ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

(ਲੜੀਵਾਰ)

(ਅੰਗ ੮੦੧  -  ੯੦੦)

Sri Guru Granth Sahib Jee

(Ladivaar - Continuous)

(Ang 801 - 900)

Instructions/User Manual
1. Hover/Mouse Up over word to Know correct Pad-Ched
2. Use Arrow Keys ← → or Space Key to Change the Angs

(Ladivaar.com)

Powered By

Reveal.js

ਤਾਰਨੋ ॥ ਹਰਿ ਭਰਿਪੁਰੇ ਰਹਿਆ ॥ ਜਲਿ ਥਲੇ ਰਾਮ ਨਾਮੁ ॥ ਨਿਤ ਗਾਈਐ ਹਰਿ ਦੂਖ ਬਿਸਾਰਨੋ ॥੧॥ ਰਹਾਉ ॥

ਹਰਿ ਕੀਆ ਹੈ ਸਫਲ ਜਨਮੁ ਹਮਾਰਾ ॥ ਹਰਿ ਜਪਿਆ ਹਰਿ ਦੂਖ ਬਿਸਾਰਨਹਾਰਾ ॥ ਗੁਰੁ ਭੇਟਿਆ ਹੈ ਮੁਕਤਿ ਦਾਤਾ

॥ ਹਰਿ ਕੀਈ ਹਮਾਰੀ ਸਫਲ ਜਾਤਾ ॥ ਮਿਲਿ ਸੰਗਤੀ ਗੁਨ ਗਾਵਨੋ ॥੧॥ ਮਨ ਰਾਮ ਨਾਮ ਕਰਿ ਆਸਾ ॥ ਭਾਉ

ਦੂਜਾ ਬਿਨਸਿ ਬਿਨਾਸਾ ॥ ਵਿਚਿ ਆਸਾ ਹੋਇ ਨਿਰਾਸੀ ॥ ਸੋ ਜਨੁ ਮਿਲਿਆ ਹਰਿ ਪਾਸੀ ॥ ਕੋਈ ਰਾਮ ਨਾਮ ਗੁਨ

ਗਾਵਨੋ ॥ ਜਨੁ ਨਾਨਕੁ ਤਿਸੁ ਪਗਿ ਲਾਵਨੋ ॥੨॥੧॥੭॥੪॥੬॥੭॥੧੭॥

ਰਾਗੁ ਬਿਲਾਵਲੁ ਮਹਲਾ ੫ ਚਉਪਦੇ ਘਰੁ ੧      ੴ ਸਤਿਗੁਰ ਪ੍ਰਸਾਦਿ ॥

ਨਦਰੀ ਆਵੈ ਤਿਸੁ ਸਿਉ ਮੋਹੁ ॥ ਕਿਉ ਮਿਲੀਐ ਪ੍ਰਭ ਅਬਿਨਾਸੀ ਤੋਹਿ ॥ ਕਰਿ ਕਿਰਪਾ ਮੋਹਿ ਮਾਰਗਿ ਪਾਵਹੁ ॥

ਸਾਧਸੰਗਤਿ ਕੈ ਅੰਚਲਿ ਲਾਵਹੁ ॥੧॥ ਕਿਉ ਤਰੀਐ ਬਿਖਿਆ ਸੰਸਾਰੁ ॥ ਸਤਿਗੁਰੁ ਬੋਹਿਥੁ ਪਾਵੈ ਪਾਰਿ ॥੧॥

ਰਹਾਉ ॥ ਪਵਨ ਝੁਲਾਰੇ ਮਾਇਆ ਦੇਇ ॥ ਹਰਿ ਕੇ ਭਗਤ ਸਦਾ ਥਿਰੁ ਸੇਇ ॥ ਹਰਖ ਸੋਗ ਤੇ ਰਹਹਿ ਨਿਰਾਰਾ ॥ ਸਿਰ

ਊਪਰਿ ਆਪਿ ਗੁਰੂ ਰਖਵਾਰਾ ॥੨॥ ਪਾਇਆ ਵੇੜੁ ਮਾਇਆ ਸਰਬ ਭੁਇਅੰਗਾ ॥ ਹਉਮੈ ਪਚੇ ਦੀਪਕ ਦੇਖਿ ਪਤੰਗਾ

॥ ਸਗਲ ਸੀਗਾਰ ਕਰੇ ਨਹੀ ਪਾਵੈ ॥ ਜਾ ਹੋਇ ਕ੍ਰਿਪਾਲੁ ਤਾ ਗੁਰੂ ਮਿਲਾਵੈ ॥੩॥ ਹਉ ਫਿਰਉ ਉਦਾਸੀ ਮੈ ਇਕੁ

ਰਤਨੁ ਦਸਾਇਆ ॥ ਨਿਰਮੋਲਕੁ ਹੀਰਾ ਮਿਲੈ ਨ ਉਪਾਇਆ ॥ ਹਰਿ ਕਾ ਮੰਦਰੁ ਤਿਸੁ ਮਹਿ ਲਾਲੁ ॥ ਗੁਰਿ ਖੋਲਿਆ

ਪੜਦਾ ਦੇਖਿ ਭਈ ਨਿਹਾਲੁ ॥੪॥ ਜਿਨਿ ਚਾਖਿਆ ਤਿਸੁ ਆਇਆ ਸਾਦੁ ॥ ਜਿਉ ਗੂੰਗਾ ਮਨ ਮਹਿ ਬਿਸਮਾਦੁ ॥

ਆਨਦ ਰੂਪੁ ਸਭੁ ਨਦਰੀ ਆਇਆ ॥ ਜਨ ਨਾਨਕ ਹਰਿ ਗੁਣ ਆਖਿ ਸਮਾਇਆ ॥੫॥੧॥ ਬਿਲਾਵਲੁ ਮਹਲਾ ੫ ॥

ਸਰਬ ਕਲਿਆਣ ਕੀਏ ਗੁਰਦੇਵ ॥ ਸੇਵਕੁ ਅਪਨੀ ਲਾਇਓ ਸੇਵ ॥ ਬਿਘਨੁ ਨ ਲਾਗੈ ਜਪਿ ਅਲਖ ਅਭੇਵ ॥੧॥

ਧਰਤਿ ਪੁਨੀਤ ਭਈ ਗੁਨ ਗਾਏ ॥ ਦੁਰਤੁ ਗਇਆ ਹਰਿ ਨਾਮੁ ਧਿਆਏ ॥੧॥ ਰਹਾਉ ॥ ਸਭਨੀ ਥਾਂਈ ਰਵਿਆ

ਆਪਿ ॥ ਆਦਿ ਜੁਗਾਦਿ ਜਾ ਕਾ ਵਡ ਪਰਤਾਪੁ ॥ ਗੁਰ ਪਰਸਾਦਿ ਨ ਹੋਇ ਸੰਤਾਪੁ ॥੨॥ ਗੁਰ ਕੇ ਚਰਨ ਲਗੇ ਮਨਿ

ਮੀਠੇ ॥ ਨਿਰਬਿਘਨ ਹੋਇ ਸਭ ਥਾਂਈ ਵੂਠੇ ॥ ਸਭਿ ਸੁਖ ਪਾਏ ਸਤਿਗੁਰ ਤੂਠੇ ॥੩॥ ਪਾਰਬ੍ਰਹਮ ਪ੍ਰਭ ਭਏ ਰਖਵਾਲੇ

॥ ਜਿਥੈ ਕਿਥੈ ਦੀਸਹਿ ਨਾਲੇ ॥ ਨਾਨਕ ਦਾਸ ਖਸਮਿ ਪ੍ਰਤਿਪਾਲੇ ॥੪॥੨॥ ਬਿਲਾਵਲੁ ਮਹਲਾ ੫ ॥ ਸੁਖ ਨਿਧਾਨ

ਪ੍ਰੀਤਮ ਪ੍ਰਭ ਮੇਰੇ ॥ ਅਗਨਤ ਗੁਣ ਠਾਕੁਰ ਪ੍ਰਭ ਤੇਰੇ ॥ ਮੋਹਿ ਅਨਾਥ ਤੁਮਰੀ ਸਰਣਾਈ ॥ ਕਰਿ ਕਿਰਪਾ ਹਰਿ ਚਰਨ

ਧਿਆਈ ॥੧॥ ਦਇਆ ਕਰਹੁ ਬਸਹੁ ਮਨਿ ਆਇ ॥ ਮੋਹਿ ਨਿਰਗੁਨ ਲੀਜੈ ਲੜਿ ਲਾਇ ॥ ਰਹਾਉ ॥ ਪ੍ਰਭੁ ਚਿਤਿ

ਆਵੈ ਤਾ ਕੈਸੀ ਭੀੜ ॥ ਹਰਿ ਸੇਵਕ ਨਾਹੀ ਜਮ ਪੀੜ ॥ ਸਰਬ ਦੂਖ ਹਰਿ ਸਿਮਰਤ ਨਸੇ ॥ ਜਾ ਕੈ ਸੰਗਿ ਸਦਾ ਪ੍ਰਭੁ

ਬਸੈ ॥੨॥ ਪ੍ਰਭ ਕਾ ਨਾਮੁ ਮਨਿ ਤਨਿ ਆਧਾਰੁ ॥ ਬਿਸਰਤ ਨਾਮੁ ਹੋਵਤ ਤਨੁ ਛਾਰੁ ॥ ਪ੍ਰਭ ਚਿਤਿ ਆਏ ਪੂਰਨ ਸਭ

ਕਾਜ ॥ ਹਰਿ ਬਿਸਰਤ ਸਭ ਕਾ ਮੁਹਤਾਜ ॥੩॥ ਚਰਨ ਕਮਲ ਸੰਗਿ ਲਾਗੀ ਪ੍ਰੀਤਿ ॥ ਬਿਸਰਿ ਗਈ ਸਭ ਦੁਰਮਤਿ

ਰੀਤਿ ॥ ਮਨ ਤਨ ਅੰਤਰਿ ਹਰਿ ਹਰਿ ਮੰਤ ॥ ਨਾਨਕ ਭਗਤਨ ਕੈ ਘਰਿ ਸਦਾ ਅਨੰਦ ॥੪॥੩॥

ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ      ੴ ਸਤਿਗੁਰ ਪ੍ਰਸਾਦਿ ॥

ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ

ਏਕ ॥੧॥ ਰਹਾਉ ॥ ਸਤਿਗੁਰੁ ਪੂਰਾ ਜੇ ਮਿਲੈ ਪਿਆਰੇ ਸੋ ਜਨੁ ਹੋਤ ਨਿਹਾਲਾ ॥ ਗੁਰ ਕੀ ਸੇਵਾ ਸੋ ਕਰੇ ਪਿਆਰੇ

ਜਿਸ ਨੋ ਹੋਇ ਦਇਆਲਾ ॥ ਸਫਲ ਮੂਰਤਿ ਗੁਰਦੇਉ ਸੁਆਮੀ ਸਰਬ ਕਲਾ ਭਰਪੂਰੇ ॥ ਨਾਨਕ ਗੁਰੁ ਪਾਰਬ੍ਰਹਮੁ

ਪਰਮੇਸਰੁ ਸਦਾ ਸਦਾ ਹਜੂਰੇ ॥੧॥ ਸੁਣਿ ਸੁਣਿ ਜੀਵਾ ਸੋਇ ਤਿਨਾ ਕੀ ਜਿਨੑ ਅਪੁਨਾ ਪ੍ਰਭੁ ਜਾਤਾ ॥ ਹਰਿ

ਨਾਮੁ ਅਰਾਧਹਿ ਨਾਮੁ ਵਖਾਣਹਿ ਹਰਿ ਨਾਮੇ ਹੀ ਮਨੁ ਰਾਤਾ ॥ ਸੇਵਕੁ ਜਨ ਕੀ ਸੇਵਾ ਮਾਗੈ ਪੂਰੈ ਕਰਮਿ

ਕਮਾਵਾ ॥ ਨਾਨਕ ਕੀ ਬੇਨੰਤੀ ਸੁਆਮੀ ਤੇਰੇ ਜਨ ਦੇਖਣੁ ਪਾਵਾ ॥੨॥ ਵਡਭਾਗੀ ਸੇ ਕਾਢੀਅਹਿ ਪਿਆਰੇ

ਸੰਤਸੰਗਤਿ ਜਿਨਾ ਵਾਸੋ ॥ ਅੰਮ੍ਰਿਤ ਨਾਮੁ ਅਰਾਧੀਐ ਨਿਰਮਲੁ ਮਨੈ ਹੋਵੈ ਪਰਗਾਸੋ ॥ ਜਨਮ ਮਰਣ ਦੁਖੁ

ਕਾਟੀਐ ਪਿਆਰੇ ਚੂਕੈ ਜਮ ਕੀ ਕਾਣੇ ॥ ਤਿਨਾ ਪਰਾਪਤਿ ਦਰਸਨੁ ਨਾਨਕ ਜੋ ਪ੍ਰਭ ਅਪਣੇ ਭਾਣੇ ॥੩॥

ਊਚ ਅਪਾਰ ਬੇਅੰਤ ਸੁਆਮੀ ਕਉਣੁ ਜਾਣੈ ਗੁਣ ਤੇਰੇ ॥ ਗਾਵਤੇ ਉਧਰਹਿ ਸੁਣਤੇ ਉਧਰਹਿ ਬਿਨਸਹਿ ਪਾਪ

ਘਨੇਰੇ ॥ ਪਸੂ ਪਰੇਤ ਮੁਗਧ ਕਉ ਤਾਰੇ ਪਾਹਨ ਪਾਰਿ ਉਤਾਰੈ ॥ ਨਾਨਕ ਦਾਸ ਤੇਰੀ ਸਰਣਾਈ ਸਦਾ ਸਦਾ

ਬਲਿਹਾਰੈ ॥੪॥੧॥੪॥ ਬਿਲਾਵਲੁ ਮਹਲਾ ੫ ॥ ਬਿਖੈ ਬਨੁ ਫੀਕਾ ਤਿਆਗਿ ਰੀ ਸਖੀਏ ਨਾਮੁ ਮਹਾ

ਰਸੁ ਪੀਓ ॥ ਬਿਨੁ ਰਸ ਚਾਖੇ ਬੁਡਿ ਗਈ ਸਗਲੀ ਸੁਖੀ ਨ ਹੋਵਤ ਜੀਓ ॥ ਮਾਨੁ ਮਹਤੁ ਨ ਸਕਤਿ ਹੀ

ਕਾਈ ਸਾਧਾ ਦਾਸੀ ਥੀਓ ॥ ਨਾਨਕ ਸੇ ਦਰਿ ਸੋਭਾਵੰਤੇ ਜੋ ਪ੍ਰਭਿ ਅਪੁਨੈ ਕੀਓ ॥੧॥ ਹਰਿਚੰਦਉਰੀ

ਚਿਤ ਭ੍ਰਮੁ ਸਖੀਏ ਮ੍ਰਿਗ ਤ੍ਰਿਸਨਾ ਦ੍ਰੁਮ ਛਾਇਆ ॥ ਚੰਚਲਿ ਸੰਗਿ ਨ ਚਾਲਤੀ ਸਖੀਏ ਅੰਤਿ ਤਜਿ ਜਾਵਤ

ਮਾਇਆ ॥ ਰਸਿ ਭੋਗਣ ਅਤਿ ਰੂਪ ਰਸ ਮਾਤੇ ਇਨ ਸੰਗਿ ਸੂਖੁ ਨ ਪਾਇਆ ॥ ਧੰਨਿ ਧੰਨਿ ਹਰਿ ਸਾਧ ਜਨ

ਸਖੀਏ ਨਾਨਕ ਜਿਨੀ ਨਾਮੁ ਧਿਆਇਆ ॥੨॥ ਜਾਇ ਬਸਹੁ ਵਡਭਾਗਣੀ ਸਖੀਏ ਸੰਤਾ ਸੰਗਿ ਸਮਾਈਐ ॥

ਤਹ ਦੂਖ ਨ ਭੂਖ ਨ ਰੋਗੁ ਬਿਆਪੈ ਚਰਨ ਕਮਲ ਲਿਵ ਲਾਈਐ ॥ ਤਹ ਜਨਮ ਨ ਮਰਣੁ ਨ ਆਵਣ ਜਾਣਾ

ਨਿਹਚਲੁ ਸਰਣੀ ਪਾਈਐ ॥ ਪ੍ਰੇਮ ਬਿਛੋਹੁ ਨ ਮੋਹੁ ਬਿਆਪੈ ਨਾਨਕ ਹਰਿ ਏਕੁ ਧਿਆਈਐ ॥੩॥ ਦ੍ਰਿਸਟਿ ਧਾਰਿ

ਮਨੁ ਬੇਧਿਆ ਪਿਆਰੇ ਰਤੜੇ ਸਹਜਿ ਸੁਭਾਏ ॥ ਸੇਜ ਸੁਹਾਵੀ ਸੰਗਿ ਮਿਲਿ ਪ੍ਰੀਤਮ ਅਨਦ ਮੰਗਲ ਗੁਣ ਗਾਏ ॥

ਸਖੀ ਸਹੇਲੀ ਰਾਮ ਰੰਗਿ ਰਾਤੀ ਮਨ ਤਨ ਇਛ ਪੁਜਾਏ ॥ ਨਾਨਕ ਅਚਰਜੁ ਅਚਰਜ ਸਿਉ ਮਿਲਿਆ ਕਹਣਾ

ਕਛੂ ਨ ਜਾਏ ॥੪॥੨॥੫॥

ਰਾਗੁ ਬਿਲਾਵਲੁ ਮਹਲਾ ੫ ਘਰੁ ੪      ੴ ਸਤਿਗੁਰ ਪ੍ਰਸਾਦਿ ॥

ਏਕ ਰੂਪ ਸਗਲੋ ਪਾਸਾਰਾ ॥ ਆਪੇ ਬਨਜੁ ਆਪਿ ਬਿਉਹਾਰਾ ॥੧॥ ਐਸੋ ਗਿਆਨੁ ਬਿਰਲੋ ਈ ਪਾਏ ॥ ਜਤ ਜਤ

ਜਾਈਐ ਤਤ ਦ੍ਰਿਸਟਾਏ ॥੧॥ ਰਹਾਉ ॥ ਅਨਿਕ ਰੰਗ ਨਿਰਗੁਨ ਇਕ ਰੰਗਾ ॥ ਆਪੇ ਜਲੁ ਆਪ ਹੀ ਤਰੰਗਾ

॥੨॥ ਆਪ ਹੀ ਮੰਦਰੁ ਆਪਹਿ ਸੇਵਾ ॥ ਆਪ ਹੀ ਪੂਜਾਰੀ ਆਪ ਹੀ ਦੇਵਾ ॥੩॥ ਆਪਹਿ ਜੋਗ ਆਪ ਹੀ ਜੁਗਤਾ

॥ ਨਾਨਕ ਕੇ ਪ੍ਰਭ ਸਦ ਹੀ ਮੁਕਤਾ ॥੪॥੧॥੬॥ ਬਿਲਾਵਲੁ ਮਹਲਾ ੫ ॥ ਆਪਿ ਉਪਾਵਨ ਆਪਿ ਸਧਰਨਾ ॥

ਆਪਿ ਕਰਾਵਨ ਦੋਸੁ ਨ ਲੈਨਾ ॥੧॥ ਆਪਨ ਬਚਨੁ ਆਪ ਹੀ ਕਰਨਾ ॥ ਆਪਨ ਬਿਭਉ ਆਪ ਹੀ ਜਰਨਾ

॥੧॥ ਰਹਾਉ ॥ ਆਪ ਹੀ ਮਸਟਿ ਆਪ ਹੀ ਬੁਲਨਾ ॥ ਆਪ ਹੀ ਅਛਲੁ ਨ ਜਾਈ ਛਲਨਾ ॥੨॥ ਆਪ ਹੀ

ਗੁਪਤ ਆਪਿ ਪਰਗਟਨਾ ॥ ਆਪ ਹੀ ਘਟਿ ਘਟਿ ਆਪਿ ਅਲਿਪਨਾ ॥੩॥ ਆਪੇ ਅਵਿਗਤੁ ਆਪ ਸੰਗਿ

ਰਚਨਾ ॥ ਕਹੁ ਨਾਨਕ ਪ੍ਰਭ ਕੇ ਸਭਿ ਜਚਨਾ ॥੪॥੨॥੭॥ ਬਿਲਾਵਲੁ ਮਹਲਾ ੫ ॥ ਭੂਲੇ ਮਾਰਗੁ ਜਿਨਹਿ

ਬਤਾਇਆ ॥ ਐਸਾ ਗੁਰੁ ਵਡਭਾਗੀ ਪਾਇਆ ॥੧॥ ਸਿਮਰਿ ਮਨਾ ਰਾਮ ਨਾਮੁ ਚਿਤਾਰੇ ॥ ਬਸਿ ਰਹੇ ਹਿਰਦੈ

ਗੁਰ ਚਰਨ ਪਿਆਰੇ ॥੧॥ ਰਹਾਉ ॥ ਕਾਮਿ ਕ੍ਰੋਧਿ ਲੋਭਿ ਮੋਹਿ ਮਨੁ ਲੀਨਾ ॥ ਬੰਧਨ ਕਾਟਿ ਮੁਕਤਿ ਗੁਰਿ ਕੀਨਾ

॥੨॥ ਦੁਖ ਸੁਖ ਕਰਤ ਜਨਮਿ ਫੁਨਿ ਮੂਆ ॥ ਚਰਨ ਕਮਲ ਗੁਰਿ ਆਸ੍ਰਮੁ ਦੀਆ ॥੩॥ ਅਗਨਿ ਸਾਗਰ

ਬੂਡਤ ਸੰਸਾਰਾ ॥ ਨਾਨਕ ਬਾਹ ਪਕਰਿ ਸਤਿਗੁਰਿ ਨਿਸਤਾਰਾ ॥੪॥੩॥੮॥ ਬਿਲਾਵਲੁ ਮਹਲਾ ੫ ॥ ਤਨੁ ਮਨੁ

ਧਨੁ ਅਰਪਉ ਸਭੁ ਅਪਨਾ ॥ ਕਵਨ ਸੁ ਮਤਿ ਜਿਤੁ ਹਰਿ ਹਰਿ ਜਪਨਾ ॥੧॥ ਕਰਿ ਆਸਾ ਆਇਓ ਪ੍ਰਭ ਮਾਗਨਿ

॥ ਤੁਮੑ ਪੇਖਤ ਸੋਭਾ ਮੇਰੈ ਆਗਨਿ ॥੧॥ ਰਹਾਉ ॥ ਅਨਿਕ ਜੁਗਤਿ ਕਰਿ ਬਹੁਤੁ ਬੀਚਾਰਉ ॥ ਸਾਧਸੰਗਿ ਇਸੁ

ਮਨਹਿ ਉਧਾਰਉ ॥੨॥ ਮਤਿ ਬੁਧਿ ਸੁਰਤਿ ਨਾਹੀ ਚਤੁਰਾਈ ॥ ਤਾ ਮਿਲੀਐ ਜਾ ਲਏ ਮਿਲਾਈ ॥੩॥ ਨੈਨ ਸੰਤੋਖੇ

ਪ੍ਰਭ ਦਰਸਨੁ ਪਾਇਆ ॥ ਕਹੁ ਨਾਨਕ ਸਫਲੁ ਸੋ ਆਇਆ ॥੪॥੪॥੯॥ ਬਿਲਾਵਲੁ ਮਹਲਾ ੫ ॥ ਮਾਤ ਪਿਤਾ

ਸੁਤ ਸਾਥਿ ਨ ਮਾਇਆ ॥ ਸਾਧਸੰਗਿ ਸਭੁ ਦੂਖੁ ਮਿਟਾਇਆ ॥੧॥ ਰਵਿ ਰਹਿਆ ਪ੍ਰਭੁ ਸਭ ਮਹਿ ਆਪੇ ॥ ਹਰਿ

ਜਪੁ ਰਸਨਾ ਦੁਖੁ ਨ ਵਿਆਪੇ ॥੧॥ ਰਹਾਉ ॥ ਤਿਖਾ ਭੂਖ ਬਹੁ ਤਪਤਿ ਵਿਆਪਿਆ ॥ ਸੀਤਲ ਭਏ ਹਰਿ ਹਰਿ

ਜਸੁ ਜਾਪਿਆ ॥੨॥ ਕੋਟਿ ਜਤਨ ਸੰਤੋਖੁ ਨ ਪਾਇਆ ॥ ਮਨੁ ਤ੍ਰਿਪਤਾਨਾ ਹਰਿ ਗੁਣ ਗਾਇਆ ॥੩॥ ਦੇਹੁ ਭਗਤਿ

ਪ੍ਰਭ ਅੰਤਰਜਾਮੀ ॥ ਨਾਨਕ ਕੀ ਬੇਨੰਤੀ ਸੁਆਮੀ ॥੪॥੫॥੧੦॥ ਬਿਲਾਵਲੁ ਮਹਲਾ ੫ ॥ ਗੁਰੁ ਪੂਰਾ ਵਡਭਾਗੀ

ਪਾਈਐ ॥ ਮਿਲਿ ਸਾਧੂ ਹਰਿ ਨਾਮੁ ਧਿਆਈਐ ॥੧॥ ਪਾਰਬ੍ਰਹਮ ਪ੍ਰਭ ਤੇਰੀ ਸਰਨਾ ॥ ਕਿਲਬਿਖ ਕਾਟੈ ਭਜੁ

ਗੁਰ ਕੇ ਚਰਨਾ ॥੧॥ ਰਹਾਉ ॥ ਅਵਰਿ ਕਰਮ ਸਭਿ ਲੋਕਾਚਾਰ ॥ ਮਿਲਿ ਸਾਧੂ ਸੰਗਿ ਹੋਇ ਉਧਾਰ ॥੨॥

ਸਿੰਮ੍ਰਿਤਿ ਸਾਸਤ ਬੇਦ ਬੀਚਾਰੇ ॥ ਜਪੀਐ ਨਾਮੁ ਜਿਤੁ ਪਾਰਿ ਉਤਾਰੇ ॥੩॥ ਜਨ ਨਾਨਕ ਕਉ ਪ੍ਰਭ ਕਿਰਪਾ ਕਰੀਐ

॥ ਸਾਧੂ ਧੂਰਿ ਮਿਲੈ ਨਿਸਤਰੀਐ ॥੪॥੬॥੧੧॥ ਬਿਲਾਵਲੁ ਮਹਲਾ ੫ ॥ ਗੁਰ ਕਾ ਸਬਦੁ ਰਿਦੇ ਮਹਿ ਚੀਨਾ ॥

ਸਗਲ ਮਨੋਰਥ ਪੂਰਨ ਆਸੀਨਾ ॥੧॥ ਸੰਤ ਜਨਾ ਕਾ ਮੁਖੁ ਊਜਲੁ ਕੀਨਾ ॥ ਕਰਿ ਕਿਰਪਾ ਅਪੁਨਾ ਨਾਮੁ

ਦੀਨਾ ॥੧॥ ਰਹਾਉ ॥ ਅੰਧ ਕੂਪ ਤੇ ਕਰੁ ਗਹਿ ਲੀਨਾ ॥ ਜੈ ਜੈ ਕਾਰੁ ਜਗਤਿ ਪ੍ਰਗਟੀਨਾ ॥੨॥ ਨੀਚਾ ਤੇ ਊਚ

ਊਨ ਪੂਰੀਨਾ ॥ ਅੰਮ੍ਰਿਤ ਨਾਮੁ ਮਹਾ ਰਸੁ ਲੀਨਾ ॥੩॥ ਮਨ ਤਨ ਨਿਰਮਲ ਪਾਪ ਜਲਿ ਖੀਨਾ ॥ ਕਹੁ

ਨਾਨਕ ਪ੍ਰਭ ਭਏ ਪ੍ਰਸੀਨਾ ॥੪॥੭॥੧੨॥ ਬਿਲਾਵਲੁ ਮਹਲਾ ੫ ॥ ਸਗਲ ਮਨੋਰਥ ਪਾਈਅਹਿ ਮੀਤਾ ॥

ਚਰਨ ਕਮਲ ਸਿਉ ਲਾਈਐ ਚੀਤਾ ॥੧॥ ਹਉ ਬਲਿਹਾਰੀ ਜੋ ਪ੍ਰਭੂ ਧਿਆਵਤ ॥ ਜਲਨਿ ਬੁਝੈ ਹਰਿ ਹਰਿ ਗੁਨ

ਗਾਵਤ ॥੧॥ ਰਹਾਉ ॥ ਸਫਲ ਜਨਮੁ ਹੋਵਤ ਵਡਭਾਗੀ ॥ ਸਾਧਸੰਗਿ ਰਾਮਹਿ ਲਿਵ ਲਾਗੀ ॥੨॥ ਮਤਿ ਪਤਿ

ਧਨੁ ਸੁਖ ਸਹਜ ਅਨੰਦਾ ॥ ਇਕ ਨਿਮਖ ਨ ਵਿਸਰਹੁ ਪਰਮਾਨੰਦਾ ॥੩॥ ਹਰਿ ਦਰਸਨ ਕੀ ਮਨਿ ਪਿਆਸ

ਘਨੇਰੀ ॥ ਭਨਤਿ ਨਾਨਕ ਸਰਣਿ ਪ੍ਰਭ ਤੇਰੀ ॥੪॥੮॥੧੩॥ ਬਿਲਾਵਲੁ ਮਹਲਾ ੫ ॥ ਮੋਹਿ ਨਿਰਗੁਨ ਸਭ

ਗੁਣਹ ਬਿਹੂਨਾ ॥ ਦਇਆ ਧਾਰਿ ਅਪੁਨਾ ਕਰਿ ਲੀਨਾ ॥੧॥ ਮੇਰਾ ਮਨੁ ਤਨੁ ਹਰਿ ਗੋਪਾਲਿ ਸੁਹਾਇਆ ॥

ਕਰਿ ਕਿਰਪਾ ਪ੍ਰਭੁ ਘਰ ਮਹਿ ਆਇਆ ॥੧॥ ਰਹਾਉ ॥ ਭਗਤਿ ਵਛਲ ਭੈ ਕਾਟਨਹਾਰੇ ॥ ਸੰਸਾਰ ਸਾਗਰ ਅਬ

ਉਤਰੇ ਪਾਰੇ ॥੨॥ ਪਤਿਤ ਪਾਵਨ ਪ੍ਰਭ ਬਿਰਦੁ ਬੇਦਿ ਲੇਖਿਆ ॥ ਪਾਰਬ੍ਰਹਮੁ ਸੋ ਨੈਨਹੁ ਪੇਖਿਆ ॥੩॥ ਸਾਧਸੰਗਿ

ਪ੍ਰਗਟੇ ਨਾਰਾਇਣ ॥ ਨਾਨਕ ਦਾਸ ਸਭਿ ਦੂਖ ਪਲਾਇਣ ॥੪॥੯॥੧੪॥ ਬਿਲਾਵਲੁ ਮਹਲਾ ੫ ॥ ਕਵਨੁ

ਜਾਨੈ ਪ੍ਰਭ ਤੁਮੑਰੀ ਸੇਵਾ ॥ ਪ੍ਰਭ ਅਵਿਨਾਸੀ ਅਲਖ ਅਭੇਵਾ ॥੧॥ ਗੁਣ ਬੇਅੰਤ ਪ੍ਰਭ ਗਹਿਰ ਗੰਭੀਰੇ ॥ ਊਚ ਮਹਲ

ਸੁਆਮੀ ਪ੍ਰਭ ਮੇਰੇ ॥ ਤੂ ਅਪਰੰਪਰ ਠਾਕੁਰ ਮੇਰੇ ॥੧॥ ਰਹਾਉ ॥ ਏਕਸ ਬਿਨੁ ਨਾਹੀ ਕੋ ਦੂਜਾ ॥ ਤੁਮੑ ਹੀ ਜਾਨਹੁ

ਅਪਨੀ ਪੂਜਾ ॥੨॥ ਆਪਹੁ ਕਛੂ ਨ ਹੋਵਤ ਭਾਈ ॥ ਜਿਸੁ ਪ੍ਰਭੁ ਦੇਵੈ ਸੋ ਨਾਮੁ ਪਾਈ ॥੩॥ ਕਹੁ ਨਾਨਕ ਜੋ ਜਨੁ

ਪ੍ਰਭ ਭਾਇਆ ॥ ਗੁਣ ਨਿਧਾਨ ਪ੍ਰਭੁ ਤਿਨ ਹੀ ਪਾਇਆ ॥੪॥੧੦॥੧੫॥ ਬਿਲਾਵਲੁ ਮਹਲਾ ੫ ॥ ਮਾਤ

ਗਰਭ ਮਹਿ ਹਾਥ ਦੇ ਰਾਖਿਆ ॥ ਹਰਿ ਰਸੁ ਛੋਡਿ ਬਿਖਿਆ ਫਲੁ ਚਾਖਿਆ ॥੧॥ ਭਜੁ ਗੋਬਿਦ ਸਭ ਛੋਡਿ ਜੰਜਾਲ

॥ ਜਬ ਜਮੁ ਆਇ ਸੰਘਾਰੈ ਮੂੜੇ ਤਬ ਤਨੁ ਬਿਨਸਿ ਜਾਇ ਬੇਹਾਲ ॥੧॥ ਰਹਾਉ ॥ ਤਨੁ ਮਨੁ ਧਨੁ ਅਪਨਾ ਕਰਿ

ਥਾਪਿਆ ॥ ਕਰਨਹਾਰੁ ਇਕ ਨਿਮਖ ਨ ਜਾਪਿਆ ॥੨॥ ਮਹਾ ਮੋਹ ਅੰਧ ਕੂਪ ਪਰਿਆ ॥ ਪਾਰਬ੍ਰਹਮੁ ਮਾਇਆ

ਪਟਲਿ ਬਿਸਰਿਆ ॥੩॥ ਵਡੈ ਭਾਗਿ ਪ੍ਰਭ ਕੀਰਤਨੁ ਗਾਇਆ ॥ ਸੰਤਸੰਗਿ ਨਾਨਕ ਪ੍ਰਭੁ ਪਾਇਆ ॥੪॥

੧੧॥੧੬॥ ਬਿਲਾਵਲੁ ਮਹਲਾ ੫ ॥ ਮਾਤ ਪਿਤਾ ਸੁਤ ਬੰਧਪ ਭਾਈ ॥ ਨਾਨਕ ਹੋਆ ਪਾਰਬ੍ਰਹਮੁ ਸਹਾਈ

॥੧॥ ਸੂਖ ਸਹਜ ਆਨੰਦ ਘਣੇ ॥ ਗੁਰੁ ਪੂਰਾ ਪੂਰੀ ਜਾ ਕੀ ਬਾਣੀ ਅਨਿਕ ਗੁਣਾ ਜਾ ਕੇ ਜਾਹਿ ਨ ਗਣੇ ॥੧॥

ਰਹਾਉ ॥ ਸਗਲ ਸਰੰਜਾਮ ਕਰੇ ਪ੍ਰਭੁ ਆਪੇ ॥ ਭਏ ਮਨੋਰਥ ਸੋ ਪ੍ਰਭੁ ਜਾਪੇ ॥੨॥ ਅਰਥ ਧਰਮ ਕਾਮ ਮੋਖ ਕਾ

ਦਾਤਾ ॥ ਪੂਰੀ ਭਈ ਸਿਮਰਿ ਸਿਮਰਿ ਬਿਧਾਤਾ ॥੩॥ ਸਾਧਸੰਗਿ ਨਾਨਕਿ ਰੰਗੁ ਮਾਣਿਆ ॥ ਘਰਿ ਆਇਆ ਪੂਰੈ

ਗੁਰਿ ਆਣਿਆ ॥੪॥੧੨॥੧੭॥ ਬਿਲਾਵਲੁ ਮਹਲਾ ੫ ॥ ਸ੍ਰਬ ਨਿਧਾਨ ਪੂਰਨ ਗੁਰਦੇਵ ॥੧॥ ਰਹਾਉ ॥ ਹਰਿ

ਹਰਿ ਨਾਮੁ ਜਪਤ ਨਰ ਜੀਵੇ ॥ ਮਰਿ ਖੁਆਰੁ ਸਾਕਤ ਨਰ ਥੀਵੇ ॥੧॥ ਰਾਮ ਨਾਮੁ ਹੋਆ ਰਖਵਾਰਾ ॥ ਝਖ ਮਾਰਉ

ਸਾਕਤੁ ਵੇਚਾਰਾ ॥੨॥ ਨਿੰਦਾ ਕਰਿ ਕਰਿ ਪਚਹਿ ਘਨੇਰੇ ॥ ਮਿਰਤਕ ਫਾਸ ਗਲੈ ਸਿਰਿ ਪੈਰੇ ॥੩॥ ਕਹੁ ਨਾਨਕ

ਜਪਹਿ ਜਨ ਨਾਮ ॥ ਤਾ ਕੇ ਨਿਕਟਿ ਨ ਆਵੈ ਜਾਮ ॥੪॥੧੩॥੧੮॥

ਰਾਗੁ ਬਿਲਾਵਲੁ ਮਹਲਾ ੫ ਘਰੁ ੪ ਦੁਪਦੇ      ੴ ਸਤਿਗੁਰ ਪ੍ਰਸਾਦਿ ॥

ਕਵਨ ਸੰਜੋਗ ਮਿਲਉ ਪ੍ਰਭ ਅਪਨੇ ॥ ਪਲੁ ਪਲੁ ਨਿਮਖ ਸਦਾ ਹਰਿ ਜਪਨੇ ॥੧॥ ਚਰਨ ਕਮਲ ਪ੍ਰਭ ਕੇ ਨਿਤ

ਧਿਆਵਉ ॥ ਕਵਨ ਸੁ ਮਤਿ ਜਿਤੁ ਪ੍ਰੀਤਮੁ ਪਾਵਉ ॥੧॥ ਰਹਾਉ ॥ ਐਸੀ ਕ੍ਰਿਪਾ ਕਰਹੁ ਪ੍ਰਭ ਮੇਰੇ ॥ ਹਰਿ ਨਾਨਕ

ਬਿਸਰੁ ਨ ਕਾਹੂ ਬੇਰੇ ॥੨॥੧॥੧੯॥ ਬਿਲਾਵਲੁ ਮਹਲਾ ੫ ॥ ਚਰਨ ਕਮਲ ਪ੍ਰਭ ਹਿਰਦੈ ਧਿਆਏ ॥ ਰੋਗ ਗਏ

ਸਗਲੇ ਸੁਖ ਪਾਏ ॥੧॥ ਗੁਰਿ ਦੁਖੁ ਕਾਟਿਆ ਦੀਨੋ ਦਾਨੁ ॥ ਸਫਲ ਜਨਮੁ ਜੀਵਨ ਪਰਵਾਨੁ ॥੧॥ ਰਹਾਉ ॥

ਅਕਥ ਕਥਾ ਅੰਮ੍ਰਿਤ ਪ੍ਰਭ ਬਾਨੀ ॥ ਕਹੁ ਨਾਨਕ ਜਪਿ ਜੀਵੇ ਗਿਆਨੀ ॥੨॥੨॥੨੦॥ ਬਿਲਾਵਲੁ ਮਹਲਾ ੫ ॥

ਸਾਂਤਿ ਪਾਈ ਗੁਰਿ ਸਤਿਗੁਰਿ ਪੂਰੇ ॥ ਸੁਖ ਉਪਜੇ ਬਾਜੇ ਅਨਹਦ ਤੂਰੇ ॥੧॥ ਰਹਾਉ ॥ ਤਾਪ ਪਾਪ ਸੰਤਾਪ

ਬਿਨਾਸੇ ॥ ਹਰਿ ਸਿਮਰਤ ਕਿਲਵਿਖ ਸਭਿ ਨਾਸੇ ॥੧॥ ਅਨਦੁ ਕਰਹੁ ਮਿਲਿ ਸੁੰਦਰ ਨਾਰੀ ॥ ਗੁਰਿ ਨਾਨਕਿ

ਮੇਰੀ ਪੈਜ ਸਵਾਰੀ ॥੨॥੩॥੨੧॥ ਬਿਲਾਵਲੁ ਮਹਲਾ ੫ ॥ ਮਮਤਾ ਮੋਹ ਧ੍ਰੋਹ ਮਦਿ ਮਾਤਾ ਬੰਧਨਿ ਬਾਧਿਆ

ਅਤਿ ਬਿਕਰਾਲ ॥ ਦਿਨੁ ਦਿਨੁ ਛਿਜਤ ਬਿਕਾਰ ਕਰਤ ਅਉਧ ਫਾਹੀ ਫਾਥਾ ਜਮ ਕੈ ਜਾਲ ॥੧॥ ਤੇਰੀ ਸਰਣਿ

ਪ੍ਰਭ ਦੀਨ ਦਇਆਲਾ ॥ ਮਹਾ ਬਿਖਮ ਸਾਗਰੁ ਅਤਿ ਭਾਰੀ ਉਧਰਹੁ ਸਾਧੂ ਸੰਗਿ ਰਵਾਲਾ ॥੧॥ ਰਹਾਉ ॥ ਪ੍ਰਭ

ਸੁਖਦਾਤੇ ਸਮਰਥ ਸੁਆਮੀ ਜੀਉ ਪਿੰਡੁ ਸਭੁ ਤੁਮਰਾ ਮਾਲ ॥ ਭ੍ਰਮ ਕੇ ਬੰਧਨ ਕਾਟਹੁ ਪਰਮੇਸਰ ਨਾਨਕ ਕੇ ਪ੍ਰਭ

ਸਦਾ ਕ੍ਰਿਪਾਲ ॥੨॥੪॥੨੨॥ ਬਿਲਾਵਲੁ ਮਹਲਾ ੫ ॥ ਸਗਲ ਅਨੰਦੁ ਕੀਆ ਪਰਮੇਸਰਿ ਅਪਣਾ ਬਿਰਦੁ

ਸਮਾੑਰਿਆ ॥ ਸਾਧ ਜਨਾ ਹੋਏ ਕਿਰਪਾਲਾ ਬਿਗਸੇ ਸਭਿ ਪਰਵਾਰਿਆ ॥੧॥ ਕਾਰਜੁ ਸਤਿਗੁਰਿ ਆਪਿ ਸਵਾਰਿਆ

॥ ਵਡੀ ਆਰਜਾ ਹਰਿ ਗੋਬਿੰਦ ਕੀ ਸੂਖ ਮੰਗਲ ਕਲਿਆਣ ਬੀਚਾਰਿਆ ॥੧॥ ਰਹਾਉ ॥ ਵਣ ਤ੍ਰਿਣ ਤ੍ਰਿਭਵਣ

ਹਰਿਆ ਹੋਏ ਸਗਲੇ ਜੀਅ ਸਾਧਾਰਿਆ ॥ ਮਨ ਇਛੇ ਨਾਨਕ ਫਲ ਪਾਏ ਪੂਰਨ ਇਛ ਪੁਜਾਰਿਆ ॥੨॥੫॥੨੩॥

ਬਿਲਾਵਲੁ ਮਹਲਾ ੫ ॥ ਜਿਸੁ ਊਪਰਿ ਹੋਵਤ ਦਇਆਲੁ ॥ ਹਰਿ ਸਿਮਰਤ ਕਾਟੈ ਸੋ ਕਾਲੁ ॥੧॥ ਰਹਾਉ ॥

ਸਾਧਸੰਗਿ ਭਜੀਐ ਗੋਪਾਲੁ ॥ ਗੁਨ ਗਾਵਤ ਤੂਟੈ ਜਮ ਜਾਲੁ ॥੧॥ ਆਪੇ ਸਤਿਗੁਰੁ ਆਪੇ ਪ੍ਰਤਿਪਾਲ ॥ ਨਾਨਕੁ

ਜਾਚੈ ਸਾਧ ਰਵਾਲ ॥੨॥੬॥੨੪॥ ਬਿਲਾਵਲੁ ਮਹਲਾ ੫ ॥ ਮਨ ਮਹਿ ਸਿੰਚਹੁ ਹਰਿ ਹਰਿ ਨਾਮ ॥ ਅਨਦਿਨੁ

ਕੀਰਤਨੁ ਹਰਿ ਗੁਣ ਗਾਮ ॥੧॥ ਐਸੀ ਪ੍ਰੀਤਿ ਕਰਹੁ ਮਨ ਮੇਰੇ ॥ ਆਠ ਪਹਰ ਪ੍ਰਭ ਜਾਨਹੁ ਨੇਰੇ ॥੧॥ ਰਹਾਉ ॥

ਕਹੁ ਨਾਨਕ ਜਾ ਕੇ ਨਿਰਮਲ ਭਾਗ ॥ ਹਰਿ ਚਰਨੀ ਤਾ ਕਾ ਮਨੁ ਲਾਗ ॥੨॥੭॥੨੫॥ ਬਿਲਾਵਲੁ ਮਹਲਾ ੫ ॥

ਰੋਗੁ ਗਇਆ ਪ੍ਰਭਿ ਆਪਿ ਗਵਾਇਆ ॥ ਨੀਦ ਪਈ ਸੁਖ ਸਹਜ ਘਰੁ ਆਇਆ ॥੧॥ ਰਹਾਉ ॥ ਰਜਿ ਰਜਿ

ਭੋਜਨੁ ਖਾਵਹੁ ਮੇਰੇ ਭਾਈ ॥ ਅੰਮ੍ਰਿਤ ਨਾਮੁ ਰਿਦ ਮਾਹਿ ਧਿਆਈ ॥੧॥ ਨਾਨਕ ਗੁਰ ਪੂਰੇ ਸਰਨਾਈ ॥ ਜਿਨਿ

ਅਪਨੇ ਨਾਮ ਕੀ ਪੈਜ ਰਖਾਈ ॥੨॥੮॥੨੬॥ ਬਿਲਾਵਲੁ ਮਹਲਾ ੫ ॥ ਸਤਿਗੁਰ ਕਰਿ ਦੀਨੇ ਅਸਥਿਰ ਘਰ ਬਾਰ

॥ ਰਹਾਉ ॥ ਜੋ ਜੋ ਨਿੰਦ ਕਰੈ ਇਨ ਗ੍ਰਿਹਨ ਕੀ ਤਿਸੁ ਆਗੈ ਹੀ ਮਾਰੈ ਕਰਤਾਰ ॥੧॥ ਨਾਨਕ ਦਾਸ ਤਾ ਕੀ

ਸਰਨਾਈ ਜਾ ਕੋ ਸਬਦੁ ਅਖੰਡ ਅਪਾਰ ॥੨॥੯॥੨੭॥ ਬਿਲਾਵਲੁ ਮਹਲਾ ੫ ॥ ਤਾਪ ਸੰਤਾਪ ਸਗਲੇ ਗਏ

ਬਿਨਸੇ ਤੇ ਰੋਗ ॥ ਪਾਰਬ੍ਰਹਮਿ ਤੂ ਬਖਸਿਆ ਸੰਤਨ ਰਸ ਭੋਗ ॥ ਰਹਾਉ ॥ ਸਰਬ ਸੁਖਾ ਤੇਰੀ ਮੰਡਲੀ ਤੇਰਾ ਮਨੁ

ਤਨੁ ਆਰੋਗ ॥ ਗੁਨ ਗਾਵਹੁ ਨਿਤ ਰਾਮ ਕੇ ਇਹ ਅਵਖਦ ਜੋਗ ॥੧॥ ਆਇ ਬਸਹੁ ਘਰ ਦੇਸ ਮਹਿ ਇਹ ਭਲੇ

ਸੰਜੋਗ ॥ ਨਾਨਕ ਪ੍ਰਭ ਸੁਪ੍ਰਸੰਨ ਭਏ ਲਹਿ ਗਏ ਬਿਓਗ ॥੨॥੧੦॥੨੮॥ ਬਿਲਾਵਲੁ ਮਹਲਾ ੫ ॥ ਕਾਹੂ ਸੰਗਿ

ਨ ਚਾਲਹੀ ਮਾਇਆ ਜੰਜਾਲ ॥ ਊਠਿ ਸਿਧਾਰੇ ਛਤ੍ਰਪਤਿ ਸੰਤਨ ਕੈ ਖਿਆਲ ॥ ਰਹਾਉ ॥ ਅਹੰਬੁਧਿ ਕਉ ਬਿਨਸਨਾ

ਇਹ ਧੁਰ ਕੀ ਢਾਲ ॥ ਬਹੁ ਜੋਨੀ ਜਨਮਹਿ ਮਰਹਿ ਬਿਖਿਆ ਬਿਕਰਾਲ ॥੧॥ ਸਤਿ ਬਚਨ ਸਾਧੂ ਕਹਹਿ ਨਿਤ

ਜਪਹਿ ਗੁਪਾਲ ॥ ਸਿਮਰਿ ਸਿਮਰਿ ਨਾਨਕ ਤਰੇ ਹਰਿ ਕੇ ਰੰਗ ਲਾਲ ॥੨॥੧੧॥੨੯॥ ਬਿਲਾਵਲੁ ਮਹਲਾ ੫ ॥

ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥ ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ॥ ਰਹਾਉ ॥

ਜੈ ਜੈ ਕਾਰੁ ਜਗਤ੍ਰ ਮਹਿ ਲੋਚਹਿ ਸਭਿ ਜੀਆ ॥ ਸੁਪ੍ਰਸੰਨ ਭਏ ਸਤਿਗੁਰ ਪ੍ਰਭੂ ਕਛੁ ਬਿਘਨੁ ਨ ਥੀਆ ॥੧॥ ਜਾ ਕਾ

ਅੰਗੁ ਦਇਆਲ ਪ੍ਰਭ ਤਾ ਕੇ ਸਭ ਦਾਸ ॥ ਸਦਾ ਸਦਾ ਵਡਿਆਈਆ ਨਾਨਕ ਗੁਰ ਪਾਸਿ ॥੨॥੧੨॥੩੦॥

ਰਾਗੁ ਬਿਲਾਵਲੁ ਮਹਲਾ ੫ ਘਰੁ ੫ ਚਉਪਦੇ      ੴ ਸਤਿਗੁਰ ਪ੍ਰਸਾਦਿ ॥

ਮ੍ਰਿਤ ਮੰਡਲ ਜਗੁ ਸਾਜਿਆ ਜਿਉ ਬਾਲੂ ਘਰ ਬਾਰ ॥ ਬਿਨਸਤ ਬਾਰ ਨ ਲਾਗਈ ਜਿਉ ਕਾਗਦ ਬੂੰਦਾਰ ॥੧॥

ਸੁਨਿ ਮੇਰੀ ਮਨਸਾ ਮਨੈ ਮਾਹਿ ਸਤਿ ਦੇਖੁ ਬੀਚਾਰਿ ॥ ਸਿਧ ਸਾਧਿਕ ਗਿਰਹੀ ਜੋਗੀ ਤਜਿ ਗਏ ਘਰ ਬਾਰ ॥੧॥

ਰਹਾਉ ॥ ਜੈਸਾ ਸੁਪਨਾ ਰੈਨਿ ਕਾ ਤੈਸਾ ਸੰਸਾਰ ॥ ਦ੍ਰਿਸਟਿਮਾਨ ਸਭੁ ਬਿਨਸੀਐ ਕਿਆ ਲਗਹਿ ਗਵਾਰ ॥੨॥

ਕਹਾ ਸੁ ਭਾਈ ਮੀਤ ਹੈ ਦੇਖੁ ਨੈਨ ਪਸਾਰਿ ॥ ਇਕਿ ਚਾਲੇ ਇਕਿ ਚਾਲਸਹਿ ਸਭਿ ਅਪਨੀ ਵਾਰ ॥੩॥ ਜਿਨ ਪੂਰਾ

ਸਤਿਗੁਰੁ ਸੇਵਿਆ ਸੇ ਅਸਥਿਰੁ ਹਰਿ ਦੁਆਰਿ ॥ ਜਨੁ ਨਾਨਕੁ ਹਰਿ ਕਾ ਦਾਸੁ ਹੈ ਰਾਖੁ ਪੈਜ ਮੁਰਾਰਿ ॥੪॥੧॥੩੧॥

ਬਿਲਾਵਲੁ ਮਹਲਾ ੫ ॥ ਲੋਕਨ ਕੀਆ ਵਡਿਆਈਆ ਬੈਸੰਤਰਿ ਪਾਗਉ ॥ ਜਿਉ ਮਿਲੈ ਪਿਆਰਾ ਆਪਨਾ ਤੇ

ਬੋਲ ਕਰਾਗਉ ॥੧॥ ਜਉ ਪ੍ਰਭ ਜੀਉ ਦਇਆਲ ਹੋਇ ਤਉ ਭਗਤੀ ਲਾਗਉ ॥ ਲਪਟਿ ਰਹਿਓ ਮਨੁ ਬਾਸਨਾ

ਗੁਰ ਮਿਲਿ ਇਹ ਤਿਆਗਉ ॥੧॥ ਰਹਾਉ ॥ ਕਰਉ ਬੇਨਤੀ ਅਤਿ ਘਨੀ ਇਹੁ ਜੀਉ ਹੋਮਾਗਉ ॥ ਅਰਥ

ਆਨ ਸਭਿ ਵਾਰਿਆ ਪ੍ਰਿਅ ਨਿਮਖ ਸੋਹਾਗਉ ॥੨॥ ਪੰਚ ਸੰਗੁ ਗੁਰ ਤੇ ਛੁਟੇ ਦੋਖ ਅਰੁ ਰਾਗਉ ॥ ਰਿਦੈ ਪ੍ਰਗਾਸੁ

ਪ੍ਰਗਟ ਭਇਆ ਨਿਸਿ ਬਾਸੁਰ ਜਾਗਉ ॥੩॥ ਸਰਣਿ ਸੋਹਾਗਨਿ ਆਇਆ ਜਿਸੁ ਮਸਤਕਿ ਭਾਗਉ ॥ ਕਹੁ

ਨਾਨਕ ਤਿਨਿ ਪਾਇਆ ਤਨੁ ਮਨੁ ਸੀਤਲਾਗਉ ॥੪॥੨॥੩੨॥ ਬਿਲਾਵਲੁ ਮਹਲਾ ੫ ॥ ਲਾਲ ਰੰਗੁ ਤਿਸ ਕਉ

ਲਗਾ ਜਿਸ ਕੇ ਵਡਭਾਗਾ ॥ ਮੈਲਾ ਕਦੇ ਨ ਹੋਵਈ ਨਹ ਲਾਗੈ ਦਾਗਾ ॥੧॥ ਪ੍ਰਭੁ ਪਾਇਆ ਸੁਖਦਾਈਆ

ਮਿਲਿਆ ਸੁਖ ਭਾਇ ॥ ਸਹਜਿ ਸਮਾਨਾ ਭੀਤਰੇ ਛੋਡਿਆ ਨਹ ਜਾਇ ॥੧॥ ਰਹਾਉ ॥ ਜਰਾ ਮਰਾ ਨਹ ਵਿਆਪਈ

ਫਿਰਿ ਦੂਖੁ ਨ ਪਾਇਆ ॥ ਪੀ ਅੰਮ੍ਰਿਤੁ ਆਘਾਨਿਆ ਗੁਰਿ ਅਮਰੁ ਕਰਾਇਆ ॥੨॥ ਸੋ ਜਾਨੈ ਜਿਨਿ ਚਾਖਿਆ

ਹਰਿ ਨਾਮੁ ਅਮੋਲਾ ॥ ਕੀਮਤਿ ਕਹੀ ਨ ਜਾਈਐ ਕਿਆ ਕਹਿ ਮੁਖਿ ਬੋਲਾ ॥੩॥ ਸਫਲ ਦਰਸੁ ਤੇਰਾ ਪਾਰਬ੍ਰਹਮ

ਗੁਣ ਨਿਧਿ ਤੇਰੀ ਬਾਣੀ ॥ ਪਾਵਉ ਧੂਰਿ ਤੇਰੇ ਦਾਸ ਕੀ ਨਾਨਕ ਕੁਰਬਾਣੀ ॥੪॥੩॥੩੩॥ ਬਿਲਾਵਲੁ ਮਹਲਾ ੫ ॥

ਰਾਖਹੁ ਅਪਨੀ ਸਰਣਿ ਪ੍ਰਭ ਮੋਹਿ ਕਿਰਪਾ ਧਾਰੇ ॥ ਸੇਵਾ ਕਛੂ ਨ ਜਾਨਊ ਨੀਚੁ ਮੂਰਖਾਰੇ ॥੧॥ ਮਾਨੁ ਕਰਉ ਤੁਧੁ

ਊਪਰੇ ਮੇਰੇ ਪ੍ਰੀਤਮ ਪਿਆਰੇ ॥ ਹਮ ਅਪਰਾਧੀ ਸਦ ਭੂਲਤੇ ਤੁਮੑ ਬਖਸਨਹਾਰੇ ॥੧॥ ਰਹਾਉ ॥ ਹਮ ਅਵਗਨ ਕਰਹ

ਅਸੰਖ ਨੀਤਿ ਤੁਮੑ ਨਿਰਗੁਨ ਦਾਤਾਰੇ ॥ ਦਾਸੀ ਸੰਗਤਿ ਪ੍ਰਭੂ ਤਿਆਗਿ ਏ ਕਰਮ ਹਮਾਰੇ ॥੨॥ ਤੁਮੑ ਦੇਵਹੁ ਸਭੁ

ਕਿਛੁ ਦਇਆ ਧਾਰਿ ਹਮ ਅਕਿਰਤਘਨਾਰੇ ॥ ਲਾਗਿ ਪਰੇ ਤੇਰੇ ਦਾਨ ਸਿਉ ਨਹ ਚਿਤਿ ਖਸਮਾਰੇ ॥੩॥ ਤੁਝ ਤੇ

ਬਾਹਰਿ ਕਿਛੁ ਨਹੀ ਭਵ ਕਾਟਨਹਾਰੇ ॥ ਕਹੁ ਨਾਨਕ ਸਰਣਿ ਦਇਆਲ ਗੁਰ ਲੇਹੁ ਮੁਗਧ ਉਧਾਰੇ ॥੪॥੪॥੩੪॥

ਬਿਲਾਵਲੁ ਮਹਲਾ ੫ ॥ ਦੋਸੁ ਨ ਕਾਹੂ ਦੀਜੀਐ ਪ੍ਰਭੁ ਅਪਨਾ ਧਿਆਈਐ ॥ ਜਿਤੁ ਸੇਵਿਐ ਸੁਖੁ ਹੋਇ ਘਨਾ ਮਨ

ਸੋਈ ਗਾਈਐ ॥੧॥ ਕਹੀਐ ਕਾਇ ਪਿਆਰੇ ਤੁਝੁ ਬਿਨਾ ॥ ਤੁਮੑ ਦਇਆਲ ਸੁਆਮੀ ਸਭ ਅਵਗਨ ਹਮਾ ॥੧॥

ਰਹਾਉ ॥ ਜਿਉ ਤੁਮੑ ਰਾਖਹੁ ਤਿਉ ਰਹਾ ਅਵਰੁ ਨਹੀ ਚਾਰਾ ॥ ਨੀਧਰਿਆ ਧਰ ਤੇਰੀਆ ਇਕ ਨਾਮ ਅਧਾਰਾ ॥੨॥

ਜੋ ਤੁਮੑ ਕਰਹੁ ਸੋਈ ਭਲਾ ਮਨਿ ਲੇਤਾ ਮੁਕਤਾ ॥ ਸਗਲ ਸਮਗ੍ਰੀ ਤੇਰੀਆ ਸਭ ਤੇਰੀ ਜੁਗਤਾ ॥੩॥ ਚਰਨ ਪਖਾਰਉ

ਕਰਿ ਸੇਵਾ ਜੇ ਠਾਕੁਰ ਭਾਵੈ ॥ ਹੋਹੁ ਕ੍ਰਿਪਾਲ ਦਇਆਲ ਪ੍ਰਭ ਨਾਨਕੁ ਗੁਣ ਗਾਵੈ ॥੪॥੫॥੩੫॥ ਬਿਲਾਵਲੁ

ਮਹਲਾ ੫ ॥ ਮਿਰਤੁ ਹਸੈ ਸਿਰ ਊਪਰੇ ਪਸੂਆ ਨਹੀ ਬੂਝੈ ॥ ਬਾਦ ਸਾਦ ਅਹੰਕਾਰ ਮਹਿ ਮਰਣਾ ਨਹੀ ਸੂਝੈ ॥੧॥

ਸਤਿਗੁਰੁ ਸੇਵਹੁ ਆਪਨਾ ਕਾਹੇ ਫਿਰਹੁ ਅਭਾਗੇ ॥ ਦੇਖਿ ਕਸੁੰਭਾ ਰੰਗੁਲਾ ਕਾਹੇ ਭੂਲਿ ਲਾਗੇ ॥੧॥ ਰਹਾਉ ॥

ਕਰਿ ਕਰਿ ਪਾਪ ਦਰਬੁ ਕੀਆ ਵਰਤਣ ਕੈ ਤਾਈ ॥ ਮਾਟੀ ਸਿਉ ਮਾਟੀ ਰਲੀ ਨਾਗਾ ਉਠਿ ਜਾਈ ॥੨॥ ਜਾ ਕੈ ਕੀਐ

ਸ੍ਰਮੁ ਕਰੈ ਤੇ ਬੈਰ ਬਿਰੋਧੀ ॥ ਅੰਤ ਕਾਲਿ ਭਜਿ ਜਾਹਿਗੇ ਕਾਹੇ ਜਲਹੁ ਕਰੋਧੀ ॥੩॥ ਦਾਸ ਰੇਣੁ ਸੋਈ ਹੋਆ ਜਿਸੁ

ਮਸਤਕਿ ਕਰਮਾ ॥ ਕਹੁ ਨਾਨਕ ਬੰਧਨ ਛੁਟੇ ਸਤਿਗੁਰ ਕੀ ਸਰਨਾ ॥੪॥੬॥੩੬॥ ਬਿਲਾਵਲੁ ਮਹਲਾ ੫ ॥

ਪਿੰਗੁਲ ਪਰਬਤ ਪਾਰਿ ਪਰੇ ਖਲ ਚਤੁਰ ਬਕੀਤਾ ॥ ਅੰਧੁਲੇ ਤ੍ਰਿਭਵਣ ਸੂਝਿਆ ਗੁਰ ਭੇਟਿ ਪੁਨੀਤਾ ॥੧॥ ਮਹਿਮਾ

ਸਾਧੂ ਸੰਗ ਕੀ ਸੁਨਹੁ ਮੇਰੇ ਮੀਤਾ ॥ ਮੈਲੁ ਖੋਈ ਕੋਟਿ ਅਘ ਹਰੇ ਨਿਰਮਲ ਭਏ ਚੀਤਾ ॥੧॥ ਰਹਾਉ ॥ ਐਸੀ

ਭਗਤਿ ਗੋਵਿੰਦ ਕੀ ਕੀਟਿ ਹਸਤੀ ਜੀਤਾ ॥ ਜੋ ਜੋ ਕੀਨੋ ਆਪਨੋ ਤਿਸੁ ਅਭੈ ਦਾਨੁ ਦੀਤਾ ॥੨॥ ਸਿੰਘੁ ਬਿਲਾਈ

ਹੋਇ ਗਇਓ ਤ੍ਰਿਣੁ ਮੇਰੁ ਦਿਖੀਤਾ ॥ ਸ੍ਰਮੁ ਕਰਤੇ ਦਮ ਆਢ ਕਉ ਤੇ ਗਨੀ ਧਨੀਤਾ ॥੩॥ ਕਵਨ ਵਡਾਈ ਕਹਿ

ਸਕਉ ਬੇਅੰਤ ਗੁਨੀਤਾ ॥ ਕਰਿ ਕਿਰਪਾ ਮੋਹਿ ਨਾਮੁ ਦੇਹੁ ਨਾਨਕ ਦਰ ਸਰੀਤਾ ॥੪॥੭॥੩੭॥ ਬਿਲਾਵਲੁ

ਮਹਲਾ ੫ ॥ ਅਹੰਬੁਧਿ ਪਰਬਾਦ ਨੀਤ ਲੋਭ ਰਸਨਾ ਸਾਦਿ ॥ ਲਪਟਿ ਕਪਟਿ ਗ੍ਰਿਹਿ ਬੇਧਿਆ ਮਿਥਿਆ

ਬਿਖਿਆਦਿ ॥੧॥ ਐਸੀ ਪੇਖੀ ਨੇਤ੍ਰ ਮਹਿ ਪੂਰੇ ਗੁਰ ਪਰਸਾਦਿ ॥ ਰਾਜ ਮਿਲਖ ਧਨ ਜੋਬਨਾ ਨਾਮੈ ਬਿਨੁ ਬਾਦਿ

॥੧॥ ਰਹਾਉ ॥ ਰੂਪ ਧੂਪ ਸੋਗੰਧਤਾ ਕਾਪਰ ਭੋਗਾਦਿ ॥ ਮਿਲਤ ਸੰਗਿ ਪਾਪਿਸਟ ਤਨ ਹੋਏ ਦੁਰਗਾਦਿ ॥੨॥

ਫਿਰਤ ਫਿਰਤ ਮਾਨੁਖੁ ਭਇਆ ਖਿਨ ਭੰਗਨ ਦੇਹਾਦਿ ॥ ਇਹ ਅਉਸਰ ਤੇ ਚੂਕਿਆ ਬਹੁ ਜੋਨਿ ਭ੍ਰਮਾਦਿ ॥੩॥ ਪ੍ਰਭ

ਕਿਰਪਾ ਤੇ ਗੁਰ ਮਿਲੇ ਹਰਿ ਹਰਿ ਬਿਸਮਾਦ ॥ ਸੂਖ ਸਹਜ ਨਾਨਕ ਅਨੰਦ ਤਾ ਕੈ ਪੂਰਨ ਨਾਦ ॥੪॥੮॥੩੮॥

ਬਿਲਾਵਲੁ ਮਹਲਾ ੫ ॥ ਚਰਨ ਭਏ ਸੰਤ ਬੋਹਿਥਾ ਤਰੇ ਸਾਗਰੁ ਜੇਤ ॥ ਮਾਰਗ ਪਾਏ ਉਦਿਆਨ ਮਹਿ ਗੁਰਿ ਦਸੇ

ਭੇਤ॥੧॥ਹਰਿਹਰਿਹਰਿਹਰਿਹਰਿਹਰੇਹਰਿਹਰਿਹਰਿਹੇਤ॥ਊਠਤਬੈਠਤਸੋਵਤੇ ਹਰਿ ਹਰਿ ਹਰਿ ਚੇਤ ॥੧॥

ਰਹਾਉ ॥ ਪੰਚ ਚੋਰ ਆਗੈ ਭਗੇ ਜਬ ਸਾਧਸੰਗੇਤ ॥ ਪੂੰਜੀ ਸਾਬਤੁ ਘਣੋ ਲਾਭੁ ਗ੍ਰਿਹਿ ਸੋਭਾ ਸੇਤ ॥੨॥ ਨਿਹਚਲ

ਆਸਣੁ ਮਿਟੀ ਚਿੰਤ ਨਾਹੀ ਡੋਲੇਤ ॥ ਭਰਮੁ ਭੁਲਾਵਾ ਮਿਟਿ ਗਇਆ ਪ੍ਰਭ ਪੇਖਤ ਨੇਤ ॥੩॥ ਗੁਣ ਗਭੀਰ ਗੁਨ

ਨਾਇਕਾ ਗੁਣ ਕਹੀਅਹਿ ਕੇਤ ॥ ਨਾਨਕ ਪਾਇਆ ਸਾਧਸੰਗਿ ਹਰਿ ਹਰਿ ਅੰਮ੍ਰੇਤ ॥੪॥੯॥੩੯॥ ਬਿਲਾਵਲੁ

ਮਹਲਾ ੫ ॥ ਬਿਨੁ ਸਾਧੂ ਜੋ ਜੀਵਨਾ ਤੇਤੋ ਬਿਰਥਾਰੀ ॥ ਮਿਲਤ ਸੰਗਿ ਸਭਿ ਭ੍ਰਮ ਮਿਟੇ ਗਤਿ ਭਈ ਹਮਾਰੀ ॥੧॥

ਜਾ ਦਿਨ ਭੇਟੇ ਸਾਧ ਮੋਹਿ ਉਆ ਦਿਨ ਬਲਿਹਾਰੀ ॥ ਤਨੁ ਮਨੁ ਅਪਨੋ ਜੀਅਰਾ ਫਿਰਿ ਫਿਰਿ ਹਉ ਵਾਰੀ ॥੧॥

ਰਹਾਉ ॥ ਏਤ ਛਡਾਈ ਮੋਹਿ ਤੇ ਇਤਨੀ ਦ੍ਰਿੜਤਾਰੀ ॥ ਸਗਲ ਰੇਨ ਇਹੁ ਮਨੁ ਭਇਆ ਬਿਨਸੀ ਅਪਧਾਰੀ ॥੨॥

ਨਿੰਦ ਚਿੰਦ ਪਰ ਦੂਖਨਾ ਏ ਖਿਨ ਮਹਿ ਜਾਰੀ ॥ ਦਇਆ ਮਇਆ ਅਰੁ ਨਿਕਟਿ ਪੇਖੁ ਨਾਹੀ ਦੂਰਾਰੀ ॥੩॥

ਤਨ ਮਨ ਸੀਤਲ ਭਏ ਅਬ ਮੁਕਤੇ ਸੰਸਾਰੀ ॥ ਹੀਤ ਚੀਤ ਸਭ ਪ੍ਰਾਨ ਧਨ ਨਾਨਕ ਦਰਸਾਰੀ ॥੪॥੧੦॥੪੦॥

ਬਿਲਾਵਲੁ ਮਹਲਾ ੫ ॥ ਟਹਲ ਕਰਉ ਤੇਰੇ ਦਾਸ ਕੀ ਪਗ ਝਾਰਉ ਬਾਲ ॥ ਮਸਤਕੁ ਅਪਨਾ ਭੇਟ ਦੇਉ ਗੁਨ ਸੁਨਉ

ਰਸਾਲ ॥੧॥ ਤੁਮੑ ਮਿਲਤੇ ਮੇਰਾ ਮਨੁ ਜੀਓ ਤੁਮੑ ਮਿਲਹੁ ਦਇਆਲ ॥ ਨਿਸਿ ਬਾਸੁਰ ਮਨਿ ਅਨਦੁ ਹੋਤ ਚਿਤਵਤ

ਕਿਰਪਾਲ ॥੧॥ ਰਹਾਉ ॥ ਜਗਤ ਉਧਾਰਨ ਸਾਧ ਪ੍ਰਭ ਤਿਨੑ ਲਾਗਹੁ ਪਾਲ ॥ ਮੋ ਕਉ ਦੀਜੈ ਦਾਨੁ ਪ੍ਰਭ ਸੰਤਨ ਪਗ

ਰਾਲ ॥੨॥ ਉਕਤਿ ਸਿਆਨਪ ਕਛੁ ਨਹੀ ਨਾਹੀ ਕਛੁ ਘਾਲ ॥ ਭ੍ਰਮ ਭੈ ਰਾਖਹੁ ਮੋਹ ਤੇ ਕਾਟਹੁ ਜਮ ਜਾਲ ॥੩॥

ਬਿਨਉ ਕਰਉ ਕਰੁਣਾਪਤੇ ਪਿਤਾ ਪ੍ਰਤਿਪਾਲ ॥ ਗੁਣ ਗਾਵਉ ਤੇਰੇ ਸਾਧਸੰਗਿ ਨਾਨਕ ਸੁਖ ਸਾਲ ॥੪॥੧੧॥

੪੧॥ ਬਿਲਾਵਲੁ ਮਹਲਾ ੫ ॥ ਕੀਤਾ ਲੋੜਹਿ ਸੋ ਕਰਹਿ ਤੁਝ ਬਿਨੁ ਕਛੁ ਨਾਹਿ ॥ ਪਰਤਾਪੁ ਤੁਮਾੑਰਾ ਦੇਖਿ ਕੈ

ਜਮਦੂਤ ਛਡਿ ਜਾਹਿ ॥੧॥ ਤੁਮੑਰੀ ਕ੍ਰਿਪਾ ਤੇ ਛੂਟੀਐ ਬਿਨਸੈ ਅਹੰਮੇਵ ॥ ਸਰਬ ਕਲਾ ਸਮਰਥ ਪ੍ਰਭ ਪੂਰੇ ਗੁਰਦੇਵ

॥੧॥ ਰਹਾਉ ॥ ਖੋਜਤ ਖੋਜਤ ਖੋਜਿਆ ਨਾਮੈ ਬਿਨੁ ਕੂਰੁ ॥ ਜੀਵਨ ਸੁਖੁ ਸਭੁ ਸਾਧਸੰਗਿ ਪ੍ਰਭ ਮਨਸਾ ਪੂਰੁ ॥੨॥

ਜਿਤੁ ਜਿਤੁ ਲਾਵਹੁ ਤਿਤੁ ਤਿਤੁ ਲਗਹਿ ਸਿਆਨਪ ਸਭ ਜਾਲੀ ॥ ਜਤ ਕਤ ਤੁਮੑ ਭਰਪੂਰ ਹਹੁ ਮੇਰੇ ਦੀਨ

ਦਇਆਲੀ ॥੩॥ ਸਭੁ ਕਿਛੁ ਤੁਮ ਤੇ ਮਾਗਨਾ ਵਡਭਾਗੀ ਪਾਏ ॥ ਨਾਨਕ ਕੀ ਅਰਦਾਸਿ ਪ੍ਰਭ ਜੀਵਾ ਗੁਨ ਗਾਏ

॥੪॥੧੨॥੪੨॥ ਬਿਲਾਵਲੁ ਮਹਲਾ ੫ ॥ ਸਾਧਸੰਗਤਿ ਕੈ ਬਾਸਬੈ ਕਲਮਲ ਸਭਿ ਨਸਨਾ ॥ ਪ੍ਰਭ ਸੇਤੀ ਰੰਗਿ

ਰਾਤਿਆ ਤਾ ਤੇ ਗਰਭਿ ਨ ਗ੍ਰਸਨਾ ॥੧॥ ਨਾਮੁ ਕਹਤ ਗੋਵਿੰਦ ਕਾ ਸੂਚੀ ਭਈ ਰਸਨਾ ॥ ਮਨ ਤਨ ਨਿਰਮਲ ਹੋਈ

ਹੈ ਗੁਰ ਕਾ ਜਪੁ ਜਪਨਾ ॥੧॥ ਰਹਾਉ ॥ ਹਰਿ ਰਸੁ ਚਾਖਤ ਧ੍ਰਾਪਿਆ ਮਨਿ ਰਸੁ ਲੈ ਹਸਨਾ ॥ ਬੁਧਿ ਪ੍ਰਗਾਸ ਪ੍ਰਗਟ

ਭਈ ਉਲਟਿ ਕਮਲੁ ਬਿਗਸਨਾ ॥੨॥ ਸੀਤਲ ਸਾਂਤਿ ਸੰਤੋਖੁ ਹੋਇ ਸਭ ਬੂਝੀ ਤ੍ਰਿਸਨਾ ॥ ਦਹ ਦਿਸ ਧਾਵਤ ਮਿਟਿ

ਗਏ ਨਿਰਮਲ ਥਾਨਿ ਬਸਨਾ ॥੩॥ ਰਾਖਨਹਾਰੈ ਰਾਖਿਆ ਭਏ ਭ੍ਰਮ ਭਸਨਾ ॥ ਨਾਮੁ ਨਿਧਾਨ ਨਾਨਕ ਸੁਖੀ ਪੇਖਿ

ਸਾਧ ਦਰਸਨਾ ॥੪॥੧੩॥੪੩॥ ਬਿਲਾਵਲੁ ਮਹਲਾ ੫ ॥ ਪਾਣੀ ਪਖਾ ਪੀਸੁ ਦਾਸ ਕੈ ਤਬ ਹੋਹਿ ਨਿਹਾਲੁ ॥

ਰਾਜ ਮਿਲਖ ਸਿਕਦਾਰੀਆ ਅਗਨੀ ਮਹਿ ਜਾਲੁ ॥੧॥ ਸੰਤ ਜਨਾ ਕਾ ਛੋਹਰਾ ਤਿਸੁ ਚਰਣੀ ਲਾਗਿ ॥ ਮਾਇਆਧਾਰੀ

ਛਤ੍ਰਪਤਿ ਤਿਨੑ ਛੋਡਉ ਤਿਆਗਿ ॥੧॥ ਰਹਾਉ ॥ ਸੰਤਨ ਕਾ ਦਾਨਾ ਰੂਖਾ ਸੋ ਸਰਬ ਨਿਧਾਨ ॥ ਗ੍ਰਿਹਿ ਸਾਕਤ

ਛਤੀਹ ਪ੍ਰਕਾਰ ਤੇ ਬਿਖੂ ਸਮਾਨ ॥੨॥ ਭਗਤ ਜਨਾ ਕਾ ਲੂਗਰਾ ਓਢਿ ਨਗਨ ਨ ਹੋਈ ॥ ਸਾਕਤ ਸਿਰਪਾਉ

ਰੇਸਮੀ ਪਹਿਰਤ ਪਤਿ ਖੋਈ ॥੩॥ ਸਾਕਤ ਸਿਉ ਮੁਖਿ ਜੋਰਿਐ ਅਧ ਵੀਚਹੁ ਟੂਟੈ ॥ ਹਰਿ ਜਨ ਕੀ ਸੇਵਾ ਜੋ ਕਰੇ

ਇਤ ਊਤਹਿ ਛੂਟੈ ॥੪॥ ਸਭ ਕਿਛੁ ਤੁਮੑ ਹੀ ਤੇ ਹੋਆ ਆਪਿ ਬਣਤ ਬਣਾਈ ॥ ਦਰਸਨੁ ਭੇਟਤ ਸਾਧ ਕਾ ਨਾਨਕ

ਗੁਣ ਗਾਈ ॥੫॥੧੪॥੪੪॥ ਬਿਲਾਵਲੁ ਮਹਲਾ ੫ ॥ ਸ੍ਰਵਨੀ ਸੁਨਉ ਹਰਿ ਹਰਿ ਹਰੇ ਠਾਕੁਰ ਜਸੁ ਗਾਵਉ

॥ ਸੰਤ ਚਰਣ ਕਰ ਸੀਸੁ ਧਰਿ ਹਰਿ ਨਾਮੁ ਧਿਆਵਉ ॥੧॥ ਕਰਿ ਕਿਰਪਾ ਦਇਆਲ ਪ੍ਰਭ ਇਹ ਨਿਧਿ ਸਿਧਿ

ਪਾਵਉ ॥ ਸੰਤ ਜਨਾ ਕੀ ਰੇਣੁਕਾ ਲੈ ਮਾਥੈ ਲਾਵਉ ॥੧॥ ਰਹਾਉ ॥ ਨੀਚ ਤੇ ਨੀਚੁ ਅਤਿ ਨੀਚੁ ਹੋਇ ਕਰਿ ਬਿਨਉ

ਬੁਲਾਵਉ ॥ ਪਾਵ ਮਲੋਵਾ ਆਪੁ ਤਿਆਗਿ ਸੰਤਸੰਗਿ ਸਮਾਵਉ ॥੨॥ ਸਾਸਿ ਸਾਸਿ ਨਹ ਵੀਸਰੈ ਅਨ ਕਤਹਿ

ਨ ਧਾਵਉ ॥ ਸਫਲ ਦਰਸਨ ਗੁਰੁ ਭੇਟੀਐ ਮਾਨੁ ਮੋਹੁ ਮਿਟਾਵਉ ॥੩॥ ਸਤੁ ਸੰਤੋਖੁ ਦਇਆ ਧਰਮੁ ਸੀਗਾਰੁ

ਬਨਾਵਉ ॥ ਸਫਲ ਸੁਹਾਗਣਿ ਨਾਨਕਾ ਅਪੁਨੇ ਪ੍ਰਭ ਭਾਵਉ ॥੪॥੧੫॥੪੫॥ ਬਿਲਾਵਲੁ ਮਹਲਾ ੫ ॥

ਅਟਲ ਬਚਨ ਸਾਧੂ ਜਨਾ ਸਭ ਮਹਿ ਪ੍ਰਗਟਾਇਆ ॥ ਜਿਸੁ ਜਨ ਹੋਆ ਸਾਧਸੰਗੁ ਤਿਸੁ ਭੇਟੈ ਹਰਿ ਰਾਇਆ ॥੧॥

ਇਹ ਪਰਤੀਤਿ ਗੋਵਿੰਦ ਕੀ ਜਪਿ ਹਰਿ ਸੁਖੁ ਪਾਇਆ ॥ ਅਨਿਕ ਬਾਤਾ ਸਭਿ ਕਰਿ ਰਹੇ ਗੁਰੁ ਘਰਿ ਲੈ

ਆਇਆ ॥੧॥ ਰਹਾਉ ॥ ਸਰਣਿ ਪਰੇ ਕੀ ਰਾਖਤਾ ਨਾਹੀ ਸਹਸਾਇਆ ॥ ਕਰਮ ਭੂਮਿ ਹਰਿ ਨਾਮੁ ਬੋਇ

ਅਉਸਰੁ ਦੁਲਭਾਇਆ ॥੨॥ ਅੰਤਰਜਾਮੀ ਆਪਿ ਪ੍ਰਭੁ ਸਭ ਕਰੇ ਕਰਾਇਆ ॥ ਪਤਿਤ ਪੁਨੀਤ ਘਣੇ ਕਰੇ

ਠਾਕੁਰ ਬਿਰਦਾਇਆ ॥੩॥ ਮਤ ਭੂਲਹੁ ਮਾਨੁਖ ਜਨ ਮਾਇਆ ਭਰਮਾਇਆ ॥ ਨਾਨਕ ਤਿਸੁ ਪਤਿ ਰਾਖਸੀ

ਜੋ ਪ੍ਰਭਿ ਪਹਿਰਾਇਆ ॥੪॥੧੬॥੪੬॥ ਬਿਲਾਵਲੁ ਮਹਲਾ ੫ ॥ ਮਾਟੀ ਤੇ ਜਿਨਿ ਸਾਜਿਆ ਕਰਿ

ਦੁਰਲਭ ਦੇਹ ॥ ਅਨਿਕ ਛਿਦ੍ਰ ਮਨ ਮਹਿ ਢਕੇ ਨਿਰਮਲ ਦ੍ਰਿਸਟੇਹ ॥੧॥ ਕਿਉ ਬਿਸਰੈ ਪ੍ਰਭੁ ਮਨੈ ਤੇ ਜਿਸ ਕੇ

ਗੁਣ ਏਹ ॥ ਪ੍ਰਭ ਤਜਿ ਰਚੇ ਜਿ ਆਨ ਸਿਉ ਸੋ ਰਲੀਐ ਖੇਹ ॥੧॥ ਰਹਾਉ ॥ ਸਿਮਰਹੁ ਸਿਮਰਹੁ ਸਾਸਿ ਸਾਸਿ

ਮਤ ਬਿਲਮ ਕਰੇਹ ॥ ਛੋਡਿ ਪ੍ਰਪੰਚੁ ਪ੍ਰਭ ਸਿਉ ਰਚਹੁ ਤਜਿ ਕੂੜੇ ਨੇਹ ॥੨॥ ਜਿਨਿ ਅਨਿਕ ਏਕ ਬਹੁ ਰੰਗ ਕੀਏ

ਹੈ ਹੋਸੀ ਏਹ ॥ ਕਰਿ ਸੇਵਾ ਤਿਸੁ ਪਾਰਬ੍ਰਹਮ ਗੁਰ ਤੇ ਮਤਿ ਲੇਹ ॥੩॥ ਊਚੇ ਤੇ ਊਚਾ ਵਡਾ ਸਭ ਸੰਗਿ ਬਰਨੇਹ ॥

ਦਾਸ ਦਾਸ ਕੋ ਦਾਸਰਾ ਨਾਨਕ ਕਰਿ ਲੇਹ ॥੪॥੧੭॥੪੭॥ ਬਿਲਾਵਲੁ ਮਹਲਾ ੫ ॥ ਏਕ ਟੇਕ ਗੋਵਿੰਦ ਕੀ

ਤਿਆਗੀ ਅਨ ਆਸ ॥ ਸਭ ਊਪਰਿ ਸਮਰਥ ਪ੍ਰਭ ਪੂਰਨ ਗੁਣਤਾਸ ॥੧॥ ਜਨ ਕਾ ਨਾਮੁ ਅਧਾਰੁ ਹੈ ਪ੍ਰਭ

ਸਰਣੀ ਪਾਹਿ ॥ ਪਰਮੇਸਰ ਕਾ ਆਸਰਾ ਸੰਤਨ ਮਨ ਮਾਹਿ ॥੧॥ ਰਹਾਉ ॥ ਆਪਿ ਰਖੈ ਆਪਿ ਦੇਵਸੀ

ਆਪੇ ਪ੍ਰਤਿਪਾਰੈ ॥ ਦੀਨ ਦਇਆਲ ਕ੍ਰਿਪਾ ਨਿਧੇ ਸਾਸਿ ਸਾਸਿ ਸਮਾੑਰੈ ॥੨॥ ਕਰਣਹਾਰੁ ਜੋ ਕਰਿ ਰਹਿਆ ਸਾਈ

ਵਡਿਆਈ ॥ ਗੁਰਿ ਪੂਰੈ ਉਪਦੇਸਿਆ ਸੁਖੁ ਖਸਮ ਰਜਾਈ ॥੩॥ ਚਿੰਤ ਅੰਦੇਸਾ ਗਣਤ ਤਜਿ ਜਨਿ ਹੁਕਮੁ ਪਛਾਤਾ

॥ ਨਹ ਬਿਨਸੈ ਨਹ ਛੋਡਿ ਜਾਇ ਨਾਨਕ ਰੰਗਿ ਰਾਤਾ ॥੪॥੧੮॥੪੮॥ ਬਿਲਾਵਲੁ ਮਹਲਾ ੫ ॥ ਮਹਾ ਤਪਤਿ

ਤੇ ਭਈ ਸਾਂਤਿ ਪਰਸਤ ਪਾਪ ਨਾਠੇ ॥ ਅੰਧ ਕੂਪ ਮਹਿ ਗਲਤ ਥੇ ਕਾਢੇ ਦੇ ਹਾਥੇ ॥੧॥ ਓਇ ਹਮਾਰੇ ਸਾਜਨਾ ਹਮ

ਉਨ ਕੀ ਰੇਨ ॥ ਜਿਨ ਭੇਟਤ ਹੋਵਤ ਸੁਖੀ ਜੀਅ ਦਾਨੁ ਦੇਨ ॥੧॥ ਰਹਾਉ ॥ ਪਰਾ ਪੂਰਬਲਾ ਲੀਖਿਆ ਮਿਲਿਆ

ਅਬ ਆਇ ॥ ਬਸਤ ਸੰਗਿ ਹਰਿ ਸਾਧ ਕੈ ਪੂਰਨ ਆਸਾਇ ॥੨॥ ਭੈ ਬਿਨਸੇ ਤਿਹੁ ਲੋਕ ਕੇ ਪਾਏ ਸੁਖ ਥਾਨ ॥

ਦਇਆ ਕਰੀ ਸਮਰਥ ਗੁਰਿ ਬਸਿਆ ਮਨਿ ਨਾਮ ॥੩॥ ਨਾਨਕ ਕੀ ਤੂ ਟੇਕ ਪ੍ਰਭ ਤੇਰਾ ਆਧਾਰ ॥ ਕਰਣ ਕਾਰਣ

ਸਮਰਥ ਪ੍ਰਭ ਹਰਿ ਅਗਮ ਅਪਾਰ ॥੪॥੧

੯॥੪੯॥ ਬਿਲਾਵਲੁ ਮਹਲਾ ੫ ॥ ਸੋਈ ਮਲੀਨੁ ਦੀਨੁ ਹੀਨੁ ਜਿਸੁ

ਪ੍ਰਭੁ ਬਿਸਰਾਨਾ ॥ ਕਰਨੈਹਾਰੁ ਨ ਬੂਝਈ ਆਪੁ ਗਨੈ ਬਿਗਾਨਾ ॥੧॥ ਦੂਖੁ ਤਦੇ ਜਦਿ ਵੀਸਰੈ ਸੁਖੁ ਪ੍ਰਭ ਚਿਤਿ

