ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

(ਲੜੀਵਾਰ)

(ਅੰਗ ੯੦੧  -  ੧੦੦੦)

Sri Guru Granth Sahib Jee

(Ladivaar - Continuous)

(Ang 901 - 1000)

Instructions/User Manual
1. Hover/Mouse Up over word to Know correct Pad-Ched
2. Use Arrow Keys ← → or Space Key to Change the Angs

(Ladivaar.com)

Powered By

Reveal.js

ਰਾਗੁ ਰਾਮਕਲੀ ਮਹਲਾ ੫ ਘਰੁ ੨ ਦੁਪਦੇ      ੴ ਸਤਿਗੁਰ ਪ੍ਰਸਾਦਿ ॥

ਗਾਵਹੁ ਰਾਮ ਕੇ ਗੁਣ ਗੀਤ ॥ ਨਾਮੁ ਜਪਤ ਪਰਮ ਸੁਖੁ ਪਾਈਐ ਆਵਾ ਗਉਣੁ ਮਿਟੈ ਮੇਰੇ ਮੀਤ ॥੧॥ ਰਹਾਉ ॥

ਗੁਣ ਗਾਵਤ ਹੋਵਤ ਪਰਗਾਸੁ ॥ ਚਰਨ ਕਮਲ ਮਹਿ ਹੋਇ ਨਿਵਾਸੁ ॥੧॥ ਸੰਤਸੰਗਤਿ ਮਹਿ ਹੋਇ ਉਧਾਰੁ ॥

ਨਾਨਕ ਭਵਜਲੁ ਉਤਰਸਿ ਪਾਰਿ ॥੨॥੧॥੫੭॥ ਰਾਮਕਲੀ ਮਹਲਾ ੫ ॥ ਗੁਰੁ ਪੂਰਾ ਮੇਰਾ ਗੁਰੁ ਪੂਰਾ ॥ ਰਾਮ

ਨਾਮੁ ਜਪਿ ਸਦਾ ਸੁਹੇਲੇ ਸਗਲ ਬਿਨਾਸੇ ਰੋਗ ਕੂਰਾ ॥੧॥ ਰਹਾਉ ॥ ਏਕੁ ਅਰਾਧਹੁ ਸਾਚਾ ਸੋਇ ॥ ਜਾ ਕੀ

ਸਰਨਿ ਸਦਾ ਸੁਖੁ ਹੋਇ ॥੧॥ ਨੀਦ ਸੁਹੇਲੀ ਨਾਮ ਕੀ ਲਾਗੀ ਭੂਖ ॥ ਹਰਿ ਸਿਮਰਤ ਬਿਨਸੇ ਸਭ ਦੂਖ ॥੨॥

ਸਹਜਿ ਅਨੰਦ ਕਰਹੁ ਮੇਰੇ ਭਾਈ ॥ ਗੁਰਿ ਪੂਰੈ ਸਭ ਚਿੰਤ ਮਿਟਾਈ ॥੩॥ ਆਠ ਪਹਰ ਪ੍ਰਭ ਕਾ ਜਪੁ ਜਾਪਿ ॥

ਨਾਨਕ ਰਾਖਾ ਹੋਆ ਆਪਿ ॥੪॥੨॥੫੮॥

ਰਾਗੁ ਰਾਮਕਲੀ ਮਹਲਾ ੫ ਪੜਤਾਲ ਘਰੁ ੩      ੴ ਸਤਿਗੁਰ ਪ੍ਰਸਾਦਿ ॥

ਨਰਨਰਹ ਨਮਸਕਾਰੰ ॥ ਜਲਨ ਥਲਨ ਬਸੁਧ ਗਗਨ ਏਕ ਏਕੰਕਾਰੰ ॥੧॥ ਰਹਾਉ ॥ ਹਰਨ ਧਰਨ ਪੁਨ ਪੁਨਹ

ਕਰਨ ॥ ਨਹ ਗਿਰਹ ਨਿਰੰਹਾਰੰ ॥੧॥ ਗੰਭੀਰ ਧੀਰ ਨਾਮ ਹੀਰ ਊਚ ਮੂਚ ਅਪਾਰੰ ॥ ਕਰਨ ਕੇਲ ਗੁਣ ਅਮੋਲ ਨਾਨਕ

ਬਲਿਹਾਰੰ ॥੨॥੧॥੫੯॥ ਰਾਮਕਲੀ ਮਹਲਾ ੫ ॥ ਰੂਪ ਰੰਗ ਸੁਗੰਧ ਭੋਗ ਤਿਆਗਿ ਚਲੇ ਮਾਇਆ ਛਲੇ

ਕਨਿਕ ਕਾਮਿਨੀ ॥੧॥ ਰਹਾਉ ॥ ਭੰਡਾਰ ਦਰਬ ਅਰਬ ਖਰਬ ਪੇਖਿ ਲੀਲਾ ਮਨੁ ਸਧਾਰੈ ॥ ਨਹ ਸੰਗਿ ਗਾਮਨੀ

॥੧॥ ਸੁਤ ਕਲਤ੍ਰ ਭ੍ਰਾਤ ਮੀਤ ਉਰਝਿ ਪਰਿਓ ਭਰਮਿ ਮੋਹਿਓ ਇਹ ਬਿਰਖ ਛਾਮਨੀ ॥ ਚਰਨ ਕਮਲ ਸਰਨ

ਨਾਨਕ ਸੁਖੁ ਸੰਤ ਭਾਵਨੀ ॥੨॥੨॥੬੦॥

ੴ ਸਤਿਗੁਰ ਪ੍ਰਸਾਦਿ ॥

ਰਾਗੁ ਰਾਮਕਲੀ ਮਹਲਾ ੯ ਤਿਪਦੇ ॥ ਰੇ ਮਨ ਓਟ ਲੇਹੁ ਹਰਿ ਨਾਮਾ ॥ ਜਾ ਕੈ ਸਿਮਰਨਿ ਦੁਰਮਤਿ ਨਾਸੈ ਪਾਵਹਿ ਪਦੁ

ਨਿਰਬਾਨਾ ॥੧॥ ਰਹਾਉ ॥ ਬਡਭਾਗੀ ਤਿਹ ਜਨ ਕਉ ਜਾਨਹੁ ਜੋ ਹਰਿ ਕੇ ਗੁਨ ਗਾਵੈ ॥ ਜਨਮ ਜਨਮ ਕੇ ਪਾਪ

ਖੋਇ ਕੈ ਫੁਨਿ ਬੈਕੁੰਠਿ ਸਿਧਾਵੈ ॥੧॥ ਅਜਾਮਲ ਕਉ ਅੰਤ ਕਾਲ ਮਹਿ ਨਾਰਾਇਨ ਸੁਧਿ ਆਈ ॥ ਜਾਂ ਗਤਿ ਕਉ

ਜੋਗੀਸੁਰ ਬਾਛਤ ਸੋ ਗਤਿ ਛਿਨ ਮਹਿ ਪਾਈ ॥੨॥ ਨਾਹਿਨ ਗੁਨੁ ਨਾਹਿਨ ਕਛੁ ਬਿਦਿਆ ਧਰਮੁ ਕਉਨੁ ਗਜਿ

ਕੀਨਾ ॥ ਨਾਨਕ ਬਿਰਦੁ ਰਾਮ ਕਾ ਦੇਖਹੁ ਅਭੈ ਦਾਨੁ ਤਿਹ ਦੀਨਾ ॥੩॥੧॥ ਰਾਮਕਲੀ ਮਹਲਾ ੯ ॥ ਸਾਧੋ ਕਉਨ

ਜੁਗਤਿ ਅਬ ਕੀਜੈ ॥ ਜਾ ਤੇ ਦੁਰਮਤਿ ਸਗਲ ਬਿਨਾਸੈ ਰਾਮ ਭਗਤਿ ਮਨੁ ਭੀਜੈ ॥੧॥ ਰਹਾਉ ॥ ਮਨੁ ਮਾਇਆ ਮਹਿ

ਉਰਝਿ ਰਹਿਓ ਹੈ ਬੂਝੈ ਨਹ ਕਛੁ ਗਿਆਨਾ ॥ ਕਉਨੁ ਨਾਮੁ ਜਗੁ ਜਾ ਕੈ ਸਿਮਰੈ ਪਾਵੈ ਪਦੁ ਨਿਰਬਾਨਾ ॥੧॥

ਭਏ ਦਇਆਲ ਕ੍ਰਿਪਾਲ ਸੰਤ ਜਨ ਤਬ ਇਹ ਬਾਤ ਬਤਾਈ ॥ ਸਰਬ ਧਰਮ ਮਾਨੋ ਤਿਹ ਕੀਏ ਜਿਹ ਪ੍ਰਭ

ਕੀਰਤਿ ਗਾਈ ॥੨॥ ਰਾਮ ਨਾਮੁ ਨਰੁ ਨਿਸਿ ਬਾਸੁਰ ਮਹਿ ਨਿਮਖ ਏਕ ਉਰਿ ਧਾਰੈ ॥ ਜਮ ਕੋ ਤ੍ਰਾਸੁ ਮਿਟੈ ਨਾਨਕ

ਤਿਹ ਅਪੁਨੋ ਜਨਮੁ ਸਵਾਰੈ ॥੩॥੨॥ ਰਾਮਕਲੀ ਮਹਲਾ ੯ ॥ ਪ੍ਰਾਨੀ ਨਾਰਾਇਨ ਸੁਧਿ ਲੇਹਿ ॥ ਛਿਨੁ ਛਿਨੁ

ਅਉਧ ਘਟੈ ਨਿਸਿ ਬਾਸੁਰ ਬ੍ਰਿਥਾ ਜਾਤੁ ਹੈ ਦੇਹ ॥੧॥ ਰਹਾਉ ॥ ਤਰਨਾਪੋ ਬਿਖਿਅਨ ਸਿਉ ਖੋਇਓ ਬਾਲਪਨੁ

ਅਗਿਆਨਾ ॥ ਬਿਰਧਿ ਭਇਓ ਅਜਹੂ ਨਹੀ ਸਮਝੈ ਕਉਨ ਕੁਮਤਿ ਉਰਝਾਨਾ ॥੧॥ ਮਾਨਸ ਜਨਮੁ ਦੀਓ ਜਿਹ

ਠਾਕੁਰਿ ਸੋ ਤੈ ਕਿਉ ਬਿਸਰਾਇਓ ॥ ਮੁਕਤੁ ਹੋਤ ਨਰ ਜਾ ਕੈ ਸਿਮਰੈ ਨਿਮਖ ਨ ਤਾ ਕਉ ਗਾਇਓ ॥੨॥ ਮਾਇਆ

ਕੋ ਮਦੁ ਕਹਾ ਕਰਤੁ ਹੈ ਸੰਗਿ ਨ ਕਾਹੂ ਜਾਈ ॥ ਨਾਨਕੁ ਕਹਤੁ ਚੇਤਿ ਚਿੰਤਾਮਨਿ ਹੋਇ ਹੈ ਅੰਤਿ ਸਹਾਈ ॥

੩॥੩॥੮੧॥

ਰਾਮਕਲੀ ਮਹਲਾ ੧ ਅਸਟਪਦੀਆ      ੴ ਸਤਿਗੁਰ ਪ੍ਰਸਾਦਿ ॥

ਸੋਈ ਚੰਦੁ ਚੜਹਿ ਸੇ ਤਾਰੇ ਸੋਈ ਦਿਨੀਅਰੁ ਤਪਤ ਰਹੈ ॥ ਸਾ ਧਰਤੀ ਸੋ ਪਉਣੁ ਝੁਲਾਰੇ ਜੁਗ ਜੀਅ ਖੇਲੇ ਥਾਵ ਕੈਸੇ

॥੧॥ ਜੀਵਨ ਤਲਬ ਨਿਵਾਰਿ ॥ ਹੋਵੈ ਪਰਵਾਣਾ ਕਰਹਿ ਧਿਙਾਣਾ ਕਲਿ ਲਖਣ ਵੀਚਾਰਿ ॥੧॥ ਰਹਾਉ ॥ ਕਿਤੈ

ਦੇਸਿ ਨ ਆਇਆ ਸੁਣੀਐ ਤੀਰਥ ਪਾਸਿ ਨ ਬੈਠਾ ॥ ਦਾਤਾ ਦਾਨੁ ਕਰੇ ਤਹ ਨਾਹੀ ਮਹਲ ਉਸਾਰਿ ਨ ਬੈਠਾ

॥੨॥ ਜੇ ਕੋ ਸਤੁ ਕਰੇ ਸੋ ਛੀਜੈ ਤਪ ਘਰਿ ਤਪੁ ਨ ਹੋਈ ॥ ਜੇ ਕੋ ਨਾਉ ਲਏ ਬਦਨਾਵੀ ਕਲਿ ਕੇ ਲਖਣ ਏਈ

॥੩॥ ਜਿਸੁ ਸਿਕਦਾਰੀ ਤਿਸਹਿ ਖੁਆਰੀ ਚਾਕਰ ਕੇਹੇ ਡਰਣਾ ॥ ਜਾ ਸਿਕਦਾਰੈ ਪਵੈ ਜੰਜੀਰੀ ਤਾ ਚਾਕਰ ਹਥਹੁ

ਮਰਣਾ ॥੪॥ ਆਖੁ ਗੁਣਾ ਕਲਿ ਆਈਐ ॥ ਤਿਹੁ ਜੁਗ ਕੇਰਾ ਰਹਿਆ ਤਪਾਵਸੁ ਜੇ ਗੁਣ ਦੇਹਿ ਤ ਪਾਈਐ ॥੧॥

ਰਹਾਉ ॥ ਕਲਿ ਕਲਵਾਲੀ ਸਰਾ ਨਿਬੇੜੀ ਕਾਜੀ ਕ੍ਰਿਸਨਾ ਹੋਆ ॥ ਬਾਣੀ ਬ੍ਰਹਮਾ ਬੇਦੁ ਅਥਰਬਣੁ ਕਰਣੀ ਕੀਰਤਿ

ਲਹਿਆ ॥੫॥ ਪਤਿ ਵਿਣੁ ਪੂਜਾ ਸਤ ਵਿਣੁ ਸੰਜਮੁ ਜਤ ਵਿਣੁ ਕਾਹੇ ਜਨੇਊ ॥ ਨਾਵਹੁ ਧੋਵਹੁ ਤਿਲਕੁ ਚੜਾਵਹੁ ਸੁਚ

ਵਿਣੁ ਸੋਚ ਨ ਹੋਈ ॥੬॥ ਕਲਿ ਪਰਵਾਣੁ ਕਤੇਬ ਕੁਰਾਣੁ ॥ ਪੋਥੀ ਪੰਡਿਤ ਰਹੇ ਪੁਰਾਣ ॥ ਨਾਨਕ ਨਾਉ ਭਇਆ

ਰਹਮਾਣੁ ॥ ਕਰਿ ਕਰਤਾ ਤੂ ਏਕੋ ਜਾਣੁ ॥੭॥ ਨਾਨਕ ਨਾਮੁ ਮਿਲੈ ਵਡਿਆਈ ਏਦੂ ਉਪਰਿ ਕਰਮੁ ਨਹੀ ॥ ਜੇ ਘਰਿ

ਹੋਦੈ ਮੰਗਣਿ ਜਾਈਐ ਫਿਰਿ ਓਲਾਮਾ ਮਿਲੈ ਤਹੀ ॥੮॥੧॥ ਰਾਮਕਲੀ ਮਹਲਾ ੧ ॥ ਜਗੁ ਪਰਬੋਧਹਿ ਮੜੀ

ਬਧਾਵਹਿ ॥ ਆਸਣੁ ਤਿਆਗਿ ਕਾਹੇ ਸਚੁ ਪਾਵਹਿ ॥ ਮਮਤਾ ਮੋਹੁ ਕਾਮਣਿ ਹਿਤਕਾਰੀ ॥ ਨਾ ਅਉਧੂਤੀ ਨਾ

ਸੰਸਾਰੀ ॥੧॥ ਜੋਗੀ ਬੈਸਿ ਰਹਹੁ ਦੁਬਿਧਾ ਦੁਖੁ ਭਾਗੈ ॥ ਘਰਿ ਘਰਿ ਮਾਗਤ ਲਾਜ ਨ ਲਾਗੈ ॥੧॥ ਰਹਾਉ ॥

ਗਾਵਹਿ ਗੀਤ ਨ ਚੀਨਹਿ ਆਪੁ ॥ ਕਿਉ ਲਾਗੀ ਨਿਵਰੈ ਪਰਤਾਪੁ ॥ ਗੁਰ ਕੈ ਸਬਦਿ ਰਚੈ ਮਨ ਭਾਇ ॥ ਭਿਖਿਆ

ਸਹਜ ਵੀਚਾਰੀ ਖਾਇ ॥੨॥ ਭਸਮ ਚੜਾਇ ਕਰਹਿ ਪਾਖੰਡੁ ॥ ਮਾਇਆ ਮੋਹਿ ਸਹਹਿ ਜਮ ਡੰਡੁ ॥ ਫੂਟੈ ਖਾਪਰੁ

ਭੀਖ ਨ ਭਾਇ ॥ ਬੰਧਨਿ ਬਾਧਿਆ ਆਵੈ ਜਾਇ ॥੩॥ ਬਿੰਦੁ ਨ ਰਾਖਹਿ ਜਤੀ ਕਹਾਵਹਿ ॥ ਮਾਈ ਮਾਗਤ ਤ੍ਰੈ

ਲੋਭਾਵਹਿ ॥ ਨਿਰਦਇਆ ਨਹੀ ਜੋਤਿ ਉਜਾਲਾ ॥ ਬੂਡਤ ਬੂਡੇ ਸਰਬ ਜੰਜਾਲਾ ॥੪॥ ਭੇਖ ਕਰਹਿ ਖਿੰਥਾ ਬਹੁ

ਥਟੂਆ ॥ ਝੂਠੋ ਖੇਲੁ ਖੇਲੈ ਬਹੁ ਨਟੂਆ ॥ ਅੰਤਰਿ ਅਗਨਿ ਚਿੰਤਾ ਬਹੁ ਜਾਰੇ ॥ ਵਿਣੁ ਕਰਮਾ ਕੈਸੇ ਉਤਰਸਿ ਪਾਰੇ

॥੫॥ ਮੁੰਦ੍ਰਾ ਫਟਕ ਬਨਾਈ ਕਾਨਿ ॥ ਮੁਕਤਿ ਨਹੀ ਬਿਦਿਆ ਬਿਗਿਆਨਿ ॥ ਜਿਹਵਾ ਇੰਦ੍ਰੀ ਸਾਦਿ ਲੁੋਭਾਨਾ ॥

ਪਸੂ ਭਏ ਨਹੀ ਮਿਟੈ ਨੀਸਾਨਾ ॥੬॥ ਤ੍ਰਿਬਿਧਿ ਲੋਗਾ ਤ੍ਰਿਬਿਧਿ ਜੋਗਾ ॥ ਸਬਦੁ ਵੀਚਾਰੈ ਚੂਕਸਿ ਸੋਗਾ ॥ ਊਜਲੁ

ਸਾਚੁ ਸੁ ਸਬਦੁ ਹੋਇ ॥ ਜੋਗੀ ਜੁਗਤਿ ਵੀਚਾਰੇ ਸੋਇ ॥੭॥ ਤੁਝ ਪਹਿ ਨਉ ਨਿਧਿ ਤੂ ਕਰਣੈ ਜੋਗੁ ॥ ਥਾਪਿ ਉਥਾਪੇ

ਕਰੇ ਸੁ ਹੋਗੁ ॥ ਜਤੁ ਸਤੁ ਸੰਜਮੁ ਸਚੁ ਸੁਚੀਤੁ ॥ ਨਾਨਕ ਜੋਗੀ ਤ੍ਰਿਭਵਣ ਮੀਤੁ ॥੮॥੨॥ ਰਾਮਕਲੀ ਮਹਲਾ ੧ ॥

ਖਟੁ ਮਟੁ ਦੇਹੀ ਮਨੁ ਬੈਰਾਗੀ ॥ ਸੁਰਤਿ ਸਬਦੁ ਧੁਨਿ ਅੰਤਰਿ ਜਾਗੀ ॥ ਵਾਜੈ ਅਨਹਦੁ ਮੇਰਾ ਮਨੁ ਲੀਣਾ ॥

ਗੁਰ ਬਚਨੀ ਸਚਿ ਨਾਮਿ ਪਤੀਣਾ ॥੧॥ ਪ੍ਰਾਣੀ ਰਾਮ ਭਗਤਿ ਸੁਖੁ ਪਾਈਐ ॥ ਗੁਰਮੁਖਿ ਹਰਿ ਹਰਿ ਮੀਠਾ ਲਾਗੈ

ਹਰਿ ਹਰਿ ਨਾਮਿ ਸਮਾਈਐ ॥੧॥ ਰਹਾਉ ॥ ਮਾਇਆ ਮੋਹੁ ਬਿਵਰਜਿ ਸਮਾਏ ॥ ਸਤਿਗੁਰੁ ਭੇਟੈ ਮੇਲਿ ਮਿਲਾਏ ॥

ਨਾਮੁ ਰਤਨੁ ਨਿਰਮੋਲਕੁ ਹੀਰਾ ॥ ਤਿਤੁ ਰਾਤਾ ਮੇਰਾ ਮਨੁ ਧੀਰਾ ॥੨॥ ਹਉਮੈ ਮਮਤਾ ਰੋਗੁ ਨ ਲਾਗੈ ॥ ਰਾਮ

ਭਗਤਿ ਜਮ ਕਾ ਭਉ ਭਾਗੈ ॥ ਜਮੁ ਜੰਦਾਰੁ ਨ ਲਾਗੈ ਮੋਹਿ ॥ ਨਿਰਮਲ ਨਾਮੁ ਰਿਦੈ ਹਰਿ ਸੋਹਿ ॥੩॥ ਸਬਦੁ ਬੀਚਾਰਿ

ਭਏ ਨਿਰੰਕਾਰੀ ॥ ਗੁਰਮਤਿ ਜਾਗੇ ਦੁਰਮਤਿ ਪਰਹਾਰੀ ॥ ਅਨਦਿਨੁ ਜਾਗਿ ਰਹੇ ਲਿਵ ਲਾਈ ॥ ਜੀਵਨ ਮੁਕਤਿ

ਗਤਿ ਅੰਤਰਿ ਪਾਈ ॥੪॥ ਅਲਿਪਤ ਗੁਫਾ ਮਹਿ ਰਹਹਿ ਨਿਰਾਰੇ ॥ ਤਸਕਰ ਪੰਚ ਸਬਦਿ ਸੰਘਾਰੇ ॥ ਪਰ ਘਰ

ਜਾਇ ਨ ਮਨੁ ਡੋਲਾਏ ॥ ਸਹਜ ਨਿਰੰਤਰਿ ਰਹਉ ਸਮਾਏ ॥੫॥ ਗੁਰਮੁਖਿ ਜਾਗਿ ਰਹੇ ਅਉਧੂਤਾ ॥ ਸਦ ਬੈਰਾਗੀ

ਤਤੁ ਪਰੋਤਾ ॥ ਜਗੁ ਸੂਤਾ ਮਰਿ ਆਵੈ ਜਾਇ ॥ ਬਿਨੁ ਗੁਰ ਸਬਦ ਨ ਸੋਝੀ ਪਾਇ ॥੬॥ ਅਨਹਦ ਸਬਦੁ ਵਜੈ ਦਿਨੁ

ਰਾਤੀ ॥ ਅਵਿਗਤ ਕੀ ਗਤਿ ਗੁਰਮੁਖਿ ਜਾਤੀ ॥ ਤਉ ਜਾਨੀ ਜਾ ਸਬਦਿ ਪਛਾਨੀ ॥ ਏਕੋ ਰਵਿ ਰਹਿਆ ਨਿਰਬਾਨੀ

॥੭॥ ਸੁੰਨ ਸਮਾਧਿ ਸਹਜਿ ਮਨੁ ਰਾਤਾ ॥ ਤਜਿ ਹਉ ਲੋਭਾ ਏਕੋ ਜਾਤਾ ॥ ਗੁਰ ਚੇਲੇ ਅਪਨਾ ਮਨੁ ਮਾਨਿਆ ॥

ਨਾਨਕ ਦੂਜਾ ਮੇਟਿ ਸਮਾਨਿਆ ॥੮॥੩॥ ਰਾਮਕਲੀ ਮਹਲਾ ੧ ॥ ਸਾਹਾ ਗਣਹਿ ਨ ਕਰਹਿ ਬੀਚਾਰੁ ॥ ਸਾਹੇ

ਊਪਰਿ ਏਕੰਕਾਰੁ ॥ ਜਿਸੁ ਗੁਰੁ ਮਿਲੈ ਸੋਈ ਬਿਧਿ ਜਾਣੈ ॥ ਗੁਰਮਤਿ ਹੋਇ ਤ ਹੁਕਮੁ ਪਛਾਣੈ ॥੧॥ ਝੂਠੁ ਨ ਬੋਲਿ

ਪਾਡੇ ਸਚੁ ਕਹੀਐ ॥ ਹਉਮੈ ਜਾਇ ਸਬਦਿ ਘਰੁ ਲਹੀਐ ॥੧॥ ਰਹਾਉ ॥ ਗਣਿ ਗਣਿ ਜੋਤਕੁ ਕਾਂਡੀ ਕੀਨੀ ॥ ਪੜੈ

ਸੁਣਾਵੈ ਤਤੁ ਨ ਚੀਨੀ ॥ ਸਭਸੈ ਊਪਰਿ ਗੁਰ ਸਬਦੁ ਬੀਚਾਰੁ ॥ ਹੋਰ ਕਥਨੀ ਬਦਉ ਨ ਸਗਲੀ ਛਾਰੁ ॥੨॥

ਨਾਵਹਿ ਧੋਵਹਿ ਪੂਜਹਿ ਸੈਲਾ ॥ ਬਿਨੁ ਹਰਿ ਰਾਤੇ ਮੈਲੋ ਮੈਲਾ ॥ ਗਰਬੁ ਨਿਵਾਰਿ ਮਿਲੈ ਪ੍ਰਭੁ ਸਾਰਥਿ ॥ ਮੁਕਤਿ

ਪ੍ਰਾਨ ਜਪਿ ਹਰਿ ਕਿਰਤਾਰਥਿ ॥੩॥ ਵਾਚੈ ਵਾਦੁ ਨ ਬੇਦੁ ਬੀਚਾਰੈ ॥ ਆਪਿ ਡੁਬੈ ਕਿਉ ਪਿਤਰਾ ਤਾਰੈ ॥ ਘਟਿ

ਘਟਿ ਬ੍ਰਹਮੁ ਚੀਨੈ ਜਨੁ ਕੋਇ ॥ ਸਤਿਗੁਰੁ ਮਿਲੈ ਤ ਸੋਝੀ ਹੋਇ ॥੪॥ ਗਣਤ ਗਣੀਐ ਸਹਸਾ ਦੁਖੁ ਜੀਐ ॥ ਗੁਰ ਕੀ

ਸਰਣਿ ਪਵੈ ਸੁਖੁ ਥੀਐ ॥ ਕਰਿ ਅਪਰਾਧ ਸਰਣਿ ਹਮ ਆਇਆ ॥ ਗੁਰ ਹਰਿ ਭੇਟੇ ਪੁਰਬਿ ਕਮਾਇਆ ॥੫॥

ਗੁਰ ਸਰਣਿ ਨ ਆਈਐ ਬ੍ਰਹਮੁ ਨ ਪਾਈਐ ॥ ਭਰਮਿ ਭੁਲਾਈਐ ਜਨਮਿ ਮਰਿ ਆਈਐ ॥ ਜਮ ਦਰਿ ਬਾਧਉ

ਮਰੈ ਬਿਕਾਰੁ ॥ ਨਾ ਰਿਦੈ ਨਾਮੁ ਨ ਸਬਦੁ ਅਚਾਰੁ ॥੬॥ ਇਕਿ ਪਾਧੇ ਪੰਡਿਤ ਮਿਸਰ ਕਹਾਵਹਿ ॥ ਦੁਬਿਧਾ ਰਾਤੇ

ਮਹਲੁ ਨ ਪਾਵਹਿ ॥ ਜਿਸੁ ਗੁਰ ਪਰਸਾਦੀ ਨਾਮੁ ਅਧਾਰੁ ॥ ਕੋਟਿ ਮਧੇ ਕੋ ਜਨੁ ਆਪਾਰੁ ॥੭॥ ਏਕੁ ਬੁਰਾ ਭਲਾ

ਸਚੁ ਏਕੈ ॥ ਬੂਝੁ ਗਿਆਨੀ ਸਤਗੁਰ ਕੀ ਟੇਕੈ ॥ ਗੁਰਮੁਖਿ ਵਿਰਲੀ ਏਕੋ ਜਾਣਿਆ ॥ ਆਵਣੁ ਜਾਣਾ ਮੇਟਿ

ਸਮਾਣਿਆ ॥੮॥ ਜਿਨ ਕੈ ਹਿਰਦੈ ਏਕੰਕਾਰੁ ॥ ਸਰਬ ਗੁਣੀ ਸਾਚਾ ਬੀਚਾਰੁ ॥ ਗੁਰ ਕੈ ਭਾਣੈ ਕਰਮ ਕਮਾਵੈ ॥

ਨਾਨਕ ਸਾਚੇ ਸਾਚਿ ਸਮਾਵੈ ॥੯॥੪॥ ਰਾਮਕਲੀ ਮਹਲਾ ੧ ॥ ਹਠੁ ਨਿਗ੍ਰਹੁ ਕਰਿ ਕਾਇਆ ਛੀਜੈ ॥ ਵਰਤੁ

ਤਪਨੁ ਕਰਿ ਮਨੁ ਨਹੀ ਭੀਜੈ ॥ ਰਾਮ ਨਾਮ ਸਰਿ ਅਵਰੁ ਨ ਪੂਜੈ ॥੧॥ ਗੁਰੁ ਸੇਵਿ ਮਨਾ ਹਰਿ ਜਨ ਸੰਗੁ ਕੀਜੈ ॥

ਜਮੁ ਜੰਦਾਰੁ ਜੋਹਿ ਨਹੀ ਸਾਕੈ ਸਰਪਨਿ ਡਸਿ ਨ ਸਕੈ ਹਰਿ ਕਾ ਰਸੁ ਪੀਜੈ ॥੧॥ ਰਹਾਉ ॥ ਵਾਦੁ ਪੜੈ ਰਾਗੀ ਜਗੁ

ਭੀਜੈ ॥ ਤ੍ਰੈ ਗੁਣ ਬਿਖਿਆ ਜਨਮਿ ਮਰੀਜੈ ॥ ਰਾਮ ਨਾਮ ਬਿਨੁ ਦੂਖੁ ਸਹੀਜੈ ॥੨॥ ਚਾੜਸਿ ਪਵਨੁ ਸਿੰਘਾਸਨੁ ਭੀਜੈ

॥ ਨਿਉਲੀ ਕਰਮ ਖਟੁ ਕਰਮ ਕਰੀਜੈ ॥ ਰਾਮ ਨਾਮ ਬਿਨੁ ਬਿਰਥਾ ਸਾਸੁ ਲੀਜੈ ॥੩॥ ਅੰਤਰਿ ਪੰਚ ਅਗਨਿ ਕਿਉ

ਧੀਰਜੁ ਧੀਜੈ ॥ ਅੰਤਰਿ ਚੋਰੁ ਕਿਉ ਸਾਦੁ ਲਹੀਜੈ ॥ ਗੁਰਮੁਖਿ ਹੋਇ ਕਾਇਆ ਗੜੁ ਲੀਜੈ ॥੪॥ ਅੰਤਰਿ ਮੈਲੁ

ਤੀਰਥ ਭਰਮੀਜੈ ॥ ਮਨੁ ਨਹੀ ਸੂਚਾ ਕਿਆ ਸੋਚ ਕਰੀਜੈ ॥ ਕਿਰਤੁ ਪਇਆ ਦੋਸੁ ਕਾ ਕਉ ਦੀਜੈ ॥੫॥ ਅੰਨੁ ਨ

ਖਾਹਿ ਦੇਹੀ ਦੁਖੁ ਦੀਜੈ ॥ ਬਿਨੁ ਗੁਰ ਗਿਆਨ ਤ੍ਰਿਪਤਿ ਨਹੀ ਥੀਜੈ ॥ ਮਨਮੁਖਿ ਜਨਮੈ ਜਨਮਿ ਮਰੀਜੈ ॥੬॥

ਸਤਿਗੁਰ ਪੂਛਿ ਸੰਗਤਿ ਜਨ ਕੀਜੈ ॥ ਮਨੁ ਹਰਿ ਰਾਚੈ ਨਹੀ ਜਨਮਿ ਮਰੀਜੈ ॥ ਰਾਮ ਨਾਮ ਬਿਨੁ ਕਿਆ ਕਰਮੁ ਕੀਜੈ

॥੭॥ ਊਂਦਰ ਦੂੰਦਰ ਪਾਸਿ ਧਰੀਜੈ ॥ ਧੁਰ ਕੀ ਸੇਵਾ ਰਾਮੁ ਰਵੀਜੈ ॥ ਨਾਨਕ ਨਾਮੁ ਮਿਲੈ ਕਿਰਪਾ ਪ੍ਰਭ ਕੀਜੈ

॥੮॥੫॥ ਰਾਮਕਲੀ ਮਹਲਾ ੧ ॥ ਅੰਤਰਿ ਉਤਭੁਜੁ ਅਵਰੁ ਨ ਕੋਈ ॥ ਜੋ ਕਹੀਐ ਸੋ ਪ੍ਰਭ ਤੇ ਹੋਈ ॥ ਜੁਗਹ

ਜੁਗੰਤਰਿ ਸਾਹਿਬੁ ਸਚੁ ਸੋਈ ॥ ਉਤਪਤਿ ਪਰਲਉ ਅਵਰੁ ਨ ਕੋਈ ॥੧॥ ਐਸਾ ਮੇਰਾ ਠਾਕੁਰੁ ਗਹਿਰ ਗੰਭੀਰੁ ॥

ਜਿਨਿ ਜਪਿਆ ਤਿਨ ਹੀ ਸੁਖੁ ਪਾਇਆ ਹਰਿ ਕੈ ਨਾਮਿ ਨ ਲਗੈ ਜਮ ਤੀਰੁ ॥੧॥ ਰਹਾਉ ॥ ਨਾਮੁ ਰਤਨੁ ਹੀਰਾ

ਨਿਰਮੋਲੁ ॥ ਸਾਚਾ ਸਾਹਿਬੁ ਅਮਰੁ ਅਤੋਲੁ ॥ ਜਿਹਵਾ ਸੂਚੀ ਸਾਚਾ ਬੋਲੁ ॥ ਘਰਿ ਦਰਿ ਸਾਚਾ ਨਾਹੀ ਰੋਲੁ

॥੨॥ ਇਕਿ ਬਨ ਮਹਿ ਬੈਸਹਿ ਡੂਗਰਿ ਅਸਥਾਨੁ ॥ ਨਾਮੁ ਬਿਸਾਰਿ ਪਚਹਿ ਅਭਿਮਾਨੁ ॥ ਨਾਮ ਬਿਨਾ ਕਿਆ

ਗਿਆਨ ਧਿਆਨੁ ॥ ਗੁਰਮੁਖਿ ਪਾਵਹਿ ਦਰਗਹਿ ਮਾਨੁ ॥੩॥ ਹਠੁ ਅਹੰਕਾਰੁ ਕਰੈ ਨਹੀ ਪਾਵੈ ॥ ਪਾਠ ਪੜੈ ਲੇ

ਲੋਕ ਸੁਣਾਵੈ ॥ ਤੀਰਥਿ ਭਰਮਸਿ ਬਿਆਧਿ ਨ ਜਾਵੈ ॥ ਨਾਮ ਬਿਨਾ ਕੈਸੇ ਸੁਖੁ ਪਾਵੈ ॥੪॥ ਜਤਨ ਕਰੈ ਬਿੰਦੁ ਕਿਵੈ

ਨ ਰਹਾਈ ॥ ਮਨੂਆ ਡੋਲੈ ਨਰਕੇ ਪਾਈ ॥ ਜਮ ਪੁਰਿ ਬਾਧੋ ਲਹੈ ਸਜਾਈ ॥ ਬਿਨੁ ਨਾਵੈ ਜੀਉ ਜਲਿ ਬਲਿ ਜਾਈ

॥੫॥ ਸਿਧ ਸਾਧਿਕ ਕੇਤੇ ਮੁਨਿ ਦੇਵਾ ॥ ਹਠਿ ਨਿਗ੍ਰਹਿ ਨ ਤ੍ਰਿਪਤਾਵਹਿ ਭੇਵਾ ॥ ਸਬਦੁ ਵੀਚਾਰਿ ਗਹਹਿ ਗੁਰ

ਸੇਵਾ ॥ ਮਨਿ ਤਨਿ ਨਿਰਮਲ ਅਭਿਮਾਨ ਅਭੇਵਾ ॥੬॥ ਕਰਮਿ ਮਿਲੈ ਪਾਵੈ ਸਚੁ ਨਾਉ ॥ ਤੁਮ ਸਰਣਾਗਤਿ

ਰਹਉ ਸੁਭਾਉ ॥ ਤੁਮ ਤੇ ਉਪਜਿਓ ਭਗਤੀ ਭਾਉ ॥ ਜਪੁ ਜਾਪਉ ਗੁਰਮੁਖਿ ਹਰਿ ਨਾਉ ॥੭॥ ਹਉਮੈ ਗਰਬੁ ਜਾਇ

ਮਨ ਭੀਨੈ ॥ ਝੂਠਿ ਨ ਪਾਵਸਿ ਪਾਖੰਡਿ ਕੀਨੈ ॥ ਬਿਨੁ ਗੁਰ ਸਬਦ ਨਹੀ ਘਰੁ ਬਾਰੁ ॥ ਨਾਨਕ ਗੁਰਮੁਖਿ ਤਤੁ

ਬੀਚਾਰੁ ॥੮॥੬॥ ਰਾਮਕਲੀ ਮਹਲਾ ੧ ॥ ਜਿਉ ਆਇਆ ਤਿਉ ਜਾਵਹਿ ਬਉਰੇ ਜਿਉ ਜਨਮੇ ਤਿਉ ਮਰਣੁ

ਭਇਆ ॥ ਜਿਉ ਰਸ ਭੋਗ ਕੀਏ ਤੇਤਾ ਦੁਖੁ ਲਾਗੈ ਨਾਮੁ ਵਿਸਾਰਿ ਭਵਜਲਿ ਪਇਆ ॥੧॥ ਤਨੁ ਧਨੁ ਦੇਖਤ

ਗਰਬਿ ਗਇਆ ॥ ਕਨਿਕ ਕਾਮਨੀ ਸਿਉ ਹੇਤੁ ਵਧਾਇਹਿ ਕੀ ਨਾਮੁ ਵਿਸਾਰਹਿ ਭਰਮਿ ਗਇਆ ॥੧॥ ਰਹਾਉ ॥

ਜਤੁ ਸਤੁ ਸੰਜਮੁ ਸੀਲੁ ਨ ਰਾਖਿਆ ਪ੍ਰੇਤ ਪਿੰਜਰ ਮਹਿ ਕਾਸਟੁ ਭਇਆ ॥ ਪੁੰਨੁ ਦਾਨੁ ਇਸਨਾਨੁ ਨ ਸੰਜਮੁ

ਸਾਧਸੰਗਤਿ ਬਿਨੁ ਬਾਦਿ ਜਇਆ ॥੨॥ ਲਾਲਚਿ ਲਾਗੈ ਨਾਮੁ ਬਿਸਾਰਿਓ ਆਵਤ ਜਾਵਤ ਜਨਮੁ ਗਇਆ ॥

ਜਾ ਜਮੁ ਧਾਇ ਕੇਸ ਗਹਿ ਮਾਰੈ ਸੁਰਤਿ ਨਹੀ ਮੁਖਿ ਕਾਲ ਗਇਆ ॥੩॥ ਅਹਿਨਿਸਿ ਨਿੰਦਾ ਤਾਤਿ ਪਰਾਈ

ਹਿਰਦੈ ਨਾਮੁ ਨ ਸਰਬ ਦਇਆ ॥ ਬਿਨੁ ਗੁਰ ਸਬਦ ਨ ਗਤਿ ਪਤਿ ਪਾਵਹਿ ਰਾਮ ਨਾਮ ਬਿਨੁ ਨਰਕਿ ਗਇਆ

॥੪॥ ਖਿਨ ਮਹਿ ਵੇਸ ਕਰਹਿ ਨਟੂਆ ਜਿਉ ਮੋਹ ਪਾਪ ਮਹਿ ਗਲਤੁ ਗਇਆ ॥ ਇਤ ਉਤ ਮਾਇਆ ਦੇਖਿ

ਪਸਾਰੀ ਮੋਹ ਮਾਇਆ ਕੈ ਮਗਨੁ ਭਇਆ ॥੫॥ ਕਰਹਿ ਬਿਕਾਰ ਵਿਥਾਰ ਘਨੇਰੇ ਸੁਰਤਿ ਸਬਦ ਬਿਨੁ ਭਰਮਿ

ਪਇਆ ॥ ਹਉਮੈ ਰੋਗੁ ਮਹਾ ਦੁਖੁ ਲਾਗਾ ਗੁਰਮਤਿ ਲੇਵਹੁ ਰੋਗੁ ਗਇਆ ॥੬॥ ਸੁਖ ਸੰਪਤਿ ਕਉ ਆਵਤ ਦੇਖੈ

ਸਾਕਤ ਮਨਿ ਅਭਿਮਾਨੁ ਭਇਆ ॥ ਜਿਸ ਕਾ ਇਹੁ ਤਨੁ ਧਨੁ ਸੋ ਫਿਰਿ ਲੇਵੈ ਅੰਤਰਿ ਸਹਸਾ ਦੂਖੁ ਪਇਆ ॥੭॥

ਅੰਤਿ ਕਾਲਿ ਕਿਛੁ ਸਾਥਿ ਨ ਚਾਲੈ ਜੋ ਦੀਸੈ ਸਭੁ ਤਿਸਹਿ ਮਇਆ ॥ ਆਦਿ ਪੁਰਖੁ ਅਪਰੰਪਰੁ ਸੋ ਪ੍ਰਭੁ ਹਰਿ

ਨਾਮੁ ਰਿਦੈ ਲੈ ਪਾਰਿ ਪਇਆ ॥੮॥ ਮੂਏ ਕਉ ਰੋਵਹਿ ਕਿਸਹਿ ਸੁਣਾਵਹਿ ਭੈ ਸਾਗਰ ਅਸਰਾਲਿ ਪਇਆ ॥ ਦੇਖਿ

ਕੁਟੰਬੁ ਮਾਇਆ ਗ੍ਰਿਹ ਮੰਦਰੁ ਸਾਕਤੁ ਜੰਜਾਲਿ ਪਰਾਲਿ ਪਇਆ ॥੯॥ ਜਾ ਆਏ ਤਾ ਤਿਨਹਿ ਪਠਾਏ ਚਾਲੇ

ਤਿਨੈ ਬੁਲਾਇ ਲਇਆ ॥ ਜੋ ਕਿਛੁ ਕਰਣਾ ਸੋ ਕਰਿ ਰਹਿਆ ਬਖਸਣਹਾਰੈ ਬਖਸਿ ਲਇਆ ॥੧੦॥ ਜਿਨਿ ਏਹੁ

ਚਾਖਿਆ ਰਾਮ ਰਸਾਇਣੁ ਤਿਨ ਕੀ ਸੰਗਤਿ ਖੋਜੁ ਭਇਆ ॥ ਰਿਧਿ ਸਿਧਿ ਬੁਧਿ ਗਿਆਨੁ ਗੁਰੂ ਤੇ ਪਾਇਆ ਮੁਕਤਿ

ਪਦਾਰਥੁ ਸਰਣਿ ਪਇਆ ॥੧੧॥ ਦੁਖੁ ਸੁਖੁ ਗੁਰਮੁਖਿ ਸਮ ਕਰਿ ਜਾਣਾ ਹਰਖ ਸੋਗ ਤੇ ਬਿਰਕਤੁ ਭਇਆ ॥ ਆਪੁ

ਮਾਰਿ ਗੁਰਮੁਖਿ ਹਰਿ ਪਾਏ ਨਾਨਕ ਸਹਜਿ ਸਮਾਇ ਲਇਆ ॥੧੨॥੭॥ ਰਾਮਕਲੀ ਦਖਣੀ ਮਹਲਾ ੧ ॥ ਜਤੁ

ਸਤੁ ਸੰਜਮੁ ਸਾਚੁ ਦ੍ਰਿੜਾਇਆ ਸਾਚ ਸਬਦਿ ਰਸਿ ਲੀਣਾ ॥੧॥ ਮੇਰਾ ਗੁਰੁ ਦਇਆਲੁ ਸਦਾ ਰੰਗਿ ਲੀਣਾ ॥

ਅਹਿਨਿਸਿ ਰਹੈ ਏਕ ਲਿਵ ਲਾਗੀ ਸਾਚੇ ਦੇਖਿ ਪਤੀਣਾ ॥੧॥ ਰਹਾਉ ॥ ਰਹੈ ਗਗਨ ਪੁਰਿ ਦ੍ਰਿਸਟਿ ਸਮੈਸਰਿ

ਅਨਹਤ ਸਬਦਿ ਰੰਗੀਣਾ ॥੨॥ ਸਤੁ ਬੰਧਿ ਕੁਪੀਨ ਭਰਿਪੁਰਿ ਲੀਣਾ ਜਿਹਵਾ ਰੰਗਿ ਰਸੀਣਾ ॥੩॥ ਮਿਲੈ ਗੁਰ

ਸਾਚੇ ਜਿਨਿ ਰਚੁ ਰਾਚੇ ਕਿਰਤੁ ਵੀਚਾਰਿ ਪਤੀਣਾ ॥੪॥ ਏਕ ਮਹਿ ਸਰਬ ਸਰਬ ਮਹਿ ਏਕਾ ਏਹ ਸਤਿਗੁਰਿ ਦੇਖਿ

ਦਿਖਾਈ ॥੫॥ ਜਿਨਿ ਕੀਏ ਖੰਡ ਮੰਡਲ ਬ੍ਰਹਮੰਡਾ ਸੋ ਪ੍ਰਭੁ ਲਖਨੁ ਨ ਜਾਈ ॥੬॥ ਦੀਪਕ ਤੇ ਦੀਪਕੁ ਪਰਗਾਸਿਆ

ਤ੍ਰਿਭਵਣ ਜੋਤਿ ਦਿਖਾਈ ॥੭॥ ਸਚੈ ਤਖਤਿ ਸਚ ਮਹਲੀ ਬੈਠੇ ਨਿਰਭਉ ਤਾੜੀ ਲਾਈ ॥੮॥ ਮੋਹਿ ਗਇਆ

ਬੈਰਾਗੀ ਜੋਗੀ ਘਟਿ ਘਟਿ ਕਿੰਗੁਰੀ ਵਾਈ ॥੯॥ ਨਾਨਕ ਸਰਣਿ ਪ੍ਰਭੂ ਕੀ ਛੂਟੇ ਸਤਿਗੁਰ ਸਚੁ ਸਖਾਈ ॥੧੦॥੮॥

ਰਾਮਕਲੀ ਮਹਲਾ ੧ ॥ ਅਉਹਠਿ ਹਸਤ ਮੜੀ ਘਰੁ ਛਾਇਆ ਧਰਣਿ ਗਗਨ ਕਲ ਧਾਰੀ ॥੧॥ ਗੁਰਮੁਖਿ ਕੇਤੀ

ਸਬਦਿ ਉਧਾਰੀ ਸੰਤਹੁ ॥੧॥ ਰਹਾਉ ॥ ਮਮਤਾ ਮਾਰਿ ਹਉਮੈ ਸੋਖੈ ਤ੍ਰਿਭਵਣਿ ਜੋਤਿ ਤੁਮਾਰੀ ॥੨॥ ਮਨਸਾ ਮਾਰਿ

ਮਨੈ ਮਹਿ ਰਾਖੈ ਸਤਿਗੁਰ ਸਬਦਿ ਵੀਚਾਰੀ ॥੩॥ ਸਿੰਙੀ ਸੁਰਤਿ ਅਨਾਹਦਿ ਵਾਜੈ ਘਟਿ ਘਟਿ ਜੋਤਿ ਤੁਮਾਰੀ ॥੪॥

ਪਰਪੰਚ ਬੇਣੁ ਤਹੀ ਮਨੁ ਰਾਖਿਆ ਬ੍ਰਹਮ ਅਗਨਿ ਪਰਜਾਰੀ ॥੫॥ ਪੰਚ ਤਤੁ ਮਿਲਿ ਅਹਿਨਿਸਿ ਦੀਪਕੁ ਨਿਰਮਲ

ਜੋਤਿ ਅਪਾਰੀ ॥੬॥ ਰਵਿ ਸਸਿ ਲਉਕੇ ਇਹੁ ਤਨੁ ਕਿੰਗੁਰੀ ਵਾਜੈ ਸਬਦੁ ਨਿਰਾਰੀ ॥੭॥ ਸਿਵ ਨਗਰੀ ਮਹਿ

ਆਸਣੁ ਅਉਧੂ ਅਲਖੁ ਅਗੰਮੁ ਅਪਾਰੀ ॥੮॥ ਕਾਇਆ ਨਗਰੀ ਇਹੁ ਮਨੁ ਰਾਜਾ ਪੰਚ ਵਸਹਿ ਵੀਚਾਰੀ ॥੯॥

ਸਬਦਿ ਰਵੈ ਆਸਣਿ ਘਰਿ ਰਾਜਾ ਅਦਲੁ ਕਰੇ ਗੁਣਕਾਰੀ ॥੧੦॥ ਕਾਲੁ ਬਿਕਾਲੁ ਕਹੇ ਕਹਿ ਬਪੁਰੇ ਜੀਵਤ ਮੂਆ

ਮਨੁ ਮਾਰੀ ॥੧੧॥ ਬ੍ਰਹਮਾ ਬਿਸਨੁ ਮਹੇਸ ਇਕ ਮੂਰਤਿ ਆਪੇ ਕਰਤਾ ਕਾਰੀ ॥੧੨॥ ਕਾਇਆ ਸੋਧਿ ਤਰੈ

ਭਵ ਸਾਗਰੁ ਆਤਮ ਤਤੁ ਵੀਚਾਰੀ ॥੧੩॥ ਗੁਰ ਸੇਵਾ ਤੇ ਸਦਾ ਸੁਖੁ ਪਾਇਆ ਅੰਤਰਿ ਸਬਦੁ ਰਵਿਆ ਗੁਣਕਾਰੀ

॥੧੪॥ ਆਪੇ ਮੇਲਿ ਲਏ ਗੁਣਦਾਤਾ ਹਉਮੈ ਤ੍ਰਿਸਨਾ ਮਾਰੀ ॥੧੫॥ ਤ੍ਰੈ ਗੁਣ ਮੇਟੇ ਚਉਥੈ ਵਰਤੈ ਏਹਾ ਭਗਤਿ

ਨਿਰਾਰੀ ॥੧੬॥ ਗੁਰਮੁਖਿ ਜੋਗ ਸਬਦਿ ਆਤਮੁ ਚੀਨੈ ਹਿਰਦੈ ਏਕੁ ਮੁਰਾਰੀ ॥੧੭॥ ਮਨੂਆ ਅਸਥਿਰੁ ਸਬਦੇ

ਰਾਤਾ ਏਹਾ ਕਰਣੀ ਸਾਰੀ ॥੧੮॥ ਬੇਦੁ ਬਾਦੁ ਨ ਪਾਖੰਡੁ ਅਉਧੂ ਗੁਰਮੁਖਿ ਸਬਦਿ ਬੀਚਾਰੀ ॥੧੯॥ ਗੁਰਮੁਖਿ

ਜੋਗੁ ਕਮਾਵੈ ਅਉਧੂ ਜਤੁ ਸਤੁ ਸਬਦਿ ਵੀਚਾਰੀ ॥੨੦॥ ਸਬਦਿ ਮਰੈ ਮਨੁ ਮਾਰੇ ਅਉਧੂ ਜੋਗ ਜੁਗਤਿ ਵੀਚਾਰੀ

॥੨੧॥ ਮਾਇਆ ਮੋਹੁ ਭਵਜਲੁ ਹੈ ਅਵਧੂ ਸਬਦਿ ਤਰੈ ਕੁਲ ਤਾਰੀ ॥੨੨॥ ਸਬਦਿ ਸੂਰ ਜੁਗ ਚਾਰੇ ਅਉਧੂ ਬਾਣੀ

ਭਗਤਿ ਵੀਚਾਰੀ ॥੨੩॥ ਏਹੁ ਮਨੁ ਮਾਇਆ ਮੋਹਿਆ ਅਉਧੂ ਨਿਕਸੈ ਸਬਦਿ ਵੀਚਾਰੀ ॥੨੪॥ ਆਪੇ ਬਖਸੇ

ਮੇਲਿ ਮਿਲਾਏ ਨਾਨਕ ਸਰਣਿ ਤੁਮਾਰੀ ॥੨੫॥੯॥

ਰਾਮਕਲੀ ਮਹਲਾ ੩ ਅਸਟਪਦੀਆ      ੴ ਸਤਿਗੁਰ ਪ੍ਰਸਾਦਿ ॥

ਸਰਮੈ ਦੀਆ ਮੁੰਦ੍ਰਾ ਕੰਨੀ ਪਾਇ ਜੋਗੀ ਖਿੰਥਾ ਕਰਿ ਤੂ ਦਇਆ ॥ ਆਵਣੁ ਜਾਣੁ ਬਿਭੂਤਿ ਲਾਇ ਜੋਗੀ ਤਾ ਤੀਨਿ

ਭਵਣ ਜਿਣਿ ਲਇਆ ॥੧॥ ਐਸੀ ਕਿੰਗੁਰੀ ਵਜਾਇ ਜੋਗੀ ॥ ਜਿਤੁ ਕਿੰਗੁਰੀ ਅਨਹਦੁ ਵਾਜੈ ਹਰਿ ਸਿਉ ਰਹੈ

ਲਿਵ ਲਾਇ ॥੧॥ ਰਹਾਉ ॥ ਸਤੁ ਸੰਤੋਖੁ ਪਤੁ ਕਰਿ ਝੋਲੀ ਜੋਗੀ ਅੰਮ੍ਰਿਤ ਨਾਮੁ ਭੁਗਤਿ ਪਾਈ ॥ ਧਿਆਨ ਕਾ

ਕਰਿ ਡੰਡਾ ਜੋਗੀ ਸਿੰਙੀ ਸੁਰਤਿ ਵਜਾਈ ॥੨॥ ਮਨੁ ਦ੍ਰਿੜੁ ਕਰਿ ਆਸਣਿ ਬੈਸੁ ਜੋਗੀ ਤਾ ਤੇਰੀ ਕਲਪਣਾ ਜਾਈ

॥ ਕਾਇਆ ਨਗਰੀ ਮਹਿ ਮੰਗਣਿ ਚੜਹਿ ਜੋਗੀ ਤਾ ਨਾਮੁ ਪਲੈ ਪਾਈ ॥੩॥ ਇਤੁ ਕਿੰਗੁਰੀ ਧਿਆਨੁ ਨ ਲਾਗੈ

ਜੋਗੀ ਨਾ ਸਚੁ ਪਲੈ ਪਾਇ ॥ ਇਤੁ ਕਿੰਗੁਰੀ ਸਾਂਤਿ ਨ ਆਵੈ ਜੋਗੀ ਅਭਿਮਾਨੁ ਨ ਵਿਚਹੁ ਜਾਇ ॥੪॥ ਭਉ

ਭਾਉ ਦੁਇ ਪਤ ਲਾਇ ਜੋਗੀ ਇਹੁ ਸਰੀਰੁ ਕਰਿ ਡੰਡੀ ॥ ਗੁਰਮੁਖਿ ਹੋਵਹਿ ਤਾ ਤੰਤੀ ਵਾਜੈ ਇਨ ਬਿਧਿ ਤ੍ਰਿਸਨਾ

ਖੰਡੀ ॥੫॥ ਹੁਕਮੁ ਬੁਝੈ ਸੋ ਜੋਗੀ ਕਹੀਐ ਏਕਸ ਸਿਉ ਚਿਤੁ ਲਾਏ ॥ ਸਹਸਾ ਤੂਟੈ ਨਿਰਮਲੁ ਹੋਵੈ ਜੋਗ

ਜੁਗਤਿ ਇਵ ਪਾਏ ॥੬॥ ਨਦਰੀ ਆਵਦਾ ਸਭੁ ਕਿਛੁ ਬਿਨਸੈ ਹਰਿ ਸੇਤੀ ਚਿਤੁ ਲਾਇ ॥ ਸਤਿਗੁਰ ਨਾਲਿ

ਤੇਰੀ ਭਾਵਨੀ ਲਾਗੈ ਤਾ ਇਹ ਸੋਝੀ ਪਾਇ ॥੭॥ ਏਹੁ ਜੋਗੁ ਨ ਹੋਵੈ ਜੋਗੀ ਜਿ ਕੁਟੰਬੁ ਛੋਡਿ ਪਰਭਵਣੁ ਕਰਹਿ ॥

ਗ੍ਰਿਹ ਸਰੀਰ ਮਹਿ ਹਰਿ ਹਰਿ ਨਾਮੁ ਗੁਰ ਪਰਸਾਦੀ ਅਪਣਾ ਹਰਿ ਪ੍ਰਭੁ ਲਹਹਿ ॥੮॥ ਇਹੁ ਜਗਤੁ ਮਿਟੀ ਕਾ

ਪੁਤਲਾ ਜੋਗੀ ਇਸੁ ਮਹਿ ਰੋਗੁ ਵਡਾ ਤ੍ਰਿਸਨਾ ਮਾਇਆ ॥ ਅਨੇਕ ਜਤਨ ਭੇਖ ਕਰੇ ਜੋਗੀ ਰੋਗੁ ਨ ਜਾਇ ਗਵਾਇਆ

॥੯॥ ਹਰਿ ਕਾ ਨਾਮੁ ਅਉਖਧੁ ਹੈ ਜੋਗੀ ਜਿਸ ਨੋ ਮੰਨਿ ਵਸਾਏ ॥ ਗੁਰਮੁਖਿ ਹੋਵੈ ਸੋਈ ਬੂਝੈ ਜੋਗ ਜੁਗਤਿ ਸੋ ਪਾਏ

॥੧੦॥ ਜੋਗੈ ਕਾ ਮਾਰਗੁ ਬਿਖਮੁ ਹੈ ਜੋਗੀ ਜਿਸ ਨੋ ਨਦਰਿ ਕਰੇ ਸੋ ਪਾਏ ॥ ਅੰਤਰਿ ਬਾਹਰਿ ਏਕੋ ਵੇਖੈ ਵਿਚਹੁ ਭਰਮੁ

ਚੁਕਾਏ ॥੧੧॥ ਵਿਣੁ ਵਜਾਈ ਕਿੰਗੁਰੀ ਵਾਜੈ ਜੋਗੀ ਸਾ ਕਿੰਗੁਰੀ ਵਜਾਇ ॥ ਕਹੈ ਨਾਨਕੁ ਮੁਕਤਿ ਹੋਵਹਿ ਜੋਗੀ

ਸਾਚੇ ਰਹਹਿ ਸਮਾਇ ॥੧੨॥੧॥੧੦॥ ਰਾਮਕਲੀ ਮਹਲਾ ੩ ॥ ਭਗਤਿ ਖਜਾਨਾ ਗੁਰਮੁਖਿ ਜਾਤਾ ਸਤਿਗੁਰਿ ਬੂਝਿ

ਬੁਝਾਈ ॥੧॥ ਸੰਤਹੁ ਗੁਰਮੁਖਿ ਦੇਇ ਵਡਿਆਈ ॥੧॥ ਰਹਾਉ ॥ ਸਚਿ ਰਹਹੁ ਸਦਾ ਸਹਜੁ ਸੁਖੁ ਉਪਜੈ ਕਾਮੁ ਕ੍ਰੋਧੁ

ਵਿਚਹੁ ਜਾਈ ॥੨॥ ਆਪੁ ਛੋਡਿ ਨਾਮ ਲਿਵ ਲਾਗੀ ਮਮਤਾ ਸਬਦਿ ਜਲਾਈ ॥੩॥ ਜਿਸ ਤੇ ਉਪਜੈ ਤਿਸ ਤੇ ਬਿਨਸੈ

ਅੰਤੇ ਨਾਮੁ ਸਖਾਈ ॥੪॥ ਸਦਾ ਹਜੂਰਿ ਦੂਰਿ ਨਹ ਦੇਖਹੁ ਰਚਨਾ ਜਿਨਿ ਰਚਾਈ ॥੫॥ ਸਚਾ ਸਬਦੁ ਰਵੈ ਘਟ

ਅੰਤਰਿ ਸਚੇ ਸਿਉ ਲਿਵ ਲਾਈ ॥੬॥ ਸਤਸੰਗਤਿ ਮਹਿ ਨਾਮੁ ਨਿਰਮੋਲਕੁ ਵਡੈ ਭਾਗਿ ਪਾਇਆ ਜਾਈ ॥੭॥

ਭਰਮਿ ਨ ਭੂਲਹੁ ਸਤਿਗੁਰੁ ਸੇਵਹੁ ਮਨੁ ਰਾਖਹੁ ਇਕ ਠਾਈ ॥੮॥ ਬਿਨੁ ਨਾਵੈ ਸਭ ਭੂਲੀ ਫਿਰਦੀ ਬਿਰਥਾ ਜਨਮੁ

ਗਵਾਈ ॥੯॥ ਜੋਗੀ ਜੁਗਤਿ ਗਵਾਈ ਹੰਢੈ ਪਾਖੰਡਿ ਜੋਗੁ ਨ ਪਾਈ ॥੧੦॥ ਸਿਵ ਨਗਰੀ ਮਹਿ ਆਸਣਿ ਬੈਸੈ

ਗੁਰ ਸਬਦੀ ਜੋਗੁ ਪਾਈ ॥੧੧॥ ਧਾਤੁਰ ਬਾਜੀ ਸਬਦਿ ਨਿਵਾਰੇ ਨਾਮੁ ਵਸੈ ਮਨਿ ਆਈ ॥੧੨॥ ਏਹੁ ਸਰੀਰੁ

ਸਰਵਰੁ ਹੈ ਸੰਤਹੁ ਇਸਨਾਨੁ ਕਰੇ ਲਿਵ ਲਾਈ ॥੧੩॥ ਨਾਮਿ ਇਸਨਾਨੁ ਕਰਹਿ ਸੇ ਜਨ ਨਿਰਮਲ ਸਬਦੇ ਮੈਲੁ

ਗਵਾਈ ॥੧੪॥ ਤ੍ਰੈ ਗੁਣ ਅਚੇਤ ਨਾਮੁ ਚੇਤਹਿ ਨਾਹੀ ਬਿਨੁ ਨਾਵੈ ਬਿਨਸਿ ਜਾਈ ॥੧੫॥ ਬ੍ਰਹਮਾ ਬਿਸਨੁ ਮਹੇਸੁ

ਤ੍ਰੈ ਮੂਰਤਿ ਤ੍ਰਿਗੁਣਿ ਭਰਮਿ ਭੁਲਾਈ ॥੧੬॥ ਗੁਰ ਪਰਸਾਦੀ ਤ੍ਰਿਕੁਟੀ ਛੂਟੈ ਚਉਥੈ ਪਦਿ ਲਿਵ ਲਾਈ ॥੧੭॥

ਪੰਡਿਤ ਪੜਹਿ ਪੜਿ ਵਾਦੁ ਵਖਾਣਹਿ ਤਿੰਨਾ ਬੂਝ ਨ ਪਾਈ ॥੧੮॥ ਬਿਖਿਆ ਮਾਤੇ ਭਰਮਿ ਭੁਲਾਏ ਉਪਦੇਸੁ

ਕਹਹਿ ਕਿਸੁ ਭਾਈ ॥੧੯॥ ਭਗਤ ਜਨਾ ਕੀ ਊਤਮ ਬਾਣੀ ਜੁਗਿ ਜੁਗਿ ਰਹੀ ਸਮਾਈ ॥੨੦॥ ਬਾਣੀ ਲਾਗੈ ਸੋ

ਗਤਿ ਪਾਏ ਸਬਦੇ ਸਚਿ ਸਮਾਈ ॥੨੧॥ ਕਾਇਆ ਨਗਰੀ ਸਬਦੇ ਖੋਜੇ ਨਾਮੁ ਨਵੰ ਨਿਧਿ ਪਾਈ ॥੨੨॥ ਮਨਸਾ

ਮਾਰਿ ਮਨੁ ਸਹਜਿ ਸਮਾਣਾ ਬਿਨੁ ਰਸਨਾ ਉਸਤਤਿ ਕਰਾਈ ॥੨੩॥ ਲੋਇਣ ਦੇਖਿ ਰਹੇ ਬਿਸਮਾਦੀ ਚਿਤੁ

ਅਦਿਸਟਿ ਲਗਾਈ ॥੨੪॥ ਅਦਿਸਟੁ ਸਦਾ ਰਹੈ ਨਿਰਾਲਮੁ ਜੋਤੀ ਜੋਤਿ ਮਿਲਾਈ ॥੨੫॥ ਹਉ ਗੁਰੁ ਸਾਲਾਹੀ

ਸਦਾ ਆਪਣਾ ਜਿਨਿ ਸਾਚੀ ਬੂਝ ਬੁਝਾਈ ॥੨੬॥ ਨਾਨਕੁ ਏਕ ਕਹੈ ਬੇਨੰਤੀ ਨਾਵਹੁ ਗਤਿ ਪਤਿ ਪਾਈ ॥੨੭॥੨॥

੧੧॥ ਰਾਮਕਲੀ ਮਹਲਾ ੩ ॥ ਹਰਿ ਕੀ ਪੂਜਾ ਦੁਲੰਭ ਹੈ ਸੰਤਹੁ ਕਹਣਾ ਕਛੂ ਨ ਜਾਈ ॥੧॥ ਸੰਤਹੁ ਗੁਰਮੁਖਿ ਪੂਰਾ

ਪਾਈ ॥ ਨਾਮੋ ਪੂਜ ਕਰਾਈ ॥੧॥ ਰਹਾਉ ॥ ਹਰਿ ਬਿਨੁ ਸਭੁ ਕਿਛੁ ਮੈਲਾ ਸੰਤਹੁ ਕਿਆ ਹਉ ਪੂਜ ਚੜਾਈ ॥੨॥

ਹਰਿ ਸਾਚੇ ਭਾਵੈ ਸਾ ਪੂਜਾ ਹੋਵੈ ਭਾਣਾ ਮਨਿ ਵਸਾਈ ॥੩॥ ਪੂਜਾ ਕਰੈ ਸਭੁ ਲੋਕੁ ਸੰਤਹੁ ਮਨਮੁਖਿ ਥਾਇ ਨ

ਪਾਈ ॥੪॥ ਸਬਦਿ ਮਰੈ ਮਨੁ ਨਿਰਮਲੁ ਸੰਤਹੁ ਏਹ ਪੂਜਾ ਥਾਇ ਪਾਈ ॥੫॥ ਪਵਿਤ ਪਾਵਨ ਸੇ ਜਨ ਸਾਚੇ ਏਕ

ਸਬਦਿ ਲਿਵ ਲਾਈ ॥੬॥ ਬਿਨੁ ਨਾਵੈ ਹੋਰ ਪੂਜ ਨ ਹੋਵੀ ਭਰਮਿ ਭੁਲੀ ਲੋਕਾਈ ॥੭॥ ਗੁਰਮੁਖਿ ਆਪੁ ਪਛਾਣੈ

ਸੰਤਹੁ ਰਾਮ ਨਾਮਿ ਲਿਵ ਲਾਈ ॥੮॥ ਆਪੇ ਨਿਰਮਲੁ ਪੂਜ ਕਰਾਏ ਗੁਰ ਸਬਦੀ ਥਾਇ ਪਾਈ ॥੯॥ ਪੂਜਾ

ਕਰਹਿ ਪਰੁ ਬਿਧਿ ਨਹੀ ਜਾਣਹਿ ਦੂਜੈ ਭਾਇ ਮਲੁ ਲਾਈ ॥੧੦॥ ਗੁਰਮੁਖਿ ਹੋਵੈ ਸੁ ਪੂਜਾ ਜਾਣੈ ਭਾਣਾ ਮਨਿ

ਵਸਾਈ ॥੧੧॥ ਭਾਣੇ ਤੇ ਸਭਿ ਸੁਖ ਪਾਵੈ ਸੰਤਹੁ ਅੰਤੇ ਨਾਮੁ ਸਖਾਈ ॥੧੨॥ ਅਪਣਾ ਆਪੁ ਨ ਪਛਾਣਹਿ ਸੰਤਹੁ

ਕੂੜਿ ਕਰਹਿ ਵਡਿਆਈ ॥੧੩॥ ਪਾਖੰਡਿ ਕੀਨੈ ਜਮੁ ਨਹੀ ਛੋਡੈ ਲੈ ਜਾਸੀ ਪਤਿ ਗਵਾਈ ॥੧੪॥ ਜਿਨ ਅੰਤਰਿ

ਸਬਦੁ ਆਪੁ ਪਛਾਣਹਿ ਗਤਿ ਮਿਤਿ ਤਿਨ ਹੀ ਪਾਈ ॥੧੫॥ ਏਹੁ ਮਨੂਆ ਸੁੰਨ ਸਮਾਧਿ ਲਗਾਵੈ ਜੋਤੀ ਜੋਤਿ

ਮਿਲਾਈ ॥੧੬॥ ਸੁਣਿ ਸੁਣਿ ਗੁਰਮੁਖਿ ਨਾਮੁ ਵਖਾਣਹਿ ਸਤਸੰਗਤਿ ਮੇਲਾਈ ॥੧੭॥ ਗੁਰਮੁਖਿ ਗਾਵੈ ਆਪੁ

ਗਵਾਵੈ ਦਰਿ ਸਾਚੈ ਸੋਭਾ ਪਾਈ ॥੧੮॥ ਸਾਚੀ ਬਾਣੀ ਸਚੁ ਵਖਾਣੈ ਸਚਿ ਨਾਮਿ ਲਿਵ ਲਾਈ ॥੧੯॥ ਭੈ

ਭੰਜਨੁ ਅਤਿ ਪਾਪ ਨਿਖੰਜਨੁ ਮੇਰਾ ਪ੍ਰਭੁ ਅੰਤਿ ਸਖਾਈ ॥੨੦॥ ਸਭੁ ਕਿਛੁ ਆਪੇ ਆਪਿ ਵਰਤੈ ਨਾਨਕ ਨਾਮਿ

ਵਡਿਆਈ ॥੨੧॥੩॥੧੨॥ ਰਾਮਕਲੀ ਮਹਲਾ ੩ ॥ ਹਮ ਕੁਚਲ ਕੁਚੀਲ ਅਤਿ ਅਭਿਮਾਨੀ ਮਿਲਿ ਸਬਦੇ ਮੈਲੁ

ਉਤਾਰੀ ॥੧॥ ਸੰਤਹੁ ਗੁਰਮੁਖਿ ਨਾਮਿ ਨਿਸਤਾਰੀ ॥ ਸਚਾ ਨਾਮੁ ਵਸਿਆ ਘਟ ਅੰਤਰਿ ਕਰਤੈ ਆਪਿ ਸਵਾਰੀ

॥੧॥ ਰਹਾਉ ॥ ਪਾਰਸ ਪਰਸੇ ਫਿਰਿ ਪਾਰਸੁ ਹੋਏ ਹਰਿ ਜੀਉ ਅਪਣੀ ਕਿਰਪਾ ਧਾਰੀ ॥੨॥ ਇਕਿ ਭੇਖ ਕਰਹਿ

ਫਿਰਹਿ ਅਭਿਮਾਨੀ ਤਿਨ ਜੂਐ ਬਾਜੀ ਹਾਰੀ ॥੩॥ ਇਕਿ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਰਾਮ ਨਾਮੁ ਉਰਿ

ਧਾਰੀ ॥੪॥ ਅਨਦਿਨੁ ਰਾਤੇ ਸਹਜੇ ਮਾਤੇ ਸਹਜੇ ਹਉਮੈ ਮਾਰੀ ॥੫॥ ਭੈ ਬਿਨੁ ਭਗਤਿ ਨ ਹੋਈ ਕਬ ਹੀ ਭੈ ਭਾਇ

ਭਗਤਿ ਸਵਾਰੀ ॥੬॥ ਮਾਇਆ ਮੋਹੁ ਸਬਦਿ ਜਲਾਇਆ ਗਿਆਨਿ ਤਤਿ ਬੀਚਾਰੀ ॥੭॥ ਆਪੇ ਆਪਿ ਕਰਾਏ

ਕਰਤਾ ਆਪੇ ਬਖਸਿ ਭੰਡਾਰੀ ॥੮॥ ਤਿਸ ਕਿਆ ਗੁਣਾ ਕਾ ਅੰਤੁ ਨ ਪਾਇਆ ਹਉ ਗਾਵਾ ਸਬਦਿ ਵੀਚਾਰੀ ॥੯॥

ਹਰਿ ਜੀਉ ਜਪੀ ਹਰਿ ਜੀਉ ਸਾਲਾਹੀ ਵਿਚਹੁ ਆਪੁ ਨਿਵਾਰੀ ॥੧੦॥ ਨਾਮੁ ਪਦਾਰਥੁ ਗੁਰ ਤੇ ਪਾਇਆ ਅਖੁਟ

ਸਚੇ ਭੰਡਾਰੀ ॥੧੧॥ ਅਪਣਿਆ ਭਗਤਾ ਨੋ ਆਪੇ ਤੁਠਾ ਅਪਣੀ ਕਿਰਪਾ ਕਰਿ ਕਲ ਧਾਰੀ ॥੧੨॥ ਤਿਨ ਸਾਚੇ

ਨਾਮ ਕੀ ਸਦਾ ਭੁਖ ਲਾਗੀ ਗਾਵਨਿ ਸਬਦਿ ਵੀਚਾਰੀ ॥੧੩॥ ਜੀਉ ਪਿੰਡੁ ਸਭੁ ਕਿਛੁ ਹੈ ਤਿਸ ਕਾ ਆਖਣੁ ਬਿਖਮੁ

ਬੀਚਾਰੀ ॥੧੪॥ ਸਬਦਿ ਲਗੇ ਸੇਈ ਜਨ ਨਿਸਤਰੇ ਭਉਜਲੁ ਪਾਰਿ ਉਤਾਰੀ ॥੧੫॥ ਬਿਨੁ ਹਰਿ ਸਾਚੇ ਕੋ ਪਾਰਿ

ਨ ਪਾਵੈ ਬੂਝੈ ਕੋ ਵੀਚਾਰੀ ॥੧੬॥ ਜੋ ਧੁਰਿ ਲਿਖਿਆ ਸੋਈ ਪਾਇਆ ਮਿਲਿ ਹਰਿ ਸਬਦਿ ਸਵਾਰੀ ॥੧੭॥ ਕਾਇਆ

ਕੰਚਨੁ ਸਬਦੇ ਰਾਤੀ ਸਾਚੈ ਨਾਇ ਪਿਆਰੀ ॥੧੮॥ ਕਾਇਆ ਅੰਮ੍ਰਿਤਿ ਰਹੀ ਭਰਪੂਰੇ ਪਾਈਐ ਸਬਦਿ ਵੀਚਾਰੀ

॥੧੯॥ ਜੋ ਪ੍ਰਭੁ ਖੋਜਹਿ ਸੇਈ ਪਾਵਹਿ ਹੋਰਿ ਫੂਟਿ ਮੂਏ ਅਹੰਕਾਰੀ ॥੨੦॥ ਬਾਦੀ ਬਿਨਸਹਿ ਸੇਵਕ ਸੇਵਹਿ ਗੁਰ

ਕੈ ਹੇਤਿ ਪਿਆਰੀ ॥੨੧॥ ਸੋ ਜੋਗੀ ਤਤੁ ਗਿਆਨੁ ਬੀਚਾਰੇ ਹਉਮੈ ਤ੍ਰਿਸਨਾ ਮਾਰੀ ॥੨੨॥ ਸਤਿਗੁਰੁ ਦਾਤਾ ਤਿਨੈ

ਪਛਾਤਾ ਜਿਸ ਨੋ ਕ੍ਰਿਪਾ ਤੁਮਾਰੀ ॥੨੩॥ ਸਤਿਗੁਰੁ ਨ ਸੇਵਹਿ ਮਾਇਆ ਲਾਗੇ ਡੂਬਿ ਮੂਏ ਅਹੰਕਾਰੀ ॥੨੪॥

ਜਿਚਰੁ ਅੰਦਰਿ ਸਾਸੁ ਤਿਚਰੁ ਸੇਵਾ ਕੀਚੈ ਜਾਇ ਮਿਲੀਐ ਰਾਮ ਮੁਰਾਰੀ ॥੨੫॥ ਅਨਦਿਨੁ ਜਾਗਤ ਰਹੈ ਦਿਨੁ

ਰਾਤੀ ਅਪਨੇ ਪ੍ਰਿਅ ਪ੍ਰੀਤਿ ਪਿਆਰੀ ॥੨੬॥ ਤਨੁ ਮਨੁ ਵਾਰੀ ਵਾਰਿ ਘੁਮਾਈ ਅਪਨੇ ਗੁਰ ਵਿਟਹੁ ਬਲਿਹਾਰੀ

॥੨੭॥ ਮਾਇਆ ਮੋਹੁ ਬਿਨਸਿ ਜਾਇਗਾ ਉਬਰੇ ਸਬਦਿ ਵੀਚਾਰੀ ॥੨੮॥ ਆਪਿ ਜਗਾਏ ਸੇਈ ਜਾਗੇ ਗੁਰ ਕੈ

ਸਬਦਿ ਵੀਚਾਰੀ ॥੨੯॥ ਨਾਨਕ ਸੇਈ ਮੂਏ ਜਿ ਨਾਮੁ ਨ ਚੇਤਹਿ ਭਗਤ ਜੀਵੇ ਵੀਚਾਰੀ ॥੩੦॥੪॥੧੩॥

ਰਾਮਕਲੀ ਮਹਲਾ ੩ ॥ ਨਾਮੁ ਖਜਾਨਾ ਗੁਰ ਤੇ ਪਾਇਆ ਤ੍ਰਿਪਤਿ ਰਹੇ ਆਘਾਈ ॥੧॥ ਸੰਤਹੁ ਗੁਰਮੁਖਿ

ਮੁਕਤਿ ਗਤਿ ਪਾਈ ॥ ਏਕੁ ਨਾਮੁ ਵਸਿਆ ਘਟ ਅੰਤਰਿ ਪੂਰੇ ਕੀ ਵਡਿਆਈ ॥੧॥ ਰਹਾਉ ॥ ਆਪੇ ਕਰਤਾ ਆਪੇ

ਭੁਗਤਾ ਦੇਦਾ ਰਿਜਕੁ ਸਬਾਈ ॥੨॥ ਜੋ ਕਿਛੁ ਕਰਣਾ ਸੋ ਕਰਿ ਰਹਿਆ ਅਵਰੁ ਨ ਕਰਣਾ ਜਾਈ ॥੩॥ ਆਪੇ ਸਾਜੇ

ਸ੍ਰਿਸਟਿ ਉਪਾਏ ਸਿਰਿ ਸਿਰਿ ਧੰਧੈ ਲਾਈ ॥੪॥ ਤਿਸਹਿ ਸਰੇਵਹੁ ਤਾ ਸੁਖੁ ਪਾਵਹੁ ਸਤਿਗੁਰਿ ਮੇਲਿ ਮਿਲਾਈ ॥੫॥

ਆਪਣਾ ਆਪੁ ਆਪਿ ਉਪਾਏ ਅਲਖੁ ਨ ਲਖਣਾ ਜਾਈ ॥੬॥ ਆਪੇ ਮਾਰਿ ਜੀਵਾਲੇ ਆਪੇ ਤਿਸ ਨੋ ਤਿਲੁ ਨ

ਤਮਾਈ ॥੭॥ ਇਕਿ ਦਾਤੇ ਇਕਿ ਮੰਗਤੇ ਕੀਤੇ ਆਪੇ ਭਗਤਿ ਕਰਾਈ ॥੮॥ ਸੇ ਵਡਭਾਗੀ ਜਿਨੀ ਏਕੋ ਜਾਤਾ ਸਚੇ

ਰਹੇ ਸਮਾਈ ॥੯॥ ਆਪਿ ਸਰੂਪੁ ਸਿਆਣਾ ਆਪੇ ਕੀਮਤਿ ਕਹਣੁ ਨ ਜਾਈ ॥੧੦॥ ਆਪੇ ਦੁਖੁ ਸੁਖੁ ਪਾਏ ਅੰਤਰਿ

ਆਪੇ ਭਰਮਿ ਭੁਲਾਈ ॥੧੧॥ ਵਡਾ ਦਾਤਾ ਗੁਰਮੁਖਿ ਜਾਤਾ ਨਿਗੁਰੀ ਅੰਧ ਫਿਰੈ ਲੋਕਾਈ ॥੧੨॥ ਜਿਨੀ ਚਾਖਿਆ

ਤਿਨਾ ਸਾਦੁ ਆਇਆ ਸਤਿਗੁਰਿ ਬੂਝ ਬੁਝਾਈ ॥੧੩॥ ਇਕਨਾ ਨਾਵਹੁ ਆਪਿ ਭੁਲਾਏ ਇਕਨਾ ਗੁਰਮੁਖਿ ਦੇਇ

ਬੁਝਾਈ ॥੧੪॥ ਸਦਾ ਸਦਾ ਸਾਲਾਹਿਹੁ ਸੰਤਹੁ ਤਿਸ ਦੀ ਵਡੀ ਵਡਿਆਈ ॥੧੫॥ ਤਿਸੁ ਬਿਨੁ ਅਵਰੁ ਨ ਕੋਈ

ਰਾਜਾ ਕਰਿ ਤਪਾਵਸੁ ਬਣਤ ਬਣਾਈ ॥੧੬॥ ਨਿਆਉ ਤਿਸੈ ਕਾ ਹੈ ਸਦ ਸਾਚਾ ਵਿਰਲੇ ਹੁਕਮੁ ਮਨਾਈ ॥੧੭॥

ਤਿਸ ਨੋ ਪ੍ਰਾਣੀ ਸਦਾ ਧਿਆਵਹੁ ਜਿਨਿ ਗੁਰਮੁਖਿ ਬਣਤ ਬਣਾਈ ॥੧੮॥ ਸਤਿਗੁਰ ਭੇਟੈ ਸੋ ਜਨੁ ਸੀਝੈ ਜਿਸੁ ਹਿਰਦੈ

ਨਾਮੁ ਵਸਾਈ ॥੧੯॥ ਸਚਾ ਆਪਿ ਸਦਾ ਹੈ ਸਾਚਾ ਬਾਣੀ ਸਬਦਿ ਸੁਣਾਈ ॥੨੦॥ ਨਾਨਕ ਸੁਣਿ ਵੇਖਿ ਰਹਿਆ

ਵਿਸਮਾਦੁ ਮੇਰਾ ਪ੍ਰਭੁ ਰਵਿਆ ਸ੍ਰਬ ਥਾਈ ॥੨੧॥੫॥੧੪॥

ਰਾਮਕਲੀ ਮਹਲਾ ੫ ਅਸਟਪਦੀਆ      ੴ ਸਤਿਗੁਰ ਪ੍ਰਸਾਦਿ ॥

ਕਿਨਹੀ ਕੀਆ ਪਰਵਿਰਤਿ ਪਸਾਰਾ ॥ ਕਿਨਹੀ ਕੀਆ ਪੂਜਾ ਬਿਸਥਾਰਾ ॥ ਕਿਨਹੀ ਨਿਵਲ ਭੁਇਅੰਗਮ ਸਾਧੇ

॥ ਮੋਹਿ ਦੀਨ ਹਰਿ ਹਰਿ ਆਰਾਧੇ ॥੧॥ ਤੇਰਾ ਭਰੋਸਾ ਪਿਆਰੇ ॥ ਆਨ ਨ ਜਾਨਾ ਵੇਸਾ ॥੧॥ ਰਹਾਉ ॥ ਕਿਨਹੀ

ਗ੍ਰਿਹੁ ਤਜਿ ਵਣ ਖੰਡਿ ਪਾਇਆ ॥ ਕਿਨਹੀ ਮੋਨਿ ਅਉਧੂਤੁ ਸਦਾਇਆ ॥ ਕੋਈ ਕਹਤਉ ਅਨੰਨਿ ਭਗਉਤੀ ॥

ਮੋਹਿ ਦੀਨ ਹਰਿ ਹਰਿ ਓਟ ਲੀਤੀ ॥੨॥ ਕਿਨਹੀ ਕਹਿਆ ਹਉ ਤੀਰਥ ਵਾਸੀ ॥ ਕੋਈ ਅੰਨੁ ਤਜਿ ਭਇਆ

ਉਦਾਸੀ ॥ ਕਿਨਹੀ ਭਵਨੁ ਸਭ ਧਰਤੀ ਕਰਿਆ ॥ ਮੋਹਿ ਦੀਨ ਹਰਿ ਹਰਿ ਦਰਿ ਪਰਿਆ ॥੩॥ ਕਿਨਹੀ

ਕਹਿਆ ਮੈ ਕੁਲਹਿ ਵਡਿਆਈ ॥ ਕਿਨਹੀ ਕਹਿਆ ਬਾਹ ਬਹੁ ਭਾਈ ॥ ਕੋਈ ਕਹੈ ਮੈ ਧਨਹਿ ਪਸਾਰਾ ॥ ਮੋਹਿ

ਦੀਨ ਹਰਿ ਹਰਿ ਆਧਾਰਾ ॥੪॥ ਕਿਨਹੀ ਘੂਘਰ ਨਿਰਤਿ ਕਰਾਈ ॥ ਕਿਨਹੂ ਵਰਤ ਨੇਮ ਮਾਲਾ ਪਾਈ ॥ ਕਿਨਹੀ

ਤਿਲਕੁ ਗੋਪੀ ਚੰਦਨ ਲਾਇਆ ॥ ਮੋਹਿ ਦੀਨ ਹਰਿ ਹਰਿ ਹਰਿ ਧਿਆਇਆ ॥੫॥ ਕਿਨਹੀ ਸਿਧ ਬਹੁ ਚੇਟਕ

ਲਾਏ ॥ ਕਿਨਹੀ ਭੇਖ ਬਹੁ ਥਾਟ ਬਨਾਏ ॥ ਕਿਨਹੀ ਤੰਤ ਮੰਤ ਬਹੁ ਖੇਵਾ ॥ ਮੋਹਿ ਦੀਨ ਹਰਿ ਹਰਿ ਹਰਿ ਸੇਵਾ

॥੬॥ ਕੋਈ ਚਤੁਰੁ ਕਹਾਵੈ ਪੰਡਿਤ ॥ ਕੋ ਖਟੁ ਕਰਮ ਸਹਿਤ ਸਿਉ ਮੰਡਿਤ ॥ ਕੋਈ ਕਰੈ ਆਚਾਰ ਸੁਕਰਣੀ ॥ ਮੋਹਿ

ਦੀਨ ਹਰਿ ਹਰਿ ਹਰਿ ਸਰਣੀ ॥੭॥ ਸਗਲੇ ਕਰਮ ਧਰਮ ਜੁਗ ਸੋਧੇ ॥ ਬਿਨੁ ਨਾਵੈ ਇਹੁ ਮਨੁ ਨ ਪ੍ਰਬੋਧੇ ॥ ਕਹੁ

ਨਾਨਕ ਜਉ ਸਾਧਸੰਗੁ ਪਾਇਆ ॥ ਬੂਝੀ ਤ੍ਰਿਸਨਾ ਮਹਾ ਸੀਤਲਾਇਆ ॥੮॥੧॥ ਰਾਮਕਲੀ ਮਹਲਾ ੫ ॥ ਇਸੁ

ਪਾਨੀ ਤੇ ਜਿਨਿ ਤੂ ਘਰਿਆ ॥ ਮਾਟੀ ਕਾ ਲੇ ਦੇਹੁਰਾ ਕਰਿਆ ॥ ਉਕਤਿ ਜੋਤਿ ਲੈ ਸੁਰਤਿ ਪਰੀਖਿਆ ॥ ਮਾਤ ਗਰਭ

ਮਹਿ ਜਿਨਿ ਤੂ ਰਾਖਿਆ ॥੧॥ ਰਾਖਨਹਾਰੁ ਸਮ੍ਹਾਰਿ ਜਨਾ ॥ ਸਗਲੇ ਛੋਡਿ ਬੀਚਾਰ ਮਨਾ ॥੧॥ ਰਹਾਉ ॥ ਜਿਨਿ

ਦੀਏ ਤੁਧੁ ਬਾਪ ਮਹਤਾਰੀ ॥ ਜਿਨਿ ਦੀਏ ਭ੍ਰਾਤ ਪੁਤ ਹਾਰੀ ॥ ਜਿਨਿ ਦੀਏ ਤੁਧੁ ਬਨਿਤਾ ਅਰੁ ਮੀਤਾ ॥ ਤਿਸੁ ਠਾਕੁਰ

ਕਉ ਰਖਿ ਲੇਹੁ ਚੀਤਾ ॥੨॥ ਜਿਨਿ ਦੀਆ ਤੁਧੁ ਪਵਨੁ ਅਮੋਲਾ ॥ ਜਿਨਿ ਦੀਆ ਤੁਧੁ ਨੀਰੁ ਨਿਰਮੋਲਾ ॥ ਜਿਨਿ

