪਰਸਾਦਿ ਕਹੈ ਜਨੁ ਨਾਨਕੁ ਹਰਿ ਸਚੇ ਕੇ ਗੁਣ ਗਾਏ

॥੫॥ ਸਲੋਕ ਮਃ ੩ ॥ ਦਰਵੇਸੀ ਕੋ ਜਾਣਸੀ ਵਿਰਲਾ ਕੋ ਦਰਵੇਸੁ ॥ ਜੇ ਘਰਿ ਘਰਿ ਹੰਢੈ ਮੰਗਦਾ ਧਿਗੁ ਜੀਵਣੁ

ਧਿਗੁ ਵੇਸੁ ॥ ਜੇ ਆਸਾ ਅੰਦੇਸਾ ਤਜਿ ਰਹੈ ਗੁਰਮੁਖਿ ਭਿਖਿਆ ਨਾਉ ॥ ਤਿਸ ਕੇ ਚਰਨ ਪਖਾਲੀਅਹਿ ਨਾਨਕ ਹਉ

ਬਲਿਹਾਰੈ ਜਾਉ ॥੧॥ ਮਃ ੩ ॥ ਨਾਨਕ ਤਰਵਰੁ ਏਕੁ ਫਲੁ ਦੁਇ ਪੰਖੇਰੂ ਆਹਿ ॥ ਆਵਤ ਜਾਤ ਨ ਦੀਸਹੀ ਨਾ

ਪਰ ਪੰਖੀ ਤਾਹਿ ॥ ਬਹੁ ਰੰਗੀ ਰਸ ਭੋਗਿਆ ਸਬਦਿ ਰਹੈ ਨਿਰਬਾਣੁ ॥ ਹਰਿ ਰਸਿ ਫਲਿ ਰਾਤੇ ਨਾਨਕਾ ਕਰਮਿ ਸਚਾ

ਨੀਸਾਣੁ ॥੨॥ ਪਉੜੀ ॥ ਆਪੇ ਧਰਤੀ ਆਪੇ ਹੈ ਰਾਹਕੁ ਆਪਿ ਜੰਮਾਇ ਪੀਸਾਵੈ ॥ ਆਪਿ ਪਕਾਵੈ ਆਪਿ ਭਾਂਡੇ

ਦੇਇ ਪਰੋਸੈ ਆਪੇ ਹੀ ਬਹਿ ਖਾਵੈ ॥ ਆਪੇ ਜਲੁ ਆਪੇ ਦੇ ਛਿੰਗਾ ਆਪੇ ਚੁਲੀ ਭਰਾਵੈ ॥ ਆਪੇ ਸੰਗਤਿ ਸਦਿ

ਬਹਾਲੈ ਆਪੇ ਵਿਦਾ ਕਰਾਵੈ ॥ ਜਿਸ ਨੋ ਕਿਰਪਾਲੁ ਹੋਵੈ ਹਰਿ ਆਪੇ ਤਿਸ ਨੋ ਹੁਕਮੁ ਮਨਾਵੈ ॥੬॥ ਸਲੋਕ ਮਃ ੩ ॥

ਕਰਮ ਧਰਮ ਸਭਿ ਬੰਧਨਾ ਪਾਪ ਪੁੰਨ ਸਨਬੰਧੁ ॥ ਮਮਤਾ ਮੋਹੁ ਸੁ ਬੰਧਨਾ ਪੁਤ੍ਰ ਕਲਤ੍ਰ ਸੁ ਧੰਧੁ ॥ ਜਹ ਦੇਖਾ ਤਹ

ਜੇਵਰੀ ਮਾਇਆ ਕਾ ਸਨਬੰਧੁ ॥ ਨਾਨਕ ਸਚੇ ਨਾਮ ਬਿਨੁ ਵਰਤਣਿ ਵਰਤੈ ਅੰਧੁ ॥੧॥ ਮਃ ੪ ॥ ਅੰਧੇ ਚਾਨਣੁ ਤਾ

ਥੀਐ ਜਾ ਸਤਿਗੁਰੁ ਮਿਲੈ ਰਜਾਇ ॥ ਬੰਧਨ ਤੋੜੈ ਸਚਿ ਵਸੈ ਅਗਿਆਨੁ ਅਧੇਰਾ ਜਾਇ ॥ ਸਭੁ ਕਿਛੁ ਦੇਖੈ ਤਿਸੈ ਕਾ

ਜਿਨਿ ਕੀਆ ਤਨੁ ਸਾਜਿ ॥ ਨਾਨਕ ਸਰਣਿ ਕਰਤਾਰ ਕੀ ਕਰਤਾ ਰਾਖੈ ਲਾਜ ॥੨॥ ਪਉੜੀ ॥ ਜਦਹੁ ਆਪੇ ਥਾਟੁ

ਕੀਆ ਬਹਿ ਕਰਤੈ ਤਦਹੁ ਪੁਛਿ ਨ ਸੇਵਕੁ ਬੀਆ ॥ ਤਦਹੁ ਕਿਆ ਕੋ ਲੇਵੈ ਕਿਆ ਕੋ ਦੇਵੈ ਜਾਂ ਅਵਰੁ ਨ ਦੂਜਾ

ਕੀਆ ॥ ਫਿਰਿ ਆਪੇ ਜਗਤੁ ਉਪਾਇਆ ਕਰਤੈ ਦਾਨੁ ਸਭਨਾ ਕਉ ਦੀਆ ॥ ਆਪੇ ਸੇਵ ਬਣਾਈਅਨੁ ਗੁਰਮੁਖਿ

ਆਪੇ ਅੰਮ੍ਰਿਤੁ ਪੀਆ ॥ ਆਪਿ ਨਿਰੰਕਾਰ ਆਕਾਰੁ ਹੈ ਆਪੇ ਆਪੇ ਕਰੈ ਸੁ ਥੀਆ ॥੭॥ ਸਲੋਕ ਮਃ ੩ ॥ ਗੁਰਮੁਖਿ

ਪ੍ਰਭੁ ਸੇਵਹਿ ਸਦ ਸਾਚਾ ਅਨਦਿਨੁ ਸਹਜਿ ਪਿਆਰਿ ॥ ਸਦਾ ਅਨੰਦਿ ਗਾਵਹਿ ਗੁਣ ਸਾਚੇ ਅਰਧਿ ਉਰਧਿ

ਉਰਿ ਧਾਰਿ ॥ ਅੰਤਰਿ ਪ੍ਰੀਤਮੁ ਵਸਿਆ ਧੁਰਿ ਕਰਮੁ ਲਿਖਿਆ ਕਰਤਾਰਿ ॥ ਨਾਨਕ ਆਪਿ ਮਿਲਾਇਅਨੁ ਆਪੇ

ਕਿਰਪਾ ਧਾਰਿ ॥੧॥ ਮਃ ੩ ॥ ਕਹਿਐ ਕਥਿਐ ਨ ਪਾਈਐ ਅਨਦਿਨੁ ਰਹੈ ਸਦਾ ਗੁਣ ਗਾਇ ॥ ਵਿਣੁ ਕਰਮੈ

ਕਿਨੈ ਨ ਪਾਇਓ ਭਉਕਿ ਮੁਏ ਬਿਲਲਾਇ ॥ ਗੁਰ ਕੈ ਸਬਦਿ ਮਨੁ ਤਨੁ ਭਿਜੈ ਆਪਿ ਵਸੈ ਮਨਿ ਆਇ ॥ ਨਾਨਕ

ਨਦਰੀ ਪਾਈਐ ਆਪੇ ਲਏ ਮਿਲਾਇ ॥੨॥ ਪਉੜੀ ॥ ਆਪੇ ਵੇਦ ਪੁਰਾਣ ਸਭਿ ਸਾਸਤ ਆਪਿ ਕਥੈ ਆਪਿ ਭੀਜੈ

॥ ਆਪੇ ਹੀ ਬਹਿ ਪੂਜੇ ਕਰਤਾ ਆਪਿ ਪਰਪੰਚੁ ਕਰੀਜੈ ॥ ਆਪਿ ਪਰਵਿਰਤਿ ਆਪਿ ਨਿਰਵਿਰਤੀ ਆਪੇ ਅਕਥੁ

ਕਥੀਜੈ ॥ ਆਪੇ ਪੁੰਨੁ ਸਭੁ ਆਪਿ ਕਰਾਏ ਆਪਿ ਅਲਿਪਤੁ ਵਰਤੀਜੈ ॥ ਆਪੇ ਸੁਖੁ ਦੁਖੁ ਦੇਵੈ ਕਰਤਾ ਆਪੇ ਬਖਸ

ਕਰੀਜੈ ॥੮॥ ਸਲੋਕ ਮਃ ੩ ॥ ਸੇਖਾ ਅੰਦਰਹੁ ਜੋਰੁ ਛਡਿ ਤੂ ਭਉ ਕਰਿ ਝਲੁ ਗਵਾਇ ॥ ਗੁਰ ਕੈ ਭੈ ਕੇਤੇ ਨਿਸਤਰੇ

ਭੈ ਵਿਚਿ ਨਿਰਭਉ ਪਾਇ ॥ ਮਨੁ ਕਠੋਰੁ ਸਬਦਿ ਭੇਦਿ ਤੂੰ ਸਾਂਤਿ ਵਸੈ ਮਨਿ ਆਇ ॥ ਸਾਂਤੀ ਵਿਚਿ ਕਾਰ ਕਮਾਵਣੀ

ਸਾ ਖਸਮੁ ਪਾਏ ਥਾਇ ॥ ਨਾਨਕ ਕਾਮਿ ਕ੍ਰੋਧਿ ਕਿਨੈ ਨ ਪਾਇਓ ਪੁਛਹੁ ਗਿਆਨੀ ਜਾਇ ॥੧॥ ਮਃ ੩ ॥

ਮਨਮੁਖ ਮਾਇਆ ਮੋਹੁ ਹੈ ਨਾਮਿ ਨ ਲਗੋ ਪਿਆਰੁ ॥ ਕੂੜੁ ਕਮਾਵੈ ਕੂੜੁ ਸੰਗ੍ਰਹੈ ਕੂੜੁ ਕਰੇ ਆਹਾਰੁ ॥ ਬਿਖੁ

ਮਾਇਆ ਧਨੁ ਸੰਚਿ ਮਰਹਿ ਅੰਤੇ ਹੋਇ ਸਭੁ ਛਾਰੁ ॥ ਕਰਮ ਧਰਮ ਸੁਚ ਸੰਜਮ ਕਰਹਿ ਅੰਤਰਿ ਲੋਭੁ ਵਿਕਾਰੁ ॥

ਨਾਨਕ ਜਿ ਮਨਮੁਖੁ ਕਮਾਵੈ ਸੁ ਥਾਇ ਨਾ ਪਵੈ ਦਰਗਹਿ ਹੋਇ ਖੁਆਰੁ ॥੨॥ ਪਉੜੀ ॥ ਆਪੇ ਖਾਣੀ ਆਪੇ

ਬਾਣੀ ਆਪੇ ਖੰਡ ਵਰਭੰਡ ਕਰੇ ॥ ਆਪਿ ਸਮੁੰਦੁ ਆਪਿ ਹੈ ਸਾਗਰੁ ਆਪੇ ਹੀ ਵਿਚਿ ਰਤਨ ਧਰੇ ॥ ਆਪਿ ਲਹਾਏ

ਕਰੇ ਜਿਸੁ ਕਿਰਪਾ ਜਿਸ ਨੋ ਗੁਰਮੁਖਿ ਕਰੇ ਹਰੇ ॥ ਆਪੇ ਭਉਜਲੁ ਆਪਿ ਹੈ ਬੋਹਿਥਾ ਆਪੇ ਖੇਵਟੁ ਆਪਿ ਤਰੇ ॥

ਆਪੇ ਕਰੇ ਕਰਾਏ ਕਰਤਾ ਅਵਰੁ ਨ ਦੂਜਾ ਤੁਝੈ ਸਰੇ ॥੯॥ ਸਲੋਕ ਮਃ ੩ ॥ ਸਤਿਗੁਰ ਕੀ ਸੇਵਾ ਸਫਲ ਹੈ ਜੇ ਕੋ

ਕਰੇ ਚਿਤੁ ਲਾਇ ॥ ਨਾਮੁ ਪਦਾਰਥੁ ਪਾਈਐ ਅਚਿੰਤੁ ਵਸੈ ਮਨਿ ਆਇ ॥ ਜਨਮ ਮਰਨ ਦੁਖੁ ਕਟੀਐ ਹਉਮੈ

ਮਮਤਾ ਜਾਇ ॥ ਉਤਮ ਪਦਵੀ ਪਾਈਐ ਸਚੇ ਰਹੈ ਸਮਾਇ ॥ ਨਾਨਕ ਪੂਰਬਿ ਜਿਨ ਕਉ ਲਿਖਿਆ ਤਿਨਾ ਸਤਿਗੁਰੁ

ਮਿਲਿਆ ਆਇ ॥੧॥ ਮਃ ੩ ॥ ਨਾਮਿ ਰਤਾ ਸਤਿਗੁਰੂ ਹੈ ਕਲਿਜੁਗ ਬੋਹਿਥੁ ਹੋਇ ॥ ਗੁਰਮੁਖਿ ਹੋਵੈ ਸੁ ਪਾਰਿ

ਪਵੈ ਜਿਨਾ ਅੰਦਰਿ ਸਚਾ ਸੋਇ ॥ ਨਾਮੁ ਸਮਾੑਲੇ ਨਾਮੁ ਸੰਗ੍ਰਹੈ ਨਾਮੇ ਹੀ ਪਤਿ ਹੋਇ ॥ ਨਾਨਕ ਸਤਿਗੁਰੁ ਪਾਇਆ

ਕਰਮਿ ਪਰਾਪਤਿ ਹੋਇ ॥੨॥ ਪਉੜੀ ॥ ਆਪੇ ਪਾਰਸੁ ਆਪਿ ਧਾਤੁ ਹੈ ਆਪਿ ਕੀਤੋਨੁ ਕੰਚਨੁ ॥ ਆਪੇ ਠਾਕੁਰੁ

ਸੇਵਕੁ ਆਪੇ ਆਪੇ ਹੀ ਪਾਪ ਖੰਡਨੁ ॥ ਆਪੇ ਸਭਿ ਘਟ ਭੋਗਵੈ ਸੁਆਮੀ ਆਪੇ ਹੀ ਸਭੁ ਅੰਜਨੁ ॥ ਆਪਿ ਬਿਬੇਕੁ

ਆਪਿ ਸਭੁ ਬੇਤਾ ਆਪੇ ਗੁਰਮੁਖਿ ਭੰਜਨੁ ॥ ਜਨੁ ਨਾਨਕੁ ਸਾਲਾਹਿ ਨ ਰਜੈ ਤੁਧੁ ਕਰਤੇ ਤੂ ਹਰਿ ਸੁਖਦਾਤਾ ਵਡਨੁ

॥੧੦॥ ਸਲੋਕੁ ਮਃ ੪ ॥ ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ

ਠਵਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨਿ ਆਇ

॥ ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਹਿ ਮੁਹਿ ਕਾਲੈ ਉਠਿ ਜਾਹਿ ॥੧॥ ਮਃ ੩ ॥ ਇਕਿ

ਸਤਿਗੁਰ ਕੀ ਸੇਵਾ ਕਰਹਿ ਚਾਕਰੀ ਹਰਿ ਨਾਮੇ ਲਗੈ ਪਿਆਰੁ ॥ ਨਾਨਕ ਜਨਮੁ ਸਵਾਰਨਿ ਆਪਣਾ ਕੁਲ ਕਾ

ਕਰਨਿ ਉਧਾਰੁ ॥੨॥ ਪਉੜੀ ॥ ਆਪੇ ਚਾਟਸਾਲ ਆਪਿ ਹੈ ਪਾਧਾ ਆਪੇ ਚਾਟੜੇ ਪੜਣ ਕਉ ਆਣੇ ॥ ਆਪੇ ਪਿਤਾ

ਮਾਤਾ ਹੈ ਆਪੇ ਆਪੇ ਬਾਲਕ ਕਰੇ ਸਿਆਣੇ ॥ ਇਕ ਥੈ ਪੜਿ ਬੁਝੈ ਸਭੁ ਆਪੇ ਇਕ ਥੈ ਆਪੇ ਕਰੇ ਇਆਣੇ ॥ ਇਕਨਾ

ਅੰਦਰਿ ਮਹਲਿ ਬੁਲਾਏ ਜਾ ਆਪਿ ਤੇਰੈ ਮਨਿ ਸਚੇ ਭਾਣੇ ॥ ਜਿਨਾ ਆਪੇ ਗੁਰਮੁਖਿ ਦੇ ਵਡਿਆਈ ਸੇ ਜਨ ਸਚੀ

ਦਰਗਹਿ ਜਾਣੇ ॥੧੧॥ ਸਲੋਕੁ ਮਰਦਾਨਾ ੧ ॥ ਕਲਿ ਕਲਵਾਲੀ ਕਾਮੁ ਮਦੁ ਮਨੂਆ ਪੀਵਣਹਾਰੁ ॥ ਕ੍ਰੋਧ ਕਟੋਰੀ

ਮੋਹਿ ਭਰੀ ਪੀਲਾਵਾ ਅਹੰਕਾਰੁ ॥ ਮਜਲਸ ਕੂੜੇ ਲਬ ਕੀ ਪੀ ਪੀ ਹੋਇ ਖੁਆਰੁ ॥ ਕਰਣੀ ਲਾਹਣਿ ਸਤੁ ਗੁੜੁ ਸਚੁ

ਸਰਾ ਕਰਿ ਸਾਰੁ ॥ ਗੁਣ ਮੰਡੇ ਕਰਿ ਸੀਲੁ ਘਿਉ ਸਰਮੁ ਮਾਸੁ ਆਹਾਰੁ ॥ ਗੁਰਮੁਖਿ ਪਾਈਐ ਨਾਨਕਾ ਖਾਧੈ ਜਾਹਿ

ਬਿਕਾਰ ॥੧॥ ਮਰਦਾਨਾ ੧ ॥ ਕਾਇਆ ਲਾਹਣਿ ਆਪੁ ਮਦੁ ਮਜਲਸ ਤ੍ਰਿਸਨਾ ਧਾਤੁ ॥ ਮਨਸਾ ਕਟੋਰੀ ਕੂੜਿ

ਭਰੀ ਪੀਲਾਏ ਜਮਕਾਲੁ ॥ ਇਤੁ ਮਦਿ ਪੀਤੈ ਨਾਨਕਾ ਬਹੁਤੇ ਖਟੀਅਹਿ ਬਿਕਾਰ ॥ ਗਿਆਨੁ ਗੁੜੁ ਸਾਲਾਹ ਮੰਡੇ

ਭਉ ਮਾਸੁ ਆਹਾਰੁ ॥ ਨਾਨਕ ਇਹੁ ਭੋਜਨੁ ਸਚੁ ਹੈ ਸਚੁ ਨਾਮੁ ਆਧਾਰੁ ॥੨॥ ਕਾਂਯਾਂ ਲਾਹਣਿ ਆਪੁ ਮਦੁ ਅੰਮ੍ਰਿਤ

ਤਿਸ ਕੀ ਧਾਰ ॥ ਸਤਸੰਗਤਿ ਸਿਉ ਮੇਲਾਪੁ ਹੋਇ ਲਿਵ ਕਟੋਰੀ ਅੰਮ੍ਰਿਤ ਭਰੀ ਪੀ ਪੀ ਕਟਹਿ ਬਿਕਾਰ ॥੩॥

ਪਉੜੀ ॥ ਆਪੇ ਸੁਰਿ ਨਰ ਗਣ ਗੰਧਰਬਾ ਆਪੇ ਖਟ ਦਰਸਨ ਕੀ ਬਾਣੀ ॥ ਆਪੇ ਸਿਵ ਸੰਕਰ ਮਹੇਸਾ ਆਪੇ

ਗੁਰਮੁਖਿ ਅਕਥ ਕਹਾਣੀ ॥ ਆਪੇ ਜੋਗੀ ਆਪੇ ਭੋਗੀ ਆਪੇ ਸੰਨਿਆਸੀ ਫਿਰੈ ਬਿਬਾਣੀ ॥ ਆਪੈ ਨਾਲਿ ਗੋਸਟਿ

ਆਪਿ ਉਪਦੇਸੈ ਆਪੇ ਸੁਘੜੁ ਸਰੂਪੁ ਸਿਆਣੀ ॥ ਆਪਣਾ ਚੋਜੁ ਕਰਿ ਵੇਖੈ ਆਪੇ ਆਪੇ ਸਭਨਾ ਜੀਆ ਕਾ ਹੈ ਜਾਣੀ

॥੧੨॥ ਸਲੋਕੁ ਮਃ ੩ ॥ ਏਹਾ ਸੰਧਿਆ ਪਰਵਾਣੁ ਹੈ ਜਿਤੁ ਹਰਿ ਪ੍ਰਭੁ ਮੇਰਾ ਚਿਤਿ ਆਵੈ ॥ ਹਰਿ ਸਿਉ ਪ੍ਰੀਤਿ

ਊਪਜੈ ਮਾਇਆ ਮੋਹੁ ਜਲਾਵੈ ॥ ਗੁਰ ਪਰਸਾਦੀ ਦੁਬਿਧਾ ਮਰੈ ਮਨੂਆ ਅਸਥਿਰੁ ਸੰਧਿਆ ਕਰੇ ਵੀਚਾਰੁ ॥ ਨਾਨਕ

ਸੰਧਿਆ ਕਰੈ ਮਨਮੁਖੀ ਜੀਉ ਨ ਟਿਕੈ ਮਰਿ ਜੰਮੈ ਹੋਇ ਖੁਆਰੁ ॥੧॥ ਮਃ ੩ ॥ ਪ੍ਰਿਉ ਪ੍ਰਿਉ ਕਰਤੀ ਸਭੁ ਜਗੁ

ਫਿਰੀ ਮੇਰੀ ਪਿਆਸ ਨ ਜਾਇ ॥ ਨਾਨਕ ਸਤਿਗੁਰਿ ਮਿਲਿਐ ਮੇਰੀ ਪਿਆਸ ਗਈ ਪਿਰੁ ਪਾਇਆ ਘਰਿ ਆਇ ॥੨॥

ਪਉੜੀ ॥ ਆਪੇ ਤੰਤੁ ਪਰਮ ਤੰਤੁ ਸਭੁ ਆਪੇ ਆਪੇ ਠਾਕੁਰੁ ਦਾਸੁ ਭਇਆ ॥ ਆਪੇ ਦਸ ਅਠ ਵਰਨ ਉਪਾਇਅਨੁ

ਆਪਿ ਬ੍ਰਹਮੁ ਆਪਿ ਰਾਜੁ ਲਇਆ ॥ ਆਪੇ ਮਾਰੇ ਆਪੇ ਛੋਡੈ ਆਪੇ ਬਖਸੇ ਕਰੇ ਦਇਆ ॥ ਆਪਿ ਅਭੁਲੁ ਨ ਭੁਲੈ

ਕਬ ਹੀ ਸਭੁ ਸਚੁ ਤਪਾਵਸੁ ਸਚੁ ਥਿਆ ॥ ਆਪੇ ਜਿਨਾ ਬੁਝਾਏ ਗੁਰਮੁਖਿ ਤਿਨ ਅੰਦਰਹੁ ਦੂਜਾ ਭਰਮੁ ਗਇਆ

॥੧੩॥ ਸਲੋਕੁ ਮਃ ੫ ॥ ਹਰਿ ਨਾਮੁ ਨ ਸਿਮਰਹਿ ਸਾਧਸੰਗਿ ਤੈ ਤਨਿ ਉਡੈ ਖੇਹ ॥ ਜਿਨਿ ਕੀਤੀ ਤਿਸੈ ਨ ਜਾਣਈ

ਨਾਨਕ ਫਿਟੁ ਅਲੂਣੀ ਦੇਹ ॥੧॥ ਮਃ ੫ ॥ ਘਟਿ ਵਸਹਿ ਚਰਣਾਰਬਿੰਦ ਰਸਨਾ ਜਪੈ ਗੁਪਾਲ ॥ ਨਾਨਕ ਸੋ ਪ੍ਰਭੁ

ਸਿਮਰੀਐ ਤਿਸੁ ਦੇਹੀ ਕਉ ਪਾਲਿ ॥੨॥ ਪਉੜੀ ॥ ਆਪੇ ਅਠਸਠਿ ਤੀਰਥ ਕਰਤਾ ਆਪਿ ਕਰੇ ਇਸਨਾਨੁ ॥ ਆਪੇ

ਸੰਜਮਿ ਵਰਤੈ ਸ੍ਵਾਮੀ ਆਪਿ ਜਪਾਇਹਿ ਨਾਮੁ ॥ ਆਪਿ ਦਇਆਲੁ ਹੋਇ ਭਉ ਖੰਡਨੁ ਆਪਿ ਕਰੈ ਸਭੁ ਦਾਨੁ ॥

ਜਿਸ ਨੋ ਗੁਰਮੁਖਿ ਆਪਿ ਬੁਝਾਏ ਸੋ ਸਦ ਹੀ ਦਰਗਹਿ ਪਾਏ ਮਾਨੁ ॥ ਜਿਸ ਦੀ ਪੈਜ ਰਖੈ ਹਰਿ ਸੁਆਮੀ ਸੋ ਸਚਾ

ਹਰਿ ਜਾਨੁ ॥੧੪॥ ਸਲੋਕੁ ਮਃ ੩ ॥ ਨਾਨਕ ਬਿਨੁ ਸਤਿਗੁਰ ਭੇਟੇ ਜਗੁ ਅੰਧੁ ਹੈ ਅੰਧੇ ਕਰਮ ਕਮਾਇ ॥ ਸਬਦੈ

ਸਿਉ ਚਿਤੁ ਨ ਲਾਵਈ ਜਿਤੁ ਸੁਖੁ ਵਸੈ ਮਨਿ ਆਇ ॥ ਤਾਮਸਿ ਲਗਾ ਸਦਾ ਫਿਰੈ ਅਹਿਨਿਸਿ ਜਲਤੁ ਬਿਹਾਇ ॥

ਜੋ ਤਿਸੁ ਭਾਵੈ ਸੋ ਥੀਐ ਕਹਣਾ ਕਿਛੂ ਨ ਜਾਇ ॥੧॥ ਮਃ ੩ ॥ ਸਤਿਗੁਰੂ ਫੁਰਮਾਇਆ ਕਾਰੀ ਏਹ ਕਰੇਹੁ ॥ ਗੁਰੂ

ਦੁਆਰੈ ਹੋਇ ਕੈ ਸਾਹਿਬੁ ਸੰਮਾਲੇਹੁ ॥ ਸਾਹਿਬੁ ਸਦਾ ਹਜੂਰਿ ਹੈ ਭਰਮੈ ਕੇ ਛਉੜ ਕਟਿ ਕੈ ਅੰਤਰਿ ਜੋਤਿ ਧਰੇਹੁ ॥

ਹਰਿ ਕਾ ਨਾਮੁ ਅੰਮ੍ਰਿਤੁ ਹੈ ਦਾਰੂ ਏਹੁ ਲਾਏਹੁ ॥ ਸਤਿਗੁਰ ਕਾ ਭਾਣਾ ਚਿਤਿ ਰਖਹੁ ਸੰਜਮੁ ਸਚਾ ਨੇਹੁ ॥ ਨਾਨਕ

ਐਥੈ ਸੁਖੈ ਅੰਦਰਿ ਰਖਸੀ ਅਗੈ ਹਰਿ ਸਿਉ ਕੇਲ ਕਰੇਹੁ ॥੨॥ ਪਉੜੀ ॥ ਆਪੇ ਭਾਰ ਅਠਾਰਹ ਬਣਸਪਤਿ ਆਪੇ

ਹੀ ਫਲ ਲਾਏ ॥ ਆਪੇ ਮਾਲੀ ਆਪਿ ਸਭੁ ਸਿੰਚੈ ਆਪੇ ਹੀ ਮੁਹਿ ਪਾਏ ॥ ਆਪੇ ਕਰਤਾ ਆਪੇ ਭੁਗਤਾ ਆਪੇ ਦੇਇ

ਦਿਵਾਏ ॥ ਆਪੇ ਸਾਹਿਬੁ ਆਪੇ ਹੈ ਰਾਖਾ ਆਪੇ ਰਹਿਆ ਸਮਾਏ ॥ ਜਨੁ ਨਾਨਕ ਵਡਿਆਈ ਆਖੈ ਹਰਿ ਕਰਤੇ

ਕੀ ਜਿਸ ਨੋ ਤਿਲੁ ਨ ਤਮਾਏ ॥੧੫॥ ਸਲੋਕ ਮਃ ੩ ॥ ਮਾਣਸੁ ਭਰਿਆ ਆਣਿਆ ਮਾਣਸੁ ਭਰਿਆ ਆਇ ॥

ਜਿਤੁ ਪੀਤੈ ਮਤਿ ਦੂਰਿ ਹੋਇ ਬਰਲੁ ਪਵੈ ਵਿਚਿ ਆਇ ॥ ਆਪਣਾ ਪਰਾਇਆ ਨ ਪਛਾਣਈ ਖਸਮਹੁ ਧਕੇ

ਖਾਇ ॥ ਜਿਤੁ ਪੀਤੈ ਖਸਮੁ ਵਿਸਰੈ ਦਰਗਹ ਮਿਲੈ ਸਜਾਇ ॥ ਝੂਠਾ ਮਦੁ ਮੂਲਿ ਨ ਪੀਚਈ ਜੇ ਕਾ ਪਾਰਿ ਵਸਾਇ

॥ ਨਾਨਕ ਨਦਰੀ ਸਚੁ ਮਦੁ ਪਾਈਐ ਸਤਿਗੁਰੁ ਮਿਲੈ ਜਿਸੁ ਆਇ ॥ ਸਦਾ ਸਾਹਿਬ ਕੈ ਰੰਗਿ ਰਹੈ ਮਹਲੀ ਪਾਵੈ

ਥਾਉ ॥੧॥ ਮਃ ੩ ॥ ਇਹੁ ਜਗਤੁ ਜੀਵਤੁ ਮਰੈ ਜਾ ਇਸ ਨੋ ਸੋਝੀ ਹੋਇ ॥ ਜਾ ਤਿਨਿੑ ਸਵਾਲਿਆ ਤਾਂ ਸਵਿ ਰਹਿਆ

ਜਗਾਏ ਤਾਂ ਸੁਧਿ ਹੋਇ ॥ ਨਾਨਕ ਨਦਰਿ ਕਰੇ ਜੇ ਆਪਣੀ ਸਤਿਗੁਰੁ ਮੇਲੈ ਸੋਇ ॥ ਗੁਰ ਪ੍ਰਸਾਦਿ ਜੀਵਤੁ ਮਰੈ ਤਾ

ਫਿਰਿ ਮਰਣੁ ਨ ਹੋਇ ॥੨॥ ਪਉੜੀ ॥ ਜਿਸ ਦਾ ਕੀਤਾ ਸਭੁ ਕਿਛੁ ਹੋਵੈ ਤਿਸ ਨੋ ਪਰਵਾਹ ਨਾਹੀ ਕਿਸੈ ਕੇਰੀ ॥ ਹਰਿ

ਜੀਉ ਤੇਰਾ ਦਿਤਾ ਸਭੁ ਕੋ ਖਾਵੈ ਸਭ ਮੁਹਤਾਜੀ ਕਢੈ ਤੇਰੀ ॥ ਜਿ ਤੁਧ ਨੋ ਸਾਲਾਹੇ ਸੁ ਸਭੁ ਕਿਛੁ ਪਾਵੈ ਜਿਸ ਨੋ

ਕਿਰਪਾ ਨਿਰੰਜਨ ਕੇਰੀ ॥ ਸੋਈ ਸਾਹੁ ਸਚਾ ਵਣਜਾਰਾ ਜਿਨਿ ਵਖਰੁ ਲਦਿਆ ਹਰਿ ਨਾਮੁ ਧਨੁ ਤੇਰੀ ॥ ਸਭਿ

ਤਿਸੈ ਨੋ ਸਾਲਾਹਿਹੁ ਸੰਤਹੁ ਜਿਨਿ ਦੂਜੇ ਭਾਵ ਕੀ ਮਾਰਿ ਵਿਡਾਰੀ ਢੇਰੀ ॥੧੬॥ ਸਲੋਕ ॥ ਕਬੀਰਾ ਮਰਤਾ ਮਰਤਾ

ਜਗੁ ਮੁਆ ਮਰਿ ਭਿ ਨ ਜਾਨੈ ਕੋਇ ॥ ਐਸੀ ਮਰਨੀ ਜੋ ਮਰੈ ਬਹੁਰਿ ਨ ਮਰਨਾ ਹੋਇ ॥੧॥ ਮਃ ੩ ॥ ਕਿਆ ਜਾਣਾ

ਕਿਵ ਮਰਹਗੇ ਕੈਸਾ ਮਰਣਾ ਹੋਇ ॥ ਜੇ ਕਰਿ ਸਾਹਿਬੁ ਮਨਹੁ ਨ ਵੀਸਰੈ ਤਾ ਸਹਿਲਾ ਮਰਣਾ ਹੋਇ ॥ ਮਰਣੈ ਤੇ

ਜਗਤੁ ਡਰੈ ਜੀਵਿਆ ਲੋੜੈ ਸਭੁ ਕੋਇ ॥ ਗੁਰ ਪਰਸਾਦੀ ਜੀਵਤੁ ਮਰੈ ਹੁਕਮੈ ਬੂਝੈ ਸੋਇ ॥ ਨਾਨਕ ਐਸੀ ਮਰਨੀ ਜੋ

ਮਰੈ ਤਾ ਸਦ ਜੀਵਣੁ ਹੋਇ ॥੨॥ ਪਉੜੀ ॥ ਜਾ ਆਪਿ ਕ੍ਰਿਪਾਲੁ ਹੋਵੈ ਹਰਿ ਸੁਆਮੀ ਤਾ ਆਪਣਾਂ ਨਾਉ ਹਰਿ ਆਪਿ

ਜਪਾਵੈ ॥ ਆਪੇ ਸਤਿਗੁਰੁ ਮੇਲਿ ਸੁਖੁ ਦੇਵੈ ਆਪਣਾਂ ਸੇਵਕੁ ਆਪਿ ਹਰਿ ਭਾਵੈ ॥ ਆਪਣਿਆ ਸੇਵਕਾ ਕੀ ਆਪਿ

ਪੈਜ ਰਖੈ ਆਪਣਿਆ ਭਗਤਾ ਕੀ ਪੈਰੀ ਪਾਵੈ ॥ ਧਰਮ ਰਾਇ ਹੈ ਹਰਿ ਕਾ ਕੀਆ ਹਰਿ ਜਨ ਸੇਵਕ ਨੇੜਿ ਨ ਆਵੈ

॥ ਜੋ ਹਰਿ ਕਾ ਪਿਆਰਾ ਸੋ ਸਭਨਾ ਕਾ ਪਿਆਰਾ ਹੋਰ ਕੇਤੀ ਝਖਿ ਝਖਿ ਆਵੈ ਜਾਵੈ ॥੧੭॥ ਸਲੋਕ ਮਃ ੩ ॥ ਰਾਮੁ

ਰਾਮੁ ਕਰਤਾ ਸਭੁ ਜਗੁ ਫਿਰੈ ਰਾਮੁ ਨ ਪਾਇਆ ਜਾਇ ॥ ਅਗਮੁ ਅਗੋਚਰੁ ਅਤਿ ਵਡਾ ਅਤੁਲੁ ਨ ਤੁਲਿਆ

ਜਾਇ ॥ ਕੀਮਤਿ ਕਿਨੈ ਨ ਪਾਈਆ ਕਿਤੈ ਨ ਲਇਆ ਜਾਇ ॥ ਗੁਰ ਕੈ ਸਬਦਿ ਭੇਦਿਆ ਇਨ ਬਿਧਿ ਵਸਿਆ

ਮਨਿ ਆਇ ॥ ਨਾਨਕ ਆਪਿ ਅਮੇਉ ਹੈ ਗੁਰ ਕਿਰਪਾ ਤੇ ਰਹਿਆ ਸਮਾਇ ॥ ਆਪੇ ਮਿਲਿਆ ਮਿਲਿ ਰਹਿਆ

ਆਪੇ ਮਿਲਿਆ ਆਇ ॥੧॥ ਮਃ ੩ ॥ ਏ ਮਨ ਇਹੁ ਧਨੁ ਨਾਮੁ ਹੈ ਜਿਤੁ ਸਦਾ ਸਦਾ ਸੁਖੁ ਹੋਇ ॥ ਤੋਟਾ ਮੂਲਿ

ਨ ਆਵਈ ਲਾਹਾ ਸਦ ਹੀ ਹੋਇ ॥ ਖਾਧੈ ਖਰਚਿਐ ਤੋਟਿ ਨ ਆਵਈ ਸਦਾ ਸਦਾ ਓਹੁ ਦੇਇ ॥ ਸਹਸਾ ਮੂਲਿ ਨ

ਹੋਵਈ ਹਾਣਤ ਕਦੇ ਨ ਹੋਇ ॥ ਨਾਨਕ ਗੁਰਮੁਖਿ ਪਾਈਐ ਜਾ ਕਉ ਨਦਰਿ ਕਰੇਇ ॥੨॥ ਪਉੜੀ ॥ ਆਪੇ ਸਭ

ਘਟ ਅੰਦਰੇ ਆਪੇ ਹੀ ਬਾਹਰਿ ॥ ਆਪੇ ਗੁਪਤੁ ਵਰਤਦਾ ਆਪੇ ਹੀ ਜਾਹਰਿ ॥ ਜੁਗ ਛਤੀਹ ਗੁਬਾਰੁ ਕਰਿ

ਵਰਤਿਆ ਸੁੰਨਾਹਰਿ ॥ ਓਥੈ ਵੇਦ ਪੁਰਾਨ ਨ ਸਾਸਤਾ ਆਪੇ ਹਰਿ ਨਰਹਰਿ ॥ ਬੈਠਾ ਤਾੜੀ ਲਾਇ ਆਪਿ ਸਭ ਦੂ

ਹੀ ਬਾਹਰਿ ॥ ਆਪਣੀ ਮਿਤਿ ਆਪਿ ਜਾਣਦਾ ਆਪੇ ਹੀ ਗਉਹਰੁ ॥੧੮॥ ਸਲੋਕ ਮਃ ੩ ॥ ਹਉਮੈ ਵਿਚਿ ਜਗਤੁ

ਮੁਆ ਮਰਦੋ ਮਰਦਾ ਜਾਇ ॥ ਜਿਚਰੁ ਵਿਚਿ ਦੰਮੁ ਹੈ ਤਿਚਰੁ ਨ ਚੇਤਈ ਕਿ ਕਰੇਗੁ ਅਗੈ ਜਾਇ ॥ ਗਿਆਨੀ ਹੋਇ

ਸੁ ਚੇਤੰਨੁ ਹੋਇ ਅਗਿਆਨੀ ਅੰਧੁ ਕਮਾਇ ॥ ਨਾਨਕ ਏਥੈ ਕਮਾਵੈ ਸੋ ਮਿਲੈ ਅਗੈ ਪਾਏ ਜਾਇ ॥੧॥ ਮਃ ੩ ॥

ਧੁਰਿ ਖਸਮੈ ਕਾ ਹੁਕਮੁ ਪਇਆ ਵਿਣੁ ਸਤਿਗੁਰ ਚੇਤਿਆ ਨ ਜਾਇ ॥ ਸਤਿਗੁਰਿ ਮਿਲਿਐ ਅੰਤਰਿ ਰਵਿ ਰਹਿਆ

ਸਦਾ ਰਹਿਆ ਲਿਵ ਲਾਇ ॥ ਦਮਿ ਦਮਿ ਸਦਾ ਸਮਾਲਦਾ ਦੰਮੁ ਨ ਬਿਰਥਾ ਜਾਇ ॥ ਜਨਮ ਮਰਨ ਕਾ ਭਉ

ਗਇਆ ਜੀਵਨ ਪਦਵੀ ਪਾਇ ॥ ਨਾਨਕ ਇਹੁ ਮਰਤਬਾ ਤਿਸ ਨੋ ਦੇਇ ਜਿਸ ਨੋ ਕਿਰਪਾ ਕਰੇ ਰਜਾਇ ॥੨॥

ਪਉੜੀ ॥ ਆਪੇ ਦਾਨਾਂ ਬੀਨਿਆ ਆਪੇ ਪਰਧਾਨਾਂ ॥ ਆਪੇ ਰੂਪ ਦਿਖਾਲਦਾ ਆਪੇ ਲਾਇ ਧਿਆਨਾਂ ॥ ਆਪੇ

ਮੋਨੀ ਵਰਤਦਾ ਆਪੇ ਕਥੈ ਗਿਆਨਾਂ ॥ ਕਉੜਾ ਕਿਸੈ ਨ ਲਗਈ ਸਭਨਾ ਹੀ ਭਾਨਾ ॥ ਉਸਤਤਿ ਬਰਨਿ ਨ

ਸਕੀਐ ਸਦ ਸਦ ਕੁਰਬਾਨਾ ॥੧੯॥ ਸਲੋਕ ਮਃ ੧ ॥ ਕਲੀ ਅੰਦਰਿ ਨਾਨਕਾ ਜਿੰਨਾਂ ਦਾ ਅਉਤਾਰੁ ॥ ਪੁਤੁ

ਜਿਨੂਰਾ ਧੀਅ ਜਿੰਨੂਰੀ ਜੋਰੂ ਜਿੰਨਾ ਦਾ ਸਿਕਦਾਰੁ ॥੧॥ ਮਃ ੧ ॥ ਹਿੰਦੂ ਮੂਲੇ ਭੂਲੇ ਅਖੁਟੀ ਜਾਂਹੀ ॥ ਨਾਰਦਿ

ਕਹਿਆ ਸਿ ਪੂਜ ਕਰਾਂਹੀ ॥ ਅੰਧੇ ਗੁੰਗੇ ਅੰਧ ਅੰਧਾਰੁ ॥ ਪਾਥਰੁ ਲੇ ਪੂਜਹਿ ਮੁਗਧ ਗਵਾਰ ॥ ਓਹਿ ਜਾ ਆਪਿ

ਡੁਬੇ ਤੁਮ ਕਹਾ ਤਰਣਹਾਰੁ ॥੨॥ ਪਉੜੀ ॥ ਸਭੁ ਕਿਹੁ ਤੇਰੈ ਵਸਿ ਹੈ ਤੂ ਸਚਾ ਸਾਹੁ ॥ ਭਗਤ ਰਤੇ ਰੰਗਿ ਏਕ ਕੈ

ਪੂਰਾ ਵੇਸਾਹੁ ॥ ਅੰਮ੍ਰਿਤੁ ਭੋਜਨੁ ਨਾਮੁ ਹਰਿ ਰਜਿ ਰਜਿ ਜਨ ਖਾਹੁ ॥ ਸਭਿ ਪਦਾਰਥ ਪਾਈਅਨਿ ਸਿਮਰਣੁ ਸਚੁ

ਲਾਹੁ ॥ ਸੰਤ ਪਿਆਰੇ ਪਾਰਬ੍ਰਹਮ ਨਾਨਕ ਹਰਿ ਅਗਮ ਅਗਾਹੁ ॥੨੦॥ ਸਲੋਕ ਮਃ ੩ ॥ ਸਭੁ ਕਿਛੁ ਹੁਕਮੇ

ਆਵਦਾ ਸਭੁ ਕਿਛੁ ਹੁਕਮੇ ਜਾਇ ॥ ਜੇ ਕੋ ਮੂਰਖੁ ਆਪਹੁ ਜਾਣੈ ਅੰਧਾ ਅੰਧੁ ਕਮਾਇ ॥ ਨਾਨਕ ਹੁਕਮੁ ਕੋ ਗੁਰਮੁਖਿ

ਬੁਝੈ ਜਿਸ ਨੋ ਕਿਰਪਾ ਕਰੇ ਰਜਾਇ ॥੧॥ ਮਃ ੩ ॥ ਸੋ ਜੋਗੀ ਜੁਗਤਿ ਸੋ ਪਾਏ ਜਿਸ ਨੋ ਗੁਰਮੁਖਿ ਨਾਮੁ ਪਰਾਪਤਿ

ਹੋਇ ॥ ਤਿਸੁ ਜੋਗੀ ਕੀ ਨਗਰੀ ਸਭੁ ਕੋ ਵਸੈ ਭੇਖੀ ਜੋਗੁ ਨ ਹੋਇ ॥ ਨਾਨਕ ਐਸਾ ਵਿਰਲਾ ਕੋ ਜੋਗੀ ਜਿਸੁ ਘਟਿ