ਆਏ ॥ ਸੰਤਨ ਕੈ ਆਨੰਦੁ ਏਹੁ ਨਿਤ ਹਰਿ ਗੁਣ ਗਾਏ ॥੧॥ ਰਹਾਉ ॥ ਊਚੇ ਤੇ ਨੀਚਾ ਕਰੈ ਨੀਚ ਖਿਨ ਮਹਿ

ਥਾਪੈ ॥ ਕੀਮਤਿ ਕਹੀ ਨ ਜਾਈਐ ਠਾਕੁਰ ਪਰਤਾਪੈ ॥੨॥ ਪੇਖਤ ਲੀਲਾ ਰੰਗ ਰੂਪ ਚਲਨੈ ਦਿਨੁ ਆਇਆ ॥

ਸੁਪਨੇ ਕਾ ਸੁਪਨਾ ਭਇਆ ਸੰਗਿ ਚਲਿਆ ਕਮਾਇਆ ॥੩॥ ਕਰਣ ਕਾਰਣ ਸਮਰਥ ਪ੍ਰਭ ਤੇਰੀ ਸਰਣਾਈ ॥

ਹਰਿ ਦਿਨਸੁ ਰੈਣਿ ਨਾਨਕੁ ਜਪੈ ਸਦ ਸਦ ਬਲਿ ਜਾਈ ॥੪॥੨੦॥੫੦॥ ਬਿਲਾਵਲੁ ਮਹਲਾ ੫ ॥ ਜਲੁ ਢੋਵਉ

ਇਹ ਸੀਸ ਕਰਿ ਕਰ ਪਗ ਪਖਲਾਵਉ ॥ ਬਾਰਿ ਜਾਉ ਲਖ ਬੇਰੀਆ ਦਰਸੁ ਪੇਖਿ ਜੀਵਾਵਉ ॥੧॥ ਕਰਉ ਮਨੋਰਥ

ਮਨੈ ਮਾਹਿ ਅਪਨੇ ਪ੍ਰਭ ਤੇ ਪਾਵਉ ॥ ਦੇਉ ਸੂਹਨੀ ਸਾਧ ਕੈ ਬੀਜਨੁ ਢੋਲਾਵਉ ॥੧॥ ਰਹਾਉ ॥ ਅੰਮ੍ਰਿਤ ਗੁਣ

ਸੰਤ ਬੋਲਤੇ ਸੁਣਿ ਮਨਹਿ ਪੀਲਾਵਉ ॥ ਉਆ ਰਸ ਮਹਿ ਸਾਂਤਿ ਤ੍ਰਿਪਤਿ ਹੋਇ ਬਿਖੈ ਜਲਨਿ ਬੁਝਾਵਉ ॥੨॥

ਜਬ ਭਗਤਿ ਕਰਹਿ ਸੰਤ ਮੰਡਲੀ ਤਿਨੑ ਮਿਲਿ ਹਰਿ ਗਾਵਉ ॥ ਕਰਉ ਨਮਸਕਾਰ ਭਗਤ ਜਨ ਧੂਰਿ ਮੁਖਿ ਲਾਵਉ

॥੩॥ ਊਠਤ ਬੈਠਤ ਜਪਉ ਨਾਮੁ ਇਹੁ ਕਰਮੁ ਕਮਾਵਉ ॥ ਨਾਨਕ ਕੀ ਪ੍ਰਭ ਬੇਨਤੀ ਹਰਿ ਸਰਨਿ ਸਮਾਵਉ ॥

੪॥੨੧॥੫੧॥ ਬਿਲਾਵਲੁ ਮਹਲਾ ੫ ॥ ਇਹੁ ਸਾਗਰੁ ਸੋਈ ਤਰੈ ਜੋ ਹਰਿ ਗੁਣ ਗਾਏ ॥ ਸਾਧਸੰਗਤਿ ਕੈ ਸੰਗਿ

ਵਸੈ ਵਡਭਾਗੀ ਪਾਏ ॥੧॥ ਸੁਣਿ ਸੁਣਿ ਜੀਵੈ ਦਾਸੁ ਤੁਮੑ ਬਾਣੀ ਜਨ ਆਖੀ ॥ ਪ੍ਰਗਟ ਭਈ ਸਭ ਲੋਅ ਮਹਿ ਸੇਵਕ

ਕੀ ਰਾਖੀ ॥੧॥ ਰਹਾਉ ॥ ਅਗਨਿ ਸਾਗਰ ਤੇ ਕਾਢਿਆ ਪ੍ਰਭਿ ਜਲਨਿ ਬੁਝਾਈ ॥ ਅੰਮ੍ਰਿਤ ਨਾਮੁ ਜਲੁ ਸੰਚਿਆ

ਗੁਰ ਭਏ ਸਹਾਈ ॥੨॥ ਜਨਮ ਮਰਣ ਦੁਖ ਕਾਟਿਆ ਸੁਖ ਕਾ ਥਾਨੁ ਪਾਇਆ ॥ ਕਾਟੀ ਸਿਲਕ ਭ੍ਰਮ ਮੋਹ ਕੀ

ਅਪਨੇ ਪ੍ਰਭ ਭਾਇਆ ॥੩॥ ਮਤ ਕੋਈ ਜਾਣਹੁ ਅਵਰੁ ਕਛੁ ਸਭ ਪ੍ਰਭ ਕੈ ਹਾਥਿ ॥ ਸਰਬ ਸੂਖ ਨਾਨਕ ਪਾਏ ਸੰਗਿ

ਸੰਤਨ ਸਾਥਿ ॥੪॥੨੨॥੫੨॥ ਬਿਲਾਵਲੁ ਮਹਲਾ ੫ ॥ ਬੰਧਨ ਕਾਟੇ ਆਪਿ ਪ੍ਰਭਿ ਹੋਆ ਕਿਰਪਾਲ ॥ ਦੀਨ

ਦਇਆਲ ਪ੍ਰਭ ਪਾਰਬ੍ਰਹਮ ਤਾ ਕੀ ਨਦਰਿ ਨਿਹਾਲ ॥੧॥ ਗੁਰਿ ਪੂਰੈ ਕਿਰਪਾ ਕਰੀ ਕਾਟਿਆ ਦੁਖੁ ਰੋਗੁ ॥ ਮਨੁ

ਤਨੁ ਸੀਤਲੁ ਸੁਖੀ ਭਇਆ ਪ੍ਰਭ ਧਿਆਵਨ ਜੋਗੁ ॥੧॥ ਰਹਾਉ ॥ ਅਉਖਧੁ ਹਰਿ ਕਾ ਨਾਮੁ ਹੈ ਜਿਤੁ ਰੋਗੁ ਨ ਵਿਆਪੈ

॥ ਸਾਧਸੰਗਿ ਮਨਿ ਤਨਿ ਹਿਤੈ ਫਿਰਿ ਦੂਖੁ ਨ ਜਾਪੈ ॥੨॥ ਹਰਿ ਹਰਿ ਹਰਿ ਹਰਿ ਜਾਪੀਐ ਅੰਤਰਿ ਲਿਵ ਲਾਈ ॥

ਕਿਲਵਿਖ ਉਤਰਹਿ ਸੁਧੁ ਹੋਇ ਸਾਧੂ ਸਰਣਾਈ ॥੩॥ ਸੁਨਤ ਜਪਤ ਹਰਿ ਨਾਮ ਜਸੁ ਤਾ ਕੀ ਦੂਰਿ ਬਲਾਈ ॥

ਮਹਾ ਮੰਤ੍ਰੁ ਨਾਨਕੁ ਕਥੈ ਹਰਿ ਕੇ ਗੁਣ ਗਾਈ ॥੪॥੨੩॥੫੩॥ ਬਿਲਾਵਲੁ ਮਹਲਾ ੫ ॥ ਭੈ ਤੇ ਉਪਜੈ ਭਗਤਿ ਪ੍ਰਭ

ਅੰਤਰਿ ਹੋਇ ਸਾਂਤਿ ॥ ਨਾਮੁ ਜਪਤ ਗੋਵਿੰਦ ਕਾ ਬਿਨਸੈ ਭ੍ਰਮ ਭ੍ਰਾਂਤਿ ॥੧॥ ਗੁਰੁ ਪੂਰਾ ਜਿਸੁ ਭੇਟਿਆ ਤਾ ਕੈ ਸੁਖਿ

ਪਰਵੇਸੁ ॥ ਮਨ ਕੀ ਮਤਿ ਤਿਆਗੀਐ ਸੁਣੀਐ ਉਪਦੇਸੁ ॥੧॥ ਰਹਾਉ ॥ ਸਿਮਰਤ ਸਿਮਰਤ ਸਿਮਰੀਐ ਸੋ ਪੁਰਖੁ

ਦਾਤਾਰੁ ॥ ਮਨ ਤੇ ਕਬਹੁ ਨ ਵੀਸਰੈ ਸੋ ਪੁਰਖੁ ਅਪਾਰੁ ॥੨॥ ਚਰਨ ਕਮਲ ਸਿਉ ਰੰਗੁ ਲਗਾ ਅਚਰਜ ਗੁਰਦੇਵ

॥ ਜਾ ਕਉ ਕਿਰਪਾ ਕਰਹੁ ਪ੍ਰਭ ਤਾ ਕਉ ਲਾਵਹੁ ਸੇਵ ॥੩॥ ਨਿਧਿ ਨਿਧਾਨ ਅੰਮ੍ਰਿਤੁ ਪੀਆ ਮਨਿ ਤਨਿ ਆਨੰਦ

॥ ਨਾਨਕ ਕਬਹੁ ਨ ਵੀਸਰੈ ਪ੍ਰਭ ਪਰਮਾਨੰਦ ॥੪॥੨੪॥੫੪॥ ਬਿਲਾਵਲੁ ਮਹਲਾ ੫ ॥ ਤ੍ਰਿਸਨ ਬੁਝੀ ਮਮਤਾ

ਗਈ ਨਾਠੇ ਭੈ ਭਰਮਾ ॥ ਥਿਤਿ ਪਾਈ ਆਨਦੁ ਭਇਆ ਗੁਰਿ ਕੀਨੇ ਧਰਮਾ ॥੧॥ ਗੁਰੁ ਪੂਰਾ ਆਰਾਧਿਆ ਬਿਨਸੀ

ਮੇਰੀ ਪੀਰ ॥ ਤਨੁ ਮਨੁ ਸਭੁ ਸੀਤਲੁ ਭਇਆ ਪਾਇਆ ਸੁਖੁ ਬੀਰ ॥੧॥ ਰਹਾਉ ॥ ਸੋਵਤ ਹਰਿ ਜਪਿ ਜਾਗਿਆ

ਪੇਖਿਆ ਬਿਸਮਾਦੁ ॥ ਪੀ ਅੰਮ੍ਰਿਤੁ ਤ੍ਰਿਪਤਾਸਿਆ ਤਾ ਕਾ ਅਚਰਜ ਸੁਆਦੁ ॥੨॥ ਆਪਿ ਮੁਕਤੁ ਸੰਗੀ ਤਰੇ

ਕੁਲ ਕੁਟੰਬ ਉਧਾਰੇ ॥ ਸਫਲ ਸੇਵਾ ਗੁਰਦੇਵ ਕੀ ਨਿਰਮਲ ਦਰਬਾਰੇ ॥੩॥ ਨੀਚੁ ਅਨਾਥੁ ਅਜਾਨੁ ਮੈ ਨਿਰਗੁਨੁ

ਗੁਣਹੀਨੁ ॥ ਨਾਨਕ ਕਉ ਕਿਰਪਾ ਭਈ ਦਾਸੁ ਅਪਨਾ ਕੀਨੁ ॥੪॥੨੫॥੫੫॥ ਬਿਲਾਵਲੁ ਮਹਲਾ ੫ ॥ ਹਰਿ

ਭਗਤਾ ਕਾ ਆਸਰਾ ਅਨ ਨਾਹੀ ਠਾਉ ॥ ਤਾਣੁ ਦੀਬਾਣੁ ਪਰਵਾਰ ਧਨੁ ਪ੍ਰਭ ਤੇਰਾ ਨਾਉ ॥੧॥ ਕਰਿ ਕਿਰਪਾ ਪ੍ਰਭਿ

ਆਪਣੀ ਅਪਨੇ ਦਾਸ ਰਖਿ ਲੀਏ ॥ ਨਿੰਦਕ ਨਿੰਦਾ ਕਰਿ ਪਚੇ ਜਮਕਾਲਿ ਗ੍ਰਸੀਏ ॥੧॥ ਰਹਾਉ ॥ ਸੰਤਾ ਏਕੁ

ਧਿਆਵਨਾ ਦੂਸਰ ਕੋ ਨਾਹਿ ॥ ਏਕਸੁ ਆਗੈ ਬੇਨਤੀ ਰਵਿਆ ਸ੍ਰਬ ਥਾਇ ॥੨॥ ਕਥਾ ਪੁਰਾਤਨ ਇਉ ਸੁਣੀ

ਭਗਤਨ ਕੀ ਬਾਨੀ ॥ ਸਗਲ ਦੁਸਟ ਖੰਡ ਖੰਡ ਕੀਏ ਜਨ ਲੀਏ ਮਾਨੀ ॥੩॥ ਸਤਿ ਬਚਨ ਨਾਨਕੁ ਕਹੈ ਪਰਗਟ

ਸਭ ਮਾਹਿ ॥ ਪ੍ਰਭ ਕੇ ਸੇਵਕ ਸਰਣਿ ਪ੍ਰਭ ਤਿਨ ਕਉ ਭਉ ਨਾਹਿ ॥੪॥੨੬॥੫੬॥ ਬਿਲਾਵਲੁ ਮਹਲਾ ੫ ॥

ਬੰਧਨ ਕਾਟੈ ਸੋ ਪ੍ਰਭੂ ਜਾ ਕੈ ਕਲ ਹਾਥ ॥ ਅਵਰ ਕਰਮ ਨਹੀ ਛੂਟੀਐ ਰਾਖਹੁ ਹਰਿ ਨਾਥ ॥੧॥ ਤਉ ਸਰਣਾਗਤਿ

ਮਾਧਵੇ ਪੂਰਨ ਦਇਆਲ ॥ ਛੂਟਿ ਜਾਇ ਸੰਸਾਰ ਤੇ ਰਾਖੈ ਗੋਪਾਲ ॥੧॥ ਰਹਾਉ ॥ ਆਸਾ ਭਰਮ ਬਿਕਾਰ ਮੋਹ

ਇਨ ਮਹਿ ਲੋਭਾਨਾ ॥ ਝੂਠੁ ਸਮਗ੍ਰੀ ਮਨਿ ਵਸੀ ਪਾਰਬ੍ਰਹਮੁ ਨ ਜਾਨਾ ॥੨॥ ਪਰਮ ਜੋਤਿ ਪੂਰਨ ਪੁਰਖ ਸਭਿ ਜੀਅ

ਤੁਮਾੑਰੇ ॥ ਜਿਉ ਤੂ ਰਾਖਹਿ ਤਿਉ ਰਹਾ ਪ੍ਰਭ ਅਗਮ ਅਪਾਰੇ ॥੩॥ ਕਰਣ ਕਾਰਣ ਸਮਰਥ ਪ੍ਰਭ ਦੇਹਿ ਅਪਨਾ ਨਾਉ

॥ ਨਾਨਕ ਤਰੀਐ ਸਾਧਸੰਗਿ ਹਰਿ ਹਰਿ ਗੁਣ ਗਾਉ ॥੪॥੨੭॥੫੭॥ ਬਿਲਾਵਲੁ ਮਹਲਾ ੫ ॥ ਕਵਨੁ ਕਵਨੁ

ਨਹੀ ਪਤਰਿਆ ਤੁਮੑਰੀ ਪਰਤੀਤਿ ॥ ਮਹਾ ਮੋਹਨੀ ਮੋਹਿਆ ਨਰਕ ਕੀ ਰੀਤਿ ॥੧॥ ਮਨ ਖੁਟਹਰ ਤੇਰਾ ਨਹੀ

ਬਿਸਾਸੁ ਤੂ ਮਹਾ ਉਦਮਾਦਾ ॥ ਖਰ ਕਾ ਪੈਖਰੁ ਤਉ ਛੁਟੈ ਜਉ ਊਪਰਿ ਲਾਦਾ ॥੧॥ ਰਹਾਉ ॥ ਜਪ ਤਪ ਸੰਜਮ

ਤੁਮੑ ਖੰਡੇ ਜਮ ਕੇ ਦੁਖ ਡਾਂਡ ॥ ਸਿਮਰਹਿ ਨਾਹੀ ਜੋਨਿ ਦੁਖ ਨਿਰਲਜੇ ਭਾਂਡ ॥੨॥ ਹਰਿ ਸੰਗਿ ਸਹਾਈ ਮਹਾ

ਮੀਤੁ ਤਿਸ ਸਿਉ ਤੇਰਾ ਭੇਦੁ ॥ ਬੀਧਾ ਪੰਚ ਬਟਵਾਰਈ ਉਪਜਿਓ ਮਹਾ ਖੇਦੁ ॥੩॥ ਨਾਨਕ ਤਿਨ ਸੰਤਨ ਸਰਣਾਗਤੀ

ਜਿਨ ਮਨੁ ਵਸਿ ਕੀਨਾ ॥ ਤਨੁ ਧਨੁ ਸਰਬਸੁ ਆਪਣਾ ਪ੍ਰਭਿ ਜਨ ਕਉ ਦੀਨਾੑ ॥੪॥੨੮॥੫੮॥ ਬਿਲਾਵਲੁ

ਮਹਲਾ ੫ ॥ ਉਦਮੁ ਕਰਤ ਆਨਦੁ ਭਇਆ ਸਿਮਰਤ ਸੁਖ ਸਾਰੁ ॥ ਜਪਿ ਜਪਿ ਨਾਮੁ ਗੋਬਿੰਦ ਕਾ ਪੂਰਨ ਬੀਚਾਰੁ

॥੧॥ ਚਰਨ ਕਮਲ ਗੁਰ ਕੇ ਜਪਤ ਹਰਿ ਜਪਿ ਹਉ ਜੀਵਾ ॥ ਪਾਰਬ੍ਰਹਮੁ ਆਰਾਧਤੇ ਮੁਖਿ ਅੰਮ੍ਰਿਤੁ ਪੀਵਾ ॥੧॥

ਰਹਾਉ ॥ ਜੀਅ ਜੰਤ ਸਭਿ ਸੁਖਿ ਬਸੇ ਸਭ ਕੈ ਮਨਿ ਲੋਚ ॥ ਪਰਉਪਕਾਰੁ ਨਿਤ ਚਿਤਵਤੇ ਨਾਹੀ ਕਛੁ ਪੋਚ ॥੨॥

ਧੰਨੁ ਸੁ ਥਾਨੁ ਬਸੰਤ ਧੰਨੁ ਜਹ ਜਪੀਐ ਨਾਮੁ ॥ ਕਥਾ ਕੀਰਤਨੁ ਹਰਿ ਅਤਿ ਘਨਾ ਸੁਖ ਸਹਜ ਬਿਸ੍ਰਾਮੁ ॥੩॥

ਮਨ ਤੇ ਕਦੇ ਨ ਵੀਸਰੈ ਅਨਾਥ ਕੋ ਨਾਥ ॥ ਨਾਨਕ ਪ੍ਰਭ ਸਰਣਾਗਤੀ ਜਾ ਕੈ ਸਭੁ ਕਿਛੁ ਹਾਥ ॥੪॥੨

੯॥੫੯॥

ਬਿਲਾਵਲੁ ਮਹਲਾ ੫ ॥ ਜਿਨਿ ਤੂ ਬੰਧਿ ਕਰਿ ਛੋਡਿਆ ਫੁਨਿ ਸੁਖ ਮਹਿ ਪਾਇਆ ॥ ਸਦਾ ਸਿਮਰਿ ਚਰਣਾਰਬਿੰਦ

ਸੀਤਲ ਹੋਤਾਇਆ ॥੧॥ ਜੀਵਤਿਆ ਅਥਵਾ ਮੁਇਆ ਕਿਛੁ ਕਾਮਿ ਨ ਆਵੈ ॥ ਜਿਨਿ ਏਹੁ ਰਚਨੁ ਰਚਾਇਆ

ਕੋਊ ਤਿਸ ਸਿਉ ਰੰਗੁ ਲਾਵੈ ॥੧॥ ਰਹਾਉ ॥ ਰੇ ਪ੍ਰਾਣੀ ਉਸਨ ਸੀਤ ਕਰਤਾ ਕਰੈ ਘਾਮ ਤੇ ਕਾਢੈ ॥ ਕੀਰੀ ਤੇ ਹਸਤੀ

ਕਰੈ ਟੂਟਾ ਲੇ ਗਾਢੈ ॥੨॥ ਅੰਡਜ ਜੇਰਜ ਸੇਤਜ ਉਤਭੁਜਾ ਪ੍ਰਭ ਕੀ ਇਹ ਕਿਰਤਿ ॥ ਕਿਰਤ ਕਮਾਵਨ ਸਰਬ ਫਲ

ਰਵੀਐ ਹਰਿ ਨਿਰਤਿ ॥੩॥ ਹਮ ਤੇ ਕਛੂ ਨ ਹੋਵਨਾ ਸਰਣਿ ਪ੍ਰਭ ਸਾਧ ॥ ਮੋਹ ਮਗਨ ਕੂਪ ਅੰਧ ਤੇ ਨਾਨਕ ਗੁਰ

ਕਾਢ ॥੪॥੩੦॥੬੦॥ ਬਿਲਾਵਲੁ ਮਹਲਾ ੫ ॥ ਖੋਜਤ ਖੋਜਤ ਮੈ ਫਿਰਾ ਖੋਜਉ ਬਨ ਥਾਨ ॥ ਅਛਲ ਅਛੇਦ

ਅਭੇਦ ਪ੍ਰਭ ਐਸੇ ਭਗਵਾਨ ॥੧॥ ਕਬ ਦੇਖਉ ਪ੍ਰਭੁ ਆਪਨਾ ਆਤਮ ਕੈ ਰੰਗਿ ॥ ਜਾਗਨ ਤੇ ਸੁਪਨਾ ਭਲਾ ਬਸੀਐ

ਪ੍ਰਭ ਸੰਗਿ ॥੧॥ ਰਹਾਉ ॥ ਬਰਨ ਆਸ੍ਰਮ ਸਾਸਤ੍ਰ ਸੁਨਉ ਦਰਸਨ ਕੀ ਪਿਆਸ ॥ ਰੂਪੁ ਨ ਰੇਖ ਨ ਪੰਚ ਤਤ

ਠਾਕੁਰ ਅਬਿਨਾਸ ॥੨॥ ਓਹੁ ਸਰੂਪੁ ਸੰਤਨ ਕਹਹਿ ਵਿਰਲੇ ਜੋਗੀਸੁਰ ॥ ਕਰਿ ਕਿਰਪਾ ਜਾ ਕਉ ਮਿਲੇ ਧਨਿ

ਧਨਿ ਤੇ ਈਸੁਰ ॥੩॥ ਸੋ ਅੰਤਰਿ ਸੋ ਬਾਹਰੇ ਬਿਨਸੇ ਤਹ ਭਰਮਾ ॥ ਨਾਨਕ ਤਿਸੁ ਪ੍ਰਭੁ ਭੇਟਿਆ ਜਾ ਕੇ ਪੂਰਨ

ਕਰਮਾ ॥੪॥੩੧॥੬੧॥ ਬਿਲਾਵਲੁ ਮਹਲਾ ੫ ॥ ਜੀਅ ਜੰਤ ਸੁਪ੍ਰਸੰਨ ਭਏ ਦੇਖਿ ਪ੍ਰਭ ਪਰਤਾਪ ॥ ਕਰਜੁ

ਉਤਾਰਿਆ ਸਤਿਗੁਰੂ ਕਰਿ ਆਹਰੁ ਆਪ ॥੧॥ ਖਾਤ ਖਰਚਤ ਨਿਬਹਤ ਰਹੈ ਗੁਰ ਸਬਦੁ ਅਖੂਟ ॥ ਪੂਰਨ ਭਈ

ਸਮਗਰੀ ਕਬਹੂ ਨਹੀ ਤੂਟ ॥੧॥ ਰਹਾਉ ॥ ਸਾਧਸੰਗਿ ਆਰਾਧਨਾ ਹਰਿ ਨਿਧਿ ਆਪਾਰ ॥ ਧਰਮ ਅਰਥ ਅਰੁ ਕਾਮ

ਮੋਖ ਦੇਤੇ ਨਹੀ ਬਾਰ ॥੨॥ ਭਗਤ ਅਰਾਧਹਿ ਏਕ ਰੰਗਿ ਗੋਬਿੰਦ ਗੁਪਾਲ ॥ ਰਾਮ ਨਾਮ ਧਨੁ ਸੰਚਿਆ ਜਾ ਕਾ

ਨਹੀ ਸੁਮਾਰੁ ॥੩॥ ਸਰਨਿ ਪਰੇ ਪ੍ਰਭ ਤੇਰੀਆ ਪ੍ਰਭ ਕੀ ਵਡਿਆਈ ॥ ਨਾਨਕ ਅੰਤੁ ਨ ਪਾਈਐ ਬੇਅੰਤ ਗੁਸਾਈ

॥੪॥੩੨॥੬੨॥ ਬਿਲਾਵਲੁ ਮਹਲਾ ੫ ॥ ਸਿਮਰਿ ਸਿਮਰਿ ਪੂਰਨ ਪ੍ਰਭੂ ਕਾਰਜ ਭਏ ਰਾਸਿ ॥ ਕਰਤਾਰ ਪੁਰਿ

ਕਰਤਾ ਵਸੈ ਸੰਤਨ ਕੈ ਪਾਸਿ ॥੧॥ ਰਹਾਉ ॥ ਬਿਘਨੁ ਨ ਕੋਊ ਲਾਗਤਾ ਗੁਰ ਪਹਿ ਅਰਦਾਸਿ ॥ ਰਖਵਾਲਾ

ਗੋਬਿੰਦ ਰਾਇ ਭਗਤਨ ਕੀ ਰਾਸਿ ॥੧॥ ਤੋਟਿ ਨ ਆਵੈ ਕਦੇ ਮੂਲਿ ਪੂਰਨ ਭੰਡਾਰ ॥ ਚਰਨ ਕਮਲ ਮਨਿ ਤਨਿ

ਬਸੇ ਪ੍ਰਭ ਅਗਮ ਅਪਾਰ ॥੨॥ ਬਸਤ ਕਮਾਵਤ ਸਭਿ ਸੁਖੀ ਕਿਛੁ ਊਨ ਨ ਦੀਸੈ ॥ ਸੰਤ ਪ੍ਰਸਾਦਿ ਭੇਟੇ ਪ੍ਰਭੂ ਪੂਰਨ

ਜਗਦੀਸੈ ॥੩॥ ਜੈ ਜੈ ਕਾਰੁ ਸਭੈ ਕਰਹਿ ਸਚੁ ਥਾਨੁ ਸੁਹਾਇਆ ॥ ਜਪਿ ਨਾਨਕ ਨਾਮੁ ਨਿਧਾਨ ਸੁਖ ਪੂਰਾ ਗੁਰੁ

ਪਾਇਆ ॥੪॥੩੩॥੬੩॥ ਬਿਲਾਵਲੁ ਮਹਲਾ ੫ ॥ ਹਰਿ ਹਰਿ ਹਰਿ ਆਰਾਧੀਐ ਹੋਈਐ ਆਰੋਗ ॥ ਰਾਮਚੰਦ

ਕੀ ਲਸਟਿਕਾ ਜਿਨਿ ਮਾਰਿਆ ਰੋਗੁ ॥੧॥ ਰਹਾਉ ॥ ਗੁਰੁ ਪੂਰਾ ਹਰਿ ਜਾਪੀਐ ਨਿਤ ਕੀਚੈ ਭੋਗੁ ॥ ਸਾਧਸੰਗਤਿ

ਕੈ ਵਾਰਣੈ ਮਿਲਿਆ ਸੰਜੋਗੁ ॥੧॥ ਜਿਸੁ ਸਿਮਰਤ ਸੁਖੁ ਪਾਈਐ ਬਿਨਸੈ ਬਿਓਗੁ ॥ ਨਾਨਕ ਪ੍ਰਭ ਸਰਣਾਗਤੀ

ਕਰਣ ਕਾਰਣ ਜੋਗੁ ॥੨॥੩੪॥੬੪॥

ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੫      ੴ ਸਤਿਗੁਰ ਪ੍ਰਸਾਦਿ ॥

ਅਵਰਿ ਉਪਾਵ ਸਭਿ ਤਿਆਗਿਆ ਦਾਰੂ ਨਾਮੁ ਲਇਆ ॥ ਤਾਪ ਪਾਪ ਸਭਿ ਮਿਟੇ ਰੋਗ ਸੀਤਲ ਮਨੁ ਭਇਆ

॥੧॥ ਗੁਰੁ ਪੂਰਾ ਆਰਾਧਿਆ ਸਗਲਾ ਦੁਖੁ ਗਇਆ ॥ ਰਾਖਨਹਾਰੈ ਰਾਖਿਆ ਅਪਨੀ ਕਰਿ ਮਇਆ ॥੧॥

ਰਹਾਉ ॥ ਬਾਹ ਪਕੜਿ ਪ੍ਰਭਿ ਕਾਢਿਆ ਕੀਨਾ ਅਪਨਇਆ ॥ ਸਿਮਰਿ ਸਿਮਰਿ ਮਨ ਤਨ ਸੁਖੀ ਨਾਨਕ

ਨਿਰਭਇਆ ॥੨॥੧॥੬੫॥ ਬਿਲਾਵਲੁ ਮਹਲਾ ੫ ॥ ਕਰੁ ਧਰਿ ਮਸਤਕਿ ਥਾਪਿਆ ਨਾਮੁ ਦੀਨੋ ਦਾਨਿ ॥

ਸਫਲ ਸੇਵਾ ਪਾਰਬ੍ਰਹਮ ਕੀ ਤਾ ਕੀ ਨਹੀ ਹਾਨਿ ॥੧॥ ਆਪੇ ਹੀ ਪ੍ਰਭੁ ਰਾਖਤਾ ਭਗਤਨ ਕੀ ਆਨਿ ॥ ਜੋ ਜੋ

ਚਿਤਵਹਿ ਸਾਧ ਜਨ ਸੋ ਲੇਤਾ ਮਾਨਿ ॥੧॥ ਰਹਾਉ ॥ ਸਰਣਿ ਪਰੇ ਚਰਣਾਰਬਿੰਦ ਜਨ ਪ੍ਰਭ ਕੇ ਪ੍ਰਾਨ ॥ ਸਹਜਿ

ਸੁਭਾਇ ਨਾਨਕ ਮਿਲੇ ਜੋਤੀ ਜੋਤਿ ਸਮਾਨ ॥੨॥੨॥੬੬॥ ਬਿਲਾਵਲੁ ਮਹਲਾ ੫ ॥ ਚਰਣ ਕਮਲ ਕਾ ਆਸਰਾ

ਦੀਨੋ ਪ੍ਰਭਿ ਆਪਿ ॥ ਪ੍ਰਭ ਸਰਣਾਗਤਿ ਜਨ ਪਰੇ ਤਾ ਕਾ ਸਦ ਪਰਤਾਪੁ ॥੧॥ ਰਾਖਨਹਾਰ ਅਪਾਰ ਪ੍ਰਭ ਤਾ ਕੀ

ਨਿਰਮਲ ਸੇਵ ॥ ਰਾਮ ਰਾਜ ਰਾਮਦਾਸ ਪੁਰਿ ਕੀਨੇੑ ਗੁਰਦੇਵ ॥੧॥ ਰਹਾਉ ॥ ਸਦਾ ਸਦਾ ਹਰਿ ਧਿਆਈਐ ਕਿਛੁ

ਬਿਘਨੁ ਨ ਲਾਗੈ ॥ ਨਾਨਕ ਨਾਮੁ ਸਲਾਹੀਐ ਭਇ ਦੁਸਮਨ ਭਾਗੈ ॥੨॥੩॥੬੭॥ ਬਿਲਾਵਲੁ ਮਹਲਾ ੫ ॥

ਮਨਿ ਤਨਿ ਪ੍ਰਭੁ ਆਰਾਧੀਐ ਮਿਲਿ ਸਾਧ ਸਮਾਗੈ ॥ ਉਚਰਤ ਗੁਨ ਗੋਪਾਲ ਜਸੁ ਦੂਰ ਤੇ ਜਮੁ ਭਾਗੈ ॥੧॥ ਰਾਮ

ਨਾਮੁ ਜੋ ਜਨੁ ਜਪੈ ਅਨਦਿਨੁ ਸਦ ਜਾਗੈ ॥ ਤੰਤੁ ਮੰਤੁ ਨਹ ਜੋਹਈ ਤਿਤੁ ਚਾਖੁ ਨ ਲਾਗੈ ॥੧॥ ਰਹਾਉ ॥ ਕਾਮ ਕ੍ਰੋਧ

ਮਦ ਮਾਨ ਮੋਹ ਬਿਨਸੇ ਅਨਰਾਗੈ ॥ ਆਨੰਦ ਮਗਨ ਰਸਿ ਰਾਮ ਰੰਗਿ ਨਾਨਕ ਸਰਨਾਗੈ ॥੨॥੪॥੬੮॥

ਬਿਲਾਵਲੁ ਮਹਲਾ ੫ ॥ ਜੀਅ ਜੁਗਤਿ ਵਸਿ ਪ੍ਰਭੂ ਕੈ ਜੋ ਕਹੈ ਸੁ ਕਰਨਾ ॥ ਭਏ ਪ੍ਰਸੰਨ ਗੋਪਾਲ ਰਾਇ ਭਉ ਕਿਛੁ

ਨਹੀ ਕਰਨਾ ॥੧॥ ਦੂਖੁ ਨ ਲਾਗੈ ਕਦੇ ਤੁਧੁ ਪਾਰਬ੍ਰਹਮੁ ਚਿਤਾਰੇ ॥ ਜਮਕੰਕਰੁ ਨੇੜਿ ਨ ਆਵਈ ਗੁਰਸਿਖ ਪਿਆਰੇ

॥੧॥ ਰਹਾਉ ॥ ਕਰਣ ਕਾਰਣ ਸਮਰਥੁ ਹੈ ਤਿਸੁ ਬਿਨੁ ਨਹੀ ਹੋਰੁ ॥ ਨਾਨਕ ਪ੍ਰਭ ਸਰਣਾਗਤੀ ਸਾਚਾ ਮਨਿ ਜੋਰੁ ॥

੨॥੫॥੬੯॥ ਬਿਲਾਵਲੁ ਮਹਲਾ ੫ ॥ ਸਿਮਰਿ ਸਿਮਰਿ ਪ੍ਰਭੁ ਆਪਨਾ ਨਾਠਾ ਦੁਖ ਠਾਉ ॥ ਬਿਸ੍ਰਾਮ ਪਾਏ ਮਿਲਿ

ਸਾਧਸੰਗਿ ਤਾ ਤੇ ਬਹੁੜਿ ਨ ਧਾਉ ॥੧॥ ਬਲਿਹਾਰੀ ਗੁਰ ਆਪਨੇ ਚਰਨਨੑ ਬਲਿ ਜਾਉ ॥ ਅਨਦ ਸੂਖ ਮੰਗਲ

ਬਨੇ ਪੇਖਤ ਗੁਨ ਗਾਉ ॥੧॥ ਰਹਾਉ ॥ ਕਥਾ ਕੀਰਤਨੁ ਰਾਗ ਨਾਦ ਧੁਨਿ ਇਹੁ ਬਨਿਓ ਸੁਆਉ ॥ ਨਾਨਕ ਪ੍ਰਭ

ਸੁਪ੍ਰਸੰਨ ਭਏ ਬਾਂਛਤ ਫਲ ਪਾਉ ॥੨॥੬॥੭੦॥ ਬਿਲਾਵਲੁ ਮਹਲਾ ੫ ॥ ਦਾਸ ਤੇਰੇ ਕੀ ਬੇਨਤੀ ਰਿਦ ਕਰਿ ਪਰਗਾਸੁ

॥ ਤੁਮੑਰੀ ਕ੍ਰਿਪਾ ਤੇ ਪਾਰਬ੍ਰਹਮ ਦੋਖਨ ਕੋ ਨਾਸੁ ॥੧॥ ਚਰਨ ਕਮਲ ਕਾ ਆਸਰਾ ਪ੍ਰਭ ਪੁਰਖ ਗੁਣਤਾਸੁ ॥ ਕੀਰਤਨ

ਨਾਮੁ ਸਿਮਰਤ ਰਹਉ ਜਬ ਲਗੁ ਘਟਿ ਸਾਸੁ ॥੧॥ ਰਹਾਉ ॥ ਮਾਤ ਪਿਤਾ ਬੰਧਪ ਤੂਹੈ ਤੂ ਸਰਬ ਨਿਵਾਸੁ ॥ ਨਾਨਕ

ਪ੍ਰਭ ਸਰਣਾਗਤੀ ਜਾ ਕੋ ਨਿਰਮਲ ਜਾਸੁ ॥੨॥੭॥੭੧॥ ਬਿਲਾਵਲੁ ਮਹਲਾ ੫ ॥ ਸਰਬ ਸਿਧਿ ਹਰਿ ਗਾਈਐ

ਸਭਿ ਭਲਾ ਮਨਾਵਹਿ ॥ ਸਾਧੁ ਸਾਧੁ ਮੁਖ ਤੇ ਕਹਹਿ ਸੁਣਿ ਦਾਸ ਮਿਲਾਵਹਿ ॥੧॥ ਸੂਖ ਸਹਜ ਕਲਿਆਣ ਰਸ

ਪੂਰੈ ਗੁਰਿ ਕੀਨੑ ॥ ਜੀਅ ਸਗਲ ਦਇਆਲ ਭਏ ਹਰਿ ਹਰਿ ਨਾਮੁ ਚੀਨੑ ॥੧॥ ਰਹਾਉ ॥ ਪੂਰਿ ਰਹਿਓ ਸਰਬਤ੍ਰ

ਮਹਿ ਪ੍ਰਭ ਗੁਣੀ ਗਹੀਰ ॥ ਨਾਨਕ ਭਗਤ ਆਨੰਦ ਮੈ ਪੇਖਿ ਪ੍ਰਭ ਕੀ ਧੀਰ ॥੨॥੮॥੭੨॥ ਬਿਲਾਵਲੁ ਮਹਲਾ ੫ ॥

ਅਰਦਾਸਿ ਸੁਣੀ ਦਾਤਾਰਿ ਪ੍ਰਭਿ ਹੋਏ ਕਿਰਪਾਲ ॥ ਰਾਖਿ ਲੀਆ ਅਪਨਾ ਸੇਵਕੋ ਮੁਖਿ ਨਿੰਦਕ ਛਾਰੁ ॥੧॥ ਤੁਝਹਿ

ਨ ਜੋਹੈ ਕੋ ਮੀਤ ਜਨ ਤੂੰ ਗੁਰ ਕਾ ਦਾਸ ॥ ਪਾਰਬ੍ਰਹਮਿ ਤੂ ਰਾਖਿਆ ਦੇ ਅਪਨੇ ਹਾਥ ॥੧॥ ਰਹਾਉ ॥ ਜੀਅਨ ਕਾ

ਦਾਤਾ ਏਕੁ ਹੈ ਬੀਆ ਨਹੀ ਹੋਰੁ ॥ ਨਾਨਕ ਕੀ ਬੇਨੰਤੀਆ ਮੈ ਤੇਰਾ ਜੋਰੁ ॥੨॥੯॥੭੩॥ ਬਿਲਾਵਲੁ ਮਹਲਾ ੫ ॥

ਮੀਤ ਹਮਾਰੇ ਸਾਜਨਾ ਰਾਖੇ ਗੋਵਿੰਦ ॥ ਨਿੰਦਕ ਮਿਰਤਕ ਹੋਇ ਗਏ ਤੁਮੑ ਹੋਹੁ ਨਿਚਿੰਦ ॥੧॥ ਰਹਾਉ ॥ ਸਗਲ

ਮਨੋਰਥ ਪ੍ਰਭਿ ਕੀਏ ਭੇਟੇ ਗੁਰਦੇਵ ॥ ਜੈ ਜੈ ਕਾਰੁ ਜਗਤ ਮਹਿ ਸਫਲ ਜਾ ਕੀ ਸੇਵ ॥੧॥ ਊਚ ਅਪਾਰ ਅਗਨਤ

ਹਰਿ ਸਭਿ ਜੀਅ ਜਿਸੁ ਹਾਥਿ ॥ ਨਾਨਕ ਪ੍ਰਭ ਸਰਣਾਗਤੀ ਜਤ ਕਤ ਮੇਰੈ ਸਾਥਿ ॥੨॥੧੦॥੭੪॥ ਬਿਲਾਵਲੁ

ਮਹਲਾ ੫ ॥ ਗੁਰੁ ਪੂਰਾ ਆਰਾਧਿਆ ਹੋਏ ਕਿਰਪਾਲ ॥ ਮਾਰਗੁ ਸੰਤਿ ਬਤਾਇਆ ਤੂਟੇ ਜਮ ਜਾਲ ॥੧॥ ਦੂਖ

ਭੂਖ ਸੰਸਾ ਮਿਟਿਆ ਗਾਵਤ ਪ੍ਰਭ ਨਾਮ ॥ ਸਹਜ ਸੂਖ ਆਨੰਦ ਰਸ ਪੂਰਨ ਸਭਿ ਕਾਮ ॥੧॥ ਰਹਾਉ ॥ ਜਲਨਿ

ਬੁਝੀ ਸੀਤਲ ਭਏ ਰਾਖੇ ਪ੍ਰਭਿ ਆਪ ॥ ਨਾਨਕ ਪ੍ਰਭ ਸਰਣਾਗਤੀ ਜਾ ਕਾ ਵਡ ਪਰਤਾਪ ॥੨॥੧੧॥੭੫॥

ਬਿਲਾਵਲੁ ਮਹਲਾ ੫ ॥ ਧਰਤਿ ਸੁਹਾਵੀ ਸਫਲ ਥਾਨੁ ਪੂਰਨ ਭਏ ਕਾਮ ॥ ਭਉ ਨਾਠਾ ਭ੍ਰਮੁ ਮਿਟਿ ਗਇਆ

ਰਵਿਆ ਨਿਤ ਰਾਮ ॥੧॥ ਸਾਧ ਜਨਾ ਕੈ ਸੰਗਿ ਬਸਤ ਸੁਖ ਸਹਜ ਬਿਸ੍ਰਾਮ ॥ ਸਾਈ ਘੜੀ ਸੁਲਖਣੀ ਸਿਮਰਤ

ਹਰਿ ਨਾਮ ॥੧॥ ਰਹਾਉ ॥ ਪ੍ਰਗਟ ਭਏ ਸੰਸਾਰ ਮਹਿ ਫਿਰਤੇ ਪਹਨਾਮ ॥ ਨਾਨਕ ਤਿਸੁ ਸਰਣਾਗਤੀ ਘਟ ਘਟ

ਸਭ ਜਾਨ ॥੨॥੧੨॥੭੬॥ ਬਿਲਾਵਲੁ ਮਹਲਾ ੫ ॥ ਰੋਗੁ ਮਿਟਾਇਆ ਆਪਿ ਪ੍ਰਭਿ ਉਪਜਿਆ ਸੁਖੁ ਸਾਂਤਿ ॥

ਵਡ ਪਰਤਾਪੁ ਅਚਰਜ ਰੂਪੁ ਹਰਿ ਕੀਨੀੑ ਦਾਤਿ ॥੧॥ ਗੁਰਿ ਗੋਵਿੰਦਿ ਕ੍ਰਿਪਾ ਕਰੀ ਰਾਖਿਆ ਮੇਰਾ ਭਾਈ ॥ ਹਮ

ਤਿਸ ਕੀ ਸਰਣਾਗਤੀ ਜੋ ਸਦਾ ਸਹਾਈ ॥੧॥ ਰਹਾਉ ॥ ਬਿਰਥੀ ਕਦੇ ਨ ਹੋਵਈ ਜਨ ਕੀ ਅਰਦਾਸਿ ॥ ਨਾਨਕ

ਜੋਰੁ ਗੋਵਿੰਦ ਕਾ ਪੂਰਨ ਗੁਣਤਾਸਿ ॥੨॥੧੩॥੭੭॥ ਬਿਲਾਵਲੁ ਮਹਲਾ ੫ ॥ ਮਰਿ ਮਰਿ ਜਨਮੇ ਜਿਨ ਬਿਸਰਿਆ

ਜੀਵਨ ਕਾ ਦਾਤਾ ॥ ਪਾਰਬ੍ਰਹਮੁ ਜਨਿ ਸੇਵਿਆ ਅਨਦਿਨੁ ਰੰਗਿ ਰਾਤਾ ॥੧॥ ਸਾਂਤਿ ਸਹਜੁ ਆਨਦੁ ਘਨਾ ਪੂਰਨ

ਭਈ ਆਸ ॥ ਸੁਖੁ ਪਾਇਆ ਹਰਿ ਸਾਧਸੰਗਿ ਸਿਮਰਤ ਗੁਣਤਾਸ ॥੧॥ ਰਹਾਉ ॥ ਸੁਣਿ ਸੁਆਮੀ ਅਰਦਾਸਿ ਜਨ

ਤੁਮੑ ਅੰਤਰਜਾਮੀ ॥ ਥਾਨ ਥਨੰਤਰਿ ਰਵਿ ਰਹੇ ਨਾਨਕ ਕੇ ਸੁਆਮੀ ॥੨॥੧੪॥੭੮॥ ਬਿਲਾਵਲੁ ਮਹਲਾ ੫ ॥

ਤਾਤੀ ਵਾਉ ਨ ਲਗਈ ਪਾਰਬ੍ਰਹਮ ਸਰਣਾਈ ॥ ਚਉਗਿਰਦ ਹਮਾਰੈ ਰਾਮ ਕਾਰ ਦੁਖੁ ਲਗੈ ਨ ਭਾਈ ॥੧॥

ਸਤਿਗੁਰੁ ਪੂਰਾ ਭੇਟਿਆ ਜਿਨਿ ਬਣਤ ਬਣਾਈ ॥ ਰਾਮ ਨਾਮੁ ਅਉਖਧੁ ਦੀਆ ਏਕਾ ਲਿਵ ਲਾਈ ॥੧॥ ਰਹਾਉ ॥

ਰਾਖਿ ਲੀਏ ਤਿਨਿ ਰਖਨਹਾਰਿ ਸਭ ਬਿਆਧਿ ਮਿਟਾਈ ॥ ਕਹੁ ਨਾਨਕ ਕਿਰਪਾ ਭਈ ਪ੍ਰਭ ਭਏ ਸਹਾਈ ॥

੨॥੧੫॥੭੯॥ ਬਿਲਾਵਲੁ ਮਹਲਾ ੫ ॥ ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥ ਸੁਖ ਸਾਂਤਿ

ਸਹਜ ਆਨਦ ਭਏ ਪੂਰਨ ਭਈ ਸੇਵ ॥੧॥ ਰਹਾਉ ॥ ਭਗਤ ਜਨਾ ਕੀ ਬੇਨਤੀ ਸੁਣੀ ਪ੍ਰਭਿ ਆਪਿ ॥ ਰੋਗ

ਮਿਟਾਇ ਜੀਵਾਲਿਅਨੁ ਜਾ ਕਾ ਵਡ ਪਰਤਾਪੁ ॥੧॥ ਦੋਖ ਹਮਾਰੇ ਬਖਸਿਅਨੁ ਅਪਣੀ ਕਲ ਧਾਰੀ ॥ ਮਨ ਬਾਂਛਤ

ਫਲ ਦਿਤਿਅਨੁ ਨਾਨਕ ਬਲਿਹਾਰੀ ॥੨॥੧੬॥੮੦॥

ਰਾਗੁ ਬਿਲਾਵਲੁ ਮਹਲਾ ੫ ਚਉਪਦੇ ਦੁਪਦੇ ਘਰੁ ੬      ੴ ਸਤਿਗੁਰ ਪ੍ਰਸਾਦਿ ॥

ਮੇਰੇ ਮੋਹਨ ਸ੍ਰਵਨੀ ਇਹ ਨ ਸੁਨਾਏ ॥ ਸਾਕਤ ਗੀਤ ਨਾਦ ਧੁਨਿ ਗਾਵਤ ਬੋਲਤ ਬੋਲ ਅਜਾਏ ॥੧॥ ਰਹਾਉ ॥

ਸੇਵਤ ਸੇਵਿ ਸੇਵਿ ਸਾਧ ਸੇਵਉ ਸਦਾ ਕਰਉ ਕਿਰਤਾਏ ॥ ਅਭੈ ਦਾਨੁ ਪਾਵਉ ਪੁਰਖ ਦਾਤੇ ਮਿਲਿ ਸੰਗਤਿ ਹਰਿ ਗੁਣ

ਗਾਏ ॥੧॥ ਰਸਨਾ ਅਗਹ ਅਗਹ ਗੁਨ ਰਾਤੀ ਨੈਨ ਦਰਸ ਰੰਗੁ ਲਾਏ ॥ ਹੋਹੁ ਕ੍ਰਿਪਾਲ ਦੀਨ ਦੁਖ ਭੰਜਨ ਮੋਹਿ

ਚਰਣ ਰਿਦੈ ਵਸਾਏ ॥੨॥ ਸਭਹੂ ਤਲੈ ਤਲੈ ਸਭ ਊਪਰਿ ਏਹ ਦ੍ਰਿਸਟਿ ਦ੍ਰਿਸਟਾਏ ॥ ਅਭਿਮਾਨੁ ਖੋਇ ਖੋਇ ਖੋਇ

ਖੋਈ ਹਉ ਮੋ ਕਉ ਸਤਿਗੁਰ ਮੰਤ੍ਰੁ ਦ੍ਰਿੜਾਏ ॥੩॥ ਅਤੁਲੁ ਅਤੁਲੁ ਅਤੁਲੁ ਨਹ ਤੁਲੀਐ ਭਗਤਿ ਵਛਲੁ ਕਿਰਪਾਏ ॥

ਜੋ ਜੋ ਸਰਣਿ ਪਰਿਓ ਗੁਰ ਨਾਨਕ ਅਭੈ ਦਾਨੁ ਸੁਖ ਪਾਏ ॥੪॥੧॥੮੧॥ ਬਿਲਾਵਲੁ ਮਹਲਾ ੫ ॥ ਪ੍ਰਭ ਜੀ ਤੂ

ਮੇਰੇ ਪ੍ਰਾਨ ਅਧਾਰੈ ॥ ਨਮਸਕਾਰ ਡੰਡਉਤਿ ਬੰਦਨਾ ਅਨਿਕ ਬਾਰ ਜਾਉ ਬਾਰੈ ॥੧॥ ਰਹਾਉ ॥ ਊਠਤ ਬੈਠਤ

ਸੋਵਤ ਜਾਗਤ ਇਹੁ ਮਨੁ ਤੁਝਹਿ ਚਿਤਾਰੈ ॥ ਸੂਖ ਦੂਖ ਇਸੁ ਮਨ ਕੀ ਬਿਰਥਾ ਤੁਝ ਹੀ ਆਗੈ ਸਾਰੈ ॥੧॥ ਤੂ

ਮੇਰੀ ਓਟ ਬਲ ਬੁਧਿ ਧਨੁ ਤੁਮ ਹੀ ਤੁਮਹਿ ਮੇਰੈ ਪਰਵਾਰੈ ॥ ਜੋ ਤੁਮ ਕਰਹੁ ਸੋਈ ਭਲ ਹਮਰੈ ਪੇਖਿ ਨਾਨਕ ਸੁਖ

ਚਰਨਾਰੈ ॥੨॥੨॥੮੨॥ ਬਿਲਾਵਲੁ ਮਹਲਾ ੫ ॥ ਸੁਨੀਅਤ ਪ੍ਰਭ ਤਉ ਸਗਲ ਉਧਾਰਨ ॥ ਮੋਹ ਮਗਨ ਪਤਿਤ

ਸੰਗਿ ਪ੍ਰਾਨੀ ਐਸੇ ਮਨਹਿ ਬਿਸਾਰਨ ॥੧॥ ਰਹਾਉ ॥ ਸੰਚਿ ਬਿਖਿਆ ਲੇ ਗ੍ਰਾਹਜੁ ਕੀਨੀ ਅੰਮ੍ਰਿਤੁ ਮਨ ਤੇ ਡਾਰਨ

॥ ਕਾਮ ਕ੍ਰੋਧ ਲੋਭ ਰਤੁ ਨਿੰਦਾ ਸਤੁ ਸੰਤੋਖੁ ਬਿਦਾਰਨ ॥੧॥ ਇਨ ਤੇ ਕਾਢਿ ਲੇਹੁ ਮੇਰੇ ਸੁਆਮੀ ਹਾਰਿ ਪਰੇ ਤੁਮੑ

ਸਾਰਨ ॥ ਨਾਨਕ ਕੀ ਬੇਨੰਤੀ ਪ੍ਰਭ ਪਹਿ ਸਾਧਸੰਗਿ ਰੰਕ ਤਾਰਨ ॥੨॥੩॥੮੩॥ ਬਿਲਾਵਲੁ ਮਹਲਾ ੫ ॥ ਸੰਤਨ ਕੈ

ਸੁਨੀਅਤ ਪ੍ਰਭ ਕੀ ਬਾਤ ॥ ਕਥਾ ਕੀਰਤਨੁ ਆਨੰਦ ਮੰਗਲ ਧੁਨਿ ਪੂਰਿ ਰਹੀ ਦਿਨਸੁ ਅਰੁ ਰਾਤਿ ॥੧॥ ਰਹਾਉ ॥

ਕਰਿ ਕਿਰਪਾ ਅਪਨੇ ਪ੍ਰਭਿ ਕੀਨੇ ਨਾਮ ਅਪੁਨੇ ਕੀ ਕੀਨੀ ਦਾਤਿ ॥ ਆਠ ਪਹਰ ਗੁਨ ਗਾਵਤ ਪ੍ਰਭ ਕੇ ਕਾਮ ਕ੍ਰੋਧ

ਇਸੁ ਤਨ ਤੇ ਜਾਤ ॥੧॥ ਤ੍ਰਿਪਤਿ ਅਘਾਏ ਪੇਖਿ ਪ੍ਰਭ ਦਰਸਨੁ ਅੰਮ੍ਰਿਤ ਹਰਿ ਰਸੁ ਭੋਜਨੁ ਖਾਤ ॥ ਚਰਨ ਸਰਨ

ਨਾਨਕ ਪ੍ਰਭ ਤੇਰੀ ਕਰਿ ਕਿਰਪਾ ਸੰਤਸੰਗਿ ਮਿਲਾਤ ॥੨॥੪॥੮੪॥ ਬਿਲਾਵਲੁ ਮਹਲਾ ੫ ॥ ਰਾਖਿ ਲੀਏ

ਅਪਨੇ ਜਨ ਆਪ ॥ ਕਰਿ ਕਿਰਪਾ ਹਰਿ ਹਰਿ ਨਾਮੁ ਦੀਨੋ ਬਿਨਸਿ ਗਏ ਸਭ ਸੋਗ ਸੰਤਾਪ ॥੧॥ ਰਹਾਉ ॥ ਗੁਣ

ਗੋਵਿੰਦ ਗਾਵਹੁ ਸਭਿ ਹਰਿ ਜਨ ਰਾਗ ਰਤਨ ਰਸਨਾ ਆਲਾਪ ॥ ਕੋਟਿ ਜਨਮ ਕੀ ਤ੍ਰਿਸਨਾ ਨਿਵਰੀ ਰਾਮ ਰਸਾਇਣਿ

ਆਤਮ ਧ੍ਰਾਪ ॥੧॥ ਚਰਣ ਗਹੇ ਸਰਣਿ ਸੁਖਦਾਤੇ ਗੁਰ ਕੈ ਬਚਨਿ ਜਪੇ ਹਰਿ ਜਾਪ ॥ ਸਾਗਰ ਤਰੇ ਭਰਮ ਭੈ ਬਿਨਸੇ

ਕਹੁ ਨਾਨਕ ਠਾਕੁਰ ਪਰਤਾਪ ॥੨॥੫॥੮੫॥ ਬਿਲਾਵਲੁ ਮਹਲਾ ੫ ॥ ਤਾਪੁ ਲਾਹਿਆ ਗੁਰ ਸਿਰਜਨਹਾਰਿ ॥

ਸਤਿਗੁਰ ਅਪਨੇ ਕਉ ਬਲਿ ਜਾਈ ਜਿਨਿ ਪੈਜ ਰਖੀ ਸਾਰੈ ਸੰਸਾਰਿ ॥੧॥ ਰਹਾਉ ॥ ਕਰੁ ਮਸਤਕਿ ਧਾਰਿ ਬਾਲਿਕੁ

ਰਖਿ ਲੀਨੋ ॥ ਪ੍ਰਭਿ ਅੰਮ੍ਰਿਤ ਨਾਮੁ ਮਹਾ ਰਸੁ ਦੀਨੋ ॥੧॥ ਦਾਸ ਕੀ ਲਾਜ ਰਖੈ ਮਿਹਰਵਾਨੁ ॥ ਗੁਰੁ ਨਾਨਕੁ ਬੋਲੈ

ਦਰਗਹ ਪਰਵਾਨੁ ॥੨॥੬॥੮੬॥

ਰਾਗੁ ਬਿਲਾਵਲੁ ਮਹਲਾ ੫ ਚਉਪਦੇ ਦੁਪਦੇ ਘਰੁ ੭      ੴ ਸਤਿਗੁਰ ਪ੍ਰਸਾਦਿ ॥

ਸਤਿਗੁਰ ਸਬਦਿ ਉਜਾਰੋ ਦੀਪਾ ॥ ਬਿਨਸਿਓ ਅੰਧਕਾਰ ਤਿਹ ਮੰਦਰਿ ਰਤਨ ਕੋਠੜੀ ਖੁਲੀੑ ਅਨੂਪਾ ॥੧॥

ਰਹਾਉ ॥ ਬਿਸਮਨ ਬਿਸਮ ਭਏ ਜਉ ਪੇਖਿਓ ਕਹਨੁ ਨ ਜਾਇ ਵਡਿਆਈ ॥ ਮਗਨ ਭਏ ਊਹਾ ਸੰਗਿ ਮਾਤੇ ਓਤਿ

ਪੋਤਿ ਲਪਟਾਈ ॥੧॥ ਆਲ ਜਾਲ ਨਹੀ ਕਛੂ ਜੰਜਾਰਾ ਅਹੰਬੁਧਿ ਨਹੀ ਭੋਰਾ ॥ ਊਚਨ ਊਚਾ ਬੀਚੁ ਨ ਖੀਚਾ ਹਉ

ਤੇਰਾ ਤੂੰ ਮੋਰਾ ॥੨॥ ਏਕੰਕਾਰੁ ਏਕੁ ਪਾਸਾਰਾ ਏਕੈ ਅਪਰ ਅਪਾਰਾ ॥ ਏਕੁ ਬਿਸਥੀਰਨੁ ਏਕੁ ਸੰਪੂਰਨੁ ਏਕੈ ਪ੍ਰਾਨ

ਅਧਾਰਾ ॥੩॥ ਨਿਰਮਲ ਨਿਰਮਲ ਸੂਚਾ ਸੂਚੋ ਸੂਚਾ ਸੂਚੋ ਸੂਚਾ ॥ ਅੰਤ ਨ ਅੰਤਾ ਸਦਾ ਬੇਅੰਤਾ ਕਹੁ ਨਾਨਕ ਊਚੋ

ਊਚਾ ॥੪॥੧॥੮੭॥ ਬਿਲਾਵਲੁ ਮਹਲਾ ੫ ॥ ਬਿਨੁ ਹਰਿ ਕਾਮਿ ਨ ਆਵਤ ਹੇ ॥ ਜਾ ਸਿਉ ਰਾਚਿ ਮਾਚਿ ਤੁਮੑ

ਲਾਗੇ ਓਹ ਮੋਹਨੀ ਮੋਹਾਵਤ ਹੇ ॥੧॥ ਰਹਾਉ ॥ ਕਨਿਕ ਕਾਮਿਨੀ ਸੇਜ ਸੋਹਨੀ ਛੋਡਿ ਖਿਨੈ ਮਹਿ ਜਾਵਤ ਹੇ ॥

ਉਰਝਿ ਰਹਿਓ ਇੰਦ੍ਰੀ ਰਸ ਪ੍ਰੇਰਿਓ ਬਿਖੈ ਠਗਉਰੀ ਖਾਵਤ ਹੇ ॥੧॥ ਤ੍ਰਿਣ ਕੋ ਮੰਦਰੁ ਸਾਜਿ ਸਵਾਰਿਓ ਪਾਵਕੁ ਤਲੈ

ਜਰਾਵਤ ਹੇ ॥ ਐਸੇ ਗੜ ਮਹਿ ਐਠਿ ਹਠੀਲੋ ਫੂਲਿ ਫੂਲਿ ਕਿਆ ਪਾਵਤ ਹੇ ॥੨॥ ਪੰਚ ਦੂਤ ਮੂਡ ਪਰਿ ਠਾਢੇ ਕੇਸ

ਗਹੇ ਫੇਰਾਵਤ ਹੇ ॥ ਦ੍ਰਿਸਟਿ ਨ ਆਵਹਿ ਅੰਧ ਅਗਿਆਨੀ ਸੋਇ ਰਹਿਓ ਮਦ ਮਾਵਤ ਹੇ ॥੩॥ ਜਾਲੁ ਪਸਾਰਿ ਚੋਗ

ਬਿਸਥਾਰੀ ਪੰਖੀ ਜਿਉ ਫਾਹਾਵਤ ਹੇ ॥ ਕਹੁ ਨਾਨਕ ਬੰਧਨ ਕਾਟਨ ਕਉ ਮੈ ਸਤਿਗੁਰੁ ਪੁਰਖੁ ਧਿਆਵਤ ਹੇ

॥੪॥੨॥੮੮॥ ਬਿਲਾਵਲੁ ਮਹਲਾ ੫ ॥ ਹਰਿ ਹਰਿ ਨਾਮੁ ਅਪਾਰ ਅਮੋਲੀ ॥ ਪ੍ਰਾਨ ਪਿਆਰੋ ਮਨਹਿ ਅਧਾਰੋ ਚੀਤਿ

ਚਿਤਵਉ ਜੈਸੇ ਪਾਨ ਤੰਬੋਲੀ ॥੧॥ ਰਹਾਉ ॥ ਸਹਜਿ ਸਮਾਇਓ ਗੁਰਹਿ ਬਤਾਇਓ ਰੰਗਿ ਰੰਗੀ ਮੇਰੇ ਤਨ ਕੀ

ਚੋਲੀ ॥ ਪ੍ਰਿਅ ਮੁਖਿ ਲਾਗੋ ਜਉ ਵਡਭਾਗੋ ਸੁਹਾਗੁ ਹਮਾਰੋ ਕਤਹੁ ਨ ਡੋਲੀ ॥੧॥ ਰੂਪ ਨ ਧੂਪ ਨ ਗੰਧ ਨ ਦੀਪਾ

ਓਤਿ ਪੋਤਿ ਅੰਗ ਅੰਗ ਸੰਗਿ ਮਉਲੀ ॥ ਕਹੁ ਨਾਨਕ ਪ੍ਰਿਅ ਰਵੀ ਸੁਹਾਗਨਿ ਅਤਿ ਨੀਕੀ ਮੇਰੀ ਬਨੀ ਖਟੋਲੀ

॥੨॥੩॥੮੯॥ ਬਿਲਾਵਲੁ ਮਹਲਾ ੫ ॥ ਗੋਬਿੰਦ ਗੋਬਿੰਦ ਗੋਬਿੰਦ ਮਈ ॥ ਜਬ ਤੇ ਭੇਟੇ ਸਾਧ ਦਇਆਰਾ ਤਬ ਤੇ

ਦੁਰਮਤਿ ਦੂਰਿ ਭਈ ॥੧॥ ਰਹਾਉ ॥ ਪੂਰਨ ਪੂਰਿ ਰਹਿਓ ਸੰਪੂਰਨ ਸੀਤਲ ਸਾਂਤਿ ਦਇਆਲ ਦਈ ॥ ਕਾਮ ਕ੍ਰੋਧ

ਤ੍ਰਿਸਨਾ ਅਹੰਕਾਰਾ ਤਨ ਤੇ ਹੋਏ ਸਗਲ ਖਈ ॥੧॥ ਸਤੁ ਸੰਤੋਖੁ ਦਇਆ ਧਰਮੁ ਸੁਚਿ ਸੰਤਨ ਤੇ ਇਹੁ ਮੰਤੁ ਲਈ ॥

ਕਹੁ ਨਾਨਕ ਜਿਨਿ ਮਨਹੁ ਪਛਾਨਿਆ ਤਿਨ ਕਉ ਸਗਲੀ ਸੋਝ ਪਈ ॥੨॥੪॥੯੦॥ ਬਿਲਾਵਲੁ ਮਹਲਾ ੫ ॥

ਕਿਆ ਹਮ ਜੀਅ ਜੰਤ ਬੇਚਾਰੇ ਬਰਨਿ ਨ ਸਾਕਹ ਏਕ ਰੋਮਾਈ ॥ ਬ੍ਰਹਮ ਮਹੇਸ ਸਿਧ ਮੁਨਿ ਇੰਦ੍ਰਾ ਬੇਅੰਤ ਠਾਕੁਰ

ਤੇਰੀ ਗਤਿ ਨਹੀ ਪਾਈ ॥੧॥ ਕਿਆ ਕਥੀਐ ਕਿਛੁ ਕਥਨੁ ਨ ਜਾਈ ॥ ਜਹ ਜਹ ਦੇਖਾ ਤਹ ਰਹਿਆ ਸਮਾਈ

॥੧॥ ਰਹਾਉ ॥ ਜਹ ਮਹਾ ਭਇਆਨ ਦੂਖ ਜਮ ਸੁਨੀਐ ਤਹ ਮੇਰੇ ਪ੍ਰਭ ਤੂਹੈ ਸਹਾਈ ॥ ਸਰਨਿ ਪਰਿਓ ਹਰਿ ਚਰਨ

ਗਹੇ ਪ੍ਰਭ ਗੁਰਿ ਨਾਨਕ ਕਉ ਬੂਝ ਬੁਝਾਈ ॥੨॥੫॥੯੧॥ ਬਿਲਾਵਲੁ ਮਹਲਾ ੫ ॥ ਅਗਮ ਰੂਪ ਅਬਿਨਾਸੀ

ਕਰਤਾ ਪਤਿਤ ਪਵਿਤ ਇਕ ਨਿਮਖ ਜਪਾਈਐ ॥ ਅਚਰਜੁ ਸੁਨਿਓ ਪਰਾਪਤਿ ਭੇਟੁਲੇ ਸੰਤ ਚਰਨ ਚਰਨ ਮਨੁ

ਲਾਈਐ ॥੧॥ ਕਿਤੁ ਬਿਧੀਐ ਕਿਤੁ ਸੰਜਮਿ ਪਾਈਐ ॥ ਕਹੁ ਸੁਰਜਨ ਕਿਤੁ ਜੁਗਤੀ ਧਿਆਈਐ ॥੧॥ ਰਹਾਉ ॥

ਜੋ ਮਾਨੁਖੁ ਮਾਨੁਖ ਕੀ ਸੇਵਾ ਓਹੁ ਤਿਸ ਕੀ ਲਈ ਲਈ ਫੁਨਿ ਜਾਈਐ ॥ ਨਾਨਕ ਸਰਨਿ ਸਰਣਿ ਸੁਖ ਸਾਗਰ ਮੋਹਿ

ਟੇਕ ਤੇਰੋ ਇਕ ਨਾਈਐ ॥੨॥੬॥੯੨॥ ਬਿਲਾਵਲੁ ਮਹਲਾ ੫ ॥ ਸੰਤ ਸਰਣਿ ਸੰਤ ਟਹਲ ਕਰੀ ॥ ਧੰਧੁ ਬੰਧੁ ਅਰੁ

ਸਗਲ ਜੰਜਾਰੋ ਅਵਰ ਕਾਜ ਤੇ ਛੂਟਿ ਪਰੀ ॥੧॥ ਰਹਾਉ ॥ ਸੂਖ ਸਹਜ ਅਰੁ ਘਨੋ ਅਨੰਦਾ ਗੁਰ ਤੇ ਪਾਇਓ

ਨਾਮੁ ਹਰੀ ॥ ਐਸੋ ਹਰਿ ਰਸੁ ਬਰਨਿ ਨ ਸਾਕਉ ਗੁਰਿ ਪੂਰੈ ਮੇਰੀ ਉਲਟਿ ਧਰੀ ॥੧॥ ਪੇਖਿਓ ਮੋਹਨੁ ਸਭ ਕੈ ਸੰਗੇ

ਊਨ ਨ ਕਾਹੂ ਸਗਲ ਭਰੀ ॥ ਪੂਰਨ ਪੂਰਿ ਰਹਿਓ ਕਿਰਪਾ ਨਿਧਿ ਕਹੁ ਨਾਨਕ ਮੇਰੀ ਪੂਰੀ ਪਰੀ ॥੨॥੭॥੯੩॥

ਬਿਲਾਵਲੁ ਮਹਲਾ ੫ ॥ ਮਨ ਕਿਆ ਕਹਤਾ ਹਉ ਕਿਆ ਕਹਤਾ ॥ ਜਾਨ ਪ੍ਰਬੀਨ ਠਾਕੁਰ ਪ੍ਰਭ ਮੇਰੇ ਤਿਸੁ ਆਗੈ

ਕਿਆ ਕਹਤਾ ॥੧॥ ਰਹਾਉ ॥ ਅਨਬੋਲੇ ਕਉ ਤੁਹੀ ਪਛਾਨਹਿ ਜੋ ਜੀਅਨ ਮਹਿ ਹੋਤਾ ॥ ਰੇ ਮਨ ਕਾਇ ਕਹਾ ਲਉ

ਡਹਕਹਿ ਜਉ ਪੇਖਤ ਹੀ ਸੰਗਿ ਸੁਨਤਾ ॥੧॥ ਐਸੋ ਜਾਨਿ ਭਏ ਮਨਿ ਆਨਦ ਆਨ ਨ ਬੀਓ ਕਰਤਾ ॥ ਕਹੁ

ਨਾਨਕ ਗੁਰ ਭਏ ਦਇਆਰਾ ਹਰਿ ਰੰਗੁ ਨ ਕਬਹੂ ਲਹਤਾ ॥੨॥੮॥੯੪॥ ਬਿਲਾਵਲੁ ਮਹਲਾ ੫ ॥ ਨਿੰਦਕੁ

ਐਸੇ ਹੀ ਝਰਿ ਪਰੀਐ ॥ ਇਹ ਨੀਸਾਨੀ ਸੁਨਹੁ ਤੁਮ ਭਾਈ ਜਿਉ ਕਾਲਰ ਭੀਤਿ ਗਿਰੀਐ ॥੧॥ ਰਹਾਉ ॥ ਜਉ

ਦੇਖੈ ਛਿਦ੍ਰੁ ਤਉ ਨਿੰਦਕੁ ਉਮਾਹੈ ਭਲੋ ਦੇਖਿ ਦੁਖ ਭਰੀਐ ॥ ਆਠ ਪਹਰ ਚਿਤਵੈ ਨਹੀ ਪਹੁਚੈ ਬੁਰਾ ਚਿਤਵਤ

ਚਿਤਵਤ ਮਰੀਐ ॥੧॥ ਨਿੰਦਕੁ ਪ੍ਰਭੂ ਭੁਲਾਇਆ ਕਾਲੁ ਨੇਰੈ ਆਇਆ ਹਰਿ ਜਨ ਸਿਉ ਬਾਦੁ ਉਠਰੀਐ ॥

ਨਾਨਕ ਕਾ ਰਾਖਾ ਆਪਿ ਪ੍ਰਭੁ ਸੁਆਮੀ ਕਿਆ ਮਾਨਸ ਬਪੁਰੇ ਕਰੀਐ ॥੨॥੯॥੯੫॥ ਬਿਲਾਵਲੁ ਮਹਲਾ ੫ ॥

ਐਸੇ ਕਾਹੇ ਭੂਲਿ ਪਰੇ ॥ ਕਰਹਿ ਕਰਾਵਹਿ ਮੂਕਰਿ ਪਾਵਹਿ ਪੇਖਤ ਸੁਨਤ ਸਦਾ ਸੰਗਿ ਹਰੇ ॥੧॥ ਰਹਾਉ ॥ ਕਾਚ

ਬਿਹਾਝਨ ਕੰਚਨ ਛਾਡਨ ਬੈਰੀ ਸੰਗਿ ਹੇਤੁ ਸਾਜਨ ਤਿਆਗਿ ਖਰੇ ॥ ਹੋਵਨੁ ਕਉਰਾ ਅਨਹੋਵਨੁ ਮੀਠਾ ਬਿਖਿਆ

ਮਹਿ ਲਪਟਾਇ ਜਰੇ ॥੧॥ ਅੰਧ ਕੂਪ ਮਹਿ ਪਰਿਓ ਪਰਾਨੀ ਭਰਮ ਗੁਬਾਰ ਮੋਹ ਬੰਧਿ ਪਰੇ ॥ ਕਹੁ ਨਾਨਕ ਪ੍ਰਭ

ਹੋਤ ਦਇਆਰਾ ਗੁਰੁ ਭੇਟੈ ਕਾਢੈ ਬਾਹ ਫਰੇ ॥੨॥੧੦॥੯੬॥ ਬਿਲਾਵਲੁ ਮਹਲਾ ੫ ॥ ਮਨ ਤਨ ਰਸਨਾ ਹਰਿ

ਚੀਨਾੑ ॥ ਭਏ ਅਨੰਦਾ ਮਿਟੇ ਅੰਦੇਸੇ ਸਰਬ ਸੂਖ ਮੋ ਕਉ ਗੁਰਿ ਦੀਨਾੑ ॥੧॥ ਰਹਾਉ ॥ ਇਆਨਪ ਤੇ ਸਭ ਭਈ

ਸਿਆਨਪ ਪ੍ਰਭੁ ਮੇਰਾ ਦਾਨਾ ਬੀਨਾ ॥ ਹਾਥ ਦੇਇ ਰਾਖੈ ਅਪਨੇ ਕਉ ਕਾਹੂ ਨ ਕਰਤੇ ਕਛੁ ਖੀਨਾ ॥੧॥

ਬਲਿ ਜਾਵਉ ਦਰਸਨ ਸਾਧੂ ਕੈ ਜਿਹ ਪ੍ਰਸਾਦਿ ਹਰਿ ਨਾਮੁ ਲੀਨਾ ॥ ਕਹੁ ਨਾਨਕ ਠਾਕੁਰ ਭਾਰੋਸੈ ਕਹੂ ਨ ਮਾਨਿਓ

ਮਨਿ ਛੀਨਾ ॥੨॥੧੧॥੯੭॥ ਬਿਲਾਵਲੁ ਮਹਲਾ ੫ ॥ ਗੁਰਿ ਪੂਰੈ ਮੇਰੀ ਰਾਖਿ ਲਈ ॥ ਅੰਮ੍ਰਿਤ ਨਾਮੁ

ਰਿਦੇ ਮਹਿ ਦੀਨੋ ਜਨਮ ਜਨਮ ਕੀ ਮੈਲੁ ਗਈ ॥੧॥ ਰਹਾਉ ॥ ਨਿਵਰੇ ਦੂਤ ਦੁਸਟ ਬੈਰਾਈ ਗੁਰ ਪੂਰੇ ਕਾ ਜਪਿਆ

ਜਾਪੁ ॥ ਕਹਾ ਕਰੈ ਕੋਈ ਬੇਚਾਰਾ ਪ੍ਰਭ ਮੇਰੇ ਕਾ ਬਡ ਪਰਤਾਪੁ ॥੧॥ ਸਿਮਰਿ ਸਿਮਰਿ ਸਿਮਰਿ ਸੁਖੁ ਪਾਇਆ

ਚਰਨ ਕਮਲ ਰਖੁ ਮਨ ਮਾਹੀ ॥ ਤਾ ਕੀ ਸਰਨਿ ਪਰਿਓ ਨਾਨਕ ਦਾਸੁ ਜਾ ਤੇ ਊਪਰਿ ਕੋ ਨਾਹੀ ॥੨॥੧੨॥੯੮॥

ਬਿਲਾਵਲੁ ਮਹਲਾ ੫ ॥ ਸਦਾ ਸਦਾ ਜਪੀਐ ਪ੍ਰਭ ਨਾਮ ॥ ਜਰਾ ਮਰਾ ਕਛੁ ਦੂਖੁ ਨ ਬਿਆਪੈ ਆਗੈ ਦਰਗਹ ਪੂਰਨ

ਕਾਮ ॥੧॥ ਰਹਾਉ ॥ ਆਪੁ ਤਿਆਗਿ ਪਰੀਐ ਨਿਤ ਸਰਨੀ ਗੁਰ ਤੇ ਪਾਈਐ ਏਹੁ ਨਿਧਾਨੁ ॥ ਜਨਮ ਮਰਣ ਕੀ

ਕਟੀਐ ਫਾਸੀ ਸਾਚੀ ਦਰਗਹ ਕਾ ਨੀਸਾਨੁ ॥੧॥ ਜੋ ਤੁਮੑ ਕਰਹੁ ਸੋਈ ਭਲ ਮਾਨਉ ਮਨ ਤੇ ਛੂਟੈ ਸਗਲ ਗੁਮਾਨੁ

॥ ਕਹੁ ਨਾਨਕ ਤਾ ਕੀ ਸਰਣਾਈ ਜਾ ਕਾ ਕੀਆ ਸਗਲ ਜਹਾਨੁ ॥੨॥੧੩॥੯੯॥ ਬਿਲਾਵਲੁ ਮਹਲਾ ੫ ॥

ਮਨ ਤਨ ਅੰਤਰਿ ਪ੍ਰਭੁ ਆਹੀ ॥ ਹਰਿ ਗੁਨ ਗਾਵਤ ਪਰਉਪਕਾਰ ਨਿਤ ਤਿਸੁ ਰਸਨਾ ਕਾ ਮੋਲੁ ਕਿਛੁ ਨਾਹੀ

॥੧॥ ਰਹਾਉ ॥ ਕੁਲ ਸਮੂਹ ਉਧਰੇ ਖਿਨ ਭੀਤਰਿ ਜਨਮ ਜਨਮ ਕੀ ਮਲੁ ਲਾਹੀ ॥ ਸਿਮਰਿ ਸਿਮਰਿ ਸੁਆਮੀ ਪ੍ਰਭੁ

ਅਪਨਾ ਅਨਦ ਸੇਤੀ ਬਿਖਿਆ ਬਨੁ ਗਾਹੀ ॥੧॥ ਚਰਨ ਪ੍ਰਭੂ ਕੇ ਬੋਹਿਥੁ ਪਾਏ ਭਵ ਸਾਗਰੁ ਪਾਰਿ ਪਰਾਹੀ ॥

ਸੰਤ ਸੇਵਕ ਭਗਤ ਹਰਿ ਤਾ ਕੇ ਨਾਨਕ ਮਨੁ ਲਾਗਾ ਹੈ ਤਾਹੀ ॥੨॥੧੪॥੧੦੦॥ ਬਿਲਾਵਲੁ ਮਹਲਾ ੫ ॥

ਧੀਰਉ ਦੇਖਿ ਤੁਮਾੑਰੈ ਰੰਗਾ ॥ ਤੁਹੀ ਸੁਆਮੀ ਅੰਤਰਜਾਮੀ ਤੂਹੀ ਵਸਹਿ ਸਾਧ ਕੈ ਸੰਗਾ ॥੧॥ ਰਹਾਉ ॥ ਖਿਨ ਮਹਿ

ਥਾਪਿ ਨਿਵਾਜੇ ਠਾਕੁਰ ਨੀਚ ਕੀਟ ਤੇ ਕਰਹਿ ਰਾਜੰਗਾ ॥੧॥ ਕਬਹੂ ਨ ਬਿਸਰੈ ਹੀਏ ਮੋਰੇ ਤੇ ਨਾਨਕ ਦਾਸ ਇਹੀ

ਦਾਨੁ ਮੰਗਾ ॥੨॥੧੫॥੧੦੧॥ ਬਿਲਾਵਲੁ ਮਹਲਾ ੫ ॥ ਅਚੁਤ ਪੂਜਾ ਜੋਗ ਗੋਪਾਲ ॥ ਮਨੁ ਤਨੁ ਅਰਪਿ ਰਖਉ

ਹਰਿ ਆਗੈ ਸਰਬ ਜੀਆ ਕਾ ਹੈ ਪ੍ਰਤਿਪਾਲ ॥੧॥ ਰਹਾਉ ॥ ਸਰਨਿ ਸਮ੍ਰਥ ਅਕਥ ਸੁਖਦਾਤਾ ਕਿਰਪਾ ਸਿੰਧੁ ਬਡੋ

ਦਇਆਲ ॥ ਕੰਠਿ ਲਾਇ ਰਾਖੈ ਅਪਨੇ ਕਉ ਤਿਸ ਨੋ ਲਗੈ ਨ ਤਾਤੀ ਬਾਲ ॥੧॥ ਦਾਮੋਦਰ ਦਇਆਲ ਸੁਆਮੀ

ਸਰਬਸੁ ਸੰਤ ਜਨਾ ਧਨ ਮਾਲ ॥ ਨਾਨਕ ਜਾਚਿਕ ਦਰਸੁ ਪ੍ਰਭ ਮਾਗੈ ਸੰਤ ਜਨਾ ਕੀ ਮਿਲੈ ਰਵਾਲ ॥੨॥੧੬॥੧੦੨

॥ ਬਿਲਾਵਲੁ ਮਹਲਾ ੫ ॥ ਸਿਮਰਤ ਨਾਮੁ ਕੋਟਿ ਜਤਨ ਭਏ ॥ ਸਾਧਸੰਗਿ ਮਿਲਿ ਹਰਿ ਗੁਨ ਗਾਏ ਜਮਦੂਤਨ ਕਉ

ਤ੍ਰਾਸ ਅਹੇ ॥੧॥ ਰਹਾਉ ॥ ਜੇਤੇ ਪੁਨਹਚਰਨ ਸੇ ਕੀਨੇੑ ਮਨਿ ਤਨਿ ਪ੍ਰਭ ਕੇ ਚਰਣ ਗਹੇ ॥ ਆਵਣ ਜਾਣੁ ਭਰਮੁ

ਭਉ ਨਾਠਾ ਜਨਮ ਜਨਮ ਕੇ ਕਿਲਵਿਖ ਦਹੇ ॥੧॥ ਨਿਰਭਉ ਹੋਇ ਭਜਹੁ ਜਗਦੀਸੈ ਏਹੁ ਪਦਾਰਥੁ ਵਡਭਾਗਿ ਲਹੇ

॥ ਕਰਿ ਕਿਰਪਾ ਪੂਰਨ ਪ੍ਰਭ ਦਾਤੇ ਨਿਰਮਲ ਜਸੁ ਨਾਨਕ ਦਾਸ ਕਹੇ ॥੨॥੧੭॥੧੦੩॥ ਬਿਲਾਵਲੁ ਮਹਲਾ ੫ ॥

ਸੁਲਹੀ ਤੇ ਨਾਰਾਇਣ ਰਾਖੁ ॥ ਸੁਲਹੀ ਕਾ ਹਾਥੁ ਕਹੀ ਨ ਪਹੁਚੈ ਸੁਲਹੀ ਹੋਇ ਮੂਆ ਨਾਪਾਕੁ ॥੧॥ ਰਹਾਉ ॥

ਕਾਢਿ ਕੁਠਾਰੁ ਖਸਮਿ ਸਿਰੁ ਕਾਟਿਆ ਖਿਨ ਮਹਿ ਹੋਇ ਗਇਆ ਹੈ ਖਾਕੁ ॥ ਮੰਦਾ ਚਿਤਵਤ ਚਿਤਵਤ ਪਚਿਆ

ਜਿਨਿ ਰਚਿਆ ਤਿਨਿ ਦੀਨਾ ਧਾਕੁ ॥੧॥ ਪੁਤ੍ਰ ਮੀਤ ਧਨੁ ਕਿਛੂ ਨ ਰਹਿਓ ਸੁ ਛੋਡਿ ਗਇਆ ਸਭ ਭਾਈ ਸਾਕੁ ॥

ਕਹੁ ਨਾਨਕ ਤਿਸੁ ਪ੍ਰਭ ਬਲਿਹਾਰੀ ਜਿਨਿ ਜਨ ਕਾ ਕੀਨੋ ਪੂਰਨ ਵਾਕੁ ॥੨॥੧੮॥੧੦੪॥ ਬਿਲਾਵਲੁ ਮਹਲਾ ੫ ॥

ਪੂਰੇ ਗੁਰ ਕੀ ਪੂਰੀ ਸੇਵ ॥ ਆਪੇ ਆਪਿ ਵਰਤੈ ਸੁਆਮੀ ਕਾਰਜੁ ਰਾਸਿ ਕੀਆ ਗੁਰਦੇਵ ॥੧॥ ਰਹਾਉ ॥ ਆਦਿ

ਮਧਿ ਪ੍ਰਭੁ ਅੰਤਿ ਸੁਆਮੀ ਅਪਨਾ ਥਾਟੁ ਬਨਾਇਓ ਆਪਿ ॥ ਅਪਨੇ ਸੇਵਕ ਕੀ ਆਪੇ ਰਾਖੈ ਪ੍ਰਭ ਮੇਰੇ ਕੋ ਵਡ

ਪਰਤਾਪੁ ॥੧॥ ਪਾਰਬ੍ਰਹਮ ਪਰਮੇਸੁਰ ਸਤਿਗੁਰ ਵਸਿ ਕੀਨੇੑ ਜਿਨਿ ਸਗਲੇ ਜੰਤ ॥ ਚਰਨ ਕਮਲ ਨਾਨਕ ਸਰਣਾਈ

ਰਾਮ ਨਾਮ ਜਪਿ ਨਿਰਮਲ ਮੰਤ ॥੨॥੧੯॥੧੦੫॥ ਬਿਲਾਵਲੁ ਮਹਲਾ ੫ ॥ ਤਾਪ ਪਾਪ ਤੇ ਰਾਖੇ ਆਪ ॥

ਸੀਤਲ ਭਏ ਗੁਰ ਚਰਨੀ ਲਾਗੇ ਰਾਮ ਨਾਮ ਹਿਰਦੇ ਮਹਿ ਜਾਪ ॥੧॥ ਰਹਾਉ ॥ ਕਰਿ ਕਿਰਪਾ ਹਸਤ ਪ੍ਰਭਿ ਦੀਨੇ

ਜਗਤ ਉਧਾਰ ਨਵ ਖੰਡ ਪ੍ਰਤਾਪ ॥ ਦੁਖ ਬਿਨਸੇ ਸੁਖ ਅਨਦ ਪ੍ਰਵੇਸਾ ਤ੍ਰਿਸਨ ਬੁਝੀ ਮਨ ਤਨ ਸਚੁ ਧ੍ਰਾਪ ॥੧॥

ਅਨਾਥ ਕੋ ਨਾਥੁ ਸਰਣਿ ਸਮਰਥਾ ਸਗਲ ਸ੍ਰਿਸਟਿ ਕੋ ਮਾਈ ਬਾਪੁ ॥ ਭਗਤਿ ਵਛਲ ਭੈ ਭੰਜਨ ਸੁਆਮੀ ਗੁਣ

ਗਾਵਤ ਨਾਨਕ ਆਲਾਪ ॥੨॥੨੦॥੧੦੬॥ ਬਿਲਾਵਲੁ ਮਹਲਾ ੫ ॥ ਜਿਸ ਤੇ ਉਪਜਿਆ ਤਿਸਹਿ ਪਛਾਨੁ ॥

ਪਾਰਬ੍ਰਹਮੁ ਪਰਮੇਸਰੁ ਧਿਆਇਆ ਕੁਸਲ ਖੇਮ ਹੋਏ ਕਲਿਆਨ ॥੧॥ ਰਹਾਉ ॥ ਗੁਰੁ ਪੂਰਾ ਭੇਟਿਓ ਬਡ ਭਾਗੀ

ਅੰਤਰਜਾਮੀ ਸੁਘੜੁ ਸੁਜਾਨੁ ॥ ਹਾਥ ਦੇਇ ਰਾਖੇ ਕਰਿ ਅਪਨੇ ਬਡ ਸਮਰਥੁ ਨਿਮਾਣਿਆ ਕੋ ਮਾਨੁ ॥੧॥ ਭ੍ਰਮ ਭੈ