ਦੀਆ ਤੁਧੁ ਪਾਵਕੁ ਬਲਨਾ ॥ ਤਿਸੁ ਠਾਕੁਰ ਕੀ ਰਹੁ ਮਨ ਸਰਨਾ ॥੩॥ ਛਤੀਹ ਅੰਮ੍ਰਿਤ ਜਿਨਿ ਭੋਜਨ ਦੀਏ ॥

ਅੰਤਰਿ ਥਾਨ ਠਹਰਾਵਨ ਕਉ ਕੀਏ ॥ ਬਸੁਧਾ ਦੀਓ ਬਰਤਨਿ ਬਲਨਾ ॥ ਤਿਸੁ ਠਾਕੁਰ ਕੇ ਚਿਤਿ ਰਖੁ ਚਰਨਾ

॥੪॥ ਪੇਖਨ ਕਉ ਨੇਤ੍ਰ ਸੁਨਨ ਕਉ ਕਰਨਾ ॥ ਹਸਤ ਕਮਾਵਨ ਬਾਸਨ ਰਸਨਾ ॥ ਚਰਨ ਚਲਨ ਕਉ ਸਿਰੁ ਕੀਨੋ

ਮੇਰਾ ॥ ਮਨ ਤਿਸੁ ਠਾਕੁਰ ਕੇ ਪੂਜਹੁ ਪੈਰਾ ॥੫॥ ਅਪਵਿਤ੍ਰ ਪਵਿਤ੍ਰੁ ਜਿਨਿ ਤੂ ਕਰਿਆ ॥ ਸਗਲ ਜੋਨਿ ਮਹਿ ਤੂ

ਸਿਰਿ ਧਰਿਆ ॥ ਅਬ ਤੂ ਸੀਝੁ ਭਾਵੈ ਨਹੀ ਸੀਝੈ ॥ ਕਾਰਜੁ ਸਵਰੈ ਮਨ ਪ੍ਰਭੁ ਧਿਆਈਜੈ ॥੬॥ ਈਹਾ ਊਹਾ ਏਕੈ

ਓਹੀ ॥ ਜਤ ਕਤ ਦੇਖੀਐ ਤਤ ਤਤ ਤੋਹੀ ॥ ਤਿਸੁ ਸੇਵਤ ਮਨਿ ਆਲਸੁ ਕਰੈ ॥ ਜਿਸੁ ਵਿਸਰਿਐ ਇਕ ਨਿਮਖ ਨ

ਸਰੈ ॥੭॥ ਹਮ ਅਪਰਾਧੀ ਨਿਰਗੁਨੀਆਰੇ ॥ ਨਾ ਕਿਛੁ ਸੇਵਾ ਨਾ ਕਰਮਾਰੇ ॥ ਗੁਰੁ ਬੋਹਿਥੁ ਵਡਭਾਗੀ ਮਿਲਿਆ

॥ ਨਾਨਕ ਦਾਸ ਸੰਗਿ ਪਾਥਰ ਤਰਿਆ ॥੮॥੨॥ ਰਾਮਕਲੀ ਮਹਲਾ ੫ ॥ ਕਾਹੂ ਬਿਹਾਵੈ ਰੰਗ ਰਸ ਰੂਪ ॥

ਕਾਹੂ ਬਿਹਾਵੈ ਮਾਇ ਬਾਪ ਪੂਤ ॥ ਕਾਹੂ ਬਿਹਾਵੈ ਰਾਜ ਮਿਲਖ ਵਾਪਾਰਾ ॥ ਸੰਤ ਬਿਹਾਵੈ ਹਰਿ ਨਾਮ ਅਧਾਰਾ

॥੧॥ ਰਚਨਾ ਸਾਚੁ ਬਨੀ ॥ ਸਭ ਕਾ ਏਕੁ ਧਨੀ ॥੧॥ ਰਹਾਉ ॥ ਕਾਹੂ ਬਿਹਾਵੈ ਬੇਦ ਅਰੁ ਬਾਦਿ ॥ ਕਾਹੂ ਬਿਹਾਵੈ

ਰਸਨਾ ਸਾਦਿ ॥ ਕਾਹੂ ਬਿਹਾਵੈ ਲਪਟਿ ਸੰਗਿ ਨਾਰੀ ॥ ਸੰਤ ਰਚੇ ਕੇਵਲ ਨਾਮ ਮੁਰਾਰੀ ॥੨॥ ਕਾਹੂ ਬਿਹਾਵੈ ਖੇਲਤ

ਜੂਆ ॥ ਕਾਹੂ ਬਿਹਾਵੈ ਅਮਲੀ ਹੂਆ ॥ ਕਾਹੂ ਬਿਹਾਵੈ ਪਰ ਦਰਬ ਚੁੋਰਾਏ ॥ ਹਰਿ ਜਨ ਬਿਹਾਵੈ ਨਾਮ ਧਿਆਏ ॥੩॥

ਕਾਹੂ ਬਿਹਾਵੈ ਜੋਗ ਤਪ ਪੂਜਾ ॥ ਕਾਹੂ ਰੋਗ ਸੋਗ ਭਰਮੀਜਾ ॥ ਕਾਹੂ ਪਵਨ ਧਾਰ ਜਾਤ ਬਿਹਾਏ ॥ ਸੰਤ ਬਿਹਾਵੈ

ਕੀਰਤਨੁ ਗਾਏ ॥੪॥ ਕਾਹੂ ਬਿਹਾਵੈ ਦਿਨੁ ਰੈਨਿ ਚਾਲਤ ॥ ਕਾਹੂ ਬਿਹਾਵੈ ਸੋ ਪਿੜੁ ਮਾਲਤ ॥ ਕਾਹੂ ਬਿਹਾਵੈ

ਬਾਲ ਪੜਾਵਤ ॥ ਸੰਤ ਬਿਹਾਵੈ ਹਰਿ ਜਸੁ ਗਾਵਤ ॥੫॥ ਕਾਹੂ ਬਿਹਾਵੈ ਨਟ ਨਾਟਿਕ ਨਿਰਤੇ ॥ ਕਾਹੂ ਬਿਹਾਵੈ

ਜੀਆਇਹ ਹਿਰਤੇ ॥ ਕਾਹੂ ਬਿਹਾਵੈ ਰਾਜ ਮਹਿ ਡਰਤੇ ॥ ਸੰਤ ਬਿਹਾਵੈ ਹਰਿ ਜਸੁ ਕਰਤੇ ॥੬॥ ਕਾਹੂ ਬਿਹਾਵੈ

ਮਤਾ ਮਸੂਰਤਿ ॥ ਕਾਹੂ ਬਿਹਾਵੈ ਸੇਵਾ ਜਰੂਰਤਿ ॥ ਕਾਹੂ ਬਿਹਾਵੈ ਸੋਧਤ ਜੀਵਤ ॥ ਸੰਤ ਬਿਹਾਵੈ ਹਰਿ ਰਸੁ ਪੀਵਤ

॥੭॥ ਜਿਤੁ ਕੋ ਲਾਇਆ ਤਿਤ ਹੀ ਲਗਾਨਾ ॥ ਨਾ ਕੋ ਮੂੜੁ ਨਹੀ ਕੋ ਸਿਆਨਾ ॥ ਕਰਿ ਕਿਰਪਾ ਜਿਸੁ ਦੇਵੈ ਨਾਉ ॥

ਨਾਨਕ ਤਾ ਕੈ ਬਲਿ ਬਲਿ ਜਾਉ ॥੮॥੩॥ ਰਾਮਕਲੀ ਮਹਲਾ ੫ ॥ ਦਾਵਾ ਅਗਨਿ ਰਹੇ ਹਰਿ ਬੂਟ ॥ ਮਾਤ ਗਰਭ

ਸੰਕਟ ਤੇ ਛੂਟ ॥ ਜਾ ਕਾ ਨਾਮੁ ਸਿਮਰਤ ਭਉ ਜਾਇ ॥ ਤੈਸੇ ਸੰਤ ਜਨਾ ਰਾਖੈ ਹਰਿ ਰਾਇ ॥੧॥ ਐਸੇ ਰਾਖਨਹਾਰ

ਦਇਆਲ ॥ ਜਤ ਕਤ ਦੇਖਉ ਤੁਮ ਪ੍ਰਤਿਪਾਲ ॥੧॥ ਰਹਾਉ ॥ ਜਲੁ ਪੀਵਤ ਜਿਉ ਤਿਖਾ ਮਿਟੰਤ ॥ ਧਨ ਬਿਗਸੈ

ਗ੍ਰਿਹਿ ਆਵਤ ਕੰਤ ॥ ਲੋਭੀ ਕਾ ਧਨੁ ਪ੍ਰਾਣ ਅਧਾਰੁ ॥ ਤਿਉ ਹਰਿ ਜਨ ਹਰਿ ਹਰਿ ਨਾਮ ਪਿਆਰੁ ॥੨॥ ਕਿਰਸਾਨੀ

ਜਿਉ ਰਾਖੈ ਰਖਵਾਲਾ ॥ ਮਾਤ ਪਿਤਾ ਦਇਆ ਜਿਉ ਬਾਲਾ ॥ ਪ੍ਰੀਤਮੁ ਦੇਖਿ ਪ੍ਰੀਤਮੁ ਮਿਲਿ ਜਾਇ ॥ ਤਿਉ

ਹਰਿ ਜਨ ਰਾਖੈ ਕੰਠਿ ਲਾਇ ॥੩॥ ਜਿਉ ਅੰਧੁਲੇ ਪੇਖਤ ਹੋਇ ਅਨੰਦ ॥ ਗੂੰਗਾ ਬਕਤ ਗਾਵੈ ਬਹੁ ਛੰਦ ॥ ਪਿੰਗੁਲ

ਪਰਬਤ ਪਰਤੇ ਪਾਰਿ ॥ ਹਰਿ ਕੈ ਨਾਮਿ ਸਗਲ ਉਧਾਰਿ ॥੪॥ ਜਿਉ ਪਾਵਕ ਸੰਗਿ ਸੀਤ ਕੋ ਨਾਸ ॥ ਐਸੇ ਪ੍ਰਾਛਤ

ਸੰਤਸੰਗਿ ਬਿਨਾਸ ॥ ਜਿਉ ਸਾਬੁਨਿ ਕਾਪਰ ਊਜਲ ਹੋਤ ॥ ਨਾਮ ਜਪਤ ਸਭੁ ਭ੍ਰਮੁ ਭਉ ਖੋਤ ॥੫॥ ਜਿਉ

ਚਕਵੀ ਸੂਰਜ ਕੀ ਆਸ ॥ ਜਿਉ ਚਾਤ੍ਰਿਕ ਬੂੰਦ ਕੀ ਪਿਆਸ ॥ ਜਿਉ ਕੁਰੰਕ ਨਾਦ ਕਰਨ ਸਮਾਨੇ ॥ ਤਿਉ

ਹਰਿ ਨਾਮ ਹਰਿ ਜਨ ਮਨਹਿ ਸੁਖਾਨੇ ॥੬॥ ਤੁਮਰੀ ਕ੍ਰਿਪਾ ਤੇ ਲਾਗੀ ਪ੍ਰੀਤਿ ॥ ਦਇਆਲ ਭਏ ਤਾ ਆਏ ਚੀਤਿ

॥ ਦਇਆ ਧਾਰੀ ਤਿਨਿ ਧਾਰਣਹਾਰ ॥ ਬੰਧਨ ਤੇ ਹੋਈ ਛੁਟਕਾਰ ॥੭॥ ਸਭਿ ਥਾਨ ਦੇਖੇ ਨੈਣ ਅਲੋਇ ॥ ਤਿਸੁ

ਬਿਨੁ ਦੂਜਾ ਅਵਰੁ ਨ ਕੋਇ ॥ ਭ੍ਰਮ ਭੈ ਛੂਟੇ ਗੁਰ ਪਰਸਾਦ ॥ ਨਾਨਕ ਪੇਖਿਓ ਸਭੁ ਬਿਸਮਾਦ ॥੮॥੪॥

ਰਾਮਕਲੀ ਮਹਲਾ ੫ ॥ ਜੀਅ ਜੰਤ ਸਭਿ ਪੇਖੀਅਹਿ ਪ੍ਰਭ ਸਗਲ ਤੁਮਾਰੀ ਧਾਰਨਾ ॥੧॥ ਇਹੁ ਮਨੁ ਹਰਿ ਕੈ

ਨਾਮਿ ਉਧਾਰਨਾ ॥੧॥ ਰਹਾਉ ॥ ਖਿਨ ਮਹਿ ਥਾਪਿ ਉਥਾਪੇ ਕੁਦਰਤਿ ਸਭਿ ਕਰਤੇ ਕੇ ਕਾਰਨਾ ॥੨॥ ਕਾਮੁ ਕ੍ਰੋਧੁ

ਲੋਭੁ ਝੂਠੁ ਨਿੰਦਾ ਸਾਧੂ ਸੰਗਿ ਬਿਦਾਰਨਾ ॥੩॥ ਨਾਮੁ ਜਪਤ ਮਨੁ ਨਿਰਮਲ ਹੋਵੈ ਸੂਖੇ ਸੂਖਿ ਗੁਦਾਰਨਾ ॥੪॥

ਭਗਤ ਸਰਣਿ ਜੋ ਆਵੈ ਪ੍ਰਾਣੀ ਤਿਸੁ ਈਹਾ ਊਹਾ ਨ ਹਾਰਨਾ ॥੫॥ ਸੂਖ ਦੂਖ ਇਸੁ ਮਨ ਕੀ ਬਿਰਥਾ ਤੁਮ ਹੀ

ਆਗੈ ਸਾਰਨਾ ॥੬॥ ਤੂ ਦਾਤਾ ਸਭਨਾ ਜੀਆ ਕਾ ਆਪਨ ਕੀਆ ਪਾਲਨਾ ॥੭॥ ਅਨਿਕ ਬਾਰ ਕੋਟਿ ਜਨ

ਊਪਰਿ ਨਾਨਕੁ ਵੰਞੈ ਵਾਰਨਾ ॥੮॥੫॥

ਰਾਮਕਲੀ ਮਹਲਾ ੫ ਅਸਟਪਦੀ      ੴ ਸਤਿਗੁਰ ਪ੍ਰਸਾਦਿ ॥

ਦਰਸਨੁ ਭੇਟਤ ਪਾਪ ਸਭਿ ਨਾਸਹਿ ਹਰਿ ਸਿਉ ਦੇਇ ਮਿਲਾਈ ॥੧॥ ਮੇਰਾ ਗੁਰੁ ਪਰਮੇਸਰੁ ਸੁਖਦਾਈ ॥

ਪਾਰਬ੍ਰਹਮ ਕਾ ਨਾਮੁ ਦ੍ਰਿੜਾਏ ਅੰਤੇ ਹੋਇ ਸਖਾਈ ॥੧॥ ਰਹਾਉ ॥ ਸਗਲ ਦੂਖ ਕਾ ਡੇਰਾ ਭੰਨਾ ਸੰਤ

ਧੂਰਿ ਮੁਖਿ ਲਾਈ ॥੨॥ ਪਤਿਤ ਪੁਨੀਤ ਕੀਏ ਖਿਨ ਭੀਤਰਿ ਅਗਿਆਨੁ ਅੰਧੇਰੁ ਵੰਞਾਈ ॥੩॥ ਕਰਣ ਕਾਰਣ

ਸਮਰਥੁ ਸੁਆਮੀ ਨਾਨਕ ਤਿਸੁ ਸਰਣਾਈ ॥੪॥ ਬੰਧਨ ਤੋੜਿ ਚਰਨ ਕਮਲ ਦ੍ਰਿੜਾਏ ਏਕ ਸਬਦਿ ਲਿਵ ਲਾਈ

॥੫॥ ਅੰਧ ਕੂਪ ਬਿਖਿਆ ਤੇ ਕਾਢਿਓ ਸਾਚ ਸਬਦਿ ਬਣਿ ਆਈ ॥੬॥ ਜਨਮ ਮਰਣ ਕਾ ਸਹਸਾ ਚੂਕਾ

ਬਾਹੁੜਿ ਕਤਹੁ ਨ ਧਾਈ ॥੭॥ ਨਾਮ ਰਸਾਇਣਿ ਇਹੁ ਮਨੁ ਰਾਤਾ ਅੰਮ੍ਰਿਤੁ ਪੀ ਤ੍ਰਿਪਤਾਈ ॥੮॥ ਸੰਤਸੰਗਿ

ਮਿਲਿ ਕੀਰਤਨੁ ਗਾਇਆ ਨਿਹਚਲ ਵਸਿਆ ਜਾਈ ॥੯॥ ਪੂਰੈ ਗੁਰਿ ਪੂਰੀ ਮਤਿ ਦੀਨੀ ਹਰਿ ਬਿਨੁ ਆਨ

ਨ ਭਾਈ ॥੧੦॥ ਨਾਮੁ ਨਿਧਾਨੁ ਪਾਇਆ ਵਡਭਾਗੀ ਨਾਨਕ ਨਰਕਿ ਨ ਜਾਈ ॥੧੧॥ ਘਾਲ ਸਿਆਣਪ

ਉਕਤਿ ਨ ਮੇਰੀ ਪੂਰੈ ਗੁਰੂ ਕਮਾਈ ॥੧੨॥ ਜਪ ਤਪ ਸੰਜਮ ਸੁਚਿ ਹੈ ਸੋਈ ਆਪੇ ਕਰੇ ਕਰਾਈ ॥੧੩॥ ਪੁਤ੍ਰ

ਕਲਤ੍ਰ ਮਹਾ ਬਿਖਿਆ ਮਹਿ ਗੁਰਿ ਸਾਚੈ ਲਾਇ ਤਰਾਈ ॥੧੪॥ ਅਪਣੇ ਜੀਅ ਤੈ ਆਪਿ ਸਮ੍ਹਾਲੇ ਆਪਿ ਲੀਏ

ਲੜਿ ਲਾਈ ॥੧੫॥ ਸਾਚ ਧਰਮ ਕਾ ਬੇੜਾ ਬਾਂਧਿਆ ਭਵਜਲੁ ਪਾਰਿ ਪਵਾਈ ॥੧੬॥ ਬੇਸੁਮਾਰ ਬੇਅੰਤ ਸੁਆਮੀ

ਨਾਨਕ ਬਲਿ ਬਲਿ ਜਾਈ ॥੧੭॥ ਅਕਾਲ ਮੂਰਤਿ ਅਜੂਨੀ ਸੰਭਉ ਕਲਿ ਅੰਧਕਾਰ ਦੀਪਾਈ ॥੧੮॥ ਅੰਤਰਜਾਮੀ

ਜੀਅਨ ਕਾ ਦਾਤਾ ਦੇਖਤ ਤ੍ਰਿਪਤਿ ਅਘਾਈ ॥੧੯॥ ਏਕੰਕਾਰੁ ਨਿਰੰਜਨੁ ਨਿਰਭਉ ਸਭ ਜਲਿ ਥਲਿ ਰਹਿਆ ਸਮਾਈ

॥੨੦॥ ਭਗਤਿ ਦਾਨੁ ਭਗਤਾ ਕਉ ਦੀਨਾ ਹਰਿ ਨਾਨਕੁ ਜਾਚੈ ਮਾਈ ॥੨੧॥੧॥੬॥ ਰਾਮਕਲੀ ਮਹਲਾ ੫ ॥

ਸਲੋਕੁ ॥ ਸਿਖਹੁ ਸਬਦੁ ਪਿਆਰਿਹੋ ਜਨਮ ਮਰਨ ਕੀ ਟੇਕ ॥ ਮੁਖੁ ਊਜਲੁ ਸਦਾ ਸੁਖੀ ਨਾਨਕ ਸਿਮਰਤ ਏਕ ॥੧॥

ਮਨੁ ਤਨੁ ਰਾਤਾ ਰਾਮ ਪਿਆਰੇ ਹਰਿ ਪ੍ਰੇਮ ਭਗਤਿ ਬਣਿ ਆਈ ਸੰਤਹੁ ॥੧॥ ਸਤਿਗੁਰਿ ਖੇਪ ਨਿਬਾਹੀ ਸੰਤਹੁ ॥

ਹਰਿ ਨਾਮੁ ਲਾਹਾ ਦਾਸ ਕਉ ਦੀਆ ਸਗਲੀ ਤ੍ਰਿਸਨ ਉਲਾਹੀ ਸੰਤਹੁ ॥੧॥ ਰਹਾਉ ॥ ਖੋਜਤ ਖੋਜਤ ਲਾਲੁ ਇਕੁ

ਪਾਇਆ ਹਰਿ ਕੀਮਤਿ ਕਹਣੁ ਨ ਜਾਈ ਸੰਤਹੁ ॥੨॥ ਚਰਨ ਕਮਲ ਸਿਉ ਲਾਗੋ ਧਿਆਨਾ ਸਾਚੈ ਦਰਸਿ ਸਮਾਈ

ਸੰਤਹੁ ॥੩॥ ਗੁਣ ਗਾਵਤ ਗਾਵਤ ਭਏ ਨਿਹਾਲਾ ਹਰਿ ਸਿਮਰਤ ਤ੍ਰਿਪਤਿ ਅਘਾਈ ਸੰਤਹੁ ॥੪॥ ਆਤਮ ਰਾਮੁ

ਰਵਿਆ ਸਭ ਅੰਤਰਿ ਕਤ ਆਵੈ ਕਤ ਜਾਈ ਸੰਤਹੁ ॥੫॥ ਆਦਿ ਜੁਗਾਦੀ ਹੈ ਭੀ ਹੋਸੀ ਸਭ ਜੀਆ ਕਾ ਸੁਖਦਾਈ

ਸੰਤਹੁ ॥੬॥ ਆਪਿ ਬੇਅੰਤੁ ਅੰਤੁ ਨਹੀ ਪਾਈਐ ਪੂਰਿ ਰਹਿਆ ਸਭ ਠਾਈ ਸੰਤਹੁ ॥੭॥ ਮੀਤ ਸਾਜਨ ਮਾਲੁ ਜੋਬਨੁ

ਸੁਤ ਹਰਿ ਨਾਨਕ ਬਾਪੁ ਮੇਰੀ ਮਾਈ ਸੰਤਹੁ ॥੮॥੨॥੭॥ ਰਾਮਕਲੀ ਮਹਲਾ ੫ ॥ ਮਨ ਬਚ ਕ੍ਰਮਿ ਰਾਮ ਨਾਮੁ

ਚਿਤਾਰੀ ॥ ਘੂਮਨ ਘੇਰਿ ਮਹਾ ਅਤਿ ਬਿਖੜੀ ਗੁਰਮੁਖਿ ਨਾਨਕ ਪਾਰਿ ਉਤਾਰੀ ॥੧॥ ਰਹਾਉ ॥ ਅੰਤਰਿ ਸੂਖਾ

ਬਾਹਰਿ ਸੂਖਾ ਹਰਿ ਜਪਿ ਮਲਨ ਭਏ ਦੁਸਟਾਰੀ ॥੧॥ ਜਿਸ ਤੇ ਲਾਗੇ ਤਿਨਹਿ ਨਿਵਾਰੇ ਪ੍ਰਭ ਜੀਉ ਅਪਣੀ

ਕਿਰਪਾ ਧਾਰੀ ॥੨॥ ਉਧਰੇ ਸੰਤ ਪਰੇ ਹਰਿ ਸਰਨੀ ਪਚਿ ਬਿਨਸੇ ਮਹਾ ਅਹੰਕਾਰੀ ॥੩॥ ਸਾਧੂ ਸੰਗਤਿ ਇਹੁ

ਫਲੁ ਪਾਇਆ ਇਕੁ ਕੇਵਲ ਨਾਮੁ ਅਧਾਰੀ ॥੪॥ ਨ ਕੋਈ ਸੂਰੁ ਨ ਕੋਈ ਹੀਣਾ ਸਭ ਪ੍ਰਗਟੀ ਜੋਤਿ ਤੁਮਾੑਰੀ

॥੫॥ ਤੁਮੑ ਸਮਰਥ ਅਕਥ ਅਗੋਚਰ ਰਵਿਆ ਏਕੁ ਮੁਰਾਰੀ ॥੬॥ ਕੀਮਤਿ ਕਉਣੁ ਕਰੇ ਤੇਰੀ ਕਰਤੇ ਪ੍ਰਭ ਅੰਤੁ

ਨ ਪਾਰਾਵਾਰੀ ॥੭॥ ਨਾਮ ਦਾਨੁ ਨਾਨਕ ਵਡਿਆਈ ਤੇਰਿਆ ਸੰਤ ਜਨਾ ਰੇਣਾਰੀ ॥੮॥੩॥੮॥੨੨॥

ਰਾਮਕਲੀ ਮਹਲਾ ੩ ਅਨੰਦੁ      ੴ ਸਤਿਗੁਰ ਪ੍ਰਸਾਦਿ ॥

ਅਨੰਦੁ ਭਇਆ ਮੇਰੀ ਮਾਏ ਸਤਿਗੁਰੂ ਮੈ ਪਾਇਆ ॥ ਸਤਿਗੁਰੁ ਤ ਪਾਇਆ ਸਹਜ ਸੇਤੀ ਮਨਿ ਵਜੀਆ

ਵਾਧਾਈਆ ॥ ਰਾਗ ਰਤਨ ਪਰਵਾਰ ਪਰੀਆ ਸਬਦ ਗਾਵਣ ਆਈਆ ॥ ਸਬਦੋ ਤ ਗਾਵਹੁ ਹਰੀ ਕੇਰਾ ਮਨਿ

ਜਿਨੀ ਵਸਾਇਆ ॥ ਕਹੈ ਨਾਨਕੁ ਅਨੰਦੁ ਹੋਆ ਸਤਿਗੁਰੂ ਮੈ ਪਾਇਆ ॥੧॥ ਏ ਮਨ ਮੇਰਿਆ ਤੂ ਸਦਾ ਰਹੁ ਹਰਿ

ਨਾਲੇ ॥ ਹਰਿ ਨਾਲਿ ਰਹੁ ਤੂ ਮੰਨ ਮੇਰੇ ਦੂਖ ਸਭਿ ਵਿਸਾਰਣਾ ॥ ਅੰਗੀਕਾਰੁ ਓਹੁ ਕਰੇ ਤੇਰਾ ਕਾਰਜ ਸਭਿ ਸਵਾਰਣਾ ॥

ਸਭਨਾ ਗਲਾ ਸਮਰਥੁ ਸੁਆਮੀ ਸੋ ਕਿਉ ਮਨਹੁ ਵਿਸਾਰੇ ॥ ਕਹੈ ਨਾਨਕੁ ਮੰਨ ਮੇਰੇ ਸਦਾ ਰਹੁ ਹਰਿ ਨਾਲੇ ॥੨॥

ਸਾਚੇ ਸਾਹਿਬਾ ਕਿਆ ਨਾਹੀ ਘਰਿ ਤੇਰੈ ॥ ਘਰਿ ਤ ਤੇਰੈ ਸਭੁ ਕਿਛੁ ਹੈ ਜਿਸੁ ਦੇਹਿ ਸੁ ਪਾਵਏ ॥ ਸਦਾ ਸਿਫਤਿ ਸਲਾਹ

ਤੇਰੀ ਨਾਮੁ ਮਨਿ ਵਸਾਵਏ ॥ ਨਾਮੁ ਜਿਨ ਕੈ ਮਨਿ ਵਸਿਆ ਵਾਜੇ ਸਬਦ ਘਨੇਰੇ ॥ ਕਹੈ ਨਾਨਕੁ ਸਚੇ ਸਾਹਿਬ ਕਿਆ

ਨਾਹੀ ਘਰਿ ਤੇਰੈ ॥੩॥ ਸਾਚਾ ਨਾਮੁ ਮੇਰਾ ਆਧਾਰੋ ॥ ਸਾਚੁ ਨਾਮੁ ਅਧਾਰੁ ਮੇਰਾ ਜਿਨਿ ਭੁਖਾ ਸਭਿ ਗਵਾਈਆ ॥

ਕਰਿ ਸਾਂਤਿ ਸੁਖ ਮਨਿ ਆਇ ਵਸਿਆ ਜਿਨਿ ਇਛਾ ਸਭਿ ਪੁਜਾਈਆ ॥ ਸਦਾ ਕੁਰਬਾਣੁ ਕੀਤਾ ਗੁਰੂ ਵਿਟਹੁ ਜਿਸ

ਦੀਆ ਏਹਿ ਵਡਿਆਈਆ ॥ ਕਹੈ ਨਾਨਕੁ ਸੁਣਹੁ ਸੰਤਹੁ ਸਬਦਿ ਧਰਹੁ ਪਿਆਰੋ ॥ ਸਾਚਾ ਨਾਮੁ ਮੇਰਾ ਆਧਾਰੋ ॥੪॥

ਵਾਜੇ ਪੰਚ ਸਬਦ ਤਿਤੁ ਘਰਿ ਸਭਾਗੈ ॥ ਘਰਿ ਸਭਾਗੈ ਸਬਦ ਵਾਜੇ ਕਲਾ ਜਿਤੁ ਘਰਿ ਧਾਰੀਆ ॥ ਪੰਚ ਦੂਤ ਤੁਧੁ

ਵਸਿ ਕੀਤੇ ਕਾਲੁ ਕੰਟਕੁ ਮਾਰਿਆ ॥ ਧੁਰਿ ਕਰਮਿ ਪਾਇਆ ਤੁਧੁ ਜਿਨ ਕਉ ਸਿ ਨਾਮਿ ਹਰਿ ਕੈ ਲਾਗੇ ॥ ਕਹੈ

ਨਾਨਕੁ ਤਹ ਸੁਖੁ ਹੋਆ ਤਿਤੁ ਘਰਿ ਅਨਹਦ ਵਾਜੇ ॥੫॥ ਸਾਚੀ ਲਿਵੈ ਬਿਨੁ ਦੇਹ ਨਿਮਾਣੀ ॥ ਦੇਹ ਨਿਮਾਣੀ ਲਿਵੈ

ਬਾਝਹੁ ਕਿਆ ਕਰੇ ਵੇਚਾਰੀਆ ॥ ਤੁਧੁ ਬਾਝੁ ਸਮਰਥ ਕੋਇ ਨਾਹੀ ਕ੍ਰਿਪਾ ਕਰਿ ਬਨਵਾਰੀਆ ॥ ਏਸ ਨਉ ਹੋਰੁ

ਥਾਉ ਨਾਹੀ ਸਬਦਿ ਲਾਗਿ ਸਵਾਰੀਆ ॥ ਕਹੈ ਨਾਨਕੁ ਲਿਵੈ ਬਾਝਹੁ ਕਿਆ ਕਰੇ ਵੇਚਾਰੀਆ ॥੬॥ ਆਨੰਦੁ ਆਨੰਦੁ

ਸਭੁ ਕੋ ਕਹੈ ਆਨੰਦੁ ਗੁਰੂ ਤੇ ਜਾਣਿਆ ॥ ਜਾਣਿਆ ਆਨੰਦੁ ਸਦਾ ਗੁਰ ਤੇ ਕ੍ਰਿਪਾ ਕਰੇ ਪਿਆਰਿਆ ॥ ਕਰਿ ਕਿਰਪਾ

ਕਿਲਵਿਖ ਕਟੇ ਗਿਆਨ ਅੰਜਨੁ ਸਾਰਿਆ ॥ ਅੰਦਰਹੁ ਜਿਨ ਕਾ ਮੋਹੁ ਤੁਟਾ ਤਿਨ ਕਾ ਸਬਦੁ ਸਚੈ ਸਵਾਰਿਆ ॥ ਕਹੈ

ਨਾਨਕੁ ਏਹੁ ਅਨੰਦੁ ਹੈ ਆਨੰਦੁ ਗੁਰ ਤੇ ਜਾਣਿਆ ॥੭॥ ਬਾਬਾ ਜਿਸੁ ਤੂ ਦੇਹਿ ਸੋਈ ਜਨੁ ਪਾਵੈ ॥ ਪਾਵੈ ਤ ਸੋ ਜਨੁ

ਦੇਹਿ ਜਿਸ ਨੋ ਹੋਰਿ ਕਿਆ ਕਰਹਿ ਵੇਚਾਰਿਆ ॥ ਇਕਿ ਭਰਮਿ ਭੂਲੇ ਫਿਰਹਿ ਦਹ ਦਿਸਿ ਇਕਿ ਨਾਮਿ ਲਾਗਿ

ਸਵਾਰਿਆ ॥ ਗੁਰ ਪਰਸਾਦੀ ਮਨੁ ਭਇਆ ਨਿਰਮਲੁ ਜਿਨਾ ਭਾਣਾ ਭਾਵਏ ॥ ਕਹੈ ਨਾਨਕੁ ਜਿਸੁ ਦੇਹਿ ਪਿਆਰੇ

ਸੋਈ ਜਨੁ ਪਾਵਏ ॥੮॥ ਆਵਹੁ ਸੰਤ ਪਿਆਰਿਹੋ ਅਕਥ ਕੀ ਕਰਹ ਕਹਾਣੀ ॥ ਕਰਹ ਕਹਾਣੀ ਅਕਥ ਕੇਰੀ

ਕਿਤੁ ਦੁਆਰੈ ਪਾਈਐ ॥ ਤਨੁ ਮਨੁ ਧਨੁ ਸਭੁ ਸਉਪਿ ਗੁਰ ਕਉ ਹੁਕਮਿ ਮੰਨਿਐ ਪਾਈਐ ॥ ਹੁਕਮੁ ਮੰਨਿਹੁ ਗੁਰੂ

ਕੇਰਾ ਗਾਵਹੁ ਸਚੀ ਬਾਣੀ ॥ ਕਹੈ ਨਾਨਕੁ ਸੁਣਹੁ ਸੰਤਹੁ ਕਥਿਹੁ ਅਕਥ ਕਹਾਣੀ ॥੯॥ ਏ ਮਨ ਚੰਚਲਾ ਚਤੁਰਾਈ

ਕਿਨੈ ਨ ਪਾਇਆ ॥ ਚਤੁਰਾਈ ਨ ਪਾਇਆ ਕਿਨੈ ਤੂ ਸੁਣਿ ਮੰਨ ਮੇਰਿਆ ॥ ਏਹ ਮਾਇਆ ਮੋਹਣੀ ਜਿਨਿ ਏਤੁ

ਭਰਮਿ ਭੁਲਾਇਆ ॥ ਮਾਇਆ ਤ ਮੋਹਣੀ ਤਿਨੈ ਕੀਤੀ ਜਿਨਿ ਠਗਉਲੀ ਪਾਈਆ ॥ ਕੁਰਬਾਣੁ ਕੀਤਾ ਤਿਸੈ

ਵਿਟਹੁ ਜਿਨਿ ਮੋਹੁ ਮੀਠਾ ਲਾਇਆ ॥ ਕਹੈ ਨਾਨਕੁ ਮਨ ਚੰਚਲ ਚਤੁਰਾਈ ਕਿਨੈ ਨ ਪਾਇਆ ॥੧੦॥ ਏ ਮਨ

ਪਿਆਰਿਆ ਤੂ ਸਦਾ ਸਚੁ ਸਮਾਲੇ ॥ ਏਹੁ ਕੁਟੰਬੁ ਤੂ ਜਿ ਦੇਖਦਾ ਚਲੈ ਨਾਹੀ ਤੇਰੈ ਨਾਲੇ ॥ ਸਾਥਿ ਤੇਰੈ ਚਲੈ ਨਾਹੀ

ਤਿਸੁ ਨਾਲਿ ਕਿਉ ਚਿਤੁ ਲਾਈਐ ॥ ਐਸਾ ਕੰਮੁ ਮੂਲੇ ਨ ਕੀਚੈ ਜਿਤੁ ਅੰਤਿ ਪਛੋਤਾਈਐ ॥ ਸਤਿਗੁਰੂ ਕਾ ਉਪਦੇਸੁ

ਸੁਣਿ ਤੂ ਹੋਵੈ ਤੇਰੈ ਨਾਲੇ ॥ ਕਹੈ ਨਾਨਕੁ ਮਨ ਪਿਆਰੇ ਤੂ ਸਦਾ ਸਚੁ ਸਮਾਲੇ ॥੧੧॥ ਅਗਮ ਅਗੋਚਰਾ ਤੇਰਾ ਅੰਤੁ

ਨ ਪਾਇਆ ॥ ਅੰਤੋ ਨ ਪਾਇਆ ਕਿਨੈ ਤੇਰਾ ਆਪਣਾ ਆਪੁ ਤੂ ਜਾਣਹੇ ॥ ਜੀਅ ਜੰਤ ਸਭਿ ਖੇਲੁ ਤੇਰਾ ਕਿਆ ਕੋ

ਆਖਿ ਵਖਾਣਏ ॥ ਆਖਹਿ ਤ ਵੇਖਹਿ ਸਭੁ ਤੂਹੈ ਜਿਨਿ ਜਗਤੁ ਉਪਾਇਆ ॥ ਕਹੈ ਨਾਨਕੁ ਤੂ ਸਦਾ ਅਗੰਮੁ ਹੈ ਤੇਰਾ

ਅੰਤੁ ਨ ਪਾਇਆ ॥੧੨॥ ਸੁਰਿ ਨਰ ਮੁਨਿ ਜਨ ਅੰਮ੍ਰਿਤੁ ਖੋਜਦੇ ਸੁ ਅੰਮ੍ਰਿਤੁ ਗੁਰ ਤੇ ਪਾਇਆ ॥ ਪਾਇਆ ਅੰਮ੍ਰਿਤੁ

ਗੁਰਿ ਕ੍ਰਿਪਾ ਕੀਨੀ ਸਚਾ ਮਨਿ ਵਸਾਇਆ ॥ ਜੀਅ ਜੰਤ ਸਭਿ ਤੁਧੁ ਉਪਾਏ ਇਕਿ ਵੇਖਿ ਪਰਸਣਿ ਆਇਆ ॥

ਲਬੁ ਲੋਭੁ ਅਹੰਕਾਰੁ ਚੂਕਾ ਸਤਿਗੁਰੂ ਭਲਾ ਭਾਇਆ ॥ ਕਹੈ ਨਾਨਕੁ ਜਿਸ ਨੋ ਆਪਿ ਤੁਠਾ ਤਿਨਿ ਅੰਮ੍ਰਿਤੁ ਗੁਰ ਤੇ

ਪਾਇਆ ॥੧੩॥ ਭਗਤਾ ਕੀ ਚਾਲ ਨਿਰਾਲੀ ॥ ਚਾਲਾ ਨਿਰਾਲੀ ਭਗਤਾਹ ਕੇਰੀ ਬਿਖਮ ਮਾਰਗਿ ਚਲਣਾ ॥ ਲਬੁ

ਲੋਭੁ ਅਹੰਕਾਰੁ ਤਜਿ ਤ੍ਰਿਸਨਾ ਬਹੁਤੁ ਨਾਹੀ ਬੋਲਣਾ ॥ ਖੰਨਿਅਹੁ ਤਿਖੀ ਵਾਲਹੁ ਨਿਕੀ ਏਤੁ ਮਾਰਗਿ ਜਾਣਾ ॥

ਗੁਰ ਪਰਸਾਦੀ ਜਿਨੀ ਆਪੁ ਤਜਿਆ ਹਰਿ ਵਾਸਨਾ ਸਮਾਣੀ ॥ ਕਹੈ ਨਾਨਕੁ ਚਾਲ ਭਗਤਾ ਜੁਗਹੁ ਜੁਗੁ ਨਿਰਾਲੀ

॥੧੪॥ ਜਿਉ ਤੂ ਚਲਾਇਹਿ ਤਿਵ ਚਲਹ ਸੁਆਮੀ ਹੋਰੁ ਕਿਆ ਜਾਣਾ ਗੁਣ ਤੇਰੇ ॥ ਜਿਵ ਤੂ ਚਲਾਇਹਿ ਤਿਵੈ

ਚਲਹ ਜਿਨਾ ਮਾਰਗਿ ਪਾਵਹੇ ॥ ਕਰਿ ਕਿਰਪਾ ਜਿਨ ਨਾਮਿ ਲਾਇਹਿ ਸਿ ਹਰਿ ਹਰਿ ਸਦਾ ਧਿਆਵਹੇ ॥ ਜਿਸ ਨੋ

ਕਥਾ ਸੁਣਾਇਹਿ ਆਪਣੀ ਸਿ ਗੁਰਦੁਆਰੈ ਸੁਖੁ ਪਾਵਹੇ ॥ ਕਹੈ ਨਾਨਕੁ ਸਚੇ ਸਾਹਿਬ ਜਿਉ ਭਾਵੈ ਤਿਵੈ ਚਲਾਵਹੇ

॥੧੫॥ ਏਹੁ ਸੋਹਿਲਾ ਸਬਦੁ ਸੁਹਾਵਾ ॥ ਸਬਦੋ ਸੁਹਾਵਾ ਸਦਾ ਸੋਹਿਲਾ ਸਤਿਗੁਰੂ ਸੁਣਾਇਆ ॥ ਏਹੁ ਤਿਨ ਕੈ

ਮੰਨਿ ਵਸਿਆ ਜਿਨ ਧੁਰਹੁ ਲਿਖਿਆ ਆਇਆ ॥ ਇਕਿ ਫਿਰਹਿ ਘਨੇਰੇ ਕਰਹਿ ਗਲਾ ਗਲੀ ਕਿਨੈ ਨ ਪਾਇਆ

॥ ਕਹੈ ਨਾਨਕੁ ਸਬਦੁ ਸੋਹਿਲਾ ਸਤਿਗੁਰੂ ਸੁਣਾਇਆ ॥੧੬॥ ਪਵਿਤੁ ਹੋਏ ਸੇ ਜਨਾ ਜਿਨੀ ਹਰਿ ਧਿਆਇਆ ॥

ਹਰਿ ਧਿਆਇਆ ਪਵਿਤੁ ਹੋਏ ਗੁਰਮੁਖਿ ਜਿਨੀ ਧਿਆਇਆ ॥ ਪਵਿਤੁ ਮਾਤਾ ਪਿਤਾ ਕੁਟੰਬ ਸਹਿਤ ਸਿਉ ਪਵਿਤੁ

ਸੰਗਤਿ ਸਬਾਈਆ ॥ ਕਹਦੇ ਪਵਿਤੁ ਸੁਣਦੇ ਪਵਿਤੁ ਸੇ ਪਵਿਤੁ ਜਿਨੀ ਮੰਨਿ ਵਸਾਇਆ ॥ ਕਹੈ ਨਾਨਕੁ ਸੇ ਪਵਿਤੁ

ਜਿਨੀ ਗੁਰਮੁਖਿ ਹਰਿ ਹਰਿ ਧਿਆਇਆ ॥੧੭॥ ਕਰਮੀ ਸਹਜੁ ਨ ਊਪਜੈ ਵਿਣੁ ਸਹਜੈ ਸਹਸਾ ਨ ਜਾਇ ॥ ਨਹ

ਜਾਇ ਸਹਸਾ ਕਿਤੈ ਸੰਜਮਿ ਰਹੇ ਕਰਮ ਕਮਾਏ ॥ ਸਹਸੈ ਜੀਉ ਮਲੀਣੁ ਹੈ ਕਿਤੁ ਸੰਜਮਿ ਧੋਤਾ ਜਾਏ ॥ ਮੰਨੁ ਧੋਵਹੁ

ਸਬਦਿ ਲਾਗਹੁ ਹਰਿ ਸਿਉ ਰਹਹੁ ਚਿਤੁ ਲਾਇ ॥ ਕਹੈ ਨਾਨਕੁ ਗੁਰ ਪਰਸਾਦੀ ਸਹਜੁ ਉਪਜੈ ਇਹੁ ਸਹਸਾ ਇਵ

ਜਾਇ ॥੧੮॥ ਜੀਅਹੁ ਮੈਲੇ ਬਾਹਰਹੁ ਨਿਰਮਲ ॥ ਬਾਹਰਹੁ ਨਿਰਮਲ ਜੀਅਹੁ ਤ ਮੈਲੇ ਤਿਨੀ ਜਨਮੁ ਜੂਐ ਹਾਰਿਆ

॥ ਏਹ ਤਿਸਨਾ ਵਡਾ ਰੋਗੁ ਲਗਾ ਮਰਣੁ ਮਨਹੁ ਵਿਸਾਰਿਆ ॥ ਵੇਦਾ ਮਹਿ ਨਾਮੁ ਉਤਮੁ ਸੋ ਸੁਣਹਿ ਨਾਹੀ ਫਿਰਹਿ

ਜਿਉ ਬੇਤਾਲਿਆ ॥ ਕਹੈ ਨਾਨਕੁ ਜਿਨ ਸਚੁ ਤਜਿਆ ਕੂੜੇ ਲਾਗੇ ਤਿਨੀ ਜਨਮੁ ਜੂਐ ਹਾਰਿਆ ॥੧੯॥ ਜੀਅਹੁ

ਨਿਰਮਲ ਬਾਹਰਹੁ ਨਿਰਮਲ ॥ ਬਾਹਰਹੁ ਤ ਨਿਰਮਲ ਜੀਅਹੁ ਨਿਰਮਲ ਸਤਿਗੁਰ ਤੇ ਕਰਣੀ ਕਮਾਣੀ ॥ ਕੂੜ

ਕੀ ਸੋਇ ਪਹੁਚੈ ਨਾਹੀ ਮਨਸਾ ਸਚਿ ਸਮਾਣੀ ॥ ਜਨਮੁ ਰਤਨੁ ਜਿਨੀ ਖਟਿਆ ਭਲੇ ਸੇ ਵਣਜਾਰੇ ॥ ਕਹੈ ਨਾਨਕੁ

ਜਿਨ ਮੰਨੁ ਨਿਰਮਲੁ ਸਦਾ ਰਹਹਿ ਗੁਰ ਨਾਲੇ ॥੨੦॥ ਜੇ ਕੋ ਸਿਖੁ ਗੁਰੂ ਸੇਤੀ ਸਨਮੁਖੁ ਹੋਵੈ ॥ ਹੋਵੈ ਤ ਸਨਮੁਖੁ

ਸਿਖੁ ਕੋਈ ਜੀਅਹੁ ਰਹੈ ਗੁਰ ਨਾਲੇ ॥ ਗੁਰ ਕੇ ਚਰਨ ਹਿਰਦੈ ਧਿਆਏ ਅੰਤਰ ਆਤਮੈ ਸਮਾਲੇ ॥ ਆਪੁ ਛਡਿ ਸਦਾ

ਰਹੈ ਪਰਣੈ ਗੁਰ ਬਿਨੁ ਅਵਰੁ ਨ ਜਾਣੈ ਕੋਏ ॥ ਕਹੈ ਨਾਨਕੁ ਸੁਣਹੁ ਸੰਤਹੁ ਸੋ ਸਿਖੁ ਸਨਮੁਖੁ ਹੋਏ ॥੨੧॥ ਜੇ ਕੋ ਗੁਰ ਤੇ

ਵੇਮੁਖੁ ਹੋਵੈ ਬਿਨੁ ਸਤਿਗੁਰ ਮੁਕਤਿ ਨ ਪਾਵੈ ॥ ਪਾਵੈ ਮੁਕਤਿ ਨ ਹੋਰ ਥੈ ਕੋਈ ਪੁਛਹੁ ਬਿਬੇਕੀਆ ਜਾਏ ॥ ਅਨੇਕ ਜੂਨੀ

ਭਰਮਿ ਆਵੈ ਵਿਣੁ ਸਤਿਗੁਰ ਮੁਕਤਿ ਨ ਪਾਏ ॥ ਫਿਰਿ ਮੁਕਤਿ ਪਾਏ ਲਾਗਿ ਚਰਣੀ ਸਤਿਗੁਰੂ ਸਬਦੁ ਸੁਣਾਏ ॥

ਕਹੈ ਨਾਨਕੁ ਵੀਚਾਰਿ ਦੇਖਹੁ ਵਿਣੁ ਸਤਿਗੁਰ ਮੁਕਤਿ ਨ ਪਾਏ ॥੨੨॥ ਆਵਹੁ ਸਿਖ ਸਤਿਗੁਰੂ ਕੇ ਪਿਆਰਿਹੋ

ਗਾਵਹੁ ਸਚੀ ਬਾਣੀ ॥ ਬਾਣੀ ਤ ਗਾਵਹੁ ਗੁਰੂ ਕੇਰੀ ਬਾਣੀਆ ਸਿਰਿ ਬਾਣੀ ॥ ਜਿਨ ਕਉ ਨਦਰਿ ਕਰਮੁ ਹੋਵੈ

ਹਿਰਦੈ ਤਿਨਾ ਸਮਾਣੀ ॥ ਪੀਵਹੁ ਅੰਮ੍ਰਿਤੁ ਸਦਾ ਰਹਹੁ ਹਰਿ ਰੰਗਿ ਜਪਿਹੁ ਸਾਰਿਗਪਾਣੀ ॥ ਕਹੈ ਨਾਨਕੁ ਸਦਾ

ਗਾਵਹੁ ਏਹ ਸਚੀ ਬਾਣੀ ॥੨੩॥ ਸਤਿਗੁਰੂ ਬਿਨਾ ਹੋਰ ਕਚੀ ਹੈ ਬਾਣੀ ॥ ਬਾਣੀ ਤ ਕਚੀ ਸਤਿਗੁਰੂ ਬਾਝਹੁ ਹੋਰ

ਕਚੀ ਬਾਣੀ ॥ ਕਹਦੇ ਕਚੇ ਸੁਣਦੇ ਕਚੇ ਕਚੀਂ ਆਖਿ ਵਖਾਣੀ ॥ ਹਰਿ ਹਰਿ ਨਿਤ ਕਰਹਿ ਰਸਨਾ ਕਹਿਆ ਕਛੂ ਨ

ਜਾਣੀ ॥ ਚਿਤੁ ਜਿਨ ਕਾ ਹਿਰਿ ਲਇਆ ਮਾਇਆ ਬੋਲਨਿ ਪਏ ਰਵਾਣੀ ॥ ਕਹੈ ਨਾਨਕੁ ਸਤਿਗੁਰੂ ਬਾਝਹੁ ਹੋਰ

ਕਚੀ ਬਾਣੀ ॥੨੪॥ ਗੁਰ ਕਾ ਸਬਦੁ ਰਤੰਨੁ ਹੈ ਹੀਰੇ ਜਿਤੁ ਜੜਾਉ ॥ ਸਬਦੁ ਰਤਨੁ ਜਿਤੁ ਮੰਨੁ ਲਾਗਾ ਏਹੁ ਹੋਆ

ਸਮਾਉ ॥ ਸਬਦ ਸੇਤੀ ਮਨੁ ਮਿਲਿਆ ਸਚੈ ਲਾਇਆ ਭਾਉ ॥ ਆਪੇ ਹੀਰਾ ਰਤਨੁ ਆਪੇ ਜਿਸ ਨੋ ਦੇਇ ਬੁਝਾਇ ॥

ਕਹੈ ਨਾਨਕੁ ਸਬਦੁ ਰਤਨੁ ਹੈ ਹੀਰਾ ਜਿਤੁ ਜੜਾਉ ॥੨੫॥ ਸਿਵ ਸਕਤਿ ਆਪਿ ਉਪਾਇ ਕੈ ਕਰਤਾ ਆਪੇ ਹੁਕਮੁ

ਵਰਤਾਏ ॥ ਹੁਕਮੁ ਵਰਤਾਏ ਆਪਿ ਵੇਖੈ ਗੁਰਮੁਖਿ ਕਿਸੈ ਬੁਝਾਏ ॥ ਤੋੜੇ ਬੰਧਨ ਹੋਵੈ ਮੁਕਤੁ ਸਬਦੁ ਮੰਨਿ ਵਸਾਏ ॥

ਗੁਰਮੁਖਿ ਜਿਸ ਨੋ ਆਪਿ ਕਰੇ ਸੁ ਹੋਵੈ ਏਕਸ ਸਿਉ ਲਿਵ ਲਾਏ ॥ ਕਹੈ ਨਾਨਕੁ ਆਪਿ ਕਰਤਾ ਆਪੇ ਹੁਕਮੁ ਬੁਝਾਏ

॥੨੬॥ ਸਿਮ੍ਰਿਤਿ ਸਾਸਤ੍ਰ ਪੁੰਨ ਪਾਪ ਬੀਚਾਰਦੇ ਤਤੈ ਸਾਰ ਨ ਜਾਣੀ ॥ ਤਤੈ ਸਾਰ ਨ ਜਾਣੀ ਗੁਰੂ ਬਾਝਹੁ ਤਤੈ

ਸਾਰ ਨ ਜਾਣੀ ॥ ਤਿਹੀ ਗੁਣੀ ਸੰਸਾਰੁ ਭ੍ਰਮਿ ਸੁਤਾ ਸੁਤਿਆ ਰੈਣਿ ਵਿਹਾਣੀ ॥ ਗੁਰ ਕਿਰਪਾ ਤੇ ਸੇ ਜਨ ਜਾਗੇ ਜਿਨਾ

ਹਰਿ ਮਨਿ ਵਸਿਆ ਬੋਲਹਿ ਅੰਮ੍ਰਿਤ ਬਾਣੀ ॥ ਕਹੈ ਨਾਨਕੁ ਸੋ ਤਤੁ ਪਾਏ ਜਿਸ ਨੋ ਅਨਦਿਨੁ ਹਰਿ ਲਿਵ ਲਾਗੈ

ਜਾਗਤ ਰੈਣਿ ਵਿਹਾਣੀ ॥੨੭॥ ਮਾਤਾ ਕੇ ਉਦਰ ਮਹਿ ਪ੍ਰਤਿਪਾਲ ਕਰੇ ਸੋ ਕਿਉ ਮਨਹੁ ਵਿਸਾਰੀਐ ॥ ਮਨਹੁ ਕਿਉ

ਵਿਸਾਰੀਐ ਏਵਡੁ ਦਾਤਾ ਜਿ ਅਗਨਿ ਮਹਿ ਆਹਾਰੁ ਪਹੁਚਾਵਏ ॥ ਓਸ ਨੋ ਕਿਹੁ ਪੋਹਿ ਨ ਸਕੀ ਜਿਸ ਨਉ ਆਪਣੀ

ਲਿਵ ਲਾਵਏ ॥ ਆਪਣੀ ਲਿਵ ਆਪੇ ਲਾਏ ਗੁਰਮੁਖਿ ਸਦਾ ਸਮਾਲੀਐ ॥ ਕਹੈ ਨਾਨਕੁ ਏਵਡੁ ਦਾਤਾ ਸੋ ਕਿਉ

ਮਨਹੁ ਵਿਸਾਰੀਐ ॥੨੮॥ ਜੈਸੀ ਅਗਨਿ ਉਦਰ ਮਹਿ ਤੈਸੀ ਬਾਹਰਿ ਮਾਇਆ ॥ ਮਾਇਆ ਅਗਨਿ ਸਭ ਇਕੋ

ਜੇਹੀ ਕਰਤੈ ਖੇਲੁ ਰਚਾਇਆ ॥ ਜਾ ਤਿਸੁ ਭਾਣਾ ਤਾ ਜੰਮਿਆ ਪਰਵਾਰਿ ਭਲਾ ਭਾਇਆ ॥ ਲਿਵ ਛੁੜਕੀ ਲਗੀ

ਤ੍ਰਿਸਨਾ ਮਾਇਆ ਅਮਰੁ ਵਰਤਾਇਆ ॥ ਏਹ ਮਾਇਆ ਜਿਤੁ ਹਰਿ ਵਿਸਰੈ ਮੋਹੁ ਉਪਜੈ ਭਾਉ ਦੂਜਾ ਲਾਇਆ ॥

ਕਹੈ ਨਾਨਕੁ ਗੁਰ ਪਰਸਾਦੀ ਜਿਨਾ ਲਿਵ ਲਾਗੀ ਤਿਨੀ ਵਿਚੇ ਮਾਇਆ ਪਾਇਆ ॥੨੯॥ ਹਰਿ ਆਪਿ ਅਮੁਲਕੁ

ਹੈ ਮੁਲਿ ਨ ਪਾਇਆ ਜਾਇ ॥ ਮੁਲਿ ਨ ਪਾਇਆ ਜਾਇ ਕਿਸੈ ਵਿਟਹੁ ਰਹੇ ਲੋਕ ਵਿਲਲਾਇ ॥ ਐਸਾ ਸਤਿਗੁਰੁ ਜੇ

ਮਿਲੈ ਤਿਸ ਨੋ ਸਿਰੁ ਸਉਪੀਐ ਵਿਚਹੁ ਆਪੁ ਜਾਇ ॥ ਜਿਸ ਦਾ ਜੀਉ ਤਿਸੁ ਮਿਲਿ ਰਹੈ ਹਰਿ ਵਸੈ ਮਨਿ ਆਇ ॥

ਹਰਿ ਆਪਿ ਅਮੁਲਕੁ ਹੈ ਭਾਗ ਤਿਨਾ ਕੇ ਨਾਨਕਾ ਜਿਨ ਹਰਿ ਪਲੈ ਪਾਇ ॥੩੦॥ ਹਰਿ ਰਾਸਿ ਮੇਰੀ ਮਨੁ ਵਣਜਾਰਾ

॥ ਹਰਿ ਰਾਸਿ ਮੇਰੀ ਮਨੁ ਵਣਜਾਰਾ ਸਤਿਗੁਰ ਤੇ ਰਾਸਿ ਜਾਣੀ ॥ ਹਰਿ ਹਰਿ ਨਿਤ ਜਪਿਹੁ ਜੀਅਹੁ ਲਾਹਾ ਖਟਿਹੁ

ਦਿਹਾੜੀ ॥ ਏਹੁ ਧਨੁ ਤਿਨਾ ਮਿਲਿਆ ਜਿਨ ਹਰਿ ਆਪੇ ਭਾਣਾ ॥ ਕਹੈ ਨਾਨਕੁ ਹਰਿ ਰਾਸਿ ਮੇਰੀ ਮਨੁ ਹੋਆ

ਵਣਜਾਰਾ ॥੩੧॥ ਏ ਰਸਨਾ ਤੂ ਅਨ ਰਸਿ ਰਾਚਿ ਰਹੀ ਤੇਰੀ ਪਿਆਸ ਨ ਜਾਇ ॥ ਪਿਆਸ ਨ ਜਾਇ ਹੋਰਤੁ ਕਿਤੈ

ਜਿਚਰੁ ਹਰਿ ਰਸੁ ਪਲੈ ਨ ਪਾਇ ॥ ਹਰਿ ਰਸੁ ਪਾਇ ਪਲੈ ਪੀਐ ਹਰਿ ਰਸੁ ਬਹੁੜਿ ਨ ਤ੍ਰਿਸਨਾ ਲਾਗੈ ਆਇ ॥ ਏਹੁ

ਹਰਿ ਰਸੁ ਕਰਮੀ ਪਾਈਐ ਸਤਿਗੁਰੁ ਮਿਲੈ ਜਿਸੁ ਆਇ ॥ ਕਹੈ ਨਾਨਕੁ ਹੋਰਿ ਅਨ ਰਸ ਸਭਿ ਵੀਸਰੇ ਜਾ ਹਰਿ ਵਸੈ

ਮਨਿ ਆਇ ॥੩੨॥ ਏ ਸਰੀਰਾ ਮੇਰਿਆ ਹਰਿ ਤੁਮ ਮਹਿ ਜੋਤਿ ਰਖੀ ਤਾ ਤੂ ਜਗ ਮਹਿ ਆਇਆ ॥ ਹਰਿ ਜੋਤਿ

ਰਖੀ ਤੁਧੁ ਵਿਚਿ ਤਾ ਤੂ ਜਗ ਮਹਿ ਆਇਆ ॥ ਹਰਿ ਆਪੇ ਮਾਤਾ ਆਪੇ ਪਿਤਾ ਜਿਨਿ ਜੀਉ ਉਪਾਇ ਜਗਤੁ

ਦਿਖਾਇਆ ॥ ਗੁਰ ਪਰਸਾਦੀ ਬੁਝਿਆ ਤਾ ਚਲਤੁ ਹੋਆ ਚਲਤੁ ਨਦਰੀ ਆਇਆ ॥ ਕਹੈ ਨਾਨਕੁ ਸ੍ਰਿਸਟਿ ਕਾ

ਮੂਲੁ ਰਚਿਆ ਜੋਤਿ ਰਾਖੀ ਤਾ ਤੂ ਜਗ ਮਹਿ ਆਇਆ ॥੩੩॥ ਮਨਿ ਚਾਉ ਭਇਆ ਪ੍ਰਭ ਆਗਮੁ ਸੁਣਿਆ ॥

ਹਰਿ ਮੰਗਲੁ ਗਾਉ ਸਖੀ ਗ੍ਰਿਹੁ ਮੰਦਰੁ ਬਣਿਆ ॥ ਹਰਿ ਗਾਉ ਮੰਗਲੁ ਨਿਤ ਸਖੀਏ ਸੋਗੁ ਦੂਖੁ ਨ ਵਿਆਪਏ ॥

ਗੁਰ ਚਰਨ ਲਾਗੇ ਦਿਨ ਸਭਾਗੇ ਆਪਣਾ ਪਿਰੁ ਜਾਪਏ ॥ ਅਨਹਤ ਬਾਣੀ ਗੁਰ ਸਬਦਿ ਜਾਣੀ ਹਰਿ ਨਾਮੁ ਹਰਿ ਰਸੁ

ਭੋਗੋ ॥ ਕਹੈ ਨਾਨਕੁ ਪ੍ਰਭੁ ਆਪਿ ਮਿਲਿਆ ਕਰਣ ਕਾਰਣ ਜੋਗੋ ॥੩੪॥ ਏ ਸਰੀਰਾ ਮੇਰਿਆ ਇਸੁ ਜਗ ਮਹਿ

ਆਇ ਕੈ ਕਿਆ ਤੁਧੁ ਕਰਮ ਕਮਾਇਆ ॥ ਕਿ ਕਰਮ ਕਮਾਇਆ ਤੁਧੁ ਸਰੀਰਾ ਜਾ ਤੂ ਜਗ ਮਹਿ ਆਇਆ ॥ ਜਿਨਿ

ਹਰਿ ਤੇਰਾ ਰਚਨੁ ਰਚਿਆ ਸੋ ਹਰਿ ਮਨਿ ਨ ਵਸਾਇਆ ॥ ਗੁਰ ਪਰਸਾਦੀ ਹਰਿ ਮੰਨਿ ਵਸਿਆ ਪੂਰਬਿ ਲਿਖਿਆ

ਪਾਇਆ ॥ ਕਹੈ ਨਾਨਕੁ ਏਹੁ ਸਰੀਰੁ ਪਰਵਾਣੁ ਹੋਆ ਜਿਨਿ ਸਤਿਗੁਰ ਸਿਉ ਚਿਤੁ ਲਾਇਆ ॥੩੫॥ ਏ ਨੇਤ੍ਰਹੁ

ਮੇਰਿਹੋ ਹਰਿ ਤੁਮ ਮਹਿ ਜੋਤਿ ਧਰੀ ਹਰਿ ਬਿਨੁ ਅਵਰੁ ਨ ਦੇਖਹੁ ਕੋਈ ॥ ਹਰਿ ਬਿਨੁ ਅਵਰੁ ਨ ਦੇਖਹੁ ਕੋਈ ਨਦਰੀ

ਹਰਿ ਨਿਹਾਲਿਆ ॥ ਏਹੁ ਵਿਸੁ ਸੰਸਾਰੁ ਤੁਮ ਦੇਖਦੇ ਏਹੁ ਹਰਿ ਕਾ ਰੂਪੁ ਹੈ ਹਰਿ ਰੂਪੁ ਨਦਰੀ ਆਇਆ ॥

ਗੁਰ ਪਰਸਾਦੀ ਬੁਝਿਆ ਜਾ ਵੇਖਾ ਹਰਿ ਇਕੁ ਹੈ ਹਰਿ ਬਿਨੁ ਅਵਰੁ ਨ ਕੋਈ ॥ ਕਹੈ ਨਾਨਕੁ ਏਹਿ ਨੇਤ੍ਰ ਅੰਧ ਸੇ

ਸਤਿਗੁਰਿ ਮਿਲਿਐ ਦਿਬ ਦ੍ਰਿਸਟਿ ਹੋਈ ॥੩੬॥ ਏ ਸ੍ਰਵਣਹੁ ਮੇਰਿਹੋ ਸਾਚੈ ਸੁਨਣੈ ਨੋ ਪਠਾਏ ॥ ਸਾਚੈ ਸੁਨਣੈ ਨੋ

ਪਠਾਏ ਸਰੀਰਿ ਲਾਏ ਸੁਣਹੁ ਸਤਿ ਬਾਣੀ ॥ ਜਿਤੁ ਸੁਣੀ ਮਨੁ ਤਨੁ ਹਰਿਆ ਹੋਆ ਰਸਨਾ ਰਸਿ ਸਮਾਣੀ ॥ ਸਚੁ

ਅਲਖ ਵਿਡਾਣੀ ਤਾ ਕੀ ਗਤਿ ਕਹੀ ਨ ਜਾਏ ॥ ਕਹੈ ਨਾਨਕੁ ਅੰਮ੍ਰਿਤ ਨਾਮੁ ਸੁਣਹੁ ਪਵਿਤ੍ਰ ਹੋਵਹੁ ਸਾਚੈ ਸੁਨਣੈ ਨੋ

ਪਠਾਏ ॥੩੭॥ ਹਰਿ ਜੀਉ ਗੁਫਾ ਅੰਦਰਿ ਰਖਿ ਕੈ ਵਾਜਾ ਪਵਣੁ ਵਜਾਇਆ ॥ ਵਜਾਇਆ ਵਾਜਾ ਪਉਣ

ਨਉ ਦੁਆਰੇ ਪਰਗਟੁ ਕੀਏ ਦਸਵਾ ਗੁਪਤੁ ਰਖਾਇਆ ॥ ਗੁਰਦੁਆਰੈ ਲਾਇ ਭਾਵਨੀ ਇਕਨਾ ਦਸਵਾ ਦੁਆਰੁ

ਦਿਖਾਇਆ ॥ ਤਹ ਅਨੇਕ ਰੂਪ ਨਾਉ ਨਵ ਨਿਧਿ ਤਿਸ ਦਾ ਅੰਤੁ ਨ ਜਾਈ ਪਾਇਆ ॥ ਕਹੈ ਨਾਨਕੁ ਹਰਿ ਪਿਆਰੈ

ਜੀਉ ਗੁਫਾ ਅੰਦਰਿ ਰਖਿ ਕੈ ਵਾਜਾ ਪਵਣੁ ਵਜਾਇਆ ॥੩੮॥ ਏਹੁ ਸਾਚਾ ਸੋਹਿਲਾ ਸਾਚੈ ਘਰਿ ਗਾਵਹੁ ॥

ਗਾਵਹੁ ਤ ਸੋਹਿਲਾ ਘਰਿ ਸਾਚੈ ਜਿਥੈ ਸਦਾ ਸਚੁ ਧਿਆਵਹੇ ॥ ਸਚੋ ਧਿਆਵਹਿ ਜਾ ਤੁਧੁ ਭਾਵਹਿ ਗੁਰਮੁਖਿ ਜਿਨਾ

ਬੁਝਾਵਹੇ ॥ ਇਹੁ ਸਚੁ ਸਭਨਾ ਕਾ ਖਸਮੁ ਹੈ ਜਿਸੁ ਬਖਸੇ ਸੋ ਜਨੁ ਪਾਵਹੇ ॥ ਕਹੈ ਨਾਨਕੁ ਸਚੁ ਸੋਹਿਲਾ ਸਚੈ ਘਰਿ

ਗਾਵਹੇ ॥੩੯॥ ਅਨਦੁ ਸੁਣਹੁ ਵਡਭਾਗੀਹੋ ਸਗਲ ਮਨੋਰਥ ਪੂਰੇ ॥ ਪਾਰਬ੍ਰਹਮੁ ਪ੍ਰਭੁ ਪਾਇਆ ਉਤਰੇ ਸਗਲ

ਵਿਸੂਰੇ ॥ ਦੂਖ ਰੋਗ ਸੰਤਾਪ ਉਤਰੇ ਸੁਣੀ ਸਚੀ ਬਾਣੀ ॥ ਸੰਤ ਸਾਜਨ ਭਏ ਸਰਸੇ ਪੂਰੇ ਗੁਰ ਤੇ ਜਾਣੀ ॥ ਸੁਣਤੇ ਪੁਨੀਤ

ਕਹਤੇ ਪਵਿਤੁ ਸਤਿਗੁਰੁ ਰਹਿਆ ਭਰਪੂਰੇ ॥ ਬਿਨਵੰਤਿ ਨਾਨਕੁ ਗੁਰ ਚਰਣ ਲਾਗੇ ਵਾਜੇ ਅਨਹਦ ਤੂਰੇ ॥੪੦॥੧॥

ਰਾਮਕਲੀ ਸਦੁ      ੴ ਸਤਿਗੁਰ ਪ੍ਰਸਾਦਿ ॥

ਜਗਿ ਦਾਤਾ ਸੋਇ ਭਗਤਿ ਵਛਲੁ ਤਿਹੁ ਲੋਇ ਜੀਉ ॥ ਗੁਰ ਸਬਦਿ ਸਮਾਵਏ ਅਵਰੁ ਨ ਜਾਣੈ ਕੋਇ ਜੀਉ ॥ ਅਵਰੋ

ਨ ਜਾਣਹਿ ਸਬਦਿ ਗੁਰ ਕੈ ਏਕੁ ਨਾਮੁ ਧਿਆਵਹੇ ॥ ਪਰਸਾਦਿ ਨਾਨਕ ਗੁਰੂ ਅੰਗਦ ਪਰਮ ਪਦਵੀ ਪਾਵਹੇ ॥

ਆਇਆ ਹਕਾਰਾ ਚਲਣਵਾਰਾ ਹਰਿ ਰਾਮ ਨਾਮਿ ਸਮਾਇਆ ॥ ਜਗਿ ਅਮਰੁ ਅਟਲੁ ਅਤੋਲੁ ਠਾਕੁਰੁ ਭਗਤਿ ਤੇ

ਹਰਿ ਪਾਇਆ ॥੧॥ ਹਰਿ ਭਾਣਾ ਗੁਰ ਭਾਇਆ ਗੁਰੁ ਜਾਵੈ ਹਰਿ ਪ੍ਰਭ ਪਾਸਿ ਜੀਉ ॥ ਸਤਿਗੁਰੁ ਕਰੇ ਹਰਿ ਪਹਿ

ਬੇਨਤੀ ਮੇਰੀ ਪੈਜ ਰਖਹੁ ਅਰਦਾਸਿ ਜੀਉ ॥ ਪੈਜ ਰਾਖਹੁ ਹਰਿ ਜਨਹ ਕੇਰੀ ਹਰਿ ਦੇਹੁ ਨਾਮੁ ਨਿਰੰਜਨੋ ॥ ਅੰਤਿ

ਚਲਦਿਆ ਹੋਇ ਬੇਲੀ ਜਮਦੂਤ ਕਾਲੁ ਨਿਖੰਜਨੋ ॥ ਸਤਿਗੁਰੂ ਕੀ ਬੇਨਤੀ ਪਾਈ ਹਰਿ ਪ੍ਰਭਿ ਸੁਣੀ ਅਰਦਾਸਿ ਜੀਉ

॥ ਹਰਿ ਧਾਰਿ ਕਿਰਪਾ ਸਤਿਗੁਰੁ ਮਿਲਾਇਆ ਧਨੁ ਧਨੁ ਕਹੈ ਸਾਬਾਸਿ ਜੀਉ ॥੨॥ ਮੇਰੇ ਸਿਖ ਸੁਣਹੁ ਪੁਤ ਭਾਈਹੋ

ਮੇਰੈ ਹਰਿ ਭਾਣਾ ਆਉ ਮੈ ਪਾਸਿ ਜੀਉ ॥ ਹਰਿ ਭਾਣਾ ਗੁਰ ਭਾਇਆ ਮੇਰਾ ਹਰਿ ਪ੍ਰਭੁ ਕਰੇ ਸਾਬਾਸਿ ਜੀਉ ॥ ਭਗਤੁ

ਸਤਿਗੁਰੁ ਪੁਰਖੁ ਸੋਈ ਜਿਸੁ ਹਰਿ ਪ੍ਰਭ ਭਾਣਾ ਭਾਵਏ ॥ ਆਨੰਦ ਅਨਹਦ ਵਜਹਿ ਵਾਜੇ ਹਰਿ ਆਪਿ ਗਲਿ

ਮੇਲਾਵਏ ॥ ਤੁਸੀ ਪੁਤ ਭਾਈ ਪਰਵਾਰੁ ਮੇਰਾ ਮਨਿ ਵੇਖਹੁ ਕਰਿ ਨਿਰਜਾਸਿ ਜੀਉ ॥ ਧੁਰਿ ਲਿਖਿਆ ਪਰਵਾਣਾ ਫਿਰੈ

ਨਾਹੀ ਗੁਰੁ ਜਾਇ ਹਰਿ ਪ੍ਰਭ ਪਾਸਿ ਜੀਉ ॥੩॥ ਸਤਿਗੁਰਿ ਭਾਣੈ ਆਪਣੈ ਬਹਿ ਪਰਵਾਰੁ ਸਦਾਇਆ ॥ ਮਤ ਮੈ

ਪਿਛੈ ਕੋਈ ਰੋਵਸੀ ਸੋ ਮੈ ਮੂਲਿ ਨ ਭਾਇਆ ॥ ਮਿਤੁ ਪੈਝੈ ਮਿਤੁ ਬਿਗਸੈ ਜਿਸੁ ਮਿਤ ਕੀ ਪੈਜ ਭਾਵਏ ॥ ਤੁਸੀ

ਵੀਚਾਰਿ ਦੇਖਹੁ ਪੁਤ ਭਾਈ ਹਰਿ ਸਤਿਗੁਰੂ ਪੈਨਾਵਏ ॥ ਸਤਿਗੁਰੂ ਪਰਤਖਿ ਹੋਦੈ ਬਹਿ ਰਾਜੁ ਆਪਿ ਟਿਕਾਇਆ ॥

ਸਭਿ ਸਿਖ ਬੰਧਪ ਪੁਤ ਭਾਈ ਰਾਮਦਾਸ ਪੈਰੀ ਪਾਇਆ ॥੪॥ ਅੰਤੇ ਸਤਿਗੁਰੁ ਬੋਲਿਆ ਮੈ ਪਿਛੈ ਕੀਰਤਨੁ

ਕਰਿਅਹੁ ਨਿਰਬਾਣੁ ਜੀਉ ॥ ਕੇਸੋ ਗੋਪਾਲ ਪੰਡਿਤ ਸਦਿਅਹੁ ਹਰਿ ਹਰਿ ਕਥਾ ਪੜਹਿ ਪੁਰਾਣੁ ਜੀਉ ॥ ਹਰਿ ਕਥਾ

ਪੜੀਐ ਹਰਿ ਨਾਮੁ ਸੁਣੀਐ ਬੇਬਾਣੁ ਹਰਿ ਰੰਗੁ ਗੁਰ ਭਾਵਏ ॥ ਪਿੰਡੁ ਪਤਲਿ ਕਿਰਿਆ ਦੀਵਾ ਫੁਲ ਹਰਿ ਸਰਿ

ਪਾਵਏ ॥ ਹਰਿ ਭਾਇਆ ਸਤਿਗੁਰੁ ਬੋਲਿਆ ਹਰਿ ਮਿਲਿਆ ਪੁਰਖੁ ਸੁਜਾਣੁ ਜੀਉ ॥ ਰਾਮਦਾਸ ਸੋਢੀ ਤਿਲਕੁ

ਦੀਆ ਗੁਰ ਸਬਦੁ ਸਚੁ ਨੀਸਾਣੁ ਜੀਉ ॥੫॥ ਸਤਿਗੁਰੁ ਪੁਰਖੁ ਜਿ ਬੋਲਿਆ ਗੁਰਸਿਖਾ ਮੰਨਿ ਲਈ ਰਜਾਇ

ਜੀਉ ॥ ਮੋਹਰੀ ਪੁਤੁ ਸਨਮੁਖੁ ਹੋਇਆ ਰਾਮਦਾਸੈ ਪੈਰੀ ਪਾਇ ਜੀਉ ॥ ਸਭ ਪਵੈ ਪੈਰੀ ਸਤਿਗੁਰੂ ਕੇਰੀ ਜਿਥੈ ਗੁਰੂ

ਆਪੁ ਰਖਿਆ ॥ ਕੋਈ ਕਰਿ ਬਖੀਲੀ ਨਿਵੈ ਨਾਹੀ ਫਿਰਿ ਸਤਿਗੁਰੂ ਆਣਿ ਨਿਵਾਇਆ ॥ ਹਰਿ ਗੁਰਹਿ ਭਾਣਾ

ਦੀਈ ਵਡਿਆਈ ਧੁਰਿ ਲਿਖਿਆ ਲੇਖੁ ਰਜਾਇ ਜੀਉ ॥ ਕਹੈ ਸੁੰਦਰੁ ਸੁਣਹੁ ਸੰਤਹੁ ਸਭੁ ਜਗਤੁ ਪੈਰੀ

ਪਾਇ ਜੀਉ ॥੬॥੧॥

ਰਾਮਕਲੀ ਮਹਲਾ ੫ ਛੰਤ      ੴ ਸਤਿਗੁਰ ਪ੍ਰਸਾਦਿ ॥      ਸਾਜਨੜਾ ਮੇਰਾ ਸਾਜਨੜਾ

ਨਿਕਟਿ ਖਲੋਇਅੜਾ ਮੇਰਾ ਸਾਜਨੜਾ ॥ ਜਾਨੀਅੜਾ ਹਰਿ ਜਾਨੀਅੜਾ ਨੈਣ ਅਲੋਇਅੜਾ ਹਰਿ ਜਾਨੀਅੜਾ ॥

ਨੈਣ ਅਲੋਇਆ ਘਟਿ ਘਟਿ ਸੋਇਆ ਅਤਿ ਅੰਮ੍ਰਿਤ ਪ੍ਰਿਅ ਗੂੜਾ ॥ ਨਾਲਿ ਹੋਵੰਦਾ ਲਹਿ ਨ ਸਕੰਦਾ

ਸੁਆਉ ਨ ਜਾਣੈ ਮੂੜਾ ॥ ਮਾਇਆ ਮਦਿ ਮਾਤਾ ਹੋਛੀ ਬਾਤਾ ਮਿਲਣੁ ਨ ਜਾਈ ਭਰਮ ਧੜਾ ॥ ਕਹੁ ਨਾਨਕ ਗੁਰ

ਬਿਨੁ ਨਾਹੀ ਸੂਝੈ ਹਰਿ ਸਾਜਨੁ ਸਭ ਕੈ ਨਿਕਟਿ ਖੜਾ ॥੧॥ ਗੋਬਿੰਦਾ ਮੇਰੇ ਗੋਬਿੰਦਾ ਪ੍ਰਾਣ ਅਧਾਰਾ ਮੇਰੇ ਗੋਬਿੰਦਾ

॥ ਕਿਰਪਾਲਾ ਮੇਰੇ ਕਿਰਪਾਲਾ ਦਾਨ ਦਾਤਾਰਾ ਮੇਰੇ ਕਿਰਪਾਲਾ ॥ ਦਾਨ ਦਾਤਾਰਾ ਅਪਰ ਅਪਾਰਾ ਘਟ ਘਟ ਅੰਤਰਿ

ਸੋਹਨਿਆ ॥ ਇਕ ਦਾਸੀ ਧਾਰੀ ਸਬਲ ਪਸਾਰੀ ਜੀਅ ਜੰਤ ਲੈ ਮੋਹਨਿਆ ॥ ਜਿਸ ਨੋ ਰਾਖੈ ਸੋ ਸਚੁ ਭਾਖੈ ਗੁਰ ਕਾ

ਸਬਦੁ ਬੀਚਾਰਾ ॥ ਕਹੁ ਨਾਨਕ ਜੋ ਪ੍ਰਭ ਕਉ ਭਾਣਾ ਤਿਸ ਹੀ ਕਉ ਪ੍ਰਭੁ ਪਿਆਰਾ ॥੨॥ ਮਾਣੋ ਪ੍ਰਭ ਮਾਣੋ ਮੇਰੇ

ਪ੍ਰਭ ਕਾ ਮਾਣੋ ॥ ਜਾਣੋ ਪ੍ਰਭੁ ਜਾਣੋ ਸੁਆਮੀ ਸੁਘੜੁ ਸੁਜਾਣੋ ॥ ਸੁਘੜ ਸੁਜਾਨਾ ਸਦ ਪਰਧਾਨਾ ਅੰਮ੍ਰਿਤੁ ਹਰਿ ਕਾ

ਨਾਮਾ ॥ ਚਾਖਿ ਅਘਾਣੇ ਸਾਰਿਗਪਾਣੇ ਜਿਨ ਕੈ ਭਾਗ ਮਥਾਨਾ ॥ ਤਿਨ ਹੀ ਪਾਇਆ ਤਿਨਹਿ ਧਿਆਇਆ ਸਗਲ

ਤਿਸੈ ਕਾ ਮਾਣੋ ॥ ਕਹੁ ਨਾਨਕ ਥਿਰੁ ਤਖਤਿ ਨਿਵਾਸੀ ਸਚੁ ਤਿਸੈ ਦੀਬਾਣੋ ॥੩॥ ਮੰਗਲਾ ਹਰਿ ਮੰਗਲਾ ਮੇਰੇ

ਪ੍ਰਭ ਕੈ ਸੁਣੀਐ ਮੰਗਲਾ ॥ ਸੋਹਿਲੜਾ ਪ੍ਰਭ ਸੋਹਿਲੜਾ ਅਨਹਦ ਧੁਨੀਐ ਸੋਹਿਲੜਾ ॥ ਅਨਹਦ ਵਾਜੇ ਸਬਦ

ਅਗਾਜੇ ਨਿਤ ਨਿਤ ਜਿਸਹਿ ਵਧਾਈ ॥ ਸੋ ਪ੍ਰਭੁ ਧਿਆਈਐ ਸਭੁ ਕਿਛੁ ਪਾਈਐ ਮਰੈ ਨ ਆਵੈ ਜਾਈ ॥ ਚੂਕੀ

ਪਿਆਸਾ ਪੂਰਨ ਆਸਾ ਗੁਰਮੁਖਿ ਮਿਲੁ ਨਿਰਗੁਨੀਐ ॥ ਕਹੁ ਨਾਨਕ ਘਰਿ ਪ੍ਰਭ ਮੇਰੇ ਕੈ ਨਿਤ ਨਿਤ ਮੰਗਲੁ

ਸੁਨੀਐ ॥੪॥੧॥ ਰਾਮਕਲੀ ਮਹਲਾ ੫ ॥ ਹਰਿ ਹਰਿ ਧਿਆਇ ਮਨਾ ਖਿਨੁ ਨ ਵਿਸਾਰੀਐ ॥

ਰਾਮ ਰਾਮਾ ਰਾਮ ਰਮਾ ਕੰਠਿ ਉਰ ਧਾਰੀਐ ॥ ਉਰ ਧਾਰਿ ਹਰਿ ਹਰਿ ਪੁਰਖੁ ਪੂਰਨੁ ਪਾਰਬ੍ਰਹਮੁ ਨਿਰੰਜਨੋ ॥

ਭੈ ਦੂਰਿ ਕਰਤਾ ਪਾਪ ਹਰਤਾ ਦੁਸਹ ਦੁਖ ਭਵ ਖੰਡਨੋ ॥ ਜਗਦੀਸ ਈਸ ਗੁੋਪਾਲ ਮਾਧੋ ਗੁਣ ਗੋਵਿੰਦ ਵੀਚਾਰੀਐ ॥

ਬਿਨਵੰਤਿ ਨਾਨਕ ਮਿਲਿ ਸੰਗਿ ਸਾਧੂ ਦਿਨਸੁ ਰੈਣਿ ਚਿਤਾਰੀਐ ॥੧॥ ਚਰਨ ਕਮਲ ਆਧਾਰੁ ਜਨ ਕਾ ਆਸਰਾ ॥

ਮਾਲੁ ਮਿਲਖ ਭੰਡਾਰ ਨਾਮੁ ਅਨੰਤ ਧਰਾ ॥ ਨਾਮੁ ਨਰਹਰ ਨਿਧਾਨੁ ਜਿਨ ਕੈ ਰਸ ਭੋਗ ਏਕ ਨਰਾਇਣਾ ॥ ਰਸ ਰੂਪ

ਰੰਗ ਅਨੰਤ ਬੀਠਲ ਸਾਸਿ ਸਾਸਿ ਧਿਆਇਣਾ ॥ ਕਿਲਵਿਖ ਹਰਣਾ ਨਾਮ ਪੁਨਹਚਰਣਾ ਨਾਮੁ ਜਮ ਕੀ ਤ੍ਰਾਸ ਹਰਾ

॥ ਬਿਨਵੰਤਿ ਨਾਨਕ ਰਾਸਿ ਜਨ ਕੀ ਚਰਨ ਕਮਲਹ ਆਸਰਾ ॥੨॥ ਗੁਣ ਬੇਅੰਤ ਸੁਆਮੀ ਤੇਰੇ ਕੋਇ ਨ ਜਾਨਈ

॥ ਦੇਖਿ ਚਲਤ ਦਇਆਲ ਸੁਣਿ ਭਗਤ ਵਖਾਨਈ ॥ ਜੀਅ ਜੰਤ ਸਭਿ ਤੁਝੁ ਧਿਆਵਹਿ ਪੁਰਖਪਤਿ ਪਰਮੇਸਰਾ ॥

ਸਰਬ ਜਾਚਿਕ ਏਕੁ ਦਾਤਾ ਕਰੁਣਾ ਮੈ ਜਗਦੀਸਰਾ ॥ ਸਾਧੂ ਸੰਤੁ ਸੁਜਾਣੁ ਸੋਈ ਜਿਸਹਿ ਪ੍ਰਭ ਜੀ ਮਾਨਈ ॥

ਬਿਨਵੰਤਿ ਨਾਨਕ ਕਰਹੁ ਕਿਰਪਾ ਸੋਇ ਤੁਝਹਿ ਪਛਾਨਈ ॥੩॥ ਮੋਹਿ ਨਿਰਗੁਣ ਅਨਾਥੁ ਸਰਣੀ ਆਇਆ ॥

ਬਲਿ ਬਲਿ ਬਲਿ ਗੁਰਦੇਵ ਜਿਨਿ ਨਾਮੁ ਦ੍ਰਿੜਾਇਆ ॥ ਗੁਰਿ ਨਾਮੁ ਦੀਆ ਕੁਸਲੁ ਥੀਆ ਸਰਬ ਇਛਾ ਪੁੰਨੀਆ

॥ ਜਲਨੇ ਬੁਝਾਈ ਸਾਂਤਿ ਆਈ ਮਿਲੇ ਚਿਰੀ ਵਿਛੁੰਨਿਆ ॥ ਆਨੰਦ ਹਰਖ ਸਹਜ ਸਾਚੇ ਮਹਾ ਮੰਗਲ ਗੁਣ

ਗਾਇਆ ॥ ਬਿਨਵੰਤਿ ਨਾਨਕ ਨਾਮੁ ਪ੍ਰਭ ਕਾ ਗੁਰ ਪੂਰੇ ਤੇ ਪਾਇਆ ॥੪॥੨॥ ਰਾਮਕਲੀ ਮਹਲਾ ੫ ॥

ਰੁਣ ਝੁਣੋ ਸਬਦੁ ਅਨਾਹਦੁ ਨਿਤ ਉਠਿ ਗਾਈਐ ਸੰਤਨ ਕੈ ॥ ਕਿਲਵਿਖ ਸਭਿ ਦੋਖ ਬਿਨਾਸਨੁ ਹਰਿ ਨਾਮੁ ਜਪੀਐ

ਗੁਰ ਮੰਤਨ ਕੈ ॥ ਹਰਿ ਨਾਮੁ ਲੀਜੈ ਅਮਿਉ ਪੀਜੈ ਰੈਣਿ ਦਿਨਸੁ ਅਰਾਧੀਐ ॥ ਜੋਗ ਦਾਨ ਅਨੇਕ ਕਿਰਿਆ ਲਗਿ

ਚਰਣ ਕਮਲਹ ਸਾਧੀਐ ॥ ਭਾਉ ਭਗਤਿ ਦਇਆਲ ਮੋਹਨ ਦੂਖ ਸਗਲੇ ਪਰਹਰੈ ॥ ਬਿਨਵੰਤਿ ਨਾਨਕ ਤਰੈ

ਸਾਗਰੁ ਧਿਆਇ ਸੁਆਮੀ ਨਰਹਰੈ ॥੧॥ ਸੁਖ ਸਾਗਰ ਗੋਬਿੰਦ ਸਿਮਰਣੁ ਭਗਤ ਗਾਵਹਿ ਗੁਣ ਤੇਰੇ ਰਾਮ ॥

ਅਨਦ ਮੰਗਲ ਗੁਰ ਚਰਣੀ ਲਾਗੇ ਪਾਏ ਸੂਖ ਘਨੇਰੇ ਰਾਮ ॥ ਸੁਖ ਨਿਧਾਨੁ ਮਿਲਿਆ ਦੂਖ ਹਰਿਆ ਕ੍ਰਿਪਾ ਕਰਿ

ਪ੍ਰਭਿ ਰਾਖਿਆ ॥ ਹਰਿ ਚਰਣ ਲਾਗਾ ਭ੍ਰਮੁ ਭਉ ਭਾਗਾ ਹਰਿ ਨਾਮੁ ਰਸਨਾ ਭਾਖਿਆ ॥ ਹਰਿ ਏਕੁ ਚਿਤਵੈ ਪ੍ਰਭੁ