ਪਰਗਟੁ ਹੋਇ ॥੨॥ ਪਉੜੀ ॥ ਆਪੇ ਜੰਤ ਉਪਾਇਅਨੁ ਆਪੇ ਆਧਾਰੁ ॥ ਆਪੇ ਸੂਖਮੁ ਭਾਲੀਐ ਆਪੇ ਪਾਸਾਰੁ ॥

ਆਪਿ ਇਕਾਤੀ ਹੋਇ ਰਹੈ ਆਪੇ ਵਡ ਪਰਵਾਰੁ ॥ ਨਾਨਕੁ ਮੰਗੈ ਦਾਨੁ ਹਰਿ ਸੰਤਾ ਰੇਨਾਰੁ ॥ ਹੋਰੁ ਦਾਤਾਰੁ ਨ

ਸੁਝਈ ਤੂ ਦੇਵਣਹਾਰੁ ॥੨੧॥੧॥ ਸੁਧੁ ॥

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ

ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਰਾਗੁ ਵਡਹੰਸੁ ਮਹਲਾ ੧ ਘਰੁ ੧ ॥

ਅਮਲੀ ਅਮਲੁ ਨ ਅੰਬੜੈ ਮਛੀ ਨੀਰੁ ਨ ਹੋਇ ॥ ਜੋ ਰਤੇ ਸਹਿ ਆਪਣੈ ਤਿਨ ਭਾਵੈ ਸਭੁ ਕੋਇ ॥੧॥ ਹਉ ਵਾਰੀ

ਵੰਞਾ ਖੰਨੀਐ ਵੰਞਾ ਤਉ ਸਾਹਿਬ ਕੇ ਨਾਵੈ ॥੧॥ ਰਹਾਉ ॥ ਸਾਹਿਬੁ ਸਫਲਿਓ ਰੁਖੜਾ ਅੰਮ੍ਰਿਤੁ ਜਾ ਕਾ ਨਾਉ ॥

ਜਿਨ ਪੀਆ ਤੇ ਤ੍ਰਿਪਤ ਭਏ ਹਉ ਤਿਨ ਬਲਿਹਾਰੈ ਜਾਉ ॥੨॥ ਮੈ ਕੀ ਨਦਰਿ ਨ ਆਵਹੀ ਵਸਹਿ ਹਭੀਆਂ ਨਾਲਿ

॥ ਤਿਖਾ ਤਿਹਾਇਆ ਕਿਉ ਲਹੈ ਜਾ ਸਰ ਭੀਤਰਿ ਪਾਲਿ ॥੩॥ ਨਾਨਕੁ ਤੇਰਾ ਬਾਣੀਆ ਤੂ ਸਾਹਿਬੁ ਮੈ ਰਾਸਿ ॥

ਮਨ ਤੇ ਧੋਖਾ ਤਾ ਲਹੈ ਜਾ ਸਿਫਤਿ ਕਰੀ ਅਰਦਾਸਿ ॥੪॥੧॥ ਵਡਹੰਸੁ ਮਹਲਾ ੧ ॥ ਗੁਣਵੰਤੀ ਸਹੁ ਰਾਵਿਆ

ਨਿਰਗੁਣਿ ਕੂਕੇ ਕਾਇ ॥ ਜੇ ਗੁਣਵੰਤੀ ਥੀ ਰਹੈ ਤਾ ਭੀ ਸਹੁ ਰਾਵਣ ਜਾਇ ॥੧॥ ਮੇਰਾ ਕੰਤੁ ਰੀਸਾਲੂ ਕੀ ਧਨ

ਅਵਰਾ ਰਾਵੇ ਜੀ ॥੧॥ ਰਹਾਉ ॥ ਕਰਣੀ ਕਾਮਣ ਜੇ ਥੀਐ ਜੇ ਮਨੁ ਧਾਗਾ ਹੋਇ ॥ ਮਾਣਕੁ ਮੁਲਿ ਨ ਪਾਈਐ ਲੀਜੈ

ਚਿਤਿ ਪਰੋਇ ॥੨॥ ਰਾਹੁ ਦਸਾਈ ਨ ਜੁਲਾਂ ਆਖਾਂ ਅੰਮੜੀਆਸੁ ॥ ਤੈ ਸਹ ਨਾਲਿ ਅਕੂਅਣਾ ਕਿਉ ਥੀਵੈ

ਘਰ ਵਾਸੁ ॥੩॥ ਨਾਨਕ ਏਕੀ ਬਾਹਰਾ ਦੂਜਾ ਨਾਹੀ ਕੋਇ ॥ ਤੈ ਸਹ ਲਗੀ ਜੇ ਰਹੈ ਭੀ ਸਹੁ ਰਾਵੈ ਸੋਇ ॥੪॥੨॥

ਵਡਹੰਸੁ ਮਹਲਾ ੧ ਘਰੁ ੨ ॥ ਮੋਰੀ ਰੁਣ ਝੁਣ ਲਾਇਆ ਭੈਣੇ ਸਾਵਣੁ ਆਇਆ ॥ ਤੇਰੇ ਮੁੰਧ ਕਟਾਰੇ ਜੇਵਡਾ ਤਿਨਿ

ਲੋਭੀ ਲੋਭ ਲੁਭਾਇਆ ॥ ਤੇਰੇ ਦਰਸਨ ਵਿਟਹੁ ਖੰਨੀਐ ਵੰਞਾ ਤੇਰੇ ਨਾਮ ਵਿਟਹੁ ਕੁਰਬਾਣੋ ॥ ਜਾ ਤੂ ਤਾ ਮੈ ਮਾਣੁ

ਕੀਆ ਹੈ ਤੁਧੁ ਬਿਨੁ ਕੇਹਾ ਮੇਰਾ ਮਾਣੋ ॥ ਚੂੜਾ ਭੰਨੁ ਪਲੰਘ ਸਿਉ ਮੁੰਧੇ ਸਣੁ ਬਾਹੀ ਸਣੁ ਬਾਹਾ ॥ ਏਤੇ ਵੇਸ

ਕਰੇਦੀਏ ਮੁੰਧੇ ਸਹੁ ਰਾਤੋ ਅਵਰਾਹਾ ॥ ਨਾ ਮਨੀਆਰੁ ਨ ਚੂੜੀਆ ਨਾ ਸੇ ਵੰਗੁੜੀਆਹਾ ॥ ਜੋ ਸਹ ਕੰਠਿ ਨ ਲਗੀਆ

ਜਲਨੁ ਸਿ ਬਾਹੜੀਆਹਾ ॥ ਸਭਿ ਸਹੀਆ ਸਹੁ ਰਾਵਣਿ ਗਈਆ ਹਉ ਦਾਧੀ ਕੈ ਦਰਿ ਜਾਵਾ ॥ ਅੰਮਾਲੀ ਹਉ

ਖਰੀ ਸੁਚਜੀ ਤੈ ਸਹ ਏਕਿ ਨ ਭਾਵਾ ॥ ਮਾਠਿ ਗੁੰਦਾੲੀਂ ਪਟੀਆ ਭਰੀਐ ਮਾਗ ਸੰਧੂਰੇ ॥ ਅਗੈ ਗਈ ਨ ਮੰਨੀਆ

ਮਰਉ ਵਿਸੂਰਿ ਵਿਸੂਰੇ ॥ ਮੈ ਰੋਵੰਦੀ ਸਭੁ ਜਗੁ ਰੁਨਾ ਰੁੰਨੜੇ ਵਣਹੁ ਪੰਖੇਰੂ ॥ ਇਕੁ ਨ ਰੁਨਾ ਮੇਰੇ ਤਨ ਕਾ ਬਿਰਹਾ

ਜਿਨਿ ਹਉ ਪਿਰਹੁ ਵਿਛੋੜੀ ॥ ਸੁਪਨੈ ਆਇਆ ਭੀ ਗਇਆ ਮੈ ਜਲੁ ਭਰਿਆ ਰੋਇ ॥ ਆਇ ਨ ਸਕਾ ਤੁਝ ਕਨਿ

ਪਿਆਰੇ ਭੇਜਿ ਨ ਸਕਾ ਕੋਇ ॥ ਆਉ ਸਭਾਗੀ ਨੀਦੜੀਏ ਮਤੁ ਸਹੁ ਦੇਖਾ ਸੋਇ ॥ ਤੈ ਸਾਹਿਬ ਕੀ ਬਾਤ ਜਿ ਆਖੈ

ਕਹੁ ਨਾਨਕ ਕਿਆ ਦੀਜੈ ॥ ਸੀਸੁ ਵਢੇ ਕਰਿ ਬੈਸਣੁ ਦੀਜੈ ਵਿਣੁ ਸਿਰ ਸੇਵ ਕਰੀਜੈ ॥ ਕਿਉ ਨ ਮਰੀਜੈ ਜੀਅੜਾ ਨ

ਦੀਜੈ ਜਾ ਸਹੁ ਭਇਆ ਵਿਡਾਣਾ ॥੧॥੩॥

ਵਡਹੰਸੁ ਮਹਲਾ ੩ ਘਰੁ ੧      ੴ ਸਤਿਗੁਰ ਪ੍ਰਸਾਦਿ ॥

ਮਨਿ ਮੈਲੈ ਸਭੁ ਕਿਛੁ ਮੈਲਾ ਤਨਿ ਧੋਤੈ ਮਨੁ ਹਛਾ ਨ ਹੋਇ ॥ ਇਹ ਜਗਤੁ ਭਰਮਿ ਭੁਲਾਇਆ ਵਿਰਲਾ ਬੂਝੈ ਕੋਇ

॥੧॥ ਜਪਿ ਮਨ ਮੇਰੇ ਤੂ ਏਕੋ ਨਾਮੁ ॥ ਸਤਿਗੁਰਿ ਦੀਆ ਮੋ ਕਉ ਏਹੁ ਨਿਧਾਨੁ ॥੧॥ ਰਹਾਉ ॥ ਸਿਧਾ ਕੇ ਆਸਣ

ਜੇ ਸਿਖੈ ਇੰਦ੍ਰੀ ਵਸਿ ਕਰਿ ਕਮਾਇ ॥ ਮਨ ਕੀ ਮੈਲੁ ਨ ਉਤਰੈ ਹਉਮੈ ਮੈਲੁ ਨ ਜਾਇ ॥੨॥ ਇਸੁ ਮਨ ਕਉ ਹੋਰੁ

ਸੰਜਮੁ ਕੋ ਨਾਹੀ ਵਿਣੁ ਸਤਿਗੁਰ ਕੀ ਸਰਣਾਇ ॥ ਸਤਗੁਰਿ ਮਿਲਿਐ ਉਲਟੀ ਭਈ ਕਹਣਾ ਕਿਛੂ ਨ ਜਾਇ ॥੩॥

ਭਣਤਿ ਨਾਨਕੁ ਸਤਿਗੁਰ ਕਉ ਮਿਲਦੋ ਮਰੈ ਗੁਰ ਕੈ ਸਬਦਿ ਫਿਰਿ ਜੀਵੈ ਕੋਇ ॥ ਮਮਤਾ ਕੀ ਮਲੁ ਉਤਰੈ ਇਹੁ ਮਨੁ

ਹਛਾ ਹੋਇ ॥੪॥੧॥ ਵਡਹੰਸੁ ਮਹਲਾ ੩ ॥ ਨਦਰੀ ਸਤਗੁਰੁ ਸੇਵੀਐ ਨਦਰੀ ਸੇਵਾ ਹੋਇ ॥ ਨਦਰੀ ਇਹੁ ਮਨੁ

ਵਸਿ ਆਵੈ ਨਦਰੀ ਮਨੁ ਨਿਰਮਲੁ ਹੋਇ ॥੧॥ ਮੇਰੇ ਮਨ ਚੇਤਿ ਸਚਾ ਸੋਇ ॥ ਏਕੋ ਚੇਤਹਿ ਤਾ ਸੁਖੁ ਪਾਵਹਿ ਫਿਰਿ

ਦੂਖੁ ਨ ਮੂਲੇ ਹੋਇ ॥੧॥ ਰਹਾਉ ॥ ਨਦਰੀ ਮਰਿ ਕੈ ਜੀਵੀਐ ਨਦਰੀ ਸਬਦੁ ਵਸੈ ਮਨਿ ਆਇ ॥ ਨਦਰੀ ਹੁਕਮੁ

ਬੁਝੀਐ ਹੁਕਮੇ ਰਹੈ ਸਮਾਇ ॥੨॥ ਜਿਨਿ ਜਿਹਵਾ ਹਰਿ ਰਸੁ ਨ ਚਖਿਓ ਸਾ ਜਿਹਵਾ ਜਲਿ ਜਾਉ ॥ ਅਨ ਰਸ

ਸਾਦੇ ਲਗਿ ਰਹੀ ਦੁਖੁ ਪਾਇਆ ਦੂਜੈ ਭਾਇ ॥੩॥ ਸਭਨਾ ਨਦਰਿ ਏਕ ਹੈ ਆਪੇ ਫਰਕੁ ਕਰੇਇ ॥ ਨਾਨਕ

ਸਤਗੁਰਿ ਮਿਲਿਐ ਫਲੁ ਪਾਇਆ ਨਾਮੁ ਵਡਾਈ ਦੇਇ ॥੪॥੨॥ ਵਡਹੰਸੁ ਮਹਲਾ ੩ ॥ ਮਾਇਆ ਮੋਹੁ ਗੁਬਾਰੁ

ਹੈ ਗੁਰ ਬਿਨੁ ਗਿਆਨੁ ਨ ਹੋਈ ॥ ਸਬਦਿ ਲਗੇ ਤਿਨ ਬੁਝਿਆ ਦੂਜੈ ਪਰਜ ਵਿਗੋਈ ॥੧॥ ਮਨ ਮੇਰੇ ਗੁਰਮਤਿ

ਕਰਣੀ ਸਾਰੁ ॥ ਸਦਾ ਸਦਾ ਹਰਿ ਪ੍ਰਭੁ ਰਵਹਿ ਤਾ ਪਾਵਹਿ ਮੋਖ ਦੁਆਰੁ ॥੧॥ ਰਹਾਉ ॥ ਗੁਣਾ ਕਾ ਨਿਧਾਨੁ ਏਕੁ

ਹੈ ਆਪੇ ਦੇਇ ਤਾ ਕੋ ਪਾਏ ॥ ਬਿਨੁ ਨਾਵੈ ਸਭ ਵਿਛੁੜੀ ਗੁਰ ਕੈ ਸਬਦਿ ਮਿਲਾਏ ॥੨॥ ਮੇਰੀ ਮੇਰੀ ਕਰਦੇ ਘਟਿ

ਗਏ ਤਿਨਾ ਹਥਿ ਕਿਹੁ ਨ ਆਇਆ ॥ ਸਤਗੁਰਿ ਮਿਲਿਐ ਸਚਿ ਮਿਲੇ ਸਚਿ ਨਾਮਿ ਸਮਾਇਆ ॥੩॥ ਆਸਾ

ਮਨਸਾ ਏਹੁ ਸਰੀਰੁ ਹੈ ਅੰਤਰਿ ਜੋਤਿ ਜਗਾਏ ॥ ਨਾਨਕ ਮਨਮੁਖਿ ਬੰਧੁ ਹੈ ਗੁਰਮੁਖਿ ਮੁਕਤਿ ਕਰਾਏ ॥੪॥੩॥

ਵਡਹੰਸੁ ਮਹਲਾ ੩ ॥ ਸੋਹਾਗਣੀ ਸਦਾ ਮੁਖੁ ਉਜਲਾ ਗੁਰ ਕੈ ਸਹਜਿ ਸੁਭਾਇ ॥ ਸਦਾ ਪਿਰੁ ਰਾਵਹਿ ਆਪਣਾ

ਵਿਚਹੁ ਆਪੁ ਗਵਾਇ ॥੧॥ ਮੇਰੇ ਮਨ ਤੂ ਹਰਿ ਹਰਿ ਨਾਮੁ ਧਿਆਇ ॥ ਸਤਗੁਰਿ ਮੋ ਕਉ ਹਰਿ ਦੀਆ ਬੁਝਾਇ

॥੧॥ ਰਹਾਉ ॥ ਦੋਹਾਗਣੀ ਖਰੀਆ ਬਿਲਲਾਦੀਆ ਤਿਨਾ ਮਹਲੁ ਨ ਪਾਇ ॥ ਦੂਜੈ ਭਾਇ ਕਰੂਪੀ ਦੂਖੁ ਪਾਵਹਿ

ਆਗੈ ਜਾਇ ॥੨॥ ਗੁਣਵੰਤੀ ਨਿਤ ਗੁਣ ਰਵੈ ਹਿਰਦੈ ਨਾਮੁ ਵਸਾਇ ॥ ਅਉਗਣਵੰਤੀ ਕਾਮਣੀ ਦੁਖੁ ਲਾਗੈ

ਬਿਲਲਾਇ ॥੩॥ ਸਭਨਾ ਕਾ ਭਤਾਰੁ ਏਕੁ ਹੈ ਸੁਆਮੀ ਕਹਣਾ ਕਿਛੂ ਨ ਜਾਇ ॥ ਨਾਨਕ ਆਪੇ ਵੇਕ ਕੀਤਿਅਨੁ

ਨਾਮੇ ਲਇਅਨੁ ਲਾਇ ॥੪॥੪॥ ਵਡਹੰਸੁ ਮਹਲਾ ੩ ॥ ਅੰਮ੍ਰਿਤ ਨਾਮੁ ਸਦ ਮੀਠਾ ਲਾਗਾ ਗੁਰ ਸਬਦੀ ਸਾਦੁ

ਆਇਆ ॥ ਸਚੀ ਬਾਣੀ ਸਹਜਿ ਸਮਾਣੀ ਹਰਿ ਜੀਉ ਮਨਿ ਵਸਾਇਆ ॥੧॥ ਹਰਿ ਕਰਿ ਕਿਰਪਾ ਸਤਗੁਰੂ

ਮਿਲਾਇਆ ॥ ਪੂਰੈ ਸਤਗੁਰਿ ਹਰਿ ਨਾਮੁ ਧਿਆਇਆ ॥੧॥ ਰਹਾਉ ॥ ਬ੍ਰਹਮੈ ਬੇਦ ਬਾਣੀ ਪਰਗਾਸੀ ਮਾਇਆ

ਮੋਹ ਪਸਾਰਾ ॥ ਮਹਾਦੇਉ ਗਿਆਨੀ ਵਰਤੈ ਘਰਿ ਆਪਣੈ ਤਾਮਸੁ ਬਹੁਤੁ ਅਹੰਕਾਰਾ ॥੨॥ ਕਿਸਨੁ ਸਦਾ ਅਵਤਾਰੀ

ਰੂਧਾ ਕਿਤੁ ਲਗਿ ਤਰੈ ਸੰਸਾਰਾ ॥ ਗੁਰਮੁਖਿ ਗਿਆਨਿ ਰਤੇ ਜੁਗ ਅੰਤਰਿ ਚੂਕੈ ਮੋਹ ਗੁਬਾਰਾ ॥੩॥ ਸਤਗੁਰ ਸੇਵਾ

ਤੇ ਨਿਸਤਾਰਾ ਗੁਰਮੁਖਿ ਤਰੈ ਸੰਸਾਰਾ ॥ ਸਾਚੈ ਨਾਇ ਰਤੇ ਬੈਰਾਗੀ ਪਾਇਨਿ ਮੋਖ ਦੁਆਰਾ ॥੪॥ ਏਕੋ ਸਚੁ ਵਰਤੈ

ਸਭ ਅੰਤਰਿ ਸਭਨਾ ਕਰੇ ਪ੍ਰਤਿਪਾਲਾ ॥ ਨਾਨਕ ਇਕਸੁ ਬਿਨੁ ਮੈ ਅਵਰੁ ਨ ਜਾਣਾ ਸਭਨਾ ਦੀਵਾਨੁ ਦਇਆਲਾ

॥੫॥੫॥ ਵਡਹੰਸੁ ਮਹਲਾ ੩ ॥ ਗੁਰਮੁਖਿ ਸਚੁ ਸੰਜਮੁ ਤਤੁ ਗਿਆਨੁ ॥ ਗੁਰਮੁਖਿ ਸਾਚੇ ਲਗੈ ਧਿਆਨੁ ॥੧॥

ਗੁਰਮੁਖਿ ਮਨ ਮੇਰੇ ਨਾਮੁ ਸਮਾਲਿ ॥ ਸਦਾ ਨਿਬਹੈ ਚਲੈ ਤੇਰੈ ਨਾਲਿ ॥ ਰਹਾਉ ॥ ਗੁਰਮੁਖਿ ਜਾਤਿ ਪਤਿ ਸਚੁ ਸੋਇ

॥ ਗੁਰਮੁਖਿ ਅੰਤਰਿ ਸਖਾਈ ਪ੍ਰਭੁ ਹੋਇ ॥੨॥ ਗੁਰਮੁਖਿ ਜਿਸ ਨੋ ਆਪਿ ਕਰੇ ਸੋ ਹੋਇ ॥ ਗੁਰਮੁਖਿ ਆਪਿ

ਵਡਾਈ ਦੇਵੈ ਸੋਇ ॥੩॥ ਗੁਰਮੁਖਿ ਸਬਦੁ ਸਚੁ ਕਰਣੀ ਸਾਰੁ ॥ ਗੁਰਮੁਖਿ ਨਾਨਕ ਪਰਵਾਰੈ ਸਾਧਾਰੁ ॥੪॥੬॥

ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥

ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥ ਅਖੀ ਸੰਤੋਖੀਆ

ਏਕ ਲਿਵ ਲਾਇ ॥ ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥ ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥

ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥੩॥ ਨਾਨਕ ਮਸਤਕਿ ਜਿਸੁ ਵਡਭਾਗੁ ॥ ਗੁਰ ਕੀ ਬਾਣੀ ਸਹਜ ਬੈਰਾਗੁ

॥੪॥੭॥ ਵਡਹੰਸੁ ਮਹਲਾ ੩ ॥ ਪੂਰੇ ਗੁਰ ਤੇ ਨਾਮੁ ਪਾਇਆ ਜਾਇ ॥ ਸਚੈ ਸਬਦਿ ਸਚਿ ਸਮਾਇ ॥੧॥ ਏ ਮਨ

ਨਾਮੁ ਨਿਧਾਨੁ ਤੂ ਪਾਇ ॥ ਆਪਣੇ ਗੁਰ ਕੀ ਮੰਨਿ ਲੈ ਰਜਾਇ ॥੧॥ ਰਹਾਉ ॥ ਗੁਰ ਕੈ ਸਬਦਿ ਵਿਚਹੁ ਮੈਲੁ

ਗਵਾਇ ॥ ਨਿਰਮਲੁ ਨਾਮੁ ਵਸੈ ਮਨਿ ਆਇ ॥੨॥ ਭਰਮੇ ਭੂਲਾ ਫਿਰੈ ਸੰਸਾਰੁ ॥ ਮਰਿ ਜਨਮੈ ਜਮੁ ਕਰੇ ਖੁਆਰੁ

॥੩॥ ਨਾਨਕ ਸੇ ਵਡਭਾਗੀ ਜਿਨ ਹਰਿ ਨਾਮੁ ਧਿਆਇਆ ॥ ਗੁਰ ਪਰਸਾਦੀ ਮੰਨਿ ਵਸਾਇਆ ॥੪॥੮॥

ਵਡਹੰਸੁ ਮਹਲਾ ੩ ॥ ਹਉਮੈ ਨਾਵੈ ਨਾਲਿ ਵਿਰੋਧੁ ਹੈ ਦੁਇ ਨ ਵਸਹਿ ਇਕ ਠਾਇ ॥ ਹਉਮੈ ਵਿਚਿ ਸੇਵਾ ਨ ਹੋਵਈ

ਤਾ ਮਨੁ ਬਿਰਥਾ ਜਾਇ ॥੧॥ ਹਰਿ ਚੇਤਿ ਮਨ ਮੇਰੇ ਤੂ ਗੁਰ ਕਾ ਸਬਦੁ ਕਮਾਇ ॥ ਹੁਕਮੁ ਮੰਨਹਿ ਤਾ ਹਰਿ ਮਿਲੈ

ਤਾ ਵਿਚਹੁ ਹਉਮੈ ਜਾਇ ॥ ਰਹਾਉ ॥ ਹਉਮੈ ਸਭੁ ਸਰੀਰੁ ਹੈ ਹਉਮੈ ਓਪਤਿ ਹੋਇ ॥ ਹਉਮੈ ਵਡਾ ਗੁਬਾਰੁ ਹੈ ਹਉਮੈ

ਵਿਚਿ ਬੁਝਿ ਨ ਸਕੈ ਕੋਇ ॥੨॥ ਹਉਮੈ ਵਿਚਿ ਭਗਤਿ ਨ ਹੋਵਈ ਹੁਕਮੁ ਨ ਬੁਝਿਆ ਜਾਇ ॥ ਹਉਮੈ ਵਿਚਿ ਜੀਉ

ਬੰਧੁ ਹੈ ਨਾਮੁ ਨ ਵਸੈ ਮਨਿ ਆਇ ॥੩॥ ਨਾਨਕ ਸਤਗੁਰਿ ਮਿਲਿਐ ਹਉਮੈ ਗਈ ਤਾ ਸਚੁ ਵਸਿਆ ਮਨਿ ਆਇ

॥ ਸਚੁ ਕਮਾਵੈ ਸਚਿ ਰਹੈ ਸਚੇ ਸੇਵਿ ਸਮਾਇ ॥੪॥੯॥੧੨॥

ਵਡਹੰਸੁ ਮਹਲਾ ੪ ਘਰੁ ੧      ੴ ਸਤਿਗੁਰ ਪ੍ਰਸਾਦਿ ॥

ਸੇਜ ਏਕ ਏਕੋ ਪ੍ਰਭੁ ਠਾਕੁਰੁ ॥ ਗੁਰਮੁਖਿ ਹਰਿ ਰਾਵੇ ਸੁਖ ਸਾਗਰੁ ॥੧॥ ਮੈ ਪ੍ਰਭ ਮਿਲਣ ਪ੍ਰੇਮ ਮਨਿ ਆਸਾ ॥

ਗੁਰੁ ਪੂਰਾ ਮੇਲਾਵੈ ਮੇਰਾ ਪ੍ਰੀਤਮੁ ਹਉ ਵਾਰਿ ਵਾਰਿ ਆਪਣੇ ਗੁਰੂ ਕਉ ਜਾਸਾ ॥੧॥ ਰਹਾਉ ॥ ਮੈ ਅਵਗਣ

ਭਰਪੂਰਿ ਸਰੀਰੇ ॥ ਹਉ ਕਿਉ ਕਰਿ ਮਿਲਾ ਅਪਣੇ ਪ੍ਰੀਤਮ ਪੂਰੇ ॥੨॥ ਜਿਨਿ ਗੁਣਵੰਤੀ ਮੇਰਾ ਪ੍ਰੀਤਮੁ ਪਾਇਆ ॥

ਸੇ ਮੈ ਗੁਣ ਨਾਹੀ ਹਉ ਕਿਉ ਮਿਲਾ ਮੇਰੀ ਮਾਇਆ ॥੩॥ ਹਉ ਕਰਿ ਕਰਿ ਥਾਕਾ ਉਪਾਵ ਬਹੁਤੇਰੇ ॥ ਨਾਨਕ

ਗਰੀਬ ਰਾਖਹੁ ਹਰਿ ਮੇਰੇ ॥੪॥੧॥ ਵਡਹੰਸੁ ਮਹਲਾ ੪ ॥ ਮੇਰਾ ਹਰਿ ਪ੍ਰਭੁ ਸੁੰਦਰੁ ਮੈ ਸਾਰ ਨ ਜਾਣੀ ॥ ਹਉ ਹਰਿ

ਪ੍ਰਭ ਛੋਡਿ ਦੂਜੈ ਲੋਭਾਣੀ ॥੧॥ ਹਉ ਕਿਉ ਕਰਿ ਪਿਰ ਕਉ ਮਿਲਉ ਇਆਣੀ ॥ ਜੋ ਪਿਰ ਭਾਵੈ ਸਾ ਸੋਹਾਗਣਿ

ਸਾਈ ਪਿਰ ਕਉ ਮਿਲੈ ਸਿਆਣੀ ॥੧॥ ਰਹਾਉ ॥ ਮੈ ਵਿਚਿ ਦੋਸ ਹਉ ਕਿਉ ਕਰਿ ਪਿਰੁ ਪਾਵਾ ॥ ਤੇਰੇ ਅਨੇਕ

ਪਿਆਰੇ ਹਉ ਪਿਰ ਚਿਤਿ ਨ ਆਵਾ ॥੨॥ ਜਿਨਿ ਪਿਰੁ ਰਾਵਿਆ ਸਾ ਭਲੀ ਸੁਹਾਗਣਿ ॥ ਸੇ ਮੈ ਗੁਣ ਨਾਹੀ ਹਉ

ਕਿਆ ਕਰੀ ਦੁਹਾਗਣਿ ॥੩॥ ਨਿਤ ਸੁਹਾਗਣਿ ਸਦਾ ਪਿਰੁ ਰਾਵੈ ॥ ਮੈ ਕਰਮਹੀਣ ਕਬ ਹੀ ਗਲਿ ਲਾਵੈ ॥੪॥ ਤੂ

ਪਿਰੁ ਗੁਣਵੰਤਾ ਹਉ ਅਉਗੁਣਿਆਰਾ ॥ ਮੈ ਨਿਰਗੁਣ ਬਖਸਿ ਨਾਨਕੁ ਵੇਚਾਰਾ ॥੫॥੨॥

ਵਡਹੰਸੁ ਮਹਲਾ ੪ ਘਰੁ ੨      ੴ ਸਤਿਗੁਰ ਪ੍ਰਸਾਦਿ ॥

ਮੈ ਮਨਿ ਵਡੀ ਆਸ ਹਰੇ ਕਿਉ ਕਰਿ ਹਰਿ ਦਰਸਨੁ ਪਾਵਾ ॥ ਹਉ ਜਾਇ ਪੁਛਾ ਅਪਨੇ ਸਤਗੁਰੈ ਗੁਰ ਪੁਛਿ ਮਨੁ

ਮੁਗਧੁ ਸਮਝਾਵਾ ॥ ਭੂਲਾ ਮਨੁ ਸਮਝੈ ਗੁਰ ਸਬਦੀ ਹਰਿ ਹਰਿ ਸਦਾ ਧਿਆਏ ॥ ਨਾਨਕ ਜਿਸੁ ਨਦਰਿ ਕਰੇ ਮੇਰਾ

ਪਿਆਰਾ ਸੋ ਹਰਿ ਚਰਣੀ ਚਿਤੁ ਲਾਏ ॥੧॥ ਹਉ ਸਭਿ ਵੇਸ ਕਰੀ ਪਿਰ ਕਾਰਣਿ ਜੇ ਹਰਿ ਪ੍ਰਭ ਸਾਚੇ ਭਾਵਾ ॥

ਸੋ ਪਿਰੁ ਪਿਆਰਾ ਮੈ ਨਦਰਿ ਨ ਦੇਖੈ ਹਉ ਕਿਉ ਕਰਿ ਧੀਰਜੁ ਪਾਵਾ ॥ ਜਿਸੁ ਕਾਰਣਿ ਹਉ ਸੀਗਾਰੁ ਸੀਗਾਰੀ ਸੋ

ਪਿਰੁ ਰਤਾ ਮੇਰਾ ਅਵਰਾ ॥ ਨਾਨਕ ਧਨੁ ਧੰਨੁ ਧੰਨੁ ਸੋਹਾਗਣਿ ਜਿਨਿ ਪਿਰੁ ਰਾਵਿਅੜਾ ਸਚੁ ਸਵਰਾ ॥੨॥

ਹਉ ਜਾਇ ਪੁਛਾ ਸੋਹਾਗ ਸੁਹਾਗਣਿ ਤੁਸੀ ਕਿਉ ਪਿਰੁ ਪਾਇਅੜਾ ਪ੍ਰਭੁ ਮੇਰਾ ॥ ਮੈ ਊਪਰਿ ਨਦਰਿ ਕਰੀ ਪਿਰਿ

ਸਾਚੈ ਮੈ ਛੋਡਿਅੜਾ ਮੇਰਾ ਤੇਰਾ ॥ ਸਭੁ ਮਨੁ ਤਨੁ ਜੀਉ ਕਰਹੁ ਹਰਿ ਪ੍ਰਭ ਕਾ ਇਤੁ ਮਾਰਗਿ ਭੈਣੇ ਮਿਲੀਐ ॥

ਆਪਨੜਾ ਪ੍ਰਭੁ ਨਦਰਿ ਕਰਿ ਦੇਖੈ ਨਾਨਕ ਜੋਤਿ ਜੋਤੀ ਰਲੀਐ ॥੩॥ ਜੋ ਹਰਿ ਪ੍ਰਭ ਕਾ ਮੈ ਦੇਇ ਸਨੇਹਾ ਤਿਸੁ

ਮਨੁ ਤਨੁ ਅਪਣਾ ਦੇਵਾ ॥ ਨਿਤ ਪਖਾ ਫੇਰੀ ਸੇਵ ਕਮਾਵਾ ਤਿਸੁ ਆਗੈ ਪਾਣੀ ਢੋਵਾਂ ॥ ਨਿਤ ਨਿਤ ਸੇਵ ਕਰੀ

ਹਰਿ ਜਨ ਕੀ ਜੋ ਹਰਿ ਹਰਿ ਕਥਾ ਸੁਣਾਏ ॥ ਧਨੁ ਧੰਨੁ ਗੁਰੂ ਗੁਰ ਸਤਿਗੁਰੁ ਪੂਰਾ ਨਾਨਕ ਮਨਿ ਆਸ ਪੁਜਾਏ

॥੪॥ ਗੁਰੁ ਸਜਣੁ ਮੇਰਾ ਮੇਲਿ ਹਰੇ ਜਿਤੁ ਮਿਲਿ ਹਰਿ ਨਾਮੁ ਧਿਆਵਾ ॥ ਗੁਰ ਸਤਿਗੁਰ ਪਾਸਹੁ ਹਰਿ ਗੋਸਟਿ

ਪੂਛਾਂ ਕਰਿ ਸਾਂਝੀ ਹਰਿ ਗੁਣ ਗਾਵਾਂ ॥ ਗੁਣ ਗਾਵਾ ਨਿਤ ਨਿਤ ਸਦ ਹਰਿ ਕੇ ਮਨੁ ਜੀਵੈ ਨਾਮੁ ਸੁਣਿ ਤੇਰਾ ॥

ਨਾਨਕ ਜਿਤੁ ਵੇਲਾ ਵਿਸਰੈ ਮੇਰਾ ਸੁਆਮੀ ਤਿਤੁ ਵੇਲੈ ਮਰਿ ਜਾਇ ਜੀਉ ਮੇਰਾ ॥੫॥ ਹਰਿ ਵੇਖਣ ਕਉ ਸਭੁ ਕੋਈ

ਲੋਚੈ ਸੋ ਵੇਖੈ ਜਿਸੁ ਆਪਿ ਵਿਖਾਲੇ ॥ ਜਿਸ ਨੋ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਹਰਿ ਸਦਾ ਸਮਾਲੇ ॥ ਸੋ ਹਰਿ

ਹਰਿ ਨਾਮੁ ਸਦਾ ਸਦਾ ਸਮਾਲੇ ਜਿਸੁ ਸਤਗੁਰੁ ਪੂਰਾ ਮੇਰਾ ਮਿਲਿਆ ॥ ਨਾਨਕ ਹਰਿ ਜਨ ਹਰਿ ਇਕੇ ਹੋਏ ਹਰਿ

ਜਪਿ ਹਰਿ ਸੇਤੀ ਰਲਿਆ ॥੬॥੧॥੩॥

ਵਡਹੰਸੁ ਮਹਲਾ ੫ ਘਰੁ ੧      ੴ ਸਤਿਗੁਰ ਪ੍ਰਸਾਦਿ ॥

ਅਤਿ ਊਚਾ ਤਾ ਕਾ ਦਰਬਾਰਾ ॥ ਅੰਤੁ ਨਾਹੀ ਕਿਛੁ ਪਾਰਾਵਾਰਾ ॥ ਕੋਟਿ ਕੋਟਿ ਕੋਟਿ ਲਖ ਧਾਵੈ ॥ ਇਕੁ ਤਿਲੁ

ਤਾ ਕਾ ਮਹਲੁ ਨ ਪਾਵੈ ॥੧॥ ਸੁਹਾਵੀ ਕਉਣੁ ਸੁ ਵੇਲਾ ਜਿਤੁ ਪ੍ਰਭ ਮੇਲਾ ॥੧॥ ਰਹਾਉ ॥ ਲਾਖ ਭਗਤ ਜਾ ਕਉ

ਆਰਾਧਹਿ ॥ ਲਾਖ ਤਪੀਸਰ ਤਪੁ ਹੀ ਸਾਧਹਿ ॥ ਲਾਖ ਜੋਗੀਸਰ ਕਰਤੇ ਜੋਗਾ ॥ ਲਾਖ ਭੋਗੀਸਰ ਭੋਗਹਿ ਭੋਗਾ

॥੨॥ ਘਟਿ ਘਟਿ ਵਸਹਿ ਜਾਣਹਿ ਥੋਰਾ ॥ ਹੈ ਕੋਈ ਸਾਜਣੁ ਪਰਦਾ ਤੋਰਾ ॥ ਕਰਉ ਜਤਨ ਜੇ ਹੋਇ ਮਿਹਰਵਾਨਾ

॥ ਤਾ ਕਉ ਦੇਈ ਜੀਉ ਕੁਰਬਾਨਾ ॥੩॥ ਫਿਰਤ ਫਿਰਤ ਸੰਤਨ ਪਹਿ ਆਇਆ ॥ ਦੂਖ ਭ੍ਰਮੁ ਹਮਾਰਾ ਸਗਲ

ਮਿਟਾਇਆ ॥ ਮਹਲਿ ਬੁਲਾਇਆ ਪ੍ਰਭ ਅੰਮ੍ਰਿਤੁ ਭੂੰਚਾ ॥ ਕਹੁ ਨਾਨਕ ਪ੍ਰਭੁ ਮੇਰਾ ਊਚਾ ॥੪॥੧॥

ਵਡਹੰਸੁ ਮਹਲਾ ੫ ॥ ਧਨੁ ਸੁ ਵੇਲਾ ਜਿਤੁ ਦਰਸਨੁ ਕਰਣਾ ॥ ਹਉ ਬਲਿਹਾਰੀ ਸਤਿਗੁਰ ਚਰਣਾ ॥੧॥ ਜੀਅ

ਕੇ ਦਾਤੇ ਪ੍ਰੀਤਮ ਪ੍ਰਭ ਮੇਰੇ ॥ ਮਨੁ ਜੀਵੈ ਪ੍ਰਭ ਨਾਮੁ ਚਿਤੇਰੇ ॥੧॥ ਰਹਾਉ ॥ ਸਚੁ ਮੰਤ੍ਰੁ ਤੁਮਾਰਾ ਅੰਮ੍ਰਿਤ ਬਾਣੀ ॥

ਸੀਤਲ ਪੁਰਖ ਦ੍ਰਿਸਟਿ ਸੁਜਾਣੀ ॥੨॥ ਸਚੁ ਹੁਕਮੁ ਤੁਮਾਰਾ ਤਖਤਿ ਨਿਵਾਸੀ ॥ ਆਇ ਨ ਜਾਵੈ ਮੇਰਾ ਪ੍ਰਭੁ

ਅਬਿਨਾਸੀ ॥੩॥ ਤੁਮ ਮਿਹਰਵਾਨ ਦਾਸ ਹਮ ਦੀਨਾ ॥ ਨਾਨਕ ਸਾਹਿਬੁ ਭਰਪੁਰਿ ਲੀਣਾ ॥੪॥੨॥

ਵਡਹੰਸੁ ਮਹਲਾ ੫ ॥ ਤੂ ਬੇਅੰਤੁ ਕੋ ਵਿਰਲਾ ਜਾਣੈ ॥ ਗੁਰ ਪ੍ਰਸਾਦਿ ਕੋ ਸਬਦਿ ਪਛਾਣੈ ॥੧॥ ਸੇਵਕ ਕੀ ਅਰਦਾਸਿ

ਪਿਆਰੇ ॥ ਜਪਿ ਜੀਵਾ ਪ੍ਰਭ ਚਰਣ ਤੁਮਾਰੇ ॥੧॥ ਰਹਾਉ ॥ ਦਇਆਲ ਪੁਰਖ ਮੇਰੇ ਪ੍ਰਭ ਦਾਤੇ ॥ ਜਿਸਹਿ ਜਨਾਵਹੁ

ਤਿਨਹਿ ਤੁਮ ਜਾਤੇ ॥੨॥ ਸਦਾ ਸਦਾ ਜਾਈ ਬਲਿਹਾਰੀ ॥ ਇਤ ਉਤ ਦੇਖਉ ਓਟ ਤੁਮਾਰੀ ॥੩॥ ਮੋਹਿ ਨਿਰਗੁਣ

ਗੁਣੁ ਕਿਛੂ ਨ ਜਾਤਾ ॥ ਨਾਨਕ ਸਾਧੂ ਦੇਖਿ ਮਨੁ ਰਾਤਾ ॥੪॥੩॥ ਵਡਹੰਸੁ ਮਃ ੫ ॥ ਅੰਤਰਜਾਮੀ ਸੋ ਪ੍ਰਭੁ ਪੂਰਾ ॥

ਦਾਨੁ ਦੇਇ ਸਾਧੂ ਕੀ ਧੂਰਾ ॥੧॥ ਕਰਿ ਕਿਰਪਾ ਪ੍ਰਭ ਦੀਨ ਦਇਆਲਾ ॥ ਤੇਰੀ ਓਟ ਪੂਰਨ ਗੋਪਾਲਾ ॥੧॥

ਰਹਾਉ ॥ ਜਲਿ ਥਲਿ ਮਹੀਅਲਿ ਰਹਿਆ ਭਰਪੂਰੇ ॥ ਨਿਕਟਿ ਵਸੈ ਨਾਹੀ ਪ੍ਰਭੁ ਦੂਰੇ ॥੨॥ ਜਿਸ ਨੋ ਨਦਰਿ ਕਰੇ

ਸੋ ਧਿਆਏ ॥ ਆਠ ਪਹਰ ਹਰਿ ਕੇ ਗੁਣ ਗਾਏ ॥੩॥ ਜੀਅ ਜੰਤ ਸਗਲੇ ਪ੍ਰਤਿਪਾਰੇ ॥ ਸਰਨਿ ਪਰਿਓ ਨਾਨਕ

ਹਰਿ ਦੁਆਰੇ ॥੪॥੪॥ ਵਡਹੰਸੁ ਮਹਲਾ ੫ ॥ ਤੂ ਵਡ ਦਾਤਾ ਅੰਤਰਜਾਮੀ ॥ ਸਭ ਮਹਿ ਰਵਿਆ ਪੂਰਨ ਪ੍ਰਭ

ਸੁਆਮੀ ॥੧॥ ਮੇਰੇ ਪ੍ਰਭ ਪ੍ਰੀਤਮ ਨਾਮੁ ਅਧਾਰਾ ॥ ਹਉ ਸੁਣਿ ਸੁਣਿ ਜੀਵਾ ਨਾਮੁ ਤੁਮਾਰਾ ॥੧॥ ਰਹਾਉ ॥ ਤੇਰੀ

ਸਰਣਿ ਸਤਿਗੁਰ ਮੇਰੇ ਪੂਰੇ ॥ ਮਨੁ ਨਿਰਮਲੁ ਹੋਇ ਸੰਤਾ ਧੂਰੇ ॥੨॥ ਚਰਨ ਕਮਲ ਹਿਰਦੈ ਉਰਿ ਧਾਰੇ ॥ ਤੇਰੇ

ਦਰਸਨ ਕਉ ਜਾਈ ਬਲਿਹਾਰੇ ॥੩॥ ਕਰਿ ਕਿਰਪਾ ਤੇਰੇ ਗੁਣ ਗਾਵਾ ॥ ਨਾਨਕ ਨਾਮੁ ਜਪਤ ਸੁਖੁ ਪਾਵਾ ॥੪॥੫॥

ਵਡਹੰਸੁ ਮਹਲਾ ੫ ॥ ਸਾਧਸੰਗਿ ਹਰਿ ਅੰਮ੍ਰਿਤੁ ਪੀਜੈ ॥ ਨਾ ਜੀਉ ਮਰੈ ਨ ਕਬਹੂ ਛੀਜੈ ॥੧॥ ਵਡਭਾਗੀ ਗੁਰੁ