ਬਿਨਸਿ ਗਏ ਖਿਨ ਭੀਤਰਿ ਅੰਧਕਾਰ ਪ੍ਰਗਟੇ ਚਾਨਾਣੁ ॥ ਸਾਸਿ ਸਾਸਿ ਆਰਾਧੈ ਨਾਨਕੁ ਸਦਾ ਸਦਾ ਜਾਈਐ

ਕੁਰਬਾਣੁ ॥੨॥੨੧॥੧੦੭॥ ਬਿਲਾਵਲੁ ਮਹਲਾ ੫ ॥ ਦੋਵੈ ਥਾਵ ਰਖੇ ਗੁਰ ਸੂਰੇ ॥ ਹਲਤ ਪਲਤ ਪਾਰਬ੍ਰਹਮਿ

ਸਵਾਰੇ ਕਾਰਜ ਹੋਏ ਸਗਲੇ ਪੂਰੇ ॥੧॥ ਰਹਾਉ ॥ ਹਰਿ ਹਰਿ ਨਾਮੁ ਜਪਤ ਸੁਖ ਸਹਜੇ ਮਜਨੁ ਹੋਵਤ ਸਾਧੂ ਧੂਰੇ

॥ ਆਵਣ ਜਾਣ ਰਹੇ ਥਿਤਿ ਪਾਈ ਜਨਮ ਮਰਣ ਕੇ ਮਿਟੇ ਬਿਸੂਰੇ ॥੧॥ ਭ੍ਰਮ ਭੈ ਤਰੇ ਛੁਟੇ ਭੈ ਜਮ ਕੇ ਘਟਿ ਘਟਿ

ਏਕੁ ਰਹਿਆ ਭਰਪੂਰੇ ॥ ਨਾਨਕ ਸਰਣਿ ਪਰਿਓ ਦੁਖ ਭੰਜਨ ਅੰਤਰਿ ਬਾਹਰਿ ਪੇਖਿ ਹਜੂਰੇ ॥੨॥੨੨॥੧੦੮॥

ਬਿਲਾਵਲੁ ਮਹਲਾ ੫ ॥ ਦਰਸਨੁ ਦੇਖਤ ਦੋਖ ਨਸੇ ॥ ਕਬਹੁ ਨ ਹੋਵਹੁ ਦ੍ਰਿਸਟਿ ਅਗੋਚਰ ਜੀਅ ਕੈ ਸੰਗਿ ਬਸੇ

॥੧॥ ਰਹਾਉ ॥ ਪ੍ਰੀਤਮ ਪ੍ਰਾਨ ਅਧਾਰ ਸੁਆਮੀ ॥ ਪੂਰਿ ਰਹੇ ਪ੍ਰਭ ਅੰਤਰਜਾਮੀ ॥੧॥ ਕਿਆ ਗੁਣ ਤੇਰੇ ਸਾਰਿ

ਸਮਾੑਰੀ ॥ ਸਾਸਿ ਸਾਸਿ ਪ੍ਰਭ ਤੁਝਹਿ ਚਿਤਾਰੀ ॥੨॥ ਕਿਰਪਾ ਨਿਧਿ ਪ੍ਰਭ ਦੀਨ ਦਇਆਲਾ ॥ ਜੀਅ ਜੰਤ ਕੀ ਕਰਹੁ

ਪ੍ਰਤਿਪਾਲਾ ॥੩॥ ਆਠ ਪਹਰ ਤੇਰਾ ਨਾਮੁ ਜਨੁ ਜਾਪੇ ॥ ਨਾਨਕ ਪ੍ਰੀਤਿ ਲਾਈ ਪ੍ਰਭਿ ਆਪੇ ॥੪॥੨੩॥੧੦੯॥

ਬਿਲਾਵਲੁ ਮਹਲਾ ੫ ॥ ਤਨੁ ਧਨੁ ਜੋਬਨੁ ਚਲਤ ਗਇਆ ॥ ਰਾਮ ਨਾਮ ਕਾ ਭਜਨੁ ਨ ਕੀਨੋ ਕਰਤ ਬਿਕਾਰ

ਨਿਸਿ ਭੋਰੁ ਭਇਆ ॥੧॥ ਰਹਾਉ ॥ ਅਨਿਕ ਪ੍ਰਕਾਰ ਭੋਜਨ ਨਿਤ ਖਾਤੇ ਮੁਖ ਦੰਤਾ ਘਸਿ ਖੀਨ ਖਇਆ ॥

ਮੇਰੀ ਮੇਰੀ ਕਰਿ ਕਰਿ ਮੂਠਉ ਪਾਪ ਕਰਤ ਨਹ ਪਰੀ ਦਇਆ ॥੧॥ ਮਹਾ ਬਿਕਾਰ ਘੋਰ ਦੁਖ ਸਾਗਰ

ਤਿਸੁ ਮਹਿ ਪ੍ਰਾਣੀ ਗਲਤੁ ਪਇਆ ॥ ਸਰਨਿ ਪਰੇ ਨਾਨਕ ਸੁਆਮੀ ਕੀ ਬਾਹ ਪਕਰਿ ਪ੍ਰਭਿ ਕਾਢਿ ਲਇਆ

॥੨॥੨੪॥੧੧੦॥ ਬਿਲਾਵਲੁ ਮਹਲਾ ੫ ॥ ਆਪਨਾ ਪ੍ਰਭੁ ਆਇਆ ਚੀਤਿ ॥ ਦੁਸਮਨ ਦੁਸਟ ਰਹੇ ਝਖ ਮਾਰਤ

ਕੁਸਲੁ ਭਇਆ ਮੇਰੇ ਭਾਈ ਮੀਤ ॥੧॥ ਰਹਾਉ ॥ ਗਈ ਬਿਆਧਿ ਉਪਾਧਿ ਸਭ ਨਾਸੀ ਅੰਗੀਕਾਰੁ ਕੀਓ

ਕਰਤਾਰਿ ॥ ਸਾਂਤਿ ਸੂਖ ਅਰੁ ਅਨਦ ਘਨੇਰੇ ਪ੍ਰੀਤਮ ਨਾਮੁ ਰਿਦੈ ਉਰ ਹਾਰਿ ॥੧॥ ਜੀਉ ਪਿੰਡੁ ਧਨੁ ਰਾਸਿ ਪ੍ਰਭ

ਤੇਰੀ ਤੂੰ ਸਮਰਥੁ ਸੁਆਮੀ ਮੇਰਾ ॥ ਦਾਸ ਅਪੁਨੇ ਕਉ ਰਾਖਨਹਾਰਾ ਨਾਨਕ ਦਾਸ ਸਦਾ ਹੈ ਚੇਰਾ ॥੨॥੨੫॥੧੧੧॥

ਬਿਲਾਵਲੁ ਮਹਲਾ ੫ ॥ ਗੋਬਿਦੁ ਸਿਮਰਿ ਹੋਆ ਕਲਿਆਣੁ ॥ ਮਿਟੀ ਉਪਾਧਿ ਭਇਆ ਸੁਖੁ ਸਾਚਾ ਅੰਤਰਜਾਮੀ

ਸਿਮਰਿਆ ਜਾਣੁ ॥੧॥ ਰਹਾਉ ॥ ਜਿਸ ਕੇ ਜੀਅ ਤਿਨਿ ਕੀਏ ਸੁਖਾਲੇ ਭਗਤ ਜਨਾ ਕਉ ਸਾਚਾ ਤਾਣੁ ॥ ਦਾਸ

ਅਪੁਨੇ ਕੀ ਆਪੇ ਰਾਖੀ ਭੈ ਭੰਜਨ ਊਪਰਿ ਕਰਤੇ ਮਾਣੁ ॥੧॥ ਭਈ ਮਿਤ੍ਰਾਈ ਮਿਟੀ ਬੁਰਾਈ ਦ੍ਰੁਸਟ ਦੂਤ ਹਰਿ

ਕਾਢੇ ਛਾਣਿ ॥ ਸੂਖ ਸਹਜ ਆਨੰਦ ਘਨੇਰੇ ਨਾਨਕ ਜੀਵੈ ਹਰਿ ਗੁਣਹ ਵਖਾਣਿ ॥੨॥੨੬॥੧੧੨॥

ਬਿਲਾਵਲੁ ਮਹਲਾ ੫ ॥ ਪਾਰਬ੍ਰਹਮ ਪ੍ਰਭ ਭਏ ਕ੍ਰਿਪਾਲ ॥ ਕਾਰਜ ਸਗਲ ਸਵਾਰੇ ਸਤਿਗੁਰ ਜਪਿ ਜਪਿ ਸਾਧੂ

ਭਏ ਨਿਹਾਲ ॥੧॥ ਰਹਾਉ ॥ ਅੰਗੀਕਾਰੁ ਕੀਆ ਪ੍ਰਭਿ ਅਪਨੈ ਦੋਖੀ ਸਗਲੇ ਭਏ ਰਵਾਲ ॥ ਕੰਠਿ ਲਾਇ

ਰਾਖੇ ਜਨ ਅਪਨੇ ਉਧਰਿ ਲੀਏ ਲਾਇ ਅਪਨੈ ਪਾਲ ॥੧॥ ਸਹੀ ਸਲਾਮਤਿ ਮਿਲਿ ਘਰਿ ਆਏ ਨਿੰਦਕ ਕੇ

ਮੁਖ ਹੋਏ ਕਾਲ ॥ ਕਹੁ ਨਾਨਕ ਮੇਰਾ ਸਤਿਗੁਰੁ ਪੂਰਾ ਗੁਰ ਪ੍ਰਸਾਦਿ ਪ੍ਰਭ ਭਏ ਨਿਹਾਲ ॥੨॥੨੭॥੧੧੩॥

ਬਿਲਾਵਲੁ ਮਹਲਾ ੫ ॥ ਮੂ ਲਾਲਨ ਸਿਉ ਪ੍ਰੀਤਿ ਬਨੀ ॥ ਰਹਾਉ ॥ ਤੋਰੀ ਨ ਤੂਟੈ ਛੋਰੀ ਨ ਛੂਟੈ ਐਸੀ ਮਾਧੋ ਖਿੰਚ

ਤਨੀ ॥੧॥ ਦਿਨਸੁ ਰੈਨਿ ਮਨ ਮਾਹਿ ਬਸਤੁ ਹੈ ਤੂ ਕਰਿ ਕਿਰਪਾ ਪ੍ਰਭ ਅਪਨੀ ॥੨॥ ਬਲਿ ਬਲਿ ਜਾਉ ਸਿਆਮ

ਸੁੰਦਰ ਕਉ ਅਕਥ ਕਥਾ ਜਾ ਕੀ ਬਾਤ ਸੁਨੀ ॥੩॥ ਜਨ ਨਾਨਕ ਦਾਸਨਿ ਦਾਸੁ ਕਹੀਅਤ ਹੈ ਮੋਹਿ ਕਰਹੁ ਕ੍ਰਿਪਾ

ਠਾਕੁਰ ਅਪੁਨੀ ॥੪॥੨੮॥੧੧੪॥ ਬਿਲਾਵਲੁ ਮਹਲਾ ੫ ॥ ਹਰਿ ਕੇ ਚਰਨ ਜਪਿ ਜਾਂਉ ਕੁਰਬਾਨੁ ॥ ਗੁਰੁ ਮੇਰਾ

ਪਾਰਬ੍ਰਹਮ ਪਰਮੇਸੁਰੁ ਤਾ ਕਾ ਹਿਰਦੈ ਧਰਿ ਮਨ ਧਿਆਨੁ ॥੧॥ ਰਹਾਉ ॥ ਸਿਮਰਿ ਸਿਮਰਿ ਸਿਮਰਿ ਸੁਖਦਾਤਾ

ਜਾ ਕਾ ਕੀਆ ਸਗਲ ਜਹਾਨੁ ॥ ਰਸਨਾ ਰਵਹੁ ਏਕੁ ਨਾਰਾਇਣੁ ਸਾਚੀ ਦਰਗਹ ਪਾਵਹੁ ਮਾਨੁ ॥੧॥ ਸਾਧੂ ਸੰਗੁ

ਪਰਾਪਤਿ ਜਾ ਕਉ ਤਿਨ ਹੀ ਪਾਇਆ ਏਹੁ ਨਿਧਾਨੁ ॥ ਗਾਵਉ ਗੁਣ ਕੀਰਤਨੁ ਨਿਤ ਸੁਆਮੀ ਕਰਿ ਕਿਰਪਾ

ਨਾਨਕ ਦੀਜੈ ਦਾਨੁ ॥੨॥੨੯॥੧੧੫॥ ਬਿਲਾਵਲੁ ਮਹਲਾ ੫ ॥ ਰਾਖਿ ਲੀਏ ਸਤਿਗੁਰ ਕੀ ਸਰਣ ॥ ਜੈ ਜੈ ਕਾਰੁ

ਹੋਆ ਜਗ ਅੰਤਰਿ ਪਾਰਬ੍ਰਹਮੁ ਮੇਰੋ ਤਾਰਣ ਤਰਣ ॥੧॥ ਰਹਾਉ ॥ ਬਿਸ੍ਵੰਭਰ ਪੂਰਨ ਸੁਖਦਾਤਾ ਸਗਲ ਸਮਗ੍ਰੀ

ਪੋਖਣ ਭਰਣ ॥ ਥਾਨ ਥਨੰਤਰਿ ਸਰਬ ਨਿਰੰਤਰਿ ਬਲਿ ਬਲਿ ਜਾਂਈ ਹਰਿ ਕੇ ਚਰਣ ॥੧॥ ਜੀਅ ਜੁਗਤਿ ਵਸਿ

ਮੇਰੇ ਸੁਆਮੀ ਸਰਬ ਸਿਧਿ ਤੁਮ ਕਾਰਣ ਕਰਣ ॥ ਆਦਿ ਜੁਗਾਦਿ ਪ੍ਰਭੁ ਰਖਦਾ ਆਇਆ ਹਰਿ ਸਿਮਰਤ

ਨਾਨਕ ਨਹੀ ਡਰਣ ॥੨॥੩੦॥੧੧੬॥

ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੮      ੴ ਸਤਿਗੁਰ ਪ੍ਰਸਾਦਿ ॥

ਮੈ ਨਾਹੀ ਪ੍ਰਭ ਸਭੁ ਕਿਛੁ ਤੇਰਾ ॥ ਈਘੈ ਨਿਰਗੁਨ ਊਘੈ ਸਰਗੁਨ ਕੇਲ ਕਰਤ ਬਿਚਿ ਸੁਆਮੀ ਮੇਰਾ ॥੧॥ ਰਹਾਉ ॥

ਨਗਰ ਮਹਿ ਆਪਿ ਬਾਹਰਿ ਫੁਨਿ ਆਪਨ ਪ੍ਰਭ ਮੇਰੇ ਕੋ ਸਗਲ ਬਸੇਰਾ ॥ ਆਪੇ ਹੀ ਰਾਜਨੁ ਆਪੇ ਹੀ ਰਾਇਆ ਕਹ

ਕਹ ਠਾਕੁਰੁ ਕਹ ਕਹ ਚੇਰਾ ॥੧॥ ਕਾ ਕਉ ਦੁਰਾਉ ਕਾ ਸਿਉ ਬਲਬੰਚਾ ਜਹ ਜਹ ਪੇਖਉ ਤਹ ਤਹ ਨੇਰਾ ॥ ਸਾਧ

ਮੂਰਤਿ ਗੁਰੁ ਭੇਟਿਓ ਨਾਨਕ ਮਿਲਿ ਸਾਗਰ ਬੂੰਦ ਨਹੀ ਅਨ ਹੇਰਾ ॥੨॥੧॥੧੧੭॥ ਬਿਲਾਵਲੁ ਮਹਲਾ ੫ ॥

ਤੁਮੑ ਸਮਰਥਾ ਕਾਰਨ ਕਰਨ ॥ ਢਾਕਨ ਢਾਕਿ ਗੋਬਿਦ ਗੁਰ ਮੇਰੇ ਮੋਹਿ ਅਪਰਾਧੀ ਸਰਨ ਚਰਨ ॥੧॥ ਰਹਾਉ ॥

ਜੋ ਜੋ ਕੀਨੋ ਸੋ ਤੁਮੑ ਜਾਨਿਓ ਪੇਖਿਓ ਠਉਰ ਨਾਹੀ ਕਛੁ ਢੀਠ ਮੁਕਰਨ ॥ ਬਡ ਪਰਤਾਪੁ ਸੁਨਿਓ ਪ੍ਰਭ ਤੁਮੑਰੋ ਕੋਟਿ

ਅਘਾ ਤੇਰੋ ਨਾਮ ਹਰਨ ॥੧॥ ਹਮਰੋ ਸਹਾਉ ਸਦਾ ਸਦ ਭੂਲਨ ਤੁਮੑਰੋ ਬਿਰਦੁ ਪਤਿਤ ਉਧਰਨ ॥ ਕਰੁਣਾ ਮੈ

ਕਿਰਪਾਲ ਕ੍ਰਿਪਾ ਨਿਧਿ ਜੀਵਨ ਪਦ ਨਾਨਕ ਹਰਿ ਦਰਸਨ ॥੨॥੨॥੧੧੮॥ ਬਿਲਾਵਲੁ ਮਹਲਾ ੫ ॥ ਐਸੀ

ਕਿਰਪਾ ਮੋਹਿ ਕਰਹੁ ॥ ਸੰਤਹ ਚਰਣ ਹਮਾਰੋ ਮਾਥਾ ਨੈਨ ਦਰਸੁ ਤਨਿ ਧੂਰਿ ਪਰਹੁ ॥੧॥ ਰਹਾਉ ॥ ਗੁਰ ਕੋ ਸਬਦੁ

ਮੇਰੈ ਹੀਅਰੈ ਬਾਸੈ ਹਰਿ ਨਾਮਾ ਮਨ ਸੰਗਿ ਧਰਹੁ ॥ ਤਸਕਰ ਪੰਚ ਨਿਵਾਰਹੁ ਠਾਕੁਰ ਸਗਲੋ ਭਰਮਾ ਹੋਮਿ ਜਰਹੁ

॥੧॥ ਜੋ ਤੁਮੑ ਕਰਹੁ ਸੋਈ ਭਲ ਮਾਨੈ ਭਾਵਨੁ ਦੁਬਿਧਾ ਦੂਰਿ ਟਰਹੁ ॥ ਨਾਨਕ ਕੇ ਪ੍ਰਭ ਤੁਮ ਹੀ ਦਾਤੇ ਸੰਤਸੰਗਿ

ਲੇ ਮੋਹਿ ਉਧਰਹੁ ॥੨॥੩॥੧੧੯॥ ਬਿਲਾਵਲੁ ਮਹਲਾ ੫ ॥ ਐਸੀ ਦੀਖਿਆ ਜਨ ਸਿਉ ਮੰਗਾ ॥ ਤੁਮੑਰੋ ਧਿਆਨੁ

ਤੁਮਾੑਰੋ ਰੰਗਾ ॥ ਤੁਮੑਰੀ ਸੇਵਾ ਤੁਮਾੑਰੇ ਅੰਗਾ ॥੧॥ ਰਹਾਉ ॥ ਜਨ ਕੀ ਟਹਲ ਸੰਭਾਖਨੁ ਜਨ ਸਿਉ ਊਠਨੁ ਬੈਠਨੁ

ਜਨ ਕੈ ਸੰਗਾ ॥ ਜਨ ਚਰ ਰਜ ਮੁਖਿ ਮਾਥੈ ਲਾਗੀ ਆਸਾ ਪੂਰਨ ਅਨੰਤ ਤਰੰਗਾ ॥੧॥ ਜਨ ਪਾਰਬ੍ਰਹਮ ਜਾ ਕੀ

ਨਿਰਮਲ ਮਹਿਮਾ ਜਨ ਕੇ ਚਰਨ ਤੀਰਥ ਕੋਟਿ ਗੰਗਾ ॥ ਜਨ ਕੀ ਧੂਰਿ ਕੀਓ ਮਜਨੁ ਨਾਨਕ ਜਨਮ ਜਨਮ ਕੇ ਹਰੇ

ਕਲੰਗਾ ॥੨॥੪॥੧੨੦॥ ਬਿਲਾਵਲੁ ਮਹਲਾ ੫ ॥ ਜਿਉ ਭਾਵੈ ਤਿਉ ਮੋਹਿ ਪ੍ਰਤਿਪਾਲ ॥ ਪਾਰਬ੍ਰਹਮ ਪਰਮੇਸਰ

ਸਤਿਗੁਰ ਹਮ ਬਾਰਿਕ ਤੁਮੑ ਪਿਤਾ ਕਿਰਪਾਲ ॥੧॥ ਰਹਾਉ ॥ ਮੋਹਿ ਨਿਰਗੁਣ ਗੁਣੁ ਨਾਹੀ ਕੋਈ ਪਹੁਚਿ ਨ ਸਾਕਉ

ਤੁਮੑਰੀ ਘਾਲ ॥ ਤੁਮਰੀ ਗਤਿ ਮਿਤਿ ਤੁਮ ਹੀ ਜਾਨਹੁ ਜੀਉ ਪਿੰਡੁ ਸਭੁ ਤੁਮਰੋ ਮਾਲ ॥੧॥ ਅੰਤਰਜਾਮੀ ਪੁਰਖ

ਸੁਆਮੀ ਅਨਬੋਲਤ ਹੀ ਜਾਨਹੁ ਹਾਲ ॥ ਤਨੁ ਮਨੁ ਸੀਤਲੁ ਹੋਇ ਹਮਾਰੋ ਨਾਨਕ ਪ੍ਰਭ ਜੀਉ ਨਦਰਿ ਨਿਹਾਲ ॥

੨॥੫॥੧੨੧॥ ਬਿਲਾਵਲੁ ਮਹਲਾ ੫ ॥ ਰਾਖੁ ਸਦਾ ਪ੍ਰਭ ਅਪਨੈ ਸਾਥ ॥ ਤੂ ਹਮਰੋ ਪ੍ਰੀਤਮੁ ਮਨਮੋਹਨੁ ਤੁਝ ਬਿਨੁ

ਜੀਵਨੁ ਸਗਲ ਅਕਾਥ ॥੧॥ ਰਹਾਉ ॥ ਰੰਕ ਤੇ ਰਾਉ ਕਰਤ ਖਿਨ ਭੀਤਰਿ ਪ੍ਰਭੁ ਮੇਰੋ ਅਨਾਥ ਕੋ ਨਾਥ ॥ ਜਲਤ

ਅਗਨਿ ਮਹਿ ਜਨ ਆਪਿ ਉਧਾਰੇ ਕਰਿ ਅਪੁਨੇ ਦੇ ਰਾਖੇ ਹਾਥ ॥੧॥ ਸੀਤਲ ਸੁਖੁ ਪਾਇਓ ਮਨ ਤ੍ਰਿਪਤੇ ਹਰਿ

ਸਿਮਰਤ ਸ੍ਰਮ ਸਗਲੇ ਲਾਥ ॥ ਨਿਧਿ ਨਿਧਾਨ ਨਾਨਕ ਹਰਿ ਸੇਵਾ ਅਵਰ ਸਿਆਨਪ ਸਗਲ ਅਕਾਥ ॥

॥੨॥੬॥੧੨੨॥ ਬਿਲਾਵਲੁ ਮਹਲਾ ੫ ॥ ਅਪਨੇ ਸੇਵਕ ਕਉ ਕਬਹੁ ਨ ਬਿਸਾਰਹੁ ॥ ਉਰਿ ਲਾਗਹੁ ਸੁਆਮੀ ਪ੍ਰਭ

ਮੇਰੇ ਪੂਰਬ ਪ੍ਰੀਤਿ ਗੋਬਿੰਦ ਬੀਚਾਰਹੁ ॥੧॥ ਰਹਾਉ ॥ ਪਤਿਤ ਪਾਵਨ ਪ੍ਰਭ ਬਿਰਦੁ ਤੁਮਾੑਰੋ ਹਮਰੇ ਦੋਖ ਰਿਦੈ ਮਤ

ਧਾਰਹੁ ॥ ਜੀਵਨ ਪ੍ਰਾਨ ਹਰਿ ਧਨੁ ਸੁਖੁ ਤੁਮ ਹੀ ਹਉਮੈ ਪਟਲੁ ਕ੍ਰਿਪਾ ਕਰਿ ਜਾਰਹੁ ॥੧॥ ਜਲ ਬਿਹੂਨ ਮੀਨ ਕਤ

ਜੀਵਨ ਦੂਧ ਬਿਨਾ ਰਹਨੁ ਕਤ ਬਾਰੋ ॥ ਜਨ ਨਾਨਕ ਪਿਆਸ ਚਰਨ ਕਮਲਨੑ ਕੀ ਪੇਖਿ ਦਰਸੁ ਸੁਆਮੀ ਸੁਖ ਸਾਰੋ

॥੨॥੭॥੧੨੩॥ ਬਿਲਾਵਲੁ ਮਹਲਾ ੫ ॥ ਆਗੈ ਪਾਛੈ ਕੁਸਲੁ ਭਇਆ ॥ ਗੁਰਿ ਪੂਰੈ ਪੂਰੀ ਸਭ ਰਾਖੀ ਪਾਰਬ੍ਰਹਮਿ

ਪ੍ਰਭਿ ਕੀਨੀ ਮਇਆ ॥੧॥ ਰਹਾਉ ॥ ਮਨਿ ਤਨਿ ਰਵਿ ਰਹਿਆ ਹਰਿ ਪ੍ਰੀਤਮੁ ਦੂਖ ਦਰਦ ਸਗਲਾ ਮਿਟਿ

ਗਇਆ ॥ ਸਾਂਤਿ ਸਹਜ ਆਨਦ ਗੁਣ ਗਾਏ ਦੂਤ ਦੁਸਟ ਸਭਿ ਹੋਏ ਖਇਆ ॥੧॥ ਗੁਨੁ ਅਵਗੁਨੁ ਪ੍ਰਭਿ ਕਛੁ

ਨ ਬੀਚਾਰਿਓ ਕਰਿ ਕਿਰਪਾ ਅਪੁਨਾ ਕਰਿ ਲਇਆ ॥ ਅਤੁਲ ਬਡਾਈ ਅਚੁਤ ਅਬਿਨਾਸੀ ਨਾਨਕੁ ਉਚਰੈ ਹਰਿ

ਕੀ ਜਇਆ ॥੨॥੮॥੧੨੪॥ ਬਿਲਾਵਲੁ ਮਹਲਾ ੫ ॥ ਬਿਨੁ ਭੈ ਭਗਤੀ ਤਰਨੁ ਕੈਸੇ ॥ ਕਰਹੁ ਅਨੁਗ੍ਰਹੁ ਪਤਿਤ

ਉਧਾਰਨ ਰਾਖੁ ਸੁਆਮੀ ਆਪ ਭਰੋਸੇ ॥੧॥ ਰਹਾਉ ॥ ਸਿਮਰਨੁ ਨਹੀ ਆਵਤ ਫਿਰਤ ਮਦ ਮਾਵਤ ਬਿਖਿਆ

ਰਾਤਾ ਸੁਆਨ ਜੈਸੇ ॥ ਅਉਧ ਬਿਹਾਵਤ ਅਧਿਕ ਮੋਹਾਵਤ ਪਾਪ ਕਮਾਵਤ ਬੁਡੇ ਐਸੇ ॥੧॥ ਸਰਨਿ ਦੁਖ ਭੰਜਨ

ਪੁਰਖ ਨਿਰੰਜਨ ਸਾਧੂ ਸੰਗਤਿ ਰਵਣੁ ਜੈਸੇ ॥ ਕੇਸਵ ਕਲੇਸ ਨਾਸ ਅਘ ਖੰਡਨ ਨਾਨਕ ਜੀਵਤ ਦਰਸ ਦਿਸੇ

॥੨॥੯॥੧੨੫॥

ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੯      ੴ ਸਤਿਗੁਰ ਪ੍ਰਸਾਦਿ ॥

ਆਪਹਿ ਮੇਲਿ ਲਏ ॥ ਜਬ ਤੇ ਸਰਨਿ ਤੁਮਾਰੀ ਆਏ ਤਬ ਤੇ ਦੋਖ ਗਏ ॥੧॥ ਰਹਾਉ ॥ ਤਜਿ ਅਭਿਮਾਨੁ ਅਰੁ

ਚਿੰਤ ਬਿਰਾਨੀ ਸਾਧਹ ਸਰਨ ਪਏ ॥ ਜਪਿ ਜਪਿ ਨਾਮੁ ਤੁਮਾੑਰੋ ਪ੍ਰੀਤਮ ਤਨ ਤੇ ਰੋਗ ਖਏ ॥੧॥ ਮਹਾ ਮੁਗਧ

ਅਜਾਨ ਅਗਿਆਨੀ ਰਾਖੇ ਧਾਰਿ ਦਏ ॥ ਕਹੁ ਨਾਨਕ ਗੁਰੁ ਪੂਰਾ ਭੇਟਿਓ ਆਵਨ ਜਾਨ ਰਹੇ ॥੨॥੧॥੧੨੬॥

ਬਿਲਾਵਲੁ ਮਹਲਾ ੫ ॥ ਜੀਵਉ ਨਾਮੁ ਸੁਨੀ ॥ ਜਉ ਸੁਪ੍ਰਸੰਨ ਭਏ ਗੁਰ ਪੂਰੇ ਤਬ ਮੇਰੀ ਆਸ ਪੁਨੀ ॥੧॥ ਰਹਾਉ ॥

ਪੀਰ ਗਈ ਬਾਧੀ ਮਨਿ ਧੀਰਾ ਮੋਹਿਓ ਅਨਦ ਧੁਨੀ ॥ ਉਪਜਿਓ ਚਾਉ ਮਿਲਨ ਪ੍ਰਭ ਪ੍ਰੀਤਮ ਰਹਨੁ ਨ ਜਾਇ

ਖਿਨੀ ॥੧॥ ਅਨਿਕ ਭਗਤ ਅਨਿਕ ਜਨ ਤਾਰੇ ਸਿਮਰਹਿ ਅਨਿਕ ਮੁਨੀ ॥ ਅੰਧੁਲੇ ਟਿਕ ਨਿਰਧਨ ਧਨੁ

ਪਾਇਓ ਪ੍ਰਭ ਨਾਨਕ ਅਨਿਕ ਗੁਨੀ ॥੨॥੨॥੧੨੭॥

ਰਾਗੁ ਬਿਲਾਵਲੁ ਮਹਲਾ ੫ ਘਰੁ ੧੩ ਪੜਤਾਲ      ੴ ਸਤਿਗੁਰ ਪ੍ਰਸਾਦਿ ॥

ਮੋਹਨ ਨੀਦ ਨ ਆਵੈ ਹਾਵੈ ਹਾਰ ਕਜਰ ਬਸਤ੍ਰ ਅਭਰਨ ਕੀਨੇ ॥ ਉਡੀਨੀ ਉਡੀਨੀ ਉਡੀਨੀ ॥ ਕਬ ਘਰਿ ਆਵੈ ਰੀ

॥੧॥ ਰਹਾਉ ॥ ਸਰਨਿ ਸੁਹਾਗਨਿ ਚਰਨ ਸੀਸੁ ਧਰਿ ॥ ਲਾਲਨੁ ਮੋਹਿ ਮਿਲਾਵਹੁ ॥ ਕਬ ਘਰਿ ਆਵੈ ਰੀ ॥੧॥ ਸੁਨਹੁ

ਸਹੇਰੀ ਮਿਲਨ ਬਾਤ ਕਹਉ ਸਗਰੋ ਅਹੰ ਮਿਟਾਵਹੁ ਤਉ ਘਰ ਹੀ ਲਾਲਨੁ ਪਾਵਹੁ ॥ ਤਬ ਰਸ ਮੰਗਲ ਗੁਨ

ਗਾਵਹੁ ॥ ਆਨਦ ਰੂਪ ਧਿਆਵਹੁ ॥ ਨਾਨਕੁ ਦੁਆਰੈ ਆਇਓ ॥ ਤਉ ਮੈ ਲਾਲਨੁ ਪਾਇਓ ਰੀ ॥੨॥ ਮੋਹਨ ਰੂਪੁ

ਦਿਖਾਵੈ ॥ ਅਬ ਮੋਹਿ ਨੀਦ ਸੁਹਾਵੈ ॥ ਸਭ ਮੇਰੀ ਤਿਖਾ ਬੁਝਾਨੀ ॥ ਅਬ ਮੈ ਸਹਜਿ ਸਮਾਨੀ ॥ ਮੀਠੀ ਪਿਰਹਿ

ਕਹਾਨੀ ॥ ਮੋਹਨੁ ਲਾਲਨੁ ਪਾਇਓ ਰੀ ॥ ਰਹਾਉ ਦੂਜਾ ॥੧॥੧੨੮॥ ਬਿਲਾਵਲੁ ਮਹਲਾ ੫ ॥ ਮੋਰੀ ਅਹੰ ਜਾਇ

ਦਰਸਨ ਪਾਵਤ ਹੇ ॥ ਰਾਚਹੁ ਨਾਥ ਹੀ ਸਹਾਈ ਸੰਤਨਾ ॥ ਅਬ ਚਰਨ ਗਹੇ ॥੧॥ ਰਹਾਉ ॥ ਆਹੇ ਮਨ

ਅਵਰੁ ਨ ਭਾਵੈ ਚਰਨਾਵੈ ਚਰਨਾਵੈ ਉਲਝਿਓ ਅਲਿ ਮਕਰੰਦ ਕਮਲ ਜਿਉ ॥ ਅਨ ਰਸ ਨਹੀ ਚਾਹੈ ਏਕੈ ਹਰਿ

ਲਾਹੈ ॥੧॥ ਅਨ ਤੇ ਟੂਟੀਐ ਰਿਖ ਤੇ ਛੂਟੀਐ ॥ ਮਨ ਹਰਿ ਰਸ ਘੂਟੀਐ ਸੰਗਿ ਸਾਧੂ ਉਲਟੀਐ ॥ ਅਨ ਨਾਹੀ

ਨਾਹੀ ਰੇ ॥ ਨਾਨਕ ਪ੍ਰੀਤਿ ਚਰਨ ਚਰਨ ਹੇ ॥੨॥੨॥੧੨੯॥

ਰਾਗੁ ਬਿਲਾਵਲੁ ਮਹਲਾ ੯ ਦੁਪਦੇ      ੴ ਸਤਿਗੁਰ ਪ੍ਰਸਾਦਿ ॥

ਦੁਖ ਹਰਤਾ ਹਰਿ ਨਾਮੁ ਪਛਾਨੋ ॥ ਅਜਾਮਲੁ ਗਨਿਕਾ ਜਿਹ ਸਿਮਰਤ ਮੁਕਤ ਭਏ ਜੀਅ ਜਾਨੋ ॥੧॥ ਰਹਾਉ ॥

ਗਜ ਕੀ ਤ੍ਰਾਸ ਮਿਟੀ ਛਿਨਹੂ ਮਹਿ ਜਬ ਹੀ ਰਾਮੁ ਬਖਾਨੋ ॥ ਨਾਰਦ ਕਹਤ ਸੁਨਤ ਧ੍ਰੂਅ ਬਾਰਿਕ ਭਜਨ ਮਾਹਿ

ਲਪਟਾਨੋ ॥੧॥ ਅਚਲ ਅਮਰ ਨਿਰਭੈ ਪਦੁ ਪਾਇਓ ਜਗਤ ਜਾਹਿ ਹੈਰਾਨੋ ॥ ਨਾਨਕ ਕਹਤ ਭਗਤ ਰਛਕ ਹਰਿ

ਨਿਕਟਿ ਤਾਹਿ ਤੁਮ ਮਾਨੋ ॥੨॥੧॥ ਬਿਲਾਵਲੁ ਮਹਲਾ ੯ ॥ ਹਰਿ ਕੇ ਨਾਮ ਬਿਨਾ ਦੁਖੁ ਪਾਵੈ ॥ ਭਗਤਿ ਬਿਨਾ

ਸਹਸਾ ਨਹ ਚੂਕੈ ਗੁਰੁ ਇਹੁ ਭੇਦੁ ਬਤਾਵੈ ॥੧॥ ਰਹਾਉ ॥ ਕਹਾ ਭਇਓ ਤੀਰਥ ਬ੍ਰਤ ਕੀਏ ਰਾਮ ਸਰਨਿ ਨਹੀ

ਆਵੈ ॥ ਜੋਗ ਜਗ ਨਿਹਫਲ ਤਿਹ ਮਾਨਉ ਜੋ ਪ੍ਰਭ ਜਸੁ ਬਿਸਰਾਵੈ ॥੧॥ ਮਾਨ ਮੋਹ ਦੋਨੋ ਕਉ ਪਰਹਰਿ ਗੋਬਿੰਦ ਕੇ

ਗੁਨ ਗਾਵੈ ॥ ਕਹੁ ਨਾਨਕ ਇਹ ਬਿਧਿ ਕੋ ਪ੍ਰਾਨੀ ਜੀਵਨ ਮੁਕਤਿ ਕਹਾਵੈ ॥੨॥੨॥ ਬਿਲਾਵਲੁ ਮਹਲਾ ੯ ॥ ਜਾ ਮੈ

ਭਜਨੁ ਰਾਮ ਕੋ ਨਾਹੀ ॥ ਤਿਹ ਨਰ ਜਨਮੁ ਅਕਾਰਥੁ ਖੋਇਆ ਯਹ ਰਾਖਹੁ ਮਨ ਮਾਹੀ ॥੧॥ ਰਹਾਉ ॥ ਤੀਰਥ

ਕਰੈ ਬ੍ਰਤ ਫੁਨਿ ਰਾਖੈ ਨਹ ਮਨੂਆ ਬਸਿ ਜਾ ਕੋ ॥ ਨਿਹਫਲ ਧਰਮੁ ਤਾਹਿ ਤੁਮ ਮਾਨਹੁ ਸਾਚੁ ਕਹਤ ਮੈ ਯਾ ਕਉ ॥੧॥

ਜੈਸੇ ਪਾਹਨੁ ਜਲ ਮਹਿ ਰਾਖਿਓ ਭੇਦੈ ਨਾਹਿ ਤਿਹ ਪਾਨੀ ॥ ਤੈਸੇ ਹੀ ਤੁਮ ਤਾਹਿ ਪਛਾਨਹੁ ਭਗਤਿ ਹੀਨ ਜੋ ਪ੍ਰਾਨੀ

॥੨॥ ਕਲ ਮੈ ਮੁਕਤਿ ਨਾਮ ਤੇ ਪਾਵਤ ਗੁਰੁ ਯਹ ਭੇਦੁ ਬਤਾਵੈ ॥ ਕਹੁ ਨਾਨਕ ਸੋਈ ਨਰੁ ਗਰੂਆ ਜੋ ਪ੍ਰਭ ਕੇ ਗੁਨ

ਗਾਵੈ ॥੩॥੩॥

ਬਿਲਾਵਲੁ ਅਸਟਪਦੀਆ ਮਹਲਾ ੧ ਘਰੁ ੧੦      ੴ ਸਤਿਗੁਰ ਪ੍ਰਸਾਦਿ ॥

ਨਿਕਟਿ ਵਸੈ ਦੇਖੈ ਸਭੁ ਸੋਈ ॥ ਗੁਰਮੁਖਿ ਵਿਰਲਾ ਬੂਝੈ ਕੋਈ ॥ ਵਿਣੁ ਭੈ ਪਇਐ ਭਗਤਿ ਨ ਹੋਈ ॥ ਸਬਦਿ ਰਤੇ

ਸਦਾ ਸੁਖੁ ਹੋਈ ॥੧॥ ਐਸਾ ਗਿਆਨੁ ਪਦਾਰਥੁ ਨਾਮੁ ॥ ਗੁਰਮੁਖਿ ਪਾਵਸਿ ਰਸਿ ਰਸਿ ਮਾਨੁ ॥੧॥ ਰਹਾਉ ॥

ਗਿਆਨੁ ਗਿਆਨੁ ਕਥੈ ਸਭੁ ਕੋਈ ॥ ਕਥਿ ਕਥਿ ਬਾਦੁ ਕਰੇ ਦੁਖੁ ਹੋਈ ॥ ਕਥਿ ਕਹਣੈ ਤੇ ਰਹੈ ਨ ਕੋਈ ॥ ਬਿਨੁ ਰਸ

ਰਾਤੇ ਮੁਕਤਿ ਨ ਹੋਈ ॥੨॥ ਗਿਆਨੁ ਧਿਆਨੁ ਸਭੁ ਗੁਰ ਤੇ ਹੋਈ ॥ ਸਾਚੀ ਰਹਤ ਸਾਚਾ ਮਨਿ ਸੋਈ ॥ ਮਨਮੁਖ

ਕਥਨੀ ਹੈ ਪਰੁ ਰਹਤ ਨ ਹੋਈ ॥ ਨਾਵਹੁ ਭੂਲੇ ਥਾਉ ਨ ਕੋਈ ॥੩॥ ਮਨੁ ਮਾਇਆ ਬੰਧਿਓ ਸਰ ਜਾਲਿ ॥ ਘਟਿ

ਘਟਿ ਬਿਆਪਿ ਰਹਿਓ ਬਿਖੁ ਨਾਲਿ ॥ ਜੋ ਆਂਜੈ ਸੋ ਦੀਸੈ ਕਾਲਿ ॥ ਕਾਰਜੁ ਸੀਧੋ ਰਿਦੈ ਸਮਾੑਲਿ ॥੪॥

ਸੋ ਗਿਆਨੀ ਜਿਨਿ ਸਬਦਿ ਲਿਵ ਲਾਈ ॥ ਮਨਮੁਖਿ ਹਉਮੈ ਪਤਿ ਗਵਾਈ ॥ ਆਪੇ ਕਰਤੈ ਭਗਤਿ ਕਰਾਈ

॥ ਗੁਰਮੁਖਿ ਆਪੇ ਦੇ ਵਡਿਆਈ ॥੫॥ ਰੈਣਿ ਅੰਧਾਰੀ ਨਿਰਮਲ ਜੋਤਿ ॥ ਨਾਮ ਬਿਨਾ ਝੂਠੇ ਕੁਚਲ ਕਛੋਤਿ ॥

ਬੇਦੁ ਪੁਕਾਰੈ ਭਗਤਿ ਸਰੋਤਿ ॥ ਸੁਣਿ ਸੁਣਿ ਮਾਨੈ ਵੇਖੈ ਜੋਤਿ ॥੬॥ ਸਾਸਤ੍ਰ ਸਿਮ੍ਰਿਤਿ ਨਾਮੁ ਦ੍ਰਿੜਾਮੰ ॥

ਗੁਰਮੁਖਿ ਸਾਂਤਿ ਊਤਮ ਕਰਾਮੰ ॥ ਮਨਮੁਖਿ ਜੋਨੀ ਦੂਖ ਸਹਾਮੰ ॥ ਬੰਧਨ ਤੂਟੇ ਇਕੁ ਨਾਮੁ ਵਸਾਮੰ ॥੭॥

ਮੰਨੇ ਨਾਮੁ ਸਚੀ ਪਤਿ ਪੂਜਾ ॥ ਕਿਸੁ ਵੇਖਾ ਨਾਹੀ ਕੋ ਦੂਜਾ ॥ ਦੇਖਿ ਕਹਉ ਭਾਵੈ ਮਨਿ ਸੋਇ ॥ ਨਾਨਕੁ ਕਹੈ

ਅਵਰੁ ਨਹੀ ਕੋਇ ॥੮॥੧॥ ਬਿਲਾਵਲੁ ਮਹਲਾ ੧ ॥ ਮਨ ਕਾ ਕਹਿਆ ਮਨਸਾ ਕਰੈ ॥ ਇਹੁ ਮਨੁ ਪੁੰਨੁ

ਪਾਪੁ ਉਚਰੈ ॥ ਮਾਇਆ ਮਦਿ ਮਾਤੇ ਤ੍ਰਿਪਤਿ ਨ ਆਵੈ ॥ ਤ੍ਰਿਪਤਿ ਮੁਕਤਿ ਮਨਿ ਸਾਚਾ ਭਾਵੈ ॥੧॥ ਤਨੁ ਧਨੁ

ਕਲਤੁ ਸਭੁ ਦੇਖੁ ਅਭਿਮਾਨਾ ॥ ਬਿਨੁ ਨਾਵੈ ਕਿਛੁ ਸੰਗਿ ਨ ਜਾਨਾ ॥੧॥ ਰਹਾਉ ॥ ਕੀਚਹਿ ਰਸ ਭੋਗ ਖੁਸੀਆ

ਮਨ ਕੇਰੀ ॥ ਧਨੁ ਲੋਕਾਂ ਤਨੁ ਭਸਮੈ ਢੇਰੀ ॥ ਖਾਕੂ ਖਾਕੁ ਰਲੈ ਸਭੁ ਫੈਲੁ ॥ ਬਿਨੁ ਸਬਦੈ ਨਹੀ ਉਤਰੈ ਮੈਲੁ ॥੨॥

ਗੀਤ ਰਾਗ ਘਨ ਤਾਲ ਸਿ ਕੂਰੇ ॥ ਤ੍ਰਿਹੁ ਗੁਣ ਉਪਜੈ ਬਿਨਸੈ ਦੂਰੇ ॥ ਦੂਜੀ ਦੁਰਮਤਿ ਦਰਦੁ ਨ ਜਾਇ ॥ ਛੂਟੈ

ਗੁਰਮੁਖਿ ਦਾਰੂ ਗੁਣ ਗਾਇ ॥੩॥ ਧੋਤੀ ਊਜਲ ਤਿਲਕੁ ਗਲਿ ਮਾਲਾ ॥ ਅੰਤਰਿ ਕ੍ਰੋਧੁ ਪੜਹਿ ਨਾਟ ਸਾਲਾ ॥

ਨਾਮੁ ਵਿਸਾਰਿ ਮਾਇਆ ਮਦੁ ਪੀਆ ॥ ਬਿਨੁ ਗੁਰ ਭਗਤਿ ਨਾਹੀ ਸੁਖੁ ਥੀਆ ॥੪॥ ਸੂਕਰ ਸੁਆਨ ਗਰਧਭ

ਮੰਜਾਰਾ ॥ ਪਸੂ ਮਲੇਛ ਨੀਚ ਚੰਡਾਲਾ ॥ ਗੁਰ ਤੇ ਮੁਹੁ ਫੇਰੇ ਤਿਨੑ ਜੋਨਿ ਭਵਾਈਐ ॥ ਬੰਧਨਿ ਬਾਧਿਆ ਆਈਐ

ਜਾਈਐ ॥੫॥ ਗੁਰ ਸੇਵਾ ਤੇ ਲਹੈ ਪਦਾਰਥੁ ॥ ਹਿਰਦੈ ਨਾਮੁ ਸਦਾ ਕਿਰਤਾਰਥੁ ॥ ਸਾਚੀ ਦਰਗਹ ਪੂਛ ਨ ਹੋਇ ॥

ਮਾਨੇ ਹੁਕਮੁ ਸੀਝੈ ਦਰਿ ਸੋਇ ॥੬॥ ਸਤਿਗੁਰੁ ਮਿਲੈ ਤ ਤਿਸ ਕਉ ਜਾਣੈ ॥ ਰਹੈ ਰਜਾਈ ਹੁਕਮੁ ਪਛਾਣੈ ॥ ਹੁਕਮੁ

ਪਛਾਣਿ ਸਚੈ ਦਰਿ ਵਾਸੁ ॥ ਕਾਲ ਬਿਕਾਲ ਸਬਦਿ ਭਏ ਨਾਸੁ ॥੭॥ ਰਹੈ ਅਤੀਤੁ ਜਾਣੈ ਸਭੁ ਤਿਸ ਕਾ ॥ ਤਨੁ ਮਨੁ

ਅਰਪੈ ਹੈ ਇਹੁ ਜਿਸ ਕਾ ॥ ਨਾ ਓਹੁ ਆਵੈ ਨਾ ਓਹੁ ਜਾਇ ॥ ਨਾਨਕ ਸਾਚੇ ਸਾਚਿ ਸਮਾਇ ॥੮॥੨॥

ਬਿਲਾਵਲੁ ਮਹਲਾ ੩ ਅਸਟਪਦੀ ਘਰੁ ੧੦      ੴ ਸਤਿਗੁਰ ਪ੍ਰਸਾਦਿ ॥

ਜਗੁ ਕਊਆ ਮੁਖਿ ਚੁੰਚ ਗਿਆਨੁ ॥ ਅੰਤਰਿ ਲੋਭੁ ਝੂਠੁ ਅਭਿਮਾਨੁ ॥ ਬਿਨੁ ਨਾਵੈ ਪਾਜੁ ਲਹਗੁ ਨਿਦਾਨਿ ॥੧॥

ਸਤਿਗੁਰ ਸੇਵਿ ਨਾਮੁ ਵਸੈ ਮਨਿ ਚੀਤਿ ॥ ਗੁਰੁ ਭੇਟੇ ਹਰਿ ਨਾਮੁ ਚੇਤਾਵੈ ਬਿਨੁ ਨਾਵੈ ਹੋਰ ਝੂਠੁ ਪਰੀਤਿ ॥੧॥

ਰਹਾਉ ॥ ਗੁਰਿ ਕਹਿਆ ਸਾ ਕਾਰ ਕਮਾਵਹੁ ॥ ਸਬਦੁ ਚੀਨਿੑ ਸਹਜ ਘਰਿ ਆਵਹੁ ॥ ਸਾਚੈ ਨਾਇ ਵਡਾਈ ਪਾਵਹੁ

॥੨॥ ਆਪਿ ਨ ਬੂਝੈ ਲੋਕ ਬੁਝਾਵੈ ॥ ਮਨ ਕਾ ਅੰਧਾ ਅੰਧੁ ਕਮਾਵੈ ॥ ਦਰੁ ਘਰੁ ਮਹਲੁ ਠਉਰੁ ਕੈਸੇ ਪਾਵੈ

॥੩॥ ਹਰਿ ਜੀਉ ਸੇਵੀਐ ਅੰਤਰਜਾਮੀ ॥ ਘਟ ਘਟ ਅੰਤਰਿ ਜਿਸ ਕੀ ਜੋਤਿ ਸਮਾਨੀ ॥ ਤਿਸੁ ਨਾਲਿ ਕਿਆ ਚਲੈ

ਪਹਨਾਮੀ ॥੪॥ ਸਾਚਾ ਨਾਮੁ ਸਾਚੈ ਸਬਦਿ ਜਾਨੈ ॥ ਆਪੈ ਆਪੁ ਮਿਲੈ ਚੂਕੈ ਅਭਿਮਾਨੈ ॥ ਗੁਰਮੁਖਿ ਨਾਮੁ ਸਦਾ

ਸਦਾ ਵਖਾਨੈ ॥੫॥ ਸਤਿਗੁਰਿ ਸੇਵਿਐ ਦੂਜੀ ਦੁਰਮਤਿ ਜਾਈ ॥ ਅਉਗਣ ਕਾਟਿ ਪਾਪਾ ਮਤਿ ਖਾਈ ॥ ਕੰਚਨ

ਕਾਇਆ ਜੋਤੀ ਜੋਤਿ ਸਮਾਈ ॥੬॥ ਸਤਿਗੁਰਿ ਮਿਲਿਐ ਵਡੀ ਵਡਿਆਈ ॥ ਦੁਖੁ ਕਾਟੈ ਹਿਰਦੈ ਨਾਮੁ ਵਸਾਈ ॥

ਨਾਮਿ ਰਤੇ ਸਦਾ ਸੁਖੁ ਪਾਈ ॥੭॥ ਗੁਰਮਤਿ ਮਾਨਿਆ ਕਰਣੀ ਸਾਰੁ ॥ ਗੁਰਮਤਿ ਮਾਨਿਆ ਮੋਖ ਦੁਆਰੁ ॥

ਨਾਨਕ ਗੁਰਮਤਿ ਮਾਨਿਆ ਪਰਵਾਰੈ ਸਾਧਾਰੁ ॥੮॥੧॥੩॥

ਬਿਲਾਵਲੁ ਮਹਲਾ ੪ ਅਸਟਪਦੀਆ ਘਰੁ ੧੧      ੴ ਸਤਿਗੁਰ ਪ੍ਰਸਾਦਿ ॥

ਆਪੈ ਆਪੁ ਖਾਇ ਹਉ ਮੇਟੈ ਅਨਦਿਨੁ ਹਰਿ ਰਸ ਗੀਤ ਗਵਈਆ ॥ ਗੁਰਮੁਖਿ ਪਰਚੈ ਕੰਚਨ ਕਾਇਆ ਨਿਰਭਉ

ਜੋਤੀ ਜੋਤਿ ਮਿਲਈਆ ॥੧॥ ਮੈ ਹਰਿ ਹਰਿ ਨਾਮੁ ਅਧਾਰੁ ਰਮਈਆ ॥ ਖਿਨੁ ਪਲੁ ਰਹਿ ਨ ਸਕਉ ਬਿਨੁ ਨਾਵੈ

ਗੁਰਮੁਖਿ ਹਰਿ ਹਰਿ ਪਾਠ ਪੜਈਆ ॥੧॥ ਰਹਾਉ ॥ ਏਕੁ ਗਿਰਹੁ ਦਸ ਦੁਆਰ ਹੈ ਜਾ ਕੇ ਅਹਿਨਿਸਿ ਤਸਕਰ

ਪੰਚ ਚੋਰ ਲਗਈਆ ॥ ਧਰਮੁ ਅਰਥੁ ਸਭੁ ਹਿਰਿ ਲੇ ਜਾਵਹਿ ਮਨਮੁਖ ਅੰਧੁਲੇ ਖਬਰਿ ਨ ਪਈਆ ॥੨॥ ਕੰਚਨ

ਕੋਟੁ ਬਹੁ ਮਾਣਕਿ ਭਰਿਆ ਜਾਗੇ ਗਿਆਨ ਤਤਿ ਲਿਵ ਲਈਆ ॥ ਤਸਕਰ ਹੇਰੂ ਆਇ ਲੁਕਾਨੇ ਗੁਰ ਕੈ ਸਬਦਿ

ਪਕੜਿ ਬੰਧਿ ਪਈਆ ॥੩॥ ਹਰਿ ਹਰਿ ਨਾਮੁ ਪੋਤੁ ਬੋਹਿਥਾ ਖੇਵਟੁ ਸਬਦੁ ਗੁਰੁ ਪਾਰਿ ਲੰਘਈਆ ॥ ਜਮੁ ਜਾਗਾਤੀ

ਨੇੜਿ ਨ ਆਵੈ ਨਾ ਕੋ ਤਸਕਰੁ ਚੋਰੁ ਲਗਈਆ ॥੪॥ ਹਰਿ ਗੁਣ ਗਾਵੈ ਸਦਾ ਦਿਨੁ ਰਾਤੀ ਮੈ ਹਰਿ ਜਸੁ ਕਹਤੇ

ਅੰਤੁ ਨ ਲਹੀਆ ॥ ਗੁਰਮੁਖਿ ਮਨੂਆ ਇਕਤੁ ਘਰਿ ਆਵੈ ਮਿਲਉ ਗੁੋਪਾਲ ਨੀਸਾਨੁ ਬਜਈਆ ॥੫॥ ਨੈਨੀ

ਦੇਖਿ ਦਰਸੁ ਮਨੁ ਤ੍ਰਿਪਤੈ ਸ੍ਰਵਨ ਬਾਣੀ ਗੁਰ ਸਬਦੁ ਸੁਣਈਆ ॥ ਸੁਨਿ ਸੁਨਿ ਆਤਮ ਦੇਵ ਹੈ ਭੀਨੇ ਰਸਿ ਰਸਿ

ਰਾਮ ਗੋਪਾਲ ਰਵਈਆ ॥੬॥ ਤ੍ਰੈ ਗੁਣ ਮਾਇਆ ਮੋਹਿ ਵਿਆਪੇ ਤੁਰੀਆ ਗੁਣੁ ਹੈ ਗੁਰਮੁਖਿ ਲਹੀਆ ॥ ਏਕ ਦ੍ਰਿਸਟਿ

ਸਭ ਸਮ ਕਰਿ ਜਾਣੈ ਨਦਰੀ ਆਵੈ ਸਭੁ ਬ੍ਰਹਮੁ ਪਸਰਈਆ ॥੭॥ ਰਾਮ ਨਾਮੁ ਹੈ ਜੋਤਿ ਸਬਾਈ ਗੁਰਮੁਖਿ ਆਪੇ

ਅਲਖੁ ਲਖਈਆ ॥ ਨਾਨਕ ਦੀਨ ਦਇਆਲ ਭਏ ਹੈ ਭਗਤਿ ਭਾਇ ਹਰਿ ਨਾਮਿ ਸਮਈਆ ॥੮॥੧॥੪॥

ਬਿਲਾਵਲੁ ਮਹਲਾ ੪ ॥ ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ ਚੰਦਨ ਵਾਸੁ ਸੁਗੰਧ ਗੰਧਈਆ ॥

ਮਿਲਿ ਸਤਸੰਗਤਿ ਪਰਮ ਪਦੁ ਪਾਇਆ ਮੈ ਹਿਰਡ ਪਲਾਸ ਸੰਗਿ ਹਰਿ ਬੁਹੀਆ ॥੧॥ ਜਪਿ ਜਗੰਨਾਥ ਜਗਦੀਸ

ਗੁਸਈਆ ॥ ਸਰਣਿ ਪਰੇ ਸੇਈ ਜਨ ਉਬਰੇ ਜਿਉ ਪ੍ਰਹਿਲਾਦ ਉਧਾਰਿ ਸਮਈਆ ॥੧॥ ਰਹਾਉ ॥ ਭਾਰ ਅਠਾਰਹ

ਮਹਿ ਚੰਦਨੁ ਊਤਮ ਚੰਦਨ ਨਿਕਟਿ ਸਭ ਚੰਦਨੁ ਹੁਈਆ ॥ ਸਾਕਤ ਕੂੜੇ ਊਭ ਸੁਕ ਹੂਏ ਮਨਿ ਅਭਿਮਾਨੁ ਵਿਛੁੜਿ

ਦੂਰਿ ਗਈਆ ॥੨॥ ਹਰਿ ਗਤਿ ਮਿਤਿ ਕਰਤਾ ਆਪੇ ਜਾਣੈ ਸਭ ਬਿਧਿ ਹਰਿ ਹਰਿ ਆਪਿ ਬਨਈਆ ॥ ਜਿਸੁ

ਸਤਿਗੁਰੁ ਭੇਟੇ ਸੁ ਕੰਚਨੁ ਹੋਵੈ ਜੋ ਧੁਰਿ ਲਿਖਿਆ ਸੁ ਮਿਟੈ ਨ ਮਿਟਈਆ ॥੩॥ ਰਤਨ ਪਦਾਰਥ ਗੁਰਮਤਿ ਪਾਵੈ

ਸਾਗਰ ਭਗਤਿ ਭੰਡਾਰ ਖੁਲੑਈਆ ॥ ਗੁਰ ਚਰਣੀ ਇਕ ਸਰਧਾ ਉਪਜੀ ਮੈ ਹਰਿ ਗੁਣ ਕਹਤੇ ਤ੍ਰਿਪਤਿ ਨ ਭਈਆ

॥੪॥ ਪਰਮ ਬੈਰਾਗੁ ਨਿਤ ਨਿਤ ਹਰਿ ਧਿਆਏ ਮੈ ਹਰਿ ਗੁਣ ਕਹਤੇ ਭਾਵਨੀ ਕਹੀਆ ॥ ਬਾਰ ਬਾਰ ਖਿਨੁ ਖਿਨੁ

ਪਲੁ ਕਹੀਐ ਹਰਿ ਪਾਰੁ ਨ ਪਾਵੈ ਪਰੈ ਪਰਈਆ ॥੫॥ ਸਾਸਤ ਬੇਦ ਪੁਰਾਣ ਪੁਕਾਰਹਿ ਧਰਮੁ ਕਰਹੁ ਖਟੁ ਕਰਮ

ਦ੍ਰਿੜਈਆ ॥ ਮਨਮੁਖ ਪਾਖੰਡਿ ਭਰਮਿ ਵਿਗੂਤੇ ਲੋਭ ਲਹਰਿ ਨਾਵ ਭਾਰਿ ਬੁਡਈਆ ॥੬॥ ਨਾਮੁ ਜਪਹੁ ਨਾਮੇ

ਗਤਿ ਪਾਵਹੁ ਸਿਮ੍ਰਿਤਿ ਸਾਸਤ੍ਰ ਨਾਮੁ ਦ੍ਰਿੜਈਆ ॥ ਹਉਮੈ ਜਾਇ ਤ ਨਿਰਮਲੁ ਹੋਵੈ ਗੁਰਮੁਖਿ ਪਰਚੈ ਪਰਮ ਪਦੁ

ਪਈਆ ॥੭॥ ਇਹੁ ਜਗੁ ਵਰਨੁ ਰੂਪੁ ਸਭੁ ਤੇਰਾ ਜਿਤੁ ਲਾਵਹਿ ਸੇ ਕਰਮ ਕਮਈਆ ॥ ਨਾਨਕ ਜੰਤ ਵਜਾਏ

ਵਾਜਹਿ ਜਿਤੁ ਭਾਵੈ ਤਿਤੁ ਰਾਹਿ ਚਲਈਆ ॥੮॥੨॥੫॥ ਬਿਲਾਵਲੁ ਮਹਲਾ ੪ ॥ ਗੁਰਮੁਖਿ ਅਗਮ ਅਗੋਚਰੁ

ਧਿਆਇਆ ਹਉ ਬਲਿ ਬਲਿ ਸਤਿਗੁਰ ਸਤਿ ਪੁਰਖਈਆ ॥ ਰਾਮ ਨਾਮੁ ਮੇਰੈ ਪ੍ਰਾਣਿ ਵਸਾਏ ਸਤਿਗੁਰ ਪਰਸਿ

ਹਰਿ ਨਾਮਿ ਸਮਈਆ ॥੧॥ ਜਨ ਕੀ ਟੇਕ ਹਰਿ ਨਾਮੁ ਟਿਕਈਆ ॥ ਸਤਿਗੁਰ ਕੀ ਧਰ ਲਾਗਾ ਜਾਵਾ ਗੁਰ

ਕਿਰਪਾ ਤੇ ਹਰਿ ਦਰੁ ਲਹੀਆ ॥੧॥ ਰਹਾਉ ॥ ਇਹੁ ਸਰੀਰੁ ਕਰਮ ਕੀ ਧਰਤੀ ਗੁਰਮੁਖਿ ਮਥਿ ਮਥਿ ਤਤੁ

ਕਢਈਆ ॥ ਲਾਲੁ ਜਵੇਹਰ ਨਾਮੁ ਪ੍ਰਗਾਸਿਆ ਭਾਂਡੈ ਭਾਉ ਪਵੈ ਤਿਤੁ ਅਈਆ ॥੨॥ ਦਾਸਨਿ ਦਾਸ ਦਾਸ ਹੋਇ

ਰਹੀਐ ਜੋ ਜਨ ਰਾਮ ਭਗਤ ਨਿਜ ਭਈਆ ॥ ਮਨੁ ਬੁਧਿ ਅਰਪਿ ਧਰਉ ਗੁਰ ਆਗੈ ਗੁਰ ਪਰਸਾਦੀ ਮੈ ਅਕਥੁ

ਕਥਈਆ ॥੩॥ ਮਨਮੁਖ ਮਾਇਆ ਮੋਹਿ ਵਿਆਪੇ ਇਹੁ ਮਨੁ ਤ੍ਰਿਸਨਾ ਜਲਤ ਤਿਖਈਆ ॥ ਗੁਰਮਤਿ

ਨਾਮੁ ਅੰਮ੍ਰਿਤ ਜਲੁ ਪਾਇਆ ਅਗਨਿ ਬੁਝੀ ਗੁਰ ਸਬਦਿ ਬੁਝਈਆ ॥੪॥ ਇਹੁ ਮਨੁ ਨਾਚੈ ਸਤਿਗੁਰ ਆਗੈ

ਅਨਹਦ ਸਬਦ ਧੁਨਿ ਤੂਰ ਵਜਈਆ ॥ ਹਰਿ ਹਰਿ ਉਸਤਤਿ ਕਰੈ ਦਿਨੁ ਰਾਤੀ ਰਖਿ ਰਖਿ ਚਰਣ ਹਰਿ ਤਾਲ

ਪੂਰਈਆ ॥੫॥ ਹਰਿ ਕੈ ਰੰਗਿ ਰਤਾ ਮਨੁ ਗਾਵੈ ਰਸਿ ਰਸਾਲ ਰਸਿ ਸਬਦੁ ਰਵਈਆ ॥ ਨਿਜ ਘਰਿ ਧਾਰ ਚੁਐ

ਅਤਿ ਨਿਰਮਲ ਜਿਨਿ ਪੀਆ ਤਿਨ ਹੀ ਸੁਖੁ ਲਹੀਆ ॥੬॥ ਮਨਹਠਿ ਕਰਮ ਕਰੈ ਅਭਿਮਾਨੀ ਜਿਉ ਬਾਲਕ

ਬਾਲੂ ਘਰ ਉਸਰਈਆ ॥ ਆਵੈ ਲਹਰਿ ਸਮੁੰਦ ਸਾਗਰ ਕੀ ਖਿਨ ਮਹਿ ਭਿੰਨ ਭਿੰਨ ਢਹਿ ਪਈਆ ॥੭॥ ਹਰਿ ਸਰੁ

ਸਾਗਰੁ ਹਰਿ ਹੈ ਆਪੇ ਇਹੁ ਜਗੁ ਹੈ ਸਭੁ ਖੇਲੁ ਖੇਲਈਆ ॥ ਜਿਉ ਜਲ ਤਰੰਗ ਜਲੁ ਜਲਹਿ ਸਮਾਵਹਿ ਨਾਨਕ

ਆਪੇ ਆਪਿ ਰਮਈਆ ॥੮॥੩॥੬॥ ਬਿਲਾਵਲੁ ਮਹਲਾ ੪ ॥ ਸਤਿਗੁਰੁ ਪਰਚੈ ਮਨਿ ਮੁੰਦ੍ਰਾ ਪਾਈ ਗੁਰ ਕਾ ਸਬਦੁ

ਤਨਿ ਭਸਮ ਦ੍ਰਿੜਈਆ ॥ ਅਮਰ ਪਿੰਡ ਭਏ ਸਾਧੂ ਸੰਗਿ ਜਨਮ ਮਰਣ ਦੋਊ ਮਿਟਿ ਗਈਆ ॥੧॥ ਮੇਰੇ ਮਨ

ਸਾਧਸੰਗਤਿ ਮਿਲਿ ਰਹੀਆ ॥ ਕ੍ਰਿਪਾ ਕਰਹੁ ਮਧਸੂਦਨ ਮਾਧਉ ਮੈ ਖਿਨੁ ਖਿਨੁ ਸਾਧੂ ਚਰਣ ਪਖਈਆ ॥੧॥

ਰਹਾਉ ॥ ਤਜੈ ਗਿਰਸਤੁ ਭਇਆ ਬਨ ਵਾਸੀ ਇਕੁ ਖਿਨੁ ਮਨੂਆ ਟਿਕੈ ਨ ਟਿਕਈਆ ॥ ਧਾਵਤੁ ਧਾਇ ਤਦੇ ਘਰਿ

ਆਵੈ ਹਰਿ ਹਰਿ ਸਾਧੂ ਸਰਣਿ ਪਵਈਆ ॥੨॥ ਧੀਆ ਪੂਤ ਛੋਡਿ ਸੰਨਿਆਸੀ ਆਸਾ ਆਸ ਮਨਿ ਬਹੁਤੁ

ਕਰਈਆ ॥ ਆਸਾ ਆਸ ਕਰੈ ਨਹੀ ਬੂਝੈ ਗੁਰ ਕੈ ਸਬਦਿ ਨਿਰਾਸ ਸੁਖੁ ਲਹੀਆ ॥੩॥ ਉਪਜੀ ਤਰਕ ਦਿਗੰਬਰੁ

ਹੋਆ ਮਨੁ ਦਹ ਦਿਸ ਚਲਿ ਚਲਿ ਗਵਨੁ ਕਰਈਆ ॥ ਪ੍ਰਭਵਨੁ ਕਰੈ ਬੂਝੈ ਨਹੀ ਤ੍ਰਿਸਨਾ ਮਿਲਿ ਸੰਗਿ ਸਾਧ

ਦਇਆ ਘਰੁ ਲਹੀਆ ॥੪॥ ਆਸਣ ਸਿਧ ਸਿਖਹਿ ਬਹੁਤੇਰੇ ਮਨਿ ਮਾਗਹਿ ਰਿਧਿ ਸਿਧਿ ਚੇਟਕ ਚੇਟਕਈਆ ॥

ਤ੍ਰਿਪਤਿ ਸੰਤੋਖੁ ਮਨਿ ਸਾਂਤਿ ਨ ਆਵੈ ਮਿਲਿ ਸਾਧੂ ਤ੍ਰਿਪਤਿ ਹਰਿ ਨਾਮਿ ਸਿਧਿ ਪਈਆ ॥੫॥ ਅੰਡਜ ਜੇਰਜ ਸੇਤਜ

ਉਤਭੁਜ ਸਭਿ ਵਰਨ ਰੂਪ ਜੀਅ ਜੰਤ ਉਪਈਆ ॥ ਸਾਧੂ ਸਰਣਿ ਪਰੈ ਸੋ ਉਬਰੈ ਖਤ੍ਰੀ ਬ੍ਰਾਹਮਣੁ ਸੂਦੁ ਵੈਸੁ ਚੰਡਾਲੁ

ਚੰਡਈਆ ॥੬॥ ਨਾਮਾ ਜੈਦੇਉ ਕੰਬੀਰੁ ਤ੍ਰਿਲੋਚਨੁ ਅਉਜਾਤਿ ਰਵਿਦਾਸੁ ਚਮਿਆਰੁ ਚਮਈਆ ॥ ਜੋ ਜੋ ਮਿਲੈ

ਸਾਧੂ ਜਨ ਸੰਗਤਿ ਧਨੁ ਧੰਨਾ ਜਟੁ ਸੈਣੁ ਮਿਲਿਆ ਹਰਿ ਦਈਆ ॥੭॥ ਸੰਤ ਜਨਾ ਕੀ ਹਰਿ ਪੈਜ ਰਖਾਈ

ਭਗਤਿ ਵਛਲੁ ਅੰਗੀਕਾਰੁ ਕਰਈਆ ॥ ਨਾਨਕ ਸਰਣਿ ਪਰੇ ਜਗਜੀਵਨ ਹਰਿ ਹਰਿ ਕਿਰਪਾ ਧਾਰਿ ਰਖਈਆ

॥੮॥੪॥੭॥ ਬਿਲਾਵਲੁ ਮਹਲਾ ੪ ॥ ਅੰਤਰਿ ਪਿਆਸ ਉਠੀ ਪ੍ਰਭ ਕੇਰੀ ਸੁਣਿ ਗੁਰ ਬਚਨ ਮਨਿ ਤੀਰ ਲਗਈਆ

॥ ਮਨ ਕੀ ਬਿਰਥਾ ਮਨ ਹੀ ਜਾਣੈ ਅਵਰੁ ਕਿ ਜਾਣੈ ਕੋ ਪੀਰ ਪਰਈਆ ॥੧॥ ਰਾਮ ਗੁਰਿ ਮੋਹਨਿ ਮੋਹਿ ਮਨੁ

ਲਈਆ ॥ ਹਉ ਆਕਲ ਬਿਕਲ ਭਈ ਗੁਰ ਦੇਖੇ ਹਉ ਲੋਟ ਪੋਟ ਹੋਇ ਪਈਆ ॥੧॥ ਰਹਾਉ ॥ ਹਉ ਨਿਰਖਤ

ਫਿਰਉ ਸਭਿ ਦੇਸ ਦਿਸੰਤਰ ਮੈ ਪ੍ਰਭ ਦੇਖਨ ਕੋ ਬਹੁਤੁ ਮਨਿ ਚਈਆ ॥ ਮਨੁ ਤਨੁ ਕਾਟਿ ਦੇਉ ਗੁਰ ਆਗੈ ਜਿਨਿ

ਹਰਿ ਪ੍ਰਭ ਮਾਰਗੁ ਪੰਥੁ ਦਿਖਈਆ ॥੨॥ ਕੋਈ ਆਣਿ ਸਦੇਸਾ ਦੇਇ ਪ੍ਰਭ ਕੇਰਾ ਰਿਦ ਅੰਤਰਿ ਮਨਿ ਤਨਿ ਮੀਠ

ਲਗਈਆ ॥ ਮਸਤਕੁ ਕਾਟਿ ਦੇਉ ਚਰਣਾ ਤਲਿ ਜੋ ਹਰਿ ਪ੍ਰਭੁ ਮੇਲੇ ਮੇਲਿ ਮਿਲਈਆ ॥੩॥ ਚਲੁ ਚਲੁ ਸਖੀ

ਹਮ ਪ੍ਰਭੁ ਪਰਬੋਧਹ ਗੁਣ ਕਾਮਣ ਕਰਿ ਹਰਿ ਪ੍ਰਭੁ ਲਹੀਆ ॥ ਭਗਤਿ ਵਛਲੁ ਉਆ ਕੋ ਨਾਮੁ ਕਹੀਅਤੁ ਹੈ ਸਰਣਿ

ਪ੍ਰਭੂ ਤਿਸੁ ਪਾਛੈ ਪਈਆ ॥੪॥ ਖਿਮਾ ਸੀਗਾਰ ਕਰੇ ਪ੍ਰਭ ਖੁਸੀਆ ਮਨਿ ਦੀਪਕ ਗੁਰ ਗਿਆਨੁ ਬਲਈਆ ॥

ਰਸਿ ਰਸਿ ਭੋਗ ਕਰੇ ਪ੍ਰਭੁ ਮੇਰਾ ਹਮ ਤਿਸੁ ਆਗੈ ਜੀਉ ਕਟਿ ਕਟਿ ਪਈਆ ॥੫॥ ਹਰਿ ਹਰਿ ਹਾਰੁ ਕੰਠਿ ਹੈ

ਬਨਿਆ ਮਨੁ ਮੋਤੀਚੂਰੁ ਵਡ ਗਹਨ ਗਹਨਈਆ ॥ ਹਰਿ ਹਰਿ ਸਰਧਾ ਸੇਜ ਵਿਛਾਈ ਪ੍ਰਭੁ ਛੋਡਿ ਨ ਸਕੈ ਬਹੁਤੁ

ਮਨਿ ਭਈਆ ॥੬॥ ਕਹੈ ਪ੍ਰਭੁ ਅਵਰੁ ਅਵਰੁ ਕਿਛੁ ਕੀਜੈ ਸਭੁ ਬਾਦਿ ਸੀਗਾਰੁ ਫੋਕਟ ਫੋਕਟਈਆ ॥ ਕੀਓ

ਸੀਗਾਰੁ ਮਿਲਣ ਕੈ ਤਾਈ ਪ੍ਰਭੁ ਲੀਓ ਸੁਹਾਗਨਿ ਥੂਕ ਮੁਖਿ ਪਈਆ ॥੭॥ ਹਮ ਚੇਰੀ ਤੂ ਅਗਮ ਗੁਸਾਈ ਕਿਆ

ਹਮ ਕਰਹ ਤੇਰੈ ਵਸਿ ਪਈਆ ॥ ਦਇਆ ਦੀਨ ਕਰਹੁ ਰਖਿ ਲੇਵਹੁ ਨਾਨਕ ਹਰਿ ਗੁਰ ਸਰਣਿ ਸਮਈਆ

॥੮॥੫॥੮॥ ਬਿਲਾਵਲੁ ਮਹਲਾ ੪ ॥ ਮੈ ਮਨਿ ਤਨਿ ਪ੍ਰੇਮੁ ਅਗਮ ਠਾਕੁਰ ਕਾ ਖਿਨੁ ਖਿਨੁ ਸਰਧਾ ਮਨਿ ਬਹੁਤੁ

ਉਠਈਆ ॥ ਗੁਰ ਦੇਖੇ ਸਰਧਾ ਮਨ ਪੂਰੀ ਜਿਉ ਚਾਤ੍ਰਿਕ ਪ੍ਰਿਉ ਪ੍ਰਿਉ ਬੂੰਦ ਮੁਖਿ ਪਈਆ ॥੧॥ ਮਿਲੁ ਮਿਲੁ ਸਖੀ

ਹਰਿ ਕਥਾ ਸੁਨਈਆ ॥ ਸਤਿਗੁਰੁ ਦਇਆ ਕਰੇ ਪ੍ਰਭੁ ਮੇਲੇ ਮੈ ਤਿਸੁ ਆਗੈ ਸਿਰੁ ਕਟਿ ਕਟਿ ਪਈਆ ॥੧॥

ਰਹਾਉ ॥ ਰੋਮਿ ਰੋਮਿ ਮਨਿ ਤਨਿ ਇਕ ਬੇਦਨ ਮੈ ਪ੍ਰਭ ਦੇਖੇ ਬਿਨੁ ਨੀਦ ਨ ਪਈਆ ॥ ਬੈਦਕ ਨਾਟਿਕ ਦੇਖਿ

ਭੁਲਾਨੇ ਮੈ ਹਿਰਦੈ ਮਨਿ ਤਨਿ ਪ੍ਰੇਮ ਪੀਰ ਲਗਈਆ ॥੨॥ ਹਉ ਖਿਨੁ ਪਲੁ ਰਹਿ ਨ ਸਕਉ ਬਿਨੁ ਪ੍ਰੀਤਮ ਜਿਉ

ਬਿਨੁ ਅਮਲੈ ਅਮਲੀ ਮਰਿ ਗਈਆ ॥ ਜਿਨ ਕਉ ਪਿਆਸ ਹੋਇ ਪ੍ਰਭ ਕੇਰੀ ਤਿਨੑ ਅਵਰੁ ਨ ਭਾਵੈ ਬਿਨੁ ਹਰਿ ਕੋ

ਦੁਈਆ ॥੩॥ ਕੋਈ ਆਨਿ ਆਨਿ ਮੇਰਾ ਪ੍ਰਭੂ ਮਿਲਾਵੈ ਹਉ ਤਿਸੁ ਵਿਟਹੁ ਬਲਿ ਬਲਿ ਘੁਮਿ ਗਈਆ ॥ ਅਨੇਕ

ਜਨਮ ਕੇ ਵਿਛੁੜੇ ਜਨ ਮੇਲੇ ਜਾ ਸਤਿ ਸਤਿ ਸਤਿਗੁਰ ਸਰਣਿ ਪਵਈਆ ॥੪॥ ਸੇਜ ਏਕ ਏਕੋ ਪ੍ਰਭੁ ਠਾਕੁਰੁ ਮਹਲੁ

ਨ ਪਾਵੈ ਮਨਮੁਖ ਭਰਮਈਆ ॥ ਗੁਰੁ ਗੁਰੁ ਕਰਤ ਸਰਣਿ ਜੇ ਆਵੈ ਪ੍ਰਭੁ ਆਇ ਮਿਲੈ ਖਿਨੁ ਢੀਲ ਨ ਪਈਆ ॥੫॥

ਕਰਿ ਕਰਿ ਕਿਰਿਆਚਾਰ ਵਧਾਏ ਮਨਿ ਪਾਖੰਡ ਕਰਮੁ ਕਪਟ ਲੋਭਈਆ ॥ ਬੇਸੁਆ ਕੈ ਘਰਿ ਬੇਟਾ ਜਨਮਿਆ

ਪਿਤਾ ਤਾਹਿ ਕਿਆ ਨਾਮੁ ਸਦਈਆ ॥੬॥ ਪੂਰਬ ਜਨਮਿ ਭਗਤਿ ਕਰਿ ਆਏ ਗੁਰਿ ਹਰਿ ਹਰਿ ਹਰਿ ਹਰਿ

ਭਗਤਿ ਜਮਈਆ ॥ ਭਗਤਿ ਭਗਤਿ ਕਰਤੇ ਹਰਿ ਪਾਇਆ ਜਾ ਹਰਿ ਹਰਿ ਹਰਿ ਹਰਿ ਨਾਮਿ ਸਮਈਆ ॥੭॥

ਪ੍ਰਭਿ ਆਣਿ ਆਣਿ ਮਹਿੰਦੀ ਪੀਸਾਈ ਆਪੇ ਘੋਲਿ ਘੋਲਿ ਅੰਗਿ ਲਈਆ ॥ ਜਿਨ ਕਉ ਠਾਕੁਰਿ ਕਿਰਪਾ ਧਾਰੀ

ਬਾਹ ਪਕਰਿ ਨਾਨਕ ਕਢਿ ਲਈਆ ॥੮॥੬॥੨॥੧॥੬॥੯॥

ਰਾਗੁ ਬਿਲਾਵਲੁ ਮਹਲਾ ੫ ਅਸਟਪਦੀ ਘਰੁ ੧੨      ੴ ਸਤਿਗੁਰ ਪ੍ਰਸਾਦਿ ॥

ਉਪਮਾ ਜਾਤ ਨ ਕਹੀ ਮੇਰੇ ਪ੍ਰਭ ਕੀ ਉਪਮਾ ਜਾਤ ਨ ਕਹੀ ॥ ਤਜਿ ਆਨ ਸਰਣਿ ਗਹੀ ॥੧॥ ਰਹਾਉ ॥ ਪ੍ਰਭ

ਚਰਨ ਕਮਲ ਅਪਾਰ ॥ ਹਉ ਜਾਉ ਸਦ ਬਲਿਹਾਰ ॥ ਮਨਿ ਪ੍ਰੀਤਿ ਲਾਗੀ ਤਾਹਿ ॥ ਤਜਿ ਆਨ ਕਤਹਿ ਨ ਜਾਹਿ

॥੧॥ ਹਰਿ ਨਾਮ ਰਸਨਾ ਕਹਨ ॥ ਮਲ ਪਾਪ ਕਲਮਲ ਦਹਨ ॥ ਚੜਿ ਨਾਵ ਸੰਤ ਉਧਾਰਿ ॥ ਭੈ ਤਰੇ ਸਾਗਰ

ਪਾਰਿ ॥੨॥ ਮਨਿ ਡੋਰਿ ਪ੍ਰੇਮ ਪਰੀਤਿ ॥ ਇਹ ਸੰਤ ਨਿਰਮਲ ਰੀਤਿ ॥ ਤਜਿ ਗਏ ਪਾਪ ਬਿਕਾਰ ॥ ਹਰਿ ਮਿਲੇ

ਪ੍ਰਭ ਨਿਰੰਕਾਰ ॥੩॥ ਪ੍ਰਭ ਪੇਖੀਐ ਬਿਸਮਾਦ ॥ ਚਖਿ ਅਨਦ ਪੂਰਨ ਸਾਦ ॥ ਨਹ ਡੋਲੀਐ ਇਤ ਊਤ ॥ ਪ੍ਰਭ

ਬਸੇ ਹਰਿ ਹਰਿ ਚੀਤ ॥੪॥ ਤਿਨੑ ਨਾਹਿ ਨਰਕ ਨਿਵਾਸੁ ॥ ਨਿਤ ਸਿਮਰਿ ਪ੍ਰਭ ਗੁਣਤਾਸੁ ॥ ਤੇ ਜਮੁ ਨ ਪੇਖਹਿ

ਨੈਨ ॥ ਸੁਨਿ ਮੋਹੇ ਅਨਹਤ ਬੈਨ ॥੫॥ ਹਰਿ ਸਰਣਿ ਸੂਰ ਗੁਪਾਲ ॥ ਪ੍ਰਭ ਭਗਤ ਵਸਿ ਦਇਆਲ ॥ ਹਰਿ

ਨਿਗਮ ਲਹਹਿ ਨ ਭੇਵ ॥ ਨਿਤ ਕਰਹਿ ਮੁਨਿ ਜਨ ਸੇਵ ॥੬॥ ਦੁਖ ਦੀਨ ਦਰਦ ਨਿਵਾਰ ॥ ਜਾ ਕੀ ਮਹਾ ਬਿਖੜੀ

ਕਾਰ ॥ ਤਾ ਕੀ ਮਿਤਿ ਨ ਜਾਨੈ ਕੋਇ ॥ ਜਲਿ ਥਲਿ ਮਹੀਅਲਿ ਸੋਇ ॥੭॥ ਕਰਿ ਬੰਦਨਾ ਲਖ ਬਾਰ ॥ ਥਕਿ

ਪਰਿਓ ਪ੍ਰਭ ਦਰਬਾਰ ॥ ਪ੍ਰਭ ਕਰਹੁ ਸਾਧੂ ਧੂਰਿ ॥ ਨਾਨਕ ਮਨਸਾ ਪੂਰਿ ॥੮॥੧॥ ਬਿਲਾਵਲੁ ਮਹਲਾ ੫ ॥

ਪ੍ਰਭ ਜਨਮ ਮਰਨ ਨਿਵਾਰਿ ॥ ਹਾਰਿ ਪਰਿਓ ਦੁਆਰਿ ॥ ਗਹਿ ਚਰਨ ਸਾਧੂ ਸੰਗ ॥ ਮਨ ਮਿਸਟ ਹਰਿ ਹਰਿ ਰੰਗ ॥

ਕਰਿ ਦਇਆ ਲੇਹੁ ਲੜਿ ਲਾਇ ॥ ਨਾਨਕਾ ਨਾਮੁ ਧਿਆਇ ॥੧॥ ਦੀਨਾ ਨਾਥ ਦਇਆਲ ਮੇਰੇ ਸੁਆਮੀ

ਦੀਨਾ ਨਾਥ ਦਇਆਲ ॥ ਜਾਚਉ ਸੰਤ ਰਵਾਲ ॥੧॥ ਰਹਾਉ ॥ ਸੰਸਾਰੁ ਬਿਖਿਆ ਕੂਪ ॥ ਤਮ ਅਗਿਆਨ ਮੋਹਤ

ਘੂਪ ॥ ਗਹਿ ਭੁਜਾ ਪ੍ਰਭ ਜੀ ਲੇਹੁ ॥ ਹਰਿ ਨਾਮੁ ਅਪੁਨਾ ਦੇਹੁ ॥ ਪ੍ਰਭ ਤੁਝ ਬਿਨਾ ਨਹੀ ਠਾਉ ॥ ਨਾਨਕਾ ਬਲਿ

ਬਲਿ ਜਾਉ ॥੨॥ ਲੋਭਿ ਮੋਹਿ ਬਾਧੀ ਦੇਹ ॥ ਬਿਨੁ ਭਜਨ ਹੋਵਤ ਖੇਹ ॥ ਜਮਦੂਤ ਮਹਾ ਭਇਆਨ ॥ ਚਿਤ ਗੁਪਤ

ਕਰਮਹਿ ਜਾਨ ॥ ਦਿਨੁ ਰੈਨਿ ਸਾਖਿ ਸੁਨਾਇ ॥ ਨਾਨਕਾ ਹਰਿ ਸਰਨਾਇ ॥੩॥ ਭੈ ਭੰਜਨਾ ਮੁਰਾਰਿ ॥ ਕਰਿ

ਦਇਆ ਪਤਿਤ ਉਧਾਰਿ ॥ ਮੇਰੇ ਦੋਖ ਗਨੇ ਨ ਜਾਹਿ ॥ ਹਰਿ ਬਿਨਾ ਕਤਹਿ ਸਮਾਹਿ ॥ ਗਹਿ ਓਟ ਚਿਤਵੀ ਨਾਥ ॥

ਨਾਨਕਾ ਦੇ ਰਖੁ ਹਾਥ ॥੪॥ ਹਰਿ ਗੁਣ ਨਿਧੇ ਗੋਪਾਲ ॥ ਸਰਬ ਘਟ ਪ੍ਰਤਿਪਾਲ ॥ ਮਨਿ ਪ੍ਰੀਤਿ ਦਰਸਨ ਪਿਆਸ

॥ ਗੋਬਿੰਦ ਪੂਰਨ ਆਸ ॥ ਇਕ ਨਿਮਖ ਰਹਨੁ ਨ ਜਾਇ ॥ ਵਡ ਭਾਗਿ ਨਾਨਕ ਪਾਇ ॥੫॥ ਪ੍ਰਭ ਤੁਝ ਬਿਨਾ

ਨਹੀ ਹੋਰ ॥ ਮਨਿ ਪ੍ਰੀਤਿ ਚੰਦ ਚਕੋਰ ॥ ਜਿਉ ਮੀਨ ਜਲ ਸਿਉ ਹੇਤੁ ॥ ਅਲਿ ਕਮਲ ਭਿੰਨੁ ਨ ਭੇਤੁ ॥ ਜਿਉ ਚਕਵੀ