ਏਕੁ ਗਾਵੈ ਹਰਿ ਏਕੁ ਦ੍ਰਿਸਟੀ ਆਇਆ ॥ ਬਿਨਵੰਤਿ ਨਾਨਕ ਪ੍ਰਭਿ ਕਰੀ ਕਿਰਪਾ ਪੂਰਾ ਸਤਿਗੁਰੁ ਪਾਇਆ ॥੨॥

ਮਿਲਿ ਰਹੀਐ ਪ੍ਰਭ ਸਾਧ ਜਨਾ ਮਿਲਿ ਹਰਿ ਕੀਰਤਨੁ ਸੁਨੀਐ ਰਾਮ ॥ ਦਇਆਲ ਪ੍ਰਭੂ ਦਾਮੋਦਰ ਮਾਧੋ ਅੰਤੁ ਨ

ਪਾਈਐ ਗੁਨੀਐ ਰਾਮ ॥ ਦਇਆਲ ਦੁਖ ਹਰ ਸਰਣਿ ਦਾਤਾ ਸਗਲ ਦੋਖ ਨਿਵਾਰਣੋ ॥ ਮੋਹ ਸੋਗ ਵਿਕਾਰ ਬਿਖੜੇ

ਜਪਤ ਨਾਮ ਉਧਾਰਣੋ ॥ ਸਭਿ ਜੀਅ ਤੇਰੇ ਪ੍ਰਭੂ ਮੇਰੇ ਕਰਿ ਕਿਰਪਾ ਸਭ ਰੇਣ ਥੀਵਾ ॥ ਬਿਨਵੰਤਿ ਨਾਨਕ ਪ੍ਰਭ

ਮਇਆ ਕੀਜੈ ਨਾਮੁ ਤੇਰਾ ਜਪਿ ਜੀਵਾ ॥੩॥ ਰਾਖਿ ਲੀਏ ਪ੍ਰਭਿ ਭਗਤ ਜਨਾ ਅਪਣੀ ਚਰਣੀ ਲਾਏ ਰਾਮ ॥

ਆਠ ਪਹਰ ਅਪਨਾ ਪ੍ਰਭੁ ਸਿਮਰਹ ਏਕੋ ਨਾਮੁ ਧਿਆਏ ਰਾਮ ॥ ਧਿਆਇ ਸੋ ਪ੍ਰਭੁ ਤਰੇ ਭਵਜਲ ਰਹੇ ਆਵਣ

ਜਾਣਾ ॥ ਸਦਾ ਸੁਖੁ ਕਲਿਆਣ ਕੀਰਤਨੁ ਪ੍ਰਭ ਲਗਾ ਮੀਠਾ ਭਾਣਾ ॥ ਸਭ ਇਛ ਪੁੰਨੀ ਆਸ ਪੂਰੀ ਮਿਲੇ ਸਤਿਗੁਰ

ਪੂਰਿਆ ॥ ਬਿਨਵੰਤਿ ਨਾਨਕ ਪ੍ਰਭਿ ਆਪਿ ਮੇਲੇ ਫਿਰਿ ਨਾਹੀ ਦੂਖ ਵਿਸੂਰਿਆ ॥੪॥੩॥ ਰਾਮਕਲੀ ਮਹਲਾ ੫

ਛੰਤ ॥ ਸਲੋਕੁ ॥ ਚਰਨ ਕਮਲ ਸਰਣਾਗਤੀ ਅਨਦ ਮੰਗਲ ਗੁਣ ਗਾਮ ॥ ਨਾਨਕ ਪ੍ਰਭੁ ਆਰਾਧੀਐ ਬਿਪਤਿ

ਨਿਵਾਰਣ ਰਾਮ ॥੧॥ ਛੰਤੁ ॥ ਪ੍ਰਭ ਬਿਪਤਿ ਨਿਵਾਰਣੋ ਤਿਸੁ ਬਿਨੁ ਅਵਰੁ ਨ ਕੋਇ ਜੀਉ ॥ ਸਦਾ ਸਦਾ ਹਰਿ

ਸਿਮਰੀਐ ਜਲਿ ਥਲਿ ਮਹੀਅਲਿ ਸੋਇ ਜੀਉ ॥ ਜਲਿ ਥਲਿ ਮਹੀਅਲਿ ਪੂਰਿ ਰਹਿਆ ਇਕ ਨਿਮਖ ਮਨਹੁ ਨ

ਵੀਸਰੈ ॥ ਗੁਰ ਚਰਨ ਲਾਗੇ ਦਿਨ ਸਭਾਗੇ ਸਰਬ ਗੁਣ ਜਗਦੀਸਰੈ ॥ ਕਰਿ ਸੇਵ ਸੇਵਕ ਦਿਨਸੁ ਰੈਣੀ ਤਿਸੁ ਭਾਵੈ

ਸੋ ਹੋਇ ਜੀਉ ॥ ਬਲਿ ਜਾਇ ਨਾਨਕੁ ਸੁਖਹ ਦਾਤੇ ਪਰਗਾਸੁ ਮਨਿ ਤਨਿ ਹੋਇ ਜੀਉ ॥੧॥ ਸਲੋਕੁ ॥ ਹਰਿ ਸਿਮਰਤ

ਮਨੁ ਤਨੁ ਸੁਖੀ ਬਿਨਸੀ ਦੁਤੀਆ ਸੋਚ ॥ ਨਾਨਕ ਟੇਕ ਗੁੋਪਾਲ ਕੀ ਗੋਵਿੰਦ ਸੰਕਟ ਮੋਚ ॥੧॥ ਛੰਤੁ ॥ ਭੈ ਸੰਕਟ

ਕਾਟੇ ਨਾਰਾਇਣ ਦਇਆਲ ਜੀਉ ॥ ਹਰਿ ਗੁਣ ਆਨੰਦ ਗਾਏ ਪ੍ਰਭ ਦੀਨਾ ਨਾਥ ਪ੍ਰਤਿਪਾਲ ਜੀਉ ॥ ਪ੍ਰਤਿਪਾਲ

ਅਚੁਤ ਪੁਰਖੁ ਏਕੋ ਤਿਸਹਿ ਸਿਉ ਰੰਗੁ ਲਾਗਾ ॥ ਕਰ ਚਰਨ ਮਸਤਕੁ ਮੇਲਿ ਲੀਨੇ ਸਦਾ ਅਨਦਿਨੁ ਜਾਗਾ ॥ ਜੀਉ

ਪਿੰਡੁ ਗ੍ਰਿਹੁ ਥਾਨੁ ਤਿਸ ਕਾ ਤਨੁ ਜੋਬਨੁ ਧਨੁ ਮਾਲੁ ਜੀਉ ॥ ਸਦ ਸਦਾ ਬਲਿ ਜਾਇ ਨਾਨਕੁ ਸਰਬ ਜੀਆ

ਪ੍ਰਤਿਪਾਲ ਜੀਉ ॥੨॥ ਸਲੋਕੁ ॥ ਰਸਨਾ ਉਚਰੈ ਹਰਿ ਹਰੇ ਗੁਣ ਗੋਵਿੰਦ ਵਖਿਆਨ ॥ ਨਾਨਕ ਪਕੜੀ ਟੇਕ ਏਕ

ਪਰਮੇਸਰੁ ਰਖੈ ਨਿਦਾਨ ॥੧॥ ਛੰਤੁ ॥ ਸੋ ਸੁਆਮੀ ਪ੍ਰਭੁ ਰਖਕੋ ਅੰਚਲਿ ਤਾ ਕੈ ਲਾਗੁ ਜੀਉ ॥ ਭਜੁ ਸਾਧੂ ਸੰਗਿ

ਦਇਆਲ ਦੇਵ ਮਨ ਕੀ ਮਤਿ ਤਿਆਗੁ ਜੀਉ ॥ ਇਕ ਓਟ ਕੀਜੈ ਜੀਉ ਦੀਜੈ ਆਸ ਇਕ ਧਰਣੀਧਰੈ ॥ ਸਾਧਸੰਗੇ

ਹਰਿ ਨਾਮ ਰੰਗੇ ਸੰਸਾਰੁ ਸਾਗਰੁ ਸਭੁ ਤਰੈ ॥ ਜਨਮ ਮਰਣ ਬਿਕਾਰ ਛੂਟੇ ਫਿਰਿ ਨ ਲਾਗੈ ਦਾਗੁ ਜੀਉ ॥ ਬਲਿ ਜਾਇ

ਨਾਨਕੁ ਪੁਰਖ ਪੂਰਨ ਥਿਰੁ ਜਾ ਕਾ ਸੋਹਾਗੁ ਜੀਉ ॥੩॥ ਸਲੋਕੁ ॥ ਧਰਮ ਅਰਥ ਅਰੁ ਕਾਮ ਮੋਖ ਮੁਕਤਿ ਪਦਾਰਥ

ਨਾਥ ॥ ਸਗਲ ਮਨੋਰਥ ਪੂਰਿਆ ਨਾਨਕ ਲਿਖਿਆ ਮਾਥ ॥੧॥ ਛੰਤੁ ॥ ਸਗਲ ਇਛ ਮੇਰੀ ਪੁੰਨੀਆ ਮਿਲਿਆ

ਨਿਰੰਜਨ ਰਾਇ ਜੀਉ ॥ ਅਨਦੁ ਭਇਆ ਵਡਭਾਗੀਹੋ ਗ੍ਰਿਹਿ ਪ੍ਰਗਟੇ ਪ੍ਰਭ ਆਇ ਜੀਉ ॥ ਗ੍ਰਿਹਿ ਲਾਲ ਆਏ

ਪੁਰਬਿ ਕਮਾਏ ਤਾ ਕੀ ਉਪਮਾ ਕਿਆ ਗਣਾ ॥ ਬੇਅੰਤ ਪੂਰਨ ਸੁਖ ਸਹਜ ਦਾਤਾ ਕਵਨ ਰਸਨਾ ਗੁਣ ਭਣਾ ॥ ਆਪੇ

ਮਿਲਾਏ ਗਹਿ ਕੰਠਿ ਲਾਏ ਤਿਸੁ ਬਿਨਾ ਨਹੀ ਜਾਇ ਜੀਉ ॥ ਬਲਿ ਜਾਇ ਨਾਨਕੁ ਸਦਾ ਕਰਤੇ ਸਭ ਮਹਿ ਰਹਿਆ

ਸਮਾਇ ਜੀਉ ॥੪॥੪॥ ਰਾਗੁ ਰਾਮਕਲੀ ਮਹਲਾ ੫ ॥ ਰਣ ਝੁੰਝਨੜਾ ਗਾਉ ਸਖੀ ਹਰਿ ਏਕੁ ਧਿਆਵਹੁ ॥

ਸਤਿਗੁਰੁ ਤੁਮ ਸੇਵਿ ਸਖੀ ਮਨਿ ਚਿੰਦਿਅੜਾ ਫਲੁ ਪਾਵਹੁ ॥

ਰਾਮਕਲੀ ਮਹਲਾ ੫ ਰੁਤੀ ਸਲੋਕੁ      ੴ ਸਤਿਗੁਰ ਪ੍ਰਸਾਦਿ ॥

ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ

॥੧॥ ਕਿਲਵਿਖ ਕਾਟਣ ਭੈ ਹਰਣ ਸੁਖ ਸਾਗਰ ਹਰਿ ਰਾਇ ॥ ਦੀਨ ਦਇਆਲ ਦੁਖ ਭੰਜਨੋ ਨਾਨਕ ਨੀਤ ਧਿਆਇ

॥੨॥ ਛੰਤੁ ॥ ਜਸੁ ਗਾਵਹੁ ਵਡਭਾਗੀਹੋ ਕਰਿ ਕਿਰਪਾ ਭਗਵੰਤ ਜੀਉ ॥ ਰੁਤੀ ਮਾਹ ਮੂਰਤ ਘੜੀ ਗੁਣ ਉਚਰਤ

ਸੋਭਾਵੰਤ ਜੀਉ ॥ ਗੁਣ ਰੰਗਿ ਰਾਤੇ ਧੰਨਿ ਤੇ ਜਨ ਜਿਨੀ ਇਕ ਮਨਿ ਧਿਆਇਆ ॥ ਸਫਲ ਜਨਮੁ ਭਇਆ ਤਿਨ ਕਾ

ਜਿਨੀ ਸੋ ਪ੍ਰਭੁ ਪਾਇਆ ॥ ਪੁੰਨ ਦਾਨ ਨ ਤੁਲਿ ਕਿਰਿਆ ਹਰਿ ਸਰਬ ਪਾਪਾ ਹੰਤ ਜੀਉ ॥ ਬਿਨਵੰਤਿ ਨਾਨਕ

ਸਿਮਰਿ ਜੀਵਾ ਜਨਮ ਮਰਣ ਰਹੰਤ ਜੀਉ ॥੧॥ ਸਲੋਕ ॥ ਉਦਮੁ ਅਗਮੁ ਅਗੋਚਰੋ ਚਰਨ ਕਮਲ ਨਮਸਕਾਰ ॥

ਕਥਨੀ ਸਾ ਤੁਧੁ ਭਾਵਸੀ ਨਾਨਕ ਨਾਮ ਅਧਾਰ ॥੧॥ ਸੰਤ ਸਰਣਿ ਸਾਜਨ ਪਰਹੁ ਸੁਆਮੀ ਸਿਮਰਿ ਅਨੰਤ ॥

ਸੂਕੇ ਤੇ ਹਰਿਆ ਥੀਆ ਨਾਨਕ ਜਪਿ ਭਗਵੰਤ ॥੨॥ ਛੰਤੁ ॥ ਰੁਤਿ ਸਰਸ ਬਸੰਤ ਮਾਹ ਚੇਤੁ ਵੈਸਾਖ ਸੁਖ ਮਾਸੁ

ਜੀਉ ॥ ਹਰਿ ਜੀਉ ਨਾਹੁ ਮਿਲਿਆ ਮਉਲਿਆ ਮਨੁ ਤਨੁ ਸਾਸੁ ਜੀਉ ॥ ਘਰਿ ਨਾਹੁ ਨਿਹਚਲੁ ਅਨਦੁ ਸਖੀਏ

ਚਰਨ ਕਮਲ ਪ੍ਰਫੁਲਿਆ ॥ ਸੁੰਦਰੁ ਸੁਘੜੁ ਸੁਜਾਣੁ ਬੇਤਾ ਗੁਣ ਗੋਵਿੰਦ ਅਮੁਲਿਆ ॥ ਵਡਭਾਗਿ ਪਾਇਆ ਦੁਖੁ

ਗਵਾਇਆ ਭਈ ਪੂਰਨ ਆਸ ਜੀਉ ॥ ਬਿਨਵੰਤਿ ਨਾਨਕ ਸਰਣਿ ਤੇਰੀ ਮਿਟੀ ਜਮ ਕੀ ਤ੍ਰਾਸ ਜੀਉ ॥੨॥ ਸਲੋਕ ॥

ਸਾਧਸੰਗਤਿ ਬਿਨੁ ਭ੍ਰਮਿ ਮੁਈ ਕਰਤੀ ਕਰਮ ਅਨੇਕ ॥ ਕੋਮਲ ਬੰਧਨ ਬਾਧੀਆ ਨਾਨਕ ਕਰਮਹਿ ਲੇਖ ॥੧॥ ਜੋ

ਭਾਣੇ ਸੇ ਮੇਲਿਆ ਵਿਛੋੜੇ ਭੀ ਆਪਿ ॥ ਨਾਨਕ ਪ੍ਰਭ ਸਰਣਾਗਤੀ ਜਾ ਕਾ ਵਡ ਪਰਤਾਪੁ ॥੨॥ ਛੰਤੁ ॥ ਗ੍ਰੀਖਮ

ਰੁਤਿ ਅਤਿ ਗਾਖੜੀ ਜੇਠ ਅਖਾੜੈ ਘਾਮ ਜੀਉ ॥ ਪ੍ਰੇਮ ਬਿਛੋਹੁ ਦੁਹਾਗਣੀ ਦ੍ਰਿਸਟਿ ਨ ਕਰੀ ਰਾਮ ਜੀਉ ॥ ਨਹ

ਦ੍ਰਿਸਟਿ ਆਵੈ ਮਰਤ ਹਾਵੈ ਮਹਾ ਗਾਰਬਿ ਮੁਠੀਆ ॥ ਜਲ ਬਾਝੁ ਮਛੁਲੀ ਤੜਫੜਾਵੈ ਸੰਗਿ ਮਾਇਆ ਰੁਠੀਆ ॥

ਕਰਿ ਪਾਪ ਜੋਨੀ ਭੈ ਭੀਤ ਹੋਈ ਦੇਇ ਸਾਸਨ ਜਾਮ ਜੀਉ ॥ ਬਿਨਵੰਤਿ ਨਾਨਕ ਓਟ ਤੇਰੀ ਰਾਖੁ ਪੂਰਨ ਕਾਮ ਜੀਉ

॥੩॥ ਸਲੋਕ ॥ ਸਰਧਾ ਲਾਗੀ ਸੰਗਿ ਪ੍ਰੀਤਮੈ ਇਕੁ ਤਿਲੁ ਰਹਣੁ ਨ ਜਾਇ ॥ ਮਨ ਤਨ ਅੰਤਰਿ ਰਵਿ ਰਹੇ ਨਾਨਕ

ਸਹਜਿ ਸੁਭਾਇ ॥੧॥ ਕਰੁ ਗਹਿ ਲੀਨੀ ਸਾਜਨਹਿ ਜਨਮ ਜਨਮ ਕੇ ਮੀਤ ॥ ਚਰਨਹ ਦਾਸੀ ਕਰਿ ਲਈ ਨਾਨਕ

ਪ੍ਰਭ ਹਿਤ ਚੀਤ ॥੨॥ ਛੰਤੁ ॥ ਰੁਤਿ ਬਰਸੁ ਸੁਹੇਲੀਆ ਸਾਵਣ ਭਾਦਵੇ ਆਨੰਦ ਜੀਉ ॥ ਘਣ ਉਨਵਿ ਵੁਠੇ ਜਲ

ਥਲ ਪੂਰਿਆ ਮਕਰੰਦ ਜੀਉ ॥ ਪ੍ਰਭੁ ਪੂਰਿ ਰਹਿਆ ਸਰਬ ਠਾਈ ਹਰਿ ਨਾਮ ਨਵ ਨਿਧਿ ਗ੍ਰਿਹ ਭਰੇ ॥ ਸਿਮਰਿ

ਸੁਆਮੀ ਅੰਤਰਜਾਮੀ ਕੁਲ ਸਮੂਹਾ ਸਭਿ ਤਰੇ ॥ ਪ੍ਰਿਅ ਰੰਗਿ ਜਾਗੇ ਨਹ ਛਿਦ੍ਰ ਲਾਗੇ ਕ੍ਰਿਪਾਲੁ ਸਦ ਬਖਸਿੰਦੁ ਜੀਉ

॥ ਬਿਨਵੰਤਿ ਨਾਨਕ ਹਰਿ ਕੰਤੁ ਪਾਇਆ ਸਦਾ ਮਨਿ ਭਾਵੰਦੁ ਜੀਉ ॥੪॥ ਸਲੋਕ ॥ ਆਸ ਪਿਆਸੀ ਮੈ ਫਿਰਉ ਕਬ

ਪੇਖਉ ਗੋਪਾਲ ॥ ਹੈ ਕੋਈ ਸਾਜਨੁ ਸੰਤ ਜਨੁ ਨਾਨਕ ਪ੍ਰਭ ਮੇਲਣਹਾਰ ॥੧॥ ਬਿਨੁ ਮਿਲਬੇ ਸਾਂਤਿ ਨ ਊਪਜੈ ਤਿਲੁ

ਪਲੁ ਰਹਣੁ ਨ ਜਾਇ ॥ ਹਰਿ ਸਾਧਹ ਸਰਣਾਗਤੀ ਨਾਨਕ ਆਸ ਪੁਜਾਇ ॥੨॥ ਛੰਤੁ ॥ ਰੁਤਿ ਸਰਦ ਅਡੰਬਰੋ

ਅਸੂ ਕਤਕੇ ਹਰਿ ਪਿਆਸ ਜੀਉ ॥ ਖੋਜੰਤੀ ਦਰਸਨੁ ਫਿਰਤ ਕਬ ਮਿਲੀਐ ਗੁਣਤਾਸ ਜੀਉ ॥ ਬਿਨੁ ਕੰਤ ਪਿਆਰੇ

ਨਹ ਸੂਖ ਸਾਰੇ ਹਾਰ ਕੰਙਣ ਧ੍ਰਿਗੁ ਬਨਾ ॥ ਸੁੰਦਰਿ ਸੁਜਾਣਿ ਚਤੁਰਿ ਬੇਤੀ ਸਾਸ ਬਿਨੁ ਜੈਸੇ ਤਨਾ ॥ ਈਤ ਉਤ

ਦਹ ਦਿਸ ਅਲੋਕਨ ਮਨਿ ਮਿਲਨ ਕੀ ਪ੍ਰਭ ਪਿਆਸ ਜੀਉ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਮੇਲਹੁ ਪ੍ਰਭ

ਗੁਣਤਾਸ ਜੀਉ ॥੫॥ ਸਲੋਕ ॥ ਜਲਣਿ ਬੁਝੀ ਸੀਤਲ ਭਏ ਮਨਿ ਤਨਿ ਉਪਜੀ ਸਾਂਤਿ ॥ ਨਾਨਕ ਪ੍ਰਭ ਪੂਰਨ

ਮਿਲੇ ਦੁਤੀਆ ਬਿਨਸੀ ਭ੍ਰਾਂਤਿ ॥੧॥ ਸਾਧ ਪਠਾਏ ਆਪਿ ਹਰਿ ਹਮ ਤੁਮ ਤੇ ਨਾਹੀ ਦੂਰਿ ॥ ਨਾਨਕ ਭ੍ਰਮ ਭੈ

ਮਿਟਿ ਗਏ ਰਮਣ ਰਾਮ ਭਰਪੂਰਿ ॥੨॥ ਛੰਤੁ ॥ ਰੁਤਿ ਸਿਸੀਅਰ ਸੀਤਲ ਹਰਿ ਪ੍ਰਗਟੇ ਮੰਘਰ ਪੋਹਿ ਜੀਉ ॥

ਜਲਨਿ ਬੁਝੀ ਦਰਸੁ ਪਾਇਆ ਬਿਨਸੇ ਮਾਇਆ ਧ੍ਰੋਹ ਜੀਉ ॥ ਸਭਿ ਕਾਮ ਪੂਰੇ ਮਿਲਿ ਹਜੂਰੇ ਹਰਿ ਚਰਣ ਸੇਵਕਿ

ਸੇਵਿਆ ॥ ਹਾਰ ਡੋਰ ਸੀਗਾਰ ਸਭਿ ਰਸ ਗੁਣ ਗਾਉ ਅਲਖ ਅਭੇਵਿਆ ॥ ਭਾਉ ਭਗਤਿ ਗੋਵਿੰਦ ਬਾਂਛਤ ਜਮੁ ਨ

ਸਾਕੈ ਜੋਹਿ ਜੀਉ ॥ ਬਿਨਵੰਤਿ ਨਾਨਕ ਪ੍ਰਭਿ ਆਪਿ ਮੇਲੀ ਤਹ ਨ ਪ੍ਰੇਮ ਬਿਛੋਹ ਜੀਉ ॥੬॥ ਸਲੋਕ ॥ ਹਰਿ ਧਨੁ

ਪਾਇਆ ਸੋਹਾਗਣੀ ਡੋਲਤ ਨਾਹੀ ਚੀਤ ॥ ਸੰਤ ਸੰਜੋਗੀ ਨਾਨਕਾ ਗ੍ਰਿਹਿ ਪ੍ਰਗਟੇ ਪ੍ਰਭ ਮੀਤ ॥੧॥ ਨਾਦ ਬਿਨੋਦ

ਅਨੰਦ ਕੋਡ ਪ੍ਰਿਅ ਪ੍ਰੀਤਮ ਸੰਗਿ ਬਨੇ ॥ ਮਨ ਬਾਂਛਤ ਫਲ ਪਾਇਆ ਹਰਿ ਨਾਨਕ ਨਾਮ ਭਨੇ ॥੨॥ ਛੰਤੁ ॥ ਹਿਮਕਰ

ਰੁਤਿ ਮਨਿ ਭਾਵਤੀ ਮਾਘੁ ਫਗਣੁ ਗੁਣਵੰਤ ਜੀਉ ॥ ਸਖੀ ਸਹੇਲੀ ਗਾਉ ਮੰਗਲੋ ਗ੍ਰਿਹਿ ਆਏ ਹਰਿ ਕੰਤ ਜੀਉ ॥

ਗ੍ਰਿਹਿ ਲਾਲ ਆਏ ਮਨਿ ਧਿਆਏ ਸੇਜ ਸੁੰਦਰਿ ਸੋਹੀਆ ॥ ਵਣੁ ਤ੍ਰਿਣੁ ਤ੍ਰਿਭਵਣ ਭਏ ਹਰਿਆ ਦੇਖਿ ਦਰਸਨ

ਮੋਹੀਆ ॥ ਮਿਲੇ ਸੁਆਮੀ ਇਛ ਪੁੰਨੀ ਮਨਿ ਜਪਿਆ ਨਿਰਮਲ ਮੰਤ ਜੀਉ ॥ ਬਿਨਵੰਤਿ ਨਾਨਕ ਨਿਤ ਕਰਹੁ

ਰਲੀਆ ਹਰਿ ਮਿਲੇ ਸ੍ਰੀਧਰ ਕੰਤ ਜੀਉ ॥੭॥ ਸਲੋਕ ॥ ਸੰਤ ਸਹਾਈ ਜੀਅ ਕੇ ਭਵਜਲ ਤਾਰਣਹਾਰ ॥ ਸਭ ਤੇ

ਊਚੇ ਜਾਣੀਅਹਿ ਨਾਨਕ ਨਾਮ ਪਿਆਰ ॥੧॥ ਜਿਨ ਜਾਨਿਆ ਸੇਈ ਤਰੇ ਸੇ ਸੂਰੇ ਸੇ ਬੀਰ ॥ ਨਾਨਕ ਤਿਨ

ਬਲਿਹਾਰਣੈ ਹਰਿ ਜਪਿ ਉਤਰੇ ਤੀਰ ॥੨॥ ਛੰਤੁ ॥ ਚਰਣ ਬਿਰਾਜਿਤ ਸਭ ਊਪਰੇ ਮਿਟਿਆ ਸਗਲ ਕਲੇਸੁ ਜੀਉ ॥

ਆਵਣ ਜਾਵਣ ਦੁਖ ਹਰੇ ਹਰਿ ਭਗਤਿ ਕੀਆ ਪਰਵੇਸੁ ਜੀਉ ॥ ਹਰਿ ਰੰਗਿ ਰਾਤੇ ਸਹਜਿ ਮਾਤੇ ਤਿਲੁ ਨ ਮਨ ਤੇ

ਬੀਸਰੈ ॥ ਤਜਿ ਆਪੁ ਸਰਣੀ ਪਰੇ ਚਰਨੀ ਸਰਬ ਗੁਣ ਜਗਦੀਸਰੈ ॥ ਗੋਵਿੰਦ ਗੁਣ ਨਿਧਿ ਸ੍ਰੀਰੰਗ ਸੁਆਮੀ

ਆਦਿ ਕਉ ਆਦੇਸੁ ਜੀਉ ॥ ਬਿਨਵੰਤਿ ਨਾਨਕ ਮਇਆ ਧਾਰਹੁ ਜੁਗੁ ਜੁਗੋ ਇਕ ਵੇਸੁ ਜੀਉ ॥੮॥੧॥੬॥੮॥

ਰਾਮਕਲੀ ਮਹਲਾ ੧ ਦਖਣੀ ਓਅੰਕਾਰੁ      ੴ ਸਤਿਗੁਰ ਪ੍ਰਸਾਦਿ ॥

ਓਅੰਕਾਰਿ ਬ੍ਰਹਮਾ ਉਤਪਤਿ ॥ ਓਅੰਕਾਰੁ ਕੀਆ ਜਿਨਿ ਚਿਤਿ ॥ ਓਅੰਕਾਰਿ ਸੈਲ ਜੁਗ ਭਏ ॥ ਓਅੰਕਾਰਿ ਬੇਦ

ਨਿਰਮਏ ॥ ਓਅੰਕਾਰਿ ਸਬਦਿ ਉਧਰੇ ॥ ਓਅੰਕਾਰਿ ਗੁਰਮੁਖਿ ਤਰੇ ॥ ਓਨਮ ਅਖਰ ਸੁਣਹੁ ਬੀਚਾਰੁ ॥ ਓਨਮ

ਅਖਰੁ ਤ੍ਰਿਭਵਣ ਸਾਰੁ ॥੧॥ ਸੁਣਿ ਪਾਡੇ ਕਿਆ ਲਿਖਹੁ ਜੰਜਾਲਾ ॥ ਲਿਖੁ ਰਾਮ ਨਾਮ ਗੁਰਮੁਖਿ ਗੋਪਾਲਾ ॥੧॥

ਰਹਾਉ ॥ ਸਸੈ ਸਭੁ ਜਗੁ ਸਹਜਿ ਉਪਾਇਆ ਤੀਨਿ ਭਵਨ ਇਕ ਜੋਤੀ ॥ ਗੁਰਮੁਖਿ ਵਸਤੁ ਪਰਾਪਤਿ ਹੋਵੈ ਚੁਣਿ ਲੈ

ਮਾਣਕ ਮੋਤੀ ॥ ਸਮਝੈ ਸੂਝੈ ਪੜਿ ਪੜਿ ਬੂਝੈ ਅੰਤਿ ਨਿਰੰਤਰਿ ਸਾਚਾ ॥ ਗੁਰਮੁਖਿ ਦੇਖੈ ਸਾਚੁ ਸਮਾਲੇ ਬਿਨੁ ਸਾਚੇ

ਜਗੁ ਕਾਚਾ ॥੨॥ ਧਧੈ ਧਰਮੁ ਧਰੇ ਧਰਮਾ ਪੁਰਿ ਗੁਣਕਾਰੀ ਮਨੁ ਧੀਰਾ ॥ ਧਧੈ ਧੂਲਿ ਪੜੈ ਮੁਖਿ ਮਸਤਕਿ ਕੰਚਨ ਭਏ

ਮਨੂਰਾ ॥ ਧਨੁ ਧਰਣੀਧਰੁ ਆਪਿ ਅਜੋਨੀ ਤੋਲਿ ਬੋਲਿ ਸਚੁ ਪੂਰਾ ॥ ਕਰਤੇ ਕੀ ਮਿਤਿ ਕਰਤਾ ਜਾਣੈ ਕੈ ਜਾਣੈ ਗੁਰੁ

ਸੂਰਾ ॥੩॥ ਙਿਆਨੁ ਗਵਾਇਆ ਦੂਜਾ ਭਾਇਆ ਗਰਬਿ ਗਲੇ ਬਿਖੁ ਖਾਇਆ ॥ ਗੁਰ ਰਸੁ ਗੀਤ ਬਾਦ ਨਹੀ ਭਾਵੈ

ਸੁਣੀਐ ਗਹਿਰ ਗੰਭੀਰੁ ਗਵਾਇਆ ॥ ਗੁਰਿ ਸਚੁ ਕਹਿਆ ਅੰਮ੍ਰਿਤੁ ਲਹਿਆ ਮਨਿ ਤਨਿ ਸਾਚੁ ਸੁਖਾਇਆ ॥

ਆਪੇ ਗੁਰਮੁਖਿ ਆਪੇ ਦੇਵੈ ਆਪੇ ਅੰਮ੍ਰਿਤੁ ਪੀਆਇਆ ॥੪॥ ਏਕੋ ਏਕੁ ਕਹੈ ਸਭੁ ਕੋਈ ਹਉਮੈ ਗਰਬੁ ਵਿਆਪੈ ॥

ਅੰਤਰਿ ਬਾਹਰਿ ਏਕੁ ਪਛਾਣੈ ਇਉ ਘਰੁ ਮਹਲੁ ਸਿਞਾਪੈ ॥ ਪ੍ਰਭੁ ਨੇੜੈ ਹਰਿ ਦੂਰਿ ਨ ਜਾਣਹੁ ਏਕੋ ਸ੍ਰਿਸਟਿ ਸਬਾਈ

॥ ਏਕੰਕਾਰੁ ਅਵਰੁ ਨਹੀ ਦੂਜਾ ਨਾਨਕ ਏਕੁ ਸਮਾਈ ॥੫॥ ਇਸੁ ਕਰਤੇ ਕਉ ਕਿਉ ਗਹਿ ਰਾਖਉ ਅਫਰਿਓ

ਤੁਲਿਓ ਨ ਜਾਈ ॥ ਮਾਇਆ ਕੇ ਦੇਵਾਨੇ ਪ੍ਰਾਣੀ ਝੂਠਿ ਠਗਉਰੀ ਪਾਈ ॥ ਲਬਿ ਲੋਭਿ ਮੁਹਤਾਜਿ ਵਿਗੂਤੇ ਇਬ

ਤਬ ਫਿਰਿ ਪਛੁਤਾਈ ॥ ਏਕੁ ਸਰੇਵੈ ਤਾ ਗਤਿ ਮਿਤਿ ਪਾਵੈ ਆਵਣੁ ਜਾਣੁ ਰਹਾਈ ॥੬॥ ਏਕੁ ਅਚਾਰੁ ਰੰਗੁ

ਇਕੁ ਰੂਪੁ ॥ ਪਉਣ ਪਾਣੀ ਅਗਨੀ ਅਸਰੂਪੁ ॥ ਏਕੋ ਭਵਰੁ ਭਵੈ ਤਿਹੁ ਲੋਇ ॥ ਏਕੋ ਬੂਝੈ ਸੂਝੈ ਪਤਿ ਹੋਇ ॥

ਗਿਆਨੁ ਧਿਆਨੁ ਲੇ ਸਮਸਰਿ ਰਹੈ ॥ ਗੁਰਮੁਖਿ ਏਕੁ ਵਿਰਲਾ ਕੋ ਲਹੈ ॥ ਜਿਸ ਨੋ ਦੇਇ ਕਿਰਪਾ ਤੇ ਸੁਖੁ

ਪਾਏ ॥ ਗੁਰੂ ਦੁਆਰੈ ਆਖਿ ਸੁਣਾਏ ॥੭॥ ਊਰਮ ਧੂਰਮ ਜੋਤਿ ਉਜਾਲਾ ॥ ਤੀਨਿ ਭਵਣ ਮਹਿ ਗੁਰ ਗੋਪਾਲਾ ॥

ਊਗਵਿਆ ਅਸਰੂਪੁ ਦਿਖਾਵੈ ॥ ਕਰਿ ਕਿਰਪਾ ਅਪੁਨੈ ਘਰਿ ਆਵੈ ॥ ਊਨਵਿ ਬਰਸੈ ਨੀਝਰ ਧਾਰਾ ॥

ਊਤਮ ਸਬਦਿ ਸਵਾਰਣਹਾਰਾ ॥ ਇਸੁ ਏਕੇ ਕਾ ਜਾਣੈ ਭੇਉ ॥ ਆਪੇ ਕਰਤਾ ਆਪੇ ਦੇਉ ॥੮॥ ਉਗਵੈ ਸੂਰੁ

ਅਸੁਰ ਸੰਘਾਰੈ ॥ ਊਚਉ ਦੇਖਿ ਸਬਦਿ ਬੀਚਾਰੈ ॥ ਊਪਰਿ ਆਦਿ ਅੰਤਿ ਤਿਹੁ ਲੋਇ ॥ ਆਪੇ ਕਰੈ ਕਥੈ ਸੁਣੈ

ਸੋਇ ॥ ਓਹੁ ਬਿਧਾਤਾ ਮਨੁ ਤਨੁ ਦੇਇ ॥ ਓਹੁ ਬਿਧਾਤਾ ਮਨਿ ਮੁਖਿ ਸੋਇ ॥ ਪ੍ਰਭੁ ਜਗਜੀਵਨੁ ਅਵਰੁ ਨ ਕੋਇ ॥

ਨਾਨਕ ਨਾਮਿ ਰਤੇ ਪਤਿ ਹੋਇ ॥੯॥ ਰਾਜਨ ਰਾਮ ਰਵੈ ਹਿਤਕਾਰਿ ॥ ਰਣ ਮਹਿ ਲੂਝੈ ਮਨੂਆ ਮਾਰਿ ॥ ਰਾਤਿ

ਦਿਨੰਤਿ ਰਹੈ ਰੰਗਿ ਰਾਤਾ ॥ ਤੀਨਿ ਭਵਨ ਜੁਗ ਚਾਰੇ ਜਾਤਾ ॥ ਜਿਨਿ ਜਾਤਾ ਸੋ ਤਿਸ ਹੀ ਜੇਹਾ ॥ ਅਤਿ ਨਿਰਮਾਇਲੁ

ਸੀਝਸਿ ਦੇਹਾ ॥ ਰਹਸੀ ਰਾਮੁ ਰਿਦੈ ਇਕ ਭਾਇ ॥ ਅੰਤਰਿ ਸਬਦੁ ਸਾਚਿ ਲਿਵ ਲਾਇ ॥੧੦॥ ਰੋਸੁ ਨ ਕੀਜੈ

ਅੰਮ੍ਰਿਤੁ ਪੀਜੈ ਰਹਣੁ ਨਹੀ ਸੰਸਾਰੇ ॥ ਰਾਜੇ ਰਾਇ ਰੰਕ ਨਹੀ ਰਹਣਾ ਆਇ ਜਾਇ ਜੁਗ ਚਾਰੇ ॥ ਰਹਣ ਕਹਣ ਤੇ

ਰਹੈ ਨ ਕੋਈ ਕਿਸੁ ਪਹਿ ਕਰਉ ਬਿਨੰਤੀ ॥ ਏਕੁ ਸਬਦੁ ਰਾਮ ਨਾਮ ਨਿਰੋਧਰੁ ਗੁਰੁ ਦੇਵੈ ਪਤਿ ਮਤੀ ॥੧੧॥ ਲਾਜ

ਮਰੰਤੀ ਮਰਿ ਗਈ ਘੂਘਟੁ ਖੋਲਿ ਚਲੀ ॥ ਸਾਸੁ ਦਿਵਾਨੀ ਬਾਵਰੀ ਸਿਰ ਤੇ ਸੰਕ ਟਲੀ ॥ ਪ੍ਰੇਮਿ ਬੁਲਾਈ ਰਲੀ ਸਿਉ

ਮਨ ਮਹਿ ਸਬਦੁ ਅਨੰਦੁ ॥ ਲਾਲਿ ਰਤੀ ਲਾਲੀ ਭਈ ਗੁਰਮੁਖਿ ਭਈ ਨਿਚਿੰਦੁ ॥੧੨॥ ਲਾਹਾ ਨਾਮੁ ਰਤਨੁ ਜਪਿ

ਸਾਰੁ ॥ ਲਬੁ ਲੋਭੁ ਬੁਰਾ ਅਹੰਕਾਰੁ ॥ ਲਾੜੀ ਚਾੜੀ ਲਾਇਤਬਾਰੁ ॥ ਮਨਮੁਖੁ ਅੰਧਾ ਮੁਗਧੁ ਗਵਾਰੁ ॥ ਲਾਹੇ

ਕਾਰਣਿ ਆਇਆ ਜਗਿ ॥ ਹੋਇ ਮਜੂਰੁ ਗਇਆ ਠਗਾਇ ਠਗਿ ॥ ਲਾਹਾ ਨਾਮੁ ਪੂੰਜੀ ਵੇਸਾਹੁ ॥ ਨਾਨਕ ਸਚੀ

ਪਤਿ ਸਚਾ ਪਾਤਿਸਾਹੁ ॥੧੩॥ ਆਇ ਵਿਗੂਤਾ ਜਗੁ ਜਮ ਪੰਥੁ ॥ ਆਈ ਨ ਮੇਟਣ ਕੋ ਸਮਰਥੁ ॥ ਆਥਿ ਸੈਲ

ਨੀਚ ਘਰਿ ਹੋਇ ॥ ਆਥਿ ਦੇਖਿ ਨਿਵੈ ਜਿਸੁ ਦੋਇ ॥ ਆਥਿ ਹੋਇ ਤਾ ਮੁਗਧੁ ਸਿਆਨਾ ॥ ਭਗਤਿ ਬਿਹੂਨਾ ਜਗੁ

ਬਉਰਾਨਾ ॥ ਸਭ ਮਹਿ ਵਰਤੈ ਏਕੋ ਸੋਇ ॥ ਜਿਸ ਨੋ ਕਿਰਪਾ ਕਰੇ ਤਿਸੁ ਪਰਗਟੁ ਹੋਇ ॥੧੪॥ ਜੁਗਿ ਜੁਗਿ ਥਾਪਿ

ਸਦਾ ਨਿਰਵੈਰੁ ॥ ਜਨਮਿ ਮਰਣਿ ਨਹੀ ਧੰਧਾ ਧੈਰੁ ॥ ਜੋ ਦੀਸੈ ਸੋ ਆਪੇ ਆਪਿ ॥ ਆਪਿ ਉਪਾਇ ਆਪੇ ਘਟ ਥਾਪਿ ॥

ਆਪਿ ਅਗੋਚਰੁ ਧੰਧੈ ਲੋਈ ॥ ਜੋਗ ਜੁਗਤਿ ਜਗਜੀਵਨੁ ਸੋਈ ॥ ਕਰਿ ਆਚਾਰੁ ਸਚੁ ਸੁਖੁ ਹੋਈ ॥ ਨਾਮ ਵਿਹੂਣਾ ਮੁਕਤਿ

ਕਿਵ ਹੋਈ ॥੧੫॥ ਵਿਣੁ ਨਾਵੈ ਵੇਰੋਧੁ ਸਰੀਰ ॥ ਕਿਉ ਨ ਮਿਲਹਿ ਕਾਟਹਿ ਮਨ ਪੀਰ ॥ ਵਾਟ ਵਟਾਊ ਆਵੈ

ਜਾਇ ॥ ਕਿਆ ਲੇ ਆਇਆ ਕਿਆ ਪਲੈ ਪਾਇ ॥ ਵਿਣੁ ਨਾਵੈ ਤੋਟਾ ਸਭ ਥਾਇ ॥ ਲਾਹਾ ਮਿਲੈ ਜਾ ਦੇਇ ਬੁਝਾਇ

॥ ਵਣਜੁ ਵਾਪਾਰੁ ਵਣਜੈ ਵਾਪਾਰੀ ॥ ਵਿਣੁ ਨਾਵੈ ਕੈਸੀ ਪਤਿ ਸਾਰੀ ॥੧੬॥ ਗੁਣ ਵੀਚਾਰੇ ਗਿਆਨੀ ਸੋਇ ॥

ਗੁਣ ਮਹਿ ਗਿਆਨੁ ਪਰਾਪਤਿ ਹੋਇ ॥ ਗੁਣਦਾਤਾ ਵਿਰਲਾ ਸੰਸਾਰਿ ॥ ਸਾਚੀ ਕਰਣੀ ਗੁਰ ਵੀਚਾਰਿ ॥ ਅਗਮ

ਅਗੋਚਰੁ ਕੀਮਤਿ ਨਹੀ ਪਾਇ ॥ ਤਾ ਮਿਲੀਐ ਜਾ ਲਏ ਮਿਲਾਇ ॥ ਗੁਣਵੰਤੀ ਗੁਣ ਸਾਰੇ ਨੀਤ ॥ ਨਾਨਕ

ਗੁਰਮਤਿ ਮਿਲੀਐ ਮੀਤ ॥੧੭॥ ਕਾਮੁ ਕ੍ਰੋਧੁ ਕਾਇਆ ਕਉ ਗਾਲੈ ॥ ਜਿਉ ਕੰਚਨ ਸੋਹਾਗਾ ਢਾਲੈ ॥ ਕਸਿ ਕਸਵਟੀ

ਸਹੈ ਸੁ ਤਾਉ ॥ ਨਦਰਿ ਸਰਾਫ ਵੰਨੀ ਸਚੜਾਉ ॥ ਜਗਤੁ ਪਸੂ ਅਹੰ ਕਾਲੁ ਕਸਾਈ ॥ ਕਰਿ ਕਰਤੈ ਕਰਣੀ ਕਰਿ

ਪਾਈ ॥ ਜਿਨਿ ਕੀਤੀ ਤਿਨਿ ਕੀਮਤਿ ਪਾਈ ॥ ਹੋਰ ਕਿਆ ਕਹੀਐ ਕਿਛੁ ਕਹਣੁ ਨ ਜਾਈ ॥੧੮॥ ਖੋਜਤ ਖੋਜਤ

ਅੰਮ੍ਰਿਤੁ ਪੀਆ ॥ ਖਿਮਾ ਗਹੀ ਮਨੁ ਸਤਗੁਰਿ ਦੀਆ ॥ ਖਰਾ ਖਰਾ ਆਖੈ ਸਭੁ ਕੋਇ ॥ ਖਰਾ ਰਤਨੁ ਜੁਗ ਚਾਰੇ ਹੋਇ

॥ ਖਾਤ ਪੀਅੰਤ ਮੂਏ ਨਹੀ ਜਾਨਿਆ ॥ ਖਿਨ ਮਹਿ ਮੂਏ ਜਾ ਸਬਦੁ ਪਛਾਨਿਆ ॥ ਅਸਥਿਰੁ ਚੀਤੁ ਮਰਨਿ ਮਨੁ

ਮਾਨਿਆ ॥ ਗੁਰ ਕਿਰਪਾ ਤੇ ਨਾਮੁ ਪਛਾਨਿਆ ॥੧੯॥ ਗਗਨ ਗੰਭੀਰੁ ਗਗਨੰਤਰਿ ਵਾਸੁ ॥ ਗੁਣ ਗਾਵੈ ਸੁਖ

ਸਹਜਿ ਨਿਵਾਸੁ ॥ ਗਇਆ ਨ ਆਵੈ ਆਇ ਨ ਜਾਇ ॥ ਗੁਰ ਪਰਸਾਦਿ ਰਹੈ ਲਿਵ ਲਾਇ ॥ ਗਗਨੁ ਅਗੰਮੁ ਅਨਾਥੁ

ਅਜੋਨੀ ॥ ਅਸਥਿਰੁ ਚੀਤੁ ਸਮਾਧਿ ਸਗੋਨੀ ॥ ਹਰਿ ਨਾਮੁ ਚੇਤਿ ਫਿਰਿ ਪਵਹਿ ਨ ਜੂਨੀ ॥ ਗੁਰਮਤਿ ਸਾਰੁ ਹੋਰ ਨਾਮ

ਬਿਹੂਨੀ ॥੨੦॥ ਘਰ ਦਰ ਫਿਰਿ ਥਾਕੀ ਬਹੁਤੇਰੇ ॥ ਜਾਤਿ ਅਸੰਖ ਅੰਤ ਨਹੀ ਮੇਰੇ ॥ ਕੇਤੇ ਮਾਤ ਪਿਤਾ ਸੁਤ ਧੀਆ

॥ ਕੇਤੇ ਗੁਰ ਚੇਲੇ ਫੁਨਿ ਹੂਆ ॥ ਕਾਚੇ ਗੁਰ ਤੇ ਮੁਕਤਿ ਨ ਹੂਆ ॥ ਕੇਤੀ ਨਾਰਿ ਵਰੁ ਏਕੁ ਸਮਾਲਿ ॥ ਗੁਰਮੁਖਿ ਮਰਣੁ

ਜੀਵਣੁ ਪ੍ਰਭ ਨਾਲਿ ॥ ਦਹ ਦਿਸ ਢੂਢਿ ਘਰੈ ਮਹਿ ਪਾਇਆ ॥ ਮੇਲੁ ਭਇਆ ਸਤਿਗੁਰੂ ਮਿਲਾਇਆ ॥੨੧॥

ਗੁਰਮੁਖਿ ਗਾਵੈ ਗੁਰਮੁਖਿ ਬੋਲੈ ॥ ਗੁਰਮੁਖਿ ਤੋਲਿ ਤੁੋਲਾਵੈ ਤੋਲੈ ॥ ਗੁਰਮੁਖਿ ਆਵੈ ਜਾਇ ਨਿਸੰਗੁ ॥ ਪਰਹਰਿ ਮੈਲੁ

ਜਲਾਇ ਕਲੰਕੁ ॥ ਗੁਰਮੁਖਿ ਨਾਦ ਬੇਦ ਬੀਚਾਰੁ ॥ ਗੁਰਮੁਖਿ ਮਜਨੁ ਚਜੁ ਅਚਾਰੁ ॥ ਗੁਰਮੁਖਿ ਸਬਦੁ ਅੰਮ੍ਰਿਤੁ ਹੈ

ਸਾਰੁ ॥ ਨਾਨਕ ਗੁਰਮੁਖਿ ਪਾਵੈ ਪਾਰੁ ॥੨੨॥ ਚੰਚਲੁ ਚੀਤੁ ਨ ਰਹਈ ਠਾਇ ॥ ਚੋਰੀ ਮਿਰਗੁ ਅੰਗੂਰੀ ਖਾਇ

॥ ਚਰਨ ਕਮਲ ਉਰ ਧਾਰੇ ਚੀਤ ॥ ਚਿਰੁ ਜੀਵਨੁ ਚੇਤਨੁ ਨਿਤ ਨੀਤ ॥ ਚਿੰਤਤ ਹੀ ਦੀਸੈ ਸਭੁ ਕੋਇ ॥ ਚੇਤਹਿ ਏਕੁ

ਤਹੀ ਸੁਖੁ ਹੋਇ ॥ ਚਿਤਿ ਵਸੈ ਰਾਚੈ ਹਰਿ ਨਾਇ ॥ ਮੁਕਤਿ ਭਇਆ ਪਤਿ ਸਿਉ ਘਰਿ ਜਾਇ ॥੨੩॥ ਛੀਜੈ ਦੇਹ

ਖੁਲੈ ਇਕ ਗੰਢਿ ॥ ਛੇਆ ਨਿਤ ਦੇਖਹੁ ਜਗਿ ਹੰਢਿ ॥ ਧੂਪ ਛਾਵ ਜੇ ਸਮ ਕਰਿ ਜਾਣੈ ॥ ਬੰਧਨ ਕਾਟਿ ਮੁਕਤਿ

ਘਰਿ ਆਣੈ ॥ ਛਾਇਆ ਛੂਛੀ ਜਗਤੁ ਭੁਲਾਨਾ ॥ ਲਿਖਿਆ ਕਿਰਤੁ ਧੁਰੇ ਪਰਵਾਨਾ ॥ ਛੀਜੈ ਜੋਬਨੁ ਜਰੂਆ

ਸਿਰਿ ਕਾਲੁ ॥ ਕਾਇਆ ਛੀਜੈ ਭਈ ਸਿਬਾਲੁ ॥੨੪॥ ਜਾਪੈ ਆਪਿ ਪ੍ਰਭੂ ਤਿਹੁ ਲੋਇ ॥ ਜੁਗਿ ਜੁਗਿ ਦਾਤਾ ਅਵਰੁ

ਨ ਕੋਇ ॥ ਜਿਉ ਭਾਵੈ ਤਿਉ ਰਾਖਹਿ ਰਾਖੁ ॥ ਜਸੁ ਜਾਚਉ ਦੇਵੈ ਪਤਿ ਸਾਖੁ ॥ ਜਾਗਤੁ ਜਾਗਿ ਰਹਾ ਤੁਧੁ ਭਾਵਾ ॥

ਜਾ ਤੂ ਮੇਲਹਿ ਤਾ ਤੁਝੈ ਸਮਾਵਾ ॥ ਜੈ ਜੈ ਕਾਰੁ ਜਪਉ ਜਗਦੀਸ ॥ ਗੁਰਮਤਿ ਮਿਲੀਐ ਬੀਸ ਇਕੀਸ ॥੨੫॥ ਝਖਿ

ਬੋਲਣੁ ਕਿਆ ਜਗ ਸਿਉ ਵਾਦੁ ॥ ਝੂਰਿ ਮਰੈ ਦੇਖੈ ਪਰਮਾਦੁ ॥ ਜਨਮਿ ਮੂਏ ਨਹੀ ਜੀਵਣ ਆਸਾ ॥ ਆਇ ਚਲੇ ਭਏ

ਆਸ ਨਿਰਾਸਾ ॥ ਝੁਰਿ ਝੁਰਿ ਝਖਿ ਮਾਟੀ ਰਲਿ ਜਾਇ ॥ ਕਾਲੁ ਨ ਚਾਂਪੈ ਹਰਿ ਗੁਣ ਗਾਇ ॥ ਪਾਈ ਨਵ ਨਿਧਿ ਹਰਿ ਕੈ

ਨਾਇ ॥ ਆਪੇ ਦੇਵੈ ਸਹਜਿ ਸੁਭਾਇ ॥੨੬॥ ਞਿਆਨੋ ਬੋਲੈ ਆਪੇ ਬੂਝੈ ॥ ਆਪੇ ਸਮਝੈ ਆਪੇ ਸੂਝੈ ॥ ਗੁਰ ਕਾ ਕਹਿਆ

ਅੰਕਿ ਸਮਾਵੈ ॥ ਨਿਰਮਲ ਸੂਚੇ ਸਾਚੋ ਭਾਵੈ ॥ ਗੁਰੁ ਸਾਗਰੁ ਰਤਨੀ ਨਹੀ ਤੋਟ ॥ ਲਾਲ ਪਦਾਰਥ ਸਾਚੁ ਅਖੋਟ ॥

ਗੁਰਿ ਕਹਿਆ ਸਾ ਕਾਰ ਕਮਾਵਹੁ ॥ ਗੁਰ ਕੀ ਕਰਣੀ ਕਾਹੇ ਧਾਵਹੁ ॥ ਨਾਨਕ ਗੁਰਮਤਿ ਸਾਚਿ ਸਮਾਵਹੁ ॥੨੭॥

ਟੂਟੈ ਨੇਹੁ ਕਿ ਬੋਲਹਿ ਸਹੀ ॥ ਟੂਟੈ ਬਾਹ ਦੁਹੂ ਦਿਸ ਗਹੀ ॥ ਟੂਟਿ ਪਰੀਤਿ ਗਈ ਬੁਰ ਬੋਲਿ ॥ ਦੁਰਮਤਿ ਪਰਹਰਿ

ਛਾਡੀ ਢੋਲਿ ॥ ਟੂਟੈ ਗੰਠਿ ਪੜੈ ਵੀਚਾਰਿ ॥ ਗੁਰ ਸਬਦੀ ਘਰਿ ਕਾਰਜੁ ਸਾਰਿ ॥ ਲਾਹਾ ਸਾਚੁ ਨ ਆਵੈ ਤੋਟਾ ॥

ਤ੍ਰਿਭਵਣ ਠਾਕੁਰੁ ਪ੍ਰੀਤਮੁ ਮੋਟਾ ॥੨੮॥ ਠਾਕਹੁ ਮਨੂਆ ਰਾਖਹੁ ਠਾਇ ॥ ਠਹਕਿ ਮੁਈ ਅਵਗੁਣਿ ਪਛੁਤਾਇ ॥

ਠਾਕੁਰੁ ਏਕੁ ਸਬਾਈ ਨਾਰਿ ॥ ਬਹੁਤੇ ਵੇਸ ਕਰੇ ਕੂੜਿਆਰਿ ॥ ਪਰ ਘਰਿ ਜਾਤੀ ਠਾਕਿ ਰਹਾਈ ॥ ਮਹਲਿ ਬੁਲਾਈ

ਠਾਕ ਨ ਪਾਈ ॥ ਸਬਦਿ ਸਵਾਰੀ ਸਾਚਿ ਪਿਆਰੀ ॥ ਸਾਈ ਸੁੋਹਾਗਣਿ ਠਾਕੁਰਿ ਧਾਰੀ ॥੨੯॥ ਡੋਲਤ ਡੋਲਤ

ਹੇ ਸਖੀ ਫਾਟੇ ਚੀਰ ਸੀਗਾਰ ॥ ਡਾਹਪਣਿ ਤਨਿ ਸੁਖੁ ਨਹੀ ਬਿਨੁ ਡਰ ਬਿਣਠੀ ਡਾਰ ॥ ਡਰਪਿ ਮੁਈ ਘਰਿ ਆਪਣੈ

ਡੀਠੀ ਕੰਤਿ ਸੁਜਾਣਿ ॥ ਡਰੁ ਰਾਖਿਆ ਗੁਰਿ ਆਪਣੈ ਨਿਰਭਉ ਨਾਮੁ ਵਖਾਣਿ ॥ ਡੂਗਰਿ ਵਾਸੁ ਤਿਖਾ ਘਣੀ ਜਬ

ਦੇਖਾ ਨਹੀ ਦੂਰਿ ॥ ਤਿਖਾ ਨਿਵਾਰੀ ਸਬਦੁ ਮੰਨਿ ਅੰਮ੍ਰਿਤੁ ਪੀਆ ਭਰਪੂਰਿ ॥ ਦੇਹਿ ਦੇਹਿ ਆਖੈ ਸਭੁ ਕੋਈ ਜੈ ਭਾਵੈ

ਤੈ ਦੇਇ ॥ ਗੁਰੂ ਦੁਆਰੈ ਦੇਵਸੀ ਤਿਖਾ ਨਿਵਾਰੈ ਸੋਇ ॥੩੦॥ ਢੰਢੋਲਤ ਢੂਢਤ ਹਉ ਫਿਰੀ ਢਹਿ ਢਹਿ ਪਵਨਿ

ਕਰਾਰਿ ॥ ਭਾਰੇ ਢਹਤੇ ਢਹਿ ਪਏ ਹਉਲੇ ਨਿਕਸੇ ਪਾਰਿ ॥ ਅਮਰ ਅਜਾਚੀ ਹਰਿ ਮਿਲੇ ਤਿਨ ਕੈ ਹਉ ਬਲਿ ਜਾਉ ॥

ਤਿਨ ਕੀ ਧੂੜਿ ਅਘੁਲੀਐ ਸੰਗਤਿ ਮੇਲਿ ਮਿਲਾਉ ॥ ਮਨੁ ਦੀਆ ਗੁਰਿ ਆਪਣੈ ਪਾਇਆ ਨਿਰਮਲ ਨਾਉ ॥

ਜਿਨਿ ਨਾਮੁ ਦੀਆ ਤਿਸੁ ਸੇਵਸਾ ਤਿਸੁ ਬਲਿਹਾਰੈ ਜਾਉ ॥ ਜੋ ਉਸਾਰੇ ਸੋ ਢਾਹਸੀ ਤਿਸੁ ਬਿਨੁ ਅਵਰੁ ਨ ਕੋਇ ॥

ਗੁਰ ਪਰਸਾਦੀ ਤਿਸੁ ਸੰਮੑਲਾ ਤਾ ਤਨਿ ਦੂਖੁ ਨ ਹੋਇ ॥੩੧॥ ਣਾ ਕੋ ਮੇਰਾ ਕਿਸੁ ਗਹੀ ਣਾ ਕੋ ਹੋਆ ਨ ਹੋਗੁ ॥

ਆਵਣਿ ਜਾਣਿ ਵਿਗੁਚੀਐ ਦੁਬਿਧਾ ਵਿਆਪੈ ਰੋਗੁ ॥ ਣਾਮ ਵਿਹੂਣੇ ਆਦਮੀ ਕਲਰ ਕੰਧ ਗਿਰੰਤਿ ॥ ਵਿਣੁ ਨਾਵੈ

ਕਿਉ ਛੂਟੀਐ ਜਾਇ ਰਸਾਤਲਿ ਅੰਤਿ ॥ ਗਣਤ ਗਣਾਵੈ ਅਖਰੀ ਅਗਣਤੁ ਸਾਚਾ ਸੋਇ ॥ ਅਗਿਆਨੀ ਮਤਿਹੀਣੁ

ਹੈ ਗੁਰ ਬਿਨੁ ਗਿਆਨੁ ਨ ਹੋਇ ॥ ਤੂਟੀ ਤੰਤੁ ਰਬਾਬ ਕੀ ਵਾਜੈ ਨਹੀ ਵਿਜੋਗਿ ॥ ਵਿਛੁੜਿਆ ਮੇਲੈ ਪ੍ਰਭੂ ਨਾਨਕ

ਕਰਿ ਸੰਜੋਗ ॥੩੨॥ ਤਰਵਰੁ ਕਾਇਆ ਪੰਖਿ ਮਨੁ ਤਰਵਰਿ ਪੰਖੀ ਪੰਚ ॥ ਤਤੁ ਚੁਗਹਿ ਮਿਲਿ ਏਕਸੇ ਤਿਨ ਕਉ

ਫਾਸ ਨ ਰੰਚ ॥ ਉਡਹਿ ਤ ਬੇਗੁਲ ਬੇਗੁਲੇ ਤਾਕਹਿ ਚੋਗ ਘਣੀ ॥ ਪੰਖ ਤੁਟੇ ਫਾਹੀ ਪੜੀ ਅਵਗੁਣਿ ਭੀੜ ਬਣੀ ॥

ਬਿਨੁ ਸਾਚੇ ਕਿਉ ਛੂਟੀਐ ਹਰਿ ਗੁਣ ਕਰਮਿ ਮਣੀ ॥ ਆਪਿ ਛਡਾਏ ਛੂਟੀਐ ਵਡਾ ਆਪਿ ਧਣੀ ॥ ਗੁਰ ਪਰਸਾਦੀ

ਛੂਟੀਐ ਕਿਰਪਾ ਆਪਿ ਕਰੇਇ ॥ ਅਪਣੈ ਹਾਥਿ ਵਡਾਈਆ ਜੈ ਭਾਵੈ ਤੈ ਦੇਇ ॥੩੩॥ ਥਰ ਥਰ ਕੰਪੈ ਜੀਅੜਾ ਥਾਨ

ਵਿਹੂਣਾ ਹੋਇ ॥ ਥਾਨਿ ਮਾਨਿ ਸਚੁ ਏਕੁ ਹੈ ਕਾਜੁ ਨ ਫੀਟੈ ਕੋਇ ॥ ਥਿਰੁ ਨਾਰਾਇਣੁ ਥਿਰੁ ਗੁਰੂ ਥਿਰੁ ਸਾਚਾ ਬੀਚਾਰੁ ॥

ਸੁਰਿ ਨਰ ਨਾਥਹ ਨਾਥੁ ਤੂ ਨਿਧਾਰਾ ਆਧਾਰੁ ॥ ਸਰਬੇ ਥਾਨ ਥਨੰਤਰੀ ਤੂ ਦਾਤਾ ਦਾਤਾਰੁ ॥ ਜਹ ਦੇਖਾ ਤਹ ਏਕੁ

ਤੂ ਅੰਤੁ ਨ ਪਾਰਾਵਾਰੁ ॥ ਥਾਨ ਥਨੰਤਰਿ ਰਵਿ ਰਹਿਆ ਗੁਰ ਸਬਦੀ ਵੀਚਾਰਿ ॥ ਅਣਮੰਗਿਆ ਦਾਨੁ ਦੇਵਸੀ ਵਡਾ

ਅਗਮ ਅਪਾਰੁ ॥੩੪॥ ਦਇਆ ਦਾਨੁ ਦਇਆਲੁ ਤੂ ਕਰਿ ਕਰਿ ਦੇਖਣਹਾਰੁ ॥ ਦਇਆ ਕਰਹਿ ਪ੍ਰਭ ਮੇਲਿ

ਲੈਹਿ ਖਿਨ ਮਹਿ ਢਾਹਿ ਉਸਾਰਿ ॥ ਦਾਨਾ ਤੂ ਬੀਨਾ ਤੁਹੀ ਦਾਨਾ ਕੈ ਸਿਰਿ ਦਾਨੁ ॥ ਦਾਲਦ ਭੰਜਨ ਦੁਖ ਦਲਣ

ਗੁਰਮੁਖਿ ਗਿਆਨੁ ਧਿਆਨੁ ॥੩੫॥ ਧਨਿ ਗਇਐ ਬਹਿ ਝੂਰੀਐ ਧਨ ਮਹਿ ਚੀਤੁ ਗਵਾਰ ॥ ਧਨੁ ਵਿਰਲੀ

ਸਚੁ ਸੰਚਿਆ ਨਿਰਮਲੁ ਨਾਮੁ ਪਿਆਰਿ ॥ ਧਨੁ ਗਇਆ ਤਾ ਜਾਣ ਦੇਹਿ ਜੇ ਰਾਚਹਿ ਰੰਗਿ ਏਕ ॥ ਮਨੁ ਦੀਜੈ

ਸਿਰੁ ਸਉਪੀਐ ਭੀ ਕਰਤੇ ਕੀ ਟੇਕ ॥ ਧੰਧਾ ਧਾਵਤ ਰਹਿ ਗਏ ਮਨ ਮਹਿ ਸਬਦੁ ਅਨੰਦੁ ॥ ਦੁਰਜਨ ਤੇ ਸਾਜਨ

ਭਏ ਭੇਟੇ ਗੁਰ ਗੋਵਿੰਦ ॥ ਬਨੁ ਬਨੁ ਫਿਰਤੀ ਢੂਢਤੀ ਬਸਤੁ ਰਹੀ ਘਰਿ ਬਾਰਿ ॥ ਸਤਿਗੁਰਿ ਮੇਲੀ ਮਿਲਿ ਰਹੀ

ਜਨਮ ਮਰਣ ਦੁਖੁ ਨਿਵਾਰਿ ॥੩੬॥ ਨਾਨਾ ਕਰਤ ਨ ਛੂਟੀਐ ਵਿਣੁ ਗੁਣ ਜਮ ਪੁਰਿ ਜਾਹਿ ॥ ਨਾ ਤਿਸੁ ਏਹੁ

ਨ ਓਹੁ ਹੈ ਅਵਗੁਣਿ ਫਿਰਿ ਪਛੁਤਾਹਿ ॥ ਨਾ ਤਿਸੁ ਗਿਆਨੁ ਨ ਧਿਆਨੁ ਹੈ ਨਾ ਤਿਸੁ ਧਰਮੁ ਧਿਆਨੁ ॥ ਵਿਣੁ ਨਾਵੈ

ਨਿਰਭਉ ਕਹਾ ਕਿਆ ਜਾਣਾ ਅਭਿਮਾਨੁ ॥ ਥਾਕਿ ਰਹੀ ਕਿਵ ਅਪੜਾ ਹਾਥ ਨਹੀ ਨਾ ਪਾਰੁ ॥ ਨਾ ਸਾਜਨ ਸੇ ਰੰਗੁਲੇ

ਕਿਸੁ ਪਹਿ ਕਰੀ ਪੁਕਾਰ ॥ ਨਾਨਕ ਪ੍ਰਿਉ ਪ੍ਰਿਉ ਜੇ ਕਰੀ ਮੇਲੇ ਮੇਲਣਹਾਰੁ ॥ ਜਿਨਿ ਵਿਛੋੜੀ ਸੋ ਮੇਲਸੀ ਗੁਰ ਕੈ

ਹੇਤਿ ਅਪਾਰਿ ॥੩੭॥ ਪਾਪੁ ਬੁਰਾ ਪਾਪੀ ਕਉ ਪਿਆਰਾ ॥ ਪਾਪਿ ਲਦੇ ਪਾਪੇ ਪਾਸਾਰਾ ॥ ਪਰਹਰਿ ਪਾਪੁ ਪਛਾਣੈ

ਆਪੁ ॥ ਨਾ ਤਿਸੁ ਸੋਗੁ ਵਿਜੋਗੁ ਸੰਤਾਪੁ ॥ ਨਰਕਿ ਪੜੰਤਉ ਕਿਉ ਰਹੈ ਕਿਉ ਬੰਚੈ ਜਮਕਾਲੁ ॥ ਕਿਉ ਆਵਣ ਜਾਣਾ

ਵੀਸਰੈ ਝੂਠੁ ਬੁਰਾ ਖੈ ਕਾਲੁ ॥ ਮਨੁ ਜੰਜਾਲੀ ਵੇੜਿਆ ਭੀ ਜੰਜਾਲਾ ਮਾਹਿ ॥ ਵਿਣੁ ਨਾਵੈ ਕਿਉ ਛੂਟੀਐ ਪਾਪੇ ਪਚਹਿ

ਪਚਾਹਿ ॥੩੮॥ ਫਿਰਿ ਫਿਰਿ ਫਾਹੀ ਫਾਸੈ ਕਊਆ ॥ ਫਿਰਿ ਪਛੁਤਾਨਾ ਅਬ ਕਿਆ ਹੂਆ ॥ ਫਾਥਾ ਚੋਗ ਚੁਗੈ ਨਹੀ

ਬੂਝੈ ॥ ਸਤਗੁਰੁ ਮਿਲੈ ਤ ਆਖੀ ਸੂਝੈ ॥ ਜਿਉ ਮਛੁਲੀ ਫਾਥੀ ਜਮ ਜਾਲਿ ॥ ਵਿਣੁ ਗੁਰ ਦਾਤੇ ਮੁਕਤਿ ਨ ਭਾਲਿ ॥ ਫਿਰਿ

ਫਿਰਿ ਆਵੈ ਫਿਰਿ ਫਿਰਿ ਜਾਇ ॥ ਇਕ ਰੰਗਿ ਰਚੈ ਰਹੈ ਲਿਵ ਲਾਇ ॥ ਇਵ ਛੂਟੈ ਫਿਰਿ ਫਾਸ ਨ ਪਾਇ ॥੩੯॥

ਬੀਰਾ ਬੀਰਾ ਕਰਿ ਰਹੀ ਬੀਰ ਭਏ ਬੈਰਾਇ ॥ ਬੀਰ ਚਲੇ ਘਰਿ ਆਪਣੈ ਬਹਿਣ ਬਿਰਹਿ ਜਲਿ ਜਾਇ ॥ ਬਾਬੁਲ ਕੈ

ਘਰਿ ਬੇਟੜੀ ਬਾਲੀ ਬਾਲੈ ਨੇਹਿ ॥ ਜੇ ਲੋੜਹਿ ਵਰੁ ਕਾਮਣੀ ਸਤਿਗੁਰੁ ਸੇਵਹਿ ਤੇਹਿ ॥ ਬਿਰਲੋ ਗਿਆਨੀ ਬੂਝਣਉ

ਸਤਿਗੁਰੁ ਸਾਚਿ ਮਿਲੇਇ ॥ ਠਾਕੁਰ ਹਾਥਿ ਵਡਾਈਆ ਜੈ ਭਾਵੈ ਤੈ ਦੇਇ ॥ ਬਾਣੀ ਬਿਰਲਉ ਬੀਚਾਰਸੀ ਜੇ ਕੋ

ਗੁਰਮੁਖਿ ਹੋਇ ॥ ਇਹ ਬਾਣੀ ਮਹਾ ਪੁਰਖ ਕੀ ਨਿਜ ਘਰਿ ਵਾਸਾ ਹੋਇ ॥੪੦॥ ਭਨਿ ਭਨਿ ਘੜੀਐ ਘੜਿ ਘੜਿ

ਭਜੈ ਢਾਹਿ ਉਸਾਰੈ ਉਸਰੇ ਢਾਹੈ ॥ ਸਰ ਭਰਿ ਸੋਖੈ ਭੀ ਭਰਿ ਪੋਖੈ ਸਮਰਥ ਵੇਪਰਵਾਹੈ ॥ ਭਰਮਿ ਭੁਲਾਨੇ ਭਏ

ਦਿਵਾਨੇ ਵਿਣੁ ਭਾਗਾ ਕਿਆ ਪਾਈਐ ॥ ਗੁਰਮੁਖਿ ਗਿਆਨੁ ਡੋਰੀ ਪ੍ਰਭਿ ਪਕੜੀ ਜਿਨ ਖਿੰਚੈ ਤਿਨ ਜਾਈਐ ॥

ਹਰਿ ਗੁਣ ਗਾਇ ਸਦਾ ਰੰਗਿ ਰਾਤੇ ਬਹੁੜਿ ਨ ਪਛੋਤਾਈਐ ॥ ਭਭੈ ਭਾਲਹਿ ਗੁਰਮੁਖਿ ਬੂਝਹਿ ਤਾ ਨਿਜ ਘਰਿ ਵਾਸਾ

ਪਾਈਐ ॥ ਭਭੈ ਭਉਜਲੁ ਮਾਰਗੁ ਵਿਖੜਾ ਆਸ ਨਿਰਾਸਾ ਤਰੀਐ ॥ ਗੁਰ ਪਰਸਾਦੀ ਆਪੋ ਚੀਨੈੑ ਜੀਵਤਿਆ

ਇਵ ਮਰੀਐ ॥੪੧॥ ਮਾਇਆ ਮਾਇਆ ਕਰਿ ਮੁਏ ਮਾਇਆ ਕਿਸੈ ਨ ਸਾਥਿ ॥ ਹੰਸੁ ਚਲੈ ਉਠਿ ਡੁਮਣੋ

ਮਾਇਆ ਭੂਲੀ ਆਥਿ ॥ ਮਨੁ ਝੂਠਾ ਜਮਿ ਜੋਹਿਆ ਅਵਗੁਣ ਚਲਹਿ ਨਾਲਿ ॥ ਮਨ ਮਹਿ ਮਨੁ ਉਲਟੋ ਮਰੈ

ਜੇ ਗੁਣ ਹੋਵਹਿ ਨਾਲਿ ॥ ਮੇਰੀ ਮੇਰੀ ਕਰਿ ਮੁਏ ਵਿਣੁ ਨਾਵੈ ਦੁਖੁ ਭਾਲਿ ॥ ਗੜ ਮੰਦਰ ਮਹਲਾ ਕਹਾ ਜਿਉ ਬਾਜੀ

ਦੀਬਾਣੁ ॥ ਨਾਨਕ ਸਚੇ ਨਾਮ ਵਿਣੁ ਝੂਠਾ ਆਵਣ ਜਾਣੁ ॥ ਆਪੇ ਚਤੁਰੁ ਸਰੂਪੁ ਹੈ ਆਪੇ ਜਾਣੁ ਸੁਜਾਣੁ ॥੪੨॥

ਜੋ ਆਵਹਿ ਸੇ ਜਾਹਿ ਫੁਨਿ ਆਇ ਗਏ ਪਛੁਤਾਹਿ ॥ ਲਖ ਚਉਰਾਸੀਹ ਮੇਦਨੀ ਘਟੈ ਨ ਵਧੈ ਉਤਾਹਿ ॥ ਸੇ ਜਨ

ਉਬਰੇ ਜਿਨ ਹਰਿ ਭਾਇਆ ॥ ਧੰਧਾ ਮੁਆ ਵਿਗੂਤੀ ਮਾਇਆ ॥ ਜੋ ਦੀਸੈ ਸੋ ਚਾਲਸੀ ਕਿਸ ਕਉ ਮੀਤੁ ਕਰੇਉ ॥

ਜੀਉ ਸਮਪਉ ਆਪਣਾ ਤਨੁ ਮਨੁ ਆਗੈ ਦੇਉ ॥ ਅਸਥਿਰੁ ਕਰਤਾ ਤੂ ਧਣੀ ਤਿਸ ਹੀ ਕੀ ਮੈ ਓਟ ॥ ਗੁਣ ਕੀ ਮਾਰੀ

ਹਉ ਮੁਈ ਸਬਦਿ ਰਤੀ ਮਨਿ ਚੋਟ ॥੪੩॥ ਰਾਣਾ ਰਾਉ ਨ ਕੋ ਰਹੈ ਰੰਗੁ ਨ ਤੁੰਗੁ ਫਕੀਰੁ ॥ ਵਾਰੀ ਆਪੋ ਆਪਣੀ

ਕੋਇ ਨ ਬੰਧੈ ਧੀਰ ॥ ਰਾਹੁ ਬੁਰਾ ਭੀਹਾਵਲਾ ਸਰ ਡੂਗਰ ਅਸਗਾਹ ॥ ਮੈ ਤਨਿ ਅਵਗਣ ਝੁਰਿ ਮੁਈ ਵਿਣੁ ਗੁਣ

ਕਿਉ ਘਰਿ ਜਾਹ ॥ ਗੁਣੀਆ ਗੁਣ ਲੇ ਪ੍ਰਭ ਮਿਲੇ ਕਿਉ ਤਿਨ ਮਿਲਉ ਪਿਆਰਿ ॥ ਤਿਨ ਹੀ ਜੈਸੀ ਥੀ ਰਹਾਂ ਜਪਿ

ਜਪਿ ਰਿਦੈ ਮੁਰਾਰਿ ॥ ਅਵਗੁਣੀ ਭਰਪੂਰ ਹੈ ਗੁਣ ਭੀ ਵਸਹਿ ਨਾਲਿ ॥ ਵਿਣੁ ਸਤਗੁਰ ਗੁਣ ਨ ਜਾਪਨੀ ਜਿਚਰੁ

ਸਬਦਿ ਨ ਕਰੇ ਬੀਚਾਰੁ ॥੪੪॥ ਲਸਕਰੀਆ ਘਰ ਸੰਮਲੇ ਆਏ ਵਜਹੁ ਲਿਖਾਇ ॥ ਕਾਰ ਕਮਾਵਹਿ ਸਿਰਿ ਧਣੀ

ਲਾਹਾ ਪਲੈ ਪਾਇ ॥ ਲਬੁ ਲੋਭੁ ਬੁਰਿਆਈਆ ਛੋਡੇ ਮਨਹੁ ਵਿਸਾਰਿ ॥ ਗੜਿ ਦੋਹੀ ਪਾਤਿਸਾਹ ਕੀ ਕਦੇ ਨ ਆਵੈ

ਹਾਰਿ ॥ ਚਾਕਰੁ ਕਹੀਐ ਖਸਮ ਕਾ ਸਉਹੇ ਉਤਰ ਦੇਇ ॥ ਵਜਹੁ ਗਵਾਏ ਆਪਣਾ ਤਖਤਿ ਨ ਬੈਸਹਿ ਸੇਇ ॥

ਪ੍ਰੀਤਮ ਹਥਿ ਵਡਿਆਈਆ ਜੈ ਭਾਵੈ ਤੈ ਦੇਇ ॥ ਆਪਿ ਕਰੇ ਕਿਸੁ ਆਖੀਐ ਅਵਰੁ ਨ ਕੋਇ ਕਰੇਇ ॥੪੫॥

ਬੀਜਉ ਸੂਝੈ ਕੋ ਨਹੀ ਬਹੈ ਦੁਲੀਚਾ ਪਾਇ ॥ ਨਰਕ ਨਿਵਾਰਣੁ ਨਰਹ ਨਰੁ ਸਾਚਉ ਸਾਚੈ ਨਾਇ ॥ ਵਣੁ ਤ੍ਰਿਣੁ ਢੂਢਤ

ਫਿਰਿ ਰਹੀ ਮਨ ਮਹਿ ਕਰਉ ਬੀਚਾਰੁ ॥ ਲਾਲ ਰਤਨ ਬਹੁ ਮਾਣਕੀ ਸਤਿਗੁਰ ਹਾਥਿ ਭੰਡਾਰੁ ॥ ਊਤਮੁ ਹੋਵਾ ਪ੍ਰਭੁ

ਮਿਲੈ ਇਕ ਮਨਿ ਏਕੈ ਭਾਇ ॥ ਨਾਨਕ ਪ੍ਰੀਤਮ ਰਸਿ ਮਿਲੇ ਲਾਹਾ ਲੈ ਪਰਥਾਇ ॥ ਰਚਨਾ ਰਾਚਿ ਜਿਨਿ ਰਚੀ ਜਿਨਿ

ਸਿਰਿਆ ਆਕਾਰੁ ॥ ਗੁਰਮੁਖਿ ਬੇਅੰਤੁ ਧਿਆਈਐ ਅੰਤੁ ਨ ਪਾਰਾਵਾਰੁ ॥੪੬॥ ੜਾੜੈ ਰੂੜਾ ਹਰਿ ਜੀਉ ਸੋਈ ॥

ਤਿਸੁ ਬਿਨੁ ਰਾਜਾ ਅਵਰੁ ਨ ਕੋਈ ॥ ੜਾੜੈ ਗਾਰੁੜੁ ਤੁਮ ਸੁਣਹੁ ਹਰਿ ਵਸੈ ਮਨ ਮਾਹਿ ॥ ਗੁਰ ਪਰਸਾਦੀ ਹਰਿ ਪਾਈਐ

ਮਤੁ ਕੋ ਭਰਮਿ ਭੁਲਾਹਿ ॥ ਸੋ ਸਾਹੁ ਸਾਚਾ ਜਿਸੁ ਹਰਿ ਧਨੁ ਰਾਸਿ ॥ ਗੁਰਮੁਖਿ ਪੂਰਾ ਤਿਸੁ ਸਾਬਾਸਿ ॥ ਰੂੜੀ ਬਾਣੀ

ਹਰਿ ਪਾਇਆ ਗੁਰ ਸਬਦੀ ਬੀਚਾਰਿ ॥ ਆਪੁ ਗਇਆ ਦੁਖੁ ਕਟਿਆ ਹਰਿ ਵਰੁ ਪਾਇਆ ਨਾਰਿ ॥੪੭॥

ਸੁਇਨਾ ਰੁਪਾ ਸੰਚੀਐ ਧਨੁ ਕਾਚਾ ਬਿਖੁ ਛਾਰੁ ॥ ਸਾਹੁ ਸਦਾਏ ਸੰਚਿ ਧਨੁ ਦੁਬਿਧਾ ਹੋਇ ਖੁਆਰੁ ॥ ਸਚਿਆਰੀ ਸਚੁ

ਸੰਚਿਆ ਸਾਚਉ ਨਾਮੁ ਅਮੋਲੁ ॥ ਹਰਿ ਨਿਰਮਾਇਲੁ ਊਜਲੋ ਪਤਿ ਸਾਚੀ ਸਚੁ ਬੋਲੁ ॥ ਸਾਜਨੁ ਮੀਤੁ ਸੁਜਾਣੁ ਤੂ

ਤੂ ਸਰਵਰੁ ਤੂ ਹੰਸੁ ॥ ਸਾਚਉ ਠਾਕੁਰੁ ਮਨਿ ਵਸੈ ਹਉ ਬਲਿਹਾਰੀ ਤਿਸੁ ॥ ਮਾਇਆ ਮਮਤਾ ਮੋਹਣੀ ਜਿਨਿ ਕੀਤੀ

ਸੋ ਜਾਣੁ ॥ ਬਿਖਿਆ ਅੰਮ੍ਰਿਤੁ ਏਕੁ ਹੈ ਬੂਝੈ ਪੁਰਖੁ ਸੁਜਾਣੁ ॥੪੮॥ ਖਿਮਾ ਵਿਹੂਣੇ ਖਪਿ ਗਏ ਖੂਹਣਿ ਲਖ ਅਸੰਖ

॥ ਗਣਤ ਨ ਆਵੈ ਕਿਉ ਗਣੀ ਖਪਿ ਖਪਿ ਮੁਏ ਬਿਸੰਖ ॥ ਖਸਮੁ ਪਛਾਣੈ ਆਪਣਾ ਖੂਲੈ ਬੰਧੁ ਨ ਪਾਇ ॥ ਸਬਦਿ

ਮਹਲੀ ਖਰਾ ਤੂ ਖਿਮਾ ਸਚੁ ਸੁਖ ਭਾਇ ॥ ਖਰਚੁ ਖਰਾ ਧਨੁ ਧਿਆਨੁ ਤੂ ਆਪੇ ਵਸਹਿ ਸਰੀਰਿ ॥ ਮਨਿ ਤਨਿ ਮੁਖਿ

ਜਾਪੈ ਸਦਾ ਗੁਣ ਅੰਤਰਿ ਮਨਿ ਧੀਰ ॥ ਹਉਮੈ ਖਪੈ ਖਪਾਇਸੀ ਬੀਜਉ ਵਥੁ ਵਿਕਾਰੁ ॥ ਜੰਤ ਉਪਾਇ ਵਿਚਿ

ਪਾਇਅਨੁ ਕਰਤਾ ਅਲਗੁ ਅਪਾਰੁ ॥੪੯॥ ਸ੍ਰਿਸਟੇ ਭੇਉ ਨ ਜਾਣੈ ਕੋਇ ॥ ਸ੍ਰਿਸਟਾ ਕਰੈ ਸੁ ਨਿਹਚਉ ਹੋਇ ॥ ਸੰਪੈ

ਕਉ ਈਸਰੁ ਧਿਆਈਐ ॥ ਸੰਪੈ ਪੁਰਬਿ ਲਿਖੇ ਕੀ ਪਾਈਐ ॥ ਸੰਪੈ ਕਾਰਣਿ ਚਾਕਰ ਚੋਰ ॥ ਸੰਪੈ ਸਾਥਿ ਨ ਚਾਲੈ

ਹੋਰ ॥ ਬਿਨੁ ਸਾਚੇ ਨਹੀ ਦਰਗਹ ਮਾਨੁ ॥ ਹਰਿ ਰਸੁ ਪੀਵੈ ਛੁਟੈ ਨਿਦਾਨਿ ॥੫੦॥ ਹੇਰਤ ਹੇਰਤ ਹੇ ਸਖੀ ਹੋਇ

ਰਹੀ ਹੈਰਾਨੁ ॥ ਹਉ ਹਉ ਕਰਤੀ ਮੈ ਮੁਈ ਸਬਦਿ ਰਵੈ ਮਨਿ ਗਿਆਨੁ ॥ ਹਾਰ ਡੋਰ ਕੰਕਨ ਘਣੇ ਕਰਿ ਥਾਕੀ

ਸੀਗਾਰੁ ॥ ਮਿਲਿ ਪ੍ਰੀਤਮ ਸੁਖੁ ਪਾਇਆ ਸਗਲ ਗੁਣਾ ਗਲਿ ਹਾਰੁ ॥ ਨਾਨਕ ਗੁਰਮੁਖਿ ਪਾਈਐ ਹਰਿ ਸਿਉ ਪ੍ਰੀਤਿ

ਪਿਆਰੁ ॥ ਹਰਿ ਬਿਨੁ ਕਿਨਿ ਸੁਖੁ ਪਾਇਆ ਦੇਖਹੁ ਮਨਿ ਬੀਚਾਰਿ ॥ ਹਰਿ ਪੜਣਾ ਹਰਿ ਬੁਝਣਾ ਹਰਿ ਸਿਉ ਰਖਹੁ

ਪਿਆਰੁ ॥ ਹਰਿ ਜਪੀਐ ਹਰਿ ਧਿਆਈਐ ਹਰਿ ਕਾ ਨਾਮੁ ਅਧਾਰੁ ॥੫੧॥ ਲੇਖੁ ਨ ਮਿਟਈ ਹੇ ਸਖੀ ਜੋ ਲਿਖਿਆ

ਕਰਤਾਰਿ ॥ ਆਪੇ ਕਾਰਣੁ ਜਿਨਿ ਕੀਆ ਕਰਿ ਕਿਰਪਾ ਪਗੁ ਧਾਰਿ ॥ ਕਰਤੇ ਹਥਿ ਵਡਿਆਈਆ ਬੂਝਹੁ ਗੁਰ

ਬੀਚਾਰਿ ॥ ਲਿਖਿਆ ਫੇਰਿ ਨ ਸਕੀਐ ਜਿਉ ਭਾਵੀ ਤਿਉ ਸਾਰਿ ॥ ਨਦਰਿ ਤੇਰੀ ਸੁਖੁ ਪਾਇਆ ਨਾਨਕ ਸਬਦੁ

ਵੀਚਾਰਿ ॥ ਮਨਮੁਖ ਭੂਲੇ ਪਚਿ ਮੁਏ ਉਬਰੇ ਗੁਰ ਬੀਚਾਰਿ ॥ ਜਿ ਪੁਰਖੁ ਨਦਰਿ ਨ ਆਵਈ ਤਿਸ ਕਾ ਕਿਆ ਕਰਿ

ਕਹਿਆ ਜਾਇ ॥ ਬਲਿਹਾਰੀ ਗੁਰ ਆਪਣੇ ਜਿਨਿ ਹਿਰਦੈ ਦਿਤਾ ਦਿਖਾਇ ॥੫੨॥ ਪਾਧਾ ਪੜਿਆ ਆਖੀਐ ਬਿਦਿਆ

ਬਿਚਰੈ ਸਹਜਿ ਸੁਭਾਇ ॥ ਬਿਦਿਆ ਸੋਧੈ ਤਤੁ ਲਹੈ ਰਾਮ ਨਾਮ ਲਿਵ ਲਾਇ ॥ ਮਨਮੁਖੁ ਬਿਦਿਆ ਬਿਕ੍ਰਦਾ ਬਿਖੁ

ਖਟੇ ਬਿਖੁ ਖਾਇ ॥ ਮੂਰਖੁ ਸਬਦੁ ਨ ਚੀਨਈ ਸੂਝ ਬੂਝ ਨਹ ਕਾਇ ॥੫੩॥ ਪਾਧਾ ਗੁਰਮੁਖਿ ਆਖੀਐ ਚਾਟੜਿਆ

ਮਤਿ ਦੇਇ ॥ ਨਾਮੁ ਸਮਾਲਹੁ ਨਾਮੁ ਸੰਗਰਹੁ ਲਾਹਾ ਜਗ ਮਹਿ ਲੇਇ ॥ ਸਚੀ ਪਟੀ ਸਚੁ ਮਨਿ ਪੜੀਐ ਸਬਦੁ ਸੁ

ਸਾਰੁ ॥ ਨਾਨਕ ਸੋ ਪੜਿਆ ਸੋ ਪੰਡਿਤੁ ਬੀਨਾ ਜਿਸੁ ਰਾਮ ਨਾਮੁ ਗਲਿ ਹਾਰੁ ॥੫੪॥੧॥

ਰਾਮਕਲੀ ਮਹਲਾ ੧ ਸਿਧ ਗੋਸਟਿ      ੴ ਸਤਿਗੁਰ ਪ੍ਰਸਾਦਿ ॥

ਸਿਧ ਸਭਾ ਕਰਿ ਆਸਣਿ ਬੈਠੇ ਸੰਤ ਸਭਾ ਜੈਕਾਰੋ ॥ ਤਿਸੁ ਆਗੈ ਰਹਰਾਸਿ ਹਮਾਰੀ ਸਾਚਾ ਅਪਰ ਅਪਾਰੋ ॥

ਮਸਤਕੁ ਕਾਟਿ ਧਰੀ ਤਿਸੁ ਆਗੈ ਤਨੁ ਮਨੁ ਆਗੈ ਦੇਉ ॥ ਨਾਨਕ ਸੰਤੁ ਮਿਲੈ ਸਚੁ ਪਾਈਐ ਸਹਜ ਭਾਇ ਜਸੁ ਲੇਉ