ਪੂਰਾ ਪਾਈਐ ॥ ਗੁਰ ਕਿਰਪਾ ਤੇ ਪ੍ਰਭੂ ਧਿਆਈਐ ॥੧॥ ਰਹਾਉ ॥ ਰਤਨ ਜਵਾਹਰ ਹਰਿ ਮਾਣਕ ਲਾਲਾ ॥

ਸਿਮਰਿ ਸਿਮਰਿ ਪ੍ਰਭ ਭਏ ਨਿਹਾਲਾ ॥੨॥ ਜਤ ਕਤ ਪੇਖਉ ਸਾਧੂ ਸਰਣਾ ॥ ਹਰਿ ਗੁਣ ਗਾਇ ਨਿਰਮਲ ਮਨੁ

ਕਰਣਾ ॥੩॥ ਘਟ ਘਟ ਅੰਤਰਿ ਮੇਰਾ ਸੁਆਮੀ ਵੂਠਾ ॥ ਨਾਨਕ ਨਾਮੁ ਪਾਇਆ ਪ੍ਰਭੁ ਤੂਠਾ ॥੪॥੬॥ ਵਡਹੰਸੁ

ਮਹਲਾ ੫ ॥ ਵਿਸਰੁ ਨਾਹੀ ਪ੍ਰਭ ਦੀਨ ਦਇਆਲਾ ॥ ਤੇਰੀ ਸਰਣਿ ਪੂਰਨ ਕਿਰਪਾਲਾ ॥੧॥ ਰਹਾਉ ॥ ਜਹ

ਚਿਤਿ ਆਵਹਿ ਸੋ ਥਾਨੁ ਸੁਹਾਵਾ ॥ ਜਿਤੁ ਵੇਲਾ ਵਿਸਰਹਿ ਤਾ ਲਾਗੈ ਹਾਵਾ ॥੧॥ ਤੇਰੇ ਜੀਅ ਤੂ ਸਦ ਹੀ ਸਾਥੀ ॥

ਸੰਸਾਰ ਸਾਗਰ ਤੇ ਕਢੁ ਦੇ ਹਾਥੀ ॥੨॥ ਆਵਣੁ ਜਾਣਾ ਤੁਮ ਹੀ ਕੀਆ ॥ ਜਿਸ ਤੂ ਰਾਖਹਿ ਤਿਸੁ ਦੂਖੁ ਨ

ਥੀਆ ॥੩॥ ਤੂ ਏਕੋ ਸਾਹਿਬੁ ਅਵਰੁ ਨ ਹੋਰਿ ॥ ਬਿਨਉ ਕਰੈ ਨਾਨਕੁ ਕਰ ਜੋਰਿ ॥੪॥੭॥

ਵਡਹੰਸੁ ਮਃ ੫ ॥ ਤੂ ਜਾਣਾਇਹਿ ਤਾ ਕੋਈ ਜਾਣੈ ॥ ਤੇਰਾ ਦੀਆ ਨਾਮੁ ਵਖਾਣੈ ॥੧॥ ਤੂ ਅਚਰਜੁ ਕੁਦਰਤਿ

ਤੇਰੀ ਬਿਸਮਾ ॥੧॥ ਰਹਾਉ ॥ ਤੁਧੁ ਆਪੇ ਕਾਰਣੁ ਆਪੇ ਕਰਣਾ ॥ ਹੁਕਮੇ ਜੰਮਣੁ ਹੁਕਮੇ ਮਰਣਾ ॥੨॥ ਨਾਮੁ ਤੇਰਾ

ਮਨ ਤਨ ਆਧਾਰੀ ॥ ਨਾਨਕ ਦਾਸੁ ਬਖਸੀਸ ਤੁਮਾਰੀ ॥੩॥੮॥

ਵਡਹੰਸੁ ਮਹਲਾ ੫ ਘਰੁ ੨      ੴ ਸਤਿਗੁਰ ਪ੍ਰਸਾਦਿ ॥

ਮੇਰੈ ਅੰਤਰਿ ਲੋਚਾ ਮਿਲਣ ਕੀ ਪਿਆਰੇ ਹਉ ਕਿਉ ਪਾਈ ਗੁਰ ਪੂਰੇ ॥ ਜੇ ਸਉ ਖੇਲ ਖੇਲਾਈਐ ਬਾਲਕੁ ਰਹਿ

ਨ ਸਕੈ ਬਿਨੁ ਖੀਰੇ ॥ ਮੇਰੈ ਅੰਤਰਿ ਭੁਖ ਨ ਉਤਰੈ ਅੰਮਾਲੀ ਜੇ ਸਉ ਭੋਜਨ ਮੈ ਨੀਰੇ ॥ ਮੇਰੈ ਮਨਿ ਤਨਿ ਪ੍ਰੇਮੁ

ਪਿਰੰਮ ਕਾ ਬਿਨੁ ਦਰਸਨ ਕਿਉ ਮਨੁ ਧੀਰੇ ॥੧॥ ਸੁਣਿ ਸਜਣ ਮੇਰੇ ਪ੍ਰੀਤਮ ਭਾਈ ਮੈ ਮੇਲਿਹੁ ਮਿਤ੍ਰੁ ਸੁਖਦਾਤਾ ॥

ਓਹੁ ਜੀਅ ਕੀ ਮੇਰੀ ਸਭ ਬੇਦਨ ਜਾਣੈ ਨਿਤ ਸੁਣਾਵੈ ਹਰਿ ਕੀਆ ਬਾਤਾ ॥ ਹਉ ਇਕੁ ਖਿਨੁ ਤਿਸੁ ਬਿਨੁ ਰਹਿ ਨ ਸਕਾ

ਜਿਉ ਚਾਤ੍ਰਿਕੁ ਜਲ ਕਉ ਬਿਲਲਾਤਾ ॥ ਹਉ ਕਿਆ ਗੁਣ ਤੇਰੇ ਸਾਰਿ ਸਮਾਲੀ ਮੈ ਨਿਰਗੁਣ ਕਉ ਰਖਿ ਲੇਤਾ

॥੨॥ ਹਉ ਭਈ ਉਡੀਣੀ ਕੰਤ ਕਉ ਅੰਮਾਲੀ ਸੋ ਪਿਰੁ ਕਦਿ ਨੈਣੀ ਦੇਖਾ ॥ ਸਭਿ ਰਸ ਭੋਗਣ ਵਿਸਰੇ ਬਿਨੁ

ਪਿਰ ਕਿਤੈ ਨ ਲੇਖਾ ॥ ਇਹੁ ਕਾਪੜੁ ਤਨਿ ਨ ਸੁਖਾਵਈ ਕਰਿ ਨ ਸਕਉ ਹਉ ਵੇਸਾ ॥ ਜਿਨੀ ਸਖੀ ਲਾਲੁ ਰਾਵਿਆ

ਪਿਆਰਾ ਤਿਨ ਆਗੈ ਹਮ ਆਦੇਸਾ ॥੩॥ ਮੈ ਸਭਿ ਸੀਗਾਰ ਬਣਾਇਆ ਅੰਮਾਲੀ ਬਿਨੁ ਪਿਰ ਕਾਮਿ ਨ ਆਏ ॥

ਜਾ ਸਹਿ ਬਾਤ ਨ ਪੁਛੀਆ ਅੰਮਾਲੀ ਤਾ ਬਿਰਥਾ ਜੋਬਨੁ ਸਭੁ ਜਾਏ ॥ ਧਨੁ ਧਨੁ ਤੇ ਸੋਹਾਗਣੀ ਅੰਮਾਲੀ ਜਿਨ

ਸਹੁ ਰਹਿਆ ਸਮਾਏ ॥ ਹਉ ਵਾਰਿਆ ਤਿਨ ਸੋਹਾਗਣੀ ਅੰਮਾਲੀ ਤਿਨ ਕੇ ਧੋਵਾ ਸਦ ਪਾਏ ॥੪॥ ਜਿਚਰੁ ਦੂਜਾ

ਭਰਮੁ ਸਾ ਅੰਮਾਲੀ ਤਿਚਰੁ ਮੈ ਜਾਣਿਆ ਪ੍ਰਭੁ ਦੂਰੇ ॥ ਜਾ ਮਿਲਿਆ ਪੂਰਾ ਸਤਿਗੁਰੂ ਅੰਮਾਲੀ ਤਾ ਆਸਾ ਮਨਸਾ

ਸਭ ਪੂਰੇ ॥ ਮੈ ਸਰਬ ਸੁਖਾ ਸੁਖ ਪਾਇਆ ਅੰਮਾਲੀ ਪਿਰੁ ਸਰਬ ਰਹਿਆ ਭਰਪੂਰੇ ॥ ਜਨ ਨਾਨਕ ਹਰਿ ਰੰਗੁ

ਮਾਣਿਆ ਅੰਮਾਲੀ ਗੁਰ ਸਤਿਗੁਰ ਕੈ ਲਗਿ ਪੈਰੇ ॥੫॥੧॥੯॥

ਵਡਹੰਸੁ ਮਹਲਾ ੩ ਅਸਟਪਦੀਆ      ੴ ਸਤਿਗੁਰ ਪ੍ਰਸਾਦਿ ॥

ਸਚੀ ਬਾਣੀ ਸਚੁ ਧੁਨਿ ਸਚੁ ਸਬਦੁ ਵੀਚਾਰਾ ॥ ਅਨਦਿਨੁ ਸਚੁ ਸਲਾਹਣਾ ਧਨੁ ਧਨੁ

ਵਡਭਾਗ ਹਮਾਰਾ ॥੧॥ ਮਨ ਮੇਰੇ ਸਾਚੇ ਨਾਮ ਵਿਟਹੁ ਬਲਿ ਜਾਉ ॥ ਦਾਸਨਿ ਦਾਸਾ ਹੋਇ ਰਹਹਿ ਤਾ ਪਾਵਹਿ

ਸਚਾ ਨਾਉ ॥੧॥ ਰਹਾਉ ॥ ਜਿਹਵਾ ਸਚੀ ਸਚਿ ਰਤੀ ਤਨੁ ਮਨੁ ਸਚਾ ਹੋਇ ॥ ਬਿਨੁ ਸਾਚੇ ਹੋਰੁ ਸਾਲਾਹਣਾ ਜਾਸਹਿ

ਜਨਮੁ ਸਭੁ ਖੋਇ ॥੨॥ ਸਚੁ ਖੇਤੀ ਸਚੁ ਬੀਜਣਾ ਸਾਚਾ ਵਾਪਾਰਾ ॥ ਅਨਦਿਨੁ ਲਾਹਾ ਸਚੁ ਨਾਮੁ ਧਨੁ ਭਗਤਿ ਭਰੇ

ਭੰਡਾਰਾ ॥੩॥ ਸਚੁ ਖਾਣਾ ਸਚੁ ਪੈਨਣਾ ਸਚੁ ਟੇਕ ਹਰਿ ਨਾਉ ॥ ਜਿਸ ਨੋ ਬਖਸੇ ਤਿਸੁ ਮਿਲੈ ਮਹਲੀ ਪਾਏ ਥਾਉ ॥

੪॥ ਆਵਹਿ ਸਚੇ ਜਾਵਹਿ ਸਚੇ ਫਿਰਿ ਜੂਨੀ ਮੂਲਿ ਨ ਪਾਹਿ ॥ ਗੁਰਮੁਖਿ ਦਰਿ ਸਾਚੈ ਸਚਿਆਰ ਹਹਿ ਸਾਚੇ ਮਾਹਿ

ਸਮਾਹਿ ॥੫॥ ਅੰਤਰੁ ਸਚਾ ਮਨੁ ਸਚਾ ਸਚੀ ਸਿਫਤਿ ਸਨਾਇ ॥ ਸਚੈ ਥਾਨਿ ਸਚੁ ਸਾਲਾਹਣਾ ਸਤਿਗੁਰ ਬਲਿਹਾਰੈ

ਜਾਉ ॥੬॥ ਸਚੁ ਵੇਲਾ ਮੂਰਤੁ ਸਚੁ ਜਿਤੁ ਸਚੇ ਨਾਲਿ ਪਿਆਰੁ ॥ ਸਚੁ ਵੇਖਣਾ ਸਚੁ ਬੋਲਣਾ ਸਚਾ ਸਭੁ ਆਕਾਰੁ

॥੭॥ ਨਾਨਕ ਸਚੈ ਮੇਲੇ ਤਾ ਮਿਲੇ ਆਪੇ ਲਏ ਮਿਲਾਇ ॥ ਜਿਉ ਭਾਵੈ ਤਿਉ ਰਖਸੀ ਆਪੇ ਕਰੇ ਰਜਾਇ ॥੮॥੧॥

ਵਡਹੰਸੁ ਮਹਲਾ ੩ ॥ ਮਨੂਆ ਦਹ ਦਿਸ ਧਾਵਦਾ ਓਹੁ ਕੈਸੇ ਹਰਿ ਗੁਣ ਗਾਵੈ ॥ ਇੰਦ੍ਰੀ ਵਿਆਪਿ ਰਹੀ ਅਧਿਕਾਈ

ਕਾਮੁ ਕ੍ਰੋਧੁ ਨਿਤ ਸੰਤਾਵੈ ॥੧॥ ਵਾਹੁ ਵਾਹੁ ਸਹਜੇ ਗੁਣ ਰਵੀਜੈ ॥ ਰਾਮ ਨਾਮੁ ਇਸੁ ਜੁਗ ਮਹਿ ਦੁਲਭੁ ਹੈ ਗੁਰਮਤਿ

ਹਰਿ ਰਸੁ ਪੀਜੈ ॥੧॥ ਰਹਾਉ ॥ ਸਬਦੁ ਚੀਨਿ ਮਨੁ ਨਿਰਮਲੁ ਹੋਵੈ ਤਾ ਹਰਿ ਕੇ ਗੁਣ ਗਾਵੈ ॥ ਗੁਰਮਤੀ ਆਪੈ ਆਪੁ

ਪਛਾਣੈ ਤਾ ਨਿਜ ਘਰਿ ਵਾਸਾ ਪਾਵੈ ॥੨॥ ਏ ਮਨ ਮੇਰੇ ਸਦਾ ਰੰਗਿ ਰਾਤੇ ਸਦਾ ਹਰਿ ਕੇ ਗੁਣ ਗਾਉ ॥ ਹਰਿ

ਨਿਰਮਲੁ ਸਦਾ ਸੁਖਦਾਤਾ ਮਨਿ ਚਿੰਦਿਆ ਫਲੁ ਪਾਉ ॥੩॥ ਹਮ ਨੀਚ ਸੇ ਊਤਮ ਭਏ ਹਰਿ ਕੀ ਸਰਣਾਈ ॥

ਪਾਥਰੁ ਡੁਬਦਾ ਕਾਢਿ ਲੀਆ ਸਾਚੀ ਵਡਿਆਈ ॥੪॥ ਬਿਖੁ ਸੇ ਅੰਮ੍ਰਿਤ ਭਏ ਗੁਰਮਤਿ ਬੁਧਿ ਪਾਈ ॥ ਅਕਹੁ

ਪਰਮਲ ਭਏ ਅੰਤਰਿ ਵਾਸਨਾ ਵਸਾਈ ॥੫॥ ਮਾਣਸ ਜਨਮੁ ਦੁਲੰਭੁ ਹੈ ਜਗ ਮਹਿ ਖਟਿਆ ਆਇ ॥ ਪੂਰੈ ਭਾਗਿ

ਸਤਿਗੁਰੁ ਮਿਲੈ ਹਰਿ ਨਾਮੁ ਧਿਆਇ ॥੬॥ ਮਨਮੁਖ ਭੂਲੇ ਬਿਖੁ ਲਗੇ ਅਹਿਲਾ ਜਨਮੁ ਗਵਾਇਆ ॥ ਹਰਿ ਕਾ ਨਾਮੁ

ਸਦਾ ਸੁਖ ਸਾਗਰੁ ਸਾਚਾ ਸਬਦੁ ਨ ਭਾਇਆ ॥੭॥ ਮੁਖਹੁ ਹਰਿ ਹਰਿ ਸਭੁ ਕੋ ਕਰੈ ਵਿਰਲੈ ਹਿਰਦੈ ਵਸਾਇਆ ॥

ਨਾਨਕ ਜਿਨ ਕੈ ਹਿਰਦੈ ਵਸਿਆ ਮੋਖ ਮੁਕਤਿ ਤਿਨੑ ਪਾਇਆ ॥੮॥੨॥

ਵਡਹੰਸੁ ਮਹਲਾ ੧ ਛੰਤ      ੴ ਸਤਿਗੁਰ ਪ੍ਰਸਾਦਿ ॥

ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥ ਨਾਤਾ ਸੋ ਪਰਵਾਣੁ ਸਚੁ ਕਮਾਈਐ ॥ ਜਬ ਸਾਚ ਅੰਦਰਿ ਹੋਇ ਸਾਚਾ

ਤਾਮਿ ਸਾਚਾ ਪਾਈਐ ॥ ਲਿਖੇ ਬਾਝਹੁ ਸੁਰਤਿ ਨਾਹੀ ਬੋਲਿ ਬੋਲਿ ਗਵਾਈਐ ॥ ਜਿਥੈ ਜਾਇ ਬਹੀਐ ਭਲਾ ਕਹੀਐ

ਸੁਰਤਿ ਸਬਦੁ ਲਿਖਾਈਐ ॥ ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥੧॥ ਤਾ ਮੈ ਕਹਿਆ ਕਹਣੁ ਜਾ ਤੁਝੈ

ਕਹਾਇਆ ॥ ਅੰਮ੍ਰਿਤੁ ਹਰਿ ਕਾ ਨਾਮੁ ਮੇਰੈ ਮਨਿ ਭਾਇਆ ॥ ਨਾਮੁ ਮੀਠਾ ਮਨਹਿ ਲਾਗਾ ਦੂਖਿ ਡੇਰਾ ਢਾਹਿਆ ॥

ਸੂਖੁ ਮਨ ਮਹਿ ਆਇ ਵਸਿਆ ਜਾਮਿ ਤੈ ਫੁਰਮਾਇਆ ॥ ਨਦਰਿ ਤੁਧੁ ਅਰਦਾਸਿ ਮੇਰੀ ਜਿੰਨਿ ਆਪੁ ਉਪਾਇਆ ॥

ਤਾ ਮੈ ਕਹਿਆ ਕਹਣੁ ਜਾ ਤੁਝੈ ਕਹਾਇਆ ॥੨॥ ਵਾਰੀ ਖਸਮੁ ਕਢਾਏ ਕਿਰਤੁ ਕਮਾਵਣਾ ॥ ਮੰਦਾ ਕਿਸੈ ਨ ਆਖਿ

ਝਗੜਾ ਪਾਵਣਾ ॥ ਨਹ ਪਾਇ ਝਗੜਾ ਸੁਆਮਿ ਸੇਤੀ ਆਪਿ ਆਪੁ ਵਞਾਵਣਾ ॥ ਜਿਸੁ ਨਾਲਿ ਸੰਗਤਿ ਕਰਿ ਸਰੀਕੀ

ਜਾਇ ਕਿਆ ਰੂਆਵਣਾ ॥ ਜੋ ਦੇਇ ਸਹਣਾ ਮਨਹਿ ਕਹਣਾ ਆਖਿ ਨਾਹੀ ਵਾਵਣਾ ॥ ਵਾਰੀ ਖਸਮੁ ਕਢਾਏ ਕਿਰਤੁ

ਕਮਾਵਣਾ ॥੩॥ ਸਭ ਉਪਾਈਅਨੁ ਆਪਿ ਆਪੇ ਨਦਰਿ ਕਰੇ ॥ ਕਉੜਾ ਕੋਇ ਨ ਮਾਗੈ ਮੀਠਾ ਸਭ ਮਾਗੈ ॥ ਸਭੁ

ਕੋਇ ਮੀਠਾ ਮੰਗਿ ਦੇਖੈ ਖਸਮ ਭਾਵੈ ਸੋ ਕਰੇ ॥ ਕਿਛੁ ਪੁੰਨ ਦਾਨ ਅਨੇਕ ਕਰਣੀ ਨਾਮ ਤੁਲਿ ਨ ਸਮਸਰੇ ॥

ਨਾਨਕਾ ਜਿਨ ਨਾਮੁ ਮਿਲਿਆ ਕਰਮੁ ਹੋਆ ਧੁਰਿ ਕਦੇ ॥ ਸਭ ਉਪਾਈਅਨੁ ਆਪਿ ਆਪੇ ਨਦਰਿ ਕਰੇ ॥੪॥੧॥

ਵਡਹੰਸੁ ਮਹਲਾ ੧ ॥ ਕਰਹੁ ਦਇਆ ਤੇਰਾ ਨਾਮੁ ਵਖਾਣਾ ॥ ਸਭ ਉਪਾਈਐ ਆਪਿ ਆਪੇ ਸਰਬ ਸਮਾਣਾ ॥ ਸਰਬੇ

ਸਮਾਣਾ ਆਪਿ ਤੂਹੈ ਉਪਾਇ ਧੰਧੈ ਲਾਈਆ ॥ ਇਕਿ ਤੁਝ ਹੀ ਕੀਏ ਰਾਜੇ ਇਕਨਾ ਭਿਖ ਭਵਾਈਆ ॥ ਲੋਭੁ ਮੋਹੁ

ਤੁਝੁ ਕੀਆ ਮੀਠਾ ਏਤੁ ਭਰਮਿ ਭੁਲਾਣਾ ॥ ਸਦਾ ਦਇਆ ਕਰਹੁ ਅਪਣੀ ਤਾਮਿ ਨਾਮੁ ਵਖਾਣਾ ॥੧॥ ਨਾਮੁ ਤੇਰਾ

ਹੈ ਸਾਚਾ ਸਦਾ ਮੈ ਮਨਿ ਭਾਣਾ ॥ ਦੂਖੁ ਗਇਆ ਸੁਖੁ ਆਇ ਸਮਾਣਾ ॥ ਗਾਵਨਿ ਸੁਰਿ ਨਰ ਸੁਘੜ ਸੁਜਾਣਾ ॥

ਸੁਰਿ ਨਰ ਸੁਘੜ ਸੁਜਾਣ ਗਾਵਹਿ ਜੋ ਤੇਰੈ ਮਨਿ ਭਾਵਹੇ ॥ ਮਾਇਆ ਮੋਹੇ ਚੇਤਹਿ ਨਾਹੀ ਅਹਿਲਾ ਜਨਮੁ ਗਵਾਵਹੇ

॥ ਇਕਿ ਮੂੜ ਮੁਗਧ ਨ ਚੇਤਹਿ ਮੂਲੇ ਜੋ ਆਇਆ ਤਿਸੁ ਜਾਣਾ ॥ ਨਾਮੁ ਤੇਰਾ ਸਦਾ ਸਾਚਾ ਸੋਇ ਮੈ ਮਨਿ ਭਾਣਾ

॥੨॥ ਤੇਰਾ ਵਖਤੁ ਸੁਹਾਵਾ ਅੰਮ੍ਰਿਤੁ ਤੇਰੀ ਬਾਣੀ ॥ ਸੇਵਕ ਸੇਵਹਿ ਭਾਉ ਕਰਿ ਲਾਗਾ ਸਾਉ ਪਰਾਣੀ ॥ ਸਾਉ

ਪ੍ਰਾਣੀ ਤਿਨਾ ਲਾਗਾ ਜਿਨੀ ਅੰਮ੍ਰਿਤੁ ਪਾਇਆ ॥ ਨਾਮਿ ਤੇਰੈ ਜੋਇ ਰਾਤੇ ਨਿਤ ਚੜਹਿ ਸਵਾਇਆ ॥ ਇਕੁ ਕਰਮੁ

ਧਰਮੁ ਨ ਹੋਇ ਸੰਜਮੁ ਜਾਮਿ ਨ ਏਕੁ ਪਛਾਣੀ ॥ ਵਖਤੁ ਸੁਹਾਵਾ ਸਦਾ ਤੇਰਾ ਅੰਮ੍ਰਿਤ ਤੇਰੀ ਬਾਣੀ ॥੩॥ ਹਉ

ਬਲਿਹਾਰੀ ਸਾਚੇ ਨਾਵੈ ॥ ਰਾਜੁ ਤੇਰਾ ਕਬਹੁ ਨ ਜਾਵੈ ॥ ਰਾਜੋ ਤ ਤੇਰਾ ਸਦਾ ਨਿਹਚਲੁ ਏਹੁ ਕਬਹੁ ਨ ਜਾਵਏ ॥

ਚਾਕਰੁ ਤ ਤੇਰਾ ਸੋਇ ਹੋਵੈ ਜੋਇ ਸਹਜਿ ਸਮਾਵਏ ॥ ਦੁਸਮਨੁ ਤ ਦੂਖੁ ਨ ਲਗੈ ਮੂਲੇ ਪਾਪੁ ਨੇੜਿ ਨ ਆਵਏ ॥ ਹਉ

ਬਲਿਹਾਰੀ ਸਦਾ ਹੋਵਾ ਏਕ ਤੇਰੇ ਨਾਵਏ ॥੪॥ ਜੁਗਹ ਜੁਗੰਤਰਿ ਭਗਤ ਤੁਮਾਰੇ ॥ ਕੀਰਤਿ ਕਰਹਿ ਸੁਆਮੀ ਤੇਰੈ

ਦੁਆਰੇ ॥ ਜਪਹਿ ਤ ਸਾਚਾ ਏਕੁ ਮੁਰਾਰੇ ॥ ਸਾਚਾ ਮੁਰਾਰੇ ਤਾਮਿ ਜਾਪਹਿ ਜਾਮਿ ਮੰਨਿ ਵਸਾਵਹੇ ॥ ਭਰਮੋ ਭੁਲਾਵਾ

ਤੁਝਹਿ ਕੀਆ ਜਾਮਿ ਏਹੁ ਚੁਕਾਵਹੇ ॥ ਗੁਰ ਪਰਸਾਦੀ ਕਰਹੁ ਕਿਰਪਾ ਲੇਹੁ ਜਮਹੁ ਉਬਾਰੇ ॥ ਜੁਗਹ ਜੁਗੰਤਰਿ ਭਗਤ

ਤੁਮਾਰੇ ॥੫॥ ਵਡੇ ਮੇਰੇ ਸਾਹਿਬਾ ਅਲਖ ਅਪਾਰਾ ॥ ਕਿਉ ਕਰਿ ਕਰਉ ਬੇਨੰਤੀ ਹਉ ਆਖਿ ਨ ਜਾਣਾ ॥ ਨਦਰਿ

ਕਰਹਿ ਤਾ ਸਾਚੁ ਪਛਾਣਾ ॥ ਸਾਚੋ ਪਛਾਣਾ ਤਾਮਿ ਤੇਰਾ ਜਾਮਿ ਆਪਿ ਬੁਝਾਵਹੇ ॥ ਦੂਖ ਭੂਖ ਸੰਸਾਰਿ ਕੀਏ ਸਹਸਾ

ਏਹੁ ਚੁਕਾਵਹੇ ॥ ਬਿਨਵੰਤਿ ਨਾਨਕੁ ਜਾਇ ਸਹਸਾ ਬੁਝੈ ਗੁਰ ਬੀਚਾਰਾ ॥ ਵਡਾ ਸਾਹਿਬੁ ਹੈ ਆਪਿ ਅਲਖ ਅਪਾਰਾ

॥੬॥ ਤੇਰੇ ਬੰਕੇ ਲੋਇਣ ਦੰਤ ਰੀਸਾਲਾ ॥ ਸੋਹਣੇ ਨਕ ਜਿਨ ਲੰਮੜੇ ਵਾਲਾ ॥ ਕੰਚਨ ਕਾਇਆ ਸੁਇਨੇ ਕੀ ਢਾਲਾ

॥ ਸੋਵੰਨ ਢਾਲਾ ਕ੍ਰਿਸਨ ਮਾਲਾ ਜਪਹੁ ਤੁਸੀ ਸਹੇਲੀਹੋ ॥ ਜਮ ਦੁਆਰਿ ਨ ਹੋਹੁ ਖੜੀਆ ਸਿਖ ਸੁਣਹੁ ਮਹੇਲੀਹੋ ॥

ਹੰਸ ਹੰਸਾ ਬਗ ਬਗਾ ਲਹੈ ਮਨ ਕੀ ਜਾਲਾ ॥ ਬੰਕੇ ਲੋਇਣ ਦੰਤ ਰੀਸਾਲਾ ॥੭॥ ਤੇਰੀ ਚਾਲ ਸੁਹਾਵੀ ਮਧੁਰਾੜੀ

ਬਾਣੀ ॥ ਕੁਹਕਨਿ ਕੋਕਿਲਾ ਤਰਲ ਜੁਆਣੀ ॥ ਤਰਲਾ ਜੁਆਣੀ ਆਪਿ ਭਾਣੀ ਇਛ ਮਨ ਕੀ ਪੂਰੀਏ ॥ ਸਾਰੰਗ

ਜਿਉ ਪਗੁ ਧਰੈ ਠਿਮਿ ਠਿਮਿ ਆਪਿ ਆਪੁ ਸੰਧੂਰਏ ॥ ਸ੍ਰੀਰੰਗ ਰਾਤੀ ਫਿਰੈ ਮਾਤੀ ਉਦਕੁ ਗੰਗਾ ਵਾਣੀ ॥ ਬਿਨਵੰਤਿ

ਨਾਨਕੁ ਦਾਸੁ ਹਰਿ ਕਾ ਤੇਰੀ ਚਾਲ ਸੁਹਾਵੀ ਮਧੁਰਾੜੀ ਬਾਣੀ ॥੮॥੨॥

ਵਡਹੰਸੁ ਮਹਲਾ ੩ ਛੰਤ      ੴ ਸਤਿਗੁਰ ਪ੍ਰਸਾਦਿ ॥

ਆਪਣੇ ਪਿਰ ਕੈ ਰੰਗਿ ਰਤੀ ਮੁਈਏ ਸੋਭਾਵੰਤੀ ਨਾਰੇ ॥ ਸਚੈ ਸਬਦਿ ਮਿਲਿ ਰਹੀ ਮੁਈਏ ਪਿਰੁ ਰਾਵੇ ਭਾਇ ਪਿਆਰੇ

॥ ਸਚੈ ਭਾਇ ਪਿਆਰੀ ਕੰਤਿ ਸਵਾਰੀ ਹਰਿ ਹਰਿ ਸਿਉ ਨੇਹੁ ਰਚਾਇਆ ॥ ਆਪੁ ਗਵਾਇਆ ਤਾ ਪਿਰੁ ਪਾਇਆ

ਗੁਰ ਕੈ ਸਬਦਿ ਸਮਾਇਆ ॥ ਸਾ ਧਨ ਸਬਦਿ ਸੁਹਾਈ ਪ੍ਰੇਮ ਕਸਾਈ ਅੰਤਰਿ ਪ੍ਰੀਤਿ ਪਿਆਰੀ ॥ ਨਾਨਕ ਸਾ ਧਨ

ਮੇਲਿ ਲਈ ਪਿਰਿ ਆਪੇ ਸਾਚੈ ਸਾਹਿ ਸਵਾਰੀ ॥੧॥ ਨਿਰਗੁਣਵੰਤੜੀਏ ਪਿਰੁ ਦੇਖਿ ਹਦੂਰੇ ਰਾਮ ॥ ਗੁਰਮੁਖਿ ਜਿਨੀ

ਰਾਵਿਆ ਮੁਈਏ ਪਿਰੁ ਰਵਿ ਰਹਿਆ ਭਰਪੂਰੇ ਰਾਮ ॥ ਪਿਰੁ ਰਵਿ ਰਹਿਆ ਭਰਪੂਰੇ ਵੇਖੁ ਹਜੂਰੇ ਜੁਗਿ ਜੁਗਿ ਏਕੋ

ਜਾਤਾ ॥ ਧਨ ਬਾਲੀ ਭੋਲੀ ਪਿਰੁ ਸਹਜਿ ਰਾਵੈ ਮਿਲਿਆ ਕਰਮ ਬਿਧਾਤਾ ॥ ਜਿਨਿ ਹਰਿ ਰਸੁ ਚਾਖਿਆ ਸਬਦਿ

ਸੁਭਾਖਿਆ ਹਰਿ ਸਰਿ ਰਹੀ ਭਰਪੂਰੇ ॥ ਨਾਨਕ ਕਾਮਣਿ ਸਾ ਪਿਰ ਭਾਵੈ ਸਬਦੇ ਰਹੈ ਹਦੂਰੇ ॥੨॥ ਸੋਹਾਗਣੀ ਜਾਇ

ਪੂਛਹੁ ਮੁਈਏ ਜਿਨੀ ਵਿਚਹੁ ਆਪੁ ਗਵਾਇਆ ॥ ਪਿਰ ਕਾ ਹੁਕਮੁ ਨ ਪਾਇਓ ਮੁਈਏ ਜਿਨੀ ਵਿਚਹੁ ਆਪੁ ਨ

ਗਵਾਇਆ ॥ ਜਿਨੀ ਆਪੁ ਗਵਾਇਆ ਤਿਨੀ ਪਿਰੁ ਪਾਇਆ ਰੰਗ ਸਿਉ ਰਲੀਆ ਮਾਣੈ ॥ ਸਦਾ ਰੰਗਿ ਰਾਤੀ ਸਹਜੇ

ਮਾਤੀ ਅਨਦਿਨੁ ਨਾਮੁ ਵਖਾਣੈ ॥ ਕਾਮਣਿ ਵਡਭਾਗੀ ਅੰਤਰਿ ਲਿਵ ਲਾਗੀ ਹਰਿ ਕਾ ਪ੍ਰੇਮੁ ਸੁਭਾਇਆ ॥ ਨਾਨਕ

ਕਾਮਣਿ ਸਹਜੇ ਰਾਤੀ ਜਿਨਿ ਸਚੁ ਸੀਗਾਰੁ ਬਣਾਇਆ ॥੩॥ ਹਉਮੈ ਮਾਰਿ ਮੁਈਏ ਤੂ ਚਲੁ ਗੁਰ ਕੈ ਭਾਏ ॥ ਹਰਿ

ਵਰੁ ਰਾਵਹਿ ਸਦਾ ਮੁਈਏ ਨਿਜ ਘਰਿ ਵਾਸਾ ਪਾਏ ॥ ਨਿਜ ਘਰਿ ਵਾਸਾ ਪਾਏ ਸਬਦੁ ਵਜਾਏ ਸਦਾ ਸੁਹਾਗਣਿ

ਨਾਰੀ ॥ ਪਿਰੁ ਰਲੀਆਲਾ ਜੋਬਨੁ ਬਾਲਾ ਅਨਦਿਨੁ ਕੰਤਿ ਸਵਾਰੀ ॥ ਹਰਿ ਵਰੁ ਸੋਹਾਗੋ ਮਸਤਕਿ ਭਾਗੋ ਸਚੈ ਸਬਦਿ

ਸੁਹਾਏ ॥ ਨਾਨਕ ਕਾਮਣਿ ਹਰਿ ਰੰਗਿ ਰਾਤੀ ਜਾ ਚਲੈ ਸਤਿਗੁਰ ਭਾਏ ॥੪॥੧॥ ਵਡਹੰਸੁ ਮਹਲਾ ੩ ॥ ਗੁਰਮੁਖਿ

ਸਭੁ ਵਾਪਾਰੁ ਭਲਾ ਜੇ ਸਹਜੇ ਕੀਜੈ ਰਾਮ ॥ ਅਨਦਿਨੁ ਨਾਮੁ ਵਖਾਣੀਐ ਲਾਹਾ ਹਰਿ ਰਸੁ ਪੀਜੈ ਰਾਮ ॥ ਲਾਹਾ ਹਰਿ

ਰਸੁ ਲੀਜੈ ਹਰਿ ਰਾਵੀਜੈ ਅਨਦਿਨੁ ਨਾਮੁ ਵਖਾਣੈ ॥ ਗੁਣ ਸੰਗ੍ਰਹਿ ਅਵਗਣ ਵਿਕਣਹਿ ਆਪੈ ਆਪੁ ਪਛਾਣੈ ॥

ਗੁਰਮਤਿ ਪਾਈ ਵਡੀ ਵਡਿਆਈ ਸਚੈ ਸਬਦਿ ਰਸੁ ਪੀਜੈ ॥ ਨਾਨਕ ਹਰਿ ਕੀ ਭਗਤਿ ਨਿਰਾਲੀ ਗੁਰਮੁਖਿ ਵਿਰਲੈ

ਕੀਜੈ ॥੧॥ ਗੁਰਮੁਖਿ ਖੇਤੀ ਹਰਿ ਅੰਤਰਿ ਬੀਜੀਐ ਹਰਿ ਲੀਜੈ ਸਰੀਰਿ ਜਮਾਏ ਰਾਮ ॥ ਆਪਣੇ ਘਰ ਅੰਦਰਿ ਰਸੁ

ਭੁੰਚੁ ਤੂ ਲਾਹਾ ਲੈ ਪਰਥਾਏ ਰਾਮ ॥ ਲਾਹਾ ਪਰਥਾਏ ਹਰਿ ਮੰਨਿ ਵਸਾਏ ਧਨੁ ਖੇਤੀ ਵਾਪਾਰਾ ॥ ਹਰਿ ਨਾਮੁ ਧਿਆਏ

ਮੰਨਿ ਵਸਾਏ ਬੂਝੈ ਗੁਰ ਬੀਚਾਰਾ ॥ ਮਨਮੁਖ ਖੇਤੀ ਵਣਜੁ ਕਰਿ ਥਾਕੇ ਤ੍ਰਿਸਨਾ ਭੁਖ ਨ ਜਾਏ ॥ ਨਾਨਕ ਨਾਮੁ ਬੀਜਿ

ਮਨ ਅੰਦਰਿ ਸਚੈ ਸਬਦਿ ਸੁਭਾਏ ॥੨॥ ਹਰਿ ਵਾਪਾਰਿ ਸੇ ਜਨ ਲਾਗੇ ਜਿਨਾ ਮਸਤਕਿ ਮਣੀ ਵਡਭਾਗੋ ਰਾਮ ॥

ਗੁਰਮਤੀ ਮਨੁ ਨਿਜ ਘਰਿ ਵਸਿਆ ਸਚੈ ਸਬਦਿ ਬੈਰਾਗੋ ਰਾਮ ॥ ਮੁਖਿ ਮਸਤਕਿ ਭਾਗੋ ਸਚਿ ਬੈਰਾਗੋ ਸਾਚਿ ਰਤੇ

ਵੀਚਾਰੀ ॥ ਨਾਮ ਬਿਨਾ ਸਭੁ ਜਗੁ ਬਉਰਾਨਾ ਸਬਦੇ ਹਉਮੈ ਮਾਰੀ ॥ ਸਾਚੈ ਸਬਦਿ ਲਾਗਿ ਮਤਿ ਉਪਜੈ ਗੁਰਮੁਖਿ

ਨਾਮੁ ਸੋਹਾਗੋ ॥ ਨਾਨਕ ਸਬਦਿ ਮਿਲੈ ਭਉ ਭੰਜਨੁ ਹਰਿ ਰਾਵੈ ਮਸਤਕਿ ਭਾਗੋ ॥੩॥ ਖੇਤੀ ਵਣਜੁ ਸਭੁ ਹੁਕਮੁ ਹੈ

ਹੁਕਮੇ ਮੰਨਿ ਵਡਿਆਈ ਰਾਮ ॥ ਗੁਰਮਤੀ ਹੁਕਮੁ ਬੂਝੀਐ ਹੁਕਮੇ ਮੇਲਿ ਮਿਲਾਈ ਰਾਮ ॥ ਹੁਕਮਿ ਮਿਲਾਈ ਸਹਜਿ

ਸਮਾਈ ਗੁਰ ਕਾ ਸਬਦੁ ਅਪਾਰਾ ॥ ਸਚੀ ਵਡਿਆਈ ਗੁਰ ਤੇ ਪਾਈ ਸਚੁ ਸਵਾਰਣਹਾਰਾ ॥ ਭਉ ਭੰਜਨੁ ਪਾਇਆ

ਆਪੁ ਗਵਾਇਆ ਗੁਰਮੁਖਿ ਮੇਲਿ ਮਿਲਾਈ ॥ ਕਹੁ ਨਾਨਕ ਨਾਮੁ ਨਿਰੰਜਨੁ ਅਗਮੁ ਅਗੋਚਰੁ ਹੁਕਮੇ ਰਹਿਆ

ਸਮਾਈ ॥੪॥੨॥ ਵਡਹੰਸੁ ਮਹਲਾ ੩ ॥ ਮਨ ਮੇਰਿਆ ਤੂ ਸਦਾ ਸਚੁ ਸਮਾਲਿ ਜੀਉ ॥ ਆਪਣੈ ਘਰਿ ਤੂ

ਸੁਖਿ ਵਸਹਿ ਪੋਹਿ ਨ ਸਕੈ ਜਮਕਾਲੁ ਜੀਉ ॥ ਕਾਲੁ ਜਾਲੁ ਜਮੁ ਜੋਹਿ ਨ ਸਾਕੈ ਸਾਚੈ ਸਬਦਿ ਲਿਵ ਲਾਏ ॥ ਸਦਾ

ਸਚਿ ਰਤਾ ਮਨੁ ਨਿਰਮਲੁ ਆਵਣੁ ਜਾਣੁ ਰਹਾਏ ॥ ਦੂਜੈ ਭਾਇ ਭਰਮਿ ਵਿਗੁਤੀ ਮਨਮੁਖਿ ਮੋਹੀ ਜਮਕਾਲਿ ॥ ਕਹੈ

ਨਾਨਕੁ ਸੁਣਿ ਮਨ ਮੇਰੇ ਤੂ ਸਦਾ ਸਚੁ ਸਮਾਲਿ ॥੧॥ ਮਨ ਮੇਰਿਆ ਅੰਤਰਿ ਤੇਰੈ ਨਿਧਾਨੁ ਹੈ ਬਾਹਰਿ ਵਸਤੁ ਨ

ਭਾਲਿ ॥ ਜੋ ਭਾਵੈ ਸੋ ਭੁੰਚਿ ਤੂ ਗੁਰਮੁਖਿ ਨਦਰਿ ਨਿਹਾਲਿ ॥ ਗੁਰਮੁਖਿ ਨਦਰਿ ਨਿਹਾਲਿ ਮਨ ਮੇਰੇ ਅੰਤਰਿ ਹਰਿ ਨਾਮੁ

ਸਖਾਈ ॥ ਮਨਮੁਖ ਅੰਧੁਲੇ ਗਿਆਨ ਵਿਹੂਣੇ ਦੂਜੈ ਭਾਇ ਖੁਆਈ ॥ ਬਿਨੁ ਨਾਵੈ ਕੋ ਛੂਟੈ ਨਾਹੀ ਸਭ ਬਾਧੀ ਜਮਕਾਲਿ

॥ ਨਾਨਕ ਅੰਤਰਿ ਤੇਰੈ ਨਿਧਾਨੁ ਹੈ ਤੂ ਬਾਹਰਿ ਵਸਤੁ ਨ ਭਾਲਿ ॥੨॥ ਮਨ ਮੇਰਿਆ ਜਨਮੁ ਪਦਾਰਥੁ ਪਾਇ ਕੈ ਇਕਿ

ਸਚਿ ਲਗੇ ਵਾਪਾਰਾ ॥ ਸਤਿਗੁਰੁ ਸੇਵਨਿ ਆਪਣਾ ਅੰਤਰਿ ਸਬਦੁ ਅਪਾਰਾ ॥ ਅੰਤਰਿ ਸਬਦੁ ਅਪਾਰਾ ਹਰਿ ਨਾਮੁ

ਪਿਆਰਾ ਨਾਮੇ ਨਉ ਨਿਧਿ ਪਾਈ ॥ ਮਨਮੁਖ ਮਾਇਆ ਮੋਹ ਵਿਆਪੇ ਦੂਖਿ ਸੰਤਾਪੇ ਦੂਜੈ ਪਤਿ ਗਵਾਈ ॥ ਹਉਮੈ

ਮਾਰਿ ਸਚਿ ਸਬਦਿ ਸਮਾਣੇ ਸਚਿ ਰਤੇ ਅਧਿਕਾਈ ॥ ਨਾਨਕ ਮਾਣਸ ਜਨਮੁ ਦੁਲੰਭੁ ਹੈ ਸਤਿਗੁਰਿ ਬੂਝ ਬੁਝਾਈ

॥੩॥ ਮਨ ਮੇਰੇ ਸਤਿਗੁਰੁ ਸੇਵਨਿ ਆਪਣਾ ਸੇ ਜਨ ਵਡਭਾਗੀ ਰਾਮ ॥ ਜੋ ਮਨੁ ਮਾਰਹਿ ਆਪਣਾ ਸੇ ਪੁਰਖ ਬੈਰਾਗੀ