ਸੂਰਜ ਆਸ ॥ ਨਾਨਕ ਚਰਨ ਪਿਆਸ ॥੬॥ ਜਿਉ ਤਰੁਨਿ ਭਰਤ ਪਰਾਨ ॥ ਜਿਉ ਲੋਭੀਐ ਧਨੁ ਦਾਨੁ ॥

ਜਿਉ ਦੂਧ ਜਲਹਿ ਸੰਜੋਗੁ ॥ ਜਿਉ ਮਹਾ ਖੁਧਿਆਰਥ ਭੋਗੁ ॥ ਜਿਉ ਮਾਤ ਪੂਤਹਿ ਹੇਤੁ ॥ ਹਰਿ ਸਿਮਰਿ ਨਾਨਕ

ਨੇਤ ॥੭॥ ਜਿਉ ਦੀਪ ਪਤਨ ਪਤੰਗ ॥ ਜਿਉ ਚੋਰੁ ਹਿਰਤ ਨਿਸੰਗ ॥ ਮੈਗਲਹਿ ਕਾਮੈ ਬੰਧੁ ॥ ਜਿਉ ਗ੍ਰਸਤ

ਬਿਖਈ ਧੰਧੁ ॥ ਜਿਉ ਜੂਆਰ ਬਿਸਨੁ ਨ ਜਾਇ ॥ ਹਰਿ ਨਾਨਕ ਇਹੁ ਮਨੁ ਲਾਇ ॥੮॥ ਕੁਰੰਕ ਨਾਦੈ ਨੇਹੁ ॥

ਚਾਤ੍ਰਿਕੁ ਚਾਹਤ ਮੇਹੁ ॥ ਜਨ ਜੀਵਨਾ ਸਤਸੰਗਿ ॥ ਗੋਬਿਦੁ ਭਜਨਾ ਰੰਗਿ ॥ ਰਸਨਾ ਬਖਾਨੈ ਨਾਮੁ ॥ ਨਾਨਕ

ਦਰਸਨ ਦਾਨੁ ॥੯॥ ਗੁਨ ਗਾਇ ਸੁਨਿ ਲਿਖਿ ਦੇਇ ॥ ਸੋ ਸਰਬ ਫਲ ਹਰਿ ਲੇਇ ॥ ਕੁਲ ਸਮੂਹ ਕਰਤ ਉਧਾਰੁ

॥ ਸੰਸਾਰੁ ਉਤਰਸਿ ਪਾਰਿ ॥ ਹਰਿ ਚਰਨ ਬੋਹਿਥ ਤਾਹਿ ॥ ਮਿਲਿ ਸਾਧਸੰਗਿ ਜਸੁ ਗਾਹਿ ॥ ਹਰਿ ਪੈਜ ਰਖੈ

ਮੁਰਾਰਿ ॥ ਹਰਿ ਨਾਨਕ ਸਰਨਿ ਦੁਆਰਿ ॥੧੦॥੨॥

ਬਿਲਾਵਲੁ ਮਹਲਾ ੧ ਥਿਤੀ ਘਰੁ ੧੦ ਜਤਿ      ੴ ਸਤਿਗੁਰ ਪ੍ਰਸਾਦਿ ॥

ਏਕਮ ਏਕੰਕਾਰੁ ਨਿਰਾਲਾ ॥ ਅਮਰੁ ਅਜੋਨੀ ਜਾਤਿ ਨ ਜਾਲਾ ॥ ਅਗਮ ਅਗੋਚਰੁ ਰੂਪੁ ਨ ਰੇਖਿਆ ॥ ਖੋਜਤ ਖੋਜਤ

ਘਟਿ ਘਟਿ ਦੇਖਿਆ ॥ ਜੋ ਦੇਖਿ ਦਿਖਾਵੈ ਤਿਸ ਕਉ ਬਲਿ ਜਾਈ ॥ ਗੁਰ ਪਰਸਾਦਿ ਪਰਮ ਪਦੁ ਪਾਈ ॥੧॥

ਕਿਆ ਜਪੁ ਜਾਪਉ ਬਿਨੁ ਜਗਦੀਸੈ ॥ ਗੁਰ ਕੈ ਸਬਦਿ ਮਹਲੁ ਘਰੁ ਦੀਸੈ ॥੧॥ ਰਹਾਉ ॥ ਦੂਜੈ ਭਾਇ ਲਗੇ

ਪਛੁਤਾਣੇ ॥ ਜਮ ਦਰਿ ਬਾਧੇ ਆਵਣ ਜਾਣੇ ॥ ਕਿਆ ਲੈ ਆਵਹਿ ਕਿਆ ਲੇ ਜਾਹਿ ॥ ਸਿਰਿ ਜਮਕਾਲੁ ਸਿ ਚੋਟਾ

ਖਾਹਿ ॥ ਬਿਨੁ ਗੁਰ ਸਬਦ ਨ ਛੂਟਸਿ ਕੋਇ ॥ ਪਾਖੰਡਿ ਕੀਨੈੑ ਮੁਕਤਿ ਨ ਹੋਇ ॥੨॥ ਆਪੇ ਸਚੁ ਕੀਆ ਕਰ ਜੋੜਿ ॥

ਅੰਡਜ ਫੋੜਿ ਜੋੜਿ ਵਿਛੋੜਿ ॥ ਧਰਤਿ ਅਕਾਸੁ ਕੀਏ ਬੈਸਣ ਕਉ ਥਾਉ ॥ ਰਾਤਿ ਦਿਨੰਤੁ ਕੀਏ ਭਉ ਭਾਉ ॥ ਜਿਨਿ

ਕੀਏ ਕਰਿ ਵੇਖਣਹਾਰਾ ॥ ਅਵਰੁ ਨ ਦੂਜਾ ਸਿਰਜਣਹਾਰਾ ॥੩॥ ਤ੍ਰਿਤੀਆ ਬ੍ਰਹਮਾ ਬਿਸਨੁ ਮਹੇਸਾ ॥ ਦੇਵੀ ਦੇਵ

ਉਪਾਏ ਵੇਸਾ ॥ ਜੋਤੀ ਜਾਤੀ ਗਣਤ ਨ ਆਵੈ ॥ ਜਿਨਿ ਸਾਜੀ ਸੋ ਕੀਮਤਿ ਪਾਵੈ ॥ ਕੀਮਤਿ ਪਾਇ ਰਹਿਆ ਭਰਪੂਰਿ

॥ ਕਿਸੁ ਨੇੜੈ ਕਿਸੁ ਆਖਾ ਦੂਰਿ ॥੪॥ ਚਉਥਿ ਉਪਾਏ ਚਾਰੇ ਬੇਦਾ ॥ ਖਾਣੀ ਚਾਰੇ ਬਾਣੀ ਭੇਦਾ ॥ ਅਸਟ ਦਸਾ ਖਟੁ

ਤੀਨਿ ਉਪਾਏ ॥ ਸੋ ਬੂਝੈ ਜਿਸੁ ਆਪਿ ਬੁਝਾਏ ॥ ਤੀਨਿ ਸਮਾਵੈ ਚਉਥੈ ਵਾਸਾ ॥ ਪ੍ਰਣਵਤਿ ਨਾਨਕ ਹਮ ਤਾ ਕੇ ਦਾਸਾ

॥੫॥ ਪੰਚਮੀ ਪੰਚ ਭੂਤ ਬੇਤਾਲਾ ॥ ਆਪਿ ਅਗੋਚਰੁ ਪੁਰਖੁ ਨਿਰਾਲਾ ॥ ਇਕਿ ਭ੍ਰਮਿ ਭੂਖੇ ਮੋਹ ਪਿਆਸੇ ॥ ਇਕਿ ਰਸੁ

ਚਾਖਿ ਸਬਦਿ ਤ੍ਰਿਪਤਾਸੇ ॥ ਇਕਿ ਰੰਗਿ ਰਾਤੇ ਇਕਿ ਮਰਿ ਧੂਰਿ ॥ ਇਕਿ ਦਰਿ ਘਰਿ ਸਾਚੈ ਦੇਖਿ ਹਦੂਰਿ ॥੬॥ ਝੂਠੇ

ਕਉ ਨਾਹੀ ਪਤਿ ਨਾਉ ॥ ਕਬਹੁ ਨ ਸੂਚਾ ਕਾਲਾ ਕਾਉ ॥ ਪਿੰਜਰਿ ਪੰਖੀ ਬੰਧਿਆ ਕੋਇ ॥ ਛੇਰੀਂ ਭਰਮੈ ਮੁਕਤਿ ਨ

ਹੋਇ ॥ ਤਉ ਛੂਟੈ ਜਾ ਖਸਮੁ ਛਡਾਏ ॥ ਗੁਰਮਤਿ ਮੇਲੇ ਭਗਤਿ ਦ੍ਰਿੜਾਏ ॥੭॥ ਖਸਟੀ ਖਟੁ ਦਰਸਨ ਪ੍ਰਭ ਸਾਜੇ ॥

ਅਨਹਦ ਸਬਦੁ ਨਿਰਾਲਾ ਵਾਜੇ ॥ ਜੇ ਪ੍ਰਭ ਭਾਵੈ ਤਾ ਮਹਲਿ ਬੁਲਾਵੈ ॥ ਸਬਦੇ ਭੇਦੇ ਤਉ ਪਤਿ ਪਾਵੈ ॥ ਕਰਿ ਕਰਿ

ਵੇਸ ਖਪਹਿ ਜਲਿ ਜਾਵਹਿ ॥ ਸਾਚੈ ਸਾਚੇ ਸਾਚਿ ਸਮਾਵਹਿ ॥੮॥ ਸਪਤਮੀ ਸਤੁ ਸੰਤੋਖੁ ਸਰੀਰਿ ॥ ਸਾਤ ਸਮੁੰਦ ਭਰੇ

ਨਿਰਮਲ ਨੀਰਿ ॥ ਮਜਨੁ ਸੀਲੁ ਸਚੁ ਰਿਦੈ ਵੀਚਾਰਿ ॥ ਗੁਰ ਕੈ ਸਬਦਿ ਪਾਵੈ ਸਭਿ ਪਾਰਿ ॥ ਮਨਿ ਸਾਚਾ ਮੁਖਿ

ਸਾਚਉ ਭਾਇ ॥ ਸਚੁ ਨੀਸਾਣੈ ਠਾਕ ਨ ਪਾਇ ॥੯॥ ਅਸਟਮੀ ਅਸਟ ਸਿਧਿ ਬੁਧਿ ਸਾਧੈ ॥ ਸਚੁ ਨਿਹਕੇਵਲੁ ਕਰਮਿ

ਅਰਾਧੈ ॥ ਪਉਣ ਪਾਣੀ ਅਗਨੀ ਬਿਸਰਾਉ ॥ ਤਹੀ ਨਿਰੰਜਨੁ ਸਾਚੋ ਨਾਉ ॥ ਤਿਸੁ ਮਹਿ ਮਨੂਆ ਰਹਿਆ

ਲਿਵ ਲਾਇ ॥ ਪ੍ਰਣਵਤਿ ਨਾਨਕੁ ਕਾਲੁ ਨ ਖਾਇ ॥੧੦॥ ਨਾਉ ਨਉਮੀ ਨਵੇ ਨਾਥ ਨਵ ਖੰਡਾ ॥ ਘਟਿ ਘਟਿ ਨਾਥੁ

ਮਹਾ ਬਲਵੰਡਾ ॥ ਆਈ ਪੂਤਾ ਇਹੁ ਜਗੁ ਸਾਰਾ ॥ ਪ੍ਰਭ ਆਦੇਸੁ ਆਦਿ ਰਖਵਾਰਾ ॥ ਆਦਿ ਜੁਗਾਦੀ ਹੈ ਭੀ ਹੋਗੁ ॥

ਓਹੁ ਅਪਰੰਪਰੁ ਕਰਣੈ ਜੋਗੁ ॥੧੧॥ ਦਸਮੀ ਨਾਮੁ ਦਾਨੁ ਇਸਨਾਨੁ ॥ ਅਨਦਿਨੁ ਮਜਨੁ ਸਚਾ ਗੁਣ ਗਿਆਨੁ ॥

ਸਚਿ ਮੈਲੁ ਨ ਲਾਗੈ ਭ੍ਰਮੁ ਭਉ ਭਾਗੈ ॥ ਬਿਲਮੁ ਨ ਤੂਟਸਿ ਕਾਚੈ ਤਾਗੈ ॥ ਜਿਉ ਤਾਗਾ ਜਗੁ ਏਵੈ ਜਾਣਹੁ ॥ ਅਸਥਿਰੁ

ਚੀਤੁ ਸਾਚਿ ਰੰਗੁ ਮਾਣਹੁ ॥੧੨॥ ਏਕਾਦਸੀ ਇਕੁ ਰਿਦੈ ਵਸਾਵੈ ॥ ਹਿੰਸਾ ਮਮਤਾ ਮੋਹੁ ਚੁਕਾਵੈ ॥ ਫਲੁ ਪਾਵੈ ਬ੍ਰਤੁ

ਆਤਮ ਚੀਨੈ ॥ ਪਾਖੰਡਿ ਰਾਚਿ ਤਤੁ ਨਹੀ ਬੀਨੈ ॥ ਨਿਰਮਲੁ ਨਿਰਾਹਾਰੁ ਨਿਹਕੇਵਲੁ ॥ ਸੂਚੈ ਸਾਚੇ ਨਾ ਲਾਗੈ ਮਲੁ

॥੧੩॥ ਜਹ ਦੇਖਉ ਤਹ ਏਕੋ ਏਕਾ ॥ ਹੋਰਿ ਜੀਅ ਉਪਾਏ ਵੇਕੋ ਵੇਕਾ ॥ ਫਲੋਹਾਰ ਕੀਏ ਫਲੁ ਜਾਇ ॥ ਰਸ ਕਸ ਖਾਏ

ਸਾਦੁ ਗਵਾਇ ॥ ਕੂੜੈ ਲਾਲਚਿ ਲਪਟੈ ਲਪਟਾਇ ॥ ਛੂਟੈ ਗੁਰਮੁਖਿ ਸਾਚੁ ਕਮਾਇ ॥੧੪॥ ਦੁਆਦਸਿ ਮੁਦ੍ਰਾ ਮਨੁ

ਅਉਧੂਤਾ ॥ ਅਹਿਨਿਸਿ ਜਾਗਹਿ ਕਬਹਿ ਨ ਸੂਤਾ ॥ ਜਾਗਤੁ ਜਾਗਿ ਰਹੈ ਲਿਵ ਲਾਇ ॥ ਗੁਰ ਪਰਚੈ ਤਿਸੁ ਕਾਲੁ

ਨ ਖਾਇ ॥ ਅਤੀਤ ਭਏ ਮਾਰੇ ਬੈਰਾਈ ॥ ਪ੍ਰਣਵਤਿ ਨਾਨਕ ਤਹ ਲਿਵ ਲਾਈ ॥੧੫॥ ਦੁਆਦਸੀ ਦਇਆ ਦਾਨੁ

ਕਰਿ ਜਾਣੈ ॥ ਬਾਹਰਿ ਜਾਤੋ ਭੀਤਰਿ ਆਣੈ ॥ ਬਰਤੀ ਬਰਤ ਰਹੈ ਨਿਹਕਾਮ ॥ ਅਜਪਾ ਜਾਪੁ ਜਪੈ ਮੁਖਿ ਨਾਮ ॥ ਤੀਨਿ

ਭਵਣ ਮਹਿ ਏਕੋ ਜਾਣੈ ॥ ਸਭਿ ਸੁਚਿ ਸੰਜਮ ਸਾਚੁ ਪਛਾਣੈ ॥੧੬॥ ਤੇਰਸਿ ਤਰਵਰ ਸਮੁਦ ਕਨਾਰੈ ॥ ਅੰਮ੍ਰਿਤੁ

ਮੂਲੁ ਸਿਖਰਿ ਲਿਵ ਤਾਰੈ ॥ ਡਰ ਡਰਿ ਮਰੈ ਨ ਬੂਡੈ ਕੋਇ ॥ ਨਿਡਰੁ ਬੂਡਿ ਮਰੈ ਪਤਿ ਖੋਇ ॥ ਡਰ ਮਹਿ ਘਰੁ ਘਰ

ਮਹਿ ਡਰੁ ਜਾਣੈ ॥ ਤਖਤਿ ਨਿਵਾਸੁ ਸਚੁ ਮਨਿ ਭਾਣੈ ॥੧੭॥ ਚਉਦਸਿ ਚਉਥੇ ਥਾਵਹਿ ਲਹਿ ਪਾਵੈ ॥ ਰਾਜਸ ਤਾਮਸ

ਸਤ ਕਾਲ ਸਮਾਵੈ ॥ ਸਸੀਅਰ ਕੈ ਘਰਿ ਸੂਰੁ ਸਮਾਵੈ ॥ ਜੋਗ ਜੁਗਤਿ ਕੀ ਕੀਮਤਿ ਪਾਵੈ ॥ ਚਉਦਸਿ ਭਵਨ

ਪਾਤਾਲ ਸਮਾਏ ॥ ਖੰਡ ਬ੍ਰਹਮੰਡ ਰਹਿਆ ਲਿਵ ਲਾਏ ॥੧੮॥ ਅਮਾਵਸਿਆ ਚੰਦੁ ਗੁਪਤੁ ਗੈਣਾਰਿ ॥ ਬੂਝਹੁ

ਗਿਆਨੀ ਸਬਦੁ ਬੀਚਾਰਿ ॥ ਸਸੀਅਰੁ ਗਗਨਿ ਜੋਤਿ ਤਿਹੁ ਲੋਈ ॥ ਕਰਿ ਕਰਿ ਵੇਖੈ ਕਰਤਾ ਸੋਈ ॥ ਗੁਰ ਤੇ ਦੀਸੈ

ਸੋ ਤਿਸ ਹੀ ਮਾਹਿ ॥ ਮਨਮੁਖਿ ਭੂਲੇ ਆਵਹਿ ਜਾਹਿ ॥੧੯॥ ਘਰੁ ਦਰੁ ਥਾਪਿ ਥਿਰੁ ਥਾਨਿ ਸੁਹਾਵੈ ॥ ਆਪੁ

ਪਛਾਣੈ ਜਾ ਸਤਿਗੁਰੁ ਪਾਵੈ ॥ ਜਹ ਆਸਾ ਤਹ ਬਿਨਸਿ ਬਿਨਾਸਾ ॥ ਫੂਟੈ ਖਪਰੁ ਦੁਬਿਧਾ ਮਨਸਾ ॥ ਮਮਤਾ ਜਾਲ

ਤੇ ਰਹੈ ਉਦਾਸਾ ॥ ਪ੍ਰਣਵਤਿ ਨਾਨਕ ਹਮ ਤਾ ਕੇ ਦਾਸਾ ॥੨੦॥੧॥

ਬਿਲਾਵਲੁ ਮਹਲਾ ੩ ਵਾਰ ਸਤ ਘਰੁ ੧੦      ੴ ਸਤਿਗੁਰ ਪ੍ਰਸਾਦਿ ॥

ਆਦਿਤ ਵਾਰਿ ਆਦਿ ਪੁਰਖੁ ਹੈ ਸੋਈ ॥ ਆਪੇ ਵਰਤੈ ਅਵਰੁ ਨ ਕੋਈ ॥ ਓਤਿ ਪੋਤਿ ਜਗੁ ਰਹਿਆ ਪਰੋਈ ॥ ਆਪੇ

ਕਰਤਾ ਕਰੈ ਸੁ ਹੋਈ ॥ ਨਾਮਿ ਰਤੇ ਸਦਾ ਸੁਖੁ ਹੋਈ ॥ ਗੁਰਮੁਖਿ ਵਿਰਲਾ ਬੂਝੈ ਕੋਈ ॥੧॥ ਹਿਰਦੈ ਜਪਨੀ ਜਪਉ

ਗੁਣਤਾਸਾ ॥ ਹਰਿ ਅਗਮ ਅਗੋਚਰੁ ਅਪਰੰਪਰ ਸੁਆਮੀ ਜਨ ਪਗਿ ਲਗਿ ਧਿਆਵਉ ਹੋਇ ਦਾਸਨਿ ਦਾਸਾ ॥੧॥

ਰਹਾਉ ॥ ਸੋਮਵਾਰਿ ਸਚਿ ਰਹਿਆ ਸਮਾਇ ॥ ਤਿਸ ਕੀ ਕੀਮਤਿ ਕਹੀ ਨ ਜਾਇ ॥ ਆਖਿ ਆਖਿ ਰਹੇ ਸਭਿ

ਲਿਵ ਲਾਇ ॥ ਜਿਸੁ ਦੇਵੈ ਤਿਸੁ ਪਲੈ ਪਾਇ ॥ ਅਗਮ ਅਗੋਚਰੁ ਲਖਿਆ ਨ ਜਾਇ ॥ ਗੁਰ ਕੈ ਸਬਦਿ ਹਰਿ ਰਹਿਆ

ਸਮਾਇ ॥੨॥ ਮੰਗਲਿ ਮਾਇਆ ਮੋਹੁ ਉਪਾਇਆ ॥ ਆਪੇ ਸਿਰਿ ਸਿਰਿ ਧੰਧੈ ਲਾਇਆ ॥ ਆਪਿ ਬੁਝਾਏ ਸੋਈ

ਬੂਝੈ ॥ ਗੁਰ ਕੈ ਸਬਦਿ ਦਰੁ ਘਰੁ ਸੂਝੈ ॥ ਪ੍ਰੇਮ ਭਗਤਿ ਕਰੇ ਲਿਵ ਲਾਇ ॥ ਹਉਮੈ ਮਮਤਾ ਸਬਦਿ ਜਲਾਇ ॥੩॥

ਬੁਧਵਾਰਿ ਆਪੇ ਬੁਧਿ ਸਾਰੁ ॥ ਗੁਰਮੁਖਿ ਕਰਣੀ ਸਬਦੁ ਵੀਚਾਰੁ ॥ ਨਾਮਿ ਰਤੇ ਮਨੁ ਨਿਰਮਲੁ ਹੋਇ ॥ ਹਰਿ ਗੁਣ

ਗਾਵੈ ਹਉਮੈ ਮਲੁ ਖੋਇ ॥ ਦਰਿ ਸਚੈ ਸਦ ਸੋਭਾ ਪਾਏ ॥ ਨਾਮਿ ਰਤੇ ਗੁਰ ਸਬਦਿ ਸੁਹਾਏ ॥੪॥ ਲਾਹਾ ਨਾਮੁ ਪਾਏ

ਗੁਰ ਦੁਆਰਿ ॥ ਆਪੇ ਦੇਵੈ ਦੇਵਣਹਾਰੁ ॥ ਜੋ ਦੇਵੈ ਤਿਸ ਕਉ ਬਲਿ ਜਾਈਐ ॥ ਗੁਰ ਪਰਸਾਦੀ ਆਪੁ ਗਵਾਈਐ ॥

ਨਾਨਕ ਨਾਮੁ ਰਖਹੁ ਉਰ ਧਾਰਿ ॥ ਦੇਵਣਹਾਰੇ ਕਉ ਜੈਕਾਰੁ ॥੫॥ ਵੀਰਵਾਰਿ ਵੀਰ ਭਰਮਿ ਭੁਲਾਏ ॥ ਪ੍ਰੇਤ ਭੂਤ ਸਭਿ

ਦੂਜੈ ਲਾਏ ॥ ਆਪਿ ਉਪਾਏ ਕਰਿ ਵੇਖੈ ਵੇਕਾ ॥ ਸਭਨਾ ਕਰਤੇ ਤੇਰੀ ਟੇਕਾ ॥ ਜੀਅ ਜੰਤ ਤੇਰੀ ਸਰਣਾਈ ॥ ਸੋ

ਮਿਲੈ ਜਿਸੁ ਲੈਹਿ ਮਿਲਾਈ ॥੬॥ ਸੁਕ੍ਰਵਾਰਿ ਪ੍ਰਭੁ ਰਹਿਆ ਸਮਾਈ ॥ ਆਪਿ ਉਪਾਇ ਸਭ ਕੀਮਤਿ ਪਾਈ ॥

ਗੁਰਮੁਖਿ ਹੋਵੈ ਸੁ ਕਰੈ ਬੀਚਾਰੁ ॥ ਸਚੁ ਸੰਜਮੁ ਕਰਣੀ ਹੈ ਕਾਰ ॥ ਵਰਤੁ ਨੇਮੁ ਨਿਤਾਪ੍ਰਤਿ ਪੂਜਾ ॥ ਬਿਨੁ ਬੂਝੇ ਸਭੁ

ਭਾਉ ਹੈ ਦੂਜਾ ॥੭॥ ਛਨਿਛਰਵਾਰਿ ਸਉਣ ਸਾਸਤ ਬੀਚਾਰੁ ॥ ਹਉਮੈ ਮੇਰਾ ਭਰਮੈ ਸੰਸਾਰੁ ॥ ਮਨਮੁਖੁ ਅੰਧਾ

ਦੂਜੈ ਭਾਇ ॥ ਜਮ ਦਰਿ ਬਾਧਾ ਚੋਟਾ ਖਾਇ ॥ ਗੁਰ ਪਰਸਾਦੀ ਸਦਾ ਸੁਖੁ ਪਾਏ ॥ ਸਚੁ ਕਰਣੀ ਸਾਚਿ ਲਿਵ ਲਾਏ

॥੮॥ ਸਤਿਗੁਰੁ ਸੇਵਹਿ ਸੇ ਵਡਭਾਗੀ ॥ ਹਉਮੈ ਮਾਰਿ ਸਚਿ ਲਿਵ ਲਾਗੀ ॥ ਤੇਰੈ ਰੰਗਿ ਰਾਤੇ ਸਹਜਿ ਸੁਭਾਇ

॥ ਤੂ ਸੁਖਦਾਤਾ ਲੈਹਿ ਮਿਲਾਇ ॥ ਏਕਸ ਤੇ ਦੂਜਾ ਨਾਹੀ ਕੋਇ ॥ ਗੁਰਮੁਖਿ ਬੂਝੈ ਸੋਝੀ ਹੋਇ ॥੯॥ ਪੰਦ੍ਰਹ ਥਿਤੀਂ

ਤੈ ਸਤ ਵਾਰ ॥ ਮਾਹਾ ਰੁਤੀ ਆਵਹਿ ਵਾਰ ਵਾਰ ॥ ਦਿਨਸੁ ਰੈਣਿ ਤਿਵੈ ਸੰਸਾਰੁ ॥ ਆਵਾ ਗਉਣੁ ਕੀਆ ਕਰਤਾਰਿ

॥ ਨਿਹਚਲੁ ਸਾਚੁ ਰਹਿਆ ਕਲ ਧਾਰਿ ॥ ਨਾਨਕ ਗੁਰਮੁਖਿ ਬੂਝੈ ਕੋ ਸਬਦੁ ਵੀਚਾਰਿ ॥੧੦॥੧॥ ਬਿਲਾਵਲੁ

ਮਹਲਾ ੩ ॥ ਆਦਿ ਪੁਰਖੁ ਆਪੇ ਸ੍ਰਿਸਟਿ ਸਾਜੇ ॥ ਜੀਅ ਜੰਤ ਮਾਇਆ ਮੋਹਿ ਪਾਜੇ ॥ ਦੂਜੈ ਭਾਇ ਪਰਪੰਚਿ ਲਾਗੇ

॥ ਆਵਹਿ ਜਾਵਹਿ ਮਰਹਿ ਅਭਾਗੇ ॥ ਸਤਿਗੁਰਿ ਭੇਟਿਐ ਸੋਝੀ ਪਾਇ ॥ ਪਰਪੰਚੁ ਚੂਕੈ ਸਚਿ ਸਮਾਇ ॥੧॥ ਜਾ ਕੈ

ਮਸਤਕਿ ਲਿਖਿਆ ਲੇਖੁ ॥ ਤਾ ਕੈ ਮਨਿ ਵਸਿਆ ਪ੍ਰਭੁ ਏਕੁ ॥੧॥ ਰਹਾਉ ॥ ਸ੍ਰਿਸਟਿ ਉਪਾਇ ਆਪੇ ਸਭੁ ਵੇਖੈ ॥

ਕੋਇ ਨ ਮੇਟੈ ਤੇਰੈ ਲੇਖੈ ॥ ਸਿਧ ਸਾਧਿਕ ਜੇ ਕੋ ਕਹੈ ਕਹਾਏ ॥ ਭਰਮੇ ਭੂਲਾ ਆਵੈ ਜਾਏ ॥ ਸਤਿਗੁਰੁ ਸੇਵੈ ਸੋ ਜਨੁ ਬੂਝੈ

॥ ਹਉਮੈ ਮਾਰੇ ਤਾ ਦਰੁ ਸੂਝੈ ॥੨॥ ਏਕਸੁ ਤੇ ਸਭੁ ਦੂਜਾ ਹੂਆ ॥ ਏਕੋ ਵਰਤੈ ਅਵਰੁ ਨ ਬੀਆ ॥ ਦੂਜੇ ਤੇ ਜੇ ਏਕੋ

ਜਾਣੈ ॥ ਗੁਰ ਕੈ ਸਬਦਿ ਹਰਿ ਦਰਿ ਨੀਸਾਣੈ ॥ ਸਤਿਗੁਰੁ ਭੇਟੇ ਤਾ ਏਕੋ ਪਾਏ ॥ ਵਿਚਹੁ ਦੂਜਾ ਠਾਕਿ ਰਹਾਏ ॥੩॥

ਜਿਸ ਦਾ ਸਾਹਿਬੁ ਡਾਢਾ ਹੋਇ ॥ ਤਿਸ ਨੋ ਮਾਰਿ ਨ ਸਾਕੈ ਕੋਇ ॥ ਸਾਹਿਬ ਕੀ ਸੇਵਕੁ ਰਹੈ ਸਰਣਾਈ ॥ ਆਪੇ ਬਖਸੇ

ਦੇ ਵਡਿਆਈ ॥ ਤਿਸ ਤੇ ਊਪਰਿ ਨਾਹੀ ਕੋਇ ॥ ਕਉਣੁ ਡਰੈ ਡਰੁ ਕਿਸ ਕਾ ਹੋਇ ॥੪॥ ਗੁਰਮਤੀ ਸਾਂਤਿ ਵਸੈ

ਸਰੀਰ ॥ ਸਬਦੁ ਚੀਨਿੑ ਫਿਰਿ ਲਗੈ ਨ ਪੀਰ ॥ ਆਵੈ ਨ ਜਾਇ ਨਾ ਦੁਖੁ ਪਾਏ ॥ ਨਾਮੇ ਰਾਤੇ ਸਹਜਿ ਸਮਾਏ ॥

ਨਾਨਕ ਗੁਰਮੁਖਿ ਵੇਖੈ ਹਦੂਰਿ ॥ ਮੇਰਾ ਪ੍ਰਭੁ ਸਦ ਰਹਿਆ ਭਰਪੂਰਿ ॥੫॥ ਇਕਿ ਸੇਵਕ ਇਕਿ ਭਰਮਿ ਭੁਲਾਏ ॥

ਆਪੇ ਕਰੇ ਹਰਿ ਆਪਿ ਕਰਾਏ ॥ ਏਕੋ ਵਰਤੈ ਅਵਰੁ ਨ ਕੋਇ ॥ ਮਨਿ ਰੋਸੁ ਕੀਜੈ ਜੇ ਦੂਜਾ ਹੋਇ ॥ ਸਤਿਗੁਰੁ ਸੇਵੇ

ਕਰਣੀ ਸਾਰੀ ॥ ਦਰਿ ਸਾਚੈ ਸਾਚੇ ਵੀਚਾਰੀ ॥੬॥ ਥਿਤੀ ਵਾਰ ਸਭਿ ਸਬਦਿ ਸੁਹਾਏ ॥ ਸਤਿਗੁਰੁ ਸੇਵੇ ਤਾ ਫਲੁ

ਪਾਏ ॥ ਥਿਤੀ ਵਾਰ ਸਭਿ ਆਵਹਿ ਜਾਹਿ ॥ ਗੁਰ ਸਬਦੁ ਨਿਹਚਲੁ ਸਦਾ ਸਚਿ ਸਮਾਹਿ ॥ ਥਿਤੀ ਵਾਰ ਤਾ ਜਾ ਸਚਿ

ਰਾਤੇ ॥ ਬਿਨੁ ਨਾਵੈ ਸਭਿ ਭਰਮਹਿ ਕਾਚੇ ॥੭॥ ਮਨਮੁਖ ਮਰਹਿ ਮਰਿ ਬਿਗਤੀ ਜਾਹਿ ॥ ਏਕੁ ਨ ਚੇਤਹਿ ਦੂਜੈ

ਲੋਭਾਹਿ ॥ ਅਚੇਤ ਪਿੰਡੀ ਅਗਿਆਨ ਅੰਧਾਰੁ ॥ ਬਿਨੁ ਸਬਦੈ ਕਿਉ ਪਾਏ ਪਾਰੁ ॥ ਆਪਿ ਉਪਾਏ ਉਪਾਵਣਹਾਰੁ ॥

ਆਪੇ ਕੀਤੋਨੁ ਗੁਰ ਵੀਚਾਰੁ ॥੮॥ ਬਹੁਤੇ ਭੇਖ ਕਰਹਿ ਭੇਖਧਾਰੀ ॥ ਭਵਿ ਭਵਿ ਭਰਮਹਿ ਕਾਚੀ ਸਾਰੀ ॥ ਐਥੈ

ਸੁਖੁ ਨ ਆਗੈ ਹੋਇ ॥ ਮਨਮੁਖ ਮੁਏ ਅਪਣਾ ਜਨਮੁ ਖੋਇ ॥ ਸਤਿਗੁਰੁ ਸੇਵੇ ਭਰਮੁ ਚੁਕਾਏ ॥ ਘਰ ਹੀ ਅੰਦਰਿ

ਸਚੁ ਮਹਲੁ ਪਾਏ ॥੯॥ ਆਪੇ ਪੂਰਾ ਕਰੇ ਸੁ ਹੋਇ ॥ ਏਹਿ ਥਿਤੀ ਵਾਰ ਦੂਜਾ ਦੋਇ ॥ ਸਤਿਗੁਰ ਬਾਝਹੁ ਅੰਧੁ

ਗੁਬਾਰੁ ॥ ਥਿਤੀ ਵਾਰ ਸੇਵਹਿ ਮੁਗਧ ਗਵਾਰ ॥ ਨਾਨਕ ਗੁਰਮੁਖਿ ਬੂਝੈ ਸੋਝੀ ਪਾਇ ॥ ਇਕਤੁ ਨਾਮਿ ਸਦਾ

ਰਹਿਆ ਸਮਾਇ ॥੧੦॥੨॥

ਬਿਲਾਵਲੁ ਮਹਲਾ ੧ ਛੰਤ ਦਖਣੀ      ੴ ਸਤਿਗੁਰ ਪ੍ਰਸਾਦਿ ॥

ਮੁੰਧ ਨਵੇਲੜੀਆ ਗੋਇਲਿ ਆਈ ਰਾਮ ॥ ਮਟੁਕੀ ਡਾਰਿ ਧਰੀ ਹਰਿ ਲਿਵ ਲਾਈ ਰਾਮ ॥ ਲਿਵ ਲਾਇ ਹਰਿ ਸਿਉ

ਰਹੀ ਗੋਇਲਿ ਸਹਜਿ ਸਬਦਿ ਸੀਗਾਰੀਆ ॥ ਕਰ ਜੋੜਿ ਗੁਰ ਪਹਿ ਕਰਿ ਬਿਨੰਤੀ ਮਿਲਹੁ ਸਾਚਿ ਪਿਆਰੀਆ ॥

ਧਨ ਭਾਇ ਭਗਤੀ ਦੇਖਿ ਪ੍ਰੀਤਮ ਕਾਮ ਕ੍ਰੋਧੁ ਨਿਵਾਰਿਆ ॥ ਨਾਨਕ ਮੁੰਧ ਨਵੇਲ ਸੁੰਦਰਿ ਦੇਖਿ ਪਿਰੁ ਸਾਧਾਰਿਆ

॥੧॥ ਸਚਿ ਨਵੇਲੜੀਏ ਜੋਬਨਿ ਬਾਲੀ ਰਾਮ ॥ ਆਉ ਨ ਜਾਉ ਕਹੀ ਅਪਨੇ ਸਹ ਨਾਲੀ ਰਾਮ ॥ ਨਾਹ ਅਪਨੇ

ਸੰਗਿ ਦਾਸੀ ਮੈ ਭਗਤਿ ਹਰਿ ਕੀ ਭਾਵਏ ॥ ਅਗਾਧਿ ਬੋਧਿ ਅਕਥੁ ਕਥੀਐ ਸਹਜਿ ਪ੍ਰਭ ਗੁਣ ਗਾਵਏ ॥ ਰਾਮ ਨਾਮ

ਰਸਾਲ ਰਸੀਆ ਰਵੈ ਸਾਚਿ ਪਿਆਰੀਆ ॥ ਗੁਰਿ ਸਬਦੁ ਦੀਆ ਦਾਨੁ ਕੀਆ ਨਾਨਕਾ ਵੀਚਾਰੀਆ ॥੨॥ ਸ੍ਰੀਧਰ

ਮੋਹਿਅੜੀ ਪਿਰ ਸੰਗਿ ਸੂਤੀ ਰਾਮ ॥ ਗੁਰ ਕੈ ਭਾਇ ਚਲੋ ਸਾਚਿ ਸੰਗੂਤੀ ਰਾਮ ॥ ਧਨ ਸਾਚਿ ਸੰਗੂਤੀ ਹਰਿ ਸੰਗਿ

ਸੂਤੀ ਸੰਗਿ ਸਖੀ ਸਹੇਲੀਆ ॥ ਇਕ ਭਾਇ ਇਕ ਮਨਿ ਨਾਮੁ ਵਸਿਆ ਸਤਿਗੁਰੂ ਹਮ ਮੇਲੀਆ ॥ ਦਿਨੁ ਰੈਣਿ

ਘੜੀ ਨ ਚਸਾ ਵਿਸਰੈ ਸਾਸਿ ਸਾਸਿ ਨਿਰੰਜਨੋ ॥ ਸਬਦਿ ਜੋਤਿ ਜਗਾਇ ਦੀਪਕੁ ਨਾਨਕਾ ਭਉ ਭੰਜਨੋ ॥੩॥

ਜੋਤਿ ਸਬਾਇੜੀਏ ਤ੍ਰਿਭਵਣ ਸਾਰੇ ਰਾਮ ॥ ਘਟਿ ਘਟਿ ਰਵਿ ਰਹਿਆ ਅਲਖ ਅਪਾਰੇ ਰਾਮ ॥ ਅਲਖ ਅਪਾਰ

ਅਪਾਰੁ ਸਾਚਾ ਆਪੁ ਮਾਰਿ ਮਿਲਾਈਐ ॥ ਹਉਮੈ ਮਮਤਾ ਲੋਭੁ ਜਾਲਹੁ ਸਬਦਿ ਮੈਲੁ ਚੁਕਾਈਐ ॥ ਦਰਿ ਜਾਇ

ਦਰਸਨੁ ਕਰੀ ਭਾਣੈ ਤਾਰਿ ਤਾਰਣਹਾਰਿਆ ॥ ਹਰਿ ਨਾਮੁ ਅੰਮ੍ਰਿਤੁ ਚਾਖਿ ਤ੍ਰਿਪਤੀ ਨਾਨਕਾ ਉਰ ਧਾਰਿਆ

॥੪॥੧॥ ਬਿਲਾਵਲੁ ਮਹਲਾ ੧ ॥ ਮੈ ਮਨਿ ਚਾਉ ਘਣਾ ਸਾਚਿ ਵਿਗਾਸੀ ਰਾਮ ॥ ਮੋਹੀ ਪ੍ਰੇਮ ਪਿਰੇ ਪ੍ਰਭਿ

ਅਬਿਨਾਸੀ ਰਾਮ ॥ ਅਵਿਗਤੋ ਹਰਿ ਨਾਥੁ ਨਾਥਹ ਤਿਸੈ ਭਾਵੈ ਸੋ ਥੀਐ ॥ ਕਿਰਪਾਲੁ ਸਦਾ ਦਇਆਲੁ ਦਾਤਾ

ਜੀਆ ਅੰਦਰਿ ਤੂੰ ਜੀਐ ॥ ਮੈ ਅਵਰੁ ਗਿਆਨੁ ਨ ਧਿਆਨੁ ਪੂਜਾ ਹਰਿ ਨਾਮੁ ਅੰਤਰਿ ਵਸਿ ਰਹੇ ॥ ਭੇਖੁ ਭਵਨੀ

ਹਠੁ ਨ ਜਾਨਾ ਨਾਨਕਾ ਸਚੁ ਗਹਿ ਰਹੇ ॥੧॥ ਭਿੰਨੜੀ ਰੈਣਿ ਭਲੀ ਦਿਨਸ ਸੁਹਾਏ ਰਾਮ ॥ ਨਿਜ ਘਰਿ ਸੂਤੜੀਏ

ਪਿਰਮੁ ਜਗਾਏ ਰਾਮ ॥ ਨਵ ਹਾਣਿ ਨਵ ਧਨ ਸਬਦਿ ਜਾਗੀ ਆਪਣੇ ਪਿਰ ਭਾਣੀਆ ॥ ਤਜਿ ਕੂੜੁ ਕਪਟੁ ਸੁਭਾਉ

ਦੂਜਾ ਚਾਕਰੀ ਲੋਕਾਣੀਆ ॥ ਮੈ ਨਾਮੁ ਹਰਿ ਕਾ ਹਾਰੁ ਕੰਠੇ ਸਾਚ ਸਬਦੁ ਨੀਸਾਣਿਆ ॥ ਕਰ ਜੋੜਿ ਨਾਨਕੁ ਸਾਚੁ

ਮਾਗੈ ਨਦਰਿ ਕਰਿ ਤੁਧੁ ਭਾਣਿਆ ॥੨॥ ਜਾਗੁ ਸਲੋਨੜੀਏ ਬੋਲੈ ਗੁਰਬਾਣੀ ਰਾਮ ॥ ਜਿਨਿ ਸੁਣਿ ਮੰਨਿਅੜੀ

ਅਕਥ ਕਹਾਣੀ ਰਾਮ ॥ ਅਕਥ ਕਹਾਣੀ ਪਦੁ ਨਿਰਬਾਣੀ ਕੋ ਵਿਰਲਾ ਗੁਰਮੁਖਿ ਬੂਝਏ ॥ ਓਹੁ ਸਬਦਿ ਸਮਾਏ

ਆਪੁ ਗਵਾਏ ਤ੍ਰਿਭਵਣ ਸੋਝੀ ਸੂਝਏ ॥ ਰਹੈ ਅਤੀਤੁ ਅਪਰੰਪਰਿ ਰਾਤਾ ਸਾਚੁ ਮਨਿ ਗੁਣ ਸਾਰਿਆ ॥ ਓਹੁ ਪੂਰਿ

ਰਹਿਆ ਸਰਬ ਠਾਈ ਨਾਨਕਾ ਉਰਿ ਧਾਰਿਆ ॥੩॥ ਮਹਲਿ ਬੁਲਾਇੜੀਏ ਭਗਤਿ ਸਨੇਹੀ ਰਾਮ ॥ ਗੁਰਮਤਿ

ਮਨਿ ਰਹਸੀ ਸੀਝਸਿ ਦੇਹੀ ਰਾਮ ॥ ਮਨੁ ਮਾਰਿ ਰੀਝੈ ਸਬਦਿ ਸੀਝੈ ਤ੍ਰੈ ਲੋਕ ਨਾਥੁ ਪਛਾਣਏ ॥ ਮਨੁ ਡੀਗਿ ਡੋਲਿ ਨ

ਜਾਇ ਕਤ ਹੀ ਆਪਣਾ ਪਿਰੁ ਜਾਣਏ ॥ ਮੈ ਆਧਾਰੁ ਤੇਰਾ ਤੂ ਖਸਮੁ ਮੇਰਾ ਮੈ ਤਾਣੁ ਤਕੀਆ ਤੇਰਓ ॥ ਸਾਚਿ ਸੂਚਾ

ਸਦਾ ਨਾਨਕ ਗੁਰ ਸਬਦਿ ਝਗਰੁ ਨਿਬੇਰਓ ॥੪॥੨॥

ਛੰਤ ਬਿਲਾਵਲੁ ਮਹਲਾ ੪ ਮੰਗਲ      ੴ ਸਤਿਗੁਰ ਪ੍ਰਸਾਦਿ ॥

ਮੇਰਾ ਹਰਿ ਪ੍ਰਭੁ ਸੇਜੈ ਆਇਆ ਮਨੁ ਸੁਖਿ ਸਮਾਣਾ ਰਾਮ ॥ ਗੁਰਿ ਤੁਠੈ ਹਰਿ ਪ੍ਰਭੁ ਪਾਇਆ ਰੰਗਿ ਰਲੀਆ ਮਾਣਾ

ਰਾਮ ॥ ਵਡਭਾਗੀਆ ਸੋਹਾਗਣੀ ਹਰਿ ਮਸਤਕਿ ਮਾਣਾ ਰਾਮ ॥ ਹਰਿ ਪ੍ਰਭੁ ਹਰਿ ਸੋਹਾਗੁ ਹੈ ਨਾਨਕ ਮਨਿ ਭਾਣਾ

ਰਾਮ ॥੧॥ ਨਿੰਮਾਣਿਆ ਹਰਿ ਮਾਣੁ ਹੈ ਹਰਿ ਪ੍ਰਭੁ ਹਰਿ ਆਪੈ ਰਾਮ ॥ ਗੁਰਮੁਖਿ ਆਪੁ ਗਵਾਇਆ ਨਿਤ ਹਰਿ ਹਰਿ

ਜਾਪੈ ਰਾਮ ॥ ਮੇਰੇ ਹਰਿ ਪ੍ਰਭ ਭਾਵੈ ਸੋ ਕਰੈ ਹਰਿ ਰੰਗਿ ਹਰਿ ਰਾਪੈ ਰਾਮ ॥ ਜਨੁ ਨਾਨਕੁ ਸਹਜਿ ਮਿਲਾਇਆ ਹਰਿ

ਰਸਿ ਹਰਿ ਧ੍ਰਾਪੈ ਰਾਮ ॥੨॥ ਮਾਣਸ ਜਨਮਿ ਹਰਿ ਪਾਈਐ ਹਰਿ ਰਾਵਣ ਵੇਰਾ ਰਾਮ ॥ ਗੁਰਮੁਖਿ ਮਿਲੁ ਸੋਹਾਗਣੀ

ਰੰਗੁ ਹੋਇ ਘਣੇਰਾ ਰਾਮ ॥ ਜਿਨ ਮਾਣਸ ਜਨਮਿ ਨ ਪਾਇਆ ਤਿਨੑ ਭਾਗੁ ਮੰਦੇਰਾ ਰਾਮ ॥ ਹਰਿ ਹਰਿ ਹਰਿ ਹਰਿ

ਰਾਖੁ ਪ੍ਰਭ ਨਾਨਕੁ ਜਨੁ ਤੇਰਾ ਰਾਮ ॥੩॥ ਗੁਰਿ ਹਰਿ ਪ੍ਰਭੁ ਅਗਮੁ ਦ੍ਰਿੜਾਇਆ ਮਨੁ ਤਨੁ ਰੰਗਿ ਭੀਨਾ ਰਾਮ ॥

ਭਗਤਿ ਵਛਲੁ ਹਰਿ ਨਾਮੁ ਹੈ ਗੁਰਮੁਖਿ ਹਰਿ ਲੀਨਾ ਰਾਮ ॥ ਬਿਨੁ ਹਰਿ ਨਾਮ ਨ ਜੀਵਦੇ ਜਿਉ ਜਲ ਬਿਨੁ ਮੀਨਾ

ਰਾਮ ॥ ਸਫਲ ਜਨਮੁ ਹਰਿ ਪਾਇਆ ਨਾਨਕ ਪ੍ਰਭਿ ਕੀਨਾ ਰਾਮ ॥੪॥੧॥੩॥ ਬਿਲਾਵਲੁ ਮਹਲਾ ੪ ਸਲੋਕੁ ॥

ਹਰਿ ਪ੍ਰਭੁ ਸਜਣੁ ਲੋੜਿ ਲਹੁ ਮਨਿ ਵਸੈ ਵਡਭਾਗੁ ॥ ਗੁਰਿ ਪੂਰੈ ਵੇਖਾਲਿਆ ਨਾਨਕ ਹਰਿ ਲਿਵ ਲਾਗੁ ॥੧॥ ਛੰਤ ॥

ਮੇਰਾ ਹਰਿ ਪ੍ਰਭੁ ਰਾਵਣਿ ਆਈਆ ਹਉਮੈ ਬਿਖੁ ਝਾਗੇ ਰਾਮ ॥ ਗੁਰਮਤਿ ਆਪੁ ਮਿਟਾਇਆ ਹਰਿ ਹਰਿ ਲਿਵ ਲਾਗੇ

ਰਾਮ ॥ ਅੰਤਰਿ ਕਮਲੁ ਪਰਗਾਸਿਆ ਗੁਰ ਗਿਆਨੀ ਜਾਗੇ ਰਾਮ ॥ ਜਨ ਨਾਨਕ ਹਰਿ ਪ੍ਰਭੁ ਪਾਇਆ ਪੂਰੈ ਵਡਭਾਗੇ

ਰਾਮ ॥੧॥ ਹਰਿ ਪ੍ਰਭੁ ਹਰਿ ਮਨਿ ਭਾਇਆ ਹਰਿ ਨਾਮਿ ਵਧਾਈ ਰਾਮ ॥ ਗੁਰਿ ਪੂਰੈ ਪ੍ਰਭੁ ਪਾਇਆ ਹਰਿ ਹਰਿ

ਲਿਵ ਲਾਈ ਰਾਮ ॥ ਅਗਿਆਨੁ ਅੰਧੇਰਾ ਕਟਿਆ ਜੋਤਿ ਪਰਗਟਿਆਈ ਰਾਮ ॥ ਜਨ ਨਾਨਕ ਨਾਮੁ ਅਧਾਰੁ ਹੈ

ਹਰਿ ਨਾਮਿ ਸਮਾਈ ਰਾਮ ॥੨॥ ਧਨ ਹਰਿ ਪ੍ਰਭਿ ਪਿਆਰੈ ਰਾਵੀਆ ਜਾਂ ਹਰਿ ਪ੍ਰਭ ਭਾਈ ਰਾਮ ॥ ਅਖੀ ਪ੍ਰੇਮ

ਕਸਾਈਆ ਜਿਉ ਬਿਲਕ ਮਸਾਈ ਰਾਮ ॥ ਗੁਰਿ ਪੂਰੈ ਹਰਿ ਮੇਲਿਆ ਹਰਿ ਰਸਿ ਆਘਾਈ ਰਾਮ ॥ ਜਨ ਨਾਨਕ ਨਾਮਿ

ਵਿਗਸਿਆ ਹਰਿ ਹਰਿ ਲਿਵ ਲਾਈ ਰਾਮ ॥੩॥ ਹਮ ਮੂਰਖ ਮੁਗਧ ਮਿਲਾਇਆ ਹਰਿ ਕਿਰਪਾ ਧਾਰੀ ਰਾਮ ॥ ਧਨੁ

ਧੰਨੁ ਗੁਰੂ ਸਾਬਾਸਿ ਹੈ ਜਿਨਿ ਹਉਮੈ ਮਾਰੀ ਰਾਮ ॥ ਜਿਨੑ ਵਡਭਾਗੀਆ ਵਡਭਾਗੁ ਹੈ ਹਰਿ ਹਰਿ ਉਰ ਧਾਰੀ ਰਾਮ ॥

ਜਨ ਨਾਨਕ ਨਾਮੁ ਸਲਾਹਿ ਤੂ ਨਾਮੇ ਬਲਿਹਾਰੀ ਰਾਮ ॥੪॥੨॥੪॥

ਬਿਲਾਵਲੁ ਮਹਲਾ ੫ ਛੰਤ      ੴ ਸਤਿਗੁਰ ਪ੍ਰਸਾਦਿ ॥

ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ ॥ ਅਬਿਨਾਸੀ ਵਰੁ ਸੁਣਿਆ ਮਨਿ ਉਪਜਿਆ ਚਾਇਆ ਰਾਮ ॥

ਮਨਿ ਪ੍ਰੀਤਿ ਲਾਗੈ ਵਡੈ ਭਾਗੈ ਕਬ ਮਿਲੀਐ ਪੂਰਨ ਪਤੇ ॥ ਸਹਜੇ ਸਮਾਈਐ ਗੋਵਿੰਦੁ ਪਾਈਐ ਦੇਹੁ ਸਖੀਏ ਮੋਹਿ

ਮਤੇ ॥ ਦਿਨੁ ਰੈਣਿ ਠਾਢੀ ਕਰਉ ਸੇਵਾ ਪ੍ਰਭੁ ਕਵਨ ਜੁਗਤੀ ਪਾਇਆ ॥ ਬਿਨਵੰਤਿ ਨਾਨਕ ਕਰਹੁ ਕਿਰਪਾ ਲੈਹੁ

ਮੋਹਿ ਲੜਿ ਲਾਇਆ ॥੧॥ ਭਇਆ ਸਮਾਹੜਾ ਹਰਿ ਰਤਨੁ ਵਿਸਾਹਾ ਰਾਮ ॥ ਖੋਜੀ ਖੋਜਿ ਲਧਾ ਹਰਿ ਸੰਤਨ ਪਾਹਾ

ਰਾਮ ॥ ਮਿਲੇ ਸੰਤ ਪਿਆਰੇ ਦਇਆ ਧਾਰੇ ਕਥਹਿ ਅਕਥ ਬੀਚਾਰੋ ॥ ਇਕ ਚਿਤਿ ਇਕ ਮਨਿ ਧਿਆਇ ਸੁਆਮੀ

ਲਾਇ ਪ੍ਰੀਤਿ ਪਿਆਰੋ ॥ ਕਰ ਜੋੜਿ ਪ੍ਰਭ ਪਹਿ ਕਰਿ ਬਿਨੰਤੀ ਮਿਲੈ ਹਰਿ ਜਸੁ ਲਾਹਾ ॥ ਬਿਨਵੰਤਿ ਨਾਨਕ ਦਾਸੁ ਤੇਰਾ

ਮੇਰਾ ਪ੍ਰਭੁ ਅਗਮ ਅਥਾਹਾ ॥੨॥ ਸਾਹਾ ਅਟਲੁ ਗਣਿਆ ਪੂਰਨ ਸੰਜੋਗੋ ਰਾਮ ॥ ਸੁਖਹ ਸਮੂਹ ਭਇਆ ਗਇਆ

ਵਿਜੋਗੋ ਰਾਮ ॥ ਮਿਲਿ ਸੰਤ ਆਏ ਪ੍ਰਭ ਧਿਆਏ ਬਣੇ ਅਚਰਜ ਜਾਞੀਆਂ ॥ ਮਿਲਿ ਇਕਤ੍ਰ ਹੋਏ ਸਹਜਿ ਢੋਏ ਮਨਿ

ਪ੍ਰੀਤਿ ਉਪਜੀ ਮਾਞੀਆ ॥ ਮਿਲਿ ਜੋਤਿ ਜੋਤੀ ਓਤਿ ਪੋਤੀ ਹਰਿ ਨਾਮੁ ਸਭਿ ਰਸ ਭੋਗੋ ॥ ਬਿਨਵੰਤਿ ਨਾਨਕ ਸਭ ਸੰਤਿ

ਮੇਲੀ ਪ੍ਰਭੁ ਕਰਣ ਕਾਰਣ ਜੋਗੋ ॥੩॥ ਭਵਨੁ ਸੁਹਾਵੜਾ ਧਰਤਿ ਸਭਾਗੀ ਰਾਮ ॥ ਪ੍ਰਭੁ ਘਰਿ ਆਇਅੜਾ ਗੁਰ ਚਰਣੀ

ਲਾਗੀ ਰਾਮ ॥ ਗੁਰ ਚਰਣ ਲਾਗੀ ਸਹਜਿ ਜਾਗੀ ਸਗਲ ਇਛਾ ਪੁੰਨੀਆ ॥ ਮੇਰੀ ਆਸ ਪੂਰੀ ਸੰਤ ਧੂਰੀ ਹਰਿ ਮਿਲੇ

ਕੰਤ ਵਿਛੁੰਨਿਆ ॥ ਆਨੰਦ ਅਨਦਿਨੁ ਵਜਹਿ ਵਾਜੇ ਅਹੰ ਮਤਿ ਮਨ ਕੀ ਤਿਆਗੀ ॥ ਬਿਨਵੰਤਿ ਨਾਨਕ ਸਰਣਿ

ਸੁਆਮੀ ਸੰਤਸੰਗਿ ਲਿਵ ਲਾਗੀ ॥੪॥੧॥ ਬਿਲਾਵਲੁ ਮਹਲਾ ੫ ॥ ਭਾਗ ਸੁਲਖਣਾ ਹਰਿ ਕੰਤੁ ਹਮਾਰਾ ਰਾਮ ॥

ਅਨਹਦ ਬਾਜਿਤ੍ਰਾ ਤਿਸੁ ਧੁਨਿ ਦਰਬਾਰਾ ਰਾਮ ॥ ਆਨੰਦ ਅਨਦਿਨੁ ਵਜਹਿ ਵਾਜੇ ਦਿਨਸੁ ਰੈਣਿ ਉਮਾਹਾ ॥ ਤਹ

ਰੋਗ ਸੋਗ ਨ ਦੂਖੁ ਬਿਆਪੈ ਜਨਮ ਮਰਣੁ ਨ ਤਾਹਾ ॥ ਰਿਧਿ ਸਿਧਿ ਸੁਧਾ ਰਸੁ ਅੰਮ੍ਰਿਤੁ ਭਗਤਿ ਭਰੇ ਭੰਡਾਰਾ ॥

ਬਿਨਵੰਤਿ ਨਾਨਕ ਬਲਿਹਾਰਿ ਵੰਞਾ ਪਾਰਬ੍ਰਹਮ ਪ੍ਰਾਨ ਅਧਾਰਾ ॥੧॥ ਸੁਣਿ ਸਖੀਅ ਸਹੇਲੜੀਹੋ ਮਿਲਿ ਮੰਗਲੁ

ਗਾਵਹ ਰਾਮ ॥ ਮਨਿ ਤਨਿ ਪ੍ਰੇਮੁ ਕਰੇ ਤਿਸੁ ਪ੍ਰਭ ਕਉ ਰਾਵਹ ਰਾਮ ॥ ਕਰਿ ਪ੍ਰੇਮੁ ਰਾਵਹ ਤਿਸੈ ਭਾਵਹ ਇਕ ਨਿਮਖ

ਪਲਕ ਨ ਤਿਆਗੀਐ ॥ ਗਹਿ ਕੰਠਿ ਲਾਈਐ ਨਹ ਲਜਾਈਐ ਚਰਨ ਰਜ ਮਨੁ ਪਾਗੀਐ ॥ ਭਗਤਿ ਠਗਉਰੀ ਪਾਇ

ਮੋਹਹ ਅਨਤ ਕਤਹੂ ਨ ਧਾਵਹ ॥ ਬਿਨਵੰਤਿ ਨਾਨਕ ਮਿਲਿ ਸੰਗਿ ਸਾਜਨ ਅਮਰ ਪਦਵੀ ਪਾਵਹ ॥੨॥ ਬਿਸਮਨ

ਬਿਸਮ ਭਈ ਪੇਖਿ ਗੁਣ ਅਬਿਨਾਸੀ ਰਾਮ ॥ ਕਰੁ ਗਹਿ ਭੁਜਾ ਗਹੀ ਕਟਿ ਜਮ ਕੀ ਫਾਸੀ ਰਾਮ ॥ ਗਹਿ ਭੁਜਾ

ਲੀਨੀੑ ਦਾਸਿ ਕੀਨੀੑ ਅੰਕੁਰਿ ਉਦੋਤੁ ਜਣਾਇਆ ॥ ਮਲਨ ਮੋਹ ਬਿਕਾਰ ਨਾਠੇ ਦਿਵਸ ਨਿਰਮਲ ਆਇਆ ॥

ਦ੍ਰਿਸਟਿ ਧਾਰੀ ਮਨਿ ਪਿਆਰੀ ਮਹਾ ਦੁਰਮਤਿ ਨਾਸੀ ॥ ਬਿਨਵੰਤਿ ਨਾਨਕ ਭਈ ਨਿਰਮਲ ਪ੍ਰਭ ਮਿਲੇ ਅਬਿਨਾਸੀ

॥੩॥ ਸੂਰਜ ਕਿਰਣਿ ਮਿਲੇ ਜਲ ਕਾ ਜਲੁ ਹੂਆ ਰਾਮ ॥ ਜੋਤੀ ਜੋਤਿ ਰਲੀ ਸੰਪੂਰਨੁ ਥੀਆ ਰਾਮ ॥ ਬ੍ਰਹਮੁ ਦੀਸੈ

ਬ੍ਰਹਮੁ ਸੁਣੀਐ ਏਕੁ ਏਕੁ ਵਖਾਣੀਐ ॥ ਆਤਮ ਪਸਾਰਾ ਕਰਣਹਾਰਾ ਪ੍ਰਭ ਬਿਨਾ ਨਹੀ ਜਾਣੀਐ ॥ ਆਪਿ ਕਰਤਾ

ਆਪਿ ਭੁਗਤਾ ਆਪਿ ਕਾਰਣੁ ਕੀਆ ॥ ਬਿਨਵੰਤਿ ਨਾਨਕ ਸੇਈ ਜਾਣਹਿ ਜਿਨੀੑ ਹਰਿ ਰਸੁ ਪੀਆ ॥੪॥੨॥

ਬਿਲਾਵਲੁ ਮਹਲਾ ੫ ਛੰਤ      ੴ ਸਤਿਗੁਰ ਪ੍ਰਸਾਦਿ ॥

ਸਖੀ ਆਉ ਸਖੀ ਵਸਿ ਆਉ ਸਖੀ ਅਸੀ ਪਿਰ ਕਾ ਮੰਗਲੁ ਗਾਵਹ ॥ ਤਜਿ ਮਾਨੁ ਸਖੀ ਤਜਿ ਮਾਨੁ ਸਖੀ ਮਤੁ

ਆਪਣੇ ਪ੍ਰੀਤਮ ਭਾਵਹ ॥ ਤਜਿ ਮਾਨੁ ਮੋਹੁ ਬਿਕਾਰੁ ਦੂਜਾ ਸੇਵਿ ਏਕੁ ਨਿਰੰਜਨੋ ॥ ਲਗੁ ਚਰਣ ਸਰਣ ਦਇਆਲ

ਪ੍ਰੀਤਮ ਸਗਲ ਦੁਰਤ ਬਿਖੰਡਨੋ ॥ ਹੋਇ ਦਾਸ ਦਾਸੀ ਤਜਿ ਉਦਾਸੀ ਬਹੁੜਿ ਬਿਧੀ ਨ ਧਾਵਾ ॥ ਨਾਨਕੁ ਪਇਅੰਪੈ

ਕਰਹੁ ਕਿਰਪਾ ਤਾਮਿ ਮੰਗਲੁ ਗਾਵਾ ॥੧॥ ਅੰਮ੍ਰਿਤੁ ਪ੍ਰਿਅ ਕਾ ਨਾਮੁ ਮੈ ਅੰਧੁਲੇ ਟੋਹਨੀ ॥ ਓਹ ਜੋਹੈ ਬਹੁ ਪਰਕਾਰ

ਸੁੰਦਰਿ ਮੋਹਨੀ ॥ ਮੋਹਨੀ ਮਹਾ ਬਚਿਤ੍ਰਿ ਚੰਚਲਿ ਅਨਿਕ ਭਾਵ ਦਿਖਾਵਏ ॥ ਹੋਇ ਢੀਠ ਮੀਠੀ ਮਨਹਿ ਲਾਗੈ ਨਾਮੁ

ਲੈਣ ਨ ਆਵਏ ॥ ਗ੍ਰਿਹ ਬਨਹਿ ਤੀਰੈ ਬਰਤ ਪੂਜਾ ਬਾਟ ਘਾਟੈ ਜੋਹਨੀ ॥ ਨਾਨਕੁ ਪਇਅੰਪੈ ਦਇਆ ਧਾਰਹੁ ਮੈ

ਨਾਮੁ ਅੰਧੁਲੇ ਟੋਹਨੀ ॥੨॥ ਮੋਹਿ ਅਨਾਥ ਪ੍ਰਿਅ ਨਾਥ ਜਿਉ ਜਾਨਹੁ ਤਿਉ ਰਖਹੁ ॥ ਚਤੁਰਾਈ ਮੋਹਿ ਨਾਹਿ ਰੀਝਾਵਉ

ਕਹਿ ਮੁਖਹੁ ॥ ਨਹ ਚਤੁਰਿ ਸੁਘਰਿ ਸੁਜਾਨ ਬੇਤੀ ਮੋਹਿ ਨਿਰਗੁਨਿ ਗੁਨੁ ਨਹੀ ॥ ਨਹ ਰੂਪ ਧੂਪ ਨ ਨੈਣ ਬੰਕੇ ਜਹ ਭਾਵੈ

ਤਹ ਰਖੁ ਤੁਹੀ ॥ ਜੈ ਜੈ ਜਇਅੰਪਹਿ ਸਗਲ ਜਾ ਕਉ ਕਰੁਣਾਪਤਿ ਗਤਿ ਕਿਨਿ ਲਖਹੁ ॥ ਨਾਨਕੁ ਪਇਅੰਪੈ ਸੇਵ

ਸੇਵਕੁ ਜਿਉ ਜਾਨਹੁ ਤਿਉ ਮੋਹਿ ਰਖਹੁ ॥੩॥ ਮੋਹਿ ਮਛੁਲੀ ਤੁਮ ਨੀਰ ਤੁਝ ਬਿਨੁ ਕਿਉ ਸਰੈ ॥ ਮੋਹਿ ਚਾਤ੍ਰਿਕ

ਤੁਮੑ ਬੂੰਦ ਤ੍ਰਿਪਤਉ ਮੁਖਿ ਪਰੈ ॥ ਮੁਖਿ ਪਰੈ ਹਰੈ ਪਿਆਸ ਮੇਰੀ ਜੀਅ ਹੀਆ ਪ੍ਰਾਨਪਤੇ ॥ ਲਾਡਿਲੇ ਲਾਡ ਲਡਾਇ

ਸਭ ਮਹਿ ਮਿਲੁ ਹਮਾਰੀ ਹੋਇ ਗਤੇ ॥ ਚੀਤਿ ਚਿਤਵਉ ਮਿਟੁ ਅੰਧਾਰੇ ਜਿਉ ਆਸ ਚਕਵੀ ਦਿਨੁ ਚਰੈ ॥ ਨਾਨਕੁ

ਪਇਅੰਪੈ ਪ੍ਰਿਅ ਸੰਗਿ ਮੇਲੀ ਮਛੁਲੀ ਨੀਰੁ ਨ ਵੀਸਰੈ ॥੪॥ ਧਨਿ ਧੰਨਿ ਹਮਾਰੇ ਭਾਗ ਘਰਿ ਆਇਆ ਪਿਰੁ ਮੇਰਾ

॥ ਸੋਹੇ ਬੰਕ ਦੁਆਰ ਸਗਲਾ ਬਨੁ ਹਰਾ ॥ ਹਰ ਹਰਾ ਸੁਆਮੀ ਸੁਖਹ ਗਾਮੀ ਅਨਦ ਮੰਗਲ ਰਸੁ ਘਣਾ ॥ ਨਵਲ

ਨਵਤਨ ਨਾਹੁ ਬਾਲਾ ਕਵਨ ਰਸਨਾ ਗੁਨ ਭਣਾ ॥ ਮੇਰੀ ਸੇਜ ਸੋਹੀ ਦੇਖਿ ਮੋਹੀ ਸਗਲ ਸਹਸਾ ਦੁਖੁ ਹਰਾ ॥ ਨਾਨਕੁ

ਪਇਅੰਪੈ ਮੇਰੀ ਆਸ ਪੂਰੀ ਮਿਲੇ ਸੁਆਮੀ ਅਪਰੰਪਰਾ ॥੫॥੧॥੩॥

ਬਿਲਾਵਲੁ ਮਹਲਾ ੫ ਛੰਤ ਮੰਗਲ      ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਸੁੰਦਰ ਸਾਂਤਿ

ਦਇਆਲ ਪ੍ਰਭ ਸਰਬ ਸੁਖਾ ਨਿਧਿ ਪੀਉ ॥ ਸੁਖ ਸਾਗਰ ਪ੍ਰਭ ਭੇਟਿਐ ਨਾਨਕ ਸੁਖੀ ਹੋਤ ਇਹੁ ਜੀਉ ॥੧॥ ਛੰਤ ॥

ਸੁਖ ਸਾਗਰ ਪ੍ਰਭੁ ਪਾਈਐ ਜਬ ਹੋਵੈ ਭਾਗੋ ਰਾਮ ॥ ਮਾਨਨਿ ਮਾਨੁ ਵਞਾਈਐ ਹਰਿ ਚਰਣੀ ਲਾਗੋ ਰਾਮ ॥ ਛੋਡਿ

ਸਿਆਨਪ ਚਾਤੁਰੀ ਦੁਰਮਤਿ ਬੁਧਿ ਤਿਆਗੋ ਰਾਮ ॥ ਨਾਨਕ ਪਉ ਸਰਣਾਈ ਰਾਮ ਰਾਇ ਥਿਰੁ ਹੋਇ ਸੁਹਾਗੋ ਰਾਮ

॥੧॥ ਸੋ ਪ੍ਰਭੁ ਤਜਿ ਕਤ ਲਾਗੀਐ ਜਿਸੁ ਬਿਨੁ ਮਰਿ ਜਾਈਐ ਰਾਮ ॥ ਲਾਜ ਨ ਆਵੈ ਅਗਿਆਨ ਮਤੀ ਦੁਰਜਨ

ਬਿਰਮਾਈਐ ਰਾਮ ॥ ਪਤਿਤ ਪਾਵਨ ਪ੍ਰਭੁ ਤਿਆਗਿ ਕਰੇ ਕਹੁ ਕਤ ਠਹਰਾਈਐ ਰਾਮ ॥ ਨਾਨਕ ਭਗਤਿ ਭਾਉ

ਕਰਿ ਦਇਆਲ ਕੀ ਜੀਵਨ ਪਦੁ ਪਾਈਐ ਰਾਮ ॥੨॥ ਸ੍ਰੀ ਗੋਪਾਲੁ ਨ ਉਚਰਹਿ ਬਲਿ ਗਈਏ ਦੁਹਚਾਰਣਿ

ਰਸਨਾ ਰਾਮ ॥ ਪ੍ਰਭੁ ਭਗਤਿ ਵਛਲੁ ਨਹ ਸੇਵਹੀ ਕਾਇਆ ਕਾਕ ਗ੍ਰਸਨਾ ਰਾਮ ॥ ਭ੍ਰਮਿ ਮੋਹੀ ਦੂਖ ਨ ਜਾਣਹੀ

ਕੋਟਿ ਜੋਨੀ ਬਸਨਾ ਰਾਮ ॥ ਨਾਨਕ ਬਿਨੁ ਹਰਿ ਅਵਰੁ ਜਿ ਚਾਹਨਾ ਬਿਸਟਾ ਕ੍ਰਿਮ ਭਸਮਾ ਰਾਮ ॥੩॥ ਲਾਇ

ਬਿਰਹੁ ਭਗਵੰਤ ਸੰਗੇ ਹੋਇ ਮਿਲੁ ਬੈਰਾਗਨਿ ਰਾਮ ॥ ਚੰਦਨ ਚੀਰ ਸੁਗੰਧ ਰਸਾ ਹਉਮੈ ਬਿਖੁ ਤਿਆਗਨਿ ਰਾਮ ॥

ਈਤ ਊਤ ਨਹ ਡੋਲੀਐ ਹਰਿ ਸੇਵਾ ਜਾਗਨਿ ਰਾਮ ॥ ਨਾਨਕ ਜਿਨਿ ਪ੍ਰਭੁ ਪਾਇਆ ਆਪਣਾ ਸਾ ਅਟਲ ਸੁਹਾਗਨਿ

ਰਾਮ ॥੪॥੧॥੪॥ ਬਿਲਾਵਲੁ ਮਹਲਾ ੫ ॥ ਹਰਿ ਖੋਜਹੁ ਵਡਭਾਗੀਹੋ ਮਿਲਿ ਸਾਧੂ ਸੰਗੇ ਰਾਮ ॥ ਗੁਨ ਗੋਵਿਦ

ਸਦ ਗਾਈਅਹਿ ਪਾਰਬ੍ਰਹਮ ਕੈ ਰੰਗੇ ਰਾਮ ॥ ਸੋ ਪ੍ਰਭੁ ਸਦ ਹੀ ਸੇਵੀਐ ਪਾਈਅਹਿ ਫਲ ਮੰਗੇ ਰਾਮ ॥ ਨਾਨਕ

ਪ੍ਰਭ ਸਰਣਾਗਤੀ ਜਪਿ ਅਨਤ ਤਰੰਗੇ ਰਾਮ ॥੧॥ ਇਕੁ ਤਿਲੁ ਪ੍ਰਭੂ ਨ ਵੀਸਰੈ ਜਿਨਿ ਸਭੁ ਕਿਛੁ ਦੀਨਾ ਰਾਮ ॥

ਵਡਭਾਗੀ ਮੇਲਾਵੜਾ ਗੁਰਮੁਖਿ ਪਿਰੁ ਚੀਨਾੑ ਰਾਮ ॥ ਬਾਹ ਪਕੜਿ ਤਮ ਤੇ ਕਾਢਿਆ ਕਰਿ ਅਪੁਨਾ ਲੀਨਾ

ਰਾਮ ॥ ਨਾਮੁ ਜਪਤ ਨਾਨਕ ਜੀਵੈ ਸੀਤਲੁ ਮਨੁ ਸੀਨਾ ਰਾਮ ॥੨॥ ਕਿਆ ਗੁਣ ਤੇਰੇ ਕਹਿ ਸਕਉ ਪ੍ਰਭ

ਅੰਤਰਜਾਮੀ ਰਾਮ ॥ ਸਿਮਰਿ ਸਿਮਰਿ ਨਾਰਾਇਣੈ ਭਏ ਪਾਰਗਰਾਮੀ ਰਾਮ ॥ ਗੁਨ ਗਾਵਤ ਗੋਵਿੰਦ ਕੇ ਸਭ ਇਛ

ਪੁਜਾਮੀ ਰਾਮ ॥ ਨਾਨਕ ਉਧਰੇ ਜਪਿ ਹਰੇ ਸਭਹੂ ਕਾ ਸੁਆਮੀ ਰਾਮ ॥੩॥ ਰਸ ਭਿੰਨਿਅੜੇ ਅਪੁਨੇ ਰਾਮ ਸੰਗੇ ਸੇ

ਲੋਇਣ ਨੀਕੇ ਰਾਮ ॥ ਪ੍ਰਭ ਪੇਖਤ ਇਛਾ ਪੁੰਨੀਆ ਮਿਲਿ ਸਾਜਨ ਜੀ ਕੇ ਰਾਮ ॥ ਅੰਮ੍ਰਿਤ ਰਸੁ ਹਰਿ ਪਾਇਆ

ਬਿਖਿਆ ਰਸ ਫੀਕੇ ਰਾਮ ॥ ਨਾਨਕ ਜਲੁ ਜਲਹਿ ਸਮਾਇਆ ਜੋਤੀ ਜੋਤਿ ਮੀਕੇ ਰਾਮ ॥੪॥੨॥੫॥੯॥

ਬਿਲਾਵਲੁ ਕੀ ਵਾਰ ਮਹਲਾ ੪      ੴ ਸਤਿਗੁਰ ਪ੍ਰਸਾਦਿ ॥

ਸਲੋਕ ਮਃ ੪ ॥ ਹਰਿ ਉਤਮੁ ਹਰਿ ਪ੍ਰਭੁ ਗਾਵਿਆ ਕਰਿ ਨਾਦੁ ਬਿਲਾਵਲੁ ਰਾਗੁ ॥ ਉਪਦੇਸੁ ਗੁਰੂ ਸੁਣਿ ਮੰਨਿਆ

ਧੁਰਿ ਮਸਤਕਿ ਪੂਰਾ ਭਾਗੁ ॥ ਸਭ ਦਿਨਸੁ ਰੈਣਿ ਗੁਣ ਉਚਰੈ ਹਰਿ ਹਰਿ ਹਰਿ ਉਰਿ ਲਿਵ ਲਾਗੁ ॥ ਸਭੁ ਤਨੁ ਮਨੁ

ਹਰਿਆ ਹੋਇਆ ਮਨੁ ਖਿੜਿਆ ਹਰਿਆ ਬਾਗੁ ॥ ਅਗਿਆਨੁ ਅੰਧੇਰਾ ਮਿਟਿ ਗਇਆ ਗੁਰ ਚਾਨਣੁ ਗਿਆਨੁ

ਚਰਾਗੁ ॥ ਜਨੁ ਨਾਨਕੁ ਜੀਵੈ ਦੇਖਿ ਹਰਿ ਇਕ ਨਿਮਖ ਘੜੀ ਮੁਖਿ ਲਾਗੁ ॥੧॥ ਮਃ ੩ ॥ ਬਿਲਾਵਲੁ ਤਬ ਹੀ

ਕੀਜੀਐ ਜਬ ਮੁਖਿ ਹੋਵੈ ਨਾਮੁ ॥ ਰਾਗ ਨਾਦ ਸਬਦਿ ਸੋਹਣੇ ਜਾ ਲਾਗੈ ਸਹਜਿ ਧਿਆਨੁ ॥ ਰਾਗ ਨਾਦ ਛੋਡਿ ਹਰਿ

ਸੇਵੀਐ ਤਾ ਦਰਗਹ ਪਾਈਐ ਮਾਨੁ ॥ ਨਾਨਕ ਗੁਰਮੁਖਿ ਬ੍ਰਹਮੁ ਬੀਚਾਰੀਐ ਚੂਕੈ ਮਨਿ ਅਭਿਮਾਨੁ ॥੨॥ ਪਉੜੀ ॥

ਤੂ ਹਰਿ ਪ੍ਰਭੁ ਆਪਿ ਅਗੰਮੁ ਹੈ ਸਭਿ ਤੁਧੁ ਉਪਾਇਆ ॥ ਤੂ ਆਪੇ ਆਪਿ ਵਰਤਦਾ ਸਭੁ ਜਗਤੁ ਸਬਾਇਆ ॥ ਤੁਧੁ

ਆਪੇ ਤਾੜੀ ਲਾਈਐ ਆਪੇ ਗੁਣ ਗਾਇਆ ॥ ਹਰਿ ਧਿਆਵਹੁ ਭਗਤਹੁ ਦਿਨਸੁ ਰਾਤਿ ਅੰਤਿ ਲਏ ਛਡਾਇਆ ॥

ਜਿਨਿ ਸੇਵਿਆ ਤਿਨਿ ਸੁਖੁ ਪਾਇਆ ਹਰਿ ਨਾਮਿ ਸਮਾਇਆ ॥੧॥ ਸਲੋਕ ਮਃ ੩ ॥ ਦੂਜੈ ਭਾਇ ਬਿਲਾਵਲੁ ਨ

ਹੋਵਈ ਮਨਮੁਖਿ ਥਾਇ ਨ ਪਾਇ ॥ ਪਾਖੰਡਿ ਭਗਤਿ ਨ ਹੋਵਈ ਪਾਰਬ੍ਰਹਮੁ ਨ ਪਾਇਆ ਜਾਇ ॥ ਮਨਹਠਿ ਕਰਮ

ਕਮਾਵਣੇ ਥਾਇ ਨ ਕੋਈ ਪਾਇ ॥ ਨਾਨਕ ਗੁਰਮੁਖਿ ਆਪੁ ਬੀਚਾਰੀਐ ਵਿਚਹੁ ਆਪੁ ਗਵਾਇ ॥ ਆਪੇ ਆਪਿ

ਪਾਰਬ੍ਰਹਮੁ ਹੈ ਪਾਰਬ੍ਰਹਮੁ ਵਸਿਆ ਮਨਿ ਆਇ ॥ ਜੰਮਣੁ ਮਰਣਾ ਕਟਿਆ ਜੋਤੀ ਜੋਤਿ ਮਿਲਾਇ ॥੧॥ ਮਃ ੩ ॥

ਬਿਲਾਵਲੁ ਕਰਿਹੁ ਤੁਮੑ ਪਿਆਰਿਹੋ ਏਕਸੁ ਸਿਉ ਲਿਵ ਲਾਇ ॥ ਜਨਮ ਮਰਣ ਦੁਖੁ ਕਟੀਐ ਸਚੇ ਰਹੈ ਸਮਾਇ ॥

ਸਦਾ ਬਿਲਾਵਲੁ ਅਨੰਦੁ ਹੈ ਜੇ ਚਲਹਿ ਸਤਿਗੁਰ ਭਾਇ ॥ ਸਤਸੰਗਤੀ ਬਹਿ ਭਾਉ ਕਰਿ ਸਦਾ ਹਰਿ ਕੇ ਗੁਣ ਗਾਇ

॥ ਨਾਨਕ ਸੇ ਜਨ ਸੋਹਣੇ ਜਿ ਗੁਰਮੁਖਿ ਮੇਲਿ ਮਿਲਾਇ ॥੨॥ ਪਉੜੀ ॥ ਸਭਨਾ ਜੀਆ ਵਿਚਿ ਹਰਿ ਆਪਿ ਸੋ

ਭਗਤਾ ਕਾ ਮਿਤੁ ਹਰਿ ॥ ਸਭੁ ਕੋਈ ਹਰਿ ਕੈ ਵਸਿ ਭਗਤਾ ਕੈ ਅਨੰਦੁ ਘਰਿ ॥ ਹਰਿ ਭਗਤਾ ਕਾ ਮੇਲੀ ਸਰਬਤ ਸਉ

ਨਿਸੁਲ ਜਨ ਟੰਗ ਧਰਿ ॥ ਹਰਿ ਸਭਨਾ ਕਾ ਹੈ ਖਸਮੁ ਸੋ ਭਗਤ ਜਨ ਚਿਤਿ ਕਰਿ ॥ ਤੁਧੁ ਅਪੜਿ ਕੋਇ ਨ ਸਕੈ ਸਭ

ਝਖਿ ਝਖਿ ਪਵੈ ਝੜਿ ॥੨॥ ਸਲੋਕ ਮਃ ੩ ॥ ਬ੍ਰਹਮੁ ਬਿੰਦਹਿ ਤੇ ਬ੍ਰਾਹਮਣਾ ਜੇ ਚਲਹਿ ਸਤਿਗੁਰ ਭਾਇ ॥ ਜਿਨ ਕੈ

ਹਿਰਦੈ ਹਰਿ ਵਸੈ ਹਉਮੈ ਰੋਗੁ ਗਵਾਇ ॥ ਗੁਣ ਰਵਹਿ ਗੁਣ ਸੰਗ੍ਰਹਹਿ ਜੋਤੀ ਜੋਤਿ ਮਿਲਾਇ ॥ ਇਸੁ ਜੁਗ ਮਹਿ

ਵਿਰਲੇ ਬ੍ਰਾਹਮਣ ਬ੍ਰਹਮੁ ਬਿੰਦਹਿ ਚਿਤੁ ਲਾਇ ॥ ਨਾਨਕ ਜਿਨੑ ਕਉ ਨਦਰਿ ਕਰੇ ਹਰਿ ਸਚਾ ਸੇ ਨਾਮਿ ਰਹੇ

ਲਿਵ ਲਾਇ ॥੧॥ ਮਃ ੩ ॥ ਸਤਿਗੁਰ ਕੀ ਸੇਵ ਨ ਕੀਤੀਆ ਸਬਦਿ ਨ ਲਗੋ ਭਾਉ ॥ ਹਉਮੈ ਰੋਗੁ ਕਮਾਵਣਾ ਅਤਿ

ਦੀਰਘੁ ਬਹੁ ਸੁਆਉ ॥ ਮਨਹਠਿ ਕਰਮ ਕਮਾਵਣੇ ਫਿਰਿ ਫਿਰਿ ਜੋਨੀ ਪਾਇ ॥ ਗੁਰਮੁਖਿ ਜਨਮੁ ਸਫਲੁ ਹੈ ਜਿਸ ਨੋ

ਆਪੇ ਲਏ ਮਿਲਾਇ ॥ ਨਾਨਕ ਨਦਰੀ ਨਦਰਿ ਕਰੇ ਤਾ ਨਾਮ ਧਨੁ ਪਲੈ ਪਾਇ ॥੨॥ ਪਉੜੀ ॥ ਸਭ ਵਡਿਆਈਆ

ਹਰਿ ਨਾਮ ਵਿਚਿ ਹਰਿ ਗੁਰਮੁਖਿ ਧਿਆਈਐ ॥ ਜਿ ਵਸਤੁ ਮੰਗੀਐ ਸਾਈ ਪਾਈਐ ਜੇ ਨਾਮਿ ਚਿਤੁ ਲਾਈਐ ॥

ਗੁਹਜ ਗਲ ਜੀਅ ਕੀ ਕੀਚੈ ਸਤਿਗੁਰੂ ਪਾਸਿ ਤਾ ਸਰਬ ਸੁਖੁ ਪਾਈਐ ॥ ਗੁਰੁ ਪੂਰਾ ਹਰਿ ਉਪਦੇਸੁ ਦੇਇ ਸਭ ਭੁਖ

ਲਹਿ ਜਾਈਐ ॥ ਜਿਸੁ ਪੂਰਬਿ ਹੋਵੈ ਲਿਖਿਆ ਸੋ ਹਰਿ ਗੁਣ ਗਾਈਐ ॥੩॥ ਸਲੋਕ ਮਃ ੩ ॥ ਸਤਿਗੁਰ ਤੇ ਖਾਲੀ

ਕੋ ਨਹੀ ਮੇਰੈ ਪ੍ਰਭਿ ਮੇਲਿ ਮਿਲਾਏ ॥ ਸਤਿਗੁਰ ਕਾ ਦਰਸਨੁ ਸਫਲੁ ਹੈ ਜੇਹਾ ਕੋ ਇਛੇ ਤੇਹਾ ਫਲੁ ਪਾਏ ॥ ਗੁਰ ਕਾ

ਸਬਦੁ ਅੰਮ੍ਰਿਤੁ ਹੈ ਸਭ ਤ੍ਰਿਸਨਾ ਭੁਖ ਗਵਾਏ ॥ ਹਰਿ ਰਸੁ ਪੀ ਸੰਤੋਖੁ ਹੋਆ ਸਚੁ ਵਸਿਆ ਮਨਿ ਆਏ ॥ ਸਚੁ