॥੧॥ ਕਿਆ ਭਵੀਐ ਸਚਿ ਸੂਚਾ ਹੋਇ ॥ ਸਾਚ ਸਬਦ ਬਿਨੁ ਮੁਕਤਿ ਨ ਕੋਇ ॥੧॥ ਰਹਾਉ ॥ ਕਵਨ ਤੁਮੇ ਕਿਆ

ਨਾਉ ਤੁਮਾਰਾ ਕਉਨੁ ਮਾਰਗੁ ਕਉਨੁ ਸੁਆਓ ॥ ਸਾਚੁ ਕਹਉ ਅਰਦਾਸਿ ਹਮਾਰੀ ਹਉ ਸੰਤ ਜਨਾ ਬਲਿ ਜਾਓ ॥ ਕਹ

ਬੈਸਹੁ ਕਹ ਰਹੀਐ ਬਾਲੇ ਕਹ ਆਵਹੁ ਕਹ ਜਾਹੋ ॥ ਨਾਨਕੁ ਬੋਲੈ ਸੁਣਿ ਬੈਰਾਗੀ ਕਿਆ ਤੁਮਾਰਾ ਰਾਹੋ ॥੨॥ ਘਟਿ

ਘਟਿ ਬੈਸਿ ਨਿਰੰਤਰਿ ਰਹੀਐ ਚਾਲਹਿ ਸਤਿਗੁਰ ਭਾਏ ॥ ਸਹਜੇ ਆਏ ਹੁਕਮਿ ਸਿਧਾਏ ਨਾਨਕ ਸਦਾ ਰਜਾਏ ॥

ਆਸਣਿ ਬੈਸਣਿ ਥਿਰੁ ਨਾਰਾਇਣੁ ਐਸੀ ਗੁਰਮਤਿ ਪਾਏ ॥ ਗੁਰਮੁਖਿ ਬੂਝੈ ਆਪੁ ਪਛਾਣੈ ਸਚੇ ਸਚਿ ਸਮਾਏ ॥੩॥

ਦੁਨੀਆ ਸਾਗਰੁ ਦੁਤਰੁ ਕਹੀਐ ਕਿਉ ਕਰਿ ਪਾਈਐ ਪਾਰੋ ॥ ਚਰਪਟੁ ਬੋਲੈ ਅਉਧੂ ਨਾਨਕ ਦੇਹੁ ਸਚਾ ਬੀਚਾਰੋ ॥

ਆਪੇ ਆਖੈ ਆਪੇ ਸਮਝੈ ਤਿਸੁ ਕਿਆ ਉਤਰੁ ਦੀਜੈ ॥ ਸਾਚੁ ਕਹਹੁ ਤੁਮ ਪਾਰਗਰਾਮੀ ਤੁਝੁ ਕਿਆ ਬੈਸਣੁ ਦੀਜੈ

॥੪॥ ਜੈਸੇ ਜਲ ਮਹਿ ਕਮਲੁ ਨਿਰਾਲਮੁ ਮੁਰਗਾਈ ਨੈ ਸਾਣੇ ॥ ਸੁਰਤਿ ਸਬਦਿ ਭਵ ਸਾਗਰੁ ਤਰੀਐ ਨਾਨਕ ਨਾਮੁ

ਵਖਾਣੇ ॥ ਰਹਹਿ ਇਕਾਂਤਿ ਏਕੋ ਮਨਿ ਵਸਿਆ ਆਸਾ ਮਾਹਿ ਨਿਰਾਸੋ ॥ ਅਗਮੁ ਅਗੋਚਰੁ ਦੇਖਿ ਦਿਖਾਏ ਨਾਨਕੁ

ਤਾ ਕਾ ਦਾਸੋ ॥੫॥ ਸੁਣਿ ਸੁਆਮੀ ਅਰਦਾਸਿ ਹਮਾਰੀ ਪੂਛਉ ਸਾਚੁ ਬੀਚਾਰੋ ॥ ਰੋਸੁ ਨ ਕੀਜੈ ਉਤਰੁ ਦੀਜੈ ਕਿਉ

ਪਾਈਐ ਗੁਰ ਦੁਆਰੋ ॥ ਇਹੁ ਮਨੁ ਚਲਤਉ ਸਚ ਘਰਿ ਬੈਸੈ ਨਾਨਕ ਨਾਮੁ ਅਧਾਰੋ ॥ ਆਪੇ ਮੇਲਿ ਮਿਲਾਏ ਕਰਤਾ

ਲਾਗੈ ਸਾਚਿ ਪਿਆਰੋ ॥੬॥ ਹਾਟੀ ਬਾਟੀ ਰਹਹਿ ਨਿਰਾਲੇ ਰੂਖਿ ਬਿਰਖਿ ਉਦਿਆਨੇ ॥ ਕੰਦ ਮੂਲੁ ਅਹਾਰੋ

ਖਾਈਐ ਅਉਧੂ ਬੋਲੈ ਗਿਆਨੇ ॥ ਤੀਰਥਿ ਨਾਈਐ ਸੁਖੁ ਫਲੁ ਪਾਈਐ ਮੈਲੁ ਨ ਲਾਗੈ ਕਾਈ ॥ ਗੋਰਖ ਪੂਤੁ

ਲੋਹਾਰੀਪਾ ਬੋਲੈ ਜੋਗ ਜੁਗਤਿ ਬਿਧਿ ਸਾਈ ॥੭॥ ਹਾਟੀ ਬਾਟੀ ਨੀਦ ਨ ਆਵੈ ਪਰ ਘਰਿ ਚਿਤੁ ਨ ਡੁੋਲਾਈ ॥

ਬਿਨੁ ਨਾਵੈ ਮਨੁ ਟੇਕ ਨ ਟਿਕਈ ਨਾਨਕ ਭੂਖ ਨ ਜਾਈ ॥ ਹਾਟੁ ਪਟਣੁ ਘਰੁ ਗੁਰੂ ਦਿਖਾਇਆ ਸਹਜੇ ਸਚੁ ਵਾਪਾਰੋ

॥ ਖੰਡਿਤ ਨਿਦ੍ਰਾ ਅਲਪ ਅਹਾਰੰ ਨਾਨਕ ਤਤੁ ਬੀਚਾਰੋ ॥੮॥ ਦਰਸਨੁ ਭੇਖ ਕਰਹੁ ਜੋਗਿੰਦ੍ਰਾ ਮੁੰਦ੍ਰਾ ਝੋਲੀ ਖਿੰਥਾ ॥

ਬਾਰਹ ਅੰਤਰਿ ਏਕੁ ਸਰੇਵਹੁ ਖਟੁ ਦਰਸਨ ਇਕ ਪੰਥਾ ॥ ਇਨ ਬਿਧਿ ਮਨੁ ਸਮਝਾਈਐ ਪੁਰਖਾ ਬਾਹੁੜਿ ਚੋਟ ਨ

ਖਾਈਐ ॥ ਨਾਨਕੁ ਬੋਲੈ ਗੁਰਮੁਖਿ ਬੂਝੈ ਜੋਗ ਜੁਗਤਿ ਇਵ ਪਾਈਐ ॥੯॥ ਅੰਤਰਿ ਸਬਦੁ ਨਿਰੰਤਰਿ ਮੁਦ੍ਰਾ ਹਉਮੈ

ਮਮਤਾ ਦੂਰਿ ਕਰੀ ॥ ਕਾਮੁ ਕ੍ਰੋਧੁ ਅਹੰਕਾਰੁ ਨਿਵਾਰੈ ਗੁਰ ਕੈ ਸਬਦਿ ਸੁ ਸਮਝ ਪਰੀ ॥ ਖਿੰਥਾ ਝੋਲੀ ਭਰਿਪੁਰਿ

ਰਹਿਆ ਨਾਨਕ ਤਾਰੈ ਏਕੁ ਹਰੀ ॥ ਸਾਚਾ ਸਾਹਿਬੁ ਸਾਚੀ ਨਾਈ ਪਰਖੈ ਗੁਰ ਕੀ ਬਾਤ ਖਰੀ ॥੧੦॥ ਊਂਧਉ ਖਪਰੁ

ਪੰਚ ਭੂ ਟੋਪੀ ॥ ਕਾਂਇਆ ਕੜਾਸਣੁ ਮਨੁ ਜਾਗੋਟੀ ॥ ਸਤੁ ਸੰਤੋਖੁ ਸੰਜਮੁ ਹੈ ਨਾਲਿ ॥ ਨਾਨਕ ਗੁਰਮੁਖਿ ਨਾਮੁ ਸਮਾਲਿ

॥੧੧॥ ਕਵਨੁ ਸੁ ਗੁਪਤਾ ਕਵਨੁ ਸੁ ਮੁਕਤਾ ॥ ਕਵਨੁ ਸੁ ਅੰਤਰਿ ਬਾਹਰਿ ਜੁਗਤਾ ॥ ਕਵਨੁ ਸੁ ਆਵੈ ਕਵਨੁ ਸੁ

ਜਾਇ ॥ ਕਵਨੁ ਸੁ ਤ੍ਰਿਭਵਣਿ ਰਹਿਆ ਸਮਾਇ ॥੧੨॥ ਘਟਿ ਘਟਿ ਗੁਪਤਾ ਗੁਰਮੁਖਿ ਮੁਕਤਾ ॥ ਅੰਤਰਿ ਬਾਹਰਿ

ਸਬਦਿ ਸੁ ਜੁਗਤਾ ॥ ਮਨਮੁਖਿ ਬਿਨਸੈ ਆਵੈ ਜਾਇ ॥ ਨਾਨਕ ਗੁਰਮੁਖਿ ਸਾਚਿ ਸਮਾਇ ॥੧੩॥ ਕਿਉ ਕਰਿ ਬਾਧਾ

ਸਰਪਨਿ ਖਾਧਾ ॥ ਕਿਉ ਕਰਿ ਖੋਇਆ ਕਿਉ ਕਰਿ ਲਾਧਾ ॥ ਕਿਉ ਕਰਿ ਨਿਰਮਲੁ ਕਿਉ ਕਰਿ ਅੰਧਿਆਰਾ ॥ ਇਹੁ

ਤਤੁ ਬੀਚਾਰੈ ਸੁ ਗੁਰੂ ਹਮਾਰਾ ॥੧੪॥ ਦੁਰਮਤਿ ਬਾਧਾ ਸਰਪਨਿ ਖਾਧਾ ॥ ਮਨਮੁਖਿ ਖੋਇਆ ਗੁਰਮੁਖਿ ਲਾਧਾ ॥

ਸਤਿਗੁਰੁ ਮਿਲੈ ਅੰਧੇਰਾ ਜਾਇ ॥ ਨਾਨਕ ਹਉਮੈ ਮੇਟਿ ਸਮਾਇ ॥੧੫॥ ਸੁੰਨ ਨਿਰੰਤਰਿ ਦੀਜੈ ਬੰਧੁ ॥ ਉਡੈ ਨ

ਹੰਸਾ ਪੜੈ ਨ ਕੰਧੁ ॥ ਸਹਜ ਗੁਫਾ ਘਰੁ ਜਾਣੈ ਸਾਚਾ ॥ ਨਾਨਕ ਸਾਚੇ ਭਾਵੈ ਸਾਚਾ ॥੧੬॥ ਕਿਸੁ ਕਾਰਣਿ ਗ੍ਰਿਹੁ

ਤਜਿਓ ਉਦਾਸੀ ॥ ਕਿਸੁ ਕਾਰਣਿ ਇਹੁ ਭੇਖੁ ਨਿਵਾਸੀ ॥ ਕਿਸੁ ਵਖਰ ਕੇ ਤੁਮ ਵਣਜਾਰੇ ॥ ਕਿਉ ਕਰਿ ਸਾਥੁ

ਲੰਘਾਵਹੁ ਪਾਰੇ ॥੧੭॥ ਗੁਰਮੁਖਿ ਖੋਜਤ ਭਏ ਉਦਾਸੀ ॥ ਦਰਸਨ ਕੈ ਤਾਈ ਭੇਖ ਨਿਵਾਸੀ ॥ ਸਾਚ ਵਖਰ ਕੇ ਹਮ

ਵਣਜਾਰੇ ॥ ਨਾਨਕ ਗੁਰਮੁਖਿ ਉਤਰਸਿ ਪਾਰੇ ॥੧੮॥ ਕਿਤੁ ਬਿਧਿ ਪੁਰਖਾ ਜਨਮੁ ਵਟਾਇਆ ॥ ਕਾਹੇ ਕਉ ਤੁਝੁ

ਇਹੁ ਮਨੁ ਲਾਇਆ ॥ ਕਿਤੁ ਬਿਧਿ ਆਸਾ ਮਨਸਾ ਖਾਈ ॥ ਕਿਤੁ ਬਿਧਿ ਜੋਤਿ ਨਿਰੰਤਰਿ ਪਾਈ ॥ ਬਿਨੁ ਦੰਤਾ

ਕਿਉ ਖਾਈਐ ਸਾਰੁ ॥ ਨਾਨਕ ਸਾਚਾ ਕਰਹੁ ਬੀਚਾਰੁ ॥੧੯॥ ਸਤਿਗੁਰ ਕੈ ਜਨਮੇ ਗਵਨੁ ਮਿਟਾਇਆ ॥ ਅਨਹਤਿ

ਰਾਤੇ ਇਹੁ ਮਨੁ ਲਾਇਆ ॥ ਮਨਸਾ ਆਸਾ ਸਬਦਿ ਜਲਾਈ ॥ ਗੁਰਮੁਖਿ ਜੋਤਿ ਨਿਰੰਤਰਿ ਪਾਈ ॥ ਤ੍ਰੈ ਗੁਣ ਮੇਟੇ

ਖਾਈਐ ਸਾਰੁ ॥ ਨਾਨਕ ਤਾਰੇ ਤਾਰਣਹਾਰੁ ॥੨੦॥ ਆਦਿ ਕਉ ਕਵਨੁ ਬੀਚਾਰੁ ਕਥੀਅਲੇ ਸੁੰਨ ਕਹਾ ਘਰ ਵਾਸੋ

॥ ਗਿਆਨ ਕੀ ਮੁਦ੍ਰਾ ਕਵਨ ਕਥੀਅਲੇ ਘਟਿ ਘਟਿ ਕਵਨ ਨਿਵਾਸੋ ॥ ਕਾਲ ਕਾ ਠੀਗਾ ਕਿਉ ਜਲਾਈਅਲੇ ਕਿਉ

ਨਿਰਭਉ ਘਰਿ ਜਾਈਐ ॥ ਸਹਜ ਸੰਤੋਖ ਕਾ ਆਸਣੁ ਜਾਣੈ ਕਿਉ ਛੇਦੇ ਬੈਰਾਈਐ ॥ ਗੁਰ ਕੈ ਸਬਦਿ ਹਉਮੈ ਬਿਖੁ

ਮਾਰੈ ਤਾ ਨਿਜ ਘਰਿ ਹੋਵੈ ਵਾਸੋ ॥ ਜਿਨਿ ਰਚਿ ਰਚਿਆ ਤਿਸੁ ਸਬਦਿ ਪਛਾਣੈ ਨਾਨਕੁ ਤਾ ਕਾ ਦਾਸੋ ॥੨੧॥ ਕਹਾ

ਤੇ ਆਵੈ ਕਹਾ ਇਹੁ ਜਾਵੈ ਕਹਾ ਇਹੁ ਰਹੈ ਸਮਾਈ ॥ ਏਸੁ ਸਬਦ ਕਉ ਜੋ ਅਰਥਾਵੈ ਤਿਸੁ ਗੁਰ ਤਿਲੁ ਨ ਤਮਾਈ

॥ ਕਿਉ ਤਤੈ ਅਵਿਗਤੈ ਪਾਵੈ ਗੁਰਮੁਖਿ ਲਗੈ ਪਿਆਰੋ ॥ ਆਪੇ ਸੁਰਤਾ ਆਪੇ ਕਰਤਾ ਕਹੁ ਨਾਨਕ ਬੀਚਾਰੋ ॥

ਹੁਕਮੇ ਆਵੈ ਹੁਕਮੇ ਜਾਵੈ ਹੁਕਮੇ ਰਹੈ ਸਮਾਈ ॥ ਪੂਰੇ ਗੁਰ ਤੇ ਸਾਚੁ ਕਮਾਵੈ ਗਤਿ ਮਿਤਿ ਸਬਦੇ ਪਾਈ ॥੨੨॥

ਆਦਿ ਕਉ ਬਿਸਮਾਦੁ ਬੀਚਾਰੁ ਕਥੀਅਲੇ ਸੁੰਨ ਨਿਰੰਤਰਿ ਵਾਸੁ ਲੀਆ ॥ ਅਕਲਪਤ ਮੁਦ੍ਰਾ ਗੁਰ ਗਿਆਨੁ

ਬੀਚਾਰੀਅਲੇ ਘਟਿ ਘਟਿ ਸਾਚਾ ਸਰਬ ਜੀਆ ॥ ਗੁਰ ਬਚਨੀ ਅਵਿਗਤਿ ਸਮਾਈਐ ਤਤੁ ਨਿਰੰਜਨੁ ਸਹਜਿ ਲਹੈ

॥ ਨਾਨਕ ਦੂਜੀ ਕਾਰ ਨ ਕਰਣੀ ਸੇਵੈ ਸਿਖੁ ਸੁ ਖੋਜਿ ਲਹੈ ॥ ਹੁਕਮੁ ਬਿਸਮਾਦੁ ਹੁਕਮਿ ਪਛਾਣੈ ਜੀਅ ਜੁਗਤਿ

ਸਚੁ ਜਾਣੈ ਸੋਈ ॥ ਆਪੁ ਮੇਟਿ ਨਿਰਾਲਮੁ ਹੋਵੈ ਅੰਤਰਿ ਸਾਚੁ ਜੋਗੀ ਕਹੀਐ ਸੋਈ ॥੨੩॥ ਅਵਿਗਤੋ ਨਿਰਮਾਇਲੁ

ਉਪਜੇ ਨਿਰਗੁਣ ਤੇ ਸਰਗੁਣੁ ਥੀਆ ॥ ਸਤਿਗੁਰ ਪਰਚੈ ਪਰਮ ਪਦੁ ਪਾਈਐ ਸਾਚੈ ਸਬਦਿ ਸਮਾਇ ਲੀਆ ॥

ਏਕੇ ਕਉ ਸਚੁ ਏਕਾ ਜਾਣੈ ਹਉਮੈ ਦੂਜਾ ਦੂਰਿ ਕੀਆ ॥ ਸੋ ਜੋਗੀ ਗੁਰ ਸਬਦੁ ਪਛਾਣੈ ਅੰਤਰਿ ਕਮਲੁ ਪ੍ਰਗਾਸੁ

ਥੀਆ ॥ ਜੀਵਤੁ ਮਰੈ ਤਾ ਸਭੁ ਕਿਛੁ ਸੂਝੈ ਅੰਤਰਿ ਜਾਣੈ ਸਰਬ ਦਇਆ ॥ ਨਾਨਕ ਤਾ ਕਉ ਮਿਲੈ ਵਡਾਈ ਆਪੁ

ਪਛਾਣੈ ਸਰਬ ਜੀਆ ॥੨੪॥ ਸਾਚੌ ਉਪਜੈ ਸਾਚਿ ਸਮਾਵੈ ਸਾਚੇ ਸੂਚੇ ਏਕ ਮਇਆ ॥ ਝੂਠੇ ਆਵਹਿ ਠਵਰ ਨ

ਪਾਵਹਿ ਦੂਜੈ ਆਵਾ ਗਉਣੁ ਭਇਆ ॥ ਆਵਾ ਗਉਣੁ ਮਿਟੈ ਗੁਰ ਸਬਦੀ ਆਪੇ ਪਰਖੈ ਬਖਸਿ ਲਇਆ ॥ ਏਕਾ

ਬੇਦਨ ਦੂਜੈ ਬਿਆਪੀ ਨਾਮੁ ਰਸਾਇਣੁ ਵੀਸਰਿਆ ॥ ਸੋ ਬੂਝੈ ਜਿਸੁ ਆਪਿ ਬੁਝਾਏ ਗੁਰ ਕੈ ਸਬਦਿ ਸੁ ਮੁਕਤੁ

ਭਇਆ ॥ ਨਾਨਕ ਤਾਰੇ ਤਾਰਣਹਾਰਾ ਹਉਮੈ ਦੂਜਾ ਪਰਹਰਿਆ ॥੨੫॥ ਮਨਮੁਖਿ ਭੂਲੈ ਜਮ ਕੀ ਕਾਣਿ ॥ ਪਰ

ਘਰੁ ਜੋਹੈ ਹਾਣੇ ਹਾਣਿ ॥ ਮਨਮੁਖਿ ਭਰਮਿ ਭਵੈ ਬੇਬਾਣਿ ॥ ਵੇਮਾਰਗਿ ਮੂਸੈ ਮੰਤ੍ਰਿ ਮਸਾਣਿ ॥ ਸਬਦੁ ਨ ਚੀਨੈ ਲਵੈ

ਕੁਬਾਣਿ ॥ ਨਾਨਕ ਸਾਚਿ ਰਤੇ ਸੁਖੁ ਜਾਣਿ ॥੨੬॥ ਗੁਰਮੁਖਿ ਸਾਚੇ ਕਾ ਭਉ ਪਾਵੈ ॥ ਗੁਰਮੁਖਿ ਬਾਣੀ ਅਘੜੁ

ਘੜਾਵੈ ॥ ਗੁਰਮੁਖਿ ਨਿਰਮਲ ਹਰਿ ਗੁਣ ਗਾਵੈ ॥ ਗੁਰਮੁਖਿ ਪਵਿਤ੍ਰੁ ਪਰਮ ਪਦੁ ਪਾਵੈ ॥ ਗੁਰਮੁਖਿ ਰੋਮਿ ਰੋਮਿ ਹਰਿ

ਧਿਆਵੈ ॥ ਨਾਨਕ ਗੁਰਮੁਖਿ ਸਾਚਿ ਸਮਾਵੈ ॥੨੭॥ ਗੁਰਮੁਖਿ ਪਰਚੈ ਬੇਦ ਬੀਚਾਰੀ ॥ ਗੁਰਮੁਖਿ ਪਰਚੈ ਤਰੀਐ

ਤਾਰੀ ॥ ਗੁਰਮੁਖਿ ਪਰਚੈ ਸੁ ਸਬਦਿ ਗਿਆਨੀ ॥ ਗੁਰਮੁਖਿ ਪਰਚੈ ਅੰਤਰ ਬਿਧਿ ਜਾਨੀ ॥ ਗੁਰਮੁਖਿ ਪਾਈਐ ਅਲਖ

ਅਪਾਰੁ ॥ ਨਾਨਕ ਗੁਰਮੁਖਿ ਮੁਕਤਿ ਦੁਆਰੁ ॥੨੮॥ ਗੁਰਮੁਖਿ ਅਕਥੁ ਕਥੈ ਬੀਚਾਰਿ ॥ ਗੁਰਮੁਖਿ ਨਿਬਹੈ

ਸਪਰਵਾਰਿ ॥ ਗੁਰਮੁਖਿ ਜਪੀਐ ਅੰਤਰਿ ਪਿਆਰਿ ॥ ਗੁਰਮੁਖਿ ਪਾਈਐ ਸਬਦਿ ਅਚਾਰਿ ॥ ਸਬਦਿ ਭੇਦਿ ਜਾਣੈ

ਜਾਣਾਈ ॥ ਨਾਨਕ ਹਉਮੈ ਜਾਲਿ ਸਮਾਈ ॥੨੯॥ ਗੁਰਮੁਖਿ ਧਰਤੀ ਸਾਚੈ ਸਾਜੀ ॥ ਤਿਸ ਮਹਿ ਓਪਤਿ ਖਪਤਿ

ਸੁ ਬਾਜੀ ॥ ਗੁਰ ਕੈ ਸਬਦਿ ਰਪੈ ਰੰਗੁ ਲਾਇ ॥ ਸਾਚਿ ਰਤਉ ਪਤਿ ਸਿਉ ਘਰਿ ਜਾਇ ॥ ਸਾਚ ਸਬਦ ਬਿਨੁ ਪਤਿ

ਨਹੀ ਪਾਵੈ ॥ ਨਾਨਕ ਬਿਨੁ ਨਾਵੈ ਕਿਉ ਸਾਚਿ ਸਮਾਵੈ ॥੩੦॥ ਗੁਰਮੁਖਿ ਅਸਟ ਸਿਧੀ ਸਭਿ ਬੁਧੀ ॥ ਗੁਰਮੁਖਿ

ਭਵਜਲੁ ਤਰੀਐ ਸਚ ਸੁਧੀ ॥ ਗੁਰਮੁਖਿ ਸਰ ਅਪਸਰ ਬਿਧਿ ਜਾਣੈ ॥ ਗੁਰਮੁਖਿ ਪਰਵਿਰਤਿ ਨਰਵਿਰਤਿ ਪਛਾਣੈ

॥ ਗੁਰਮੁਖਿ ਤਾਰੇ ਪਾਰਿ ਉਤਾਰੇ ॥ ਨਾਨਕ ਗੁਰਮੁਖਿ ਸਬਦਿ ਨਿਸਤਾਰੇ ॥੩੧॥ ਨਾਮੇ ਰਾਤੇ ਹਉਮੈ ਜਾਇ

॥ ਨਾਮਿ ਰਤੇ ਸਚਿ ਰਹੇ ਸਮਾਇ ॥ ਨਾਮਿ ਰਤੇ ਜੋਗ ਜੁਗਤਿ ਬੀਚਾਰੁ ॥ ਨਾਮਿ ਰਤੇ ਪਾਵਹਿ ਮੋਖ ਦੁਆਰੁ ॥ ਨਾਮਿ

ਰਤੇ ਤ੍ਰਿਭਵਣ ਸੋਝੀ ਹੋਇ ॥ ਨਾਨਕ ਨਾਮਿ ਰਤੇ ਸਦਾ ਸੁਖੁ ਹੋਇ ॥੩੨॥ ਨਾਮਿ ਰਤੇ ਸਿਧ ਗੋਸਟਿ ਹੋਇ ॥

ਨਾਮਿ ਰਤੇ ਸਦਾ ਤਪੁ ਹੋਇ ॥ ਨਾਮਿ ਰਤੇ ਸਚੁ ਕਰਣੀ ਸਾਰੁ ॥ ਨਾਮਿ ਰਤੇ ਗੁਣ ਗਿਆਨ ਬੀਚਾਰੁ ॥ ਬਿਨੁ

ਨਾਵੈ ਬੋਲੈ ਸਭੁ ਵੇਕਾਰੁ ॥ ਨਾਨਕ ਨਾਮਿ ਰਤੇ ਤਿਨ ਕਉ ਜੈਕਾਰੁ ॥੩੩॥ ਪੂਰੇ ਗੁਰ ਤੇ ਨਾਮੁ ਪਾਇਆ ਜਾਇ ॥

ਜੋਗ ਜੁਗਤਿ ਸਚਿ ਰਹੈ ਸਮਾਇ ॥ ਬਾਰਹ ਮਹਿ ਜੋਗੀ ਭਰਮਾਏ ਸੰਨਿਆਸੀ ਛਿਅ ਚਾਰਿ ॥ ਗੁਰ ਕੈ ਸਬਦਿ ਜੋ

ਮਰਿ ਜੀਵੈ ਸੋ ਪਾਏ ਮੋਖ ਦੁਆਰੁ ॥ ਬਿਨੁ ਸਬਦੈ ਸਭਿ ਦੂਜੈ ਲਾਗੇ ਦੇਖਹੁ ਰਿਦੈ ਬੀਚਾਰਿ ॥ ਨਾਨਕ ਵਡੇ ਸੇ

ਵਡਭਾਗੀ ਜਿਨੀ ਸਚੁ ਰਖਿਆ ਉਰ ਧਾਰਿ ॥੩੪॥ ਗੁਰਮੁਖਿ ਰਤਨੁ ਲਹੈ ਲਿਵ ਲਾਇ ॥ ਗੁਰਮੁਖਿ ਪਰਖੈ ਰਤਨੁ

ਸੁਭਾਇ ॥ ਗੁਰਮੁਖਿ ਸਾਚੀ ਕਾਰ ਕਮਾਇ ॥ ਗੁਰਮੁਖਿ ਸਾਚੇ ਮਨੁ ਪਤੀਆਇ ॥ ਗੁਰਮੁਖਿ ਅਲਖੁ ਲਖਾਏ ਤਿਸੁ

ਭਾਵੈ ॥ ਨਾਨਕ ਗੁਰਮੁਖਿ ਚੋਟ ਨ ਖਾਵੈ ॥੩੫॥ ਗੁਰਮੁਖਿ ਨਾਮੁ ਦਾਨੁ ਇਸਨਾਨੁ ॥ ਗੁਰਮੁਖਿ ਲਾਗੈ ਸਹਜਿ

ਧਿਆਨੁ ॥ ਗੁਰਮੁਖਿ ਪਾਵੈ ਦਰਗਹ ਮਾਨੁ ॥ ਗੁਰਮੁਖਿ ਭਉ ਭੰਜਨੁ ਪਰਧਾਨੁ ॥ ਗੁਰਮੁਖਿ ਕਰਣੀ ਕਾਰ ਕਰਾਏ ॥

ਨਾਨਕ ਗੁਰਮੁਖਿ ਮੇਲਿ ਮਿਲਾਏ ॥੩੬॥ ਗੁਰਮੁਖਿ ਸਾਸਤ੍ਰ ਸਿਮ੍ਰਿਤਿ ਬੇਦ ॥ ਗੁਰਮੁਖਿ ਪਾਵੈ ਘਟਿ ਘਟਿ ਭੇਦ

॥ ਗੁਰਮੁਖਿ ਵੈਰ ਵਿਰੋਧ ਗਵਾਵੈ ॥ ਗੁਰਮੁਖਿ ਸਗਲੀ ਗਣਤ ਮਿਟਾਵੈ ॥ ਗੁਰਮੁਖਿ ਰਾਮ ਨਾਮ ਰੰਗਿ ਰਾਤਾ ॥

ਨਾਨਕ ਗੁਰਮੁਖਿ ਖਸਮੁ ਪਛਾਤਾ ॥੩੭॥ ਬਿਨੁ ਗੁਰ ਭਰਮੈ ਆਵੈ ਜਾਇ ॥ ਬਿਨੁ ਗੁਰ ਘਾਲ ਨ ਪਵਈ ਥਾਇ ॥

ਬਿਨੁ ਗੁਰ ਮਨੂਆ ਅਤਿ ਡੋਲਾਇ ॥ ਬਿਨੁ ਗੁਰ ਤ੍ਰਿਪਤਿ ਨਹੀ ਬਿਖੁ ਖਾਇ ॥ ਬਿਨੁ ਗੁਰ ਬਿਸੀਅਰੁ ਡਸੈ ਮਰਿ

ਵਾਟ ॥ ਨਾਨਕ ਗੁਰ ਬਿਨੁ ਘਾਟੇ ਘਾਟ ॥੩੮॥ ਜਿਸੁ ਗੁਰੁ ਮਿਲੈ ਤਿਸੁ ਪਾਰਿ ਉਤਾਰੈ ॥ ਅਵਗਣ ਮੇਟੈ ਗੁਣਿ

ਨਿਸਤਾਰੈ ॥ ਮੁਕਤਿ ਮਹਾ ਸੁਖ ਗੁਰ ਸਬਦੁ ਬੀਚਾਰਿ ॥ ਗੁਰਮੁਖਿ ਕਦੇ ਨ ਆਵੈ ਹਾਰਿ ॥ ਤਨੁ ਹਟੜੀ ਇਹੁ ਮਨੁ

ਵਣਜਾਰਾ ॥ ਨਾਨਕ ਸਹਜੇ ਸਚੁ ਵਾਪਾਰਾ ॥੩੯॥ ਗੁਰਮੁਖਿ ਬਾਂਧਿਓ ਸੇਤੁ ਬਿਧਾਤੈ ॥ ਲੰਕਾ ਲੂਟੀ ਦੈਤ ਸੰਤਾਪੈ

॥ ਰਾਮਚੰਦਿ ਮਾਰਿਓ ਅਹਿ ਰਾਵਣੁ ॥ ਭੇਦੁ ਬਭੀਖਣ ਗੁਰਮੁਖਿ ਪਰਚਾਇਣੁ ॥ ਗੁਰਮੁਖਿ ਸਾਇਰਿ ਪਾਹਣ ਤਾਰੇ ॥

ਗੁਰਮੁਖਿ ਕੋਟਿ ਤੇਤੀਸ ਉਧਾਰੇ ॥੪੦॥ ਗੁਰਮੁਖਿ ਚੂਕੈ ਆਵਣ ਜਾਣੁ ॥ ਗੁਰਮੁਖਿ ਦਰਗਹ ਪਾਵੈ ਮਾਣੁ ॥ ਗੁਰਮੁਖਿ

ਖੋਟੇ ਖਰੇ ਪਛਾਣੁ ॥ ਗੁਰਮੁਖਿ ਲਾਗੈ ਸਹਜਿ ਧਿਆਨੁ ॥ ਗੁਰਮੁਖਿ ਦਰਗਹ ਸਿਫਤਿ ਸਮਾਇ ॥ ਨਾਨਕ ਗੁਰਮੁਖਿ

ਬੰਧੁ ਨ ਪਾਇ ॥੪੧॥ ਗੁਰਮੁਖਿ ਨਾਮੁ ਨਿਰੰਜਨ ਪਾਏ ॥ ਗੁਰਮੁਖਿ ਹਉਮੈ ਸਬਦਿ ਜਲਾਏ ॥ ਗੁਰਮੁਖਿ ਸਾਚੇ ਕੇ

ਗੁਣ ਗਾਏ ॥ ਗੁਰਮੁਖਿ ਸਾਚੈ ਰਹੈ ਸਮਾਏ ॥ ਗੁਰਮੁਖਿ ਸਾਚਿ ਨਾਮਿ ਪਤਿ ਊਤਮ ਹੋਇ ॥ ਨਾਨਕ ਗੁਰਮੁਖਿ

ਸਗਲ ਭਵਣ ਕੀ ਸੋਝੀ ਹੋਇ ॥੪੨॥ ਕਵਣ ਮੂਲੁ ਕਵਣ ਮਤਿ ਵੇਲਾ ॥ ਤੇਰਾ ਕਵਣੁ ਗੁਰੂ ਜਿਸ ਕਾ ਤੂ ਚੇਲਾ ॥

ਕਵਣ ਕਥਾ ਲੇ ਰਹਹੁ ਨਿਰਾਲੇ ॥ ਬੋਲੈ ਨਾਨਕੁ ਸੁਣਹੁ ਤੁਮ ਬਾਲੇ ॥ ਏਸੁ ਕਥਾ ਕਾ ਦੇਇ ਬੀਚਾਰੁ ॥ ਭਵਜਲੁ

ਸਬਦਿ ਲੰਘਾਵਣਹਾਰੁ ॥੪੩॥ ਪਵਨ ਅਰੰਭੁ ਸਤਿਗੁਰ ਮਤਿ ਵੇਲਾ ॥ ਸਬਦੁ ਗੁਰੂ ਸੁਰਤਿ ਧੁਨਿ ਚੇਲਾ ॥ ਅਕਥ

ਕਥਾ ਲੇ ਰਹਉ ਨਿਰਾਲਾ ॥ ਨਾਨਕ ਜੁਗਿ ਜੁਗਿ ਗੁਰ ਗੋਪਾਲਾ ॥ ਏਕੁ ਸਬਦੁ ਜਿਤੁ ਕਥਾ ਵੀਚਾਰੀ ॥ ਗੁਰਮੁਖਿ

ਹਉਮੈ ਅਗਨਿ ਨਿਵਾਰੀ ॥੪੪॥ ਮੈਣ ਕੇ ਦੰਤ ਕਿਉ ਖਾਈਐ ਸਾਰੁ ॥ ਜਿਤੁ ਗਰਬੁ ਜਾਇ ਸੁ ਕਵਣੁ ਆਹਾਰੁ ॥

ਹਿਵੈ ਕਾ ਘਰੁ ਮੰਦਰੁ ਅਗਨਿ ਪਿਰਾਹਨੁ ॥ ਕਵਨ ਗੁਫਾ ਜਿਤੁ ਰਹੈ ਅਵਾਹਨੁ ॥ ਇਤ ਉਤ ਕਿਸ ਕਉ ਜਾਣਿ

ਸਮਾਵੈ ॥ ਕਵਨ ਧਿਆਨੁ ਮਨੁ ਮਨਹਿ ਸਮਾਵੈ ॥੪੫॥ ਹਉ ਹਉ ਮੈ ਮੈ ਵਿਚਹੁ ਖੋਵੈ ॥ ਦੂਜਾ ਮੇਟੈ ਏਕੋ ਹੋਵੈ ॥

ਜਗੁ ਕਰੜਾ ਮਨਮੁਖੁ ਗਾਵਾਰੁ ॥ ਸਬਦੁ ਕਮਾਈਐ ਖਾਈਐ ਸਾਰੁ ॥ ਅੰਤਰਿ ਬਾਹਰਿ ਏਕੋ ਜਾਣੈ ॥ ਨਾਨਕ ਅਗਨਿ

ਮਰੈ ਸਤਿਗੁਰ ਕੈ ਭਾਣੈ ॥੪੬॥ ਸਚ ਭੈ ਰਾਤਾ ਗਰਬੁ ਨਿਵਾਰੈ ॥ ਏਕੋ ਜਾਤਾ ਸਬਦੁ ਵੀਚਾਰੈ ॥ ਸਬਦੁ ਵਸੈ ਸਚੁ

ਅੰਤਰਿ ਹੀਆ ॥ ਤਨੁ ਮਨੁ ਸੀਤਲੁ ਰੰਗਿ ਰੰਗੀਆ ॥ ਕਾਮੁ ਕ੍ਰੋਧੁ ਬਿਖੁ ਅਗਨਿ ਨਿਵਾਰੇ ॥ ਨਾਨਕ ਨਦਰੀ ਨਦਰਿ

ਪਿਆਰੇ ॥੪੭॥ ਕਵਨ ਮੁਖਿ ਚੰਦੁ ਹਿਵੈ ਘਰੁ ਛਾਇਆ ॥ ਕਵਨ ਮੁਖਿ ਸੂਰਜੁ ਤਪੈ ਤਪਾਇਆ ॥ ਕਵਨ ਮੁਖਿ

ਕਾਲੁ ਜੋਹਤ ਨਿਤ ਰਹੈ ॥ ਕਵਨ ਬੁਧਿ ਗੁਰਮੁਖਿ ਪਤਿ ਰਹੈ ॥ ਕਵਨੁ ਜੋਧੁ ਜੋ ਕਾਲੁ ਸੰਘਾਰੈ ॥ ਬੋਲੈ ਬਾਣੀ ਨਾਨਕੁ

ਬੀਚਾਰੈ ॥੪੮॥ ਸਬਦੁ ਭਾਖਤ ਸਸਿ ਜੋਤਿ ਅਪਾਰਾ ॥ ਸਸਿ ਘਰਿ ਸੂਰੁ ਵਸੈ ਮਿਟੈ ਅੰਧਿਆਰਾ ॥ ਸੁਖੁ ਦੁਖੁ

ਸਮ ਕਰਿ ਨਾਮੁ ਅਧਾਰਾ ॥ ਆਪੇ ਪਾਰਿ ਉਤਾਰਣਹਾਰਾ ॥ ਗੁਰ ਪਰਚੈ ਮਨੁ ਸਾਚਿ ਸਮਾਇ ॥ ਪ੍ਰਣਵਤਿ ਨਾਨਕੁ

ਕਾਲੁ ਨ ਖਾਇ ॥੪੯॥ ਨਾਮ ਤਤੁ ਸਭ ਹੀ ਸਿਰਿ ਜਾਪੈ ॥ ਬਿਨੁ ਨਾਵੈ ਦੁਖੁ ਕਾਲੁ ਸੰਤਾਪੈ ॥ ਤਤੋ ਤਤੁ ਮਿਲੈ

ਮਨੁ ਮਾਨੈ ॥ ਦੂਜਾ ਜਾਇ ਇਕਤੁ ਘਰਿ ਆਨੈ ॥ ਬੋਲੈ ਪਵਨਾ ਗਗਨੁ ਗਰਜੈ ॥ ਨਾਨਕ ਨਿਹਚਲੁ ਮਿਲਣੁ ਸਹਜੈ

॥੫੦॥ ਅੰਤਰਿ ਸੁੰਨੰ ਬਾਹਰਿ ਸੁੰਨੰ ਤ੍ਰਿਭਵਣ ਸੁੰਨ ਮਸੁੰਨੰ ॥ ਚਉਥੇ ਸੁੰਨੈ ਜੋ ਨਰੁ ਜਾਣੈ ਤਾ ਕਉ ਪਾਪੁ ਨ ਪੁੰਨੰ ॥

ਘਟਿ ਘਟਿ ਸੁੰਨ ਕਾ ਜਾਣੈ ਭੇਉ ॥ ਆਦਿ ਪੁਰਖੁ ਨਿਰੰਜਨ ਦੇਉ ॥ ਜੋ ਜਨੁ ਨਾਮ ਨਿਰੰਜਨ ਰਾਤਾ ॥ ਨਾਨਕ ਸੋਈ

ਪੁਰਖੁ ਬਿਧਾਤਾ ॥੫੧॥ ਸੁੰਨੋ ਸੁੰਨੁ ਕਹੈ ਸਭੁ ਕੋਈ ॥ ਅਨਹਤ ਸੁੰਨੁ ਕਹਾ ਤੇ ਹੋਈ ॥ ਅਨਹਤ ਸੁੰਨਿ ਰਤੇ ਸੇ ਕੈਸੇ

॥ ਜਿਸ ਤੇ ਉਪਜੇ ਤਿਸ ਹੀ ਜੈਸੇ ॥ ਓਇ ਜਨਮਿ ਨ ਮਰਹਿ ਨ ਆਵਹਿ ਜਾਹਿ ॥ ਨਾਨਕ ਗੁਰਮੁਖਿ ਮਨੁ ਸਮਝਾਹਿ

॥੫੨॥ ਨਉ ਸਰ ਸੁਭਰ ਦਸਵੈ ਪੂਰੇ ॥ ਤਹ ਅਨਹਤ ਸੁੰਨ ਵਜਾਵਹਿ ਤੂਰੇ ॥ ਸਾਚੈ ਰਾਚੇ ਦੇਖਿ ਹਜੂਰੇ ॥ ਘਟਿ

ਘਟਿ ਸਾਚੁ ਰਹਿਆ ਭਰਪੂਰੇ ॥ ਗੁਪਤੀ ਬਾਣੀ ਪਰਗਟੁ ਹੋਇ ॥ ਨਾਨਕ ਪਰਖਿ ਲਏ ਸਚੁ ਸੋਇ ॥੫੩॥ ਸਹਜ

ਭਾਇ ਮਿਲੀਐ ਸੁਖੁ ਹੋਵੈ ॥ ਗੁਰਮੁਖਿ ਜਾਗੈ ਨੀਦ ਨ ਸੋਵੈ ॥ ਸੁੰਨ ਸਬਦੁ ਅਪਰੰਪਰਿ ਧਾਰੈ ॥ ਕਹਤੇ ਮੁਕਤੁ ਸਬਦਿ

ਨਿਸਤਾਰੈ ॥ ਗੁਰ ਕੀ ਦੀਖਿਆ ਸੇ ਸਚਿ ਰਾਤੇ ॥ ਨਾਨਕ ਆਪੁ ਗਵਾਇ ਮਿਲਣ ਨਹੀ ਭ੍ਰਾਤੇ ॥੫੪॥ ਕੁਬੁਧਿ

ਚਵਾਵੈ ਸੋ ਕਿਤੁ ਠਾਇ ॥ ਕਿਉ ਤਤੁ ਨ ਬੂਝੈ ਚੋਟਾ ਖਾਇ ॥ ਜਮ ਦਰਿ ਬਾਧੇ ਕੋਇ ਨ ਰਾਖੈ ॥ ਬਿਨੁ ਸਬਦੈ ਨਾਹੀ

ਪਤਿ ਸਾਖੈ ॥ ਕਿਉ ਕਰਿ ਬੂਝੈ ਪਾਵੈ ਪਾਰੁ ॥ ਨਾਨਕ ਮਨਮੁਖਿ ਨ ਬੁਝੈ ਗਵਾਰੁ ॥੫੫॥ ਕੁਬੁਧਿ ਮਿਟੈ ਗੁਰ ਸਬਦੁ

ਬੀਚਾਰਿ ॥ ਸਤਿਗੁਰੁ ਭੇਟੈ ਮੋਖ ਦੁਆਰ ॥ ਤਤੁ ਨ ਚੀਨੈ ਮਨਮੁਖੁ ਜਲਿ ਜਾਇ ॥ ਦੁਰਮਤਿ ਵਿਛੁੜਿ ਚੋਟਾ ਖਾਇ ॥

ਮਾਨੈ ਹੁਕਮੁ ਸਭੇ ਗੁਣ ਗਿਆਨ ॥ ਨਾਨਕ ਦਰਗਹ ਪਾਵੈ ਮਾਨੁ ॥੫੬॥ ਸਾਚੁ ਵਖਰੁ ਧਨੁ ਪਲੈ ਹੋਇ ॥ ਆਪਿ

ਤਰੈ ਤਾਰੇ ਭੀ ਸੋਇ ॥ ਸਹਜਿ ਰਤਾ ਬੂਝੈ ਪਤਿ ਹੋਇ ॥ ਤਾ ਕੀ ਕੀਮਤਿ ਕਰੈ ਨ ਕੋਇ ॥ ਜਹ ਦੇਖਾ ਤਹ ਰਹਿਆ

ਸਮਾਇ ॥ ਨਾਨਕ ਪਾਰਿ ਪਰੈ ਸਚ ਭਾਇ ॥੫੭॥ ਸੁ ਸਬਦ ਕਾ ਕਹਾ ਵਾਸੁ ਕਥੀਅਲੇ ਜਿਤੁ ਤਰੀਐ ਭਵਜਲੁ

ਸੰਸਾਰੋ ॥ ਤ੍ਰੈ ਸਤ ਅੰਗੁਲ ਵਾਈ ਕਹੀਐ ਤਿਸੁ ਕਹੁ ਕਵਨੁ ਅਧਾਰੋ ॥ ਬੋਲੈ ਖੇਲੈ ਅਸਥਿਰੁ ਹੋਵੈ ਕਿਉ ਕਰਿ ਅਲਖੁ

ਲਖਾਏ ॥ ਸੁਣਿ ਸੁਆਮੀ ਸਚੁ ਨਾਨਕੁ ਪ੍ਰਣਵੈ ਅਪਣੇ ਮਨ ਸਮਝਾਏ ॥ ਗੁਰਮੁਖਿ ਸਬਦੇ ਸਚਿ ਲਿਵ ਲਾਗੈ ਕਰਿ

ਨਦਰੀ ਮੇਲਿ ਮਿਲਾਏ ॥ ਆਪੇ ਦਾਨਾ ਆਪੇ ਬੀਨਾ ਪੂਰੈ ਭਾਗਿ ਸਮਾਏ ॥੫੮॥ ਸੁ ਸਬਦ ਕਉ ਨਿਰੰਤਰਿ ਵਾਸੁ

ਅਲਖੰ ਜਹ ਦੇਖਾ ਤਹ ਸੋਈ ॥ ਪਵਨ ਕਾ ਵਾਸਾ ਸੁੰਨ ਨਿਵਾਸਾ ਅਕਲ ਕਲਾ ਧਰ ਸੋਈ ॥ ਨਦਰਿ ਕਰੇ ਸਬਦੁ

ਘਟ ਮਹਿ ਵਸੈ ਵਿਚਹੁ ਭਰਮੁ ਗਵਾਏ ॥ ਤਨੁ ਮਨੁ ਨਿਰਮਲੁ ਨਿਰਮਲ ਬਾਣੀ ਨਾਮੁੋ ਮੰਨਿ ਵਸਾਏ ॥ ਸਬਦਿ ਗੁਰੂ

ਭਵਸਾਗਰੁ ਤਰੀਐ ਇਤ ਉਤ ਏਕੋ ਜਾਣੈ ॥ ਚਿਹਨੁ ਵਰਨੁ ਨਹੀ ਛਾਇਆ ਮਾਇਆ ਨਾਨਕ ਸਬਦੁ ਪਛਾਣੈ

॥੫੯॥ ਤ੍ਰੈ ਸਤ ਅੰਗੁਲ ਵਾਈ ਅਉਧੂ ਸੁੰਨ ਸਚੁ ਆਹਾਰੋ ॥ ਗੁਰਮੁਖਿ ਬੋਲੈ ਤਤੁ ਬਿਰੋਲੈ ਚੀਨੈ ਅਲਖ ਅਪਾਰੋ ॥

ਤ੍ਰੈ ਗੁਣ ਮੇਟੈ ਸਬਦੁ ਵਸਾਏ ਤਾ ਮਨਿ ਚੂਕੈ ਅਹੰਕਾਰੋ ॥ ਅੰਤਰਿ ਬਾਹਰਿ ਏਕੋ ਜਾਣੈ ਤਾ ਹਰਿ ਨਾਮਿ ਲਗੈ ਪਿਆਰੋ

॥ ਸੁਖਮਨਾ ਇੜਾ ਪਿੰਗੁਲਾ ਬੂਝੈ ਜਾ ਆਪੇ ਅਲਖੁ ਲਖਾਏ ॥ ਨਾਨਕ ਤਿਹੁ ਤੇ ਊਪਰਿ ਸਾਚਾ ਸਤਿਗੁਰ ਸਬਦਿ

ਸਮਾਏ ॥੬੦॥ ਮਨ ਕਾ ਜੀਉ ਪਵਨੁ ਕਥੀਅਲੇ ਪਵਨੁ ਕਹਾ ਰਸੁ ਖਾਈ ॥ ਗਿਆਨ ਕੀ ਮੁਦ੍ਰਾ ਕਵਨ ਅਉਧੂ

ਸਿਧ ਕੀ ਕਵਨ ਕਮਾਈ ॥ ਬਿਨੁ ਸਬਦੈ ਰਸੁ ਨ ਆਵੈ ਅਉਧੂ ਹਉਮੈ ਪਿਆਸ ਨ ਜਾਈ ॥ ਸਬਦਿ ਰਤੇ ਅੰਮ੍ਰਿਤ

ਰਸੁ ਪਾਇਆ ਸਾਚੇ ਰਹੇ ਅਘਾਈ ॥ ਕਵਨ ਬੁਧਿ ਜਿਤੁ ਅਸਥਿਰੁ ਰਹੀਐ ਕਿਤੁ ਭੋਜਨਿ ਤ੍ਰਿਪਤਾਸੈ ॥ ਨਾਨਕ ਦੁਖੁ

ਸੁਖੁ ਸਮ ਕਰਿ ਜਾਪੈ ਸਤਿਗੁਰ ਤੇ ਕਾਲੁ ਨ ਗ੍ਰਾਸੈ ॥੬੧॥ ਰੰਗਿ ਨ ਰਾਤਾ ਰਸਿ ਨਹੀ ਮਾਤਾ ॥ ਬਿਨੁ ਗੁਰ ਸਬਦੈ

ਜਲਿ ਬਲਿ ਤਾਤਾ ॥ ਬਿੰਦੁ ਨ ਰਾਖਿਆ ਸਬਦੁ ਨ ਭਾਖਿਆ ॥ ਪਵਨੁ ਨ ਸਾਧਿਆ ਸਚੁ ਨ ਅਰਾਧਿਆ ॥ ਅਕਥ

ਕਥਾ ਲੇ ਸਮ ਕਰਿ ਰਹੈ ॥ ਤਉ ਨਾਨਕ ਆਤਮ ਰਾਮ ਕਉ ਲਹੈ ॥੬੨॥ ਗੁਰ ਪਰਸਾਦੀ ਰੰਗੇ ਰਾਤਾ ॥ ਅੰਮ੍ਰਿਤੁ

ਪੀਆ ਸਾਚੇ ਮਾਤਾ ॥ ਗੁਰ ਵੀਚਾਰੀ ਅਗਨਿ ਨਿਵਾਰੀ ॥ ਅਪਿਉ ਪੀਓ ਆਤਮ ਸੁਖੁ ਧਾਰੀ ॥ ਸਚੁ ਅਰਾਧਿਆ

ਗੁਰਮੁਖਿ ਤਰੁ ਤਾਰੀ ॥ ਨਾਨਕ ਬੂਝੈ ਕੋ ਵੀਚਾਰੀ ॥੬੩॥ ਇਹੁ ਮਨੁ ਮੈਗਲੁ ਕਹਾ ਬਸੀਅਲੇ ਕਹਾ ਬਸੈ ਇਹੁ

ਪਵਨਾ ॥ ਕਹਾ ਬਸੈ ਸੁ ਸਬਦੁ ਅਉਧੂ ਤਾ ਕਉ ਚੂਕੈ ਮਨ ਕਾ ਭਵਨਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਤਾ

ਨਿਜ ਘਰਿ ਵਾਸਾ ਇਹੁ ਮਨੁ ਪਾਏ ॥ ਆਪੈ ਆਪੁ ਖਾਇ ਤਾ ਨਿਰਮਲੁ ਹੋਵੈ ਧਾਵਤੁ ਵਰਜਿ ਰਹਾਏ ॥ ਕਿਉ ਮੂਲੁ

ਪਛਾਣੈ ਆਤਮੁ ਜਾਣੈ ਕਿਉ ਸਸਿ ਘਰਿ ਸੂਰੁ ਸਮਾਵੈ ॥ ਗੁਰਮੁਖਿ ਹਉਮੈ ਵਿਚਹੁ ਖੋਵੈ ਤਉ ਨਾਨਕ ਸਹਜਿ ਸਮਾਵੈ

॥੬੪॥ ਇਹੁ ਮਨੁ ਨਿਹਚਲੁ ਹਿਰਦੈ ਵਸੀਅਲੇ ਗੁਰਮੁਖਿ ਮੂਲੁ ਪਛਾਣਿ ਰਹੈ ॥ ਨਾਭਿ ਪਵਨੁ ਘਰਿ ਆਸਣਿ

ਬੈਸੈ ਗੁਰਮੁਖਿ ਖੋਜਤ ਤਤੁ ਲਹੈ ॥ ਸੁ ਸਬਦੁ ਨਿਰੰਤਰਿ ਨਿਜ ਘਰਿ ਆਛੈ ਤ੍ਰਿਭਵਣ ਜੋਤਿ ਸੁ ਸਬਦਿ ਲਹੈ ॥ ਖਾਵੈ

ਦੂਖ ਭੂਖ ਸਾਚੇ ਕੀ ਸਾਚੇ ਹੀ ਤ੍ਰਿਪਤਾਸਿ ਰਹੈ ॥ ਅਨਹਦ ਬਾਣੀ ਗੁਰਮੁਖਿ ਜਾਣੀ ਬਿਰਲੋ ਕੋ ਅਰਥਾਵੈ ॥ ਨਾਨਕੁ

ਆਖੈ ਸਚੁ ਸੁਭਾਖੈ ਸਚਿ ਰਪੈ ਰੰਗੁ ਕਬਹੂ ਨ ਜਾਵੈ ॥੬੫॥ ਜਾ ਇਹੁ ਹਿਰਦਾ ਦੇਹ ਨ ਹੋਤੀ ਤਉ ਮਨੁ ਕੈਠੈ ਰਹਤਾ

॥ ਨਾਭਿ ਕਮਲ ਅਸਥੰਭੁ ਨ ਹੋਤੋ ਤਾ ਪਵਨੁ ਕਵਨ ਘਰਿ ਸਹਤਾ ॥ ਰੂਪੁ ਨ ਹੋਤੋ ਰੇਖ ਨ ਕਾਈ ਤਾ ਸਬਦਿ ਕਹਾ

ਲਿਵ ਲਾਈ ॥ ਰਕਤੁ ਬਿੰਦੁ ਕੀ ਮੜੀ ਨ ਹੋਤੀ ਮਿਤਿ ਕੀਮਤਿ ਨਹੀ ਪਾਈ ॥ ਵਰਨੁ ਭੇਖੁ ਅਸਰੂਪੁ ਨ ਜਾਪੀ

ਕਿਉ ਕਰਿ ਜਾਪਸਿ ਸਾਚਾ ॥ ਨਾਨਕ ਨਾਮਿ ਰਤੇ ਬੈਰਾਗੀ ਇਬ ਤਬ ਸਾਚੋ ਸਾਚਾ ॥੬੬॥ ਹਿਰਦਾ ਦੇਹ ਨ ਹੋਤੀ

ਅਉਧੂ ਤਉ ਮਨੁ ਸੁੰਨਿ ਰਹੈ ਬੈਰਾਗੀ ॥ ਨਾਭਿ ਕਮਲੁ ਅਸਥੰਭੁ ਨ ਹੋਤੋ ਤਾ ਨਿਜ ਘਰਿ ਬਸਤਉ ਪਵਨੁ ਅਨਰਾਗੀ

॥ ਰੂਪੁ ਨ ਰੇਖਿਆ ਜਾਤਿ ਨ ਹੋਤੀ ਤਉ ਅਕੁਲੀਣਿ ਰਹਤਉ ਸਬਦੁ ਸੁ ਸਾਰੁ ॥ ਗਉਨੁ ਗਗਨੁ ਜਬ ਤਬਹਿ ਨ

ਹੋਤਉ ਤ੍ਰਿਭਵਣ ਜੋਤਿ ਆਪੇ ਨਿਰੰਕਾਰੁ ॥ ਵਰਨੁ ਭੇਖੁ ਅਸਰੂਪੁ ਸੁ ਏਕੋ ਏਕੋ ਸਬਦੁ ਵਿਡਾਣੀ ॥ ਸਾਚ ਬਿਨਾ

ਸੂਚਾ ਕੋ ਨਾਹੀ ਨਾਨਕ ਅਕਥ ਕਹਾਣੀ ॥੬੭॥ ਕਿਤੁ ਕਿਤੁ ਬਿਧਿ ਜਗੁ ਉਪਜੈ ਪੁਰਖਾ ਕਿਤੁ ਕਿਤੁ ਦੁਖਿ

ਬਿਨਸਿ ਜਾਈ ॥ ਹਉਮੈ ਵਿਚਿ ਜਗੁ ਉਪਜੈ ਪੁਰਖਾ ਨਾਮਿ ਵਿਸਰਿਐ ਦੁਖੁ ਪਾਈ ॥ ਗੁਰਮੁਖਿ ਹੋਵੈ ਸੁ ਗਿਆਨੁ

ਤਤੁ ਬੀਚਾਰੈ ਹਉਮੈ ਸਬਦਿ ਜਲਾਏ ॥ ਤਨੁ ਮਨੁ ਨਿਰਮਲੁ ਨਿਰਮਲ ਬਾਣੀ ਸਾਚੈ ਰਹੈ ਸਮਾਏ ॥ ਨਾਮੇ ਨਾਮਿ

ਰਹੈ ਬੈਰਾਗੀ ਸਾਚੁ ਰਖਿਆ ਉਰਿ ਧਾਰੇ ॥ ਨਾਨਕ ਬਿਨੁ ਨਾਵੈ ਜੋਗੁ ਕਦੇ ਨ ਹੋਵੈ ਦੇਖਹੁ ਰਿਦੈ ਬੀਚਾਰੇ ॥੬੮॥

ਗੁਰਮੁਖਿ ਸਾਚੁ ਸਬਦੁ ਬੀਚਾਰੈ ਕੋਇ ॥ ਗੁਰਮੁਖਿ ਸਚੁ ਬਾਣੀ ਪਰਗਟੁ ਹੋਇ ॥ ਗੁਰਮੁਖਿ ਮਨੁ ਭੀਜੈ ਵਿਰਲਾ

ਬੂਝੈ ਕੋਇ ॥ ਗੁਰਮੁਖਿ ਨਿਜ ਘਰਿ ਵਾਸਾ ਹੋਇ ॥ ਗੁਰਮੁਖਿ ਜੋਗੀ ਜੁਗਤਿ ਪਛਾਣੈ ॥ ਗੁਰਮੁਖਿ ਨਾਨਕ ਏਕੋ ਜਾਣੈ

॥੬੯॥ ਬਿਨੁ ਸਤਿਗੁਰ ਸੇਵੇ ਜੋਗੁ ਨ ਹੋਈ ॥ ਬਿਨੁ ਸਤਿਗੁਰ ਭੇਟੇ ਮੁਕਤਿ ਨ ਕੋਈ ॥ ਬਿਨੁ ਸਤਿਗੁਰ ਭੇਟੇ ਨਾਮੁ

ਪਾਇਆ ਨ ਜਾਇ ॥ ਬਿਨੁ ਸਤਿਗੁਰ ਭੇਟੇ ਮਹਾ ਦੁਖੁ ਪਾਇ ॥ ਬਿਨੁ ਸਤਿਗੁਰ ਭੇਟੇ ਮਹਾ ਗਰਬਿ ਗੁਬਾਰਿ ॥

ਨਾਨਕ ਬਿਨੁ ਗੁਰ ਮੁਆ ਜਨਮੁ ਹਾਰਿ ॥੭੦॥ ਗੁਰਮੁਖਿ ਮਨੁ ਜੀਤਾ ਹਉਮੈ ਮਾਰਿ ॥ ਗੁਰਮੁਖਿ ਸਾਚੁ ਰਖਿਆ

ਉਰ ਧਾਰਿ ॥ ਗੁਰਮੁਖਿ ਜਗੁ ਜੀਤਾ ਜਮਕਾਲੁ ਮਾਰਿ ਬਿਦਾਰਿ ॥ ਗੁਰਮੁਖਿ ਦਰਗਹ ਨ ਆਵੈ ਹਾਰਿ ॥ ਗੁਰਮੁਖਿ

ਮੇਲਿ ਮਿਲਾਏ ਸੁੋ ਜਾਣੈ ॥ ਨਾਨਕ ਗੁਰਮੁਖਿ ਸਬਦਿ ਪਛਾਣੈ ॥੭੧॥ ਸਬਦੈ ਕਾ ਨਿਬੇੜਾ ਸੁਣਿ ਤੂ ਅਉਧੂ

ਬਿਨੁ ਨਾਵੈ ਜੋਗੁ ਨ ਹੋਈ ॥ ਨਾਮੇ ਰਾਤੇ ਅਨਦਿਨੁ ਮਾਤੇ ਨਾਮੈ ਤੇ ਸੁਖੁ ਹੋਈ ॥ ਨਾਮੈ ਹੀ ਤੇ ਸਭੁ ਪਰਗਟੁ

ਹੋਵੈ ਨਾਮੇ ਸੋਝੀ ਪਾਈ ॥ ਬਿਨੁ ਨਾਵੈ ਭੇਖ ਕਰਹਿ ਬਹੁਤੇਰੇ ਸਚੈ ਆਪਿ ਖੁਆਈ ॥ ਸਤਿਗੁਰ ਤੇ ਨਾਮੁ

ਪਾਈਐ ਅਉਧੂ ਜੋਗ ਜੁਗਤਿ ਤਾ ਹੋਈ ॥ ਕਰਿ ਬੀਚਾਰੁ ਮਨਿ ਦੇਖਹੁ ਨਾਨਕ ਬਿਨੁ ਨਾਵੈ ਮੁਕਤਿ ਨ ਹੋਈ

॥੭੨॥ ਤੇਰੀ ਗਤਿ ਮਿਤਿ ਤੂਹੈ ਜਾਣਹਿ ਕਿਆ ਕੋ ਆਖਿ ਵਖਾਣੈ ॥ ਤੂ ਆਪੇ ਗੁਪਤਾ ਆਪੇ ਪਰਗਟੁ ਆਪੇ

ਸਭਿ ਰੰਗ ਮਾਣੈ ॥ ਸਾਧਿਕ ਸਿਧ ਗੁਰੂ ਬਹੁ ਚੇਲੇ ਖੋਜਤ ਫਿਰਹਿ ਫੁਰਮਾਣੈ ॥ ਮਾਗਹਿ ਨਾਮੁ ਪਾਇ ਇਹ

ਭਿਖਿਆ ਤੇਰੇ ਦਰਸਨ ਕਉ ਕੁਰਬਾਣੈ ॥ ਅਬਿਨਾਸੀ ਪ੍ਰਭਿ ਖੇਲੁ ਰਚਾਇਆ ਗੁਰਮੁਖਿ ਸੋਝੀ ਹੋਈ ॥

ਨਾਨਕ ਸਭਿ ਜੁਗ ਆਪੇ ਵਰਤੈ ਦੂਜਾ ਅਵਰੁ ਨ ਕੋਈ ॥੭੩॥੧॥

ੴ ਸਤਿਗੁਰ ਪ੍ਰਸਾਦਿ ॥

ਰਾਮਕਲੀ ਕੀ ਵਾਰ ਮਹਲਾ ੩ ॥ ਜੋਧੈ ਵੀਰੈ ਪੂਰਬਾਣੀ ਕੀ ਧੁਨੀ ॥ ਸਲੋਕੁ ਮਃ ੩ ॥ ਸਤਿਗੁਰੁ ਸਹਜੈ ਦਾ ਖੇਤੁ ਹੈ

ਜਿਸ ਨੋ ਲਾਏ ਭਾਉ ॥ ਨਾਉ ਬੀਜੇ ਨਾਉ ਉਗਵੈ ਨਾਮੇ ਰਹੈ ਸਮਾਇ ॥ ਹਉਮੈ ਏਹੋ ਬੀਜੁ ਹੈ ਸਹਸਾ ਗਇਆ

ਵਿਲਾਇ ॥ ਨਾ ਕਿਛੁ ਬੀਜੇ ਨ ਉਗਵੈ ਜੋ ਬਖਸੇ ਸੋ ਖਾਇ ॥ ਅੰਭੈ ਸੇਤੀ ਅੰਭੁ ਰਲਿਆ ਬਹੁੜਿ ਨ ਨਿਕਸਿਆ ਜਾਇ

॥ ਨਾਨਕ ਗੁਰਮੁਖਿ ਚਲਤੁ ਹੈ ਵੇਖਹੁ ਲੋਕਾ ਆਇ ॥ ਲੋਕੁ ਕਿ ਵੇਖੈ ਬਪੁੜਾ ਜਿਸ ਨੋ ਸੋਝੀ ਨਾਹਿ ॥ ਜਿਸੁ ਵੇਖਾਲੇ ਸੋ

ਵੇਖੈ ਜਿਸੁ ਵਸਿਆ ਮਨ ਮਾਹਿ ॥੧॥ ਮਃ ੩ ॥ ਮਨਮੁਖੁ ਦੁਖ ਕਾ ਖੇਤੁ ਹੈ ਦੁਖੁ ਬੀਜੇ ਦੁਖੁ ਖਾਇ ॥ ਦੁਖ ਵਿਚਿ ਜੰਮੈ

ਦੁਖਿ ਮਰੈ ਹਉਮੈ ਕਰਤ ਵਿਹਾਇ ॥ ਆਵਣੁ ਜਾਣੁ ਨ ਸੁਝਈ ਅੰਧਾ ਅੰਧੁ ਕਮਾਇ ॥ ਜੋ ਦੇਵੈ ਤਿਸੈ ਨ ਜਾਣਈ ਦਿਤੇ

ਕਉ ਲਪਟਾਇ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਅਵਰੁ ਨ ਕਰਣਾ ਜਾਇ ॥੨॥ ਮਃ ੩ ॥ ਸਤਿਗੁਰਿ

ਮਿਲਿਐ ਸਦਾ ਸੁਖੁ ਜਿਸ ਨੋ ਆਪੇ ਮੇਲੇ ਸੋਇ ॥ ਸੁਖੈ ਏਹੁ ਬਿਬੇਕੁ ਹੈ ਅੰਤਰੁ ਨਿਰਮਲੁ ਹੋਇ ॥ ਅਗਿਆਨ ਕਾ

ਭ੍ਰਮੁ ਕਟੀਐ ਗਿਆਨੁ ਪਰਾਪਤਿ ਹੋਇ ॥ ਨਾਨਕ ਏਕੋ ਨਦਰੀ ਆਇਆ ਜਹ ਦੇਖਾ ਤਹ ਸੋਇ ॥੩॥ ਪਉੜੀ ॥ ਸਚੈ

ਤਖਤੁ ਰਚਾਇਆ ਬੈਸਣ ਕਉ ਜਾਂਈ ॥ ਸਭੁ ਕਿਛੁ ਆਪੇ ਆਪਿ ਹੈ ਗੁਰ ਸਬਦਿ ਸੁਣਾਈ ॥ ਆਪੇ ਕੁਦਰਤਿ ਸਾਜੀਅਨੁ

ਕਰਿ ਮਹਲ ਸਰਾਈ ॥ ਚੰਦੁ ਸੂਰਜੁ ਦੁਇ ਚਾਨਣੇ ਪੂਰੀ ਬਣਤ ਬਣਾਈ ॥ ਆਪੇ ਵੇਖੈ ਸੁਣੇ ਆਪਿ ਗੁਰ ਸਬਦਿ

ਧਿਆਈ ॥੧॥ ਵਾਹੁ ਵਾਹੁ ਸਚੇ ਪਾਤਿਸਾਹ ਤੂ ਸਚੀ ਨਾਈ ॥੧॥ ਰਹਾਉ ॥ ਸਲੋਕੁ ॥ ਕਬੀਰ ਮਹਿਦੀ ਕਰਿ ਕੈ

ਘਾਲਿਆ ਆਪੁ ਪੀਸਾਇ ਪੀਸਾਇ ॥ ਤੈ ਸਹ ਬਾਤ ਨ ਪੁਛੀਆ ਕਬਹੂ ਨ ਲਾਈ ਪਾਇ ॥੧॥ ਮਃ ੩ ॥ ਨਾਨਕ

ਮਹਿਦੀ ਕਰਿ ਕੈ ਰਖਿਆ ਸੋ ਸਹੁ ਨਦਰਿ ਕਰੇਇ ॥ ਆਪੇ ਪੀਸੈ ਆਪੇ ਘਸੈ ਆਪੇ ਹੀ ਲਾਇ ਲਏਇ ॥ ਇਹੁ

ਪਿਰਮ ਪਿਆਲਾ ਖਸਮ ਕਾ ਜੈ ਭਾਵੈ ਤੈ ਦੇਇ ॥੨॥ ਪਉੜੀ ॥ ਵੇਕੀ ਸ੍ਰਿਸਟਿ ਉਪਾਈਅਨੁ ਸਭ ਹੁਕਮਿ ਆਵੈ ਜਾਇ

ਸਮਾਹੀ ॥ ਆਪੇ ਵੇਖਿ ਵਿਗਸਦਾ ਦੂਜਾ ਕੋ ਨਾਹੀ ॥ ਜਿਉ ਭਾਵੈ ਤਿਉ ਰਖੁ ਤੂ ਗੁਰ ਸਬਦਿ ਬੁਝਾਹੀ ॥ ਸਭਨਾ ਤੇਰਾ

ਜੋਰੁ ਹੈ ਜਿਉ ਭਾਵੈ ਤਿਵੈ ਚਲਾਹੀ ॥ ਤੁਧੁ ਜੇਵਡ ਮੈ ਨਾਹਿ ਕੋ ਕਿਸੁ ਆਖਿ ਸੁਣਾਈ ॥੨॥ ਸਲੋਕੁ ਮਃ ੩ ॥ ਭਰਮਿ

ਭੁਲਾਈ ਸਭੁ ਜਗੁ ਫਿਰੀ ਫਾਵੀ ਹੋਈ ਭਾਲਿ ॥ ਸੋ ਸਹੁ ਸਾਂਤਿ ਨ ਦੇਵਈ ਕਿਆ ਚਲੈ ਤਿਸੁ ਨਾਲਿ ॥ ਗੁਰ ਪਰਸਾਦੀ

ਹਰਿ ਧਿਆਈਐ ਅੰਤਰਿ ਰਖੀਐ ਉਰ ਧਾਰਿ ॥ ਨਾਨਕ ਘਰਿ ਬੈਠਿਆ ਸਹੁ ਪਾਇਆ ਜਾ ਕਿਰਪਾ ਕੀਤੀ ਕਰਤਾਰਿ

॥੧॥ ਮਃ ੩ ॥ ਧੰਧਾ ਧਾਵਤ ਦਿਨੁ ਗਇਆ ਰੈਣਿ ਗਵਾਈ ਸੋਇ ॥ ਕੂੜੁ ਬੋਲਿ ਬਿਖੁ ਖਾਇਆ ਮਨਮੁਖਿ ਚਲਿਆ

ਰੋਇ ॥ ਸਿਰੈ ਉਪਰਿ ਜਮ ਡੰਡੁ ਹੈ ਦੂਜੈ ਭਾਇ ਪਤਿ ਖੋਇ ॥ ਹਰਿ ਨਾਮੁ ਕਦੇ ਨ ਚੇਤਿਓ ਫਿਰਿ ਆਵਣ ਜਾਣਾ ਹੋਇ

॥ ਗੁਰ ਪਰਸਾਦੀ ਹਰਿ ਮਨਿ ਵਸੈ ਜਮ ਡੰਡੁ ਨ ਲਾਗੈ ਕੋਇ ॥ ਨਾਨਕ ਸਹਜੇ ਮਿਲਿ ਰਹੈ ਕਰਮਿ ਪਰਾਪਤਿ ਹੋਇ

॥੨॥ ਪਉੜੀ ॥ ਇਕਿ ਆਪਣੀ ਸਿਫਤੀ ਲਾਇਅਨੁ ਦੇ ਸਤਿਗੁਰ ਮਤੀ ॥ ਇਕਨਾ ਨੋ ਨਾਉ ਬਖਸਿਓਨੁ ਅਸਥਿਰੁ

ਹਰਿ ਸਤੀ ॥ ਪਉਣੁ ਪਾਣੀ ਬੈਸੰਤਰੋ ਹੁਕਮਿ ਕਰਹਿ ਭਗਤੀ ॥ ਏਨਾ ਨੋ ਭਉ ਅਗਲਾ ਪੂਰੀ ਬਣਤ ਬਣਤੀ ॥ ਸਭੁ

ਇਕੋ ਹੁਕਮੁ ਵਰਤਦਾ ਮੰਨਿਐ ਸੁਖੁ ਪਾਈ ॥੩॥ ਸਲੋਕੁ ॥ ਕਬੀਰ ਕਸਉਟੀ ਰਾਮ ਕੀ ਝੂਠਾ ਟਿਕੈ ਨ ਕੋਇ ॥ ਰਾਮ

ਕਸਉਟੀ ਸੋ ਸਹੈ ਜੋ ਮਰਜੀਵਾ ਹੋਇ ॥੧॥ ਮਃ ੩ ॥ ਕਿਉ ਕਰਿ ਇਹੁ ਮਨੁ ਮਾਰੀਐ ਕਿਉ ਕਰਿ ਮਿਰਤਕੁ ਹੋਇ

॥ ਕਹਿਆ ਸਬਦੁ ਨ ਮਾਨਈ ਹਉਮੈ ਛਡੈ ਨ ਕੋਇ ॥ ਗੁਰ ਪਰਸਾਦੀ ਹਉਮੈ ਛੁਟੈ ਜੀਵਨ ਮੁਕਤੁ ਸੋ ਹੋਇ ॥ ਨਾਨਕ

ਜਿਸ ਨੋ ਬਖਸੇ ਤਿਸੁ ਮਿਲੈ ਤਿਸੁ ਬਿਘਨੁ ਨ ਲਾਗੈ ਕੋਇ ॥੨॥ ਮਃ ੩ ॥ ਜੀਵਤ ਮਰਣਾ ਸਭੁ ਕੋ ਕਹੈ ਜੀਵਨ

ਮੁਕਤਿ ਕਿਉ ਹੋਇ ॥ ਭੈ ਕਾ ਸੰਜਮੁ ਜੇ ਕਰੇ ਦਾਰੂ ਭਾਉ ਲਾਏਇ ॥ ਅਨਦਿਨੁ ਗੁਣ ਗਾਵੈ ਸੁਖ ਸਹਜੇ ਬਿਖੁ ਭਵਜਲੁ

ਨਾਮਿ ਤਰੇਇ ॥ ਨਾਨਕ ਗੁਰਮੁਖਿ ਪਾਈਐ ਜਾ ਕਉ ਨਦਰਿ ਕਰੇਇ ॥੩॥ ਪਉੜੀ ॥ ਦੂਜਾ ਭਾਉ ਰਚਾਇਓਨੁ

ਤ੍ਰੈ ਗੁਣ ਵਰਤਾਰਾ ॥ ਬ੍ਰਹਮਾ ਬਿਸਨੁ ਮਹੇਸੁ ਉਪਾਇਅਨੁ ਹੁਕਮਿ ਕਮਾਵਨਿ ਕਾਰਾ ॥ ਪੰਡਿਤ ਪੜਦੇ ਜੋਤਕੀ ਨਾ

ਬੂਝਹਿ ਬੀਚਾਰਾ ॥ ਸਭੁ ਕਿਛੁ ਤੇਰਾ ਖੇਲੁ ਹੈ ਸਚੁ ਸਿਰਜਣਹਾਰਾ ॥ ਜਿਸੁ ਭਾਵੈ ਤਿਸੁ ਬਖਸਿ ਲੈਹਿ ਸਚਿ ਸਬਦਿ

ਸਮਾਈ ॥੪॥ ਸਲੋਕੁ ਮਃ ੩ ॥ ਮਨ ਕਾ ਝੂਠਾ ਝੂਠੁ ਕਮਾਵੈ ॥ ਮਾਇਆ ਨੋ ਫਿਰੈ ਤਪਾ ਸਦਾਵੈ ॥ ਭਰਮੇ ਭੂਲਾ

ਸਭਿ ਤੀਰਥ ਗਹੈ ॥ ਓਹੁ ਤਪਾ ਕੈਸੇ ਪਰਮ ਗਤਿ ਲਹੈ ॥ ਗੁਰ ਪਰਸਾਦੀ ਕੋ ਸਚੁ ਕਮਾਵੈ ॥ ਨਾਨਕ ਸੋ ਤਪਾ ਮੋਖੰਤਰੁ

ਪਾਵੈ ॥੧॥ ਮਃ ੩ ॥ ਸੋ ਤਪਾ ਜਿ ਇਹੁ ਤਪੁ ਘਾਲੇ ॥ ਸਤਿਗੁਰ ਨੋ ਮਿਲੈ ਸਬਦੁ ਸਮਾਲੇ ॥ ਸਤਿਗੁਰ ਕੀ ਸੇਵਾ

ਇਹੁ ਤਪੁ ਪਰਵਾਣੁ ॥ ਨਾਨਕ ਸੋ ਤਪਾ ਦਰਗਹਿ ਪਾਵੈ ਮਾਣੁ ॥੨॥ ਪਉੜੀ ॥ ਰਾਤਿ ਦਿਨਸੁ ਉਪਾਇਅਨੁ ਸੰਸਾਰ

ਕੀ ਵਰਤਣਿ ॥ ਗੁਰਮਤੀ ਘਟਿ ਚਾਨਣਾ ਆਨੇਰੁ ਬਿਨਾਸਣਿ ॥ ਹੁਕਮੇ ਹੀ ਸਭ ਸਾਜੀਅਨੁ ਰਵਿਆ ਸਭ ਵਣਿ

ਤ੍ਰਿਣਿ ॥ ਸਭੁ ਕਿਛੁ ਆਪੇ ਆਪਿ ਹੈ ਗੁਰਮੁਖਿ ਸਦਾ ਹਰਿ ਭਣਿ ॥ ਸਬਦੇ ਹੀ ਸੋਝੀ ਪਈ ਸਚੈ ਆਪਿ ਬੁਝਾਈ ॥੫॥

ਸਲੋਕ ਮਃ ੩ ॥ ਅਭਿਆਗਤ ਏਹਿ ਨ ਆਖੀਅਨਿ ਜਿਨ ਕੇ ਚਿਤ ਮਹਿ ਭਰਮੁ ॥ ਤਿਸ ਦੈ ਦਿਤੈ ਨਾਨਕਾ ਤੇਹੋ

ਜੇਹਾ ਧਰਮੁ ॥ ਅਭੈ ਨਿਰੰਜਨੁ ਪਰਮ ਪਦੁ ਤਾ ਕਾ ਭੂਖਾ ਹੋਇ ॥ ਤਿਸ ਕਾ ਭੋਜਨੁ ਨਾਨਕਾ ਵਿਰਲਾ ਪਾਏ ਕੋਇ ॥੧॥

ਮਃ ੩ ॥ ਅਭਿਆਗਤ ਏਹਿ ਨ ਆਖੀਅਨਿ ਜਿ ਪਰ ਘਰਿ ਭੋਜਨੁ ਕਰੇਨਿ ॥ ਉਦਰੈ ਕਾਰਣਿ ਆਪਣੇ ਬਹਲੇ ਭੇਖਿ

ਕਰੇਨਿ ॥ ਅਭਿਆਗਤ ਸੇਈ ਨਾਨਕਾ ਜਿ ਆਤਮ ਗਉਣੁ ਕਰੇਨਿ ॥ ਭਾਲਿ ਲਹਨਿ ਸਹੁ ਆਪਣਾ ਨਿਜ ਘਰਿ

ਰਹਣੁ ਕਰੇਨਿ ॥੨॥ ਪਉੜੀ ॥ ਅੰਬਰੁ ਧਰਤਿ ਵਿਛੋੜਿਅਨੁ ਵਿਚਿ ਸਚਾ ਅਸਰਾਉ ॥ ਘਰੁ ਦਰੁ ਸਭੋ ਸਚੁ ਹੈ ਜਿਸੁ

ਵਿਚਿ ਸਚਾ ਨਾਉ ॥ ਸਭੁ ਸਚਾ ਹੁਕਮੁ ਵਰਤਦਾ ਗੁਰਮੁਖਿ ਸਚਿ ਸਮਾਉ ॥ ਸਚਾ ਆਪਿ ਤਖਤੁ ਸਚਾ ਬਹਿ ਸਚਾ

ਕਰੇ ਨਿਆਉ ॥ ਸਭੁ ਸਚੋ ਸਚੁ ਵਰਤਦਾ ਗੁਰਮੁਖਿ ਅਲਖੁ ਲਖਾਈ ॥੬॥ ਸਲੋਕੁ ਮਃ ੩ ॥ ਰੈਣਾਇਰ ਮਾਹਿ

ਅਨੰਤੁ ਹੈ ਕੂੜੀ ਆਵੈ ਜਾਇ ॥ ਭਾਣੈ ਚਲੈ ਆਪਣੈ ਬਹੁਤੀ ਲਹੈ ਸਜਾਇ ॥ ਰੈਣਾਇਰ ਮਹਿ ਸਭੁ ਕਿਛੁ ਹੈ ਕਰਮੀ

ਪਲੈ ਪਾਇ ॥ ਨਾਨਕ ਨਉ ਨਿਧਿ ਪਾਈਐ ਜੇ ਚਲੈ ਤਿਸੈ ਰਜਾਇ ॥੧॥ ਮਃ ੩ ॥ ਸਹਜੇ ਸਤਿਗੁਰੁ ਨ ਸੇਵਿਓ

ਵਿਚਿ ਹਉਮੈ ਜਨਮਿ ਬਿਨਾਸੁ ॥ ਰਸਨਾ ਹਰਿ ਰਸੁ ਨ ਚਖਿਓ ਕਮਲੁ ਨ ਹੋਇਓ ਪਰਗਾਸੁ ॥ ਬਿਖੁ ਖਾਧੀ ਮਨਮੁਖੁ

ਮੁਆ ਮਾਇਆ ਮੋਹਿ ਵਿਣਾਸੁ ॥ ਇਕਸੁ ਹਰਿ ਕੇ ਨਾਮ ਵਿਣੁ ਧ੍ਰਿਗੁ ਜੀਵਣੁ ਧ੍ਰਿਗੁ ਵਾਸੁ ॥ ਜਾ ਆਪੇ ਨਦਰਿ ਕਰੇ

ਪ੍ਰਭੁ ਸਚਾ ਤਾ ਹੋਵੈ ਦਾਸਨਿ ਦਾਸੁ ॥ ਤਾ ਅਨਦਿਨੁ ਸੇਵਾ ਕਰੇ ਸਤਿਗੁਰੂ ਕੀ ਕਬਹਿ ਨ ਛੋਡੈ ਪਾਸੁ ॥ ਜਿਉ ਜਲ

ਮਹਿ ਕਮਲੁ ਅਲਿਪਤੋ ਵਰਤੈ ਤਿਉ ਵਿਚੇ ਗਿਰਹ ਉਦਾਸੁ ॥ ਜਨ ਨਾਨਕ ਕਰੇ ਕਰਾਇਆ ਸਭੁ ਕੋ ਜਿਉ ਭਾਵੈ

ਤਿਵ ਹਰਿ ਗੁਣਤਾਸੁ ॥੨॥ ਪਉੜੀ ॥ ਛਤੀਹ ਜੁਗ ਗੁਬਾਰੁ ਸਾ ਆਪੇ ਗਣਤ ਕੀਨੀ ॥ ਆਪੇ ਸ੍ਰਿਸਟਿ ਸਭ

ਸਾਜੀਅਨੁ ਆਪਿ ਮਤਿ ਦੀਨੀ ॥ ਸਿਮ੍ਰਿਤਿ ਸਾਸਤ ਸਾਜਿਅਨੁ ਪਾਪ ਪੁੰਨ ਗਣਤ ਗਣੀਨੀ ॥ ਜਿਸੁ ਬੁਝਾਏ ਸੋ

ਬੁਝਸੀ ਸਚੈ ਸਬਦਿ ਪਤੀਨੀ ॥ ਸਭੁ ਆਪੇ ਆਪਿ ਵਰਤਦਾ ਆਪੇ ਬਖਸਿ ਮਿਲਾਈ ॥੭॥ ਸਲੋਕ ਮਃ ੩ ॥ ਇਹੁ

ਤਨੁ ਸਭੋ ਰਤੁ ਹੈ ਰਤੁ ਬਿਨੁ ਤੰਨੁ ਨ ਹੋਇ ॥ ਜੋ ਸਹਿ ਰਤੇ ਆਪਣੈ ਤਿਨ ਤਨਿ ਲੋਭ ਰਤੁ ਨ ਹੋਇ ॥ ਭੈ ਪਇਐ

ਤਨੁ ਖੀਣੁ ਹੋਇ ਲੋਭ ਰਤੁ ਵਿਚਹੁ ਜਾਇ ॥ ਜਿਉ ਬੈਸੰਤਰਿ ਧਾਤੁ ਸੁਧੁ ਹੋਇ ਤਿਉ ਹਰਿ ਕਾ ਭਉ ਦੁਰਮਤਿ ਮੈਲੁ

ਗਵਾਇ ॥ ਨਾਨਕ ਤੇ ਜਨ ਸੋਹਣੇ ਜੋ ਰਤੇ ਹਰਿ ਰੰਗੁ ਲਾਇ ॥੧॥ ਮਃ ੩ ॥ ਰਾਮਕਲੀ ਰਾਮੁ ਮਨਿ ਵਸਿਆ ਤਾ ਬਨਿਆ

ਸੀਗਾਰੁ ॥ ਗੁਰ ਕੈ ਸਬਦਿ ਕਮਲੁ ਬਿਗਸਿਆ ਤਾ ਸਉਪਿਆ ਭਗਤਿ ਭੰਡਾਰੁ ॥ ਭਰਮੁ ਗਇਆ ਤਾ ਜਾਗਿਆ

ਚੂਕਾ ਅਗਿਆਨ ਅੰਧਾਰੁ ॥ ਤਿਸ ਨੋ ਰੂਪੁ ਅਤਿ ਅਗਲਾ ਜਿਸੁ ਹਰਿ ਨਾਲਿ ਪਿਆਰੁ ॥ ਸਦਾ ਰਵੈ ਪਿਰੁ ਆਪਣਾ

ਸੋਭਾਵੰਤੀ ਨਾਰਿ ॥ ਮਨਮੁਖਿ ਸੀਗਾਰੁ ਨ ਜਾਣਨੀ ਜਾਸਨਿ ਜਨਮੁ ਸਭੁ ਹਾਰਿ ॥ ਬਿਨੁ ਹਰਿ ਭਗਤੀ ਸੀਗਾਰੁ ਕਰਹਿ

ਨਿਤ ਜੰਮਹਿ ਹੋਇ ਖੁਆਰੁ ॥ ਸੈਸਾਰੈ ਵਿਚਿ ਸੋਭ ਨ ਪਾਇਨੀ ਅਗੈ ਜਿ ਕਰੇ ਸੁ ਜਾਣੈ ਕਰਤਾਰੁ ॥ ਨਾਨਕ ਸਚਾ ਏਕੁ

ਹੈ ਦੁਹੁ ਵਿਚਿ ਹੈ ਸੰਸਾਰੁ ॥ ਚੰਗੈ ਮੰਦੈ ਆਪਿ ਲਾਇਅਨੁ ਸੋ ਕਰਨਿ ਜਿ ਆਪਿ ਕਰਾਏ ਕਰਤਾਰੁ ॥੨॥ ਮਃ ੩ ॥