ਰਾਮ ॥ ਸੇ ਜਨ ਬੈਰਾਗੀ ਸਚਿ ਲਿਵ ਲਾਗੀ ਆਪਣਾ ਆਪੁ ਪਛਾਣਿਆ ॥ ਮਤਿ ਨਿਹਚਲ ਅਤਿ ਗੂੜੀ ਗੁਰਮੁਖਿ

ਸਹਜੇ ਨਾਮੁ ਵਖਾਣਿਆ ॥ ਇਕ ਕਾਮਣਿ ਹਿਤਕਾਰੀ ਮਾਇਆ ਮੋਹਿ ਪਿਆਰੀ ਮਨਮੁਖ ਸੋਇ ਰਹੇ ਅਭਾਗੇ ॥

ਨਾਨਕ ਸਹਜੇ ਸੇਵਹਿ ਗੁਰੁ ਅਪਣਾ ਸੇ ਪੂਰੇ ਵਡਭਾਗੇ ॥੪॥੩॥ ਵਡਹੰਸੁ ਮਹਲਾ ੩ ॥ ਰਤਨ ਪਦਾਰਥ

ਵਣਜੀਅਹਿ ਸਤਿਗੁਰਿ ਦੀਆ ਬੁਝਾਈ ਰਾਮ ॥ ਲਾਹਾ ਲਾਭੁ ਹਰਿ ਭਗਤਿ ਹੈ ਗੁਣ ਮਹਿ ਗੁਣੀ ਸਮਾਈ ਰਾਮ ॥

ਗੁਣ ਮਹਿ ਗੁਣੀ ਸਮਾਏ ਜਿਸੁ ਆਪਿ ਬੁਝਾਏ ਲਾਹਾ ਭਗਤਿ ਸੈਸਾਰੇ ॥ ਬਿਨੁ ਭਗਤੀ ਸੁਖੁ ਨ ਹੋਈ ਦੂਜੈ ਪਤਿ ਖੋਈ

ਗੁਰਮਤਿ ਨਾਮੁ ਅਧਾਰੇ ॥ ਵਖਰੁ ਨਾਮੁ ਸਦਾ ਲਾਭੁ ਹੈ ਜਿਸ ਨੋ ਏਤੁ ਵਾਪਾਰਿ ਲਾਏ ॥ ਰਤਨ ਪਦਾਰਥ ਵਣਜੀਅਹਿ

ਜਾਂ ਸਤਿਗੁਰੁ ਦੇਇ ਬੁਝਾਏ ॥੧॥ ਮਾਇਆ ਮੋਹੁ ਸਭੁ ਦੁਖੁ ਹੈ ਖੋਟਾ ਇਹੁ ਵਾਪਾਰਾ ਰਾਮ ॥ ਕੂੜੁ ਬੋਲਿ ਬਿਖੁ ਖਾਵਣੀ

ਬਹੁ ਵਧਹਿ ਵਿਕਾਰਾ ਰਾਮ ॥ ਬਹੁ ਵਧਹਿ ਵਿਕਾਰਾ ਸਹਸਾ ਇਹੁ ਸੰਸਾਰਾ ਬਿਨੁ ਨਾਵੈ ਪਤਿ ਖੋਈ ॥ ਪੜਿ ਪੜਿ

ਪੰਡਿਤ ਵਾਦੁ ਵਖਾਣਹਿ ਬਿਨੁ ਬੂਝੇ ਸੁਖੁ ਨ ਹੋਈ ॥ ਆਵਣ ਜਾਣਾ ਕਦੇ ਨ ਚੂਕੈ ਮਾਇਆ ਮੋਹ ਪਿਆਰਾ ॥

ਮਾਇਆ ਮੋਹੁ ਸਭੁ ਦੁਖੁ ਹੈ ਖੋਟਾ ਇਹੁ ਵਾਪਾਰਾ ॥੨॥ ਖੋਟੇ ਖਰੇ ਸਭਿ ਪਰਖੀਅਨਿ ਤਿਤੁ ਸਚੇ ਕੈ ਦਰਬਾਰਾ ਰਾਮ ॥

ਖੋਟੇ ਦਰਗਹ ਸੁਟੀਅਨਿ ਊਭੇ ਕਰਨਿ ਪੁਕਾਰਾ ਰਾਮ ॥ ਊਭੇ ਕਰਨਿ ਪੁਕਾਰਾ ਮੁਗਧ ਗਵਾਰਾ ਮਨਮੁਖਿ ਜਨਮੁ

ਗਵਾਇਆ ॥ ਬਿਖਿਆ ਮਾਇਆ ਜਿਨਿ ਜਗਤੁ ਭੁਲਾਇਆ ਸਾਚਾ ਨਾਮੁ ਨ ਭਾਇਆ ॥ ਮਨਮੁਖ ਸੰਤਾ ਨਾਲਿ

ਵੈਰੁ ਕਰਿ ਦੁਖੁ ਖਟੇ ਸੰਸਾਰਾ ॥ ਖੋਟੇ ਖਰੇ ਪਰਖੀਅਨਿ ਤਿਤੁ ਸਚੈ ਦਰਵਾਰਾ ਰਾਮ ॥੩॥ ਆਪਿ ਕਰੇ ਕਿਸੁ ਆਖੀਐ

ਹੋਰੁ ਕਰਣਾ ਕਿਛੂ ਨ ਜਾਈ ਰਾਮ ॥ ਜਿਤੁ ਭਾਵੈ ਤਿਤੁ ਲਾਇਸੀ ਜਿਉ ਤਿਸ ਦੀ ਵਡਿਆਈ ਰਾਮ ॥ ਜਿਉ ਤਿਸ ਦੀ

ਵਡਿਆਈ ਆਪਿ ਕਰਾਈ ਵਰੀਆਮੁ ਨ ਫੁਸੀ ਕੋਈ ॥ ਜਗਜੀਵਨੁ ਦਾਤਾ ਕਰਮਿ ਬਿਧਾਤਾ ਆਪੇ ਬਖਸੇ ਸੋਈ ॥

ਗੁਰ ਪਰਸਾਦੀ ਆਪੁ ਗਵਾਈਐ ਨਾਨਕ ਨਾਮਿ ਪਤਿ ਪਾਈ ॥ ਆਪਿ ਕਰੇ ਕਿਸੁ ਆਖੀਐ ਹੋਰੁ ਕਰਣਾ ਕਿਛੂ ਨ

ਜਾਈ ॥੪॥੪॥ ਵਡਹੰਸੁ ਮਹਲਾ ੩ ॥ ਸਚਾ ਸਉਦਾ ਹਰਿ ਨਾਮੁ ਹੈ ਸਚਾ ਵਾਪਾਰਾ ਰਾਮ ॥ ਗੁਰਮਤੀ ਹਰਿ ਨਾਮੁ

ਵਣਜੀਐ ਅਤਿ ਮੋਲੁ ਅਫਾਰਾ ਰਾਮ ॥ ਅਤਿ ਮੋਲੁ ਅਫਾਰਾ ਸਚ ਵਾਪਾਰਾ ਸਚਿ ਵਾਪਾਰਿ ਲਗੇ ਵਡਭਾਗੀ ॥ ਅੰਤਰਿ

ਬਾਹਰਿ ਭਗਤੀ ਰਾਤੇ ਸਚਿ ਨਾਮਿ ਲਿਵ ਲਾਗੀ ॥ ਨਦਰਿ ਕਰੇ ਸੋਈ ਸਚੁ ਪਾਏ ਗੁਰ ਕੈ ਸਬਦਿ ਵੀਚਾਰਾ ॥ ਨਾਨਕ

ਨਾਮਿ ਰਤੇ ਤਿਨ ਹੀ ਸੁਖੁ ਪਾਇਆ ਸਾਚੈ ਕੇ ਵਾਪਾਰਾ ॥੧॥ ਹੰਉਮੈ ਮਾਇਆ ਮੈਲੁ ਹੈ ਮਾਇਆ ਮੈਲੁ ਭਰੀਜੈ

ਰਾਮ ॥ ਗੁਰਮਤੀ ਮਨੁ ਨਿਰਮਲਾ ਰਸਨਾ ਹਰਿ ਰਸੁ ਪੀਜੈ ਰਾਮ ॥ ਰਸਨਾ ਹਰਿ ਰਸੁ ਪੀਜੈ ਅੰਤਰੁ ਭੀਜੈ ਸਾਚ ਸਬਦਿ

ਬੀਚਾਰੀ ॥ ਅੰਤਰਿ ਖੂਹਟਾ ਅੰਮ੍ਰਿਤਿ ਭਰਿਆ ਸਬਦੇ ਕਾਢਿ ਪੀਐ ਪਨਿਹਾਰੀ ॥ ਜਿਸੁ ਨਦਰਿ ਕਰੇ ਸੋਈ ਸਚਿ ਲਾਗੈ

ਰਸਨਾ ਰਾਮੁ ਰਵੀਜੈ ॥ ਨਾਨਕ ਨਾਮਿ ਰਤੇ ਸੇ ਨਿਰਮਲ ਹੋਰ ਹਉਮੈ ਮੈਲੁ ਭਰੀਜੈ ॥੨॥ ਪੰਡਿਤ ਜੋਤਕੀ ਸਭਿ

ਪੜਿ ਪੜਿ ਕੂਕਦੇ ਕਿਸੁ ਪਹਿ ਕਰਹਿ ਪੁਕਾਰਾ ਰਾਮ ॥ ਮਾਇਆ ਮੋਹੁ ਅੰਤਰਿ ਮਲੁ ਲਾਗੈ ਮਾਇਆ ਕੇ ਵਾਪਾਰਾ

ਰਾਮ ॥ ਮਾਇਆ ਕੇ ਵਾਪਾਰਾ ਜਗਤਿ ਪਿਆਰਾ ਆਵਣਿ ਜਾਣਿ ਦੁਖੁ ਪਾਈ ॥ ਬਿਖੁ ਕਾ ਕੀੜਾ ਬਿਖੁ ਸਿਉ ਲਾਗਾ

ਬਿਸ†ਾ ਮਾਹਿ ਸਮਾਈ ॥ ਜੋ ਧੁਰਿ ਲਿਖਿਆ ਸੋਇ ਕਮਾਵੈ ਕੋਇ ਨ ਮੇਟਣਹਾਰਾ ॥ ਨਾਨਕ ਨਾਮਿ ਰਤੇ ਤਿਨ ਸਦਾ

ਸੁਖੁ ਪਾਇਆ ਹੋਰਿ ਮੂਰਖ ਕੂਕਿ ਮੁਏ ਗਾਵਾਰਾ ॥੩॥ ਮਾਇਆ ਮੋਹਿ ਮਨੁ ਰੰਗਿਆ ਮੋਹਿ ਸੁਧਿ ਨ ਕਾਈ ਰਾਮ ॥

ਗੁਰਮੁਖਿ ਇਹੁ ਮਨੁ ਰੰਗੀਐ ਦੂਜਾ ਰੰਗੁ ਜਾਈ ਰਾਮ ॥ ਦੂਜਾ ਰੰਗੁ ਜਾਈ ਸਾਚਿ ਸਮਾਈ ਸਚਿ ਭਰੇ ਭੰਡਾਰਾ ॥

ਗੁਰਮੁਖਿ ਹੋਵੈ ਸੋਈ ਬੂਝੈ ਸਚਿ ਸਵਾਰਣਹਾਰਾ ॥ ਆਪੇ ਮੇਲੇ ਸੋ ਹਰਿ ਮਿਲੈ ਹੋਰੁ ਕਹਣਾ ਕਿਛੂ ਨ ਜਾਏ ॥ ਨਾਨਕ

ਵਿਣੁ ਨਾਵੈ ਭਰਮਿ ਭੁਲਾਇਆ ਇਕਿ ਨਾਮਿ ਰਤੇ ਰੰਗੁ ਲਾਏ ॥੪॥੫॥ ਵਡਹੰਸੁ ਮਹਲਾ ੩ ॥ ਏ ਮਨ ਮੇਰਿਆ

ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥ ਆਪੇ ਸਚਾ ਬਖਸਿ ਲਏ ਫਿਰਿ ਹੋਇ ਨ ਫੇਰਾ ਰਾਮ ॥ ਫਿਰਿ

ਹੋਇ ਨ ਫੇਰਾ ਅੰਤਿ ਸਚਿ ਨਿਬੇੜਾ ਗੁਰਮੁਖਿ ਮਿਲੈ ਵਡਿਆਈ ॥ ਸਾਚੈ ਰੰਗਿ ਰਾਤੇ ਸਹਜੇ ਮਾਤੇ ਸਹਜੇ ਰਹੇ

ਸਮਾਈ ॥ ਸਚਾ ਮਨਿ ਭਾਇਆ ਸਚੁ ਵਸਾਇਆ ਸਬਦਿ ਰਤੇ ਅੰਤਿ ਨਿਬੇਰਾ ॥ ਨਾਨਕ ਨਾਮਿ ਰਤੇ ਸੇ ਸਚਿ

ਸਮਾਣੇ ਬਹੁਰਿ ਨ ਭਵਜਲਿ ਫੇਰਾ ॥੧॥ ਮਾਇਆ ਮੋਹੁ ਸਭੁ ਬਰਲੁ ਹੈ ਦੂਜੈ ਭਾਇ ਖੁਆਈ ਰਾਮ ॥ ਮਾਤਾ ਪਿਤਾ

ਸਭੁ ਹੇਤੁ ਹੈ ਹੇਤੇ ਪਲਚਾਈ ਰਾਮ ॥ ਹੇਤੇ ਪਲਚਾਈ ਪੁਰਬਿ ਕਮਾਈ ਮੇਟਿ ਨ ਸਕੈ ਕੋਈ ॥ ਜਿਨਿ ਸ੍ਰਿਸਟਿ ਸਾਜੀ

ਸੋ ਕਰਿ ਵੇਖੈ ਤਿਸੁ ਜੇਵਡੁ ਅਵਰੁ ਨ ਕੋਈ ॥ ਮਨਮੁਖਿ ਅੰਧਾ ਤਪਿ ਤਪਿ ਖਪੈ ਬਿਨੁ ਸਬਦੈ ਸਾਂਤਿ ਨ ਆਈ ॥

ਨਾਨਕ ਬਿਨੁ ਨਾਵੈ ਸਭੁ ਕੋਈ ਭੁਲਾ ਮਾਇਆ ਮੋਹਿ ਖੁਆਈ ॥੨॥ ਏਹੁ ਜਗੁ ਜਲਤਾ ਦੇਖਿ ਕੈ ਭਜਿ ਪਏ ਹਰਿ

ਸਰਣਾਈ ਰਾਮ ॥ ਅਰਦਾਸਿ ਕਰੀਂ ਗੁਰ ਪੂਰੇ ਆਗੈ ਰਖਿ ਲੇਵਹੁ ਦੇਹੁ ਵਡਾਈ ਰਾਮ ॥ ਰਖਿ ਲੇਵਹੁ ਸਰਣਾਈ

ਹਰਿ ਨਾਮੁ ਵਡਾਈ ਤੁਧੁ ਜੇਵਡੁ ਅਵਰੁ ਨ ਦਾਤਾ ॥ ਸੇਵਾ ਲਾਗੇ ਸੇ ਵਡਭਾਗੇ ਜੁਗਿ ਜੁਗਿ ਏਕੋ ਜਾਤਾ ॥ ਜਤੁ ਸਤੁ

ਸੰਜਮੁ ਕਰਮ ਕਮਾਵੈ ਬਿਨੁ ਗੁਰ ਗਤਿ ਨਹੀ ਪਾਈ ॥ ਨਾਨਕ ਤਿਸ ਨੋ ਸਬਦੁ ਬੁਝਾਏ ਜੋ ਜਾਇ ਪਵੈ ਹਰਿ ਸਰਣਾਈ

॥੩॥ ਜੋ ਹਰਿ ਮਤਿ ਦੇਇ ਸਾ ਊਪਜੈ ਹੋਰ ਮਤਿ ਨ ਕਾਈ ਰਾਮ ॥ ਅੰਤਰਿ ਬਾਹਰਿ ਏਕੁ ਤੂ ਆਪੇ ਦੇਹਿ ਬੁਝਾਈ

ਰਾਮ ॥ ਆਪੇ ਦੇਹਿ ਬੁਝਾਈ ਅਵਰ ਨ ਭਾਈ ਗੁਰਮੁਖਿ ਹਰਿ ਰਸੁ ਚਾਖਿਆ ॥ ਦਰਿ ਸਾਚੈ ਸਦਾ ਹੈ ਸਾਚਾ ਸਾਚੈ

ਸਬਦਿ ਸੁਭਾਖਿਆ ॥ ਘਰ ਮਹਿ ਨਿਜ ਘਰੁ ਪਾਇਆ ਸਤਿਗੁਰੁ ਦੇਇ ਵਡਾਈ ॥ ਨਾਨਕ ਜੋ ਨਾਮਿ ਰਤੇ ਸੇਈ

ਮਹਲੁ ਪਾਇਨਿ ਮਤਿ ਪਰਵਾਣੁ ਸਚੁ ਸਾਈ ॥੪॥੬॥

ਵਡਹੰਸੁ ਮਹਲਾ ੪ ਛੰਤ      ੴ ਸਤਿਗੁਰ ਪ੍ਰਸਾਦਿ ॥

ਮੇਰੈ ਮਨਿ ਮੇਰੈ ਮਨਿ ਸਤਿਗੁਰਿ ਪ੍ਰੀਤਿ ਲਗਾਈ ਰਾਮ ॥ ਹਰਿ ਹਰਿ ਹਰਿ ਹਰਿ ਨਾਮੁ ਮੇਰੈ ਮੰਨਿ ਵਸਾਈ ਰਾਮ ॥

ਹਰਿ ਹਰਿ ਨਾਮੁ ਮੇਰੈ ਮੰਨਿ ਵਸਾਈ ਸਭਿ ਦੂਖ ਵਿਸਾਰਣਹਾਰਾ ॥ ਵਡਭਾਗੀ ਗੁਰ ਦਰਸਨੁ ਪਾਇਆ ਧਨੁ ਧਨੁ

ਸਤਿਗੁਰੂ ਹਮਾਰਾ ॥ ਊਠਤ ਬੈਠਤ ਸਤਿਗੁਰੁ ਸੇਵਹ ਜਿਤੁ ਸੇਵਿਐ ਸਾਂਤਿ ਪਾਈ ॥ ਮੇਰੈ ਮਨਿ ਮੇਰੈ ਮਨਿ ਸਤਿਗੁਰ

ਪ੍ਰੀਤਿ ਲਗਾਈ ॥੧॥ ਹਉ ਜੀਵਾ ਹਉ ਜੀਵਾ ਸਤਿਗੁਰ ਦੇਖਿ ਸਰਸੇ ਰਾਮ ॥ ਹਰਿ ਨਾਮੋ ਹਰਿ ਨਾਮੁ ਦ੍ਰਿੜਾਏ ਜਪਿ

ਹਰਿ ਹਰਿ ਨਾਮੁ ਵਿਗਸੇ ਰਾਮ ॥ ਜਪਿ ਹਰਿ ਹਰਿ ਨਾਮੁ ਕਮਲ ਪਰਗਾਸੇ ਹਰਿ ਨਾਮੁ ਨਵੰ ਨਿਧਿ ਪਾਈ ॥ ਹਉਮੈ

ਰੋਗੁ ਗਇਆ ਦੁਖੁ ਲਾਥਾ ਹਰਿ ਸਹਜਿ ਸਮਾਧਿ ਲਗਾਈ ॥ ਹਰਿ ਨਾਮੁ ਵਡਾਈ ਸਤਿਗੁਰ ਤੇ ਪਾਈ ਸੁਖੁ ਸਤਿਗੁਰ

ਦੇਵ ਮਨੁ ਪਰਸੇ ॥ ਹਉ ਜੀਵਾ ਹਉ ਜੀਵਾ ਸਤਿਗੁਰ ਦੇਖਿ ਸਰਸੇ ॥੨॥ ਕੋਈ ਆਣਿ ਕੋਈ ਆਣਿ ਮਿਲਾਵੈ ਮੇਰਾ

ਸਤਿਗੁਰੁ ਪੂਰਾ ਰਾਮ ॥ ਹਉ ਮਨੁ ਤਨੁ ਹਉ ਮਨੁ ਤਨੁ ਦੇਵਾ ਤਿਸੁ ਕਾਟਿ ਸਰੀਰਾ ਰਾਮ ॥ ਹਉ ਮਨੁ ਤਨੁ ਕਾਟਿ

ਕਾਟਿ ਤਿਸੁ ਦੇਈ ਜੋ ਸਤਿਗੁਰ ਬਚਨ ਸੁਣਾਏ ॥ ਮੇਰੈ ਮਨਿ ਬੈਰਾਗੁ ਭਇਆ ਬੈਰਾਗੀ ਮਿਲਿ ਗੁਰ ਦਰਸਨਿ ਸੁਖੁ

ਪਾਏ ॥ ਹਰਿ ਹਰਿ ਕ੍ਰਿਪਾ ਕਰਹੁ ਸੁਖਦਾਤੇ ਦੇਹੁ ਸਤਿਗੁਰ ਚਰਨ ਹਮ ਧੂਰਾ ॥ ਕੋਈ ਆਣਿ ਕੋਈ ਆਣਿ ਮਿਲਾਵੈ

ਮੇਰਾ ਸਤਿਗੁਰੁ ਪੂਰਾ ॥੩॥ ਗੁਰ ਜੇਵਡੁ ਗੁਰ ਜੇਵਡੁ ਦਾਤਾ ਮੈ ਅਵਰੁ ਨ ਕੋਈ ਰਾਮ ॥ ਹਰਿ ਦਾਨੋ ਹਰਿ ਦਾਨੁ ਦੇਵੈ

ਹਰਿ ਪੁਰਖੁ ਨਿਰੰਜਨੁ ਸੋਈ ਰਾਮ ॥ ਹਰਿ ਹਰਿ ਨਾਮੁ ਜਿਨੀ ਆਰਾਧਿਆ ਤਿਨ ਕਾ ਦੁਖੁ ਭਰਮੁ ਭਉ ਭਾਗਾ ॥ ਸੇਵਕ

ਭਾਇ ਮਿਲੇ ਵਡਭਾਗੀ ਜਿਨ ਗੁਰ ਚਰਨੀ ਮਨੁ ਲਾਗਾ ॥ ਕਹੁ ਨਾਨਕ ਹਰਿ ਆਪਿ ਮਿਲਾਏ ਮਿਲਿ ਸਤਿਗੁਰ ਪੁਰਖ

ਸੁਖੁ ਹੋਈ ॥ ਗੁਰ ਜੇਵਡੁ ਗੁਰ ਜੇਵਡੁ ਦਾਤਾ ਮੈ ਅਵਰੁ ਨ ਕੋਈ ॥੪॥੧॥ ਵਡਹੰਸੁ ਮਹਲਾ ੪ ॥ ਹੰਉ ਗੁਰ ਬਿਨੁ

ਹੰਉ ਗੁਰ ਬਿਨੁ ਖਰੀ ਨਿਮਾਣੀ ਰਾਮ ॥ ਜਗਜੀਵਨੁ ਜਗਜੀਵਨੁ ਦਾਤਾ ਗੁਰ ਮੇਲਿ ਸਮਾਣੀ ਰਾਮ ॥ ਸਤਿਗੁਰੁ ਮੇਲਿ

ਹਰਿ ਨਾਮਿ ਸਮਾਣੀ ਜਪਿ ਹਰਿ ਹਰਿ ਨਾਮੁ ਧਿਆਇਆ ॥ ਜਿਸੁ ਕਾਰਣਿ ਹੰਉ ਢੂੰਢਿ ਢੂਢੇਦੀ ਸੋ ਸਜਣੁ ਹਰਿ ਘਰਿ

ਪਾਇਆ ॥ ਏਕ ਦ੍ਰਿਸਿ† ਹਰਿ ਏਕੋ ਜਾਤਾ ਹਰਿ ਆਤਮ ਰਾਮੁ ਪਛਾਣੀ ॥ ਹੰਉ ਗੁਰ ਬਿਨੁ ਹੰਉ ਗੁਰ ਬਿਨੁ ਖਰੀ

ਨਿਮਾਣੀ ॥੧॥ ਜਿਨਾ ਸਤਿਗੁਰੁ ਜਿਨ ਸਤਿਗੁਰੁ ਪਾਇਆ ਤਿਨ ਹਰਿ ਪ੍ਰਭੁ ਮੇਲਿ ਮਿਲਾਏ ਰਾਮ ॥ ਤਿਨ ਚਰਣ

ਤਿਨ ਚਰਣ ਸਰੇਵਹ ਹਮ ਲਾਗਹ ਤਿਨ ਕੈ ਪਾਏ ਰਾਮ ॥ ਹਰਿ ਹਰਿ ਚਰਣ ਸਰੇਵਹ ਤਿਨ ਕੇ ਜਿਨ ਸਤਿਗੁਰੁ ਪੁਰਖੁ

ਪ੍ਰਭੁ ਧੵਾਇਆ ॥ ਤੂ ਵਡਦਾਤਾ ਅੰਤਰਜਾਮੀ ਮੇਰੀ ਸਰਧਾ ਪੂਰਿ ਹਰਿ ਰਾਇਆ ॥ ਗੁਰਸਿਖ ਮੇਲਿ ਮੇਰੀ ਸਰਧਾ ਪੂਰੀ

ਅਨਦਿਨੁ ਰਾਮ ਗੁਣ ਗਾਏ ॥ ਜਿਨ ਸਤਿਗੁਰੁ ਜਿਨ ਸਤਿਗੁਰੁ ਪਾਇਆ ਤਿਨ ਹਰਿ ਪ੍ਰਭੁ ਮੇਲਿ ਮਿਲਾਏ ॥੨॥

ਹੰਉ ਵਾਰੀ ਹੰਉ ਵਾਰੀ ਗੁਰਸਿਖ ਮੀਤ ਪਿਆਰੇ ਰਾਮ ॥ ਹਰਿ ਨਾਮੋ ਹਰਿ ਨਾਮੁ ਸੁਣਾਏ ਮੇਰਾ ਪ੍ਰੀਤਮੁ ਨਾਮੁ ਅਧਾਰੇ

ਰਾਮ ॥ ਹਰਿ ਹਰਿ ਨਾਮੁ ਮੇਰਾ ਪ੍ਰਾਨ ਸਖਾਈ ਤਿਸੁ ਬਿਨੁ ਘੜੀ ਨਿਮਖ ਨਹੀ ਜੀਵਾਂ ॥ ਹਰਿ ਹਰਿ ਕ੍ਰਿਪਾ ਕਰੇ

ਸੁਖਦਾਤਾ ਗੁਰਮੁਖਿ ਅੰਮ੍ਰਿਤੁ ਪੀਵਾਂ ॥ ਹਰਿ ਆਪੇ ਸਰਧਾ ਲਾਇ ਮਿਲਾਏ ਹਰਿ ਆਪੇ ਆਪਿ ਸਵਾਰੇ ॥ ਹੰਉ ਵਾਰੀ

ਹੰਉ ਵਾਰੀ ਗੁਰਸਿਖ ਮੀਤ ਪਿਆਰੇ ॥੩॥ ਹਰਿ ਆਪੇ ਹਰਿ ਆਪੇ ਪੁਰਖੁ ਨਿਰੰਜਨੁ ਸੋਈ ਰਾਮ ॥ ਹਰਿ ਆਪੇ ਹਰਿ

ਆਪੇ ਮੇਲੈ ਕਰੈ ਸੋ ਹੋਈ ਰਾਮ ॥ ਜੋ ਹਰਿ ਪ੍ਰਭ ਭਾਵੈ ਸੋਈ ਹੋਵੈ ਅਵਰੁ ਨ ਕਰਣਾ ਜਾਈ ॥ ਬਹੁਤੁ ਸਿਆਣਪ ਲਇਆ

ਨ ਜਾਈ ਕਰਿ ਥਾਕੇ ਸਭਿ ਚਤੁਰਾਈ ॥ ਗੁਰ ਪ੍ਰਸਾਦਿ ਜਨ ਨਾਨਕ ਦੇਖਿਆ ਮੈ ਹਰਿ ਬਿਨੁ ਅਵਰੁ ਨ ਕੋਈ ॥ ਹਰਿ

ਆਪੇ ਹਰਿ ਆਪੇ ਪੁਰਖੁ ਨਿਰੰਜਨੁ ਸੋਈ ॥੪॥੨॥ ਵਡਹੰਸੁ ਮਹਲਾ ੪ ॥ ਹਰਿ ਸਤਿਗੁਰ ਹਰਿ ਸਤਿਗੁਰ ਮੇਲਿ

ਹਰਿ ਸਤਿਗੁਰ ਚਰਣ ਹਮ ਭਾਇਆ ਰਾਮ ॥ ਤਿਮਰ ਅਗਿਆਨੁ ਗਵਾਇਆ ਗੁਰ ਗਿਆਨੁ ਅੰਜਨੁ ਗੁਰਿ ਪਾਇਆ

ਰਾਮ ॥ ਗੁਰ ਗਿਆਨ ਅੰਜਨੁ ਸਤਿਗੁਰੂ ਪਾਇਆ ਅਗਿਆਨ ਅੰਧੇਰ ਬਿਨਾਸੇ ॥ ਸਤਿਗੁਰ ਸੇਵਿ ਪਰਮ ਪਦੁ

ਪਾਇਆ ਹਰਿ ਜਪਿਆ ਸਾਸ ਗਿਰਾਸੇ ॥ ਜਿਨ ਕੰਉ ਹਰਿ ਪ੍ਰਭਿ ਕਿਰਪਾ ਧਾਰੀ ਤੇ ਸਤਿਗੁਰ ਸੇਵਾ ਲਾਇਆ ॥ ਹਰਿ

ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ॥੧॥ ਮੇਰਾ ਸਤਿਗੁਰੁ ਮੇਰਾ ਸਤਿਗੁਰੁ ਪਿਆਰਾ

ਮੈ ਗੁਰ ਬਿਨੁ ਰਹਣੁ ਨ ਜਾਈ ਰਾਮ ॥ ਹਰਿ ਨਾਮੋ ਹਰਿ ਨਾਮੁ ਦੇਵੈ ਮੇਰਾ ਅੰਤਿ ਸਖਾਈ ਰਾਮ ॥ ਹਰਿ ਹਰਿ ਨਾਮੁ

ਮੇਰਾ ਅੰਤਿ ਸਖਾਈ ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ॥ ਜਿਥੈ ਪੁਤੁ ਕਲਤ੍ਰੁ ਕੋਈ ਬੇਲੀ ਨਾਹੀ ਤਿਥੈ ਹਰਿ ਹਰਿ

ਨਾਮਿ ਛਡਾਇਆ ॥ ਧਨੁ ਧਨੁ ਸਤਿਗੁਰੁ ਪੁਰਖੁ ਨਿਰੰਜਨੁ ਜਿਤੁ ਮਿਲਿ ਹਰਿ ਨਾਮੁ ਧਿਆਈ ॥ ਮੇਰਾ ਸਤਿਗੁਰੁ ਮੇਰਾ

ਸਤਿਗੁਰੁ ਪਿਆਰਾ ਮੈ ਗੁਰ ਬਿਨੁ ਰਹਣੁ ਨ ਜਾਈ ॥੨॥ ਜਿਨੀ ਦਰਸਨੁ ਜਿਨੀ ਦਰਸਨੁ ਸਤਿਗੁਰ ਪੁਰਖ ਨ

ਪਾਇਆ ਰਾਮ ॥ ਤਿਨ ਨਿਹਫਲੁ ਤਿਨ ਨਿਹਫਲੁ ਜਨਮੁ ਸਭੁ ਬ੍ਰਿਥਾ ਗਵਾਇਆ ਰਾਮ ॥ ਨਿਹਫਲੁ ਜਨਮੁ ਤਿਨ

ਬ੍ਰਿਥਾ ਗਵਾਇਆ ਤੇ ਸਾਕਤ ਮੁਏ ਮਰਿ ਝੂਰੇ ॥ ਘਰਿ ਹੋਦੈ ਰਤਨਿ ਪਦਾਰਥਿ ਭੂਖੇ ਭਾਗਹੀਣ ਹਰਿ ਦੂਰੇ ॥ ਹਰਿ

ਹਰਿ ਤਿਨ ਕਾ ਦਰਸੁ ਨ ਕਰੀਅਹੁ ਜਿਨੀ ਹਰਿ ਹਰਿ ਨਾਮੁ ਨ ਧਿਆਇਆ ॥ ਜਿਨੀ ਦਰਸਨੁ ਜਿਨੀ ਦਰਸਨੁ

ਸਤਿਗੁਰ ਪੁਰਖ ਨ ਪਾਇਆ ॥੩॥ ਹਮ ਚਾਤ੍ਰਿਕ ਹਮ ਚਾਤ੍ਰਿਕ ਦੀਨ ਹਰਿ ਪਾਸਿ ਬੇਨੰਤੀ ਰਾਮ ॥ ਗੁਰ ਮਿਲਿ ਗੁਰ

ਮੇਲਿ ਮੇਰਾ ਪਿਆਰਾ ਹਮ ਸਤਿਗੁਰ ਕਰਹ ਭਗਤੀ ਰਾਮ ॥ ਹਰਿ ਹਰਿ ਸਤਿਗੁਰ ਕਰਹ ਭਗਤੀ ਜਾਂ ਹਰਿ ਪ੍ਰਭੁ

ਕਿਰਪਾ ਧਾਰੇ ॥ ਮੈ ਗੁਰ ਬਿਨੁ ਅਵਰੁ ਨ ਕੋਈ ਬੇਲੀ ਗੁਰੁ ਸਤਿਗੁਰੁ ਪ੍ਰਾਣ ਹਮਾੑਰੇ ॥ ਕਹੁ ਨਾਨਕ ਗੁਰਿ ਨਾਮੁ

ਦ੍ਰਿੜ੍ਹਾਇਆ ਹਰਿ ਹਰਿ ਨਾਮੁ ਹਰਿ ਸਤੀ ॥ ਹਮ ਚਾਤ੍ਰਿਕ ਹਮ ਚਾਤ੍ਰਿਕ ਦੀਨ ਹਰਿ ਪਾਸਿ ਬੇਨੰਤੀ ॥੪॥੩॥

ਵਡਹੰਸੁ ਮਹਲਾ ੪ ॥ ਹਰਿ ਕਿਰਪਾ ਹਰਿ ਕਿਰਪਾ ਕਰਿ ਸਤਿਗੁਰੁ ਮੇਲਿ ਸੁਖਦਾਤਾ ਰਾਮ ॥ ਹਮ ਪੂਛਹ ਹਮ ਪੂਛਹ

ਸਤਿਗੁਰ ਪਾਸਿ ਹਰਿ ਬਾਤਾ ਰਾਮ ॥ ਸਤਿਗੁਰ ਪਾਸਿ ਹਰਿ ਬਾਤ ਪੂਛਹ ਜਿਨਿ ਨਾਮੁ ਪਦਾਰਥੁ ਪਾਇਆ ॥ ਪਾਇ

ਲਗਹ ਨਿਤ ਕਰਹ ਬਿਨੰਤੀ ਗੁਰਿ ਸਤਿਗੁਰਿ ਪੰਥੁ ਬਤਾਇਆ ॥ ਸੋਈ ਭਗਤੁ ਦੁਖੁ ਸੁਖੁ ਸਮਤੁ ਕਰਿ ਜਾਣੈ ਹਰਿ

ਹਰਿ ਨਾਮਿ ਹਰਿ ਰਾਤਾ ॥ ਹਰਿ ਕਿਰਪਾ ਹਰਿ ਕਿਰਪਾ ਕਰਿ ਗੁਰੁ ਸਤਿਗੁਰੁ ਮੇਲਿ ਸੁਖਦਾਤਾ ॥੧॥ ਸੁਣਿ ਗੁਰਮੁਖਿ

ਸੁਣਿ ਗੁਰਮੁਖਿ ਨਾਮਿ ਸਭਿ ਬਿਨਸੇ ਹੰਉਮੈ ਪਾਪਾ ਰਾਮ ॥ ਜਪਿ ਹਰਿ ਹਰਿ ਜਪਿ ਹਰਿ ਹਰਿ ਨਾਮੁ ਲਥਿਅੜੇ ਜਗਿ

ਤਾਪਾ ਰਾਮ ॥ ਹਰਿ ਹਰਿ ਨਾਮੁ ਜਿਨੀ ਆਰਾਧਿਆ ਤਿਨ ਕੇ ਦੁਖ ਪਾਪ ਨਿਵਾਰੇ ॥ ਸਤਿਗੁਰਿ ਗਿਆਨ ਖੜਗੁ ਹਥਿ

ਦੀਨਾ ਜਮਕੰਕਰ ਮਾਰਿ ਬਿਦਾਰੇ ॥ ਹਰਿ ਪ੍ਰਭਿ ਕ੍ਰਿਪਾ ਧਾਰੀ ਸੁਖਦਾਤੇ ਦੁਖ ਲਾਥੇ ਪਾਪ ਸੰਤਾਪਾ ॥ ਸੁਣਿ ਗੁਰਮੁਖਿ

ਸੁਣਿ ਗੁਰਮੁਖਿ ਨਾਮੁ ਸਭਿ ਬਿਨਸੇ ਹੰਉਮੈ ਪਾਪਾ ॥੨॥ ਜਪਿ ਹਰਿ ਹਰਿ ਜਪਿ ਹਰਿ ਹਰਿ ਨਾਮੁ ਮੇਰੈ ਮਨਿ ਭਾਇਆ

ਰਾਮ ॥ ਮੁਖਿ ਗੁਰਮੁਖਿ ਮੁਖਿ ਗੁਰਮੁਖਿ ਜਪਿ ਸਭਿ ਰੋਗ ਗਵਾਇਆ ਰਾਮ ॥ ਗੁਰਮੁਖਿ ਜਪਿ ਸਭਿ ਰੋਗ ਗਵਾਇਆ

ਅਰੋਗਤ ਭਏ ਸਰੀਰਾ ॥ ਅਨਦਿਨੁ ਸਹਜ ਸਮਾਧਿ ਹਰਿ ਲਾਗੀ ਹਰਿ ਜਪਿਆ ਗਹਿਰ ਗੰਭੀਰਾ ॥ ਜਾਤਿ ਅਜਾਤਿ

ਨਾਮੁ ਜਿਨ ਧਿਆਇਆ ਤਿਨ ਪਰਮ ਪਦਾਰਥੁ ਪਾਇਆ ॥ ਜਪਿ ਹਰਿ ਹਰਿ ਜਪਿ ਹਰਿ ਹਰਿ ਨਾਮੁ ਮੇਰੈ ਮਨਿ

ਭਾਇਆ ॥੩॥ ਹਰਿ ਧਾਰਹੁ ਹਰਿ ਧਾਰਹੁ ਕਿਰਪਾ ਕਰਿ ਕਿਰਪਾ ਲੇਹੁ ਉਬਾਰੇ ਰਾਮ ॥ ਹਮ ਪਾਪੀ ਹਮ ਪਾਪੀ

ਨਿਰਗੁਣ ਦੀਨ ਤੁਮਾੑਰੇ ਰਾਮ ॥ ਹਮ ਪਾਪੀ ਨਿਰਗੁਣ ਦੀਨ ਤੁਮਾੑਰੇ ਹਰਿ ਦੈਆਲ ਸਰਣਾਇਆ ॥ ਤੂ ਦੁਖ ਭੰਜਨੁ

ਸਰਬ ਸੁਖਦਾਤਾ ਹਮ ਪਾਥਰ ਤਰੇ ਤਰਾਇਆ ॥ ਸਤਿਗੁਰ ਭੇਟਿ ਰਾਮ ਰਸੁ ਪਾਇਆ ਜਨ ਨਾਨਕ ਨਾਮਿ ਉਧਾਰੇ ॥

ਹਰਿ ਧਾਰਹੁ ਹਰਿ ਧਾਰਹੁ ਕਿਰਪਾ ਕਰਿ ਕਿਰਪਾ ਲੇਹੁ ਉਬਾਰੇ ਰਾਮ ॥੪॥੪॥

ਵਡਹੰਸੁ ਮਹਲਾ ੪ ਘੋੜੀਆ      ੴ ਸਤਿਗੁਰ ਪ੍ਰਸਾਦਿ ॥

ਦੇਹ ਤੇਜਣਿ ਜੀ ਰਾਮਿ ਉਪਾਈਆ ਰਾਮ ॥ ਧੰਨੁ ਮਾਣਸ ਜਨਮੁ ਪੁੰਨਿ ਪਾਈਆ ਰਾਮ ॥ ਮਾਣਸ ਜਨਮੁ ਵਡ ਪੁੰਨੇ

ਪਾਇਆ ਦੇਹ ਸੁ ਕੰਚਨ ਚੰਗੜੀਆ ॥ ਗੁਰਮੁਖਿ ਰੰਗੁ ਚਲੂਲਾ ਪਾਵੈ ਹਰਿ ਹਰਿ ਹਰਿ ਨਵ ਰੰਗੜੀਆ ॥ ਏਹ ਦੇਹ

ਸੁ ਬਾਂਕੀ ਜਿਤੁ ਹਰਿ ਜਾਪੀ ਹਰਿ ਹਰਿ ਨਾਮਿ ਸੁਹਾਵੀਆ ॥ ਵਡਭਾਗੀ ਪਾਈ ਨਾਮੁ ਸਖਾਈ ਜਨ ਨਾਨਕ ਰਾਮਿ

ਉਪਾਈਆ ॥੧॥ ਦੇਹ ਪਾਵਉ ਜੀਨੁ ਬੁਝਿ ਚੰਗਾ ਰਾਮ ॥ ਚੜਿ ਲੰਘਾ ਜੀ ਬਿਖਮੁ ਭੁਇਅੰਗਾ ਰਾਮ ॥ ਬਿਖਮੁ

ਭੁਇਅੰਗਾ ਅਨਤ ਤਰੰਗਾ ਗੁਰਮੁਖਿ ਪਾਰਿ ਲੰਘਾਏ ॥ ਹਰਿ ਬੋਹਿਥਿ ਚੜਿ ਵਡਭਾਗੀ ਲੰਘੈ ਗੁਰੁ ਖੇਵਟੁ ਸਬਦਿ

ਤਰਾਏ ॥ ਅਨਦਿਨੁ ਹਰਿ ਰੰਗਿ ਹਰਿ ਗੁਣ ਗਾਵੈ ਹਰਿ ਰੰਗੀ ਹਰਿ ਰੰਗਾ ॥ ਜਨ ਨਾਨਕ ਨਿਰਬਾਣ ਪਦੁ ਪਾਇਆ

ਹਰਿ ਉਤਮੁ ਹਰਿ ਪਦੁ ਚੰਗਾ ॥੨॥ ਕੜੀਆਲੁ ਮੁਖੇ ਗੁਰਿ ਗਿਆਨੁ ਦ੍ਰਿੜਾਇਆ ਰਾਮ ॥ ਤਨਿ ਪ੍ਰੇਮੁ ਹਰਿ ਚਾਬਕੁ

ਲਾਇਆ ਰਾਮ ॥ ਤਨਿ ਪ੍ਰੇਮੁ ਹਰਿ ਹਰਿ ਲਾਇ ਚਾਬਕੁ ਮਨੁ ਜਿਣੈ ਗੁਰਮੁਖਿ ਜੀਤਿਆ ॥ ਅਘੜੋ ਘੜਾਵੈ ਸਬਦੁ

ਪਾਵੈ ਅਪਿਉ ਹਰਿ ਰਸੁ ਪੀਤਿਆ ॥ ਸੁਣਿ ਸ੍ਰਵਣ ਬਾਣੀ ਗੁਰਿ ਵਖਾਣੀ ਹਰਿ ਰੰਗੁ ਤੁਰੀ ਚੜਾਇਆ ॥ ਮਹਾ

ਮਾਰਗੁ ਪੰਥੁ ਬਿਖੜਾ ਜਨ ਨਾਨਕ ਪਾਰਿ ਲੰਘਾਇਆ ॥੩॥ ਘੋੜੀ ਤੇਜਣਿ ਦੇਹ ਰਾਮਿ ਉਪਾਈਆ ਰਾਮ ॥ ਜਿਤੁ

ਹਰਿ ਪ੍ਰਭੁ ਜਾਪੈ ਸਾ ਧਨੁ ਧੰਨੁ ਤੁਖਾਈਆ ਰਾਮ ॥ ਜਿਤੁ ਹਰਿ ਪ੍ਰਭੁ ਜਾਪੈ ਸਾ ਧੰਨੁ ਸਾਬਾਸੈ ਧੁਰਿ ਪਾਇਆ ਕਿਰਤੁ