ਧਿਆਇ ਅਮਰਾ ਪਦੁ ਪਾਇਆ ਅਨਹਦ ਸਬਦ ਵਜਾਏ ॥ ਸਚੋ ਦਹ ਦਿਸਿ ਪਸਰਿਆ ਗੁਰ ਕੈ ਸਹਜਿ ਸੁਭਾਏ ॥

ਨਾਨਕ ਜਿਨ ਅੰਦਰਿ ਸਚੁ ਹੈ ਸੇ ਜਨ ਛਪਹਿ ਨ ਕਿਸੈ ਦੇ ਛਪਾਏ ॥੧॥ ਮਃ ੩ ॥ ਗੁਰ ਸੇਵਾ ਤੇ ਹਰਿ ਪਾਈਐ

ਜਾ ਕਉ ਨਦਰਿ ਕਰੇਇ ॥ ਮਾਨਸ ਤੇ ਦੇਵਤੇ ਭਏ ਸਚੀ ਭਗਤਿ ਜਿਸੁ ਦੇਇ ॥ ਹਉਮੈ ਮਾਰਿ ਮਿਲਾਇਅਨੁ ਗੁਰ ਕੈ

ਸਬਦਿ ਸੁਚੇਇ ॥ ਨਾਨਕ ਸਹਜੇ ਮਿਲਿ ਰਹੇ ਨਾਮੁ ਵਡਿਆਈ ਦੇਇ ॥੨॥ ਪਉੜੀ ॥ ਗੁਰ ਸਤਿਗੁਰ ਵਿਚਿ ਨਾਵੈ

ਕੀ ਵਡੀ ਵਡਿਆਈ ਹਰਿ ਕਰਤੈ ਆਪਿ ਵਧਾਈ ॥ ਸੇਵਕ ਸਿਖ ਸਭਿ ਵੇਖਿ ਵੇਖਿ ਜੀਵਨਿੑ ਓਨਾੑ ਅੰਦਰਿ ਹਿਰਦੈ

ਭਾਈ ॥ ਨਿੰਦਕ ਦੁਸਟ ਵਡਿਆਈ ਵੇਖਿ ਨ ਸਕਨਿ ਓਨਾੑ ਪਰਾਇਆ ਭਲਾ ਨ ਸੁਖਾਈ ॥ ਕਿਆ ਹੋਵੈ ਕਿਸ ਹੀ

ਕੀ ਝਖ ਮਾਰੀ ਜਾ ਸਚੇ ਸਿਉ ਬਣਿ ਆਈ ॥ ਜਿ ਗਲ ਕਰਤੇ ਭਾਵੈ ਸਾ ਨਿਤ ਨਿਤ ਚੜੈ ਸਵਾਈ ਸਭ ਝਖਿ ਝਖਿ

ਮਰੈ ਲੋਕਾਈ ॥੪॥ ਸਲੋਕ ਮਃ ੩ ॥ ਧ੍ਰਿਗੁ ਏਹ ਆਸਾ ਦੂਜੇ ਭਾਵ ਕੀ ਜੋ ਮੋਹਿ ਮਾਇਆ ਚਿਤੁ ਲਾਏ ॥ ਹਰਿ ਸੁਖੁ

ਪਲੑਰਿ ਤਿਆਗਿਆ ਨਾਮੁ ਵਿਸਾਰਿ ਦੁਖੁ ਪਾਏ ॥ ਮਨਮੁਖ ਅਗਿਆਨੀ ਅੰਧੁਲੇ ਜਨਮਿ ਮਰਹਿ ਫਿਰਿ ਆਵੈ ਜਾਏ

॥ ਕਾਰਜ ਸਿਧਿ ਨ ਹੋਵਨੀ ਅੰਤਿ ਗਇਆ ਪਛੁਤਾਏ ॥ ਜਿਸੁ ਕਰਮੁ ਹੋਵੈ ਤਿਸੁ ਸਤਿਗੁਰੁ ਮਿਲੈ ਸੋ ਹਰਿ ਹਰਿ ਨਾਮੁ

ਧਿਆਏ ॥ ਨਾਮਿ ਰਤੇ ਜਨ ਸਦਾ ਸੁਖੁ ਪਾਇਨਿੑ ਜਨ ਨਾਨਕ ਤਿਨ ਬਲਿ ਜਾਏ ॥੧॥ ਮਃ ੩ ॥ ਆਸਾ ਮਨਸਾ

ਜਗਿ ਮੋਹਣੀ ਜਿਨਿ ਮੋਹਿਆ ਸੰਸਾਰੁ ॥ ਸਭੁ ਕੋ ਜਮ ਕੇ ਚੀਰੇ ਵਿਚਿ ਹੈ ਜੇਤਾ ਸਭੁ ਆਕਾਰੁ ॥ ਹੁਕਮੀ ਹੀ ਜਮੁ

ਲਗਦਾ ਸੋ ਉਬਰੈ ਜਿਸੁ ਬਖਸੈ ਕਰਤਾਰੁ ॥ ਨਾਨਕ ਗੁਰ ਪਰਸਾਦੀ ਏਹੁ ਮਨੁ ਤਾਂ ਤਰੈ ਜਾ ਛੋਡੈ ਅਹੰਕਾਰੁ ॥ ਆਸਾ

ਮਨਸਾ ਮਾਰੇ ਨਿਰਾਸੁ ਹੋਇ ਗੁਰ ਸਬਦੀ ਵੀਚਾਰੁ ॥੨॥ ਪਉੜੀ ॥ ਜਿਥੈ ਜਾਈਐ ਜਗਤ ਮਹਿ ਤਿਥੈ ਹਰਿ ਸਾਈ ॥

ਅਗੈ ਸਭੁ ਆਪੇ ਵਰਤਦਾ ਹਰਿ ਸਚਾ ਨਿਆਈ ॥ ਕੂੜਿਆਰਾ ਕੇ ਮੁਹ ਫਿਟਕੀਅਹਿ ਸਚੁ ਭਗਤਿ ਵਡਿਆਈ ॥ ਸਚੁ

ਸਾਹਿਬੁ ਸਚਾ ਨਿਆਉ ਹੈ ਸਿਰਿ ਨਿੰਦਕ ਛਾਈ ॥ ਜਨ ਨਾਨਕ ਸਚੁ ਅਰਾਧਿਆ ਗੁਰਮੁਖਿ ਸੁਖੁ ਪਾਈ ॥੫॥

ਸਲੋਕ ਮਃ ੩ ॥ ਪੂਰੈ ਭਾਗਿ ਸਤਿਗੁਰੁ ਪਾਈਐ ਜੇ ਹਰਿ ਪ੍ਰਭੁ ਬਖਸ ਕਰੇਇ ॥ ਓਪਾਵਾ ਸਿਰਿ ਓਪਾਉ ਹੈ ਨਾਉ

ਪਰਾਪਤਿ ਹੋਇ ॥ ਅੰਦਰੁ ਸੀਤਲੁ ਸਾਂਤਿ ਹੈ ਹਿਰਦੈ ਸਦਾ ਸੁਖੁ ਹੋਇ ॥ ਅੰਮ੍ਰਿਤੁ ਖਾਣਾ ਪੈਨੑਣਾ ਨਾਨਕ ਨਾਇ

ਵਡਿਆਈ ਹੋਇ ॥੧॥ ਮਃ ੩ ॥ ਏ ਮਨ ਗੁਰ ਕੀ ਸਿਖ ਸੁਣਿ ਪਾਇਹਿ ਗੁਣੀ ਨਿਧਾਨੁ ॥ ਸੁਖਦਾਤਾ ਤੇਰੈ ਮਨਿ ਵਸੈ

ਹਉਮੈ ਜਾਇ ਅਭਿਮਾਨੁ ॥ ਨਾਨਕ ਨਦਰੀ ਪਾਈਐ ਅੰਮ੍ਰਿਤੁ ਗੁਣੀ ਨਿਧਾਨੁ ॥੨॥ ਪਉੜੀ ॥ ਜਿਤਨੇ ਪਾਤਿਸਾਹ

ਸਾਹ ਰਾਜੇ ਖਾਨ ਉਮਰਾਵ ਸਿਕਦਾਰ ਹਹਿ ਤਿਤਨੇ ਸਭਿ ਹਰਿ ਕੇ ਕੀਏ ॥ ਜੋ ਕਿਛੁ ਹਰਿ ਕਰਾਵੈ ਸੁ ਓਇ ਕਰਹਿ

ਸਭਿ ਹਰਿ ਕੇ ਅਰਥੀਏ ॥ ਸੋ ਐਸਾ ਹਰਿ ਸਭਨਾ ਕਾ ਪ੍ਰਭੁ ਸਤਿਗੁਰ ਕੈ ਵਲਿ ਹੈ ਤਿਨਿ ਸਭਿ ਵਰਨ ਚਾਰੇ ਖਾਣੀ

ਸਭ ਸ੍ਰਿਸਟਿ ਗੋਲੇ ਕਰਿ ਸਤਿਗੁਰ ਅਗੈ ਕਾਰ ਕਮਾਵਣ ਕਉ ਦੀਏ ॥ ਹਰਿ ਸੇਵੇ ਕੀ ਐਸੀ ਵਡਿਆਈ ਦੇਖਹੁ ਹਰਿ

ਸੰਤਹੁ ਜਿਨਿ ਵਿਚਹੁ ਕਾਇਆ ਨਗਰੀ ਦੁਸਮਨ ਦੂਤ ਸਭਿ ਮਾਰਿ ਕਢੀਏ ॥ ਹਰਿ ਹਰਿ ਕਿਰਪਾਲੁ ਹੋਆ ਭਗਤ ਜਨਾ

ਉਪਰਿ ਹਰਿ ਆਪਣੀ ਕਿਰਪਾ ਕਰਿ ਹਰਿ ਆਪਿ ਰਖਿ ਲੀਏ ॥੬॥ ਸਲੋਕ ਮਃ ੩ ॥ ਅੰਦਰਿ ਕਪਟੁ ਸਦਾ ਦੁਖੁ ਹੈ

ਮਨਮੁਖ ਧਿਆਨੁ ਨ ਲਾਗੈ ॥ ਦੁਖ ਵਿਚਿ ਕਾਰ ਕਮਾਵਣੀ ਦੁਖੁ ਵਰਤੈ ਦੁਖੁ ਆਗੈ ॥ ਕਰਮੀ ਸਤਿਗੁਰੁ ਭੇਟੀਐ ਤਾ

ਸਚਿ ਨਾਮਿ ਲਿਵ ਲਾਗੈ ॥ ਨਾਨਕ ਸਹਜੇ ਸੁਖੁ ਹੋਇ ਅੰਦਰਹੁ ਭ੍ਰਮੁ ਭਉ ਭਾਗੈ ॥੧॥ ਮਃ ੩ ॥ ਗੁਰਮੁਖਿ ਸਦਾ

ਹਰਿ ਰੰਗੁ ਹੈ ਹਰਿ ਕਾ ਨਾਉ ਮਨਿ ਭਾਇਆ ॥ ਗੁਰਮੁਖਿ ਵੇਖਣੁ ਬੋਲਣਾ ਨਾਮੁ ਜਪਤ ਸੁਖੁ ਪਾਇਆ ॥ ਨਾਨਕ

ਗੁਰਮੁਖਿ ਗਿਆਨੁ ਪ੍ਰਗਾਸਿਆ ਤਿਮਰ ਅਗਿਆਨੁ ਅੰਧੇਰੁ ਚੁਕਾਇਆ ॥੨॥ ਮਃ ੩ ॥ ਮਨਮੁਖ ਮੈਲੇ ਮਰਹਿ

ਗਵਾਰ ॥ ਗੁਰਮੁਖਿ ਨਿਰਮਲ ਹਰਿ ਰਾਖਿਆ ਉਰ ਧਾਰਿ ॥ ਭਨਤਿ ਨਾਨਕੁ ਸੁਣਹੁ ਜਨ ਭਾਈ ॥ ਸਤਿਗੁਰੁ ਸੇਵਿਹੁ

ਹਉਮੈ ਮਲੁ ਜਾਈ ॥ ਅੰਦਰਿ ਸੰਸਾ ਦੂਖੁ ਵਿਆਪੇ ਸਿਰਿ ਧੰਧਾ ਨਿਤ ਮਾਰ ॥ ਦੂਜੈ ਭਾਇ ਸੂਤੇ ਕਬਹੁ ਨ ਜਾਗਹਿ

ਮਾਇਆ ਮੋਹ ਪਿਆਰ ॥ ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਬੀਚਾਰ ॥ ਹਰਿ ਨਾਮੁ ਨ

ਭਾਇਆ ਬਿਰਥਾ ਜਨਮੁ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੩॥ ਪਉੜੀ ॥ ਜਿਸ ਨੋ ਹਰਿ ਭਗਤਿ ਸਚੁ

ਬਖਸੀਅਨੁ ਸੋ ਸਚਾ ਸਾਹੁ ॥ ਤਿਸ ਕੀ ਮੁਹਤਾਜੀ ਲੋਕੁ ਕਢਦਾ ਹੋਰਤੁ ਹਟਿ ਨ ਵਥੁ ਨ ਵੇਸਾਹੁ ॥ ਭਗਤ ਜਨਾ ਕਉ

ਸਨਮੁਖੁ ਹੋਵੈ ਸੁ ਹਰਿ ਰਾਸਿ ਲਏ ਵੇਮੁਖ ਭਸੁ ਪਾਹੁ ॥ ਹਰਿ ਕੇ ਨਾਮ ਕੇ ਵਾਪਾਰੀ ਹਰਿ ਭਗਤ ਹਹਿ ਜਮੁ ਜਾਗਾਤੀ

ਤਿਨਾ ਨੇੜਿ ਨ ਜਾਹੁ ॥ ਜਨ ਨਾਨਕਿ ਹਰਿ ਨਾਮ ਧਨੁ ਲਦਿਆ ਸਦਾ ਵੇਪਰਵਾਹੁ ॥੭॥ ਸਲੋਕ ਮਃ ੩ ॥ ਇਸੁ

ਜੁਗ ਮਹਿ ਭਗਤੀ ਹਰਿ ਧਨੁ ਖਟਿਆ ਹੋਰੁ ਸਭੁ ਜਗਤੁ ਭਰਮਿ ਭੁਲਾਇਆ ॥ ਗੁਰ ਪਰਸਾਦੀ ਨਾਮੁ ਮਨਿ ਵਸਿਆ

ਅਨਦਿਨੁ ਨਾਮੁ ਧਿਆਇਆ ॥ ਬਿਖਿਆ ਮਾਹਿ ਉਦਾਸ ਹੈ ਹਉਮੈ ਸਬਦਿ ਜਲਾਇਆ ॥ ਆਪਿ ਤਰਿਆ ਕੁਲ

ਉਧਰੇ ਧੰਨੁ ਜਣੇਦੀ ਮਾਇਆ ॥ ਸਦਾ ਸਹਜੁ ਸੁਖੁ ਮਨਿ ਵਸਿਆ ਸਚੇ ਸਿਉ ਲਿਵ ਲਾਇਆ ॥ ਬ੍ਰਹਮਾ ਬਿਸਨੁ

ਮਹਾਦੇਉ ਤ੍ਰੈ ਗੁਣ ਭੁਲੇ ਹਉਮੈ ਮੋਹੁ ਵਧਾਇਆ ॥ ਪੰਡਿਤ ਪੜਿ ਪੜਿ ਮੋਨੀ ਭੁਲੇ ਦੂਜੈ ਭਾਇ ਚਿਤੁ ਲਾਇਆ ॥

ਜੋਗੀ ਜੰਗਮ ਸੰਨਿਆਸੀ ਭੁਲੇ ਵਿਣੁ ਗੁਰ ਤਤੁ ਨ ਪਾਇਆ ॥ ਮਨਮੁਖ ਦੁਖੀਏ ਸਦਾ ਭ੍ਰਮਿ ਭੁਲੇ ਤਿਨੀੑ ਬਿਰਥਾ

ਜਨਮੁ ਗਵਾਇਆ ॥ ਨਾਨਕ ਨਾਮਿ ਰਤੇ ਸੇਈ ਜਨ ਸਮਧੇ ਜਿ ਆਪੇ ਬਖਸਿ ਮਿਲਾਇਆ ॥੧॥ ਮਃ ੩ ॥ ਨਾਨਕ

ਸੋ ਸਾਲਾਹੀਐ ਜਿਸੁ ਵਸਿ ਸਭੁ ਕਿਛੁ ਹੋਇ ॥ ਤਿਸਹਿ ਸਰੇਵਹੁ ਪ੍ਰਾਣੀਹੋ ਤਿਸੁ ਬਿਨੁ ਅਵਰੁ ਨ ਕੋਇ ॥ ਗੁਰਮੁਖਿ

ਅੰਤਰਿ ਮਨਿ ਵਸੈ ਸਦਾ ਸਦਾ ਸੁਖੁ ਹੋਇ ॥੨॥ ਪਉੜੀ ॥ ਜਿਨੀ ਗੁਰਮੁਖਿ ਹਰਿ ਨਾਮ ਧਨੁ ਨ ਖਟਿਓ ਸੇ ਦੇਵਾਲੀਏ

ਜੁਗ ਮਾਹਿ ॥ ਓਇ ਮੰਗਦੇ ਫਿਰਹਿ ਸਭ ਜਗਤ ਮਹਿ ਕੋਈ ਮੁਹਿ ਥੁਕ ਨ ਤਿਨ ਕਉ ਪਾਹਿ ॥ ਪਰਾਈ ਬਖੀਲੀ

ਕਰਹਿ ਆਪਣੀ ਪਰਤੀਤਿ ਖੋਵਨਿ ਸਗਵਾ ਭੀ ਆਪੁ ਲਖਾਹਿ ॥ ਜਿਸੁ ਧਨ ਕਾਰਣਿ ਚੁਗਲੀ ਕਰਹਿ ਸੋ ਧਨੁ

ਚੁਗਲੀ ਹਥਿ ਨ ਆਵੈ ਓਇ ਭਾਵੈ ਤਿਥੈ ਜਾਹਿ ॥ ਗੁਰਮੁਖਿ ਸੇਵਕ ਭਾਇ ਹਰਿ ਧਨੁ ਮਿਲੈ ਤਿਥਹੁ ਕਰਮਹੀਣ ਲੈ

ਨ ਸਕਹਿ ਹੋਰ ਥੈ ਦੇਸ ਦਿਸੰਤਰਿ ਹਰਿ ਧਨੁ ਨਾਹਿ ॥੮॥ ਸਲੋਕ ਮਃ ੩ ॥ ਗੁਰਮੁਖਿ ਸੰਸਾ ਮੂਲਿ ਨ ਹੋਵਈ ਚਿੰਤਾ

ਵਿਚਹੁ ਜਾਇ ॥ ਜੋ ਕਿਛੁ ਹੋਇ ਸੁ ਸਹਜੇ ਹੋਇ ਕਹਣਾ ਕਿਛੂ ਨ ਜਾਇ ॥ ਨਾਨਕ ਤਿਨ ਕਾ ਆਖਿਆ ਆਪਿ ਸੁਣੇ

ਜਿ ਲਇਅਨੁ ਪੰਨੈ ਪਾਇ ॥੧॥ ਮਃ ੩ ॥ ਕਾਲੁ ਮਾਰਿ ਮਨਸਾ ਮਨਹਿ ਸਮਾਣੀ ਅੰਤਰਿ ਨਿਰਮਲੁ ਨਾਉ ॥

ਅਨਦਿਨੁ ਜਾਗੈ ਕਦੇ ਨ ਸੋਵੈ ਸਹਜੇ ਅੰਮ੍ਰਿਤੁ ਪਿਆਉ ॥ ਮੀਠਾ ਬੋਲੇ ਅੰਮ੍ਰਿਤ ਬਾਣੀ ਅਨਦਿਨੁ ਹਰਿ ਗੁਣ ਗਾਉ

॥ ਨਿਜ ਘਰਿ ਵਾਸਾ ਸਦਾ ਸੋਹਦੇ ਨਾਨਕ ਤਿਨ ਮਿਲਿਆ ਸੁਖੁ ਪਾਉ ॥੨॥ ਪਉੜੀ ॥ ਹਰਿ ਧਨੁ ਰਤਨ ਜਵੇਹਰੀ

ਸੋ ਗੁਰਿ ਹਰਿ ਧਨੁ ਹਰਿ ਪਾਸਹੁ ਦੇਵਾਇਆ ॥ ਜੇ ਕਿਸੈ ਕਿਹੁ ਦਿਸਿ ਆਵੈ ਤਾ ਕੋਈ ਕਿਹੁ ਮੰਗਿ ਲਏ ਅਕੈ ਕੋਈ

ਕਿਹੁ ਦੇਵਾਏ ਏਹੁ ਹਰਿ ਧਨੁ ਜੋਰਿ ਕੀਤੈ ਕਿਸੈ ਨਾਲਿ ਨ ਜਾਇ ਵੰਡਾਇਆ ॥ ਜਿਸ ਨੋ ਸਤਿਗੁਰ ਨਾਲਿ ਹਰਿ ਸਰਧਾ

ਲਾਏ ਤਿਸੁ ਹਰਿ ਧਨ ਕੀ ਵੰਡ ਹਥਿ ਆਵੈ ਜਿਸ ਨੋ ਕਰਤੈ ਧੁਰਿ ਲਿਖਿ ਪਾਇਆ ॥ ਇਸੁ ਹਰਿ ਧਨ ਕਾ ਕੋਈ

ਸਰੀਕੁ ਨਾਹੀ ਕਿਸੈ ਕਾ ਖਤੁ ਨਾਹੀ ਕਿਸੈ ਕੈ ਸੀਵ ਬੰਨੈ ਰੋਲੁ ਨਾਹੀ ਜੇ ਕੋ ਹਰਿ ਧਨ ਕੀ ਬਖੀਲੀ ਕਰੇ ਤਿਸ ਕਾ

ਮੁਹੁ ਹਰਿ ਚਹੁ ਕੁੰਡਾ ਵਿਚਿ ਕਾਲਾ ਕਰਾਇਆ ॥ ਹਰਿ ਕੇ ਦਿਤੇ ਨਾਲਿ ਕਿਸੈ ਜੋਰੁ ਬਖੀਲੀ ਨ ਚਲਈ ਦਿਹੁ ਦਿਹੁ

ਨਿਤ ਨਿਤ ਚੜੈ ਸਵਾਇਆ ॥੯॥ ਸਲੋਕ ਮਃ ੩ ॥ ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥ ਜਿਤੁ

ਦੁਆਰੈ ਉਬਰੈ ਤਿਤੈ ਲੈਹੁ ਉਬਾਰਿ ॥ ਸਤਿਗੁਰਿ ਸੁਖੁ ਵੇਖਾਲਿਆ ਸਚਾ ਸਬਦੁ ਬੀਚਾਰਿ ॥ ਨਾਨਕ ਅਵਰੁ ਨ

ਸੁਝਈ ਹਰਿ ਬਿਨੁ ਬਖਸਣਹਾਰੁ ॥੧॥ ਮਃ ੩ ॥ ਹਉਮੈ ਮਾਇਆ ਮੋਹਣੀ ਦੂਜੈ ਲਗੈ ਜਾਇ ॥ ਨਾ ਇਹ ਮਾਰੀ ਨ

ਮਰੈ ਨਾ ਇਹ ਹਟਿ ਵਿਕਾਇ ॥ ਗੁਰ ਕੈ ਸਬਦਿ ਪਰਜਾਲੀਐ ਤਾ ਇਹ ਵਿਚਹੁ ਜਾਇ ॥ ਤਨੁ ਮਨੁ ਹੋਵੈ ਉਜਲਾ

ਨਾਮੁ ਵਸੈ ਮਨਿ ਆਇ ॥ ਨਾਨਕ ਮਾਇਆ ਕਾ ਮਾਰਣੁ ਸਬਦੁ ਹੈ ਗੁਰਮੁਖਿ ਪਾਇਆ ਜਾਇ ॥੨॥ ਪਉੜੀ ॥

ਸਤਿਗੁਰ ਕੀ ਵਡਿਆਈ ਸਤਿਗੁਰਿ ਦਿਤੀ ਧੁਰਹੁ ਹੁਕਮੁ ਬੁਝਿ ਨੀਸਾਣੁ ॥ ਪੁਤੀ ਭਾਤੀਈ ਜਾਵਾਈ ਸਕੀ ਅਗਹੁ

ਪਿਛਹੁ ਟੋਲਿ ਡਿਠਾ ਲਾਹਿਓਨੁ ਸਭਨਾ ਕਾ ਅਭਿਮਾਨੁ ॥ ਜਿਥੈ ਕੋ ਵੇਖੈ ਤਿਥੈ ਮੇਰਾ ਸਤਿਗੁਰੂ ਹਰਿ ਬਖਸਿਓਸੁ ਸਭੁ

ਜਹਾਨੁ ॥ ਜਿ ਸਤਿਗੁਰ ਨੋ ਮਿਲਿ ਮੰਨੇ ਸੁ ਹਲਤਿ ਪਲਤਿ ਸਿਝੈ ਜਿ ਵੇਮੁਖੁ ਹੋਵੈ ਸੁ ਫਿਰੈ ਭਰਿਸਟ ਥਾਨੁ ॥

ਜਨ ਨਾਨਕ ਕੈ ਵਲਿ ਹੋਆ ਮੇਰਾ ਸੁਆਮੀ ਹਰਿ ਸਜਣ ਪੁਰਖੁ ਸੁਜਾਨੁ ॥ ਪਉਦੀ ਭਿਤਿ ਦੇਖਿ ਕੈ ਸਭਿ ਆਇ ਪਏ

ਸਤਿਗੁਰ ਕੀ ਪੈਰੀ ਲਾਹਿਓਨੁ ਸਭਨਾ ਕਿਅਹੁ ਮਨਹੁ ਗੁਮਾਨੁ ॥੧੦॥ ਸਲੋਕ ਮਃ ੧ ॥ ਕੋਈ ਵਾਹੇ ਕੋ ਲੁਣੈ ਕੋ

ਪਾਏ ਖਲਿਹਾਨਿ ॥ ਨਾਨਕ ਏਵ ਨ ਜਾਪਈ ਕੋਈ ਖਾਇ ਨਿਦਾਨਿ ॥੧॥ ਮਃ ੧ ॥ ਜਿਸੁ ਮਨਿ ਵਸਿਆ ਤਰਿਆ ਸੋਇ

॥ ਨਾਨਕ ਜੋ ਭਾਵੈ ਸੋ ਹੋਇ ॥੨॥ ਪਉੜੀ ॥ ਪਾਰਬ੍ਰਹਮਿ ਦਇਆਲਿ ਸਾਗਰੁ ਤਾਰਿਆ ॥ ਗੁਰਿ ਪੂਰੈ ਮਿਹਰਵਾਨਿ

ਭਰਮੁ ਭਉ ਮਾਰਿਆ ॥ ਕਾਮ ਕ੍ਰੋਧੁ ਬਿਕਰਾਲੁ ਦੂਤ ਸਭਿ ਹਾਰਿਆ ॥ ਅੰਮ੍ਰਿਤ ਨਾਮੁ ਨਿਧਾਨੁ ਕੰਠਿ ਉਰਿ ਧਾਰਿਆ

॥ ਨਾਨਕ ਸਾਧੂ ਸੰਗਿ ਜਨਮੁ ਮਰਣੁ ਸਵਾਰਿਆ ॥੧੧॥ ਸਲੋਕ ਮਃ ੩ ॥ ਜਿਨੀੑ ਨਾਮੁ ਵਿਸਾਰਿਆ ਕੂੜੇ ਕਹਣ

ਕਹੰਨਿੑ ॥ ਪੰਚ ਚੋਰ ਤਿਨਾ ਘਰੁ ਮੁਹਨਿੑ ਹਉਮੈ ਅੰਦਰਿ ਸੰਨਿੑ ॥ ਸਾਕਤ ਮੁਠੇ ਦੁਰਮਤੀ ਹਰਿ ਰਸੁ ਨ ਜਾਣੰਨਿੑ ॥

ਜਿਨੀੑ ਅੰਮ੍ਰਿਤੁ ਭਰਮਿ ਲੁਟਾਇਆ ਬਿਖੁ ਸਿਉ ਰਚਹਿ ਰਚੰਨਿੑ ॥ ਦੁਸਟਾ ਸੇਤੀ ਪਿਰਹੜੀ ਜਨ ਸਿਉ ਵਾਦੁ ਕਰੰਨਿੑ

॥ ਨਾਨਕ ਸਾਕਤ ਨਰਕ ਮਹਿ ਜਮਿ ਬਧੇ ਦੁਖ ਸਹੰਨਿੑ ॥ ਪਇਐ ਕਿਰਤਿ ਕਮਾਵਦੇ ਜਿਵ ਰਾਖਹਿ ਤਿਵੈ ਰਹੰਨਿੑ

॥੧॥ ਮਃ ੩ ॥ ਜਿਨੀੑ ਸਤਿਗੁਰੁ ਸੇਵਿਆ ਤਾਣੁ ਨਿਤਾਣੇ ਤਿਸੁ ॥ ਸਾਸਿ ਗਿਰਾਸਿ ਸਦਾ ਮਨਿ ਵਸੈ ਜਮੁ ਜੋਹਿ ਨ

ਸਕੈ ਤਿਸੁ ॥ ਹਿਰਦੈ ਹਰਿ ਹਰਿ ਨਾਮ ਰਸੁ ਕਵਲਾ ਸੇਵਕਿ ਤਿਸੁ ॥ ਹਰਿ ਦਾਸਾ ਕਾ ਦਾਸੁ ਹੋਇ ਪਰਮ ਪਦਾਰਥੁ

ਤਿਸੁ ॥ ਨਾਨਕ ਮਨਿ ਤਨਿ ਜਿਸੁ ਪ੍ਰਭੁ ਵਸੈ ਹਉ ਸਦ ਕੁਰਬਾਣੈ ਤਿਸੁ ॥ ਜਿਨੑ ਕਉ ਪੂਰਬਿ ਲਿਖਿਆ ਰਸੁ ਸੰਤ

ਜਨਾ ਸਿਉ ਤਿਸੁ ॥੨॥ ਪਉੜੀ ॥ ਜੋ ਬੋਲੇ ਪੂਰਾ ਸਤਿਗੁਰੂ ਸੋ ਪਰਮੇਸਰਿ ਸੁਣਿਆ ॥ ਸੋਈ ਵਰਤਿਆ ਜਗਤ ਮਹਿ

ਘਟਿ ਘਟਿ ਮੁਖਿ ਭਣਿਆ ॥ ਬਹੁਤੁ ਵਡਿਆਈਆ ਸਾਹਿਬੈ ਨਹ ਜਾਹੀ ਗਣੀਆ ॥ ਸਚੁ ਸਹਜੁ ਅਨਦੁ ਸਤਿਗੁਰੂ

ਪਾਸਿ ਸਚੀ ਗੁਰ ਮਣੀਆ ॥ ਨਾਨਕ ਸੰਤ ਸਵਾਰੇ ਪਾਰਬ੍ਰਹਮਿ ਸਚੇ ਜਿਉ ਬਣਿਆ ॥੧੨॥ ਸਲੋਕ ਮਃ ੩ ॥

ਅਪਣਾ ਆਪੁ ਨ ਪਛਾਣਈ ਹਰਿ ਪ੍ਰਭੁ ਜਾਤਾ ਦੂਰਿ ॥ ਗੁਰ ਕੀ ਸੇਵਾ ਵਿਸਰੀ ਕਿਉ ਮਨੁ ਰਹੈ ਹਜੂਰਿ ॥ ਮਨਮੁਖਿ

ਜਨਮੁ ਗਵਾਇਆ ਝੂਠੈ ਲਾਲਚਿ ਕੂਰਿ ॥ ਨਾਨਕ ਬਖਸਿ ਮਿਲਾਇਅਨੁ ਸਚੈ ਸਬਦਿ ਹਦੂਰਿ ॥੧॥ ਮਃ ੩ ॥ ਹਰਿ

ਪ੍ਰਭੁ ਸਚਾ ਸੋਹਿਲਾ ਗੁਰਮੁਖਿ ਨਾਮੁ ਗੋਵਿੰਦੁ ॥ ਅਨਦਿਨੁ ਨਾਮੁ ਸਲਾਹਣਾ ਹਰਿ ਜਪਿਆ ਮਨਿ ਆਨੰਦੁ ॥

ਵਡਭਾਗੀ ਹਰਿ ਪਾਇਆ ਪੂਰਨੁ ਪਰਮਾਨੰਦੁ ॥ ਜਨ ਨਾਨਕ ਨਾਮੁ ਸਲਾਹਿਆ ਬਹੁੜਿ ਨ ਮਨਿ ਤਨਿ ਭੰਗੁ ॥੨॥

ਪਉੜੀ ॥ ਕੋਈ ਨਿੰਦਕੁ ਹੋਵੈ ਸਤਿਗੁਰੂ ਕਾ ਫਿਰਿ ਸਰਣਿ ਗੁਰ ਆਵੈ ॥ ਪਿਛਲੇ ਗੁਨਹ ਸਤਿਗੁਰੁ ਬਖਸਿ ਲਏ

ਸਤਸੰਗਤਿ ਨਾਲਿ ਰਲਾਵੈ ॥ ਜਿਉ ਮੀਹਿ ਵੁਠੈ ਗਲੀਆ ਨਾਲਿਆ ਟੋਭਿਆ ਕਾ ਜਲੁ ਜਾਇ ਪਵੈ ਵਿਚਿ ਸੁਰਸਰੀ

ਸੁਰਸਰੀ ਮਿਲਤ ਪਵਿਤ੍ਰੁ ਪਾਵਨੁ ਹੋਇ ਜਾਵੈ ॥ ਏਹ ਵਡਿਆਈ ਸਤਿਗੁਰ ਨਿਰਵੈਰ ਵਿਚਿ ਜਿਤੁ ਮਿਲਿਐ ਤਿਸਨਾ

ਭੁਖ ਉਤਰੈ ਹਰਿ ਸਾਂਤਿ ਤੜ ਆਵੈ ॥ ਨਾਨਕ ਇਹੁ ਅਚਰਜੁ ਦੇਖਹੁ ਮੇਰੇ ਹਰਿ ਸਚੇ ਸਾਹ ਕਾ ਜਿ ਸਤਿਗੁਰੂ ਨੋ ਮੰਨੈ

ਸੁ ਸਭਨਾਂ ਭਾਵੈ ॥੧੩॥੧॥ ਸੁਧੁ ॥

ਬਿਲਾਵਲੁ ਬਾਣੀ ਭਗਤਾ ਕੀ ॥ ਕਬੀਰ ਜੀਉ ਕੀ      ੴ ਸਤਿ ਨਾਮੁ ਕਰਤਾ ਪੁਰਖੁ ਗੁਰ ਪ੍ਰਸਾਦਿ ॥

ਐਸੋ ਇਹੁ ਸੰਸਾਰੁ ਪੇਖਨਾ ਰਹਨੁ ਨ ਕੋਊ ਪਈਹੈ ਰੇ ॥ ਸੂਧੇ ਸੂਧੇ ਰੇਗਿ ਚਲਹੁ ਤੁਮ ਨਤਰ ਕੁਧਕਾ ਦਿਵਈਹੈ ਰੇ

॥੧॥ ਰਹਾਉ ॥ ਬਾਰੇ ਬੂਢੇ ਤਰੁਨੇ ਭਈਆ ਸਭਹੂ ਜਮੁ ਲੈ ਜਈਹੈ ਰੇ ॥ ਮਾਨਸੁ ਬਪੁਰਾ ਮੂਸਾ ਕੀਨੋ ਮੀਚੁ

ਬਿਲਈਆ ਖਈਹੈ ਰੇ ॥੧॥ ਧਨਵੰਤਾ ਅਰੁ ਨਿਰਧਨ ਮਨਈ ਤਾ ਕੀ ਕਛੂ ਨ ਕਾਨੀ ਰੇ ॥ ਰਾਜਾ ਪਰਜਾ ਸਮ

ਕਰਿ ਮਾਰੈ ਐਸੋ ਕਾਲੁ ਬਡਾਨੀ ਰੇ ॥੨॥ ਹਰਿ ਕੇ ਸੇਵਕ ਜੋ ਹਰਿ ਭਾਏ ਤਿਨੑ ਕੀ ਕਥਾ ਨਿਰਾਰੀ ਰੇ ॥ ਆਵਹਿ ਨ

ਜਾਹਿ ਨ ਕਬਹੂ ਮਰਤੇ ਪਾਰਬ੍ਰਹਮ ਸੰਗਾਰੀ ਰੇ ॥੩॥ ਪੁਤ੍ਰ ਕਲਤ੍ਰ ਲਛਿਮੀ ਮਾਇਆ ਇਹੈ ਤਜਹੁ ਜੀਅ ਜਾਨੀ ਰੇ

॥ ਕਹਤ ਕਬੀਰੁ ਸੁਨਹੁ ਰੇ ਸੰਤਹੁ ਮਿਲਿਹੈ ਸਾਰਿਗਪਾਨੀ ਰੇ ॥੪॥੧॥ ਬਿਲਾਵਲੁ ॥ ਬਿਦਿਆ ਨ ਪਰਉ ਬਾਦੁ

ਨਹੀ ਜਾਨਉ ॥ ਹਰਿ ਗੁਨ ਕਥਤ ਸੁਨਤ ਬਉਰਾਨੋ ॥੧॥ ਮੇਰੇ ਬਾਬਾ ਮੈ ਬਉਰਾ ਸਭ ਖਲਕ ਸੈਆਨੀ ਮੈ ਬਉਰਾ

॥ ਮੈ ਬਿਗਰਿਓ ਬਿਗਰੈ ਮਤਿ ਅਉਰਾ ॥੧॥ ਰਹਾਉ ॥ ਆਪਿ ਨ ਬਉਰਾ ਰਾਮ ਕੀਓ ਬਉਰਾ ॥ ਸਤਿਗੁਰੁ ਜਾਰਿ

ਗਇਓ ਭ੍ਰਮੁ ਮੋਰਾ ॥੨॥ ਮੈ ਬਿਗਰੇ ਅਪਨੀ ਮਤਿ ਖੋਈ ॥ ਮੇਰੇ ਭਰਮਿ ਭੂਲਉ ਮਤਿ ਕੋਈ ॥੩॥ ਸੋ ਬਉਰਾ ਜੋ

ਆਪੁ ਨ ਪਛਾਨੈ ॥ ਆਪੁ ਪਛਾਨੈ ਤ ਏਕੈ ਜਾਨੈ ॥੪॥ ਅਬਹਿ ਨ ਮਾਤਾ ਸੁ ਕਬਹੁ ਨ ਮਾਤਾ ॥ ਕਹਿ ਕਬੀਰ

ਰਾਮੈ ਰੰਗਿ ਰਾਤਾ ॥੫॥੨॥ ਬਿਲਾਵਲੁ ॥ ਗ੍ਰਿਹੁ ਤਜਿ ਬਨ ਖੰਡ ਜਾਈਐ ਚੁਨਿ ਖਾਈਐ ਕੰਦਾ ॥ ਅਜਹੁ ਬਿਕਾਰ

ਨ ਛੋਡਈ ਪਾਪੀ ਮਨੁ ਮੰਦਾ ॥੧॥ ਕਿਉ ਛੂਟਉ ਕੈਸੇ ਤਰਉ ਭਵਜਲ ਨਿਧਿ ਭਾਰੀ ॥ ਰਾਖੁ ਰਾਖੁ ਮੇਰੇ ਬੀਠੁਲਾ

ਜਨੁ ਸਰਨਿ ਤੁਮਾੑਰੀ ॥੧॥ ਰਹਾਉ ॥ ਬਿਖੈ ਬਿਖੈ ਕੀ ਬਾਸਨਾ ਤਜੀਅ ਨਹ ਜਾਈ ॥ ਅਨਿਕ ਜਤਨ ਕਰਿ

ਰਾਖੀਐ ਫਿਰਿ ਫਿਰਿ ਲਪਟਾਈ ॥੨॥ ਜਰਾ ਜੀਵਨ ਜੋਬਨੁ ਗਇਆ ਕਿਛੁ ਕੀਆ ਨ ਨੀਕਾ ॥ ਇਹੁ ਜੀਅਰਾ

ਨਿਰਮੋਲਕੋ ਕਉਡੀ ਲਗਿ ਮੀਕਾ ॥੩॥ ਕਹੁ ਕਬੀਰ ਮੇਰੇ ਮਾਧਵਾ ਤੂ ਸਰਬ ਬਿਆਪੀ ॥ ਤੁਮ ਸਮਸਰਿ ਨਾਹੀ

ਦਇਆਲੁ ਮੋਹਿ ਸਮਸਰਿ ਪਾਪੀ ॥੪॥੩॥ ਬਿਲਾਵਲੁ ॥ ਨਿਤ ਉਠਿ ਕੋਰੀ ਗਾਗਰਿ ਆਨੈ ਲੀਪਤ ਜੀਉ

ਗਇਓ ॥ ਤਾਨਾ ਬਾਨਾ ਕਛੂ ਨ ਸੂਝੈ ਹਰਿ ਹਰਿ ਰਸਿ ਲਪਟਿਓ ॥੧॥ ਹਮਾਰੇ ਕੁਲ ਕਉਨੇ ਰਾਮੁ ਕਹਿਓ ॥

ਜਬ ਕੀ ਮਾਲਾ ਲਈ ਨਿਪੂਤੇ ਤਬ ਤੇ ਸੁਖੁ ਨ ਭਇਓ ॥੧॥ ਰਹਾਉ ॥ ਸੁਨਹੁ ਜਿਠਾਨੀ ਸੁਨਹੁ ਦਿਰਾਨੀ ਅਚਰਜੁ

ਏਕੁ ਭਇਓ ॥ ਸਾਤ ਸੂਤ ਇਨਿ ਮੁਡੀਂਏ ਖੋਏ ਇਹੁ ਮੁਡੀਆ ਕਿਉ ਨ ਮੁਇਓ ॥੨॥ ਸਰਬ ਸੁਖਾ ਕਾ ਏਕੁ ਹਰਿ

ਸੁਆਮੀ ਸੋ ਗੁਰਿ ਨਾਮੁ ਦਇਓ ॥ ਸੰਤ ਪ੍ਰਹਲਾਦ ਕੀ ਪੈਜ ਜਿਨਿ ਰਾਖੀ ਹਰਨਾਖਸੁ ਨਖ ਬਿਦਰਿਓ ॥੩॥ ਘਰ ਕੇ

ਦੇਵ ਪਿਤਰ ਕੀ ਛੋਡੀ ਗੁਰ ਕੋ ਸਬਦੁ ਲਇਓ ॥ ਕਹਤ ਕਬੀਰੁ ਸਗਲ ਪਾਪ ਖੰਡਨੁ ਸੰਤਹ ਲੈ ਉਧਰਿਓ ॥

੪॥੪॥ ਬਿਲਾਵਲੁ ॥ ਕੋਊ ਹਰਿ ਸਮਾਨਿ ਨਹੀ ਰਾਜਾ ॥ ਏ ਭੂਪਤਿ ਸਭ ਦਿਵਸ ਚਾਰਿ ਕੇ ਝੂਠੇ ਕਰਤ ਦਿਵਾਜਾ

॥੧॥ ਰਹਾਉ ॥ ਤੇਰੋ ਜਨੁ ਹੋਇ ਸੋਇ ਕਤ ਡੋਲੈ ਤੀਨਿ ਭਵਨ ਪਰ ਛਾਜਾ ॥ ਹਾਥੁ ਪਸਾਰਿ ਸਕੈ ਕੋ ਜਨ ਕਉ ਬੋਲਿ

ਸਕੈ ਨ ਅੰਦਾਜਾ ॥੧॥ ਚੇਤਿ ਅਚੇਤ ਮੂੜ ਮਨ ਮੇਰੇ ਬਾਜੇ ਅਨਹਦ ਬਾਜਾ ॥ ਕਹਿ ਕਬੀਰ ਸੰਸਾ ਭ੍ਰਮੁ ਚੂਕੋ

ਧ੍ਰੂ ਪ੍ਰਹਿਲਾਦ ਨਿਵਾਜਾ ॥੨॥੫॥ ਬਿਲਾਵਲੁ ॥ ਰਾਖਿ ਲੇਹੁ ਹਮ ਤੇ ਬਿਗਰੀ ॥ ਸੀਲੁ ਧਰਮੁ ਜਪੁ ਭਗਤਿ ਨ ਕੀਨੀ

ਹਉ ਅਭਿਮਾਨ ਟੇਢ ਪਗਰੀ ॥੧॥ ਰਹਾਉ ॥ ਅਮਰ ਜਾਨਿ ਸੰਚੀ ਇਹ ਕਾਇਆ ਇਹ ਮਿਥਿਆ ਕਾਚੀ ਗਗਰੀ ॥

ਜਿਨਹਿ ਨਿਵਾਜਿ ਸਾਜਿ ਹਮ ਕੀਏ ਤਿਸਹਿ ਬਿਸਾਰਿ ਅਵਰ ਲਗਰੀ ॥੧॥ ਸੰਧਿਕ ਤੋਹਿ ਸਾਧ ਨਹੀ ਕਹੀਅਉ

ਸਰਨਿ ਪਰੇ ਤੁਮਰੀ ਪਗਰੀ ॥ ਕਹਿ ਕਬੀਰ ਇਹ ਬਿਨਤੀ ਸੁਨੀਅਹੁ ਮਤ ਘਾਲਹੁ ਜਮ ਕੀ ਖਬਰੀ ॥੨॥੬॥

ਬਿਲਾਵਲੁ ॥ ਦਰਮਾਦੇ ਠਾਢੇ ਦਰਬਾਰਿ ॥ ਤੁਝ ਬਿਨੁ ਸੁਰਤਿ ਕਰੈ ਕੋ ਮੇਰੀ ਦਰਸਨੁ ਦੀਜੈ ਖੋਲਿੑ ਕਿਵਾਰ ॥੧॥

ਰਹਾਉ ॥ ਤੁਮ ਧਨ ਧਨੀ ਉਦਾਰ ਤਿਆਗੀ ਸ੍ਰਵਨਨੑ ਸੁਨੀਅਤੁ ਸੁਜਸੁ ਤੁਮਾੑਰ ॥ ਮਾਗਉ ਕਾਹਿ ਰੰਕ ਸਭ ਦੇਖਉ

ਤੁਮੑ ਹੀ ਤੇ ਮੇਰੋ ਨਿਸਤਾਰੁ ॥੧॥ ਜੈਦੇਉ ਨਾਮਾ ਬਿਪ ਸੁਦਾਮਾ ਤਿਨ ਕਉ ਕ੍ਰਿਪਾ ਭਈ ਹੈ ਅਪਾਰ ॥ ਕਹਿ ਕਬੀਰ

ਤੁਮ ਸੰਮ੍ਰਥ ਦਾਤੇ ਚਾਰਿ ਪਦਾਰਥ ਦੇਤ ਨ ਬਾਰ ॥੨॥੭॥ ਬਿਲਾਵਲੁ ॥ ਡੰਡਾ ਮੁੰਦ੍ਰਾ ਖਿੰਥਾ ਆਧਾਰੀ ॥ ਭ੍ਰਮ ਕੈ

ਭਾਇ ਭਵੈ ਭੇਖਧਾਰੀ ॥੧॥ ਆਸਨੁ ਪਵਨ ਦੂਰਿ ਕਰਿ ਬਵਰੇ ॥ ਛੋਡਿ ਕਪਟੁ ਨਿਤ ਹਰਿ ਭਜੁ ਬਵਰੇ ॥੧॥

ਰਹਾਉ ॥ ਜਿਹ ਤੂ ਜਾਚਹਿ ਸੋ ਤ੍ਰਿਭਵਨ ਭੋਗੀ ॥ ਕਹਿ ਕਬੀਰ ਕੇਸੌ ਜਗਿ ਜੋਗੀ ॥੨॥੮॥ ਬਿਲਾਵਲੁ ॥

ਇਨਿੑ ਮਾਇਆ ਜਗਦੀਸ ਗੁਸਾਈ ਤੁਮੑਰੇ ਚਰਨ ਬਿਸਾਰੇ ॥ ਕਿੰਚਤ ਪ੍ਰੀਤਿ ਨ ਉਪਜੈ ਜਨ ਕਉ ਜਨ ਕਹਾ

ਕਰਹਿ ਬੇਚਾਰੇ ॥੧॥ ਰਹਾਉ ॥ ਧ੍ਰਿਗੁ ਤਨੁ ਧ੍ਰਿਗੁ ਧਨੁ ਧ੍ਰਿਗੁ ਇਹ ਮਾਇਆ ਧ੍ਰਿਗੁ ਧ੍ਰਿਗੁ ਮਤਿ ਬੁਧਿ ਫੰਨੀ ॥

ਇਸ ਮਾਇਆ ਕਉ ਦ੍ਰਿੜੁ ਕਰਿ ਰਾਖਹੁ ਬਾਂਧੇ ਆਪ ਬਚੰਨੀ ॥੧॥ ਕਿਆ ਖੇਤੀ ਕਿਆ ਲੇਵਾ ਦੇਈ ਪਰਪੰਚ

ਝੂਠੁ ਗੁਮਾਨਾ ॥ ਕਹਿ ਕਬੀਰ ਤੇ ਅੰਤਿ ਬਿਗੂਤੇ ਆਇਆ ਕਾਲੁ ਨਿਦਾਨਾ ॥੨॥੯॥ ਬਿਲਾਵਲੁ ॥ ਸਰੀਰ

ਸਰੋਵਰ ਭੀਤਰੇ ਆਛੈ ਕਮਲ ਅਨੂਪ ॥ ਪਰਮ ਜੋਤਿ ਪੁਰਖੋਤਮੋ ਜਾ ਕੈ ਰੇਖ ਨ ਰੂਪ ॥੧॥ ਰੇ ਮਨ ਹਰਿ ਭਜੁ

ਭ੍ਰਮੁ ਤਜਹੁ ਜਗਜੀਵਨ ਰਾਮ ॥੧॥ ਰਹਾਉ ॥ ਆਵਤ ਕਛੂ ਨ ਦੀਸਈ ਨਹ ਦੀਸੈ ਜਾਤ ॥ ਜਹ ਉਪਜੈ ਬਿਨਸੈ

ਤਹੀ ਜੈਸੇ ਪੁਰਿਵਨ ਪਾਤ ॥੨॥ ਮਿਥਿਆ ਕਰਿ ਮਾਇਆ ਤਜੀ ਸੁਖ ਸਹਜ ਬੀਚਾਰਿ ॥ ਕਹਿ ਕਬੀਰ ਸੇਵਾ

ਕਰਹੁ ਮਨ ਮੰਝਿ ਮੁਰਾਰਿ ॥੩॥੧੦॥ ਬਿਲਾਵਲੁ ॥ ਜਨਮ ਮਰਨ ਕਾ ਭ੍ਰਮੁ ਗਇਆ ਗੋਬਿਦ ਲਿਵ ਲਾਗੀ ॥

ਜੀਵਤ ਸੁੰਨਿ ਸਮਾਨਿਆ ਗੁਰ ਸਾਖੀ ਜਾਗੀ ॥੧॥ ਰਹਾਉ ॥ ਕਾਸੀ ਤੇ ਧੁਨਿ ਊਪਜੈ ਧੁਨਿ ਕਾਸੀ ਜਾਈ ॥ ਕਾਸੀ

ਫੂਟੀ ਪੰਡਿਤਾ ਧੁਨਿ ਕਹਾਂ ਸਮਾਈ ॥੧॥ ਤ੍ਰਿਕੁਟੀ ਸੰਧਿ ਮੈ ਪੇਖਿਆ ਘਟ ਹੂ ਘਟ ਜਾਗੀ ॥ ਐਸੀ ਬੁਧਿ ਸਮਾਚਰੀ

ਘਟ ਮਾਹਿ ਤਿਆਗੀ ॥੨॥ ਆਪੁ ਆਪ ਤੇ ਜਾਨਿਆ ਤੇਜ ਤੇਜੁ ਸਮਾਨਾ ॥ ਕਹੁ ਕਬੀਰ ਅਬ ਜਾਨਿਆ ਗੋਬਿਦ

ਮਨੁ ਮਾਨਾ ॥੩॥੧੧॥ ਬਿਲਾਵਲੁ ॥ ਚਰਨ ਕਮਲ ਜਾ ਕੈ ਰਿਦੈ ਬਸਹਿ ਸੋ ਜਨੁ ਕਿਉ ਡੋਲੈ ਦੇਵ ॥ ਮਾਨੌ

ਸਭ ਸੁਖ ਨਉ ਨਿਧਿ ਤਾ ਕੈ ਸਹਜਿ ਸਹਜਿ ਜਸੁ ਬੋਲੈ ਦੇਵ ॥ ਰਹਾਉ ॥ ਤਬ ਇਹ ਮਤਿ ਜਉ ਸਭ ਮਹਿ ਪੇਖੈ

ਕੁਟਿਲ ਗਾਂਠਿ ਜਬ ਖੋਲੈ ਦੇਵ ॥ ਬਾਰੰ ਬਾਰ ਮਾਇਆ ਤੇ ਅਟਕੈ ਲੈ ਨਰਜਾ ਮਨੁ ਤੋਲੈ ਦੇਵ ॥੧॥ ਜਹ ਉਹੁ

ਜਾਇ ਤਹੀ ਸੁਖੁ ਪਾਵੈ ਮਾਇਆ ਤਾਸੁ ਨ ਝੋਲੈ ਦੇਵ ॥ ਕਹਿ ਕਬੀਰ ਮੇਰਾ ਮਨੁ ਮਾਨਿਆ ਰਾਮ ਪ੍ਰੀਤਿ ਕੀਓ ਲੈ

ਦੇਵ ॥੨॥੧੨॥

ਬਿਲਾਵਲੁ ਬਾਣੀ ਭਗਤ ਨਾਮਦੇਵ ਜੀ ਕੀ      ੴ ਸਤਿਗੁਰ ਪ੍ਰਸਾਦਿ ॥      ਸਫਲ ਜਨਮੁ ਮੋ ਕਉ ਗੁਰ ਕੀਨਾ ॥

ਦੁਖ ਬਿਸਾਰਿ ਸੁਖ ਅੰਤਰਿ ਲੀਨਾ ॥੧॥ ਗਿਆਨ ਅੰਜਨੁ ਮੋ ਕਉ ਗੁਰਿ ਦੀਨਾ ॥ ਰਾਮ ਨਾਮ ਬਿਨੁ ਜੀਵਨੁ

ਮਨ ਹੀਨਾ ॥੧॥ ਰਹਾਉ ॥ ਨਾਮਦੇਇ ਸਿਮਰਨੁ ਕਰਿ ਜਾਨਾਂ ॥ ਜਗਜੀਵਨ ਸਿਉ ਜੀਉ ਸਮਾਨਾਂ ॥੨॥੧॥

ਬਿਲਾਵਲੁ ਬਾਣੀ ਰਵਿਦਾਸ ਭਗਤ ਕੀ      ੴ ਸਤਿਗੁਰ ਪ੍ਰਸਾਦਿ ॥

ਦਾਰਿਦੁ ਦੇਖਿ ਸਭ ਕੋ ਹਸੈ ਐਸੀ ਦਸਾ ਹਮਾਰੀ ॥ ਅਸਟ ਦਸਾ ਸਿਧਿ ਕਰ ਤਲੈ ਸਭ ਕ੍ਰਿਪਾ ਤੁਮਾਰੀ ॥੧॥ ਤੂ

ਜਾਨਤ ਮੈ ਕਿਛੁ ਨਹੀ ਭਵ ਖੰਡਨ ਰਾਮ ॥ ਸਗਲ ਜੀਅ ਸਰਨਾਗਤੀ ਪ੍ਰਭ ਪੂਰਨ ਕਾਮ ॥੧॥ ਰਹਾਉ ॥ ਜੋ ਤੇਰੀ

ਸਰਨਾਗਤਾ ਤਿਨ ਨਾਹੀ ਭਾਰੁ ॥ ਊਚ ਨੀਚ ਤੁਮ ਤੇ ਤਰੇ ਆਲਜੁ ਸੰਸਾਰੁ ॥੨॥ ਕਹਿ ਰਵਿਦਾਸ ਅਕਥ ਕਥਾ ਬਹੁ

ਕਾਇ ਕਰੀਜੈ ॥ ਜੈਸਾ ਤੂ ਤੈਸਾ ਤੁਹੀ ਕਿਆ ਉਪਮਾ ਦੀਜੈ ॥੩॥੧॥ ਬਿਲਾਵਲੁ ॥ ਜਿਹ ਕੁਲ ਸਾਧੁ ਬੈਸਨੌ ਹੋਇ ॥

ਬਰਨ ਅਬਰਨ ਰੰਕੁ ਨਹੀ ਈਸੁਰੁ ਬਿਮਲ ਬਾਸੁ ਜਾਨੀਐ ਜਗਿ ਸੋਇ ॥੧॥ ਰਹਾਉ ॥ ਬ੍ਰਹਮਨ ਬੈਸ ਸੂਦ ਅਰੁ

ਖੵਤ੍ਰੀ ਡੋਮ ਚੰਡਾਰ ਮਲੇਛ ਮਨ ਸੋਇ ॥ ਹੋਇ ਪੁਨੀਤ ਭਗਵੰਤ ਭਜਨ ਤੇ ਆਪੁ ਤਾਰਿ ਤਾਰੇ ਕੁਲ ਦੋਇ ॥੧॥ ਧੰਨਿ

ਸੁ ਗਾਉ ਧੰਨਿ ਸੋ ਠਾਉ ਧੰਨਿ ਪੁਨੀਤ ਕੁਟੰਬ ਸਭ ਲੋਇ ॥ ਜਿਨਿ ਪੀਆ ਸਾਰ ਰਸੁ ਤਜੇ ਆਨ ਰਸ ਹੋਇ ਰਸ

ਮਗਨ ਡਾਰੇ ਬਿਖੁ ਖੋਇ ॥੨॥ ਪੰਡਿਤ ਸੂਰ ਛਤ੍ਰਪਤਿ ਰਾਜਾ ਭਗਤ ਬਰਾਬਰਿ ਅਉਰੁ ਨ ਕੋਇ ॥ ਜੈਸੇ ਪੁਰੈਨ

ਪਾਤ ਰਹੈ ਜਲ ਸਮੀਪ ਭਨਿ ਰਵਿਦਾਸ ਜਨਮੇ ਜਗਿ ਓਇ ॥੩॥੨॥

ਬਾਣੀ ਸਧਨੇ ਕੀ ਰਾਗੁ ਬਿਲਾਵਲੁ      ੴ ਸਤਿਗੁਰ ਪ੍ਰਸਾਦਿ ॥

ਨ੍ਰਿਪ ਕੰਨਿਆ ਕੇ ਕਾਰਨੈ ਇਕੁ ਭਇਆ ਭੇਖਧਾਰੀ ॥ ਕਾਮਾਰਥੀ ਸੁਆਰਥੀ ਵਾ ਕੀ ਪੈਜ ਸਵਾਰੀ ॥੧॥ ਤਵ ਗੁਨ

ਕਹਾ ਜਗਤ ਗੁਰਾ ਜਉ ਕਰਮੁ ਨ ਨਾਸੈ ॥ ਸਿੰਘ ਸਰਨ ਕਤ ਜਾਈਐ ਜਉ ਜੰਬੁਕੁ ਗ੍ਰਾਸੈ ॥੧॥ ਰਹਾਉ ॥ ਏਕ

ਬੂੰਦ ਜਲ ਕਾਰਨੇ ਚਾਤ੍ਰਿਕੁ ਦੁਖੁ ਪਾਵੈ ॥ ਪ੍ਰਾਨ ਗਏ ਸਾਗਰੁ ਮਿਲੈ ਫੁਨਿ ਕਾਮਿ ਨ ਆਵੈ ॥੨॥ ਪ੍ਰਾਨ ਜੁ ਥਾਕੇ

ਥਿਰੁ ਨਹੀ ਕੈਸੇ ਬਿਰਮਾਵਉ ॥ ਬੂਡਿ ਮੂਏ ਨਉਕਾ ਮਿਲੈ ਕਹੁ ਕਾਹਿ ਚਢਾਵਉ ॥੩॥ ਮੈ ਨਾਹੀ ਕਛੁ ਹਉ ਨਹੀ

ਕਿਛੁ ਆਹਿ ਨ ਮੋਰਾ ॥ ਅਉਸਰ ਲਜਾ ਰਾਖਿ ਲੇਹੁ ਸਧਨਾ ਜਨੁ ਤੋਰਾ ॥੪॥੧॥

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ

ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਰਾਗੁ ਗੋਂਡ ਚਉਪਦੇ ਮਹਲਾ ੪ ਘਰੁ ੧ ॥

ਜੇ ਮਨਿ ਚਿਤਿ ਆਸ ਰਖਹਿ ਹਰਿ ਊਪਰਿ ਤਾ ਮਨ ਚਿੰਦੇ ਅਨੇਕ ਅਨੇਕ ਫਲ ਪਾਈ ॥ ਹਰਿ ਜਾਣੈ ਸਭੁ ਕਿਛੁ ਜੋ

ਜੀਇ ਵਰਤੈ ਪ੍ਰਭੁ ਘਾਲਿਆ ਕਿਸੈ ਕਾ ਇਕੁ ਤਿਲੁ ਨ ਗਵਾਈ ॥ ਹਰਿ ਤਿਸ ਕੀ ਆਸ ਕੀਜੈ ਮਨ ਮੇਰੇ ਜੋ ਸਭ

ਮਹਿ ਸੁਆਮੀ ਰਹਿਆ ਸਮਾਈ ॥੧॥ ਮੇਰੇ ਮਨ ਆਸਾ ਕਰਿ ਜਗਦੀਸ ਗੁਸਾਈ ॥ ਜੋ ਬਿਨੁ ਹਰਿ ਆਸ

ਅਵਰ ਕਾਹੂ ਕੀ ਕੀਜੈ ਸਾ ਨਿਹਫਲ ਆਸ ਸਭ ਬਿਰਥੀ ਜਾਈ ॥੧॥ ਰਹਾਉ ॥ ਜੋ ਦੀਸੈ ਮਾਇਆ ਮੋਹ

ਕੁਟੰਬੁ ਸਭੁ ਮਤ ਤਿਸ ਕੀ ਆਸ ਲਗਿ ਜਨਮੁ ਗਵਾਈ ॥ ਇਨੑ ਕੈ ਕਿਛੁ ਹਾਥਿ ਨਹੀ ਕਹਾ ਕਰਹਿ ਇਹਿ

ਬਪੁੜੇ ਇਨੑ ਕਾ ਵਾਹਿਆ ਕਛੁ ਨ ਵਸਾਈ ॥ ਮੇਰੇ ਮਨ ਆਸ ਕਰਿ ਹਰਿ ਪ੍ਰੀਤਮ ਅਪੁਨੇ ਕੀ ਜੋ ਤੁਝੁ ਤਾਰੈ

ਤੇਰਾ ਕੁਟੰਬੁ ਸਭੁ ਛਡਾਈ ॥੨॥ ਜੇ ਕਿਛੁ ਆਸ ਅਵਰ ਕਰਹਿ ਪਰਮਿਤ੍ਰੀ ਮਤ ਤੂੰ ਜਾਣਹਿ ਤੇਰੈ ਕਿਤੈ

ਕੰਮਿ ਆਈ ॥ ਇਹ ਆਸ ਪਰਮਿਤ੍ਰੀ ਭਾਉ ਦੂਜਾ ਹੈ ਖਿਨ ਮਹਿ ਝੂਠੁ ਬਿਨਸਿ ਸਭ ਜਾਈ ॥ ਮੇਰੇ ਮਨ ਆਸਾ

ਕਰਿ ਹਰਿ ਪ੍ਰੀਤਮ ਸਾਚੇ ਕੀ ਜੋ ਤੇਰਾ ਘਾਲਿਆ ਸਭੁ ਥਾਇ ਪਾਈ ॥੩॥ ਆਸਾ ਮਨਸਾ ਸਭ ਤੇਰੀ

ਮੇਰੇ ਸੁਆਮੀ ਜੈਸੀ ਤੂ ਆਸ ਕਰਾਵਹਿ ਤੈਸੀ ਕੋ ਆਸ ਕਰਾਈ ॥ ਕਿਛੁ ਕਿਸੀ ਕੈ ਹਥਿ ਨਾਹੀ ਮੇਰੇ ਸੁਆਮੀ ਐਸੀ

ਮੇਰੈ ਸਤਿਗੁਰਿ ਬੂਝ ਬੁਝਾਈ ॥ ਜਨ ਨਾਨਕ ਕੀ ਆਸ ਤੂ ਜਾਣਹਿ ਹਰਿ ਦਰਸਨੁ ਦੇਖਿ ਹਰਿ ਦਰਸਨਿ

ਤ੍ਰਿਪਤਾਈ ॥੪॥੧॥ ਗੋਂਡ ਮਹਲਾ ੪ ॥ ਐਸਾ ਹਰਿ ਸੇਵੀਐ ਨਿਤ ਧਿਆਈਐ ਜੋ ਖਿਨ ਮਹਿ ਕਿਲਵਿਖ ਸਭਿ

ਕਰੇ ਬਿਨਾਸਾ ॥ ਜੇ ਹਰਿ ਤਿਆਗਿ ਅਵਰ ਕੀ ਆਸ ਕੀਜੈ ਤਾ ਹਰਿ ਨਿਹਫਲ ਸਭ ਘਾਲ ਗਵਾਸਾ ॥ ਮੇਰੇ ਮਨ

ਹਰਿ ਸੇਵਿਹੁ ਸੁਖਦਾਤਾ ਸੁਆਮੀ ਜਿਸੁ ਸੇਵਿਐ ਸਭ ਭੁਖ ਲਹਾਸਾ ॥੧॥ ਮੇਰੇ ਮਨ ਹਰਿ ਊਪਰਿ ਕੀਜੈ ਭਰਵਾਸਾ

॥ ਜਹ ਜਾਈਐ ਤਹ ਨਾਲਿ ਮੇਰਾ ਸੁਆਮੀ ਹਰਿ ਅਪਨੀ ਪੈਜ ਰਖੈ ਜਨ ਦਾਸਾ ॥੧॥ ਰਹਾਉ ॥ ਜੇ ਅਪਨੀ

ਬਿਰਥਾ ਕਹਹੁ ਅਵਰਾ ਪਹਿ ਤਾ ਆਗੈ ਅਪਨੀ ਬਿਰਥਾ ਬਹੁ ਬਹੁਤੁ ਕਢਾਸਾ ॥ ਅਪਨੀ ਬਿਰਥਾ ਕਹਹੁ ਹਰਿ

ਅਪੁਨੇ ਸੁਆਮੀ ਪਹਿ ਜੋ ਤੁਮੑਰੇ ਦੂਖ ਤਤਕਾਲ ਕਟਾਸਾ ॥ ਸੋ ਐਸਾ ਪ੍ਰਭੁ ਛੋਡਿ ਅਪਨੀ ਬਿਰਥਾ ਅਵਰਾ ਪਹਿ

ਕਹੀਐ ਅਵਰਾ ਪਹਿ ਕਹਿ ਮਨ ਲਾਜ ਮਰਾਸਾ ॥੨॥ ਜੋ ਸੰਸਾਰੈ ਕੇ ਕੁਟੰਬ ਮਿਤ੍ਰ ਭਾਈ ਦੀਸਹਿ ਮਨ ਮੇਰੇ ਤੇ

ਸਭਿ ਅਪਨੈ ਸੁਆਇ ਮਿਲਾਸਾ ॥ ਜਿਤੁ ਦਿਨਿ ਉਨੑ ਕਾ ਸੁਆਉ ਹੋਇ ਨ ਆਵੈ ਤਿਤੁ ਦਿਨਿ ਨੇੜੈ ਕੋ ਨ ਢੁਕਾਸਾ

॥ ਮਨ ਮੇਰੇ ਅਪਨਾ ਹਰਿ ਸੇਵਿ ਦਿਨੁ ਰਾਤੀ ਜੋ ਤੁਧੁ ਉਪਕਰੈ ਦੂਖਿ ਸੁਖਾਸਾ ॥੩॥ ਤਿਸ ਕਾ ਭਰਵਾਸਾ ਕਿਉ

ਕੀਜੈ ਮਨ ਮੇਰੇ ਜੋ ਅੰਤੀ ਅਉਸਰਿ ਰਖਿ ਨ ਸਕਾਸਾ ॥ ਹਰਿ ਜਪੁ ਮੰਤੁ ਗੁਰ ਉਪਦੇਸੁ ਲੈ ਜਾਪਹੁ ਤਿਨੑ ਅੰਤਿ

ਛਡਾਏ ਜਿਨੑ ਹਰਿ ਪ੍ਰੀਤਿ ਚਿਤਾਸਾ ॥ ਜਨ ਨਾਨਕ ਅਨਦਿਨੁ ਨਾਮੁ ਜਪਹੁ ਹਰਿ ਸੰਤਹੁ ਇਹੁ ਛੂਟਣ ਕਾ ਸਾਚਾ

ਭਰਵਾਸਾ ॥੪॥੨॥ ਗੋਂਡ ਮਹਲਾ ੪ ॥ ਹਰਿ ਸਿਮਰਤ ਸਦਾ ਹੋਇ ਅਨੰਦੁ ਸੁਖੁ ਅੰਤਰਿ ਸਾਂਤਿ ਸੀਤਲ ਮਨੁ

ਅਪਨਾ ॥ ਜੈਸੇ ਸਕਤਿ ਸੂਰੁ ਬਹੁ ਜਲਤਾ ਗੁਰ ਸਸਿ ਦੇਖੇ ਲਹਿ ਜਾਇ ਸਭ ਤਪਨਾ ॥੧॥ ਮੇਰੇ ਮਨ ਅਨਦਿਨੁ

ਧਿਆਇ ਨਾਮੁ ਹਰਿ ਜਪਨਾ ॥ ਜਹਾ ਕਹਾ ਤੁਝੁ ਰਾਖੈ ਸਭ ਠਾਈ ਸੋ ਐਸਾ ਪ੍ਰਭੁ ਸੇਵਿ ਸਦਾ ਤੂ ਅਪਨਾ ॥੧॥

ਰਹਾਉ ॥ ਜਾ ਮਹਿ ਸਭਿ ਨਿਧਾਨ ਸੋ ਹਰਿ ਜਪਿ ਮਨ ਮੇਰੇ ਗੁਰਮੁਖਿ ਖੋਜਿ ਲਹਹੁ ਹਰਿ ਰਤਨਾ ॥ ਜਿਨ ਹਰਿ

ਧਿਆਇਆ ਤਿਨ ਹਰਿ ਪਾਇਆ ਮੇਰਾ ਸੁਆਮੀ ਤਿਨ ਕੇ ਚਰਣ ਮਲਹੁ ਹਰਿ ਦਸਨਾ ॥੨॥ ਸਬਦੁ ਪਛਾਣਿ

ਰਾਮ ਰਸੁ ਪਾਵਹੁ ਓਹੁ ਊਤਮੁ ਸੰਤੁ ਭਇਓ ਬਡ ਬਡਨਾ ॥ ਤਿਸੁ ਜਨ ਕੀ ਵਡਿਆਈ ਹਰਿ ਆਪਿ ਵਧਾਈ ਓਹੁ

ਘਟੈ ਨ ਕਿਸੈ ਕੀ ਘਟਾਈ ਇਕੁ ਤਿਲੁ ਤਿਲੁ ਤਿਲਨਾ ॥੩॥ ਜਿਸ ਤੇ ਸੁਖ ਪਾਵਹਿ ਮਨ ਮੇਰੇ ਸੋ ਸਦਾ ਧਿਆਇ

ਨਿਤ ਕਰ ਜੁਰਨਾ ॥ ਜਨ ਨਾਨਕ ਕਉ ਹਰਿ ਦਾਨੁ ਇਕੁ ਦੀਜੈ ਨਿਤ ਬਸਹਿ ਰਿਦੈ ਹਰੀ ਮੋਹਿ ਚਰਨਾ ॥

੪॥੩॥ ਗੋਂਡ ਮਹਲਾ ੪ ॥ ਜਿਤਨੇ ਸਾਹ ਪਾਤਿਸਾਹ ਉਮਰਾਵ ਸਿਕਦਾਰ ਚਉਧਰੀ ਸਭਿ ਮਿਥਿਆ ਝੂਠੁ ਭਾਉ

ਦੂਜਾ ਜਾਣੁ ॥ ਹਰਿ ਅਬਿਨਾਸੀ ਸਦਾ ਥਿਰੁ ਨਿਹਚਲੁ ਤਿਸੁ ਮੇਰੇ ਮਨ ਭਜੁ ਪਰਵਾਣੁ ॥੧॥ ਮੇਰੇ ਮਨ ਨਾਮੁ

ਹਰੀ ਭਜੁ ਸਦਾ ਦੀਬਾਣੁ ॥ ਜੋ ਹਰਿ ਮਹਲੁ ਪਾਵੈ ਗੁਰ ਬਚਨੀ ਤਿਸੁ ਜੇਵਡੁ ਅਵਰੁ ਨਾਹੀ ਕਿਸੈ ਦਾ ਤਾਣੁ ॥੧॥

ਰਹਾਉ ॥ ਜਿਤਨੇ ਧਨਵੰਤ ਕੁਲਵੰਤ ਮਿਲਖਵੰਤ ਦੀਸਹਿ ਮਨ ਮੇਰੇ ਸਭਿ ਬਿਨਸਿ ਜਾਹਿ ਜਿਉ ਰੰਗੁ ਕਸੁੰਭ

ਕਚਾਣੁ ॥ ਹਰਿ ਸਤਿ ਨਿਰੰਜਨੁ ਸਦਾ ਸੇਵਿ ਮਨ ਮੇਰੇ ਜਿਤੁ ਹਰਿ ਦਰਗਹ ਪਾਵਹਿ ਤੂ ਮਾਣੁ ॥੨॥ ਬ੍ਰਾਹਮਣੁ

ਖਤ੍ਰੀ ਸੂਦ ਵੈਸ ਚਾਰਿ ਵਰਨ ਚਾਰਿ ਆਸ੍ਰਮ ਹਹਿ ਜੋ ਹਰਿ ਧਿਆਵੈ ਸੋ ਪਰਧਾਨੁ ॥ ਜਿਉ ਚੰਦਨ ਨਿਕਟਿ ਵਸੈ

ਹਿਰਡੁ ਬਪੁੜਾ ਤਿਉ ਸਤਸੰਗਤਿ ਮਿਲਿ ਪਤਿਤ ਪਰਵਾਣੁ ॥੩॥ ਓਹੁ ਸਭ ਤੇ ਊਚਾ ਸਭ ਤੇ ਸੂਚਾ ਜਾ ਕੈ ਹਿਰਦੈ

ਵਸਿਆ ਭਗਵਾਨੁ ॥ ਜਨ ਨਾਨਕੁ ਤਿਸ ਕੇ ਚਰਨ ਪਖਾਲੈ ਜੋ ਹਰਿ ਜਨੁ ਨੀਚੁ ਜਾਤਿ ਸੇਵਕਾਣੁ ॥੪॥੪॥

ਗੋਂਡ ਮਹਲਾ ੪ ॥ ਹਰਿ ਅੰਤਰਜਾਮੀ ਸਭਤੈ ਵਰਤੈ ਜੇਹਾ ਹਰਿ ਕਰਾਏ ਤੇਹਾ ਕੋ ਕਰਈਐ ॥ ਸੋ ਐਸਾ ਹਰਿ ਸੇਵਿ

ਸਦਾ ਮਨ ਮੇਰੇ ਜੋ ਤੁਧਨੋ ਸਭ ਦੂ ਰਖਿ ਲਈਐ ॥੧॥ ਮੇਰੇ ਮਨ ਹਰਿ ਜਪਿ ਹਰਿ ਨਿਤ ਪੜਈਐ ॥ ਹਰਿ ਬਿਨੁ

ਕੋ ਮਾਰਿ ਜੀਵਾਲਿ ਨ ਸਾਕੈ ਤਾ ਮੇਰੇ ਮਨ ਕਾਇਤੁ ਕੜਈਐ ॥੧॥ ਰਹਾਉ ॥ ਹਰਿ ਪਰਪੰਚੁ ਕੀਆ ਸਭੁ ਕਰਤੈ

ਵਿਚਿ ਆਪੇ ਆਪਣੀ ਜੋਤਿ ਧਰਈਐ ॥ ਹਰਿ ਏਕੋ ਬੋਲੈ ਹਰਿ ਏਕੁ ਬੁਲਾਏ ਗੁਰਿ ਪੂਰੈ ਹਰਿ ਏਕੁ ਦਿਖਈਐ

॥੨॥ ਹਰਿ ਅੰਤਰਿ ਨਾਲੇ ਬਾਹਰਿ ਨਾਲੇ ਕਹੁ ਤਿਸੁ ਪਾਸਹੁ ਮਨ ਕਿਆ ਚੋਰਈਐ ॥ ਨਿਹਕਪਟ ਸੇਵਾ ਕੀਜੈ

ਹਰਿ ਕੇਰੀ ਤਾਂ ਮੇਰੇ ਮਨ ਸਰਬ ਸੁਖ ਪਈਐ ॥੩॥ ਜਿਸ ਦੈ ਵਸਿ ਸਭੁ ਕਿਛੁ ਸੋ ਸਭ ਦੂ ਵਡਾ ਸੋ ਮੇਰੇ ਮਨ ਸਦਾ

ਧਿਅਈਐ ॥ ਜਨ ਨਾਨਕ ਸੋ ਹਰਿ ਨਾਲਿ ਹੈ ਤੇਰੈ ਹਰਿ ਸਦਾ ਧਿਆਇ ਤੂ ਤੁਧੁ ਲਏ ਛਡਈਐ ॥੪॥੫॥

ਗੋਂਡ ਮਹਲਾ ੪ ॥ ਹਰਿ ਦਰਸਨ ਕਉ ਮੇਰਾ ਮਨੁ ਬਹੁ ਤਪਤੈ ਜਿਉ ਤ੍ਰਿਖਾਵੰਤੁ ਬਿਨੁ ਨੀਰ ॥੧॥ ਮੇਰੈ ਮਨਿ ਪ੍ਰੇਮੁ

ਲਗੋ ਹਰਿ ਤੀਰ ॥ ਹਮਰੀ ਬੇਦਨ ਹਰਿ ਪ੍ਰਭੁ ਜਾਨੈ ਮੇਰੇ ਮਨ ਅੰਤਰ ਕੀ ਪੀਰ ॥੧॥ ਰਹਾਉ ॥ ਮੇਰੇ ਹਰਿ ਪ੍ਰੀਤਮ

ਕੀ ਕੋਈ ਬਾਤ ਸੁਨਾਵੈ ਸੋ ਭਾਈ ਸੋ ਮੇਰਾ ਬੀਰ ॥੨॥ ਮਿਲੁ ਮਿਲੁ ਸਖੀ ਗੁਣ ਕਹੁ ਮੇਰੇ ਪ੍ਰਭ ਕੇ ਲੇ ਸਤਿਗੁਰ ਕੀ

ਮਤਿ ਧੀਰ ॥੩॥ ਜਨ ਨਾਨਕ ਕੀ ਹਰਿ ਆਸ ਪੁਜਾਵਹੁ ਹਰਿ ਦਰਸਨਿ ਸਾਂਤਿ ਸਰੀਰ ॥੪॥੬॥ ਛਕਾ ੧॥

ਰਾਗੁ ਗੋਂਡ ਮਹਲਾ ੫ ਚਉਪਦੇ ਘਰੁ ੧      ੴ ਸਤਿਗੁਰ ਪ੍ਰਸਾਦਿ ॥

ਸਭੁ ਕਰਤਾ ਸਭੁ ਭੁਗਤਾ ॥੧॥ ਰਹਾਉ ॥ ਸੁਨਤੋ ਕਰਤਾ ਪੇਖਤ ਕਰਤਾ ॥ ਅਦ੍ਰਿਸਟੋ ਕਰਤਾ ਦ੍ਰਿਸਟੋ ਕਰਤਾ ॥

ਓਪਤਿ ਕਰਤਾ ਪਰਲਉ ਕਰਤਾ ॥ ਬਿਆਪਤ ਕਰਤਾ ਅਲਿਪਤੋ ਕਰਤਾ ॥੧॥ ਬਕਤੋ ਕਰਤਾ ਬੂਝਤ ਕਰਤਾ ॥

ਆਵਤੁ ਕਰਤਾ ਜਾਤੁ ਭੀ ਕਰਤਾ ॥ ਨਿਰਗੁਨ ਕਰਤਾ ਸਰਗੁਨ ਕਰਤਾ ॥ ਗੁਰ ਪ੍ਰਸਾਦਿ ਨਾਨਕ ਸਮਦ੍ਰਿਸਟਾ

॥੨॥੧॥ ਗੋਂਡ ਮਹਲਾ ੫ ॥ ਫਾਕਿਓ ਮੀਨ ਕਪਿਕ ਕੀ ਨਿਆਈ ਤੂ ਉਰਝਿ ਰਹਿਓ ਕਸੁੰਭਾਇਲੇ ॥ ਪਗ

ਧਾਰਹਿ ਸਾਸੁ ਲੇਖੈ ਲੈ ਤਉ ਉਧਰਹਿ ਹਰਿ ਗੁਣ ਗਾਇਲੇ ॥੧॥ ਮਨ ਸਮਝੁ ਛੋਡਿ ਆਵਾਇਲੇ ॥ ਅਪਨੇ

ਰਹਨ ਕਉ ਠਉਰੁ ਨ ਪਾਵਹਿ ਕਾਏ ਪਰ ਕੈ ਜਾਇਲੇ ॥੧॥ ਰਹਾਉ ॥ ਜਿਉ ਮੈਗਲੁ ਇੰਦ੍ਰੀ ਰਸਿ ਪ੍ਰੇਰਿਓ ਤੂ

ਲਾਗਿ ਪਰਿਓ ਕੁਟੰਬਾਇਲੇ ॥ ਜਿਉ ਪੰਖੀ ਇਕਤ੍ਰ ਹੋਇ ਫਿਰਿ ਬਿਛੁਰੈ ਥਿਰੁ ਸੰਗਤਿ ਹਰਿ ਹਰਿ ਧਿਆਇਲੇ

॥੨॥ ਜੈਸੇ ਮੀਨੁ ਰਸਨ ਸਾਦਿ ਬਿਨਸਿਓ ਓਹੁ ਮੂਠੌ ਮੂੜ ਲੋਭਾਇਲੇ ॥ ਤੂ ਹੋਆ ਪੰਚ ਵਾਸਿ ਵੈਰੀ ਕੈ ਛੂਟਹਿ

ਪਰੁ ਸਰਨਾਇਲੇ ॥੩॥ ਹੋਹੁ ਕ੍ਰਿਪਾਲ ਦੀਨ ਦੁਖ ਭੰਜਨ ਸਭਿ ਤੁਮੑਰੇ ਜੀਅ ਜੰਤਾਇਲੇ ॥ ਪਾਵਉ ਦਾਨੁ ਸਦਾ

ਦਰਸੁ ਪੇਖਾ ਮਿਲੁ ਨਾਨਕ ਦਾਸ ਦਸਾਇਲੇ ॥੪॥੨॥

ਰਾਗੁ ਗੋਂਡ ਮਹਲਾ ੫ ਚਉਪਦੇ ਘਰੁ ੨      ੴ ਸਤਿਗੁਰ ਪ੍ਰਸਾਦਿ ॥

ਜੀਅ ਪ੍ਰਾਨ ਕੀਏ ਜਿਨਿ ਸਾਜਿ ॥ ਮਾਟੀ ਮਹਿ ਜੋਤਿ ਰਖੀ ਨਿਵਾਜਿ ॥ ਬਰਤਨ ਕਉ ਸਭੁ ਕਿਛੁ ਭੋਜਨ ਭੋਗਾਇ ॥

ਸੋ ਪ੍ਰਭੁ ਤਜਿ ਮੂੜੇ ਕਤ ਜਾਇ ॥੧॥ ਪਾਰਬ੍ਰਹਮ ਕੀ ਲਾਗਉ ਸੇਵ ॥ ਗੁਰ ਤੇ ਸੁਝੈ ਨਿਰੰਜਨ ਦੇਵ ॥੧॥

ਰਹਾਉ ॥ ਜਿਨਿ ਕੀਏ ਰੰਗ ਅਨਿਕ ਪਰਕਾਰ ॥ ਓਪਤਿ ਪਰਲਉ ਨਿਮਖ ਮਝਾਰ ॥ ਜਾ ਕੀ ਗਤਿ ਮਿਤਿ ਕਹੀ

ਨ ਜਾਇ ॥ ਸੋ ਪ੍ਰਭੁ ਮਨ ਮੇਰੇ ਸਦਾ ਧਿਆਇ ॥੨॥ ਆਇ ਨ ਜਾਵੈ ਨਿਹਚਲੁ ਧਨੀ ॥ ਬੇਅੰਤ ਗੁਨਾ ਤਾ ਕੇ ਕੇਤਕ

ਗਨੀ ॥ ਲਾਲ ਨਾਮ ਜਾ ਕੈ ਭਰੇ ਭੰਡਾਰ ॥ ਸਗਲ ਘਟਾ ਦੇਵੈ ਆਧਾਰ ॥੩॥ ਸਤਿ ਪੁਰਖੁ ਜਾ ਕੋ ਹੈ ਨਾਉ ॥ ਮਿਟਹਿ

ਕੋਟਿ ਅਘ ਨਿਮਖ ਜਸੁ ਗਾਉ ॥ ਬਾਲ ਸਖਾਈ ਭਗਤਨ ਕੋ ਮੀਤ ॥ ਪ੍ਰਾਨ ਅਧਾਰ ਨਾਨਕ ਹਿਤ ਚੀਤ ॥੪॥੧॥੩॥

ਗੋਂਡ ਮਹਲਾ ੫ ॥ ਨਾਮ ਸੰਗਿ ਕੀਨੋ ਬਿਉਹਾਰੁ ॥ ਨਾਮੁੋ ਹੀ ਇਸੁ ਮਨ ਕਾ ਅਧਾਰੁ ॥ ਨਾਮੋ ਹੀ ਚਿਤਿ ਕੀਨੀ ਓਟ

॥ ਨਾਮੁ ਜਪਤ ਮਿਟਹਿ ਪਾਪ ਕੋਟਿ ॥੧॥ ਰਾਸਿ ਦੀਈ ਹਰਿ ਏਕੋ ਨਾਮੁ ॥ ਮਨ ਕਾ ਇਸਟੁ ਗੁਰ ਸੰਗਿ ਧਿਆਨੁ

॥੧॥ ਰਹਾਉ ॥ ਨਾਮੁ ਹਮਾਰੇ ਜੀਅ ਕੀ ਰਾਸਿ ॥ ਨਾਮੋ ਸੰਗੀ ਜਤ ਕਤ ਜਾਤ ॥ ਨਾਮੋ ਹੀ ਮਨਿ ਲਾਗਾ ਮੀਠਾ ॥

ਜਲਿ ਥਲਿ ਸਭ ਮਹਿ ਨਾਮੋ ਡੀਠਾ ॥੨॥ ਨਾਮੇ ਦਰਗਹ ਮੁਖ ਉਜਲੇ ॥ ਨਾਮੇ ਸਗਲੇ ਕੁਲ ਉਧਰੇ ॥ ਨਾਮਿ

ਹਮਾਰੇ ਕਾਰਜ ਸੀਧ ॥ ਨਾਮ ਸੰਗਿ ਇਹੁ ਮਨੂਆ ਗੀਧ ॥੩॥ ਨਾਮੇ ਹੀ ਹਮ ਨਿਰਭਉ ਭਏ ॥ ਨਾਮੇ ਆਵਨ

ਜਾਵਨ ਰਹੇ ॥ ਗੁਰਿ ਪੂਰੈ ਮੇਲੇ ਗੁਣਤਾਸ ॥ ਕਹੁ ਨਾਨਕ ਸੁਖਿ ਸਹਜਿ ਨਿਵਾਸੁ ॥੪॥੨॥੪॥ ਗੋਂਡ ਮਹਲਾ ੫ ॥

ਨਿਮਾਨੇ ਕਉ ਜੋ ਦੇਤੋ ਮਾਨੁ ॥ ਸਗਲ ਭੂਖੇ ਕਉ ਕਰਤਾ ਦਾਨੁ ॥ ਗਰਭ ਘੋਰ ਮਹਿ ਰਾਖਨਹਾਰੁ ॥ ਤਿਸੁ ਠਾਕੁਰ ਕਉ