ਬਿਨੁ ਸਤਿਗੁਰ ਸੇਵੇ ਸਾਂਤਿ ਨ ਆਵਈ ਦੂਜੀ ਨਾਹੀ ਜਾਇ ॥ ਜੇ ਬਹੁਤੇਰਾ ਲੋਚੀਐ ਵਿਣੁ ਕਰਮਾ ਪਾਇਆ ਨ

ਜਾਇ ॥ ਅੰਤਰਿ ਲੋਭੁ ਵਿਕਾਰੁ ਹੈ ਦੂਜੈ ਭਾਇ ਖੁਆਇ ॥ ਤਿਨ ਜੰਮਣੁ ਮਰਣੁ ਨ ਚੁਕਈ ਹਉਮੈ ਵਿਚਿ ਦੁਖੁ ਪਾਇ ॥

ਜਿਨੀ ਸਤਿਗੁਰ ਸਿਉ ਚਿਤੁ ਲਾਇਆ ਸੋ ਖਾਲੀ ਕੋਈ ਨਾਹਿ ॥ ਤਿਨ ਜਮ ਕੀ ਤਲਬ ਨ ਹੋਵਈ ਨਾ ਓਇ ਦੁਖ

ਸਹਾਹਿ ॥ ਨਾਨਕ ਗੁਰਮੁਖਿ ਉਬਰੇ ਸਚੈ ਸਬਦਿ ਸਮਾਹਿ ॥੩॥ ਪਉੜੀ ॥ ਆਪਿ ਅਲਿਪਤੁ ਸਦਾ ਰਹੈ ਹੋਰਿ ਧੰਧੈ

ਸਭਿ ਧਾਵਹਿ ॥ ਆਪਿ ਨਿਹਚਲੁ ਅਚਲੁ ਹੈ ਹੋਰਿ ਆਵਹਿ ਜਾਵਹਿ ॥ ਸਦਾ ਸਦਾ ਹਰਿ ਧਿਆਈਐ ਗੁਰਮੁਖਿ ਸੁਖੁ

ਪਾਵਹਿ ॥ ਨਿਜ ਘਰਿ ਵਾਸਾ ਪਾਈਐ ਸਚਿ ਸਿਫਤਿ ਸਮਾਵਹਿ ॥ ਸਚਾ ਗਹਿਰ ਗੰਭੀਰੁ ਹੈ ਗੁਰ ਸਬਦਿ ਬੁਝਾਈ

॥੮॥ ਸਲੋਕ ਮਃ ੩ ॥ ਸਚਾ ਨਾਮੁ ਧਿਆਇ ਤੂ ਸਭੋ ਵਰਤੈ ਸਚੁ ॥ ਨਾਨਕ ਹੁਕਮੈ ਜੋ ਬੁਝੈ ਸੋ ਫਲੁ ਪਾਏ ਸਚੁ ॥

ਕਥਨੀ ਬਦਨੀ ਕਰਤਾ ਫਿਰੈ ਹੁਕਮੁ ਨ ਬੂਝੈ ਸਚੁ ॥ ਨਾਨਕ ਹਰਿ ਕਾ ਭਾਣਾ ਮੰਨੇ ਸੋ ਭਗਤੁ ਹੋਇ ਵਿਣੁ ਮੰਨੇ ਕਚੁ

ਨਿਕਚੁ ॥੧॥ ਮਃ ੩ ॥ ਮਨਮੁਖ ਬੋਲਿ ਨ ਜਾਣਨੀ ਓਨਾ ਅੰਦਰਿ ਕਾਮੁ ਕ੍ਰੋਧੁ ਅਹੰਕਾਰੁ ॥ ਓਇ ਥਾਉ ਕੁਥਾਉ ਨ

ਜਾਣਨੀ ਉਨ ਅੰਤਰਿ ਲੋਭੁ ਵਿਕਾਰੁ ॥ ਓਇ ਆਪਣੈ ਸੁਆਇ ਆਇ ਬਹਿ ਗਲਾ ਕਰਹਿ ਓਨਾ ਮਾਰੇ ਜਮੁ ਜੰਦਾਰੁ

॥ ਅਗੈ ਦਰਗਹ ਲੇਖੈ ਮੰਗਿਐ ਮਾਰਿ ਖੁਆਰੁ ਕੀਚਹਿ ਕੂੜਿਆਰ ॥ ਏਹ ਕੂੜੈ ਕੀ ਮਲੁ ਕਿਉ ਉਤਰੈ ਕੋਈ ਕਢਹੁ

ਇਹੁ ਵੀਚਾਰੁ ॥ ਸਤਿਗੁਰੁ ਮਿਲੈ ਤਾ ਨਾਮੁ ਦਿੜਾਏ ਸਭਿ ਕਿਲਵਿਖ ਕਟਣਹਾਰੁ ॥ ਨਾਮੁ ਜਪੇ ਨਾਮੋ ਆਰਾਧੇ

ਤਿਸੁ ਜਨ ਕਉ ਕਰਹੁ ਸਭਿ ਨਮਸਕਾਰੁ ॥ ਮਲੁ ਕੂੜੀ ਨਾਮਿ ਉਤਾਰੀਅਨੁ ਜਪਿ ਨਾਮੁ ਹੋਆ ਸਚਿਆਰੁ ॥ ਜਨ

ਨਾਨਕ ਜਿਸ ਦੇ ਏਹਿ ਚਲਤ ਹਹਿ ਸੋ ਜੀਵਉ ਦੇਵਣਹਾਰੁ ॥੨॥ ਪਉੜੀ ॥ ਤੁਧੁ ਜੇਵਡੁ ਦਾਤਾ ਨਾਹਿ ਕਿਸੁ ਆਖਿ

ਸੁਣਾਈਐ ॥ ਗੁਰ ਪਰਸਾਦੀ ਪਾਇ ਜਿਥਹੁ ਹਉਮੈ ਜਾਈਐ ॥ ਰਸ ਕਸ ਸਾਦਾ ਬਾਹਰਾ ਸਚੀ ਵਡਿਆਈਐ ॥

ਜਿਸ ਨੋ ਬਖਸੇ ਤਿਸੁ ਦੇਇ ਆਪਿ ਲਏ ਮਿਲਾਈਐ ॥ ਘਟ ਅੰਤਰਿ ਅੰਮ੍ਰਿਤੁ ਰਖਿਓਨੁ ਗੁਰਮੁਖਿ ਕਿਸੈ ਪਿਆਈ

॥੯॥ ਸਲੋਕ ਮਃ ੩ ॥ ਬਾਬਾਣੀਆ ਕਹਾਣੀਆ ਪੁਤ ਸਪੁਤ ਕਰੇਨਿ ॥ ਜਿ ਸਤਿਗੁਰ ਭਾਵੈ ਸੁ ਮੰਨਿ ਲੈਨਿ ਸੇਈ

ਕਰਮ ਕਰੇਨਿ ॥ ਜਾਇ ਪੁਛਹੁ ਸਿਮ੍ਰਿਤਿ ਸਾਸਤ ਬਿਆਸ ਸੁਕ ਨਾਰਦ ਬਚਨ ਸਭ ਸ੍ਰਿਸਟਿ ਕਰੇਨਿ ॥ ਸਚੈ ਲਾਏ

ਸਚਿ ਲਗੇ ਸਦਾ ਸਚੁ ਸਮਾਲੇਨਿ ॥ ਨਾਨਕ ਆਏ ਸੇ ਪਰਵਾਣੁ ਭਏ ਜਿ ਸਗਲੇ ਕੁਲ ਤਾਰੇਨਿ ॥੧॥ ਮਃ ੩ ॥ ਗੁਰੂ

ਜਿਨਾ ਕਾ ਅੰਧੁਲਾ ਸਿਖ ਭੀ ਅੰਧੇ ਕਰਮ ਕਰੇਨਿ ॥ ਓਇ ਭਾਣੈ ਚਲਨਿ ਆਪਣੈ ਨਿਤ ਝੂਠੋ ਝੂਠੁ ਬੋਲੇਨਿ ॥ ਕੂੜੁ

ਕੁਸਤੁ ਕਮਾਵਦੇ ਪਰ ਨਿੰਦਾ ਸਦਾ ਕਰੇਨਿ ॥ ਓਇ ਆਪਿ ਡੁਬੇ ਪਰ ਨਿੰਦਕਾ ਸਗਲੇ ਕੁਲ ਡੋਬੇਨਿ ॥ ਨਾਨਕ ਜਿਤੁ

ਓਇ ਲਾਏ ਤਿਤੁ ਲਗੇ ਉਇ ਬਪੁੜੇ ਕਿਆ ਕਰੇਨਿ ॥੨॥ ਪਉੜੀ ॥ ਸਭ ਨਦਰੀ ਅੰਦਰਿ ਰਖਦਾ ਜੇਤੀ ਸਿਸਟਿ ਸਭ

ਕੀਤੀ ॥ ਇਕਿ ਕੂੜਿ ਕੁਸਤਿ ਲਾਇਅਨੁ ਮਨਮੁਖ ਵਿਗੂਤੀ ॥ ਗੁਰਮੁਖਿ ਸਦਾ ਧਿਆਈਐ ਅੰਦਰਿ ਹਰਿ ਪ੍ਰੀਤੀ ॥

ਜਿਨ ਕਉ ਪੋਤੈ ਪੁੰਨੁ ਹੈ ਤਿਨੑ ਵਾਤਿ ਸਿਪੀਤੀ ॥ ਨਾਨਕ ਨਾਮੁ ਧਿਆਈਐ ਸਚੁ ਸਿਫਤਿ ਸਨਾਈ ॥੧੦॥

ਸਲੋਕੁ ਮਃ ੧ ॥ ਸਤੀ ਪਾਪੁ ਕਰਿ ਸਤੁ ਕਮਾਹਿ ॥ ਗੁਰ ਦੀਖਿਆ ਘਰਿ ਦੇਵਣ ਜਾਹਿ ॥ ਇਸਤਰੀ ਪੁਰਖੈ ਖਟਿਐ

ਭਾਉ ॥ ਭਾਵੈ ਆਵਉ ਭਾਵੈ ਜਾਉ ॥ ਸਾਸਤੁ ਬੇਦੁ ਨ ਮਾਨੈ ਕੋਇ ॥ ਆਪੋ ਆਪੈ ਪੂਜਾ ਹੋਇ ॥ ਕਾਜੀ ਹੋਇ ਕੈ ਬਹੈ

ਨਿਆਇ ॥ ਫੇਰੇ ਤਸਬੀ ਕਰੇ ਖੁਦਾਇ ॥ ਵਢੀ ਲੈ ਕੈ ਹਕੁ ਗਵਾਏ ॥ ਜੇ ਕੋ ਪੁਛੈ ਤਾ ਪੜਿ ਸੁਣਾਏ ॥ ਤੁਰਕ ਮੰਤ੍ਰੁ

ਕਨਿ ਰਿਦੈ ਸਮਾਹਿ ॥ ਲੋਕ ਮੁਹਾਵਹਿ ਚਾੜੀ ਖਾਹਿ ॥ ਚਉਕਾ ਦੇ ਕੈ ਸੁਚਾ ਹੋਇ ॥ ਐਸਾ ਹਿੰਦੂ ਵੇਖਹੁ ਕੋਇ ॥ ਜੋਗੀ

ਗਿਰਹੀ ਜਟਾ ਬਿਭੂਤ ॥ ਆਗੈ ਪਾਛੈ ਰੋਵਹਿ ਪੂਤ ॥ ਜੋਗੁ ਨ ਪਾਇਆ ਜੁਗਤਿ ਗਵਾਈ ॥ ਕਿਤੁ ਕਾਰਣਿ ਸਿਰਿ

ਛਾਈ ਪਾਈ ॥ ਨਾਨਕ ਕਲਿ ਕਾ ਏਹੁ ਪਰਵਾਣੁ ॥ ਆਪੇ ਆਖਣੁ ਆਪੇ ਜਾਣੁ ॥੧॥ ਮਃ ੧ ॥ ਹਿੰਦੂ ਕੈ ਘਰਿ ਹਿੰਦੂ

ਆਵੈ ॥ ਸੂਤੁ ਜਨੇਊ ਪੜਿ ਗਲਿ ਪਾਵੈ ॥ ਸੂਤੁ ਪਾਇ ਕਰੇ ਬੁਰਿਆਈ ॥ ਨਾਤਾ ਧੋਤਾ ਥਾਇ ਨ ਪਾਈ ॥ ਮੁਸਲਮਾਨੁ

ਕਰੇ ਵਡਿਆਈ ॥ ਵਿਣੁ ਗੁਰ ਪੀਰੈ ਕੋ ਥਾਇ ਨ ਪਾਈ ॥ ਰਾਹੁ ਦਸਾਇ ਓਥੈ ਕੋ ਜਾਇ ॥ ਕਰਣੀ ਬਾਝਹੁ ਭਿਸਤਿ

ਨ ਪਾਇ ॥ ਜੋਗੀ ਕੈ ਘਰਿ ਜੁਗਤਿ ਦਸਾਈ ॥ ਤਿਤੁ ਕਾਰਣਿ ਕਨਿ ਮੁੰਦ੍ਰਾ ਪਾਈ ॥ ਮੁੰਦ੍ਰਾ ਪਾਇ ਫਿਰੈ ਸੰਸਾਰਿ ॥

ਜਿਥੈ ਕਿਥੈ ਸਿਰਜਣਹਾਰੁ ॥ ਜੇਤੇ ਜੀਅ ਤੇਤੇ ਵਾਟਾਊ ॥ ਚੀਰੀ ਆਈ ਢਿਲ ਨ ਕਾਊ ॥ ਏਥੈ ਜਾਣੈ ਸੁ ਜਾਇ ਸਿਞਾਣੈ

॥ ਹੋਰੁ ਫਕੜੁ ਹਿੰਦੂ ਮੁਸਲਮਾਣੈ ॥ ਸਭਨਾ ਕਾ ਦਰਿ ਲੇਖਾ ਹੋਇ ॥ ਕਰਣੀ ਬਾਝਹੁ ਤਰੈ ਨ ਕੋਇ ॥ ਸਚੋ ਸਚੁ

ਵਖਾਣੈ ਕੋਇ ॥ ਨਾਨਕ ਅਗੈ ਪੁਛ ਨ ਹੋਇ ॥੨॥ ਪਉੜੀ ॥ ਹਰਿ ਕਾ ਮੰਦਰੁ ਆਖੀਐ ਕਾਇਆ ਕੋਟੁ ਗੜੁ ॥

ਅੰਦਰਿ ਲਾਲ ਜਵੇਹਰੀ ਗੁਰਮੁਖਿ ਹਰਿ ਨਾਮੁ ਪੜੁ ॥ ਹਰਿ ਕਾ ਮੰਦਰੁ ਸਰੀਰੁ ਅਤਿ ਸੋਹਣਾ ਹਰਿ ਹਰਿ ਨਾਮੁ ਦਿੜੁ ॥

ਮਨਮੁਖ ਆਪਿ ਖੁਆਇਅਨੁ ਮਾਇਆ ਮੋਹ ਨਿਤ ਕੜੁ ॥ ਸਭਨਾ ਸਾਹਿਬੁ ਏਕੁ ਹੈ ਪੂਰੈ ਭਾਗਿ ਪਾਇਆ ਜਾਈ

॥੧੧॥ ਸਲੋਕ ਮਃ ੧ ॥ ਨਾ ਸਤਿ ਦੁਖੀਆ ਨਾ ਸਤਿ ਸੁਖੀਆ ਨਾ ਸਤਿ ਪਾਣੀ ਜੰਤ ਫਿਰਹਿ ॥ ਨਾ ਸਤਿ ਮੂੰਡ

ਮੁਡਾਈ ਕੇਸੀ ਨਾ ਸਤਿ ਪੜਿਆ ਦੇਸ ਫਿਰਹਿ ॥ ਨਾ ਸਤਿ ਰੁਖੀ ਬਿਰਖੀ ਪਥਰ ਆਪੁ ਤਛਾਵਹਿ ਦੁਖ ਸਹਹਿ ॥

ਨਾ ਸਤਿ ਹਸਤੀ ਬਧੇ ਸੰਗਲ ਨਾ ਸਤਿ ਗਾਈ ਘਾਹੁ ਚਰਹਿ ॥ ਜਿਸੁ ਹਥਿ ਸਿਧਿ ਦੇਵੈ ਜੇ ਸੋਈ ਜਿਸ ਨੋ ਦੇਇ ਤਿਸੁ

ਆਇ ਮਿਲੈ ॥ ਨਾਨਕ ਤਾ ਕਉ ਮਿਲੈ ਵਡਾਈ ਜਿਸੁ ਘਟ ਭੀਤਰਿ ਸਬਦੁ ਰਵੈ ॥ ਸਭਿ ਘਟ ਮੇਰੇ ਹਉ ਸਭਨਾ

ਅੰਦਰਿ ਜਿਸਹਿ ਖੁਆਈ ਤਿਸੁ ਕਉਣੁ ਕਹੈ ॥ ਜਿਸਹਿ ਦਿਖਾਲਾ ਵਾਟੜੀ ਤਿਸਹਿ ਭੁਲਾਵੈ ਕਉਣੁ ॥ ਜਿਸਹਿ

ਭੁਲਾਈ ਪੰਧ ਸਿਰਿ ਤਿਸਹਿ ਦਿਖਾਵੈ ਕਉਣੁ ॥੧॥ ਮਃ ੧ ॥ ਸੋ ਗਿਰਹੀ ਜੋ ਨਿਗ੍ਰਹੁ ਕਰੈ ॥ ਜਪੁ ਤਪੁ ਸੰਜਮੁ

ਭੀਖਿਆ ਕਰੈ ॥ ਪੁੰਨ ਦਾਨ ਕਾ ਕਰੇ ਸਰੀਰੁ ॥ ਸੋ ਗਿਰਹੀ ਗੰਗਾ ਕਾ ਨੀਰੁ ॥ ਬੋਲੈ ਈਸਰੁ ਸਤਿ ਸਰੂਪੁ ॥ ਪਰਮ

ਤੰਤ ਮਹਿ ਰੇਖ ਨ ਰੂਪੁ ॥੨॥ ਮਃ ੧ ॥ ਸੋ ਅਉਧੂਤੀ ਜੋ ਧੂਪੈ ਆਪੁ ॥ ਭਿਖਿਆ ਭੋਜਨੁ ਕਰੈ ਸੰਤਾਪੁ ॥ ਅਉਹਠ

ਪਟਣ ਮਹਿ ਭੀਖਿਆ ਕਰੈ ॥ ਸੋ ਅਉਧੂਤੀ ਸਿਵ ਪੁਰਿ ਚੜੈ ॥ ਬੋਲੈ ਗੋਰਖੁ ਸਤਿ ਸਰੂਪੁ ॥ ਪਰਮ ਤੰਤ ਮਹਿ ਰੇਖ ਨ

ਰੂਪੁ ॥੩॥ ਮਃ ੧ ॥ ਸੋ ਉਦਾਸੀ ਜਿ ਪਾਲੇ ਉਦਾਸੁ ॥ ਅਰਧ ਉਰਧ ਕਰੇ ਨਿਰੰਜਨ ਵਾਸੁ ॥ ਚੰਦ ਸੂਰਜ ਕੀ ਪਾਏ

ਗੰਢਿ ॥ ਤਿਸੁ ਉਦਾਸੀ ਕਾ ਪੜੈ ਨ ਕੰਧੁ ॥ ਬੋਲੈ ਗੋਪੀ ਚੰਦੁ ਸਤਿ ਸਰੂਪੁ ॥ ਪਰਮ ਤੰਤ ਮਹਿ ਰੇਖ ਨ ਰੂਪੁ ॥੪॥

ਮਃ ੧ ॥ ਸੋ ਪਾਖੰਡੀ ਜਿ ਕਾਇਆ ਪਖਾਲੇ ॥ ਕਾਇਆ ਕੀ ਅਗਨਿ ਬ੍ਰਹਮੁ ਪਰਜਾਲੇ ॥ ਸੁਪਨੈ ਬਿੰਦੁ ਨ ਦੇਈ

ਝਰਣਾ ॥ ਤਿਸੁ ਪਾਖੰਡੀ ਜਰਾ ਨ ਮਰਣਾ ॥ ਬੋਲੈ ਚਰਪਟੁ ਸਤਿ ਸਰੂਪੁ ॥ ਪਰਮ ਤੰਤ ਮਹਿ ਰੇਖ ਨ ਰੂਪੁ ॥੫॥

ਮਃ ੧ ॥ ਸੋ ਬੈਰਾਗੀ ਜਿ ਉਲਟੇ ਬ੍ਰਹਮੁ ॥ ਗਗਨ ਮੰਡਲ ਮਹਿ ਰੋਪੈ ਥੰਮੁ ॥ ਅਹਿਨਿਸਿ ਅੰਤਰਿ ਰਹੈ ਧਿਆਨਿ ॥

ਤੇ ਬੈਰਾਗੀ ਸਤ ਸਮਾਨਿ ॥ ਬੋਲੈ ਭਰਥਰਿ ਸਤਿ ਸਰੂਪੁ ॥ ਪਰਮ ਤੰਤ ਮਹਿ ਰੇਖ ਨ ਰੂਪੁ ॥੬॥ ਮਃ ੧ ॥ ਕਿਉ ਮਰੈ

ਮੰਦਾ ਕਿਉ ਜੀਵੈ ਜੁਗਤਿ ॥ ਕੰਨ ਪੜਾਇ ਕਿਆ ਖਾਜੈ ਭੁਗਤਿ ॥ ਆਸਤਿ ਨਾਸਤਿ ਏਕੋ ਨਾਉ ॥ ਕਉਣੁ ਸੁ ਅਖਰੁ

ਜਿਤੁ ਰਹੈ ਹਿਆਉ ॥ ਧੂਪ ਛਾਵ ਜੇ ਸਮ ਕਰਿ ਸਹੈ ॥ ਤਾ ਨਾਨਕੁ ਆਖੈ ਗੁਰੁ ਕੋ ਕਹੈ ॥ ਛਿਅ ਵਰਤਾਰੇ ਵਰਤਹਿ

ਪੂਤ ॥ ਨਾ ਸੰਸਾਰੀ ਨਾ ਅਉਧੂਤ ॥ ਨਿਰੰਕਾਰਿ ਜੋ ਰਹੈ ਸਮਾਇ ॥ ਕਾਹੇ ਭੀਖਿਆ ਮੰਗਣਿ ਜਾਇ ॥੭॥ ਪਉੜੀ ॥

ਹਰਿ ਮੰਦਰੁ ਸੋਈ ਆਖੀਐ ਜਿਥਹੁ ਹਰਿ ਜਾਤਾ ॥ ਮਾਨਸ ਦੇਹ ਗੁਰ ਬਚਨੀ ਪਾਇਆ ਸਭੁ ਆਤਮ ਰਾਮੁ ਪਛਾਤਾ ॥

ਬਾਹਰਿ ਮੂਲਿ ਨ ਖੋਜੀਐ ਘਰ ਮਾਹਿ ਬਿਧਾਤਾ ॥ ਮਨਮੁਖ ਹਰਿ ਮੰਦਰ ਕੀ ਸਾਰ ਨ ਜਾਣਨੀ ਤਿਨੀ ਜਨਮੁ ਗਵਾਤਾ

॥ ਸਭ ਮਹਿ ਇਕੁ ਵਰਤਦਾ ਗੁਰ ਸਬਦੀ ਪਾਇਆ ਜਾਈ ॥੧੨॥ ਸਲੋਕ ਮਃ ੩ ॥ ਮੂਰਖੁ ਹੋਵੈ ਸੋ ਸੁਣੈ ਮੂਰਖ ਕਾ

ਕਹਣਾ ॥ ਮੂਰਖ ਕੇ ਕਿਆ ਲਖਣ ਹੈ ਕਿਆ ਮੂਰਖ ਕਾ ਕਰਣਾ ॥ ਮੂਰਖੁ ਓਹੁ ਜਿ ਮੁਗਧੁ ਹੈ ਅਹੰਕਾਰੇ ਮਰਣਾ ॥

ਏਤੁ ਕਮਾਣੈ ਸਦਾ ਦੁਖੁ ਦੁਖ ਹੀ ਮਹਿ ਰਹਣਾ ॥ ਅਤਿ ਪਿਆਰਾ ਪਵੈ ਖੂਹਿ ਕਿਹੁ ਸੰਜਮੁ ਕਰਣਾ ॥ ਗੁਰਮੁਖਿ ਹੋਇ ਸੁ

ਕਰੇ ਵੀਚਾਰੁ ਓਸੁ ਅਲਿਪਤੋ ਰਹਣਾ ॥ ਹਰਿ ਨਾਮੁ ਜਪੈ ਆਪਿ ਉਧਰੈ ਓਸੁ ਪਿਛੈ ਡੁਬਦੇ ਭੀ ਤਰਣਾ ॥ ਨਾਨਕ ਜੋ

ਤਿਸੁ ਭਾਵੈ ਸੋ ਕਰੇ ਜੋ ਦੇਇ ਸੁ ਸਹਣਾ ॥੧॥ ਮਃ ੧ ॥ ਨਾਨਕੁ ਆਖੈ ਰੇ ਮਨਾ ਸੁਣੀਐ ਸਿਖ ਸਹੀ ॥ ਲੇਖਾ ਰਬੁ

ਮੰਗੇਸੀਆ ਬੈਠਾ ਕਢਿ ਵਹੀ ॥ ਤਲਬਾ ਪਉਸਨਿ ਆਕੀਆ ਬਾਕੀ ਜਿਨਾ ਰਹੀ ॥ ਅਜਰਾਈਲੁ ਫਰੇਸਤਾ ਹੋਸੀ

ਆਇ ਤਈ ॥ ਆਵਣੁ ਜਾਣੁ ਨ ਸੁਝਈ ਭੀੜੀ ਗਲੀ ਫਹੀ ॥ ਕੂੜ ਨਿਖੁਟੇ ਨਾਨਕਾ ਓੜਕਿ ਸਚਿ ਰਹੀ ॥੨॥

ਪਉੜੀ ॥ ਹਰਿ ਕਾ ਸਭੁ ਸਰੀਰੁ ਹੈ ਹਰਿ ਰਵਿ ਰਹਿਆ ਸਭੁ ਆਪੈ ॥ ਹਰਿ ਕੀ ਕੀਮਤਿ ਨ ਪਵੈ ਕਿਛੁ ਕਹਣੁ ਨ

ਜਾਪੈ ॥ ਗੁਰ ਪਰਸਾਦੀ ਸਾਲਾਹੀਐ ਹਰਿ ਭਗਤੀ ਰਾਪੈ ॥ ਸਭੁ ਮਨੁ ਤਨੁ ਹਰਿਆ ਹੋਇਆ ਅਹੰਕਾਰੁ ਗਵਾਪੈ ॥

ਸਭੁ ਕਿਛੁ ਹਰਿ ਕਾ ਖੇਲੁ ਹੈ ਗੁਰਮੁਖਿ ਕਿਸੈ ਬੁਝਾਈ ॥੧੩॥ ਸਲੋਕੁ ਮਃ ੧ ॥ ਸਹੰਸਰ ਦਾਨ ਦੇ ਇੰਦ੍ਰੁ ਰੋਆਇਆ

॥ ਪਰਸ ਰਾਮੁ ਰੋਵੈ ਘਰਿ ਆਇਆ ॥ ਅਜੈ ਸੁ ਰੋਵੈ ਭੀਖਿਆ ਖਾਇ ॥ ਐਸੀ ਦਰਗਹ ਮਿਲੈ ਸਜਾਇ ॥ ਰੋਵੈ ਰਾਮੁ

ਨਿਕਾਲਾ ਭਇਆ ॥ ਸੀਤਾ ਲਖਮਣੁ ਵਿਛੁੜਿ ਗਇਆ ॥ ਰੋਵੈ ਦਹਸਿਰੁ ਲੰਕ ਗਵਾਇ ॥ ਜਿਨਿ ਸੀਤਾ ਆਦੀ

ਡਉਰੂ ਵਾਇ ॥ ਰੋਵਹਿ ਪਾਂਡਵ ਭਏ ਮਜੂਰ ॥ ਜਿਨ ਕੈ ਸੁਆਮੀ ਰਹਤ ਹਦੂਰਿ ॥ ਰੋਵੈ ਜਨਮੇਜਾ ਖੁਇ ਗਇਆ ॥

ਏਕੀ ਕਾਰਣਿ ਪਾਪੀ ਭਇਆ ॥ ਰੋਵਹਿ ਸੇਖ ਮਸਾਇਕ ਪੀਰ ॥ ਅੰਤਿ ਕਾਲਿ ਮਤੁ ਲਾਗੈ ਭੀੜ ॥ ਰੋਵਹਿ ਰਾਜੇ

ਕੰਨ ਪੜਾਇ ॥ ਘਰਿ ਘਰਿ ਮਾਗਹਿ ਭੀਖਿਆ ਜਾਇ ॥ ਰੋਵਹਿ ਕਿਰਪਨ ਸੰਚਹਿ ਧਨੁ ਜਾਇ ॥ ਪੰਡਿਤ ਰੋਵਹਿ

ਗਿਆਨੁ ਗਵਾਇ ॥ ਬਾਲੀ ਰੋਵੈ ਨਾਹਿ ਭਤਾਰੁ ॥ ਨਾਨਕ ਦੁਖੀਆ ਸਭੁ ਸੰਸਾਰੁ ॥ ਮੰਨੇ ਨਾਉ ਸੋਈ ਜਿਣਿ ਜਾਇ

॥ ਅਉਰੀ ਕਰਮ ਨ ਲੇਖੈ ਲਾਇ ॥੧॥ ਮਃ ੨ ॥ ਜਪੁ ਤਪੁ ਸਭੁ ਕਿਛੁ ਮੰਨਿਐ ਅਵਰਿ ਕਾਰਾ ਸਭਿ ਬਾਦਿ ॥ ਨਾਨਕ

ਮੰਨਿਆ ਮੰਨੀਐ ਬੁਝੀਐ ਗੁਰ ਪਰਸਾਦਿ ॥੨॥ ਪਉੜੀ ॥ ਕਾਇਆ ਹੰਸ ਧੁਰਿ ਮੇਲੁ ਕਰਤੈ ਲਿਖਿ ਪਾਇਆ ॥

ਸਭ ਮਹਿ ਗੁਪਤੁ ਵਰਤਦਾ ਗੁਰਮੁਖਿ ਪ੍ਰਗਟਾਇਆ ॥ ਗੁਣ ਗਾਵੈ ਗੁਣ ਉਚਰੈ ਗੁਣ ਮਾਹਿ ਸਮਾਇਆ ॥ ਸਚੀ

ਬਾਣੀ ਸਚੁ ਹੈ ਸਚੁ ਮੇਲਿ ਮਿਲਾਇਆ ॥ ਸਭੁ ਕਿਛੁ ਆਪੇ ਆਪਿ ਹੈ ਆਪੇ ਦੇਇ ਵਡਿਆਈ ॥੧੪॥ ਸਲੋਕ

ਮਃ ੨ ॥ ਨਾਨਕ ਅੰਧਾ ਹੋਇ ਕੈ ਰਤਨਾ ਪਰਖਣ ਜਾਇ ॥ ਰਤਨਾ ਸਾਰ ਨ ਜਾਣਈ ਆਵੈ ਆਪੁ ਲਖਾਇ ॥੧॥

ਮਃ ੨ ॥ ਰਤਨਾ ਕੇਰੀ ਗੁਥਲੀ ਰਤਨੀ ਖੋਲੀ ਆਇ ॥ ਵਖਰ ਤੈ ਵਣਜਾਰਿਆ ਦੁਹਾ ਰਹੀ ਸਮਾਇ ॥ ਜਿਨ ਗੁਣੁ

ਪਲੈ ਨਾਨਕਾ ਮਾਣਕ ਵਣਜਹਿ ਸੇਇ ॥ ਰਤਨਾ ਸਾਰ ਨ ਜਾਣਨੀ ਅੰਧੇ ਵਤਹਿ ਲੋਇ ॥੨॥ ਪਉੜੀ ॥ ਨਉ

ਦਰਵਾਜੇ ਕਾਇਆ ਕੋਟੁ ਹੈ ਦਸਵੈ ਗੁਪਤੁ ਰਖੀਜੈ ॥ ਬਜਰ ਕਪਾਟ ਨ ਖੁਲਨੀ ਗੁਰ ਸਬਦਿ ਖੁਲੀਜੈ ॥ ਅਨਹਦ

ਵਾਜੇ ਧੁਨਿ ਵਜਦੇ ਗੁਰ ਸਬਦਿ ਸੁਣੀਜੈ ॥ ਤਿਤੁ ਘਟ ਅੰਤਰਿ ਚਾਨਣਾ ਕਰਿ ਭਗਤਿ ਮਿਲੀਜੈ ॥ ਸਭ ਮਹਿ ਏਕੁ

ਵਰਤਦਾ ਜਿਨਿ ਆਪੇ ਰਚਨ ਰਚਾਈ ॥੧੫॥ ਸਲੋਕ ਮਃ ੨ ॥ ਅੰਧੇ ਕੈ ਰਾਹਿ ਦਸਿਐ ਅੰਧਾ ਹੋਇ ਸੁ ਜਾਇ ॥

ਹੋਇ ਸੁਜਾਖਾ ਨਾਨਕਾ ਸੋ ਕਿਉ ਉਝੜਿ ਪਾਇ ॥ ਅੰਧੇ ਏਹਿ ਨ ਆਖੀਅਨਿ ਜਿਨ ਮੁਖਿ ਲੋਇਣ ਨਾਹਿ ॥ ਅੰਧੇ

ਸੇਈ ਨਾਨਕਾ ਖਸਮਹੁ ਘੁਥੇ ਜਾਹਿ ॥੧॥ ਮਃ ੨ ॥ ਸਾਹਿਬਿ ਅੰਧਾ ਜੋ ਕੀਆ ਕਰੇ ਸੁਜਾਖਾ ਹੋਇ ॥ ਜੇਹਾ ਜਾਣੈ ਤੇਹੋ

ਵਰਤੈ ਜੇ ਸਉ ਆਖੈ ਕੋਇ ॥ ਜਿਥੈ ਸੁ ਵਸਤੁ ਨ ਜਾਪਈ ਆਪੇ ਵਰਤਉ ਜਾਣਿ ॥ ਨਾਨਕ ਗਾਹਕੁ ਕਿਉ ਲਏ ਸਕੈ

ਨ ਵਸਤੁ ਪਛਾਣਿ ॥੨॥ ਮਃ ੨ ॥ ਸੋ ਕਿਉ ਅੰਧਾ ਆਖੀਐ ਜਿ ਹੁਕਮਹੁ ਅੰਧਾ ਹੋਇ ॥ ਨਾਨਕ ਹੁਕਮੁ ਨ ਬੁਝਈ

ਅੰਧਾ ਕਹੀਐ ਸੋਇ ॥੩॥ ਪਉੜੀ ॥ ਕਾਇਆ ਅੰਦਰਿ ਗੜੁ ਕੋਟੁ ਹੈ ਸਭਿ ਦਿਸੰਤਰ ਦੇਸਾ ॥ ਆਪੇ ਤਾੜੀ

ਲਾਈਅਨੁ ਸਭ ਮਹਿ ਪਰਵੇਸਾ ॥ ਆਪੇ ਸ੍ਰਿਸਟਿ ਸਾਜੀਅਨੁ ਆਪਿ ਗੁਪਤੁ ਰਖੇਸਾ ॥ ਗੁਰ ਸੇਵਾ ਤੇ ਜਾਣਿਆ ਸਚੁ

ਪਰਗਟੀਏਸਾ ॥ ਸਭੁ ਕਿਛੁ ਸਚੋ ਸਚੁ ਹੈ ਗੁਰਿ ਸੋਝੀ ਪਾਈ ॥੧੬॥ ਸਲੋਕ ਮਃ ੧ ॥ ਸਾਵਣੁ ਰਾਤਿ ਅਹਾੜੁ ਦਿਹੁ

ਕਾਮੁ ਕ੍ਰੋਧੁ ਦੁਇ ਖੇਤ ॥ ਲਬੁ ਵਤ੍ਰ ਦਰੋਗੁ ਬੀਉ ਹਾਲੀ ਰਾਹਕੁ ਹੇਤ ॥ ਹਲੁ ਬੀਚਾਰੁ ਵਿਕਾਰ ਮਣ ਹੁਕਮੀ ਖਟੇ

ਖਾਇ ॥ ਨਾਨਕ ਲੇਖੈ ਮੰਗਿਐ ਅਉਤੁ ਜਣੇਦਾ ਜਾਇ ॥੧॥ ਮਃ ੧ ॥ ਭਉ ਭੁਇ ਪਵਿਤੁ ਪਾਣੀ ਸਤੁ ਸੰਤੋਖੁ ਬਲੇਦ

॥ ਹਲੁ ਹਲੇਮੀ ਹਾਲੀ ਚਿਤੁ ਚੇਤਾ ਵਤ੍ਰ ਵਖਤ ਸੰਜੋਗੁ ॥ ਨਾਉ ਬੀਜੁ ਬਖਸੀਸ ਬੋਹਲ ਦੁਨੀਆ ਸਗਲ ਦਰੋਗ ॥

ਨਾਨਕ ਨਦਰੀ ਕਰਮੁ ਹੋਇ ਜਾਵਹਿ ਸਗਲ ਵਿਜੋਗ ॥੨॥ ਪਉੜੀ ॥ ਮਨਮੁਖਿ ਮੋਹੁ ਗੁਬਾਰੁ ਹੈ ਦੂਜੈ ਭਾਇ ਬੋਲੈ ॥

ਦੂਜੈ ਭਾਇ ਸਦਾ ਦੁਖੁ ਹੈ ਨਿਤ ਨੀਰੁ ਵਿਰੋਲੈ ॥ ਗੁਰਮੁਖਿ ਨਾਮੁ ਧਿਆਈਐ ਮਥਿ ਤਤੁ ਕਢੋਲੈ ॥ ਅੰਤਰਿ ਪਰਗਾਸੁ

ਘਟਿ ਚਾਨਣਾ ਹਰਿ ਲਧਾ ਟੋਲੈ ॥ ਆਪੇ ਭਰਮਿ ਭੁਲਾਇਦਾ ਕਿਛੁ ਕਹਣੁ ਨ ਜਾਈ ॥੧੭॥ ਸਲੋਕ ਮਃ ੨ ॥

ਨਾਨਕ ਚਿੰਤਾ ਮਤਿ ਕਰਹੁ ਚਿੰਤਾ ਤਿਸ ਹੀ ਹੇਇ ॥ ਜਲ ਮਹਿ ਜੰਤ ਉਪਾਇਅਨੁ ਤਿਨਾ ਭਿ ਰੋਜੀ ਦੇਇ ॥ ਓਥੈ ਹਟੁ

ਨ ਚਲਈ ਨਾ ਕੋ ਕਿਰਸ ਕਰੇਇ ॥ ਸਉਦਾ ਮੂਲਿ ਨ ਹੋਵਈ ਨਾ ਕੋ ਲਏ ਨ ਦੇਇ ॥ ਜੀਆ ਕਾ ਆਹਾਰੁ ਜੀਅ

ਖਾਣਾ ਏਹੁ ਕਰੇਇ ॥ ਵਿਚਿ ਉਪਾਏ ਸਾਇਰਾ ਤਿਨਾ ਭਿ ਸਾਰ ਕਰੇਇ ॥ ਨਾਨਕ ਚਿੰਤਾ ਮਤ ਕਰਹੁ ਚਿੰਤਾ ਤਿਸ ਹੀ

ਹੇਇ ॥੧॥ ਮਃ ੧ ॥ ਨਾਨਕ ਇਹੁ ਜੀਉ ਮਛੁਲੀ ਝੀਵਰੁ ਤ੍ਰਿਸਨਾ ਕਾਲੁ ॥ ਮਨੂਆ ਅੰਧੁ ਨ ਚੇਤਈ ਪੜੈ ਅਚਿੰਤਾ

ਜਾਲੁ ॥ ਨਾਨਕ ਚਿਤੁ ਅਚੇਤੁ ਹੈ ਚਿੰਤਾ ਬਧਾ ਜਾਇ ॥ ਨਦਰਿ ਕਰੇ ਜੇ ਆਪਣੀ ਤਾ ਆਪੇ ਲਏ ਮਿਲਾਇ ॥੨॥

ਪਉੜੀ ॥ ਸੇ ਜਨ ਸਾਚੇ ਸਦਾ ਸਦਾ ਜਿਨੀ ਹਰਿ ਰਸੁ ਪੀਤਾ ॥ ਗੁਰਮੁਖਿ ਸਚਾ ਮਨਿ ਵਸੈ ਸਚੁ ਸਉਦਾ ਕੀਤਾ ॥

ਸਭੁ ਕਿਛੁ ਘਰ ਹੀ ਮਾਹਿ ਹੈ ਵਡਭਾਗੀ ਲੀਤਾ ॥ ਅੰਤਰਿ ਤ੍ਰਿਸਨਾ ਮਰਿ ਗਈ ਹਰਿ ਗੁਣ ਗਾਵੀਤਾ ॥ ਆਪੇ ਮੇਲਿ

ਮਿਲਾਇਅਨੁ ਆਪੇ ਦੇਇ ਬੁਝਾਈ ॥੧੮॥ ਸਲੋਕ ਮਃ ੧ ॥ ਵੇਲਿ ਪਿੰਞਾਇਆ ਕਤਿ ਵੁਣਾਇਆ ॥ ਕਟਿ ਕੁਟਿ

ਕਰਿ ਖੁੰਬਿ ਚੜਾਇਆ ॥ ਲੋਹਾ ਵਢੇ ਦਰਜੀ ਪਾੜੇ ਸੂਈ ਧਾਗਾ ਸੀਵੈ ॥ ਇਉ ਪਤਿ ਪਾਟੀ ਸਿਫਤੀ ਸੀਪੈ ਨਾਨਕ

ਜੀਵਤ ਜੀਵੈ ॥ ਹੋਇ ਪੁਰਾਣਾ ਕਪੜੁ ਪਾਟੈ ਸੂਈ ਧਾਗਾ ਗੰਢੈ ॥ ਮਾਹੁ ਪਖੁ ਕਿਹੁ ਚਲੈ ਨਾਹੀ ਘੜੀ ਮੁਹਤੁ ਕਿਛੁ

ਹੰਢੈ ॥ ਸਚੁ ਪੁਰਾਣਾ ਹੋਵੈ ਨਾਹੀ ਸੀਤਾ ਕਦੇ ਨ ਪਾਟੈ ॥ ਨਾਨਕ ਸਾਹਿਬੁ ਸਚੋ ਸਚਾ ਤਿਚਰੁ ਜਾਪੀ ਜਾਪੈ ॥੧॥

ਮਃ ੧ ॥ ਸਚ ਕੀ ਕਾਤੀ ਸਚੁ ਸਭੁ ਸਾਰੁ ॥ ਘਾੜਤ ਤਿਸ ਕੀ ਅਪਰ ਅਪਾਰ ॥ ਸਬਦੇ ਸਾਣ ਰਖਾਈ ਲਾਇ ॥

ਗੁਣ ਕੀ ਥੇਕੈ ਵਿਚਿ ਸਮਾਇ ॥ ਤਿਸ ਦਾ ਕੁਠਾ ਹੋਵੈ ਸੇਖੁ ॥ ਲੋਹੂ ਲਬੁ ਨਿਕਥਾ ਵੇਖੁ ॥ ਹੋਇ ਹਲਾਲੁ ਲਗੈ ਹਕਿ

ਜਾਇ ॥ ਨਾਨਕ ਦਰਿ ਦੀਦਾਰਿ ਸਮਾਇ ॥੨॥ ਮਃ ੧ ॥ ਕਮਰਿ ਕਟਾਰਾ ਬੰਕੁੜਾ ਬੰਕੇ ਕਾ ਅਸਵਾਰੁ ॥ ਗਰਬੁ ਨ

ਕੀਜੈ ਨਾਨਕਾ ਮਤੁ ਸਿਰਿ ਆਵੈ ਭਾਰੁ ॥੩॥ ਪਉੜੀ ॥ ਸੋ ਸਤਸੰਗਤਿ ਸਬਦਿ ਮਿਲੈ ਜੋ ਗੁਰਮੁਖਿ ਚਲੈ ॥ ਸਚੁ

ਧਿਆਇਨਿ ਸੇ ਸਚੇ ਜਿਨ ਹਰਿ ਖਰਚੁ ਧਨੁ ਪਲੈ ॥ ਭਗਤ ਸੋਹਨਿ ਗੁਣ ਗਾਵਦੇ ਗੁਰਮਤਿ ਅਚਲੈ ॥ ਰਤਨ ਬੀਚਾਰੁ

ਮਨਿ ਵਸਿਆ ਗੁਰ ਕੈ ਸਬਦਿ ਭਲੈ ॥ ਆਪੇ ਮੇਲਿ ਮਿਲਾਇਦਾ ਆਪੇ ਦੇਇ ਵਡਿਆਈ ॥੧੯॥ ਸਲੋਕ ਮਃ ੩ ॥

ਆਸਾ ਅੰਦਰਿ ਸਭੁ ਕੋ ਕੋਇ ਨਿਰਾਸਾ ਹੋਇ ॥ ਨਾਨਕ ਜੋ ਮਰਿ ਜੀਵਿਆ ਸਹਿਲਾ ਆਇਆ ਸੋਇ ॥੧॥ ਮਃ ੩ ॥

ਨਾ ਕਿਛੁ ਆਸਾ ਹਥਿ ਹੈ ਕੇਉ ਨਿਰਾਸਾ ਹੋਇ ॥ ਕਿਆ ਕਰੇ ਏਹ ਬਪੁੜੀ ਜਾਂ ਭੁੋਲਾਏ ਸੋਇ ॥੨॥ ਪਉੜੀ ॥

ਧ੍ਰਿਗੁ ਜੀਵਣੁ ਸੰਸਾਰ ਸਚੇ ਨਾਮ ਬਿਨੁ ॥ ਪ੍ਰਭੁ ਦਾਤਾ ਦਾਤਾਰ ਨਿਹਚਲੁ ਏਹੁ ਧਨੁ ॥ ਸਾਸਿ ਸਾਸਿ ਆਰਾਧੇ

ਨਿਰਮਲੁ ਸੋਇ ਜਨੁ ॥ ਅੰਤਰਜਾਮੀ ਅਗਮੁ ਰਸਨਾ ਏਕੁ ਭਨੁ ॥ ਰਵਿ ਰਹਿਆ ਸਰਬਤਿ ਨਾਨਕੁ ਬਲਿ ਜਾਈ

॥੨੦॥ ਸਲੋਕੁ ਮਃ ੧ ॥ ਸਰਵਰ ਹੰਸ ਧੁਰੇ ਹੀ ਮੇਲਾ ਖਸਮੈ ਏਵੈ ਭਾਣਾ ॥ ਸਰਵਰ ਅੰਦਰਿ ਹੀਰਾ ਮੋਤੀ

ਸੋ ਹੰਸਾ ਕਾ ਖਾਣਾ ॥ ਬਗੁਲਾ ਕਾਗੁ ਨ ਰਹਈ ਸਰਵਰਿ ਜੇ ਹੋਵੈ ਅਤਿ ਸਿਆਣਾ ॥ ਓਨਾ ਰਿਜਕੁ ਨ ਪਇਓ

ਓਥੈ ਓਨਾੑ ਹੋਰੋ ਖਾਣਾ ॥ ਸਚਿ ਕਮਾਣੈ ਸਚੋ ਪਾਈਐ ਕੂੜੈ ਕੂੜਾ ਮਾਣਾ ॥ ਨਾਨਕ ਤਿਨ ਕੌ ਸਤਿਗੁਰੁ ਮਿਲਿਆ

ਜਿਨਾ ਧੁਰੇ ਪੈਯਾ ਪਰਵਾਣਾ ॥੧॥ ਮਃ ੧ ॥ ਸਾਹਿਬੁ ਮੇਰਾ ਉਜਲਾ ਜੇ ਕੋ ਚਿਤਿ ਕਰੇਇ ॥ ਨਾਨਕ ਸੋਈ ਸੇਵੀਐ ਸਦਾ

ਸਦਾ ਜੋ ਦੇਇ ॥ ਨਾਨਕ ਸੋਈ ਸੇਵੀਐ ਜਿਤੁ ਸੇਵਿਐ ਦੁਖੁ ਜਾਇ ॥ ਅਵਗੁਣ ਵੰਞਨਿ ਗੁਣ ਰਵਹਿ ਮਨਿ ਸੁਖੁ

ਵਸੈ ਆਇ ॥੨॥ ਪਉੜੀ ॥ ਆਪੇ ਆਪਿ ਵਰਤਦਾ ਆਪਿ ਤਾੜੀ ਲਾਈਅਨੁ ॥ ਆਪੇ ਹੀ ਉਪਦੇਸਦਾ

ਗੁਰਮੁਖਿ ਪਤੀਆਈਅਨੁ ॥ ਇਕਿ ਆਪੇ ਉਝੜਿ ਪਾਇਅਨੁ ਇਕਿ ਭਗਤੀ ਲਾਇਅਨੁ ॥ ਜਿਸੁ ਆਪਿ ਬੁਝਾਏ

ਸੋ ਬੁਝਸੀ ਆਪੇ ਨਾਇ ਲਾਈਅਨੁ ॥ ਨਾਨਕ ਨਾਮੁ ਧਿਆਈਐ ਸਚੀ ਵਡਿਆਈ ॥੨੧॥੧॥ ਸੁਧੁ ॥

ਰਾਮਕਲੀ ਕੀ ਵਾਰ ਮਹਲਾ ੫      ੴ ਸਤਿਗੁਰ ਪ੍ਰਸਾਦਿ ॥

ਸਲੋਕ ਮਃ ੫ ॥ ਜੈਸਾ ਸਤਿਗੁਰੁ ਸੁਣੀਦਾ ਤੈਸੋ ਹੀ ਮੈ ਡੀਠੁ ॥ ਵਿਛੁੜਿਆ ਮੇਲੇ ਪ੍ਰਭੂ ਹਰਿ ਦਰਗਹ ਕਾ ਬਸੀਠੁ ॥

ਹਰਿ ਨਾਮੋ ਮੰਤ੍ਰੁ ਦ੍ਰਿੜਾਇਦਾ ਕਟੇ ਹਉਮੈ ਰੋਗੁ ॥ ਨਾਨਕ ਸਤਿਗੁਰੁ ਤਿਨਾ ਮਿਲਾਇਆ ਜਿਨਾ ਧੁਰੇ ਪਇਆ ਸੰਜੋਗੁ

॥੧॥ ਮਃ ੫ ॥ ਇਕੁ ਸਜਣੁ ਸਭਿ ਸਜਣਾ ਇਕੁ ਵੈਰੀ ਸਭਿ ਵਾਦਿ ॥ ਗੁਰਿ ਪੂਰੈ ਦੇਖਾਲਿਆ ਵਿਣੁ ਨਾਵੈ ਸਭ ਬਾਦਿ

॥ ਸਾਕਤ ਦੁਰਜਨ ਭਰਮਿਆ ਜੋ ਲਗੇ ਦੂਜੈ ਸਾਦਿ ॥ ਜਨ ਨਾਨਕਿ ਹਰਿ ਪ੍ਰਭੁ ਬੁਝਿਆ ਗੁਰ ਸਤਿਗੁਰ ਕੈ ਪਰਸਾਦਿ

॥੨॥ ਪਉੜੀ ॥ ਥਟਣਹਾਰੈ ਥਾਟੁ ਆਪੇ ਹੀ ਥਟਿਆ ॥ ਆਪੇ ਪੂਰਾ ਸਾਹੁ ਆਪੇ ਹੀ ਖਟਿਆ ॥ ਆਪੇ ਕਰਿ ਪਾਸਾਰੁ

ਆਪੇ ਰੰਗ ਰਟਿਆ ॥ ਕੁਦਰਤਿ ਕੀਮ ਨ ਪਾਇ ਅਲਖ ਬ੍ਰਹਮਟਿਆ ॥ ਅਗਮ ਅਥਾਹ ਬੇਅੰਤ ਪਰੈ ਪਰਟਿਆ ॥

ਆਪੇ ਵਡ ਪਾਤਿਸਾਹੁ ਆਪਿ ਵਜੀਰਟਿਆ ॥ ਕੋਇ ਨ ਜਾਣੈ ਕੀਮ ਕੇਵਡੁ ਮਟਿਆ ॥ ਸਚਾ ਸਾਹਿਬੁ ਆਪਿ ਗੁਰਮੁਖਿ

ਪਰਗਟਿਆ ॥੧॥ ਸਲੋਕੁ ਮਃ ੫ ॥ ਸੁਣਿ ਸਜਣ ਪ੍ਰੀਤਮ ਮੇਰਿਆ ਮੈ ਸਤਿਗੁਰੁ ਦੇਹੁ ਦਿਖਾਲਿ ॥ ਹਉ ਤਿਸੁ ਦੇਵਾ

ਮਨੁ ਆਪਣਾ ਨਿਤ ਹਿਰਦੈ ਰਖਾ ਸਮਾਲਿ ॥ ਇਕਸੁ ਸਤਿਗੁਰ ਬਾਹਰਾ ਧ੍ਰਿਗੁ ਜੀਵਣੁ ਸੰਸਾਰਿ ॥ ਜਨ ਨਾਨਕ

ਸਤਿਗੁਰੁ ਤਿਨਾ ਮਿਲਾਇਓਨੁ ਜਿਨ ਸਦ ਹੀ ਵਰਤੈ ਨਾਲਿ ॥੧॥ ਮਃ ੫ ॥ ਮੇਰੈ ਅੰਤਰਿ ਲੋਚਾ ਮਿਲਣ ਕੀ ਕਿਉ

ਪਾਵਾ ਪ੍ਰਭ ਤੋਹਿ ॥ ਕੋਈ ਐਸਾ ਸਜਣੁ ਲੋੜਿ ਲਹੁ ਜੋ ਮੇਲੇ ਪ੍ਰੀਤਮੁ ਮੋਹਿ ॥ ਗੁਰਿ ਪੂਰੈ ਮੇਲਾਇਆ ਜਤ ਦੇਖਾ ਤਤ

ਸੋਇ ॥ ਜਨ ਨਾਨਕ ਸੋ ਪ੍ਰਭੁ ਸੇਵਿਆ ਤਿਸੁ ਜੇਵਡੁ ਅਵਰੁ ਨ ਕੋਇ ॥੨॥ ਪਉੜੀ ॥ ਦੇਵਣਹਾਰੁ ਦਾਤਾਰੁ ਕਿਤੁ

ਮੁਖਿ ਸਾਲਾਹੀਐ ॥ ਜਿਸੁ ਰਖੈ ਕਿਰਪਾ ਧਾਰਿ ਰਿਜਕੁ ਸਮਾਹੀਐ ॥ ਕੋਇ ਨ ਕਿਸ ਹੀ ਵਸਿ ਸਭਨਾ ਇਕ ਧਰ ॥

ਪਾਲੇ ਬਾਲਕ ਵਾਗਿ ਦੇ ਕੈ ਆਪਿ ਕਰ ॥ ਕਰਦਾ ਅਨਦ ਬਿਨੋਦ ਕਿਛੂ ਨ ਜਾਣੀਐ ॥ ਸਰਬ ਧਾਰ ਸਮਰਥ ਹਉ ਤਿਸੁ

ਕੁਰਬਾਣੀਐ ॥ ਗਾਈਐ ਰਾਤਿ ਦਿਨੰਤੁ ਗਾਵਣ ਜੋਗਿਆ ॥ ਜੋ ਗੁਰ ਕੀ ਪੈਰੀ ਪਾਹਿ ਤਿਨੀ ਹਰਿ ਰਸੁ ਭੋਗਿਆ

॥੨॥ ਸਲੋਕ ਮਃ ੫ ॥ ਭੀੜਹੁ ਮੋਕਲਾਈ ਕੀਤੀਅਨੁ ਸਭ ਰਖੇ ਕੁਟੰਬੈ ਨਾਲਿ ॥ ਕਾਰਜ ਆਪਿ ਸਵਾਰਿਅਨੁ ਸੋ ਪ੍ਰਭ

ਸਦਾ ਸਭਾਲਿ ॥ ਪ੍ਰਭੁ ਮਾਤ ਪਿਤਾ ਕੰਠਿ ਲਾਇਦਾ ਲਹੁੜੇ ਬਾਲਕ ਪਾਲਿ ॥ ਦਇਆਲ ਹੋਏ ਸਭ ਜੀਅ ਜੰਤ੍ਰ ਹਰਿ

ਨਾਨਕ ਨਦਰਿ ਨਿਹਾਲ ॥੧॥ ਮਃ ੫ ॥ ਵਿਣੁ ਤੁਧੁ ਹੋਰੁ ਜਿ ਮੰਗਣਾ ਸਿਰਿ ਦੁਖਾ ਕੈ ਦੁਖ ॥ ਦੇਹਿ ਨਾਮੁ ਸੰਤੋਖੀਆ

ਉਤਰੈ ਮਨ ਕੀ ਭੁਖ ॥ ਗੁਰਿ ਵਣੁ ਤਿਣੁ ਹਰਿਆ ਕੀਤਿਆ ਨਾਨਕ ਕਿਆ ਮਨੁਖ ॥੨॥ ਪਉੜੀ ॥ ਸੋ ਐਸਾ

ਦਾਤਾਰੁ ਮਨਹੁ ਨ ਵੀਸਰੈ ॥ ਘੜੀ ਨ ਮੁਹਤੁ ਚਸਾ ਤਿਸੁ ਬਿਨੁ ਨਾ ਸਰੈ ॥ ਅੰਤਰਿ ਬਾਹਰਿ ਸੰਗਿ ਕਿਆ ਕੋ ਲੁਕਿ

ਕਰੈ ॥ ਜਿਸੁ ਪਤਿ ਰਖੈ ਆਪਿ ਸੋ ਭਵਜਲੁ ਤਰੈ ॥ ਭਗਤੁ ਗਿਆਨੀ ਤਪਾ ਜਿਸੁ ਕਿਰਪਾ ਕਰੈ ॥ ਸੋ ਪੂਰਾ ਪਰਧਾਨੁ

ਜਿਸ ਨੋ ਬਲੁ ਧਰੈ ॥ ਜਿਸਹਿ ਜਰਾਏ ਆਪਿ ਸੋਈ ਅਜਰੁ ਜਰੈ ॥ ਤਿਸ ਹੀ ਮਿਲਿਆ ਸਚੁ ਮੰਤ੍ਰੁ ਗੁਰ ਮਨਿ ਧਰੈ

॥੩॥ ਸਲੋਕੁ ਮਃ ੫ ॥ ਧੰਨੁ ਸੁ ਰਾਗ ਸੁਰੰਗੜੇ ਆਲਾਪਤ ਸਭ ਤਿਖ ਜਾਇ ॥ ਧੰਨੁ ਸੁ ਜੰਤ ਸੁਹਾਵੜੇ ਜੋ ਗੁਰਮੁਖਿ

ਜਪਦੇ ਨਾਉ ॥ ਜਿਨੀ ਇਕ ਮਨਿ ਇਕੁ ਅਰਾਧਿਆ ਤਿਨ ਸਦ ਬਲਿਹਾਰੈ ਜਾਉ ॥ ਤਿਨ ਕੀ ਧੂੜਿ ਹਮ ਬਾਛਦੇ

ਕਰਮੀ ਪਲੈ ਪਾਇ ॥ ਜੋ ਰਤੇ ਰੰਗਿ ਗੋਵਿਦ ਕੈ ਹਉ ਤਿਨ ਬਲਿਹਾਰੈ ਜਾਉ ॥ ਆਖਾ ਬਿਰਥਾ ਜੀਅ ਕੀ ਹਰਿ

ਸਜਣੁ ਮੇਲਹੁ ਰਾਇ ॥ ਗੁਰਿ ਪੂਰੈ ਮੇਲਾਇਆ ਜਨਮ ਮਰਣ ਦੁਖੁ ਜਾਇ ॥ ਜਨ ਨਾਨਕ ਪਾਇਆ ਅਗਮ ਰੂਪੁ

ਅਨਤ ਨ ਕਾਹੂ ਜਾਇ ॥੧॥ ਮਃ ੫ ॥ ਧੰਨੁ ਸੁ ਵੇਲਾ ਘੜੀ ਧੰਨੁ ਧਨੁ ਮੂਰਤੁ ਪਲੁ ਸਾਰੁ ॥ ਧੰਨੁ ਸੁ ਦਿਨਸੁ ਸੰਜੋਗੜਾ

ਜਿਤੁ ਡਿਠਾ ਗੁਰ ਦਰਸਾਰੁ ॥ ਮਨ ਕੀਆ ਇਛਾ ਪੂਰੀਆ ਹਰਿ ਪਾਇਆ ਅਗਮ ਅਪਾਰੁ ॥ ਹਉਮੈ ਤੁਟਾ ਮੋਹੜਾ

ਇਕੁ ਸਚੁ ਨਾਮੁ ਆਧਾਰੁ ॥ ਜਨੁ ਨਾਨਕੁ ਲਗਾ ਸੇਵ ਹਰਿ ਉਧਰਿਆ ਸਗਲ ਸੰਸਾਰੁ ॥੨॥ ਪਉੜੀ ॥ ਸਿਫਤਿ

ਸਲਾਹਣੁ ਭਗਤਿ ਵਿਰਲੇ ਦਿਤੀਅਨੁ ॥ ਸਉਪੇ ਜਿਸੁ ਭੰਡਾਰ ਫਿਰਿ ਪੁਛ ਨ ਲੀਤੀਅਨੁ ॥ ਜਿਸ ਨੋ ਲਗਾ ਰੰਗੁ ਸੇ

ਰੰਗਿ ਰਤਿਆ ॥ ਓਨਾ ਇਕੋ ਨਾਮੁ ਅਧਾਰੁ ਇਕਾ ਉਨ ਭਤਿਆ ॥ ਓਨਾ ਪਿਛੈ ਜਗੁ ਭੁੰਚੈ ਭੋਗਈ ॥ ਓਨਾ ਪਿਆਰਾ

ਰਬੁ ਓਨਾਹਾ ਜੋਗਈ ॥ ਜਿਸੁ ਮਿਲਿਆ ਗੁਰੁ ਆਇ ਤਿਨਿ ਪ੍ਰਭੁ ਜਾਣਿਆ ॥ ਹਉ ਬਲਿਹਾਰੀ ਤਿਨ ਜਿ ਖਸਮੈ

ਭਾਣਿਆ ॥੪॥ ਸਲੋਕ ਮਃ ੫ ॥ ਹਰਿ ਇਕਸੈ ਨਾਲਿ ਮੈ ਦੋਸਤੀ ਹਰਿ ਇਕਸੈ ਨਾਲਿ ਮੈ ਰੰਗੁ ॥ ਹਰਿ ਇਕੋ ਮੇਰਾ

ਸਜਣੋ ਹਰਿ ਇਕਸੈ ਨਾਲਿ ਮੈ ਸੰਗੁ ॥ ਹਰਿ ਇਕਸੈ ਨਾਲਿ ਮੈ ਗੋਸਟੇ ਮੁਹੁ ਮੈਲਾ ਕਰੈ ਨ ਭੰਗੁ ॥ ਜਾਣੈ ਬਿਰਥਾ

ਜੀਅ ਕੀ ਕਦੇ ਨ ਮੋੜੈ ਰੰਗੁ ॥ ਹਰਿ ਇਕੋ ਮੇਰਾ ਮਸਲਤੀ ਭੰਨਣ ਘੜਨ ਸਮਰਥੁ ॥ ਹਰਿ ਇਕੋ ਮੇਰਾ ਦਾਤਾਰੁ ਹੈ

ਸਿਰਿ ਦਾਤਿਆ ਜਗ ਹਥੁ ॥ ਹਰਿ ਇਕਸੈ ਦੀ ਮੈ ਟੇਕ ਹੈ ਜੋ ਸਿਰਿ ਸਭਨਾ ਸਮਰਥੁ ॥ ਸਤਿਗੁਰਿ ਸੰਤੁ ਮਿਲਾਇਆ

ਮਸਤਕਿ ਧਰਿ ਕੈ ਹਥੁ ॥ ਵਡਾ ਸਾਹਿਬੁ ਗੁਰੂ ਮਿਲਾਇਆ ਜਿਨਿ ਤਾਰਿਆ ਸਗਲ ਜਗਤੁ ॥ ਮਨ ਕੀਆ ਇਛਾ

ਪੂਰੀਆ ਪਾਇਆ ਧੁਰਿ ਸੰਜੋਗ ॥ ਨਾਨਕ ਪਾਇਆ ਸਚੁ ਨਾਮੁ ਸਦ ਹੀ ਭੋਗੇ ਭੋਗ ॥੧॥ ਮਃ ੫ ॥ ਮਨਮੁਖਾ ਕੇਰੀ

ਦੋਸਤੀ ਮਾਇਆ ਕਾ ਸਨਬੰਧੁ ॥ ਵੇਖਦਿਆ ਹੀ ਭਜਿ ਜਾਨਿ ਕਦੇ ਨ ਪਾਇਨਿ ਬੰਧੁ ॥ ਜਿਚਰੁ ਪੈਨਨਿ ਖਾਵਨੇੑ

ਤਿਚਰੁ ਰਖਨਿ ਗੰਢੁ ॥ ਜਿਤੁ ਦਿਨਿ ਕਿਛੁ ਨ ਹੋਵਈ ਤਿਤੁ ਦਿਨਿ ਬੋਲਨਿ ਗੰਧੁ ॥ ਜੀਅ ਕੀ ਸਾਰ ਨ ਜਾਣਨੀ

ਮਨਮੁਖ ਅਗਿਆਨੀ ਅੰਧੁ ॥ ਕੂੜਾ ਗੰਢੁ ਨ ਚਲਈ ਚਿਕੜਿ ਪਥਰ ਬੰਧੁ ॥ ਅੰਧੇ ਆਪੁ ਨ ਜਾਣਨੀ ਫਕੜੁ ਪਿਟਨਿ

ਧੰਧੁ ॥ ਝੂਠੈ ਮੋਹਿ ਲਪਟਾਇਆ ਹਉ ਹਉ ਕਰਤ ਬਿਹੰਧੁ ॥ ਕ੍ਰਿਪਾ ਕਰੇ ਜਿਸੁ ਆਪਣੀ ਧੁਰਿ ਪੂਰਾ ਕਰਮੁ ਕਰੇਇ ॥

ਜਨ ਨਾਨਕ ਸੇ ਜਨ ਉਬਰੇ ਜੋ ਸਤਿਗੁਰ ਸਰਣਿ ਪਰੇ ॥੨॥ ਪਉੜੀ ॥ ਜੋ ਰਤੇ ਦੀਦਾਰ ਸੇਈ ਸਚੁ ਹਾਕੁ ॥ ਜਿਨੀ

ਜਾਤਾ ਖਸਮੁ ਕਿਉ ਲਭੈ ਤਿਨਾ ਖਾਕੁ ॥ ਮਨੁ ਮੈਲਾ ਵੇਕਾਰੁ ਹੋਵੈ ਸੰਗਿ ਪਾਕੁ ॥ ਦਿਸੈ ਸਚਾ ਮਹਲੁ ਖੁਲੈ ਭਰਮ ਤਾਕੁ

॥ ਜਿਸਹਿ ਦਿਖਾਲੇ ਮਹਲੁ ਤਿਸੁ ਨ ਮਿਲੈ ਧਾਕੁ ॥ ਮਨੁ ਤਨੁ ਹੋਇ ਨਿਹਾਲੁ ਬਿੰਦਕ ਨਦਰਿ ਝਾਕੁ ॥ ਨਉ ਨਿਧਿ

ਨਾਮੁ ਨਿਧਾਨੁ ਗੁਰ ਕੈ ਸਬਦਿ ਲਾਗੁ ॥ ਤਿਸੈ ਮਿਲੈ ਸੰਤ ਖਾਕੁ ਮਸਤਕਿ ਜਿਸੈ ਭਾਗੁ ॥੫॥ ਸਲੋਕ ਮਃ ੫ ॥

ਹਰਣਾਖੀ ਕੂ ਸਚੁ ਵੈਣੁ ਸੁਣਾਈ ਜੋ ਤਉ ਕਰੇ ਉਧਾਰਣੁ ॥ ਸੁੰਦਰ ਬਚਨ ਤੁਮ ਸੁਣਹੁ ਛਬੀਲੀ ਪਿਰੁ ਤੈਡਾ ਮਨ

ਸਾਧਾਰਣੁ ॥ ਦੁਰਜਨ ਸੇਤੀ ਨੇਹੁ ਰਚਾਇਓ ਦਸਿ ਵਿਖਾ ਮੈ ਕਾਰਣੁ ॥ ਊਣੀ ਨਾਹੀ ਝੂਣੀ ਨਾਹੀ ਨਾਹੀ ਕਿਸੈ

ਵਿਹੂਣੀ ॥ ਪਿਰੁ ਛੈਲੁ ਛਬੀਲਾ ਛਡਿ ਗਵਾਇਓ ਦੁਰਮਤਿ ਕਰਮਿ ਵਿਹੂਣੀ ॥ ਨਾ ਹਉ ਭੁਲੀ ਨਾ ਹਉ ਚੁਕੀ ਨਾ ਮੈ

ਨਾਹੀ ਦੋਸਾ ॥ ਜਿਤੁ ਹਉ ਲਾਈ ਤਿਤੁ ਹਉ ਲਗੀ ਤੂ ਸੁਣਿ ਸਚੁ ਸੰਦੇਸਾ ॥ ਸਾਈ ਸੁੋਹਾਗਣਿ ਸਾਈ ਭਾਗਣਿ ਜੈ

ਪਿਰਿ ਕਿਰਪਾ ਧਾਰੀ ॥ ਪਿਰਿ ਅਉਗਣ ਤਿਸ ਕੇ ਸਭਿ ਗਵਾਏ ਗਲ ਸੇਤੀ ਲਾਇ ਸਵਾਰੀ ॥ ਕਰਮਹੀਣ ਧਨ ਕਰੈ

ਬਿਨੰਤੀ ਕਦਿ ਨਾਨਕ ਆਵੈ ਵਾਰੀ ॥ ਸਭਿ ਸੁਹਾਗਣਿ ਮਾਣਹਿ ਰਲੀਆ ਇਕ ਦੇਵਹੁ ਰਾਤਿ ਮੁਰਾਰੀ ॥੧॥ ਮਃ ੫

॥ ਕਾਹੇ ਮਨ ਤੂ ਡੋਲਤਾ ਹਰਿ ਮਨਸਾ ਪੂਰਣਹਾਰੁ ॥ ਸਤਿਗੁਰੁ ਪੁਰਖੁ ਧਿਆਇ ਤੂ ਸਭਿ ਦੁਖ ਵਿਸਾਰਣਹਾਰੁ ॥

ਹਰਿ ਨਾਮਾ ਆਰਾਧਿ ਮਨ ਸਭਿ ਕਿਲਵਿਖ ਜਾਹਿ ਵਿਕਾਰ ॥ ਜਿਨ ਕਉ ਪੂਰਬਿ ਲਿਖਿਆ ਤਿਨ ਰੰਗੁ ਲਗਾ

ਨਿਰੰਕਾਰ ॥ ਓਨੀ ਛਡਿਆ ਮਾਇਆ ਸੁਆਵੜਾ ਧਨੁ ਸੰਚਿਆ ਨਾਮੁ ਅਪਾਰੁ ॥ ਅਠੇ ਪਹਰ ਇਕਤੈ ਲਿਵੈ ਮੰਨੇਨਿ

ਹੁਕਮੁ ਅਪਾਰੁ ॥ ਜਨੁ ਨਾਨਕੁ ਮੰਗੈ ਦਾਨੁ ਇਕੁ ਦੇਹੁ ਦਰਸੁ ਮਨਿ ਪਿਆਰੁ ॥੨॥ ਪਉੜੀ ॥ ਜਿਸੁ ਤੂ ਆਵਹਿ

ਚਿਤਿ ਤਿਸ ਨੋ ਸਦਾ ਸੁਖ ॥ ਜਿਸੁ ਤੂ ਆਵਹਿ ਚਿਤਿ ਤਿਸੁ ਜਮ ਨਾਹਿ ਦੁਖ ॥ ਜਿਸੁ ਤੂ ਆਵਹਿ ਚਿਤਿ ਤਿਸੁ ਕਿ

ਕਾੜਿਆ ॥ ਜਿਸ ਦਾ ਕਰਤਾ ਮਿਤ੍ਰੁ ਸਭਿ ਕਾਜ ਸਵਾਰਿਆ ॥ ਜਿਸੁ ਤੂ ਆਵਹਿ ਚਿਤਿ ਸੋ ਪਰਵਾਣੁ ਜਨੁ ॥ ਜਿਸੁ ਤੂ

ਆਵਹਿ ਚਿਤਿ ਬਹੁਤਾ ਤਿਸੁ ਧਨੁ ॥ ਜਿਸੁ ਤੂ ਆਵਹਿ ਚਿਤਿ ਸੋ ਵਡ ਪਰਵਾਰਿਆ ॥ ਜਿਸੁ ਤੂ ਆਵਹਿ ਚਿਤਿ ਤਿਨਿ

ਕੁਲ ਉਧਾਰਿਆ ॥੬॥ ਸਲੋਕ ਮਃ ੫ ॥ ਅੰਦਰਹੁ ਅੰਨਾ ਬਾਹਰਹੁ ਅੰਨਾ ਕੂੜੀ ਕੂੜੀ ਗਾਵੈ ॥ ਦੇਹੀ ਧੋਵੈ ਚਕ੍ਰ ਬਣਾਏ

ਮਾਇਆ ਨੋ ਬਹੁ ਧਾਵੈ ॥ ਅੰਦਰਿ ਮੈਲੁ ਨ ਉਤਰੈ ਹਉਮੈ ਫਿਰਿ ਫਿਰਿ ਆਵੈ ਜਾਵੈ ॥ ਨੀਂਦ ਵਿਆਪਿਆ ਕਾਮਿ

ਸੰਤਾਪਿਆ ਮੁਖਹੁ ਹਰਿ ਹਰਿ ਕਹਾਵੈ ॥ ਬੈਸਨੋ ਨਾਮੁ ਕਰਮ ਹਉ ਜੁਗਤਾ ਤੁਹ ਕੁਟੇ ਕਿਆ ਫਲੁ ਪਾਵੈ ॥ ਹੰਸਾ ਵਿਚਿ

ਬੈਠਾ ਬਗੁ ਨ ਬਣਈ ਨਿਤ ਬੈਠਾ ਮਛੀ ਨੋ ਤਾਰ ਲਾਵੈ ॥ ਜਾ ਹੰਸ ਸਭਾ ਵੀਚਾਰੁ ਕਰਿ ਦੇਖਨਿ ਤਾ ਬਗਾ ਨਾਲਿ

ਜੋੜੁ ਕਦੇ ਨ ਆਵੈ ॥ ਹੰਸਾ ਹੀਰਾ ਮੋਤੀ ਚੁਗਣਾ ਬਗੁ ਡਡਾ ਭਾਲਣ ਜਾਵੈ ॥ ਉਡਰਿਆ ਵੇਚਾਰਾ ਬਗੁਲਾ ਮਤੁ ਹੋਵੈ

ਮੰਞੁ ਲਖਾਵੈ ॥ ਜਿਤੁ ਕੋ ਲਾਇਆ ਤਿਤ ਹੀ ਲਾਗਾ ਕਿਸੁ ਦੋਸੁ ਦਿਚੈ ਜਾ ਹਰਿ ਏਵੈ ਭਾਵੈ ॥ ਸਤਿਗੁਰੁ ਸਰਵਰੁ ਰਤਨੀ

ਭਰਪੂਰੇ ਜਿਸੁ ਪ੍ਰਾਪਤਿ ਸੋ ਪਾਵੈ ॥ ਸਿਖ ਹੰਸ ਸਰਵਰਿ ਇਕਠੇ ਹੋਏ ਸਤਿਗੁਰ ਕੈ ਹੁਕਮਾਵੈ ॥ ਰਤਨ ਪਦਾਰਥ

ਮਾਣਕ ਸਰਵਰਿ ਭਰਪੂਰੇ ਖਾਇ ਖਰਚਿ ਰਹੇ ਤੋਟਿ ਨ ਆਵੈ ॥ ਸਰਵਰ ਹੰਸੁ ਦੂਰਿ ਨ ਹੋਈ ਕਰਤੇ ਏਵੈ ਭਾਵੈ ॥ ਜਨ

ਨਾਨਕ ਜਿਸ ਦੈ ਮਸਤਕਿ ਭਾਗੁ ਧੁਰਿ ਲਿਖਿਆ ਸੋ ਸਿਖੁ ਗੁਰੂ ਪਹਿ ਆਵੈ ॥ ਆਪਿ ਤਰਿਆ ਕੁਟੰਬ ਸਭਿ ਤਾਰੇ

ਸਭਾ ਸ੍ਰਿਸਟਿ ਛਡਾਵੈ ॥੧॥ ਮਃ ੫ ॥ ਪੰਡਿਤੁ ਆਖਾਏ ਬਹੁਤੀ ਰਾਹੀ ਕੋਰੜ ਮੋਠ ਜਿਨੇਹਾ ॥ ਅੰਦਰਿ ਮੋਹੁ ਨਿਤ

ਭਰਮਿ ਵਿਆਪਿਆ ਤਿਸਟਸਿ ਨਾਹੀ ਦੇਹਾ ॥ ਕੂੜੀ ਆਵੈ ਕੂੜੀ ਜਾਵੈ ਮਾਇਆ ਕੀ ਨਿਤ ਜੋਹਾ ॥ ਸਚੁ ਕਹੈ ਤਾ

ਛੋਹੋ ਆਵੈ ਅੰਤਰਿ ਬਹੁਤਾ ਰੋਹਾ ॥ ਵਿਆਪਿਆ ਦੁਰਮਤਿ ਕੁਬੁਧਿ ਕੁਮੂੜਾ ਮਨਿ ਲਾਗਾ ਤਿਸੁ ਮੋਹਾ ॥ ਠਗੈ ਸੇਤੀ

ਠਗੁ ਰਲਿ ਆਇਆ ਸਾਥੁ ਭਿ ਇਕੋ ਜੇਹਾ ॥ ਸਤਿਗੁਰੁ ਸਰਾਫੁ ਨਦਰੀ ਵਿਚਦੋ ਕਢੈ ਤਾਂ ਉਘੜਿ ਆਇਆ ਲੋਹਾ ॥

ਬਹੁਤੇਰੀ ਥਾਈ ਰਲਾਇ ਰਲਾਇ ਦਿਤਾ ਉਘੜਿਆ ਪੜਦਾ ਅਗੈ ਆਇ ਖਲੋਹਾ ॥ ਸਤਿਗੁਰ ਕੀ ਜੇ ਸਰਣੀ ਆਵੈ

ਫਿਰਿ ਮਨੂਰਹੁ ਕੰਚਨੁ ਹੋਹਾ ॥ ਸਤਿਗੁਰੁ ਨਿਰਵੈਰੁ ਪੁਤ੍ਰ ਸਤ੍ਰ ਸਮਾਨੇ ਅਉਗਣ ਕਟੇ ਕਰੇ ਸੁਧੁ ਦੇਹਾ ॥ ਨਾਨਕ

ਜਿਸੁ ਧੁਰਿ ਮਸਤਕਿ ਹੋਵੈ ਲਿਖਿਆ ਤਿਸੁ ਸਤਿਗੁਰ ਨਾਲਿ ਸਨੇਹਾ ॥ ਅੰਮ੍ਰਿਤ ਬਾਣੀ ਸਤਿਗੁਰ ਪੂਰੇ ਕੀ ਜਿਸੁ

ਕਿਰਪਾਲੁ ਹੋਵੈ ਤਿਸੁ ਰਿਦੈ ਵਸੇਹਾ ॥ ਆਵਣ ਜਾਣਾ ਤਿਸ ਕਾ ਕਟੀਐ ਸਦਾ ਸਦਾ ਸੁਖੁ ਹੋਹਾ ॥੨॥ ਪਉੜੀ ॥ ਜੋ ਤੁਧੁ

ਭਾਣਾ ਜੰਤੁ ਸੋ ਤੁਧੁ ਬੁਝਈ ॥ ਜੋ ਤੁਧੁ ਭਾਣਾ ਜੰਤੁ ਸੁ ਦਰਗਹ ਸਿਝਈ ॥ ਜਿਸ ਨੋ ਤੇਰੀ ਨਦਰਿ ਹਉਮੈ ਤਿਸੁ ਗਈ ॥

ਜਿਸ ਨੋ ਤੂ ਸੰਤੁਸਟੁ ਕਲਮਲ ਤਿਸੁ ਖਈ ॥ ਜਿਸ ਕੈ ਸੁਆਮੀ ਵਲਿ ਨਿਰਭਉ ਸੋ ਭਈ ॥ ਜਿਸ ਨੋ ਤੂ ਕਿਰਪਾਲੁ ਸਚਾ

ਸੋ ਥਿਅਈ ॥ ਜਿਸ ਨੋ ਤੇਰੀ ਮਇਆ ਨ ਪੋਹੈ ਅਗਨਈ ॥ ਤਿਸ ਨੋ ਸਦਾ ਦਇਆਲੁ ਜਿਨਿ ਗੁਰ ਤੇ ਮਤਿ ਲਈ ॥੭॥

ਸਲੋਕ ਮਃ ੫ ॥ ਕਰਿ ਕਿਰਪਾ ਕਿਰਪਾਲ ਆਪੇ ਬਖਸਿ ਲੈ ॥ ਸਦਾ ਸਦਾ ਜਪੀ ਤੇਰਾ ਨਾਮੁ ਸਤਿਗੁਰ ਪਾਇ ਪੈ ॥

ਮਨ ਤਨ ਅੰਤਰਿ ਵਸੁ ਦੂਖਾ ਨਾਸੁ ਹੋਇ ॥ ਹਥ ਦੇਇ ਆਪਿ ਰਖੁ ਵਿਆਪੈ ਭਉ ਨ ਕੋਇ ॥ ਗੁਣ ਗਾਵਾ ਦਿਨੁ ਰੈਣਿ

ਏਤੈ ਕੰਮਿ ਲਾਇ ॥ ਸੰਤ ਜਨਾ ਕੈ ਸੰਗਿ ਹਉਮੈ ਰੋਗੁ ਜਾਇ ॥ ਸਰਬ ਨਿਰੰਤਰਿ ਖਸਮੁ ਏਕੋ ਰਵਿ ਰਹਿਆ ॥

ਗੁਰ ਪਰਸਾਦੀ ਸਚੁ ਸਚੋ ਸਚੁ ਲਹਿਆ ॥ ਦਇਆ ਕਰਹੁ ਦਇਆਲ ਅਪਣੀ ਸਿਫਤਿ ਦੇਹੁ ॥ ਦਰਸਨੁ ਦੇਖਿ

ਨਿਹਾਲ ਨਾਨਕ ਪ੍ਰੀਤਿ ਏਹ ॥੧॥ ਮਃ ੫ ॥ ਏਕੋ ਜਪੀਐ ਮਨੈ ਮਾਹਿ ਇਕਸ ਕੀ ਸਰਣਾਇ ॥ ਇਕਸੁ ਸਿਉ ਕਰਿ

ਪਿਰਹੜੀ ਦੂਜੀ ਨਾਹੀ ਜਾਇ ॥ ਇਕੋ ਦਾਤਾ ਮੰਗੀਐ ਸਭੁ ਕਿਛੁ ਪਲੈ ਪਾਇ ॥ ਮਨਿ ਤਨਿ ਸਾਸਿ ਗਿਰਾਸਿ ਪ੍ਰਭੁ

ਇਕੋ ਇਕੁ ਧਿਆਇ ॥ ਅੰਮ੍ਰਿਤੁ ਨਾਮੁ ਨਿਧਾਨੁ ਸਚੁ ਗੁਰਮੁਖਿ ਪਾਇਆ ਜਾਇ ॥ ਵਡਭਾਗੀ ਤੇ ਸੰਤ ਜਨ ਜਿਨ ਮਨਿ

ਵੁਠਾ ਆਇ ॥ ਜਲਿ ਥਲਿ ਮਹੀਅਲਿ ਰਵਿ ਰਹਿਆ ਦੂਜਾ ਕੋਈ ਨਾਹਿ ॥ ਨਾਮੁ ਧਿਆਈ ਨਾਮੁ ਉਚਰਾ ਨਾਨਕ

ਖਸਮ ਰਜਾਇ ॥੨॥ ਪਉੜੀ ॥ ਜਿਸ ਨੋ ਤੂ ਰਖਵਾਲਾ ਮਾਰੇ ਤਿਸੁ ਕਉਣੁ ॥ ਜਿਸ ਨੋ ਤੂ ਰਖਵਾਲਾ ਜਿਤਾ ਤਿਨੈ

ਭੈਣੁ ॥ ਜਿਸ ਨੋ ਤੇਰਾ ਅੰਗੁ ਤਿਸੁ ਮੁਖੁ ਉਜਲਾ ॥ ਜਿਸ ਨੋ ਤੇਰਾ ਅੰਗੁ ਸੁ ਨਿਰਮਲੀ ਹੂੰ ਨਿਰਮਲਾ ॥ ਜਿਸ ਨੋ ਤੇਰੀ

ਨਦਰਿ ਨ ਲੇਖਾ ਪੁਛੀਐ ॥ ਜਿਸ ਨੋ ਤੇਰੀ ਖੁਸੀ ਤਿਨਿ ਨਉ ਨਿਧਿ ਭੁੰਚੀਐ ॥ ਜਿਸ ਨੋ ਤੂ ਪ੍ਰਭ ਵਲਿ ਤਿਸੁ ਕਿਆ

ਮੁਹਛੰਦਗੀ ॥ ਜਿਸ ਨੋ ਤੇਰੀ ਮਿਹਰ ਸੁ ਤੇਰੀ ਬੰਦਿਗੀ ॥੮॥ ਸਲੋਕ ਮਹਲਾ ੫ ॥ ਹੋਹੁ ਕ੍ਰਿਪਾਲ ਸੁਆਮੀ ਮੇਰੇ

ਸੰਤਾਂ ਸੰਗਿ ਵਿਹਾਵੇ ॥ ਤੁਧਹੁ ਭੁਲੇ ਸਿ ਜਮਿ ਜਮਿ ਮਰਦੇ ਤਿਨ ਕਦੇ ਨ ਚੁਕਨਿ ਹਾਵੇ ॥੧॥ ਮਃ ੫ ॥ ਸਤਿਗੁਰੁ

ਸਿਮਰਹੁ ਆਪਣਾ ਘਟਿ ਅਵਘਟਿ ਘਟ ਘਾਟ ॥ ਹਰਿ ਹਰਿ ਨਾਮੁ ਜਪੰਤਿਆ ਕੋਇ ਨ ਬੰਧੈ ਵਾਟ ॥੨॥ ਪਉੜੀ ॥

ਤਿਥੈ ਤੂ ਸਮਰਥੁ ਜਿਥੈ ਕੋਇ ਨਾਹਿ ॥ ਓਥੈ ਤੇਰੀ ਰਖ ਅਗਨੀ ਉਦਰ ਮਾਹਿ ॥ ਸੁਣਿ ਕੈ ਜਮ ਕੇ ਦੂਤ ਨਾਇ ਤੇਰੈ

ਛਡਿ ਜਾਹਿ ॥ ਭਉਜਲੁ ਬਿਖਮੁ ਅਸਗਾਹੁ ਗੁਰ ਸਬਦੀ ਪਾਰਿ ਪਾਹਿ ॥ ਜਿਨ ਕਉ ਲਗੀ ਪਿਆਸ ਅੰਮ੍ਰਿਤੁ ਸੇਇ

ਖਾਹਿ ॥ ਕਲਿ ਮਹਿ ਏਹੋ ਪੁੰਨੁ ਗੁਣ ਗੋਵਿੰਦ ਗਾਹਿ ॥ ਸਭਸੈ ਨੋ ਕਿਰਪਾਲੁ ਸਮਾੑਲੇ ਸਾਹਿ ਸਾਹਿ ॥ ਬਿਰਥਾ ਕੋਇ ਨ

ਜਾਇ ਜਿ ਆਵੈ ਤੁਧੁ ਆਹਿ ॥੯॥ ਸਲੋਕ ਮਃ ੫ ॥ ਦੂਜਾ ਤਿਸੁ ਨ ਬੁਝਾਇਹੁ ਪਾਰਬ੍ਰਹਮ ਨਾਮੁ ਦੇਹੁ ਆਧਾਰੁ ॥

ਅਗਮੁ ਅਗੋਚਰੁ ਸਾਹਿਬੋ ਸਮਰਥੁ ਸਚੁ ਦਾਤਾਰੁ ॥ ਤੂ ਨਿਹਚਲੁ ਨਿਰਵੈਰੁ ਸਚੁ ਸਚਾ ਤੁਧੁ ਦਰਬਾਰੁ ॥ ਕੀਮਤਿ

ਕਹਣੁ ਨ ਜਾਈਐ ਅੰਤੁ ਨ ਪਾਰਾਵਾਰੁ ॥ ਪ੍ਰਭੁ ਛੋਡਿ ਹੋਰੁ ਜਿ ਮੰਗਣਾ ਸਭੁ ਬਿਖਿਆ ਰਸ ਛਾਰੁ ॥ ਸੇ ਸੁਖੀਏ ਸਚੁ