ਜੁੜੰਦਾ ॥ ਚੜਿ ਦੇਹੜਿ ਘੋੜੀ ਬਿਖਮੁ ਲਘਾਏ ਮਿਲੁ ਗੁਰਮੁਖਿ ਪਰਮਾਨੰਦਾ ॥ ਹਰਿ ਹਰਿ ਕਾਜੁ ਰਚਾਇਆ ਪੂਰੈ

ਮਿਲਿ ਸੰਤ ਜਨਾ ਜੰਞ ਆਈ ॥ ਜਨ ਨਾਨਕ ਹਰਿ ਵਰੁ ਪਾਇਆ ਮੰਗਲੁ ਮਿਲਿ ਸੰਤ ਜਨਾ ਵਾਧਾਈ ॥੪॥੧॥੫॥

ਵਡਹੰਸੁ ਮਹਲਾ ੪ ॥ ਦੇਹ ਤੇਜਨੜੀ ਹਰਿ ਨਵ ਰੰਗੀਆ ਰਾਮ ॥ ਗੁਰ ਗਿਆਨੁ ਗੁਰੂ ਹਰਿ ਮੰਗੀਆ ਰਾਮ ॥

ਗਿਆਨ ਮੰਗੀ ਹਰਿ ਕਥਾ ਚੰਗੀ ਹਰਿ ਨਾਮੁ ਗਤਿ ਮਿਤਿ ਜਾਣੀਆ ॥ ਸਭੁ ਜਨਮੁ ਸਫਲਿਉ ਕੀਆ ਕਰਤੈ ਹਰਿ

ਰਾਮ ਨਾਮਿ ਵਖਾਣੀਆ ॥ ਹਰਿ ਰਾਮ ਨਾਮੁ ਸਲਾਹਿ ਹਰਿ ਪ੍ਰਭ ਹਰਿ ਭਗਤਿ ਹਰਿ ਜਨ ਮੰਗੀਆ ॥ ਜਨੁ ਕਹੈ

ਨਾਨਕੁ ਸੁਣਹੁ ਸੰਤਹੁ ਹਰਿ ਭਗਤਿ ਗੋਵਿੰਦ ਚੰਗੀਆ ॥੧॥ ਦੇਹ ਕੰਚਨ ਜੀਨੁ ਸੁਵਿਨਾ ਰਾਮ ॥ ਜੜਿ ਹਰਿ ਹਰਿ

ਨਾਮੁ ਰਤੰਨਾ ਰਾਮ ॥ ਜੜਿ ਨਾਮ ਰਤਨੁ ਗੋਵਿੰਦ ਪਾਇਆ ਹਰਿ ਮਿਲੇ ਹਰਿ ਗੁਣ ਸੁਖ ਘਣੇ ॥ ਗੁਰ ਸਬਦੁ ਪਾਇਆ

ਹਰਿ ਨਾਮੁ ਧਿਆਇਆ ਵਡਭਾਗੀ ਹਰਿ ਰੰਗ ਹਰਿ ਬਣੇ ॥ ਹਰਿ ਮਿਲੇ ਸੁਆਮੀ ਅੰਤਰਜਾਮੀ ਹਰਿ ਨਵਤਨ ਹਰਿ

ਨਵ ਰੰਗੀਆ ॥ ਨਾਨਕੁ ਵਖਾਣੈ ਨਾਮੁ ਜਾਣੈ ਹਰਿ ਨਾਮੁ ਹਰਿ ਪ੍ਰਭ ਮੰਗੀਆ ॥੨॥ ਕੜੀਆਲੁ ਮੁਖੇ ਗੁਰਿ ਅੰਕਸੁ

ਪਾਇਆ ਰਾਮ ॥ ਮਨੁ ਮੈਗਲੁ ਗੁਰ ਸਬਦਿ ਵਸਿ ਆਇਆ ਰਾਮ ॥ ਮਨੁ ਵਸਗਤਿ ਆਇਆ ਪਰਮ ਪਦੁ ਪਾਇਆ

ਸਾ ਧਨ ਕੰਤਿ ਪਿਆਰੀ ॥ ਅੰਤਰਿ ਪ੍ਰੇਮੁ ਲਗਾ ਹਰਿ ਸੇਤੀ ਘਰਿ ਸੋਹੈ ਹਰਿ ਪ੍ਰਭ ਨਾਰੀ ॥ ਹਰਿ ਰੰਗਿ ਰਾਤੀ ਸਹਜੇ

ਮਾਤੀ ਹਰਿ ਪ੍ਰਭੁ ਹਰਿ ਹਰਿ ਪਾਇਆ ॥ ਨਾਨਕ ਜਨੁ ਹਰਿ ਦਾਸੁ ਕਹਤੁ ਹੈ ਵਡਭਾਗੀ ਹਰਿ ਹਰਿ ਧਿਆਇਆ

॥੩॥ ਦੇਹ ਘੋੜੀ ਜੀ ਜਿਤੁ ਹਰਿ ਪਾਇਆ ਰਾਮ ॥ ਮਿਲਿ ਸਤਿਗੁਰ ਜੀ ਮੰਗਲੁ ਗਾਇਆ ਰਾਮ ॥ ਹਰਿ ਗਾਇ

ਮੰਗਲੁ ਰਾਮ ਨਾਮਾ ਹਰਿ ਸੇਵ ਸੇਵਕ ਸੇਵਕੀ ॥ ਪ੍ਰਭ ਜਾਇ ਪਾਵੈ ਰੰਗ ਮਹਲੀ ਹਰਿ ਰੰਗੁ ਮਾਣੈ ਰੰਗ ਕੀ ॥ ਗੁਣ

ਰਾਮ ਗਾਏ ਮਨਿ ਸੁਭਾਏ ਹਰਿ ਗੁਰਮਤੀ ਮਨਿ ਧਿਆਇਆ ॥ ਜਨ ਨਾਨਕ ਹਰਿ ਕਿਰਪਾ ਧਾਰੀ ਦੇਹ ਘੋੜੀ ਚੜਿ

ਹਰਿ ਪਾਇਆ ॥੪॥੨॥੬॥

ਰਾਗੁ ਵਡਹੰਸੁ ਮਹਲਾ ੫ ਛੰਤ ਘਰੁ ੪      ੴ ਸਤਿਗੁਰ ਪ੍ਰਸਾਦਿ ॥

ਗੁਰ ਮਿਲਿ ਲਧਾ ਜੀ ਰਾਮੁ ਪਿਆਰਾ ਰਾਮ ॥ ਇਹੁ ਤਨੁ ਮਨੁ ਦਿਤੜਾ ਵਾਰੋ ਵਾਰਾ ਰਾਮ ॥ ਤਨੁ ਮਨੁ ਦਿਤਾ ਭਵਜਲੁ

ਜਿਤਾ ਚੂਕੀ ਕਾਂਣਿ ਜਮਾਣੀ ॥ ਅਸਥਿਰੁ ਥੀਆ ਅੰਮ੍ਰਿਤੁ ਪੀਆ ਰਹਿਆ ਆਵਣ ਜਾਣੀ ॥ ਸੋ ਘਰੁ ਲਧਾ ਸਹਜਿ

ਸਮਧਾ ਹਰਿ ਕਾ ਨਾਮੁ ਅਧਾਰਾ ॥ ਕਹੁ ਨਾਨਕ ਸੁਖਿ ਮਾਣੇ ਰਲੀਆਂ ਗੁਰ ਪੂਰੇ ਕੰਉ ਨਮਸਕਾਰਾ ॥੧॥ ਸੁਣਿ

ਸਜਣ ਜੀ ਮੈਡੜੇ ਮੀਤਾ ਰਾਮ ॥ ਗੁਰਿ ਮੰਤ੍ਰੁ ਸਬਦੁ ਸਚੁ ਦੀਤਾ ਰਾਮ ॥ ਸਚੁ ਸਬਦੁ ਧਿਆਇਆ ਮੰਗਲੁ ਗਾਇਆ

ਚੂਕੇ ਮਨਹੁ ਅਦੇਸਾ ॥ ਸੋ ਪ੍ਰਭੁ ਪਾਇਆ ਕਤਹਿ ਨ ਜਾਇਆ ਸਦਾ ਸਦਾ ਸੰਗਿ ਬੈਸਾ ॥ ਪ੍ਰਭ ਜੀ ਭਾਣਾ ਸਚਾ

ਮਾਣਾ ਪ੍ਰਭਿ ਹਰਿ ਧਨੁ ਸਹਜੇ ਦੀਤਾ ॥ ਕਹੁ ਨਾਨਕ ਤਿਸੁ ਜਨ ਬਲਿਹਾਰੀ ਤੇਰਾ ਦਾਨੁ ਸਭਨੀ ਹੈ ਲੀਤਾ ॥੨॥

ਤਉ ਭਾਣਾ ਤਾਂ ਤ੍ਰਿਪਤਿ ਅਘਾਏ ਰਾਮ ॥ ਮਨੁ ਥੀਆ ਠੰਢਾ ਸਭ ਤ੍ਰਿਸਨ ਬੁਝਾਏ ਰਾਮ ॥ ਮਨੁ ਥੀਆ ਠੰਢਾ ਚੂਕੀ

ਡੰਝਾ ਪਾਇਆ ਬਹੁਤੁ ਖਜਾਨਾ ॥ ਸਿਖ ਸੇਵਕ ਸਭਿ ਭੁੰਚਣ ਲਗੇ ਹੰਉ ਸਤਗੁਰ ਕੈ ਕੁਰਬਾਨਾ ॥ ਨਿਰਭਉ ਭਏ

ਖਸਮ ਰੰਗਿ ਰਾਤੇ ਜਮ ਕੀ ਤ੍ਰਾਸ ਬੁਝਾਏ ॥ ਨਾਨਕ ਦਾਸੁ ਸਦਾ ਸੰਗਿ ਸੇਵਕੁ ਤੇਰੀ ਭਗਤਿ ਕਰੰਉ ਲਿਵ ਲਾਏ ॥੩॥

ਪੂਰੀ ਆਸਾ ਜੀ ਮਨਸਾ ਮੇਰੇ ਰਾਮ ॥ ਮੋਹਿ ਨਿਰਗੁਣ ਜੀਉ ਸਭਿ ਗੁਣ ਤੇਰੇ ਰਾਮ ॥ ਸਭਿ ਗੁਣ ਤੇਰੇ ਠਾਕੁਰ ਮੇਰੇ

ਕਿਤੁ ਮੁਖਿ ਤੁਧੁ ਸਾਲਾਹੀ ॥ ਗੁਣੁ ਅਵਗੁਣੁ ਮੇਰਾ ਕਿਛੁ ਨ ਬੀਚਾਰਿਆ ਬਖਸਿ ਲੀਆ ਖਿਨ ਮਾਹੀ ॥ ਨਉ ਨਿਧਿ

ਪਾਈ ਵਜੀ ਵਾਧਾਈ ਵਾਜੇ ਅਨਹਦ ਤੂਰੇ ॥ ਕਹੁ ਨਾਨਕ ਮੈ ਵਰੁ ਘਰਿ ਪਾਇਆ ਮੇਰੇ ਲਾਥੇ ਜੀ ਸਗਲ ਵਿਸੂਰੇ

॥੪॥੧॥ ਸਲੋਕੁ ॥ ਕਿਆ ਸੁਣੇਦੋ ਕੂੜੁ ਵੰਞਨਿ ਪਵਣ ਝੁਲਾਰਿਆ ॥ ਨਾਨਕ ਸੁਣੀਅਰ ਤੇ ਪਰਵਾਣੁ ਜੋ ਸੁਣੇਦੇ

ਸਚੁ ਧਣੀ ॥੧॥ ਛੰਤੁ ॥ ਤਿਨ ਘੋਲਿ ਘੁਮਾਈ ਜਿਨ ਪ੍ਰਭੁ ਸ੍ਰਵਣੀ ਸੁਣਿਆ ਰਾਮ ॥ ਸੇ ਸਹਜਿ ਸੁਹੇਲੇ ਜਿਨ ਹਰਿ

ਹਰਿ ਰਸਨਾ ਭਣਿਆ ਰਾਮ ॥ ਸੇ ਸਹਜਿ ਸੁਹੇਲੇ ਗੁਣਹ ਅਮੋਲੇ ਜਗਤ ਉਧਾਰਣ ਆਏ ॥ ਭੈ ਬੋਹਿਥ ਸਾਗਰ ਪ੍ਰਭ

ਚਰਣਾ ਕੇਤੇ ਪਾਰਿ ਲਘਾਏ ॥ ਜਿਨ ਕੰਉ ਕ੍ਰਿਪਾ ਕਰੀ ਮੇਰੈ ਠਾਕੁਰਿ ਤਿਨ ਕਾ ਲੇਖਾ ਨ ਗਣਿਆ ॥ ਕਹੁ ਨਾਨਕ

ਤਿਸੁ ਘੋਲਿ ਘੁਮਾਈ ਜਿਨਿ ਪ੍ਰਭੁ ਸ੍ਰਵਣੀ ਸੁਣਿਆ ॥੧॥ ਸਲੋਕੁ ॥ ਲੋਇਣ ਲੋਈ ਡਿਠ ਪਿਆਸ ਨ ਬੁਝੈ ਮੂ

ਘਣੀ ॥ ਨਾਨਕ ਸੇ ਅਖੜੀਆਂ ਬਿਅੰਨਿ ਜਿਨੀ ਡਿਸੰਦੋ ਮਾ ਪਿਰੀ ॥੧॥ ਛੰਤੁ ॥ ਜਿਨੀ ਹਰਿ ਪ੍ਰਭੁ ਡਿਠਾ ਤਿਨ

ਕੁਰਬਾਣੇ ਰਾਮ ॥ ਸੇ ਸਾਚੀ ਦਰਗਹ ਭਾਣੇ ਰਾਮ ॥ ਠਾਕੁਰਿ ਮਾਨੇ ਸੇ ਪਰਧਾਨੇ ਹਰਿ ਸੇਤੀ ਰੰਗਿ ਰਾਤੇ ॥ ਹਰਿ

ਰਸਹਿ ਅਘਾਏ ਸਹਜਿ ਸਮਾਏ ਘਟਿ ਘਟਿ ਰਮਈਆ ਜਾਤੇ ॥ ਸੇਈ ਸਜਣ ਸੰਤ ਸੇ ਸੁਖੀਏ ਠਾਕੁਰ ਅਪਣੇ ਭਾਣੇ ॥

ਕਹੁ ਨਾਨਕ ਜਿਨ ਹਰਿ ਪ੍ਰਭੁ ਡਿਠਾ ਤਿਨ ਕੈ ਸਦ ਕੁਰਬਾਣੇ ॥੨॥ ਸਲੋਕੁ ॥ ਦੇਹ ਅੰਧਾਰੀ ਅੰਧ ਸੁੰਞੀ ਨਾਮ

ਵਿਹੂਣੀਆ ॥ ਨਾਨਕ ਸਫਲ ਜਨੰਮੁ ਜੈ ਘਟਿ ਵੁਠਾ ਸਚੁ ਧਣੀ ॥੧॥ ਛੰਤੁ ॥ ਤਿਨ ਖੰਨੀਐ ਵੰਞਾਂ ਜਿਨ ਮੇਰਾ ਹਰਿ

ਪ੍ਰਭੁ ਡੀਠਾ ਰਾਮ ॥ ਜਨ ਚਾਖਿ ਅਘਾਣੇ ਹਰਿ ਹਰਿ ਅੰਮ੍ਰਿਤੁ ਮੀਠਾ ਰਾਮ ॥ ਹਰਿ ਮਨਹਿ ਮੀਠਾ ਪ੍ਰਭੂ ਤੂਠਾ

ਅਮਿਉ ਵੂਠਾ ਸੁਖ ਭਏ ॥ ਦੁਖ ਨਾਸ ਭਰਮ ਬਿਨਾਸ ਤਨ ਤੇ ਜਪਿ ਜਗਦੀਸ ਈਸਹ ਜੈ ਜਏ ॥ ਮੋਹ ਰਹਤ ਬਿਕਾਰ

ਥਾਕੇ ਪੰਚ ਤੇ ਸੰਗੁ ਤੂਟਾ ॥ ਕਹੁ ਨਾਨਕ ਤਿਨ ਖੰਨੀਐ ਵੰਞਾ ਜਿਨ ਘਟਿ ਮੇਰਾ ਹਰਿ ਪ੍ਰਭੁ ਵੂਠਾ ॥੩॥ ਸਲੋਕੁ ॥ ਜੋ

ਲੋੜੀਦੇ ਰਾਮ ਸੇਵਕ ਸੇਈ ਕਾਂਢਿਆ ॥ ਨਾਨਕ ਜਾਣੇ ਸਤਿ ਸਾਂਈ ਸੰਤ ਨ ਬਾਹਰਾ ॥੧॥ ਛੰਤੁ ॥ ਮਿਲਿ ਜਲੁ

ਜਲਹਿ ਖਟਾਨਾ ਰਾਮ ॥ ਸੰਗਿ ਜੋਤੀ ਜੋਤਿ ਮਿਲਾਨਾ ਰਾਮ ॥ ਸੰਮਾਇ ਪੂਰਨ ਪੁਰਖ ਕਰਤੇ ਆਪਿ ਆਪਹਿ ਜਾਣੀਐ॥ਤਹਸੁੰਨਿ ਸਹਜਿ ਸਮਾਧਿ ਲਾਗੀ ਏਕੁ ਏਕੁ ਵਖਾਣੀਐ ॥ ਆਪਿ ਗੁਪਤਾ ਆਪਿ ਮੁਕਤਾ ਆਪਿ ਆਪੁ ਵਖਾਨਾ ॥

ਨਾਨਕ ਭ੍ਰਮ ਭੈ ਗੁਣ ਬਿਨਾਸੇ ਮਿਲਿ ਜਲੁ ਜਲਹਿ ਖਟਾਨਾ ॥੪॥੨॥ ਵਡਹੰਸੁ ਮਹਲਾ ੫ ॥ ਪ੍ਰਭ ਕਰਣ ਕਾਰਣ

ਸਮਰਥਾ ਰਾਮ ॥ ਰਖੁ ਜਗਤੁ ਸਗਲ ਦੇ ਹਥਾ ਰਾਮ ॥ ਸਮਰਥ ਸਰਣਾ ਜੋਗੁ ਸੁਆਮੀ ਕ੍ਰਿਪਾ ਨਿਧਿ ਸੁਖਦਾਤਾ ॥

ਹੰਉ ਕੁਰਬਾਣੀ ਦਾਸ ਤੇਰੇ ਜਿਨੀ ਏਕੁ ਪਛਾਤਾ ॥ ਵਰਨੁ ਚਿਹਨੁ ਨ ਜਾਇ ਲਖਿਆ ਕਥਨ ਤੇ ਅਕਥਾ ॥ ਬਿਨਵੰਤਿ

ਨਾਨਕ ਸੁਣਹੁ ਬਿਨਤੀ ਪ੍ਰਭ ਕਰਣ ਕਾਰਣ ਸਮਰਥਾ ॥੧॥ ਏਹਿ ਜੀਅ ਤੇਰੇ ਤੂ ਕਰਤਾ ਰਾਮ ॥ ਪ੍ਰਭ ਦੂਖ ਦਰਦ

ਭ੍ਰਮ ਹਰਤਾ ਰਾਮ ॥ ਭ੍ਰਮ ਦੂਖ ਦਰਦ ਨਿਵਾਰਿ ਖਿਨ ਮਹਿ ਰਖਿ ਲੇਹੁ ਦੀਨ ਦੈਆਲਾ ॥ ਮਾਤ ਪਿਤਾ ਸੁਆਮਿ

ਸਜਣੁ ਸਭੁ ਜਗਤੁ ਬਾਲ ਗੋਪਾਲਾ ॥ ਜੋ ਸਰਣਿ ਆਵੈ ਗੁਣ ਨਿਧਾਨ ਪਾਵੈ ਸੋ ਬਹੁੜਿ ਜਨਮਿ ਨ ਮਰਤਾ ॥ ਬਿਨਵੰਤਿ

ਨਾਨਕ ਦਾਸੁ ਤੇਰਾ ਸਭਿ ਜੀਅ ਤੇਰੇ ਤੂ ਕਰਤਾ ॥੨॥ ਆਠ ਪਹਰ ਹਰਿ ਧਿਆਈਐ ਰਾਮ ॥ ਮਨ ਇਛਿਅੜਾ ਫਲੁ

ਪਾਈਐ ਰਾਮ ॥ ਮਨ ਇਛ ਪਾਈਐ ਪ੍ਰਭੁ ਧਿਆਈਐ ਮਿਟਹਿ ਜਮ ਕੇ ਤ੍ਰਾਸਾ ॥ ਗੋਬਿਦੁ ਗਾਇਆ ਸਾਧ ਸੰਗਾਇਆ

ਭਈ ਪੂਰਨ ਆਸਾ ॥ ਤਜਿ ਮਾਨੁ ਮੋਹੁ ਵਿਕਾਰ ਸਗਲੇ ਪ੍ਰਭੂ ਕੈ ਮਨਿ ਭਾਈਐ ॥ ਬਿਨਵੰਤਿ ਨਾਨਕ ਦਿਨਸੁ ਰੈਣੀ

ਸਦਾ ਹਰਿ ਹਰਿ ਧਿਆਈਐ ॥੩॥ ਦਰਿ ਵਾਜਹਿ ਅਨਹਤ ਵਾਜੇ ਰਾਮ ॥ ਘਟਿ ਘਟਿ ਹਰਿ ਗੋਬਿੰਦੁ ਗਾਜੇ ਰਾਮ ॥

ਗੋਵਿਦ ਗਾਜੇ ਸਦਾ ਬਿਰਾਜੇ ਅਗਮ ਅਗੋਚਰੁ ਊਚਾ ॥ ਗੁਣ ਬੇਅੰਤ ਕਿਛੁ ਕਹਣੁ ਨ ਜਾਈ ਕੋਇ ਨ ਸਕੈ ਪਹੂਚਾ ॥

ਆਪਿ ਉਪਾਏ ਆਪਿ ਪ੍ਰਤਿਪਾਲੇ ਜੀਅ ਜੰਤ ਸਭਿ ਸਾਜੇ ॥ ਬਿਨਵੰਤਿ ਨਾਨਕ ਸੁਖੁ ਨਾਮਿ ਭਗਤੀ ਦਰਿ ਵਜਹਿ

ਅਨਹਦ ਵਾਜੇ ॥੪॥੩॥

ਰਾਗੁ ਵਡਹੰਸੁ ਮਹਲਾ ੧ ਘਰੁ ੫ ਅਲਾਹਣੀਆ      ੴ ਸਤਿਗੁਰ ਪ੍ਰਸਾਦਿ ॥

ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥ ਮੁਹਲਤਿ ਪੁਨੀ ਪਾਈ ਭਰੀ ਜਾਨੀਅੜਾ ਘਤਿ

ਚਲਾਇਆ ॥ ਜਾਨੀ ਘਤਿ ਚਲਾਇਆ ਲਿਖਿਆ ਆਇਆ ਰੁੰਨੇ ਵੀਰ ਸਬਾਏ ॥ ਕਾਂਇਆ ਹੰਸ ਥੀਆ ਵੇਛੋੜਾ

ਜਾਂ ਦਿਨ ਪੁੰਨੇ ਮੇਰੀ ਮਾਏ ॥ ਜੇਹਾ ਲਿਖਿਆ ਤੇਹਾ ਪਾਇਆ ਜੇਹਾ ਪੁਰਬਿ ਕਮਾਇਆ ॥ ਧੰਨੁ ਸਿਰੰਦਾ ਸਚਾ

ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥੧॥ ਸਾਹਿਬੁ ਸਿਮਰਹੁ ਮੇਰੇ ਭਾਈਹੋ ਸਭਨਾ ਏਹੁ ਪਇਆਣਾ ॥ ਏਥੈ ਧੰਧਾ

ਕੂੜਾ ਚਾਰਿ ਦਿਹਾ ਆਗੈ ਸਰਪਰ ਜਾਣਾ ॥ ਆਗੈ ਸਰਪਰ ਜਾਣਾ ਜਿਉ ਮਿਹਮਾਣਾ ਕਾਹੇ ਗਾਰਬੁ ਕੀਜੈ ॥ ਜਿਤੁ

ਸੇਵਿਐ ਦਰਗਹ ਸੁਖੁ ਪਾਈਐ ਨਾਮੁ ਤਿਸੈ ਕਾ ਲੀਜੈ ॥ ਆਗੈ ਹੁਕਮੁ ਨ ਚਲੈ ਮੂਲੇ ਸਿਰਿ ਸਿਰਿ ਕਿਆ ਵਿਹਾਣਾ ॥

ਸਾਹਿਬੁ ਸਿਮਰਿਹੁ ਮੇਰੇ ਭਾਈਹੋ ਸਭਨਾ ਏਹੁ ਪਇਆਣਾ ॥੨॥ ਜੋ ਤਿਸੁ ਭਾਵੈ ਸੰਮ੍ਰਥ ਸੋ ਥੀਐ ਹੀਲੜਾ ਏਹੁ

ਸੰਸਾਰੋ ॥ ਜਲਿ ਥਲਿ ਮਹੀਅਲਿ ਰਵਿ ਰਹਿਆ ਸਾਚੜਾ ਸਿਰਜਣਹਾਰੋ ॥ ਸਾਚਾ ਸਿਰਜਣਹਾਰੋ ਅਲਖ ਅਪਾਰੋ

ਤਾ ਕਾ ਅੰਤੁ ਨ ਪਾਇਆ ॥ ਆਇਆ ਤਿਨ ਕਾ ਸਫਲੁ ਭਇਆ ਹੈ ਇਕ ਮਨਿ ਜਿਨੀ ਧਿਆਇਆ ॥ ਢਾਹੇ ਢਾਹਿ

ਉਸਾਰੇ ਆਪੇ ਹੁਕਮਿ ਸਵਾਰਣਹਾਰੋ ॥ ਜੋ ਤਿਸੁ ਭਾਵੈ ਸੰਮ੍ਰਥ ਸੋ ਥੀਐ ਹੀਲੜਾ ਏਹੁ ਸੰਸਾਰੋ ॥੩॥ ਨਾਨਕ ਰੁੰਨਾ

ਬਾਬਾ ਜਾਣੀਐ ਜੇ ਰੋਵੈ ਲਾਇ ਪਿਆਰੋ ॥ ਵਾਲੇਵੇ ਕਾਰਣਿ ਬਾਬਾ ਰੋਈਐ ਰੋਵਣੁ ਸਗਲ ਬਿਕਾਰੋ ॥ ਰੋਵਣੁ ਸਗਲ

ਬਿਕਾਰੋ ਗਾਫਲੁ ਸੰਸਾਰੋ ਮਾਇਆ ਕਾਰਣਿ ਰੋਵੈ ॥ ਚੰਗਾ ਮੰਦਾ ਕਿਛੁ ਸੂਝੈ ਨਾਹੀ ਇਹੁ ਤਨੁ ਏਵੈ ਖੋਵੈ ॥ ਐਥੈ

ਆਇਆ ਸਭੁ ਕੋ ਜਾਸੀ ਕੂੜਿ ਕਰਹੁ ਅਹੰਕਾਰੋ ॥ ਨਾਨਕ ਰੁੰਨਾ ਬਾਬਾ ਜਾਣੀਐ ਜੇ ਰੋਵੈ ਲਾਇ ਪਿਆਰੋ ॥੪॥੧॥

ਵਡਹੰਸੁ ਮਹਲਾ ੧ ॥ ਆਵਹੁ ਮਿਲਹੁ ਸਹੇਲੀਹੋ ਸਚੜਾ ਨਾਮੁ ਲਏਹਾਂ ॥ ਰੋਵਹ ਬਿਰਹਾ ਤਨ ਕਾ ਆਪਣਾ ਸਾਹਿਬੁ

ਸੰਮਾੑਲੇਹਾਂ ॥ ਸਾਹਿਬੁ ਸਮਾੑਲਿਹ ਪੰਥੁ ਨਿਹਾਲਿਹ ਅਸਾ ਭਿ ਓਥੈ ਜਾਣਾ ॥ ਜਿਸ ਕਾ ਕੀਆ ਤਿਨ ਹੀ ਲੀਆ ਹੋਆ

ਤਿਸੈ ਕਾ ਭਾਣਾ ॥ ਜੋ ਤਿਨਿ ਕਰਿ ਪਾਇਆ ਸੁ ਆਗੈ ਆਇਆ ਅਸੀ ਕਿ ਹੁਕਮੁ ਕਰੇਹਾ ॥ ਆਵਹੁ ਮਿਲਹੁ

ਸਹੇਲੀਹੋ ਸਚੜਾ ਨਾਮੁ ਲਏਹਾ ॥੧॥ ਮਰਣੁ ਨ ਮੰਦਾ ਲੋਕਾ ਆਖੀਐ ਜੇ ਮਰਿ ਜਾਣੈ ਐਸਾ ਕੋਇ ॥ ਸੇਵਿਹੁ ਸਾਹਿਬੁ

ਸੰਮ੍ਰਥੁ ਆਪਣਾ ਪੰਥੁ ਸੁਹੇਲਾ ਆਗੈ ਹੋਇ ॥ ਪੰਥਿ ਸੁਹੇਲੈ ਜਾਵਹੁ ਤਾਂ ਫਲੁ ਪਾਵਹੁ ਆਗੈ ਮਿਲੈ ਵਡਾਈ ॥ ਭੇਟੈ

ਸਿਉ ਜਾਵਹੁ ਸਚਿ ਸਮਾਵਹੁ ਤਾਂ ਪਤਿ ਲੇਖੈ ਪਾਈ ॥ ਮਹਲੀ ਜਾਇ ਪਾਵਹੁ ਖਸਮੈ ਭਾਵਹੁ ਰੰਗ ਸਿਉ ਰਲੀਆ

ਮਾਣੈ ॥ ਮਰਣੁ ਨ ਮੰਦਾ ਲੋਕਾ ਆਖੀਐ ਜੇ ਕੋਈ ਮਰਿ ਜਾਣੈ ॥੨॥ ਮਰਣੁ ਮੁਣਸਾ ਸੂਰਿਆ ਹਕੁ ਹੈ ਜੋ ਹੋਇ ਮਰਨਿ

ਪਰਵਾਣੋ ॥ ਸੂਰੇ ਸੇਈ ਆਗੈ ਆਖੀਅਹਿ ਦਰਗਹ ਪਾਵਹਿ ਸਾਚੀ ਮਾਣੋ ॥ ਦਰਗਹ ਮਾਣੁ ਪਾਵਹਿ ਪਤਿ ਸਿਉ

ਜਾਵਹਿ ਆਗੈ ਦੂਖੁ ਨ ਲਾਗੈ ॥ ਕਰਿ ਏਕੁ ਧਿਆਵਹਿ ਤਾਂ ਫਲੁ ਪਾਵਹਿ ਜਿਤੁ ਸੇਵਿਐ ਭਉ ਭਾਗੈ ॥ ਊਚਾ ਨਹੀ

ਕਹਣਾ ਮਨ ਮਹਿ ਰਹਣਾ ਆਪੇ ਜਾਣੈ ਜਾਣੋ ॥ ਮਰਣੁ ਮੁਣਸਾਂ ਸੂਰਿਆ ਹਕੁ ਹੈ ਜੋ ਹੋਇ ਮਰਹਿ ਪਰਵਾਣੋ ॥੩॥

ਨਾਨਕ ਕਿਸ ਨੋ ਬਾਬਾ ਰੋਈਐ ਬਾਜੀ ਹੈ ਇਹੁ ਸੰਸਾਰੋ ॥ ਕੀਤਾ ਵੇਖੈ ਸਾਹਿਬੁ ਆਪਣਾ ਕੁਦਰਤਿ ਕਰੇ ਬੀਚਾਰੋ ॥

ਕੁਦਰਤਿ ਬੀਚਾਰੇ ਧਾਰਣ ਧਾਰੇ ਜਿਨਿ ਕੀਆ ਸੋ ਜਾਣੈ ॥ ਆਪੇ ਵੇਖੈ ਆਪੇ ਬੂਝੈ ਆਪੇ ਹੁਕਮੁ ਪਛਾਣੈ ॥ ਜਿਨਿ

ਕਿਛੁ ਕੀਆ ਸੋਈ ਜਾਣੈ ਤਾ ਕਾ ਰੂਪੁ ਅਪਾਰੋ ॥ ਨਾਨਕ ਕਿਸ ਨੋ ਬਾਬਾ ਰੋਈਐ ਬਾਜੀ ਹੈ ਇਹੁ ਸੰਸਾਰੋ ॥੪॥੨॥

ਵਡਹੰਸੁ ਮਹਲਾ ੧ ਦਖਣੀ ॥ ਸਚੁ ਸਿਰੰਦਾ ਸਚਾ ਜਾਣੀਐ ਸਚੜਾ ਪਰਵਦਗਾਰੋ ॥ ਜਿਨਿ ਆਪੀਨੈ ਆਪੁ ਸਾਜਿਆ

ਸਚੜਾ ਅਲਖ ਅਪਾਰੋ ॥ ਦੁਇ ਪੁੜ ਜੋੜਿ ਵਿਛੋੜਿਅਨੁ ਗੁਰ ਬਿਨੁ ਘੋਰੁ ਅੰਧਾਰੋ ॥ ਸੂਰਜੁ ਚੰਦੁ ਸਿਰਜਿਅਨੁ

ਅਹਿਨਿਸਿ ਚਲਤੁ ਵੀਚਾਰੋ ॥੧॥ ਸਚੜਾ ਸਾਹਿਬੁ ਸਚੁ ਤੂ ਸਚੜਾ ਦੇਹਿ ਪਿਆਰੋ ॥ ਰਹਾਉ ॥ ਤੁਧੁ ਸਿਰਜੀ ਮੇਦਨੀ

ਦੁਖੁ ਸੁਖੁ ਦੇਵਣਹਾਰੋ ॥ ਨਾਰੀ ਪੁਰਖ ਸਿਰਜਿਐ ਬਿਖੁ ਮਾਇਆ ਮੋਹੁ ਪਿਆਰੋ ॥ ਖਾਣੀ ਬਾਣੀ ਤੇਰੀਆ ਦੇਹਿ

ਜੀਆ ਆਧਾਰੋ ॥ ਕੁਦਰਤਿ ਤਖਤੁ ਰਚਾਇਆ ਸਚਿ ਨਿਬੇੜਣਹਾਰੋ ॥੨॥ ਆਵਾ ਗਵਣੁ ਸਿਰਜਿਆ ਤੂ ਥਿਰੁ

ਕਰਣੈਹਾਰੋ ॥ ਜੰਮਣੁ ਮਰਣਾ ਆਇ ਗਇਆ ਬਧਿਕੁ ਜੀਉ ਬਿਕਾਰੋ ॥ ਭੂਡੜੈ ਨਾਮੁ ਵਿਸਾਰਿਆ ਬੂਡੜੈ ਕਿਆ

ਤਿਸੁ ਚਾਰੋ ॥ ਗੁਣ ਛੋਡਿ ਬਿਖੁ ਲਦਿਆ ਅਵਗੁਣ ਕਾ ਵਣਜਾਰੋ ॥੩॥ ਸਦੜੇ ਆਏ ਤਿਨਾ ਜਾਨੀਆ ਹੁਕਮਿ

ਸਚੇ ਕਰਤਾਰੋ ॥ ਨਾਰੀ ਪੁਰਖ ਵਿਛੁੰਨਿਆ ਵਿਛੁੜਿਆ ਮੇਲਣਹਾਰੋ ॥ ਰੂਪੁ ਨ ਜਾਣੈ ਸੋਹਣੀਐ ਹੁਕਮਿ ਬਧੀ

ਸਿਰਿ ਕਾਰੋ ॥ ਬਾਲਕ ਬਿਰਧਿ ਨ ਜਾਣਨੀ ਤੋੜਨਿ ਹੇਤੁ ਪਿਆਰੋ ॥੪॥ ਨਉ ਦਰ ਠਾਕੇ ਹੁਕਮਿ ਸਚੈ ਹੰਸੁ ਗਇਆ

ਗੈਣਾਰੇ ॥ ਸਾ ਧਨ ਛੁਟੀ ਮੁਠੀ ਝੂਠਿ ਵਿਧਣੀਆ ਮਿਰਤਕੜਾ ਅੰਙਨੜੇ ਬਾਰੇ ॥ ਸੁਰਤਿ ਮੁਈ ਮਰੁ ਮਾਈਏ ਮਹਲ

ਰੁੰਨੀ ਦਰ ਬਾਰੇ ॥ ਰੋਵਹੁ ਕੰਤ ਮਹੇਲੀਹੋ ਸਚੇ ਕੇ ਗੁਣ ਸਾਰੇ ॥੫॥ ਜਲਿ ਮਲਿ ਜਾਨੀ ਨਾਵਾਲਿਆ ਕਪੜਿ ਪਟਿ

ਅੰਬਾਰੇ ॥ ਵਾਜੇ ਵਜੇ ਸਚੀ ਬਾਣੀਆ ਪੰਚ ਮੁਏ ਮਨੁ ਮਾਰੇ ॥ ਜਾਨੀ ਵਿਛੁੰਨੜੇ ਮੇਰਾ ਮਰਣੁ ਭਇਆ ਧ੍ਰਿਗੁ ਜੀਵਣੁ

ਸੰਸਾਰੇ ॥ ਜੀਵਤੁ ਮਰੈ ਸੁ ਜਾਣੀਐ ਪਿਰ ਸਚੜੈ ਹੇਤਿ ਪਿਆਰੇ ॥੬॥ ਤੁਸੀ ਰੋਵਹੁ ਰੋਵਣ ਆਈਹੋ ਝੂਠਿ ਮੁਠੀ

ਸੰਸਾਰੇ ॥ ਹਉ ਮੁਠੜੀ ਧੰਧੈ ਧਾਵਣੀਆ ਪਿਰਿ ਛੋਡਿਅੜੀ ਵਿਧਣਕਾਰੇ ॥ ਘਰਿ ਘਰਿ ਕੰਤੁ ਮਹੇਲੀਆ ਰੂੜੈ ਹੇਤਿ

ਪਿਆਰੇ ॥ ਮੈ ਪਿਰੁ ਸਚੁ ਸਾਲਾਹਣਾ ਹਉ ਰਹਸਿਅੜੀ ਨਾਮਿ ਭਤਾਰੇ ॥੭॥ ਗੁਰਿ ਮਿਲਿਐ ਵੇਸੁ ਪਲਟਿਆ

ਸਾ ਧਨ ਸਚੁ ਸੀਗਾਰੋ ॥ ਆਵਹੁ ਮਿਲਹੁ ਸਹੇਲੀਹੋ ਸਿਮਰਹੁ ਸਿਰਜਣਹਾਰੋ ॥ ਬਈਅਰਿ ਨਾਮਿ ਸੁੋਹਾਗਣੀ ਸਚੁ

ਸਵਾਰਣਹਾਰੋ ॥ ਗਾਵਹੁ ਗੀਤੁ ਨ ਬਿਰਹੜਾ ਨਾਨਕ ਬ੍ਰਹਮ ਬੀਚਾਰੋ ॥੮॥੩॥ ਵਡਹੰਸੁ ਮਹਲਾ ੧ ॥ ਜਿਨਿ ਜਗੁ

ਸਿਰਜਿ ਸਮਾਇਆ ਸੋ ਸਾਹਿਬੁ ਕੁਦਰਤਿ ਜਾਣੋਵਾ ॥ ਸਚੜਾ ਦੂਰਿ ਨ ਭਾਲੀਐ ਘਟਿ ਘਟਿ ਸਬਦੁ ਪਛਾਣੋਵਾ ॥

ਸਚੁ ਸਬਦੁ ਪਛਾਣਹੁ ਦੂਰਿ ਨ ਜਾਣਹੁ ਜਿਨਿ ਏਹ ਰਚਨਾ ਰਾਚੀ ॥ ਨਾਮੁ ਧਿਆਏ ਤਾ ਸੁਖੁ ਪਾਏ ਬਿਨੁ ਨਾਵੈ ਪਿੜ

ਕਾਚੀ ॥ ਜਿਨਿ ਥਾਪੀ ਬਿਧਿ ਜਾਣੈ ਸੋਈ ਕਿਆ ਕੋ ਕਹੈ ਵਖਾਣੋ ॥ ਜਿਨਿ ਜਗੁ ਥਾਪਿ ਵਤਾਇਆ ਜਾਲੁੋ ਸੋ ਸਾਹਿਬੁ

ਪਰਵਾਣੋ ॥੧॥ ਬਾਬਾ ਆਇਆ ਹੈ ਉਠਿ ਚਲਣਾ ਅਧ ਪੰਧੈ ਹੈ ਸੰਸਾਰੋਵਾ ॥ ਸਿਰਿ ਸਿਰਿ ਸਚੜੈ ਲਿਖਿਆ ਦੁਖੁ

ਸੁਖੁ ਪੁਰਬਿ ਵੀਚਾਰੋਵਾ ॥ ਦੁਖੁ ਸੁਖੁ ਦੀਆ ਜੇਹਾ ਕੀਆ ਸੋ ਨਿਬਹੈ ਜੀਅ ਨਾਲੇ ॥ ਜੇਹੇ ਕਰਮ ਕਰਾਏ ਕਰਤਾ ਦੂਜੀ

ਕਾਰ ਨ ਭਾਲੇ ॥ ਆਪਿ ਨਿਰਾਲਮੁ ਧੰਧੈ ਬਾਧੀ ਕਰਿ ਹੁਕਮੁ ਛਡਾਵਣਹਾਰੋ ॥ ਅਜੁ ਕਲਿ ਕਰਦਿਆ ਕਾਲੁ ਬਿਆਪੈ

ਦੂਜੈ ਭਾਇ ਵਿਕਾਰੋ ॥੨॥ ਜਮ ਮਾਰਗ ਪੰਥੁ ਨ ਸੁਝਈ ਉਝੜੁ ਅੰਧ ਗੁਬਾਰੋਵਾ ॥ ਨਾ ਜਲੁ ਲੇਫ ਤੁਲਾਈਆ ਨਾ

ਭੋਜਨ ਪਰਕਾਰੋਵਾ ॥ ਭੋਜਨ ਭਾਉ ਨ ਠੰਢਾ ਪਾਣੀ ਨਾ ਕਾਪੜੁ ਸੀਗਾਰੋ ॥ ਗਲਿ ਸੰਗਲੁ ਸਿਰਿ ਮਾਰੇ ਊਭੌ ਨਾ ਦੀਸੈ

ਘਰ ਬਾਰੋ ॥ ਇਬ ਕੇ ਰਾਹੇ ਜੰਮਨਿ ਨਾਹੀ ਪਛੁਤਾਣੇ ਸਿਰਿ ਭਾਰੋ ॥ ਬਿਨੁ ਸਾਚੇ ਕੋ ਬੇਲੀ ਨਾਹੀ ਸਾਚਾ ਏਹੁ ਬੀਚਾਰੋ ॥

੩॥ ਬਾਬਾ ਰੋਵਹਿ ਰਵਹਿ ਸੁ ਜਾਣੀਅਹਿ ਮਿਲਿ ਰੋਵੈ ਗੁਣ ਸਾਰੇਵਾ ॥ ਰੋਵੈ ਮਾਇਆ ਮੁਠੜੀ ਧੰਧੜਾ ਰੋਵਣਹਾਰੇਵਾ

॥ ਧੰਧਾ ਰੋਵੈ ਮੈਲੁ ਨ ਧੋਵੈ ਸੁਪਨੰਤਰੁ ਸੰਸਾਰੋ ॥ ਜਿਉ ਬਾਜੀਗਰੁ ਭਰਮੈ ਭੂਲੈ ਝੂਠਿ ਮੁਠੀ ਅਹੰਕਾਰੋ ॥ ਆਪੇ

ਮਾਰਗਿ ਪਾਵਣਹਾਰਾ ਆਪੇ ਕਰਮ ਕਮਾਏ ॥ ਨਾਮਿ ਰਤੇ ਗੁਰਿ ਪੂਰੈ ਰਾਖੇ ਨਾਨਕ ਸਹਜਿ ਸੁਭਾਏ ॥੪॥੪॥

ਵਡਹੰਸੁ ਮਹਲਾ ੧ ॥ ਬਾਬਾ ਆਇਆ ਹੈ ਉਠਿ ਚਲਣਾ ਇਹੁ ਜਗੁ ਝੂਠੁ ਪਸਾਰੋਵਾ ॥ ਸਚਾ ਘਰੁ ਸਚੜੈ ਸੇਵੀਐ

ਸਚੁ ਖਰਾ ਸਚਿਆਰੋਵਾ ॥ ਕੂੜਿ ਲਬਿ ਜਾਂ ਥਾਇ ਨ ਪਾਸੀ ਅਗੈ ਲਹੈ ਨ ਠਾਓ ॥ ਅੰਤਰਿ ਆਉ ਨ ਬੈਸਹੁ

ਕਹੀਐ ਜਿਉ ਸੁੰਞੈ ਘਰਿ ਕਾਓ ॥ ਜੰਮਣੁ ਮਰਣੁ ਵਡਾ ਵੇਛੋੜਾ ਬਿਨਸੈ ਜਗੁ ਸਬਾਏ ॥ ਲਬਿ ਧੰਧੈ ਮਾਇਆ ਜਗਤੁ