ਸਦਾ ਨਮਸਕਾਰੁ ॥੧॥ ਐਸੋ ਪ੍ਰਭੁ ਮਨ ਮਾਹਿ ਧਿਆਇ ॥ ਘਟਿ ਅਵਘਟਿ ਜਤ ਕਤਹਿ ਸਹਾਇ ॥੧॥ ਰਹਾਉ ॥

ਰੰਕੁ ਰਾਉ ਜਾ ਕੈ ਏਕ ਸਮਾਨਿ ॥ ਕੀਟ ਹਸਤਿ ਸਗਲ ਪੂਰਾਨ ॥ ਬੀਓ ਪੂਛਿ ਨ ਮਸਲਤਿ ਧਰੈ ॥ ਜੋ ਕਿਛੁ ਕਰੈ ਸੁ

ਆਪਹਿ ਕਰੈ ॥੨॥ ਜਾ ਕਾ ਅੰਤੁ ਨ ਜਾਨਸਿ ਕੋਇ ॥ ਆਪੇ ਆਪਿ ਨਿਰੰਜਨੁ ਸੋਇ ॥ ਆਪਿ ਅਕਾਰੁ ਆਪਿ

ਨਿਰੰਕਾਰੁ ॥ ਘਟ ਘਟ ਘਟਿ ਸਭ ਘਟ ਆਧਾਰੁ ॥੩॥ ਨਾਮ ਰੰਗਿ ਭਗਤ ਭਏ ਲਾਲ ॥ ਜਸੁ ਕਰਤੇ ਸੰਤ ਸਦਾ

ਨਿਹਾਲ ॥ ਨਾਮ ਰੰਗਿ ਜਨ ਰਹੇ ਅਘਾਇ ॥ ਨਾਨਕ ਤਿਨ ਜਨ ਲਾਗੈ ਪਾਇ ॥੪॥੩॥੫॥ ਗੋਂਡ ਮਹਲਾ ੫ ॥

ਜਾ ਕੈ ਸੰਗਿ ਇਹੁ ਮਨੁ ਨਿਰਮਲੁ ॥ ਜਾ ਕੈ ਸੰਗਿ ਹਰਿ ਹਰਿ ਸਿਮਰਨੁ ॥ ਜਾ ਕੈ ਸੰਗਿ ਕਿਲਬਿਖ ਹੋਹਿ ਨਾਸ ॥ ਜਾ ਕੈ

ਸੰਗਿ ਰਿਦੈ ਪਰਗਾਸ ॥੧॥ ਸੇ ਸੰਤਨ ਹਰਿ ਕੇ ਮੇਰੇ ਮੀਤ ॥ ਕੇਵਲ ਨਾਮੁ ਗਾਈਐ ਜਾ ਕੈ ਨੀਤ ॥੧॥ ਰਹਾਉ ॥

ਜਾ ਕੈ ਮੰਤ੍ਰਿ ਹਰਿ ਹਰਿ ਮਨਿ ਵਸੈ ॥ ਜਾ ਕੈ ਉਪਦੇਸਿ ਭਰਮੁ ਭਉ ਨਸੈ ॥ ਜਾ ਕੈ ਕੀਰਤਿ ਨਿਰਮਲ ਸਾਰ ॥

ਜਾ ਕੀ ਰੇਨੁ ਬਾਂਛੈ ਸੰਸਾਰ ॥੨॥ ਕੋਟਿ ਪਤਿਤ ਜਾ ਕੈ ਸੰਗਿ ਉਧਾਰ ॥ ਏਕੁ ਨਿਰੰਕਾਰੁ ਜਾ ਕੈ ਨਾਮ ਅਧਾਰ ॥

ਸਰਬ ਜੀਆਂ ਕਾ ਜਾਨੈ ਭੇਉ ॥ ਕ੍ਰਿਪਾ ਨਿਧਾਨ ਨਿਰੰਜਨ ਦੇਉ ॥੩॥ ਪਾਰਬ੍ਰਹਮ ਜਬ ਭਏ ਕ੍ਰਿਪਾਲ ॥ ਤਬ ਭੇਟੇ

ਗੁਰ ਸਾਧ ਦਇਆਲ ॥ ਦਿਨੁ ਰੈਣਿ ਨਾਨਕੁ ਨਾਮੁ ਧਿਆਏ ॥ ਸੂਖ ਸਹਜ ਆਨੰਦ ਹਰਿ ਨਾਏ ॥੪॥੪॥੬॥ ਗੋਂਡ

ਮਹਲਾ ੫ ॥ ਗੁਰ ਕੀ ਮੂਰਤਿ ਮਨ ਮਹਿ ਧਿਆਨੁ ॥ ਗੁਰ ਕੈ ਸਬਦਿ ਮੰਤ੍ਰੁ ਮਨੁ ਮਾਨ ॥ ਗੁਰ ਕੇ ਚਰਨ ਰਿਦੈ ਲੈ

ਧਾਰਉ ॥ ਗੁਰੁ ਪਾਰਬ੍ਰਹਮੁ ਸਦਾ ਨਮਸਕਾਰਉ ॥੧॥ ਮਤ ਕੋ ਭਰਮਿ ਭੁਲੈ ਸੰਸਾਰਿ ॥ ਗੁਰ ਬਿਨੁ ਕੋਇ ਨ ਉਤਰਸਿ

ਪਾਰਿ ॥੧॥ ਰਹਾਉ ॥ ਭੂਲੇ ਕਉ ਗੁਰਿ ਮਾਰਗਿ ਪਾਇਆ ॥ ਅਵਰ ਤਿਆਗਿ ਹਰਿ ਭਗਤੀ ਲਾਇਆ ॥ ਜਨਮ

ਮਰਨ ਕੀ ਤ੍ਰਾਸ ਮਿਟਾਈ ॥ ਗੁਰ ਪੂਰੇ ਕੀ ਬੇਅੰਤ ਵਡਾਈ ॥੨॥ ਗੁਰ ਪ੍ਰਸਾਦਿ ਊਰਧ ਕਮਲ ਬਿਗਾਸ ॥ ਅੰਧਕਾਰ

ਮਹਿ ਭਇਆ ਪ੍ਰਗਾਸ ॥ ਜਿਨਿ ਕੀਆ ਸੋ ਗੁਰ ਤੇ ਜਾਨਿਆ ॥ ਗੁਰ ਕਿਰਪਾ ਤੇ ਮੁਗਧ ਮਨੁ ਮਾਨਿਆ ॥੩॥ ਗੁਰੁ

ਕਰਤਾ ਗੁਰੁ ਕਰਣੈ ਜੋਗੁ ॥ ਗੁਰੁ ਪਰਮੇਸਰੁ ਹੈ ਭੀ ਹੋਗੁ ॥ ਕਹੁ ਨਾਨਕ ਪ੍ਰਭਿ ਇਹੈ ਜਨਾਈ ॥ ਬਿਨੁ ਗੁਰ ਮੁਕਤਿ ਨ

ਪਾਈਐ ਭਾਈ ॥੪॥੫॥੭॥ ਗੋਂਡ ਮਹਲਾ ੫ ॥ ਗੁਰੂ ਗੁਰੂ ਗੁਰੁ ਕਰਿ ਮਨ ਮੋਰ ॥ ਗੁਰੂ ਬਿਨਾ ਮੈ ਨਾਹੀ ਹੋਰ ॥

ਗੁਰ ਕੀ ਟੇਕ ਰਹਹੁ ਦਿਨੁ ਰਾਤਿ ॥ ਜਾ ਕੀ ਕੋਇ ਨ ਮੇਟੈ ਦਾਤਿ ॥੧॥ ਗੁਰੁ ਪਰਮੇਸਰੁ ਏਕੋ ਜਾਣੁ ॥ ਜੋ ਤਿਸੁ ਭਾਵੈ

ਸੋ ਪਰਵਾਣੁ ॥੧॥ ਰਹਾਉ ॥ ਗੁਰ ਚਰਣੀ ਜਾ ਕਾ ਮਨੁ ਲਾਗੈ ॥ ਦੂਖੁ ਦਰਦੁ ਭ੍ਰਮੁ ਤਾ ਕਾ ਭਾਗੈ ॥ ਗੁਰ ਕੀ ਸੇਵਾ

ਪਾਏ ਮਾਨੁ ॥ ਗੁਰ ਊਪਰਿ ਸਦਾ ਕੁਰਬਾਨੁ ॥੨॥ ਗੁਰ ਕਾ ਦਰਸਨੁ ਦੇਖਿ ਨਿਹਾਲ ॥ ਗੁਰ ਕੇ ਸੇਵਕ ਕੀ ਪੂਰਨ

ਘਾਲ ॥ ਗੁਰ ਕੇ ਸੇਵਕ ਕਉ ਦੁਖੁ ਨ ਬਿਆਪੈ ॥ ਗੁਰ ਕਾ ਸੇਵਕੁ ਦਹ ਦਿਸਿ ਜਾਪੈ ॥੩॥ ਗੁਰ ਕੀ ਮਹਿਮਾ ਕਥਨੁ

ਨ ਜਾਇ ॥ ਪਾਰਬ੍ਰਹਮੁ ਗੁਰੁ ਰਹਿਆ ਸਮਾਇ ॥ ਕਹੁ ਨਾਨਕ ਜਾ ਕੇ ਪੂਰੇ ਭਾਗ ॥ ਗੁਰ ਚਰਣੀ ਤਾ ਕਾ ਮਨੁ ਲਾਗ

॥੪॥੬॥੮॥ ਗੋਂਡ ਮਹਲਾ ੫ ॥ ਗੁਰੁ ਮੇਰੀ ਪੂਜਾ ਗੁਰੁ ਗੋਬਿੰਦੁ ॥ ਗੁਰੁ ਮੇਰਾ ਪਾਰਬ੍ਰਹਮੁ ਗੁਰੁ ਭਗਵੰਤੁ ॥ ਗੁਰੁ

ਮੇਰਾ ਦੇਉ ਅਲਖ ਅਭੇਉ ॥ ਸਰਬ ਪੂਜ ਚਰਨ ਗੁਰ ਸੇਉ ॥੧॥ ਗੁਰ ਬਿਨੁ ਅਵਰੁ ਨਾਹੀ ਮੈ ਥਾਉ ॥ ਅਨਦਿਨੁ

ਜਪਉ ਗੁਰੂ ਗੁਰ ਨਾਉ ॥੧॥ ਰਹਾਉ ॥ ਗੁਰੁ ਮੇਰਾ ਗਿਆਨੁ ਗੁਰੁ ਰਿਦੈ ਧਿਆਨੁ ॥ ਗੁਰੁ ਗੋਪਾਲੁ ਪੁਰਖੁ

ਭਗਵਾਨੁ ॥ ਗੁਰ ਕੀ ਸਰਣਿ ਰਹਉ ਕਰ ਜੋਰਿ ॥ ਗੁਰੂ ਬਿਨਾ ਮੈ ਨਾਹੀ ਹੋਰੁ ॥੨॥ ਗੁਰੁ ਬੋਹਿਥੁ ਤਾਰੇ ਭਵ

ਪਾਰਿ ॥ ਗੁਰ ਸੇਵਾ ਜਮ ਤੇ ਛੁਟਕਾਰਿ ॥ ਅੰਧਕਾਰ ਮਹਿ ਗੁਰ ਮੰਤ੍ਰੁ ਉਜਾਰਾ ॥ ਗੁਰ ਕੈ ਸੰਗਿ ਸਗਲ ਨਿਸਤਾਰਾ

॥੩॥ ਗੁਰੁ ਪੂਰਾ ਪਾਈਐ ਵਡਭਾਗੀ ॥ ਗੁਰ ਕੀ ਸੇਵਾ ਦੂਖੁ ਨ ਲਾਗੀ ॥ ਗੁਰ ਕਾ ਸਬਦੁ ਨ ਮੇਟੈ ਕੋਇ ॥ ਗੁਰੁ

ਨਾਨਕੁ ਨਾਨਕੁ ਹਰਿ ਸੋਇ ॥੪॥੭॥੯॥ ਗੋਂਡ ਮਹਲਾ ੫ ॥ ਰਾਮ ਰਾਮ ਸੰਗਿ ਕਰਿ ਬਿਉਹਾਰ ॥ ਰਾਮ ਰਾਮ

ਰਾਮ ਪ੍ਰਾਨ ਅਧਾਰ ॥ ਰਾਮ ਰਾਮ ਰਾਮ ਕੀਰਤਨੁ ਗਾਇ ॥ ਰਮਤ ਰਾਮੁ ਸਭ ਰਹਿਓ ਸਮਾਇ ॥੧॥ ਸੰਤ ਜਨਾ

ਮਿਲਿ ਬੋਲਹੁ ਰਾਮ ॥ ਸਭ ਤੇ ਨਿਰਮਲ ਪੂਰਨ ਕਾਮ ॥੧॥ ਰਹਾਉ ॥ ਰਾਮ ਰਾਮ ਧਨੁ ਸੰਚਿ ਭੰਡਾਰ ॥ ਰਾਮ ਰਾਮ

ਰਾਮ ਕਰਿ ਆਹਾਰ ॥ ਰਾਮ ਰਾਮ ਵੀਸਰਿ ਨਹੀ ਜਾਇ ॥ ਕਰਿ ਕਿਰਪਾ ਗੁਰਿ ਦੀਆ ਬਤਾਇ ॥੨॥ ਰਾਮ ਰਾਮ

ਰਾਮ ਸਦਾ ਸਹਾਇ ॥ ਰਾਮ ਰਾਮ ਰਾਮ ਲਿਵ ਲਾਇ ॥ ਰਾਮ ਰਾਮ ਜਪਿ ਨਿਰਮਲ ਭਏ ॥ ਜਨਮ ਜਨਮ ਕੇ ਕਿਲਬਿਖ

ਗਏ ॥੩॥ ਰਮਤ ਰਾਮ ਜਨਮ ਮਰਣੁ ਨਿਵਾਰੈ ॥ ਉਚਰਤ ਰਾਮ ਭੈ ਪਾਰਿ ਉਤਾਰੈ ॥ ਸਭ ਤੇ ਊਚ ਰਾਮ ਪਰਗਾਸ ॥

ਨਿਸਿ ਬਾਸੁਰ ਜਪਿ ਨਾਨਕ ਦਾਸ ॥੪॥੮॥੧੦॥ ਗੋਂਡ ਮਹਲਾ ੫ ॥ ਉਨ ਕਉ ਖਸਮਿ ਕੀਨੀ ਠਾਕਹਾਰੇ ॥ ਦਾਸ

ਸੰਗ ਤੇ ਮਾਰਿ ਬਿਦਾਰੇ ॥ ਗੋਬਿੰਦ ਭਗਤ ਕਾ ਮਹਲੁ ਨ ਪਾਇਆ ॥ ਰਾਮ ਜਨਾ ਮਿਲਿ ਮੰਗਲੁ ਗਾਇਆ ॥੧॥

ਸਗਲ ਸ੍ਰਿਸਟਿ ਕੇ ਪੰਚ ਸਿਕਦਾਰ ॥ ਰਾਮ ਭਗਤ ਕੇ ਪਾਨੀਹਾਰ ॥੧॥ ਰਹਾਉ ॥ ਜਗਤ ਪਾਸ ਤੇ ਲੇਤੇ ਦਾਨੁ ॥

ਗੋਬਿੰਦ ਭਗਤ ਕਉ ਕਰਹਿ ਸਲਾਮੁ ॥ ਲੂਟਿ ਲੇਹਿ ਸਾਕਤ ਪਤਿ ਖੋਵਹਿ ॥ ਸਾਧ ਜਨਾ ਪਗ ਮਲਿ ਮਲਿ ਧੋਵਹਿ

॥੨॥ ਪੰਚ ਪੂਤ ਜਣੇ ਇਕ ਮਾਇ ॥ ਉਤਭੁਜ ਖੇਲੁ ਕਰਿ ਜਗਤ ਵਿਆਇ ॥ ਤੀਨਿ ਗੁਣਾ ਕੈ ਸੰਗਿ ਰਚਿ ਰਸੇ ॥

ਇਨ ਕਉ ਛੋਡਿ ਊਪਰਿ ਜਨ ਬਸੇ ॥੩॥ ਕਰਿ ਕਿਰਪਾ ਜਨ ਲੀਏ ਛਡਾਇ ॥ ਜਿਸ ਕੇ ਸੇ ਤਿਨਿ ਰਖੇ ਹਟਾਇ ॥

ਕਹੁ ਨਾਨਕ ਭਗਤਿ ਪ੍ਰਭ ਸਾਰੁ ॥ ਬਿਨੁ ਭਗਤੀ ਸਭ ਹੋਇ ਖੁਆਰੁ ॥੪॥੯॥੧੧॥ ਗੋਂਡ ਮਹਲਾ ੫ ॥ ਕਲਿ

ਕਲੇਸ ਮਿਟੇ ਹਰਿ ਨਾਇ ॥ ਦੁਖ ਬਿਨਸੇ ਸੁਖ ਕੀਨੋ ਠਾਉ ॥ ਜਪਿ ਜਪਿ ਅੰਮ੍ਰਿਤ ਨਾਮੁ ਅਘਾਏ ॥ ਸੰਤ ਪ੍ਰਸਾਦਿ

ਸਗਲ ਫਲ ਪਾਏ ॥੧॥ ਰਾਮ ਜਪਤ ਜਨ ਪਾਰਿ ਪਰੇ ॥ ਜਨਮ ਜਨਮ ਕੇ ਪਾਪ ਹਰੇ ॥੧॥ ਰਹਾਉ ॥ ਗੁਰ ਕੇ

ਚਰਨ ਰਿਦੈ ਉਰਿ ਧਾਰੇ ॥ ਅਗਨਿ ਸਾਗਰ ਤੇ ਉਤਰੇ ਪਾਰੇ ॥ ਜਨਮ ਮਰਣ ਸਭ ਮਿਟੀ ਉਪਾਧਿ ॥ ਪ੍ਰਭ ਸਿਉ ਲਾਗੀ

ਸਹਜਿ ਸਮਾਧਿ ॥੨॥ ਥਾਨ ਥਨੰਤਰਿ ਏਕੋ ਸੁਆਮੀ ॥ ਸਗਲ ਘਟਾ ਕਾ ਅੰਤਰਜਾਮੀ ॥ ਕਰਿ ਕਿਰਪਾ ਜਾ ਕਉ

ਮਤਿ ਦੇਇ ॥ ਆਠ ਪਹਰ ਪ੍ਰਭ ਕਾ ਨਾਉ ਲੇਇ ॥੩॥ ਜਾ ਕੈ ਅੰਤਰਿ ਵਸੈ ਪ੍ਰਭੁ ਆਪਿ ॥ ਤਾ ਕੈ ਹਿਰਦੈ ਹੋਇ

ਪ੍ਰਗਾਸੁ ॥ ਭਗਤਿ ਭਾਇ ਹਰਿ ਕੀਰਤਨੁ ਕਰੀਐ ॥ ਜਪਿ ਪਾਰਬ੍ਰਹਮੁ ਨਾਨਕ ਨਿਸਤਰੀਐ ॥੪॥੧੦॥੧੨॥ ਗੋਂਡ

ਮਹਲਾ ੫ ॥ ਗੁਰ ਕੇ ਚਰਨ ਕਮਲ ਨਮਸਕਾਰਿ ॥ ਕਾਮੁ ਕ੍ਰੋਧੁ ਇਸੁ ਤਨ ਤੇ ਮਾਰਿ ॥ ਹੋਇ ਰਹੀਐ ਸਗਲ ਕੀ ਰੀਨਾ ॥

ਘਟਿ ਘਟਿ ਰਮਈਆ ਸਭ ਮਹਿ ਚੀਨਾ ॥੧॥ ਇਨ ਬਿਧਿ ਰਮਹੁ ਗੋਪਾਲ ਗੁੋਬਿੰਦੁ ॥ ਤਨੁ ਧਨੁ ਪ੍ਰਭ ਕਾ ਪ੍ਰਭ ਕੀ

ਜਿੰਦੁ ॥੧॥ ਰਹਾਉ ॥ ਆਠ ਪਹਰ ਹਰਿ ਕੇ ਗੁਣ ਗਾਉ ॥ ਜੀਅ ਪ੍ਰਾਨ ਕੋ ਇਹੈ ਸੁਆਉ ॥ ਤਜਿ ਅਭਿਮਾਨੁ ਜਾਨੁ ਪ੍ਰਭੁ

ਸੰਗਿ ॥ ਸਾਧ ਪ੍ਰਸਾਦਿ ਹਰਿ ਸਿਉ ਮਨੁ ਰੰਗਿ ॥੨॥ ਜਿਨਿ ਤੂੰ ਕੀਆ ਤਿਸ ਕਉ ਜਾਨੁ ॥ ਆਗੈ ਦਰਗਹ ਪਾਵੈ ਮਾਨੁ

॥ ਮਨੁ ਤਨੁ ਨਿਰਮਲ ਹੋਇ ਨਿਹਾਲੁ ॥ ਰਸਨਾ ਨਾਮੁ ਜਪਤ ਗੋਪਾਲ ॥੩॥ ਕਰਿ ਕਿਰਪਾ ਮੇਰੇ ਦੀਨ ਦਇਆਲਾ ॥

ਸਾਧੂ ਕੀ ਮਨੁ ਮੰਗੈ ਰਵਾਲਾ ॥ ਹੋਹੁ ਦਇਆਲ ਦੇਹੁ ਪ੍ਰਭ ਦਾਨੁ ॥ ਨਾਨਕੁ ਜਪਿ ਜੀਵੈ ਪ੍ਰਭ ਨਾਮੁ ॥੪॥੧੧॥੧੩॥

ਗੋਂਡ ਮਹਲਾ ੫ ॥ ਧੂਪ ਦੀਪ ਸੇਵਾ ਗੋਪਾਲ ॥ ਅਨਿਕ ਬਾਰ ਬੰਦਨ ਕਰਤਾਰ ॥ ਪ੍ਰਭ ਕੀ ਸਰਣਿ ਗਹੀ ਸਭ

ਤਿਆਗਿ ॥ ਗੁਰ ਸੁਪ੍ਰਸੰਨ ਭਏ ਵਡ ਭਾਗਿ ॥੧॥ ਆਠ ਪਹਰ ਗਾਈਐ ਗੋਬਿੰਦੁ ॥ ਤਨੁ ਧਨੁ ਪ੍ਰਭ ਕਾ ਪ੍ਰਭ ਕੀ

ਜਿੰਦੁ ॥੧॥ ਰਹਾਉ ॥ ਹਰਿ ਗੁਣ ਰਮਤ ਭਏ ਆਨੰਦ ॥ ਪਾਰਬ੍ਰਹਮ ਪੂਰਨ ਬਖਸੰਦ ॥ ਕਰਿ ਕਿਰਪਾ ਜਨ ਸੇਵਾ

ਲਾਏ ॥ ਜਨਮ ਮਰਣ ਦੁਖ ਮੇਟਿ ਮਿਲਾਏ ॥੨॥ ਕਰਮ ਧਰਮ ਇਹੁ ਤਤੁ ਗਿਆਨੁ ॥ ਸਾਧਸੰਗਿ ਜਪੀਐ ਹਰਿ

ਨਾਮੁ ॥ ਸਾਗਰ ਤਰਿ ਬੋਹਿਥ ਪ੍ਰਭ ਚਰਣ ॥ ਅੰਤਰਜਾਮੀ ਪ੍ਰਭ ਕਾਰਣ ਕਰਣ ॥੩॥ ਰਾਖਿ ਲੀਏ ਅਪਨੀ ਕਿਰਪਾ

ਧਾਰਿ ॥ ਪੰਚ ਦੂਤ ਭਾਗੇ ਬਿਕਰਾਲ ॥ ਜੂਐ ਜਨਮੁ ਨ ਕਬਹੂ ਹਾਰਿ ॥ ਨਾਨਕ ਕਾ ਅੰਗੁ ਕੀਆ ਕਰਤਾਰਿ

॥੪॥੧੨॥੧੪॥ ਗੋਂਡ ਮਹਲਾ ੫ ॥ ਕਰਿ ਕਿਰਪਾ ਸੁਖ ਅਨਦ ਕਰੇਇ ॥ ਬਾਲਕ ਰਾਖਿ ਲੀਏ ਗੁਰਦੇਵਿ ॥ ਪ੍ਰਭ

ਕਿਰਪਾਲ ਦਇਆਲ ਗੁੋਬਿੰਦ ॥ ਜੀਅ ਜੰਤ ਸਗਲੇ ਬਖਸਿੰਦ ॥੧॥ ਤੇਰੀ ਸਰਣਿ ਪ੍ਰਭ ਦੀਨ ਦਇਆਲ ॥

ਪਾਰਬ੍ਰਹਮ ਜਪਿ ਸਦਾ ਨਿਹਾਲ ॥੧॥ ਰਹਾਉ ॥ ਪ੍ਰਭ ਦਇਆਲ ਦੂਸਰ ਕੋਈ ਨਾਹੀ ॥ ਘਟ ਘਟ ਅੰਤਰਿ

ਸਰਬ ਸਮਾਹੀ ॥ ਅਪਨੇ ਦਾਸ ਕਾ ਹਲਤੁ ਪਲਤੁ ਸਵਾਰੈ ॥ ਪਤਿਤ ਪਾਵਨ ਪ੍ਰਭ ਬਿਰਦੁ ਤੁਮਾੑਰੈ ॥੨॥ ਅਉਖਧ

ਕੋਟਿ ਸਿਮਰਿ ਗੋਬਿੰਦ ॥ ਤੰਤੁ ਮੰਤੁ ਭਜੀਐ ਭਗਵੰਤ ॥ ਰੋਗ ਸੋਗ ਮਿਟੇ ਪ੍ਰਭ ਧਿਆਏ ॥ ਮਨ ਬਾਂਛਤ ਪੂਰਨ ਫਲ

ਪਾਏ ॥੩॥ ਕਰਨ ਕਾਰਨ ਸਮਰਥ ਦਇਆਰ ॥ ਸਰਬ ਨਿਧਾਨ ਮਹਾ ਬੀਚਾਰ ॥ ਨਾਨਕ ਬਖਸਿ ਲੀਏ ਪ੍ਰਭਿ

ਆਪਿ ॥ ਸਦਾ ਸਦਾ ਏਕੋ ਹਰਿ ਜਾਪਿ ॥੪॥੧੩॥੧੫॥ ਗੋਂਡ ਮਹਲਾ ੫ ॥ ਹਰਿ ਹਰਿ ਨਾਮੁ ਜਪਹੁ ਮੇਰੇ

ਮੀਤ ॥ ਨਿਰਮਲ ਹੋਇ ਤੁਮਾੑਰਾ ਚੀਤ ॥ ਮਨ ਤਨ ਕੀ ਸਭ ਮਿਟੈ ਬਲਾਇ ॥ ਦੂਖੁ ਅੰਧੇਰਾ ਸਗਲਾ ਜਾਇ ॥੧॥

ਹਰਿ ਗੁਣ ਗਾਵਤ ਤਰੀਐ ਸੰਸਾਰੁ ॥ ਵਡ ਭਾਗੀ ਪਾਈਐ ਪੁਰਖੁ ਅਪਾਰੁ ॥੧॥ ਰਹਾਉ ॥ ਜੋ ਜਨੁ ਕਰੈ ਕੀਰਤਨੁ

ਗੋਪਾਲ ॥ ਤਿਸ ਕਉ ਪੋਹਿ ਨ ਸਕੈ ਜਮਕਾਲੁ ॥ ਜਗ ਮਹਿ ਆਇਆ ਸੋ ਪਰਵਾਣੁ ॥ ਗੁਰਮੁਖਿ ਅਪਨਾ ਖਸਮੁ

ਪਛਾਣੁ ॥੨॥ ਹਰਿ ਗੁਣ ਗਾਵੈ ਸੰਤ ਪ੍ਰਸਾਦਿ ॥ ਕਾਮ ਕ੍ਰੋਧ ਮਿਟਹਿ ਉਨਮਾਦ ॥ ਸਦਾ ਹਜੂਰਿ ਜਾਣੁ ਭਗਵੰਤ ॥

ਪੂਰੇ ਗੁਰ ਕਾ ਪੂਰਨ ਮੰਤ ॥੩॥ ਹਰਿ ਧਨੁ ਖਾਟਿ ਕੀਏ ਭੰਡਾਰ ॥ ਮਿਲਿ ਸਤਿਗੁਰ ਸਭਿ ਕਾਜ ਸਵਾਰ ॥ ਹਰਿ ਕੇ

ਨਾਮ ਰੰਗ ਸੰਗਿ ਜਾਗਾ ॥ ਹਰਿ ਚਰਣੀ ਨਾਨਕ ਮਨੁ ਲਾਗਾ ॥੪॥੧੪॥੧੬॥ ਗੋਂਡ ਮਹਲਾ ੫ ॥ ਭਵ ਸਾਗਰ

ਬੋਹਿਥ ਹਰਿ ਚਰਣ ॥ ਸਿਮਰਤ ਨਾਮੁ ਨਾਹੀ ਫਿਰਿ ਮਰਣ ॥ ਹਰਿ ਗੁਣ ਰਮਤ ਨਾਹੀ ਜਮ ਪੰਥ ॥ ਮਹਾ ਬੀਚਾਰ

ਪੰਚ ਦੂਤਹ ਮੰਥ ॥੧॥ ਤਉ ਸਰਣਾਈ ਪੂਰਨ ਨਾਥ ॥ ਜੰਤ ਅਪਨੇ ਕਉ ਦੀਜਹਿ ਹਾਥ ॥੧॥ ਰਹਾਉ ॥ ਸਿਮ੍ਰਿਤਿ

ਸਾਸਤ੍ਰ ਬੇਦ ਪੁਰਾਣ ॥ ਪਾਰਬ੍ਰਹਮ ਕਾ ਕਰਹਿ ਵਖਿਆਣ ॥ ਜੋਗੀ ਜਤੀ ਬੈਸਨੋ ਰਾਮਦਾਸ ॥ ਮਿਤਿ ਨਾਹੀ ਬ੍ਰਹਮ

ਅਬਿਨਾਸ ॥੨॥ ਕਰਣ ਪਲਾਹ ਕਰਹਿ ਸਿਵ ਦੇਵ ॥ ਤਿਲੁ ਨਹੀ ਬੂਝਹਿ ਅਲਖ ਅਭੇਵ ॥ ਪ੍ਰੇਮ ਭਗਤਿ ਜਿਸੁ

ਆਪੇ ਦੇਇ ॥ ਜਗ ਮਹਿ ਵਿਰਲੇ ਕੇਈ ਕੇਇ ॥੩॥ ਮੋਹਿ ਨਿਰਗੁਣ ਗੁਣੁ ਕਿਛਹੂ ਨਾਹਿ ॥ ਸਰਬ ਨਿਧਾਨ

ਤੇਰੀ ਦ੍ਰਿਸਟੀ ਮਾਹਿ ॥ ਨਾਨਕੁ ਦੀਨੁ ਜਾਚੈ ਤੇਰੀ ਸੇਵ ॥ ਕਰਿ ਕਿਰਪਾ ਦੀਜੈ ਗੁਰਦੇਵ ॥੪॥੧੫॥੧੭॥

ਗੋਂਡ ਮਹਲਾ ੫ ॥ ਸੰਤ ਕਾ ਲੀਆ ਧਰਤਿ ਬਿਦਾਰਉ ॥ ਸੰਤ ਕਾ ਨਿੰਦਕੁ ਅਕਾਸ ਤੇ ਟਾਰਉ ॥ ਸੰਤ ਕਉ ਰਾਖਉ

ਅਪਨੇ ਜੀਅ ਨਾਲਿ ॥ ਸੰਤ ਉਧਾਰਉ ਤਤਖਿਣ ਤਾਲਿ ॥੧॥ ਸੋਈ ਸੰਤੁ ਜਿ ਭਾਵੈ ਰਾਮ ॥ ਸੰਤ ਗੋਬਿੰਦ ਕੈ ਏਕੈ

ਕਾਮ ॥੧॥ ਰਹਾਉ ॥ ਸੰਤ ਕੈ ਊਪਰਿ ਦੇਇ ਪ੍ਰਭੁ ਹਾਥ ॥ ਸੰਤ ਕੈ ਸੰਗਿ ਬਸੈ ਦਿਨੁ ਰਾਤਿ ॥ ਸਾਸਿ ਸਾਸਿ ਸੰਤਹ

ਪ੍ਰਤਿਪਾਲਿ ॥ ਸੰਤ ਕਾ ਦੋਖੀ ਰਾਜ ਤੇ ਟਾਲਿ ॥੨॥ ਸੰਤ ਕੀ ਨਿੰਦਾ ਕਰਹੁ ਨ ਕੋਇ ॥ ਜੋ ਨਿੰਦੈ ਤਿਸ ਕਾ ਪਤਨੁ

ਹੋਇ ॥ ਜਿਸ ਕਉ ਰਾਖੈ ਸਿਰਜਨਹਾਰੁ ॥ ਝਖ ਮਾਰਉ ਸਗਲ ਸੰਸਾਰੁ ॥੩॥ ਪ੍ਰਭ ਅਪਨੇ ਕਾ ਭਇਆ ਬਿਸਾਸੁ

॥ ਜੀਉ ਪਿੰਡੁ ਸਭੁ ਤਿਸ ਕੀ ਰਾਸਿ ॥ ਨਾਨਕ ਕਉ ਉਪਜੀ ਪਰਤੀਤਿ ॥ ਮਨਮੁਖ ਹਾਰ ਗੁਰਮੁਖ ਸਦ ਜੀਤਿ

॥੪॥੧੬॥੧੮॥ ਗੋਂਡ ਮਹਲਾ ੫ ॥ ਨਾਮੁ ਨਿਰੰਜਨੁ ਨੀਰਿ ਨਰਾਇਣ ॥ ਰਸਨਾ ਸਿਮਰਤ ਪਾਪ ਬਿਲਾਇਣ

॥੧॥ ਰਹਾਉ ॥ ਨਾਰਾਇਣ ਸਭ ਮਾਹਿ ਨਿਵਾਸ ॥ ਨਾਰਾਇਣ ਘਟਿ ਘਟਿ ਪਰਗਾਸ ॥ ਨਾਰਾਇਣ ਕਹਤੇ

ਨਰਕਿ ਨ ਜਾਹਿ ॥ ਨਾਰਾਇਣ ਸੇਵਿ ਸਗਲ ਫਲ ਪਾਹਿ ॥੧॥ ਨਾਰਾਇਣ ਮਨ ਮਾਹਿ ਅਧਾਰ ॥ ਨਾਰਾਇਣ

ਬੋਹਿਥ ਸੰਸਾਰ ॥ ਨਾਰਾਇਣ ਕਹਤ ਜਮੁ ਭਾਗਿ ਪਲਾਇਣ ॥ ਨਾਰਾਇਣ ਦੰਤ ਭਾਨੇ ਡਾਇਣ ॥੨॥

ਨਾਰਾਇਣ ਸਦ ਸਦ ਬਖਸਿੰਦ ॥ ਨਾਰਾਇਣ ਕੀਨੇ ਸੂਖ ਅਨੰਦ ॥ ਨਾਰਾਇਣ ਪ੍ਰਗਟ ਕੀਨੋ ਪਰਤਾਪ ॥ ਨਾਰਾਇਣ

ਸੰਤ ਕੋ ਮਾਈ ਬਾਪ ॥੩॥ ਨਾਰਾਇਣ ਸਾਧਸੰਗਿ ਨਰਾਇਣ ॥ ਬਾਰੰ ਬਾਰ ਨਰਾਇਣ ਗਾਇਣ ॥ ਬਸਤੁ ਅਗੋਚਰ

ਗੁਰ ਮਿਲਿ ਲਹੀ ॥ ਨਾਰਾਇਣ ਓਟ ਨਾਨਕ ਦਾਸ ਗਹੀ ॥੪॥੧੭॥੧੯॥ ਗੋਂਡ ਮਹਲਾ ੫ ॥ ਜਾ ਕਉ ਰਾਖੈ

ਰਾਖਣਹਾਰੁ ॥ ਤਿਸ ਕਾ ਅੰਗੁ ਕਰੇ ਨਿਰੰਕਾਰੁ ॥੧॥ ਰਹਾਉ ॥ ਮਾਤ ਗਰਭ ਮਹਿ ਅਗਨਿ ਨ ਜੋਹੈ ॥ ਕਾਮੁ ਕ੍ਰੋਧੁ

ਲੋਭੁ ਮੋਹੁ ਨ ਪੋਹੈ ॥ ਸਾਧਸੰਗਿ ਜਪੈ ਨਿਰੰਕਾਰੁ ॥ ਨਿੰਦਕ ਕੈ ਮੁਹਿ ਲਾਗੈ ਛਾਰੁ ॥੧॥ ਰਾਮ ਕਵਚੁ ਦਾਸ ਕਾ

ਸੰਨਾਹੁ ॥ ਦੂਤ ਦੁਸਟ ਤਿਸੁ ਪੋਹਤ ਨਾਹਿ ॥ ਜੋ ਜੋ ਗਰਬੁ ਕਰੇ ਸੋ ਜਾਇ ॥ ਗਰੀਬ ਦਾਸ ਕੀ ਪ੍ਰਭੁ ਸਰਣਾਇ

॥੨॥ ਜੋ ਜੋ ਸਰਣਿ ਪਇਆ ਹਰਿ ਰਾਇ ॥ ਸੋ ਦਾਸੁ ਰਖਿਆ ਅਪਣੈ ਕੰਠਿ ਲਾਇ ॥ ਜੇ ਕੋ ਬਹੁਤੁ ਕਰੇ ਅਹੰਕਾਰੁ

॥ ਓਹੁ ਖਿਨ ਮਹਿ ਰੁਲਤਾ ਖਾਕੂ ਨਾਲਿ ॥੩॥ ਹੈ ਭੀ ਸਾਚਾ ਹੋਵਣਹਾਰੁ ॥ ਸਦਾ ਸਦਾ ਜਾੲੀਂ ਬਲਿਹਾਰ

॥ ਅਪਣੇ ਦਾਸ ਰਖੇ ਕਿਰਪਾ ਧਾਰਿ ॥ ਨਾਨਕ ਕੇ ਪ੍ਰਭ ਪ੍ਰਾਣ ਅਧਾਰ ॥੪॥੧੮॥੨੦॥ ਗੋਂਡ ਮਹਲਾ ੫ ॥

ਅਚਰਜ ਕਥਾ ਮਹਾ ਅਨੂਪ ॥ ਪ੍ਰਾਤਮਾ ਪਾਰਬ੍ਰਹਮ ਕਾ ਰੂਪੁ ॥ ਰਹਾਉ ॥ ਨਾ ਇਹੁ ਬੂਢਾ ਨਾ ਇਹੁ ਬਾਲਾ ॥ ਨਾ

ਇਸੁ ਦੂਖੁ ਨਹੀ ਜਮ ਜਾਲਾ ॥ ਨਾ ਇਹੁ ਬਿਨਸੈ ਨਾ ਇਹੁ ਜਾਇ ॥ ਆਦਿ ਜੁਗਾਦੀ ਰਹਿਆ ਸਮਾਇ ॥੧॥

ਨਾ ਇਸੁ ਉਸਨੁ ਨਹੀ ਇਸੁ ਸੀਤੁ ॥ ਨਾ ਇਸੁ ਦੁਸਮਨੁ ਨਾ ਇਸੁ ਮੀਤੁ ॥ ਨਾ ਇਸੁ ਹਰਖੁ ਨਹੀ ਇਸੁ ਸੋਗੁ ॥

ਸਭੁ ਕਿਛੁ ਇਸ ਕਾ ਇਹੁ ਕਰਨੈ ਜੋਗੁ ॥੨॥ ਨਾ ਇਸੁ ਬਾਪੁ ਨਹੀ ਇਸੁ ਮਾਇਆ ॥ ਇਹੁ ਅਪਰੰਪਰੁ ਹੋਤਾ

ਆਇਆ ॥ ਪਾਪ ਪੁੰਨ ਕਾ ਇਸੁ ਲੇਪੁ ਨ ਲਾਗੈ ॥ ਘਟ ਘਟ ਅੰਤਰਿ ਸਦ ਹੀ ਜਾਗੈ ॥੩॥ ਤੀਨਿ ਗੁਣਾ ਇਕ

ਸਕਤਿ ਉਪਾਇਆ ॥ ਮਹਾ ਮਾਇਆ ਤਾ ਕੀ ਹੈ ਛਾਇਆ ॥ ਅਛਲ ਅਛੇਦ ਅਭੇਦ ਦਇਆਲ ॥ ਦੀਨ ਦਇਆਲ

ਸਦਾ ਕਿਰਪਾਲ ॥ ਤਾ ਕੀ ਗਤਿ ਮਿਤਿ ਕਛੂ ਨ ਪਾਇ ॥ ਨਾਨਕ ਤਾ ਕੈ ਬਲਿ ਬਲਿ ਜਾਇ ॥੪॥੧੯॥੨੧॥

ਗੋਂਡ ਮਹਲਾ ੫ ॥ ਸੰਤਨ ਕੈ ਬਲਿਹਾਰੈ ਜਾਉ ॥ ਸੰਤਨ ਕੈ ਸੰਗਿ ਰਾਮ ਗੁਨ ਗਾਉ ॥ ਸੰਤ ਪ੍ਰਸਾਦਿ ਕਿਲਵਿਖ

ਸਭਿ ਗਏ ॥ ਸੰਤ ਸਰਣਿ ਵਡਭਾਗੀ ਪਏ ॥੧॥ ਰਾਮੁ ਜਪਤ ਕਛੁ ਬਿਘਨੁ ਨ ਵਿਆਪੈ ॥ ਗੁਰ ਪ੍ਰਸਾਦਿ ਅਪੁਨਾ

ਪ੍ਰਭੁ ਜਾਪੈ ॥੧॥ ਰਹਾਉ ॥ ਪਾਰਬ੍ਰਹਮੁ ਜਬ ਹੋਇ ਦਇਆਲ ॥ ਸਾਧੂ ਜਨ ਕੀ ਕਰੈ ਰਵਾਲ ॥ ਕਾਮੁ ਕ੍ਰੋਧੁ ਇਸੁ

ਤਨ ਤੇ ਜਾਇ ॥ ਰਾਮ ਰਤਨੁ ਵਸੈ ਮਨਿ ਆਇ ॥੨॥ ਸਫਲੁ ਜਨਮੁ ਤਾਂ ਕਾ ਪਰਵਾਣੁ ॥ ਪਾਰਬ੍ਰਹਮੁ ਨਿਕਟਿ

ਕਰਿ ਜਾਣੁ ॥ ਭਾਇ ਭਗਤਿ ਪ੍ਰਭ ਕੀਰਤਨਿ ਲਾਗੈ ॥ ਜਨਮ ਜਨਮ ਕਾ ਸੋਇਆ ਜਾਗੈ ॥੩॥ ਚਰਨ ਕਮਲ

ਜਨ ਕਾ ਆਧਾਰੁ ॥ ਗੁਣ ਗੋਵਿੰਦ ਰਉਂ ਸਚੁ ਵਾਪਾਰੁ ॥ ਦਾਸ ਜਨਾ ਕੀ ਮਨਸਾ ਪੂਰਿ ॥ ਨਾਨਕ ਸੁਖੁ ਪਾਵੈ

ਜਨ ਧੂਰਿ ॥੪॥੨੦॥੨੨॥੬॥੨੮॥

ਰਾਗੁ ਗੋਂਡ ਅਸਟਪਦੀਆ ਮਹਲਾ ੫ ਘਰੁ ੨      ੴ ਸਤਿਗੁਰ ਪ੍ਰਸਾਦਿ ॥

ਕਰਿ ਨਮਸਕਾਰ ਪੂਰੇ ਗੁਰਦੇਵ ॥ ਸਫਲ ਮੂਰਤਿ ਸਫਲ ਜਾ ਕੀ ਸੇਵ ॥ ਅੰਤਰਜਾਮੀ ਪੁਰਖੁ ਬਿਧਾਤਾ ॥ ਆਠ

ਪਹਰ ਨਾਮ ਰੰਗਿ ਰਾਤਾ ॥੧॥ ਗੁਰੁ ਗੋਬਿੰਦ ਗੁਰੂ ਗੋਪਾਲ ॥ ਅਪਨੇ ਦਾਸ ਕਉ ਰਾਖਨਹਾਰ ॥੧॥ ਰਹਾਉ ॥

ਪਾਤਿਸਾਹ ਸਾਹ ਉਮਰਾਉ ਪਤੀਆਏ ॥ ਦੁਸਟ ਅਹੰਕਾਰੀ ਮਾਰਿ ਪਚਾਏ ॥ ਨਿੰਦਕ ਕੈ ਮੁਖਿ ਕੀਨੋ ਰੋਗੁ ॥ ਜੈ ਜੈ ਕਾਰੁ

ਕਰੈ ਸਭੁ ਲੋਗੁ ॥੨॥ ਸੰਤਨ ਕੈ ਮਨਿ ਮਹਾ ਅਨੰਦੁ ॥ ਸੰਤ ਜਪਹਿ ਗੁਰਦੇਉ ਭਗਵੰਤੁ ॥ ਸੰਗਤਿ ਕੇ ਮੁਖ ਊਜਲ ਭਏ

॥ ਸਗਲ ਥਾਨ ਨਿੰਦਕ ਕੇ ਗਏ ॥੩॥ ਸਾਸਿ ਸਾਸਿ ਜਨੁ ਸਦਾ ਸਲਾਹੇ ॥ ਪਾਰਬ੍ਰਹਮ ਗੁਰ ਬੇਪਰਵਾਹੇ ॥ ਸਗਲ

ਭੈ ਮਿਟੇ ਜਾ ਕੀ ਸਰਨਿ ॥ ਨਿੰਦਕ ਮਾਰਿ ਪਾਏ ਸਭਿ ਧਰਨਿ ॥੪॥ ਜਨ ਕੀ ਨਿੰਦਾ ਕਰੈ ਨ ਕੋਇ ॥ ਜੋ ਕਰੈ ਸੋ

ਦੁਖੀਆ ਹੋਇ ॥ ਆਠ ਪਹਰ ਜਨੁ ਏਕੁ ਧਿਆਏ ॥ ਜਮੂਆ ਤਾ ਕੈ ਨਿਕਟਿ ਨ ਜਾਏ ॥੫॥ ਜਨ ਨਿਰਵੈਰ ਨਿੰਦਕ

ਅਹੰਕਾਰੀ ॥ ਜਨ ਭਲ ਮਾਨਹਿ ਨਿੰਦਕ ਵੇਕਾਰੀ ॥ ਗੁਰ ਕੈ ਸਿਖਿ ਸਤਿਗੁਰੂ ਧਿਆਇਆ ॥ ਜਨ ਉਬਰੇ ਨਿੰਦਕ

ਨਰਕਿ ਪਾਇਆ ॥੬॥ ਸੁਣਿ ਸਾਜਨ ਮੇਰੇ ਮੀਤ ਪਿਆਰੇ ॥ ਸਤਿ ਬਚਨ ਵਰਤਹਿ ਹਰਿ ਦੁਆਰੇ ॥ ਜੈਸਾ ਕਰੇ ਸੁ

ਤੈਸਾ ਪਾਏ ॥ ਅਭਿਮਾਨੀ ਕੀ ਜੜ ਸਰਪਰ ਜਾਏ ॥੭॥ ਨੀਧਰਿਆ ਸਤਿਗੁਰ ਧਰ ਤੇਰੀ ॥ ਕਰਿ ਕਿਰਪਾ ਰਾਖਹੁ

ਜਨ ਕੇਰੀ ॥ ਕਹੁ ਨਾਨਕ ਤਿਸੁ ਗੁਰ ਬਲਿਹਾਰੀ ॥ ਜਾ ਕੈ ਸਿਮਰਨਿ ਪੈਜ ਸਵਾਰੀ ॥੮॥੧॥੨੯॥

ਰਾਗੁ ਗੋਂਡ ਬਾਣੀ ਭਗਤਾ ਕੀ ॥ ਕਬੀਰ ਜੀ ਘਰੁ ੧      ੴ ਸਤਿਗੁਰ ਪ੍ਰਸਾਦਿ ॥

ਸੰਤੁ ਮਿਲੈ ਕਿਛੁ ਸੁਨੀਐ ਕਹੀਐ ॥ ਮਿਲੈ ਅਸੰਤੁ ਮਸਟਿ ਕਰਿ ਰਹੀਐ ॥੧॥ ਬਾਬਾ ਬੋਲਨਾ ਕਿਆ ਕਹੀਐ ॥

ਜੈਸੇ ਰਾਮ ਨਾਮ ਰਵਿ ਰਹੀਐ ॥੧॥ ਰਹਾਉ ॥ ਸੰਤਨ ਸਿਉ ਬੋਲੇ ਉਪਕਾਰੀ ॥ ਮੂਰਖ ਸਿਉ ਬੋਲੇ ਝਖ ਮਾਰੀ ॥੨॥

ਬੋਲਤ ਬੋਲਤ ਬਢਹਿ ਬਿਕਾਰਾ ॥ ਬਿਨੁ ਬੋਲੇ ਕਿਆ ਕਰਹਿ ਬੀਚਾਰਾ ॥੩॥ ਕਹੁ ਕਬੀਰ ਛੂਛਾ ਘਟੁ ਬੋਲੈ ॥

ਭਰਿਆ ਹੋਇ ਸੁ ਕਬਹੁ ਨ ਡੋਲੈ ॥੪॥੧॥ ਗੋਂਡ ॥ ਨਰੂ ਮਰੈ ਨਰੁ ਕਾਮਿ ਨ ਆਵੈ ॥ ਪਸੂ ਮਰੈ ਦਸ ਕਾਜ ਸਵਾਰੈ

॥੧॥ ਅਪਨੇ ਕਰਮ ਕੀ ਗਤਿ ਮੈ ਕਿਆ ਜਾਨਉ ॥ ਮੈ ਕਿਆ ਜਾਨਉ ਬਾਬਾ ਰੇ ॥੧॥ ਰਹਾਉ ॥ ਹਾਡ ਜਲੇ ਜੈਸੇ

ਲਕਰੀ ਕਾ ਤੂਲਾ ॥ ਕੇਸ ਜਲੇ ਜੈਸੇ ਘਾਸ ਕਾ ਪੂਲਾ ॥੨॥ ਕਹੁ ਕਬੀਰ ਤਬ ਹੀ ਨਰੁ ਜਾਗੈ ॥ ਜਮ ਕਾ ਡੰਡੁ ਮੂੰਡ

ਮਹਿ ਲਾਗੈ ॥੩॥੨॥ ਗੋਂਡ ॥ ਆਕਾਸਿ ਗਗਨੁ ਪਾਤਾਲਿ ਗਗਨੁ ਹੈ ਚਹੁ ਦਿਸਿ ਗਗਨੁ ਰਹਾਇਲੇ ॥ ਆਨਦ

ਮੂਲੁ ਸਦਾ ਪੁਰਖੋਤਮੁ ਘਟੁ ਬਿਨਸੈ ਗਗਨੁ ਨ ਜਾਇਲੇ ॥੧॥ ਮੋਹਿ ਬੈਰਾਗੁ ਭਇਓ ॥ ਇਹੁ ਜੀਉ ਆਇ ਕਹਾ

ਗਇਓ ॥੧॥ ਰਹਾਉ ॥ ਪੰਚ ਤਤੁ ਮਿਲਿ ਕਾਇਆ ਕੀਨੀੑ ਤਤੁ ਕਹਾ ਤੇ ਕੀਨੁ ਰੇ ॥ ਕਰਮ ਬਧ ਤੁਮ ਜੀਉ

ਕਹਤ ਹੌ ਕਰਮਹਿ ਕਿਨਿ ਜੀਉ ਦੀਨੁ ਰੇ ॥੨॥ ਹਰਿ ਮਹਿ ਤਨੁ ਹੈ ਤਨ ਮਹਿ ਹਰਿ ਹੈ ਸਰਬ ਨਿਰੰਤਰਿ ਸੋਇ ਰੇ ॥

ਕਹਿ ਕਬੀਰ ਰਾਮ ਨਾਮੁ ਨ ਛੋਡਉ ਸਹਜੇ ਹੋਇ ਸੁ ਹੋਇ ਰੇ ॥੩॥੩॥

ਰਾਗੁ ਗੋਂਡ ਬਾਣੀ ਕਬੀਰ ਜੀਉ ਕੀ ਘਰੁ ੨      ੴ ਸਤਿਗੁਰ ਪ੍ਰਸਾਦਿ ॥

ਭੁਜਾ ਬਾਂਧਿ ਭਿਲਾ ਕਰਿ ਡਾਰਿਓ ॥ ਹਸਤੀ ਕ੍ਰੋਪਿ ਮੂੰਡ ਮਹਿ ਮਾਰਿਓ ॥ ਹਸਤਿ ਭਾਗਿ ਕੈ ਚੀਸਾ ਮਾਰੈ ॥

ਇਆ ਮੂਰਤਿ ਕੈ ਹਉ ਬਲਿਹਾਰੈ ॥੧॥ ਆਹਿ ਮੇਰੇ ਠਾਕੁਰ ਤੁਮਰਾ ਜੋਰੁ ॥ ਕਾਜੀ ਬਕਿਬੋ ਹਸਤੀ ਤੋਰੁ ॥੧॥

ਰਹਾਉ ॥ ਰੇ ਮਹਾਵਤ ਤੁਝੁ ਡਾਰਉ ਕਾਟਿ ॥ ਇਸਹਿ ਤੁਰਾਵਹੁ ਘਾਲਹੁ ਸਾਟਿ ॥ ਹਸਤਿ ਨ ਤੋਰੈ ਧਰੈ ਧਿਆਨੁ

॥ ਵਾ ਕੈ ਰਿਦੈ ਬਸੈ ਭਗਵਾਨੁ ॥੨॥ ਕਿਆ ਅਪਰਾਧੁ ਸੰਤ ਹੈ ਕੀਨਾੑ ॥ ਬਾਂਧਿ ਪੋਟ ਕੁੰਚਰ ਕਉ ਦੀਨਾੑ ॥

ਕੁੰਚਰੁ ਪੋਟ ਲੈ ਲੈ ਨਮਸਕਾਰੈ ॥ ਬੂਝੀ ਨਹੀ ਕਾਜੀ ਅੰਧਿਆਰੈ ॥੩॥ ਤੀਨਿ ਬਾਰ ਪਤੀਆ ਭਰਿ ਲੀਨਾ ॥

ਮਨ ਕਠੋਰੁ ਅਜਹੂ ਨ ਪਤੀਨਾ ॥ ਕਹਿ ਕਬੀਰ ਹਮਰਾ ਗੋਬਿੰਦੁ ॥ ਚਉਥੇ ਪਦ ਮਹਿ ਜਨ ਕੀ ਜਿੰਦੁ ॥੪॥੧॥੪॥

ਗੋਂਡ ॥ ਨਾ ਇਹੁ ਮਾਨਸੁ ਨਾ ਇਹੁ ਦੇਉ ॥ ਨਾ ਇਹੁ ਜਤੀ ਕਹਾਵੈ ਸੇਉ ॥ ਨਾ ਇਹੁ ਜੋਗੀ ਨਾ ਅਵਧੂਤਾ ॥

ਨਾ ਇਸੁ ਮਾਇ ਨ ਕਾਹੂ ਪੂਤਾ ॥੧॥ ਇਆ ਮੰਦਰ ਮਹਿ ਕੌਨ ਬਸਾਈ ॥ ਤਾ ਕਾ ਅੰਤੁ ਨ ਕੋਊ ਪਾਈ ॥੧॥

ਰਹਾਉ ॥ ਨਾ ਇਹੁ ਗਿਰਹੀ ਨਾ ਓਦਾਸੀ ॥ ਨਾ ਇਹੁ ਰਾਜ ਨ ਭੀਖ ਮੰਗਾਸੀ ॥ ਨਾ ਇਸੁ ਪਿੰਡੁ ਨ ਰਕਤੂ ਰਾਤੀ ॥

ਨਾ ਇਹੁ ਬ੍ਰਹਮਨੁ ਨਾ ਇਹੁ ਖਾਤੀ ॥੨॥ ਨਾ ਇਹੁ ਤਪਾ ਕਹਾਵੈ ਸੇਖੁ ॥ ਨਾ ਇਹੁ ਜੀਵੈ ਨ ਮਰਤਾ ਦੇਖੁ ॥ ਇਸੁ

ਮਰਤੇ ਕਉ ਜੇ ਕੋਊ ਰੋਵੈ ॥ ਜੋ ਰੋਵੈ ਸੋਈ ਪਤਿ ਖੋਵੈ ॥੩॥ ਗੁਰ ਪ੍ਰਸਾਦਿ ਮੈ ਡਗਰੋ ਪਾਇਆ ॥ ਜੀਵਨ ਮਰਨੁ

ਦੋਊ ਮਿਟਵਾਇਆ ॥ ਕਹੁ ਕਬੀਰ ਇਹੁ ਰਾਮ ਕੀ ਅੰਸੁ ॥ ਜਸ ਕਾਗਦ ਪਰ ਮਿਟੈ ਨ ਮੰਸੁ ॥੪॥੨॥੫॥

ਗੋਂਡ ॥ ਤੂਟੇ ਤਾਗੇ ਨਿਖੁਟੀ ਪਾਨਿ ॥ ਦੁਆਰ ਊਪਰਿ ਝਿਲਕਾਵਹਿ ਕਾਨ ॥ ਕੂਚ ਬਿਚਾਰੇ ਫੂਏ ਫਾਲ ॥ ਇਆ

ਮੁੰਡੀਆ ਸਿਰਿ ਚਢਿਬੋ ਕਾਲ ॥੧॥ ਇਹੁ ਮੁੰਡੀਆ ਸਗਲੋ ਦ੍ਰਬੁ ਖੋਈ ॥ ਆਵਤ ਜਾਤ ਨਾਕ ਸਰ ਹੋਈ ॥੧॥

ਰਹਾਉ ॥ ਤੁਰੀ ਨਾਰਿ ਕੀ ਛੋਡੀ ਬਾਤਾ ॥ ਰਾਮ ਨਾਮ ਵਾ ਕਾ ਮਨੁ ਰਾਤਾ ॥ ਲਰਿਕੀ ਲਰਿਕਨ ਖੈਬੋ ਨਾਹਿ ॥

ਮੁੰਡੀਆ ਅਨਦਿਨੁ ਧਾਪੇ ਜਾਹਿ ॥੨॥ ਇਕ ਦੁਇ ਮੰਦਰਿ ਇਕ ਦੁਇ ਬਾਟ ॥ ਹਮ ਕਉ ਸਾਥਰੁ ਉਨ ਕਉ ਖਾਟ

॥ ਮੂਡ ਪਲੋਸਿ ਕਮਰ ਬਧਿ ਪੋਥੀ ॥ ਹਮ ਕਉ ਚਾਬਨੁ ਉਨ ਕਉ ਰੋਟੀ ॥੩॥ ਮੁੰਡੀਆ ਮੁੰਡੀਆ ਹੂਏ ਏਕ ॥ ਏ

ਮੁੰਡੀਆ ਬੂਡਤ ਕੀ ਟੇਕ ॥ ਸੁਨਿ ਅੰਧਲੀ ਲੋਈ ਬੇਪੀਰਿ ॥ ਇਨੑ ਮੁੰਡੀਅਨ ਭਜਿ ਸਰਨਿ ਕਬੀਰ ॥੪॥੩॥੬॥

ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ

ਨਰਕੁ ਈਹਾ ਭੋਗ ਬਿਲਾਸ ॥੧॥ ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ ਜੀਅ ਜੰਤ ਕੀ ਨਾਰੀ ॥੧॥

ਰਹਾਉ ॥ ਸੋਹਾਗਨਿ ਗਲਿ ਸੋਹੈ ਹਾਰੁ ॥ ਸੰਤ ਕਉ ਬਿਖੁ ਬਿਗਸੈ ਸੰਸਾਰੁ ॥ ਕਰਿ ਸੀਗਾਰੁ ਬਹੈ ਪਖਿਆਰੀ ॥

ਸੰਤ ਕੀ ਠਿਠਕੀ ਫਿਰੈ ਬਿਚਾਰੀ ॥੨॥ ਸੰਤ ਭਾਗਿ ਓਹ ਪਾਛੈ ਪਰੈ ॥ ਗੁਰ ਪਰਸਾਦੀ ਮਾਰਹੁ ਡਰੈ ॥ ਸਾਕਤ ਕੀ

ਓਹ ਪਿੰਡ ਪਰਾਇਣਿ ॥ ਹਮ ਕਉ ਦ੍ਰਿਸਟਿ ਪਰੈ ਤ੍ਰਖਿ ਡਾਇਣਿ ॥੩॥ ਹਮ ਤਿਸ ਕਾ ਬਹੁ ਜਾਨਿਆ ਭੇਉ ॥ ਜਬ

ਹੂਏ ਕ੍ਰਿਪਾਲ ਮਿਲੇ ਗੁਰਦੇਉ ॥ ਕਹੁ ਕਬੀਰ ਅਬ ਬਾਹਰਿ ਪਰੀ ॥ ਸੰਸਾਰੈ ਕੈ ਅੰਚਲਿ ਲਰੀ ॥੪॥੪॥੭॥

ਗੋਂਡ ॥ ਗ੍ਰਿਹਿ ਸੋਭਾ ਜਾ ਕੈ ਰੇ ਨਾਹਿ ॥ ਆਵਤ ਪਹੀਆ ਖੂਧੇ ਜਾਹਿ ॥ ਵਾ ਕੈ ਅੰਤਰਿ ਨਹੀ ਸੰਤੋਖੁ ॥ ਬਿਨੁ

ਸੋਹਾਗਨਿ ਲਾਗੈ ਦੋਖੁ ॥੧॥ ਧਨੁ ਸੋਹਾਗਨਿ ਮਹਾ ਪਵੀਤ ॥ ਤਪੇ ਤਪੀਸਰ ਡੋਲੈ ਚੀਤ ॥੧॥ ਰਹਾਉ ॥

ਸੋਹਾਗਨਿ ਕਿਰਪਨ ਕੀ ਪੂਤੀ ॥ ਸੇਵਕ ਤਜਿ ਜਗਤ ਸਿਉ ਸੂਤੀ ॥ ਸਾਧੂ ਕੈ ਠਾਢੀ ਦਰਬਾਰਿ ॥ ਸਰਨਿ ਤੇਰੀ

ਮੋ ਕਉ ਨਿਸਤਾਰਿ ॥੨॥ ਸੋਹਾਗਨਿ ਹੈ ਅਤਿ ਸੁੰਦਰੀ ॥ ਪਗ ਨੇਵਰ ਛਨਕ ਛਨਹਰੀ ॥ ਜਉ ਲਗੁ ਪ੍ਰਾਨ ਤਊ

ਲਗੁ ਸੰਗੇ ॥ ਨਾਹਿ ਤ ਚਲੀ ਬੇਗਿ ਉਠਿ ਨੰਗੇ ॥੩॥ ਸੋਹਾਗਨਿ ਭਵਨ ਤ੍ਰੈ ਲੀਆ ॥ ਦਸ ਅਠ ਪੁਰਾਣ ਤੀਰਥ

ਰਸ ਕੀਆ ॥ ਬ੍ਰਹਮਾ ਬਿਸਨੁ ਮਹੇਸਰ ਬੇਧੇ ॥ ਬਡੇ ਭੂਪਤਿ ਰਾਜੇ ਹੈ ਛੇਧੇ ॥੪॥ ਸੋਹਾਗਨਿ ਉਰਵਾਰਿ ਨ

ਪਾਰਿ ॥ ਪਾਂਚ ਨਾਰਦ ਕੈ ਸੰਗਿ ਬਿਧਵਾਰਿ ॥ ਪਾਂਚ ਨਾਰਦ ਕੇ ਮਿਟਵੇ ਫੂਟੇ ॥ ਕਹੁ ਕਬੀਰ ਗੁਰ ਕਿਰਪਾ ਛੂਟੇ

॥੫॥੫॥੮॥ ਗੋਂਡ ॥ ਜੈਸੇ ਮੰਦਰ ਮਹਿ ਬਲਹਰ ਨਾ ਠਾਹਰੈ ॥ ਨਾਮ ਬਿਨਾ ਕੈਸੇ ਪਾਰਿ ਉਤਰੈ ॥ ਕੁੰਭ

ਬਿਨਾ ਜਲੁ ਨਾ ਟੀਕਾਵੈ ॥ ਸਾਧੂ ਬਿਨੁ ਐਸੇ ਅਬਗਤੁ ਜਾਵੈ ॥੧॥ ਜਾਰਉ ਤਿਸੈ ਜੁ ਰਾਮੁ ਨ ਚੇਤੈ ॥ ਤਨ ਮਨ

ਰਮਤ ਰਹੈ ਮਹਿ ਖੇਤੈ ॥੧॥ ਰਹਾਉ ॥ ਜੈਸੇ ਹਲਹਰ ਬਿਨਾ ਜਿਮੀ ਨਹੀ ਬੋਈਐ ॥ ਸੂਤ ਬਿਨਾ ਕੈਸੇ ਮਣੀ ਪਰੋਈਐ

॥ ਘੁੰਡੀ ਬਿਨੁ ਕਿਆ ਗੰਠਿ ਚੜ੍ਹਾਈਐ ॥ ਸਾਧੂ ਬਿਨੁ ਤੈਸੇ ਅਬਗਤੁ ਜਾਈਐ ॥੨॥ ਜੈਸੇ ਮਾਤ ਪਿਤਾ ਬਿਨੁ

ਬਾਲੁ ਨ ਹੋਈ ॥ ਬਿੰਬ ਬਿਨਾ ਕੈਸੇ ਕਪਰੇ ਧੋਈ ॥ ਘੋਰ ਬਿਨਾ ਕੈਸੇ ਅਸਵਾਰ ॥ ਸਾਧੂ ਬਿਨੁ ਨਾਹੀ ਦਰਵਾਰ

॥੩॥ ਜੈਸੇ ਬਾਜੇ ਬਿਨੁ ਨਹੀ ਲੀਜੈ ਫੇਰੀ ॥ ਖਸਮਿ ਦੁਹਾਗਨਿ ਤਜਿ ਅਉਹੇਰੀ ॥ ਕਹੈ ਕਬੀਰੁ ਏਕੈ ਕਰਿ ਕਰਨਾ

॥ ਗੁਰਮੁਖਿ ਹੋਇ ਬਹੁਰਿ ਨਹੀ ਮਰਨਾ ॥੪॥੬॥੯॥ ਗੋਂਡ ॥ ਕੂਟਨੁ ਸੋਇ ਜੁ ਮਨ ਕਉ ਕੂਟੈ ॥ ਮਨ ਕੂਟੈ ਤਉ

ਜਮ ਤੇ ਛੂਟੈ ॥ ਕੁਟਿ ਕੁਟਿ ਮਨੁ ਕਸਵਟੀ ਲਾਵੈ ॥ ਸੋ ਕੂਟਨੁ ਮੁਕਤਿ ਬਹੁ ਪਾਵੈ ॥੧॥ ਕੂਟਨੁ ਕਿਸੈ ਕਹਹੁ ਸੰਸਾਰ

॥ ਸਗਲ ਬੋਲਨ ਕੇ ਮਾਹਿ ਬੀਚਾਰ ॥੧॥ ਰਹਾਉ ॥ ਨਾਚਨੁ ਸੋਇ ਜੁ ਮਨ ਸਿਉ ਨਾਚੈ ॥ ਝੂਠਿ ਨ ਪਤੀਐ ਪਰਚੈ

ਸਾਚੈ ॥ ਇਸੁ ਮਨ ਆਗੇ ਪੂਰੈ ਤਾਲ ॥ ਇਸੁ ਨਾਚਨ ਕੇ ਮਨ ਰਖਵਾਲ ॥੨॥ ਬਜਾਰੀ ਸੋ ਜੁ ਬਜਾਰਹਿ ਸੋਧੈ ॥

ਪਾਂਚ ਪਲੀਤਹ ਕਉ ਪਰਬੋਧੈ ॥ ਨਉ ਨਾਇਕ ਕੀ ਭਗਤਿ ਪਛਾਨੈ ॥ ਸੋ ਬਾਜਾਰੀ ਹਮ ਗੁਰ ਮਾਨੇ ॥੩॥ ਤਸਕਰੁ

ਸੋਇ ਜਿ ਤਾਤਿ ਨ ਕਰੈ ॥ ਇੰਦ੍ਰੀ ਕੈ ਜਤਨਿ ਨਾਮੁ ਉਚਰੈ ॥ ਕਹੁ ਕਬੀਰ ਹਮ ਐਸੇ ਲਖਨ ॥ ਧੰਨੁ ਗੁਰਦੇਵ ਅਤਿ

ਰੂਪ ਬਿਚਖਨ ॥੪॥੭॥੧੦॥ ਗੋਂਡ ॥ ਧੰਨੁ ਗੁਪਾਲ ਧੰਨੁ ਗੁਰਦੇਵ ॥ ਧੰਨੁ ਅਨਾਦਿ ਭੂਖੇ ਕਵਲੁ ਟਹਕੇਵ ॥

ਧਨੁ ਓਇ ਸੰਤ ਜਿਨ ਐਸੀ ਜਾਨੀ ॥ ਤਿਨ ਕਉ ਮਿਲਿਬੋ ਸਾਰਿੰਗਪਾਨੀ ॥੧॥ ਆਦਿ ਪੁਰਖ ਤੇ ਹੋਇ ਅਨਾਦਿ

॥ ਜਪੀਐ ਨਾਮੁ ਅੰਨ ਕੈ ਸਾਦਿ ॥੧॥ ਰਹਾਉ ॥ ਜਪੀਐ ਨਾਮੁ ਜਪੀਐ ਅੰਨੁ ॥ ਅੰਭੈ ਕੈ ਸੰਗਿ ਨੀਕਾ ਵੰਨੁ ॥

ਅੰਨੈ ਬਾਹਰਿ ਜੋ ਨਰ ਹੋਵਹਿ ॥ ਤੀਨਿ ਭਵਨ ਮਹਿ ਅਪਨੀ ਖੋਵਹਿ ॥੨॥ ਛੋਡਹਿ ਅੰਨੁ ਕਰਹਿ ਪਾਖੰਡ ॥ ਨਾ

ਸੋਹਾਗਨਿ ਨਾ ਓਹਿ ਰੰਡ ॥ ਜਗ ਮਹਿ ਬਕਤੇ ਦੂਧਾਧਾਰੀ ॥ ਗੁਪਤੀ ਖਾਵਹਿ ਵਟਿਕਾ ਸਾਰੀ ॥੩॥ ਅੰਨੈ ਬਿਨਾ

ਨ ਹੋਇ ਸੁਕਾਲੁ ॥ ਤਜਿਐ ਅੰਨਿ ਨ ਮਿਲੈ ਗੁਪਾਲੁ ॥ ਕਹੁ ਕਬੀਰ ਹਮ ਐਸੇ ਜਾਨਿਆ ॥ ਧੰਨੁ ਅਨਾਦਿ

ਠਾਕੁਰ ਮਨੁ ਮਾਨਿਆ ॥੪॥੮॥੧੧॥

ਰਾਗੁ ਗੋਂਡ ਬਾਣੀ ਨਾਮਦੇਉ ਜੀ ਕੀ ਘਰੁ ੧      ੴ ਸਤਿਗੁਰ ਪ੍ਰਸਾਦਿ ॥

ਅਸੁਮੇਧ ਜਗਨੇ ॥ ਤੁਲਾ ਪੁਰਖ ਦਾਨੇ ॥ ਪ੍ਰਾਗ ਇਸਨਾਨੇ ॥੧॥ ਤਉ ਨ ਪੁਜਹਿ ਹਰਿ ਕੀਰਤਿ ਨਾਮਾ ॥ ਅਪੁਨੇ

ਰਾਮਹਿ ਭਜੁ ਰੇ ਮਨ ਆਲਸੀਆ ॥੧॥ ਰਹਾਉ ॥ ਗਇਆ ਪਿੰਡੁ ਭਰਤਾ ॥ ਬਨਾਰਸਿ ਅਸਿ ਬਸਤਾ ॥ ਮੁਖਿ

ਬੇਦ ਚਤੁਰ ਪੜਤਾ ॥੨॥ ਸਗਲ ਧਰਮ ਅਛਿਤਾ ॥ ਗੁਰ ਗਿਆਨ ਇੰਦ੍ਰੀ ਦ੍ਰਿੜਤਾ ॥ ਖਟੁ ਕਰਮ ਸਹਿਤ ਰਹਤਾ

॥੩॥ ਸਿਵਾ ਸਕਤਿ ਸੰਬਾਦੰ ॥ ਮਨ ਛੋਡਿ ਛੋਡਿ ਸਗਲ ਭੇਦੰ ॥ ਸਿਮਰਿ ਸਿਮਰਿ ਗੋਬਿੰਦੰ ॥ ਭਜੁ ਨਾਮਾ ਤਰਸਿ

ਭਵ ਸਿੰਧੰ ॥੪॥੧॥ ਗੋਂਡ ॥ ਨਾਦ ਭ੍ਰਮੇ ਜੈਸੇ ਮਿਰਗਾਏ ॥ ਪ੍ਰਾਨ ਤਜੇ ਵਾ ਕੋ ਧਿਆਨੁ ਨ ਜਾਏ ॥੧॥ ਐਸੇ

ਰਾਮਾ ਐਸੇ ਹੇਰਉ ॥ ਰਾਮੁ ਛੋਡਿ ਚਿਤੁ ਅਨਤ ਨ ਫੇਰਉ ॥੧॥ ਰਹਾਉ ॥ ਜਿਉ ਮੀਨਾ ਹੇਰੈ ਪਸੂਆਰਾ ॥ ਸੋਨਾ

ਗਢਤੇ ਹਿਰੈ ਸੁਨਾਰਾ ॥੨॥ ਜਿਉ ਬਿਖਈ ਹੇਰੈ ਪਰ ਨਾਰੀ ॥ ਕਉਡਾ ਡਾਰਤ ਹਿਰੈ ਜੁਆਰੀ ॥੩॥ ਜਹ ਜਹ

ਦੇਖਉ ਤਹ ਤਹ ਰਾਮਾ ॥ ਹਰਿ ਕੇ ਚਰਨ ਨਿਤ ਧਿਆਵੈ ਨਾਮਾ ॥੪॥੨॥ ਗੋਂਡ ॥ ਮੋ ਕਉ ਤਾਰਿ ਲੇ ਰਾਮਾ ਤਾਰਿ

ਲੇ ॥ ਮੈ ਅਜਾਨੁ ਜਨੁ ਤਰਿਬੇ ਨ ਜਾਨਉ ਬਾਪ ਬੀਠੁਲਾ ਬਾਹ ਦੇ ॥੧॥ ਰਹਾਉ ॥ ਨਰ ਤੇ ਸੁਰ ਹੋਇ ਜਾਤ

ਨਿਮਖ ਮੈ ਸਤਿਗੁਰ ਬੁਧਿ ਸਿਖਲਾਈ ॥ ਨਰ ਤੇ ਉਪਜਿ ਸੁਰਗ ਕਉ ਜੀਤਿਓ ਸੋ ਅਵਖਧ ਮੈ ਪਾਈ ॥੧॥

ਜਹਾ ਜਹਾ ਧੂਅ ਨਾਰਦੁ ਟੇਕੇ ਨੈਕੁ ਟਿਕਾਵਹੁ ਮੋਹਿ ॥ ਤੇਰੇ ਨਾਮ ਅਵਿਲੰਬਿ ਬਹੁਤੁ ਜਨ ਉਧਰੇ ਨਾਮੇ ਕੀ ਨਿਜ

ਮਤਿ ਏਹ ॥੨॥੩॥ ਗੋਂਡ ॥ ਮੋਹਿ ਲਾਗਤੀ ਤਾਲਾਬੇਲੀ ॥ ਬਛਰੇ ਬਿਨੁ ਗਾਇ ਅਕੇਲੀ ॥੧॥ ਪਾਨੀਆ

ਬਿਨੁ ਮੀਨੁ ਤਲਫੈ ॥ ਐਸੇ ਰਾਮ ਨਾਮਾ ਬਿਨੁ ਬਾਪੁਰੋ ਨਾਮਾ ॥੧॥ ਰਹਾਉ ॥ ਜੈਸੇ ਗਾਇ ਕਾ ਬਾਛਾ ਛੂਟਲਾ ॥

ਥਨ ਚੋਖਤਾ ਮਾਖਨੁ ਘੂਟਲਾ ॥੨॥ ਨਾਮਦੇਉ ਨਾਰਾਇਨੁ ਪਾਇਆ ॥ ਗੁਰੁ ਭੇਟਤ ਅਲਖੁ ਲਖਾਇਆ ॥੩॥

ਜੈਸੇ ਬਿਖੈ ਹੇਤ ਪਰ ਨਾਰੀ ॥ ਐਸੇ ਨਾਮੇ ਪ੍ਰੀਤਿ ਮੁਰਾਰੀ ॥੪॥ ਜੈਸੇ ਤਾਪਤੇ ਨਿਰਮਲ ਘਾਮਾ ॥ ਤੈਸੇ ਰਾਮ

ਨਾਮਾ ਬਿਨੁ ਬਾਪੁਰੋ ਨਾਮਾ ॥੫॥੪॥

ਰਾਗੁ ਗੋਂਡ ਬਾਣੀ ਨਾਮਦੇਉ ਜੀਉ ਕੀ ਘਰੁ ੨      ੴ ਸਤਿਗੁਰ ਪ੍ਰਸਾਦਿ ॥

ਹਰਿ ਹਰਿ ਕਰਤ ਮਿਟੇ ਸਭਿ ਭਰਮਾ ॥ ਹਰਿ ਕੋ ਨਾਮੁ ਲੈ ਊਤਮ ਧਰਮਾ ॥ ਹਰਿ ਹਰਿ ਕਰਤ ਜਾਤਿ ਕੁਲ ਹਰੀ

॥ ਸੋ ਹਰਿ ਅੰਧੁਲੇ ਕੀ ਲਾਕਰੀ ॥੧॥ ਹਰਏ ਨਮਸਤੇ ਹਰਏ ਨਮਹ ॥ ਹਰਿ ਹਰਿ ਕਰਤ ਨਹੀ ਦੁਖੁ ਜਮਹ

॥੧॥ ਰਹਾਉ ॥ ਹਰਿ ਹਰਨਾਖਸ ਹਰੇ ਪਰਾਨ ॥ ਅਜੈਮਲ ਕੀਓ ਬੈਕੁੰਠਹਿ ਥਾਨ ॥ ਸੂਆ ਪੜਾਵਤ ਗਨਿਕਾ

ਤਰੀ ॥ ਸੋ ਹਰਿ ਨੈਨਹੁ ਕੀ ਪੂਤਰੀ ॥੨॥ ਹਰਿ ਹਰਿ ਕਰਤ ਪੂਤਨਾ ਤਰੀ ॥ ਬਾਲ ਘਾਤਨੀ ਕਪਟਹਿ ਭਰੀ ॥

ਸਿਮਰਨ ਦ੍ਰੋਪਦ ਸੁਤ ਉਧਰੀ ॥ ਗਊਤਮ ਸਤੀ ਸਿਲਾ ਨਿਸਤਰੀ ॥੩॥ ਕੇਸੀ ਕੰਸ ਮਥਨੁ ਜਿਨਿ ਕੀਆ ॥

ਜੀਅ ਦਾਨੁ ਕਾਲੀ ਕਉ ਦੀਆ ॥ ਪ੍ਰਣਵੈ ਨਾਮਾ ਐਸੋ ਹਰੀ ॥ ਜਾਸੁ ਜਪਤ ਭੈ ਅਪਦਾ ਟਰੀ ॥੪॥੧॥੫॥

ਗੋਂਡ ॥ ਭੈਰਉ ਭੂਤ ਸੀਤਲਾ ਧਾਵੈ ॥ ਖਰ ਬਾਹਨੁ ਉਹੁ ਛਾਰੁ ਉਡਾਵੈ ॥੧॥ ਹਉ ਤਉ ਏਕੁ ਰਮਈਆ

ਲੈਹਉ ॥ ਆਨ ਦੇਵ ਬਦਲਾਵਨਿ ਦੈਹਉ ॥੧॥ ਰਹਾਉ ॥ ਸਿਵ ਸਿਵ ਕਰਤੇ ਜੋ ਨਰੁ ਧਿਆਵੈ ॥ ਬਰਦ

ਚਢੇ ਡਉਰੂ ਢਮਕਾਵੈ ॥੨॥ ਮਹਾ ਮਾਈ ਕੀ ਪੂਜਾ ਕਰੈ ॥ ਨਰ ਸੈ ਨਾਰਿ ਹੋਇ ਅਉਤਰੈ ॥੩॥ ਤੂ

ਕਹੀਅਤ ਹੀ ਆਦਿ ਭਵਾਨੀ ॥ ਮੁਕਤਿ ਕੀ ਬਰੀਆ ਕਹਾ ਛਪਾਨੀ ॥੪॥ ਗੁਰਮਤਿ ਰਾਮ ਨਾਮ ਗਹੁ ਮੀਤਾ ॥

ਪ੍ਰਣਵੈ ਨਾਮਾ ਇਉ ਕਹੈ ਗੀਤਾ ॥੫॥੨॥੬॥ ਬਿਲਾਵਲੁ ਗੋਂਡ ॥ ਆਜੁ ਨਾਮੇ ਬੀਠਲੁ ਦੇਖਿਆ ਮੂਰਖ ਕੋ

ਸਮਝਾਊ ਰੇ ॥ ਰਹਾਉ ॥ ਪਾਂਡੇ ਤੁਮਰੀ ਗਾਇਤ੍ਰੀ ਲੋਧੇ ਕਾ ਖੇਤੁ ਖਾਤੀ ਥੀ ॥ ਲੈ ਕਰਿ ਠੇਗਾ ਟਗਰੀ ਤੋਰੀ ਲਾਂਗਤ

ਲਾਂਗਤ ਜਾਤੀ ਥੀ ॥੧॥ ਪਾਂਡੇ ਤੁਮਰਾ ਮਹਾਦੇਉ ਧਉਲੇ ਬਲਦ ਚੜਿਆ ਆਵਤੁ ਦੇਖਿਆ ਥਾ ॥ ਮੋਦੀ ਕੇ ਘਰ

ਖਾਣਾ ਪਾਕਾ ਵਾ ਕਾ ਲੜਕਾ ਮਾਰਿਆ ਥਾ ॥੨॥ ਪਾਂਡੇ ਤੁਮਰਾ ਰਾਮਚੰਦੁ ਸੋ ਭੀ ਆਵਤੁ ਦੇਖਿਆ ਥਾ ॥ ਰਾਵਨ

ਸੇਤੀ ਸਰਬਰ ਹੋਈ ਘਰ ਕੀ ਜੋਇ ਗਵਾਈ ਥੀ ॥੩॥ ਹਿੰਦੂ ਅੰਨਾੑ ਤੁਰਕੂ ਕਾਣਾ ॥ ਦੁਹਾਂ ਤੇ ਗਿਆਨੀ ਸਿਆਣਾ

॥ ਹਿੰਦੂ ਪੂਜੈ ਦੇਹੁਰਾ ਮੁਸਲਮਾਣੁ ਮਸੀਤਿ ॥ ਨਾਮੇ ਸੋਈ ਸੇਵਿਆ ਜਹ ਦੇਹੁਰਾ ਨ ਮਸੀਤਿ ॥੪॥੩॥੭॥

ਰਾਗੁ ਗੋਂਡ ਬਾਣੀ ਰਵਿਦਾਸ ਜੀਉ ਕੀ ਘਰੁ ੨      ੴ ਸਤਿਗੁਰ ਪ੍ਰਸਾਦਿ ॥

ਮੁਕੰਦ ਮੁਕੰਦ ਜਪਹੁ ਸੰਸਾਰ ॥ ਬਿਨੁ ਮੁਕੰਦ ਤਨੁ ਹੋਇ ਅਉਹਾਰ ॥ ਸੋਈ ਮੁਕੰਦੁ ਮੁਕਤਿ ਕਾ ਦਾਤਾ ॥ ਸੋਈ

ਮੁਕੰਦੁ ਹਮਰਾ ਪਿਤ ਮਾਤਾ ॥੧॥ ਜੀਵਤ ਮੁਕੰਦੇ ਮਰਤ ਮੁਕੰਦੇ ॥ ਤਾ ਕੇ ਸੇਵਕ ਕਉ ਸਦਾ ਅਨੰਦੇ ॥੧॥

ਰਹਾਉ ॥ ਮੁਕੰਦ ਮੁਕੰਦ ਹਮਾਰੇ ਪ੍ਰਾਨੰ ॥ ਜਪਿ ਮੁਕੰਦ ਮਸਤਕਿ ਨੀਸਾਨੰ ॥ ਸੇਵ ਮੁਕੰਦ ਕਰੈ ਬੈਰਾਗੀ ॥ ਸੋਈ

ਮੁਕੰਦੁ ਦੁਰਬਲ ਧਨੁ ਲਾਧੀ ॥੨॥ ਏਕੁ ਮੁਕੰਦੁ ਕਰੈ ਉਪਕਾਰੁ ॥ ਹਮਰਾ ਕਹਾ ਕਰੈ ਸੰਸਾਰੁ ॥ ਮੇਟੀ ਜਾਤਿ

ਹੂਏ ਦਰਬਾਰਿ ॥ ਤੁਹੀ ਮੁਕੰਦ ਜੋਗ ਜੁਗ ਤਾਰਿ ॥੩॥ ਉਪਜਿਓ ਗਿਆਨੁ ਹੂਆ ਪਰਗਾਸ ॥ ਕਰਿ ਕਿਰਪਾ

ਲੀਨੇ ਕੀਟ ਦਾਸ ॥ ਕਹੁ ਰਵਿਦਾਸ ਅਬ ਤ੍ਰਿਸਨਾ ਚੂਕੀ ॥ ਜਪਿ ਮੁਕੰਦ ਸੇਵਾ ਤਾਹੂ ਕੀ ॥੪॥੧॥ ਗੋਂਡ ॥

ਜੇ ਓਹੁ ਅਠਸਠਿ ਤੀਰਥ ਨਾੑਵੈ ॥ ਜੇ ਓਹੁ ਦੁਆਦਸ ਸਿਲਾ ਪੂਜਾਵੈ ॥ ਜੇ ਓਹੁ ਕੂਪ ਤਟਾ ਦੇਵਾਵੈ ॥ ਕਰੈ ਨਿੰਦ

ਸਭ ਬਿਰਥਾ ਜਾਵੈ ॥੧॥ ਸਾਧ ਕਾ ਨਿੰਦਕੁ ਕੈਸੇ ਤਰੈ ॥ ਸਰਪਰ ਜਾਨਹੁ ਨਰਕ ਹੀ ਪਰੈ ॥੧॥ ਰਹਾਉ ॥

ਜੇ ਓਹੁ ਗ੍ਰਹਨ ਕਰੈ ਕੁਲਖੇਤਿ ॥ ਅਰਪੈ ਨਾਰਿ ਸੀਗਾਰ ਸਮੇਤਿ ॥ ਸਗਲੀ ਸਿੰਮ੍ਰਿਤਿ ਸ੍ਰਵਨੀ ਸੁਨੈ ॥

ਕਰੈ ਨਿੰਦ ਕਵਨੈ ਨਹੀ ਗੁਨੈ ॥੨॥ ਜੇ ਓਹੁ ਅਨਿਕ ਪ੍ਰਸਾਦ ਕਰਾਵੈ ॥ ਭੂਮਿ ਦਾਨ ਸੋਭਾ ਮੰਡਪਿ ਪਾਵੈ ॥

ਅਪਨਾ ਬਿਗਾਰਿ ਬਿਰਾਂਨਾ ਸਾਂਢੈ ॥ ਕਰੈ ਨਿੰਦ ਬਹੁ ਜੋਨੀ ਹਾਂਢੈ ॥੩॥ ਨਿੰਦਾ ਕਹਾ ਕਰਹੁ ਸੰਸਾਰਾ ॥ ਨਿੰਦਕ