ਸਾਹ ਸੇ ਜਿਨ ਸਚਾ ਬਿਉਹਾਰੁ ॥ ਜਿਨਾ ਲਗੀ ਪ੍ਰੀਤਿ ਪ੍ਰਭ ਨਾਮ ਸਹਜ ਸੁਖ ਸਾਰੁ ॥ ਨਾਨਕ ਇਕੁ ਆਰਾਧੇ ਸੰਤਨ

ਰੇਣਾਰੁ ॥੧॥ ਮਃ ੫ ॥ ਅਨਦ ਸੂਖ ਬਿਸ੍ਰਾਮ ਨਿਤ ਹਰਿ ਕਾ ਕੀਰਤਨੁ ਗਾਇ ॥ ਅਵਰ ਸਿਆਣਪ ਛਾਡਿ ਦੇਹਿ

ਨਾਨਕ ਉਧਰਸਿ ਨਾਇ ॥੨॥ ਪਉੜੀ ॥ ਨਾ ਤੂ ਆਵਹਿ ਵਸਿ ਬਹੁਤੁ ਘਿਣਾਵਣੇ ॥ ਨਾ ਤੂ ਆਵਹਿ ਵਸਿ ਬੇਦ

ਪੜਾਵਣੇ ॥ ਨਾ ਤੂ ਆਵਹਿ ਵਸਿ ਤੀਰਥਿ ਨਾਈਐ ॥ ਨਾ ਤੂ ਆਵਹਿ ਵਸਿ ਧਰਤੀ ਧਾਈਐ ॥ ਨਾ ਤੂ ਆਵਹਿ ਵਸਿ

ਕਿਤੈ ਸਿਆਣਪੈ ॥ ਨਾ ਤੂ ਆਵਹਿ ਵਸਿ ਬਹੁਤਾ ਦਾਨੁ ਦੇ ॥ ਸਭੁ ਕੋ ਤੇਰੈ ਵਸਿ ਅਗਮ ਅਗੋਚਰਾ ॥ ਤੂ ਭਗਤਾ ਕੈ

ਵਸਿ ਭਗਤਾ ਤਾਣੁ ਤੇਰਾ ॥੧੦॥ ਸਲੋਕ ਮਃ ੫ ॥ ਆਪੇ ਵੈਦੁ ਆਪਿ ਨਾਰਾਇਣੁ ॥ ਏਹਿ ਵੈਦ ਜੀਅ ਕਾ ਦੁਖੁ

ਲਾਇਣ ॥ ਗੁਰ ਕਾ ਸਬਦੁ ਅੰਮ੍ਰਿਤ ਰਸੁ ਖਾਇਣ ॥ ਨਾਨਕ ਜਿਸੁ ਮਨਿ ਵਸੈ ਤਿਸ ਕੇ ਸਭਿ ਦੂਖ ਮਿਟਾਇਣ ॥੧॥

ਮਃ ੫ ॥ ਹੁਕਮਿ ਉਛਲੈ ਹੁਕਮੇ ਰਹੈ ॥ ਹੁਕਮੇ ਦੁਖੁ ਸੁਖੁ ਸਮ ਕਰਿ ਸਹੈ ॥ ਹੁਕਮੇ ਨਾਮੁ ਜਪੈ ਦਿਨੁ ਰਾਤਿ ॥ ਨਾਨਕ

ਜਿਸ ਨੋ ਹੋਵੈ ਦਾਤਿ ॥ ਹੁਕਮਿ ਮਰੈ ਹੁਕਮੇ ਹੀ ਜੀਵੈ ॥ ਹੁਕਮੇ ਨਾਨਾੑ ਵਡਾ ਥੀਵੈ ॥ ਹੁਕਮੇ ਸੋਗ ਹਰਖ ਆਨੰਦ ॥

ਹੁਕਮੇ ਜਪੈ ਨਿਰੋਧਰ ਗੁਰਮੰਤ ॥ ਹੁਕਮੇ ਆਵਣੁ ਜਾਣੁ ਰਹਾਏ ॥ ਨਾਨਕ ਜਾ ਕਉ ਭਗਤੀ ਲਾਏ ॥੨॥ ਪਉੜੀ ॥

ਹਉ ਤਿਸੁ ਢਾਢੀ ਕੁਰਬਾਣੁ ਜਿ ਤੇਰਾ ਸੇਵਦਾਰੁ ॥ ਹਉ ਤਿਸੁ ਢਾਢੀ ਬਲਿਹਾਰ ਜਿ ਗਾਵੈ ਗੁਣ ਅਪਾਰ ॥ ਸੋ ਢਾਢੀ

ਧਨੁ ਧੰਨੁ ਜਿਸੁ ਲੋੜੇ ਨਿਰੰਕਾਰੁ ॥ ਸੋ ਢਾਢੀ ਭਾਗਠੁ ਜਿਸੁ ਸਚਾ ਦੁਆਰ ਬਾਰੁ ॥ ਓਹੁ ਢਾਢੀ ਤੁਧੁ ਧਿਆਇ ਕਲਾਣੇ

ਦਿਨੁ ਰੈਣਾਰ ॥ ਮੰਗੈ ਅੰਮ੍ਰਿਤ ਨਾਮੁ ਨ ਆਵੈ ਕਦੇ ਹਾਰਿ ॥ ਕਪੜੁ ਭੋਜਨੁ ਸਚੁ ਰਹਦਾ ਲਿਵੈ ਧਾਰ ॥ ਸੋ ਢਾਢੀ

ਗੁਣਵੰਤੁ ਜਿਸ ਨੋ ਪ੍ਰਭ ਪਿਆਰੁ ॥੧੧॥ ਸਲੋਕ ਮਃ ੫ ॥ ਅੰਮ੍ਰਿਤ ਬਾਣੀ ਅਮਿਉ ਰਸੁ ਅੰਮ੍ਰਿਤੁ ਹਰਿ ਕਾ ਨਾਉ ॥

ਮਨਿ ਤਨਿ ਹਿਰਦੈ ਸਿਮਰਿ ਹਰਿ ਆਠ ਪਹਰ ਗੁਣ ਗਾਉ ॥ ਉਪਦੇਸੁ ਸੁਣਹੁ ਤੁਮ ਗੁਰਸਿਖਹੁ ਸਚਾ ਇਹੈ ਸੁਆਉ

॥ ਜਨਮੁ ਪਦਾਰਥੁ ਸਫਲੁ ਹੋਇ ਮਨ ਮਹਿ ਲਾਇਹੁ ਭਾਉ ॥ ਸੂਖ ਸਹਜ ਆਨਦੁ ਘਣਾ ਪ੍ਰਭ ਜਪਤਿਆ ਦੁਖੁ ਜਾਇ

॥ ਨਾਨਕ ਨਾਮੁ ਜਪਤ ਸੁਖੁ ਊਪਜੈ ਦਰਗਹ ਪਾਈਐ ਥਾਉ ॥੧॥ ਮਃ ੫ ॥ ਨਾਨਕ ਨਾਮੁ ਧਿਆਈਐ ਗੁਰੁ ਪੂਰਾ

ਮਤਿ ਦੇਇ ॥ ਭਾਣੈ ਜਪ ਤਪ ਸੰਜਮੋ ਭਾਣੈ ਹੀ ਕਢਿ ਲੇਇ ॥ ਭਾਣੈ ਜੋਨਿ ਭਵਾਈਐ ਭਾਣੈ ਬਖਸ ਕਰੇਇ ॥ ਭਾਣੈ

ਦੁਖੁ ਸੁਖੁ ਭੋਗੀਐ ਭਾਣੈ ਕਰਮ ਕਰੇਇ ॥ ਭਾਣੈ ਮਿਟੀ ਸਾਜਿ ਕੈ ਭਾਣੈ ਜੋਤਿ ਧਰੇਇ ॥ ਭਾਣੈ ਭੋਗ ਭੋਗਾਇਦਾ ਭਾਣੈ

ਮਨਹਿ ਕਰੇਇ ॥ ਭਾਣੈ ਨਰਕਿ ਸੁਰਗਿ ਅਉਤਾਰੇ ਭਾਣੈ ਧਰਣਿ ਪਰੇਇ ॥ ਭਾਣੈ ਹੀ ਜਿਸੁ ਭਗਤੀ ਲਾਏ ਨਾਨਕ

ਵਿਰਲੇ ਹੇ ॥੨॥ ਪਉੜੀ ॥ ਵਡਿਆਈ ਸਚੇ ਨਾਮ ਕੀ ਹਉ ਜੀਵਾ ਸੁਣਿ ਸੁਣੇ ॥ ਪਸੂ ਪਰੇਤ ਅਗਿਆਨ ਉਧਾਰੇ

ਇਕ ਖਣੇ ॥ ਦਿਨਸੁ ਰੈਣਿ ਤੇਰਾ ਨਾਉ ਸਦਾ ਸਦ ਜਾਪੀਐ ॥ ਤ੍ਰਿਸਨਾ ਭੁਖ ਵਿਕਰਾਲ ਨਾਇ ਤੇਰੈ ਧ੍ਰਾਪੀਐ ॥ ਰੋਗੁ

ਸੋਗੁ ਦੁਖੁ ਵੰਞੈ ਜਿਸੁ ਨਾਉ ਮਨਿ ਵਸੈ ॥ ਤਿਸਹਿ ਪਰਾਪਤਿ ਲਾਲੁ ਜੋ ਗੁਰ ਸਬਦੀ ਰਸੈ ॥ ਖੰਡ ਬ੍ਰਹਮੰਡ ਬੇਅੰਤ

ਉਧਾਰਣਹਾਰਿਆ ॥ ਤੇਰੀ ਸੋਭਾ ਤੁਧੁ ਸਚੇ ਮੇਰੇ ਪਿਆਰਿਆ ॥੧੨॥ ਸਲੋਕ ਮਃ ੫ ॥ ਮਿਤ੍ਰੁ ਪਿਆਰਾ ਨਾਨਕ ਜੀ

ਮੈ ਛਡਿ ਗਵਾਇਆ ਰੰਗਿ ਕਸੁੰਭੈ ਭੁਲੀ ॥ ਤਉ ਸਜਣ ਕੀ ਮੈ ਕੀਮ ਨ ਪਉਦੀ ਹਉ ਤੁਧੁ ਬਿਨੁ ਅਢੁ ਨ ਲਹਦੀ

॥੧॥ ਮਃ ੫ ॥ ਸਸੁ ਵਿਰਾਇਣਿ ਨਾਨਕ ਜੀਉ ਸਸੁਰਾ ਵਾਦੀ ਜੇਠੋ ਪਉ ਪਉ ਲੂਹੈ ॥ ਹਭੇ ਭਸੁ ਪੁਣੇਦੇ ਵਤਨੁ ਜਾ

ਮੈ ਸਜਣੁ ਤੂਹੈ ॥੨॥ ਪਉੜੀ ॥ ਜਿਸੁ ਤੂ ਵੁਠਾ ਚਿਤਿ ਤਿਸੁ ਦਰਦੁ ਨਿਵਾਰਣੋ ॥ ਜਿਸੁ ਤੂ ਵੁਠਾ ਚਿਤਿ ਤਿਸੁ ਕਦੇ

ਨ ਹਾਰਣੋ ॥ ਜਿਸੁ ਮਿਲਿਆ ਪੂਰਾ ਗੁਰੂ ਸੁ ਸਰਪਰ ਤਾਰਣੋ ॥ ਜਿਸ ਨੋ ਲਾਏ ਸਚਿ ਤਿਸੁ ਸਚੁ ਸਮਾੑਲਣੋ ॥ ਜਿਸੁ

ਆਇਆ ਹਥਿ ਨਿਧਾਨੁ ਸੁ ਰਹਿਆ ਭਾਲਣੋ ॥ ਜਿਸ ਨੋ ਇਕੋ ਰੰਗੁ ਭਗਤੁ ਸੋ ਜਾਨਣੋ ॥ ਓਹੁ ਸਭਨਾ ਕੀ ਰੇਣੁ

ਬਿਰਹੀ ਚਾਰਣੋ ॥ ਸਭਿ ਤੇਰੇ ਚੋਜ ਵਿਡਾਣ ਸਭੁ ਤੇਰਾ ਕਾਰਣੋ ॥੧੩॥ ਸਲੋਕ ਮਃ ੫ ॥ ਉਸਤਤਿ ਨਿੰਦਾ ਨਾਨਕ

ਜੀ ਮੈ ਹਭ ਵਞਾਈ ਛੋੜਿਆ ਹਭੁ ਕਿਝੁ ਤਿਆਗੀ ॥ ਹਭੇ ਸਾਕ ਕੂੜਾਵੇ ਡਿਠੇ ਤਉ ਪਲੈ ਤੈਡੈ ਲਾਗੀ ॥੧॥ ਮਃ ੫ ॥

ਫਿਰਦੀ ਫਿਰਦੀ ਨਾਨਕ ਜੀਉ ਹਉ ਫਾਵੀ ਥੀਈ ਬਹੁਤੁ ਦਿਸਾਵਰ ਪੰਧਾ ॥ ਤਾ ਹਉ ਸੁਖਿ ਸੁਖਾਲੀ ਸੁਤੀ ਜਾ ਗੁਰ

ਮਿਲਿ ਸਜਣੁ ਮੈ ਲਧਾ ॥੨॥ ਪਉੜੀ ॥ ਸਭੇ ਦੁਖ ਸੰਤਾਪ ਜਾਂ ਤੁਧਹੁ ਭੁਲੀਐ ॥ ਜੇ ਕੀਚਨਿ ਲਖ ਉਪਾਵ ਤਾਂ ਕਹੀ

ਨ ਘੁਲੀਐ ॥ ਜਿਸ ਨੋ ਵਿਸਰੈ ਨਾਉ ਸੁ ਨਿਰਧਨੁ ਕਾਂਢੀਐ ॥ ਜਿਸ ਨੋ ਵਿਸਰੈ ਨਾਉ ਸੋ ਜੋਨੀ ਹਾਂਢੀਐ ॥ ਜਿਸੁ

ਖਸਮੁ ਨ ਆਵੈ ਚਿਤਿ ਤਿਸੁ ਜਮੁ ਡੰਡੁ ਦੇ ॥ ਜਿਸੁ ਖਸਮੁ ਨ ਆਵੀ ਚਿਤਿ ਰੋਗੀ ਸੇ ਗਣੇ ॥ ਜਿਸੁ ਖਸਮੁ ਨ ਆਵੀ

ਚਿਤਿ ਸੁ ਖਰੋ ਅਹੰਕਾਰੀਆ ॥ ਸੋਈ ਦੁਹੇਲਾ ਜਗਿ ਜਿਨਿ ਨਾਉ ਵਿਸਾਰੀਆ ॥੧੪॥ ਸਲੋਕ ਮਃ ੫ ॥ ਤੈਡੀ ਬੰਦਸਿ

ਮੈ ਕੋਇ ਨ ਡਿਠਾ ਤੂ ਨਾਨਕ ਮਨਿ ਭਾਣਾ ॥ ਘੋਲਿ ਘੁਮਾਈ ਤਿਸੁ ਮਿਤ੍ਰ ਵਿਚੋਲੇ ਜੈ ਮਿਲਿ ਕੰਤੁ ਪਛਾਣਾ ॥੧॥

ਮਃ ੫ ॥ ਪਾਵ ਸੁਹਾਵੇ ਜਾਂ ਤਉ ਧਿਰਿ ਜੁਲਦੇ ਸੀਸੁ ਸੁਹਾਵਾ ਚਰਣੀ ॥ ਮੁਖੁ ਸੁਹਾਵਾ ਜਾਂ ਤਉ ਜਸੁ ਗਾਵੈ ਜੀਉ

ਪਇਆ ਤਉ ਸਰਣੀ ॥੨॥ ਪਉੜੀ ॥ ਮਿਲਿ ਨਾਰੀ ਸਤਸੰਗਿ ਮੰਗਲੁ ਗਾਵੀਆ ॥ ਘਰ ਕਾ ਹੋਆ ਬੰਧਾਨੁ ਬਹੁੜਿ ਨ

ਧਾਵੀਆ ॥ ਬਿਨਠੀ ਦੁਰਮਤਿ ਦੁਰਤੁ ਸੋਇ ਕੂੜਾਵੀਆ ॥ ਸੀਲਵੰਤਿ ਪਰਧਾਨਿ ਰਿਦੈ ਸਚਾਵੀਆ ॥ ਅੰਤਰਿ ਬਾਹਰਿ

ਇਕੁ ਇਕ ਰੀਤਾਵੀਆ ॥ ਮਨਿ ਦਰਸਨ ਕੀ ਪਿਆਸ ਚਰਣ ਦਾਸਾਵੀਆ ॥ ਸੋਭਾ ਬਣੀ ਸੀਗਾਰੁ ਖਸਮਿ ਜਾਂ

ਰਾਵੀਆ ॥ ਮਿਲੀਆ ਆਇ ਸੰਜੋਗਿ ਜਾਂ ਤਿਸੁ ਭਾਵੀਆ ॥੧੫॥ ਸਲੋਕ ਮਃ ੫ ॥ ਹਭਿ ਗੁਣ ਤੈਡੇ ਨਾਨਕ ਜੀਉ

ਮੈ ਕੂ ਥੀਏ ਮੈ ਨਿਰਗੁਣ ਤੇ ਕਿਆ ਹੋਵੈ ॥ ਤਉ ਜੇਵਡੁ ਦਾਤਾਰੁ ਨ ਕੋਈ ਜਾਚਕੁ ਸਦਾ ਜਾਚੋਵੈ ॥੧॥ ਮਃ ੫ ॥ ਦੇਹ

ਛਿਜੰਦੜੀ ਊਣ ਮਝੂਣਾ ਗੁਰਿ ਸਜਣਿ ਜੀਉ ਧਰਾਇਆ ॥ ਹਭੇ ਸੁਖ ਸੁਹੇਲੜਾ ਸੁਤਾ ਜਿਤਾ ਜਗੁ ਸਬਾਇਆ ॥੨॥

ਪਉੜੀ ॥ ਵਡਾ ਤੇਰਾ ਦਰਬਾਰੁ ਸਚਾ ਤੁਧੁ ਤਖਤੁ ॥ ਸਿਰਿ ਸਾਹਾ ਪਾਤਿਸਾਹੁ ਨਿਹਚਲੁ ਚਉਰੁ ਛਤੁ ॥ ਜੋ ਭਾਵੈ

ਪਾਰਬ੍ਰਹਮ ਸੋਈ ਸਚੁ ਨਿਆਉ ॥ ਜੇ ਭਾਵੈ ਪਾਰਬ੍ਰਹਮ ਨਿਥਾਵੇ ਮਿਲੈ ਥਾਉ ॥ ਜੋ ਕੀਨੀੑ ਕਰਤਾਰਿ ਸਾਈ ਭਲੀ ਗਲ

॥ ਜਿਨੀੑ ਪਛਾਤਾ ਖਸਮੁ ਸੇ ਦਰਗਾਹ ਮਲ ॥ ਸਹੀ ਤੇਰਾ ਫੁਰਮਾਨੁ ਕਿਨੈ ਨ ਫੇਰੀਐ ॥ ਕਾਰਣ ਕਰਣ ਕਰੀਮ ਕੁਦਰਤਿ

ਤੇਰੀਐ ॥੧੬॥ ਸਲੋਕ ਮਃ ੫ ॥ ਸੋਇ ਸੁਣੰਦੜੀ ਮੇਰਾ ਤਨੁ ਮਨੁ ਮਉਲਾ ਨਾਮੁ ਜਪੰਦੜੀ ਲਾਲੀ ॥ ਪੰਧਿ ਜੁਲੰਦੜੀ

ਮੇਰਾ ਅੰਦਰੁ ਠੰਢਾ ਗੁਰ ਦਰਸਨੁ ਦੇਖਿ ਨਿਹਾਲੀ ॥੧॥ ਮਃ ੫ ॥ ਹਠ ਮੰਝਾਹੂ ਮੈ ਮਾਣਕੁ ਲਧਾ ॥ ਮੁਲਿ ਨ ਘਿਧਾ

ਮੈ ਕੂ ਸਤਿਗੁਰਿ ਦਿਤਾ ॥ ਢੂੰਢ ਵਞਾਈ ਥੀਆ ਥਿਤਾ ॥ ਜਨਮੁ ਪਦਾਰਥੁ ਨਾਨਕ ਜਿਤਾ ॥੨॥ ਪਉੜੀ ॥ ਜਿਸ ਕੈ

ਮਸਤਕਿ ਕਰਮੁ ਹੋਇ ਸੋ ਸੇਵਾ ਲਾਗਾ ॥ ਜਿਸੁ ਗੁਰ ਮਿਲਿ ਕਮਲੁ ਪ੍ਰਗਾਸਿਆ ਸੋ ਅਨਦਿਨੁ ਜਾਗਾ ॥ ਲਗਾ ਰੰਗੁ

ਚਰਣਾਰਬਿੰਦ ਸਭੁ ਭ੍ਰਮੁ ਭਉ ਭਾਗਾ ॥ ਆਤਮੁ ਜਿਤਾ ਗੁਰਮਤੀ ਆਗੰਜਤ ਪਾਗਾ ॥ ਜਿਸਹਿ ਧਿਆਇਆ

ਪਾਰਬ੍ਰਹਮੁ ਸੋ ਕਲਿ ਮਹਿ ਤਾਗਾ ॥ ਸਾਧੂ ਸੰਗਤਿ ਨਿਰਮਲਾ ਅਠਸਠਿ ਮਜਨਾਗਾ ॥ ਜਿਸੁ ਪ੍ਰਭੁ ਮਿਲਿਆ ਆਪਣਾ

ਸੋ ਪੁਰਖੁ ਸਭਾਗਾ ॥ ਨਾਨਕ ਤਿਸੁ ਬਲਿਹਾਰਣੈ ਜਿਸੁ ਏਵਡ ਭਾਗਾ ॥੧੭॥ ਸਲੋਕ ਮਃ ੫ ॥ ਜਾਂ ਪਿਰੁ ਅੰਦਰਿ

ਤਾਂ ਧਨ ਬਾਹਰਿ ॥ ਜਾਂ ਪਿਰੁ ਬਾਹਰਿ ਤਾਂ ਧਨ ਮਾਹਰਿ ॥ ਬਿਨੁ ਨਾਵੈ ਬਹੁ ਫੇਰੁ ਫਿਰਾਹਰਿ ॥ ਸਤਿਗੁਰਿ ਸੰਗਿ

ਦਿਖਾਇਆ ਜਾਹਰਿ ॥ ਜਨ ਨਾਨਕ ਸਚੇ ਸਚਿ ਸਮਾਹਰਿ ॥੧॥ ਮਃ ੫ ॥ ਆਹਰ ਸਭਿ ਕਰਦਾ ਫਿਰੈ ਆਹਰੁ ਇਕੁ

ਨ ਹੋਇ ॥ ਨਾਨਕ ਜਿਤੁ ਆਹਰਿ ਜਗੁ ਉਧਰੈ ਵਿਰਲਾ ਬੂਝੈ ਕੋਇ ॥੨॥ ਪਉੜੀ ॥ ਵਡੀ ਹੂ ਵਡਾ ਅਪਾਰੁ ਤੇਰਾ

ਮਰਤਬਾ ॥ ਰੰਗ ਪਰੰਗ ਅਨੇਕ ਨ ਜਾਪਨਿੑ ਕਰਤਬਾ ॥ ਜੀਆ ਅੰਦਰਿ ਜੀਉ ਸਭੁ ਕਿਛੁ ਜਾਣਲਾ ॥ ਸਭੁ ਕਿਛੁ ਤੇਰੈ

ਵਸਿ ਤੇਰਾ ਘਰੁ ਭਲਾ ॥ ਤੇਰੈ ਘਰਿ ਆਨੰਦੁ ਵਧਾਈ ਤੁਧੁ ਘਰਿ ॥ ਮਾਣੁ ਮਹਤਾ ਤੇਜੁ ਆਪਣਾ ਆਪਿ ਜਰਿ ॥

ਸਰਬ ਕਲਾ ਭਰਪੂਰੁ ਦਿਸੈ ਜਤ ਕਤਾ ॥ ਨਾਨਕ ਦਾਸਨਿ ਦਾਸੁ ਤੁਧੁ ਆਗੈ ਬਿਨਵਤਾ ॥੧੮॥ ਸਲੋਕ ਮਃ ੫ ॥

ਛਤੜੇ ਬਾਜਾਰ ਸੋਹਨਿ ਵਿਚਿ ਵਪਾਰੀਏ ॥ ਵਖਰੁ ਹਿਕੁ ਅਪਾਰੁ ਨਾਨਕ ਖਟੇ ਸੋ ਧਣੀ ॥੧॥ ਮਹਲਾ ੫ ॥ ਕਬੀਰਾ

ਹਮਰਾ ਕੋ ਨਹੀ ਹਮ ਕਿਸ ਹੂ ਕੇ ਨਾਹਿ ॥ ਜਿਨਿ ਇਹੁ ਰਚਨੁ ਰਚਾਇਆ ਤਿਸ ਹੀ ਮਾਹਿ ਸਮਾਹਿ ॥੨॥ ਪਉੜੀ ॥

ਸਫਲਿਉ ਬਿਰਖੁ ਸੁਹਾਵੜਾ ਹਰਿ ਸਫਲ ਅੰਮ੍ਰਿਤਾ ॥ ਮਨੁ ਲੋਚੈ ਉਨੑ ਮਿਲਣ ਕਉ ਕਿਉ ਵੰਞੈ ਘਿਤਾ ॥ ਵਰਨਾ

ਚਿਹਨਾ ਬਾਹਰਾ ਓਹੁ ਅਗਮੁ ਅਜਿਤਾ ॥ ਓਹੁ ਪਿਆਰਾ ਜੀਅ ਕਾ ਜੋ ਖੋਲੈੑ ਭਿਤਾ ॥ ਸੇਵਾ ਕਰੀ ਤੁਸਾੜੀਆ ਮੈ

ਦਸਿਹੁ ਮਿਤਾ ॥ ਕੁਰਬਾਣੀ ਵੰਞਾ ਵਾਰਣੈ ਬਲੇ ਬਲਿ ਕਿਤਾ ॥ ਦਸਨਿ ਸੰਤ ਪਿਆਰਿਆ ਸੁਣਹੁ ਲਾਇ ਚਿਤਾ ॥

ਜਿਸੁ ਲਿਖਿਆ ਨਾਨਕ ਦਾਸ ਤਿਸੁ ਨਾਉ ਅੰਮ੍ਰਿਤੁ ਸਤਿਗੁਰਿ ਦਿਤਾ ॥੧੯॥ ਸਲੋਕ ਮਹਲਾ ੫ ॥ ਕਬੀਰ ਧਰਤੀ

ਸਾਧ ਕੀ ਤਸਕਰ ਬੈਸਹਿ ਗਾਹਿ ॥ ਧਰਤੀ ਭਾਰਿ ਨ ਬਿਆਪਈ ਉਨ ਕਉ ਲਾਹੂ ਲਾਹਿ ॥੧॥ ਮਹਲਾ ੫ ॥

ਕਬੀਰ ਚਾਵਲ ਕਾਰਣੇ ਤੁਖ ਕਉ ਮੁਹਲੀ ਲਾਇ ॥ ਸੰਗਿ ਕੁਸੰਗੀ ਬੈਸਤੇ ਤਬ ਪੂਛੇ ਧਰਮ ਰਾਇ ॥੨॥ ਪਉੜੀ ॥

ਆਪੇ ਹੀ ਵਡ ਪਰਵਾਰੁ ਆਪਿ ਇਕਾਤੀਆ ॥ ਆਪਣੀ ਕੀਮਤਿ ਆਪਿ ਆਪੇ ਹੀ ਜਾਤੀਆ ॥ ਸਭੁ ਕਿਛੁ ਆਪੇ

ਆਪਿ ਆਪਿ ਉਪੰਨਿਆ ॥ ਆਪਣਾ ਕੀਤਾ ਆਪਿ ਆਪਿ ਵਰੰਨਿਆ ॥ ਧੰਨੁ ਸੁ ਤੇਰਾ ਥਾਨੁ ਜਿਥੈ ਤੂ ਵੁਠਾ ॥

ਧੰਨੁ ਸੁ ਤੇਰੇ ਭਗਤ ਜਿਨੀੑ ਸਚੁ ਤੂੰ ਡਿਠਾ ॥ ਜਿਸ ਨੋ ਤੇਰੀ ਦਇਆ ਸਲਾਹੇ ਸੋਇ ਤੁਧੁ ॥ ਜਿਸੁ ਗੁਰ ਭੇਟੇ ਨਾਨਕ

ਨਿਰਮਲ ਸੋਈ ਸੁਧੁ ॥੨੦॥ ਸਲੋਕ ਮਃ ੫ ॥ ਫਰੀਦਾ ਭੂਮਿ ਰੰਗਾਵਲੀ ਮੰਝਿ ਵਿਸੂਲਾ ਬਾਗੁ ॥ ਜੋ ਨਰ ਪੀਰਿ

ਨਿਵਾਜਿਆ ਤਿਨਾੑ ਅੰਚ ਨ ਲਾਗ ॥੧॥ ਮਃ ੫ ॥ ਫਰੀਦਾ ਉਮਰ ਸੁਹਾਵੜੀ ਸੰਗਿ ਸੁਵੰਨੜੀ ਦੇਹ ॥ ਵਿਰਲੇ ਕੇਈ

ਪਾਈਅਨਿੑ ਜਿਨਾੑ ਪਿਆਰੇ ਨੇਹ ॥੨॥ ਪਉੜੀ ॥ ਜਪੁ ਤਪੁ ਸੰਜਮੁ ਦਇਆ ਧਰਮੁ ਜਿਸੁ ਦੇਹਿ ਸੁ ਪਾਏ ॥ ਜਿਸੁ

ਬੁਝਾਇਹਿ ਅਗਨਿ ਆਪਿ ਸੋ ਨਾਮੁ ਧਿਆਏ ॥ ਅੰਤਰਜਾਮੀ ਅਗਮ ਪੁਰਖੁ ਇਕ ਦ੍ਰਿਸਟਿ ਦਿਖਾਏ ॥ ਸਾਧਸੰਗਤਿ ਕੈ

ਆਸਰੈ ਪ੍ਰਭ ਸਿਉ ਰੰਗੁ ਲਾਏ ॥ ਅਉਗਣ ਕਟਿ ਮੁਖੁ ਉਜਲਾ ਹਰਿ ਨਾਮਿ ਤਰਾਏ ॥ ਜਨਮ ਮਰਣ ਭਉ ਕਟਿਓਨੁ

ਫਿਰਿ ਜੋਨਿ ਨ ਪਾਏ ॥ ਅੰਧ ਕੂਪ ਤੇ ਕਾਢਿਅਨੁ ਲੜੁ ਆਪਿ ਫੜਾਏ ॥ ਨਾਨਕ ਬਖਸਿ ਮਿਲਾਇਅਨੁ ਰਖੇ ਗਲਿ

ਲਾਏ ॥੨੧॥ ਸਲੋਕ ਮਃ ੫ ॥ ਮੁਹਬਤਿ ਜਿਸੁ ਖੁਦਾਇ ਦੀ ਰਤਾ ਰੰਗਿ ਚਲੂਲਿ ॥ ਨਾਨਕ ਵਿਰਲੇ ਪਾਈਅਹਿ

ਤਿਸੁ ਜਨ ਕੀਮ ਨ ਮੂਲਿ ॥੧॥ ਮਃ ੫ ॥ ਅੰਦਰੁ ਵਿਧਾ ਸਚਿ ਨਾਇ ਬਾਹਰਿ ਭੀ ਸਚੁ ਡਿਠੋਮਿ ॥ ਨਾਨਕ ਰਵਿਆ

ਹਭ ਥਾਇ ਵਣਿ ਤ੍ਰਿਣਿ ਤ੍ਰਿਭਵਣਿ ਰੋਮਿ ॥੨॥ ਪਉੜੀ ॥ ਆਪੇ ਕੀਤੋ ਰਚਨੁ ਆਪੇ ਹੀ ਰਤਿਆ ॥ ਆਪੇ ਹੋਇਓ

ਇਕੁ ਆਪੇ ਬਹੁ ਭਤਿਆ ॥ ਆਪੇ ਸਭਨਾ ਮੰਝਿ ਆਪੇ ਬਾਹਰਾ ॥ ਆਪੇ ਜਾਣਹਿ ਦੂਰਿ ਆਪੇ ਹੀ ਜਾਹਰਾ ॥ ਆਪੇ

ਹੋਵਹਿ ਗੁਪਤੁ ਆਪੇ ਪਰਗਟੀਐ ॥ ਕੀਮਤਿ ਕਿਸੈ ਨ ਪਾਇ ਤੇਰੀ ਥਟੀਐ ॥ ਗਹਿਰ ਗੰਭੀਰੁ ਅਥਾਹੁ ਅਪਾਰੁ

ਅਗਣਤੁ ਤੂੰ ॥ ਨਾਨਕ ਵਰਤੈ ਇਕੁ ਇਕੋ ਇਕੁ ਤੂੰ ॥੨੨॥੧॥੨॥ ਸੁਧੁ ॥

ਰਾਮਕਲੀ ਕੀ ਵਾਰ ਰਾਇ ਬਲਵੰਡਿ ਤਥਾ ਸਤੈ ਡੂਮਿ ਆਖੀ      ੴ ਸਤਿਗੁਰ ਪ੍ਰਸਾਦਿ ॥

ਨਾਉ ਕਰਤਾ ਕਾਦਰੁ ਕਰੇ ਕਿਉ ਬੋਲੁ ਹੋਵੈ ਜੋਖੀਵਦੈ ॥ ਦੇ ਗੁਨਾ ਸਤਿ ਭੈਣ ਭਰਾਵ ਹੈ ਪਾਰੰਗਤਿ ਦਾਨੁ ਪੜੀਵਦੈ ॥

ਨਾਨਕਿ ਰਾਜੁ ਚਲਾਇਆ ਸਚੁ ਕੋਟੁ ਸਤਾਣੀ ਨੀਵ ਦੈ ॥ ਲਹਣੇ ਧਰਿਓਨੁ ਛਤੁ ਸਿਰਿ ਕਰਿ ਸਿਫਤੀ ਅੰਮ੍ਰਿਤੁ

ਪੀਵਦੈ ॥ ਮਤਿ ਗੁਰ ਆਤਮ ਦੇਵ ਦੀ ਖੜਗਿ ਜੋਰਿ ਪਰਾਕੁਇ ਜੀਅ ਦੈ ॥ ਗੁਰਿ ਚੇਲੇ ਰਹਰਾਸਿ ਕੀਈ ਨਾਨਕਿ

ਸਲਾਮਤਿ ਥੀਵਦੈ ॥ ਸਹਿ ਟਿਕਾ ਦਿਤੋਸੁ ਜੀਵਦੈ ॥੧॥ ਲਹਣੇ ਦੀ ਫੇਰਾਈਐ ਨਾਨਕਾ ਦੋਹੀ ਖਟੀਐ ॥ ਜੋਤਿ ਓਹਾ

ਜੁਗਤਿ ਸਾਇ ਸਹਿ ਕਾਇਆ ਫੇਰਿ ਪਲਟੀਐ ॥ ਝੁਲੈ ਸੁ ਛਤੁ ਨਿਰੰਜਨੀ ਮਲਿ ਤਖਤੁ ਬੈਠਾ ਗੁਰ ਹਟੀਐ ॥ ਕਰਹਿ

ਜਿ ਗੁਰ ਫੁਰਮਾਇਆ ਸਿਲ ਜੋਗੁ ਅਲੂਣੀ ਚਟੀਐ ॥ ਲੰਗਰੁ ਚਲੈ ਗੁਰ ਸਬਦਿ ਹਰਿ ਤੋਟਿ ਨ ਆਵੀ ਖਟੀਐ ॥

ਖਰਚੇ ਦਿਤਿ ਖਸੰਮ ਦੀ ਆਪ ਖਹਦੀ ਖੈਰਿ ਦਬਟੀਐ ॥ ਹੋਵੈ ਸਿਫਤਿ ਖਸੰਮ ਦੀ ਨੂਰੁ ਅਰਸਹੁ ਕੁਰਸਹੁ ਝਟੀਐ ॥

ਤੁਧੁ ਡਿਠੇ ਸਚੇ ਪਾਤਿਸਾਹ ਮਲੁ ਜਨਮ ਜਨਮ ਦੀ ਕਟੀਐ ॥ ਸਚੁ ਜਿ ਗੁਰਿ ਫੁਰਮਾਇਆ ਕਿਉ ਏਦੂ ਬੋਲਹੁ ਹਟੀਐ

॥ ਪੁਤ੍ਰੀ ਕਉਲੁ ਨ ਪਾਲਿਓ ਕਰਿ ਪੀਰਹੁ ਕੰਨੑ ਮੁਰਟੀਐ ॥ ਦਿਲਿ ਖੋਟੈ ਆਕੀ ਫਿਰਨਿੑ ਬੰਨਿੑ ਭਾਰੁ ਉਚਾਇਨਿੑ

ਛਟੀਐ ॥ ਜਿਨਿ ਆਖੀ ਸੋਈ ਕਰੇ ਜਿਨਿ ਕੀਤੀ ਤਿਨੈ ਥਟੀਐ ॥ ਕਉਣੁ ਹਾਰੇ ਕਿਨਿ ਉਵਟੀਐ ॥੨॥ ਜਿਨਿ ਕੀਤੀ

ਸੋ ਮੰਨਣਾ ਕੋ ਸਾਲੁ ਜਿਵਾਹੇ ਸਾਲੀ ॥ ਧਰਮ ਰਾਇ ਹੈ ਦੇਵਤਾ ਲੈ ਗਲਾ ਕਰੇ ਦਲਾਲੀ ॥ ਸਤਿਗੁਰੁ ਆਖੈ ਸਚਾ

ਕਰੇ ਸਾ ਬਾਤ ਹੋਵੈ ਦਰਹਾਲੀ ॥ ਗੁਰ ਅੰਗਦ ਦੀ ਦੋਹੀ ਫਿਰੀ ਸਚੁ ਕਰਤੈ ਬੰਧਿ ਬਹਾਲੀ ॥ ਨਾਨਕੁ ਕਾਇਆ

ਪਲਟੁ ਕਰਿ ਮਲਿ ਤਖਤੁ ਬੈਠਾ ਸੈ ਡਾਲੀ ॥ ਦਰੁ ਸੇਵੇ ਉਮਤਿ ਖੜੀ ਮਸਕਲੈ ਹੋਇ ਜੰਗਾਲੀ ॥ ਦਰਿ ਦਰਵੇਸੁ

ਖਸੰਮ ਦੈ ਨਾਇ ਸਚੈ ਬਾਣੀ ਲਾਲੀ ॥ ਬਲਵੰਡ ਖੀਵੀ ਨੇਕ ਜਨ ਜਿਸੁ ਬਹੁਤੀ ਛਾਉ ਪਤ੍ਰਾਲੀ ॥ ਲੰਗਰਿ ਦਉਲਤਿ

ਵੰਡੀਐ ਰਸੁ ਅੰਮ੍ਰਿਤੁ ਖੀਰਿ ਘਿਆਲੀ ॥ ਗੁਰਸਿਖਾ ਕੇ ਮੁਖ ਉਜਲੇ ਮਨਮੁਖ ਥੀਏ ਪਰਾਲੀ ॥ ਪਏ ਕਬੂਲੁ ਖਸੰਮ

ਨਾਲਿ ਜਾਂ ਘਾਲ ਮਰਦੀ ਘਾਲੀ ॥ ਮਾਤਾ ਖੀਵੀ ਸਹੁ ਸੋਇ ਜਿਨਿ ਗੋਇ ਉਠਾਲੀ ॥੩॥ ਹੋਰਿਂਓ ਗੰਗ ਵਹਾਈਐ

ਦੁਨਿਆਈ ਆਖੈ ਕਿ ਕਿਓਨੁ ॥ ਨਾਨਕ ਈਸਰਿ ਜਗਨਾਥਿ ਉਚਹਦੀ ਵੈਣੁ ਵਿਰਿਕਿਓਨੁ ॥ ਮਾਧਾਣਾ ਪਰਬਤੁ

ਕਰਿ ਨੇਤ੍ਰਿ ਬਾਸਕੁ ਸਬਦਿ ਰਿੜਕਿਓਨੁ ॥ ਚਉਦਹ ਰਤਨ ਨਿਕਾਲਿਅਨੁ ਕਰਿ ਆਵਾ ਗਉਣੁ ਚਿਲਕਿਓਨੁ ॥

ਕੁਦਰਤਿ ਅਹਿ ਵੇਖਾਲੀਅਨੁ ਜਿਣਿ ਐਵਡ ਪਿਡ ਠਿਣਕਿਓਨੁ ॥ ਲਹਣੇ ਧਰਿਓਨੁ ਛਤ੍ਰੁ ਸਿਰਿ ਅਸਮਾਨਿ

ਕਿਆੜਾ ਛਿਕਿਓਨੁ ॥ ਜੋਤਿ ਸਮਾਣੀ ਜੋਤਿ ਮਾਹਿ ਆਪੁ ਆਪੈ ਸੇਤੀ ਮਿਕਿਓਨੁ ॥ ਸਿਖਾਂ ਪੁਤ੍ਰਾਂ ਘੋਖਿ ਕੈ ਸਭ

ਉਮਤਿ ਵੇਖਹੁ ਜਿ ਕਿਓਨੁ ॥ ਜਾਂ ਸੁਧੋਸੁ ਤਾਂ ਲਹਣਾ ਟਿਕਿਓਨੁ ॥੪॥ ਫੇਰਿ ਵਸਾਇਆ ਫੇਰੁਆਣਿ ਸਤਿਗੁਰਿ

ਖਾਡੂਰੁ ॥ ਜਪੁ ਤਪੁ ਸੰਜਮੁ ਨਾਲਿ ਤੁਧੁ ਹੋਰੁ ਮੁਚੁ ਗਰੂਰੁ ॥ ਲਬੁ ਵਿਣਾਹੇ ਮਾਣਸਾ ਜਿਉ ਪਾਣੀ ਬੂਰੁ ॥ ਵਰ੍ਹਿਐ

ਦਰਗਹ ਗੁਰੂ ਕੀ ਕੁਦਰਤੀ ਨੂਰੁ ॥ ਜਿਤੁ ਸੁ ਹਾਥ ਨ ਲਭਈ ਤੂੰ ਓਹੁ ਠਰੂਰੁ ॥ ਨਉ ਨਿਧਿ ਨਾਮੁ ਨਿਧਾਨੁ ਹੈ ਤੁਧੁ

ਵਿਚਿ ਭਰਪੂਰੁ ॥ ਨਿੰਦਾ ਤੇਰੀ ਜੋ ਕਰੇ ਸੋ ਵੰਞੈ ਚੂਰੁ ॥ ਨੇੜੈ ਦਿਸੈ ਮਾਤ ਲੋਕ ਤੁਧੁ ਸੁਝੈ ਦੂਰੁ ॥ ਫੇਰਿ ਵਸਾਇਆ

ਫੇਰੁਆਣਿ ਸਤਿਗੁਰਿ ਖਾਡੂਰੁ ॥੫॥ ਸੋ ਟਿਕਾ ਸੋ ਬੈਹਣਾ ਸੋਈ ਦੀਬਾਣੁ ॥ ਪਿਯੂ ਦਾਦੇ ਜੇਵਿਹਾ ਪੋਤਾ ਪਰਵਾਣੁ ॥

ਜਿਨਿ ਬਾਸਕੁ ਨੇਤ੍ਰੈ ਘਤਿਆ ਕਰਿ ਨੇਹੀ ਤਾਣੁ ॥ ਜਿਨਿ ਸਮੁੰਦੁ ਵਿਰੋਲਿਆ ਕਰਿ ਮੇਰੁ ਮਧਾਣੁ ॥ ਚਉਦਹ ਰਤਨ

ਨਿਕਾਲਿਅਨੁ ਕੀਤੋਨੁ ਚਾਨਾਣੁ ॥ ਘੋੜਾ ਕੀਤੋ ਸਹਜ ਦਾ ਜਤੁ ਕੀਓ ਪਲਾਣੁ ॥ ਧਣਖੁ ਚੜਾਇਓ ਸਤ ਦਾ ਜਸ ਹੰਦਾ

ਬਾਣੁ ॥ ਕਲਿ ਵਿਚਿ ਧੂ ਅੰਧਾਰੁ ਸਾ ਚੜਿਆ ਰੈ ਭਾਣੁ ॥ ਸਤਹੁ ਖੇਤੁ ਜਮਾਇਓ ਸਤਹੁ ਛਾਵਾਣੁ ॥ ਨਿਤ ਰਸੋਈ

ਤੇਰੀਐ ਘਿਉ ਮੈਦਾ ਖਾਣੁ ॥ ਚਾਰੇ ਕੁੰਡਾਂ ਸੁਝੀਓਸੁ ਮਨ ਮਹਿ ਸਬਦੁ ਪਰਵਾਣੁ ॥ ਆਵਾ ਗਉਣੁ ਨਿਵਾਰਿਓ ਕਰਿ

ਨਦਰਿ ਨੀਸਾਣੁ ॥ ਅਉਤਰਿਆ ਅਉਤਾਰੁ ਲੈ ਸੋ ਪੁਰਖੁ ਸੁਜਾਣੁ ॥ ਝਖੜਿ ਵਾਉ ਨ ਡੋਲਈ ਪਰਬਤੁ ਮੇਰਾਣੁ ॥

ਜਾਣੈ ਬਿਰਥਾ ਜੀਅ ਕੀ ਜਾਣੀ ਹੂ ਜਾਣੁ ॥ ਕਿਆ ਸਾਲਾਹੀ ਸਚੇ ਪਾਤਿਸਾਹ ਜਾਂ ਤੂ ਸੁਘੜੁ ਸੁਜਾਣੁ ॥ ਦਾਨੁ ਜਿ

ਸਤਿਗੁਰ ਭਾਵਸੀ ਸੋ ਸਤੇ ਦਾਣੁ ॥ ਨਾਨਕ ਹੰਦਾ ਛਤ੍ਰੁ ਸਿਰਿ ਉਮਤਿ ਹੈਰਾਣੁ ॥ ਸੋ ਟਿਕਾ ਸੋ ਬੈਹਣਾ ਸੋਈ ਦੀਬਾਣੁ

॥ ਪਿਯੂ ਦਾਦੇ ਜੇਵਿਹਾ ਪੋਤ੍ਰਾ ਪਰਵਾਣੁ ॥੬॥ ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥ ਪੂਰੀ

ਹੋਈ ਕਰਾਮਾਤਿ ਆਪਿ ਸਿਰਜਣਹਾਰੈ ਧਾਰਿਆ ॥ ਸਿਖੀ ਅਤੈ ਸੰਗਤੀ ਪਾਰਬ੍ਰਹਮੁ ਕਰਿ ਨਮਸਕਾਰਿਆ ॥ ਅਟਲੁ

ਅਥਾਹੁ ਅਤੋਲੁ ਤੂ ਤੇਰਾ ਅੰਤੁ ਨ ਪਾਰਾਵਾਰਿਆ ॥ ਜਿਨੀੑ ਤੂੰ ਸੇਵਿਆ ਭਾਉ ਕਰਿ ਸੇ ਤੁਧੁ ਪਾਰਿ ਉਤਾਰਿਆ ॥ ਲਬੁ

ਲੋਭੁ ਕਾਮੁ ਕ੍ਰੋਧੁ ਮੋਹੁ ਮਾਰਿ ਕਢੇ ਤੁਧੁ ਸਪਰਵਾਰਿਆ ॥ ਧੰਨੁ ਸੁ ਤੇਰਾ ਥਾਨੁ ਹੈ ਸਚੁ ਤੇਰਾ ਪੈਸਕਾਰਿਆ ॥ ਨਾਨਕੁ

ਤੂ ਲਹਣਾ ਤੂਹੈ ਗੁਰੁ ਅਮਰੁ ਤੂ ਵੀਚਾਰਿਆ ॥ ਗੁਰੁ ਡਿਠਾ ਤਾਂ ਮਨੁ ਸਾਧਾਰਿਆ ॥੭॥ ਚਾਰੇ ਜਾਗੇ ਚਹੁ ਜੁਗੀ

ਪੰਚਾਇਣੁ ਆਪੇ ਹੋਆ ॥ ਆਪੀਨੈੑ ਆਪੁ ਸਾਜਿਓਨੁ ਆਪੇ ਹੀ ਥੰਮਿੑ ਖਲੋਆ ॥ ਆਪੇ ਪਟੀ ਕਲਮ ਆਪਿ ਆਪਿ

ਲਿਖਣਹਾਰਾ ਹੋਆ ॥ ਸਭ ਉਮਤਿ ਆਵਣ ਜਾਵਣੀ ਆਪੇ ਹੀ ਨਵਾ ਨਿਰੋਆ ॥ ਤਖਤਿ ਬੈਠਾ ਅਰਜਨ ਗੁਰੂ

ਸਤਿਗੁਰ ਕਾ ਖਿਵੈ ਚੰਦੋਆ ॥ ਉਗਵਣਹੁ ਤੈ ਆਥਵਣਹੁ ਚਹੁ ਚਕੀ ਕੀਅਨੁ ਲੋਆ ॥ ਜਿਨੀੑ ਗੁਰੂ ਨ ਸੇਵਿਓ

ਮਨਮੁਖਾ ਪਇਆ ਮੋਆ ॥ ਦੂਣੀ ਚਉਣੀ ਕਰਾਮਾਤਿ ਸਚੇ ਕਾ ਸਚਾ ਢੋਆ ॥ ਚਾਰੇ ਜਾਗੇ ਚਹੁ ਜੁਗੀ ਪੰਚਾਇਣੁ

ਆਪੇ ਹੋਆ ॥੮॥੧॥

ਰਾਮਕਲੀ ਬਾਣੀ ਭਗਤਾ ਕੀ ॥ ਕਬੀਰ ਜੀਉ      ੴ ਸਤਿਗੁਰ ਪ੍ਰਸਾਦਿ ॥      ਕਾਇਆ ਕਲਾਲਨਿ ਲਾਹਨਿ

ਮੇਲਉ ਗੁਰ ਕਾ ਸਬਦੁ ਗੁੜੁ ਕੀਨੁ ਰੇ ॥ ਤ੍ਰਿਸਨਾ ਕਾਮੁ ਕ੍ਰੋਧੁ ਮਦ ਮਤਸਰ ਕਾਟਿ ਕਾਟਿ ਕਸੁ ਦੀਨੁ ਰੇ ॥੧॥ ਕੋਈ

ਹੈ ਰੇ ਸੰਤੁ ਸਹਜ ਸੁਖ ਅੰਤਰਿ ਜਾ ਕਉ ਜਪੁ ਤਪੁ ਦੇਉ ਦਲਾਲੀ ਰੇ ॥ ਏਕ ਬੂੰਦ ਭਰਿ ਤਨੁ ਮਨੁ ਦੇਵਉ ਜੋ ਮਦੁ ਦੇਇ

ਕਲਾਲੀ ਰੇ ॥੧॥ ਰਹਾਉ ॥ ਭਵਨ ਚਤੁਰ ਦਸ ਭਾਠੀ ਕੀਨੀੑ ਬ੍ਰਹਮ ਅਗਨਿ ਤਨਿ ਜਾਰੀ ਰੇ ॥ ਮੁਦ੍ਰਾ ਮਦਕ

ਸਹਜ ਧੁਨਿ ਲਾਗੀ ਸੁਖਮਨ ਪੋਚਨਹਾਰੀ ਰੇ ॥੨॥ ਤੀਰਥ ਬਰਤ ਨੇਮ ਸੁਚਿ ਸੰਜਮ ਰਵਿ ਸਸਿ ਗਹਨੈ ਦੇਉ ਰੇ ॥

ਸੁਰਤਿ ਪਿਆਲ ਸੁਧਾ ਰਸੁ ਅੰਮ੍ਰਿਤੁ ਏਹੁ ਮਹਾ ਰਸੁ ਪੇਉ ਰੇ ॥੩॥ ਨਿਝਰ ਧਾਰ ਚੁਐ ਅਤਿ ਨਿਰਮਲ ਇਹ ਰਸ

ਮਨੂਆ ਰਾਤੋ ਰੇ ॥ ਕਹਿ ਕਬੀਰ ਸਗਲੇ ਮਦ ਛੂਛੇ ਇਹੈ ਮਹਾ ਰਸੁ ਸਾਚੋ ਰੇ ॥੪॥੧॥ ਗੁੜੁ ਕਰਿ ਗਿਆਨੁ

ਧਿਆਨੁ ਕਰਿ ਮਹੂਆ ਭਉ ਭਾਠੀ ਮਨ ਧਾਰਾ ॥ ਸੁਖਮਨ ਨਾਰੀ ਸਹਜ ਸਮਾਨੀ ਪੀਵੈ ਪੀਵਨਹਾਰਾ ॥੧॥ ਅਉਧੂ

ਮੇਰਾ ਮਨੁ ਮਤਵਾਰਾ ॥ ਉਨਮਦ ਚਢਾ ਮਦਨ ਰਸੁ ਚਾਖਿਆ ਤ੍ਰਿਭਵਨ ਭਇਆ ਉਜਿਆਰਾ ॥੧॥ ਰਹਾਉ ॥ ਦੁਇ

ਪੁਰ ਜੋਰਿ ਰਸਾਈ ਭਾਠੀ ਪੀਉ ਮਹਾ ਰਸੁ ਭਾਰੀ ॥ ਕਾਮੁ ਕ੍ਰੋਧੁ ਦੁਇ ਕੀਏ ਜਲੇਤਾ ਛੂਟਿ ਗਈ ਸੰਸਾਰੀ ॥੨॥

ਪ੍ਰਗਟ ਪ੍ਰਗਾਸ ਗਿਆਨ ਗੁਰ ਗੰਮਿਤ ਸਤਿਗੁਰ ਤੇ ਸੁਧਿ ਪਾਈ ॥ ਦਾਸੁ ਕਬੀਰੁ ਤਾਸੁ ਮਦ ਮਾਤਾ ਉਚਕਿ ਨ

ਕਬਹੂ ਜਾਈ ॥੩॥੨॥ ਤੂੰ ਮੇਰੋ ਮੇਰੁ ਪਰਬਤੁ ਸੁਆਮੀ ਓਟ ਗਹੀ ਮੈ ਤੇਰੀ ॥ ਨਾ ਤੁਮ ਡੋਲਹੁ ਨਾ ਹਮ ਗਿਰਤੇ ਰਖਿ

ਲੀਨੀ ਹਰਿ ਮੇਰੀ ॥੧॥ ਅਬ ਤਬ ਜਬ ਕਬ ਤੁਹੀ ਤੁਹੀ ॥ ਹਮ ਤੁਅ ਪਰਸਾਦਿ ਸੁਖੀ ਸਦ ਹੀ ॥੧॥ ਰਹਾਉ ॥

ਤੋਰੇ ਭਰੋਸੇ ਮਗਹਰ ਬਸਿਓ ਮੇਰੇ ਤਨ ਕੀ ਤਪਤਿ ਬੁਝਾਈ ॥ ਪਹਿਲੇ ਦਰਸਨੁ ਮਗਹਰ ਪਾਇਓ ਫੁਨਿ ਕਾਸੀ ਬਸੇ

ਆਈ ॥੨॥ ਜੈਸਾ ਮਗਹਰੁ ਤੈਸੀ ਕਾਸੀ ਹਮ ਏਕੈ ਕਰਿ ਜਾਨੀ ॥ ਹਮ ਨਿਰਧਨ ਜਿਉ ਇਹੁ ਧਨੁ ਪਾਇਆ ਮਰਤੇ

ਫੂਟਿ ਗੁਮਾਨੀ ॥੩॥ ਕਰੈ ਗੁਮਾਨੁ ਚੁਭਹਿ ਤਿਸੁ ਸੂਲਾ ਕੋ ਕਾਢਨ ਕਉ ਨਾਹੀ ॥ ਅਜੈ ਸੁ ਚੋਭ ਕਉ ਬਿਲਲ

ਬਿਲਾਤੇ ਨਰਕੇ ਘੋਰ ਪਚਾਹੀ ॥੪॥ ਕਵਨੁ ਨਰਕੁ ਕਿਆ ਸੁਰਗੁ ਬਿਚਾਰਾ ਸੰਤਨ ਦੋਊ ਰਾਦੇ ॥ ਹਮ ਕਾਹੂ ਕੀ

ਕਾਣਿ ਨ ਕਢਤੇ ਅਪਨੇ ਗੁਰ ਪਰਸਾਦੇ ॥੫॥ ਅਬ ਤਉ ਜਾਇ ਚਢੇ ਸਿੰਘਾਸਨਿ ਮਿਲੇ ਹੈ ਸਾਰਿੰਗਪਾਨੀ ॥

ਰਾਮ ਕਬੀਰਾ ਏਕ ਭਏ ਹੈ ਕੋਇ ਨ ਸਕੈ ਪਛਾਨੀ ॥੬॥੩॥ ਸੰਤਾ ਮਾਨਉ ਦੂਤਾ ਡਾਨਉ ਇਹ ਕੁਟਵਾਰੀ ਮੇਰੀ

॥ ਦਿਵਸ ਰੈਨਿ ਤੇਰੇ ਪਾਉ ਪਲੋਸਉ ਕੇਸ ਚਵਰ ਕਰਿ ਫੇਰੀ ॥੧॥ ਹਮ ਕੂਕਰ ਤੇਰੇ ਦਰਬਾਰਿ ॥ ਭਉਕਹਿ

ਆਗੈ ਬਦਨੁ ਪਸਾਰਿ ॥੧॥ ਰਹਾਉ ॥ ਪੂਰਬ ਜਨਮ ਹਮ ਤੁਮੑਰੇ ਸੇਵਕ ਅਬ ਤਉ ਮਿਟਿਆ ਨ ਜਾਈ ॥ ਤੇਰੇ ਦੁਆਰੈ

ਧੁਨਿ ਸਹਜ ਕੀ ਮਾਥੈ ਮੇਰੇ ਦਗਾਈ ॥੨॥ ਦਾਗੇ ਹੋਹਿ ਸੁ ਰਨ ਮਹਿ ਜੂਝਹਿ ਬਿਨੁ ਦਾਗੇ ਭਗਿ ਜਾਈ ॥ ਸਾਧੂ

ਹੋਇ ਸੁ ਭਗਤਿ ਪਛਾਨੈ ਹਰਿ ਲਏ ਖਜਾਨੈ ਪਾਈ ॥੩॥ ਕੋਠਰੇ ਮਹਿ ਕੋਠਰੀ ਪਰਮ ਕੋਠੀ ਬੀਚਾਰਿ ॥ ਗੁਰਿ

ਦੀਨੀ ਬਸਤੁ ਕਬੀਰ ਕਉ ਲੇਵਹੁ ਬਸਤੁ ਸਮਾੑਰਿ ॥੪॥ ਕਬੀਰਿ ਦੀਈ ਸੰਸਾਰ ਕਉ ਲੀਨੀ ਜਿਸੁ ਮਸਤਕਿ

ਭਾਗੁ ॥ ਅੰਮ੍ਰਿਤ ਰਸੁ ਜਿਨਿ ਪਾਇਆ ਥਿਰੁ ਤਾ ਕਾ ਸੋਹਾਗੁ ॥੫॥੪॥ ਜਿਹ ਮੁਖ ਬੇਦੁ ਗਾਇਤ੍ਰੀ ਨਿਕਸੈ ਸੋ ਕਿਉ

ਬ੍ਰਹਮਨੁ ਬਿਸਰੁ ਕਰੈ ॥ ਜਾ ਕੈ ਪਾਇ ਜਗਤੁ ਸਭੁ ਲਾਗੈ ਸੋ ਕਿਉ ਪੰਡਿਤੁ ਹਰਿ ਨ ਕਹੈ ॥੧॥ ਕਾਹੇ ਮੇਰੇ ਬਾਮੑਨ

ਹਰਿ ਨ ਕਹਹਿ ॥ ਰਾਮੁ ਨ ਬੋਲਹਿ ਪਾਡੇ ਦੋਜਕੁ ਭਰਹਿ ॥੧॥ ਰਹਾਉ ॥ ਆਪਨ ਊਚ ਨੀਚ ਘਰਿ ਭੋਜਨੁ ਹਠੇ ਕਰਮ

ਕਰਿ ਉਦਰੁ ਭਰਹਿ ॥ ਚਉਦਸ ਅਮਾਵਸ ਰਚਿ ਰਚਿ ਮਾਂਗਹਿ ਕਰ ਦੀਪਕੁ ਲੈ ਕੂਪਿ ਪਰਹਿ ॥੨॥ ਤੂੰ ਬ੍ਰਹਮਨੁ ਮੈ

ਕਾਸੀਕ ਜੁਲਹਾ ਮੁਹਿ ਤੋਹਿ ਬਰਾਬਰੀ ਕੈਸੇ ਕੈ ਬਨਹਿ ॥ ਹਮਰੇ ਰਾਮ ਨਾਮ ਕਹਿ ਉਬਰੇ ਬੇਦ ਭਰੋਸੇ ਪਾਂਡੇ ਡੂਬਿ

ਮਰਹਿ ॥੩॥੫॥ ਤਰਵਰੁ ਏਕੁ ਅਨੰਤ ਡਾਰ ਸਾਖਾ ਪੁਹਪ ਪਤ੍ਰ ਰਸ ਭਰੀਆ ॥ ਇਹ ਅੰਮ੍ਰਿਤ ਕੀ ਬਾੜੀ ਹੈ ਰੇ

ਤਿਨਿ ਹਰਿ ਪੂਰੈ ਕਰੀਆ ॥੧॥ ਜਾਨੀ ਜਾਨੀ ਰੇ ਰਾਜਾ ਰਾਮ ਕੀ ਕਹਾਨੀ ॥ ਅੰਤਰਿ ਜੋਤਿ ਰਾਮ ਪਰਗਾਸਾ

ਗੁਰਮੁਖਿ ਬਿਰਲੈ ਜਾਨੀ ॥੧॥ ਰਹਾਉ ॥ ਭਵਰੁ ਏਕੁ ਪੁਹਪ ਰਸ ਬੀਧਾ ਬਾਰਹ ਲੇ ਉਰ ਧਰਿਆ ॥ ਸੋਰਹ ਮਧੇ

ਪਵਨੁ ਝਕੋਰਿਆ ਆਕਾਸੇ ਫਰੁ ਫਰਿਆ ॥੨॥ ਸਹਜ ਸੁੰਨਿ ਇਕੁ ਬਿਰਵਾ ਉਪਜਿਆ ਧਰਤੀ ਜਲਹਰੁ ਸੋਖਿਆ ॥

ਕਹਿ ਕਬੀਰ ਹਉ ਤਾ ਕਾ ਸੇਵਕੁ ਜਿਨਿ ਇਹੁ ਬਿਰਵਾ ਦੇਖਿਆ ॥੩॥੬॥ ਮੁੰਦ੍ਰਾ ਮੋਨਿ ਦਇਆ ਕਰਿ ਝੋਲੀ

ਪਤ੍ਰ ਕਾ ਕਰਹੁ ਬੀਚਾਰੁ ਰੇ ॥ ਖਿੰਥਾ ਇਹੁ ਤਨੁ ਸੀਅਉ ਅਪਨਾ ਨਾਮੁ ਕਰਉ ਆਧਾਰੁ ਰੇ ॥੧॥ ਐਸਾ ਜੋਗੁ

ਕਮਾਵਹੁ ਜੋਗੀ ॥ ਜਪ ਤਪ ਸੰਜਮੁ ਗੁਰਮੁਖਿ ਭੋਗੀ ॥੧॥ ਰਹਾਉ ॥ ਬੁਧਿ ਬਿਭੂਤਿ ਚਢਾਵਉ ਅਪੁਨੀ

ਸਿੰਗੀ ਸੁਰਤਿ ਮਿਲਾਈ ॥ ਕਰਿ ਬੈਰਾਗੁ ਫਿਰਉ ਤਨਿ ਨਗਰੀ ਮਨ ਕੀ ਕਿੰਗੁਰੀ ਬਜਾਈ ॥੨॥ ਪੰਚ ਤਤੁ ਲੈ

ਹਿਰਦੈ ਰਾਖਹੁ ਰਹੈ ਨਿਰਾਲਮ ਤਾੜੀ ॥ ਕਹਤੁ ਕਬੀਰੁ ਸੁਨਹੁ ਰੇ ਸੰਤਹੁ ਧਰਮੁ ਦਇਆ ਕਰਿ ਬਾੜੀ ॥੩॥੭॥

ਕਵਨ ਕਾਜ ਸਿਰਜੇ ਜਗ ਭੀਤਰਿ ਜਨਮਿ ਕਵਨ ਫਲੁ ਪਾਇਆ ॥ ਭਵ ਨਿਧਿ ਤਰਨ ਤਾਰਨ ਚਿੰਤਾਮਨਿ ਇਕ

ਨਿਮਖ ਨ ਇਹੁ ਮਨੁ ਲਾਇਆ ॥੧॥ ਗੋਬਿੰਦ ਹਮ ਐਸੇ ਅਪਰਾਧੀ ॥ ਜਿਨਿ ਪ੍ਰਭਿ ਜੀਉ ਪਿੰਡੁ ਥਾ ਦੀਆ

ਤਿਸ ਕੀ ਭਾਉ ਭਗਤਿ ਨਹੀ ਸਾਧੀ ॥੧॥ ਰਹਾਉ ॥ ਪਰ ਧਨ ਪਰ ਤਨ ਪਰ ਤੀ ਨਿੰਦਾ ਪਰ ਅਪਬਾਦੁ ਨ ਛੂਟੈ ॥

ਆਵਾ ਗਵਨੁ ਹੋਤੁ ਹੈ ਫੁਨਿ ਫੁਨਿ ਇਹੁ ਪਰਸੰਗੁ ਨ ਤੂਟੈ ॥੨॥ ਜਿਹ ਘਰਿ ਕਥਾ ਹੋਤ ਹਰਿ ਸੰਤਨ ਇਕ ਨਿਮਖ ਨ

ਕੀਨੑੋ ਮੈ ਫੇਰਾ ॥ ਲੰਪਟ ਚੋਰ ਦੂਤ ਮਤਵਾਰੇ ਤਿਨ ਸੰਗਿ ਸਦਾ ਬਸੇਰਾ ॥੩॥ ਕਾਮ ਕ੍ਰੋਧ ਮਾਇਆ ਮਦ ਮਤਸਰ

ਏ ਸੰਪੈ ਮੋ ਮਾਹੀ ॥ ਦਇਆ ਧਰਮੁ ਅਰੁ ਗੁਰ ਕੀ ਸੇਵਾ ਏ ਸੁਪਨੰਤਰਿ ਨਾਹੀ ॥੪॥ ਦੀਨ ਦਇਆਲ ਕ੍ਰਿਪਾਲ

ਦਮੋਦਰ ਭਗਤਿ ਬਛਲ ਭੈ ਹਾਰੀ ॥ ਕਹਤ ਕਬੀਰ ਭੀਰ ਜਨ ਰਾਖਹੁ ਹਰਿ ਸੇਵਾ ਕਰਉ ਤੁਮਾੑਰੀ ॥੫॥੮॥

ਜਿਹ ਸਿਮਰਨਿ ਹੋਇ ਮੁਕਤਿ ਦੁਆਰੁ ॥ ਜਾਹਿ ਬੈਕੁੰਠਿ ਨਹੀ ਸੰਸਾਰਿ ॥ ਨਿਰਭਉ ਕੈ ਘਰਿ ਬਜਾਵਹਿ ਤੂਰ ॥

ਅਨਹਦ ਬਜਹਿ ਸਦਾ ਭਰਪੂਰ ॥੧॥ ਐਸਾ ਸਿਮਰਨੁ ਕਰਿ ਮਨ ਮਾਹਿ ॥ ਬਿਨੁ ਸਿਮਰਨ ਮੁਕਤਿ ਕਤ ਨਾਹਿ

॥੧॥ ਰਹਾਉ ॥ ਜਿਹ ਸਿਮਰਨਿ ਨਾਹੀ ਨਨਕਾਰੁ ॥ ਮੁਕਤਿ ਕਰੈ ਉਤਰੈ ਬਹੁ ਭਾਰੁ ॥ ਨਮਸਕਾਰੁ ਕਰਿ ਹਿਰਦੈ

ਮਾਹਿ ॥ ਫਿਰਿ ਫਿਰਿ ਤੇਰਾ ਆਵਨੁ ਨਾਹਿ ॥੨॥ ਜਿਹ ਸਿਮਰਨਿ ਕਰਹਿ ਤੂ ਕੇਲ ॥ ਦੀਪਕੁ ਬਾਂਧਿ ਧਰਿਓ ਬਿਨੁ

ਤੇਲ ॥ ਸੋ ਦੀਪਕੁ ਅਮਰਕੁ ਸੰਸਾਰਿ ॥ ਕਾਮ ਕ੍ਰੋਧ ਬਿਖੁ ਕਾਢੀਲੇ ਮਾਰਿ ॥੩॥ ਜਿਹ ਸਿਮਰਨਿ ਤੇਰੀ ਗਤਿ ਹੋਇ ॥

ਸੋ ਸਿਮਰਨੁ ਰਖੁ ਕੰਠਿ ਪਰੋਇ ॥ ਸੋ ਸਿਮਰਨੁ ਕਰਿ ਨਹੀ ਰਾਖੁ ਉਤਾਰਿ ॥ ਗੁਰ ਪਰਸਾਦੀ ਉਤਰਹਿ ਪਾਰਿ ॥੪॥

ਜਿਹ ਸਿਮਰਨਿ ਨਾਹੀ ਤੁਹਿ ਕਾਨਿ ॥ ਮੰਦਰਿ ਸੋਵਹਿ ਪਟੰਬਰ ਤਾਨਿ ॥ ਸੇਜ ਸੁਖਾਲੀ ਬਿਗਸੈ ਜੀਉ ॥ ਸੋ ਸਿਮਰਨੁ

ਤੂ ਅਨਦਿਨੁ ਪੀਉ ॥੫॥ ਜਿਹ ਸਿਮਰਨਿ ਤੇਰੀ ਜਾਇ ਬਲਾਇ ॥ ਜਿਹ ਸਿਮਰਨਿ ਤੁਝੁ ਪੋਹੈ ਨ ਮਾਇ ॥ ਸਿਮਰਿ

ਸਿਮਰਿ ਹਰਿ ਹਰਿ ਮਨਿ ਗਾਈਐ ॥ ਇਹੁ ਸਿਮਰਨੁ ਸਤਿਗੁਰ ਤੇ ਪਾਈਐ ॥੬॥ ਸਦਾ ਸਦਾ ਸਿਮਰਿ ਦਿਨੁ ਰਾਤਿ

॥ ਊਠਤ ਬੈਠਤ ਸਾਸਿ ਗਿਰਾਸਿ ॥ ਜਾਗੁ ਸੋਇ ਸਿਮਰਨ ਰਸ ਭੋਗ ॥ ਹਰਿ ਸਿਮਰਨੁ ਪਾਈਐ ਸੰਜੋਗ ॥੭॥

ਜਿਹ ਸਿਮਰਨਿ ਨਾਹੀ ਤੁਝੁ ਭਾਰ ॥ ਸੋ ਸਿਮਰਨੁ ਰਾਮ ਨਾਮ ਅਧਾਰੁ ॥ ਕਹਿ ਕਬੀਰ ਜਾ ਕਾ ਨਹੀ ਅੰਤੁ ॥ ਤਿਸ ਕੇ

ਆਗੇ ਤੰਤੁ ਨ ਮੰਤੁ ॥੮॥੯॥

ਰਾਮਕਲੀ ਘਰੁ ੨ ਬਾਣੀ ਕਬੀਰ ਜੀ ਕੀ      ੴ ਸਤਿਗੁਰ ਪ੍ਰਸਾਦਿ ॥      ਬੰਧਚਿ ਬੰਧਨੁ ਪਾਇਆ ॥ ਮੁਕਤੈ

ਗੁਰਿ ਅਨਲੁ ਬੁਝਾਇਆ ॥ ਜਬ ਨਖ ਸਿਖ ਇਹੁ ਮਨੁ ਚੀਨਾੑ ॥ ਤਬ ਅੰਤਰਿ ਮਜਨੁ ਕੀਨਾੑ ॥੧॥ ਪਵਨਪਤਿ

ਉਨਮਨਿ ਰਹਨੁ ਖਰਾ ॥ ਨਹੀ ਮਿਰਤੁ ਨ ਜਨਮੁ ਜਰਾ ॥੧॥ ਰਹਾਉ ॥ ਉਲਟੀ ਲੇ ਸਕਤਿ ਸਹਾਰੰ ॥ ਪੈਸੀਲੇ

ਗਗਨ ਮਝਾਰੰ ॥ ਬੇਧੀਅਲੇ ਚਕ੍ਰ ਭੁਅੰਗਾ ॥ ਭੇਟੀਅਲੇ ਰਾਇ ਨਿਸੰਗਾ ॥੨॥ ਚੂਕੀਅਲੇ ਮੋਹ ਮਇਆਸਾ ॥

ਸਸਿ ਕੀਨੋ ਸੂਰ ਗਿਰਾਸਾ ॥ ਜਬ ਕੁੰਭਕੁ ਭਰਿਪੁਰਿ ਲੀਣਾ ॥ ਤਹ ਬਾਜੇ ਅਨਹਦ ਬੀਣਾ ॥੩॥ ਬਕਤੈ ਬਕਿ ਸਬਦੁ

ਸੁਨਾਇਆ ॥ ਸੁਨਤੈ ਸੁਨਿ ਮੰਨਿ ਬਸਾਇਆ ॥ ਕਰਿ ਕਰਤਾ ਉਤਰਸਿ ਪਾਰੰ ॥ ਕਹੈ ਕਬੀਰਾ ਸਾਰੰ ॥੪॥੧॥੧੦॥

ਚੰਦੁ ਸੂਰਜੁ ਦੁਇ ਜੋਤਿ ਸਰੂਪੁ ॥ ਜੋਤੀ ਅੰਤਰਿ ਬ੍ਰਹਮੁ ਅਨੂਪੁ ॥੧॥ ਕਰੁ ਰੇ ਗਿਆਨੀ ਬ੍ਰਹਮ ਬੀਚਾਰੁ ॥ ਜੋਤੀ

ਅੰਤਰਿ ਧਰਿਆ ਪਸਾਰੁ ॥੧॥ ਰਹਾਉ ॥ ਹੀਰਾ ਦੇਖਿ ਹੀਰੇ ਕਰਉ ਆਦੇਸੁ ॥ ਕਹੈ ਕਬੀਰੁ ਨਿਰੰਜਨ ਅਲੇਖੁ

॥੨॥੨॥੧੧॥ ਦੁਨੀਆ ਹੁਸੀਆਰ ਬੇਦਾਰ ਜਾਗਤ ਮੁਸੀਅਤ ਹਉ ਰੇ ਭਾਈ ॥ ਨਿਗਮ ਹੁਸੀਆਰ ਪਹਰੂਆ

ਦੇਖਤ ਜਮੁ ਲੇ ਜਾਈ ॥੧॥ ਰਹਾਉ ॥ ਨੰØੀਬੁ ਭਇਓ ਆਂਬੁ ਆਂਬੁ ਭਇਓ ਨੰØੀਬਾ ਕੇਲਾ ਪਾਕਾ ਝਾਰਿ ॥

ਨਾਲੀਏਰ ਫਲੁ ਸੇਬਰਿ ਪਾਕਾ ਮੂਰਖ ਮੁਗਧ ਗਵਾਰ ॥੧॥ ਹਰਿ ਭਇਓ ਖਾਂਡੁ ਰੇਤੁ ਮਹਿ ਬਿਖਰਿਓ ਹਸਤੰØੀ

ਚੁਨਿਓ ਨ ਜਾਈ ॥ ਕਹਿ ਕਮੀਰ ਕੁਲ ਜਾਤਿ ਪਾਂਤਿ ਤਜਿ ਚੀਟੀ ਹੋਇ ਚੁਨਿ ਖਾਈ ॥੨॥੩॥੧੨॥

ਬਾਣੀ ਨਾਮਦੇਉ ਜੀਉ ਕੀ ਰਾਮਕਲੀ ਘਰੁ ੧      ੴ ਸਤਿਗੁਰ ਪ੍ਰਸਾਦਿ ॥

ਆਨੀਲੇ ਕਾਗਦੁ ਕਾਟੀਲੇ ਗੂਡੀ ਆਕਾਸ ਮਧੇ ਭਰਮੀਅਲੇ ॥ ਪੰਚ ਜਨਾ ਸਿਉ ਬਾਤ ਬਤਊਆ ਚੀਤੁ ਸੁ ਡੋਰੀ

ਰਾਖੀਅਲੇ ॥੧॥ ਮਨੁ ਰਾਮ ਨਾਮਾ ਬੇਧੀਅਲੇ ॥ ਜੈਸੇ ਕਨਿਕ ਕਲਾ ਚਿਤੁ ਮਾਂਡੀਅਲੇ ॥੧॥ ਰਹਾਉ ॥ ਆਨੀਲੇ

ਕੁੰਭੁ ਭਰਾਈਲੇ ਊਦਕ ਰਾਜ ਕੁਆਰਿ ਪੁਰੰਦਰੀਏ ॥ ਹਸਤ ਬਿਨੋਦ ਬੀਚਾਰ ਕਰਤੀ ਹੈ ਚੀਤੁ ਸੁ ਗਾਗਰਿ ਰਾਖੀਅਲੇ

॥੨॥ ਮੰਦਰੁ ਏਕੁ ਦੁਆਰ ਦਸ ਜਾ ਕੇ ਗਊ ਚਰਾਵਨ ਛਾਡੀਅਲੇ ॥ ਪਾਂਚ ਕੋਸ ਪਰ ਗਊ ਚਰਾਵਤ ਚੀਤੁ ਸੁ ਬਛਰਾ

ਰਾਖੀਅਲੇ ॥੩॥ ਕਹਤ ਨਾਮਦੇਉ ਸੁਨਹੁ ਤਿਲੋਚਨ ਬਾਲਕੁ ਪਾਲਨ ਪਉਢੀਅਲੇ ॥ ਅੰਤਰਿ ਬਾਹਰਿ ਕਾਜ

ਬਿਰੂਧੀ ਚੀਤੁ ਸੁ ਬਾਰਿਕ ਰਾਖੀਅਲੇ ॥੪॥੧॥ ਬੇਦ ਪੁਰਾਨ ਸਾਸਤ੍ਰ ਆਨੰਤਾ ਗੀਤ ਕਬਿਤ ਨ ਗਾਵਉਗੋ ॥

ਅਖੰਡ ਮੰਡਲ ਨਿਰੰਕਾਰ ਮਹਿ ਅਨਹਦ ਬੇਨੁ ਬਜਾਵਉਗੋ ॥੧॥ ਬੈਰਾਗੀ ਰਾਮਹਿ ਗਾਵਉਗੋ ॥ ਸਬਦਿ ਅਤੀਤ

ਅਨਾਹਦਿ ਰਾਤਾ ਆਕੁਲ ਕੈ ਘਰਿ ਜਾਉਗੋ ॥੧॥ ਰਹਾਉ ॥ ਇੜਾ ਪਿੰਗੁਲਾ ਅਉਰੁ ਸੁਖਮਨਾ ਪਉਨੈ ਬੰਧਿ

ਰਹਾਉਗੋ ॥ ਚੰਦੁ ਸੂਰਜੁ ਦੁਇ ਸਮ ਕਰਿ ਰਾਖਉ ਬ੍ਰਹਮ ਜੋਤਿ ਮਿਲਿ ਜਾਉਗੋ ॥੨॥ ਤੀਰਥ ਦੇਖਿ ਨ ਜਲ ਮਹਿ

ਪੈਸਉ ਜੀਅ ਜੰਤ ਨ ਸਤਾਵਉਗੋ ॥ ਅਠਸਠਿ ਤੀਰਥ ਗੁਰੂ ਦਿਖਾਏ ਘਟ ਹੀ ਭੀਤਰਿ ਨਾੑਉਗੋ ॥੩॥ ਪੰਚ ਸਹਾਈ

ਜਨ ਕੀ ਸੋਭਾ ਭਲੋ ਭਲੋ ਨ ਕਹਾਵਉਗੋ ॥ ਨਾਮਾ ਕਹੈ ਚਿਤੁ ਹਰਿ ਸਿਉ ਰਾਤਾ ਸੁੰਨ ਸਮਾਧਿ ਸਮਾਉਗੋ ॥੪॥੨॥

ਮਾਇ ਨ ਹੋਤੀ ਬਾਪੁ ਨ ਹੋਤਾ ਕਰਮੁ ਨ ਹੋਤੀ ਕਾਇਆ ॥ ਹਮ ਨਹੀ ਹੋਤੇ ਤੁਮ ਨਹੀ ਹੋਤੇ ਕਵਨੁ ਕਹਾਂ ਤੇ ਆਇਆ

॥੧॥ ਰਾਮ ਕੋਇ ਨ ਕਿਸ ਹੀ ਕੇਰਾ ॥ ਜੈਸੇ ਤਰਵਰਿ ਪੰਖਿ ਬਸੇਰਾ ॥੧॥ ਰਹਾਉ ॥ ਚੰਦੁ ਨ ਹੋਤਾ ਸੂਰੁ ਨ ਹੋਤਾ

ਪਾਨੀ ਪਵਨੁ ਮਿਲਾਇਆ ॥ ਸਾਸਤੁ ਨ ਹੋਤਾ ਬੇਦੁ ਨ ਹੋਤਾ ਕਰਮੁ ਕਹਾਂ ਤੇ ਆਇਆ ॥੨॥ ਖੇਚਰ ਭੂਚਰ

ਤੁਲਸੀ ਮਾਲਾ ਗੁਰ ਪਰਸਾਦੀ ਪਾਇਆ ॥ ਨਾਮਾ ਪ੍ਰਣਵੈ ਪਰਮ ਤਤੁ ਹੈ ਸਤਿਗੁਰ ਹੋਇ ਲਖਾਇਆ ॥੩॥੩॥

ਰਾਮਕਲੀ ਘਰੁ ੨ ॥ ਬਾਨਾਰਸੀ ਤਪੁ ਕਰੈ ਉਲਟਿ ਤੀਰਥ ਮਰੈ ਅਗਨਿ ਦਹੈ ਕਾਇਆ ਕਲਪੁ ਕੀਜੈ ॥ ਅਸੁਮੇਧ

ਜਗੁ ਕੀਜੈ ਸੋਨਾ ਗਰਭ ਦਾਨੁ ਦੀਜੈ ਰਾਮ ਨਾਮ ਸਰਿ ਤਊ ਨ ਪੂਜੈ ॥੧॥ ਛੋਡਿ ਛੋਡਿ ਰੇ ਪਾਖੰਡੀ ਮਨ ਕਪਟੁ ਨ

ਕੀਜੈ ॥ ਹਰਿ ਕਾ ਨਾਮੁ ਨਿਤ ਨਿਤਹਿ ਲੀਜੈ ॥੧॥ ਰਹਾਉ ॥ ਗੰਗਾ ਜਉ ਗੋਦਾਵਰਿ ਜਾਈਐ ਕੁੰਭਿ ਜਉ ਕੇਦਾਰ

ਨਾੑਈਐ ਗੋਮਤੀ ਸਹਸ ਗਊ ਦਾਨੁ ਕੀਜੈ ॥ ਕੋਟਿ ਜਉ ਤੀਰਥ ਕਰੈ ਤਨੁ ਜਉ ਹਿਵਾਲੇ ਗਾਰੈ ਰਾਮ ਨਾਮ ਸਰਿ ਤਊ

ਨ ਪੂਜੈ ॥੨॥ ਅਸੁ ਦਾਨ ਗਜ ਦਾਨ ਸਿਹਜਾ ਨਾਰੀ ਭੂਮਿ ਦਾਨ ਐਸੋ ਦਾਨੁ ਨਿਤ ਨਿਤਹਿ ਕੀਜੈ ॥ ਆਤਮ ਜਉ

ਨਿਰਮਾਇਲੁ ਕੀਜੈ ਆਪ ਬਰਾਬਰਿ ਕੰਚਨੁ ਦੀਜੈ ਰਾਮ ਨਾਮ ਸਰਿ ਤਊ ਨ ਪੂਜੈ ॥੩॥ ਮਨਹਿ ਨ ਕੀਜੈ ਰੋਸੁ

ਜਮਹਿ ਨ ਦੀਜੈ ਦੋਸੁ ਨਿਰਮਲ ਨਿਰਬਾਣ ਪਦੁ ਚੀਨਿੑ ਲੀਜੈ ॥ ਜਸਰਥ ਰਾਇ ਨੰਦੁ ਰਾਜਾ ਮੇਰਾ ਰਾਮ ਚੰਦੁ ਪ੍ਰਣਵੈ

ਨਾਮਾ ਤਤੁ ਰਸੁ ਅੰਮ੍ਰਿਤੁ ਪੀਜੈ ॥੪॥੪॥

ਰਾਮਕਲੀ ਬਾਣੀ ਰਵਿਦਾਸ ਜੀ ਕੀ      ੴ ਸਤਿਗੁਰ ਪ੍ਰਸਾਦਿ ॥

ਪੜੀਐ ਗੁਨੀਐ ਨਾਮੁ ਸਭੁ ਸੁਨੀਐ ਅਨਭਉ ਭਾਉ ਨ ਦਰਸੈ ॥ ਲੋਹਾ ਕੰਚਨੁ ਹਿਰਨ ਹੋਇ ਕੈਸੇ ਜਉ ਪਾਰਸਹਿ ਨ

ਪਰਸੈ ॥੧॥ ਦੇਵ ਸੰਸੈ ਗਾਂਠਿ ਨ ਛੂਟੈ ॥ ਕਾਮ ਕ੍ਰੋਧ ਮਾਇਆ ਮਦ ਮਤਸਰ ਇਨ ਪੰਚਹੁ ਮਿਲਿ ਲੂਟੇ ॥੧॥

ਰਹਾਉ ॥ ਹਮ ਬਡ ਕਬਿ ਕੁਲੀਨ ਹਮ ਪੰਡਿਤ ਹਮ ਜੋਗੀ ਸੰਨਿਆਸੀ ॥ ਗਿਆਨੀ ਗੁਨੀ ਸੂਰ ਹਮ ਦਾਤੇ ਇਹ

ਬੁਧਿ ਕਬਹਿ ਨ ਨਾਸੀ ॥੨॥ ਕਹੁ ਰਵਿਦਾਸ ਸਭੈ ਨਹੀ ਸਮਝਸਿ ਭੂਲਿ ਪਰੇ ਜੈਸੇ ਬਉਰੇ ॥ ਮੋਹਿ ਅਧਾਰੁ

ਨਾਮੁ ਨਾਰਾਇਨ ਜੀਵਨ ਪ੍ਰਾਨ ਧਨ ਮੋਰੇ ॥੩॥੧॥

ਰਾਮਕਲੀ ਬਾਣੀ ਬੇਣੀ ਜੀਉ ਕੀ      ੴ ਸਤਿਗੁਰ ਪ੍ਰਸਾਦਿ ॥

ਇੜਾ ਪਿੰਗੁਲਾ ਅਉਰ ਸੁਖਮਨਾ ਤੀਨਿ ਬਸਹਿ ਇਕ ਠਾਈ ॥ ਬੇਣੀ ਸੰਗਮੁ ਤਹ ਪਿਰਾਗੁ ਮਨੁ ਮਜਨੁ

ਕਰੇ ਤਿਥਾਈ ॥੧॥ ਸੰਤਹੁ ਤਹਾ ਨਿਰੰਜਨ ਰਾਮੁ ਹੈ ॥ ਗੁਰ ਗਮਿ ਚੀਨੈ ਬਿਰਲਾ ਕੋਇ ॥ ਤਹਾਂ ਨਿਰੰਜਨੁ

ਰਮਈਆ ਹੋਇ ॥੧॥ ਰਹਾਉ ॥ ਦੇਵ ਸਥਾਨੈ ਕਿਆ ਨੀਸਾਣੀ ॥ ਤਹ ਬਾਜੇ ਸਬਦ ਅਨਾਹਦ ਬਾਣੀ ॥

ਤਹ ਚੰਦੁ ਨ ਸੂਰਜੁ ਪਉਣੁ ਨ ਪਾਣੀ ॥ ਸਾਖੀ ਜਾਗੀ ਗੁਰਮੁਖਿ ਜਾਣੀ ॥੨॥ ਉਪਜੈ ਗਿਆਨੁ ਦੁਰਮਤਿ

ਛੀਜੈ ॥ ਅੰਮ੍ਰਿਤ ਰਸਿ ਗਗਨੰਤਰਿ ਭੀਜੈ ॥ ਏਸੁ ਕਲਾ ਜੋ ਜਾਣੈ ਭੇਉ ॥ ਭੇਟੈ ਤਾਸੁ ਪਰਮ ਗੁਰਦੇਉ ॥੩॥

ਦਸਮ ਦੁਆਰਾ ਅਗਮ ਅਪਾਰਾ ਪਰਮ ਪੁਰਖ ਕੀ ਘਾਟੀ ॥ ਊਪਰਿ ਹਾਟੁ ਹਾਟ ਪਰਿ ਆਲਾ ਆਲੇ ਭੀਤਰਿ

ਥਾਤੀ ॥੪॥ ਜਾਗਤੁ ਰਹੈ ਸੁ ਕਬਹੁ ਨ ਸੋਵੈ ॥ ਤੀਨਿ ਤਿਲੋਕ ਸਮਾਧਿ ਪਲੋਵੈ ॥ ਬੀਜ ਮੰਤ੍ਰੁ ਲੈ ਹਿਰਦੈ ਰਹੈ