ਭੁਲਾਇਆ ਕਾਲੁ ਖੜਾ ਰੂਆਏ ॥੧॥ ਬਾਬਾ ਆਵਹੁ ਭਾਈਹੋ ਗਲਿ ਮਿਲਹ ਮਿਲਿ ਮਿਲਿ ਦੇਹ ਆਸੀਸਾ ਹੇ ॥

ਬਾਬਾ ਸਚੜਾ ਮੇਲੁ ਨ ਚੁਕਈ ਪ੍ਰੀਤਮ ਕੀਆ ਦੇਹ ਅਸੀਸਾ ਹੇ ॥ ਆਸੀਸਾ ਦੇਵਹੋ ਭਗਤਿ ਕਰੇਵਹੋ ਮਿਲਿਆ ਕਾ

ਕਿਆ ਮੇਲੋ ॥ ਇਕਿ ਭੂਲੇ ਨਾਵਹੁ ਥੇਹਹੁ ਥਾਵਹੁ ਗੁਰ ਸਬਦੀ ਸਚੁ ਖੇਲੋ ॥ ਜਮ ਮਾਰਗਿ ਨਹੀ ਜਾਣਾ ਸਬਦਿ

ਸਮਾਣਾ ਜੁਗਿ ਜੁਗਿ ਸਾਚੈ ਵੇਸੇ ॥ ਸਾਜਨ ਸੈਣ ਮਿਲਹੁ ਸੰਜੋਗੀ ਗੁਰ ਮਿਲਿ ਖੋਲੇ ਫਾਸੇ ॥੨॥ ਬਾਬਾ ਨਾਂਗੜਾ

ਆਇਆ ਜਗ ਮਹਿ ਦੁਖੁ ਸੁਖੁ ਲੇਖੁ ਲਿਖਾਇਆ ॥ ਲਿਖਿਅੜਾ ਸਾਹਾ ਨਾ ਟਲੈ ਜੇਹੜਾ ਪੁਰਬਿ ਕਮਾਇਆ ॥ ਬਹਿ

ਸਾਚੈ ਲਿਖਿਆ ਅੰਮ੍ਰਿਤੁ ਬਿਖਿਆ ਜਿਤੁ ਲਾਇਆ ਤਿਤੁ ਲਾਗਾ ॥ ਕਾਮਣਿਆਰੀ ਕਾਮਣ ਪਾਏ ਬਹੁ ਰੰਗੀ ਗਲਿ

ਤਾਗਾ ॥ ਹੋਛੀ ਮਤਿ ਭਇਆ ਮਨੁ ਹੋਛਾ ਗੁੜੁ ਸਾ ਮਖੀ ਖਾਇਆ ॥ ਨਾ ਮਰਜਾਦੁ ਆਇਆ ਕਲਿ ਭੀਤਰਿ ਨਾਂਗੋ

ਬੰਧਿ ਚਲਾਇਆ ॥੩॥ ਬਾਬਾ ਰੋਵਹੁ ਜੇ ਕਿਸੈ ਰੋਵਣਾ ਜਾਨੀਅੜਾ ਬੰਧਿ ਪਠਾਇਆ ਹੈ ॥ ਲਿਖਿਅੜਾ ਲੇਖੁ ਨ

ਮੇਟੀਐ ਦਰਿ ਹਾਕਾਰੜਾ ਆਇਆ ਹੈ ॥ ਹਾਕਾਰਾ ਆਇਆ ਜਾ ਤਿਸੁ ਭਾਇਆ ਰੁੰਨੇ ਰੋਵਣਹਾਰੇ ॥ ਪੁਤ ਭਾਈ

ਭਾਤੀਜੇ ਰੋਵਹਿ ਪ੍ਰੀਤਮ ਅਤਿ ਪਿਆਰੇ ॥ ਭੈ ਰੋਵੈ ਗੁਣ ਸਾਰਿ ਸਮਾਲੇ ਕੋ ਮਰੈ ਨ ਮੁਇਆ ਨਾਲੇ ॥ ਨਾਨਕ ਜੁਗਿ

ਜੁਗਿ ਜਾਣ ਸਿਜਾਣਾ ਰੋਵਹਿ ਸਚੁ ਸਮਾਲੇ ॥੪॥੫॥

ਵਡਹੰਸੁ ਮਹਲਾ ੩ ਮਹਲਾ ਤੀਜਾ      ੴ ਸਤਿਗੁਰ ਪ੍ਰਸਾਦਿ ॥

ਪ੍ਰਭੁ ਸਚੜਾ ਹਰਿ ਸਾਲਾਹੀਐ ਕਾਰਜੁ ਸਭੁ ਕਿਛੁ ਕਰਣੈ ਜੋਗੁ ॥ ਸਾ ਧਨ ਰੰਡ ਨ ਕਬਹੂ ਬੈਸਈ ਨਾ ਕਦੇ ਹੋਵੈ ਸੋਗੁ

॥ ਨਾ ਕਦੇ ਹੋਵੈ ਸੋਗੁ ਅਨਦਿਨੁ ਰਸ ਭੋਗ ਸਾ ਧਨ ਮਹਲਿ ਸਮਾਣੀ ॥ ਜਿਨਿ ਪ੍ਰਿਉ ਜਾਤਾ ਕਰਮ ਬਿਧਾਤਾ ਬੋਲੇ

ਅੰਮ੍ਰਿਤ ਬਾਣੀ ॥ ਗੁਣਵੰਤੀਆ ਗੁਣ ਸਾਰਹਿ ਅਪਣੇ ਕੰਤ ਸਮਾਲਹਿ ਨਾ ਕਦੇ ਲਗੈ ਵਿਜੋਗੋ ॥ ਸਚੜਾ ਪਿਰੁ

ਸਾਲਾਹੀਐ ਸਭੁ ਕਿਛੁ ਕਰਣੈ ਜੋਗੋ ॥੧॥ ਸਚੜਾ ਸਾਹਿਬੁ ਸਬਦਿ ਪਛਾਣੀਐ ਆਪੇ ਲਏ ਮਿਲਾਏ ॥ ਸਾ ਧਨ

ਪ੍ਰਿਅ ਕੈ ਰੰਗਿ ਰਤੀ ਵਿਚਹੁ ਆਪੁ ਗਵਾਏ ॥ ਵਿਚਹੁ ਆਪੁ ਗਵਾਏ ਫਿਰਿ ਕਾਲੁ ਨ ਖਾਏ ਗੁਰਮੁਖਿ ਏਕੋ ਜਾਤਾ ॥

ਕਾਮਣਿ ਇਛ ਪੁੰਨੀ ਅੰਤਰਿ ਭਿੰਨੀ ਮਿਲਿਆ ਜਗਜੀਵਨੁ ਦਾਤਾ ॥ ਸਬਦ ਰੰਗਿ ਰਾਤੀ ਜੋਬਨਿ ਮਾਤੀ ਪਿਰ ਕੈ

ਅੰਕਿ ਸਮਾਏ ॥ ਸਚੜਾ ਸਾਹਿਬੁ ਸਬਦਿ ਪਛਾਣੀਐ ਆਪੇ ਲਏ ਮਿਲਾਏ ॥੨॥ ਜਿਨੀ ਆਪਣਾ ਕੰਤੁ ਪਛਾਣਿਆ

ਹਉ ਤਿਨ ਪੂਛਉ ਸੰਤਾ ਜਾਏ ॥ ਆਪੁ ਛੋਡਿ ਸੇਵਾ ਕਰੀ ਪਿਰੁ ਸਚੜਾ ਮਿਲੈ ਸਹਜਿ ਸੁਭਾਏ ॥ ਪਿਰੁ ਸਚਾ ਮਿਲੈ

ਆਏ ਸਾਚੁ ਕਮਾਏ ਸਾਚਿ ਸਬਦਿ ਧਨ ਰਾਤੀ ॥ ਕਦੇ ਨ ਰਾਂਡ ਸਦਾ ਸੋਹਾਗਣਿ ਅੰਤਰਿ ਸਹਜ ਸਮਾਧੀ ॥ ਪਿਰੁ

ਰਹਿਆ ਭਰਪੂਰੇ ਵੇਖੁ ਹਦੂਰੇ ਰੰਗੁ ਮਾਣੇ ਸਹਜਿ ਸੁਭਾਏ ॥ ਜਿਨੀ ਆਪਣਾ ਕੰਤੁ ਪਛਾਣਿਆ ਹਉ ਤਿਨ ਪੂਛਉ

ਸੰਤਾ ਜਾਏ ॥੩॥ ਪਿਰਹੁ ਵਿਛੁੰਨੀਆ ਭੀ ਮਿਲਹ ਜੇ ਸਤਿਗੁਰ ਲਾਗਹ ਸਾਚੇ ਪਾਏ ॥ ਸਤਿਗੁਰੁ ਸਦਾ ਦਇਆਲੁ

ਹੈ ਅਵਗੁਣ ਸਬਦਿ ਜਲਾਏ ॥ ਅਉਗੁਣ ਸਬਦਿ ਜਲਾਏ ਦੂਜਾ ਭਾਉ ਗਵਾਏ ਸਚੇ ਹੀ ਸਚਿ ਰਾਤੀ ॥ ਸਚੈ ਸਬਦਿ

ਸਦਾ ਸੁਖੁ ਪਾਇਆ ਹਉਮੈ ਗਈ ਭਰਾਤੀ ॥ ਪਿਰੁ ਨਿਰਮਾਇਲੁ ਸਦਾ ਸੁਖਦਾਤਾ ਨਾਨਕ ਸਬਦਿ ਮਿਲਾਏ ॥

ਪਿਰਹੁ ਵਿਛੁੰਨੀਆ ਭੀ ਮਿਲਹ ਜੇ ਸਤਿਗੁਰ ਲਾਗਹ ਸਾਚੇ ਪਾਏ ॥੪॥੧॥ ਵਡਹੰਸੁ ਮਹਲਾ ੩ ॥ ਸੁਣਿਅਹੁ ਕੰਤ

ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰਿ ॥ ਅਵਗਣਵੰਤੀ ਪਿਰੁ ਨ ਜਾਣਈ ਮੁਠੀ ਰੋਵੈ ਕੰਤ ਵਿਸਾਰਿ ॥ ਰੋਵੈ ਕੰਤ

ਸੰਮਾਲਿ ਸਦਾ ਗੁਣ ਸਾਰਿ ਨਾ ਪਿਰੁ ਮਰੈ ਨ ਜਾਏ ॥ ਗੁਰਮੁਖਿ ਜਾਤਾ ਸਬਦਿ ਪਛਾਤਾ ਸਾਚੈ ਪ੍ਰੇਮਿ ਸਮਾਏ ॥ ਜਿਨਿ

ਅਪਣਾ ਪਿਰੁ ਨਹੀ ਜਾਤਾ ਕਰਮ ਬਿਧਾਤਾ ਕੂੜਿ ਮੁਠੀ ਕੂੜਿਆਰੇ ॥ ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ

ਸਬਦਿ ਵੀਚਾਰੇ ॥੧॥ ਸਭੁ ਜਗੁ ਆਪਿ ਉਪਾਇਓਨੁ ਆਵਣੁ ਜਾਣੁ ਸੰਸਾਰਾ ॥ ਮਾਇਆ ਮੋਹੁ ਖੁਆਇਅਨੁ ਮਰਿ

ਜੰਮੈ ਵਾਰੋ ਵਾਰਾ ॥ ਮਰਿ ਜੰਮੈ ਵਾਰੋ ਵਾਰਾ ਵਧਹਿ ਬਿਕਾਰਾ ਗਿਆਨ ਵਿਹੂਣੀ ਮੂਠੀ ॥ ਬਿਨੁ ਸਬਦੈ ਪਿਰੁ ਨ

ਪਾਇਓ ਜਨਮੁ ਗਵਾਇਓ ਰੋਵੈ ਅਵਗੁਣਿਆਰੀ ਝੂਠੀ ॥ ਪਿਰੁ ਜਗਜੀਵਨੁ ਕਿਸ ਨੋ ਰੋਈਐ ਰੋਵੈ ਕੰਤੁ ਵਿਸਾਰੇ ॥

ਸਭੁ ਜਗੁ ਆਪਿ ਉਪਾਇਓਨੁ ਆਵਣੁ ਜਾਣੁ ਸੰਸਾਰੇ ॥੨॥ ਸੋ ਪਿਰੁ ਸਚਾ ਸਦ ਹੀ ਸਾਚਾ ਹੈ ਨਾ ਓਹੁ ਮਰੈ ਨ ਜਾਏ

॥ ਭੂਲੀ ਫਿਰੈ ਧਨ ਇਆਣੀਆ ਰੰਡ ਬੈਠੀ ਦੂਜੈ ਭਾਏ ॥ ਰੰਡ ਬੈਠੀ ਦੂਜੈ ਭਾਏ ਮਾਇਆ ਮੋਹਿ ਦੁਖੁ ਪਾਏ ਆਵ

ਘਟੈ ਤਨੁ ਛੀਜੈ ॥ ਜੋ ਕਿਛੁ ਆਇਆ ਸਭੁ ਕਿਛੁ ਜਾਸੀ ਦੁਖੁ ਲਾਗਾ ਭਾਇ ਦੂਜੈ ॥ ਜਮਕਾਲੁ ਨ ਸੂਝੈ ਮਾਇਆ ਜਗੁ

ਲੂਝੈ ਲਬਿ ਲੋਭਿ ਚਿਤੁ ਲਾਏ ॥ ਸੋ ਪਿਰੁ ਸਾਚਾ ਸਦ ਹੀ ਸਾਚਾ ਨਾ ਓਹੁ ਮਰੈ ਨ ਜਾਏ ॥੩॥ ਇਕਿ ਰੋਵਹਿ ਪਿਰਹਿ

ਵਿਛੁੰਨੀਆ ਅੰਧੀ ਨਾ ਜਾਣੈ ਪਿਰੁ ਨਾਲੇ ॥ ਗੁਰ ਪਰਸਾਦੀ ਸਾਚਾ ਪਿਰੁ ਮਿਲੈ ਅੰਤਰਿ ਸਦਾ ਸਮਾਲੇ ॥ ਪਿਰੁ ਅੰਤਰਿ

ਸਮਾਲੇ ਸਦਾ ਹੈ ਨਾਲੇ ਮਨਮੁਖਿ ਜਾਤਾ ਦੂਰੇ ॥ ਇਹੁ ਤਨੁ ਰੁਲੈ ਰੁਲਾਇਆ ਕਾਮਿ ਨ ਆਇਆ ਜਿਨਿ ਖਸਮੁ ਨ

ਜਾਤਾ ਹਦੂਰੇ ॥ ਨਾਨਕ ਸਾ ਧਨ ਮਿਲੈ ਮਿਲਾਈ ਪਿਰੁ ਅੰਤਰਿ ਸਦਾ ਸਮਾਲੇ ॥ ਇਕਿ ਰੋਵਹਿ ਪਿਰਹਿ ਵਿਛੁੰਨੀਆ

ਅੰਧੀ ਨ ਜਾਣੈ ਪਿਰੁ ਹੈ ਨਾਲੇ ॥੪॥੨॥ ਵਡਹੰਸੁ ਮਃ ੩ ॥ ਰੋਵਹਿ ਪਿਰਹਿ ਵਿਛੁੰਨੀਆ ਮੈ ਪਿਰੁ ਸਚੜਾ ਹੈ ਸਦਾ

ਨਾਲੇ ॥ ਜਿਨੀ ਚਲਣੁ ਸਹੀ ਜਾਣਿਆ ਸਤਿਗੁਰੁ ਸੇਵਹਿ ਨਾਮੁ ਸਮਾਲੇ ॥ ਸਦਾ ਨਾਮੁ ਸਮਾਲੇ ਸਤਿਗੁਰੁ ਹੈ ਨਾਲੇ

ਸਤਿਗੁਰੁ ਸੇਵਿ ਸੁਖੁ ਪਾਇਆ ॥ ਸਬਦੇ ਕਾਲੁ ਮਾਰਿ ਸਚੁ ਉਰਿ ਧਾਰਿ ਫਿਰਿ ਆਵਣ ਜਾਣੁ ਨ ਹੋਇਆ ॥ ਸਚਾ

ਸਾਹਿਬੁ ਸਚੀ ਨਾਈ ਵੇਖੈ ਨਦਰਿ ਨਿਹਾਲੇ ॥ ਰੋਵਹਿ ਪਿਰਹੁ ਵਿਛੁੰਨੀਆ ਮੈ ਪਿਰੁ ਸਚੜਾ ਹੈ ਸਦਾ ਨਾਲੇ ॥੧॥

ਪ੍ਰਭੁ ਮੇਰਾ ਸਾਹਿਬੁ ਸਭ ਦੂ ਊਚਾ ਹੈ ਕਿਵ ਮਿਲਾਂ ਪ੍ਰੀਤਮ ਪਿਆਰੇ ॥ ਸਤਿਗੁਰਿ ਮੇਲੀ ਤਾਂ ਸਹਜਿ ਮਿਲੀ ਪਿਰੁ

ਰਾਖਿਆ ਉਰ ਧਾਰੇ ॥ ਸਦਾ ਉਰ ਧਾਰੇ ਨੇਹੁ ਨਾਲਿ ਪਿਆਰੇ ਸਤਿਗੁਰ ਤੇ ਪਿਰੁ ਦਿਸੈ ॥ ਮਾਇਆ ਮੋਹ ਕਾ ਕਚਾ

ਚੋਲਾ ਤਿਤੁ ਪੈਧੈ ਪਗੁ ਖਿਸੈ ॥ ਪਿਰ ਰੰਗਿ ਰਾਤਾ ਸੋ ਸਚਾ ਚੋਲਾ ਤਿਤੁ ਪੈਧੈ ਤਿਖਾ ਨਿਵਾਰੇ ॥ ਪ੍ਰਭੁ ਮੇਰਾ ਸਾਹਿਬੁ

ਸਭ ਦੂ ਊਚਾ ਹੈ ਕਿਉ ਮਿਲਾ ਪ੍ਰੀਤਮ ਪਿਆਰੇ ॥੨॥ ਮੈ ਪ੍ਰਭੁ ਸਚੁ ਪਛਾਣਿਆ ਹੋਰ ਭੂਲੀ ਅਵਗਣਿਆਰੇ ॥ ਮੈ

ਸਦਾ ਰਾਵੇ ਪਿਰੁ ਆਪਣਾ ਸਚੜੈ ਸਬਦਿ ਵੀਚਾਰੇ ॥ ਸਚੈ ਸਬਦਿ ਵੀਚਾਰੇ ਰੰਗਿ ਰਾਤੀ ਨਾਰੇ ਮਿਲਿ ਸਤਿਗੁਰ

ਪ੍ਰੀਤਮੁ ਪਾਇਆ ॥ ਅੰਤਰਿ ਰੰਗਿ ਰਾਤੀ ਸਹਜੇ ਮਾਤੀ ਗਇਆ ਦੁਸਮਨੁ ਦੂਖੁ ਸਬਾਇਆ ॥ ਅਪਨੇ ਗੁਰ ਕੰਉ ਤਨੁ

ਮਨੁ ਦੀਜੈ ਤਾਂ ਮਨੁ ਭੀਜੈ ਤ੍ਰਿਸਨਾ ਦੂਖ ਨਿਵਾਰੇ ॥ ਮੈ ਪਿਰੁ ਸਚੁ ਪਛਾਣਿਆ ਹੋਰ ਭੂਲੀ ਅਵਗਣਿਆਰੇ ॥੩॥

ਸਚੜੈ ਆਪਿ ਜਗਤੁ ਉਪਾਇਆ ਗੁਰ ਬਿਨੁ ਘੋਰ ਅੰਧਾਰੋ ॥ ਆਪਿ ਮਿਲਾਏ ਆਪਿ ਮਿਲੈ ਆਪੇ ਦੇਇ ਪਿਆਰੋ ॥

ਆਪੇ ਦੇਇ ਪਿਆਰੋ ਸਹਜਿ ਵਾਪਾਰੋ ਗੁਰਮੁਖਿ ਜਨਮੁ ਸਵਾਰੇ ॥ ਧਨੁ ਜਗ ਮਹਿ ਆਇਆ ਆਪੁ ਗਵਾਇਆ ਦਰਿ

ਸਾਚੈ ਸਚਿਆਰੋ ॥ ਗਿਆਨਿ ਰਤਨਿ ਘਟਿ ਚਾਨਣੁ ਹੋਆ ਨਾਨਕ ਨਾਮ ਪਿਆਰੋ ॥ ਸਚੜੈ ਆਪਿ ਜਗਤੁ

ਉਪਾਇਆ ਗੁਰ ਬਿਨੁ ਘੋਰ ਅੰਧਾਰੋ ॥੪॥੩॥ ਵਡਹੰਸੁ ਮਹਲਾ ੩ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ

ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥ ਹੋਰਿ ਮਰਿ ਜੰਮਹਿ ਆਵਹਿ ਜਾਵਹਿ ਅੰਤਿ ਗਏ

ਪਛੁਤਾਵਹਿ ਬਿਨੁ ਨਾਵੈ ਸੁਖੁ ਨ ਹੋਈ ॥ ਐਥੈ ਕਮਾਵੈ ਸੋ ਫਲੁ ਪਾਵੈ ਮਨਮੁਖਿ ਹੈ ਪਤਿ ਖੋਈ ॥ ਜਮ ਪੁਰਿ ਘੋਰ

ਅੰਧਾਰੁ ਮਹਾ ਗੁਬਾਰੁ ਨਾ ਤਿਥੈ ਭੈਣ ਨ ਭਾਈ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਈ ॥੧॥ ਕਾਇਆ

ਕੰਚਨੁ ਤਾਂ ਥੀਐ ਜਾਂ ਸਤਿਗੁਰੁ ਲਏ ਮਿਲਾਏ ॥ ਭ੍ਰਮੁ ਮਾਇਆ ਵਿਚਹੁ ਕਟੀਐ ਸਚੜੈ ਨਾਮਿ ਸਮਾਏ ॥ ਸਚੈ ਨਾਮਿ

ਸਮਾਏ ਹਰਿ ਗੁਣ ਗਾਏ ਮਿਲਿ ਪ੍ਰੀਤਮ ਸੁਖੁ ਪਾਏ ॥ ਸਦਾ ਅਨੰਦਿ ਰਹੈ ਦਿਨੁ ਰਾਤੀ ਵਿਚਹੁ ਹੰਉਮੈ ਜਾਏ ॥ ਜਿਨੀ

ਪੁਰਖੀ ਹਰਿ ਨਾਮਿ ਚਿਤੁ ਲਾਇਆ ਤਿਨ ਕੈ ਹੰਉ ਲਾਗਉ ਪਾਏ ॥ ਕਾਂਇਆ ਕੰਚਨੁ ਤਾਂ ਥੀਐ ਜਾ ਸਤਿਗੁਰੁ ਲਏ

ਮਿਲਾਏ ॥੨॥ ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥ ਬਿਨੁ ਸਤਿਗੁਰ ਭਰਮਿ ਭੁਲਾਣੀਆ ਕਿਆ

ਮੁਹੁ ਦੇਸਨਿ ਆਗੈ ਜਾਏ ॥ ਕਿਆ ਦੇਨਿ ਮੁਹੁ ਜਾਏ ਅਵਗੁਣਿ ਪਛੁਤਾਏ ਦੁਖੋ ਦੁਖੁ ਕਮਾਏ ॥ ਨਾਮਿ ਰਤੀਆ ਸੇ

ਰੰਗਿ ਚਲੂਲਾ ਪਿਰ ਕੈ ਅੰਕਿ ਸਮਾਏ ॥ ਤਿਸੁ ਜੇਵਡੁ ਅਵਰੁ ਨ ਸੂਝਈ ਕਿਸੁ ਆਗੈ ਕਹੀਐ ਜਾਏ ॥ ਸੋ ਸਚਾ ਸਚੁ

ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥੩॥ ਜਿਨੀ ਸਚੜਾ ਸਚੁ ਸਲਾਹਿਆ ਹੰਉ ਤਿਨ ਲਾਗਉ ਪਾਏ ॥ ਸੇ ਜਨ

ਸਚੇ ਨਿਰਮਲੇ ਤਿਨ ਮਿਲਿਆ ਮਲੁ ਸਭ ਜਾਏ ॥ ਤਿਨ ਮਿਲਿਆ ਮਲੁ ਸਭ ਜਾਏ ਸਚੈ ਸਰਿ ਨਾਏ ਸਚੈ ਸਹਜਿ

ਸੁਭਾਏ ॥ ਨਾਮੁ ਨਿਰੰਜਨੁ ਅਗਮੁ ਅਗੋਚਰੁ ਸਤਿਗੁਰਿ ਦੀਆ ਬੁਝਾਏ ॥ ਅਨਦਿਨੁ ਭਗਤਿ ਕਰਹਿ ਰੰਗਿ ਰਾਤੇ

ਨਾਨਕ ਸਚਿ ਸਮਾਏ ॥ ਜਿਨੀ ਸਚੜਾ ਸਚੁ ਧਿਆਇਆ ਹੰਉ ਤਿਨ ਕੈ ਲਾਗਉ ਪਾਏ ॥੪॥੪॥

ਵਡਹੰਸ ਕੀ ਵਾਰ ਮਹਲਾ ੪ ਲਲਾਂ ਬਹਲੀਮਾ ਕੀ ਧੁਨਿ ਗਾਵਣੀ

ੴ ਸਤਿਗੁਰ ਪ੍ਰਸਾਦਿ ॥ ਸਲੋਕ ਮਃ ੩ ॥ ਸਬਦਿ ਰਤੇ ਵਡ ਹੰਸ ਹੈ ਸਚੁ ਨਾਮੁ ਉਰਿ ਧਾਰਿ ॥ ਸਚੁ ਸੰਗ੍ਰਹਹਿ ਸਦ

ਸਚਿ ਰਹਹਿ ਸਚੈ ਨਾਮਿ ਪਿਆਰਿ ॥ ਸਦਾ ਨਿਰਮਲ ਮੈਲੁ ਨ ਲਗਈ ਨਦਰਿ ਕੀਤੀ ਕਰਤਾਰਿ ॥ ਨਾਨਕ ਹਉ

ਤਿਨ ਕੈ ਬਲਿਹਾਰਣੈ ਜੋ ਅਨਦਿਨੁ ਜਪਹਿ ਮੁਰਾਰਿ ॥੧॥ ਮਃ ੩ ॥ ਮੈ ਜਾਨਿਆ ਵਡ ਹੰਸੁ ਹੈ ਤਾ ਮੈ ਕੀਆ ਸੰਗੁ ॥

ਜੇ ਜਾਣਾ ਬਗੁ ਬਪੁੜਾ ਤ ਜਨਮਿ ਨ ਦੇਦੀ ਅੰਗੁ ॥੨॥ ਮਃ ੩ ॥ ਹੰਸਾ ਵੇਖਿ ਤਰੰਦਿਆ ਬਗਾਂ ਭਿ ਆਯਾ ਚਾਉ ॥

ਡੁਬਿ ਮੁਏ ਬਗ ਬਪੁੜੇ ਸਿਰੁ ਤਲਿ ਉਪਰਿ ਪਾਉ ॥੩॥ ਪਉੜੀ ॥ ਤੂ ਆਪੇ ਹੀ ਆਪਿ ਆਪਿ ਹੈ ਆਪਿ ਕਾਰਣੁ ਕੀਆ

॥ ਤੂ ਆਪੇ ਆਪਿ ਨਿਰੰਕਾਰੁ ਹੈ ਕੋ ਅਵਰੁ ਨ ਬੀਆ ॥ ਤੂ ਕਰਣ ਕਾਰਣ ਸਮਰਥੁ ਹੈ ਤੂ ਕਰਹਿ ਸੁ ਥੀਆ ॥ ਤੂ

ਅਣਮੰਗਿਆ ਦਾਨੁ ਦੇਵਣਾ ਸਭਨਾਹਾ ਜੀਆ ॥ ਸਭਿ ਆਖਹੁ ਸਤਿਗੁਰੁ ਵਾਹੁ ਵਾਹੁ ਜਿਨਿ ਦਾਨੁ ਹਰਿ ਨਾਮੁ ਮੁਖਿ

ਦੀਆ ॥੧॥ ਸਲੋਕੁ ਮਃ ੩ ॥ ਭੈ ਵਿਚਿ ਸਭੁ ਆਕਾਰੁ ਹੈ ਨਿਰਭਉ ਹਰਿ ਜੀਉ ਸੋਇ ॥ ਸਤਿਗੁਰਿ ਸੇਵਿਐ ਹਰਿ ਮਨਿ

ਵਸੈ ਤਿਥੈ ਭਉ ਕਦੇ ਨ ਹੋਇ ॥ ਦੁਸਮਨੁ ਦੁਖੁ ਤਿਸ ਨੋ ਨੇੜਿ ਨ ਆਵੈ ਪੋਹਿ ਨ ਸਕੈ ਕੋਇ ॥ ਗੁਰਮੁਖਿ ਮਨਿ ਵੀਚਾਰਿਆ

ਜੋ ਤਿਸੁ ਭਾਵੈ ਸੁ ਹੋਇ ॥ ਨਾਨਕ ਆਪੇ ਹੀ ਪਤਿ ਰਖਸੀ ਕਾਰਜ ਸਵਾਰੇ ਸੋਇ ॥੧॥ ਮਃ ੩ ॥ ਇਕਿ ਸਜਣ ਚਲੇ

ਇਕਿ ਚਲਿ ਗਏ ਰਹਦੇ ਭੀ ਫੁਨਿ ਜਾਹਿ ॥ ਜਿਨੀ ਸਤਿਗੁਰੁ ਨ ਸੇਵਿਓ ਸੇ ਆਇ ਗਏ ਪਛੁਤਾਹਿ ॥ ਨਾਨਕ ਸਚਿ

ਰਤੇ ਸੇ ਨ ਵਿਛੁੜਹਿ ਸਤਿਗੁਰੁ ਸੇਵਿ ਸਮਾਹਿ ॥੨॥ ਪਉੜੀ ॥ ਤਿਸੁ ਮਿਲੀਐ ਸਤਿਗੁਰ ਸਜਣੈ ਜਿਸੁ ਅੰਤਰਿ ਹਰਿ

ਗੁਣਕਾਰੀ ॥ ਤਿਸੁ ਮਿਲੀਐ ਸਤਿਗੁਰ ਪ੍ਰੀਤਮੈ ਜਿਨਿ ਹੰਉਮੈ ਵਿਚਹੁ ਮਾਰੀ ॥ ਸੋ ਸਤਿਗੁਰੁ ਪੂਰਾ ਧਨੁ ਧੰਨੁ ਹੈ

ਜਿਨਿ ਹਰਿ ਉਪਦੇਸੁ ਦੇ ਸਭ ਸ੍ਰਿਸਿ† ਸਵਾਰੀ ॥ ਨਿਤ ਜਪਿਅਹੁ ਸੰਤਹੁ ਰਾਮ ਨਾਮੁ ਭਉਜਲ ਬਿਖੁ ਤਾਰੀ ॥ ਗੁਰਿ ਪੂਰੈ

ਹਰਿ ਉਪਦੇਸਿਆ ਗੁਰ ਵਿਟੜਿਅਹੁ ਹੰਉ ਸਦ ਵਾਰੀ ॥੨॥ ਸਲੋਕੁ ਮਃ ੩ ॥ ਸਤਿਗੁਰ ਕੀ ਸੇਵਾ ਚਾਕਰੀ ਸੁਖੀ ਹੂੰ

ਸੁਖ ਸਾਰੁ ॥ ਐਥੈ ਮਿਲਨਿ ਵਡਿਆਈਆ ਦਰਗਹ ਮੋਖ ਦੁਆਰੁ ॥ ਸਚੀ ਕਾਰ ਕਮਾਵਣੀ ਸਚੁ ਪੈਨਣੁ ਸਚੁ ਨਾਮੁ

ਅਧਾਰੁ ॥ ਸਚੀ ਸੰਗਤਿ ਸਚਿ ਮਿਲੈ ਸਚੈ ਨਾਇ ਪਿਆਰੁ ॥ ਸਚੈ ਸਬਦਿ ਹਰਖੁ ਸਦਾ ਦਰਿ ਸਚੈ ਸਚਿਆਰੁ ॥

ਨਾਨਕ ਸਤਿਗੁਰ ਕੀ ਸੇਵਾ ਸੋ ਕਰੈ ਜਿਸ ਨੋ ਨਦਰਿ ਕਰੈ ਕਰਤਾਰੁ ॥੧॥ ਮਃ ੩ ॥ ਹੋਰ ਵਿਡਾਣੀ ਚਾਕਰੀ

ਧ੍ਰਿਗੁ ਜੀਵਣੁ ਧ੍ਰਿਗੁ ਵਾਸੁ ॥ ਅੰਮ੍ਰਿਤੁ ਛੋਡਿ ਬਿਖੁ ਲਗੇ ਬਿਖੁ ਖਟਣਾ ਬਿਖੁ ਰਾਸਿ ॥ ਬਿਖੁ ਖਾਣਾ ਬਿਖੁ ਪੈਨਣਾ

ਬਿਖੁ ਕੇ ਮੁਖਿ ਗਿਰਾਸ ॥ ਐਥੈ ਦੁਖੋ ਦੁਖੁ ਕਮਾਵਣਾ ਮੁਇਆ ਨਰਕਿ ਨਿਵਾਸੁ ॥ ਮਨਮੁਖ ਮੁਹਿ ਮੈਲੈ ਸਬਦੁ ਨ

ਜਾਣਨੀ ਕਾਮ ਕਰੋਧਿ ਵਿਣਾਸੁ ॥ ਸਤਿਗੁਰ ਕਾ ਭਉ ਛੋਡਿਆ ਮਨਹਠਿ ਕੰਮੁ ਨ ਆਵੈ ਰਾਸਿ ॥ ਜਮ ਪੁਰਿ ਬਧੇ

ਮਾਰੀਅਹਿ ਕੋ ਨ ਸੁਣੇ ਅਰਦਾਸਿ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਗੁਰਮੁਖਿ ਨਾਮਿ ਨਿਵਾਸੁ ॥੨॥ ਪਉੜੀ

॥ ਸੋ ਸਤਿਗੁਰੁ ਸੇਵਿਹੁ ਸਾਧ ਜਨੁ ਜਿਨਿ ਹਰਿ ਹਰਿ ਨਾਮੁ ਦ੍ਰਿੜਾਇਆ ॥ ਸੋ ਸਤਿਗੁਰੁ ਪੂਜਹੁ ਦਿਨਸੁ ਰਾਤਿ

ਜਿਨਿ ਜਗੰਨਾਥੁ ਜਗਦੀਸੁ ਜਪਾਇਆ ॥ ਸੋ ਸਤਿਗੁਰੁ ਦੇਖਹੁ ਇਕ ਨਿਮਖ ਨਿਮਖ ਜਿਨਿ ਹਰਿ ਕਾ ਹਰਿ ਪੰਥੁ

ਬਤਾਇਆ ॥ ਤਿਸੁ ਸਤਿਗੁਰ ਕੀ ਸਭ ਪਗੀ ਪਵਹੁ ਜਿਨਿ ਮੋਹ ਅੰਧੇਰੁ ਚੁਕਾਇਆ ॥ ਸੋ ਸਤਗੁਰੁ ਕਹਹੁ ਸਭਿ

ਧੰਨੁ ਧੰਨੁ ਜਿਨਿ ਹਰਿ ਭਗਤਿ ਭੰਡਾਰ ਲਹਾਇਆ ॥੩॥ ਸਲੋਕੁ ਮਃ ੩ ॥ ਸਤਿਗੁਰਿ ਮਿਲਿਐ ਭੁਖ ਗਈ ਭੇਖੀ

ਭੁਖ ਨ ਜਾਇ ॥ ਦੁਖਿ ਲਗੈ ਘਰਿ ਘਰਿ ਫਿਰੈ ਅਗੈ ਦੂਣੀ ਮਿਲੈ ਸਜਾਇ ॥ ਅੰਦਰਿ ਸਹਜੁ ਨ ਆਇਓ ਸਹਜੇ ਹੀ

ਲੈ ਖਾਇ ॥ ਮਨਹਠਿ ਜਿਸ ਤੇ ਮੰਗਣਾ ਲੈਣਾ ਦੁਖੁ ਮਨਾਇ ॥ ਇਸੁ ਭੇਖੈ ਥਾਵਹੁ ਗਿਰਹੋ ਭਲਾ ਜਿਥਹੁ ਕੋ ਵਰਸਾਇ

॥ ਸਬਦਿ ਰਤੇ ਤਿਨਾ ਸੋਝੀ ਪਈ ਦੂਜੈ ਭਰਮਿ ਭੁਲਾਇ ॥ ਪਇਐ ਕਿਰਤਿ ਕਮਾਵਣਾ ਕਹਣਾ ਕਛੂ ਨ ਜਾਇ ॥

ਨਾਨਕ ਜੋ ਤਿਸੁ ਭਾਵਹਿ ਸੇ ਭਲੇ ਜਿਨ ਕੀ ਪਤਿ ਪਾਵਹਿ ਥਾਇ ॥੧॥ ਮਃ ੩ ॥ ਸਤਿਗੁਰਿ ਸੇਵਿਐ ਸਦਾ ਸੁਖੁ ਜਨਮ

ਮਰਣ ਦੁਖੁ ਜਾਇ ॥ ਚਿੰਤਾ ਮੂਲਿ ਨ ਹੋਵਈ ਅਚਿੰਤੁ ਵਸੈ ਮਨਿ ਆਇ ॥ ਅੰਤਰਿ ਤੀਰਥੁ ਗਿਆਨੁ ਹੈ ਸਤਿਗੁਰਿ

ਦੀਆ ਬੁਝਾਇ ॥ ਮੈਲੁ ਗਈ ਮਨੁ ਨਿਰਮਲੁ ਹੋਆ ਅੰਮ੍ਰਿਤ ਸਰਿ ਤੀਰਥਿ ਨਾਇ ॥ ਸਜਣ ਮਿਲੇ ਸਜਣਾ ਸਚੈ ਸਬਦਿ

ਸੁਭਾਇ ॥ ਘਰ ਹੀ ਪਰਚਾ ਪਾਇਆ ਜੋਤੀ ਜੋਤਿ ਮਿਲਾਇ ॥ ਪਾਖੰਡਿ ਜਮਕਾਲੁ ਨ ਛੋਡਈ ਲੈ ਜਾਸੀ ਪਤਿ ਗਵਾਇ

॥ ਨਾਨਕ ਨਾਮਿ ਰਤੇ ਸੇ ਉਬਰੇ ਸਚੇ ਸਿਉ ਲਿਵ ਲਾਇ ॥੨॥ ਪਉੜੀ ॥ ਤਿਤੁ ਜਾਇ ਬਹਹੁ ਸਤਸੰਗਤੀ ਜਿਥੈ

ਹਰਿ ਕਾ ਹਰਿ ਨਾਮੁ ਬਿਲੋਈਐ ॥ ਸਹਜੇ ਹੀ ਹਰਿ ਨਾਮੁ ਲੇਹੁ ਹਰਿ ਤਤੁ ਨ ਖੋਈਐ ॥ ਨਿਤ ਜਪਿਅਹੁ ਹਰਿ ਹਰਿ

ਦਿਨਸੁ ਰਾਤਿ ਹਰਿ ਦਰਗਹ ਢੋਈਐ ॥ ਸੋ ਪਾਏ ਪੂਰਾ ਸਤਗੁਰੂ ਜਿਸੁ ਧੁਰਿ ਮਸਤਕਿ ਲਿਲਾਟਿ ਲਿਖੋਈਐ ॥ ਤਿਸੁ

ਗੁਰ ਕੰਉ ਸਭਿ ਨਮਸਕਾਰੁ ਕਰਹੁ ਜਿਨਿ ਹਰਿ ਕੀ ਹਰਿ ਗਾਲ ਗਲੋਈਐ ॥੪॥ ਸਲੋਕ ਮਃ ੩ ॥ ਸਜਣ ਮਿਲੇ

ਸਜਣਾ ਜਿਨ ਸਤਗੁਰ ਨਾਲਿ ਪਿਆਰੁ ॥ ਮਿਲਿ ਪ੍ਰੀਤਮ ਤਿਨੀ ਧਿਆਇਆ ਸਚੈ ਪ੍ਰੇਮਿ ਪਿਆਰੁ ॥ ਮਨ ਹੀ ਤੇ

ਮਨੁ ਮਾਨਿਆ ਗੁਰ ਕੈ ਸਬਦਿ ਅਪਾਰਿ ॥ ਏਹਿ ਸਜਣ ਮਿਲੇ ਨ ਵਿਛੁੜਹਿ ਜਿ ਆਪਿ ਮੇਲੇ ਕਰਤਾਰਿ ॥ ਇਕਨਾ

ਦਰਸਨ ਕੀ ਪਰਤੀਤਿ ਨ ਆਈਆ ਸਬਦਿ ਨ ਕਰਹਿ ਵੀਚਾਰੁ ॥ ਵਿਛੁੜਿਆ ਕਾ ਕਿਆ ਵਿਛੁੜੈ ਜਿਨਾ ਦੂਜੈ ਭਾਇ

ਪਿਆਰੁ ॥ ਮਨਮੁਖ ਸੇਤੀ ਦੋਸਤੀ ਥੋੜੜਿਆ ਦਿਨ ਚਾਰਿ ॥ ਇਸੁ ਪਰੀਤੀ ਤੁਟਦੀ ਵਿਲਮੁ ਨ ਹੋਵਈ ਇਤੁ ਦੋਸਤੀ

ਚਲਨਿ ਵਿਕਾਰ ॥ ਜਿਨਾ ਅੰਦਰਿ ਸਚੇ ਕਾ ਭਉ ਨਾਹੀ ਨਾਮਿ ਨ ਕਰਹਿ ਪਿਆਰੁ ॥ ਨਾਨਕ ਤਿਨ ਸਿਉ ਕਿਆ

ਕੀਚੈ ਦੋਸਤੀ ਜਿ ਆਪਿ ਭੁਲਾਏ ਕਰਤਾਰਿ ॥੧॥ ਮਃ ੩ ॥ ਇਕਿ ਸਦਾ ਇਕਤੈ ਰੰਗਿ ਰਹਹਿ ਤਿਨ ਕੈ ਹਉ ਸਦ

ਬਲਿਹਾਰੈ ਜਾਉ ॥ ਤਨੁ ਮਨੁ ਧਨੁ ਅਰਪੀ ਤਿਨ ਕਉ ਨਿਵਿ ਨਿਵਿ ਲਾਗਉ ਪਾਇ ॥ ਤਿਨ ਮਿਲਿਆ ਮਨੁ ਸੰਤੋਖੀਐ

ਤ੍ਰਿਸਨਾ ਭੁਖ ਸਭ ਜਾਇ ॥ ਨਾਨਕ ਨਾਮਿ ਰਤੇ ਸੁਖੀਏ ਸਦਾ ਸਚੇ ਸਿਉ ਲਿਵ ਲਾਇ ॥੨॥ ਪਉੜੀ ॥ ਤਿਸੁ ਗੁਰ

ਕਉ ਹਉ ਵਾਰਿਆ ਜਿਨਿ ਹਰਿ ਕੀ ਹਰਿ ਕਥਾ ਸੁਣਾਈ ॥ ਤਿਸੁ ਗੁਰ ਕਉ ਸਦ ਬਲਿਹਾਰਣੈ ਜਿਨਿ ਹਰਿ ਸੇਵਾ

ਬਣਤ ਬਣਾਈ ॥ ਸੋ ਸਤਿਗੁਰੁ ਪਿਆਰਾ ਮੇਰੈ ਨਾਲਿ ਹੈ ਜਿਥੈ ਕਿਥੈ ਮੈਨੋ ਲਏ ਛਡਾਈ ॥ ਤਿਸੁ ਗੁਰ ਕਉ ਸਾਬਾਸਿ