ਕਾ ਪਰਗਟਿ ਪਾਹਾਰਾ ॥ ਨਿੰਦਕੁ ਸੋਧਿ ਸਾਧਿ ਬੀਚਾਰਿਆ ॥ ਕਹੁ ਰਵਿਦਾਸ ਪਾਪੀ ਨਰਕਿ ਸਿਧਾਰਿਆ ॥

੪॥੨॥੧੧॥੭॥੨॥੪੯॥ ਜੋੜੁ ॥

ਰਾਮਕਲੀ ਮਹਲਾ ੧ ਘਰੁ ੧ ਚਉਪਦੇ

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ

ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਕੋਈ ਪੜਤਾ ਸਹਸਾਕਿਰਤਾ ਕੋਈ ਪੜੈ ਪੁਰਾਨਾ ॥ ਕੋਈ ਨਾਮੁ ਜਪੈ ਜਪਮਾਲੀ ਲਾਗੈ ਤਿਸੈ ਧਿਆਨਾ ॥ ਅਬ ਹੀ

ਕਬ ਹੀ ਕਿਛੂ ਨ ਜਾਨਾ ਤੇਰਾ ਏਕੋ ਨਾਮੁ ਪਛਾਨਾ ॥੧॥ ਨ ਜਾਣਾ ਹਰੇ ਮੇਰੀ ਕਵਨ ਗਤੇ ॥ ਹਮ ਮੂਰਖ ਅਗਿਆਨ

ਸਰਨਿ ਪ੍ਰਭ ਤੇਰੀ ਕਰਿ ਕਿਰਪਾ ਰਾਖਹੁ ਮੇਰੀ ਲਾਜ ਪਤੇ ॥੧॥ ਰਹਾਉ ॥ ਕਬਹੂ ਜੀਅੜਾ ਊਭਿ ਚੜਤੁ ਹੈ

ਕਬਹੂ ਜਾਇ ਪਇਆਲੇ ॥ ਲੋਭੀ ਜੀਅੜਾ ਥਿਰੁ ਨ ਰਹਤੁ ਹੈ ਚਾਰੇ ਕੁੰਡਾ ਭਾਲੇ ॥੨॥ ਮਰਣੁ ਲਿਖਾਇ ਮੰਡਲ

ਮਹਿ ਆਏ ਜੀਵਣੁ ਸਾਜਹਿ ਮਾਈ ॥ ਏਕਿ ਚਲੇ ਹਮ ਦੇਖਹ ਸੁਆਮੀ ਭਾਹਿ ਬਲੰਤੀ ਆਈ ॥੩॥ ਨ ਕਿਸੀ

ਕਾ ਮੀਤੁ ਨ ਕਿਸੀ ਕਾ ਭਾਈ ਨਾ ਕਿਸੈ ਬਾਪੁ ਨ ਮਾਈ ॥ ਪ੍ਰਣਵਤਿ ਨਾਨਕ ਜੇ ਤੂ ਦੇਵਹਿ ਅੰਤੇ ਹੋਇ ਸਖਾਈ

॥੪॥੧॥ ਰਾਮਕਲੀ ਮਹਲਾ ੧ ॥ ਸਰਬ ਜੋਤਿ ਤੇਰੀ ਪਸਰਿ ਰਹੀ ॥ ਜਹ ਜਹ ਦੇਖਾ ਤਹ ਨਰਹਰੀ ॥੧॥

ਜੀਵਨ ਤਲਬ ਨਿਵਾਰਿ ਸੁਆਮੀ ॥ ਅੰਧ ਕੂਪਿ ਮਾਇਆ ਮਨੁ ਗਾਡਿਆ ਕਿਉ ਕਰਿ ਉਤਰਉ ਪਾਰਿ ਸੁਆਮੀ

॥੧॥ ਰਹਾਉ ॥ ਜਹ ਭੀਤਰਿ ਘਟ ਭੀਤਰਿ ਬਸਿਆ ਬਾਹਰਿ ਕਾਹੇ ਨਾਹੀ ॥ ਤਿਨ ਕੀ ਸਾਰ ਕਰੇ ਨਿਤ ਸਾਹਿਬੁ

ਸਦਾ ਚਿੰਤ ਮਨ ਮਾਹੀ ॥੨॥ ਆਪੇ ਨੇੜੈ ਆਪੇ ਦੂਰਿ ॥ ਆਪੇ ਸਰਬ ਰਹਿਆ ਭਰਪੂਰਿ ॥ ਸਤਗੁਰੁ ਮਿਲੈ

ਅੰਧੇਰਾ ਜਾਇ ॥ ਜਹ ਦੇਖਾ ਤਹ ਰਹਿਆ ਸਮਾਇ ॥੩॥ ਅੰਤਰਿ ਸਹਸਾ ਬਾਹਰਿ ਮਾਇਆ ਨੈਣੀ ਲਾਗਸਿ

ਬਾਣੀ ॥ ਪ੍ਰਣਵਤਿ ਨਾਨਕੁ ਦਾਸਨਿ ਦਾਸਾ ਪਰਤਾਪਹਿਗਾ ਪ੍ਰਾਣੀ ॥੪॥੨॥ ਰਾਮਕਲੀ ਮਹਲਾ ੧ ॥ ਜਿਤੁ

ਦਰਿ ਵਸਹਿ ਕਵਨੁ ਦਰੁ ਕਹੀਐ ਦਰਾ ਭੀਤਰਿ ਦਰੁ ਕਵਨੁ ਲਹੈ ॥ ਜਿਸੁ ਦਰ ਕਾਰਣਿ ਫਿਰਾ ਉਦਾਸੀ ਸੋ ਦਰੁ

ਕੋਈ ਆਇ ਕਹੈ ॥੧॥ ਕਿਨ ਬਿਧਿ ਸਾਗਰੁ ਤਰੀਐ ॥ ਜੀਵਤਿਆ ਨਹ ਮਰੀਐ ॥੧॥ ਰਹਾਉ ॥ ਦੁਖੁ

ਦਰਵਾਜਾ ਰੋਹੁ ਰਖਵਾਲਾ ਆਸਾ ਅੰਦੇਸਾ ਦੁਇ ਪਟ ਜੜੇ ॥ ਮਾਇਆ ਜਲੁ ਖਾਈ ਪਾਣੀ ਘਰੁ ਬਾਧਿਆ ਸਤ ਕੈ

ਆਸਣਿ ਪੁਰਖੁ ਰਹੈ ॥੨॥ ਕਿੰਤੇ ਨਾਮਾ ਅੰਤੁ ਨ ਜਾਣਿਆ ਤੁਮ ਸਰਿ ਨਾਹੀ ਅਵਰੁ ਹਰੇ ॥ ਊਚਾ ਨਹੀ ਕਹਣਾ

ਮਨ ਮਹਿ ਰਹਣਾ ਆਪੇ ਜਾਣੈ ਆਪਿ ਕਰੇ ॥੩॥ ਜਬ ਆਸਾ ਅੰਦੇਸਾ ਤਬ ਹੀ ਕਿਉ ਕਰਿ ਏਕੁ ਕਹੈ ॥ ਆਸਾ

ਭੀਤਰਿ ਰਹੈ ਨਿਰਾਸਾ ਤਉ ਨਾਨਕ ਏਕੁ ਮਿਲੈ ॥੪॥ ਇਨ ਬਿਧਿ ਸਾਗਰੁ ਤਰੀਐ ॥ ਜੀਵਤਿਆ ਇਉ ਮਰੀਐ

॥੧॥ ਰਹਾਉ ਦੂਜਾ ॥੩॥ ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ

ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ

ਬਾਰ ਨ ਲਾਗੈ ॥੧॥ ਰਹਾਉ ॥ ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣ ਜੀਵਣ ਕਉ

ਧਰਤੀ ਦੀਨੀ ਏਤੇ ਗੁਣ ਵਿਸਰੇ ॥੨॥ ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥ ਜੇ ਤਿਨ ਮਿਲਾ

ਤ ਕੀਰਤਿ ਆਖਾ ਤਾ ਮਨੁ ਸੇਵ ਕਰੇ ॥੩॥ ਕਾਗਦੁ ਲੂਣੁ ਰਹੈ ਘ੍ਰਿਤ ਸੰਗੇ ਪਾਣੀ ਕਮਲੁ ਰਹੈ ॥ ਐਸੇ ਭਗਤ

ਮਿਲਹਿ ਜਨ ਨਾਨਕ ਤਿਨ ਜਮੁ ਕਿਆ ਕਰੈ ॥੪॥੪॥ ਰਾਮਕਲੀ ਮਹਲਾ ੧ ॥ ਸੁਣਿ ਮਾਛਿੰਦ੍ਰਾ ਨਾਨਕੁ ਬੋਲੈ

॥ ਵਸਗਤਿ ਪੰਚ ਕਰੇ ਨਹ ਡੋਲੈ ॥ ਐਸੀ ਜੁਗਤਿ ਜੋਗ ਕਉ ਪਾਲੇ ॥ ਆਪਿ ਤਰੈ ਸਗਲੇ ਕੁਲ ਤਾਰੇ ॥੧॥ ਸੋ

ਅਉਧੂਤੁ ਐਸੀ ਮਤਿ ਪਾਵੈ ॥ ਅਹਿਨਿਸਿ ਸੁੰਨਿ ਸਮਾਧਿ ਸਮਾਵੈ ॥੧॥ ਰਹਾਉ ॥ ਭਿਖਿਆ ਭਾਇ ਭਗਤਿ ਭੈ ਚਲੈ

॥ ਹੋਵੈ ਸੁ ਤ੍ਰਿਪਤਿ ਸੰਤੋਖਿ ਅਮੁਲੈ ॥ ਧਿਆਨ ਰੂਪਿ ਹੋਇ ਆਸਣੁ ਪਾਵੈ ॥ ਸਚਿ ਨਾਮਿ ਤਾੜੀ ਚਿਤੁ ਲਾਵੈ ॥੨॥

ਨਾਨਕੁ ਬੋਲੈ ਅੰਮ੍ਰਿਤ ਬਾਣੀ ॥ ਸੁਣਿ ਮਾਛਿੰਦ੍ਰਾ ਅਉਧੂ ਨੀਸਾਣੀ ॥ ਆਸਾ ਮਾਹਿ ਨਿਰਾਸੁ ਵਲਾਏ ॥ ਨਿਹਚਉ

ਨਾਨਕ ਕਰਤੇ ਪਾਏ ॥੩॥ ਪ੍ਰਣਵਤਿ ਨਾਨਕੁ ਅਗਮੁ ਸੁਣਾਏ ॥ ਗੁਰ ਚੇਲੇ ਕੀ ਸੰਧਿ ਮਿਲਾਏ ॥ ਦੀਖਿਆ ਦਾਰੂ

ਭੋਜਨੁ ਖਾਇ ॥ ਛਿਅ ਦਰਸਨ ਕੀ ਸੋਝੀ ਪਾਇ ॥੪॥੫॥ ਰਾਮਕਲੀ ਮਹਲਾ ੧ ॥ ਹਮ ਡੋਲਤ ਬੇੜੀ ਪਾਪ ਭਰੀ

ਹੈ ਪਵਣੁ ਲਗੈ ਮਤੁ ਜਾਈ ॥ ਸਨਮੁਖ ਸਿਧ ਭੇਟਣ ਕਉ ਆਏ ਨਿਹਚਉ ਦੇਹਿ ਵਡਿਆਈ ॥੧॥ ਗੁਰ ਤਾਰਿ

ਤਾਰਣਹਾਰਿਆ ॥ ਦੇਹਿ ਭਗਤਿ ਪੂਰਨ ਅਵਿਨਾਸੀ ਹਉ ਤੁਝ ਕਉ ਬਲਿਹਾਰਿਆ ॥੧॥ ਰਹਾਉ ॥ ਸਿਧ ਸਾਧਿਕ

ਜੋਗੀ ਅਰੁ ਜੰਗਮ ਏਕੁ ਸਿਧੁ ਜਿਨੀ ਧਿਆਇਆ ॥ ਪਰਸਤ ਪੈਰ ਸਿਝਤ ਤੇ ਸੁਆਮੀ ਅਖਰੁ ਜਿਨ ਕਉ ਆਇਆ

॥੨॥ ਜਪ ਤਪ ਸੰਜਮ ਕਰਮ ਨ ਜਾਨਾ ਨਾਮੁ ਜਪੀ ਪ੍ਰਭ ਤੇਰਾ ॥ ਗੁਰੁ ਪਰਮੇਸਰੁ ਨਾਨਕ ਭੇਟਿਓ ਸਾਚੈ ਸਬਦਿ

ਨਿਬੇਰਾ ॥੩॥੬॥ ਰਾਮਕਲੀ ਮਹਲਾ ੧ ॥ ਸੁਰਤੀ ਸੁਰਤਿ ਰਲਾਈਐ ਏਤੁ ॥ ਤਨੁ ਕਰਿ ਤੁਲਹਾ ਲੰਘਹਿ ਜੇਤੁ

॥ ਅੰਤਰਿ ਭਾਹਿ ਤਿਸੈ ਤੂ ਰਖੁ ॥ ਅਹਿਨਿਸਿ ਦੀਵਾ ਬਲੈ ਅਥਕੁ ॥੧॥ ਐਸਾ ਦੀਵਾ ਨੀਰਿ ਤਰਾਇ ॥ ਜਿਤੁ ਦੀਵੈ

ਸਭ ਸੋਝੀ ਪਾਇ ॥੧॥ ਰਹਾਉ ॥ ਹਛੀ ਮਿਟੀ ਸੋਝੀ ਹੋਇ ॥ ਤਾ ਕਾ ਕੀਆ ਮਾਨੈ ਸੋਇ ॥ ਕਰਣੀ ਤੇ ਕਰਿ ਚਕਹੁ

ਢਾਲਿ ॥ ਐਥੈ ਓਥੈ ਨਿਬਹੀ ਨਾਲਿ ॥੨॥ ਆਪੇ ਨਦਰਿ ਕਰੇ ਜਾ ਸੋਇ ॥ ਗੁਰਮੁਖਿ ਵਿਰਲਾ ਬੂਝੈ ਕੋਇ ॥ ਤਿਤੁ

ਘਟਿ ਦੀਵਾ ਨਿਹਚਲੁ ਹੋਇ ॥ ਪਾਣੀ ਮਰੈ ਨ ਬੁਝਾਇਆ ਜਾਇ ॥ ਐਸਾ ਦੀਵਾ ਨੀਰਿ ਤਰਾਇ ॥੩॥ ਡੋਲੈ ਵਾਉ

ਨ ਵਡਾ ਹੋਇ ॥ ਜਾਪੈ ਜਿਉ ਸਿੰਘਾਸਣਿ ਲੋਇ ॥ ਖਤ੍ਰੀ ਬ੍ਰਾਹਮਣੁ ਸੂਦੁ ਕਿ ਵੈਸੁ ॥ ਨਿਰਤਿ ਨ ਪਾਈਆ ਗਣੀ

ਸਹੰਸ ॥ ਐਸਾ ਦੀਵਾ ਬਾਲੇ ਕੋਇ ॥ ਨਾਨਕ ਸੋ ਪਾਰੰਗਤਿ ਹੋਇ ॥੪॥੭॥ ਰਾਮਕਲੀ ਮਹਲਾ ੧ ॥ ਤੁਧਨੋ

ਨਿਵਣੁ ਮੰਨਣੁ ਤੇਰਾ ਨਾਉ ॥ ਸਾਚੁ ਭੇਟ ਬੈਸਣ ਕਉ ਥਾਉ ॥ ਸਤੁ ਸੰਤੋਖੁ ਹੋਵੈ ਅਰਦਾਸਿ ॥ ਤਾ ਸੁਣਿ ਸਦਿ

ਬਹਾਲੇ ਪਾਸਿ ॥੧॥ ਨਾਨਕ ਬਿਰਥਾ ਕੋਇ ਨ ਹੋਇ ॥ ਐਸੀ ਦਰਗਹ ਸਾਚਾ ਸੋਇ ॥੧॥ ਰਹਾਉ ॥ ਪ੍ਰਾਪਤਿ

ਪੋਤਾ ਕਰਮੁ ਪਸਾਉ ॥ ਤੂ ਦੇਵਹਿ ਮੰਗਤ ਜਨ ਚਾਉ ॥ ਭਾਡੈ ਭਾਉ ਪਵੈ ਤਿਤੁ ਆਇ ॥ ਧੁਰਿ ਤੈ ਛੋਡੀ ਕੀਮਤਿ

ਪਾਇ ॥੨॥ ਜਿਨਿ ਕਿਛੁ ਕੀਆ ਸੋ ਕਿਛੁ ਕਰੈ ॥ ਅਪਨੀ ਕੀਮਤਿ ਆਪੇ ਧਰੈ ॥ ਗੁਰਮੁਖਿ ਪਰਗਟੁ ਹੋਆ

ਹਰਿ ਰਾਇ ॥ ਨਾ ਕੋ ਆਵੈ ਨਾ ਕੋ ਜਾਇ ॥੩॥ ਲੋਕੁ ਧਿਕਾਰੁ ਕਹੈ ਮੰਗਤ ਜਨ ਮਾਗਤ ਮਾਨੁ ਨ ਪਾਇਆ ॥

ਸਹ ਕੀਆ ਗਲਾ ਦਰ ਕੀਆ ਬਾਤਾ ਤੈ ਤਾ ਕਹਣੁ ਕਹਾਇਆ ॥੪॥੮॥ ਰਾਮਕਲੀ ਮਹਲਾ ੧ ॥ ਸਾਗਰ

ਮਹਿ ਬੂੰਦ ਬੂੰਦ ਮਹਿ ਸਾਗਰੁ ਕਵਣੁ ਬੁਝੈ ਬਿਧਿ ਜਾਣੈ ॥ ਉਤਭੁਜ ਚਲਤ ਆਪਿ ਕਰਿ ਚੀਨੈ ਆਪੇ ਤਤੁ ਪਛਾਣੈ

॥੧॥ ਐਸਾ ਗਿਆਨੁ ਬੀਚਾਰੈ ਕੋਈ ॥ ਤਿਸ ਤੇ ਮੁਕਤਿ ਪਰਮ ਗਤਿ ਹੋਈ ॥੧॥ ਰਹਾਉ ॥ ਦਿਨ ਮਹਿ ਰੈਣਿ

ਰੈਣਿ ਮਹਿ ਦਿਨੀਅਰੁ ਉਸਨ ਸੀਤ ਬਿਧਿ ਸੋਈ ॥ ਤਾ ਕੀ ਗਤਿ ਮਿਤਿ ਅਵਰੁ ਨ ਜਾਣੈ ਗੁਰ ਬਿਨੁ ਸਮਝ ਨ

ਹੋਈ ॥੨॥ ਪੁਰਖ ਮਹਿ ਨਾਰਿ ਨਾਰਿ ਮਹਿ ਪੁਰਖਾ ਬੂਝਹੁ ਬ੍ਰਹਮ ਗਿਆਨੀ ॥ ਧੁਨਿ ਮਹਿ ਧਿਆਨੁ ਧਿਆਨ

ਮਹਿ ਜਾਨਿਆ ਗੁਰਮੁਖਿ ਅਕਥ ਕਹਾਨੀ ॥੩॥ ਮਨ ਮਹਿ ਜੋਤਿ ਜੋਤਿ ਮਹਿ ਮਨੂਆ ਪੰਚ ਮਿਲੇ ਗੁਰ ਭਾਈ ॥

ਨਾਨਕ ਤਿਨ ਕੈ ਸਦ ਬਲਿਹਾਰੀ ਜਿਨ ਏਕ ਸਬਦਿ ਲਿਵ ਲਾਈ ॥੪॥੯॥ ਰਾਮਕਲੀ ਮਹਲਾ ੧ ॥ ਜਾ

ਹਰਿ ਪ੍ਰਭਿ ਕਿਰਪਾ ਧਾਰੀ ॥ ਤਾ ਹਉਮੈ ਵਿਚਹੁ ਮਾਰੀ ॥ ਸੋ ਸੇਵਕਿ ਰਾਮ ਪਿਆਰੀ ॥ ਜੋ ਗੁਰ ਸਬਦੀ

ਬੀਚਾਰੀ ॥੧॥ ਸੋ ਹਰਿ ਜਨੁ ਹਰਿ ਪ੍ਰਭ ਭਾਵੈ ॥ ਅਹਿਨਿਸਿ ਭਗਤਿ ਕਰੇ ਦਿਨੁ ਰਾਤੀ ਲਾਜ ਛੋਡਿ ਹਰਿ

ਕੇ ਗੁਣ ਗਾਵੈ ॥੧॥ ਰਹਾਉ ॥ ਧੁਨਿ ਵਾਜੇ ਅਨਹਦ ਘੋਰਾ ॥ ਮਨੁ ਮਾਨਿਆ ਹਰਿ ਰਸਿ ਮੋਰਾ ॥ ਗੁਰ

ਪੂਰੈ ਸਚੁ ਸਮਾਇਆ ॥ ਗੁਰੁ ਆਦਿ ਪੁਰਖੁ ਹਰਿ ਪਾਇਆ ॥੨॥ ਸਭਿ ਨਾਦ ਬੇਦ ਗੁਰਬਾਣੀ ॥ ਮਨੁ ਰਾਤਾ

ਸਾਰਿਗਪਾਣੀ ॥ ਤਹ ਤੀਰਥ ਵਰਤ ਤਪ ਸਾਰੇ ॥ ਗੁਰ ਮਿਲਿਆ ਹਰਿ ਨਿਸਤਾਰੇ ॥੩॥ ਜਹ ਆਪੁ ਗਇਆ

ਭਉ ਭਾਗਾ ॥ ਗੁਰ ਚਰਣੀ ਸੇਵਕੁ ਲਾਗਾ ॥ ਗੁਰਿ ਸਤਿਗੁਰਿ ਭਰਮੁ ਚੁਕਾਇਆ ॥ ਕਹੁ ਨਾਨਕ ਸਬਦਿ

ਮਿਲਾਇਆ ॥੪॥੧੦॥ ਰਾਮਕਲੀ ਮਹਲਾ ੧ ॥ ਛਾਦਨੁ ਭੋਜਨੁ ਮਾਗਤੁ ਭਾਗੈ ॥ ਖੁਧਿਆ ਦੁਸਟ ਜਲੈ

ਦੁਖੁ ਆਗੈ ॥ ਗੁਰਮਤਿ ਨਹੀ ਲੀਨੀ ਦੁਰਮਤਿ ਪਤਿ ਖੋਈ ॥ ਗੁਰਮਤਿ ਭਗਤਿ ਪਾਵੈ ਜਨੁ ਕੋਈ ॥੧॥ ਜੋਗੀ

ਜੁਗਤਿ ਸਹਜ ਘਰਿ ਵਾਸੈ ॥ ਏਕ ਦ੍ਰਿਸਟਿ ਏਕੋ ਕਰਿ ਦੇਖਿਆ ਭੀਖਿਆ ਭਾਇ ਸਬਦਿ ਤ੍ਰਿਪਤਾਸੈ ॥੧॥

ਰਹਾਉ ॥ ਪੰਚ ਬੈਲ ਗਡੀਆ ਦੇਹ ਧਾਰੀ ॥ ਰਾਮ ਕਲਾ ਨਿਬਹੈ ਪਤਿ ਸਾਰੀ ॥ ਧਰ ਤੂਟੀ ਗਾਡੋ ਸਿਰ ਭਾਰਿ

॥ ਲਕਰੀ ਬਿਖਰਿ ਜਰੀ ਮੰਝ ਭਾਰਿ ॥੨॥ ਗੁਰ ਕਾ ਸਬਦੁ ਵੀਚਾਰਿ ਜੋਗੀ ॥ ਦੁਖੁ ਸੁਖੁ ਸਮ ਕਰਣਾ ਸੋਗ

ਬਿਓਗੀ ॥ ਭੁਗਤਿ ਨਾਮੁ ਗੁਰ ਸਬਦਿ ਬੀਚਾਰੀ ॥ ਅਸਥਿਰੁ ਕੰਧੁ ਜਪੈ ਨਿਰੰਕਾਰੀ ॥੩॥ ਸਹਜ ਜਗੋਟਾ

ਬੰਧਨ ਤੇ ਛੂਟਾ ॥ ਕਾਮੁ ਕ੍ਰੋਧੁ ਗੁਰ ਸਬਦੀ ਲੂਟਾ ॥ ਮਨ ਮਹਿ ਮੁੰਦ੍ਰਾ ਹਰਿ ਗੁਰ ਸਰਣਾ ॥ ਨਾਨਕ ਰਾਮ

ਭਗਤਿ ਜਨ ਤਰਣਾ ॥੪॥੧੧॥

ੴ ਸਤਿਗੁਰ ਪ੍ਰਸਾਦਿ ॥ ਰਾਮਕਲੀ ਮਹਲਾ ੩ ਘਰੁ ੧ ॥      ਸਤਜੁਗਿ ਸਚੁ ਕਹੈ ਸਭੁ ਕੋਈ ॥ ਘਰਿ ਘਰਿ

ਭਗਤਿ ਗੁਰਮੁਖਿ ਹੋਈ ॥ ਸਤਜੁਗਿ ਧਰਮੁ ਪੈਰ ਹੈ ਚਾਰਿ ॥ ਗੁਰਮੁਖਿ ਬੂਝੈ ਕੋ ਬੀਚਾਰਿ ॥੧॥ ਜੁਗ ਚਾਰੇ ਨਾਮਿ

ਵਡਿਆਈ ਹੋਈ ॥ ਜਿ ਨਾਮਿ ਲਾਗੈ ਸੋ ਮੁਕਤਿ ਹੋਵੈ ਗੁਰ ਬਿਨੁ ਨਾਮੁ ਨ ਪਾਵੈ ਕੋਈ ॥੧॥ ਰਹਾਉ ॥ ਤ੍ਰੇਤੈ ਇਕ

ਕਲ ਕੀਨੀ ਦੂਰਿ ॥ ਪਾਖੰਡੁ ਵਰਤਿਆ ਹਰਿ ਜਾਣਨਿ ਦੂਰਿ ॥ ਗੁਰਮੁਖਿ ਬੂਝੈ ਸੋਝੀ ਹੋਈ ॥ ਅੰਤਰਿ ਨਾਮੁ ਵਸੈ ਸੁਖੁ

ਹੋਈ ॥੨॥ ਦੁਆਪੁਰਿ ਦੂਜੈ ਦੁਬਿਧਾ ਹੋਇ ॥ ਭਰਮਿ ਭੁਲਾਨੇ ਜਾਣਹਿ ਦੋਇ ॥ ਦੁਆਪੁਰਿ ਧਰਮਿ ਦੁਇ ਪੈਰ

ਰਖਾਏ ॥ ਗੁਰਮੁਖਿ ਹੋਵੈ ਤ ਨਾਮੁ ਦ੍ਰਿੜਾਏ ॥੩॥ ਕਲਜੁਗਿ ਧਰਮ ਕਲਾ ਇਕ ਰਹਾਏ ॥ ਇਕ ਪੈਰਿ ਚਲੈ ਮਾਇਆ

ਮੋਹੁ ਵਧਾਏ ॥ ਮਾਇਆ ਮੋਹੁ ਅਤਿ ਗੁਬਾਰੁ ॥ ਸਤਗੁਰੁ ਭੇਟੈ ਨਾਮਿ ਉਧਾਰੁ ॥੪॥ ਸਭ ਜੁਗ ਮਹਿ ਸਾਚਾ ਏਕੋ

ਸੋਈ ॥ ਸਭ ਮਹਿ ਸਚੁ ਦੂਜਾ ਨਹੀ ਕੋਈ ॥ ਸਾਚੀ ਕੀਰਤਿ ਸਚੁ ਸੁਖੁ ਹੋਈ ॥ ਗੁਰਮੁਖਿ ਨਾਮੁ ਵਖਾਣੈ ਕੋਈ ॥੫॥

ਸਭ ਜੁਗ ਮਹਿ ਨਾਮੁ ਊਤਮੁ ਹੋਈ ॥ ਗੁਰਮੁਖਿ ਵਿਰਲਾ ਬੂਝੈ ਕੋਈ ॥ ਹਰਿ ਨਾਮੁ ਧਿਆਏ ਭਗਤੁ ਜਨੁ ਸੋਈ ॥

ਨਾਨਕ ਜੁਗਿ ਜੁਗਿ ਨਾਮਿ ਵਡਿਆਈ ਹੋਈ ॥੬॥੧॥

ਰਾਮਕਲੀ ਮਹਲਾ ੪ ਘਰੁ ੧      ੴ ਸਤਿਗੁਰ ਪ੍ਰਸਾਦਿ ॥

ਜੇ ਵਡ ਭਾਗ ਹੋਵਹਿ ਵਡਭਾਗੀ ਤਾ ਹਰਿ ਹਰਿ ਨਾਮੁ ਧਿਆਵੈ ॥ ਨਾਮੁ ਜਪਤ ਨਾਮੇ ਸੁਖੁ ਪਾਵੈ ਹਰਿ ਨਾਮੇ ਨਾਮਿ

ਸਮਾਵੈ ॥੧॥ ਗੁਰਮੁਖਿ ਭਗਤਿ ਕਰਹੁ ਸਦ ਪ੍ਰਾਣੀ ॥ ਹਿਰਦੈ ਪ੍ਰਗਾਸੁ ਹੋਵੈ ਲਿਵ ਲਾਗੈ ਗੁਰਮਤਿ ਹਰਿ ਹਰਿ ਨਾਮਿ

ਸਮਾਣੀ ॥੧॥ ਰਹਾਉ ॥ ਹੀਰਾ ਰਤਨ ਜਵੇਹਰ ਮਾਣਕ ਬਹੁ ਸਾਗਰ ਭਰਪੂਰੁ ਕੀਆ ॥ ਜਿਸੁ ਵਡ ਭਾਗੁ ਹੋਵੈ ਵਡ

ਮਸਤਕਿ ਤਿਨਿ ਗੁਰਮਤਿ ਕਢਿ ਕਢਿ ਲੀਆ ॥੨॥ ਰਤਨੁ ਜਵੇਹਰੁ ਲਾਲੁ ਹਰਿ ਨਾਮਾ ਗੁਰਿ ਕਾਢਿ ਤਲੀ

ਦਿਖਲਾਇਆ ॥ ਭਾਗਹੀਣ ਮਨਮੁਖਿ ਨਹੀ ਲੀਆ ਤ੍ਰਿਣ ਓਲੈ ਲਾਖੁ ਛਪਾਇਆ ॥੩॥ ਮਸਤਕਿ ਭਾਗੁ ਹੋਵੈ

ਧੁਰਿ ਲਿਖਿਆ ਤਾ ਸਤਗੁਰੁ ਸੇਵਾ ਲਾਏ ॥ ਨਾਨਕ ਰਤਨ ਜਵੇਹਰ ਪਾਵੈ ਧਨੁ ਧਨੁ ਗੁਰਮਤਿ ਹਰਿ ਪਾਏ ॥੪॥੧॥

ਰਾਮਕਲੀ ਮਹਲਾ ੪ ॥ ਰਾਮ ਜਨਾ ਮਿਲਿ ਭਇਆ ਅਨੰਦਾ ਹਰਿ ਨੀਕੀ ਕਥਾ ਸੁਨਾਇ ॥ ਦੁਰਮਤਿ ਮੈਲੁ ਗਈ

ਸਭ ਨੀਕਲਿ ਸਤਸੰਗਤਿ ਮਿਲਿ ਬੁਧਿ ਪਾਇ ॥੧॥ ਰਾਮ ਜਨ ਗੁਰਮਤਿ ਰਾਮੁ ਬੋਲਾਇ ॥ ਜੋ ਜੋ ਸੁਣੈ ਕਹੈ ਸੋ

ਮੁਕਤਾ ਰਾਮ ਜਪਤ ਸੋਹਾਇ ॥੧॥ ਰਹਾਉ ॥ ਜੇ ਵਡ ਭਾਗ ਹੋਵਹਿ ਮੁਖਿ ਮਸਤਕਿ ਹਰਿ ਰਾਮ ਜਨਾ ਭੇਟਾਇ ॥

ਦਰਸਨੁ ਸੰਤ ਦੇਹੁ ਕਰਿ ਕਿਰਪਾ ਸਭੁ ਦਾਲਦੁ ਦੁਖੁ ਲਹਿ ਜਾਇ ॥੨॥ ਹਰਿ ਕੇ ਲੋਗ ਰਾਮ ਜਨ ਨੀਕੇ ਭਾਗਹੀਣ

ਨ ਸੁਖਾਇ ॥ ਜਿਉ ਜਿਉ ਰਾਮ ਕਹਹਿ ਜਨ ਊਚੇ ਨਰ ਨਿੰਦਕ ਡੰਸੁ ਲਗਾਇ ॥੩॥ ਧ੍ਰਿਗੁ ਧ੍ਰਿਗੁ ਨਰ ਨਿੰਦਕ

ਜਿਨ ਜਨ ਨਹੀ ਭਾਏ ਹਰਿ ਕੇ ਸਖਾ ਸਖਾਇ ॥ ਸੇ ਹਰਿ ਕੇ ਚੋਰ ਵੇਮੁਖ ਮੁਖ ਕਾਲੇ ਜਿਨ ਗੁਰ ਕੀ ਪੈਜ ਨ ਭਾਇ ॥੪॥

ਦਇਆ ਦਇਆ ਕਰਿ ਰਾਖਹੁ ਹਰਿ ਜੀਉ ਹਮ ਦੀਨ ਤੇਰੀ ਸਰਣਾਇ ॥ ਹਮ ਬਾਰਿਕ ਤੁਮ ਪਿਤਾ ਪ੍ਰਭ ਮੇਰੇ ਜਨ

ਨਾਨਕ ਬਖਸਿ ਮਿਲਾਇ ॥੫॥੨॥ ਰਾਮਕਲੀ ਮਹਲਾ ੪ ॥ ਹਰਿ ਕੇ ਸਖਾ ਸਾਧ ਜਨ ਨੀਕੇ ਤਿਨ ਊਪਰਿ ਹਾਥੁ

ਵਤਾਵੈ ॥ ਗੁਰਮੁਖਿ ਸਾਧ ਸੇਈ ਪ੍ਰਭ ਭਾਏ ਕਰਿ ਕਿਰਪਾ ਆਪਿ ਮਿਲਾਵੈ ॥੧॥ ਰਾਮ ਮੋ ਕਉ ਹਰਿ ਜਨ ਮੇਲਿ

ਮਨਿ ਭਾਵੈ ॥ ਅਮਿਉ ਅਮਿਉ ਹਰਿ ਰਸੁ ਹੈ ਮੀਠਾ ਮਿਲਿ ਸੰਤ ਜਨਾ ਮੁਖਿ ਪਾਵੈ ॥੧॥ ਰਹਾਉ ॥ ਹਰਿ ਕੇ ਲੋਗ

ਰਾਮ ਜਨ ਊਤਮ ਮਿਲਿ ਊਤਮ ਪਦਵੀ ਪਾਵੈ ॥ ਹਮ ਹੋਵਤ ਚੇਰੀ ਦਾਸ ਦਾਸਨ ਕੀ ਮੇਰਾ ਠਾਕੁਰੁ ਖੁਸੀ ਕਰਾਵੈ

॥੨॥ ਸੇਵਕ ਜਨ ਸੇਵਹਿ ਸੇ ਵਡਭਾਗੀ ਰਿਦ ਮਨਿ ਤਨਿ ਪ੍ਰੀਤਿ ਲਗਾਵੈ ॥ ਬਿਨੁ ਪ੍ਰੀਤੀ ਕਰਹਿ ਬਹੁ ਬਾਤਾ ਕੂੜੁ

ਬੋਲਿ ਕੂੜੋ ਫਲੁ ਪਾਵੈ ॥੩॥ ਮੋ ਕਉ ਧਾਰਿ ਕ੍ਰਿਪਾ ਜਗਜੀਵਨ ਦਾਤੇ ਹਰਿ ਸੰਤ ਪਗੀ ਲੇ ਪਾਵੈ ॥ ਹਉ ਕਾਟਉ

ਕਾਟਿ ਬਾਢਿ ਸਿਰੁ ਰਾਖਉ ਜਿਤੁ ਨਾਨਕ ਸੰਤੁ ਚੜਿ ਆਵੈ ॥੪॥੩॥ ਰਾਮਕਲੀ ਮਹਲਾ ੪ ॥ ਜੇ ਵਡ ਭਾਗ ਹੋਵਹਿ

ਵਡ ਮੇਰੇ ਜਨ ਮਿਲਦਿਆ ਢਿਲ ਨ ਲਾਈਐ ॥ ਹਰਿ ਜਨ ਅੰਮ੍ਰਿਤ ਕੁੰਟ ਸਰ ਨੀਕੇ ਵਡਭਾਗੀ ਤਿਤੁ ਨਾਵਾਈਐ

॥੧॥ ਰਾਮ ਮੋ ਕਉ ਹਰਿ ਜਨ ਕਾਰੈ ਲਾਈਐ ॥ ਹਉ ਪਾਣੀ ਪਖਾ ਪੀਸਉ ਸੰਤ ਆਗੈ ਪਗ ਮਲਿ ਮਲਿ ਧੂਰਿ ਮੁਖਿ

ਲਾਈਐ ॥੧॥ ਰਹਾਉ ॥ ਹਰਿ ਜਨ ਵਡੇ ਵਡੇ ਵਡ ਊਚੇ ਜੋ ਸਤਗੁਰ ਮੇਲਿ ਮਿਲਾਈਐ ॥ ਸਤਗੁਰ ਜੇਵਡੁ ਅਵਰੁ ਨ

ਕੋਈ ਮਿਲਿ ਸਤਗੁਰ ਪੁਰਖ ਧਿਆਈਐ ॥੨॥ ਸਤਗੁਰ ਸਰਣਿ ਪਰੇ ਤਿਨ ਪਾਇਆ ਮੇਰੇ ਠਾਕੁਰ ਲਾਜ ਰਖਾਈਐ ॥

ਇਕਿ ਅਪਣੈ ਸੁਆਇ ਆਇ ਬਹਹਿ ਗੁਰ ਆਗੈ ਜਿਉ ਬਗੁਲ ਸਮਾਧਿ ਲਗਾਈਐ ॥੩॥ ਬਗੁਲਾ ਕਾਗ ਨੀਚ

ਕੀ ਸੰਗਤਿ ਜਾਇ ਕਰੰਗ ਬਿਖੂ ਮੁਖਿ ਲਾਈਐ ॥ ਨਾਨਕ ਮੇਲਿ ਮੇਲਿ ਪ੍ਰਭ ਸੰਗਤਿ ਮਿਲਿ ਸੰਗਤਿ ਹੰਸੁ ਕਰਾਈਐ

॥੪॥੪॥ ਰਾਮਕਲੀ ਮਹਲਾ ੪ ॥ ਸਤਗੁਰ ਦਇਆ ਕਰਹੁ ਹਰਿ ਮੇਲਹੁ ਮੇਰੇ ਪ੍ਰੀਤਮ ਪ੍ਰਾਣ ਹਰਿ ਰਾਇਆ ॥

ਹਮ ਚੇਰੀ ਹੋਇ ਲਗਹ ਗੁਰ ਚਰਣੀ ਜਿਨਿ ਹਰਿ ਪ੍ਰਭ ਮਾਰਗੁ ਪੰਥੁ ਦਿਖਾਇਆ ॥੧॥ ਰਾਮ ਮੈ ਹਰਿ ਹਰਿ ਨਾਮੁ

ਮਨਿ ਭਾਇਆ ॥ ਮੈ ਹਰਿ ਬਿਨੁ ਅਵਰੁ ਨ ਕੋਈ ਬੇਲੀ ਮੇਰਾ ਪਿਤਾ ਮਾਤਾ ਹਰਿ ਸਖਾਇਆ ॥੧॥ ਰਹਾਉ ॥ ਮੇਰੇ

ਇਕੁ ਖਿਨੁ ਪ੍ਰਾਨ ਨ ਰਹਹਿ ਬਿਨੁ ਪ੍ਰੀਤਮ ਬਿਨੁ ਦੇਖੇ ਮਰਹਿ ਮੇਰੀ ਮਾਇਆ ॥ ਧਨੁ ਧਨੁ ਵਡ ਭਾਗ ਗੁਰ ਸਰਣੀ

ਆਏ ਹਰਿ ਗੁਰ ਮਿਲਿ ਦਰਸਨੁ ਪਾਇਆ ॥੨॥ ਮੈ ਅਵਰੁ ਨ ਕੋਈ ਸੂਝੈ ਬੂਝੈ ਮਨਿ ਹਰਿ ਜਪੁ ਜਪਉ ਜਪਾਇਆ

॥ ਨਾਮਹੀਣ ਫਿਰਹਿ ਸੇ ਨਕਟੇ ਤਿਨ ਘਸਿ ਘਸਿ ਨਕ ਵਢਾਇਆ ॥੩॥ ਮੋ ਕਉ ਜਗਜੀਵਨ ਜੀਵਾਲਿ ਲੈ

ਸੁਆਮੀ ਰਿਦ ਅੰਤਰਿ ਨਾਮੁ ਵਸਾਇਆ ॥ ਨਾਨਕ ਗੁਰੂ ਗੁਰੂ ਹੈ ਪੂਰਾ ਮਿਲਿ ਸਤਿਗੁਰ ਨਾਮੁ ਧਿਆਇਆ ॥

੪॥੫॥ ਰਾਮਕਲੀ ਮਹਲਾ ੪ ॥ ਸਤਗੁਰੁ ਦਾਤਾ ਵਡਾ ਵਡ ਪੁਰਖੁ ਹੈ ਜਿਤੁ ਮਿਲਿਐ ਹਰਿ ਉਰ ਧਾਰੇ ॥ ਜੀਅ

ਦਾਨੁ ਗੁਰਿ ਪੂਰੈ ਦੀਆ ਹਰਿ ਅੰਮ੍ਰਿਤ ਨਾਮੁ ਸਮਾਰੇ ॥੧॥ ਰਾਮ ਗੁਰਿ ਹਰਿ ਹਰਿ ਨਾਮੁ ਕੰਠਿ ਧਾਰੇ ॥ ਗੁਰਮੁਖਿ

ਕਥਾ ਸੁਣੀ ਮਨਿ ਭਾਈ ਧਨੁ ਧਨੁ ਵਡ ਭਾਗ ਹਮਾਰੇ ॥੧॥ ਰਹਾਉ ॥ ਕੋਟਿ ਕੋਟਿ ਤੇਤੀਸ ਧਿਆਵਹਿ ਤਾ ਕਾ ਅੰਤੁ

ਨ ਪਾਵਹਿ ਪਾਰੇ ॥ ਹਿਰਦੈ ਕਾਮ ਕਾਮਨੀ ਮਾਗਹਿ ਰਿਧਿ ਮਾਗਹਿ ਹਾਥੁ ਪਸਾਰੇ ॥੨॥ ਹਰਿ ਜਸੁ ਜਪਿ ਜਪੁ ਵਡਾ

ਵਡੇਰਾ ਗੁਰਮੁਖਿ ਰਖਉ ਉਰਿ ਧਾਰੇ ॥ ਜੇ ਵਡ ਭਾਗ ਹੋਵਹਿ ਤਾ ਜਪੀਐ ਹਰਿ ਭਉਜਲੁ ਪਾਰਿ ਉਤਾਰੇ ॥੩॥

ਹਰਿ ਜਨ ਨਿਕਟਿ ਨਿਕਟਿ ਹਰਿ ਜਨ ਹੈ ਹਰਿ ਰਾਖੈ ਕੰਠਿ ਜਨ ਧਾਰੇ ॥ ਨਾਨਕ ਪਿਤਾ ਮਾਤਾ ਹੈ ਹਰਿ ਪ੍ਰਭੁ ਹਮ

ਬਾਰਿਕ ਹਰਿ ਪ੍ਰਤਿਪਾਰੇ ॥੪॥੬॥੧੮॥

ਰਾਗੁ ਰਾਮਕਲੀ ਮਹਲਾ ੫ ਘਰੁ ੧      ੴ ਸਤਿਗੁਰ ਪ੍ਰਸਾਦਿ ॥

ਕਿਰਪਾ ਕਰਹੁ ਦੀਨ ਕੇ ਦਾਤੇ ਮੇਰਾ ਗੁਣੁ ਅਵਗਣੁ ਨ ਬੀਚਾਰਹੁ ਕੋਈ ॥ ਮਾਟੀ ਕਾ ਕਿਆ ਧੋਪੈ ਸੁਆਮੀ ਮਾਣਸ

ਕੀ ਗਤਿ ਏਹੀ ॥੧॥ ਮੇਰੇ ਮਨ ਸਤਿਗੁਰੁ ਸੇਵਿ ਸੁਖੁ ਹੋਈ ॥ ਜੋ ਇਛਹੁ ਸੋਈ ਫਲੁ ਪਾਵਹੁ ਫਿਰਿ ਦੂਖੁ ਨ ਵਿਆਪੈ

ਕੋਈ ॥੧॥ ਰਹਾਉ ॥ ਕਾਚੇ ਭਾਡੇ ਸਾਜਿ ਨਿਵਾਜੇ ਅੰਤਰਿ ਜੋਤਿ ਸਮਾਈ ॥ ਜੈਸਾ ਲਿਖਤੁ ਲਿਖਿਆ ਧੁਰਿ ਕਰਤੈ

ਹਮ ਤੈਸੀ ਕਿਰਤਿ ਕਮਾਈ ॥੨॥ ਮਨੁ ਤਨੁ ਥਾਪਿ ਕੀਆ ਸਭੁ ਅਪਨਾ ਏਹੋ ਆਵਣ ਜਾਣਾ ॥ ਜਿਨਿ ਦੀਆ ਸੋ

ਚਿਤਿ ਨ ਆਵੈ ਮੋਹਿ ਅੰਧੁ ਲਪਟਾਣਾ ॥੩॥ ਜਿਨਿ ਕੀਆ ਸੋਈ ਪ੍ਰਭੁ ਜਾਣੈ ਹਰਿ ਕਾ ਮਹਲੁ ਅਪਾਰਾ ॥ ਭਗਤਿ

ਕਰੀ ਹਰਿ ਕੇ ਗੁਣ ਗਾਵਾ ਨਾਨਕ ਦਾਸੁ ਤੁਮਾਰਾ ॥੪॥੧॥ ਰਾਮਕਲੀ ਮਹਲਾ ੫ ॥ ਪਵਹੁ ਚਰਣਾ ਤਲਿ ਊਪਰਿ

ਆਵਹੁ ਐਸੀ ਸੇਵ ਕਮਾਵਹੁ ॥ ਆਪਸ ਤੇ ਊਪਰਿ ਸਭ ਜਾਣਹੁ ਤਉ ਦਰਗਹ ਸੁਖੁ ਪਾਵਹੁ ॥੧॥ ਸੰਤਹੁ ਐਸੀ

ਕਥਹੁ ਕਹਾਣੀ ॥ ਸੁਰ ਪਵਿਤ੍ਰ ਨਰ ਦੇਵ ਪਵਿਤ੍ਰਾ ਖਿਨੁ ਬੋਲਹੁ ਗੁਰਮੁਖਿ ਬਾਣੀ ॥੧॥ ਰਹਾਉ ॥ ਪਰਪੰਚੁ ਛੋਡਿ

ਸਹਜ ਘਰਿ ਬੈਸਹੁ ਝੂਠਾ ਕਹਹੁ ਨ ਕੋਈ ॥ ਸਤਿਗੁਰ ਮਿਲਹੁ ਨਵੈ ਨਿਧਿ ਪਾਵਹੁ ਇਨ ਬਿਧਿ ਤਤੁ ਬਿਲੋਈ ॥੨॥

ਭਰਮੁ ਚੁਕਾਵਹੁ ਗੁਰਮੁਖਿ ਲਿਵ ਲਾਵਹੁ ਆਤਮੁ ਚੀਨਹੁ ਭਾਈ ॥ ਨਿਕਟਿ ਕਰਿ ਜਾਣਹੁ ਸਦਾ ਪ੍ਰਭੁ ਹਾਜਰੁ ਕਿਸੁ

ਸਿਉ ਕਰਹੁ ਬੁਰਾਈ ॥੩॥ ਸਤਿਗੁਰਿ ਮਿਲਿਐ ਮਾਰਗੁ ਮੁਕਤਾ ਸਹਜੇ ਮਿਲੇ ਸੁਆਮੀ ॥ ਧਨੁ ਧਨੁ ਸੇ ਜਨ ਜਿਨੀ

ਕਲਿ ਮਹਿ ਹਰਿ ਪਾਇਆ ਜਨ ਨਾਨਕ ਸਦ ਕੁਰਬਾਨੀ ॥੪॥੨॥ ਰਾਮਕਲੀ ਮਹਲਾ ੫ ॥ ਆਵਤ ਹਰਖ ਨ

ਜਾਵਤ ਦੂਖਾ ਨਹ ਬਿਆਪੈ ਮਨ ਰੋਗਨੀ ॥ ਸਦਾ ਅਨੰਦੁ ਗੁਰੁ ਪੂਰਾ ਪਾਇਆ ਤਉ ਉਤਰੀ ਸਗਲ ਬਿਓਗਨੀ

॥੧॥ ਇਹ ਬਿਧਿ ਹੈ ਮਨੁ ਜੋਗਨੀ ॥ ਮੋਹੁ ਸੋਗੁ ਰੋਗੁ ਲੋਗੁ ਨ ਬਿਆਪੈ ਤਹ ਹਰਿ ਹਰਿ ਹਰਿ ਰਸ ਭੋਗਨੀ ॥੧॥

ਰਹਾਉ ॥ ਸੁਰਗ ਪਵਿਤ੍ਰਾ ਮਿਰਤ ਪਵਿਤ੍ਰਾ ਪਇਆਲ ਪਵਿਤ੍ਰ ਅਲੋਗਨੀ ॥ ਆਗਿਆਕਾਰੀ ਸਦਾ ਸੁਖੁ ਭੁੰਚੈ

ਜਤ ਕਤ ਪੇਖਉ ਹਰਿ ਗੁਨੀ ॥੨॥ ਨਹ ਸਿਵ ਸਕਤੀ ਜਲੁ ਨਹੀ ਪਵਨਾ ਤਹ ਅਕਾਰੁ ਨਹੀ ਮੇਦਨੀ ॥ ਸਤਿਗੁਰ

ਜੋਗ ਕਾ ਤਹਾ ਨਿਵਾਸਾ ਜਹ ਅਵਿਗਤ ਨਾਥੁ ਅਗਮ ਧਨੀ ॥੩॥ ਤਨੁ ਮਨੁ ਹਰਿ ਕਾ ਧਨੁ ਸਭੁ ਹਰਿ ਕਾ

ਹਰਿ ਕੇ ਗੁਣ ਹਉ ਕਿਆ ਗਨੀ ॥ ਕਹੁ ਨਾਨਕ ਹਮ ਤੁਮ ਗੁਰਿ ਖੋਈ ਹੈ ਅੰਭੈ ਅੰਭੁ ਮਿਲੋਗਨੀ ॥੪॥੩॥

ਰਾਮਕਲੀ ਮਹਲਾ ੫ ॥ ਤ੍ਰੈ ਗੁਣ ਰਹਤ ਰਹੈ ਨਿਰਾਰੀ ਸਾਧਿਕ ਸਿਧ ਨ ਜਾਨੈ ॥ ਰਤਨ ਕੋਠੜੀ ਅੰਮ੍ਰਿਤ ਸੰਪੂਰਨ

ਸਤਿਗੁਰ ਕੈ ਖਜਾਨੈ ॥੧॥ ਅਚਰਜੁ ਕਿਛੁ ਕਹਣੁ ਨ ਜਾਈ ॥ ਬਸਤੁ ਅਗੋਚਰ ਭਾਈ ॥੧॥ ਰਹਾਉ ॥ ਮੋਲੁ

ਨਾਹੀ ਕਛੁ ਕਰਣੈ ਜੋਗਾ ਕਿਆ ਕੋ ਕਹੈ ਸੁਣਾਵੈ ॥ ਕਥਨ ਕਹਣ ਕਉ ਸੋਝੀ ਨਾਹੀ ਜੋ ਪੇਖੈ ਤਿਸੁ ਬਣਿ ਆਵੈ

॥੨॥ ਸੋਈ ਜਾਣੈ ਕਰਣੈਹਾਰਾ ਕੀਤਾ ਕਿਆ ਬੇਚਾਰਾ ॥ ਆਪਣੀ ਗਤਿ ਮਿਤਿ ਆਪੇ ਜਾਣੈ ਹਰਿ ਆਪੇ ਪੂਰ

ਭੰਡਾਰਾ ॥੩॥ ਐਸਾ ਰਸੁ ਅੰਮ੍ਰਿਤੁ ਮਨਿ ਚਾਖਿਆ ਤ੍ਰਿਪਤਿ ਰਹੇ ਆਘਾਈ ॥ ਕਹੁ ਨਾਨਕ ਮੇਰੀ ਆਸਾ ਪੂਰੀ

ਸਤਿਗੁਰ ਕੀ ਸਰਣਾਈ ॥੪॥੪॥ ਰਾਮਕਲੀ ਮਹਲਾ ੫ ॥ ਅੰਗੀਕਾਰੁ ਕੀਆ ਪ੍ਰਭਿ ਅਪਨੈ ਬੈਰੀ ਸਗਲੇ

ਸਾਧੇ ॥ ਜਿਨਿ ਬੈਰੀ ਹੈ ਇਹੁ ਜਗੁ ਲੂਟਿਆ ਤੇ ਬੈਰੀ ਲੈ ਬਾਧੇ ॥੧॥ ਸਤਿਗੁਰੁ ਪਰਮੇਸਰੁ ਮੇਰਾ ॥ ਅਨਿਕ

ਰਾਜ ਭੋਗ ਰਸ ਮਾਣੀ ਨਾਉ ਜਪੀ ਭਰਵਾਸਾ ਤੇਰਾ ॥੧॥ ਰਹਾਉ ॥ ਚੀਤਿ ਨ ਆਵਸਿ ਦੂਜੀ ਬਾਤਾ ਸਿਰ

ਊਪਰਿ ਰਖਵਾਰਾ ॥ ਬੇਪਰਵਾਹੁ ਰਹਤ ਹੈ ਸੁਆਮੀ ਇਕ ਨਾਮ ਕੈ ਆਧਾਰਾ ॥੨॥ ਪੂਰਨ ਹੋਇ ਮਿਲਿਓ

ਸੁਖਦਾਈ ਊਨ ਨ ਕਾਈ ਬਾਤਾ ॥ ਤਤੁ ਸਾਰੁ ਪਰਮ ਪਦੁ ਪਾਇਆ ਛੋਡਿ ਨ ਕਤਹੂ ਜਾਤਾ ॥੩॥ ਬਰਨਿ ਨ

ਸਾਕਉ ਜੈਸਾ ਤੂ ਹੈ ਸਾਚੇ ਅਲਖ ਅਪਾਰਾ ॥ ਅਤੁਲ ਅਥਾਹ ਅਡੋਲ ਸੁਆਮੀ ਨਾਨਕ ਖਸਮੁ ਹਮਾਰਾ ॥੪॥੫॥

ਰਾਮਕਲੀ ਮਹਲਾ ੫ ॥ ਤੂ ਦਾਨਾ ਤੂ ਅਬਿਚਲੁ ਤੂਹੀ ਤੂ ਜਾਤਿ ਮੇਰੀ ਪਾਤੀ ॥ ਤੂ ਅਡੋਲੁ ਕਦੇ ਡੋਲਹਿ ਨਾਹੀ ਤਾ

ਹਮ ਕੈਸੀ ਤਾਤੀ ॥੧॥ ਏਕੈ ਏਕੈ ਏਕ ਤੂਹੀ ॥ ਏਕੈ ਏਕੈ ਤੂ ਰਾਇਆ ॥ ਤਉ ਕਿਰਪਾ ਤੇ ਸੁਖੁ ਪਾਇਆ ॥੧॥

ਰਹਾਉ ॥ ਤੂ ਸਾਗਰੁ ਹਮ ਹੰਸ ਤੁਮਾਰੇ ਤੁਮ ਮਹਿ ਮਾਣਕ ਲਾਲਾ ॥ ਤੁਮ ਦੇਵਹੁ ਤਿਲੁ ਸੰਕ ਨ ਮਾਨਹੁ ਹਮ ਭੁੰਚਹ

ਸਦਾ ਨਿਹਾਲਾ ॥੨॥ ਹਮ ਬਾਰਿਕ ਤੁਮ ਪਿਤਾ ਹਮਾਰੇ ਤੁਮ ਮੁਖਿ ਦੇਵਹੁ ਖੀਰਾ ॥ ਹਮ ਖੇਲਹ ਸਭਿ ਲਾਡ

ਲਡਾਵਹ ਤੁਮ ਸਦ ਗੁਣੀ ਗਹੀਰਾ ॥੩॥ ਤੁਮ ਪੂਰਨ ਪੂਰਿ ਰਹੇ ਸੰਪੂਰਨ ਹਮ ਭੀ ਸੰਗਿ ਅਘਾਏ ॥ ਮਿਲਤ

ਮਿਲਤ ਮਿਲਤ ਮਿਲਿ ਰਹਿਆ ਨਾਨਕ ਕਹਣੁ ਨ ਜਾਏ ॥੪॥੬॥ ਰਾਮਕਲੀ ਮਹਲਾ ੫ ॥ ਕਰ ਕਰਿ ਤਾਲ

ਪਖਾਵਜੁ ਨੈਨਹੁ ਮਾਥੈ ਵਜਹਿ ਰਬਾਬਾ ॥ ਕਰਨਹੁ ਮਧੁ ਬਾਸੁਰੀ ਬਾਜੈ ਜਿਹਵਾ ਧੁਨਿ ਆਗਾਜਾ ॥ ਨਿਰਤਿ ਕਰੇ

ਕਰਿ ਮਨੂਆ ਨਾਚੈ ਆਣੇ ਘੂਘਰ ਸਾਜਾ ॥੧॥ ਰਾਮ ਕੋ ਨਿਰਤਿਕਾਰੀ ॥ ਪੇਖੈ ਪੇਖਨਹਾਰੁ ਦਇਆਲਾ ਜੇਤਾ

ਸਾਜੁ ਸੀਗਾਰੀ ॥੧॥ ਰਹਾਉ ॥ ਆਖਾਰ ਮੰਡਲੀ ਧਰਣਿ ਸਬਾਈ ਊਪਰਿ ਗਗਨੁ ਚੰਦੋਆ ॥ ਪਵਨੁ ਵਿਚੋਲਾ

ਕਰਤ ਇਕੇਲਾ ਜਲ ਤੇ ਓਪਤਿ ਹੋਆ ॥ ਪੰਚ ਤਤੁ ਕਰਿ ਪੁਤਰਾ ਕੀਨਾ ਕਿਰਤ ਮਿਲਾਵਾ ਹੋਆ ॥੨॥ ਚੰਦੁ

ਸੂਰਜੁ ਦੁਇ ਜਰੇ ਚਰਾਗਾ ਚਹੁ ਕੁੰਟ ਭੀਤਰਿ ਰਾਖੇ ॥ ਦਸ ਪਾਤਉ ਪੰਚ ਸੰਗੀਤਾ ਏਕੈ ਭੀਤਰਿ ਸਾਥੇ ॥ ਭਿੰਨ ਭਿੰਨ

ਹੋਇ ਭਾਵ ਦਿਖਾਵਹਿ ਸਭਹੁ ਨਿਰਾਰੀ ਭਾਖੇ ॥੩॥ ਘਰਿ ਘਰਿ ਨਿਰਤਿ ਹੋਵੈ ਦਿਨੁ ਰਾਤੀ ਘਟਿ ਘਟਿ ਵਾਜੈ ਤੂਰਾ

॥ ਏਕਿ ਨਚਾਵਹਿ ਏਕਿ ਭਵਾਵਹਿ ਇਕਿ ਆਇ ਜਾਇ ਹੋਇ ਧੂਰਾ ॥ ਕਹੁ ਨਾਨਕ ਸੋ ਬਹੁਰਿ ਨ ਨਾਚੈ ਜਿਸੁ ਗੁਰੁ

ਭੇਟੈ ਪੂਰਾ ॥੪॥੭॥ ਰਾਮਕਲੀ ਮਹਲਾ ੫ ॥ ਓਅੰਕਾਰਿ ਏਕ ਧੁਨਿ ਏਕੈ ਏਕੈ ਰਾਗੁ ਅਲਾਪੈ ॥ ਏਕਾ ਦੇਸੀ ਏਕੁ

ਦਿਖਾਵੈ ਏਕੋ ਰਹਿਆ ਬਿਆਪੈ ॥ ਏਕਾ ਸੁਰਤਿ ਏਕਾ ਹੀ ਸੇਵਾ ਏਕੋ ਗੁਰ ਤੇ ਜਾਪੈ ॥੧॥ ਭਲੋ ਭਲੋ ਰੇ ਕੀਰਤਨੀਆ

॥ ਰਾਮ ਰਮਾ ਰਾਮਾ ਗੁਨ ਗਾਉ ॥ ਛੋਡਿ ਮਾਇਆ ਕੇ ਧੰਧ ਸੁਆਉ ॥੧॥ ਰਹਾਉ ॥ ਪੰਚ ਬਜਿਤ੍ਰ ਕਰੇ ਸੰਤੋਖਾ

ਸਾਤ ਸੁਰਾ ਲੈ ਚਾਲੈ ॥ ਬਾਜਾ ਮਾਣੁ ਤਾਣੁ ਤਜਿ ਤਾਨਾ ਪਾਉ ਨ ਬੀਗਾ ਘਾਲੈ ॥ ਫੇਰੀ ਫੇਰੁ ਨ ਹੋਵੈ ਕਬ ਹੀ ਏਕੁ

ਸਬਦੁ ਬੰਧਿ ਪਾਲੈ ॥੨॥ ਨਾਰਦੀ ਨਰਹਰ ਜਾਣਿ ਹਦੂਰੇ ॥ ਘੂੰਘਰ ਖੜਕੁ ਤਿਆਗਿ ਵਿਸੂਰੇ ॥ ਸਹਜ ਅਨੰਦ

ਦਿਖਾਵੈ ਭਾਵੈ ॥ ਏਹੁ ਨਿਰਤਿਕਾਰੀ ਜਨਮਿ ਨ ਆਵੈ ॥੩॥ ਜੇ ਕੋ ਅਪਨੇ ਠਾਕੁਰ ਭਾਵੈ ॥ ਕੋਟਿ ਮਧਿ ਏਹੁ ਕੀਰਤਨੁ

ਗਾਵੈ ॥ ਸਾਧਸੰਗਤਿ ਕੀ ਜਾਵਉ ਟੇਕ ॥ ਕਹੁ ਨਾਨਕ ਤਿਸੁ ਕੀਰਤਨੁ ਏਕ ॥੪॥੮॥ ਰਾਮਕਲੀ ਮਹਲਾ ੫ ॥

ਕੋਈ ਬੋਲੈ ਰਾਮ ਰਾਮ ਕੋਈ ਖੁਦਾਇ ॥ ਕੋਈ ਸੇਵੈ ਗੁਸਈਆ ਕੋਈ ਅਲਾਹਿ ॥੧॥ ਕਾਰਣ ਕਰਣ ਕਰੀਮ ॥

ਕਿਰਪਾ ਧਾਰਿ ਰਹੀਮ ॥੧॥ ਰਹਾਉ ॥ ਕੋਈ ਨਾਵੈ ਤੀਰਥਿ ਕੋਈ ਹਜ ਜਾਇ ॥ ਕੋਈ ਕਰੈ ਪੂਜਾ ਕੋਈ ਸਿਰੁ

ਨਿਵਾਇ ॥੨॥ ਕੋਈ ਪੜੈ ਬੇਦ ਕੋਈ ਕਤੇਬ ॥ ਕੋਈ ਓਢੈ ਨੀਲ ਕੋਈ ਸੁਪੇਦ ॥੩॥ ਕੋਈ ਕਹੈ ਤੁਰਕੁ ਕੋਈ ਕਹੈ

ਹਿੰਦੂ ॥ ਕੋਈ ਬਾਛੈ ਭਿਸਤੁ ਕੋਈ ਸੁਰਗਿੰਦੂ ॥੪॥ ਕਹੁ ਨਾਨਕ ਜਿਨਿ ਹੁਕਮੁ ਪਛਾਤਾ ॥ ਪ੍ਰਭ ਸਾਹਿਬ ਕਾ ਤਿਨਿ

ਭੇਦੁ ਜਾਤਾ ॥੫॥੯॥ ਰਾਮਕਲੀ ਮਹਲਾ ੫ ॥ ਪਵਨੈ ਮਹਿ ਪਵਨੁ ਸਮਾਇਆ ॥ ਜੋਤੀ ਮਹਿ ਜੋਤਿ ਰਲਿ

ਜਾਇਆ ॥ ਮਾਟੀ ਮਾਟੀ ਹੋਈ ਏਕ ॥ ਰੋਵਨਹਾਰੇ ਕੀ ਕਵਨ ਟੇਕ ॥੧॥ ਕਉਨੁ ਮੂਆ ਰੇ ਕਉਨੁ ਮੂਆ ॥

ਬ੍ਰਹਮ ਗਿਆਨੀ ਮਿਲਿ ਕਰਹੁ ਬੀਚਾਰਾ ਇਹੁ ਤਉ ਚਲਤੁ ਭਇਆ ॥੧॥ ਰਹਾਉ ॥ ਅਗਲੀ ਕਿਛੁ ਖਬਰਿ ਨ

ਪਾਈ ॥ ਰੋਵਨਹਾਰੁ ਭਿ ਊਠਿ ਸਿਧਾਈ ॥ ਭਰਮ ਮੋਹ ਕੇ ਬਾਂਧੇ ਬੰਧ ॥ ਸੁਪਨੁ ਭਇਆ ਭਖਲਾਏ ਅੰਧ ॥੨॥ ਇਹੁ

ਤਉ ਰਚਨੁ ਰਚਿਆ ਕਰਤਾਰਿ ॥ ਆਵਤ ਜਾਵਤ ਹੁਕਮਿ ਅਪਾਰਿ ॥ ਨਹ ਕੋ ਮੂਆ ਨ ਮਰਣੈ ਜੋਗੁ ॥ ਨਹ ਬਿਨਸੈ

ਅਬਿਨਾਸੀ ਹੋਗੁ ॥੩॥ ਜੋ ਇਹੁ ਜਾਣਹੁ ਸੋ ਇਹੁ ਨਾਹਿ ॥ ਜਾਨਣਹਾਰੇ ਕਉ ਬਲਿ ਜਾਉ ॥ ਕਹੁ ਨਾਨਕ ਗੁਰਿ

ਭਰਮੁ ਚੁਕਾਇਆ ॥ ਨਾ ਕੋਈ ਮਰੈ ਨ ਆਵੈ ਜਾਇਆ ॥੪॥੧੦॥ ਰਾਮਕਲੀ ਮਹਲਾ ੫ ॥ ਜਪਿ ਗੋਬਿੰਦੁ

ਗੋਪਾਲ ਲਾਲੁ ॥ ਰਾਮ ਨਾਮ ਸਿਮਰਿ ਤੂ ਜੀਵਹਿ ਫਿਰਿ ਨ ਖਾਈ ਮਹਾ ਕਾਲੁ ॥੧॥ ਰਹਾਉ ॥ ਕੋਟਿ ਜਨਮ ਭ੍ਰਮਿ

ਭ੍ਰਮਿ ਭ੍ਰਮਿ ਆਇਓ ॥ ਬਡੈ ਭਾਗਿ ਸਾਧਸੰਗੁ ਪਾਇਓ ॥੧॥ ਬਿਨੁ ਗੁਰ ਪੂਰੇ ਨਾਹੀ ਉਧਾਰੁ ॥ ਬਾਬਾ ਨਾਨਕੁ

ਆਖੈ ਏਹੁ ਬੀਚਾਰੁ ॥੨॥੧੧॥

ਰਾਗੁ ਰਾਮਕਲੀ ਮਹਲਾ ੫ ਘਰੁ ੨      ੴ ਸਤਿਗੁਰ ਪ੍ਰਸਾਦਿ ॥

ਚਾਰਿ ਪੁਕਾਰਹਿ ਨਾ ਤੂ ਮਾਨਹਿ ॥ ਖਟੁ ਭੀ ਏਕਾ ਬਾਤ ਵਖਾਨਹਿ ॥ ਦਸ ਅਸਟੀ ਮਿਲਿ ਏਕੋ ਕਹਿਆ ॥ ਤਾ ਭੀ

ਜੋਗੀ ਭੇਦੁ ਨ ਲਹਿਆ ॥੧॥ ਕਿੰਕੁਰੀ ਅਨੂਪ ਵਾਜੈ ॥ ਜੋਗੀਆ ਮਤਵਾਰੋ ਰੇ ॥੧॥ ਰਹਾਉ ॥ ਪ੍ਰਥਮੇ ਵਸਿਆ

ਸਤ ਕਾ ਖੇੜਾ ॥ ਤ੍ਰਿਤੀਏ ਮਹਿ ਕਿਛੁ ਭਇਆ ਦੁਤੇੜਾ ॥ ਦੁਤੀਆ ਅਰਧੋ ਅਰਧਿ ਸਮਾਇਆ ॥ ਏਕੁ ਰਹਿਆ ਤਾ

ਏਕੁ ਦਿਖਾਇਆ ॥੨॥ ਏਕੈ ਸੂਤਿ ਪਰੋਏ ਮਣੀਏ ॥ ਗਾਠੀ ਭਿਨਿ ਭਿਨਿ ਭਿਨਿ ਭਿਨਿ ਤਣੀਏ ॥ ਫਿਰਤੀ ਮਾਲਾ

ਬਹੁ ਬਿਧਿ ਭਾਇ ॥ ਖਿੰਚਿਆ ਸੂਤੁ ਤ ਆਈ ਥਾਇ ॥੩॥ ਚਹੁ ਮਹਿ ਏਕੈ ਮਟੁ ਹੈ ਕੀਆ ॥ ਤਹ ਬਿਖੜੇ ਥਾਨ

ਅਨਿਕ ਖਿੜਕੀਆ ॥ ਖੋਜਤ ਖੋਜਤ ਦੁਆਰੇ ਆਇਆ ॥ ਤਾ ਨਾਨਕ ਜੋਗੀ ਮਹਲੁ ਘਰੁ ਪਾਇਆ ॥੪॥ ਇਉ

ਕਿੰਕੁਰੀ ਆਨੂਪ ਵਾਜੈ ॥ ਸੁਣਿ ਜੋਗੀ ਕੈ ਮਨਿ ਮੀਠੀ ਲਾਗੈ ॥੧॥ ਰਹਾਉ ਦੂਜਾ ॥੧॥੧੨॥ ਰਾਮਕਲੀ

ਮਹਲਾ ੫ ॥ ਤਾਗਾ ਕਰਿ ਕੈ ਲਾਈ ਥਿਗਲੀ ॥ ਲਉ ਨਾੜੀ ਸੂਆ ਹੈ ਅਸਤੀ ॥ ਅੰਭੈ ਕਾ ਕਰਿ ਡੰਡਾ ਧਰਿਆ ॥

ਕਿਆ ਤੂ ਜੋਗੀ ਗਰਬਹਿ ਪਰਿਆ ॥੧॥ ਜਪਿ ਨਾਥੁ ਦਿਨੁ ਰੈਨਾਈ ॥ ਤੇਰੀ ਖਿੰਥਾ ਦੋ ਦਿਹਾਈ ॥੧॥ ਰਹਾਉ ॥

ਗਹਰੀ ਬਿਭੂਤ ਲਾਇ ਬੈਠਾ ਤਾੜੀ ॥ ਮੇਰੀ ਤੇਰੀ ਮੁੰਦ੍ਰਾ ਧਾਰੀ ॥ ਮਾਗਹਿ ਟੂਕਾ ਤ੍ਰਿਪਤਿ ਨ ਪਾਵੈ ॥ ਨਾਥੁ ਛੋਡਿ

ਜਾਚਹਿ ਲਾਜ ਨ ਆਵੈ ॥੨॥ ਚਲ ਚਿਤ ਜੋਗੀ ਆਸਣੁ ਤੇਰਾ ॥ ਸਿੰਙੀ ਵਾਜੈ ਨਿਤ ਉਦਾਸੇਰਾ ॥ ਗੁਰ ਗੋਰਖ ਕੀ

ਤੈ ਬੂਝ ਨ ਪਾਈ ॥ ਫਿਰਿ ਫਿਰਿ ਜੋਗੀ ਆਵੈ ਜਾਈ ॥੩॥ ਜਿਸ ਨੋ ਹੋਆ ਨਾਥੁ ਕ੍ਰਿਪਾਲਾ ॥ ਰਹਰਾਸਿ ਹਮਾਰੀ

ਗੁਰ ਗੋਪਾਲਾ ॥ ਨਾਮੈ ਖਿੰਥਾ ਨਾਮੈ ਬਸਤਰੁ ॥ ਜਨ ਨਾਨਕ ਜੋਗੀ ਹੋਆ ਅਸਥਿਰੁ ॥੪॥ ਇਉ ਜਪਿਆ ਨਾਥੁ

ਦਿਨੁ ਰੈਨਾਈ ॥ ਹੁਣਿ ਪਾਇਆ ਗੁਰੁ ਗੋਸਾਈ ॥੧॥ ਰਹਾਉ ਦੂਜਾ ॥੨॥੧੩॥ ਰਾਮਕਲੀ ਮਹਲਾ ੫ ॥ ਕਰਨ

ਕਰਾਵਨ ਸੋਈ ॥ ਆਨ ਨ ਦੀਸੈ ਕੋਈ ॥ ਠਾਕੁਰੁ ਮੇਰਾ ਸੁਘੜੁ ਸੁਜਾਨਾ ॥ ਗੁਰਮੁਖਿ ਮਿਲਿਆ ਰੰਗੁ ਮਾਨਾ ॥੧॥

ਐਸੋ ਰੇ ਹਰਿ ਰਸੁ ਮੀਠਾ ॥ ਗੁਰਮੁਖਿ ਕਿਨੈ ਵਿਰਲੈ ਡੀਠਾ ॥੧॥ ਰਹਾਉ ॥ ਨਿਰਮਲ ਜੋਤਿ ਅੰਮ੍ਰਿਤੁ ਹਰਿ ਨਾਮ

॥ ਪੀਵਤ ਅਮਰ ਭਏ ਨਿਹਕਾਮ ॥ ਤਨੁ ਮਨੁ ਸੀਤਲੁ ਅਗਨਿ ਨਿਵਾਰੀ ॥ ਅਨਦ ਰੂਪ ਪ੍ਰਗਟੇ ਸੰਸਾਰੀ ॥੨॥

ਕਿਆ ਦੇਵਉ ਜਾ ਸਭੁ ਕਿਛੁ ਤੇਰਾ ॥ ਸਦ ਬਲਿਹਾਰਿ ਜਾਉ ਲਖ ਬੇਰਾ ॥ ਤਨੁ ਮਨੁ ਜੀਉ ਪਿੰਡੁ ਦੇ ਸਾਜਿਆ ॥

ਗੁਰ ਕਿਰਪਾ ਤੇ ਨੀਚੁ ਨਿਵਾਜਿਆ ॥੩॥ ਖੋਲਿ ਕਿਵਾਰਾ ਮਹਲਿ ਬੁਲਾਇਆ ॥ ਜੈਸਾ ਸਾ ਤੈਸਾ ਦਿਖਲਾਇਆ

॥ ਕਹੁ ਨਾਨਕ ਸਭੁ ਪੜਦਾ ਤੂਟਾ ॥ ਹਉ ਤੇਰਾ ਤੂ ਮੈ ਮਨਿ ਵੂਠਾ ॥੪॥੩॥੧੪॥ ਰਾਮਕਲੀ ਮਹਲਾ ੫ ॥

ਸੇਵਕੁ ਲਾਇਓ ਅਪੁਨੀ ਸੇਵ ॥ ਅੰਮ੍ਰਿਤੁ ਨਾਮੁ ਦੀਓ ਮੁਖਿ ਦੇਵ ॥ ਸਗਲੀ ਚਿੰਤਾ ਆਪਿ ਨਿਵਾਰੀ ॥ ਤਿਸੁ ਗੁਰ

ਕਉ ਹਉ ਸਦ ਬਲਿਹਾਰੀ ॥੧॥ ਕਾਜ ਹਮਾਰੇ ਪੂਰੇ ਸਤਗੁਰ ॥ ਬਾਜੇ ਅਨਹਦ ਤੂਰੇ ਸਤਗੁਰ ॥੧॥ ਰਹਾਉ ॥

ਮਹਿਮਾ ਜਾ ਕੀ ਗਹਿਰ ਗੰਭੀਰ ॥ ਹੋਇ ਨਿਹਾਲੁ ਦੇਇ ਜਿਸੁ ਧੀਰ ॥ ਜਾ ਕੇ ਬੰਧਨ ਕਾਟੇ ਰਾਇ ॥ ਸੋ ਨਰੁ ਬਹੁਰਿ

ਨ ਜੋਨੀ ਪਾਇ ॥੨॥ ਜਾ ਕੈ ਅੰਤਰਿ ਪ੍ਰਗਟਿਓ ਆਪ ॥ ਤਾ ਕਉ ਨਾਹੀ ਦੂਖ ਸੰਤਾਪ ॥ ਲਾਲੁ ਰਤਨੁ ਤਿਸੁ ਪਾਲੈ

ਪਰਿਆ ॥ ਸਗਲ ਕੁਟੰਬ ਓਹੁ ਜਨੁ ਲੈ ਤਰਿਆ ॥੩॥ ਨਾ ਕਿਛੁ ਭਰਮੁ ਨ ਦੁਬਿਧਾ ਦੂਜਾ ॥ ਏਕੋ ਏਕੁ ਨਿਰੰਜਨ

ਪੂਜਾ ॥ ਜਤ ਕਤ ਦੇਖਉ ਆਪਿ ਦਇਆਲ ॥ ਕਹੁ ਨਾਨਕ ਪ੍ਰਭ ਮਿਲੇ ਰਸਾਲ ॥੪॥੪॥੧੫॥ ਰਾਮਕਲੀ

ਮਹਲਾ ੫ ॥ ਤਨ ਤੇ ਛੁਟਕੀ ਅਪਨੀ ਧਾਰੀ ॥ ਪ੍ਰਭ ਕੀ ਆਗਿਆ ਲਗੀ ਪਿਆਰੀ ॥ ਜੋ ਕਿਛੁ ਕਰੈ ਸੁ ਮਨਿ

ਮੇਰੈ ਮੀਠਾ ॥ ਤਾ ਇਹੁ ਅਚਰਜੁ ਨੈਨਹੁ ਡੀਠਾ ॥੧॥ ਅਬ ਮੋਹਿ ਜਾਨੀ ਰੇ ਮੇਰੀ ਗਈ ਬਲਾਇ ॥ ਬੁਝਿ ਗਈ

ਤ੍ਰਿਸਨ ਨਿਵਾਰੀ ਮਮਤਾ ਗੁਰਿ ਪੂਰੈ ਲੀਓ ਸਮਝਾਇ ॥੧॥ ਰਹਾਉ ॥ ਕਰਿ ਕਿਰਪਾ ਰਾਖਿਓ ਗੁਰਿ ਸਰਨਾ ॥

ਗੁਰਿ ਪਕਰਾਏ ਹਰਿ ਕੇ ਚਰਨਾ ॥ ਬੀਸ ਬਿਸੁਏ ਜਾ ਮਨ ਠਹਰਾਨੇ ॥ ਗੁਰ ਪਾਰਬ੍ਰਹਮ ਏਕੈ ਹੀ ਜਾਨੇ ॥੨॥ ਜੋ ਜੋ

ਕੀਨੋ ਹਮ ਤਿਸ ਕੇ ਦਾਸ ॥ ਪ੍ਰਭ ਮੇਰੇ ਕੋ ਸਗਲ ਨਿਵਾਸ ॥ ਨਾ ਕੋ ਦੂਤੁ ਨਹੀ ਬੈਰਾਈ ॥ ਗਲਿ ਮਿਲਿ ਚਾਲੇ

ਏਕੈ ਭਾਈ ॥੩॥ ਜਾ ਕਉ ਗੁਰਿ ਹਰਿ ਦੀਏ ਸੂਖਾ ॥ ਤਾ ਕਉ ਬਹੁਰਿ ਨ ਲਾਗਹਿ ਦੂਖਾ ॥ ਆਪੇ ਆਪਿ ਸਰਬ

ਪ੍ਰਤਿਪਾਲ ॥ ਨਾਨਕ ਰਾਤਉ ਰੰਗਿ ਗੋਪਾਲ ॥੪॥੫॥੧੬॥ ਰਾਮਕਲੀ ਮਹਲਾ ੫ ॥ ਮੁਖ ਤੇ ਪੜਤਾ ਟੀਕਾ

ਸਹਿਤ ॥ ਹਿਰਦੈ ਰਾਮੁ ਨਹੀ ਪੂਰਨ ਰਹਤ ॥ ਉਪਦੇਸੁ ਕਰੇ ਕਰਿ ਲੋਕ ਦ੍ਰਿੜਾਵੈ ॥ ਅਪਨਾ ਕਹਿਆ ਆਪਿ ਨ

ਕਮਾਵੈ ॥੧॥ ਪੰਡਿਤ ਬੇਦੁ ਬੀਚਾਰਿ ਪੰਡਿਤ ॥ ਮਨ ਕਾ ਕ੍ਰੋਧੁ ਨਿਵਾਰਿ ਪੰਡਿਤ ॥੧॥ ਰਹਾਉ ॥ ਆਗੈ

ਰਾਖਿਓ ਸਾਲ ਗਿਰਾਮੁ ॥ ਮਨੁ ਕੀਨੋ ਦਹ ਦਿਸ ਬਿਸ੍ਰਾਮੁ ॥ ਤਿਲਕੁ ਚਰਾਵੈ ਪਾਈ ਪਾਇ ॥ ਲੋਕ ਪਚਾਰਾ ਅੰਧੁ

ਕਮਾਇ ॥੨॥ ਖਟੁ ਕਰਮਾ ਅਰੁ ਆਸਣੁ ਧੋਤੀ ॥ ਭਾਗਠਿ ਗ੍ਰਿਹਿ ਪੜੈ ਨਿਤ ਪੋਥੀ ॥ ਮਾਲਾ ਫੇਰੈ ਮੰਗੈ ਬਿਭੂਤ ॥

ਇਹ ਬਿਧਿ ਕੋਇ ਨ ਤਰਿਓ ਮੀਤ ॥੩॥ ਸੋ ਪੰਡਿਤੁ ਗੁਰ ਸਬਦੁ ਕਮਾਇ ॥ ਤ੍ਰੈ ਗੁਣ ਕੀ ਓਸੁ ਉਤਰੀ ਮਾਇ ॥ ਚਤੁਰ

ਬੇਦ ਪੂਰਨ ਹਰਿ ਨਾਇ ॥ ਨਾਨਕ ਤਿਸ ਕੀ ਸਰਣੀ ਪਾਇ ॥੪॥੬॥੧੭॥ ਰਾਮਕਲੀ ਮਹਲਾ ੫ ॥ ਕੋਟਿ ਬਿਘਨ

ਨਹੀ ਆਵਹਿ ਨੇਰਿ ॥ ਅਨਿਕ ਮਾਇਆ ਹੈ ਤਾ ਕੀ ਚੇਰਿ ॥ ਅਨਿਕ ਪਾਪ ਤਾ ਕੇ ਪਾਨੀਹਾਰ ॥ ਜਾ ਕਉ ਮਇਆ ਭਈ

ਕਰਤਾਰ ॥੧॥ ਜਿਸਹਿ ਸਹਾਈ ਹੋਇ ਭਗਵਾਨ ॥ ਅਨਿਕ ਜਤਨ ਉਆ ਕੈ ਸਰੰਜਾਮ ॥੧॥ ਰਹਾਉ ॥ ਕਰਤਾ

ਰਾਖੈ ਕੀਤਾ ਕਉਨੁ ॥ ਕੀਰੀ ਜੀਤੋ ਸਗਲਾ ਭਵਨੁ ॥ ਬੇਅੰਤ ਮਹਿਮਾ ਤਾ ਕੀ ਕੇਤਕ ਬਰਨ ॥ ਬਲਿ ਬਲਿ ਜਾਈਐ

ਤਾ ਕੇ ਚਰਨ ॥੨॥ ਤਿਨ ਹੀ ਕੀਆ ਜਪੁ ਤਪੁ ਧਿਆਨੁ ॥ ਅਨਿਕ ਪ੍ਰਕਾਰ ਕੀਆ ਤਿਨਿ ਦਾਨੁ ॥ ਭਗਤੁ ਸੋਈ ਕਲਿ

ਮਹਿ ਪਰਵਾਨੁ ॥ ਜਾ ਕਉ ਠਾਕੁਰਿ ਦੀਆ ਮਾਨੁ ॥੩॥ ਸਾਧਸੰਗਿ ਮਿਲਿ ਭਏ ਪ੍ਰਗਾਸ ॥ ਸਹਜ ਸੂਖ ਆਸ ਨਿਵਾਸ

॥ ਪੂਰੈ ਸਤਿਗੁਰਿ ਦੀਆ ਬਿਸਾਸ ॥ ਨਾਨਕ ਹੋਏ ਦਾਸਨਿ ਦਾਸ ॥੪॥੭॥੧੮॥ ਰਾਮਕਲੀ ਮਹਲਾ ੫ ॥ ਦੋਸੁ

ਨ ਦੀਜੈ ਕਾਹੂ ਲੋਗ ॥ ਜੋ ਕਮਾਵਨੁ ਸੋਈ ਭੋਗ ॥ ਆਪਨ ਕਰਮ ਆਪੇ ਹੀ ਬੰਧ ॥ ਆਵਨੁ ਜਾਵਨੁ ਮਾਇਆ ਧੰਧ

॥੧॥ ਐਸੀ ਜਾਨੀ ਸੰਤ ਜਨੀ ॥ ਪਰਗਾਸੁ ਭਇਆ ਪੂਰੇ ਗੁਰ ਬਚਨੀ ॥੧॥ ਰਹਾਉ ॥ ਤਨੁ ਧਨੁ ਕਲਤੁ ਮਿਥਿਆ

ਬਿਸਥਾਰ ॥ ਹੈਵਰ ਗੈਵਰ ਚਾਲਨਹਾਰ ॥ ਰਾਜ ਰੰਗ ਰੂਪ ਸਭਿ ਕੂਰ ॥ ਨਾਮ ਬਿਨਾ ਹੋਇ ਜਾਸੀ ਧੂਰ ॥੨॥ ਭਰਮਿ

ਭੂਲੇ ਬਾਦਿ ਅਹੰਕਾਰੀ ॥ ਸੰਗਿ ਨਾਹੀ ਰੇ ਸਗਲ ਪਸਾਰੀ ॥ ਸੋਗ ਹਰਖ ਮਹਿ ਦੇਹ ਬਿਰਧਾਨੀ ॥ ਸਾਕਤ ਇਵ ਹੀ

ਕਰਤ ਬਿਹਾਨੀ ॥੩॥ ਹਰਿ ਕਾ ਨਾਮੁ ਅੰਮ੍ਰਿਤੁ ਕਲਿ ਮਾਹਿ ॥ ਏਹੁ ਨਿਧਾਨਾ ਸਾਧੂ ਪਾਹਿ ॥ ਨਾਨਕ ਗੁਰੁ

ਗੋਵਿਦੁ ਜਿਸੁ ਤੂਠਾ ॥ ਘਟਿ ਘਟਿ ਰਮਈਆ ਤਿਨ ਹੀ ਡੀਠਾ ॥੪॥੮॥੧੯॥ ਰਾਮਕਲੀ ਮਹਲਾ ੫ ॥ ਪੰਚ

ਸਬਦ ਤਹ ਪੂਰਨ ਨਾਦ ॥ ਅਨਹਦ ਬਾਜੇ ਅਚਰਜ ਬਿਸਮਾਦ ॥ ਕੇਲ ਕਰਹਿ ਸੰਤ ਹਰਿ ਲੋਗ ॥ ਪਾਰਬ੍ਰਹਮ

ਪੂਰਨ ਨਿਰਜੋਗ ॥੧॥ ਸੂਖ ਸਹਜ ਆਨੰਦ ਭਵਨ ॥ ਸਾਧਸੰਗਿ ਬੈਸਿ ਗੁਣ ਗਾਵਹਿ ਤਹ ਰੋਗ ਸੋਗ ਨਹੀ

ਜਨਮ ਮਰਨ ॥੧॥ ਰਹਾਉ ॥ ਊਹਾ ਸਿਮਰਹਿ ਕੇਵਲ ਨਾਮੁ ॥ ਬਿਰਲੇ ਪਾਵਹਿ ਓਹੁ ਬਿਸ੍ਰਾਮੁ ॥ ਭੋਜਨੁ ਭਾਉ

ਕੀਰਤਨ ਆਧਾਰੁ ॥ ਨਿਹਚਲ ਆਸਨੁ ਬੇਸੁਮਾਰੁ ॥੨॥ ਡਿਗਿ ਨ ਡੋਲੈ ਕਤਹੂ ਨ ਧਾਵੈ ॥ ਗੁਰ ਪ੍ਰਸਾਦਿ ਕੋ ਇਹੁ