॥ ਮਨੂਆ ਉਲਟਿ ਸੁੰਨ ਮਹਿ ਗਹੈ ॥੫॥ ਜਾਗਤੁ ਰਹੈ ਨ ਅਲੀਆ ਭਾਖੈ ॥ ਪਾਚਉ ਇੰਦ੍ਰੀ ਬਸਿ ਕਰਿ ਰਾਖੈ

॥ ਗੁਰ ਕੀ ਸਾਖੀ ਰਾਖੈ ਚੀਤਿ ॥ ਮਨੁ ਤਨੁ ਅਰਪੈ ਕ੍ਰਿਸਨ ਪਰੀਤਿ ॥੬॥ ਕਰ ਪਲਵ ਸਾਖਾ ਬੀਚਾਰੇ ॥

ਅਪਨਾ ਜਨਮੁ ਨ ਜੂਐ ਹਾਰੇ ॥ ਅਸੁਰ ਨਦੀ ਕਾ ਬੰਧੈ ਮੂਲੁ ॥ ਪਛਿਮ ਫੇਰਿ ਚੜਾਵੈ ਸੂਰੁ ॥ ਅਜਰੁ ਜਰੈ ਸੁ

ਨਿਝਰੁ ਝਰੈ ॥ ਜਗੰਨਾਥ ਸਿਉ ਗੋਸਟਿ ਕਰੈ ॥੭॥ ਚਉਮੁਖ ਦੀਵਾ ਜੋਤਿ ਦੁਆਰ ॥ ਪਲੂ ਅਨਤ ਮੂਲੁ

ਬਿਚਕਾਰਿ ॥ ਸਰਬ ਕਲਾ ਲੇ ਆਪੇ ਰਹੈ ॥ ਮਨੁ ਮਾਣਕੁ ਰਤਨਾ ਮਹਿ ਗੁਹੈ ॥੮॥ ਮਸਤਕਿ ਪਦਮੁ ਦੁਆਲੈ

ਮਣੀ ॥ ਮਾਹਿ ਨਿਰੰਜਨੁ ਤ੍ਰਿਭਵਣ ਧਣੀ ॥ ਪੰਚ ਸਬਦ ਨਿਰਮਾਇਲ ਬਾਜੇ ॥ ਢੁਲਕੇ ਚਵਰ ਸੰਖ ਘਨ ਗਾਜੇ ॥

ਦਲਿ ਮਲਿ ਦੈਤਹੁ ਗੁਰਮੁਖਿ ਗਿਆਨੁ ॥ ਬੇਣੀ ਜਾਚੈ ਤੇਰਾ ਨਾਮੁ ॥੯॥੧॥

ਰਾਗੁ ਨਟ ਨਾਰਾਇਨ ਮਹਲਾ ੪

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ

ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਮੇਰੇ ਮਨ ਜਪਿ ਅਹਿਨਿਸਿ ਨਾਮੁ ਹਰੇ ॥ ਕੋਟਿ ਕੋਟਿ ਦੋਖ ਬਹੁ ਕੀਨੇ ਸਭ ਪਰਹਰਿ ਪਾਸਿ ਧਰੇ ॥੧॥ ਰਹਾਉ ॥

ਹਰਿ ਹਰਿ ਨਾਮੁ ਜਪਹਿ ਆਰਾਧਹਿ ਸੇਵਕ ਭਾਇ ਖਰੇ ॥ ਕਿਲਬਿਖ ਦੋਖ ਗਏ ਸਭ ਨੀਕਰਿ ਜਿਉ ਪਾਨੀ ਮੈਲੁ

ਹਰੇ ॥੧॥ ਖਿਨੁ ਖਿਨੁ ਨਰੁ ਨਾਰਾਇਨੁ ਗਾਵਹਿ ਮੁਖਿ ਬੋਲਹਿ ਨਰ ਨਰਹਰੇ ॥ ਪੰਚ ਦੋਖ ਅਸਾਧ ਨਗਰ ਮਹਿ

ਇਕੁ ਖਿਨੁ ਪਲੁ ਦੂਰਿ ਕਰੇ ॥੨॥ ਵਡਭਾਗੀ ਹਰਿ ਨਾਮੁ ਧਿਆਵਹਿ ਹਰਿ ਕੇ ਭਗਤ ਹਰੇ ॥ ਤਿਨ ਕੀ ਸੰਗਤਿ

ਦੇਹਿ ਪ੍ਰਭ ਜਾਚਉ ਮੈ ਮੂੜ ਮੁਗਧ ਨਿਸਤਰੇ ॥੩॥ ਕ੍ਰਿਪਾ ਕ੍ਰਿਪਾ ਧਾਰਿ ਜਗਜੀਵਨ ਰਖਿ ਲੇਵਹੁ ਸਰਨਿ ਪਰੇ ॥

ਨਾਨਕੁ ਜਨੁ ਤੁਮਰੀ ਸਰਨਾਈ ਹਰਿ ਰਾਖਹੁ ਲਾਜ ਹਰੇ ॥੪॥੧॥ ਨਟ ਮਹਲਾ ੪ ॥ ਰਾਮ ਜਪਿ ਜਨ ਰਾਮੈ ਨਾਮਿ

ਰਲੇ ॥ ਰਾਮ ਨਾਮੁ ਜਪਿਓ ਗੁਰ ਬਚਨੀ ਹਰਿ ਧਾਰੀ ਹਰਿ ਕ੍ਰਿਪਲੇ ॥੧॥ ਰਹਾਉ ॥ ਹਰਿ ਹਰਿ ਅਗਮ ਅਗੋਚਰੁ

ਸੁਆਮੀ ਜਨ ਜਪਿ ਮਿਲਿ ਸਲਲ ਸਲਲੇ ॥ ਹਰਿ ਕੇ ਸੰਤ ਮਿਲਿ ਰਾਮ ਰਸੁ ਪਾਇਆ ਹਮ ਜਨ ਕੈ ਬਲਿ ਬਲਲੇ

॥੧॥ ਪੁਰਖੋਤਮੁ ਹਰਿ ਨਾਮੁ ਜਨਿ ਗਾਇਓ ਸਭਿ ਦਾਲਦ ਦੁਖ ਦਲਲੇ ॥ ਵਿਚਿ ਦੇਹੀ ਦੋਖ ਅਸਾਧ ਪੰਚ ਧਾਤੂ

ਹਰਿ ਕੀਏ ਖਿਨ ਪਰਲੇ ॥੨॥ ਹਰਿ ਕੇ ਸੰਤ ਮਨਿ ਪ੍ਰੀਤਿ ਲਗਾਈ ਜਿਉ ਦੇਖੈ ਸਸਿ ਕਮਲੇ ॥ ਉਨਵੈ ਘਨੁ ਘਨ

ਘਨਿਹਰੁ ਗਰਜੈ ਮਨਿ ਬਿਗਸੈ ਮੋਰ ਮੁਰਲੇ ॥੩॥ ਹਮਰੈ ਸੁਆਮੀ ਲੋਚ ਹਮ ਲਾਈ ਹਮ ਜੀਵਹਿ ਦੇਖਿ ਹਰਿ

ਮਿਲੇ ॥ ਜਨ ਨਾਨਕ ਹਰਿ ਅਮਲ ਹਰਿ ਲਾਏ ਹਰਿ ਮੇਲਹੁ ਅਨਦ ਭਲੇ ॥੪॥੨॥ ਨਟ ਮਹਲਾ ੪ ॥ ਮੇਰੇ

ਮਨ ਜਪਿ ਹਰਿ ਹਰਿ ਨਾਮੁ ਸਖੇ ॥ ਗੁਰ ਪਰਸਾਦੀ ਹਰਿ ਨਾਮੁ ਧਿਆਇਓ ਹਮ ਸਤਿਗੁਰ ਚਰਨ ਪਖੇ ॥੧॥

ਰਹਾਉ ॥ ਊਤਮ ਜਗੰਨਾਥ ਜਗਦੀਸੁਰ ਹਮ ਪਾਪੀ ਸਰਨਿ ਰਖੇ ॥ ਤੁਮ ਵਡ ਪੁਰਖ ਦੀਨ ਦੁਖ ਭੰਜਨ ਹਰਿ

ਦੀਓ ਨਾਮੁ ਮੁਖੇ ॥੧॥ ਹਰਿ ਗੁਨ ਊਚ ਨੀਚ ਹਮ ਗਾਏ ਗੁਰ ਸਤਿਗੁਰ ਸੰਗਿ ਸਖੇ ॥ ਜਿਉ ਚੰਦਨ ਸੰਗਿ ਬਸੈ

ਨਿੰਮੁ ਬਿਰਖਾ ਗੁਨ ਚੰਦਨ ਕੇ ਬਸਖੇ ॥੨॥ ਹਮਰੇ ਅਵਗਨ ਬਿਖਿਆ ਬਿਖੈ ਕੇ ਬਹੁ ਬਾਰ ਬਾਰ ਨਿਮਖੇ ॥

ਅਵਗਨਿਆਰੇ ਪਾਥਰ ਭਾਰੇ ਹਰਿ ਤਾਰੇ ਸੰਗਿ ਜਨਖੇ ॥੩॥ ਜਿਨ ਕਉ ਤੁਮ ਹਰਿ ਰਾਖਹੁ ਸੁਆਮੀ ਸਭ

ਤਿਨ ਕੇ ਪਾਪ ਕ੍ਰਿਖੇ ॥ ਜਨ ਨਾਨਕ ਕੇ ਦਇਆਲ ਪ੍ਰਭ ਸੁਆਮੀ ਤੁਮ ਦੁਸਟ ਤਾਰੇ ਹਰਣਖੇ ॥੪॥੩॥

ਨਟ ਮਹਲਾ ੪ ॥ ਮੇਰੇ ਮਨ ਜਪਿ ਹਰਿ ਹਰਿ ਰਾਮ ਰੰਗੇ ॥ ਹਰਿ ਹਰਿ ਕ੍ਰਿਪਾ ਕਰੀ ਜਗਦੀਸੁਰਿ ਹਰਿ ਧਿਆਇਓ

ਜਨ ਪਗਿ ਲਗੇ ॥੧॥ ਰਹਾਉ ॥ ਜਨਮ ਜਨਮ ਕੇ ਭੂਲ ਚੂਕ ਹਮ ਅਬ ਆਏ ਪ੍ਰਭ ਸਰਨਗੇ ॥ ਤੁਮ

ਸਰਣਾਗਤਿ ਪ੍ਰਤਿਪਾਲਕ ਸੁਆਮੀ ਹਮ ਰਾਖਹੁ ਵਡ ਪਾਪਗੇ ॥੧॥ ਤੁਮਰੀ ਸੰਗਤਿ ਹਰਿ ਕੋ ਕੋ ਨ ਉਧਰਿਓ

ਪ੍ਰਭ ਕੀਏ ਪਤਿਤ ਪਵਗੇ ॥ ਗੁਨ ਗਾਵਤ ਛੀਪਾ ਦੁਸਟਾਰਿਓ ਪ੍ਰਭਿ ਰਾਖੀ ਪੈਜ ਜਨਗੇ ॥੨॥ ਜੋ ਤੁਮਰੇ ਗੁਨ

ਗਾਵਹਿ ਸੁਆਮੀ ਹਉ ਬਲਿ ਬਲਿ ਬਲਿ ਤਿਨਗੇ ॥ ਭਵਨ ਭਵਨ ਪਵਿਤ੍ਰ ਸਭਿ ਕੀਏ ਜਹ ਧੂਰਿ ਪਰੀ ਜਨ ਪਗੇ

॥੩॥ ਤੁਮਰੇ ਗੁਨ ਪ੍ਰਭ ਕਹਿ ਨ ਸਕਹਿ ਹਮ ਤੁਮ ਵਡ ਵਡ ਪੁਰਖ ਵਡਗੇ ॥ ਜਨ ਨਾਨਕ ਕਉ ਦਇਆ ਪ੍ਰਭ

ਧਾਰਹੁ ਹਮ ਸੇਵਹ ਤੁਮ ਜਨ ਪਗੇ ॥੪॥੪॥ ਨਟ ਮਹਲਾ ੪ ॥ ਮੇਰੇ ਮਨ ਜਪਿ ਹਰਿ ਹਰਿ ਨਾਮੁ ਮਨੇ ॥ ਜਗੰਨਾਥਿ

ਕਿਰਪਾ ਪ੍ਰਭਿ ਧਾਰੀ ਮਤਿ ਗੁਰਮਤਿ ਨਾਮ ਬਨੇ ॥੧॥ ਰਹਾਉ ॥ ਹਰਿ ਜਨ ਹਰਿ ਜਸੁ ਹਰਿ ਹਰਿ ਗਾਇਓ ਉਪਦੇਸਿ

ਗੁਰੂ ਗੁਰ ਸੁਨੇ ॥ ਕਿਲਬਿਖ ਪਾਪ ਨਾਮ ਹਰਿ ਕਾਟੇ ਜਿਵ ਖੇਤ ਕ੍ਰਿਸਾਨਿ ਲੁਨੇ ॥੧॥ ਤੁਮਰੀ ਉਪਮਾ ਤੁਮ ਹੀ

ਪ੍ਰਭ ਜਾਨਹੁ ਹਮ ਕਹਿ ਨ ਸਕਹਿ ਹਰਿ ਗੁਨੇ ॥ ਜੈਸੇ ਤੁਮ ਤੈਸੇ ਪ੍ਰਭ ਤੁਮ ਹੀ ਗੁਨ ਜਾਨਹੁ ਪ੍ਰਭ ਅਪੁਨੇ ॥੨॥

ਮਾਇਆ ਫਾਸ ਬੰਧ ਬਹੁ ਬੰਧੇ ਹਰਿ ਜਪਿਓ ਖੁਲ ਖੁਲਨੇ ॥ ਜਿਉ ਜਲ ਕੁੰਚਰੁ ਤਦੂਐ ਬਾਂਧਿਓ ਹਰਿ ਚੇਤਿਓ

ਮੋਖ ਮੁਖਨੇ ॥੩॥ ਸੁਆਮੀ ਪਾਰਬ੍ਰਹਮ ਪਰਮੇਸਰੁ ਤੁਮ ਖੋਜਹੁ ਜੁਗ ਜੁਗਨੇ ॥ ਤੁਮਰੀ ਥਾਹ ਪਾਈ ਨਹੀ

ਪਾਵੈ ਜਨ ਨਾਨਕ ਕੇ ਪ੍ਰਭ ਵਡਨੇ ॥੪॥੫॥ ਨਟ ਮਹਲਾ ੪ ॥ ਮੇਰੇ ਮਨ ਕਲਿ ਕੀਰਤਿ ਹਰਿ ਪ੍ਰਵਣੇ ॥ ਹਰਿ ਹਰਿ

ਦਇਆਲਿ ਦਇਆ ਪ੍ਰਭ ਧਾਰੀ ਲਗਿ ਸਤਿਗੁਰ ਹਰਿ ਜਪਣੇ ॥੧॥ ਰਹਾਉ ॥ ਹਰਿ ਤੁਮ ਵਡ ਅਗਮ ਅਗੋਚਰ

ਸੁਆਮੀ ਸਭਿ ਧਿਆਵਹਿ ਹਰਿ ਰੁੜਣੇ ॥ ਜਿਨ ਕਉ ਤੁਮੑਰੇ ਵਡ ਕਟਾਖ ਹੈ ਤੇ ਗੁਰਮੁਖਿ ਹਰਿ ਸਿਮਰਣੇ ॥੧॥

ਇਹੁ ਪਰਪੰਚੁ ਕੀਆ ਪ੍ਰਭ ਸੁਆਮੀ ਸਭੁ ਜਗਜੀਵਨੁ ਜੁਗਣੇ ॥ ਜਿਉ ਸਲਲੈ ਸਲਲ ਉਠਹਿ ਬਹੁ ਲਹਰੀ ਮਿਲਿ

ਸਲਲੈ ਸਲਲ ਸਮਣੇ ॥੨॥ ਜੋ ਪ੍ਰਭ ਕੀਆ ਸੁ ਤੁਮ ਹੀ ਜਾਨਹੁ ਹਮ ਨਹ ਜਾਣੀ ਹਰਿ ਗਹਣੇ ॥ ਹਮ ਬਾਰਿਕ

ਕਉ ਰਿਦ ਉਸਤਤਿ ਧਾਰਹੁ ਹਮ ਕਰਹ ਪ੍ਰਭੂ ਸਿਮਰਣੇ ॥੩॥ ਤੁਮ ਜਲ ਨਿਧਿ ਹਰਿ ਮਾਨ ਸਰੋਵਰ ਜੋ

ਸੇਵੈ ਸਭ ਫਲਣੇ ॥ ਜਨੁ ਨਾਨਕੁ ਹਰਿ ਹਰਿ ਹਰਿ ਹਰਿ ਬਾਂਛੈ ਹਰਿ ਦੇਵਹੁ ਕਰਿ ਕ੍ਰਿਪਣੇ ॥੪॥੬॥

ਨਟ ਨਾਰਾਇਨ ਮਹਲਾ ੪ ਪੜਤਾਲ      ੴ ਸਤਿਗੁਰ ਪ੍ਰਸਾਦਿ ॥

ਮੇਰੇ ਮਨ ਸੇਵ ਸਫਲ ਹਰਿ ਘਾਲ ॥ ਲੇ ਗੁਰ ਪਗ ਰੇਨ ਰਵਾਲ ॥ ਸਭਿ ਦਲਿਦ ਭੰਜਿ ਦੁਖ ਦਾਲ ॥ ਹਰਿ ਹੋ ਹੋ ਹੋ

ਨਦਰਿ ਨਿਹਾਲ ॥੧॥ ਰਹਾਉ ॥ ਹਰਿ ਕਾ ਗ੍ਰਿਹੁ ਹਰਿ ਆਪਿ ਸਵਾਰਿਓ ਹਰਿ ਰੰਗ ਰੰਗ ਮਹਲ ਬੇਅੰਤ ਲਾਲ

ਲਾਲ ਹਰਿ ਲਾਲ ॥ ਹਰਿ ਆਪਨੀ ਕ੍ਰਿਪਾ ਕਰੀ ਆਪਿ ਗ੍ਰਿਹਿ ਆਇਓ ਹਮ ਹਰਿ ਕੀ ਗੁਰ ਕੀਈ ਹੈ ਬਸੀਠੀ ਹਮ

ਹਰਿ ਦੇਖੇ ਭਈ ਨਿਹਾਲ ਨਿਹਾਲ ਨਿਹਾਲ ਨਿਹਾਲ ॥੧॥ ਹਰਿ ਆਵਤੇ ਕੀ ਖਬਰਿ ਗੁਰਿ ਪਾਈ ਮਨਿ ਤਨਿ

ਆਨਦੋ ਆਨੰਦ ਭਏ ਹਰਿ ਆਵਤੇ ਸੁਨੇ ਮੇਰੇ ਲਾਲ ਹਰਿ ਲਾਲ ॥ ਜਨੁ ਨਾਨਕੁ ਹਰਿ ਹਰਿ ਮਿਲੇ ਭਏ ਗਲਤਾਨ

ਹਾਲ ਨਿਹਾਲ ਨਿਹਾਲ ॥੨॥੧॥੭॥ ਨਟ ਮਹਲਾ ੪ ॥ ਮਨ ਮਿਲੁ ਸੰਤਸੰਗਤਿ ਸੁਭਵੰਤੀ ॥ ਸੁਨਿ ਅਕਥ

ਕਥਾ ਸੁਖਵੰਤੀ ॥ ਸਭ ਕਿਲਵਿਖ ਪਾਪ ਲਹੰਤੀ ॥ ਹਰਿ ਹੋ ਹੋ ਹੋ ਲਿਖਤੁ ਲਿਖੰਤੀ ॥੧॥ ਰਹਾਉ ॥ ਹਰਿ

ਕੀਰਤਿ ਕਲਜੁਗ ਵਿਚਿ ਊਤਮ ਮਤਿ ਗੁਰਮਤਿ ਕਥਾ ਭਜੰਤੀ ॥ ਜਿਨਿ ਜਨਿ ਸੁਣੀ ਮਨੀ ਹੈ ਜਿਨਿ ਜਨਿ ਤਿਸੁ

ਜਨ ਕੈ ਹਉ ਕੁਰਬਾਨੰਤੀ ॥੧॥ ਹਰਿ ਅਕਥ ਕਥਾ ਕਾ ਜਿਨਿ ਰਸੁ ਚਾਖਿਆ ਤਿਸੁ ਜਨ ਸਭ ਭੂਖ ਲਹੰਤੀ ॥

ਨਾਨਕ ਜਨ ਹਰਿ ਕਥਾ ਸੁਣਿ ਤ੍ਰਿਪਤੇ ਜਪਿ ਹਰਿ ਹਰਿ ਹਰਿ ਹੋਵੰਤੀ ॥੨॥੨॥੮॥ ਨਟ ਮਹਲਾ ੪ ॥

ਕੋਈ ਆਨਿ ਸੁਨਾਵੈ ਹਰਿ ਕੀ ਹਰਿ ਗਾਲ ॥ ਤਿਸ ਕਉ ਹਉ ਬਲਿ ਬਲਿ ਬਾਲ ॥ ਸੋ ਹਰਿ ਜਨੁ ਹੈ ਭਲ

ਭਾਲ ॥ ਹਰਿ ਹੋ ਹੋ ਹੋ ਮੇਲਿ ਨਿਹਾਲ ॥੧॥ ਰਹਾਉ ॥ ਹਰਿ ਕਾ ਮਾਰਗੁ ਗੁਰ ਸੰਤਿ ਬਤਾਇਓ ਗੁਰਿ ਚਾਲ

ਦਿਖਾਈ ਹਰਿ ਚਾਲ ॥ ਅੰਤਰਿ ਕਪਟੁ ਚੁਕਾਵਹੁ ਮੇਰੇ ਗੁਰਸਿਖਹੁ ਨਿਹਕਪਟ ਕਮਾਵਹੁ ਹਰਿ ਕੀ ਹਰਿ ਘਾਲ

ਨਿਹਾਲ ਨਿਹਾਲ ਨਿਹਾਲ ॥੧॥ ਤੇ ਗੁਰ ਕੇ ਸਿਖ ਮੇਰੇ ਹਰਿ ਪ੍ਰਭਿ ਭਾਏ ਜਿਨਾ ਹਰਿ ਪ੍ਰਭੁ ਜਾਨਿਓ ਮੇਰਾ

ਨਾਲਿ ॥ ਜਨ ਨਾਨਕ ਕਉ ਮਤਿ ਹਰਿ ਪ੍ਰਭਿ ਦੀਨੀ ਹਰਿ ਦੇਖਿ ਨਿਕਟਿ ਹਦੂਰਿ ਨਿਹਾਲ ਨਿਹਾਲ ਨਿਹਾਲ

ਨਿਹਾਲ ॥੨॥੩॥੯॥

ਰਾਗੁ ਨਟ ਨਾਰਾਇਨ ਮਹਲਾ ੫      ੴ ਸਤਿਗੁਰ ਪ੍ਰਸਾਦਿ ॥

ਰਾਮ ਹਉ ਕਿਆ ਜਾਨਾ ਕਿਆ ਭਾਵੈ ॥ ਮਨਿ ਪਿਆਸ ਬਹੁਤੁ ਦਰਸਾਵੈ ॥੧॥ ਰਹਾਉ ॥ ਸੋਈ ਗਿਆਨੀ ਸੋਈ

ਜਨੁ ਤੇਰਾ ਜਿਸੁ ਊਪਰਿ ਰੁਚ ਆਵੈ ॥ ਕ੍ਰਿਪਾ ਕਰਹੁ ਜਿਸੁ ਪੁਰਖ ਬਿਧਾਤੇ ਸੋ ਸਦਾ ਸਦਾ ਤੁਧੁ ਧਿਆਵੈ

॥੧॥ ਕਵਨ ਜੋਗ ਕਵਨ ਗਿਆਨ ਧਿਆਨਾ ਕਵਨ ਗੁਨੀ ਰੀਝਾਵੈ ॥ ਸੋਈ ਜਨੁ ਸੋਈ ਨਿਜ ਭਗਤਾ ਜਿਸੁ

ਊਪਰਿ ਰੰਗੁ ਲਾਵੈ ॥੨॥ ਸਾਈ ਮਤਿ ਸਾਈ ਬੁਧਿ ਸਿਆਨਪ ਜਿਤੁ ਨਿਮਖ ਨ ਪ੍ਰਭੁ ਬਿਸਰਾਵੈ ॥ ਸੰਤਸੰਗਿ

ਲਗਿ ਏਹੁ ਸੁਖੁ ਪਾਇਓ ਹਰਿ ਗੁਨ ਸਦ ਹੀ ਗਾਵੈ ॥੩॥ ਦੇਖਿਓ ਅਚਰਜੁ ਮਹਾ ਮੰਗਲ ਰੂਪ ਕਿਛੁ ਆਨ

ਨਹੀ ਦਿਸਟਾਵੈ ॥ ਕਹੁ ਨਾਨਕ ਮੋਰਚਾ ਗੁਰਿ ਲਾਹਿਓ ਤਹ ਗਰਭ ਜੋਨਿ ਕਹ ਆਵੈ ॥੪॥੧॥

ਨਟ ਨਾਰਾਇਨ ਮਹਲਾ ੫ ਦੁਪਦੇ      ੴ ਸਤਿਗੁਰ ਪ੍ਰਸਾਦਿ ॥

ਉਲਾਹਨੋ ਮੈ ਕਾਹੂ ਨ ਦੀਓ ॥ ਮਨ ਮੀਠ ਤੁਹਾਰੋ ਕੀਓ ॥੧॥ ਰਹਾਉ ॥ ਆਗਿਆ ਮਾਨਿ ਜਾਨਿ ਸੁਖੁ ਪਾਇਆ

ਸੁਨਿ ਸੁਨਿ ਨਾਮੁ ਤੁਹਾਰੋ ਜੀਓ ॥ ਈਹਾਂ ਊਹਾ ਹਰਿ ਤੁਮ ਹੀ ਤੁਮ ਹੀ ਇਹੁ ਗੁਰ ਤੇ ਮੰਤ੍ਰੁ ਦ੍ਰਿੜੀਓ ॥੧॥ ਜਬ ਤੇ

ਜਾਨਿ ਪਾਈ ਏਹ ਬਾਤਾ ਤਬ ਕੁਸਲ ਖੇਮ ਸਭ ਥੀਓ ॥ ਸਾਧਸੰਗਿ ਨਾਨਕ ਪਰਗਾਸਿਓ ਆਨ ਨਾਹੀ ਰੇ ਬੀਓ ॥

੨॥੧॥੨॥ ਨਟ ਮਹਲਾ ੫ ॥ ਜਾ ਕਉ ਭਈ ਤੁਮਾਰੀ ਧੀਰ ॥ ਜਮ ਕੀ ਤ੍ਰਾਸ ਮਿਟੀ ਸੁਖੁ ਪਾਇਆ ਨਿਕਸੀ ਹਉਮੈ

ਪੀਰ ॥੧॥ ਰਹਾਉ ॥ ਤਪਤਿ ਬੁਝਾਨੀ ਅੰਮ੍ਰਿਤ ਬਾਨੀ ਤ੍ਰਿਪਤੇ ਜਿਉ ਬਾਰਿਕ ਖੀਰ ॥ ਮਾਤ ਪਿਤਾ ਸਾਜਨ ਸੰਤ

ਮੇਰੇ ਸੰਤ ਸਹਾਈ ਬੀਰ ॥੧॥ ਖੁਲੇ ਭ੍ਰਮ ਭੀਤਿ ਮਿਲੇ ਗੋਪਾਲਾ ਹੀਰੈ ਬੇਧੇ ਹੀਰ ॥ ਬਿਸਮ ਭਏ ਨਾਨਕ ਜਸੁ ਗਾਵਤ

ਠਾਕੁਰ ਗੁਨੀ ਗਹੀਰ ॥੨॥੨॥੩॥ ਨਟ ਮਹਲਾ ੫ ॥ ਅਪਨਾ ਜਨੁ ਆਪਹਿ ਆਪਿ ਉਧਾਰਿਓ ॥ ਆਠ ਪਹਰ

ਜਨ ਕੈ ਸੰਗਿ ਬਸਿਓ ਮਨ ਤੇ ਨਾਹਿ ਬਿਸਾਰਿਓ ॥੧॥ ਰਹਾਉ ॥ ਬਰਨੁ ਚਿਹਨੁ ਨਾਹੀ ਕਿਛੁ ਪੇਖਿਓ ਦਾਸ ਕਾ

ਕੁਲੁ ਨ ਬਿਚਾਰਿਓ ॥ ਕਰਿ ਕਿਰਪਾ ਨਾਮੁ ਹਰਿ ਦੀਓ ਸਹਜਿ ਸੁਭਾਇ ਸਵਾਰਿਓ ॥੧॥ ਮਹਾ ਬਿਖਮੁ ਅਗਨਿ ਕਾ

ਸਾਗਰੁ ਤਿਸ ਤੇ ਪਾਰਿ ਉਤਾਰਿਓ ॥ ਪੇਖਿ ਪੇਖਿ ਨਾਨਕ ਬਿਗਸਾਨੋ ਪੁਨਹ ਪੁਨਹ ਬਲਿਹਾਰਿਓ ॥੨॥੩॥੪॥

ਨਟ ਮਹਲਾ ੫ ॥ ਹਰਿ ਹਰਿ ਮਨ ਮਹਿ ਨਾਮੁ ਕਹਿਓ ॥ ਕੋਟਿ ਅਪ੍ਰਾਧ ਮਿਟਹਿ ਖਿਨ ਭੀਤਰਿ ਤਾ ਕਾ ਦੁਖੁ ਨ

ਰਹਿਓ ॥੧॥ ਰਹਾਉ ॥ ਖੋਜਤ ਖੋਜਤ ਭਇਓ ਬੈਰਾਗੀ ਸਾਧੂ ਸੰਗਿ ਲਹਿਓ ॥ ਸਗਲ ਤਿਆਗਿ ਏਕ ਲਿਵ ਲਾਗੀ

ਹਰਿ ਹਰਿ ਚਰਨ ਗਹਿਓ ॥੧॥ ਕਹਤ ਮੁਕਤ ਸੁਨਤੇ ਨਿਸਤਾਰੇ ਜੋ ਜੋ ਸਰਨਿ ਪਇਓ ॥ ਸਿਮਰਿ ਸਿਮਰਿ

ਸੁਆਮੀ ਪ੍ਰਭੁ ਅਪੁਨਾ ਕਹੁ ਨਾਨਕ ਅਨਦੁ ਭਇਓ ॥੨॥੪॥੫॥ ਨਟ ਮਹਲਾ ੫ ॥ ਚਰਨ ਕਮਲ ਸੰਗਿ ਲਾਗੀ

ਡੋਰੀ ॥ ਸੁਖ ਸਾਗਰ ਕਰਿ ਪਰਮ ਗਤਿ ਮੋਰੀ ॥੧॥ ਰਹਾਉ ॥ ਅੰਚਲਾ ਗਹਾਇਓ ਜਨ ਅਪੁਨੇ ਕਉ ਮਨੁ ਬੀਧੋ ਪ੍ਰੇਮ ਕੀ

ਖੋਰੀ ॥ ਜਸੁ ਗਾਵਤ ਭਗਤਿ ਰਸੁ ਉਪਜਿਓ ਮਾਇਆ ਕੀ ਜਾਲੀ ਤੋਰੀ ॥੧॥ ਪੂਰਨ ਪੂਰਿ ਰਹੇ ਕਿਰਪਾ ਨਿਧਿ

ਆਨ ਨ ਪੇਖਉ ਹੋਰੀ ॥ ਨਾਨਕ ਮੇਲਿ ਲੀਓ ਦਾਸੁ ਅਪੁਨਾ ਪ੍ਰੀਤਿ ਨ ਕਬਹੂ ਥੋਰੀ ॥੨॥੫॥੬॥ ਨਟ ਮਹਲਾ ੫ ॥

ਮੇਰੇ ਮਨ ਜਪੁ ਜਪਿ ਹਰਿ ਨਾਰਾਇਣ ॥ ਕਬਹੂ ਨ ਬਿਸਰਹੁ ਮਨ ਮੇਰੇ ਤੇ ਆਠ ਪਹਰ ਗੁਨ ਗਾਇਣ ॥੧॥

ਰਹਾਉ ॥ ਸਾਧੂ ਧੂਰਿ ਕਰਉ ਨਿਤ ਮਜਨੁ ਸਭ ਕਿਲਬਿਖ ਪਾਪ ਗਵਾਇਣ ॥ ਪੂਰਨ ਪੂਰਿ ਰਹੇ ਕਿਰਪਾ ਨਿਧਿ

ਘਟਿ ਘਟਿ ਦਿਸਟਿ ਸਮਾਇਣੁ ॥੧॥ ਜਾਪ ਤਾਪ ਕੋਟਿ ਲਖ ਪੂਜਾ ਹਰਿ ਸਿਮਰਣ ਤੁਲਿ ਨ ਲਾਇਣ ॥ ਦੁਇ ਕਰ

ਜੋੜਿ ਨਾਨਕੁ ਦਾਨੁ ਮਾਂਗੈ ਤੇਰੇ ਦਾਸਨਿ ਦਾਸ ਦਸਾਇਣੁ ॥੨॥੬॥੭॥ ਨਟ ਮਹਲਾ ੫ ॥ ਮੇਰੈ ਸਰਬਸੁ ਨਾਮੁ ਨਿਧਾਨੁ

॥ ਕਰਿ ਕਿਰਪਾ ਸਾਧੂ ਸੰਗਿ ਮਿਲਿਓ ਸਤਿਗੁਰਿ ਦੀਨੋ ਦਾਨੁ ॥੧॥ ਰਹਾਉ ॥ ਸੁਖਦਾਤਾ ਦੁਖ ਭੰਜਨਹਾਰਾ ਗਾਉ

ਕੀਰਤਨੁ ਪੂਰਨ ਗਿਆਨੁ ॥ ਕਾਮੁ ਕ੍ਰੋਧੁ ਲੋਭੁ ਖੰਡ ਖੰਡ ਕੀਨੇੑ ਬਿਨਸਿਓ ਮੂੜ ਅਭਿਮਾਨੁ ॥੧॥ ਕਿਆ ਗੁਣ ਤੇਰੇ

ਆਖਿ ਵਖਾਣਾ ਪ੍ਰਭ ਅੰਤਰਜਾਮੀ ਜਾਨੁ ॥ ਚਰਨ ਕਮਲ ਸਰਨਿ ਸੁਖ ਸਾਗਰ ਨਾਨਕੁ ਸਦ ਕੁਰਬਾਨੁ ॥੨॥੭॥੮॥

ਨਟ ਮਹਲਾ ੫ ॥ ਹਉ ਵਾਰਿ ਵਾਰਿ ਜਾਉ ਗੁਰ ਗੋਪਾਲ ॥੧॥ ਰਹਾਉ ॥ ਮੋਹਿ ਨਿਰਗੁਨ ਤੁਮ ਪੂਰਨ ਦਾਤੇ

ਦੀਨਾ ਨਾਥ ਦਇਆਲ ॥੧॥ ਊਠਤ ਬੈਠਤ ਸੋਵਤ ਜਾਗਤ ਜੀਅ ਪ੍ਰਾਨ ਧਨ ਮਾਲ ॥੨॥ ਦਰਸਨ ਪਿਆਸ

ਬਹੁਤੁ ਮਨਿ ਮੇਰੈ ਨਾਨਕ ਦਰਸ ਨਿਹਾਲ ॥੩॥੮॥੯॥

ਨਟ ਪੜਤਾਲ ਮਹਲਾ ੫      ੴ ਸਤਿਗੁਰ ਪ੍ਰਸਾਦਿ ॥

ਕੋਊ ਹੈ ਮੇਰੋ ਸਾਜਨੁ ਮੀਤੁ ॥ ਹਰਿ ਨਾਮੁ ਸੁਨਾਵੈ ਨੀਤ ॥ ਬਿਨਸੈ ਦੁਖੁ ਬਿਪਰੀਤਿ ॥ ਸਭੁ ਅਰਪਉ ਮਨੁ ਤਨੁ ਚੀਤੁ

॥੧॥ ਰਹਾਉ ॥ ਕੋਈ ਵਿਰਲਾ ਆਪਨ ਕੀਤ ॥ ਸੰਗਿ ਚਰਨ ਕਮਲ ਮਨੁ ਸੀਤ ॥ ਕਰਿ ਕਿਰਪਾ ਹਰਿ ਜਸੁ ਦੀਤ

॥੧॥ ਹਰਿ ਭਜਿ ਜਨਮੁ ਪਦਾਰਥੁ ਜੀਤ ॥ ਕੋਟਿ ਪਤਿਤ ਹੋਹਿ ਪੁਨੀਤ ॥ ਨਾਨਕ ਦਾਸ ਬਲਿ ਬਲਿ ਕੀਤ

॥੨॥੧॥੧੦॥੧੯॥

ਨਟ ਅਸਟਪਦੀਆ ਮਹਲਾ ੪      ੴ ਸਤਿਗੁਰ ਪ੍ਰਸਾਦਿ ॥

ਰਾਮ ਮੇਰੇ ਮਨਿ ਤਨਿ ਨਾਮੁ ਅਧਾਰੇ ॥ ਖਿਨੁ ਪਲੁ ਰਹਿ ਨ ਸਕਉ ਬਿਨੁ ਸੇਵਾ ਮੈ ਗੁਰਮਤਿ ਨਾਮੁ ਸਮਾੑਰੇ ॥੧॥

ਰਹਾਉ ॥ ਹਰਿ ਹਰਿ ਹਰਿ ਹਰਿ ਹਰਿ ਮਨਿ ਧਿਆਵਹੁ ਮੈ ਹਰਿ ਹਰਿ ਨਾਮੁ ਪਿਆਰੇ ॥ ਦੀਨ ਦਇਆਲ ਭਏ ਪ੍ਰਭ

ਠਾਕੁਰ ਗੁਰ ਕੈ ਸਬਦਿ ਸਵਾਰੇ ॥੧॥ ਮਧਸੂਦਨ ਜਗਜੀਵਨ ਮਾਧੋ ਮੇਰੇ ਠਾਕੁਰ ਅਗਮ ਅਪਾਰੇ ॥ ਇਕ ਬਿਨਉ

ਬੇਨਤੀ ਕਰਉ ਗੁਰ ਆਗੈ ਮੈ ਸਾਧੂ ਚਰਨ ਪਖਾਰੇ ॥੨॥ ਸਹਸ ਨੇਤ੍ਰ ਨੇਤ੍ਰ ਹੈ ਪ੍ਰਭ ਕਉ ਪ੍ਰਭ ਏਕੋ ਪੁਰਖੁ ਨਿਰਾਰੇ ॥

ਸਹਸ ਮੂਰਤਿ ਏਕੋ ਪ੍ਰਭੁ ਠਾਕੁਰੁ ਪ੍ਰਭੁ ਏਕੋ ਗੁਰਮਤਿ ਤਾਰੇ ॥੩॥ ਗੁਰਮਤਿ ਨਾਮੁ ਦਮੋਦਰੁ ਪਾਇਆ ਹਰਿ ਹਰਿ

ਨਾਮੁ ਉਰਿ ਧਾਰੇ ॥ ਹਰਿ ਹਰਿ ਕਥਾ ਬਨੀ ਅਤਿ ਮੀਠੀ ਜਿਉ ਗੂੰਗਾ ਗਟਕ ਸਮਾੑਰੇ ॥੪॥ ਰਸਨਾ ਸਾਦ

ਚਖੈ ਭਾਇ ਦੂਜੈ ਅਤਿ ਫੀਕੇ ਲੋਭ ਬਿਕਾਰੇ ॥ ਜੋ ਗੁਰਮੁਖਿ ਸਾਦ ਚਖਹਿ ਰਾਮ ਨਾਮਾ ਸਭ ਅਨ ਰਸ ਸਾਦ

ਬਿਸਾਰੇ ॥੫॥ ਗੁਰਮਤਿ ਰਾਮ ਨਾਮੁ ਧਨੁ ਪਾਇਆ ਸੁਣਿ ਕਹਤਿਆ ਪਾਪ ਨਿਵਾਰੇ ॥ ਧਰਮ ਰਾਇ

ਜਮੁ ਨੇੜਿ ਨ ਆਵੈ ਮੇਰੇ ਠਾਕੁਰ ਕੇ ਜਨ ਪਿਆਰੇ ॥੬॥ ਸਾਸ ਸਾਸ ਸਾਸ ਹੈ ਜੇਤੇ ਮੈ ਗੁਰਮਤਿ ਨਾਮੁ ਸਮਾੑਰੇ ॥

ਸਾਸੁ ਸਾਸੁ ਜਾਇ ਨਾਮੈ ਬਿਨੁ ਸੋ ਬਿਰਥਾ ਸਾਸੁ ਬਿਕਾਰੇ ॥੭॥ ਕ੍ਰਿਪਾ ਕ੍ਰਿਪਾ ਕਰਿ ਦੀਨ ਪ੍ਰਭ ਸਰਨੀ ਮੋ ਕਉ

ਹਰਿ ਜਨ ਮੇਲਿ ਪਿਆਰੇ ॥ ਨਾਨਕ ਦਾਸਨਿ ਦਾਸੁ ਕਹਤੁ ਹੈ ਹਮ ਦਾਸਨ ਕੇ ਪਨਿਹਾਰੇ ॥੮॥੧॥ ਨਟ ਮਹਲਾ ੪

॥ ਰਾਮ ਹਮ ਪਾਥਰ ਨਿਰਗੁਨੀਆਰੇ ॥ ਕ੍ਰਿਪਾ ਕ੍ਰਿਪਾ ਕਰਿ ਗੁਰੂ ਮਿਲਾਏ ਹਮ ਪਾਹਨ ਸਬਦਿ ਗੁਰ ਤਾਰੇ ॥੧॥

ਰਹਾਉ ॥ ਸਤਿਗੁਰ ਨਾਮੁ ਦ੍ਰਿੜਾਏ ਅਤਿ ਮੀਠਾ ਮੈਲਾਗਰੁ ਮਲਗਾਰੇ ॥ ਨਾਮੈ ਸੁਰਤਿ ਵਜੀ ਹੈ ਦਹ ਦਿਸਿ ਹਰਿ

ਮੁਸਕੀ ਮੁਸਕ ਗੰਧਾਰੇ ॥੧॥ ਤੇਰੀ ਨਿਰਗੁਣ ਕਥਾ ਕਥਾ ਹੈ ਮੀਠੀ ਗੁਰਿ ਨੀਕੇ ਬਚਨ ਸਮਾਰੇ ॥ ਗਾਵਤ ਗਾਵਤ

ਹਰਿ ਗੁਨ ਗਾਏ ਗੁਨ ਗਾਵਤ ਗੁਰਿ ਨਿਸਤਾਰੇ ॥੨॥ ਬਿਬੇਕੁ ਗੁਰੂ ਗੁਰੂ ਸਮਦਰਸੀ ਤਿਸੁ ਮਿਲੀਐ ਸੰਕ ਉਤਾਰੇ

॥ ਸਤਿਗੁਰ ਮਿਲਿਐ ਪਰਮ ਪਦੁ ਪਾਇਆ ਹਉ ਸਤਿਗੁਰ ਕੈ ਬਲਿਹਾਰੇ ॥੩॥ ਪਾਖੰਡ ਪਾਖੰਡ ਕਰਿ ਕਰਿ ਭਰਮੇ

ਲੋਭੁ ਪਾਖੰਡੁ ਜਗਿ ਬੁਰਿਆਰੇ ॥ ਹਲਤਿ ਪਲਤਿ ਦੁਖਦਾਈ ਹੋਵਹਿ ਜਮਕਾਲੁ ਖੜਾ ਸਿਰਿ ਮਾਰੇ ॥੪॥ ਉਗਵੈ

ਦਿਨਸੁ ਆਲੁ ਜਾਲੁ ਸਮਾੑਲੈ ਬਿਖੁ ਮਾਇਆ ਕੇ ਬਿਸਥਾਰੇ ॥ ਆਈ ਰੈਨਿ ਭਇਆ ਸੁਪਨੰਤਰੁ ਬਿਖੁ ਸੁਪਨੈ ਭੀ

ਦੁਖ ਸਾਰੇ ॥੫॥ ਕਲਰੁ ਖੇਤੁ ਲੈ ਕੂੜੁ ਜਮਾਇਆ ਸਭ ਕੂੜੈ ਕੇ ਖਲਵਾਰੇ ॥ ਸਾਕਤ ਨਰ ਸਭਿ ਭੂਖ ਭੁਖਾਨੇ ਦਰਿ

ਠਾਢੇ ਜਮ ਜੰਦਾਰੇ ॥੬॥ ਮਨਮੁਖ ਕਰਜੁ ਚੜਿਆ ਬਿਖੁ ਭਾਰੀ ਉਤਰੈ ਸਬਦੁ ਵੀਚਾਰੇ ॥ ਜਿਤਨੇ ਕਰਜ ਕਰਜ ਕੇ

ਮੰਗੀਏ ਕਰਿ ਸੇਵਕ ਪਗਿ ਲਗਿ ਵਾਰੇ ॥੭॥ ਜਗੰਨਾਥ ਸਭਿ ਜੰਤ੍ਰ ਉਪਾਏ ਨਕਿ ਖੀਨੀ ਸਭ ਨਥਹਾਰੇ ॥

ਨਾਨਕ ਪ੍ਰਭੁ ਖਿੰਚੈ ਤਿਵ ਚਲੀਐ ਜਿਉ ਭਾਵੈ ਰਾਮ ਪਿਆਰੇ ॥੮॥੨॥ ਨਟ ਮਹਲਾ ੪ ॥ ਰਾਮ ਹਰਿ ਅੰਮ੍ਰਿਤ ਸਰਿ

ਨਾਵਾਰੇ ॥ ਸਤਿਗੁਰਿ ਗਿਆਨੁ ਮਜਨੁ ਹੈ ਨੀਕੋ ਮਿਲਿ ਕਲਮਲ ਪਾਪ ਉਤਾਰੇ ॥੧॥ ਰਹਾਉ ॥ ਸੰਗਤਿ ਕਾ

ਗੁਨੁ ਬਹੁਤੁ ਅਧਿਕਾਈ ਪੜਿ ਸੂਆ ਗਨਕ ਉਧਾਰੇ ॥ ਪਰਸ ਨਪਰਸ ਭਏ ਕੁਬਿਜਾ ਕਉ ਲੈ ਬੈਕੁੰਠਿ ਸਿਧਾਰੇ

॥੧॥ ਅਜਾਮਲ ਪ੍ਰੀਤਿ ਪੁਤ੍ਰ ਪ੍ਰਤਿ ਕੀਨੀ ਕਰਿ ਨਾਰਾਇਣ ਬੋਲਾਰੇ ॥ ਮੇਰੇ ਠਾਕੁਰ ਕੈ ਮਨਿ ਭਾਇ ਭਾਵਨੀ

ਜਮਕੰਕਰ ਮਾਰਿ ਬਿਦਾਰੇ ॥੨॥ ਮਾਨੁਖੁ ਕਥੈ ਕਥਿ ਲੋਕ ਸੁਨਾਵੈ ਜੋ ਬੋਲੈ ਸੋ ਨ ਬੀਚਾਰੇ ॥ ਸਤਸੰਗਤਿ ਮਿਲੈ ਤ

ਦਿੜਤਾ ਆਵੈ ਹਰਿ ਰਾਮ ਨਾਮਿ ਨਿਸਤਾਰੇ ॥੩॥ ਜਬ ਲਗੁ ਜੀਉ ਪਿੰਡੁ ਹੈ ਸਾਬਤੁ ਤਬ ਲਗਿ ਕਿਛੁ ਨ

ਸਮਾਰੇ ॥ ਜਬ ਘਰ ਮੰਦਰਿ ਆਗਿ ਲਗਾਨੀ ਕਢਿ ਕੂਪੁ ਕਢੈ ਪਨਿਹਾਰੇ ॥੪॥ ਸਾਕਤ ਸਿਉ ਮਨ ਮੇਲੁ ਨ

ਕਰੀਅਹੁ ਜਿਨਿ ਹਰਿ ਹਰਿ ਨਾਮੁ ਬਿਸਾਰੇ ॥ ਸਾਕਤ ਬਚਨ ਬਿਛੂਆ ਜਿਉ ਡਸੀਐ ਤਜਿ ਸਾਕਤ ਪਰੈ ਪਰਾਰੇ

॥੫॥ ਲਗਿ ਲਗਿ ਪ੍ਰੀਤਿ ਬਹੁ ਪ੍ਰੀਤਿ ਲਗਾਈ ਲਗਿ ਸਾਧੂ ਸੰਗਿ ਸਵਾਰੇ ॥ ਗੁਰ ਕੇ ਬਚਨ ਸਤਿ ਸਤਿ ਕਰਿ

ਮਾਨੇ ਮੇਰੇ ਠਾਕੁਰ ਬਹੁਤੁ ਪਿਆਰੇ ॥੬॥ ਪੂਰਬਿ ਜਨਮਿ ਪਰਚੂਨ ਕਮਾਏ ਹਰਿ ਹਰਿ ਹਰਿ ਨਾਮਿ ਪਿਆਰੇ ॥

ਗੁਰ ਪ੍ਰਸਾਦਿ ਅੰਮ੍ਰਿਤ ਰਸੁ ਪਾਇਆ ਰਸੁ ਗਾਵੈ ਰਸੁ ਵੀਚਾਰੇ ॥੭॥ ਹਰਿ ਹਰਿ ਰੂਪ ਰੰਗਿ ਸਭਿ ਤੇਰੇ ਮੇਰੇ ਲਾਲਨ

ਲਾਲ ਗੁਲਾਰੇ ॥ ਜੈਸਾ ਰੰਗੁ ਦੇਹਿ ਸੋ ਹੋਵੈ ਕਿਆ ਨਾਨਕ ਜੰਤ ਵਿਚਾਰੇ ॥੮॥੩॥ ਨਟ ਮਹਲਾ ੪ ॥ ਰਾਮ ਗੁਰ

ਸਰਨਿ ਪ੍ਰਭੂ ਰਖਵਾਰੇ ॥ ਜਿਉ ਕੁੰਚਰੁ ਤਦੂਐ ਪਕਰਿ ਚਲਾਇਓ ਕਰਿ ਊਪਰੁ ਕਢਿ ਨਿਸਤਾਰੇ ॥੧॥ ਰਹਾਉ ॥

ਪ੍ਰਭ ਕੇ ਸੇਵਕ ਬਹੁਤੁ ਅਤਿ ਨੀਕੇ ਮਨਿ ਸਰਧਾ ਕਰਿ ਹਰਿ ਧਾਰੇ ॥ ਮੇਰੇ ਪ੍ਰਭਿ ਸਰਧਾ ਭਗਤਿ ਮਨਿ ਭਾਵੈ ਜਨ ਕੀ

ਪੈਜ ਸਵਾਰੇ ॥੧॥ ਹਰਿ ਹਰਿ ਸੇਵਕੁ ਸੇਵਾ ਲਾਗੈ ਸਭੁ ਦੇਖੈ ਬ੍ਰਹਮ ਪਸਾਰੇ ॥ ਏਕੁ ਪੁਰਖੁ ਇਕੁ ਨਦਰੀ ਆਵੈ ਸਭ

ਏਕਾ ਨਦਰਿ ਨਿਹਾਰੇ ॥੨॥ ਹਰਿ ਪ੍ਰਭੁ ਠਾਕੁਰੁ ਰਵਿਆ ਸਭ ਠਾਈ ਸਭੁ ਚੇਰੀ ਜਗਤੁ ਸਮਾਰੇ ॥ ਆਪਿ

ਦਇਆਲੁ ਦਇਆ ਦਾਨੁ ਦੇਵੈ ਵਿਚਿ ਪਾਥਰ ਕੀਰੇ ਕਾਰੇ ॥੩॥ ਅੰਤਰਿ ਵਾਸੁ ਬਹੁਤੁ ਮੁਸਕਾਈ ਭ੍ਰਮਿ ਭੂਲਾ

ਮਿਰਗੁ ਸਿੰਙ੍ਹਾਰੇ ॥ ਬਨੁ ਬਨੁ ਢੂਢਿ ਢੂਢਿ ਫਿਰਿ ਥਾਕੀ ਗੁਰਿ ਪੂਰੈ ਘਰਿ ਨਿਸਤਾਰੇ ॥੪॥ ਬਾਣੀ ਗੁਰੂ ਗੁਰੂ ਹੈ

ਬਾਣੀ ਵਿਚਿ ਬਾਣੀ ਅੰਮ੍ਰਿਤੁ ਸਾਰੇ ॥ ਗੁਰੁ ਬਾਣੀ ਕਹੈ ਸੇਵਕੁ ਜਨੁ ਮਾਨੈ ਪਰਤਖਿ ਗੁਰੂ ਨਿਸਤਾਰੇ ॥੫॥

ਸਭੁ ਹੈ ਬ੍ਰਹਮੁ ਬ੍ਰਹਮੁ ਹੈ ਪਸਰਿਆ ਮਨਿ ਬੀਜਿਆ ਖਾਵਾਰੇ ॥ ਜਿਉ ਜਨ ਚੰਦ੍ਰਹਾਂਸੁ ਦੁਖਿਆ ਧ੍ਰਿਸਟਬੁਧੀ ਅਪੁਨਾ

ਘਰੁ ਲੂਕੀ ਜਾਰੇ ॥੬॥ ਪ੍ਰਭ ਕਉ ਜਨੁ ਅੰਤਰਿ ਰਿਦ ਲੋਚੈ ਪ੍ਰਭ ਜਨ ਕੇ ਸਾਸ ਨਿਹਾਰੇ ॥ ਕ੍ਰਿਪਾ ਕ੍ਰਿਪਾ ਕਰਿ

ਭਗਤਿ ਦ੍ਰਿੜਾਏ ਜਨ ਪੀਛੈ ਜਗੁ ਨਿਸਤਾਰੇ ॥੭॥ ਆਪਨ ਆਪਿ ਆਪਿ ਪ੍ਰਭੁ ਠਾਕੁਰੁ ਪ੍ਰਭੁ ਆਪੇ ਸ੍ਰਿਸਟਿ

ਸਵਾਰੇ ॥ ਜਨ ਨਾਨਕ ਆਪੇ ਆਪਿ ਸਭੁ ਵਰਤੈ ਕਰਿ ਕ੍ਰਿਪਾ ਆਪਿ ਨਿਸਤਾਰੇ ॥੮॥੪॥ ਨਟ ਮਹਲਾ ੪ ॥

ਰਾਮ ਕਰਿ ਕਿਰਪਾ ਲੇਹੁ ਉਬਾਰੇ ॥ ਜਿਉ ਪਕਰਿ ਦ੍ਰੋਪਤੀ ਦੁਸਟਾਂ ਆਨੀ ਹਰਿ ਹਰਿ ਲਾਜ ਨਿਵਾਰੇ ॥੧॥ ਰਹਾਉ ॥

ਕਰਿ ਕਿਰਪਾ ਜਾਚਿਕ ਜਨ ਤੇਰੇ ਇਕੁ ਮਾਗਉ ਦਾਨੁ ਪਿਆਰੇ ॥ ਸਤਿਗੁਰ ਕੀ ਨਿਤ ਸਰਧਾ ਲਾਗੀ ਮੋ ਕਉ ਹਰਿ

ਗੁਰੁ ਮੇਲਿ ਸਵਾਰੇ ॥੧॥ ਸਾਕਤ ਕਰਮ ਪਾਣੀ ਜਿਉ ਮਥੀਐ ਨਿਤ ਪਾਣੀ ਝੋਲ ਝੁਲਾਰੇ ॥ ਮਿਲਿ ਸਤਸੰਗਤਿ

ਪਰਮ ਪਦੁ ਪਾਇਆ ਕਢਿ ਮਾਖਨ ਕੇ ਗਟਕਾਰੇ ॥੨॥ ਨਿਤ ਨਿਤ ਕਾਇਆ ਮਜਨੁ ਕੀਆ ਨਿਤ ਮਲਿ ਮਲਿ

ਦੇਹ ਸਵਾਰੇ ॥ ਮੇਰੇ ਸਤਿਗੁਰ ਕੇ ਮਨਿ ਬਚਨ ਨ ਭਾਏ ਸਭ ਫੋਕਟ ਚਾਰ ਸੀਗਾਰੇ ॥੩॥ ਮਟਕਿ ਮਟਕਿ

ਚਲੁ ਸਖੀ ਸਹੇਲੀ ਮੇਰੇ ਠਾਕੁਰ ਕੇ ਗੁਨ ਸਾਰੇ ॥ ਗੁਰਮੁਖਿ ਸੇਵਾ ਮੇਰੇ ਪ੍ਰਭ ਭਾਈ ਮੈ ਸਤਿਗੁਰ ਅਲਖੁ ਲਖਾਰੇ

॥੪॥ ਨਾਰੀ ਪੁਰਖੁ ਪੁਰਖੁ ਸਭ ਨਾਰੀ ਸਭੁ ਏਕੋ ਪੁਰਖੁ ਮੁਰਾਰੇ ॥ ਸੰਤ ਜਨਾ ਕੀ ਰੇਨੁ ਮਨਿ ਭਾਈ ਮਿਲਿ

ਹਰਿ ਜਨ ਹਰਿ ਨਿਸਤਾਰੇ ॥੫॥ ਗ੍ਰਾਮ ਗ੍ਰਾਮ ਨਗਰ ਸਭ ਫਿਰਿਆ ਰਿਦ ਅੰਤਰਿ ਹਰਿ ਜਨ ਭਾਰੇ ॥ ਸਰਧਾ

ਸਰਧਾ ਉਪਾਇ ਮਿਲਾਏ ਮੋ ਕਉ ਹਰਿ ਗੁਰ ਗੁਰਿ ਨਿਸਤਾਰੇ ॥੬॥ ਪਵਨ ਸੂਤੁ ਸਭੁ ਨੀਕਾ ਕਰਿਆ ਸਤਿਗੁਰਿ

ਸਬਦੁ ਵੀਚਾਰੇ ॥ ਨਿਜ ਘਰਿ ਜਾਇ ਅੰਮ੍ਰਿਤ ਰਸੁ ਪੀਆ ਬਿਨੁ ਨੈਨਾ ਜਗਤੁ ਨਿਹਾਰੇ ॥੭॥ ਤਉ ਗੁਨ

ਈਸ ਬਰਨਿ ਨਹੀ ਸਾਕਉ ਤੁਮ ਮੰਦਰ ਹਮ ਨਿਕ ਕੀਰੇ ॥ ਨਾਨਕ ਕ੍ਰਿਪਾ ਕਰਹੁ ਗੁਰ ਮੇਲਹੁ ਮੈ ਰਾਮੁ

ਜਪਤ ਮਨੁ ਧੀਰੇ ॥੮॥੫॥ ਨਟ ਮਹਲਾ ੪ ॥ ਮੇਰੇ ਮਨ ਭਜੁ ਠਾਕੁਰ ਅਗਮ ਅਪਾਰੇ ॥ ਹਮ ਪਾਪੀ

ਬਹੁ ਨਿਰਗੁਣੀਆਰੇ ਕਰਿ ਕਿਰਪਾ ਗੁਰਿ ਨਿਸਤਾਰੇ ॥੧॥ ਰਹਾਉ ॥ ਸਾਧੂ ਪੁਰਖ ਸਾਧ ਜਨ ਪਾਏ ਇਕ

ਬਿਨਉ ਕਰਉ ਗੁਰ ਪਿਆਰੇ ॥ ਰਾਮ ਨਾਮੁ ਧਨੁ ਪੂਜੀ ਦੇਵਹੁ ਸਭੁ ਤਿਸਨਾ ਭੂਖ ਨਿਵਾਰੇ ॥੧॥ ਪਚੈ

ਪਤੰਗੁ ਮ੍ਰਿਗ ਭ੍ਰਿੰਗ ਕੁੰਚਰ ਮੀਨ ਇਕ ਇੰਦ੍ਰੀ ਪਕਰਿ ਸਘਾਰੇ ॥ ਪੰਚ ਭੂਤ ਸਬਲ ਹੈ ਦੇਹੀ ਗੁਰੁ ਸਤਿਗੁਰੁ

ਪਾਪ ਨਿਵਾਰੇ ॥੨॥ ਸਾਸਤ੍ਰ ਬੇਦ ਸੋਧਿ ਸੋਧਿ ਦੇਖੇ ਮੁਨਿ ਨਾਰਦ ਬਚਨ ਪੁਕਾਰੇ ॥ ਰਾਮ ਨਾਮੁ ਪੜਹੁ

ਗਤਿ ਪਾਵਹੁ ਸਤਸੰਗਤਿ ਗੁਰਿ ਨਿਸਤਾਰੇ ॥੩॥ ਪ੍ਰੀਤਮ ਪ੍ਰੀਤਿ ਲਗੀ ਪ੍ਰਭ ਕੇਰੀ ਜਿਵ ਸੂਰਜੁ ਕਮਲੁ

ਨਿਹਾਰੇ ॥ ਮੇਰ ਸੁਮੇਰ ਮੋਰੁ ਬਹੁ ਨਾਚੈ ਜਬ ਉਨਵੈ ਘਨ ਘਨਹਾਰੇ ॥੪॥ ਸਾਕਤ ਕਉ ਅੰਮ੍ਰਿਤ ਬਹੁ ਸਿੰਚਹੁ

ਸਭ ਡਾਲ ਫੂਲ ਬਿਸੁਕਾਰੇ ॥ ਜਿਉ ਜਿਉ ਨਿਵਹਿ ਸਾਕਤ ਨਰ ਸੇਤੀ ਛੇੜਿ ਛੇੜਿ ਕਢੈ ਬਿਖੁ ਖਾਰੇ

॥੫॥ ਸੰਤਨ ਸੰਤ ਸਾਧ ਮਿਲਿ ਰਹੀਐ ਗੁਣ ਬੋਲਹਿ ਪਰਉਪਕਾਰੇ ॥ ਸੰਤੈ ਸੰਤੁ ਮਿਲੈ ਮਨੁ ਬਿਗਸੈ ਜਿਉ

ਜਲ ਮਿਲਿ ਕਮਲ ਸਵਾਰੇ ॥੬॥ ਲੋਭ ਲਹਰਿ ਸਭੁ ਸੁਆਨੁ ਹਲਕੁ ਹੈ ਹਲਕਿਓ ਸਭਹਿ ਬਿਗਾਰੇ ॥ ਮੇਰੇ

ਠਾਕੁਰ ਕੈ ਦੀਬਾਨਿ ਖਬਰਿ ਹੁੋਈ ਗੁਰਿ ਗਿਆਨੁ ਖੜਗੁ ਲੈ ਮਾਰੇ ॥੭॥ ਰਾਖੁ ਰਾਖੁ ਰਾਖੁ ਪ੍ਰਭ ਮੇਰੇ ਮੈ ਰਾਖਹੁ

ਕਿਰਪਾ ਧਾਰੇ ॥ ਨਾਨਕ ਮੈ ਧਰ ਅਵਰ ਨ ਕਾਈ ਮੈ ਸਤਿਗੁਰੁ ਗੁਰੁ ਨਿਸਤਾਰੇ ॥੮॥੬॥ ਛਕਾ ੧ ॥

ਰਾਗੁ ਮਾਲੀ ਗਉੜਾ ਮਹਲਾ ੪

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ

ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਅਨਿਕ ਜਤਨ ਕਰਿ ਰਹੇ ਹਰਿ ਅੰਤੁ ਨਾਹੀ ਪਾਇਆ ॥ ਹਰਿ ਅਗਮ ਅਗਮ ਅਗਾਧਿ ਬੋਧਿ ਆਦੇਸੁ ਹਰਿ ਪ੍ਰਭ

ਰਾਇਆ ॥੧॥ ਰਹਾਉ ॥ ਕਾਮੁ ਕ੍ਰੋਧੁ ਲੋਭੁ ਮੋਹੁ ਨਿਤ ਝਗਰਤੇ ਝਗਰਾਇਆ ॥ ਹਮ ਰਾਖੁ ਰਾਖੁ ਦੀਨ ਤੇਰੇ ਹਰਿ

ਸਰਨਿ ਹਰਿ ਪ੍ਰਭ ਆਇਆ ॥੧॥ ਸਰਣਾਗਤੀ ਪ੍ਰਭ ਪਾਲਤੇ ਹਰਿ ਭਗਤਿ ਵਛਲੁ ਨਾਇਆ ॥ ਪ੍ਰਹਿਲਾਦੁ

ਜਨੁ ਹਰਨਾਖਿ ਪਕਰਿਆ ਹਰਿ ਰਾਖਿ ਲੀਓ ਤਰਾਇਆ ॥੨॥ ਹਰਿ ਚੇਤਿ ਰੇ ਮਨ ਮਹਲੁ ਪਾਵਣ ਸਭ ਦੂਖ

ਭੰਜਨੁ ਰਾਇਆ ॥ ਭਉ ਜਨਮ ਮਰਨ ਨਿਵਾਰਿ ਠਾਕੁਰ ਹਰਿ ਗੁਰਮਤੀ ਪ੍ਰਭੁ ਪਾਇਆ ॥੩॥ ਹਰਿ ਪਤਿਤ

ਪਾਵਨ ਨਾਮੁ ਸੁਆਮੀ ਭਉ ਭਗਤ ਭੰਜਨੁ ਗਾਇਆ ॥ ਹਰਿ ਹਾਰੁ ਹਰਿ ਉਰਿ ਧਾਰਿਓ ਜਨ ਨਾਨਕ ਨਾਮਿ

ਸਮਾਇਆ ॥੪॥੧॥ ਮਾਲੀ ਗਉੜਾ ਮਹਲਾ ੪ ॥ ਜਪਿ ਮਨ ਰਾਮ ਨਾਮੁ ਸੁਖਦਾਤਾ ॥ ਸਤਸੰਗਤਿ ਮਿਲਿ ਹਰਿ

ਸਾਦੁ ਆਇਆ ਗੁਰਮੁਖਿ ਬ੍ਰਹਮੁ ਪਛਾਤਾ ॥੧॥ ਰਹਾਉ ॥ ਵਡਭਾਗੀ ਗੁਰ ਦਰਸਨੁ ਪਾਇਆ ਗੁਰਿ ਮਿਲਿਐ

ਹਰਿ ਪ੍ਰਭੁ ਜਾਤਾ ॥ ਦੁਰਮਤਿ ਮੈਲੁ ਗਈ ਸਭ ਨੀਕਰਿ ਹਰਿ ਅੰਮ੍ਰਿਤਿ ਹਰਿ ਸਰਿ ਨਾਤਾ ॥੧॥ ਧਨੁ ਧਨੁ

ਸਾਧੁ ਜਿਨੀੑ ਹਰਿ ਪ੍ਰਭੁ ਪਾਇਆ ਤਿਨੑ ਪੂਛਉ ਹਰਿ ਕੀ ਬਾਤਾ ॥ ਪਾਇ ਲਗਉ ਨਿਤ ਕਰਉ ਜੁਦਰੀਆ ਹਰਿ

ਮੇਲਹੁ ਕਰਮਿ ਬਿਧਾਤਾ ॥੨॥ ਲਿਲਾਟ ਲਿਖੇ ਪਾਇਆ ਗੁਰੁ ਸਾਧੂ ਗੁਰ ਬਚਨੀ ਮਨੁ ਤਨੁ ਰਾਤਾ ॥ ਹਰਿ

ਪ੍ਰਭ ਆਇ ਮਿਲੇ ਸੁਖੁ ਪਾਇਆ ਸਭ ਕਿਲਵਿਖ ਪਾਪ ਗਵਾਤਾ ॥੩॥ ਰਾਮ ਰਸਾਇਣੁ ਜਿਨੑ ਗੁਰਮਤਿ

ਪਾਇਆ ਤਿਨੑ ਕੀ ਊਤਮ ਬਾਤਾ ॥ ਤਿਨ ਕੀ ਪੰਕ ਪਾਈਐ ਵਡਭਾਗੀ ਜਨ ਨਾਨਕੁ ਚਰਨਿ ਪਰਾਤਾ ॥੪॥੨॥

ਮਾਲੀ ਗਉੜਾ ਮਹਲਾ ੪ ॥ ਸਭਿ ਸਿਧ ਸਾਧਿਕ ਮੁਨਿ ਜਨਾ ਮਨਿ ਭਾਵਨੀ ਹਰਿ ਧਿਆਇਓ ॥ ਅਪਰੰਪਰੋ ਪਾਰਬ੍ਰਹਮੁ

ਸੁਆਮੀ ਹਰਿ ਅਲਖੁ ਗੁਰੂ ਲਖਾਇਓ ॥੧॥ ਰਹਾਉ ॥ ਹਮ ਨੀਚ ਮਧਿਮ ਕਰਮ ਕੀਏ ਨਹੀ ਚੇਤਿਓ ਹਰਿ ਰਾਇਓ ॥

ਹਰਿ ਆਨਿ ਮੇਲਿਓ ਸਤਿਗੁਰੂ ਖਿਨੁ ਬੰਧ ਮੁਕਤਿ ਕਰਾਇਓ ॥੧॥ ਪ੍ਰਭਿ ਮਸਤਕੇ ਧੁਰਿ ਲੀਖਿਆ ਗੁਰਮਤੀ ਹਰਿ

ਲਿਵ ਲਾਇਓ ॥ ਪੰਚ ਸਬਦ ਦਰਗਹ ਬਾਜਿਆ ਹਰਿ ਮਿਲਿਓ ਮੰਗਲੁ ਗਾਇਓ ॥੨॥ ਪਤਿਤ ਪਾਵਨੁ ਨਾਮੁ

ਨਰਹਰਿ ਮੰਦਭਾਗੀਆਂ ਨਹੀ ਭਾਇਓ ॥ ਤੇ ਗਰਭ ਜੋਨੀ ਗਾਲੀਅਹਿ ਜਿਉ ਲੋਨੁ ਜਲਹਿ ਗਲਾਇਓ ॥੩॥ ਮਤਿ

ਦੇਹਿ ਹਰਿ ਪ੍ਰਭ ਅਗਮ ਠਾਕੁਰ ਗੁਰ ਚਰਨ ਮਨੁ ਮੈ ਲਾਇਓ ॥ ਹਰਿ ਰਾਮ ਨਾਮੈ ਰਹਉ ਲਾਗੋ ਜਨ ਨਾਨਕ ਨਾਮਿ

ਸਮਾਇਓ ॥੪॥੩॥ ਮਾਲੀ ਗਉੜਾ ਮਹਲਾ ੪ ॥ ਮੇਰਾ ਮਨੁ ਰਾਮ ਨਾਮਿ ਰਸਿ ਲਾਗਾ ॥ ਕਮਲ ਪ੍ਰਗਾਸੁ ਭਇਆ

ਗੁਰੁ ਪਾਇਆ ਹਰਿ ਜਪਿਓ ਭ੍ਰਮੁ ਭਉ ਭਾਗਾ ॥੧॥ ਰਹਾਉ ॥ ਭੈ ਭਾਇ ਭਗਤਿ ਲਾਗੋ ਮੇਰਾ ਹੀਅਰਾ ਮਨੁ ਸੋਇਓ

ਗੁਰਮਤਿ ਜਾਗਾ ॥ ਕਿਲਬਿਖ ਖੀਨ ਭਏ ਸਾਂਤਿ ਆਈ ਹਰਿ ਉਰ ਧਾਰਿਓ ਵਡਭਾਗਾ ॥੧॥ ਮਨਮੁਖੁ ਰੰਗੁ ਕਸੁੰਭੁ

ਹੈ ਕਚੂਆ ਜਿਉ ਕੁਸਮ ਚਾਰਿ ਦਿਨ ਚਾਗਾ ॥ ਖਿਨ ਮਹਿ ਬਿਨਸਿ ਜਾਇ ਪਰਤਾਪੈ ਡੰਡੁ ਧਰਮ ਰਾਇ ਕਾ ਲਾਗਾ

॥੨॥ ਸਤਸੰਗਤਿ ਪ੍ਰੀਤਿ ਸਾਧ ਅਤਿ ਗੂੜੀ ਜਿਉ ਰੰਗੁ ਮਜੀਠ ਬਹੁ ਲਾਗਾ ॥ ਕਾਇਆ ਕਾਪਰੁ ਚੀਰ ਬਹੁ ਫਾਰੇ

ਹਰਿ ਰੰਗੁ ਨ ਲਹੈ ਸਭਾਗਾ ॥੩॥ ਹਰਿ ਚਾਰ੍ਹਿਓ ਰੰਗੁ ਮਿਲੈ ਗੁਰੁ ਸੋਭਾ ਹਰਿ ਰੰਗਿ ਚਲੂਲੈ ਰਾਂਗਾ ॥ ਜਨ ਨਾਨਕੁ

ਤਿਨ ਕੇ ਚਰਨ ਪਖਾਰੈ ਜੋ ਹਰਿ ਚਰਨੀ ਜਨੁ ਲਾਗਾ ॥੪॥੪॥ ਮਾਲੀ ਗਉੜਾ ਮਹਲਾ ੪ ॥ ਮੇਰੇ ਮਨ ਭਜੁ ਹਰਿ

ਹਰਿ ਨਾਮੁ ਗੁਪਾਲਾ ॥ ਮੇਰਾ ਮਨੁ ਤਨੁ ਲੀਨੁ ਭਇਆ ਰਾਮ ਨਾਮੈ ਮਤਿ ਗੁਰਮਤਿ ਰਾਮ ਰਸਾਲਾ ॥੧॥ ਰਹਾਉ ॥

ਗੁਰਮਤਿ ਨਾਮੁ ਧਿਆਈਐ ਹਰਿ ਹਰਿ ਮਨਿ ਜਪੀਐ ਹਰਿ ਜਪਮਾਲਾ ॥ ਜਿਨੑ ਕੈ ਮਸਤਕਿ ਲੀਖਿਆ ਹਰਿ ਮਿਲਿਆ

ਹਰਿ ਬਨਮਾਲਾ ॥੧॥ ਜਿਨੑ ਹਰਿ ਨਾਮੁ ਧਿਆਇਆ ਤਿਨੑ ਚੂਕੇ ਸਰਬ ਜੰਜਾਲਾ ॥ ਤਿਨੑ ਜਮੁ ਨੇੜਿ ਨ ਆਵਈ

ਗੁਰਿ ਰਾਖੇ ਹਰਿ ਰਖਵਾਲਾ ॥੨॥ ਹਮ ਬਾਰਿਕ ਕਿਛੂ ਨ ਜਾਣਹੂ ਹਰਿ ਮਾਤ ਪਿਤਾ ਪ੍ਰਤਿਪਾਲਾ ॥ ਕਰੁ ਮਾਇਆ

ਅਗਨਿ ਨਿਤ ਮੇਲਤੇ ਗੁਰਿ ਰਾਖੇ ਦੀਨ ਦਇਆਲਾ ॥੩॥ ਬਹੁ ਮੈਲੇ ਨਿਰਮਲ ਹੋਇਆ ਸਭ ਕਿਲਬਿਖ ਹਰਿ ਜਸਿ

ਜਾਲਾ ॥ ਮਨਿ ਅਨਦੁ ਭਇਆ ਗੁਰੁ ਪਾਇਆ ਜਨ ਨਾਨਕ ਸਬਦਿ ਨਿਹਾਲਾ ॥੪॥੫॥ ਮਾਲੀ ਗਉੜਾ ਮਹਲਾ ੪ ॥

ਮੇਰੇ ਮਨ ਹਰਿ ਭਜੁ ਸਭ ਕਿਲਬਿਖ ਕਾਟ ॥ ਹਰਿ ਹਰਿ ਉਰ ਧਾਰਿਓ ਗੁਰਿ ਪੂਰੈ ਮੇਰਾ ਸੀਸੁ ਕੀਜੈ ਗੁਰ ਵਾਟ ॥੧॥

ਰਹਾਉ ॥ ਮੇਰੇ ਹਰਿ ਪ੍ਰਭ ਕੀ ਮੈ ਬਾਤ ਸੁਨਾਵੈ ਤਿਸੁ ਮਨੁ ਦੇਵਉ ਕਟਿ ਕਾਟ ॥ ਹਰਿ ਸਾਜਨੁ ਮੇਲਿਓ ਗੁਰਿ ਪੂਰੈ

ਗੁਰ ਬਚਨਿ ਬਿਕਾਨੋ ਹਟਿ ਹਾਟ ॥੧॥ ਮਕਰ ਪ੍ਰਾਗਿ ਦਾਨੁ ਬਹੁ ਕੀਆ ਸਰੀਰੁ ਦੀਓ ਅਧ ਕਾਟਿ ॥ ਬਿਨੁ ਹਰਿ ਨਾਮ

ਕੋ ਮੁਕਤਿ ਨ ਪਾਵੈ ਬਹੁ ਕੰਚਨੁ ਦੀਜੈ ਕਟਿ ਕਾਟ ॥੨॥ ਹਰਿ ਕੀਰਤਿ ਗੁਰਮਤਿ ਜਸੁ ਗਾਇਓ ਮਨਿ ਉਘਰੇ ਕਪਟ

ਕਪਾਟ ॥ ਤ੍ਰਿਕੁਟੀ ਫੋਰਿ ਭਰਮੁ ਭਉ ਭਾਗਾ ਲਜ ਭਾਨੀ ਮਟੁਕੀ ਮਾਟ ॥੩॥ ਕਲਜੁਗਿ ਗੁਰੁ ਪੂਰਾ ਤਿਨ ਪਾਇਆ

ਜਿਨ ਧੁਰਿ ਮਸਤਕਿ ਲਿਖੇ ਲਿਲਾਟ ॥ ਜਨ ਨਾਨਕ ਰਸੁ ਅੰਮ੍ਰਿਤੁ ਪੀਆ ਸਭ ਲਾਥੀ ਭੂਖ ਤਿਖਾਟ ॥੪॥੬॥ ਛਕਾ ੧ ॥

ਮਾਲੀ ਗਉੜਾ ਮਹਲਾ ੫

ੴ ਸਤਿਗੁਰ ਪ੍ਰਸਾਦਿ ॥ ਰੇ ਮਨ ਟਹਲ ਹਰਿ ਸੁਖ ਸਾਰ ॥ ਅਵਰ ਟਹਲਾ ਝੂਠੀਆ ਨਿਤ ਕਰੈ ਜਮੁ ਸਿਰਿ ਮਾਰ

॥੧॥ ਰਹਾਉ ॥ ਜਿਨਾ ਮਸਤਕਿ ਲੀਖਿਆ ਤੇ ਮਿਲੇ ਸੰਗਾਰ ॥ ਸੰਸਾਰੁ ਭਉਜਲੁ ਤਾਰਿਆ ਹਰਿ ਸੰਤ ਪੁਰਖ ਅਪਾਰ

॥੧॥ ਨਿਤ ਚਰਨ ਸੇਵਹੁ ਸਾਧ ਕੇ ਤਜਿ ਲੋਭ ਮੋਹ ਬਿਕਾਰ ॥ ਸਭ ਤਜਹੁ ਦੂਜੀ ਆਸੜੀ ਰਖੁ ਆਸ ਇਕ ਨਿਰੰਕਾਰ

॥੨॥ ਇਕਿ ਭਰਮਿ ਭੂਲੇ ਸਾਕਤਾ ਬਿਨੁ ਗੁਰ ਅੰਧ ਅੰਧਾਰ ॥ ਧੁਰਿ ਹੋਵਨਾ ਸੁ ਹੋਇਆ ਕੋ ਨ ਮੇਟਣਹਾਰ ॥੩॥

ਅਗਮ ਰੂਪੁ ਗੋਬਿੰਦ ਕਾ ਅਨਿਕ ਨਾਮ ਅਪਾਰ ॥ ਧਨੁ ਧੰਨੁ ਤੇ ਜਨ ਨਾਨਕਾ ਜਿਨ ਹਰਿ ਨਾਮਾ ਉਰਿ ਧਾਰ ॥੪॥੧॥

ਮਾਲੀ ਗਉੜਾ ਮਹਲਾ ੫ ॥ ਰਾਮ ਨਾਮ ਕਉ ਨਮਸਕਾਰ ॥ ਜਾਸੁ ਜਪਤ ਹੋਵਤ ਉਧਾਰ ॥੧॥ ਰਹਾਉ ॥

ਜਾ ਕੈ ਸਿਮਰਨਿ ਮਿਟਹਿ ਧੰਧ ॥ ਜਾ ਕੈ ਸਿਮਰਨਿ ਛੂਟਹਿ ਬੰਧ ॥ ਜਾ ਕੈ ਸਿਮਰਨਿ ਮੂਰਖ ਚਤੁਰ ॥ ਜਾ ਕੈ ਸਿਮਰਨਿ

ਕੁਲਹ ਉਧਰ ॥੧॥ ਜਾ ਕੈ ਸਿਮਰਨਿ ਭਉ ਦੁਖ ਹਰੈ ॥ ਜਾ ਕੈ ਸਿਮਰਨਿ ਅਪਦਾ ਟਰੈ ॥ ਜਾ ਕੈ ਸਿਮਰਨਿ ਮੁਚਤ

ਪਾਪ ॥ ਜਾ ਕੈ ਸਿਮਰਨਿ ਨਹੀ ਸੰਤਾਪ ॥੨॥ ਜਾ ਕੈ ਸਿਮਰਨਿ ਰਿਦ ਬਿਗਾਸ ॥ ਜਾ ਕੈ ਸਿਮਰਨਿ ਕਵਲਾ ਦਾਸਿ

॥ ਜਾ ਕੈ ਸਿਮਰਨਿ ਨਿਧਿ ਨਿਧਾਨ ॥ ਜਾ ਕੈ ਸਿਮਰਨਿ ਤਰੇ ਨਿਦਾਨ ॥੩॥ ਪਤਿਤ ਪਾਵਨੁ ਨਾਮੁ ਹਰੀ ॥ ਕੋਟਿ

ਭਗਤ ਉਧਾਰੁ ਕਰੀ ॥ ਹਰਿ ਦਾਸ ਦਾਸਾ ਦੀਨੁ ਸਰਨ ॥ ਨਾਨਕ ਮਾਥਾ ਸੰਤ ਚਰਨ ॥੪॥੨॥ ਮਾਲੀ ਗਉੜਾ

ਮਹਲਾ ੫ ॥ ਐਸੋ ਸਹਾਈ ਹਰਿ ਕੋ ਨਾਮ ॥ ਸਾਧਸੰਗਤਿ ਭਜੁ ਪੂਰਨ ਕਾਮ ॥੧॥ ਰਹਾਉ ॥ ਬੂਡਤ ਕਉ ਜੈਸੇ ਬੇੜੀ

ਮਿਲਤ ॥ ਬੂਝਤ ਦੀਪਕ ਮਿਲਤ ਤਿਲਤ ॥ ਜਲਤ ਅਗਨੀ ਮਿਲਤ ਨੀਰ ॥ ਜੈਸੇ ਬਾਰਿਕ ਮੁਖਹਿ ਖੀਰ ॥੧॥ ਜੈਸੇ

ਰਣ ਮਹਿ ਸਖਾ ਭ੍ਰਾਤ ॥ ਜੈਸੇ ਭੂਖੇ ਭੋਜਨ ਮਾਤ ॥ ਜੈਸੇ ਕਿਰਖਹਿ ਬਰਸ ਮੇਘ ॥ ਜੈਸੇ ਪਾਲਨ ਸਰਨਿ ਸੇਂਘ ॥੨॥

ਗਰੁੜ ਮੁਖਿ ਨਹੀ ਸਰਪ ਤ੍ਰਾਸ ॥ ਸੂਆ ਪਿੰਜਰਿ ਨਹੀ ਖਾਇ ਬਿਲਾਸੁ ॥ ਜੈਸੋ ਆਂਡੋ ਹਿਰਦੇ ਮਾਹਿ ॥ ਜੈਸੋ ਦਾਨੋ

ਚਕੀ ਦਰਾਹਿ ॥੩॥ ਬਹੁਤੁ ਓਪਮਾ ਥੋਰ ਕਹੀ ॥ ਹਰਿ ਅਗਮ ਅਗਮ ਅਗਾਧਿ ਤੁਹੀ ॥ ਊਚ ਮੂਚੌ ਬਹੁ ਅਪਾਰ ॥

ਸਿਮਰਤ ਨਾਨਕ ਤਰੇ ਸਾਰ ॥੪॥੩॥ ਮਾਲੀ ਗਉੜਾ ਮਹਲਾ ੫ ॥ ਇਹੀ ਹਮਾਰੈ ਸਫਲ ਕਾਜ ॥ ਅਪੁਨੇ ਦਾਸ

ਕਉ ਲੇਹੁ ਨਿਵਾਜਿ ॥੧॥ ਰਹਾਉ ॥ ਚਰਨ ਸੰਤਹ ਮਾਥ ਮੋਰ ॥ ਨੈਨਿ ਦਰਸੁ ਪੇਖਉ ਨਿਸਿ ਭੋਰ ॥ ਹਸਤ ਹਮਰੇ

ਸੰਤ ਟਹਲ ॥ ਪ੍ਰਾਨ ਮਨੁ ਧਨੁ ਸੰਤ ਬਹਲ ॥੧॥ ਸੰਤਸੰਗਿ ਮੇਰੇ ਮਨ ਕੀ ਪ੍ਰੀਤਿ ॥ ਸੰਤ ਗੁਨ ਬਸਹਿ ਮੇਰੈ ਚੀਤਿ ॥

ਸੰਤ ਆਗਿਆ ਮਨਹਿ ਮੀਠ ॥ ਮੇਰਾ ਕਮਲੁ ਬਿਗਸੈ ਸੰਤ ਡੀਠ ॥੨॥ ਸੰਤਸੰਗਿ ਮੇਰਾ ਹੋਇ ਨਿਵਾਸੁ ॥ ਸੰਤਨ

ਕੀ ਮੋਹਿ ਬਹੁਤੁ ਪਿਆਸ ॥ ਸੰਤ ਬਚਨ ਮੇਰੇ ਮਨਹਿ ਮੰਤ ॥ ਸੰਤ ਪ੍ਰਸਾਦਿ ਮੇਰੇ ਬਿਖੈ ਹੰਤ ॥੩॥ ਮੁਕਤਿ ਜੁਗਤਿ

ਏਹਾ ਨਿਧਾਨ ॥ ਪ੍ਰਭ ਦਇਆਲ ਮੋਹਿ ਦੇਵਹੁ ਦਾਨ ॥ ਨਾਨਕ ਕਉ ਪ੍ਰਭ ਦਇਆ ਧਾਰਿ ॥ ਚਰਨ ਸੰਤਨ ਕੇ ਮੇਰੇ

ਰਿਦੇ ਮਝਾਰਿ ॥੪॥੪॥ ਮਾਲੀ ਗਉੜਾ ਮਹਲਾ ੫ ॥ ਸਭ ਕੈ ਸੰਗੀ ਨਾਹੀ ਦੂਰਿ ॥ ਕਰਨ ਕਰਾਵਨ ਹਾਜਰਾ ਹਜੂਰਿ

॥੧॥ ਰਹਾਉ ॥ ਸੁਨਤ ਜੀਓ ਜਾਸੁ ਨਾਮੁ ॥ ਦੁਖ ਬਿਨਸੇ ਸੁਖ ਕੀਓ ਬਿਸ੍ਰਾਮੁ ॥ ਸਗਲ ਨਿਧਿ ਹਰਿ ਹਰਿ ਹਰੇ ॥

ਮੁਨਿ ਜਨ ਤਾ ਕੀ ਸੇਵ ਕਰੇ ॥੧॥ ਜਾ ਕੈ ਘਰਿ ਸਗਲੇ ਸਮਾਹਿ ॥ ਜਿਸ ਤੇ ਬਿਰਥਾ ਕੋਇ ਨਾਹਿ ॥ ਜੀਅ ਜੰਤ੍ਰ

ਕਰੇ ਪ੍ਰਤਿਪਾਲ ॥ ਸਦਾ ਸਦਾ ਸੇਵਹੁ ਕਿਰਪਾਲ ॥੨॥ ਸਦਾ ਧਰਮੁ ਜਾ ਕੈ ਦੀਬਾਣਿ ॥ ਬੇਮੁਹਤਾਜ ਨਹੀ ਕਿਛੁ

ਕਾਣਿ ॥ ਸਭ ਕਿਛੁ ਕਰਨਾ ਆਪਨ ਆਪਿ ॥ ਰੇ ਮਨ ਮੇਰੇ ਤੂ ਤਾ ਕਉ ਜਾਪਿ ॥੩॥ ਸਾਧਸੰਗਤਿ ਕਉ ਹਉ ਬਲਿਹਾਰ

॥ ਜਾਸੁ ਮਿਲਿ ਹੋਵੈ ਉਧਾਰੁ ॥ ਨਾਮ ਸੰਗਿ ਮਨ ਤਨਹਿ ਰਾਤ ॥ ਨਾਨਕ ਕਉ ਪ੍ਰਭਿ ਕਰੀ ਦਾਤਿ ॥੪॥੫॥

ਮਾਲੀ ਗਉੜਾ ਮਹਲਾ ੫ ਦੁਪਦੇ

ੴ ਸਤਿਗੁਰ ਪ੍ਰਸਾਦਿ ॥ ਹਰਿ ਸਮਰਥ ਕੀ ਸਰਨਾ ॥ ਜੀਉ ਪਿੰਡੁ ਧਨੁ ਰਾਸਿ ਮੇਰੀ ਪ੍ਰਭ ਏਕ ਕਾਰਨ ਕਰਨਾ ॥੧॥