ਹੈ ਜਿਨਿ ਹਰਿ ਸੋਝੀ ਪਾਈ ॥ ਨਾਨਕੁ ਗੁਰ ਵਿਟਹੁ ਵਾਰਿਆ ਜਿਨਿ ਹਰਿ ਨਾਮੁ ਦੀਆ ਮੇਰੇ ਮਨ ਕੀ ਆਸ ਪੁਰਾਈ

॥੫॥ ਸਲੋਕ ਮਃ ੩ ॥ ਤ੍ਰਿਸਨਾ ਦਾਧੀ ਜਲਿ ਮੁਈ ਜਲਿ ਜਲਿ ਕਰੇ ਪੁਕਾਰ ॥ ਸਤਿਗੁਰ ਸੀਤਲ ਜੇ ਮਿਲੈ ਫਿਰਿ

ਜਲੈ ਨ ਦੂਜੀ ਵਾਰ ॥ ਨਾਨਕ ਵਿਣੁ ਨਾਵੈ ਨਿਰਭਉ ਕੋ ਨਹੀ ਜਿਚਰੁ ਸਬਦਿ ਨ ਕਰੇ ਵੀਚਾਰੁ ॥੧॥ ਮਃ ੩ ॥ ਭੇਖੀ

ਅਗਨਿ ਨ ਬੁਝਈ ਚਿੰਤਾ ਹੈ ਮਨ ਮਾਹਿ ॥ ਵਰਮੀ ਮਾਰੀ ਸਾਪੁ ਨ ਮਰੈ ਤਿਉ ਨਿਗੁਰੇ ਕਰਮ ਕਮਾਹਿ ॥ ਸਤਿਗੁਰੁ

ਦਾਤਾ ਸੇਵੀਐ ਸਬਦੁ ਵਸੈ ਮਨਿ ਆਇ ॥ ਮਨੁ ਤਨੁ ਸੀਤਲੁ ਸਾਂਤਿ ਹੋਇ ਤ੍ਰਿਸਨਾ ਅਗਨਿ ਬੁਝਾਇ ॥ ਸੁਖਾ ਸਿਰਿ

ਸਦਾ ਸੁਖੁ ਹੋਇ ਜਾ ਵਿਚਹੁ ਆਪੁ ਗਵਾਇ ॥ ਗੁਰਮੁਖਿ ਉਦਾਸੀ ਸੋ ਕਰੇ ਜਿ ਸਚਿ ਰਹੈ ਲਿਵ ਲਾਇ ॥ ਚਿੰਤਾ ਮੂਲਿ

ਨ ਹੋਵਈ ਹਰਿ ਨਾਮਿ ਰਜਾ ਆਘਾਇ ॥ ਨਾਨਕ ਨਾਮ ਬਿਨਾ ਨਹ ਛੂਟੀਐ ਹਉਮੈ ਪਚਹਿ ਪਚਾਇ ॥੨॥ ਪਉੜੀ ॥

ਜਿਨੀ ਹਰਿ ਹਰਿ ਨਾਮੁ ਧਿਆਇਆ ਤਿਨੀ ਪਾਇਅੜੇ ਸਰਬ ਸੁਖਾ ॥ ਸਭੁ ਜਨਮੁ ਤਿਨਾ ਕਾ ਸਫਲੁ ਹੈ ਜਿਨ

ਹਰਿ ਕੇ ਨਾਮ ਕੀ ਮਨਿ ਲਾਗੀ ਭੁਖਾ ॥ ਜਿਨੀ ਗੁਰ ਕੈ ਬਚਨਿ ਆਰਾਧਿਆ ਤਿਨ ਵਿਸਰਿ ਗਏ ਸਭਿ ਦੁਖਾ ॥ ਤੇ

ਸੰਤ ਭਲੇ ਗੁਰਸਿਖ ਹੈ ਜਿਨ ਨਾਹੀ ਚਿੰਤ ਪਰਾਈ ਚੁਖਾ ॥ ਧਨੁ ਧੰਨੁ ਤਿਨਾ ਕਾ ਗੁਰੂ ਹੈ ਜਿਸੁ ਅੰਮ੍ਰਿਤ ਫਲ ਹਰਿ

ਲਾਗੇ ਮੁਖਾ ॥੬॥ ਸਲੋਕ ਮਃ ੩ ॥ ਕਲਿ ਮਹਿ ਜਮੁ ਜੰਦਾਰੁ ਹੈ ਹੁਕਮੇ ਕਾਰ ਕਮਾਇ ॥ ਗੁਰਿ ਰਾਖੇ ਸੇ ਉਬਰੇ

ਮਨਮੁਖਾ ਦੇਇ ਸਜਾਇ ॥ ਜਮਕਾਲੈ ਵਸਿ ਜਗੁ ਬਾਂਧਿਆ ਤਿਸ ਦਾ ਫਰੂ ਨ ਕੋਇ ॥ ਜਿਨਿ ਜਮੁ ਕੀਤਾ ਸੋ ਸੇਵੀਐ

ਗੁਰਮੁਖਿ ਦੁਖੁ ਨ ਹੋਇ ॥ ਨਾਨਕ ਗੁਰਮੁਖਿ ਜਮੁ ਸੇਵਾ ਕਰੇ ਜਿਨ ਮਨਿ ਸਚਾ ਹੋਇ ॥੧॥ ਮਃ ੩ ॥ ਏਹਾ ਕਾਇਆ

ਰੋਗਿ ਭਰੀ ਬਿਨੁ ਸਬਦੈ ਦੁਖੁ ਹਉਮੈ ਰੋਗੁ ਨ ਜਾਇ ॥ ਸਤਿਗੁਰੁ ਮਿਲੈ ਤਾ ਨਿਰਮਲ ਹੋਵੈ ਹਰਿ ਨਾਮੋ ਮੰਨਿ ਵਸਾਇ

॥ ਨਾਨਕ ਨਾਮੁ ਧਿਆਇਆ ਸੁਖਦਾਤਾ ਦੁਖੁ ਵਿਸਰਿਆ ਸਹਜਿ ਸੁਭਾਇ ॥੨॥ ਪਉੜੀ ॥ ਜਿਨਿ ਜਗਜੀਵਨੁ

ਉਪਦੇਸਿਆ ਤਿਸੁ ਗੁਰ ਕਉ ਹਉ ਸਦਾ ਘੁਮਾਇਆ ॥ ਤਿਸੁ ਗੁਰ ਕਉ ਹਉ ਖੰਨੀਐ ਜਿਨਿ ਮਧੁਸੂਦਨੁ ਹਰਿ ਨਾਮੁ

ਸੁਣਾਇਆ ॥ ਤਿਸੁ ਗੁਰ ਕਉ ਹਉ ਵਾਰਣੈ ਜਿਨਿ ਹਉਮੈ ਬਿਖੁ ਸਭੁ ਰੋਗੁ ਗਵਾਇਆ ॥ ਤਿਸੁ ਸਤਿਗੁਰ ਕਉ

ਵਡ ਪੁੰਨੁ ਹੈ ਜਿਨਿ ਅਵਗਣ ਕਟਿ ਗੁਣੀ ਸਮਝਾਇਆ ॥ ਸੋ ਸਤਿਗੁਰੁ ਤਿਨ ਕਉ ਭੇਟਿਆ ਜਿਨ ਕੈ ਮੁਖਿ ਮਸਤਕਿ

ਭਾਗੁ ਲਿਖਿ ਪਾਇਆ ॥੭॥ ਸਲੋਕੁ ਮਃ ੩ ॥ ਭਗਤਿ ਕਰਹਿ ਮਰਜੀਵੜੇ ਗੁਰਮੁਖਿ ਭਗਤਿ ਸਦਾ ਹੋਇ ॥ ਓਨਾ

ਕਉ ਧੁਰਿ ਭਗਤਿ ਖਜਾਨਾ ਬਖਸਿਆ ਮੇਟਿ ਨ ਸਕੈ ਕੋਇ ॥ ਗੁਣ ਨਿਧਾਨੁ ਮਨਿ ਪਾਇਆ ਏਕੋ ਸਚਾ ਸੋਇ ॥ ਨਾਨਕ

ਗੁਰਮੁਖਿ ਮਿਲਿ ਰਹੇ ਫਿਰਿ ਵਿਛੋੜਾ ਕਦੇ ਨ ਹੋਇ ॥੧॥ ਮਃ ੩ ॥ ਸਤਿਗੁਰ ਕੀ ਸੇਵ ਨ ਕੀਨੀਆ ਕਿਆ ਓਹੁ

ਕਰੇ ਵੀਚਾਰੁ ॥ ਸਬਦੈ ਸਾਰ ਨ ਜਾਣਈ ਬਿਖੁ ਭੂਲਾ ਗਾਵਾਰੁ ॥ ਅਗਿਆਨੀ ਅੰਧੁ ਬਹੁ ਕਰਮ ਕਮਾਵੈ ਦੂਜੈ ਭਾਇ

ਪਿਆਰੁ ॥ ਅਣਹੋਦਾ ਆਪੁ ਗਣਾਇਦੇ ਜਮੁ ਮਾਰਿ ਕਰੇ ਤਿਨ ਖੁਆਰੁ ॥ ਨਾਨਕ ਕਿਸ ਨੋ ਆਖੀਐ ਜਾ ਆਪੇ

ਬਖਸਣਹਾਰੁ ॥੨॥ ਪਉੜੀ ॥ ਤੂ ਕਰਤਾ ਸਭੁ ਕਿਛੁ ਜਾਣਦਾ ਸਭਿ ਜੀਅ ਤੁਮਾਰੇ ॥ ਜਿਸੁ ਤੂ ਭਾਵੈ ਤਿਸੁ ਤੂ ਮੇਲਿ

ਲੈਹਿ ਕਿਆ ਜੰਤ ਵਿਚਾਰੇ ॥ ਤੂ ਕਰਣ ਕਾਰਣ ਸਮਰਥੁ ਹੈ ਸਚੁ ਸਿਰਜਣਹਾਰੇ ॥ ਜਿਸੁ ਤੂ ਮੇਲਹਿ ਪਿਆਰਿਆ ਸੋ

ਤੁਧੁ ਮਿਲੈ ਗੁਰਮੁਖਿ ਵੀਚਾਰੇ ॥ ਹਉ ਬਲਿਹਾਰੀ ਸਤਿਗੁਰ ਆਪਣੇ ਜਿਨਿ ਮੇਰਾ ਹਰਿ ਅਲਖੁ ਲਖਾਰੇ ॥੮॥

ਸਲੋਕ ਮਃ ੩ ॥ ਰਤਨਾ ਪਾਰਖੁ ਜੋ ਹੋਵੈ ਸੁ ਰਤਨਾ ਕਰੇ ਵੀਚਾਰੁ ॥ ਰਤਨਾ ਸਾਰ ਨ ਜਾਣਈ ਅਗਿਆਨੀ ਅੰਧੁ

ਅੰਧਾਰੁ ॥ ਰਤਨੁ ਗੁਰੂ ਕਾ ਸਬਦੁ ਹੈ ਬੂਝੈ ਬੂਝਣਹਾਰੁ ॥ ਮੂਰਖ ਆਪੁ ਗਣਾਇਦੇ ਮਰਿ ਜੰਮਹਿ ਹੋਇ ਖੁਆਰੁ ॥

ਨਾਨਕ ਰਤਨਾ ਸੋ ਲਹੈ ਜਿਸੁ ਗੁਰਮੁਖਿ ਲਗੈ ਪਿਆਰੁ ॥ ਸਦਾ ਸਦਾ ਨਾਮੁ ਉਚਰੈ ਹਰਿ ਨਾਮੋ ਨਿਤ ਬਿਉਹਾਰੁ ॥

ਕ੍ਰਿਪਾ ਕਰੇ ਜੇ ਆਪਣੀ ਤਾ ਹਰਿ ਰਖਾ ਉਰ ਧਾਰਿ ॥੧॥ ਮਃ ੩ ॥ ਸਤਿਗੁਰ ਕੀ ਸੇਵ ਨ ਕੀਨੀਆ ਹਰਿ ਨਾਮਿ ਨ

ਲਗੋ ਪਿਆਰੁ ॥ ਮਤ ਤੁਮ ਜਾਣਹੁ ਓਇ ਜੀਵਦੇ ਓਇ ਆਪਿ ਮਾਰੇ ਕਰਤਾਰਿ ॥ ਹਉਮੈ ਵਡਾ ਰੋਗੁ ਹੈ ਭਾਇ ਦੂਜੈ

ਕਰਮ ਕਮਾਇ ॥ ਨਾਨਕ ਮਨਮੁਖਿ ਜੀਵਦਿਆ ਮੁਏ ਹਰਿ ਵਿਸਰਿਆ ਦੁਖੁ ਪਾਇ ॥੨॥ ਪਉੜੀ ॥ ਜਿਸੁ ਅੰਤਰੁ

ਹਿਰਦਾ ਸੁਧੁ ਹੈ ਤਿਸੁ ਜਨ ਕਉ ਸਭਿ ਨਮਸਕਾਰੀ ॥ ਜਿਸੁ ਅੰਦਰਿ ਨਾਮੁ ਨਿਧਾਨੁ ਹੈ ਤਿਸੁ ਜਨ ਕਉ ਹਉ ਬਲਿਹਾਰੀ

॥ ਜਿਸੁ ਅੰਦਰਿ ਬੁਧਿ ਬਿਬੇਕੁ ਹੈ ਹਰਿ ਨਾਮੁ ਮੁਰਾਰੀ ॥ ਸੋ ਸਤਿਗੁਰੁ ਸਭਨਾ ਕਾ ਮਿਤੁ ਹੈ ਸਭ ਤਿਸਹਿ ਪਿਆਰੀ ॥

ਸਭੁ ਆਤਮ ਰਾਮੁ ਪਸਾਰਿਆ ਗੁਰ ਬੁਧਿ ਬੀਚਾਰੀ ॥੯॥ ਸਲੋਕ ਮਃ ੩ ॥ ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ

ਵਿਚਿ ਹਉਮੈ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਉਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ ਬਿਨੁ

ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨ ਮਾਹਿ ॥ ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਨਿ

ਮੁਹਿ ਕਾਲੈ ਉਠਿ ਜਾਹਿ ॥੧॥ ਮਹਲਾ ੧ ॥ ਜਾਲਉ ਐਸੀ ਰੀਤਿ ਜਿਤੁ ਮੈ ਪਿਆਰਾ ਵੀਸਰੈ ॥ ਨਾਨਕ ਸਾਈ

ਭਲੀ ਪਰੀਤਿ ਜਿਤੁ ਸਾਹਿਬ ਸੇਤੀ ਪਤਿ ਰਹੈ ॥੨॥ ਪਉੜੀ ॥ ਹਰਿ ਇਕੋ ਦਾਤਾ ਸੇਵੀਐ ਹਰਿ ਇਕੁ ਧਿਆਈਐ ॥

ਹਰਿ ਇਕੋ ਦਾਤਾ ਮੰਗੀਐ ਮਨ ਚਿੰਦਿਆ ਪਾਈਐ ॥ ਜੇ ਦੂਜੇ ਪਾਸਹੁ ਮੰਗੀਐ ਤਾ ਲਾਜ ਮਰਾਈਐ ॥ ਜਿਨਿ ਸੇਵਿਆ

ਤਿਨਿ ਫਲੁ ਪਾਇਆ ਤਿਸੁ ਜਨ ਕੀ ਸਭ ਭੁਖ ਗਵਾਈਐ ॥ ਨਾਨਕੁ ਤਿਨ ਵਿਟਹੁ ਵਾਰਿਆ ਜਿਨ ਅਨਦਿਨੁ

ਹਿਰਦੈ ਹਰਿ ਨਾਮੁ ਧਿਆਈਐ ॥੧੦॥ ਸਲੋਕੁ ਮਃ ੩ ॥ ਭਗਤ ਜਨਾ ਕੰਉ ਆਪਿ ਤੁਠਾ ਮੇਰਾ ਪਿਆਰਾ ਆਪੇ

ਲਇਅਨੁ ਜਨ ਲਾਇ ॥ ਪਾਤਿਸਾਹੀ ਭਗਤ ਜਨਾ ਕਉ ਦਿਤੀਅਨੁ ਸਿਰਿ ਛਤੁ ਸਚਾ ਹਰਿ ਬਣਾਇ ॥ ਸਦਾ

ਸੁਖੀਏ ਨਿਰਮਲੇ ਸਤਿਗੁਰ ਕੀ ਕਾਰ ਕਮਾਇ ॥ ਰਾਜੇ ਓਇ ਨ ਆਖੀਅਹਿ ਭਿੜਿ ਮਰਹਿ ਫਿਰਿ ਜੂਨੀ ਪਾਹਿ ॥

ਨਾਨਕ ਵਿਣੁ ਨਾਵੈ ਨਕੀਂ ਵਢੀਂ ਫਿਰਹਿ ਸੋਭਾ ਮੂਲਿ ਨ ਪਾਹਿ ॥੧॥ ਮਃ ੩ ॥ ਸੁਣਿ ਸਿਖਿਐ ਸਾਦੁ ਨ ਆਇਓ

ਜਿਚਰੁ ਗੁਰਮੁਖਿ ਸਬਦਿ ਨ ਲਾਗੈ ॥ ਸਤਿਗੁਰਿ ਸੇਵਿਐ ਨਾਮੁ ਮਨਿ ਵਸੈ ਵਿਚਹੁ ਭ੍ਰਮੁ ਭਉ ਭਾਗੈ ॥ ਜੇਹਾ ਸਤਿਗੁਰ

ਨੋ ਜਾਣੈ ਤੇਹੋ ਹੋਵੈ ਤਾ ਸਚਿ ਨਾਮਿ ਲਿਵ ਲਾਗੈ ॥ ਨਾਨਕ ਨਾਮਿ ਮਿਲੈ ਵਡਿਆਈ ਹਰਿ ਦਰਿ ਸੋਹਨਿ ਆਗੈ

॥੨॥ ਪਉੜੀ ॥ ਗੁਰਸਿਖਾਂ ਮਨਿ ਹਰਿ ਪ੍ਰੀਤਿ ਹੈ ਗੁਰੁ ਪੂਜਣ ਆਵਹਿ ॥ ਹਰਿ ਨਾਮੁ ਵਣੰਜਹਿ ਰੰਗ ਸਿਉ ਲਾਹਾ

ਹਰਿ ਨਾਮੁ ਲੈ ਜਾਵਹਿ ॥ ਗੁਰਸਿਖਾ ਕੇ ਮੁਖ ਉਜਲੇ ਹਰਿ ਦਰਗਹ ਭਾਵਹਿ ॥ ਗੁਰੁ ਸਤਿਗੁਰੁ ਬੋਹਲੁ ਹਰਿ ਨਾਮ ਕਾ

ਵਡਭਾਗੀ ਸਿਖ ਗੁਣ ਸਾਂਝ ਕਰਾਵਹਿ ॥ ਤਿਨਾ ਗੁਰਸਿਖਾ ਕੰਉ ਹਉ ਵਾਰਿਆ ਜੋ ਬਹਦਿਆ ਉਠਦਿਆ ਹਰਿ ਨਾਮੁ

ਧਿਆਵਹਿ ॥੧੧॥ ਸਲੋਕ ਮਃ ੩ ॥ ਨਾਨਕ ਨਾਮੁ ਨਿਧਾਨੁ ਹੈ ਗੁਰਮੁਖਿ ਪਾਇਆ ਜਾਇ ॥ ਮਨਮੁਖ ਘਰਿ ਹੋਦੀ

ਵਥੁ ਨ ਜਾਣਨੀ ਅੰਧੇ ਭਉਕਿ ਮੁਏ ਬਿਲਲਾਇ ॥੧॥ ਮਃ ੩ ॥ ਕੰਚਨ ਕਾਇਆ ਨਿਰਮਲੀ ਜੋ ਸਚਿ ਨਾਮਿ

ਸਚਿ ਲਾਗੀ ॥ ਨਿਰਮਲ ਜੋਤਿ ਨਿਰੰਜਨੁ ਪਾਇਆ ਗੁਰਮੁਖਿ ਭ੍ਰਮੁ ਭਉ ਭਾਗੀ ॥ ਨਾਨਕ ਗੁਰਮੁਖਿ ਸਦਾ ਸੁਖੁ

ਪਾਵਹਿ ਅਨਦਿਨੁ ਹਰਿ ਬੈਰਾਗੀ ॥੨॥ ਪਉੜੀ ॥ ਸੇ ਗੁਰਸਿਖ ਧਨੁ ਧੰਨੁ ਹੈ ਜਿਨੀ ਗੁਰ ਉਪਦੇਸੁ ਸੁਣਿਆ ਹਰਿ

ਕੰਨੀ ॥ ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ਤਿਨਿ ਹੰਉਮੈ ਦੁਬਿਧਾ ਭੰਨੀ ॥ ਬਿਨੁ ਹਰਿ ਨਾਵੈ ਕੋ ਮਿਤ੍ਰੁ ਨਾਹੀ

ਵੀਚਾਰਿ ਡਿਠਾ ਹਰਿ ਜੰਨੀ ॥ ਜਿਨਾ ਗੁਰਸਿਖਾ ਕਉ ਹਰਿ ਸੰਤੁਸਟੁ ਹੈ ਤਿਨੀ ਸਤਿਗੁਰ ਕੀ ਗਲ ਮੰਨੀ ॥ ਜੋ

ਗੁਰਮੁਖਿ ਨਾਮੁ ਧਿਆਇਦੇ ਤਿਨੀ ਚੜੀ ਚਵਗਣਿ ਵੰਨੀ ॥੧੨॥ ਸਲੋਕ ਮਃ ੩ ॥ ਮਨਮੁਖੁ ਕਾਇਰੁ ਕਰੂਪੁ ਹੈ

ਬਿਨੁ ਨਾਵੈ ਨਕੁ ਨਾਹਿ ॥ ਅਨਦਿਨੁ ਧੰਧੈ ਵਿਆਪਿਆ ਸੁਪਨੈ ਭੀ ਸੁਖੁ ਨਾਹਿ ॥ ਨਾਨਕ ਗੁਰਮੁਖਿ ਹੋਵਹਿ ਤਾ

ਉਬਰਹਿ ਨਾਹਿ ਤ ਬਧੇ ਦੁਖ ਸਹਾਹਿ ॥੧॥ ਮਃ ੩ ॥ ਗੁਰਮੁਖਿ ਸਦਾ ਦਰਿ ਸੋਹਣੇ ਗੁਰ ਕਾ ਸਬਦੁ ਕਮਾਹਿ ॥ ਅੰਤਰਿ

ਸਾਂਤਿ ਸਦਾ ਸੁਖੁ ਦਰਿ ਸਚੈ ਸੋਭਾ ਪਾਹਿ ॥ ਨਾਨਕ ਗੁਰਮੁਖਿ ਹਰਿ ਨਾਮੁ ਪਾਇਆ ਸਹਜੇ ਸਚਿ ਸਮਾਹਿ ॥੨॥

ਪਉੜੀ ॥ ਗੁਰਮੁਖਿ ਪ੍ਰਹਿਲਾਦਿ ਜਪਿ ਹਰਿ ਗਤਿ ਪਾਈ ॥ ਗੁਰਮੁਖਿ ਜਨਕਿ ਹਰਿ ਨਾਮਿ ਲਿਵ ਲਾਈ ॥ ਗੁਰਮੁਖਿ

ਬਸਿਸਟਿ ਹਰਿ ਉਪਦੇਸੁ ਸੁਣਾਈ ॥ ਬਿਨੁ ਗੁਰ ਹਰਿ ਨਾਮੁ ਨ ਕਿਨੈ ਪਾਇਆ ਮੇਰੇ ਭਾਈ ॥ ਗੁਰਮੁਖਿ ਹਰਿ ਭਗਤਿ

ਹਰਿ ਆਪਿ ਲਹਾਈ ॥੧੩॥ ਸਲੋਕੁ ਮਃ ੩ ॥ ਸਤਿਗੁਰ ਕੀ ਪਰਤੀਤਿ ਨ ਆਈਆ ਸਬਦਿ ਨ ਲਾਗੋ ਭਾਉ ॥

ਓਸ ਨੋ ਸੁਖੁ ਨ ਉਪਜੈ ਭਾਵੈ ਸਉ ਗੇੜਾ ਆਵਉ ਜਾਉ ॥ ਨਾਨਕ ਗੁਰਮੁਖਿ ਸਹਜਿ ਮਿਲੈ ਸਚੇ ਸਿਉ ਲਿਵ ਲਾਉ ॥

੧॥ ਮਃ ੩ ॥ ਏ ਮਨ ਐਸਾ ਸਤਿਗੁਰੁ ਖੋਜਿ ਲਹੁ ਜਿਤੁ ਸੇਵਿਐ ਜਨਮ ਮਰਣ ਦੁਖੁ ਜਾਇ ॥ ਸਹਸਾ ਮੂਲਿ ਨ ਹੋਵਈ

ਹਉਮੈ ਸਬਦਿ ਜਲਾਇ ॥ ਕੂੜੈ ਕੀ ਪਾਲਿ ਵਿਚਹੁ ਨਿਕਲੈ ਸਚੁ ਵਸੈ ਮਨਿ ਆਇ ॥ ਅੰਤਰਿ ਸਾਂਤਿ ਮਨਿ ਸੁਖੁ ਹੋਇ

ਸਚ ਸੰਜਮਿ ਕਾਰ ਕਮਾਇ ॥ ਨਾਨਕ ਪੂਰੈ ਕਰਮਿ ਸਤਿਗੁਰੁ ਮਿਲੈ ਹਰਿ ਜੀਉ ਕਿਰਪਾ ਕਰੇ ਰਜਾਇ ॥੨॥ ਪਉੜੀ ॥

ਜਿਸ ਕੈ ਘਰਿ ਦੀਬਾਨੁ ਹਰਿ ਹੋਵੈ ਤਿਸ ਕੀ ਮੁਠੀ ਵਿਚਿ ਜਗਤੁ ਸਭੁ ਆਇਆ ॥ ਤਿਸ ਕਉ ਤਲਕੀ ਕਿਸੈ ਦੀ

ਨਾਹੀ ਹਰਿ ਦੀਬਾਨਿ ਸਭਿ ਆਣਿ ਪੈਰੀ ਪਾਇਆ ॥ ਮਾਣਸਾ ਕਿਅਹੁ ਦੀਬਾਣਹੁ ਕੋਈ ਨਸਿ ਭਜਿ ਨਿਕਲੈ ਹਰਿ

ਦੀਬਾਣਹੁ ਕੋਈ ਕਿਥੈ ਜਾਇਆ ॥ ਸੋ ਐਸਾ ਹਰਿ ਦੀਬਾਨੁ ਵਸਿਆ ਭਗਤਾ ਕੈ ਹਿਰਦੈ ਤਿਨਿ ਰਹਦੇ ਖੁਹਦੇ ਆਣਿ

ਸਭਿ ਭਗਤਾ ਅਗੈ ਖਲਵਾਇਆ ॥ ਹਰਿ ਨਾਵੈ ਕੀ ਵਡਿਆਈ ਕਰਮਿ ਪਰਾਪਤਿ ਹੋਵੈ ਗੁਰਮੁਖਿ ਵਿਰਲੈ ਕਿਨੈ

ਧਿਆਇਆ ॥੧੪॥ ਸਲੋਕੁ ਮਃ ੩ ॥ ਬਿਨੁ ਸਤਿਗੁਰ ਸੇਵੇ ਜਗਤੁ ਮੁਆ ਬਿਰਥਾ ਜਨਮੁ ਗਵਾਇ ॥ ਦੂਜੈ ਭਾਇ

ਅਤਿ ਦੁਖੁ ਲਗਾ ਮਰਿ ਜੰਮੈ ਆਵੈ ਜਾਇ ॥ ਵਿਸਟਾ ਅੰਦਰਿ ਵਾਸੁ ਹੈ ਫਿਰਿ ਫਿਰਿ ਜੂਨੀ ਪਾਇ ॥ ਨਾਨਕ ਬਿਨੁ

ਨਾਵੈ ਜਮੁ ਮਾਰਸੀ ਅੰਤਿ ਗਇਆ ਪਛੁਤਾਇ ॥੧॥ ਮਃ ੩ ॥ ਇਸੁ ਜਗ ਮਹਿ ਪੁਰਖੁ ਏਕੁ ਹੈ ਹੋਰ ਸਗਲੀ ਨਾਰਿ

ਸਬਾਈ ॥ ਸਭਿ ਘਟ ਭੋਗਵੈ ਅਲਿਪਤੁ ਰਹੈ ਅਲਖੁ ਨ ਲਖਣਾ ਜਾਈ ॥ ਪੂਰੈ ਗੁਰਿ ਵੇਖਾਲਿਆ ਸਬਦੇ ਸੋਝੀ ਪਾਈ

॥ ਪੁਰਖੈ ਸੇਵਹਿ ਸੇ ਪੁਰਖ ਹੋਵਹਿ ਜਿਨੀ ਹਉਮੈ ਸਬਦਿ ਜਲਾਈ ॥ ਤਿਸ ਕਾ ਸਰੀਕੁ ਕੋ ਨਹੀ ਨਾ ਕੋ ਕੰਟਕੁ ਵੈਰਾਈ

॥ ਨਿਹਚਲ ਰਾਜੁ ਹੈ ਸਦਾ ਤਿਸੁ ਕੇਰਾ ਨਾ ਆਵੈ ਨਾ ਜਾਈ ॥ ਅਨਦਿਨੁ ਸੇਵਕੁ ਸੇਵਾ ਕਰੇ ਹਰਿ ਸਚੇ ਕੇ ਗੁਣ ਗਾਈ

॥ ਨਾਨਕੁ ਵੇਖਿ ਵਿਗਸਿਆ ਹਰਿ ਸਚੇ ਕੀ ਵਡਿਆਈ ॥੨॥ ਪਉੜੀ ॥ ਜਿਨ ਕੈ ਹਰਿ ਨਾਮੁ ਵਸਿਆ ਸਦ ਹਿਰਦੈ

ਹਰਿ ਨਾਮੋ ਤਿਨ ਕੰਉ ਰਖਣਹਾਰਾ ॥ ਹਰਿ ਨਾਮੁ ਪਿਤਾ ਹਰਿ ਨਾਮੋ ਮਾਤਾ ਹਰਿ ਨਾਮੁ ਸਖਾਈ ਮਿਤ੍ਰੁ ਹਮਾਰਾ ॥ ਹਰਿ

ਨਾਵੈ ਨਾਲਿ ਗਲਾ ਹਰਿ ਨਾਵੈ ਨਾਲਿ ਮਸਲਤਿ ਹਰਿ ਨਾਮੁ ਹਮਾਰੀ ਕਰਦਾ ਨਿਤ ਸਾਰਾ ॥ ਹਰਿ ਨਾਮੁ ਹਮਾਰੀ

ਸੰਗਤਿ ਅਤਿ ਪਿਆਰੀ ਹਰਿ ਨਾਮੁ ਕੁਲੁ ਹਰਿ ਨਾਮੁ ਪਰਵਾਰਾ ॥ ਜਨ ਨਾਨਕ ਕੰਉ ਹਰਿ ਨਾਮੁ ਹਰਿ ਗੁਰਿ ਦੀਆ

ਹਰਿ ਹਲਤਿ ਪਲਤਿ ਸਦਾ ਕਰੇ ਨਿਸਤਾਰਾ ॥੧੫॥ ਸਲੋਕੁ ਮਃ ੩ ॥ ਜਿਨ ਕੰਉ ਸਤਿਗੁਰੁ ਭੇਟਿਆ ਸੇ ਹਰਿ ਕੀਰਤਿ

ਸਦਾ ਕਮਾਹਿ ॥ ਅਚਿੰਤੁ ਹਰਿ ਨਾਮੁ ਤਿਨ ਕੈ ਮਨਿ ਵਸਿਆ ਸਚੈ ਸਬਦਿ ਸਮਾਹਿ ॥ ਕੁਲੁ ਉਧਾਰਹਿ ਆਪਣਾ ਮੋਖ

ਪਦਵੀ ਆਪੇ ਪਾਹਿ ॥ ਪਾਰਬ੍ਰਹਮੁ ਤਿਨ ਕੰਉ ਸੰਤੁਸਟੁ ਭਇਆ ਜੋ ਗੁਰ ਚਰਨੀ ਜਨ ਪਾਹਿ ॥ ਜਨੁ ਨਾਨਕੁ ਹਰਿ ਕਾ

ਦਾਸੁ ਹੈ ਕਰਿ ਕਿਰਪਾ ਹਰਿ ਲਾਜ ਰਖਾਹਿ ॥੧॥ ਮਃ ੩ ॥ ਹੰਉਮੈ ਅੰਦਰਿ ਖੜਕੁ ਹੈ ਖੜਕੇ ਖੜਕਿ ਵਿਹਾਇ ॥

ਹੰਉਮੈ ਵਡਾ ਰੋਗੁ ਹੈ ਮਰਿ ਜੰਮੈ ਆਵੈ ਜਾਇ ॥ ਜਿਨ ਕਉ ਪੂਰਬਿ ਲਿਖਿਆ ਤਿਨਾ ਸਤਗੁਰੁ ਮਿਲਿਆ ਪ੍ਰਭੁ ਆਇ

॥ ਨਾਨਕ ਗੁਰ ਪਰਸਾਦੀ ਉਬਰੇ ਹਉਮੈ ਸਬਦਿ ਜਲਾਇ ॥੨॥ ਪਉੜੀ ॥ ਹਰਿ ਨਾਮੁ ਹਮਾਰਾ ਪ੍ਰਭੁ ਅਬਿਗਤੁਅਗੋਚਰੁਅਬਿਨਾਸੀਪੁਰਖੁਬਿਧਾਤਾ॥ਹਰਿਨਾਮੁਹਮਸ੍ਰੇਵਹਹਰਿਨਾਮੁਹਮਪੂਜਹਹਰਿਨਾਮੇਹੀਮਨੁਰਾਤਾ॥

ਹਰਿ ਨਾਮੈ ਜੇਵਡੁ ਕੋਈ ਅਵਰੁ ਨ ਸੂਝੈ ਹਰਿ ਨਾਮੋ ਅੰਤਿ ਛਡਾਤਾ ॥ ਹਰਿ ਨਾਮੁ ਦੀਆ ਗੁਰਿ ਪਰਉਪਕਾਰੀ ਧਨੁ

ਧੰਨੁ ਗੁਰੂ ਕਾ ਪਿਤਾ ਮਾਤਾ ॥ ਹੰਉ ਸਤਿਗੁਰ ਅਪੁਣੇ ਕੰਉ ਸਦਾ ਨਮਸਕਾਰੀ ਜਿਤੁ ਮਿਲਿਐ ਹਰਿ ਨਾਮੁ ਮੈ ਜਾਤਾ

॥੧੬॥ ਸਲੋਕੁ ਮਃ ੩ ॥ ਗੁਰਮੁਖਿ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥ ਸਬਦੈ ਸਾਦੁ ਨ ਆਇਓ

ਮਰਿ ਜਨਮੈ ਵਾਰੋ ਵਾਰ ॥ ਮਨਮੁਖਿ ਅੰਧੁ ਨ ਚੇਤਈ ਕਿਤੁ ਆਇਆ ਸੈਸਾਰਿ ॥ ਨਾਨਕ ਜਿਨ ਕਉ ਨਦਰਿ ਕਰੇ ਸੇ

ਗੁਰਮੁਖਿ ਲੰਘੇ ਪਾਰਿ ॥੧॥ ਮਃ ੩ ॥ ਇਕੋ ਸਤਿਗੁਰੁ ਜਾਗਤਾ ਹੋਰੁ ਜਗੁ ਸੂਤਾ ਮੋਹਿ ਪਿਆਸਿ ॥ ਸਤਿਗੁਰੁ ਸੇਵਨਿ

ਜਾਗੰਨਿ ਸੇ ਜੋ ਰਤੇ ਸਚਿ ਨਾਮਿ ਗੁਣਤਾਸਿ ॥ ਮਨਮੁਖਿ ਅੰਧ ਨ ਚੇਤਨੀ ਜਨਮਿ ਮਰਿ ਹੋਹਿ ਬਿਨਾਸਿ ॥ ਨਾਨਕ

ਗੁਰਮੁਖਿ ਤਿਨੀ ਨਾਮੁ ਧਿਆਇਆ ਜਿਨ ਕੰਉ ਧੁਰਿ ਪੂਰਬਿ ਲਿਖਿਆਸਿ ॥੨॥ ਪਉੜੀ ॥ ਹਰਿ ਨਾਮੁ ਹਮਾਰਾ ਭੋਜਨੁ

ਛਤੀਹ ਪਰਕਾਰ ਜਿਤੁ ਖਾਇਐ ਹਮ ਕਉ ਤ੍ਰਿਪਤਿ ਭਈ ॥ ਹਰਿ ਨਾਮੁ ਹਮਾਰਾ ਪੈਨਣੁ ਜਿਤੁ ਫਿਰਿ ਨੰਗੇ ਨ ਹੋਵਹ

ਹੋਰ ਪੈਨਣ ਕੀ ਹਮਾਰੀ ਸਰਧ ਗਈ ॥ ਹਰਿ ਨਾਮੁ ਹਮਾਰਾ ਵਣਜੁ ਹਰਿ ਨਾਮੁ ਵਾਪਾਰੁ ਹਰਿ ਨਾਮੈ ਕੀ ਹਮ ਕੰਉ

ਸਤਿਗੁਰਿ ਕਾਰਕੁਨੀ ਦੀਈ ॥ ਹਰਿ ਨਾਮੈ ਕਾ ਹਮ ਲੇਖਾ ਲਿਖਿਆ ਸਭ ਜਮ ਕੀ ਅਗਲੀ ਕਾਣਿ ਗਈ ॥ ਹਰਿ ਕਾ

ਨਾਮੁ ਗੁਰਮੁਖਿ ਕਿਨੈ ਵਿਰਲੈ ਧਿਆਇਆ ਜਿਨ ਕੰਉ ਧੁਰਿ ਕਰਮਿ ਪਰਾਪਤਿ ਲਿਖਤੁ ਪਈ ॥੧੭॥ ਸਲੋਕ ਮਃ ੩

॥ ਜਗਤੁ ਅਗਿਆਨੀ ਅੰਧੁ ਹੈ ਦੂਜੈ ਭਾਇ ਕਰਮ ਕਮਾਇ ॥ ਦੂਜੈ ਭਾਇ ਜੇਤੇ ਕਰਮ ਕਰੇ ਦੁਖੁ ਲਗੈ ਤਨਿ ਧਾਇ ॥

ਗੁਰ ਪਰਸਾਦੀ ਸੁਖੁ ਊਪਜੈ ਜਾ ਗੁਰ ਕਾ ਸਬਦੁ ਕਮਾਇ ॥ ਸਚੀ ਬਾਣੀ ਕਰਮ ਕਰੇ ਅਨਦਿਨੁ ਨਾਮੁ ਧਿਆਇ ॥

ਨਾਨਕ ਜਿਤੁ ਆਪੇ ਲਾਏ ਤਿਤੁ ਲਗੇ ਕਹਣਾ ਕਿਛੂ ਨ ਜਾਇ ॥੧॥ ਮਃ ੩ ॥ ਹਮ ਘਰਿ ਨਾਮੁ ਖਜਾਨਾ ਸਦਾ ਹੈ

ਭਗਤਿ ਭਰੇ ਭੰਡਾਰਾ ॥ ਸਤਗੁਰੁ ਦਾਤਾ ਜੀਅ ਕਾ ਸਦ ਜੀਵੈ ਦੇਵਣਹਾਰਾ ॥ ਅਨਦਿਨੁ ਕੀਰਤਨੁ ਸਦਾ ਕਰਹਿ

ਗੁਰ ਕੈ ਸਬਦਿ ਅਪਾਰਾ ॥ ਸਬਦੁ ਗੁਰੂ ਕਾ ਸਦ ਉਚਰਹਿ ਜੁਗੁ ਜੁਗੁ ਵਰਤਾਵਣਹਾਰਾ ॥ ਇਹੁ ਮਨੂਆ ਸਦਾ ਸੁਖਿ

ਵਸੈ ਸਹਜੇ ਕਰੇ ਵਾਪਾਰਾ ॥ ਅੰਤਰਿ ਗੁਰ ਗਿਆਨੁ ਹਰਿ ਰਤਨੁ ਹੈ ਮੁਕਤਿ ਕਰਾਵਣਹਾਰਾ ॥ ਨਾਨਕ ਜਿਸ ਨੋ

ਨਦਰਿ ਕਰੇ ਸੋ ਪਾਏ ਸੋ ਹੋਵੈ ਦਰਿ ਸਚਿਆਰਾ ॥੨॥ ਪਉੜੀ ॥ ਧੰਨੁ ਧੰਨੁ ਸੋ ਗੁਰਸਿਖੁ ਕਹੀਐ ਜੋ ਸਤਿਗੁਰ ਚਰਣੀ

ਜਾਇ ਪਇਆ ॥ ਧੰਨੁ ਧੰਨੁ ਸੋ ਗੁਰਸਿਖੁ ਕਹੀਐ ਜਿਨਿ ਹਰਿ ਨਾਮਾ ਮੁਖਿ ਰਾਮੁ ਕਹਿਆ ॥ ਧੰਨੁ ਧੰਨੁ ਸੋ ਗੁਰਸਿਖੁ

ਕਹੀਐ ਜਿਸੁ ਹਰਿ ਨਾਮਿ ਸੁਣਿਐ ਮਨਿ ਅਨਦੁ ਭਇਆ ॥ ਧੰਨੁ ਧੰਨੁ ਸੋ ਗੁਰਸਿਖੁ ਕਹੀਐ ਜਿਨਿ ਸਤਿਗੁਰ ਸੇਵਾ

ਕਰਿ ਹਰਿ ਨਾਮੁ ਲਇਆ ॥ ਤਿਸੁ ਗੁਰਸਿਖ ਕੰਉ ਹੰਉ ਸਦਾ ਨਮਸਕਾਰੀ ਜੋ ਗੁਰ ਕੈ ਭਾਣੈ ਗੁਰਸਿਖੁ ਚਲਿਆ

॥੧੮॥ ਸਲੋਕੁ ਮਃ ੩ ॥ ਮਨਹਠਿ ਕਿਨੈ ਨ ਪਾਇਓ ਸਭ ਥਕੇ ਕਰਮ ਕਮਾਇ ॥ ਮਨਹਠਿ ਭੇਖ ਕਰਿ ਭਰਮਦੇ

ਦੁਖੁ ਪਾਇਆ ਦੂਜੈ ਭਾਇ ॥ ਰਿਧਿ ਸਿਧਿ ਸਭੁ ਮੋਹੁ ਹੈ ਨਾਮੁ ਨ ਵਸੈ ਮਨਿ ਆਇ ॥ ਗੁਰ ਸੇਵਾ ਤੇ ਮਨੁ ਨਿਰਮਲੁ

ਹੋਵੈ ਅਗਿਆਨੁ ਅੰਧੇਰਾ ਜਾਇ ॥ ਨਾਮੁ ਰਤਨੁ ਘਰਿ ਪਰਗਟੁ ਹੋਆ ਨਾਨਕ ਸਹਜਿ ਸਮਾਇ ॥੧॥ ਮਃ ੩ ॥

ਸਬਦੈ ਸਾਦੁ ਨ ਆਇਓ ਨਾਮਿ ਨ ਲਗੋ ਪਿਆਰੁ ॥ ਰਸਨਾ ਫਿਕਾ ਬੋਲਣਾ ਨਿਤ ਨਿਤ ਹੋਇ ਖੁਆਰੁ ॥ ਨਾਨਕ

ਕਿਰਤਿ ਪਇਐ ਕਮਾਵਣਾ ਕੋਇ ਨ ਮੇਟਣਹਾਰੁ ॥੨॥ ਪਉੜੀ ॥ ਧਨੁ ਧਨੁ ਸਤ ਪੁਰਖੁ ਸਤਿਗੁਰੂ ਹਮਾਰਾ ਜਿਤੁ

ਮਿਲਿਐ ਹਮ ਕਉ ਸਾਂਤਿ ਆਈ ॥ ਧਨੁ ਧਨੁ ਸਤ ਪੁਰਖੁ ਸਤਿਗੁਰੂ ਹਮਾਰਾ ਜਿਤੁ ਮਿਲਿਐ ਹਮ ਹਰਿ ਭਗਤਿ ਪਾਈ

॥ ਧਨੁ ਧਨੁ ਹਰਿ ਭਗਤੁ ਸਤਿਗੁਰੂ ਹਮਾਰਾ ਜਿਸ ਕੀ ਸੇਵਾ ਤੇ ਹਮ ਹਰਿ ਨਾਮਿ ਲਿਵ ਲਾਈ ॥ ਧਨੁ ਧਨੁ ਹਰਿ