ਮਹਲੁ ਪਾਵੈ ॥ ਭ੍ਰਮ ਭੈ ਮੋਹ ਨ ਮਾਇਆ ਜਾਲ ॥ ਸੁੰਨ ਸਮਾਧਿ ਪ੍ਰਭੂ ਕਿਰਪਾਲ ॥੩॥ ਤਾ ਕਾ ਅੰਤੁ ਨ ਪਾਰਾਵਾਰੁ

॥ ਆਪੇ ਗੁਪਤੁ ਆਪੇ ਪਾਸਾਰੁ ॥ ਜਾ ਕੈ ਅੰਤਰਿ ਹਰਿ ਹਰਿ ਸੁਆਦੁ ॥ ਕਹਨੁ ਨ ਜਾਈ ਨਾਨਕ ਬਿਸਮਾਦੁ

॥੪॥੯॥੨੦॥ ਰਾਮਕਲੀ ਮਹਲਾ ੫ ॥ ਭੇਟਤ ਸੰਗਿ ਪਾਰਬ੍ਰਹਮੁ ਚਿਤਿ ਆਇਆ ॥ ਸੰਗਤਿ ਕਰਤ ਸੰਤੋਖੁ ਮਨਿ

ਪਾਇਆ ॥ ਸੰਤਹ ਚਰਨ ਮਾਥਾ ਮੇਰੋ ਪਉਤ ॥ ਅਨਿਕ ਬਾਰ ਸੰਤਹ ਡੰਡਉਤ ॥੧॥ ਇਹੁ ਮਨੁ ਸੰਤਨ ਕੈ ਬਲਿਹਾਰੀ

॥ ਜਾ ਕੀ ਓਟ ਗਹੀ ਸੁਖੁ ਪਾਇਆ ਰਾਖੇ ਕਿਰਪਾ ਧਾਰੀ ॥੧॥ ਰਹਾਉ ॥ ਸੰਤਹ ਚਰਣ ਧੋਇ ਧੋਇ ਪੀਵਾ ॥ ਸੰਤਹ

ਦਰਸੁ ਪੇਖਿ ਪੇਖਿ ਜੀਵਾ ॥ ਸੰਤਹ ਕੀ ਮੇਰੈ ਮਨਿ ਆਸ ॥ ਸੰਤ ਹਮਾਰੀ ਨਿਰਮਲ ਰਾਸਿ ॥੨॥ ਸੰਤ ਹਮਾਰਾ ਰਾਖਿਆ

ਪੜਦਾ ॥ ਸੰਤ ਪ੍ਰਸਾਦਿ ਮੋਹਿ ਕਬਹੂ ਨ ਕੜਦਾ ॥ ਸੰਤਹ ਸੰਗੁ ਦੀਆ ਕਿਰਪਾਲ ॥ ਸੰਤ ਸਹਾਈ ਭਏ ਦਇਆਲ

॥੩॥ ਸੁਰਤਿ ਮਤਿ ਬੁਧਿ ਪਰਗਾਸੁ ॥ ਗਹਿਰ ਗੰਭੀਰ ਅਪਾਰ ਗੁਣਤਾਸੁ ॥ ਜੀਅ ਜੰਤ ਸਗਲੇ ਪ੍ਰਤਿਪਾਲ ॥

ਨਾਨਕ ਸੰਤਹ ਦੇਖਿ ਨਿਹਾਲ ॥੪॥੧੦॥੨੧॥ ਰਾਮਕਲੀ ਮਹਲਾ ੫ ॥ ਤੇਰੈ ਕਾਜਿ ਨ ਗ੍ਰਿਹੁ ਰਾਜੁ ਮਾਲੁ ॥ ਤੇਰੈ

ਕਾਜਿ ਨ ਬਿਖੈ ਜੰਜਾਲੁ ॥ ਇਸਟ ਮੀਤ ਜਾਣੁ ਸਭ ਛਲੈ ॥ ਹਰਿ ਹਰਿ ਨਾਮੁ ਸੰਗਿ ਤੇਰੈ ਚਲੈ ॥੧॥ ਰਾਮ ਨਾਮ

ਗੁਣ ਗਾਇ ਲੇ ਮੀਤਾ ਹਰਿ ਸਿਮਰਤ ਤੇਰੀ ਲਾਜ ਰਹੈ ॥ ਹਰਿ ਸਿਮਰਤ ਜਮੁ ਕਛੁ ਨ ਕਹੈ ॥੧॥ ਰਹਾਉ ॥ ਬਿਨੁ

ਹਰਿ ਸਗਲ ਨਿਰਾਰਥ ਕਾਮ ॥ ਸੁਇਨਾ ਰੁਪਾ ਮਾਟੀ ਦਾਮ ॥ ਗੁਰ ਕਾ ਸਬਦੁ ਜਾਪਿ ਮਨ ਸੁਖਾ ॥ ਈਹਾ ਊਹਾ ਤੇਰੋ

ਊਜਲ ਮੁਖਾ ॥੨॥ ਕਰਿ ਕਰਿ ਥਾਕੇ ਵਡੇ ਵਡੇਰੇ ॥ ਕਿਨ ਹੀ ਨ ਕੀਏ ਕਾਜ ਮਾਇਆ ਪੂਰੇ ॥ ਹਰਿ ਹਰਿ ਨਾਮੁ ਜਪੈ

ਜਨੁ ਕੋਇ ॥ ਤਾ ਕੀ ਆਸਾ ਪੂਰਨ ਹੋਇ ॥੩॥ ਹਰਿ ਭਗਤਨ ਕੋ ਨਾਮੁ ਅਧਾਰੁ ॥ ਸੰਤੀ ਜੀਤਾ ਜਨਮੁ ਅਪਾਰੁ ॥

ਹਰਿ ਸੰਤੁ ਕਰੇ ਸੋਈ ਪਰਵਾਣੁ ॥ ਨਾਨਕ ਦਾਸੁ ਤਾ ਕੈ ਕੁਰਬਾਣੁ ॥੪॥੧੧॥੨੨॥ ਰਾਮਕਲੀ ਮਹਲਾ ੫ ॥

ਸਿੰਚਹਿ ਦਰਬੁ ਦੇਹਿ ਦੁਖੁ ਲੋਗ ॥ ਤੇਰੈ ਕਾਜਿ ਨ ਅਵਰਾ ਜੋਗ ॥ ਕਰਿ ਅਹੰਕਾਰੁ ਹੋਇ ਵਰਤਹਿ ਅੰਧ ॥ ਜਮ ਕੀ

ਜੇਵੜੀ ਤੂ ਆਗੈ ਬੰਧ ॥੧॥ ਛਾਡਿ ਵਿਡਾਣੀ ਤਾਤਿ ਮੂੜੇ ॥ ਈਹਾ ਬਸਨਾ ਰਾਤਿ ਮੂੜੇ ॥ ਮਾਇਆ ਕੇ ਮਾਤੇ ਤੈ ਉਠਿ

ਚਲਨਾ ॥ ਰਾਚਿ ਰਹਿਓ ਤੂ ਸੰਗਿ ਸੁਪਨਾ ॥੧॥ ਰਹਾਉ ॥ ਬਾਲ ਬਿਵਸਥਾ ਬਾਰਿਕੁ ਅੰਧ ॥ ਭਰਿ ਜੋਬਨਿ ਲਾਗਾ

ਦੁਰਗੰਧ ॥ ਤ੍ਰਿਤੀਅ ਬਿਵਸਥਾ ਸਿੰਚੇ ਮਾਇ ॥ ਬਿਰਧਿ ਭਇਆ ਛੋਡਿ ਚਲਿਓ ਪਛੁਤਾਇ ॥੨॥ ਚਿਰੰਕਾਲ

ਪਾਈ ਦ੍ਰੁਲਭ ਦੇਹ ॥ ਨਾਮ ਬਿਹੂਣੀ ਹੋਈ ਖੇਹ ॥ ਪਸੂ ਪਰੇਤ ਮੁਗਧ ਤੇ ਬੁਰੀ ॥ ਤਿਸਹਿ ਨ ਬੂਝੈ ਜਿਨਿ ਏਹ ਸਿਰੀ

॥੩॥ ਸੁਣਿ ਕਰਤਾਰ ਗੋਵਿੰਦ ਗੋਪਾਲ ॥ ਦੀਨ ਦਇਆਲ ਸਦਾ ਕਿਰਪਾਲ ॥ ਤੁਮਹਿ ਛਡਾਵਹੁ ਛੁਟਕਹਿ ਬੰਧ

॥ ਬਖਸਿ ਮਿਲਾਵਹੁ ਨਾਨਕ ਜਗ ਅੰਧ ॥੪॥੧੨॥੨੩॥ ਰਾਮਕਲੀ ਮਹਲਾ ੫ ॥ ਕਰਿ ਸੰਜੋਗੁ ਬਨਾਈ ਕਾਛਿ ॥

ਤਿਸੁ ਸੰਗਿ ਰਹਿਓ ਇਆਨਾ ਰਾਚਿ ॥ ਪ੍ਰਤਿਪਾਰੈ ਨਿਤ ਸਾਰਿ ਸਮਾਰੈ ॥ ਅੰਤ ਕੀ ਬਾਰ ਊਠਿ ਸਿਧਾਰੈ ॥੧॥

ਨਾਮ ਬਿਨਾ ਸਭੁ ਝੂਠੁ ਪਰਾਨੀ ॥ ਗੋਵਿਦ ਭਜਨ ਬਿਨੁ ਅਵਰ ਸੰਗਿ ਰਾਤੇ ਤੇ ਸਭਿ ਮਾਇਆ ਮੂਠੁ ਪਰਾਨੀ ॥੧॥

ਰਹਾਉ ॥ ਤੀਰਥ ਨਾਇ ਨ ਉਤਰਸਿ ਮੈਲੁ ॥ ਕਰਮ ਧਰਮ ਸਭਿ ਹਉਮੈ ਫੈਲੁ ॥ ਲੋਕ ਪਚਾਰੈ ਗਤਿ ਨਹੀ ਹੋਇ ॥

ਨਾਮ ਬਿਹੂਣੇ ਚਲਸਹਿ ਰੋਇ ॥੨॥ ਬਿਨੁ ਹਰਿ ਨਾਮ ਨ ਟੂਟਸਿ ਪਟਲ ॥ ਸੋਧੇ ਸਾਸਤ੍ਰ ਸਿਮ੍ਰਿਤਿ ਸਗਲ ॥ ਸੋ

ਨਾਮੁ ਜਪੈ ਜਿਸੁ ਆਪਿ ਜਪਾਏ ॥ ਸਗਲ ਫਲਾ ਸੇ ਸੂਖਿ ਸਮਾਏ ॥੩॥ ਰਾਖਨਹਾਰੇ ਰਾਖਹੁ ਆਪਿ ॥ ਸਗਲ

ਸੁਖਾ ਪ੍ਰਭ ਤੁਮਰੈ ਹਾਥਿ ॥ ਜਿਤੁ ਲਾਵਹਿ ਤਿਤੁ ਲਾਗਹ ਸੁਆਮੀ ॥ ਨਾਨਕ ਸਾਹਿਬੁ ਅੰਤਰਜਾਮੀ ॥੪॥੧੩॥੨੪॥

ਰਾਮਕਲੀ ਮਹਲਾ ੫ ॥ ਜੋ ਕਿਛੁ ਕਰੈ ਸੋਈ ਸੁਖੁ ਜਾਨਾ ॥ ਮਨੁ ਅਸਮਝੁ ਸਾਧਸੰਗਿ ਪਤੀਆਨਾ ॥ ਡੋਲਨ ਤੇ ਚੂਕਾ

ਠਹਰਾਇਆ ॥ ਸਤਿ ਮਾਹਿ ਲੇ ਸਤਿ ਸਮਾਇਆ ॥੧॥ ਦੂਖੁ ਗਇਆ ਸਭੁ ਰੋਗੁ ਗਇਆ ॥ ਪ੍ਰਭ ਕੀ ਆਗਿਆ

ਮਨ ਮਹਿ ਮਾਨੀ ਮਹਾ ਪੁਰਖ ਕਾ ਸੰਗੁ ਭਇਆ ॥੧॥ ਰਹਾਉ ॥ ਸਗਲ ਪਵਿਤ੍ਰ ਸਰਬ ਨਿਰਮਲਾ ॥ ਜੋ ਵਰਤਾਏ

ਸੋਈ ਭਲਾ ॥ ਜਹ ਰਾਖੈ ਸੋਈ ਮੁਕਤਿ ਥਾਨੁ ॥ ਜੋ ਜਪਾਏ ਸੋਈ ਨਾਮੁ ॥੨॥ ਅਠਸਠਿ ਤੀਰਥ ਜਹ ਸਾਧ ਪਗ

ਧਰਹਿ ॥ ਤਹ ਬੈਕੁੰਠੁ ਜਹ ਨਾਮੁ ਉਚਰਹਿ ॥ ਸਰਬ ਅਨੰਦ ਜਬ ਦਰਸਨੁ ਪਾਈਐ ॥ ਰਾਮ ਗੁਣਾ ਨਿਤ ਨਿਤ

ਹਰਿ ਗਾਈਐ ॥੩॥ ਆਪੇ ਘਟਿ ਘਟਿ ਰਹਿਆ ਬਿਆਪਿ ॥ ਦਇਆਲ ਪੁਰਖ ਪਰਗਟ ਪਰਤਾਪ ॥ ਕਪਟ

ਖੁਲਾਨੇ ਭ੍ਰਮ ਨਾਠੇ ਦੂਰੇ ॥ ਨਾਨਕ ਕਉ ਗੁਰ ਭੇਟੇ ਪੂਰੇ ॥੪॥੧੪॥੨੫॥ ਰਾਮਕਲੀ ਮਹਲਾ ੫ ॥ ਕੋਟਿ ਜਾਪ

ਤਾਪ ਬਿਸ੍ਰਾਮ ॥ ਰਿਧਿ ਬੁਧਿ ਸਿਧਿ ਸੁਰ ਗਿਆਨ ॥ ਅਨਿਕ ਰੂਪ ਰੰਗ ਭੋਗ ਰਸੈ ॥ ਗੁਰਮੁਖਿ ਨਾਮੁ ਨਿਮਖ ਰਿਦੈ

ਵਸੈ ॥੧॥ ਹਰਿ ਕੇ ਨਾਮ ਕੀ ਵਡਿਆਈ ॥ ਕੀਮਤਿ ਕਹਣੁ ਨ ਜਾਈ ॥੧॥ ਰਹਾਉ ॥ ਸੂਰਬੀਰ ਧੀਰਜ

ਮਤਿ ਪੂਰਾ ॥ ਸਹਜ ਸਮਾਧਿ ਧੁਨਿ ਗਹਿਰ ਗੰਭੀਰਾ ॥ ਸਦਾ ਮੁਕਤੁ ਤਾ ਕੇ ਪੂਰੇ ਕਾਮ ॥ ਜਾ ਕੈ ਰਿਦੈ ਵਸੈ ਹਰਿ ਨਾਮ

॥੨॥ ਸਗਲ ਸੂਖ ਆਨੰਦ ਅਰੋਗ ॥ ਸਮਦਰਸੀ ਪੂਰਨ ਨਿਰਜੋਗ ॥ ਆਇ ਨ ਜਾਇ ਡੋਲੈ ਕਤ ਨਾਹੀ ॥ ਜਾ ਕੈ

ਨਾਮੁ ਬਸੈ ਮਨ ਮਾਹੀ ॥੩॥ ਦੀਨ ਦਇਆਲ ਗੁੋਪਾਲ ਗੋਵਿੰਦ ॥ ਗੁਰਮੁਖਿ ਜਪੀਐ ਉਤਰੈ ਚਿੰਦ ॥ ਨਾਨਕ ਕਉ

ਗੁਰਿ ਦੀਆ ਨਾਮੁ ॥ ਸੰਤਨ ਕੀ ਟਹਲ ਸੰਤ ਕਾ ਕਾਮੁ ॥੪॥੧੫॥੨੬॥ ਰਾਮਕਲੀ ਮਹਲਾ ੫ ॥ ਬੀਜ ਮੰਤ੍ਰੁ ਹਰਿ

ਕੀਰਤਨੁ ਗਾਉ ॥ ਆਗੈ ਮਿਲੀ ਨਿਥਾਵੇ ਥਾਉ ॥ ਗੁਰ ਪੂਰੇ ਕੀ ਚਰਣੀ ਲਾਗੁ ॥ ਜਨਮ ਜਨਮ ਕਾ ਸੋਇਆ ਜਾਗੁ

॥੧॥ ਹਰਿ ਹਰਿ ਜਾਪੁ ਜਪਲਾ ॥ ਗੁਰ ਕਿਰਪਾ ਤੇ ਹਿਰਦੈ ਵਾਸੈ ਭਉਜਲੁ ਪਾਰਿ ਪਰਲਾ ॥੧॥ ਰਹਾਉ ॥ ਨਾਮੁ

ਨਿਧਾਨੁ ਧਿਆਇ ਮਨ ਅਟਲ ॥ ਤਾ ਛੂਟਹਿ ਮਾਇਆ ਕੇ ਪਟਲ ॥ ਗੁਰ ਕਾ ਸਬਦੁ ਅੰਮ੍ਰਿਤ ਰਸੁ ਪੀਉ ॥ ਤਾ

ਤੇਰਾ ਹੋਇ ਨਿਰਮਲ ਜੀਉ ॥੨॥ ਸੋਧਤ ਸੋਧਤ ਸੋਧਿ ਬੀਚਾਰਾ ॥ ਬਿਨੁ ਹਰਿ ਭਗਤਿ ਨਹੀ ਛੁਟਕਾਰਾ ॥ ਸੋ ਹਰਿ

ਭਜਨੁ ਸਾਧ ਕੈ ਸੰਗਿ ॥ ਮਨੁ ਤਨੁ ਰਾਪੈ ਹਰਿ ਕੈ ਰੰਗਿ ॥੩॥ ਛੋਡਿ ਸਿਆਣਪ ਬਹੁ ਚਤੁਰਾਈ ॥ ਮਨ ਬਿਨੁ ਹਰਿ

ਨਾਵੈ ਜਾਇ ਨ ਕਾਈ ॥ ਦਇਆ ਧਾਰੀ ਗੋਵਿਦ ਗੁੋਸਾਈ ॥ ਹਰਿ ਹਰਿ ਨਾਨਕ ਟੇਕ ਟਿਕਾਈ ॥੪॥੧੬॥੨੭॥

ਰਾਮਕਲੀ ਮਹਲਾ ੫ ॥ ਸੰਤ ਕੈ ਸੰਗਿ ਰਾਮ ਰੰਗ ਕੇਲ ॥ ਆਗੈ ਜਮ ਸਿਉ ਹੋਇ ਨ ਮੇਲ ॥ ਅਹੰਬੁਧਿ ਕਾ ਭਇਆ

ਬਿਨਾਸ ॥ ਦੁਰਮਤਿ ਹੋਈ ਸਗਲੀ ਨਾਸ ॥੧॥ ਰਾਮ ਨਾਮ ਗੁਣ ਗਾਇ ਪੰਡਿਤ ॥ ਕਰਮ ਕਾਂਡ ਅਹੰਕਾਰੁ ਨ

ਕਾਜੈ ਕੁਸਲ ਸੇਤੀ ਘਰਿ ਜਾਹਿ ਪੰਡਿਤ ॥੧॥ ਰਹਾਉ ॥ ਹਰਿ ਕਾ ਜਸੁ ਨਿਧਿ ਲੀਆ ਲਾਭ ॥ ਪੂਰਨ ਭਏ ਮਨੋਰਥ

ਸਾਭ ॥ ਦੁਖੁ ਨਾਠਾ ਸੁਖੁ ਘਰ ਮਹਿ ਆਇਆ ॥ ਸੰਤ ਪ੍ਰਸਾਦਿ ਕਮਲੁ ਬਿਗਸਾਇਆ ॥੨॥ ਨਾਮ ਰਤਨੁ ਜਿਨਿ

ਪਾਇਆ ਦਾਨੁ ॥ ਤਿਸੁ ਜਨ ਹੋਏ ਸਗਲ ਨਿਧਾਨ ॥ ਸੰਤੋਖੁ ਆਇਆ ਮਨਿ ਪੂਰਾ ਪਾਇ ॥ ਫਿਰਿ ਫਿਰਿ ਮਾਗਨ

ਕਾਹੇ ਜਾਇ ॥੩॥ ਹਰਿ ਕੀ ਕਥਾ ਸੁਨਤ ਪਵਿਤ ॥ ਜਿਹਵਾ ਬਕਤ ਪਾਈ ਗਤਿ ਮਤਿ ॥ ਸੋ ਪਰਵਾਣੁ ਜਿਸੁ ਰਿਦੈ

ਵਸਾਈ ॥ ਨਾਨਕ ਤੇ ਜਨ ਊਤਮ ਭਾਈ ॥੪॥੧੭॥੨੮॥ ਰਾਮਕਲੀ ਮਹਲਾ ੫ ॥ ਗਹੁ ਕਰਿ ਪਕਰੀ ਨ ਆਈ

ਹਾਥਿ ॥ ਪ੍ਰੀਤਿ ਕਰੀ ਚਾਲੀ ਨਹੀ ਸਾਥਿ ॥ ਕਹੁ ਨਾਨਕ ਜਉ ਤਿਆਗਿ ਦਈ ॥ ਤਬ ਓਹ ਚਰਣੀ ਆਇ ਪਈ

॥੧॥ ਸੁਣਿ ਸੰਤਹੁ ਨਿਰਮਲ ਬੀਚਾਰ ॥ ਰਾਮ ਨਾਮ ਬਿਨੁ ਗਤਿ ਨਹੀ ਕਾਈ ਗੁਰੁ ਪੂਰਾ ਭੇਟਤ ਉਧਾਰ ॥੧॥

ਰਹਾਉ ॥ ਜਬ ਉਸ ਕਉ ਕੋਈ ਦੇਵੈ ਮਾਨੁ ॥ ਤਬ ਆਪਸ ਊਪਰਿ ਰਖੈ ਗੁਮਾਨੁ ॥ ਜਬ ਉਸ ਕਉ ਕੋਈ ਮਨਿ

ਪਰਹਰੈ ॥ ਤਬ ਓਹ ਸੇਵਕਿ ਸੇਵਾ ਕਰੈ ॥੨॥ ਮੁਖਿ ਬੇਰਾਵੈ ਅੰਤਿ ਠਗਾਵੈ ॥ ਇਕਤੁ ਠਉਰ ਓਹ ਕਹੀ ਨ ਸਮਾਵੈ ॥

ਉਨਿ ਮੋਹੇ ਬਹੁਤੇ ਬ੍ਰਹਮੰਡ ॥ ਰਾਮ ਜਨੀ ਕੀਨੀ ਖੰਡ ਖੰਡ ॥੩॥ ਜੋ ਮਾਗੈ ਸੋ ਭੂਖਾ ਰਹੈ ॥ ਇਸੁ ਸੰਗਿ ਰਾਚੈ ਸੁ ਕਛੂ

ਨ ਲਹੈ ॥ ਇਸਹਿ ਤਿਆਗਿ ਸਤਸੰਗਤਿ ਕਰੈ ॥ ਵਡਭਾਗੀ ਨਾਨਕ ਓਹੁ ਤਰੈ ॥੪॥੧੮॥੨੯॥ ਰਾਮਕਲੀ

ਮਹਲਾ ੫ ॥ ਆਤਮ ਰਾਮੁ ਸਰਬ ਮਹਿ ਪੇਖੁ ॥ ਪੂਰਨ ਪੂਰਿ ਰਹਿਆ ਪ੍ਰਭ ਏਕੁ ॥ ਰਤਨੁ ਅਮੋਲੁ ਰਿਦੇ ਮਹਿ ਜਾਨੁ ॥

ਅਪਨੀ ਵਸਤੁ ਤੂ ਆਪਿ ਪਛਾਨੁ ॥੧॥ ਪੀ ਅੰਮ੍ਰਿਤੁ ਸੰਤਨ ਪਰਸਾਦਿ ॥ ਵਡੇ ਭਾਗ ਹੋਵਹਿ ਤਉ ਪਾਈਐ ਬਿਨੁ

ਜਿਹਵਾ ਕਿਆ ਜਾਣੈ ਸੁਆਦੁ ॥੧॥ ਰਹਾਉ ॥ ਅਠ ਦਸ ਬੇਦ ਸੁਨੇ ਕਹ ਡੋਰਾ ॥ ਕੋਟਿ ਪ੍ਰਗਾਸ ਨ ਦਿਸੈ ਅੰਧੇਰਾ

॥ ਪਸੂ ਪਰੀਤਿ ਘਾਸ ਸੰਗਿ ਰਚੈ ॥ ਜਿਸੁ ਨਹੀ ਬੁਝਾਵੈ ਸੋ ਕਿਤੁ ਬਿਧਿ ਬੁਝੈ ॥੨॥ ਜਾਨਣਹਾਰੁ ਰਹਿਆ ਪ੍ਰਭੁ

ਜਾਨਿ ॥ ਓਤਿ ਪੋਤਿ ਭਗਤਨ ਸੰਗਾਨਿ ॥ ਬਿਗਸਿ ਬਿਗਸਿ ਅਪੁਨਾ ਪ੍ਰਭੁ ਗਾਵਹਿ ॥ ਨਾਨਕ ਤਿਨ ਜਮ ਨੇੜਿ ਨ

ਆਵਹਿ ॥੩॥੧੯॥੩੦॥ ਰਾਮਕਲੀ ਮਹਲਾ ੫ ॥ ਦੀਨੋ ਨਾਮੁ ਕੀਓ ਪਵਿਤੁ ॥ ਹਰਿ ਧਨੁ ਰਾਸਿ ਨਿਰਾਸ ਇਹ

ਬਿਤੁ ॥ ਕਾਟੀ ਬੰਧਿ ਹਰਿ ਸੇਵਾ ਲਾਏ ॥ ਹਰਿ ਹਰਿ ਭਗਤਿ ਰਾਮ ਗੁਣ ਗਾਏ ॥੧॥ ਬਾਜੇ ਅਨਹਦ ਬਾਜਾ ॥

ਰਸਕਿ ਰਸਕਿ ਗੁਣ ਗਾਵਹਿ ਹਰਿ ਜਨ ਅਪਨੈ ਗੁਰਦੇਵਿ ਨਿਵਾਜਾ ॥੧॥ ਰਹਾਉ ॥ ਆਇ ਬਨਿਓ ਪੂਰਬਲਾ

ਭਾਗੁ ॥ ਜਨਮ ਜਨਮ ਕਾ ਸੋਇਆ ਜਾਗੁ ॥ ਗਈ ਗਿਲਾਨਿ ਸਾਧ ਕੈ ਸੰਗਿ ॥ ਮਨੁ ਤਨੁ ਰਾਤੋ ਹਰਿ ਕੈ ਰੰਗਿ ॥੨॥

ਰਾਖੇ ਰਾਖਨਹਾਰ ਦਇਆਲ ॥ ਨਾ ਕਿਛੁ ਸੇਵਾ ਨਾ ਕਿਛੁ ਘਾਲ ॥ ਕਰਿ ਕਿਰਪਾ ਪ੍ਰਭਿ ਕੀਨੀ ਦਇਆ ॥ ਬੂਡਤ

ਦੁਖ ਮਹਿ ਕਾਢਿ ਲਇਆ ॥੩॥ ਸੁਣਿ ਸੁਣਿ ਉਪਜਿਓ ਮਨ ਮਹਿ ਚਾਉ ॥ ਆਠ ਪਹਰ ਹਰਿ ਕੇ ਗੁਣ ਗਾਉ ॥

ਗਾਵਤ ਗਾਵਤ ਪਰਮ ਗਤਿ ਪਾਈ ॥ ਗੁਰ ਪ੍ਰਸਾਦਿ ਨਾਨਕ ਲਿਵ ਲਾਈ ॥੪॥੨੦॥੩੧॥ ਰਾਮਕਲੀ ਮਹਲਾ ੫

॥ ਕਉਡੀ ਬਦਲੈ ਤਿਆਗੈ ਰਤਨੁ ॥ ਛੋਡਿ ਜਾਇ ਤਾਹੂ ਕਾ ਜਤਨੁ ॥ ਸੋ ਸੰਚੈ ਜੋ ਹੋਛੀ ਬਾਤ ॥ ਮਾਇਆ ਮੋਹਿਆ

ਟੇਢਉ ਜਾਤ ॥੧॥ ਅਭਾਗੇ ਤੈ ਲਾਜ ਨਾਹੀ ॥ ਸੁਖ ਸਾਗਰ ਪੂਰਨ ਪਰਮੇਸਰੁ ਹਰਿ ਨ ਚੇਤਿਓ ਮਨ ਮਾਹੀ ॥੧॥

ਰਹਾਉ ॥ ਅੰਮ੍ਰਿਤੁ ਕਉਰਾ ਬਿਖਿਆ ਮੀਠੀ ॥ ਸਾਕਤ ਕੀ ਬਿਧਿ ਨੈਨਹੁ ਡੀਠੀ ॥ ਕੂੜਿ ਕਪਟਿ ਅਹੰਕਾਰਿ

ਰੀਝਾਨਾ ॥ ਨਾਮੁ ਸੁਨਤ ਜਨੁ ਬਿਛੂਅ ਡਸਾਨਾ ॥੨॥ ਮਾਇਆ ਕਾਰਣਿ ਸਦ ਹੀ ਝੂਰੈ ॥ ਮਨਿ ਮੁਖਿ ਕਬਹਿ ਨ

ਉਸਤਤਿ ਕਰੈ ॥ ਨਿਰਭਉ ਨਿਰੰਕਾਰ ਦਾਤਾਰੁ ॥ ਤਿਸੁ ਸਿਉ ਪ੍ਰੀਤਿ ਨ ਕਰੈ ਗਵਾਰੁ ॥੩॥ ਸਭ ਸਾਹਾ ਸਿਰਿ

ਸਾਚਾ ਸਾਹੁ ॥ ਵੇਮੁਹਤਾਜੁ ਪੂਰਾ ਪਾਤਿਸਾਹੁ ॥ ਮੋਹ ਮਗਨ ਲਪਟਿਓ ਭ੍ਰਮ ਗਿਰਹ ॥ ਨਾਨਕ ਤਰੀਐ ਤੇਰੀ ਮਿਹਰ

॥੪॥੨੧॥੩੨॥ ਰਾਮਕਲੀ ਮਹਲਾ ੫ ॥ ਰੈਣਿ ਦਿਨਸੁ ਜਪਉ ਹਰਿ ਨਾਉ ॥ ਆਗੈ ਦਰਗਹ ਪਾਵਉ ਥਾਉ ॥ ਸਦਾ

ਅਨੰਦੁ ਨ ਹੋਵੀ ਸੋਗੁ ॥ ਕਬਹੂ ਨ ਬਿਆਪੈ ਹਉਮੈ ਰੋਗੁ ॥੧॥ ਖੋਜਹੁ ਸੰਤਹੁ ਹਰਿ ਬ੍ਰਹਮ ਗਿਆਨੀ ॥ ਬਿਸਮਨ

ਬਿਸਮ ਭਏ ਬਿਸਮਾਦਾ ਪਰਮ ਗਤਿ ਪਾਵਹਿ ਹਰਿ ਸਿਮਰਿ ਪਰਾਨੀ ॥੧॥ ਰਹਾਉ ॥ ਗਨਿ ਮਿਨਿ ਦੇਖਹੁ ਸਗਲ

ਬੀਚਾਰਿ ॥ ਨਾਮ ਬਿਨਾ ਕੋ ਸਕੈ ਨ ਤਾਰਿ ॥ ਸਗਲ ਉਪਾਵ ਨ ਚਾਲਹਿ ਸੰਗਿ ॥ ਭਵਜਲੁ ਤਰੀਐ ਪ੍ਰਭ ਕੈ ਰੰਗਿ

॥੨॥ ਦੇਹੀ ਧੋਇ ਨ ਉਤਰੈ ਮੈਲੁ ॥ ਹਉਮੈ ਬਿਆਪੈ ਦੁਬਿਧਾ ਫੈਲੁ ॥ ਹਰਿ ਹਰਿ ਅਉਖਧੁ ਜੋ ਜਨੁ ਖਾਇ ॥ ਤਾ ਕਾ

ਰੋਗੁ ਸਗਲ ਮਿਟਿ ਜਾਇ ॥੩॥ ਕਰਿ ਕਿਰਪਾ ਪਾਰਬ੍ਰਹਮ ਦਇਆਲ ॥ ਮਨ ਤੇ ਕਬਹੁ ਨ ਬਿਸਰੁ ਗੁੋਪਾਲ ॥ ਤੇਰੇ

ਦਾਸ ਕੀ ਹੋਵਾ ਧੂਰਿ ॥ ਨਾਨਕ ਕੀ ਪ੍ਰਭ ਸਰਧਾ ਪੂਰਿ ॥੪॥੨੨॥੩੩॥ ਰਾਮਕਲੀ ਮਹਲਾ ੫ ॥ ਤੇਰੀ ਸਰਣਿ ਪੂਰੇ

ਗੁਰਦੇਵ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਸਮਰਥੁ ਪੂਰਨ ਪਾਰਬ੍ਰਹਮੁ ॥ ਸੋ ਧਿਆਏ ਪੂਰਾ ਜਿਸੁ ਕਰਮੁ ॥੧॥

ਤਰਣ ਤਾਰਣ ਪ੍ਰਭ ਤੇਰੋ ਨਾਉ ॥ ਏਕਾ ਸਰਣਿ ਗਹੀ ਮਨ ਮੇਰੈ ਤੁਧੁ ਬਿਨੁ ਦੂਜਾ ਨਾਹੀ ਠਾਉ ॥੧॥ ਰਹਾਉ ॥ ਜਪਿ

ਜਪਿ ਜੀਵਾ ਤੇਰਾ ਨਾਉ ॥ ਆਗੈ ਦਰਗਹ ਪਾਵਉ ਠਾਉ ॥ ਦੂਖੁ ਅੰਧੇਰਾ ਮਨ ਤੇ ਜਾਇ ॥ ਦੁਰਮਤਿ ਬਿਨਸੈ ਰਾਚੈ

ਹਰਿ ਨਾਇ ॥੨॥ ਚਰਨ ਕਮਲ ਸਿਉ ਲਾਗੀ ਪ੍ਰੀਤਿ ॥ ਗੁਰ ਪੂਰੇ ਕੀ ਨਿਰਮਲ ਰੀਤਿ ॥ ਭਉ ਭਾਗਾ ਨਿਰਭਉ

ਮਨਿ ਬਸੈ ॥ ਅੰਮ੍ਰਿਤ ਨਾਮੁ ਰਸਨਾ ਨਿਤ ਜਪੈ ॥੩॥ ਕੋਟਿ ਜਨਮ ਕੇ ਕਾਟੇ ਫਾਹੇ ॥ ਪਾਇਆ ਲਾਭੁ ਸਚਾ ਧਨੁ ਲਾਹੇ

॥ ਤੋਟਿ ਨ ਆਵੈ ਅਖੁਟ ਭੰਡਾਰ ॥ ਨਾਨਕ ਭਗਤ ਸੋਹਹਿ ਹਰਿ ਦੁਆਰ ॥੪॥੨੩॥੩੪॥ ਰਾਮਕਲੀ ਮਹਲਾ ੫ ॥

ਰਤਨ ਜਵੇਹਰ ਨਾਮ ॥ ਸਤੁ ਸੰਤੋਖੁ ਗਿਆਨ ॥ ਸੂਖ ਸਹਜ ਦਇਆ ਕਾ ਪੋਤਾ ॥ ਹਰਿ ਭਗਤਾ ਹਵਾਲੈ ਹੋਤਾ

॥੧॥ ਮੇਰੇ ਰਾਮ ਕੋ ਭੰਡਾਰੁ ॥ ਖਾਤ ਖਰਚਿ ਕਛੁ ਤੋਟਿ ਨ ਆਵੈ ਅੰਤੁ ਨਹੀ ਹਰਿ ਪਾਰਾਵਾਰੁ ॥੧॥ ਰਹਾਉ ॥

ਕੀਰਤਨੁ ਨਿਰਮੋਲਕ ਹੀਰਾ ॥ ਆਨੰਦ ਗੁਣੀ ਗਹੀਰਾ ॥ ਅਨਹਦ ਬਾਣੀ ਪੂੰਜੀ ॥ ਸੰਤਨ ਹਥਿ ਰਾਖੀ ਕੂੰਜੀ

॥੨॥ ਸੁੰਨ ਸਮਾਧਿ ਗੁਫਾ ਤਹ ਆਸਨੁ ॥ ਕੇਵਲ ਬ੍ਰਹਮ ਪੂਰਨ ਤਹ ਬਾਸਨੁ ॥ ਭਗਤ ਸੰਗਿ ਪ੍ਰਭੁ ਗੋਸਟਿ ਕਰਤ

॥ ਤਹ ਹਰਖ ਨ ਸੋਗ ਨ ਜਨਮ ਨ ਮਰਤ ॥੩॥ ਕਰਿ ਕਿਰਪਾ ਜਿਸੁ ਆਪਿ ਦਿਵਾਇਆ ॥ ਸਾਧਸੰਗਿ ਤਿਨਿ

ਹਰਿ ਧਨੁ ਪਾਇਆ ॥ ਦਇਆਲ ਪੁਰਖ ਨਾਨਕ ਅਰਦਾਸਿ ॥ ਹਰਿ ਮੇਰੀ ਵਰਤਣਿ ਹਰਿ ਮੇਰੀ ਰਾਸਿ

॥੪॥੨੪॥੩੫॥ ਰਾਮਕਲੀ ਮਹਲਾ ੫ ॥ ਮਹਿਮਾ ਨ ਜਾਨਹਿ ਬੇਦ ॥ ਬ੍ਰਹਮੇ ਨਹੀ ਜਾਨਹਿ ਭੇਦ ॥ ਅਵਤਾਰ ਨ

ਜਾਨਹਿ ਅੰਤੁ ॥ ਪਰਮੇਸਰੁ ਪਾਰਬ੍ਰਹਮ ਬੇਅੰਤੁ ॥੧॥ ਅਪਨੀ ਗਤਿ ਆਪਿ ਜਾਨੈ ॥ ਸੁਣਿ ਸੁਣਿ ਅਵਰ ਵਖਾਨੈ ॥੧॥

ਰਹਾਉ ॥ ਸੰਕਰਾ ਨਹੀ ਜਾਨਹਿ ਭੇਵ ॥ ਖੋਜਤ ਹਾਰੇ ਦੇਵ ॥ ਦੇਵੀਆ ਨਹੀ ਜਾਨੈ ਮਰਮ ॥ ਸਭ ਊਪਰਿ ਅਲਖ

ਪਾਰਬ੍ਰਹਮ ॥੨॥ ਅਪਨੈ ਰੰਗਿ ਕਰਤਾ ਕੇਲ ॥ ਆਪਿ ਬਿਛੋਰੈ ਆਪੇ ਮੇਲ ॥ ਇਕਿ ਭਰਮੇ ਇਕਿ ਭਗਤੀ ਲਾਏ ॥

ਅਪਣਾ ਕੀਆ ਆਪਿ ਜਣਾਏ ॥੩॥ ਸੰਤਨ ਕੀ ਸੁਣਿ ਸਾਚੀ ਸਾਖੀ ॥ ਸੋ ਬੋਲਹਿ ਜੋ ਪੇਖਹਿ ਆਖੀ ॥ ਨਹੀ ਲੇਪੁ

ਤਿਸੁ ਪੁੰਨਿ ਨ ਪਾਪਿ ॥ ਨਾਨਕ ਕਾ ਪ੍ਰਭੁ ਆਪੇ ਆਪਿ ॥੪॥੨੫॥੩੬॥ ਰਾਮਕਲੀ ਮਹਲਾ ੫ ॥ ਕਿਛਹੂ ਕਾਜੁ

ਨ ਕੀਓ ਜਾਨਿ ॥ ਸੁਰਤਿ ਮਤਿ ਨਾਹੀ ਕਿਛੁ ਗਿਆਨਿ ॥ ਜਾਪ ਤਾਪ ਸੀਲ ਨਹੀ ਧਰਮ ॥ ਕਿਛੂ ਨ ਜਾਨਉ ਕੈਸਾ

ਕਰਮ ॥੧॥ ਠਾਕੁਰ ਪ੍ਰੀਤਮ ਪ੍ਰਭ ਮੇਰੇ ॥ ਤੁਝ ਬਿਨੁ ਦੂਜਾ ਅਵਰੁ ਨ ਕੋਈ ਭੂਲਹ ਚੂਕਹ ਪ੍ਰਭ ਤੇਰੇ ॥੧॥ ਰਹਾਉ ॥

ਰਿਧਿ ਨ ਬੁਧਿ ਨ ਸਿਧਿ ਪ੍ਰਗਾਸੁ ॥ ਬਿਖੈ ਬਿਆਧਿ ਕੇ ਗਾਵ ਮਹਿ ਬਾਸੁ ॥ ਕਰਣਹਾਰ ਮੇਰੇ ਪ੍ਰਭ ਏਕ ॥ ਨਾਮ

ਤੇਰੇ ਕੀ ਮਨ ਮਹਿ ਟੇਕ ॥੨॥ ਸੁਣਿ ਸੁਣਿ ਜੀਵਉ ਮਨਿ ਇਹੁ ਬਿਸ੍ਰਾਮੁ ॥ ਪਾਪ ਖੰਡਨ ਪ੍ਰਭ ਤੇਰੋ ਨਾਮੁ ॥ ਤੂ

ਅਗਨਤੁ ਜੀਅ ਕਾ ਦਾਤਾ ॥ ਜਿਸਹਿ ਜਣਾਵਹਿ ਤਿਨਿ ਤੂ ਜਾਤਾ ॥੩॥ ਜੋ ਉਪਾਇਓ ਤਿਸੁ ਤੇਰੀ ਆਸ ॥

ਸਗਲ ਅਰਾਧਹਿ ਪ੍ਰਭ ਗੁਣਤਾਸ ॥ ਨਾਨਕ ਦਾਸ ਤੇਰੈ ਕੁਰਬਾਣੁ ॥ ਬੇਅੰਤ ਸਾਹਿਬੁ ਮੇਰਾ ਮਿਹਰਵਾਣੁ

॥੪॥੨੬॥੩੭॥ ਰਾਮਕਲੀ ਮਹਲਾ ੫ ॥ ਰਾਖਨਹਾਰ ਦਇਆਲ ॥ ਕੋਟਿ ਭਵ ਖੰਡੇ ਨਿਮਖ ਖਿਆਲ ॥

ਸਗਲ ਅਰਾਧਹਿ ਜੰਤ ॥ ਮਿਲੀਐ ਪ੍ਰਭ ਗੁਰ ਮਿਲਿ ਮੰਤ ॥੧॥ ਜੀਅਨ ਕੋ ਦਾਤਾ ਮੇਰਾ ਪ੍ਰਭੁ ॥ ਪੂਰਨ

ਪਰਮੇਸੁਰ ਸੁਆਮੀ ਘਟਿ ਘਟਿ ਰਾਤਾ ਮੇਰਾ ਪ੍ਰਭੁ ॥੧॥ ਰਹਾਉ ॥ ਤਾ ਕੀ ਗਹੀ ਮਨ ਓਟ ॥ ਬੰਧਨ ਤੇ ਹੋਈ

ਛੋਟ ॥ ਹਿਰਦੈ ਜਪਿ ਪਰਮਾਨੰਦ ॥ ਮਨ ਮਾਹਿ ਭਏ ਅਨੰਦ ॥੨॥ ਤਾਰਣ ਤਰਣ ਹਰਿ ਸਰਣ ॥ ਜੀਵਨ

ਰੂਪ ਹਰਿ ਚਰਣ ॥ ਸੰਤਨ ਕੇ ਪ੍ਰਾਣ ਅਧਾਰ ॥ ਊਚੇ ਤੇ ਊਚ ਅਪਾਰ ॥੩॥ ਸੁ ਮਤਿ ਸਾਰੁ ਜਿਤੁ ਹਰਿ ਸਿਮਰੀਜੈ ॥

ਕਰਿ ਕਿਰਪਾ ਜਿਸੁ ਆਪੇ ਦੀਜੈ ॥ ਸੂਖ ਸਹਜ ਆਨੰਦ ਹਰਿ ਨਾਉ ॥ ਨਾਨਕ ਜਪਿਆ ਗੁਰ ਮਿਲਿ ਨਾਉ

॥੪॥੨੭॥੩੮॥ ਰਾਮਕਲੀ ਮਹਲਾ ੫ ॥ ਸਗਲ ਸਿਆਨਪ ਛਾਡਿ ॥ ਕਰਿ ਸੇਵਾ ਸੇਵਕ ਸਾਜਿ ॥ ਅਪਨਾ

ਆਪੁ ਸਗਲ ਮਿਟਾਇ ॥ ਮਨ ਚਿੰਦੇ ਸੇਈ ਫਲ ਪਾਇ ॥੧॥ ਹੋਹੁ ਸਾਵਧਾਨ ਅਪੁਨੇ ਗੁਰ ਸਿਉ ॥ ਆਸਾ ਮਨਸਾ

ਪੂਰਨ ਹੋਵੈ ਪਾਵਹਿ ਸਗਲ ਨਿਧਾਨ ਗੁਰ ਸਿਉ ॥੧॥ ਰਹਾਉ ॥ ਦੂਜਾ ਨਹੀ ਜਾਨੈ ਕੋਇ ॥ ਸਤਗੁਰੁ ਨਿਰੰਜਨੁ

ਸੋਇ ॥ ਮਾਨੁਖ ਕਾ ਕਰਿ ਰੂਪੁ ਨ ਜਾਨੁ ॥ ਮਿਲੀ ਨਿਮਾਨੇ ਮਾਨੁ ॥੨॥ ਗੁਰ ਕੀ ਹਰਿ ਟੇਕ ਟਿਕਾਇ ॥ ਅਵਰ

ਆਸਾ ਸਭ ਲਾਹਿ ॥ ਹਰਿ ਕਾ ਨਾਮੁ ਮਾਗੁ ਨਿਧਾਨੁ ॥ ਤਾ ਦਰਗਹ ਪਾਵਹਿ ਮਾਨੁ ॥੩॥ ਗੁਰ ਕਾ ਬਚਨੁ ਜਪਿ

ਮੰਤੁ ॥ ਏਹਾ ਭਗਤਿ ਸਾਰ ਤਤੁ ॥ ਸਤਿਗੁਰ ਭਏ ਦਇਆਲ ॥ ਨਾਨਕ ਦਾਸ ਨਿਹਾਲ ॥੪॥੨੮॥੩੯॥

ਰਾਮਕਲੀ ਮਹਲਾ ੫ ॥ ਹੋਵੈ ਸੋਈ ਭਲ ਮਾਨੁ ॥ ਆਪਨਾ ਤਜਿ ਅਭਿਮਾਨੁ ॥ ਦਿਨੁ ਰੈਨਿ ਸਦਾ ਗੁਨ ਗਾਉ ॥

ਪੂਰਨ ਏਹੀ ਸੁਆਉ ॥੧॥ ਆਨੰਦ ਕਰਿ ਸੰਤ ਹਰਿ ਜਪਿ ॥ ਛਾਡਿ ਸਿਆਨਪ ਬਹੁ ਚਤੁਰਾਈ ਗੁਰ ਕਾ ਜਪਿ

ਮੰਤੁ ਨਿਰਮਲ ॥੧॥ ਰਹਾਉ ॥ ਏਕ ਕੀ ਕਰਿ ਆਸ ਭੀਤਰਿ ॥ ਨਿਰਮਲ ਜਪਿ ਨਾਮੁ ਹਰਿ ਹਰਿ ॥ ਗੁਰ ਕੇ ਚਰਨ

ਨਮਸਕਾਰਿ ॥ ਭਵਜਲੁ ਉਤਰਹਿ ਪਾਰਿ ॥੨॥ ਦੇਵਨਹਾਰ ਦਾਤਾਰ ॥ ਅੰਤੁ ਨ ਪਾਰਾਵਾਰ ॥ ਜਾ ਕੈ ਘਰਿ ਸਰਬ

ਨਿਧਾਨ ॥ ਰਾਖਨਹਾਰ ਨਿਦਾਨ ॥੩॥ ਨਾਨਕ ਪਾਇਆ ਏਹੁ ਨਿਧਾਨ ॥ ਹਰੇ ਹਰਿ ਨਿਰਮਲ ਨਾਮ ॥ ਜੋ ਜਪੈ

ਤਿਸ ਕੀ ਗਤਿ ਹੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੪॥੨੯॥੪੦॥ ਰਾਮਕਲੀ ਮਹਲਾ ੫ ॥ ਦੁਲਭ ਦੇਹ

ਸਵਾਰਿ ॥ ਜਾਹਿ ਨ ਦਰਗਹ ਹਾਰਿ ॥ ਹਲਤਿ ਪਲਤਿ ਤੁਧੁ ਹੋਇ ਵਡਿਆਈ ॥ ਅੰਤ ਕੀ ਬੇਲਾ ਲਏ ਛਡਾਈ

॥੧॥ ਰਾਮ ਕੇ ਗੁਨ ਗਾਉ ॥ ਹਲਤੁ ਪਲਤੁ ਹੋਹਿ ਦੋਵੈ ਸੁਹੇਲੇ ਅਚਰਜ ਪੁਰਖੁ ਧਿਆਉ ॥੧॥ ਰਹਾਉ ॥ ਊਠਤ

ਬੈਠਤ ਹਰਿ ਜਾਪੁ ॥ ਬਿਨਸੈ ਸਗਲ ਸੰਤਾਪੁ ॥ ਬੈਰੀ ਸਭਿ ਹੋਵਹਿ ਮੀਤ ॥ ਨਿਰਮਲੁ ਤੇਰਾ ਹੋਵੈ ਚੀਤ ॥੨॥ ਸਭ

ਤੇ ਊਤਮ ਇਹੁ ਕਰਮੁ ॥ ਸਗਲ ਧਰਮ ਮਹਿ ਸ੍ਰੇਸਟ ਧਰਮੁ ॥ ਹਰਿ ਸਿਮਰਨਿ ਤੇਰਾ ਹੋਇ ਉਧਾਰੁ ॥ ਜਨਮ ਜਨਮ

ਕਾ ਉਤਰੈ ਭਾਰੁ ॥੩॥ ਪੂਰਨ ਤੇਰੀ ਹੋਵੈ ਆਸ ॥ ਜਮ ਕੀ ਕਟੀਐ ਤੇਰੀ ਫਾਸ ॥ ਗੁਰ ਕਾ ਉਪਦੇਸੁ ਸੁਨੀਜੈ ॥ ਨਾਨਕ

ਸੁਖਿ ਸਹਜਿ ਸਮੀਜੈ ॥੪॥੩੦॥੪੧॥ ਰਾਮਕਲੀ ਮਹਲਾ ੫ ॥ ਜਿਸ ਕੀ ਤਿਸ ਕੀ ਕਰਿ ਮਾਨੁ ॥ ਆਪਨ ਲਾਹਿ

ਗੁਮਾਨੁ ॥ ਜਿਸ ਕਾ ਤੂ ਤਿਸ ਕਾ ਸਭੁ ਕੋਇ ॥ ਤਿਸਹਿ ਅਰਾਧਿ ਸਦਾ ਸੁਖੁ ਹੋਇ ॥੧॥ ਕਾਹੇ ਭ੍ਰਮਿ ਭ੍ਰਮਹਿ ਬਿਗਾਨੇ

॥ ਨਾਮ ਬਿਨਾ ਕਿਛੁ ਕਾਮਿ ਨ ਆਵੈ ਮੇਰਾ ਮੇਰਾ ਕਰਿ ਬਹੁਤੁ ਪਛੁਤਾਨੇ ॥੧॥ ਰਹਾਉ ॥ ਜੋ ਜੋ ਕਰੈ ਸੋਈ ਮਾਨਿ

ਲੇਹੁ ॥ ਬਿਨੁ ਮਾਨੇ ਰਲਿ ਹੋਵਹਿ ਖੇਹ ॥ ਤਿਸ ਕਾ ਭਾਣਾ ਲਾਗੈ ਮੀਠਾ ॥ ਗੁਰ ਪ੍ਰਸਾਦਿ ਵਿਰਲੇ ਮਨਿ ਵੂਠਾ ॥੨॥

ਵੇਪਰਵਾਹੁ ਅਗੋਚਰੁ ਆਪਿ ॥ ਆਠ ਪਹਰ ਮਨ ਤਾ ਕਉ ਜਾਪਿ ॥ ਜਿਸੁ ਚਿਤਿ ਆਏ ਬਿਨਸਹਿ ਦੁਖਾ ॥ ਹਲਤਿ

ਪਲਤਿ ਤੇਰਾ ਊਜਲ ਮੁਖਾ ॥੩॥ ਕਉਨ ਕਉਨ ਉਧਰੇ ਗੁਨ ਗਾਇ ॥ ਗਨਣੁ ਨ ਜਾਈ ਕੀਮ ਨ ਪਾਇ ॥ ਬੂਡਤ

ਲੋਹ ਸਾਧਸੰਗਿ ਤਰੈ ॥ ਨਾਨਕ ਜਿਸਹਿ ਪਰਾਪਤਿ ਕਰੈ ॥੪॥੩੧॥੪੨॥ ਰਾਮਕਲੀ ਮਹਲਾ ੫ ॥ ਮਨ ਮਾਹਿ

ਜਾਪਿ ਭਗਵੰਤੁ ॥ ਗੁਰਿ ਪੂਰੈ ਇਹੁ ਦੀਨੋ ਮੰਤੁ ॥ ਮਿਟੇ ਸਗਲ ਭੈ ਤ੍ਰਾਸ ॥ ਪੂਰਨ ਹੋਈ ਆਸ ॥੧॥ ਸਫਲ ਸੇਵਾ

ਗੁਰਦੇਵਾ ॥ ਕੀਮਤਿ ਕਿਛੁ ਕਹਣੁ ਨ ਜਾਈ ਸਾਚੇ ਸਚੁ ਅਲਖ ਅਭੇਵਾ ॥੧॥ ਰਹਾਉ ॥ ਕਰਨ ਕਰਾਵਨ ਆਪਿ ॥

ਤਿਸ ਕਉ ਸਦਾ ਮਨ ਜਾਪਿ ॥ ਤਿਸ ਕੀ ਸੇਵਾ ਕਰਿ ਨੀਤ ॥ ਸਚੁ ਸਹਜੁ ਸੁਖੁ ਪਾਵਹਿ ਮੀਤ ॥੨॥ ਸਾਹਿਬੁ ਮੇਰਾ

ਅਤਿ ਭਾਰਾ ॥ ਖਿਨ ਮਹਿ ਥਾਪਿ ਉਥਾਪਨਹਾਰਾ ॥ ਤਿਸੁ ਬਿਨੁ ਅਵਰੁ ਨ ਕੋਈ ॥ ਜਨ ਕਾ ਰਾਖਾ ਸੋਈ ॥੩॥ ਕਰਿ

ਕਿਰਪਾ ਅਰਦਾਸਿ ਸੁਣੀਜੈ ॥ ਅਪਣੇ ਸੇਵਕ ਕਉ ਦਰਸਨੁ ਦੀਜੈ ॥ ਨਾਨਕ ਜਾਪੀ ਜਪੁ ਜਾਪੁ ॥ ਸਭ ਤੇ ਊਚ ਜਾ ਕਾ

ਪਰਤਾਪੁ ॥੪॥੩੨॥੪੩॥ ਰਾਮਕਲੀ ਮਹਲਾ ੫ ॥ ਬਿਰਥਾ ਭਰਵਾਸਾ ਲੋਕ ॥ ਠਾਕੁਰ ਪ੍ਰਭ ਤੇਰੀ ਟੇਕ ॥ ਅਵਰ

ਛੂਟੀ ਸਭ ਆਸ ॥ ਅਚਿੰਤ ਠਾਕੁਰ ਭੇਟੇ ਗੁਣਤਾਸ ॥੧॥ ਏਕੋ ਨਾਮੁ ਧਿਆਇ ਮਨ ਮੇਰੇ ॥ ਕਾਰਜੁ ਤੇਰਾ ਹੋਵੈ

ਪੂਰਾ ਹਰਿ ਹਰਿ ਹਰਿ ਗੁਣ ਗਾਇ ਮਨ ਮੇਰੇ ॥੧॥ ਰਹਾਉ ॥ ਤੁਮ ਹੀ ਕਾਰਨ ਕਰਨ ॥ ਚਰਨ ਕਮਲ ਹਰਿ ਸਰਨ

॥ ਮਨਿ ਤਨਿ ਹਰਿ ਓਹੀ ਧਿਆਇਆ ॥ ਆਨੰਦ ਹਰਿ ਰੂਪ ਦਿਖਾਇਆ ॥੨॥ ਤਿਸ ਹੀ ਕੀ ਓਟ ਸਦੀਵ ॥

ਜਾ ਕੇ ਕੀਨੇ ਹੈ ਜੀਵ ॥ ਸਿਮਰਤ ਹਰਿ ਕਰਤ ਨਿਧਾਨ ॥ ਰਾਖਨਹਾਰ ਨਿਦਾਨ ॥੩॥ ਸਰਬ ਕੀ ਰੇਣ ਹੋਵੀਜੈ ॥

ਆਪੁ ਮਿਟਾਇ ਮਿਲੀਜੈ ॥ ਅਨਦਿਨੁ ਧਿਆਈਐ ਨਾਮੁ ॥ ਸਫਲ ਨਾਨਕ ਇਹੁ ਕਾਮੁ ॥੪॥੩੩॥੪੪॥

ਰਾਮਕਲੀ ਮਹਲਾ ੫ ॥ ਕਾਰਨ ਕਰਨ ਕਰੀਮ ॥ ਸਰਬ ਪ੍ਰਤਿਪਾਲ ਰਹੀਮ ॥ ਅਲਹ ਅਲਖ ਅਪਾਰ ॥ ਖੁਦਿ

ਖੁਦਾਇ ਵਡ ਬੇਸੁਮਾਰ ॥੧॥ ਓੁਂ ਨਮੋ ਭਗਵੰਤ ਗੁਸਾਈ ॥ ਖਾਲਕੁ ਰਵਿ ਰਹਿਆ ਸਰਬ ਠਾਈ ॥੧॥ ਰਹਾਉ ॥

ਜਗੰਨਾਥ ਜਗਜੀਵਨ ਮਾਧੋ ॥ ਭਉ ਭੰਜਨ ਰਿਦ ਮਾਹਿ ਅਰਾਧੋ ॥ ਰਿਖੀਕੇਸ ਗੋਪਾਲ ਗੁੋਵਿੰਦ ॥ ਪੂਰਨ ਸਰਬਤ੍ਰ

ਮੁਕੰਦ ॥੨॥ ਮਿਹਰਵਾਨ ਮਉਲਾ ਤੂਹੀ ਏਕ ॥ ਪੀਰ ਪੈਕਾਂਬਰ ਸੇਖ ॥ ਦਿਲਾ ਕਾ ਮਾਲਕੁ ਕਰੇ ਹਾਕੁ ॥ ਕੁਰਾਨ

ਕਤੇਬ ਤੇ ਪਾਕੁ ॥੩॥ ਨਾਰਾਇਣ ਨਰਹਰ ਦਇਆਲ ॥ ਰਮਤ ਰਾਮ ਘਟ ਘਟ ਆਧਾਰ ॥ ਬਾਸੁਦੇਵ ਬਸਤ ਸਭ

ਠਾਇ ॥ ਲੀਲਾ ਕਿਛੁ ਲਖੀ ਨ ਜਾਇ ॥੪॥ ਮਿਹਰ ਦਇਆ ਕਰਿ ਕਰਨੈਹਾਰ ॥ ਭਗਤਿ ਬੰਦਗੀ ਦੇਹਿ

ਸਿਰਜਣਹਾਰ ॥ ਕਹੁ ਨਾਨਕ ਗੁਰਿ ਖੋਏ ਭਰਮ ॥ ਏਕੋ ਅਲਹੁ ਪਾਰਬ੍ਰਹਮ ॥੫॥੩੪॥੪੫॥ ਰਾਮਕਲੀ ਮਹਲਾ ੫

॥ ਕੋਟਿ ਜਨਮ ਕੇ ਬਿਨਸੇ ਪਾਪ ॥ ਹਰਿ ਹਰਿ ਜਪਤ ਨਾਹੀ ਸੰਤਾਪ ॥ ਗੁਰ ਕੇ ਚਰਨ ਕਮਲ ਮਨਿ ਵਸੇ ॥ ਮਹਾ

ਬਿਕਾਰ ਤਨ ਤੇ ਸਭਿ ਨਸੇ ॥੧॥ ਗੋਪਾਲ ਕੋ ਜਸੁ ਗਾਉ ਪ੍ਰਾਣੀ ॥ ਅਕਥ ਕਥਾ ਸਾਚੀ ਪ੍ਰਭ ਪੂਰਨ ਜੋਤੀ ਜੋਤਿ

ਸਮਾਣੀ ॥੧॥ ਰਹਾਉ ॥ ਤ੍ਰਿਸਨਾ ਭੂਖ ਸਭ ਨਾਸੀ ॥ ਸੰਤ ਪ੍ਰਸਾਦਿ ਜਪਿਆ ਅਬਿਨਾਸੀ ॥ ਰੈਨਿ ਦਿਨਸੁ ਪ੍ਰਭ

ਸੇਵ ਕਮਾਨੀ ॥ ਹਰਿ ਮਿਲਣੈ ਕੀ ਏਹ ਨੀਸਾਨੀ ॥੨॥ ਮਿਟੇ ਜੰਜਾਲ ਹੋਏ ਪ੍ਰਭ ਦਇਆਲ ॥ ਗੁਰ ਕਾ ਦਰਸਨੁ

ਦੇਖਿ ਨਿਹਾਲ ॥ ਪਰਾ ਪੂਰਬਲਾ ਕਰਮੁ ਬਣਿ ਆਇਆ ॥ ਹਰਿ ਕੇ ਗੁਣ ਨਿਤ ਰਸਨਾ ਗਾਇਆ ॥੩॥ ਹਰਿ ਕੇ

ਸੰਤ ਸਦਾ ਪਰਵਾਣੁ ॥ ਸੰਤ ਜਨਾ ਮਸਤਕਿ ਨੀਸਾਣੁ ॥ ਦਾਸ ਕੀ ਰੇਣੁ ਪਾਏ ਜੇ ਕੋਇ ॥ ਨਾਨਕ ਤਿਸ ਕੀ

ਪਰਮ ਗਤਿ ਹੋਇ ॥੪॥੩੫॥੪੬॥ ਰਾਮਕਲੀ ਮਹਲਾ ੫ ॥ ਦਰਸਨ ਕਉ ਜਾਈਐ ਕੁਰਬਾਨੁ ॥ ਚਰਨ ਕਮਲ

ਹਿਰਦੈ ਧਰਿ ਧਿਆਨੁ ॥ ਧੂਰਿ ਸੰਤਨ ਕੀ ਮਸਤਕਿ ਲਾਇ ॥ ਜਨਮ ਜਨਮ ਕੀ ਦੁਰਮਤਿ ਮਲੁ ਜਾਇ ॥੧॥ ਜਿਸੁ

ਭੇਟਤ ਮਿਟੈ ਅਭਿਮਾਨੁ ॥ ਪਾਰਬ੍ਰਹਮੁ ਸਭੁ ਨਦਰੀ ਆਵੈ ਕਰਿ ਕਿਰਪਾ ਪੂਰਨ ਭਗਵਾਨ ॥੧॥ ਰਹਾਉ ॥ ਗੁਰ ਕੀ

ਕੀਰਤਿ ਜਪੀਐ ਹਰਿ ਨਾਉ ॥ ਗੁਰ ਕੀ ਭਗਤਿ ਸਦਾ ਗੁਣ ਗਾਉ ॥ ਗੁਰ ਕੀ ਸੁਰਤਿ ਨਿਕਟਿ ਕਰਿ ਜਾਨੁ ॥

ਗੁਰ ਕਾ ਸਬਦੁ ਸਤਿ ਕਰਿ ਮਾਨੁ ॥੨॥ ਗੁਰ ਬਚਨੀ ਸਮਸਰਿ ਸੁਖ ਦੂਖ ॥ ਕਦੇ ਨ ਬਿਆਪੈ ਤ੍ਰਿਸਨਾ ਭੂਖ ॥ ਮਨਿ

ਸੰਤੋਖੁ ਸਬਦਿ ਗੁਰ ਰਾਜੇ ॥ ਜਪਿ ਗੋਬਿੰਦੁ ਪੜਦੇ ਸਭਿ ਕਾਜੇ ॥੩॥ ਗੁਰੁ ਪਰਮੇਸਰੁ ਗੁਰੁ ਗੋਵਿੰਦੁ ॥ ਗੁਰੁ ਦਾਤਾ

ਦਇਆਲ ਬਖਸਿੰਦੁ ॥ ਗੁਰ ਚਰਨੀ ਜਾ ਕਾ ਮਨੁ ਲਾਗਾ ॥ ਨਾਨਕ ਦਾਸ ਤਿਸੁ ਪੂਰਨ ਭਾਗਾ ॥੪॥੩੬॥੪੭॥

ਰਾਮਕਲੀ ਮਹਲਾ ੫ ॥ ਕਿਸੁ ਭਰਵਾਸੈ ਬਿਚਰਹਿ ਭਵਨ ॥ ਮੂੜ ਮੁਗਧ ਤੇਰਾ ਸੰਗੀ ਕਵਨ ॥ ਰਾਮੁ ਸੰਗੀ ਤਿਸੁ

ਗਤਿ ਨਹੀ ਜਾਨਹਿ ॥ ਪੰਚ ਬਟਵਾਰੇ ਸੇ ਮੀਤ ਕਰਿ ਮਾਨਹਿ ॥੧॥ ਸੋ ਘਰੁ ਸੇਵਿ ਜਿਤੁ ਉਧਰਹਿ ਮੀਤ ॥ ਗੁਣ

ਗੋਵਿੰਦ ਰਵੀਅਹਿ ਦਿਨੁ ਰਾਤੀ ਸਾਧਸੰਗਿ ਕਰਿ ਮਨ ਕੀ ਪ੍ਰੀਤਿ ॥੧॥ ਰਹਾਉ ॥ ਜਨਮੁ ਬਿਹਾਨੋ ਅਹੰਕਾਰਿ ਅਰੁ

ਵਾਦਿ ॥ ਤ੍ਰਿਪਤਿ ਨ ਆਵੈ ਬਿਖਿਆ ਸਾਦਿ ॥ ਭਰਮਤ ਭਰਮਤ ਮਹਾ ਦੁਖੁ ਪਾਇਆ ॥ ਤਰੀ ਨ ਜਾਈ ਦੁਤਰ

ਮਾਇਆ ॥੨॥ ਕਾਮਿ ਨ ਆਵੈ ਸੁ ਕਾਰ ਕਮਾਵੈ ॥ ਆਪਿ ਬੀਜਿ ਆਪੇ ਹੀ ਖਾਵੈ ॥ ਰਾਖਨ ਕਉ ਦੂਸਰ ਨਹੀ

ਕੋਇ ॥ ਤਉ ਨਿਸਤਰੈ ਜਉ ਕਿਰਪਾ ਹੋਇ ॥੩॥ ਪਤਿਤ ਪੁਨੀਤ ਪ੍ਰਭ ਤੇਰੋ ਨਾਮੁ ॥ ਅਪਨੇ ਦਾਸ ਕਉ ਕੀਜੈ ਦਾਨੁ ॥

ਕਰਿ ਕਿਰਪਾ ਪ੍ਰਭ ਗਤਿ ਕਰਿ ਮੇਰੀ ॥ ਸਰਣਿ ਗਹੀ ਨਾਨਕ ਪ੍ਰਭ ਤੇਰੀ ॥੪॥੩੭॥੪੮॥ ਰਾਮਕਲੀ ਮਹਲਾ ੫ ॥

ਇਹ ਲੋਕੇ ਸੁਖੁ ਪਾਇਆ ॥ ਨਹੀ ਭੇਟਤ ਧਰਮ ਰਾਇਆ ॥ ਹਰਿ ਦਰਗਹ ਸੋਭਾਵੰਤ ॥ ਫੁਨਿ ਗਰਭਿ ਨਾਹੀ ਬਸੰਤ

॥੧॥ ਜਾਨੀ ਸੰਤ ਕੀ ਮਿਤ੍ਰਾਈ ॥ ਕਰਿ ਕਿਰਪਾ ਦੀਨੋ ਹਰਿ ਨਾਮਾ ਪੂਰਬਿ ਸੰਜੋਗਿ ਮਿਲਾਈ ॥੧॥ ਰਹਾਉ ॥

ਗੁਰ ਕੈ ਚਰਣਿ ਚਿਤੁ ਲਾਗਾ ॥ ਧੰਨਿ ਧੰਨਿ ਸੰਜੋਗੁ ਸਭਾਗਾ ॥ ਸੰਤ ਕੀ ਧੂਰਿ ਲਾਗੀ ਮੇਰੈ ਮਾਥੇ ॥ ਕਿਲਵਿਖ ਦੁਖ

ਸਗਲੇ ਮੇਰੇ ਲਾਥੇ ॥੨॥ ਸਾਧ ਕੀ ਸਚੁ ਟਹਲ ਕਮਾਨੀ ॥ ਤਬ ਹੋਏ ਮਨ ਸੁਧ ਪਰਾਨੀ ॥ ਜਨ ਕਾ ਸਫਲ ਦਰਸੁ

ਡੀਠਾ ॥ ਨਾਮੁ ਪ੍ਰਭੂ ਕਾ ਘਟਿ ਘਟਿ ਵੂਠਾ ॥੩॥ ਮਿਟਾਨੇ ਸਭਿ ਕਲਿ ਕਲੇਸ ॥ ਜਿਸ ਤੇ ਉਪਜੇ ਤਿਸੁ ਮਹਿ

ਪਰਵੇਸ ॥ ਪ੍ਰਗਟੇ ਆਨੂਪ ਗੁੋਵਿੰਦ ॥ ਪ੍ਰਭ ਪੂਰੇ ਨਾਨਕ ਬਖਸਿੰਦ ॥੪॥੩੮॥੪੯॥ ਰਾਮਕਲੀ ਮਹਲਾ ੫ ॥ ਗਊ

ਕਉ ਚਾਰੇ ਸਾਰਦੂਲੁ ॥ ਕਉਡੀ ਕਾ ਲਖ ਹੂਆ ਮੂਲੁ ॥ ਬਕਰੀ ਕਉ ਹਸਤੀ ਪ੍ਰਤਿਪਾਲੇ ॥ ਅਪਨਾ ਪ੍ਰਭੁ ਨਦਰਿ

ਨਿਹਾਲੇ ॥੧॥ ਕ੍ਰਿਪਾ ਨਿਧਾਨ ਪ੍ਰੀਤਮ ਪ੍ਰਭ ਮੇਰੇ ॥ ਬਰਨਿ ਨ ਸਾਕਉ ਬਹੁ ਗੁਨ ਤੇਰੇ ॥੧॥ ਰਹਾਉ ॥ ਦੀਸਤ

ਮਾਸੁ ਨ ਖਾਇ ਬਿਲਾਈ ॥ ਮਹਾ ਕਸਾਬਿ ਛੁਰੀ ਸਟਿ ਪਾਈ ॥ ਕਰਣਹਾਰ ਪ੍ਰਭੁ ਹਿਰਦੈ ਵੂਠਾ ॥ ਫਾਥੀ ਮਛੁਲੀ ਕਾ

ਜਾਲਾ ਤੂਟਾ ॥੨॥ ਸੂਕੇ ਕਾਸਟ ਹਰੇ ਚਲੂਲ ॥ ਊਚੈ ਥਲਿ ਫੂਲੇ ਕਮਲ ਅਨੂਪ ॥ ਅਗਨਿ ਨਿਵਾਰੀ ਸਤਿਗੁਰ

ਦੇਵ ॥ ਸੇਵਕੁ ਅਪਨੀ ਲਾਇਓ ਸੇਵ ॥੩॥ ਅਕਿਰਤਘਣਾ ਕਾ ਕਰੇ ਉਧਾਰੁ ॥ ਪ੍ਰਭੁ ਮੇਰਾ ਹੈ ਸਦਾ ਦਇਆਰੁ ॥

ਸੰਤ ਜਨਾ ਕਾ ਸਦਾ ਸਹਾਈ ॥ ਚਰਨ ਕਮਲ ਨਾਨਕ ਸਰਣਾਈ ॥੪॥੩੯॥੫੦॥ ਰਾਮਕਲੀ ਮਹਲਾ ੫ ॥

ਪੰਚ ਸਿੰਘ ਰਾਖੇ ਪ੍ਰਭਿ ਮਾਰਿ ॥ ਦਸ ਬਿਘਿਆੜੀ ਲਈ ਨਿਵਾਰਿ ॥ ਤੀਨਿ ਆਵਰਤ ਕੀ ਚੂਕੀ ਘੇਰ ॥ ਸਾਧਸੰਗਿ

ਚੂਕੇ ਭੈ ਫੇਰ ॥੧॥ ਸਿਮਰਿ ਸਿਮਰਿ ਜੀਵਾ ਗੋਵਿੰਦ ॥ ਕਰਿ ਕਿਰਪਾ ਰਾਖਿਓ ਦਾਸੁ ਅਪਨਾ ਸਦਾ ਸਦਾ ਸਾਚਾ

ਬਖਸਿੰਦ ॥੧॥ ਰਹਾਉ ॥ ਦਾਝਿ ਗਏ ਤ੍ਰਿਣ ਪਾਪ ਸੁਮੇਰ ॥ ਜਪਿ ਜਪਿ ਨਾਮੁ ਪੂਜੇ ਪ੍ਰਭ ਪੈਰ ॥ ਅਨਦ ਰੂਪ ਪ੍ਰਗਟਿਓ

ਸਭ ਥਾਨਿ ॥ ਪ੍ਰੇਮ ਭਗਤਿ ਜੋਰੀ ਸੁਖ ਮਾਨਿ ॥੨॥ ਸਾਗਰੁ ਤਰਿਓ ਬਾਛਰ ਖੋਜ ॥ ਖੇਦੁ ਨ ਪਾਇਓ ਨਹ ਫੁਨਿ ਰੋਜ

॥ ਸਿੰਧੁ ਸਮਾਇਓ ਘਟੁਕੇ ਮਾਹਿ ॥ ਕਰਣਹਾਰ ਕਉ ਕਿਛੁ ਅਚਰਜੁ ਨਾਹਿ ॥੩॥ ਜਉ ਛੂਟਉ ਤਉ ਜਾਇ

ਪਇਆਲ ॥ ਜਉ ਕਾਢਿਓ ਤਉ ਨਦਰਿ ਨਿਹਾਲ ॥ ਪਾਪ ਪੁੰਨ ਹਮਰੈ ਵਸਿ ਨਾਹਿ ॥ ਰਸਕਿ ਰਸਕਿ ਨਾਨਕ

ਗੁਣ ਗਾਹਿ ॥੪॥੪੦॥੫੧॥ ਰਾਮਕਲੀ ਮਹਲਾ ੫ ॥ ਨਾ ਤਨੁ ਤੇਰਾ ਨਾ ਮਨੁ ਤੋਹਿ ॥ ਮਾਇਆ ਮੋਹਿ ਬਿਆਪਿਆ

ਧੋਹਿ ॥ ਕੁਦਮ ਕਰੈ ਗਾਡਰ ਜਿਉ ਛੇਲ ॥ ਅਚਿੰਤੁ ਜਾਲੁ ਕਾਲੁ ਚਕ੍ਰੁ ਪੇਲ ॥੧॥ ਹਰਿ ਚਰਨ ਕਮਲ ਸਰਨਾਇ

ਮਨਾ ॥ ਰਾਮ ਨਾਮੁ ਜਪਿ ਸੰਗਿ ਸਹਾਈ ਗੁਰਮੁਖਿ ਪਾਵਹਿ ਸਾਚੁ ਧਨਾ ॥੧॥ ਰਹਾਉ ॥ ਊਨੇ ਕਾਜ ਨ ਹੋਵਤ ਪੂਰੇ

॥ ਕਾਮਿ ਕ੍ਰੋਧਿ ਮਦਿ ਸਦ ਹੀ ਝੂਰੇ ॥ ਕਰੈ ਬਿਕਾਰ ਜੀਅਰੇ ਕੈ ਤਾਈ ॥ ਗਾਫਲ ਸੰਗਿ ਨ ਤਸੂਆ ਜਾਈ ॥੨॥

ਧਰਤ ਧੋਹ ਅਨਿਕ ਛਲ ਜਾਨੈ ॥ ਕਉਡੀ ਕਉਡੀ ਕਉ ਖਾਕੁ ਸਿਰਿ ਛਾਨੈ ॥ ਜਿਨਿ ਦੀਆ ਤਿਸੈ ਨ ਚੇਤੈ ਮੂਲਿ ॥

ਮਿਥਿਆ ਲੋਭੁ ਨ ਉਤਰੈ ਸੂਲੁ ॥੩॥ ਪਾਰਬ੍ਰਹਮ ਜਬ ਭਏ ਦਇਆਲ ॥ ਇਹੁ ਮਨੁ ਹੋਆ ਸਾਧ ਰਵਾਲ ॥ ਹਸਤ

ਕਮਲ ਲੜਿ ਲੀਨੋ ਲਾਇ ॥ ਨਾਨਕ ਸਾਚੈ ਸਾਚਿ ਸਮਾਇ ॥੪॥੪੧॥੫੨॥ ਰਾਮਕਲੀ ਮਹਲਾ ੫ ॥ ਰਾਜਾ

ਰਾਮ ਕੀ ਸਰਣਾਇ ॥ ਨਿਰਭਉ ਭਏ ਗੋਬਿੰਦ ਗੁਨ ਗਾਵਤ ਸਾਧਸੰਗਿ ਦੁਖੁ ਜਾਇ ॥੧॥ ਰਹਾਉ ॥ ਜਾ ਕੈ ਰਾਮੁ

ਬਸੈ ਮਨ ਮਾਹੀ ॥ ਸੋ ਜਨੁ ਦੁਤਰੁ ਪੇਖਤ ਨਾਹੀ ॥ ਸਗਲੇ ਕਾਜ ਸਵਾਰੇ ਅਪਨੇ ॥ ਹਰਿ ਹਰਿ ਨਾਮੁ ਰਸਨ ਨਿਤ

ਜਪਨੇ ॥੧॥ ਜਿਸ ਕੈ ਮਸਤਕਿ ਹਾਥੁ ਗੁਰੁ ਧਰੈ ॥ ਸੋ ਦਾਸੁ ਅਦੇਸਾ ਕਾਹੇ ਕਰੈ ॥ ਜਨਮ ਮਰਣ ਕੀ ਚੂਕੀ ਕਾਣਿ ॥

ਪੂਰੈ ਗੁਰ ਊਪਰਿ ਕੁਰਬਾਣ ॥੨॥ ਗੁਰੁ ਪਰਮੇਸਰੁ ਭੇਟਿ ਨਿਹਾਲ ॥ ਸੋ ਦਰਸਨੁ ਪਾਏ ਜਿਸੁ ਹੋਇ ਦਇਆਲੁ ॥

ਪਾਰਬ੍ਰਹਮੁ ਜਿਸੁ ਕਿਰਪਾ ਕਰੈ ॥ ਸਾਧਸੰਗਿ ਸੋ ਭਵਜਲੁ ਤਰੈ ॥੩॥ ਅੰਮ੍ਰਿਤੁ ਪੀਵਹੁ ਸਾਧ ਪਿਆਰੇ ॥ ਮੁਖ ਊਜਲ

ਸਾਚੈ ਦਰਬਾਰੇ ॥ ਅਨਦ ਕਰਹੁ ਤਜਿ ਸਗਲ ਬਿਕਾਰ ॥ ਨਾਨਕ ਹਰਿ ਜਪਿ ਉਤਰਹੁ ਪਾਰਿ ॥੪॥੪੨॥੫੩॥

ਰਾਮਕਲੀ ਮਹਲਾ ੫ ॥ ੲੰØੀਧਨ ਤੇ ਬੈਸੰਤਰੁ ਭਾਗੈ ॥ ਮਾਟੀ ਕਉ ਜਲੁ ਦਹ ਦਿਸ ਤਿਆਗੈ ॥ ਊਪਰਿ ਚਰਨ ਤਲੈ

ਆਕਾਸੁ ॥ ਘਟ ਮਹਿ ਸਿੰਧੁ ਕੀਓ ਪਰਗਾਸੁ ॥੧॥ ਐਸਾ ਸੰਮ੍ਰਥੁ ਹਰਿ ਜੀਉ ਆਪਿ ॥ ਨਿਮਖ ਨ ਬਿਸਰੈ ਜੀਅ

ਭਗਤਨ ਕੈ ਆਠ ਪਹਰ ਮਨ ਤਾ ਕਉ ਜਾਪਿ ॥੧॥ ਰਹਾਉ ॥ ਪ੍ਰਥਮੇ ਮਾਖਨੁ ਪਾਛੈ ਦੂਧੁ ॥ ਮੈਲੂ ਕੀਨੋ ਸਾਬੁਨੁ

ਸੂਧੁ ॥ ਭੈ ਤੇ ਨਿਰਭਉ ਡਰਤਾ ਫਿਰੈ ॥ ਹੋਂਦੀ ਕਉ ਅਣਹੋਂਦੀ ਹਿਰੈ ॥੨॥ ਦੇਹੀ ਗੁਪਤ ਬਿਦੇਹੀ ਦੀਸੈ ॥ ਸਗਲੇ

ਸਾਜਿ ਕਰਤ ਜਗਦੀਸੈ ॥ ਠਗਣਹਾਰ ਅਣਠਗਦਾ ਠਾਗੈ ॥ ਬਿਨੁ ਵਖਰ ਫਿਰਿ ਫਿਰਿ ਉਠਿ ਲਾਗੈ ॥੩॥ ਸੰਤ

ਸਭਾ ਮਿਲਿ ਕਰਹੁ ਬਖਿਆਣ ॥ ਸਿੰਮ੍ਰਿਤਿ ਸਾਸਤ ਬੇਦ ਪੁਰਾਣ ॥ ਬ੍ਰਹਮ ਬੀਚਾਰੁ ਬੀਚਾਰੇ ਕੋਇ ॥ ਨਾਨਕ

ਤਾ ਕੀ ਪਰਮ ਗਤਿ ਹੋਇ ॥੪॥੪੩॥੫੪॥ ਰਾਮਕਲੀ ਮਹਲਾ ੫ ॥ ਜੋ ਤਿਸੁ ਭਾਵੈ ਸੋ ਥੀਆ ॥ ਸਦਾ ਸਦਾ

ਹਰਿ ਕੀ ਸਰਣਾਈ ਪ੍ਰਭ ਬਿਨੁ ਨਾਹੀ ਆਨ ਬੀਆ ॥੧॥ ਰਹਾਉ ॥ ਪੁਤੁ ਕਲਤ੍ਰੁ ਲਖਿਮੀ ਦੀਸੈ ਇਨ ਮਹਿ

ਕਿਛੂ ਨ ਸੰਗਿ ਲੀਆ ॥ ਬਿਖੈ ਠਗਉਰੀ ਖਾਇ ਭੁਲਾਨਾ ਮਾਇਆ ਮੰਦਰੁ ਤਿਆਗਿ ਗਇਆ ॥੧॥ ਨਿੰਦਾ

ਕਰਿ ਕਰਿ ਬਹੁਤੁ ਵਿਗੂਤਾ ਗਰਭ ਜੋਨਿ ਮਹਿ ਕਿਰਤਿ ਪਇਆ ॥ ਪੁਰਬ ਕਮਾਣੇ ਛੋਡਹਿ ਨਾਹੀ ਜਮਦੂਤਿ

ਗ੍ਰਾਸਿਓ ਮਹਾ ਭਇਆ ॥੨॥ ਬੋਲੈ ਝੂਠੁ ਕਮਾਵੈ ਅਵਰਾ ਤ੍ਰਿਸਨ ਨ ਬੂਝੈ ਬਹੁਤੁ ਹਇਆ ॥ ਅਸਾਧ ਰੋਗੁ

ਉਪਜਿਆ ਸੰਤ ਦੂਖਨਿ ਦੇਹ ਬਿਨਾਸੀ ਮਹਾ ਖਇਆ ॥੩॥ ਜਿਨਹਿ ਨਿਵਾਜੇ ਤਿਨ ਹੀ ਸਾਜੇ ਆਪੇ ਕੀਨੇ ਸੰਤ

ਜਇਆ ॥ ਨਾਨਕ ਦਾਸ ਕੰਠਿ ਲਾਇ ਰਾਖੇ ਕਰਿ ਕਿਰਪਾ ਪਾਰਬ੍ਰਹਮ ਮਇਆ ॥੪॥੪੪॥੫੫॥ ਰਾਮਕਲੀ

ਮਹਲਾ ੫ ॥ ਐਸਾ ਪੂਰਾ ਗੁਰਦੇਉ ਸਹਾਈ ॥ ਜਾ ਕਾ ਸਿਮਰਨੁ ਬਿਰਥਾ ਨ ਜਾਈ ॥੧॥ ਰਹਾਉ ॥ ਦਰਸਨੁ ਪੇਖਤ

ਹੋਇ ਨਿਹਾਲੁ ॥ ਜਾ ਕੀ ਧੂਰਿ ਕਾਟੈ ਜਮ ਜਾਲੁ ॥ ਚਰਨ ਕਮਲ ਬਸੇ ਮੇਰੇ ਮਨ ਕੇ ॥ ਕਾਰਜ ਸਵਾਰੇ ਸਗਲੇ ਤਨ ਕੇ

॥੧॥ ਜਾ ਕੈ ਮਸਤਕਿ ਰਾਖੈ ਹਾਥੁ ॥ ਪ੍ਰਭੁ ਮੇਰੋ ਅਨਾਥ ਕੋ ਨਾਥੁ ॥ ਪਤਿਤ ਉਧਾਰਣੁ ਕ੍ਰਿਪਾ ਨਿਧਾਨੁ ॥ ਸਦਾ

ਸਦਾ ਜਾਈਐ ਕੁਰਬਾਨੁ ॥੨॥ ਨਿਰਮਲ ਮੰਤੁ ਦੇਇ ਜਿਸੁ ਦਾਨੁ ॥ ਤਜਹਿ ਬਿਕਾਰ ਬਿਨਸੈ ਅਭਿਮਾਨੁ ॥ ਏਕੁ

ਧਿਆਈਐ ਸਾਧ ਕੈ ਸੰਗਿ ॥ ਪਾਪ ਬਿਨਾਸੇ ਨਾਮ ਕੈ ਰੰਗਿ ॥੩॥ ਗੁਰ ਪਰਮੇਸੁਰ ਸਗਲ ਨਿਵਾਸ ॥ ਘਟਿ ਘਟਿ

ਰਵਿ ਰਹਿਆ ਗੁਣਤਾਸ ॥ ਦਰਸੁ ਦੇਹਿ ਧਾਰਉ ਪ੍ਰਭ ਆਸ ॥ ਨਿਤ ਨਾਨਕੁ ਚਿਤਵੈ ਸਚੁ ਅਰਦਾਸਿ ॥੪॥੪੫॥੫੬॥