ਰਹਾਉ ॥ ਸਿਮਰਿ ਸਿਮਰਿ ਸਦਾ ਸੁਖੁ ਪਾਈਐ ਜੀਵਣੈ ਕਾ ਮੂਲੁ ॥ ਰਵਿ ਰਹਿਆ ਸਰਬਤ ਠਾਈ ਸੂਖਮੋ ਅਸਥੂਲ

॥੧॥ ਆਲ ਜਾਲ ਬਿਕਾਰ ਤਜਿ ਸਭਿ ਹਰਿ ਗੁਨਾ ਨਿਤਿ ਗਾਉ ॥ ਕਰ ਜੋੜਿ ਨਾਨਕੁ ਦਾਨੁ ਮਾਂਗੈ ਦੇਹੁ ਅਪਨਾ

ਨਾਉ ॥੨॥੧॥੬॥ ਮਾਲੀ ਗਉੜਾ ਮਹਲਾ ੫ ॥ ਪ੍ਰਭ ਸਮਰਥ ਦੇਵ ਅਪਾਰ ॥ ਕਉਨੁ ਜਾਨੈ ਚਲਿਤ ਤੇਰੇ ਕਿਛੁ

ਅੰਤੁ ਨਾਹੀ ਪਾਰ ॥੧॥ ਰਹਾਉ ॥ ਇਕ ਖਿਨਹਿ ਥਾਪਿ ਉਥਾਪਦਾ ਘੜਿ ਭੰਨਿ ਕਰਨੈਹਾਰੁ ॥ ਜੇਤ ਕੀਨ ਉਪਾਰਜਨਾ

ਪ੍ਰਭੁ ਦਾਨੁ ਦੇਇ ਦਾਤਾਰ ॥੧॥ ਹਰਿ ਸਰਨਿ ਆਇਓ ਦਾਸੁ ਤੇਰਾ ਪ੍ਰਭ ਊਚ ਅਗਮ ਮੁਰਾਰ ॥ ਕਢਿ ਲੇਹੁ ਭਉਜਲ

ਬਿਖਮ ਤੇ ਜਨੁ ਨਾਨਕੁ ਸਦ ਬਲਿਹਾਰ ॥੨॥੨॥੭॥ ਮਾਲੀ ਗਉੜਾ ਮਹਲਾ ੫ ॥ ਮਨਿ ਤਨਿ ਬਸਿ ਰਹੇ ਗੋਪਾਲ

॥ ਦੀਨ ਬਾਂਧਵ ਭਗਤਿ ਵਛਲ ਸਦਾ ਸਦਾ ਕ੍ਰਿਪਾਲ ॥੧॥ ਰਹਾਉ ॥ ਆਦਿ ਅੰਤੇ ਮਧਿ ਤੂਹੈ ਪ੍ਰਭ ਬਿਨਾ ਨਾਹੀ

ਕੋਇ ॥ ਪੂਰਿ ਰਹਿਆ ਸਗਲ ਮੰਡਲ ਏਕੁ ਸੁਆਮੀ ਸੋਇ ॥੧॥ ਕਰਨਿ ਹਰਿ ਜਸੁ ਨੇਤ੍ਰ ਦਰਸਨੁ ਰਸਨਿ ਹਰਿ ਗੁਨ

ਗਾਉ ॥ ਬਲਿਹਾਰਿ ਜਾਏ ਸਦਾ ਨਾਨਕੁ ਦੇਹੁ ਅਪਣਾ ਨਾਉ ॥੨॥੩॥੮॥੬॥੧੪॥

ਮਾਲੀ ਗਉੜਾ ਬਾਣੀ ਭਗਤ ਨਾਮਦੇਵ ਜੀ ਕੀ      ੴ ਸਤਿਗੁਰ ਪ੍ਰਸਾਦਿ ॥

ਧਨਿ ਧੰਨਿ ਓ ਰਾਮ ਬੇਨੁ ਬਾਜੈ ॥ ਮਧੁਰ ਮਧੁਰ ਧੁਨਿ ਅਨਹਤ ਗਾਜੈ ॥੧॥ ਰਹਾਉ ॥ ਧਨਿ ਧਨਿ ਮੇਘਾ

ਰੋਮਾਵਲੀ ॥ ਧਨਿ ਧਨਿ ਕ੍ਰਿਸਨ ਓਢੈ ਕਾਂਬਲੀ ॥੧॥ ਧਨਿ ਧਨਿ ਤੂ ਮਾਤਾ ਦੇਵਕੀ ॥ ਜਿਹ ਗ੍ਰਿਹ ਰਮਈਆ

ਕਵਲਾਪਤੀ ॥੨॥ ਧਨਿ ਧਨਿ ਬਨ ਖੰਡ ਬਿੰਦ੍ਰਾਬਨਾ ॥ ਜਹ ਖੇਲੈ ਸ੍ਰੀ ਨਾਰਾਇਨਾ ॥੩॥ ਬੇਨੁ ਬਜਾਵੈ ਗੋਧਨੁ

ਚਰੈ ॥ ਨਾਮੇ ਕਾ ਸੁਆਮੀ ਆਨਦ ਕਰੈ ॥੪॥੧॥ ਮੇਰੋ ਬਾਪੁ ਮਾਧਉ ਤੂ ਧਨੁ ਕੇਸੌ ਸਾਂਵਲੀਓ ਬੀਠੁਲਾਇ

॥੧॥ ਰਹਾਉ ॥ ਕਰ ਧਰੇ ਚਕ੍ਰ ਬੈਕੁੰਠ ਤੇ ਆਏ ਗਜ ਹਸਤੀ ਕੇ ਪ੍ਰਾਨ ਉਧਾਰੀਅਲੇ ॥ ਦੁਹਸਾਸਨ ਕੀ ਸਭਾ

ਦ੍ਰੋਪਤੀ ਅੰਬਰ ਲੇਤ ਉਬਾਰੀਅਲੇ ॥੧॥ ਗੋਤਮ ਨਾਰਿ ਅਹਲਿਆ ਤਾਰੀ ਪਾਵਨ ਕੇਤਕ ਤਾਰੀਅਲੇ ॥ ਐਸਾ

ਅਧਮੁ ਅਜਾਤਿ ਨਾਮਦੇਉ ਤਉ ਸਰਨਾਗਤਿ ਆਈਅਲੇ ॥੨॥੨॥ ਸਭੈ ਘਟ ਰਾਮੁ ਬੋਲੈ ਰਾਮਾ ਬੋਲੈ ॥ ਰਾਮ

ਬਿਨਾ ਕੋ ਬੋਲੈ ਰੇ ॥੧॥ ਰਹਾਉ ॥ ਏਕਲ ਮਾਟੀ ਕੁੰਜਰ ਚੀਟੀ ਭਾਜਨ ਹੈਂ ਬਹੁ ਨਾਨਾ ਰੇ ॥ ਅਸਥਾਵਰ ਜੰਗਮ

ਕੀਟ ਪਤੰਗਮ ਘਟਿ ਘਟਿ ਰਾਮੁ ਸਮਾਨਾ ਰੇ ॥੧॥ ਏਕਲ ਚਿੰਤਾ ਰਾਖੁ ਅਨੰਤਾ ਅਉਰ ਤਜਹੁ ਸਭ ਆਸਾ

ਰੇ ॥ ਪ੍ਰਣਵੈ ਨਾਮਾ ਭਏ ਨਿਹਕਾਮਾ ਕੋ ਠਾਕੁਰੁ ਕੋ ਦਾਸਾ ਰੇ ॥੨॥੩॥

ਰਾਗੁ ਮਾਰੂ ਮਹਲਾ ੧ ਘਰੁ ੧ ਚਉਪਦੇ

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ

ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਸਲੋਕੁ ॥ ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥ ਨਾਨਕ ਸਰਣਿ ਤੁਹਾਰੀਆ ਪੇਖਉ ਸਦਾ ਹਜੂਰਿ

॥੧॥ ਸਬਦ ॥ ਪਿਛਹੁ ਰਾਤੀ ਸਦੜਾ ਨਾਮੁ ਖਸਮ ਕਾ ਲੇਹਿ ॥ ਖੇਮੇ ਛਤ੍ਰ ਸਰਾਇਚੇ ਦਿਸਨਿ ਰਥ ਪੀੜੇ ॥ ਜਿਨੀ

ਤੇਰਾ ਨਾਮੁ ਧਿਆਇਆ ਤਿਨ ਕਉ ਸਦਿ ਮਿਲੇ ॥੧॥ ਬਾਬਾ ਮੈ ਕਰਮਹੀਣ ਕੂੜਿਆਰ ॥ ਨਾਮੁ ਨ ਪਾਇਆ

ਤੇਰਾ ਅੰਧਾ ਭਰਮਿ ਭੂਲਾ ਮਨੁ ਮੇਰਾ ॥੧॥ ਰਹਾਉ ॥ ਸਾਦ ਕੀਤੇ ਦੁਖ ਪਰਫੁੜੇ ਪੂਰਬਿ ਲਿਖੇ ਮਾਇ ॥ ਸੁਖ ਥੋੜੇ

ਦੁਖ ਅਗਲੇ ਦੂਖੇ ਦੂਖਿ ਵਿਹਾਇ ॥੨॥ ਵਿਛੁੜਿਆ ਕਾ ਕਿਆ ਵੀਛੁੜੈ ਮਿਲਿਆ ਕਾ ਕਿਆ ਮੇਲੁ ॥ ਸਾਹਿਬੁ ਸੋ

ਸਾਲਾਹੀਐ ਜਿਨਿ ਕਰਿ ਦੇਖਿਆ ਖੇਲੁ ॥੩॥ ਸੰਜੋਗੀ ਮੇਲਾਵੜਾ ਇਨਿ ਤਨਿ ਕੀਤੇ ਭੋਗ ॥ ਵਿਜੋਗੀ ਮਿਲਿ

ਵਿਛੁੜੇ ਨਾਨਕ ਭੀ ਸੰਜੋਗ ॥੪॥੧॥ ਮਾਰੂ ਮਹਲਾ ੧ ॥ ਮਿਲਿ ਮਾਤ ਪਿਤਾ ਪਿੰਡੁ ਕਮਾਇਆ ॥ ਤਿਨਿ ਕਰਤੈ

ਲੇਖੁ ਲਿਖਾਇਆ ॥ ਲਿਖੁ ਦਾਤਿ ਜੋਤਿ ਵਡਿਆਈ ॥ ਮਿਲਿ ਮਾਇਆ ਸੁਰਤਿ ਗਵਾਈ ॥੧॥ ਮੂਰਖ ਮਨ ਕਾਹੇ

ਕਰਸਹਿ ਮਾਣਾ ॥ ਉਠਿ ਚਲਣਾ ਖਸਮੈ ਭਾਣਾ ॥੧॥ ਰਹਾਉ ॥ ਤਜਿ ਸਾਦ ਸਹਜ ਸੁਖੁ ਹੋਈ ॥ ਘਰ ਛਡਣੇ

ਰਹੈ ਨ ਕੋਈ ॥ ਕਿਛੁ ਖਾਜੈ ਕਿਛੁ ਧਰਿ ਜਾਈਐ ॥ ਜੇ ਬਾਹੁੜਿ ਦੁਨੀਆ ਆਈਐ ॥੨॥ ਸਜੁ ਕਾਇਆ ਪਟੁ

ਹਢਾਏ ॥ ਫੁਰਮਾਇਸਿ ਬਹੁਤੁ ਚਲਾਏ ॥ ਕਰਿ ਸੇਜ ਸੁਖਾਲੀ ਸੋਵੈ ॥ ਹਥੀ ਪਉਦੀ ਕਾਹੇ ਰੋਵੈ ॥੩॥ ਘਰ

ਘੁੰਮਣਵਾਣੀ ਭਾਈ ॥ ਪਾਪ ਪਥਰ ਤਰਣੁ ਨ ਜਾਈ ॥ ਭਉ ਬੇੜਾ ਜੀਉ ਚੜਾਊ ॥ ਕਹੁ ਨਾਨਕ ਦੇਵੈ ਕਾਹੂ

॥੪॥੨॥ ਮਾਰੂ ਮਹਲਾ ੧ ਘਰੁ ੧ ॥ ਕਰਣੀ ਕਾਗਦੁ ਮਨੁ ਮਸਵਾਣੀ ਬੁਰਾ ਭਲਾ ਦੁਇ ਲੇਖ ਪਏ ॥ ਜਿਉ ਜਿਉ

ਕਿਰਤੁ ਚਲਾਏ ਤਿਉ ਚਲੀਐ ਤਉ ਗੁਣ ਨਾਹੀ ਅੰਤੁ ਹਰੇ ॥੧॥ ਚਿਤ ਚੇਤਸਿ ਕੀ ਨਹੀ ਬਾਵਰਿਆ ॥ ਹਰਿ

ਬਿਸਰਤ ਤੇਰੇ ਗੁਣ ਗਲਿਆ ॥੧॥ ਰਹਾਉ ॥ ਜਾਲੀ ਰੈਨਿ ਜਾਲੁ ਦਿਨੁ ਹੂਆ ਜੇਤੀ ਘੜੀ ਫਾਹੀ ਤੇਤੀ ॥ ਰਸਿ

ਰਸਿ ਚੋਗ ਚੁਗਹਿ ਨਿਤ ਫਾਸਹਿ ਛੂਟਸਿ ਮੂੜੇ ਕਵਨ ਗੁਣੀ ॥੨॥ ਕਾਇਆ ਆਰਣੁ ਮਨੁ ਵਿਚਿ ਲੋਹਾ ਪੰਚ

ਅਗਨਿ ਤਿਤੁ ਲਾਗਿ ਰਹੀ ॥ ਕੋਇਲੇ ਪਾਪ ਪੜੇ ਤਿਸੁ ਊਪਰਿ ਮਨੁ ਜਲਿਆ ਸੰਨੀੑ ਚਿੰਤ ਭਈ ॥੩॥ ਭਇਆ

ਮਨੂਰੁ ਕੰਚਨੁ ਫਿਰਿ ਹੋਵੈ ਜੇ ਗੁਰੁ ਮਿਲੈ ਤਿਨੇਹਾ ॥ ਏਕੁ ਨਾਮੁ ਅੰਮ੍ਰਿਤੁ ਓਹੁ ਦੇਵੈ ਤਉ ਨਾਨਕ ਤ੍ਰਿਸਟਸਿ ਦੇਹਾ

॥੪॥੩॥ ਮਾਰੂ ਮਹਲਾ ੧ ॥ ਬਿਮਲ ਮਝਾਰਿ ਬਸਸਿ ਨਿਰਮਲ ਜਲ ਪਦਮਨਿ ਜਾਵਲ ਰੇ ॥ ਪਦਮਨਿ ਜਾਵਲ

ਜਲ ਰਸ ਸੰਗਤਿ ਸੰਗਿ ਦੋਖ ਨਹੀ ਰੇ ॥੧॥ ਦਾਦਰ ਤੂ ਕਬਹਿ ਨ ਜਾਨਸਿ ਰੇ ॥ ਭਖਸਿ ਸਿਬਾਲੁ ਬਸਸਿ ਨਿਰਮਲ

ਜਲ ਅੰਮ੍ਰਿਤੁ ਨ ਲਖਸਿ ਰੇ ॥੧॥ ਰਹਾਉ ॥ ਬਸੁ ਜਲ ਨਿਤ ਨ ਵਸਤ ਅਲੀਅਲ ਮੇਰ ਚਚਾ ਗੁਨ ਰੇ ॥ ਚੰਦ

ਕੁਮੁਦਨੀ ਦੂਰਹੁ ਨਿਵਸਸਿ ਅਨਭਉ ਕਾਰਨਿ ਰੇ ॥੨॥ ਅੰਮ੍ਰਿਤ ਖੰਡੁ ਦੂਧਿ ਮਧੁ ਸੰਚਸਿ ਤੂ ਬਨ ਚਾਤੁਰ ਰੇ ॥

ਅਪਨਾ ਆਪੁ ਤੂ ਕਬਹੁ ਨ ਛੋਡਸਿ ਪਿਸਨ ਪ੍ਰੀਤਿ ਜਿਉ ਰੇ ॥੩॥ ਪੰਡਿਤ ਸੰਗਿ ਵਸਹਿ ਜਨ ਮੂਰਖ ਆਗਮ

ਸਾਸ ਸੁਨੇ ॥ ਅਪਨਾ ਆਪੁ ਤੂ ਕਬਹੁ ਨ ਛੋਡਸਿ ਸੁਆਨ ਪੂਛਿ ਜਿਉ ਰੇ ॥੪॥ ਇਕਿ ਪਾਖੰਡੀ ਨਾਮਿ ਨ ਰਾਚਹਿ

ਇਕ ਹਰਿ ਹਰਿ ਚਰਣੀ ਰੇ ॥ ਪੂਰਬਿ ਲਿਖਿਆ ਪਾਵਸਿ ਨਾਨਕ ਰਸਨਾ ਨਾਮੁ ਜਪਿ ਰੇ ॥੫॥੪॥

ਮਾਰੂ ਮਹਲਾ ੧ ॥ ਸਲੋਕੁ ॥ ਪਤਿਤ ਪੁਨੀਤ ਅਸੰਖ ਹੋਹਿ ਹਰਿ ਚਰਨੀ ਮਨੁ ਲਾਗ ॥ ਅਠਸਠਿ ਤੀਰਥ ਨਾਮੁ ਪ੍ਰਭ

ਨਾਨਕ ਜਿਸੁ ਮਸਤਕਿ ਭਾਗ ॥੧॥ ਸਬਦੁ ॥ ਸਖੀ ਸਹੇਲੀ ਗਰਬਿ ਗਹੇਲੀ ॥ ਸੁਣਿ ਸਹ ਕੀ ਇਕ ਬਾਤ ਸੁਹੇਲੀ

॥੧॥ ਜੋ ਮੈ ਬੇਦਨ ਸਾ ਕਿਸੁ ਆਖਾ ਮਾਈ ॥ ਹਰਿ ਬਿਨੁ ਜੀਉ ਨ ਰਹੈ ਕੈਸੇ ਰਾਖਾ ਮਾਈ ॥੧॥ ਰਹਾਉ ॥ ਹਉ

ਦੋਹਾਗਣਿ ਖਰੀ ਰੰਞਾਣੀ ॥ ਗਇਆ ਸੁ ਜੋਬਨੁ ਧਨ ਪਛੁਤਾਣੀ ॥੨॥ ਤੂ ਦਾਨਾ ਸਾਹਿਬੁ ਸਿਰਿ ਮੇਰਾ ॥ ਖਿਜਮਤਿ

ਕਰੀ ਜਨੁ ਬੰਦਾ ਤੇਰਾ ॥੩॥ ਭਣਤਿ ਨਾਨਕੁ ਅੰਦੇਸਾ ਏਹੀ ॥ ਬਿਨੁ ਦਰਸਨ ਕੈਸੇ ਰਵਉ ਸਨੇਹੀ ॥੪॥੫॥

ਮਾਰੂ ਮਹਲਾ ੧ ॥ ਮੁਲ ਖਰੀਦੀ ਲਾਲਾ ਗੋਲਾ ਮੇਰਾ ਨਾਉ ਸਭਾਗਾ ॥ ਗੁਰ ਕੀ ਬਚਨੀ ਹਾਟਿ ਬਿਕਾਨਾ ਜਿਤੁ

ਲਾਇਆ ਤਿਤੁ ਲਾਗਾ ॥੧॥ ਤੇਰੇ ਲਾਲੇ ਕਿਆ ਚਤੁਰਾਈ ॥ ਸਾਹਿਬ ਕਾ ਹੁਕਮੁ ਨ ਕਰਣਾ ਜਾਈ ॥੧॥

ਰਹਾਉ ॥ ਮਾ ਲਾਲੀ ਪਿਉ ਲਾਲਾ ਮੇਰਾ ਹਉ ਲਾਲੇ ਕਾ ਜਾਇਆ ॥ ਲਾਲੀ ਨਾਚੈ ਲਾਲਾ ਗਾਵੈ ਭਗਤਿ ਕਰਉ

ਤੇਰੀ ਰਾਇਆ ॥੨॥ ਪੀਅਹਿ ਤ ਪਾਣੀ ਆਣੀ ਮੀਰਾ ਖਾਹਿ ਤ ਪੀਸਣ ਜਾਉ ॥ ਪਖਾ ਫੇਰੀ ਪੈਰ ਮਲੋਵਾ

ਜਪਤ ਰਹਾ ਤੇਰਾ ਨਾਉ ॥੩॥ ਲੂਣ ਹਰਾਮੀ ਨਾਨਕੁ ਲਾਲਾ ਬਖਸਿਹਿ ਤੁਧੁ ਵਡਿਆਈ ॥ ਆਦਿ ਜੁਗਾਦਿ

ਦਇਆਪਤਿ ਦਾਤਾ ਤੁਧੁ ਵਿਣੁ ਮੁਕਤਿ ਨ ਪਾਈ ॥੪॥੬॥ ਮਾਰੂ ਮਹਲਾ ੧ ॥ ਕੋਈ ਆਖੈ ਭੂਤਨਾ ਕੋ ਕਹੈ

ਬੇਤਾਲਾ ॥ ਕੋਈ ਆਖੈ ਆਦਮੀ ਨਾਨਕੁ ਵੇਚਾਰਾ ॥੧॥ ਭਇਆ ਦਿਵਾਨਾ ਸਾਹ ਕਾ ਨਾਨਕੁ ਬਉਰਾਨਾ ॥

ਹਉ ਹਰਿ ਬਿਨੁ ਅਵਰੁ ਨ ਜਾਨਾ ॥੧॥ ਰਹਾਉ ॥ ਤਉ ਦੇਵਾਨਾ ਜਾਣੀਐ ਜਾ ਭੈ ਦੇਵਾਨਾ ਹੋਇ ॥ ਏਕੀ

ਸਾਹਿਬ ਬਾਹਰਾ ਦੂਜਾ ਅਵਰੁ ਨ ਜਾਣੈ ਕੋਇ ॥੨॥ ਤਉ ਦੇਵਾਨਾ ਜਾਣੀਐ ਜਾ ਏਕਾ ਕਾਰ ਕਮਾਇ ॥ ਹੁਕਮੁ

ਪਛਾਣੈ ਖਸਮ ਕਾ ਦੂਜੀ ਅਵਰ ਸਿਆਣਪ ਕਾਇ ॥੩॥ ਤਉ ਦੇਵਾਨਾ ਜਾਣੀਐ ਜਾ ਸਾਹਿਬ ਧਰੇ ਪਿਆਰੁ ॥

ਮੰਦਾ ਜਾਣੈ ਆਪ ਕਉ ਅਵਰੁ ਭਲਾ ਸੰਸਾਰੁ ॥੪॥੭॥ ਮਾਰੂ ਮਹਲਾ ੧ ॥ ਇਹੁ ਧਨੁ ਸਰਬ ਰਹਿਆ ਭਰਪੂਰਿ ॥

ਮਨਮੁਖ ਫਿਰਹਿ ਸਿ ਜਾਣਹਿ ਦੂਰਿ ॥੧॥ ਸੋ ਧਨੁ ਵਖਰੁ ਨਾਮੁ ਰਿਦੈ ਹਮਾਰੈ ॥ ਜਿਸੁ ਤੂ ਦੇਹਿ ਤਿਸੈ ਨਿਸਤਾਰੈ

॥੧॥ ਰਹਾਉ ॥ ਨ ਇਹੁ ਧਨੁ ਜਲੈ ਨ ਤਸਕਰੁ ਲੈ ਜਾਇ ॥ ਨ ਇਹੁ ਧਨੁ ਡੂਬੈ ਨ ਇਸੁ ਧਨ ਕਉ ਮਿਲੈ

ਸਜਾਇ ॥੨॥ ਇਸੁ ਧਨ ਕੀ ਦੇਖਹੁ ਵਡਿਆਈ ॥ ਸਹਜੇ ਮਾਤੇ ਅਨਦਿਨੁ ਜਾਈ ॥੩॥ ਇਕ ਬਾਤ ਅਨੂਪ

ਸੁਨਹੁ ਨਰ ਭਾਈ ॥ ਇਸੁ ਧਨ ਬਿਨੁ ਕਹਹੁ ਕਿਨੈ ਪਰਮ ਗਤਿ ਪਾਈ ॥੪॥ ਭਣਤਿ ਨਾਨਕੁ ਅਕਥ ਕੀ ਕਥਾ

ਸੁਣਾਏ ॥ ਸਤਿਗੁਰੁ ਮਿਲੈ ਤ ਇਹੁ ਧਨੁ ਪਾਏ ॥੫॥੮॥ ਮਾਰੂ ਮਹਲਾ ੧ ॥ ਸੂਰ ਸਰੁ ਸੋਸਿ ਲੈ ਸੋਮ ਸਰੁ ਪੋਖਿ

ਲੈ ਜੁਗਤਿ ਕਰਿ ਮਰਤੁ ਸੁ ਸਨਬੰਧੁ ਕੀਜੈ ॥ ਮੀਨ ਕੀ ਚਪਲ ਸਿਉ ਜੁਗਤਿ ਮਨੁ ਰਾਖੀਐ ਉਡੈ ਨਹ ਹੰਸੁ ਨਹ

ਕੰਧੁ ਛੀਜੈ ॥੧॥ ਮੂੜੇ ਕਾਇਚੇ ਭਰਮਿ ਭੁਲਾ ॥ ਨਹ ਚੀਨਿਆ ਪਰਮਾਨੰਦੁ ਬੈਰਾਗੀ ॥੧॥ ਰਹਾਉ ॥ ਅਜਰ

ਗਹੁ ਜਾਰਿ ਲੈ ਅਮਰ ਗਹੁ ਮਾਰਿ ਲੈ ਭ੍ਰਾਤਿ ਤਜਿ ਛੋਡਿ ਤਉ ਅਪਿਉ ਪੀਜੈ ॥ ਮੀਨ ਕੀ ਚਪਲ ਸਿਉ ਜੁਗਤਿ

ਮਨੁ ਰਾਖੀਐ ਉਡੈ ਨਹ ਹੰਸੁ ਨਹ ਕੰਧੁ ਛੀਜੈ ॥੨॥ ਭਣਤਿ ਨਾਨਕੁ ਜਨੋ ਰਵੈ ਜੇ ਹਰਿ ਮਨੋ ਮਨ ਪਵਨ

ਸਿਉ ਅੰਮ੍ਰਿਤੁ ਪੀਜੈ ॥ ਮੀਨ ਕੀ ਚਪਲ ਸਿਉ ਜੁਗਤਿ ਮਨੁ ਰਾਖੀਐ ਉਡੈ ਨਹ ਹੰਸੁ ਨਹ ਕੰਧੁ ਛੀਜੈ ॥੩॥੯॥

ਮਾਰੂ ਮਹਲਾ ੧ ॥ ਮਾਇਆ ਮੁਈ ਨ ਮਨੁ ਮੁਆ ਸਰੁ ਲਹਰੀ ਮੈ ਮਤੁ ॥ ਬੋਹਿਥੁ ਜਲ ਸਿਰਿ ਤਰਿ ਟਿਕੈ ਸਾਚਾ

ਵਖਰੁ ਜਿਤੁ ॥ ਮਾਣਕੁ ਮਨ ਮਹਿ ਮਨੁ ਮਾਰਸੀ ਸਚਿ ਨ ਲਾਗੈ ਕਤੁ ॥ ਰਾਜਾ ਤਖਤਿ ਟਿਕੈ ਗੁਣੀ ਭੈ ਪੰਚਾਇਣ

ਰਤੁ ॥੧॥ ਬਾਬਾ ਸਾਚਾ ਸਾਹਿਬੁ ਦੂਰਿ ਨ ਦੇਖੁ ॥ ਸਰਬ ਜੋਤਿ ਜਗਜੀਵਨਾ ਸਿਰਿ ਸਿਰਿ ਸਾਚਾ ਲੇਖੁ ॥੧॥

ਰਹਾਉ ॥ ਬ੍ਰਹਮਾ ਬਿਸਨੁ ਰਿਖੀ ਮੁਨੀ ਸੰਕਰੁ ਇੰਦੁ ਤਪੈ ਭੇਖਾਰੀ ॥ ਮਾਨੈ ਹੁਕਮੁ ਸੋਹੈ ਦਰਿ ਸਾਚੈ ਆਕੀ ਮਰਹਿ

ਅਫਾਰੀ ॥ ਜੰਗਮ ਜੋਧ ਜਤੀ ਸੰਨਿਆਸੀ ਗੁਰਿ ਪੂਰੈ ਵੀਚਾਰੀ ॥ ਬਿਨੁ ਸੇਵਾ ਫਲੁ ਕਬਹੁ ਨ ਪਾਵਸਿ ਸੇਵਾ ਕਰਣੀ

ਸਾਰੀ ॥੨॥ ਨਿਧਨਿਆ ਧਨੁ ਨਿਗੁਰਿਆ ਗੁਰੁ ਨਿੰਮਾਣਿਆ ਤੂ ਮਾਣੁ ॥ ਅੰਧੁਲੈ ਮਾਣਕੁ ਗੁਰੁ ਪਕੜਿਆ

ਨਿਤਾਣਿਆ ਤੂ ਤਾਣੁ ॥ ਹੋਮ ਜਪਾ ਨਹੀ ਜਾਣਿਆ ਗੁਰਮਤੀ ਸਾਚੁ ਪਛਾਣੁ ॥ ਨਾਮ ਬਿਨਾ ਨਾਹੀ ਦਰਿ ਢੋਈ

ਝੂਠਾ ਆਵਣ ਜਾਣੁ ॥੩॥ ਸਾਚਾ ਨਾਮੁ ਸਲਾਹੀਐ ਸਾਚੇ ਤੇ ਤ੍ਰਿਪਤਿ ਹੋਇ ॥ ਗਿਆਨ ਰਤਨਿ ਮਨੁ ਮਾਜੀਐ

ਬਹੁੜਿ ਨ ਮੈਲਾ ਹੋਇ ॥ ਜਬ ਲਗੁ ਸਾਹਿਬੁ ਮਨਿ ਵਸੈ ਤਬ ਲਗੁ ਬਿਘਨੁ ਨ ਹੋਇ ॥ ਨਾਨਕ ਸਿਰੁ ਦੇ ਛੁਟੀਐ

ਮਨਿ ਤਨਿ ਸਾਚਾ ਸੋਇ ॥੪॥੧੦॥ ਮਾਰੂ ਮਹਲਾ ੧ ॥ ਜੋਗੀ ਜੁਗਤਿ ਨਾਮੁ ਨਿਰਮਾਇਲੁ ਤਾ ਕੈ ਮੈਲੁ ਨ

ਰਾਤੀ ॥ ਪ੍ਰੀਤਮ ਨਾਥੁ ਸਦਾ ਸਚੁ ਸੰਗੇ ਜਨਮ ਮਰਣ ਗਤਿ ਬੀਤੀ ॥੧॥ ਗੁਸਾਈ ਤੇਰਾ ਕਹਾ ਨਾਮੁ ਕੈਸੇ

ਜਾਤੀ ॥ ਜਾ ਤਉ ਭੀਤਰਿ ਮਹਲਿ ਬੁਲਾਵਹਿ ਪੂਛਉ ਬਾਤ ਨਿਰੰਤੀ ॥੧॥ ਰਹਾਉ ॥ ਬ੍ਰਹਮਣੁ ਬ੍ਰਹਮ ਗਿਆਨ

ਇਸਨਾਨੀ ਹਰਿ ਗੁਣ ਪੂਜੇ ਪਾਤੀ ॥ ਏਕੋ ਨਾਮੁ ਏਕੁ ਨਾਰਾਇਣੁ ਤ੍ਰਿਭਵਣ ਏਕਾ ਜੋਤੀ ॥੨॥ ਜਿਹਵਾ ਡੰਡੀ

ਇਹੁ ਘਟੁ ਛਾਬਾ ਤੋਲਉ ਨਾਮੁ ਅਜਾਚੀ ॥ ਏਕੋ ਹਾਟੁ ਸਾਹੁ ਸਭਨਾ ਸਿਰਿ ਵਣਜਾਰੇ ਇਕ ਭਾਤੀ ॥੩॥

ਦੋਵੈ ਸਿਰੇ ਸਤਿਗੁਰੂ ਨਿਬੇੜੇ ਸੋ ਬੂਝੈ ਜਿਸੁ ਏਕ ਲਿਵ ਲਾਗੀ ਜੀਅਹੁ ਰਹੈ ਨਿਭਰਾਤੀ ॥ ਸਬਦੁ ਵਸਾਏ

ਭਰਮੁ ਚੁਕਾਏ ਸਦਾ ਸੇਵਕੁ ਦਿਨੁ ਰਾਤੀ ॥੪॥ ਊਪਰਿ ਗਗਨੁ ਗਗਨ ਪਰਿ ਗੋਰਖੁ ਤਾ ਕਾ ਅਗਮੁ ਗੁਰੂ

ਪੁਨਿ ਵਾਸੀ ॥ ਗੁਰ ਬਚਨੀ ਬਾਹਰਿ ਘਰਿ ਏਕੋ ਨਾਨਕੁ ਭਇਆ ਉਦਾਸੀ ॥੫॥੧੧॥

ਰਾਗੁ ਮਾਰੂ ਮਹਲਾ ੧ ਘਰੁ ੫      ੴ ਸਤਿਗੁਰ ਪ੍ਰਸਾਦਿ ॥

ਅਹਿਨਿਸਿ ਜਾਗੈ ਨੀਦ ਨ ਸੋਵੈ ॥ ਸੋ ਜਾਣੈ ਜਿਸੁ ਵੇਦਨ ਹੋਵੈ ॥ ਪ੍ਰੇਮ ਕੇ ਕਾਨ ਲਗੇ ਤਨ ਭੀਤਰਿ ਵੈਦੁ ਕਿ ਜਾਣੈ

ਕਾਰੀ ਜੀਉ ॥੧॥ ਜਿਸ ਨੋ ਸਾਚਾ ਸਿਫਤੀ ਲਾਏ ॥ ਗੁਰਮੁਖਿ ਵਿਰਲੇ ਕਿਸੈ ਬੁਝਾਏ ॥ ਅੰਮ੍ਰਿਤ ਕੀ ਸਾਰ ਸੋਈ

ਜਾਣੈ ਜਿ ਅੰਮ੍ਰਿਤ ਕਾ ਵਾਪਾਰੀ ਜੀਉ ॥੧॥ ਰਹਾਉ ॥ ਪਿਰ ਸੇਤੀ ਧਨ ਪ੍ਰੇਮੁ ਰਚਾਏ ॥ ਗੁਰ ਕੈ ਸਬਦਿ ਤਥਾ

ਚਿਤੁ ਲਾਏ ॥ ਸਹਜ ਸੇਤੀ ਧਨ ਖਰੀ ਸੁਹੇਲੀ ਤ੍ਰਿਸਨਾ ਤਿਖਾ ਨਿਵਾਰੀ ਜੀਉ ॥੨॥ ਸਹਸਾ ਤੋੜੇ ਭਰਮੁ ਚੁਕਾਏ ॥

ਸਹਜੇ ਸਿਫਤੀ ਧਣਖੁ ਚੜਾਏ ॥ ਗੁਰ ਕੈ ਸਬਦਿ ਮਰੈ ਮਨੁ ਮਾਰੇ ਸੁੰਦਰਿ ਜੋਗਾਧਾਰੀ ਜੀਉ ॥੩॥ ਹਉਮੈ ਜਲਿਆ

ਮਨਹੁ ਵਿਸਾਰੇ ॥ ਜਮ ਪੁਰਿ ਵਜਹਿ ਖੜਗ ਕਰਾਰੇ ॥ ਅਬ ਕੈ ਕਹਿਐ ਨਾਮੁ ਨ ਮਿਲਈ ਤੂ ਸਹੁ ਜੀਅੜੇ ਭਾਰੀ

ਜੀਉ ॥੪॥ ਮਾਇਆ ਮਮਤਾ ਪਵਹਿ ਖਿਆਲੀ ॥ ਜਮ ਪੁਰਿ ਫਾਸਹਿਗਾ ਜਮ ਜਾਲੀ ॥ ਹੇਤ ਕੇ ਬੰਧਨ ਤੋੜਿ ਨ

ਸਾਕਹਿ ਤਾ ਜਮੁ ਕਰੇ ਖੁਆਰੀ ਜੀਉ ॥੫॥ ਨਾ ਹਉ ਕਰਤਾ ਨਾ ਮੈ ਕੀਆ ॥ ਅੰਮ੍ਰਿਤੁ ਨਾਮੁ ਸਤਿਗੁਰਿ ਦੀਆ ॥

ਜਿਸੁ ਤੂ ਦੇਹਿ ਤਿਸੈ ਕਿਆ ਚਾਰਾ ਨਾਨਕ ਸਰਣਿ ਤੁਮਾਰੀ ਜੀਉ ॥੬॥੧॥੧੨॥

ਮਾਰੂ ਮਹਲਾ ੩ ਘਰੁ ੧      ੴ ਸਤਿਗੁਰ ਪ੍ਰਸਾਦਿ ॥

ਜਹ ਬੈਸਾਲਹਿ ਤਹ ਬੈਸਾ ਸੁਆਮੀ ਜਹ ਭੇਜਹਿ ਤਹ ਜਾਵਾ ॥ ਸਭ ਨਗਰੀ ਮਹਿ ਏਕੋ ਰਾਜਾ ਸਭੇ ਪਵਿਤੁ ਹਹਿ

ਥਾਵਾ ॥੧॥ ਬਾਬਾ ਦੇਹਿ ਵਸਾ ਸਚ ਗਾਵਾ ॥ ਜਾ ਤੇ ਸਹਜੇ ਸਹਜਿ ਸਮਾਵਾ ॥੧॥ ਰਹਾਉ ॥ ਬੁਰਾ ਭਲਾ ਕਿਛੁ

ਆਪਸ ਤੇ ਜਾਨਿਆ ਏਈ ਸਗਲ ਵਿਕਾਰਾ ॥ ਇਹੁ ਫੁਰਮਾਇਆ ਖਸਮ ਕਾ ਹੋਆ ਵਰਤੈ ਇਹੁ ਸੰਸਾਰਾ ॥੨॥

ਇੰਦ੍ਰੀ ਧਾਤੁ ਸਬਲ ਕਹੀਅਤ ਹੈ ਇੰਦ੍ਰੀ ਕਿਸ ਤੇ ਹੋਈ ॥ ਆਪੇ ਖੇਲ ਕਰੈ ਸਭਿ ਕਰਤਾ ਐਸਾ ਬੂਝੈ ਕੋਈ ॥੩॥

ਗੁਰ ਪਰਸਾਦੀ ਏਕ ਲਿਵ ਲਾਗੀ ਦੁਬਿਧਾ ਤਦੇ ਬਿਨਾਸੀ ॥ ਜੋ ਤਿਸੁ ਭਾਣਾ ਸੋ ਸਤਿ ਕਰਿ ਮਾਨਿਆ ਕਾਟੀ ਜਮ ਕੀ

ਫਾਸੀ ॥੪॥ ਭਣਤਿ ਨਾਨਕੁ ਲੇਖਾ ਮਾਗੈ ਕਵਨਾ ਜਾ ਚੂਕਾ ਮਨਿ ਅਭਿਮਾਨਾ ॥ ਤਾਸੁ ਤਾਸੁ ਧਰਮ ਰਾਇ ਜਪਤੁ ਹੈ

ਪਏ ਸਚੇ ਕੀ ਸਰਨਾ ॥੫॥੧॥ ਮਾਰੂ ਮਹਲਾ ੩ ॥ ਆਵਣ ਜਾਣਾ ਨਾ ਥੀਐ ਨਿਜ ਘਰਿ ਵਾਸਾ ਹੋਇ ॥ ਸਚੁ

ਖਜਾਨਾ ਬਖਸਿਆ ਆਪੇ ਜਾਣੈ ਸੋਇ ॥੧॥ ਏ ਮਨ ਹਰਿ ਜੀਉ ਚੇਤਿ ਤੂ ਮਨਹੁ ਤਜਿ ਵਿਕਾਰ ॥ ਗੁਰ ਕੈ ਸਬਦਿ

ਧਿਆਇ ਤੂ ਸਚਿ ਲਗੀ ਪਿਆਰੁ ॥੧॥ ਰਹਾਉ ॥ ਐਥੈ ਨਾਵਹੁ ਭੁਲਿਆ ਫਿਰਿ ਹਥੁ ਕਿਥਾਊ ਨ ਪਾਇ ॥ ਜੋਨੀ

ਸਭਿ ਭਵਾਈਅਨਿ ਬਿਸਟਾ ਮਾਹਿ ਸਮਾਇ ॥੨॥ ਵਡਭਾਗੀ ਗੁਰੁ ਪਾਇਆ ਪੂਰਬਿ ਲਿਖਿਆ ਮਾਇ ॥ ਅਨਦਿਨੁ

ਸਚੀ ਭਗਤਿ ਕਰਿ ਸਚਾ ਲਏ ਮਿਲਾਇ ॥੩॥ ਆਪੇ ਸ੍ਰਿਸਟਿ ਸਭ ਸਾਜੀਅਨੁ ਆਪੇ ਨਦਰਿ ਕਰੇਇ ॥ ਨਾਨਕ

ਨਾਮਿ ਵਡਿਆਈਆ ਜੈ ਭਾਵੈ ਤੈ ਦੇਇ ॥੪॥੨॥ ਮਾਰੂ ਮਹਲਾ ੩ ॥ ਪਿਛਲੇ ਗੁਨਹ ਬਖਸਾਇ ਜੀਉ ਅਬ ਤੂ

ਮਾਰਗਿ ਪਾਇ ॥ ਹਰਿ ਕੀ ਚਰਣੀ ਲਾਗਿ ਰਹਾ ਵਿਚਹੁ ਆਪੁ ਗਵਾਇ ॥੧॥ ਮੇਰੇ ਮਨ ਗੁਰਮੁਖਿ ਨਾਮੁ

ਹਰਿ ਧਿਆਇ ॥ ਸਦਾ ਹਰਿ ਚਰਣੀ ਲਾਗਿ ਰਹਾ ਇਕ ਮਨਿ ਏਕੈ ਭਾਇ ॥੧॥ ਰਹਾਉ ॥ ਨਾ ਮੈ ਜਾਤਿ ਨ ਪਤਿ ਹੈ

ਨਾ ਮੈ ਥੇਹੁ ਨ ਥਾਉ ॥ ਸਬਦਿ ਭੇਦਿ ਭ੍ਰਮੁ ਕਟਿਆ ਗੁਰਿ ਨਾਮੁ ਦੀਆ ਸਮਝਾਇ ॥੨॥ ਇਹੁ ਮਨੁ ਲਾਲਚ ਕਰਦਾ

ਫਿਰੈ ਲਾਲਚਿ ਲਾਗਾ ਜਾਇ ॥ ਧੰਧੈ ਕੂੜਿ ਵਿਆਪਿਆ ਜਮ ਪੁਰਿ ਚੋਟਾ ਖਾਇ ॥੩॥ ਨਾਨਕ ਸਭੁ ਕਿਛੁ ਆਪੇ

ਆਪਿ ਹੈ ਦੂਜਾ ਨਾਹੀ ਕੋਇ ॥ ਭਗਤਿ ਖਜਾਨਾ ਬਖਸਿਓਨੁ ਗੁਰਮੁਖਾ ਸੁਖੁ ਹੋਇ ॥੪॥੩॥ ਮਾਰੂ ਮਹਲਾ ੩ ॥ ਸਚਿ

ਰਤੇ ਸੇ ਟੋਲਿ ਲਹੁ ਸੇ ਵਿਰਲੇ ਸੰਸਾਰਿ ॥ ਤਿਨ ਮਿਲਿਆ ਮੁਖੁ ਉਜਲਾ ਜਪਿ ਨਾਮੁ ਮੁਰਾਰਿ ॥੧॥ ਬਾਬਾ ਸਾਚਾ

ਸਾਹਿਬੁ ਰਿਦੈ ਸਮਾਲਿ ॥ ਸਤਿਗੁਰੁ ਅਪਨਾ ਪੁਛਿ ਦੇਖੁ ਲੇਹੁ ਵਖਰੁ ਭਾਲਿ ॥੧॥ ਰਹਾਉ ॥ ਇਕੁ ਸਚਾ ਸਭ ਸੇਵਦੀ

ਧੁਰਿ ਭਾਗਿ ਮਿਲਾਵਾ ਹੋਇ ॥ ਗੁਰਮੁਖਿ ਮਿਲੇ ਸੇ ਨ ਵਿਛੁੜਹਿ ਪਾਵਹਿ ਸਚੁ ਸੋਇ ॥੨॥ ਇਕਿ ਭਗਤੀ ਸਾਰ ਨ

ਜਾਣਨੀ ਮਨਮੁਖ ਭਰਮਿ ਭੁਲਾਇ ॥ ਓਨਾ ਵਿਚਿ ਆਪਿ ਵਰਤਦਾ ਕਰਣਾ ਕਿਛੂ ਨ ਜਾਇ ॥੩॥ ਜਿਸੁ ਨਾਲਿ

ਜੋਰੁ ਨ ਚਲਈ ਖਲੇ ਕੀਚੈ ਅਰਦਾਸਿ ॥ ਨਾਨਕ ਗੁਰਮੁਖਿ ਨਾਮੁ ਮਨਿ ਵਸੈ ਤਾ ਸੁਣਿ ਕਰੇ ਸਾਬਾਸਿ ॥੪॥੪॥

ਮਾਰੂ ਮਹਲਾ ੩ ॥ ਮਾਰੂ ਤੇ ਸੀਤਲੁ ਕਰੇ ਮਨੂਰਹੁ ਕੰਚਨੁ ਹੋਇ ॥ ਸੋ ਸਾਚਾ ਸਾਲਾਹੀਐ ਤਿਸੁ ਜੇਵਡੁ ਅਵਰੁ ਨ

ਕੋਇ ॥੧॥ ਮੇਰੇ ਮਨ ਅਨਦਿਨੁ ਧਿਆਇ ਹਰਿ ਨਾਉ ॥ ਸਤਿਗੁਰ ਕੈ ਬਚਨਿ ਅਰਾਧਿ ਤੂ ਅਨਦਿਨੁ ਗੁਣ ਗਾਉ

॥੧॥ ਰਹਾਉ ॥ ਗੁਰਮੁਖਿ ਏਕੋ ਜਾਣੀਐ ਜਾ ਸਤਿਗੁਰੁ ਦੇਇ ਬੁਝਾਇ ॥ ਸੋ ਸਤਿਗੁਰੁ ਸਾਲਾਹੀਐ ਜਿਦੂ ਏਹ

ਸੋਝੀ ਪਾਇ ॥੨॥ ਸਤਿਗੁਰੁ ਛੋਡਿ ਦੂਜੈ ਲਗੇ ਕਿਆ ਕਰਨਿ ਅਗੈ ਜਾਇ ॥ ਜਮ ਪੁਰਿ ਬਧੇ ਮਾਰੀਅਹਿ ਬਹੁਤੀ

ਮਿਲੈ ਸਜਾਇ ॥੩॥ ਮੇਰਾ ਪ੍ਰਭੁ ਵੇਪਰਵਾਹੁ ਹੈ ਨਾ ਤਿਸੁ ਤਿਲੁ ਨ ਤਮਾਇ ॥ ਨਾਨਕ ਤਿਸੁ ਸਰਣਾਈ ਭਜਿ ਪਉ

ਆਪੇ ਬਖਸਿ ਮਿਲਾਇ ॥੪॥੫॥

ਮਾਰੂ ਮਹਲਾ ੪ ਘਰੁ ੨      ੴ ਸਤਿਗੁਰ ਪ੍ਰਸਾਦਿ ॥

ਜਪਿਓ ਨਾਮੁ ਸੁਕ ਜਨਕ ਗੁਰ ਬਚਨੀ ਹਰਿ ਹਰਿ ਸਰਣਿ ਪਰੇ ॥ ਦਾਲਦੁ ਭੰਜਿ ਸੁਦਾਮੇ ਮਿਲਿਓ ਭਗਤੀ ਭਾਇ ਤਰੇ

॥ ਭਗਤਿ ਵਛਲੁ ਹਰਿ ਨਾਮੁ ਕ੍ਰਿਤਾਰਥੁ ਗੁਰਮੁਖਿ ਕ੍ਰਿਪਾ ਕਰੇ ॥੧॥ ਮੇਰੇ ਮਨ ਨਾਮੁ ਜਪਤ ਉਧਰੇ ॥ ਧ੍ਰੂ ਪ੍ਰਹਿਲਾਦੁ

ਬਿਦਰੁ ਦਾਸੀ ਸੁਤੁ ਗੁਰਮੁਖਿ ਨਾਮਿ ਤਰੇ ॥੧॥ ਰਹਾਉ ॥ ਕਲਜੁਗਿ ਨਾਮੁ ਪ੍ਰਧਾਨੁ ਪਦਾਰਥੁ ਭਗਤ ਜਨਾ ਉਧਰੇ ॥

ਨਾਮਾ ਜੈਦੇਉ ਕਬੀਰੁ ਤ੍ਰਿਲੋਚਨੁ ਸਭਿ ਦੋਖ ਗਏ ਚਮਰੇ ॥ ਗੁਰਮੁਖਿ ਨਾਮਿ ਲਗੇ ਸੇ ਉਧਰੇ ਸਭਿ ਕਿਲਬਿਖ ਪਾਪ

ਟਰੇ ॥੨॥ ਜੋ ਜੋ ਨਾਮੁ ਜਪੈ ਅਪਰਾਧੀ ਸਭਿ ਤਿਨ ਕੇ ਦੋਖ ਪਰਹਰੇ ॥ ਬੇਸੁਆ ਰਵਤ ਅਜਾਮਲੁ ਉਧਰਿਓ ਮੁਖਿ ਬੋਲੈ

ਨਾਰਾਇਣੁ ਨਰਹਰੇ ॥ ਨਾਮੁ ਜਪਤ ਉਗ੍ਰਸੈਣਿ ਗਤਿ ਪਾਈ ਤੋੜਿ ਬੰਧਨ ਮੁਕਤਿ ਕਰੇ ॥੩॥ ਜਨ ਕਉ ਆਪਿ

ਅਨੁਗ੍ਰਹੁ ਕੀਆ ਹਰਿ ਅੰਗੀਕਾਰੁ ਕਰੇ ॥ ਸੇਵਕ ਪੈਜ ਰਖੈ ਮੇਰਾ ਗੋਵਿਦੁ ਸਰਣਿ ਪਰੇ ਉਧਰੇ ॥ ਜਨ ਨਾਨਕ ਹਰਿ

ਕਿਰਪਾ ਧਾਰੀ ਉਰ ਧਰਿਓ ਨਾਮੁ ਹਰੇ ॥੪॥੧॥ ਮਾਰੂ ਮਹਲਾ ੪ ॥ ਸਿਧ ਸਮਾਧਿ ਜਪਿਓ ਲਿਵ ਲਾਈ ਸਾਧਿਕ

ਮੁਨਿ ਜਪਿਆ ॥ ਜਤੀ ਸਤੀ ਸੰਤੋਖੀ ਧਿਆਇਆ ਮੁਖਿ ਇੰਦ੍ਰਾਦਿਕ ਰਵਿਆ ॥ ਸਰਣਿ ਪਰੇ ਜਪਿਓ ਤੇ ਭਾਏ

ਗੁਰਮੁਖਿ ਪਾਰਿ ਪਇਆ ॥੧॥ ਮੇਰੇ ਮਨ ਨਾਮੁ ਜਪਤ ਤਰਿਆ ॥ ਧੰਨਾ ਜਟੁ ਬਾਲਮੀਕੁ ਬਟਵਾਰਾ ਗੁਰਮੁਖਿ ਪਾਰਿ

ਪਇਆ ॥੧॥ ਰਹਾਉ ॥ ਸੁਰਿ ਨਰ ਗਣ ਗੰਧਰਬੇ ਜਪਿਓ ਰਿਖਿ ਬਪੁਰੈ ਹਰਿ ਗਾਇਆ ॥ ਸੰਕਰਿ ਬ੍ਰਹਮੈ ਦੇਵੀ

ਜਪਿਓ ਮੁਖਿ ਹਰਿ ਹਰਿ ਨਾਮੁ ਜਪਿਆ ॥ ਹਰਿ ਹਰਿ ਨਾਮਿ ਜਿਨਾ ਮਨੁ ਭੀਨਾ ਤੇ ਗੁਰਮੁਖਿ ਪਾਰਿ ਪਇਆ ॥੨॥

ਕੋਟਿ ਕੋਟਿ ਤੇਤੀਸ ਧਿਆਇਓ ਹਰਿ ਜਪਤਿਆ ਅੰਤੁ ਨ ਪਾਇਆ ॥ ਬੇਦ ਪੁਰਾਣ ਸਿਮ੍ਰਿਤਿ ਹਰਿ ਜਪਿਆ

ਮੁਖਿ ਪੰਡਿਤ ਹਰਿ ਗਾਇਆ ॥ ਨਾਮੁ ਰਸਾਲੁ ਜਿਨਾ ਮਨਿ ਵਸਿਆ ਤੇ ਗੁਰਮੁਖਿ ਪਾਰਿ ਪਇਆ ॥੩॥

ਅਨਤ ਤਰੰਗੀ ਨਾਮੁ ਜਿਨ ਜਪਿਆ ਮੈ ਗਣਤ ਨ ਕਰਿ ਸਕਿਆ ॥ ਗੋਬਿਦੁ ਕ੍ਰਿਪਾ ਕਰੇ ਥਾਇ ਪਾਏ ਜੋ ਹਰਿ ਪ੍ਰਭ

ਮਨਿ ਭਾਇਆ ॥ ਗੁਰਿ ਧਾਰਿ ਕ੍ਰਿਪਾ ਹਰਿ ਨਾਮੁ ਦ੍ਰਿੜਾਇਓ ਜਨ ਨਾਨਕ ਨਾਮੁ ਲਇਆ ॥੪॥੨॥

ਮਾਰੂ ਮਹਲਾ ੪ ਘਰੁ ੩      ੴ ਸਤਿਗੁਰ ਪ੍ਰਸਾਦਿ ॥

ਹਰਿ ਹਰਿ ਨਾਮੁ ਨਿਧਾਨੁ ਲੈ ਗੁਰਮਤਿ ਹਰਿ ਪਤਿ ਪਾਇ ॥ ਹਲਤਿ ਪਲਤਿ ਨਾਲਿ ਚਲਦਾ ਹਰਿ ਅੰਤੇ ਲਏ ਛਡਾਇ

॥ ਜਿਥੈ ਅਵਘਟ ਗਲੀਆ ਭੀੜੀਆ ਤਿਥੈ ਹਰਿ ਹਰਿ ਮੁਕਤਿ ਕਰਾਇ ॥੧॥ ਮੇਰੇ ਸਤਿਗੁਰਾ ਮੈ ਹਰਿ ਹਰਿ ਨਾਮੁ

ਦ੍ਰਿੜਾਇ ॥ ਮੇਰਾ ਮਾਤ ਪਿਤਾ ਸੁਤ ਬੰਧਪੋ ਮੈ ਹਰਿ ਬਿਨੁ ਅਵਰੁ ਨ ਮਾਇ ॥੧॥ ਰਹਾਉ ॥ ਮੈ ਹਰਿ ਬਿਰਹੀ ਹਰਿ

ਨਾਮੁ ਹੈ ਕੋਈ ਆਣਿ ਮਿਲਾਵੈ ਮਾਇ ॥ ਤਿਸੁ ਆਗੈ ਮੈ ਜੋਦੜੀ ਮੇਰਾ ਪ੍ਰੀਤਮੁ ਦੇਇ ਮਿਲਾਇ ॥ ਸਤਿਗੁਰੁ ਪੁਰਖੁ

ਦਇਆਲ ਪ੍ਰਭੁ ਹਰਿ ਮੇਲੇ ਢਿਲ ਨ ਪਾਇ ॥੨॥ ਜਿਨ ਹਰਿ ਹਰਿ ਨਾਮੁ ਨ ਚੇਤਿਓ ਸੇ ਭਾਗਹੀਣ ਮਰਿ ਜਾਇ ॥

ਓਇ ਫਿਰਿ ਫਿਰਿ ਜੋਨਿ ਭਵਾਈਅਹਿ ਮਰਿ ਜੰਮਹਿ ਆਵੈ ਜਾਇ ॥ ਓਇ ਜਮ ਦਰਿ ਬਧੇ ਮਾਰੀਅਹਿ ਹਰਿ ਦਰਗਹ

ਮਿਲੈ ਸਜਾਇ ॥੩॥ ਤੂ ਪ੍ਰਭੁ ਹਮ ਸਰਣਾਗਤੀ ਮੋ ਕਉ ਮੇਲਿ ਲੈਹੁ ਹਰਿ ਰਾਇ ॥ ਹਰਿ ਧਾਰਿ ਕ੍ਰਿਪਾ ਜਗਜੀਵਨਾ

ਗੁਰ ਸਤਿਗੁਰ ਕੀ ਸਰਣਾਇ ॥ ਹਰਿ ਜੀਉ ਆਪਿ ਦਇਆਲੁ ਹੋਇ ਜਨ ਨਾਨਕ ਹਰਿ ਮੇਲਾਇ ॥੪॥੧॥੩॥

ਮਾਰੂ ਮਹਲਾ ੪ ॥ ਹਉ ਪੂੰਜੀ ਨਾਮੁ ਦਸਾਇਦਾ ਕੋ ਦਸੇ ਹਰਿ ਧਨੁ ਰਾਸਿ ॥ ਹਉ ਤਿਸੁ ਵਿਟਹੁ ਖਨ ਖੰਨੀਐ ਮੈ ਮੇਲੇ

ਹਰਿ ਪ੍ਰਭ ਪਾਸਿ ॥ ਮੈ ਅੰਤਰਿ ਪ੍ਰੇਮੁ ਪਿਰੰਮ ਕਾ ਕਿਉ ਸਜਣੁ ਮਿਲੈ ਮਿਲਾਸਿ ॥੧॥ ਮਨ ਪਿਆਰਿਆ ਮਿਤ੍ਰਾ ਮੈ

ਹਰਿ ਹਰਿ ਨਾਮੁ ਧਨੁ ਰਾਸਿ ॥ ਗੁਰਿ ਪੂਰੈ ਨਾਮੁ ਦ੍ਰਿੜਾਇਆ ਹਰਿ ਧੀਰਕ ਹਰਿ ਸਾਬਾਸਿ ॥੧॥ ਰਹਾਉ ॥ ਹਰਿ

ਹਰਿ ਆਪਿ ਮਿਲਾਇ ਗੁਰੁ ਮੈ ਦਸੇ ਹਰਿ ਧਨੁ ਰਾਸਿ ॥ ਬਿਨੁ ਗੁਰ ਪ੍ਰੇਮੁ ਨ ਲਭਈ ਜਨ ਵੇਖਹੁ ਮਨਿ ਨਿਰਜਾਸਿ ॥

ਹਰਿ ਗੁਰ ਵਿਚਿ ਆਪੁ ਰਖਿਆ ਹਰਿ ਮੇਲੇ ਗੁਰ ਸਾਬਾਸਿ ॥੨॥ ਸਾਗਰ ਭਗਤਿ ਭੰਡਾਰ ਹਰਿ ਪੂਰੇ ਸਤਿਗੁਰ ਪਾਸਿ

॥ ਸਤਿਗੁਰੁ ਤੁਠਾ ਖੋਲਿ ਦੇਇ ਮੁਖਿ ਗੁਰਮੁਖਿ ਹਰਿ ਪਰਗਾਸਿ ॥ ਮਨਮੁਖਿ ਭਾਗ ਵਿਹੂਣਿਆ ਤਿਖ ਮੁਈਆ ਕੰਧੀ

ਪਾਸਿ ॥੩॥ ਗੁਰੁ ਦਾਤਾ ਦਾਤਾਰੁ ਹੈ ਹਉ ਮਾਗਉ ਦਾਨੁ ਗੁਰ ਪਾਸਿ ॥ ਚਿਰੀ ਵਿਛੁੰਨਾ ਮੇਲਿ ਪ੍ਰਭ ਮੈ ਮਨਿ ਤਨਿ

ਵਡੜੀ ਆਸ ॥ ਗੁਰ ਭਾਵੈ ਸੁਣਿ ਬੇਨਤੀ ਜਨ ਨਾਨਕ ਕੀ ਅਰਦਾਸਿ ॥੪॥੨॥੪॥ ਮਾਰੂ ਮਹਲਾ ੪ ॥ ਹਰਿ ਹਰਿ

ਕਥਾ ਸੁਣਾਇ ਪ੍ਰਭ ਗੁਰਮਤਿ ਹਰਿ ਰਿਦੈ ਸਮਾਣੀ ॥ ਜਪਿ ਹਰਿ ਹਰਿ ਕਥਾ ਵਡਭਾਗੀਆ ਹਰਿ ਉਤਮ ਪਦੁ

ਨਿਰਬਾਣੀ ॥ ਗੁਰਮੁਖਾ ਮਨਿ ਪਰਤੀਤਿ ਹੈ ਗੁਰਿ ਪੂਰੈ ਨਾਮਿ ਸਮਾਣੀ ॥੧॥ ਮਨ ਮੇਰੇ ਮੈ ਹਰਿ ਹਰਿ ਕਥਾ ਮਨਿ

ਭਾਣੀ ॥ ਹਰਿ ਹਰਿ ਕਥਾ ਨਿਤ ਸਦਾ ਕਰਿ ਗੁਰਮੁਖਿ ਅਕਥ ਕਹਾਣੀ ॥੧॥ ਰਹਾਉ ॥ ਮੈ ਮਨੁ ਤਨੁ ਖੋਜਿ

ਢੰਢੋਲਿਆ ਕਿਉ ਪਾਈਐ ਅਕਥ ਕਹਾਣੀ ॥ ਸੰਤ ਜਨਾ ਮਿਲਿ ਪਾਇਆ ਸੁਣਿ ਅਕਥ ਕਥਾ ਮਨਿ ਭਾਣੀ ॥ ਮੇਰੈ

ਮਨਿ ਤਨਿ ਨਾਮੁ ਅਧਾਰੁ ਹਰਿ ਮੈ ਮੇਲੇ ਪੁਰਖੁ ਸੁਜਾਣੀ ॥੨॥ ਗੁਰ ਪੁਰਖੈ ਪੁਰਖੁ ਮਿਲਾਇ ਪ੍ਰਭ ਮਿਲਿ ਸੁਰਤੀ

ਸੁਰਤਿ ਸਮਾਣੀ ॥ ਵਡਭਾਗੀ ਗੁਰੁ ਸੇਵਿਆ ਹਰਿ ਪਾਇਆ ਸੁਘੜ ਸੁਜਾਣੀ ॥ ਮਨਮੁਖ ਭਾਗ ਵਿਹੂਣਿਆ ਤਿਨ

ਦੁਖੀ ਰੈਣਿ ਵਿਹਾਣੀ ॥੩॥ ਹਮ ਜਾਚਿਕ ਦੀਨ ਪ੍ਰਭ ਤੇਰਿਆ ਮੁਖਿ ਦੀਜੈ ਅੰਮ੍ਰਿਤ ਬਾਣੀ ॥ ਸਤਿਗੁਰੁ ਮੇਰਾ ਮਿਤ੍ਰੁ

ਪ੍ਰਭ ਹਰਿ ਮੇਲਹੁ ਸੁਘੜ ਸੁਜਾਣੀ ॥ ਜਨ ਨਾਨਕ ਸਰਣਾਗਤੀ ਕਰਿ ਕਿਰਪਾ ਨਾਮਿ ਸਮਾਣੀ ॥੪॥੩॥੫॥

ਮਾਰੂ ਮਹਲਾ ੪ ॥ ਹਰਿ ਭਾਉ ਲਗਾ ਬੈਰਾਗੀਆ ਵਡਭਾਗੀ ਹਰਿ ਮਨਿ ਰਾਖੁ ॥ ਮਿਲਿ ਸੰਗਤਿ ਸਰਧਾ ਊਪਜੈ

ਗੁਰ ਸਬਦੀ ਹਰਿ ਰਸੁ ਚਾਖੁ ॥ ਸਭੁ ਮਨੁ ਤਨੁ ਹਰਿਆ ਹੋਇਆ ਗੁਰਬਾਣੀ ਹਰਿ ਗੁਣ ਭਾਖੁ ॥੧॥ ਮਨ

ਪਿਆਰਿਆ ਮਿਤ੍ਰਾ ਹਰਿ ਹਰਿ ਨਾਮ ਰਸੁ ਚਾਖੁ ॥ ਗੁਰਿ ਪੂਰੈ ਹਰਿ ਪਾਇਆ ਹਲਤਿ ਪਲਤਿ ਪਤਿ ਰਾਖੁ ॥੧॥

ਰਹਾਉ ॥ ਹਰਿ ਹਰਿ ਨਾਮੁ ਧਿਆਈਐ ਹਰਿ ਕੀਰਤਿ ਗੁਰਮੁਖਿ ਚਾਖੁ ॥ ਤਨੁ ਧਰਤੀ ਹਰਿ ਬੀਜੀਐ ਵਿਚਿ ਸੰਗਤਿ

ਹਰਿ ਪ੍ਰਭ ਰਾਖੁ ॥ ਅੰਮ੍ਰਿਤੁ ਹਰਿ ਹਰਿ ਨਾਮੁ ਹੈ ਗੁਰਿ ਪੂਰੈ ਹਰਿ ਰਸੁ ਚਾਖੁ ॥੨॥ ਮਨਮੁਖ ਤ੍ਰਿਸਨਾ ਭਰਿ ਰਹੇ

ਮਨਿ ਆਸਾ ਦਹ ਦਿਸ ਬਹੁ ਲਾਖੁ ॥ ਬਿਨੁ ਨਾਵੈ ਧ੍ਰਿਗੁ ਜੀਵਦੇ ਵਿਚਿ ਬਿਸਟਾ ਮਨਮੁਖ ਰਾਖੁ ॥ ਓਇ ਆਵਹਿ

ਜਾਹਿ ਭਵਾਈਅਹਿ ਬਹੁ ਜੋਨੀ ਦੁਰਗੰਧ ਭਾਖੁ ॥੩॥ ਤ੍ਰਾਹਿ ਤ੍ਰਾਹਿ ਸਰਣਾਗਤੀ ਹਰਿ ਦਇਆ ਧਾਰਿ ਪ੍ਰਭ ਰਾਖੁ ॥

ਸੰਤਸੰਗਤਿ ਮੇਲਾਪੁ ਕਰਿ ਹਰਿ ਨਾਮੁ ਮਿਲੈ ਪਤਿ ਸਾਖੁ ॥ ਹਰਿ ਹਰਿ ਨਾਮੁ ਧਨੁ ਪਾਇਆ ਜਨ ਨਾਨਕ ਗੁਰਮਤਿ

ਭਾਖੁ ॥੪॥੪॥੬॥

ਮਾਰੂ ਮਹਲਾ ੪ ਘਰੁ ੫      ੴ ਸਤਿਗੁਰ ਪ੍ਰਸਾਦਿ ॥

ਹਰਿ ਹਰਿ ਭਗਤਿ ਭਰੇ ਭੰਡਾਰਾ ॥ ਗੁਰਮੁਖਿ ਰਾਮੁ ਕਰੇ ਨਿਸਤਾਰਾ ॥ ਜਿਸ ਨੋ ਕ੍ਰਿਪਾ ਕਰੇ ਮੇਰਾ ਸੁਆਮੀ ਸੋ ਹਰਿ ਕੇ

ਗੁਣ ਗਾਵੈ ਜੀਉ ॥੧॥ ਹਰਿ ਹਰਿ ਕ੍ਰਿਪਾ ਕਰੇ ਬਨਵਾਲੀ ॥ ਹਰਿ ਹਿਰਦੈ ਸਦਾ ਸਦਾ ਸਮਾਲੀ ॥ ਹਰਿ ਹਰਿ ਨਾਮੁ

ਜਪਹੁ ਮੇਰੇ ਜੀਅੜੇ ਜਪਿ ਹਰਿ ਹਰਿ ਨਾਮੁ ਛਡਾਵੈ ਜੀਉ ॥੧॥ ਰਹਾਉ ॥ ਸੁਖ ਸਾਗਰੁ ਅੰਮ੍ਰਿਤੁ ਹਰਿ ਨਾਉ ॥

ਮੰਗਤ ਜਨੁ ਜਾਚੈ ਹਰਿ ਦੇਹੁ ਪਸਾਉ ॥ ਹਰਿ ਸਤਿ ਸਤਿ ਸਦਾ ਹਰਿ ਸਤਿ ਹਰਿ ਸਤਿ ਮੇਰੈ ਮਨਿ ਭਾਵੈ ਜੀਉ ॥੨॥

ਨਵੇ ਛਿਦ੍ਰ ਸ੍ਰਵਹਿ ਅਪਵਿਤ੍ਰਾ ॥ ਬੋਲਿ ਹਰਿ ਨਾਮ ਪਵਿਤ੍ਰ ਸਭਿ ਕਿਤਾ ॥ ਜੇ ਹਰਿ ਸੁਪ੍ਰਸੰਨੁ ਹੋਵੈ ਮੇਰਾ ਸੁਆਮੀ ਹਰਿ

ਸਿਮਰਤ ਮਲੁ ਲਹਿ ਜਾਵੈ ਜੀਉ ॥੩॥ ਮਾਇਆ ਮੋਹੁ ਬਿਖਮੁ ਹੈ ਭਾਰੀ ॥ ਕਿਉ ਤਰੀਐ ਦੁਤਰੁ ਸੰਸਾਰੀ ॥ ਸਤਿਗੁਰੁ

ਬੋਹਿਥੁ ਦੇਇ ਪ੍ਰਭੁ ਸਾਚਾ ਜਪਿ ਹਰਿ ਹਰਿ ਪਾਰਿ ਲੰਘਾਵੈ ਜੀਉ ॥੪॥ ਤੂ ਸਰਬਤ੍ਰ ਤੇਰਾ ਸਭੁ ਕੋਈ ॥ ਜੋ ਤੂ

ਕਰਹਿ ਸੋਈ ਪ੍ਰਭ ਹੋਈ ॥ ਜਨੁ ਨਾਨਕੁ ਗੁਣ ਗਾਵੈ ਬੇਚਾਰਾ ਹਰਿ ਭਾਵੈ ਹਰਿ ਥਾਇ ਪਾਵੈ ਜੀਉ ॥੫॥੧॥੭॥

ਮਾਰੂ ਮਹਲਾ ੪ ॥ ਹਰਿ ਹਰਿ ਨਾਮੁ ਜਪਹੁ ਮਨ ਮੇਰੇ ॥ ਸਭਿ ਕਿਲਵਿਖ ਕਾਟੈ ਹਰਿ ਤੇਰੇ ॥ ਹਰਿ ਧਨੁ ਰਾਖਹੁ ਹਰਿ

ਧਨੁ ਸੰਚਹੁ ਹਰਿ ਚਲਦਿਆ ਨਾਲਿ ਸਖਾਈ ਜੀਉ ॥੧॥ ਜਿਸ ਨੋ ਕ੍ਰਿਪਾ ਕਰੇ ਸੋ ਧਿਆਵੈ ॥ ਨਿਤ ਹਰਿ ਜਪੁ ਜਾਪੈ

ਜਪਿ ਹਰਿ ਸੁਖੁ ਪਾਵੈ ॥ ਗੁਰ ਪਰਸਾਦੀ ਹਰਿ ਰਸੁ ਆਵੈ ਜਪਿ ਹਰਿ ਹਰਿ ਪਾਰਿ ਲੰਘਾਈ ਜੀਉ ॥੧॥ ਰਹਾਉ ॥

ਨਿਰਭਉ ਨਿਰੰਕਾਰੁ ਸਤਿ ਨਾਮੁ ॥ ਜਗ ਮਹਿ ਸ੍ਰੇਸਟੁ ਊਤਮ ਕਾਮੁ ॥ ਦੁਸਮਨ ਦੂਤ ਜਮਕਾਲੁ ਠੇਹ ਮਾਰਉ ਹਰਿ

ਸੇਵਕ ਨੇੜਿ ਨ ਜਾਈ ਜੀਉ ॥੨॥ ਜਿਸੁ ਉਪਰਿ ਹਰਿ ਕਾ ਮਨੁ ਮਾਨਿਆ ॥ ਸੋ ਸੇਵਕੁ ਚਹੁ ਜੁਗ ਚਹੁ ਕੁੰਟ ਜਾਨਿਆ

॥ ਜੇ ਉਸ ਕਾ ਬੁਰਾ ਕਹੈ ਕੋਈ ਪਾਪੀ ਤਿਸੁ ਜਮਕੰਕਰੁ ਖਾਈ ਜੀਉ ॥੩॥ ਸਭ ਮਹਿ ਏਕੁ ਨਿਰੰਜਨ ਕਰਤਾ ॥

ਸਭਿ ਕਰਿ ਕਰਿ ਵੇਖੈ ਅਪਣੇ ਚਲਤਾ ॥ ਜਿਸੁ ਹਰਿ ਰਾਖੈ ਤਿਸੁ ਕਉਣੁ ਮਾਰੈ ਜਿਸੁ ਕਰਤਾ ਆਪਿ ਛਡਾਈ ਜੀਉ

॥੪॥ ਹਉ ਅਨਦਿਨੁ ਨਾਮੁ ਲਈ ਕਰਤਾਰੇ ॥ ਜਿਨਿ ਸੇਵਕ ਭਗਤ ਸਭੇ ਨਿਸਤਾਰੇ ॥ ਦਸ ਅਠ ਚਾਰਿ ਵੇਦ ਸਭਿ

ਪੂਛਹੁ ਜਨ ਨਾਨਕ ਨਾਮੁ ਛਡਾਈ ਜੀਉ ॥੫॥੨॥੮॥

ਮਾਰੂ ਮਹਲਾ ੫ ਘਰੁ ੨      ੴ ਸਤਿਗੁਰ ਪ੍ਰਸਾਦਿ ॥

ਡਰਪੈ ਧਰਤਿ ਅਕਾਸੁ ਨਖੵਤ੍ਰਾ ਸਿਰ ਊਪਰਿ ਅਮਰੁ ਕਰਾਰਾ ॥ ਪਉਣੁ ਪਾਣੀ ਬੈਸੰਤਰੁ ਡਰਪੈ ਡਰਪੈ ਇੰਦ੍ਰੁ ਬਿਚਾਰਾ

॥੧॥ ਏਕਾ ਨਿਰਭਉ ਬਾਤ ਸੁਨੀ ॥ ਸੋ ਸੁਖੀਆ ਸੋ ਸਦਾ ਸੁਹੇਲਾ ਜੋ ਗੁਰ ਮਿਲਿ ਗਾਇ ਗੁਨੀ ॥੧॥ ਰਹਾਉ ॥

ਦੇਹਧਾਰ ਅਰੁ ਦੇਵਾ ਡਰਪਹਿ ਸਿਧ ਸਾਧਿਕ ਡਰਿ ਮੁਇਆ ॥ ਲਖ ਚਉਰਾਸੀਹ ਮਰਿ ਮਰਿ ਜਨਮੇ ਫਿਰਿ ਫਿਰਿ

ਜੋਨੀ ਜੋਇਆ ॥੨॥ ਰਾਜਸੁ ਸਾਤਕੁ ਤਾਮਸੁ ਡਰਪਹਿ ਕੇਤੇ ਰੂਪ ਉਪਾਇਆ ॥ ਛਲ ਬਪੁਰੀ ਇਹ ਕਉਲਾ ਡਰਪੈ ਅਤਿ

ਡਰਪੈ ਧਰਮ ਰਾਇਆ ॥੩॥ ਸਗਲ ਸਮਗ੍ਰੀ ਡਰਹਿ ਬਿਆਪੀ ਬਿਨੁ ਡਰ ਕਰਣੈਹਾਰਾ ॥ ਕਹੁ ਨਾਨਕ ਭਗਤਨ ਕਾ

ਸੰਗੀ ਭਗਤ ਸੋਹਹਿ ਦਰਬਾਰਾ ॥੪॥੧॥ ਮਾਰੂ ਮਹਲਾ ੫ ॥ ਪਾਂਚ ਬਰਖ ਕੋ ਅਨਾਥੁ ਧ੍ਰੂ ਬਾਰਿਕੁ ਹਰਿ ਸਿਮਰਤ ਅਮਰ

ਅਟਾਰੇ ॥ ਪੁਤ੍ਰ ਹੇਤਿ ਨਾਰਾਇਣੁ ਕਹਿਓ ਜਮਕੰਕਰ ਮਾਰਿ ਬਿਦਾਰੇ ॥੧॥ ਮੇਰੇ ਠਾਕੁਰ ਕੇਤੇ ਅਗਨਤ ਉਧਾਰੇ ॥

ਮੋਹਿ ਦੀਨ ਅਲਪ ਮਤਿ ਨਿਰਗੁਣ ਪਰਿਓ ਸਰਣਿ ਦੁਆਰੇ ॥੧॥ ਰਹਾਉ ॥ ਬਾਲਮੀਕੁ ਸੁਪਚਾਰੋ ਤਰਿਓ ਬਧਿਕ

ਤਰੇ ਬਿਚਾਰੇ ॥ ਏਕ ਨਿਮਖ ਮਨ ਮਾਹਿ ਅਰਾਧਿਓ ਗਜਪਤਿ ਪਾਰਿ ਉਤਾਰੇ ॥੨॥ ਕੀਨੀ ਰਖਿਆ ਭਗਤ

ਪ੍ਰਹਿਲਾਦੈ ਹਰਨਾਖਸ ਨਖਹਿ ਬਿਦਾਰੇ ॥ ਬਿਦਰੁ ਦਾਸੀ ਸੁਤੁ ਭਇਓ ਪੁਨੀਤਾ ਸਗਲੇ ਕੁਲ ਉਜਾਰੇ ॥੩॥ ਕਵਨ

ਪਰਾਧ ਬਤਾਵਉ ਅਪੁਨੇ ਮਿਥਿਆ ਮੋਹ ਮਗਨਾਰੇ ॥ ਆਇਓ ਸਾਮ ਨਾਨਕ ਓਟ ਹਰਿ ਕੀ ਲੀਜੈ ਭੁਜਾ ਪਸਾਰੇ

॥੪॥੨॥ ਮਾਰੂ ਮਹਲਾ ੫ ॥ ਵਿਤ ਨਵਿਤ ਭ੍ਰਮਿਓ ਬਹੁ ਭਾਤੀ ਅਨਿਕ ਜਤਨ ਕਰਿ ਧਾਏ ॥ ਜੋ ਜੋ ਕਰਮ ਕੀਏ ਹਉ

ਹਉਮੈ ਤੇ ਤੇ ਭਏ ਅਜਾਏ ॥੧॥ ਅਵਰ ਦਿਨ ਕਾਹੂ ਕਾਜ ਨ ਲਾਏ ॥ ਸੋ ਦਿਨੁ ਮੋ ਕਉ ਦੀਜੈ ਪ੍ਰਭ ਜੀਉ ਜਾ ਦਿਨ

ਹਰਿ ਜਸੁ ਗਾਏ ॥੧॥ ਰਹਾਉ ॥ ਪੁਤ੍ਰ ਕਲਤ੍ਰ ਗ੍ਰਿਹ ਦੇਖਿ ਪਸਾਰਾ ਇਸ ਹੀ ਮਹਿ ਉਰਝਾਏ ॥ ਮਾਇਆ ਮਦ

ਚਾਖਿ ਭਏ ਉਦਮਾਤੇ ਹਰਿ ਹਰਿ ਕਬਹੁ ਨ ਗਾਏ ॥੨॥ ਇਹ ਬਿਧਿ ਖੋਜੀ ਬਹੁ ਪਰਕਾਰਾ ਬਿਨੁ ਸੰਤਨ ਨਹੀ ਪਾਏ

॥ ਤੁਮ ਦਾਤਾਰ ਵਡੇ ਪ੍ਰਭ ਸੰਮ੍ਰਥ ਮਾਗਨ ਕਉ ਦਾਨੁ ਆਏ ॥੩॥ ਤਿਆਗਿਓ ਸਗਲਾ ਮਾਨੁ ਮਹਤਾ ਦਾਸ ਰੇਣ

ਸਰਣਾਏ ॥ ਕਹੁ ਨਾਨਕ ਹਰਿ ਮਿਲਿ ਭਏ ਏਕੈ ਮਹਾ ਅਨੰਦ ਸੁਖ ਪਾਏ ॥੪॥੩॥ ਮਾਰੂ ਮਹਲਾ ੫ ॥ ਕਵਨ ਥਾਨ

ਧੀਰਿਓ ਹੈ ਨਾਮਾ ਕਵਨ ਬਸਤੁ ਅਹੰਕਾਰਾ ॥ ਕਵਨ ਚਿਹਨ ਸੁਨਿ ਊਪਰਿ ਛੋਹਿਓ ਮੁਖ ਤੇ ਸੁਨਿ ਕਰਿ ਗਾਰਾ

॥੧॥ ਸੁਨਹੁ ਰੇ ਤੂ ਕਉਨੁ ਕਹਾ ਤੇ ਆਇਓ ॥ ਏਤੀ ਨ ਜਾਨਉ ਕੇਤੀਕ ਮੁਦਤਿ ਚਲਤੇ ਖਬਰਿ ਨ ਪਾਇਓ ॥੧॥

ਰਹਾਉ ॥ ਸਹਨ ਸੀਲ ਪਵਨ ਅਰੁ ਪਾਣੀ ਬਸੁਧਾ ਖਿਮਾ ਨਿਭਰਾਤੇ ॥ ਪੰਚ ਤਤ ਮਿਲਿ ਭਇਓ ਸੰਜੋਗਾ ਇਨ ਮਹਿ

ਕਵਨ ਦੁਰਾਤੇ ॥੨॥ ਜਿਨਿ ਰਚਿ ਰਚਿਆ ਪੁਰਖਿ ਬਿਧਾਤੈ ਨਾਲੇ ਹਉਮੈ ਪਾਈ ॥ ਜਨਮ ਮਰਣੁ ਉਸ ਹੀ ਕਉ ਹੈ ਰੇ

ਓਹਾ ਆਵੈ ਜਾਈ ॥੩॥ ਬਰਨੁ ਚਿਹਨੁ ਨਾਹੀ ਕਿਛੁ ਰਚਨਾ ਮਿਥਿਆ ਸਗਲ ਪਸਾਰਾ ॥ ਭਣਤਿ ਨਾਨਕੁ ਜਬ ਖੇਲੁ

ਉਝਾਰੈ ਤਬ ਏਕੈ ਏਕੰਕਾਰਾ ॥੪॥੪॥ ਮਾਰੂ ਮਹਲਾ ੫ ॥ ਮਾਨ ਮੋਹ ਅਰੁ ਲੋਭ ਵਿਕਾਰਾ ਬੀਓ ਚੀਤਿ ਨ ਘਾਲਿਓ

॥ ਨਾਮ ਰਤਨੁ ਗੁਣਾ ਹਰਿ ਬਣਜੇ ਲਾਦਿ ਵਖਰੁ ਲੈ ਚਾਲਿਓ ॥੧॥ ਸੇਵਕ ਕੀ ਓੜਕਿ ਨਿਬਹੀ ਪ੍ਰੀਤਿ ॥ ਜੀਵਤ

ਸਾਹਿਬੁ ਸੇਵਿਓ ਅਪਨਾ ਚਲਤੇ ਰਾਖਿਓ ਚੀਤਿ ॥੧॥ ਰਹਾਉ ॥ ਜੈਸੀ ਆਗਿਆ ਕੀਨੀ ਠਾਕੁਰਿ ਤਿਸ ਤੇ ਮੁਖੁ

ਨਹੀ ਮੋਰਿਓ ॥ ਸਹਜੁ ਅਨੰਦੁ ਰਖਿਓ ਗ੍ਰਿਹ ਭੀਤਰਿ ਉਠਿ ਉਆਹੂ ਕਉ ਦਉਰਿਓ ॥੨॥ ਆਗਿਆ ਮਹਿ ਭੂਖ

ਸੋਈ ਕਰਿ ਸੂਖਾ ਸੋਗ ਹਰਖ ਨਹੀ ਜਾਨਿਓ ॥ ਜੋ ਜੋ ਹੁਕਮੁ ਭਇਓ ਸਾਹਿਬ ਕਾ ਸੋ ਮਾਥੈ ਲੇ ਮਾਨਿਓ ॥੩॥

ਭਇਓ ਕ੍ਰਿਪਾਲੁ ਠਾਕੁਰੁ ਸੇਵਕ ਕਉ ਸਵਰੇ ਹਲਤ ਪਲਾਤਾ ॥ ਧੰਨੁ ਸੇਵਕੁ ਸਫਲੁ ਓਹੁ ਆਇਆ ਜਿਨਿ ਨਾਨਕ

ਖਸਮੁ ਪਛਾਤਾ ॥੪॥੫॥ ਮਾਰੂ ਮਹਲਾ ੫ ॥ ਖੁਲਿਆ ਕਰਮੁ ਕ੍ਰਿਪਾ ਭਈ ਠਾਕੁਰ ਕੀਰਤਨੁ ਹਰਿ ਹਰਿ ਗਾਈ ॥

ਸ੍ਰਮੁ ਥਾਕਾ ਪਾਏ ਬਿਸ੍ਰਾਮਾ ਮਿਟਿ ਗਈ ਸਗਲੀ ਧਾਈ ॥੧॥ ਅਬ ਮੋਹਿ ਜੀਵਨ ਪਦਵੀ ਪਾਈ ॥ ਚੀਤਿ ਆਇਓ

ਮਨਿ ਪੁਰਖੁ ਬਿਧਾਤਾ ਸੰਤਨ ਕੀ ਸਰਣਾਈ ॥੧॥ ਰਹਾਉ ॥ ਕਾਮੁ ਕ੍ਰੋਧੁ ਲੋਭੁ ਮੋਹੁ ਨਿਵਾਰੇ ਨਿਵਰੇ ਸਗਲ

ਬੈਰਾਈ ॥ ਸਦ ਹਜੂਰਿ ਹਾਜਰੁ ਹੈ ਨਾਜਰੁ ਕਤਹਿ ਨ ਭਇਓ ਦੂਰਾਈ ॥੨॥ ਸੁਖ ਸੀਤਲ ਸਰਧਾ ਸਭ ਪੂਰੀ ਹੋਏ

ਸੰਤ ਸਹਾਈ ॥ ਪਾਵਨ ਪਤਿਤ ਕੀਏ ਖਿਨ ਭੀਤਰਿ ਮਹਿਮਾ ਕਥਨੁ ਨ ਜਾਈ ॥੩॥ ਨਿਰਭਉ ਭਏ ਸਗਲ ਭੈ ਖੋਏ

ਗੋਬਿਦ ਚਰਣ ਓਟਾਈ ॥ ਨਾਨਕੁ ਜਸੁ ਗਾਵੈ ਠਾਕੁਰ ਕਾ ਰੈਣਿ ਦਿਨਸੁ ਲਿਵ ਲਾਈ ॥੪॥੬॥ ਮਾਰੂ ਮਹਲਾ ੫ ॥

ਜੋ ਸਮਰਥੁ ਸਰਬ ਗੁਣ ਨਾਇਕੁ ਤਿਸ ਕਉ ਕਬਹੁ ਨ ਗਾਵਸਿ ਰੇ ॥ ਛੋਡਿ ਜਾਇ ਖਿਨ ਭੀਤਰਿ ਤਾ ਕਉ ਉਆ ਕਉ

ਫਿਰਿ ਫਿਰਿ ਧਾਵਸਿ ਰੇ ॥੧॥ ਅਪੁਨੇ ਪ੍ਰਭ ਕਉ ਕਿਉ ਨ ਸਮਾਰਸਿ ਰੇ ॥ ਬੈਰੀ ਸੰਗਿ ਰੰਗ ਰਸਿ ਰਚਿਆ ਤਿਸੁ

ਸਿਉ ਜੀਅਰਾ ਜਾਰਸਿ ਰੇ ॥੧॥ ਰਹਾਉ ॥ ਜਾ ਕੈ ਨਾਮਿ ਸੁਨਿਐ ਜਮੁ ਛੋਡੈ ਤਾ ਕੀ ਸਰਣਿ ਨ ਪਾਵਸਿ ਰੇ ॥ ਕਾਢਿ

ਦੇਇ ਸਿਆਲ ਬਪੁਰੇ ਕਉ ਤਾ ਕੀ ਓਟ ਟਿਕਾਵਸਿ ਰੇ ॥੨॥ ਜਿਸ ਕਾ ਜਾਸੁ ਸੁਨਤ ਭਵ ਤਰੀਐ ਤਾ ਸਿਉ ਰੰਗੁ

ਨ ਲਾਵਸਿ ਰੇ ॥ ਥੋਰੀ ਬਾਤ ਅਲਪ ਸੁਪਨੇ ਕੀ ਬਹੁਰਿ ਬਹੁਰਿ ਅਟਕਾਵਸਿ ਰੇ ॥੩॥ ਭਇਓ ਪ੍ਰਸਾਦੁ

ਕ੍ਰਿਪਾ ਨਿਧਿ ਠਾਕੁਰ ਸੰਤਸੰਗਿ ਪਤਿ ਪਾਈ ॥ ਕਹੁ ਨਾਨਕ ਤ੍ਰੈ ਗੁਣ ਭ੍ਰਮੁ ਛੂਟਾ ਜਉ ਪ੍ਰਭ ਭਏ ਸਹਾਈ ॥੪॥੭॥

ਮਾਰੂ ਮਹਲਾ ੫ ॥ ਅੰਤਰਜਾਮੀ ਸਭ ਬਿਧਿ ਜਾਨੈ ਤਿਸ ਤੇ ਕਹਾ ਦੁਲਾਰਿਓ ॥ ਹਸਤ ਪਾਵ ਝਰੇ ਖਿਨ ਭੀਤਰਿ