ਗਿਆਨੀ ਸਤਿਗੁਰੂ ਹਮਾਰਾ ਜਿਨਿ ਵੈਰੀ ਮਿਤ੍ਰੁ ਹਮ ਕਉ ਸਭ ਸਮ ਦ੍ਰਿਸਟਿ ਦਿਖਾਈ ॥ ਧਨੁ ਧਨੁ ਸਤਿਗੁਰੂ ਮਿਤ੍ਰੁ

ਹਮਾਰਾ ਜਿਨਿ ਹਰਿ ਨਾਮ ਸਿਉ ਹਮਾਰੀ ਪ੍ਰੀਤਿ ਬਣਾਈ ॥੧੯॥ ਸਲੋਕੁ ਮਃ ੧ ॥ ਘਰ ਹੀ ਮੁੰਧਿ ਵਿਦੇਸਿ ਪਿਰੁ

ਨਿਤ ਝੂਰੇ ਸੰਮ੍ਹਾਲੇ ॥ ਮਿਲਦਿਆ ਢਿਲ ਨ ਹੋਵਈ ਜੇ ਨੀਅਤਿ ਰਾਸਿ ਕਰੇ ॥੧॥ ਮਃ ੧ ॥ ਨਾਨਕ ਗਾਲੀ ਕੂੜੀਆ

ਬਾਝੁ ਪਰੀਤਿ ਕਰੇਇ ॥ ਤਿਚਰੁ ਜਾਣੈ ਭਲਾ ਕਰਿ ਜਿਚਰੁ ਲੇਵੈ ਦੇਇ ॥੨॥ ਪਉੜੀ ॥ ਜਿਨਿ ਉਪਾਏ ਜੀਅ ਤਿਨਿ

ਹਰਿ ਰਾਖਿਆ ॥ ਅੰਮ੍ਰਿਤੁ ਸਚਾ ਨਾਉ ਭੋਜਨੁ ਚਾਖਿਆ ॥ ਤਿਪਤਿ ਰਹੇ ਆਘਾਇ ਮਿਟੀ ਭਭਾਖਿਆ ॥ ਸਭ ਅੰਦਰਿ

ਇਕੁ ਵਰਤੈ ਕਿਨੈ ਵਿਰਲੈ ਲਾਖਿਆ ॥ ਜਨ ਨਾਨਕ ਭਏ ਨਿਹਾਲੁ ਪ੍ਰਭ ਕੀ ਪਾਖਿਆ ॥੨੦॥ ਸਲੋਕੁ ਮਃ ੩ ॥

ਸਤਿਗੁਰ ਨੋ ਸਭੁ ਕੋ ਵੇਖਦਾ ਜੇਤਾ ਜਗਤੁ ਸੰਸਾਰੁ ॥ ਡਿਠੈ ਮੁਕਤਿ ਨ ਹੋਵਈ ਜਿਚਰੁ ਸਬਦਿ ਨ ਕਰੇ ਵੀਚਾਰੁ ॥

ਹਉਮੈ ਮੈਲੁ ਨ ਚੁਕਈ ਨਾਮਿ ਨ ਲਗੈ ਪਿਆਰੁ ॥ ਇਕਿ ਆਪੇ ਬਖਸਿ ਮਿਲਾਇਅਨੁ ਦੁਬਿਧਾ ਤਜਿ ਵਿਕਾਰ ॥

ਨਾਨਕ ਇਕਿ ਦਰਸਨੁ ਦੇਖਿ ਮਰਿ ਮਿਲੇ ਸਤਿਗੁਰ ਹੇਤਿ ਪਿਆਰਿ ॥੧॥ ਮਃ ੩ ॥ ਸਤਿਗੁਰੂ ਨ ਸੇਵਿਓ ਮੂਰਖ

ਅੰਧ ਗਵਾਰਿ ॥ ਦੂਜੈ ਭਾਇ ਬਹੁਤੁ ਦੁਖੁ ਲਾਗਾ ਜਲਤਾ ਕਰੇ ਪੁਕਾਰ ॥ ਜਿਨ ਕਾਰਣਿ ਗੁਰੂ ਵਿਸਾਰਿਆ ਸੇ ਨ

ਉਪਕਰੇ ਅੰਤੀ ਵਾਰ ॥ ਨਾਨਕ ਗੁਰਮਤੀ ਸੁਖੁ ਪਾਇਆ ਬਖਸੇ ਬਖਸਣਹਾਰ ॥੨॥ ਪਉੜੀ ॥ ਤੂ ਆਪੇ ਆਪਿ

ਆਪਿ ਸਭੁ ਕਰਤਾ ਕੋਈ ਦੂਜਾ ਹੋਇ ਸੁ ਅਵਰੋ ਕਹੀਐ ॥ ਹਰਿ ਆਪੇ ਬੋਲੈ ਆਪਿ ਬੁਲਾਵੈ ਹਰਿ ਆਪੇ ਜਲਿ ਥਲਿ

ਰਵਿ ਰਹੀਐ ॥ ਹਰਿ ਆਪੇ ਮਾਰੈ ਹਰਿ ਆਪੇ ਛੋਡੈ ਮਨ ਹਰਿ ਸਰਣੀ ਪੜਿ ਰਹੀਐ ॥ ਹਰਿ ਬਿਨੁ ਕੋਈ ਮਾਰਿ

ਜੀਵਾਲਿ ਨ ਸਕੈ ਮਨ ਹੋਇ ਨਿਚਿੰਦ ਨਿਸਲੁ ਹੋਇ ਰਹੀਐ ॥ ਉਠਦਿਆ ਬਹਦਿਆ ਸੁਤਿਆ ਸਦਾ ਸਦਾ ਹਰਿ

ਨਾਮੁ ਧਿਆਈਐ ਜਨ ਨਾਨਕ ਗੁਰਮੁਖਿ ਹਰਿ ਲਹੀਐ ॥੨੧॥੧॥ ਸੁਧੁ

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ

ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਸੋਰਠਿ ਮਹਲਾ ੧ ਘਰੁ ੧ ਚਉਪਦੇ ॥

ਸਭਨਾ ਮਰਣਾ ਆਇਆ ਵੇਛੋੜਾ ਸਭਨਾਹ ॥ ਪੁਛਹੁ ਜਾਇ ਸਿਆਣਿਆ ਆਗੈ ਮਿਲਣੁ ਕਿਨਾਹ ॥ ਜਿਨ ਮੇਰਾ

ਸਾਹਿਬੁ ਵੀਸਰੈ ਵਡੜੀ ਵੇਦਨ ਤਿਨਾਹ ॥੧॥ ਭੀ ਸਾਲਾਹਿਹੁ ਸਾਚਾ ਸੋਇ ॥ ਜਾ ਕੀ ਨਦਰਿ ਸਦਾ ਸੁਖੁ ਹੋਇ ॥

ਰਹਾਉ ॥ ਵਡਾ ਕਰਿ ਸਾਲਾਹਣਾ ਹੈ ਭੀ ਹੋਸੀ ਸੋਇ ॥ ਸਭਨਾ ਦਾਤਾ ਏਕੁ ਤੂ ਮਾਣਸ ਦਾਤਿ ਨ ਹੋਇ ॥ ਜੋ ਤਿਸੁ

ਭਾਵੈ ਸੋ ਥੀਐ ਰੰਨ ਕਿ ਰੁੰਨੈ ਹੋਇ ॥੨॥ ਧਰਤੀ ਉਪਰਿ ਕੋਟ ਗੜ ਕੇਤੀ ਗਈ ਵਜਾਇ ॥ ਜੋ ਅਸਮਾਨਿ ਨ ਮਾਵਨੀ

ਤਿਨ ਨਕਿ ਨਥਾ ਪਾਇ ॥ ਜੇ ਮਨ ਜਾਣਹਿ ਸੂਲੀਆ ਕਾਹੇ ਮਿਠਾ ਖਾਹਿ ॥੩॥ ਨਾਨਕ ਅਉਗੁਣ ਜੇਤੜੇ ਤੇਤੇ

ਗਲੀ ਜੰਜੀਰ ॥ ਜੇ ਗੁਣ ਹੋਨਿ ਤ ਕਟੀਅਨਿ ਸੇ ਭਾਈ ਸੇ ਵੀਰ ॥ ਅਗੈ ਗਏ ਨ ਮੰਨੀਅਨਿ ਮਾਰਿ ਕਢਹੁ ਵੇਪੀਰ

॥੪॥੧॥ ਸੋਰਠਿ ਮਹਲਾ ੧ ਘਰੁ ੧ ॥ ਮਨੁ ਹਾਲੀ ਕਿਰਸਾਣੀ ਕਰਣੀ ਸਰਮੁ ਪਾਣੀ ਤਨੁ ਖੇਤੁ ॥ ਨਾਮੁ ਬੀਜੁ

ਸੰਤੋਖੁ ਸੁਹਾਗਾ ਰਖੁ ਗਰੀਬੀ ਵੇਸੁ ॥ ਭਾਉ ਕਰਮ ਕਰਿ ਜੰਮਸੀ ਸੇ ਘਰ ਭਾਗਠ ਦੇਖੁ ॥੧॥ ਬਾਬਾ ਮਾਇਆ ਸਾਥਿ

ਨ ਹੋਇ ॥ ਇਨਿ ਮਾਇਆ ਜਗੁ ਮੋਹਿਆ ਵਿਰਲਾ ਬੂਝੈ ਕੋਇ ॥ ਰਹਾਉ ॥ ਹਾਣੁ ਹਟੁ ਕਰਿ ਆਰਜਾ ਸਚੁ ਨਾਮੁ ਕਰਿ

ਵਥੁ ॥ ਸੁਰਤਿ ਸੋਚ ਕਰਿ ਭਾਂਡਸਾਲ ਤਿਸੁ ਵਿਚਿ ਤਿਸ ਨੋ ਰਖੁ ॥ ਵਣਜਾਰਿਆ ਸਿਉ ਵਣਜੁ ਕਰਿ ਲੈ ਲਾਹਾ ਮਨ

ਹਸੁ ॥੨॥ ਸੁਣਿ ਸਾਸਤ ਸਉਦਾਗਰੀ ਸਤੁ ਘੋੜੇ ਲੈ ਚਲੁ ॥ ਖਰਚੁ ਬੰਨੁ ਚੰਗਿਆਈਆ ਮਤੁ ਮਨ ਜਾਣਹਿ ਕਲੁ

॥ ਨਿਰੰਕਾਰ ਕੈ ਦੇਸਿ ਜਾਹਿ ਤਾ ਸੁਖਿ ਲਹਹਿ ਮਹਲੁ ॥੩॥ ਲਾਇ ਚਿਤੁ ਕਰਿ ਚਾਕਰੀ ਮੰਨਿ ਨਾਮੁ ਕਰਿ ਕੰਮੁ ॥

ਬੰਨੁ ਬਦੀਆ ਕਰਿ ਧਾਵਣੀ ਤਾ ਕੋ ਆਖੈ ਧੰਨੁ ॥ ਨਾਨਕ ਵੇਖੈ ਨਦਰਿ ਕਰਿ ਚੜੈ ਚਵਗਣ ਵੰਨੁ ॥੪॥੨॥

ਸੋਰਠਿ ਮਃ ੧ ਚਉਤੁਕੇ ॥ ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ

ਭਾਈ ਕੌ ਅਤਿ ਭਾਈ ॥ ਹੁਕਮੁ ਭਇਆ ਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥ ਨਾਮੁ ਦਾਨੁ ਇਸਨਾਨੁ

ਨ ਮਨਮੁਖਿ ਤਿਤੁ ਤਨਿ ਧੂੜਿ ਧੁਮਾਈ ॥੧॥ ਮਨੁ ਮਾਨਿਆ ਨਾਮੁ ਸਖਾਈ ॥ ਪਾਇ ਪਰਉ ਗੁਰ ਕੈ ਬਲਿਹਾਰੈ

ਜਿਨਿ ਸਾਚੀ ਬੂਝ ਬੁਝਾਈ ॥ ਰਹਾਉ ॥ ਜਗ ਸਿਉ ਝੂਠ ਪ੍ਰੀਤਿ ਮਨੁ ਬੇਧਿਆ ਜਨ ਸਿਉ ਵਾਦੁ ਰਚਾਈ ॥ ਮਾਇਆ

ਮਗਨੁ ਅਹਿਨਿਸਿ ਮਗੁ ਜੋਹੈ ਨਾਮੁ ਨ ਲੇਵੈ ਮਰੈ ਬਿਖੁ ਖਾਈ ॥ ਗੰਧਣ ਵੈਣਿ ਰਤਾ ਹਿਤਕਾਰੀ ਸਬਦੈ ਸੁਰਤਿ ਨ

ਆਈ ॥ ਰੰਗਿ ਨ ਰਾਤਾ ਰਸਿ ਨਹੀ ਬੇਧਿਆ ਮਨਮੁਖਿ ਪਤਿ ਗਵਾਈ ॥੨॥ ਸਾਧ ਸਭਾ ਮਹਿ ਸਹਜੁ ਨ ਚਾਖਿਆ

ਜਿਹਬਾ ਰਸੁ ਨਹੀ ਰਾਈ ॥ ਮਨੁ ਤਨੁ ਧਨੁ ਅਪੁਨਾ ਕਰਿ ਜਾਨਿਆ ਦਰ ਕੀ ਖਬਰਿ ਨ ਪਾਈ ॥ ਅਖੀ ਮੀਟਿ

ਚਲਿਆ ਅੰਧਿਆਰਾ ਘਰੁ ਦਰੁ ਦਿਸੈ ਨ ਭਾਈ ॥ ਜਮ ਦਰਿ ਬਾਧਾ ਠਉਰ ਨ ਪਾਵੈ ਅਪੁਨਾ ਕੀਆ ਕਮਾਈ ॥੩॥

ਨਦਰਿ ਕਰੇ ਤਾ ਅਖੀ ਵੇਖਾ ਕਹਣਾ ਕਥਨੁ ਨ ਜਾਈ ॥ ਕੰਨੀ ਸੁਣਿ ਸੁਣਿ ਸਬਦਿ ਸਲਾਹੀ ਅੰਮ੍ਰਿਤੁ ਰਿਦੈ ਵਸਾਈ

॥ ਨਿਰਭਉ ਨਿਰੰਕਾਰੁ ਨਿਰਵੈਰੁ ਪੂਰਨ ਜੋਤਿ ਸਮਾਈ ॥ ਨਾਨਕ ਗੁਰ ਵਿਣੁ ਭਰਮੁ ਨ ਭਾਗੈ ਸਚਿ ਨਾਮਿ

ਵਡਿਆਈ ॥੪॥੩॥ ਸੋਰਠਿ ਮਹਲਾ ੧ ਦੁਤੁਕੇ ॥ ਪੁੜੁ ਧਰਤੀ ਪੁੜੁ ਪਾਣੀ ਆਸਣੁ ਚਾਰਿ ਕੁੰਟ ਚਉਬਾਰਾ ॥

ਸਗਲ ਭਵਣ ਕੀ ਮੂਰਤਿ ਏਕਾ ਮੁਖਿ ਤੇਰੈ ਟਕਸਾਲਾ ॥੧॥ ਮੇਰੇ ਸਾਹਿਬਾ ਤੇਰੇ ਚੋਜ ਵਿਡਾਣਾ ॥ ਜਲਿ ਥਲਿ

ਮਹੀਅਲਿ ਭਰਿਪੁਰਿ ਲੀਣਾ ਆਪੇ ਸਰਬ ਸਮਾਣਾ ॥ ਰਹਾਉ ॥ ਜਹ ਜਹ ਦੇਖਾ ਤਹ ਜੋਤਿ ਤੁਮਾਰੀ ਤੇਰਾ ਰੂਪੁ ਕਿਨੇਹਾ

॥ ਇਕਤੁ ਰੂਪਿ ਫਿਰਹਿ ਪਰਛੰਨਾ ਕੋਇ ਨ ਕਿਸ ਹੀ ਜੇਹਾ ॥੨॥ ਅੰਡਜ ਜੇਰਜ ਉਤਭੁਜ ਸੇਤਜ ਤੇਰੇ ਕੀਤੇ ਜੰਤਾ ॥

ਏਕੁ ਪੁਰਬੁ ਮੈ ਤੇਰਾ ਦੇਖਿਆ ਤੂ ਸਭਨਾ ਮਾਹਿ ਰਵੰਤਾ ॥੩॥ ਤੇਰੇ ਗੁਣ ਬਹੁਤੇ ਮੈ ਏਕੁ ਨ ਜਾਣਿਆ ਮੈ ਮੂਰਖ

ਕਿਛੁ ਦੀਜੈ ॥ ਪ੍ਰਣਵਤਿ ਨਾਨਕ ਸੁਣਿ ਮੇਰੇ ਸਾਹਿਬਾ ਡੁਬਦਾ ਪਥਰੁ ਲੀਜੈ ॥੪॥੪॥ ਸੋਰਠਿ ਮਹਲਾ ੧ ॥ ਹਉ

ਪਾਪੀ ਪਤਿਤੁ ਪਰਮ ਪਾਖੰਡੀ ਤੂ ਨਿਰਮਲੁ ਨਿਰੰਕਾਰੀ ॥ ਅੰਮ੍ਰਿਤੁ ਚਾਖਿ ਪਰਮ ਰਸਿ ਰਾਤੇ ਠਾਕੁਰ ਸਰਣਿ ਤੁਮਾਰੀ

॥੧॥ ਕਰਤਾ ਤੂ ਮੈ ਮਾਣੁ ਨਿਮਾਣੇ ॥ ਮਾਣੁ ਮਹਤੁ ਨਾਮੁ ਧਨੁ ਪਲੈ ਸਾਚੈ ਸਬਦਿ ਸਮਾਣੇ ॥ ਰਹਾਉ ॥ ਤੂ ਪੂਰਾ

ਹਮ ਊਰੇ ਹੋਛੇ ਤੂ ਗਉਰਾ ਹਮ ਹਉਰੇ ॥ ਤੁਝ ਹੀ ਮਨ ਰਾਤੇ ਅਹਿਨਿਸਿ ਪਰਭਾਤੇ ਹਰਿ ਰਸਨਾ ਜਪਿ ਮਨ ਰੇ ॥੨॥

ਤੁਮ ਸਾਚੇ ਹਮ ਤੁਮ ਹੀ ਰਾਚੇ ਸਬਦਿ ਭੇਦਿ ਫੁਨਿ ਸਾਚੇ ॥ ਅਹਿਨਿਸਿ ਨਾਮਿ ਰਤੇ ਸੇ ਸੂਚੇ ਮਰਿ ਜਨਮੇ ਸੇ ਕਾਚੇ

॥੩॥ ਅਵਰੁ ਨ ਦੀਸੈ ਕਿਸੁ ਸਾਲਾਹੀ ਤਿਸਹਿ ਸਰੀਕੁ ਨ ਕੋਈ ॥ ਪ੍ਰਣਵਤਿ ਨਾਨਕੁ ਦਾਸਨਿ ਦਾਸਾ ਗੁਰਮਤਿ

ਜਾਨਿਆ ਸੋਈ ॥੪॥੫॥ ਸੋਰਠਿ ਮਹਲਾ ੧ ॥ ਅਲਖ ਅਪਾਰ ਅਗੰਮ ਅਗੋਚਰ ਨਾ ਤਿਸੁ ਕਾਲੁ ਨ ਕਰਮਾ ॥

ਜਾਤਿ ਅਜਾਤਿ ਅਜੋਨੀ ਸੰਭਉ ਨਾ ਤਿਸੁ ਭਾਉ ਨ ਭਰਮਾ ॥੧॥ ਸਾਚੇ ਸਚਿਆਰ ਵਿਟਹੁ ਕੁਰਬਾਣੁ ॥ ਨਾ ਤਿਸੁ ਰੂਪ

ਵਰਨੁ ਨਹੀ ਰੇਖਿਆ ਸਾਚੈ ਸਬਦਿ ਨੀਸਾਣੁ ॥ ਰਹਾਉ ॥ ਨਾ ਤਿਸੁ ਮਾਤ ਪਿਤਾ ਸੁਤ ਬੰਧਪ ਨਾ ਤਿਸੁ ਕਾਮੁ ਨ

ਨਾਰੀ ॥ ਅਕੁਲ ਨਿਰੰਜਨ ਅਪਰ ਪਰੰਪਰੁ ਸਗਲੀ ਜੋਤਿ ਤੁਮਾਰੀ ॥੨॥ ਘਟ ਘਟ ਅੰਤਰਿ ਬ੍ਰਹਮੁ ਲੁਕਾਇਆ

ਘਟਿ ਘਟਿ ਜੋਤਿ ਸਬਾਈ ॥ ਬਜਰ ਕਪਾਟ ਮੁਕਤੇ ਗੁਰਮਤੀ ਨਿਰਭੈ ਤਾੜੀ ਲਾਈ ॥੩॥ ਜੰਤ ਉਪਾਇ ਕਾਲੁ ਸਿਰਿ

ਜੰਤਾ ਵਸਗਤਿ ਜੁਗਤਿ ਸਬਾਈ ॥ ਸਤਿਗੁਰੁ ਸੇਵਿ ਪਦਾਰਥੁ ਪਾਵਹਿ ਛੂਟਹਿ ਸਬਦੁ ਕਮਾਈ ॥੪॥ ਸੂਚੈ ਭਾਡੈ

ਸਾਚੁ ਸਮਾਵੈ ਵਿਰਲੇ ਸੂਚਾਚਾਰੀ ॥ ਤੰਤੈ ਕਉ ਪਰਮ ਤੰਤੁ ਮਿਲਾਇਆ ਨਾਨਕ ਸਰਣਿ ਤੁਮਾਰੀ ॥੫॥੬॥

ਸੋਰਠਿ ਮਹਲਾ ੧ ॥ ਜਿਉ ਮੀਨਾ ਬਿਨੁ ਪਾਣੀਐ ਤਿਉ ਸਾਕਤੁ ਮਰੈ ਪਿਆਸ ॥ ਤਿਉ ਹਰਿ ਬਿਨੁ ਮਰੀਐ ਰੇ ਮਨਾ

ਜੋ ਬਿਰਥਾ ਜਾਵੈ ਸਾਸੁ ॥੧॥ ਮਨ ਰੇ ਰਾਮ ਨਾਮ ਜਸੁ ਲੇਇ ॥ ਬਿਨੁ ਗੁਰ ਇਹੁ ਰਸੁ ਕਿਉ ਲਹਉ ਗੁਰੁ ਮੇਲੈ ਹਰਿ

ਦੇਇ ॥ ਰਹਾਉ ॥ ਸੰਤ ਜਨਾ ਮਿਲੁ ਸੰਗਤੀ ਗੁਰਮੁਖਿ ਤੀਰਥੁ ਹੋਇ ॥ ਅਠਸਠਿ ਤੀਰਥ ਮਜਨਾ ਗੁਰ ਦਰਸੁ

ਪਰਾਪਤਿ ਹੋਇ ॥੨॥ ਜਿਉ ਜੋਗੀ ਜਤ ਬਾਹਰਾ ਤਪੁ ਨਾਹੀ ਸਤੁ ਸੰਤੋਖੁ ॥ ਤਿਉ ਨਾਮੈ ਬਿਨੁ ਦੇਹੁਰੀ ਜਮੁ ਮਾਰੈ

ਅੰਤਰਿ ਦੋਖੁ ॥੩॥ ਸਾਕਤ ਪ੍ਰੇਮੁ ਨ ਪਾਈਐ ਹਰਿ ਪਾਈਐ ਸਤਿਗੁਰ ਭਾਇ ॥ ਸੁਖ ਦੁਖ ਦਾਤਾ ਗੁਰੁ ਮਿਲੈ ਕਹੁ

ਨਾਨਕ ਸਿਫਤਿ ਸਮਾਇ ॥੪॥੭॥ ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ

॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥ ਘਟਿ ਘਟਿ ਰਵਿ ਰਹਿਆ

ਬਨਵਾਰੀ ॥ ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰ ਸਬਦੀ ਦੇਖਿ ਨਿਹਾਰੀ ਜੀਉ ॥ ਰਹਾਉ ॥ ਮਰਤ

ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ ਜੀਉ ॥ ਸੋ ਬ੍ਰਹਮੁ ਅਜੋਨੀ ਹੈ ਭੀ ਹੋਨੀ ਘਟ ਭੀਤਰਿ

ਦੇਖੁ ਮੁਰਾਰੀ ਜੀਉ ॥੨॥ ਜਨਮ ਮਰਨ ਕਉ ਇਹੁ ਜਗੁ ਬਪੁੜੋ ਇਨਿ ਦੂਜੈ ਭਗਤਿ ਵਿਸਾਰੀ ਜੀਉ ॥ ਸਤਿਗੁਰੁ

ਮਿਲੈ ਤ ਗੁਰਮਤਿ ਪਾਈਐ ਸਾਕਤ ਬਾਜੀ ਹਾਰੀ ਜੀਉ ॥੩॥ ਸਤਿਗੁਰ ਬੰਧਨ ਤੋੜਿ ਨਿਰਾਰੇ ਬਹੁੜਿ ਨ ਗਰਭ

ਮਝਾਰੀ ਜੀਉ ॥ ਨਾਨਕ ਗਿਆਨ ਰਤਨੁ ਪਰਗਾਸਿਆ ਹਰਿ ਮਨਿ ਵਸਿਆ ਨਿਰੰਕਾਰੀ ਜੀਉ ॥੪॥੮॥

ਸੋਰਠਿ ਮਹਲਾ ੧ ॥ ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ

ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥ ਮਨ ਰੇ ਥਿਰੁ ਰਹੁ ਮਤੁ ਕਤ ਜਾਹੀ ਜੀਉ ॥ ਬਾਹਰਿ ਢੂਢਤ

ਬਹੁਤੁ ਦੁਖੁ ਪਾਵਹਿ ਘਰਿ ਅੰਮ੍ਰਿਤੁ ਘਟ ਮਾਹੀ ਜੀਉ ॥ ਰਹਾਉ ॥ ਅਵਗੁਣ ਛੋਡਿ ਗੁਣਾ ਕਉ ਧਾਵਹੁ ਕਰਿ

ਅਵਗੁਣ ਪਛੁਤਾਹੀ ਜੀਉ ॥ ਸਰ ਅਪਸਰ ਕੀ ਸਾਰ ਨ ਜਾਣਹਿ ਫਿਰਿ ਫਿਰਿ ਕੀਚ ਬੁਡਾਹੀ ਜੀਉ ॥੨॥ ਅੰਤਰਿ

ਮੈਲੁ ਲੋਭ ਬਹੁ ਝੂਠੇ ਬਾਹਰਿ ਨਾਵਹੁ ਕਾਹੀ ਜੀਉ ॥ ਨਿਰਮਲ ਨਾਮੁ ਜਪਹੁ ਸਦ ਗੁਰਮੁਖਿ ਅੰਤਰ ਕੀ ਗਤਿ ਤਾਹੀ

ਜੀਉ ॥੩॥ ਪਰਹਰਿ ਲੋਭੁ ਨਿੰਦਾ ਕੂੜੁ ਤਿਆਗਹੁ ਸਚੁ ਗੁਰ ਬਚਨੀ ਫਲੁ ਪਾਹੀ ਜੀਉ ॥ ਜਿਉ ਭਾਵੈ ਤਿਉ ਰਾਖਹੁ

ਹਰਿ ਜੀਉ ਜਨ ਨਾਨਕ ਸਬਦਿ ਸਲਾਹੀ ਜੀਉ ॥੪॥੯॥ ਸੋਰਠਿ ਮਹਲਾ ੧ ਪੰਚਪਦੇ ॥ ਅਪਨਾ ਘਰੁ ਮੂਸਤ

ਰਾਖਿ ਨ ਸਾਕਹਿ ਕੀ ਪਰ ਘਰੁ ਜੋਹਨ ਲਾਗਾ ॥ ਘਰੁ ਦਰੁ ਰਾਖਹਿ ਜੇ ਰਸੁ ਚਾਖਹਿ ਜੋ ਗੁਰਮੁਖਿ ਸੇਵਕੁ ਲਾਗਾ

॥੧॥ ਮਨ ਰੇ ਸਮਝੁ ਕਵਨ ਮਤਿ ਲਾਗਾ ॥ ਨਾਮੁ ਵਿਸਾਰਿ ਅਨ ਰਸ ਲੋਭਾਨੇ ਫਿਰਿ ਪਛੁਤਾਹਿ ਅਭਾਗਾ ॥

ਰਹਾਉ ॥ ਆਵਤ ਕਉ ਹਰਖ ਜਾਤ ਕਉ ਰੋਵਹਿ ਇਹੁ ਦੁਖੁ ਸੁਖੁ ਨਾਲੇ ਲਾਗਾ ॥ ਆਪੇ ਦੁਖ ਸੁਖ ਭੋਗਿ ਭੋਗਾਵੈ

ਗੁਰਮੁਖਿ ਸੋ ਅਨਰਾਗਾ ॥੨॥ ਹਰਿ ਰਸ ਊਪਰਿ ਅਵਰੁ ਕਿਆ ਕਹੀਐ ਜਿਨਿ ਪੀਆ ਸੋ ਤ੍ਰਿਪਤਾਗਾ ॥ ਮਾਇਆ

ਮੋਹਿਤ ਜਿਨਿ ਇਹੁ ਰਸੁ ਖੋਇਆ ਜਾ ਸਾਕਤ ਦੁਰਮਤਿ ਲਾਗਾ ॥੩॥ ਮਨ ਕਾ ਜੀਉ ਪਵਨਪਤਿ ਦੇਹੀ ਦੇਹੀ

ਮਹਿ ਦੇਉ ਸਮਾਗਾ ॥ ਜੇ ਤੂ ਦੇਹਿ ਤ ਹਰਿ ਰਸੁ ਗਾਈ ਮਨੁ ਤ੍ਰਿਪਤੈ ਹਰਿ ਲਿਵ ਲਾਗਾ ॥੪॥ ਸਾਧਸੰਗਤਿ ਮਹਿ

ਹਰਿ ਰਸੁ ਪਾਈਐ ਗੁਰਿ ਮਿਲਿਐ ਜਮ ਭਉ ਭਾਗਾ ॥ ਨਾਨਕ ਰਾਮ ਨਾਮੁ ਜਪਿ ਗੁਰਮੁਖਿ ਹਰਿ ਪਾਏ ਮਸਤਕਿ

ਭਾਗਾ ॥੫॥੧੦॥ ਸੋਰਠਿ ਮਹਲਾ ੧ ॥ ਸਰਬ ਜੀਆ ਸਿਰਿ ਲੇਖੁ ਧੁਰਾਹੂ ਬਿਨੁ ਲੇਖੈ ਨਹੀ ਕੋਈ ਜੀਉ ॥ ਆਪਿ ਅਲੇਖੁ

ਕੁਦਰਤਿ ਕਰਿ ਦੇਖੈ ਹੁਕਮਿ ਚਲਾਏ ਸੋਈ ਜੀਉ ॥੧॥ ਮਨ ਰੇ ਰਾਮ ਜਪਹੁ ਸੁਖੁ ਹੋਈ ॥ ਅਹਿਨਿਸਿ

ਗੁਰ ਕੇ ਚਰਨ ਸਰੇਵਹੁ ਹਰਿ ਦਾਤਾ ਭੁਗਤਾ ਸੋਈ ॥ ਰਹਾਉ ॥ ਜੋ ਅੰਤਰਿ ਸੋ ਬਾਹਰਿ ਦੇਖਹੁ ਅਵਰੁ ਨ ਦੂਜਾ ਕੋਈ

ਜੀਉ ॥ ਗੁਰਮੁਖਿ ਏਕ ਦ੍ਰਿਸਟਿ ਕਰਿ ਦੇਖਹੁ ਘਟਿ ਘਟਿ ਜੋਤਿ ਸਮੋਈ ਜੀਉ ॥੨॥ ਚਲਤੌ ਠਾਕਿ ਰਖਹੁ ਘਰਿ

ਅਪਨੈ ਗੁਰ ਮਿਲਿਐ ਇਹ ਮਤਿ ਹੋਈ ਜੀਉ ॥ ਦੇਖਿ ਅਦ੍ਰਿਸਟੁ ਰਹਉ ਬਿਸਮਾਦੀ ਦੁਖੁ ਬਿਸਰੈ ਸੁਖੁ ਹੋਈ ਜੀਉ

॥੩॥ ਪੀਵਹੁ ਅਪਿਉ ਪਰਮ ਸੁਖੁ ਪਾਈਐ ਨਿਜ ਘਰਿ ਵਾਸਾ ਹੋਈ ਜੀਉ ॥ ਜਨਮ ਮਰਣ ਭਵ ਭੰਜਨੁ ਗਾਈਐ

ਪੁਨਰਪਿ ਜਨਮੁ ਨ ਹੋਈ ਜੀਉ ॥੪॥ ਤਤੁ ਨਿਰੰਜਨੁ ਜੋਤਿ ਸਬਾਈ ਸੋਹੰ ਭੇਦੁ ਨ ਕੋਈ ਜੀਉ ॥ ਅਪਰੰਪਰ

ਪਾਰਬ੍ਰਹਮੁ ਪਰਮੇਸਰੁ ਨਾਨਕ ਗੁਰੁ ਮਿਲਿਆ ਸੋਈ ਜੀਉ ॥੫॥੧੧॥

ਸੋਰਠਿ ਮਹਲਾ ੧ ਘਰੁ ੩      ੴ ਸਤਿਗੁਰ ਪ੍ਰਸਾਦਿ ॥

ਜਾ ਤਿਸੁ ਭਾਵਾ ਤਦ ਹੀ ਗਾਵਾ ॥ ਤਾ ਗਾਵੇ ਕਾ ਫਲੁ ਪਾਵਾ ॥ ਗਾਵੇ ਕਾ ਫਲੁ ਹੋਈ ॥ ਜਾ ਆਪੇ ਦੇਵੈ ਸੋਈ ॥੧॥

ਮਨ ਮੇਰੇ ਗੁਰ ਬਚਨੀ ਨਿਧਿ ਪਾਈ ॥ ਤਾ ਤੇ ਸਚ ਮਹਿ ਰਹਿਆ ਸਮਾਈ ॥ ਰਹਾਉ ॥ ਗੁਰ ਸਾਖੀ ਅੰਤਰਿ ਜਾਗੀ

॥ ਤਾ ਚੰਚਲ ਮਤਿ ਤਿਆਗੀ ॥ ਗੁਰ ਸਾਖੀ ਕਾ ਉਜੀਆਰਾ ॥ ਤਾ ਮਿਟਿਆ ਸਗਲ ਅੰਧੵਾਰਾ ॥੨॥ ਗੁਰ ਚਰਨੀ

ਮਨੁ ਲਾਗਾ ॥ ਤਾ ਜਮ ਕਾ ਮਾਰਗੁ ਭਾਗਾ ॥ ਭੈ ਵਿਚਿ ਨਿਰਭਉ ਪਾਇਆ ॥ ਤਾ ਸਹਜੈ ਕੈ ਘਰਿ ਆਇਆ ॥੩॥

ਭਣਤਿ ਨਾਨਕੁ ਬੂਝੈ ਕੋ ਬੀਚਾਰੀ ॥ ਇਸੁ ਜਗ ਮਹਿ ਕਰਣੀ ਸਾਰੀ ॥ ਕਰਣੀ ਕੀਰਤਿ ਹੋਈ ॥ ਜਾ ਆਪੇ ਮਿਲਿਆ

ਸੋਈ ॥੪॥੧॥੧੨॥

ਸੋਰਠਿ ਮਹਲਾ ੩ ਘਰੁ ੧      ੴ ਸਤਿਗੁਰ ਪ੍ਰਸਾਦਿ ॥

ਸੇਵਕ ਸੇਵ ਕਰਹਿ ਸਭਿ ਤੇਰੀ ਜਿਨ ਸਬਦੈ ਸਾਦੁ ਆਇਆ ॥ ਗੁਰ ਕਿਰਪਾ ਤੇ ਨਿਰਮਲੁ ਹੋਆ ਜਿਨਿ ਵਿਚਹੁ

ਆਪੁ ਗਵਾਇਆ ॥ ਅਨਦਿਨੁ ਗੁਣ ਗਾਵਹਿ ਨਿਤ ਸਾਚੇ ਗੁਰ ਕੈ ਸਬਦਿ ਸੁਹਾਇਆ ॥੧॥ ਮੇਰੇ ਠਾਕੁਰ ਹਮ

ਬਾਰਿਕ ਸਰਣਿ ਤੁਮਾਰੀ ॥ ਏਕੋ ਸਚਾ ਸਚੁ ਤੂ ਕੇਵਲੁ ਆਪਿ ਮੁਰਾਰੀ ॥ ਰਹਾਉ ॥ ਜਾਗਤ ਰਹੇ ਤਿਨੀ ਪ੍ਰਭੁ ਪਾਇਆ

ਸਬਦੇ ਹਉਮੈ ਮਾਰੀ ॥ ਗਿਰਹੀ ਮਹਿ ਸਦਾ ਹਰਿ ਜਨ ਉਦਾਸੀ ਗਿਆਨ ਤਤ ਬੀਚਾਰੀ ॥ ਸਤਿਗੁਰੁ ਸੇਵਿ ਸਦਾ

ਸੁਖੁ ਪਾਇਆ ਹਰਿ ਰਾਖਿਆ ਉਰ ਧਾਰੀ ॥੨॥ ਇਹੁ ਮਨੂਆ ਦਹ ਦਿਸਿ ਧਾਵਦਾ ਦੂਜੈ ਭਾਇ ਖੁਆਇਆ ॥

ਮਨਮੁਖ ਮੁਗਧੁ ਹਰਿ ਨਾਮੁ ਨ ਚੇਤੈ ਬਿਰਥਾ ਜਨਮੁ ਗਵਾਇਆ ॥ ਸਤਿਗੁਰੁ ਭੇਟੇ ਤਾ ਨਾਉ ਪਾਏ ਹਉਮੈ ਮੋਹੁ

ਚੁਕਾਇਆ ॥੩॥ ਹਰਿ ਜਨ ਸਾਚੇ ਸਾਚੁ ਕਮਾਵਹਿ ਗੁਰ ਕੈ ਸਬਦਿ ਵੀਚਾਰੀ ॥ ਆਪੇ ਮੇਲਿ ਲਏ ਪ੍ਰਭਿ ਸਾਚੈ ਸਾਚੁ

ਰਖਿਆ ਉਰ ਧਾਰੀ ॥ ਨਾਨਕ ਨਾਵਹੁ ਗਤਿ ਮਤਿ ਪਾਈ ਏਹਾ ਰਾਸਿ ਹਮਾਰੀ ॥੪॥੧॥ ਸੋਰਠਿ ਮਹਲਾ ੩ ॥

ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥ ਅਖੁਟੁ ਨਾਮ ਧਨੁ ਕਦੇ ਨਿਖੁਟੈ ਨਾਹੀ ਕਿਨੈ

ਨ ਕੀਮਤਿ ਹੋਇ ॥ ਨਾਮ ਧਨਿ ਮੁਖ ਉਜਲੇ ਹੋਏ ਹਰਿ ਪਾਇਆ ਸਚੁ ਸੋਇ ॥੧॥ ਮਨ ਮੇਰੇ ਗੁਰ ਸਬਦੀ ਹਰਿ

ਪਾਇਆ ਜਾਇ ॥ ਬਿਨੁ ਸਬਦੈ ਜਗੁ ਭੁਲਦਾ ਫਿਰਦਾ ਦਰਗਹ ਮਿਲੈ ਸਜਾਇ ॥ ਰਹਾਉ ॥ ਇਸੁ ਦੇਹੀ ਅੰਦਰਿ

ਪੰਚ ਚੋਰ ਵਸਹਿ ਕਾਮੁ ਕ੍ਰੋਧੁ ਲੋਭੁ ਮੋਹੁ ਅਹੰਕਾਰਾ ॥ ਅੰਮ੍ਰਿਤੁ ਲੂਟਹਿ ਮਨਮੁਖ ਨਹੀ ਬੂਝਹਿ ਕੋਇ ਨ ਸੁਣੈ ਪੂਕਾਰਾ

॥ ਅੰਧਾ ਜਗਤੁ ਅੰਧੁ ਵਰਤਾਰਾ ਬਾਝੁ ਗੁਰੂ ਗੁਬਾਰਾ ॥੨॥ ਹਉਮੈ ਮੇਰਾ ਕਰਿ ਕਰਿ ਵਿਗੁਤੇ ਕਿਹੁ ਚਲੈ ਨ

ਚਲਦਿਆ ਨਾਲਿ ॥ ਗੁਰਮੁਖਿ ਹੋਵੈ ਸੁ ਨਾਮੁ ਧਿਆਵੈ ਸਦਾ ਹਰਿ ਨਾਮੁ ਸਮਾਲਿ ॥ ਸਚੀ ਬਾਣੀ ਹਰਿ ਗੁਣ ਗਾਵੈ

ਨਦਰੀ ਨਦਰਿ ਨਿਹਾਲਿ ॥੩॥ ਸਤਿਗੁਰ ਗਿਆਨੁ ਸਦਾ ਘਟਿ ਚਾਨਣੁ ਅਮਰੁ ਸਿਰਿ ਬਾਦਿਸਾਹਾ ॥ ਅਨਦਿਨੁ

ਭਗਤਿ ਕਰਹਿ ਦਿਨੁ ਰਾਤੀ ਰਾਮ ਨਾਮੁ ਸਚੁ ਲਾਹਾ ॥ ਨਾਨਕ ਰਾਮ ਨਾਮਿ ਨਿਸਤਾਰਾ ਸਬਦਿ ਰਤੇ ਹਰਿ ਪਾਹਾ

॥੪॥੨॥ ਸੋਰਠਿ ਮਃ ੩ ॥ ਦਾਸਨਿ ਦਾਸੁ ਹੋਵੈ ਤਾ ਹਰਿ ਪਾਏ ਵਿਚਹੁ ਆਪੁ ਗਵਾਈ ॥ ਭਗਤਾ ਕਾ ਕਾਰਜੁ ਹਰਿ

ਅਨੰਦੁ ਹੈ ਅਨਦਿਨੁ ਹਰਿ ਗੁਣ ਗਾਈ ॥ ਸਬਦਿ ਰਤੇ ਸਦਾ ਇਕ ਰੰਗੀ ਹਰਿ ਸਿਉ ਰਹੇ ਸਮਾਈ ॥੧॥ ਹਰਿ

ਜੀਉ ਸਾਚੀ ਨਦਰਿ ਤੁਮਾਰੀ ॥ ਆਪਣਿਆ ਦਾਸਾ ਨੋ ਕ੍ਰਿਪਾ ਕਰਿ ਪਿਆਰੇ ਰਾਖਹੁ ਪੈਜ ਹਮਾਰੀ ॥ ਰਹਾਉ ॥

ਸਬਦਿ ਸਲਾਹੀ ਸਦਾ ਹਉ ਜੀਵਾ ਗੁਰਮਤੀ ਭਉ ਭਾਗਾ ॥ ਮੇਰਾ ਪ੍ਰਭੁ ਸਾਚਾ ਅਤਿ ਸੁਆਲਿਉ ਗੁਰੁ ਸੇਵਿਆ

ਚਿਤੁ ਲਾਗਾ ॥ ਸਾਚਾ ਸਬਦੁ ਸਚੀ ਸਚੁ ਬਾਣੀ ਸੋ ਜਨੁ ਅਨਦਿਨੁ ਜਾਗਾ ॥੨॥ ਮਹਾ ਗੰਭੀਰੁ ਸਦਾ ਸੁਖਦਾਤਾ

ਤਿਸ ਕਾ ਅੰਤੁ ਨ ਪਾਇਆ ॥ ਪੂਰੇ ਗੁਰ ਕੀ ਸੇਵਾ ਕੀਨੀ ਅਚਿੰਤੁ ਹਰਿ ਮੰਨਿ ਵਸਾਇਆ ॥ ਮਨੁ ਤਨੁ ਨਿਰਮਲੁ

ਸਦਾ ਸੁਖੁ ਅੰਤਰਿ ਵਿਚਹੁ ਭਰਮੁ ਚੁਕਾਇਆ ॥੩॥ ਹਰਿ ਕਾ ਮਾਰਗੁ ਸਦਾ ਪੰਥੁ ਵਿਖੜਾ ਕੋ ਪਾਏ ਗੁਰ ਵੀਚਾਰਾ ॥

ਹਰਿ ਕੈ ਰੰਗਿ ਰਾਤਾ ਸਬਦੇ ਮਾਤਾ ਹਉਮੈ ਤਜੇ ਵਿਕਾਰਾ ॥ ਨਾਨਕ ਨਾਮਿ ਰਤਾ ਇਕ ਰੰਗੀ ਸਬਦਿ ਸਵਾਰਣਹਾਰਾ